☬ Ajj da mukhwak/ hukamnama ☬

hukamnamapage00111700x990-1.jpg
 
Hukamnama Sri Darbar Sahib, Amritsar, Date 15 March – 2018

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਸਾਦਿ ॥ ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥ ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥ ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ ॥ ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ ॥ ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ ॥ ਜਿਨੀ ਰਾਵਿਆ ਸੋ ਪ੍ਰਭੂ ਤਿੰਨਾ ਭਾਗੁ ਮਣਾ ॥ ਹਰਿ ਦਰਸਨ ਕੰਉ ਮਨੁ ਲੋਚਦਾ ਨਾਨਕ ਪਿਆਸ ਮਨਾ ॥ ਚੇਤਿ ਮਿਲਾਏ ਸੋ ਪ੍ਰਭੂ ਤਿਸ ਕੈ ਪਾਇ ਲਗਾ ॥੨॥ {ਪੰਨਾ 133}

ਪਦ ਅਰਥ: ਚੇਤਿ = ਚੇਤ ਦੇ ਮਹੀਨੇ ਵਿਚ। ਘਣਾ = ਬਹੁਤ। ਮਿਲਿ = ਮਿਲ ਕੇ। ਰਸਨਾ = ਜੀਭ। ਭਣਾ = ਉਚਾਰਨ। ਜਿਨਿ = ਜਿਸ ਮਨੁੱਖ ਨੇ। ਤਿਸਹਿ = ਉਸ ਨੂੰ। ਆਏ ਗਣਾ = ਆਇਆ ਸਮਝੋ। ਜਣਾ = ਜਾਣੋ। ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉੱਤੇ, ਪੁਲਾੜ ਵਿਚ, ਆਕਾਸ਼ ਵਿਚ। ਮਣਾ = ਮਣਾ-ਮੂੰਹੀਂ, ਬਹੁਤ। ਕੰਉ = ਨੂੰ। ਮਨਾ = ਮਨਿ, ਮਨ ਵਿਚ। ਤਿਸ ਕੈ ਪਾਇ = ਉਸ ਮਨੁੱਖ ਦੇ ਪੈਰੀਂ। ਲਗਾ = ਲੱਗਾਂ, ਮੈਂ ਲੱਗਦਾ ਹਾਂ।

ਅਰਥ: ਚੇਤ ਵਿਚ (ਬਸੰਤ ਰੁੱਤ ਆਉਂਦੀ ਹੈ, ਹਰ ਪਾਸੇ ਖਿੜੀ ਫੁਲਵਾੜੀ ਮਨ ਨੂੰ ਆਨੰਦ ਦੇਂਦੀ ਹੈ, ਜੇ) ਪਰਮਾਤਮਾ ਨੂੰ ਸਿਮਰੀਏ (ਤਾਂ ਸਿਮਰਨ ਦੀ ਬਰਕਤਿ ਨਾਲ) ਬਹੁਤ ਆਤਮਕ ਆਨੰਦ ਹੋ ਸਕਦਾ ਹੈ। ਪਰ ਜੀਭ ਨਾਲ ਪ੍ਰਭੂ ਦਾ ਨਾਮ ਜਪਣ ਦੀ ਦਾਤਿ ਸੰਤ ਜਨਾਂ ਨੂੰ ਮਿਲ ਕੇ ਹੀ ਪ੍ਰਾਪਤ ਹੁੰਦੀ ਹੈ। ਉਸੇ ਬੰਦੇ ਨੂੰ ਜਗਤ ਵਿਚ ਜੰਮਿਆ ਜਾਣੋ (ਉਸੇ ਦਾ ਜਨਮ ਸਫਲਾ ਸਮਝੋ) ਜਿਸ ਨੇ (ਸਿਮਰਨ ਦੀ ਸਹਾਇਤਾ ਨਾਲ) ਆਪਣੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ (ਕਿਉਂਕਿ) ਪਰਮਾਤਮਾ ਦੀ ਯਾਦ ਤੋਂ ਬਿਨਾ ਇਕ ਖਿਨ ਮਾਤ੍ਰ ਸਮਾ ਗੁਜ਼ਾਰਿਆਂ ਭੀ ਜ਼ਿੰਦਗੀ ਵਿਅਰਥ ਬੀਤਦੀ ਜਾਣੋ। ਜੇਹੜਾ ਪ੍ਰਭੂ ਪਾਣੀ ਵਿਚ ਧਰਤੀ ਵਿਚ ਅਕਾਸ਼ ਵਿਚ ਜੰਗਲਾਂ ਵਿਚ ਹਰ ਥਾਂ ਵਿਅਪਕ ਹੈ, ਜੇ ਐਸਾ ਪ੍ਰਭੂ ਕਿਸੇ ਮਨੁੱਖ ਦੇ ਹਿਰਦੇ ਵਿਚ ਨਾਹ ਵੱਸੇ, ਤਾਂ ਉਸ ਮਨੁੱਖ ਦਾ (ਮਾਨਸਕ) ਦੁੱਖ ਬਿਆਨ ਨਹੀਂ ਹੋ ਸਕਦਾ। (ਪਰ) ਜਿਨ੍ਹਾਂ ਬੰਦਿਆਂ ਨੇ ਉਸ (ਸਰਬ ਵਿਆਪਕ) ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਉਹਨਾਂ ਦਾ ਬੜਾ ਭਾਗ ਜਾਗ ਪੈਂਦਾ ਹੈ। ਨਾਨਕ ਦਾ ਮਨ (ਭੀ ਹਰੀ ਦੇ ਦੀਦਾਰ ਨੂੰ ਤਾਂਘਦਾ ਹੈ, ਨਾਨਕ ਦੇ ਮਨ ਵਿਚ ਹਰੀ-ਦਰਸਨ ਦੀ ਪਿਆਸ ਹੈ। ਜੇਹੜਾ ਮਨੁੱਖ ਮੈਨੂੰ ਹਰੀ ਦਾ ਮਿਲਾਪ ਕਰਾ ਦੇਵੇ ਮੈਂ ਉਸ ਦੀ ਚਰਨੀਂ ਲੱਗਾਂਗਾ।2।

Baarah Maahaa ~ The Twelve Months: Maajh, Fifth Mehl, Fourth House: One Universal Creator God. By The Grace Of The True Guru: In the month of Chayt, by meditating on the Lord of the Universe, a deep and profound joy arises. Meeting with the humble Saints, the Lord is found, as we chant His Name with our tongues. Those who have found God blessed is their coming into this world. Those who live without Him, for even an instant their lives are rendered useless. The Lord is totally pervading the water, the land, and all space. He is contained in the forests as well. Those who do not remember God how much pain must they suffer! Those who dwell upon their God have great good fortune. My mind yearns for the Blessed Vision of the Lords Darshan. O Nanak, my mind is so thirsty! I touch the feet of one who unites me with God in the month of Chayt. || 2 ||
 
AMRIT VELE DA HUKAMNAMA SRI DARBAR SAHIB SRI AMRITSAR, ANG 663, 20-Mar.-2018

ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥

धनासरी महला ३ घरु २ चउपदे ੴ सतिगुर प्रसादि ॥ इहु धनु अखुटु न निखुटै न जाइ ॥ पूरै सतिगुरि दीआ दिखाइ ॥ अपुने सतिगुर कउ सद बलि जाई ॥ गुर किरपा ते हरि मंनि वसाई ॥१॥ से धनवंत हरि नामि लिव लाइ ॥ गुरि पूरै हरि धनु परगासिआ हरि किरपा ते वसै मनि आइ ॥ रहाउ ॥ अवगुण काटि गुण रिदै समाइ ॥ पूरे गुर कै सहजि सुभाइ ॥ पूरे गुर की साची बाणी ॥ सुख मन अंतरि सहजि समाणी ॥२॥

Dhanaasaree, Third Mehl, Second House, Chau-Padas: One Universal Creator God. By The Grace Of The True Guru: This wealth is inexhaustible. It shall never be exhausted, and it shall never be lost. The Perfect True Guru has revealed it to me. I am forever a sacrifice to my True Guru. By Guru's Grace, I have enshrined the Lord within my mind. ||1|| They alone are wealthy, who lovingly attune themselves to the Lord's Name. The Perfect Guru has revealed to me the Lord's treasure; by the Lord's Grace, it has come to abide in my mind. ||Pause|| He is rid of his demerits, and his heart is permeated with merit and virtue. By Guru's Grace, he naturally dwells in celestial peace. True is the Word of the Perfect Guru's Bani. They bring peace to the mind, and celestial peace is absorbed within. ||2||

ਅਖੁਟੁ = ਕਦੇ ਨਾਹ ਮੁੱਕਣ ਵਾਲਾ। ਨ ਨਿਖੁਟੈ = ਮੁੱਕਦਾ ਨਹੀਂ। ਨ ਜਾਇ = ਨਾਹ ਨਾਸ ਹੁੰਦਾ ਹੈ। ਸਤਿਗੁਰਿ = ਗੁਰੂ ਨੇ। ਕਉ = ਨੂੰ, ਤੋਂ। ਸਦ = ਸਦਾ। ਬਲਿ ਜਾਈ = ਬਲਿ ਜਾਈਂ, ਸਦਕੇ ਜਾਂਦਾ ਹਾਂ। ਤੇ = ਨਾਲ, ਤੋਂ। ਮੰਨਿ = ਮਨਿ, ਮਨ ਵਿਚ। ਵਸਾਈ = ਵਸਾਈਂ, ਮੈਂ ਵਸਾਂਦਾ ਹਾਂ ॥੧॥ ਸੇ = ਉਹ {ਬਹੁ-ਵਚਨ}। ਨਾਮਿ = ਨਾਮ ਵਿਚ। ਲਿਵ = ਲਗਨ। ਲਾਇ = ਲਾ ਕੇ। ਗੁਰਿ = ਗੁਰੂ ਨੇ। ਪਰਗਾਸਿਆ = ਵਿਖਾ ਦਿੱਤਾ। ਕਿਰਪਾ ਤੇ = ਕਿਰਪਾ ਨਾਲ। ਮਨਿ = ਮਨ ਵਿਚ ॥ ਕਾਟਿ = ਕੱਟ ਕੇ, ਦੂਰ ਕਰ ਕੇ। ਰਿਦੈ = ਹਿਰਦੇ ਵਿਚ। ਸਮਾਇ = ਟਿਕਾ ਦੇਂਦਾ ਹੈ। ਗੁਰ ਕੈ = ਗੁਰੂ ਦੀ ਰਾਹੀਂ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ। ਸਾਚੀ = ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ। ਸੁਖ = ਆਤਮਕ ਆਨੰਦ {ਬਹੁ-ਵਚਨ}। ਮਨ ਅੰਤਰਿ = ਮਨ ਵਿਚ ॥੨॥

ਰਾਗ ਧਨਾਸਰੀ, ਘਰ ੨ ਵਿੱਚ ਗੁਰੂ ਅਮਰਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ ॥੧॥ (ਹੇ ਭਾਈ! ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ, ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ ॥ ਰਹਾਉ॥ (ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ ਬਾਣੀ- (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ ॥੨॥

अर्थ :- हे भाई ! यह नाम-खजाना कभी खत्म होने वाला नहीं, ना यह (खर्च करने से ) खत्म होता है, ना यह गुम होता है । (इस धन की यह सिफ़त मुझे) पूरे गुरु ने दिखा दी है । (हे भाई !) मैं अपने गुरु से सदा सदके जाता हूँ, गुरु की कृपा के साथ परमात्मा (का नाम-धन आपने) मन में बसाता हूँ ।1। (हे भाई ! जिन मनुष्यों के मन में) पूरे गुरु ने परमात्मा के नाम का धन प्रकट कर दिया, वह मनुख परमात्मा के नाम में सुरति जोड़ के (आत्मिक जीवन के) शाह बन गए। हे भाई ! यह नाम-धन परमात्मा की कृपा के साथ मन में आ के बसता है।रहाउ। (हे भाई ! गुरु शरण आ मनुख के) औगुण दूर कर के परमात्मा की सिफ़त-सालाह (उस के) हृदय में वसा देता है । (हे भाई !) पूरे गुरु की (उचारी हुई) सदा-थिर भगवान की सिफ़त-सालाह वाली बाणी (मनुख के) मन में आत्मिक हुलारे पैदा करती है । (इस बाणी की बरकत के साथ) आत्मिक अढ़ोलता हृदय में समाई हुई रहती है।2।

( Waheguru Ji Ka Khalsa, Waheguru Ji Ki Fateh )

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Hukamnama Sahib
Hukamnama Sri Darbar Sahib, Amritsar, Date 21 March – 2018 Ang 836

Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 21-March-2018
ਬਿਲਾਵਲੁ ਮਹਲਾ ੪ ॥ ਮੈ ਮਨਿ ਤਨਿ ਪ੍ਰੇਮੁ ਅਗਮ ਠਾਕੁਰ ਕਾ ਖਿਨੁ ਖਿਨੁ ਸਰਧਾ ਮਨਿ ਬਹੁਤੁ ਉਠਈਆ ॥ਗੁਰ ਦੇਖੇ ਸਰਧਾ ਮਨ ਪੂਰੀ ਜਿਉ ਚਾਤ੍ਰਿਕ ਪ੍ਰਿਉ ਪ੍ਰਿਉ ਬੂੰਦ ਮੁਖਿ ਪਈਆ ॥੧॥ਮਿਲੁ ਮਿਲੁ ਸਖੀ ਹਰਿ ਕਥਾ ਸੁਨਈਆ ॥ਸਤਿਗੁਰੁ ਦਇਆ ਕਰੇ ਪ੍ਰਭੁ ਮੇਲੇ ਮੈ ਤਿਸੁ ਆਗੈ ਸਿਰੁ ਕਟਿ ਕਟਿ ਪਈਆ ॥੧॥ ਰਹਾਉ ॥ਰੋਮਿ ਰੋਮਿ ਮਨਿ ਤਨਿ ਇਕ ਬੇਦਨ ਮੈ ਪ੍ਰਭ ਦੇਖੇ ਬਿਨੁ ਨੀਦ ਨ ਪਈਆ ॥ਬੈਦਕ ਨਾਟਿਕ ਦੇਖਿ ਭੁਲਾਨੇ ਮੈ ਹਿਰਦੈ ਮਨਿ ਤਨਿ ਪ੍ਰੇਮ ਪੀਰ ਲਗਈਆ ॥੨॥ਹਉ ਖਿਨੁ ਪਲੁ ਰਹਿ ਨ ਸਕਉ ਬਿਨੁ ਪ੍ਰੀਤਮ ਜਿਉ ਬਿਨੁ ਅਮਲੈ ਅਮਲੀ ਮਰਿ ਗਈਆ ॥ਜਿਨ ਕਉ ਪਿਆਸ ਹੋਇ ਪ੍ਰਭ ਕੇਰੀ ਤਿਨ੍ਹ੍ਹ ਅਵਰੁ ਨ ਭਾਵੈ ਬਿਨੁ ਹਰਿ ਕੋ ਦੁਈਆ ॥੩॥ਕੋਈ ਆਨਿ ਆਨਿ ਮੇਰਾ ਪ੍ਰਭੂ ਮਿਲਾਵੈ ਹਉ ਤਿਸੁ ਵਿਟਹੁ ਬਲਿ ਬਲਿ ਘੁਮਿ ਗਈਆ ॥ਅਨੇਕ ਜਨਮ ਕੇ ਵਿਛੁੜੇ ਜਨ ਮੇਲੇ ਜਾ ਸਤਿ ਸਤਿ ਸਤਿਗੁਰ ਸਰਣਿ ਪਵਈਆ ॥੪॥ ਸੇਜ ਏਕ ਏਕੋ ਪ੍ਰਭੁ ਠਾਕੁਰੁ ਮਹਲੁ ਨ ਪਾਵੈ ਮਨਮੁਖ ਭਰਮਈਆ ॥ਗੁਰੁ ਗੁਰੁ ਕਰਤ ਸਰਣਿ ਜੇ ਆਵੈ ਪ੍ਰਭੁ ਆਇ ਮਿਲੈ ਖਿਨੁ ਢੀਲ ਨ ਪਈਆ ॥੫॥ਕਰਿ ਕਰਿ ਕਿਰਿਆਚਾਰ ਵਧਾਏ ਮਨਿ ਪਾਖੰਡ ਕਰਮੁ ਕਪਟ ਲੋਭਈਆ ॥ਬੇਸੁਆ ਕੈ ਘਰਿ ਬੇਟਾ ਜਨਮਿਆ ਪਿਤਾ ਤਾਹਿ ਕਿਆ ਨਾਮੁ ਸਦਈਆ ॥੬॥ਪੂਰਬ ਜਨਮਿ ਭਗਤਿ ਕਰਿ ਆਏ ਗੁਰਿ ਹਰਿ ਹਰਿ ਹਰਿ ਹਰਿ ਭਗਤਿ ਜਮਈਆ ॥ਭਗਤਿ ਭਗਤਿ ਕਰਤੇ ਹਰਿ ਪਾਇਆ ਜਾ ਹਰਿ ਹਰਿ ਹਰਿ ਹਰਿ ਨਾਮਿ ਸਮਈਆ ॥੭॥ਪ੍ਰਭਿ ਆਣਿ ਆਣਿ ਮਹਿੰਦੀ ਪੀਸਾਈ ਆਪੇ ਘੋਲਿ ਘੋਲਿ ਅੰਗਿ ਲਈਆ ॥ਜਿਨ ਕਉ ਠਾਕੁਰਿ ਕਿਰਪਾ ਧਾਰੀ ਬਾਹ ਪਕਰਿ ਨਾਨਕ ਕਢਿ ਲਈਆ ॥੮॥੬॥੨॥੧॥੬॥੯॥

ਪਦਅਰਥ: ਮੈ ਮਨਿ = ਮੇਰੇ ਮਨ ਵਿਚ। ਮੈ ਤਨਿ = ਮੇਰੇ ਤਨ ਵਿਚ। ਅਗਮ = ਅਪਹੁੰਚ। ਸਰਧਾ = ਤਾਂਘ। ਸਰਧਾ ਮਨ = ਮਨ ਦੀ ਤਾਂਘ। ਚਾਤ੍ਰਿਕ ਮੁਖਿ = ਪਪੀਹੇ ਦੇ ਮੂੰਹ ਵਿਚ।੧। ਸਖੀ = ਹੇ ਸਹੇਲੀਏ! ਕਥਾ = ਸਿਫ਼ਤਿ-ਸਾਲਾਹ। ਸੁਨਈਆ = ਸੁਣੀਏ। ਮੇਲੇ = ਮਿਲਾਂਦਾ ਹੈ। ਮੈ ਸਿਰੁ = ਮੇਰਾ ਸਿਰ। ਪਈਆ = ਪੈਂਦਾ ਹੈ।੧।ਰਹਾਉ। ਰੋਮਿ ਰੋਮਿ = ਹਰੇਕ ਰੋਮ ਵਿਚ। ਬੇਦਨ = ਬਿਰਹੋਂ ਦੀ ਪੀੜ। ਬੈਦਕ = ਹਕੀਮ। ਨਾਟਿਕ = ਨਾੜੀ, ਨਬਜ਼। ਦੇਖਿ = ਵੇਖ ਕੇ। ਪੀਰ = ਪੀੜ।੨। ਹਉ = ਹਉਂ, ਮੈਂ। ਸਕਉ = ਸਕਉਂ। ਅਮਲ = ਨਸ਼ਾ। ਅਮਲੀ = ਨਸ਼ਈ ਮਨੁੱਖ। ਪਿਆਸ = ਤਾਂਘ। ਕੇਰੀ = ਦੀ। ਕੋ ਦੁਈਆ = ਕੋਈ ਦੂਜਾ।੩। ਆਨਿ = ਆ ਕੇ। ਵਿਟਹੁ = ਤੋਂ। ਘੁਮਿ ਗਈਆ = ਸਦਕੇ ਜਾਂਦੀ ਹਾਂ।੪। ਸੇਜ = ਹਿਰਦੇ ਦੀ ਸੇਜ। ਮਹਲੁ = ਟਿਕਾਣਾ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ = ਇਸਤ੍ਰੀ। ਭਰਮਈਆ = ਭਟਕਦੀ ਹੈ। ਕਰਤ = ਕਰਦਿਆਂ। ਆਇ = ਆ ਕੇ। ਢੀਲ = ਢੇਰ।੫। ਕਰਿ = ਕਰ ਕੇ। ਕਰਿ ਕਰਿ = ਮੁੜ ਮੁੜ ਕਰ ਕੇ। ਕਿਰਿਆਚਾਰ = ਕਿਰਿਆ = ਆਚਾਰ, ਕਰਮ ਕਾਂਡ। ਮਨਿ = ਮਨ ਵਿਚ। ਪਾਖੰਡ = ਵਿਖਾਵਾ। ਕਪਟ = ਧੋਖਾ, ਵਲ = ਛਲ। ਬੇਸੁਆ = ਬਜ਼ਾਰੀ ਔਰਤ। ਕੈ ਘਰਿ = ਦੇ ਘਰ ਵਿਚ। ਤਾਹਿ ਪਿਤਾ ਨਾਮੁ = ਉਸ ਦੇ ਪਿਉ ਦਾ ਨਾਮ। ਕਿਆ ਸਦਈਆ = ਕੀਹ ਕਿਹਾ ਜਾ ਸਕਦਾ ਹੈ?।੬। ਪੂਰਬ ਜਨਮਿ = ਪਹਿਲੇ ਜਨਮ ਵਿਚ। ਕਰਿ = ਕਰ ਕੇ। ਆਏ = (ਮਨੁੱਖਾ ਜਨਮ ਵਿਚ) ਆ ਗਏ। ਗੁਰਿ = ਗੁਰੂ ਨੇ। ਭਗਤਿ ਜਮਈਆ = (ਪਰਮਾਤਮਾ ਦੀ) ਭਗਤੀ (ਦਾ ਬੀਜ ਉਹਨਾਂ ਦੇ ਅੰਦਰ) ਬੀਜ ਦਿੱਤਾ। ਕਰਤੇ = ਕਰਦਿਆਂ। ਭਗਤਿ ਭਗਤਿ ਕਰਤੇ = ਹਰ ਵੇਲੇ ਭਗਤੀ ਕਰਦਿਆਂ। ਨਾਮਿ = ਨਾਮ ਵਿਚ।੭। ਪ੍ਰਭਿ = ਪ੍ਰਭੂ ਨੇ। ਆਣਿ = ਲਿਆ ਕੇ। ਆਪੇ = ਆਪ ਹੀ। ਘੋਲਿ = ਘੋਲ ਕੇ। ਅੰਗਿ = ਸਰੀਰ ਉਤੇ। ਠਾਕੁਰਿ = ਠਾਕੁਰ ਨੇ। ਪਕਰਿ = ਫੜ ਕੇ।੮।

ਅਰਥ: ਹੇ ਸਹੇਲੀਏ! ਮੇਰੇ ਮਨ ਵਿਚ, ਮੇਰੇ ਤਨ ਵਿਚ, ਅਪਹੁੰਚ ਮਾਲਕ-ਪ੍ਰਭੂ ਦਾ ਪਿਆਰ ਪੈਦਾ ਹੋ ਚੁਕਾ ਹੈ, ਮੇਰੇ ਮਨ ਵਿਚ ਘੜੀ ਘੜੀ ਉਸ ਦੇ ਮਿਲਾਪ ਦੀ ਤੀਬਰ ਤਾਂਘ ਪੈਦਾ ਹੋ ਰਹੀ ਹੈ।ਹੇ ਸਹੇਲੀਏ! ਗੁਰੂ ਦਾ ਦਰਸਨ ਕਰ ਕੇ ਮਨ ਦੀ ਇਹ ਤਾਂਘ ਪੂਰੀ ਹੁੰਦੀ ਹੈ, ਜਿਵੇਂ ‘ਪ੍ਰਿਉ ਪ੍ਰਿਉ’ ਕੂਕਦੇ ਪਪੀਹੇ ਦੇ ਮੂੰਹ ਵਿਚ (ਵਰਖਾ ਦੀ) ਬੂੰਦ ਪੈ ਜਾਂਦੀ ਹੈ ॥੧॥ਹੇ ਸਹੇਲੀਏ! ਆ, ਇਕੱਠੀਆਂ ਬੈਠੀਏ, ਇਕੱਠੀਆਂ ਬੈਠੀਏ, (ਤੇ, ਬੈਠ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣੀਏ।ਜਿਸ ਉੱਤੇ ਗੁਰੂ ਮਿਹਰ ਕਰਦਾ ਹੈ, ਉਸ ਨੂੰ ਪ੍ਰਭੂ (ਨਾਲ) ਮਿਲਾ ਦੇਂਦਾ ਹੈ। ਉਸ (ਗੁਰੂ) ਅੱਗੇ ਮੇਰਾ ਸਿਰ ਮੁੜ ਮੁੜ ਕੁਰਬਾਨ ਹੁੰਦਾ ਹੈ ॥੧॥ ਰਹਾਉ ॥ਹੇ ਸਹੇਲੀਏ! ਮੇਰੇ ਹਰੇਕ ਰੋਮ ਵਿਚ, ਮੇਰੇ ਮਨ ਵਿਚ, ਮੇਰੇ ਤਨ ਵਿਚ (ਪ੍ਰਭੂ ਤੋਂ ਵਿਛੋੜੇ ਦੀ) ਪੀੜ ਹੈ, ਪ੍ਰਭੂ ਦਾ ਦਰਸਨ ਕਰਨ ਤੋਂ ਬਿਨਾ ਮੈਨੂੰ ਸ਼ਾਂਤੀ ਨਹੀਂ ਹੁੰਦੀ।ਹਕੀਮ (ਮੇਰੀ) ਨਬਜ਼ ਵੇਖ ਕੇ (ਹੀ) ਗ਼ਲਤੀ ਖਾ ਜਾਂਦੇ ਹਨ, ਮੇਰੇ ਹਿਰਦੇ ਵਿਚ, ਮੇਰੇ ਮਨ ਵਿਚ, ਮੇਰੇ ਤਨ ਵਿਚ, ਤਾਂ ਪ੍ਰਭੂ-ਪਿਆਰ ਦੀ ਪੀੜ ਉਠ ਰਹੀ ਹੈ ॥੨॥ਹੇ ਸਹੇਲੀਏ! ਜਿਵੇਂ ਕੋਈ ਨਸ਼ਈ ਮਨੁੱਖ ਨਸ਼ੇ ਤੋਂ ਬਿਨਾ ਮਰਨ-ਹਾਕਾ ਹੋ ਜਾਂਦਾ ਹੈ, ਤਿਵੇਂ ਮੈਂ ਪ੍ਰੀਤਮ-ਪ੍ਰਭੂ ਦੇ ਮਿਲਾਪ ਤੋਂ ਬਿਨਾ ਇਕ ਖਿਨ ਇਕ ਪਲ ਭੀ ਨਹੀਂ ਰਹਿ ਸਕਦੀ।ਹੇ ਸਹੇਲੀਏ! ਜਿਨ੍ਹਾਂ ਜੀਵ-ਇਸਤ੍ਰੀਆਂ ਨੂੰ ਪ੍ਰਭੂ-ਪਤੀ ਦੇ ਮਿਲਾਪ ਦੀ ਤਾਂਘ ਹੁੰਦੀ ਹੈ, ਉਹਨਾਂ ਨੂੰ ਪ੍ਰਭੂ ਤੋਂ ਬਿਨਾ ਕੋਈ ਹੋਰ ਦੂਜਾ ਚੰਗਾ ਨਹੀਂ ਲੱਗਦਾ ॥੩॥ਹੇ ਸਹੇਲੀਏ! ਜੇ ਕੋਈ ਆ ਕੇ ਮੈਨੂੰ ਮੇਰਾ ਪਿਆਰਾ ਪ੍ਰਭੂ ਮਿਲਾ ਦੇਵੇ, ਤਾਂ ਮੈਂ ਉਸ ਤੋਂ ਸਦਕੇ ਕੁਰਬਾਨ ਜਾਂਦੀ ਹਾਂ।ਹੇ ਸਹੇਲੀਏ! ਜਦੋਂ ਸਤਿਗੁਰੂ ਦੀ ਸਰਨ ਪਈਦਾ ਹੈ, ਤਾਂ ਸਤਿਗੁਰੂ ਅਨੇਕਾਂ ਜਨਮਾਂ ਦੇ ਵਿਛੁੜਿਆਂ ਨੂੰ (ਪ੍ਰਭੂ ਨਾਲ) ਮਿਲਾ ਦੇਂਦਾ ਹੈ ॥੪॥ ਹੇ ਸਹੇਲੀਏ! (ਜੀਵ-ਇਸਤ੍ਰੀ ਦੀ) ਇਕੋ ਹਿਰਦਾ-ਸੇਜ ਹੈ ਜਿਸ ਉਤੇ ਠਾਕੁਰੁ-ਪ੍ਰਭੂ ਆਪ ਹੀ ਵੱਸਦਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ (ਪ੍ਰਭੂ-ਪਤੀ ਦਾ) ਟਿਕਾਣਾ ਨਹੀਂ ਲੱਭ* *ਸਕਦੀ, ਉਹ ਭਟਕਦੀ ਹੀ ਫਿਰਦੀ ਹੈ।ਜੇ ਉਹ ‘ਗੁਰ ਗੁਰੂ’ ਕਰਦੀ ਗੁਰੂ ਦੀ ਸਰਨ ਆ ਪਏ,* *ਤਾਂ ਪ੍ਰਭੂ ਆ ਕੇ ਉਸ ਨੂੰ ਮਿਲ ਪੈਂਦਾ ਹੈ, ਰਤਾ ਭੀ ਚਿਰ ਨਹੀਂ ਲੱਗਦਾ ॥੫॥ਪਰ ਜੇ ਕੋਈ ਮਨੁੱਖ (ਗੁਰੂ ਦਾ ਆਸਰਾ ਛੱਡ ਕੇ, ਹਰਿ-ਨਾਮ ਦਾ ਸਿਮਰਨ ਭੁਲਾ ਕੇ) ਮੁੜ ਮੁੜ (ਤੀਰਥ-ਜਾਤ੍ਰਾ ਆਦਿਕ ਦੇ ਮਿੱਥੇ ਹੋਏ ਧਾਰਮਿਕ ਕਰਮ) ਕਰ ਕੇ ਇਹਨਾਂ ਕਰਮ ਕਾਂਡੀ ਕਰਮਾਂ ਨੂੰ ਹੀ ਵਧਾਂਦਾ ਜਾਏ, ਤਾਂ ਉਸ ਦੇ ਮਨ ਵਿਚ ਲੋਭ ਵਲ-ਛਲ ਵਿਖਾਵੇ ਆਦਿਕ ਦਾ ਕਰਮ ਹੀ ਟਿਕਿਆ ਰਹੇਗਾ (ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੋਵੇਗਾ)। ਬਜ਼ਾਰੀ ਔਰਤ ਦੇ ਘਰ ਜੇ ਪੁੱਤਰ ਜੰਮ ਪਏ, ਤਾਂ ਉਸ ਪੁੱਤਰ ਦੇ ਪਿਉ ਦਾ ਕੋਈ ਨਾਮ ਨਹੀਂ ਦੱਸਿਆ ਜਾ ਸਕਦਾ ॥੬॥ਹੇ ਭਾਈ! (ਜਿਹੜੇ ਮਨੁੱਖ) ਪੂਰਬਲੇ ਜਨਮ ਵਿਚ (ਪਰਮਾਤਮਾ ਦੀ) ਭਗਤੀ ਕਰ ਕੇ (ਹੁਣ ਮਨੁੱਖਾ ਜਨਮ ਵਿਚ) ਆਏ ਹਨ, ਗੁਰੂ ਨੇ (ਉਹਨਾਂ ਦੇ ਅੰਦਰ) ਹਰ ਵੇਲੇ ਭਗਤੀ ਕਰਨ ਦਾ ਬੀਜ ਬੀਜ ਦਿੱਤਾ ਹੈ।ਜਦੋਂ ਉਹ ਹਰ ਵੇਲੇ ਹਰਿ-ਨਾਮ ਸਿਮਰਦਿਆਂ ਸਿਮਰਦਿਆਂ ਹਰਿ-ਨਾਮ ਵਿਚ ਲੀਨ ਹੋ ਗਏ, ਤਦੋਂ ਹਰ ਵੇਲੇ ਭਗਤੀ ਕਰਦਿਆਂ ਉਹਨਾਂ ਨੂੰ ਪਰਮਾਤਮਾ ਦਾ ਮਿਲਾਪ ਹੋ ਗਿਆ ॥੭॥(ਪਰ, ਹੇ ਭਾਈ! ਪਰਮਾਤਮਾ ਦੀ ਭਗਤੀ ਕਰਨਾ ਜੀਵ ਦੇ ਆਪਣੇ ਇਖ਼ਤਿਆਰ ਦੀ ਗੱਲ ਨਹੀਂ ਹੈ। ਇਹ ਘਾਲ-ਕਮਾਈ ਪ੍ਰਭੂ ਦੀ ਮਿਹਰ ਨਾਲ ਹੀ ਹੋ ਸਕਦੀ ਹੈ। ਪ੍ਰਭੂ ਦੀ ਭਗਤੀ ਕਰਨੀ, ਮਾਨੋ, ਮਹਿੰਦੀ ਨੂੰ ਪੀਸਣ ਸਮਾਨ ਹੈ। ਇਸਤ੍ਰੀ ਮਹਿੰਦੀ ਨੂੰ ਆਪ ਹੀ ਪੀਂਹਦੀ ਹੈ, ਆਪ ਹੀ ਘਸਾਂਦੀ ਹੈ, ਤੇ ਆਪ ਹੀ ਉਸ ਨੂੰ ਆਪਣੇ ਹੱਥਾਂ-ਪੈਰਾਂ ਤੇ ਲਾਂਦੀ ਹੈ। ਉਹ ਆਪ ਹੀ ਮਹਿੰਦੀ ਨੂੰ ਇਸ ਯੋਗ ਬਣਾਂਦੀ ਹੈ ਕਿ ਉਹ ਉਸ ਇਸਤ੍ਰੀ ਦੇ ਅੰਗਾਂ ਤੇ ਲੱਗ ਸਕੇ)। ਪ੍ਰਭੂ ਨੇ ਆਪ ਹੀ (ਜੀਵ ਦੇ ਮਨ ਨੂੰ ਆਪਣੇ ਚਰਨਾਂ ਵਿਚ) ਲਿਆ ਲਿਆ ਕੇ (ਭਗਤੀ ਕਰਨ ਦੀ) ਮਹਿੰਦੀ (ਜੀਵ ਪਾਸੋਂ) ਪਿਹਾਈ ਹੈ, ਫਿਰ ਆਪ ਹੀ ਉਸ ਦੀ ਭਗਤੀ-ਰੂਪ ਮਹਿੰਦੀ ਨੂੰ ਘੋਲ ਘੋਲ ਕੇ (ਰੰਗੀਲੀ ਪਿਆਰ-ਭਰੀ ਬਣਾ ਬਣਾ ਕੇ) ਆਪਣੇ ਚਰਨਾਂ ਵਿਚ ਉਸ ਨੂੰ ਜੋੜਿਆ ਹੈ।ਹੇ ਨਾਨਕ! (ਆਖ-ਹੇ ਭਾਈ!) ਜਿਨ੍ਹਾਂ ਉਤੇ ਮਾਲਕ-ਪ੍ਰਭੂ ਨੇ ਮਿਹਰ ਕੀਤੀ, ਉਹਨਾਂ ਦੀ ਬਾਂਹ ਫੜ ਕੇ (ਉਹਨਾਂ ਨੂੰ ਸੰਸਾਰ-ਸਮੁੰਦਰ ਵਿਚੋਂ ਬਾਹਰ) ਕੱਢ ਲਿਆ ॥੮॥੬॥੨॥੧॥੬॥੯॥

बिलावलु महला ४ ॥ मै मनि तनि प्रेमु अगम ठाकुर का खिनु खिनु सरधा मनि बहुतु उठईआ ॥गुर देखे सरधा मन पूरी जिउ चात्रिक प्रिउ प्रिउ बूंद मुखि पईआ ॥१॥मिलु मिलु सखी हरि कथा सुनईआ ॥सतिगुरु दइआ करे प्रभु मेले मै तिसु आगै सिरु कटि कटि पईआ ॥१॥ रहाउ ॥रोमि रोमि मनि तनि इक बेदन मै प्रभ देखे बिनु नीद न पईआ ॥बैदक नाटिक देखि भुलाने मै हिरदै मनि तनि प्रेम पीर लगईआ ॥२॥हउ खिनु पलु रहि न सकउ बिनु प्रीतम जिउ बिनु अमलै अमली मरि गईआ ॥जिन कउ पिआस होइ प्रभ केरी तिन्ह अवरु न भावै बिनु हरि को दुईआ ॥३॥कोई आनि आनि मेरा प्रभू मिलावै हउ तिसु विटहु बलि बलि घुमि गईआ ॥अनेक जनम के विछुड़े जन मेले जा सति सति सतिगुर सरणि पवईआ ॥४॥ सेज एक एको प्रभु ठाकुरु महलु न पावै मनमुख भरमईआ ॥गुरु गुरु करत सरणि जे आवै प्रभु आइ मिलै खिनु ढील न पईआ ॥५॥करि करि किरिआचार वधाए मनि पाखंड करमु कपट लोभईआ ॥बेसुआ कै घरि बेटा जनमिआ पिता ताहि किआ नामु सदईआ ॥६॥पूरब जनमि भगति करि आए गुरि हरि हरि हरि हरि भगति जमईआ ॥भगति भगति करते हरि पाइआ जा हरि हरि हरि हरि नामि समईआ ॥७॥प्रभि आणि आणि महिंदी पीसाई आपे घोलि घोलि अंगि लईआ ॥जिन कउ ठाकुरि किरपा धारी बाह पकरि नानक कढि लईआ ॥८॥६॥२॥१॥६॥९॥

Bilaaval Mahalaa 4 || Me Man Tan Prem Agam Thaakur Kaa Khin Khin Sardhhaa Man Bahut Outheeaa ||Gur Dekhe Sardhhaa Man Pooree Jiu Chaatrik Priu Priu Boond Mukh Paeeaa ||1||Mil Mil Sakhee Har Kathhaa Suneeaa ||Satgur Daeaa Kare Prabh Mele Mai Tis Aagai Sir Katt Katt Paeeaa ||1|| Rahaao ||Rom Rom Man Tan Ik Bedhan Mai Prabh Dekhe Bin Need N Paeeaa ||Baidak Naattek Dekh Bhulaane Mai Hirdhai Man Tan Prem Peer Lageeaa ||2||Hau Khin Pal Reh N Sako Bin Preetam Jio Bin Amalai Amalee Mar Gaeeaa ||Jin Kau Piaas Hoe Prabh Keree Tinhu Avar N Bhaavai Bin Har Ko Dueeaa ||3||Koee Aan Aan Meraa Prabhoo Milaavai* *Ho Tis Vittahu Bal Bal Ghum Gaeeaa ||Anek Janam Ke Vishhurre Jan Mele* *Jaa Sat Sat Satgur Saran Paveeaa ||4|| Sej Ek Eko Prabh Thaakur Mehal N Paavai Manmukh Bharmeeaa ||Gur Gur Karat Saran Je Aavai Prabh Aae Milai Khin Dteel N Paeeaa ||5||Kar Kar Kiriaachaar Vadhhaae Man Paakhandd Karam Kapatt Lobheeaa ||Besuaa Kai Ghar Bettaa Janmeaa Pitaa Taahe Kiaa Naam Sadeeaa ||6||Poorab Janam Bhagat Kar Aae Gur Har Har Har Har Bhagat Jameeaa ||Bhagat Bhagat Karte Har Paaeaa Jaa Har Har Har Har Naam Sameeaa ||7||Prabh Aan Aan Mehndee Peesaaee Aape Ghol Ghol Ang Leeaa ||Jin Kau Thaakur Kirpaa Dhhaaree Baah Pakar Naanak Kadt Leeaa ||8||6||2||1||6||9||

Meaning: My mind and body are filled with love for my Inaccessible Lord and Master. Each and every instant, I am filled with immense faith and devotion. Gazing upon the Guru, my mind’s faith is fulfilled, like the song-bird, which cries and cries, until the rain-drop falls into its mouth. ||1|| Join with me, join with me, O my companions, and teach me the Sermon of the Lord. The True Guru has mercifully united me with God. Cutting off my head, and chopping it into pieces, I offer it to Him. ||1|| Pause|| Each and every hair on my head, and my mind and body, suffer the pains of separation; without seeing my God, I cannot sleep. The doctors and healers look at me, and are perplexed. Within my heart, mind and body, I feel the pain of divine love. ||2|| I cannot live for a moment, for even an instant, without my Beloved, like the opium addict who cannot live without opium. Those who thirst for God, do not love any other. Without the Lord, there is no other at all. ||3|| If only someone would come and unite me with God; I am devoted, dedicated, a sacrifice to him. After being separated from the Lord for countless incarnations, I am re-united with Him, entering the Sanctuary of the True, True, True Guru. ||4|| There is one bed for the soul-bride, and the same bed for God, her Lord and Master. The self-willed manmukh does not obtain the Mansion of the Lord’s Presence; she wanders around, in limbo. Uttering, “Guru, Guru”, she seeks His Sanctuary; so God comes to meet her, without a moment’s delay. ||5|| One may perform many rituals, but the mind is filled with hypocrisy, evil deeds and greed. When a son is born in the house of a prostitute, who can tell the name of his father? ||6|| Because of devotional worship in my past incarnations, I have been born into this life. The Guru has inspired me to worship the Lord, Har, Har, Har, Har. Worshipping, worshipping Him with devotion, I found the Lord, and then I merged into the Name of the Lord, Har, Har, Har, Har. ||7|| God Himself came and ground the henna leaves into powder, and applied it to my body. Our Lord and Master showers His Mercy upon us, and grasps hold of our arms; O Nanak Ji, He lifts us up and saves us. ||8||6||9||2||1||6||9||

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ
 
Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 22-March-2018

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥

ਪਦਅਰਥ: ਪੜਿਓ = ਪੜ੍ਹਿਆ (ਕਈਆਂ ਨੇ) । ਅਰੁ = ਅਤੇ। ਨਿਵਲਿ = ਖਲੋ ਕੇ, ਗੋਡਿਆਂ ਉਤੇ ਹੱਥ ਰੱਖ ਕੇ, ਸਾਹ ਬਾਹਰ ਵਲ ਖਿੱਚ ਕੇ, ਆਂਦਰਾਂ ਨੂੰ ਭਵਾਣਾ = ਇਸ ਨਾਲ ਪੇਟ ਦੀਆਂ ਆਂਦਰਾਂ ਸਾਫ਼ ਰਹਿੰਦੀਆਂ ਹਨ, ਕਬਜ਼ ਨਹੀਂ ਰਹਿੰਦੀ। ਨਿਉਲੀ ਕਰਮ ਸਵੇਰੇ ਖ਼ਾਲੀ = ਪੇਟ ਕਰੀਦਾ ਹੈ। ਭੁਅੰਗਮ = ਭੁਇਅੰਗਮ, ਭੁਯੰਗਮ। ਪਿੱਠ ਦੀ ਕੰਗਰੋੜ ਦੇ ਨਾਲ ਨਾਲ ਕੁੰਡਲਨੀ ਨਾੜੀ ਜਿਸ ਦੀ ਸ਼ਕਲ ਸਰਪਣੀ ਵਰਗੀ ਹੈ। ਇਸ ਦੇ ਰਾਹ ਸੁਆਸ ਚੜ੍ਹਾਂਦੇ ਹਨ। ਸਾਧੇ = ਸਾਧਨ ਕੀਤੇ (ਕਈਆਂ ਨੇ) । ਸਿਉ = ਨਾਲ। ਸੰਗੁ = ਸਾਥ। ਛੁਟਕਿਓ = ਮੁੱਕ ਸਕਿਆ। ਅਧਿਕ = ਬਹੁਤ ਵਧੀਕ। ਅਹੰਬੁਧਿ = ਅਹੰਕਾਰ = ਭਰੀ ਮਤਿ। ਬਾਧੇ = ਬੱਝ ਗਏ।੧। ਪਿਆਰੇ = ਹੇ ਸੱਜਣ! ਇਨ ਬਿਧਿ = ਇਹਨਾਂ ਤਰੀਕਿਆਂ ਨਾਲ। ਮੈ = ਮੇਰੇ ਵੇਖਦਿਆਂ। ਹਾਰਿ = ਹਾਰ ਕੇ, ਇਹਨਾਂ ਕਰਮਾਂ ਦਾ ਆਸਰਾ ਛੱਡ ਕੇ। ਪਰਿਓ = ਪਿਆ ਹਾਂ। ਕੈ ਦੁਆਰੈ = ਦੇ ਦਰ ਉਤੇ। ਬਿਬੇਕਾ = ਪਰਖ।ਰਹਾਉ। ਮੋਨਿ ਭਇਓ = ਕੋਈ ਚੁੱਪ ਸਾਧੀ ਬੈਠਾ ਹੈ। ਕਰਪਾਤੀ = {ਕਰ = ਹੱਥ। ਪਾਤ੍ਰ = ਭਾਂਡਾ} ਹੱਥਾਂ ਨੂੰ ਹੀ ਭਾਂਡਾ ਬਣਾ ਰੱਖਣ ਵਾਲਾ। ਮਾਹੀ = ਵਿਚ। ਤਟ = ਦਰੀਆ ਦਾ ਕੰਢਾ। ਸਭ = ਸਾਰੀ। ਭ੍ਰਮਿਓ = ਭਟਕਦਾ ਫਿਰਿਆ। ਦੁਬਿਧਾ = ਦੁ = ਚਿੱਤਾ = ਪਨ, ਮੇਰ = ਤੇਰ, ਡਾਵਾਂ ਡੋਲ ਮਾਨਸਕ ਦਸ਼ਾ। ਛੁਟਕੈ ਨਾਹੀ = ਮੁੱਕਦੀ ਨਹੀਂ।੨। ਕਾਮਨਾ = ਇੱਛਾ, ਫੁਰਨਾ। ਸਿਰਿ = ਸਿਰ ਉਤੇ। ਕਰਵਤ = ਆਰਾ, ਸ਼ਿਵ ਜੀ ਵਾਲਾ ਆਰਾ ਜੋ ਬਨਾਰਸ ਦੇ ਸ਼ਿਵ = ਮੰਦਰ ਵਿਚ ਹੈ। ਸ਼ਿਵ = ਲੋਕ ਵਿਚ ਪਹੁੰਚਣ ਦੀ ਤਾਂਘ ਵਾਲੇ ਕਈ ਭੁੱਲੜ ਮਨੁੱਖ ਆਪਣੇ ਆਪ ਨੂੰ ਇਸ ਆਰੇ ਨਾਲ ਚਿਰਾ ਲੈਂਦੇ ਸਨ। ਇਹ ਬਿਧਿ = ਇਸ ਤਰੀਕੇ ਨਾਲ।੩। ਕਨਿਕ = ਸੋਨਾ। ਕਾਮਿਨੀ = ਇਸਤ੍ਰੀ। ਹੈਵਰ = {हयवर} ਵਧੀਆ ਘੋੜੇ। ਗੈਵਰ = {गजवर} ਵਧੀਆ ਹਾਥੀ। ਦਾਤਾਰਾ = ਦੇਣ ਵਾਲਾ। ਅਰਪੇ = ਦਾਨ ਕਰਦਾ ਹੈ। ਹਰਿ ਦੁਆਰਾ = ਹਰੀ ਦੇ ਦਰ ਤੇ।੪। ਅਰਚਾ = ਮੂਰਤੀ ਦੀ ਪੂਜਾ। ਬੰਧਨ = ਨਮਸਕਾਰ। ਡੰਡਉਤ = ਡੰਡੇ ਵਾਂਗ ਸਿੱਧੇ ਲੰਮੇ ਪੈ ਕੇ ਨਮਸਕਾਰ ਕਰਨੀ। ਖਟੁ = ਛੇ। ਖਟੁ ਕਰਮਾ = ਬ੍ਰਾਹਮਣ ਵਾਸਤੇ ਛੇ ਜ਼ਰੂਰੀ ਧਾਰਮਿਕ ਕਰਮ = ਵਿੱਦਿਆ ਪੜ੍ਹਾਣੀ ਤੇ ਪੜ੍ਹਨੀ, ਜੱਗ ਕਰਨਾ ਤੇ ਕਰਾਣਾ, ਦਾਨ ਦੇਣਾ ਤੇ ਲੈਣਾ। ਰਤੁ ਰਹਤਾ = ਮਗਨ ਰਹਿੰਦਾ ਹੈ। ਹਉ ਹਉ = ਮੈਂ ਮੈਂ। ਇਹ ਜੁਗਤਾ = ਇਸ ਤਰੀਕੇ ਨਾਲ।੫। ਸਿਧ = ਜੋਗ = ਆਸਣਾਂ ਵਿਚ ਪੁੱਗੇ ਹੋਏ ਜੋਗੀ। ਰਹਿਆ = ਥੱਕ ਗਿਆ। ਆਰਜਾ = ਉਮਰ। ਸੰਗੁ = ਸਾਥ। ਗਹਿਆ = ਲੱਭਾ।੬। ਲੀਲਾ = ਰੰਗ = ਤਮਾਸ਼ੇ। ਰਚਨਾ = ਠਾਠ = ਬਾਠ। ਅਫਾਰਾ = ਜਿਸ ਨੂੰ ਕੋਈ ਮੋੜ ਨਾਹ ਸਕੇ। ਚੋਆ = ਅਤਰ। ਘੋਰ = ਭਿਆਨਕ।੭। ਕੀਰਤਿ = ਸਿਫ਼ਤਿ-ਸਾਲਾਹ। ਕਰਮਨ ਕੈ ਸਿਰਿ = ਸਭ (ਧਾਰਮਿਕ) ਕੰਮਾਂ ਦੇ ਸਿਰ ਉਤੇ, ਸਭ ਕਰਮਾਂ ਨਾਲੋਂ ਸ੍ਰੇਸ਼ਟ। ਪੁਰਬ ਲਿਖੇ ਕਾ = ਪਹਿਲੇ ਜਨਮ ਵਿਚ ਕੀਤੇ ਕਰਮਾਂ ਦੇ ਲਿਖੇ ਲੇਖ ਅਨੁਸਾਰ।੮। ਰੰਗਿ = ਰੰਗ ਵਿਚ। ਮਾਤਾ = ਮਸਤ। ਕੀਰਤਨਿ = ਕੀਰਤਨ ਵਿਚ। ਰਾਤਾ = ਰੰਗਿਆ ਹੋਇਆ।ਰਹਾਉ ਦੂਜਾ।

ਅਰਥ : ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ ॥੧॥ ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ ॥ ਰਹਾਉ ॥ ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ ॥੨॥ ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ)। ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ ॥੩॥ ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ ॥੪॥ ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ ॥੫॥ ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ ॥੬॥ ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ ॥੭॥ ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਨਾਨਕ ਜੀ ਆਖਦੇ ਹਨ – ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ ॥੮॥ ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ ॥੧॥੩॥

सोरठि महला ५ घरु २ असटपदीआ ੴ सतिगुर प्रसादि ॥ पाठु पड़िओ अरु बेदु बीचारिओ निवलि भुअंगम साधे ॥ पंच जना सिउ संगु न छुटकिओ अधिक अह्मबुधि बाधे ॥१॥ पिआरे इन बिधि मिलणु न जाई मै कीए करम अनेका ॥ हारि परिओ सुआमी कै दुआरै दीजै बुधि बिबेका ॥ रहाउ ॥ मोनि भइओ करपाती रहिओ नगन फिरिओ बन माही ॥ तट तीरथ सभ धरती भ्रमिओ दुबिधा छुटकै नाही ॥२॥ मन कामना तीरथ जाइ बसिओ सिरि करवत धराए ॥ मन की मैलु न उतरै इह बिधि जे लख जतन कराए ॥३॥ कनिक कामिनी हैवर गैवर बहु बिधि दानु दातारा ॥ अंन बसत्र भूमि बहु अरपे नह मिलीऐ हरि दुआरा ॥४॥ पूजा अरचा बंदन डंडउत खटु करमा रतु रहता ॥ हउ हउ करत बंधन महि परिआ नह मिलीऐ इह जुगता ॥५॥ जोग सिध आसण चउरासीह ए भी करि करि रहिआ ॥ वडी आरजा फिरि फिरि जनमै हरि सिउ संगु न गहिआ ॥६॥ राज लीला राजन की रचना करिआ हुकमु अफारा ॥ सेज सोहनी चंदनु चोआ नरक घोर का दुआरा ॥७॥ हरि कीरति साधसंगति है सिरि करमन कै करमा ॥ कहु नानक तिसु भइओ परापति जिसु पुरब लिखे का लहना ॥८॥ तेरो सेवकु इह रंगि माता ॥ भइओ क्रिपालु दीन दुख भंजनु हरि हरि कीरतनि इहु मनु राता ॥ रहाउ दूजा ॥१॥३॥

अर्थ : राग सोरठि, घर २ में गुरू अर्जन देव जी की आठ-बंदों वाली बाणी। अकाल पुरख एक है और सतिगुरू की कृपा द्वारा मिलता है। हे भाई! कोई मनुष्य वेद (आदि धर्म-पुस्तक को) पढ़ता है और विचारता है। कोई मनुष्य निवली कर्म करता है, कोई कुंडलनी नाडी रस्ते प्राण चाड़ता है। (परन्तु इन साधनों से कामादिक) पांचों से साथ ख़त्म नहीं हो सकता। (बल्कि) ओर अहंकार में (मनुष्य) बंध जाता है ॥१॥ हे भाई! मेरे देखते हुए लोग अनेकों ही (निश्चित धार्मिक) कर्म करते हैं, परन्तु इन तरीकों से परमात्मा के चरणों में जुड़ा नहीं जा सकता। हे भाई! मैं तो इन कर्मो का सहारा छोड़ कर मालक-प्रभू के दर पर आ गिरा हूँ (और बेनती करता रहता हूँ-हे प्रभू! मुझे भलाई और बुराई की) परख करने वाली अकल दो ॥ रहाउ ॥ हे भाई! कोई मनुष्य चुपी साधे बैठा है, कोई कर-पाती बन गया है (बर्तनों के स्थान पर अपने हाथ ही वरतता है), कोई जंगल में नंगा घूमता है। कोई मनुष्य सभी तीर्थों का चक्र लगा रहा है, कोई सारी धरती का भ्रमण कर रहा है, (परन्तु इस तरह भी) मन की अस्थिर हालत ख़त्म नहीं होती ॥२॥ हे भाई! कोई मनुष्य अपनी मनो-कामना* *अनुसार तीर्थों पर जा वसा है, (मुक्ति के चाहवान अपने) सिर पर (श़िव जी वाला) आरा रखाता है (और, अपने आप को चिरा लेता है)। परन्तु अगर कोई मनुष्य (इस तरह के) लाखों प्रयास करे, इस तरह भी मन की (विकारों की) मैल नहीं लहती ॥३॥ हे भाई! कोई मनुष्य सोना, स्त्री, अच्छे घोड़े, अच्छे हाथी (और इस तरह के) कई प्रकारों के दान करने वाला है। कोई मनुष्य अन्न दान करता है, कपड़ा दान करता है, जमीन दान करता है। (इस तरह भी) परमात्मा के द्वार पर पहुंच नहीं सकता ॥४॥ हे भाई! कोई मनुष्य देव-पूजा में, देवतों को नमस्कार डंडउत करने में, छ: कर्मों को करने में मस्त रहता है। परन्तु वह भी (इन बनाए हुए धार्मिक कर्मों को करने कर के अपने आप को धर्मी जान कर) अहंकार से करते करते (माया के मोह के) बंधनों में फंसा रहता है। इस प्रकार भी परमात्मा को नहीं मिल सकता ॥५॥ जोग-मत में सिद्धों के प्रसिद्ध चौरासी आसण हैं। यह आसण कर कर के भी मनुष्य थक जाता है। उम्र तो लंबी कर लेता है, पर इस तरह परमात्मा से मिलाप नहीं बनता, बार बार जन्मों के चक्र में पड़ा रहता है ॥६॥ हे भाई! कई ऐसे हैं जो राज-हकूमत के रंग-तमाशे मानते हैं, राजों वाले ठाठ-बाठ बनाते हैं, लोगों पर हुक्म चलाते हैं, कोई उनका हुक्म मोड़ नहीं सकता। सुंदर स्त्री की सेज मानते हैं, (अपने शरीर पर) चंदन और अतर वरतते हैं। पर यह सब कुछ तो भयानक नर्क की तरफ ले जान वाला है ॥७॥ हे भाई! साध संगत में बैठ कर परमात्मा की सिफ़त-सलाह करनी-यह काम ओर सभी कामों से उत्तम है। परन्तु नानक जी कहते हैं – यह अवसर उस मनुष्य को ही मिलता है जिस के माथे पर पूर्वले किए कार्यों के संस्कारों अनुसार लेख लिखा होता है ॥८॥ हे भाई! तेरा सेवक तेरी सिफ़त-सालाह के रंग में मस्त रहता है। दीनों के दुख दूर करने वाला परमात्मा जिस मनुष्य पर दयावान होता है, उस का यह मन परमात्मा की सिफ़त-सलाह के रंग में रंगा रहता है। रहाउ दूसरा ॥१॥३॥

Sorath Mahalaa 5 Ghar 2 Asattpadeeaa Ik Oankaar Satgur Parsaad || Paath Parreo Ar Bed Beechaareo Nival Bhuangam Saadhhe || Panch Janaa Siu Sang N Shhuttkeo Adhhik Ahanbudhh Baadhhe ||1|| Piaare In Bidhh Milan N Jaaee Mai Kee_ey Karam Anekaa || Haar Pareo Suaamee Kai Duaarai Deejai Budhh Bibekaa || Rahaau || Mon Bhaeo Karpaatee Raheo Nagan Fireo Ban Maahee || Tatt Teerathh Sabh Dhhartee Bharmeo Dubidhhaa Shhuttkai Naahee ||2|| Man Kaamnaa Teerathh Jaae Baseo Sir Karvat Dhharaae || Man Kee Mail N Outrai Eh Bidhh Je Lakh Jatan Karaae ||3|| Kanik Kaamenee Haivar Gaivar Bahu Bidhh Daan Daataaraa || Ann Baster Bhoom Bahu Arpe Neh Mileeai Har Duaaraa ||4|| Poojaa Archaa Bandan Ddanddaut Khatt Karmaa Rat Rehtaa || Hau Hau Karat Bandhhan Meh Pareaa Neh Mileeai Eh Jugtaa ||5|| Jog Sidhh Aasan Chauraaseeh Ey Bhee Kar Kar Raheaa || Vaddee Aarjaa Fir Fir Janmai Har Siu Sang N Gaheaa ||6|| Raaj Leelaa Raajan Kee Rachnaa Kareaa Hukam Afaaraa || Sej Sohnee Chandan Choaa Narak Ghor Kaa Duaaraa ||7|| Har Keerat Saadhhsangat Hai Sir Karman Kai Karmaa || Kahu Naanak Tis Bhaeo Paraapat Jis Purab Likhe Kaa Lehnaa ||8|| Tero Sevak Eh Rang Maataa || Bhaeo Kirpaal Deen Dukh Bhanjan Har Har Keertan Ehu Man Raataa || Rahaau Doojaa ||1||3||

Meaning: Sorath Mahalaa 5 Ghar 2 Asattpadeeaa One Universal Creator God. By The Grace Of The True Guru: They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. ||1|| O Beloved, this is not the way to meet the Lord; I have performed these rituals so many times. I have collapsed, exhausted, at the Door of my Lord Master; I pray that He may grant me a discerning intellect. || Pause || One may remain silent and use his hands as begging bowls, and wander naked in the forest. He may make pilgrimages to river banks and sacred shrines all over the world, but his sense of duality will not leave him. ||2|| His mind’s desires may lead him to go and dwell at sacred places of pilgrimage, and offer his head to be sawn off; But this will not cause the filth of his mind to depart, even though he may make thousands of efforts. ||3|| He may give gifts of all sorts – gold, women, horses and elephants. He may make offerings of corn, clothes and land in abundance, but this will not lead him to the Lord’s Door. ||4|| He may remain devoted to worship and adoration, bowing his forehead to the floor, practicing the six religious rituals. He indulges in egotism and pride, and falls into entanglements, but he does not meet the Lord by these devices. ||5|| He practices the eighty-four postures of Yoga, and acquires the supernatural powers of the Siddhas, but he gets tired of practicing these. He lives a long life, but is reincarnated again and again; he has not met with the Lord. ||6|| He may enjoy princely pleasures, and regal pomp and ceremony, and issue unchallenged commands. He may lie on beautiful beds, perfumed with sandalwood oil, but this will led him only to the gates of the most horrible hell. ||7|| Singing the Kirtan of the Lord’s Praises in the Saadh Sangat, the Company of the Holy, is the highest of all actions. Says Nanak Ji, he alone obtains it, who is pre-destined to receive it. ||8|| Your Daas is intoxicated with this Love of Yours. The Destroyer of the pains of the poor has become merciful to me, and this mind is imbued with the Praises of the Lord, Har, Har. || Second Pause ||1||3||

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ
 
Hukamnama Sri Darbar Sahib, Amritsar, Date 23 March – 2018 Ang 479

Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 23-March-2018 Ang (479)
ਆਸਾ ॥ ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥ ਤੀਸ ਬਰਸ ਕਛੁ ਦੇਵ ਨ ਪੂਜਾ ਫਿਰਿ ਪਛੁਤਾਨਾ ਬਿਰਧਿ ਭਇਓ ॥੧॥ ਮੇਰੀ ਮੇਰੀ ਕਰਤੇ ਜਨਮੁ ਗਇਓ ॥ ਸਾਇਰੁ ਸੋਖਿ ਭੁਜੰ ਬਲਇਓ ॥੧॥ ਰਹਾਉ ॥ ਸੂਕੇ ਸਰਵਰਿ ਪਾਲਿ ਬੰਧਾਵੈ ਲੂਣੈ ਖੇਤਿ ਹਥ ਵਾਰਿ ਕਰੈ ॥ ਆਇਓ ਚੋਰੁ ਤੁਰੰਤਹ ਲੇ ਗਇਓ ਮੇਰੀ ਰਾਖਤ ਮੁਗਧੁ ਫਿਰੈ ॥੨॥ ਚਰਨ ਸੀਸੁ ਕਰ ਕੰਪਨ ਲਾਗੇ ਨੈਨੀ ਨੀਰੁ ਅਸਾਰ ਬਹੈ ॥ ਜਿਹਵਾ ਬਚਨੁ ਸੁਧੁ ਨਹੀ ਨਿਕਸੈ ਤਬ ਰੇ ਧਰਮ ਕੀ ਆਸ ਕਰੈ ॥੩॥ ਹਰਿ ਜੀਉ ਕ੍ਰਿਪਾ ਕਰੈ ਲਿਵ ਲਾਵੈ ਲਾਹਾ ਹਰਿ ਹਰਿ ਨਾਮੁ ਲੀਓ ॥ ਗੁਰ ਪਰਸਾਦੀ ਹਰਿ ਧਨੁ ਪਾਇਓ ਅੰਤੇ ਚਲਦਿਆ ਨਾਲਿ ਚਲਿਓ ॥੪॥ ਕਹਤ ਕਬੀਰ ਸੁਨਹੁ ਰੇ ਸੰਤਹੁ ਅਨੁ ਧਨੁ ਕਛੂਐ ਲੈ ਨ ਗਇਓ ॥ ਆਈ ਤਲਬ ਗੋਪਾਲ ਰਾਇ ਕੀ ਮਾਇਆ ਮੰਦਰ ਛੋਡਿ ਚਲਿਓ ॥੫॥੨॥੧੫॥ {ਪੰਨਾ 479}

ਪਦ ਅਰਥ: ਬਾਲਪਨ = ਅੰਞਾਣ-ਪੁਣਾ।1। ਮੇਰੀ ਮੇਰੀ ਕਰਤੇ = ਇਹਨਾਂ ਖ਼ਿਆਲਾਂ ਵਿਚ ਹੀ ਕਿ ਇਹ ਚੀਜ਼ ਮੇਰੀ ਹੈ ਇਹ ਧਨ ਮੇਰਾ ਹੈ, ਮਮਤਾ ਵਿਚ ਹੀ। ਸਾਇਰੁ = ਸਮੁੰਦਰ, ਸਾਗਰ। ਸੋਖਿ = ਸੁੱਕ ਕੇ, ਸੁੱਕ ਜਾਣ ਤੇ। ਭੁਜੰ ਬਲਇਓ = ਭੁਜਾਂ ਦਾ ਬਲ, ਬਾਹਾਂ ਦੀ ਤਾਕਤ।1। ਰਹਾਉ। ਸਰਵਰਿ = ਤਲਾ ਵਿਚ। ਪਾਲਿ = ਕੰਧ। ਲੂਣੈ ਖੇਤਿ = ਕੱਟੇ ਹੋਏ ਖੇਤ ਵਿਚ। ਹਥ = ਹੱਥਾਂ ਨਾਲ। ਵਾਰਿ = ਵਾੜ। ਮੁਗਧੁ = ਮੂਰਖ।2। ਕਰ = ਹੱਥ। ਕੰਪਨ = ਕੰਬਣ। ਅਸਾਰ = ਆਪ-ਮੁਹਾਰਾ, ਬਿਨਾ ਰੁਕਣ ਦੇ। ਰੇ = ਹੇ ਭਾਈ!।3। ਲਾਹਾ = ਲਾਭ। ਪਰਸਾਦੀ = ਕਿਰਪਾ ਨਾਲ।4। ਤਲਬ = ਸੱਦਾ। ਮੰਦਰ = ਘਰ। ਅਨੁ ਧਨੁ = ਕੋਈ ਹੋਰ ਧਨ।5।

ਅਰਥ: (ਉਮਰ ਦੇ ਪਹਿਲੇ) ਬਾਰ੍ਹਾਂ ਸਾਲ ਅੰਞਾਣਪੁਣੇ ਵਿਚ ਲੰਘ ਗਏ, (ਹੋਰ) ਵੀਹ ਵਰ੍ਹੇ (ਲੰਘ ਗਏ, ਭਾਵ, ਤੀਹ ਸਾਲਾਂ ਤੋਂ ਟੱਪ ਗਿਆ, ਤਦ ਤਕ ਭੀ) ਕੋਈ ਤਪ ਨਾ ਕੀਤਾ; ਤੀਹ ਸਾਲ (ਹੋਰ ਬੀਤ ਗਏ, ਉਮਰ ਸੱਠ ਤੋਂ ਟੱਪ ਗਈ, ਤਾਂ ਭੀ) ਕੋਈ ਭਜਨ-ਬੰਦਗੀ ਨਾਹ ਕੀਤੀ, ਹੁਣ ਹੱਥ ਮਲਣ ਲੱਗਾ (ਕਿਉਂਕਿ) ਬੁੱਢਾ ਹੋ ਗਿਆ।1। ‘ਮਮਤਾ’ ਵਿਚ ਹੀ (ਜੁਆਨੀ ਦੀ) ਉਮਰ ਬੀਤ ਗਈ, ਸਰੀਰ-ਰੂਪ ਸਮੁੰਦਰ ਸੁੱਕ ਗਿਆ, ਤੇ ਬਾਹਾਂ ਦੀ ਤਾਕਤ (ਭੀ ਮੁੱਕ ਗਈ) ।1। ਰਹਾਉ। (ਹੁਣ ਬੁਢੇਪਾ ਆਉਣ ਤੇ ਭੀ ਮੌਤ ਤੋਂ ਬਚਣ ਲਈ ਆਹਰ ਕਰਦਾ ਹੈ, ਪਰ ਇਸ ਦੇ ਉੱਦਮ ਇਉਂ ਹਨ ਜਿਵੇਂ) ਸੁੱਕੇ ਹੋਏ ਤਲਾ ਵਿਚ ਵੱਟ ਬੰਨ੍ਹ ਰਿਹਾ ਹੈ (ਤਾਂ ਕਿ ਪਾਣੀ ਤਲਾ ਵਿਚੋਂ ਬਾਹਰ ਨਾ ਨਿਕਲ ਜਾਏ) , ਅਤੇ ਕੱਟੇ ਹੋਏ ਖੇਤ ਦੇ ਦੁਆਲੇ ਵਾੜ ਦੇ ਰਿਹਾ ਹੈ। ਮੂਰਖ ਮਨੁੱਖ ਜਿਸ ਸਰੀਰ ਨੂੰ ਆਪਣਾ ਬਣਾਈ ਰੱਖਣ ਦੇ ਜਤਨ ਕਰਦਾ ਫਿਰਦਾ ਹੈ, ਪਰ (ਜਦੋਂ ਜਮ ਰੂਪ) ਚੋਰ (ਭਾਵ, ਚੁਪ ਕੀਤੇ ਹੀ ਜਮ) ਆਉਂਦਾ ਹੈ ਤੇ (ਜਿੰਦ ਨੂੰ) ਲੈ ਤੁਰਦਾ ਹੈ।2। ਪੈਰ, ਸਿਰ, ਹੱਥ ਕੰਬਣ ਲੱਗ ਜਾਂਦੇ ਹਨ, ਅੱਖਾਂ ਵਿਚੋਂ ਆਪ-ਮੁਹਾਰੇ ਪਾਣੀ ਵਗੀ ਜਾਂਦਾ ਹੈ, ਜੀਭ ਵਿਚੋਂ ਕੋਈ ਸਾਫ਼ ਲਫ਼ਜ਼ ਨਹੀਂ ਨਿਕਲਦਾ। ਹੇ ਮੂਰਖ! (ਕੀ) ਉਸ ਵੇਲੇ ਤੂੰ ਧਰਮ ਕਮਾਣ ਦੀ ਆਸ ਕਰਦਾ ਹੈਂ?।3। ਜਿਸ ਮਨੁੱਖ ਉੱਤੇ ਪਰਮਾਤਮਾ ਮਿਹਰ ਕਰਦਾ ਹੈ, ਉਸ ਦੀ ਸੁਰਤਿ (ਆਪਣੇ ਚਰਨਾਂ ਵਿਚ) ਜੋੜਦਾ ਹੈ, ਉਹ ਮਨੁੱਖ ਪਰਮਾਤਮਾ ਦਾ ਨਾਮ-ਰੂਪ ਲਾਭ ਖੱਟਦਾ ਹੈ। ਜਗਤ ਤੋਂ ਤੁਰਨ ਵੇਲੇ ਭੀ ਇਹੀ ਨਾਮ-ਧਨ (ਮਨੁੱਖ ਦੇ) ਨਾਲ ਜਾਂਦਾ ਹੈ (ਪਰ) ਇਹ ਧਨ ਮਿਲਦਾ ਹੈ ਸਤਿਗੁਰੂ ਦੀ ਕਿਰਪਾ ਨਾਲ।4। ਕਬੀਰ ਕਹਿੰਦਾ ਹੈ– ਹੇ ਸੰਤ ਜਨੋ! ਸੁਣੋ, (ਕੋਈ ਜੀਵ ਭੀ ਮਰਨ ਵੇਲੇ) ਕੋਈ ਹੋਰ ਧਨ-ਪਦਾਰਥ ਆਪਣੇ ਨਾਲ ਨਹੀਂ ਲੈ ਜਾਂਦਾ, ਕਿਉਂਕਿ ਜਦੋਂ ਪਰਮਾਤਮਾ ਵਲੋਂ ਸੱਦਾ ਆਉਂਦਾ ਹੈ ਤਾਂ ਮਨੁੱਖ ਦੌਲਤ ਤੇ ਘਰ (ਸਭ ਕੁਝ ਇਥੇ ਹੀ) ਛੱਡ ਕੇ ਤੁਰ ਪੈਂਦਾ ਹੈ।5।2।15।

आसा ॥ बारह बरस बालपन बीते बीस बरस कछु तपु न कीओ ॥ तीस बरस कछु देव न पूजा फिरि पछुताना बिरधि भइओ ॥१॥ मेरी मेरी करते जनमु गइओ ॥ साइरु सोखि भुजं बलइओ ॥१॥ रहाउ ॥ सूके सरवरि पालि बंधावै लूणै खेति हथ वारि करै ॥ आइओ चोरु तुरंतह ले गइओ मेरी राखत मुगधु फिरै ॥२॥ चरन सीसु कर क्मपन लागे नैनी नीरु असार बहै ॥ जिहवा बचनु सुधु नही निकसै तब रे धरम की आस करै ॥३॥ हरि जीउ क्रिपा करै लिव लावै लाहा हरि हरि नामु लीओ ॥ गुर परसादी हरि धनु पाइओ अंते चलदिआ नालि चलिओ ॥४॥ कहत कबीर सुनहु रे संतहु अनु धनु कछूऐ लै न गइओ ॥ आई तलब गोपाल राइ की माइआ मंदर छोडि चलिओ ॥५॥२॥१५॥

Aasaa || Baareh Baras Baalapan Beethae Bees Baras Kashh Thap N Keeou || Thees Baras Kashh Dhaev N Poojaa Fir Pashhuthaanaa Biradhh Bhaeiou ||1|| Maeree Maeree Karathae Janam Gaeiou || Saaeir Sokh Bhujan Balaeiou ||1|| Rehaao || Sookae Saravar Paal Bandhhaavai Loonai Khaeth Hathh Vaar Karai || Aaeiou Chor Thurantheh Lae Gaeiou Maeree Raakhath Mugadhh Firai ||2|| Charan Sees Kar Kanpan Laagae Nainee Neer Asaar Behai || Jihavaa Bachan Sudhh Nehee Nikasai Thab Rae Dhharam Kee Aas Karai ||3|| Har Jeeo Kirapaa Karai Liv Laavai Laahaa Har Har Naam Leeou || Gur Parasaadhee Har Dhhan Paaeiou Anthae Chaladhiaa Naal Chaliou ||4|| Kehath Kabeer Sunahu Rae Santhahu An Dhhan Kashhooai Lai N Gaeiou || Aaee Thalab Gopaal Raae Kee Maaeiaa Mandhar Shhodd Chaliou ||5||2||15||

Aasaa: Twelve years pass in childhood, and for another twenty years, he does not practice self-discipline and austerity. For another thirty years, he does not worship God in any way, and then, when he is old, he repents and regrets. ||1|| His life wastes away as he cries out, “”Mine, mine!”” The pool of his power has dried up. ||1||Pause|| He makes a dam around the dried-up pool, and with his hands, he makes a fence around the harvested field. When the thief of Death comes, he quickly carries away what the fool had tried to preserve as his own. ||2|| His feet and head and hands begin to tremble, and the tears flow copiously from his eyes. His tongue has not spoken the correct words, but now, he hopes to practice religion! ||3|| If the Dear Lord shows His Mercy, one enshrines love for Him, and obtains the Profit of the Lord’s Name. By Guru’s Grace, he receives the wealth of the Lord’s Name, which alone shall go with him, when he departs in the end. ||4|| Says Kabeer, listen, O Saints – he shall not take any other wealth with him. When the summons comes from the King, the Lord of the Universe, the mortal departs, leaving behind his wealth and mansions. ||5||2||15||

Waheguru Ji Ka Khalsa
Waheguru Ji Ki Fateh Ji
 
AMRIT VELE DA HUKAMNAMA SRI DARBAR SAHIB, SRI AMRITSAR, ANG 870, 29-Mar.-2018

ਰਾਗੁ ਗੋਂਡ ਬਾਣੀ ਭਗਤਾ ਕੀ ॥ ਕਬੀਰ ਜੀ ਘਰੁ ੧
ੴ ਸਤਿਗੁਰ ਪ੍ਰਸਾਦਿ ॥ ਸੰਤੁ ਮਿਲੈ ਕਿਛੁ ਸੁਨੀਐ ਕਹੀਐ ॥ ਮਿਲੈ ਅਸੰਤੁ ਮਸਟਿ ਕਰਿ ਰਹੀਐ ॥੧॥ ਬਾਬਾ ਬੋਲਨਾ ਕਿਆ ਕਹੀਐ ॥ਜੈਸੇ ਰਾਮ ਨਾਮ ਰਵਿ ਰਹੀਐ ॥੧॥ ਰਹਾਉ ॥ਸੰਤਨ ਸਿਉ ਬੋਲੇ ਉਪਕਾਰੀ ॥ ਮੂਰਖ ਸਿਉ ਬੋਲੇ ਝਖ ਮਾਰੀ ॥੨॥

रागु गोंड बाणी भगता की ॥  कबीर जी घरु १
ੴ सतिगुर प्रसादि ॥  संतु मिलै किछु सुनीऐ कहीऐ ॥ मिलै असंतु मसटि करि रहीऐ ॥१॥  बाबा बोलना किआ कहीऐ ॥ जैसे राम नाम रवि रहीऐ ॥१॥ रहाउ ॥ संतन सिउ बोले उपकारी ॥  मूरख सिउ बोले झख मारी ॥२॥

Raag Gond, The Word Of The Devotees.  Kabeer Jee, First House:
One Universal Creator God. By The Grace Of The True Guru:  When you meet a Saint, talk to him and listen.  Meeting with an unsaintly person, just remain silent. ||1||  O father, if I speak, what words should I utter?  Speak such words, by which you may remain absorbed in the Name of the Lord. ||1||Pause||  Speaking with the Saints, one becomes generous.  To speak with a fool is to babble uselessly. ||2||

ਅਸੰਤੁ = ਅ-ਸੰਤੁ, ਜੋ ਸੰਤ ਨਹੀਂ, ਮੰਦਾ ਮਨੁੱਖ।ਮਸਟਿ = ਚੁੱਪ ॥੧॥ ਕਿਆ ਬੋਲਨਾ = ਕਿਹੋ ਜਿਹੀ ਗੱਲ-ਬਾਤ? ਜੈਸੇ = ਜਿਸ ਦਾ ਸਦਕਾ।ਰਵਿ ਰਹੀਐ = ਜੁੜੇ ਰਹੀਏ ॥੧॥ ਬੋਲੇ = ਬੋਲਿਆਂ। ਉਪਕਾਰੀ = ਭਲਾਈ ਦੀ ਗੱਲ। ਝਖ ਮਾਰੀ = ਵਿਅਰਥ ਖਪ-ਖਪਾ ॥੨॥

ਰਾਗ ਗੋਂਡ ਵਿੱਚ ਭਗਤਾਂ ਦੀ ਬਾਣੀ।(ਰਾਗ ਗੋਂਡ) ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜੇ ਕੋਈ ਭਲਾ ਮਨੁੱਖ ਮਿਲ ਪਏ ਤਾਂ (ਉਸ ਦੀ ਸਿੱਖਿਆ) ਸੁਣਨੀ ਚਾਹੀਦੀ ਹੈ, ਤੇ (ਜੀਵਨ ਦੇ ਰਾਹ ਦੀਆਂ ਗੁੰਝਲਾਂ) ਪੁੱਛਣੀਆਂ ਚਾਹੀਦੀਆਂ ਹਨ। ਪਰ ਜੇ ਕੋਈ ਭੈੜਾ ਬੰਦਾ ਮਿਲ ਪਏ, ਤਾਂ ਉੱਥੇ ਚੁੱਪ ਰਹਿਣਾ ਹੀ ਠੀਕ ਹੈ ॥੧॥ ਹੇ ਭਾਈ! (ਜਗਤ ਵਿਚ ਰਹਿੰਦਿਆਂ) ਕਿਹੋ ਜਿਹੇ ਬੋਲ ਬੋਲੀਏ,ਜਿਨ੍ਹਾਂ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਸੁਰਤ ਟਿਕੀ ਰਹੇ? ॥੧॥ ਰਹਾਉ॥ (ਕਿਉਂਕਿ) ਭਲਿਆਂ ਨਾਲ ਗੱਲ ਕੀਤਿਆਂ ਕੋਈ ਭਲਾਈ ਦੀ ਗੱਲ ਨਿਕਲੇਗੀ, ਤੇ ਮੂਰਖ ਨਾਲ ਬੋਲਿਆਂ ਵਿਅਰਥ ਖਪ-ਖਪਾ ਹੀ ਹੋਵੇਗਾ ॥੨॥

राग गोंड में भक्तों की बाणी। (राग गोंड) घर 1 में भक्त कबीर जी की बाणी।
अकाल पुरख एक है और सतगुरु की कृपा द्वारा मिलता है। अगर कोई भला मनुख मिल जाए तो (उस की शिक्षा सुननी चाहिए, और (जीवन की राह की अड़चने) पुछनी चाहिए। परन्तु अगर कोई बुरा मनुख मिल जाए, तो वहां चुप रहना ही ठीक है॥1॥ हे भाई! (जगत में रहते हुए) कैसे बोल बोलें, जिन की बरकन से परमात्मा के नाम में सुरत टिकी रहे? ॥1॥रहाउ॥(क्योंकि) भले लोगो से बात करने से भलाई की बात निकलेगी, और मुर्ख से बात करने से व्यर्थ परेशानी ही होगी॥2॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
 
Sachkhand Sri Harmandir Sahib Sri Amritsar Sahib Ji Vekha Hoea Ajh Sandhya Wela Da Mukhwak: 1-April-2018
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥

ਪਦਅਰਥ: ਪੜਿਓ = ਪੜ੍ਹਿਆ (ਕਈਆਂ ਨੇ) । ਅਰੁ = ਅਤੇ। ਨਿਵਲਿ = ਖਲੋ ਕੇ, ਗੋਡਿਆਂ ਉਤੇ ਹੱਥ ਰੱਖ ਕੇ, ਸਾਹ ਬਾਹਰ ਵਲ ਖਿੱਚ ਕੇ, ਆਂਦਰਾਂ ਨੂੰ ਭਵਾਣਾ = ਇਸ ਨਾਲ ਪੇਟ ਦੀਆਂ ਆਂਦਰਾਂ ਸਾਫ਼ ਰਹਿੰਦੀਆਂ ਹਨ, ਕਬਜ਼ ਨਹੀਂ ਰਹਿੰਦੀ। ਨਿਉਲੀ ਕਰਮ ਸਵੇਰੇ ਖ਼ਾਲੀ = ਪੇਟ ਕਰੀਦਾ ਹੈ। ਭੁਅੰਗਮ = ਭੁਇਅੰਗਮ, ਭੁਯੰਗਮ। ਪਿੱਠ ਦੀ ਕੰਗਰੋੜ ਦੇ ਨਾਲ ਨਾਲ ਕੁੰਡਲਨੀ ਨਾੜੀ ਜਿਸ ਦੀ ਸ਼ਕਲ ਸਰਪਣੀ ਵਰਗੀ ਹੈ। ਇਸ ਦੇ ਰਾਹ ਸੁਆਸ ਚੜ੍ਹਾਂਦੇ ਹਨ। ਸਾਧੇ = ਸਾਧਨ ਕੀਤੇ (ਕਈਆਂ ਨੇ) । ਸਿਉ = ਨਾਲ। ਸੰਗੁ = ਸਾਥ। ਛੁਟਕਿਓ = ਮੁੱਕ ਸਕਿਆ। ਅਧਿਕ = ਬਹੁਤ ਵਧੀਕ। ਅਹੰਬੁਧਿ = ਅਹੰਕਾਰ = ਭਰੀ ਮਤਿ। ਬਾਧੇ = ਬੱਝ ਗਏ।੧।

ਅਰਥ : ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ ॥੧॥ ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ ॥ ਰਹਾਉ ॥

Sorath Mahalaa 5 Ghar 2 Asattpadeeaa Ik Oankaar Satgur Parsaad || Paath Parreo Ar Bed Beechaareo Nival Bhuangam Saadhhe || Panch Janaa Siu Sang N Shhuttkeo Adhhik Ahanbudhh Baadhhe ||1|| Piaare In Bidhh Milan N Jaaee Mai Kee_ey Karam Anekaa || Haar Pareo Suaamee Kai Duaarai Deejai Budhh Bibekaa || Rahaau ||

Meaning: Sorath Mahalaa 5 Ghar 2 Asattpadeeaa One Universal Creator God. By The Grace Of The True Guru: They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. ||1|| O Beloved, this is not the way to meet the Lord; I have performed these rituals so many times. I have collapsed, exhausted, at the Door of my Lord Master; I pray that He may grant me a discerning intellect. || Pause ||
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
 
Back
Top