TODAY'S HUKAMNAMA FROM SRI DARBAR SAHIB Sri Amritsar.
[September 24, 2007, Monday 05:15 AM. IST]
ਜੈਤਸਰੀ ਬਾਣੀ ਭਗਤਾ ਕੀ
ੴ ਸਤਿਗੁਰ ਪ੍ਰਸਾਦਿ ॥
ਨਾਥ ਕਛੂਅ ਨ ਜਾਨਉ ॥ ਮਨੁ ਮਾਇਆ ਕੈ ਹਾਥਿ ਬਿਕਾਨਉ ॥1॥ ਰਹਾਉ ॥ ਤੁਮ ਕਹੀਅਤ ਹੌ ਜਗਤ ਗੁਰ ਸੁਆਮੀ ॥ ਹਮ ਕਹੀਅਤ ਕਲਿਜੁਗ ਕੇ ਕਾਮੀ ॥1॥ ਇਨ ਪੰਚਨ ਮੇਰੋ ਮਨੁ ਜੁ ਬਿਗਾਰਿਓ ॥ ਪਲੁ ਪਲੁ ਹਰਿ ਜੀ ਤੇ ਅੰਤਰੁ ਪਾਰਿਓ ॥2॥ ਜਤ ਦੇਖਉ ਤਤ ਦੁਖ ਕੀ ਰਾਸੀ ॥ ਅਜੌਂ ਨ ਪਤ੍ਹਾਇ ਨਿਗਮ ਭਏ ਸਾਖੀ ॥3॥ ਗੋਤਮ ਨਾਰਿ ਉਮਾਪਤਿ ਸ੍ਵਾਮੀ ॥ ਸੀਸੁ ਧਰਨਿ ਸਹਸ ਭਗ ਗਾਂਮੀ ॥4॥ ਇਨ ਦੂਤਨ ਖਲੁ ਬਧੁ ਕਰਿ ਮਾਰਿਓ ॥ ਬਡੋ ਨਿਲਾਜੁ ਅਜਹੂ ਨਹੀ ਹਾਰਿਓ ॥5॥ ਕਹਿ ਰਵਿਦਾਸ ਕਹਾ ਕੈਸੇ ਕੀਜੈ ॥ ਬਿਨੁ ਰਘੁਨਾਥ ਸਰਨਿ ਕਾ ਕੀ ਲੀਜੈ ॥6॥1॥
ਸੋਮਵਾਰ, 10 ਅੱਸੂ (ਸੰਮਤ 539 ਨਾਨਕਸ਼ਾਹੀ)
(ਅੰਗ: 710)
ਪੰਜਾਬੀ ਵਿਆਖਿਆ :
ਜੈਤਸਰੀ ਬਾਣੀ ਭਗਤਾ ਕੀ
ੴ ਸਤਿਗੁਰ ਪ੍ਰਸਾਦਿ ॥
ਹੇ ਪ੍ਰ੍ਰਭੂ! ਮੈਂ ਆਪਣਾ ਮਨ ਮਾਇਆ ਦੇ ਹੱਥ ਵੇਚ ਚੁਕਿਆ ਹਾਂ, ਮੇਰੀ ਇਸ ਅੱਗੇ ਹੁਣ ਕੋਈ ਪੇਸ਼ ਨਹੀਂ ਜਾਂਦੀ।1।ਰਹਾਉ। ਹੇ ਨਾਥ! ਤੂੰ ਜਗਤ ਦਾ ਖਸਮ ਅਖਵਾਉਂਦਾ ਹੈਂ, ਅਸੀ ਕਲਜੁਗੀ ਵਿਸ਼ਈ ਜੀਵ ਹਾਂ, ਮੇਰੀ ਸਹਾਇਤਾ ਕਰ।1। ਕਾਮਾਦਿਕ ਇਹਨਾ ਪੰਜਾਂ ਨੇ ਹੀ ਮੇਰਾ ਮਨ ਇਤਨਾ ਵਿਗਾੜ ਦਿੱਤਾ ਹੈ ਕਿ ਹਰ ਦਮ ਮੇਰੀ ਪਰਮਾਤਮਾ ਨਾਲੋਂ ਵਿੱਥ ਪਵਾ ਰਹੇ ਹਨ।2। ਇਹਨਾਂ ਨੇ ਜਗਤ ਨੂੰ ਬੜਾ ਖ਼ੁਆਰ ਕੀਤਾ ਹੈ ਮੈਂ ਜਿੱਧਰ ਵੇਖਦਾ ਹਾਂ, ਉੱਧਰ ਦੁੱਖਾਂ ਦੀ ਰਾਸਿ-ਪੂੰਜੀ ਬਣੀ ਪਈ ਹੈ। ਇਹ ਵੇਖ ਕੇ ਭੀ ਕਿ ਵਿਕਾਰਾਂ ਦਾ ਸਿੱਟਾ ਹੈ ਦੁੱਖ, ਮੇਰਾ ਮਨ ਮੰਨਿਆ ਨਹੀਂ। ਵੇਦਾਦਿਕ ਧਰਮ-ਪੁਸਤਕ ਭੀ, ਸਾਖੀਆਂ ਦੀ ਰਾਹੀਂ ਇਹੀ ਗਵਾਹੀ ਦੇ ਰਹੇ ਹਨ।3। ਗੋਤਮ ਦੀ ਵਹੁਟੀ ਅਹੱਲਿਆ, ਪਾਰਵਤੀ ਦਾ ਪਤੀ ਸ਼ਿਵ, ਬ੍ਰਹਮਾ, ਹਜ਼ਾਰ ਭਗਾਂ ਦੇ ਚਿੰਨ੍ਹ ਵਾਲਾ ਇੰਦਰ –ਇਹਨਾਂ ਸਭਨਾਂ ਨੂੰ ਇਹਨਾਂ ਪੰਜਾਂ ਨੇ ਹੀ ਖ਼ੁਆਰ ਕੀਤਾ।4। ਇਹਨਾਂ ਚੰਦ੍ਰਿਆਂ ਨੇ ਮੇਰੇ ਮੂਰਖ ਮਨ ਨੂੰ ਬੁਰੀ ਤਰ੍ਹਾਂ ਮਾਰ ਕੀਤੀ ਹੈ, ਪਰ ਇਹ ਮਨ ਬੜਾ ਬੇ-ਸ਼ਰਮ ਹੈ, ਅਜੇ ਭੀ ਵਿਕਾਰਾਂ ਵਲੋਂ ਮੁੜਿਆ ਨਹੀਂ।5। ਰਵਿਦਾਸ ਆਖਦਾ ਹੈ-ਹੋਰ ਕਿੱਥੇ ਜਾਵਾਂ? ਹੋਰ ਕੀਹ ਕਰਾਂ? ਇਹਨਾਂ ਵਿਕਾਰਾਂ ਤੋਂ ਬਚਣ ਲਈ ਪਰਮਾਤਮਾ ਤੋਂ ਬਿਨਾ ਹੋਰ ਕਿਸੇ ਦਾ ਆਸਰਾ ਲਿਆ ਨਹੀਂ ਜਾ ਸਕਦਾ।6।1।
English Translation :
JAITSREE, THE WORD OF THE DEVOTEES:
ONE UNIVERSAL CREATOR GOD. BY THE GRACE OF THE TRUE GURU:
O my Lord and Master, I know nothing. My mind has sold out, and is in Maya’s hands. || 1 || Pause || You are called the Lord and Master, the Guru of the World. I am called a lustful being of the Dark Age of Kali Yuga. || 1 || The five vices have corrupted my mind. Moment by moment, they lead me further away from the Lord. || 2 || Wherever I look, I see loads of pain and suffering. I do not have faith, even though the Vedas bear witness to the Lord. || 3 || Shiva cut off Brahma’s head, and Gautam’s wife and the Lord Indra mated; Brahma’s head got stuck to Shiva’s hand, and Indra came to bear the marks of a thousand female organs. || 4 || These demons have fooled, bound and destroyed me. I am very shameless — even now, I am not tired of them. || 5 || Says Ravi Daas, what am I to do now? Without the Sanctuary of the Lord’s Protection, who else’s should I seek? || 6 || 1 ||
Monday,10th Assu (Samvat 539 Nanakshahi)
(Page: 710)