☬ Ajj da mukhwak/ hukamnama ☬

Re: Ajj da mukhwak/ hukamnama

Amritvele da Hukamnama Sri Darbar Sahib, Sri Amritsar, Ang 802 , 16-Dec-2016

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ

ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥

रागु बिलावलु महला ५ घरु २ यानड़ीए कै घरि गावणा

ੴ सतिगुर प्रसादि ॥ मै मनि तेरी टेक मेरे पिआरे मै मनि तेरी टेक ॥ अवर सिआणपा बिरथीआ पिआरे राखन कउ तुम एक ॥१॥ रहाउ ॥ सतिगुरु पूरा जे मिलै पिआरे सो जनु होत निहाला ॥ गुर की सेवा सो करे पिआरे जिस नो होइ दइआला ॥ सफल मूरति गुरदेउ सुआमी सरब कला भरपूरे ॥ नानक गुरु पारब्रहमु परमेसरु सदा सदा हजूरे ॥१॥

Raag Bilaaval, Fifth Mahalla, Second House, To Be Sung To The Tune Of Yaan-Ree-Ay:

One Universal Creator God. By The Grace Of The True Guru: You are the Support of my mind, O my Beloved, You are the Support of my mind. All other clever tricks are useless, O Beloved; You alone are my Protector. ||1||Pause|| One who meets with the Perfect True Guru, O Beloved, that humble person is enraptured. He alone serves the Guru, O Beloved, unto whom the Lord becomes merciful. Fruitful is the form of the Divine Guru, O Lord and Master; He is overflowing with all powers. O Nanak, the Guru is the Supreme Lord God, the Transcendent Lord; He is ever-present, forever and ever. ||1||

ਕੈ ਘਰਿ= ਦੇ ਘਰ ਵਿਚ। ਯਾਨੜੀਏ ਕੈ ਘਰਿ = ਉਸ ਸ਼ਬਦ ਦੇ 'ਘਰ' ਵਿਚ ਜਿਸ ਦੀ ਪਹਿਲੀ ਤੁਕ ਹੈ 'ਇਆਨੜੀਏ ਮਾਨੜਾ ਕਾਇ ਕਰੇਹਿ'। ਮੈ ਮਨਿ = ਮੇਰੇ ਮਨ ਵਿਚ। ਟੇਕ = ਆਸਰਾ। ਅਵਰ = ਹੋਰ। ਸਿਆਣਪਾ = ਚਤੁਰਾਈਆਂ। ਬਿਰਥੀਆ = ਵਿਅਰਥ। ਰਾਖਨ ਕਉ = ਰੱਖਿਆ ਕਰਨ ਜੋਗਾ। ਤੁਮ ਏਕ = ਸਿਰਫ਼ ਤੂੰ ਹੀ ॥੧॥ ਸੋ ਜਨੁ ਉਹ ਬੰਦਾ। ਨਿਹਾਲਾ = ਆਨੰਦ-ਭਰਪੂਰ। ਜਿਸ ਨੋ = {ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ}। ਹੋਇ = ਹੁੰਦਾ ਹੈ (ਪ੍ਰਭੂ)। ਸਫਲ ਮੂਰਤਿ = ਉਹ ਜਿਸ ਦੀ ਹਸਤੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰ ਸਕਦੀ ਹੈ। ਕਲਾ = ਸੱਤਿਆ, ਤਾਕਤ। ਹਜੂਰੇ = ਅੰਗ-ਸੰਗ ॥੧॥

ਰਾਗ ਬਿਲਾਵਲੁ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ; ਇਸ ਸ਼ਬਦ ਨੂੰ 'ਯਾਨੜੀਏ' ਦੀ ਸੁਰ ਵਿੱਚ ਗਾਇਆ ਜਾਵੇ (ਜਿਸ ਦੀ ਪਹਿਲੀ ਤੁਕ ਹੈ 'ਇਆਨੜੀਏ ਮਾਨੜਾ ਕਾਇ ਕਰੇਹਿ')।

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ, ਤੇਰਾ ਹੀ ਆਸਰਾ ਹੈ। ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ। (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ ॥੧॥ ਰਹਾਉ॥ ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ। ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ। ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ। ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ। (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ ॥੧॥

राग बिलावालु, घर २ में गुरु अर्जनदेव जी की बाणी; इस शब्द को यानड़ीए की सुर में गाया जाए (जिस की पहली तुक है 'इयानड़ीए मानड़ा काइ करेहि')।

अकाल पुरख एक है और सतगुरु की कृपा द्वारा मिलता है। हे प्यारे प्रभु! मेरे मान में (एक) तेरा ही सहारा है, तेरा ही सहारा है। हे प्यारे प्रभु! सिर्फ तुं ही (हम जीवों की) रक्षा करने में समर्थ है। इसके एल्व और और चतुराइयां (सोचना) किसी भी काम नहीं॥१॥रहाउ॥ हे भाई! जिस मनुख को पूरा गुरु मिल जाए, वह सदा खिड़ा रहता है। पर, हे भाई! वो ही मनुख गुरु की सरन पड़ता है, जिस ऊपर (प्रभु आप दयावान होता है। हे भाई! गुरु स्वामी मनुख जन्म का महोरथ पूरा करने में समर्थ है (क्योंकि) वह सारी ताकतों का मालिक है। हे नानक! गुरु परमात्मा का रूप है। (अपने सेवकों के) सदा ही अंग संग रहता है॥१॥

( Waheguru Ji Ka Khalsa, Waheguru Ji Ki Fateh)
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Re: Ajj da mukhwak/ hukamnama

Amrit vele da Hukamnama Sri Darbar Sahib, Sri Amritsar, Ang 676, 23-Dec.-2016

ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥

धनासरी महला ५ ॥ फिरत फिरत भेटे जन साधू पूरै गुरि समझाइआ ॥ आन सगल बिधि कांमि न आवै हरि हरि नामु धिआइआ ॥१॥ ता ते मोहि धारी ओट गोपाल ॥ सरनि परिओ पूरन परमेसुर बिनसे सगल जंजाल ॥ रहाउ ॥ सुरग मिरत पइआल भू मंडल सगल बिआपे माइ ॥ जीअ उधारन सभ कुल तारन हरि हरि नामु धिआइ ॥२॥

Dhanaasaree, Fifth Mahalla: Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. ||1|| For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. ||Pause|| Paradise, the earth, the nether regions of the underworld, and the globe of the world - all are engrossed in Maya. To save your soul, and liberate all your ancestors, meditate on the Name of the Lord, Har, Har. ||2||

ਫਿਰਤ ਫਿਰਤ = ਭਾਲ ਕਰਦਿਆਂ ਕਰਦਿਆਂ। ਭੇਟੇ = ਮਿਲੇ। ਭੇਟੇ ਜਨ ਸਾਧੂ = (ਜਦੋਂ) ਗੁਰੂ ਪੁਰਖ ਨੂੰ ਮਿਲੇ। ਗੁਰਿ = ਗੁਰੂ ਨੇ। ਆਨ = {अन्य} ਹੋਰ। ਆਨ ਸਗਲ ਬਿਧਿ = ਹੋਰ ਸਾਰੀਆਂ ਜੁਗਤੀਆਂ। ਕਾਂਮਿ = ਕੰਮ ਵਿਚ। ਕਾਂਮਿ ਨ ਆਵੈ = ਲਾਭਦਾਇਕ ਨਹੀਂ ਹੋ ਸਕਦੀ।੧। ਤਾ ਤੇ = ਇਸ ਵਾਸਤੇ। ਮੋਹਿ = ਮੈਂ। ਓਟ = ਆਸਰਾ।ਰਹਾਉ। ਸੁਰਗ = ਦੇਵ-ਲੋਕ। ਮਿਰਤ = ਮਾਤ-ਲੋਕ। ਪਇਆਲ = ਪਾਤਾਲ। ਭੂ ਮੰਡਲ = ਸਾਰੀਆਂ ਧਰਤੀਆਂ। ਬਿਆਪੇ = ਗ੍ਰਸੇ ਹੋਏ ਹਨ। ਮਾਇ = ਮਾਇਆ (ਵਿਚ)। ਜੀਅ = ਜਿੰਦ। ਜੀਅ ਉਧਾਰਨ = ਜਿੰਦ ਨੂੰ (ਮਾਇਆ ਦੇ ਮੋਹ ਤੋਂ) ਬਚਾਣ ਲਈ।੨।

ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।

हे भाई! खोजते खोजते जब मैं गुरु महां पुरख को मिला, तो पूरे गुरु ने (मुझे) यह समझ दी की ( माया के मोह से बचने के लिए) और सारी जुग्तियों में से एक भी जुगत कान नहीं आती। परमात्मा का नाम सिमरन करना ही काम आता है।१। इस लिए, हे भाई! मैंने परमात्मा का सहारा ले लिया। (जब मैं) सरब-व्यापक परमात्मा के सरन आया, तो मेरे सारे (माया के) जंजाल नास हो गये।रहाउ। हे भाई! देव लोक, मात लोक, पाताल-सारी ही सृष्टि माया (मोह में) फसी हुई है। हे भाई! सदा परमात्मा का नाम जपा करो, यही है जीवन को ( माया के मोह से बचाने वाला, यही है सारी ही कुलों को पार लगाने वाला।२।

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Re: Ajj da mukhwak/ hukamnama

AMRIT VELE DA HUKAMNAMA SRI DARBAR SAHIB, SRI AMRITSAR, ANG 717, 26-Dec.-2016

ਟੋਡੀ ਮਹਲਾ ੫ ॥   ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥   ਸਹਜਿ ਅਨੰਦੁ ਹੋਵੈ ਦਿਨੁ ਰਾਤੀ
ਅੰਕੁਰੁ ਭਲੋ ਹਮਾਰਾ ॥ ਰਹਾਉ ॥   ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥
ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥

टोडी महला ५ ॥   साधसंगि हरि हरि नामु चितारा ॥   सहजि अनंदु होवै दिनु राती
अंकुरु भलो हमारा ॥ रहाउ ॥   गुरु पूरा भेटिओ बडभागी जा को अंतु न पारावारा ॥
करु गहि काढि लीओ जनु अपुना बिखु सागर संसारा ॥१॥

Todee, Fifth Mahalla:   In the Saadh Sangat, the Company of the Holy, I
contemplate the Name of the Lord, Har, Har.   I am in peaceful poise and
bliss, day and night; the seed of my destiny has sprouted. ||Pause||   I
have met the True Guru, by great good fortune; He has no end or
limitation.   Taking His humble servant by the hand, He pulls him out of the
poisonous world-ocean. ||1||

ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ। ਸਹਜਿ = ਆਤਮਕ ਅਡੋਲਤਾ ਦੇ ਕਾਰਨ। ਅੰਕੁਰੁ = (ਪਿਛਲੇ
ਬੀਜੇ ਹੋਏ ਭਲੇ ਕਰਮਾਂ ਦਾ) ਅੰਗੂਰ।ਰਹਾਉ।   ਭੇਟਿਓ = ਮਿਲ ਪਿਆ। ਬਡ ਭਾਗੀ = ਵੱਡੀ ਕਿਸਮਤ
ਨਾਲ। ਜਾ ਕੋ = ਜਿਸ (ਪਰਮਾਤਮਾ) ਦਾ। ਪਾਰਾਵਾਰਾ = ਪਾਰ ਅਵਾਰ, ਪਾਰਲਾ ਉਰਲਾ ਬੰਨਾ। ਕਰੁ =
{ਇਕ-ਵਚਨ} ਹੱਥ। ਗਹਿ = ਫੜ ਕੇ। ਜਨੁ ਅਪੁਨਾ = ਆਪਣੇ ਸੇਵਕ ਨੂੰ। ਬਿਖੁ = ਜ਼ਹਰ, ਆਤਮਕ ਜੀਵਨ
ਨੂੰ ਮਾਰ ਮੁਕਾਣ ਵਾਲੇ ਮਾਇਆ ਦੇ ਮੋਹ ਦਾ ਜ਼ਹਰ।੧।

ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ
(ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ
ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ
ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ। ਹੇ ਭਾਈ!
ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ
ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ
ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ
ਗੁਰੂ ਮਿਲ ਪੈਂਦਾ ਹੈ।੧।

हे भाई! जो मनुख गुरु की संगत में टिक के परमात्मा का नाम सिमरन करता रहता है
(उस के अन्दर आत्मिक अडोलता पैदा हो जाती है, उस) आत्मिक अडोलता के कारण (उस के
अन्दर) दिन रात (हर समय) आनंद बना रहता है। ( हे भाई! साधसंगत की बरकत से) हम
जीवों के पिछले किये कर्मो का भला अंगूर फूट पड़ता है। हे भाई! जिस परमात्मा के
गुणों का अंत नहीं पाया जा सकता, जिस की हस्ती का आर पार का किनारा नहीं मिल
सकता, वह परमात्मा अपने सेवक को (उसका) हाथ पकड़ के विष भरे संसार समुन्दर से
बाहर निकाल लेता है, (जिस सेवक को) बड़ी किस्मत से पूरा गुरु प्राप्त होता
है ।१।

( Waheguru Ji Ka Khalsa, Waheguru Ji Ki Fateh)
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Re: Ajj da mukhwak/ hukamnama

Amrit vele da Hukamnama Sri Darbar Sahib Sri Amritsar, Ang 722, 31-Dec.-2016

ਤਿਲੰਗ ਮ: ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥

तिलंग मः १ ॥ इआनड़ीए मानड़ा काइ करेहि ॥ आपनड़ै घरि हरि रंगो की न माणेहि ॥ सहु नेड़ै धन कमलीए बाहरु किआ ढूढेहि ॥ भै कीआ देहि सलाईआ नैणी भाव का करि सीगारो ॥ ता सोहागणि जाणीऐ लागी जा सहु धरे पिआरो ॥१॥

Tilang, First mahalla: O foolish and ignorant soul-bride, why are you so proud? Within the home of your own self, why do you not enjoy the Love of your Lord? Your Husband Lord is so very near, O foolish bride; why do you search for Him outside? Apply the Fear of God as the mascara to adorn your eyes, and make the Love of the Lord your ornament. Then, you shall be known as a devoted and committed soul-bride, when you enshrine love for your Husband Lord. ||1||

ਇਆਨੀ = ਅੰਞਾਣ ਕੁੜੀ। ਇਆਨੜੀ = ਬਹੁਤ ਅੰਞਾਣ ਕੁੜੀ। ਇਆਨੜੀਏ = ਹੇ ਬਹੁਤ ਅੰਞਾਣ ਜਿੰਦੇ! ਮਾਨੜਾ = ਕੋਝਾ ਮਾਣ। ਕਾਇ = ਕਿਉਂ? ਕਰੇਹਿ = ਤੂੰ ਕਰਦੀ ਹੈਂ। ਘਰਿ = ਘਰ ਵਿਚ, ਹਿਰਦੇ ਵਿਚ। ਰੰਗੋ = ਰੰਗੁ, ਆਨੰਦ। ਕੀ = ਕਿਉਂ? ਧਨ ਕੰਮਲੀਏ = ਹੇ ਭੋਲੀ ਜੀਵ-ਇਸਤ੍ਰੀਏ! ਬਾਹਰੁ = ਬਾਹਰਲਾ ਜਗਤ {ਨੋਟ: 'ਬਾਹਰਿ' ਅਤੇ 'ਬਾਹਰੁ' ਦਾ ਫ਼ਰਕ ਚੇਤੇ ਰੱਖਣ-ਯੋਗ ਹੈ}। ਭਾਵ ਕਾ = ਪ੍ਰੇਮ ਦਾ। ਸਲਾਈ = ਸੁਰਮਚੂ ਜਿਸ ਨਾਲ ਅੱਖਾਂ ਵਿਚ ਸੁਰਮਾ ਪਾਈਦਾ ਹੈ। ਲਾਗੀ = ਲੱਗੀ ਹੋਈ, ਜੁੜੀ ਹੋਈ।੧।

ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ? ਹੇ ਭੋਲੀ ਜੀਵ-ਇਸਤ੍ਰੀਏ! ਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ? (ਜੇ ਤੂੰ ਉਸ ਦਾ ਦੀਦਾਰ ਕਰਨਾ ਹੈ, ਤਾਂ ਆਪਣੀਆਂ ਗਿਆਨ ਦੀਆਂ) ਅੱਖਾਂ ਵਿਚ (ਪ੍ਰਭੂ ਦੇ) ਡਰ-ਅਦਬ (ਦੇ ਸੁਰਮੇ) ਦੀਆਂ ਸਲਾਈਆਂ ਪਾ, ਪ੍ਰਭੂ ਦੇ ਪਿਆਰ ਦਾ ਹਾਰ-ਸਿੰਗਾਰ ਕਰ। ਜੀਵ-ਇਸਤ੍ਰੀ ਤਦੋਂ ਹੀ ਸੋਹਾਗ ਭਾਗ ਵਾਲੀ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸਮਝੀ ਜਾਂਦੀ ਹੈ, ਜਦੋਂ ਪ੍ਰਭੂ-ਪਤੀ ਉਸ ਨਾਲ ਪਿਆਰ ਕਰੇ।੧।

हे बहुत अनजान जान! इतना बेकार मान क्यों करती हैं? परमात्मा तेरे अपने ही ह्रदय-घर में है, तू उस (के मिलाप) का अन्नंद क्यों नहीं मनाती? हे भोली जिव-स्त्री! पति-प्रभु (तुम्हारे अंदर ही) तुम्हारे नजदीक ही बस रहा है, तूँ (जंगल आदि) बाहरी संसार क्यों खोजती फिर रही है? (अगर तुमने उस का दीदार करना है, तो अपनी ज्ञान की) आँखों में (प्रभु के) डर अदब (के सुरमे) की सिलाई डाल, प्रभु के प्यार का हार सिंगार कर। जिव-स्त्री तभी सुहाग भाग्य वाली बनती है और प्रभु के चरणों में जुडी समझी जाती है, जब प्रभु-पति उस से प्यार करे।१।

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Re: Ajj da mukhwak/ hukamnama

AMRIT VELE DA HUKAMNAMA SRI DARBAR SAHIB, SRI AMRITSAR, ANG 684, 04-Dec.-2017

ਧਨਾਸਰੀ ਮਹਲਾ ੫ ॥   ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥   ਮਨਿ ਤਨਿ ਰਸਨਾ ਨਾਮੁ ਧਿਆਇਆ   ॥੧॥   ਜੀਵਨਾ ਹਰਿ ਜੀਵਨਾ ॥   ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥   ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥   ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥

धनासरी महला ५ ॥   त्रिपति भई सचु भोजनु खाइआ ॥   मनि तनि रसना नामु धिआइआ   ॥१॥   जीवना हरि जीवना ॥   जीवनु हरि जपि साधसंगि ॥१॥ रहाउ ॥   अनिक प्रकारी बसत्र ओढाए ॥   अनदिनु कीरतनु हरि गुन गाए ॥२॥

Dhanaasaree, Fifth Mahalla:   I am satisfied and satiated, eating the food of Truth.   With my mind, body and tongue, I meditate on the Naam, the Name of the Lord. ||1||   Life, spiritual life, is in the Lord.   Spiritual life consists of chanting the Lord's Name in the Saadh Sangat, the Company of the Holy. ||1||Pause|| He is dressed in robes of all sorts,   if he sings the Kirtan of the Lord's Glorious Praises, day and night. ||2||

ਤ੍ਰਿਪਤਿ = ਰੱਜ, ਸ਼ਾਂਤੀ। ਸਚੁ = ਸਦਾ-ਥਿਰ ਹਰਿ-ਨਾਮ। ਮਨਿ = ਮਨ ਵਿਚ। ਤਨਿ = ਹਿਰਦੇ ਵਿਚ। ਰਸਨਾ = ਜੀਭ (ਨਾਲ)।੧।ਜਪਿ = ਜਪਿਆ ਕਰੋ। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ।੧।ਰਹਾਉ। ਅਨਿਕ ਪ੍ਰਕਾਰੀ = ਕਈ ਕਿਸਮਾਂ ਦੇ। ਬਸਤ੍ਰ = ਕੱਪੜੇ। ਓਢਾਏ = ਪਹਿਨ ਲਏ। ਅਨਦਿਨੁ = ਹਰ ਰੋਜ਼, ਹਰ ਵੇਲੇ।੨।

ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ)।੨।

हे भाई! जिस मनुख ने अपने मन में, हिरदय में, जुबान से परमात्मा का नाम  सिमरना शुरू का दिया, जिस ने सदा- थिर हरी-नाम (की) खुराक खानी शुरू का दी उस को (माया की तृष्णा) से शांति आ जाती है।१। हे भाई! साध संगत में (बैठ के) परमात्मा का नाम जप्पा करो- यही है असल जीवन, येही है असल जिन्दगी।१।रहाउ। जो मनुख हर समय परमात्मा की सिफत सलाह करता है, प्रभु के गुण गता है, उस ने (मानो) कई प्रकार के कपडे पहन लिए हैं (और वह इन सुंदर पोशाकों का आनंद मना रहा है)।२।

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Re: Ajj da mukhwak/ hukamnama

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 05.01.2017, ਵੀਰਵਾਰ, ੨੨ ਪੋਹ, (ਸੰਮਤ ੫੪੮ ਨਾਨਕਸ਼ਾਹੀ)
ਸੋਰਠਿ ਮਹਲਾ ੫ ॥
ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮਿ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ॥੨॥੬॥੭੦॥
(ਅੰਗ: ੬੨੬)
☬ ਪੰਜਾਬੀ ਵਿੱਚ ਵਿਆਖਿਆ :- ☬
ਪੂਰੇ ਗੁਰੂ ਨੇ ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ ਤਾਪ ਦੂਰ ਕਰ ਦਿੱਤਾ, ਉਸ ਦੇ ਅੰਦਰ ਆਤਮਕ ਆਨੰਦ ਦੇ ਮਾਨੋਂ ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਕਿਰਪਾ ਕਰਕੇ ਆਪ ਹੀ ਉਸ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ।੧। ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ, ਗੁਰੂ ਨੇ ਆਪ ਉਸ ਦੀ ਹਰੇਕ ਪੀੜਾ ਦੂਰ ਕਰ ਦਿੱਤੀ। ਰਹਾਉ।ਹੇ ਪ੍ਰਭੂ! ਤੇਰੇ ਦਰ ਤੋਂ ਤੇਰੇ ਸੰਤ ਜਨ ਜੋ ਕੁਝ ਭੀ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ ਆਪ ਸਭ ਕੁਝ ਦੇਂਦਾ ਹੈਂ। ਹੇ ਭਾਈ! ਬਾਲਕ ਹਰਿ-ਗੋਬਿੰਦ ਨੂੰ ਭੀ ਪ੍ਰਭੂ ਨੇ ਆਪ ਬਚਾਇਆ ਹੈ, ਕਿਸੇ ਦੇਵੀ ਆਦਿਕ ਨੇ ਨਹੀਂ। ਹੇ ਦਾਸ ਨਾਨਕ! ਆਖ- ਮੈਂ ਤਾਂ ਸਦਾ ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ।੨।੬।੭੦।
☬ Translation in English:- ☬
SORAT’H, FIFTH MEHL:
The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. || 1 || The True Guru Himself has eradicated the disease. All the Sikhs and Saints are filled with joy, meditating on the Name of the Lord, Har, Har. || Pause || They obtain that which they ask for. God gives to His Saints. God saved Hargobind. Servant Nanak speaks the Truth. || 2 || 6 || 70 ||
Thursday, 22nd Poh (Samvat 548 Nanakshahi) (Ang: 626)
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..
WAHEGURU JI KA KHALSA
WAHEGURU JI KI FATEH JI..
 
Re: Ajj da mukhwak/ hukamnama

AMRIT VELE DA HUKAMNAMA SRI DARBAR SAHIB, SRI AMRITSAR, ANG (678), 07-Mar.-2017

ਧਨਾਸਰੀ ਮਹਲਾ ੫ ਘਰੁ ੬  ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥

धनासरी महला ५ घरु ६ ੴ सतिगुर प्रसादि ॥ सुनहु संत पिआरे बिनउ हमारे जीउ ॥ हरि बिनु मुकति न काहू जीउ ॥ रहाउ ॥  मन निरमल करम करि तारन तरन हरि अवरि जंजाल तेरै काहू न काम जीउ ॥ जीवन देवा पारब्रहम सेवा इहु उपदेसु मो कउ गुरि दीना जीउ ॥१॥ तिसु सिउ न लाईऐ हीतु जा को किछु नाही बीतु अंत की बार ओहु संगि न चालै ॥ मनि तनि तू आराध हरि के प्रीतम साध जा कै संगि तेरे बंधन छूटै ॥२॥ गहु पारब्रहम सरन हिरदै कमल चरन अवर आस कछु पटलु न कीजै ॥ सोई भगतु गिआनी धिआनी तपा सोई नानक जा कउ किरपा कीजै ॥३॥१॥२९॥

Dhanaasaree, Fifth Mahalla, Sixth House: One Universal Creator God. By The Grace Of The True Guru: Listen, O Dear Beloved Saints, to my prayer. Without the Lord, no one is liberated. ||Pause|| O mind, do only deeds of purity; the Lord is the only boat to carry you across. Other entanglements shall be of no use to you. True living is serving the Divine, Supreme Lord God; the Guru has imparted this teaching to me. ||1|| Do not fall in love with trivial things; in the end, they shall not go along with you. Worship and adore the Lord with your mind and body, O Beloved Saint of the Lord; in the Saadh Sangat, the Company of the Holy, you shall be released from bondage. ||2|| In your heart, hold fast to the Sanctuary of the lotus feet of the Supreme Lord God; do not place your hopes in any other support. He alone is a devotee, spiritually wise, a meditator, and a penitent, O Nanak, who is blessed by the Lord's Mercy. ||3||1||29||

ਸੰਤ ਪਿਆਰੇ = ਹੇ ਪਿਆਰੇ ਸੰਤ ਜਨੋ! ਬਿਨਉ ={विनय} ਬੇਨਤੀ।   ਮੁਕਤਿ = (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ। ਕਾਹੂ = ਕਿਸੇ ਦੀ ਭੀ ॥   ਮਨ = ਹੇ ਮਨ! ਤਰਨ = ਜਹਾਜ਼। ਅਵਰਿ = {ਲਫ਼ਜ਼ 'ਅਵਰ' ਤੋਂ ਬਹੁ-ਵਚਨ}।   ਦੇਵਾ = ਪ੍ਰਕਾਸ਼-ਰੂਪ। ਸੇਵਾ = ਭਗਤੀ। ਮੋ ਕਉ = ਮੈਨੂੰ। ਗੁਰਿ = ਗੁਰੂ ਨੇ ॥੧॥  ਸਿਉ = ਨਾਲ। ਹੀਤੁ = ਹਿਤ, ਪਿਆਰ। ਜਾ ਕੋ ਬੀਤੁ = ਜਿਸ ਦਾ ਵਿਤ, ਜਿਸ ਦੀ ਪਾਂਇਆਂ। ਬਾਰ = ਵੇਲਾ। ਸੰਗਿ = ਨਾਲ।   ਮਨਿ = ਮਨ ਵਿਚ। ਤਨਿ = ਤਨ ਵਿਚ, ਹਿਰਦੇ ਵਿਚ। ਸਾਧ = ਸੰਤ ਜਨ। ਜਾ ਕੈ ਸੰਗਿ = ਜਿਨ੍ਹਾਂ ਦੀ ਸੰਗਤ ਵਿਚ। ਛੂਟੈ = ਛੂਟੈਂ, ਮੁੱਕ ਸਕਦੇ ਹਨ ॥੨॥   ਗਹੁ = ਫੜ। ਹਿਰਦੈ = ਹਿਰਦੇ ਵਿਚ (ਵਸਾ)। ਕਮਲ ਚਰਨ = ਕੌਲ -ਫੁੱਲ ਵਰਗੇ ਕੋਮਲ ਚਰਨ। ਪਟਲੁ = ਪਰਦਾ, ਉਹਲਾ, ਆਸਰਾ। ਕੀਜੈ = ਕਰਨਾ ਚਾਹੀਦਾ।   ਗਿਆਨੀ = ਆਤਮਕ ਜੀਵਨ ਦੀ ਸੂਝ ਵਾਲਾ। ਧਿਆਨੀ = ਪ੍ਰਭੂ-ਚਰਨਾਂ ਵਿਚ ਸੁਰਤ ਜੋੜੀ ਰੱਖਣ ਵਾਲਾ। ਤਪਾ = ਤਪ ਕਰਨ ਵਾਲਾ ॥੩॥੧॥੨੯॥

ਰਾਗ ਧਨਾਸਰੀ, ਘਰ ੬ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।     ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।     ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ,     ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ॥ ਰਹਾਉ॥     ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ।     ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ ॥੧॥     ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ। ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ।     ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤ ਕਰਿਆ ਕਰ), ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ ॥੨॥     ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ,ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ।     ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ॥੩॥੧॥੨੯॥

राग धनासरी, घर ६ में गुरु अर्जन देव जी की बाणी। अकाल पुरख एक है और सतगुरु की कृपा द्वारा मिलता है। हे प्यारे संत जनो ! मेरी बेनती सुणो, परमात्मा (के सुमिरन) के बिना (माया के बंधनो से) किसी की भी खलासी नहीं होती ।रहाउ। हे मन ! (जीवन को) पवित्र करने वाले (हरि-सुमिरन के) काम करा कर, परमात्मा (का नाम ही संसार-सागर से) पार निकलने के लिए जहाज है । (दुनिया के) ओर सारे जंजाल तेरे किसी भी काम नहीं आएँगे । प्रकाश-रूप परमात्मा की सेवा-भक्ति ही (असल) जीवन है-यह सिख मुझे गुरु ने दी है ।1 । हे

भाई ! उस (धन-पदार्थ) के साथ प्रेम नहीं होना  चाहिए, जिस की कोई पहुँच ही नहीं । वह (धन-पदार्थ) अन्त समय के साथ नहीं जाता । अपने मन में हृदय में तूं परमात्मा का नाम सुमिरन कर । परमात्मा के साथ प्रेम करने वाले संत जनाँ (की संगत करा कर),क्योंकि उन (संत जनों की) संगत में तेरे (माया के) बंधन खत्म हो  सकते हैं ।2। हे भाई ! परमात्मा का सहारा पकड़, (अपने) हृदय में (परमात्मा के) कोमल चरण (वसा) (परमात्मा के बिना) किसी ओर की आशा नहीं करनी चाहिए, कोई ओर सहारा नहीं ढूंढणा चाहिए । हे नानक ! वही मनुख भक्त है, वही गिआनवान है, वही सुरति-अभिआसी है, वही तपस्वी है, जिस ऊपर परमात्मा कृपा करता है।3 ।1।29|

( Waheguru Ji Ka Khalsa, Waheguru Ji Ki Fateh)
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Re: Ajj da mukhwak/ hukamnama

Hukamnama Sri Harmandir Sahib Ji - March 8th, 2017 Ang 768
[WEDNESDAY], 25th Phagun (Samvat 548 Nanakshahi)

ੴ ਸਤਿਗੁਰ ਪ੍ਰਸਾਦਿ ॥
ਰਾਗੁ ਸੂਹੀ ਮਹਲਾ ੩ ਘਰੁ ੩ ॥
ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥ ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥ ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥੧॥

ੴ सतिगुर प्रसादि ॥
रागु सूही महला ३ घरु ३ ॥
भगत जना की हरि जीउ राखै जुगि जुगि रखदा आइआ राम ॥ सो भगतु जो गुरमुखि होवै हउमै सबदि जलाइआ राम ॥ हउमै सबदि जलाइआ मेरे हरि भाइआ जिस दी साची बाणी ॥ सची भगति करहि दिनु राती गुरमुखि आखि वखाणी ॥ भगता की चाल सची अति निरमल नामु सचा मनि भाइआ ॥ नानक भगत सोहहि दरि साचै जिनी सचो सचु कमाइआ ॥१॥

☬ Translation in English:- ☬

One Universal Creator God. By The Grace Of The True Guru:
Raag Soohee, Third Mahalla, Third House:
The Dear Lord protects His humble devotees; throughout the ages, He has protected them. Those devotees who become Gurmukh burn away their ego, through the Word of the Shabad. Those who burn away their ego through the Shabad, become pleasing to my Lord; their speech becomes True. They perform the Lord's true devotional service, day and night, as the Guru has instructed them. The devotees' lifestyle is true, and absolutely pure; the True Name is pleasing to their minds. O Nanak, the those devotees, who practice Truth, and only Truth, look beauteous in the Court of the True Lord. ||1||

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਭਾਈ! ਪਰਮਾਤਮਾ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈ, ਹਰੇਕ ਜੁਗ ਵਿਚ ਹੀ (ਭਗਤਾਂ ਦੀ) ਇੱਜ਼ਤ ਰੱਖਦਾ ਆਇਆ ਹੈ । ਜੇਹੜਾ ਮਨੁੱਖ ਗੁਰੂ ਦੇ ਦੱਸੇ ਹੋਏ ਰਾਹ ਉਤੇ ਤੁਰਦਾ ਹੈ, ਉਹ ਪ੍ਰਭੂ ਦਾ ਭਗਤ ਬਣ ਜਾਂਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਣੀ ਹਉਮੈ ਦੂਰ ਕਰਦਾ ਹੈ । ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਹਉਮੈ ਸਾੜਦਾ ਹੈ, ਉਹ ਉਸ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ ਜਿਸ ਦੀ ਸਿਫ਼ਤਿ-ਸਾਲਾਹ ਸਦਾ ਅਟੱਲ ਰਹਿਣ ਵਾਲੀ ਹੈ । ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਿਨ ਰਾਤ ਪਰਮਾਤਮਾ ਦੀ ਸਦਾ-ਥਿਰ ਰਹਿਣ ਵਾਲੇ ਭਗਤੀ ਕਰਦੇ ਰਹਿੰਦੇ ਹਨ, ਉਹ ਆਪ ਸਿਫ਼ਤਿ-ਸਾਲਾਹ ਵਾਲੀ ਬਾਣੀ ਉਚਾਰਦੇ ਰਹਿੰਦੇ ਹਨ, ਤੇ ਹੋਰਨਾਂ ਨੂੰ ਭੀ ਉਸ ਦੀ ਸੂਝ ਦੇਂਦੇ ਹਨ । ਹੇ ਭਾਈ! ਭਗਤਾਂ ਦੀ ਜੀਵਨ-ਜੁਗਤੀ ਸਦਾ ਇਕ-ਰਸ ਰਹਿਣ ਵਾਲੀ ਅਤੇ ਬੜੀ ਪਵਿਤ੍ਰ ਹੁੰਦੀ ਹੈ, ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਸਦਾ-ਥਿਰ ਨਾਮ ਪਿਆਰਾ ਲੱਗਦਾ ਰਹਿੰਦਾ ਹੈ । ਹੇ ਨਾਨਕ! ਪਰਮਾਤਮਾ ਦੇ ਭਗਤ ਸਦਾ-ਥਿਰ ਪਰਮਾਤਮਾ ਦੇ ਦਰ ਤੇ ਸੋਭਦੇ ਹਨ, ਉਹ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਹੀ ਸਦਾ ਜਪਦੇ ਰਹਿੰਦੇ ਹਨ ।੧।

☬ हिंदी में अर्थ :- ☬

हे भाई ! परमात्मा अपने भक्तों की इज्ज़त रखता है, हरेक जुग में (भक्तों की) इज्ज़त रखता आया है। जो मनुख गुरु के बताए हुए मार्ग पर चलता है, वह भगवान का भक्त बन जाता है, वह मनुख गुरु के शब्द में जुड़ के अपनी हऊमै दूर करता है। हे भाई ! जो मनुख गुरु के शब्द के द्वारा अपने अंदर से हऊमै जलाता है, वह उस परमात्मा को प्यारा लगता है जिस की सिफ़त-सालाह सदा अटल रहने वाली है। गुरु के सनमुख रहने वाले मनुख दिन रात परमात्मा की सदा-थिर रहने वाले भक्ति करते रहते हैं, वह आप सिफ़त-सालाह वाली बाणी उच्चारते रहते हैं, और ओरों को भी उस की सूझ देते हैं। हे भाई ! भक्तों की जीवन-जुगती सदा एक-रस रहने वाली और बड़ी पवित्र होती है, उन के मन में परमात्मा का सदा-थिर नाम प्यारा लगता रहता है। हे नानक ! परमात्मा के भक्त सदा-थिर परमात्मा के दर पर सुशोभित हैं, वह परमात्मा का सदा-थिर रहने वाला नाम ही सदा जपते रहते हैं।१।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
 
Re: Ajj da mukhwak/ hukamnama

Hukamnama Sri Harmandir Sahib Ji - March 14th, 2017 Ang 637
[TUESDAY], 1st Chet (Samvat 549 Nanakshahi)

ਸੋਰਠਿ ਮਹਲਾ ੩ ਘਰੁ ੧ ਤਿਤੁਕੀ
ੴ ਸਤਿਗੁਰ ਪ੍ਰਸਾਦਿ ॥
ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥

सोरठि महला ३ घरु १ तितुकी
ੴ सतिगुर प्रसादि ॥
भगता दी सदा तू रखदा हरि जीउ धुरि तू रखदा आइआ ॥ प्रहिलाद जन तुधु राखि लए हरि जीउ हरणाखसु मारि पचाइआ ॥ गुरमुखा नो परतीति है हरि जीउ मनमुख भरमि भुलाइआ ॥१॥ हरि जी एह तेरी वडिआई ॥ भगता की पैज रखु तू सुआमी भगत तेरी सरणाई ॥ रहाउ ॥ भगता नो जमु जोहि न साकै कालु न नेड़ै जाई ॥ केवल राम नामु मनि वसिआ नामे ही मुकति पाई ॥ रिधि सिधि सभ भगता चरणी लागी गुर कै सहजि सुभाई ॥२॥

☬ English Translation : ☬

Sorat'h, Third Mehl, First House, Ti-Tukas:
One Universal Creator God. By The Grace Of The True Guru:
You always preserve the honor of Your devotees, O Dear Lord; You have protected them from the very beginning of time. You protected Your servant Prahlaad, O Dear Lord, and annihilated Harnaakhash. The Gurmukhs place their faith in the Dear Lord, but the self-willed manmukhs are deluded by doubt. ||1|| O Dear Lord, this is Your Glory. You preserve the honor of Your devotees, O Lord Master; Your devotees seek Your Sanctuary. ||Pause|| The Messenger of Death cannot touch Your devotees; death cannot even approach them. The Name of the Lord alone abides in their minds; through the Naam, the Name of the Lord, they find liberation. Wealth and all the spiritual powers of the Siddhis fall at the feet of the Lord's devotees; they obtain peace and poise from the Guru. ||2||

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।

☬ हिंदी में अर्थ :- ☬

हे हरी! तूं अपने भगतों की इज्जत सदा रखता है, जब से जगत बना है तब से (भगतों की इज्जत) रखता आ रहा है। हे हरी! प्रहलाद भगत जैसे अनेकों सेवकों के तुने इज्जत राखी है, तुने हर्नाकश्यप को मार डाला। हे हरी! जो मनुख गुरु के सन्मुख रहते हैं उनको निश्चय होता है (की भगवान् भगतों की इज्जत बचाता है, परन्तु) अपने मन के पीछे चलने वाले मनुख भटक कर कुराह पड़े रहते हैं।१। हे हरी! हे स्वामी! भगत तेरी सरन पड़े रहते हैं, तूं भगतों की इज्जत रख। हे हरी! (भगतों की इज्जत) तेरी ही इज्जत है।रहाउ। हे भाई! भगतों को मौत डरा नहीं सकती, मौत का डर भगतों के नजदीक नहीं आ सकता (क्यों-की मौत के डर की जगह) परमात्मा का नाम हर समय मन में बस्ता है, नाम की बरकत से ही वह (मौत के डर से मुक्ति पा लेते हैं। भगत गुरु के द्वारा (गुरु की सरन आ कर) आत्मिक अदोलता में प्रभु-प्रेम में (टिके रहते है, इस लिए) सब करामाती शक्तियां भगतों के चरणों में लगी रहती हैं।२।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
 
Re: Ajj da mukhwak/ hukamnama

AMRIT VELE DA HUKAMNAMA SRI DARBAR SAHIB SRI AMRITSAR, ANG 682, 15-Mar.-2017

ਧਨਾਸਰੀ ਮਹਲਾ ੫ ॥  ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥  ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥  ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥  ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥  ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥  ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

धनासरी महला ५ ॥  जिस कउ बिसरै प्रानपति दाता सोई गनहु अभागा ॥  चरन कमल जा का मनु रागिओ अमिअ सरोवर पागा ॥१॥  तेरा जनु राम नाम रंगि जागा ॥  आलसु छीजि गइआ सभु तन ते प्रीतम सिउ मनु लागा ॥ रहाउ ॥  जह जह पेखउ तह नाराइण सगल घटा महि तागा ॥  नाम उदकु पीवत जन नानक तिआगे सभि अनुरागा ॥२॥१६॥४७॥

Dhanaasaree, Fifth Mahalla:  One who forgets the Lord of life, the Great Giver - know that he is most unfortunate.  One whose mind is in love with the Lord's lotus feet, obtains the pool of ambrosial nectar. ||1||  Your humble servant awakes in the Love of the Lord's Name.  All laziness has departed from his body, and his mind is attached to the Beloved Lord. ||Pause||  Wherever I look, the Lord is there; He is the string, upon which all hearts are strung.  Drinking in the water of the Naam, servant Nanak has renounced all other loves. ||2||16||47||

ਪਦਅਰਥ:- ਜਿਸ ਕਉ—(ਲਫ਼ਜ਼ ‘ਜਿਸੁ’ ਦਾ   ੁ  ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ)। ਪ੍ਰਾਨ ਪਤਿ—ਜਿੰਦ ਦਾ ਮਾਲਕ। ਗਨਹੁ—ਜਾਣੋ, ਸਮਝੋ। ਅਭਾਗਾ—ਭਾਗ-ਹੀਣ, ਬਦ-ਕਿਸਮਤ। ਰਾਗਿਓ—ਪ੍ਰੇਮੀ ਹੋ ਗਿਆ। ਪਾਗਾ—ਪ੍ਰਾਪਤ ਕੀਤਾ।1।   ਜਨੁ—ਦਾਸ। ਰੰਗਿ—ਪ੍ਰੇਮ ਵਿਚ। ਜਾਗਾ—ਸੁਚੇਤ ਰਹਿੰਦਾ ਹੈ। ਛੀਜਿ ਗਇਆ—ਮੁੱਕ ਗਿਆ। ਰਹਾਉ।   ਜਹ ਜਹ—ਜਿੱਥੇ ਜਿੱਥੇ। ਪੇਖਉ—ਪੇਖਉਂ, ਮੈਂ ਵੇਖਦਾ ਹਾਂ। ਤਹ—ਉੱਥੇ। ਘਟਾ ਮਹਿ—ਸਰੀਰਾਂ ਵਿਚ। ਤਾਗਾ—ਧਾਗਾ (ਜਿਵੇਂ ਮਣਕਿਆਂ ਵਿਚ ਧਾਗਾ ਪ੍ਰੋਇਆ ਹੁੰਦਾ ਹੈ)। ਉਦਕੁ—ਪਾਣੀ, ਜਲ। ਪੀਵਤ—ਪੀਂਦਿਆਂ। ਸਭਿ—(ਹੋਰ) ਸਾਰੇ। ਅਨੁਰਾਗਾ—ਪਿਆਰ।2।

ਅਰਥ:- ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ।   ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47।

अर्थ :-हे भाई ! उस मनुख को बद-किस्मत समझो, जिस को जीवन का स्वामी-भगवान विसर जाता है। जिस मनुख का मन परमात्मा के कोमल चरणों का प्रेमी हो जाता है, वह मनुख आत्मिक जीवन देने वाले नाम-जल का सरोवर खोज लेता है।1।हे भगवान ! तेरा सेवक तेरे नाम-रंग में टिक के (माया के मोह की तरफ से सदा) सुचेत रहता है। उस के शरीर में से सारा आलस खत्म हो जाता है, उस का मन, (हे भाई !) प्रीतम-भगवान के साथ जुड़ा रहता है।रहाउ। हे भाई ! (उस के सुमिरन की बरकत के साथ) मैं (भी) जिधर जिधर देखता हूँ, ऊपर ऊपर परमात्मा ही सारे शरीरो में मौजूद दिखता है जैसे धागा (सारे मोतियों में पिरोया होता है)। हे नानक ! भगवान के दास उस का नाम-जल पीते हुए ही ओर सारे मोह-प्यार छोड़ देते हैं।2।19।47।

( Wahguru Ji Ka Khalsa, Wahguru Ji Ki Fateh )

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Re: Ajj da mukhwak/ hukamnama

Amritvele da Hukamnama Sri Darbar Sahibm Sri Amritsar, Ang 897, 21-Mar-2017

ਰਾਮਕਲੀ ਮਹਲਾ ੫ ॥  ਦਰਸਨ ਕਉ ਜਾਈਐ ਕੁਰਬਾਨੁ ॥   ਚਰਨ ਕਮਲ ਹਿਰਦੈ ਧਰਿ ਧਿਆਨੁ ॥   ਧੂਰਿ ਸੰਤਨ ਕੀ ਮਸਤਕਿ ਲਾਇ ॥   ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥੧॥   ਜਿਸੁ ਭੇਟਤ ਮਿਟੈ ਅਭਿਮਾਨੁ ॥   ਪਾਰਬ੍ਰਹਮੁ ਸਭੁ ਨਦਰੀ ਆਵੈ ਕਰਿ ਕਿਰਪਾ ਪੂਰਨ ਭਗਵਾਨ ॥੧॥ ਰਹਾਉ ॥   ਗੁਰ ਕੀ ਕੀਰਤਿ ਜਪੀਐ ਹਰਿ ਨਾਉ ॥   ਗੁਰ ਕੀ ਭਗਤਿ ਸਦਾ ਗੁਣ ਗਾਉ ॥   ਗੁਰ ਕੀ ਸੁਰਤਿ ਨਿਕਟਿ ਕਰਿ ਜਾਨੁ ॥   ਗੁਰ ਕਾ ਸਬਦੁ ਸਤਿ ਕਰਿ ਮਾਨੁ ॥੨॥

रामकली महला ५ ॥   दरसन कउ जाईऐ कुरबानु ॥   चरन कमल हिरदै धरि धिआनु ॥   धूरि संतन की मसतकि लाइ ॥   जनम जनम की दुरमति मलु जाइ ॥१॥   जिसु भेटत मिटै अभिमानु ॥   पारब्रहमु सभु नदरी आवै करि किरपा पूरन भगवान ॥१॥ रहाउ ॥   गुर की कीरति जपीऐ हरि नाउ ॥   गुर की भगति सदा गुण गाउ ॥   गुर की सुरति निकटि करि जानु ॥   गुर का सबदु सति करि मानु ॥२॥

Raamkalee, Fifth Mahalla: Let yourself be a sacrifice to the Blessed Vision of the Lord's Darshan.   Focus your heart's meditation on the Lord's lotus feet.   Apply the dust of the feet of the Saints to your forehead,   and the filthy evil-mindedness of countless incarnations will be washed off. ||1||   Meeting Him, egotistical pride is eradicated,   and you will come to see the Supreme Lord God in all. The Perfect Lord God has showered His Mercy. ||1||Pause||   This is the Guru's Praise, to chant the Name of the Lord.   This is devotion to the Guru, to sing forever the Glorious Praises of the Lord.   This is contemplation upon the Guru, to know that the Lord is close at hand.   Accept the Word of the Guru's Shabad as Truth. ||2||

ਜਾਈਐ = ਜਾਣਾ ਚਾਹੀਦਾ ਹੈ। ਹਿਰਦੈ = ਹਿਰਦੇ ਵਿਚ। ਧਰਿ = ਧਰ ਕੇ।  ਸੰਤ = ਗੁਰੂ ਦੇ ਦਰ ਦੇ ਸਤਸੰਗੀ। ਮਸਤਕਿ = ਮੱਥੇ ਉਤੇ। ਦੁਰਮਤਿ = ਖੋਟੀ ਮਤਿ। ਜਾਇ = ਦੂਰ ਹੋ ਜਾਂਦੀ ਹੈ ॥੧॥ ਜਿਸੁ ਭੇਟਤੁ = ਜਿਸ (ਗੁਰੂ) ਨੂੰ ਮਿਲਿਆਂ। ਸਭੁ = ਹਰ ਥਾਂ। ਭਗਵਾਨ = ਹੇ ਭਗਵਾਨ ॥੧॥ ਕੀਰਤਿ = ਸੋਭਾ। ਜਪੀਐ = ਜਪਣਾ ਚਾਹੀਦਾ ਹੈ। ਗਾਉ = ਗਾਂਦੇ ਰਹੋ। ਸੁਰਤਿ = ਧਿਆਨ, ਲਗਨ। ਨਿਕਟਿ = ਨੇੜੇ। ਜਾਨੁ = ਸਮਝ। ਸਤਿ = ਸਦਾ ਕਾਇਮ ਰਹਿਣ ਵਾਲਾ, ਸੱਚਾ। ਮਾਨੁ = ਮੰਨ ॥੨॥

(ਹੇ ਭਾਈ! ਗੁਰੂ ਦੇ) ਦਰਸ਼ਨ ਤੋਂ ਸਦਕੇ ਜਾਣਾ ਚਾਹੀਦਾ ਹੈ (ਦਰਸ਼ਨ ਦੀ ਖ਼ਾਤਰ ਆਪਾ-ਭਾਵ ਕੁਰਬਾਨ ਕਰ ਦੇਣਾ ਚਾਹੀਦਾ ਹੈ)।  (ਗੁਰੂ ਦੇ) ਸੋਹਣੇ ਚਰਨਾਂ ਦਾ ਧਿਆਨ ਹਿਰਦੇ ਵਿਚ ਧਰ ਕੇ (ਗੁਰੂ ਦੀ ਦੱਸੀ ਭਗਤੀ ਕਰਨੀ ਚਾਹੀਦੀ ਹੈ)।  (ਹੇ ਭਾਈ! ਗੁਰੂ ਦੇ ਦਰ ਤੇ ਰਹਿਣ ਵਾਲੇ) ਸੰਤ ਜਨਾਂ ਦੀ ਚਰਨ-ਧੂੜ ਮੱਥੇ ਉਤੇ ਲਾਇਆ ਕਰ,  (ਇਸ ਤਰ੍ਹਾਂ) ਅਨੇਕਾਂ ਜਨਮਾਂ ਦੀ ਖੋਟੀ ਮਤਿ ਦੀ ਮੈਲ ਲਹਿ ਜਾਂਦੀ ਹੈ ॥੧॥ ਜਿਸ ਗੁਰੂ ਨੂੰ ਮਿਲਿਆਂ (ਮਨ ਵਿਚੋਂ) ਅਹੰਕਾਰ ਦੂਰ ਹੋ ਜਾਂਦਾ ਹੈ, ਅਤੇ ਪਾਰਬ੍ਰਹਮ ਪ੍ਰਭੂ ਹਰ ਥਾਂ ਦਿੱਸ ਪੈਂਦਾ ਹੈ, ਹੇ ਸਭ ਗੁਣਾਂ ਵਾਲੇ ਭਗਵਾਨ! (ਮੇਰੇ ਉਤੇ) ਕਿਰਪਾ ਕਰ (ਮੈਨੂੰ ਉਹ ਗੁਰੂ ਮਿਲਾ) ॥੧॥ ਰਹਾਉ॥ ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ-ਇਹੀ ਹੈ ਗੁਰੂ ਦੀ ਸੋਭਾ (ਕਰਨੀ)। ਹੇ ਭਾਈ! ਸਦਾ ਪ੍ਰਭੂ ਦੇ ਗੁਣ ਗਾਇਆ ਕਰ- ਇਹੀ ਹੈ ਗੁਰੂ ਦੀ ਭਗਤੀ! ਹੇ ਭਾਈ! ਪਰਮਾਤਮਾ ਨੂੰ ਸਦਾ ਆਪਣੇ ਨੇੜੇ ਵੱਸਦਾ ਜਾਣ-ਇਹੀ ਹੈ ਗੁਰੂ ਦੇ ਚਰਨਾਂ ਵਿਚ ਧਿਆਨ ਧਰਨਾ।  ਹੇ ਭਾਈ! ਗੁਰੂ ਦੇ ਸ਼ਬਦ ਨੂੰ (ਸਦਾ) ਸੱਚਾ ਕਰਕੇ ਮੰਨ ॥੨॥

(हे भाई! गुरु के) दरसन से सदके जाना चाहिये (दरसन की खातिर अपना-भाव पुर्बान कर देना चाहिये)। (गुरु के) सुंदर चरणों का ध्यान हृदय में चरण कर (गुरु की बताई भक्ति करनी चाहिए)। (हे भाई! गुरु के दर पर रहने वाले)संत जानो की चरण-धुल माथे पर लगाया कर, (इस प्रकार)अनेकों जन्मो की खोटी मति की मैल उतर जाती है॥१॥ जिस गुरु को मिलने से (मन में से अहंकार दूर हो जाता है, और परब्रह्म प्रभु हर जगह दिख जाता है, हे सब गुणों वाले परमात्मा! (मेरे ऊपर)कृपा कर (मुझे गुरु मिला)॥१॥रहाउ॥ हे भाई! सदा परमात्मा का नाम जपना चाहिए-यही है गुरु की सोभा(करना) । हे भाई! सदा प्रभु के गुण गया कर-यही है गुरु की भक्ति! हे भाई! परमात्मा को सदा अपने नजदीक बसते जान-यही है गुरु के चरणों में ध्यान धरना। हे भाई! गुरु के शब्द को (सदा सच्चा करके मान॥२॥

( Waheguru Ji Ka Khalsa, Waheguru Ji Ki Fateh)
 
Re: Ajj da mukhwak/ hukamnama

Hukamnama Sri Harmandir Sahib Ji - March 23rd, 2017 Ang 670
[THURSDAY], 10th Chet (Samvat 549 Nanakshahi)

ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥

धनासरी महला ४ ॥
मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥

☬ English Translation:- ☬

Dhanaasaree, Fourth Mehl:
O my King, beholding the Blessed Vision of the Lord's Darshan, I am at peace. You alone know my inner pain, O King; what can anyone else know? ||Pause|| O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2||

☬ ਪੰਜਾਬੀ ਵਿਚ ਵਿਆਖਿਆ :- ☬

ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

☬ हिंदी में अर्थ :- ☬

हे मेरे पातशाह! (कृपा कर) मुझे तेरे दर्शन का आनंद प्राप्त हो जाये। हे मेरे पातशाह! मेरे दिल की पीड़ा को तूँ ही जनता है। कोई और क्या जान सकता है ? ।रहाउ। हे मेरे पातशाह! तूँ सदा कायम रहने वाला मालिक है, तूँ अटल है । जो कुछ तूँ करता है, वह भी उकाई-हीन हैं (उस में कोई भी उणता-कमी नहीं)। हे पातशाह! (सारे संसार में तेरे बिना) और कोई नहीं है (इस लिए) किसी को झूठा नहीं कहा जा सकता।१। हे मेरे पातशाह! तूँ सब जीवों में मौजूद है, सारे जीव दिन रात तेरा ही ध्यान करते हैं। हे मेरे पातशाह। सारे जीव तेरे से ही (मांगें) मांगते हैं। एक तूँ ही सब जीवों को दातें दे रहा है।२।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
 
Re: Ajj da mukhwak/ hukamnama

Evening Hukamnama Sri Harmandir Sahib Ji - May 19th, 2017 Ang 647
[FRIDAY], 6th Jayt’h (Samvat 549 Nanakshahi)

ਸਲੋਕੁ ਮ: ੩ ॥
ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥

सलोकु मः ३ ॥
परथाइ साखी महा पुरख बोलदे साझी सगल जहानै ॥ गुरमुखि होइ सु भउ करे आपणा आपु पछाणै ॥ गुर परसादी जीवतु मरै ता मन ही ते मनु मानै ॥ जिन कउ मन की परतीति नाही नानक से किआ कथहि गिआनै ॥१॥

☬ English Translation:- ☬

Shalok, Third Mehl:
Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Guru's Grace, one remains dead while yet alive, the mind becomes content in itself. Those who have no faith in their own minds, O Nanak - how can they speak of spiritual wisdom? ||1||

☬ ਪੰਜਾਬੀ ਵਿਚ ਵਿਆਖਿਆ :- ☬

ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ)। ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।

☬ हिंदी में अर्थ :- ☬

महा पुरुख किसी के सम्बन्ध में शिक्षा का बचन बोलते है (पर वेह शिक्षा) सार संसार के लिए बराबर होती हा, जो मनुख सतगुरु के सन्मुख होता है, वह (सुन के) प्रभु का डर (हिरदय में धारण) करता है, और अपने आप की खोह करता है। सतगुरु की कृपा से वह संसार में रहता हुआ माया से दूर रहता है, तो उसका मन अपने आप में रहता है (बहार भटकने से हट जाता है)। हे नानक! जिनका मन पसीजा नहीं, उनको ज्ञान की बातें करने का कोई लाभ नहीं होता।१।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
 
Re: Ajj da mukhwak/ hukamnama

AMRIT VELE DA HUKAMNAMA SRI DARBAR SAHIB SRI AMRITSAR, ANG 663, 20-May-2017

ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥

धनासरी महला ३ घरु २ चउपदे ੴ सतिगुर प्रसादि ॥ इहु धनु अखुटु न निखुटै न जाइ ॥ पूरै सतिगुरि दीआ दिखाइ ॥ अपुने सतिगुर कउ सद बलि जाई ॥ गुर किरपा ते हरि मंनि वसाई ॥१॥ से धनवंत हरि नामि लिव लाइ ॥ गुरि पूरै हरि धनु परगासिआ हरि किरपा ते वसै मनि आइ ॥ रहाउ ॥ अवगुण काटि गुण रिदै समाइ ॥ पूरे गुर कै सहजि सुभाइ ॥ पूरे गुर की साची बाणी ॥ सुख मन अंतरि सहजि समाणी ॥२॥

Dhanaasaree, Third Mehl, Second House, Chau-Padas: One Universal Creator God. By The Grace Of The True Guru: This wealth is inexhaustible. It shall never be exhausted, and it shall never be lost. The Perfect True Guru has revealed it to me. I am forever a sacrifice to my True Guru. By Guru's Grace, I have enshrined the Lord within my mind. ||1|| They alone are wealthy, who lovingly attune themselves to the Lord's Name. The Perfect Guru has revealed to me the Lord's treasure; by the Lord's Grace, it has come to abide in my mind. ||Pause|| He is rid of his demerits, and his heart is permeated with merit and virtue. By Guru's Grace, he naturally dwells in celestial peace. True is the Word of the Perfect Guru's Bani. They bring peace to the mind, and celestial peace is absorbed within. ||2||

ਅਖੁਟੁ = ਕਦੇ ਨਾਹ ਮੁੱਕਣ ਵਾਲਾ। ਨ ਨਿਖੁਟੈ = ਮੁੱਕਦਾ ਨਹੀਂ। ਨ ਜਾਇ = ਨਾਹ ਨਾਸ ਹੁੰਦਾ ਹੈ। ਸਤਿਗੁਰਿ = ਗੁਰੂ ਨੇ। ਕਉ = ਨੂੰ, ਤੋਂ। ਸਦ = ਸਦਾ। ਬਲਿ ਜਾਈ = ਬਲਿ ਜਾਈਂ, ਸਦਕੇ ਜਾਂਦਾ ਹਾਂ। ਤੇ = ਨਾਲ, ਤੋਂ। ਮੰਨਿ = ਮਨਿ, ਮਨ ਵਿਚ। ਵਸਾਈ = ਵਸਾਈਂ, ਮੈਂ ਵਸਾਂਦਾ ਹਾਂ ॥੧॥ ਸੇ = ਉਹ {ਬਹੁ-ਵਚਨ}। ਨਾਮਿ = ਨਾਮ ਵਿਚ। ਲਿਵ = ਲਗਨ। ਲਾਇ = ਲਾ ਕੇ। ਗੁਰਿ = ਗੁਰੂ ਨੇ। ਪਰਗਾਸਿਆ = ਵਿਖਾ ਦਿੱਤਾ। ਕਿਰਪਾ ਤੇ = ਕਿਰਪਾ ਨਾਲ। ਮਨਿ = ਮਨ ਵਿਚ ॥ ਕਾਟਿ = ਕੱਟ ਕੇ, ਦੂਰ ਕਰ ਕੇ। ਰਿਦੈ = ਹਿਰਦੇ ਵਿਚ। ਸਮਾਇ = ਟਿਕਾ ਦੇਂਦਾ ਹੈ। ਗੁਰ ਕੈ = ਗੁਰੂ ਦੀ ਰਾਹੀਂ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ। ਸਾਚੀ = ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ। ਸੁਖ = ਆਤਮਕ ਆਨੰਦ {ਬਹੁ-ਵਚਨ}। ਮਨ ਅੰਤਰਿ = ਮਨ ਵਿਚ ॥੨॥

ਰਾਗ ਧਨਾਸਰੀ, ਘਰ ੨ ਵਿੱਚ ਗੁਰੂ ਅਮਰਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ ॥੧॥ (ਹੇ ਭਾਈ! ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ, ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ ॥ ਰਹਾਉ॥ (ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ ਬਾਣੀ- (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ ॥੨॥

अर्थ :- हे भाई ! यह नाम-खजाना कभी खत्म होने वाला नहीं, ना यह (खर्च करने से ) खत्म होता है, ना यह गुम होता है । (इस धन की यह सिफ़त मुझे) पूरे गुरु ने दिखा दी है । (हे भाई !) मैं अपने गुरु से सदा सदके जाता हूँ, गुरु की कृपा के साथ परमात्मा (का नाम-धन आपने) मन में बसाता हूँ ।1। (हे भाई ! जिन मनुष्यों के मन में) पूरे गुरु ने परमात्मा के नाम का धन प्रकट कर दिया, वह मनुख परमात्मा के नाम में सुरति जोड़ के (आत्मिक जीवन के) शाह बन गए। हे भाई ! यह नाम-धन परमात्मा की कृपा के साथ मन में आ के बसता है।रहाउ। (हे भाई ! गुरु शरण आ मनुख के) औगुण दूर कर के परमात्मा की सिफ़त-सालाह (उस के) हृदय में वसा देता है । (हे भाई !) पूरे गुरु की (उचारी हुई) सदा-थिर भगवान की सिफ़त-सालाह वाली बाणी (मनुख के) मन में आत्मिक हुलारे पैदा करती है । (इस बाणी की बरकत के साथ) आत्मिक अढ़ोलता हृदय में समाई हुई रहती है।2।

( Waheguru Ji Ka Khalsa, Waheguru Ji Ki Fateh )

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Re: Ajj da mukhwak/ hukamnama

Evening Hukamnama Sri Harmandir Sahib Ji - May 20th, 2017 Ang 670
[SATURDAY], 7th Jayt’h (Samvat 549 Nanakshahi)

ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥

धनासरी महला ४ ॥
मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ॥ रहाउ ॥ साचा साहिबु सचु तू मेरे साहा तेरा कीआ सचु सभु होइ॥ झूठा किस कउ आखीऐ साहा दूजा नाही कोइ॥१॥ सभना विचि तू वरतदा साहा सभि तुझहि धिआवहि दिनु राति॥ सभि तुझ ही थावहु मंगदे मेरे साहा तू सभना करहि इक दाति ॥२॥

☬ English Translation:- ☬

Dhanaasaree, Fourth Mehl:
O my King, beholding the Blessed Vision of the Lord's Darshan, I am at peace. You alone know my inner pain, O King; what can anyone else know? ||Pause|| O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2||

☬ ਪੰਜਾਬੀ ਵਿਆਖਿਆ :- ☬

ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

☬ हिंदी में अर्थ :- ☬

हे मेरे पातशाह! (कृपा कर) मुझे तेरे दर्शन का आनंद प्राप्त हो जाये। हे मेरे पातशाह! मेरे दिल की पीड़ा को तूँ ही जनता है। कोई और क्या जान सकता है ? ।रहाउ। हे मेरे पातशाह! तूँ सदा कायम रहने वाला मालिक है, तूँ अटल है । जो कुछ तूँ करता है, वह भी उकाई-हीन हैं (उस में कोई भी उणता-कमी नहीं)। हे पातशाह! (सारे संसार में तेरे बिना) और कोई नहीं है (इस लिए) किसी को झूठा नहीं कहा जा सकता।१। हे मेरे पातशाह! तूँ सब जीवों में मौजूद है, सारे जीव दिन रात तेरा ही ध्यान करते हैं। हे मेरे पातशाह। सारे जीव तेरे से ही (मांगें) मांगते हैं। एक तूँ ही सब जीवों को दातें दे रहा है।२।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
 
Re: Ajj da mukhwak/ hukamnama

AMRIT VELE DA HUKAMNAMA SRI DARBAR SAHIB SRI AMRITSAR, ANG 634, 21-May.-2017

ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ
ੴ ਸਤਿਗੁਰ ਪ੍ਰਸਾਦਿ ॥
ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥

सोरठि महला १ घरु १ असटपदीआ चउतुकी ੴ सतिगुर प्रसादि ॥ दुबिधा न पड़उ हरि बिनु होरु न पूजउ मड़ै मसाणि न जाई ॥ त्रिसना राचि न पर घरि जावा त्रिसना नामि बुझाई ॥ घर भीतरि घरु गुरू दिखाइआ सहजि रते मन भाई ॥ तू आपे दाना आपे बीना तू देवहि मति साई ॥१॥ मनु बैरागि रतउ बैरागी सबदि मनु बेधिआ मेरी माई ॥ अंतरि जोति निरंतरि बाणी साचे साहिब सिउ लिव लाई ॥ रहाउ ॥ असंख बैरागी कहहि बैराग सो बैरागी जि खसमै भावै ॥ हिरदै सबदि सदा भै रचिआ गुर की कार कमावै ॥ एको चेतै मनूआ न डोलै धावतु वरजि रहावै ॥ सहजे माता सदा रंगि राता साचे के गुण गावै ॥२॥

Sorat'h, First Mehl, First House, Ashtapadees, Chau-Tukas: One Universal Creator God. By The Grace Of The True Guru: I am not torn by duality, because I do not worship any other than the Lord; I do not visit tombs or crematoriums. I do not enter the houses of strangers, engrossed in desire. The Naam, the Name of the Lord, has satisfied my desires. Deep within my heart, the Guru has shown me the home of my being, and my mind is imbued with peace and poise, O Siblings of Destiny. You Yourself are all-knowing, and You Yourself are all-seeing; You alone bestow intelligence, O Lord. ||1|| My mind is detached, imbued with detachment; the Word of the Shabad has pierced my mind, O my mother. God's Light shines continually within the nucleus of my deepest self; I am lovingly attached to the Bani, the Word of the True Lord Master. ||Pause|| Countless detached renunciates talk of detachment and renunciation, but he alone is a true renunciate, who is pleasing to the Lord Master. The Word of the Shabad is ever in his heart; he is absorbed in the Fear of God, and he works to serve the Guru. He remembers the One Lord, his mind does not waver, and he restrains its wanderings. He is intoxicated with celestial bliss, and is ever imbued with the Lord's Love; he sings the Glorious Praises of the True Lord. ||2||

ਦੁਬਿਧਾ = ਦੁ-ਪਾਸਾ-ਪਨ, ਪਰਮਾਤਮਾ ਤੋਂ ਬਿਨਾ ਹੋਰ ਆਸਰੇ ਦੀ ਭਾਲ। ਨ ਪੜਉ = ਮੈਂ ਨਹੀਂ ਪੈਂਦਾ। ਨ ਪੂਜਉ = ਮੈਂ ਨਹੀਂ ਪੂਜਦਾ। ਮੜੈ = ਸਮਾਧ, ਕਬਰ। ਮਸਾਣਿ = ਸ਼ਮਸ਼ਾਨ, ਜਿੱਥੇ ਮੁਰਦੇ ਫੂਕੀਦੇ ਹਨ। ਨ ਜਾਈ = ਮੈਂ ਨਹੀਂ ਜਾਂਦਾ। ਰਾਚਿ = ਫਸ ਕੇ। ਪਰ ਘਰਿ = ਪਰਾਏ ਘਰ ਵਿਚ, ਪਰਮਾਤਮਾ ਤੋਂ ਬਿਨਾ ਕਿਸੇ ਹੋਰ ਘਰ ਵਿਚ। ਨਾਮਿ = ਨਾਮ ਨੇ। ਬੁਝਾਈ = ਬੁਝਾ ਦਿੱਤੀ ਹੈ। ਭੀਤਰਿ = ਅੰਦਰ। ਘਰੁ = ਪਰਮਾਤਮਾ ਦਾ ਨਿਵਾਸ। ਸਹਜਿ = ਅਡੋਲ ਅਵਸਥਾ ਵਿਚ। ਮਨ = ਮਨ ਨੂੰ। ਭਾਈ = ਪਸੰਦ ਆ ਗਈ ਹੈ। ਦਾਨਾ = ਜਾਣਨ ਵਾਲਾ। ਬੀਨਾ = ਪਛਾਣਨ ਵਾਲਾ। ਸਾਈ = ਹੇ ਸਾਈਂ! ॥੧॥ ਬੈਰਾਗਿ = ਵੈਰਾਗ ਵਿਚ, ਵਿਛੋੜੇ ਦੇ ਅਹਿਸਾਸ ਵਿਚ, ਬਿਰਹੋਂ ਵਿਚ। ਰਤਉ = ਰੰਗਿਆ ਹੋਇਆ। ਬੈਰਾਗੀ = ਤਿਆਗੀ। ਬੇਧਿਆ = ਵਿੱਝਿਆ ਹੋਇਆ। ਨਿਰੰਤਰਿ = ਵਿੱਥ ਤੋਂ ਬਿਨਾ, ਇੱਕ-ਰਸ ॥ਰਹਾਉ॥ ਅਸੰਖ = ਬੇਅੰਤ। ਬੈਰਾਗ = ਵੈਰਾਗ ਦੀਆਂ ਗੱਲਾਂ। ਭੈ = ਪਰਮਾਤਮਾ ਦੇ ਡਰ-ਅਦਬ ਵਿਚ। ਧਾਵਤੁ = ਮਾਇਆ ਵਲ ਦੌੜਦੇ ਨੂੰ। ਰਹਾਵੈ = ਕਾਬੂ ਰੱਖਦਾ ਹੈ। ਸਹਜੇ = ਸਹਿਜ ਵਿਚ ॥੨॥

ਰਾਗ ਸੋਰਠਿ, ਘਰ ੧ ਵਿੱਚ ਗੁਰੂ ਨਾਨਕਦੇਵ ਜੀ ਦੀ ਅੱਠ-ਬੰਦਾਂ ਵਾਲੀ ਚਾਰ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ। ਹੇ ਮੇਰੇ ਸਾਈਂ! (ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ॥੧॥ ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ। ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ)। ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ। ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ), ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ ਰਹਾਉ॥ ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ। ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ। ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ ॥੨॥

अर्थ :- मैं परमात्मा के बिना किसी ओर आसरे की खोज में नहीं पड़ता, मैं भगवान के बिना किसी ओर को नहीं पूजता, मैं कहीं समाध और शमशान में भी नहीं जाता । माया की त्रिशना में फँस के मैं (परमात्मा के दर के बिना) किसी ओर घर में नहीं जाता, मेरी मायिक त्रिशना परमात्मा के नाम ने मिटा दी है । गुरु ने मुझे मेरे हृदय में ही परमात्मा का निवास-स्थान दिखा दिया है, और अडोल अवस्था में रंगे हुए मेरे मन को वह सहिज-अवस्था अच्छी लग रही है। हे मेरे साईं ! (यह सब तेरी ही कृपा है) तूं आप ही (मेरे दिल की) जानने-वाला हैं; आप ही पहचानने वाला हैं, तूं आप ही मुझे (अच्छी) मति देता हैं (जिस करके तेरा दर छोड़ के ओर तरफ नहीं भटकता) ।1। हे मेरी माँ ! मेरा मन गुरु के शब्द में विझ गया है (पिरोया गया है । शब्द की बरकत के साथ मेरे अंदर परमात्मा से विछोड़े का अहिसास पैदा हो गया है) । वही मनुख (असल) त्यागी है जिस का मन परमात्मा के बिरहों-रंग में रंगा गया है । उस (बैरागी) के अंदर भगवान की जोति जग पड़ती है, वह एक-रस सिफ़त-सालाह की बाणी में (मस्त रहता है), सदा कायम रहने के लिए स्वामी-भगवान (के चरणों में) उस की सुरति जुड़ी रहती है ।1 ।रहाउ। अनेकों ही वैरागी वैराग की बाते करते हैं, पर असल वैराग वह है जो (परमात्मा के बिरहों-रंग में इतना रंगा हुआ है कि वह) खसम-भगवान को प्यारा लगता है, वह गुरु के शब्द के द्वारा अपने हृदय में (परमात्मा की याद को बसाता है और) सदा परमात्मा के डर-अदब में मस्त (रह के) गुरु की बताई हुई कार करता है । वह बैरागी सिर्फ परमात्मा को याद करता है (जिस करके उस का) मन (माया वाले तरफ) नहीं डोलता, वह बैरागी (माया की तरफ) दौड़ते मन को रोक के (प्रभू-चरणो में) जोड़ी रखता है । अडोल अवस्था में मस्त वह बैरागी सदा (भगवान के नाम-) रंग में रंगा रहता है, और सदा-थिर भगवान की सिफ़त-सालाह करता है ।2।

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Re: Ajj da mukhwak/ hukamnama

Evening Hukamnama Sri Harmandir Sahib Ji - May 21st, 2017 Ang 618
[SUNDAY], 8th Jayt’h (Samvat 549 Nanakshahi)

ਸੋਰਠਿ ਮਹਲਾ ੫ ॥
ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥

सोरठि महला ५ ॥
अंतर की गति तुम ही जानी तुझ ही पाहि निबेरो ॥ बखसि लैहु साहिब प्रभ अपने लाख खते करि फेरो ॥१॥ प्रभ जी तू मेरो ठाकुरु नेरो ॥ हरि चरण सरण मोहि चेरो ॥१॥ रहाउ ॥ बेसुमार बेअंत सुआमी ऊचो गुनी गहेरो ॥ काटि सिलक कीनो अपुनो दासरो तउ नानक कहा निहोरो ॥२॥७॥३५॥

☬ English Translation:- ☬

Sorat'h, Fifth Mehl:
Only You know the state of my innermost self; You alone can judge me. Please forgive me, O Lord God Master; I have committed thousands of sins and mistakes. ||1|| O my Dear Lord God Master, You are always near me. O Lord, please bless Your disciple with the shelter of Your feet. ||1||Pause|| Infinite and endless is my Lord and Master; He is lofty, virtuous and profoundly deep. Cutting away the noose of death, the Lord has made Nanak His slave, and now, what does he owe to anyone else? ||2||7||35||

☬ ਪੰਜਾਬੀ ਵਿਆਖਿਆ :- ☬

ਹੇ ਮੇਰੇ ਆਪਣੇ ਮਾਲਕ ਪ੍ਰਭੂ! ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੇਰੀ ਸਰਣ ਪਿਆਂ ਹੀ (ਮੇਰੀ ਅੰਦਰਲੀ ਮੰਦੀ ਹਾਲਤ ਦਾ) ਖ਼ਾਤਮਾ ਹੋ ਸਕਦਾ ਹੈ। ਮੈਂ ਲੱਖਾਂ ਪਾਪ ਕਰਦਾ ਫਿਰਦਾ ਹਾਂ। ਹੇ ਮੇਰੇ ਮਾਲਕ! ਮੈਨੂੰ ਬਖ਼ਸ਼ ਲੈ।1। ਹੇ ਪ੍ਰਭੂ ਜੀ! ਤੂੰ ਮੇਰਾ ਪਾਲਣਹਾਰਾ ਮਾਲਕ ਹੈਂ, ਮੇਰੇ ਅੰਗ-ਸੰਗ ਵੱਸਦਾ ਹੈਂ। ਹੇ ਹਰੀ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ ਰੱਖ।1। ਰਹਾਉ। ਹੇ ਬੇਸ਼ੁਮਾਰ ਪ੍ਰਭੂ! ਹੇ ਬੇਅੰਤ! ਹੇ ਮੇਰੇ ਮਾਲਕ! ਤੂੰ ਉੱਚੀ ਆਤਮਕ ਅਵਸਥਾ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਮਾਲਕ ਹੈਂ, ਤੂੰ ਡੂੰਘਾ ਹੈਂ। ਹੇ ਨਾਨਕ! (ਆਖ—ਹੇ ਪ੍ਰਭੂ! ਜਦੋਂ ਤੂੰ ਕਿਸੇ ਮਨੁੱਖ ਦੀ ਵਿਕਾਰਾਂ ਦੀ) ਫਾਹੀ ਕੱਟ ਕੇ ਉਸ ਨੂੰ ਆਪਣਾ ਦਾਸ ਬਣਾ ਲੈਂਦਾ ਹੈਂ, ਤਦੋਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ।2।7। 35।

☬ हिंदी में अर्थ :- ☬

हे मेरे अपने स्वामी भगवान ! मेरे दिल की हालत तूं ही जानता हैं, तेरी शरण आने से ही (मेरी अंदर वाली मंदी हालत का) खातमा हो सकता है। मैं लाखों पाप करता घूमता हूँ। हे मेरे स्वामी ! मुझे बख्श ले।1। हे भगवान जी ! तूं मेरा पालणहारा स्वामी हैं, मेरे अंग-संग बसता हैं। हे हरि ! मुझे अपने चरणों की शरण में रख, मुझे अपना दास बनाए रख।1।रहाउ। हे बेशुमार भगवान ! हे बयंत ! हे मेरे स्वामी ! तूं ऊँची आत्मिक अवस्था वाला हैं, तूं सारे गुणों का स्वामी हैं, तूं गहरा हैं। हे नानक ! (बोल-हे भगवान ! जब तूं किसी मनुख की विकारों की) फांसी काट के उस को अपना दास बना लेता हैं, तब उस को किसी की मोहताजी नहीं रहती।2।7।35।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
 
Re: Ajj da mukhwak/ hukamnama

AMRIT VELE DA HUKAMNAMA SRI DARBAR SAHIB, SRI AMRITSAR, ANG 651, 22-May.-2017

ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥

सलोकु मः ३ ॥ रे जन उथारै दबिओहु सुतिआ गई विहाइ ॥ सतिगुर का सबदु सुणि न जागिओ अंतरि न उपजिओ चाउ ॥ सरीरु जलउ गुण बाहरा जो गुर कार न कमाइ ॥ जगतु जलंदा डिठु मै हउमै दूजै भाइ ॥ नानक गुर सरणाई उबरे सचु मनि सबदि धिआइ ॥१॥ मः ३ ॥ सबदि रते हउमै गई सोभावंती नारि ॥ पिर कै भाणै सदा चलै ता बनिआ सीगारु ॥ सेज सुहावी सदा पिरु रावै हरि वरु पाइआ नारि ॥ ना हरि मरै न कदे दुखु लागै सदा सुहागणि नारि ॥ नानक हरि प्रभ मेलि लई गुर कै हेति पिआरि ॥२॥

Shalok, Third Mehl: O man, you have been tormented by a nightmare, and you have passed your life in sleep. You did not wake to hear the Word of the True Guru's Shabad; you have no inspiration within yourself. That body burns, which has no virtue, and which does not serve the Guru. I have seen that the world is burning, in egotism and the love of duality. O Nanak, those who seek the Guru's Sanctuary are saved; within their minds, they meditate on the True Word of the Shabad. ||1|| Third Mehl: Attuned to the Word of the Shabad, the soul-bride is rid of egotism, and she is glorified. If she walks steadily in the way of His Will, then she is adorned with decorations. Her couch becomes beautiful, and she constantly enjoys her Husband Lord; she obtains the Lord as her Husband. The Lord does not die, and she never suffers pain; she is a happy soul-bride forever. O Nanak, the Lord God unites her with Himself; she enshrines love and affection for the Guru. ||2||

ਉਥਾਰੈ = (ਸਿੰਧੀ: ਉਥਾੜੋ) ਦਿਲ ਉਤੇ ਦਬਾਉ ਜੋ ਕਈ ਵਾਰੀ ਸੁੱਤੇ ਪਿਆਂ ਹੱਥ ਛਾਤੀ ਉਤੇ ਆਇਆਂ ਪੈ ਜਾਂਦਾ ਹੈ। ਜਲਉ = ਸੜ ਜਾਏ। ਉਬਰੇ = (ਹਉਮੈ ਵਿਚ ਸੜਨ ਤੋਂ) ਬਚ ਗਏ ॥੧॥

(ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! (ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ। ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ ॥੧॥ ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ। ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ ॥੨॥

अर्थ :- (मोह-रूप) उथारे के दबे हुए हे भाई ! (तेरी उम्र) सोते हुए ही गुजर गई है; सतिगुरु का शब्द सुन के तुझे जाग नहीं आई और ना ही हृदय में (नाम जपने का) चाव उपजा है। गुणों से विहीन शरीर सड़ जाए जो सतिगुरु की (बताई हुई) कार नहीं करता; (इस तरह का) संसार मैंने हऊमै में और माया के मोह में जलता हुआ देखा है। हे नानक ! गुरु के शब्द के द्वारा सच्चे हरि को मन में सिमर के (जीव) सतिगुरु की शरण पड़ के (इस हऊमै में जलने से) बचते हैं।1। जिस की हऊमै सतिगुरु के शब्द में रंगे जाने से दूर हो जाती है वह (जीव-रूपी) नारी सोभावंती है; वह नारी अपने प्रभु-पती के हुक्म में सदा चलती है, इसी कारण उस का श्रृंगार सफल समझो। जिस जीव-स्त्री ने भगवान-पती को खोज लिया है, उस की (हृदय-रूप) सेज सुंदर है, क्योंकि उस को पती सदा मिला हुआ है, वह स्त्री सदा सुहाग वाली है क्योंकि उस का पती भगवान कभी मरता नहीं, (इस लिए) वह कभी दुखी नहीं होती। हे नानक ! गुरु के प्यार में उस की बिरती होने के कारण भगवान ने उसे अपने साथ मिलाया है।2।

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Re: Ajj da mukhwak/ hukamnama

Evening Hukamnama Sri Harmandir Sahib Ji - May 22nd, 2017 Ang 670
[MONDAY], 9th Jayt’h (Samvat 549 Nanakshahi)

ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥

धनासरी महला ४ ॥
मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥

☬ English Translation:- ☬

Dhanaasaree, Fourth Mehl:
O my King, beholding the Blessed Vision of the Lord's Darshan, I am at peace. You alone know my inner pain, O King; what can anyone else know? ||Pause|| O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2||

☬ ਪੰਜਾਬੀ ਵਿਆਖਿਆ :- ☬

ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

☬ हिंदी में अर्थ :- ☬

हे मेरे पातशाह! (कृपा कर) मुझे तेरे दर्शन का आनंद प्राप्त हो जाये। हे मेरे पातशाह! मेरे दिल की पीड़ा को तूँ ही जनता है। कोई और क्या जान सकता है ? ।रहाउ। हे मेरे पातशाह! तूँ सदा कायम रहने वाला मालिक है, तूँ अटल है । जो कुछ तूँ करता है, वह भी उकाई-हीन हैं (उस में कोई भी उणता-कमी नहीं)। हे पातशाह! (सारे संसार में तेरे बिना) और कोई नहीं है (इस लिए) किसी को झूठा नहीं कहा जा सकता।1। हे मेरे पातशाह! तूँ सब जीवों में मौजूद है, सारे जीव दिन रात तेरा ही ध्यान करते हैं। हे मेरे पातशाह। सारे जीव तेरे से ही (मांगें) मांगते हैं। एक तूँ ही सब जीवों को दातें दे रहा है।२।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..
 
Back
Top