☬ Ajj da mukhwak/ hukamnama ☬

Katha of Hukamnama (Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[April 3, 2008, Thursday 05:00 AM. IST]
ਤਿਲੰਗ ਮਹਲਾ 4 ॥

ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥1॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥2॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥3॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥4॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥5॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥6॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥7॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥8॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥9॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥10॥ ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥11॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥12॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥13॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥14॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥15॥ ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਿਨ ਦਿਤੜਾ ਨਾਓ ॥16॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥17॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥18॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਿਧ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥19॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥20॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥21॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥22॥2॥


ਵੀਰਵਾਰ, 21 ਚੇਤ (ਸੰਮਤ 540 ਨਾਨਕਸ਼ਾਹੀ) (ਅੰਗ : 725)

ਪੰਜਾਬੀ ਵਿਆਖਿਆ :
ਤਿਲੰਗ ਮਹਲਾ 4 ॥


ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ । ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ ।1। ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ ।ਰਹਾਉ। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ । ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ । ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ ।2। ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ ।3। ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ । ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ ।4। ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ । ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ ।5। ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ । (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ ।6। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ । ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ ।7। ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ । ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ ।8। ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ । ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ । ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ ।9। ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ । ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ ।10। ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ । ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾਂ ਨੂੰ ਆਪ ਆਪਣੇ ਗਲ ਨਾਲ (ਸਦਾ) ਲਾ ਲਿਆ ਹੈ ।11। ਹੇ ਪ੍ਰਭੂ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਸਿਮਰਦੇ ਹਨ, ਉਹਨਾਂ ਦਾ ਮੈਨੂੰ ਦਰਸਨ ਬਖ਼ਸ਼ । ਮੈਂ ਉਹਨਾਂ ਦੇ ਚਰਨ ਧੋਂਦਾ ਰਹਾਂ, ਤੇ, ਉਹਨਾਂ ਦੀ ਚਰਨ-ਧੂੜ ਘੋਲ ਘੋਲ ਕੇ ਪੀਂਦਾ ਰਹਾਂ ।12। ਹੇ ਭਾਈ! ਜੇਹੜੀਆਂ ਜੀਵ-ਇਸਤ਼੍ਰੀਆਂ ਪਾਨ ਸੁਪਾਰੀ ਆਦਿਕ ਖਾਂਦੀਆਂ ਰਹਿੰਦੀਆਂ ਹਨ, ਮੂੰਹ ਵਿਚ ਪਾਨ ਚਬਾਂਦੀਆਂ ਰਹਿੰਦੀਆਂ ਹਨ (ਭਾਵ, ਸਦਾ ਪਦਾਰਥਾਂ ਦੇ ਭੋਗਾਂ ਵਿਚ ਮਸਤ ਹਨ), ਤੇ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਕਦੇ ਭੀ ਨਾਹ ਸਿਮਰਿਆ, ਉਹਨਾਂ ਨੂੰ ਮੌਤ (ਦੇ ਗੇੜ) ਨੇ ਫੜ ਕੇ (ਸਦਾ ਲਈ) ਅੱਗੇ ਲਾ ਲਿਆ (ਉਹ ਚੌਰਾਸੀ ਦੇ ਗੇੜ ਵਿਚ ਪੈ ਗਈਆਂ) ।13। ਹੇ ਭਾਈ! ਜਿਨ੍ਹਾਂ ਆਪਣੇ ਮਨ ਵਿਚ ਹਿਰਦੇ ਵਿਚ ਟਿਕਾ ਕੇ ਪਰਮਾਤਮਾ ਦਾ ਨਾਮ ਸਿਮਰਿਆ, ਉਹਨਾਂ ਗੁਰੂ ਦੇ ਪਿਆਰੇ ਗੁਰਸਿੱਖਾਂ ਦੇ ਨੇੜੇ ਮੌਤ (ਦਾ ਡਰ) ਨਹੀਂ ਆਉਂਦਾ ।14। ਹੇ ਭਾਈ! ਪਰਮਾਤਮਾ ਦਾ ਨਾਮ ਖ਼ਜ਼ਾਨਾ ਹੈ, ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ (ਨਾਮ ਨਾਲ) ਸਾਂਝ ਪਾਂਦਾ ਹੈ । ਹੇ ਨਾਨਕ! (ਆਖ—) ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪੈਂਦਾ ਹੈ, ਉਹ (ਹਰੇਕ ਮਨੁੱਖ) ਹਰਿ-ਨਾਮ ਦੇ ਪ੍ਰੇਮ ਵਿਚ ਜੁੜ ਕੇ ਆਤਮਕ ਆਨੰਦ ਮਾਣਦਾ ਹੈ ।15। ਹੇ ਭਾਈ! ਗੁਰੂ ਨੂੰ (ਹੀ ਨਾਮ ਦੀ ਦਾਤਿ) ਦੇਣ ਵਾਲਾ ਆਖਣਾ ਚਾਹੀਦਾ ਹੈ । ਗੁਰੂ ਤੁੱ਼੍ਰਠ ਕੇ (ਨਾਮ ਦੇਣ ਦੀ) ਕਿਰਪਾ ਕਰਦਾ ਹੈ । ਮੈਂ (ਤਾਂ) ਸਦਾ ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ, ਜਿਸ ਨੇ (ਮੈਨੂੰ) ਪਰਮਾਤਮਾ ਦਾ ਨਾਮ ਦਿੱਤਾ ਹੈ ।16। ਹੇ ਭਾਈ! ਉਹ ਗੁਰੂ ਸਲਾਹੁਣ-ਜੋਗ ਹੈ, ਉਸ ਗੁਰੂ ਦੀ ਵਡਿਆਈ ਕਰਨੀ ਚਾਹੀਦੀ ਹੈ, ਜੇਹੜਾ ਪਰਮਾਤਮਾ ਦਾ ਨਾਮ ਜਪਣ ਦਾ ਉਪਦੇਸ਼ ਦੇਂਦਾ ਹੈ । ਮੈਂ (ਤਾਂ) ਗੁਰੂ ਨੂੰ ਵੇਖ ਵੇਖ ਕੇ ਗੁਰੂ ਦਾ (ਸੋਹਣਾ) ਸਰੀਰ ਵੇਖ ਕੇ ਖਿੜ ਰਿਹਾ ਹਾਂ ।17। ਹੇ ਭਾਈ! ਗੁਰੂ ਦੀ ਜੀਭ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਉਚਾਰਦੀ ਹੈ, ਹਰਿ-ਨਾਮ (ਉਚਾਰਨ ਦੇ ਕਾਰਨ ਸੋਹਣੀ ਲੱਗਦੀ ਹੈ । ਜਿਨ੍ਹਾਂ ਭੀ ਸਿੱਖਾਂ ਨੇ (ਗੁਰੂ ਦਾ ਉਪਦੇਸ਼) ਸੁਣ ਕੇ ਗੁਰੂ ਉੱਤੇ ਯਕੀਨ ਲਿਆਂਦਾ ਹੈ, ਉਹਨਾਂ ਦੀ (ਮਾਇਆ ਦੀ) ਸਾਰੀ ਭੁੱਖ ਦੂਰ ਹੋ ਗਈ ਹੈ ।18। ਹੇ ਭਾਈ! (ਹਰਿ-ਨਾਮ ਸਿਮਰਨ ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਕਿਹਾ ਜਾਂਦਾ ਹੈ । ਹੇ ਭਾਈ! ਦੱਸ, ਕਿਸ ਤਰੀਕੇ ਨਾਲ (ਇਸ ਰਸਤੇ ਉੱਤੇ) ਤੁਰ ਸਕੀਦਾ ਹੈ? ਹੇ ਪ੍ਰਭੂ! ਤੇਰਾ ਨਾਮ ਹੀ (ਰਸਤੇ ਦਾ) ਖ਼ਰਚ ਹੈ, ਇਹ ਖ਼ਰਚ ਪੱਲੇ ਬੰਨ੍ਹ ਕੇ (ਇਸ ਰਸਤੇ ਉੱਤੇ) ਤੁਰਨਾ ਚਾਹੀਦਾ ਹੈ ।19। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਹੈ ਉਹ ਵੱਡੇ ਸਿਆਣੇ ਸ਼ਾਹ ਬਣ ਗਏ ਹਨ । ਮੈਂ ਸਦਾ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੇ ਬਚਨ ਦੀ ਰਾਹੀਂ (ਪਰਮਾਤਮਾ ਦੇ ਨਾਮ ਵਿਚ) ਲੀਨ ਹੋ ਸਕੀਦਾ ਹੈ ।20। ਹੇ ਪ੍ਰਭੂ! ਤੂੰ ਮੇਰਾ ਮਾਲਕ ਹੈਂ ਤੂੰ ਮੇਰਾ ਸਾਹਿਬ ਹੈਂ, ਤੂੰ ਹੀ ਮੇਰਾ ਪਾਤਿਸ਼ਾਹ ਹੈਂ । ਜੇ ਤੈਨੂੰ ਪਸੰਦ ਆਵੇ, ਤਾਂ ਹੀ ਤੇਰੀ ਭਗਤੀ ਕੀਤੀ ਜਾ ਸਕਦੀ ਹੈ । ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ ।21। ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਆਪ ਹੀ (ਨਿਰਗੁਣ ਸਰੂਪ ਵਿਚ) ਇਕੋ ਇਕ ਹਸਤੀ ਹੈ, ਤੇ, ਆਪ ਹੀ (ਸਰਗੁਣ ਸਰੂਪ ਵਿਚ) ਅਨੇਕਾਂ ਰੂਪਾਂ ਵਾਲਾ ਹੈ । ਜੇਹੜੀ ਗੱਲ ਉਸ ਨੂੰ ਚੰਗੀ ਲੱਗਦੀ ਹੈ, ਉਹੀ ਗੱਲ ਜੀਵਾਂ ਦੇ ਭਲੇ ਵਾਸਤੇ ਹੁੰਦੀ ਹੈ ।22।2।
English Translation :

TILANG, FOURTH MEHL:

The Guru, my friend, has told me the stories and the sermon of the Lord. I am a sacrifice to my Guru; to the Guru, I am a sacrifice. || 1 || Come, join with me, O Sikh of the Guru, come and join with me. You are my Guru’s Beloved. || Pause || The Glorious Praises of the Lord are pleasing to the Lord; I have obtained them from the Guru. I am a sacrifice, a sacrifice to those who surrender to, and obey the Guru’s Will. || 2 || I am dedicated and devoted to those who gaze upon the Beloved True Guru. I am forever a sacrifice to those who perform service for the Guru. || 3 || Your Name, O Lord, Har, Har, is the Destroyer of sorrow. Serving the Guru, it is obtained, and as Gurmukh, one is emancipated. || 4 || Those humble beings who meditate on the Lord’s Name, are celebrated and acclaimed. Nanak is a sacrifice to them, forever and ever a devoted sacrifice. || 5 || O Lord, that alone is Praise to You, which is pleasing to Your Will, O Lord God. Those Gurmukhs, who serve their Beloved Lord, obtain Him as their reward. || 6 || Those who cherish love for the Lord, their souls are always with God. Chanting and meditating on their Beloved, they live in, and gather in, the Lord’s Name. || 7 || I am a sacrifice to those Gurmukhs who serve their Beloved Lord. They themselves are saved, along with their families, and through them, all the world is saved. || 8 || My Beloved Guru serves the Lord. Blessed is the Guru, Blessed is the Guru. The Guru has shown me the Lord’s Path; the Guru has done the greatest good deed. || 9 || Those Sikhs of the Guru, who serve the Guru, are the most blessed beings. Servant Nanak is a sacrifice to them; He is forever and ever a sacrifice. || 10 || The Lord Himself is pleased with the Gurmukhs, the fellowship of the companions. In the Lord’s Court, they are given robes of honor, and the Lord Himself hugs them close in His embrace. || 11 || Please bless me with the Blessed Vision of the Darshan of those Gurmukhs, who meditate on the Naam, the Name of the Lord. I wash their feet, and drink in the dust of their feet, dissolved in the wash water. || 12 || Those who eat betel nuts and betel leaf and apply lipstick, but do not contemplate the Lord, Har, Har — the Messenger of Death will seize them and take them away. || 13 || The Messenger of Death does not even approach those who contemplate the Name of the Lord, Har, Har, and keep Him enshrined in their hearts. The Guru’s Sikhs are the Guru’s Beloveds. || 14 || The Name of the Lord is a treasure, known only to the few Gurmukhs. O Nanak, those who meet with the True Guru, enjoy peace and pleasure. || 15 || The True Guru is called the Giver; in His Mercy, He grants His Grace. I am forever a sacrifice to the Guru, who has blessed me with the Lord’s Name. || 16 || Blessed, very blessed is the Guru, who brings the Lord’s message. I gaze upon the Guru, the Guru, the True Guru embodied, and I blossom forth in bliss. || 17 || The Guru’s tongue recites Words of Ambrosial Nectar; He is adorned with the Lord’s Name. Those Sikhs who hear and obey the Guru — all their desires depart. || 18 || Some speak of the Lord’s Path; tell me, how can I walk on it? O Lord, Har, Har, Your Name is my supplies; I will take it with me and set out. || 19 || Those Gurmukhs who worship and adore the Lord, are wealthy and very wise. I am forever a sacrifice to the True Guru; I am absorbed in the Words of the Guru’s Teachings. || 20 || You are the Master, my Lord and Master; You are my Ruler and King. If it is pleasing to Your Will, then I worship and serve You; You are the treasure of virtue. || 21 || The Lord Himself is absolute; He is The One and Only; but He Himself is also manifested in many forms. Whatever pleases Him, O Nanak, that alone is good. || 22 || 2 ||

Thursday, 21st Chayt (Samvat 540 Nanakshahi) (Page: 725)
 
HUKAMNAMA FROM SRI DARBAR SAHIB,
Sri Amritsar.


[April 4, 2008, Friday 05:00 AM. IST]
ਸੋਰਠਿ ਮਹਲਾ 5 ॥

ਹਿਰਦੈ ਨਾਮੁ ਵਸਾਇਹੁ ॥ ਘਰਿ ਬੈਠੇ ਗੁਰੂ ਧਿਆਇਹੁ ॥ ਗੁਰਿ ਪੂਰੈ ਸਚੁ ਕਹਿਆ ॥ ਸੋ ਸੁਖੁ ਸਾਚਾ ਲਹਿਆ ॥1॥ ਅਪੁਨਾ ਹੋਇਓ ਗੁਰੁ ਮਿਹਰਵਾਨਾ ॥ ਅਨਦ ਸੂਖ ਕਲਿਆਣ ਮੰਗਲ ਸਿਉ ਘਰਿ ਆਏ ਕਰਿ ਇਸਨਾਨਾ ॥ ਰਹਾਉ ॥ ਸਾਚੀ ਗੁਰ ਵਡਿਆਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਸਿਿਰ ਸਾਹਾ ਪਾਤਿਸਾਹਾ ॥ ਗੁਰ ਭੇਟਤ ਮਨਿ ਓਮਾਹਾ ॥2॥ ਸਗਲ ਪਰਾਛਤ ਲਾਥੇ ॥ ਮਿਿਲ ਸਾਧਸੰਗਤਿ ਕੈ ਸਾਥੇ ॥ ਗੁਣ ਨਿਧਾਨ ਹਰਿ ਨਾਮਾ ॥ ਜਪਿ ਪੂਰਨ ਹੋਏ ਕਾਮਾ ॥3॥ ਗੁਰਿ ਕੀਨੋ ਮੁਕਤਿ ਦੁਆਰਾ ॥ ਸਭ ਸ੍ਰਿਸਟਿ ਕਰੈ ਜੈਕਾਰਾ ॥ ਨਾਨਕ ਪ੍ਰਭੁ ਮੇਰੈ ਸਾਥੇ ॥ ਜਨਮ ਮਰਣ ਭੈ ਲਾਥੇ ॥4॥2॥52॥

ਸ਼ੁੱਕਰਵਾਰ, 22 ਚੇਤ (ਸੰਮਤ 540 ਨਾਨਕਸ਼ਾਹੀ)(ਅੰਗ: 621)

ਪੰਜਾਬੀ ਵਿਆਖਿਆ :
ਸੋਰਠਿ ਮਹਲਾ 5 ॥


ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਿਆਰਾ ਗੁਰੂ ਦਇਆਵਾਨ ਹੁੰਦਾ ਹੈ, ਉਹ ਮਨੁੱਖ ਨਾਮ-ਜਲ ਨਾਲ ਮਨ ਨੂੰ ਪਵਿਤ਼੍ਰ ਕਰ ਕੇ ਆਤਮਕ ਆਨੰਦ ਸੁਖ ਖ਼ੁਸ਼ੀਆਂ ਨਾਲ ਭਰਪੂਰ ਹੋ ਕੇ ਅੰਤਰ-ਆਤਮੇ ਟਿਕ ਜਾਂਦੇ ਹਨ (ਵਿਕਾਰਾਂ ਆਦਿਕਾਂ ਵਲ ਭਟਕਣੋਂ ਹਟ ਜਾਂਦੇ ਹਨ) ।ਰਹਾਉ। ਹੇ ਭਾਈ! ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵਸਾਈ ਰੱਖੋ । ਅੰਤਰ-ਆਤਮੇ ਟਿਕ ਕੇ ਗੁਰੂ ਦਾ ਧਿਆਨ ਧਰਿਆ ਕਰੋ । ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸਦਾ-ਥਿਰ ਹਰਿ-ਨਾਮ (ਦੇ ਸਿਮਰਨ) ਦਾ ਉਪਦੇਸ਼ ਦਿੱਤਾ, ਉਸ ਨੇ ਉਹ ਆਤਮਕ ਆਨੰਦ ਪ੍ਰਾਪਤ ਕਰ ਲਿਆ ਜੋ ਸਦਾ ਕਾਇਮ ਰਹਿੰਦਾ ਹੈ ।1। ਹੇ ਭਾਈ! ਗੁਰੂ ਦੀ ਆਤਮਕ ਉੱਚਤਾ ਸਦਾ-ਥਿਰ ਰਹਿਣ ਵਾਲੀ ਹੈ, ਉਸ ਦੀ ਕਦਰ-ਕੀਮਤ ਨਹੀਂ ਦੱਸੀ ਜਾ ਸਕਦੀ । ਗੁਰੂ (ਦੁਨੀਆ ਦੇ) ਸ਼ਾਹ ਦੇ ਸਿਰ ਉੱਤੇ ਪਾਤਿਸ਼ਾਹ ਹੈ । ਗੁਰੂ ਨੂੰ ਮਿਿਲਆਂ ਮਨ ਵਿਚ (ਹਰੀ-ਨਾਮ ਸਿਮਰਨ ਦਾ) ਚਾਉ ਪੈਦਾ ਹੋ ਜਾਂਦਾ ਹੈ ।2। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਸਾਰੇ ਪਾਪ ਲਹਿ ਜਾਂਦੇ ਹਨ, (ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਸਾਰੇ ਗੁਣਾਂ ਦੇ ਖ਼ਜ਼ਾਨੇ ਹਰਿ-ਨਾਮ ਨੂੰ ਜਪ ਜਪ ਕੇ (ਜ਼ਿੰਦਗੀ ਦੇ) ਸਾਰੇ ਮਨੋਰਥ ਸਫਲ ਹੋ ਜਾਂਦੇ ਹਨ ।3। ਹੇ ਭਾਈ! ਗੁਰੂ ਨੇ (ਹਰਿ-ਨਾਮ ਸਿਮਰਨ ਦਾ ਇਕ ਐਸਾ) ਦਰਵਾਜ਼ਾ ਤਿਆਰ ਕਰ ਦਿੱਤਾ ਹੈ (ਜੋ ਵਿਕਾਰਾਂ ਤੋਂ ਖ਼ਲਾਸੀ (ਕਰਾ ਦੇਂਦਾ ਹੈ) । (ਗੁਰੂ ਦੀ ਇਸ ਦਾਤਿ ਦੇ ਕਾਰਨ) ਸਾਰੀ ਸ੍ਰਿਸ਼ਟੀ (ਗੁਰੂ ਦੀ) ਸੋਭਾ ਕਰਦੀ ਹੈ । ਹੇ ਨਾਨਕ! (ਆਖ—ਗੁਰੂ ਦੀ ਕਿਰਪਾ ਨਾਲ ਹਰਿ-ਨਾਮ ਹਿਰਦੇ ਵਿਚ ਵਸਾਇਆਂ) ਪਰਮਾਤਮਾ ਮੇਰੇ ਅੰਗ-ਸੰਗ (ਵੱਸਦਾ ਪ੍ਰਤੀਤ ਹੋ ਰਿਹਾ ਹੈ) ਮੇਰੇ ਜਨਮ ਮਰਨ ਦੇ ਸਾਰੇ ਡਰ ਲਹਿ ਗਏ ਹਨ ।4।2।52।

English Translation :

SORAT’H, FIFTH MEHL:

Enshrine the Naam, the Name of the Lord, within your heart; sitting within your own home, meditate on the Guru. The Perfect Guru has spoken the Truth; the True Peace is obtained only from the Lord. || 1 || My Guru has become merciful. In bliss, peace, pleasure and joy, I have returned to my own home, after my purifying bath. || Pause || True is the glorious greatness of the Guru; His worth cannot be described. He is the Supreme Overlord of kings. Meeting with the Guru, the mind is enraptured. || 2 || All sins are washed away, meeting with the Saadh Sangat, the Company of the Holy. The Lord’s Name is the treasure of excellence; chanting it, one’s affairs are perfectly resolved. || 3 || The Guru has opened the door of liberation, and the entire world applauds Him with cheers of victory. O Nanak, God is always with me; my fears of birth and death are gone. || 4 || 2 || 52 ||
Friday, 22nd Chayt (Samvat 540 Nanakshahi)(Page: 621)


​
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[April 5, 2008, Saturday 05:00 AM. IST]
ਧਨਾਸਰੀ ਮਹਲਾ 4 ॥

ਸੇਵਕ ਸਿਖ ਪੂਜਣ ਸਭਿ ਆਵਹਿ ਸਭਿ ਗਾਵਹਿ ਹਰਿ ਹਰਿ ਊਤਮ ਬਾਨੀ ॥ ਗਾਵਿਆ ਸੁਣਿਆ ਤਿਨ ਕਾ ਹਰਿ ਥਾਇ ਪਾਵੈ ਜਿਨ ਸਤਿਗੁਰ ਕੀ ਆਗਿਆ ਸਤਿ ਸਤਿ ਕਰਿ ਮਾਨੀ ॥1॥ ਬੋਲਹੁ ਭਾਈ ਹਰਿ ਕੀਰਤਿ ਹਰਿ ਭਵਜਲ ਤੀਰਥਿ ॥ ਹਰਿ ਦਰਿ ਤਿਨ ਕੀ ਊਤਮ ਬਾਤ ਹੈ ਸੰਤਹੁ ਹਰਿ ਕਥਾ ਜਿਨ ਜਨਹੁ ਜਾਨੀ ॥ ਰਹਾਉ ॥ ਆਪੇ ਗੁਰੁ ਚੇਲਾ ਹੈ ਆਪੇ ਆਪੇ ਹਰਿ ਪ੍ਰਭੁ ਚੋਜ ਵਿਡਾਨੀ ॥ ਜਨ ਨਾਨਕ ਆਪਿ ਮਿਲਾਏ ਸੋਈ ਹਰਿ ਮਿਲਸੀ ਅਵਰ ਸਭ ਤਿਆਗਿ ਓਹਾ ਹਰਿ ਭਾਨੀ ॥2॥5॥11॥


ਸ਼ਨੀਵਾਰ, 23 ਚੇਤ (ਸੰਮਤ 540 ਨਾਨਕਸ਼ਾਹੀ)(ਅੰਗ: 669)

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ 4 ॥


ਹੇ ਭਾਈ! ਸੇਵਕ ਅਖਵਾਉਣ ਵਾਲੇ ਸਿੱਖ ਅਖਵਾਉਣ ਵਾਲੇ ਸਾਰੇ ਗੁਰੂ-ਦਰ ਤੇ ਪ੍ਰਭੂ ਦੀ ਪੂਜਾ-ਭਗਤੀ ਕਰਨ ਆਉਂਦੇ ਹਨ, ਅਤੇ, ਪਰਮਾਤਮਾ ਦੀ ਸਿਫ਼ਤਿ ਸਾਲਾਹ ਨਾਲ ਭਰਭੂਰ ਸ੍ਰੇਸ਼ਟ ਗੁਰਬਾਣੀ ਗਾਂਉਦੇ ਹਨ। ਪਰ ਪਰਮਾਤਮਾ ਉਹਨਾਂ ਮਨੁੱਖਾਂ ਦਾ ਬਾਣੀ ਗਾਉਣਾ ਅਤੇ ਸੁਣਨਾ ਕਬੂਲ ਕਰਦਾ ਹੈ, ਜਿੰਨ੍ਹਾਂ ਗੁਰੂ ਦੇ ਹੁਕਮ ਨੂੰ ਬਿਲਕੁਲ ਸਹੀ ਜਾਣ ਕੇ ਉਸ ਉਤੇ ਅਮਲ ਕੀਤਾ ਹੈ।1। ਹੇ ਭਾਈ! ਸੰਸਾਰ-ਸਮੁੰਦਰ ਤੋਂ ਪਾਰ ਲੰਘਾਉਣ ਵਾਲੇ (ਗੁਰੂ) ਤੀਰਥ ਦੀ ਸ਼ਰਨ ਪੈ ਕੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਿਆ ਕਰੋ। ਪਰਮਾਤਮਾ ਦੇ ਦਰ ਤੇ ਉਹਨਾਂ ਮਨੁੱਖਾਂ ਦੀ ਚੰਗੀ ਸੋਭਾ ਹੁੰਦੀ ਹੈ, ਜਿੰਨ੍ਹਾਂ ਮਨੁਖਾਂ ਨੇ ਪਰਮਾਤਮਾ ਦੀ ਸਿਫ਼ਤਿ ਸਲਾਹ ਨਾਲ ਡੂੰਘੀ ਸਾਂਝ ਪਾਈ ਹੈ। ਰਹਾਉ। ਹੇ ਭਾਈ! ਪ੍ਰਭੂ ਆਪ ਹੀ ਗੁਰੂ ਹੈ, ਆਪ ਹੀ ਸਿੱਖ ਹੈ, ਪ੍ਰਭੂ ਆਪ ਹੀ ਅਚਰਜ ਤਮਾਸ਼ੇ ਕਰਨ ਵਾਲਾ ਹੈ। ਹੇ ਦਾਸ ਨਾਨਕ! ਉਹੀ ਮਨੁੱਖ ਪਰਮਾਤਮਾ ਨੂੰ ਮਿਲ ਸਕਦਾ ਜਿਸ ਨੂੰ ਪਰਮਾਤਮਾ ਆਪ ਮਿਲਾਉਂਦਾ ਹੈ। ਹੇ ਭਾਈ! ਹੋਰ ਸਾਰਾ ਆਸਰਾ-ਪਰਨਾ ਛੱਡ ਗੁਰੂ ਦੀ ਆਗਿਆ ਵਿਚ ਤੁਰ ਕੇ ਸਿਫ਼ਤਿ ਸਾਲਾਹ ਕਰਿਆ ਕਰ ਪ੍ਰਭੂ ਨੂੰ ਉਹ ਸਿਫ਼ਤਿ ਸਾਲਾਹ ਹੀ ਪਿਆਰੀ ਲੱਗਦੀ ਹੈ।2।5।11।
English Translation :

DHANAASAREE, FOURTH MEHL:

All the Sikhs and servants come to worship and adore You; they sing the sublime Bani of the Lord, Har, Har. Their singing and listening is approved by the Lord; they accept the Order of the True Guru as True, totally True. || 1 || Chant the Lord’s Praises, O Siblings of Destiny; the Lord is the sacred shrine of pilgrimage in the terrifying world-ocean. They alone are praised in the Court of the Lord, O Saints, who know and understand the Lord’s sermon. || Pause || He Himself is the Guru, and He Himself is the disciple; the Lord God Himself plays His wondrous games. O servant Nanak, he alone merges with the Lord, whom the Lord Himself merges; all the others are forsaken, but the Lord loves him. || 2 || 5 || 11 ||

Saturday, 23rd Chayt (Samvat 540 Nanakshahi) (Page: 669)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[April 6, 2008, Sunday 05:30 AM. IST]
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਸੋਰਠਿ ਮਹਲਾ 1 ਘਰੁ 1 ਚਉਪਦੇ ॥

ਸਭਨਾ ਮਰਣਾ ਆਇਆ ਵੇਛੋੜਾ ਸਭਨਾਹ ॥ਪੁਛਹੁ ਜਾਇ ਸਿਆਣਿਆ ਆਗੈ ਮਿਲਣੁ ਕਿਨਾਹ ॥ਜਿਨ ਮੇਰਾ ਸਾਹਿਬੁ ਵੀਸਰੈ ਵਡੜੀ ਵੇਦਨ ਤਿਨਾਹ ॥1॥ਭੀ ਸਾਲਾਹਿਹੁ ਸਾਚਾ ਸੋਇ ॥ਜਾ ਕੀ ਨਦਰਿ ਸਦਾ ਸੁਖੁ ਹੋਇ ॥ ਰਹਾਉ ॥ਵਡਾ ਕਰਿ ਸਾਲਾਹਣਾ ਹੈ ਭੀ ਹੋਸੀ ਸੋਇ ॥ ਸਭਨਾ ਦਾਤਾ ਏਕੁ ਤੂ ਮਾਣਸ ਦਾਤਿ ਨ ਹੋਇ॥ਜੋ ਤਿਸੁ ਭਾਵੈ ਸੋ ਥੀਐ ਰੰਨ ਕਿ ਰੁੰਨੈ ਹੋਇ॥2॥ ਧਰਤੀ ਉਪਰਿ ਕੋਟ ਗੜ ਕੇਤੀ ਗਈ ਵਜਾਇ ॥ ਜੋ ਅਸਮਾਨਿ ਨ ਮਾਵਨੀ ਤਿਨ ਨਕਿ ਨਥਾ ਪਾਇ ॥ ਜੇ ਮਨ ਜਾਣਹਿ ਸੂਲੀਆ ਕਾਹੇ ਮਿਠਾ ਖਾਹਿ ॥3॥ ਨਾਨਕ ਅਉਗੁਣ ਜੇਤੜੇ ਤੇਤੇ ਗਲੀ ਜੰਜੀਰ ॥ ਜੇ ਗੁਣ ਹੋਨਿ ਤ ਕਟੀਅਨਿ ਸੇ ਭਾਈ ਸੇ ਵੀਰ॥ਅਗੈ ਗਏ ਨ ਮੰਨੀਅਨਿ ਮਾਰਿ ਕਢਹੁ ਵੇਪੀਰ ॥4॥1॥


ਸ਼ਨੀਵਾਰ, 24 ਚੇਤ (ਸੰਮਤ 540 ਨਾਨਕਸ਼ਾਹੀ)(ਅੰਗ: 595)

ਪੰਜਾਬੀ ਵਿਆਖਿਆ :
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਸੋਰਠਿ ਮਹਲਾ 1 ਘਰੁ 1 ਚਉਪਦੇ ॥


ਜੋ ਜੀਵ ਦੁਨੀਆਂ ਦੇ ਹੋਛੇ ਸੁਖਾਂ ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦੇਂਦੇ ਹਨ, ਉਹਨਾਂ ਸਭਨਾਂ ਨੂੰ ਪ੍ਰਭੂ-ਚਰਨਾਂ ਤੋਂ ਵਿਛੋੜਾ ਰਹਿੰਦਾ ਹੈ ਉਹ ਸਾਰੇ ਜੰਮਦੇ ਮਰਦੇ ਹੀ ਰਹਿੰਦੇ ਹਨ। ਹੇ ਭਾਈ! ਜਾ ਕੇ ਗੁਰਮੁਖਾਂ ਪਾਸੋਂ ਪਤਾ ਲਵੋ ਕਿ ਪਰਮਾਤਮਾ ਦੇ ਚਰਨਾਂ ਦਾ ਮਿਲਾਪ ਕਿੰਨ੍ਹਾਂ ਨੂੰ ਹੁੰਦਾ ਹੈ। ਕਿਉਂਕਿ ਸੁਖੀ ਉਹੀ ਹਨ ਜੋ ਪ੍ਰਭੂ-ਚਰਨਾਂ ਵਿਚ ਜੁੜਦੇ ਹਨ। ਇਹ ਗੱਲ ਤਾਂ ਪ੍ਰਤੱਖ ਹੈ ਕਿ ਜਿਨ੍ਹਾਂ ਬੰਦਿਆਂ ਨੂੰ ਪਿਆਰਾ ਮਾਲਕ-ਪ੍ਰਭੂ ਭੁੱਲ ਜਾਂਦਾ ਹੈ ਉਹਨਾਂ ਨੂੰ ਬੜਾ ਆਤਮਕ ਕਲੇਸ਼ ਬਣਿਆ ਰਹਿੰਦਾ ਹੈ।1।ਹੇ ਭਾਈ! ਮੁੜ-ਮੁੜ ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਦੇ ਰਹੋ। ਉਸੇ ਦੀ ਮੇਹਰ ਦੀ ਨਜ਼ਰ ਨਾਲ ਸਦਾ ਥਿਰ ਰਹਿਣ ਵਾਲਾ ਸੁਖ ਮਿਲਦਾ ਹੈ।1।ਹੇ ਭਾਈ! ਉਹੀ ਪਰਮਾਤਮਾ ਸਦਾ-ਥਿਰ ਹੈ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਭੀ ਕਾਇਮ ਰਹੇਗਾ, ਉਸ ਦੀ ਸਿਫ਼ਤਿ ਸਾਲਾਹ ਕਰੋ ਤੇ ਆਖੋ ਕਿ ਉਹ ਸਭ ਤੋਂ ਵ੍ਹਡਾ ਦਾਤਾ ਹੈ। ਹੇ ਭਾਈ! ਆਖੋ- ਹੇ ਪ੍ਰਭੂ! ਤੂੰ ਸਭ ਜੀਵਾਂ ਨੂੰ ਸਭ ਦਾਤਾਂ ਦੇਣ ਵਾਲਾ ਹੈਂ ਮਨੁੱਖ ਵਿਚਾਰੇ ਕੀਹ ਹਨ ਕਿ ਉਹਨਾਂ ਤੋਂ ਕੋਈ ਦਾਤਾਂ ਹੋ ਸਕਣ? ਹੇ ਭਾਈ! ਜੋ ਕੁਝ ਪ੍ਰਭੂ ਨੂੰ ਚੰਗਾ ਲਗਦਾ ਹੈ ਉਹੀ ਹੁੰਦਾ ਹੈ ਉਸ ਦੀ ਰਜ਼ਾ ਨੂੰ ਮਿੱਠਾ ਕਰ ਕੇ ਮੰਨੋ, ਕੋਈ ਦੁੱਖ ਕਲੇਸ਼ ਆਉਣ ਤੇ ਰੰਨਾਂ ਵਾਂਗ ਰੋਣ ਤੋਂ ਕੋਈ ਲਾਭ ਨਹੀਂ ਹੋ ਸਕਦਾ।2। ਇਸ ਧਰਤੀ ਉਤੇ ਅਨੇਕਾਂ ਆਏ ਜੋ ਕਿਲ੍ਹੇ ਆਦਿਕ ਬਣਾ ਕੇ ਆਪਣੀ ਤਾਕਤ ਦਾ ਢੋਲ ਵਜਾ ਕੇ ਆਖ਼ਰ ਚਲੇ ਗਏ। ਜੇਹੜੇ ਆਪਣੀ ਤਾਕਤ ਦੇ ਮਾਣ ਵਿਚ ਇਤਨੀ ਧੌਣ ਅਕੜਾਂਦੇ ਹਨ ਕਿ ਮਾਨੋ ਅਸਮਾਨ ਦੇ ਹੇਠ ਭੀ ਨਹੀਂ ਮਿਓਂਦੇ, ਉਹ ਪਰਮਾਤਮਾ ਉਹਨਾਂ ਦੀ ਆਕੜ ਭੀ ਭੰਨ ਦੇਂਦਾ ਹੈ। ਸੋ, ਹੇ ਮਨ! ਜੇ ਤੂੰ ਇਹ ਸਮਝ ਲਏਂ ਕਿ ਦੁਨੀਆਂ ਦੇ ਮੌਜ-ਮੇਲਿਆਂ ਦਾ ਨਤੀਜਾ ਦੁੱਖ-ਕਲੇਸ਼ ਹੀ ਹੈ ਤਾਂ ਤੂੰ ਦੁਨੀਆਂ ਦੇ ਭੋਗਾਂ ਵਿਚ ਹੀ ਕਿਉਂ ਮਸਤ ਰਹੇਂ?3। ਹੇ ਨਾਨਕ! ਦੁਨੀਆਂ ਦੇ ਸੁਖ ਮਾਨਣ ਦੀ ਖ਼ਾਤਰ ਜਿਤਨੇ ਭੀ ਪਾਪ-ਵਿਕਾਰ ਅਸੀਂ ਕਰਦੇ ਹਾਂ, ਇਹ ਸਾਰੇ ਪਾਪ-ਵਿਕਾਰ ਸਾਡੇ ਗਲਾਂ ਵਿਚ ਫਾਹੀਆਂ ਬਣ ਜਾਂਦੇ ਹਨ (ਇਹ ਹੋਰ-ਹੋਰ ਪਾਪਾਂ ਵਲ ਧ੍ਰੂਹ ਕੇ ਲੈ ਜਾਂਦੇ ਹਨ), ਇਹ ਪਾਪ-ਫਾਹੀਆਂ ਤਦੋਂ ਹੀ ਕੱਟੀਆਂ ਜਾ ਸਕਦੀਆਂ ਹਨ ਜੇ ਸਾਡੇ ਪੱਲੇ ਗੁਣ ਹੋਣ। ਗੁਣ ਹੀ ਅਸਲ ਭਾਈ ਮਿਤ੍ਰ ਹਨ। ਇਥੋਂ ਸਾਡੇ ਨਾਲ ਗਏ ਹੋਏ ਪਾਪ-ਵਿਕਾਰ ਅਗਾਂਹ ਆਦਰ ਨਹੀਂ ਪਾਂਦੇ। ਇਹਨਾਂ ਬੇ-ਮੁਰਸ਼ਿਦਾਂ ਨੂੰ ਹੁਣੇ ਹੀ ਮਾਰ ਕੇ ਆਪਣੇ ਅੰਦਰੋਂ ਕੱਢ ਦਿਉ।4।1।
English Translation :

ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:
SORAT’H, FIRST MEHL, FIRST HOUSE, CHAU-PADAS:

Death comes to all, and all must suffer separation. Go and ask the clever people, whether they shall meet in the world hereafter. Those who forget my Lord and Master shall suffer in terrible pain. || 1 || So praise the True Lord, by whose Grace peace ever prevails. || Pause || Praise Him as great; He is, and He shall ever be. You alone are the Great Giver; mankind cannot give anything. Whatever pleases Him, comes to pass; what good does it do to cry out in protest? || 2 || Many have proclaimed their sovereignty over millions of fortresses on the earth, but they have now departed. And those, whom even the sky could not contain, had ropes put through their noses. O mind, if you only knew the torment in your future, you would not relish the sweet pleasures of the present. || 3 || O Nanak, as many as are the sins one commits, so many are the chains around his neck. If he possesses virtues, then the chains are cut away; these virtues are his brothers, his true brothers. Going to the world hereafter, those who have no Guru are not accepted; they are beaten, and expelled. || 4 || 1 ||

Sunday, 24th Chayt (Samvat 540 Nanakshahi) (Page: 595)
 
TODAY'S HUKAMNAMA FROM SRI DARBAR SAHIB
Sri Amritsar.

7 APRIL 2008 MONDAY AT 05.00 AM IST

ਧਨਾਸਰੀ ਮਹਲਾ 5 ॥


ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ ॥ ਸੰਤ ਕੀ ਨਿੰਦਾ ਸਾਕਤ ਕੀ ਪੂਜਾ ਐਸੀ ਦ੍ਰਿੜ੍ੀ ਬਿਪਰੀਤਿ ॥1॥ ਮਾਇਆ ਮੋਹ ਭੂਲੋ ਅਵਰੈ ਹੀਤ ॥ ਹਰਿਚੰਦਉਰੀ ਬਨ ਹਰ ਪਾਤ ਰੇ ਇਹੈ ਤੁਹਾਰੋ ਬੀਤ ॥1॥ ਰਹਾਉ ॥ ਚੰਦਨ ਲੇਪ ਹੋਤ ਦੇਹ ਕਉ ਸੁਖੁ ਗਰਧਭ ਭਸਮ ਸੰਗੀਤਿ ॥ ਅੰਮ੍ਰਿਤ ਸੰਗਿ ਨਾਹਿ ਰੁਚ ਆਵਤ ਬਿਖੈ ਠਗਉਰੀ ਪ੍ਰੀਤਿ ॥2॥ ਉਤਮ ਸੰਤ ਭਲੇ ਸੰਜੋਗੀ ਇਸੁ ਜੁਗ ਮਹਿ ਪਵਿਤ ਪੁਨੀਤ ॥ ਜਾਤ ਅਕਾਰਥ ਜਨਮੁ ਪਦਾਰਥ ਕਾਚ ਬਾਦਰੈ ਜੀਤ ॥3॥ ਜਨਮ ਜਨਮ ਕੇ ਕਿਲਵਿਖ ਦੁਖ ਭਾਗੇ ਗੁਰਿ ਗਿਆਨ ਅੰਜਨੁ ਨੇਤ੍ਰ ਦੀਤ ॥ ਸਾਧਸੰਗਿ ਇਨ ਦੁਖ ਤੇ ਨਿਕਸਿਓ ਨਾਨਕ ਏਕ ਪਰੀਤ ॥4॥9॥

ਸੋਮਵਾਰ, 25 ਚੇਤ (ਸੰਮਤ 540 ਨਾਨਕਸ਼ਾਹੀ) 7 ਅਪ੍ਰੈਲ 2008 (ਅੰਗ: 673)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ 5 ॥

ਹੇ ਭਾਈ! ਜਿੰਨ੍ੀਂ ਕੰਮੀਂ ਤੂੰ ਪਰਮਾਤਮਾ ਦੀ ਦਰਗਾਹ ਵਿਚ ਸ਼ਰਮਿੰਦਾ ਹੋਵੇਂਗਾ ਉਹਨਾਂ ਹੀ ਕੰਮਾਂ ਦੀ ਚਾਲ ਚੱਲ ਰਿਹਾ ਹੈਂ। ਤੂੰ ਸੰਤ ਜਨਾਂ ਦੀ ਨਿੰਦਾ ਕਰਦਾ ਰਹਿੰਦਾ ਹੈਂ, ਤੇ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖਾਂ ਦਾ ਆਦਰ-ਸਤਕਾਰ ਕਰਦਾ ਹੈਂ। ਤੂੰ ਅਚਰਜ ਉਲਟੀ ਮਤਿ ਗ੍ਰਹਣ ਕੀਤੀ ਹੋਈ ਹੈ।1। ਹੇ ਭਾਈ! ਮਾਇਆ ਦੇ ਮੋਹ ਵਿਚ ਫਸ ਕੇ ਤੂੰ ਕੁਰਾਹੇ ਪੈ ਗਿਆ ਹੈਂ, ਪਰਮਾਤਮਾ ਨੂੰ ਛੱਡ ਕੇ ਹੋਰ ਵਿਚ ਪਿਆਰ ਪਾ ਰਿਹਾ ਹੈਂ। ਤੇਰੀ ਆਪਣੀ ਪਾਂਇਆਂ ਤਾਂ ਇਤਨੀ ਹੀ ਹੈ, ਜਿਤਨੀ ਜੰਗਲ ਦੇ ਹਰੇ ਪੱਤਿਆਂ ਦੀ, ਜਿਤਨੀ ਅਕਾਸ਼ ਵਿਚ ਦਿੱਸ ਰਹੀ ਨਗਰੀ ਦੀ ।1।ਰਹਾਉ। ਹੇ ਭਾਈ! ਖੋਤਾ ਮਿੱਟੀ ਵਿਚ ਲੇਟਣ ਨਾਲ ਸੁਖ ਸਮਝਦਾ ਹੈ, ਭਾਵੇਂ ਉਸ ਦੇ ਸਰੀਰ ਉਤੇ ਚੰਦਨ ਦਾ ਲੇਪ ਪਏ ਕਰੀਏ ਇਹੀ ਹਾਲ ਤੇਰਾ ਹੈ। ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਤੇਰਾ ਪਿਆਰ ਨਹੀਂ ਬਣਦਾ। ਤੂੰ ਵਿਿਸ਼ਆਂ ਦੀ ਠਗਬੂਟੀ ਨਾਲ ਪਿਆਰ ਕਰਦਾ ਹੈ।2। ਹੇ ਭਾਈ! ਉੱਚੇ ਜੀਵਨ ਵਾਲੇ ਸੰਤ ਜੇਹੜੇ ਇਸ ਸੰਸਾਰ ਦੇ ਵਿਕਾਰਾਂ ਵਿਚ ਭੀ ਪਵਿਤ੍ਰ ਹੀ ਰਹਿੰਦੇ ਹਨ, ਭਲੇ ਸੰਜੋਗਾਂ ਨਾਲ ਹੀ ਮਿਲਦੇ ਹਨ। ਉਹਨਾਂ ਦੀ ਸੰਗਤਿ ਤੋਂ ਵਾਂਜਿਆ ਰਹਿ ਕੇ ਤੇਰਾ ਕੀਮਤੀ ਮਨੁੱਖਾ ਜਨਮ ਵਿਅਰਥ ਜਾ ਰਿਹਾ ਹੈ, ਕੱਚ ਦੇ ਵੱਟੇ ਵਿਚ ਜਿੱਤਿਆ ਜਾ ਰਿਹਾ ਹੈ।3। ਹੇ ਨਾਨਕ! ਆਖ-ਹੇ ਭਾਈ! ਜਿਸ ਮਨੁੱਖ ਦੀਆਂ ਅੱਖਾਂ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਵਾਲਾ ਸੁਰਮਾ ਪਾ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਕੀਤੇ ਪਾਪ ਦੂਰ ਹੋ ਗਏ। ਸੰਗਤਿ ਵਿਚ ਟਿਕ ਉਹ ਮਨੁੱਖ ਇਹਨਾਂ ਦੁੱਖਾਂ-ਪਾਪਾਂ ਤੋਂ ਬਚ ਨਿਕਲਿਆ, ਉਸ ਨੇ ਇਕ ਪਰਮਾਤਮਾ ਨਾਲ ਪਿਆਰ ਪਾ ਲਿਆ।4।9।

English Translation :

DHANAASAREE, FIFTH MEHL:

You have made it your habit to practice those deeds which will bring you shame. You slander the Saints, and you worship the faithless cynics; such are the corrupt ways you have adopted. || 1 || Deluded by your emotional attachment to Maya, you love other things, like the enchanted city of Hari-chandauree, or the green leaves of the forest - such is your way of life. || 1 || Pause || Its body may be anointed with sandalwood oil, but the donkey still loves to roll in the mud. He is not fond of the Ambrosial Nectar; instead, he loves the poisonous drug of corruption. || 2 || The Saints are noble and sublime; they are blessed with good fortune. They alone are pure and holy in this world. The jewel of this human life is passing away uselessly, lost in exchange for mere glass. || 3 || The sins and sorrows of uncounted incarnations run away, when the Guru applies the healing ointment of spiritual wisdom to the eyes. In the Saadh Sangat, the Company of the Holy, I have escaped from these troubles; Nanak loves the One Lord. || 4 || 9 ||

Monday, 25th Chayt (Samvat 540 Nanakshahi) 7th April 2008 (Page: 673)
 
(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[April 8, 2008, Tuesday 05:00 AM. IST]
ਸੂਹੀ ਮਹਲਾ 5 ਘਰ 3 ॥

ਗੋਬਿੰਦਾ ਗੁਣ ਗਾਉ ਦਇਆਲਾ ॥ ਦਰਸਨੁ ਦੇਹੁ ਪੂਰਨ ਕਿਰਪਾਲਾ ॥ ਰਹਾਉ ॥ ਕਰਿ ਕਿਰਪਾ ਤੁਮ ਹੀ ਪ੍ਰਤਿਪਾਲਾ ॥ ਜੀਉ ਪਿੰਡੁ ਸਭੁ ਤੁਮਰਾ ਮਾਲਾ ॥1॥ ਅੰਮ੍ਰਿਤ ਨਾਮੁ ਚਲੈ ਜਪਿ ਨਾਲਾ ॥ ਨਾਨਕੁ ਜਾਚੈ ਸੰਤ ਰਵਾਲਾ ॥2॥32॥38॥


ਮੰਗਲਵਾਰ, 26 ਚੇਤ (ਸੰਮਤ 540 ਨਾਨਕਸ਼ਾਹੀ)(ਅੰਗ: 744)

ਪੰਜਾਬੀ ਵਿਆਖਿਆ :
ਸੂਹੀ ਮਹਲਾ 5 ਘਰ 3 ॥


ਹੇ ਗੋਬਿੰਦ! ਹੇ ਦਇਆਲ! ਹੇ ਪੂਰਨ ਕਿਰਪਾਲ! ਮੈਨੂੰ ਆਪਣਾ ਦਰਸਨ ਦੇਹ ਮੈਂ ਸਦਾ ਤੇਰੇ ਗੁਣ ਗਾਉਂਦਾ ਰਹਾਂ।ਰਹਾਉ। ਹੇ ਗੋਬਿੰਦ! ਤੂੰ ਹੀ ਕਿਰਪਾ ਕਰਕੇ ਅਸਾਂ ਜੀਵਾਂ ਦੀ ਪਾਲਣਾ ਕਰਦਾ ਹੈਂ। ਇਹ ਜਿੰਦ ਇਹ ਸਰੀਰ ਸਭ ਕੁਝ ਤੇਰੀ ਹੀ ਦਿੱਤੀ ਹੋਈ ਰਾਸਿ-ਪੂੰਜੀ ਹੈ।1।ਹੇ ਭਾਈ! ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਸਦਾ ਜਪਿਆ ਕਰ, ਇਹੀ ਇਥੋਂ ਜੀਵਾਂ ਦੇ ਨਾਲ ਜਾਂਦਾ ਹੈ। ਨਾਨਕ ਭੀ ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ। ਜਿਸ ਦੀ ਬਰਕਤਿ ਨਾਲ ਹਰਿ-ਨਾਮ ਪ੍ਰਾਪਤ ਹੁੰਦਾ ਹੈ।2।32।38।
English Translation :

SOOHEE, FIFTH MEHL:

I sing the Glorious Praises of the Lord of the Universe, the Merciful Lord. Please, bless me with the Blessed Vision of Your Darshan, O Perfect, Compassionate Lord. || 1 || Pause || Please, grant Your Grace, and cherish me. My soul and body are all Your property. ||1|| Only meditation on the Ambrosial Naam, the Name of the Lord, will go along with you. Nanak begs for the dust of the Saints. || 2 || 32 || 38 ||

Tuesday, 26th Chayt (Samvat 540 Nanakshahi) (Page: 744)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[April 9, 2008, Wednesday 05:00 AM. IST]
ਬਿਲਾਵਲੁ ਮਹਲਾ 5 ॥

ਮਾਤ ਗਰਭ ਮਹਿ ਹਾਥ ਦੇ ਰਾਖਿਆ ॥ ਹਰਿ ਰਸੁ ਛੋਡਿ ਬਿਿਖਆ ਫਲੁ ਚਾਖਿਆ ॥1॥ ਭਜੁ ਗੋਬਿਦ ਸਭ ਛੋਡਿ ਜੰਜਾਲ ॥ ਜਬ ਜਮੁ ਆਇ ਸੰਘਾਰੈ ਮੂੜੇ ਤਬ ਤਨੁ ਬਿਨਸਿ ਜਾਇ ਬੇਹਾਲ ॥1॥ ਰਹਾਉ ॥ ਤਨੁ ਮਨੁ ਧਨੁ ਅਪਨਾ ਕਰਿ ਥਾਪਿਆ ॥ ਕਰਨਹਾਰੁ ਇਕ ਨਿਮਖ ਨ ਜਾਪਿਆ ॥2॥ ਮਹਾ ਮੋਹ ਅੰਧ ਕੂਪ ਪਰਿਆ ॥ ਪਾਰਬ੍ਰਹਮੁ ਮਾਇਆ ਪਟਲਿ ਬਿਸਰਿਆ ॥3॥ ਵਡੈ ਭਾਗਿ ਪ੍ਰਭ ਕੀਰਤਨੁ ਗਾਇਆ ॥ ਸੰਤਸੰਗਿ ਨਾਨਕ ਪ੍ਰਭੁ ਪਾਇਆ ॥4॥11॥16॥


ਬੁੱਧਵਾਰ, 27 ਚੇਤ (ਸੰਮਤ 540 ਨਾਨਕਸ਼ਾਹੀ) (ਅੰਗ: 805)

ਪੰਜਾਬੀ ਵਿਆਖਿਆ :
ਬਿਲਾਵਲੁ ਮਹਲਾ 5 ॥


(ਹੇ ਮੂਰਖ! ਜਿਸ ਪ੍ਰਭੂ ਨੇ ਤੈਨੂੰ) ਮਾਂ ਦੇ ਪੇਟ ਵਿਚ (ਆਪਣਾ) ਹੱਥ ਦੇ ਕੇ ਬਚਾਇਆ ਸੀ, ਉਸ ਦੇ ਨਾਮ ਦਾ ਆਨੰਦ ਭੁਲਾ ਕੇ ਤੂੰ ਮਾਇਆ ਦਾ ਫਲ ਚੱਖ ਰਿਹਾ ਹੈਂ ।1। ਹੇ ਮੂਰਖ (ਮਨੁੱਖ)! ਮੋਹ ਦੀਆਂ ਸਾਰੀਆਂ ਤਣਾਵਾਂ ਛੱਡ ਕੇ ਪਰਮਾਤਮਾ ਦਾ ਨਾਮ ਜਪਿਆ ਕਰ । ਜਿਸ ਵੇਲੇ ਜਮਦੂਤ ਆ ਕੇ ਮਾਰੂ ਹੱਲਾ ਕਰਦਾ ਹੈ, ਉਸ ਵੇਲੇ ਸਰੀਰ ਦੁੱਖ ਸਹਾਰ ਕੇ ਨਾਸ ਹੋ ਜਾਂਦਾ ਹੈ ।1।ਰਹਾਉ।(ਹੇ ਮੂਰਖ!) ਤੂੰ ਇਸ ਸਰੀਰ ਨੂੰ, ਇਸ ਧਨ ਨੂੰ ਆਪਣਾ ਮੰਨੀ ਬੈਠਾ ਹੈਂ, ਪਰ ਜਿਸ ਪ੍ਰਭੂ ਨੇ ਇਹਨਾਂ ਨੂੰ ਪੈਦਾ ਕੀਤਾ ਹੈ, ਉਸ ਨੂੰ ਤੂੰ ਪਲ ਭਰ ਭੀ ਨਹੀਂ ਸਿਮਰਿਆ ।2। (ਹੇ ਮੂਰਖ!) ਤੂੰ ਮੋਹ ਦੇ ਬੜੇ ਘੁੱਪ ਹਨੇਰੇ ਖੂਹ ਵਿਚ ਡਿੱਗਾ ਪਿਆ ਹੈਂ, ਮਾਇਆ (ਦੇ ਮੋਹ) ਦੇ ਪਰਦੇ ਦੇ ਓਹਲੇ ਤੈਨੂੰ ਪਰਮਾਤਮਾ ਭੁੱਲ ਚੁਕਾ ਹੈ ।3। ਹੇ ਨਾਨਕ! ਜਿਸ ਮਨੁੱਖ ਨੇ ਵੱਡੀ ਕਿਸਮਤ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਣਾ ਸ਼ੁਰੂ ਕਰ ਦਿੱਤਾ, ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ ਉਸ ਨੇ ਪ੍ਰਭੂ (ਦਾ ਮਿਲਾਪ) ਹਾਸਲ ਕਰ ਲਿਆ ।4।11।16।
English Translation :

BILAAVAL, FIFTH MEHL:

Extending His Hand, the Lord protected you in your mother’s womb. Renouncing the sublime essence of the Lord, you have tasted the fruit of poison. || 1 || Meditate, vibrate on the Lord of the Universe, and renounce all entanglements. When the Messenger of Death comes to murder you, O fool, then your body will be shattered and helplessly crumble. || 1 || Pause || You hold onto your body, mind and wealth as your own, and you do not meditate on the Creator Lord, even for an instant. || 2 || You have fallen into the deep, dark pit of great attachment. Caught in the illusion of Maya, you have forgotten the Supreme Lord. || 3 || By great good fortune, one sings the Kirtan of God’s Praises. In the Society of the Saints, Nanak has found God. || 4 || 11 || 16 ||

Wednesday, 27th Chayt (Samvat 540 Nanakshahi)(Page: 805)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[April 10, 2008, Thursday 05:00 AM. IST]
ਸੂਹੀ ਮਹਲਾ 1 ॥

ਜਪ ਤਪ ਕਾ ਬੰਧੁ ਬੇੜੁਲਾ ਜਿਤੁ ਲੰਘਹਿ ਵਹੇਲਾ ॥ ਨਾ ਸਰਵਰੁ ਨਾ ਊਛਲੈ ਐਸਾ ਪੰਥੁ ਸੁਹੇਲਾ ॥1॥ ਤੇਰਾ ਏਕੋ ਨਾਮੁ ਮੰਜੀਠੜਾ ਰਤਾ ਮੇਰਾ ਚੋਲਾ ਸਦ ਰੰਗ ਢੋਲਾ॥1॥ਰਹਾਉ॥ ਸਾਜਨ ਚਲੇ ਪਿਆਰਿਆ ਕਿਉ ਮੇਲਾ ਹੋਈ ॥ ਜੇ ਗੁਣ ਹੋਵਹਿ ਗੰਠੜੀਐ ਮੇਲੇਗਾ ਸੋਈ ॥2॥ ਮਿਿਲਆ ਹੋਇ ਨ ਵੀਛੁੜੈ ਜੇ ਮਿਿਲਆ ਹੋਈ ॥ ਆਵਾ ਗਉਣੁ ਨਿਵਾਰਿਆ ਹੈ ਸਾਚਾ ਸੋਈ ॥3॥ ਹਉਮੈ ਮਾਰਿ ਨਿਵਾਰਿਆ ਸੀਤਾ ਹੈ ਚੋਲਾ ॥ ਗੁਰ ਬਚਨੀ ਫਲੁ ਪਾਇਆ ਸਹ ਕੇ ਅੰਮ੍ਰਿਤ ਬੋਲਾ ॥4॥ ਨਾਨਕੁ ਕਹੈ ਸਹੇਲੀਹੋ ਸਹੁ ਖਰਾ ਪਿਆਰਾ ॥ ਹਮ ਸਹ ਕੇਰੀਆ ਦਾਸੀਆ ਸਾਚਾ ਖਸਮੁ ਹਮਾਰਾ ॥5॥2॥4॥


ਵੀਰਵਾਰ, 28 ਚੇਤ (ਸੰਮਤ 540 ਨਾਨਕਸ਼ਾਹੀ) (ਅੰਗ: 729)

ਪੰਜਾਬੀ ਵਿਆਖਿਆ :
ਸੂਹੀ ਮਹਲਾ 1 ॥


(ਹੇ ਜੀਵਨ-ਸਫ਼ਰ ਦੇ ਰਾਹੀ!) ਪ੍ਰਭੂ-ਸਿਮਰਨ ਦਾ ਸੋਹਣਾ ਜੇਹਾ ਬੇੜਾ ਤਿਆਰ ਕਰ, ਜਿਸ (ਬੇੜੇ) ਵਿਚ ਤੂੰ (ਇਸ ਸੰਸਾਰ-ਸਮੁੰਦਰ ਵਿਚੋਂ) ਛੇਤੀ ਪਾਰ ਲੰਘ ਜਾਵੇਂਗਾ । (ਸਿਮਰਨ ਦੀ ਬਰਕਤਿ ਨਾਲ) ਤੇਰਾ ਜੀਵਨ-ਰਸਤਾ ਐਸਾ ਸੌਖਾ ਹੋ ਜਾਇਗਾ ਕਿ (ਤੇਰੇ ਰਸਤੇ ਵਿਚ) ਨਾਹ ਇਹ (ਸੰਸਾਰ-) ਸਰੋਵਰ ਆਵੇਗਾ ਅਤੇ ਨਾਹ ਹੀ (ਇਸ ਦਾ ਮੋਹ) ਉਛਾਲੇ ਮਾਰੇਗਾ ।1। ਹੇ ਮਿੱਤਰ (-ਪ੍ਰਭੂ!) ਤੇਰਾ ਨਾਮ ਹੀ ਸੋਹਣੀ ਮਜੀਠ ਹੈ ਜਿਸ ਦੇ ਪੱਕੇ ਰੰਗ ਨਾਲ ਮੇਰਾ (ਆਤਮਕ ਜੀਵਨ ਦਾ) ਚੋਲਾ ਰੰਗਿਆ ਗਿਆ ਹੈ ।1।ਰਹਾਉ। ਹੇ ਸੱਜਣ! ਜੀਵਨ-ਸਫ਼ਰ ਦੇ ਹੇ ਪਿਆਰੇ ਪਾਂਧੀ! (ਕੀ ਤੈਨੂੰ ਪਤਾ ਹੈ ਕਿ) ਪ੍ਰਭੂ ਨਾਲ ਮਿਲਾਪ ਕਿਵੇਂ ਹੁੰਦਾ ਹੈ? (ਵੇਖ!) ਜੇ ਪੱਲੇ ਗੁਣ ਹੋਣ ਤਾਂ ਉਹ ਆਪ ਹੀ (ਆਪਣੇ ਨਾਲ) ਮਿਲਾ ਲੈਂਦਾ ਹੈ ।2। ਜੇਹੜਾ ਜੀਵ ਪ੍ਰਭੂ-ਚਰਨਾਂ ਵਿਚ ਜੁੜ ਜਾਏ ਜੇ ਉਹ ਸਚ-ਮੁਚ ਦਿਲੋਂ ਮਿਿਲਆ ਹੋਇਆ ਹੈ ਤਾਂ ਫਿਰ ਕਦੇ ਉਹ ਉਸ ਮਿਲਾਪ ਵਿਚੋਂ ਵਿਛੁੜਦਾ ਨਹੀਂ । ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ, ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ ।3। ਜਿਸ ਜੀਵ ਨੇ ਹਉਮੈ ਮਾਰ ਕੇ ਆਪਾ-ਭਾਵ ਦੂਰ ਕੀਤਾ ਹੈ ਤੇ (ਇਸ ਤਰ੍ਹਾਂ) ਆਪਣਾ ਆਪਾ ਸੰਵਾਰ ਲਿਆ ਹੈ, ਸਤਿਗੁਰੂ ਦੇ ਬਚਨਾਂ ਤੇ ਤੁਰ ਕੇ ਫਲ ਵਜੋਂ ਉਸ ਨੂੰ ਖਸਮ-ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਬੋਲ ਪ੍ਰਾਪਤ ਹੁੰਦੇ ਹਨ ਜੋ ਆਤਮਕ ਜੀਵਨ ਦੇਣ ਦੇ ਸਮਰੱਥ ਹਨ ।4। ਨਾਨਕ ਆਖਦਾ ਹੈ—ਹੇ ਸਤਸੰਗੀ ਸਹੇਲੀਹੋ! (ਸਿਮਰਨ ਦੀ ਬਰਕਤਿ ਨਾਲ) ਖਸਮ-ਪ੍ਰਭੂ ਬਹੁਤ ਪਿਆਰਾ ਲੱਗਣ ਲੱਗ ਪੈਂਦਾ ਹੈ, (ਫਿਰ ਇਉਂ ਯਕੀਨ ਬਣਿਆ ਰਹਿੰਦਾ ਹੈ ਕਿ) ਅਸੀ ਖਸਮ ਦੀਆਂ ਗੋਲੀਆਂ ਹਾਂ, ਤੇ ਉਹ ਖਸਮ-ਪ੍ਰਭੂ ਸਦਾ ਸਾਡੇ (ਸਿਰ ਉਤੇ) ਕਾਇਮ ਹੈ ।5।2।4।
English Translation :

SOOHEE, FIRST MEHL:

Build the raft of meditation and self-discipline, to carry you across the river. There will be no ocean, and no rising tides to stop you; this is how comfortable your path shall be. || 1 || Your Name alone is the color, in which the robe of my body is dyed. This color is permanent, O my Beloved. || 1 || Pause || My beloved friends have departed; how will they meet the Lord? If they have virtue in their pack, the Lord will unite them with Himself. || 2 || Once united with Him, they will not be separated again, if they are truly united. The True Lord brings their comings and goings to an end. || 3 || One who subdues and eradicates egotism, sews the robe of devotion. Following the Word of the Guru’s Teachings, she receives the fruits of her reward, the Ambrosial Words of the Lord. || 4 || Says Nanak, O soul-brides, our Husband Lord is so dear! We are the servants, the hand-maidens of the Lord; He is our True Lord and Master. || 5 || 2 || 4 ||

Thursday, 28th Chayt (Samvat 540 Nanakshahi)(Page: 729)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[April 11, 2008, Friday 05:00 AM. IST]
ਧਨਾਸਰੀ ਮਹਲਾ 5 ॥

ਹਰਿ ਹਰਿ ਲੀਨੇ ਸੰਤ ਉਬਾਰਿ ॥ ਹਰਿ ਕੇ ਦਾਸ ਕੀ ਚਿਤਵੈ ਬੁਰਿਆਈ ਤਿਸ ਹੀ ਕਉ ਫਿਿਰ ਮਾਰਿ ॥1॥ ਰਹਾਉ ॥ ਜਨ ਕਾ ਆਪਿ ਸਹਾਈ ਹੋਆ ਨਿੰਦਕ ਭਾਗੇ ਹਾਰਿ ॥ ਭ੍ਰਮਤ ਭ੍ਰਮਤ ਊਹਾਂ ਹੀ ਮੂਏ ਬਾਹੁੜਿ ਗ੍ਰਿਿਹ ਨ ਮੰਝਾਰਿ ॥1॥ ਨਾਨਕ ਸਰਣਿ ਪਰਿਓ ਦੁਖ ਭੰਜਨ ਗੁਨ ਗਾਵੈ ਸਦਾ ਅਪਾਰਿ ॥ ਨਿੰਦਕ ਕਾ ਮੁਖੁ ਕਾਲਾ ਹੋਆ ਦੀਨ ਦੁਨੀਆ ਕੈ ਦਰਬਾਰਿ ॥2॥15॥


ਸ਼ੁੱਕਰਵਾਰ, 29 ਚੇਤ (ਸੰਮਤ 540 ਨਾਨਕਸ਼ਾਹੀ) (ਅੰਗ: 674)

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ 5 ॥


ਹੇ ਭਾਈ! ਪਰਮਾਤਮਾ ਆਪਣੇ ਸੰਤਾਂ ਨੂੰ ਸਦਾ ਹੀ ਬਚਾਉਂਦਾ ਆ ਰਿਹਾ ਹੈ। ਜੇ ਕੋਈ ਮਨੁੱਖ ਪਰਮਾਤਮਾ ਦੇ ਸੇਵਕ ਦੀ ਕੋਈ ਹਾਨੀ ਕਰਨ ਦੀਆਂ ਸੋਚਾਂ ਸੋਚਦਾ ਹੈ, ਤਾਂ ਪਰਮਾਤਮਾ ਉਸੇ ਨੂੰ ਹੀ ਆਤਮਕ ਮੌਤੇ ਮਾਰ ਦੇਂਦਾ ਹੈ।ਰਹਾਉ। ਹੇ ਭਾਈ! ਪਰਮਾਤਮਾ ਆਪਣੇ ਸੇਵਕ ਦਾ ਆਪ ਮਦਦਗਾਰ ਬਣਦਾ ਹੈ, ਉਸ ਦੇ ਨਿੰਦਕ (ਨਿੰਦਾ ਦੇ ਕੰਮ ਵਿਚ) ਹਾਰ ਖਾ ਕੇ ਭੱਜ ਜਾਂਦੇ ਹਨ। ਨਿੰਦਕ ਮਨੁੱਖ ਨਿੰਦਾ ਦੇ ਕੰਮ ਵਿਚ ਭਟਕ ਕੇ ਨਿੰਦਾ ਦੇ ਗੇੜ ਵਿਚ ਹੀ ਆਤਮਕ ਮੌਤ ਸਹੇੜ ਲੈਂਦੇ ਹਨ, ਤੇ ਫਿਰ ਅਨੇਕਾਂ ਜੂਨਾਂ ਵਿਚ ਜਾ ਪੈਂਦੇ ਹਨ।1। ਹੇ ਨਾਨਕ! ਆਖ- ਹੇ ਭਾਈ! ਜੇਹੜਾ ਮਨੁੱਖ ਦੁੱਖਾਂ ਦੇ ਨਾਸ ਕਰਨ ਵਾਲੇ ਪਰਮਾਤਮਾ ਦੀ ਸਰਨ ਆ ਪੈਂਦਾ ਹੈ, ਉਹ ਉਸ ਬੇਅੰਤ ਪ੍ਰਭੂ ਵਿਚ ਲੀਨ ਹੋ ਕੇ ਸਦਾ ਉਸ ਦੇ ਗੁਣ ਗਾਉਂਦਾ ਰਹਿੰਦਾ ਹੈ। ਪਰ ਉਸ ਦੀ ਨਿੰਦਾ ਕਰਨ ਵਾਲੇ ਮਨੁੱਖ ਦਾ ਮੂੰਹ ਦੁਨੀਆਂ ਦੇ ਦਰਬਾਰ ਵਿਚ ਅਤੇ ਦੀਨ ਦੇ ਦਰਬਾਰ ਵਿਚ ਲੋਕ ਪਰਲੋਕ ਵਿਚ ਕਾਲਾ ਹੁੰਦਾ ਹੈ। ਨਿੰਦਕ ਲੋਕ ਪਰਲੋਕ ਵਿਚ ਬਦਨਾਮੀ ਖੱਟਦਾ ਹੈ।2।15।
English Translation :

DHANAASAREE, FIFTH MEHL:

The Lord saves His Saints. One who wishes misfortune upon the Lord’s slaves, shall be destroyed by the Lord eventually. || 1 || Pause || He Himself is the help and support of His humble servants; He defeats the slanderers, and chases them away. Wandering around aimlessly, they die out there; they never return to their homes again. || 1 || Nanak seeks the Sanctuary of the Destroyer of pain; he sings the Glorious Praises of the infinite Lord forever. The faces of the slanderers are blackened in the courts of this world, and the world beyond. || 2 || 15 ||

Friday, 29th Chayt (Samvat 540 Nanakshahi) (Page: 674)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[April 12, 2008, Saturday 05:00 AM. IST]
ਧਨਾਸਰੀ ਮ: 5॥

ਕਰਿ ਕਿਰਪਾ ਦੀਓ ਮੋਹਿ ਨਾਮਾ ਬੰਧਨ ਤੇ ਛੁਟਕਾਏ ॥ ਮਨ ਤੇ ਬਿਸਰਿਓ ਸਗਲੋ ਧੰਧਾ ਗੁਰ ਕੀ ਚਰਣੀ ਲਾਏ ॥1॥ ਸਾਧਸੰਗਿ ਚਿੰਤ ਬਿਰਾਨੀ ਛਾਡੀ ॥ ਅਹੰਬੁਧਿ ਮੋਹ ਮਨ ਬਾਸਨ ਦੇ ਕਰਿ ਗਡਹਾ ਗਾਡੀ ॥1॥ ਰਹਾਉ ॥ ਨਾ ਕੋ ਮੇਰਾ ਦੁਸਮਨੁ ਰਹਿਆ ਨ ਹਮ ਕਿਸ ਕੇ ਬੈਰਾਈ ॥ ਬ੍ਰਹਮੁ ਪਸਾਰੁ ਪਸਾਰਿਓ ਭੀਤਰਿ ਸਤਿਗੁਰ ਤੇ ਸੋਝੀ ਪਾਈ ॥2॥ ਸਭੁ ਕੋ ਮੀਤੁ ਹਮ ਆਪਨ ਕੀਨਾ ਹਮ ਸਭਨਾ ਕੇ ਸਾਜਨ ॥ ਦੂਰਿ ਪਰਾਇਓ ਮਨ ਕਾ ਬਿਰਹਾ ਤਾ ਮੇਲੁ ਕੀਓ ਮੇਰੈ ਰਾਜਨ ॥3॥ ਬਿਨਸਿਓ ਢੀਠਾ ਅੰਮ੍ਰਿਤੁ ਵੂਠਾ ਸਬਦੁ ਲਗੋ ਗੁਰ ਮੀਠਾ ॥ ਜਲਿ ਥਲਿ ਮਹੀਅਲਿ ਸਰਬ ਨਿਵਾਸੀ ਨਾਨਕ ਰਮਈਆ ਡੀਠਾ ॥4॥3॥


ਸ਼ਨੀਵਾਰ, 30 ਚੇਤ (ਸੰਮਤ 540 ਨਾਨਕਸ਼ਾਹੀ) (ਅੰਗ: 671)

ਪੰਜਾਬੀ ਵਿਆਖਿਆ :
ਧਨਾਸਰੀ ਮ: 5॥


ਹੇ ਭਾਈ! ਸਾਧ ਸੰਗਤਿ ਨੇ ਕਿਰਪਾ ਕਰਕੇ ਮੈਨੂੰ ਪਰਮਾਤਮਾ ਦਾ ਨਾਮ ਦਿੱਤਾ, ਤੇ ਗੁਰੂ ਦੀ ਚਰਨੀਂ ਲਾ ਕੇ ਮੈਨੂੰ ਮਾਇਆ ਦੇ ਬੰਧਨਾਂ ਤੋਂ ਛੁਡਾ ਲਿਆ, ਜਿਸ ਕਰਕੇ ਮੇਰੇ ਮਨ ਤੋਂ ਸਾਰਾ ਝਗੜਾ-ਝੰਬੇਲਾ ਲਹਿ ਗਿਆ।1। ਹੇ ਭਾਈ! ਸਾਧ ਸੰਗਤਿ ਵਿਚ ਆ ਕੇ ਮੈਂ ਪਰਾਈ ਆਸ ਛੱਡ ਦਿੱਤੀ। ਹਉਮੈ, ਮਾਇਆ ਦੇ ਮੋਹ, ਮਨ ਦੀ ਵਾਸਨਾ-ਇਹਨਾਂ ਸਭਨਾਂ ਨੂੰ ਟੋਆ ਪੁੱਟ ਕੇ ਨੱਪ ਦਿੱਤਾ (ਸਦਾ ਲਈ ਦੱਬ ਦਿੱਤਾ) ।1।ਰਹਾਉ।ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ ਮੇਰਾ ਕੋਈ ਦੁਸ਼ਮਨ ਨਹੀਂ ਰਹਿ ਗਿਆ, ਮੈਨੂੰ ਕੋਈ ਵੈਰੀ ਨਹੀਂ ਦਿੱਸਦਾ, ਮੈਂ ਭੀ ਕਿਸੇ ਦਾ ਵੈਰੀ ਨਹੀਂ ਬਣਦਾ। ਮੈਨੂੰ ਗੁਰੂ ਪਾਸੋਂ ਇਹ ਸਮਝ ਪ੍ਰਾਪਤ ਹੋ ਗਈ ਹੈ ਕਿ ਇਹ ਸਾਰਾ ਜਗਤ-ਖਿਲਾਰਾ ਪਰਮਾਤਮਾ ਆਪ ਹੀ ਹੈ, ਸਭਨਾਂ ਦੇ ਅੰਦਰ ਪਰਮਾਤਮਾ ਨੇ ਆਪ ਹੀ ਆਪਣੇ ਆਪ ਨੂੰ ਖਿਲਾਰਿਆ ਹੋਇਆ ਹੈ।2। ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ ਹਰੇਕ ਪ੍ਰਾਣੀ ਨੂੰ ਮੈਂ ਆਪਣਾ ਮਿੱਤਰ ਕਰਕੇ ਸਮਝਦਾ ਹਾਂ, ਮੈਂ ਭੀ ਸਭਨਾਂ ਦਾ ਮਿੱਤਰ-ਸੱਜਣ ਹੀ ਬਣਿਆ ਰਹਿੰਦਾ ਹਾਂ। ਮੇਰੇ ਮਨ ਦਾ ਪਰਮਾਤਮਾ ਨਾਲੋਂ ਬਣਿਆ ਹੋਇਆ ਵਿਛੋੜਾ ਸਾਧ ਸੰਗਤਿ ਦੀ ਕਿਰਪਾ ਨਾਲ ਕਿਤੇ ਦੂਰ ਚਲਾ ਗਿਆ ਹੈ, ਜਦੋਂ ਮੈਂ ਸਾਧ ਸੰਗਤਿ ਦੀ ਸਰਨ ਲਈ, ਤਦੋਂ ਮੇਰੇ ਪ੍ਰਭੂ-ਪਾਤਿਸ਼ਾਹ ਨੇ ਮੈਨੂੰ ਆਪਣੇ ਚਰਨਾਂ ਦਾ ਮਿਲਾਪ ਦੇ ਦਿੱਤਾ।3। ਹੇ ਭਾਈ! ਸਾਧ ਸੰਗਤਿ ਦੀ ਕਿਰਪਾ ਨਾਲ ਮੇਰੇ ਮਨ ਦਾ ਢੀਠ-ਪੁਣਾ ਮੁੱਕ ਗਿਆ ਹੈ, ਮੇਰੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ ਜਲ ਆ ਵੱਸਿਆ ਹੈ, ਗੁਰੂ ਦਾ ਸ਼ਬਦ ਮੈਨੂੰ ਪਿਆਰਾ ਲੱਗ ਰਿਹਾ ਹੈ। ਹੇ ਨਾਨਕ! ਆਖ-ਹੇ ਭਾਈ! ਹੁਣ ਮੈਂ ਜਲ ਵਿਚ, ਧਰਤੀ ਵਿਚ, ਆਕਾਸ਼ ਵਿਚ, ਸਭ ਥਾਂ ਵੱਸਣ ਵਾਲੇ ਸੋਹਣੇ ਰਾਮ ਨੂੰ ਵੇਖ ਲਿਆ ਹੈ।4।3।
English Translation :

DHANAASAREE, FIFTH MEHL:

Granting His Grace, God has blessed me with His Name, and released me of my bonds. I have forgotten all worldly entanglements, and I am attached to the Guru’s feet. || 1 || In the Saadh Sangat, the Company of the Holy, I have renounced my other cares and anxieties. I dug a deep pit, and buried my egotistical pride, emotional attachment and the desires of my mind. || 1 || Pause || No one is my enemy, and I am no one’s enemy. God, who expanded His expanse, is within all; I learned this from the True Guru. || 2 || I am a friend to all; I am everyone’s friend. When the sense of separation was removed from my mind, then I was united with the Lord, my King. || 3 || My stubbornness is gone, Ambrosial Nectar rains down, and the Word of the Guru’s Shabad seems so sweet to me. He is pervading everywhere, in the water, on the land and in the sky; Nanak beholds the all-pervading Lord. || 4 || 3 ||

Saturday, 30th Chayt (Samvat 540 Nanakshahi)(Page: 671)
 
Katha of Hukamnama (Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[April 13, 2008, Sunday 05:00 AM. IST]
ਧਨਾਸਰੀ ਮਹਲਾ 5 ਘਰੁ 2 ਚਉਪਦੇ
ੴ ਸਤਿਗੁਰ ਪ੍ਰਸਾਦਿ ॥

ਛੋਡਿ ਜਾਹਿ ਸੇ ਕਰਹਿ ਪਰਾਲ ॥ ਕਾਮਿ ਨ ਆਵਹਿ ਸੇ ਜੰਜਾਲ ॥ ਸੰਗਿ ਨ ਚਾਲਹਿ ਤਿਨ ਸਿਉ ਹੀਤ ॥ ਜੋ ਬੈਰਾਈ ਸੇਈ ਮੀਤ ॥1॥ ਐਸੇ ਭਰਮਿ ਭੁਲੇ ਸੰਸਾਰਾ ॥ ਜਨਮੁ ਪਦਾਰਥੁ ਖੋਇ ਗਵਾਰਾ ॥ ਰਹਾਉ ॥ ਸਾਚੁ ਧਰਮੁ ਨਹੀ ਭਾਵੈ ਡੀਠਾ ॥ ਝੂਠ ਧੋਹ ਸਿਉ ਰਚਿਓ ਮੀਠਾ ॥ ਦਾਤਿ ਪਿਆਰੀ ਵਿਸਰਿਆ ਦਾਤਾਰਾ ॥ ਜਾਣੈ ਨਾਹੀ ਮਰਣੁ ਵਿਚਾਰਾ ॥2॥ ਵਸਤੁ ਪਰਾਈ ਕਉ ਉਠਿ ਰੋਵੈ ॥ ਕਰਮ ਧਰਮ ਸਗਲਾ ਈ ਖੋਵੈ ॥ ਹੁਕਮੁ ਨ ਬੂਝੈ ਆਵਣ ਜਾਣੇ ॥ ਪਾਪ ਕਰੈ ਤਾ ਪਛੋਤਾਣੇ ॥3॥ ਜੋ ਤੁਧੁ ਭਾਵੈ ਸੋ ਪਰਵਾਣੁ ॥ ਤੇਰੇ ਭਾਣੇ ਨੋ ਕੁਰਬਾਣੁ ॥ ਨਾਨਕੁ ਗਰੀਬੁ ਬੰਦਾ ਜਨੁ ਤੇਰਾ ॥ ਰਾਖਿ ਲੇਇ ਸਾਹਿਬੁ ਪ੍ਰਭੁ ਮੇਰਾ ॥4॥1॥22॥


ਐਤਵਾਰ, 31 ਚੇਤ (ਸੰਮਤ 540 ਨਾਨਕਸ਼ਾਹੀ) (ਅੰਗ: 676)

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ 5 ਘਰੁ 2 ਚਉਪਦੇ

ੴ ਸਤਿਗੁਰ ਪ੍ਰਸਾਦਿ ॥


ਹੇ ਭਾਈ! ਮਾਇਆ-ਵੇੜ੍ਹ ਜੀਵ ਉਹੀ ਨਿਕੰਮੇ ਕੰਮ ਕਰਦੇ ਰਹਿੰਦੇ ਹਨ, ਜਿੰਨ੍ਹਾਂ ਨੂੰ ਆਖ਼ਰ ਛੱਡ ਕੇ ਇਥੋਂ ਚਲੇ ਜਾਂਦੇ ਹਨ। ਉਹੀ ਜੰਜਾਲ ਸਹੇੜੀ ਰੱਖਦੇ ਹਨ, ਜੇਹੜੇ ਇਹਨਾਂ ਦੇ ਕਿਸੇ ਕੰਮ ਨਹੀਂ ਆਉਂਦੇ। ਉਹਨਾਂ ਨਾਲ ਮੋਹ-ਪਿਆਰ ਬਣਾਈ ਰੱਖਦੇ ਹਨ, ਜੇਹੜੇ ਅੰਤ ਵੇਲੇ ਨਾਲ ਨਹੀਂ ਜਾਂਦੇ। ਉਹਨਾਂ ਵਿਕਾਰਾਂ ਨੂੰ ਮਿੱਤਰ ਸਮਝਦੇ ਰਹਿੰਦੇ ਹਨ ਜੋ ਅਸਲ ਵਿਚ ਆਤਮਕ ਜੀਵਨ ਦੇ ਵੈਰੀ ਹਨ।1।ਹੇ ਭਾਈ! ਮੂਰਖ ਜਗਤ ਮਾਇਆ ਦੀ ਭਟਕਣਾ ਵਿਚ ਪੈ ਕੇ ਅਜੇ ਕੁਰਾਹੇ ਪਿਆ ਹੋਇਆ ਹੈ ਕਿ ਆਪਣਾ ਕੀਮਤੀ ਮਨੁੱਖਾ-ਜਨਮ ਗਵਾ ਰਿਹਾ ਹੈ।ਰਹਾਉ।ਹੇ ਭਾਈ! ਮਾਇਆ-ਵੇੜ੍ਹੇ ਮਨੁੱਖ ਨੂੰ ਸਦਾ-ਥਿਰ ਹਰਿ-ਨਾਮ ਸਿਮਰਨ ਵਾਲਾ ਧਰਮ ਅੱਖੀਂ ਵੇਖਿਆ ਨਹੀਂ ਭਾਉਂਦਾ। ਝੂਠ ਨੂੰ, ਠੱਗੀ ਨੂੰ ਮਿੱਠਾ ਜਾਣ ਕੇ ਇਹਨਾਂ ਨਾਲ ਮਸਤ ਰਹਿੰਦਾ ਹੈ। ਦਾਤਾਰ-ਪ੍ਰਭੂ ਨੂੰ ਭੁਲਾਈ ਰੱਖਦਾ ਹੈ, ਉਸ ਦੀ ਦਿੱਤੀ ਹੋਈ ਦਾਤਿ ਇਸ ਨੂੰ ਪਿਆਰੀ ਲੱਗਦੀ ਹੈ। ਮੋਹ ਵਿਚ ਬੇਬਸ ਹੋਇਆ ਜੀਵ ਆਪਣੀ ਮੌਤ ਨੂੰ ਚੇਤੇ ਨਹੀਂ ਕਰਦਾ। ਹੇ ਭਾਈ! ਭਟਕਣਾ ਵਿਚ ਪਿਆ ਹੋਇਆ ਜੀਵ ਉਸ ਚੀਜ਼ ਲਈ ਦੌੜ ਦੌੜ ਤਰਲੇ ਲੈਂਦਾ ਹੈ ਜੋ ਆਖ਼ਰ ਬਿਗਾਨੀ ਹੋ ਜਾਣੀ ਹੈ। ਆਪਣਾ ਇਨਸਾਨੀ ਫ਼ਰਜ ਸਾਰਾ ਹੀ ਭੁਲਾ ਦੇਂਦਾ ਹੈ। ਮਨੁੱਖ ਪਰਮਾਤਮਾ ਦੀ ਰਜ਼ਾ ਨੂੰ ਨਹੀਂ ਸਮਝਦਾ ਜਿਸ ਕਰਕੇ ਇਸ ਦੇ ਵਾਸਤੇ ਜਨਮ-ਮਰਨ ਦੇ ਗੇੜ ਬਣੇ ਰਹਿੰਦੇ ਹਨ ਨਿੱਤ ਪਾਪ ਕਰਦਾ ਰਹਿੰਦਾ ਹੈ, ਆਖ਼ਰ ਪਛੁਤਾਉਂਦਾ ਹੈ।3। ਪਰ, ਹੇ ਪ੍ਰਭੂ! ਜੀਵਾਂ ਦੇ ਵੀ ਕੀਹ ਵੱਸ? ਜੋ ਤੈਨੂੰ ਚੰਗਾ ਲੱਗਦਾ ਹੈ, ਉਹੀ ਅਸਾਂ ਜੀਵਾਂ ਨੂੰ ਕਬੂਲ ਹੁੰਦਾ ਹੈ। ਹੇ ਪ੍ਰਭੂ! ਮੈਂ ਤੇਰੀ ਰਜ਼ਾ ਤੋਂ ਸਦਕੇ ਹਾਂ। ਗਰੀਬ ਨਾਨਕ ਤੇਰਾ ਦਾਸ ਹੈ, ਤੇਰਾ ਗੁਲਾਮ ਹੈ। ਹੇ ਭਾਈ! ਮੇਰਾ ਮਾਲਕ-ਪ੍ਰਭੂ ਅਪਣੇ ਦਾਸ ਦੀ ਲਾਜ ਆਪ ਰੱਖ ਲੈਂਦਾ ਹੈ।4।1।22।
English Translation :

DHANAASAREE, FIFTH MEHL, SECOND HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:

You shall have to abandon the straw which you have collected. These entanglements shall be of no use to you. You are in love with those things that will not go with you. You think that your enemies are friends. || 1 || In such confusion, the world has gone astray. The foolish mortal wastes this precious human life. || Pause || He does not like to see Truth and righteousness. He is attached to falsehood and deception; they seem sweet to him. He loves gifts, but he forgets the Giver. The wretched creature does not even think of death. || 2 || He cries for the possessions of others. He forfeits all the merits of his good deeds and religion. He does not understand the Hukam of the Lord’s Command, and so he continues coming and going in reincarnation. He sins, and then regrets and repents. || 3 || Whatever pleases You, Lord, that alone is acceptable. I am a sacrifice to Your Will. Poor Nanak is Your slave, Your humble servant. Save me, O my Lord God Master! || 4 || 1 || 22 ||

Sunday, 31st Chayt (Samvat 540 Nanakshahi) (Page : 676)
 
Katha of Hukamnama (Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[April 14, 2008, Monday 05:00 AM. IST]
ਸਲੋਕ ॥

ਰਸਨਾ ਉਚਰੰਤਿ ਨਾਮੰ ਸ੍ਰਵਣੰ ਸੁਨੰਤਿ ਸਬਦ ਅੰਮ੍ਰਿਤਹ ॥ ਨਾਨਕ ਤਿਨ ਸਦ ਬਲਿਹਾਰੰ ਜਿਨਾ ਧਿਆਨੁ ਪਾਰਬ੍ਰਹਮਣਹ ॥1॥ ਹਭਿ ਕੂੜਾਵੇ ਕੰਮ ਇਕਸੁ ਸਾਈ ਬਾਹਰੇ ॥ ਨਾਨਕ ਸੇਈ ਧੰਨੁ ਜਿਨਾ ਪਿਰਹੜੀ ਸਚ ਸਿਉ ॥2॥ ਪਉੜੀ ॥ ਸਦ ਬਲਿਹਾਰੀ ਤਿਨਾ ਜਿ ਸੁਨਤੇ ਹਰਿ ਕਥਾ ॥ ਪੂਰੇ ਤੇ ਪਰਧਾਨ ਨਿਵਾਵਹਿ ਪ੍ਰਭ ਮਥਾ ॥ ਹਰਿ ਜਸੁ ਲਿਖਹਿ ਬੇਅੰਤ ਸੋਹਹਿ ਸੇ ਹਥਾ ॥ ਚਰਨ ਪੁਨੀਤ ਪਵਿਤ੍ਰ ਚਾਲਹਿ ਪ੍ਰਭ ਪਥਾ ॥ ਸੰਤਾਂ ਸੰਗਿ ਉਧਾਰੁ ਸਗਲਾ ਦੁਖੁ ਲਥਾ ॥14॥


ਸੋਮਵਾਰ, 1 ਵੈਸਾਖ (ਸੰਮਤ 540 ਨਾਨਕਸ਼ਾਹੀ) 14 ਅਪ੍ਰੈਲ 2008(ਅੰਗ: 709)

ਪੰਜਾਬੀ ਵਿਆਖਿਆ :
ਸਲੋਕ ॥


ਜੋ ਮਨੁੱਖ ਜੀਭ ਨਾਲ ਪਾਰਬ੍ਰਹਮ ਦਾ ਨਾਮ ਉਚਾਰਦੇ ਹਨ, ਜੋ ਕੰਨਾਂ ਨਾਲ ਸਿਫ਼ਤਿ-ਸਾਲਾਹ ਦੀ ਪਵਿਤ਼੍ਰ ਬਾਣੀ ਸੁਣਦੇ ਹਨ ਤੇ ਜੋ ਪਾਰਬ੍ਰਹਮ ਦਾ ਧਿਆਨ (ਧਰਦੇ ਹਨ,) ਹੇ ਨਾਨਕ! ਮੈਂ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਹਾਂ ।1। ਇਕ ਖਸਮ-ਪ੍ਰਭੂ ਦੀ ਯਾਦ ਤੋਂ ਬਿਨਾ ਹੋਰ ਸਾਰੇ ਹੀ ਕੰਮ ਵਿਅਰਥ ਹਨ (ਭਾਵ, ਜੇ ਖਸਮ ਸਾਂਈ ਨੂੰ ਭੁਲਾ ਦਿੱਤਾ ਤਾਂ....) । ਹੇ ਨਾਨਕ! ਸਿਰਫ਼ ਉਹੀ ਬੰਦੇ ਭਾਗਾਂ ਵਾਲੇ ਹਨ, ਜਿਨ੍ਹਾਂ ਦਾ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨਾਲ ਪਿਆਰ ਹੈ ।2। ਮੈਂ ਉਹਨਾਂ ਬੰਦਿਆਂ ਤੋਂ ਸਦਾ ਕੁਰਬਾਨ ਜਾਂਦਾ ਹਾਂ ਜੋ ਪ੍ਰਭੂ ਦੀਆਂ ਗੱਲਾਂ ਸੁਣਦੇ ਹਨ । ਉਹ ਮਨੁੱਖ ਸਭ ਗੁਣਾਂ ਵਾਲੇ ਤੇ ਸਭ ਤੋਂ ਚੰਗੇ ਹਨ ਜੋ ਪ੍ਰਭੂ ਅੱਗੇ ਸਿਰ ਨਿਵਾਉਂਦੇ ਹਨ । (ਉਹਨਾਂ ਦੇ) ਉਹ ਹੱਥ ਸੋਹਣੇ ਲੱਗਦੇ ਹਨ ਜੋ ਬੇਅੰਤ ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖਦੇ ਹਨ ਤੇ ਉਹ ਪੈਰ ਪਵਿੱਤ਼੍ਰ ਹਨ ਜੋ ਪ੍ਰਭੂ ਦੇ ਰਾਹ ਤੇ ਤੁਰਦੇ ਹਨ । (ਅਜੇਹੇ) ਸੰਤਾਂ ਦੀ ਸੰਗਤਿ ਵਿਚ (ਦੁੱਖ ਵਿਕਾਰਾਂ ਤੋਂ) ਬਚਾਉ ਹੋ ਜਾਂਦਾ ਹੈ, ਸਾਰਾ ਦੁੱਖ ਦੂਰ ਹੋ ਜਾਂਦਾ ਹੈ ।14।
English Translation :

SHALOK:

With my tongue, I chant the Lord’s Name; with my ears, I listen to the Ambrosial Word of His Shabad. Nanak is forever a sacrifice to those who meditate on the Supreme Lord God. || 1 || All concerns are false, except those of the One Lord. O Nanak, blessed are those, who are in love with their True Lord. || 2 || PAUREE: I am forever a sacrifice to those who listen to the sermon of the Lord. Those who bow their heads before God are perfect and distinguished. Those hands, which write the Praises of the infinite Lord are beautiful. Those feet which walk on God’s Path are pure and holy. In the Society of the Saints, they are emancipated; all their sorrows depart. || 14 ||

Monday, 1st Vaisaakh (Samvat 540 Nanakshahi) 14th April 2008 (Page: 709)
 
TODAY'S HUKAMNAMA FROM SRI DARBAR SAHIB
Sri Amritsar.

[April 15, 2008, Tuesday 04:45 AM. IST]
ਗੋਂਡ ॥

ਜੈਸੇ ਮੰਦਰ ਮਹਿ ਬਲਹਰ ਨਾ ਠਾਹਰੈ ॥ ਨਾਮ ਬਿਨਾ ਕੈਸੇ ਪਾਰਿ ਉਤਰੈ ॥ ਕੁੰਭ ਬਿਨਾ ਜਲੁ ਨਾ ਟੀਕਾਵੈ ॥ ਸਾਧੂ ਬਿਨੁ ਐਸੇ ਅਬਗਤੁ ਜਾਵੈ ॥à©੍ਹੂ॥ ਜਾਰਉ ਤਿਸੈ ਜੁ ਰਾਮੁ ਨ ਚੇਤੈ ॥ ਤਨ ਮਨ ਰਮਤ ਰਹੈ ਮਹਿ ਖੇਤੈ ॥à©੍ਹੂ॥ ਰਹਾਉ ॥ ਜੈਸੇ ਹਲਹਰ ਬਿਨਾ ਜਿਮੀ ਨਹੀ ਬੋਈਐ ॥ ਸੂਤ ਬਿਨਾ ਕੈਸੇ ਮਣੀ ਪਰੋਈਐ ॥ ਘੁੰਡੀ ਬਿਨੁ ਕਿਆ ਗੰਠਿ ਚੜ੍ਹਾਈਐ ॥ ਸਾਧੂ ਬਿਨੁ ਤੈਸੇ ਅਬਗਤੁ ਜਾਈਐ ॥2॥ ਜੈਸੇ ਮਾਤ ਪਿਤਾ ਬਿਨੁ ਬਾਲੁ ਨ ਹੋਈ ॥ ਬਿੰਬ ਬਿਨਾ ਕੈਸੇ ਕਪਰੇ ਧੋਈ ॥ ਘੋਰ ਬਿਨਾ ਕੈਸੇ ਅਸਵਾਰ ॥ ਸਾਧੂ ਬਿਨੁ ਨਾਹੀ ਦਰਵਾਰ ॥3॥ ਜੈਸੇ ਬਾਜੇ ਬਿਨੁ ਨਹੀ ਲੀਜੈ ਫੇਰੀ ॥ ਖਸਮਿ ਦੁਹਾਗਨਿ ਤਜਿ ਅਉਹੇਰੀ ॥ ਕਹੈ ਕਬੀਰੁ ਏਕੈ ਕਰਿ ਕਰਨਾ ॥ ਗੁਰਮੁਖਿ ਹੋਇ ਬਹੁਰਿ ਨਹੀ ਮਰਨਾ ॥4॥6॥9॥


ਮੰਗਲਵਾਰ, 2 ਵੈਸਾਖ (ਸੰਮਤ 540 ਨਾਨਕਸ਼ਾਹੀ) (ਅੰਗ: 872)

ਪੰਜਾਬੀ ਵਿਆਖਿਆ
:
ਗੋਂਡ ॥


ਜਿਵੇਂ ਘਰ ਵਿਚ ਸ਼ਤੀਰ ਹੈ (ਸ਼ਤੀਰ ਤੋਂ ਬਿਨਾ ਘਰ ਦਾ ਛੱਤ) ਨਹੀਂ ਠਹਿਰ ਸਕਦਾ, ਇਸੇ ਤਰ੍ਹਾਂ ਪ੍ਰਭੂ ਤੇ ਨਾਮ ਤੋਂ ਬਿਨਾ (ਮਨੁੱਖ ਦਾ ਮਨ ਸੰਸਾਰ-ਸਮੁੰਦਰ ਦੇ ਘੁੰਮਣ-ਘੇਰਾਂ ਵਿਚੋਂ) ਪਾਰ ਨਹੀਂ ਲੰਘ ਸਕਦਾ । ਜਿਵੇਂ ਘੜੇ ਤੋਂ ਬਿਨਾ ਪਾਣੀ ਨਹੀਂ ਟਿਕ ਸਕਦਾ, ਤਿਵੇਂ ਗੁਰੂ ਤੋਂ ਬਿਨਾ (ਮਨੁੱਖ ਦਾ ਮਨ ਨਹੀਂ ਟਿਕਦਾ ਤੇ ਮਨੁੱਖ ਦੁਨੀਆ ਤੋਂ) ਭੈੜੇ ਹਾਲ ਹੀ ਜਾਂਦਾ ਹੈ ।1।ਮੈਂ ਉਸ (ਮਨ) Æ’ ਸਾੜ ਦਿਆਂ ਜੋ ਪ੍ਰਭੂ Æ’ ਨਹੀਂ ਸਿਮਰਦਾ ਤੇ ਸਦਾ ਸਰੀਰਕ ਭੋਗਾਂ ਵਿਚ ਹੀ ਖਚਿਤ ਰਹਿੰਦਾ ਹੈ ।1।ਰਹਾਉ। ਜਿਵੇਂ ਕਿਸਾਨ ਤੋਂ ਬਿਨਾ ਜ਼ਮੀਨ ਨਹੀਂ ਬੀਜੀ ਜਾ ਸਕਦੀ, ਸੂਤਰ ਤੋਂ ਬਿਨਾ ਮਣਕੇ ਪਰੋਏ ਨਹੀਂ ਜਾ ਸਕਦੇ, ਘੁੰਡੀ ਤੋਂ ਬਿਨਾ ਗੰਢ ਨਹੀਂ ਪਾਈ ਜਾ ਸਕਦੀ; ਤਿਵੇਂ ਹੀ ਗੁਰੂ ਦੀ ਸ਼ਰਨ ਤੋਂ ਬਿਨਾ ਮਨੁੱਖ ਭੈੜੇ ਹਾਲ ਹੀ ਜਾਂਦਾ ਹੈ ।2। ਜਿਵੇਂ ਮਾਂ ਪਿਉ (ਦੇ ਮੇਲ) ਤੋਂ ਬਿਨਾ ਬਾਲ ਨਹੀਂ ਜੰਮਦਾ, ਪਾਣੀ ਤੋਂ ਬਿਨਾ ਕੱਪੜੇ ਨਹੀਂ ਧੁਪਦੇ, ਘੋੜੇ ਤੋਂ ਬਿਨਾ ਮਨੁੱਖ ਅਸਵਾਰ ਨਹੀਂ ਅਖਵਾ ਸਕਦਾ, ਤਿਵੇਂ ਗੁਰੂ ਤੋਂ ਬਿਨਾ ਪ੍ਰਭੂ ਦੇ ਦਰ ਦੀ ਪ੍ਰਾਪਤੀ ਨਹੀਂ ਹੁੰਦੀ ।3। ਸਾਜ਼ਾਂ ਤੋਂ ਬਿਨਾ ਜਿਵੇਂ ਨਾਚ ਨਹੀਂ ਹੋ ਸਕਦਾ (ਤਿਵੇਂ ਖਸਮ ਤੋਂ ਬਿਨਾ ਇਸਤÂ਼੍ਰੀ ਸੁਹਾਗਣ ਨਹੀਂ ਹੋ ਸਕਦੀ) ਦੁਹਾਗਣ (ਭੈੜੇ ਸੁਭਾਉ ਵਾਲੀ ਇਸਤÂ਼੍ਰੀ) Æ’ ਖਸਮ ਨੇ ਤਿਆਗ ਕੇ ਸਦਾ ਦੁਰਕਾਰ ਹੀ ਦਿੱਤਾ ਹੁੰਦਾ ਹੈ । ਕਬੀਰ ਆਖਦਾ ਹੈ—ਇੱਕੋ ਹੀ ਕਰਨ-ਜੋਗ ਕੰਮ ਕਰ, ਗੁਰੂ ਦੇ ਸਨਮੁਖ ਹੋ (ਤੇ ਨਾਮ ਸਿਮਰ) ਫਿਰ ਫਿਰ ਜੰਮਣਾ-ਮਰਨਾ ਨਹੀਂ ਪਏਗਾ ।4।6।9।
English Translation :

GOND:

As the house will not stand when the supporting beams are removed from within it, just so, without the Naam, the Name of the Lord, how can anyone be carried across? Without the pitcher, the water is not contained; just so, without the Holy Saint, the mortal departs in misery. || 1 || One who does not remember the Lord — let him burn; his body and mind have remained absorbed in this field of the world. || 1 || Pause || Without a farmer, the land is not planted; without a thread, how can the beads be strung? Without a loop, how can the knot be tied? Just so, without the Holy Saint, the mortal departs in misery. || 2 || Without a mother or father there is no child; just so, without water, how can the clothes be washed? Without a horse, how can there be a rider? Without the Holy Saint, one cannot reach the Court of the Lord. || 3 || Just as without music, there is no dancing, the bride rejected by her husband is dishonored. Says Kabeer, do this one thing: become Gurmukh, and you shall never die again. || 4 || 6 || 9 ||

Tuesday, 2nd Vaisaakh (Samvat 540 Nanakshahi) (Page: 872)
 
[April 16, 2008, Wednesday 04:45 AM. IST]

ਸੋਰਠਿ ਮਹਲਾ 1 ਦੁਤੁਕੇ ॥

ਪੁੜੁ ਧਰਤੀ ਪੁੜੁ ਪਾਣੀ ਆਸਣੁ ਚਾਰਿ ਕੁੰਟ ਚਉਬਾਰਾ ॥ ਸਗਲ ਭਵਣ ਕੀ ਮੂਰਤਿ ਏਕਾ ਮੁਖਿ ਤੇਰੈ ਟਕਸਾਲਾ ॥1॥ ਮੇਰੇ ਸਾਹਿਬਾ ਤੇਰੇ ਚੋਜ ਵਿਡਾਣਾ ॥ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਆਪੇ ਸਰਬ ਸਮਾਣਾ ॥ ਰਹਾਉ ॥ ਜਹ ਜਹ ਦੇਖਾ ਤਹ ਜੋਤਿ ਤੁਮਾਰੀ ਤੇਰਾ ਰੂਪੁ ਕਿਨੇਹਾ ॥ ਇਕਤੁ ਰੂਪਿ ਫਿਰਹਿ ਪਰਛੰਨਾ ਕੋਇ ਨ ਕਿਸ ਹੀ ਜੇਹਾ ॥2॥ ਅੰਡਜ ਜੇਰਜ ਉਤਭੁਜ ਸੇਤਜ ਤੇਰੇ ਕੀਤੇ ਜੰਤਾ ॥ ਏਕੁ ਪੁਰਬੁ ਮੈ ਤੇਰਾ ਦੇਖਿਆ ਤੂ ਸਭਨਾ ਮਾਹਿ ਰਵੰਤਾ ॥3॥ ਤੇਰੇ ਗੁਣ ਬਹੁਤੇ ਮੈ ਏਕੁ ਨ ਜਾਣਿਆ ਮੈ ਮੂਰਖ ਕਿਛੁ ਦੀਜੈ ॥ ਪ੍ਰਣਵਤਿ ਨਾਨਕ ਸੁਣਿ ਮੇਰੇ ਸਾਹਿਬਾ ਡੁਬਦਾ ਪਥਰੁ ਲੀਜੈ ॥4॥4॥


ਬੁੱਧਵਾਰ, 3 ਵੈਸਾਖ (ਸੰਮਤ 540 ਨਾਨਕਸ਼ਾਹੀ) (ਅੰਗ: 596)

ਪੰਜਾਬੀ ਵਿਆਖਿਆ
:
ਸੋਰਠਿ ਮਹਲਾ 1 ਦੁਤੁਕੇ ॥


ਹੇ ਪ੍ਰਭੂ! ਇਹ ਸਾਰੀ ਸ੍ਰਿਸ਼ਟੀ ਤੇਰਾ ਚੁਬਾਰਾ ਹੈ, ਚਾਰੇ ਪਾਸੇ ਉਸ ਚੁਬਾਰੇ ਦੀਆਂ ਚਾਰ ਕੰਧਾਂ ਹਨ, ਧਰਤੀ ਉਸ ਚੁਬਾਰੇ ਦਾ ਹੇਠਲਾ ਪੁੜ ਹੈ (ਫ਼ਰਸ਼ ਹੈ), ਆਕਾਸ਼ ਉਸ ਚੁਬਾਰੇ ਦਾ ਉਪਰਲਾ ਪੁੜ ਹੈ (ਛੱਤ ਹੈ)। ਇਸ ਚੁਬਾਰੇ ਵਿਚ ਤੇਰਾ ਨਿਵਾਸ ਹੈ। ਸਾਰੀ ਸ੍ਰਿਸ਼ਟੀ ਦੇ ਜੀਆਂ ਜੰਤਾਂ ਦੀਆਂ ਮੂਰਤੀਆਂ ਤੇਰੀ ਹੀ ਸ੍ਰੇਸ਼ਟ ਟਕਸਾਲ ਵਿਚ ਘੜੀਆਂ ਗਈਆਂ ਹਨ।1। ਹੇ ਮੇਰੇ ਮਾਲਕ! ਤੇਰੇ ਅਚਰਜ ਕੌਤਕ ਹਨ। ਤੂੰ ਪਾਣੀ ਵਿਚ, ਧਰਤੀ ਦੇ ਅੰਦਰ, ਧਰਤੀ ਦੇ ਉਪਰ (ਸਾਰੇ ਪੁਲਾੜ ਵਿਚ) ਭਰਭੂਰ ਵਿਆਪਕ ਹੈਂ। ਤੂੰ ਆਪ ਹੀ ਸਭ ਥਾਂ ਮੌਜੂਦ ਹੈਂ।ਰਹਾਉ। ਮੈਂ ਜਿਸ ਪਾਸੇ ਤੱਕਦਾ ਹਾਂ ਤੇਰੀ ਹੀ ਜੋਤਿ ਪ੍ਰਕਾਸ਼ ਕਰ ਰਹੀ ਹੈ, ਪਰ ਤੇਰਾ ਸਰੂਪ ਕੈਸਾ ਹੈ, ਇਹ ਬਿਆਨ ਤੋਂ ਪਰੇ ਹੈ। ਤੂੰ ਆਪ ਹੀ ਆਪ ਹੁੰਦਿਆਂ ਭੀ ਇਹਨਾਂ ਬੇਅੰਤ ਜੀਵਾਂ ਵਿਚ ਲੁਕ ਕੇ ਫਿਰ ਰਿਹਾ ਹੈਂ, ਅਸਚਰਜ ਇਹ ਹੈ ਕਿ ਕੋਈ ਇਕ ਜੀਵ ਕਿਸੇ ਦੂਜੇ ਵਰਗਾ ਨਹੀਂ ਹੈ।2। ਅੰਡੇ ਵਿਚੋਂ, ਜਿਓਰ ਵਿਚੋਂ, ਧਰਤੀ ਵਿਚੋਂ, ਮੁੜ੍ਹਕੇ ਵਿਚੋਂ ਜੰਮੇ ਹੋਏ ਇਹ ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਨ, ਇਹ ਸਾਰੇ ਅਨੇਕਾਂ ਰੰਗਾਂ ਤੇ ਕਿਸਮਾਂ ਦੇ ਹਨ, ਪਰ ਮੈਂ ਤੇਰੀ ਅਚਰਜ ਖੇਡ ਵੇਖਦਾ ਹਾਂ ਕਿ ਤੂੰ ਇਹਨਾਂ ਸਭਨਾਂ ਜੀਵਾਂ ਵਿਚ ਮੌਜੂਦ ਹੈ।3। ਨਾਨਕ ਬੇਨਤੀ ਕਰਦਾ ਹੈ- ਹੇ ਪ੍ਰਭੂ! ਤੇਰੇ ਅਨੇਕਾਂ ਗੁਣ ਹਨ, ਮੈਨੂੰ ਕਿਸੇ ਇੱਕ ਦੀ ਭੀ ਪੂਰੀ ਸਮਝ ਨਹੀਂ ਹੈ। ਹੇ ਮੇਰੇ ਮਾਲਿਕ! ਸੁਣ! ਮੈਨੂੰ ਮੂਰਖ ਨੂੰ ਕੋਈ ਚੰਗੀ ਅਕਲ ਦੇਹ, ਮੈਂ ਵਿਕਾਰਾਂ ਵਿਚ ਡੁੱਬ ਰਿਹਾ ਹਾਂ ਜਿਵੇਂ ਪੱਥਰ ਪਾਣੀ ਵਿਚ ਡੁੱਬ ਜਾਂਦਾ ਹੈ।ਮੈਨੂੰ ਕੱਡ ਲੈ।4।4।
English Translation :

SORAT’H, FIRST MEHL, DU-TUKAS:

In the realm of land, and in the realm of water, Your seat is the chamber of the four directions. Yours is the one and only form of the entire universe; Your mouth is the mint to fashion all. || 1 || O my Lord Master, Your play is so wonderful! You are pervading and permeating the water, the land and the sky; You Yourself are contained in all. || Pause || Wherever I look, there I see Your Light, but what is Your form? You have one form, but it is unseen; there is none like any other. || 2 || The beings born of eggs, born of the womb, born of the earth and born of sweat, all are created by You. I have seen one glory of Yours, that You are pervading and permeating in all. || 3 || Your Glories are so numerous, and I do not know even one of them; I am such a fool — please, give me some of them! Prays Nanak, listen, O my Lord Master: I am sinking like a stone — please, save me! || 4 || 4 ||

Wednesday, 3rd Vaisaakh (Samvat 540 Nanakshahi) (Page : 596)
 
(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[April 17, 2008, Thursday 04:45 AM. IST]
ਸਲੋਕੁ ਮ: 3 ॥

ਸੂਹੈ ਵੇਸਿ ਕਾਮਣਿ ਕੁਲਖਣੀ ਜੋ ਪ੍ਰਭ ਛੋਡਿ ਪਰ ਪੁਰਖ ਧਰੇ ਪਿਆਰੁ ॥ ਓਸੁ ਸੀਲੁ ਨ ਸੰਜਮੁ ਸਦਾ ਝੂਠੁ ਬੋਲੈ ਮਨਮੁਖਿ ਕਰਮ ਖੁਆਰੁ ॥ ਜਿਸੁ ਪੂਰਬਿ ਹੋਵੈ ਲਿਿਖਆ ਤਿਸੁ ਸਤਿਗੁਰੁ ਮਿਲੈ ਭਤਾਰੁ ॥ ਸੂਹਾ ਵੇਸੁ ਸਭੁ ਉਤਾਰਿ ਧਰੇ ਗਲਿ ਪਹਿਰੈ ਖਿਮਾ ਸੀਗਾਰੁ ॥ ਪੇਈਐ ਸਾਹੁਰੈ ਬਹੁ ਸੋਭਾ ਪਾਏ ਤਿਸੁ ਪੂਜ ਕਰੇ ਸਭੁ ਸੈਸਾਰੁ ॥ ਓਹ ਰਲਾਈ ਕਿਸੈ ਦੀ ਨਾ ਰਲੈ ਜਿਸੁ ਰਾਵੇ ਸਿਰਜਨਹਾਰੁ ॥ ਨਾਨਕ ਗੁਰਮੁਖਿ ਸਦਾ ਸੁਹਾਗਣੀ ਜਿਸੁ ਅਵਿਨਾਸੀ ਪੁਰਖੁ ਭਰਤਾਰੁ ॥1॥ ਮ: 1 ॥ ਸੂਹਾ ਰੰਗੁ ਸੁਪਨੈ ਨਿਸੀ ਬਿਨੁ ਤਾਗੇ ਗਲਿ ਹਾਰੁ ॥ ਸਚਾ ਰੰਗੁ ਮਜੀਠ ਕਾ ਗੁਰਮੁਖਿ ਬ੍ਰਹਮ ਬੀਚਾਰੁ ॥ ਨਾਨਕ ਪ੍ਰੇਮ ਮਹਾ ਰਸੀ ਸਭਿ ਬੁਰਿਆਈਆ ਛਾਰੁ ॥2॥ ਪਉੜੀ ॥ ਇਹੁ ਜਗੁ ਆਪਿ ਉਪਾਇਓਨੁ ਕਰਿ ਚੋਜ ਵਿਡਾਨੁ ॥ ਪੰਚ ਧਾਤੁ ਵਿਿਚ ਪਾਈਅਨੁ ਮੋਹੁ ਝੂਠੁ ਗੁਮਾਨੁ ॥ ਆਵੈ ਜਾਇ ਭਵਾਈਐ ਮਨਮੁਖੁ ਅਗਿਆਨੁ ॥ ਇਕਨਾ ਆਪਿ ਬੁਝਾਇਓਨੁ ਗੁਰਮੁਖਿ ਹਰਿ ਗਿਆਨੁ ॥ ਭਗਤਿ ਖਜਾਨਾ ਬਖਸਿਓਨੁ ਹਰਿ ਨਾਮੁ ਨਿਧਾਨੁ ॥4॥


ਵੀਰਵਾਰ, 4 ਵੈਸਾਖ (ਸੰਮਤ 540 ਨਾਨਕਸ਼ਾਹੀ)(ਅੰਗ: 786)

ਪੰਜਾਬੀ ਵਿਆਖਿਆ :
ਸਲੋਕੁ ਮ: 3 ॥


ਮਾਇਆ ਦੇ ਚੁਹਚੁਹੇ ਵੇਸ ਵਿਚ ਮਸਤ ਜੀਵ-ਇਸਤ੍ਰੀ, ਮਾਨੋ, ਬਦਕਾਰ ਇਸਤ੍ਰੀ ਹੈ ਜੋ ਪ੍ਰਭੂ (ਖਸਮ) ਨੂੰ ਵਿਸਾਰ ਕੇ ਪਰਾਏ ਮਨੁੱਖ ਨਾਲ ਪਿਆਰ ਕਰਦੀ ਹੈ; ਉਸ ਦਾ ਨਾਹ ਚੰਗਾ ਆਚਰਨ ਹੈ, ਨਾਹ ਜੁਗਤਿ ਵਾਲਾ ਜੀਵਨ ਹੈ, ਸਦਾ ਝੂਠ ਬੋਲਦੀ ਹੈ, ਆਪ-ਹੁਦਰੇ ਕੰਮਾਂ ਕਰਕੇ ਖ਼ੁਆਰ ਹੁੰਦੀ ਹੈ। ਜਿਸ ਦੇ ਮੱਥੇ ਤੇ ਧੁਰ ਦਰਗਾਹੋਂ ਭਾਗ ਹੋਣ, ਉਸ ਨੂੰ ਗੁਰੂ ਰਾਖਾ ਮਿਲ ਪੈਂਦਾ ਹੈ, ਫਿਰ ਉਹ ਚੁਹਚੁਹਾ ਵੇਸ ਸਾਰਾ ਲਾਹ ਦੇਂਦੀ ਹੈ ਤੇ ਸਹਣ-ਸ਼ੀਲਤਾ ਦਾ ਗਹਿਣਾ ਗਲ ਵਿਚ ਪਾਂਦੀ ਹੈ। ਇਸ ਲੋਕ ਤੇ ਪਰਲੋਕ ਵਿਚ ਉਸ ਦੀ ਬੜੀ ਇੱਜ਼ਤ ਹੁੰਦੀ ਹੈ, ਸਾਰਾ ਜਗਤ ਉਸ ਦਾ ਆਦਰ ਕਰਦਾ ਹੈ। ਜਿਸ ਨੂੰ ਸਾਰੇ ਜੱਗ ਦਾ ਪੈਦਾ ਕਰਨ ਵਾਲਾ ਖ਼ਸਮ ਮਿਲ ਜਾਏ, ਉਸ ਦਾ ਜੀਵਨ ਨਿਰਾਲਾ ਹੀ ਹੋ ਜਾਂਦਾ ਹੈ; ਹੇ ਨਾਨਕ! ਜਿਸ ਦੇ ਸਿਰ ਤੇ ਕਦੇ ਨਾਹ ਮਰਨ ਵਾਲਾ ਖਸਮ ਹੋਵੇ, ਜੋ ਸਦਾ ਗੁਰੂ ਦੇ ਹੁਕਮ ਵਿਚ ਤੁਰੇ ਉਹ ਜੀਵ-ਇਸਤ੍ਰੀ ਸਦਾ ਸੁਹਾਗ ਭਾਗ ਵਾਲੀ ਹੁੰਦੀ ਹੈ ।1। ਮਾਇਆ ਦਾ ਚੁਹਾਚੁਹਾ ਰੰਗ ਮਾਨੋਂ ਰਾਤ ਦਾ ਸੁਫਨਾ ਹੈ, (ਮਾਨੋਂ) ਧਾਗੇ ਤੋਂ ਬਿਨਾਂ ਹਾਰ ਗਲ ਵਿਚ ਪਾਇਆ ਹੋਇਆ ਹੈ; ਗੁਰੂ ਦੇ ਸਨਮੁਖ ਹੋ ਕੇ ਰੱਬ ਦੀ ਸਿਫ਼ਤਿ ਸਾਲਾਹ ਦੀਆਂ ਗੱਲਾਂ, ਮਾਨੋਂ ਮਜੀਠ ਦਾ ਪੱਕਾ ਰੰਗ ਹੈ। ਹੇ ਨਾਨਕ! ਜੋ ਜੀਵ-ਇਸਤ੍ਰੀ ਪ੍ਰਭੂ ਦੇ ਪਿਆਰ ਦੇ ਮਹਾ ਰਸ ਵਿਚ ਭਿੱਜੀ ਹੋਈ ਹੈ ਉਸ ਦੇ ਸਾਰੇ ਭੈੜ, ਸੜ ਕੇ ਸੁਆਹ ਹੋ ਜਾਂਦੇ ਹਨ ।2। ਹੈਰਾਨ ਕਰਨ ਵਾਲੇ ਕੌਤਕ ਕਰ ਕੇ ਪ੍ਰਭੂ ਨੇ ਆਪ ਇਹ ਜਗਤ ਪੈਦਾ ਕੀਤਾ, ਇਸ ਵਿਚ ਪੰਜ ਤੱਤ ਪਾ ਦਿੱਤੇ ਜੋ ਮੋਹ ਝੂਠ ਤੇ ਗੁਮਾਨ (ਆਦਿਕ ਦਾ ਮੂਲ) ਹਨ। ਗਿਆਨ-ਹੀਨ ਆਪ-ਹੁਦਰਾ ਮਨੁੱਖ (ਇਹਨਾਂ ਵਿਚ ਫਸ ਕੇ) ਭਟਕਦਾ ਹੈ ਤੇ ਜੰਮਦਾ ਮਰਦਾ ਹੈ। ਕਈ ਜੀਵਾਂ ਨੂੰ ਪ੍ਰਭੂ ਨੇ ਗੁਰੂ ਦੇ ਸਨਮੁਖ ਕਰ ਕੇ ਆਪਣਾ ਗਿਆਨ ਆਪ ਸਮਝਾਇਆ ਹੈ ਤੇ ਭਗਤੀ ਤੇ ਨਾਮ-ਰੂਪ ਖ਼ਜਾਨਾ ਹੈ।4।
English Translation :

SHALOK, THIRD MEHL:

The red-robed bride is vicious; she forsakes God, and cultivates love for another man. She has neither modesty nor self-discipline; the self-willed manmukh constantly tells lies, and is ruined by the bad karma of evil deeds. She who has such pre-ordained destiny, obtains the True Guru has her Husband. She discards all her red dresses, and wears the ornaments of mercy and forgiveness around her neck. In this world and the next, she receives great honor, and the whole world worships her. She who is enjoyed by her Creator Lord stands out, and does not blend in with the crowd. O Nanak, the Gurmukh is the happy soul-bride forever; she has the Imperishable Lord God as her Husband. || 1 || FIRST MEHL: The red color is like a dream in the night; it is like a necklace without a string. The Gurmukhs take on the permanent color, contemplating the Lord God. O Nanak, with the supreme sublime essence of the Lord’s Love, all sins and evil deeds are turned to ashes. || 2 || PAUREE: He Himself created this world, and staged this wondrous play. Into the body of the five elements, He infused attachment, falsehood and self-conceit. The ignorant, self-willed manmukh comes and goes, wandering in reincarnation. He Himself teaches some to become Gurmukh, through the spiritual wisdom of the Lord. He blesses them with the treasure of devotional worship, and the wealth of the Lord’s Name. || 4 ||

Thursday, 4th Vaisaakh (Samvat 540 Nanakshahi) (Page: 786)
 
[April 19, 2008, Saturday 05:30 AM. IST]

ਸੋਰਠਿ ਮਹਲਾ 9 ॥

ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥1॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਿਥਆ ਏ ਜਾਨਉ ਭਜਨੁ ਰਾਮੁ ਕੋ ਸਹੀ ॥1॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥2॥2॥


ਸ਼ਨੀਵਾਰ, 6 ਵੈਸਾਖ (ਸੰਮਤ 540 ਨਾਨਕਸ਼ਾਹੀ) (ਅੰਗ: 631)

ਪੰਜਾਬੀ ਵਿਆਖਿਆ
:

ਸੋਰਠਿ ਮਹਲਾ 9 ॥


ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਂਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਂਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ।1।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ, ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ ਹੀ ਅਸਲ ਸਾਥੀ ਹੈ।1। ਹੇ ਭਾਈ! ਕਈ ਜੁਗ ਜੂਨਾਂ ਵਿਚ ਭਟਕ ਭਟਕ ਕੇ ਤੂੰ ਥੱਕ ਗਿਆ ਸੀ ਹੁਣ ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਆਖਦਾ ਹੈ-ਹੇ ਭਾਈ! ਪਰਮਾਤਮਾ ਨੂੰ ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ?2।2।

English Translation :

SORAT’H, 9th GURU:

The mind remains in the mind. He does not meditate on the Lord, nor does he perform service at sacred shrines, and so death seizes him by the hair. || 1 || Pause || Wife, friends, children, carriages, property, total wealth, the entire world — know that all of these things are false. The Lord’s meditation alone is true. || 1 || Wandering, wandering around for so many ages, he has grown weary, and finally, he obtained this human body. Says Nanak, this is the opportunity to meet the Lord; why don’t you remember Him in meditation? || 2 || 2 ||

Saturday, 6th Vaisaakh (Samvat 540 Nanakshahi)(Page: 631)
 
(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[April 20, 2008, Sunday 04:45 AM. IST]
ਧਨਾਸਰੀ ਮਹਲਾ 1 ਘਰੁ 2 ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥

ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥1॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥1॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ॥ ਮੁਕਤਿ ਪਦਾਰਥੁ ਹਰਿ ਰਸ ਚਾਖੇ॥ਆਵਣ ਜਾਣ ਰਹੇ ਗੁਰਿ ਰਾਖੇ॥2॥ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥3॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥4॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥5॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥6॥ ਕਹਤਉ ਪੜਤਉ ਸੁਣਤਉ ਏਕ ॥ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥7॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥8॥1॥


ਐਤਵਾਰ, 7 ਵੈਸਾਖ (ਸੰਮਤ 540 ਨਾਨਕਸ਼ਾਹੀ)(ਅੰਗ: 685)

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ 1 ਘਰੁ 2 ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥


ਗੁਰੂ ਮਾਨੋ ਇਕ ਸਮੁੰਦਰ ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਰਤਨਾਂ ਨਾਲ ਨਕਾ-ਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ ਉਸ ਸਾਗਰ ਵਿਚੋਂ ਆਤਮਕ ਜੀਵਨ ਦੇਣ ਵਾਲੀ ਖ਼ੁਰਾਕ ਪ੍ਰਾਪਤ ਕਰਦੇ ਹਨ, ਜਿਵੇਂ ਹੰਸ ਮੋਤੀ ਚੁਗਦੇ ਹਨ ਤੇ ਗੁਰੂ ਤੋਂ ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ ਦੀ ਚੋਗ ਚੁਗਦੇ ਹਨ। (ਗੁਰਸਿੱਖ) ਹੰਸ ਗੁਰੂ-ਸਰੋਵਰ ਵਿਚ ਟਿਿਕਆ ਰਹਿੰਦਾ ਹੈ, ਤੇ ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।1। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਾ ਕੇ ਚਿੱਕੜ ਵਿਚ ਡੁੱਬਦਾ ਹੈ, ਉਸ ਦੀ ਇਹ ਮੈਲ਼ ਦੂਰ ਨਹੀਂ ਹੁੰਦੀ। (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।1।ਰਹਾਉ। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ ਜੀਵਨ-ਸਫ਼ਰ ਵਿਚ ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।2। ਜਿਵੇਂ ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ, ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ, ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ, ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ, ਇਹ ਕਥਾ ਅਕੱਥ ਹੈ ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ ਲੋਕ ਪਰਲੋਕ ਵਿਚ ਆਦਰ ਪਾਂਦਾ ਹੈ।3। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ। ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ, ਮਨੁੱਖ, ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।4। ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ ਆਪਣੇ ਸੇਵਕਾਂ ਦੀ ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ ਸਾਧ ਸੰਗਤਿ ਵਿਚ ਟਿਕ ਕੇ ਉਸ ਆਨੰਦ-ਮੂਲ ਪ੍ਰਭੂ ਦੇ ਚਰਨਾਂ ਵਿਚ ਜੁੜਦੇ ਹਨ।5। ਜੇਹੜਾ ਮਨੁੱਖ ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ ਤੇ ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ ਹਉਮੈ ਵਿਚ ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਕਰਕੇ ਸਹੇੜੀ ਹੋਈ ਆਤਮਕ ਮੌਤ ਉਸ ਨੂੰ ਸਦਾ ਦੁਖੀ ਕਰਦੀ ਹੈ, ਉਹ ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ ਆਤਮਕ ਮੌਤ ਦਾ ਲੇਖ ਹੀ ਆਪਣੇ ਮੱਥੇ ਉਤੇ ਲਿਖਾ ਕੇ ਇਸ ਜਗਤ ਵਿਚ ਆਇਆ ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ।6। ਪਰ ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ ਸਾਲਾਹ ਹੀ ਨਿੱਤ ਉਚਾਰਦਾ ਹੈ, ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ, ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ ਮਨੁੱਖਾ ਜੀਵਨ ਦੇ ਫ਼ਰਜ਼ ਨੂੰ ਪਛਾਣਦਾ ਹੈ। ਜੋ ਮਨੁੱਖ ਗੁਰੂ ਦੀ ਸਰਨ ਵਿਚ ਰਹਿ ਕੇ ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜੋਰ ਨਹੀਂ ਪਾ ਸਕਦੇ, ਤਾਂ ਸੁਤੇ ਹੀ ਜਤ,ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।7। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ ਦੁਨੀਆਂ ਵਾਲਾ ਡਰ-ਸਹਮ ਮੁੱਕ ਜਾਂਦਾ ਹੈ। ਨਾਨਕ ਭੀ ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ ਦੇ ਦਰ ਤੋਂ ਨਾਮ ਦੀ ਦਾਤਿ ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ ਸੋਹਣੀ ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।8।1।
English Translation :

DHANAASAREE, FIRST MEHL, SECOND HOUSE,ASHTAPADEES:
ONE UNIVERSAL CREATOR GOD. BY THE GRACE OF THE TRUE GURU:

The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. || 1 || What can the poor crane accomplish by bathing in the mud puddle? It sinks into the mire, and its filth is not washed away. || 1 || Pause || After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord. His comings and goings end, and the Guru protects him. || 2 || The swan do not leave this pool. In loving devotional worship, they merge in the Celestial Lord. The swans are in the pool, and the pool is in the swans. They speak the Unspoken Speech, and they honor and revere the Guru’s Word. || 3 || The Yogi, the Primal Lord, sits within the celestial sphere of deepest Samaadhi. He is not male, and He is not female; how can anyone describe Him? The three worlds continue to center their attention on His Light. The silent sages and the Yogic masters seek the Sanctuary of the True Lord. || 4 || The Lord is the source of bliss, the support of the helpless. The Gurmukhs worship and contemplate the Celestial Lord. God is the Lover of His devotees, the Destroyer of fear. Subduing ego, one meets the Lord, and places his feet on the Path. || 5 || He makes many efforts, but still, the Messenger of Death tortures him. Destined only to die, he comes into the world. He wastes this precious human life through duality. He does not know his own self, and trapped by doubts, he cries out in pain. || 6 || Speak, read and hear of the One Lord. The Support of the earth shall bless you with courage, righteousness and protection. Chastity, purity and self-restraint are infused into the heart, when one centers his mind in the fourth state. || 7 || They are immaculate and true, and filth does not stick to them. Through the Word of the Guru’s Shabad, their doubt and fear depart. The form and personality of the Primal Lord are incomparably beautiful. Nanak begs for the Lord, the Embodiment of Truth. || 8 || 1 ||

Sunday, 7th Vaisaakh (Samvat 540 Nanakshahi)(Page: 685)
 
(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[April 21, 2008, Monday 04:45 AM. IST]
ਸੋਰਠਿ ਮਹਲਾ 5 ॥

ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥1॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥2॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥3॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥4॥5॥


ਸੋਮਵਾਰ, 8 ਵੈਸਾਖ (ਸੰਮਤ 540 ਨਾਨਕਸ਼ਾਹੀ) (ਅੰਗ: 609)

ਪੰਜਾਬੀ ਵਿਆਖਿਆ :
ਸੋਰਠਿ ਮਹਲਾ 5 ॥


ਹੇ ਭਾਈ! ਵ੍ਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।1।ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਿਕਆ ਰਹਿਣ ਵਾਲਾ ਹੈ। ਰਹਾਉ। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ। ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।2। ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ ਮੇਰੇ ਸਿਰ ਉਤੇ ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।3। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।4।5।
English Translation :

SORAT’H, FIFTH MEHL:

I met the True Guru, by great good fortune, and my mind has been enlightened. No one else can equal me, because I have the loving support of my Lord and Master. || 1 || I am a sacrifice to my True Guru. I am at peace in this world, and I shall be in celestial peace in the next; my home is filled with bliss. || Pause || He is the Inner-knower, the Searcher of hearts, the Creator, my Lord and Master. I have become fearless, attached to the Guru’s feet; I take the Support of the Name of the One Lord. || 2 || Fruitful is the Blessed Vision of His Darshan; the Form of God is deathless; He is and shall always be. He hugs His humble servants close, and protects and preserves them; their love for Him is sweet to Him. || 3 || Great is His glorious greatness, and wondrous is His magnificence; through Him, all affairs are resolved. Nanak has met with the Perfect Guru; all his sorrows have been dispelled. || 4 || 5 ||

Monday, 8th Vaisaakh (Samvat 540 Nanakshahi) (Page: 609)
 
Back
Top