☬ Ajj da mukhwak/ hukamnama ☬

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਹੋਇਆ ਅੰਮ੍ਰਿਤ ਵੇਲੇ ਦਾ ਮੁੱਖਵਾਕ
ਮੰਗਲਵਾਰ, ੨੭ ਅੱਸੂ (ਸੰਮਤ ੫੫੮ ਨਾਨਕਸ਼ਾਹੀ) | (ਅੰਗ: ੭੩੧)​

ਸੂਹੀ ਮਹਲਾ ੪ ॥
ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥


ਪੰਜਾਬੀ ਵਿਆਖਿਆ
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ । ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ । ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ ।੧।ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ । ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ । ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ।ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ । ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ ।੨। ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ । ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ ।੩।ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ । ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ । ਹੇ ਦਾਸ ਨਾਨਕ! (ਆਖ—) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ । ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ ।੪।੨।


English Translation
SOOHEE, FOURTH MEHL:

I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru’s Shabad; serving the Unmoving, Unchanging Lord, I am absorbed in peace. || 1 || O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold my head to the Guru, for a very dear price. || 1 || Pause || The kings and the rulers of men enjoy pleasures and delights, but without the Name of the Lord, death seizes and dispatches them all. The Righteous Judge of Dharma strikes them over the heads with his staff, and when the fruits of their actions come into their hands, then they regret and repent. || 2 || Save me, save me, Lord; I am Your humble servant, a mere worm. I seek the Protection of Your Sanctuary, O Primal Lord, Cherisher and Nourisher. Please bless me with the Blessed Vision of the Saint’s Darshan, that I may find peace. O God, please fulfill the desires of Your humble servant. || 3 || You are the All-powerful, Great, Primal God, my Lord and Master. O Lord, please bless me with the gift of humility. Servant Nanak has found the Naam, the Name of the Lord, and is at peace; I am forever a sacrifice to the Naam. || 4 || 2 ||

 
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਹੋਇਆ ਅੰਮ੍ਰਿਤ ਵੇਲੇ ਦਾ ਮੁੱਖਵਾਕ
ਬੁੱਧਵਾਰ, ੨੮ ਅੱਸੂ (ਸੰਮਤ ੫੫੮ ਨਾਨਕਸ਼ਾਹੀ) | (ਅੰਗ : ੫੯੮)​

ਸੋਰਠਿ ਮਹਲਾ ੧ ॥
ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥


ਪੰਜਾਬੀ ਵਿਆਖਿਆ
(ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ ।੧। ਹੇ ਮੇਰੇ ਮਨ! (ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ । ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ । ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ ।ਰਹਾਉ। (ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ । ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ । (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ ।੨। (ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ ।੩। (ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ । ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ । ਹੇ ਦਾਸ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ ।੪।੯।


English Translation
SORATH, FIRST MEHL:

The treasure of the Name, for which you have come into the world that Ambrosial Nectar is with the Guru. Renounce costumes, disguises and clever tricks; this fruit is not obtained by duplicity. || 1 || O my mind, remain steady, and do not wander away. By searching around on the outside, you shall only suffer great pain; the Ambrosial Nectar is found within the home of your own being. || Pause || Renounce corruption, and seek virtue; committing sins, you shall only come to regret and repent. You do not know the difference between good and evil; again and again, you sink into the mud. || 2 || Within you is the great filth of greed and falsehood; why do you bother to wash your body on the outside? Chant the Immaculate Naam, the Name of the Lord always, under Gurus Instruction; only then will your innermost being be emancipated. || 3 || Let greed and slander be far away from you, and renounce falsehood; through the True Word of the Gurus Shabad, you shall obtain the true fruit. As it pleases You, You preserve me, Dear Lord; servant Nanak sings the Praises of Your Shabad. || 4 || 9 ||

 
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਹੋਇਆ ਅੰਮ੍ਰਿਤ ਵੇਲੇ ਦਾ ਮੁੱਖਵਾਕ
ਵੀਰਵਾਰ, ੨੯ ਅੱਸੂ (ਸੰਮਤ ੫੫੮ ਨਾਨਕਸ਼ਾਹੀ) | (ਅੰਗ: ੬੯੦)​

ਧਨਾਸਰੀ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮੑਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥


ਪੰਜਾਬੀ ਵਿਆਖਿਆ
ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ । ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ । (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ । (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ । (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ । ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ ।੧। ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ । (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ । ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ । ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ । ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ । ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ । ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ ।੨। (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ । ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ । ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ । ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ । ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ ।੩। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ । ਉਹ ਦਿਨ ਰਾਤ ‘ਹਾਇ ਹਾਇ’ ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ । ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕੋ੍ਰਧਾਤੁਰ ਭੀ ਰਹਿੰਦਾ ਹੈ । ਉਸ ਦੀ ਸਾਰੀ ਉਮਰ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਲੰਘ ਜਾਂਦੀ ਹੈ । ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ । ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ । ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ ।੪। ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ । (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ । ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ । ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ । ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ । ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ ।੫।੧।


English Translation
DHANAASAREE, CHHANT, FOURTH MEHL, FIRST HOUSE:
ONE UNIVERSAL CREATOR GOD. BY THE GRACE OF THE TRUE GURU:

When the Dear Lord grants His Grace, one meditates on the Naam, the Name of the Lord. Meeting the True Guru, through loving faith and devotion, one intuitively sings the Glorious Praises of the Lord. Singing His Glorious Praises continually, night and day, one blossoms forth, when it is pleasing to the True Lord. Egotism, self-conceit and Maya are forsaken, and he is intuitively absorbed into the Naam. The Creator Himself acts; when He gives, then we receive. When the Dear Lord grants His Grace, we meditate on the Naam. || 1 || Deep within, I feel true love for the Perfect True Guru. I serve Him day and night; I never forget Him. I never forget Him; I remember Him night and day. When I chant the Naam, then I live. With my ears, I hear about Him, and my mind is satisfied. As Gurmukh, I drink in the Ambrosial Nectar. If He bestows His Glance of Grace, then I shall meet the True Guru; my discriminating intellect would contemplate Him, night and day. Deep within, I feel true love for the Perfect True Guru. || 2 || By great good fortune, one joins the Sat Sangat, the True Congregation; then, one comes to savor the subtle essence of the Lord. Night and day, he remains lovingly focused on the Lord; he merges in celestial peace. Merging in celestial peace, he becomes pleasing to the Lord’s Mind; he remains forever unattached and untouched. He receives honor in this world and the next, lovingly focused on the Lord’s Name. He is liberated from both pleasure and pain; he is pleased by whatever God does. By great good fortune, one joins the Sat Sangat, the True Congregation, and then, one comes to savor the subtle essence of the Lord. || 3 || In the love of duality, there is pain and suffering; the Messenger of Death eyes the self-willed manmukhs. They cry and howl, day and night, caught by the pain of Maya. Caught by the pain of Maya, provoked by his ego, he passes his life crying out, “Mine, mine!”. He does not remember God, the Giver, and in the end, he departs regretting and repenting. Without the Name, nothing shall go along with him; not his children, spouse or the enticements of Maya. In the love of duality, there is pain and suffering; the Messenger of Death eyes the self-willed manmukhs. || 4 || Granting His Grace, the Lord has merged me with Himself; I have found the Mansion of the Lord’s Presence. I remain standing with my palms pressed together; I have become pleasing to God’s Mind. When one is pleasing to God’s Mind, then he merges in the Hukam of the Lord’s Command; surrendering to His Hukam, he finds peace. Night and day, he chants the Lord’s Name, day and night; intuitively, naturally, he meditates on the Naam, the Name of the Lord. Through the Naam, the glorious greatness of the Naam is obtained; the Naam is pleasing to Nanak’s mind. Granting His Grace, the Lord has merged me with Himself; I have found the Mansion of the Lord’s Presence. || 5 || 1 ||

 
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਹੋਇਆ ਅੰਮ੍ਰਿਤ ਵੇਲੇ ਦਾ ਮੁੱਖਵਾਕ
ਸ਼ੁੱਕਰਵਾਰ, ੩੦ ਅੱਸੂ (ਸੰਮਤ ੫੫੮ ਨਾਨਕਸ਼ਾਹੀ) | (ਅੰਗ: ੬੪੧)​

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥

ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥


ਪੰਜਾਬੀ ਵਿਆਖਿਆ
ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ । ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ । (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ । (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ । ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ—ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ ।ਰਹਾਉ। ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ । ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ ।੨। ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ ।੩। ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ । ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ । (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ ।੪। ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ । ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ । ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ ।੫। ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ । ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ । ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ ।੬। ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ । ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ । ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ ।੭। ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ—ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ । ਪਰ, ਹੇ ਨਾਨਕ! ਆਖ—ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ ।੮। ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ । ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ । ਰਹਾਉ ਦੂਜਾ ।੧।੩।


English Translation
SORAT’H, FIFTH MEHL, SECOND HOUSE, ASHTAPADEES:
ONE UNIVERSAL CREATOR GOD. BY THE GRACE OF THE TRUE GURU:

They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. || 1 || O Beloved, this is not the way to meet the Lord; I have performed these rituals so many times. I have collapsed, exhausted, at the Door of my Lord Master; I pray that He may grant me a discerning intellect. || Pause || One may remain silent and use his hands as begging bowls, and wander naked in the forest. He may make pilgrimages to river banks and sacred shrines all over the world, but his sense of duality will not leave him. || 2 || His mind’s desires may lead him to go and dwell at sacred places of pilgrimage, and offer his head to be sawn off; but this will not cause the filth of his mind to depart, even though he may make thousands of efforts. || 3 || He may give gifts of all sorts — gold, women, horses and elephants. He may make offerings of corn, clothes and land in abundance, but this will not lead him to the Lord’s Door. || 4 || He may remain devoted to worship and adoration, bowing his forehead to the floor, practicing the six religious rituals. He indulges in egotism and pride, and falls into entanglements, but he does not meet the Lord by these devices. || 5 || He practices the eighty-four postures of Yoga, and acquires the supernatural powers of the Siddhas, but he gets tired of practicing these. He lives a long life, but is reincarnated again and again; he has not met with the Lord. || 6 || He may enjoy princely pleasures, and regal pomp and ceremony, and issue unchallenged commands. He may lie on beautiful beds, perfumed with sandalwood oil, but this will led him only to the gates of the most horrible hell. || 7 || Singing the Kirtan of the Lord’s Praises in the Saadh Sangat, the Company of the Holy, is the highest of all actions. Says Nanak, he alone obtains it, who is pre-destined to receive it. || 8 || Your slave is intoxicated with this Love of Yours. The Destroyer of the pains of the poor has become merciful to me, and this mind is imbued with the Praises of the Lord, Har, Har. || Second Pause || 1 || 3 ||

 
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਹੋਇਆ ਅੰਮ੍ਰਿਤ ਵੇਲੇ ਦਾ ਮੁੱਖਵਾਕ
ਸ਼ਨਿਚਰਵਾਰ, ੦੧ ਕੱਤਕ (ਸੰਮਤ ੫੫੮ ਨਾਨਕਸ਼ਾਹੀ) | (ਅੰਗ: ੭੨੫)​

ਤਿਲੰਗ ਮਹਲਾ ੪ ॥
ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥


ਪੰਜਾਬੀ ਵਿਆਖਿਆ
ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ । ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ ।੧। ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ ।ਰਹਾਉ। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ । ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ । ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ ।੨। ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ ।੩। ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ । ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ ।੪।
ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ । ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ ।੫। ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ । (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ ।੬। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ । ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ ।੭। ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ । ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ ।੮।
ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ । ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ । ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ ।੯। ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ । ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ ।੧੦। ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ । ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾਂ ਨੂੰ ਆਪ ਆਪਣੇ ਗਲ ਨਾਲ (ਸਦਾ) ਲਾ ਲਿਆ ਹੈ ।੧੧। ਹੇ ਪ੍ਰਭੂ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਸਿਮਰਦੇ ਹਨ, ਉਹਨਾਂ ਦਾ ਮੈਨੂੰ ਦਰਸਨ ਬਖ਼ਸ਼ । ਮੈਂ ਉਹਨਾਂ ਦੇ ਚਰਨ ਧੋਂਦਾ ਰਹਾਂ, ਤੇ, ਉਹਨਾਂ ਦੀ ਚਰਨ-ਧੂੜ ਘੋਲ ਘੋਲ ਕੇ ਪੀਂਦਾ ਰਹਾਂ ।੧੨।
ਹੇ ਭਾਈ! ਜੇਹੜੀਆਂ ਜੀਵ-ਇਸਤ੍ਰੀਆਂ ਪਾਨ ਸੁਪਾਰੀ ਆਦਿਕ ਖਾਂਦੀਆਂ ਰਹਿੰਦੀਆਂ ਹਨ, ਮੂੰਹ ਵਿਚ ਪਾਨ ਚਬਾਂਦੀਆਂ ਰਹਿੰਦੀਆਂ ਹਨ (ਭਾਵ, ਸਦਾ ਪਦਾਰਥਾਂ ਦੇ ਭੋਗਾਂ ਵਿਚ ਮਸਤ ਹਨ), ਤੇ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਕਦੇ ਭੀ ਨਾਹ ਸਿਮਰਿਆ, ਉਹਨਾਂ ਨੂੰ ਮੌਤ (ਦੇ ਗੇੜ) ਨੇ ਫੜ ਕੇ (ਸਦਾ ਲਈ) ਅੱਗੇ ਲਾ ਲਿਆ (ਉਹ ਚੌਰਾਸੀ ਦੇ ਗੇੜ ਵਿਚ ਪੈ ਗਈਆਂ) ।੧੩।
ਹੇ ਭਾਈ! ਜਿਨ੍ਹਾਂ ਆਪਣੇ ਮਨ ਵਿਚ ਹਿਰਦੇ ਵਿਚ ਟਿਕਾ ਕੇ ਪਰਮਾਤਮਾ ਦਾ ਨਾਮ ਸਿਮਰਿਆ, ਉਹਨਾਂ ਗੁਰੂ ਦੇ ਪਿਆਰੇ ਗੁਰਸਿੱਖਾਂ ਦੇ ਨੇੜੇ ਮੌਤ (ਦਾ ਡਰ) ਨਹੀਂ ਆਉਂਦਾ ।੧੪। ਹੇ ਭਾਈ! ਪਰਮਾਤਮਾ ਦਾ ਨਾਮ ਖ਼ਜ਼ਾਨਾ ਹੈ, ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ (ਨਾਮ ਨਾਲ) ਸਾਂਝ ਪਾਂਦਾ ਹੈ । ਹੇ ਨਾਨਕ! (ਆਖ—) ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪੈਂਦਾ ਹੈ, ਉਹ (ਹਰੇਕ ਮਨੁੱਖ) ਹਰਿ-ਨਾਮ ਦੇ ਪ੍ਰੇਮ ਵਿਚ ਜੁੜ ਕੇ ਆਤਮਕ ਆਨੰਦ ਮਾਣਦਾ ਹੈ ।੧੫। ਹੇ ਭਾਈ! ਗੁਰੂ ਨੂੰ (ਹੀ ਨਾਮ ਦੀ ਦਾਤਿ) ਦੇਣ ਵਾਲਾ ਆਖਣਾ ਚਾਹੀਦਾ ਹੈ । ਗੁਰੂ ਤੱü੍ਰਠ ਕੇ (ਨਾਮ ਦੇਣ ਦੀ) ਕਿਰਪਾ ਕਰਦਾ ਹੈ । ਮੈਂ (ਤਾਂ) ਸਦਾ ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ, ਜਿਸ ਨੇ (ਮੈਨੂੰ) ਪਰਮਾਤਮਾ ਦਾ ਨਾਮ ਦਿੱਤਾ ਹੈ ।੧੬।
ਹੇ ਭਾਈ! ਉਹ ਗੁਰੂ ਸਲਾਹੁਣ-ਜੋਗ ਹੈ, ਉਸ ਗੁਰੂ ਦੀ ਵਡਿਆਈ ਕਰਨੀ ਚਾਹੀਦੀ ਹੈ, ਜੇਹੜਾ ਪਰਮਾਤਮਾ ਦਾ ਨਾਮ ਜਪਣ ਦਾ ਉਪਦੇਸ਼ ਦੇਂਦਾ ਹੈ । ਮੈਂ (ਤਾਂ) ਗੁਰੂ ਨੂੰ ਵੇਖ ਵੇਖ ਕੇ ਗੁਰੂ ਦਾ (ਸੋਹਣਾ) ਸਰੀਰ ਵੇਖ ਕੇ ਖਿੜ ਰਿਹਾ ਹਾਂ ।੧੭। ਹੇ ਭਾਈ! ਗੁਰੂ ਦੀ ਜੀਭ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਉਚਾਰਦੀ ਹੈ, ਹਰਿ-ਨਾਮ (ਉਚਾਰਨ ਦੇ ਕਾਰਨ ਸੋਹਣੀ ਲੱਗਦੀ ਹੈ । ਜਿਨ੍ਹਾਂ ਭੀ ਸਿੱਖਾਂ ਨੇ (ਗੁਰੂ ਦਾ ਉਪਦੇਸ਼) ਸੁਣ ਕੇ ਗੁਰੂ ਉੱਤੇ ਯਕੀਨ ਲਿਆਂਦਾ ਹੈ, ਉਹਨਾਂ ਦੀ (ਮਾਇਆ ਦੀ) ਸਾਰੀ ਭੁੱਖ ਦੂਰ ਹੋ ਗਈ ਹੈ ।੧੮। ਹੇ ਭਾਈ! (ਹਰਿ-ਨਾਮ ਸਿਮਰਨ ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਕਿਹਾ ਜਾਂਦਾ ਹੈ । ਹੇ ਭਾਈ! ਦੱਸ, ਕਿਸ ਤਰੀਕੇ ਨਾਲ (ਇਸ ਰਸਤੇ ਉੱਤੇ) ਤੁਰ ਸਕੀਦਾ ਹੈ? ਹੇ ਪ੍ਰਭੂ! ਤੇਰਾ ਨਾਮ ਹੀ (ਰਸਤੇ ਦਾ) ਖ਼ਰਚ ਹੈ, ਇਹ ਖ਼ਰਚ ਪੱਲੇ ਬੰਨ੍ਹ ਕੇ (ਇਸ ਰਸਤੇ ਉੱਤੇ) ਤੁਰਨਾ ਚਾਹੀਦਾ ਹੈ ।੧੯। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਹੈ ਉਹ ਵੱਡੇ ਸਿਆਣੇ ਸ਼ਾਹ ਬਣ ਗਏ ਹਨ । ਮੈਂ ਸਦਾ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੇ ਬਚਨ ਦੀ ਰਾਹੀਂ (ਪਰਮਾਤਮਾ ਦੇ ਨਾਮ ਵਿਚ) ਲੀਨ ਹੋ ਸਕੀਦਾ ਹੈ ।੨੦।
ਹੇ ਪ੍ਰਭੂ! ਤੂੰ ਮੇਰਾ ਮਾਲਕ ਹੈਂ ਤੂੰ ਮੇਰਾ ਸਾਹਿਬ ਹੈਂ, ਤੂੰ ਹੀ ਮੇਰਾ ਪਾਤਿਸ਼ਾਹ ਹੈਂ । ਜੇ ਤੈਨੂੰ ਪਸੰਦ ਆਵੇ, ਤਾਂ ਹੀ ਤੇਰੀ ਭਗਤੀ ਕੀਤੀ ਜਾ ਸਕਦੀ ਹੈ । ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ ।੨੧। ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਆਪ ਹੀ (ਨਿਰਗੁਣ ਸਰੂਪ ਵਿਚ) ਇਕੋ ਇਕ ਹਸਤੀ ਹੈ, ਤੇ, ਆਪ ਹੀ (ਸਰਗੁਣ ਸਰੂਪ ਵਿਚ) ਅਨੇਕਾਂ ਰੂਪਾਂ ਵਾਲਾ ਹੈ । ਜੇਹੜੀ ਗੱਲ ਉਸ ਨੂੰ ਚੰਗੀ ਲੱਗਦੀ ਹੈ, ਉਹੀ ਗੱਲ ਜੀਵਾਂ ਦੇ ਭਲੇ ਵਾਸਤੇ ਹੁੰਦੀ ਹੈ ।੨੨।੨।


English Translation
TILANG, FOURTH MEHL:

The Guru, my friend, has told me the stories and the sermon of the Lord. I am a sacrifice to my Guru; to the Guru, I am a sacrifice. || 1 || Come, join with me, O Sikh of the Guru, come and join with me. You are my Guru’s Beloved. || Pause || The Glorious Praises of the Lord are pleasing to the Lord; I have obtained them from the Guru. I am a sacrifice, a sacrifice to those who surrender to, and obey the Guru’s Will. || 2 || I am dedicated and devoted to those who gaze upon the Beloved True Guru. I am forever a sacrifice to those who perform service for the Guru. || 3 || Your Name, O Lord, Har, Har, is the Destroyer of sorrow. Serving the Guru, it is obtained, and as Gurmukh, one is emancipated. || 4 || Those humble beings who meditate on the Lord’s Name, are celebrated and acclaimed. Nanak is a sacrifice to them, forever and ever a devoted sacrifice. || 5 || O Lord, that alone is Praise to You, which is pleasing to Your Will, O Lord God. Those Gurmukhs, who serve their Beloved Lord, obtain Him as their reward. || 6 || Those who cherish love for the Lord, their souls are always with God. Chanting and meditating on their Beloved, they live in, and gather in, the Lord’s Name. || 7 || I am a sacrifice to those Gurmukhs who serve their Beloved Lord. They themselves are saved, along with their families, and through them, all the world is saved. || 8 || My Beloved Guru serves the Lord. Blessed is the Guru, Blessed is the Guru. The Guru has shown me the Lord’s Path; the Guru has done the greatest good deed. || 9 || Those Sikhs of the Guru, who serve the Guru, are the most blessed beings. Servant Nanak is a sacrifice to them; He is forever and ever a sacrifice. || 10 || The Lord Himself is pleased with the Gurmukhs, the fellowship of the companions. In the Lord’s Court, they are given robes of honor, and the Lord Himself hugs them close in His embrace. || 11 || Please bless me with the Blessed Vision of the Darshan of those Gurmukhs, who meditate on the Naam, the Name of the Lord. I wash their feet, and drink in the dust of their feet, dissolved in the wash water. || 12 || Those who eat betel nuts and betel leaf and apply lipstick, but do not contemplate the Lord, Har, Har — the Messenger of Death will seize them and take them away. || 13 || The Messenger of Death does not even approach those who contemplate the Name of the Lord, Har, Har, and keep Him enshrined in their hearts. The Guru’s Sikhs are the Guru’s Beloveds. || 14 || The Name of the Lord is a treasure, known only to the few Gurmukhs. O Nanak, those who meet with the True Guru, enjoy peace and pleasure. || 15 || The True Guru is called the Giver; in His Mercy, He grants His Grace. I am forever a sacrifice to the Guru, who has blessed me with the Lord’s Name. || 16 || Blessed, very blessed is the Guru, who brings the Lord’s message. I gaze upon the Guru, the Guru, the True Guru embodied, and I blossom forth in bliss. || 17 || The Guru’s tongue recites Words of Ambrosial Nectar; He is adorned with the Lord’s Name. Those Sikhs who hear and obey the Guru — all their desires depart. || 18 || Some speak of the Lord’s Path; tell me, how can I walk on it? O Lord, Har, Har, Your Name is my supplies; I will take it with me and set out. || 19 || Those Gurmukhs who worship and adore the Lord, are wealthy and very wise. I am forever a sacrifice to the True Guru; I am absorbed in the Words of the Guru’s Teachings. || 20 || You are the Master, my Lord and Master; You are my Ruler and King. If it is pleasing to Your Will, then I worship and serve You; You are the treasure of virtue. || 21 || The Lord Himself is absolute; He is The One and Only; but He Himself is also manifested in many forms. Whatever pleases Him, O Nanak, that alone is good. || 22 || 2 ||

 
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਹੋਇਆ ਅੰਮ੍ਰਿਤ ਵੇਲੇ ਦਾ ਮੁੱਖਵਾਕ
ਐਤਵਾਰ, ੨ ਕੱਤਕ (ਸੰਮਤ ੫੫੮ ਨਾਨਕਸ਼ਾਹੀ) | (ਅੰਗ: ੬੩੨)​

ਸੋਰਠਿ ਮਹਲਾ ੯ ॥
ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥


ਪੰਜਾਬੀ ਵਿਆਖਿਆ
ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ । ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ ।੧। ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ । ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ।੨। ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ । ਨਾਨਕ ਆਖਦਾ ਹੈ—(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ । ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ।੩।੪।


English Translation
SORAT’H, NINTH MEHL:

O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. || 1 || Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way — why have you forgotten Him? || 1 || As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lord’s Name, his bonds are broken. || 2 || Ajaamal, known throughout the world as a sinner, was redeemed in an instant. Says Nanak, remember the Chintaamani, the jewel which fulfills all desires, and you too shall be carried across and saved. || 3 || 4 ||

 
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਹੋਇਆ ਅੰਮ੍ਰਿਤ ਵੇਲੇ ਦਾ ਮੁੱਖਵਾਕ
ਸੋਮਵਾਰ, ੩ ਕੱਤਕ (ਸੰਮਤ ੫੫੮ ਨਾਨਕਸ਼ਾਹੀ) (ਅੰਗ: ੬੫੬) | (ਅੰਗ: ੬੫੬)​

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥


ਪੰਜਾਬੀ ਵਿਆਖਿਆ
ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ।ਰਹਾਉ। (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ : ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ।੧। (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ । ਹੇ ਦਾਸ ਕਬੀਰ! (ਹੁਣ) ਆਖ—ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ।੨।੧੦। ਸ਼ਬਦ ਦਾ ਭਾਵ:—ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ ।੧੦।


English Translation
RAAG SORAT’H, THE WORD OF DEVOTEE KABEER JEE, FIRST HOUSE:
ONE UNIVERSAL CREATOR GOD. BY THE GRACE OF THE TRUE GURU:

O Saints, my windy mind has now become peaceful and still. It seems that I have learned something of the science of Yoga. || Pause || The Guru has shown me the hole, through which the deer carefully enters. I have now closed off the doors, and the unstruck celestial sound current resounds. || 1 || The pitcher of my heart-lotus is filled with water; I have spilled out the water, and set it upright. Says Kabeer, the Lord’s humble servant, this I know. Now that I know this, my mind is pleased and appeased. || 2 || 10 ||

 
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਹੋਇਆ ਅੰਮ੍ਰਿਤ ਵੇਲੇ ਦਾ ਮੁੱਖਵਾਕ
ਮੰਗਲਵਾਰ, ੪ ਕੱਤਕ (ਸੰਮਤ ੫੫੮ ਨਾਨਕਸ਼ਾਹੀ) | (ਅੰਗ: ੬੩੩)​

ਸੋਰਠਿ ਮਹਲਾ ੯ ॥
ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਗਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥


ਪੰਜਾਬੀ ਵਿਆਖਿਆ
ਹੇ ਭਾਈ! ਇਸ ਜਗਤ ਵਿਚ ਕੋਈ ਤੋੜ ਸਾਥ ਨਿਭਾਉਣ ਵਾਲਾ ਮਿੱਤਰ ਮੈਂ ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ, ਦੁੱਖ ਵਿਚ ਕੋਈ ਕਿਸੇ ਦੇ ਨਾਲ ਸਾਥੀ ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ- ਇਹ ਸਾਰੇ ਧਨ ਨਾਲ ਹੀ ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, ਤਦੋਂ ਸਾਥ ਛੱਡ ਕੇ ਸਾਰੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? ਇਸ ਨੇ ਇਹਨਾਂ ਕੱਚੇ ਸਾਥੀਆਂ ਨਾਲ ਪਿਆਰ ਪਾਇਆ ਹੋਇਆ ਹੈ। ਜੇਹੜਾ ਪਰਮਾਤਮਾ ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ ਸਾਲਾਹ ਇਸ ਨੇ ਭੁਲਾਈ ਹੋਈ ਹੈ।੨। ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ, ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ, ਮੈਂ ਬਹੁਤ ਯਤਨ ਕੀਤਾ ਹੈ। ਹੇ ਨਾਨਕ! ਆਖ- ਹੇ ਪ੍ਰਭੂ! ਆਪਣੇ ਮੁੱਢ-ਕਦੀਮਾਂ ਦੇ ਪਿਆਰ ਵਾਲੇ ਸੁਭਾਵ ਦੀ ਲਾਜ ਰੱਖ, ਮੇਰੀ ਮਦਦ ਕਰ ਤਾਂ ਹੀ ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।


English Translation
SORAT’H, NINTH MEHL:

In this world, I have not found any true friend. The whole world is attached to its own pleasures, and when trouble comes, no one is with you. || 1 || Pause || Wives, friends, children and relatives — all are attached to wealth. When they see a poor man, they all forsake his company and run away. || 1 || So what should I say to this crazy mind, which is affectionately attached to them? The Lord is the Master of the meek, the Destroyer of all fears, and I have forgotten to praise Him. || 2 || Like a dog’s tail, which will never straighten out, the mind will not change, no matter how many things are tried. Says Nanak, please, Lord, uphold the honor of Your innate nature; I chant Your Name. || 3 || 9 ||

 
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਹੋਇਆ ਅੰਮ੍ਰਿਤ ਵੇਲੇ ਦਾ ਮੁੱਖਵਾਕ
ਬੁੱਧਵਾਰ, ੫ ਕੱਤਕ (ਸੰਮਤ ੫੫੮ ਨਾਨਕਸ਼ਾਹੀ) | (ਅੰਗ: ੬੮੬)​

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ
ੴ ਸਤਿਗੁਰ ਪ੍ਰਸਾਦਿ ॥

ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੇ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ॥ ਦੂਜਾ ॥੧॥੩॥


ਪੰਜਾਬੀ ਵਿਆਖਿਆ
ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ । ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ । ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ । ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ । ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ ।੧।ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ । ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ ।੧।ਰਹਾਉ।ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ । (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ ।੨।ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ । ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ ।੩।ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ । (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ ।੪।ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ । ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ । ਹੇ ਭਾਈ! (ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ ।੫।ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ । ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ ।੬।ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ । ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ ।੭।ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ । ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ । ਹੇ ਨਾਨਕ! (ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾ ਹੈ, ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ ।੮।(ਹੇ ਭਾਈ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫ਼ਰ ਕਾਮਯਾਬ ਹੋ ਜਾਂਦਾ ਹੈ । ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ ।੧। ਰਹਾਉ ਦੂਜਾ ।੧।੩।


English Translation
DHANAASAREE, FIFTH MEHL, SIXTH HOUSE, ASHTAPADEES:
ONE UNIVERSAL CREATOR GOD. BY THE GRACE OF THE TRUE GURU:

Whoever is born into the world, is entangled in it; human birth is obtained only by good destiny. I look to Your support, O Holy Saint; give me Your hand, and protect me. By Your Grace, let me meet the Lord, my King. || 1 || I wandered through countless incarnations, but I did not find stability anywhere. I serve the Guru, and I fall at His feet, praying, “O Dear Lord of the Universe, please, show me the way.” || 1 || Pause || I have tried so many things to acquire the wealth of Maya, and to cherish it in my mind; I have passed my life constantly crying out, “Mine, mine!” Is there any such Saint, who would meet with me, take away my anxiety, and lead me to enshrine love for my Lord and Master. || 2 || I have read all the Vedas, and yet the sense of separation in my mind still has not been removed; the five thieves of my house are not quieted, even for an instant. Is there any devotee, who is unattached to Maya, who may irrigate my mind with the Ambrosial Naam, the Name of the One Lord? || 3 || In spite of the many places of pilgrimage for people to bathe in, their minds are still stained by their stubborn ego; the Lord Master is not pleased by this at all. When will I find the Saadh Sangat, the Company of the Holy? There, I shall be always in the ecstasy of the Lord, Har, Har, and my mind shall take its cleansing bath in the healing ointment of spiritual wisdom. || 4 || I have followed the four stages of life, but my mind is not satisfied; I wash my body, but it is totally lacking in understanding. If only I could meet some devotee of the Supreme Lord God, imbued with the Lord’s Love, who could eradicate the filthy evil-mindedness from my mind. || 5 || One who is attached to religious rituals, does not love the Lord, even for an instant; he is filled with pride, and he is of no account. One who meets with the rewarding personality of the Guru, continually sings the Kirtan of the Lord’s Praises. By Guru’s Grace, such a rare one beholds the Lord with his eyes. || 6 || One who acts through stubbornness is of no account at all; like a crane, he pretends to meditate, but he is still stuck in Maya. Is there any such Giver of peace, who can recite to me the sermon of God? Meeting him, I would be emancipated. || 7 || When the Lord, my King, is totally pleased with me, He will break the bonds of Maya for me; my mind is imbued with the Word of the Guru’s Shabad. I am in ecstasy, forever and ever, meeting the Fearless Lord, the Lord of the Universe. Falling at the Lord’s Feet, Nanak has found peace. || 8 || My Yatra, my life pilgrimage, has become fruitful, fruitful, fruitful. My comings and goings have ended, since I met the Holy Saint. || 1 || Second Pause || 1 || 3 ||

 
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਹੋਇਆ ਅੰਮ੍ਰਿਤ ਵੇਲੇ ਦਾ ਮੁੱਖਵਾਕ
ਵਰਿਵਾਰ, ੬ ਕੱਤਕ (ਸੰਮਤ ੫੫੮ ਨਾਨਕਸ਼ਾਹੀ) | (ਅੰਗ: ੭੨੨)​

ਤਿਲੰਗ ਮਃ ੧ ॥
ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੇ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥


ਪੰਜਾਬੀ ਵਿਆਖਿਆ
ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ? ਹੇ ਭੋਲੀ ਜੀਵ-ਇਸਤ੍ਰੀਏ! ਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ? (ਜੇ ਤੂੰ ਉਸ ਦਾ ਦੀਦਾਰ ਕਰਨਾ ਹੈ, ਤਾਂ ਆਪਣੀਆਂ ਗਿਆਨ ਦੀਆਂ) ਅੱਖਾਂ ਵਿਚ (ਪ੍ਰਭੂ ਦੇ) ਡਰ-ਅਦਬ (ਦੇ ਸੁਰਮੇ) ਦੀਆਂ ਸਲਾਈਆਂ ਪਾ, ਪ੍ਰਭੂ ਦੇ ਪਿਆਰ ਦਾ ਹਾਰ-ਸਿੰਗਾਰ ਕਰ ।ਜੀਵ-ਇਸਤ੍ਰੀ ਤਦੋਂ ਹੀ ਸੋਹਾਗ ਭਾਗ ਵਾਲੀ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸਮਝੀ ਜਾਂਦੀ ਹੈ, ਜਦੋਂ ਪ੍ਰਭੂ-ਪਤੀ ਉਸ ਨਾਲ ਪਿਆਰ ਕਰੇ ।੧।(ਪਰ) ਅੰਞਾਣ ਜੀਵ-ਇਸਤ੍ਰੀ ਭੀ ਕੀਹ ਕਰ ਸਕਦੀ ਹੈ ਜੇ ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਚੰਗੀ ਹੀ ਨਾਹ ਲੱਗੇ? ਅਜੇਹੀ ਜੀਵ-ਇਸਤ੍ਰੀ ਭਾਵੇਂ ਕਿਤਨੇ ਹੀ ਤਰਲੇ ਪਈ ਕਰੇ, ਉਹ ਪਤੀ-ਪ੍ਰਭੂ ਦਾ ਮਹਲ-ਘਰ ਲੱਭ ਹੀ ਨਹੀਂ ਸਕਦੀ । (ਅਸਲ ਗੱਲ ਇਹ ਹੈ ਕਿ) ਜੀਵ-ਇਸਤ੍ਰੀ ਭਾਵੇਂ ਕਿਤਨੀ ਹੀ ਦੌੜ-ਭੱਜ ਕਰੇ, ਪ੍ਰਭੂ ਦੀ ਮੇਹਰ ਦੀ ਨਜ਼ਰ ਤੋਂ ਬਿਨਾ ਕੁਝ ਭੀ ਹਾਸਲ ਨਹੀਂ ਹੁੰਦਾ ।ਜੇ ਜੀਵ-ਇਸਤ੍ਰੀ ਜੀਭ ਦੇ ਚਸਕੇ ਲਾਲਚ ਤੇ ਅਹੰਕਾਰ (ਆਦਿਕ) ਵਿਚ ਹੀ ਮਸਤ ਰਹੇ, ਅਤੇ ਸਦਾ ਮਾਇਆ (ਦੇ ਮੋਹ) ਵਿਚ ਡੁੱਬੀ ਰਹੇ, ਤਾਂ ਇਹਨੀਂ ਗੱਲੀਂ ਖਸਮ ਪ੍ਰਭੂ ਨਹੀਂ ਮਿਲਦਾ । ਉਹ ਜੀਵ-ਇਸਤ੍ਰੀ ਅੰਞਾਣ ਹੀ ਰਹੀ (ਜੋ ਵਿਕਾਰਾਂ ਵਿਚ ਭੀ ਮਸਤ ਰਹੇ ਤੇ ਫਿਰ ਭੀ ਸਮਝੇ ਕਿ ਉਹ ਪਤੀ-ਪ੍ਰਭੂ ਨੂੰ ਪ੍ਰਸੰਨ ਕਰ ਸਕਦੀ ਹੈ) ।੨।(ਜਿਨ੍ਹਾਂ ਨੂੰ ਪਤੀ-ਪ੍ਰਭੂ ਮਿਲ ਪਿਆ ਹੈ, ਬੇਸ਼ਕ) ਉਹਨਾਂ ਸੁਹਾਗ ਭਾਗ ਵਾਲੀਆਂ ਨੂੰ ਜਾ ਕੇ ਪੁੱਛ ਵੇਖੋ ਕਿ ਕਿਹਨੀਂ ਗੱਲੀਂ ਖਸਮ-ਪ੍ਰਭੂ ਮਿਲਦਾ ਹੈ, (ਉਹ ਇਹੀ ਉੱਤਰ ਦੇਂਦੀਆਂ ਹਨ ਕਿ) ਚਲਾਕੀ ਤੇ ਧੱਕਾ ਛੱਡ ਦਿਉ, ਜੋ ਕੁਝ ਪ੍ਰਭੂ ਕਰਦਾ ਹੈ ਉਸ ਨੂੰ ਚੰਗਾ ਸਮਝ ਕੇ (ਸਿਰ ਮੱਥੇ ਤੇ) ਮੰਨੋ, ਜਿਸ ਪ੍ਰਭੂ ਦੇ ਪ੍ਰੇਮ ਦਾ ਸਦਕਾ ਨਾਮ-ਵਸਤ ਮਿਲਦੀ ਹੈ ਉਸ ਦੇ ਚਰਨਾਂ ਵਿਚ ਮਨ ਜੋੜੋ, ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ ਕਰੋ, ਆਪਣਾ ਸਰੀਰ ਤੇ ਮਨ ਉਸ ਦੇ ਹਵਾਲੇ ਕਰੋ, ਬੱਸ! ਇਹ ਸੁਗੰਧੀ (ਜਿੰਦ ਵਾਸਤੇ) ਵਰਤੋ । ਸੋਹਾਗ ਭਾਗ ਵਾਲੀਆਂ ਇਹੀ ਆਖਦੀਆਂ ਹਨ ਕਿ ਹੇ ਭੈਣ! ਇਹਨੀਂ ਗੱਲੀਂ ਹੀ ਖਸਮ-ਪ੍ਰਭੂ ਮਿਲਦਾ ਹੈ ।੩। ਖਸਮ-ਪ੍ਰਭੂ ਤਦੋਂ ਹੀ ਮਿਲਦਾ ਹੈ ਜਦੋਂ ਆਪਾ-ਭਾਵ ਦੂਰ ਕਰੀਏ । ਇਸ ਤੋਂ ਬਿਨਾ ਕੋਈ ਹੋਰ ਉੱਦਮ ਵਿਅਰਥ ਚਲਾਕੀ ਹੈ । (ਜ਼ਿੰਦਗੀ ਦਾ) ਉਹ ਦਿਨ ਸਫਲ ਜਾਣੋ ਜਦੋਂ ਪਤੀ-ਪ੍ਰਭੂ ਮੇਹਰ ਦੀ ਨਿਗਾਹ ਨਾਲ ਤੱਕੇ, (ਜਿਸ) ਜੀਵ-ਇਸਤ੍ਰੀ (ਵਲ ਮੇਹਰ ਦੀ) ਨਿਗਾਹ ਕਰਦਾ ਹੈ ਉਹ ਮਾਨੋ ਨੌ ਖ਼ਜ਼ਾਨੇ ਲੱਭ ਲੈਂਦੀ ਹੈ । ਹੇ ਨਾਨਕ! ਜੇਹੜੀ ਜੀਵ-ਇਸਤ੍ਰੀ ਆਪਣੇ ਖਸਮ-ਪ੍ਰਭੂ ਨੂੰ ਪਿਆਰੀ ਹੈ ਉਹ ਸੁਹਾਗ ਭਾਗ ਵਾਲੀ ਹੈ ਉਹ (ਜਗਤ-) ਪਰਵਾਰ ਵਿਚ ਆਦਰ-ਮਾਣ ਪ੍ਰਾਪਤ ਕਰਦੀ ਹੈ । ਜੇਹੜੀ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਜੇਹੜੀ ਅਡੋਲਤਾ ਵਿਚ ਮਸਤ ਰਹਿੰਦੀ ਹੈ, ਜੇਹੜੀ ਦਿਨ ਰਾਤ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦੀ ਹੈ, ਉਹੀ ਸੋਹਣੀ ਹੈ ਸੋਹਣੇ ਰੂਪ ਵਾਲੀ ਹੈ ਅਕਲ ਵਾਲੀ ਹੈ ਤੇ ਸਿਆਣੀ ਕਹੀ ਜਾਂਦੀ ਹੈ ।੪।੨।੪।


English Translation
TILANG, FIRST MEHL:

O foolish and ignorant soul-bride, why are you so proud? Within the home of your own self, why do you not enjoy the Love of your Lord? Your Husband Lord is so very near, O foolish bride; why do you search for Him outside? Apply the Fear of God as the maascara to adorn your eyes, and make the Love of the Lord your ornament. Then, you shall be known as a devoted and committed soul-bride, when you enshrine love for your Husband Lord. || 1 || What can the silly young bride do, if she is not pleasing to her Husband Lord? She may plead and implore so many times, but still, such a bride shall not obtain the Mansion of the Lord’s Presence. Without the karma of good deeds, nothing is obtained, although she may run around frantically. She is intoxicated with greed, pride and egotism, and engrossed in Maya. She cannot obtain her Husband Lord in these ways; the young bride is so foolish! || 2 || Go and ask the happy, pure soul-brides, how did they obtain their Husband Lord? Whatever the Lord does, accept that as good; do away with your own cleverness and self-will. By His Love, true wealth is obtained; link your consciousness to His lotus feet. As your Husband Lord directs, so you must act; surrender your body and mind to Him, and apply this perfume to yourself. So speaks the happy soul-bride, O sister; in this way, the Husband Lord is obtained. || 3 || Give up your selfhood, and so obtain your Husband Lord; what other clever tricks are of any use? When the Husband Lord looks upon the soul-bride with His Gracious Glance, that day is historic — the bride obtains the nine treasures. She who is loved by her Husband Lord, is the true soul-bride; O Nanak, she is the queen of all. Thus she is imbued with His Love, intoxicated with delight; day and night, she is absorbed in His Love. She is beautiful, glorious and brilliant; she is known as truly wise. || 4 || 2 || 4 ||

 
Back
Top