☬ Ajj da mukhwak/ hukamnama ☬

dhanvaad apninder.... ji

GuruMata33.jpg
:y :y
 
(Listem Katha after 11AM IST)

TODAY'S HUKAMNAMA FROM SRI DARBAR SAHIB
Sri Amritsar.
ਸਲੋਕ ਮ: 3 ॥

ਖੇਤਿ ਮਿਆਲਾ ਉਚੀਆ ਘਰੁ ਉਚਾ ਨਿਰਣਉ ॥ ਮਹਲ ਭਗਤੀ ਘਰਿ ਸਰੈ ਸਜਣ ਪਾਹੁਣਿਅਉ ॥ ਬਰਸਨਾ ਤ ਬਰਸੁ ਘਨਾ ਬਹੁੜਿ ਬਰਸਹਿ ਕਾਹਿ ॥ ਨਾਨਕ ਤਿਨ੍ ਬਲਿਹਾਰਣੈ ਜਿਨ੍ ਗੁਰਮੁਖਿ ਪਾਇਆ ਮਨ ਮਾਹਿ ॥੧॥ ਮ: 3 ॥ ਮਿਠਾ ਸੋ ਜੋ ਭਾਵਦਾ ਸਜਣੁ ਸੋ ਜਿ ਰਾਸਿ ॥ ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥2॥ ਪਉੜੀ ॥ ਪ੍ਰਭ ਪਾਸਿ ਜਨ ਕੀ ਅਰਦਾਸਿ ਤੂ ਸਚਾ ਸਾਂਈ ॥ ਤੂ ਰਖਵਾਲਾ ਸਦਾ ਸਦਾ ਹਉ ਤੁਧੁ ਧਿਆਈ ॥ ਜੀਅ ਜੰਤ ਸਭਿ ਤੇਰਿਆ ਤੂ ਰਹਿਆ ਸਮਾਈ ॥ ਜੋ ਦਾਸ ਤੇਰੇ ਕੀ ਨਿੰਦਾ ਕਰੇ ਤਿਸੁ ਮਾਰਿ ਪਚਾਈ ॥ ਚਿੰਤਾ ਛਡਿ ਅਚਿੰਤੁ ਰਹੁ ਨਾਨਕ ਲਗਿ ਪਾਈ ॥2੧॥

ਸ਼ੁਕਰਵਾਰ, 25 ਜੇਠ (ਸੰਮਤ 539 ਨਾਨਕਸ਼ਾਹੀ) (ਅੰਗ: 517)

ਪੰਜਾਬੀ ਵਿਆਖਿਆ :

ਸਲੋਕ ਮ: 3 ॥

ਬੱਦਲ ਵੇਖ ਕੇ (ਜੱਟ) ਪੈਲੀ ਵਿਚ ਵੱਟਾਂ ਉੱਚੀਆਂ ਕਰ ਦੇਂਦਾ ਹੈ (ਤੇ ਵਰਖਾ ਦਾ ਪਾਣੀ ਉਸ ਪੈਲੀ ਵਿਚ ਆ ਖਲੋਂਦਾ ਹੈ), (ਤਿਵੇਂ ਹੀ, ਜਿਸ ਜੀਵ-) ਇਸਤ਼੍ਰੀ ਦੇ ਹਿਰਦੇ ਵਿਚ ਭਗਤੀ (ਦਾ ਉਛਾਲਾ) ਆਉਂਦਾ ਹੈ ਉਥੇ ਪ੍ਰਭੂ ਪ੍ਰਾਹੁਣਾ ਬਣ ਕੇ (ਭਾਵ, ਰਹਿਣ ਲਈ) ਆਉਂਦਾ ਹੈ । ਹੇ ਮੇਘ! (ਹੇ ਸਤਿਗੁਰੂ!) ਜੇ (ਨਾਮ ਦੀ) ਵਰਖਾ ਕਰਨੀ ਹੈ ਤਾਂ ਵਰਖਾ (ਹੁਣ) ਕਰ, (ਮੇਰੀ ਉਮਰ ਵਿਹਾ ਜਾਣ ਤੇ) ਫੇਰ ਕਾਹਦੇ ਲਈ ਵਰਖਾ ਕਰੇਂਗਾ? ਹੇ ਨਾਨਕ! ਮੈਂ ਸਦਕੇ ਹਾਂ ਉਹਨਾਂ ਤੋਂ ਜਿਨ੍ਹਾਂ ਨੇ ਗੁਰੂ ਦੀ ਰਾਹੀਂ ਪ੍ਰਭੂ ਨੂੰ ਹਿਰਦੇ ਵਿਚ ਲੱਭ ਲਿਆ ਹੈ ।1। (ਅਸਲ) ਪਿਆਰਾ ਪਦਾਰਥ ਉਹ ਹੈ ਜੋ ਸਦਾ ਚੰਗਾ ਲੱਗਦਾ ਰਹੇ, (ਅਸਲ) ਮਿੱਤ਼੍ਰ ਉਹ ਹੈ ਜਿਸ ਨਾਲ ਸਦਾ ਬਣੀ ਰਹੇ (ਪਰ ‘ਦੂਜਾ ਭਾਵ’ ਨਾਹ ਸਦਾ ਚੰਗਾ ਲੱਗਦਾ ਹੈ ਨਾਹ ਸਦਾ ਨਾਲ ਨਿਭਦਾ ਹੈ), ਹੇ ਨਾਨਕ! ਜਿਸ ਦੇ ਅੰਦਰ ਪ੍ਰਭੂ ਆਪ ਚਾਨਣ ਕਰੇ ਉਸ ਨੂੰ ਗੁਰੂ ਦੀ ਰਾਹੀਂ ਇਹ ਸਮਝ ਪੈਂਦੀ ਹੈ ।2। ਪ੍ਰਭੂ ਦੇ ਸੇਵਕ ਦੀ ਅਰਦਾਸਿ ਪ੍ਰਭੂ ਦੀ ਹਜ਼ੂਰੀ ਵਿਚ (ਇਉਂ ਹੁੰਦੀ) ਹੈ—(ਹੇ ਪ੍ਰਭੂ!) ਤੂੰ ਸਦਾ ਰਹਿਣ ਵਾਲਾ ਮਾਲਕ ਹੈਂ, ਤੂੰ ਸਦਾ ਹੀ ਰਾਖਾ ਹੈਂ, ਮੈਂ ਤੈਨੂੰ ਸਿਮਰਦਾ ਹਾਂ, ਸਾਰੇ ਜੀਆ ਜੰਤ ਤੇਰੇ ਹੀ ਹਨ, ਤੂੰ ਇਹਨਾਂ ਵਿਚ ਮੌਜੂਦ ਹੈਂ । ਜੋ ਮਨੁੱਖ ਤੇਰੀ ਬੰਦਗੀ ਕਰਨ ਵਾਲੇ ਦੀ ਨਿੰਦਿਆ ਕਰਦਾ ਹੈ ਤੂੰ ਉਸ ਨੂੰ (ਆਤਮਕ ਮੌਤੇ) ਮਾਰ ਕੇ ਖ਼ੁਆਰ ਕਰਦਾ ਹੈਂ । ਹੇ ਨਾਨਕ! ਤੂੰ ਭੀ ਪ੍ਰਭੂ ਦੀ ਚਰਨੀਂ ਲੱਗ ਤੇ (ਦੁਨੀਆ ਵਾਲੀ) ਚਿੰਤਾ ਛੱਡ ਕੇ ਬੇ-ਫ਼ਿਕਰ ਹੋ ਰਹੁ ।21।

English Translation :

SHALOK, THIRD MEHL:

Raising the embankments of the mind’s field, I gaze at the heavenly mansion. When devotion comes to the mind of the soul-bride, she is visited by the friendly guest. O clouds, if you are going to rain, then go ahead and rain; why rain after the season has passed? Nanak is a sacrifice to those Gurmukhs who obtain the Lord in their minds. || 1 || THIRD MEHL: That which is pleasing is sweet, and one who is sincere is a friend. O Nanak, he is known as a Gurmukh, whom the Lord Himself enlightens. || 2 || PAUREE: O God, Your humble servant offers his prayer to You; You are my True Master. You are my Protector, forever and ever; I meditate on You. All the beings and creatures are Yours; You are pervading and permeating in them. One who slanders Your slave is crushed and destroyed. Falling at Your Feet, Nanak has renounced his cares, and has become care-free. || 21 ||

Friday 25th Jayt’h (Samvat 539 Nanakshahi) (Page: 517)
 
HUKAMNAMA FROM SRI DARBAR SAHIB, Sri Amritsar.

[June 11, 2007, Monday 05:30 AM. IST]

ਸਲੋਕੁ ਮ: 3 ॥

ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਿਰ ਫਿਿਰ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥1॥ ਮ: 3 ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥2॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥7॥

ਸੋਮਵਾਰ, 28 ਜੇਠ (ਸੰਮਤ 539 ਨਾਨਕਸ਼ਾਹੀ)

(ਅੰਗ: 645)

ਪੰਜਾਬੀ ਵਿਆਖਿਆ :

ਸਲੋਕੁ ਮ: 3 ॥

ਜੋ ਮਨੁੱਖ ਸਤਿਗੁਰੂ ਵੱਲੋਂ ਮਨਮੁਖ ਹਨ, ਉਹ ਅੰਤ ਨੂੰ ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ॥1॥ ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਂਹ ਥਾਂ ਨਾਂਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ॥2॥ ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; ਪਰ ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਸਦਾ ਤੇਰੇ ਗੁਣ ਗਾਵਾਂ॥7॥

English Translation :

THIRD MEHL:

Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 || PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. || 7 ||

Monday 28th Jayt’h (Samvat 539 Nanakshahi)

(Page: 645)
 
(Listen Katha after 11AM IST)

TODAY'S HUKAMNAMA FROM SRI DARBAR SAHIB
Sri Amritsar.

<>

[June 17, 2007, Sunday 04:30 AM. IST]
ਧਨਾਸਰੀ ਮਹਲਾ 5 ॥

ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥1॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥2॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥3॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ 4॥3॥27॥

ਐਤਵਾਰ, 3 ਹਾੜ (ਸੰਮਤ 539 ਨਾਨਕਸ਼ਾਹੀ) (ਅੰਗ: 677)

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ 5 ॥

ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ ਮੇਰੇ ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ।1। ਹੇ ਭਾਈ! ਉਸ ਪਰਮਾਤਮਾ ਨੂੰ ਹੀ ਅਸਲ ਸਾਥੀ ਸਮਝਣਾ ਚਾਹੀਦਾ ਹੈ, ਜੇਹੜਾ ਸਾਥੋਂ ਇਸ ਲੋਕ ਵਿਚ, ਪਰਲੋਕ ਵਿਚ ਕਿਤੇ ਭੀ ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜ੍ਹਾ ਅੱਖ ਝਮਕਣ ਦੇ ਸਮੇਂ ਵਿਚ ਹੀ ਮੁੱਕ ਜਾਂਦਾ ਹੈ।ਰਹਾਉ। ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ ਸਭ ਨੂੰ ਪਾਲਦਾ ਹੈ, ਉਸ ਦੀ ਕਿਰਪਾ ਨਾਲ ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ। ਉਹ ਪ੍ਰਭੂ ਸਾਡੇ ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ।2। ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ-ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ।3। ਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ।ਹੇ ਪ੍ਰਭੂ! ਨਾਨਕ! ਤੇਰੇ ਪਾਸੋਂ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ।4।3।27।

English Translation :

DHANAASAREE, FIFTH MEHL:

Wherever I look, there I see Him present; He is never far away. He is all-pervading, everywhere; O my mind, meditate on Him forever. || 1 || He alone is called your companion, who will not be separated from you, here or hereafter. That pleasure, which passes away in an instant, is trivial. || Pause || He cherishes us, and gives us sustenance; He does not lack anything. With each and every breath, my God takes care of His creatures. || 2 || God is undeceiveable, impenetrable and infinite; His form is lofty and exalted. Chanting and meditating on the embodiment of wonder and beauty, His humble servants are in bliss. || 3 || Bless me with such understanding, O Merciful Lord God, that I might remember You. Nanak begs God for the gift of the dust of the feet of the Saints. || 4 || 3 || 27 ||

Sunday, 3rd Aassaar (Samvat 539 Nanakshahi) (Page : 677)
 
Back
Top