☬ Ajj da mukhwak/ hukamnama ☬

(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[January 11, 2008, Friday 05:30 AM. IST]

ਰਾਗੁ ਸੂਹੀ ਮਹਲਾ 3 ਘਰੁ 10

ੴ ਸਤਿਗੁਰ ਪ੍ਰਸਾਦਿ ॥

ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥1॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥1॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥2॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥3॥ ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥4॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥5॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥6॥ ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥7॥ ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥8॥ ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥ ਸੇ ਵਡਭਾਗੀ ਜਿ ਓਨਾ ਮਿਿਲ ਰਹੇ ਅਨਦਿਨੁ ਨਾਮੁ ਲਏਨਿ ॥9॥ ਦੇਸੀ ਰਿਜਕੁ ਸੰਬਾਹਿ ਜਿਿਨ ਉਪਾਈ ਮੇਦਨੀ ॥ ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥10॥ ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥ ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥11॥ ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਿਲਆ ਜਾਇ ॥ ਪ੍ਰਭੁ ਮੇਲੇ ਤਾ ਮਿਿਲ ਰਹੈ ਹਉਮੈ ਸਬਦਿ ਜਲਾਇ ॥12॥ ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥ ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥13॥ ਸਤਿਗੁਰੁ ਮੇਲੇ ਤਾ ਮਿਿਲ ਰਹਾ ਸਾਚੁ ਰਖਾ ਉਰਧਾਰਿ ॥ ਮਿਿਲਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥14॥ ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥ ਮਿਿਲ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥15॥ ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਿਤ ਕਠੋਰ ॥ ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥16॥ ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥ ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥17॥ ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨ ਟਿਕੰਨਿ ॥ ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥18॥ ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ ॥ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰ ॥19॥ ਸੰਤਾ ਸੰਗਤਿ ਮਿਿਲ ਰਹੈ ਤਾ ਸਚਿ ਲਗੈ ਪਿਆਰੁ ॥ ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥20॥ ਗੁਰ ਪੂਰੇ ਪੂਰੀ ਮਤਿ ਹੈ ਅਹਿਿਨਸਿ ਨਾਮੁ ਧਿਆਇ ॥ ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥21॥ ਗੁਰੁ ਸਾਲਾਹੀ ਆਪਣਾ ਨਿਿਵ ਨਿਿਵ ਲਾਗਾ ਪਾਇ ॥ ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥22॥ ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥ ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥23॥ ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ ॥ ਸਚਿ ਮਿਲੇ ਸੇ ਨ ਵਿਛੁੜਹਿ ਦਰਿ ਸਚੈ ਦਿਸੰਨਿ ॥24॥ ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ ॥ ਅਵਗਣ ਵਿਕਣਿ ਪਲ੍ਰਨਿ ਗੁਣ ਕੀ ਸਾਝ ਕਰੰਨਿ੍ ॥25॥ ਗੁਣ ਕੀ ਸਾਝ ਸੁਖੁ ਊਪਜੈ ਸਚੀ ਭਗਤਿ ਕਰੇਨਿ ॥ ਸਚੁ ਵਣੰਜਹਿ ਗੁਰ ਸਬਦ ਸਿਉ ਲਾਹਾ ਨਾਮੁ ਲਏਨਿ ॥26॥ ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਨ ਚਲਦਿਆ ਨਾਲਿ ॥ ਵਿਣੁ ਨਾਵੈ ਨਾਲਿ ਨ ਚਲਸੀ ਸਭ ਮੁਠੀ ਜਮ ਕਾਲਿ ॥27॥ ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮ੍ਾਲਿ ॥ ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥28॥ ਏ ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ ॥ ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ॥29॥ ਹਰਿ ਕੀ ਕੀਮਤਿ ਨ ਪਵੈ ਹਰਿ ਜਸੁ ਲਿਖਣੁ ਨ ਜਾਇ ॥ ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ ॥30॥ ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ ॥ ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥31॥ ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ ॥ ਅੰਤਰਿ ਨਵ ਨਿਿਧ ਨਾਮੁ ਹੈ ਖਾਨਿ ਖਰਚਨਿ ਨ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥32॥ ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ ॥ ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥33॥ ਸਜਣ ਮਿਲੇ ਨ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ ॥ ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥34॥1॥3॥


ਸ਼ੁੱਕਰਵਾਰ, 29 ਪੋਹ (ਸੰਮਤ 539 ਨਾਨਕਸ਼ਾਹੀ)

(ਅੰਗ: 755)

ਪੰਜਾਬੀ ਵਿਆਖਿਆ :

ਰਾਗੁ ਸੂਹੀ ਮਹਲਾ 3 ਘਰੁ 10

ੴ ਸਤਿਗੁਰ ਪ੍ਰਸਾਦਿ ॥


ਹੇ ਭਾਈ! ਦੁਨੀਆ ਦੀ ਖ਼ੁਸ਼ਾਮਦ ਨਾਹ ਕਰਦਾ ਫਿਰ, ਦੁਨੀਆ ਤਾਂ ਨਾਸ ਹੋ ਜਾਇਗੀ । ਲੋਕਾਂ ਨੂੰ ਭੀ ਨਾਹ ਵਡਿਆਉਂਦਾ ਫਿਰ, ਖ਼ਲਕਤ ਭੀ ਮਰ ਕੇ ਮਿੱਟੀ ਹੋ ਜਾਇਗੀ ।1। ਹੇ ਮੇਰੇ ਮਾਲਕ! ਤੂੰ ਧੰਨ ਹੈਂ! ਤੂੰ ਹੀ ਸਲਾਹੁਣ-ਜੋਗ ਹੈਂ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਸਦਾ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਅਤੇ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ।1। ਰਹਾਉ।ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਨੀਆ ਦੀ ਮਿਤ਼੍ਰਤਾ ਵਿਚ ਹੀ ਸੜ ਮਰਦੇ ਹਨ (ਆਤਮਕ ਜੀਵਨ ਸਾੜ ਕੇ ਸੁਆਹ ਕਰ ਲੈਂਦੇ ਹਨ । ਅੰਤ) ਜਮਰਾਜ ਦੇ ਦਰ ਤੇ ਚੋਟਾਂ ਖਾਂਦੇ ਹਨ । ਤਦੋਂ ਉਹਨਾਂ ਨੂੰ (ਹੱਥੋਂ ਖੁੰੁਝਿਆ ਹੋਇਆ ਮਨੁੱਖਾ ਜਨਮ ਦਾ) ਸਮਾ ਨਹੀਂ ਮਿਲਦਾ ।2। ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹਨਾਂ ਦਾ ਜੀਵਨ ਸਫਲ ਹੋ ਜਾਂਦਾ ਹੈ, ਕਿਉਂਕਿ ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਜੁੜੇ ਰਹਿੰਦੇ ਹਨ । ਉਹਨਾਂ ਦੇ ਅੰਦਰ ਸਰਬ-ਵਿਆਪਕ ਪਰਮਾਤਮਾ ਦਾ ਪਰਕਾਸ਼ ਹੋ ਜਾਂਦਾ ਹੈ । ਉਹ ਆਤਮਕ ਅਡੋਲਤਾ ਵਿਚ ਆਨੰਦ ਵਿਚ ਮਗਨ ਰਹਿੰਦੇ ਹਨ ।3। ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਬਾਣੀ ਨੂੰ ਭੁਲਾ ਦੇਂਦੇ ਹਨ, ਉਹ ਮਾਇਆ ਦੇ ਮੋਹ ਵਿਚ ਮਸਤ ਰਹਿੰਦੇ ਹਨ, ਉਹਨਾਂ ਦੇ ਅੰਦਰੋਂ ਮਾਇਆ ਦੀ ਤ਼੍ਰੇਹ ਭੁੱਖ ਦੂਰ ਨਹੀਂ ਹੁੰਦੀ, ਉਹ ਹਰ ਵੇਲੇ (ਤ਼੍ਰਿਸ਼ਨਾ ਦੀ ਅੱਗ ਵਿਚ) ਸੜਦੇ ਫਿਰਦੇ ਹਨ ।4। ਅਜੇਹੇ ਮਨੁੱਖ ਭੈੜੇ ਬੰਦਿਆਂ ਨਾਲ ਮਿਤ਼੍ਰਤਾ ਗੰਢੀ ਰੱਖਦੇ ਹਨ, ਅਤੇ ਸੰਤ ਜਨਾਂ ਨਾਲ ਵੈਰ ਕਰਦੇ ਰਹਿੰਦੇ ਹਨ । ਉਹ ਆਪ ਆਪਣੇ ਪਰਵਾਰ ਸਮੇਤ (ਸੰਸਾਰ-ਸਮੁੰਦਰ ਵਿਚ) ਡੁੱਬ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਭੀ (ਆਪਣੇ ਹੋਰ ਰਿਸ਼ਤੇਦਾਰਾਂ ਨੂੰ ਭੀ) ਨਾਲ ਹੀ ਡੋਬ ਲੈਂਦੇ ਹਨ ।5। ਹੇ ਭਾਈ! ਕਿਸੇ ਦੀ ਭੀ ਨਿੰਦਾ ਕਰਨੀ ਚੰਗਾ ਕੰਮ ਨਹੀਂ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ ਹੀ ਨਿੰਦਾ ਕਰਿਆ ਕਰਦੇ ਹਨ । (ਲੋਕ ਪਰਲੋਕ ਵਿਚ) ਉਹੀ ਬਦਨਾਮੀ ਖੱਟਦੇ ਹਨ, ਅਤੇ ਭਿਆਨਕ ਨਰਕ ਵਿਚ ਪੈਂਦੇ ਹਨ ।6। ਹੇ (ਮੇਰੇ) ਮਨ! ਤੂੰ ਜਿਹੋ ਜਿਹੇ ਦੀ ਸੇਵਾ-ਭਗਤੀ ਕਰੇਂਗਾ, ਉਹੋ ਜਿਹੇ ਕਰਮ ਕਮਾ ਕੇ ਉਹੋ ਬਣ ਜਾਇਂਗਾ । (ਪ੍ਰਭੂ ਦੀ ਰਜ਼ਾ ਵਿਚ ਇਹ ਨਿਯਮ ਹੈ ਕਿ ਜੀਵ ਨੇ ਇਸ ਕਰਮ-ਭੂਮੀ ਸਰੀਰ ਵਿਚ) ਆਪ ਬੀਜ ਕੇ ਆਪ ਹੀ (ਉਸ ਦਾ) ਫਲ ਖਾਣਾ ਹੁੰਦਾ ਹੈ । ਇਸ ਦੀ ਉਲੰਘਣਾ ਨਹੀਂ ਕੀਤੀ ਜਾ ਸਕਦੀ ।7। (ਉੱਚੀ ਆਤਮਾ ਵਾਲੇ) ਮਹਾ ਪੁਰਖਾਂ ਦਾ ਬਚਨ ਕਿਸੇ ਪਰਸੰਗ ਅਨੁਸਾਰ ਹੋਇਆ ਹੈ । ਉਹ ਮਹਾ ਪੁਰਖ ਆਤਮਕ ਜੀਵਨ ਦੇਣ ਵਾਲੇ ਨਾਮ-ਰਸ ਨਾਲ ਭਰਪੂਰ ਰਹਿੰਦੇ ਹਨ, ਉਹਨਾਂ ਨੂੰ ਕਿਸੇ ਸੇਵਾ ਆਦਿਕ ਦਾ ਲਾਲਚ ਨਹੀਂ ਹੁੰਦਾ (ਪਰ ਜੇਹੜਾ ਮਨੁੱਖ ਉਹਨਾਂ ਦੀ ਸੇਵਾ ਕਰਦਾ ਹੈ, ਉਸ ਨੂੰ ਉਹਨਾਂ ਪਾਸੋਂ ਆਤਮਕ ਜੀਵਨ ਮਿਲ ਜਾਂਦਾ ਹੈ) ।8। ਉਹ ਮਹਾ ਪੁਰਖ ਹੋਰਨਾਂ ਨੂੰ (ਭੀ ਨਾਮ ਜਪਣ ਦਾ) ਉਪਦੇਸ਼ ਕਰਦੇ ਹਨ । ਗੁਣ ਗ੍ਰਹਿਣ ਕਰਨ ਵਾਲਾ ਮਨੁੱਖ (ਉਹਨਾਂ ਪਾਸੋਂ) ਗੁਣ ਗ੍ਰਹਿਣ ਕਰ ਲੈਂਦਾ ਹੈ । ਸੋ, ਜੇਹੜੇ ਮਨੁੱਖ ਉਹਨਾਂ ਮਹਾ ਪੁਰਖਾਂ ਦੀ ਸੰਗਤਿ ਵਿਚ ਰਹਿੰਦੇ ਹਨ, ਉਹ ਵੱਡੇ ਭਾਗਾਂ ਵਾਲੇ ਹੋ ਜਾਂਦੇ ਹਨ, ਉਹ ਭੀ ਹਰ ਵੇਲੇ ਨਾਮ ਜਪਣ ਲੱਗ ਪੈਂਦੇ ਹਨ ।9। ਹੇ ਭਾਈ! ਜਿਸ ਪਰਮਾਤਮਾ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ ਉਹ ਆਪ ਹੀ ਸਭ ਜੀਵਾਂ ਨੂੰ ਰਿਜ਼ਕ ਅਪੜਾਂਦਾ ਹੈ । ਉਹੀ ਆਪ ਸਭ ਦਾਤਾਂ ਦੇਣ ਵਾਲਾ ਹੈ । ਉਹ ਮਾਲਕ ਸਦਾ ਕਾਇਮ ਰਹਿਣ ਵਾਲਾ (ਭੀ) ਹੈ ।10। ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਤੇਰੇ ਅੰਗ-ਸੰਗ ਵੱਸਦਾ ਹੈ । ਗੁਰੂ ਦੀ ਸਰਨ ਪੈ ਕੇ ਤੂੰ ਉਸ ਨੂੰ ਆਪਣੀ ਅੱਖੀਂ ਵੇਖ ਲੈ । (ਜਿਸ ਮਨੁੱਖ ਉਤੇ ਉਹ) ਆਪ ਹੀ ਬਖ਼ਸ਼ਸ਼ ਕਰਦਾ ਹੈ ਉਸ ਨੂੰ ਆਪ ਹੀ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ । ਹੇ ਭਾਈ! ਉਸ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖ ।11। ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ (ਸਦਾ) ਪਵਿਤ਼੍ਰ ਹੈ, (ਜਦੋਂ ਤਕ ਮਨੁੱਖ ਦਾ) ਮਨ (ਵਿਕਾਰਾਂ ਨਾਲ) ਮੈਲਾ ਰਹੇ, ਉਸ ਪਰਮਾਤਮਾ ਨਾਲ ਮਿਲਾਪ ਨਹੀਂ ਹੋ ਸਕਦਾ । ਜੀਵ ਤਦੋਂ ਹੀ ਉਸ ਪ੍ਰਭੂ ਦੇ ਚਰਨਾਂ ਵਿਚ ਮਿਲ ਸਕਦਾ ਹੈ, ਜਦੋਂ ਪ੍ਰਭੂ ਆਪ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੇ ਅੰਦਰ ਦੀ ਹਉਮੈ ਸਾੜ ਕੇ ਉਸ ਨੂੰ ਆਪਣੇ ਨਾਲ ਮਿਲਾਂਦਾ ਹੈ ।12। ਹੇ ਭਾਈ! ਜੇ ਉਹ ਸਦਾ ਕਾਇਮ ਰਹਿਣ ਵਾਲਾ ਖਸਮ-ਪ੍ਰਭੂ ਭੁੱਲ ਜਾਏ, ਤਾਂ ਜਗਤ ਵਿਚ ਜੀਊਣਾ ਫਿਟਕਾਰ-ਜੋਗ ਹੈ । ਜਿਸ ਮਨੁੱਖ ਉਤੇ ਪ੍ਰਭੂ ਆਪ ਮੇਹਰ ਦੀ ਨਿਗਾਹ ਕਰਦਾ ਹੈ, ਉਸ ਨੂੰ ਪ੍ਰਭੂ ਨਹੀਂ ਭੁੱਲਦਾ । ਉਹ ਮਨੁੱਖ ਗੁਰੂ ਦੀ ਮਤਿ ਦੀ ਬਰਕਤਿ ਨਾਲ ਹਰਿ-ਨਾਮ ਵਿਚ ਸੁਰਤਿ ਜੋੜਦਾ ਹੈ ।13। ਹੇ ਭਾਈ! (ਅਸਾਂ ਜੀਵਾਂ ਦਾ ਕੋਈ ਆਪਣਾ ਜ਼ੋਰ ਨਹੀਂ ਚੱਲ ਸਕਦਾ) ਜੇ ਗੁਰੂ (ਮੈਨੂੰ ਪ੍ਰਭੂ ਨਾਲ) ਮਿਲਾ ਦੇਵੇ, ਤਾਂ ਹੀ ਮੈਂ ਮਿਿਲਆ ਰਹਿ ਸਕਦਾ ਹਾਂ, ਅਤੇ ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਮੈਂ ਆਪਣੇ ਹਿਰਦੇ ਵਿਚ ਟਿਕਾ ਕੇ ਰੱਖ ਸਕਦਾ ਹਾਂ । ਹੇ ਭਾਈ! ਗੁਰੂ ਦੇ ਪਿਆਰ ਦੀ ਬਰਕਤਿ ਨਾਲ ਜੇਹੜਾ ਮਨੁੱਖ ਪ੍ਰਭੂ-ਚਰਨਾਂ ਵਿਚ ਮਿਲ ਜਾਏ, ਉਹ ਫਿਰ ਕਦੇ ਉਥੋਂ ਨਹੀਂ ਵਿਛੁੜਦਾ ।14। ਹੇ ਭਾਈ! ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜ ਕੇ ਤੂੰ ਭੀ ਆਪਣੇ ਖਸਮ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਿਆ ਕਰ । ਪ੍ਰੀਤਮ ਪ੍ਰਭੂ ਨੂੰ ਮਿਲ ਕੇ ਜਿਸ ਜੀਵ-ਇਸਤ਼੍ਰੀ ਨੇ ਆਤਮਕ ਆਨੰਦ ਪ੍ਰਾਪਤ ਕਰ ਲਿਆ, ਉਸ ਨੇ (ਲੋਕ ਪਰਲੋਕ ਵਿਚ) ਸੋਭਾ ਖੱਟ ਲਈ ।15। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦਾ ਮਨ ਪਰਮਾਤਮਾ ਦੇ ਨਾਮ ਵਿਚ ਨਹੀਂ ਭਿੱਜਦਾ (ਹਰਿ-ਨਾਮ ਨਾਲ ਪਿਆਰ ਨਹੀਂ ਪਾਂਦਾ) । ਉਹ ਮਨੁੱਖ ਆਪਣੇ ਮਨ ਵਿਚ ਮੈਲੇ ਅਤੇ ਕਠੋਰ ਰਹਿੰਦੇ ਹਨ । ਜੇ ਸੱਪ ਨੂੰ ਦੁੱਧ ਭੀ ਪਿਲਾਇਆ ਜਾਏ, ਤਾਂ ਭੀ ਉਸ ਦੇ ਅੰਦਰ ਨਿਰੋਲ ਜ਼ਹਿਰ ਹੀ ਟਿਿਕਆ ਰਹਿੰਦਾ ਹੈ ।16। ਹੇ ਭਾਈ! (ਸਭ ਜੀਵਾਂ ਵਿਚ ਵਿਆਪਕ ਹੋ ਕੇ ਸਭ ਕੁਝ) ਪ੍ਰਭੂ ਆਪ ਹੀ ਕਰ ਰਿਹਾ ਹੈ । ਕਿਸ ਨੂੰ (ਚੰਗਾ ਜਾਂ ਮੰਦਾ) ਆਖਿਆ ਜਾ ਸਕਦਾ ਹੈ? (ਕੁਰਾਹੇ ਪਏ ਜੀਵਾਂ ਉਤੇ ਭੀ) ਉਹ ਆਪ ਹੀ ਬਖ਼ਸ਼ਸ਼ ਕਰਨ ਵਾਲਾ ਹੈ । ਜਦੋਂ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਕਿਸੇ ਮਨੁੱਖ ਦੇ ਮਨ ਦੀ) ਮੈਲ ਲਹਿ ਜਾਂਦੀ ਹੈ, ਤਾਂ ਉਸ ਦੇ ਆਤਮਾ ਨੂੰ ਸਦਾ ਕਾਇਮ ਰਹਿਣ ਵਾਲੀ ਸੁੰਦਰਤਾ ਮਿਲ ਜਾਂਦੀ ਹੈ ।17। ਹੇ ਭਾਈ! (ਹਰਿ-ਨਾਮ-ਸਰਮਾਏ ਦਾ ਮਾਲਕ) ਸ਼ਾਹ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੇ ਨਾਮ ਦਾ ਵਣਜ ਕਰਨ ਵਾਲੇ ਭੀ ਅਟੱਲ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ । ਪਰ ਉਸ ਸ਼ਾਹ ਦੇ ਦਰਬਾਰ ਵਿਚ ਕੂੜੀ ਦੁਨੀਆ ਦੇ ਵਣਜਾਰੇ ਨਹੀਂ ਟਿਕ ਸਕਦੇ । ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਪਸੰਦ ਨਹੀਂ ਆਉਂਦਾ, ਤੇ, ਉਹ ਸਦਾ ਦੁੱਖ ਵਿਚ ਹੀ ਖ਼ੁਆਰ ਹੁੰਦੇ ਰਹਿੰਦੇ ਹਨ ।18। ਹੇ ਭਾਈ! ਹਉਮੈ (ਦੀ ਮੈਲ) ਨਾਲ ਮੈਲਾ ਹੋਇਆ ਹੋਇਆ ਜਗਤ ਭਟਕ ਰਿਹਾ ਹੈ, ਮੁੜ ਮੁੜ ਜਨਮ ਮਰਨ ਦੇ ਗੇੜ ਵਿਚ ਰਹਿੰਦਾ ਹੈ, ਪਿਛਲੇ ਜਨਮਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਓਹੋ ਜਿਹੇ ਹੀ ਹੋਰ ਕਰਮ ਕਰੀ ਜਾਂਦਾ ਹੈ । (ਕਰਮਾਂ ਦੀ ਬਣੀ ਇਸ ਫਾਹੀ ਨੂੰ) ਕੋਈ ਮਿਟਾ ਨਹੀਂ ਸਕਦਾ ।19। ਹੇ ਭਾਈ! ਜੇ ਮਨੁੱਖ ਸਾਧ ਸੰਗਤਿ ਵਿਚ ਟਿਿਕਆ ਰਹੇ, ਤਾਂ ਇਸ ਦਾ ਪਿਆਰ ਸਦਾ-ਥਿਰ ਪ੍ਰਭੂ ਵਿਚ ਬਣ ਜਾਂਦਾ ਹੈ । ਹੇ ਭਾਈ! ਤੂੰ (ਸਾਧ ਸੰਗਤਿ ਵਿਚ ਟਿਕ ਕੇ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਿਆ ਕਰ, ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈ, (ਇਸ ਤਰ੍ਹਾਂ) ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋਵੇਂਗਾ ।20। ਹੇ ਭਾਈ! ਪੂਰੇ ਗੁਰੂ ਦੀ ਮਤਿ ਉਕਾਈ-ਹੀਣ ਹੈ । (ਜੇਹੜਾ ਮਨੁੱਖ ਗੁਰੂ ਦੀ ਪੂਰੀ ਮਤਿ ਲੈ ਕੇ) ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਹ ਮਨੁੱਖ ਹਉਮੈ ਅਤੇ ਮਮਤਾ ਦੇ ਵੱਡੇ ਰੋਗ ਨੂੰ ਆਪਣੇ ਅੰਦਰੋਂ ਰੋਕ ਦੇਂਦਾ ਹੈ ।21।ਹੇ ਭਾਈ! (ਜੇ ਪ੍ਰਭੂ ਮੇਹਰ ਕਰੇ, ਤਾਂ) ਮੈਂ ਆਪਣੇ ਗੁਰੂ ਦੀ ਵਡਿਆਈ ਕਰਾਂ, ਨਿਊਂ ਨਿਊਂ ਕੇ ਮੈਂ ਗੁਰੂ ਦੀ ਚਰਨੀਂ ਲੱਗਾਂ, ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਆਪਣਾ ਮਨ ਆਪਣਾ ਤਨ ਗੁਰੂ ਦੇ ਹਵਾਲੇ ਕਰ ਦਿਆਂ, ਗੁਰੂ ਦੇ ਅੱਗੇ ਰੱਖ ਦਿਆਂ ।22। ਹੇ ਭਾਈ! ਡਾਂਵਾਂ-ਡੋਲ ਹਾਲਤ ਵਿਚ ਰਿਹਾਂ ਖ਼ੁਆਰ ਹੋਈਦਾ ਹੈ । ਇਕ ਪਰਮਾਤਮਾ ਨਾਲ ਹੀ ਸੁਰਤਿ ਜੋੜੀ ਰੱਖ । ਆਪਣੇ ਅੰਦਰੋਂ ਹਉਮੈ ਦੂਰ ਕਰ, ਮਮਤਾ ਦੂਰ ਕਰ । (ਜਦੋਂ ਮਨੁੱਖ ਹਉਮੈ ਮਮਤਾ ਦੂਰ ਕਰਦਾ ਹੈ) ਤਦੋਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਹੋਇਆ ਰਹਿੰਦਾ ਹੈ ।23। ਹੇ ਭਾਈ! (ਮੇਰੇ) ਉਹ ਮਨੁੱਖ ਭਰਾ ਹਨ, ਜੇਹੜੇ ਗੁਰੂ ਦੀ ਸਰਨ ਵਿਚ ਆ ਪਏ ਹਨ, ਅਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਚਿੱਤ ਜੋੜਦੇ ਹਨ । ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹ (ਫਿਰ ਪ੍ਰਭੂ ਨਾਲੋਂ) ਨਹੀਂ ਵਿਛੁੜਦੇ । ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ (ਟਿਕੇ ਹੋਏ) ਦਿੱਸਦੇ ਹਨ ।24। ਹੇ ਭਾਈ! ਮੇਰੇ ਉਹ ਮਨੁੱਖ ਭਰਾ ਹਨ ਸੱਜਣ ਹਨ, ਜੇਹੜੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰਦੇ ਹਨ । (ਗੁਣਾਂ, ਦੇ ਵੱਟੇ) ਅਉਗਣ ਵਿਕ ਜਾਣ ਨਾਲ (ਦੂਰ ਹੋ ਜਾਣ ਨਾਲ) ਉਹ ਮਨੁੱਖ (ਆਤਮਕ ਜੀਵਨ ਵਿਚ) ਪ੍ਰਫੁਲਤ ਹੁੰਦੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣਾਂ ਨਾਲ ਸਾਂਝ ਪਾਂਦੇ ਹਨ ।25। ਹੇ ਭਾਈ! ਗੁਰੂ ਨਾਲ (ਆਤਮਕ) ਸਾਂਝ ਦੀ ਬਰਕਤਿ ਨਾਲ (ਉਹਨਾਂ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ, ਉਹ ਪਰਮਾਤਮਾ ਦੀ ਅਟੱਲ ਰਹਿਣ ਵਾਲੀ ਭਗਤੀ ਕਰਦੇ ਰਹਿੰਦੇ ਹਨ । ਉਹ ਮਨੁੱਖ ਗੁਰੂ ਦੇ ਸ਼ਬਦ ਨਾਲ ਸਦਾ-ਥਿਰ ਪ੍ਰਭੂ ਦਾ ਨਾਮ ਵਿਹਾਝਦੇ ਹਨ ਅਤੇ ਹਰਿ-ਨਾਮ (ਦਾ) ਲਾਭ ਖੱਟਦੇ ਹਨ ।26। ਹੇ ਭਾਈ! (ਕਈ ਕਿਸਮ ਦੇ) ਪਾਪ ਕਰ ਕਰ ਕੇ ਸੋਨਾ ਚਾਂਦੀ (ਆਦਿਕ ਧਨ) ਇਕੱਠਾ ਕਰੀਦਾ ਹੈ, ਪਰ (ਜਗਤ ਤੋਂ) ਤੁਰਨ ਵੇਲੇ (ਉਹ ਧਨ ਮਨੁੱਖ ਦੇ) ਨਾਲ ਨਹੀਂ ਜਾਂਦਾ । ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਚੀਜ਼ ਮਨੁੱਖ ਦੇ ਨਾਲ ਨਹੀਂ ਜਾਵੇਗੀ । ਨਾਮ ਤੋਂ ਸੁੰਞੀ ਸਾਰੀ ਲੁਕਾਈ ਆਤਮਕ ਮੌਤ ਦੀ ਹੱਥੀ ਲੁੱਟੀ ਜਾਂਦੀ ਹੈ (ਆਪਣਾ ਆਤਮਕ ਜੀਵਨ ਲੁਟਾ ਬੈਠਦੀ ਹੈ) ।27। ਹੇ ਭਾਈ! ਮਨੁੱਖ ਦੇ ਮਨ ਵਾਸਤੇ ਪਰਮਾਤਮਾ ਦਾ ਨਾਮ ਹੀ (ਜੀਵਨ-ਸਫ਼ਰ ਦਾ) ਖ਼ਰਚ ਹੈ । ਇਸ ਸਫ਼ਰ-ਖ਼ਰਚ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖੋ । ਇਹ ਖ਼ਰਚ ਕਦੇ ਮੁੱਕਣ ਵਾਲਾ ਨਹੀਂ ਹੈ । ਜੇਹੜਾ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰਦਾ ਹੈ, ਉਸ ਦੇ ਨਾਲ ਇਹ ਸਦਾ ਲਈ ਸਾਥ ਬਣਾਂਦਾ ਹੈ ।28। ਜਗਤ ਦੇ ਮੂਲ ਪਰਮਾਤਮਾ ਤੋਂ ਖੁੰਝੇ ਹੋਏ ਹੇ ਮਨ! (ਜੇ ਤੂੰ ਇਸੇ ਤਰ੍ਹਾਂ ਖੁੰਝਿਆ ਹੀ ਰਿਹਾ, ਤਾਂ) ਆਪਣੀ ਇੱਜ਼ਤ ਗਵਾ ਕੇ (ਇਥੋਂ) ਜਾਵੇਂਗਾ । ਇਹ ਜਗਤ ਤਾਂ ਮਾਇਆ ਦੇ ਮੋਹ ਵਿਚ ਫਸਿਆ ਪਿਆ ਹੈ (ਤੂੰ ਇਸ ਨਾਲ ਆਪਣਾ ਮੋਹ ਛੱਡ, ਅਤੇ) ਗੁਰੂ ਦੀ ਮਤਿ ਉਤੇ ਤੁਰ ਕੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ ।29। ਹੇ ਭਾਈ! ਪਰਮਾਤਮਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ । ਪਰਮਾਤਮਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ । ਜਿਸ ਮਨੁੱਖ ਦਾ ਮਨ ਅਤੇ ਤਨ ਗੁਰੂ ਦੇ ਸ਼ਬਦ ਵਿਚ ਰੰਗਿਆ ਜਾਂਦਾ ਹੈ, ਉਹ ਸਦਾ ਪਰਮਾਤਮਾ ਵਿਚ ਲੀਨ ਰਹਿੰਦਾ ਹੈ ।30। ਹੇ ਭਾਈ! ਮੇਰਾ ਉਹ ਖਸਮ-ਪ੍ਰਭੂ ਆਨੰਦ-ਸਰੂਪ ਹੈ (ਜੇਹੜਾ ਮਨੁੱਖ ਉਸ ਦੇ ਚਰਨਾਂ ਵਿਚ ਆ ਜੁੜਦਾ ਹੈ) ਉਸ ਨੂੰ ਉਹ ਆਤਮਕ ਅਡੋਲਤਾ ਵਿਚ, ਪ੍ਰੇਮ-ਰੰਗ ਵਿਚ ਰੰਗ ਦੇਂਦਾ ਹੈ । ਜਦੋਂ ਕੋਈ ਜੀਵ-ਇਸਤ਼੍ਰੀ ਉਸ ਖਸਮ-ਪ੍ਰਭੂ ਦੇ ਚਰਨਾਂ ਵਿਚ ਲੀਨ ਹੋ ਜਾਂਦੀ ਹੈ, ਤਦੋਂ ਉਸ (ਦੀ ਜਿੰਦ) ਨੂੰ ਪੇ੍ਰਮ-ਰੰਗ ਚੜ੍ਹ ਜਾਂਦਾ ਹੈ ।31। ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ (ਪ੍ਰਭੂ ਨਾਲੋਂ) ਚਿਰ ਦੇ ਵਿਛੁੜੇ ਹੋਏ ਭੀ (ਪ੍ਰਭੂ ਨੂੰ) ਆ ਮਿਲਦੇ ਹਨ । ਪਰਮਾਤਮਾ ਦਾ ਨਾਮ (ਜੋ, ਮਾਨੋ, ਧਰਤੀ ਦੇ ਸਾਰੇ) ਨੌ ਖ਼ਜ਼ਾਨੇ (ਹੈ, ਉਹਨਾਂ ਨੂੰ) ਆਪਣੇ ਅੰਦਰ ਹੀ ਲੱਭ ਪੈਂਦਾ ਹੈ । ਉਸ ਨਾਮ-ਖ਼ਜ਼ਾਨੇ ਨੂੰ ਉਹ ਆਪ ਵਰਤਦੇ ਹਨ, ਹੋਰਨਾਂ ਨੂੰ ਵੰਡਦੇ ਹਨ, ਉਹ ਫਿਰ ਭੀ ਨਹੀਂ ਮੁੱਕਦਾ । ਆਤਮਕ ਅਡੋਲਤਾ ਵਿਚ ਟਿਕ ਕੇ ਉਹ ਮਨੁੱਖ ਪਰਮਾਤਮਾ ਦੇ ਗੁਣ ਯਾਦ ਕਰਦੇ ਰਹਿੰਦੇ ਹਨ ।32।

English Translation :

RAAG SOOHEE, THIRD MEHL, TENTH HOUSE:

ONE UNIVERSAL CREATOR GOD. BY THE GRACE OF THE TRUE GURU:

Do not praise the world; it shall simply pass away. Do not praise other people; they shall die and turn to dust. || 1 || Waaho! Waaho! Hail, hail to my Lord and Master. As Gurmukh, forever praise the One who is forever True, Independent and Carefree. || 1 || Pause || Making worldly friendships, the self-willed manmukhs burn and die. In the City of Death, they are bound and gagged and beaten; this opportunity shall never come again. || 2 || The lives of the Gurmukhs are fruitful and blessed; they are committed to the True Word of the Shabad. Their souls are illuminated by the Lord, and they dwell in peace and pleasure. || 3 || Those who forget the Word of the Guru’s Shabad are engrossed in the love of duality. Their hunger and thirst never leave them, and night and day, they wander around burning. || 4 || Those who make friendships with the wicked, and harbor animosity to the Saints, shall drown with their families, and their entire lineage shall be obliterated. || 5 || It is not good to slander anyone, but the foolish, self-willed manmukhs still do it. The faces of the slanderers turn black, and they fall into the most horrible hell. || 6 || O mind, as you serve, so do you become, and so are the deeds that you do. Whatever you yourself plant, that is what you shall have to eat; nothing else can be said about this. || 7 || The speech of the great spiritual beings has a higher purpose. They are filled to over-flowing with Ambrosial Nectar, and they have absolutely no greed at all. || 8 || The virtuous accumulate virtue, and teach others. Those who meet with them are so very fortunate; night and day, they chant the Naam, the Name of the Lord. || 9 || He who created the Universe, gives sustenance to it. The One Lord alone is the Great Giver. He Himself is the True Master. || 10 || That True Lord is always with you; the Gurmukh is blessed with His Glance of Grace. He Himself shall forgive you, and merge you into Himself; forever cherish and contemplate God. || 11 || The mind is impure; only the True Lord is pure. So how can it merge into Him? God merges it into Himself, and then it remains merged; through the Word of His Shabad, the ego is burnt away. || 12 || Cursed is the life in this world, of one who forgets her True Husband Lord. The Lord grants His Mercy, and she does not forget Him, if she contemplates the Guru’s Teachings. || 13 || The True Guru unites her, and so she remains united with Him, with the True Lord enshrined within her heart. And so united, she will not be separated again; she remains in the love and affection of the Guru. || 14 || I praise my Husband Lord, contemplating the Word of the Guru’s Shabad. Meeting with my Beloved, I have found peace; I am His most beautiful and happy soul-bride. || 15 || The mind of the self-willed manmukh is not softened; his consciousness is totally polluted and stone-hearted. Even if the venomous snake is fed on milk, it shall still be filled with poison. || 16 || He Himself does — who else should I ask? He Himself is the Forgiving Lord. Through the Guru’s Teachings, filth is washed away, and then, one is embellished with the ornament of Truth. || 17 || True is the Banker, and True are His traders. The false ones cannot remain there. They do not love the Truth — they are consumed by their pain. || 18 || The world wanders around in the filth of egotism; it dies, and is re-born, over and again. He acts in accordance with the karma of his past actions, which no one can erase. || 19 || But if he joins the Society of the Saints, then he comes to embrace love for the Truth. Praising the True Lord with a truthful mind, he becomes true in the Court of the True Lord. || 20 || The Teachings of the Perfect Guru are perfect; meditate on the Naam, the Name of the Lord, day and night. Egotism and self-conceit are terrible diseases; tranquility and stillness come from within. || 21 || I praise my Guru; bowing down to Him again and again, I fall at His Feet. I place my body and mind in offering unto Him, eradicating self-conceit from within. || 22 || Indecision leads to ruin; focus your attention on the One Lord. Renounce egotism and self-conceit, and remain merged in Truth. || 23 || Those who meet with the True Guru are my Siblings of Destiny; they are committed to the True Word of the Shabad. Those who merge with the True Lord shall not be separated again; they are judged to be True in the Court of the Lord. || 24 || They are my Siblings of Destiny, and they are my friends, who serve the True Lord. They sell off their sins and demerits like straw, and enter into the partnership of virtue. || 25 || In the partnership of virtue, peace wells up, and they perform true devotional worship service. They deal in Truth, through the Word of the Guru’s Shabad, and they earn the profit of the Naam. || 26 || Gold and silver may be earned by committing sins, but they will not go with you when you die. Nothing will go with you in the end, except the Name; all are plundered by the Messenger of Death. || 27 || The Lord’s Name is the nourishment of the mind; cherish it, and preserve it carefully within your heart. This nourishment is inexhaustible; it is always with the Gurmukhs. || 28 || O mind, if you forget the Primal Lord, you shall depart, having lost your honor. This world is engrossed in the love of duality; follow the Guru’s Teachings, and meditate on the True Lord. || 29 || The Lord’s value cannot be estimated; the Lord’s Praises cannot be written down. When one’s mind and body are attuned to the Word of the Guru’s Shabad, one remains merged in the Lord. || 30 || My Husband Lord is playful; He has imbued me with His Love, with natural ease. The soul-bride is imbued with His Love, when her Husband Lord merges her into His Being. || 31 || Even those who have been separated for so very long, are reunited with Him, when they serve the True Guru. The nine treasures of the Naam, the Name of the Lord, are deep within the nucleus of the self; consuming them, they are still never exhausted. Chant the Glorious Praises of the Lord, with natural ease. || 32 || They are not born, and they do not die; they do not suffer in pain. Those who are protected by the Guru are saved. They celebrate with the Lord. || 33 || Those who are united with the Lord, the True Friend, are not separated again; night and day, they remain blended with Him. In this world, only a rare few are known, O Nanak, to have obtained the True Lord. || 34 || 1 || 3 ||

Friday, 29th Poh (Samvat 539 Nanakshahi)

(Page: 755)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[January 15, 2008, Tuesday 05:30 AM. IST]

ਧਨਾਸਰੀ ਮਹਲਾ 5 ਘਰੁ 8 ਦੁਪਦੇ

ੴ ਸਤਿਗੁਰ ਪ੍ਰਸਾਦਿ ॥

ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥ ਇਹ ਲੋਕਿ ਪਰਲੋਕਿ ਸੰਗਿ ਸਹਾਈ ਜਤ ਕਤ ਮੋਹਿ ਰਖਵਾਲੇ ॥1॥ ਗੁਰ ਕਾ ਬਚਨੁ ਬਸੈ ਜੀਅ ਨਾਲੇ ॥ ਜਲਿ ਨਹੀ ਡੂਬੈ ਤਸਕਰੁ ਨਹੀ ਲੇਵੈ ਭਾਹਿ ਨ ਸਾਕੈ ਜਾਲੇ ॥1॥ ਰਹਾਉ ॥ ਨਿਰਧਨ ਕਉ ਧਨੁ ਅੰਧੁਲੇ ਕਉ ਟਿਕ ਮਾਤ ਦੂਧੁ ਜੈਸੇ ਬਾਲੇ ॥ ਸਾਗਰ ਮਹਿ ਬੋਹਿਥੁ ਪਾਇਓ ਹਰਿ ਨਾਨਕ ਕਰੀ ਕ੍ਰਿਪਾ ਕਿਰਪਾਲੇ ॥2॥1॥32॥


ਮੰਗਲਵਾਰ, 3 ਮਾਘ (ਸੰਮਤ 539 ਨਾਨਕਸ਼ਾਹੀ)

(ਅੰਗ: 679)

ਪੰਜਾਬੀ ਵਿਆਖਿਆ :

ਧਨਾਸਰੀ ਮਹਲਾ 5 ਘਰੁ 8 ਦੁਪਦੇ

ੴ ਸਤਿਗੁਰ ਪ੍ਰਸਾਦਿ ॥


ਹੇ ਭਾਈ! ਪਰਮਾਤਮਾ ਦੇ ਨਾਮ ਨੂੰ ਮੈਂ ਆਪਣੇ ਹਰੇਕ ਸਾਹ ਦੇ ਨਾਲ ਹਿਰਦੇ ਵਿਚ ਵਸਾ ਕੇ ਸਿਮਰਦਾ ਹਾਂ, ਤੇ, ਸਿਮਰ ਸਿਮਰ ਕੇ ਆਤਮਕ ਆਨੰਦ ਪ੍ਰਾਪਤ ਕਰਦਾ ਹਾਂ। ਇਹ ਹਰਿ-ਨਾਮ ਇਸ ਲੋਕ ਵਿਚ ਤੇ ਪਰਲੋਕ ਵਿਚ ਮੇਰੇ ਨਾਲ ਮਦਦਗਾਰ ਹੈ, ਹਰ ਥਾਂ ਮੇਰਾ ਰਾਖਾ ਹੈ।1। ਹੇ ਭਾਈ! ਪਰਮਾਤਮਾ ਦੀ ਸਿਫ਼ਤ ਸਾਲਾਹ ਨਾਲ ਭਰਪੂਰ ਗੁਰੂ ਦਾ ਸ਼ਬਦ ਮੇਰੀ ਜਿੰਦ ਦੇ ਨਾਲ ਵੱਸਦਾ ਹੈ। ਪਰਮਾਤਮਾ ਦਾ ਨਾਮ ਇਕ ਐਸਾ ਧਨ ਹੈ, ਜੇਹੜਾ ਪਾਣੀ ਵਿਚ ਡੁੱਬਦਾ ਨਹੀਂ, ਜਿਸ ਨੂੰ ਚੋਰ ਚੁਰਾ ਨਹੀਂ ਸਕਦਾ, ਜਿਸ ਨੂੰ ਅੱਗ ਸਾੜ ਨਹੀਂ ਸਕਦੀ।1। ਰਹਾਉ । ਹੇ ਭਾਈ! ਪਰਮਾਤਮਾ ਦਾ ਨਾਮ ਕੰਗਾਲ ਵਾਸਤੇ ਧਨ ਹੈ, ਅੰਨ੍ਹੇ ਵਾਸਤੇ ਡੰਗੋਰੀ ਹੈ, ਜਿਵੇਂ ਬੱਚੇ ਵਾਸਤੇ ਮਾਂ ਦਾ ਦੁੱਧ ਹੈ, ਤਿਵੇਂ ਹਰਿ-ਨਾਮ ਮਨੁੱਖ ਦੀ ਆਤਮਾ ਵਾਸਤੇ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਕਿਰਪਾਲ ਪ੍ਰਭੂ ਨੇ ਕਿਰਪਾ ਕੀਤੀ, ਉਸ ਨੂੰ ਇਹ ਨਾਮ ਮਿਲ ਗਿਆ ਜੋ ਸਮੁੰਦਰ ਵਿਚ ਜਹਾਜ਼ ਹੈ।2।1।32।

English Translation :

DHANAASAREE, 5th GURU, 8th HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

Remembering, remembering, remembering Him in meditation, I find peace; with each and every breath, I dwell upon Him. In this world, and in the world beyond, He is with me, as my help and support; wherever I go, He protects me. || 1 || The Guru’s Word abides with my soul. It does not sink in water; thieves cannot steal it, and fire cannot burn it. || 1 || Pause || It is like wealth to the poor, a cane for the blind, and mother’s milk for the infant. In the ocean of the world, I have found the boat of the Lord; the Merciful Lord has bestowed His Mercy upon Nanak. || 2 || 1 || 32 ||

Tuesday, 3rd Maagh (Samvat 539 Nanakshahi)

(Page: 679)
 
(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[January 19, 2008, Saturday 05:30 AM. IST]
ਰਾਗੁ ਬੈਰਾੜੀ ਮਹਲਾ 4 ਘਰੁ 1 ਦੁਪਦੇ
ੴ ਸਤਿਗੁਰ ਪ੍ਰਸਾਦਿ ॥

ਸੁਨਿ ਮਨ ਅਕਥ ਕਥਾ ਹਰਿ ਨਾਮ ॥ ਰਿਿਧ ਬੁਧਿ ਸਿਿਧ ਸੁਖ ਪਾਵਹਿ ਭਜੁ ਗੁਰਮਤਿ ਹਰਿ ਰਾਮ ਰਾਮ ॥1॥ ਰਹਾਉ ॥ ਨਾਨਾ ਖਿਆਨ ਪੁਰਾਨ ਜਸੁ ਊਤਮ ਖਟ ਦਰਸਨ ਗਾਵਹਿ ਰਾਮ ॥ ਸੰਕਰ ਕ਼੍ਰੋੜਿ ਤੇਤੀਸ ਧਿਆਇਓ ਨਹੀ ਜਾਨਿਓ ਹਰਿ ਮਰਮਾਮ ॥1॥ ਸੁਰਿ ਨਰ ਗਣ ਗੰਧ੍ਰਬ ਜਸੁ ਗਾਵਹਿ ਸਭ ਗਾਵਤ ਜੇਤ ਉਪਾਮ ॥ ਨਾਨਕ ਕ਼੍ਰਿਪਾ ਕਰੀ ਹਰਿ ਜਿਨ ਕਉ ਤੇ ਸੰਤ ਭਲੇ ਹਰਿ ਰਾਮ ॥2॥1॥


ਸ਼ਨੀਵਾਰ, 7 ਮਾਘ (ਸੰਮਤ 539 ਨਾਨਕਸ਼ਾਹੀ) (ਅੰਗ: 719)

ਪੰਜਾਬੀ ਵਿਆਖਿਆ
:
ਰਾਗੁ ਬੈਰਾੜੀ ਮਹਲਾ 4 ਘਰੁ 1 ਦੁਪਦੇ
ੴ ਸਤਿਗੁਰ ਪ੍ਰਸਾਦਿ ॥


ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਤੇ ਸਿਫ਼ਤਿ ਸਾਲਾਹ ਕਰ, ਜਿਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਮਨ! ਗੁਰੂ ਦੀ ਮਤਿ ਉਤੇ ਤੁਰ ਕੇ ਪਰਮਾਤਮਾ ਦਾ ਭਜਨ ਕਰਿਆ ਕਰ। ਤੂੰ ਧਨ-ਪਦਾਰਥ, ਉਚੀ ਅਕਲ, ਕਰਾਮਾਤੀ ਤਾਕਤਾਂ, ਸਾਰੇ ਸੁਖ ਹਰਿ-ਨਾਮ ਵਿਚ ਹੀ ਪ੍ਰਾਪਤ ਕਰ ਲਏਂਗਾ।1।ਰਹਾਉ। ਹੇ ਮਨ! ਉਸ ਅਕਥ ਪਰਮਾਤਮਾ ਦਾ ਸਿਮਰਨ ਕਰਿਆ ਕਰ ਜਿਸ ਦਾ ਉੱਤਮ ਜਸ ਮਹਾਭਾਰਤ ਆਦਿਕ ਅਨੇਕਾਂ ਪ੍ਰਸੰਗ, ਪੁਰਾਣ ਅਤੇ ਛੇ ਸ਼ਾਸਤਰ ਗਾਉਂਦੇ ਹਨ, ਪਰ ਉਸ ਦਾ ਅੰਤ ਨਹੀਂ ਪਾ ਸਕੇ। ਸ਼ਿਵ ਜੀ ਅਤੇ ਤੇਤੀ ਕ੍ਰੋੜ ਦੇਵਤਿਆਂ ਨੇ ਭੀ ਉਸ ਦਾ ਧਿਆਨ ਧਰਿਆ, ਪਰ ਉਸ ਹਰੀ ਦਾ ਭੇਤ ਨਹੀਂ ਪਾਇਆ।1। ਹੇ ਮਨ! ਉਸ ਪਰਮਾਤਮਾ ਦੀ ਕਥਾ ਸੁਣਿਆ ਕਰ ਜਿਸਦਾ ਜੱਸ ਦੇਵਤੇ ਮਨੁੱਖ ਗਣ ਗੰਧਰਬ ਗਾਉਂਦੇ ਆ ਰਹੇ ਹਨ, ਜਿਤਨੀ ਭੀ ਪੈਦਾ ਕੀਤੀ ਹੋਈ ਸ੍ਰਿਸ਼ਟੀ ਹੈ ਸਾਰੀ ਜਿਸ ਦੇ ਗੁਣ ਗਾਉਂਦੀ ਹੈ। ਹੇ ਨਾਨਕ! ਆਖ-ਹੇ ਮਨ! ਪਰਮਾਤਮਾ ਜਿੰਨ੍ਹਾਂ ਮਨੁੱਖਾਂ ਉੱਤੇ ਕਿਰਪਾ ਕਰਦਾ ਹੈ, ਉਹ ਮਨੁੱਖ ਉੱਚੇ ਜੀਵਨ ਵਾਲੇ ਸੰਤ ਬਣ ਜਾਂਦੇ ਹਨ ਉਂਞ ਉਸ ਦਾ ਭੇਤ ਕੋਈ ਨਹੀਂ ਪਾ ਸਕਦਾ।2।1।
English Translation :

RAAG BAIRAAREE, FOURTH MEHL, FIRST HOUSE, DU-PADAS:
ONE UNIVERSAL CREATOR GOD. BY THE GRACE OF THE TRUE GURU:

Listen, O mind, to the Unspoken Speech of the Lord’s Name. Riches, wisdom, supernatural spiritual powers and peace are obtained, by vibrating, meditating on the Lord God, under Guru’s Instruction. || 1 || Pause || Numerous legends, the Puraanas, and the six Shaastras, sing the sublime Praises of the Lord. Shiva and the thirty-three million gods meditate on the Lord, but they do not know the secret of His mystery. || 1 || The angelic and divine beings, and the celestial singers sing His Praises; all Creation sings of Him. O Nanak, those whom the Lord blesses with His Kind Mercy, become the good Saints of the Lord God. || 2 || 1 ||

Saturday, 7th Maagh (Samvat 539 Nanakshahi)(Page: 719)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[January 24, 2008, Thursday 05:30 AM. IST]
ਧਨਾਸਰੀ ਮਹਲਾ 5 ॥

ਛਡਾਇ ਲੀਓ ਮਹਾ ਬਲੀ ਤੇ ਅਪਨੇ ਚਰਨ ਪਰਾਤਿ॥ ਏਕੁ ਨਾਮੁ ਦੀਓ ਮਨ ਮੰਤਾ ਬਿਨਸਿ ਨ ਕਤਹੂ ਜਾਤਿ ॥1॥ ਸਤਿਗੁਰਿ ਪੂਰੈ ਕੀਨੀ ਦਾਤਿ ॥ ਹਰਿ ਹਰਿ ਨਾਮੁ ਦੀਓ ਕੀਰਤਨ ਕਉ ਭਈ ਹਮਾਰੀ ਗਾਤਿ ॥ ਰਹਾਉ ॥ ਅੰਗੀਕਾਰੁ ਕੀਓ ਪ੍ਰਭਿ ਅਪੁਨੈ ਭਗਤਨ ਕੀ ਰਾਖੀ ਪਾਤਿ ॥ ਨਾਨਕ ਚਰਨ ਗਹੇ ਪ੍ਰਭ ਅਪਨੇ ਸੁਖੁ ਪਾਇਓ ਦਿਨ ਰਾਤਿ ॥2॥10॥41॥


ਵੀਰਵਾਰ, 12 ਮਾਘ (ਸੰਮਤ 539 ਨਾਨਕਸ਼ਾਹੀ)(ਅੰਗ: 681)

ਪੰਜਾਬੀ ਵਿਆਖਿਆ
:
ਧਨਾਸਰੀ ਮਹਲਾ 5 ॥


ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ, ਗੁਰੂ ਉਸ ਨੂੰ ਆਪਣੇ ਚਰਨੀਂ ਲਾ ਕੇ ਉਸ ਨੂੰ ਵੱਡੀ ਤਾਕਤ ਵਾਲੀ ਮਾਇਆ ਤੋਂ ਬਚਾ ਲੈਂਦਾ ਹੈ। ਉਸ ਦੇ ਮਨ ਵਾਸਤੇ ਗੁਰੂ ਪਰਮਾਤਮਾ ਦਾ ਨਾਮ ਮੰਤਰ ਦੇਂਦਾ ਹੈ; ਜੋ ਨਾਹ ਨਾਸ ਹੁੰਦਾ ਹੈ ਨਾਹ ਕਿਤੇ ਗੁਆਚਦਾ ਹੈ।1। ਹੇ ਭਾਈ! ਪੂਰੇ ਗੁਰੂ ਨੇ ਮੇਰੇ ਉਤੇ ਬਖ਼ਸ਼ਸ਼ ਕੀਤੀ ਹੈ। ਗੁਰੂ ਨੇ ਮੈਨੂੰ ਪਰਮਾਤਮਾ ਦਾ ਨਾਮ ਕੀਰਤਨ ਕਰਨ ਲਈ ਦਿੱਤਾ ਹੈ, ਜਿਸ ਦੀ ਬਰਕਤ ਨਾਲ ਮੇਰੀ ਉੱਚੀ ਆਤਮਕ ਅਵਸਥਾ ਬਣ ਗਈ ਹੈ। ਰਹਾਉ।ਹੇ ਭਾਈ! ਪ੍ਰਭੂ ਨੇ ਸਦਾ ਹੀ ਆਪਣੇ ਭਗਤਾਂ ਦਾ ਪੱਖ ਕੀਤਾ ਹੈ, ਭਗਤਾਂ ਦੀ ਲਾਜ ਰੱਖੀ ਹੈ। ਹੇ ਨਾਨਕ! ਜਿਸ ਮਨੁੱਖ ਨੇ ਗੁਰੂ ਦੀ ਸ਼ਰਨ ਪੈ ਕੇ ਪਰਮਾਤਮਾ ਦੇ ਚਰਨ ਫੜ ਲਏ ਉਸ ਨੇ ਦਿਨ ਰਾਤ ਹਰ ਵੇਲੇ ਆਤਮਕ ਆਨੰਦ ਮਾਣਿਆ ਹੈ।2।10।41।
English Translation :

DHANAASAREE, FIFTH MEHL:

He has saved me from the awful power of Maya, by attaching me to His feet. He gave my mind the Mantra of the Naam, the Name of the One Lord, which shall never perish or leave me. || 1 || The Perfect True Guru has given this gift. He has blessed me with the Kirtan of the Praises of the Name of the Lord, Har, Har, and I am emancipated. || Pause || My God has made me His own, and saved the honor of His devotee. Nanak has grasped the feet of his God, and has found peace, day and night. || 2 || 10 || 41 ||

Thursday, 12th Maagh (Samvat 539 Nanakshahi) (Page : 681)
 
(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[January 25, 2008, Friday 05:30 AM. IST]
ਸੂਹੀ ਮਹਲਾ 5 ॥

ਦੀਨੁ ਛਡਾਇ ਦੁਨੀ ਜੋ ਲਾਏ ॥ ਦੁਹੀ ਸਰਾਈ ਖੁਨਾਮੀ ਕਹਾਏ ॥1॥ ਜੋ ਤਿਸੁ ਭਾਵੈ ਸੋ ਪਰਵਾਣੁ ॥ ਆਪਣੀ ਕੁਦਰਤਿ ਆਪੇ ਜਾਣੁ ॥1॥ ਰਹਾਉ ॥ ਸਚਾ ਧਰਮੁ ਪੁੰਨੁ ਭਲਾ ਕਰਾਏ ॥ ਦੀਨ ਕੈ ਤੋਸੈ ਦੁਨੀ ਨ ਜਾਏ ॥2॥ ਸਰਬ ਨਿਰੰਤਰਿ ਏਕੋ ਜਾਗੈ ॥ ਜਿਤੁ ਜਿਤੁ ਲਾਇਆ ਤਿਤੁ ਤਿਤੁ ਕੋ ਲਾਗੈ ॥3॥ ਅਗਮ ਅਗੋਚਰੁ ਸਚੁ ਸਾਹਿਬੁ ਮੇਰਾ ॥ ਨਾਨਕੁ ਬੋਲੈ ਬੋਲਾਇਆ ਤੇਰਾ ॥4॥23॥29॥


ਸ਼ੁਕਰਵਾਰ, 13 ਮਾਘ (ਸੰਮਤ 539 ਨਾਨਕਸ਼ਾਹੀ) (ਅੰਗ: 743)

ਪੰਜਾਬੀ ਵਿਆਖਿਆ
:
ਸੂਹੀ ਮਹਲਾ 5 ॥


ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨਾਮ-ਧਨ ਵਿਹਾਝਣ ਵਲੋਂ ਹਟਾ ਕੇ ਦੁਨੀਆ ਦੇ ਧਨ ਵਲ ਲਾ ਦੇਂਦਾ ਹੈ, ਉਹ ਮਨੁੱਖ ਦੋਹਾਂ ਜਹਾਨਾਂ ਵਿਚ (ਇਸ ਲੋਕ ਤੇ ਪਰਲੋਕ ਵਿਚ) ਗੁਨਹਗਾਰ ਅਖਵਾਂਦਾ ਹੈ ।1। ਹੇ ਭਾਈ! ਪਰਮਾਤਮਾ ਆਪਣੀ ਰਚੀ ਸ੍ਰਿਸ਼ਟੀ ਬਾਰੇ ਆਪ ਹੀ ਸਭ ਕੁਝ ਜਾਣਨ ਵਾਲਾ ਹੈ । ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਜੀਵਾਂ ਨੂੰ ਉਹੀ ਕੁਝ ਸਿਰ-ਮੱਥੇ ਮੰਨਣਾ ਪੈਂਦਾ ਹੈ (ਉਹੀ ਕੁਝ ਜੀਵ ਕਰਦੇ ਹਨ) ।1।ਰਹਾਉ।ਹੇ ਭਾਈ! (ਜਿਸ ਮਨੁੱਖ ਪਾਸੋਂ ਪਰਮਾਤਮਾ) ਸਦਾ-ਥਿਰ ਰਹਿਣ ਵਾਲਾ (ਨਾਮ-ਸਿਮਰਨ-) ਧਰਮ ਕਰਾਂਦਾ ਹੈ, (ਨਾਮ-ਸਿਮਰਨ ਦਾ) ਨੇਕ ਭਲਾ ਕੰਮ ਕਰਾਂਦਾ ਹੈ, ਨਾਮ-ਧਨ ਇਕੱਠਾ ਕਰਦਿਆਂ ਉਸ ਦੀ ਇਹ ਦੁਨੀਆ ਭੀ ਨਹੀਂ ਵਿਗੜਦੀ ।2। ਹੇ ਭਾਈ! (ਜੀਵਾਂ ਦੇ ਕੀਹ ਵੱਸ?) ਹਰੇਕ ਜੀਵ ਉਸੇ ਉਸੇ ਕੰਮ ਵਿਚ ਲੱਗਦਾ ਹੈ ਜਿਸ ਜਿਸ ਕੰਮ ਵਿਚ ਪਰਮਾਤਮਾ ਲਾਂਦਾ ਹੈ ।3। ਹੇ ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਮੇਰਾ ਮਾਲਕ ਹੈਂ, ਤੂੰ ਅਪਹੁੰਚ ਹੈਂ, ਗਿਆਨ-ਇੰਦ਼੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚਿਆ ਨਹੀਂ ਜਾ ਸਕਦਾ । (ਤੇਰਾ ਦਾਸ) ਨਾਨਕ ਤੇਰਾ ਪ੍ਰੇਰਿਆ ਹੋਇਆ ਹੀ ਤੇਰਾ ਨਾਮ ਉਚਾਰ ਸਕਦਾ ਹੈ ।4।23।29।
English Translation :

SOOHEE, FIFTH MEHL:

One who withdraws from God’s Path, and attaches himself to the world, is known as a sinner in both worlds. || 1 || He alone is approved, who pleases the Lord. Only He Himself knows His creative omnipotence. || 1 || Pause || One who practices truth, righteous living, charity and good deeds, has the supplies for God’s Path. Worldly success shall not fail him. || 2 || Within and among all, the One Lord is awake. As He attaches us, so are we attached. || 3 || You are inaccessible and unfathomable, O my True Lord and Master. Nanak speaks as You inspire him to speak. || 4 || 23 || 29 ||

Friday, 13th Maagh (Samvat 539 Nanakshahi) (Page: 743)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[January 26, 2008, Saturday 05:30 AM. IST]
ਸਲੋਕੁ ਮ: 3 ॥

ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥1॥ ਮ: 3 ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥2॥ ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥ ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥23॥


ਸ਼ਨੀਵਾਰ, 14 ਮਾਘ (ਸੰਮਤ 539 ਨਾਨਕਸ਼ਾਹੀ)(ਅੰਗ : 651)

ਪੰਜਾਬੀ ਵਿਆਖਿਆ
:
ਸਲੋਕੁ ਮ: 3 ॥


ਮੋਹ-ਰੂਪ ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ ਨਾਮ ਜਪਣ ਦਾ ਚਾਉ ਉਪਜਿਆ ਹੈ। ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ ਦੱਸੀ ਹੋਈ ਕਾਰ ਨਹੀਂ ਕਰਦਾ; ਇਸ ਤਰ੍ਹਾਂ ਦਾ ਸੰਸਾਰ ਮੈਂ ਹਉਮੈਂ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੇ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ ਜੀਵ ਸਤਿਗੁਰੂ ਦੀ ਸ਼ਰਨ ਪੈ ਕੇ ਇਸ ਹਉਮੈ ਵਿਚ ਸੜਨ ਤੋਂ ਬਚਦੇ ਹਨ।1। ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ ਜੀਵ-ਰੂਪੀ ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ ਹਿਰਦੇ-ਰੂਪ ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਿਲਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, ਇਸ ਲਈ ਉਹ ਕਦੇ ਦੁਖੀ ਨਹੀਂ ਹੁੰਦੀ। ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਉਸ ਨੂੰ ਆਪਣੇ ਨਾਲ ਮਿਲਾਇਆ ਹੈ।2। ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ। ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ-ਘਰ ਫਿਰਦੇ ਹਨ। ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰਕੇ ਸਤਿਗੁਰੂ ਨੂੰ ਮਿਲਾ।23।
English Translation :

SHALOK, THIRD MEHL:

O man, you have been tormented by a nightmare, and you have passed your life in sleep. You did not wake to hear the Word of the True Guru’s Shabad; you have no inspiration within yourself. That body burns, which has no virtue, and which does not serve the Guru. I have seen that the world is burning, in egotism and the love of duality. O Nanak, those who seek the Guru’s Sanctuary are saved; within their minds, they meditate on the True Word of the Shabad. || 1 || THIRD MEHL: Attuned to the Word of the Shabad, the soul-bride is rid of egotism, and she is glorified. If she walks steadily in the way of His Will, then she is adorned with decorations. Her couch becomes beautiful, and she constantly enjoys her Husband Lord; she obtains the Lord as her Husband. The Lord does not die, and she never suffers pain; she is a happy soul-bride forever. O Nanak, the Lord God unites her with Himself; she enshrines love and affection for the Guru. || 2 || PAUREE: Those who conceal and deny their Guru, are the most evil people. O Dear Lord, let me not even see them; they are the worst sinners and murderers. They wander from house to house, with impure minds, like wicked, forsaken women. But by great good fortune, they may meet the Company of the Holy; as Gurmukhs, they are reformed. O Lord, please be kind and let me meet the True Guru; I am a sacrifice to the Guru. || 23 ||

Saturday, 14th Maagh (Samvat 539 Nanakshahi)(Page: 651)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[January 29, 2008, Tuesday 05:30 AM. IST]
ਧਨਾਸਰੀ ਮਹਲਾ 5 ॥

ਮਾਂਗਉ ਰਾਮ ਤੇ ਸਭਿ ਥੋਕ॥ ਮਾਨੁਖ ਕਉ ਜਾਚਤ ਸ੍ਰਮੁ ਪਾਈਐ ਪ੍ਰਭ ਕੈ ਸਿਮਰਨਿ ਮੋਖ ॥1॥ ਰਹਾਉ ॥ ਘੋਖੇ ਮੁਨਿ ਜਨ ਸਿੰਮ੍ਰਿਿਤ ਪੁਰਾਨਾਂ ਬੇਦ ਪੁਕਾਰਹਿ ਘੋਖ ॥ ਕ਼੍ਰਿਪਾ ਸਿੰਧੁ ਸੇਵਿ ਸਚੁ ਪਾਈਐ ਦੋਵੈ ਸੁਹੇਲੇ ਲੋਕ ॥1॥ ਆਨ ਅਚਾਰ ਬਿਉਹਾਰ ਹੈ ਜੇਤੇ ਬਿਨੁ ਹਰਿ ਸਿਮਰਨ ਫੋਕ ॥ ਨਾਨਕ ਜਨਮ ਮਰਣ ਭੈ ਕਾਟੇ ਮਿਿਲ ਸਾਧੂ ਬਿਨਸੇ ਸੋਕ ॥2॥19॥50॥


ਮੰਗਲਵਾਰ, 17 ਮਾਘ (ਸੰਮਤ 539 ਨਾਨਕਸ਼ਾਹੀ) (ਅੰਗ: 682)

ਪੰਜਾਬੀ ਵਿਆਖਿਆ
:
ਧਨਾਸਰੀ ਮਹਲਾ 5 ॥


ਹੇ ਭਾਈ! ਮੈਂ ਤਾਂ ਸਾਰੇ ਪਦਾਰਥ ਪਰਮਾਤਮਾ ਤੋਂ ਹੀ ਮੰਗਦਾ ਹਾਂ। ਮਨੁੱਖਾਂ ਪਾਸੋਂ ਮੰਗਦਿਆਂ ਨਿਰੀ ਖੇਚਲ ਹੀ ਹਾਸਲ ਹੁੰਦੀ ਹੈ, ਦੂਜੇ ਪਾਸੇ, ਪਰਮਾਤਮਾ ਦੇ ਸਿਮਰਨ ਦੀ ਰਾਹੀਂ ਪਦਾਰਥ ਭੀ ਮਿਲਦੇ ਹਨ, ਤੇ ਮਾਇਆ ਦੇ ਮੋਹ ਤੋਂ ਖਲਾਸੀ ਭੀ ਪ੍ਰਾਪਤ ਹੋ ਜਾਂਦੀ ਹੈ।1।ਰਹਾਉ। ਹੇ ਭਾਈ! ਰਿਸ਼ੀਆਂ ਨੇ ਸਿੰਮ੍ਰਿਤੀਆਂ ਪੁਰਾਣ ਗਹੁ ਨਾਲ ਵਿਚਾਰ ਵੇਖੇ, ਵੇਦਾਂ ਨੂੰ ਭੀ ਵਿਚਾਰ ਕੇ ਉੱਚੀ ਉੱਚੀ ਪੜ੍ਹਦੇ ਹਨ, ਪਰ ਕਿਰਪਾ ਦੇ ਸਮੁੰਦਰ ਪਰਮਾਤਮਾ ਦੀ ਸਰਨ ਪੈ ਕੇ ਹੀ ਉਸ ਦਾ ਸਦਾ-ਥਿਰ ਨਾਮ ਪ੍ਰਾਪਤ ਹੁੰਦਾ ਹੈ, ਜਿਸ ਦੀ ਬਰਕਤਿ ਨਾਲ ਲੋਕ ਪਰਲੋਕ ਦੋਵੇ ਹੀ ਸੁਖਦਾਈ ਹੋ ਜਾਂਦੇ ਹਨ।1। ਹੇ ਭਾਈ! ਪਰਮਾਤਮਾ ਦੇ ਸਿਮਰਨ ਤੋਂ ਬਿਨਾ ਜਿਤਨੇ ਭੀ ਹੋਰ ਧਾਰਮਿਕ ਰਿਵਾਜ ਤੇ ਵਿਹਾਰ ਹਨ ਸਾਰੇ ਵਿਅਰਥ ਹਨ। ਹੇ ਨਾਨਕ! ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਸਾਰੇ ਡਰ ਕੱਟੇ ਜਾਂਦੇ ਹਨ, ਤੇ ਸਾਰੇ ਚਿੰਤਾ-ਫਿਕਰ ਨਾਸ ਹੋ ਜਾਂਦੇ ਹਨ।2।19।50।
English Translation :

DHANAASAREE, FIFTH MEHL:

I beg only from the Lord for all things. I would hesitate to beg from other people. Remembering God in meditation, liberation is obtained. || 1 || Pause || I have studied with the silent sages, and carefully read the Simritees, the Puraanas and the Vedas; they all proclaim that, by serving the Lord, the ocean of mercy, Truth is obtained, and both this world and the next are embellished.||1|| All other rituals and customs are useless, without remembering the Lord in meditation. O Nanak, the fear of birth and death has been removed; meeting the Holy Saint, sorrow is dispelled. || 2 || 19 || 50 ||

Tuesday, 17th Maagh (Samvat 539 Nanakshahi)(Page: 682)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[January 30, 2008, Wednesday 05:30 AM. IST]
ਸੂਹੀ ਮਹਲਾ 5 ॥

ਸੂਖ ਮਹਲ ਜਾ ਕੇ ਊਚ ਦੁਆਰੇ ॥ ਤਾ ਮਹਿ ਵਾਸਹਿ ਭਗਤ ਪਿਆਰੇ ॥1॥ ਸਹਜ ਕਥਾ ਪ੍ਰਭ ਕੀ ਅਤਿ ਮੀਠੀ ॥ ਵਿਰਲੈ ਕਾਹੂ ਨੇਤ੍ਰਹੁ ਡੀਠੀ ॥1॥ ਰਹਾਉ ॥ ਤਹ ਗੀਤ ਨਾਦ ਅਖਾਰੇ ਸੰਗਾ ॥ ਊਹਾ ਸੰਤ ਕਰਹਿ ਹਰਿ ਰੰਗਾ ॥2॥ ਤਹ ਮਰਣੁ ਨ ਜੀਵਣੁ ਸੋਗੁ ਨ ਹਰਖਾ ॥ ਸਾਚ ਨਾਮ ਕੀ ਅੰਮ੍ਰਿਤ ਵਰਖਾ ॥3॥ ਗੁਹਜ ਕਥਾ ਇਹ ਗੁਰ ਤੇ ਜਾਣੀ ॥ ਨਾਨਕੁ ਬੋਲੈ ਹਰਿ ਹਰਿ ਬਾਣੀ ॥4॥6॥12॥


ਬੁੱਧਵਾਰ, 18 ਮਾਘ (ਸੰਮਤ 539 ਨਾਨਕਸ਼ਾਹੀ) (ਅੰਗ: 739)

ਪੰਜਾਬੀ ਵਿਆਖਿਆ
:
ਸੂਹੀ ਮਹਲਾ 5 ॥


ਹੇ ਭਾਈ! ਉਸ ਆਤਮਕ ਅਡੋਲਤਾ ਪੈਦਾ ਕਰਨ ਵਾਲੀ ਸਿਫ਼ਤਿ ਸਾਲਾਹ ਵਿਚ ਉਸ ਪਰਮਾਤਮਾ ਦੇ ਪਿਆਰੇ ਭਗਤ ਹੀ ਵੱਸਦੇ ਹਨ ਜਿਸ ਪਰਮਾਤਮਾ ਦੇ ਮਹਲ ਆਨੰਦ-ਭਰਪੂਰ ਹਨ, ਤੇ ਜਿਸ ਦੇ ਦਰਵਾਜ਼ੇ ਉੱਚੇ ਹਨ, ਭਾਵ, ਉਥੇ ਆਤਮਕ ਆਨੰਦ ਤੋਂ ਬਿਨਾ ਹੋਰ ਕਿਸੇ ਵਿਕਾਰ ਆਦਿਕ ਦੀ ਪਹੁੰਚ ਨਹੀਂ ਹੈ।1। ਹੇ ਭਾਈ! ਆਤਮਕ ਅਡੋਲਤਾ ਪੈਦਾ ਕਰਨ ਵਾਲੀ ਪ੍ਰਭੂ ਦੀ ਸਿਫ਼ਤਿ ਸਾਲਾਹ ਬੜੀ ਹੀ ਸੁਆਦਲੀ ਹੈ, ਪਰ ਕਿਸੇ ਵਿਰਲੇ ਹੀ ਮਨੁੱਖ ਨੇ ਉਸ ਨੂੰ ਅੱਖੀਂ ਵੇਖਿਆ ਹੈ (ਮਾਣਿਆ ਹੈ) ।1।ਰਹਾਉ। ਹੇ ਭਾਈ! ਆਤਮਕ ਅਡੋਲਤਾ ਪੈਦਾ ਕਰਨ ਵਾਲੀ ਉਸ ਸਿਫ਼ਤਿ ਸਾਲਾਹ ਵਿਚ ਮਾਨੋ ਗੀਤ ਤੇ ਰਾਗ ਹੋ ਰਹੇ ਹੁੰਦੇ ਹਨ। ਉਸ ਵਿਚ, ਮਾਨੋ ਪਿੜ ਬੱਝੇ ਹੁੰਦੇ ਹਨ ਜਿੱਥੇ ਕਾਮਾਦਿਕ ਪਹਿਲਵਾਨਾਂ ਨਾਲ ਟਾਕਰਾ ਕਰਨ ਦੀ ਜਾਚ ਸਿੱਖੀਦੀ ਹੈ। ਉਸ ਸਿਫ਼ਤਿ ਸਾਲਾਹ ਵਿਚ ਜੁੜ ਕੇ ਸੰਤ ਜਨ ਪਰਮਾਤਮਾ ਦੇ ਮਿਲਾਪ ਦਾ ਆਨੰਦ ਮਾਣਦੇ ਹਨ।2। ਹੇ ਭਾਈ! ਸਿਫ਼ਤਿ ਸਾਲਾਹ ਵਿਚ ਜੁੜਿਆਂ ਜਨਮ ਮਰਨ ਦਾ ਗੇੜ ਨਹੀਂ ਰਹਿੰਦਾ, ਖ਼ੁਸ਼ੀ ਗ਼ਮੀ ਨਹੀਂ ਪੋਹ ਸਕਦੀ। ਉਸ ਅਵਸਥਾ ਵਿਚ ਸਦਾ-ਥਿਰ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀ ਵਰਖਾ ਹੁੰਦੀ ਰਹਿੰਦੀ ਹੈ।3। ਹੇ ਭਾਈ! ਸਿਫ਼ਤਿ ਸਾਲਾਹ ਬਾਰੇ ਇਹ ਭੇਤ ਦੀ ਗੱਲ ਨਾਨਕ ਨੇ ਗੁਰੂ ਪਾਸੋਂ ਸਮਝੀ ਹੈ ਤਾਹੀਏ ਨਾਨਕ ਪਰਮਾਤਮਾ ਦੀ ਸਿਫ਼ਤਿ ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ।4।6।12।
English Translation :

SOOHEE, FIFTH MEHL:

His Mansions are so comfortable, and His gates are so lofty. Within them, His beloved devotees dwell. || 1 || The Natural Speech of God is so very sweet. How rare is that person, who sees it with his eyes. || 1 || Pause || There, in the arena of the congregation, the divine music of the Naad, the sound current, is sung. There, the Saints celebrate with their Lord. || 2 || Neither birth nor death is there, neither pain nor pleasure. The Ambrosial Nectar of the True Name rains down there. || 3 || From the Guru, I have come to know the mystery of this speech. Nanak speaks the Bani of the Lord, Har, Har. || 4 || 6 || 12 ||

Wednesday, 18th Maagh (Samvat 539 Nanakshahi) (Page: 739)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[January 31, 2008, Thursday 05:30 AM. IST]
ਸਲੋਕੁ ॥

BwvI audoq krxM hir rmxM sMjog pUrnh ] gopwl drs BytM sPl nwnk so mhUrqh ]੧] kIm n skw pwie suK imqI hU bwhry ] nwnk sw vylVI prvwxu ijqu imlµdVo mw iprI ]2] pauVI ] sw vylw khu kauxu hY ijqu pRB kau pweI ] so mUrqu Blw sMjogu hY ijqu imlY gusweI ] AwT phr hir iDAwie kY mn ieC pujweI ] vfY Bwig sqsMgu hoie iniv lwgw pweI ] min drsn kI ipAws hY nwnk bil jweI ]੧5]


ਵੀਰਵਾਰ, 19 ਮਾਘ (ਸੰਮਤ 539 ਨਾਨਕਸ਼ਾਹੀ)(ਅੰਗ: 709)

ਪੰਜਾਬੀ ਵਿਆਖਿਆ
:
ਸਲੋਕੁ ॥


ਹੇ ਨਾਨਕ! ਉਹ ਘੜੀ ਬਰਕਤਿ ਵਾਲੀ ਹੁੰਦੀ ਹੈ, ਜਦੋਂ ਪੂਰਨ ਸੰਜੋਗਾਂ ਨਾਲ ਮੱਥੇ ਦੇ ਲਿਖੇ ਲੇਖ ਉੱਘੜਦੇ ਹਨ, ਪ੍ਰਭੂ ਦਾ ਸਿਮਰਨ ਕਰੀਦਾ ਹੈ ਤੇ ਗੋਪਾਲ ਹਰੀ ਦਾ ਦੀਦਾਰ ਹੁੰਦਾ ਹੈ ।1। ਇਤਨੇ ਅਮਿਣਵੇਂ ਸੁਖ ਪ੍ਰਭੂ ਦੇਂਦਾ ਹੈ ਕਿ ਮੈਂ ਉਹਨਾਂ ਦਾ ਮੁੱਲ ਨਹੀਂ ਪਾ ਸਕਦਾ, (ਪਰ) ਹੇ ਨਾਨਕ! ਉਹੀ ਸੁਲੱਖਣੀ ਘੜੀ ਕਬੂਲ ਪੈਂਦੀ ਹੈ ਜਦੋਂ ਆਪਣਾ ਪਿਆਰਾ ਪ੍ਰਭੂ ਮਿਲ ਪਏ ।2। ਰੱਬ ਕਰਕੇ ਉਹ ਵੇਲਾ ਛੇਤੀ ਆਵੇ ਜਦੋਂ ਮੈਂ ਪ੍ਰਭੂ ਨੂੰ ਮਿਲਾਂ । ਉਹ ਮੁਹੂਰਤ, ਉਹ ਮਿਲਣ ਦਾ ਸਮਾਂ ਭਾਗਾਂ ਵਾਲਾ ਹੁੰਦਾ ਹੈ, ਜਦੋਂ ਧਰਤੀ ਦਾ ਸਾਂਈ ਮਿਲਦਾ ਹੈ । (ਮੇਹਰ ਕਰ) ਅੱਠੇ ਪਹਿਰ ਪ੍ਰਭੂ ਨੂੰ ਸਿਮਰ ਕੇ ਮੈਂ ਆਪਣੇ ਮਨ ਦੀ ਚਾਹ ਪੂਰੀ ਕਰਾਂ । ਚੰਗੀ ਕਿਸਮਤਿ ਨਾਲ ਸਤਸੰਗ ਮਿਲ ਜਾਏ ਤੇ ਮੈਂ ਨਿਊਂ ਨਿਊਂ ਕੇ (ਸਤ ਸੰਗੀਆਂ ਦੇ) ਪੈਰੀਂ ਲੱਗਾਂ । ਮੇਰੇ ਮਨ ਵਿਚ (ਪ੍ਰਭੂ ਦੇ) ਦਰਸਨ ਦੀ ਤੇ਼੍ਰਹ ਹੈ । ਹੇ ਨਾਨਕ! (ਆਖ) ਮੈਂ (ਸਤਸੰਗੀਆਂ ਤੋਂ) ਸਦਕੇ ਜਾਂਦਾ ਹਾਂ ।15।
English Translation :

SHALOK:

One’s destiny is activated, when one chants the Lord’s Name, through perfect good fortune. Fruitful is that moment, O Nanak, when one obtains the Blessed Vision of the Darshan of the Lord of the Universe. || 1 || Its value cannot be estimated; it brings peace beyond measure. O Nanak, that time alone is approved, when my Beloved meets with me. || 2 || PAUREE: Tell me, what is that time, when I shall find God? Blessed and auspicious is that moment, and that destiny, when I shall find the Lord of the Universe. Meditating on the Lord, twenty-four hours a day, my mind’s desires are fulfilled. By great good fortune, I have found the Society of the Saints; I bow and touch their feet. My mind thirsts for the Blessed Vision of the Lord’s Darshan; Nanak is a sacrifice to Him. || 15 ||

Thursday, 19th Maagh (Samvat 539 Nanakshahi)(Page: 709)
 
[February 1, 2008, Friday 05:30 AM. IST]

ਟੋਡੀ ਮਹਲਾ 5 ॥

ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥ ਪਾਰਬ੍ਰਹਮ ਪ੍ਰਭ ਭਏ ਦਇਆਲਾ ਸਿਵ ਕੈ ਬਾਣਿ ਸਿਰੁ ਕਾਟਿਓ ॥1॥ ਰਹਾਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਚ ਕਾ ਪੰਥਾ ਥਾਟਿਓ ॥ ਖਾਤ ਖਰਚਤ ਕਿਛੁ ਨਿਖੁਟਤ ਨਾਹੀ ਰਾਮ ਰਤਨੁ ਧਨੁ ਖਾਟਿਓ ॥1॥ ਭਸਮਾ ਭੂਤ ਹੋਆ ਖਿਨ ਭੀਤਰਿ ਅਪਨਾ ਕੀਆ ਪਾਇਆ ॥ ਆਗਮ ਨਿਗਮੁ ਕਹੈ ਜਨੁ ਨਾਨਕੁ ਸਭੁ ਦੇਖੈ ਲੋਕੁ ਸਬਾਇਆ ॥2॥6॥11॥


ਸ਼ੁਕਰਵਾਰ, 20 ਮਾਘ (ਸੰਮਤ 539 ਨਾਨਕਸ਼ਾਹੀ) (ਅੰਗ: 714)

ਪੰਜਾਬੀ ਵਿਆਖਿਆ
:
ਟੋਡੀ ਮਹਲਾ 5 ॥


ਹੇ ਭਾਈ! ਜਦੋਂ ਗੁਰੂ ਕਿਰਪਾ ਕਰਦਾ ਹੈ ਤਾਂ ਨਿੰਦਾ ਦੇ ਸੁਭਾਵ ਵਾਲਾ ਮਨੁੱਖ ਨਿੰਦਾ ਕਰਨ ਤੋਂ ਹਟ ਜਾਂਦਾ ਹੈ। ਜਿਸ ਨਿੰਦਕ ਉਤੇ ਪ੍ਰਭੂ ਪਰਮਾਤਮਾ ਜੀ ਦਇਆਵਾਨ ਹੋ ਜਾਂਦੇ ਹਨ, ਕਲਿਆਣ–ਸਰੂਪ ਹਰਿ ਦੇ ਨਾਮ-ਤੀਰ ਨਾਲ ਗੁਰੂ ਉਸ ਦਾ ਸਿਰ ਕੱਟ ਦੇਂਦਾ ਹੈ ਉਸ ਦੀ ਹਉਮੈ ਨਾਸ ਕਰ ਦੇਂਦਾ ਹੈ।1। ਰਹਾਉ। ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪ੍ਰਭੂ ਦਇਆਵਾਨ ਹੁੰਦੇ ਹਨ ਉਸ ਮਨੁੱਖ ਨੂੰ ਆਤਮਕ ਮੌਤ, ਮਾਇਆ ਦਾ ਜਾਲ, ਮੌਤ ਦਾ ਡਰ ਕੋਈ ਭੀ ਤੱਕ ਨਹੀਂ ਸਕਦਾ, ਕਿਉਂਕਿ ਗੁਰੂ ਦੀ ਕਿਰਪਾ ਨਾਲ ਉਹ ਮਨੁੱਖ ਸਦਾ ਥਿਰ ਹਰਿ-ਨਾਮ ਸਿਮਰਨ ਵਾਲਾ ਰਸਤਾ ਲੱਭ ਲੈਂਦਾ ਹੈ। ਉਹ ਮਨੁੱਖ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ-ਧਨ ਖੱਟ ਲੈਂਦਾ ਹੈ। ਆਪ ਵਰਤਿਆਂ, ਹੋਰਨਾਂ ਨੂੰ ਵੰਡਦਿਆਂ ਇਹ ਧਨ ਰਤਾ ਭੀ ਨਹੀਂ ਮੁੱਕਦਾ।1। ਹੇ ਭਾਈ! ਜਿਸ ਨਿੰਦਾ-ਸੁਭਾਵ ਕਰ ਕੇ, ਜਿਸ ਆਪਾ-ਭਾਵ ਕਰ ਕੇ, ਨਿੰਦਕ ਸਦਾ ਦੁਖੀ ਹੁੰਦਾ ਰਹਿੰਦਾ ਸੀ, ਪ੍ਰਭੂ ਦੇ ਦਇਆਲ ਹੋਇਆਂ, ਗੁਰੂ ਦੀ ਕਿਰਪਾ ਨਾਲ ਇਕ ਛਿਨ ਵਿਚ ਹੀ ਉਸ ਸੁਭਾਵ ਦਾ ਨਾਮ-ਨਿਸ਼ਾਨ ਹੀ ਮਿਟ ਜਾਂਦਾ ਹੈ। ਇਸ ਅਸਚਰਜ ਤਬਦੀਲੀ ਨੂੰ ਸਾਰਾ ਜਗਤ ਹੈਰਾਨ ਹੋ ਹੋ ਕੇ ਵੇਖਦਾ ਹੈ। ਦਾਸ ਨਾਨਕ ਇਹ ਅਗੰਮੀ ਰੱਬੀ ਖੇਡ ਬਿਆਨ ਕਰਦਾ ਹੈ।2।6।11।
English Translation :

TODEE, FIFTH MEHL:

The slanderer, by Guru’s Grace, has been turned away. The Supreme Lord God has become merciful; with Shiva’s arrow, He shot his head off.||1|| Pause || Death, and the noose of death, cannot see me; I have adopted the Path of Truth. I have earned the wealth, the jewel of the Lord’s Name; eating and spending, it is never used up. || 1 || In an instant, the slanderer was reduced to ashes; he received the rewards of his own actions. Servant Nanak speaks the truth of the scriptures; the whole world is witness to it. ||2 ||6||11||

Friday, 20th Maagh (Samvat 539 Nanakshahi) (Page : 714)
 
(Listen Katha after 11AM IST)



TODAY'S HUKAMNAMA FROM SRI DARBAR SAHIB

Sri Amritsar.

[February 4, 2008, Monday 05:30 AM. IST]

ਰਾਗੁ ਸੂਹੀ ਅਸਟਪਦੀਆ ਮਹਲਾ 4 ਘਰੁ 2

ੴ ਸਤਿਗੁਰ ਪ੍ਰਸਾਦਿ ॥

ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥1॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ਼੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥1॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥2॥ ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਿਚ ਸੂਖ ਮਨਾਈ ॥3॥ ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਿਚ ਅਗਨੀ ਆਪੁ ਜਲਾਈ ॥4॥ ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥5॥ ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥6॥ ਅਖੀ ਕਾਢਿ ਧਰੀ ਚਰਣਾ ਤਲਿ ਸਭ ਧਰਤੀ ਫਿਿਰ ਮਤ ਪਾਈ ॥7॥ ਜੇ ਪਾਸਿ ਬਹਾਲਹਿ ਤਾ ਤੁਝਹਿ ਅਰਾਧੀ ਜੇ ਮਾਰਿ ਕਢਹਿ ਭੀ ਧਿਆਈ ॥8॥ ਜੇ ਲੋਕੁ ਸਲਾਹੇ ਤਾ ਤੇਰੀ ਉਪਮਾ ਜੇ ਨਿੰਦੈ ਤ ਛੋਡਿ ਨ ਜਾਈ ॥9॥ ਜੇ ਤੁਧੁ ਵਲਿ ਰਹੈ ਤਾ ਕੋਈ ਕਿਹੁ ਆਖਉ ਤੁਧੁ ਵਿਸਰਿਐ ਮਰਿ ਜਾਈ ॥10॥ ਵਾਰਿ ਵਾਰਿ ਜਾਈ ਗੁਰ ਊਪਰਿ ਪੈ ਪੈਰੀ ਸੰਤ ਮਨਾਈ ॥11॥ ਨਾਨਕੁ ਵਿਚਾਰਾ ਭਇਆ ਦਿਵਾਨਾ ਹਰਿ ਤਉ ਦਰਸਨ ਕੈ ਤਾਈ ॥12॥ ਝਖੜੁ ਝਾਗੀ ਮੀਹੁ ਵਰਸੈ ਭੀ ਗੁਰੁ ਦੇਖਣ ਜਾਈ ॥13॥ ਸਮੁੰਦੁ ਸਾਗਰੁ ਹੋਵੈ ਬਹੁ ਖਾਰਾ ਗੁਰਸਿਖੁ ਲੰਘਿ ਗੁਰ ਪਹਿ ਜਾਈ ॥14॥ ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ ਤਿਉ ਸਿਖੁ ਗੁਰ ਬਿਨੁ ਮਰਿ ਜਾਈ ॥15॥ ਜਿਉ ਧਰਤੀ ਸੋਭ ਕਰੇ ਜਲੁ ਬਰਸੈ ਤਿਉ ਸਿਖੁ ਗੁਰ ਮਿਿਲ ਬਿਗਸਾਈ ॥16॥ ਸੇਵਕ ਕਾ ਹੋਇ ਸੇਵਕੁ ਵਰਤਾ ਕਰਿ ਕਰਿ ਬਿਨਉ ਬੁਲਾਈ ॥17॥ ਨਾਨਕ ਕੀ ਬੇਨੰਤੀ ਹਰਿ ਪਹਿ ਗੁਰ ਮਿਿਲ ਗੁਰ ਸੁਖੁ ਪਾਈ ॥18॥ ਤੂ ਆਪੇ ਗੁਰੁ ਚੇਲਾ ਹੈ ਆਪੇ ਗੁਰ ਵਿਚੁ ਦੇ ਤੁਝਹਿ ਧਿਆਈ ॥19॥ ਜੋ ਤੁਧੁ ਸੇਵਹਿ ਸੋ ਤੂਹੈ ਹੋਵਹਿ ਤੁਧੁ ਸੇਵਕ ਪੈਜ ਰਖਾਈ ॥20॥ ਭੰਡਾਰ ਭਰੇ ਭਗਤੀ ਹਰਿ ਤੇਰੇ ਜਿਸੁ ਭਾਵੈ ਤਿਸੁ ਦੇਵਾਈ ॥21॥ ਜਿਸੁ ਤੂੰ ਦੇਹਿ ਸੋਈ ਜਨੁ ਪਾਏ ਹੋਰ ਨਿਹਫਲ ਸਭ ਚਤੁਰਾਈ ॥22॥ ਸਿਮਰਿ ਸਿਮਰਿ ਸਿਮਰਿ ਗੁਰੁ ਅਪੁਨਾ ਸੋਇਆ ਮਨੁ ਜਾਗਾਈ ॥23॥ ਇਕੁ ਦਾਨੁ ਮੰਗੈ ਨਾਨਕੁ ਵੇਚਾਰਾ ਹਰਿ ਦਾਸਨਿ ਦਾਸੁ ਕਰਾਈ ॥24॥ ਜੇ ਗੁਰੁ ਝਿੜਕੇ ਤ ਮੀਠਾ ਲਾਗੈ ਜੇ ਬਖਸੇ ਤ ਗੁਰ ਵਡਿਆਈ ॥25॥ ਗੁਰਮੁਖਿ ਬੋਲਹਿ ਸੋ ਥਾਇ ਪਾਏ ਮਨਮੁਖਿ ਕਿਛੁ ਥਾਇ ਨ ਪਾਈ ॥26॥ ਪਾਲਾ ਕਕਰੁ ਵਰਫ ਵਰਸੈ ਗੁਰਸਿਖੁ ਗੁਰ ਦੇਖਣ ਜਾਈ ॥27॥ ਸਭੁ ਦਿਨਸੁ ਰੈਣਿ ਦੇਖਉ ਗੁਰੁ ਅਪੁਨਾ ਵਿਿਚ ਅਖੀ ਗੁਰ ਪੈਰ ਧਰਾਈ ॥28॥ ਅਨੇਕ ਉਪਾਵ ਕਰੀ ਗੁਰ ਕਾਰਣਿ ਗੁਰ ਭਾਵੈ ਸੋ ਥਾਇ ਪਾਈ ॥29॥ ਰੈਣਿ ਦਿਨਸੁ ਗੁਰ ਚਰਣ ਅਰਾਧੀ ਦਇਆ ਕਰਹੁ ਮੇਰੇ ਸਾਈ ॥30॥ ਨਾਨਕ ਕਾ ਜੀਉ ਪਿੰਡੁ ਗੁਰੂ ਹੈ ਗੁਰ ਮਿਿਲ ਤ੍ਰਿਪਤਿ ਅਘਾਈ ॥31॥ ਨਾਨਕ ਕਾ ਪ੍ਰਭੁ ਪੂਰਿ ਰਹਿਓ ਹੈ ਜਤ ਕਤ ਤਤ ਗੋਸਾਈ ॥32॥1॥


ਸੋਮਵਾਰ, 23 ਮਾਘ (ਸੰਮਤ 539 ਨਾਨਕਸ਼ਾਹੀ)(ਅੰਗ: 757)

ਪੰਜਾਬੀ ਵਿਆਖਿਆ :
ਰਾਗੁ ਸੂਹੀ ਅਸਟਪਦੀਆ ਮਹਲਾ 4 ਘਰੁ 2

ੴ ਸਤਿਗੁਰ ਪ੍ਰਸਾਦਿ ॥


ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ ।1। ਹੇ ਪ੍ਰਭੂ! ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ, ਤਾਂ ਤੇਰਾ ਦਰਸਨ ਕਰਨ ਵਾਸਤੇ ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂਗਾ ।1।ਰਹਾਉ। ਹੇ ਪ੍ਰਭੂ! (ਮੇਹਰ ਕਰ) ਜੇ ਤੂੰ ਮੈਨੂੰ ਸੁਖ ਦੇਵੇਂ, ਤਾਂ ਮੈਂ ਤੈਨੂੰ ਹੀ ਸਿਮਰਦਾ ਰਹਾਂ, ਦੁਖ ਵਿਚ ਭੀ ਮੈਂ ਤੇਰੀ ਹੀ ਆਰਾਧਨਾ ਕਰਦਾ ਰਹਾਂ ।2। ਹੇ ਪ੍ਰਭੂ! ਜੇ ਤੂੰ ਮੈਨੂੰ ਭੁੱਖਾ ਰੱਖੇਂ, ਤਾਂ ਮੈਂ ਇਸ ਭੁਖ ਵਿਚ ਹੀ ਰੱਜਿਆ ਰਹਾਂਗਾ, ਦੁੱਖਾਂ ਵਿਚ ਮੈਂ ਸੁਖ ਪ੍ਰਤੀਤ ਕਰਾਂਗਾ (ਤੇਰੀ ਇਹ ਮੇਹਰ ਜ਼ਰੂਰ ਹੋ ਜਾਏ ਕਿ ਮੈਨੂੰ ਤੇਰਾ ਦਰਸਨ ਹੋ ਜਾਏ) ।3। ਹੇ ਪ੍ਰਭੂ! (ਤੇਰਾ ਦਰਸਨ ਕਰਨ ਦੀ ਖ਼ਾਤਰ ਜੇ ਲੋੜ ਪਏ ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਕੱਟ ਕੱਟ ਕੇ ਸਾਰਾ ਭੇਟਾ ਕਰ ਦਿਆਂਗਾ, ਅੱਗ ਵਿਚ ਆਪਣੇ ਆਪ ਨੂੰ ਸਾੜ (ਭੀ) ਦਿਆਂਗਾ ।4। ਹੇ ਪ੍ਰਭੂ! (ਤੇਰੇ ਦੀਦਾਰ ਦੀ ਖ਼ਾਤਰ, ਤੇਰੀਆਂ ਸੰਗਤਾਂ ਨੂੰ) ਮੈਂ ਪੱਖਾਂ ਝਲਾਂਗਾ, ਪਾਣੀ ਢੋਵਾਂਗਾ, ਜੋ ਕੁਝ ਤੂੰ ਮੈਨੂੰ (ਖਾਣ ਲਈ) ਦੇਵੇਂਗਾ ਉਹੀ (ਖ਼ੁਸ਼ ਹੋ ਕੇ) ਖਾ ਲਵਾਂਗਾ ।5। ਹੇ ਪ੍ਰਭੂ! (ਤੇਰਾ ਦਾਸ) ਗਰੀਬ ਨਾਨਕ ਤੇਰੇ ਦਰ ਤੇ ਆ ਡਿੱਗਾ ਹੈ, ਮੈਨੂੰ ਆਪਣੇ ਚਰਨਾਂ ਵਿਚ ਜੋੜ ਲੈ, ਤੇਰਾ ਇਹ ਉਪਕਾਰ ਹੋਵੇਗਾ ।6। ਹੇ ਪ੍ਰਭੂ! (ਜੇ ਲੋੜ ਪਏ ਤਾਂ) ਮੈਂ ਆਪਣੀਆਂ ਅੱਖਾਂ ਕੱਢ ਕੇ (ਗੁਰੂ ਦੇ) ਪੈਰਾਂ ਹੇਠ ਰੱਖ ਦਿਆਂ, ਮੈਂ ਸਾਰੀ ਧਰਤੀ ਉਤੇ ਭਾਲ ਕਰਾਂ ਕਿ ਸ਼ਾਇਦ ਕਿਤੇ ਗੁਰੂ ਲੱਭ ਪਏ ।7। ਹੇ ਪ੍ਰਭੂ! ਜੇ ਤੂੰ ਮੈਨੂੰ ਆਪਣੇ ਕੋਲ ਬਿਠਾਲ ਲਏਂ, ਤਾਂ ਤੈਨੂੰ ਆਰਾਧਦਾ ਰਹਾਂ, ਜੇ ਤੂੰ ਮੈਨੂੰ (ਧੱਕੇ) ਮਾਰ ਕੇ (ਆਪਣੇ ਦਰ ਤੋਂ) ਕੱਢ ਦੇਵੇਂ, ਤਾਂ ਭੀ ਮੈਂ ਤੇਰਾ ਹੀ ਧਿਆਨ ਧਰਦਾ ਰਹਾਂਗਾ ।8। ਹੇ ਪ੍ਰਭੂ! ਜੇ ਜਗਤ ਮੈਨੂੰ ਚੰਗਾ ਆਖੇਗਾ, ਤਾਂ (ਅਸਲ ਵਿਚ) ਇਹ ਤੇਰੀ ਹੀ ਵਡਿਆਈ ਹੋਵੇਗੀ, ਜੇ (ਤੇਰੀ ਸਿਫ਼ਤਿ-ਸਾਲਾਹ ਕਰਨ ਤੇ) ਦੁਨੀਆ ਮੇਰੀ ਨਿੰਦਾ ਕਰੇਗੀ, ਤਾਂ ਭੀ ਮੈਂ (ਤੈਨੂੰ) ਛੱਡ ਕੇ ਨਹੀਂ ਜਾਵਾਂਗਾ ।9। ਹੇ ਪ੍ਰਭੂ! ਜੇ ਮੇਰੀ ਪ੍ਰੀਤਿ ਤੇਰੇ ਪਾਸੇ ਬਣੀ ਰਹੇ, ਤਾਂ ਬੇਸ਼ੱਕ ਕੋਈ ਕੁਝ ਭੀ ਮੈਨੂੰ ਪਿਆ ਆਖੇ । ਪਰ, ਤੇਰੇ ਵਿਸਰਿਆਂ, ਹੇ ਪ੍ਰਭੂ! ਮੈਂ ਆਤਮਕ ਮੌਤੇ ਮਰ ਜਾਵਾਂਗਾ ।10। ਹੇ ਪ੍ਰਭੂ! (ਤੇਰਾ ਦਰਸਨ ਕਰਨ ਦੀ ਖ਼ਾਤਰ) ਮੈਂ ਗੁਰੂ ਉਤੋਂ ਕੁਰਬਾਨ ਕੁਰਬਾਨ ਜਾਵਾਂਗਾ, ਮੈਂ ਸੰਤ-ਗੁਰੂ ਦੀ ਚਰਨੀਂ ਪੈ ਕੇ ਉਸ ਨੂੰ ਪ੍ਰਸੰਨ ਕਰਾਂਗਾ ।11। ਹੇ ਹਰੀ! ਤੇਰਾ ਦਰਸਨ ਕਰਨ ਦੀ ਖ਼ਾਤਰ (ਤੇਰਾ ਦਾਸ) ਵਿਚਾਰਾ ਨਾਨਕ ਕਮਲਾ ਹੋਇਆ ਫਿਰਦਾ ਹੈ ।12। ਹੇ ਪ੍ਰਭੂ! (ਤੇਰਾ ਮਿਲਾਪ ਪ੍ਰਾਪਤ ਕਰਨ ਦੀ ਖ਼ਾਤਰ) ਮੈਂ ਗੁਰੂ ਦਾ ਦਰਸਨ ਕਰਨ ਲਈ ਝੱਖੜ-ਹਨੇਰੀ (ਆਪਣੇ ਸਿਰ ਉਤੇ) ਝੱਲਣ ਨੂੰ ਭੀ ਤਿਆਰ ਹਾਂ, ਜੇ ਮੀਂਹ ਵਰ੍ਹਨ ਲੱਗ ਪਏ ਤਾਂ ਭੀ (ਵਰ੍ਹਦੇ ਮੀਂਹ ਵਿਚ ਹੀ) ਮੈਂ ਗੁਰੂ ਨੂੰ ਵੇਖਣ ਲਈ ਜਾਣ ਨੂੰ ਤਿਆਰ ਹਾਂ ।13। ਹੇ ਭਾਈ! ਖਾਰਾ ਸਮੁੰਦਰ ਭੀ ਲੰਘਣਾ ਪਏ, ਤਾਂ ਭੀ ਉਸ ਨੂੰ ਲੰਘ ਕੇ ਗੁਰੂ ਦਾ ਸਿੱਖ ਗੁਰੂ ਦੇ ਕੋਲ ਪਹੁੰਚਦਾ ਹੈ ।14। ਜਿਵੇਂ ਪ੍ਰਾਣੀ ਪਾਣੀ ਤੋਂ ਮਿਲਣ ਤੋਂ ਬਿਨਾ ਮਰਨ ਲੱਗ ਪੈਂਦਾ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲਣ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ ।15। ਜਿਵੇਂ ਜਦੋਂ ਮੀਂਹ ਪੈਂਦਾ ਹੈ ਤਾਂ ਧਰਤੀ ਸੋਹਣੀ ਲੱਗਣ ਲੱਗ ਪੈਂਦੀ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲ ਕੇ ਪ੍ਰਸੰਨ ਹੁੰਦਾ ਹੈ ।16। ਹੇ ਭਾਈ! ਮੈਂ ਗੁਰੂ ਦੇ ਸੇਵਕ ਦਾ ਸੇਵਕ ਬਣ ਕੇ ਉਸ ਦੀ ਕਾਰ ਕਰਨ ਨੂੰ ਤਿਆਰ ਹਾਂ ਮੈਂ ਉਸ ਨੂੰ ਬੇਨਤੀਆਂ ਕਰ ਕਰ ਕੇ (ਖ਼ੁਸ਼ੀ ਨਾਲ) ਸੱਦਾਂਗਾ ।17। ਨਾਨਕ ਦੀ ਪਰਮਾਤਮਾ ਪਾਸ ਬੇਨਤੀ ਹੈ (—ਹੇ ਪ੍ਰਭੂ! ਮੈਨੂੰ ਗੁਰੂ ਮਿਲਾ) ਗੁਰੂ ਨੂੰ ਮਿਲ ਕੇ ਮੈਨੂੰ ਵੱਡਾ ਆਨੰਦ ਪ੍ਰਾਪਤ ਹੁੰਦਾ ਹੈ ।18। ਹੇ ਪ੍ਰਭੂ! ਤੂੰ ਆਪ ਹੀ ਗੁਰੂ ਹੈਂ, ਤੂੰ ਆਪ ਹੀ ਸਿੱਖ ਹੈਂ । ਮੈਂ ਗੁਰੂ ਦੀ ਰਾਹੀਂ ਤੈਨੂੰ ਹੀ ਧਿਆਉਂਦਾ ਹਾਂ ।19। ਹੇ ਪ੍ਰਭੂ! ਜੇਹੜੇ ਮਨੁੱਖ ਤੇਰੀ ਸੇਵਾ-ਭਗਤੀ ਕਰਦੇ ਹਨ, ਉਹ ਤੇਰਾ ਹੀ ਰੂਪ ਬਣ ਜਾਂਦੇ ਹਨ । ਤੂੰ ਆਪਣੇ ਸੇਵਕਾਂ ਦੀ ਇੱਜ਼ਤ (ਸਦਾ) ਰੱਖਦਾ ਆਇਆ ਹੈਂ ।20। ਹੇ ਹਰੀ! ਤੇਰੇ ਪਾਸ ਤੇਰੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ । ਜਿਸ ਨੂੰ ਤੇਰੀ ਰਜ਼ਾ ਹੁੰਦੀ ਹੈ ਉਸ ਨੂੰ ਤੂੰ (ਗੁਰੂ ਦੀ ਰਾਹੀਂ ਇਹ ਖ਼ਜ਼ਾਨਾ) ਦਿਵਾਂਦਾ ਹੈਂ ।21। ਹੇ ਪ੍ਰਭੂ! (ਤੇਰੀ ਭਗਤੀ ਦਾ ਖ਼ਜ਼ਾਨਾ ਪ੍ਰਾਪਤ ਕਰਨ ਲਈ) ਹਰੇਕ ਸਿਆਣਪ-ਚਤੁਰਾਈ ਵਿਅਰਥ ਹੈ । ਉਹੀ ਮਨੁੱਖ (ਇਹ ਖ਼ਜ਼ਾਨੇ) ਹਾਸਲ ਕਰਦਾ ਹੈ ਜਿਸ ਨੂੰ ਤੂੰ ਆਪ ਦੇਂਦਾ ਹੈ ।22। ਹੇ ਪ੍ਰਭੂ! (ਤੇਰੀ ਮੇਹਰ ਨਾਲ) ਮੈਂ ਆਪਣੇ ਗੁਰੂ ਨੂੰ ਮੁੜ ਮੁੜ ਯਾਦ ਕਰ ਕੇ (ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੇ ਹੋਏ ਆਪਣੇ ਮਨ ਨੂੰ ਜਗਾਂਦਾ ਰਹਿੰਦਾ ਹਾਂ ।23। ਹੇ ਪ੍ਰਭੂ! (ਤੇਰੇ ਦਰ ਤੋਂ ਤੇਰਾ) ਗਰੀਬ (ਦਾਸ) ਨਾਨਕ ਇਕ ਦਾਨ ਮੰਗਦਾ ਹੈ—(ਮੇਹਰ ਕਰ) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾਈ ਰੱਖ ।24। ਜੇ ਗੁਰੂ (ਮੈਨੂੰ ਮੇਰੀ ਕਿਸੇ ਭੁੱਲ ਦੇ ਕਾਰਨ) ਝਿੜਕ ਦੇਵੇ, ਤਾਂ ਉਸ ਦੀ ਉਹ ਝਿੜਕ ਮੈਨੂੰ ਪਿਆਰੀ ਲੱਗਦੀ ਹੈ । ਜੇ ਗੁਰੂ ਮੇਰੇ ਉਤੇ ਮੇਹਰ ਦੀ ਨਿਗਾਹ ਕਰਦਾ ਹੈ, ਤਾਂ ਇਹ ਗੁਰੂ ਦਾ ਉਪਕਾਰ ਹੈ (ਮੇਰੇ ਵਿਚ ਕੋਈ ਗੁਣ ਨਹੀਂ) ।25। ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਜੇਹੜੇ ਬਚਨ ਬੋਲਦੇ ਹਨ, ਗੁਰੂ ਉਹਨਾਂ ਨੂੰ ਪਰਵਾਨ ਕਰਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲਿਆਂ ਦਾ ਬੋਲਿਆ ਪਰਵਾਨ ਨਹੀਂ ਹੁੰਦਾ ।26। ਪਾਲਾ ਹੋਵੇ, ਕੱਕਰ ਪਏ, ਬਰਫ਼ ਪਏ, ਫਿਰ ਭੀ ਗੁਰੂ ਦਾ ਸਿੱਖ ਗੁਰੂ ਦਾ ਦਰਸਨ ਕਰਨ ਜਾਂਦਾ ਹੈ ।27। ਮੈਂ ਭੀ ਦਿਨ ਰਾਤ ਹਰ ਵੇਲੇ ਆਪਣੇ ਗੁਰੂ ਦਾ ਦਰਸਨ ਕਰਦਾ ਰਹਿੰਦਾ ਹਾਂ । ਗੁਰੂ ਦੇ ਚਰਨਾਂ ਨੂੰ ਆਪਣੀਆਂ ਅੱਖਾਂ ਵਿਚ ਵਸਾਈ ਰੱਖਦਾ ਹਾਂ ।28। ਜੇ ਮੈਂ ਗੁਰੂ (ਨੂੰ ਪ੍ਰਸੰਨ ਕਰਨ) ਵਾਸਤੇ ਅਨੇਕਾਂ ਹੀ ਜਤਨ ਕਰਦਾ ਰਹਾਂ ਉਹੀ ਜਤਨ ਕਬੂਲ ਹੁੰਦਾ ਹੈ, ਜੇਹੜਾ ਗੁਰੂ ਨੂੰ ਪਸੰਦ ਆਉਂਦਾ ਹੈ ।29। ਹੇ ਮੇਰੇ ਖਸਮ-ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਦਿਨ ਰਾਤ ਹਰ ਵੇਲੇ ਗੁਰੂ ਦੇ ਚਰਨਾਂ ਦਾ ਧਿਆਨ ਧਰਦਾ ਰਹਾਂ ।30। ਨਾਨਕ ਦੀ ਜਿੰਦ ਗੁਰੂ ਦੇ ਹਵਾਲੇ ਹੈ, ਨਾਨਕ ਦਾ ਸਰੀਰ ਗੁਰੂ ਦੇ ਚਰਨਾਂ ਵਿਚ ਹੈ । ਗੁਰੂ ਨੂੰ ਮਿਲ ਕੇ ਮੈਂ ਤ਼੍ਰਿਪਤ ਹੋ ਜਾਂਦਾ ਹਾਂ, ਰੱਜ ਜਾਂਦਾ ਹਾਂ (ਮਾਇਆ ਦੀ ਭੁੱਖ ਨਹੀਂ ਰਹਿ ਜਾਂਦੀ) ।31। (ਗੁਰੂ ਦੀ ਕਿਰਪਾ ਨਾਲ ਇਹ ਸਮਝ ਆਉਂਦੀ ਹੈ ਕਿ) ਨਾਨਕ ਦਾ ਪ੍ਰਭੂ ਸ੍ਰਿਸ਼ਟੀ ਦਾ ਖਸਮ ਹਰ ਥਾਂ ਵਿਆਪਕ ਹੋ ਰਿਹਾ ਹੈ ।32।1।
English Translation :

RAAG SOOHEE, ASHTAPADEES, FOURTH MEHL, SECOND HOUSE:

ONE UNIVERSAL CREATOR GOD. BY THE GRACE OF THE TRUE GURU:

If only someone would come, and lead me to meet my Darling Beloved; I would sell myself to him. || 1 || I long for the Blessed Vision of the Lord’s Darshan. When the Lord shows Mercy unto me, then I meet the True Guru; I meditate on the Name of the Lord, Har, Har. || 1 || Pause || If You will bless me with happiness, then I will worship and adore You. Even in pain, I will meditate on You. || 2 || Even if You give me hunger, I will still feel satisfied; I am joyful, even in the midst of sorrow. || 3 || I would cut my mind and body apart into pieces, and offer them all to You; I would burn myself in fire. || 4 || I wave the fan over You, and carry water for You; whatever You give me, I take. || 5 || Poor Nanak has fallen at the Lord’s Door; please, O Lord, unite me with Yourself, by Your Glorious Greatness. || 6 || Taking out my eyes, I place them at Your Feet; after travelling over the entire earth, I have come to understand this. || 7 || If You seat me near You, then I worship and adore You. Even if You beat me and drive me out, I will still meditate on You. || 8 || If people praise me, the praise is Yours. Even if they slander me, I will not leave You. || 9 || If You are on my side, then anyone can say anything. But if I were to forget You, then I would die. || 10 || I am a sacrifice, a sacrifice to my Guru; falling at His Feet, I surrender to the Saintly Guru. || 11 || Poor Nanak has gone insane, longing for the Blessed Vision of the Lord’s Darshan. || 12 || Even in violent storms and torrential rain, I go out to catch a glimpse of my Guru. || 13 || Even though the oceans and the salty seas are very vast, the GurSikh will cross over it to get to his Guru. || 14 || Just as the mortal dies without water, so does the Sikh die without the Guru. || 15 || Just as the earth looks beautiful when the rain falls, so does the Sikh blossom forth meeting the Guru. || 16 || I long to be the servant of Your servants; I call upon You reverently in prayer. || 17 || Nanak offers this prayer to the Lord, that he may meet the Guru, and find peace. || 18 || You Yourself are the Guru, and You Yourself are the chaylaa, the disciple; through the Guru, I meditate on You. || 19 || Those who serve You, become You. You preserve the honor of Your servants. || 20 || O Lord, Your devotional worship is a treasure over-flowing. One who loves You, is blessed with it. || 21 || That humble being alone receives it, unto whom You bestow it. All other clever tricks are fruitless. || 22 || Remembering, remembering, remembering my Guru in meditation, my sleeping mind is awakened. || 23 || Poor Nanak begs for this one blessing, that he may become the slave of the slaves of the Lord. || 24 || Even if the Guru rebukes me, He still seems very sweet to me. And if He actually forgives me, that is the Guru’s greatness. || 25 || That which Gurmukh speaks is certified and approved. Whatever the self-willed manmukh says is not accepted. || 26 || Even in the cold, the frost and the snow, the GurSikh still goes out to see his Guru. || 27 || All day and night, I gaze upon my Guru; I install the Guru’s Feet in my eyes. || 28 || I make so many efforts for the sake of the Guru; only that which pleases the Guru is accepted and approved. || 29 || Night and day, I worship the Guru’s Feet in adoration; have Mercy upon me, O my Lord and Master. || 30 || The Guru is Nanak’s body and soul; meeting the Guru, he is satisfied and satiated. || 31 || Nanak’s God is perfectly permeating and all-pervading. Here and there and everywhere, the Lord of the Universe. || 32 || 1 ||

Monday, 23rd Maagh (Samvat 539 Nanakshahi) (Page: 757)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[February 5, 2008, Tuesday 05:30 AM. IST]
ਸੂਹੀ ਮਹਲਾ 5 ॥

ਸੂਖ ਮਹਲ ਜਾ ਕੇ ਊਚ ਦੁਆਰੇ ॥ ਤਾ ਮਹਿ ਵਾਸਹਿ ਭਗਤ ਪਿਆਰੇ ॥1॥ ਸਹਜ ਕਥਾ ਪ੍ਰਭ ਕੀ ਅਤਿ ਮੀਠੀ ॥ ਵਿਰਲੈ ਕਾਹੂ ਨੇਤ੍ਰਹੁ ਡੀਠੀ ॥1॥ ਰਹਾਉ ॥ ਤਹ ਗੀਤ ਨਾਦ ਅਖਾਰੇ ਸੰਗਾ ॥ ਊਹਾ ਸੰਤ ਕਰਹਿ ਹਰਿ ਰੰਗਾ ॥2॥ ਤਹ ਮਰਣੁ ਨ ਜੀਵਣੁ ਸੋਗੁ ਨ ਹਰਖਾ ॥ ਸਾਚ ਨਾਮ ਕੀ ਅੰਮ੍ਰਿਤ ਵਰਖਾ ॥3॥ ਗੁਹਜ ਕਥਾ ਇਹ ਗੁਰ ਤੇ ਜਾਣੀ ॥ ਨਾਨਕੁ ਬੋਲੈ ਹਰਿ ਹਰਿ ਬਾਣੀ ॥4॥6॥12॥


ਮੰਗਲਵਾਰ, 24 ਮਾਘ (ਸੰਮਤ 539 ਨਾਨਕਸ਼ਾਹੀ) (ਅੰਗ: 739)

ਪੰਜਾਬੀ ਵਿਆਖਿਆ :
ਸੂਹੀ ਮਹਲਾ 5 ॥


ਹੇ ਭਾਈ! ਉਸ ਆਤਮਕ ਅਡੋਲਤਾ ਪੈਦਾ ਕਰਨ ਵਾਲੀ ਸਿਫ਼ਤਿ ਸਾਲਾਹ ਵਿਚ ਉਸ ਪਰਮਾਤਮਾ ਦੇ ਪਿਆਰੇ ਭਗਤ ਹੀ ਵੱਸਦੇ ਹਨ ਜਿਸ ਪਰਮਾਤਮਾ ਦੇ ਮਹਲ ਆਨੰਦ-ਭਰਪੂਰ ਹਨ, ਤੇ ਜਿਸ ਦੇ ਦਰਵਾਜ਼ੇ ਉੱਚੇ ਹਨ, ਭਾਵ, ਉਥੇ ਆਤਮਕ ਆਨੰਦ ਤੋਂ ਬਿਨਾ ਹੋਰ ਕਿਸੇ ਵਿਕਾਰ ਆਦਿਕ ਦੀ ਪਹੁੰਚ ਨਹੀਂ ਹੈ।1। ਹੇ ਭਾਈ! ਆਤਮਕ ਅਡੋਲਤਾ ਪੈਦਾ ਕਰਨ ਵਾਲੀ ਪ੍ਰਭੂ ਦੀ ਸਿਫ਼ਤਿ ਸਾਲਾਹ ਬੜੀ ਹੀ ਸੁਆਦਲੀ ਹੈ, ਪਰ ਕਿਸੇ ਵਿਰਲੇ ਹੀ ਮਨੁੱਖ ਨੇ ਉਸ ਨੂੰ ਅੱਖੀਂ ਵੇਖਿਆ ਹੈ (ਮਾਣਿਆ ਹੈ) ।1।ਰਹਾਉ। ਹੇ ਭਾਈ! ਆਤਮਕ ਅਡੋਲਤਾ ਪੈਦਾ ਕਰਨ ਵਾਲੀ ਉਸ ਸਿਫ਼ਤਿ ਸਾਲਾਹ ਵਿਚ ਮਾਨੋ ਗੀਤ ਤੇ ਰਾਗ ਹੋ ਰਹੇ ਹੁੰਦੇ ਹਨ। ਉਸ ਵਿਚ, ਮਾਨੋ ਪਿੜ ਬੱਝੇ ਹੁੰਦੇ ਹਨ ਜਿੱਥੇ ਕਾਮਾਦਿਕ ਪਹਿਲਵਾਨਾਂ ਨਾਲ ਟਾਕਰਾ ਕਰਨ ਦੀ ਜਾਚ ਸਿੱਖੀਦੀ ਹੈ। ਉਸ ਸਿਫ਼ਤਿ ਸਾਲਾਹ ਵਿਚ ਜੁੜ ਕੇ ਸੰਤ ਜਨ ਪਰਮਾਤਮਾ ਦੇ ਮਿਲਾਪ ਦਾ ਆਨੰਦ ਮਾਣਦੇ ਹਨ।2। ਹੇ ਭਾਈ! ਸਿਫ਼ਤਿ ਸਾਲਾਹ ਵਿਚ ਜੁੜਿਆਂ ਜਨਮ ਮਰਨ ਦਾ ਗੇੜ ਨਹੀਂ ਰਹਿੰਦਾ, ਖ਼ੁਸ਼ੀ ਗ਼ਮੀ ਨਹੀਂ ਪੋਹ ਸਕਦੀ। ਉਸ ਅਵਸਥਾ ਵਿਚ ਸਦਾ-ਥਿਰ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀ ਵਰਖਾ ਹੁੰਦੀ ਰਹਿੰਦੀ ਹੈ।3। ਹੇ ਭਾਈ! ਸਿਫ਼ਤਿ ਸਾਲਾਹ ਬਾਰੇ ਇਹ ਭੇਤ ਦੀ ਗੱਲ ਨਾਨਕ ਨੇ ਗੁਰੂ ਪਾਸੋਂ ਸਮਝੀ ਹੈ ਤਾਹੀਏ ਨਾਨਕ ਪਰਮਾਤਮਾ ਦੀ ਸਿਫ਼ਤਿ ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ।4।6।12।
English Translation :

SOOHEE, FIFTH MEHL:

His Mansions are so comfortable, and His gates are so lofty. Within them, His beloved devotees dwell. || 1 || The Natural Speech of God is so very sweet. How rare is that person, who sees it with his eyes. || 1 || Pause || There, in the arena of the congregation, the divine music of the Naad, the sound current, is sung. There, the Saints celebrate with their Lord. || 2 || Neither birth nor death is there, neither pain nor pleasure. The Ambrosial Nectar of the True Name rains down there. || 3 || From the Guru, I have come to know the mystery of this speech. Nanak speaks the Bani of the Lord, Har, Har. || 4 || 6 || 12 ||

Tuesday, 24th Maagh (Samvat 539 Nanakshahi) (Page: 739)
 
(Listem Katha after 11AM IST)



TODAY'S HUKAMNAMA FROM SRI DARBAR SAHIB

Sri Amritsar.

[February 6, 2008, Wednesday 05:30 AM. IST]

ਸਲੋਕੁ ਮ: 3 ॥

ਮਨਹਠਿ ਕਿਨੈ ਨ ਪਾਇਓ ਸਭ ਥਕੇ ਕਰਮ ਕਮਾਇ ॥ ਮਨਹਠਿ ਭੇਖ ਕਰਿ ਭਰਮਦੇ ਦੁਖੁ ਪਾਇਆ ਦੂਜੈ ਭਾਇ ॥ ਰਿਿਧ ਸਿਿਧ ਸਭੁ ਮੋਹੁ ਹੈ ਨਾਮੁ ਨ ਵਸੈ ਮਨਿ ਆਇ ॥ ਗੁਰ ਸੇਵਾ ਤੇ ਮਨੁ ਨਿਰਮਲੁ ਹੋਵੈ ਅਗਿਆਨੁ ਅੰਧੇਰਾ ਜਾਇ ॥ ਨਾਮੁ ਰਤਨੁ ਘਰਿ ਪਰਗਟੁ ਹੋਆ ਨਾਨਕ ਸਹਜਿ ਸਮਾਇ ॥1॥ ਮ: 3 ॥ ਸਬਦੈ ਸਾਦੁ ਨ ਆਇਓ ਨਾਮਿ ਨ ਲਗੋ ਪਿਆਰੁ ॥ ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ ॥ ਨਾਨਕ ਕਿਰਤਿ ਪਇਐ ਕਮਾਵਣਾ ਕੋਇ ਨ ਮੇਟਣਹਾਰੁ ॥2॥ ਪਉੜੀ ॥ ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਿਲਐ ਹਮ ਕਉ ਸਾਂਤਿ ਆਈ ॥ ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਿਲਐ ਹਮ ਹਰਿ ਭਗਤਿ ਪਾਈ ॥ ਧਨੁ ਧਨੁ ਹਰਿ ਭਗਤੁ ਸਤਿਗੁਰੂ ਹਮਾਰਾ ਜਿਸ ਕੀ ਸੇਵਾ ਤੇ ਹਮ ਹਰਿ ਨਾਮਿ ਲਿਵ ਲਾਈ ॥ ਧਨੁ ਧਨੁ ਹਰਿ ਗਿਆਨੀ ਸਤਿਗੁਰੂ ਹਮਾਰਾ ਜਿਿਨ ਵੈਰੀ ਮਿਤ੍ਰੁ ਹਮ ਕਉ ਸਭ ਸਮ ਦ੍ਰਿਸਟਿ ਦਿਖਾਈ ॥ ਧਨੁ ਧਨੁ ਸਤਿਗੁਰੂ ਮਿਤ੍ਰੁ ਹਮਾਰਾ ਜਿਿਨ ਹਰਿ ਨਾਮ ਸਿਉ ਹਮਾਰੀ ਪ੍ਰੀਤਿ ਬਣਾਈ ॥19॥


ਬੁੱਧਵਾਰ, 25 ਮਾਘ (ਸੰਮਤ 539 ਨਾਨਕਸ਼ਾਹੀ)(ਅੰਗ: 593)

ਪੰਜਾਬੀ ਵਿਆਖਿਆ :
ਸਲੋਕੁ ਮ: 3 ॥


ਕਿਸੇ ਮਨੁੱਖ ਨੇ ਮਨ ਦੇ ਹਠ ਨਾਲ ਰੱਬ ਨੂੰ ਨਹੀਂ ਲੱਭਾ, ਸਾਰੇ ਜੀਵ (ਭਾਵ, ਕਈ ਮਨੁੱਖ) (ਹਠ ਨਾਲ) ਕਰਮ ਕਰ ਕੇ (ਓੜਕ) ਥੱਕ ਗਏ ਹਨ; ਮਨ ਦੇ ਹਠ ਨਾਲ (ਕਈ ਤਰ੍ਹਾਂ ਦੇ) ਭੇਖ ਕਰ ਕਰ ਕੇ ਭਟਕਦੇ ਹਨ ਤੇ ਮਾਇਆ ਦੇ ਮੋਹ ਵਿਚ ਦੁੱਖ ਉਠਾਉਂਦੇ ਹਨ । ਰਿੱਧੀਆਂ ਤੇ ਸਿੱਧੀਆਂ (ਭੀ) ਨਿਰੋਲ ਮੋਹ (ਰੂਪ) ਹਨ, (ਇਹਨਾਂ ਨਾਲ) ਹਰੀ ਦਾ ਨਾਮ ਹਿਰਦੇ ਵਿਚ ਨਹੀਂ ਵੱਸ ਸਕਦਾ । ਸਤਿਗੁਰੂ ਦੀ ਸੇਵਾ ਨਾਲ ਮਨ ਸਾਫ਼ ਹੁੰਦਾ ਹੈ ਤੇ ਅਗਿਆਨ (ਰੂਪ) ਹਨੇਰਾ ਦੂਰ ਹੁੰਦਾ ਹੈ, ਹੇ ਨਾਨਕ! ਨਾਮ (ਰੂਪ) ਰਤਨ ਹਿਰਦੇ ਵਿਚ ਪਰਤੱਖ ਹੋ ਜਾਂਦਾ ਹੈ ਤੇ ਸਹਿਜ ਅਵਸਥਾ ਵਿਚ (ਭਾਵ ਸੁਤੇ ਹੀ ਨਾਮ ਜਪਣ ਵਾਲੀ ਦਸ਼ਾ ਵਿਚ) ਮਨੁੱਖ ਲੀਨ ਹੋ ਜਾਂਦਾ ਹੈ ।1। ਜਿਸ ਮਨੁੱਖ ਨੂੰ ਸਤਿਗੁਰੂ ਦੇ ਸ਼ਬਦ ਵਿਚ ਰਸ ਨਹੀਂ ਆਉਂਦਾ, ਨਾਮ ਵਿਚ ਜਿਸ ਦਾ ਪਿਆਰ ਨਹੀਂ ਜੁੜਿਆ, ਉਹ ਮਨੁੱਖ ਜੀਭ ਨਾਲ ਫਿੱਕੇ ਬਚਨ ਹੀ ਬੋਲਦਾ ਹੈ ਤੇ ਸਦਾ ਖ਼ੁਆਰ ਹੁੰਦਾ ਹੈ; (ਪਰ) ਹੇ ਨਾਨਕ! (ਉਸ ਦੇ ਭੀ ਕੀਹ ਵੱਸ?) (ਪਿਛਲੇ ਕੀਤੇ ਕੰਮਾਂ ਦੇ) ਉੱਕਰੇ ਹੋਏ (ਸੰਸਕਾਰਾਂ) ਅਨੁਸਾਰ ਉਸ ਨੂੰ (ਹੁਣ ਭੀ ਇਹੋ ਜਿਹੀ ਹੀ) ਕਾਰ ਕਰਨੀ ਪੈਂਦੀ ਹੈ; ਕੋਈ ਮਨੁੱਖ (ਉਸ ਦੇ ਸੰਸਕਾਰਾਂ ਨੂੰ) ਮਿਟਾ ਨਹੀਂ ਸਕਦਾ ।2। ਸਾਡਾ ਸਤਪੁਰਖੁ ਸਤਿਗੁਰੂ ਧੰਨ ਹੈ, ਜਿਸ ਦੇ ਮਿਿਲਆਂ ਸਾਡੇ ਹਿਰਦੇ ਵਿਚ ਠੰਡ ਪਈ ਹੈ, ਤੇ ਜਿਸਦੇ ਮਿਿਲਆਂ ਅਸਾਂ ਪਰਮਾਤਮਾ ਦੀ ਭਗਤੀ ਲੱਭੀ ਹੈ । ਹਰੀ ਦਾ ਭਗਤ ਸਾਡਾ ਸਤਿਗੁਰੂ ਧੰਨ ਹੈ, ਜਿਸ ਦੀ ਸੇਵਾ ਕਰ ਕੇ ਅਸਾਂ ਹਰੀ ਦੇ ਨਾਮ ਵਿਚ ਬਿਰਤੀ ਜੋੜੀ ਹੈ; ਹਰੀ ਦੇ ਗਿਆਨ ਵਾਲਾ ਸਾਡਾ ਸਤਿਗੁਰੂ ਧੰਨ ਹੈ ਜਿਸ ਨੇ ਵੈਰੀ ਕੀਹ ਤੇ ਸਜਨ ਕੀਹ—ਸਭ ਵਾਲ ਸਾਨੂੰ ਏਕਤਾ ਦੀ ਨਜ਼ਰ (ਨਾਲ ਵੇਖਣ ਦੀ ਜਾਚ) ਸਿਖਾਈ ਹੈ । ਸਾਡਾ ਸੱਜਣ ਸਤਿਗੁਰੂ ਧੰਨ ਹੈ, ਜਿਸ ਨੇ ਹਰੀ ਦੇ ਨਾਮ ਨਾਲ ਸਾਡਾ ਪਿਆਰ ਬਣਾ ਦਿੱਤਾ ਹੈ ।19।
English Translation :

SHALOK, THIRD MEHL:

No one has ever found the Lord through stubborn-mindedness. All have grown weary of performing such actions. Through their stubborn-mindedness, and by wearing their disguises, they are deluded; they suffer in pain from the love of duality. Riches and the supernatural spiritual powers of the Siddhas are all emotional attachments; through them, the Naam, the Name of the Lord, does not come to dwell in the mind. Serving the Guru, the mind becomes immaculately pure, and the darkness of spiritual ignorance is dispelled. The jewel of the Naam is revealed in the home of one’s own being; O Nanak, one merges in celestial bliss. || 1 || THIRD MEHL: One who does not savor the taste of the Shabad, who does not love the Naam, the Name of the Lord, and who speaks insipid words with his tongue, is ruined, again and again. O Nanak, he acts according to the karma of his past actions, which no one can erase. || 2 || PAUREE: Blessed, blessed is the True Being, my True Guru; meeting Him, I have found peace. Blessed, blessed is the True Being, my True Guru; meeting Him, I have attained the Lord’s devotional worship. Blessed, blessed is the Lord’s devotee, my True Guru; serving Him, I have come to enshrine love for the Name of the Lord. Blessed, blessed is the Knower of the Lord, my True Guru; He has taught me to look upon friend and foe alike. Blessed, blessed is the True Guru, my best friend; He has led me to embrace love for the Name of the Lord. || 19 ||

Wednesday, 25th Maagh (Samvat 539 Nanakshahi) (Page: 593)
 
(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[February 7, 2008, Thursday 05:30 AM. IST]
ਧਨਾਸਰੀ ਮਹਲਾ 5 ॥

ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥1॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥1॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥2॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥3॥12॥


ਵੀਰਵਾਰ, 26 ਮਾਘ (ਸੰਮਤ 539 ਨਾਨਕਸ਼ਾਹੀ) (ਅੰਗ : 673)

ਪੰਜਾਬੀ ਵਿਆਖਿਆ
:
ਧਨਾਸਰੀ ਮਹਲਾ 5 ॥


ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ ਜੀਵਨ-ਅਗਵਾਈ ਦੇਣ ਵਾਲਾ ਹੈਂ, ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ ਤੇਰੇ ਬੱਚੇ ਤੇਰੇ ਆਸਰੇ ਜੀਊਂਦੇ ਹਾਂ।1। ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ! ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। ਮਨੁੱਖ ਦੀ ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।1।ਰਹਾਉ। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ ਜੀਵਨ-ਜੁਗਤਿ ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ।ਫਿਰ ਭੀ ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈ।2। ਹੇ ਨਾਨਕ! ਆਖ- ਹੇ ਪ੍ਰਭੂ! ਅਸੀਂ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ ਸਹਾਇਤਾ ਦੀ ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀਂ ਤੇਰੇ ਘਰ ਦੇ ਗੁਲਾਮ ਹਾਂ।3।12।
English Translation :

DHANAASAREE, FIFTH MEHL:

You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 || I have only one tongue — which of Your Glorious Virtues can I describe? Unlimited, infinite Lord and Master — no one knows Your limits. || 1 || Pause || You destroy millions of my sins, and teach me in so many ways. I am so ignorant — I understand nothing at all. Please honor Your innate nature, and save me! || 2 || I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 ||

Thursday, 26th Maagh (Samvat 539 Nanakshahi) (Page: 673)
 
HUKAMNAMA FROM SRI DARBAR SAHIB,
Sri Amritsar.


[February 8, 2008, Friday 05:30 AM. IST]
ਜੈਤਸਰੀ ਮਹਲਾ 5 ਛੰਤ ਘਰੁ 1
ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥

ਦਰਸਨ ਪਿਆਸੀ ਦਿਨਸੁ ਰਾਤਿ ਚਿਤਵਉ ਅਨਦਿਨੁ ਨੀਤ ॥ ਖੋਲਿ੍ ਕਪਟ ਗੁਰਿ ਮੇਲੀਆ ਨਾਨਕ ਹਰਿ ਸੰਗਿ ਮੀਤ ॥1॥ ਛੰਤ ॥ ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥ ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥ ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥ ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥ ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ ॥ ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥1॥ ਯਾਰ ਵੇ ਪ੍ਰਿਅ ਹਭੇ ਸਖੀਆ ਮੂ ਕਹੀ ਨ ਜੇਹੀਆ ॥ ਯਾਰ ਵੇ ਹਿਕ ਡੂੰ ਹਿਿਕ ਚਾੜੈ ਹਉ ਕਿਸੁ ਚਿਤੇਹੀਆ ॥ ਹਿਕ ਦੂੰ ਹਿਿਕ ਚਾੜੇ ਅਨਿਕ ਪਿਆਰੇ ਨਿਤ ਕਰਦੇ ਭੋਗ ਬਿਲਾਸਾ ॥ ਤਿਨਾ ਦੇਖਿ ਮਨਿ ਚਾਉ ਉਠੰਦਾ ਹਉ ਕਦਿ ਪਾਈ ਗੁਣਤਾਸਾ ॥ ਜਿਨੀ ਮੈਡਾ ਲਾਲੁ ਰੀਝਾਇਆ ਹਉ ਤਿਸੁ ਆਗੈ ਮਨੁ ਡੇਂਹੀਆ ॥ ਨਾਨਕੁ ਕਹੈ ਸੁਣਿ ਬਿਨਉ ਸੁਹਾਗਣਿ ਮੂ ਦਸਿ ਡਿਖਾ ਪਿਰੁ ਕੇਹੀਆ ॥2॥ ਯਾਰ ਵੇ ਪਿਰੁ ਆਪਣ ਭਾਣਾ ਕਿਛੁ ਨੀਸੀ ਛੰਦਾ ॥ ਯਾਰ ਵੇ ਤੈ ਰਾਵਿਆ ਲਾਲਨੁ ਮੂ ਦਸਿ ਦਸੰਦਾ ॥ ਲਾਲਨੁ ਤੈ ਪਾਇਆ ਆਪੁ ਗਵਾਇਆ ਜੈ ਧਨ ਭਾਗ ਮਥਾਣੇ ॥ ਬਾਂਹ ਪਕੜਿ ਠਾਕੁਰਿ ਹਉ ਘਿਧੀ ਗੁਣ ਅਵਗਣ ਨ ਪਛਾਣੇ ॥ ਗੁਣ ਹਾਰੁ ਤੈ ਪਾਇਆ ਰੰਗੁ ਲਾਲੁ ਬਣਾਇਆ ਤਿਸੁ ਹਭੋ ਕਿਛੁ ਸੁਹੰਦਾ ॥ ਜਨ ਨਾਨਕ ਧੰਨਿ ਸੁਹਾਗਣਿ ਸਾਈ ਜਿਸੁ ਸੰਗਿ ਭਤਾਰੁ ਵਸੰਦਾ ॥3॥ ਯਾਰ ਵੇ ਨਿਤ ਸੁਖ ਸੁਖੇਦੀ ਸਾ ਮੈ ਪਾਈ ॥ ਵਰੁ ਲੋੜੀਦਾ ਆਇਆ ਵਜੀ ਵਾਧਾਈ ॥ ਮਹਾ ਮੰਗਲੁ ਰਹਸੁ ਥੀਆ ਪਿਰੁ ਦਇਆਲੁ ਸਦ ਨਵ ਰੰਗੀਆ ॥ ਵਡ ਭਾਗਿ ਪਾਇਆ ਗੁਰਿ ਮਿਲਾਇਆ ਸਾਧ ਕੈ ਸਤਸੰਗੀਆ ॥ ਆਸਾ ਮਨਸਾ ਸਗਲ ਪੂਰੀ ਪ੍ਰਿਅ ਅੰਕਿ ਅੰਕੁ ਮਿਲਾਈ ॥ ਬਿਨਵੰਤਿ ਨਾਨਕੁ ਸੁਖ ਸੁਖੇਦੀ ਸਾ ਮੈ ਗੁਰ ਮਿਿਲ ਪਾਈ ॥4॥1॥

ਸ਼ੁੱਕਰਵਾਰ, 27 ਮਾਘ (ਸੰਮਤ 539 ਨਾਨਕਸ਼ਾਹੀ)(ਅੰਗ : 703)

ਪੰਜਾਬੀ ਵਿਆਖਿਆ
:
ਜੈਤਸਰੀ ਮਹਲਾ 5 ਛੰਤ ਘਰੁ 1
ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥


ਮੈਨੂੰ ਮਿੱਤਰ ਪ੍ਰਭੂ ਦੇ ਦਰਸ਼ਨ ਦੀ ਤਾਂਘ ਲੱਗੀ ਹੋਈ ਹੈ, ਮੈਂ ਦਿਨ ਰਾਤ ਹਰ ਵੇਲੇ ਸਦਾ ਹੀ, ਉਸ ਦਾ ਦਰਸ਼ਨ ਹੀ ਚਿਤਾਰਦੀ ਰਹਿੰਦੀ ਹਾਂ। ਹੇ ਨਾਨਕ! (ਆਖ-) ਗੁਰੂ ਨੇ ਮੇਰੇ ਮਾਇਆ ਦੇ ਮੋਹ ਦੇ ਕੋ੍ਹੜ ਕੱਟ ਕੇ ਮੈਨੂੰ ਮਿੱਤਰ ਹਰੀ ਨਾਲ ਮਿਲਾ ਦਿੱਤਾ ਹੈ।1। ਛੰਤ! ਹੇ ਮੇਰੇ ਸਤਸੰਗੀ ਮਿੱਤਰ! ਹੇ ਮੇਰੇ ਸੱਜਣ! ਮੈਂ ਤੇਰੇ ਅੱਗੇ ਇਕ ਅਰਜ਼ੋਈ ਕਰਦੀ ਹਾਂ! ਮੈਂ ਉਸ ਮਨ ਨੂੰ ਮੋਹ ਲੈਣ ਵਾਲੇ ਪਿਆਰੇ ਲਾਲ ਨੂੰ ਲੱਭਦੀ ਫਿਰਦੀ ਹਾਂ। ਹੇ ਮਿੱਤਰ! ਮੈਨੂੰ ਉਸ ਪਿਆਰੇ ਦੀ ਦੱਸ ਪਾ, ਮੈਂ ਉਸ ਦੇ ਅੱਗੇ ਆਪਣਾ ਸਿਰ ਲਾਹ ਕੇ ਰੱਖ ਦਿਆਂਗੀ ਤੇ ਆਖਾਂਗੀ- ਹੇ ਪਿਆਰੇ! ਰਤਾ ਭਰ ਸਮੇਂ ਲਈ ਹੀ ਮੈਨੂੰ ਦਰਸ਼ਨ ਦੇਹ (ਹੇ ਗੁਰੂ!) ਮੇਰੀਆਂ ਅੱਖਾਂ ਪਿਆਰੇ ਦੇ ਪ੍ਰੇਮ-ਰੰਗ ਨਾਲ ਰੰਗੀਆਂ ਗਈਆਂ ਹਨ, (ਉਸ ਦੇ ਦਰਸ਼ਨ ਤੋਂ ਬਿਨਾਂ ਮੈਨੂੰ ਰਤਾ ਜਿਤਨੇ ਸਮੇਂ ਲਈ ਭੀ ਚੈਨ ਨਹੀਂ ਆਉਂਦਾ। ਮੇਰਾ ਮਨ ਪ੍ਰਭੂ ਨਾਲ ਮਸਤ ਹੈ ਜਿਵੇਂ ਪਾਣੀ ਦੀ ਮੱਛੀ ਪਾਣੀ ਵਿਚ ਮਸਤ ਰਹਿੰਦੀ ਹੈ, ਜਿਵੇਂ ਪਪੀਹੇ ਨੂੰ ਵਰਖਾ ਦੀ ਬੂੰਦ ਦੀ ਪਿਆਸ ਲੱਗੀ ਰਹਿੰਦੀ ਹੈ। ਹੇ ਦਾਸ ਨਾਨਕ! (ਆਖ-) ਜਿਸ ਵਡਭਾਗੀ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਸ ਦੀ ਦਰਸ਼ਨ ਦੀ ਸਾਰੀ ਤ੍ਰੇਹ ਬੁੱਝ ਜਾਂਦੀ ਹੈ।1। ਹੇ ਸਤਸੰਗੀ ਸੱਜਣ! ਸਾਰੀਆਂ ਸਹੇਲੀਆਂ ਪਿਆਰੇ ਪ੍ਰਭੂ ਦੀਆਂ ਇਸਤ੍ਰੀਆਂ ਹਨ, ਮੈਂ ਇਹਨਾਂ ਵਿਚੋਂ ਕਿਸੇ ਵਰਗੀ ਭੀ ਨਹੀਂ। ਇਹ ਇਕ ਤੋਂ ਇਕ ਸੋਹਣੀਆਂ (ਸੋਹਣੇ ਆਤਮਕ ਜੀਵਨ ਵਾਲੀਆਂ) ਹਨ, ਮੈਂ ਕਿਸ ਗਿਣਤੀ ਵਿਚ ਹਾਂ ? ਪ੍ਰਭੂ ਨਾਲ ਅਨੇਕਾਂ ਹੀ ਪਿਆਰ ਕਰਨ ਵਾਲੇ ਹਨ, ਇਕ ਦੂਜੇ ਤੋਂ ਸੋਹਣੇ ਜੀਵਨ ਵਾਲੇ ਹਨ, ਸਦਾ ਪ੍ਰਭੂ ਨਾਲ ਆਤਮਕ ਮਿਲਾਪ ਦਾ ਆਨੰਦ ਮਾਣਦੇ ਹਨ। ਇਹਨਾਂ ਨੂੰ ਵੇਖ ਕੇ ਮੇਰੇ ਮਨ ਵਿਚ ਭੀ ਚਾਉ ਪੈਦਾ ਹੁੰਦਾ ਹੈ ਕਿ ਮੈਂ ਭੀ ਕਦੇ ਉਸ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਮਿਲ ਸਕਾਂ। ਹੇ ਗੁਰੂ! ਜਿਸ ਨੇ ਹੀ ਮੇਰੇ ਪਿਆਰੇ ਹਰੀ ਨੂੰ ਪ੍ਰਸੰਨ ਕਰ ਲਿਆ ਹੈ, ਮੈਂ ਉਸ ਅੱਗੇ ਆਪਣਾ ਮਨ ਭੇਟਾ ਕਰਨ ਨੂੰ ਤਿਆਰ ਹਾਂ। ਨਾਨਕ ਆਖਦਾ ਹੈ- ਹੇ ਸੋਹਾਗ ਵਾਲੀਏ! ਮੇਰੀ ਬੇਨਤੀ ਸੁਣ। ਮੈਨੂੰ ਦੱਸ, ਮੈਂ ਵੇਖਾਂ, ਪ੍ਰਭੂ-ਪਤੀ ਕਿਹੋ ਜਿਹਾ ਹੈ।2। ਹੇ ਸਤਸੰਗੀ ਸੱਜਣ! ਜਿਸ ਜੀਵ-ਇਸਤ੍ਰੀ ਨੂੰ ਆਪਣਾ ਪ੍ਰਭੂ-ਪਤੀ ਪਿਆਰਾ ਲੱਗਣ ਲੱਗ ਪੈਂਦਾ ਹੈ (ਉਸ ਨੂੰ ਕਿਸੇ ਦੀ) ਕੋਈ ਮੁਥਾਜੀ ਨਹੀਂ ਰਹਿ ਜਾਂਦੀ। ਹੇ ਸਤਸੰਗੀ ਸੱਜਣ! ਤੂੰ ਸੋਹਣੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ, ਮੈਂ ਪੁੱਛਦਾ ਹਾਂ, ਮੈਨੂੰ ਭੀ ਉਸ ਦੀ ਦੱਸ ਪਾ। ਤੂੰ ਸੋਹਣੇ ਲਾਲ ਨੂੰ ਲੱਭ ਲਿਆ ਹੈ, ਤੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਹੈ। ਜਿਸ ਜੀਵ-ਇਸਤ੍ਰੀ ਦੇ ਮੱਥੇ ਦੇ ਭਾਗ ਜਾਗਦੇ ਹਨ ਉਸ ਨੂੰ ਮਿਲਾਪ ਹੁੰਦਾ ਹੈ। ਹੇ ਸਖੀ! ਮਾਲਕ-ਪ੍ਰਭੂ ਨੇ ਮੇਰੀ ਭੀ ਬਾਂਹ ਫੜ ਕੇ ਮੈਨੂੰ ਆਪਣੀ ਬਣਾ ਲਿਆ ਹੈ, ਮੇਰਾ ਕੋਈ ਗੁਣ ਔਗਣ ਉਸ ਨੇ ਨਹੀਂ ਪਰਖਿਆ। ਹੇ ਦਾਸ ਨਾਨਕ! (ਆਖ-) ਉਹੀ ਜੀਵ-ਇਸਤ੍ਰੀ ਭਾਗਾਂ ਵਾਲੀ ਹੈ, ਜਿਸ ਦੇ ਨਾਲ ਜਿਸ ਦੇ ਹਿਰਦੇ ਵਿਚ ਖਸਮ-ਪ੍ਰਭੂ ਵੱਸਦਾ ਹੈ।3। ਹੇ ਸਤਸੰਗੀ ਸੱਜਣ! ਜੇਹੜੀ ਸੁੱਖਣਾ ਮੈਂ ਸਦਾ ਸੁੱਖਦੀ ਰਹਿੰਦੀ ਸਾਂ, ਉਹ ਸੁਖਣਾ ਮੈਂ ਪਾ ਲਈ ਹੈ ਮੇਰੀ ਉਹ ਮੁਰਾਦ ਪੂਰੀ ਹੋ ਗਈ ਹੈ। ਜਿਸ ਪ੍ਰਭੂ-ਪਤੀ ਨੂੰ ਮੈਂ ਚਿਰਾਂ ਤੋਂ ਲੱਭਦੀ ਆ ਰਹੀ ਸਾਂ ਉਹ ਮੇਰੇ ਹਿਰਦੇ ਵਿਚ ਆ ਵੱਸਿਆ ਹੈ, ਹੁਣ ਮੇਰੇ ਅੰਦਰ ਆਤਮਕ ਉਤਸ਼ਾਹ ਦੇ ਵਾਜੇ ਵੱਜ ਰਹੇ ਹਨ। ਸਦਾ ਨਵੇਂ ਪ੍ਰੇਮ-ਰੰਗ ਵਾਲਾ ਤੇ ਦਇਆ ਦਾ ਸੋਮਾ ਪ੍ਰਭੂ-ਪਤੀ ਮੇਰੇ ਅੰਦਰ ਆ ਵੱਸਿਆ ਹੈ, ਹੁਣ ਮੇਰੇ ਅੰਦਰ ਬੜਾ ਆਨੰਦ ਤੇ ਉਤਸ਼ਾਹ ਬਣ ਰਿਹਾ ਹੈ। ਹੇ ਸਤਸੰਗੀ ਸੱਜਣ! ਵਡੀ ਕਿਸਮਤ ਨਾਲ ਉਹ ਪ੍ਰਭੂ-ਪਤੀ ਮੈਨੂੰ ਲੱਭਾ ਹੈ, ਗੁਰੂ ਨੇ ਮੈਨੂੰ ਸਾਧ ਸੰਗਤਿ ਵਿਚ ਉਸ ਨਾਲ ਮਿਲਾ ਦਿੱਤਾ ਹੈ। ਗੁਰੂ ਨੇ ਮੇਰਾ ਆਪਾ ਪਿਆਰੇ ਦੇ ਅੰਕ ਵਿਚ ਮਿਲਾ ਦਿੱਤਾ ਹੈ, ਮੇਰੀ ਹਰੇਕ ਆਸ ਮੁਰਾਦ ਪੂਰੀ ਹੋ ਗਈ ਹੈ। ਨਾਨਕ ਬੇਨਤੀ ਕਰਦਾ ਹੈ-ਜੇਹੜੀ ਸੁੱਖਣਾ ਮੈਂ ਸਦਾ ਸੁੱਖਦੀ ਰਹਿੰਦੀ ਸਾਂ, ਗੁਰੂ ਨੂੰ ਮਿਲ ਕੇ ਉਹ ਸੁੱਖਣਾ ਮੈਂ ਹਾਸਲ ਕਰ ਲਈ ਹੈ।4।

English Translation :

JAITSREE, 5th GURU, CHHANT, FIRST HOUSE:
ONE UNIVERSAL CREATOR GOD. BY THE GRACE OF THE TRUE GURU: SHALOK:

I am thirsty for the Blessed Vision of the Lord’s Darshan, day and night; I yearn for Him constantly, night and day. Opening the door, O Nanak, the Guru has led me to meet with the Lord, my Friend. || 1 || CHHANT: Listen, O my intimate friend — I have just one prayer to make. I have been wandering around, searching for that enticing, sweet Beloved. Whoever leads me to my Beloved — I would cut off my head and offer it to him, even if I were granted the Blessed Vision of His Darshan for just an instant. My eyes are drenched with the Love of my Beloved; without Him, I do not have even a moment’s peace. My mind is attached to the Lord, like the fish to the water, and the sparrow-hawk, thirsty for the raindrops. Servant Nanak has found the Perfect Guru; his thirst is totally quenched. || 1 || O intimate friend, my Beloved has all these loving companions; I cannot compare to any of them. O intimate friend, each of them is more beautiful than the others; who could consider me? Each of them is more beautiful than the others; countless are His lovers, constantly enjoying bliss with Him. Beholding them, desire wells up in my mind; when will I obtain the Lord, the treasure of virtue? I dedicate my mind to those who please and attract my Beloved. Says Nanak, hear my prayer, O happy soul-brides; tell me, what does my Husband Lord look like? || 2 || O intimate friend, my Husband Lord does whatever He pleases; He is not dependent on anyone. O intimate friend, you have enjoyed your Beloved; please, tell me about Him. They alone find their Beloved, who eradicate self-conceit; such is the good destiny written on their foreheads. Taking me by the arm, the Lord and Master has made me His own; He has not considered my merits or demerits. She, whom You have adorned with the necklace of virtue, and dyed in the deep crimson color of His Love — everything looks beautiful on her. O servant Nanak, blessed is that happy soul-bride, who dwells with her Husband Lord. || 3 || O intimate friend, I have found that peace which I sought. My sought-after Husband Lord has come home, and now, congratulations are pouring in. Great joy and happiness welled up, when my Husband Lord, of ever-fresh beauty, showed mercy to me. By great good fortune, I have found Him; the Guru has united me with Him, through the Saadh Sangat, the True Congregation of the Holy. My hopes and desires have all been fulfilled; my Beloved Husband Lord has hugged me close in His embrace. Prays Nanak, I have found that peace which I sought, meeting with the Guru. || 4 || 1 ||
Friday, 27th Maagh (Samvat 539 Nanakshahi)(Page: 703)
 
(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[February 9, 2008, Saturday 05:30 AM. IST]
ਜੈਤਸਰੀ ਮਹਲਾ 5 ॥

ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥1॥ ਰਹਾਉ ॥ ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਿਖਆ ਤੇ ਤੋਰਿ ॥1॥ ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮ੍ਰੀ ਓਰਿ ॥ ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥2॥5॥9॥


ਸ਼ਨੀਵਾਰ, 28 ਮਾਘ (ਸੰਮਤ 539 ਨਾਨਕਸ਼ਾਹੀ) (ਅੰਗ:701 )

ਪੰਜਾਬੀ ਵਿਆਖਿਆ :
ਜੈਤਸਰੀ ਮਹਲਾ 5 ॥


ਹੇ ਭਾਈ! ਜੇ ਕੋਈ ਮਨੁੱਖ ਮੈਨੂੰ ਪਰਮਾਤਮਾ (ਦੇ ਚਰਨਾਂ) ਨਾਲ ਜੋੜ ਦੇਵੇ, ਤਾਂ ਮੈਂ ਉਸ ਦੇ ਚਰਨ ਫੜ ਲਵਾਂ, ਮੈਂ ਜੀਭ ਨਾਲ (ਉਸ ਦੇ ਧੰਨਵਾਦ ਦੇ) ਮਿੱਠੇ ਬੋਲ ਬੋਲਾਂ । ਮੇਰੇ ਇਹ ਪ੍ਰਾਣ ਉਸ ਅੱਗੇ ਭੇਟਾ ਦੇ ਤੌਰ ਤੇ ਦਿੱਤੇ ਜਾਣ ।1।ਰਹਾਉ। ਹੇ ਭਾਈ! ਕੋਈ ਵਿਰਲਾ ਮਨੁੱਖ ਪਰਮਾਤਮਾ ਦੀ ਕਿਰਪਾ ਨਾਲ ਆਪਣੇ ਮਨ ਨੂੰ ਸਰੀਰ ਨੂੰ, ਪਵਿਤ਼੍ਰ ਕਿਆਰਾ ਬਣਾਂਦਾ ਹੈ, ਉਸ ਵਿਚ ਪ੍ਰਭੂ ਦਾ ਨਾਮ-ਜਲ ਚੰਗੀ ਤਰ੍ਹਾਂ ਸਿੰਜਦਾ ਹੈ, ਤੇ, ਵੱਡੀ (ਮੋਹਣੀ) ਮਾਇਆ ਨਾਲੋਂ (ਸੰਬੰਧ) ਤੋੜ ਕੇ ਇਸ (ਨਾਮ-) ਰਸ ਵਿਚ ਮਸਤ ਰਹਿੰਦਾ ਹੈ ।1। ਹੇ ਦੀਨਾਂ ਦੇ ਦੁੱਖ ਨਾਸ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੇਰਾ ਹੀ ਆਸਰਾ (ਆਪਣੇ ਮਨ ਵਿਚ) ਚਿਤਾਰਦਾ ਰਹਿੰਦਾ ਹਾਂ । ਹੇ ਪ੍ਰਭੂ! (ਮੈਂ) ਨਾਨਕ ਦੇ (ਮਾਇਆ ਵਾਲੇ) ਬੰਧਨ ਛੁਡਾ ਕੇ ਮੈਨੂੰ ਆਪਣੇ ਨਾਮ ਦਾ ਸਿਮਰਨ ਦੇਹ, ਮੈਨੂੰ (ਵਿਕਾਰਾਂ ਦੇ ਟਾਕਰੇ ਤੇ) ਨਿਰਭੈਤਾ ਵਾਲੀ ਅਵਸਥਾ ਬਖ਼ਸ਼ ।2।5।9।
English Translation :

JAITSREE, FIFTH MEHL:

If only someone would unite me with the Lord! I hold tight to His feet, and utter sweet words with my tongue; I make my breath of life an offering to Him. || 1 || Pause || I make my mind and body into pure little gardens, and irrigate them with the sublime essence of the Lord. I am drenched with this sublime essence by His Grace, and the powerful hold of Maya’s corruption has been broken. || 1 || I have come to Your Sanctuary, O Destroyer of the suffering of the innocent; I keep my consciousness focused on You. Bless me with the gifts of the state of fearlessness, and meditative remembrance, Lord and Master; O Nanak, God is the Breaker of bonds. || 2 || 5 || 9 ||

Saturday, 28th Maagh (Samvat 539 Nanakshahi) (Page : 701)
 
Back
Top