☬ Ajj da mukhwak/ hukamnama ☬

Re: Ajj da mukhwak/ hukamnama

Hukamnama Sri Harmandir Sahib Ji - November 24th, 2016 Ang 634
[THURSDAY], 10th Maghar (Samvat 548 Nanakshah)

ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥

सोरठि महला ९ ॥
प्रीतम जानि लेहु मन माही ॥ अपने सुख सिउ ही जगु फांधिओ को काहू को नाही ॥१॥ रहाउ ॥ सुख मै आनि बहुतु मिलि बैठत रहत चहू दिसि घेरै ॥ बिपति परी सभ ही संगु छाडित कोऊ न आवत नेरै ॥१॥

☬ English Translation:- ☬

Sorat'h, Ninth Mehl:
O dear friend, know this in your mind. The world is entangled in its own pleasures; no one is for anyone else. ||1||Pause|| In good times, many come and sit together, surrounding you on all four sides. But when hard times come, they all leave, and no one comes near you. ||1||

☬ ਪੰਜਾਬੀ ਵਿਆਖਿਆ :- ☬

ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।

☬ हिंदी में अर्थ :- ☬

हे मित्र! (अपने) मन में यह बात पक्की तरह समझ ले, (कि) सारा संसार अपने सुख से ही बंधा हुआ है। कोई भी किसी का (अंत तक का साथी नहीं) बनता।१।रहाउ। हे सखा! (जब मनुख)! सुख में (होता है, तब) कई यार दोस्त मिल के (उसके पास) बैठते हैं, और, (उस को) चारों तरफ से घेरें रखतें हैं। (परन्तु जब उस पर कोई) मुसीबत आती है, तब सारे ही साथ छोड़ जाते हैं, (फिर) कोई (उस के) पास नहीं आता।१।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
 
Re: Ajj da mukhwak/ hukamnama

AMRITVELE DA HUKAMNAMA SRI DARBAR SAHIB, SRI AMRITSAR, ANG 588, 27-Nov-2016

ਸਲੋਕ ਮਃ ੩ ॥ ਕਲਿ ਮਹਿ ਜਮੁ ਜੰਦਾਰੁ ਹੈ ਹੁਕਮੇ ਕਾਰ ਕਮਾਇ ॥ ਗੁਰਿ ਰਾਖੇ ਸੇ ਉਬਰੇ ਮਨਮੁਖਾ ਦੇਇ ਸਜਾਇ ॥ ਜਮਕਾਲੈ ਵਸਿ ਜਗੁ ਬਾਂਧਿਆ ਤਿਸ ਦਾ ਫਰੂ ਨ ਕੋਇ ॥ ਜਿਨਿ ਜਮੁ ਕੀਤਾ ਸੋ ਸੇਵੀਐ ਗੁਰਮੁਖਿ ਦੁਖੁ ਨ ਹੋਇ ॥ ਨਾਨਕ ਗੁਰਮੁਖਿ ਜਮੁ ਸੇਵਾ ਕਰੇ ਜਿਨ ਮਨਿ ਸਚਾ ਹੋਇ ॥੧॥ ਮਃ ੩ ॥ ਏਹਾ ਕਾਇਆ ਰੋਗਿ ਭਰੀ ਬਿਨੁ ਸਬਦੈ ਦੁਖੁ ਹਉਮੈ ਰੋਗੁ ਨ ਜਾਇ ॥ ਸਤਿਗੁਰੁ ਮਿਲੈ ਤਾ ਨਿਰਮਲ ਹੋਵੈ ਹਰਿ ਨਾਮੋ ਮੰਨਿ ਵਸਾਇ ॥ ਨਾਨਕ ਨਾਮੁ ਧਿਆਇਆ ਸੁਖਦਾਤਾ ਦੁਖੁ ਵਿਸਰਿਆ ਸਹਜਿ ਸੁਭਾਇ ॥੨॥

सलोक मः ३ ॥ कलि महि जमु जंदारु है हुकमे कार कमाइ ॥ गुरि राखे से उबरे मनमुखा देइ सजाइ ॥ जमकालै वसि जगु बांधिआ तिस दा फरू न कोइ ॥ जिनि जमु कीता सो सेवीऐ गुरमुखि दुखु न होइ ॥ नानक गुरमुखि जमु सेवा करे जिन मनि सचा होइ ॥१॥ मः ३ ॥ एहा काइआ रोगि भरी बिनु सबदै दुखु हउमै रोगु न जाइ ॥ सतिगुरु मिलै ता निरमल होवै हरि नामो मंनि वसाइ ॥ नानक नामु धिआइआ सुखदाता दुखु विसरिआ सहजि सुभाइ ॥२॥

Shalok, Third Mahalla: In the Dark Age of Kali Yuga, the Messenger of Death is the enemy of life, but he acts according to the Lord's Command. Those who are protected by the Guru are saved, while the self-willed manmukhs receive their punishment. The world is under the control, and in the bondage of the Messenger of Death; no one can hold him back. So serve the One who created Death; as Gurmukh, no pain shall touch you. O Nanak, Death serves the Gurmukhs; the True Lord abides in their minds. ||1|| Third Mehl: This body is filled with disease; without the Word of the Shabad, the pain of the disease of ego does not depart. When one meets the True Guru, then he becomes immaculately pure, and he enshrines the Lord's Name within his mind. O Nanak, meditating on the Naam, the Name of the Peace-Giving Lord, his pains are automatically forgotten. ||2||

ਕਲਿ = ਦੁਬਿਧਾ ਵਾਲਾ ਸੁਭਾਉ, ਪ੍ਰਭੂ ਤੋਂ ਵਿਛੋੜੇ ਵਾਲੀ ਹਾਲਤ {"ਇਕ ਘੜੀ ਨ ਮਿਲਤੇ ਤ ਕਲਿਜੁਗੁ ਹੋਤਾ"}। ਜੰਦਾਰੁ = ਗਵਾਰ, ਅਵੈੜਾ (ਫਾ:)। ਫਰੂ = ਰਾਖਾ ॥੧॥ ਕਾਇਆ = ਸਰੀਰ। ਰੋਗਿ = ਰੋਗ ਨਾਲ। ਮੰਨਿ = ਮਨ ਵਿਚ ॥੨॥

ਦੁਬਿਧਾ ਵਾਲੀ ਹਾਲਤ ਵਿਚ (ਮਨੁੱਖ ਦੇ ਸਿਰ ਉਤੇ) ਮੌਤ ਦਾ ਸਹਿਮ ਟਿਕਿਆ ਰਹਿੰਦਾ ਹੈ; (ਪਰ ਉਹ ਜਮ ਭੀ) ਪ੍ਰਭੂ ਦੇ ਹੁਕਮ ਵਿਚ ਹੀ ਕਾਰ ਕਰਦਾ ਹੈ। ਜਿਨ੍ਹਾਂ ਨੂੰ ਗੁਰੂ ਨੇ ('ਕਲਿ' ਤੋਂ) ਬਚਾ ਲਿਆ ਉਹ (ਜਮ ਦੇ ਸਹਿਮ ਤੋਂ) ਬਚ ਜਾਂਦੇ ਹਨ, ਮਨ ਦੇ ਪਿਛੇ ਤੁਰਨ ਵਾਲੇ ਬੰਦਿਆਂ ਨੂੰ (ਸਹਿਮ ਦੀ) ਸਜ਼ਾ ਦੇਂਦਾ ਹੈ। ਜਗਤ (ਭਾਵ, ਪ੍ਰਭੂ ਤੋਂ ਵਿਛੁੜਿਆ ਜੀਵ) ਜਮਕਾਲ ਦੇ ਵੱਸ ਵਿਚ ਬੱਧਾ ਪਿਆ ਹੈ, ਉਸ ਦਾ ਕੋਈ ਰਾਖਾ ਨਹੀਂ ਬਣਦਾ। ਜੇ ਗੁਰੂ ਦੇ ਸਨਮੁਖ ਹੋ ਕੇ ਉਸ ਪ੍ਰਭੂ ਦੀ ਬੰਦਗੀ ਕਰੀਏ ਜਿਸ ਨੇ ਜਮ ਪੈਦਾ ਕੀਤਾ ਹੈ (ਤਾਂ ਫਿਰ ਜਮ ਦਾ) ਦੁਖ ਨਹੀਂ ਪੋਂਹਦਾ। (ਸਗੋਂ) ਹੇ ਨਾਨਕ! ਜਿਨ੍ਹਾਂ ਗੁਰਮੁਖਾਂ ਦੇ ਮਨ ਵਿਚ ਸੱਚਾ ਪ੍ਰਭੂ ਵੱਸਦਾ ਹੈ ਉਹਨਾਂ ਦੀ ਜਮ ਭੀ ਸੇਵਾ ਕਰਦਾ ਹੈ ॥੧॥ ਇਹ ਸਰੀਰ (ਹਉਮੈ ਦੇ) ਰੋਗ ਨਾਲ ਭਰਿਆ ਹੋਇਆ ਹੈ, ਗੁਰੂ ਦੇ ਸ਼ਬਦ ਤੋਂ ਬਿਨਾ ਹਉਮੈ ਰੋਗ-ਰੂਪ ਦੁੱਖ ਦੂਰ ਨਹੀਂ ਹੁੰਦਾ। ਜੇ ਗੁਰੂ ਮਿਲ ਪਏ ਤਾਂ ਮਨੁੱਖ ਦਾ ਮਨ ਪਵਿਤ੍ਰ ਹੋ ਜਾਂਦਾ ਹੈ (ਕਿਉਂਕਿ ਗੁਰੂ ਮਿਲਿਆਂ ਮਨੁੱਖ) ਪਰਮਾਤਮਾ ਦਾ ਨਾਮ ਮਨ ਵਿਚ ਵਸਾਂਦਾ ਹੈ। ਹੇ ਨਾਨਕ! ਜਿਨ੍ਹਾਂ ਨੇ ਸੁਖਦਾਈ ਹਰਿ-ਨਾਮ ਸਿਮਰਿਆ ਹੈ, ਉਹਨਾਂ ਦਾ ਹਉਮੈ-ਦੁੱਖ ਸਹਿਜ ਸੁਭਾਇ ਦੂਰ ਹੋ ਜਾਂਦਾ ਹੈ ॥੨॥

अर्थ :-दुबिधा वाली हालत में (मनुख के सिर ऊपर) मौत का सहम टिका रहता है; (पर वह जम भी) भगवान के हुक्म में ही कार करता है, जिन को गुरु ने (‘कलि’से) बचा लिया वह (जम के सहम से) बच जाते हैं, मन के पिछे चलने वाले मनुष्यो को (सहम की) सजा देता है। जगत (भावार्थ, भगवान से बिछुड़ा जीव) यमकाल के वश में बंधा पड़ा है, उस का कोई राखा नहीं बनता; अगर गुरु के सनमुख हो के उस भगवान की बंदगी करें जिस ने यम पैदा किया है (तो फिर यम का) दुःख नहीं स्ताता, (उल्टा) हे नानक! जिन गुरमुखों के मन में सच्चा भगवान बसता है उन की यम भी सेवा करता है ।१। यह शरीर (हऊमै के) रोग के साथ भरा हुआ है, गुरु के शब्द के बिना हऊमै रोग-रूप दु:ख दूर नहीं होता; अगर गुरु मिल जाए तो मनुख का मन पवित्र हो जाता है (क्योंकि गुरु मिलिआँ मनुख) परमात्मा का नाम मन में बसाता है। हे नानक ! जिस जिस ने सुखदाई हरि-नाम सुमिरा है, उन का हऊमै-दु:ख सहिज सुभाइ दूर हो जाता है ।२।

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Re: Ajj da mukhwak/ hukamnama

AMRIT VELE DA HUKAMNAMA SRI DARBAR SAHIB SRI AMRITSAR, ANG 698, 28-Nov.-2016
??????????????????????????????
ਜੈਤਸਰੀ ਮਹਲਾ ੪ ਘਰੁ ੨
जैतसरी महला ४ घरु २

ੴ ਸਤਿਗੁਰ ਪ੍ਰਸਾਦਿ ॥ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥

ੴ सतिगुर प्रसादि ॥ हरि हरि सिमरहु अगम अपारा ॥ जिसु सिमरत दुखु मिटै हमारा ॥ हरि हरि सतिगुरु पुरखु मिलावहु गुरि मिलिऐ सुखु होई राम ॥१॥ हरि गुण गावहु मीत हमारे ॥ हरि हरि नामु रखहु उर धारे ॥ हरि हरि अम्रित बचन सुणावहु गुर मिलिऐ परगटु होई राम ॥२॥

ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ॥੧॥ ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ॥੨॥

राग जैतसरी, घर २ में गुरु रामदास जी की बाणी।अकाल पुरख एक है और सतगुरु की कृपा द्वारा मिलता है। हे भाई ! उस अपहुच और बयंत परमात्मा का नाम सुमीर करो, जिस को सुमिरन करने से हम जीवों का हरेक दुःख दूर हो सकता है। हे हरी! हे प्रभु! हमे गुरु महापुरख मिला de। अगर गुरु मिल जाए, तो आत्मिक आनंद प्राप्त हो जाता है॥1॥ हे मेरे मित्रो! परमात्मा की सिफत-सलाह के गीत गया करो, परमात्मा का नाम अपने हृदय में बसाई रखो। परमात्मा की सिफत-सलाह के आत्मिक जीवन देने वाले बोल (मुझे भी) सुनाया karo। (हे मित्रो! गुरु की सरन पड़े रहो), अगर गुरु मिल जाए, तो परमात्मा हृदय में प्रकट हो जाता है॥२॥
??????????????????????????????
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Re: Ajj da mukhwak/ hukamnama

Amrit vele da Hukamnama Sri Darbar Sahib Sri Amritsar, Ang*663 , 29-Nov.-2016

ਧਨਾਸਰੀ ਮਹਲਾ ੩ ਘਰੁ ੨ ਚਉਪਦੇ *ੴ ਸਤਿਗੁਰ ਪ੍ਰਸਾਦਿ ॥ *ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ *ਪੂਰੈ ਸਤਿਗੁਰਿ ਦੀਆ ਦਿਖਾਇ ॥ *ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ *ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ *ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ *ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ *ਅਵਗੁਣ ਕਾਟਿ ਗੁਣ ਰਿਦੈ ਸਮਾਇ ॥ *ਪੂਰੇ ਗੁਰ ਕੈ ਸਹਜਿ ਸੁਭਾਇ ॥ *ਪੂਰੇ ਗੁਰ ਕੀ ਸਾਚੀ ਬਾਣੀ ॥ *ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ *

धनासरी महला ३ घरु २ चउपदे *ੴ सतिगुर प्रसादि ॥ *इहु धनु अखुटु न निखुटै न जाइ ॥ *पूरै सतिगुरि दीआ दिखाइ ॥ *अपुने सतिगुर कउ सद बलि जाई ॥ *गुर किरपा ते हरि मंनि वसाई ॥१॥ *से धनवंत हरि नामि लिव लाइ ॥ *गुरि पूरै हरि धनु परगासिआ हरि किरपा ते वसै मनि आइ ॥ रहाउ ॥ *अवगुण काटि गुण रिदै समाइ ॥ *पूरे गुर कै सहजि सुभाइ ॥ *पूरे गुर की साची बाणी ॥ *सुख मन अंतरि सहजि समाणी ॥२॥ **

Dhanaasaree, Third Mahalla, Second House, Chau-Padas: *One Universal Creator God. By The Grace Of The True Guru: *This wealth is inexhaustible. It shall never be exhausted, and it shall never be lost.* The Perfect True Guru has revealed it to me.* I am forever a sacrifice to my True Guru.* By Guru's Grace, I have enshrined the Lord within my mind. ||1|| *They alone are wealthy, who lovingly attune themselves to the Lord's Name.* The Perfect Guru has revealed to me the Lord's treasure; by the Lord's Grace, it has come to abide in my mind. ||Pause|| *He is rid of his demerits, and his heart is permeated with merit and virtue.* By Guru's Grace, he naturally dwells in celestial peace.* True is the Word of the Perfect Guru's Bani.* They bring peace to the mind, and celestial peace is absorbed within. ||2|| **

ਅਖੁਟੁ = ਕਦੇ ਨਾਹ ਮੁੱਕਣ ਵਾਲਾ। ਨ ਨਿਖੁਟੈ = ਮੁੱਕਦਾ ਨਹੀਂ। ਨ ਜਾਇ = ਨਾਹ ਨਾਸ ਹੁੰਦਾ ਹੈ। ਸਤਿਗੁਰਿ = ਗੁਰੂ ਨੇ। ਕਉ = ਨੂੰ, ਤੋਂ। ਸਦ = ਸਦਾ। ਬਲਿ ਜਾਈ = ਬਲਿ ਜਾਈਂ, ਸਦਕੇ ਜਾਂਦਾ ਹਾਂ। ਤੇ = ਨਾਲ, ਤੋਂ। ਮੰਨਿ = ਮਨਿ, ਮਨ ਵਿਚ। ਵਸਾਈ = ਵਸਾਈਂ, ਮੈਂ ਵਸਾਂਦਾ ਹਾਂ ॥੧॥ ਸੇ = ਉਹ {ਬਹੁ-ਵਚਨ}। ਨਾਮਿ = ਨਾਮ ਵਿਚ। ਲਿਵ = ਲਗਨ। ਲਾਇ = ਲਾ ਕੇ। ਗੁਰਿ = ਗੁਰੂ ਨੇ। ਪਰਗਾਸਿਆ = ਵਿਖਾ ਦਿੱਤਾ। ਕਿਰਪਾ ਤੇ = ਕਿਰਪਾ ਨਾਲ। ਮਨਿ = ਮਨ ਵਿਚ ॥ ਕਾਟਿ = ਕੱਟ ਕੇ, ਦੂਰ ਕਰ ਕੇ। ਰਿਦੈ = ਹਿਰਦੇ ਵਿਚ। ਸਮਾਇ = ਟਿਕਾ ਦੇਂਦਾ ਹੈ। ਗੁਰ ਕੈ = ਗੁਰੂ ਦੀ ਰਾਹੀਂ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ। ਸਾਚੀ = ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ। ਸੁਖ = ਆਤਮਕ ਆਨੰਦ {ਬਹੁ-ਵਚਨ}। ਮਨ ਅੰਤਰਿ = ਮਨ ਵਿਚ ॥੨॥

ਰਾਗ ਧਨਾਸਰੀ, ਘਰ ੨ ਵਿੱਚ ਗੁਰੂ ਅਮਰਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। *ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। *ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। *(ਇਸ ਧਨ ਦੀ ਇਹ ਸਿਫ਼ਤ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। *(ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, *ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ ॥੧॥ *(ਹੇ ਭਾਈ! ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ, *ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ ॥ ਰਹਾਉ॥ *(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। *(ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ। *(ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ ਬਾਣੀ- *(ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ ॥੨॥ **

अर्थ*:- हे भाई*! यह नाम-खजाना कभी खत्म होने वाला नहीं, ना यह (खर्च करने से ) खत्म होता है, ना यह गुम होता है । (इस धन की यह सिफ़त मुझे) पूरे गुरु ने दिखा दी है । (हे भाई*!) मैं अपने गुरु से सदा सदके जाता हूँ, गुरु की कृपा के साथ परमात्मा (का नाम-धन आपने) मन में बसाता हूँ ।1। (हे भाई*! जिन मनुष्यों के मन में) पूरे गुरु ने परमात्मा के नाम का धन प्रकट कर दिया, वह मनुख परमात्मा के नाम में सुरति जोड़ के (आत्मिक जीवन के) शाह बन गए। हे भाई*! यह नाम-धन परमात्मा की कृपा के साथ मन में आ के बसता है।रहाउ। (हे भाई*! गुरु शरण आ मनुख के) औगुण दूर कर के परमात्मा की सिफ़त-सालाह (उस के) हृदय में वसा देता है । (हे भाई*!) पूरे गुरु की (उचारी हुई) सदा-थिर भगवान की सिफ़त-सालाह वाली बाणी (मनुख के) मन में आत्मिक हुलारे पैदा करती है । (इस बाणी की बरकत के साथ) आत्मिक अढ़ोलता हृदय में समाई हुई रहती है।2।

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹ
 
Re: Ajj da mukhwak/ hukamnama

AMRIT VELE DA HUKAMNAMA SRI DARBAR SAHIB, SRI AMRITSAR, ANG* 651, 30-Nov.-2016

ਸਲੋਕੁ ਮਃ ੩ ॥* *ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥* *ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥* *ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥* *ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥* *ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥* *ਮਃ ੩ ॥* *ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥* *ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥* *ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥* *ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥* *ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥* ****

सलोकु मः ३ ॥* *रे जन उथारै दबिओहु सुतिआ गई विहाइ ॥* *सतिगुर का सबदु सुणि न जागिओ अंतरि न उपजिओ चाउ ॥* *सरीरु जलउ गुण बाहरा जो गुर कार न कमाइ ॥* *जगतु जलंदा डिठु मै हउमै दूजै भाइ ॥* *नानक गुर सरणाई उबरे सचु मनि सबदि धिआइ ॥१॥* *मः ३ ॥* *सबदि रते हउमै गई सोभावंती नारि ॥* *पिर कै भाणै सदा चलै ता बनिआ सीगारु ॥* *सेज सुहावी सदा पिरु रावै हरि वरु पाइआ नारि ॥* *ना हरि मरै न कदे दुखु लागै सदा सुहागणि नारि ॥* *नानक हरि प्रभ मेलि लई गुर कै हेति पिआरि ॥२॥* ****

Shalok, Third Mahalla:* *O man, you have been tormented by a nightmare, and you have passed your life in sleep.* *You did not wake to hear the Word of the True Guru's Shabad; you have no inspiration within yourself.* *That body burns, which has no virtue, and which does not serve the Guru.* *I have seen that the world is burning, in egotism and the love of duality.* *O Nanak, those who seek the Guru's Sanctuary are saved; within their minds, they meditate on the True Word of the Shabad. ||1||* *Third Mehl:* *Attuned to the Word of the Shabad, the soul-bride is rid of egotism, and she is glorified.* *If she walks steadily in the way of His Will, then she is adorned with decorations.* *Her couch becomes beautiful, and she constantly enjoys her Husband Lord; she obtains the Lord as her Husband.* *The Lord does not die, and she never suffers pain; she is a happy soul-bride forever.* *O Nanak, the Lord God unites her with Himself; she enshrines love and affection for the Guru. ||2||* ******

ਉਥਾਰੈ = (ਸਿੰਧੀ: ਉਥਾੜੋ) ਦਿਲ ਉਤੇ ਦਬਾਉ ਜੋ ਕਈ ਵਾਰੀ ਸੁੱਤੇ ਪਿਆਂ ਹੱਥ ਛਾਤੀ ਉਤੇ ਆਇਆਂ ਪੈ ਜਾਂਦਾ ਹੈ। ਜਲਉ = ਸੜ ਜਾਏ। ਉਬਰੇ = (ਹਉਮੈ ਵਿਚ ਸੜਨ ਤੋਂ) ਬਚ ਗਏ ॥੧॥**

(ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! (ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ****ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ। *********ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; ***(ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ******ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ ॥੧॥ ****ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ***ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ***ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ***ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ। ***ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ ॥੨॥ ***

अर्थ*:- (मोह-रूप) उथारे के दबे हुए हे भाई*! (तेरी उम्र) सोते हुए ही गुजर गई है; सतिगुरु का शब्द सुन के तुझे जाग नहीं आई और ना ही हृदय में (नाम जपने का) चाव उपजा है। गुणों से विहीन शरीर सड़ जाए जो सतिगुरु की (बताई हुई) कार नहीं करता; (इस तरह का) संसार मैंने हऊमै में और माया के मोह में जलता हुआ देखा है। हे नानक*! गुरु के शब्द के द्वारा सच्चे हरि को मन में सिमर के (जीव) सतिगुरु की शरण पड़ के (इस हऊमै में जलने से) बचते हैं।1। जिस की हऊमै सतिगुरु के शब्द में रंगे जाने से दूर हो जाती है वह (जीव-रूपी) नारी सोभावंती है; वह नारी अपने प्रभु-पती के हुक्म में सदा चलती है, इसी कारण उस का *श्रृंगार सफल समझो। जिस जीव-स्त्री ने भगवान-पती को खोज लिया है, उस की (हृदय-रूप) सेज सुंदर है, क्योंकि उस को पती सदा मिला हुआ है, वह स्त्री सदा सुहाग वाली है क्योंकि उस का पती भगवान कभी मरता नहीं, (इस लिए) वह कभी दुखी नहीं होती। हे नानक*! गुरु के प्यार में उस की बिरती होने के कारण भगवान ने उसे अपने साथ मिलाया है।2।**

( Waheguru Ji Ka Khalsa, Waheguru Ji Ki Fateh )
 
Re: Ajj da mukhwak/ hukamnama

Amrit vele da Hukamnama Sri Darbar Sahib, Sri Amritsar, Ang 619 , 01-Dec.-2016

ਸੋਰਠਿ ਮਹਲਾ ੫ ॥
सोरठि महला ५ ॥
Sorat'h, Fifth mahalla:

ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

हमरी गणत न गणीआ काई अपणा बिरदु पछाणि ॥ हाथ देइ राखे करि अपुने सदा सदा रंगु माणि ॥१॥ साचा साहिबु सद मिहरवाण ॥ बंधु पाइआ मेरै सतिगुरि पूरै होई सरब कलिआण ॥ रहाउ ॥ जीउ पाइ पिंडु जिनि साजिआ दिता पैनणु खाणु ॥ अपणे दास की आपि पैज राखी नानक सद कुरबाणु ॥२॥१६॥४४॥

He did not take my accounts into account; such is His forgiving nature. He gave me His hand, and saved me and made me His own; forever and ever, I enjoy His Love. ||1|| The True Lord and Master is forever merciful and forgiving. My Perfect Guru has bound me to Him, and now, I am in absolute ecstasy. ||Pause|| The One who fashioned the body and placed the soul within, who gives you clothing and nourishment - He Himself preserves the honor of His slaves. Nanak is forever a sacrifice to Him. ||2||16||44||

ਹਮਰੀ = ਅਸਾਂ ਜੀਵਾਂ ਦੀ। ਗਣਤ = ਕੀਤੇ ਕਰਮਾਂ ਦਾ ਹਿਸਾਬ। ਨ ਗਣੀਆ = ਨਹੀਂ ਗਿਣਦਾ। ਕਾਈ ਗਣਤ = ਕੋਈ ਭੀ ਲੇਖਾ। ਬਿਰਦੁ = ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ। ਪਛਾਣਿ = ਪਛਾਣੈ, ਚੇਤੇ ਰੱਖਦਾ ਹੈ। ਦੇਇ = ਦੇ ਕੇ। ਰਾਖੇ = (ਕੁਕਰਮਾਂ ਤੋਂ) ਬਚਾਈ ਰੱਖਦਾ ਹੈ। ਮਾਣਿ = ਮਾਣੈ, ਮਾਣਦਾ ਹੈ ॥੧॥ ਸਾਚਾ = ਸਦਾ ਕਾਇਮ ਰਹਿਣ ਵਾਲਾ। ਸਦ = ਸਦਾ। ਬੰਧੁ = ਰੋਕ, ਬੰਨ੍ਹ (ਕੁਕਰਮਾਂ ਦੇ ਰਾਹ ਵਿਚ) ਰੁਕਾਵਟ। ਸਤਿਗੁਰਿ = ਗੁਰੂ ਨੇ। ਕਲਿਆਣ = (ਆਤਮਕ) ਸੁਖ ॥ ਜੀਉ = ਜਿੰਦ। ਪਾਇ = ਪਾ ਕੇ। ਪਿੰਡੁ = ਸਰੀਰ। ਜਿਨ = ਜਿਸ (ਪ੍ਰਭੂ) ਨੇ। ਸਜਾਇਆ = ਪੈਦਾ ਕੀਤਾ। ਪੈਜ = ਇੱਜ਼ਤ। ਸਦ = ਸਦਾ

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖ ਕਿ ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥

हे भाई! परमात्मा नुम जीवों के किये बुरे-कर्मो का कोई ध्यान नहीं करता। वह अपने मूढ़-कदीमा के (प्यार वाले) सवभाव को याद रखता है, (वह, बल्कि, हमें गुरु मिला कर, हमें) अपना बना कर (अपने) हाथ दे के (हमे विकारों से) बचाता है। (जिस बड़े-भाग्य वाले को गुरु मिल जाता है , वह) सदा ही आत्मिक आनंद मानता रहता है॥१॥ हे भाई! सदा कायम रहने वाला मालिक-प्रभु सदा दयावान रहता है, (कुकर्मो की तरफ बड़ रहे मनुख को गुरु मिलाता है। जिस को पूरा गुरु मिल गया, उस के विकारों के रास्ते में) मेरे पूरे गुरु ने बंद लगा दिया ( और, इस प्रकार उस के अंदर) सरे आत्मिक आनंद पैदा हो गए॥रहाउ॥ हे भाई! जिस परमात्मा ने जान दाल कर (हमारा) सरीर पैदा किया है, जो (हर समय) हमे खुराक और पोशाक दे रहा है, वह परमात्मा (संसार-समुन्द्र की विकार लहरों से) अपने सेवक की इज्ज़त (गुरु मिला कर) आप बचाता है। हे नानक! (कह की मैं उस परमात्मा से) सदा सड़के जाता हूँ॥२॥१६॥४४॥

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Re: Ajj da mukhwak/ hukamnama

Amrit vele da Hukamnama Sri Darbar Sahib Sri Amritsar, Ang 753, 02-Dec.-2016

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ** ੴ ਸਤਿਗੁਰ ਪ੍ਰਸਾਦਿ ॥** ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥** ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥** ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥** ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥** ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥** ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥**

रागु सूही महला ३ घरु १ असटपदीआ** ੴ सतिगुर प्रसादि ॥** नामै ही ते सभु किछु होआ बिनु सतिगुर नामु न जापै ॥** गुर का सबदु महा रसु मीठा बिनु चाखे सादु न जापै ॥** कउडी बदलै जनमु गवाइआ चीनसि नाही आपै ॥** गुरमुखि होवै ता एको जाणै हउमै दुखु न संतापै ॥१॥** बलिहारी गुर अपणे विटहु जिनि साचे सिउ लिव लाई ॥** सबदु चीन्हि आतमु परगासिआ सहजे रहिआ समाई ॥१॥ रहाउ ॥**

Raag Soohee, Third Mahalla, First House, Ashtapadees:** One Universal Creator God. By The Grace Of The True Guru:** Everything comes from the Naam, the Name of the Lord; without the True Guru, the Naam is not experienced.** The Word of the Guru's Shabad is the sweetest and most sublime essence, but without tasting it, its flavor cannot be experienced.** He wastes this human life in exchange for a mere shell; he does not understand his own self.** But, if he becomes Gurmukh, then he comes to know the One Lord, and the disease of egotism does not afflict him. ||1||** I am a sacrifice to my Guru, who has lovingly attached me to the True Lord.** Concentrating on the Word of the Shabad, the soul is illumined and enlightened. I remain absorbed in celestial ecstasy. ||1||Pause||

ਨਾਮੈ ਹੀ ਤੇ = ਪਰਮਾਤਮਾ ਦੇ ਨਾਮ ਤੇ ਹੀ। ਨ ਜਾਪੈ = ਕਦਰ ਨਹੀਂ ਪੈਂਦੀ, ਸਮਝ ਨਹੀਂ ਆਉਂਦੀ। ਮਹਾ ਰਸੁ = ਵੱਡੇ ਰਸ ਵਾਲਾ। ਸਾਦੁ = ਸੁਆਦ। ਚੀਨ੍ਹ੍ਹਸਿ = ਪਛਾਣਦਾ। ਆਪੈ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ। ਗੁਰਮੁਖਿ = ਗੁਰੂ ਦੇ ਦੱਸੇ ਰਾਹ ਉਤੇ ਤੁਰਨ ਵਾਲਾ। ਜਾਣੈ = ਸਾਂਝ ਪਾਂਦਾ ਹੈ। ਸੰਤਾਪੈ = ਦੁੱਖ ਦੇਂਦਾ।੧। ਵਿਟਹੁ = ਤੋਂ। ਜਿਨਿ = ਜਿਸ (ਗੁਰੂ) ਨੇ। ਸਿਉ = ਨਾਲ। ਲਿਵ = ਲਗਨ, ਪ੍ਰੀਤਿ। ਚੀਨ੍ਹ੍ਹਿ = ਪਛਾਣ ਕੇ। ਆਤਮੁ = ਆਪਣਾ ਆਪਾ। ਪਰਗਾਸਿਆ = ਰੌਸ਼ਨ ਹੋ ਜਾਂਦਾ ਹੈ, ਚਮਕ ਪੈਂਦਾ ਹੈ। ਸਹਜੇ = ਆਤਮਕ ਅਡੋਲਤਾ ਵਿਚ।੧।ਰਹਾਉ।

ਰਾਗ ਸੂਹੀ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।* ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ। ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ। ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ। ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਉਸ ਨੂੰ ਹਉਮੈ ਦਾ ਦੁੱਖ ਨਹੀਂ ਸਤਾ ਸਕਦਾ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤਿ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ)। ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।੧।ਰਹਾਉ।

हे भाई! परमात्मा के नाम से सब कुछ(सारा आत्मिक जीवन रोशन) होता है, परन्तु गुरु की शरण आये बिना नाम की कदर नहीं पड़ती। गुरु का शब्द बड़े रस वाला मीठा है, जब तक इस को चखा न जाए, स्वाद का पता नहीं लग सकता। जो मनुख(गुरु के शब्द द्वारा) आपने आत्मिक जीवन को नहीं पहचानता, वेह अपने मनुख जीवन को कोडियों के भाव(वियर्थ ही) गवा लेता है। जब मनुख गुरु के बताये मार्ग पर चलता है, तब परमात्मा से उसकी गहरी साँझ पैदा होती है, और, उसे हौमय का दुःख तंग नहीं कर सकता।१।*हे भाई! मैं अपने गुरु से सदके (कुर्बान) जाता हूँ, जिस ने (सरन आये मनुख की) सादे- थिर रहने वाले परमात्मा से प्रीत जोड़ दी (भावार्थ, जोड़ देता है) गुरु के शब्द से जुड़ कर मनुख आत्मिक जीवन चमक जाता है, मनुख आत्मिक अडोलता में लीं रहता है।रहाउ।

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Re: Ajj da mukhwak/ hukamnama

AMRIT VELE DA HUKAMNAMA SRI DARBAR SAHIB SRI AMRITSAR, ANG 612, 04- Dec.-2016

ਸੋਰਠਿ ਮਹਲਾ ੫ ॥
ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥

सोरठि महला ५ ॥ चरन कमल सिउ जा का मनु लीना से जन त्रिपति अघाई ॥ गुण अमोल जिसु रिदै न वसिआ ते नर त्रिसन त्रिखाई ॥१॥ हरि आराधे अरोग अनदाई ॥ जिस नो विसरै मेरा राम सनेही तिसु लाख बेदन जणु आई ॥ रहाउ ॥ जिह जन ओट गही प्रभ तेरी से सुखीए प्रभ सरणे ॥ जिह नर बिसरिआ पुरखु बिधाता ते दुखीआ महि गनणे ॥२॥ जिह गुर मानि प्रभू लिव लाई तिह महा अनंद रसु करिआ ॥ जिह प्रभू बिसारि गुर ते बेमुखाई ते नरक घोर महि परिआ ॥३॥ जितु को लाइआ तित ही लागा तैसो ही वरतारा ॥ नानक सह पकरी संतन की रिदै भए मगन चरनारा ॥४॥४॥१५॥

Those whose minds are attached to the lotus feet of the Lord - those humble beings are satisfied and fulfilled. But those, within whose hearts the priceless virtue does not abide - those men remain thirsty and unsatisfied. ||1|| Worshipping the Lord in adoration, one becomes happy, and free of disease. But one who forgets my Dear Lord - know him to be afflicted with tens of thousands of illnesses. ||Pause|| Those who hold tightly to Your Support, God, are happy in Your Sanctuary. But those humble beings who forget the Primal Lord, the Architect of Destiny, are counted among the most miserable beings. ||2|| One who has faith in the Guru, and who is lovingly attached to God, enjoys the delights of supreme ecstasy. One who forgets God and forsakes the Guru, falls into the most horrible hell. ||3|| As the Lord engages someone, so he is engaged, and so does he perform. Nanak has taken to the Shelter of the Saints; his heart is absorbed in the Lord's feet. ||4||4||15||

ਪਦਅਰਥ:- ਜਾ ਕਾ ਮਨੁ—ਜਿਨ੍ਹਾਂ ਮਨੁੱਖਾਂ ਦਾ ਮਨ। ਸੇ ਜਨ—ਉਹ ਬੰਦੇ। ਤ੍ਰਿਪਤਿ ਅਘਾਈ—(ਮਾਇਆ ਵਲੋਂ) ਪੂਰੇ ਤੌਰ ਤੇ ਰੱਜੇ ਰਹਿੰਦੇ ਹਨ। ਜਿਸੁ ਰਿਦੈ—ਜਿਸੁ ਜਿਸੁ ਰਿਦੈ, ਜਿਸ ਜਿਸ ਦੇ ਹਿਰਦੇ ਵਿਚ। ਤੇ ਨਰ—ਉਹ ਬੰਦੇ। ਤ੍ਰਿਖਾਈ—ਤਿਹਾਏ।1। ਅਰੋਗ—ਨਰੋਏ। ਅਨਦਾਈ—ਪ੍ਰਸੰਨ, ਆਨੰਦ-ਮਈ। ਸਨੇਹੀ—ਪਿਆਰਾ। ਬੇਦਨ—ਪੀੜਾਂ, ਦੁੱਖ। ਜਣੁ—ਜਾਣੋ, ਸਮਝੋ, ਮਾਨੋ। ਰਹਾਉ। ਓਟ—ਆਸਰਾ। ਗਹੀ—ਫੜੀ। ਪ੍ਰਭ—ਹੇ ਪ੍ਰਭੂ! ਗਨਣੇ—ਗਿਣੇ ਜਾਂਦੇ ਹਨ।2। ਗੁਰ ਮਾਨਿ—ਗੁਰੂ ਦਾ ਹੁਕਮ ਮੰਨ ਕੇ। ਲਿਵ ਲਾਈ—ਸੁਰਤਿ ਜੋੜੀ। ਗੁਰ ਤੇ—ਗੁਰੂ ਤੋਂ। ਤੇ—ਉਹ ਬੰਦੇ। ਘੋਰ—ਭਿਆਨਕ।3। ਜਿਤੁ—ਜਿਸ (ਕੰਮ) ਵਿਚ। ਕੋ—ਕੋਈ ਬੰਦਾ। ਤਿਤ ਹੀ—{ਲਫ਼ਜ਼ ‘ਜਿਤੁ’ ਵਾਂਗ ‘ਤਿਤੁ’ ਦੇ ਅਖ਼ੀਰ ਤੇ ਭੀ ੁ ਹੈ। ਪਰ ਇਹ ੁ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਿਆ ਹੈ} ਉਸ (ਕੰਮ) ਵਿਚ ਹੀ। ਸਹ—ਓਟ, ਸ਼ਹ। ਮਗਨ—ਮਸਤ।4।

ਅਰਥ:- ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ। ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।1। ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ। ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲਫ਼ਿਾਂ ਆ ਪੈਂਦੀਆਂ ਹਨ। ਰਹਾਉ। ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ।2। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ। ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ।3। ਹੇ ਨਾਨਕ! (ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ, ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ। ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ।4। 4।15।

अर्थ :- हे भाई ! जिन मनुष्यों का मन भगवान के कमल के फूल फूलों जैसे कोमल चरणों के साथ परच जाता है, वह मनुख (माया की तरफ से) पूरे तौर पर संतोखी रहते हैं। पर जिस जिस मनुख के हृदय में परमात्मा के अमोलक गुण नहीं बसते , वह मनुख माया की त्रिशना में फसे रहते हैं।1। हे भाई !
 
Re: Ajj da mukhwak/ hukamnama

Hukamnama Sri Harmandir Sahib Ji - December 5th, 2016 Ang 703
[MONDAY], 21st Maghar (Samvat 548 Nanakshahi)

ਜੈਤਸਰੀ ਮਹਲਾ ੯ ॥
ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥

जैतसरी महला ९ ॥
हरि जू राखि लेहु पति मेरी ॥ जम को त्रास भइओ उर अंतरि सरनि गही किरपा निधि तेरी ॥१॥ रहाउ ॥ महा पतित मुगध लोभी फुनि करत पाप अब हारा ॥ भै मरबे को बिसरत नाहिन तिह चिंता तनु जारा ॥१॥ कीए उपाव मुकति के कारनि दह दिसि कउ उठि धाइआ ॥ घट ही भीतरि बसै निरंजनु ता को मरमु न पाइआ ॥२॥

☬ English Translation:- ☬

Jaitsree, Ninth Mehl:
O Dear Lord, please, save my honor! The fear of death has entered my heart; I cling to the Protection of Your Sanctuary, O Lord, ocean of mercy. ||1||Pause|| I am a great sinner, foolish and greedy; but now, at last, I have grown weary of committing sins. I cannot forget the fear of dying; this anxiety is consuming my body. ||1|| I have been trying to liberate myself, running around in the ten directions. The pure, immaculate Lord abides deep within my heart, but I do not understand the secret of His mystery. ||2||

☬ ਪੰਜਾਬੀ ਵਿਚ ਵਿਆਖਿਆ :- ☬

ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ॥੧॥ ਰਹਾਉ॥ ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ॥੧॥ (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ ॥੨॥

☬ हिंदी में अर्थ :- ☬

हे प्रभु जी! मेरी लाज रख लो । मेरे हृदय में मौत का दर बस रहा है, (इस से बचने के लिए) हे कृपा के खजाने प्रभु! मैने तेरा सहारा लिया है॥१॥ रहाउ॥ हे प्रभु! मैं बड़ा विकारी हूँ, मुर्ख हूँ, लालची भी हूँ, पाप करता करता अब मैं थक गया हूँ। मुझे मरने का दर (किसी समय) भूलता नहीं, इस (मरने) की चिंता ने मेरा सरीर जला दिया है॥१॥ (मौत के इस डर से) खलासी हासिल करने के लिए मैने अनेकों यतन किये हैं, दस तरफ उठ उठ कर भागा हूँ। (माया के मोह से) निर्लेप परमात्मा हृदय में ही बस्ता है, उस का भेद मैं नहीं समझ सका॥२॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
 
Re: Ajj da mukhwak/ hukamnama

Amrit VELE DA HUKAMNAMA SRI DARBAR SAHIB, SRI AMRITSAR, ANG-656, 06-Dec.-2016

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
रागु सोरठि बाणी भगत कबीर जी की घरु १ **
Raag Sorat'h, The Word Of Devotee Kabeer Jee, First House:

ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

ੴ सतिगुर प्रसादि ॥* संतहु मन पवनै सुखु बनिआ ॥* किछु जोगु परापति गनिआ ॥ रहाउ ॥* गुरि दिखलाई मोरी ॥* जितु मिरग पड़त है चोरी ॥ मूंदि लीए दरवाजे ॥* बाजीअले अनहद बाजे ॥१॥* कु्मभ कमलु जलि भरिआ ॥* जलु मेटिआ ऊभा करिआ ॥* कहु कबीर जन जानिआ ॥* जउ जानिआ तउ मनु मानिआ ॥२॥१०॥**

One Universal Creator God. By The Grace Of The True Guru:* O Saints, my windy mind has now become peaceful and still.* It seems that I have learned something of the science of Yoga. ||Pause||* The Guru has shown me the hole,* through which the deer carefully enters.* I have now closed off the doors,* and the unstruck celestial sound current resounds. ||1||* The pitcher of my heart-lotus is filled with water;* I have spilled out the water, and set it upright.* Says Kabeer, the Lord's humble servant, this I know.* Now that I know this, my mind is pleased and appeased. ||2||10||*

ਅਰਥ : ਸੰਤਹੁ = ਹੇ ਸੰਤ ਜਨੋ! ਮਨ ਪਵਨੈ = ਮਨ ਪਵਨ ਨੂੰ, ਪਉਣ ਵਰਗੇ ਚੰਚਲ ਮਨ ਨੂੰ, ਇਸ ਮਨ ਨੂੰ ਜੋ ਪਹਿਲਾਂ ਪਉਣ ਵਰਗਾ ਚੰਚਲ ਸੀ, ਇਸ ਮਨ ਨੂੰ ਜੋ ਪਹਿਲਾਂ ਕਦੇ ਇੱਕ ਥਾਂ ਟਿਕਦਾ ਹੀ ਨਹੀਂ ਸੀ। ਜੋਗੁ ਪਰਾਪਤਿ = ਪਰਾਪਤਿ ਜੋਗੁ, ਹਾਸਲ ਕਰਨ ਜੋਗਾ। ਕਿਛੁ = ਕੁਝ ਥੋੜਾ ਬਹੁਤ। ਜੋਗੁ ਪਰਾਪਤਿ ਗਨਿਆ = ਇਹ ਮਨ ਹਾਸਲ ਕਰਨ ਜੋਗਾ ਗਿਣਿਆ ਜਾ ਸਕਦਾ ਹੈ, ਇਹ ਮਨ ਹੁਣ ਪ੍ਰਭੂ ਦਾ ਮਿਲਾਪ ਹਾਸਲ ਕਰਨ ਜੋਗਾ ਸਮਝਿਆ ਜਾ ਸਕਦਾ ਹੈ। ਗੁਰਿ = ਗੁਰੂ ਨੇ। ਮੋਰੀ = ਕਮਜ਼ੋਰੀ। ਜਿਤੁ = ਜਿਸ ਕਮਜ਼ੋਰੀ ਦੀ ਰਾਹੀਂ। ਮਿਰਗ = ਕਾਮਾਦਿਕ ਪਸ਼ੂ। ਚੋਰੀ = ਚੁਪ-ਕੀਤੇ, ਅਡੋਲ ਹੀ, ਪਤਾ ਦੇਣ ਤੋਂ ਬਿਨਾ ਹੀ। ਮੂੰਦਿ ਲੀਏ = ਬੰਦ ਕਰ ਦਿੱਤੇ ਹਨ। ਦਰਵਾਜੇ = ਸਰੀਰਕ ਇੰਦ੍ਰੇ, ਜਿਨ੍ਹਾਂ ਦੀ ਰਾਹੀਂ ਕਾਮਾਦਿਕ ਵਿਕਾਰ ਸਰੀਰ ਉੱਤੇ ਹੱਲਾ ਕਰਦੇ ਹਨ। ਅਨਹਦ = ਇੱਕ-ਰਸ। ਬਾਜੀਅਲੇ = ਵੱਜਣ ਲੱਗ ਪਏ ਹਨ ॥੧॥ ਕੁੰਭ = ਹਿਰਦਾ-ਰੂਪ ਘੜਾ। ਜਲਿ = ਵਿਕਾਰ-ਰੂਪ ਪਾਣੀ ਨਾਲ। ਮੇਟਿਆ = ਡੋਲ੍ਹ ਦਿੱਤਾ ਹੈ। ਊਭਾ = ਉੱਚਾ, ਸਿੱਧਾ। ਜਾਨਿਆ = ਜਾਣ ਲਿਆ ਹੈ, ਪ੍ਰਭੂ ਨਾਲ ਜਾਣ-ਪਛਾਣ ਕਰ ਲਈ ਹੈ। ਮਾਨਿਆ = ਪਤੀਜ ਗਿਆ ਹੈ ॥੨॥੧੦॥

ਪਦ ਅਰਥ : ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! (ਹੁਣ) ਆਖ ਕਿ ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥*

राग सोरठि , घर १ में भगत कबीर जी की बाणी। अकाल पुरख एक है और सतगुरु की कृपा द्वारा मिलता है। हे संत जनों। (मेरे) पवन (जैसे चंचल) मन को (अब) सुख मिल गया है, (अब यह मन प्रभु का मिलाप) हासिल करने योग्य थोडा बहुत समझा जा सकता है॥रहाउ॥ (क्योंकि) सतिगुरु ने (मुझे मेरी वह) कमजोरी दिखा दिया है, जिस कारण (कामादिक) पशु अडोल ही (मुझे) आ दबाते थे। (सो, मैं गुरु की कृपा से सरीर के) दरवाजे (ज्ञान इन्द्रियां, पर निंदा, पर तन, पर धन आदिक ) बंद कर लिए हैं, और (मेरे अंदर प्रभु की सिफत-सलाह के) बाजे एक-रस बजने लग गए हैं॥१॥ (मेरा) हृदय-कमल रूप घड़ा (पहले विकारों के) पानी से भरा हुआ था, (अब गुरु की बरकत से मैंने वह) पानी गिरा दिया है, और (हृदय को) ऊँचा कर दिया है। हे दास कबीर! (अब) कह कि मैंने (प्रभु के साथ) जान-पहचान कर ली है, और जब से यह साँझ पड़ी है, (मेरा मन (उस प्रभु में है) मस्त हो गया है॥२॥१०॥

( Waheguru Ji Ka Khalsa, Waheguru Ji Ki Fateh)
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Re: Ajj da mukhwak/ hukamnama

AMRIT VELE DA HUKAMNAMA SRI DARBAR SAHIB, SRI AMRITSAR, ANG 744, 07-Dec.-2016

ਸੂਹੀ ਮਹਲਾ ੫ ॥
सूही महला ५ ॥**
Soohee, Fifth Mahalla:**

ਅੰਮ੍ਰਿਤ ਬਚਨ ਸਾਧ ਕੀ ਬਾਣੀ ॥ ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥ ਕਲੀ ਕਾਲ ਕੇ ਮਿਟੇ ਕਲੇਸਾ ॥* ਏਕੋ ਨਾਮੁ ਮਨ ਮਹਿ ਪਰਵੇਸਾ ॥੧॥ ਸਾਧੂ ਧੂਰਿ ਮੁਖਿ ਮਸਤਕਿ ਲਾਈ ॥ ਨਾਨਕ ਉਧਰੇ ਹਰਿ ਗੁਰ ਸਰਣਾਈ ॥੨॥੩੧॥੩੭॥

अम्रित बचन साध की बाणी ॥** जो जो जपै तिस की गति होवै हरि हरि नामु नित रसन बखानी ॥१॥ रहाउ ॥** कली काल के मिटे कलेसा ॥** एको नामु मन महि परवेसा ॥१॥** साधू धूरि मुखि मसतकि लाई ॥** नानक उधरे हरि गुर सरणाई ॥२॥३१॥३७॥*

The Words, the Teachings of the Holy Saints, are Ambrosial Nectar.** Whoever meditates on the Lord's Name is emancipated; he chants the Name of the Lord, Har, Har, with his tongue. ||1||Pause||*The pains and sufferings of the Dark Age of Kali Yuga are eradicated,** when the One Name abides within the mind. ||1||** I apply the dust of the feet of the Holy to my face and forehead.** Nanak has been saved, in the Sanctuary of the Guru, the Lord. ||2||31||37||**

ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੇ। ਸਾਧ = ਗੁਰੂ। ਜੋ ਜੋ = ਜੇਹੜਾ ਜੇਹੜਾ ਮਨੁੱਖ। ਤਿਸ ਕੀ = {ਲਫ਼ਜ਼ 'ਤਿਸੁ' ਦਾ ੁ ਸੰਬੰਧਕ 'ਕੀ' ਦੇ ਕਾਰਨ ਉੱਡ ਗਿਆ ਹੈ}। ਗਤਿ = ਉੱਚੀ ਆਤਮਕ ਅਵਸਥਾ। ਰਸਨ = ਜੀਭ ਨਾਲ। ਬਖਾਨੀ = ਉਚਾਰਦਾ ਹੈ ॥੧॥ ਕਲੀ = ਝਗੜੇ-ਕਲੇਸ਼। ਕਾਲ = ਜੀਵਨ-ਸਮਾ। ਕਲੀ ਕਾਲ = ਕਲੇਸ਼ਾਂ-ਭਰਿਆ ਜੀਵਨ-ਸਮਾ। ਪਰਵੇਸਾ = ਦਖ਼ਲ ॥੧॥* ਧੂਰਿ = ਪੈਰਾਂ ਦੀ ਖ਼ਾਕ। ਮੁਖਿ = ਮੂੰਹ ਉਤੇ। ਮਸਤਕਿ = ਮੱਥੇ ਉਤੇ। ਉਧਰੇ = ਬਚ ਗਏ ॥੨॥੩੧॥੩੭॥

ਗੁਰੂ ਦੀ ਉਚਾਰੀ ਹੋਈ ਬਾਣੀ ਆਤਮਕ ਜੀਵਨ ਦੇਣ ਵਾਲੇ ਬਚਨ ਹਨ।**ਜੇਹੜਾ ਜੇਹੜਾ ਮਨੁੱਖ (ਇਸ ਬਾਣੀ ਨੂੰ) ਜਪਦਾ ਹੈ, ਉਸ ਦੀ ਉੱਚੀ ਆਤਮਕ ਅਵਸਥਾ ਬਣ ਜਾਂਦੀ ਹੈ, ਉਹ ਮਨੁੱਖ ਸਦਾ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ ॥੧॥ ਰਹਾਉ॥ (ਗੁਰਬਾਣੀ ਦੀ ਬਰਕਤਿ ਨਾਲ) ਕਲੇਸ਼ਾਂ-ਭਰੇ ਜੀਵਨ-ਸਮੇ ਦੇ ਸਾਰੇ ਕਲੇਸ਼ ਮਿਟ ਜਾਂਦੇ ਹਨ, (ਕਿਉਂਕਿ ਬਾਣੀ ਦਾ ਸਦਕਾ) ਇਕ ਹਰਿ-ਨਾਮ ਹੀ ਮਨ ਵਿਚ ਟਿਕਿਆ ਰਹਿੰਦਾ ਹੈ ॥੧॥* ਗੁਰੂ ਦੇ ਚਰਨਾਂ ਦੀ ਧੂੜ (ਜਿਨ੍ਹਾਂ ਮਨੁੱਖਾਂ ਨੇ ਆਪਣੇ) ਮੂੰਹ ਉਤੇ ਮੱਥੇ ਉਤੇ ਲਾ ਲਈ, ਹੇ ਨਾਨਕ! ਉਹ ਮਨੁੱਖ ਗੁਰੂ ਦੀ ਸਰਨ ਪੈ ਕੇ ਪ੍ਰਭੂ ਦੀ ਸਰਨ ਪੈ ਕੇ (ਝਗੜਿਆਂ ਕਲੇਸ਼ਾਂ ਤੋਂ) ਬਚ ਗਏ ॥੨॥੩੧॥੩੭॥

गुरु की उच्चारी हुई बाणी आत्मिक जीवन देने वाले बचन हैं। जो जो मनुख (इस बाणी को) जपता है, उस की ऊँची आत्मिक अवस्था बन जाती है,*वह मनुख*हमेशां अपनी जिव्हा के साथ परमात्मा का नाम उच्चारता रहता है॥१॥रहाउ॥ (गुरबानी की बरकत से) क्लेशों-भरे जीवन-समय से सारे कलेश मिट जाते हैं, (क्यांकि बाणी का सदका) एक हरी नाम ही मन में टिका रहता है॥१॥ गुरु के चरने की धूल (जिन मनुखों ने अपने*) मुख और माथे पर लगा ली, हा नानक! वह मनुख गुरु की सरन आ के प्रभु के सरन आ कर (झगड़ों व् कलेशों से) बच गये ॥२॥३१॥३७॥

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !
 
Re: Ajj da mukhwak/ hukamnama

Amritvele da Hukamnama Sri Darbar Sahib, Amritsar Sahib, Ang 567, 08-Dec-2016

ਵਡਹੰਸੁ ਮਹਲਾ ੩ ਛੰਤ*
वडहंसु महला ३ छंत**
Wadahans, Third Mahalla, Chhant:*

*ੴ ਸਤਿਗੁਰ ਪ੍ਰਸਾਦਿ ॥ ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥ ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥ ਸਚੈ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ॥ ਆਪੁ ਗਵਾਇਆ ਤਾ ਪਿਰੁ ਪਾਇਆ ਗੁਰ ਕੈ ਸਬਦਿ ਸਮਾਇਆ ॥ ਸਾ ਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ ॥ ਨਾਨਕ ਸਾ ਧਨ ਮੇਲਿ ਲਈ ਪਿਰਿ ਆਪੇ ਸਾਚੈ ਸਾਹਿ ਸਵਾਰੀ ॥੧॥ ਨਿਰਗੁਣਵੰਤੜੀਏ ਪਿਰੁ ਦੇਖਿ ਹਦੂਰੇ ਰਾਮ ॥ ਗੁਰਮੁਖਿ ਜਿਨੀ ਰਾਵਿਆ ਮੁਈਏ ਪਿਰੁ ਰਵਿ ਰਹਿਆ ਭਰਪੂਰੇ ਰਾਮ ॥ ਪਿਰੁ ਰਵਿ ਰਹਿਆ ਭਰਪੂਰੇ ਵੇਖੁ ਹਜੂਰੇ ਜੁਗਿ ਜੁਗਿ ਏਕੋ ਜਾਤਾ ॥ ਧਨ ਬਾਲੀ ਭੋਲੀ ਪਿਰੁ ਸਹਜਿ ਰਾਵੈ ਮਿਲਿਆ ਕਰਮ ਬਿਧਾਤਾ ॥ ਜਿਨਿ ਹਰਿ ਰਸੁ ਚਾਖਿਆ ਸਬਦਿ ਸੁਭਾਖਿਆ ਹਰਿ ਸਰਿ ਰਹੀ ਭਰਪੂਰੇ ॥ ਨਾਨਕ ਕਾਮਣਿ ਸਾ ਪਿਰ ਭਾਵੈ ਸਬਦੇ ਰਹੈ ਹਦੂਰੇ ॥੨॥

ੴ सतिगुर प्रसादि ॥* आपणे पिर कै रंगि रती मुईए सोभावंती नारे ॥* सचै सबदि मिलि रही मुईए पिरु रावे भाइ पिआरे ॥* सचै भाइ पिआरी कंति सवारी हरि हरि सिउ नेहु रचाइआ ॥ आपु गवाइआ ता पिरु पाइआ गुर कै सबदि समाइआ ॥ सा धन सबदि सुहाई प्रेम कसाई अंतरि प्रीति पिआरी ॥* नानक सा धन मेलि लई पिरि आपे साचै साहि सवारी ॥१॥* निरगुणवंतड़ीए पिरु देखि हदूरे राम ॥* गुरमुखि जिनी राविआ मुईए पिरु रवि रहिआ भरपूरे राम ॥* पिरु रवि रहिआ भरपूरे वेखु हजूरे जुगि जुगि एको जाता ॥ धन बाली भोली पिरु सहजि रावै मिलिआ करम बिधाता ॥* जिनि हरि रसु चाखिआ सबदि सुभाखिआ हरि सरि रही भरपूरे ॥* नानक कामणि सा पिर भावै सबदे रहै हदूरे ॥२॥**

One Universal Creator God. By The Grace Of The True Guru:* Let yourself be imbued with the Love of your Husband Lord, O beautiful, mortal bride. Let yourself remain merged in the True Word of the Shabad, O mortal bride; savor and enjoy the Love of your Beloved Husband Lord. The Husband Lord embellishes His beloved bride with His True Love; she is in love with the Lord, Har, Har. Renouncing her self-centeredness, she attains her Husband Lord, and remains merged in the Word of the Guru's Shabad.* That soul bride is adorned, who is attracted by His Love, and who treasures the Love of her Beloved within her heart.* O Nanak, the Lord blends that soul bride with Himself; the True King adorns her. ||1||* O worthless bride, see your Husband Lord ever-present.* One who, as Gurmukh, enjoys her Husband Lord, O mortal bride, knows Him to be all-pervading everywhere. The Lord is all-pervading everywhere; behold Him ever-present. Throughout the ages, know Him as the One.* The young, innocent bride enjoys her Husband Lord; she meets Him, the Architect of karma.* One who tastes the sublime essence of the Lord, and utters the sublime Word of the Shabad, remains immersed in the Lord's Ambrosial Pool. O Nanak, that soul bride is pleasing to her Husband Lord, who, through the Shabad, remains in His Presence. ||2||**

ਪਿਰ = ਪਤੀ। ਕੈ ਰੰਗਿ = ਦੇ ਪ੍ਰੇਮ-ਰੰਗ ਵਿਚ। ਰਤੀ = ਰੰਗੀ ਹੋਈ। ਮੁਈਏ = ਹੇ ਮੁਈਏ! ਹੇ ਮਾਇਆ ਦੇ ਮੋਹ ਵਲੋਂ ਅਛੋਹ ਹੋ ਚੁਕੀਏ! ਨਾਰੇ = ਹੇ ਜੀਵ-ਇਸਤ੍ਰੀਏ! ਸਚੈ = ਸਦਾ-ਥਿਰ ਪ੍ਰਭੂ ਵਿਚ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਰਾਵੇ = ਮਾਣਦਾ ਹੈ, ਮਿਲਿਆ ਹੋਇਆ ਹੈ। ਭਾਇ = ਪ੍ਰੇਮ ਦੇ ਕਾਰਨ। ਕੰਤਿ = ਕੰਤ ਨੇ। ਸਿਉ = ਨਾਲ। ਨੇਹੁ = ਪਿਆਰ। ਆਪੁ = ਆਪਾ-ਭਾਵ। ਸਾ ਧਨ = ਜੀਵ-ਇਸਤ੍ਰੀ। ਸੁਹਾਈ = ਸੋਹਣੇ ਜੀਵਨ ਵਾਲੀ। ਕਸਾਈ = ਖਿੱਚੀ ਹੋਈ। ਪ੍ਰੇਮ ਕਸਾਈ = ਪ੍ਰੇਮ ਦੀ ਖਿੱਚੀ ਹੋਈ। ਪਿਰਿ = ਪਿਰ ਨੇ {ਨੋਟ: ਲਫ਼ਜ਼ 'ਪਿਰ', 'ਪਿਰੁ' ਅਤੇ 'ਪਿਰਿ' ਦੇ ਵਿਆਕਰਣਿਕ ਅਰਥ ਦਾ ਖਿਆਲ ਰੱਖੋ}। ਸਾਹਿ = ਸ਼ਾਹਿ, ਸ਼ਾਹ ਨੇ ॥੧॥ ਨਿਰਗੁਣਵੰਤੜੀਏ = ਹੇ ਗੁਣਾਂ ਤੋਂ ਸੱਖਣੀ ਜਿੰਦੇ! ਹਦੂਰੇ = ਹਾਜ਼ਰ-ਨਾਜ਼ਰ, ਅੰਗ-ਸੰਗ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਰਾਵਿਆ = ਹਿਰਦੇ ਵਿਚ ਵਸਾਇਆ। ਮੁਈਏ = ਹੇ ਆਤਮਕ ਮੌਤ ਸਹੇੜ ਰਹੀ ਜਿੰਦੇ! ਰਵਿ ਰਹਿਆ = ਵਿਆਪਕ ਹੈ। ਹਜੂਰੇ = ਅੰਗ-ਸੰਗ। ਜੁਗਿ ਜੁਗਿ = ਹਰੇਕ ਜੁਗ ਵਿਚ। ਏਕੋ = ਇਕ ਪ੍ਰਭੂ ਹੀ। ਜਾਤਾ = ਪ੍ਰਸਿੱਧ। ਧਨ = ਜੀਵ-ਇਸਤ੍ਰੀ। ਬਾਲੀ = ਬਾਲ-ਸੁਭਾਵ ਵਾਲੀ। ਭੋਲੀ = ਭੋਲੇ ਸੁਭਾਵ ਵਾਲੀ। ਸਹਜਿ = ਆਤਮਕ ਅਡੋਲਤਾ ਵਿਚ। ਕਰਮ ਵਿਧਾਤਾ = ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ। ਜਿਨਿ = ਜਿਸ ਨੇ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਸੁਭਾਖਿਆ = ਉਚਾਰਿਆ, ਸਿਫ਼ਤ-ਸਾਲਾਹ ਕੀਤੀ। ਹਰਿ ਸਰਿ = ਹਰੀ-ਸਰੋਵਰ ਵਿਚ। ਕਾਮਣਿ = ਜੀਵ-ਇਸਤ੍ਰੀ। ਸਾ = ਉਹ {ਇਸਤ੍ਰੀ ਲਿੰਗ}। ਪਿਰ ਭਾਵੈ = ਪਿਰ ਨੂੰ ਚੰਗੀ ਲੱਗਦੀ ਹੈ ॥੨॥

ਰਾਗ ਵਡਹੰਸ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ 'ਛੰਤ'। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮਾਇਆ ਦੇ ਮੋਹ ਵਲੋਂ ਅਛੋਹ ਹੋ ਚੁਕੀ ਜੀਵ-ਇਸਤ੍ਰੀਏ! ਤੂੰ ਸੋਭਾ ਵਾਲੀ ਹੋ ਗਈ ਹੈਂ, ਕਿਉਂਕਿ ਤੂੰ ਆਪਣੇ ਪਤੀ-ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਗਈ ਹੈਂ।
 
Re: Ajj da mukhwak/ hukamnama

AMRITVELE DA HUKAMNNAMA SRI DARBAR SAHIB, SRI AMRITSAR, ANG (748), 09-DEC-2016

ਸੂਹੀ ਮਹਲਾ ੫ ॥ ਮਹਾ ਅਗਨਿ ਤੇ ਤੁਧੁ ਹਾਥ ਦੇ ਰਾਖੇ ਪਏ ਤੇਰੀ ਸਰਣਾਈ ॥ ਤੇਰਾ ਮਾਣੁ ਤਾਣੁ ਰਿਦ ਅੰਤਰਿ ਹੋਰ ਦੂਜੀ ਆਸ ਚੁਕਾਈ ॥੧॥ ਮੇਰੇ ਰਾਮ ਰਾਇ ਤੁਧੁ ਚਿਤਿ ਆਇਐ ਉਬਰੇ ॥ ਤੇਰੀ ਟੇਕ ਭਰਵਾਸਾ ਤੁਮ੍ਹ੍ਹਰਾ ਜਪਿ ਨਾਮੁ ਤੁਮ੍ਹ੍ਹਾਰਾ ਉਧਰੇ ॥੧॥ ਰਹਾਉ ॥ ਅੰਧ ਕੂਪ ਤੇ ਕਾਢਿ ਲੀਏ ਤੁਮ੍ਹ੍ਹ ਆਪਿ ਭਏ ਕਿਰਪਾਲਾ ॥ ਸਾਰਿ ਸਮ੍ਹ੍ਹਾਲਿ ਸਰਬ ਸੁਖ ਦੀਏ ਆਪਿ ਕਰੇ ਪ੍ਰਤਿਪਾਲਾ ॥੨॥

सूही महला ५ ॥* महा अगनि ते तुधु हाथ दे राखे पए तेरी सरणाई ॥** तेरा माणु ताणु रिद अंतरि होर दूजी आस चुकाई ॥१॥** मेरे राम राइ तुधु चिति आइऐ उबरे ॥** तेरी टेक भरवासा तुम्हरा जपि नामु तुम्हारा उधरे ॥१॥ रहाउ ॥ अंध कूप ते काढि लीए तुम्ह आपि भए किरपाला ॥** सारि सम्हालि सरब सुख दीए आपि करे प्रतिपाला ॥२॥****

Soohee, Fifth Mahalla:** Giving me Your Hand, You saved me from the terrible fire, when I sought Your Sanctuary.** Deep within my heart, I respect Your strength; I have abandoned all other hopes. ||1||** O my Sovereign Lord, when You enter my consciousness, I am saved.** You are my support. I count on You. Meditating on You, I am saved. ||1||Pause||**You pulled me up out of the deep, dark pit. You have become merciful to me.**You care for me, and bless me with total peace; You Yourself cherish me. ||2||**

ਮਹਾ ਅਗਨਿ ਤੇ = (ਤ੍ਰਿਸ਼ਨਾ ਦੀ) ਵੱਡੀ ਅੱਗ ਤੋਂ। ਤੁਧੁ = ਤੂੰ। ਦੇ = ਦੇ ਕੇ। ਤਾਣੁ = ਬਲ, ਤਾਕਤ। ਰਿਦ = ਹਿਰਦਾ। ਚੁਕਾਈ = ਦੂਰ ਕਰ ਦਿੱਤੀ ॥੧॥ ਰਾਮ ਰਾਇ = ਹੇ ਪ੍ਰਭੂ-ਪਾਤਿਸ਼ਾਹ! ਤੁਧੁ ਚਿਤਿ ਆਈਐ = ਜੇ ਤੂੰ ਚਿੱਤ ਵਿਚ ਆ ਵੱਸੇਂ। ਉਬਰੇ = ਡੁੱਬਣੋਂ ਬਚ ਗਏ। ਟੇਕ = ਆਸਰਾ। ਉਧਰੇ = ਵਿਕਾਰਾਂ ਤੋਂ ਬਚ ਗਏ ॥੧॥ ਅੰਧ ਕੂਪ ਤੇ = ਹਨੇਰੇ ਖੂਹ ਵਿਚੋਂ। ਤੇ = ਤੋਂ, ਵਿਚੋਂ। ਸਾਰਿ = ਸਾਰ ਲੈ ਕੇ। ਸਮ੍ਹ੍ਹਾਲਿ = ਸੰਭਾਲ ਕਰ ਕੇ ॥੨॥

ਹੇ ਪ੍ਰਭੂ! ਜੇਹੜੇ ਮਨੁੱਖ ਤੇਰੀ ਸਰਨ ਆ ਪਏ, ਤੂੰ ਉਹਨਾਂ ਨੂੰ ਆਪਣੇ ਹੱਥ ਦੇ ਕੇ (ਤ੍ਰਿਸ਼ਨਾ ਦੀ) ਵੱਡੀ ਅੱਗ ਤੋਂ ਬਚਾ ਲਿਆ। ਉਹਨਾਂ ਨੇ ਕਿਸੇ ਹੋਰ ਦੀ ਮਦਦ ਦੀ ਆਸ ਆਪਣੇ ਦਿਲੋਂ ਮੁਕਾ ਦਿੱਤੀ, ਉਹਨਾਂ ਦੇ ਹਿਰਦੇ ਵਿਚ ਤੇਰਾ ਹੀ ਮਾਣ ਤੇਰਾ ਹੀ ਸਹਾਰਾ ਬਣਿਆ ਰਹਿੰਦਾ ਹੈ ॥੧॥ ਹੇ ਮੇਰੇ ਪ੍ਰਭੂ-ਪਾਤਿਸ਼ਾਹ! ਜੇ ਤੂੰ (ਜੀਵਾਂ ਦੇ) ਚਿੱਤ ਵਿਚ ਆ ਵੱਸੇਂ, ਤਾਂ ਉਹ (ਸੰਸਾਰ-ਸਮੁੰਦਰ ਵਿਚ) ਡੁੱਬਣੋਂ ਬਚ ਜਾਂਦੇ ਹਨ। ਉਹ ਮਨੁੱਖ ਤੇਰਾ ਨਾਮ ਜਪ ਕੇ ਵਿਕਾਰਾਂ ਤੋਂ ਖ਼ਲਾਸੀ ਪਾ ਲੈਂਦੇ ਹਨ, ਉਹਨਾਂ ਨੂੰ (ਹਰ ਗੱਲੇ) ਤੇਰਾ ਹੀ ਆਸਰਾ ਤੇਰੀ ਸਹਾਇਤਾ ਦਾ ਭਰੋਸਾ ਬਣਿਆ ਰਹਿੰਦਾ ਹੈ ॥੧॥ ਰਹਾਉ॥*ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਉਤੇ ਤੂੰ ਆਪ ਦਇਆਵਾਨ ਹੋ ਗਿਆ, ਤੂੰ ਉਹਨਾਂ ਨੂੰ (ਮਾਇਆ ਦੇ ਮੋਹ ਦੇ) ਹਨੇਰੇ ਖੂਹ ਵਿਚੋਂ ਕੱਢ ਲਿਆ। ਤੂੰ ਉਹਨਾਂ ਦੀ ਸਾਰ ਲੈ ਕੇ, ਉਹਨਾਂ ਦੀ ਸੰਭਾਲ ਕਰ ਕੇ ਉਹਨਾਂ ਨੂੰ ਸਾਰੇ ਸੁਖ ਬਖ਼ਸ਼ੇ। ਪ੍ਰਭੂ ਆਪ ਉਹਨਾਂ ਦੀ ਪਾਲਣਾ ਕਰਦਾ ਹੈ ॥੨॥

हे प्रभु! जो मनुख तेरी सरन आ पड़े, तूने उनको अपना हाथ दे कर (तृष्णा की) बड़ी अग्नी से बचा लिया। उन्होंने किसी और की मदद की आशा अपने दिल से खत्म कर दी, उनके हृदये में तेरा ही मान तेरा ही सहारा बना रहता है॥१॥ हे मेरे प्रभु-पातसाह! अगर तूँ (जीवों के) मन में आ बसे, तो*वह (संसार-सागर में) डूबने से*बच जाते हैं।*वह मनुख तेरा नाम जप कर विकारों से मुक्ति*पा लेते हैं, उनको (हर बात में) तेरा ही सहारा तेरी ही मदद का भरोसा बना रहता है॥१॥रहाउ॥ हे प्रभु! जिन मनुष्यों पर तूँ दयावान हो गया, तूँने**उनको (माया* के मोह के) अँधेरे कुंए से निकाल लिया। तूने उनका ख्याल कर के, उनको संभाल कर उनको सारे सुख दिए। प्रभु ने आप ही उनकी*पालना की*है॥२॥

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Re: Ajj da mukhwak/ hukamnama

AMRITVELE DA HUKAMNNAMA SRI DARBAR SAHIB, SRI AMRITSAR, ANG (748), 09-DEC-2016

ਸੂਹੀ ਮਹਲਾ ੫ ॥ ਮਹਾ ਅਗਨਿ ਤੇ ਤੁਧੁ ਹਾਥ ਦੇ ਰਾਖੇ ਪਏ ਤੇਰੀ ਸਰਣਾਈ ॥ ਤੇਰਾ ਮਾਣੁ ਤਾਣੁ ਰਿਦ ਅੰਤਰਿ ਹੋਰ ਦੂਜੀ ਆਸ ਚੁਕਾਈ ॥੧॥ ਮੇਰੇ ਰਾਮ ਰਾਇ ਤੁਧੁ ਚਿਤਿ ਆਇਐ ਉਬਰੇ ॥ ਤੇਰੀ ਟੇਕ ਭਰਵਾਸਾ ਤੁਮ੍ਹ੍ਹਰਾ ਜਪਿ ਨਾਮੁ ਤੁਮ੍ਹ੍ਹਾਰਾ ਉਧਰੇ ॥੧॥ ਰਹਾਉ ॥ ਅੰਧ ਕੂਪ ਤੇ ਕਾਢਿ ਲੀਏ ਤੁਮ੍ਹ੍ਹ ਆਪਿ ਭਏ ਕਿਰਪਾਲਾ ॥ ਸਾਰਿ ਸਮ੍ਹ੍ਹਾਲਿ ਸਰਬ ਸੁਖ ਦੀਏ ਆਪਿ ਕਰੇ ਪ੍ਰਤਿਪਾਲਾ ॥੨॥

सूही महला ५ ॥* महा अगनि ते तुधु हाथ दे राखे पए तेरी सरणाई ॥** तेरा माणु ताणु रिद अंतरि होर दूजी आस चुकाई ॥१॥** मेरे राम राइ तुधु चिति आइऐ उबरे ॥** तेरी टेक भरवासा तुम्हरा जपि नामु तुम्हारा उधरे ॥१॥ रहाउ ॥ अंध कूप ते काढि लीए तुम्ह आपि भए किरपाला ॥** सारि सम्हालि सरब सुख दीए आपि करे प्रतिपाला ॥२॥****

Soohee, Fifth Mahalla:** Giving me Your Hand, You saved me from the terrible fire, when I sought Your Sanctuary.** Deep within my heart, I respect Your strength; I have abandoned all other hopes. ||1||** O my Sovereign Lord, when You enter my consciousness, I am saved.** You are my support. I count on You. Meditating on You, I am saved. ||1||Pause||**You pulled me up out of the deep, dark pit. You have become merciful to me.**You care for me, and bless me with total peace; You Yourself cherish me. ||2||**

ਮਹਾ ਅਗਨਿ ਤੇ = (ਤ੍ਰਿਸ਼ਨਾ ਦੀ) ਵੱਡੀ ਅੱਗ ਤੋਂ। ਤੁਧੁ = ਤੂੰ। ਦੇ = ਦੇ ਕੇ। ਤਾਣੁ = ਬਲ, ਤਾਕਤ। ਰਿਦ = ਹਿਰਦਾ। ਚੁਕਾਈ = ਦੂਰ ਕਰ ਦਿੱਤੀ ॥੧॥ ਰਾਮ ਰਾਇ = ਹੇ ਪ੍ਰਭੂ-ਪਾਤਿਸ਼ਾਹ! ਤੁਧੁ ਚਿਤਿ ਆਈਐ = ਜੇ ਤੂੰ ਚਿੱਤ ਵਿਚ ਆ ਵੱਸੇਂ। ਉਬਰੇ = ਡੁੱਬਣੋਂ ਬਚ ਗਏ। ਟੇਕ = ਆਸਰਾ। ਉਧਰੇ = ਵਿਕਾਰਾਂ ਤੋਂ ਬਚ ਗਏ ॥੧॥ ਅੰਧ ਕੂਪ ਤੇ = ਹਨੇਰੇ ਖੂਹ ਵਿਚੋਂ। ਤੇ = ਤੋਂ, ਵਿਚੋਂ। ਸਾਰਿ = ਸਾਰ ਲੈ ਕੇ। ਸਮ੍ਹ੍ਹਾਲਿ = ਸੰਭਾਲ ਕਰ ਕੇ ॥੨॥

ਹੇ ਪ੍ਰਭੂ! ਜੇਹੜੇ ਮਨੁੱਖ ਤੇਰੀ ਸਰਨ ਆ ਪਏ, ਤੂੰ ਉਹਨਾਂ ਨੂੰ ਆਪਣੇ ਹੱਥ ਦੇ ਕੇ (ਤ੍ਰਿਸ਼ਨਾ ਦੀ) ਵੱਡੀ ਅੱਗ ਤੋਂ ਬਚਾ ਲਿਆ। ਉਹਨਾਂ ਨੇ ਕਿਸੇ ਹੋਰ ਦੀ ਮਦਦ ਦੀ ਆਸ ਆਪਣੇ ਦਿਲੋਂ ਮੁਕਾ ਦਿੱਤੀ, ਉਹਨਾਂ ਦੇ ਹਿਰਦੇ ਵਿਚ ਤੇਰਾ ਹੀ ਮਾਣ ਤੇਰਾ ਹੀ ਸਹਾਰਾ ਬਣਿਆ ਰਹਿੰਦਾ ਹੈ ॥੧॥ ਹੇ ਮੇਰੇ ਪ੍ਰਭੂ-ਪਾਤਿਸ਼ਾਹ! ਜੇ ਤੂੰ (ਜੀਵਾਂ ਦੇ) ਚਿੱਤ ਵਿਚ ਆ ਵੱਸੇਂ, ਤਾਂ ਉਹ (ਸੰਸਾਰ-ਸਮੁੰਦਰ ਵਿਚ) ਡੁੱਬਣੋਂ ਬਚ ਜਾਂਦੇ ਹਨ। ਉਹ ਮਨੁੱਖ ਤੇਰਾ ਨਾਮ ਜਪ ਕੇ ਵਿਕਾਰਾਂ ਤੋਂ ਖ਼ਲਾਸੀ ਪਾ ਲੈਂਦੇ ਹਨ, ਉਹਨਾਂ ਨੂੰ (ਹਰ ਗੱਲੇ) ਤੇਰਾ ਹੀ ਆਸਰਾ ਤੇਰੀ ਸਹਾਇਤਾ ਦਾ ਭਰੋਸਾ ਬਣਿਆ ਰਹਿੰਦਾ ਹੈ ॥੧॥ ਰਹਾਉ॥*ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਉਤੇ ਤੂੰ ਆਪ ਦਇਆਵਾਨ ਹੋ ਗਿਆ, ਤੂੰ ਉਹਨਾਂ ਨੂੰ (ਮਾਇਆ ਦੇ ਮੋਹ ਦੇ) ਹਨੇਰੇ ਖੂਹ ਵਿਚੋਂ ਕੱਢ ਲਿਆ। ਤੂੰ ਉਹਨਾਂ ਦੀ ਸਾਰ ਲੈ ਕੇ, ਉਹਨਾਂ ਦੀ ਸੰਭਾਲ ਕਰ ਕੇ ਉਹਨਾਂ ਨੂੰ ਸਾਰੇ ਸੁਖ ਬਖ਼ਸ਼ੇ। ਪ੍ਰਭੂ ਆਪ ਉਹਨਾਂ ਦੀ ਪਾਲਣਾ ਕਰਦਾ ਹੈ ॥੨॥

हे प्रभु! जो मनुख तेरी सरन आ पड़े, तूने उनको अपना हाथ दे कर (तृष्णा की) बड़ी अग्नी से बचा लिया। उन्होंने किसी और की मदद की आशा अपने दिल से खत्म कर दी, उनके हृदये में तेरा ही मान तेरा ही सहारा बना रहता है॥१॥ हे मेरे प्रभु-पातसाह! अगर तूँ (जीवों के) मन में आ बसे, तो*वह (संसार-सागर में) डूबने से*बच जाते हैं।*वह मनुख तेरा नाम जप कर विकारों से मुक्ति*पा लेते हैं, उनको (हर बात में) तेरा ही सहारा तेरी ही मदद का भरोसा बना रहता है॥१॥रहाउ॥ हे प्रभु! जिन मनुष्यों पर तूँ दयावान हो गया, तूँने**उनको (माया* के मोह के) अँधेरे कुंए से निकाल लिया। तूने उनका ख्याल कर के, उनको संभाल कर उनको सारे सुख दिए। प्रभु ने आप ही उनकी*पालना की*है॥२॥

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Re: Ajj da mukhwak/ hukamnama

Amritvele da Hukamnama Sri Darbar Sahib, Sri Amritsar, Ang 535, 12-Dec-2016

ਦੇਵਗੰਧਾਰੀ ਮਹਲਾ ੫ ॥

ਉਲਟੀ ਰੇ ਮਨ ਉਲਟੀ ਰੇ ॥   ਸਾਕਤ ਸਿਉ ਕਰਿ ਉਲਟੀ ਰੇ ॥   ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥ ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥ ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥੧॥

देवगंधारी महला ५ ॥   उलटी रे मन उलटी रे ॥   साकत सिउ करि उलटी रे ॥ झूठै की रे झूठु परीति छुटकी रे मन छुटकी रे साकत संगि न छुटकी रे ॥१॥ जिउ काजर भरि मंदरु राखिओ जो पैसै कालूखी रे ॥  दूरहु ही ते भागि गइओ है जिसु गुर मिलि छुटकी त्रिकुटी रे ॥१॥  रहाउ ॥

Dayv-Gandhaaree, Fifth mahalla:   Turn away, O my mind, turn away.   Turn away from the faithless cynic.   False is the love of the false one; break the ties, O my mind, and your ties shall be broken. Break yourties with the faithless cynic.||1||Pause|| One who enters a house filled with soot is blackened.  Run far away from such people! One who meets the Guru escapes from the bondage of the three dispositions. ||1||

ਉਲਟੀ = ਉਲਟਾ ਲੈ, ਪਰਤਾਅ ਲੈ। ਸਿਉ = ਨਾਲ, ਨਾਲੋਂ। ਸਾਕਤ = ਪਰਮਾਤਮਾ ਨਾਲੋਂ ਟੁੱਟਾ ਹੋਇਆ ਮਨੁੱਖ। ਰੇ = ਹੇ ਮਨ! ਛੁਟਕੀ ਛੁਟਕੀ = ਜ਼ਰੂਰ ਟੁੱਟ ਜਾਂਦੀ ਹੈ। ਸਾਕਤ ਸੰਗਿ = ਸਾਕਤ ਦੀ ਸੰਗਤਿ ਵਿਚ। ਨ ਛੁਟਕੀ = ਵਿਕਾਰਾਂ ਵਲੋਂ ਖ਼ਲਾਸੀ ਨਹੀਂ ਹੁੰਦੀ।੧।ਰਹਾਉ। ਕਾਜਰ = ਕੱਜਲ, ਕਾਲਖ। ਭਰਿ = ਭਰ ਕੇ। ਮੰਦਰੁ = ਘਰ। ਜੋ ਪੈਸੇ = ਜੇਹੜਾ ਮਨੁੱਖ (ਉਸ ਵਿਚ) ਪਏਗਾ। ਕਾਲੂਖੀ = ਕਾਲਖ-ਭਰਿਆ। ਗੁਰ ਮਿਲਿ = ਗੁਰੂ ਨੂੰ ਮਿਲ ਕੇ। ਜਿਸੁ ਤ੍ਰਿਕੁਟੀ = ਜਿਸ ਮਨੁੱਖ ਦੀ ਤ੍ਰਿਊੜੀ। ਤ੍ਰਿਕੁਟੀ = {ਤ੍ਰਿ = ਤਿੰਨ। ਕੁਟੀ = ਵਿੰਗੀ ਲਕੀਰ} ਮੱਥੇ ਦੀਆਂ ਤਿੰਨ ਵਿੰਗੀਆਂ ਲਕੀਰਾਂ; ਤ੍ਰਿਊੜੀ, ਅੰਦਰਲੀ ਖਿੱਝ ॥੧॥

ਹੇ ਮੇਰੇ ਮਨ! ਜੇਹੜੇ ਮਨੁੱਖ ਪਰਮਾਤਮਾ ਨਾਲੋਂ ਸਦਾ ਟੁੱਟੇ ਰਹਿੰਦੇ ਹਨ, ਉਹਨਾਂ ਨਾਲੋਂ ਆਪਣੇ ਆਪ ਨੂੰ ਸਦਾ ਪਰੇ ਰੱਖ, ਪਰੇ ਰੱਖ। ਹੇ ਮਨ! ਸਾਕਤ ਝੂਠੇ ਮਨੁੱਖ ਦੀ ਪ੍ਰੀਤ ਨੂੰ  ਭੀ ਝੂਠ ਹੀ ਸਮਝ, ਇਹ ਕਦੇ ਤੋੜ ਨਹੀਂ ਨਿਭਦੀ, ਇਹ ਜ਼ਰੂਰ ਟੁੱਟ ਜਾਂਦੀ ਹੈ। ਫਿਰ, ਸਾਕਤ ਦੀ ਸੰਗਤਿ ਵਿਚ ਰਿਹਾਂ ਵਿਕਾਰਾਂ ਤੋਂ ਕਦੇ ਖ਼ਲਾਸੀ ਨਹੀਂ ਹੋ ਸਕਦੀ।੧।ਰਹਾਉ। ਹੇ ਮਨ! ਜਿਵੇਂ ਕੋਈ ਘਰ ਕੱਜਲ ਨਾਲ ਭਰ ਲਿਆ ਜਾਏ, ਉਸ ਵਿਚ ਜੇਹੜਾ ਭੀ ਮਨੁੱਖ ਵੜੇਗਾ ਉਹ ਕਾਲਖ ਨਾਲ ਭਰ ਜਾਏਗਾ (ਤਿਵੇਂ ਪਰਮਾਤਮਾ ਨਾਲੋਂ ਟੁੱਟੇ ਮਨੁੱਖ ਨਾਲ ਮੂੰਹ ਜੋੜਿਆਂ ਵਿਕਾਰਾਂ ਦੀ ਕਾਲਖ ਹੀ ਮਿਲੇਗੀ)। ਗੁਰੂ ਨੂੰ ਮਿਲ ਕੇ ਜਿਸ ਮਨੁੱਖ ਦੀ ਮੱਥੇ ਦੀ ਤ੍ਰਿਊੜੀ ਮਿਟ ਜਾਂਦੀ ਹੈ (ਜਿਸ ਦੇ ਅੰਦਰੋਂ ਵਿਕਾਰਾਂ ਦੀ ਖਿੱਚ ਦੂਰ ਹੋ ਜਾਂਦੀ ਹੈ) ਉਹ ਦੂਰ ਤੋਂ ਹੀ ਸਾਕਤ (ਅਧਰਮੀ) ਮਨੁੱਖ ਕੋਲੋਂ ਪਰੇ ਪਰੇ ਰਹਿੰਦਾ ਹੈ ॥੧॥

हे मेरे मन! जो मनुख परमात्मा से सदा टूटे रहते हैं, उन से अपने को सदा दूर रखो, दूर रखो। हे मन! साकत झूठे मनुख की प्रीत को भी झूठा समझो, यह कभी अंत तक नहीं निभती, यह जरूर टूट जाती है। फिर, झूठे की सांगत मैं रहने से विकारों से कभी खलासी नहीं हो सकती।१।रहाउ। हे मन! जैसे कोई घर कज्जल से भर लिया जाये, उस में जो भी मनुख प्रवेश करेगा वह कालिख से भर जायेगा (इसी प्रकार परमात्मा से टूटे हुए मनुख के साथ मुख जोड़ने से विकारों की कालिख ही मिलेगी)। गुरु को मिल के जिस मनुख की माथे की सलवट मिट जाती है (जिस के अंदर से विकारों की खीच दूर हो जाती है) वह दूर से ही सकत (अधर्मी) मनुख से दूर दूर रहता है॥१॥

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Re: Ajj da mukhwak/ hukamnama

AMRIT VELE DA HUKAMNAMA SRI DARBAR SAHIB SRI AMRITSAR, ANG 549, 13-Dec.-2016

ਸਲੋਕ ਮ: ੩ ॥   ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥   ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥   ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥

सलोक मः ३ ॥   मनि परतीति न आईआ सहजि न लगो भाउ ॥   सबदै सादु न पाइओ मनहठि किआ गुण गाइ ॥   नानक आइआ सो परवाणु है जि गुरमुखि सचि समाइ ॥१॥

Shalok, Third Mahalla:   O mind, you have no faith, and you have not embraced love for the Celestial Lord;   you do not enjoy the sublime taste of the Word of the Shabad - what Praises of the Lord will you stubborn-mindedly sing?   O Nanak, his coming alone is approved, who, as Gurmukh, merges into the True Lord. ||1||

ਜੇ ਮਨ ਵਿਚ (ਹਰੀ ਦੀ ਹੋਂਦ ਦੀ) ਪ੍ਰਤੀਤ ਨਾਹ ਆਈ, ਤੇ ਅਡੋਲਤਾ ਵਿਚ ਪਿਆਰ ਨਾਹ ਲੱਗਾ, ਜੇ ਸ਼ਬਦ ਦਾ ਰਸ ਨਾਹ ਲੱਭਾ, ਤਾਂ ਮਨ ਦੇ ਹਠ ਨਾਲ ਸਿਫ਼ਤਿ-ਸਾਲਾਹ ਕਰਨ ਦਾ ਕੀਹ ਲਾਭ? ਹੇ ਨਾਨਕ! (ਸੰਸਾਰ ਵਿਚ) ਜੰਮਿਆ ਉਹ ਜੀਵ ਮੁਬਾਰਿਕ ਹੈ ਜੋ ਸਤਿਗੁਰੂ ਦੇ ਸਨਮੁਖ ਰਹਿ ਕੇ ਸੱਚ ਵਿਚ ਲੀਨ ਹੋ ਜਾਏ।੧।

अगर मन में (हरी के वजूद की) प्रतीत नहीं आई, और अड़ोलता में प्रेम नहीं लगा, अगर शब्द का रस नहीं पाया, तो मन की जिद्द से सिफत-सलाह करने का क्या लाभ? हे नानक! (संसार में) जन्मा हुआ वह जीव मुबारक है जो सतगुरु के सन्मुख रह कर सच में लीन हो जाये।१।

( Wahguru Ji Ka Khalsa, Wahguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Re: Ajj da mukhwak/ hukamnama

Hukamnama Sri Harmandir Sahib Ji - December 14th, 2016 Ang 544
[WEDNESDAY], 30th Maghar (Samvat 548 Nanakshahi)

ਬਿਹਾਗੜਾ ਮਹਲਾ ੫ ॥
ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥ ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥ ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ ॥ ਜਨਮ ਮਰਣੁ ਨ ਹੋਇ ਤਿਸ ਕਉ ਕਟੈ ਜਮ ਕੇ ਫਾਸੇ ॥ ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੋ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥੧॥

बिहागड़ा महला ५ ॥
हरि चरण सरोवर तह करहु निवासु मना ॥ करि मजनु हरि सरे सभि किलबिख नासु मना ॥ करि सदा मजनु गोबिंद सजनु दुख अंधेरा नासे ॥ जनम मरणु न होइ तिस कउ कटै जम के फासे ॥ मिलु साधसंगे नाम रंगे तहा पूरन आसो ॥ बिनवंति नानक धारि किरपा हरि चरण कमल निवासो ॥१॥

☬ Translation in English:- ☬

Bihaagraa, Fifth Mahalla:
The Lord's Feet are the Pools of Ambrosial Nectar; your dwelling is there, O my mind. Take your cleansing bath in the Ambrosial Pool of the Lord, and all of your sins shall be wiped away, O my soul.Take your cleansing ever in the Lord God, O friends, and the pain of darkness shall be dispelled. Birth and death shall not touch you, and the noose of Death shall be cut away. So join the Saadh Sangat, the Company of the Holy, and be imbued with the Naam, the Name of the Lord; there, your hopes shall be fulfilled. Prays Nanak, shower Your Mercy upon me, O Lord, that I might dwell at Your Lotus Feet. ||1||

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਮੇਰੇ ਮਨ! ਪਰਮਾਤਮਾ ਦੇ ਚਰਨ (ਮਾਨੋ) ਸੁੰਦਰ ਤਾਲਾਬ ਹੈ, ਉਸ ਵਿਚ ਤੂੰ (ਸਦਾ) ਟਿਕਿਆ ਰਹੁ। ਹੇ ਮਨ! ਪਰਮਾਤਮਾ (ਦੀ ਸਿਫ਼ਤਿ-ਸਾਲਾਹ) ਦੇ ਤਾਲਾਬ ਵਿਚ ਇਸ਼ਨਾਨ ਕਰਿਆ ਕਰ, ਤੇਰੇ ਸਾਰੇ ਪਾਪਾਂ ਦਾ ਨਾਸ ਹੋ ਜਾਇਗਾ। ਹੇ ਮਨ! ਸਦਾ (ਹਰਿ-ਸਰ ਵਿਚ) ਇਸ਼ਨਾਨ ਕਰਦਾ ਰਿਹਾ ਕਰ। (ਜੇਹੜਾ ਮਨੁੱਖ ਇਹ ਇਸ਼ਨਾਨ ਕਰਦਾ ਹੈ) ਮਿੱਤਰ ਪ੍ਰਭੂ ਉਸ ਦੇ ਸਾਰੇ ਦੁੱਖ ਨਾਸ ਕਰ ਦੇਂਦਾ ਹੈ ਉਸ ਦਾ ਮੋਹ ਦਾ ਹਨੇਰਾ ਦੂਰ ਕਰ ਦੇਂਦਾ ਹੈ। ਉਸ ਮਨੁੱਖ ਨੂੰ ਜਨਮ-ਮਰਨ ਦਾ ਗੇੜ ਨਹੀਂ ਭੁਗਤਣਾ ਪੈਂਦਾ, ਮਿੱਤਰ-ਪ੍ਰਭੂ ਉਸ ਦੀਆਂ ਜਮ ਦੀਆਂ ਫਾਹੀਆਂ (ਆਤਮਕ ਮੌਤ ਲਿਆਉਣ ਵਾਲੀਆਂ ਫਾਹੀਆਂ) ਕੱਟ ਦੇਂਦਾ ਹੈ। ਹੇ ਮਨ! ਸਾਧ ਸੰਗਤਿ ਵਿਚ ਮਿਲ, ਪਰਮਾਤਮਾ ਦੇ ਨਾਮ-ਰੰਗ ਵਿਚ ਜੁੜਿਆ ਕਰ, ਸਾਧ ਸੰਗਤਿ ਵਿਚ ਹੀ ਤੇਰੀ ਹਰੇਕ ਆਸ ਪੂਰੀ ਹੋਵੇਗੀ।ਹੇ ਹਰੀ! ਕਿਰਪਾ ਕਰ, ਤੇਰੇ ਸੋਹਣੇ ਕੋਮਲ ਚਰਨਾਂ ਵਿਚ ਮੇਰਾ ਮਨ ਸਦਾ ਟਿਕਿਆ ਰਹੇ।੧।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
 
Re: Ajj da mukhwak/ hukamnama

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 15.12.2016, ਵੀਰਵਾਰ, ੧ ਪੋਹ (ਸੰਮਤ ੫੪੮ ਨਾਨਕਸ਼ਾਹੀ)
ਸੋਰਠਿ ਮਹਲਾ ੫ ॥
ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥
(ਅੰਗ: ੬੨੪)
☬ ਪੰਜਾਬੀ ਵਿੱਚ ਵਿਆਖਿਆ :- ☬
ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ । ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ । ਪਰ ਹੇ ਪ੍ਰਭੂ! ਮੇਰਾ ਨਾਮ 'ਗੋਬਿੰਦ ਦਾ ਭਗਤ' ਪੈ ਗਿਆ ਹੈ । ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ।੧। ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ । ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ । ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ ।ਰਹਾਉ। ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ ।੧। ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ । (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ । (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ । ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ ।੩। ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ । ਹੇ ਦਾਸ ਨਾਨਕ! (ਆਖ—ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ ।੪।੧੨।੬੨।
☬ Translation in English:- ☬
SORAT’H, FIFTH MEHL:
The Restorer of what was taken away, the Liberator from captivity; the Formless Lord, the Destroyer of pain. I do not know about karma and good deeds; I do not know about Dharma and righteous living. I am so greedy, chasing after Maya. I go by the name of God’s devotee; please, save this honor of Yours. || 1 || O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power. || Pause || Like the child, innocently making thousands of mistakes — his father teaches him, and scolds him so many times, but still, he hugs him close in his embrace. Please forgive my past actions, God, and place me on Your path for the future. || 2 || The Lord, the Inner-knower, the Searcher of hearts, knows all about my state of mind; so who else should I go to and speak to? The Lord, the Lord of the Universe, is not pleased by mere recitation of words; if it is pleasing to His Will, He preserves our honor. I have seen all other shelters, but Yours alone remains for me. || 3 || Becoming kind and compassionate, God the Lord and Master Himself listens to my prayer. He unites me in Union with the Perfect True Guru, and all the cares and anxieties of my mind are dispelled. The Lord, Har, Har, has placed the medicine of the Naam into my mouth; servant Nanak abides in peace. || 4 || 12 || 62 ||
Thursday,1st Poh (Samvat 548 Nanakshahi) (Ang: 624)
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..
WAHEGURU JI KA KHALSA
WAHEGURU JI KI FATEH JI..
 
Back
Top