☬ Ajj da mukhwak/ hukamnama ☬

[December 16, 2007, Sunday 05:30 AM. IST]

(Listem Katha after 11AM IST)



TODAY'S HUKAMNAMA FROM SRI DARBAR SAHIB Sri Amritsar.
 
[December 19, 2007, Wednesday 05:30 AM. IST]

HUKAMNAMA FROM SRI DARBAR SAHIB, Sri Amritsar.


[December 19, 2007, Wednesday 05:30 AM. IST]

ਧਨਾਸਰੀ ਮਹਲਾ 5 ॥

ਭਏ ਕ਼੍ਰਿਪਾਲ ਦਇਆਲ ਗੋਬਿੰਦਾ ਅੰਮ੍ਰਿਤੁ ਰਿਦੈ ਸਿੰਚਾਈ ॥ ਨਵ ਨਿਿਧ ਰਿਿਧ ਸਿਿਧ ਹਰਿ ਲਾਗਿ ਰਹੀ ਜਨ ਪਾਈ ॥1॥ ਸੰਤਨ ਕਉ ਅਨਦੁ ਸਗਲ ਹੀ ਜਾਈ ॥ ਗ੍ਰਿਿਹ ਬਾਹਰਿ ਠਾਕੁਰੁ ਭਗਤਨ ਕਾ ਰਵਿ ਰਹਿਆ ਸ੍ਰਬ ਠਾਈ ॥1॥ ਰਹਾਉ ॥ ਤਾ ਕਉ ਕੋਇ ਨ ਪਹੁਚਨਹਾਰਾ ਜਾ ਕੈ ਅੰਗਿ ਗੁਸਾਈ ॥ ਜਮ ਕੀ ਤ੍ਰਾਸ ਮਿਟੈ ਜਿਸੁ ਸਿਮਰਤ ਨਾਨਕ ਨਾਮੁ ਧਿਆਈ ॥2॥2॥33॥

ਬੁੱਧਵਾਰ,6 ਪੋਹ (ਸੰਮਤ 539 ਨਾਨਕਸ਼ਾਹੀ)

(ਅੰਗ : 679)

ਪੰਜਾਬੀ ਵਿਆਖਿਆ :

ਧਨਾਸਰੀ ਮਹਲਾ 5 ॥


ਹੇ ਭਾਈ! ਧਰਤੀ ਦੇ ਸਾਰੇ ਨੌ ਖ਼ਜ਼ਾਨੇ, ਸਾਰੀਆਂ ਕਰਾਮਾਤੀ ਤਾਕਤਾਂ, ਸੰਤ ਜਨਾਂ ਦੇ ਪੈਰਾਂ ਵਿਚ ਟਿਕੀਆਂ ਰਹਿੰਦੀਆਂ ਹਨ । ਪ੍ਰਭੂ ਜੀ ਆਪਣੇ ਸੇਵਕਾਂ ਉਤੇ (ਸਦਾ) ਕਿਰਪਾਲ ਰਹਿੰਦੇ ਹਨ, ਦਇਆਵਾਨ ਰਹਿੰਦੇ ਹਨ । (ਜੇ ਪ੍ਰਭੂ ਦੀ ਕਿਰਪਾ ਹੋਵੇ, ਤਾਂ ਸੰਤ ਜਨਾਂ ਦੀ ਸਰਨ ਪੈ ਕੇ) ਮੈਂ ਭੀ ਆਪਣੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਇਕੱਠਾ ਕਰ ਸਕਾਂ ।1।ਹੇ ਭਾਈ! ਸੰਤ ਜਨਾਂ ਨੂੰ (ਹਰਿ-ਨਾਮ ਦੀ ਬਰਕਤਿ ਨਾਲ) ਸਭਨੀਂ ਥਾਈਂ ਆਤਮਕ ਆਨੰਦ ਬਣਿਆ ਰਹਿੰਦਾ ਹੈ । ਘਰ ਵਿਚ, (ਘਰੋਂ) ਬਾਹਰ (ਹਰ ਥਾਂ) ਪਰਮਾਤਮਾ ਭਗਤਾਂ ਦਾ (ਰਾਖਾ) ਹੈ । (ਭਗਤਾਂ ਨੂੰ ਪ੍ਰਭੂ) ਸਭਨੀਂ ਥਾਈਂ ਵੱਸਦਾ (ਦਿੱਸਦਾ ਹੈ) ।1।ਰਹਾਉ।ਹੇ ਭਾਈ! ਜਿਸ ਮਨੁੱਖ ਦੇ ਪੱਖ ਵਿਚ ਪਰਮਾਤਮਾ ਆਪ ਹੁੰਦਾ ਹੈ, ਉਸ ਮਨੁੱਖ ਦੀ ਕੋਈ ਹੋਰ ਮਨੁੱਖ ਬਰਾਬਰੀ ਨਹੀਂ ਕਰ ਸਕਦਾ । ਹੇ ਨਾਨਕ! (ਆਖ—ਹੇ ਭਾਈ!) ਜਿਸ ਪਰਮਾਤਮਾ ਦਾ ਨਾਮ ਸਿਮਰਦਿਆਂ ਮੌਤ ਦਾ ਸਹਮ ਮੁੱਕ ਜਾਂਦਾ ਹੈ (ਆਤਮਕ ਮੌਤ ਨੇੜੇ ਨਹੀਂ ਢੁਕਦੀ), ਤੂੰ ਭੀ ਉਸ ਦਾ ਨਾਮ ਸਿਮਰਿਆ ਕਰ ।2।2।33।

English Translation :

DHANAASAREE, FIFTH MEHL:

The Lord of the Universe has become kind and merciful; His Ambrosial Nectar permeates my heart. The nine treasures, riches and the miraculous spiritual powers of the Siddhas cling to the feet of the Lord’s humble servant. || 1 || The Saints are in ecstasy everywhere. Within the home, and outside as well, the Lord and Master of His devotees is totally pervading and permeating everywhere. || 1 || Pause || No one can equal one who has the Lord of the Universe on his side. The fear of the Messenger of Death is eradicated, remembering Him in meditation; Nanak meditates on the Naam, the Name of the Lord. || 2 || 2 || 33 ||

Wednesday, 6th Poh (Samvat 539 Nanakshahi)

(Page: 679)



​
 
[December 20, 2007, Thursday 05:30 AM. IST]

HUKAMNAMA FROM SRI DARBAR SAHIB, Sri Amritsar.


[December 20, 2007, Thursday 05:30 AM. IST]

ਸੋਰਠਿ ਮਹਲਾ 5 ਘਰੁ 2 ਦੁਪਦੇ

ੴ ਸਤਿਗੁਰ ਪ੍ਰਸਾਦਿ ॥

ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥1॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥1॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥2॥1॥29॥

ਵੀਰਵਾਰ, 7 ਪੋਹ (ਸੰਮਤ 539 ਨਾਨਕਸ਼ਾਹੀ)

(ਅੰਗ: 617)

ਪੰਜਾਬੀ ਵਿਆਖਿਆ :

ਸੋਰਠਿ ਮਹਲਾ 5 ਘਰੁ 2 ਦੁਪਦੇ

ੴ ਸਤਿਗੁਰ ਪ੍ਰਸਾਦਿ ॥


ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ ।1।ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ । ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ ।1।ਰਹਾਉ।ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹੈ । ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ।2।1।29।

English Translation :

SORAT’H, FIFTH MEHL, SECOND HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

Fire is contained in all firewood, and butter is contained in all milk. God’s Light is contained in the high and the low; the Lord is in the hearts of all beings. || 1 || O Saints, He is pervading and permeating each and every heart. The Perfect Lord is completely permeating everyone, everywhere; He is diffused in the water and the land. || 1 || Pause || Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. || 2 || 1 || 29 ||

Thursday, 7th Poh (Samvat 539 Nanakshahi)

(Page: 617)
 
[December 21, 2007, Friday 05:30 AM. IST]

HUKAMNAMA FROM SRI DARBAR SAHIB, Sri Amritsar.


[December 21, 2007, Friday 05:30 AM. IST]

ਸੂਹੀ ਮਹਲਾ 5 ॥

ਜੀਵਤ ਮਰੈ ਬੁਝੈ ਪ੍ਰਭੁ ਸੋਇ ॥ ਤਿਸੁ ਜਨ ਕਰਮਿ ਪਰਾਪਤਿ ਹੋਇ ॥1॥ ਸੁਣਿ ਸਾਜਨ ਇਉ ਦੁਤਰੁ ਤਰੀਐ ॥ ਮਿਿਲ ਸਾਧੂ ਹਰਿ ਨਾਮੁ ਉਚਰੀਐ ॥1॥ ਰਹਾਉ ॥ ਏਕ ਬਿਨਾ ਦੂਜਾ ਨਹੀ ਜਾਨੈ ॥ ਘਟ ਘਟ ਅੰਤਰਿ ਪਾਰਬ੍ਰਹਮੁ ਪਛਾਨੈ ॥2॥ ਜੋ ਕਿਛੁ ਕਰੈ ਸੋਈ ਭਲ ਮਾਨੈ ॥ ਆਦਿ ਅੰਤ ਕੀ ਕੀਮਤਿ ਜਾਨੈ ॥3॥ ਕਹੁ ਨਾਨਕ ਤਿਸੁ ਜਨ ਬਲਿਹਾਰੀ ॥ ਜਾ ਕੈ ਹਿਰਦੈ ਵਸਹਿ ਮੁਰਾਰੀ ॥4॥15॥21॥

ਸ਼ੁਕਰਵਾਰ, 8 ਪੋਹ (ਸੰਮਤ 539 ਨਾਨਕਸ਼ਾਹੀ)

(ਅੰਗ: 741)

ਪੰਜਾਬੀ ਵਿਆਖਿਆ :

ਸੂਹੀ ਮਹਲਾ 5 ॥


ਹੇ ਭਾਈ! ਜੇਹੜਾ ਮਨੁੱਖ ਦੁਨੀਆ ਦੀ ਕਾਰ ਕਰਦਾ ਹੋਇਆ ਹੀ ਦੁਨਿਆ ਦਾ ਮੋਹ ਤਿਆਗ ਦੇਂਦਾ ਹੈ, ਉਹ ਮਨੁੱਖ ਪਰਮਾਤਮਾ ਨਾਲ ਸਾਂਝ ਪਾ ਲੈਂਦਾ ਹੈ। ਉਸ ਮਨੁੱਖ ਨੂੰ ਪਰਮਾਤਮਾ ਦੀ ਕਿਰਪਾ ਨਾਲ ਪਰਮਾਤਮਾ ਦਾ ਮਿਲਾਪ ਪ੍ਰਾਪਤ ਹੋ ਜਾਂਦਾ ਹੈ।1। ਹੇ ਸੱਜਣ! ਮੇਰੀ ਬੇਨਤੀ ਸੁਣ। ਸੰਸਾਰ-ਸਮੁੰਦਰ ਤੋਂ ਪਾਰ ਲੰਘਣਾ ਬਹੁਤ ਔਖਾ ਹੈ, ਇਸ ਤੋਂ ਸਿਰਫ਼ ਇਸ ਤਰੀਕੇ ਨਾਲ ਪਾਰ ਲੰਘ ਸਕੀਦਾ ਹੈ ਕਿ ਗੁਰੂ ਨੂੰ ਮਿਲਕੇ ਪਰਮਾਤਮਾ ਦਾ ਨਾਮ ਸਿਮਰਿਆ ਜਾਏ।1।ਰਹਾਉ। ਹੇ ਭਾਈ! ਜੇਹੜਾ ਮਨੁੱਖ ਇੱਕ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਨਾਲ ਦਿਲੀ ਸਾਂਝ ਨਹੀਂ ਪਾਉਂਦਾ, ਉਹ ਮਨੁੱਖ ਪਰਮਾਤਮਾ ਨੂੰ ਹਰੇਕ ਸਰੀਰ ਵਿਚ ਵੱਸਦਾ ਪਛਾਣ ਲੈਂਦਾ ਹੈ।2। ਜੋ ਕੁਝ ਭੀ ਪਰਮਾਤਮਾ ਕਰਦਾ ਹੈ, ਜੇਹੜਾ ਮਨੁੱਖ ਹਰੇਕ ਉਸ ਕੰਮ ਨੂੰ ਦੁਨੀਆ ਵਾਸਤੇ ਭਲਾ ਮੰਨਦਾ ਹੈ, ਉਹ ਮਨੁੱਖ ਸਦਾ ਹੀ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਕਦਰ ਸਮਝ ਲੈਂਦਾ ਹੈ।3। ਹੇ ਨਾਨਕ! ਆਖ- ਹੇ ਪ੍ਰਭੂ! ਜਿਸ ਮਨੁੱਖ ਦੇ ਹਿਰਦੇ ਵਿਚ ਸਦਾ ਤੂੰ ਵੱਸਦਾ ਹੈਂ, ਜਿਸ ਨੂੰ ਸਦਾ ਤੂੰ ਚੇਤੇ ਰਹਿੰਦਾ ਹੈ, ਉਸ ਮਨੁੱਖ ਤੋਂ ਮੈਂ ਕੁਰਬਾਨ ਜਾਂਦਾ ਹਾਂ।4।15।21।

English Translation :

SOOHEE, FIFTH MEHL:

One who remains dead while yet alive understands God. He meets that humble being according to the karma of his past actions. || 1 || Listen, O friend — this is how to cross over the terrifying world-ocean. Meet with the Holy, and chant the Lord’s Name || 1 || Pause || There is no other to know, except for the One Lord. So realize that the Supreme Lord God is within each and every heart. || 2 || Whatever He does, accept that as good. Know the value of the beginning and the end. || 3 || Says Nanak, I am a sacrifice to that humble being, within whose heart the Lord dwells. || 4 || 15 || 21 ||

Friday, 8th Poh (Samvat 539 Nanakshahi)

(Page : 741)
 
[December 22, 2007, Saturday 05:30 AM. IST]

(Listen Katha after 11AM IST)



TODAY'S HUKAMNAMA FROM SRI DARBAR SAHIB Sri Amritsar.
 
[December 23, 2007, Sunday 05:30 AM. IST]

HUKAMNAMA FROM SRI DARBAR SAHIB, Sri Amritsar.


[December 23, 2007, Sunday 05:30 AM. IST]

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ 1

ੴ ਸਤਿਗੁਰ ਪ੍ਰਸਾਦਿ ॥

ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥1॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥1॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥2॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥3॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥4॥2॥

ਐਤਵਾਰ, 10 ਪੋਹ (ਸੰਮਤ 539 ਨਾਨਕਸ਼ਾਹੀ)

(ਅੰਗ: 654)

ਪੰਜਾਬੀ ਵਿਆਖਿਆ :

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ 1

ੴ ਸਤਿਗੁਰ ਪ੍ਰਸਾਦਿ ॥


ਮਰਨ ਪਿਛੋਂ ਜੇ ਸਰੀਰ ਚਿਖਾ ਵਿਚ ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ ਕਬਰ ਵਿਚ ਟਿਿਕਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। ਜਿਵੇਂ ਕੱਚੇ ਘੜੇ ਵਿਚ ਪਾਣੀ ਪੈਂਦਾ ਹੈ ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ, ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ, ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ ਜਿਹੜਾ ਕੱਚੇ ਘੜੇ ਦਾ।1। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾਂ ਕਿਉਂ ਭੁਲ ਗਿਆ ਹੈ ਜਦੋਂ ਤੂੰ ਮਾਂ ਦੇ ਪੇਟ ਵਿਚ ਦਸ ਮਹੀਨੇ ਉਲਟਾ ਟਿਿਕਆ ਰਿਹਾ ਸੈਂ ? ਰਹਾਉ। ਜਿਵੇਂ ਮੱਖੀ ਫੁਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।2। ਘਰ ਦੀ ਬਾਹਰਲੀ ਦਲੀਜ਼ ਤਕ ਵਹੁਟੀ ਉਸ ਮੁਰਦੇ ਦੇ ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।3। ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ ਭਾਵ, ਮੌਤ ਅਵੱਸ਼ ਆਉਂਦੀ ਹੈ। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ-ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ।4।2। ਸ਼ਬਦ ਦਾ ਭਾਵ:-ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।

English Translation :

RAAG SORAT’H, THE WORD OF DEVOTEE KABEER JEE, FIRST HOUSE:

ONE UNIVERSAL CREATOR GOD. BY THE GRACE OF THE TRUE GURU:

When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 || Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause || Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” || 2 || His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 || Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 ||

Sunday, 10th Poh (Samvat 539 Nanakshahi)

(Page: 654)
 
[December 24, 2007, Monday 05:30 AM. IST]

HUKAMNAMA FROM SRI DARBAR SAHIB, Sri Amritsar.


[December 24, 2007, Monday 05:30 AM. IST]

ਜੈਤਸਰੀ ਮਹਲਾ 4 ॥

ਮਿਿਲ ਸਤਸੰਗਤਿ ਸੰਗਿ ਗੁਰਾਹਾ ॥ ਪੂੰਜੀ ਨਾਮੁ ਗੁਰਮੁਖਿ ਵੇਸਾਹਾ ॥ ਹਰਿ ਹਰਿ ਕ਼੍ਰਿਪਾ ਧਾਰਿ ਮਧੁਸੂਦਨ ਮਿਿਲ ਸਤਸੰਗਿ ਓੁਮਾਹਾ ਰਾਮ ॥1॥ ਹਰਿ ਗੁਣ ਬਾਣੀ ਸ੍ਰਵਣਿ ਸੁਣਾਹਾ ॥ ਕਰਿ ਕਿਰਪਾ ਸਤਿਗੁਰੂ ਮਿਲਾਹਾ ॥ ਗੁਣ ਗਾਵਹ ਗੁਣ ਬੋਲਹ ਬਾਣੀ ਹਰਿ ਗੁਣ ਜਪਿ ਓੁਮਾਹਾ ਰਾਮ ॥2॥ ਸਭਿ ਤੀਰਥ ਵਰਤ ਜਗ ਪੁੰਨ ਤੁੋਲਾਹਾ ॥ ਹਰਿ ਹਰਿ ਨਾਮ ਨ ਪੁਜਹਿ ਪੁਜਾਹਾ ॥ ਹਰਿ ਹਰਿ ਅਤੁਲੁ ਤੋਲੁ ਅਤਿ ਭਾਰੀ ਗੁਰਮਤਿ ਜਪਿ ਓੁਮਾਹਾ ਰਾਮ ॥3॥ ਸਭਿ ਕਰਮ ਧਰਮ ਹਰਿ ਨਾਮੁ ਜਪਾਹਾ ॥ ਕਿਲਵਿਖ ਮੈਲੁ ਪਾਪ ਧੋਵਾਹਾ ॥ ਦੀਨ ਦਇਆਲ ਹੋਹੁ ਜਨ ਊਪਰਿ ਦੇਹੁ ਨਾਨਕ ਨਾਮੁ ਓਮਾਹਾ ਰਾਮ ॥4॥5॥11॥

ਸੋਮਵਾਰ, 11 ਪੋਹ (ਸੰਮਤ 539 ਨਾਨਕਸ਼ਾਹੀ)

(ਅੰਗ: 699)

ਪੰਜਾਬੀ ਵਿਆਖਿਆ :

ਜੈਤਸਰੀ ਮਹਲਾ 4 ॥


ਹੇ ਵੈਰੀਆਂ ਦੇ ਨਾਸ ਕਰਨ ਵਾਲੇ ਹਰੀ! (ਅਸਾਂ ਜੀਵਾਂ ਉਤੇ) ਕਿਰਪਾ ਕਰ (ਕਿ) ਸਾਧ ਸੰਗਤਿ ਵਿਚ ਮਿਲ ਕੇ (ਸਾਡੇ ਅੰਦਰ ਤੇਰੇ ਨਾਮ ਦਾ) ਚਾਉ ਪੈਦਾ ਹੋਵੇ, ਸਾਧ ਸੰਗਤਿ ਵਿਚ ਮਿਲ ਕੇ, ਗੁਰੂ ਦੀ ਸੰਗਤਿ ਵਿਚ ਮਿਲ ਕੇ, ਗੁਰੂ ਦੀ ਸਰਨ ਪੈ ਕੇ, ਤੇਰੇ ਨਾਮ ਦਾ ਸਰਮਾਇਆ ਇਕੱਠਾ ਕਰੀਏ ।1। ਹੇ ਹਰੀ! ਕਿਰਪਾ ਕਰ ਕੇ (ਮੈਨੂੰ) ਗੁਰੂ ਮਿਲਾ (ਤਾਂ ਕਿ) ਤੇਰੇ ਗੁਣਾਂ ਵਾਲੀ ਬਾਣੀ ਅਸੀ ਕੰਨ ਨਾਲ ਸੁਣੀਏ, ਗੁਰੂ ਦੀ ਬਾਣੀ ਦੀ ਰਾਹੀਂ ਅਸੀ ਤੇਰੇ ਗੁਣ ਗਾਵੀਏ, ਤੇਰੇ ਗੁਣ ਉਚਾਰੀਏ । ਤੇਰੇ ਗੁਣ ਯਾਦ ਕਰ ਕਰ ਕੇ (ਸਾਡੇ ਅੰਦਰ ਤੇਰੀ ਭਗਤੀ ਦਾ) ਚਾਉ ਪੈਦਾ ਹੋਵੇ ।2। ਹੇ ਭਾਈ! ਜੇ ਸਾਰੇ ਤੀਰਥ (-ਇਸ਼ਨਾਨ), ਵਰਤ, ਜੱਗ ਅਤੇ ਪੁੰਨ (ਮਿਥੇ ਹੋਏ ਨੇਕ ਕੰਮ) (ਇਕੱਠੇ ਰਲਾ ਕੇ) ਤੋਲੀਏ, ਇਹ ਪਰਮਾਤਮਾ ਦੇ ਨਾਮ ਤਕ ਨਹੀਂ ਅੱਪੜ ਸਕਦੇ । ਪਰਮਾਤਮਾ (ਦਾ ਨਾਮ) ਤੋਲਿਆ ਨਹੀਂ ਜਾ ਸਕਦਾ, ਉਸ ਦਾ ਬਹੁਤ ਭਾਰਾ ਤੋਲ ਹੈ । ਗੁਰੂ ਦੀ ਮਤਿ ਦੀ ਰਾਹੀਂ ਜਪ ਕੇ (ਮਨ ਵਿਚ ਹੋਰ ਜਪਣ ਦਾ) ਉਤਸ਼ਾਹ ਪੈਦਾ ਹੁੰਦਾ ਹੈ ।3। ਹੇ ਨਾਨਕ! (ਆਖ—) ਹੇ ਹਰੀ! ਆਪਣੇ ਨਿਮਾਣੇ ਦਾਸਾਂ ਉੱਤੇ ਦਇਆਵਾਨ ਹੋ, ਦਾਸਾਂ ਨੂੰ ਆਪਣਾ ਨਾਮ ਬਖ਼ਸ਼, (ਨਾਮ ਜਪਣ ਦਾ) ਉਤਸ਼ਾਹ ਦੇਹ, ਅਸੀ ਤੇਰਾ ਨਾਮ ਜਪੀਏ, ਤੇਰਾ ਨਾਮ ਹੀ ਸਾਰੇ (ਮਿੱਥੇ ਹੋਏ) ਧਾਰਮਿਕ ਕੰਮ ਹੈ, (ਤੇਰੇ ਨਾਮ ਦੀ ਬਰਕਤਿ ਨਾਲ) ਸਾਰੇ ਪਾਪਾਂ ਵਿਕਾਰਾਂ ਦੀ ਮੈਲ ਧੁਪ ਜਾਂਦੀ ਹੈ ।4।5।11।

English Translation :

JAITSREE, FOURTH MEHL:

Joining the Sat Sangat, the True Congregation, and associating with the Guru, the Gurmukh gathers in the merchandise of the Naam. O Lord, Har, Har, Destroyer of demons, have mercy upon me; bless me with a sincere yearning to join the Sat Sangat. || 1 || Let me hear with my ears the Banis, the Hymns, in praise of the Lord; be merciful, and let me meet the True Guru. I sing His Glorious Praises, I speak the Bani of His Word; chanting His Glorious Praises, a sincere yearning for the Lord wells up. || 2 || I have tried visiting all the sacred shrines of pilgrimage, fasting, ceremonial feasts and giving to charities. They do not measure up to the Name of the Lord, Har, Har. The Lord’s Name is unweighable, utterly heavy in weight; through the Guru’s Teachings, a sincere yearning to chant the Name has welled up in me. || 3 || All good karma and righteous living are found in meditation on the Lord’s Name. It washes away the stains of sins and mistakes. Be merciful to meek, humble Nanak; bless him with sincere love and yearning for the Lord. || 4 || 5 || 11 ||

Monday, 11th Poh (Samvat 539 Nanakshahi)

(Page: 699)
 
Re: [December 26, 2007, Wednesday 05:30 AM. IST]

THNXXXX DEAR,,,,,,,,,,,,, waheguru ji di kirpa naal ih thread chadd-di kala ch,,,,,,,,,,
 
Today's Hukamnama from Sri Darbar Sahib, Sri Amritsar
Friday, December 28, 2007 (15 Poh, Samvat 539 Nanakshahi) | Ang: 724




Quick Links:
| |



ਤਿਲੰਗ ਮਹਲਾ ੫ ਘਰੁ ੩ ॥

ਕਰਤੇ ਕੁਦਰਤੀ ਮੁਸਤਾਕੁ ॥ ਦੀਨ ਦੁਨੀਆ ਏਕ ਤੂਹੀ ਸਭ ਖਲਕ ਹੀ ਤੇ ਪਾਕੁ ॥ ਰਹਾਉ ॥ ਖਿਨ ਮਾਹਿ ਥਾਪਿ ਉਥਾਪਦਾ ਆਚਰਜ ਤੇਰੇ ਰੂਪ ॥ ਕਉਣੁ ਜਾਣੈ ਚਲਤ ਤੇਰੇ ਅੰਧਿਆਰੇ ਮਹਿ ਦੀਪ ॥੧॥ ਖੁਦਿ ਖਸਮ ਖਲਕ ਜਹਾਨ ਅਲਹ ਮਿਹਰਵਾਨ ਖੁਦਾਇ ॥ ਦਿਨਸੁ ਰੈਣਿ ਜਿ ਤੁਧੁ ਅਰਾਧੇ ਸੋ ਕਿਉ ਦੋਜਕਿ ਜਾਇ ॥੨॥ ਅਜਰਾਈਲੁ ਯਾਰੁ ਬੰਦੇ ਜਿਸੁ ਤੇਰਾ ਆਧਾਰੁ ॥ ਗੁਨਹ ਉਸ ਕੇ ਸਗਲ ਆਫੂ ਤੇਰੇ ਜਨ ਦੇਖਹਿ ਦੀਦਾਰੁ ॥੩॥ ਦੁਨੀਆ ਚੀਜ ਫਿਲਹਾਲ ਸਗਲੇ ਸਚੁ ਸੁਖੁ ਤੇਰਾ ਨਾਉ ॥ ਗੁਰ ਮਿਲਿ ਨਾਨਕ ਬੂਝਿਆ ਸਦਾ ਏਕਸੁ ਗਾਉ ॥੪॥੪॥



ਪੰਜਾਬੀ ਵਿਆਖਿਆ

ਤਿਲੰਗ ਮਹਲਾ ੫ ਘਰੁ ੩ ॥


ਹੇ ਕਰਤਾਰ! ਤੇਰੀ ਕੁਦਰਤਿ ਨੂੰ ਵੇਖ ਕੇ ਮੈਂ ਤੇਰੇ ਦਰਸ਼ਨ ਦਾ ਚਾਹਵਾਨ ਹੋ ਗਿਆ ਹਾਂ। ਮੇਰੀ ਦੀਨ ਅਤੇ ਦੁਨੀਆਂ ਦੀ ਦੌਲਤ ਇਕ ਤੂੰ ਹੀ ਹੈਂ ।ਤੂੰ ਸਾਰੀ ਖ਼ਲਕਤ ਤੋਂ ਨਿਰਲੇਪ ਰਹਿੰਦਾ ਹੈਂ। ਰਹਾਉ।

ਹੇ ਕਰਤਾਰ! ਤੂੰ ਇਕ ਛਿਨ ਵਿਚ ਜੀਵਾਂ ਨੂੰ ਬਣਾ ਕੇ ਨਾਸ ਭੀ ਕਰ ਦੇਂਦਾ ਹੈਂ ਤੇਰੇ ਸਰੂਪ ਹੈਰਾਨ ਕਰਨ ਵਾਲੇ ਹਨ। ਕੋਈ ਜੀਵ ਤੇਰੇ ਕੌਤਕਾਂ ਨੂੰ ਸਮਝ ਨਹੀਂ ਸਕਦਾ । ਅਗਿਆਨਤਾ ਦੇ ਹਨੇਰੇ ਵਿਚ ਤੂੰ ਆਪ ਹੀ ਜੀਵਾਂ ਵਾਸਤੇ ਚਾਨਣ ਹੈਂ।1।

ਹੇ ਅੱਲਾ! ਹੇ ਮਿਹਰਬਾਨ ਖ਼ੁਦਾਇ! ਸਾਰੀ ਖ਼ਲਕਤ ਦਾ ਸਾਰੇ ਜਹਾਨ ਦਾ ਤੂੰ ਆਪ ਹੀ ਮਾਲਕ ਹੈਂ। ਜੇਹੜਾ ਮਨੁੱਖ ਦਿਨ ਰਾਤ ਤੈਨੂੰ ਆਰਾਧਦਾ ਹੈ, ਉਹ ਦੋਜ਼ਕ ਵਿਚ ਕਿਵੇਂ ਜਾ ਸਕਦਾ ਹੈ ? ।2।

ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਮਿਲ ਜਾਂਦਾ ਹੈ, ਮੌਤ ਦਾ ਫ਼ਰਿਸ਼ਤਾ ਉਸ ਮਨੁੱਖ ਦਾ ਮਿੱਤਰ ਬਣ ਜਾਂਦਾ ਹੈਂ (ਉਸ ਨੂੰ ਮੌਤ ਦਾ ਡਰ ਨਹੀਂ ਰਹਿੰਦਾ) ਕਿਉਂਕਿ ਉਸ ਮਨੁੱਖ ਦੇ ਸਾਰੇ ਪਾਪ ਬਖ਼ਸ਼ੇ ਜਾਂਦੇ ਹਨ।3।

ਹੇ ਪ੍ਰਭੂ! ਦੁਨੀਆ ਦੇ ਹੋਰ ਸਾਰੇ ਪਦਾਰਥ ਛੇਤੀ ਨਾਸ ਹੋ ਜਾਣ ਵਾਲੇ ਹਨ। ਸਦਾ ਕਾਇਮ ਰਹਿਣ ਵਾਲਾ ਸੁਖ ਤੇਰਾ ਨਾਮ ਹੀ ਬਖ਼ਸ਼ਦਾ ਹੈ। ਹੇ ਨਾਨਕ! ਆਖ ਇਹ ਗੱਲ ਮੈਂ ਗੁਰੂ ਨੂੰ ਮਿਲ ਕੇ ਸਮਝੀ ਹੈ, ਇਸ ਵਾਸਤੇ ਮੈਂ ਸਦਾ ਇਕ ਪਰਮਾਤਮਾ ਦਾ ਹੀ ਜਸ ਗਾਉਂਦਾ ਰਹਿੰਦਾ ਹਾਂ।4।4।



English Translation

Tilang, Fifth Mehl, Third House:


O Creator, through Your creative potency, I am in love with You. You alone are my spiritual and temporal Lord; and yet, You are detached from all Your creation. || Pause ||

In an instant, You establish and disestablish. Wondrous is Your form! Who can know Your play? You are the Light in the darkness. || 1 ||

You are the Master of Your creation, the Lord of all the world, O Merciful Lord God. One who worships You day and night — why should he have to go to hell? || 2 ||

Azraa-eel, the Messenger of Death, is the friend of the human being who has Your support, Lord. His sins are all forgiven; Your humble servant gazes upon Your Vision. || 3 ||

All worldly considerations are for the present only. True peace comes only from Your Name. Meeting the Guru, Nanak understands; He sings only Your Praises forever, O Lord. || 4 || 4 ||
 
Last edited by a moderator:
Re: [December 30, 2007, Sunday 05:30 AM. IST]

waheguru tera shukkar hai,,,,,,, mere sohne dost johal te hor jisne iss thread nu chalda rakhiya, ohna sabh de sir sada hi apna hath rakhin
 
Back
Top