☬ Ajj da mukhwak/ hukamnama ☬

(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[March 17, 2008, Monday 05:00 AM. IST]
ਸਲੋਕੁ ਮ: 3 ॥

ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥1॥ ਮ:3 ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ ਅੰਦਰੁ ਤ੍ਰਿਪਤਿ ਸੰਤੋਖਿਆ ਫਿਿਰ ਭੁਖ ਨ ਲਗੈ ਆਇ ॥ ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥2॥ ਪਉੜੀ ॥ ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥19॥


ਸੋਮਵਾਰ, 4 ਚੇਤ (ਸੰਮਤ 540 ਨਾਨਕਸ਼ਾਹੀ)(ਅੰਗ: 649)

ਪੰਜਾਬੀ ਵਿਆਖਿਆ :
ਸਲੋਕੁ ਮ: 3 ॥


ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ। ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁਆਂ ਜੁਗਾਂ ਵਿਚ ਭਾਵ, ਸਦਾ ਸੁਖ ਪਾਉਂਦਾ ਹੈ।1। ਜਵਾਨ ਹੋਵੇ ਭਾਵੇਂ ਬੁੱਢਾ ਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੁੰਦੀ; ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ। ਉਹਨਾਂ ਦਾ ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ ੳਹਨਾਂ ਨੂੰ ਮਾਇਆ ਦੀ ਭੁੱਖ ਨਹੀਂ ਲੱਗਦੀ। ਹੇ ਨਾਨਕ! ਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ, ਉਹ ਕਬੂਲ ਹੁੰਦਾ ਹੈ, ਕਿਉਂਕਿ ਉਹ ਨਾਮ ਵਿਚ ਬ੍ਰਿਤੀ ਜੋੜੀ ਰੱਖਦੇ ਹਨ।2। ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨ, ਮੈਂ ਉਹਨਾਂ ਤੋਂ ਸਦਕੇ ਹਾਂ। ਜੋ ਹਰੀ-ਨਾਮ ਸਿਮਰਦੇ ਹਨ, ਜ਼ੀ ਚਾਹੁੰਦਾ ਹੈ ਮੈਂ ਉਹਨਾਂ ਦਾ ਦਰਸ਼ਨ ਕਰਾਂ, ਉਹਨਾਂ ਪਾਸੋਂ ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ, ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ ਤੇ ਆਪਣੇ ਸਾਰੇ ਪਾਪ ਕੱਟ ਦਿਆਂ। ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ ਭਾਵ, ਆ ਵੱਸਦਾ ਹੈ।19।
English Translation :

SHALOK, THIRD MEHL:

One who knows God, and who lovingly focuses his attention on the One Word of the Shabad, keeps his spirituality intact. The nine treasures and the eighteen spiritual powers of the Siddhas follow him, who keeps the Lord enshrined in his heart. Without the True Guru, the Name is not found; understand this, and reflect upon it. O Nanak, through perfect good destiny, one meets the True Guru, and finds peace, throughout the four ages. || 1 || THIRD MEHL: Whether he is young or old, the self-willed manmukh cannot escape hunger and thirst. The Gurmukhs are imbued with the Word of the Shabad; they are at peace, having lost their self-conceit. They are satisfied and satiated within; they never feel hungry again. O Nanak, whatever the Gurmukhs do is acceptable; they remain lovingly absorbed in the Naam, the Name of the Lord. || 2 || PAUREE: I am a sacrifice to those Sikhs who are Gurmukhs. I behold the Blessed Vision, the Darshan of those who meditate on the Lord’s Name. Listening to the Kirtan of the Lord’s Praises, I contemplate His virtues; I write His Praises on the fabric of my mind. I praise the Lord’s Name with love, and eradicate all my sins. Blessed, blessed and beauteous is that body and place, where my Guru places His feet. || 19 ||

Monday, 4th Chayt (Samvat 540 Nanakshahi)(Page: 649)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[March 18, 2008, Tuesday 05:30 AM. IST]
ਸੋਰਠਿ ਮਹਲਾ 5 ॥

ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥ ਹਮ ਮੂਰਖ ਤੁਮ ਚਤੁਰ ਸਿਆਣੇ ਤੂ ਸਰਬ ਕਲਾ ਕਾ ਗਿਆਤਾ ॥1॥ ਮਾਧੋ ਹਮ ਐਸੇ ਤੂ ਐਸਾ ॥ ਹਮ ਪਾਪੀ ਤੁਮ ਪਾਪ ਖੰਡਨ ਨੀਕੋ ਠਾਕੁਰ ਦੇਸਾ ॥ ਰਹਾਉ ॥ ਤੁਮ ਸਭ ਸਾਜੇ ਸਾਜਿ ਨਿਵਾਜੇ ਜੀਉ ਪਿੰਡੁ ਦੇ ਪ੍ਰਾਨਾ ॥ ਨਿਰਗੁਨੀਆਰੇ ਗੁਨੁ ਨਹੀ ਕੋਈ ਤੁਮ ਦਾਨੁ ਦੇਹੁ ਮਿਹਰਵਾਨਾ ॥2॥ ਤੁਮ ਕਰਹੁ ਭਲਾ ਹਮ ਭਲੋ ਨ ਜਾਨਹ ਤੁਮ ਸਦਾ ਸਦਾ ਦਇਆਲਾ ॥ ਤੁਮ ਸੁਖਦਾਈ ਪੁਰਖ ਬਿਧਾਤੇ ਤੁਮ ਰਾਖਹੁ ਅਪੁਨੇ ਬਾਲਾ ॥3॥ ਤੁਮ ਨਿਧਾਨ ਅਟਲ ਸੁਲਿਤਾਨ ਜੀਅ ਜੰਤ ਸਭਿ ਜਾਚੈ ॥ ਕਹੁ ਨਾਨਕ ਹਮ ਇਹੈ ਹਵਾਲਾ ਰਾਖੁ ਸੰਤਨ ਕੈ ਪਾਛੈ ॥4॥6॥17॥


ਮੰਗਲਵਾਰ, 5 ਚੇਤ (ਸੰਮਤ 540 ਨਾਨਕਸ਼ਾਹੀ) (ਅੰਗ: 613)

ਪੰਜਾਬੀ ਵਿਆਖਿਆ :
ਸੋਰਠਿ ਮਹਲਾ 5 ॥


ਹੇ ਪ੍ਰਭੂ! ਅਸੀਂ ਜੀਵ ਵਿਕਾਰਾਂ ਦੀ ਮੈਲ ਨਾਲ ਭਰੇ ਰਹਿੰਦੇ ਹਾਂ, ਤੂੰ ਸਾਨੂੰ ਪਵਿੱਤਰ ਕਰਨ ਵਾਲਾ ਹੈਂ। ਅਸੀਂ ਗੁਣ-ਹੀਨ ਹਾਂ, ਤੂੰ ਸਾਨੂੰ ਗੁਣ ਬਖ਼ਸ਼ਣ ਵਾਲਾ ਹੈ। ਅਸੀਂ ਜੀਵ ਮੂਰਖ ਹਾਂ, ਤੂੰ ਦਾਨਾ ਹੈਂ ਤੂੰ ਸਿਆਣਾ ਹੈਂ, ਤੂੰ ਸਾਨੂੰ ਚੰਗਾ ਬਣਾ ਸਕਣ ਵਾਲੇ ਸਾਰੇ ਹੁਨਰਾਂ ਦਾ ਜਾਣਨ ਵਾਲਾ ਹੈਂ।1। ਹੇ ਪ੍ਰਭੂ! ਅਸੀਂ ਜੀਵ ਇਹੋ ਜਿਹੇ (ਵਿਕਾਰੀ) ਹਾਂ, ਤੇ, ਤੂੰ ਇਹੋ ਜਿਹਾ ਉਪਕਾਰੀ ਹੈਂ। ਅਸੀਂ ਪਾਪ ਕਮਾਉਣ ਵਾਲੇ ਹਾਂ, ਤੂੰ ਸਾਡੇ ਪਾਪਾਂ ਦਾ ਨਾਸ ਕਰਨ ਵਾਲਾ ਹੈਂ। ਹੇ ਠਾਕੁਰ! ਤੇਰਾ ਦੇਸ ਸੋਹਣਾ ਹੈ, ਉਹ ਦੇਸ-ਸਾਧ ਸੰਗਤਿ ਸੋਹਣਾ ਹੈ ਜਿੱਥੇ ਤੂੰ ਵੱਸਦਾ ਹੈਂ। ਰਹਾਉ। ਹੇ ਪ੍ਰਭੂ! ਤੂੰ ਜਿੰਦ ਸਰੀਰ ਪ੍ਰਾਣ ਦੇ ਕੇ ਸਾਰੇ ਜੀਵਾਂ ਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਸਭ ਉਤੇ ਬਖ਼ਸ਼ਸ਼ ਕਰਦਾ ਹੈਂ। ਹੇ ਮੇਹਰਵਾਨ! ਅਸੀਂ ਜੀਵ ਗੁਣ-ਹੀਨ ਹਾਂ, ਸਾਡੇ ਵਿਚ ਕੋਈ ਗੁਣ ਨਹੀਂ ਹੈਂ। ਤੂੰ ਸਾਨੂੰ ਗੁਣਾਂ ਦੀ ਦਾਤਿ ਬਖ਼ਸ਼ਦਾ ਹੈਂ।2। ਹੇ ਪ੍ਰਭੂ! ਤੂੰ ਸਾਡੇ ਵਾਸਤੇ ਭਲਿਆਈ ਕਰਦਾ ਹੈਂ, ਪਰ ਅਸੀਂ ਤੇਰੀ ਭਲਿਆਈ ਦੀ ਕਦਰ ਨਹੀਂ ਜਾਣਦੇ। ਫਿਰ ਭੀ ਤੂੰ ਸਾਡੇ ਉੱਤੇ ਸਦਾ ਹੀ ਦਇਆਵਾਨ ਰਹਿੰਦਾ ਹੈਂ। ਹੇ ਸਰਬ-ਵਿਆਪਕ ਸਿਰਜਣਹਾਰ! ਤੂੰ ਸਾਨੂੰ ਸੁਖ ਦੇਣ ਵਾਲਾ ਹੈਂ, ਤੂੰ ਸਾਡੀ ਆਪਣੇ ਬੱਚਿਆਂ ਦੀ ਰਾਖੀ ਕਰਦਾ ਹੈਂ।3। ਹੇ ਪ੍ਰਭੂ ਜੀ! ਤੁਸੀਂ ਸਾਰੇ ਗੁਣਾਂ ਦੇ ਖ਼ਜ਼ਾਨੇ ਹੋ। ਤੁਸੀਂ ਸਦਾ ਕਾਇਮ ਰਹਿਣ ਵਾਲੇ ਬਾਦਸ਼ਾਹ ਹੋ। ਸਾਰੇ ਜੀਵ ਤੇਰੇ ਦਰ ਤੋਂ ਮੰਗਦੇ ਹਨ। ਹੇ ਨਾਨਕ! ਆਖ (ਹੇ ਪ੍ਰਭੂ!) ਸਾਡਾ ਜੀਵਾਂ ਦਾ ਤਾਂ ਇਹ ਹੀ ਹਾਲ ਹੈ। ਤੂੰ ਸਾਨੂੰ ਸੰਤ ਜਨਾਂ ਦੇ ਆਸਰੇ ਵਿਚ ਰੱਖ।4।6।17।
English Translation :

SORAT’H, FIFTH MEHL:

We are filthy, and You are immaculate, O Creator Lord; we are worthless, and You are the Great Giver. We are fools, and You are wise and all-knowing. You are the knower of all things. || 1 || O Lord, this is what we are, and this is what You are. We are sinners, and You are the Destroyer of sins. Your abode is so beautiful, O Lord and Master. || Pause || You fashion all, and having fashioned them, You bless them. You bestow upon them soul, body and the breath of life. We are worthless — we have no virtue at all; please, bless us with Your gift, O Merciful Lordand Master. || 2 || You do good for us, but we do not see it as good; You are kind and compassionate, forever and ever. You are the Giver of peace, the Primal Lord, the Architect of Destiny; please, save us, Your children! || 3 || You are the treasure, eternal Lord King; all beings and creatures beg of You. Says Nanak, such is our condition; please, Lord, keep us on the Path of the Saints. || 4 || 6 || 17 ||

Tuesday, 5th Chayt (Samvat 540 Nanakshahi) (Page: 613)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[March 19, 2008, Wednesday 05:00 AM. IST]
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥1॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥1॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥2॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥3॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭੁੋਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥4॥1॥


ਬੁੱਧਵਾਰ, 6 ਚੇਤ (ਸੰਮਤ 540 ਨਾਨਕਸ਼ਾਹੀ) (ਅੰਗ : 657)

ਪੰਜਾਬੀ ਵਿਆਖਿਆ :
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ ॥


ਹੇ ਮਾਧੋ! ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ, ਉਤਨਾ ਚਿਰ ਤੂੰ ਅਸਾਡੇ ਅੰਦਰ ਪਰਗਟ ਨਹੀਂ ਹੁੰਦਾ, ਪਰ ਜਦੋਂ ਤੂੰ ਪ੍ਰਤੱਖ ਹੁੰਦਾ ਹੈਂ ਤਦੋਂ ਅਸਾਡੀ ‘ਮੈਂ’ ਦੂਰ ਹੋ ਜਾਂਦੀ ਹੈ; ਇਸ ‘ਮੈਂ’ ਦੇ ਹਟਣ ਨਾਲ ਇਹ ਸਮਝ ਆ ਜਾਂਦੀ ਹੈ ਕਿ ਜਿਵੇਂ ਬੜਾ ਤੂਫ਼ਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ ਨਕ ਭਰ ਜਾਂਦਾ ਹੈ, ਪਰ ਅਸਲ ਵਿਚ ਉਹ ਲਹਿਰਾਂ ਸਮੁੰਦਰ ਦੇ ਪਾਣੀ ਵਿਚ ਪਾਣੀ ਹੀ ਹੈ ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਹੀ ਵਿਕਾਸ ਹੈ।1। ਹੇ ਮਾਧੋ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ ਬਿਆਨ ਨਹੀਂ ਕੀਤਾ ਜਾ ਸਕਦਾ। ਅਸੀਂ ਜੋ ਮੰਨੀ ਬੈਠੇ ਹਾਂ ਕਿ ਜਗਤ ਤੇਰੇ ਨਾਲੋਂ ਕੋਈ ਵੱਖਰੀ ਹਸਤੀ ਹੈ, ਉਹ ਠੀਕ ਨਹੀਂ ਹੈ।1। ਰਹਾਉ। ਜਿਵੇਂ ਕੋਈ ਰਾਜਾ ਆਪਣੇ ਤਖ਼ਤ ਉਤੇ ਸੌਂ ਜਾਏ, ਤੇ, ਸੁਪਨੇ ਵਿਚ ਮੰਗਤਾ ਬਣ ਜਾਏ, ਰਾਜ ਹੁੰਦਿਆ ਸੁੰਦਿਆਂ ਉਹ ਸੁਪਨੇ ਵਿਚ ਰਾਜ ਤੋਂ ਵਿਛੜ ਕੇ ਦੁੱਖੀ ਹੁੰਦਾ ਹੈ, ਤਿਵੇਂ ਹੀ ਹੇ ਮਾਧੋ ! ਤੈਥੋਂ ਵਿਛੜ ਕੇ ਅਸਾਡਾ ਜੀਵਾਂ ਦਾ ਹਾਲ ਹੋ ਰਿਹਾ ਹੈ।2। ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਜਿਵੇਂ ਸੋਨੇ ਤੋਂ ਬਣੇ ਹੋਏ ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ, ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ। ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ।3। ਹੁਣ ਤਾਂ ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ। ਦੂਰ ਨਹੀਂ, ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ ਜਗਤ ਵਿਚ ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ।4।1।
English Translation :

RAAG SORAT’H, THE WORD OF DEVOTEE RAVI DAAS JEE:
ONE UNIVERSAL CREATOR GOD. BY THE GRACE OF THE TRUE GURU:

When I am in my ego, then You are not with me. Now that You are with me, there is no egotism within me. The wind may raise up huge waves in the vast ocean, but they are just water in water. || 1 || O Lord, what can I say about such an illusion? Things are not as they seem. || 1 || Pause || It is like the king, who falls asleep upon his throne, and dreams that he is a beggar. His kingdom is intact, but separated from it, he suffers in sorrow. Such is my own condition. || 2 || Like the story of the rope mistaken for a snake, the mystery has now been explained to me. Like the many bracelets, which I mistakenly thought were gold; now, I do not say what I said then. || 3 || The One Lord is pervading the many forms; He enjoys Himself in all hearts. Says Ravi Daas, the Lord is nearer than our own hands and feet. Whatever will be, will be. || 4 || 1 ||

Wednesday, 6th Chayt (Samvat 540 Nanakshahi) (Page: 657)
 
(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[March 20, 2008, Thursday 05:00 AM. IST]
ਸਲੋਕ ਮ: 3 ॥

ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਿਚ ਹਉਮੈ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ॥ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ॥1॥ਮਹਲਾ 1 ॥ ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥ ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥2॥ ਪਉੜੀ ॥ ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥ ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥ ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥ ਜਿਿਨ ਸੇਵਿਆ ਤਿਨ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ ॥ ਨਾਨਕੁ ਤਿਨ ਵਿਟਹੁ ਵਾਰਿਆ ਜਿਨ ਅਨਦਿਨੁ ਹਿਰਦੈ ਹਰਿ ਨਾਮੁ ਧਿਆਈਐ ॥10॥


ਵੀਰਵਾਰ, 7 ਚੇਤ (ਸੰਮਤ 540 ਨਾਨਕਸ਼ਾਹੀ) (ਅੰਗ: 589)

ਪੰਜਾਬੀ ਵਿਆਖਿਆ :
ਸਲੋਕ ਮ: 3 ॥


ਮਨੁੱਖ ਸਤਿਗੁਰੂ ਦੀ ਸੇਵਾ ਤੋਂ ਖੁੰਝ ਕੇ ਅਹੰਕਾਰ ਦੇ ਆਸਰੇ ਕਰਮ ਕਰਦੇ ਹਨ, ਪਰ ਉਹ ਕਰਮ ਉਹਨਾਂ ਦੇ ਆਤਮਾ ਲਈ ਬੰਧਨ ਹੋ ਜਾਂਦੇ ਹਨ, ਸਤਿਗੁਰੂ ਦੀ ਦੱਸੀ ਕਾਰ ਨਾ ਕਰਨ ਕਰ ਕੇ ਉਹਨਾਂ ਨੂੰ ਕਿਤੇ ਥਾਂ ਨਹੀਂ ਮਿਲਦੀ, ਉਹ ਮਰਦੇ ਹਨ ਫੇਰ ਜੰਮਦੇ ਹਨ, ਸੰਸਾਰ ਵਿੱਚ ਆਉਂਦੇ ਹਨ, ਫੇਰ ਜਾਂਦੇ ਹਨ; ਸਤਿਗੁਰੂ ਦੀ ਦੱਸੀ ਸੇਵਾ ਤੋਂ ਵਾਂਜੇ ਰਹਿ ਕੇ ਉਹਨਾਂ ਦੇ ਬੋਲ ਭੀ ਫਿੱਕੇ ਹੁੰਦੇ ਹਨ ਤੇ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਨਹੀਂ। ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਕਾਲੇ ਮੂੰਹ ਸੰਸਾਰ ਤੋਂ ਤੁਰ ਜਾਂਦੇ ਹਨ ਤੇ ਜਮਪੁਰੀ ਵਿੱਚ ਬੱਧੇ ਹੋਏ ਮਾਰ ਖਾਂਦੇ ਹਨ, ਭਾਵ, ਇਸ ਲੋਕ ਵਿਚ ਮੁਕਾਲਖ ਖੱਟਦੇ ਹਨ ਤੇ ਅਗਾਂਹ ਭੀ ਦੁਖੀ ਹੁੰਦੇ ਹਨ॥1। ਮਹਲਾ 1॥ ਮੈਂ ਇਹੋ ਜਿਹੀ ਰੀਤ ਨੂੰ ਸਾੜ ਦਿਆਂ ਜਿਸ ਕਰਕੇ ਪਿਆਰਾ ਪ੍ਰਭੂ ਮੈਨੂੰ ਵਿਸਰ ਜਾਏ, ਹੇ ਨਾਨਕ! ਪ੍ਰੇਮ ਉਹੋ ਹੀ ਚੰਗਾ ਹੈ ਜਿਸ ਦੀ ਰਾਹੀਂ ਖਸਮ ਨਾਲ ਇੱਜ਼ਤ ਬਣੀ ਰਹੇ॥2॥ ਪਉੜੀ॥ ਇਕੋ ਦਾਤਾਰ ਕਰਤਾਰ ਦੀ ਸੇਵਾ ਕਰਨੀ ਚਾਹੀਦੀ ਹੈ, ਇਕੋ ਪਰਮਾਤਮਾ ਨੂੰ ਹੀ ਸਿਮਰਨਾ ਚਾਹੀਦਾ ਹੈ; ਇਕੋ ਹਰੀ ਦਾਤਾਰ ਕੋਲੋਂ ਹੀ ਦਾਨ ਮੰਗਣਾ ਚਾਹੀਦਾ ਹੈ, ਜਿਸ ਪਾਸੋਂ ਮਨ-ਮੰਗੀ ਮੁਰਾਦ ਮਿਲ ਜਾਏ; ਜੇ ਕਿਸੇ ਹੋਰ ਕੋਲੋਂ ਮੰਗੀਏ ਤਾਂ ਸ਼ਰਮ ਨਾਲ ਮਰ ਜਾਈਏ ਭਾਵ, ਕਿਸੇ ਹੋਰ ਪਾਸੋਂ ਮੰਗਣ ਨਾਲੋਂ ਸ਼ਰਮ ਨਾਲ ਮਰ ਜਾਣਾ ਚੰਗਾ ਹੈ। ਜਿਸ ਭੀ ਮਨੁੱਖ ਨੇ ਹਰੀ ਨੂੰ ਸੇਵਿਆ ਹੈ ਉਸੇ ਨੇ ਫਲ ਪਾ ਲਿਆ ਹੈ, ਉਸ ਮਨੁੱਖ ਦੀ ਸਾਰੀ ਤ੍ਰਿਸ਼ਨਾ ਦੂਰ ਹੋ ਗਈ ਹੈ। ਨਾਨਕ ਸਦਕੇ ਹੈ ਉਹਨਾਂ ਮਨੁੱਖਾਂ ਤੋਂ, ਜੋ ਹਰ ਵੇਲੇ ਹਿਰਦੇ ਵਿੱਚ ਪ੍ਰਭੂ ਦਾ ਨਾਮ ਸਿਮਰਦੇ ਹਨ।10।
English Translation :

SHALOK, THIRD MEHL:

Without serving the True Guru, the soul is in the bondage of deeds done in ego. Without serving the True Guru, one finds no place of rest; he dies, and is reincarnated, and continues coming and going. Without serving the True Guru, one’s speech is vapid and insipid; the Naam, the Name of the Lord, does not abide in his mind. O Nanak, without serving the True Guru, they are bound and beaten in the City of Death; they arise and depart with blackened faces. || 1 || FIRST MEHL: Burn away those rituals which lead you to forget the Beloved Lord. O Nanak, sublime is that love, which preserves my honor with my Lord Master. || 2 || PAUREE: Serve the One Lord, the Great Giver; meditate on the One Lord. Beg from the One Lord, the Great Giver, and you shall obtain your heart’s desires. But if you beg from another, then you shall be shamed and destroyed. One who serves the Lord obtains the fruits of his rewards; all of his hunger is satisfied. Nanak is a sacrifice to those, who night and day, meditate within their hearts on the Name of the Lord. || 10 ||

Thursday, 7th Chayt (Samvat 540 Nanakshahi) (Page:589)
 
HUKAMNAMA FROM SRI DARBAR SAHIB,
Sri Amritsar.


[March 21, 2008, Friday 05:00 AM. IST]
ਸਲੋਕ ਮ: 3 ॥

ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਿਰ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥1॥ਮ: 3 ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਿਰ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥2॥ਪਉੜੀ ॥ ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥6॥

ਸ਼ੁਕਰਵਾਰ, 8 ਚੇਤ (ਸੰਮਤ 540 ਨਾਨਕਸ਼ਾਹੀ) (ਅੰਗ: 588)

ਪੰਜਾਬੀ ਵਿਆਖਿਆ :
ਸਲੋਕ ਮ: 3 ॥


ਦੁਨੀਆ ਤ਼੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ; ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ; (ਕਿਉਂਕਿ) ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤ਼੍ਰਿਸ਼ਨਾ ਦੇ ਅਧੀਨ ਕਰਦਾ ਹੈ) ।1।ਭੇਖ ਧਾਰਿਆਂ (ਤ਼੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ; ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹੀ ਉਹ ਮਨੁੱਖ ਕਰਮ ਕਰਦੇ ਹਨ ਜੋ ਗੁਰੂ ਦੀ ਸ਼ਰਨ ਨਹੀਂ ਆਉਂਦੇ (ਗੁਰੂ ਦੀ ਸ਼ਰਨ ਪੈ ਕੇ ਆਪਾ-ਭਾਵ ਮਿਟਾਉਣ ਤੋਂ ਬਿਨਾ ਤ਼੍ਰਿਸ਼ਨਾ ਦੀ ਅੱਗ ਬੁੱਝਦੀ ਨਹੀਂ) । ਜੇ (ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਦੀ ਦੱਸੀ ਹੋਈ ਕਾਰ ਕਰੀਏ ਤਾਂ ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ, ਮਨ ਤਨ ਠੰਢਾ ਠਾਰ ਹੋ ਜਾਂਦਾ ਹੈ, ਤ਼੍ਰਿਸ਼ਨਾ ਦੀ ਅੱਗ ਬੁਝ ਜਾਂਦੀ ਹੈ ਤੇ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ; (ਗੁਰੂ ਦੀ ਸੇਵਾ ਵਿਚ) ਜਦੋਂ ਮਨੁੱਖ ਅਹੰਕਾਰ ਦੂਰ ਕਰਦਾ ਹੈ ਤਾਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ । ਗੁਰੂ ਦੇ ਸਨਮੁਖ ਹੋਇਆ ਹੋਇਆ ਉਹ ਮਨੁੱਖ ਹੀ (ਤ਼੍ਰਿਸ਼ਨਾ ਵਲੋਂ) ਤਿਆਗ ਕਰਦਾ ਹੈ ਜੋ ਸੱਚੇ ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ, ਉਸ ਨੂੰ ਚਿੰਤਾ ਉੱਕਾ ਹੀ ਨਹੀਂ ਹੁੰਦੀ, ਪ੍ਰਭੂ ਦੇ ਨਾਲ ਹੀ ਉਹ ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ ।ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਤ਼੍ਰਿਸ਼ਨਾ ਦੀ ਅੱਗ ਤੋਂ) ਬਚ ਨਹੀਂ ਸਕੀਦਾ, (ਨਾਮ ਤੋਂ ਬਿਨਾ) ਜੀਵ ਅਹੰਕਾਰ ਵਿਚ ਪਏ ਸੜਦੇ ਹਨ ।ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ ਸਾਰੇ ਸੁਖ ਮਿਲ ਗਏ ਹਨ, ਉਹਨਾਂ ਦਾ ਸਾਰਾ ਮਨੁੱਖਾ ਜੀਵਨ ਸਫਲ ਹੋਇਆ ਹੈ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਭੁੱਖ ਲੱਗੀ ਹੋਈ ਹੈ (ਭਾਵ, ‘ਨਾਮ’ ਜਿਨ੍ਹਾਂ ਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ) । ਜਿਨ੍ਹਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹਨਾਂ ਦੇ ਸਾਰੇ ਦੁਖ ਦੂਰ ਹੋ ਗਏ ਹਨ ।ਉਹ ਗੁਰਸਿੱਖ ਚੰਗੇ ਸੰਤ ਹਨ ਜਿਨ੍ਹਾਂ ਨੇ (ਪ੍ਰਭੂ ਤੋਂ ਬਿਨਾ) ਹੋਰ ਕਿਸੇ ਦੀ ਰਤਾ ਭੀ ਆਸ ਨਹੀਂ ਰੱਖੀ; ਉਹਨਾਂ ਦਾ ਗੁਰੂ ਭੀ ਧੰਨ ਹੈ, ਭਾਗਾਂ ਵਾਲਾ ਹੈ, ਜਿਸ ਦੇ ਮੂੰਹ ਨੂੰ (ਪ੍ਰਭੂ ਦੀ ਸਿਫ਼ਤਿ-ਸਾਲਾਹ ਰੂਪ) ਅਮਰ ਕਰਨ ਵਾਲੇ ਫਲ ਲੱਗੇ ਹੋਏ ਹਨ (ਭਾਵ, ਜਿਸ ਦੇ ਮੂੰਹੋਂ ਪ੍ਰਭੂ ਦੀ ਵਡਿਆਈ ਦੇ ਬਚਨ ਨਿਕਲਦੇ ਹਨ) ।6।

English Translation :

SHALOK, THIRD MEHL:

Consumed by desire, the world is burning and dying; burning and burning, it screams. But if it meets with the cooling and soothing True Guru, it does not burn any longer. O Nanak, without the Name, and without contemplating the Word of the Shabad, no one becomes fearless. || 1 || THIRD MEHL: Wearing ceremonial robes, the fire is not quenched, and the mind is filled with anxiety. Destroying the snake’s hole, the snake is not killed; it is just like doing deeds without a Guru. Serving the Giver, the True Guru, the Word of the Shabad comes to abide in the mind. The mind and body are cooled and soothed; peace ensues, and the fire of desire is quenched. The greatest comforts and lasting peace are obtained, when one eradicates selfishness from within. He alone becomes a detached Gurmukh, who lovingly focuses his awareness on the True Lord. Anxiety does not affect him at all; he is satisfied and satiated with the Name of the Lord. O Nanak, without the Naam, no one is saved; they are utterly ruined by egotism. || 2 || PAUREE: Those who meditate on the Name of the Lord, Har, Har, obtain all peace and comforts. Fruitful is the entire life of those, who feel hunger for the Name of the Lord in their minds. Those who worship and adore the Lord through the Guru’s Word, forget all their pain and suffering. Those Gursikhs are good Saints, who care for nothing other than the Lord. Blessed, blessed is their Guru, whose mouth tastes the Ambrosial Fruit of the Lord. || 6 ||
Friday, 8th Chayt (Samvat 540 Nanakshahi)(Page: 588)
 
Katha of Hukamnama (Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[March 22, 2008, Saturday 05:30 AM. IST]
ਸਲੋਕੁ ਮ: 3 ॥

ਹਸਤੀ ਸਿਿਰ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥ ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥ ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥1॥ ਮ: 3 ॥ ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥ ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥2॥ ਪਉੜੀ ॥ ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥ ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥ ਜਿਨਾ ਗੁਰੁ ਪਿਆਰਾ ਮਨਿ ਚਿਿਤ ਤਿਨਾ ਭਾਉ ਗੁਰੂ ਦੇਵਾਈਆ ॥ ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥ ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੂ ਜੀਵਾਈਆ ॥14॥


ਸ਼ਨੀਵਾਰ, 9 ਚੇਤ (ਸੰਮਤ 540 ਨਾਨਕਸ਼ਾਹੀ)(ਅੰਗ: 647)

ਪੰਜਾਬੀ ਵਿਆਖਿਆ :
ਸਲੋਕੁ ਮ: 3 ॥


ਜਿਵੇਂ ਹਾਥੀ ਦੇ ਸਿਰ ਤੇ ਕੁੰਡਾ ਹੈ ਤੇ ਜਿਵੇਂ ਅਹਿਰਣ ਵਦਾਨ ਹੇਠਾਂ ਸਿਰ ਦੇਂਦੀ ਹੈ, ਤਿਵੇਂ ਸਰੀਰ ਤੇ ਮਨ ਸਤਿਗੁਰੂ ਨੂੰ ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰੋ; ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਇਸ ਤਰ੍ਹਾਂ ਆਪਾ-ਭਾਵ ਗਵਾਉਂਦਾ ਹੈ, ਤੇ, ਮਾਨੋਂ, ਸਾਰੀ ਸ੍ਰਿਸ਼ਟੀ ਦਾ ਰਾਜ ਲੈ ਲੈਂਦਾ ਹੈ। ਹੇ ਨਾਨਕ! ਜਦੋਂ ਹਰੀ ਆਪ ਕ੍ਰਿਪਾ ਦੀ ਨਜ਼ਰ ਕਰਦਾ ਹੈ ਤਦੋਂ ਸਤਿਗੁਰੂ ਦੇ ਸਨਮੁਖ ਹੋ ਕੇ ਇਹ ਸਮਝ ਆਉਂਦੀ ਹੈ।1। ਸੰਸਾਰ ਵਿਚ ਆਏ ਉਹ ਮਨੁੱਖ ਕਬੂਲ ਹਨ ਜਿਨ੍ਹਾਂ ਨੇ ਸਤਿਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਨਾਮ ਸਿਮਰਿਆ ਹੈ; ਹੇ ਨਾਨਕ! ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਦਰਗਾਹ ਵਿਚ ਆਦਰ ਪਾਉਂਦੇ ਹਨ।2। ਸਤਿਗੁਰੂ ਨੇ ਗੁਰਮੁਖ ਸਿੱਖ ਰੂਪ ਸਹੇਲੀਆਂ ਆਪੋ ਵਿਚ ਮਿਲਾਈਆਂ ਹਨ; ਉਹਨਾਂ ਵਿਚੋਂ ਕਈ ਸਤਿਗੁਰੂ ਦੇ ਕੋਲ ਸੇਵਾ ਕਰਦੀਆਂ ਹਨ, ਕਈਆਂ ਨੂੰ ਸਤਿਗੁਰੂ ਨੇ ਹੋਰ ਕਾਰੇ ਲਾਇਆ ਹੋਇਆ ਹੈ; ਜਿਨ੍ਹਾਂ ਦੇ ਮਨ ਵਿਚ ਪਿਆਰਾ ਗੁਰੂ ਵੱਸਦਾ ਹੈ, ਸਤਿਗੁਰੂ ਉਹਨਾਂ ਨੂੰ ਆਪਣਾ ਪਿਆਰ ਬਖ਼ਸ਼ਦਾ ਹੈ, ਸਤਿਗੁਰੂ ਦਾ ਆਪਣੇ ਸਿੱਖਾਂ ਮਿੱਤ੍ਰਾਂ ਪੁਤ੍ਰਾਂ ਤੇ ਭਰਾਵਾਂ ਨਾਲੋਂ ਇਕੋ ਜਿਹਾ ਪਿਆਰ ਹੁੰਦਾ ਹੈ। ਹੇ ਸਿੱਖ ਸਹੇਲੀਓ! ਸਾਰੀਆਂ ‘ਗੁਰੂ, ਗੁਰੂ’ ਆਖੋ, ‘ਗੁਰੂ, ਗੁਰੂ’ ਆਖਿਆਂ ਗੁਰੂ ਆਤਮਕ ਜੀਵਨ ਦੇ ਦੇਂਦਾ ਹੈ।14।
English Translation :

SHALOK, THIRD MEHL:

The elephant offers its head to the reins, and the anvil offers itself to the hammer; just so, we offer our minds and bodies to our Guru; we stand before Him, and serve Him. This is how the Gurmukhs eliminate their self-conceit, and come to rule the whole world. O Nanak, the Gurmukh understands, when the Lord casts His Glance of Grace. || 1 || THIRD MEHL: Blessed and approved is the coming into the world, of those Gurmukhs who meditate on the Naam, the Name of the Lord. O Nanak, they save their families, and they are honored in the Court of the Lord. || 2 || PAUREE: The Guru unites His Sikhs, the Gurmukhs, with the Lord. The Guru keeps some of them with Himself, and engages others in His Service. Those who cherish their Beloved in their conscious minds, the Guru blesses them with His Love. The Guru loves all of His Gursikhs equally well, like friends, children and siblings. So chant the Name of the Guru, the True Guru, everyone! Chanting the Name of the Guru, Guru, you shall be rejuvenated. || 14 ||

Saturday, 9th Chayt (Samvat 540 Nanakshahi) (Page: 647)
 
Katha of Hukamnama (Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[March 23, 2008, Sunday 05:00 AM. IST]
ਸੋਰਠਿ ੴ ਸਤਿਗੁਰ ਪ੍ਰਸਾਦਿ ॥

ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥ ਸੁਤ ਦਾਰਾ ਪਹਿ ਆਨਿ ਲੁਟਾਵੈ ॥1॥ ਮਨ ਮੇਰੇ ਭੂਲੇ ਕਪਟੁ ਨ ਕੀਜੈ ॥ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥1॥ਰਹਾਉ ॥ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥ ਤਬ ਤੇਰੀ ਓਕ ਕੋਈ ਪਾਨੀਓ ਨ ਪਾਵੈ ॥2॥ ਕਹਤੁ ਕਬੀਰੁ ਕੋਈ ਨਹੀ ਤੇਰਾ ॥ ਹਿਰਦੈ ਰਾਮੁ ਕੀ ਨ ਜਪਹਿ ਸਵੇਰਾ ॥3॥9॥


ਐਤਵਾਰ, 10 ਚੇਤ (ਸੰਮਤ 540 ਨਾਨਕਸ਼ਾਹੀ) (ਅੰਗ: 656)

ਪੰਜਾਬੀ ਵਿਆਖਿਆ :
ਸੋਰਠਿ ੴ ਸਤਿਗੁਰ ਪ੍ਰਸਾਦਿ ॥


ਕਈ ਤਰ੍ਹਾਂ ਦੀਆਂ ਠੱਗੀਆਂ ਕਰਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈ।1। ਹੇ ਮੇਰੇ ਭੁੱਲੇ ਹੋਏ ਮਨ! ਰੋਜ਼ੀ ਆਦਿਕ ਦੀ ਖ਼ਾਤਰ ਕਿਸੇ ਨਾਲ ਧੋਖਾ ਫ਼ਰੇਬ ਨਾਂਹ ਕਰਿਆ ਕਰ। ਆਖ਼ਰ ਨੂੰ ਇਹਨਾਂ ਮੰਦ ਕਰਮਾਂ ਦਾ ਲੇਖਾ ਤੇਰੀ ਆਪਣੀ ਜਿੰਦ ਤੋਂ ਹੀ ਲਿਆ ਜਾਣਾ ਹੈ।ਰਹਾਉ।ਵੇਖ ਇਹਨਾਂ ਠੱਗੀਆਂ ਵਿਚ ਹੀ ਸਹਿਜੇ ਸਹਿਜੇ ਤੇਰਾ ਆਪਣਾ ਸਰੀਰ ਕਮਜ਼ੋਰ ਹੁੰਦਾ ਜਾ ਰਿਹਾ ਹੈ, ਬੁਢੇਪੇ ਦੀਆਂ ਨਿਸ਼ਾਨੀਆਂ ਆ ਰਹੀਆਂ ਹਨ, ਜਦੋਂ ਤੂੰ ਬੁੱਢਾ ਹੋ ਗਿਆ ਤੇ ਹਿੱਲਣ-ਜੋਗਾ ਨਾਂਹ ਰਿਹਾ ਤਦੋਂ ਇਹਨਾਂ ਵਿਚੋਂ, ਜਿਨ੍ਹਾਂ ਦੀ ਖ਼ਾਤਰ ਠੱਗੀ ਕਰਦਾ ਹੈਂ, ਕਿਸੇ ਨੇ ਤੇਰੇ ਬੁੱਕ ਵਿਚ ਪਾਣੀ ਵੀ ਨਹੀਂ ਪਾਣਾ।2। ਤੈਨੂੰ ਕਬੀਰ ਆਖਦਾ ਹੈ- ਹੇ ਜਿੰਦੇ! ਕਿਸੇ ਨੇ ਭੀ ਤੇਰਾ ਸਾਥੀ ਨਹੀਂ ਬਣਨਾ। ਇੱਕ ਪ੍ਰਭੂ ਹੀ ਅਸਲ ਸਾਥੀ ਹੈ। ਤੂੰ ਵੇਲੇ ਸਿਰ ਹੁਣੇ ਹੁਣੇ ਉਸ ਪ੍ਰਭੂ ਨੂੰ ਕਿਉਂ ਆਪਣੇ ਹਿਰਦੇ ਵਿਚ ਨਹੀਂ ਸਿਮਰਦੀ।3।9।
English Translation :

SORAT’H: ONE UNIVERSAL CREATOR GOD. BY THE GRACE OF THE TRUE GURU:

Practicing great hypocrisy, he acquires the wealth of others. Returning home, he squanders it on his wife and children. || 1 || O my mind, do not practice deception, even inadvertently. In the end, your own soul shall have to answer for its account. || 1 || Pause || Moment by moment, the body is wearing away, and old age is asserting itself. And then, when you are old, no one shall pour water into your cup. || 2 || Says Kabeer, no one belongs to you. Why not chant the Lord’s Name in your heart,when you are still young?||3||9 ||

Sunday, 10th Chayt (Samvat 540 Nanakshahi) (Page: 656)
 
Katha of Hukamnama (Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[March 24, 2008, Monday 05:00 AM. IST]
ਟੋਡੀ ਮਹਲਾ 5 ॥

ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥ ਪਾਰਬ੍ਰਹਮ ਪ੍ਰਭ ਭਏ ਦਇਆਲਾ ਸਿਵ ਕੈ ਬਾਣਿ ਸਿਰੁ ਕਾਟਿਓ ॥1॥ ਰਹਾਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਚ ਕਾ ਪੰਥਾ ਥਾਟਿਓ ॥ ਖਾਤ ਖਰਚਤ ਕਿਛੁ ਨਿਖੁਟਤ ਨਾਹੀ ਰਾਮ ਰਤਨੁ ਧਨੁ ਖਾਟਿਓ ॥1॥ ਭਸਮਾ ਭੂਤ ਹੋਆ ਖਿਨ ਭੀਤਰਿ ਅਪਨਾ ਕੀਆ ਪਾਇਆ ॥ ਆਗਮ ਨਿਗਮੁ ਕਹੈ ਜਨੁ ਨਾਨਕੁ ਸਭੁ ਦੇਖੈ ਲੋਕੁ ਸਬਾਇਆ ॥2॥6॥11॥


ਸੋਮਵਾਰ, 11 ਚੇਤ (ਸੰਮਤ 540 ਨਾਨਕਸ਼ਾਹੀ) (ਅੰਗ: 714)

ਪੰਜਾਬੀ ਵਿਆਖਿਆ :
ਟੋਡੀ ਮਹਲਾ 5 ॥


ਹੇ ਭਾਈ! ਜਦੋਂ ਗੁਰੂ ਕਿਰਪਾ ਕਰਦਾ ਹੈ ਤਾਂ ਨਿੰਦਾ ਦੇ ਸੁਭਾਵ ਵਾਲਾ ਮਨੁੱਖ ਨਿੰਦਾ ਕਰਨ ਤੋਂ ਹਟ ਜਾਂਦਾ ਹੈ। ਜਿਸ ਨਿੰਦਕ ਉਤੇ ਪ੍ਰਭੂ ਪਰਮਾਤਮਾ ਜੀ ਦਇਆਵਾਨ ਹੋ ਜਾਂਦੇ ਹਨ, ਕਲਿਆਣ–ਸਰੂਪ ਹਰਿ ਦੇ ਨਾਮ-ਤੀਰ ਨਾਲ ਗੁਰੂ ਉਸ ਦਾ ਸਿਰ ਕੱਟ ਦੇਂਦਾ ਹੈ ਉਸ ਦੀ ਹਉਮੈ ਨਾਸ ਕਰ ਦੇਂਦਾ ਹੈ।1। ਰਹਾਉ। ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪ੍ਰਭੂ ਦਇਆਵਾਨ ਹੁੰਦੇ ਹਨ ਉਸ ਮਨੁੱਖ ਨੂੰ ਆਤਮਕ ਮੌਤ, ਮਾਇਆ ਦਾ ਜਾਲ, ਮੌਤ ਦਾ ਡਰ ਕੋਈ ਭੀ ਤੱਕ ਨਹੀਂ ਸਕਦਾ, ਕਿਉਂਕਿ ਗੁਰੂ ਦੀ ਕਿਰਪਾ ਨਾਲ ਉਹ ਮਨੁੱਖ ਸਦਾ ਥਿਰ ਹਰਿ-ਨਾਮ ਸਿਮਰਨ ਵਾਲਾ ਰਸਤਾ ਲੱਭ ਲੈਂਦਾ ਹੈ। ਉਹ ਮਨੁੱਖ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ-ਧਨ ਖੱਟ ਲੈਂਦਾ ਹੈ। ਆਪ ਵਰਤਿਆਂ, ਹੋਰਨਾਂ ਨੂੰ ਵੰਡਦਿਆਂ ਇਹ ਧਨ ਰਤਾ ਭੀ ਨਹੀਂ ਮੁੱਕਦਾ।1। ਹੇ ਭਾਈ! ਜਿਸ ਨਿੰਦਾ-ਸੁਭਾਵ ਕਰ ਕੇ, ਜਿਸ ਆਪਾ-ਭਾਵ ਕਰ ਕੇ, ਨਿੰਦਕ ਸਦਾ ਦੁਖੀ ਹੁੰਦਾ ਰਹਿੰਦਾ ਸੀ, ਪ੍ਰਭੂ ਦੇ ਦਇਆਲ ਹੋਇਆਂ, ਗੁਰੂ ਦੀ ਕਿਰਪਾ ਨਾਲ ਇਕ ਛਿਨ ਵਿਚ ਹੀ ਉਸ ਸੁਭਾਵ ਦਾ ਨਾਮ-ਨਿਸ਼ਾਨ ਹੀ ਮਿਟ ਜਾਂਦਾ ਹੈ। ਇਸ ਅਸਚਰਜ ਤਬਦੀਲੀ ਨੂੰ ਸਾਰਾ ਜਗਤ ਹੈਰਾਨ ਹੋ ਹੋ ਕੇ ਵੇਖਦਾ ਹੈ। ਦਾਸ ਨਾਨਕ ਇਹ ਅਗੰਮੀ ਰੱਬੀ ਖੇਡ ਬਿਆਨ ਕਰਦਾ ਹੈ।2।6।11।
English Translation :

TODEE, FIFTH MEHL:

The slanderer, by Guru’s Grace, has been turned away. The Supreme Lord God has become merciful; with Shiva’s arrow, He shot his head off.||1|| Pause || Death, and the noose of death, cannot see me; I have adopted the Path of Truth. I have earned the wealth, the jewel of the Lord’s Name; eating and spending, it is never used up. || 1 || In an instant, the slanderer was reduced to ashes; he received the rewards of his own actions. Servant Nanak speaks the truth of the scriptures; the whole world is witness to it. ||2 ||6||11||

Monday, 11th Chayt (Samvat 540 Nanakshahi) (Page : 714)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[March 25, 2008, Tuesday 05:00 AM. IST]
ਸਲੋਕ ॥

ਰਸਨਾ ਉਚਰੰਤਿ ਨਾਮੰ ਸ੍ਰਵਣੰ ਸੁਨੰਤਿ ਸਬਦ ਅੰਮ੍ਰਿਤਹ ॥ ਨਾਨਕ ਤਿਨ ਸਦ ਬਲਿਹਾਰੰ ਜਿਨਾ ਧਿਆਨੁ ਪਾਰਬ੍ਰਹਮਣਹ ॥1॥ ਹਭਿ ਕੂੜਾਵੇ ਕੰਮ ਇਕਸੁ ਸਾਈ ਬਾਹਰੇ ॥ ਨਾਨਕ ਸੇਈ ਧੰਨੁ ਜਿਨਾ ਪਿਰਹੜੀ ਸਚ ਸਿਉ ॥2॥ ਪਉੜੀ ॥ ਸਦ ਬਲਿਹਾਰੀ ਤਿਨਾ ਜਿ ਸੁਨਤੇ ਹਰਿ ਕਥਾ ॥ ਪੂਰੇ ਤੇ ਪਰਧਾਨ ਨਿਵਾਵਹਿ ਪ੍ਰਭ ਮਥਾ ॥ ਹਰਿ ਜਸੁ ਲਿਖਹਿ ਬੇਅੰਤ ਸੋਹਹਿ ਸੇ ਹਥਾ ॥ ਚਰਨ ਪੁਨੀਤ ਪਵਿਤ੍ਰ ਚਾਲਹਿ ਪ੍ਰਭ ਪਥਾ ॥ ਸੰਤਾਂ ਸੰਗਿ ਉਧਾਰੁ ਸਗਲਾ ਦੁਖੁ ਲਥਾ ॥14॥


ਮੰਗਲਵਾਰ, 12 ਚੇਤ (ਸੰਮਤ 540 ਨਾਨਕਸ਼ਾਹੀ) (ਅੰਗ: 709)

ਪੰਜਾਬੀ ਵਿਆਖਿਆ
:
ਸਲੋਕ ॥


ਜੋ ਮਨੁੱਖ ਜੀਭ ਨਾਲ ਪਾਰਬ੍ਰਹਮ ਦਾ ਨਾਮ ਉਚਾਰਦੇ ਹਨ, ਜੋ ਕੰਨਾਂ ਨਾਲ ਸਿਫ਼ਤਿ-ਸਾਲਾਹ ਦੀ ਪਵਿਤ਼੍ਰ ਬਾਣੀ ਸੁਣਦੇ ਹਨ ਤੇ ਜੋ ਪਾਰਬ੍ਰਹਮ ਦਾ ਧਿਆਨ (ਧਰਦੇ ਹਨ,) ਹੇ ਨਾਨਕ! ਮੈਂ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਹਾਂ ।1। ਇਕ ਖਸਮ-ਪ੍ਰਭੂ ਦੀ ਯਾਦ ਤੋਂ ਬਿਨਾ ਹੋਰ ਸਾਰੇ ਹੀ ਕੰਮ ਵਿਅਰਥ ਹਨ (ਭਾਵ, ਜੇ ਖਸਮ ਸਾਂਈ ਨੂੰ ਭੁਲਾ ਦਿੱਤਾ ਤਾਂ....) । ਹੇ ਨਾਨਕ! ਸਿਰਫ਼ ਉਹੀ ਬੰਦੇ ਭਾਗਾਂ ਵਾਲੇ ਹਨ, ਜਿਨ੍ਹਾਂ ਦਾ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨਾਲ ਪਿਆਰ ਹੈ ।2। ਮੈਂ ਉਹਨਾਂ ਬੰਦਿਆਂ ਤੋਂ ਸਦਾ ਕੁਰਬਾਨ ਜਾਂਦਾ ਹਾਂ ਜੋ ਪ੍ਰਭੂ ਦੀਆਂ ਗੱਲਾਂ ਸੁਣਦੇ ਹਨ । ਉਹ ਮਨੁੱਖ ਸਭ ਗੁਣਾਂ ਵਾਲੇ ਤੇ ਸਭ ਤੋਂ ਚੰਗੇ ਹਨ ਜੋ ਪ੍ਰਭੂ ਅੱਗੇ ਸਿਰ ਨਿਵਾਉਂਦੇ ਹਨ । (ਉਹਨਾਂ ਦੇ) ਉਹ ਹੱਥ ਸੋਹਣੇ ਲੱਗਦੇ ਹਨ ਜੋ ਬੇਅੰਤ ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖਦੇ ਹਨ ਤੇ ਉਹ ਪੈਰ ਪਵਿੱਤ਼੍ਰ ਹਨ ਜੋ ਪ੍ਰਭੂ ਦੇ ਰਾਹ ਤੇ ਤੁਰਦੇ ਹਨ । (ਅਜੇਹੇ) ਸੰਤਾਂ ਦੀ ਸੰਗਤਿ ਵਿਚ (ਦੁੱਖ ਵਿਕਾਰਾਂ ਤੋਂ) ਬਚਾਉ ਹੋ ਜਾਂਦਾ ਹੈ, ਸਾਰਾ ਦੁੱਖ ਦੂਰ ਹੋ ਜਾਂਦਾ ਹੈ ।14।
English Translation :

SHALOK:

With my tongue, I chant the Lord’s Name; with my ears, I listen to the Ambrosial Word of His Shabad. Nanak is forever a sacrifice to those who meditate on the Supreme Lord God. || 1 || All concerns are false, except those of the One Lord. O Nanak, blessed are those, who are in love with their True Lord. || 2 || PAUREE: I am forever a sacrifice to those who listen to the sermon of the Lord. Those who bow their heads before God are perfect and distinguished. Those hands, which write the Praises of the infinite Lord are beautiful. Those feet which walk on God’s Path are pure and holy. In the Society of the Saints, they are emancipated; all their sorrows depart. || 14 ||

Tuesday, 12th Chayt (Samvat 540 Nanakshahi)(Page: 709)
 
(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[March 26, 2008, Wednesday 05:00 AM. IST]
ਸੋਰਠਿ ੴ ਸਤਿਗੁਰ ਪ੍ਰਸਾਦਿ ॥

ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥ ਸੁਤ ਦਾਰਾ ਪਹਿ ਆਨਿ ਲੁਟਾਵੈ ॥1॥ ਮਨ ਮੇਰੇ ਭੂਲੇ ਕਪਟੁ ਨ ਕੀਜੈ ॥ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥1॥ਰਹਾਉ ॥ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥ ਤਬ ਤੇਰੀ ਓਕ ਕੋਈ ਪਾਨੀਓ ਨ ਪਾਵੈ ॥2॥ ਕਹਤੁ ਕਬੀਰੁ ਕੋਈ ਨਹੀ ਤੇਰਾ ॥ ਹਿਰਦੈ ਰਾਮੁ ਕੀ ਨ ਜਪਹਿ ਸਵੇਰਾ ॥3॥9॥


ਬੁੱਧਵਾਰ, 13 ਚੇਤ (ਸੰਮਤ 540 ਨਾਨਕਸ਼ਾਹੀ) (ਅੰਗ: 656)

ਪੰਜਾਬੀ ਵਿਆਖਿਆ :
ਸੋਰਠਿ ੴ ਸਤਿਗੁਰ ਪ੍ਰਸਾਦਿ ॥


ਕਈ ਤਰ੍ਹਾਂ ਦੀਆਂ ਠੱਗੀਆਂ ਕਰਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈ।1। ਹੇ ਮੇਰੇ ਭੁੱਲੇ ਹੋਏ ਮਨ! ਰੋਜ਼ੀ ਆਦਿਕ ਦੀ ਖ਼ਾਤਰ ਕਿਸੇ ਨਾਲ ਧੋਖਾ ਫ਼ਰੇਬ ਨਾਂਹ ਕਰਿਆ ਕਰ। ਆਖ਼ਰ ਨੂੰ ਇਹਨਾਂ ਮੰਦ ਕਰਮਾਂ ਦਾ ਲੇਖਾ ਤੇਰੀ ਆਪਣੀ ਜਿੰਦ ਤੋਂ ਹੀ ਲਿਆ ਜਾਣਾ ਹੈ।ਰਹਾਉ।ਵੇਖ ਇਹਨਾਂ ਠੱਗੀਆਂ ਵਿਚ ਹੀ ਸਹਿਜੇ ਸਹਿਜੇ ਤੇਰਾ ਆਪਣਾ ਸਰੀਰ ਕਮਜ਼ੋਰ ਹੁੰਦਾ ਜਾ ਰਿਹਾ ਹੈ, ਬੁਢੇਪੇ ਦੀਆਂ ਨਿਸ਼ਾਨੀਆਂ ਆ ਰਹੀਆਂ ਹਨ, ਜਦੋਂ ਤੂੰ ਬੁੱਢਾ ਹੋ ਗਿਆ ਤੇ ਹਿੱਲਣ-ਜੋਗਾ ਨਾਂਹ ਰਿਹਾ ਤਦੋਂ ਇਹਨਾਂ ਵਿਚੋਂ, ਜਿਨ੍ਹਾਂ ਦੀ ਖ਼ਾਤਰ ਠੱਗੀ ਕਰਦਾ ਹੈਂ, ਕਿਸੇ ਨੇ ਤੇਰੇ ਬੁੱਕ ਵਿਚ ਪਾਣੀ ਵੀ ਨਹੀਂ ਪਾਣਾ।2। ਤੈਨੂੰ ਕਬੀਰ ਆਖਦਾ ਹੈ- ਹੇ ਜਿੰਦੇ! ਕਿਸੇ ਨੇ ਭੀ ਤੇਰਾ ਸਾਥੀ ਨਹੀਂ ਬਣਨਾ। ਇੱਕ ਪ੍ਰਭੂ ਹੀ ਅਸਲ ਸਾਥੀ ਹੈ। ਤੂੰ ਵੇਲੇ ਸਿਰ ਹੁਣੇ ਹੁਣੇ ਉਸ ਪ੍ਰਭੂ ਨੂੰ ਕਿਉਂ ਆਪਣੇ ਹਿਰਦੇ ਵਿਚ ਨਹੀਂ ਸਿਮਰਦੀ।3।9।
English Translation :

SORAT’H: ONE UNIVERSAL CREATOR GOD. BY THE GRACE OF THE TRUE GURU:

Practicing great hypocrisy, he acquires the wealth of others. Returning home, he squanders it on his wife and children. || 1 || O my mind, do not practice deception, even inadvertently. In the end, your own soul shall have to answer for its account. || 1 || Pause || Moment by moment, the body is wearing away, and old age is asserting itself. And then, when you are old, no one shall pour water into your cup. || 2 || Says Kabeer, no one belongs to you. Why not chant the Lord’s Name in your heart,when you are still young?||3||9 ||

Wednesday, 13th Chayt (Samvat 540 Nanakshahi) (Page: 656)
 
Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[March 27, 2008, Thursday 05:00 AM. IST]
ਧਨਾਸਰੀ ਮਹਲਾ 5 ਘਰੁ 8 ਦੁਪਦੇ
ੴ ਸਤਿਗੁਰ ਪ੍ਰਸਾਦਿ ॥

ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥ ਇਹ ਲੋਕਿ ਪਰਲੋਕਿ ਸੰਗਿ ਸਹਾਈ ਜਤ ਕਤ ਮੋਹਿ ਰਖਵਾਲੇ ॥1॥ ਗੁਰ ਕਾ ਬਚਨੁ ਬਸੈ ਜੀਅ ਨਾਲੇ ॥ ਜਲਿ ਨਹੀ ਡੂਬੈ ਤਸਕਰੁ ਨਹੀ ਲੇਵੈ ਭਾਹਿ ਨ ਸਾਕੈ ਜਾਲੇ ॥1॥ ਰਹਾਉ ॥ ਨਿਰਧਨ ਕਉ ਧਨੁ ਅੰਧੁਲੇ ਕਉ ਟਿਕ ਮਾਤ ਦੂਧੁ ਜੈਸੇ ਬਾਲੇ ॥ ਸਾਗਰ ਮਹਿ ਬੋਹਿਥੁ ਪਾਇਓ ਹਰਿ ਨਾਨਕ ਕਰੀ ਕ੍ਰਿਪਾ ਕਿਰਪਾਲੇ ॥2॥1॥32॥


ਵੀਰਵਾਰ, 14 ਚੇਤ (ਸੰਮਤ 540 ਨਾਨਕਸ਼ਾਹੀ) (ਅੰਗ: 679)

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ 5 ਘਰੁ 8 ਦੁਪਦੇ

ੴ ਸਤਿਗੁਰ ਪ੍ਰਸਾਦਿ ॥


ਹੇ ਭਾਈ! ਪਰਮਾਤਮਾ ਦੇ ਨਾਮ ਨੂੰ ਮੈਂ ਆਪਣੇ ਹਰੇਕ ਸਾਹ ਦੇ ਨਾਲ ਹਿਰਦੇ ਵਿਚ ਵਸਾ ਕੇ ਸਿਮਰਦਾ ਹਾਂ, ਤੇ, ਸਿਮਰ ਸਿਮਰ ਕੇ ਆਤਮਕ ਆਨੰਦ ਪ੍ਰਾਪਤ ਕਰਦਾ ਹਾਂ। ਇਹ ਹਰਿ-ਨਾਮ ਇਸ ਲੋਕ ਵਿਚ ਤੇ ਪਰਲੋਕ ਵਿਚ ਮੇਰੇ ਨਾਲ ਮਦਦਗਾਰ ਹੈ, ਹਰ ਥਾਂ ਮੇਰਾ ਰਾਖਾ ਹੈ।1। ਹੇ ਭਾਈ! ਪਰਮਾਤਮਾ ਦੀ ਸਿਫ਼ਤ ਸਾਲਾਹ ਨਾਲ ਭਰਪੂਰ ਗੁਰੂ ਦਾ ਸ਼ਬਦ ਮੇਰੀ ਜਿੰਦ ਦੇ ਨਾਲ ਵੱਸਦਾ ਹੈ। ਪਰਮਾਤਮਾ ਦਾ ਨਾਮ ਇਕ ਐਸਾ ਧਨ ਹੈ, ਜੇਹੜਾ ਪਾਣੀ ਵਿਚ ਡੁੱਬਦਾ ਨਹੀਂ, ਜਿਸ ਨੂੰ ਚੋਰ ਚੁਰਾ ਨਹੀਂ ਸਕਦਾ, ਜਿਸ ਨੂੰ ਅੱਗ ਸਾੜ ਨਹੀਂ ਸਕਦੀ।1। ਰਹਾਉ । ਹੇ ਭਾਈ! ਪਰਮਾਤਮਾ ਦਾ ਨਾਮ ਕੰਗਾਲ ਵਾਸਤੇ ਧਨ ਹੈ, ਅੰਨ੍ਹੇ ਵਾਸਤੇ ਡੰਗੋਰੀ ਹੈ, ਜਿਵੇਂ ਬੱਚੇ ਵਾਸਤੇ ਮਾਂ ਦਾ ਦੁੱਧ ਹੈ, ਤਿਵੇਂ ਹਰਿ-ਨਾਮ ਮਨੁੱਖ ਦੀ ਆਤਮਾ ਵਾਸਤੇ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਕਿਰਪਾਲ ਪ੍ਰਭੂ ਨੇ ਕਿਰਪਾ ਕੀਤੀ, ਉਸ ਨੂੰ ਇਹ ਨਾਮ ਮਿਲ ਗਿਆ ਜੋ ਸਮੁੰਦਰ ਵਿਚ ਜਹਾਜ਼ ਹੈ।2।1।32।
English Translation :

DHANAASAREE, 5th GURU, 8th HOUSE, DU-PADAS:
ONE UNIVERSAL CREATOR GOD. BY THE GRACE OF THE TRUE GURU:

Remembering, remembering, remembering Him in meditation, I find peace; with each and every breath, I dwell upon Him. In this world, and in the world beyond, He is with me, as my help and support; wherever I go, He protects me. || 1 || The Guru’s Word abides with my soul. It does not sink in water; thieves cannot steal it, and fire cannot burn it. || 1 || Pause || It is like wealth to the poor, a cane for the blind, and mother’s milk for the infant. In the ocean of the world, I have found the boat of the Lord; the Merciful Lord has bestowed His Mercy upon Nanak. || 2 || 1 || 32 ||

Thursday, 14th Chayt (Samvat 540 Nanakshahi)(Page: 679)
 
(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[March 28, 2008, Friday 05:00 AM. IST]
ਟੋਡੀ ਮਹਲਾ 5 ॥

ਸਾਧ ਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥1॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥2॥9॥28॥


ਸ਼ੁਕਰਵਾਰ, 15 ਚੇਤ (ਸੰਮਤ 540 ਨਾਨਕਸ਼ਾਹੀ)(ਅੰਗ : 717)

ਪੰਜਾਬੀ ਵਿਆਖਿਆ :
ਟੋਡੀ ਮਹਲਾ 5 ॥


ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ । (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰੁਦਰ ਵਿਚੋਂ ਬਾਹਰ ਕੱਢ ਲੈਂਦਾ ਹੈ, ਜਿਸ ਸੇਵਕ ਨੂੰ ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ ।1। ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ । ਹੇ ਨਾਨਕ! (ਆਖ—ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ ।2।9।28।
English Translation :

TODEE, FIFTH MEHL:

In the Saadh Sangat, the Company of the Holy, I contemplate the Name of the Lord, Har, Har. I am in peaceful poise and bliss, day and night; the seed of my destiny has sprouted. || Pause || I have met the True Guru, by great good fortune; He has no end or limitation. Taking His humble servant by the hand, He pulls him out of the poisonous world-ocean. || 1 || Birth and death are ended for me, by the Word of the Guru’s Teachings; I shall no longer pass through the door of pain and suffering. Nanak holds tight to the Sanctuary of his Lord and Master; again and again, he bows in humility and reverence to Him. || 2 || 9 || 28 ||

Friday, 15th Chayt (Samvat 540 Nanakshahi)(Page: 717)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[March 29, 2008, Saturday 05:00 AM. IST]
ਧਨਾਸਰੀ ਮਹਲਾ 5 ॥

ਭਏ ਕ਼੍ਰਿਪਾਲ ਦਇਆਲ ਗੋਬਿੰਦਾ ਅੰਮ੍ਰਿਤੁ ਰਿਦੈ ਸਿੰਚਾਈ ॥ ਨਵ ਨਿਿਧ ਰਿਿਧ ਸਿਿਧ ਹਰਿ ਲਾਗਿ ਰਹੀ ਜਨ ਪਾਈ ॥1॥ ਸੰਤਨ ਕਉ ਅਨਦੁ ਸਗਲ ਹੀ ਜਾਈ ॥ ਗ੍ਰਿਿਹ ਬਾਹਰਿ ਠਾਕੁਰੁ ਭਗਤਨ ਕਾ ਰਵਿ ਰਹਿਆ ਸ੍ਰਬ ਠਾਈ ॥1॥ ਰਹਾਉ ॥ ਤਾ ਕਉ ਕੋਇ ਨ ਪਹੁਚਨਹਾਰਾ ਜਾ ਕੈ ਅੰਗਿ ਗੁਸਾਈ ॥ ਜਮ ਕੀ ਤ੍ਰਾਸ ਮਿਟੈ ਜਿਸੁ ਸਿਮਰਤ ਨਾਨਕ ਨਾਮੁ ਧਿਆਈ ॥2॥2॥33॥


ਸ਼ਨੀਵਾਰ, 16 ਚੇਤ (ਸੰਮਤ 540 ਨਾਨਕਸ਼ਾਹੀ) (ਅੰਗ : 679)

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ 5 ॥


ਹੇ ਭਾਈ! ਧਰਤੀ ਦੇ ਸਾਰੇ ਨੌ ਖ਼ਜ਼ਾਨੇ, ਸਾਰੀਆਂ ਕਰਾਮਾਤੀ ਤਾਕਤਾਂ, ਸੰਤ ਜਨਾਂ ਦੇ ਪੈਰਾਂ ਵਿਚ ਟਿਕੀਆਂ ਰਹਿੰਦੀਆਂ ਹਨ । ਪ੍ਰਭੂ ਜੀ ਆਪਣੇ ਸੇਵਕਾਂ ਉਤੇ (ਸਦਾ) ਕਿਰਪਾਲ ਰਹਿੰਦੇ ਹਨ, ਦਇਆਵਾਨ ਰਹਿੰਦੇ ਹਨ । (ਜੇ ਪ੍ਰਭੂ ਦੀ ਕਿਰਪਾ ਹੋਵੇ, ਤਾਂ ਸੰਤ ਜਨਾਂ ਦੀ ਸਰਨ ਪੈ ਕੇ) ਮੈਂ ਭੀ ਆਪਣੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਇਕੱਠਾ ਕਰ ਸਕਾਂ ।1।ਹੇ ਭਾਈ! ਸੰਤ ਜਨਾਂ ਨੂੰ (ਹਰਿ-ਨਾਮ ਦੀ ਬਰਕਤਿ ਨਾਲ) ਸਭਨੀਂ ਥਾਈਂ ਆਤਮਕ ਆਨੰਦ ਬਣਿਆ ਰਹਿੰਦਾ ਹੈ । ਘਰ ਵਿਚ, (ਘਰੋਂ) ਬਾਹਰ (ਹਰ ਥਾਂ) ਪਰਮਾਤਮਾ ਭਗਤਾਂ ਦਾ (ਰਾਖਾ) ਹੈ । (ਭਗਤਾਂ ਨੂੰ ਪ੍ਰਭੂ) ਸਭਨੀਂ ਥਾਈਂ ਵੱਸਦਾ (ਦਿੱਸਦਾ ਹੈ) ।1।ਰਹਾਉ।ਹੇ ਭਾਈ! ਜਿਸ ਮਨੁੱਖ ਦੇ ਪੱਖ ਵਿਚ ਪਰਮਾਤਮਾ ਆਪ ਹੁੰਦਾ ਹੈ, ਉਸ ਮਨੁੱਖ ਦੀ ਕੋਈ ਹੋਰ ਮਨੁੱਖ ਬਰਾਬਰੀ ਨਹੀਂ ਕਰ ਸਕਦਾ । ਹੇ ਨਾਨਕ! (ਆਖ—ਹੇ ਭਾਈ!) ਜਿਸ ਪਰਮਾਤਮਾ ਦਾ ਨਾਮ ਸਿਮਰਦਿਆਂ ਮੌਤ ਦਾ ਸਹਮ ਮੁੱਕ ਜਾਂਦਾ ਹੈ (ਆਤਮਕ ਮੌਤ ਨੇੜੇ ਨਹੀਂ ਢੁਕਦੀ), ਤੂੰ ਭੀ ਉਸ ਦਾ ਨਾਮ ਸਿਮਰਿਆ ਕਰ ।2।2।33।
English Translation :

DHANAASAREE, FIFTH MEHL:

The Lord of the Universe has become kind and merciful; His Ambrosial Nectar permeates my heart. The nine treasures, riches and the miraculous spiritual powers of the Siddhas cling to the feet of the Lord’s humble servant. || 1 || The Saints are in ecstasy everywhere. Within the home, and outside as well, the Lord and Master of His devotees is totally pervading and permeating everywhere. || 1 || Pause || No one can equal one who has the Lord of the Universe on his side. The fear of the Messenger of Death is eradicated, remembering Him in meditation; Nanak meditates on the Naam, the Name of the Lord. || 2 || 2 || 33 ||

Saturday, 16th Chayt (Samvat 540 Nanakshahi) (Page: 679)
 
(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

<

[March 30, 2008, Sunday 05:00 AM. IST]
ਰਾਗੁ ਸੂਹੀ ਮਹਲਾ 1 ਘਰੁ 3
ੴ ਸਤਿਗੁਰ ਪ੍ਰਸਾਦਿ ॥

ਆਵਹੁ ਸਜਣਾ ਹਉ ਦੇਖਾ ਦਰਸਨੁ ਤੇਰਾ ਰਾਮ ॥ ਘਰਿ ਆਪਨੜੈ ਖੜੀ ਤਕਾ ਮੈ ਮਨਿ ਚਾਉ ਘਨੇਰਾ ਰਾਮ ॥ ਮਨਿ ਚਾਉ ਘਨੇਰਾ ਸੁਣਿ ਪ੍ਰਭ ਮੇਰਾ ਮੈ ਤੇਰਾ ਭਰਵਾਸਾ ॥ ਦਰਸਨੁ ਦੇਖਿ ਭਈ ਨਿਹਕੇਵਲ ਜਨਮ ਮਰਣ ਦੁਖੁ ਨਾਸਾ ॥ ਸਗਲੀ ਜੋਤਿ ਜਾਤਾ ਤੂ ਸੋਈ ਮਿਿਲਆ ਭਾਇ ਸੁਭਾਏ ॥ ਨਾਨਕ ਸਾਜਨ ਕਉ ਬਲਿ ਜਾਈਐ ਸਾਚਿ ਮਿਲੇ ਘਰਿ ਆਏ ॥1॥ ਘਰਿ ਆਇਅੜੇ ਸਾਜਨਾ ਤਾ ਧਨ ਖਰੀ ਸਰਸੀ ਰਾਮ ॥ ਹਰਿ ਮੋਹਿਅੜੀ ਸਾਚ ਸਬਦਿ ਠਾਕੁਰ ਦੇਖਿ ਰਹੰਸੀ ਰਾਮ ॥ ਗੁਣ ਸੰਗਿ ਰਹੰਸੀ ਖਰੀ ਸਰਸੀ ਜਾ ਰਾਵੀ ਰੰਗਿ ਰਾਤੈ ॥ ਅਵਗਣ ਮਾਰਿ ਗੁਣੀ ਘਰੁ ਛਾਇਆ ਪੂਰੈ ਪੁਰਖਿ ਬਿਧਾਤੈ ॥ ਤਸਕਰ ਮਾਰਿ ਵਸੀ ਪੰਚਾਇਣਿ ਅਦਲੁ ਕਰੇ ਵੀਚਾਰੇ ॥ ਨਾਨਕ ਰਾਮ ਨਾਮਿ ਨਿਸਤਾਰਾ ਗੁਰਮਤਿ ਮਿਲਹਿ ਪਿਆਰੇ ॥2॥ ਵਰੁ ਪਾਇਅੜਾ ਬਾਲੜੀਏ ਆਸਾ ਮਨਸਾ ਪੂਰੀ ਰਾਮ ॥ ਪਿਿਰ ਰਾਵਿਅੜੀ ਸਬਦਿ ਰਲੀ ਰਵਿ ਰਹਿਆ ਨਹ ਦੂਰੀ ਰਾਮ ॥ ਪ੍ਰਭੁ ਦੂਰਿ ਨ ਹੋਈ ਘਟਿ ਘਟਿ ਸੋਈ ਤਿਸ ਕੀ ਨਾਰਿ ਸਬਾਈ ॥ ਆਪੇ ਰਸੀਆ ਆਪੇ ਰਾਵੇ ਜਿਉ ਤਿਸ ਦੀ ਵਡਿਆਈ ॥ ਅਮਰ ਅਡੋਲੁ ਅਮੋਲੁ ਅਪਾਰਾ ਗੁਰਿ ਪੂਰੈ ਸਚੁ ਪਾਈਐ ॥ ਨਾਨਕ ਆਪੇ ਜੋਗ ਸਜੋਗੀ ਨਦਰਿ ਕਰੇ ਲਿਵ ਲਾਈਐ ॥3॥ ਪਿਰੁ ਉਚੜੀਐ ਮਾੜੜੀਐ ਤਿਹੁ ਲੋਆ ਸਿਰਤਾਜਾ ਰਾਮ ॥ ਹਉ ਬਿਸਮ ਭਈ ਦੇਖਿ ਗੁਣਾ ਅਨਹਦ ਸਬਦ ਅਗਾਜਾ ਰਾਮ ॥ ਸਬਦੁ ਵੀਚਾਰੀ ਕਰਣੀ ਸਾਰੀ ਰਾਮ ਨਾਮੁ ਨੀਸਾਣੋ ॥ ਨਾਮ ਬਿਨਾ ਖੋਟੇ ਨਹੀ ਠਾਹਰ ਨਾਮੁ ਰਤਨੁ ਪਰਵਾਣੋ ॥ ਪਤਿ ਮਤਿ ਪੂਰੀ ਪੂਰਾ ਪਰਵਾਨਾ ਨਾ ਆਵੈ ਨਾ ਜਾਸੀ ॥ ਨਾਨਕ ਗੁਰਮੁਖਿ ਆਪੁ ਪਛਾਣੈ ਪ੍ਰਭ ਜੈਸੇ ਅਵਿਨਾਸੀ ॥4॥1॥3॥


ਐਤਵਾਰ, 17 ਚੇਤ (ਸੰਮਤ 540 ਨਾਨਕਸ਼ਾਹੀ)(ਅੰਗ: 764)

ਪੰਜਾਬੀ ਵਿਆਖਿਆ :
ਰਾਗੁ ਸੂਹੀ ਮਹਲਾ 1 ਘਰੁ 3

ੴ ਸਤਿਗੁਰ ਪ੍ਰਸਾਦਿ ॥


ਹੇ ਸੱਜਨ-ਪ੍ਰਭੂ! ਆ ਮੈਂ ਤੇਰਾ ਦਰਸ਼ਨ ਕਰ ਸਕਾਂ। ਹੇ ਸੱਜਣ! ਮੈਂ ਆਪਣੇ ਹਿਰਦੇ ਵਿਚ ਪੂਰੀ ਸਾਵਧਾਨਤਾ ਨਾਲ ਤੇਰੀ ਉਡੀਕ ਕਰ ਰਹੀ ਹਾਂ, ਮੇਰੇ ਮਨ ਵਿਚ ਬੜਾ ਹੀ ਚਾਉ ਹੈ ਕਿ ਮੈਨੂੰ ਤੇਰਾ ਦਰਸ਼ਨ ਹੋਵੇ। ਹੇ ਮੇਰੇ ਪ੍ਰਭੂ! ਮੇਰੀ ਬੇਨਤੀ ਸੁਣ, ਮੇਰੇ ਮਨ ਵਿਚ ਤੇਰੇ ਦਰਸ਼ਨ ਲਈ ਬੜਾ ਹੀ ਚਾਉ ਹੈ, ਮੈਨੂੰ ਆਸਰਾ ਭੀ ਤੇਰਾ ਹੀ ਹੈ। ਹੇ ਪ੍ਰਭੂ! ਜਿਸ ਜੀਵ-ਇਸਤ੍ਰੀ ਨੇ ਤੇਰਾ ਦਰਸ਼ਨ ਕਰ ਲਿਆ, ਉਹ ਪਵਿਤ੍ਰ-ਆਤਮਾ ਹੋ ਗਈ, ਉਸ ਦਾ ਜਨਮ ਮਰਨ ਦਾ ਦੁੱਖ ਦੂਰ ਹੋ ਗਿਆ। ਉਸ ਨੇ ਸਾਰੇ ਜੀਵਾਂ ਵਿਚ ਤੈਨੂੰ ਹੀ ਵੱਸਦਾ ਪਛਾਣ ਲਿਆ, ਉਸ ਦੇ ਪ੍ਰੇਮ ਦੀ ਖਿੱਚ ਦੇ ਰਾਹੀਂ ਤੂੰ ਉਸ ਨੂੰ ਮਿਲ ਪਿਆ। ਹੇ ਨਾਨਕ! ਸੱਜਣ ਪ੍ਰਭੂ ਤੋਂ ਸਦਕੇ ਹੋਣਾ ਚਾਹੀਦਾ ਹੈ। ਜੇਹੜੀ ਜੀਵ-ਇਸਤ੍ਰੀ ਉਸ ਦੇ ਸਦਾ-ਥਿਰ ਨਾਮ ਵਿਚ ਜੁੜਦੀ ਹੈ, ਉਸ ਦੇ ਹਿਰਦੇ ਵਿਚ ਉਹ ਆ ਪ੍ਰਗਟਦਾ ਹੈ।1। ਜਦੋਂ ਸੱਜਣ-ਪ੍ਰਭੂ ਜੀ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਪਰਗਟਦੇ ਹਨ, ਤਾਂ ਜੀਵ-ਇਸਤ੍ਰੀ ਬਹੁਤ ਪ੍ਰਸੰਨ-ਚਿੱਤ ਹੋ ਜਾਂਦੀ ਹੈ। ਜਦੋਂ ਸਦਾ-ਥਿਰ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਸ਼ਬਦ ਨੇ ਉਸ ਨੂੰ ਖਿੱਚ ਪਾਈ, ਤਾਂ ਠਾਕੁਰ ਜੀ ਦਾ ਦਰਸ਼ਨ ਕਰ ਕੇ ਉਹ ਅਡੋਲ-ਚਿੱਤ ਹੋ ਗਈ। ਜਦੋਂ ਪ੍ਰੇਮ-ਰੰਗ ਵਿਚ ਰੱਤੇ ਪਰਮਾਤਮਾ ਨੇ ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਿਆ ਤਾਂ ਉਹ ਪ੍ਰਭੂ ਦੇ ਗੁਣਾਂ ਦੀ ਯਾਦ ਵਿਚ ਅਡੋਲ-ਆਤਮਾ ਹੋ ਗਈ ਤੇ ਬਹੁਤ ਪ੍ਰਸੰਨ-ਚਿੱਤ ਹੋ ਗਈ। ਪੂਰਨ ਪੁਰਖ ਨੇ ਸਿਰਜਣਹਾਰ ਨੇ ਉਸ ਦੇ ਅੰਦਰੋਂ ਔਗਣ ਦੂਰ ਕਰ ਕੇ ਉਸ ਦੇ ਹਿਰਦੇ ਨੂੰ ਗੁਣਾਂ ਨਾਲ ਭਰਪੂਰ ਕਰ ਦਿੱਤਾ ਕਾਮਾਦਿਕ ਚੋਰਾਂ ਨੂੰ ਮਾਰ ਕੇ ਉਹ ਜੀਵ-ਇਸਤ੍ਰੀ ਉਸ ਪਰਮਾਤਮਾ ਦੇ ਚਰਨਾਂ ਵਿਚ ਟਿਕ ਗਈ, ਜੋ ਸਦਾ ਪੂਰੀ ਵਿਚਾਰ ਨਾਲ ਨਿਆਂ ਕਰਦਾ ਹੈ। ਹੇ ਨਾਨਕ! ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ, ਗੁਰੂ ਦੀ ਸਿੱਖਿਆ ਤੇ ਤੁਰਿਆਂ ਪਿਆਰੇ ਪ੍ਰਭੂ ਜੀ ਮਿਲ ਪੈਂਦੇ ਹਨ।2। ਜਿਸ ਜੀਵ-ਇਸਤ੍ਰੀ ਨੇ ਖਸਮ-ਪ੍ਰਭੂ ਲੱਭ ਲਿਆ, ਉਸ ਦੀ ਹਰੇਕ ਆਸ ਉਸ ਦੀ ਹਰੇਕ ਇੱਛਾ ਪੂਰੀ ਹੋ ਜਾਂਦੀ ਹੈ, ਭਾਵ, ਉਸ ਦਾ ਮਨ ਦੁਨੀਆਂ ਦੀਆਂ ਆਸਾਂ ਆਦਿਕ ਵਲ ਨਹੀਂ ਦੌੜਦਾ ਭੱਜਦਾ। ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਆਪਣੇ ਚਰਨਾਂ ਵਿਚ ਜੋੜ ਲਿਆ, ਜੋ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਵਿਚ ਲੀਨ ਜੋ ਗਈ ਉਸ ਨੂੰ ਪ੍ਰਭੂ ਹਰ ਥਾਂ ਵਿਆਪਕ ਦਿੱਸਦਾ ਹੈ, ਉਸ ਨੂੰ ਆਪਣੇ ਤੋਂ ਦੂਰ ਨਹੀਂ ਜਾਪਦਾ। ਉਸ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ ਪ੍ਰਭੂ ਕਿਤੇ ਦੂਰ ਨਹੀਂ ਹਰੇਕ ਸਰੀਰ ਵਿਚ ਉਹੀ ਮੌਜੂਦ ਹੈ, ਸਾਰੀਆਂ ਜੀਵ-ਇਸਤ੍ਰੀਆਂ ਉਸੇ ਹੀ ਦੀਆਂ ਹਨ। ਉਹ ਆਪ ਹੀ ਆਨੰਦ ਦਾ ਸੋਮਾ ਹੈ, ਜਿਵੇਂ ਉਸ ਦੀ ਰਜ਼ਾ ਹੁੰਦੀ ਹੈ ਉਹ ਆਪ ਹੀ ਆਪਣੇ ਮਿਲਾਪ ਦਾ ਆਨੰਦ ਦੇਂਦਾ ਹੈ। ਉਹ ਪਰਮਾਤਮਾ ਮੌਤ-ਰਹਿਤ ਹੈ, ਮਾਇਆ ਵਿਚ ਡੋਲਦਾ ਨਹੀਂ ਉਸ ਦਾ ਮੁੱਲ ਨਹੀਂ ਪੈ ਸਕਦਾ, ਭਾਵ, ਕੋਈ ਪਦਾਰਥ ਉਸ ਦੇ ਬਰਾਬਰ ਦਾ ਨਹੀਂ। ਉਸ ਸਦਾ ਥਿਰ ਰਹਿਣ ਵਾਲਾ ਹੈ, ਉਹ ਬੇਅੰਤ ਹੈ, ਪੂਰੇ ਗੁਰੂ ਦੇ ਰਾਹੀਂ ਉਸ ਦੀ ਪ੍ਰਾਪਤੀ ਹੁੰਦੀ ਹੈ। ਹੇ ਨਾਨਕ! ਪ੍ਰਭੂ ਆਪ ਹੀ ਜੀਵਾਂ ਦੇ ਆਪਣੇ ਨਾਲ ਮੇਲ ਦੇ ਢੋ ਢੁਕਾਂਦਾ ਹੈ, ਜਦੋਂ ਉਹ ਮੇਹਰ ਦੀ ਨਜ਼ਰ ਕਰਦਾ ਹੈ, ਤਦੋਂ ਜੀ ਉਸ ਵਿਚ ਸੁਰਤਿ ਜੋੜਦਾ ਹੈ।3। ਪ੍ਰਭੂ-ਪਤੀ ਇਕ ਸੋਹਣੇ ਉੱਚੇ ਮਹਲ ਵਿਚ ਵੱਸਦਾ ਹੈ, ਜਿੱਥੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ, ਉਹ ਤਿੰਨਾ ਲੋਕਾਂ ਦਾ ਨਾਥ ਹੈ। ਉਸ ਦੇ ਗੁਣ ਵੇਖ ਕੇ ਮੈਂ ਹੈਰਾਨ ਹੋੋ ਰਹੀ ਹਾਂ, ਚੌਹਾਂ ਪਾਸੀਂ ਸਾਰੇ ਸੰਸਾਰ ਵਿਚ ਉਸ ਦੀ ਜੀਵਨ-ਰੌ ਇਕ-ਰਸ ਰੁਮਕ ਰਹੀ ਹੈ। ਜੇਹੜਾ ਮਨੁੱਖ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਸ਼ਬਦ ਨੂੰ ਵਿਚਾਰਦਾ ਹੈ, ਭਾਵ, ਆਪਣੇ ਮਨ ਵਿਚ ਵਾਸਉਂਦਾ ਹੈ, ਜਿਸ ਨੇ ਇਹ ਸ੍ਰੇਸ਼ਟ ਕਰਤੱਬ ਬਣਾ ਲਿਆ ਹੈ, ਜਿਸ ਦੇ ਪਾਸ ਪਰਮਾਤਮਾ ਦਾ ਨਾਮ ਰੂਪ ਰਾਹਦਾਰੀ ਹੈ, ਉਸ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲ ਜਾਂਦੀ ਹੈ, ਪਰ ਨਾਮ-ਹੀਣ ਖੋਟੇ ਮਨੁੱਖ ਨੂੰ ਉਸ ਦੀ ਦਰਗਾਹ ਵਿਚ ਥਾਂ ਨਹੀਂ ਮਿਲਦੀ। ਪ੍ਰਭੂ ਦੇ ਦਰ ਤੇ ਪ੍ਰਭੂ ਦਾ ਨਾਮ-ਰਤਨ ਹੀ ਕਬੂਲ ਹੁੰਦਾ ਹੈ। ਜਿਸ ਮਨੁੱਖ ਦੇ ਪਾਸ ਪ੍ਰਭੂ-ਨਾਮ ਦਾ ਅ-ਰੁਕ ਪਰਵਾਨਾ ਹੈ, ਉਸ ਨੂੰ ਪ੍ਰਭੂ-ਦਰ ਤੇ ਪੂਰੀ ਇਜ਼ੱਤ ਮਿਲਦੀ ਹੈ ਉਸ ਦੀ ਅਕਲ ਉਕਾਈ-ਹੀਣ ਹੋ ਜਾਂਦੀ ਹੈ, ਉਹ ਜਨਮ ਮਰਨ ਦੇ ਗੇੜ ਤੋਂ ਬਚ ਜਾਂਦਾ ਹੈ। ਹੇ ਨਾਨਕ! ਗੁਰੂ ਦੀ ਸ਼ਰਨ ਪੈ ਕੇ ਜੋ ਮਨੁੱਖ ਆਪਣੇ ਜੀਵਨ ਨੂੰ ਪੜਤਾਲਦਾ ਹੈ, ਉਹ ਅਬਿਨਾਸੀ ਪ੍ਰਭੂ ਦਾ ਰੂਪ ਹੋ ਜਾਂਦਾ ਹੈ।4।1।3।
English Translation :

RAAG SOOHEE, FIRST MEHL, THIRD HOUSE:
ONE UNIVERSAL CREATOR GOD. BY THE GRACE OF THE TRUE GURU:

Come, my friend, so that I may behold the blessed Vision of Your Darshan. I stand in my doorway, watching for You; my mind is filled with such a great yearning. My mind is filled with such a great yearning; hear me, O God — I place my faith in You. Gazing upon the Blessed Vision of Your Darshan, I have become free of desire; the pains of birth and death are taken away. Your Light is in everyone; through it, You are known. Through love, You are easily met. O Nanak, I am a sacrifice to my Friend; He has come home to meet with those who are true. || 1 || When her Friend comes to her home, the bride is very pleased. She is fascinated with the True Word of the Lord’s Shabad; gazing upon her Lord and Master, she is filled with joy. She is filled with virtuous joy, and is totally pleased, when she is ravished and enjoyed by her Lord, and imbued with His Love. Her faults and demerits are eradicated, and she roofs her home with virtue, through the Perfect Lord, the Architect of Destiny. Conquering the thieves, she dwells as the mistress of her home, and administers justice wisely. O Nanak, through the Lord’s Name, she is emancipated; through the Guru’s Teachings, she meets her Beloved. || 2 || The young bride has found her Husband Lord; her hopes and desires are fulfilled. She enjoys and ravishes her Husband Lord, and blends into the Word of the Shabad, pervading and permeating everywhere; the Lord is not far away. God is not far away; He is in each and every heart. All are His brides. He Himself is the Enjoyer, He Himself ravishes and enjoys; this is His glorious greatness. He is imperishable, immovable, invaluable and infinite. The True Lord is obtained through the Perfect Guru. O Nanak, He Himself unites in Union; by His Glance of Grace, He lovingly attunes them to Himself. || 3 || My Husband Lord dwells in the loftiest balcony; He is the Supreme Lord of the three worlds. I am amazed, gazing upon His glorious excellence; the unstruck sound current of the Shabad vibrates and resonates. I contemplate the Shabad, and perform sublime deeds; I am blessed with the insignia, the banner of the Lord’s Name. Without the Naam, the Name of the Lord, the false find no place of rest; only the jewel of the Naam brings acceptance and renown. Perfect is my honor, perfect is my intellect and password. I shall not have to come or go. O Nanak, the Gurmukh understands her own self; she becomes like her Imperishable Lord God. || 4 || 1 || 3 ||

Sunday, 17th Chayt (Samvat 540 Nanakshahi) (Page: 764)
 
(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[March 31, 2008, Monday 05:00 AM. IST]
ਜੈਤਸਰੀ ਮਹਲਾ 9
ੴ ਸਤਿਗੁਰ ਪ੍ਰਸਾਦਿ ॥

ਭੂਲਿਓ ਮਨੁ ਮਾਇਆ ਉਰਝਾਇਓ ॥ ਜੋ ਜੋ ਕਰਮ ਕੀਓ ਲਾਲਚ ਲਗਿ ਤਿਹ ਤਿਹ ਆਪੁ ਬੰਧਾਇਓ ॥1॥ ਰਹਾਉ ॥ ਸਮਝ ਨ ਪਰੀ ਬਿਖੈ ਰਸ ਰਚਿਓ ਜਸੁ ਹਰਿ ਕੋ ਬਿਸਰਾਇਓ ॥ ਸੰਗਿ ਸੁਆਮੀ ਸੋ ਜਾਨਿਓ ਨਾਹਿਨ ਬਨੁ ਖੋਜਨ ਕਉ ਧਾਇਓ ॥1॥ ਰਤਨੁ ਰਾਮੁ ਘਟ ਹੀ ਕੇ ਭੀਤਰਿ ਤਾ ਕੋ ਗਿਆਨੁ ਨ ਪਾਇਓ ॥ ਜਨ ਨਾਨਕ ਭਗਵੰਤ ਭਜਨ ਬਿਨੁ ਬਿਰਥਾ ਜਨਮੁ ਗਵਾਇਓ ॥2॥1॥


ਸੋਮਵਾਰ, 18 ਚੇਤ (ਸੰਮਤ 540 ਨਾਨਕਸ਼ਾਹੀ)(ਅੰਗ: 702)

ਪੰਜਾਬੀ ਵਿਆਖਿਆ :
ਜੈਤਸਰੀ ਮਹਲਾ 9

ੴ ਸਤਿਗੁਰ ਪ੍ਰਸਾਦਿ ॥


ਹੇ ਭਾਈ! (ਸਹੀ ਜੀਵਨ-ਰਾਹ) ਭੁੱਲਿਆ ਹੋਇਆ ਮਨ ਮਾਇਆ (ਦੇ ਮੋਹ ਵਿਚ) ਫਸਿਆ ਰਹਿੰਦਾ ਹੈ, (ਫਿਰ, ਇਹ) ਲਾਲਚ ਵਿਚ ਫਸ ਕੇ ਜੇਹੜਾ ਜੇਹੜਾ ਕੰਮ ਕਰਦਾ ਹੈ, ਉਹਨਾਂ ਦੀ ਰਾਹੀਂ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ ਹੋਰ) ਫਸਾ ਲੈਂਦਾ ਹੈ ।1।ਰਹਾਉ। (ਹੇ ਭਾਈ! ਸਹੀ ਜੀਵਨ-ਰਾਹ ਤੋਂ ਖੁੰਝੇ ਹੋਏ ਮਨੁੱਖ ਨੂੰ) ਆਤਮਕ ਜੀਵਨ ਦੀ ਸਮਝ ਨਹੀਂ ਪੈਂਦੀ, ਵਿਿਸ਼ਆਂ ਦੇ ਸੁਆਦ ਵਿਚ ਮਸਤ ਰਹਿੰਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਭੁਲਾਈ ਰੱਖਦਾ ਹੈ । ਪਰਮਾਤਮਾ (ਤਾਂ ਇਸ ਦੇ) ਅੰਗ-ਸੰਗ (ਵੱਸਦਾ ਹੈ) ਉਸ ਨਾਲ ਡੂੰਘੀ ਸਾਂਝ ਨਹੀਂ ਪਾਂਦਾ, ਜੰਗਲ ਭਾਲਣ ਵਾਸਤੇ ਦੌੜ ਪੈਂਦਾ ਹੈ ।1। ਹੇ ਭਾਈ! ਰਤਨ (ਵਰਗਾ ਕੀਮਤੀ) ਹਰਿ-ਨਾਮ ਹਿਰਦੇ ਦੇ ਅੰਦਰ ਹੀ ਵੱਸਦਾ ਹੈ (ਪਰ ਭੁੱਲਾ ਹੋਇਆ ਮਨੁੱਖ) ਉਸ ਨਾਲ ਸਾਂਝ ਨਹੀਂ ਬਣਾਂਦਾ । ਹੇ ਦਾਸ ਨਾਨਕ! (ਆਖ—) ਪਰਮਾਤਮਾ ਦੇ ਭਜਨ ਤੋਂ ਬਿਨਾ ਮਨੁੱਖ ਆਪਣਾ ਜੀਵਨ ਵਿਅਰਥ ਗਵਾ ਦੇਂਦਾ ਹੈ ।2।1।
English Translation :

JAITSREE, NINTH MEHL:
ONE UNIVERSAL CREATOR GOD. BY THE GRACE OF THE TRUE GURU:

My mind is deluded, entangled in Maya. Whatever I do, while engaged in greed, only serves to bind me down. || 1 || Pause || I have no understanding at all; I am engrossed in the pleasures of corruption, and I have forgotten the Praises of the Lord. The Lord and Master is with me, but I do not know Him. Instead, I run into the forest, looking for Him. || 1 || The Jewel of the Lord is deep within my heart, but I do not have any knowledge of Him. O servant Nanak, without vibrating, meditating on the Lord God, human life is uselessly wasted and lost. || 2 || 1 ||

Monday, 18th Chayt (Samvat 540 Nanakshahi)(Page : 702)
 
(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[April 1, 2008, Tuesday 05:00 AM. IST]
ਸੋਰਠਿ ਮਹਲਾ 5 ਘਰੁ 2 ਚਉਪਦੇ
ੴ ਸਤਿਗੁਰ ਪ੍ਰਸਾਦਿ ॥

ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰ ਹਾਈ ॥ ਸੁਣਿ ਮੀਤਾ ਜੀਉ ਹਮਾਰਾ ਬਲਿ ਬਲਿ ਜਾਸੀ ਹਰਿ ਦਰਸਨੁ ਦੇਹੁ ਦਿਖਾਈ ॥1॥ ਸੁਣਿ ਮੀਤਾ ਧੂਰੀ ਕਉ ਬਲਿ ਜਾਈ ॥ ਇਹੁ ਮਨੁ ਤੇਰਾ ਭਾਈ ॥ ਰਹਾਉ ॥ ਪਾਵ ਮਲੋਵਾ ਮਲਿ ਮਲਿ ਧੋਵਾ ਇਹੁ ਮਨੁ ਤੈ ਕੂ ਦੇਸਾ ॥ ਸੁਣਿ ਮੀਤਾ ਹਉ ਤੇਰੀ ਸਰਣਾਈ ਆਇਆ ਪ੍ਰਭ ਮਿਲਉ ਦੇਹੁ ਉਪਦੇਸਾ ॥2॥ ਮਾਨੁ ਨ ਕੀਜੈ ਸਰਣਿ ਪਰੀਜੈ ਕਰੈ ਸੁ ਭਲਾ ਮਨਾਈਐ ॥ ਸੁਣਿ ਮੀਤਾ ਜੀਉ ਪਿੰਡੁ ਸਭੁ ਤਨੁ ਅਰਪੀਜੈ ਇਉ ਦਰਸਨੁ ਹਰਿ ਜੀਉ ਪਾਈਐ ॥3॥ ਭਇਓ ਅਨੁਗ੍ਰਹੁ ਪ੍ਰਸਾਦਿ ਸੰਤਨ ਕੈ ਹਰਿ ਨਾਮਾ ਹੈ ਮੀਠਾ ॥ ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਸਭੁ ਅਕੁਲ ਨਿਰੰਜਨੁ ਡੀਠਾ ॥4॥1॥12॥


ਮੰਗਲਵਾਰ, 19 ਚੇਤ (ਸੰਮਤ 540 ਨਾਨਕਸ਼ਾਹੀ)(ਅੰਗ: 611)

ਪੰਜਾਬੀ ਵਿਆਖਿਆ :
ਸੋਰਠਿ ਮਹਲਾ 5 ਘਰੁ 2 ਚਉਪਦੇ

ੴ ਸਤਿਗੁਰ ਪ੍ਰਸਾਦਿ ॥


ਹੇ ਮਿੱਤਰ! (ਸਾਡਾ) ਇਕੋ ਹੀ ਪ੍ਰਭੂ-ਪਿਤਾ ਹੈ, ਅਸੀ ਇਕੋ ਪ੍ਰਭੂ-ਪਿਤਾ ਦੇ ਬੱਚੇ ਹਾਂ, (ਫਿਰ,) ਤੂੰ ਮੇਰਾ ਗੁਰਭਾਈ (ਭੀ) ਹੈਂ । ਮੈਨੂੰ ਪਰਮਾਤਮਾ ਦਾ ਦਰਸਨ ਕਰਾ ਦੇਹ । ਮੇਰੀ ਜਿੰਦ ਤੈਥੋਂ ਮੁੜ ਮੁੜ ਸਦਕੇ ਜਾਇਆ ਕਰੇਗੀ ।1।ਹੇ ਮਿੱਤਰ! (ਮੇਰੀ ਬੇਨਤੀ) ਸੁਣ । ਮੈਂ (ਤੇਰੇ ਚਰਨਾਂ ਦੀ) ਧੂੜ ਤੋਂ ਕੁਰਬਾਨ ਜਾਂਦਾ ਹਾਂ । ਹੇ ਭਰਾ! (ਮੈਂ ਆਪਣਾ) ਇਹ ਮਨ ਤੇਰਾ (ਆਗਿਆਕਾਰ ਬਣਾਣ ਨੂੰ ਤਿਆਰ ਹਾਂ) ।ਰਹਾਉ।ਹੇ ਮਿੱਤਰ! ਮੈਂ (ਤੇਰੇ ਦੋਵੇਂ) ਪੈਰ ਮਲਾਂਗਾ, (ਇਹਨਾਂ ਨੂੰ) ਮਲ ਮਲ ਕੇ ਧੋਵਾਂਗਾ, ਮੈਂ ਆਪਣਾ ਇਹ ਮਨ ਤੇਰੇ ਹਵਾਲੇ ਕਰ ਦਿਆਂਗਾ । ਹੇ ਮਿੱਤਰ! (ਮੇਰੀ ਬੇਨਤੀ) ਸੁਣ । ਮੈਂ ਤੇਰੀ ਸ਼ਰਨ ਆਇਆ ਹਾਂ । ਮੈਨੂੰ (ਅਜੇਹਾ) ਉਪਦੇਸ਼ ਦੇਹ (ਕਿ) ਮੈਂ ਪ੍ਰਭੂ ਨੂੰ ਮਿਲ ਸਕਾਂ ।2।{ਨੋਟ :—ਗੁਰਮੁਖਿ ਪ੍ਰਭੂ-ਮਿਲਾਪ ਦੀ ਜੁਗਤਿ ਦੱਸਦਾ ਹੈ}ਹੇ ਮਿੱਤਰ! ਸੁਣ । (ਕਿਸੇ ਕਿਸਮ ਦਾ) ਅਹੰਕਾਰ ਨਹੀਂ ਕਰਨਾ ਚਾਹੀਦਾ, ਪ੍ਰਭੂ ਦੀ ਸ਼ਰਨ ਪਏ ਰਹਿਣਾ ਚਾਹੀਦਾ ਹੈ । ਜੋ ਕੁਝ ਪਰਮਾਤਮਾ ਕਰ ਰਿਹਾ ਹੈ, ਉਸ ਨੂੰ ਭਲਾ ਕਰ ਕੇ ਮੰਨਣਾ ਚਾਹੀਦਾ ਹੈ । ਇਹ ਜਿੰਦ ਤੇ ਇਹ ਸਰੀਰ ਸਭ ਕੁਝ ਉਸ ਦੀ ਭੇਟ ਕਰ ਦੇਣਾ ਚਾਹੀਦਾ ਹੈ । ਇਸ ਤਰ੍ਹਾਂ ਪਰਮਾਤਮਾ ਨੂੰ ਲੱਭ ਲਈਦਾ ਹੈ ।3।ਹੇ ਮਿੱਤਰ! ਸੰਤ ਜਨਾਂ ਦੀ ਕਿਰਪਾ ਨਾਲ (ਜਿਸ ਮਨੁੱਖ ਉਤੇ ਪ੍ਰਭੂ ਦੀ) ਮੇਹਰ ਹੋਵੇ ਉਸ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ । (ਹੇ ਮਿੱਤਰ!) ਦਾਸ ਨਾਨਕ ਉੱਤੇ ਗੁਰੂ ਨੇ ਕਿਰਪਾ ਕੀਤੀ ਤਾਂ (ਨਾਨਕ ਨੂੰ) ਹਰ ਥਾਂ ਉਹ ਪ੍ਰਭੂ ਦਿੱਸਣ ਲੱਗ ਪਿਆ, ਜਿਸ ਦੀ ਕੋਈ ਖ਼ਾਸ ਕੁਲ ਨਹੀਂ, ਤੇ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ।4।1।12।
English Translation :

SORAT’H, FIFTH MEHL, SECOND HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:

The One God is our father; we are the children of the One God. You are our Guru. Listen, friends: my soul is a sacrifice, a sacrifice to You; O Lord, reveal to me the Blessed Vision of Your Darshan. || 1 || Listen, friends: I am a sacrifice to the dust of Your feet. This mind is yours, O Siblings of Destiny. || Pause || I wash your feet, I massage and clean them; I give this mind to you. Listen, friends: I have come to Your Sanctuary; teach me, that I might unite with God. || 2 || Do not be proud; seek His Sanctuary, and accept as good all that He does. Listen, friends: dedicate your soul, body and your whole being to Him; thus you shall receive the Blessed Vision of His Darshan. || 3 || He has shown mercy to me, by the Grace of the Saints; the Lord’s Name is sweet to me. The Guru has shown mercy to servant Nanak; I see the casteless, immaculate Lord everywhere. || 4 || 1 || 12 ||

Tuesday, 19th Chayt (Samvat 540 Nanakshahi)(Page: 611)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[April 2, 2008, Wednesday 05:00 AM. IST]
ਧਨਾਸਰੀ ਮਹਲਾ 4 ॥

ਸੇਵਕ ਸਿਖ ਪੂਜਣ ਸਭਿ ਆਵਹਿ ਸਭਿ ਗਾਵਹਿ ਹਰਿ ਹਰਿ ਊਤਮ ਬਾਨੀ ॥ ਗਾਵਿਆ ਸੁਣਿਆ ਤਿਨ ਕਾ ਹਰਿ ਥਾਇ ਪਾਵੈ ਜਿਨ ਸਤਿਗੁਰ ਕੀ ਆਗਿਆ ਸਤਿ ਸਤਿ ਕਰਿ ਮਾਨੀ ॥1॥ ਬੋਲਹੁ ਭਾਈ ਹਰਿ ਕੀਰਤਿ ਹਰਿ ਭਵਜਲ ਤੀਰਥਿ ॥ ਹਰਿ ਦਰਿ ਤਿਨ ਕੀ ਊਤਮ ਬਾਤ ਹੈ ਸੰਤਹੁ ਹਰਿ ਕਥਾ ਜਿਨ ਜਨਹੁ ਜਾਨੀ ॥ ਰਹਾਉ ॥ ਆਪੇ ਗੁਰੁ ਚੇਲਾ ਹੈ ਆਪੇ ਆਪੇ ਹਰਿ ਪ੍ਰਭੁ ਚੋਜ ਵਿਡਾਨੀ ॥ ਜਨ ਨਾਨਕ ਆਪਿ ਮਿਲਾਏ ਸੋਈ ਹਰਿ ਮਿਲਸੀ ਅਵਰ ਸਭ ਤਿਆਗਿ ਓਹਾ ਹਰਿ ਭਾਨੀ ॥2॥5॥11॥


ਬੁੱਧਵਾਰ, 20 ਚੇਤ (ਸੰਮਤ 540 ਨਾਨਕਸ਼ਾਹੀ)(ਅੰਗ: 669)

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ 4 ॥


ਹੇ ਭਾਈ! ਸੇਵਕ ਅਖਵਾਉਣ ਵਾਲੇ ਸਿੱਖ ਅਖਵਾਉਣ ਵਾਲੇ ਸਾਰੇ ਗੁਰੂ-ਦਰ ਤੇ ਪ੍ਰਭੂ ਦੀ ਪੂਜਾ-ਭਗਤੀ ਕਰਨ ਆਉਂਦੇ ਹਨ, ਅਤੇ, ਪਰਮਾਤਮਾ ਦੀ ਸਿਫ਼ਤਿ ਸਾਲਾਹ ਨਾਲ ਭਰਭੂਰ ਸ੍ਰੇਸ਼ਟ ਗੁਰਬਾਣੀ ਗਾਂਉਦੇ ਹਨ। ਪਰ ਪਰਮਾਤਮਾ ਉਹਨਾਂ ਮਨੁੱਖਾਂ ਦਾ ਬਾਣੀ ਗਾਉਣਾ ਅਤੇ ਸੁਣਨਾ ਕਬੂਲ ਕਰਦਾ ਹੈ, ਜਿੰਨ੍ਹਾਂ ਗੁਰੂ ਦੇ ਹੁਕਮ ਨੂੰ ਬਿਲਕੁਲ ਸਹੀ ਜਾਣ ਕੇ ਉਸ ਉਤੇ ਅਮਲ ਕੀਤਾ ਹੈ।1। ਹੇ ਭਾਈ! ਸੰਸਾਰ-ਸਮੁੰਦਰ ਤੋਂ ਪਾਰ ਲੰਘਾਉਣ ਵਾਲੇ (ਗੁਰੂ) ਤੀਰਥ ਦੀ ਸ਼ਰਨ ਪੈ ਕੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਿਆ ਕਰੋ। ਪਰਮਾਤਮਾ ਦੇ ਦਰ ਤੇ ਉਹਨਾਂ ਮਨੁੱਖਾਂ ਦੀ ਚੰਗੀ ਸੋਭਾ ਹੁੰਦੀ ਹੈ, ਜਿੰਨ੍ਹਾਂ ਮਨੁਖਾਂ ਨੇ ਪਰਮਾਤਮਾ ਦੀ ਸਿਫ਼ਤਿ ਸਲਾਹ ਨਾਲ ਡੂੰਘੀ ਸਾਂਝ ਪਾਈ ਹੈ। ਰਹਾਉ। ਹੇ ਭਾਈ! ਪ੍ਰਭੂ ਆਪ ਹੀ ਗੁਰੂ ਹੈ, ਆਪ ਹੀ ਸਿੱਖ ਹੈ, ਪ੍ਰਭੂ ਆਪ ਹੀ ਅਚਰਜ ਤਮਾਸ਼ੇ ਕਰਨ ਵਾਲਾ ਹੈ। ਹੇ ਦਾਸ ਨਾਨਕ! ਉਹੀ ਮਨੁੱਖ ਪਰਮਾਤਮਾ ਨੂੰ ਮਿਲ ਸਕਦਾ ਜਿਸ ਨੂੰ ਪਰਮਾਤਮਾ ਆਪ ਮਿਲਾਉਂਦਾ ਹੈ। ਹੇ ਭਾਈ! ਹੋਰ ਸਾਰਾ ਆਸਰਾ-ਪਰਨਾ ਛੱਡ ਗੁਰੂ ਦੀ ਆਗਿਆ ਵਿਚ ਤੁਰ ਕੇ ਸਿਫ਼ਤਿ ਸਾਲਾਹ ਕਰਿਆ ਕਰ ਪ੍ਰਭੂ ਨੂੰ ਉਹ ਸਿਫ਼ਤਿ ਸਾਲਾਹ ਹੀ ਪਿਆਰੀ ਲੱਗਦੀ ਹੈ।2।5।11।
English Translation :

DHANAASAREE, FOURTH MEHL:

All the Sikhs and servants come to worship and adore You; they sing the sublime Bani of the Lord, Har, Har. Their singing and listening is approved by the Lord; they accept the Order of the True Guru as True, totally True. || 1 || Chant the Lord’s Praises, O Siblings of Destiny; the Lord is the sacred shrine of pilgrimage in the terrifying world-ocean. They alone are praised in the Court of the Lord, O Saints, who know and understand the Lord’s sermon. || Pause || He Himself is the Guru, and He Himself is the disciple; the Lord God Himself plays His wondrous games. O servant Nanak, he alone merges with the Lord, whom the Lord Himself merges; all the others are forsaken, but the Lord loves him. || 2 || 5 || 11 ||

Wednesday, 20th Chayt (Samvat 540 Nanakshahi)(Page: 669)
 
Back
Top