☬ Ajj da mukhwak/ hukamnama ☬

Re: Ajj da mukhwak/ hukamnama

Amrit vele da Hukamnama Sri Darbar Sahib, Sri Amritsar, Ang 611, 09-Jun.-2016

ਸੋਰਠਿ ਮਹਲਾ ੫ ॥
सोरठि महला ५ ॥
Sorat'h, Fifth Mehl:

ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥

खोजत खोजत खोजि बीचारिओ राम नामु ततु सारा ॥ किलबिख काटे निमख अराधिआ गुरमुखि पारि उतारा ॥१॥ हरि रसु पीवहु पुरख गिआनी ॥ सुणि सुणि महा त्रिपति मनु पावै साधू अम्रित बानी ॥ रहाउ ॥ मुकति भुगति जुगति सचु पाईऐ सरब सुखा का दाता ॥ अपुने दास कउ भगति दानु देवै पूरन पुरखु बिधाता ॥२॥
I have searched and searched and searched, and found that the Lord's Name is the most sublime reality. Contemplating it for even an instant, sins are erased; the Gurmukh is carried across and saved. ||1|| Drink in the sublime essence of the Lord's Name, O man of spiritual wisdom. Listening to the Ambrosial Words of the Holy Saints, the mind finds absolute fulfillment and satisfaction. ||Pause|| Liberation, pleasures, and the true way of life are obtained from the Lord, the Giver of all peace. The Perfect Lord, the Architect of Destiny, blesses His slave with the gift of devotional worship. ||2||

ਖੋਜਤ = ਖੋਜਦਿਆਂ। ਖੋਜਿ = ਖੋਜ ਕੇ। ਤਤੁ = ਅਸਲੀਅਤ। ਸਾਰਾ = ਸ੍ਰੇਸ਼ਟ। ਕਿਲਬਿਖ = ਪਾਪ। ਨਿਮਖ = ਅੱਖ ਝਮਕਣ ਜਿਤਨਾ ਸਮਾ। ਗੁਰਮੁਖਿ = ਗੁਰੂ ਦੀ ਸ਼ਰਨ ਪੈ ਕੇ ॥੧॥ ਪੁਰਖ ਗਿਆਨੀ = ਹੇ ਆਤਮਕ ਜੀਵਨ ਦੀ ਸੂਝ ਵਾਲੇ ਮਨੁੱਖ! ਸੁਣਿ ਸੁਣਿ = ਮੁੜ ਮੁੜ ਸੁਣ ਕੇ। ਤ੍ਰਿਪਤਿ = ਰਜੇਵਾਂ, ਸੰਤੋਖ। ਸਾਧੂ = ਗੁਰੂ। ਅੰਮ੍ਰਿਤ ਬਾਨੀ = ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ ॥ ਮੁਕਤਿ = (ਮਾਇਆ ਦੇ ਮੋਹ ਤੋਂ) ਖ਼ਲਾਸੀ। ਭੁਗਤਿ = (ਆਤਮਾ ਦੀ) ਖ਼ੁਰਾਕ। ਜੁਗਤਿ = ਜੀਊਣ ਦਾ ਸੁਚੱਜਾ ਢੰਗ। ਸਚੁ = ਸਦਾ ਕਾਇਮ ਰਹਿਣ ਵਾਲਾ ਪਰਮਾਤਮਾ। ਕਉ = ਨੂੰ। ਪੂਰਨ = ਸਰਬ-ਵਿਆਪਕ। ਬਿਧਾਤਾ = ਕਰਤਾਰ ॥੨॥

ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ॥੧॥ ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ॥ ਰਹਾਉ॥ ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ॥੨॥

हे भाई! बहुत बड़ी खोज करके हम इस नतीजे पर पहुचे हैं कि परमात्मा का नाम (सुमिरन करना ही मनुख के जीवन की) सब से बड़ी असलियत है । गुरु की शरण आ कर ही हरी-नाम सुमिरन से(यह नाम) पलक झपकते ही (सारे) पाप काट देता है, और (संसार समुंदर) से पार कर देता है॥१॥ आत्मिक जीवन की समझ वाले मनुख! (सदा) परमात्मा का नाम रस पिया कर। (हे भाई!) गुरु की आत्मिक जीवन देने वाली बाणी के द्वारा (परमात्मा माँ) नाम बार बार सुन के (मनुख का) मन सब से ऊचा संतोष हासिल कर लेता है॥रहाउ॥ हे भाई! सरे सुखों का देने वाला, सदा कायम रहने वाला परमात्मा अगर मिल जाये तो यही है विकारों से खलासी (का मूल), यही है (आत्मा की) खुराक, यही है जीवन का सही ढंग। वह सर्ब-व्यापक सिरजनहार प्रभु भक्ति का (यह) दान अपने सेवक को (ही) बक्शीश करता है॥२॥

( Wahguru Ji Ka Khalsa, Wahguru Ji Ki Fateh)
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Re: Ajj da mukhwak/ hukamnama

Amrit vele da Hukamnama Sri Darbar Sahib, Sri Amritsar, Ang* 603, 10-Jun.-2016

ਸੋਰਠਿ ਮਹਲਾ ੩ ॥** ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥** ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥***ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥**ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥**

सोरठि महला ३ ॥** बिनु सतिगुर सेवे बहुता दुखु लागा जुग चारे भरमाई ॥***हम दीन तुम जुगु जुगु दाते सबदे देहि बुझाई ॥१॥*** हरि जीउ क्रिपा करहु तुम पिआरे ॥** सतिगुरु दाता मेलि मिलावहु हरि नामु देवहु आधारे ॥ रहाउ ॥**

Sorat'h, Third Mehl:** Without serving the True Guru, he suffers in terrible pain, and throughout the four ages, he wanders aimlessly.** I am poor and meek, and throughout the ages, You are the Great Giver - please, grant me the understanding of the Shabad. ||1||** O Dear Beloved Lord, please show mercy to me.** Unite me in the Union of the True Guru, the Great Giver, and give me the support of the Lord's Name. ||Pause||**

ਜੁਗ ਚਾਰੇ = ਚਹੁੰਆਂ ਜੁਗਾਂ ਵਿਚ। ਭਰਮਾਈ = ਭਟਕਦਾ ਹੈ।**ਦੀਨ = ਕੰਗਾਲ, ਮੰਗਤੇ। ਸਬਦੇ = ਗੁਰੂ ਦੇ ਸ਼ਬਦ ਦੀ ਰਾਹੀਂ। ਦੇਹਿ = ਦੇਂਹਿ, ਤੂੰ ਦੇਂਦਾ ਹੈਂ। ਬੁਝਾਈ = ਸਮਝ ॥੧॥ ਆਧਾਰੇ = ਆਸਰਾ ॥

ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ।* ਹੇ ਪ੍ਰਭੂ! ਅਸੀਂ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼ ॥੧॥***ਪਿਆਰੇ ਪ੍ਰਭੂ ਜੀ! (ਮੇਰੇ ਉਤੇ) ਮੇਹਰ ਕਰ,* ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ ॥ ਰਹਾਉ॥

हे भाई! गुरु की सरन आये बिना मनुख को बहुत दुःख चिपका रहता है, मनुख सदा ही भटकता फिरता है। हे प्रभु! हम (जीव, तेरे दर के) भिखारी हैं, तूँ हमेशां ही दातें देने वाला है, (कृपा कर, गुरु के) शब्द में जोड़ कर आत्मिक जीवन की समझ बक्श॥१॥ प्यारे प्रभु जी! (मेरे ऊपर) कृपा कर, तेरे नाम की डाट देने वाला प्रभु मुझे मिला, और (मेरी जिन्दगी का) सहारा अपना नाम मुझे दे॥रहाउ॥

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Re: Ajj da mukhwak/ hukamnama

AMRIT VELE DA HUKAMNAMA SRI DARBAR SAHIB SRI AMRITSAR, ANG 709, 11-Jun-2016

ਸਲੋਕ ॥** ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥** ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥** ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥** ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥

सलोक ॥** संत उधरण दइआलं(ग) आसरं(ग) गोपाल कीरतनह ॥** निरमलं(ग) संत संगेण ओट नानक परमेसुरह ॥१॥** चंदन चंदु न सरद रुति मूलि न मिटई घांम ॥** सीतलु थीवै नानका जपंदड़ो हरि नामु ॥२॥

Shalok:** The Merciful Lord is the Savior of the Saints; their only support is to sing the Kirtan of the Lord's Praises.** One becomes immaculate and pure, by associating with the Saints, O Nanak, and taking the Protection of the Transcendent Lord. ||1||** The burning of the heart is not dispelled at all, by sandalwood paste, the moon, or the cold season.** It only becomes cool, O Nanak, by chanting the Name of the Lord. ||2||

ਸੰਤ ਉਧਰਣ = ਸੰਤਾਂ ਨੂੰ (ਵਿਕਾਰਾਂ ਦੀ ਤਪਸ਼ ਤੋਂ) ਬਚਾਉਣ ਵਾਲਾ। ਦਇਆਲੰ = ਦਿਆਲ ਪ੍ਰਭੂ। ਆਸਰੰ ਗੋਪਾਲ ਕੀਰਤਨਹ = (ਜਿਨ੍ਹਾਂ ਨੂੰ) ਗੋਪਾਲ ਦੇ ਕੀਰਤਨ ਦਾ ਆਸਰਾ ਹੈ, ਜਿਨ੍ਹਾਂ ਨੇ ਗੋਪਾਲ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਇਆ ਹੈ। ਸੰਤ ਸੰਗੇਣ = (ਉਹਨਾਂ) ਸੰਤਾਂ ਦੀ ਸੰਗਤਿ ਕੀਤਿਆਂ।੧।* ਸਰਦ ਰੁਤਿ = ਠੰਢੀ ਰੁੱਤ। ਘਾਂਮ = ਮਨ ਦੀ ਤਪਸ਼। ਸੀਤਲੁ = ਸ਼ਾਂਤ, ਠੰਢਾ।੨।

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

जो* संत जन गोपाल-प्रभु के कीर्तन को अपना जीवन का सहारा बना लेते हैं, दयाल प्रभु उन संतो को (माया की तपिश से) बचा लेता है। उन संतो की संगत करने से मन शांत हो जाता है। हे नानक ! ( तुम भी ऐसे गुरमुखो की संगत में रह के) परमात्मा का पल्लू पकड़ो।१। चाहे चन्दन (का लेप किया) हो चाहे चाँद (की चांदनी) हो, और चाहे ठंडी रुत हो-इन के द्वारा मन की तपिश कभी शांत नहीं हो सकती। हे नानक ! प्रभु का नाम सिमरन करने से ही मन शांत होता है।२।

( Wahguru Ji Ka Khalsa, Wahguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Re: Ajj da mukhwak/ hukamnama

Amrit vele da Hukamnama Sri Darbar Sahib, Sri Amritsar, Ang 639, 14-Jun.-2016

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
सोरठि महला ५ घरु १ असटपदीआ
Sorat'h, Fifth Mehl, First House, Ashtapadees:

ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥

ੴ सतिगुर प्रसादि ॥ सभु जगु जिनहि उपाइआ भाई करण कारण समरथु ॥ जीउ पिंडु जिनि साजिआ भाई दे करि अपणी वथु ॥ किनि कहीऐ किउ देखीऐ भाई करता एकु अकथु ॥ गुरु गोविंदु सलाहीऐ भाई जिस ते जापै तथु ॥१॥ मेरे मन जपीऐ हरि भगवंता ॥ नाम दानु देइ जन अपने दूख दरद का हंता ॥ रहाउ ॥

One Universal Creator God. By The Grace Of The True Guru: The One who created the whole world, O Siblings of Destiny, is the Almighty Lord, the Cause of causes. He fashioned the soul and the body, O Siblings of Destiny, by His own power. How can He be described? How can He be seen, O Siblings of Destiny? The Creator is One; He is indescribable. Praise the Guru, the Lord of the Universe, O Siblings of Destiny; through Him, the essence is known. ||1|| O my mind, meditate on the Lord, the Lord God. He blesses His servant with the gift of the Naam; He is the Destroyer of pain and suffering. ||Pause||

ਸਭੁ = ਸਾਰਾ। ਜਿਨਹਿ = ਜਿਨਿ ਹੀ, ਜਿਸ ਨੇ ਹੀ {ਲਫ਼ਜ਼ 'ਜਿਨਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}। ਭਾਈ = ਹੇ ਭਾਈ! ਕਰਣ = ਜਗਤ। ਕਰਣ ਕਾਰਣ = ਜਗਤ ਦਾ ਮੂਲ। ਸਮਰਥੁ = ਸਭੁ ਤਾਕਤਾਂ ਦਾ ਮਾਲਕ। ਜੀਉ = ਜਿੰਦ। ਪਿੰਡੁ = ਸਰੀਰ। ਦੇ ਕਰਿ = ਦੇ ਕੇ। ਵਥੁ = ਵਸਤ, ਸੱਤਿਆ। ਕਿਨਿ = ਕਿਸ ਦੀ ਰਾਹੀਂ? ਕਿਸ ਪਾਸੋਂ? ਕਹੀਐ = ਕਿਹਾ ਜਾ ਸਕਦਾ ਹੈ, ਬਿਆਨ ਕੀਤਾ ਜਾ ਸਕਦਾ ਹੈ। ਕਿਉ = ਕਿਵੇਂ? ਅਕਥੁ = ਉਹ ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਗੁਰੁ ਗੋਬਿੰਦੁ = ਗੋਬਿੰਦ ਦਾ ਰੂਪ ਗੁਰੂ। ਜਿਸ ਤੇ = {ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਤੇ' ਦੇ ਕਾਰਨ ਉੱਡ ਗਿਆ ਹੈ} ਜਿਸ ਪਾਸੋਂ। ਜਾਪੈ = ਸਮਝੀਦਾ ਹੈ। ਤਥੁ = ਅਸਲੀਅਤ ॥੧॥ ਦੇਇ = ਦੇਂਦਾ ਹੈ। ਹੰਤਾ = ਨਾਸ ਕਰਨ ਵਾਲਾ ॥

ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ॥੧॥ ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ॥ ਰਹਾਉ॥

राग सोरठि, घर १ में गुरु अर्जनदेव जी की आठ बन्दों वाली बाणी। अकाल पुरख एक है और सतगुरु की कृपा द्वारा मिलता है। हे भाई! जिस परमात्मा ने आप ही सारा जगत पैदा किया है, जो सरे जगत का मूल है, जो सारी ताकतों का मालिक है, जिस ने अपनी ताकत दे कर (मनुख की) जान और सरीर पैदा किया है, वह करतार (तो) किसी भी तरह बयां नहीं किया जा सकता। हे भाई! उस करतार का सवरूप बताया नहीं जा सकता। उस को कैसे देखा जाये? हे भाई! गोबिंद के रूप गुरु की सिफत करनी चाहिये, क्योंकि गुरु से ही सरे जगत के मूल की सूझ पाई जा सकती है॥१॥ हे मेरे मन! (सदा) हरी परमात्मा का नाम जपना चाहिए। वह भगवन अपने सेवक को अपने नाम की दात देता है। वह सारे दुःख और पीड़ा का नास करने वाला है॥रहाउ॥

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Re: Ajj da mukhwak/ hukamnama

hukamnama-1.gif
 
Back
Top