☬ Ajj da mukhwak/ hukamnama ☬

(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[February 10, 2008, Sunday 05:30 AM. IST]
ਧਨਾਸਰੀ ਮਹਲਾ 3 ॥

ਹਰਿ ਨਾਮੁ ਧਨੁ ਨਿਰਮਲੁ ਅਤਿ ਅਪਾਰਾ ॥ ਗੁਰ ਕੈ ਸਬਦਿ ਭਰੇ ਭੰਡਾਰਾ ॥ ਨਾਮ ਧਨ ਬਿਨੁ ਹੋਰ ਸਭ ਬਿਖੁ ਜਾਣੁ ॥ ਮਾਇਆ ਮੋਹਿ ਜਲੈ ਅਭਿਮਾਨੁ ॥1॥ ਗੁਰਮੁਖਿ ਹਰਿ ਰਸੁ ਚਾਖੈ ਕੋਇ ॥ ਤਿਸੁ ਸਦਾ ਅਨੰਦੁ ਹੋਵੈ ਦਿਨੁ ਰਾਤੀ ਪੂਰੈ ਭਾਗਿ ਪਰਾਪਤਿ ਹੋਇ ॥ ਰਹਾਉ ॥ ਸਬਦੁ ਦੀਪਕੁ ਵਰਤੈ ਤਿਹੁ ਲੋਇ ॥ ਜੋ ਚਾਖੈ ਸੋ ਨਿਰਮਲੁ ਹੋਇ ॥ ਨਿਰਮਲ ਨਾਮਿ ਹਉਮੈ ਮਲੁ ਧੋਇ ॥ ਸਾਚੀ ਭਗਤਿ ਸਦਾ ਸੁਖੁ ਹੋਇ ॥2॥ ਜਿਿਨ ਹਰਿ ਰਸੁ ਚਾਖਿਆ ਸੋ ਹਰਿ ਜਨੁ ਲੋਗੁ ॥ ਤਿਸੁ ਸਦਾ ਹਰਖੁ ਨਾਹੀ ਕਦੇ ਸੋਗੁ ॥ ਆਪਿ ਮੁਕਤੁ ਅਵਰਾ ਮੁਕਤੁ ਕਰਾਵੈ ॥ ਹਰਿ ਨਾਮੁ ਜਪੈ ਹਰਿ ਤੇ ਸੁਖੁ ਪਾਵੈ ॥3॥ ਬਿਨੁ ਸਤਿਗੁਰ ਸਭ ਮੁਈ ਬਿਲਲਾਇ ॥ ਅਨਦਿਨੁ ਦਾਝਹਿ ਸਾਤਿ ਨ ਪਾਇ ॥ ਸਤਿਗੁਰੁ ਮਿਲੈ ਸਭੁ ਤ੍ਰਿਸਨ ਬੁਝਾਏ ॥ ਨਾਨਕ ਨਾਮਿ ਸਾਂਤਿ ਸੁਖੁ ਪਾਏ ॥4॥2॥


ਐਤਵਾਰ, 29 ਮਾਘ (ਸੰਮਤ 539 ਨਾਨਕਸ਼ਾਹੀ)(ਅੰਗ: 664)

ਪੰਜਾਬੀ ਵਿਆਖਿਆ
:
ਧਨਾਸਰੀ ਮਹਲਾ 3 ॥


ਹੇ ਭਾਈ! ਪਰਮਾਤਮਾ ਦਾ ਨਾਮ ਪਵਿੱਤਰ ਧਨ ਹੈ, ਕਦੇ ਨਾਹ ਮੁੱਕਣ ਵਾਲਾ ਧਨ ਹੈ। ਗੁਰੂ ਦੇ ਸ਼ਬਦ ਵਿਚ ਜੁੜਿਆਂ ਮਨੁੱਖ ਦੇ ਅੰਦਰ ਇਸ ਧਨ ਦੇ ਖ਼ਜ਼ਾਨੇ ਭਰ ਜਾਂਦੇ ਹਨ। ਹੇ ਭਾਈ! ਹਰਿ-ਨਾਮ-ਧਨ ਤੋਂ ਬਿਨਾ ਹੋਰ ਦੁਨੀਆ ਵਾਲਾ ਧਨ ਸਾਰਾ ਜ਼ਹਰ ਸਮਝ, ਜੋ ਆਤਮਕ ਜੀਵਨ ਨੂੰ ਮਾਰ ਮੁਕਾਂਦਾ ਹੈ। ਦੁਨੀਆ ਵਾਲਾ ਧਨ ਅਹੰਕਾਰ ਪੈਦਾ ਕਰਦਾ ਹੈ, ਦੁਨੀਆ ਵਾਲੇ ਧਨ ਨੂੰ ਇਕੱਠਾ ਕਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਸੜਦਾ ਰਹਿੰਦਾ ਹੈ।1। ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਦਾ ਹੈ, ਉਸ ਨੂੰ ਦਿਨ ਰਾਤ ਹਰ ਵੇਲੇ ਆਤਮਕ ਆਨੰਦ ਮਿਿਲਆ ਰਹਿੰਦਾ ਹੇ। ਪਰ ਇਹ ਹਰਿ-ਨਾਮ-ਰਸ ਪੂਰੀ ਕਿਸਮਤਿ ਨਾਲ ਹੀ ਮਿਲਦਾ ਹੈ।ਰਹਾਉ। ਹੇ ਭਾਈ! ਗੁਰੂ ਦਾ ਸ਼ਬਦ ਮਾਨੋ ਦੀਵਾ ਹੈ, ਜੋ ਸਾਰੇ ਸੰਸਾਰ ਵਿਚ ਚਾਨਣ ਕਰਦਾ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਚੱਖਦਾ ਹੈ, ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਗੁਰੂ ਦੇ ਸ਼ਬਦ ਦੇ ਰਾਹੀਂ ਪਵਿਤ੍ਰ ਹਰਿ-ਨਾਮ ਵਿਚ ਜੁੜ ਕੇ ਮਨੁੱਖ ਆਪਣੇ ਅੰਦਰੋਂ ਹਉਮੈ ਦੀ ਮੈਲ ਧੋ ਲੈਂਦਾ ਹੈ। ਸਦਾ-ਥਿਰ ਪ੍ਰਭੂ ਦੀ ਭਗਤੀ ਦੀ ਬਰਕਤਿ ਨਾਲ ਮਨੁੱਖ ਦੇ ਅੰਦਰ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ।2। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ-ਰਸ ਚੱਖ ਲਿਆ, ਉਹ ਪਰਮਾਤਮਾ ਦਾ ਦਾਸ ਬਣ ਗਿਆ। ਉਸ ਨੂੰ ਸਦਾ ਆਨੰਦ ਪ੍ਰਾਪਤ ਰਹਿੰਦਾ ਹੈ, ਉਸ ਨੂੰ ਕੋਈ ਗ਼ਮ ਨਹੀਂ ਵਿਆਪਦਾ। ਉਹ ਮਨੁੱਖ ਆਪ ਦੁੱਖਾਂ ਵਿਕਾਰਾਂ ਤੋਂ ਬਚਿਆ ਰਹਿੰਦਾ ਹੈ, ਹੋਰਨਾਂ ਨੂੰ ਭੀ ਬਚਾ ਲੈਂਦਾ ਹੈ। ਉਹ ਵਡ-ਭਾਗੀ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਤੇ ਪਰਮਾਤਮਾ ਪਾਸੋਂ ਸੁਖ ਹਾਸਲ ਕਰਦਾ ਹੈ।3। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਸਾਰੀ ਲੁਕਾਈ ਦੁੱਖੀ ਹੋ ਕੇ ਆਤਮਕ ਮੌਤ ਸਹੇੜ ਲੈਂਦੀ ਹੈ। ਗੁਰੂ ਤੋਂ ਵਿਛੁੜ ਕੇ ਮਨੁੱਖ ਹਰ ਵੇਲੇ ਮਾਇਆ ਦੇ ਮੋਹ ਵਿਚ ਸੜਦੇ ਰਹਿੰਦੇ ਹਨ। ਗੁਰੂ ਦੀ ਸ਼ਰਨ ਤੋਂ ਬਿਨਾ ਮਨੁੱਖ ਸ਼ਾਂਤੀ ਹਾਸਲ ਨਹੀਂ ਕਰ ਸਕਦਾ। ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਗੁਰੂ ਉਸ ਦੀ ਸਾਰੀ ਮਾਇਆ ਦੀ ਤ੍ਰੇਹ ਮਿਟਾ ਦੇਂਦਾ ਹੈ। ਹੇ ਨਾਨਕ! ਉਹ ਮਨੁੱਖ ਹਰਿ-ਨਾਮ ਵਿਚ ਟਿਕ ਕੇ ਸ਼ਾਂਤੀ ਤੇ ਆਨੰਦ ਹਾਸਲ ਕਰ ਲੈਂਦਾ ਹੈ।4।2।
English Translation :

DHANAASAREE, THIRD MEHL:

The wealth of the Lord’s Name is immaculate, and absolutely infinite. The Word of the Guru’s Shabad is over-flowing with treasure. Know that, except for the wealth of the Name, all other wealth is poison. The egotistical people are burning in their attachment to Maya. || 1 || How rare is that Gurmukh who tastes the sublime essence of the Lord. He is always in bliss, day and night; through perfect good destiny, he obtains the Name. || Pause || The Word of the Shabad is a lamp, illuminating the three worlds. One who tastes it, becomes immaculate. The immaculate Naam, the Name of the Lord, washes off the filth of ego. True devotional worship brings lasting peace. || 2 || One who tastes the sublime essence of the Lord is the Lord’s humble servant. He is forever happy; he is never sad. He himself is liberated, and he liberates others as well. He chants the Lord’s Name, and through the Lord, he finds peace. || 3 || Without the True Guru, everyone dies, crying out in pain. Night and day, they burn, and find no peace. But meeting the True Guru, all thirst is quenched. O Nanak, through the Naam, one finds peace and tranquility. || 4 || 2 ||

Sunday, 29th Maagh (Samvat 539 Nanakshahi) (Page: 664)
 
(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[February 11, 2008, Monday 05:30 AM. IST]
ਸੂਹੀ ਮਹਲਾ 4 ॥

ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ ਸਹਾਈ ॥ ਗੁਰ ਕਿਰਪਾ ਤੇ ਹਰਿ ਮਨਿ ਵਸੈ ਹੋਰਤੁ ਬਿਿਧ ਲਇਆ ਨ ਜਾਈ ॥1॥ ਹਰਿ ਧਨੁ ਸੰਚੀਐ ਭਾਈ ॥ ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥1॥ ਰਹਾਉ ॥ ਸਤਸੰਗਤੀ ਸੰਗਿ ਹਰਿ ਧਨੁ ਖਟੀਐ ਹੋਰਥੈ ਹੋਰਤੁ ਉਪਾਇ ਹਰਿ ਧਨੁ ਕਿਤੈ ਨ ਪਾਈ ॥ ਹਰਿ ਰਤਨੈ ਕਾ ਵਾਪਾਰੀਆ ਹਰਿ ਰਤਨ ਧਨੁ ਵਿਹਾਝੇ ਕਚੈ ਕੇ ਵਾਪਾਰੀਏ ਵਾਕਿ ਹਰਿ ਧਨੁ ਲਇਆ ਨ ਜਾਈ ॥2॥ ਹਰਿ ਧਨੁ ਰਤਨੁ ਜਵੇਹਰੁ ਮਾਣਕੁ ਹਰਿ ਧਨੈ ਨਾਲਿ ਅੰਮ੍ਰਿਤ ਵੇਲੈ ਵਤੈ ਹਰਿ ਭਗਤੀ ਹਰਿ ਲਿਵ ਲਾਈ ॥ ਹਰਿ ਧਨੁ ਅੰਮ੍ਰਿਤ ਵੇਲੈ ਵਤੈ ਕਾ ਬੀਜਿਆ ਭਗਤ ਖਾਇ ਖਰਚਿ ਰਹੇ ਨਿਖੁਟੈ ਨਾਹੀ ॥ ਹਲਤਿ ਪਲਤਿ ਹਰਿ ਧਨੈ ਕੀ ਭਗਤਾ ਕਉ ਮਿਲੀ ਵਡਿਆਈ ॥3॥ ਹਰਿ ਧਨੁ ਨਿਰਭਉ ਸਦਾ ਸਦਾ ਅਸਥਿਰੁ ਹੈ ਸਾਚਾ ਇਹੁ ਹਰਿ ਧਨੁ ਅਗਨੀ ਤਸਕਰੈ ਪਾਣੀਐ ਜਮਦੂਤੈ ਕਿਸੈ ਕਾ ਗਵਾਇਆ ਨ ਜਾਈ ॥ ਹਰਿ ਧਨ ਕਉ ਉਚਕਾ ਨੇੜਿ ਨ ਆਵਈ ਜਮੁ ਜਾਗਾਤੀ ਡੰਡੁ ਨ ਲਗਾਈ ॥4॥ ਸਾਕਤੀ ਪਾਪ ਕਰਿ ਕੈ ਬਿਿਖਆ ਧਨੁ ਸੰਚਿਆ ਤਿਨਾ ਇਕ ਵਿਖ ਨਾਲਿ ਨ ਜਾਈ ॥ ਹਲਤੈ ਵਿਿਚ ਸਾਕਤ ਦੁਹੇਲੇ ਭਏ ਹਥਹੁ ਛੁੜਕਿ ਗਇਆ ਅਗੈ ਪਲਤਿ ਸਾਕਤੁ ਹਰਿ ਦਰਗਹ ਢੋਈ ਨ ਪਾਈ ॥5॥ ਇਸੁ ਹਰਿ ਧਨ ਕਾ ਸਾਹੁ ਹਰਿ ਆਪਿ ਹੈ ਸੰਤਹੁ ਜਿਸ ਨੋ ਦੇਇ ਸੁ ਹਰਿ ਧਨੁ ਲਦਿ ਚਲਾਈ ॥ ਇਸੁ ਹਰਿ ਧਨੈ ਕਾ ਤੋਟਾ ਕਦੇ ਨ ਆਵਈ ਜਨ ਨਾਨਕ ਕਉ ਗੁਰਿ ਸੋਝੀ ਪਾਈ ॥6॥3॥10॥


ਸੋਮਵਾਰ, 30 ਮਾਘ (ਸੰਮਤ 539 ਨਾਨਕਸ਼ਾਹੀ)(ਅੰਗ: 733)

ਪੰਜਾਬੀ ਵਿਆਖਿਆ :
ਸੂਹੀ ਮਹਲਾ 4 ॥


ਹੇ ਭਾਈ! ਜਿਸ ਭੀ ਥਾਂ ਪਰਮਾਤਮਾ ਦਾ ਆਰਾਧਨ ਕੀਤਾ ਜਾਏ, ਉਹ ਮਿੱਤਰ ਪਰਮਾਤਮਾ ਉੱਥੇ ਹੀ ਆ ਮਦਦਗਾਰ ਬਣਦਾ ਹੈ । (ਪਰ ਉਹ) ਪਰਮਾਤਮਾ ਗੁਰੂ ਦੀ ਕਿਰਪਾ ਨਾਲ (ਹੀ ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕਿਸੇ ਭੀ ਹੋਰ ਤਰੀਕੇ ਨਾਲ ਉਸ ਨੂੰ ਲੱਭਿਆ ਨਹੀਂ ਜਾ ਸਕਦਾ ।1। ਹੇ ਭਾਈ! ਜੇਹੜਾ ਹਰੀ ਇਸ ਲੋਕ ਵਿਚ ਅਤੇ ਪਰਲੋਕ ਵਿਚ ਮਿੱਤਰ ਬਣਦਾ ਹੈ, ਉਸ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ ।1।ਰਹਾਉ। ਹੇ ਭਾਈ! ਸਤਸੰਗੀਆਂ ਨਾਲ (ਮਿਲ ਕੇ) ਪਰਮਾਤਮਾ ਦਾ ਨਾਮ-ਧਨ ਖੱਟਿਆ ਜਾ ਸਕਦਾ ਹੈ, (ਸਤਸੰਗ ਤੋਂ ਬਿਨਾ) ਕਿਸੇ ਭੀ ਹੋਰ ਥਾਂ, ਕਿਸੇ ਭੀ ਹੋਰ ਜਤਨ ਨਾਲ ਹਰਿ-ਨਾਮ ਧਨ ਖ਼ਰੀਦਦਾ ਹੈ, ਨਾਸਵੰਤ ਪਦਾਰਥਾਂ ਦੇ ਵਪਾਰੀ (ਮਾਇਕ ਪਦਾਰਥ ਹੀ ਖ਼ਰੀਦਦੇ ਹਨ ਉਹਨਾਂ ਦੀ) ਸਿੱਖਿਆ ਨਾਲ ਹਰਿ-ਨਾਮ-ਧਨ ਪ੍ਰਾਪਤ ਨਹੀਂ ਕੀਤਾ ਜਾ ਸਕਦਾ ।2। ਹੇ ਭਾਈ! ਪਰਮਾਤਮਾ ਦਾ ਨਾਮ (ਭੀ) ਧਨ (ਹੈ, ਇਹ ਧਨ) ਰਤਨ ਜਵਾਹਰ ਮੋਤੀ (ਵਰਗਾ ਕੀਮਤੀ) ਹੈ । ਪ੍ਰਭੂ ਦੇ ਭਗਤਾਂ ਨੇ ਵੱਤਰ ਦੇ ਵੇਲੇ ਉੱਠ ਕੇ ਅੰਮ੍ਰਿਤ ਵੇਲੇ ਉੱਠ ਕੇ (ਉਸ ਵੇਲੇ ਉੱਠ ਕੇ ਜਦੋਂ ਆਤਮਕ ਜੀਵਨ ਪਲ੍ਹਰਦਾ ਹੈ) ਇਸ ਹਰਿ-ਨਾਮ ਧਨ ਨਾਲ ਸੁਰਤਿ ਜੋੜੀ ਹੁੰਦੀ ਹੈ । ਵੱਤਰ ਦੇ ਵੇਲੇ ਅੰਮ੍ਰਿਤ ਵੇਲੇ (ਉੱਠ ਕੇ) ਬੀਜਿਆ ਹੋਇਆ ਇਹ ਹਰਿ-ਨਾਮ-ਧਨ ਭਗਤ ਜਨ ਆਪ ਵਰਤਦੇ ਰਹਿੰਦੇ ਹਨ, ਹੋਰਨਾਂ ਨੂੰ ਵੰਡਦੇ ਰਹਿੰਦੇ ਹਨ, ਪਰ ਇਹ ਮੁੱਕਦਾ ਨਹੀਂ । ਭਗਤ ਜਨਾਂ ਨੂੰ ਇਸ ਲੋਕ ਵਿਚ ਪਰਲੋਕ ਵਿਚ ਇਸ ਹਰਿ-ਨਾਮ-ਧਨ ਦੇ ਕਾਰਨ ਇੱਜ਼ਤ ਮਿਲਦੀ ਹੈ ।3। ਹੇ ਭਾਈ! ਇਸ ਹਰਿ-ਨਾਮ-ਧਨ ਨੂੰ ਕਿਸੇ ਕਿਸਮ ਦਾ ਕੋਈ ਡਰ-ਖ਼ਤਰਾ ਨਹੀਂ, ਇਹ ਸਦਾ ਹੀ ਕਾਇਮ ਰਹਿਣ ਵਾਲਾ ਹੈ, ਸਦਾ ਹੀ ਟਿਿਕਆ ਰਹਿੰਦਾ ਹੈ । ਅੱਗ, ਚੋਰ, ਪਾਣੀ, ਮੌਤ—ਕਿਸੇ ਪਾਸੋਂ ਭੀ ਇਸ ਧਨ ਦਾ ਨੁਕਸਾਨ ਨਹੀਂ ਕੀਤਾ ਜਾ ਸਕਦਾ । ਕੋਈ ਲੁਟੇਰਾ ਇਸ ਹਰਿ-ਨਾਮ-ਧਨ ਦੇ ਨੇੜੇ ਨਹੀਂ ਢੁਕ ਸਕਦਾ । ਜਮ ਮਸੂਲੀਆ ਇਸ ਧਨ ਨੂੰ ਮਸੂਲ ਨਹੀਂ ਲਾ ਸਕਦਾ ।4। ਹੇ ਭਾਈ! ਮਾਇਆ-ਵੇੜ੍ਹੇ ਮਨੁੱਖਾਂ ਨੇ (ਸਦਾ) ਪਾਪ ਕਰ ਕਰ ਕੇ ਮਾਇਆ-ਧਨ (ਹੀ) ਜੋੜਿਆ, (ਪਰ) ਉਹਨਾਂ ਦੇ ਨਾਲ (ਜਗਤ ਤੋਂ ਤੁਰਨ ਵੇਲੇ) ਇਹ ਧਨ ਇਕ ਕਦਮ ਭੀ ਸਾਥ ਨਾਹ ਕਰ ਸਕਿਆ । (ਇਸ ਮਾਇਆ-ਧਨ ਦੇ ਕਾਰਨ) ਮਾਇਆ-ਵੇੜ੍ਹੇ ਮਨੁੱਖ ਇਸ ਲੋਕ ਵਿਚ ਦੁਖੀ ਹੀ ਰਹੇ (ਮਰਨ ਵੇਲੇ ਇਹ ਧਨ) ਹੱਥੋਂ ਖੁੱਸ ਗਿਆ, ਅਗਾਂਹ ਪਰਲੋਕ ਵਿਚ ਜਾ ਕੇ ਮਾਇਆ-ਵੇੜ੍ਹੇ ਮਨੁੱਖ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਕੋਈ ਥਾਂ ਨਹੀਂ ਮਿਲਦੀ ।5। ਹੇ ਸੰਤ ਜਨੋ! ਇਸ ਹਰਿ-ਨਾਮ-ਧਨ ਦਾ ਮਾਲਕ ਪਰਮਾਤਮਾ ਆਪ ਹੀ ਹੈ । ਜਿਸ ਮਨੁੱਖ ਨੂੰ ਸ਼ਾਹ ਪ੍ਰਭੂ ਇਹ ਧਨ ਦੇਂਦਾ ਹੈ, ਉਹ ਮਨੁੱਖ (ਇਸ ਜਗਤ ਵਿਚ) ਇਹ ਹਰਿ-ਨਾਮ-ਸੌਦਾ ਵਿਹਾਝ ਕੇ ਇਥੋਂ ਤੁਰਦਾ ਹੈ । ਹੇ ਨਾਨਕ! (ਆਖ—ਹੇ ਭਾਈ!) ਇਸ ਹਰਿ-ਨਾਮ-ਧਨ ਦੇ ਵਪਾਰ ਵਿਚ ਕਦੇ ਘਾਟਾ ਨਹੀਂ ਪੈਂਦਾ । ਗੁਰੂ ਨੇ ਆਪਣੇ ਸੇਵਕ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝਾ ਦਿੱਤੀ ਹੈ ।6।3।10।
English Translation :

SOOHEE, FOURTH MEHL:

Wherever the Lord is worshipped in adoration, there the Lord becomes one’s friend and helper. By Guru’s Grace, the Lord comes to dwell in the mind; He cannot be obtained in any other way. || 1 || So gather in the wealth of the Lord, O Siblings of Destiny, so that in this world and the next, the Lord shall be your friend and companion. || 1 || Pause || In the company of the Sat Sangat, the True Congregation, you shall earn the wealth of the Lord; this wealth of the Lord is not obtained anywhere else, by any other means, at all. The dealer in the Lord’s Jewels purchases the wealth of the Lord’s jewels; the dealer in cheap glass jewels cannot acquire the Lord’s wealth by empty words. || 2 || The Lord’s wealth is like jewels, gems and rubies. At the appointed time in the Amrit Vaylaa, the ambrosial hours of the morning, the Lord’s devotees lovingly center their attention on the Lord, and the wealth of the Lord. The devotees of the Lord plant the seed of the Lord’s wealth in the ambrosial hours of the Amrit Vaylaa; they eat it, and spend it, but it is never exhausted. In this world and the next, the devotees are blessed with glorious greatness, the wealth of the Lord. || 3 || The wealth of the Fearless Lord is permanent, forever and ever, and true. This wealth of the Lord cannot be destroyed by fire or water; neither thieves nor the Messenger of Death can take it away. Thieves cannot even approach the Lord’s wealth; Death, the tax collector cannot tax it. || 4 || The faithless cynics commit sins and gather in their poisonous wealth, but it shall not go along with them for even a single step. In this world, the faithless cynics become miserable, as it slips away through their hands. In the world hereafter, the faithless cynics find no shelter in the Court of the Lord. || 5 || The Lord Himself is the Banker of this wealth, O Saints; when the Lord gives it, the mortal loads it and takes it away. This wealth of the Lord is never exhausted; the Guru has given this understanding to servant Nanak. || 6 || 3 || 10 ||

Monday, 30th Maagh (Samvat 539 Nanakshahi) (Page: 733)
 
(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[February 12, 2008, Tuesday 05:30 AM. IST]
ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ

piqq pwvn mwDau ibrdu qyrw ] DMin qy vY muin jn ijn iDAwieE hir pRBu myrw ]੧] myrY mwQY lwgI ly DUir goibMd crnn kI ] suir nr muin jn iqnhU qy dUir ]੧] rhwau ] dIn kw dieAwlu mwDO grb prhwrI ] crn srn nwmw bil iqhwrI ]2]5]


ਮੰਗਲਵਾਰ, 1 ਫਗਣ (ਸੰਮਤ 539 ਨਾਨਕਸ਼ਾਹੀ)(ਅੰਗ: 694)

ਪੰਜਾਬੀ ਵਿਆਖਿਆ
:
ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ


ਹੇ ਮਾਧੋ! (ਵਿਕਾਰਾਂ ਵਿਚ) ਡਿੱਗੇ ਹੋਏ ਬੰਦਿਆਂ ਨੂੰ (ਮੁੜ) ਪਵਿੱਤਰ ਕਰਨਾ ਤੇਰਾ ਮੁੱਢ ਕਦੀਮਾਂ ਦਾ ਸੁਭਾਉ ਹੈ । (ਹੇ ਭਾਈ!) ਉਹ ਮੁਨੀ ਲੋਕ ਭਾਗਾਂ ਵਾਲੇ ਹਨ, ਜਿਨ੍ਹਾਂ ਪਿਆਰੇ ਹਰੀ ਪ੍ਰਭੂ ਨੂੰ ਸਿਮਰਿਆ ਹੈ ।1। (ਉਸ ਗੋਬਿੰਦ ਦੀ ਮਿਹਰ ਨਾਲ) ਮੇਰੇ ਮੱਥੇ ਉੱਤੇ (ਭੀ) ਉਸ ਦੇ ਚਰਨਾਂ ਦੀ ਧੂੜ ਲੱਗੀ ਹੈ (ਭਾਵ, ਮੈਨੂੰ ਭੀ ਗੋਬਿੰਦ ਦੇ ਚਰਨਾਂ ਦੀ ਧੂੜ ਮੱਥੇ ਉੱਤੇ ਲਾਉਣੀ ਨਸੀਬ ਹੋਈ ਹੈ); ਉਹ ਧੂੜ ਦੇਵਤੇ ਤੇ ਮੁਨੀ ਲੋਕਾਂ ਦੇ ਭੀ ਭਾਗਾਂ ਵਿਚ ਨਹੀਂ ਹੋ ਸਕੀ ।1।ਰਹਾਉ। ਹੇ ਮਾਧੋ! ਤੂੰ ਦੀਨਾਂ ਉੱਤੇ ਦਇਆ ਕਰਨ ਵਾਲਾ ਹੈਂ । ਤੂੰ (ਅਹੰਕਾਰੀਆਂ ਦਾ) ਅਹੰਕਾਰ ਦੂਰ ਕਰਨ ਵਾਲਾ ਹੈਂ । ਮੈਂ ਨਾਮਦੇਵ ਤੇਰੇ ਚਰਨਾਂ ਦੀ ਸ਼ਰਨ ਆਇਆ ਹਾਂ ਅਤੇ ਤੈਥੋਂ ਸਦਕੇ ਹਾਂ ।2।5। ਸ਼ਬਦ ਦਾ ਭਾਵ :—ਪ੍ਰਭੂ ਦੇ ਸਿਮਰਨ ਦੀ ਦਾਤ ਭਾਗਾਂ ਵਾਲਿਆਂ ਨੂੰ ਮਿਲਦੀ ਹੈ । ਜੋ ਸਿਮਰਦੇ ਹਨ ਉਹਨਾਂ ਦੇ ਸਭ ਪਾਪ ਦੂਰ ਹੋ ਜਾਂਦੇ ਹਨ ।
English Translation :

DHANAASAREE, THE WORD OF DEVOTEE NAAM DAYV JEE:

O Lord, You are the Purifier of sinners — this is Your innate nature. Blessed are those silent sages and humble beings, who meditate on my Lord God. || 1 || I have applied to my forehead the dust of the feet of the Lord of the Universe. This is something which is far away from the gods, mortal men and silent sages. || 1 || Pause || O Lord, Merciful to the meek, Destroyer of pride — Naam Dayv seeks the Sanctuary of Your feet; he is a sacrifice to You. || 2 || 5 ||

Tuesday, 1st Phalgun (Samvat 539 Nanakshahi)(Page: 694)
 
(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[February 13, 2008, Wednesday 05:30 AM. IST]
ਰਾਗੁ ਸੂਹੀ ਮਹਲਾ 5 ਘਰੁ 3
ੴ ਸਤਿਗੁਰ ਪ੍ਰਸਾਦਿ ॥

ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥1॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾਨਾਥ ਭਗਤ ਪਰਾਇਣ ॥1॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥2॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥3॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥4॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥5॥ ਮਨ ਬਚ ਕ਼੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥6॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥7॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥8॥1॥2


ਬੁੱਧਵਾਰ, 2 ਫਗਣ (ਸੰਮਤ 539 ਨਾਨਕਸ਼ਾਹੀ) (ਅੰਗ: 760)

ਪੰਜਾਬੀ ਵਿਆਖਿਆ :
ਰਾਗੁ ਸੂਹੀ ਮਹਲਾ 5 ਘਰੁ 3

ੴ ਸਤਿਗੁਰ ਪ੍ਰਸਾਦਿ ॥


ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹ; ਤ਼੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ ।1।ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! (ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ।1।ਰਹਾਉ।ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! (ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ।2।ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! (ਆਪਣੀ ਸਿਫ਼ਤਿ-ਸਾਲਾਹ ਬਖ਼ਸ਼), ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ ।3।ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈ, ਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ ।4।ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ ।5।ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ ।6।ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ ।7।ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ । ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ ।8।1।2।
English Translation :

RAAG SOOHEE, FIFTH MEHL, THIRD HOUSE:
ONE UNIVERSAL CREATOR GOD. BY THE GRACE OF THE TRUE GURU:

Attachment to sex is an ocean of fire and pain. By Your Grace, O Sublime Lord, please save me from it. || 1 || I seek the Sanctuary of the Lotus Feet of the Lord. He is the Master of the meek, the Support of His devotees. || 1 || Pause || Master of the masterless, Patron of the forlorn, Eradicator of fear of His devotees. In the Saadh Sangat, the Company of the Holy, the Messenger of Death cannot even touch them. || 2 || The Merciful, Incomparably Beautiful, Embodiment of Life. Vibrating the Glorious Virtues of the Lord, the noose of the Messenger of Death is cut away. || 3 || One who constantly chants the Ambrosial Nectar of the Naam with his tongue, is not touched or affected by Maya, the embodiment of disease. || 4 || Chant and meditate on God, the Lord of the Universe, and all of your companions shall be carried across; the five thieves will not even approach. || 5 || One who meditates on the One God in thought, word and deed — that humble being receives the fruits of all rewards. || 6 || Showering His Mercy, God has made me His own; He has blessed me with the unique and singular Naam, and the sublime essence of devotion. || 7 || In the beginning, in the middle, and in the end, He is God. O Nanak, without Him, there is no other at all. || 8 || 1 || 2 ||

Wednesday, 2nd Phalgun (Samvat 539 Nanakshahi) (Page: 760)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[February 14, 2008, Thursday 05:30 AM. IST]
ਜੈਤਸਰੀ ਮਹਲਾ 5 ਵਾਰ ਸਲੋਕਾ ਨਾਲਿ
ੴ ਸਤਿਗੁਰ ਪ੍ਰਸਾਦਿ ॥ ਸਲੋਕ ॥

ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥1॥ ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥ ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥2॥ ਪਉੜੀ ॥ ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥ ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ ਸੁ ਹੋਈ ॥ ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ ॥ ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲ ਜਨੁ ਸੋਈ ॥1॥


ਵੀਰਵਾਰ, 3 ਫਗਣ (ਸੰਮਤ 539 ਨਾਨਕਸ਼ਾਹੀ) 14 ਫਰਵਰੀ 2008(ਅੰਗ: 705)

ਪੰਜਾਬੀ ਵਿਆਖਿਆ :
ਜੈਤਸਰੀ ਮਹਲਾ 5 ਵਾਰ ਸਲੋਕਾ ਨਾਲਿ

ੴ ਸਤਿਗੁਰ ਪ੍ਰਸਾਦਿ ॥ ਸਲੋਕ ॥


ਸੰਤ ਜਨ ਉਸ ਸਰਬ ਵਿਆਪਕ ਪਰਮੇਸ਼ਰ ਨੂੰ ਸਿਮਰਦੇ ਹਨ ਜੋ ਜਗਤ ਦੇ ਸ਼ੁਰੂ ਤੋਂ ਹਰ ਥਾਂ ਮੌਜੂਦ ਹੈ, ਹੁਣ ਭੀ ਸਰਬ-ਵਿਆਪਕ ਹੈ ਤੇ ਅਖ਼ੀਰ ਵਿਚ ਭੀ ਹਰ ਥਾਂ ਹਾਜ਼ਰ ਨਾਜ਼ਰ ਰਹੇਗਾ। ਹੇ ਨਾਨਕ! ਉਹ ਜਗਤ ਦਾ ਮਾਲਕ ਪ੍ਰਭੂ ਸਭ ਪਾਪਾਂ ਦੇ ਨਾਸ ਕਰਨ ਵਾਲਾ ਹੈ।1। ਉਸ ਸਦਾ ਥਿਰ ਰਹਿਣ ਵਾਲੇ ਪ੍ਰਭੂ ਨੂੰ ਮਨ ਵਿਚ ਚੰਗੀ ਤਰ੍ਹਾਂ ਧਾਰਨ ਕਰਨਾ ਚਾਹੀਦਾ ਹੈ ਜੋ ਹਰ ਥਾਂ ਆਪ ਹੀ ਵੇਖਣ ਵਾਲਾ ਹੈ, ਆਪ ਹੀ ਸੁਣਨ ਵਾਲਾ ਹੈ ਤੇ ਆਪ ਹੀ ਸੁਣਾਉਣ ਵਾਲਾ ਹੈ। ਹੇ ਨਾਨਕ! ਉਸ ਹਰੀ ਦੀ ਪਿਆਰੀ ਯਾਦ ਵਿਚ ਲੀਨ ਹੋ ਜੋ ਸਭ ਥਾਈਂ ਮੌਜੂਦ ਹੈ।2। ਜੋ ਪ੍ਰਭੂ ਮਾਇਆ ਤੋਂ ਨਿਰਲੇਪ ਹੈ ਸਿਰਫ਼ ਉਸ ਦੀ ਸਿਫ਼ਤਿ ਸਾਲਾਹ ਕਰਨੀ ਚਾਹੀਦੀ ਹੈ, ਉਹੀ ਸਭ ਦੇ ਅੰਦਰ ਮੌਜੂਦ ਹੈ। ਉਹ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਸਭ ਕਿਸਮ ਦੀ ਤਾਕਤ ਵਾਲਾ ਹੈ, ਜਗਤ ਵਿਚ ਉਹੀ ਕੁਝ ਹੁੰਦਾ ਹੈ ਜੋ ਉਹ ਪ੍ਰਭੂ ਕਰਦਾ ਹੈ, ਇਕ ਪਲਕ ਵਿਚ ਜੀਵਾਂ ਨੂੰ ਪੈਦਾ ਕਰ ਕੇ ਨਾਸ ਕਰ ਦੇਂਦਾ ਹੈ, ਉਸ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ ਹੈ। ਸਭ ਦੇਸਾਂ ਵਿਚ, ਸਾਰੇ ਬ੍ਰਹਮੰਡ ਵਿਚ, ਹੇਠਲੀ ਧਰਤੀ, ਜਜ਼ੀਰਿਆਂ ਵਿਚ, ਸਾਰੇ ਹੀ ਜਗਤ ਵਿਚ ਉਹ ਪ੍ਰਭੂ ਵਿਆਪਕ ਹੈ। ਜਿਸ ਮਨੁੱਖ ਨੂੰ ਇਹ ਸਮਝ ਆਪ ਪ੍ਰਭੂ ਦੇਂਦਾ ਹੈ, ਉਸ ਨੂੰ ਸਮਝ ਪੈਂਦੀ ਹੈ ਤੇ ਉਹ ਮਨੁੱਖ ਪਵਿਤ੍ਰ ਹੋ ਜਾਂਦਾ ਹੈ।1।
English Translation :

JAITSREE, FIFTH MEHL, VAAR WITH SHALOKS:
ONE UNIVERSAL CREATOR GOD. BY THE GRACE OF THE TRUE GURU: SHALOK:

In the beginning, He was pervading; in the middle, He is pervading; in the end, He will be pervading. He is the Transcendent Lord. The Saints remember in meditation the all-pervading Lord God. O Nanak, He is the Destroyer of sins, the Lord of the universe. || 1 || See, hear, speak and implant the True Lord within your mind. He is all-pervading, permeating everywhere; O Nanak, be absorbed in the Lord’s Love. || 2 || PAUREE: Sing the Praise of the One, the Immaculate Lord; He is contained within all. The Cause of causes, the Almighty Lord God; whatever He wills, comes to pass. In an instant, He establishes and disestablishes; without Him, there is no other. He pervades the continents, solar systems, nether worlds, islands and all worlds. He alone understands, whom the Lord Himself instructs; he alone is a pure and unstained being. || 1 ||

Thursday, 3rd Phalgun (Samvat 539 Nanakshahi) 14th February 2008(Page: 705)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[February 15, 2008, Friday 05:15 AM. IST]
ਸੂਹੀ ਮਹਲਾ 5 ॥

ਉਮਕਿਓ ਹੀਉ ਮਿਲਨ ਪ੍ਰਭ ਤਾਈ ॥ ਖੋਜਤ ਚਰਿਓ ਦੇਖਉ ਪ੍ਰਿਅ ਜਾਈ ॥ ਸੁਨਤ ਸਦੇਸਰੋ ਪ੍ਰਿਅ ਗ੍ਰਿਿਹ ਸੇਜ ਵਿਛਾਈ ॥ ਭ੍ਰਮਿ ਭ੍ਰਮਿ ਆਇਓ ਤਉ ਨਦਰਿ ਨ ਪਾਈ ॥1॥ ਕਿਨ ਬਿਿਧ ਹੀਅਰੋ ਧੀਰੈ ਨਿਮਾਨੋ ॥ ਮਿਲੁ ਸਾਜਨ ਹਉ ਤੁਝੁ ਕੁਰਬਾਨੋ ॥1॥ ਰਹਾਉ ॥ ਏਕਾ ਸੇਜ ਵਿਛੀ ਧਨ ਕੰਤਾ ॥ ਧਨ ਸੂਤੀ ਪਿਰੁ ਸਦ ਜਾਗੰਤਾ ॥ ਪੀਓ ਮਦਰੋ ਧਨ ਮਤਵੰਤਾ ॥ ਧਨ ਜਾਗੈ ਜੇ ਪਿਰੁ ਬੋਲੰਤਾ ॥2॥ ਭਈ ਨਿਰਾਸੀ ਬਹੁਤੁ ਦਿਨ ਲਾਗੇ ॥ ਦੇਸ ਦਿਸੰਤਰ ਮੈ ਸਗਲੇ ਝਾਗੇ ॥ ਖਿਨੁ ਰਹਨੁ ਨ ਪਾਵਉ ਬਿਨੁ ਪਗ ਪਾਗੇ ॥ ਹੋਇ ਕ਼੍ਰਿਪਾਲੁ ਪ੍ਰਭ ਮਿਲਹ ਸਭਾਗੇ ॥3॥ ਭਇਓ ਕ਼੍ਰਿਪਾਲੁ ਸਤਸੰਗਿ ਮਿਲਾਇਆ ॥ ਬੂਝੀ ਤਪਤਿ ਘਰਹਿ ਪਿਰੁ ਪਾਇਆ ॥ ਸਗਲ ਸੀਗਾਰ ਹੁਣਿ ਮੁਝਹਿ ਸੁਹਾਇਆ ॥ ਕਹੁ ਨਾਨਕ ਗੁਰ ਭਰਮੁ ਚੁਕਾਇਆ ॥4॥ ਜਹ ਦੇਖਾ ਤਹ ਪਿਰੁ ਹੈ ਭਾਈ ॥ ਖੋਲਿ੍ਓ ਕਪਾਟੁ ਤਾ ਮਨੁ ਠਹਰਾਈ ॥1॥ ਰਹਾਉ ਦੂਜਾ ॥5॥


ਸ਼ੁੱਕਰਵਾਰ, 4 ਫੱਗਣ (ਸੰਮਤ 539 ਨਾਨਕਸ਼ਾਹੀ)(ਅੰਗ: 737)

ਪੰਜਾਬੀ ਵਿਆਖਿਆ
:
ਸੂਹੀ ਮਹਲਾ 5 ॥


ਹੇ ਸਖੀ! ਪਿਆਰੇ ਦਾ ਸਨੇਹਾ ਸੁਣਦਿਆਂ ਮੈਂ ਹਿਰਦੇ-ਘਰ ਵਿਚ ਸੇਜ ਵਿਛਾ ਦਿੱਤੀ। ਮੇਰਾ ਹਿਰਦਾ ਪ੍ਰਭੂ ਨੂੰ ਮਿਲਣ ਵਾਸਤੇ ਖ਼ੁਸ਼ੀ ਨਾਲ ਨੱਚ ਪਿਆ, ਪ੍ਰਭੂ ਨੂੰ ਲੱਭਣ ਚੜ੍ਹ ਪਿਆ ਕਿ ਮੈਂ ਪਿਆਰੇ ਦੇ ਰਹਿਣ ਦੀ ਥਾਂ ਕਿਤੇ ਵੇਖਾਂ। ਪਰ ਭਟਕ ਭਟਕ ਕੇ ਮੁੜ ਆਇਆ, ਤਦੋਂ ਪ੍ਰਭੂ ਦੀ ਮੇਹਰ ਦੀ ਨਿਗਾਹ ਹਾਸਲ ਨਾਹ ਹੋਈ।1। ਹੇ ਸੱਜਣ ਪ੍ਰਭੂ! ਮੈਨੂੰ ਮਿਲ, ਮੈਂ ਤੈਥੋਂ ਸਦਕੇ ਜਾਂਦੀ ਹਾਂ। ਤੇਰੇ ਦਰਸ਼ਨ ਤੋਂ ਬਿਨਾਂ ਮੇਰਾ ਇਹ ਨਿਮਾਣਾ ਦਿਲ ਕਿਵੇਂ ਧੀਰਜ ਫੜੇ?।1।ਰਹਾਉ। ਹੇ ਸਖੀ! ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੀ ਇਕੋ ਹੀ ਸੇਜ, ਜੀਵ-ਇਸਤ੍ਰੀ ਦੇ ਹਿਰਦੇ ਵਿਚ ਵਿਛੀ ਹੋਈ ਹੈ; ਪਰ ਜੀਵ-ਇਸਤ੍ਰੀ ਸਦਾ ਮਾਇਆ ਦੇ ਮੋਹ ਦੀ ਨੀਂਦ ਵਿਚ ਸੁੱਤੀ ਰਹਿੰਦੀ ਹੈ, ਪ੍ਰਭੂ-ਪਤੀ ਸਦਾ ਜਾਗਦਾ ਰਹਿੰਦਾ ਹੈ, ਮਾਇਆ ਦੇ ਪ੍ਰਭਾਵ ਤੋਂ ਉਤਾਂਹ ਰਹਿੰਦਾ ਹੈ ਜੀਵ-ਇਸਤ੍ਰੀ ਇਉਂ ਮਸਤ ਰਹਿੰਦੀ ਹੈ ਜਿਵੇਂ ਇਸ ਨੇ ਸ਼ਰਾਬ ਪੀਤੀ ਹੋਈ ਹੈ। ਹਾਂ ਜੀਵ-ਇਸਤ੍ਰੀ ਜਾਗ ਭੀ ਸਕਦੀ ਹੈ, ਜੇ ਪ੍ਰਭੂ-ਪਤੀ ਆਪ ਜਗਾਏ।2। ਹੇ ਸਖੀ! ਉਮਰ ਦੇ ਬਹੁਤ ਸਾਰੇ ਦਿਨ ਬੀਤ ਗਏ ਹਨ, ਮੈਂ ਬਾਹਰ ਹੋਰ-ਹੋਰ ਸਾਰੇ ਦੇਸ ਭਾਲ ਵੇਖੇ ਹਨ ਪਰ ਬਾਹਰ ਪ੍ਰਭੂ-ਪਤੀ ਕਿਤੇ ਲੱਭਾ ਨਹੀਂ। ਹੁਣ ਮੈਂ ਬਾਹਰ ਭਾਲ ਭਾਲ ਕੇ ਨਿਰਾਸ ਹੋ ਗਈ ਹਾਂ। ਉਸ ਪ੍ਰਭੂ-ਪਤੀ ਦੇ ਚਰਨਾਂ ਉਤੇ ਪੈਣ ਤੋਂ ਬਿਨਾਂ ਮੈਨੂੰ ਇਕ ਛਿਨ ਵਾਸਤੇ ਭੀ ਸ਼ਾਂਤੀ ਪ੍ਰਾਪਤ ਨਹੀਂ ਹੁੰਦੀ। ਹਾਂ, ਹੇ ਸਖੀ! ਜੇ ਉਹ ਆਪ ਕਿਰਪਾਲ ਹੋਵੇ, ਤਾਂ ਸਹੀ ਜੀਵ-ਇਸਤ੍ਰੀਆਂ ਚੰਗੇ ਭਾਗ ਜਾਗਣ ਨਾਲ ਉਸ ਪ੍ਰਭੂ ਨੂੰ ਮਿਲ ਸਕਦੀਆਂ ਹਨ।3। ਹੇ ਨਾਨਕ! ਆਖ- ਪ੍ਰਭੂ ਮੇਰੇ ਉਤੇ ਦਇਆਵਾਨ ਹੋ ਗਿਆ ਹੈ। ਮੈਨੂੰ ਉਸ ਨੇ ਸਤਸੰਗ ਵਿਚ ਮਿਲਾ ਦਿੱਤਾ ਹੈ। ਮੇਰੀ ਵਿਕਾਰਾਂ ਦੀ ਤਪਸ਼ ਮਿਟ ਗਈ ਹੈ, ਮੈਂ ਉਸ ਪ੍ਰਭੂ-ਪਤੀ ਨੂੰ ਹਿਰਦੇ-ਘਰ ਵਿਚ ਹੀ ਲੱਭ ਲਿਆ ਹੈ। ਹੁਣ ਮੈਨੰੰੂ ਆਪਣੇ ਸਾਰੇ ਸਿੰਗਾਰ ਉੱਦਮ ਸੋਹਣੇ ਲੱਗ ਰਹੇ ਹਨ। ਗੁਰੂ ਨੇ ਮੇਰੀ ਭਟਕਣਾ ਦੂਰ ਕਰ ਦਿੱਤੀ ਹੈ।4। ਹੇ ਭਾਈ! ਗੁਰੂ ਨੇ ਮੇਰੇ ਅੰਦਰੋਂ ਭਰਮ ਦਾ ਪਰਦਾ ਲਾਹ ਦਿੱਤਾ ਹੈ, ਮੇਰਾ ਮਨ ਟਿਕ ਗਿਆ ਹੈ। ਹੁਣ ਮੈਂ ਜਿਧਰ ਵੇਖਦਾ ਹਾਂ, ਮੈਨੂੰ ਪ੍ਰਭੂ ਹੀ ਦਿੱਸਦਾ ਹੈ।1। ਰਹਾਉ ਦੂਜਾ।5।
English Translation :

SOOHEE, FIFTH MEHL:

An intense yearning to meet God has welled up in my heart. I have gone out searching to find my Beloved Husband Lord. Hearing news of my Beloved, I have laid out my bed in my home.. Wandering, wandering all around, I came, but I did not even see Him. || 1 || How can this poor heart be comforted? Come and meet me, O Friend; I am a sacrifice to You. || 1 || Pause || One bed is spread out for the bride and her Husband Lord. The bride is asleep, while her Husband Lord is always awake. The bride is intoxicated, as if she has drunk wine. The soul-bride only awakens when her Husband Lord calls to her. || 2 || She has lost hope — so many days have passed. I have travelled through all the lands and the countries. I cannot survive, even for an instant, without the feet of my Beloved. When God becomes Merciful, I become fortunate, and then I meet Him. || 3 || Becoming Merciful, He has united me with the Sat Sangat, the True Congregation. The fire has been quenched, and I have found my Husband Lord within my own home. I am now adorned with all sorts of decorations. Says Nanak, the Guru has dispelled my doubt. || 4 || Wherever I look, I see my Husband Lord there, O Siblings of Destiny. When the door is opened, then the mind is restrained. || 1 || Second Pause || 5 ||

Friday, 4th Phalgun (Samvat 539 Nanakshahi)(Page: 737)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[February 16, 2008, Saturday 05:15 AM. IST]
ਬਿਹਾਗੜਾ ਮਹਲਾ 4 ॥

ਜਿਨ੍ ਹਰਿ ਹਰਿ ਨਾਮੁ ਨ ਚੇਤਿਓ ਮੇਰੀ ਜਿੰਦੁੜੀਏ ਤੇ ਮਨਮੁਖ ਮੂੜ ਇਆਣੇ ਰਾਮ ॥ ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਅੰਤਿ ਗਏ ਪਛੁਤਾਣੇ ਰਾਮ ॥ ਹਰਿ ਦਰਗਹ ਢੋਈ ਨਾ ਲਹਨਿ੍ ਮੇਰੀ ਜਿੰਦੁੜੀਏ ਜੋ ਮਨਮੁਖ ਪਾਪਿ ਲੁਭਾਣੇ ਰਾਮ ॥ ਜਨ ਨਾਨਕ ਗੁਰ ਮਿਿਲ ਉਬਰੇ ਮੇਰੀ ਜਿੰਦੁੜੀਏ ਹਰਿ ਜਪਿ ਹਰਿ ਨਾਮਿ ਸਮਾਣੇ ਰਾਮ ॥1॥ ਸਭਿ ਜਾਇ ਮਿਲਹੁ ਸਤਿਗੁਰੂ ਕਉ ਮੇਰੀ ਜਿੰਦੁੜੀਏ ਜੋ ਹਰਿ ਹਰਿ ਨਾਮੁ ਦ੍ਰਿੜਾਵੈ ਰਾਮ ॥ ਹਰਿ ਜਪਦਿਆ ਖਿਨੁ ਢਿਲ ਨ ਕੀਜਈ ਮੇਰੀ ਜਿੰਦੁੜੀਏ ਮਤੁ ਕਿ ਜਾਪੈ ਸਾਹੁ ਆਵੈ ਕਿ ਨ ਆਵੈ ਰਾਮ ॥ ਸਾ ਵੇਲਾ ਸੋ ਮੂਰਤੁ ਸਾ ਘੜੀ ਸੋ ਮੁਹਤੁ ਸਫਲੁ ਹੈ ਮੇਰੀ ਜਿੰਦੁੜੀਏ ਜਿਤੁ ਹਰਿ ਮੇਰਾ ਚਿਿਤ ਆਵੈ ਰਾਮ ॥ ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਜਮ ਕੰਕਰੁ ਨੇੜਿ ਨ ਆਵੈ ਰਾਮ ॥2॥ ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਮੇਰੀ ਜਿੰਦੁੜੀਏ ਸੋ ਡਰੈ ਜਿਿਨ ਪਾਪ ਕਮਤੇ ਰਾਮ ॥ ਜਿਸੁ ਅੰਤਰੁ ਹਿਰਦਾ ਸੁਧੁ ਹੈ ਮੇਰੀ ਜਿੰਦੁੜੀਏ ਤਿਿਨ ਜਨਿ ਸਭਿ ਡਰ ਸੁਟਿ ਘਤੇ ਰਾਮ ॥ ਹਰਿ ਨਿਰਭਉ ਨਾਮਿ ਪਤੀਜਿਆ ਮੇਰੀ ਜਿੰਦੁੜੀਏ ਸਭਿ ਝਖ ਮਾਰਨੁ ਦੁਸਟ ਕੁਪਤੇ ਰਾਮ ॥ ਗੁਰੁ ਪੂਰਾ ਨਾਨਕਿ ਸੇਵਿਆ ਮੇਰੀ ਜਿੰਦੁੜੀਏ ਜਿਿਨ ਪੈਰੀ ਆਣਿ ਸਭਿ ਘਤੇ ਰਾਮ ॥3॥ ਸੋ ਐਸਾ ਹਰਿ ਨਿਤ ਸੇਵੀਐ ਮੇਰੀ ਜਿੰਦੁੜੀਏ ਜੋ ਸਭ ਦੂ ਸਾਹਿਬੁ ਵਡਾ ਰਾਮ ॥ ਜਿਨ੍ੀ ਇਕ ਮਨਿ ਇਕੁ ਅਰਾਧਿਆ ਮੇਰੀ ਜਿੰਦੁੜੀਏ ਤਿਨ੍ਾ ਨਾਹੀ ਕਿਸੈ ਦੀ ਕਿਛੁ ਚਡਾ ਰਾਮ ॥ ਗੁਰ ਸੇਵਿਐ ਹਰਿ ਮਹਲੁ ਪਾਇਆ ਮੇਰੀ ਜਿੰਦੁੜੀਏ ਝਖ ਮਾਰਨੁ ਸਭਿ ਨਿੰਦਕ ਘੰਡਾ ਰਾਮ ॥ ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਧੁਰਿ ਮਸਤਕਿ ਹਰਿ ਲਿਿਖ ਛਡਾ ਰਾਮ ॥4॥5॥


ਸ਼ਨੀਵਾਰ, 5 ਫੱਗਣ (ਸੰਮਤ 539 ਨਾਨਕਸ਼ਾਹੀ) (ਅੰਗ: 540)

ਪੰਜਾਬੀ ਵਿਆਖਿਆ :
ਬਿਹਾਗੜਾ ਮਹਲਾ 4 ॥


ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਮਨੁੱਖਾਂ ਨੇ (ਕਦੇ) ਪਰਮਾਤਮਾ ਦਾ ਨਾਮ ਚੇਤੇ ਨਹੀਂ ਕੀਤਾ, ਉਹ ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮੂਰਖ ਹਨ ਅੰਞਾਣ ਹਨ । ਹੇ ਮੇਰੀ ਸੋਹਣੀ ਜਿੰਦੇ! ਜੇਹੜੇ ਮਨੁੱਖ ਮਾਇਆ ਦੇ ਮੋਹ ਵਿਚ ਆਪਣਾ ਮਨ ਜੋੜੀ ਰੱਖਦੇ ਹਨ ਉਹ ਅਖ਼ੀਰ ਵੇਲੇ (ਇਥੋਂ) ਹੱਥ ਮਲਦੇ ਜਾਂਦੇ ਹਨ । ਹੇ ਮੇਰੀ ਸੋਹਣੀ ਜਿੰਦੇ! ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੇ ਜੇਹੜੇ ਮਨੁੱਖ (ਸਦਾ) ਪਾਪ-ਕਰਮ ਵਿਚ ਫਸੇ ਰਹਿੰਦੇ ਹਨ ਉਹ ਪਰਮਾਤਮਾ ਦੀ ਦਰਗਾਹ ਵਿਚ ਆਸਰਾ ਪ੍ਰਾਪਤ ਨਹੀਂ ਕਰ ਸਕਦੇ । ਹੇ ਦਾਸ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਗੁਰੂ ਨੂੰ ਮਿਲ ਕੇ (ਵਡ-ਭਾਗੀ ਮਨੁੱਖ ਸੰਸਾਰ-ਸਮੁੰਦਰ ਵਿਚ ਡੁੱਬਣੋਂ) ਬਚ ਜਾਂਦੇ ਹਨ (ਕਿਉਂਕਿ ਉਹ) ਪਰਮਾਤਮਾ ਦਾ ਨਾਮ ਜਪ ਕੇ ਪਰਮਾਤਮਾ ਦੇ ਨਾਮ ਵਿਚ ਮਗਨ ਰਹਿੰਦੇ ਹਨ ।1।ਹੇ ਮੇਰੀ ਸੋਹਣੀ ਜਿੰਦੇ! (ਆਖ—) ਹੇ ਭਾਈ! ਸਾਰੇ ਗੁਰੂ ਨੂੰ ਜਾ ਮਿਲੋ ਕਿਉਂਕਿ ਉਹ (ਗੁਰੂ) ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕਰ ਦੇਂਦਾ ਹੈ । ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦਾ ਨਾਮ ਜਪਦਿਆਂ ਰਤਾ ਭਰ ਭੀ ਦੇਰ ਨਹੀਂ ਕਰਨੀ ਚਾਹੀਦੀ । ਕੀਹ ਪਤਾ ਹੈ! ਮਤਾਂ ਅਗਲਾ ਸਾਹ ਲਿਆ ਜਾਏ ਜਾਂ ਨਾਹ ਲਿਆ ਜਾਏ । ਹੇ ਮੇਰੀ ਸੋਹਣੀ ਜਿੰਦੇ! ਉਹ ਵੇਲਾ ਭਾਗਾਂ ਵਾਲਾ ਹੈ, ਉਹ ਘੜੀ ਭਾਗਾਂ ਵਾਲੀ ਹੈ, ਉਹ ਸਮਾ ਭਾਗਾਂ ਵਾਲਾ ਹੈ, ਜਿਸ ਵੇਲੇ ਪਿਆਰਾ ਪਰਮਾਤਮਾ ਚਿੱਤ ਵਿਚ ਆ ਵੱਸਦਾ ਹੈ । ਹੇ ਦਾਸ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ (ਹਰ ਵੇਲੇ) ਸਿਮਰਿਆ ਹੈ, ਜਮ ਦੂਤ ਉਸ ਦੇ ਨੇੜੇ ਨਹੀਂ ਢੁੱਕਦਾ (ਮੌਤ ਦਾ ਡਰ ਉਸ ਨੂੰ ਪੋਹ ਨਹੀਂ ਸਕਦਾ, ਉਸ ਨੂੰ ਆਤਮਕ ਮੌਤ ਨਹੀਂ ਆਉਂਦੀ) ।2।ਹੇ ਮੇਰੀ ਸੋਹਣੀ ਜਿੰਦੇ! (ਜੇਹੜੇ ਕੰਮ ਅਸੀ ਕਰਦੇ ਹਾਂ, ਜੇਹੜੇ ਬੋਲ ਅਸੀ ਬੋਲਦੇ ਹਾਂ) ਪਰਮਾਤਮਾ ਉਹ ਸਭ ਕੁਝ ਸਦਾ ਵੇਖਦਾ ਰਹਿੰਦਾ ਹੈ, ਤੇ, ਸੁਣਦਾ ਰਹਿੰਦਾ ਹੈ । ਜਿਸ ਮਨੁੱਖ ਨੇ (ਸਾਰੀ ਉਮਰ) ਪਾਪ ਕਮਾਏ ਹੁੰਦੇ ਹਨ, ਉਹ ਡਰਦਾ ਹੈ । (ਪਰ) ਹੇ ਮੇਰੀ ਸੋਹਣੀ ਜਿੰਦੇ! ਜਿਸ (ਮਨੁੱਖ) ਦਾ ਅੰਦਰਲਾ ਹਿਰਦਾ ਪਵਿਤ਼੍ਰ ਹੈ, ਉਸ ਮਨੁੱਖ ਨੇ ਸਾਰੇ ਡਰ ਲਾਹ ਦਿੱਤੇ ਹੁੰਦੇ ਹਨ । ਜੇਹੜਾ ਮਨੁੱਖ ਨਿਰਭਉ ਪਰਮਾਤਮਾ ਦੇ ਨਾਮ ਵਿਚ ਗਿੱਝ ਜਾਂਦਾ ਹੈ, (ਕਾਮਾਦਿਕ) ਸਾਰੇ ਕੁਪੱਤੇ ਵੈਰੀ ਬੇਸ਼ਕ ਪਏ ਝਖਾਂ ਮਾਰਨ (ਉਸ ਮਨੁੱਖ ਦਾ ਕੁਝ ਵਿਗਾੜ ਨਹੀਂ ਸਕਦੇ) । ਹੇ ਮੇਰੀ ਸੋਹਣੀ ਜਿੰਦੇ! ਨਾਨਕ ਨੇ ਉਸ ਪੂਰੇ ਗੁਰੂ ਦੀ ਸਰਨ ਲਈ ਹੈ ਜਿਸ ਨੇ ਸਾਰੇ (ਕੁਪੱਤੇ ਦੁਸ਼ਟ, ਸਰਨ ਆਏ ਮਨੁੱਖ ਦੇ) ਪੈਰਾਂ ਵਿਚ ਲਿਆ ਕੇ ਰੱਖ ਦਿੱਤੇ ਹਨ ।3।ਹੇ ਮੇਰੀ ਸੋਹਣੀ ਜਿੰਦੇ! ਸਦਾ ਉਸ ਪਰਮਾਤਮਾ ਦੀ ਸੇਵਾ-ਭਗਤੀ ਕਰਨੀ ਚਾਹੀਦੀ ਹੈ ਜੇਹੜਾ ਸਭ ਤੋਂ ਵੱਡਾ ਮਾਲਕ ਹੈ । ਜਿਨ੍ਹਾਂ ਮਨੁੱਖਾਂ ਨੇ ਸੁਰਤਿ ਜੋੜ ਕੇ ਇਕ ਪਰਮਾਤਮਾ ਦਾ ਸਿਮਰਨ ਕੀਤਾ ਉਹਨਾਂ ਨੂੰ ਕਿਸੇ ਦੀ ਕੋਈ ਮੁਥਾਜੀ ਨਹੀਂ ਰਹਿ ਜਾਂਦੀ । ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਸਰਨ ਪਿਆਂ ਪਰਮਾਤਮਾ ਦਾ ਦਰ ਪ੍ਰਾਪਤ ਹੋ ਜਾਂਦਾ ਹੈ, (ਫਿਰ) ਸਾਰੇ ਹੀ ਚਾਲਾਕ ਨਿੰਦਕ ਪਏ ਜ਼ੋਰ ਲਾਣ (ਉਸ ਦਾ ਕੁਝ ਵਿਗਾੜ ਨਹੀਂ ਸਕਦੇ) । ਹੇ ਦਾਸ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! (ਉਹਨਾਂ ਮਨੁੱਖਾਂ ਨੇ ਹੀ) ਪਰਮਾਤਮਾ ਦਾ ਨਾਮ ਸਿਮਰਿਆ ਹੈ (ਜਿਨ੍ਹਾਂ ਦੇ) ਮੱਥੇ ਉੱਤੇ ਪਰਮਾਤਮਾ ਨੇ ਧੁਰ ਦਰਗਾਹ ਤੋਂ (ਸਿਮਰਨ ਦਾ) ਲੇਖ ਲਿਖ ਰੱਖਿਆ ਹੈ ।4।5।
English Translation :

BIHAAGRAA, FOURTH MEHL:

Those who do not remember the Name of the Lord, Har, Har, O my soul — those self-willed manmukhs are foolish and ignorant. Those who attach their consciousness to emotional attachment and Maya, O my soul, depart regretfully in the end. They find no place of rest in the Court of the Lord, O my soul; those self-willed manmukhs are lured by sin. O servant Nanak, those who meet the Guru are saved, O my soul; chanting the Name of the Lord, they are absorbed in the Name of the Lord. || 1 || Go, everyone, and meet the True Guru, O my soul; He implants the Name of the Lord, Har, har, within. Do not hesitate for an instant — meditate on the Lord, O my soul; who knows whether or not you shall draw another breath? That time, that moment, that instant, that second is so fruitful, O my soul, when the Lord comes into my consciousness. Servant Nanak has meditated on the Naam, O my soul, and now, the Messenger of Death does not even approach him. || 2 || The Lord continually watches and hears everything, O my soul; only those who commit sins are afraid. Those whose hearts are pure within, O my soul, cast off all their fears. Those who have faith in the Name of the Fearless Lord, O my soul — all their enemies and attackers speak against them in vain. Nanak serves the Perfect Guru, O my soul, who causes all to fall at His feet. || 3 || So serve such a Lord continuously, O my soul, who is the Great Lord and Master of all. Those who single-mindedly worship Him in adoration, O my soul, are not subservient to anyone. Serving the Guru, I have obtained the Mansion of the Lord’s Presence, O my soul; all the slanderers and trouble-makers bark in vain. Servant Nanak meditates on the Naam, O my soul; such is the pre-ordained destiny which the Lord has written on his forehead. || 4 || 5 ||

Saturday, 5th Phalgun (Samvat 539 Nanakshahi) (Page: 540)
 
(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[February 17, 2008, Sunday 05:15 AM. IST]
ਆਸਾ ਮਹਲਾ 4 ॥

hir AMimRq Bgiq BMfwr hY gur siqgur pwsy rwm rwjy ] guru siqguru scw swhu hY isK dyie hir rwsy ] Dnu DMnu vxjwrw vxju hY guru swhu swbwsy ] jnu nwnku guru iqn@I pwieAw ijn Duir ilKqu illwit ilKwsy ]੧] scu swhu hmwrw qUM DxI sBu jgqu vxjwrw rwm rwjy ] sB BWfy quDY swijAw ivic vsqu hir Qwrw ] jo pwvih BWfy ivic vsqu sw inklY ikAw koeI kry vycwrw ] jn nwnk kau hir bKisAw hir Bgiq BMfwrw ]2] hm ikAw gux qyry ivQrh suAwmI qUM Apr Apwro rwm rwjy ] hir nwmu swlwhh idnu rwiq eyhw Aws AwDwro ] hm mUrK ikCUA n jwxhw ikv pwvh pwro ] jnu nwnku hir kw dwsu hY hir dws pinhwro ]3] ijau BwvY iqau rwiK lY hm srix pRB Awey rwm rwjy ] hm BUil ivgwVh idnsu rwiq hir lwj rKwey ] hm bwirk qUM guru ipqw hY dy miq smJwey ] jnu nwnku dwsu hir kWiFAw hir pYj rKwey ]4]10]17]


ਐਤਵਾਰ, 6 ਫੱਗਣ (ਸੰਮਤ 539 ਨਾਨਕਸ਼ਾਹੀ)(ਅੰਗ: 449)

ਪੰਜਾਬੀ ਵਿਆਖਿਆ :
ਆਸਾ ਮਹਲਾ 4 ॥


(ਹੇ ਭਾਈ!) ਆਤਮਕ ਜੀਵਨ ਦੇਣ ਵਾਲੀ ਪ੍ਰਭੂ ਭਗਤੀ ਦੇ ਖ਼ਜ਼ਾਨੇ ਗੁਰੂ ਸਤਿਗੁਰੂ ਦੇ ਕੋਲ ਹੀ ਹਨ । ਇਸ ਸਦਾ-ਥਿਰ ਹਰਿ-ਭਗਤੀ ਦੇ ਖ਼ਜ਼ਾਨੇ ਦਾ ਸਾਹੂਕਾਰ ਗੁਰੂ ਸਤਿਗੁਰੂ ਹੀ ਹੈ, ਉਹ ਆਪਣੇ ਸਿੱਖਾਂ ਨੂੰ ਇਹ ਭਗਤੀ-ਸਰਮਾਇਆ ਦੇਂਦਾ ਹੈ । (ਹੇ ਭਾਈ!) (ਪ੍ਰਭੂ-ਭਗਤੀ ਦਾ ਵਣਜ) ਸ੍ਰੇਸ਼ਟ ਵਣਜ ਹੈ, ਭਾਗਾਂ ਵਾਲਾ ਹੈ ਉਹ ਮਨੁੱਖ ਜੋ ਇਹ ਵਣਜ ਕਰਦਾ ਹੈ, ਨਾਮ-ਧਨ ਦਾ ਸ਼ਾਹ ਗੁਰੂ ਉਸ ਮਨੁੱਖ ਨੂੰ ਸ਼ਾਬਾਸ਼ ਦੇਂਦਾ ਹੈ । ਦਾਸ ਨਾਨਕ (ਆਖਦਾ ਹੈ—ਹੇ ਭਾਈ!) ਜਿਨ੍ਹਾਂ ਮਨੁੱਖਾਂ ਦੇ ਮੱਥੇ ਉੱਤੇ ਧੁਰੋਂ ਪ੍ਰਭੂ ਦੀ ਹਜ਼ੂਰੀ ਤੋਂ (ਇਸ ਸਰਮਾਏ ਦੀ ਪ੍ਰਾਪਤੀ ਦਾ) ਲੇਖ ਲਿਿਖਆ ਹੈ ਉਹਨਾਂ ਨੂੰ ਹੀ ਮਿਲਦਾ ਹੈ ।1। ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ ਤੂੰ ਸਾਡਾ ਸਦਾ ਕਾਇਮ ਰਹਿਣ ਵਾਲਾ ਸ਼ਾਹ ਹੈਂ (ਤੇਰਾ ਪੈਦਾ ਕੀਤਾ ਹੋਇਆ ਇਹ) ਸਾਰਾ ਜਗਤ ਇਥੇ ਤੇਰੇ ਦਿੱਤੇ ਨਾਮ-ਸਰਮਾਏ ਨਾਲ ਨਾਮ ਦਾ ਵਣਜ ਕਰਨ ਆਇਆ ਹੋਇਆ ਹੈ । ਹੇ ਪ੍ਰਭੂ! ਇਹ ਸਾਰੇ ਜੀਵ ਜੰਤ ਤੂੰ ਹੀ ਪੈਦਾ ਕੀਤੇ ਹਨ, ਇਹਨਾਂ ਦੇ ਅੰਦਰ ਤੇਰੀ ਹੀ ਦਿੱਤੀ ਹੋਈ ਜਿੰਦ-ਵਸਤ ਮੌਜੂਦ ਹੈ । ਕੋਈ ਵਿਚਾਰਾ ਜੀਵ (ਆਪਣੇ ਉੱਦਮ ਨਾਲ) ਕੁਝ ਭੀ ਨਹੀਂ ਕਰ ਸਕਦਾ, ਜੇਹੜਾ ਕੋਈ (ਗੁਣ ਔਗੁਣ) ਪਦਾਰਥ ਤੂੰ ਇਹਨਾਂ ਸਰੀਰਾਂ ਵਿਚ ਪਾਂਦਾ ਹੈ ਉਹੀ ਉੱਘੜਦਾ ਹੈ । ਹੇ ਹਰੀ! ਆਪਣੇ ਦਾਸ ਨਾਨਕ ਨੂੰ ਭੀ ਤੂੰ ਹੀ (ਮੇਹਰ ਕਰ ਕੇ) ਆਪਣੀ ਭਗਤੀ ਦਾ ਖ਼ਜ਼ਾਨਾ ਬਖ਼ਸ਼ਿਆ ਹੈ ।2। ਹੇ ਮੇਰੇ ਮਾਲਕ! (ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ) ਅਸੀ ਤੇਰੇ ਕੇਹੜੇ ਕੇਹੜੇ ਗੁਣ ਗਿਣ ਕੇ ਦੱਸ ਸਕਦੇ ਹਾਂ? ਤੂੰ ਬੇਅੰਤ ਹੈਂ, ਤੂੰ ਬੇਅੰਤ ਹੈਂ । ਹੇ ਸੁਆਮੀ! ਅਸੀ ਤਾਂ ਦਿਨੇ ਰਾਤ ਤੇਰੇ ਨਾਮ ਦੀ ਹੀ ਵਡਿਆਈ ਕਰਦੇ ਹਾਂ, ਸਾਡੇ ਜੀਵਨ ਦਾ ਇਹੀ ਸਹਾਰਾ ਹੈ ਇਹੀ ਆਸਰਾ ਹੈ । ਹੇ ਪ੍ਰਭੂ! ਅਸੀ ਮੂਰਖ ਹਾਂ, ਸਾਨੂੰ ਕੋਈ ਸਮਝ ਨਹੀਂ ਹੈ, ਅਸੀਂ ਤੇਰਾ ਅੰਤ ਕਿਵੇਂ ਪਾ ਸਕਦੇ ਹਾਂ? (ਹੇ ਭਾਈ!) ਦਾਸ ਨਾਨਕ ਤਾਂ ਪਰਮਾਤਮਾ ਦਾ ਦਾਸ ਹੈ, ਪਰਮਾਤਮਾ ਦੇ ਦਾਸਾਂ ਦਾ ਦਾਸ ਹੈ ।3। ਹੇ ਪ੍ਰਭੂ! ਅਸੀ ਤੇਰੀ ਸਰਨ ਆਏ ਹਾਂ, ਹੁਣ ਜਿਵੇਂ ਤੇਰੀ ਮਰਜ਼ੀ ਹੋਵੇ ਤਿਵੇਂ ਸਾਨੂੰ (ਮੰਦੇ ਕੰਮਾਂ ਤੋਂ) ਬਚਾ ਲੈ । ਅਸੀ ਦਿਨ ਰਾਤ (ਜੀਵਨ-ਰਾਹ ਤੋਂ) ਖੁੰਝ ਕੇ (ਆਪਣੇ ਆਤਮਕ ਜੀਵਨ ਨੂੰ) ਖ਼ਰਾਬ ਕਰਦੇ ਰਹਿੰਦੇ ਹਾਂ । ਹੇ ਹਰੀ! ਸਾਡੀ ਇੱਜ਼ਤ ਰੱਖ । ਹੇ ਪ੍ਰਭੂ! ਅਸੀ ਤੇਰੇ ਬੱਚੇ ਹਾਂ, ਤੂੰ ਸਾਡਾ ਗੁਰੂ ਹੈਂ ਤੂੰ ਸਾਡਾ ਪਿਤਾ ਹੈਂ, ਸਾਨੂੰ ਮਤਿ ਦੇ ਕੇ ਚੰਗੀ ਸਮਝ ਬਖ਼ਸ਼ । ਹੇ ਹਰੀ! ਦਾਸ ਨਾਨਕ ਤੇਰਾ ਦਾਸ ਅਖਵਾਂਦਾ ਹੈ, (ਮੇਹਰ ਕਰ, ਆਪਣੇ ਦਾਸ ਦੀ) ਇੱਜ਼ਤ ਰੱਖ ।4।10।17।
English Translation :

AASAA, FOURTH MEHL:

The treasure of Ambrosial Nectar, the Lord’s devotional service, is found through the Guru, the True Guru, O Lord King. The Guru, the True Guru, is the True Banker, who gives to His Sikh the capital of the Lord. Blessed, blessed is the trader and the trade; how wonderful is the Banker, the Guru! O servant Nanak, they alone obtain the Guru, who have such pre-ordained destiny written upon their foreheads. || 1 || You are my True Banker, O Lord; the whole world is Your trader, O Lord King. You fashioned all vessels, O Lord, and that which dwells within is also Yours. Whatever You place in that vessel, that alone comes out again. What can the poor creatures do? The Lord has given the treasure of His devotional worship to servant Nanak. || 2 || What Glorious Virtues of Yours can I describe, O Lord and Master? You are the most infinite of the infinite, O Lord King. I praise the Lord’s Name, day and night; this alone is my hope and support. I am a fool, and I know nothing. How can I find Your limits? Servant Nanak is the slave of the Lord, the water-carrier of the slaves of the Lord. || 3 || As it pleases You, You save me; I have come seeking Your Sanctuary, O God, O Lord King. I am wandering around, ruining myself day and night; O Lord, please save my honor! I am just a child; You, O Guru, are my father. Please give me understanding and instruction. Servant Nanak is known as the Lord’s slave; O Lord, please preserve his honor! || 4 || 10 || 17 ||

Sunday, 6th Phalgun (Samvat 539 Nanakshahi)(Page: 449)
 
(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[February 18, 2008, Monday 05:15 AM. IST]
ਗੂਜਰੀ ਮਹਲਾ 1 ॥

ਕਵਨ ਕਵਨ ਜਾਚਹਿ ਪ੍ਰਭ ਦਾਤੇ ਤਾ ਕੇ ਅੰਤ ਨ ਪਰਹਿ ਸੁਮਾਰ ॥ ਜੈਸੀ ਭੂਖ ਹੋਇ ਅਭ ਅੰਤਰਿ ਤੂੰ ਸਮਰਥੁ ਸਚੁ ਦੇਵਣਹਾਰ ॥1॥ ਐ ਜੀ ਜਪੁ ਤਪੁ ਸੰਜਮੁ ਸਚੁ ਅਧਾਰ ॥ ਹਰਿ ਹਰਿ ਨਾਮੁ ਦੇਹਿ ਸੁਖੁ ਪਾਈਐ ਤੇਰੀ ਭਗਤਿ ਭਰੇ ਭੰਡਾਰ ॥1॥ ਰਹਾਉ ॥ ਸੁੰਨ ਸਮਾਧਿ ਰਹਹਿ ਲਿਵ ਲਾਗੇ ਏਕਾ ਏਕੀ ਸਬਦੁ ਬੀਚਾਰ ॥ ਜਲੁ ਥਲੁ ਧਰਣਿ ਗਗਨੁ ਤਹ ਨਾਹੀ ਆਪੇ ਆਪੁ ਕੀਆ ਕਰਤਾਰ ॥2॥ ਨਾ ਤਦਿ ਮਾਇਆ ਮਗਨੁ ਨ ਛਾਇਆ ਨਾ ਸੂਰਜ ਚੰਦ ਨ ਜੋਤਿ ਅਪਾਰ ॥ ਸਰਬ ਦ੍ਰਿਸਟਿ ਲੋਚਨ ਅਭ ਅੰਤਰਿ ਏਕਾ ਨਦਰਿ ਸੁ ਤ੍ਰਿਭਵਣ ਸਾਰ ॥3॥ ਪਵਣੁ ਪਾਣੀ ਅਗਨਿ ਤਿਿਨ ਕੀਆ ਬ੍ਰਹਮਾ ਬਿਸਨੁ ਮਹੇਸ ਅਕਾਰ ॥ ਸਰਬੇ ਜਾਚਿਕ ਤੂੰ ਪ੍ਰਭੁ ਦਾਤਾ ਦਾਤਿ ਕਰੇ ਅਪੁਨੈ ਬੀਚਾਰ ॥4॥ ਕੋਟਿ ਤੇਤੀਸ ਜਾਚਹਿ ਪ੍ਰਭ ਨਾਇਕ ਦੇ ਦੇ ਤੋਟਿ ਨਾਹੀ ਭੰਡਾਰ ॥ ਊਂਧੈ ਭਾਂਡੈ ਕਛੁ ਨ ਸਮਾਵੈ ਸੀਧੈ ਅੰਮ੍ਰਿਤੁ ਪਰੈ ਨਿਹਾਰ ॥5॥ ਸਿਧ ਸਮਾਧੀ ਅੰਤਰਿ ਜਾਚਹਿ ਰਿਿਧ ਸਿਿਧ ਜਾਚਿ ਕਰਹਿ ਜੈਕਾਰ ॥ ਜੈਸੀ ਪਿਆਸ ਹੋਇ ਮਨ ਅੰਤਰਿ ਤੈਸੋ ਜਲੁ ਦੇਵਹਿ ਪਰਕਾਰ ॥6॥ ਬਡੇ ਭਾਗ ਗੁਰੁ ਸੇਵਹਿ ਅਪੁਨਾ ਭੇਦੁ ਨਾਹੀ ਗੁਰਦੇਵ ਮੁਰਾਰ ॥ ਤਾ ਕਉ ਕਾਲੁ ਨਾਹੀ ਜਮੁ ਜੋਹੈ ਬੂਝਹਿ ਅੰਤਰਿ ਸਬਦੁ ਬੀਚਾਰ ॥7॥ ਅਬ ਤਬ ਅਵਰੁ ਨ ਮਾਗਉ ਹਰਿ ਪਹਿ ਨਾਮੁ ਨਿਰੰਜਨ ਦੀਜੈ ਪਿਆਰਿ ॥ ਨਾਨਕ ਚਾਤ੍ਰਿਕੁ ਅੰਮ੍ਰਿਤ ਜਲੁ ਮਾਗੈ ਹਰਿ ਜਸੁ ਦੀਜੈ ਕਿਰਪਾ ਧਾਰਿ ॥8॥2॥


ਸੋਮਵਾਰ, 7 ਫੱਗਣ (ਸੰਮਤ 539 ਨਾਨਕਸ਼ਾਹੀ) (ਅੰਗ: 503-504)

ਪੰਜਾਬੀ ਵਿਆਖਿਆ
:
ਗੂਜਰੀ ਮਹਲਾ 1 ॥


ਹੇ ਦਾਤਾਰ ਪ੍ਰਭੂ! ਬੇਅੰਤ ਜੀਵ (ਤੇਰੇ ਦਰ ਤੋਂ ਦਾਤਾਂ) ਮੰਗਦੇ ਹਨ ਉਹਨਾਂ ਦੀ ਗਿਣਤੀ ਦੇ ਅੰਤ ਨਹੀਂ ਪੈ ਸਕਦੇ । ਜਿਹੋ ਜਿਹੀ (ਕਿਸੇ ਦੇ) ਧੁਰ ਅੰਦਰ (ਮੰਗਣ ਦੀ) ਭੁੱਖ ਹੁੰਦੀ ਹੈ, ਹੇ ਦੇਣਹਾਰ ਪ੍ਰਭੂ! ਤੂੰ (ਪੂਰੀ ਕਰਦਾ ਹੈਂ), ਤੂੰ ਸਦਾ-ਥਿਰ ਹੈਂ ਤੇ ਦਾਤਾਂ ਦੇਣ ਜੋਗਾ ਹੈਂ ।1।ਹੇ ਪ੍ਰਭੂ ਜੀ! (ਸਾਨੂੰ ਜੀਵਾਂ ਨੂੰ) ਆਪਣਾ ਨਾਮ ਦੇਹ (ਤੇਰੇ ਨਾਮ ਦੀ ਬਰਕਤਿ ਨਾਲ ਹੀ) ਆਤਮਕ ਆਨੰਦ ਮਿਲਦਾ ਹੈ (ਇਸ ਪਦਾਰਥ ਦੀ ਤੇਰੇ ਘਰ ਵਿਚ ਕੋਈ ਕਮੀ ਨਹੀਂ ਹੈ) ਤੇਰੀ ਭਗਤੀ ਦੇ (ਤੇਰੇ ਪਾਸ) ਖ਼ਜ਼ਾਨੇ ਭਰੇ ਪਏ ਹਨ । ਤੇਰਾ ਨਾਮ ਹੀ (ਸਾਡੇ ਵਾਸਤੇ) ਜਪ ਹੈ ਤਪ ਹੈ ਸੰਜਮ ਹੈ, ਤੇਰਾ ਨਾਮ ਹੀ (ਸਾਡੇ ਵਾਸਤੇ) ਸਦਾ-ਥਿਰ ਰਹਿਣ ਵਾਲਾ ਆਸਰਾ ਹੈ ।1।ਰਹਾਉ।ਹੇ ਕਰਤਾਰ! ਜਦੋਂ ਤੂੰ ਆਪਣੇ ਆਪ ਨੂੰ ਆਪ ਹੀ ਪਰਗਟ ਕੀਤਾ ਸੀ, ਤਦੋਂ ਨਾਹ ਪਾਣੀ ਸੀ, ਨਾਹ ਸੁੱਕ ਸੀ ਨਾਹ ਧਰਤੀ ਸੀ, ਨਾਹ ਆਕਾਸ਼ ਸੀ, ਤਦੋਂ ਤੂੰ ਆਪ ਹੀ ਅਫੁਰ ਅਵਸਥਾ ਵਿਚ (ਆਪਣੇ ਅੰਦਰ) ਸੁਰਤਿ ਜੋੜ ਕੇ ਸਮਾਧੀ ਲਾਈ ਬੈਠਾ ਸੀ, ਤੂੰ ਇਕੱਲਾ ਆਪ ਹੀ ਆਪਣੇ ਇਰਾਦੇ ਨੂੰ ਸਮਝਦਾ ਸੀ ।2।ਤਦੋਂ ਨਾਹ ਇਹ ਮਾਇਆ ਸੀ, ਨਾਹ ਇਸ ਮਾਇਆ ਦੇ ਪ੍ਰਭਾਵ ਵਿਚ ਮਸਤ ਕੋਈ ਜੀਵ ਸੀ, ਨਾਹ ਤਦੋਂ ਸੂਰਜ ਸੀ, ਨਾਹ ਚੰਦ਼੍ਰਮਾ ਸੀ, ਨਾਹ ਹੀ ਕੋਈ ਹੋਰ ਜੋਤਿ ਸੀ । ਹੇ ਪ੍ਰਭੂ! ਸਾਰੇ ਜੀਵਾਂ ਨੂੰ ਵੇਖ ਸਕਣ ਵਾਲੀ ਤੇਰੀ ਅੱਖ, ਤਿੰਨਾਂ ਭਵਨਾਂ ਦੀ ਸਾਰ ਲੈ ਸਕਣ ਵਾਲੀ ਤੇਰੀ ਆਪਣੀ ਹੀ ਨਜ਼ਰ ਤੇਰੇ ਆਪਣੇ ਹੀ ਅੰਦਰ ਟਿਕੀ ਹੋਈ ਸੀ ।3।ਜਦੋਂ ਉਸ ਪਰਮਾਤਮਾ ਨੇ ਹਵਾ ਪਾਣੀ ਅੱਗ (ਆਦਿਕ ਤੱਤ) ਰਚੇ, ਤਾਂ ਬ੍ਰਹਮਾ ਵਿਸ਼ਨੂੰ ਸ਼ਿਵ ਆਦਿਕ ਦੇ ਵਜੂਦ ਰਚੇ । ਹੇ ਪ੍ਰਭੂ! (ਇਹ ਬ੍ਰਹਮਾ ਵਿਸ਼ਨੂੰ ਸ਼ਿਵ ਆਦਿਕ) ਸਾਰੇ ਹੀ (ਤੇਰੇ ਪੈਦਾ ਕੀਤੇ ਜੀਵ ਤੇਰੇ ਦਰ ਦੇ) ਮੰਗਤੇ ਹਨ ਤੂੰ ਸਭ ਨੂੰ ਦਾਤਾਂ ਦੇਣ ਵਾਲਾ ਹੈਂ । (ਸਮਰੱਥ ਪ੍ਰਭੂ) ਆਪਣੀ ਵਿਚਾਰ ਅਨੁਸਾਰ (ਸਭ ਨੂੰ) ਦਾਤਾਂ ਦੇਂਦਾ ਹੈਂ ।4।ਹੇ ਸਭ ਦੀ ਅਗਵਾਈ ਕਰਨ ਵਾਲੇ ਪ੍ਰਭੂ! ਤੇਤੀ ਕੋ਼੍ਰੜ ਦੇਵਤੇ (ਭੀ ਤੇਰੇ ਦਰ ਤੋਂ) ਮੰਗਦੇ ਹਨ । (ਉਹਨਾਂ ਨੂੰ ਦਾਤਾਂ) ਦੇ ਦੇ ਕੇ ਤੇਰੇ ਖ਼ਜ਼ਾਨਿਆਂ ਵਿਚ ਘਾਟਾ ਨਹੀਂ ਪੈਂਦਾ । (ਮਾਇਕ ਪਦਾਰਥ ਤਾਂ ਸਭ ਨੂੰ ਮਿਲਦੇ ਹਨ, ਪਰ) ਸਰਧਾ-ਹੀਨ ਹਿਰਦੇ ਵਿਚ (ਤੇਰੇ ਨਾਮ-ਅੰਮ੍ਰਿਤ ਦੀ ਦਾਤਿ ਵਿਚੋਂ) ਕੁਝ ਭੀ ਨਹੀਂ ਟਿਕਦਾ, ਤੇ ਸਰਧਾ-ਭਰਪੂਰ ਹਿਰਦੇ ਵਿਚ ਤੇਰੀ ਮੇਹਰ ਦੀ ਨਿਗਾਹ ਨਾਲ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਟਿਕਦਾ ਹੈ ।5।ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਭੀ ਸਮਾਧੀ ਵਿਚ ਟਿਕ ਕੇ ਤੈਥੋਂ ਹੀ ਮੰਗਦੇ ਹਨ, ਕਰਾਮਾਤੀ ਤਾਕਤਾਂ ਮੰਗ ਮੰਗ ਕੇ ਤੇਰੀ ਜੈ-ਜੈ ਕਾਰ ਕਰਦੇ ਹਨ । (ਇਹੀ ਆਖਦੇ ਹਨ—ਤੇਰੀ ਜੈ ਹੋਵੇ, ਤੇਰੀ ਜੈ ਹੋਵੇ) ਜਿਹੋ ਜਿਹੀ ਕਿਸੇ ਦੇ ਮਨ ਵਿਚ (ਮੰਗਣ ਦੀ) ਪਿਆਸ ਹੁੰਦੀ ਹੈ, ਤੂੰ, ਹੇ ਪ੍ਰਭੂ! ਉਸੇ ਕਿਸਮ ਦਾ ਜਲ ਦੇ ਦੇਂਦਾ ਹੈਂ ।6।ਪਰ ਅਸਲੀ ਵੱਡੇ ਭਾਗ ਉਹਨਾਂ ਬੰਦਿਆਂ ਦੇ ਹਨ ਜੋ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ । ਗੁਰੂ ਤੇ ਪਰਮਾਤਮਾ ਵਿਚ ਕੋਈ ਫ਼ਰਕ ਨਹੀਂ ਹੁੰਦਾ । ਜੇਹੜੇ ਬੰਦੇ ਆਪਣੇ ਸੋਚ-ਮੰਡਲ ਵਿਚ (ਮਾਇਕ ਪਦਾਰਥਾਂ ਦੀ ਮੰਗ ਦੇ ਥਾਂ) ਗੁਰੂ ਦੇ ਸ਼ਬਦ ਨੂੰ ਸਮਝਦੇ ਹਨ, ਆਤਮਕ ਮੌਤ ਉਹਨਾਂ ਦੇ ਨੇੜੇ ਨਹੀਂ ਢੁਕ ਸਕਦੀ ।7।(ਇਸ ਵਾਸਤੇ) ਮੈਂ ਕਦੇ ਭੀ ਪਰਮਾਤਮਾ ਪਾਸੋਂ ਹੋਰ ਕੁਝ ਨਹੀਂ ਮੰਗਦਾ । (ਮੈਂ ਇਹ ਅਰਦਾਸ ਕਰਦਾ ਹਾਂ—) ਹੇ ਨਿਰੰਜਨ ਪ੍ਰਭੂ! ਪਿਆਰ ਦੀ ਨਿਗਾਹ ਨਾਲ ਮੈਨੂੰ ਆਪਣਾ ਨਾਮ ਬਖ਼ਸ਼ । ਨਾਨਕ ਪਪੀਹਾ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਮੰਗਦਾ ਹੈ । ਹੇ ਹਰੀ! ਕਿਰਪਾ ਕਰ ਕੇ ਆਪਣੀ ਸਿਫ਼ਤਿ-ਸਾਲਾਹ ਦੇਹ ।8।2।
English Translation :

GUJRI, FIRST MEHL:

Those who beg of God the Great Giver — their numbers cannot be counted. You, Almighty True Lord, fulfill the desires within their hearts. || 1 || O Dear Lord, chanting, deep meditation, self-discipline and truth are my foundations. Bless me with Your Name, Lord, that I may find peace. Your devotional worship is a treasure over-flowing. || 1 || Pause || Some remain absorbed in Samaadhi, their minds fixed lovingly on the One Lord; they reflect only on the Word of the Shabad. In that state, there is no water, land, earth or sky; only the Creator Lord Himself exists. || 2 || There is no intoxication of Maya there, and no shadow, nor the infinite light of the sun or the moon. The eyes within the mind which see everything — with one glance, they see the three worlds. || 3 || He created air, water and fire, Brahma, Vishnu and Shiva — the whole creation. All are beggars; You alone are the Great Giver, God. You give Your gifts according to Your own considerations. || 4 || Thirty-three million gods beg of God the Master; even as He gives, His treasures are never exhausted. Nothing can be contained in a vessel turned upside-down; Ambrosial Nectar pours into the upright one. || 5 || The Siddhas in Samaadhi beg for wealth and miracles, and proclaim His victory. As is the thirst within their minds, so is the water which You give to them. || 6 || The most fortunate ones serve their Guru; there is no difference between the Divine Guru and the Lord. The Messenger of Death cannot see those who come to realize within their minds the contemplative meditation of the Word of the Shabad. || 7 || I shall never ask anything else of the Lord; please, bless me with the Love of Your Immaculate Name. Nanak, the song-bird, begs for the Ambrosial Water; O Lord, shower Your Mercy upon him, and bless him with Your Praise. || 8 || 2 ||

Monday, 7th Phalgun (Samvat 539 Nanakshahi)(Page: 503-504)
 
(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[February 19, 2008, Tuesday 05:15 AM. IST]
ਆਸਾ ॥

ਬੋਲੈ ਸੇਖ ਫਰੀਦੁ ਪਿਆਰੇ ਅਲਹ ਲਗੇ ॥ ਇਹੁ ਤਨੁ ਹੋਸੀ ਖਾਕ ਨਿਮਾਣੀ ਗੋਰ ਘਰੇ ॥1॥ ਆਜੁ ਮਿਲਾਵਾ ਸੇਖ ਫਰੀਦ ਟਾਕਿਮ ਕੂੰਜੜੀਆ ਮਨਹੁ ਮਚਿੰਦੜੀਆ ॥1॥ ਰਹਾਉ ॥ ਜੇ ਜਾਣਾ ਮਰਿ ਜਾਈਐ ਘੁਮਿ ਨ ਆਈਐ ॥ ਝੂਠੀ ਦੁਨੀਆ ਲਗਿ ਨ ਆਪੁ ਵਞਾਈਐ ॥2॥ ਬੋਲੀਐ ਸਚੁ ਧਰਮੁ ਝੂਠੁ ਨ ਬੋਲੀਐ ॥ ਜੋ ਗੁਰੁ ਦਸੈ ਵਾਟ ਮੁਰੀਦਾ ਜੋਲੀਐ ॥3॥ ਛੈਲ ਲੰਘੰਦੇ ਪਾਰਿ ਗੋਰੀ ਮਨੁ ਧੀਰਿਆ ॥ ਕੰਚਨ ਵੰਨੇ ਪਾਸੇ ਕਲਵਤਿ ਚੀਰਿਆ ॥4॥ ਸੇਖ ਹੈਯਾਤੀ ਜਗਿ ਨ ਕੋਈ ਥਿਰੁ ਰਹਿਆ ॥ ਜਿਸੁ ਆਸਣਿ ਹਮ ਬੈਠੇ ਕੇਤੇ ਬੈਸਿ ਗਇਆ ॥5॥ ਕਤਿਕ ਕੂੰਜਾਂ ਚੇਤਿ ਡਉ ਸਾਵਣਿ ਬਿਜੁਲੀਆਂ ॥ ਸੀਆਲੇ ਸੋਹੰਦੀਆਂ ਪਿਰ ਗਲਿ ਬਾਹੜੀਆਂ ॥6॥ ਚਲੇ ਚਲਣਹਾਰ ਵਿਚਾਰਾ ਲੇਇ ਮਨੋ ॥ ਗੰਢੇਦਿਆਂ ਛਿਅ ਮਾਹ ਤੁੜੰਦਿਆ ਹਿਕੁ ਖਿਨੋ ॥7॥ ਜਿਮੀ ਪੁਛੈ ਅਸਮਾਨ ਫਰੀਦਾ ਖੇਵਟ ਕਿੰਨਿ ਗਏ ॥ ਜਾਲਣ ਗੋਰਾਂ ਨਾਲਿ ਉਲਾਮੇ ਜੀਅ ਸਹੇ ॥8॥2॥


ਮੰਗਲਵਾਰ, 8 ਫੱਗਣ (ਸੰਮਤ 539 ਨਾਨਕਸ਼ਾਹੀ) (ਅੰਗ: 488)

ਪੰਜਾਬੀ ਵਿਆਖਿਆ :
ਆਸਾ ॥


ਸ਼ੇਖ਼ ਫ਼ਰੀਦ ਆਖਦਾ ਹੈ—ਹੇ ਪਿਆਰੇ! ਰੱਬ (ਦੇ ਚਰਨਾਂ) ਵਿਚ ਜੁੜ; (ਤੇਰਾ) ਇਹ ਜਿਸਮ ਨੀਵੀਂ ਕਬਰ ਦੇ ਵਿਚ ਪੈ ਕੇ ਮਿੱਟੀ ਹੋ ਜਾਇਗਾ ।1। ਹੇ ਸ਼ੇਖ ਫ਼ਰੀਦ! ਇਸ ਮਨੁੱਖਾ ਜਨਮ ਵਿਚ ਹੀ (ਰੱਬ ਨਾਲ) ਮੇਲ ਹੋ ਸਕਦਾ ਹੈ (ਇਸ ਵਾਸਤੇ ਇਹਨਾਂ) ਮਨ ਨੂੰ ਮਚਾਉਣ ਵਾਲੀਆਂ ਇੰਦ਼੍ਰੀਆਂ ਨੂੰ ਕਾਬੂ ਵਿਚ ਰੱਖ ।1।ਰਹਾਉ। (ਹੇ ਪਿਆਰੇ ਮਨ!) ਜਦੋਂ ਤੈਨੂੰ ਪਤਾ ਹੈ ਕਿ ਆਖ਼ਰ ਮਰਨਾ ਹੈ ਤੇ ਮੁੜ (ਇਥੇ) ਨਹੀਂ ਆਉਣਾ, ਤਾਂ ਇਸ ਨਾਸਵੰਤ ਦੁਨੀਆ ਨਾਲ ਪ੍ਰੀਤ ਲਾ ਕੇ ਆਪਣਾ ਆਪ ਗਵਾਉਣਾ ਨਹੀਂ ਚਾਹੀਦਾ; ਸੱਚ ਤੇ ਧਰਮ ਹੀ ਬੋਲਣਾ ਚਾਹੀਦਾ ਹੈ, ਝੂਠ ਨਹੀਂ ਬੋਲਣਾ ਚਾਹੀਦਾ, ਜੋ ਰਸਤਾ ਗੁਰੂ ਦੱਸੇ ਉਸ ਰਸਤੇ ਤੇ ਮੁਰੀਦਾਂ ਵਾਂਗ ਤੁਰਨਾ ਚਾਹੀਦਾ ਹੈ ।2,3। (ਕਿਸੇ ਦਰੀਆ ਤੋਂ) ਜੁਆਨਾਂ ਨੂੰ ਪਾਰ ਲੰਘਦਿਆਂ ਵੇਖ ਕੇ (ਕਮਜ਼ੋਰ) ਇਸਤ਼੍ਰੀ ਦਾ ਮਨ ਭੀ (ਹੌਸਲਾ ਫੜ ਲੈਂਦਾ ਹੈ (ਤੇ ਲੰਘਣ ਦਾ ਹੀਆ ਕਰਦੀ ਹੈ; ਇਸੇ ਤਰ੍ਹਾਂ ਸੰਤ ਜਨਾਂ ਨੂੰ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਿਆਂ ਵੇਖ ਕੇ ਕਮਜ਼ੋਰ-ਦਿਲ ਮਨੁੱਖ ਨੂੰ ਭੀ ਹੌਸਲਾ ਪੈ ਜਾਂਦਾ ਹੈ, ਤਾਂ ਤੇ ਹੇ ਮਨ! ਤੂੰ ਸੰਤ ਜਨਾਂ ਦੀ ਸੰਗਤਿ ਕਰ! ਵੇਖ) ਜੋ ਮਨੁੱਖ ਨਿਰੇ ਸੋਨੇ ਵਾਲੇ ਪਾਸੇ (ਭਾਵ, ਮਾਇਆ ਜੋੜਨ ਵਲ ਲੱਗ) ਪੈਂਦੇ ਹਨ ਉਹ ਆਰੇ ਨਾਲ ਚੀਰੇ ਜਾਂਦੇ ਹਨ (ਭਾਵ, ਬਹੁਤ ਦੁੱਖੀ ਜੀਵਨ ਬਿਤੀਤ ਕਰਦੇ ਹਨ) ।4। ਹੇ ਸ਼ੇਖ਼ ਫ਼ਰੀਦ! ਜਗਤ ਵਿਚ ਕੋਈ ਸਦਾ ਲਈ ਉਮਰ ਨਹੀਂ ਭੋਗ ਸਕਿਆ (ਵੇਖ) ਜਿਸ (ਧਰਤੀ ਦੇ ਇਸ) ਥਾਂ ਤੇ ਅਸੀ (ਹੁਣ) ਬੈਠੇ ਹਾਂ (ਇਸ ਧਰਤੀ ਉੱਤੇ) ਕਈ ਬਹਿ ਕੇ ਚਲੇ ਗਏ ।5। ਕੱਤਕ ਦੇ ਮਹੀਨੇ ਕੂੰਜਾਂ (ਆਉਂਦੀਆਂ ਹਨ); ਚੇਤਰ ਵਿਚ ਜੰਗਲਾਂ ਨੂੰ ਅੱਗ (ਲੱਗ ਪੈਂਦੀ ਹੈ), ਸਾਉਣ ਵਿਚ ਬਿਜਲੀਆਂ (ਚਮਕਦੀਆਂ ਹਨ), ਸਿਆਲ ਵਿਚ (ਇਸਤ਼੍ਰੀਆਂ ਦੀਆਂ) ਸੁਹਣੀਆਂ ਬਾਹਾਂ (ਆਪਣੇ) ਖਸਮਾਂ ਦੇ ਗਲ ਵਿਚ ਸੋਭਦੀਆਂ ਹਨ (ਇਸੇ ਤਰ੍ਹਾਂ ਜਗਤ ਦੀ ਸਾਰੀ ਕਾਰ ਆਪੋ ਆਪਣੇ ਸਮੇ ਸਿਰ ਹੋ ਕੇ ਤੁਰੀ ਜਾ ਰਹੀ ਹੈ; ਜਗਤ ਤੋਂ) ਤੁਰ ਜਾਣ ਵਾਲੇ ਜੀਵ (ਆਪੋ ਆਪਣਾ ਸਮਾ ਲੰਘਾ ਕੇ) ਤੁਰੇ ਜਾ ਰਹੇ ਹਨ; ਹੇ ਮਨ! ਵਿਚਾਰ ਕੇ ਵੇਖ, ਜਿਸ ਸਰੀਰ ਦੇ ਬਣਨ ਵਿਚ ਛੇ ਮਹੀਨੇ ਲੱਗਦੇ ਹਨ ਉਸ ਦੇ ਨਾਸ ਹੁੰਦਿਆਂ ਇਕ ਪਲ ਹੀ ਲੱਗਦਾ ਹੈ ।6।7। ਹੇ ਫ਼ਰੀਦ! ਇਸ ਗੱਲ ਦੇ ਜ਼ਿਮੀਂ ਅਸਮਾਨ ਗਵਾਹ ਹਨ ਕਿ ਬੇਅੰਤ ਉਹ ਬੰਦੇ ਇਥੋਂ ਚਲੇ ਗਏ ਜਿਹੜੇ ਆਪਣੇ ਆਪ ਨੂੰ ਵੱਡੇ ਆਗੂ ਅਖਵਾਉਂਦੇ ਸਨ । ਸਰੀਰ ਤਾਂ ਕਬਰਾਂ ਵਿਚ ਗਲ ਜਾਂਦੇ ਹਨ, (ਪਰ ਕੀਤੇ ਕਰਮਾਂ ਦੇ) ਔਖ-ਸੌਖ ਜਿੰਦ ਸਹਾਰਦੀ ਹੈ ।8।2।
English Translation :

AASAA:

Says Shaykh Fareed, O my dear friend, attach yourself to the Lord. This body shall turn to dust, and its home shall be a neglected graveyard. || 1 || You can meet the Lord today, O Shaykh Fareed, if you restrain your bird-like desires which keep your mind in turmoil. || 1 || Pause || If I had known that I was to die, and not return again, I would not have ruined myself by clinging to the world of falsehood. || 2 || So speak the Truth, in righteousness, and do not speak falsehood. The disciple ought to travel the route, pointed out by the Guru. || 3 || Seeing the youths being carried across, the hearts of the beautiful young soul-brides are encouraged. Those who side with the glitter of gold, are cut down with a saw. || 4 || O Shaykh, no one’s life is permanent in this world. That seat, upon which we now sit — many others sat on it and have since departed. || 5 || As the swallows appear in the month of Katik, forest fires in the month of Chayt, and lightning in Saawan, and as the bride’s arms adorn her husband’s neck in winter; || 6 || Just so, the transitory human bodies pass away. Reflect upon this in your mind. It takes six months to form the body, but it breaks in an instant. || 7 || O Fareed, the earth asks the sky, “Where have the boatmen gone?” Some have been cremated, and some lie in their graves; their souls are suffering rebukes. ||8||2||

Tuesday, 8th Phalgun (Samvat 539 Nanakshahi) (Page: 488)
 
(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[February 20, 2008, Wednesday 05:15 AM. IST]
ਵਡਹੰਸੁ ਮਹਲਾ 3 ॥

ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥ ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ ॥ ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ ॥ ਜਿਿਨ ਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰੇ ॥1॥ ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰਾ ॥ ਮਾਇਆ ਮੋਹੁ ਖੁਆਇਅਨੁ ਮਰਿ ਜੰਮੈ ਵਾਰੋ ਵਾਰਾ ॥ ਮਰਿ ਜੰਮੈ ਵਾਰੋ ਵਾਰਾ ਵਧਹਿ ਬਿਕਾਰਾ ਗਿਆਨ ਵਿਹੂਣੀ ਮੂਠੀ ॥ ਬਿਨੁ ਸਬਦੈ ਪਿਰੁ ਨ ਪਾਇਓ ਜਨਮੁ ਗਵਾਇਓ ਰੋਵੈ ਅਵਗੁਣਿਆਰੀ ਝੂਠੀ ॥ ਪਿਰੁ ਜਗ ਜੀਵਨੁ ਕਿਸ ਨੋ ਰੋਈਐ ਰੋਵੈ ਕੰਤੁ ਵਿਸਾਰੇ ॥ ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰੇ ॥2॥ ਸੋ ਪਿਰੁ ਸਚਾ ਸਦ ਹੀ ਸਾਚਾ ਹੈ ਨਾ ਓਹੁ ਮਰੈ ਨ ਜਾਏ ॥ ਭੂਲੀ ਫਿਰੈ ਧਨ ਇਆਣੀਆ ਰੰਡ ਬੈਠੀ ਦੂਜੈ ਭਾਏ ॥ ਰੰਡ ਬੈਠੀ ਦੂਜੈ ਭਾਏ ਮਾਇਆ ਮੋਹਿ ਦੁਖੁ ਪਾਏ ਆਵ ਘਟੈ ਤਨੁ ਛੀਜੈ ॥ ਜੋ ਕਿਛੁ ਆਇਆ ਸਭੁ ਕਿਛੁ ਜਾਸੀ ਦੁਖੁ ਲਾਗਾ ਭਾਇ ਦੂਜੈ ॥ ਜਮਕਾਲੁ ਨ ਸੂਝੈ ਮਾਇਆ ਜਗੁ ਲੂਝੈ ਲਬਿ ਲੋਭਿ ਚਿਤੁ ਲਾਏ ॥ ਸੋ ਪਿਰੁ ਸਾਚਾ ਸਦ ਹੀ ਸਾਚਾ ਨਾ ਓਹੁ ਮਰੈ ਨ ਜਾਏ ॥3॥ ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨਾ ਜਾਣੈ ਪਿਰੁ ਨਾਲੇ ॥ ਗੁਰ ਪਰਸਾਦੀ ਸਾਚਾ ਪਿਰੁ ਮਿਲੈ ਅੰਤਰਿ ਸਦਾ ਸਮਾਲੇ ॥ ਪਿਰੁ ਅੰਤਰਿ ਸਮਾਲੇ ਸਦਾ ਹੈ ਨਾਲੇ ਮਨਮੁਖਿ ਜਾਤਾ ਦੂਰੇ ॥ ਇਹੁ ਤਨੁ ਰੁਲੈ ਰੁਲਾਇਆ ਕਾਮਿ ਨ ਆਇਆ ਜਿਿਨ ਖਸਮੁ ਨ ਜਾਤਾ ਹਦੂਰੇ ॥ ਨਾਨਕ ਸਾ ਧਨ ਮਿਲੈ ਮਿਲਾਈ ਪਿਰੁ ਅੰਤਰਿ ਸਦਾ ਸਮਾਲੇ ॥ ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨ ਜਾਣੈ ਪਿਰੁ ਹੈ ਨਾਲੇ ॥4॥2॥


ਬੁੱਧਵਾਰ, 9 ਫੱਗਣ (ਸੰਮਤ 539 ਨਾਨਕਸ਼ਾਹੀ)(ਅੰਗ: 583)

ਪੰਜਾਬੀ ਵਿਆਖਿਆ
:
ਵਡਹੰਸੁ ਮਹਲਾ 3 ॥


ਹੇ ਪ੍ਰਭੂ-ਪਤੀ ਦੀ ਜੀਵ-ਇਸਤ਼੍ਰੀਓ! (ਮੇਰੀ ਗੱਲ) ਸੁਣ ਲੈਣੀ (ਉਹ ਇਹ ਹੈ ਕਿ) ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰ ਕੇ ਪ੍ਰਭੂ-ਪਤੀ ਦੀ ਸੇਵਾ-ਭਗਤੀ ਕਰਿਆ ਕਰੋ । ਜੇਹੜੀ ਜੀਵ-ਇਸਤ਼੍ਰੀ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਨਹੀਂ ਪਾਂਦੀ, ਉਹ ਔਗੁਣਾਂ ਨਾਲ ਭਰੀ ਰਹਿੰਦੀ ਹੈ, ਪ੍ਰਭੂ-ਪਤੀ ਨੂੰ ਭੁਲਾ ਕੇ ਉਹ ਆਤਮਕ ਜੀਵਨ ਲੁਟਾ ਬੈਠਦੀ ਹੈ, ਤੇ, ਦੁਖੀ ਹੁੰਦੀ ਹੈ । ਪਰ ਜੇਹੜੀ ਜੀਵ-ਇਸਤ਼੍ਰੀ ਪਤੀ ਨੂੰ ਹਿਰਦੇ ਵਿਚ ਵਸਾ ਕੇ ਪ੍ਰਭੂ ਦੇ ਗੁਣ ਸਦਾ ਚੇਤੇ ਕਰ ਕਰ ਕੇ (ਪ੍ਰਭੂ ਦੇ ਦਰ ਤੇ ਸਦਾ) ਅਰਜ਼ੋਈਆਂ ਕਰਦੀ ਰਹਿੰਦੀ ਹੈ, ਉਸ ਦਾ ਖਸਮ (-ਪ੍ਰਭੂ) ਕਦੇ ਮਰਦਾ ਨਹੀਂ, ਉਸ ਨੂੰ ਕਦੇ ਛੱਡ ਕੇ ਨਹੀਂ ਜਾਂਦਾ ।ਜੇਹੜੀ ਜੀਵ-ਇਸਤ਼੍ਰੀ ਗੁਰੂ ਦੀ ਸਰਨ ਪੈ ਕੇ ਪ੍ਰਭੂ ਨਾਲ ਡੂੰਘੀ ਸਾਂਝ ਪਾਂਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਨਾਲ ਜਾਣ-ਪਛਾਣ ਬਣਾਂਦੀ ਹੈ, ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦੀ ਹੈ । ਜਿਸ ਜੀਵ-ਇਸਤ਼੍ਰੀ ਨੇ ਆਪਣੇ ਉਸ ਪ੍ਰਭੂ-ਪਤੀ ਨਾਲ ਸਾਂਝ ਨਹੀਂ ਬਣਾਈ ਜੋ ਸਭ ਜੀਵਾਂ ਨੂੰ ਉਹਨਾਂ ਦੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ ਹੈ, ਉਸ ਕੂੜ ਦੀ ਵਣਜਾਰਨ ਨੂੰ ਮਾਇਆ ਦਾ ਮੋਹ ਠੱਗੀ ਰੱਖਦਾ ਹੈ (ਇਸ ਵਾਸਤੇ) ਹੇ ਪ੍ਰਭੂ-ਪਤੀ ਦੀ ਜੀਵ-ਇਸਤ਼੍ਰੀਓ! (ਮੇਰੀ ਬੇਨਤੀ) ਸੁਣ ਲੈਣੀ—ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦੀ ਵਿਚਾਰ ਕਰ ਕੇ ਪ੍ਰਭੂ ਦੀ ਸੇਵਾ-ਭਗਤੀ ਕਰਿਆ ਕਰੋ ।1।ਹੇ ਭਾਈ! ਸਾਰਾ ਜਗਤ, ਤੇ, ਜਗਤ ਦਾ ਜਨਮ ਮਰਨ ਪਰਮਾਤਮਾ ਨੇ ਆਪ ਬਣਾਇਆ ਹੈ । ਮਾਇਆ ਦਾ ਮੋਹ (ਪੈਦਾ ਕਰ ਕੇ ਇਸ ਮੋਹ ਵਿਚ ਜਗਤ ਨੂੰ ਪਰਮਾਤਮਾ ਨੇ) ਆਪ ਹੀ ਭੁਲਾਇਆ ਹੋਇਆ ਹੈ (ਤਾਂਹੀਏਂ) ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ । (ਮਾਇਆ ਦੇ ਮੋਹ ਵਿਚ ਫਸ ਕੇ ਜੀਵ) ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ, (ਇਸ ਵਿਚ) ਵਿਕਾਰ ਵਧਦੇ ਰਹਿੰਦੇ ਹਨ । ਆਤਮਕ ਜੀਵਨ ਦੀ ਸੂਝ ਤੋਂ ਸੱਖਣੀ ਦੁਨੀਆ ਆਤਮਕ ਜੀਵਨ ਦੀ ਰਾਸ-ਪੂੰਜੀ ਲੁਟਾ ਬੈਠਦੀ ਹੈ । ਗੁਰੂ ਦੇ ਸ਼ਬਦ ਤੋਂ ਬਿਨਾ ਜੀਵ-ਇਸਤ਼੍ਰੀ ਪ੍ਰਭੂ-ਪਤੀ ਦਾ ਮਿਲਾਪ ਪ੍ਰਾਪਤ ਨਹੀਂ ਕਰ ਸਕਦੀ । ਆਪਣਾ ਜਨਮ ਅਜਾਈਂ ਗਵਾ ਲੈਂਦੀ ਹੈ; ਔਗੁਣਾਂ ਨਾਲ ਭਰੀ ਹੋਈ, ਤੇ, ਝੂਠੇ ਮੋਹ ਵਿਚ ਫਸੀ ਹੋਈ ਦੁਖੀ ਹੁੰਦੀ ਰਹਿੰਦੀ ਹੈ ।ਪਰ, ਹੇ ਭਾਈ! ਪ੍ਰਭੂ ਆਪ ਹੀ ਜਗਤ ਦਾ ਜੀਵਨ (-ਅਧਾਰ) ਹੈ, ਕਿਸੇ ਦੇ ਆਤਮਕ ਮੌਤ ਮਰਨ ਤੇ ਰੋਣਾ ਭੀ ਕੀਹ ਹੋਇਆ? (ਜੀਵ-ਇਸਤ਼੍ਰੀ) ਪ੍ਰਭੂ-ਪਤੀ ਨੂੰ ਭੁਲਾ ਕੇ ਦੁਖੀ ਹੁੰਦੀ ਰਹਿੰਦੀ ਹੈ । ਹੇ ਭਾਈ! ਸਾਰੇ ਜਗਤ ਨੂੰ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ, ਜਗਤ ਦਾ ਜਨਮ ਮਰਨ (ਭੀ) ਪ੍ਰਭੂ ਨੇ ਆਪ ਹੀ ਬਣਾਇਆ ਹੈ ।2।ਹੇ ਭਾਈ! ਉਹ ਪ੍ਰਭੂ-ਪਤੀ ਸਦਾ ਜੀਊਂਦਾ ਹੈ, ਸਦਾ ਹੀ ਜੀਊਂਦਾ ਹੈ, ਉਹ ਨਾਹ ਮਰਦਾ ਹੈ ਨਾਹ ਜੰਮਦਾ ਹੈ । ਅੰਞਾਣ ਜੀਵ-ਇਸਤ਼੍ਰੀ ਉਸ ਤੋਂ ਖੁੰਝੀ ਫਿਰਦੀ ਹੈ, ਮਾਇਆ ਦੇ ਮੋਹ ਵਿਚ ਫਸ ਕੇ ਪ੍ਰਭੂ ਤੋਂ ਵਿਛੁੜੀ ਰਹਿੰਦੀ ਹੈ । ਹੋਰ ਹੋਰ ਪਿਆਰ ਦੇ ਕਾਰਨ ਪ੍ਰਭੂ ਤੋਂ ਵਿਛੁੜੀ ਰਹਿੰਦੀ ਹੈ, ਮਾਇਆ ਦੇ ਮੋਹ ਵਿਚ ਫਸ ਕੇ ਦੁੱਖ ਸਹਿੰਦੀ ਹੈ, (ਇਸ ਮੋਹ ਵਿਚ ਇਸ ਦੀ) ਉਮਰ ਗੁਜ਼ਰਦੀ ਜਾਂਦੀ ਹੈ, ਤੇ, ਸਰੀਰ ਕਮਜ਼ੋਰ ਹੁੰਦਾ ਜਾਂਦਾ ਹੈ । (ਜਗਤ ਦਾ ਨਿਯਮ ਤਾਂ ਹੈ ਹੀ ਇਹ ਕਿ) ਜੋ ਕੁਝ ਇਥੇ ਜੰਮਿਆ ਹੈ ਉਹ ਸਭ ਕੁਝ ਨਾਸ ਹੋ ਜਾਂਦਾ ਹੈ, ਪਰ ਮਾਇਆ ਦੇ ਮੋਹ ਦੇ ਕਾਰਨ (ਇਹ ਅਟੱਲ ਨਿਯਮ ਭੁਲਾ ਕੇ ਜੀਵ ਨੂੰ ਕਿਸੇ ਦੇ ਮਰਨ ਤੇ) ਦੁੱਖ ਵਾਪਰਦਾ ਹੈ । ਜਗਤ (ਸਦਾ) ਮਾਇਆ ਦੀ ਖ਼ਾਤਰ ਲੜਦਾ-ਝਗੜਦਾ ਹੈ, ਇਸ ਨੂੰ (ਸਿਰ ਉਤੇ) ਮੌਤ ਨਹੀਂ ਸੁੱਝਦੀ, ਲੱਬ ਵਿਚ ਲੋਭ ਵਿਚ ਚਿੱਤ ਲਾਈ ਰੱਖਦਾ ਹੈ ।ਹੇ ਭਾਈ! ਉਹ ਪ੍ਰਭੂ-ਪਤੀ ਸਦਾ ਜੀਊਂਦਾ ਹੈ, ਸਦਾ ਹੀ ਜੀਊਂਦਾ ਹੈ, ਉਹ ਨਾਹ ਮਰਦਾ ਹੈ ਨਾਹ ਜੰਮਦਾ ਹੈ ।3।ਕਈ ਜੀਵ-ਇਸਤ਼੍ਰੀਆਂ ਐਸੀਆਂ ਹਨ ਜੋ ਪ੍ਰਭੂ-ਪਤੀ ਤੋਂ ਵਿਛੁੜ ਕੇ ਦੁੱਖੀ ਰਹਿੰਦੀਆਂ ਹਨ । ਮਾਇਆ ਦੇ ਮੋਹ ਵਿਚ ਅੰਨ੍ਹੀ ਹੋਈ ਜੀਵ-ਇਸਤ਼੍ਰੀ ਇਹ ਨਹੀਂ ਸਮਝਦੀ ਕਿ ਪ੍ਰਭੂ-ਪਤੀ ਹਰ ਵੇਲੇ ਨਾਲ ਵੱਸਦਾ ਹੈ । ਗੁਰੂ ਦੀ ਕਿਰਪਾ ਨਾਲ ਜੇਹੜੀ ਜੀਵ-ਇਸਤ਼੍ਰੀ ਪ੍ਰਭੂ-ਪਤੀ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਦੀ ਰੱਖਦੀ ਹੈ, ਉਸ ਨੂੰ ਸਦਾ ਜੀਊਂਦਾ-ਜਾਗਦਾ ਪ੍ਰਭੂ ਮਿਲ ਪੈਂਦਾ ਹੈ, ਉਹ ਜੀਵ-ਇਸਤ਼੍ਰੀ ਸਦਾ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ ਉਸ ਨੂੰ ਉਹ ਸਦਾ ਅੰਗ-ਸੰਗ ਦਿੱਸਦਾ ਹੈ । ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਪ੍ਰਭੂ ਨੂੰ ਦੂਰ ਵੱਸਦਾ ਸਮਝਦੀ ਹੈ । ਹੇ ਭਾਈ! ਜਿਸ ਜੀਵ-ਇਸਤ਼੍ਰੀ ਨੇ ਖਸਮ-ਪ੍ਰਭੂ ਨੂੰ ਅੰਗ-ਸੰਗ ਵੱਸਦਾ ਨਾਹ ਸਮਝਿਆ, ਉਸ ਦਾ ਇਹ ਸਰੀਰ (ਵਿਕਾਰਾਂ ਵਿਚ) ਰੁਲਾਇਆ ਰੁਲਦਾ ਹੈ, ਤੇ, ਕਿਸੇ ਕੰਮ ਨਹੀਂ ਆਉਂਦਾ । ਹੇ ਨਾਨਕ! ਜੇਹੜੀ ਜੀਵ-ਇਸਤ਼੍ਰੀ (ਗੁਰੂ ਦੀ ਕਿਰਪਾ ਨਾਲ) ਪ੍ਰਭੂ-ਪਤੀ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ, ਉਹ (ਗੁਰੂ ਦੀ) ਮਿਲਾਈ ਹੋਈ ਪ੍ਰਭੂ ਨੂੰ ਮਿਲ ਪੈਂਦੀ ਹੈ ।ਕਈ ਜੀਵ-ਇਸਤ਼੍ਰੀਆਂ ਐਸੀਆਂ ਹਨ ਜੋ ਪ੍ਰਭੂ-ਪਤੀ ਤੋਂ ਵਿਛੁੜ ਕੇ ਦੁੱਖ ਪਾਂਦੀਆਂ ਹਨ । ਮਾਇਆ ਦੇ ਮੋਹ ਵਿਚ ਅੰਨ੍ਹੀ ਹੋ ਚੁਕੀ ਜੀਵ-ਇਸਤ਼੍ਰੀ ਇਹ ਨਹੀਂ ਸਮਝਦੀ ਕਿ ਪ੍ਰਭੂ-ਪਤੀ ਹਰ ਵੇਲੇ ਨਾਲ ਵੱਸਦਾ ਹੈ ।4।2।
English Translation :

WADAHANS, THIRD MEHL:

Listen, O brides of the Lord: serve your Husband Lord, and contemplate the Word of His Shabad. The worthless bride does not know her Husband Lord — she is deluded; forgetting her Husband Lord, she weeps and wails. She weeps, thinking of her Husband Lord, and she constantly cherishes His virtues; her Husband Lord does not die, or go away. As Gurmukh, she knows Him; through the Word of His Shabad, He is realized. Through True Love, she merges with Him. She who does not know her Husband Lord, the Architect of karma, is deluded by falsehood — she herself is false. Listen, O brides of the Lord: serve your Husband Lord, and contemplate the Word of His Shabad. || 1 || He Himself created the whole world; the world comes and goes. The love of Maya has ruined the world; people die, to be re-born, over and over again. People die to be re-born, over and over again, while their sins steadily increase; without spiritual wisdom, they are deluded. Without the Shabad, the Husband Lord is not found; the worthless, false bride wastes her life away, weeping and wailing. He is my Beloved Husband Lord, the Life of the World — for whom should I weep? They alone weep, who forget their Husband Lord. He Himself created the whole world; the world comes and goes. || 2 || That Husband Lord is True, forever True; He does not die or go away. The ignorant soul-bride wanders in delusion; in the love of duality, she sits like a widow. She sits like a widow, in the love of duality; infatuated with Maya, she suffers in pain. She grows old, and her body withers away. Whatever has come, shall all pass away; through the love of duality, all suffer in pain. They do not see the Messenger of Death; they long for Maya, and their consciousness is attached to greed. That Husband Lord is True, forever True; He does not die or go away. || 3 || Some weep and wail, separated from their Husband Lord; the blind ones do not know that their Husband is with them. By Guru’s Grace, they meet their True Husband, and cherish Him always deep within. She cherishes her Husband deep within herself — He is always with her, but the self-willed manmukhs think that He is far away. This body rolls in the dust, and is totally useless; it does not realize the Presence of its Lord and Master. Nanak, that soul-bride is united in Union; she cherishes her Beloved Husband forever, deep within. Some weep and wail, separated from their Husband Lord; the blind ones do not know that their Husband is with them. || 4 || 2 ||

Wednesday, 9h Phalgun (Samvat 539 Nanakshahi) (Page: 583)
 
(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[February 21, 2008, Thursday 05:15 AM. IST]
ਸੋਰਠਿ ਮਹਲਾ 5 ॥

suKIey kau pyKY sB suKIAw rogI kY BwxY sB rogI ] krx krwvnhwr suAwmI Awpn hwiQ sMjogI ]੧] mn myry ijin Apunw Brmu gvwqw ] iqs kY BwxY koie n BUlw ijin sglo bRhmu pCwqw ] rhwau ] sMq sMig jw kw mnu sIqlu Ehu jwxY sglI TWFI ] haumY roig jw kw mnu ibAwipq Ehu jnim mrY ibllwqI ]2] igAwn AMjnu jw kI nyqRI piVAw qw kau srb pRgwsw ] AigAwin AMDyrY sUJis nwhI bhuiV bhuiV Brmwqw ]3] suix bynµqI suAwmI Apuny nwnku iehu suKu mwgY ] jh kIrqnu qyrw swDU gwvih qh myrw mnu lwgY ]4]6]


ਵੀਰਵਾਰ, 10 ਫੱਗਣ (ਸੰਮਤ 539 ਨਾਨਕਸ਼ਾਹੀ)(ਅੰਗ: 610)

ਪੰਜਾਬੀ ਵਿਆਖਿਆ :
ਸੋਰਠਿ ਮਹਲਾ 5 ॥


ਹੇ ਭਾਈ! ਆਤਮਕ ਸੁਖ ਮਾਣਨ ਵਾਲੇ ਨੂੰ ਹਰੇਕ ਮਨੁੱਖ ਆਤਮਕ ਸੁਖ ਮਾਣਦਾ ਦਿਸਦਾ ਹੈ, (ਵਿਕਾਰਾਂ ਦੇ) ਰੋਗ ਵਿਚ ਫਸੇ ਹੋਏ ਦੇ ਖ਼ਿਆਲ ਵਿਚ ਸਾਰੀ ਲੁਕਾਈ ਹੀ ਵਿਕਾਰੀ ਹੈ । (ਆਪਣੇ ਅੰਦਰੋਂ ਮੇਰ-ਤੇਰ ਗਵਾ ਚੁਕੇ ਮਨੁੱਖ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ) ਮਾਲਕ-ਪ੍ਰਭੂ ਹੀ ਸਭ ਕੁਝ ਕਰਨ ਦੀ ਸਮਰਥਾ ਵਾਲਾ ਹੈ ਜੀਵਾਂ ਪਾਸੋਂ ਕਰਾਣ ਦੀ ਤਾਕਤ ਵਾਲਾ ਹੈ, (ਜੀਵਾਂ ਲਈ ਆਤਮਕ ਸੁਖ ਤੇ ਆਤਮਕ ਦੁੱਖ ਦਾ) ਮੇਲ ਉਸ ਨੇ ਆਪਣੇ ਹੱਥ ਵਿਚ ਰੱਖਿਆ ਹੋਇਆ ਹੈ ।1। ਹੇ ਮੇਰੇ ਮਨ! ਜਿਸ ਮਨੁੱਖ ਨੇ ਆਪਣੇ ਅੰਦਰੋਂ ਮੇਰ-ਤੇਰ ਗਵਾ ਲਈ ਜਿਸ ਨੇ ਸਭ ਜੀਵਾਂ ਵਿਚ ਪਰਮਾਤਮਾ ਵੱਸਦਾ ਪਛਾਣ ਲਿਆ, ਉਸ ਦੇ ਖ਼ਿਆਲ ਵਿਚ ਕੋਈ ਜੀਵ ਕੁਰਾਹੇ ਨਹੀਂ ਜਾ ਰਿਹਾ ।ਰਹਾਉ। ਹੇ ਭਾਈ! ਸਾਧ ਸੰਗਤਿ ਵਿਚ ਰਹਿ ਕੇ ਜਿਸ ਮਨੁੱਖ ਦਾ ਮਨ (ਵਿਕਾਰਾਂ ਵਲੋਂ) ਸ਼ਾਂਤ ਹੋ ਜਾਂਦਾ ਹੈ, ਉਹ ਸਾਰੀ ਲੁਕਾਈ ਨੂੰ ਹੀ ਸ਼ਾਂਤ-ਚਿੱਤ ਸਮਝਦਾ ਹੈ । ਪਰ ਜਿਸ ਮਨੁੱਖ ਦਾ ਮਨ ਹਉਮੈ-ਰੋਗ ਵਿਚ ਫਸਿਆ ਰਹਿੰਦਾ ਹੈ, ਉਹ ਸਦਾ ਦੁੱਖੀ ਰਹਿੰਦਾ ਹੈ, ਉਹ (ਹਉਮੈ ਵਿਚ) ਜਨਮ ਲੈ ਕੇ ਆਤਮਕ ਮੌਤ ਸਹੇੜੀ ਰੱਖਦਾ ਹੈ ।2। ਹੇ ਭਾਈ! ਆਤਮਕ ਜੀਵਨ ਦੀ ਸੂਝ ਦਾ ਸੁਰਮਾ ਜਿਸ ਮਨੁੱਖ ਦੀਆਂ ਅੱਖਾਂ ਵਿਚ ਪੈ ਜਾਂਦਾ ਹੈ, ਉਸ ਨੂੰ ਆਤਮਕ ਜੀਵਨ ਦੀ ਸਾਰੀ ਸਮਝ ਪੈ ਜਾਂਦੀ ਹੈ । ਪਰ ਗਿਆਨ-ਹੀਨ ਮਨੁੱਖ ਨੂੰ ਅਗਿਆਨਤਾ ਦੇ ਹਨੇਰੇ ਵਿਚ (ਸਹੀ ਜੀਵਨ ਬਾਰੇ) ਕੁਝ ਨਹੀਂ ਸੁੱਝਦਾ, ਉਹ ਮੁੜ ਮੁੜ ਭਟਕਦਾ ਰਹਿੰਦਾ ਹੈ ।3। ਹੇ ਮੇਰੇ ਮਾਲਕ! (ਮੇਰੀ) ਬੇਨਤੀ ਸੁਣ (ਤੇਰਾ ਦਾਸ) ਨਾਨਕ (ਤੇਰੇ ਦਰ ਤੋਂ) ਇਹ ਸੁਖ ਮੰਗਦਾ ਹੈ (ਕਿ) ਜਿੱਥੇ ਸੰਤ ਜਨ ਤੇਰੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਹੋਣ, ਉੱਥੇ ਮੇਰਾ ਮਨ ਪਰਚਿਆ ਰਹੇ ।4।6।
English Translation :

SORAT’H, FIFTH MEHL:

To the happy person, everyone seems happy; to the sick person, everyone seems sick. The Lord and Master acts, and causes us to act; union is in His Hands. || 1 || O my mind, no one appears to be mistaken, to one who has dispelled his own doubts; he realizes that everyone is God. || Pause || One whose mind is comforted in the Society of the Saints, believes that all are joyful. One whose mind is afflicted by the disease of egotism, cries out in birth and death. || 2 || Everything is clear to one whose eyes are blessed with the ointment of spiritual wisdom. In the darkness of spiritual ignorance, he sees nothing at all; he wanders around in reincarnation, over and over again. || 3 || Hear my prayer, O Lord and Master; Nanak begs for this happiness: whereever Your Holy Saints sing the Kirtan of Your Praises, let my mind be attached to that place. || 4 || 6 ||

Thursday, 10h Phalgun (Samvat 539 Nanakshahi) (Page: 610)
 
(Listem Katha after 11AM IST)



TODAY'S HUKAMNAMA FROM SRI DARBAR SAHIB

Sri Amritsar.

[February 22, 2008, Friday 05:15 AM. IST]

ਸਲੋਕੁ ਮ: 3 ॥

ਹਉਮੈ ਜਲਤੇ ਜਲਿ ਮੁਏ ਭ੍ਰਮਿ ਆਏ ਦੂਜੈ ਭਾਇ ॥ ਪੂਰੈ ਸਤਿਗੁਰਿ ਰਾਖਿ ਲੀਏ ਆਪਣੈ ਪੰਨੈ ਪਾਇ ॥ ਇਹੁ ਜਗੁ ਜਲਤਾ ਨਦਰੀ ਆਇਆ ਗੁਰ ਕੈ ਸਬਦਿ ਸੁਭਾਇ ॥ ਸਬਦਿ ਰਤੇ ਸੇ ਸੀਤਲ ਭਏ ਨਾਨਕ ਸਚੁ ਕਮਾਇ ॥1॥ ਮ: 3 ॥ ਸਫਲਿਓ ਸਤਿਗੁਰੁ ਸੇਵਿਆ ਧੰਨੁ ਜਨਮੁ ਪਰਵਾਣੁ ॥ ਜਿਨਾ ਸਤਿਗੁਰੁ ਜੀਵਦਿਆ ਮੁਇਆ ਨ ਵਿਸਰੈ ਸੇਈ ਪੁਰਖ ਸੁਜਾਣ ॥ ਕੁਲੁ ਉਧਾਰੇ ਆਪਣਾ ਸੋ ਜਨੁ ਹੋਵੈ ਪਰਵਾਣੁ ॥ ਗੁਰਮੁਖਿ ਮੁਏ ਜੀਵਦੇ ਪਰਵਾਣੁ ਹਹਿ ਮਨਮੁਖ ਜਨਮਿ ਮਰਾਹਿ ॥ ਨਾਨਕ ਮੁਏ ਨ ਆਖੀਅਹਿ ਜਿ ਗੁਰ ਕੈ ਸਬਦਿ ਸਮਾਹਿ ॥2॥ ਪਉੜੀ ॥ ਹਰਿ ਪੁਰਖੁ ਨਿਰੰਜਨੁ ਸੇਵਿ ਹਰਿ ਨਾਮੁ ਧਿਆਈਐ ॥ ਸਤਸੰਗਤਿ ਸਾਧੂ ਲਗਿ ਹਰਿ ਨਾਮਿ ਸਮਾਈਐ ॥ ਹਰਿ ਤੇਰੀ ਵਡੀ ਕਾਰ ਮੈ ਮੂਰਖ ਲਾਈਐ ॥ ਹਉ ਗੋਲਾ ਲਾਲਾ ਤੁਧੁ ਮੈ ਹੁਕਮੁ ਫੁਰਮਾਈਐ ॥ ਹਉ ਗੁਰਮੁਖਿ ਕਾਰ ਕਮਾਵਾ ਜਿ ਗੁਰਿ ਸਮਝਾਈਐ ॥2॥


ਸ਼ੁਕਰਵਾਰ, 11 ਫੱਗਣ (ਸੰਮਤ 539 ਨਾਨਕਸ਼ਾਹੀ) (ਅੰਗ: 643)

ਪੰਜਾਬੀ ਵਿਆਖਿਆ :
ਸਲੋਕੁ ਮ: 3 ॥


(ਸੰਸਾਰੀ ਜੀਵ) ਹਉਮੈ ਵਿਚ ਸੜਦੇ ਹੋਏ ਸੜ ਮੁਏ ਸਨ ਤੇ ਮਾਇਆ ਦੇ ਮੋਹ ਵਿਚ ਭਟਕ ਭਟਕ ਕੇ ਜਦੋਂ ਗੁਰੂ ਦੇ ਦਰ ਤੇ ਆਏ ਤਾਂ ਪੂਰੇ ਸਤਿਗੁਰੂ ਨੇ ਆਪਣੇ ਲੜ ਲਾ ਕੇ ਬਚਾ ਲਏ ਹਨ । ਉਹਨਾਂ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸੁਭਾਵਿਕ ਹੀ ਇਹ ਸੰਸਾਰ ਸੜਦਾ ਦਿੱਸਿਆ, ਤਾਂ ਹੇ ਨਾਨਕ! ਉਹ ਗੁਰੂ ਦੇ ਸ਼ਬਦ ਵਿਚ ਰੰਗੀਜ ਕੇ ਤੇ ਨਾਮ-ਸਿਮਰਨ ਦੀ ਕਮਾਈ ਕਰ ਕੇ ਠੰਢੇ-ਠਾਰ ਹੋ ਗਏ ।1। ਉਹਨਾਂ ਮਨੁੱਖਾਂ ਦਾ ਸੇਵਿਆ ਹੋਇਆ ਸਤਿਗੁਰੂ ਸਫਲ ਹੈ (ਭਾਵ, ਸਤਿਗੁਰੂ ਦੀ ਸੇਵਾ ਉਹਨਾਂ ਲਈ ਸਫਲ ਹੈ) ਤੇ ਉਹਨਾਂ ਦਾ ਜਨਮ ਭੀ ਸ਼ਲਾਘਾ-ਜੋਗ ਤੇ ਕਬੂਲ ਹੋਣ ਦੇ ਜੋਗ ਹੁੰਦਾ ਹੈ, ਉਹੀ ਮਨੁੱਖ ਸਿਆਣੇ (ਗਿਣੇ ਜਾਂਦੇ ਹਨ) ਜਿਨ੍ਹਾਂ ਨੂੰ ਸਾਰੀ ਉਮਰ ਕਦੇ ਭੀ ਆਪਣਾ ਸਤਿਗੁਰੂ ਨਹੀਂ ਭੁੱਲਦਾ । (ਜੋ ਮਨੁੱਖ ਇਹੋ ਜਿਹੀ ਕਾਰ ਕਰਦਾ ਹੈ) ਉਹ ਆਪ ਕਬੂਲ ਹੋ ਜਾਂਦਾ ਹੈ ਤੇ ਆਪਣੀ ਕੁਲ ਨੂੰ ਭੀ ਤਾਰ ਲੈਂਦਾ ਹੈ । ਸਤਿਗੁਰੂ ਦੇ ਸਨਮੁਖ ਮਨੁੱਖ ਕਬੂਲ ਹਨ, ਪਰ, ਮਨ ਦੇ ਅਧੀਨ ਮਨੁੱਖ ਜੰਮਦੇ ਮਰਦੇ ਰਹਿੰਦੇ ਹਨ; ਹੇ ਨਾਨਕ! ਜੋ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ ਮੁਏ ਹੋਏ ਨਹੀਂ ਆਖੀਦਾ ।2। ਮਾਇਆ ਤੋਂ ਰਹਿਤ ਅਕਾਲ ਪੁਰਖ ਦੀ ਸੇਵਾ ਕਰ ਕੇ ਉਸ ਦਾ ਨਾਮ ਸਿਮਰਨਾ ਚਾਹੀਦਾ ਹੈ; (ਪਰ) ਗੁਰੂ ਦੀ ਸੰਗਤਿ ਵਿਚ ਹੀ ਜੁੜ ਕੇ ਹਰੀ ਦੇ ਨਾਮ ਵਿਚ ਲੀਨ ਹੋ ਸਕੀਦਾ ਹੈ । ਹੇ ਹਰੀ! ਮੈਨੂੰ ਮੂਰਖ ਨੂੰ ਆਪਣੀ ਵੱਡੀ ਕਾਰ (ਭਾਵ, ਭਗਤੀ) ਵਿਚ ਜੋੜ ਲੈ; ਮੈਨੂੰ ਹੁਕਮ ਕਰ, ਮੈਂ ਤੇਰੇ ਦਾਸਾਂ ਦਾ ਦਾਸ ਹਾਂ; (ਮੇਹਰ ਕਰ ਕਿ) ਸਤਿਗੁਰੂ ਨੇ ਜੋ ਕਾਰ ਸਮਝਾਈ ਹੈ ਉਹ ਮੈਂ ਸਤਿਗੁਰੂ ਦੇ ਸਨਮੁਖ ਹੋ ਕੇ ਕਰਾਂ ।2।
English Translation :

SHALOK, THIRD MEHL:

In the flames of egotism, he is burnt to death; he wanders in doubt and the love of duality. The Perfect True Guru saves him, making him His own. This world is burning; through the Sublime Word of the Guru’s Shabad, this comes to be seen. Those who are attuned to the Shabad are cooled and soothed; O Nanak, they practice Truth. || 1 || THIRD MEHL: Service to the True Guru is fruitful and rewarding; blessed and acceptable is such a life. Those who do not forget the True Guru, in life and in death, are truly wise people. Their families are saved, and they are approved by the Lord. The Gurmukhs are approved in death as in life, while the self-willed manmukhs continue the cycle of birth and death. O Nanak, they are not described as dead, who are absorbed in the Word of the Guru’s Shabad. || 2 || PAUREE: Serve the Immaculate Lord God, and meditate on the Lord’s Name. Join the Society of the Holy Saints, and be absorbed in the Lord’s Name. O Lord, glorious and great is service to You; I am so foolish — please, commit me to it. I am Your servant and slave; command me, according to Your Will. As Gurmukh, I shall serve You, as Guru has instructed me. || 2 ||

Friday, 11th Phalgun (Samvat 539 Nanakshahi) (Page: 643)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[February 23, 2008, Saturday 05:15 AM. IST]
ਰਾਗੁ ਬਿਲਾਵਲੁ ਮਹਲਾ 5 ਦੁਪਦੇ ਘਰੁ 9
ੴ ਸਤਿਗੁਰ ਪ੍ਰਸਾਦਿ ॥

Awpih myil ley ] jb qy srin qumwrI Awey qb qy doK gey ]੧] rhwau ] qij AiBmwnu Aru icMq ibrwnI swDh srn pey ] jip jip nwmu qum@wro pRIqm qn qy rog Key ]੧] mhw mugD Ajwn AigAwnI rwKy Dwir dey ] khu nwnk guru pUrw ByitE Awvn jwn rhy ]2]੧]੧26]


ਸ਼ਨੀਵਾਰ, 12 ਫੱਗਣ (ਸੰਮਤ 539 ਨਾਨਕਸ਼ਾਹੀ) (ਅੰਗ: 829)

ਪੰਜਾਬੀ ਵਿਆਖਿਆ :
ਰਾਗੁ ਬਿਲਾਵਲੁ ਮਹਲਾ 5 ਦੁਪਦੇ ਘਰੁ 9

ੴ ਸਤਿਗੁਰ ਪ੍ਰਸਾਦਿ ॥


ਹੇ ਪ੍ਰਭੂ! ਜਦੋਂ ਤੋਂ (ਜਿਹੜੇ ਮਨੁੱਖ) ਤੇਰੀ ਸਰਨ ਆਉਂਦੇ ਹਨ, ਤਦੋਂ ਤੋਂ (ਉਹਨਾਂ ਦੇ ਸਾਰੇ) ਪਾਪ ਦੂਰ ਹੋ ਜਾਂਦੇ ਹਨ, ਕਿਉਂਕਿ ਤੂੰ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈਂ ।1।ਰਹਾਉ। (ਹੇ ਪ੍ਰਭੂ! ਜਿਨ੍ਹਾਂ ਨੂੰ ਤੂੰ ਆਪਣੇ ਚਰਨਾਂ ਵਿਚ ਜੋੜਦਾ ਹੈਂ, ਉਹ ਮਨੁੱਖ) ਅਹੰਕਾਰ ਛੱਡ ਕੇ ਅਤੇ ਬਿਗਾਨੀ ਆਸ ਦਾ ਖ਼ਿਆਲ ਛੱਡ ਕੇ ਸੰਤ ਜਨਾਂ ਦੀ ਸਰਨ ਆ ਪੈਂਦੇ ਹਨ, ਅਤੇ, ਹੇ ਪ੍ਰੀਤਮ! ਸਦਾ ਤੇਰਾ ਨਾਮ ਜਪ ਜਪ ਕੇ ਉਹਨਾਂ ਦੇ ਸਰੀਰ ਵਿਚੋਂ ਸਾਰੇ ਰੋਗ ਨਾਸ ਹੋ ਜਾਂਦੇ ਹਨ ।1। (ਹੇ ਪ੍ਰਭੂ! ਜੇਹੜੇ ਮਨੁੱਖ ਤੇਰੀ ਕਿਰਪਾ ਨਾਲ ਸੰਤ ਜਨਾਂ ਦੀ ਸ਼ਰਨੀ ਪੈਂਦੇ ਹਨ, ਉਹਨਾਂ) ਵੱਡੇ ਵੱਡੇ ਮੂਰਖਾਂ ਅੰਞਾਣਾਂ ਅਤੇ ਅਗਿਆਨੀਆਂ ਨੂੰ ਭੀ ਤੂੰ ਦਇਆ ਕਰ ਕੇ (ਵਿਕਾਰਾਂ ਰੋਗਾਂ ਤੋਂ) ਬਚਾ ਲੈਂਦਾ ਹੈਂ । ਹੇ ਨਾਨਕ! ਆਖ—(ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ) ਪੂਰਾ ਗੁਰੂ ਮਿਲ ਪੈਂਦਾ ਹੈ, (ਉਹਨਾਂ ਦੇ) ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ ।2।1।126।
English Translation :

RAAG BILAAVAL, FIFTH MEHL, DU-PADAS, NINTH HOUSE:
ONE UNIVERSAL CREATOR GOD. BY THE GRACE OF THE TRUE GURU:

He Himself merges us with Himself. When I came to Your Sanctuary, my sins vanished. || 1 || Pause || Renouncing egotistical pride and other anxieties, I have sought the Sanctuary of the Holy Saints. Chanting, meditating on Your Name, O my Beloved, disease is eradicated from my body. || 1 || Even utterly foolish, ignorant and thoughtless persons have been saved by the Kind Lord. Says Nanak, I have met the Perfect Guru; my comings and goings have ended. || 2 || 1 || 126 ||

Saturday, 12th Phalgun (Samvat 539 Nanakshahi) (Page: 829)
 
(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[February 24, 2008, Sunday 05:00 AM. IST]
ਰਾਗੁ ਬਿਲਾਵਲੁ ਮਹਲਾ 4 ਘਰੁ 3
ੴ ਸਤਿਗੁਰ ਪ੍ਰਸਾਦਿ ॥

ਉਦਮ ਮਤਿ ਪ੍ਰਭ ਅੰਤਰਜਾਮੀ ਜਿਉ ਪ੍ਰੇਰੇ ਤਿਉ ਕਰਨਾ ॥ ਜਿਉ ਨਟੂਆ ਤੰਤੁ ਵਜਾਏ ਤੰਤੀ ਤਿਉ ਵਾਜਹਿ ਜੰਤ ਜਨਾ ॥1॥ ਜਪਿ ਮਨ ਰਾਮ ਨਾਮੁ ਰਸਨਾ ॥ ਮਸਤਕਿ ਲਿਖਤ ਲਿਖੇ ਗੁਰੁ ਪਾਇਆ ਹਰਿ ਹਿਰਦੈ ਹਰਿ ਬਸਨਾ ॥1॥ ਰਹਾਉ ॥ ਮਾਇਆ ਗਿਰਸਤਿ ਭ੍ਰਮਤੁ ਹੈ ਪ੍ਰਾਨੀ ਰਖਿ ਲੇਵਹੁ ਜਨੁ ਅਪਨਾ ॥ ਜਿਉ ਪ੍ਰਹਿਲਾਦੁ ਹਰਣਾਖਸਿ ਗ੍ਰਸਿਓ ਹਰਿ ਰਾਖਿਓ ਹਰਿ ਸਰਨਾ ॥2॥ ਕਵਨ ਕਵਨ ਕੀ ਗਤਿ ਮਿਿਤ ਕਹੀਐ ਹਰਿ ਕੀਏ ਪਤਿਤ ਪਵੰਨਾ ॥ ਓਹੁ ਢੋਵੈ ਢੋਰ ਹਾਥਿ ਚਮੁ ਚਮਰੇ ਹਰਿ ਉਧਰਿਓ ਪਰਿਓ ਸਰਨਾ ॥3॥ ਪ੍ਰਭ ਦੀਨ ਦਇਆਲ ਭਗਤ ਭਵ ਤਾਰਨ ਹਮ ਪਾਪੀ ਰਾਖੁ ਪਪਨਾ ॥ ਹਰਿ ਦਾਸਨ ਦਾਸ ਦਾਸ ਹਮ ਕਰੀਅਹੁ ਜਨ ਨਾਨਕ ਦਾਸ ਦਾਸੰਨਾ ॥4॥1॥


ਐਤਵਾਰ, 13 ਫੱਗਣ (ਸੰਮਤ 539 ਨਾਨਕਸ਼ਾਹੀ)(ਅੰਗ: 798)

ਪੰਜਾਬੀ ਵਿਆਖਿਆ :
ਰਾਗੁ ਬਿਲਾਵਲੁ ਮਹਲਾ 4 ਘਰੁ 3

ੴ ਸਤਿਗੁਰ ਪ੍ਰਸਾਦਿ ॥


ਹੇ (ਮੇਰੇ) ਮਨ! ਜੀਭ ਨਾਲ ਪਰਮਾਤਮਾ ਦਾ ਨਾਮ ਜਪਿਆ ਕਰ । ਜਿਸ ਮਨੁੱਖ ਦੇ ਮੱਥੇ ਉਤੇ ਲਿਖੇ ਹੋਏ ਚੰਗੇ ਭਾਗ ਉੱਘੜ ਪੈਣ, ਉਸ ਨੂੰ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਸਹੈਤਾ ਨਾਲ ਉਸ ਦੇ) ਹਿਰਦੇ ਵਿਚ ਪ੍ਰਭੂ ਆ ਵੱਸਦਾ ਹੈ ।1।ਰਹਾਉ। ਸਭ ਦੇ ਦਿਲ ਦੀ ਜਾਣਨ ਵਾਲਾ ਪਰਮਾਤਮਾ ਉੱਦਮ ਕਰਨ ਦੀ ਅਕਲ (ਜੀਵਾਂ ਨੂੰ ਆਪ ਦੇਂਦਾ ਹੈ) । ਜਿਵੇਂ ਉਹ ਸਾਨੂੰ ਪ੍ਰੇਰਨਾ ਕਰਦਾ ਹੈ ਤਿਵੇਂ ਅਸੀ ਕਰਦੇ ਹਾਂ । ਜਿਵੇਂ ਕੋਈ ਨਾਟਕ ਕਰਨ ਵਾਲਾ ਮਨੁੱਖ ਵੀਣਾ (ਆਦਿਕ ਸਾਜ) ਦੀ ਤਾਰ ਵਜਾਂਦਾ ਹੈ (ਤਿਵੇਂ ਉਹ ਸਾਜ ਵੱਜਦਾ ਹੈ); ਤਿਵੇਂ ਸਾਰੇ ਜੀਵ (ਜੋ, ਮਾਨੋ) ਵਾਜੇ (ਹਨ, ਪ੍ਰਭੂ ਦੇ ਵਜਾਇਆਂ) ਵੱਜਦੇ ਹਨ ।1। ਹੇ ਪ੍ਰਭੂ! ਮਾਇਆ ਦੇ ਮੋਹ ਵਿਚ ਫਸਿਆ ਹੋਇਆ ਜੀਵ ਭਟਕਦਾ ਫਿਰਦਾ ਹੈ, (ਮੈਨੂੰ) ਆਪਣੇ ਦਾਸ ਨੂੰ (ਇਸ ਮਾਇਆ ਦੇ ਮੋਹ ਤੋਂ) ਬਚਾ ਲੈ (ਉਸ ਤਰ੍ਹਾਂ ਬਚਾ ਲੈ) ਜਿਵੇਂ, ਹੇ ਹਰੀ! ਤੂੰ ਸਰਨ ਪਏ ਪ੍ਰਹਿਲਾਦ ਦੀ ਰੱਖਿਆ ਕੀਤੀ, ਜਦੋਂ ਉਸ ਨੂੰ ਹਰਣਾਖਸ ਨੇ ਦੁੱਖ ਦਿੱਤਾ ।2। ਹੇ ਭਾਈ! ਕਿਸ ਕਿਸ ਦੀ ਹਾਲਤ ਦੱਸੀ ਜਾਏ? ਉਹ ਪਰਮਾਤਮਾ ਤਾਂ ਬੜੇ ਬੜੇ ਵਿਕਾਰੀਆਂ ਨੂੰ ਪਵਿੱਤਰ ਕਰ ਦੇਂਦਾ ਹੈ । (ਵੇਖੋ,) ਉਹ (ਰਵਿਦਾਸ) ਮੋਏ ਹੋਏ ਪਸ਼ੂ ਢੋਂਦਾ ਸੀ, (ਉਸ) ਚਮਾਰ ਦੇ ਹੱਥ ਵਿਚ (ਨਿੱਤ) ਚਮ (ਫੜਿਆ ਹੁੰਦਾ) ਸੀ, ਪਰ ਜਦੋਂ ਉਹ ਪ੍ਰਭੂ ਦੀ ਸਰਨ ਪਿਆ, ਪ੍ਰਭੂ ਨੇ ਉਸ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦਿੱਤਾ ।3। ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! ਹੇ ਭਗਤਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਵਾਲੇ ਪ੍ਰਭੂ! ਸਾਨੂੰ ਪਾਪੀ ਜੀਵਾਂ ਨੂੰ ਪਾਪਾਂ ਤੋਂ ਬਚਾ ਲੈ । ਹੇ ਦਾਸ ਨਾਨਕ! (ਆਖ—ਹੇ ਪ੍ਰਭੂ!) ਸਾਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ।4।1।
English Translation :

RAAG BILAAVAL, FOURTH MEHL, THIRD HOUSE:
ONE UNIVERSAL CREATOR GOD. BY THE GRACE OF THE TRUE GURU:

Effort and intelligence come from God, the Inner-knower, the Searcher of hearts; as He wills, they act. As the violinist plays upon the strings of the violin, so does the Lord play the living beings. || 1 || Chant the Name of the Lord with your tongue, O mind. According to the pre-ordained destiny written upon my forehead, I have found the Guru, and the Lord abides within my heart. || 1 || Pause || Entangled in Maya, the mortal wanders around. Save Your humble servant, O Lord, as you saved Prahlaad from the clutches of Harnaakash; keep him in Your Sanctuary, Lord. || 2 || How can I describe the state and the condition, O Lord, of those many sinners you have purified? Ravi Daas, the leather-worker, who worked with hides and carried dead animals was saved, by entering the Lord’s Sanctuary. || 3 || O God, Merciful to the meek, carry Your devotees across the world-ocean; I am a sinner — save me from sin! O Lord, make me the slave of the slave of Your slaves; servant Nanak is the slave of Your slaves. || 4 || 1 ||

Sunday, 13th Phalgun (Samvat 539 Nanakshahi) (Page: 798)
 
(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[February 25, 2008, Monday 05:15 AM. IST]
ਸੂਹੀ ਮਹਲਾ 5 ਗੁਣਵੰਤੀ ॥

ਜੋ ਦੀਸੈ ਗੁਰਸਿਖੜਾ ਤਿਸੁ ਨਿਿਵ ਨਿਿਵ ਲਾਗਉ ਪਾਇ ਜੀਉ ॥ ਆਖਾ ਬਿਰਥਾ ਜੀਅ ਕੀ ਗੁਰੁ ਸਜਣੁ ਦੇਹਿ ਮਿਲਾਇ ਜੀਉ ॥ ਸੋਈ ਦਸਿ ਉਪਦੇਸੜਾ ਮੇਰਾ ਮਨੁ ਅਨਤ ਨ ਕਾਹੂ ਜਾਇ ਜੀਉ ॥ ਇਹੁ ਮਨੁ ਤੈ ਕੂੰ ਡੇਵਸਾ ਮੈ ਮਾਰਗੁ ਦੇਹੁ ਬਤਾਇ ਜੀਉ ॥ ਹਉ ਆਇਆ ਦੂਰਹੁ ਚਲਿ ਕੈ ਮੈ ਤਕੀ ਤਉ ਸਰਣਾਇ ਜੀਉ ॥ ਮੈ ਆਸਾ ਰਖੀ ਚਿਿਤ ਮਹਿ ਮੇਰਾ ਸਭੋ ਦੁਖੁ ਗਵਾਇ ਜੀਉ ॥ ਇਤੁ ਮਾਰਗਿ ਚਲੇ ਭਾਈਅੜੇ ਗੁਰੁ ਕਹੈ ਸੁ ਕਾਰ ਕਮਾਇ ਜੀਉ ॥ ਤਿਆਗੇਂ ਮਨ ਕੀ ਮਤੜੀ ਵਿਸਾਰੇਂ ਦੂਜਾ ਭਾਉ ਜੀਉ ॥ ਇਉ ਪਾਵਹਿ ਹਰਿ ਦਰਸਾਵੜਾ ਨਹ ਲਗੈ ਤਤੀ ਵਾਉ ਜੀਉ ॥ ਹਉ ਆਪਹੁ ਬੋਲਿ ਨ ਜਾਣਦਾ ਮੈ ਕਹਿਆ ਸਭੁ ਹੁਕਮਾਉ ਜੀਉ ॥ ਹਰਿ ਭਗਤਿ ਖਜਾਨਾ ਬਖਸਿਆ ਗੁਰਿ ਨਾਨਕਿ ਕੀਆ ਪਸਾਉ ਜੀਉ ॥ ਮੈ ਬਹੁੜਿ ਨ ਤ੍ਰਿਸਨਾ ਭੁਖੜੀ ਹਉ ਰਜਾ ਤ੍ਰਿਪਤਿ ਅਘਾਇ ਜੀਉ ॥ ਜੋ ਗੁਰ ਦੀਸੈ ਸਿਖੜਾ ਤਿਸੁ ਨਿਿਵ ਨਿਿਵ ਲਾਗਉ ਪਾਇ ਜੀਉ ॥3॥


ਸੋਮਵਾਰ, 14 ਫੱਗਣ (ਸੰਮਤ 539 ਨਾਨਕਸ਼ਾਹੀ) (ਅੰਗ : 763)

ਪੰਜਾਬੀ ਵਿਆਖਿਆ :
ਸੂਹੀ ਮਹਲਾ 5 ਗੁਣਵੰਤੀ ॥


ਮੈਨੂੰ ਜੇਹੜਾ ਭੀ ਕੋਈ ਗੁਰੂ ਦਾ ਪਿਆਰਾ ਸਿੱਖ ਮਿਲ ਪੈਂਦਾ ਹੈ, ਮੈਂ ਨੀਊਂ ਨੀਊਂ ਕੇ ਭਾਵ, ਨਿਮ੍ਰਤਾ-ਅਧੀਨਗੀ ਨਾਲ ਉਸ ਦੇ ਪੈਰੀਂ ਲੱਗਦਾ ਹਾਂ, ਤੇ ਉਸ ਨੂੰ ਆਪਣੇ ਦਿਲ ਦੀ ਪੀੜਾ (ਤਾਂਘ) ਦੱਸਦਾ ਹਾਂ, ਤੇ ਬੇਨਤੀ ਕਰਦਾ ਹਾਂ- ਹੇ ਗੁਰ-ਸਿੱਖ! ਮੈਨੂੰ ਸੱਜਣ-ਗੁਰੂ ਮਿਲਾ ਦੇ। ਮੈਨੂੰ ਕੋਈ ਅਜੇਹਾ ਸੋਹਣਾ ਉਪਦੇਸ਼ ਦੱਸ ਜਿਸ ਦੀ ਬਰਕਤਿ ਨਾਲ ਮੇਰਾ ਮਨ ਕਿਸੇ ਹੋਰ ਪਾਸੇ ਵਲ ਨਾਹ ਜਾਏ। ਮੈਂ ਆਪਣਾ ਇਹ ਮਨ ਤੇਰੇ ਹਵਾਲੇ ਕਰ ਦਿਆਂਗਾ, ਮੈਨੂੰ ਰਸਤਾ ਦੱਸ ਜਿਸ ਰਾਹੇ ਪੈ ਕੇ ਮੈਂ ਪ੍ਰਭੂ ਦਾ ਦਰਸ਼ਨ ਕਰ ਸਕਾਂ। ਮੈਂ ਚੌਰਾਸੀ ਲੱਖ ਦੇ ਦੂਰ ਦੇ ਪੈਂਡੇ ਤੋਂ ਤੁਰ ਕੇ ਆਇਆ ਹਾਂ, ਹੁਣ ਮੈਂ ਤੇਰਾ ਆਸਰਾ ਤੱਕਿਆ ਹੈ। ਮੈਂ ਆਪਣੇ ਚਿੱਤ ਵਿਚ ਇਹੀ ਆਸ ਰੱਖੀ ਹੋਈ ਹੈ ਕਿ ਤੂੰ ਮੇਰਾ ਸਾਰਾ ਦੁੱਖ ਦੂਰ ਕਰ ਦੇਵੇਂਗਾ।(ਅੱਗੋਂ ਉੱਤਰ ਮਿਲਦਾ ਹੈ-) ਇਸ ਰਾਸਤੇ ਉਤੇ ਜੇਹੜੇ ਗੁਰ-ਭਾਈ ਤੁਰਦੇ ਹਨ ਉਹ ਗੁਰੂ ਦੀ ਦੱਸੀ ਕਾਰ ਕਰਦੇ ਹਨ ਤੂੰ ਭੀ ਉਹੀ ਕਾਰ ਕਰ ਜੋ ਗੁਰੂ ਦੱਸਦਾ ਹੈ। ਜੇ ਤੂੰ ਆਪਣੇ ਮਨ ਦੀ ਕੋਝੀ ਮਤਿ ਛੱਡ ਦੇਵੇਂ, ਜੇ ਤੂੰ ਪ੍ਰਭੂ ਤੋਂ ਬਿਨਾ ਹੋਰ ਮਾਇਆ ਆਦਿਕ ਦਾ ਪਿਆਰ ਭੁਲਾ ਦੇਵੇਂ, ਤਾਂ ਇਸ ਤਰ੍ਹਾਂ ਤੂੰ ਪ੍ਰਭੂ ਦਾ ਸੋਹਣਾ ਦਰਸ਼ਨ ਕਰ ਲਵੇਂਗਾ, ਤੈਨੂੰ ਕੋਈ ਦੁੱਖ-ਕਲੇਸ਼ ਨਹੀਂ ਵਿਆਪੇਗਾ। ਮੈਂ ਜੋ ਕੁਝ ਤੈਨੂੰ ਦੱਸਿਆ ਹੈ, ਮੈਂ ਗੁਰੂ ਦਾ ਹੁਕਮ ਹੀ ਦੱਸਿਆ ਹੈ, ਮੈਂ ਆਪਣੀ ਅਕਲ ਦਾ ਆਸਰਾ ਲੈ ਕੇ ਇਹ ਰਸਤਾ ਨਹੀਂ ਦੱਸ ਰਿਹਾ। ਜਿਸ ਸੁਭਾਗ ਬੰਦੇ ਉਤੇ ਨਾਨਕ ਨੇ ਕਿਰਪਾ ਕੀਤੀ ਹੈ, ਪਰਮਾਤਮਾ ਨੇ ਉਸ ਨੂੰ ਆਪਣੀ ਭਗਤੀ ਦਾ ਖ਼ਜ਼ਾਨਾ ਬਖ਼ਸ਼ ਦਿੱਤਾ ਹੈ। ਗੁਰੂ ਨਾਨਕ ਦੀ ਮੇਹਰ ਦਾ ਸਦਕਾ ਮੈਂ ਪੂਰਨ ਤੌਰ ਤੇ ਰੱਜ ਗਿਆ ਹਾਂ, ਮੈਨੂੰ ਹੁਣ ਮਾਇਆ ਦੀ ਕੋਈ ਭੁੱਖ ਨਹੀਂ ਸਤਾਉਂਦੀ। ਮੈਨੂੰ ਜੇਹੜਾ ਭੀ ਕੋਈ ਗੁਰੂ ਦਾ ਪਿਆਰਾ ਸਿੱਖ ਮਿਲ ਪੈਂਦਾ ਹੈ, ਮੈਂ ਨਿਮ੍ਰਤਾ-ਅਧੀਨਗੀ ਨਾਲ ਉਸ ਦੇ ਪੈਰੀਂ ਲੱਗਦਾ ਹਾਂ।3।
English Translation :

SOOHEE, 5th GURU, GUNVANTEE ~

THE WORTHY AND VIRTUOUS BRIDE: When I see a Sikh of the Guru, I humbly bow and fall at his feet. I tell to him the pain of my soul, and beg him to unite me with the Guru, my Best Friend. I ask that he impart to me such an understanding, that my mind will not go out wandering anywhere else. I dedicate this mind to you. Please, show me the Path to God. I have come so far, seeking the Protection of Your Sanctuary. Within my mind, I place my hopes in You; please, take my pain and suffering away! So walk on this Path, O sister soul-brides; do that work which the Guru tells you to do. Abandon the intellectual pursuits of the mind, and forget the love of duality. In this way, you shall obtain the Blessed Vision of the Lord’s Darshan; the hot winds shall not even touch you. By myself, I do not even know how to speak; I speak all that the Lord commands. I am blessed with the treasure of the Lord’s devotional worship; Guru Nanak has been kind and compassionate to me. I shall never again feel hunger or thirst; I am satisfied, satiated and fulfilled. When I see a Sikh of the Guru, I humbly bow and fall at his feet. || 3 ||

Monday, 14th Phalgun (Samvat 539 Nanakshahi) (Page : 763)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[February 26, 2008, Tuesday 05:15 AM. IST]
ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥ ਮਾਰਕੰਡੇ ਤੇ ਕੋ ਅਧਿਕਾਈ ਜਿਿਨ ਤ੍ਰਿਣ ਧਰਿ ਮੂੰਡ ਬਲਾਏ ॥1॥ ਹਮਰੋ ਕਰਤਾ ਰਾਮੁ ਸਨੇਹੀ ॥ ਕਾਹੇ ਰੇ ਨਰ ਗਰਬੁ ਕਰਤ ਹਹੁ ਬਿਨਸਿ ਜਾਇ ਝੂਠੀ ਦੇਹੀ ॥1॥ ਰਹਾਉ ॥ ਮੇਰੀ ਮੇਰੀ ਕੈਰਉ ਕਰਤੇ ਦੁਰਜੋਧਨ ਸੇ ਭਾਈ ॥ ਬਾਰਹ ਜੋਜਨ ਛਤ੍ਰ ਚਲੈ ਥਾ ਦੇਹੀ ਗਿਰਝਨ ਖਾਈ ॥2॥ ਸਰਬ ਸੁੋਇਨ ਕੀ ਲੰਕਾ ਹੋਤੀ ਰਾਵਨ ਸੇ ਅਧਿਕਾਈ ॥ ਕਹਾ ਭਇਓ ਦਰਿ ਬਾਂਧੇ ਹਾਥੀ ਖਿਨ ਮਹਿ ਭਈ ਪਰਾਈ ॥3॥ ਦੁਰਬਾਸਾ ਸਿਉ ਕਰਤ ਠਗਉਰੀ ਜਾਦਵ ਏ ਫਲ ਪਾਏ ॥ ਕ੍ਰਿਪਾ ਕਰੀ ਜਨ ਅਪੁਨੇ ਊਪਰ ਨਾਮਦੇਉ ਹਰਿ ਗੁਨ ਗਾਏ ॥4॥1॥


ਮੰਗਲਵਾਰ, 15 ਫੱਗਣ (ਸੰਮਤ 539 ਨਾਨਕਸ਼ਾਹੀ)(ਅੰਗ: 692)

ਪੰਜਾਬੀ ਵਿਆਖਿਆ :
ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ

ੴ ਸਤਿਗੁਰ ਪ੍ਰਸਾਦਿ ॥


ਜਿੰਨ੍ਹਾਂ ਨੇ ਡੂੰਘੀਆਂ ਨੀਹਾਂ ਪੁਟਵਾ ਕੇ ਉੱਤੇ ਮਹਿਲ-ਮਾੜੀਆਂ ਉਸਰਾਏ ਉਹਨਾਂ ਦੇ ਭੀ ਇੱਥੇ ਹੀ ਰਹਿ ਗਏ; ਤਾਹੀਏਂ ਸਿਆਣੇ ਬੰਦੇ ਇਹਨਾਂ ਮਹਿਲ-ਮਾੜੀਆਂ ਦਾ ਭੀ ਮਾਣ ਨਹੀਂ ਕਰਦੇ; ਵੇਖੋ ਮਾਰਕੰਡੇ ਰਿਸ਼ੀ ਨਾਲੋਂ ਕਿਸ ਦੀ ਵੱਡੀ ਉਮਰ ਹੋਣੀ ਏ? ਉਸ ਨੇ ਕੱਖਾਂ ਦੀ ਕੁੱਲੀ ਵਿਚ ਹੀ ਝੱਟ ਲੰਘਾਇਆ।1। ਹੇ ਬੰਦਿਓ! ਆਪਣੇ ਸਰੀਰ ਦਾ ਕਿਉਂ ਮਾਣ ਕਰਦੇ ਹੋ! ਇਹ ਸਰੀਰ ਨਾਸਵੰਤ ਹੈ, ਨਾਸ ਹੋ ਜਾਇਗਾ; ਅਸਾਡਾ ਅਸਲ ਪਿਆਰਾ ਜਿਸ ਨੇ ਸਾਥ ਨਿਭਾਉਣਾ ਹੈ, ਤਾਂ ਕਰਤਾਰ ਹੈ, ਪਰਮਾਤਮਾ ਹੈ।ਰਹਾਉ।ਜਿਨ੍ਹਾਂ ਕੌਰਵਾਂ ਦੇ ਦੁਰਜੋਧਨ ਵਰਗੇ ਬਲੀ ਭਰਾ ਸਨ, ਉਹ ਭੀ ਇਹ ਮਾਣ ਕਰਦੇ ਰਹੇ ਕਿ ਅਸਾਡੀ (ਪਾਤਸ਼ਾਹੀ) ਅਸਾਡੀ (ਪਾਤਸ਼ਾਹੀ), ਪਾਂਡੋ ਕੀਹ ਲੱਗਦੇ ਹਨ ਇਸ ਧਰਤੀ ਦੇ? ਕੁਰਖੇਤਰ ਦੇ ਜੰਗ ਵੇਲੇ ਅਠਤਾਲੀਆਂ ਕੋਹਾਂ ਵਿਚ ਉਹਨਾਂ ਦੀ ਸੈਨਾ ਦਾ ਖਿਲਾਰ ਸੀ, ਪਰ ਕਿੱਧਰ ਗਈ ਬਾਦਸ਼ਾਹੀ ਤੇ ਕਿੱਧਰ ਗਿਆ ਉਹ ਛੱਤਰ? ਕੁਰਖੇਤਰ ਦੇ ਜੰਗ ਵਿਚ ਗਿਰਝਾਂ ਨੇ ਉਹਨਾਂ ਦੀਆਂ ਲੋਥਾਂ ਖਾਧੀਆਂ।2। ਰਾਵਣ ਵਰਗੇ ਵੱਡੇ ਬਲੀ ਰਾਜੇ ਦੀ ਲੰਕਾ ਸਾਰੀ ਦੀ ਸਾਰੀ ਸੋਨੇ ਦੀ ਸੀ, ਉਸ ਦੇ ਮਹਿਲਾਂ ਦੇ ਦਰਵਜ਼ੇ ਤੇ ਹਾਥੀ ਬੱਝੇ ਖਲੋਤੇ ਸਨ, ਪਰ ਆਖ਼ਰ ਕੀਹ ਬਣਿਆ? ਇਕ ਪਲ ਵਿਚ ਸਭ ਕੁਝ ਪਰਾਇਆ ਹੋ ਗਿਆ।3। ਸੋ, ਅਹੰਕਾਰ ਕਿਸੇ ਚੀਜ਼ ਦਾ ਭੀ ਹੋਵੇ ਉਹ ਮਾੜਾ ਹੈ; ਅਹੰਕਾਰ ਵਿਚ ਹੀ ਆ ਕੇ ਜਾਦਵਾਂ ਨੇ ਦੁਰਬਾਸਾ ਨਾਲ ਮਸਖ਼ਰੀ ਕੀਤੀ ਤੇ ਇਹ ਫਲ ਪਾਇਓ ਕਿ ਸਾਰੀ ਕੁਲ ਹੀ ਮੁੱਕ ਗਈ। ਪਰ ਸ਼ੁਕਰ ਹੈ ਆਪਣੇ ਦਾਸ ਨਾਮਦੇਵ ਉੱਤੇ ਪਰਮਾਤਮਾ ਨੇ ਕਿਰਪਾ ਕੀਤੀ ਹੈ ਤੇ ਨਾਮਦੇਵ ਮਾਣ ਤਿਆਗ ਕੇ ਪਰਮਾਤਮਾ ਦੇ ਗੁਣ ਗਾਉਂਦਾ ਹੈ।4।1। ਭਾਵ : ਅਹੰਕਾਰ ਚਾਹੇ ਕਿਸੇ ਚੀਜ਼ ਦਾ ਭੀ ਹੋਵੇ, ਮਾੜਾ ਹੈ।
English Translation :

DHANAASAREE, THE WORD OF DEVOTEE NAAM DAYV JEE:
ONE UNIVERSAL CREATOR GOD. BY THE GRACE OF THE TRUE GURU:

They dig deep foundations, and build lofty palaces. Can anyone live longer than Markanda, who passed his days with only a handful of straw upon his head? || 1 || The Creator Lord is our only friend. O man, why are you so proud? This body is only temporary — it shall pass away. || 1 || Pause || The Kaurvas, who had brothers like Duryodhan, used to proclaim, “This is ours! This is ours!” Their royal procession extended over sixty miles, and yet their bodies were eaten by vultures. || 2 || Sri Lanka was totally rich with gold; was anyone greater than its ruler Raavan? What happened to the elephants, tethered at his gate? In an instant, it all belonged to someone else. || 3 || The Yaadvas deceived Durbaasaa, and received their rewards. The Lord has shown mercy to His humble servant, and now Naam Dayv sings the Glorious Praises of the Lord. || 4 || 1 ||

Tuesday, 15th Phalgun (Samvat 539 Nanakshahi)(Page: 692)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[February 27, 2008, Wednesday 05:15 AM. IST]
ਧਨਾਸਰੀ ਮਹਲਾ 5 ॥

ਛਡਾਇ ਲੀਓ ਮਹਾ ਬਲੀ ਤੇ ਅਪਨੇ ਚਰਨ ਪਰਾਤਿ॥ ਏਕੁ ਨਾਮੁ ਦੀਓ ਮਨ ਮੰਤਾ ਬਿਨਸਿ ਨ ਕਤਹੂ ਜਾਤਿ ॥1॥ ਸਤਿਗੁਰਿ ਪੂਰੈ ਕੀਨੀ ਦਾਤਿ ॥ ਹਰਿ ਹਰਿ ਨਾਮੁ ਦੀਓ ਕੀਰਤਨ ਕਉ ਭਈ ਹਮਾਰੀ ਗਾਤਿ ॥ ਰਹਾਉ ॥ ਅੰਗੀਕਾਰੁ ਕੀਓ ਪ੍ਰਭਿ ਅਪੁਨੈ ਭਗਤਨ ਕੀ ਰਾਖੀ ਪਾਤਿ ॥ ਨਾਨਕ ਚਰਨ ਗਹੇ ਪ੍ਰਭ ਅਪਨੇ ਸੁਖੁ ਪਾਇਓ ਦਿਨ ਰਾਤਿ ॥2॥10॥41॥


ਬੁੱਧਵਾਰ, 16 ਫੱਗਣ (ਸੰਮਤ 539 ਨਾਨਕਸ਼ਾਹੀ) (ਅੰਗ: 681)

ਪੰਜਾਬੀ ਵਿਆਖਿਆ
:
ਧਨਾਸਰੀ ਮਹਲਾ 5 ॥


ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ, ਗੁਰੂ ਉਸ ਨੂੰ ਆਪਣੇ ਚਰਨੀਂ ਲਾ ਕੇ ਉਸ ਨੂੰ ਵੱਡੀ ਤਾਕਤ ਵਾਲੀ ਮਾਇਆ ਤੋਂ ਬਚਾ ਲੈਂਦਾ ਹੈ। ਉਸ ਦੇ ਮਨ ਵਾਸਤੇ ਗੁਰੂ ਪਰਮਾਤਮਾ ਦਾ ਨਾਮ ਮੰਤਰ ਦੇਂਦਾ ਹੈ; ਜੋ ਨਾਹ ਨਾਸ ਹੁੰਦਾ ਹੈ ਨਾਹ ਕਿਤੇ ਗੁਆਚਦਾ ਹੈ।1। ਹੇ ਭਾਈ! ਪੂਰੇ ਗੁਰੂ ਨੇ ਮੇਰੇ ਉਤੇ ਬਖ਼ਸ਼ਸ਼ ਕੀਤੀ ਹੈ। ਗੁਰੂ ਨੇ ਮੈਨੂੰ ਪਰਮਾਤਮਾ ਦਾ ਨਾਮ ਕੀਰਤਨ ਕਰਨ ਲਈ ਦਿੱਤਾ ਹੈ, ਜਿਸ ਦੀ ਬਰਕਤ ਨਾਲ ਮੇਰੀ ਉੱਚੀ ਆਤਮਕ ਅਵਸਥਾ ਬਣ ਗਈ ਹੈ। ਰਹਾਉ।ਹੇ ਭਾਈ! ਪ੍ਰਭੂ ਨੇ ਸਦਾ ਹੀ ਆਪਣੇ ਭਗਤਾਂ ਦਾ ਪੱਖ ਕੀਤਾ ਹੈ, ਭਗਤਾਂ ਦੀ ਲਾਜ ਰੱਖੀ ਹੈ। ਹੇ ਨਾਨਕ! ਜਿਸ ਮਨੁੱਖ ਨੇ ਗੁਰੂ ਦੀ ਸ਼ਰਨ ਪੈ ਕੇ ਪਰਮਾਤਮਾ ਦੇ ਚਰਨ ਫੜ ਲਏ ਉਸ ਨੇ ਦਿਨ ਰਾਤ ਹਰ ਵੇਲੇ ਆਤਮਕ ਆਨੰਦ ਮਾਣਿਆ ਹੈ।2।10।41।
English Translation :

DHANAASAREE, FIFTH MEHL:

He has saved me from the awful power of Maya, by attaching me to His feet. He gave my mind the Mantra of the Naam, the Name of the One Lord, which shall never perish or leave me. || 1 || The Perfect True Guru has given this gift. He has blessed me with the Kirtan of the Praises of the Name of the Lord, Har, Har, and I am emancipated. || Pause || My God has made me His own, and saved the honor of His devotee. Nanak has grasped the feet of his God, and has found peace, day and night. || 2 || 10 || 41 ||

Wednesday, 16th Phalgun (Samvat 539 Nanakshahi)(Page : 681)
 
(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[February 28, 2008, Thursday 05:15 AM. IST]
ਬਿਲਾਵਲੁ ਮਹਲਾ 5 ॥

ਭੂਲੇ ਮਾਰਗੁ ਜਿਨਹਿ ਬਤਾਇਆ ॥ ਐਸਾ ਗੁਰੁ ਵਡਭਾਗੀ ਪਾਇਆ ॥1॥ ਸਿਮਰਿ ਮਨਾ ਰਾਮ ਨਾਮੁ ਚਿਤਾਰੇ ॥ ਬਸਿ ਰਹੇ ਹਿਰਦੈ ਗੁਰ ਚਰਨ ਪਿਆਰੇ ॥1॥ ਰਹਾਉ॥ ਕਾਮਿ ਕ਼੍ਰੋਧਿ ਲੋਭਿ ਮੋਹਿ ਮਨੁ ਲੀਨਾ ॥ ਬੰਧਨ ਕਾਟਿ ਮੁਕਤਿ ਗੁਰਿ ਕੀਨਾ ॥2॥ ਦੁਖ ਸੁਖ ਕਰਤ ਜਨਮਿ ਫੁਨਿ ਮੂਆ ॥ ਚਰਨ ਕਮਲ ਗੁਰਿ ਆਸ੍ਰਮੁ ਦੀਆ ॥3॥ ਅਗਨਿ ਸਾਗਰ ਬੂਡਤ ਸੰਸਾਰਾ॥ਨਾਨਕ ਬਾਹ ਪਕਰਿ ਸਤਿਗੁਰਿ ਨਿਸਤਾਰਾ ॥4॥3॥8॥


ਵੀਰਵਾਰ, 17 ਫੱਗਣ (ਸੰਮਤ 539 ਨਾਨਕਸ਼ਾਹੀ) (ਅੰਗ: 803)

ਪੰਜਾਬੀ ਵਿਆਖਿਆ
:
ਬਿਲਾਵਲੁ ਮਹਲਾ 5 ॥


ਹੇ ਮਨ! ਇਹੋ ਜਿਹਾ ਗੁਰੂ ਵਡੇ ਭਾਗਾਂ ਨਾਲ ਹੀ ਮਿਲਦਾ ਹੈ, ਜਿਹੜਾ ਜੀਵਨ ਦੇ ਸਹੀ ਰਸਤੇ ਤੋਂ ਖੁੰਝੇ ਜਾ ਰਹੇ ਮਨੁੱਖ ਨੂੰ ਜ਼ਿੰਦਗੀ ਦਾ ਸਹੀ ਰਸਤਾ ਦੱਸ ਦੇਂਦਾ ਹੈ।1।ਹੇ ਮੇਰੇ ਮਨ! ਧਿਆਨ ਜੋੜ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪਰ ਉਹੀ ਮਨੁੱਖ ਹਰਿ-ਨਾਮ ਸਿਮਰ ਸਕਦਾ ਹੈ, ਜਿਸ ਦੇ ਹਿਰਦੇ ਵਿਚ ਪਿਆਰੇ ਗੁਰੂ ਦੇ ਚਰਨ ਵੱਸੇ ਰਹਿੰਦੇ ਹਨ। ਤਾਂ ਤੇ, ਹੇ ਮਨ! ਤੂੰ ਭੀ ਗੁਰੂ ਦਾ ਆਸਰਾ ਲੈ।1।ਰਹਾਉ।ਹੇ ਮਨ! ਵੇਖ, ਮਨੁੱਖ ਦਾ ਮਨ ਸਦਾ ਕਾਮ ਵਿਚ, ਕ੍ਰੋਧ ਵਿਚ, ਲੋਭ ਵਿਚ, ਮੋਹ ਵਿਚ ਫਸਿਆ ਰਹਿੰਦਾ ਹੈ। ਪਰ ਜਦੋਂ ਉਹ ਗੁਰੂ ਦੇ ਸਰਨ ਆਇਆ, ਗੁਰੂ ਨੇ ਉਸ ਦੇ ਇਹ ਸਾਰੇ ਬੰਧਨ ਕੱਟ ਕੇ ਉਸ ਨੂੰ ਇਹਨਾਂ ਵਿਕਾਰਾਂ ਤੋਂ ਖ਼ਲਾਸੀ ਦੇ ਦਿੱਤੀ।2। ਹੇ ਮਨ! ਦੁੱਖ ਸੁਖ ਕਰਦਿਆਂ ਮਨੁੱਖ ਕਦੇ ਮਰਦਾ ਹੈ ਕਦੇ ਜੀਊ ਪੈਂਦਾ ਹੈ, ਦੁੱਖ ਵਾਪਰਿਆਂ ਸਹਿਮ ਜਾਂਦਾ ਹੈ, ਸੁਖ ਮਿਲਣ ਤੇ ਸੌਖਾ ਸਾਹ ਲੈਣ ਲੱਗ ਪੈਂਦਾ ਹੈ। ਇਸ ਤਰ੍ਹਾਂ ਡੁਬਕੀਆਂ ਲੈਂਦਾ ਮਨੁੱਖ ਜਦੋਂ ਗੁਰੂ ਦੀ ਸਰਨ ਆਇਆ, ਗੁਰੂ ਨੇ ਉਸ ਨੂੰ ਪਰਮਾਤਮਾ ਦੇ ਸੋਹਣੇ ਚਰਨਾਂ ਦਾ ਆਸਰਾ ਦੇ ਦਿੱਤਾ।3। ਹੇ ਨਾਨਕ! ਜਗਤ ਤ੍ਰਿਸ਼ਨਾ ਦੀ ਅੱਗ ਦੇ ਸਮੁੱੰਦਰ ਵਿਚ ਡੁੱਬ ਰਿਹਾ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪਿਆ, ਗੁਰੂ ਨੇ ਉਸ ਦੀ ਬਾਂਹ ਫੜ ਕੇ ਉਸ ਨੂੰ ਸੰਸਾਰ-ਸਮੁੱੰਦਰ ਵਿਚੋਂ ਪਾਰ ਲੰਘਾ ਦਿੱਤਾ।4।3।8।
English Translation :

BILAAVAL, FIFTH MEHL:

He places the one who strays back on the Path; such a Guru is found by great good fortune. || 1 || Meditate, contemplate the Name of the Lord, O mind.The Beloved Feet of the Guru abide within my heart. || 1||Pause || The mind is engrossed in sexual desire, anger, greed and emotional attachment. Breaking my bonds, the Guru has liberated me. || 2 || Experiencing pain and pleasure, one is born, only to die again. The Lotus Feet of the Guru bring peace and shelter. || 3 || The world is drowning in the ocean of fire. O Nanak, holding me by the arm, the True Guru has saved me. || 4 || 3 || 8 ||

Thursday, 17th Phalgun (Samvat 539 Nanakshahi)(Page: 803)
 
Back
Top