☬ Ajj da mukhwak/ hukamnama ☬

Amrit vele da Hukamnama Sri Darbar Sahib Sri Amritsar, Ang 753, 07-May.-2018

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥

Raag Soohee, Third Mehl, First House, Ashtapadees: One Universal Creator God. By The Grace Of The True Guru: Everything comes from the Naam, the Name of the Lord; without the True Guru, the Naam is not experienced. The Word of the Guru’s Shabad is the sweetest and most sublime essence, but without tasting it, its flavor cannot be experienced. He wastes this human life in exchange for a mere shell; he does not understand his own self. But, if he becomes Gurmukh, then he comes to know the One Lord, and the disease of egotism does not afflict him. ||1|| I am a sacrifice to my Guru, who has lovingly attached me to the True Lord. Concentrating on the Word of the Shabad, the soul is illumined and enlightened. I remain in celestial ecstasy. ||1||Pause||

ਨਾਮੈ ਹੀ ਤੇ = ਪਰਮਾਤਮਾ ਦੇ ਨਾਮ ਤੇ ਹੀ। ਨ ਜਾਪੈ = ਕਦਰ ਨਹੀਂ ਪੈਂਦੀ, ਸਮਝ ਨਹੀਂ ਆਉਂਦੀ। ਮਹਾ ਰਸੁ = ਵੱਡੇ ਰਸ ਵਾਲਾ। ਸਾਦੁ = ਸੁਆਦ। ਚੀਨ੍ਹ੍ਹਸਿ = ਪਛਾਣਦਾ। ਆਪੈ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ। ਗੁਰਮੁਖਿ = ਗੁਰੂ ਦੇ ਦੱਸੇ ਰਾਹ ਉਤੇ ਤੁਰਨ ਵਾਲਾ। ਜਾਣੈ = ਸਾਂਝ ਪਾਂਦਾ ਹੈ। ਸੰਤਾਪੈ = ਦੁੱਖ ਦੇਂਦਾ।੧। ਵਿਟਹੁ = ਤੋਂ। ਜਿਨਿ = ਜਿਸ (ਗੁਰੂ) ਨੇ। ਸਿਉ = ਨਾਲ। ਲਿਵ = ਲਗਨ, ਪ੍ਰੀਤਿ। ਚੀਨ੍ਹ੍ਹਿ = ਪਛਾਣ ਕੇ। ਆਤਮੁ = ਆਪਣਾ ਆਪਾ। ਪਰਗਾਸਿਆ = ਰੌਸ਼ਨ ਹੋ ਜਾਂਦਾ ਹੈ, ਚਮਕ ਪੈਂਦਾ ਹੈ। ਸਹਜੇ = ਆਤਮਕ ਅਡੋਲਤਾ ਵਿਚ।੧।ਰਹਾਉ।

ਰਾਗ ਸੂਹੀ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ। ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ। ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ। ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਉਸ ਨੂੰ ਹਉਮੈ ਦਾ ਦੁੱਖ ਨਹੀਂ ਸਤਾ ਸਕਦਾ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤਿ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ)। ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।੧।ਰਹਾਉ।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
AMRIT VELE DA HUKAMNAMA SRI DARBAR SAHIB SRI AMRITSAR, ANG 624, 08-May.-2018

ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥

Sorat’h, Fifth Mehl: The Restorer of what was taken away, the Liberator from captivity; the Formless Lord, the Destroyer of pain. I do not know about karma and good deeds; I do not know about Dharma and righteous living. I am so greedy, chasing after Maya. I go by the name of God’s devotee; please, save this honor of Yours. ||1|| O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power. ||Pause||

ਗਈ ਬਹੋੜੁ = (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ। ਬੰਦੀ ਛੋੜੁ = (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ। ਦੁਖ ਦਾਰੀ = ਦੁੱਖਾਂ ਵਿਚ ਦਾਰੀ ਕਰਨ ਵਾਲਾ, ਦੁੱਖਾਂ ਵਿਚ ਧੀਰਜ ਦੇਣ ਵਾਲਾ। ਪੈਜ = ਇੱਜ਼ਤ, ਲਾਜ।੧। ਨਿਚੀਜਿਆ = ਨਕਾਰਿਆਂ ਨੂੰ। ਚੀਜ ਕਰੇ = ਆਦਰ-ਯੋਗ ਬਣਾ ਦੇਂਦਾ ਹੈ।ਰਹਾਉ।

ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ ‘ਗੋਬਿੰਦ ਦਾ ਭਗਤ’ ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ।੧। ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ।ਰਹਾਉ।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Amrit vele da Hukamnama Sri Darbar Sahib, Sri Amritsar, Ang 670, 09-May.-2018

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥

Dhanaasaree, Fourth Mehl: O my King, beholding the Blessed Vision of the Lord’s Darshan, I am at peace. You alone know my inner pain, O King; what can anyone else know? ||Pause|| O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2||

ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ ‘ਕਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ-ਇਕ ਤੂ ਹੀ।੨।

ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Sachkhand Sri Harmandir Sahib Sri Amritsar Sahib Ji Vekha Hoea Ajh Sandhya Wela Da Mukhwak: 09-May-2018

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥

ਪਦਅਰਥ: ਬੂੰਦ = ਵਰਖਾ ਦੀ ਬੂੰਦ। ਚਾਤ੍ਰਿਕ = ਪਪੀਹਾ। ਬਿਲਲ ਬਿਲਲਾਤੀ = ਤਰਲੇ ਲੈਂਦਾ। ਪ੍ਰਭ = ਹੇ ਪ੍ਰਭੂ! ਮੁਖਿ = ਮੂੰਹ ਵਿਚ। ਨਿਮਖਾਤੀ = ਇਕ ਨਿਮਖ ਵਾਸਤੇ ਹੀ, ਅੱਖ ਝਮਕਣ ਜਿਤਨੇ ਸਮੇ ਲਈ।੧। ਰਹਿ ਨ ਸਕਉ = ਰਹਿ ਨ ਸਕਉਂ, ਮੈਂ ਰਹਿ ਨਹੀਂ ਸਕਦਾ। ਰਾਤੀ = ਰੱਤੀ ਭਰ ਸਮੇ ਲਈ ਭੀ। ਅਮਲੀ = ਨਸ਼ਈ, ਨਸ਼ੇ ਦਾ ਆਦੀ ਮਨੁੱਖ। ਮਰਿ ਜਾਈ ਹੈ– ਮਰਨ ਲੱਗਦਾ ਹੈ, ਤੜਫ਼ ਉੱਠਦਾ ਹੈ।ਰਹਾਉ। ਸਰਵਰ = ਤਾਲਾਬ, ਸਮੁੰਦਰ। ਅਤਿ ਅਗਾਹ = ਬਹੁਤ ਡੂੰਘਾ। ਮਾਤੀ = ਮਾਤ੍ਰਾ ਭਰ, ਰਤਾ ਭਰ ਭੀ। ਅਪਰੰਪਰੁ = ਪਰੇ ਤੋਂ ਪਰੇ। ਗਾਤੀ = ਗਤਿ। ਮਿਤਿ = ਮਾਪ।੨। ਰੰਗਿ ਚਲੂਲੇ = ਗੂੜ੍ਹੇ ਰੰਗ ਵਿਚ। ਰਾਤੀ = ਰੰਗੇ ਜਾਂਦੇ ਹਨ। ਪਾਤੀ = ਪਤਿ, ਇੱਜ਼ਤ।੩। ਠਾਕੁਰੁ = ਮਾਲਕ। ਭਾਤੀ = ਭਾਂਤਿ, ਵਿਓਂਤ, ਢੰਗ। ਭਗਾਤੀ = ਭਗਤਾਂ ਦੀ।੪।

ਅਰਥ: ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ॥ ਰਹਾਉ ॥ ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀਂ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ ॥੨॥ ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ ॥੩॥ ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ ॥੪॥੫॥

Dhhanaasaree Mahalaa 4 || Har Har Boond Bhae Har Suaamee Ham Chaatrik Bilal Bil_laatee || Har Har Kirpaa Karahu Prabh Apnee Mukh Devahu Har Nimkhaatee ||1|| Har Bin Reh N Sakau Ik Raatee || Jiu Bin Amlai Amlee Mar Jaaee Hai Tiu Har Bin Ham Mar Jaatee || Rahaau || Tum Har Sarvar At Agaah Ham Leh N Sakeh Ant Maatee || Too Parai Parai Aprampar Suaamee Mit Jaanahu Aapan Gaatee ||2|| Har Ke Sant Janaa Har Japeo Gur Rang Chaloolai Raatee || Har Har Bhagat Banee At Sobhaa Har Japeo Ootam Paatee ||3|| Aape Thaakur Aape Sevak Aap Banaavai Bhaatee || Naanak Jan Tumree Sarnaaee Har Raakhahu Laaj Bhagaatee ||4||5||

Meaning: The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. ||1|| Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. ||2|| The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. ||3|| He Himself is the Lord and Master, and He Himself is the servant; He Himself creates His environments. Daas Nanak has come to Your Sanctuary, O Lord; protect and preserve the honor of Your devotee. ||4||5||

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
 
AMRIT VELE DA HUKAMNAMA SRI DARBAR SAHIB, SRI AMRITSAR, ANG-652, 10-May.-2018

ਸਲੋਕੁ ਮ: ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥

Shalok, Fourth Mehl: He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. ||1||

ਮਧਿਮ = ਨਿੰਮੀ, ਭੈੜੀ। ਕਪਟੁ = ਧੋਖਾ। ਸੁਆਇ = ਸੁਆਰਥ ਲਈ।੧।

(ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
 
Amritvele da Hukamnama Sri Darbar Sahib Sri Amritsar, Ang-704, 11-May-2018

Jaitsree, Fifth Mehl, Second House, Chhant:
One Universal Creator God. By The Grace Of The True Guru: Shalok: God is lofty, unapproachable and infinite. He is indescribable – He cannot be described. Nanak seeks the Sanctuary of God, who is all-powerful to save us. ||1|| Chhant: Save me, any way You can; O Lord God, I am Yours. My demerits are uncountable; how many of them should I count? The sins and crimes I committed are countless; day by day, I continually make mistakes. I am intoxicated by emotional attachment to Maya, the treacherous one; by Your Grace alone can I be saved. Secretly, I commit hideous sins of corruption, even though God is the nearest of the near. Prays Nanak, shower me with Your Mercy, Lord, and lift me up, out of the whirlpool of the terrifying world-ocean. ||1||

ਅਗਮ = ਅਪਹੁੰਚ। ਕਥਨੁ ਨ ਜਾਇ = ਬਿਆਨ ਨਹੀਂ ਹੋ ਸਕਦਾ। ਅਕਥੁ = ਬਿਆਨ ਤੋਂ ਪਰੇ। ਪ੍ਰਭ = ਹੇ ਪ੍ਰਭੂ! ਰਾਖਨ ਕਉ = ਰੱਖਿਆ ਕਰਨ ਲਈ। ਸਮਰਥੁ = ਤਾਕਤ ਵਾਲਾ।੧। ਪ੍ਰਭ = ਹੇ ਪ੍ਰਭੂ! ਗਨਉ = ਮੈਂ ਗਿਣਾਂ, ਗਨਉਂ। ਅਸੰਖ = ਗਿਣਤੀ ਤੋਂ ਪਰੇ, ਅਣਗਿਣਤ। ਖਤੇ = ਪਾਪ। ਫੇਰੇ = ਗੇੜੇ। ਨਿਤ ਪ੍ਰਤਿ = ਸਦਾ ਹੀ। ਸਦ = ਸਦਾ। ਬਿਕਰਾਲ = ਭਿਆਨਕ। ਤਉ ਪ੍ਰਸਾਦੀ = ਤੇਰੀ ਕਿਰਪਾ ਨਾਲ। ਘੂਲੀਐ = ਬਚ ਸਕੀਦਾ ਹੈ। ਲੂਕ ਕਰਤ = ਲੁਕਾਉ ਕਰਦਿਆਂ। ਬਿਖੜੇ = ਔਖੇ। ਨੇਰ ਹੂ ਤੇ ਨੇਰਿਆ = ਨੇੜੇ ਤੋਂ ਨੇੜੇ। ਭਵਜਲ = ਸੰਸਾਰ-ਸਮੁੰਦਰ। ਫੇਰਿਆ = ਗੇੜਾਂ ਵਿਚੋਂ ॥੧॥

ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕੁ। ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ॥੧॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
 
AMRIT VELE DA HUKAMNAMA SRI DRABAR SAHIB, SRI AMRITSAR, ANG 680, 12-May-2018

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥

Dhanaasaree, Fifth Mehl: People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. ||1|| They believe that You are far away, but You, O God, are near at hand. Looking around, this way and that, the greedy people come and go. ||Pause||

ਜਤਨ = (ਬਹੁ-ਵਚਨ)। ਡਹਕਾਵੈ = ਧੋਖਾ ਦੇਂਦਾ ਹੈ, ਠੱਗਦਾ ਹੈ। ਅੰਤਰਜਾਮੀ = ਸਭ ਦੇ ਦਿਲ ਦੀ ਜਾਣਨ ਵਾਲਾ। ਜਾਨੈ = ਜਾਣਦਾ ਹੈ। ਕਰਿ = ਕਰ ਕੇ। ਭੇਖ = ਪਹਿਰਾਵੇ। ਨਿਰਬਾਨੈ = ਵਾਸਨਾ-ਰਹਿਤ, ਵਿਰਕਤ।੧। ਪ੍ਰਭ = ਹੇ ਪ੍ਰਭੂ! ਤੁਮਹਿ = ਤੈਨੂੰ। ਉਤ = ਉੱਧਰ। ਤਾਕੈ = ਤੱਕਦਾ ਹੈ। ਤੇ = ਤੋਂ। ਲੋਭੀ = ਲਾਲਚੀ। ਫੇਰਿ = ਫੇਰ ਵਿਚ, (ਲਾਲਚ ਦੇ) ਗੇੜ ਵਿਚ।ਰਹਾਉ।

ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Amrit vele da Hukamnama Sri Darbar Sahib, Sri Amritsar, (ANG 746), 13-May.-2018

ਸੂਹੀ ਮਹਲਾ ੫ ॥ ਤਉ ਮੈ ਆਇਆ ਸਰਨੀ ਆਇਆ ॥ ਭਰੋਸੈ ਆਇਆ ਕਿਰਪਾ ਆਇਆ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥ ਮਹਾ ਦੁਤਰੁ ਮਾਇਆ ॥ ਜੈਸੇ ਪਵਨੁ ਝੁਲਾਇਆ ॥੧॥ ਸੁਨਿ ਸੁਨਿ ਹੀ ਡਰਾਇਆ ॥ ਕਰਰੋ ਧ੍ਰਮਰਾਇਆ ॥੨॥ ਗ੍ਰਿਹ ਅੰਧ ਕੂਪਾਇਆ ॥ ਪਾਵਕੁ ਸਗਰਾਇਆ ॥੩॥ ਗਹੀ ਓਟ ਸਾਧਾਇਆ ॥ ਨਾਨਕ ਹਰਿ ਧਿਆਇਆ ॥ ਅਬ ਮੈ ਪੂਰਾ ਪਾਇਆ ॥੪॥੩॥੪੬॥

Soohee, Fifth Mehl: I have come to You. I have come to Your Sanctuary. I have come to place my faith in You. I have come seeking Mercy. If it pleases You, save me, O my Lord and Master. The Guru has placed me upon the Path. ||1||Pause|| Maya is very treacherous and difficult to pass through; it is like a violent wind-storm. ||1|| I am so afraid to hear that the Righteous Judge of Dharma is so strict and stern. ||2|| The world is a deep, dark pit; it is all on fire. ||3|| I have grasped the Support of the Holy Saints. Nanak meditates on the Lord. Now, I have found the Perfect Lord. ||4||3||46||

ਸੂਹੀ ਮਹਲਾ ੫ ॥ ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਇਸ ਭਰੋਸੇ ਨਾਲ ਆਇਆ ਹਾਂ ਕਿ ਤੂੰ ਕਿਰਪਾ ਕਰੇਂਗਾ । ਸੋ, ਹੇ ਮਾਲਕ ਪ੍ਰਭੂ! ਜਿਵੇਂ ਤੈਨੂੰ ਚੰਗੇ ਲੱਗੇ, ਮੇਰੀ ਰੱਖਿਆ ਕਰ । (ਮੈਨੂੰ ਤੇਰੇ ਦਰ ਤੇ) ਗੁਰੂ ਨੇ ਭੇਜਿਆ ਹੈ, (ਮੈਨੂੰ ਤੇਰੇ ਦਰ ਦਾ) ਰਸਤਾ ਗੁਰੂ ਨੇ (ਵਿਖਾਇਆ ਹੈ) ।੧।ਰਹਾਉ। ਹੇ ਪ੍ਰਭੂ! (ਤੇਰੀ ਰਚੀ) ਮਾਇਆ (ਇਕ ਵੱਡਾ ਸਮੁੰਦਰ ਹੈ ਜਿਸ ਤੋਂ) ਪਾਰ ਲੰਘਣਾ ਬਹੁਤ ਔਖਾ ਹੈ, ਜਿਵੇਂ (ਤੇਜ਼) ਹਵਾ ਧੱਕੇ ਮਾਰਦੀ ਹੈ, ਤਿਵੇਂ ਮਾਇਆ (ਦੀਆਂ ਲਹਿਰਾਂ ਧੱਕੇ ਮਾਰਦੀਆਂ ਹਨ) ।੧। ਹੇ ਪ੍ਰਭੂ! ਮੈਂ ਤਾਂ ਇਹ ਸੁਣ ਸੁਣ ਕੇ ਹੀ ਡਰ ਰਿਹਾ ਹਾਂ ਕਿ ਧਰਮਰਾਜ ਬੜਾ ਕਰੜਾ (ਹਾਕਮ) ਹੈ ।੨। ਹੇ ਪ੍ਰਭੂ! ਇਹ ਸੰਸਾਰ ਇਕ ਅੰਨ੍ਹਾ ਖੂਹ ਹੈ, ਇਸ ਵਿਚ ਸਾਰੀ (ਤ੍ਰਿਸ਼ਨਾ ਦੀ) ਅੱਗ ਹੀ ਅੱਗ ਹੈ ।੩। ਹੇ ਨਾਨਕ (ਆਖ—ਹੇ ਪ੍ਰਭੂ! ਜਦੋਂ ਤੋਂ) ਮੈਂ ਗੁਰੂ ਦਾ ਆਸਰਾ ਲਿਆ ਹੈ, ਮੈਂ ਪਰਮਾਤਮਾ ਦਾ ਨਾਮ ਸਿਮਰ ਰਿਹਾ ਹਾਂ, ਤੇ, ਮੈਨੂੰ ਪੂਰਨ ਪ੍ਰਭੂ ਲੱਭ ਪਿਆ ਹੈ ।੪।੩।੪੬।

हे प्रभु! में तेरी सरन आया हूँ, इस भरोसे से आया हूँ की तू किरपा करेगा। सो, हे मालिक प्रभु! जैसा तुझे अच्छा लगे, मेरी रक्षा कर। (मुझे तेर दर पर) गुरु ने भेजा है (मुझे तेर दर का) रास्ता गुरु ने (दिखाया है)।१।रहाउ।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !
 
Amrit vele da Hukamnama Sri Darbar Sahib, Sri Amritsar, Ang 740, 14- May-2018

ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥

Soohee, Fifth Mehl: Within my heart, I meditate on the Word of the Guru’s Teachings. With my tongue, I chant the Chant of the Lord.||1|| The image of His vision is fruitful; I am a sacrifice to it.His Lotus Feet are the Support of the mind, the Support of the very breath of life. ||1||Pause|| In the Saadh Sangat, the Company of the Holy, the cycle of birth and death is ended. To hear the Ambrosial Sermon is the support of my ears. ||2||

ਕੈ ਬਚਨਿ = ਦੇ ਬਚਨ ਦੀ ਰਾਹੀਂ। ਰਿਦੈ = ਹਿਰਦੇ ਵਿਚ। ਧਾਰੀ = ਧਾਰੀਂ, ਮੈਂ ਧਾਰਦਾ ਹਾਂ। ਰਸਨਾ = ਜੀਭ (ਨਾਲ)। ਜਪਉ = ਜਪਉਂ, ਮੈਂ ਜਪਦਾ ਹਾਂ। ਬਨਵਾਰੀ = {वनमालिन् =
ਜੰਗਲੀ ਫੁੱਲਾਂ ਦੀ ਮਾਲਾ ਵਾਲਾ} ਪਰਮਾਤਮਾ।੧। ਮੂਰਤਿ = ਹਸਤੀ, ਹੋਂਦ, ਸਰੂਪ। ਸਫਲ ਮੂਰਤਿ = (ਉਹ ਗੁਰੂ) ਜਿਸ ਦੀ ਹੋਂਦ ਮਨੁੱਖਾ ਜਨਮ ਦਾ ਫਲ ਦੇਣ ਵਾਲੀ ਹੈ। ਬਲਿਹਾਰੀ =
ਸਦਕੇ। ਚਰਣ ਕਮਲ = ਕੌਲ ਫੁੱਲਾਂ ਵਰਗੇ ਕੋਮਲ ਚਰਨ। ਅਧਾਰੀ = ਆਸਰਾ ਬਣਾਂਦਾ ਹਾਂ।੧।ਰਹਾਉ। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ। ਨਿਵਾਰੀ = ਨਿਵਾਰੀਂ, ਮੈਂ ਦੂਰ
ਕਰਦਾ ਹਾਂ। ਅੰਮ੍ਰਿਤ ਕਥਾ = ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ। ਕਰਨ ਅਧਾਰੀ =
ਕੰਨਾਂ ਨੂੰ ਆਸਰਾ ਦੇਂਦਾ ਹਾਂ।੨।

ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧। ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
AMRIT VELE DA HUKAMNAMA SRI DARBAR SAHIB, SRI AMRITSAR, ANG 592, 15-May.-2018

ਸਲੋਕੁ ਮ: ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥

Shalok, Third Mehl: One who does not serve the Guru as Gurmukh, who does not love the Lord’s Name, and who does not savor the taste of the Shabad, shall die, and be reborn, over and over again. The blind, self-willed manmukh does not think of the Lord; why did he even come into the world? O Nanak, that Gurmukh, upon whom the Lord casts His Glance of Grace, crosses over the world-ocean. ||1||

ਕਿਤੁ = ਕਾਹਦੇ ਲਈ। ਸੈਸਾਰਿ = ਸੰਸਾਰ ਵਿਚ।

ਜਿਸ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ, ਸ਼ਬਦ ਵਿਚ ਰਸ ਭੀ ਨਾ ਆਇਆ, ਤਾਂ ਉਹ ਘੜੀ ਮੁੜੀ ਜੰਮਦਾ ਮਰਦਾ ਹੈ। ਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ? ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਮੇਹਰ ਦੀ ਨਜ਼ਰ ਕਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਹੋ ਕੇ (ਸੰਸਾਰ ਸਾਗਰ ਤੋਂ) ਪਾਰ ਉਤਰਦੇ ਹਨ ॥੧॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Sandhya Wela Da Mukhwak: Sri Darbar Sahib, Sri Amritsar 15-May-2018 Ang(713)

ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

ਪਦਅਰਥ: ਮਾਗਉ = ਮਾਗਉਂ, ਮੈਂ ਮੰਗਦਾ ਹਾਂ। ਠਾਕੁਰ = ਹੇ ਮਾਲਕ! ਅਵਰੁ ਕਛੂ = ਹੋਰ ਕੁਝ ਭੀ। ਸੰਗਿ = ਨਾਲ। ਗੁਣ ਗਾਮ = (ਤੇਰੇ) ਗੁਣਾਂ ਦਾ ਗਾਉਣਾ, (ਤੇਰੀ) ਸਿਫ਼ਤਿ-ਸਾਲਾਹ।੧।ਰਹਾਉ। ਤਰਵਰ = ਰੁੱਖ। ਛਾਮ = ਛਾਂ। ਧਾਇ = ਦੌੜ ਕੇ। ਬਹੁ ਬਿਧਿ = ਕਈ ਤਰੀਕਿਆਂ ਨਾਲ। ਧਾਵੈ = ਦੌੜਦਾ ਹੈ। ਧਾਇ ਧਾਇ ਧਾਵੈ = ਸਦਾ ਹੀ ਦੌੜਦਾ ਰਹਿੰਦਾ ਹੈ। ਨਿਰਾਰਥ = ਵਿਅਰਥ, ਨਿਸਫਲ।੧। ਅਵਰੁ = ਹੋਰ। ਚਾਹਉ = ਚਾਹਉਂ, ਮੈਂ ਚਾਹਾਂ, ਮੈਂ ਮੰਗਦਾ ਰਹਾਂ। ਖਾਮ = ਕੱਚੀ, ਨਾਸਵੰਤ। ਨਾਨਕ = ਹੇ ਨਾਨਕ! ਰੇਨ = ਚਰਨ = ਧੂੜ। ਬਿਸ੍ਰਾਮ = (ਭਟਕਣ ਤੋਂ) ਟਿਕਾਉ।੨।

ਅਰਥ: ਰਾਗ ਟੋਡੀ, ਘਰ ੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ॥੧॥ ਰਹਾਉ ॥ ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ)। ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ॥੧॥ (ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਨਾਨਕ ਜੀ ਆਖਦੇ ਹਨ- (ਹੇ ਭਾਈ!) ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ॥੨॥੧॥੬॥

Ttoddee Mahalaa 5 Ghar 2 Dupade Ik Oankaar Satgur Parsaad || Maagau Daan Thaakur Naam || Avar Kashhoo Merai Sang N Chaalai Milai Kirpaa Gun Gaam ||1|| Rahaau || Raaj Maal Anek Bhog Ras Sagal Tarvar Kee Shhaam || Dhhaae Dhhaae Bahu Bidhh Kau Dhhaavai Sagal Niraarathh Kaam ||1|| Bin Govind Avar Je Chaahau Deesai Sagal Baat Hai Khaam || Kahu Naanak Sant Ren Maagau Mero Man Paavai Bisraam ||2||1||6||

Meaning: Ttoddee Mahalaa 5 Ghar 2 Dupade One Universal Creator God. By The Grace Of The True Guru: I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. ||1|| Pause || Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. ||1|| Except for the Lord of the Universe, everything he desires appears transitory. Says Nanak Ji, I beg for the dust of the feet of the Saints, so that my mind may find peace and tranquility. ||2||1||6||

Waheguru ji ka khalsa
 
AMRITVELE DA HUKAMNAMA SRI DARBAR SAHIB, SRI AMRITSAR, ANG 471, 16-MAY-2018

ਸਲੋਕੁ ਮ: ੧ ॥ ਦਇਆ ਕਪਾਹ ਸੰਤੋਖੁ ਸੂਤੁ ਜਤੁ ਗੰਢੀ ਸਤੁ ਵਟੁ ॥ ਏਹੁ ਜਨੇਊ ਜੀਅ ਕਾ ਹਈ ਤ ਪਾਡੇ ਘਤੁ ॥ ਨਾ ਏਹੁ ਤੁਟੈ ਨ ਮਲੁ ਲਗੈ ਨਾ ਏਹੁ ਜਲੈ ਨ ਜਾਇ ॥ ਧੰਨੁ ਸੁ ਮਾਣਸ ਨਾਨਕਾ ਜੋ ਗਲਿ ਚਲੇ ਪਾਇ ॥ ਚਉਕੜਿ ਮੁਲਿ ਅਣਾਇਆ ਬਹਿ ਚਉਕੈ ਪਾਇਆ ॥ ਸਿਖਾ ਕੰਨਿ ਚੜਾਈਆ ਗੁਰੁ ਬ੍ਰਾਹਮਣੁ ਥਿਆ ॥ ਓਹੁ ਮੁਆ ਓਹੁ ਝੜਿ ਪਇਆ ਵੇਤਗਾ ਗਇਆ ॥੧॥

Shalok, First Mehl: Make compassion the cotton, contentment the thread, modesty the knot and truth the twist. This is the sacred thread of the soul; if you have it, then go ahead and put it on me. It does not break, it cannot be soiled by filth, it cannot be burnt, or lost. Blessed are those mortal beings, O Nanak, who wear such a thread around their necks. You buy the thread for a few shells, and seated in your enclosure, you put it on. Whispering instructions into others’ ears, the Brahmin becomes a guru. But he dies, and the sacred thread falls away, and the soul departs without it. ||1||

ਦਇਆ = ਪਿਆਰ, ਤਰਸ। ਜਤੁ = (ਆਪਣੇ ਆਪ ਨੂੰ) ਵੱਸ ਵਿਚ ਰੱਖਣਾ। ਗੰਢੀ = ਗੰਢਾਂ (ਗੰਢਿ ਇਕ-ਵਚਨ Singular) ਤੋਂ ਗੰਢੀ ਬਹੁ-ਵਚਨ ਹੈ, ਜਿਵੇਂ ‘ਲਹਰਿ’ ਇਕ-ਵਚਨ ਤੋਂ ‘ਲਹਰੀ’ ਬਹੁ-ਵਚਨ ਹੈ। ਸਤੁ = ਸੁੱਚਾ ਆਚਰਨ। ਜੀਅ ਕਾ = ਆਤਮਾ ਦੇ ਵਾਸਤੇ। ਹਈ = ਜੇ ਤੇਰੇ ਪਾਸ ਹੈ। ਤ = ਤਾਂ। ਨ ਜਾਇ = ਨਾ ਹੀ ਇਹ ਜਨੇਊ ਗੁਆਚਦਾ ਹੈ। ਚਲੇ ਪਾਇ = ਪਾ ਚੱਲੇ ਹਨ, ਜਿਨ੍ਹਾਂ ਨੇ ਪਾ ਲਿਆ ਹੈ। ਚਉਕੜਿ = ਚਾਰ ਕੌਡੀਆਂ ਤੋਂ। ਅਣਾਇਆ = ਮੰਗਵਾਇਆ। ਸਿਖਾ = ਸਿਖਿਆ, ਉਪਦੇਸ਼। ਚੜਾਈਆ = ਦਿੱਤੀ, ਚਾੜ੍ਹੀ। ਥਿਆ = ਹੋ ਗਿਆ।੧।

ਹੇ ਪੰਡਤ! ਜੇ (ਤੇਰੇ ਪਾਸ) ਇਹ ਆਤਮਾ ਦੇ ਕੰਮ ਆਉਣ ਵਾਲਾ ਜਨੇਊ ਹੈ ਤਾਂ (ਮੇਰੇ ਗਲ) ਪਾ ਦੇਹ-ਇਹ ਜਨੇਊ ਜਿਸ ਦੀ ਕਪਾਹ ਦਇਆ ਹੋਵੇ, ਜਿਸ ਦਾ ਸੂਤ ਸੰਤੋਖ ਹੋਵੇ, ਜਿਸ ਦੀਆਂ ਗੰਢਾਂ ਜਤ ਹੋਣ, ਅਤੇ ਜਿਸ ਦਾ ਵੱਟ ਉੱਚਾ ਆਚਰਨ ਹੋਵੇ। (ਹੇ ਪੰਡਿਤ)! ਇਹੋ ਜਿਹਾ ਜਨੇਊ ਨਾ ਟੁੱਟਦਾ ਹੈ, ਨਾ ਹੀ ਇਸ ਨੂੰ ਮੈਲ ਲੱਗਦੀ ਹੈ, ਨਾ ਇਹ ਸੜਦਾ ਹੈ ਅਤੇ ਨਾ ਹੀ ਇਹ ਗੁਆਚਦਾ ਹੈ। ਹੇ ਨਾਨਕ! ਉਹ ਮਨੁੱਖ ਭਾਗਾਂ ਵਾਲੇ ਹਨ, ਜਿਨ੍ਹਾਂ ਨੇ ਇਹ ਜਨੇਊ ਆਪਣੇ ਗਲੇ ਵਿਚ ਪਾ ਲਿਆ ਹੈ। (ਹੇ ਪੰਡਤ! ਇਹ ਜਨੇਊ ਜੋ ਤੂੰ ਪਾਂਦਾ ਫਿਰਦਾ ਹੈਂ, ਇਹ ਤਾਂ ਤੂੰ) ਚਾਰ ਕੌਡਾਂ ਮੁੱਲ ਦੇ ਕੇ ਮੰਗਵਾ ਲਿਆ, (ਆਪਣੇ ਜਜਮਾਨ ਦੇ) ਚੌਕੇ ਵਿਚ ਬੈਠ ਕੇ (ਉਸ ਦੇ ਗਲ) ਪਾ ਦਿੱਤਾ, (ਫੇਰ ਤੂੰ ਉਸ ਦੇ) ਕੰਨ ਵਿਚ ਉਪਦੇਸ਼ ਦਿੱਤਾ (ਕਿ ਅੱਜ ਤੋਂ ਤੇਰਾ) ਗੁਰੂ ਬ੍ਰਾਹਮਣ ਹੋ ਗਿਆ। (ਸਮਾ ਪੁੱਗਣ ਤੇ ਜਦੋਂ) ਉਹ (ਜਜਮਾਨ) ਮਰ ਗਿਆ (ਤਾਂ) ਉਹ (ਜਨੇਊ ਉਸ ਦੇ ਸਰੀਰ ਤੋਂ) ਢਹਿ ਪਿਆ (ਭਾਵ ਸੜ ਗਿਆ ਜਾਂ ਡਿੱਗ ਪਿਆ, ਪਰ ਆਤਮਾ ਦੇ ਨਾਲ ਨਾ ਨਿਭਿਆ, ਇਸ ਵਾਸਤੇ ਉਹ ਜਜਮਾਨ ਵਿਚਾਰਾ) ਜਨੇਊ ਤੋਂ ਬਿਨਾ ਹੀ (ਸੰਸਾਰ ਤੋਂ) ਗਿਆ।੧।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Amritvele da Hukamnama Sri Darbar Sahib Sri Amritsar, Ang 482, 17-May-2018

ਆਸਾ ॥ ਜਗਿ ਜੀਵਨੁ ਐਸਾ ਸੁਪਨੇ ਜੈਸਾ ਜੀਵਨੁ ਸੁਪਨ ਸਮਾਨੰ ॥ ਸਾਚੁ ਕਰਿ ਹਮ ਗਾਠਿ ਦੀਨੀ ਛੋਡਿ ਪਰਮ ਨਿਧਾਨੰ ॥੧॥ ਬਾਬਾ ਮਾਇਆ ਮੋਹ ਹਿਤੁ ਕੀਨ੍ਹ੍ਹ ॥ ਜਿਨਿ ਗਿਆਨੁ ਰਤਨੁ ਹਿਰਿ ਲੀਨ੍ਹ੍ਹ ॥੧॥ ਰਹਾਉ ॥ ਨੈਨ ਦੇਖਿ ਪਤੰਗੁ ਉਰਝੈ ਪਸੁ ਨ ਦੇਖੈ ਆਗਿ ॥ ਕਾਲ ਫਾਸ ਨ ਮੁਗਧੁ ਚੇਤੈ ਕਨਿਕ ਕਾਮਿਨਿ ਲਾਗਿ ॥੨॥ ਕਰਿ ਬਿਚਾਰੁ ਬਿਕਾਰ ਪਰਹਰਿ ਤਰਨ ਤਾਰਨ ਸੋਇ ॥ ਕਹਿ ਕਬੀਰ ਜਗਜੀਵਨੁ ਐਸਾ ਦੁਤੀਅ ਨਾਹੀ ਕੋਇ ॥੩॥੫॥੨੭॥

Aasaa: The life of the world is only a dream; life is just a dream. Believing it to be true, I grasped at it, and abandoned the supreme treasure. ||1|| O Father, I have enshrined love and affection for Maya, which has taken the jewel of spiritual wisdom away from me. ||1||Pause|| The moth sees with its eyes, but it still becomes entangled; the insect does not see the fire. Attached to gold and woman, the fool does not think of the noose of Death. ||2|| Reflect upon this, and abandon sin; the Lord is a boat to carry you across. Says Kabeer, such is the Lord, the Life of the World; there is no one equal to Him. ||3||5||27||

ਜਗਿ = ਜਗਤ ਵਿਚ। ਜੀਵਨੁ = ਜ਼ਿੰਦਗੀ, ਉਮਰ। ਸਮਾਨੰ = ਵਰਗਾ, ਬਰਾਬਰ। ਸਾਚੁ = ਸਦਾ-ਥਿਰ ਰਹਿਣ ਵਾਲਾ। ਗਾਠਿ = ਗੰਢ। ਨਿਧਾਨੰ = ਖ਼ਜ਼ਾਨਾ।੧। ਹਿਤੁ = ਪਿਆਰ। ਜਿਨਿ = ਜਿਸ (ਮੋਹ-ਪਿਆਰ) ਨੇ। ਹਿਰਿ ਲੀਨ੍ਹ੍ਹ = ਚੁਰਾ ਲਿਆ ਹੈ।੧।ਰਹਾਉ। ਨੈਨ = ਅੱਖਾਂ ਨਾਲ। ਉਰਝੈ = ਫਸਦਾ ਹੈ। ਪਸੁ = ਮੂਰਖ। ਕਾਲ ਫਾਸ = ਮੌਤ ਦੀ ਫਾਹੀ। ਨ ਚੇਤੈ = ਚੇਤੇ ਨਹੀਂ ਰੱਖਦਾ। ਕਨਿਕ = ਸੋਨਾ। ਕਾਮਿਨਿ = ਇਸਤ੍ਰੀ।੨। ਪਰਹਰਿ = ਛੱਡ। ਤਰਨ = (Skt. तरणि) ਬੇੜੀ, ਜਹਾਜ਼। ਸੋਇ = ਉਹ ਪ੍ਰਭੂ। ਜਗਜੀਵਨੁ = ਜਗਤ ਦਾ ਜੀਵਨ, ਜਗਤ ਦਾ ਆਸਰਾ-ਪ੍ਰਭੂ। ਦੁਤੀਅ = ਦੂਜਾ, ਬਰਾਬਰ ਦਾ।੩। ❀ ਨੋਟ: ਪਹਿਲੀ ਤੁਕ ਦੇ ਲਫ਼ਜ਼ ‘ਜਗਿ ਜੀਵਨੁ’ ਅਤੇ ਅਖ਼ੀਰਲੀ ਤੁਕ ਦੇ ‘ਜਗਜੀਵਨੁ’ ਦਾ ਫ਼ਰਕ ਗਹੁ ਨਾਲ ਵੇਖਣ ਦੀ ਲੋੜ ਹੈ।

ਜਗਤ ਵਿਚ (ਮਨੁੱਖ ਦੀ) ਜ਼ਿੰਦਗੀ ਅਜਿਹੀ ਹੀ ਹੈ ਜਿਹਾ ਸੁਪਨਾ ਹੈ, ਜ਼ਿੰਦਗੀ ਸੁਪਨੇ ਵਰਗੀ ਹੀ ਹੈ। ਪਰ ਅਸਾਂ ਸਭ ਤੋਂ ਉੱਚੇ (ਸੁਖਾਂ ਦੇ) ਖ਼ਜ਼ਾਨੇ-ਪ੍ਰਭੂ ਨੂੰ ਛੱਡ ਕੇ, (ਇਸ ਸੁਪਨ-ਸਮਾਨ ਜੀਵਨ ਨੂੰ) ਸਦਾ ਕਾਇਮ ਰਹਿਣ ਵਾਲਾ ਜਾਣ ਕੇ ਇਸ ਨੂੰ ਗੰਢ ਦੇ ਰੱਖੀ ਹੈ।੧। ਹੇ ਬਾਬਾ! ਅਸਾਂ ਮਾਇਆ ਨਾਲ ਮੋਹ-ਪਿਆਰ ਪਾਇਆ ਹੋਇਆ ਹੈ, ਜਿਸ ਨੇ ਸਾਡਾ ਗਿਆਨ-ਰੂਪ ਹੀਰਾ ਚੁਰਾ ਲਿਆ ਹੈ।੧।ਰਹਾਉ। ਭੰਬਟ ਅੱਖਾਂ ਨਾਲ (ਦੀਵੇ ਦੀ ਲਾਟ ਦਾ ਰੂਪ) ਵੇਖ ਕੇ ਭੁੱਲ ਜਾਂਦਾ ਹੈ, ਮੂਰਖ ਅੱਗ ਨੂੰ ਨਹੀਂ ਵੇਖਦਾ। (ਤਿਵੇਂ ਹੀ) ਮੂਰਖ ਜੀਵ ਸੋਨੇ ਤੇ ਇਸਤ੍ਰੀ (ਦੇ ਮੋਹ) ਵਿਚ ਫਸ ਕੇ ਮੌਤ ਦੀ ਫਾਹੀ ਨੂੰ ਚੇਤੇ ਨਹੀਂ ਰੱਖਦਾ।੨। ਕਬੀਰ ਆਖਦਾ ਹੈ-(ਹੇ ਭਾਈ! ਤੂੰ ਵਿਕਾਰ ਛੱਡ ਦੇਹ ਅਤੇ ਪ੍ਰਭੂ ਨੂੰ ਚੇਤੇ ਕਰ, ਉਹੀ (ਇਸ ਸੰਸਾਰ-ਸਮੁੰਦਰ ਵਿਚੋਂ) ਤਾਰਨ ਲਈ ਜਹਾਜ਼ ਹੈ, ਅਤੇ ਉਹ (ਸਾਡੇ) ਜੀਵਨ ਦਾ ਆਸਰਾ-ਪ੍ਰਭੂ ਐਸਾ ਹੈ ਕਿ ਕੋਈ ਹੋਰ ਉਸ ਵਰਗਾ ਨਹੀਂ ਹੈ।੩।੫।੨੭।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Amritvele da Hukamnama Sri Darbar Sahib Sri Amritsar, Ang 563, 18-May-2018

ਵਡਹੰਸੁ ਮਹਲਾ ੫ ॥ ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥ ਨਾ ਜੀਉ ਮਰੈ ਨ ਕਬਹੂ ਛੀਜੈ ॥੧॥ ਵਡਭਾਗੀ ਗੁਰੁ ਪੂਰਾ ਪਾਈਐ ॥ ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥੧॥ ਰਹਾਉ ॥ ਰਤਨ ਜਵਾਹਰ ਹਰਿ ਮਾਣਕ ਲਾਲਾ ॥ ਸਿਮਰਿ ਸਿਮਰਿ ਪ੍ਰਭ ਭਏ ਨਿਹਾਲਾ ॥੨॥ ਜਤ ਕਤ ਪੇਖਉ ਸਾਧੂ ਸਰਣਾ ॥ ਹਰਿ ਗੁਣ ਗਾਇ ਨਿਰਮਲ ਮਨੁ ਕਰਣਾ ॥੩॥ ਘਟ ਘਟ ਅੰਤਰਿ ਮੇਰਾ ਸੁਆਮੀ ਵੂਠਾ ॥ ਨਾਨਕ ਨਾਮੁ ਪਾਇਆ ਪ੍ਰਭੁ ਤੂਠਾ ॥੪॥੬॥

Wadahans, Fifth Mehl: In the Saadh Sangat, the Company of the Holy, drink in the Ambrosial Nectar of the Lord. The soul does not die, nor does it ever waste away. ||1|| By great good fortune, one meets the Perfect Guru. By Guru’s Grace, one meditates on God. ||1||Pause|| The Lord is the jewel, the pearl, the gem, the diamond. Meditating, meditating in remembrance on God, I am in ecstasy. ||2|| Wherever I look, I see the Sanctuary of the Holy. Singing the Glorious Praises of the Lord, my soul becomes immaculately pure. ||3|| Within each and every heart, dwells my Lord and Master. O Nanak, one obtains the Naam, the Name of the Lord, when God bestows His Mercy. ||4||6||

ਪਦਅਰਥ:- ਸਾਧ ਸੰਗਿ—ਗੁਰੂ ਦੀ ਸੰਗਤਿ ਵਿਚ। ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ। ਪੀਜੈ—ਪੀ ਸਕੀਦਾ ਹੈ। ਜੀਉ—ਜਿੰਦ। ਨਾ ਮਰੈ—ਆਤਮਕ ਮੌਤੇ ਨਹੀਂ ਮਰਦੀ। ਨ ਛੀਜੈ—ਆਤਮਕ ਜੀਵਨ ਵਿਚ ਕਮਜ਼ੋਰ ਨਹੀਂ ਹੁੰਦੀ।1। ਤੇ—ਤੋਂ, ਨਾਲ।1। ਰਹਾਉ। ਮਾਣਕ—ਮੋਤੀ। ਸਿਮਰਿ—ਸਿਮਰ ਕੇ। ਨਿਹਾਲਾ—ਪ੍ਰਸੰਨ, ਖ਼ੁਸ਼।2। ਜਤ ਕਤ—ਜਿਧਰ ਕਿਧਰ। ਪੇਖਉ—ਮੈਂ ਵੇਖਦਾ ਹਾਂ। ਸਾਧੂ—ਗੁਰੂ। ਗਾਇ—ਗਾ ਕੇ। ਨਿਰਮਲ—ਪਵਿਤ੍ਰ।3। ਘਟ—ਸਰੀਰ। ਵੂਠਾ—ਵੱਸਦਾ ਹੈ। ਤੂਠਾ—ਪ੍ਰਸੰਨ ਹੁੰਦਾ ਹੈ।4।

ਅਰਥ:- ਹੇ ਭਾਈ! ਪੂਰਾ ਗੁਰੂ ਵੱਡੀ ਕਿਸਮਤਿ ਨਾਲ ਮਿਲਦਾ ਹੈ, ਤੇ, ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕਦਾ ਹੈ।1। ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਹੀ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਤਾ ਜਾ ਸਕਦਾ ਹੈ, (ਇਸ ਨਾਮ-ਜਲ ਦੀ ਬਰਕਤਿ ਨਾਲ) ਜਿੰਦ ਨਾਹ ਆਤਮਕ ਮੌਤੇ ਮਰਦੀ ਹੈ, ਨਾਹ ਕਦੇ ਆਤਮਕ ਜੀਵਨ ਵਿਚ ਲਿੱਸੀ ਹੁੰਦੀ ਹੈ।1। ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ (ਮਾਨੋ) ਰਤਨ ਹਨ, ਜਵਾਹਰ ਹਨ, ਮੋਤੀ ਹਨ, ਲਾਲ ਹਨ। ਪ੍ਰਭੂ ਜੀ ਦਾ ਨਾਮ ਸਿਮਰ ਸਿਮਰ ਕੇ ਸਦਾ ਖਿੜੇ ਰਹੀਦਾ ਹੈ।2। ਹੇ ਭਾਈ! ਮੈਂ ਜਿਧਰ ਕਿਧਰ ਵੇਖਦਾ ਹਾਂ, ਗੁਰੂ ਦੀ ਸਰਨ ਹੀ (ਇਕ ਐਸਾ ਥਾਂ ਹੈ ਜਿਥੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਗਾ ਕੇ ਮਨ ਨੂੰ ਪਵਿਤ੍ਰ ਕੀਤਾ ਜਾ ਸਕਦਾ ਹੈ।3। ਹੇ ਨਾਨਕ! (ਆਖ—) ਮੇਰਾ ਮਾਲਕ-ਪ੍ਰਭੂ (ਉਂਞ ਤਾਂ) ਹਰੇਕ ਸਰੀਰ ਵਿਚ ਵੱਸਦਾ ਹੈ (ਪਰ ਜਿਸ ਮਨੁੱਖ ਉੱਤੇ ਉਹ) ਪ੍ਰਭੂ ਪ੍ਰਸੰਨ ਹੁੰਦਾ ਹੈ (ਉਹੀ ਉਸ ਦਾ) ਨਾਮ (-ਸਿਮਰਨ) ਪ੍ਰਾਪਤ ਕਰਦਾ ਹੈ।4।6।

अर्थ :-हे भाई ! पूरा गुरु बड़ी किस्मत के साथ मिलता है, और, गुरु की कृपा के साथ परमात्मा का सुमिरन किया जा सकता है।1।रहाउ। हे भाई ! गुरु की संगत में ही आत्मिक जीवन देने वाला हरि-नाम जल पीया जा सकता है, (इस नाम-जल की बरकत के साथ) जीव ना आत्मिक मौत मरती है, ना कभी आत्मिक जीवन में कच्ची होती है।1। हे भाई ! परमात्मा की सिफ़त-सालाह के बचन (मानो) रतन हैं, जवाहर हैं, मोती हैं, लाल हैं। भगवान जी का नाम सिमर सिमर के सदा खिले रहते है।2। हे भाई ! मैं जिधर किधर देखता हूँ, गुरु की शरण ही (एक ऐसी जगह है जहाँ) परमात्मा की सिफ़त-सालाह के गीत गा गा के मन को पवित्र किया जा सकता है।3। हे नानक ! (बोल-) मेरा स्वामी-भगवान (वैसे तो) हरेक शरीर में बसता है (पर जिस मनुख के ऊपर वह) भगवान प्रसन्न होता है (वही उस का) नाम (-सुमिरन) प्राप्त करता है।4।6।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Amritvele da Hukamnama Sri Darbar Sahib Sri Amritsar, Ang 484, 19-May-2018

ਆਸਾ ॥ ਅੰਤਰਿ ਮੈਲੁ ਜੇ ਤੀਰਥ ਨਾਵੈ ਤਿਸੁ ਬੈਕੁੰਠ ਨ ਜਾਨਾਂ ॥ ਲੋਕ ਪਤੀਣੇ ਕਛੂ ਨ ਹੋਵੈ ਨਾਹੀ ਰਾਮੁ ਅਯਾਨਾ ॥੧॥ ਪੂਜਹੁ ਰਾਮੁ ਏਕੁ ਹੀ ਦੇਵਾ ॥ ਸਾਚਾ ਨਾਵਣੁ ਗੁਰ ਕੀ ਸੇਵਾ ॥੧॥ ਰਹਾਉ ॥ ਜਲ ਕੈ ਮਜਨਿ ਜੇ ਗਤਿ ਹੋਵੈ ਨਿਤ ਨਿਤ ਮੇਂਡੁਕ ਨਾਵਹਿ ॥ ਜੈਸੇ ਮੇਂਡੁਕ ਤੈਸੇ ਓਇ ਨਰ ਫਿਰਿ ਫਿਰਿ ਜੋਨੀ ਆਵਹਿ ॥੨॥ ਮਨਹੁ ਕਠੋਰੁ ਮਰੈ ਬਾਨਾਰਸਿ ਨਰਕੁ ਨ ਬਾਂਚਿਆ ਜਾਈ ॥ ਹਰਿ ਕਾ ਸੰਤੁ ਮਰੈ ਹਾੜੰਬੈ ਤ ਸਗਲੀ ਸੈਨ ਤਰਾਈ ॥੩॥ ਦਿਨਸੁ ਨ ਰੈਨਿ ਬੇਦੁ ਨਹੀ ਸਾਸਤ੍ਰ ਤਹਾ ਬਸੈ ਨਿਰੰਕਾਰਾ ॥ ਕਹਿ ਕਬੀਰ ਨਰ ਤਿਸਹਿ ਧਿਆਵਹੁ ਬਾਵਰਿਆ ਸੰਸਾਰਾ ॥੪॥੪॥੩੭॥

Aasaa: With filth within the heart, even if one bathes at sacred places of pilgrimage, still, he shall not go to heaven. Nothing is gained by trying to please others – the Lord cannot be fooled. ||1|| Worship the One Divine Lord. The true cleansing bath is service to the Guru. ||1||Pause|| If salvation can be obtained by bathing in water, then what about the frog, which is always bathing in water? As is the frog, so is that mortal; he is reincarnated, over and over again. ||2|| If the hard-hearted sinner dies in Benaares, he cannot escape hell. And even if the Lord’s Saint dies in the cursed land of Haramba, still, he saves all his family. ||3|| Where there is neither day nor night, and neither Vedas nor Shaastras, there, the Formless Lord abides. Says Kabeer, meditate on Him, O mad-men of the world. ||4||4||37||

ਪਦਅਰਥ:- ਅੰਤਰਿ—ਮਨ ਵਿਚ। ਮੈਲੁ—ਵਿਕਾਰਾਂ ਦੀ ਮੈਲ। ਪਤੀਣੇ—ਪਤੀਜਣ ਨਾਲ।1। ਦੇਵਾ—ਪ੍ਰਕਾਸ਼-ਰੂਪ। ਨਾਵਣੁ—ਇਸ਼ਨਾਨ।1। ਰਹਾਉ। ਮਜਨਿ—ਇਸ਼ਨਾਨ ਨਾਲ, ਚੁੱਭੀ ਨਾਲ। ਗਤਿ—ਮੁਕਤੀ। ਨਾਵਹਿ—ਨ੍ਹਾਉਂਦੇ ਹਨ।2। ਕਠੋਰੁ—ਕਰੜਾ, ਕੋਰਾ। ਨ ਬਾਂਚਿਆ ਜਾਈ—ਬਚਿਆ ਨਹੀਂ ਜਾ ਸਕਦਾ। ਹਾੜੰਬੈ—ਮਗਹਰ ਦੀ ਕਲਰਾਠੀ ਧਰਤੀ ਵਿਚ। ਸੈਨ—ਸੈਨਾ, ਪਰਜਾ, ਲੁਕਾਈ।3। ਰੈਨਿ—ਰਾਤ। ਤਹਾ—ਉਸ ਆਤਮਕ ਅਵਸਥਾ ਵਿਚ। ਬਸੈ—ਵੱਸਦਾ ਹੈ, ਜੀਵ ਨੂੰ ਮਿਲਦਾ ਹੈ। ਕਹਿ—ਕਹੇ, ਆਖਦਾ ਹੈ। ਨਰ—ਹੇ ਮਨੁੱਖ!।4।

ਅਰਥ:- ਜੇ ਮਨ ਵਿਚ ਵਿਕਾਰਾਂ ਦੀ ਮੈਲ (ਭੀ ਟਿਕੀ ਰਹੇ, ਤੇ) ਕੋਈ ਮਨੁੱਖ ਤੀਰਥਾਂ ਉੱਤੇ ਨ੍ਹਾਉਂਦਾ ਫਿਰੇ, ਤਾਂ ਇਸ ਤਰ੍ਹਾਂ ਉਸ ਨੇ ਸੁਰਗ ਵਿਚ ਨਹੀਂ ਜਾ ਅੱਪੜਨਾ; (ਤੀਰਥਾਂ ਉੱਤੇ ਨ੍ਹਾਤਿਆਂ ਲੋਕ ਤਾਂ ਕਹਿਣ ਲੱਗ ਪੈਣਗੇ ਕਿ ਇਹ ਭਗਤ ਹੈ, ਪਰ) ਲੋਕਾਂ ਦੇ ਪਤੀਜਿਆਂ ਕੋਈ ਲਾਭ ਨਹੀਂ ਹੁੰਦਾ, ਕਿਉਂਕਿ ਪਰਮਾਤਮਾ (ਜੋ ਹਰੇਕ ਦੇ ਦਿਲ ਦੀ ਜਾਣਦਾ ਹੈ) ਅੰਞਾਣਾ ਨਹੀਂ ਹੈ।1। ਗੁਰੂ ਦੇ ਦੱਸੇ ਰਾਹ ਉੱਤੇ ਤੁਰਨਾ ਹੀ ਅਸਲ (ਤੀਰਥ-) ਇਸ਼ਨਾਨ ਹੈ। ਸੋ, ਇਕ ਪਰਮਾਤਮਾ ਦੇਵ ਦਾ ਭਜਨ ਕਰੋ।1। ਰਹਾਉ। ਪਾਣੀ ਵਿਚ ਚੁੱਭੀ ਲਾਇਆਂ ਜੇ ਮੁਕਤੀ ਮਿਲ ਸਕਦੀ ਹੋਵੇ ਤਾਂ ਡੱਡੂ ਸਦਾ ਹੀ ਨ੍ਹਾਉਂਦੇ ਹਨ। ਜਿਵੇਂ ਉਹ ਡੱਡੂ ਹਨ ਤਿਵੇਂ ਉਹ ਮਨੁੱਖ ਸਮਝੋ; (ਪਰ ਨਾਮ ਤੋਂ ਬਿਨਾ ਉਹ) ਸਦਾ ਜੂਨਾਂ ਵਿਚ ਪਏ ਰਹਿੰਦੇ ਹਨ।2। ਜੇ ਮਨੁੱਖ ਕਾਂਸ਼ੀ ਵਿਚ ਸਰੀਰ ਤਿਆਗੇ, ਪਰ ਮਨੋਂ ਰਹੇ ਕਠੋਰ, ਇਸ ਤਰ੍ਹਾਂ ਉਸ ਦਾ ਨਰਕ (ਵਿਚ ਪੈਣਾ) ਛੁੱਟ ਨਹੀਂ ਸਕਦਾ। (ਦੂਜੇ ਪਾਸੇ) ਪਰਮਾਤਮਾ ਦਾ ਭਗਤ ਮਗਹਰ ਦੀ ਸ੍ਰਾਪੀ ਹੋਈ ਧਰਤੀ ਵਿਚ ਭੀ ਜੇ ਜਾ ਮਰੇ, ਤਾਂ ਉਹ ਸਗੋਂ ਹੋਰ ਸਾਰੇ ਲੋਕਾਂ ਨੂੰ ਭੀ ਤਾਰ ਲੈਂਦਾ ਹੈ।3। ਕਬੀਰ ਆਖਦਾ ਹੈ—ਹੇ ਮਨੁੱਖੋ! ਹੇ ਕਮਲੇ ਲੋਕੋ! ਉਸ ਪਰਮਾਤਮਾ ਨੂੰ ਹੀ ਸਿਮਰੋ। ਉਹ ਉੱਥੇ ਵੱਸਦਾ ਹੈ ਜਿੱਥੇ ਦਿਨ ਤੇ ਰਾਤ ਨਹੀਂ, ਜਿੱਥੇ ਵੇਦ ਨਹੀਂ, ਜਿੱਥੇ ਸ਼ਾਸਤ੍ਰ ਨਹੀਂ (ਭਾਵ, ਉਹ ਪ੍ਰਭੂ ਉਸ ਆਤਮਕ ਅਵਸਥਾ ਵਿਚ ਅੱਪੜਿਆਂ ਮਿਲਦਾ ਹੈ, ਜੋ ਆਤਮਕ ਅਵਸਥਾ ਕਿਸੇ ਖ਼ਾਸ ਸਮੇ ਦੀ ਮੁਥਾਜ ਨਹੀਂ, ਜੋ ਕਿਸੇ ਖ਼ਾਸ ਧਰਮ-ਪੁਸਤਕ ਦੀ ਮੁਥਾਜ ਨਹੀਂ)।4। 4। 37।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Sandhya vele da Hukamnama Sri Darbar Sahib, Sri Amritsar, Ang 602, 19-May.-2018

ਸੋਰਠਿ ਮ: ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥

Sorat’h, Third Mehl, Du-Tukas: Meeting the True Guru, one turns away from the world, O Siblings of Destiny; when he remains dead while yet alive, he obtains true understanding. He alone is the Guru, and he alone is a Sikh, O Siblings of Destiny, whose light merges in the Light. ||1|| O my mind, be lovingly attuned to the Name of the Lord, Har, Har. Chanting the Name of the Lord, it seems so sweet to the mind, O Siblings of Destiny; the Gurmukhs obtain a place in the Court of the Lord. ||Pause||

ਸਤਿਗੁਰ ਮਿਲਿਐ = ਜੇ ਗੁਰੂ ਮਿਲ ਪਏ। ਉਲਟੀ ਭਈ = (ਵਿਕਾਰਾਂ ਵਲੋਂ ਸੁਰਤਿ) ਹਟ ਜਾਂਦੀ ਹੈ, ਮੁੜ ਪੈਂਦੀ ਹੈ। ਜੀਵਤ ਮਰੈ = ਜੀਊਂਦਾ ਮਰ ਜਾਂਦਾ ਹੈ, ਦੁਨੀਆ ਦੀ ਕਿਰਤ ਕਰਦਾ ਹੀ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ। ਬੂਝ = ਆਤਮਕ ਜੀਵਨ ਦੀ ਸਮਝ। ਸੋ ਗੁਰੂ ਸੋ ਸਿਖੁ = ਉਹ ਮਨੁੱਖ ਗੁਰੂ ਦਾ (ਅਸਲ) ਸਿੱਖ ਹੈ। ਜਿਸੁ ਜੋਤਿ = ਜਿਸ ਦੀ ਆਤਮਾ ਨੂੰ। ਜੋਤੀ ਮਿਲਾਇ = (ਗੁਰੂ) ਪਰਮਾਤਮਾ ਵਿਚ ਮਿਲਾ ਦੇਂਦਾ ਹੈ।੧। ਸੇਤੀ = ਨਾਲ। ਲਿਵ = ਲਗਨ। ਮਨ ਰੇ = ਹੇ ਮਨ! ਜਪਿ = ਜਪ ਜਪ ਕੇ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਥਾਇ = ਥਾਂ ਵਿਚ, ਹਜ਼ੂਰੀ ਵਿਚ। ਹਰਿ ਥਾਇ = ਪ੍ਰਭੂ ਦੀ ਹਜ਼ੂਰੀ ਵਿਚ।ਰਹਾਉ।

ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ, ਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ।੧। ਹੇ ਮਨ! ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ। ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ।ਰਹਾਉ।

हे भाई! अगर गुरु मिल जाए तो मनुख आत्मिक जीवन की सूझ हासिल कर लेता है, मनुख की सुरत विकारो की तरफ से पलट जाती है, दुनिया के कार-विहारों को करता हुआ ही मनुख विकारों से अछूता हो जाता है। हे भाई! जिस मनुख की आत्मा को गुरु परमात्मा में मिला देता है, वह असली सिख बन जाता है।१। हे मन! सदा परमात्मा से सूरत जोड़े रख! बार बार जप जप कर के परमात्मा प्यारा लगने लग जाता है। हे भाई! गुरु की सरन आने वाला मनुख प्रभु की हजूरी में (स्थान) खोज ही लेता है।रहाउ।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫिਤਹ
 
AMRITVELE DA HUKAMNAMA, SRI DARBAR SAHIB, SRI AMRITSAR, ANG 947-948, 20-May-2018

ਸਲੋਕੁ ਮਃ ੩ ॥ ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥ ਸੋ ਸਹੁ ਸਾਂਤਿ ਨ ਦੇਵਈ ਕਿਆ ਚਲੈ ਤਿਸੁ ਨਾਲਿ ॥ ਗੁਰ ਪਰਸਾਦੀ ਹਰਿ ਧਿਆਈਐ ਅੰਤਰਿ ਰਖੀਐ ਉਰ ਧਾਰਿ ॥ ਨਾਨਕ ਘਰਿ ਬੈਠਿਆ ਸਹੁ ਪਾਇਆ ਜਾ ਕਿਰਪਾ ਕੀਤੀ ਕਰਤਾਰਿ ॥੧॥ ਮਃ ੩ ॥ ਧੰਧਾ ਧਾਵਤ ਦਿਨੁ ਗਇਆ ਰੈਣਿ ਗਵਾਈ ਸੋਇ ॥ ਕੂੜੁ ਬੋਲਿ ਬਿਖੁ ਖਾਇਆ ਮਨਮੁਖਿ ਚਲਿਆ ਰੋਇ ॥ ਸਿਰੈ ਉਪਰਿ ਜਮ ਡੰਡੁ ਹੈ ਦੂਜੈ ਭਾਇ ਪਤਿ ਖੋਇ ॥ ਹਰਿ ਨਾਮੁ ਕਦੇ ਨ ਚੇਤਿਓ ਫਿਰਿ ਆਵਣ ਜਾਣਾ ਹੋਇ ॥ ਗੁਰ ਪਰਸਾਦੀ ਹਰਿ ਮਨਿ ਵਸੈ ਜਮ ਡੰਡੁ ਨ ਲਾਗੈ ਕੋਇ ॥ ਨਾਨਕ ਸਹਜੇ ਮਿਲਿ ਰਹੈ ਕਰਮਿ ਪਰਾਪਤਿ ਹੋਇ ॥੨॥

Shalok, Third Mehl: Deluded by doubt, I wandered over the whole world. Searching, I became frustrated. My Husband Lord has not blessed me with peace and tranquility; what will work with Him? By Guru’s Grace, I meditate on the Lord; I enshrine Him deep within my heart. O Nanak, seated in his her own home, she finds her Husband Lord, when the Creator Lord grants His Grace. ||1|| Third Mehl: Chasing after worldly affairs, the day is wasted, and the night passes in sleep. Speaking lies, one eats poison; the self-willed manmukh departs, crying out in pain. The Mesenger of Death holds his club over the mortal’s head; in the love of duality, he loses his honor. He never even thinks of the Name of the Lord; over and over again, he comes and goes in reincarnation. But if, by Guru’s Grace, the Lord’s Name comes to dwell in his mind, then the Messenger of Death will not strike him down with his club. Then, O Nanak, he merges intuitively into the Lord, receiving His Grace. ||2||
ਪਦਅਰਥ:- ਭਰਮਿ—ਭਰਮ ਵਿਚ। ਭਾਲਿ—ਭਾਲ ਕੇ,ਢੂੰਢ ਕੇ। ਨ ਦੇਵਈ—ਨ ਦੇਵੈ, ਨਹੀਂ ਦੇਂਦਾ। ਤਿਸੁ ਨਾਲਿ—ਉਸ ਪ੍ਰਭੂ ਨਾਲ। ਅੰਤਰਿ—{ਨੋਟ:- ਪਹਿਲੀ ਪਉੜੀ ਦੇ ਸ਼ਲੋਕ ਨੰ: 3 ਵਿਚ ਦੇ ਲਫ਼ਜ਼ “ਅੰਤਰੁ” ਦਾ ਤੇ ਇਸ ਲਫ਼ਜ਼ ਦਾ ਫ਼ਰਕ ਚੇਤੇ ਰੱਖਣ-ਜੋਗ ਹੈ}। ਕਰਤਾਰਿ—ਕਰਤਾਰ ਨੇ। ਧਾਵਤ—ਦੌੜਦਿਆਂ, ਭਟਕਦਿਆਂ। ਰੈਣਿ—ਰਾਤ। ਸੋਇ—ਸੌਂ ਕੇ। ਬਿਖੁ—ਵਿਹੁ। ਮਨਮੁਖਿ—ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ। ਡੰਡੁ—ਡੰਡ, ਡੰਡਾ। ਦੂਜੈ ਭਾਇ—(ਪ੍ਰਭੂ ਨੂੰ ਛੱਡ ਕੇ) ਹੋਰ ਵਿਚ ਪਿਆਰ ਦੇ ਕਾਰਣ। ਮਨਿ—ਮਨ ਵਿਚ। ਸਹਜੇ—ਸਹਜ ਵਿਚ, ਅਡੋਲ ਅਵਸਥਾ ਵਿਚ। ਕਰਮਿ—ਬਖ਼ਸ਼ਸ਼ ਦੀ ਰਾਹੀਂ।

ਅਰਥ:- ਭੁਲੇਖੇ ਵਿਚ ਭੁੱਲੀ ਹੋਈ ਮੈਂ (ਪਰਮਾਤਮਾ ਨੂੰ ਲੱਭਣ ਵਾਸਤੇ) ਸਾਰਾ ਜਗਤ ਭਵੀਂ ਤੇ ਢੂੰਢ ਢੂੰਢ ਕੇ ਖਪ ਗਈ, (ਪਰ ਇਸ ਤਰ੍ਹਾਂ) ਉਹ ਖਸਮ (ਪ੍ਰਭੂ) (ਹਿਰਦੇ ਵਿਚ) ਸ਼ਾਂਤੀ ਨਹੀਂ ਦੇਂਦਾ, ਉਹ ਨਾਲ ਕੋਈ ਜ਼ੋਰ ਨਹੀਂ ਚੱਲ ਸਕਦਾ। (ਪਰ, ਹਾਂ) ਸਤਿਗੁਰੂ ਦੀ ਮੇਹਰ ਨਾਲ ਪ੍ਰਭੂ ਸਿਮਰਿਆ ਜਾ ਸਕਦਾ ਹੈ ਤੇ ਹਿਰਦੇ ਦੇ ਅੰਦਰ ਰੱਖਿਆ ਜਾ ਸਕਦਾ ਹੈ। ਹੇ ਨਾਨਕ! (ਗੁਰੂ ਦੀ ਮੇਹਰ ਨਾਲ) ਮੈਂ ਘਰ ਵਿਚ ਬੈਠਿਆਂ ਖਸਮ ਲੱਭ ਲਿਆ ਜਦੋਂ ਕਰਤਾਰ ਨੇ (ਮੇਰੇ ਉਤੇ) ਕਿਰਪਾ ਕੀਤੀ (ਤੇ ਗੁਰੂ ਮਿਲਾਇਆ)।1। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦਾ (ਸਾਰਾ) ਦਿਨ (ਦੁਨੀਆ ਦੇ) ਧੰਧਿਆਂ ਵਿਚ ਭਟਕਦਿਆਂ ਬੀਤ ਜਾਂਦਾ ਹੈ, ਤੇ ਰਾਤ ਨੂੰ ਉਹ ਸੌਂ ਕੇ ਗੰਵਾ ਲੈਂਦਾ ਹੈ, (ਇਹਨਾਂ ਧੰਧਿਆਂ ਵਿਚ ਪਿਆ ਹੋਇਆ) ਝੂਠ ਬੋਲ ਕੇ ਜ਼ਹਿਰ ਖਾਂਦਾ ਹੈ (ਭਾਵ, ਦੁਨੀਆ ਦੇ ਪਦਾਰਥ ਮਾਣਦਾ ਹੈ) ਤੇ (ਅੰਤ ਨੂੰ ਏਥੋਂ) ਰੋ ਕੇ ਤੁਰ ਪੈਂਦਾ ਹੈ; ਉਸ ਦੇ ਸਿਰ ਉਤੇ ਮੌਤ ਦਾ ਡੰਡਾ (ਤਿਆਰ ਰਹਿੰਦਾ) ਹੈ, (ਭਾਵ, ਹਰ ਵੇਲੇ ਮੌਤ ਤੋਂ ਡਰਦਾ ਹੈ), (ਪ੍ਰਭੂ ਨੂੰ ਵਿਸਾਰ ਕੇ) ਹੋਰ ਵਿਚ ਪਿਆਰ ਦੇ ਕਾਰਣ (ਆਪਣੀ) ਇੱਜ਼ਤ ਗੰਵਾ ਲੈਂਦਾ ਹੈ; ਉਸ ਨੇ ਪਰਮਾਤਮਾ ਦਾ ਨਾਮ ਤਾਂ ਕਦੇ ਯਾਦ ਨਹੀਂ ਕੀਤਾ ਹੁੰਦਾ (ਇਸ ਲਈ) ਮੁੜ ਮੁੜ ਜਨਮ ਮਰਨ ਦਾ ਗੇੜ (ਉਸ ਨੂੰ ਨਸੀਬ) ਹੁੰਦਾ ਹੈ। (ਪਰ ਜਿਸ ਮਨੁੱਖ ਦੇ) ਮਨ ਵਿਚ ਸਤਿਗੁਰੂ ਦੀ ਮੇਹਰ ਨਾਲ ਪਰਮਾਤਮਾ ਵੱਸਦਾ ਹੈ ਉਸ ਨੂੰ ਕੋਈ ਮੌਤ ਦਾ ਡੰਡਾ ਨਹੀਂ ਲੱਗਦਾ (ਭਾਵ, ਉਸ ਨੂੰ ਮੌਤ ਡਰਾ ਨਹੀਂ ਸਕਦੀ) ਹੇ ਨਾਨਕ! ਉਹ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ (ਇਹ ਅਵਸਥਾ ਉਸ ਨੂੰ) ਪਰਮਾਤਮਾ ਦੀ ਕਿਰਪਾ ਨਾਲ ਮਿਲ ਜਾਂਦੀ ਹੈ।2।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Amritvele da Hukamnama Sri Darbar Sahib Sri Amritsar, Ang 972, 21-May-2018

ਬਾਣੀ ਨਾਮਦੇਉ ਜੀਉ ਕੀ ਰਾਮਕਲੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਨੀਲੇ ਕਾਗਦੁ ਕਾਟੀਲੇ ਗੂਡੀ ਆਕਾਸ ਮਧੇ ਭਰਮੀਅਲੇ ॥ ਪੰਚ ਜਨਾ ਸਿਉ ਬਾਤ ਬਤਊਆ ਚੀਤੁ ਸੁ ਡੋਰੀ ਰਾਖੀਅਲੇ ॥੧॥ ਮਨੁ ਰਾਮ ਨਾਮਾ ਬੇਧੀਅਲੇ ॥ ਜੈਸੇ ਕਨਿਕ ਕਲਾ ਚਿਤੁ ਮਾਂਡੀਅਲੇ ॥੧॥ ਰਹਾਉ ॥ ਆਨੀਲੇ ਕੁੰਭੁ ਭਰਾਈਲੇ ਊਦਕ ਰਾਜ ਕੁਆਰਿ ਪੁਰੰਦਰੀਏ ॥ ਹਸਤ ਬਿਨੋਦ ਬੀਚਾਰ ਕਰਤੀ ਹੈ ਚੀਤੁ ਸੁ ਗਾਗਰਿ ਰਾਖੀਅਲੇ ॥੨॥ ਮੰਦਰੁ ਏਕੁ ਦੁਆਰ ਦਸ ਜਾ ਕੇ ਗਊ ਚਰਾਵਨ ਛਾਡੀਅਲੇ ॥ ਪਾਂਚ ਕੋਸ ਪਰ ਗਊ ਚਰਾਵਤ ਚੀਤੁ ਸੁ ਬਛਰਾ ਰਾਖੀਅਲੇ ॥੩॥ ਕਹਤ ਨਾਮਦੇਉ ਸੁਨਹੁ ਤਿਲੋਚਨ ਬਾਲਕੁ ਪਾਲਨ ਪਉਢੀਅਲੇ ॥ ਅੰਤਰਿ ਬਾਹਰਿ ਕਾਜ ਬਿਰੂਧੀ ਚੀਤੁ ਸੁ ਬਾਰਿਕ ਰਾਖੀਅਲੇ ॥੪॥੧॥

The Word Of Naam Dayv Jee, Raamkalee, First House: One Universal Creator God. By The Grace Of The True Guru: The boy takes paper, cuts it and makes a kite, and flies it in the sky. Talking with his friends, he still keeps his attention on the kite string. ||1|| My mind has been pierced by the Name of the Lord, like the goldsmith, whose attention is held by his work. ||1||Pause|| The young girl in the city takes a pitcher, and fills it with water. She laughs, and plays, and talks with her friends, but she keeps her attention focused on the pitcher of water. ||2|| The cow is let loose, out of the mansion of the ten gates, to graze in the field. It grazes up to five miles away, but keeps its attention focused on its calf. ||3|| Says Naam Dayv, listen, O Trilochan: the child is laid down in the cradle. Its mother is at work, inside and outside, but she holds her child in her thoughts. ||4||1||

ਪਦਅਰਥ:- ਆਨੀਲੇ—ਲਿਆਂਦਾ। ਕਾਟੀਲੇ—ਕੱਟ ਕੇ ਬਣਾਈ। ਮਧੇ—ਵਿਚ। ਭਰਮੀਅਲੇ—ਉਡਾਈ। ਬਾਤ ਬਤਊਆ—ਗੱਲ-ਬਾਤ, ਗੱਪਾਂ।1। ਬੇਧੀਅਲੇ—ਵਿੱਝ ਗਿਆ ਹੈ। ਕਨਿਕ—ਸੋਨਾ। ਕਲਾ—ਹੁਨਰ। ਕਨਿਕ ਕਲਾ—ਸੋਨੇ ਦਾ ਕਾਰੀਗਰ, ਸੁਨਿਆਰਾ। ਮਾਂਡੀਅਲੇ—(ਸੋਨੇ ਵਿਚ) ਜੁੜਿਆ ਰਹਿੰਦਾ ਹੈ।1। ਰਹਾਉ। ਕੁੰਭੁ—ਘੜਾ। ਊਦਕ—ਪਾਣੀ। ਕੁਆਰਿ—ਕੁਆਰੀ। ਰਾਜ ਕੁਆਰਿ—ਜੁਆਨ ਕੁਆਰੀਆਂ। ਪੁਰੰਦਰੀਏ—(ਪੁਰ+ਅੰਦਰੋਂ) ਸ਼ਹਿਰ ਵਿਚੋਂ। ਹਸਤ—ਹੱਸਦਿਆਂ। ਬਿਨੋਦ—ਹਾਸੇ ਦੀਆਂ ਗੱਲਾਂ।2।

ਅਰਥ:- (ਹੇ ਤ੍ਰਿਲੋਚਨ! ਵੇਖ, ਮੁੰਡਾ) ਕਾਗ਼ਜ਼ ਲਿਆਉਂਦਾ ਹੈ, ਉਸ ਦੀ ਗੁੱਡੀ ਕੱਟਦਾ ਹੈ ਤੇ ਗੁੱਡੀ ਨੂੰ ਅਸਮਾਨ ਵਿਚ ਉਡਾਉਂਦਾ ਹੈ, ਸਾਥੀਆਂ ਨਾਲ ਗੱਪਾਂ ਭੀ ਮਾਰੀ ਜਾਂਦਾ ਹੈ, ਪਰ ਉਸ ਦਾ ਮਨ (ਗੁੱਡੀ ਦੀ) ਡੋਰ ਵਿਚ ਟਿਕਿਆ ਰਹਿੰਦਾ ਹੈ।1। (ਹੇ ਤ੍ਰਿਲੋਚਨ!) ਜਿਵੇਂ ਸੁਨਿਆਰੇ ਦਾ ਮਨ (ਹੋਰਨਾਂ ਨਾਲ ਗੱਲਾਂ-ਬਾਤਾਂ ਕਰਦਿਆਂ ਭੀ, ਕੁਠਾਲੀ ਵਿਚ ਪਾਏ ਹੋਏ ਸੋਨੇ ਵਿਚ) ਜੁੜਿਆ ਰਹਿੰਦਾ ਹੈ, ਤਿਵੇਂ ਮੇਰਾ ਮਨ ਪਰਮਾਤਮਾ ਦੇ ਨਾਮ ਵਿਚ ਵਿੱਝਾ ਹੋਇਆ ਹੈ।1। ਰਹਾਉ। (ਹੇ ਤ੍ਰਿਲੋਚਨ!) ਜੁਆਨ ਕੁੜੀਆਂ ਸ਼ਹਿਰ ਵਿਚੋਂ (ਬਾਹਰ ਜਾਂਦੀਆਂ ਹਨ) ਆਪੋ ਆਪਣਾ ਘੜਾ ਚੁੱਕ ਲੈਂਦੀਆਂ ਹਨ, ਪਾਣੀ ਨਾਲ ਭਰਦੀਆਂ ਹਨ, (ਆਪੋ ਵਿਚ) ਹੱਸਦੀਆਂ ਹਨ, ਹਾਸੇ ਦੀਆਂ ਗੱਲਾਂ ਤੇ ਹੋਰ ਕਈ ਵਿਚਾਰਾਂ ਕਰਦੀਆਂ ਹਨ, ਪਰ ਆਪਣਾ ਚਿੱਤ ਆਪੋ ਆਪਣੇ ਘੜੇ ਵਿਚ ਰੱਖਦੀਆਂ ਹਨ।2। (ਹੇ ਤ੍ਰਿਲੋਚਨ!) ਇੱਕ ਘਰ ਹੈ ਜਿਸ ਦੇ ਦਸ ਬੂਹੇ ਹਨ, ਇਸ ਘਰੋਂ ਮਨੁੱਖ ਗਊਆਂ ਚਾਰਨ ਲਈ ਛੱਡਦਾ ਹੈ; ਇਹ ਗਾਈਆਂ ਪੰਜਾਂ ਕੋਹਾਂ ਤੇ ਜਾ ਚੁਗਦੀਆਂ ਹਨ, ਪਰ ਆਪਣਾ ਚਿੱਤ ਆਪਣੇ ਵੱਛੇ ਵਿਚ ਰੱਖਦੀਆਂ ਹਨ (ਤਿਵੇਂ ਹੀ ਦਸ-ਇੰਦ੍ਰਿਆਂ-ਵਾਲੇ ਇਸ ਸਰੀਰ ਵਿਚੋਂ ਮੇਰੇ ਗਿਆਨ-ਇੰਦ੍ਰੇ ਸਰੀਰ ਦੇ ਨਿਰਬਾਹ ਲਈ ਕੰਮ-ਕਾਰ ਕਰਦੇ ਹਨ, ਪਰ ਮੇਰੀ ਸੁਰਤ ਆਪਣੇ ਪ੍ਰਭੂ-ਚਰਨਾਂ ਵਿਚ ਹੀ ਹੈ)।3। ਹੇ ਤ੍ਰਿਲੋਚਨ! ਸੁਣ, ਨਾਮਦੇਵ (ਇਕ ਹੋਰ ਦ੍ਰਿਸ਼ਟਾਂਤ) ਆਖਦਾ ਹੈ—ਮਾਂ ਆਪਣੇ ਬਾਲ ਨੂੰ ਪੰਘੂੜੇ ਵਿਚ ਪਾਂਦੀ ਹੈ, ਅੰਦਰ ਬਾਹਰ ਘਰ ਦੇ ਕੰਮਾਂ ਵਿਚ ਰੁੱਝੀ ਰਹਿੰਦੀ ਹੈ, ਪਰ ਆਪਣੀ ਸੁਰਤ ਆਪਣੇ ਬੱਚੇ ਵਿਚ ਰੱਖਦੀ ਹੈ।4।1। ਭਾਵ: ਪ੍ਰੀਤਿ ਦਾ ਸਰੂਪ—ਕੰਮ-ਕਾਰ ਕਰਦਿਆਂ ਸੁਰਤ ਹਰ ਵੇਲੇ ਪ੍ਰਭੂ ਦੀ ਯਾਦ ਵਿਚ ਰਹੇ।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Amritvele da Hukamnama Sri Darbar Sahib, Sri Amritsar, Ang 883, 22-May-2018

ਰਾਮਕਲੀ ਮਹਲਾ ੫ ॥ ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਨ ਜਾਨੈ ॥ ਰਤਨ ਕੋਠੜੀ ਅੰਮ੍ਰਿਤ ਸੰਪੂਰਨ ਸਤਿਗੁਰ ਕੈ ਖਜਾਨੈ ॥੧॥ ਅਚਰਜੁ ਕਿਛੁ ਕਹਣੁ ਨ ਜਾਈ ॥ ਬਸਤੁ ਅਗੋਚਰ ਭਾਈ ॥੧॥ ਰਹਾਉ ॥ ਮੋਲੁ ਨਾਹੀ ਕਛੁ ਕਰਣੈ ਜੋਗਾ ਕਿਆ ਕੋ ਕਹੈ ਸੁਣਾਵੈ ॥ ਕਥਨ ਕਹਣ ਕਉ ਸੋਝੀ ਨਾਹੀ ਜੋ ਪੇਖੈ ਤਿਸੁ ਬਣਿ ਆਵੈ ॥੨॥

Raamkalee, Fifth Mehl: It is beyond the three qualities; it remains untouched. The seekers and Siddhas do not know it. There is a chamber filled with jewels, overflowing with Ambrosial Nectar, in the Guru’s Treasury. ||1|| This thing is wonderful and amazing! It cannot be described. It is an unfathomable object, O Siblings of Destiny! ||1||Pause|| Its value cannot be estimated at all; what can anyone say about it? By speaking and describing it, it cannot be understood; only one who sees it realizes it. ||2||

ਰਹਤ = ਨਿਰਲੇਪ। ਤ੍ਰੈ ਗੁਣ ਰਹਤ = ਮਾਇਆ ਦੇ ਤਿੰਨ ਗੁਣਾਂ ਤੋਂ ਬਚੀ ਹੋਈ। ਨਿਰਾਰੀ = ਨਿਰਾਲੀ, ਵੱਖਰੀ। ਸਾਧਿਕ = ਜੋਗ-ਸਾਧਨ ਕਰਨ ਵਾਲੇ। ਸਿਧ = ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ। ਨ ਜਾਨੈ = ਨਹੀਂ ਜਾਣਦੀ, ਸਾਂਝ ਨਹੀਂ ਪਾਂਦੀ। ਰਤਨ = ਪ੍ਰਭੂ ਦੇ ਗੁਣਾਂ ਦੇ ਰਤਨ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ ਨਾਮ। ਸੰਪੂਰਨ = ਨਕਾ-ਨਕ ਭਰੀ ਹੋਈ। ਕੈ ਖਜਾਨੈ = ਦੇ ਖ਼ਜ਼ਾਨੇ ਵਿਚ ॥੧॥ ਅਚਰਜੁ = ਅਨੋਖਾ ਤਮਾਸ਼ਾ। ਬਸਤੁ = {वस्तु} ਕੀਮਤੀ ਚੀਜ਼ {ਇਸਤ੍ਰੀ-ਲਿੰਗ}। ਅਗੋਚਰ = {ਅ-ਗੋ-ਚਰ} ਗਿਆਨ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ। ਭਾਈ = ਹੇ ਭਾਈ! ॥੧॥ ਜੋਗਾ = ਸਮਰਥ। ਕੋ = ਕੋਈ ਮਨੁੱਖ। ਕਉ = ਵਾਸਤੇ। ਸੋਝੀ = ਸਮਝ, ਅਕਲ। ਜੋ = ਜੇਹੜਾ ਮਨੁੱਖ। ਪੇਖੈ = ਵੇਖਦਾ ਹੈ। ਤਿਸੁ = ਉਸ (ਮਨੁੱਖ) ਦੀ (ਪ੍ਰੀਤ)। ਬਣਿ ਆਵੈ = ਬਣ ਜਾਂਦੀ ਹੈ ॥੨॥

ਹੇ ਭਾਈ! ਉਹ ਕੀਮਤੀ ਪਦਾਰਥ ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਤੋਂ ਪਰੇ ਵੱਖਰਾ ਹੀ ਰਹਿੰਦਾ ਹੈ, ਉਹ ਪਦਾਰਥ ਜੋਗ-ਸਾਧਨ ਕਰਨ ਵਾਲਿਆਂ ਅਤੇ ਸਾਧਨਾਂ ਵਿਚ ਪੁੱਗੇ ਹੋਏ ਜੋਗੀਆਂ ਨਾਲ ਭੀ ਸਾਂਝ ਨਹੀਂ ਪਾਂਦਾ (ਭਾਵ, ਜੋਗ-ਸਾਧਨਾਂ ਦੀ ਰਾਹੀਂ ਉਹ ਨਾਮ-ਵਸਤੂ ਨਹੀਂ ਮਿਲਦੀ)। ਹੇ ਭਾਈ! ਉਹ ਕੀਮਤੀ ਪਦਾਰਥ ਗੁਰੂ ਦੇ ਖ਼ਜ਼ਾਨੇ ਵਿਚ ਹੈ। ਉਹ ਪਦਾਰਥ ਹੈ-ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ-ਰਤਨਾਂ ਨਾਲ ਨਕਾ-ਨਕ ਭਰੀ ਹੋਈ ਹਿਰਦਾ-ਕੋਠੜੀ ॥੧॥ ਹੇ ਭਾਈ! ਇਕ ਅਨੋਖਾ ਤਮਾਸ਼ਾ ਬਣਿਆ ਪਿਆ ਹੈ, ਜਿਸ ਦੀ ਬਾਬਤ ਕੁਝ ਦੱਸਿਆ ਨਹੀਂ ਜਾ ਸਕਦਾ। (ਅਨੋਖਾ ਤਮਾਸ਼ਾ ਇਹ ਹੈ ਕਿ ਗੁਰੂ ਦੇ ਖ਼ਜ਼ਾਨੇ ਵਿਚ ਹੀ ਪ੍ਰਭੂ ਦਾ ਨਾਮ ਇਕ) ਕੀਮਤੀ ਚੀਜ਼ ਹੈ ਜਿਸ ਤਕ (ਮਨੁੱਖ ਦੇ) ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ ॥੧॥ ਰਹਾਉ॥ ਹੇ ਭਾਈ! ਉਸ ਨਾਮ-ਵਸਤੂ ਦਾ ਮੁੱਲ ਕੋਈ ਭੀ ਜੀਵ ਨਹੀਂ ਪਾ ਸਕਦਾ। ਕੋਈ ਭੀ ਜੀਵ ਉਸ ਦਾ ਮੁੱਲ ਕਹਿ ਨਹੀਂ ਸਕਦਾ, ਦੱਸ ਨਹੀਂ ਸਕਦਾ। (ਉਸ ਕੀਮਤੀ ਪਦਾਰਥ ਦੀਆਂ ਸਿਫ਼ਤਾਂ) ਦੱਸਣ ਵਾਸਤੇ ਕਿਸੇ ਦੀ ਭੀ ਅਕਲ ਕੰਮ ਨਹੀਂ ਕਰ ਸਕਦੀ। ਹਾਂ, ਜੇਹੜਾ ਮਨੁੱਖ ਉਸ ਵਸਤ ਨੂੰ ਵੇਖ ਲੈਂਦਾ ਹੈ, ਉਸ ਦਾ ਉਸ ਨਾਲ ਪਿਆਰ ਬਣ ਜਾਂਦਾ ਹੈ ॥੨॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Amrit vele da Hukamnama Sri Darbar Sahib, Sri Amritsar, Ang 694, 23-May.-2018

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

Dhanaasaree, Devotee Ravi Daas Jee: One Universal Creator God. By The Grace Of The True Guru: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. ||1|| I am a sacrifice, a sacrifice to the Lord. O Lord, why are You silent? ||Pause|| For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. ||2||1||

ਹਮ ਸਰਿ = ਮੇਰੇ ਵਰਗਾ। ਸਰਿ = ਵਰਗਾ, ਬਰਾਬਰ ਦਾ। ਦੀਨੁ = ਨਿਮਾਣਾ, ਕੰਗਾਲ। ਅਬ =ਹੁਣ। ਪਤੀਆਰੁ = (ਹੋਰ) ਪਰਤਾਵਾ। ਕਿਆ ਕੀਜੈ = ਕੀਹ ਕਰਨਾ ਹੋਇਆ? ਕਰਨ ਦੀ ਲੋੜ ਨਹੀਂ। ਬਚਨੀ ਤੋਰ = ਤੇਰੀਆਂ ਗੱਲਾਂ ਕਰ ਕੇ। ਮੋਰ = ਮੇਰਾ। ਮਾਨੈ = ਮੰਨ ਜਾਏ, ਪਤੀਜ ਜਾਏ। ਪੂਰਨ = ਪੂਰਨ ਭਰੋਸਾ।੧। ਰਮਈਆ ਕਾਰਨੇ = ਸੋਹਣੇ ਰਾਮ ਤੋਂ। ਕਵਨ = ਕਿਸ ਕਾਰਨ? ਅਬੋਲ = ਨਹੀਂ ਬੋਲਦਾ।ਰਹਾਉ। ਮਾਧਉ = ਹੇ ਮਾਧੋ! ਤੁਮ੍ਹ੍ਹਾਰੇ ਲੇਖੇ = (ਭਾਵ,) ਤੇਰੀ ਯਾਦ ਵਿਚ ਬੀਤੇ। ਕਹਿ = ਕਹੇ, ਆਖਦਾ ਹੈ ॥੨॥੧॥

(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
Back
Top