☬ Ajj da mukhwak/ hukamnama ☬

TODAY'S HUKAMNAMA FROM SRI DARBAR SAHIB
Sri Amritsar.

[February 29, 2008, Friday 05:15 AM. IST]

ਰਾਮਕਲੀ ਮਹਲਾ 5 ॥

ਇਸੁ ਪਾਨੀ ਤੇ ਜਿਿਨ ਤੂ ਘਰਿਆ ॥ ਮਾਟੀ ਕਾ ਲੇ ਦੇਹੁਰਾ ਕਰਿਆ ॥ ਉਕਤਿ ਜੋਤਿ ਲੈ ਸੁਰਤਿ ਪਰੀਖਿਆ ॥ ਮਾਤ ਗਰਭ ਮਹਿ ਜਿਿਨ ਤੂ ਰਾਖਿਆ ॥1॥ ਰਾਖਨਹਾਰੁ ਸਮ੍ਹਾਰਿ ਜਨਾ ॥ ਸਗਲੇ ਛੋਡਿ ਬੀਚਾਰ ਮਨਾ ॥1॥ ਰਹਾਉ ॥ ਜਿਿਨ ਦੀਏ ਤੁਧੁ ਬਾਪ ਮਹਤਾਰੀ ॥ ਜਿਿਨ ਦੀਏ ਭ੍ਰਾਤ ਪੁਤ ਹਾਰੀ ॥ ਜਿਿਨ ਦੀਏ ਤੁਧੁ ਬਨਿਤਾ ਅਰੁ ਮੀਤਾ ॥ ਤਿਸੁ ਠਾਕੁਰ ਕਉ ਰਖਿ ਲੇਹੁ ਚੀਤਾ ॥2॥ ਜਿਿਨ ਦੀਆ ਤੁਧੁ ਪਵਨੁ ਅਮੋਲਾ ॥ ਜਿਿਨ ਦੀਆ ਤੁਧੁ ਨੀਰੁ ਨਿਰਮੋਲਾ ॥ ਜਿਿਨ ਦੀਆ ਤੁਧੁ ਪਾਵਕੁ ਬਲਨਾ ॥ ਤਿਸੁ ਠਾਕੁਰ ਕੀ ਰਹੁ ਮਨ ਸਰਨਾ ॥3॥ ਛਤੀਹ ਅੰਮ੍ਰਿਤ ਜਿਿਨ ਭੋਜਨ ਦੀਏ ॥ ਅੰਤਰਿ ਥਾਨ ਠਹਰਾਵਨ ਕਉ ਕੀਏ ॥ ਬਸੁਧਾ ਦੀਓ ਬਰਤਨਿ ਬਲਨਾ ॥ ਤਿਸੁ ਠਾਕੁਰ ਕੇ ਚਿਿਤ ਰਖੁ ਚਰਨਾ ॥4॥ ਪੇਖਨ ਕਉ ਨੇਤ੍ਰ ਸੁਨਨ ਕਉ ਕਰਨਾ ॥ ਹਸਤ ਕਮਾਵਨ ਬਾਸਨ ਰਸਨਾ ॥ ਚਰਨ ਚਲਨ ਕਉ ਸਿਰੁ ਕੀਨੋ ਮੇਰਾ ॥ ਮਨ ਤਿਸੁ ਠਾਕੁਰ ਕੇ ਪੂਜਹੁ ਪੈਰਾ ॥5॥ ਅਪਵਿਤ੍ਰ ਪਵਿਤ੍ਰੁ ਜਿਿਨ ਤੂ ਕਰਿਆ ॥ ਸਗਲ ਜੋਨਿ ਮਹਿ ਤੂ ਸਿਿਰ ਧਰਿਆ ॥ ਅਬ ਤੂ ਸੀਝੁ ਭਾਵੈ ਨਹੀ ਸੀਝੈ ॥ ਕਾਰਜੁ ਸਵਰੈ ਮਨ ਪ੍ਰਭੁ ਧਿਆਈਜੈ ॥6॥ ਈਹਾ ਊਹਾ ਏਕੈ ਓਹੀ ॥ ਜਤ ਕਤ ਦੇਖੀਐ ਤਤ ਤਤ ਤੋਹੀ ॥ ਤਿਸੁ ਸੇਵਤ ਮਨਿ ਆਲਸੁ ਕਰੈ ॥ ਜਿਸੁ ਵਿਸਰਿਐ ਇਕ ਨਿਮਖ ਨ ਸਰੈ ॥7॥ ਹਮ ਅਪਰਾਧੀ ਨਿਰਗੁਨੀਆਰੇ ॥ ਨਾ ਕਿਛੁ ਸੇਵਾ ਨਾ ਕਰਮਾਰੇ ॥ ਗੁਰੁ ਬੋਹਿਥੁ ਵਡਭਾਗੀ ਮਿਿਲਆ ॥ ਨਾਨਕ ਦਾਸ ਸੰਗਿ ਪਾਥਰ ਤਰਿਆ ॥8॥2॥


ਸ਼ੁੱਕਰਵਾਰ, 18 ਫੱਗਣ (ਸੰਮਤ 539 ਨਾਨਕਸ਼ਾਹੀ) (ਅੰਗ: 913)

ਪੰਜਾਬੀ ਵਿਆਖਿਆ
:
ਰਾਮਕਲੀ ਮਹਲਾ 5 ॥


ਹੇ ਭਾਈ! ਸਦਾ ਰੱØਖਿਆ ਕਰ ਸਕਣ ਵਾਲੇ ਪਰਮਾਤਮਾ ਨੂੰ ਯਾਦ ਕਰਿਆ ਕਰ । ਹੇ ਮੇਰੇ ਮਨ! (ਪ੍ਰਭੂ ਦੀ ਯਾਦ ਤੋਂ ਬਿਨਾ) ਹੋਰ ਸਾਰੇ ਵਿਚਾਰ (ਜਿਹੜੇ ਵਿਚਾਰ ਪ੍ਰਭੂ ਦੀ ਯਾਦ ਭੁਲਾਂਦੇ ਹਨ, ਉਹ) ਛੱਡ ਦੇਹ ।1।ਰਹਾਉ। ਹੇ ਭਾਈ! ਜਿਸ ਪ੍ਰਭੂ ਨੇ ਪਿਤਾ ਦੀ ਬੂੰਦ ਤੋਂ ਤੈਨੂੰ ਬਣਾਇਆ, ਤੇਰਾ ਇਹ ਮਿੱਟੀ ਦਾ ਪੁਤਲਾ ਘੜ ਦਿੱਤਾ; ਜਿਸ ਪ੍ਰਭੂ ਨੇ ਬੁੱਧੀ, ਜਿੰਦ ਅਤੇ ਪਰਖਣ ਦੀ ਤਾਕਤ ਤੇਰੇ ਅੰਦਰ ਪਾ ਕੇ ਤੈਨੂੰ ਮਾਂ ਦੇ ਪੇਟ ਵਿਚ (ਸਹੀ ਸਲਾਮਤ) ਰੱØਖਿਆ (ਉਸ ਨੂੰ ਸਦਾ ਯਾਦ ਰੱਖ) ।1। ਹੇ ਭਾਈ! ਜਿਸ ਪ੍ਰਭੂ ਨੇ ਤੈਨੂੰ ਮਾਪੇ ਦਿੱØਤੇ, ਜਿਸ ਪ੍ਰਭੂ ਨੇ ਤੈਨੂੰ ਭਰਾ ਪੁੱਤਰ ਤੇ ਨੌਕਰ ਦਿੱØਤੇ, ਜਿਸ ਪ੍ਰਭੂ ਨੇ ਤੈਨੂੰ ਇਸਤ਼੍ਰੀ ਅਤੇ ਸੱਜਣ-ਮਿੱਤਰ ਦਿੱØਤੇ, ਉਸ ਮਾਲਕ-ਪ੍ਰਭੂ ਨੂੰ ਸਦਾ ਆਪਣੇ ਚਿੱਤ ਵਿਚ ਟਿਕਾਈ ਰੱਖ ।2। ਹੇ ਭਾਈ! ਜਿਸ ਪ੍ਰਭੂ ਨੇ ਤੈਨੂੰ ਕਿਸੇ ਭੀ ਮੁੱਲ ਤੋਂ ਨਾਹ ਮਿਲ ਸਕਣ ਵਾਲੀ ਹਵਾ ਦਿੱਤੀ, ਜਿਸ ਪ੍ਰਭੂ ਨੇ ਤੈਨੂੰ ਨਿਰਮੋਲਕ ਪਾਣੀ ਦਿੱਤਾ, ਜਿਸ ਪ੍ਰਭੂ ਨੇ ਤੈਨੂੰ ਅੱਗ ਦਿੱਤੀ, ਬਾਲਣ ਦਿੱਤਾ, ਹੇ ਮਨ! ਤੂੰ ਉਸ ਮਾਲਕ-ਪ੍ਰਭੂ ਦੀ ਸਰਨ ਪਿਆ ਰਹੁ ।3। ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਅਨੇਕਾਂ ਕਿਸਮਾਂ ਦੇ ਸੁਆਦਲੇ ਖਾਣੇ ਦਿੱØਤੇ, ਇਹਨਾਂ ਖਾਣਿਆਂ ਨੂੰ ਹਜ਼ਮ ਕਰਨ ਲਈ ਤੇਰੇ ਅੰਦਰ ਮਿਹਦਾ ਆਦਿਕ ਅੰਗ ਬਣਾਏ, ਤੈਨੂੰ ਧਰਤੀ ਦਿੱਤੀ, ਤੈਨੂੰ ਹੋਰ ਵਰਤਣ-ਵਲੇਵਾ ਦਿੱਤਾ, ਉਸ ਮਾਲਕ-ਪ੍ਰਭੂ ਦੇ ਚਰਨ ਆਪਣੇ ਚਿੱਤ ਵਿੱਚ ਪੋ੍ਰ ਰੱਖ ।4। ਹੇ ਮੇਰੇ ਮਨ! ਉਸ ਮਾਲਕ-ਪ੍ਰਭੂ ਦੇ ਪੈਰ ਸਦਾ ਪੂਜਦਾ ਰਹੁ (ਨਿਮ੍ਰਤਾ ਧਾਰਨ ਕਰ ਕੇ ਉਸ ਪ੍ਰਭੂ ਦਾ ਸਿਮਰਨ ਕਰਦਾ ਰਹੁ, ਜਿਸ ਨੇ) ਤੈਨੂੰ (ਦੁਨੀਆ ਦੇ ਰੰਗ-ਤਮਾਸ਼ੇ) ਵੇਖਣ ਵਾਸਤੇ ਅੱਖਾਂ ਦਿੱਤੀਆਂ ਹਨ ਅਤੇ ਸੁਣਨ ਵਾਸਤੇ ਕੰਨ ਦਿੱਤੇ ਹਨ, ਜਿਸ ਨੇ ਕਾਰ ਕਰਨ ਲਈ ਤੈਨੂੰ ਹੱਥ ਦਿੱØਤੇ ਹਨ, ਅਤੇ ਨੱਕ ਤੇ ਜੀਭ ਦਿੱਤੀ ਹੈ, ਜਿਸ ਨੇ ਤੁਰਨ ਲਈ ਤੈਨੂੰ ਪੈਰ ਦਿੱØਤੇ ਹਨ ਅਤੇ ਸਿਰ (ਸਾਰੇ ਅੰਗਾਂ ਵਿਚੋਂ) ਸ਼ਿਰੋਮਣੀ ਬਣਾਇਆ ਹੈ । (ਹੇ ਭਾਈ! ਉਸ ਪਰਮਾਤਮਾ ਨੂੰ ਸਿਮਰਿਆ ਕਰ) ਜਿਸ ਨੇ ਗੰਦ ਤੋਂ ਤੈਨੂੰ ਪਵਿੱਤਰ ਬਣਾ ਦਿੱਤਾ, ਜਿਸ ਨੇ ਤੈਨੂੰ ਸਾਰੀਆਂ ਜੂਨੀਆਂ ਉਤੇ ਸਰਦਾਰ ਬਣਾ ਦਿੱਤਾ । ਤੇਰੀ ਮਰਜ਼ੀ ਹੈ ਹੁਣ ਤੂੰ (ਉਸ ਦਾ ਸਿਮਰਨ ਕਰ ਕੇ ਜ਼ਿੰਦਗੀ ਵਿਚ) ਕਾਮਯਾਬ ਹੋ ਚਾਹੇ ਨਾਹ ਹੋ । ਪਰ ਹੇ ਮਨ! ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, (ਸਿਮਰਨ ਕੀਤੀਆਂ ਹੀ ਮਨੁੱਖਾ ਜੀਵਨ ਦਾ) ਮਨੋਰਥ ਸਫਲ ਹੁੰਦਾ ਹੈ ।6। ਹੇ ਭਾਈ! ਇਸ ਲੋਕ ਵਿਚ ਤੇ ਪਰਲੋਕ ਵਿਚ ਇਕ ਉਹ ਪਰਮਾਤਮਾ ਹੀ (ਸਹਾਈ) ਹੈ, ਜਿੱØਥੇ ਕਿੱØਥੇ ਝਾਤੀ ਮਾਰੀ ਜਾਏ ਉਥੇ ਉਥੇ (ਪਰਮਾਤਮਾ ਹੀ) ਤੇਰੇ ਨਾਲ ਹੈ । (ਪਰ ਵੇਖੋ ਮਨੁੱਖ ਦੀ ਮੰਦ-ਭਾਗਤਾ!) ਉਸ ਪਰਮਾਤਮਾ ਨੂੰ ਸਿਮਰਦਿਆਂ (ਮਨੁੱਖ) ਮਨ ਵਿਚ ਆਲਸ ਕਰਦਾ ਹੈ, ਜਿਸ ਨੂੰ ਵਿਸਾਰਿਆਂ ਇਕ ਪਲ-ਭਰ ਸਮਾ ਭੀ ਸੌਖਾ ਨਹੀਂ ਲੰਘ ਸਕਦਾ ।7। (ਹੇ ਭਾਈ! ਮਾਇਆ ਦੇ ਮੋਹ ਵਿਚ ਫਸ ਕੇ) ਅਸੀ ਸੰਸਾਰੀ ਜੀਵ ਪਾਪੀ ਬਣ ਜਾਂਦੇ ਹਾਂ, ਗੁਣ-ਹੀਣ ਹੋ ਜਾਂਦੇ ਹਾਂ, ਅਸੀ ਨਾਹ ਕੋਈ ਸੇਵਾ-ਭਗਤੀ ਕਰਦੇ ਹਾਂ, ਨਾਹ ਹੀ ਸਾਡੇ ਕੰਮ ਚੰਗੇ ਹੁੰਦੇ ਹਨ । ਹੇ ਦਾਸ ਨਾਨਕ! (ਆਖ—ਜਿਨ੍ਹਾਂ ਮਨੁੱਖਾਂ ਨੂੰ ਵੱØਡੇ ਭਾਗਾਂ ਨਾਲ ਗੁਰੂ-ਜਹਾਜ਼ ਮਿਲ ਪਿਆ, ਉਸ ਜਹਾਜ਼ ਦੀ ਸੰਗਤਿ ਵਿਚ ਉਹ ਪੱਥਰ-ਦਿਲ ਮਨੁੱਖ ਭੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ ।8।2।
English Translation :

RAAMKALEE, FIFTH MEHL:

He created you out of this water. From clay, He fashioned your body. He blessed you with the light of reason and clear consciousness. In your mother’s womb, He preserved you. || 1 || Contemplate your Savior Lord. Give up all others thoughts, O mind. || 1 || Pause || He gave you your mother and father; he gave you your charming children and siblings; he gave you your spouse and friends; enshrine that Lord and Master in your consciousness. || 2 || He gave you the invaluable air; He gave you the priceless water; He gave you burning fire; let your mind remain in the Sanctuary of that Lord and Master. || 3 || He gave you the thirty-six varieties of tasty foods; He gave you a place within to hold them; He gave you the earth, and things to use; enshrine in your consciousness the feet of that Lord and Master. || 4 || He gave you eyes to see, and ears to hear; He gave you hands to work with, and a nose and a tongue; He gave you feet to walk upon, and the crowning glory of your head; O mind, worship the Feet of that Lord and Master. || 5 || He transformed you from impure to pure; He installed you above the heads of all creatures; now, you may fulfill your destiny or not; Your affairs shall be resolved, O mind, meditating on God. || 6 || Here and there, only the One God exists. Wherever I look, there You are. My mind is reluctant to serve Him; forgetting Him, I cannot survive, even for an instant. || 7 || I am a sinner, without any virtue at all. I do not serve You, or do any good deeds. By great good fortune, I have found the boat — the Guru. Slave Nanak has crossed over, with Him. || 8 || 2 ||

Friday, 18th Phalgun (Samvat 539 Nanakshahi)(Page: 913)
 
Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[March 1, 2008, Saturday 05:15 AM. IST]
ਟੋਡੀ ਮਹਲਾ 5 ॥

ਮਾਨੁਖੁ ਬਿਨੁ ਬੂਝੇ ਬਿਰਥਾ ਆਇਆ ॥ ਅਨਿਕ ਸਾਜ ਸੀਗਾਰ ਬਹੁ ਕਰਤਾ ਜਿਉ ਮਿਰਤਕੁ ਓਢਾਇਆ ॥ ਰਹਾਉ ॥ ਧਾਇ ਧਾਇ ਕ਼੍ਰਿਪਨ ਸ੍ਰਮੁ ਕੀਨੋ ਇਕਤ੍ਰ ਕਰੀ ਹੈ ਮਾਇਆ ॥ ਦਾਨੁ ਪੁੰਨੁ ਨਹੀ ਸੰਤਨ ਸੇਵਾ ਕਿਤ ਹੀ ਕਾਜਿ ਨ ਆਇਆ ॥1॥ ਕਰਿ ਆਭਰਣ ਸਵਾਰੀ ਸੇਜਾ ਕਾਮਨਿ ਥਾਟੁ ਬਨਾਇਆ ॥ ਸੰਗੁ ਨ ਪਾਇਓ ਅਪੁਨੇ ਭਰਤੇ ਪੇਖਿ ਪੇਖਿ ਦੁਖੁ ਪਾਇਆ ॥2॥ ਸਾਰੋ ਦਿਨਸੁ ਮਜੂਰੀ ਕਰਤਾ ਤੁਹੁ ਮੂਸਲਹਿ ਛਰਾਇਆ ॥ ਖੇਦੁ ਭਇਓ ਬੇਗਾਰੀ ਨਿਆਈ ਘਰ ਕੈ ਕਾਮਿ ਨ ਆਇਆ ॥3॥ ਭਇਓ ਅਨੁਗ੍ਰਹੁ ਜਾ ਕਉ ਪ੍ਰਭ ਕੋ ਤਿਸੁ ਹਿਰਦੈ ਨਾਮੁ ਵਸਾਇਆ ॥ ਸਾਧਸੰਗਤਿ ਕੈ ਪਾਛੈ ਪਰਿਅਉ ਜਨ ਨਾਨਕ ਹਰਿ ਰਸੁ ਪਾਇਆ ॥4॥2॥4॥


ਸ਼ਨੀਵਾਰ, 19 ਫੱਗਣ (ਸੰਮਤ 539 ਨਾਨਕਸ਼ਾਹੀ)(ਅੰਗ: 712)

ਪੰਜਾਬੀ ਵਿਆਖਿਆ :
ਟੋਡੀ ਮਹਲਾ 5 ॥


ਹੇ ਭਾਈ! ਜਨਮ-ਮਨੋਰਥ ਨੂੰ ਸਮਝਣ ਤੋਂ ਬਿਨਾ ਮਨੁੱਖ ਜਗਤ ਵਿਚ ਆਇਆ ਵਿਅਰਥ ਹੀ ਜਾਣੋ। ਜਨਮ-ਮਨੋਰਥ ਦੀ ਸੂਝ ਤੋਂ ਬਿਨਾ, ਜੇ ਮਨੁੱਖ ਆਪਣੇ ਸਰੀਰ ਵਾਸਤੇ ਅਨੇਕਾਂ ਸਿੰਗਾਰਾਂ ਦੀਆਂ ਬਨਾਵਟਾਂ ਕਰਦਾ ਹੈ, ਤਾਂ ਇਉਂ ਹੀ ਹੈ ਜਿਵੇਂ ਮੁਰਦੇ ਨੂੰ ਕਪੜੇ ਪਾਏ ਜਾ ਰਹੇ ਹਨ।ਰਹਾਉ। ਹੇ ਭਾਈ! ਜੀਵਨ-ਮਨੋਰਥ ਦੀ ਸੂਝ ਤੋਂ ਬਿਨਾ ਮਨੁੱਖ ਇਉਂ ਹੀ ਹੈ, ਜਿਵੇ ਕੋਈ ਸ਼ੂਮ ਦੌੜ-ਭੱਜ ਕਰ ਕਰ ਕੇ ਮੇਹਨਤ ਕਰਦਾ ਹੈ, ਮਾਇਆ ਜੋੜਦਾ ਹੈ, ਪਰ ਉਸ ਮਾਇਆ ਨਾਲ ਉਹ ਦਾਨ-ਪੁੰਨ ਨਹੀ ਕਰਦਾ, ਸੰਤ ਜਨਾਂ ਦੀ ਸੇਵਾ ਭੀ ਨਹੀਂ ਕਰਦਾ। ਉਹ ਧਨ ਉਸ ਦੇ ਕਿਸੇ ਭੀ ਕੰਮ ਨਹੀਂ ਆਉਂਦਾ।1। ਹੇ ਭਾਈ! ਆਤਮਕ ਜੀਵਨ ਦੀ ਸੂਝ ਤੋਂ ਬਿਨਾ ਮਨੁੱਖ ਇੳਂੁ ਹੀ ਹੈ, ਜਿਵੇਂ ਕੋਈ ਇਸਤ੍ਰੀ ਗਹਿਣੇ ਪਾ ਕੇ ਆਪਣੀ ਸੇਜ ਸਵਾਰਦੀ ਹੈ, ਸੁੰਦਰਤਾ ਦਾ ਅਡੰਬਰ ਕਰਦੀ ਹੈ, ਪਰ ਉਸ ਨੂੰ ਆਪਣੇ ਖਸਮ ਦਾ ਮਿਲਾਪ ਹਾਸਲ ਨਹੀਂ ਹੁੰਦਾ ਹੈ। ਉਹਨਾਂ ਗਹਿਿਣਆਂ ਆਦਿ ਨੂੰ ਵੇਖ ਵੇਖ ਕੇ ਉਸ ਨੂੰ ਸਗੋਂ ਦੁਖ ਪ੍ਰਤੀਤ ਹੁੰਦਾ ਹੈ।2। ਨਾਮ-ਹੀਨ ਮਨੁੱਖ ਇਉਂ ਹੀ ਹੈ ਜਿਵੇਂ ਕੋਈ ਮਨੁੱਖ ਸਾਰਾ ਦਿਨ ਇਹ ਮਜੂਰੀ ਕਰਦਾ ਹੈ ਕਿ ਮੂਹਲੀ ਨਾਲ ਤੁਹ ਹੀ ਛੜਦਾ ਰਹਿੰਦਾ ਹੈ ਜਾਂ ਕਿਸੇ ਵਿਗਾਰੀ ਨੂੰ ਵਿਗਾਰ ਵਿਚ ਨਿਰਾ ਕਸ਼ਟ ਹੀ ਮਿਲਦਾ ਹੈ। ਮਜੂਰ ਦੀ ਮਜੂਰੀ ਜਾਂ ਵਿਗਾਰੀ ਦੀ ਵਿਗਾਰ ਵਿਚੋਂ ਉਹਨਾਂ ਦੇ ਆਪਣੇ ਕੰਮ ਕੁਝ ਭੀ ਨਹੀਂ ਆਉਂਦਾ।3। ਹੇ ਦਾਸ ਨਾਨਕ! ਆਖ- ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਦੀ ਕਿਰਪਾ ਹੁੁੰਦੀ ਹੈ, ਉਸ ਦੇ ਹਿਰਦੇ ਵਿਚ ਪਰਮਾਤਮਾ ਆਪਣਾ ਨਾਮ ਵਸਾਉਂਦਾ ਹੈ, ਉਹ ਮਨੁੱਖ ਸਾਧ ਸੰਗਤਿ ਦੀ ਸ਼ਰਨੀ ਪੈਂਦਾ ਹੈ, ਉਹ ਪਰਮਾਤਮਾ ਦੇ ਨਾਮ ਦਾ ਆਨੰਦ ਮਾਣਦਾ ਹੈ।4।2।4।
English Translation :

TODEE, FIFTH MEHL:

Without understanding, his coming into the world is useless. He puts on various ornaments and many decorations, but it is like dressing a corpse. || Pause || With great effort and exertion, the miser works to gather in the riches of Maya. He does not give anything in charity or generosity, and he does not serve the Saints; his wealth does not do him any good at all. || 1 || The soul-bride puts on her ornaments, embellishes her bed, and fashions decorations. But if she does not obtain the company of her Husband Lord, the sight of these decorations only brings her pain. || 2 || The man works all day long, threshing the husks with the pestle. He is depressed, like a forced laborer, and so he is of no use to his own home. || 3 || But when God shows His Mercy and Grace, He implants the Naam, the Name of the Lord, within the heart. Search the Saadh Sangat, the Company of the Holy, O Nanak, and find the sublime essence of the Lord. || 4 || 2 || 4 ||

Saturday, 19th Phalgun (Samvat 539 Nanakshahi)(Page: 712)
 
Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[March 2, 2008, Sunday 05:15 AM. IST]
ਸਲੋਕ ॥

ਰਸਨਾ ਉਚਰੰਤਿ ਨਾਮੰ ਸ੍ਰਵਣੰ ਸੁਨੰਤਿ ਸਬਦ ਅੰਮ੍ਰਿਤਹ ॥ ਨਾਨਕ ਤਿਨ ਸਦ ਬਲਿਹਾਰੰ ਜਿਨਾ ਧਿਆਨੁ ਪਾਰਬ੍ਰਹਮਣਹ ॥1॥ ਹਭਿ ਕੂੜਾਵੇ ਕੰਮ ਇਕਸੁ ਸਾਈ ਬਾਹਰੇ ॥ ਨਾਨਕ ਸੇਈ ਧੰਨੁ ਜਿਨਾ ਪਿਰਹੜੀ ਸਚ ਸਿਉ ॥2॥ ਪਉੜੀ ॥ ਸਦ ਬਲਿਹਾਰੀ ਤਿਨਾ ਜਿ ਸੁਨਤੇ ਹਰਿ ਕਥਾ ॥ ਪੂਰੇ ਤੇ ਪਰਧਾਨ ਨਿਵਾਵਹਿ ਪ੍ਰਭ ਮਥਾ ॥ ਹਰਿ ਜਸੁ ਲਿਖਹਿ ਬੇਅੰਤ ਸੋਹਹਿ ਸੇ ਹਥਾ ॥ ਚਰਨ ਪੁਨੀਤ ਪਵਿਤ੍ਰ ਚਾਲਹਿ ਪ੍ਰਭ ਪਥਾ ॥ ਸੰਤਾਂ ਸੰਗਿ ਉਧਾਰੁ ਸਗਲਾ ਦੁਖੁ ਲਥਾ ॥14॥


ਐਤਵਾਰ, 20 ਫੱਗਣ (ਸੰਮਤ 539 ਨਾਨਕਸ਼ਾਹੀ) (ਅੰਗ: 709)

ਪੰਜਾਬੀ ਵਿਆਖਿਆ :
ਸਲੋਕ ॥


ਜੋ ਮਨੁੱਖ ਜੀਭ ਨਾਲ ਪਾਰਬ੍ਰਹਮ ਦਾ ਨਾਮ ਉਚਾਰਦੇ ਹਨ, ਜੋ ਕੰਨਾਂ ਨਾਲ ਸਿਫ਼ਤਿ-ਸਾਲਾਹ ਦੀ ਪਵਿਤ਼੍ਰ ਬਾਣੀ ਸੁਣਦੇ ਹਨ ਤੇ ਜੋ ਪਾਰਬ੍ਰਹਮ ਦਾ ਧਿਆਨ (ਧਰਦੇ ਹਨ,) ਹੇ ਨਾਨਕ! ਮੈਂ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਹਾਂ ।1। ਇਕ ਖਸਮ-ਪ੍ਰਭੂ ਦੀ ਯਾਦ ਤੋਂ ਬਿਨਾ ਹੋਰ ਸਾਰੇ ਹੀ ਕੰਮ ਵਿਅਰਥ ਹਨ (ਭਾਵ, ਜੇ ਖਸਮ ਸਾਂਈ ਨੂੰ ਭੁਲਾ ਦਿੱਤਾ ਤਾਂ....) । ਹੇ ਨਾਨਕ! ਸਿਰਫ਼ ਉਹੀ ਬੰਦੇ ਭਾਗਾਂ ਵਾਲੇ ਹਨ, ਜਿਨ੍ਹਾਂ ਦਾ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨਾਲ ਪਿਆਰ ਹੈ ।2। ਮੈਂ ਉਹਨਾਂ ਬੰਦਿਆਂ ਤੋਂ ਸਦਾ ਕੁਰਬਾਨ ਜਾਂਦਾ ਹਾਂ ਜੋ ਪ੍ਰਭੂ ਦੀਆਂ ਗੱਲਾਂ ਸੁਣਦੇ ਹਨ । ਉਹ ਮਨੁੱਖ ਸਭ ਗੁਣਾਂ ਵਾਲੇ ਤੇ ਸਭ ਤੋਂ ਚੰਗੇ ਹਨ ਜੋ ਪ੍ਰਭੂ ਅੱਗੇ ਸਿਰ ਨਿਵਾਉਂਦੇ ਹਨ । (ਉਹਨਾਂ ਦੇ) ਉਹ ਹੱਥ ਸੋਹਣੇ ਲੱਗਦੇ ਹਨ ਜੋ ਬੇਅੰਤ ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖਦੇ ਹਨ ਤੇ ਉਹ ਪੈਰ ਪਵਿੱਤ਼੍ਰ ਹਨ ਜੋ ਪ੍ਰਭੂ ਦੇ ਰਾਹ ਤੇ ਤੁਰਦੇ ਹਨ । (ਅਜੇਹੇ) ਸੰਤਾਂ ਦੀ ਸੰਗਤਿ ਵਿਚ (ਦੁੱਖ ਵਿਕਾਰਾਂ ਤੋਂ) ਬਚਾਉ ਹੋ ਜਾਂਦਾ ਹੈ, ਸਾਰਾ ਦੁੱਖ ਦੂਰ ਹੋ ਜਾਂਦਾ ਹੈ ।14।
English Translation :

SHALOK:

With my tongue, I chant the Lord’s Name; with my ears, I listen to the Ambrosial Word of His Shabad. Nanak is forever a sacrifice to those who meditate on the Supreme Lord God. || 1 || All concerns are false, except those of the One Lord. O Nanak, blessed are those, who are in love with their True Lord. || 2 || PAUREE: I am forever a sacrifice to those who listen to the sermon of the Lord. Those who bow their heads before God are perfect and distinguished. Those hands, which write the Praises of the infinite Lord are beautiful. Those feet which walk on God’s Path are pure and holy. In the Society of the Saints, they are emancipated; all their sorrows depart. || 14 ||

Sunday, 20th Phalgun (Samvat 539 Nanakshahi) (Page: 709)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[March 3, 2008, Monday 05:15 AM. IST]
ਜੈਤਸਰੀ ਮਹਲਾ 5 ਵਾਰ ਸਲੋਕਾ ਨਾਲਿ
ੴ ਸਤਿਗੁਰ ਪ੍ਰਸਾਦਿ ॥ ਸਲੋਕ ॥

ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥1॥ ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥ ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥2॥ ਪਉੜੀ ॥ ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥ ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ ਸੁ ਹੋਈ ॥ ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ ॥ ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲ ਜਨੁ ਸੋਈ ॥1॥


ਸੋਮਵਾਰ, 21 ਫੱਗਣ (ਸੰਮਤ 539 ਨਾਨਕਸ਼ਾਹੀ) (ਅੰਗ: 705)

ਪੰਜਾਬੀ ਵਿਆਖਿਆ
:
ਜੈਤਸਰੀ ਮਹਲਾ 5 ਵਾਰ ਸਲੋਕਾ ਨਾਲਿ
ੴ ਸਤਿਗੁਰ ਪ੍ਰਸਾਦਿ ॥ ਸਲੋਕ ॥


ਸੰਤ ਜਨ ਉਸ ਸਰਬ ਵਿਆਪਕ ਪਰਮੇਸ਼ਰ ਨੂੰ ਸਿਮਰਦੇ ਹਨ ਜੋ ਜਗਤ ਦੇ ਸ਼ੁਰੂ ਤੋਂ ਹਰ ਥਾਂ ਮੌਜੂਦ ਹੈ, ਹੁਣ ਭੀ ਸਰਬ-ਵਿਆਪਕ ਹੈ ਤੇ ਅਖ਼ੀਰ ਵਿਚ ਭੀ ਹਰ ਥਾਂ ਹਾਜ਼ਰ ਨਾਜ਼ਰ ਰਹੇਗਾ। ਹੇ ਨਾਨਕ! ਉਹ ਜਗਤ ਦਾ ਮਾਲਕ ਪ੍ਰਭੂ ਸਭ ਪਾਪਾਂ ਦੇ ਨਾਸ ਕਰਨ ਵਾਲਾ ਹੈ।1। ਉਸ ਸਦਾ ਥਿਰ ਰਹਿਣ ਵਾਲੇ ਪ੍ਰਭੂ ਨੂੰ ਮਨ ਵਿਚ ਚੰਗੀ ਤਰ੍ਹਾਂ ਧਾਰਨ ਕਰਨਾ ਚਾਹੀਦਾ ਹੈ ਜੋ ਹਰ ਥਾਂ ਆਪ ਹੀ ਵੇਖਣ ਵਾਲਾ ਹੈ, ਆਪ ਹੀ ਸੁਣਨ ਵਾਲਾ ਹੈ ਤੇ ਆਪ ਹੀ ਸੁਣਾਉਣ ਵਾਲਾ ਹੈ। ਹੇ ਨਾਨਕ! ਉਸ ਹਰੀ ਦੀ ਪਿਆਰੀ ਯਾਦ ਵਿਚ ਲੀਨ ਹੋ ਜੋ ਸਭ ਥਾਈਂ ਮੌਜੂਦ ਹੈ।2। ਜੋ ਪ੍ਰਭੂ ਮਾਇਆ ਤੋਂ ਨਿਰਲੇਪ ਹੈ ਸਿਰਫ਼ ਉਸ ਦੀ ਸਿਫ਼ਤਿ ਸਾਲਾਹ ਕਰਨੀ ਚਾਹੀਦੀ ਹੈ, ਉਹੀ ਸਭ ਦੇ ਅੰਦਰ ਮੌਜੂਦ ਹੈ। ਉਹ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਸਭ ਕਿਸਮ ਦੀ ਤਾਕਤ ਵਾਲਾ ਹੈ, ਜਗਤ ਵਿਚ ਉਹੀ ਕੁਝ ਹੁੰਦਾ ਹੈ ਜੋ ਉਹ ਪ੍ਰਭੂ ਕਰਦਾ ਹੈ, ਇਕ ਪਲਕ ਵਿਚ ਜੀਵਾਂ ਨੂੰ ਪੈਦਾ ਕਰ ਕੇ ਨਾਸ ਕਰ ਦੇਂਦਾ ਹੈ, ਉਸ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ ਹੈ। ਸਭ ਦੇਸਾਂ ਵਿਚ, ਸਾਰੇ ਬ੍ਰਹਮੰਡ ਵਿਚ, ਹੇਠਲੀ ਧਰਤੀ, ਜਜ਼ੀਰਿਆਂ ਵਿਚ, ਸਾਰੇ ਹੀ ਜਗਤ ਵਿਚ ਉਹ ਪ੍ਰਭੂ ਵਿਆਪਕ ਹੈ। ਜਿਸ ਮਨੁੱਖ ਨੂੰ ਇਹ ਸਮਝ ਆਪ ਪ੍ਰਭੂ ਦੇਂਦਾ ਹੈ, ਉਸ ਨੂੰ ਸਮਝ ਪੈਂਦੀ ਹੈ ਤੇ ਉਹ ਮਨੁੱਖ ਪਵਿਤ੍ਰ ਹੋ ਜਾਂਦਾ ਹੈ।1।
English Translation :

JAITSREE, FIFTH MEHL, VAAR WITH SHALOKS:
ONE UNIVERSAL CREATOR GOD. BY THE GRACE OF THE TRUE GURU: SHALOK:

In the beginning, He was pervading; in the middle, He is pervading; in the end, He will be pervading. He is the Transcendent Lord. The Saints remember in meditation the all-pervading Lord God. O Nanak, He is the Destroyer of sins, the Lord of the universe. || 1 || See, hear, speak and implant the True Lord within your mind. He is all-pervading, permeating everywhere; O Nanak, be absorbed in the Lord’s Love. || 2 || PAUREE: Sing the Praise of the One, the Immaculate Lord; He is contained within all. The Cause of causes, the Almighty Lord God; whatever He wills, comes to pass. In an instant, He establishes and disestablishes; without Him, there is no other. He pervades the continents, solar systems, nether worlds, islands and all worlds. He alone understands, whom the Lord Himself instructs; he alone is a pure and unstained being. || 1 ||

Monday, 21st Phalgun (Samvat 539 Nanakshahi) (Page: 705)
 
Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[March 4, 2008, Tuesday 05:15 AM. IST]
ਸੋਰਠਿ ਮਹਲਾ 5 ॥

ਹਿਰਦੈ ਨਾਮੁ ਵਸਾਇਹੁ ॥ ਘਰਿ ਬੈਠੇ ਗੁਰੂ ਧਿਆਇਹੁ ॥ ਗੁਰਿ ਪੂਰੈ ਸਚੁ ਕਹਿਆ ॥ ਸੋ ਸੁਖੁ ਸਾਚਾ ਲਹਿਆ ॥1॥ ਅਪੁਨਾ ਹੋਇਓ ਗੁਰੁ ਮਿਹਰਵਾਨਾ ॥ ਅਨਦ ਸੂਖ ਕਲਿਆਣ ਮੰਗਲ ਸਿਉ ਘਰਿ ਆਏ ਕਰਿ ਇਸਨਾਨਾ ॥ ਰਹਾਉ ॥ ਸਾਚੀ ਗੁਰ ਵਡਿਆਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਸਿਿਰ ਸਾਹਾ ਪਾਤਿਸਾਹਾ ॥ ਗੁਰ ਭੇਟਤ ਮਨਿ ਓਮਾਹਾ ॥2॥ ਸਗਲ ਪਰਾਛਤ ਲਾਥੇ ॥ ਮਿਿਲ ਸਾਧਸੰਗਤਿ ਕੈ ਸਾਥੇ ॥ ਗੁਣ ਨਿਧਾਨ ਹਰਿ ਨਾਮਾ ॥ ਜਪਿ ਪੂਰਨ ਹੋਏ ਕਾਮਾ ॥3॥ ਗੁਰਿ ਕੀਨੋ ਮੁਕਤਿ ਦੁਆਰਾ ॥ ਸਭ ਸ੍ਰਿਸਟਿ ਕਰੈ ਜੈਕਾਰਾ ॥ ਨਾਨਕ ਪ੍ਰਭੁ ਮੇਰੈ ਸਾਥੇ ॥ ਜਨਮ ਮਰਣ ਭੈ ਲਾਥੇ ॥4॥2॥52॥


ਮੰਗਲਵਾਰ, 22 ਫੱਗਣ (ਸੰਮਤ 539 ਨਾਨਕਸ਼ਾਹੀ)(ਅੰਗ: 621)

ਪੰਜਾਬੀ ਵਿਆਖਿਆ :
ਸੋਰਠਿ ਮਹਲਾ 5 ॥


ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਿਆਰਾ ਗੁਰੂ ਦਇਆਵਾਨ ਹੁੰਦਾ ਹੈ, ਉਹ ਮਨੁੱਖ ਨਾਮ-ਜਲ ਨਾਲ ਮਨ ਨੂੰ ਪਵਿਤ਼੍ਰ ਕਰ ਕੇ ਆਤਮਕ ਆਨੰਦ ਸੁਖ ਖ਼ੁਸ਼ੀਆਂ ਨਾਲ ਭਰਪੂਰ ਹੋ ਕੇ ਅੰਤਰ-ਆਤਮੇ ਟਿਕ ਜਾਂਦੇ ਹਨ (ਵਿਕਾਰਾਂ ਆਦਿਕਾਂ ਵਲ ਭਟਕਣੋਂ ਹਟ ਜਾਂਦੇ ਹਨ) ।ਰਹਾਉ। ਹੇ ਭਾਈ! ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵਸਾਈ ਰੱਖੋ । ਅੰਤਰ-ਆਤਮੇ ਟਿਕ ਕੇ ਗੁਰੂ ਦਾ ਧਿਆਨ ਧਰਿਆ ਕਰੋ । ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸਦਾ-ਥਿਰ ਹਰਿ-ਨਾਮ (ਦੇ ਸਿਮਰਨ) ਦਾ ਉਪਦੇਸ਼ ਦਿੱਤਾ, ਉਸ ਨੇ ਉਹ ਆਤਮਕ ਆਨੰਦ ਪ੍ਰਾਪਤ ਕਰ ਲਿਆ ਜੋ ਸਦਾ ਕਾਇਮ ਰਹਿੰਦਾ ਹੈ ।1। ਹੇ ਭਾਈ! ਗੁਰੂ ਦੀ ਆਤਮਕ ਉੱਚਤਾ ਸਦਾ-ਥਿਰ ਰਹਿਣ ਵਾਲੀ ਹੈ, ਉਸ ਦੀ ਕਦਰ-ਕੀਮਤ ਨਹੀਂ ਦੱਸੀ ਜਾ ਸਕਦੀ । ਗੁਰੂ (ਦੁਨੀਆ ਦੇ) ਸ਼ਾਹ ਦੇ ਸਿਰ ਉੱਤੇ ਪਾਤਿਸ਼ਾਹ ਹੈ । ਗੁਰੂ ਨੂੰ ਮਿਿਲਆਂ ਮਨ ਵਿਚ (ਹਰੀ-ਨਾਮ ਸਿਮਰਨ ਦਾ) ਚਾਉ ਪੈਦਾ ਹੋ ਜਾਂਦਾ ਹੈ ।2। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਸਾਰੇ ਪਾਪ ਲਹਿ ਜਾਂਦੇ ਹਨ, (ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਸਾਰੇ ਗੁਣਾਂ ਦੇ ਖ਼ਜ਼ਾਨੇ ਹਰਿ-ਨਾਮ ਨੂੰ ਜਪ ਜਪ ਕੇ (ਜ਼ਿੰਦਗੀ ਦੇ) ਸਾਰੇ ਮਨੋਰਥ ਸਫਲ ਹੋ ਜਾਂਦੇ ਹਨ ।3। ਹੇ ਭਾਈ! ਗੁਰੂ ਨੇ (ਹਰਿ-ਨਾਮ ਸਿਮਰਨ ਦਾ ਇਕ ਐਸਾ) ਦਰਵਾਜ਼ਾ ਤਿਆਰ ਕਰ ਦਿੱਤਾ ਹੈ (ਜੋ ਵਿਕਾਰਾਂ ਤੋਂ ਖ਼ਲਾਸੀ (ਕਰਾ ਦੇਂਦਾ ਹੈ) । (ਗੁਰੂ ਦੀ ਇਸ ਦਾਤਿ ਦੇ ਕਾਰਨ) ਸਾਰੀ ਸ੍ਰਿਸ਼ਟੀ (ਗੁਰੂ ਦੀ) ਸੋਭਾ ਕਰਦੀ ਹੈ । ਹੇ ਨਾਨਕ! (ਆਖ—ਗੁਰੂ ਦੀ ਕਿਰਪਾ ਨਾਲ ਹਰਿ-ਨਾਮ ਹਿਰਦੇ ਵਿਚ ਵਸਾਇਆਂ) ਪਰਮਾਤਮਾ ਮੇਰੇ ਅੰਗ-ਸੰਗ (ਵੱਸਦਾ ਪ੍ਰਤੀਤ ਹੋ ਰਿਹਾ ਹੈ) ਮੇਰੇ ਜਨਮ ਮਰਨ ਦੇ ਸਾਰੇ ਡਰ ਲਹਿ ਗਏ ਹਨ ।4।2।52।
English Translation :

SORAT’H, FIFTH MEHL:

Enshrine the Naam, the Name of the Lord, within your heart; sitting within your own home, meditate on the Guru. The Perfect Guru has spoken the Truth; the True Peace is obtained only from the Lord. || 1 || My Guru has become merciful. In bliss, peace, pleasure and joy, I have returned to my own home, after my purifying bath. || Pause || True is the glorious greatness of the Guru; His worth cannot be described. He is the Supreme Overlord of kings. Meeting with the Guru, the mind is enraptured. || 2 || All sins are washed away, meeting with the Saadh Sangat, the Company of the Holy. The Lord’s Name is the treasure of excellence; chanting it, one’s affairs are perfectly resolved. || 3 || The Guru has opened the door of liberation, and the entire world applauds Him with cheers of victory. O Nanak, God is always with me; my fears of birth and death are gone. || 4 || 2 || 52 ||

Tuesday, 22nd Phalgun (Samvat 539 Nanakshahi)(Page: 621)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[March 5, 2008, Wednesday 05:15 AM. IST]
ਸੋਰਠਿ ਮਹਲਾ 1 ॥

ਜਿਨ੍ੀ ਸਤਿਗੁਰੁ ਸੇਵਿਆ ਪਿਆਰੇ ਤਿਨ੍ ਕੇ ਸਾਥ ਤਰੇ ॥ ਤਿਨ੍ਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥1॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥1॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥2॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਿਖ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥3॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥4॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨਿ੍ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥5॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥6॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ੀ ਸੋ ਸਾਲਾਹਿਆ ਪਿਆਰੇ ਹਉ ਤਿਨ੍ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥7॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥8॥3॥


ਬੁੱਧਵਾਰ, 23 ਫੱਗਣ (ਸੰਮਤ 539 ਨਾਨਕਸ਼ਾਹੀ)(ਅੰਗ: 636)

ਪੰਜਾਬੀ ਵਿਆਖਿਆ :
ਸੋਰਠਿ ਮਹਲਾ 1 ॥


ਜਿਨ੍ਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਾਂ ਦੀ ਜੀਭ ਪਰਮਾਤਮਾ ਦਾ ਨਾਮ-ਅਮ੍ਰਿਤ ਚੱਖਦੀ ਹੈ ਉਹਨਾਂ ਦੇ ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ ਅੱਦਬ ਤੋਂ ਸੱਖਣੇ ਰਹਿੰਦੇ ਹਨ, ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।1। ਹੇ ਸੱਜਣ ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ ਸਾਲਾਹ ਕਰਨੀ ਚਾਹੀਦੀ ਹੈ। ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ, ਕੋਈ ਭੀ ਜੀਵ ਸਮੁੰਦਰ ਦਾ ਪਾਰਲਾ ਕੰਡਾ ਲੱਭ ਨਹੀਂ ਸਕਦਾ।1।ਰਹਾਉ। ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ ਕਿਸੇ ਨੂੰ ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ ਨਾਮ-ਦੁੱਧ ਨੂੰ ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।2। ਹੇ ਭਾਈ! ਸਦਾ ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ ਇਸ ਜੀਵਨ-ਸਫ਼ਰ ਵਿਚ ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। ਪ੍ਰਭੂ ਦਾ ਇਹੀ ਹੁਕਮ ਹੈ ਕਿ ਜਗਤ ਵਿਚ ਜੋ ਭੀ ਆਇਆ ਹੈ ਉਸ ਨੇ ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ, ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਣ ਪੈਣਾ ਪਏਗਾ, ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।3। ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ ਪਹਿਲਾਂ ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ ਦਸ ਮਹੀਨੇ ਨਿਵਾਸ ਰੱਖਦਾ ਹੈ। ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ ਫਿਰ ਜਨਮ ਲੈਂਦਾ ਹੈ। ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ ਜੋ ਜੀਵ ਗੁਰੂ ਦੀ ਸਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।4। ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ ਕੇ ਭਾਵ, ਜੋਰੋ ਜੋਰੀ ਇਥੋਂ ਤੋਰਿਆ ਜਾਂਦਾ ਹੈ ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ। ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਜਨਮ-ਮਨੋਰਥ ਨੂੰ ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।5। ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਕਿਤੇ ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ ਕਿਤੇ ਕੋਈ ਮਾਇਆ ਦੀ ਖ਼ਾਤਰ ਭਟਕ ਰਿਹਾ ਹੈ, ਕਿਤੇ ਕੋਈ ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ ਆਪਣੇ ਦੁੱਖ ਰੋ ਰਹੀ ਹੈ।ਜਿਸ ਮਨੁੱਖ ਨੂੰ ਸ਼ਾਹ ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ ਲੋਕ ਪਰਲੋਕ ਵਿਚ ਵਡਿਆਈ ਹੁੰਦੀ ਹੈ।6। ਹੇ ਭਾਈ! ਜਗਤ ਵਿਚ ਮਾਇਆ ਪ੍ਰਭਾਵ ਇਤਨਾ ਹੈ ਕਿ ਪਰਮਾਤਮਾ ਦਾ ਸਦਾ ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾ ਹੀ ਪ੍ਰਭੂ ਨਾਮ ਸੁਣਿਆ ਜਾ ਰਿਹਾ ਹੈ। ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ। ਹੇ ਭਾਈ! ਮੈਂ ਉਹਨਾਂ ਬੰਦਿਆ ਤੋਂ ਕੁਰਬਾਨ ਜਾਂਦਾ ਹਾਂ ਜਿੰਨ੍ਹਾਂ ਨੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਕੀਤੀ ਹੈ। ਮੇਰੀ ਏਹੀ ਅਰਦਾਸ ਹੈ ਕਿ ਉਹਨਾ ਦੀ ਸੰਗਤਿ ਵਿਚ ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜਰ ਵਾਲੇ ਪ੍ਰਭੂ ਦੇ ਚਰਨਾ ਵਿਚ ਮੈਂ ਜੁੜਿਆ ਰਹਾਂ।7। ਹੇ ਭਾਈ! ਜੇ ਸਾਡਾ ਸਰੀਰ ਕਾਗਜ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤਿ ਸਾਲਾਹ ਲਿਖਣ ਲਈ ਕਲਮ ਬਣ ਜਾਏ ਤਾਂ ਹੇ ਭਾਈ! ਸੁਭਾਗਤਾ ਇਸੇ ਗੱਲ ਵਿਚ ਹੈ ਕਿ ਪਰਮਾਤਮਾ ਦੇ ਗੁਣਾ ਨੂੰ ਆਪਣੇ ਸੋਚ ਮੰਦਰ ਵਿਚ ਲਿਆ ਕੇ ਆਪਣੇ ਅੰਦਰ ਉੱਕਰਦੇ ਚੱਲੋ। ਹੇ ਨਾਨਕ ਉਹ ਲਿਖਾਰੀ ਭਾਗਾ ਵਾਲਾ ਹੈ ਜੋ ਸਦਾ ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ ਆਪਣੇ ਅੰਦਰ ਉੱਕਰ ਲੈਂਦਾ ਹੈ।8।3।
English Translation :

SORAT’H, FIRST MEHL:

Those who serve the True Guru, O Beloved, their companions are saved as well. No one blocks their way, O Beloved, and the Lord’s Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. || 1 || I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? || 1 || Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. || 2 || The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. || 3 || By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. || 4 || By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. || 5 || By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord’s Will, O Beloved, then he is blessed with Truth and Honor. || 6 || It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. || 7 || If my body were to become the paper, O Beloved, and my mind the inkpot; and if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak, who writes the True Name, and enshrines it within his heart. || 8 || 3 ||

Wednesday, 23rd Phalgun (Samvat 539 Nanakshahi)(Page: 636)
 
(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[March 6, 2008, Thursday 05:15 AM. IST]
ਟੋਡੀ ਮਹਲਾ 5 ॥

ਮਾਈ ਚਰਨ ਗੁਰ ਮੀਠੇ ॥ ਵਡੈ ਭਾਗਿ ਦੇਵੈ ਪਰਮੇਸਰੁ ਕੋਟਿ ਫਲਾ ਦਰਸਨ ਗੁਰ ਡੀਠੇ ॥ ਰਹਾਉ ॥ ਗੁਨ ਗਾਵਤ ਅਚੁਤ ਅਬਿਨਾਸੀ ਕਾਮ ਕ਼੍ਰੋਧ ਬਿਨਸੇ ਮਦ ਢੀਠੇ ॥ ਅਸਥਿਰ ਭਏ ਸਾਚ ਰੰਗਿ ਰਾਤੇ ਜਨਮ ਮਰਨ ਬਾਹੁਰਿ ਨਹੀ ਪੀਠੇ ॥1॥ ਬਿਨੁ ਹਰਿ ਭਜਨ ਰੰਗ ਰਸ ਜੇਤੇ ਸੰਤ ਦਇਆਲ ਜਾਨੇ ਸਭਿ ਝੂਠੇ ॥ ਨਾਮ ਰਤਨੁ ਪਾਇਓ ਜਨ ਨਾਨਕ ਨਾਮ ਬਿਹੂਨ ਚਲੇ ਸਭਿ ਮੂਠੇ ॥2॥8॥27॥


ਵੀਰਵਾਰ, 24 ਫੱਗਣ (ਸੰਮਤ 539 ਨਾਨਕਸ਼ਾਹੀ)(ਅੰਗ: 717)

ਪੰਜਾਬੀ ਵਿਆਖਿਆ :
ਟੋਡੀ ਮਹਲਾ 5 ॥


ਹੇ ਮਾਂ! ਗੁਰੂ ਦੇ ਚਰਨ (ਮੈਨੂੰ) ਪਿਆਰੇ ਲੱਗਦੇ ਹਨ । (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਪਰਮਾਤਮਾ (ਗੁਰੂ ਦੇ ਚਰਨਾਂ ਦਾ ਮਿਲਾਪ) ਦੇਂਦਾ ਹੈ, ਗੁਰੂ ਦਾ ਦਰਸਨ ਕੀਤਿਆਂ (ਉਸ ਮਨੁੱਖ ਨੂੰ) ਕੋ਼੍ਰੜਾਂ (ਪੁੰਨਾਂ ਦੇ) ਫਲ ਪ੍ਰਾਪਤ ਹੋ ਜਾਂਦੇ ਹਨ ।ਰਹਾਉ। ਹੇ ਮਾਂ! (ਗੁਰੂ ਦੇ ਚਰਨੀਂ ਪੈ ਕੇ) ਅਟੱਲ ਅਬਿਨਾਸੀ ਪਰਮਾਤਮਾ ਦੇ ਗੁਣ ਗਾਂਦਿਆਂ ਗਾਂਦਿਆਂ ਮੁੜ ਮੁੜ ਹੱਲਾ ਕਰ ਕੇ ਆਉਣ ਵਾਲੇ ਕਾਮ ਕੋ਼੍ਰਧ ਅਹੰਕਾਰ (ਆਦਿਕ ਵਿਕਾਰ) ਨਾਸ ਹੋ ਜਾਂਦੇ ਹਨ । (ਗੁਰੂ ਦੇ ਚਰਨਾਂ ਦੀ ਬਰਕਤਿ ਨਾਲ ਜੇਹੜੇ ਮਨੁੱਖ) ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ ਉਹ (ਵਿਕਾਰਾਂ ਦੇ ਹੱਲਿਆਂ ਦੇ ਟਾਕਰੇ ਤੇ) ਅਡੋਲ ਹੋ ਜਾਂਦੇ ਹਨ, ਉਹ ਜਨਮ ਮਰਣ (ਦੀ ਚੱਕੀ) ਵਿਚ ਮੁੜ ਮੁੜ ਨਹੀਂ ਪੀਸੇ ਜਾਂਦੇ ।1। ਹੇ ਮਾਂ! (ਜੇਹੜੇ ਮਨੁੱਖ ਗੁਰੂ ਦੇ ਚਰਨੀਂ ਲੱਗਦੇ ਹਨ, ਉਹ) ਦਇਆ ਦੇ ਘਰ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੇ ਭਜਨ (ਦੇ ਆਨੰਦ) ਤੋਂ ਬਿਨਾ ਹੋਰ ਸਾਰੇ ਹੀ (ਦੁਨੀਆਵੀ) ਸੁਆਦਾਂ ਤੇ ਤਮਾਸ਼ਿਆਂ ਨੂੰ ਝੂਠੇ ਜਾਣਦੇ ਹਨ । ਹੇ ਨਾਨਕ! (ਆਖ—ਹੇ ਮਾਂ!) ਪਰਮਾਤਮਾ ਦੇ ਸੇਵਕ (ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ) ਰਤਨ (ਵਰਗਾ ਕੀਮਤੀ) ਨਾਮ ਹਾਸਲ ਕਰਦੇ ਹਨ । ਹਰਿ-ਨਾਮ ਤੋਂ ਸੱਖਣੇ ਸਾਰੇ ਹੀ ਜੀਵ (ਆਪਣਾ ਆਤਮਕ ਜੀਵਨ) ਲੁਟਾ ਕੇ (ਜਗਤ ਤੋਂ) ਜਾਂਦੇ ਹਨ ।2।8।27।
English Translation :

TODEE, FIFTH MEHL:

O mother, the Guru’s feet are so sweet. By great good fortune, the Transcendent Lord has blessed me with them. Millions of rewards come from the Blessed Vision of the Guru’s Darshan. || Pause || Singing the Glorious Praises of the imperishable, indestructible Lord, sexual desire, anger and stubborn pride vanish. Those who are imbued with the Love of the True Lord become permanent and eternal; birth and death do not grind them down any more. || 1 || Without the Lord’s meditation, all joys and pleasures are totally false and worthless; by the Kind Mercy of the Saints, I know this. Servant Nanak has found the jewel of the Naam; without the Naam, all must depart, cheated and plundered. || 2 || 8 || 27 ||

Thursday, 24th Phalgun (Samvat 539 Nanakshahi)(Page : 717)
 
Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[March 7, 2008, Friday 05:15 AM. IST]
ਧਨਾਸਰੀ ਮਹਲਾ 5 ॥

ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥1॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥2॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥3॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ 4॥3॥27॥


ਸ਼ੁਕਰਵਾਰ, 25 ਫੱਗਣ (ਸੰਮਤ 539 ਨਾਨਕਸ਼ਾਹੀ) 7 ਮਾਰਚ 2008(ਅੰਗ: 677)

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ 5 ॥


ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ ਮੇਰੇ ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ।1। ਹੇ ਭਾਈ! ਉਸ ਪਰਮਾਤਮਾ ਨੂੰ ਹੀ ਅਸਲ ਸਾਥੀ ਸਮਝਣਾ ਚਾਹੀਦਾ ਹੈ, ਜੇਹੜਾ ਸਾਥੋਂ ਇਸ ਲੋਕ ਵਿਚ, ਪਰਲੋਕ ਵਿਚ ਕਿਤੇ ਭੀ ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜ੍ਹਾ ਅੱਖ ਝਮਕਣ ਦੇ ਸਮੇਂ ਵਿਚ ਹੀ ਮੁੱਕ ਜਾਂਦਾ ਹੈ।ਰਹਾਉ। ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ ਸਭ ਨੂੰ ਪਾਲਦਾ ਹੈ, ਉਸ ਦੀ ਕਿਰਪਾ ਨਾਲ ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ। ਉਹ ਪ੍ਰਭੂ ਸਾਡੇ ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ।2। ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ-ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ।3। ਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ।ਹੇ ਪ੍ਰਭੂ! ਨਾਨਕ! ਤੇਰੇ ਪਾਸੋਂ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ।4।3।27।
English Translation :

DHANAASAREE, FIFTH MEHL:

Wherever I look, there I see Him present; He is never far away. He is all-pervading, everywhere; O my mind, meditate on Him forever. || 1 || He alone is called your companion, who will not be separated from you, here or hereafter. That pleasure, which passes away in an instant, is trivial. || Pause || He cherishes us, and gives us sustenance; He does not lack anything. With each and every breath, my God takes care of His creatures. || 2 || God is undeceiveable, impenetrable and infinite; His form is lofty and exalted. Chanting and meditating on the embodiment of wonder and beauty, His humble servants are in bliss. || 3 || Bless me with such understanding, O Merciful Lord God, that I might remember You. Nanak begs God for the gift of the dust of the feet of the Saints. || 4 || 3 || 27 ||

Friday, 25th Phalgun (Samvat 539 Nanakshahi) 7th March, 2008(Page : 677)
 
Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[March 8, 2008, Saturday 05:15 AM. IST]
ਸੂਹੀ ਮਹਲਾ 5 ॥

ਸਿਿਮ੍ਰਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲ੍ੀ ਹੋਛੀਆ ॥1॥ ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥1॥ ਰਹਾਉ ॥ ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ ਸੁਖੁ ਨ ਪਾਇਨਿ੍ ਮੂਲਿ ਨਾਮ ਵਿਛੁੰਨਿਆ ॥2॥ ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥ ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥3॥ ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥4॥ ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥ ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥5॥ ਜਿਨ੍ ਕਉ ਭਏ ਦਇਆਲ ਤਿਨ੍ ਸਾਧੂ ਸੰਗੁ ਭਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਤਿਨ੍ੀ ਜਨੀ ਜਪਿ ਲਇਆ ॥6॥ ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥ ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥7॥ ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥8॥2॥5॥16॥


ਸ਼ਨੀਵਾਰ, 26 ਫੱਗਣ (ਸੰਮਤ 539 ਨਾਨਕਸ਼ਾਹੀ)(ਅੰਗ: 761)

ਪੰਜਾਬੀ ਵਿਆਖਿਆ :
ਸੂਹੀ ਮਹਲਾ 5 ॥


ਹੇ ਭਾਈ! ਜੇਹੜੇ ਮਨੁੱਖ ਵੇਦ ਪੁਰਾਣ ਸਿੰਮ੍ਰਿਤੀਆਂ ਆਦਿਕ ਧਰਮ-ਪੁਸਤਕਾਂ ਪੜ੍ਹ ਕੇ (ਨਾਮ ਨੂੰ ਲਾਂਭੇ ਛੱਡ ਕੇ ਕਰਮ ਕਾਂਡ ਆਦਿਕ ਦਾ ਉਪਦੇਸ਼) ਉੱਚੀ ਉੱਚੀ ਸੁਣਾਂਦੇ ਹਨ, ਉਹ ਮਨੁੱਖ ਥੋਥੀਆਂ ਗੱਲਾਂ ਕਰਦੇ ਹਨ । ਪਰਮਾਤਮਾ ਦੇ ਨਾਮ ਤੋਂ ਬਿਨਾ ਝੂਠਾ ਪਰਚਾਰ ਹੀ ਇਹ ਸਾਰੇ ਲੋਕ ਕਰਦੇ ਹਨ ।1। ਹੇ ਭਾਈ! ਪਰਮਾਤਮਾ ਦੇ ਨਾਮ ਦਾ ਬੇਅੰਤ ਖ਼ਜ਼ਾਨਾ (ਪਰਮਾਤਮਾ ਦੇ) ਭਗਤਾਂ ਦੇ ਹਿਰਦੇ ਵਿਚ ਵੱਸਦਾ ਹੈ । ਗੁਰੂ ਦੀ ਸੰਗਤਿ ਵਿਚ (ਨਾਮ ਜਪਿਆਂ) ਜਨਮ ਮਰਨ ਦੇ ਦੁੱਖ ਅਤੇ ਮੋਹ ਆਦਿਕ ਹਰੇਕ ਕਲੇਸ਼ ਦੂਰ ਹੋ ਜਾਂਦਾ ਹੈ ।1।ਰਹਾਉ। ਹੇ ਭਾਈ! ਪ੍ਰਭੂ ਦੇ ਨਾਮ ਤੋਂ ਵਿਛੁੜੇ ਹੋਏ ਮਨੁੱਖ ਕਦੇ ਭੀ ਆਤਮਕ ਆਨੰਦ ਨਹੀਂ ਮਾਣਦੇ । ਉਹ ਮਨੁੱਖ ਮਾਇਆ ਦੇ ਮੋਹ ਵਿਚ, ਸ਼ਾਸਤ਼੍ਰਾਰਥ ਵਿਚ, ਅਹੰਕਾਰ ਵਿਚ ਫਸ ਕੇ ਜ਼ਰੂਰ ਦੁਖੀ ਹੁੰਦੇ ਹਨ ।2। ਹੇ ਭਾਈ! (ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਮਾਇਆ ਦੀ ਮਮਤਾ ਦਾ ਖ਼ਿਆਲ ਮਨ ਵਿਚ ਟਿਕਾ ਕੇ ਮੋਹ ਦੇ ਬੰਧਨ ਵਿਚ ਬੱਝੇ ਰਹਿੰਦੇ ਹਨ । ਨਿਰੀ ਮਾਇਆ ਦੇ ਝੰਬੇਲਿਆਂ ਦੇ ਕਾਰਨ ਉਹ ਲੋਕ ਦੁੱਖ ਸੁਖ ਭੋਗਦੇ ਰਹਿੰਦੇ ਹਨ ।3। ਹੇ ਭਾਈ! ਚੰਗੀ ਤਰ੍ਹਾਂ ਪੜਤਾਲ ਕਰ ਕੇ ਨਿਰਨਾ ਕਰ ਕੇ ਅਸੀ ਇਸ ਅਸਲੀਅਤ ਉਤੇ ਪਹੁੰਚੇ ਹਾਂ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ । ਨਾਮ ਤੋਂ ਵਾਂਜੇ ਰਹਿਣ ਵਾਲੇ ਜ਼ਰੂਰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਕੇ ਜਾਂਦੇ ਹਨ ।4। (ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਅਨੇਕਾਂ ਪ੍ਰਾਣੀ (ਮੁੜ ਮੁੜ) ਜੰਮਦੇ ਹਨ ਮਰਦੇ ਹਨ । ਆਤਮਕ ਮੌਤ ਸਹੇੜ ਸਹੇੜ ਕੇ ਮੁੜ ਮੁੜ ਜਨਮ ਲੈਂਦੇ ਰਹਿੰਦੇ ਹਨ । (ਆਤਮਕ ਜੀਵਨ ਦੀ) ਸੂਝ ਤੋਂ ਬਿਨਾ ਉਹਨਾਂ ਦਾ ਸਾਰਾ ਹੀ ਉੱਦਮ ਵਿਅਰਥ ਰਹਿੰਦਾ ਹੈ, ਉਹ ਅਨੇਕਾਂ ਜੂਨਾਂ ਵਿਚ ਭਟਕਦੇ ਰਹਿੰਦੇ ਹਨ ।5। ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਦਇਆਵਾਨ ਹੁੰਦਾ ਹੈ ਉਹਨਾਂ ਨੂੰ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦੇ ਰਹਿੰਦੇ ਹਨ ।6। ਹੇ ਭਾਈ! ਕੋ਼੍ਰੜਾਂ ਅਣਗਿਣਤ, ਬੇਅੰਤ, ਅਨੇਕਾਂ ਹੀ ਪ੍ਰਾਣੀ (ਪਰਮਾਤਮਾ ਦੀ) ਭਾਲ ਕਰਦੇ ਹਨ, ਪਰ ਪਰਮਾਤਮਾ ਆਪ ਜਿਸ ਮਨੁੱਖ ਨੂੰ ਸੂਝ ਬਖ਼ਸ਼ਦਾ ਹੈ, ਉਸ ਮਨੁੱਖ ਨੂੰ ਪ੍ਰਭੂ ਦੀ ਨੇੜਤਾ ਮਿਲ ਜਾਂਦੀ ਹੈ ।7। ਹੇ ਨਾਨਕ! (ਪ੍ਰਭੂ-ਚਰਨਾਂ ਵਿਚ ਅਰਦਾਸ ਕਰ, ਤੇ ਆਖ—) ਹੇ ਦਾਤਾਰ! ਮੇਰੇ ਅੰਦਰ ਇਹ ਤਾਂਘ ਹੈ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ । ਮੈਨੂੰ ਆਪਣਾ ਨਾਮ ਬਖ਼ਸ਼ । ਮੈਂ ਤੈਨੂੰ ਕਦੇ ਨਾਹ ਭੁਲਾਵਾਂ ।8।2।5।
English Translation :

SOOHEE, FIFTH MEHL:

The Simritees, the Vedas, the Puraanas and the other holy scriptures proclaim that without the Naam, everything is false and worthless. || 1 || The infinite treasure of the Naam abides within the minds of the devotees. Birth and death, attachment and suffering, are erased in the Saadh Sangat, the Company of the Holy. || 1 || Pause || Those who indulge in attachment, conflict and egotism shall surely weep and cry. Those who are separated from the Naam shall never find any peace. || 2 || Crying out, “Mine! Mine!”, he is bound in bondage. Entangled in Maya, he is reincarnated in heaven and hell. || 3 || Searching, searching, searching, I have come to understand the essence of reality. Without the Naam, there is no peace at all, and the mortal will surely fail. || 4 || Many come and go; they die, and die again, and are reincarnated. Without understanding, they are totally useless, and they wander in reincarnation. || 5 || They alone join the Saadh Sangat, unto whom the Lord becomes Merciful. They chant and meditate on the Ambrosial Name of the Lord. || 6 || Uncounted millions, so many they are endless, search for Him. But only that one, who understands his own self, sees God near at hand. || 7 || Never forget me, O Great Giver — please bless me with Your Naam.To sing Your Glorious Praises day and night — O Nanak, this is my heart-felt desire. || 8 || 2 || 5 || 16 ||

Saturday, 26th Phalgun (Samvat 539 Nanakshahi) (Page: 761)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[March 9, 2008, Sunday 05:15 AM. IST]
ਸੂਹੀ ਮਹਲਾ 5 ॥

ਜੀਵਤ ਮਰੈ ਬੁਝੈ ਪ੍ਰਭੁ ਸੋਇ ॥ ਤਿਸੁ ਜਨ ਕਰਮਿ ਪਰਾਪਤਿ ਹੋਇ ॥1॥ ਸੁਣਿ ਸਾਜਨ ਇਉ ਦੁਤਰੁ ਤਰੀਐ ॥ ਮਿਿਲ ਸਾਧੂ ਹਰਿ ਨਾਮੁ ਉਚਰੀਐ ॥1॥ ਰਹਾਉ ॥ ਏਕ ਬਿਨਾ ਦੂਜਾ ਨਹੀ ਜਾਨੈ ॥ ਘਟ ਘਟ ਅੰਤਰਿ ਪਾਰਬ੍ਰਹਮੁ ਪਛਾਨੈ ॥2॥ ਜੋ ਕਿਛੁ ਕਰੈ ਸੋਈ ਭਲ ਮਾਨੈ ॥ ਆਦਿ ਅੰਤ ਕੀ ਕੀਮਤਿ ਜਾਨੈ ॥3॥ ਕਹੁ ਨਾਨਕ ਤਿਸੁ ਜਨ ਬਲਿਹਾਰੀ ॥ ਜਾ ਕੈ ਹਿਰਦੈ ਵਸਹਿ ਮੁਰਾਰੀ ॥4॥15॥21॥


ਐਤਵਾਰ, 27 ਫੱਗਣ (ਸੰਮਤ 539 ਨਾਨਕਸ਼ਾਹੀ) 9 ਮਾਰਚ 2008 (ਅੰਗ: 741)

ਪੰਜਾਬੀ ਵਿਆਖਿਆ :
ਸੂਹੀ ਮਹਲਾ 5 ॥


ਹੇ ਭਾਈ! ਜੇਹੜਾ ਮਨੁੱਖ ਦੁਨੀਆ ਦੀ ਕਾਰ ਕਰਦਾ ਹੋਇਆ ਹੀ ਦੁਨਿਆ ਦਾ ਮੋਹ ਤਿਆਗ ਦੇਂਦਾ ਹੈ, ਉਹ ਮਨੁੱਖ ਪਰਮਾਤਮਾ ਨਾਲ ਸਾਂਝ ਪਾ ਲੈਂਦਾ ਹੈ। ਉਸ ਮਨੁੱਖ ਨੂੰ ਪਰਮਾਤਮਾ ਦੀ ਕਿਰਪਾ ਨਾਲ ਪਰਮਾਤਮਾ ਦਾ ਮਿਲਾਪ ਪ੍ਰਾਪਤ ਹੋ ਜਾਂਦਾ ਹੈ।1। ਹੇ ਸੱਜਣ! ਮੇਰੀ ਬੇਨਤੀ ਸੁਣ। ਸੰਸਾਰ-ਸਮੁੰਦਰ ਤੋਂ ਪਾਰ ਲੰਘਣਾ ਬਹੁਤ ਔਖਾ ਹੈ, ਇਸ ਤੋਂ ਸਿਰਫ਼ ਇਸ ਤਰੀਕੇ ਨਾਲ ਪਾਰ ਲੰਘ ਸਕੀਦਾ ਹੈ ਕਿ ਗੁਰੂ ਨੂੰ ਮਿਲਕੇ ਪਰਮਾਤਮਾ ਦਾ ਨਾਮ ਸਿਮਰਿਆ ਜਾਏ।1।ਰਹਾਉ। ਹੇ ਭਾਈ! ਜੇਹੜਾ ਮਨੁੱਖ ਇੱਕ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਨਾਲ ਦਿਲੀ ਸਾਂਝ ਨਹੀਂ ਪਾਉਂਦਾ, ਉਹ ਮਨੁੱਖ ਪਰਮਾਤਮਾ ਨੂੰ ਹਰੇਕ ਸਰੀਰ ਵਿਚ ਵੱਸਦਾ ਪਛਾਣ ਲੈਂਦਾ ਹੈ।2। ਜੋ ਕੁਝ ਭੀ ਪਰਮਾਤਮਾ ਕਰਦਾ ਹੈ, ਜੇਹੜਾ ਮਨੁੱਖ ਹਰੇਕ ਉਸ ਕੰਮ ਨੂੰ ਦੁਨੀਆ ਵਾਸਤੇ ਭਲਾ ਮੰਨਦਾ ਹੈ, ਉਹ ਮਨੁੱਖ ਸਦਾ ਹੀ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਕਦਰ ਸਮਝ ਲੈਂਦਾ ਹੈ।3। ਹੇ ਨਾਨਕ! ਆਖ- ਹੇ ਪ੍ਰਭੂ! ਜਿਸ ਮਨੁੱਖ ਦੇ ਹਿਰਦੇ ਵਿਚ ਸਦਾ ਤੂੰ ਵੱਸਦਾ ਹੈਂ, ਜਿਸ ਨੂੰ ਸਦਾ ਤੂੰ ਚੇਤੇ ਰਹਿੰਦਾ ਹੈ, ਉਸ ਮਨੁੱਖ ਤੋਂ ਮੈਂ ਕੁਰਬਾਨ ਜਾਂਦਾ ਹਾਂ।4।15।21।
English Translation :

SOOHEE, FIFTH MEHL:

One who remains dead while yet alive understands God. He meets that humble being according to the karma of his past actions. || 1 || Listen, O friend — this is how to cross over the terrifying world-ocean. Meet with the Holy, and chant the Lord’s Name || 1 || Pause || There is no other to know, except for the One Lord. So realize that the Supreme Lord God is within each and every heart. || 2 || Whatever He does, accept that as good. Know the value of the beginning and the end. || 3 || Says Nanak, I am a sacrifice to that humble being, within whose heart the Lord dwells. || 4 || 15 || 21 ||

Sunday, 27th Phalgun (Samvat 539 Nanakshahi) (Page : 741)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[March 10, 2008, Monday 05:15 AM. IST]
ਤਿਲੰਗ ਮਹਲਾ 5 ਘਰੁ 3 ॥

ਕਰਤੇ ਕੁਦਰਤੀ ਮੁਸਤਾਕੁ ॥ ਦੀਨ ਦੁਨੀਆ ਏਕ ਤੂਹੀ ਸਭ ਖਲਕ ਹੀ ਤੇ ਪਾਕੁ ॥ ਰਹਾਉ ॥ ਖਿਨ ਮਾਹਿ ਥਾਪਿ ਉਥਾਪਦਾ ਆਚਰਜ ਤੇਰੇ ਰੂਪ ॥ ਕਉਣੁ ਜਾਣੈ ਚਲਤ ਤੇਰੇ ਅੰਧਿਆਰੇ ਮਹਿ ਦੀਪ ॥1॥ ਖੁਦਿ ਖਸਮ ਖਲਕ ਜਹਾਨ ਅਲਹ ਮਿਹਰਵਾਨ ਖੁਦਾਇ ॥ ਦਿਨਸੁ ਰੈਣਿ ਜਿ ਤੁਧੁ ਅਰਾਧੇ ਸੋ ਕਿਉ ਦੋਜਕਿ ਜਾਇ ॥2॥ ਅਜਰਾਈਲੁ ਯਾਰੁ ਬੰਦੇ ਜਿਸੁ ਤੇਰਾ ਆਧਾਰੁ ॥ ਗੁਨਹ ਉਸ ਕੇ ਸਗਲ ਆਫੂ ਤੇਰੇ ਜਨ ਦੇਖਹਿ ਦੀਦਾਰੁ ॥3॥ ਦੁਨੀਆ ਚੀਜ ਫਿਲਹਾਲ ਸਗਲੇ ਸਚੁ ਸੁਖੁ ਤੇਰਾ ਨਾਉ ॥ ਗੁਰ ਮਿਿਲ ਨਾਨਕ ਬੂਝਿਆ ਸਦਾ ਏਕਸੁ ਗਾਉ ॥4॥4॥


ਸੋਮਵਾਰ, 28 ਫੱਗਣ (ਸੰਮਤ 539 ਨਾਨਕਸ਼ਾਹੀ)(ਅੰਗ: 724)

ਪੰਜਾਬੀ ਵਿਆਖਿਆ :
ਤਿਲੰਗ ਮਹਲਾ 5 ਘਰੁ 3 ॥


ਹੇ ਕਰਤਾਰ! ਤੇਰੀ ਕੁਦਰਤਿ ਨੂੰ ਵੇਖ ਕੇ ਮੈਂ ਤੇਰੇ ਦਰਸ਼ਨ ਦਾ ਚਾਹਵਾਨ ਹੋ ਗਿਆ ਹਾਂ। ਮੇਰੀ ਦੀਨ ਅਤੇ ਦੁਨੀਆਂ ਦੀ ਦੌਲਤ ਇਕ ਤੂੰ ਹੀ ਹੈਂ ।ਤੂੰ ਸਾਰੀ ਖ਼ਲਕਤ ਤੋਂ ਨਿਰਲੇਪ ਰਹਿੰਦਾ ਹੈਂ। ਰਹਾਉ। ਹੇ ਕਰਤਾਰ! ਤੂੰ ਇਕ ਛਿਨ ਵਿਚ ਜੀਵਾਂ ਨੂੰ ਬਣਾ ਕੇ ਨਾਸ ਭੀ ਕਰ ਦੇਂਦਾ ਹੈਂ ਤੇਰੇ ਸਰੂਪ ਹੈਰਾਨ ਕਰਨ ਵਾਲੇ ਹਨ। ਕੋਈ ਜੀਵ ਤੇਰੇ ਕੌਤਕਾਂ ਨੂੰ ਸਮਝ ਨਹੀਂ ਸਕਦਾ । ਅਗਿਆਨਤਾ ਦੇ ਹਨੇਰੇ ਵਿਚ ਤੂੰ ਆਪ ਹੀ ਜੀਵਾਂ ਵਾਸਤੇ ਚਾਨਣ ਹੈਂ।1। ਹੇ ਅੱਲਾ! ਹੇ ਮਿਹਰਬਾਨ ਖ਼ੁਦਾਇ! ਸਾਰੀ ਖ਼ਲਕਤ ਦਾ ਸਾਰੇ ਜਹਾਨ ਦਾ ਤੂੰ ਆਪ ਹੀ ਮਾਲਕ ਹੈਂ।ਜੇਹੜਾ ਮਨੁੱਖ ਦਿਨ ਰਾਤ ਤੈਨੂੰ ਆਰਾਧਦਾ ਹੈ, ਉਹ ਦੋਜ਼ਕ ਵਿਚ ਕਿਵੇਂ ਜਾ ਸਕਦਾ ਹੈ ? ।2 । ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਮਿਲ ਜਾਂਦਾ ਹੈ, ਮੌਤ ਦਾ ਫ਼ਰਿਸ਼ਤਾ ਉਸ ਮਨੁੱਖ ਦਾ ਮਿੱਤਰ ਬਣ ਜਾਂਦਾ ਹੈਂ (ਉਸ ਨੂੰ ਮੌਤ ਦਾ ਡਰ ਨਹੀਂ ਰਹਿੰਦਾ) ਕਿਉਂਕਿ ਉਸ ਮਨੁੱਖ ਦੇ ਸਾਰੇ ਪਾਪ ਬਖ਼ਸ਼ੇ ਜਾਂਦੇ ਹਨ।3। ਹੇ ਪ੍ਰਭੂ! ਦੁਨੀਆ ਦੇ ਹੋਰ ਸਾਰੇ ਪਦਾਰਥ ਛੇਤੀ ਨਾਸ ਹੋ ਜਾਣ ਵਾਲੇ ਹਨ। ਸਦਾ ਕਾਇਮ ਰਹਿਣ ਵਾਲਾ ਸੁਖ ਤੇਰਾ ਨਾਮ ਹੀ ਬਖ਼ਸ਼ਦਾ ਹੈ।ਹੇ ਨਾਨਕ! ਆਖ ਇਹ ਗੱਲ ਮੈਂ ਗੁਰੂ ਨੂੰ ਮਿਲ ਕੇ ਸਮਝੀ ਹੈ,ਇਸ ਵਾਸਤੇ ਮੈਂ ਸਦਾ ਇਕ ਪਰਮਾਤਮਾ ਦਾ ਹੀ ਜਸ ਗਾਉਂਦਾ ਰਹਿੰਦਾ ਹਾਂ।4।4।
English Translation :

TILANG, FIFTH MEHL, THIRD HOUSE

O Creator, through Your creative potency, I am in love with You. You alone are my spiritual and temporal Lord; and yet, You are detached from all Your creation. || Pause || In an instant, You establish and disestablish. Wondrous is Your form! Who can know Your play? You are the Light in the darkness. || 1 || You are the Master of Your creation, the Lord of all the world, O Merciful Lord God. One who worships You day and night — why should he have to go to hell? || 2 || Azraa-eel, the Messenger of Death, is the friend of the human being who has Your support, Lord. His sins are all forgiven; Your humble servant gazes upon Your Vision. || 3 || All worldly considerations are for the present only. True peace comes only from Your Name. Meeting the Guru, Nanak understands; He sings only Your Praises forever, O Lord. || 4 || 4 ||

Monday, 28th Phalgun (Samvat 539 Nanakshahi)(Page : 724)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[March 11, 2008, Tuesday 05:15 AM. IST]
ਸੋਰਠਿ ਮਹਲਾ 5 ॥

ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥ ਹਮ ਮੂਰਖ ਤੁਮ ਚਤੁਰ ਸਿਆਣੇ ਤੂ ਸਰਬ ਕਲਾ ਕਾ ਗਿਆਤਾ ॥1॥ ਮਾਧੋ ਹਮ ਐਸੇ ਤੂ ਐਸਾ ॥ ਹਮ ਪਾਪੀ ਤੁਮ ਪਾਪ ਖੰਡਨ ਨੀਕੋ ਠਾਕੁਰ ਦੇਸਾ ॥ ਰਹਾਉ ॥ ਤੁਮ ਸਭ ਸਾਜੇ ਸਾਜਿ ਨਿਵਾਜੇ ਜੀਉ ਪਿੰਡੁ ਦੇ ਪ੍ਰਾਨਾ ॥ ਨਿਰਗੁਨੀਆਰੇ ਗੁਨੁ ਨਹੀ ਕੋਈ ਤੁਮ ਦਾਨੁ ਦੇਹੁ ਮਿਹਰਵਾਨਾ ॥2॥ ਤੁਮ ਕਰਹੁ ਭਲਾ ਹਮ ਭਲੋ ਨ ਜਾਨਹ ਤੁਮ ਸਦਾ ਸਦਾ ਦਇਆਲਾ ॥ ਤੁਮ ਸੁਖਦਾਈ ਪੁਰਖ ਬਿਧਾਤੇ ਤੁਮ ਰਾਖਹੁ ਅਪੁਨੇ ਬਾਲਾ ॥3॥ ਤੁਮ ਨਿਧਾਨ ਅਟਲ ਸੁਲਿਤਾਨ ਜੀਅ ਜੰਤ ਸਭਿ ਜਾਚੈ ॥ ਕਹੁ ਨਾਨਕ ਹਮ ਇਹੈ ਹਵਾਲਾ ਰਾਖੁ ਸੰਤਨ ਕੈ ਪਾਛੈ ॥4॥6॥17॥


ਮੰਗਲਵਾਰ, 29 ਫੱਗਣ (ਸੰਮਤ 539 ਨਾਨਕਸ਼ਾਹੀ)(ਅੰਗ: 613)

ਪੰਜਾਬੀ ਵਿਆਖਿਆ :
ਸੋਰਠਿ ਮਹਲਾ 5 ॥


ਹੇ ਪ੍ਰਭੂ! ਅਸੀਂ ਜੀਵ ਵਿਕਾਰਾਂ ਦੀ ਮੈਲ ਨਾਲ ਭਰੇ ਰਹਿੰਦੇ ਹਾਂ, ਤੂੰ ਸਾਨੂੰ ਪਵਿੱਤਰ ਕਰਨ ਵਾਲਾ ਹੈਂ। ਅਸੀਂ ਗੁਣ-ਹੀਨ ਹਾਂ, ਤੂੰ ਸਾਨੂੰ ਗੁਣ ਬਖ਼ਸ਼ਣ ਵਾਲਾ ਹੈ। ਅਸੀਂ ਜੀਵ ਮੂਰਖ ਹਾਂ, ਤੂੰ ਦਾਨਾ ਹੈਂ ਤੂੰ ਸਿਆਣਾ ਹੈਂ, ਤੂੰ ਸਾਨੂੰ ਚੰਗਾ ਬਣਾ ਸਕਣ ਵਾਲੇ ਸਾਰੇ ਹੁਨਰਾਂ ਦਾ ਜਾਣਨ ਵਾਲਾ ਹੈਂ।1। ਹੇ ਪ੍ਰਭੂ! ਅਸੀਂ ਜੀਵ ਇਹੋ ਜਿਹੇ (ਵਿਕਾਰੀ) ਹਾਂ, ਤੇ, ਤੂੰ ਇਹੋ ਜਿਹਾ ਉਪਕਾਰੀ ਹੈਂ। ਅਸੀਂ ਪਾਪ ਕਮਾਉਣ ਵਾਲੇ ਹਾਂ, ਤੂੰ ਸਾਡੇ ਪਾਪਾਂ ਦਾ ਨਾਸ ਕਰਨ ਵਾਲਾ ਹੈਂ। ਹੇ ਠਾਕੁਰ! ਤੇਰਾ ਦੇਸ ਸੋਹਣਾ ਹੈ, ਉਹ ਦੇਸ-ਸਾਧ ਸੰਗਤਿ ਸੋਹਣਾ ਹੈ ਜਿੱਥੇ ਤੂੰ ਵੱਸਦਾ ਹੈਂ। ਰਹਾਉ। ਹੇ ਪ੍ਰਭੂ! ਤੂੰ ਜਿੰਦ ਸਰੀਰ ਪ੍ਰਾਣ ਦੇ ਕੇ ਸਾਰੇ ਜੀਵਾਂ ਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਸਭ ਉਤੇ ਬਖ਼ਸ਼ਸ਼ ਕਰਦਾ ਹੈਂ। ਹੇ ਮੇਹਰਵਾਨ! ਅਸੀਂ ਜੀਵ ਗੁਣ-ਹੀਨ ਹਾਂ, ਸਾਡੇ ਵਿਚ ਕੋਈ ਗੁਣ ਨਹੀਂ ਹੈਂ। ਤੂੰ ਸਾਨੂੰ ਗੁਣਾਂ ਦੀ ਦਾਤਿ ਬਖ਼ਸ਼ਦਾ ਹੈਂ।2। ਹੇ ਪ੍ਰਭੂ! ਤੂੰ ਸਾਡੇ ਵਾਸਤੇ ਭਲਿਆਈ ਕਰਦਾ ਹੈਂ, ਪਰ ਅਸੀਂ ਤੇਰੀ ਭਲਿਆਈ ਦੀ ਕਦਰ ਨਹੀਂ ਜਾਣਦੇ। ਫਿਰ ਭੀ ਤੂੰ ਸਾਡੇ ਉੱਤੇ ਸਦਾ ਹੀ ਦਇਆਵਾਨ ਰਹਿੰਦਾ ਹੈਂ। ਹੇ ਸਰਬ-ਵਿਆਪਕ ਸਿਰਜਣਹਾਰ! ਤੂੰ ਸਾਨੂੰ ਸੁਖ ਦੇਣ ਵਾਲਾ ਹੈਂ, ਤੂੰ ਸਾਡੀ ਆਪਣੇ ਬੱਚਿਆਂ ਦੀ ਰਾਖੀ ਕਰਦਾ ਹੈਂ।3। ਹੇ ਪ੍ਰਭੂ ਜੀ! ਤੁਸੀਂ ਸਾਰੇ ਗੁਣਾਂ ਦੇ ਖ਼ਜ਼ਾਨੇ ਹੋ। ਤੁਸੀਂ ਸਦਾ ਕਾਇਮ ਰਹਿਣ ਵਾਲੇ ਬਾਦਸ਼ਾਹ ਹੋ। ਸਾਰੇ ਜੀਵ ਤੇਰੇ ਦਰ ਤੋਂ ਮੰਗਦੇ ਹਨ। ਹੇ ਨਾਨਕ! ਆਖ (ਹੇ ਪ੍ਰਭੂ!) ਸਾਡਾ ਜੀਵਾਂ ਦਾ ਤਾਂ ਇਹ ਹੀ ਹਾਲ ਹੈ। ਤੂੰ ਸਾਨੂੰ ਸੰਤ ਜਨਾਂ ਦੇ ਆਸਰੇ ਵਿਚ ਰੱਖ।4।6।17।
English Translation :

SORAT’H, FIFTH MEHL:

We are filthy, and You are immaculate, O Creator Lord; we are worthless, and You are the Great Giver. We are fools, and You are wise and all-knowing. You are the knower of all things. || 1 || O Lord, this is what we are, and this is what You are. We are sinners, and You are the Destroyer of sins. Your abode is so beautiful, O Lord and Master. || Pause || You fashion all, and having fashioned them, You bless them. You bestow upon them soul, body and the breath of life. We are worthless — we have no virtue at all; please, bless us with Your gift, O Merciful Lordand Master. || 2 || You do good for us, but we do not see it as good; You are kind and compassionate, forever and ever. You are the Giver of peace, the Primal Lord, the Architect of Destiny; please, save us, Your children! || 3 || You are the treasure, eternal Lord King; all beings and creatures beg of You. Says Nanak, such is our condition; please, Lord, keep us on the Path of the Saints. || 4 || 6 || 17 ||

Tuesday, 29th Phalgun (Samvat 539 Nanakshahi)(Page: 613)
 
(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[March 12, 2008, Wednesday 05:15 AM. IST]
ਗੂਜਰੀ ਮਹਲਾ 5 ॥

ਗੁਰ ਪ੍ਰਸਾਦੀ ਪ੍ਰਭੁ ਧਿਆਇਆ ਗਈ ਸੰਕਾ ਤੂਟਿ ॥ ਦੁਖ ਅਨੇਰਾ ਭੈ ਬਿਨਾਸੇ ਪਾਪ ਗਏ ਨਿਖੂਟਿ ॥1॥ ਹਰਿ ਹਰਿ ਨਾਮ ਕੀ ਮਨਿ ਪ੍ਰੀਤਿ ॥ ਮਿਿਲ ਸਾਧ ਬਚਨ ਗੋਬਿੰਦ ਧਿਆਏ ਮਹਾ ਨਿਰਮਲ ਰੀਤਿ ॥1॥ ਰਹਾਉ ॥ ਜਾਪ ਤਾਪ ਅਨੇਕ ਕਰਣੀ ਸਫਲ ਸਿਮਰਤ ਨਾਮ ॥ ਕਰਿ ਅਨੁਗ੍ਰਹੁ ਆਪਿ ਰਾਖੇ ਭਏ ਪੂਰਨ ਕਾਮ ॥2॥ ਸਾਸਿ ਸਾਸਿ ਨ ਬਿਸਰੁ ਕਬਹੂੰ ਬ੍ਰਹਮ ਪ੍ਰਭ ਸਮਰਥ ॥ ਗੁਣ ਅਨਿਕ ਰਸਨਾ ਕਿਆ ਬਖਾਨੈ ਅਗਨਤ ਸਦਾ ਅਕਥ ॥3॥ ਦੀਨ ਦਰਦ ਨਿਵਾਰਿ ਤਾਰਣ ਦਇਆਲ ਕਿਰਪਾ ਕਰਣ ॥ ਅਟਲ ਪਦਵੀ ਨਾਮ ਸਿਮਰਣ ਦ੍ਰਿੜੁ ਨਾਨਕ ਹਰਿ ਹਰਿ ਸਰਣ ॥4॥3॥29॥


ਬੁੱਧਵਾਰ, 30 ਫੱਗਣ (ਸੰਮਤ 539 ਨਾਨਕਸ਼ਾਹੀ)(ਅੰਗ: 501)

ਪੰਜਾਬੀ ਵਿਆਖਿਆ :
ਗੂਜਰੀ ਮਹਲਾ 5 ॥


ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਪਿਆਰ ਪੈਦਾ ਹੋ ਜਾਂਦਾ ਹੈ, ਜੇਹੜਾ ਮਨੁੱਖ ਗੁਰੂ ਨੂੰ ਮਿਲ ਕੇ ਗੁਰੂ ਦੀ ਬਾਣੀ ਦੇ ਰਾਹੀਂ ਗੋਬਿੰਦ ਦਾ ਧਿਆਨ ਧਰਦਾ ਹੈ, ਉਸ ਦੀ ਜੀਵਨ-ਜੁਗਤਿ ਬਹੁਤ ਪਵਿਤ੍ਰ ਹੋ ਜਾਂਦੀ ਹੈ।1।ਰਹਾਉ। ਹੇ ਭਾਈ ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਿਆ ਉਸ ਦੇ ਅੰਦਰੋਂ ਡੱਕੇ-ਡੋਲੇ ਖ਼ਤਮ ਹੋ ਗਏ, ਉਸ ਦੇ ਸਾਰੇ ਦੁੱਖ, ਉਸ ਦਾ ਮਾਇਆ ਦੇ ਮੋਹ ਦਾ ਹਨੇਰਾ, ਉਸ ਦੇ ਸਾਰੇ ਡਰ ਦੂਰ ਹੋ ਗਏ, ਉਸ ਦੇ ਸਾਰੇ ਪਾਪ ਮੁੱਕ ਗਏ।1। ਹੇ ਭਾਈ! ਜੀਵਨ ਵਿਚ ਸਫਲਤਾ ਦੇਣ ਵਾਲਾ ਹਰਿ-ਨਾਮ ਹੀ ਹੈ ਜੀਵਨ-ਸਫਲਤਾ ਦੇਣ ਵਾਲਾ ਪ੍ਰਭੂ-ਨਾਮ ਸਿਮਰਦਿਆਂ ਸਾਰੇ ਜਪ ਤਪ ਤੇ ਅਨੇਕਾਂ ਹੀ ਮਿਥੇ ਹੋਏ ਧਾਰਮਿਕ ਕੰਮ ਵਿਚੇ ਹੀ ਆ ਗਏ ਇਹਨਾਂ ਦੀ ਲੋੜ ਨਹੀਂ ਪੈਂਦੀ। ਸਭਨਾਂ ਤੋਂ ਸ੍ਰੇਸ਼ਟ ਨਾਮ-ਸਿਮਰਨ ਹੀ ਹੈ। ਹੇ ਭਾਈ! ਪਰਮਾਤਮਾ ਮੇਹਰ ਕਰ ਕੇ ਜਿਨ੍ਾਂ ਮਨੁੱਖਾਂ ਨੂੰ ਆਪਣੇ ਚਰਨਾਂ ਵਿਚ ਟਿਕਾਈ ਰੱਖਦਾ ਹੈ ਉਹਨਾਂ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ।2। ਹੇ ਭਾਈ! ਆਪਣੇ ਹਰੇਕ ਸਾਹ ਦੇ ਨਾਲ ਸਮਰੱਥ ਬ੍ਰਹਮ ਪਰਮਾਤਮਾ ਨੂੰ ਯਾਦ ਕਰਦਾ ਰਹੁ, ਉਸ ਨੂੰ ਕਦੇ ਨਾਹ ਵਿਸਾਰ। ਉਸ ਪਰਮਾਤਮਾ ਦੇ ਬੇਅੰਤ ਗੁਣ ਹਨ, ਗਿਣੇ ਨਹੀਂ ਜਾ ਸਕਦੇ, ਮਨੁੱਖ ਦੀ ਜੀਭ ਉਹਨਾਂ ਨੂੰੂ ਬਿਆਨ ਨਹੀਂ ਕਰ ਸਕਦੀ। ਉਸ ਪਰਮਾਤਮਾ ਦਾ ਸਰੂਪ ਸਦਾ ਹੀ ਬਿਆਨ ਤੋਂ ਪਰੇ ਹੈ।3। ਹੇ ਭਾਈ! ਪਰਮਾਤਮਾ ਗ਼ਰੀਬਾਂ ਦੇ ਦੁੱਖ ਦੂਰ ਕਰ ਕੇ ਉਹਨਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੇ ਸਮਰੱਥ ਹੈ, ਦਇਆ ਦਾ ਘਰ ਹੈ, ਉਹ ਰਹੇਕ ਉੱਤੇ ਕਿਰਪਾ ਕਰਨ ਵਾਲਾ ਹੈ, ਉਸ ਦਾ ਨਾਮ ਸਿਮਰਿਆਂ ਅਟੱਲ ਆਤਮਕ ਜੀਵਨ ਦਾ ਦਰਜਾ ਮਿਲ ਜਾਂਦਾ ਹੈ। ਹੇ ਨਾਨਕ! ਆਖ- ਹੇ ਭਾਈ! ਹਰਿ-ਨਾਮ ਨੂੰ ਆਪਣੇ ਹਿਰਦੇ ਵਿਚ ਪੱਕਾ ਟਿਕਾਈ ਰੱਖ, ਪਰਮਾਤਮਾ ਦੀ ਸ਼ਰਨ ਪਿਆ ਰਹੁ।4।3।29।
English Translation :

GUJRI, 5th GURU :

By Guru’s Grace, I meditate on God, and my doubts are gone. Pain, ignorance and fear have left me, and my sins have been dispelled. || 1 || My mind is filled with love for the Name of the Lord, Har, Har. Meeting the Holy Saint, under His Instruction, I meditate on the Lord of the Universe, in the most immaculate way. || 1 || Pause || Chanting, deep meditation and various rituals are contained in the fruitful meditative remembrance of the Naam, the Name of the Lord. Showing His Mercy, the Lord Himself has protected me, and all my works have been brought to fruition. || 2 || With each and every breath, may I never forget You, O God, Almighty Lord and Master. How can my tongue describe Your countless virtues? They are uncountable, and forever indescribable. || 3 || You are the Remover of the pains of the poor, the Savior, the Compassionate Lord, the Bestower of Mercy. Remembering the Naam in meditation, the state of eternal dignity is obtained; Nanak has grasped the protection of the Lord, Har, Har. || 4 || 3 || 29 ||

Wednesday, 30th Phalgun (Samvat 539 Nanakshahi) (Page: 501)
 
(Listem Katha after 11AM IST)



TODAY'S HUKAMNAMA FROM SRI DARBAR SAHIB

Sri Amritsar.

[March 13, 2008, Thursday 05:15 AM. IST]

ੴ ਸਤਿਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ 3 ਘਰੁ 3 ॥

ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥ ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥ ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥1॥ ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥ ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗਣ ਪਛਾਣੇ ਰਾਮ ॥ ਗੁਣ ਅਉਗਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥ ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ ॥ ਨਾਨਕ ਸੇ ਭਗਤ ਹਰਿ ਕੈ ਦਰਿ ਸਾਚੇ ਅਨਦਿਨੁ ਨਾਮੁ ਸਮ੍ਾਲੇ ॥2॥ ਮਨਮੁਖ ਭਗਤਿ ਕਰਹਿ ਬਿਨੁ ਸਤਿਗੁਰ ਵਿਣੁ ਸਤਿਗੁਰ ਭਗਤਿ ਨ ਹੋਈ ਰਾਮ ॥ ਹਉਮੈ ਮਾਇਆ ਰੋਗਿ ਵਿਆਪੇ ਮਰਿ ਜਨਮਹਿ ਦੁਖੁ ਹੋਈ ਰਾਮ ॥ ਮਰਿ ਜਨਮਹਿ ਦੁਖੁ ਹੋਈ ਦੂਜੈ ਭਾਇ ਪਰਜ ਵਿਗੋਈ ਵਿਣੁ ਗੁਰ ਤਤੁ ਨ ਜਾਨਿਆ ॥ ਭਗਤਿ ਵਿਹੂਣਾ ਸਭੁ ਜਗੁ ਭਰਮਿਆ ਅੰਤਿ ਗਇਆ ਪਛੁਤਾਨਿਆ ॥ ਕੋਟਿ ਮਧੇ ਕਿਨੈ ਪਛਾਣਿਆ ਹਰਿ ਨਾਮਾ ਸਚੁ ਸੋਈ ॥ ਨਾਨਕ ਨਾਮਿ ਮਿਲੈ ਵਡਿਆਈ ਦੂਜੈ ਭਾਇ ਪਤਿ ਖੋਈ ॥3॥ ਭਗਤਾ ਕੈ ਘਰਿ ਕਾਰਜੁ ਸਾਚਾ ਹਰਿ ਗੁਣ ਸਦਾ ਵਖਾਣੇ ਰਾਮ ॥ ਭਗਤਿ ਖਜਾਨਾ ਆਪੇ ਦੀਆ ਕਾਲੁ ਕੰਟਕੁ ਮਾਰਿ ਸਮਾਣੇ ਰਾਮ ॥ ਕਾਲੁ ਕੰਟਕੁ ਮਾਰਿ ਸਮਾਣੇ ਹਰਿ ਮਨਿ ਭਾਣੇ ਨਾਮੁ ਨਿਧਾਨੁ ਸਚੁ ਪਾਇਆ ॥ ਸਦਾ ਅਖੁਟੁ ਕਦੇ ਨ ਨਿਖੁਟੈ ਹਰਿ ਦੀਆ ਸਹਜਿ ਸੁਭਾਇਆ ॥ ਹਰਿ ਜਨ ਊਚੇ ਸਦ ਹੀ ਊਚੇ ਗੁਰ ਕੈ ਸਬਦਿ ਸੁਹਾਇਆ ॥ ਨਾਨਕ ਆਪੇ ਬਖਸਿ ਮਿਲਾਏ ਜੁਗਿ ਜੁਗਿ ਸੋਭਾ ਪਾਇਆ ॥4॥1॥2॥


ਵੀਰਵਾਰ, 31 ਫੱਗਣ (ਸੰਮਤ 539 ਨਾਨਕਸ਼ਾਹੀ)(ਅੰਗ: 768)

ਪੰਜਾਬੀ ਵਿਆਖਿਆ :
ੴ ਸਤਿਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ 3 ਘਰੁ 3 ॥


ਹੇ ਭਾਈ! ਪਰਮਾਤਮਾ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈ, ਹਰੇਕ ਜੁਗ ਵਿਚ ਹੀ (ਭਗਤਾਂ ਦੀ) ਇੱਜ਼ਤ ਰੱਖਦਾ ਆਇਆ ਹੈ । ਜੇਹੜਾ ਮਨੁੱਖ ਗੁਰੂ ਦੇ ਦੱਸੇ ਹੋਏ ਰਾਹ ਉਤੇ ਤੁਰਦਾ ਹੈ, ਉਹ ਪ੍ਰਭੂ ਦਾ ਭਗਤ ਬਣ ਜਾਂਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਣੀ ਹਉਮੈ ਦੂਰ ਕਰਦਾ ਹੈ । ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਹਉਮੈ ਸਾੜਦਾ ਹੈ, ਉਹ ਉਸ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ ਜਿਸ ਦੀ ਸਿਫ਼ਤਿ-ਸਾਲਾਹ ਸਦਾ ਅਟੱਲ ਰਹਿਣ ਵਾਲੀ ਹੈ । ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਿਨ ਰਾਤ ਪਰਮਾਤਮਾ ਦੀ ਸਦਾ-ਥਿਰ ਰਹਿਣ ਵਾਲੇ ਭਗਤੀ ਕਰਦੇ ਰਹਿੰਦੇ ਹਨ, ਉਹ ਆਪ ਸਿਫ਼ਤਿ-ਸਾਲਾਹ ਵਾਲੀ ਬਾਣੀ ਉਚਾਰਦੇ ਰਹਿੰਦੇ ਹਨ, ਤੇ ਹੋਰਨਾਂ ਨੂੰ ਭੀ ਉਸ ਦੀ ਸੂਝ ਦੇਂਦੇ ਹਨ । ਹੇ ਭਾਈ! ਭਗਤਾਂ ਦੀ ਜੀਵਨ-ਜੁਗਤੀ ਸਦਾ ਇਕ-ਰਸ ਰਹਿਣ ਵਾਲੀ ਅਤੇ ਬੜੀ ਪਵਿਤ਼੍ਰ ਹੁੰਦੀ ਹੈ, ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਸਦਾ-ਥਿਰ ਨਾਮ ਪਿਆਰਾ ਲੱਗਦਾ ਰਹਿੰਦਾ ਹੈ । ਹੇ ਨਾਨਕ! ਪਰਮਾਤਮਾ ਦੇ ਭਗਤ ਸਦਾ-ਥਿਰ ਪਰਮਾਤਮਾ ਦੇ ਦਰ ਤੇ ਸੋਭਦੇ ਹਨ, ਉਹ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਹੀ ਸਦਾ ਜਪਦੇ ਰਹਿੰਦੇ ਹਨ ।1। ਹੇ ਭਾਈ! ਪਰਮਾਤਮਾ ਹੀ ਭਗਤਾਂ ਲਈ (ਉੱਚੀ) ਜਾਤਿ ਹੈ, ਪਰਮਾਤਮਾ ਹੀ ਉਹਨਾਂ ਦੀ ਇੱਜ਼ਤ ਹੈ । ਭਗਤ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੇ ਹਨ । ਭਗਤ (ਸਦਾ) ਹਰੀ ਦੀ ਭਗਤੀ ਕਰਦੇ ਹਨ, ਆਪਣੇ ਅੰਦਰੋਂ ਆਪਾ-ਭਾਵ (ਭੀ) ਦੂਰ ਕਰ ਲੈਂਦੇ ਹਨ, ਕਿਉਂਕਿ ਉਹਨਾਂ ਨੇ ਗੁਣਾਂ ਤੇ ਅਉਗਣਾਂ ਦੀ ਪਰਖ ਕਰ ਲਈ ਹੁੰਦੀ ਹੈ (ਉਹਨਾਂ ਨੂੰ ਪਤਾ ਹੁੰਦਾ ਹੈ ਕਿ ਹਉਮੈ ਅਉਗਣ ਹੈ) । ਜੇਹੜਾ ਮਨੁੱਖ ਗੁਣ ਤੇ ਅਉਗਣ ਦੀ ਪਰਖ ਕਰ ਲੈਂਦਾ ਹੈ, ਅਤੇ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਉਸ ਨੂੰ ਪ੍ਰਭੂ ਦੇ ਡਰ-ਅਦਬ ਵਿਚ ਰਹਿਣ ਕਰ ਕੇ ਪ੍ਰਭੂ ਦੀ ਭਗਤੀ ਪਿਆਰੀ ਲੱਗਦੀ ਹੈ । ਜੇਹੜੇ ਮਨੁੱਖ ਦਿਨ ਰਾਤ ਹਰ ਵੇਲੇ ਪਰਮਾਤਮਾ ਦੀ ਭਗਤੀ ਕਰਦੇ ਹਨ, ਉਹ ਗ੍ਰਿਹਸਤ ਵਿਚ ਹੀ ਮਾਇਆ ਦੇ ਮੋਹ ਤੋਂ ਨਿਰਲੇਪ ਰਹਿੰਦੇ ਹਨ । ਹੇ ਭਾਈ! ਜੇਹੜੇ ਮਨੁੱਖ ਸਦਾ ਪ੍ਰਭੂ ਦੀ ਭਗਤੀ (ਦੇ ਰੰਗ) ਵਿਚ ਰੰਗੇ ਰਹਿੰਦੇ ਹਨ, ਉਹਨਾਂ ਦਾ ਮਨ ਪਵਿਤ਼੍ਰ ਹੋ ਜਾਂਦਾ ਹੈ, ਉਹ ਪਰਮਾਤਮਾ ਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਵੇਖਦੇ ਹਨ । ਹੇ ਨਾਨਕ! ਇਹੋ ਜਿਹੇ ਭਗਤ ਹਰ ਵੇਲੇ ਪ੍ਰਭੂ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਕੇ ਪਰਮਾਤਮਾ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ ।2। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਗੁਰੂ ਦੀ ਸਰਨ ਪੈਣ ਤੋਂ ਬਿਨਾ (ਆਪਣੇ ਵਲੋਂ) ਪ੍ਰਭੂ ਦੀ ਭਗਤੀ ਕਰਦੇ ਹਨ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਭਗਤੀ ਹੋ ਨਹੀਂ ਸਕਦੀ । ਉਹ ਮਨੁੱਖ ਹਉਮੈ ਵਿਚ, ਮਾਇਆ ਦੇ ਰੋਗ ਵਿਚ, ਫਸੇ ਰਹਿੰਦੇ ਹਨ, ਆਤਮਕ ਮੌਤ ਸਹੇੜ ਕੇ ਉਹ ਜਨਮਾਂ ਦੇ ਗੇੜ ਵਿਚ ਪਏ ਰਹਿੰਦੇ ਹਨ, ਉਹਨਾਂ ਨੂੰ ਦੁੱਖ ਚੰਬੜਿਆ ਰਹਿੰਦਾ ਹੈ । ਹੇ ਭਾਈ! ਮਾਇਆ ਦੇ ਮੋਹ ਵਿਚ ਫਸ ਕੇ ਦੁਨੀਆ ਖ਼ੁਆਰ ਹੁੰਦੀ ਹੈ । ਗੁਰੂ ਦੀ ਸਰਨ ਪੈਣ ਤੋਂ ਬਿਨਾ ਕੋਈ ਭੀ ਅਸਲੀਅਤ ਨੂੰ ਨਹੀਂ ਸਮਝਦਾ । ਭਗਤੀ ਤੋਂ ਸੱਖਣਾ ਸਾਰਾ ਜਗਤ ਹੀ ਭਟਕਦਾ ਫਿਰਦਾ ਹੈ, ਤੇ, ਆਖ਼ਰ ਹੱਥ ਮਲਦਾ (ਦੁਨੀਆ ਤੋਂ) ਜਾਂਦਾ ਹੈ । ਹੇ ਨਾਨਕ! ਕੋ਼੍ਰੜਾਂ ਵਿਚੋਂ ਕਿਸੇ ਵਿਰਲੇ ਮਨੁੱਖ ਨੇ ਇਹ ਗੱਲ ਸਮਝੀ ਹੈ ਕਿ ਪਰਮਾਤਮਾ ਦਾ ਨਾਮ ਹੀ ਸਦਾ ਕਾਇਮ ਰਹਿਣ ਵਾਲਾ ਹੈ, ਨਾਮ ਵਿਚ ਜੁੜਿਆਂ ਹੀ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ, ਅਤੇ, ਮਾਇਆ ਦੇ ਮੋਹ ਵਿਚ ਮਨੁੱਖ ਇੱਜ਼ਤ ਗਵਾ ਲੈਂਦਾ ਹੈ ।3। ਪਰਮਾਤਮਾ ਦੇ ਗੁਣ ਸਦਾ ਗਾਂਦੇ ਰਹਿਣ ਕਰ ਕੇ ਭਗਤਾਂ ਦੇ ਹਿਰਦੇ-ਘਰ ਵਿਚ ਇਹ ਆਹਰ ਸਦਾ ਲਈ ਬਣਿਆ ਰਹਿੰਦਾ ਹੈ । ਭਗਤੀ ਦਾ ਖ਼ਜ਼ਾਨਾ ਪਰਮਾਤਮਾ ਨੇ ਆਪ ਹੀ ਆਪਣੇ ਭਗਤਾਂ ਨੂੰ ਦਿੱਤਾ ਹੋਇਆ ਹੈ, (ਇਸ ਦੀ ਬਰਕਤਿ ਨਾਲ ਉਹ) ਦੁਖਦਾਈ ਮੌਤ ਦੇ ਡਰ ਨੂੰ ਮਾਰ-ਮੁਕਾ ਕੇ (ਪਰਮਾਤਮਾ ਵਿਚ) ਲੀਨ ਰਹਿੰਦੇ ਹਨ । ਦੁਖਦਾਈ ਮੌਤ ਦੇ ਡਰ ਨੂੰ ਮੁਕਾ ਕੇ ਭਗਤ ਪਰਮਾਤਮਾ ਵਿਚ ਲੀਨ ਰਹਿੰਦੇ ਹਨ, ਪਰਮਾਤਮਾ ਦੇ ਮਨ ਵਿਚ ਪਿਆਰੇ ਲੱਗਦੇ ਹਨ, (ਪਰਮਾਤਮਾ ਪਾਸੋਂ ਭਗਤ) ਸਦਾ ਕਾਇਮ ਰਹਿਣ ਵਾਲਾ ਨਾਮ-ਖ਼ਜ਼ਾਨਾ ਪ੍ਰਾਪਤ ਕਰ ਲੈਂਦੇ ਹਨ । ਇਹ ਖ਼ਜ਼ਾਨਾ ਅਮੁੱਕ ਹੈ, ਕਦੇ ਨਹੀਂ ਮੁੱਕਦਾ । ਪਰਮਾਤਮਾ ਨੇ ਉਹਨਾਂ ਨੂੰ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਟਿਕੇ ਹੋਇਆਂ ਨੂੰ ਇਹ ਖ਼ਜ਼ਾਨਾ ਦੇ ਦਿੱਤਾ । (ਇਸ ਖ਼ਜ਼ਾਨੇ ਦਾ ਸਦਕਾ) ਭਗਤ ਸਦਾ ਹੀ ਉੱਚੇ ਆਤਮਕ ਮੰਡਲ ਵਿਚ ਟਿਕੇ ਰਹਿੰਦੇ ਹਨ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਦਾ ਜੀਵਨ ਸੋਹਣਾ ਬਣ ਜਾਂਦਾ ਹੈ । ਹੇ ਨਾਨਕ! ਪਰਮਾਤਮਾ ਆਪ ਹੀ ਮੇਹਰ ਕਰ ਕੇ ਉਹਨਾਂ ਨੂੰ ਚਰਨਾਂ ਵਿਚ ਜੋੜੀ ਰੱਖਦਾ ਹੈ, ਹਰੇਕ ਜੁਗ ਵਿਚ ਉਹ ਸੋਭਾ ਖੱਟਦੇ ਹਨ ।4।1।2।
English Translation :

ONE UNIVERSAL CREATOR GOD. BY THE GRACE OF THE TRUE GURU:

RAAG SOOHEE, THIRD MEHL, THIRD HOUSE:

The Dear Lord protects His humble devotees; throughout the ages, He has protected them. Those devotees who become Gurmukh burn away their ego, through the Word of the Shabad. Those who burn away their ego through the Shabad, become pleasing to my Lord; their speech becomes True. They perform the Lord’s true devotional service, day and night, as the Guru has instructed them. The devotees’ lifestyle is true, and absolutely pure; the True Name is pleasing to their minds. O Nanak, the those devotees, who practice Truth, and only Truth, look beauteous in the Court of the True Lord. || 1 || The Lord is the social class and honor of His devotees; the Lord’s devotees merge in the Naam, the Name of the Lord. They worship the Lord in devotion, and eradicate self-conceit from within themselves; they understand merits and demerits. They understand merits and demerits, and chant the Lord’s Name; devotional worship is sweet to them. Night and day, they perform devotional worship, day and night, and in the home of the self, they remain detached. Imbued with devotion, their minds remain forever immaculate and pure; they see their Dear Lord always with them. O Nanak, those devotees are True in the Court of the Lord; night and day, they dwell upon the Naam. || 2 || The self-willed manmukhs practice devotional rituals without the True Guru, but without the True Guru, there is no devotion. They are afflicted with the diseases of egotism and Maya, and they suffer the pains of death and rebirth. The world suffers the pains of death and rebirth, and through the love of duality, it is ruined; without the Guru, the essence of reality is not known. Without devotional worship, everyone in the world is deluded and confused, and in the end, they depart with regrets. Among millions, there is scarcely one who realizes the Name of the True Lord. O Nanak, through the Naam, greatness is obtained; in the love of duality, all honor is lost. || 3 || In the home of the devotees, is the joy of true marriage; they chant the Glorious Praises of the Lord forever. He Himself blesses them with the treasure of devotion; conquering the thorny pain of death, they merge in the Lord. Conquering the thorny pain of death, they merge in the Lord; they are pleasing to the Lord’s Mind, and they obtain the true treasure of the Naam. This treasure is inexhaustible; it will never be exhausted. The Lord automatically blesses them with it. The humble servants of the Lord are exalted and elevated, forever on high; they are adorned with the Word of the Guru’s Shabad. O Nanak, He Himself forgives them, and merges them with Himself; throughout the ages, they are glorified. || 4 || 1 || 2 ||

Thursday, 31st Phalgun (Samvat 539 Nanakshahi)(Page: 768)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[March 14, 2008, Friday 05:15 AM. IST]
ਧਨਾਸਰੀ ਮਹਲਾ 5 ਘਰੁ 8 ਦੁਪਦੇ
ੴ ਸਤਿਗੁਰ ਪ੍ਰਸਾਦਿ ॥

ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥ ਇਹ ਲੋਕਿ ਪਰਲੋਕਿ ਸੰਗਿ ਸਹਾਈ ਜਤ ਕਤ ਮੋਹਿ ਰਖਵਾਲੇ ॥1॥ ਗੁਰ ਕਾ ਬਚਨੁ ਬਸੈ ਜੀਅ ਨਾਲੇ ॥ ਜਲਿ ਨਹੀ ਡੂਬੈ ਤਸਕਰੁ ਨਹੀ ਲੇਵੈ ਭਾਹਿ ਨ ਸਾਕੈ ਜਾਲੇ ॥1॥ ਰਹਾਉ ॥ ਨਿਰਧਨ ਕਉ ਧਨੁ ਅੰਧੁਲੇ ਕਉ ਟਿਕ ਮਾਤ ਦੂਧੁ ਜੈਸੇ ਬਾਲੇ ॥ ਸਾਗਰ ਮਹਿ ਬੋਹਿਥੁ ਪਾਇਓ ਹਰਿ ਨਾਨਕ ਕਰੀ ਕ੍ਰਿਪਾ ਕਿਰਪਾਲੇ ॥2॥1॥32॥


ਸ਼ੁਕਰਵਾਰ, 1 ਚੇਤ (ਸੰਮਤ 540 ਨਾਨਕਸ਼ਾਹੀ)(ਅੰਗ: 679)

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ 5 ਘਰੁ 8 ਦੁਪਦੇ

ੴ ਸਤਿਗੁਰ ਪ੍ਰਸਾਦਿ ॥


ਹੇ ਭਾਈ! ਪਰਮਾਤਮਾ ਦੇ ਨਾਮ ਨੂੰ ਮੈਂ ਆਪਣੇ ਹਰੇਕ ਸਾਹ ਦੇ ਨਾਲ ਹਿਰਦੇ ਵਿਚ ਵਸਾ ਕੇ ਸਿਮਰਦਾ ਹਾਂ, ਤੇ, ਸਿਮਰ ਸਿਮਰ ਕੇ ਆਤਮਕ ਆਨੰਦ ਪ੍ਰਾਪਤ ਕਰਦਾ ਹਾਂ। ਇਹ ਹਰਿ-ਨਾਮ ਇਸ ਲੋਕ ਵਿਚ ਤੇ ਪਰਲੋਕ ਵਿਚ ਮੇਰੇ ਨਾਲ ਮਦਦਗਾਰ ਹੈ, ਹਰ ਥਾਂ ਮੇਰਾ ਰਾਖਾ ਹੈ।1। ਹੇ ਭਾਈ! ਪਰਮਾਤਮਾ ਦੀ ਸਿਫ਼ਤ ਸਾਲਾਹ ਨਾਲ ਭਰਪੂਰ ਗੁਰੂ ਦਾ ਸ਼ਬਦ ਮੇਰੀ ਜਿੰਦ ਦੇ ਨਾਲ ਵੱਸਦਾ ਹੈ। ਪਰਮਾਤਮਾ ਦਾ ਨਾਮ ਇਕ ਐਸਾ ਧਨ ਹੈ, ਜੇਹੜਾ ਪਾਣੀ ਵਿਚ ਡੁੱਬਦਾ ਨਹੀਂ, ਜਿਸ ਨੂੰ ਚੋਰ ਚੁਰਾ ਨਹੀਂ ਸਕਦਾ, ਜਿਸ ਨੂੰ ਅੱਗ ਸਾੜ ਨਹੀਂ ਸਕਦੀ।1। ਰਹਾਉ । ਹੇ ਭਾਈ! ਪਰਮਾਤਮਾ ਦਾ ਨਾਮ ਕੰਗਾਲ ਵਾਸਤੇ ਧਨ ਹੈ, ਅੰਨ੍ਹੇ ਵਾਸਤੇ ਡੰਗੋਰੀ ਹੈ, ਜਿਵੇਂ ਬੱਚੇ ਵਾਸਤੇ ਮਾਂ ਦਾ ਦੁੱਧ ਹੈ, ਤਿਵੇਂ ਹਰਿ-ਨਾਮ ਮਨੁੱਖ ਦੀ ਆਤਮਾ ਵਾਸਤੇ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਕਿਰਪਾਲ ਪ੍ਰਭੂ ਨੇ ਕਿਰਪਾ ਕੀਤੀ, ਉਸ ਨੂੰ ਇਹ ਨਾਮ ਮਿਲ ਗਿਆ ਜੋ ਸਮੁੰਦਰ ਵਿਚ ਜਹਾਜ਼ ਹੈ।2।1।32।
English Translation :

DHANAASAREE, 5th GURU, 8th HOUSE, DU-PADAS:
ONE UNIVERSAL CREATOR GOD. BY THE GRACE OF THE TRUE GURU:

Remembering, remembering, remembering Him in meditation, I find peace; with each and every breath, I dwell upon Him. In this world, and in the world beyond, He is with me, as my help and support; wherever I go, He protects me. || 1 || The Guru’s Word abides with my soul. It does not sink in water; thieves cannot steal it, and fire cannot burn it. || 1 || Pause || It is like wealth to the poor, a cane for the blind, and mother’s milk for the infant. In the ocean of the world, I have found the boat of the Lord; the Merciful Lord has bestowed His Mercy upon Nanak. || 2 || 1 || 32 ||

Friday, 1st Chayt (Samvat 540 Nanakshahi) (Page: 679)
 
(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[March 15, 2008, Saturday 05:00 AM. IST]
ਧਨਾਸਰੀ ਮਹਲਾ 1 ॥

ਨਦਰਿ ਕਰੇ ਤਾ ਸਿਮਰਿਆ ਜਾਇ ॥ ਆਤਮਾ ਦ੍ਰਵੈ ਰਹੈ ਲਿਵ ਲਾਇ ॥ ਆਤਮਾ ਪਰਾਤਮਾ ਏਕੋ ਕਰੈ ॥ ਅੰਤਰ ਕੀ ਦੁਬਿਧਾ ਅੰਤਰਿ ਮਰੈ ॥1॥ ਗੁਰ ਪਰਸਾਦੀ ਪਾਇਆ ਜਾਇ ॥ ਹਰਿ ਸਿਉ ਚਿਤੁ ਲਾਗੈ ਫਿਿਰ ਕਾਲੁ ਨ ਖਾਇ ॥1॥ ਰਹਾਉ ॥ ਸਚਿ ਸਿਮਰਿਐ ਹੋਵੈ ਪਰਗਾਸੁ ॥ ਤਾ ਤੇ ਬਿਿਖਆ ਮਹਿ ਰਹੈ ਉਦਾਸੁ ॥ ਸਤਿਗੁਰ ਕੀ ਐਸੀ ਵਡਿਆਈ ॥ ਪੁਤ੍ਰ ਕਲਤ੍ਰ ਵਿਚੇ ਗਤਿ ਪਾਈ ॥2॥ ਐਸੀ ਸੇਵਕੁ ਸੇਵਾ ਕਰੈ ॥ ਜਿਸ ਕਾ ਜੀਉ ਤਿਸੁ ਆਗੈ ਧਰੈ ॥ ਸਾਹਿਬ ਭਾਵੈ ਸੋ ਪਰਵਾਣੁ ॥ ਸੋ ਸੇਵਕੁ ਦਰਗਹ ਪਾਵੈ ਮਾਣੁ ॥3॥ ਸਤਿਗੁਰ ਕੀ ਮੂਰਤਿ ਹਿਰਦੈ ਵਸਾਏ ॥ ਜੋ ਇਛੈ ਸੋਈ ਫਲੁ ਪਾਏ ॥ ਸਾਚਾ ਸਾਹਿਬੁ ਕਿਰਪਾ ਕਰੈ ॥ ਸੋ ਸੇਵਕੁ ਜਮ ਤੇ ਕੈਸਾ ਡਰੈ ॥4॥ ਭਨਤਿ ਨਾਨਕੁ ਕਰੇ ਵੀਚਾਰੁ ॥ ਸਾਚੀ ਬਾਣੀ ਸਿਉ ਧਰੇ ਪਿਆਰੁ ॥ ਤਾ ਕੋ ਪਾਵੈ ਮੋਖ ਦੁਆਰੁ ॥ ਜਪੁ ਤਪੁ ਸਭੁ ਇਹੁ ਸਬਦੁ ਹੈ ਸਾਰੁ ॥5॥2॥4॥


ਸ਼ਨੀਵਾਰ, 2 ਚੇਤ (ਸੰਮਤ 540 ਨਾਨਕਸ਼ਾਹੀ)(ਅੰਗ: 661)

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ 1 ॥


ਪ੍ਰਭੂ ਆਪ ਹੀ ਮੇਹਰ ਦੀ ਨਜ਼ਰ ਕਰੇ ਤਾਂ (ਗੁਰੂ ਦੀ ਰਾਹੀਂ) ਉਸ ਦਾ ਸਿਮਰਨ ਕੀਤਾ ਜਾ ਸਕਦਾ ਹੈ । (ਜੋ ਮਨੁੱਖ ਸਿਮਰਦਾ ਹੈ ਉਸ ਦਾ) ਆਤਮਾ (ਦੂਜਿਆਂ ਦੇ ਦੁੱਖ ਵੇਖ ਕੇ) ਨਰਮ ਹੁੰਦਾ ਹੈ (ਕਠੋਰਤਾ ਮੁੱਕ ਜਾਣ ਕਰਕੇ) ਉਹ ਪ੍ਰਭੂ ਵਿਚ ਸੁਰਤਿ ਜੋੜੀ ਰੱਖਦਾ ਹੈ । ਉਹ ਮਨੁੱਖ ਆਪਣੇ ਆਪੇ ਤੇ ਦੂਜਿਆਂ ਦੇ ਆਪੇ ਨੂੰ ਇਕੋ ਜਿਹਾ ਸਮਝਦਾ ਹੈ, ਉਸ ਦੇ ਅੰਦਰ ਦੀ ਮੇਰ-ਤੇਰ ਅੰਦਰ ਹੀ ਮਿਟ ਜਾਂਦੀ ਹੈ ।1। ਪਰਮਾਤਮਾ ਦਾ ਸਿਮਰਨ ਗੁਰੂ ਦੀ ਕਿਰਪਾ ਨਾਲ ਹਾਸਲ ਹੁੰਦਾ ਹੈ, ਤੇ, ਜਿਸ ਮਨੁੱਖ ਦਾ ਚਿੱਤ ਪਰਮਾਤਮਾ ਨਾਲ ਪਰਚ ਜਾਂਦਾ ਹੈ ਉਸ ਨੂੰ ਮੁੜ ਮੌਤ ਦਾ ਡਰ ਨਹੀਂ ਪੋਂਹਦਾ ।1।ਰਹਾਉ। ਜੇ ਸਦਾ-ਥਿਰ ਪ੍ਰਭੂ ਨੂੰ ਸਿਮਰਿਆ ਜਾਏ ਤਾਂ ਸਹੀ ਜੀਵਨ ਦੀ ਸੂਝ ਪੈ ਜਾਂਦੀ ਹੈ, ਉਸ ‘ਪਰਗਾਸ’ ਦੀ ਰਾਹੀਂ ਮਾਇਆ ਵਿਚ ਵਰਤਦਾ ਹੋਇਆ ਭੀ ਨਿਰਲੇਪ ਰਹਿੰਦਾ ਹੈ । ਗੁਰੂ ਦੀ ਸਰਨ ਪੈਣ ਵਿਚ ਅਜੇਹੀ ਖ਼ੂਬੀ ਹੈ ਕਿ ਪੁਤ਼੍ਰ ਇਸਤ਼੍ਰੀ (ਆਦਿਕ ਪਰਵਾਰ) ਵਿਚ ਹੀ ਰਹਿੰਦਿਆਂ ਉੱਚੀ ਆਤਮਕ ਅਵਸਥਾ ਪ੍ਰਾਪਤ ਹੋ ਜਾਂਦੀ ਹੈ ।2। ਸੇਵਕ ਉਹ ਹੈ ਜੋ (ਮਾਲਕ ਦੀ) ਇਹੋ ਜਿਹੀ ਸੇਵਾ ਕਰੇ ਕਿ ਜਿਸ ਮਾਲਕ ਦੀ ਦਿੱਤੀ ਹੋਈ ਜਿੰਦ ਹੈ ਉਸੇ ਦੇ ਅੱਗੇ ਇਸ ਨੂੰ ਭੇਟਾ ਦੇ ਦੇਵੇ । ਅਜੇਹਾ ਸੇਵਕ ਮਾਲਕ ਨੂੰ ਪਸੰਦ ਆ ਜਾਂਦਾ ਹੈ, (ਮਾਲਕ ਦੇ ਘਰ ਵਿਚ) ਕਬੂਲ ਪੈ ਜਾਂਦਾ ਹੈ, ਉਸ ਦੀ ਹਜ਼ੂਰੀ ਵਿਚ ਆਦਰ-ਸਤਕਾਰ ਪਾਂਦਾ ਹੈ ।3। ਜੇਹੜਾ ਸੇਵਕ ਆਪਣੇ ਸਤਿਗੁਰੂ ਦੇ ਆਤਮਕ-ਸਰੂਪ (ਸ਼ਬਦ) ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ, ਉਹ ਗੁਰੂ ਦੇ ਦਰ ਤੋਂ ਮਨ-ਇੱਛਤ ਫਲ ਹਾਸਲ ਕਰਦਾ ਹੈ, ਸਦਾ-ਥਿਰ ਰਹਿਣ ਵਾਲਾ ਮਾਲਕ-ਪ੍ਰਭੂ ਉਸ ਉਤੇ (ਇਤਨੀ) ਮੇਹਰ ਕਰਦਾ ਹੈ ਕਿ ਉਸ ਨੂੰ ਮੌਤ ਦਾ ਭੀ ਕੋਈ ਡਰ ਨਹੀਂ ਰਹਿ ਜਾਂਦਾ ।4। ਨਾਨਕ ਆਖਦਾ ਹੈ—ਜਦੋਂ ਮਨੁੱਖ (ਗੁਰੂ ਦੇ ਸ਼ਬਦ ਦੀ) ਵਿਚਾਰ ਕਰਦਾ ਹੈ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਇਸ ਗੁਰ-ਬਾਣੀ ਨਾਲ ਪਿਆਰ ਪਾਂਦਾ ਹੈ, ਤਦੋਂ ਉਹ (ਮਾਇਆ ਦੇ ਮੋਹ ਤੋਂ) ਖ਼ਲਾਸੀ ਦਾ ਦਰਵਾਜ਼ਾ ਲੱਭ ਲੈਂਦਾ ਹੈ । (ਸਿਫ਼ਤਿ-ਸਾਲਾਹ ਵਾਲਾ ਇਹ) ਸ੍ਰੇਸ਼ਟ ਗੁਰ-ਸ਼ਬਦ ਹੀ ਅਸਲ ਜਪ ਹੈ ਅਸਲ ਤਪ ਹੈ ।5।2।4।
English Translation :

DHANAASAREE, FIRST MEHL:

If the Lord bestows His Glance of Grace, then one remembers Him in meditation. The soul is softened, and he remains absorbed in the Lord’s Love. His soul and the Supreme Soul become one. The duality of the inner mind is overcome. || 1 || By Guru’s Grace, God is found. One’s consciousness is attached to the Lord, and so Death does not devour him. || 1 || Pause || Remembering the True Lord in meditation, one is enlightened. Then, in the midst of Maya, he remains detached. Such is the Glory of the True Guru; in the midst of children and spouses, they attain emancipation. || 2 || Such is the service which the Lord’s servant performs, that he dedicates his soul to the Lord, to whom it belongs. One who is pleasing to the Lord and Master is acceptable. Such a servant obtains honor in the Court of the Lord. || 3 || He enshrines the image of the True Guru in his heart. He obtains the rewards which he desires. The True Lord and Master grants His Grace; how can such a servant be afraid of death? || 4 || Prays Nanak, practice contemplation, and enshrine love for the True Word of His Bani. Then, you shall find the Gate of Salvation. This Shabad is the most excellent of all chanting and austere meditations. || 5 || 2 || 4 ||

Saturday, 2nd Chayt (Samvat 540 Nanakshahi) (Page: 661)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[March 16, 2008, Sunday 05:00 AM. IST]
ਤਿਲੰਗ ਮਹਲਾ 5 ਘਰੁ 3 ॥

ਕਰਤੇ ਕੁਦਰਤੀ ਮੁਸਤਾਕੁ ॥ ਦੀਨ ਦੁਨੀਆ ਏਕ ਤੂਹੀ ਸਭ ਖਲਕ ਹੀ ਤੇ ਪਾਕੁ ॥ ਰਹਾਉ ॥ ਖਿਨ ਮਾਹਿ ਥਾਪਿ ਉਥਾਪਦਾ ਆਚਰਜ ਤੇਰੇ ਰੂਪ ॥ ਕਉਣੁ ਜਾਣੈ ਚਲਤ ਤੇਰੇ ਅੰਧਿਆਰੇ ਮਹਿ ਦੀਪ ॥1॥ ਖੁਦਿ ਖਸਮ ਖਲਕ ਜਹਾਨ ਅਲਹ ਮਿਹਰਵਾਨ ਖੁਦਾਇ ॥ ਦਿਨਸੁ ਰੈਣਿ ਜਿ ਤੁਧੁ ਅਰਾਧੇ ਸੋ ਕਿਉ ਦੋਜਕਿ ਜਾਇ ॥2॥ ਅਜਰਾਈਲੁ ਯਾਰੁ ਬੰਦੇ ਜਿਸੁ ਤੇਰਾ ਆਧਾਰੁ ॥ ਗੁਨਹ ਉਸ ਕੇ ਸਗਲ ਆਫੂ ਤੇਰੇ ਜਨ ਦੇਖਹਿ ਦੀਦਾਰੁ ॥3॥ ਦੁਨੀਆ ਚੀਜ ਫਿਲਹਾਲ ਸਗਲੇ ਸਚੁ ਸੁਖੁ ਤੇਰਾ ਨਾਉ ॥ ਗੁਰ ਮਿਿਲ ਨਾਨਕ ਬੂਝਿਆ ਸਦਾ ਏਕਸੁ ਗਾਉ ॥4॥4॥


ਐਤਵਾਰ, 3 ਚੇਤ (ਸੰਮਤ 540 ਨਾਨਕਸ਼ਾਹੀ) (ਅੰਗ: 724)

ਪੰਜਾਬੀ ਵਿਆਖਿਆ :
ਤਿਲੰਗ ਮਹਲਾ 5 ਘਰੁ 3 ॥


ਹੇ ਕਰਤਾਰ! ਤੇਰੀ ਕੁਦਰਤਿ ਨੂੰ ਵੇਖ ਕੇ ਮੈਂ ਤੇਰੇ ਦਰਸ਼ਨ ਦਾ ਚਾਹਵਾਨ ਹੋ ਗਿਆ ਹਾਂ। ਮੇਰੀ ਦੀਨ ਅਤੇ ਦੁਨੀਆਂ ਦੀ ਦੌਲਤ ਇਕ ਤੂੰ ਹੀ ਹੈਂ ।ਤੂੰ ਸਾਰੀ ਖ਼ਲਕਤ ਤੋਂ ਨਿਰਲੇਪ ਰਹਿੰਦਾ ਹੈਂ। ਰਹਾਉ। ਹੇ ਕਰਤਾਰ! ਤੂੰ ਇਕ ਛਿਨ ਵਿਚ ਜੀਵਾਂ ਨੂੰ ਬਣਾ ਕੇ ਨਾਸ ਭੀ ਕਰ ਦੇਂਦਾ ਹੈਂ ਤੇਰੇ ਸਰੂਪ ਹੈਰਾਨ ਕਰਨ ਵਾਲੇ ਹਨ। ਕੋਈ ਜੀਵ ਤੇਰੇ ਕੌਤਕਾਂ ਨੂੰ ਸਮਝ ਨਹੀਂ ਸਕਦਾ । ਅਗਿਆਨਤਾ ਦੇ ਹਨੇਰੇ ਵਿਚ ਤੂੰ ਆਪ ਹੀ ਜੀਵਾਂ ਵਾਸਤੇ ਚਾਨਣ ਹੈਂ।1। ਹੇ ਅੱਲਾ! ਹੇ ਮਿਹਰਬਾਨ ਖ਼ੁਦਾਇ! ਸਾਰੀ ਖ਼ਲਕਤ ਦਾ ਸਾਰੇ ਜਹਾਨ ਦਾ ਤੂੰ ਆਪ ਹੀ ਮਾਲਕ ਹੈਂ।ਜੇਹੜਾ ਮਨੁੱਖ ਦਿਨ ਰਾਤ ਤੈਨੂੰ ਆਰਾਧਦਾ ਹੈ, ਉਹ ਦੋਜ਼ਕ ਵਿਚ ਕਿਵੇਂ ਜਾ ਸਕਦਾ ਹੈ ? ।2 । ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਮਿਲ ਜਾਂਦਾ ਹੈ, ਮੌਤ ਦਾ ਫ਼ਰਿਸ਼ਤਾ ਉਸ ਮਨੁੱਖ ਦਾ ਮਿੱਤਰ ਬਣ ਜਾਂਦਾ ਹੈਂ (ਉਸ ਨੂੰ ਮੌਤ ਦਾ ਡਰ ਨਹੀਂ ਰਹਿੰਦਾ) ਕਿਉਂਕਿ ਉਸ ਮਨੁੱਖ ਦੇ ਸਾਰੇ ਪਾਪ ਬਖ਼ਸ਼ੇ ਜਾਂਦੇ ਹਨ।3। ਹੇ ਪ੍ਰਭੂ! ਦੁਨੀਆ ਦੇ ਹੋਰ ਸਾਰੇ ਪਦਾਰਥ ਛੇਤੀ ਨਾਸ ਹੋ ਜਾਣ ਵਾਲੇ ਹਨ। ਸਦਾ ਕਾਇਮ ਰਹਿਣ ਵਾਲਾ ਸੁਖ ਤੇਰਾ ਨਾਮ ਹੀ ਬਖ਼ਸ਼ਦਾ ਹੈ।ਹੇ ਨਾਨਕ! ਆਖ ਇਹ ਗੱਲ ਮੈਂ ਗੁਰੂ ਨੂੰ ਮਿਲ ਕੇ ਸਮਝੀ ਹੈ,ਇਸ ਵਾਸਤੇ ਮੈਂ ਸਦਾ ਇਕ ਪਰਮਾਤਮਾ ਦਾ ਹੀ ਜਸ ਗਾਉਂਦਾ ਰਹਿੰਦਾ ਹਾਂ।4।4।
English Translation :

TILANG, FIFTH MEHL, THIRD HOUSE

O Creator, through Your creative potency, I am in love with You. You alone are my spiritual and temporal Lord; and yet, You are detached from all Your creation. || Pause || In an instant, You establish and disestablish. Wondrous is Your form! Who can know Your play? You are the Light in the darkness. || 1 || You are the Master of Your creation, the Lord of all the world, O Merciful Lord God. One who worships You day and night — why should he have to go to hell? || 2 || Azraa-eel, the Messenger of Death, is the friend of the human being who has Your support, Lord. His sins are all forgiven; Your humble servant gazes upon Your Vision. || 3 || All worldly considerations are for the present only. True peace comes only from Your Name. Meeting the Guru, Nanak understands; He sings only Your Praises forever, O Lord. || 4 || 4 ||

Sunday, 3rd Chayt (Samvat 540 Nanakshahi) (Page : 724)
 
Back
Top