☬ Ajj da mukhwak/ hukamnama ☬

Re: Ajj da mukhwak/ hukamnama

Amrit vele da Hukamnama Sri Darbar Sahib Sri Amritsar, Ang*578, 11-Oct.-2016

ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ
रागु वडहंसु महला १ घरु ५ अलाहणीआ*
Raag Wadahans, First Mahalla, Fifth House, Alaahanees ~ Songs Of Mourning:

ੴ ਸਤਿਗੁਰ ਪ੍ਰਸਾਦਿ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥१॥

ੴ सतिगुर प्रसादि ॥* धंनु सिरंदा सचा पातिसाहु जिनि जगु धंधै लाइआ॥* मुहलति पुनी पाई भरी जानीअड़ा घति चलाइआ ॥* जानी घति चलाइआ लिखिआ आइआ रुंने वीर सबाए ॥ * ॥ कांइआ हंस थीआ वेछोड़ा जां दिन पुंने मेरी माए ॥* जेहा लिखिआ तेहा पाइआ जेहा पुरबि कमाइआ ॥* धंनु सिरंदा सचा पातिसाहु जिनि जगु धंधै लाइआ ॥१॥*

One Universal Creator God. By The Grace Of The True Guru:* Blessed is the Creator, the True King, who has linked the whole world to its tasks.* When one's time is up, and the measure is full, this dear soul is caught, and driven off.* This dear soul is driven off, when the pre-ordained Order is received, and all the relatives cry out in mourning.* The body and the swan-soul are separated, when one's days are past and done, O my mother.* As is one's pre-ordained Destiny, so does one receive, according to one's past actions.* Blessed is the Creator, the True King, who has linked the whole world to its tasks. ||1||*

ਧੰਨੁ = ਵਡਿਆਵਣ-ਯੋਗ। ਸਿਰੰਦਾ = ਪੈਦਾ ਕਰਨ ਵਾਲਾ, ਸਿਰਜਣਹਾਰ। ਸਚਾ = ਸਦਾ-ਥਿਰ ਰਹਿਣ ਵਾਲਾ। ਜਿਨਿ = ਜਿਸ (ਪਾਤਿਸ਼ਾਹ) ਨੇ। ਧੰਧੈ = (ਮਾਇਆ ਦੇ) ਆਹਰ ਵਿਚ। ਮੁਹਲਤਿ = ਮਿਲਿਆ ਸਮਾ। ਪੁਨੀ = ਪੁੰਨੀ, ਪੁੱਜ ਗਈ, ਪੂਰੀ ਹੋ ਗਈ। ਪਾਈ = ਪਨ-ਘੜੀ ਦੀ ਪਿਆਲੀ। ਜਾਨੀਅੜਾ = ਪਿਆਰਾ ਸਾਥੀ ਜੀਵਾਤਮਾ। ਘਤਿ = ਫੜ ਕੇ। ਚਲਾਇਆ = ਅੱਗੇ ਲਾ ਲਿਆ ਜਾਂਦਾ ਹੈ। ਚਲਾਇਆ = ਅੱਗੇ ਲਾ ਲਿਆ ਜਾਂਦਾ ਹੈ। ਵੀਰ ਸਬਾਏ = ਸਾਰੇ ਵੀਰ, ਸਾਰੇ ਸੱਜਣ ਸੰਬੰਧੀ। ਹੰਸ = ਜੀਵਾਤਮਾ। ਪੁੰਨੇ = ਪੁੱਗ ਗਏ, ਮੁੱਕ ਗਏ। ਮਾਏ = ਹੇ ਮਾਂ! ਪੁਰਬਿ = ਮਰਨ ਤੋਂ ਪਹਿਲੇ ਸਮੇ ਵਿਚ।

ਰਾਗ ਵਡਹੰਸ, ਘਰ ੫ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਅਲਾਹਣੀਆਂ'। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਉਹ ਸਿਰਜਣਹਾਰ ਪਾਤਿਸ਼ਾਹ ਸਦਾ ਕਾਇਮ ਰਹਿਣ ਵਾਲਾ ਹੈ, ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ। ਜਦੋਂ ਜੀਵ ਨੂੰ ਮਿਲਿਆ ਸਮਾ ਮੁੱਕ ਜਾਂਦਾ ਹੈ ਤੇ ਜਦੋਂ ਇਸ ਦੀ ਉਮਰ ਦੀ ਪਿਆਲੀ ਭਰ ਜਾਂਦੀ ਹੈ ਤਾਂ (ਸਰੀਰ ਦੇ) ਪਿਆਰੇ ਸਾਥੀ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ। (ਉਮਰ ਦਾ ਸਮਾ ਮੁੱਕਣ ਤੇ) ਜਦੋਂ ਪਰਮਾਤਮਾ ਦਾ ਲਿਖਿਆ (ਹੁਕਮ) ਅਉਂਦਾ ਹੈ ਤਾਂ ਸਾਰੇ ਸੱਜਣ ਸੰਬੰਧੀ ਰੋਂਦੇ ਹਨ। ਹੇ ਮੇਰੀ ਮਾਂ! ਜਦੋਂ ਉਮਰ ਦੇ ਦਿਨ ਪੂਰੇ ਹੋ ਜਾਂਦੇ ਹਨ, ਤਾਂ ਸਰੀਰ ਤੇ ਜੀਵਾਤਮਾ ਦਾ (ਸਦਾ ਲਈ) ਵਿਛੋੜਾ ਹੋ ਜਾਂਦਾ ਹੈ। (ਉਸ ਅੰਤ ਸਮੇ ਤੋਂ) ਪਹਿਲਾਂ ਪਹਿਲਾਂ ਜੋ ਜੋ ਕਰਮ ਜੀਵ ਨੇ ਕਮਾਇਆ ਹੁੰਦਾ ਹੈ (ਉਸ ਉਸ ਦੇ ਅਨੁਸਾਰ) ਜਿਹੋ ਜਿਹਾ ਸੰਸਕਾਰਾਂ ਦਾ ਲੇਖ (ਉਸ ਦੇ ਮੱਥੇ ਤੇ) ਲਿਖਿਆ ਜਾਂਦਾ ਹੈ ਉਹੋ ਜਿਹਾ ਫਲ ਜੀਵ ਪਾਂਦਾ ਹੈ। ਉਹ ਸਿਰਜਣਹਾਰ ਪਾਤਿਸ਼ਾਹ ਸਦਾ ਕਾਇਮ ਰਹਿਣ ਵਾਲਾ ਹੈ, ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ॥੧॥

राग वडहंस, घर ५ में गुरु नानकदेव जी की बाणी 'अलाहनियाँ'।अकालपुरख एक है और सतगुरु की कृपा द्वारा मिलता है। वह सिरजनहार पातशाह सदा कायम रहने वाला है, जिस ने जगत को माया के आहर में लगा रखा है। जब जीव को मिला समां ख़तम हो जाता है और जब इस की उम्र की प्याली भर जाती है तो (सरीर के) प्यारे साथी को पकड़ के आगे लगा लिया जाता है। (उम्र का समां ख़तम होने पर) जब परमात्मा का लिखा (हुक्म) आता है तो सारे सज्जन संबंधी रोते हैं। हे मेरी माँ! जब उम्र के दिन पूरे हो जाते हैं, तो सरीर और जीवात्मा का (सदा के लिए) विशोड़ा हो जाता है। (उस अंत समय से) पहले पहले जो जो कर्म जिव ने कमाया होता है (उस उस के अनुसार) जैसा जैसा संसार का लेख (उस के माथे पर) लिखा जाता है वैसा फल जीव पाता है। वह सिरजनहार पातशाह सदा कायम रहने वाला है, जिस ने जगत को माया के आहर में लगा रखा है॥१॥

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Re: Ajj da mukhwak/ hukamnama

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 13.10.2016, ਵੀਰਵਾਰ, ੨੮ ਅੱਸੂ (ਸੰਮਤ ੫੪੮ ਨਾਨਕਸ਼ਾਹੀ)
ਬਿਹਾਗੜਾ ਮਹਲਾ ੪ ॥
ਹਉ ਬਲਿਹਾਰੀ ਤਿਨ੍ਹ੍ਹ ਕਉ ਮੇਰੀ ਜਿੰਦੁੜੀਏ ਜਿਨ੍ਹ੍ਹ ਹਰਿ ਹਰਿ ਨਾਮੁ ਅਧਾਰੋ ਰਾਮ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ ਭਉਜਲੁ ਤਾਰਣਹਾਰੋ ਰਾਮ ॥ ਜਿਨ ਇਕ ਮਨਿ ਹਰਿ ਧਿਆਇਆ ਮੇਰੀ ਜਿੰਦੁੜੀਏ ਤਿਨ ਸੰਤ ਜਨਾ ਜੈਕਾਰੋ ਰਾਮ ॥ ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥੧॥ ਸਾ ਰਸਨਾ ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥ ਤੇ ਸ੍ਰਵਨ ਭਲੇ ਸੋਭਨੀਕ ਹਹਿ ਮੇਰੀ ਜਿੰਦੁੜੀਏ ਹਰਿ ਕੀਰਤਨੁ ਸੁਣਹਿ ਹਰਿ ਤੇਰੇ ਰਾਮ ॥ ਸੋ ਸੀਸੁ ਭਲਾ ਪਵਿਤ੍ਰ ਪਾਵਨੁ ਹੈ ਮੇਰੀ ਜਿੰਦੁੜੀਏ ਜੋ ਜਾਇ ਲਗੈ ਗੁਰ ਪੈਰੇ ਰਾਮ ॥ ਗੁਰ ਵਿਟਹੁ ਨਾਨਕੁ ਵਾਰਿਆ ਮੇਰੀ ਜਿੰਦੁੜੀਏ ਜਿਨਿ ਹਰਿ ਹਰਿ ਨਾਮੁ ਚਿਤੇਰੇ ਰਾਮ ॥੨॥ ਤੇ ਨੇਤ੍ਰ ਭਲੇ ਪਰਵਾਣੁ ਹਹਿ ਮੇਰੀ ਜਿੰਦੁੜੀਏ ਜੋ ਸਾਧੂ ਸਤਿਗੁਰੁ ਦੇਖਹਿ ਰਾਮ ॥ ਤੇ ਹਸਤ ਪੁਨੀਤ ਪਵਿਤ੍ਰ ਹਹਿ ਮੇਰੀ ਜਿੰਦੁੜੀਏ ਜੋ ਹਰਿ ਜਸੁ ਹਰਿ ਹਰਿ ਲੇਖਹਿ ਰਾਮ ॥ ਤਿਸੁ ਜਨ ਕੇ ਪਗ ਨਿਤ ਪੂਜੀਅਹਿ ਮੇਰੀ ਜਿੰਦੁੜੀਏ ਜੋ ਮਾਰਗਿ ਧਰਮ ਚਲੇਸਹਿ ਰਾਮ ॥ ਨਾਨਕੁ ਤਿਨ ਵਿਟਹੁ ਵਾਰਿਆ ਮੇਰੀ ਜਿੰਦੁੜੀਏ ਹਰਿ ਸੁਣਿ ਹਰਿ ਨਾਮੁ ਮਨੇਸਹਿ ਰਾਮ ॥੩॥ ਧਰਤਿ ਪਾਤਾਲੁ ਆਕਾਸੁ ਹੈ ਮੇਰੀ ਜਿੰਦੁੜੀਏ ਸਭ ਹਰਿ ਹਰਿ ਨਾਮੁ ਧਿਆਵੈ ਰਾਮ ॥ ਪਉਣੁ ਪਾਣੀ ਬੈਸੰਤਰੋ ਮੇਰੀ ਜਿੰਦੁੜੀਏ ਨਿਤ ਹਰਿ ਹਰਿ ਹਰਿ ਜਸੁ ਗਾਵੈ ਰਾਮ ॥ ਵਣੁ ਤ੍ਰਿਣੁ ਸਭੁ ਆਕਾਰੁ ਹੈ ਮੇਰੀ ਜਿੰਦੁੜੀਏ ਮੁਖਿ ਹਰਿ ਹਰਿ ਨਾਮੁ ਧਿਆਵੈ ਰਾਮ ॥ ਨਾਨਕ ਤੇ ਹਰਿ ਦਰਿ ਪੈਨ੍ਹ੍ਹਾਇਆ ਮੇਰੀ ਜਿੰਦੁੜੀਏ ਜੋ ਗੁਰਮੁਖਿ ਭਗਤਿ ਮਨੁ ਲਾਵੈ ਰਾਮ ॥੪॥੪॥
(ਅੰਗ ੫੩੯)
☬ ਪੰਜਾਬੀ ਵਿੱਚ ਵਿਆਖਿਆ :- ☬
ਹੇ ਮੇਰੀ ਸੋਹਣੀ ਜਿੰਦੇ! (ਆਖ-) ਮੈਂ ਉਹਨਾਂ ਤੋਂ ਕੁਰਬਾਨ ਹਾਂ ਜਿਨ੍ਹਾਂ ਨੇ ਪਰਾਮਤਮਾ ਦੇ ਨਾਮ ਨੂੰ (ਆਪਣੀ ਜ਼ਿੰਦਗੀ ਦਾ) ਆਸਰਾ ਬਣਾ ਲਿਆ ਹੈ। ਹੇ ਮੇਰੀ ਸੋਹਣੀ ਜਿੰਦੇ! ਗੁਰੂ ਨੇ ਸਤਿਗੁਰੂ ਨੇ ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਪੱਕੀ ਤਰ੍ਹਾਂ ਟਿਕਾ ਦਿੱਤਾ ਹੈ। ਗੁਰੂ (ਮਾਇਆ ਦੇ ਮੋਹ ਦੇ) ਜ਼ਹਿਰ (-ਭਰੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੀ ਸਮਰੱਥਾ ਰੱਖਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਸੰਤ ਜਨਾਂ ਨੇ ਇਕ-ਮਨ ਹੋ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ (ਹਰ ਥਾਂ) ਸੋਭਾ-ਵਡਿਆਈ ਹੁੰਦੀ ਹੈ। ਹੇ ਨਾਨਕ! (ਆਖ-) ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦਾ ਨਾਮ ਜਪ ਕੇ ਸੁਖ ਮਿਲ ਜਾਂਦਾ ਹੈ, ਹਰਿ-ਨਾਮ ਸਾਰੇ ਦੁੱਖ ਦੂਰ ਕਰਨ ਦੀ ਸਮਰੱਥਾ ਵਾਲਾ ਹੈ।੧। ਹੇ ਮੇਰੀ ਸੋਹਣੀ ਜਿੰਦੇ! ਉਹ ਜੀਭ ਭਾਗਾਂ ਵਾਲੀ ਹੈ ਮੁਬਾਰਿਕ ਹੈ, ਜੇਹੜੀ (ਸਦਾ) ਪਰਾਮਤਮਾ ਦੇ ਗੁਣ ਗਾਂਦੀ ਰਹਿੰਦੀ ਹੈ। ਹੇ ਮੇਰੀ ਸੋਹਣੀ ਜਿੰਦੇ! (ਆਖ-) ਹੇ ਪ੍ਰਭੂ! ਉਹ ਕੰਨ ਸੋਹਣੇ ਹਨ ਚੰਗੇ ਹਨ ਜੇਹੜੇ ਤੇਰੇ ਕੀਰਤਨ ਸੁਣਦੇ ਰਹਿੰਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਉਹ ਸਿਰ ਭਾਗਾਂ ਵਾਲਾ ਹੈ ਪਵਿਤ੍ਰ ਹੈ, ਜੇਹੜਾ ਗੁਰੂ ਦੇ ਚਰਨਾਂ ਵਿਚ ਜਾ ਲੱਗਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਨਾਨਕ (ਉਸ) ਗੁਰੂ ਤੋਂ ਕੁਰਬਾਨ ਜਾਂਦਾ ਹੈ ਜਿਸ ਨੇ(ਨਾਨਕ ਨੂੰ) ਪਰਮਾਤਮਾ ਦਾ ਨਾਮ ਚੇਤੇ ਕਰਾਇਆ ਹੈ।੨। ਹੇ ਮੇਰੀ ਸੋਹਣੀ ਜਿੰਦੇ! ਉਹ ਅੱਖਾਂ ਭਲੀਆਂ ਹਨ ਸਫਲ ਹਨ ਜੋ ਗੁਰੂ ਦਾ ਦਰਸਨ ਕਰਦੀਆਂ ਰਹਿੰਦੀਆਂ ਹਨ, ਉਹ ਹੱਥ ਪਵਿਤ੍ਰ ਹਨ ਜੇਹੜੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਲਿਖਦੇ ਰਹਿੰਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਉਸ ਮਨੁੱਖ ਦੇ (ਉਹ) ਪੈਰ ਸਦਾ ਪੂਜੇ ਜਾਂਦੇ ਹਨ ਜੇਹੜੇ (ਪੈਰ) ਧਰਮ ਦੇ ਰਾਹ ਉਤੇ ਤੁਰਦੇ ਰਹਿੰਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਨਾਨਕ ਉਹਨਾਂ (ਵਡ-ਭਾਗੀ) ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ ਜੇਹੜੇ ਪਰਮਾਤਮਾ ਦਾ ਨਾਮ ਸੁਣ ਕੇ ਨਾਮ ਨੂੰ ਮੰਨਦੇ ਹਨ (ਜੀਵਨ-ਅਧਾਰ ਬਣਾ ਲੈਂਦੇ ਹਨ)।੩। ਹੇ ਮੇਰੀ ਸੋਹਣੀ ਜਿੰਦੇ! ਧਰਤੀ, ਪਾਤਾਲ, ਆਕਾਸ਼-ਹਰੇਕ ਹੀ ਪਰਮਾਤਮਾ ਦਾ ਨਾਮ ਸਿਮਰ ਰਿਹਾ ਹੈ। ਹੇ ਮੇਰੀ ਸੋਹਣੀ ਜਿੰਦੇ! ਹਵਾ ਪਾਣੀ, ਅੱਗ-ਹਰੇਕ ਤੱਤ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾ ਰਿਹਾ ਹੈ। ਹੇ ਮੇਰੀ ਸੋਹਣੀ ਜਿੰਦੇ! ਜੰਗਲ, ਘਾਹ, ਇਹ ਸਾਰਾ ਦਿੱਸਦਾ ਸੰਸਾਰ-ਆਪਣੇ ਮੂੰਹ ਨਾਲ ਹਰੇਕ ਹੀ ਪਰਮਾਤਮਾ ਦਾ ਨਾਮ ਜਪ ਰਿਹਾ ਹੈ। ਹੇ ਨਾਨਕ! (ਆਖ-) ਹੇ ਮੇਰੀ ਸੋਹਣੀ ਜਿੰਦੇ! ਜੇਹੜਾ ਜੇਹੜਾ ਜੀਵ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਵਿਚ ਆਪਣਾ ਮਨ ਜੋੜਦਾ ਹੈ, ਉਹ ਸਾਰੇ ਪਰਾਮਤਮਾ ਦੇ ਦਰ ਤੇ ਸਤਕਾਰੇ ਜਾਂਦੇ ਹਨ।੪।੪।
☬ English Translation : ☬
BIHAAGRAA, FOURTH MEHL:
I am a sacrifice, O my soul, to those who take the Support of the Name of the Lord, Har, Har. The Guru, the True Guru, implanted the Name within me, O my soul; He has carried me across the terrifying world-ocean of poison. Those who have single-mindedly meditated on the Lord, O my soul I proclaim the victory of those saintly beings. Nanak has found peace, meditating on the Lord, O my soul; the Lord is the Destroyer of all pain. || 1 || Blessed, blessed is that tongue, O my soul, which sings the Glorious Praises of the Lord God. Sublime and splendid are those ears, O my soul,which listen to the Kirtan of the Your Praises, O Lord. Sublime, pure and sacred is that head, O my soul, which falls at the Gurus feet. Nanak is a sacrifice to the Guru, O my soul, who has placed the Name of the Lord, Har, Har, in my consciousness.|| 2 || Blessed and approved are those eyes, O my soul, which gaze upon the Holy True Guru. Sacred and pure are those hands,
 
Re: Ajj da mukhwak/ hukamnama

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 14.10.2016, ਸ਼ੁੱਕਰਵਾਰ, ੨੯ ਅੱਸੂ (ਸੰਮਤ ੫੪੮ ਨਾਨਕਸ਼ਾਹੀ)
ਸਲੋਕ ਮਃ ੪ ॥
ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ ਮਃ ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥ ਪਉੜੀ ॥ ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥ ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥
(ਅੰਗ: ੫੫੨)
☬ ਪੰਜਾਬੀ ਵਿੱਚ ਵਿਆਖਿਆ :- ☬
ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਹੋਰ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫ਼ਸਾਉਂਦੇ ਹਨ ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ ਤੇ ਇਸ ਕਰ ਕੇ ਮਰਦੇ ਤੇ ਜੰਮਦੇ ਰਹਿੰਦੇ ਹਨ। ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ; ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ ਮਾਨੋ ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ ਤੁਰਨ ਵੇਲੇ ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ।੧। ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ, ਹੇ ਨਾਨਕ! ਉਹ ਆਪਣਾ ਮਨੁੱਖਾ ਜਨਮ ਸਵਾਰ ਲੈਂਦੇ ਹਨ ਤੇ ਆਪਣੀ ਕੁਲ ਭੀ ਤਾਰ ਲੈਂਦੇ ਹਨ।੨। ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ ਮੁੰਡੇ ਪੜ੍ਹਨ ਨੂੰ ਲਿਆਉਂਦਾ ਹੈ, ਆਪ ਹੀ ਮਾਂ ਪਿਉ ਹੈ ਤੇ ਆਪ ਹੀ ਬਾਲਕਾਂ ਨੂੰ ਸਿਆਣੇ ਕਰਦਾ ਹੈ; ਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ, ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇਞਾਣੇ ਕਰ ਦੇਂਦਾ ਹੈ। ਹੇ ਸੱਚੇ ਹਰੀ! ਜਦੋਂ ਆਪ ਤੇਰੇ ਮਨ ਵਿਚ ਚੰਗੇ ਲੱਗਦੇ ਹਨ, ਤਾਂ ਤੂੰ ਇਕਨਾਂ ਨੂੰ ਆਪਣੇ ਮਹਿਲ ਵਿਚ ਧੁਰ ਅੰਦਰ ਬੁਲਾ ਲੈਂਦਾ ਹੈ। ਜਿਨ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ।੧੧।
☬ English Translation : ☬
SHALOK, FOURTH MEHL:
Without serving the True Guru, the deeds which are done are only chains binding the soul. Without serving the True Guru, they find no place of rest. They die, only to be born again — they continue coming and going. Without serving the True Guru, their speech is insipid. They do not enshrine the Naam, the Name of the Lord, in the mind. O Nanak, without serving the True Guru, they are bound and gagged, and beaten in the City of Death; they depart with blackened faces. || 1 || THIRD MEHL: Some wait upon and serve the True Guru; they embrace love for the Lord’s Name. O Nanak, they reform their lives, and save their generations as well. || 2 || PAUREE: He Himself is the school, He Himself is the teacher, and He Himself brings the students to be taught. He Himself is the father, He Himself is the mother, and He Himself makes the children wise. In one place, He teaches them to read and understand everything, while in another place, He Himself makes them ignorant. Some, You summon to the Mansion of Your Presence within, when they become pleasing to Your Mind, O True Lord. That Gurmukh, whom You have blessed with greatness — that humble being is known and respected in Your True Court. || 11 ||
Friday, 29th Assu (Samvat 548 Nanakshahi) (Ang: 552)
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..
WAHEGURU JI KA KHALSA
WAHEGURU JI KI FATEH JI..
 
Re: Ajj da mukhwak/ hukamnama

hukamnamapage00114622x1024-1.jpg
 
Re: Ajj da mukhwak/ hukamnama

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 15.10.2016, ਸ਼ਨੀਵਾਰ, ੩੦ ਅੱਸੂ (ਸੰਮਤ ੫੪੮ ਨਾਨਕਸ਼ਾਹੀ)
ਵਡਹੰਸੁ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥੧॥ ਸੁਣਿ ਸਜਣ ਮੇਰੇ ਪ੍ਰੀਤਮ ਭਾਈ ਮੈ ਮੇਲਿਹੁ ਮਿਤ੍ਰੁ ਸੁਖਦਾਤਾ ॥ ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਾ ਜਿਉ ਚਾਤ੍ਰਿਕੁ ਜਲ ਕਉ ਬਿਲਲਾਤਾ ॥ ਹਉ ਕਿਆ ਗੁਣ ਤੇਰੇ ਸਾਰਿ ਸਮਾਲੀ ਮੈ ਨਿਰਗੁਣ ਕਉ ਰਖਿ ਲੇਤਾ ॥੨॥ ਹਉ ਭਈ ਉਡੀਣੀ ਕੰਤ ਕਉ ਅੰਮਾਲੀ ਸੋ ਪਿਰੁ ਕਦਿ ਨੈਣੀ ਦੇਖਾ ॥ ਸਭਿ ਰਸ ਭੋਗਣ ਵਿਸਰੇ ਬਿਨੁ ਪਿਰ ਕਿਤੈ ਨ ਲੇਖਾ ॥ ਇਹੁ ਕਾਪੜੁ ਤਨਿ ਨ ਸੁਖਾਵਈ ਕਰਿ ਨ ਸਕਉ ਹਉ ਵੇਸਾ ॥ ਜਿਨੀ ਸਖੀ ਲਾਲੁ ਰਾਵਿਆ ਪਿਆਰਾ ਤਿਨ ਆਗੈ ਹਮ ਆਦੇਸਾ ॥੩॥ ਮੈ ਸਭਿ ਸੀਗਾਰ ਬਣਾਇਆ ਅੰਮਾਲੀ ਬਿਨੁ ਪਿਰ ਕਾਮਿ ਨ ਆਏ ॥ ਜਾ ਸਹਿ ਬਾਤ ਨ ਪੁਛੀਆ ਅੰਮਾਲੀ ਤਾ ਬਿਰਥਾ ਜੋਬਨੁ ਸਭੁ ਜਾਏ ॥ ਧਨੁ ਧਨੁ ਤੇ ਸੋਹਾਗਣੀ ਅੰਮਾਲੀ ਜਿਨ ਸਹੁ ਰਹਿਆ ਸਮਾਏ ॥ ਹਉ ਵਾਰਿਆ ਤਿਨ ਸੋਹਾਗਣੀ ਅੰਮਾਲੀ ਤਿਨ ਕੇ ਧੋਵਾ ਸਦ ਪਾਏ ॥੪॥ ਜਿਚਰੁ ਦੂਜਾ ਭਰਮੁ ਸਾ ਅੰਮਾਲੀ ਤਿਚਰੁ ਮੈ ਜਾਣਿਆ ਪ੍ਰਭੁ ਦੂਰੇ ॥ ਜਾ ਮਿਲਿਆ ਪੂਰਾ ਸਤਿਗੁਰੂ ਅੰਮਾਲੀ ਤਾ ਆਸਾ ਮਨਸਾ ਸਭ ਪੂਰੇ ॥ ਮੈ ਸਰਬ ਸੁਖਾ ਸੁਖ ਪਾਇਆ ਅੰਮਾਲੀ ਪਿਰੁ ਸਰਬ ਰਹਿਆ ਭਰਪੂਰੇ ॥ ਜਨ ਨਾਨਕ ਹਰਿ ਰੰਗੁ ਮਾਣਿਆ ਅੰਮਾਲੀ ਗੁਰ ਸਤਿਗੁਰ ਕੈ ਲਗਿ ਪੈਰੇ ॥੫॥੧॥੯॥
(ਅੰਗ ੫੬੪)
☬ ਪੰਜਾਬੀ ਵਿੱਚ ਵਿਆਖਿਆ :- ☬
ਹੇ ਪਿਆਰੇ! ਮੇਰੇ ਮਨ ਵਿਚ (ਗੁਰੂ ਨੂੰ) ਮਿਲਣ ਦੀ ਤਾਂਘ ਹੈ । ਮੈਂ ਕਿਸ ਤਰ੍ਹਾਂ ਪੂਰੇ ਗੁਰੂ ਨੂੰ ਲੱਭਾਂ? ਹੇ ਸਹੇਲੀ! ਜੇ ਬਾਲਕ ਨੂੰ ਸੌ ਖੇਡਾਂ ਨਾਲ ਖਿਡਾਇਆ ਜਾਏ (ਪਰਚਾਇਆ ਜਾਏ), ਤਾਂ ਭੀ ਉਹ ਦੁੱਧ ਤੋਂ ਬਿਨਾ ਨਹੀਂ ਰਹਿ ਸਕਦਾ । (ਤਿਵੇਂ ਹੀ) ਹੇ ਸਖੀ! ਜੇ ਮੈਨੂੰ ਸੌ ਭੋਜਨ ਭੀ ਦਿੱਤੇ ਜਾਣ, ਤਾਂ ਭੀ ਮੇਰੇ ਅੰਦਰ (ਵੱਸਦੀ ਪ੍ਰਭੂ-ਮਿਲਾਪ ਦੀ) ਭੁੱਖ ਲਹਿ ਨਹੀਂ ਸਕਦੀ । ਹੇ ਸਹੇਲੀ! ਮੇਰੇ ਮਨ ਵਿਚ ਮੇਰੇ ਹਿਰਦੇ ਵਿਚ, ਪਿਆਰੇ ਪ੍ਰਭੂ ਦਾ ਪ੍ਰੇਮ ਵੱਸ ਰਿਹਾ ਹੈ । (ਉਸ ਦੇ) ਦਰਸਨ ਤੋਂ ਬਿਨਾ ਮੇਰਾ ਮਨ ਸ਼ਾਂਤੀ ਨਹੀਂ ਹਾਸਲ ਕਰ ਸਕਦਾ ।੧। ਹੇ ਮੇਰੇ ਸੱਜਣ! ਹੇ ਮੇਰੇ ਪਿਆਰੇ ਵੀਰ! (ਮੇਰੀ ਬੇਨਤੀ) ਸੁਣ । ਮੈਨੂੰ ਆਤਮਕ ਆਨੰਦ ਦੇਣ ਵਾਲਾ ਮਿਤ੍ਰ-ਗੁਰੂ ਮਿਲਾ । ਉਹ (ਗੁਰੂ) ਮੇਰੀ ਜਿੰਦ ਦੀ ਸਾਰੀ ਪੀੜਾ ਜਾਣਦਾ ਹੈ, ਤੇ, ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦਾ ਹੈ । (ਹੇ ਵੀਰ!) ਮੈਂ ਉਸ (ਪਰਮਾਤਮਾ) ਤੋਂ ਬਿਨਾ ਰਤਾ ਭਰ ਸਮਾ ਭੀ ਨਹੀਂ ਰਹਿ ਸਕਦਾ (ਉਸ ਦੇ ਵਿਛੋੜੇ ਵਿਚ ਮੈਂ ਤੜਫਦਾ ਹਾਂ) ਜਿਵੇਂ ਪਪੀਹਾ ਵਰਖਾ ਦੀ ਬੂੰਦ ਦੀ ਖ਼ਾਤਰ ਵਿਲਕਦਾ ਹੈ । ਹੇ ਪ੍ਰਭੂ! ਤੇਰੇ ਕੇਹੜੇ ਕੇਹੜੇ ਗੁਣ ਚੇਤੇ ਕਰ ਕੇ ਮੈਂ ਆਪਣੇ ਹਿਰਦੇ ਵਿਚ ਵਸਾਵਾਂ? ਤੂੰ ਮੈਨੂੰ ਗੁਣ-ਹੀਣ ਨੂੰ (ਸਦਾ) ਬਚਾ ਲੈਂਦਾ ਹੈਂ ।੨। ਹੇ ਸਖੀ! ਮੈਂ ਪ੍ਰਭੂ-ਪਤੀ ਨੂੰ ਮਿਲਣ ਵਾਸਤੇ ਉਤਾਵਲੀ ਹੋ ਰਹੀ ਹਾਂ । ਮੈਂ ਕਦੋਂ ਉਸ ਪਤੀ ਨੂੰ ਆਪਣੀਆਂ ਅੱਖਾਂ ਨਾਲ ਵੇਖਾਂਗੀ? ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਮੈਨੂੰ ਸਾਰੇ ਪਦਾਰਥਾਂ ਦੇ ਭੋਗ ਭੁੱਲ ਚੁੱਕੇ ਹਨ, ਇਹ ਪਦਾਰਥ ਪ੍ਰਭੂ-ਪਤੀ ਤੋਂ ਬਿਨਾ ਮੇਰੇ ਕਿਸੇ ਕੰਮ ਨਹੀਂ । ਹੇ ਸਹੇਲੀ! ਮੈਨੂੰ ਤਾਂ ਆਪਣੇ ਸਰੀਰ ਉੱਤੇ ਇਹ ਕੱਪੜਾ ਭੀ ਨਹੀਂ ਸੁਖਾਂਦਾ, ਤਾਹੀਏਂ ਮੈਂ ਕੋਈ ਪਹਿਰਾਵਾ ਨਹੀਂ ਕਰ ਸਕਦੀ । ਜਿਨ੍ਹਾਂ ਸਹੇਲੀਆਂ ਨੇ ਪਿਆਰੇ ਲਾਲ ਨੂੰ ਪ੍ਰਸੰਨ ਕਰ ਲਿਆ ਹੈ, ਮੈਂ ਉਹਨਾਂ ਅੱਗੇ ਅਰਜ਼ੋਈ ਕਰਦੀ ਹਾਂ (ਕਿ ਮੈਨੂੰ ਭੀ ਉਸ ਦੇ ਚਰਨਾਂ ਵਿਚ ਜੋੜ ਦੇਣ) ।੩। ਹੇ ਸਹੇਲੀ! ਜੇ ਮੈਂ ਸਾਰੇ ਸਿੰਗਾਰ ਕਰ ਭੀ ਲਏ, ਤਾਂ ਭੀ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ (ਇਹ ਸਿੰਗਾਰ) ਕਿਸੇ ਕੰਮ ਨਹੀਂ ਆਉਂਦੇ । ਹੇ ਸਖੀ! ਜੇ ਪ੍ਰਭੂ-ਪਤੀ ਨੇ ਮੇਰੀ ਵਾਤ ਹੀ ਨਾਹ ਪੁੱਛੀ (ਮੇਰੇ ਵਲ ਧਿਆਨ ਹੀ ਨਾਹ ਕੀਤਾ) ਤਾਂ ਮੇਰੀ ਤਾਂ ਸਾਰੀ ਜਵਾਨੀ ਹੀ ਵਿਅਰਥ ਚਲੀ ਜਾਵੇਗੀ । ਹੇ ਸਖੀ! ਉਹ ਸੁਹਾਗਣਾਂ ਬਹੁਤ ਭਾਗਾਂ ਵਾਲੀਆਂ ਹਨ ਜਿਨ੍ਹਾਂ ਦੇ ਹਿਰਦੇ ਵਿਚ ਖਸਮ-ਪ੍ਰਭੂ ਸਦਾ ਟਿਕਿਆ ਰਹਿੰਦਾ ਹੈ । ਹੇ ਸਹੇਲੀ! ਮੈਂ ਉਹਨਾਂ ਸੁਹਾਗਣਾਂ ਤੋਂ ਕੁਰਬਾਨ ਹਾਂ, ਮੈਂ ਸਦਾ ਉਹਨਾਂ ਦੇ ਪੈਰ ਧੋਂਦੀ ਹਾਂ (ਧੋਣ ਨੂੰ ਤਿਆਰ ਹਾਂ) ।੪। ਹੇ ਸਹੇਲੀ! ਜਿਤਨਾ ਚਿਰ ਮੈਨੂੰ ਕਿਸੇ ਹੋਰ (ਦੇ ਆਸਰੇ) ਦਾ ਭੁਲੇਖਾ ਸੀ, ਉਤਨਾ ਚਿਰ ਮੈਂ ਪ੍ਰਭੂ ਨੂੰ (ਆਪਣੇ ਤੋਂ) ਦੂਰ (-ਵੱਸਦਾ) ਜਾਣਦੀ ਰਹੀ । ਪਰ, ਹੇ ਸਹੇਲੀ! ਜਦੋਂ ਮੈਨੂੰ ਪੂਰਾ ਗੁਰੂ ਮਿਲ ਪਿਆ, ਤਾਂ ਮੇਰੀ ਹਰੇਕ ਆਸ ਹਰੇਕ ਤਾਂਘ ਪੂਰੀ ਹੋ ਗਈ (ਕਿਉਂਕਿ) ਹੇ ਸਖੀ! ਮੈਂ ਸਾਰੇ ਸੁਖਾਂ ਤੋਂ ਸ੍ਰੇਸ਼ਟ (ਪ੍ਰਭੂ-ਮਿਲਾਪ ਦਾ) ਸੁਖ ਪਾ ਲਿਆ, ਮੈਨੂੰ ਉਹ ਪ੍ਰਭੂ-ਪਤੀ ਸਭਨਾਂ ਵਿਚ ਵੱਸਦਾ ਦਿੱਸ ਪਿਆ । ਹੇ ਦਾਸ ਨਾਨਕ! (ਆਖ—) ਹੇ ਸਹੇਲੀ! ਗੁਰੂ ਦੀ ਚਰਨੀਂ ਲੱਗ ਕੇ ਮੈਂ ਪਰਮਾਤਮਾ ਦੇ ਮਿਲਾਪ ਦਾ ਆਨੰਦ ਪ੍ਰਾਪਤ ਕਰ ਲਿਆ ਹੈ ।੫।੧।੯।
☬ English Translation : ☬
WADAHANS, FIFTH MEHL, SECOND HOUSE:
ONE UNIVERSAL CREATOR GOD. BY THE GRACE OF THE TRUE GURU:
Deep within my inner being, is the longing to meet my Beloved; how can I find the Perfect Guru? Even though a baby may play hundreds of games, he cannot survive without milk. The hunger deep within me is not satisfied, O my friend, even though I am served hundreds of dishes. My mind and body are filled with love for my Beloved; how can my mind be comforted, without the Blessed Vision of His Darshan? || 1 ||
 
Re: Ajj da mukhwak/ hukamnama

AMRIT vele day Hukamnama Sri Darbar Sahib Sri Amritsar, Ang-750, 16-Oct.-2016

ਸੂਹੀ ਮਹਲਾ ੫ ॥ ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥ ਜਿਤੁ ਤੂ ਲਾਵਹਿ ਤਿਤੁ ਹਮ ਲਾਗਹ ਕਿਆ ਏਹਿ ਜੰਤ ਵਿਚਾਰੇ ॥੧॥ ਮੇਰੇ ਰਾਮ ਜੀ ਤੂੰ ਪ੍ਰਭ ਅੰਤਰਜਾਮੀ ॥ ਕਰਿ ਕਿਰਪਾ ਗੁਰਦੇਵ ਦਇਆਲਾ ਗੁਣ ਗਾਵਾ ਨਿਤ ਸੁਆਮੀ ॥੧॥ ਰਹਾਉ ॥ ਆਠ ਪਹਰ ਪ੍ਰਭੁ ਅਪਨਾ ਧਿਆਈਐ ਗੁਰ ਪ੍ਰਸਾਦਿ ਭਉ ਤਰੀਐ ॥ ਆਪੁ ਤਿਆਗਿ ਹੋਈਐ ਸਭ ਰੇਣਾ ਜੀਵਤਿਆ ਇਉ ਮਰੀਐ ॥੨॥

सूही महला ५ ॥ सगल तिआगि गुर सरणी आइआ राखहु राखनहारे ॥ जितु तू लावहि तितु हम लागह किआ एहि जंत विचारे ॥१॥ मेरे राम जी तूं प्रभ अंतरजामी ॥ करि किरपा गुरदेव दइआला गुण गावा नित सुआमी ॥१॥ रहाउ ॥ आठ पहर प्रभु अपना धिआईऐ गुर प्रसादि भउ तरीऐ ॥ आपु तिआगि होईऐ सभ रेणा जीवतिआ इउ मरीऐ ॥२॥

Soohee, Fifth Mehl: Renouncing everything, I have come to the Guru's Sanctuary; save me, O my Savior Lord! Whatever You link me to, to that I am linked; what can this poor creature do? ||1|| O my Dear Lord God, You are the Inner-knower, the Searcher of hearts. Be Merciful to me, O Divine, Compassionate Guru, that I may constantly sing the Glorious Praises of my Lord and Master. ||1||Pause|| Twenty-four hours a day, I meditate on my God; by Guru's Grace, I cross over the terrifying world-ocean. Renouncing self-conceit, I have become the dust of all men's feet; in this way, I die, while I am still alive. ||2||

ਸਗਲ = ਸਾਰੇ (ਆਸਰੇ)। ਤਿਆਗਿ = ਛੱਡ ਕੇ। ਰਾਖਣਹਾਰੇ = ਹੇ ਰੱਖਿਆ ਦੀ ਸਮਰਥਾ ਵਾਲੇ! ਜਿਤੁ = ਜਿਸ (ਕੰਮ) ਵਿਚ। ਤਿਸੁ = ਉਸ (ਕੰਮ) ਵਿਚ। ਹਮ ਲਾਗਹ = ਅਸੀਂ (ਜੀਵ) ਲੱਗ ਪੈਂਦੇ ਹਾਂ। ਏਹਿ = {ਲਫ਼ਜ਼ 'ਏਹ' ਤੋਂ ਬਹੁ-ਵਚਨ}।੧। ਪ੍ਰਭ = ਹੇ ਪ੍ਰਭੂ! ਅੰਤਰਜਾਮੀ = ਦਿਲ ਦੀ ਜਾਣਨ ਵਾਲਾ। ਗੁਰਦੇਵ = ਹੇ ਗੁਰਦੇਵ! ਗਾਵਾ = ਗਾਵਾਂ, ਮੈਂ ਗਾਵਾਂ।੧।ਰਹਾਉ। ਧਿਆਈਐ = ਸਿਮਰਨਾ ਚਾਹੀਦਾ ਹੈ। ਪ੍ਰਸਾਦਿ = ਕਿਰਪਾ ਨਾਲ। ਭਉ = ਭਵ-ਸਾਗਰ, ਸੰਸਾਰ-ਸਮੁੰਦਰ। ਤਰੀਐ = ਪਾਰ ਲੰਘ ਸਕੀਦਾ ਹੈ। ਆਪੁ = ਆਪਾ-ਭਾਵ। ਰੇਣਾ = ਚਰਨ-ਧੂੜ। ਇਉ = ਇਸ ਤਰ੍ਹਾਂ। ਜੀਵਤਿਆ ਮਰੀਐ = ਦੁਨੀਆ ਦਾ ਕਾਰ-ਵਿਹਾਰ ਕਰਦਿਆਂ ਨਿਰਮੋਹ ਹੋ ਜਾਈਦਾ ਹੈ ॥੨॥

ਹੇ ਰੱਖਿਆ ਕਰਨ ਦੇ ਸਮਰਥ ਪ੍ਰਭੂ! ਮੇਰੀ ਰੱਖਿਆ ਕਰ। ਮੈਂ ਸਾਰੇ (ਆਸਰੇ) ਛੱਡ ਕੇ ਗੁਰੂ ਦੀ ਸਰਨ ਆ ਪਿਆ ਹਾਂ। ਹੇ ਪ੍ਰਭੂ! ਇਹਨਾਂ ਜੀਵਾਂ ਵਿਚਾਰਿਆਂ ਦੀ ਕੀਹ ਪਾਂਇਆਂ ਹੈ? ਤੂੰ ਜਿਸ ਕੰਮ ਵਿਚ ਅਸਾਂ ਜੀਵਾਂ ਨੂੰ ਲਾ ਦੇਂਦਾ ਹੈਂ, ਅਸੀਂ ਉਸ ਕੰਮ ਵਿਚ ਲੱਗ ਪੈਂਦੇ ਹਾਂ।੧। ਹੇ ਮੇਰੇ ਰਾਮ ਜੀ! ਹੇ ਮੇਰੇ ਪ੍ਰਭੂ! ਤੂੰ (ਮੇਰੇ) ਦਿਲ ਦੀ ਜਾਣਨ ਵਾਲਾ ਹੈਂ। ਹੇ ਦਇਆ ਦੇ ਘਰ ਗੁਰਦੇਵ! ਹੇ ਸੁਆਮੀ! ਮੇਹਰ ਕਰ, ਮੈਂ ਸਦਾ ਤੇਰੇ ਗੁਣ ਗਾਂਦਾ ਰਹਾਂ।੧।ਰਹਾਉ। ਅੱਠੇ ਪਹਰ ਆਪਣੇ ਮਾਲਕ-ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਗੁਰੂ ਦੀ ਕਿਰਪਾ ਨਾਲ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਆਪਾ-ਭਾਵ ਛੱਡ ਕੇ ਗੁਰੂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ, ਇਸ ਤਰ੍ਹਾਂ ਦੁਨੀਆ ਦੀ ਕਿਰਤ-ਕਾਰ ਕਰਦਿਆਂ ਹੀ ਨਿਰਮੋਹ ਹੋ ਜਾਈਦਾ ਹੈ ॥੨॥

हे रक्षा करने वाले समरथ प्रभु! मेरी रक्षा कर। मैं सारे (सहारे) छोड़ कर गुरु की शरण में आया हूँ। हे प्रभु! इन बेचारे जीवों की क्या हस्ती है ? तुम जिस काम में हम जीवों को लगा लेते हो, हम उसी काम में लग जाते हैं।१। हे मेरे राम जी! हे मेरे प्रभु! तुम (मेरे) दिल की जानने वाले हो। हे दया के खजाने गुरदेव! हे स्वामी ! कृपा करो, मैं सदा तुम्हारे गुण गाता रहूँ।१।रहाउ। आठो पहर अपने मालिक-प्रभु का ध्यान करना चाहिये, (इस प्रकार) गुरु की कृपा से संसार-सागर से पार निकल जाते हैं। आपना आप-भाव छोड़ कर गुरु के चरणों की धूड (माटी) बन जाना चाहिये, इस प्रकार दुनिया की किरत-करते ही निरमोह हो जातें है॥२॥

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Re: Ajj da mukhwak/ hukamnama

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 17.10.2016, ਸੋਮਵਾਰ, ੨ ਕੱਤਕ (ਸੰਮਤ ੫੪੮ ਨਾਨਕਸ਼ਾਹੀ)
ਪੀਪਾ ॥
ਕਾਯਉ ਦੇਵਾ ਕਾਇਅਉ ਦੇਵਲ ਕਾਇਅਉ ਜੰਗਮ ਜਾਤੀ ॥ ਕਾਇਅਉ ਧੂਪ ਦੀਪ ਨਈਬੇਦਾ ਕਾਇਅਉ ਪੂਜਉ ਪਾਤੀ ॥੧॥ ਕਾਇਆ ਬਹੁ ਖੰਡ ਖੋਜਤੇ ਨਵ ਨਿਧਿ ਪਾਈ ॥ ਨਾ ਕਛੁ ਆਇਬੋ ਨਾ ਕਛੁ ਜਾਇਬੋ ਰਾਮ ਕੀ ਦੁਹਾਈ ॥੧॥ ਰਹਾਉ ॥ ਜੋ ਬ੍ਰਹਮੰਡੇ ਸੋਈ ਪਿੰਡੇ ਜੋ ਖੋਜੈ ਸੋ ਪਾਵੈ ॥ ਪੀਪਾ ਪ੍ਰਣਵੈ ਪਰਮ ਤਤੁ ਹੈ ਸਤਿਗੁਰੁ ਹੋਇ ਲਖਾਵੈ ॥੨॥੩॥
(ਅੰਗ: ੬੯੫)
☬ ਪੰਜਾਬੀ ਵਿੱਚ ਵਿਆਖਿਆ :- ☬
(ਸੋ) ਕਾਇਆਂ (ਦੀ ਖੋਜ) ਹੀ ਮੇਰਾ ਦੇਵਤਾ ਹੈ (ਜਿਸ ਦੀ ਮੈਂ ਆਰਤੀ ਕਰਨੀ ਹੈ), ਸਰੀਰ (ਦੀ ਖੋਜ) ਹੀ ਮੇਰਾ ਮੰਦਰ ਹੈ (ਜਿਥੇ ਮੈਂ ਸਰੀਰ ਅੰਦਰ ਵੱਸਦੇ ਪ੍ਰਭੂ ਦੀ ਆਰਤੀ ਕਰਦਾ ਹਾਂ), ਕਾਇਆਂ (ਦੀ ਖੋਜ) ਹੀ ਮੈਂ ਜੰਗਮ ਅਤੇ ਜਾਤ੍ਰੁ ਲਈ (ਤੀਰਥ ਦੀ ਜਾਤ੍ਰਾ ਹੈ) । ਸਰੀਰ (ਦੀ ਖੋਜ) ਹੀ (ਮੇਰੇ ਵਾਸਤੇ ਮੇਰੇ ਅੰਦਰ ਵੱਸਦੇ ਦੇਵਤੇ ਲਈ) ਧੂਪ ਦੀਪ ਤੇ ਨੈਵੇਦ ਹੈ, ਕਾਇਆ ਦੀ ਖੋਜ (ਕਰ ਕੇ) ਹੀ, ਮੈਂ ਮਾਨੋ, ਪੱਤਰ ਭੇਟ ਰੱਖ ਕੇ (ਆਪਣੇ ਅੰਦਰ ਵੱਸਦੇ ਇਸ਼ਟ ਦੇਵ ਦੀ) ਪੂਜਾ ਕਰ ਰਿਹਾ ਹਾਂ ।੧। ਦੇਸ ਦੇਸਾਂਤਰਾਂ ਨੂੰ ਖੋਜ ਕੇ (ਆਖ਼ਰ ਆਪਣੇ) ਸਰੀਰ ਦੇ ਅੰਦਰ ਹੀ ਮੈਂ ਪ੍ਰਭੂ ਦਾ ਨਾਮ-ਰੂਪ ਨੌ ਨਿਧੀ ਲੱਭ ਲਈ ਹੈ, (ਹੁਣ ਮੇਰੀ ਕਾਇਆਂ ਵਿਚ) ਪਰਮਾਤਮਾ (ਦੀ ਯਾਦ) ਦਾ ਹੀ ਤੇਜ-ਪ੍ਰਤਾਪ ਹੈ, (ਉਸ ਦੀ ਬਰਕਤਿ ਨਾਲ ਮੇਰੇ ਲਈ) ਨਾ ਕੁਝ ਜੰਮਦਾ ਹੈ ਨਾਹ ਮਰਦਾ ਹੈ (ਭਾਵ, ਮੇਰਾ ਜਨਮ ਮਰਨ ਮਿਟ ਗਿਆ ਹੈ) ।੧।ਰਹਾਉ। ਜੋ ਸ੍ਰਿਸ਼ਟੀ ਦਾ ਰਚਣਹਾਰ ਪਰਮਾਤਮਾ ਸਾਰੇ ਬ੍ਰਹਮੰਡ ਵਿਚ (ਵਿਆਪਕ) ਹੈ ਉਹੀ (ਮਨੁੱਖਾ) ਸਰੀਰ ਵਿਚ ਹੈ, ਜੋ ਮਨੁੱਖ ਖੋਜ ਕਰਦਾ ਹੈ ਉਹ ਉਸ ਨੂੰ ਲੱਭ ਲੈਂਦਾ ਹੈ, ਪੀਪਾ ਬੇਨਤੀ ਕਰਦਾ ਹੈ—ਜੇ ਸਤਿਗੁਰੂ ਮਿਲ ਪਏ ਤਾਂ (ਅੰਦਰ ਹੀ) ਦਰਸ਼ਨ ਕਰਾ ਦੇਂਦਾ ਹੈ ।੨।੧।
☬ Translation in English: ☬
PEEPAA:
Within the body, the Divine Lord is embodied. The body is the temple, the place of pilgrimage, and the pilgrim. Within the body are incense, lamps and offerings. Within the body are the flower offerings. || 1 || I searched throughout many realms, but I found the nine treasures within the body. Nothing comes, and nothing goes; I pray to the Lord for Mercy. || 1 || Pause || The One who pervades the Universe also dwells in the body; whoever seeks Him, finds Him there. Peepaa prays, the Lord is the supreme essence; He reveals Himself through the True Guru. || 2 || 3 ||
Monday, 2nd Katak (Samvat 548 Nanakshahi) (Ang: 695)
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..
WAHEGURU JI KA KHALSA
WAHEGURU JI KI FATEH JI..
 
Re: Ajj da mukhwak/ hukamnama

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 18.10.2016, ਮੰਗਲਵਾਰ, ੩ ਕੱਤਕ (ਸੰਮਤ ੫੪੮ ਨਾਨਕਸ਼ਾਹੀ)
ਸਲੋਕ ਮਃ ੫ ॥
ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥ ਸਤਿਗੁਰਿ ਦਿਤਾ ਹਰਿ ਨਾਮੁ ਅੰਮ੍ਰਿਤੁ ਚਖਿਆ ॥ ਸਾਧਾ ਸੰਗੁ ਅਪਾਰੁ ਅਨਦਿਨੁ ਹਰਿ ਗੁਣ ਰਵੈ ॥ ਪਾਏ ਮਨੋਰਥ ਸਭਿ ਜੋਨੀ ਨਹ ਭਵੈ ॥ ਸਭੁ ਕਿਛੁ ਕਰਤੇ ਹਥਿ ਕਾਰਣੁ ਜੋ ਕਰੈ ॥ ਨਾਨਕੁ ਮੰਗੈ ਦਾਨੁ ਸੰਤਾ ਧੂਰਿ ਤਰੈ ॥੧॥ ਮਃ ੫ ॥ ਤਿਸ ਨੋ ਮੰਨਿ ਵਸਾਇ ਜਿਨਿ ਉਪਾਇਆ ॥ ਜਿਨਿ ਜਨਿ ਧਿਆਇਆ ਖਸਮੁ ਤਿਨਿ ਸੁਖੁ ਪਾਇਆ ॥ ਸਫਲੁ ਜਨਮੁ ਪਰਵਾਨੁ ਗੁਰਮੁਖਿ ਆਇਆ ॥ ਹੁਕਮੈ ਬੁਝਿ ਨਿਹਾਲੁ ਖਸਮਿ ਫੁਰਮਾਇਆ ॥ ਜਿਸੁ ਹੋਆ ਆਪਿ ਕ੍ਰਿਪਾਲੁ ਸੁ ਨਹ ਭਰਮਾਇਆ ॥ ਜੋ ਜੋ ਦਿਤਾ ਖਸਮਿ ਸੋਈ ਸੁਖੁ ਪਾਇਆ ॥ ਨਾਨਕ ਜਿਸਹਿ ਦਇਆਲੁ ਬੁਝਾਏ ਹੁਕਮੁ ਮਿਤ ॥ ਜਿਸਹਿ ਭੁਲਾਏ ਆਪਿ ਮਰਿ ਮਰਿ ਜਮਹਿ ਨਿਤ ॥੨॥ ਪਉੜੀ ॥ ਨਿੰਦਕ ਮਾਰੇ ਤਤਕਾਲਿ ਖਿਨੁ ਟਿਕਣ ਨ ਦਿਤੇ ॥ ਪ੍ਰਭ ਦਾਸ ਕਾ ਦੁਖੁ ਨ ਖਵਿ ਸਕਹਿ ਫੜਿ ਜੋਨੀ ਜੁਤੇ ॥ ਮਥੇ ਵਾਲਿ ਪਛਾੜਿਅਨੁ ਜਮ ਮਾਰਗਿ ਮੁਤੇ ॥ ਦੁਖਿ ਲਗੈ ਬਿਲਲਾਣਿਆ ਨਰਕਿ ਘੋਰਿ ਸੁਤੇ ॥ ਕੰਠਿ ਲਾਇ ਦਾਸ ਰਖਿਅਨੁ ਨਾਨਕ ਹਰਿ ਸਤੇ ॥੨੦॥
(ਅੰਗ ੫੨੩)
☬ ਪੰਜਾਬੀ ਵਿੱਚ ਵਿਆਖਿਆ :- ☬
(ਵਿਘਨਾਂ ਵਿਕਾਰਾਂ ਤੋਂ) ਪਰਮੇਸਰ ਨੇ ਆਪ (ਆਪਣੇ ਸੇਵਕ ਨੂੰ) ਸਦਾ ਹੀ ਬਚਾਇਆ ਹੈ, (ਜਿਸ ਸੇਵਕ ਦੀ ਪ੍ਰਭੂ ਨੇ ਰੱਖਿਆ ਕੀਤੀ ਹੈ, ਉਸ ਨੂੰ) ਸਤਿਗੁਰੂ ਨੇ ਪ੍ਰਭੂ ਨਾਮ ਦਿੱਤਾ ਹੈ, (ਉਸ ਸੇਵਕ ਨੇ) ਨਾਮ-ਅੰਮ੍ਰਿਤ ਚੱਖਿਆ ਹੈ, (ਉਸ ਨੂੰ) ਅਮੋਲਕ ਸਤ-ਸੰਗ (ਮਿਲਿਆ ਹੈ, ਜਿਥੇ) ਹਰ ਵੇਲੇ (ਉਹ ਸੇਵਕ) ਹਰੀ ਦੇ ਗੁਣ ਚੇਤੇ ਕਰਦਾ ਹੈ,ਉਸ ਦੇ ਸਾਰੇ ਮਨੋਰਥ ਪੂਰੇ ਹੋ ਜਾਂਦੇ ਹਨ (ਭਾਵ, ਸਾਰੀਆਂ ਵਾਸ਼ਨਾਂ ਮਿਟ ਜਾਂਦੀਆਂ ਹਨ,ਤੇ) ਉਹ ਜੂਨਾਂ ਵਿਚ ਨਹੀਂ ਭਟਕਦਾ। ਪਰ ਇਹ ਸਾਰੀ ਮੇਹਰ ਕਰਤਾਰ ਦੇ ਹੱਥ ਵਿਚ ਹੈ, ਜੋ ਉਹੀ ਆਪ (ਆਪਣੇ ਲਈ ਸਿਮਰਨ ਦਾ) ਵਸੀਲਾ ਪੈਦਾ ਕਰਦਾ ਹੈ। ਨਾਨਕ (ਭੀ, ਉਸੇ ਦੇ ਦਰ ਤੋਂ) ਦਾਨ ਮੰਗਦਾ ਹੈ ਕਿ (ਨਾਨਕ ਭੀ) ਸੰਤਾਂ ਦੀ ਚਰਨ-ਧੂੜ ਲੈ ਕੇ (ਭਾਵ, ਸਾਧ ਸੰਗਤਿ ਵਿਚ ਰਹਿ ਕੇ, ਇਸ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏ।੧। (ਹੇ ਭਾਈ!) ਉਸ (ਪ੍ਰਭੂ) ਨੂੰ (ਆਪਣੇ) ਮਨ ਵਿਚ ਵਸਾ ਜਿਸ ਨੇ (ਤੈਨੂੰ) ਪੈਦਾ ਕੀਤਾ ਹੈ, ਜਿਸ ਮਨੁੱਖ ਨੇ ਖਸਮ (-ਪ੍ਰਭੂ) ਨੂੰ ਸਿਮਰਿਆ ਹੈ ਉਸ ਨੇ ਸੁਖ ਪਾਇਆ ਹੈ,ਉਸ ਗੁਰਮੁਖਿ ਦਾ (ਜਗਤ ਵਿਚ) ਆਉਣਾ ਮੁਬਾਰਿਕ ਹੈ, ਉਸ ਦੀ ਜ਼ਿੰਦਗੀ ਕਾਮਯਾਬ ਹੋ ਗਈ ਹੈ, ਖਸਮ (ਪ੍ਰਭੂ ਨੇ) ਜੋ ਹੁਕਮ ਦਿੱਤਾ, ਉਸ ਹੁਕਮ ਨੂੰ ਸਮਝ ਕੇ ਉਹ(ਗੁਰਮੁਖਿ) ਸਦਾ ਖਿੜਿਆ ਰਹਿੰਦਾ ਹੈ। ਜਿਸ ਮਨੁੱਖ ਤੇ ਪ੍ਰਭੂ ਆਪ ਮੇਹਰਵਾਨ ਹੋਇਆ ਹੈ ਉਹ ਭਟਕਣਾ ਵਿਚ ਨਹੀਂ ਪੈਂਦਾ,ਖਸਮ (-ਪ੍ਰਭੂ) ਨੇ ਜੋ ਕੁਝ ਉਸ ਨੂੰ ਦਿੱਤਾ, ਉਹ ਉਸ ਨੂੰ ਸੁਖ ਹੀ ਪ੍ਰਤੀਤ ਹੋਇਆ ਹੈ। ਹੇ ਨਾਨਕ! ਜਿਸ ਮਨੁੱਖ ਤੇ ਮਿੱਤਰ (ਪ੍ਰਭੂ) ਮੇਹਰਵਾਨ ਹੁੰਦਾ ਹੈ ਉਸ ਨੂੰ ਆਪਣੇ ਹੁਕਮ ਦੀ ਸੂਝ ਬਖ਼ਸ਼ਦਾ ਹੈ, ਪਰ, ਜਿਸ ਜਿਸ ਜੀਵ ਨੂੰ ਭੁੱਲ ਵਿਚ ਪਾਂਦਾ ਹੈ ਉਹ ਨਿੱਤ ਮੁੜ ਮੁੜ ਮਰਦੇ ਜੰਮਦੇ ਰਹਿੰਦੇ ਹਨ।੨। ਜੋ ਮਨੁੱਖ (ਗੁਰਮੁਖਾਂ ਦੀ) ਨਿੰਦਿਆ ਕਰਦੇ ਹਨ ਉਹ ਤਾਂ ਪ੍ਰਭੂ ਨੇ (ਮਾਨੋ) ਉਸੇ ਵੇਲੇ ਹੀ ਮਾਰ ਦਿੱਤੇ, (ਕਿਉਂਕਿ ਨਿੰਦਾ ਦੇ ਕਾਰਨ ਪ੍ਰਭੂ ਨੇ ਉਹਨਾਂ ਦੇ ਮਨ ਨੂੰ) ਇਕ ਪਲਕ ਭਰ ਭੀ ਸ਼ਾਂਤੀ ਨਹੀਂ ਕਰਨ ਦਿੱਤੀ, ਪ੍ਰਭੂ ਜੀ ਆਪਣੇ ਦਾਸਾਂ ਦਾ ਦੁੱਖ ਸਹਾਰ ਨਹੀਂ ਸਕਦੇ (ਭਾਵ) ਪ੍ਰਭੂ ਦੀ ਬੰਦਗੀ ਕਰਨ ਵਾਲਿਆਂ ਨੂੰ ਕੋਈ ਦੁੱਖ ਵਿਕਾਰ ਨਹੀਂ ਪੋਂਹਦਾ,ਪਰ ਨਿੰਦਕਾਂ ਨੂੰ ਪ੍ਰਭੂ ਨੇ ਜੂਨ ਵਿਚ ਪਾ ਦਿੱਤਾ ਹੈ, (ਨਿੰਦਕਾਂ ਨੂੰ, ਮਾਨੋ,) ਉਸ ਨੇ ਕੇਸਾਂ ਤੋਂ ਫੜ ਕੇ ਭੁੰਞੇ ਪਟਕਾ ਮਾਰਿਆ ਹੈ ਤੇ ਜਮ ਦੇ ਰਾਹ ਤੇ (ਨਿਖਸਮੇ) ਛੱਡ ਦਿੱਤਾ ਹੈ; ਇਸ ਤਰ੍ਹਾਂ ਦੁੱਖ ਲੱਗਣ ਕਰ ਕੇ ਉਹ ਵਿਲਕਦੇ ਹਨ, ਤੇ ਮਾਨੋ, ਘੋਰ ਨਰਕ ਵਿਚ ਜਾ ਪੈਂਦੇ ਹਨ। ਪਰ ਹੇ ਨਾਨਕ! ਸੱਚੇ ਪ੍ਰਭੂ ਨੇ ਆਪਣੇ ਸੇਵਕਾਂ ਨੂੰ (ਵਿਕਾਰਾਂ ਦੁੱਖਾਂ ਤੋਂ, ਮਾਨੋ) ਗਲ ਲਾ ਕੇ ਬਚਾ ਲਿਆ ਹੈ।੨੦।
☬Translation in English :☬
SHALOK, FIFTH MEHL:
In the beginning, in the middle and in the end, the Transcendent Lord has saved me. The True Guru has blessed me with the Lord’s Name, and I have tasted the Ambrosial Nectar. In the Saadh Sangat, the Company of the Holy, I chant the Glorious Praises of the Lord, night and day. I have obtained all my objectives, and I shall not wander in reincarnation again. Everything is in the Hands of the Creator; He does what is done. Nanak begs for the gift of the dust of the feet of the Holy, which shall deliver him. || 1 || FIFTH MEHL: Enshrine Him in your mind, the One who created you. Whoever meditates on the Lord and Master obtains peace. Fruitful is the birth, and approved is the coming of the Gurmukh. One who realizes the Hukam of the Lord’s Command shall be blessed — so has the Lord and Master ordained. One who is blessed with the Lord’s Mercy does not wander. Whatever the Lord and Master gives him, with that he is content. O Nanak, one who is blessed with the kindness of the Lord, our Friend, realizes the Hukam of His Command. But those whom the Lord Himself causes to wander, continue to die, and take reincarnation again. || 2 || PAUREE: The slanderers are destroyed in an instant; they are not spared for even a moment. God will not endure the sufferings of His slaves, but catching the slanderers, He binds them to the cycle of reincarnation
 
Re: Ajj da mukhwak/ hukamnama

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 19.10.2016, ਬੁੱਧਵਾਰ, ੪ ਕੱਤਕ (ਸੰਮਤ ੫੪੮ ਨਾਨਕਸ਼ਾਹੀ)
ਬਿਹਾਗੜਾ ਮਹਲਾ ੪ ॥
ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥੧॥ ਸੇ ਭਗਤ ਸੇ ਸੇਵਕ ਮੇਰੀ ਜਿੰਦੁੜੀਏ ਜੋ ਪ੍ਰਭ ਮੇਰੇ ਮਨਿ ਭਾਣੇ ਰਾਮ ॥ ਸੇ ਹਰਿ ਦਰਗਹ ਪੈਨਾਇਆ ਮੇਰੀ ਜਿੰੰੰਦੁੜੀਏ ਅਹਿਨਿਸਿ ਸਾਚਿ ਸਮਾਣੇ ਰਾਮ ॥ ਤਿਨ ਕੈ ਸੰਗਿ ਮਲੁ ਉਤਰੈ ਮੇਰੀ ਜਿੰਦੁੜੀਏ ਰੰਗਿ ਰਾਤੇ ਨਦਰਿ ਨੀਸਾਣੇ ਰਾਮ ॥ ਨਾਨਕ ਕੀ ਪ੍ਰਭ ਬੇਨਤੀ ਮੇਰੀ ਜਿੰਦੁੜੀਏ ਮਿਲਿ ਸਾਧੂ ਸੰਗਿ ਅਘਾਣੇ ਰਾਮ ॥੨॥ ਹੇ ਰਸਨਾ ਜਪਿ ਗੋਬਿੰਦੋ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਤ੍ਰਿਸਨਾ ਜਾਏ ਰਾਮ ॥ ਜਿਸੁ ਦਇਆ ਕਰੇ ਮੇਰਾ ਪਾਰਬ੍ਰਹਮੁ ਮੇਰੀ ਜਿੰਦੁੜੀਏ ਤਿਸੁ ਮਨਿ ਨਾਮੁ ਵਸਾਏ ਰਾਮ ॥ ਜਿਸੁ ਭੇਟੇ ਪੂਰਾ ਸਤਿਗੁਰੂ ਮੇਰੀ ਜਿੰਦੁੜੀਏ ਸੋ ਹਰਿ ਧਨੁ ਨਿਧਿ ਪਾਏ ਰਾਮ ॥ ਵਡਭਾਗੀ ਸੰਗਤਿ ਮਿਲੈ ਮੇਰੀ ਜਿੰਦੁੜੀਏ ਨਾਨਕ ਹਰਿ ਗੁਣ ਗਾਏ ਰਾਮ ॥੩॥ ਥਾਨ ਥਨੰਤਰਿ ਰਵਿ ਰਹਿਆ ਮੇਰੀ ਜਿੰਦੁੜੀਏ ਪਾਰਬ੍ਰਹਮੁ ਪ੍ਰਭੁ ਦਾਤਾ ਰਾਮ ॥ ਤਾ ਕਾ ਅੰਤੁ ਨ ਪਾਈਐ ਮੇਰੀ ਜਿੰਦੁੜੀਏ ਪੂਰਨ ਪੁਰਖੁ ਬਿਧਾਤਾ ਰਾਮ ॥ ਸਰਬ ਜੀਆ ਪ੍ਰਤਿਪਾਲਦਾ ਮੇਰੀ ਜਿੰਦੁੜੀਏ ਜਿਉ ਬਾਲਕ ਪਿਤ ਮਾਤਾ ਰਾਮ ॥ ਸਹਸ ਸਿਆਣਪ ਨਹ ਮਿਲੈ ਮੇਰੀ ਜਿੰਦੁੜੀਏ ਜਨ ਨਾਨਕ ਗੁਰਮੁਖਿ ਜਾਤਾ ਰਾਮ ॥੪॥੬॥ ਛਕਾ ੧ ॥
(ਅੰਗ: ੫੪੧)
☬ ਪੰਜਾਬੀ ਵਿੱਚ ਵਿਆਖਿਆ :- ☬
ਹੇ ਮੇਰੇ ਹਰੀ! ਹੇ ਮੇਰੇ ਪ੍ਰਭੂ (ਸ੍ਰਿਸ਼ਟੀ ਦੇ) ਸਾਰੇ ਜੀਵ ਤੇਰੇ (ਹੀ ਪੈਦਾ ਕੀਤੇ ਹੋਏ) ਹਨ, ਤੂੰ (ਸਭ ਜੀਵਾਂ ਵਿਚ) ਮੌਜੂਦ ਹੈਂ, ਜੋ ਕੁਝ (ਜੀਵਾਂ ਦੇ) ਜੀ ਵਿਚ ਚਿਤਾਰਿਆ ਜਾਂਦਾ ਹੈ ਤੂੰ (ਉਹ ਸਭ ਕੁਝ) ਜਾਣਦਾ ਹੈਂ । ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਸਾਡੇ ਅੰਦਰ ਬਾਹਰ (ਹਰ ਥਾਂ ਸਾਡੇ) ਨਾਲ ਹੈ, ਜੋ ਕੁਝ ਸਾਡੇ ਮਨ ਵਿਚ ਹੁੰਦਾ ਹੈ ਉਹ ਸਭ ਵੇਖਦਾ ਹੈ, (ਪਰ ਫਿਰ ਭੀ) ਮੁਕਰ ਜਾਈਦਾ ਹੈ । ਹੇ ਮੇਰੀ ਸੋਹਣੀ ਜਿੰਦੇ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਪਰਮਾਤਮਾ ਕਿਤੇ ਦੂਰ ਵੱਸਦਾ ਜਾਪਦਾ ਹੈ, ਉਹਨਾਂ ਦੀ ਕੀਤੀ ਹੋਈ ਮੇਹਨਤ ਵਿਅਰਥ ਚਲੀ ਜਾਂਦੀ ਹੈ । ਹੇ ਦਾਸ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ ਉਹਨਾਂ ਨੂੰ ਪਰਮਾਤਮਾ ਹਰ ਥਾਂ ਵੱਸਦਾ ਦਿੱਸਦਾ ਹੈ ।੧। ਹੇ ਮੇਰੀ ਸੋਹਣੀ ਜਿੰਦੇ! ਉਹ ਮਨੁੱਖ (ਅਸਲ) ਭਗਤ ਹਨ (ਅਸਲ) ਸੇਵਕ ਹਨ ਜੋ ਪਿਆਰੇ ਪਰਮਾਤਮਾ ਦੇ ਮਨ ਵਿਚ ਚੰਗੇ ਲੱਗਦੇ ਹਨ । ਹੇ ਮੇਰੀ ਸੋਹਣੀ ਜਿੰਦੇ! ਉਹ ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚ ਸਤਕਾਰੇ ਜਾਂਦੇ ਹਨ, ਉਹ ਦਿਨ ਰਾਤ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦੇ ਹਨ । ਹੇ ਮੇਰੀ ਸੋਹਣੀ ਜਿੰਦੇ! ਉਹਨਾਂ ਦੀ ਸੰਗਤਿ ਵਿਚ ਰਿਹਾਂ (ਮਨ ਤੋਂ ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ ਉਹ ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ । ਉਹਨਾਂ ਦੇ ਮੱਥੇ ਉੱਤੇ ਪ੍ਰਭੂ ਦੀ ਮੇਹਰ ਦੀ ਨਿਗਾਹ ਦਾ ਨਿਸ਼ਾਨ ਹੁੰਦਾ ਹੈ । ਹੇ ਮੇਰੀ ਸੋਹਣੀ ਜਿੰਦੇ! (ਆਖ—) ਹੇ ਪ੍ਰਭੂ! ਨਾਨਕ ਦੀ ਇਹ ਅਰਜ਼ੋਈ ਹੈ (ਕਿ ਨਾਨਕ ਗੁਰੂ ਦੀ ਸੰਗਤਿ ਵਿਚ ਟਿਕਿਆ ਰਹੇ) ਗੁਰੂ ਦੀ ਸੰਗਤਿ ਵਿਚ ਰਿਹਾਂ (ਮਾਇਆ ਦੀ ਤ੍ਰਿਸਨਾ ਵਲੋਂ) ਰੱਜੇ ਰਹੀਦਾ ਹੈ ।੨। ਹੇ ਮੇਰੀ ਸੋਹਣੀ ਜਿੰਦੇ! (ਆਖ—) ਹੇ ਮੇਰੀ ਜੀਭ! ਪਰਮਾਤਮਾ ਦਾ ਨਾਮ ਜਪਿਆ ਕਰ, ਹਰਿ-ਨਾਮ ਜਪ ਜਪ ਕੇ ਮਾਇਆ ਦਾ ਲਾਲਚ ਦੂਰ ਹੋ ਜਾਂਦਾ ਹੈ । ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਉਤੇ ਪਰਮਾਤਮਾ ਕਿਰਪਾ ਕਰਦਾ ਹੈ, ਉਸ ਦੇ ਮਨ ਵਿਚ ਆਪਣਾ ਨਾਮ ਵਸਾ ਦੇਂਦਾ ਹੈ, ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ ਪ੍ਰਭੂ ਦਾ ਨਾਮ-ਧਨ ਨਾਮ-ਖ਼ਜ਼ਾਨਾ ਲੱਭ ਲੈਂਦਾ ਹੈ । ਹੇ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ ਉਹ (ਸਦਾ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ ।੩। ਹੇ ਮੇਰੀ ਸੋਹਣੀ ਜਿੰਦੇ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪ੍ਰਭੂ ਪਰਮਾਤਮਾ ਹਰੇਕ ਥਾਂ ਵਿਚ ਵੱਸ ਰਿਹਾ ਹੈ, ਉਸ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਉਹ ਸਿਰਜਣਹਾਰ ਕਰਤਾਰ ਸਭ ਘਟਾਂ ਵਿਚ ਵਿਆਪਕ ਹੈ । ਜਿਵੇਂ ਮਾਪੇ ਆਪਣੇ ਬੱਚਿਆਂ ਨੂੰ ਪਾਲਦੇ ਹਨ, ਤਿਵੇਂ ਪਰਮਾਤਮਾ ਸਾਰੇ ਜੀਵਾਂ ਨੂੰ ਪਾਲਦਾ ਹੈ । ਹੇ ਦਾਸ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਹਜ਼ਾਰਾਂ ਚਤੁਰਾਈਆਂ ਨਾਲ ਉਹ ਪਰਮਾਤਮਾ ਨਹੀਂ ਮਿਲ ਸਕਦਾ, ਗੁਰੂ ਦੀ ਸਰਨ ਪਿਆਂ ਉਸ ਨਾਲ ਡੂੰਘੀ ਸਾਂਝ ਪੈ ਜਾਂਦੀ ਹੈ ।੪।੬। ਛਕਾ ੧ ।
☬ Translation in English :- ☬
BIHAAGRAA, FOURTH MEHL:
All beings are Yours — You permeate them all, O my Lord God; You know what they do in their hearts. The Lord is with them, inwardly and outwardly, O my soul; He sees everything, but they deny the Lord in their minds. The Lord is far away from the self-willed manmukhs, O my soul; all their efforts are in vain. Servant Nanak, as Gurmukh, meditates, O my soul, and comes to behold the Lord ever-present. || 1 || They are devotees, and they are selfless servants, O my soul, who are pleasing to the Mind of my God. They are robed in honor in the Court of the Lord, O my soul; night and day, they remain absorbed in the True One. In their company, one’s filth is washed away, O my soul; attuned to the Lord’s Love, one comes to bear the Mark of His Grace. Wjkk wjkf
 
Re: Ajj da mukhwak/ hukamnama

AMRIT VELE DA HUKAMNAMA SRI DARBAR SAHIB SRI AMRITSAR, ANG 549, 20-Oct.-2016

ਸਲੋਕ ਮ: ੩ ॥** ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥** ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥** ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥**

सलोक मः ३ ॥** मनि परतीति न आईआ सहजि न लगो भाउ ॥** सबदै सादु न पाइओ मनहठि किआ गुण गाइ ॥** नानक आइआ सो परवाणु है जि गुरमुखि सचि समाइ ॥१॥**

Shalok, Third Mahalla:** O mind, you have no faith, and you have not embraced love for the Celestial Lord;** you do not enjoy the sublime taste of the Word of the Shabad - what Praises of the Lord will you stubborn-mindedly sing?** O Nanak, his coming alone is approved, who, as Gurmukh, merges into the True Lord. ||1||**

ਜੇ ਮਨ ਵਿਚ (ਹਰੀ ਦੀ ਹੋਂਦ ਦੀ) ਪ੍ਰਤੀਤ ਨਾਹ ਆਈ, ਤੇ ਅਡੋਲਤਾ ਵਿਚ ਪਿਆਰ ਨਾਹ ਲੱਗਾ, ਜੇ ਸ਼ਬਦ ਦਾ ਰਸ ਨਾਹ ਲੱਭਾ, ਤਾਂ ਮਨ ਦੇ ਹਠ ਨਾਲ ਸਿਫ਼ਤਿ-ਸਾਲਾਹ ਕਰਨ ਦਾ ਕੀਹ ਲਾਭ? ਹੇ ਨਾਨਕ! (ਸੰਸਾਰ ਵਿਚ) ਜੰਮਿਆ ਉਹ ਜੀਵ ਮੁਬਾਰਿਕ ਹੈ ਜੋ ਸਤਿਗੁਰੂ ਦੇ ਸਨਮੁਖ ਰਹਿ ਕੇ ਸੱਚ ਵਿਚ ਲੀਨ ਹੋ ਜਾਏ।੧।

अगर मन में (हरी के वजूद की) प्रतीत नहीं आई, और अड़ोलता में प्रेम नहीं लगा, अगर शब्द का रस नहीं पाया, तो मन की जिद्द से सिफत-सलाह करने का क्या लाभ? हे नानक! (संसार में) जन्मा हुआ वह जीव मुबारक है जो सतगुरु के सन्मुख रह कर सच में लीन हो जाये।१।**

( Wahguru Ji Ka Khalsa, Wahguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Re: Ajj da mukhwak/ hukamnama

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 22.10.2016, ਸ਼ਨੀਵਾਰ, ੭ ਕੱਤਕ (ਸੰਮਤ ੫੪੮ ਨਾਨਕਸ਼ਾਹੀ)
ਧਨਾਸਰੀ ਮਹਲਾ ੫ ॥
ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ, ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥
(ਅੰਗ: ੬੮੨)
☬ ਪੰਜਾਬੀ ਵਿੱਚ ਵਿਆਖਿਆ :- ☬
ਹੇ ਭਾਈ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ । ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤਿ ਕਰਨੀ ਚਾਹੀਦੀ ਹੈ) ।ਰਹਾਉ। ਹੇ ਭਾਈ! (ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ । ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ ਨੂੰ ਉਸ ਦੇ) ਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ ।੧। ਹੇ ਭਾਈ! ਮਾਲਕ-ਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇ, ਉਸ ਦੀ ਵਡਿਆਈ ਵੇਖ ਕੇ, (ਸੇਵਕ ਦੇ) ਮਨ ਵਿਚ (ਭੀ) ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ । ਹੇ ਨਾਨਕ! ਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ । (ਜਿਸ ਭੀ ਮਨੁੱਖ ਨੇ ਸਿਮਰਨ ਕੀਤਾ) ਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ ।੨।੧੫।੪੬।
☬ Translation in English :- ☬
DHANAASAREE, FIFTH MEHL:
He does not let His devotees see the difficult times; this is His innate nature. Giving His hand, He protects His devotee; with each and every breath, He cherishes him. || 1 || My consciousness remains attached to God. In the beginning, and in the end, God is always my helper and companion; blessed is my friend. || Pause || My mind is delighted, gazing upon the marvellous, glorious greatness of the Lord and Master. Remembering, remembering the Lord in meditation, Nanak is in ecstasy; God, in His perfection, has protected and preserved his honor. || 2 || 15 || 46 ||
Saturday, 7th Katak (Samvat 548 Nanakshahi) (Ang: 682)
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..
WAHEGURU JI KA KHALSA
WAHEGURU JI KI FATEH JI...
 
Re: Ajj da mukhwak/ hukamnama

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 23.10.2016, ਐਤਵਾਰ, ੮ ਕੱਤਕ (ਸੰਮਤ ੫੪੮ ਨਾਨਕਸ਼ਾਹੀ)
ਬਿਲਾਵਲੁ ਮਹਲਾ ੪ ॥
ਮੈ ਮਨਿ ਤਨਿ ਪ੍ਰੇਮੁ ਅਗਮ ਠਾਕੁਰ ਕਾ ਖਿਨੁ ਖਿਨੁ ਸਰਧਾ ਮਨਿ ਬਹੁਤੁ ਉਠਈਆ ॥ ਗੁਰ ਦੇਖੇ ਸਰਧਾ ਮਨ ਪੂਰੀ ਜਿਉ ਚਾਤ੍ਰਿਕ ਪ੍ਰਿਉ ਪ੍ਰਿਉ ਬੂੰਦ ਮੁਖਿ ਪਈਆ ॥੧॥ ਮਿਲੁ ਮਿਲੁ ਸਖੀ ਹਰਿ ਕਥਾ ਸੁਨਈਆ ॥ ਸਤਿਗੁਰੁ ਦਇਆ ਕਰੇ ਪ੍ਰਭੁ ਮੇਲੇ ਮੈ ਤਿਸੁ ਆਗੈ ਸਿਰੁ ਕਟਿ ਕਟਿ ਪਈਆ ॥੧॥ ਰਹਾਉ ॥ਰੋਮਿ ਰੋਮਿ ਮਨਿ ਤਨਿ ਇਕ ਬੇਦਨ ਮੈ ਪ੍ਰਭ ਦੇਖੇ ਬਿਨੁ ਨੀਦ ਨ ਪਈਆ ॥ ਬੈਦਕ ਨਾਟਿਕ ਦੇਖਿ ਭੁਲਾਨੇ ਮੈ ਹਿਰਦੈ ਮਨਿ ਤਨਿ ਪ੍ਰੇਮ ਪੀਰ ਲਗਈਆ ॥੨॥ ਹਉ ਖਿਨੁ ਪਲੁ ਰਹਿ ਨ ਸਕਉ ਬਿਨੁ ਪ੍ਰੀਤਮ ਜਿਉ ਬਿਨੁ ਅਮਲੈ ਅਮਲੀ ਮਰਿ ਗਈਆ ॥ ਜਿਨ ਕਉ ਪਿਆਸ ਹੋਇ ਪ੍ਰਭ ਕੇਰੀ ਤਿਨ੍ਹ੍ਹ ਅਵਰੁ ਨ ਭਾਵੈ ਬਿਨੁ ਹਰਿ ਕੋ ਦੁਈਆ ॥੩॥ ਕੋਈ ਆਨਿ ਆਨਿ ਮੇਰਾ ਪ੍ਰਭੂ ਮਿਲਾਵੈ ਹਉ ਤਿਸੁ ਵਿਟਹੁ ਬਲਿ ਬਲਿ ਘੁਮਿ ਗਈਆ ॥ ਅਨੇਕ ਜਨਮ ਕੇ ਵਿਛੁੜੇ ਜਨ ਮੇਲੇ ਜਾ ਸਤਿ ਸਤਿ ਸਤਿਗੁਰ ਸਰਣਿ ਪਵਈਆ ॥੪॥ ਸੇਜ ਏਕ ਏਕੋ ਪ੍ਰਭੁ ਠਾਕੁਰੁ ਮਹਲੁ ਨ ਪਾਵੈ ਮਨਮੁਖ ਭਰਮਈਆ ॥ ਗੁਰੁ ਗੁਰੁ ਕਰਤ ਸਰਣਿ ਜੇ ਆਵੈ ਪ੍ਰਭੁ ਆਇ ਮਿਲੈ ਖਿਨੁ ਢੀਲ ਨ ਪਈਆ ॥੫॥ ਕਰਿ ਕਰਿ ਕਿਰਿਆਚਾਰ ਵਧਾਏ ਮਨਿ ਪਾਖੰਡ ਕਰਮੁ ਕਪਟ ਲੋਭਈਆ ॥ ਬੇਸੁਆ ਕੈ ਘਰਿ ਬੇਟਾ ਜਨਮਿਆ ਪਿਤਾ ਤਾਹਿ ਕਿਆ ਨਾਮੁ ਸਦਈਆ ॥੬॥ ਪੂਰਬ ਜਨਮਿ ਭਗਤਿ ਕਰਿ ਆਏ ਗੁਰਿ ਹਰਿ ਹਰਿ ਹਰਿ ਹਰਿ ਭਗਤਿ ਜਮਈਆ ॥ ਭਗਤਿ ਭਗਤਿ ਕਰਤੇ ਹਰਿ ਪਾਇਆ ਜਾ ਹਰਿ ਹਰਿ ਹਰਿ ਹਰਿ ਨਾਮਿ ਸਮਈਆ ॥੭॥ ਪ੍ਰਭਿ ਆਣਿ ਆਣਿ ਮਹਿੰਦੀ ਪੀਸਾਈ ਆਪੇ ਘੋਲਿ ਘੋਲਿ ਅੰਗਿ ਲਈਆ ॥ ਜਿਨ ਕਉ ਠਾਕੁਰਿ ਕਿਰਪਾ ਧਾਰੀ ਬਾਹ ਪਕਰਿ ਨਾਨਕ ਕਢਿ ਲਈਆ ॥੮॥੬॥੨॥੧॥੬॥੯॥
(ਅੰਗ: ੮੩੬ )
☬ ਪੰਜਾਬੀ ਵਿੱਚ ਵਿਆਖਿਆ :- ☬
ਹੇ ਸਹੇਲੀਏ! ਮੇਰੇ ਮਨ ਵਿਚ, ਮੇਰੇ ਤਨ ਵਿਚ, ਅਪਹੁੰਚ ਮਾਲਕ-ਪ੍ਰਭੂ ਦਾ ਪਿਆਰ ਪੈਦਾ ਹੋ ਚੁਕਾ ਹੈ, ਮੇਰੇ ਮਨ ਵਿਚ ਘੜੀ ਘੜੀ ਉਸ ਦੇ ਮਿਲਾਪ ਦੀ ਤੀਬਰ ਤਾਂਘ ਪੈਦਾ ਹੋ ਰਹੀ ਹੈ। ਹੇ ਸਹੇਲੀਏ! ਗੁਰੂ ਦਾ ਦਰਸਨ ਕਰ ਕੇ ਮਨ ਦੀ ਇਹ ਤਾਂਘ ਪੂਰੀ ਹੁੰਦੀ ਹੈ, ਜਿਵੇਂ 'ਪ੍ਰਿਉ ਪ੍ਰਿਉ' ਕੂਕਦੇ ਪਪੀਹੇ ਦੇ ਮੂੰਹ ਵਿਚ (ਵਰਖਾ ਦੀ) ਬੂੰਦ ਪੈ ਜਾਂਦੀ ਹੈ।੧। ਹੇ ਸਹੇਲੀਏ! ਆ, ਇਕੱਠੀਆਂ ਬੈਠੀਏ, ਇਕੱਠੀਆਂ ਬੈਠੀਏ, (ਤੇ, ਬੈਠ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣੀਏ। ਜਿਸ ਉੱਤੇ ਗੁਰੂ ਮਿਹਰ ਕਰਦਾ ਹੈ, ਉਸ ਨੂੰ ਪ੍ਰਭੂ (ਨਾਲ) ਮਿਲਾ ਦੇਂਦਾ ਹੈ। ਉਸ (ਗੁਰੂ) ਅੱਗੇ ਮੇਰਾ ਸਿਰ ਮੁੜ ਮੁੜ ਕੁਰਬਾਨ ਹੁੰਦਾ ਹੈ।੧।ਰਹਾਉ। ਹੇ ਸਹੇਲੀਏ! ਮੇਰੇ ਹਰੇਕ ਰੋਮ ਵਿਚ, ਮੇਰੇ ਮਨ ਵਿਚ, ਮੇਰੇ ਤਨ ਵਿਚ (ਪ੍ਰਭੂ ਤੋਂ ਵਿਛੋੜੇ ਦੀ) ਪੀੜ ਹੈ, ਪ੍ਰਭੂ ਦਾ ਦਰਸਨ ਕਰਨ ਤੋਂ ਬਿਨਾ ਮੈਨੂੰ ਸ਼ਾਂਤੀ ਨਹੀਂ ਹੁੰਦੀ। ਹਕੀਮ (ਮੇਰੀ) ਨਬਜ਼ ਵੇਖ ਕੇ (ਹੀ) ਗ਼ਲਤੀ ਖਾ ਜਾਂਦੇ ਹਨ, ਮੇਰੇ ਹਿਰਦੇ ਵਿਚ, ਮੇਰੇ ਮਨ ਵਿਚ, ਮੇਰੇ ਤਨ ਵਿਚ, ਤਾਂ ਪ੍ਰਭੂ-ਪਿਆਰ ਦੀ ਪੀੜ ਉਠ ਰਹੀ ਹੈ।੨। ਹੇ ਸਹੇਲੀਏ! ਜਿਵੇਂ ਕੋਈ ਨਸ਼ਈ ਮਨੁੱਖ ਨਸ਼ੇ ਤੋਂ ਬਿਨਾ ਮਰਨ-ਹਾਕਾ ਹੋ ਜਾਂਦਾ ਹੈ, ਤਿਵੇਂ ਮੈਂ ਪ੍ਰੀਤਮ-ਪ੍ਰਭੂ ਦੇ ਮਿਲਾਪ ਤੋਂ ਬਿਨਾ ਇਕ ਖਿਨ ਇਕ ਪਲ ਭੀ ਨਹੀਂ ਰਹਿ ਸਕਦੀ। ਹੇ ਸਹੇਲੀਏ! ਜਿਨ੍ਹਾਂ ਜੀਵ-ਇਸਤ੍ਰੀਆਂ ਨੂੰ ਪ੍ਰਭੂ-ਪਤੀ ਦੇ ਮਿਲਾਪ ਦੀ ਤਾਂਘ ਹੁੰਦੀ ਹੈ, ਉਹਨਾਂ ਨੂੰ ਪ੍ਰਭੂ ਤੋਂ ਬਿਨਾ ਕੋਈ ਹੋਰ ਦੂਜਾ ਚੰਗਾ ਨਹੀਂ ਲੱਗਦਾ।੩। ਹੇ ਸਹੇਲੀਏ! ਜੇ ਕੋਈ ਆ ਕੇ ਮੈਨੂੰ ਮੇਰਾ ਪਿਆਰਾ ਪ੍ਰਭੂ ਮਿਲਾ ਦੇਵੇ, ਤਾਂ ਮੈਂ ਉਸ ਤੋਂ ਸਦਕੇ ਕੁਰਬਾਨ ਜਾਂਦੀ ਹਾਂ। ਹੇ ਸਹੇਲੀਏ! ਜਦੋਂ ਸਤਿਗੁਰੂ ਦੀ ਸਰਨ ਪਈਦਾ ਹੈ, ਤਾਂ ਸਤਿਗੁਰੂ ਅਨੇਕਾਂ ਜਨਮਾਂ ਦੇ ਵਿਛੁੜਿਆਂ ਨੂੰ (ਪ੍ਰਭੂ ਨਾਲ) ਮਿਲਾ ਦੇਂਦਾ ਹੈ।੪। ਹੇ ਸਹੇਲੀਏ! (ਜੀਵ-ਇਸਤ੍ਰੀ ਦੀ) ਇਕੋ ਹਿਰਦਾ-ਸੇਜ ਹੈ ਜਿਸ ਉਤੇ ਠਾਕੁਰੁ-ਪ੍ਰਭੂ ਆਪ ਹੀ ਵੱਸਦਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ (ਪ੍ਰਭੂ-ਪਤੀ ਦਾ) ਟਿਕਾਣਾ ਨਹੀਂ ਲੱਭ ਸਕਦੀ, ਉਹ ਭਟਕਦੀ ਹੀ ਫਿਰਦੀ ਹੈ। ਜੇ ਉਹ 'ਗੁਰ ਗੁਰੂ' ਕਰਦੀ ਗੁਰੂ ਦੀ ਸਰਨ ਆ ਪਏ, ਤਾਂ ਪ੍ਰਭੂ ਆ ਕੇ ਉਸ ਨੂੰ ਮਿਲ ਪੈਂਦਾ ਹੈ, ਰਤਾ ਭੀ ਚਿਰ ਨਹੀਂ ਲੱਗਦਾ।੫। ਪਰ ਜੇ ਕੋਈ ਮਨੁੱਖ (ਗੁਰੂ ਦਾ ਆਸਰਾ ਛੱਡ ਕੇ, ਹਰਿ-ਨਾਮ ਦਾ ਸਿਮਰਨ ਭੁਲਾ ਕੇ) ਮੁੜ ਮੁੜ (ਤੀਰਥ-ਜਾਤ੍ਰਾ ਆਦਿਕ ਦੇ ਮਿੱਥੇ ਹੋਏ ਧਾਰਮਿਕ ਕਰਮ) ਕਰ ਕੇ ਇਹਨਾਂ ਕਰਮ ਕਾਂਡੀ ਕਰਮਾਂ ਨੂੰ ਹੀ ਵਧਾਂਦਾ ਜਾਏ, ਤਾਂ ਉਸ ਦੇ ਮਨ ਵਿਚ ਲੋਭ ਵਲ-ਛਲ ਵਿਖਾਵੇ ਆਦਿਕ ਦਾ ਕਰਮ ਹੀ ਟਿਕਿਆ ਰਹੇਗਾ (ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੋਵੇਗਾ)। ਬਜ਼ਾਰੀ ਔਰਤ ਦੇ ਘਰ ਜੇ ਪੁੱਤਰ ਜੰਮ ਪਏ, ਤਾਂ ਉਸ ਪੁੱਤਰ ਦੇ ਪਿਉ ਦਾ ਕੋਈ ਨਾਮ ਨਹੀਂ ਦੱਸਿਆ ਜਾ ਸਕਦਾ।੬। ਹੇ ਭਾਈ! (ਜਿਹੜੇ ਮਨੁੱਖ) ਪੂਰਬਲੇ ਜਨਮ ਵਿਚ (ਪਰਮਾਤਮਾ ਦੀ) ਭਗਤੀ ਕਰ ਕੇ (ਹੁਣ ਮਨੁੱਖਾ ਜਨਮ ਵਿਚ) ਆਏ ਹਨ, ਗੁਰੂ ਨੇ (ਉਹਨਾਂ ਦੇ ਅੰਦਰ) ਹਰ ਵੇਲੇ ਭਗਤੀ ਕਰਨ ਦਾ ਬੀਜ ਬੀਜ ਦਿੱਤਾ ਹੈ। ਜਦੋਂ ਉਹ ਹਰ ਵੇਲੇ ਹਰਿ-ਨਾਮ ਸਿਮਰਦਿਆਂ ਸਿਮਰਦਿਆਂ ਹਰਿ-ਨਾਮ ਵਿਚ ਲੀਨ ਹੋ ਗਏ, ਤਦੋਂ ਹਰ ਵੇਲੇ ਭਗਤੀ ਕਰਦਿਆਂ ਉਹਨਾਂ ਨੂੰ ਪਰਮਾਤਮਾ ਦਾ ਮਿਲਾਪ ਹੋ ਗਿਆ।੭। (ਪਰ, ਹੇ ਭਾਈ! ਪਰਮਾਤਮਾ ਦੀ ਭਗਤੀ ਕਰਨਾ ਜੀਵ ਦੇ ਆਪਣੇ ਇਖ਼ਤਿਆਰ ਦੀ ਗੱਲ ਨਹੀਂ ਹੈ। ਇਹ ਘਾਲ-ਕਮਾਈ ਪ੍ਰਭੂ ਦੀ ਮਿਹਰ ਨਾਲ ਹੀ ਹੋ ਸਕਦੀ ਹੈ। ਪ੍ਰਭੂ ਦੀ ਭਗਤੀ ਕਰਨੀ, ਮਾਨੋ, ਮਹਿੰਦੀ ਨੂੰ ਪੀਸਣ ਸਮਾਨ ਹੈ। ਇਸਤ੍ਰੀ ਮਹਿੰਦੀ ਨੂੰ ਆਪ ਹੀ ਪੀਂਹਦੀ ਹੈ, ਆਪ ਹੀ ਘਸਾਂਦੀ ਹੈ, ਤੇ ਆਪ ਹੀ ਉਸ ਨੂੰ ਆਪਣੇ ਹੱਥਾਂ-ਪੈਰਾਂ ਤੇ ਲਾਂਦੀ ਹੈ। ਉਹ ਆਪ ਹੀ ਮਹਿੰਦੀ ਨੂੰ ਇਸ ਯੋਗ ਬਣਾਂਦੀ ਹੈ ਕਿ ਉਹ ਉਸ ਇਸਤ੍ਰੀ ਦੇ ਅੰਗਾਂ ਤੇ ਲੱਗ ਸਕੇ)। ਪ੍ਰਭੂ ਨੇ ਆਪ ਹੀ (ਜੀਵ ਦੇ ਮਨ ਨੂੰ ਆਪਣੇ ਚਰਨਾਂ ਵਿਚ) ਲਿਆ ਲਿਆ ਕੇ (ਭਗਤੀ ਕਰਨ ਦੀ) ਮਹਿੰਦੀ (ਜੀਵ ਪਾਸੋਂ) ਪਿਹਾਈ ਹੈ, ਫਿਰ ਆਪ ਹੀ ਉਸ ਦੀ ਭਗਤੀ-ਰੂਪ ਮਹਿੰਦੀ ਨੂੰ ਘੋਲ ਘੋਲ ਕੇ (ਰੰਗੀਲੀ ਪਿਆਰ-ਭਰੀ ਬਣਾ ਬਣਾ ਕੇ) ਆਪਣੇ ਚਰਨਾਂ ਵਿਚ ਉਸ ਨੂੰ ਜੋੜਿਆ ਹੈ। ਹੇ ਨਾਨਕ! (ਆਖ-ਹੇ ਭਾਈ!) ਜਿਨ੍ਹਾਂ ਉਤੇ ਮਾਲਕ-ਪ੍ਰਭੂ ਨੇ ਮਿਹਰ ਕੀਤੀ, ਉਹਨਾਂ ਦੀ ਬਾਂਹ ਫੜ ਕੇ (ਉਹਨਾਂ ਨੂੰ ਸੰਸਾਰ-ਸਮੁੰਦਰ ਵਿਚੋਂ ਬਾਹਰ) ਕੱਢ ਲਿਆ।੮।੬।੯।
Wjkk wjkf
 
Re: Ajj da mukhwak/ hukamnama

Hukamnama Sri Harmandir Sahib Ji - October 24th, 2016 Ang 660
[MONDAY], 9th Katak (Samvat 548 Nanakshah

ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥

धनासरी महला १ घर १ चउपदे
ੴ सतिनामु करती पुरखु निरभउ निरवैर अकाल मूरति अजूनी सैभं गुर प्रसादि ॥
जीउ डरत है अपने कै सियो करी पुकार ॥ दूख विसारणु सेविया सदा सदा दातारु ॥१॥ साहिबु मेरा नीत नवा सदा सदा दातारु ॥१॥ रहाउ ॥ अनदिनु साहिबु सेवीऐ अंति छडाए सोइ ॥ सुणि सुणि मेरी कामणी पारि उतारा होइ ॥२॥

☬ English Translation:- ☬

Dhanaasaree, First Mehl, First House, Chau-Padas:
One Universal Creator God. Truth Is The Name. Creative Being
Personified. No Fear. No Hatred. Image Of The Undying. Beyond Birth. Self-Existent. By Guru's Grace:
My soul is afraid; to whom should I complain? I serve Him, who makes me forget my pains; He is the Giver, forever and ever. ||1|| My Lord and Master is forever new; He is the Giver, forever and ever. ||1||Pause|| Night and day, I serve my Lord and Master; He shall save me in the end. Hearing and listening, O my dear sister, I have crossed over. ||2||

☬ ਪੰਜਾਬੀ ਵਿਚ ਵਿਆਖਿਆ :- ☬

(ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ ॥੨॥

☬ हिंदी में अर्थ :- ☬

(जगत दुखो का समुंदर है, इन दुखो को देख कर) मेरी जिंद कांप जाती है (परमात्मा के बिना और कोई बचाने वाला नहीं दीखता) जिस के पास जा कर मैं अरजोई-अरदास करू । (इस लिये और आसरे छोड कर) मैं दुखो को नास करने वाले प्रभु को ही सिमरता हूँ , वेह सदा ही मेहर करने वाला है । (फिर वह) मेरा मालिक सदा ही बक्शीश तो करता रहता है (परन्तु वह मेरी रोज की बिनती सुन के बक्शीश करने में कभी परेशान नहीं होता) रोज ऐसे है जैसे पहली बार अपनी मेहर करना लगा है।१।रहाउ। हे मेरी जिन्दे! हर रोज उस मालिक को याद करना चाहिये (दुखों से) आखिर वो ही बचाता है। हे मेरी जींद! ध्यान से सुन (उस मालिक का सहारा लेने से ही दुखों से समुंदर से ) पार निकला जा सकता है॥२॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
 
Re: Ajj da mukhwak/ hukamnama

Hukamnama Sri Harmandir Sahib Ji - October 25th, 2016 Ang 652
[TUESDAY], 10th Katak (Samvat 548 Nanakshah

ਸਲੋਕੁ ਮਃ ੪ ॥
ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥

सलोकु मः ४ ॥
अंतरि अगिआनु भई मति मधिम सतिगुर की परतीति नाही ॥ अंदरि कपटु सभु कपटो करि जाणै कपटे खपहि खपाही ॥

☬ English Translation:- ☬

SHALOK, FOURTH MEHL:
He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined.

☬ ਪੰਜਾਬੀ ਵਿਆਖਿਆ :- ☬

(ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ|

☬ हिंदी में अर्थ :- ☬

(मनमुख के) हिरदय में अज्ञान है, (उस की) अकल (मति) नादान होती है और सतगुरु ऊपर उस को सिदक नहीं होता; मन में धोखा (होने के कारन संसार में भी) वेह सारा धोखा ही धोखा समझता है। (मनमुख मनुख खुद) दुःख होते हैं ( व् औरों को) दुखी करते हैं;

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
 
Re: Ajj da mukhwak/ hukamnama

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 26.10.2016, ਬੁੱਧਵਾਰ, ੧੧ ਕੱਤਕ (ਸੰਮਤ ੫੪੮ ਨਾਨਕਸ਼ਾਹੀ)
ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
(ਅੰਗ: ੬੯੪)
☬ ਪੰਜਾਬੀ ਵਿਚ ਵਿਆਖਿਆ :- ☬
(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥
☬ English Translation:- ☬
Dhanaasaree, Devotee Ravi Daas Jee:
One Universal Creator God. By The Grace Of The True Guru:
There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. ||1|| I am a sacrifice, a sacrifice to the Lord. O Lord, why are You silent? ||Pause|| For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. ||2||1||
Wednesday, 11th Katak (Samvat 548 Nanakshahi) (Ang: 694)
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..
WAHEGURU JI KA KHALSA
 
Re: Ajj da mukhwak/ hukamnama

Hukamnama Sri Harmandir Sahib Ji - October 27th, 2016 Ang 755
[THURSDAY], 12th Katak (Samvat 548 Nanakshah

ਰਾਗੁ ਸੂਹੀ ਮਹਲਾ ੩ ਘਰੁ ੧੦
ੴ ਸਤਿਗੁਰ ਪ੍ਰਸਾਦਿ ॥
ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥

रागु सूही महला ३ घरु १०
ੴ सतिगुर प्रसादि ॥
दुनीआ न सालाहि जो मरि वंञसी ॥ लोका न सालाहि जो मरि खाकु थीई ॥१॥ वाहु मेरे साहिबा वाहु ॥ गुरमुखि सदा सलाहीऐ सचा वेपरवाहु ॥१॥ रहाउ ॥ दुनीआ केरी दोसती मनमुख दझि मरंनि ॥ जम पुरि बधे मारीअहि वेला न लाहंनि ॥२॥

☬ English Translation : ☬

Raag Soohee, Third Mehl, Tenth House:
One Universal Creator God. By The Grace Of The True Guru:
Do not praise the world; it shall simply pass away. Do not praise other people; they shall die and turn to dust. ||1|| Waaho! Waaho! Hail, hail to my Lord and Master. As Gurmukh, forever praise the One who is forever True, Independent and Carefree. ||1||Pause|| Making worldly friendships, the self-willed manmukhs burn and die. In the City of Death, they are bound and gagged and beaten; this opportunity shall never come again. ||2||

☬ ਪੰਜਾਬੀ ਵਿਚ ਵਿਆਖਿਆ :- ☬

ਦੁਨੀਆ ਦੀ ਖ਼ੁਸ਼ਾਮਦ ਨਾਹ ਕਰਦਾ ਫਿਰ, ਦੁਨੀਆ ਤਾਂ ਨਾਸ ਹੋ ਜਾਇਗੀ। ਲੋਕਾਂ ਨੂੰ ਭੀ ਨਾਹ ਵਡਿਆਉਂਦਾ ਫਿਰ, ਖ਼ਲਕਤ ਭੀ ਮਰ ਕੇ ਮਿੱਟੀ ਹੋ ਜਾਇਗੀ ॥੧॥ ਹੇ ਮੇਰੇ ਮਾਲਕ! ਤੂੰ ਧੰਨ ਹੈਂ! ਤੂੰ ਹੀ ਸਲਾਹੁਣ-ਜੋਗ ਹੈਂ। ਗੁਰੂ ਦੀ ਸਰਨ ਪੈ ਕੇ ਸਦਾ ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਅਤੇ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ ॥੧॥ ਰਹਾਉ॥ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਨੀਆ ਦੀ ਮਿਤ੍ਰਤਾ ਵਿਚ ਹੀ ਸੜ ਮਰਦੇ ਹਨ (ਆਤਮਕ ਜੀਵਨ ਸਾੜ ਕੇ ਸੁਆਹ ਕਰ ਲੈਂਦੇ ਹਨ। ਅੰਤ) ਜਮਰਾਜ ਦੇ ਦਰ ਤੇ ਚੋਟਾਂ ਖਾਂਦੇ ਹਨ। ਤਦੋਂ ਉਹਨਾਂ ਨੂੰ (ਹੱਥੋਂ ਖੁੰਝਿਆ ਹੋਇਆ ਮਨੁੱਖਾ ਜਨਮ ਦਾ) ਸਮਾ ਨਹੀਂ ਮਿਲਦਾ ॥੨॥

☬ हिंदी में अर्थ :- ☬

दुनिया की खुशामद न करता फिर, दुनिया तो नाश हो जाएगी। लोगों को भी न सलाहता फिर, खलकत भी मर मिट जाएगी॥१॥ हे मेरे मालिक! तूं धन्य है! तू ही सलाहने योग्य है। गुरु की सरन आ कर सदा उस परमात्मा की सिफत सलाह करनी चाहिए जो सदा कायम रहने वाला है, और जिस को कोई मोहताजी नहीं है॥१॥रहाउ॥ अपने मन के पीछे चलने वाले मनुख दुनिया की मित्रता में जल मरते हैं, ( आत्मिक जीवन जला कर खाक कर लेते हैं। अंत) यमराज के दर की चोटें खातें हैं। तब उनको (हाथों से जा चूका मनुख जनम का) समां नहीं मिलता॥२॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
 
Re: Ajj da mukhwak/ hukamnama

Hukamnama Sri Harmandir Sahib Ji - October 28th, 2016 Ang 678
[FRIDAY], 13th Katak (Samvat 548 Nanakshah)

ਧਨਾਸਰੀ ਮਹਲਾ ੫ ॥
ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥

धनासरी महला ५ ॥
जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥१॥ तुम घरि आवहु मेरे मीत ॥ तुमरे दोखी हरि आपि निवारे अपदा भई बितीत ॥ रहाउ ॥ प्रगट कीने प्रभ करनेहारे नासन भाजन थाके ॥ घरि मंगल वाजहि नित वाजे अपुनै खसमि निवाजे ॥२॥

☬ English Translation:- ☬

Dhanaasaree, Fifth Mehl:
The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. ||1|| Come back to your home, O my friend. The Lord Himself has eliminated your enemies, and your misfortunes are past. ||Pause|| God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. ||2||

☬ ਪੰਜਾਬੀ ਵਿਚ ਵਿਆਖਿਆ :- ☬

(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥

☬ हिंदी में अर्थ :- ☬

(हे मेरी जिन्दे!) जिस ने तुझे (संसार में) भेजा है, उसी ने तुझे अपनी तरफ प्रेरणा शुरू किया हुआ है, तू आनंद से आत्मिका अदोलता से हृदये-घर में टिकी रह। हे जिन्दे! आत्मिक अदोलता की रोह में , आनंद पैदा करने वाले हरी-गुण गया कर (इस प्रकार कामादिक वैरियों पर) अटल राज कर॥१॥ मेरे मित्र (मन!) (अब) तूँ हृदय-घर में टिकर रह (आ जा)। परमत्मा ने संवय ही (कामादिक) तेरे वैरी दूर कर दिए हैं, (कामअदिक से पड़ रही मार की) बिपता (अब ख़तम हो गयी है॥ रहाउ॥ (हे मेरी जिन्दे!) सब कुछ कर सकने वाले प्रभु ने उनके अंदर अपना नाम प्रकट कर दिया, उनकी भटकन ख़तम हो गयी। खसम-प्रभु ने उनके ऊपर कृपा की, उनके हृदये-घर में आत्मिक आनंद के (मानो) बाजे सदा के लिए बजने लग गए हैं॥२॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
 
Re: Ajj da mukhwak/ hukamnama

Hukamnama Sri Harmandir Sahib Ji - October 29th, 2016 Ang 725
[SATURDAY], 14th Katak (Samvat 548 Nanakshah)

ਤਿਲੰਗ ਮਹਲਾ ੪ ॥
ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥

तिलंग महला ४ ॥
हरि कीआ कथा कहाणीआ गुरि मीति सुणाईआ ॥ बलिहारी गुर आपणे गुर कउ बलि जाईआ ॥१॥ आइ मिलु गुरसिख आइ मिलु तू मेरे गुरू के पिआरे ॥ रहाउ ॥ हरि के गुण हरि भावदे से गुरू ते पाए ॥ जिन गुर का भाणा मंनिआ तिन घुमि घुमि जाए ॥२॥

☬ Translation in English:- ☬

Tilang, Fourth Mehl:
The Guru, my friend, has told me the stories and the sermon of the Lord. I am a sacrifice to my Guru; to the Guru, I am a sacrifice. ||1|| Come, join with me, O Sikh of the Guru, come and join with me. You are my Guru's Beloved. ||Pause|| The Glorious Praises of the Lord are pleasing to the Lord; I have obtained them from the Guru. I am a sacrifice, a sacrifice to those who surrender to, and obey the Guru's Will. ||2||

☬ ਪੰਜਾਬੀ ਵਿਚ ਵਿਆਖਿਆ :- ☬

ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧। ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।

☬ हिंदी में अर्थ :- ☬

हे गुरसिख! मित्र गुरु ने (मुझे) परमात्मा की सिफत सलाह की बातें सुनाई हैं। मैं अपने गुरु से बार बार सदके कुर्बान जाता हूँ।१। हे मेरे गुरु के प्यारे सिख! मुझे आ के मिल, मुझे आ के मिल ।रहाउ। हे गुरसिख! परमात्मा के गुण (गाने) परमात्मा को पसंद आते हैं। मेने वेह गुण गाने, गुरु से सीखे हैं। मैं उन बड़े भाग्य वालो से बार बार कुर्बान जाता हूँ, जिन्होंने गुरु के हुकम को मीठा कर के माना है।२।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
 
Re: Ajj da mukhwak/ hukamnama

Hukamnama Sri Harmandir Sahib Ji - November 1st, 2016 Ang 372
[TUESDAY], 17th Katak (Samvat 548 Nanakshah)

ਆਸਾ ਮਹਲਾ ੫ ॥
ਦਾਨੁ ਦੇਇ ਕਰਿ ਪੂਜਾ ਕਰਨਾ ॥ ਲੈਤ ਦੇਤ ਉਨ੍ਹ੍ਹ ਮੂਕਰਿ ਪਰਨਾ ॥ ਜਿਤੁ ਦਰਿ ਤੁਮ੍ਹ੍ਹ ਹੈ ਬ੍ਰਾਹਮਣ ਜਾਣਾ ॥ ਤਿਤੁ ਦਰਿ ਤੂੰਹੀ ਹੈ ਪਛੁਤਾਣਾ ॥੧॥ ਐਸੇ ਬ੍ਰਾਹਮਣ ਡੂਬੇ ਭਾਈ ॥ ਨਿਰਾਪਰਾਧ ਚਿਤਵਹਿ ਬੁਰਿਆਈ ॥੧॥ ਰਹਾਉ ॥

आसा महला ५ ॥
दानु देइ करि पूजा करना ॥ लैत देत उन्ह मूकरि परना ॥ जितु दरि तुम्ह है ब्राहमण जाणा ॥ तितु दरि तूंही है पछुताणा ॥१॥ ऐसे ब्राहमण डूबे भाई ॥ निरापराध चितवहि बुरिआई ॥१॥ रहाउ ॥

☬ English Translation : ☬

Aasaa, Fifth Mehl:
They give you donations and worship you. You take from them, and then deny that they have given anything to you. That door, through which you must ultimately go, O Brahmin - at that door, you will come to regret and repent. ||1|| Such Brahmins shall drown, O Siblings of Destiny; they think of doing evil to the innocent. ||1||Pause||

☬ ਪੰਜਾਬੀ ਵਿੱਚ ਵਿਆਖਿਆ :- ☬

(ਹੇ ਭਾਈ! ਵੇਖੋ ਅਜੇਹੇ ਬ੍ਰਾਹਮਣਾਂ ਦਾ ਹਾਲ! ਜਜਮਾਨ ਤਾਂ) ਉਹਨਾਂ ਨੂੰ ਦਾਨ ਦੇ ਕੇ ਉਹਨਾਂ ਦੀ ਪੂਜਾ-ਮਾਨਤਾ ਕਰਦੇ ਹਨ, ਪਰ ਉਹ ਬ੍ਰਾਹਮਣ ਲੈਂਦੇ ਦੇਂਦੇ ਭੀ (ਸਭ ਕੁਝ ਹਾਸਲ ਕਰਦੇ ਹੋਏ ਭੀ) ਸਦਾ ਮੁੱਕਰੇ ਰਹਿੰਦੇ ਹਨ (ਕਦੇ ਆਪਣੇ ਜਜਮਾਨਾਂ ਦਾ ਧੰਨਵਾਦ ਤਕ ਨਹੀਂ ਕਰਦੇ। ਸਗੋਂ ਦਾਨ ਲੈ ਕੇ ਭੀ ਇਹੀ ਜ਼ਾਹਰ ਕਰਦੇ ਹਨ ਕਿ ਅਸੀਂ ਜਜਮਾਨਾਂ ਦਾ ਪਰਲੋਕ ਸਵਾਰ ਰਹੇ ਹਾਂ)। ਪਰ, ਹੇ ਬ੍ਰਾਹਮਣ! (ਇਹ ਚੇਤਾ ਰੱਖ) ਜਿਸ ਪ੍ਰਭੂ-ਦਰ ਤੇ (ਆਖ਼ਿਰ) ਤੂੰ ਪਹੁੰਚਣਾ ਹੈ ਉਸ ਦਰ ਤੇ ਤੂੰ ਹੀ (ਆਪਣੀਆਂ ਇਹਨਾਂ ਕਰਤੂਤਾਂ ਦੇ ਕਾਰਨ) ਪਛੁਤਾਵੇਂਗਾ।੧। ਹੇ ਭਾਈ! ਇਹੋ ਜਿਹੇ ਬ੍ਰਾਹਮਣਾਂ ਨੂੰ (ਮਾਇਆ ਦੇ ਮੋਹ ਵਿਚ) ਡੁੱਬੇ ਹੋਏ ਜਾਣੋ ਜੇਹੜੇ ਨਿਦੋਸੇ ਬੰਦਿਆਂ ਨੂੰ ਭੀ ਨੁਕਸਾਨ ਅਪੜਾਨ ਦੀਆਂ ਸੋਚਾਂ ਸੋਚਦੇ ਰਹਿੰਦੇ ਹਨ (ਉਚੀ ਜਾਤਿ ਦਾ ਹੋਣਾ, ਜਾਂ ਵੇਦ ਸ਼ਾਸਤ੍ਰ ਪੜ੍ਹੇ ਹੋਣਾ ਭੀ ਉਹਨਾਂ ਦੇ ਆਤਮਕ ਜੀਵਨ ਨੂੰ ਗ਼ਰਕ ਹੋਣੋਂ ਨਹੀਂ ਬਚਾ ਸਕਦਾ, ਜੇ ਉਹ ਦੂਜਿਆਂ ਦਾ ਬੁਰਾ ਤੱਕਦੇ ਰਹਿੰਦੇ ਹਨ)।੧। ਰਹਾਉ।

☬ हिंदी में अर्थ :- ☬

(हे भाई ! देखो ऐसे ब्राहमणो का हाल ! जजमान तो) उनको दान दे के उन की पूजा-मानता करते हैं, पर वह ब्राहमण लेते देते भी (सब कुछ हासिल करते हुए भी) सदा मुकरे रहते हैं (कभी अपने जजमानों का धन्यवाद तक नहीं करते। बल्कि दान ले के भी यही जाहर करते हैं कि हम जजमानों का परलोक सवार रहे हैं)। पर, हे ब्राहमण ! (यह याद रख) जिस भगवान के दर पर (आखिर) तूं पहुंचणा है उस दर पर तूं ही (अपनी इन करतूतें के कारण) पछताएगा ।१। हे भाई ! इस प्रकार के ब्राहमणो को (माया के मोह में) डुबे हुए जानो जो निदोसे मनुष्यो को भी नुकसान पहुंचाने की सोच सोचदे रहते हैं (ऊँची जाति का होना, या वेद शासत्र पढ़े होना भी उन के आत्मिक जीवन को गरक होने से नहीं बचा सकता, अगर वह दूसरों का बुरा देखते रहते हैं)।१।रहाउ।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
 
Re: Ajj da mukhwak/ hukamnama

Hukamnama Sri Harmandir Sahib Ji - November 2nd, 2016 Ang 412
[WEDNESDAY], 18th Katak (Samvat 548 Nanakshah)

ਆਸਾ ਮਹਲਾ ੧ ॥
ਸਭਿ ਜਪ ਸਭਿ ਤਪ ਸਭ ਚਤੁਰਾਈ ॥ ਊਝੜਿ ਭਰਮੈ ਰਾਹਿ ਨ ਪਾਈ ॥ ਬਿਨੁ ਬੂਝੇ ਕੋ ਥਾਇ ਨ ਪਾਈ ॥ ਨਾਮ ਬਿਹੂਣੈ ਮਾਥੇ ਛਾਈ ॥੧॥

आसा महला १ ॥
सभि जप सभि तप सभ चतुराई ॥ ऊझड़ि भरमै राहि न पाई ॥ बिनु बूझे को थाइ न पाई ॥ नाम बिहूणै माथे छाई ॥१॥

☬ English Translation : ☬

Aasaa, First Mehl:
All meditation, all austerities, and all clever tricks, Lead one to wander in the wilderness, but he does not find the Path. Without understanding, he is not approved; Without the Naam, the Name of the Lord, ashes are thrown upon one's head. ||1||

☬ ਪੰਜਾਬੀ ਵਿੱਚ ਵਿਆਖਿਆ :- ☬

ਜੇਹੜਾ ਮਨੁੱਖ ਸਾਰੇ ਜਪ ਕਰਦਾ ਹੈ ਸਾਰੇ ਤਪ ਸਾਧਦਾ ਹੈ (ਸ਼ਾਸਤ੍ਰ ਆਦਿਕ ਸਮਝਣ ਬਾਰੇ) ਹਰੇਕ ਕਿਸਮ ਦੀ ਸਿਆਣਪ-ਅਕਲ ਭੀ ਵਿਖਾਂਦਾ ਹੈ, ਪਰ ਜੇ ਉਹ (ਪਰਮਾਤਮਾ ਦਾ ਦਾਸ ਬਣਨ ਦੀ ਜੁਗਤਿ) ਨਹੀਂ ਸਮਝਦਾ, ਤਾਂ ਉਸ ਦਾ (ਜਪ ਤਪ ਆਦਿਕ ਦਾ) ਕੋਈ ਭੀ ਉੱਦਮ (ਪ੍ਰਭੂ ਦੀ ਹਜ਼ੂਰੀ ਵਿਚ) ਪਰਵਾਨ ਨਹੀਂ ਹੁੰਦਾ । ਉਹ ਗ਼ਲਤ ਰਸਤੇ ਤੇ ਭਟਕ ਰਿਹਾ ਹੈ, ਉਹ ਸਹੀ ਰਸਤੇ ਉੱਤੇ ਨਹੀਂ ਜਾ ਰਿਹਾ । ਪਰਮਾਤਮਾ ਦੇ ਨਾਮ ਤੋਂ ਸੱਖਣੇ ਮਨੁੱਖ ਦੇ ਸਿਰ ਸੁਆਹ ਹੀ ਪੈਂਦੀ ਹੈ ।੧।

☬ हिंदी में अर्थ :- ☬

जो मनुख सारे जप करता है सारे तप साधता है (शासत्र आदि समझने के बारे में) हरेक प्रकार की सयानप-समझ भी दिखाता है, पर अगर वह (परमात्मा का दास बनने की जुगति) नहीं समझता, तो उस का (जप तप आदि का) कोई भी उधम (भगवान की हजूरी में) परवान नहीं होता। वह गलत मार्ग पर भटक रहा है, वह सही मार्ग पर नहीं जा रहा। परमात्मा के नाम से भटके मनुख के सिर स्वाह ही पड़ती है।१।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
 
Back
Top