☬ Ajj da mukhwak/ hukamnama ☬

Re: Ajj da mukhwak

Ajj da mukhwak 26/06/2013
nankanasahib36-1.jpg
darbarsahib52-1.jpg
sisganj53-1.jpg
nanakpiao53-1.jpg
banglasahib54-1.jpg
hazursahib57-1.jpg
 
ਅੱਜ ਦਾ ਮੁੱਖਵਾਕ

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਅੱਜ ਦਾ ਮੁੱਖਵਾਕ 28.6.2013, ਸ਼ੁਕਰਵਾਰ , ੧੫ ਹਾੜ (ਸੰਮਤ ੫੪੫ ਨਾਨਕਸ਼ਾਹੀ)

ਟੋਡੀ ਮਹਲਾ ੫ ॥
ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥
ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥
ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥
(ਅੰਗ ੭੧੫)

ਪੰਜਾਬੀ ਵਿਚ ਵਿਆਖਿਆ :-

ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ)।ਰਹਾਉ।
ਹੇ ਭਾਈ! (ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧।
ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! (ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯।

ENGLISH TRANSLATION :-

TODEE, FIFTH MEHL:
My foolish heart is inthe grip of pride. By the Will of my Lord God, Maya, like a witch, has swallowed by soul. || Pause ||
More and more, hecontinually yearns for more; but unless he is destined to receive, how can he obtain it? He is entangled in wealth, bestowed bythe Lord God; the unfortunate one attaches himself to the fire of desires. || 1 ||
Listen, O mind, to the Teachings of the HolySaints, and all your sins shall be totally washed away. One who is destined to receive from the Lord, O servant Nanak, shall notbe cast into the womb of reincarnation again. || 2 || 2 || 19 ||

WAHEGURU JI KA KHALSA
WAHEGURU JI KI FATEH JI..
 
Back
Top