☬ Ajj da mukhwak/ hukamnama ☬

(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[May 2, 2008, Friday 04:45 AM. IST]
ਬਿਹਾਗੜਾ ਮਹਲਾ 4 ॥

ਜਿਨ੍ ਹਰਿ ਹਰਿ ਨਾਮੁ ਨ ਚੇਤਿਓ ਮੇਰੀ ਜਿੰਦੁੜੀਏ ਤੇ ਮਨਮੁਖ ਮੂੜ ਇਆਣੇ ਰਾਮ ॥ ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਅੰਤਿ ਗਏ ਪਛੁਤਾਣੇ ਰਾਮ ॥ ਹਰਿ ਦਰਗਹ ਢੋਈ ਨਾ ਲਹਨਿ੍ ਮੇਰੀ ਜਿੰਦੁੜੀਏ ਜੋ ਮਨਮੁਖ ਪਾਪਿ ਲੁਭਾਣੇ ਰਾਮ ॥ ਜਨ ਨਾਨਕ ਗੁਰ ਮਿਿਲ ਉਬਰੇ ਮੇਰੀ ਜਿੰਦੁੜੀਏ ਹਰਿ ਜਪਿ ਹਰਿ ਨਾਮਿ ਸਮਾਣੇ ਰਾਮ ॥1॥ ਸਭਿ ਜਾਇ ਮਿਲਹੁ ਸਤਿਗੁਰੂ ਕਉ ਮੇਰੀ ਜਿੰਦੁੜੀਏ ਜੋ ਹਰਿ ਹਰਿ ਨਾਮੁ ਦ੍ਰਿੜਾਵੈ ਰਾਮ ॥ ਹਰਿ ਜਪਦਿਆ ਖਿਨੁ ਢਿਲ ਨ ਕੀਜਈ ਮੇਰੀ ਜਿੰਦੁੜੀਏ ਮਤੁ ਕਿ ਜਾਪੈ ਸਾਹੁ ਆਵੈ ਕਿ ਨ ਆਵੈ ਰਾਮ ॥ ਸਾ ਵੇਲਾ ਸੋ ਮੂਰਤੁ ਸਾ ਘੜੀ ਸੋ ਮੁਹਤੁ ਸਫਲੁ ਹੈ ਮੇਰੀ ਜਿੰਦੁੜੀਏ ਜਿਤੁ ਹਰਿ ਮੇਰਾ ਚਿਿਤ ਆਵੈ ਰਾਮ ॥ ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਜਮ ਕੰਕਰੁ ਨੇੜਿ ਨ ਆਵੈ ਰਾਮ ॥2॥ ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਮੇਰੀ ਜਿੰਦੁੜੀਏ ਸੋ ਡਰੈ ਜਿਿਨ ਪਾਪ ਕਮਤੇ ਰਾਮ ॥ ਜਿਸੁ ਅੰਤਰੁ ਹਿਰਦਾ ਸੁਧੁ ਹੈ ਮੇਰੀ ਜਿੰਦੁੜੀਏ ਤਿਿਨ ਜਨਿ ਸਭਿ ਡਰ ਸੁਟਿ ਘਤੇ ਰਾਮ ॥ ਹਰਿ ਨਿਰਭਉ ਨਾਮਿ ਪਤੀਜਿਆ ਮੇਰੀ ਜਿੰਦੁੜੀਏ ਸਭਿ ਝਖ ਮਾਰਨੁ ਦੁਸਟ ਕੁਪਤੇ ਰਾਮ ॥ ਗੁਰੁ ਪੂਰਾ ਨਾਨਕਿ ਸੇਵਿਆ ਮੇਰੀ ਜਿੰਦੁੜੀਏ ਜਿਿਨ ਪੈਰੀ ਆਣਿ ਸਭਿ ਘਤੇ ਰਾਮ ॥3॥ ਸੋ ਐਸਾ ਹਰਿ ਨਿਤ ਸੇਵੀਐ ਮੇਰੀ ਜਿੰਦੁੜੀਏ ਜੋ ਸਭ ਦੂ ਸਾਹਿਬੁ ਵਡਾ ਰਾਮ ॥ ਜਿਨ੍ੀ ਇਕ ਮਨਿ ਇਕੁ ਅਰਾਧਿਆ ਮੇਰੀ ਜਿੰਦੁੜੀਏ ਤਿਨ੍ਾ ਨਾਹੀ ਕਿਸੈ ਦੀ ਕਿਛੁ ਚਡਾ ਰਾਮ ॥ ਗੁਰ ਸੇਵਿਐ ਹਰਿ ਮਹਲੁ ਪਾਇਆ ਮੇਰੀ ਜਿੰਦੁੜੀਏ ਝਖ ਮਾਰਨੁ ਸਭਿ ਨਿੰਦਕ ਘੰਡਾ ਰਾਮ ॥ ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਧੁਰਿ ਮਸਤਕਿ ਹਰਿ ਲਿਿਖ ਛਡਾ ਰਾਮ ॥4॥5॥


ਸ਼ੁਕਰਵਾਰ, 19 ਵੈਸਾਖ (ਸੰਮਤ 540 ਨਾਨਕਸ਼ਾਹੀ) (ਅੰਗ: 540)

ਪੰਜਾਬੀ ਵਿਆਖਿਆ
:
ਬਿਹਾਗੜਾ ਮਹਲਾ 4 ॥


ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਮਨੁੱਖਾਂ ਨੇ (ਕਦੇ) ਪਰਮਾਤਮਾ ਦਾ ਨਾਮ ਚੇਤੇ ਨਹੀਂ ਕੀਤਾ, ਉਹ ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮੂਰਖ ਹਨ ਅੰਞਾਣ ਹਨ । ਹੇ ਮੇਰੀ ਸੋਹਣੀ ਜਿੰਦੇ! ਜੇਹੜੇ ਮਨੁੱਖ ਮਾਇਆ ਦੇ ਮੋਹ ਵਿਚ ਆਪਣਾ ਮਨ ਜੋੜੀ ਰੱਖਦੇ ਹਨ ਉਹ ਅਖ਼ੀਰ ਵੇਲੇ (ਇਥੋਂ) ਹੱਥ ਮਲਦੇ ਜਾਂਦੇ ਹਨ । ਹੇ ਮੇਰੀ ਸੋਹਣੀ ਜਿੰਦੇ! ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੇ ਜੇਹੜੇ ਮਨੁੱਖ (ਸਦਾ) ਪਾਪ-ਕਰਮ ਵਿਚ ਫਸੇ ਰਹਿੰਦੇ ਹਨ ਉਹ ਪਰਮਾਤਮਾ ਦੀ ਦਰਗਾਹ ਵਿਚ ਆਸਰਾ ਪ੍ਰਾਪਤ ਨਹੀਂ ਕਰ ਸਕਦੇ । ਹੇ ਦਾਸ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਗੁਰੂ ਨੂੰ ਮਿਲ ਕੇ (ਵਡ-ਭਾਗੀ ਮਨੁੱਖ ਸੰਸਾਰ-ਸਮੁੰਦਰ ਵਿਚ ਡੁੱਬਣੋਂ) ਬਚ ਜਾਂਦੇ ਹਨ (ਕਿਉਂਕਿ ਉਹ) ਪਰਮਾਤਮਾ ਦਾ ਨਾਮ ਜਪ ਕੇ ਪਰਮਾਤਮਾ ਦੇ ਨਾਮ ਵਿਚ ਮਗਨ ਰਹਿੰਦੇ ਹਨ ।1।ਹੇ ਮੇਰੀ ਸੋਹਣੀ ਜਿੰਦੇ! (ਆਖ—) ਹੇ ਭਾਈ! ਸਾਰੇ ਗੁਰੂ ਨੂੰ ਜਾ ਮਿਲੋ ਕਿਉਂਕਿ ਉਹ (ਗੁਰੂ) ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕਰ ਦੇਂਦਾ ਹੈ । ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦਾ ਨਾਮ ਜਪਦਿਆਂ ਰਤਾ ਭਰ ਭੀ ਦੇਰ ਨਹੀਂ ਕਰਨੀ ਚਾਹੀਦੀ । ਕੀਹ ਪਤਾ ਹੈ! ਮਤਾਂ ਅਗਲਾ ਸਾਹ ਲਿਆ ਜਾਏ ਜਾਂ ਨਾਹ ਲਿਆ ਜਾਏ । ਹੇ ਮੇਰੀ ਸੋਹਣੀ ਜਿੰਦੇ! ਉਹ ਵੇਲਾ ਭਾਗਾਂ ਵਾਲਾ ਹੈ, ਉਹ ਘੜੀ ਭਾਗਾਂ ਵਾਲੀ ਹੈ, ਉਹ ਸਮਾ ਭਾਗਾਂ ਵਾਲਾ ਹੈ, ਜਿਸ ਵੇਲੇ ਪਿਆਰਾ ਪਰਮਾਤਮਾ ਚਿੱਤ ਵਿਚ ਆ ਵੱਸਦਾ ਹੈ । ਹੇ ਦਾਸ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ (ਹਰ ਵੇਲੇ) ਸਿਮਰਿਆ ਹੈ, ਜਮ ਦੂਤ ਉਸ ਦੇ ਨੇੜੇ ਨਹੀਂ ਢੁੱਕਦਾ (ਮੌਤ ਦਾ ਡਰ ਉਸ ਨੂੰ ਪੋਹ ਨਹੀਂ ਸਕਦਾ, ਉਸ ਨੂੰ ਆਤਮਕ ਮੌਤ ਨਹੀਂ ਆਉਂਦੀ) ।2।ਹੇ ਮੇਰੀ ਸੋਹਣੀ ਜਿੰਦੇ! (ਜੇਹੜੇ ਕੰਮ ਅਸੀ ਕਰਦੇ ਹਾਂ, ਜੇਹੜੇ ਬੋਲ ਅਸੀ ਬੋਲਦੇ ਹਾਂ) ਪਰਮਾਤਮਾ ਉਹ ਸਭ ਕੁਝ ਸਦਾ ਵੇਖਦਾ ਰਹਿੰਦਾ ਹੈ, ਤੇ, ਸੁਣਦਾ ਰਹਿੰਦਾ ਹੈ । ਜਿਸ ਮਨੁੱਖ ਨੇ (ਸਾਰੀ ਉਮਰ) ਪਾਪ ਕਮਾਏ ਹੁੰਦੇ ਹਨ, ਉਹ ਡਰਦਾ ਹੈ । (ਪਰ) ਹੇ ਮੇਰੀ ਸੋਹਣੀ ਜਿੰਦੇ! ਜਿਸ (ਮਨੁੱਖ) ਦਾ ਅੰਦਰਲਾ ਹਿਰਦਾ ਪਵਿਤ਼੍ਰ ਹੈ, ਉਸ ਮਨੁੱਖ ਨੇ ਸਾਰੇ ਡਰ ਲਾਹ ਦਿੱਤੇ ਹੁੰਦੇ ਹਨ । ਜੇਹੜਾ ਮਨੁੱਖ ਨਿਰਭਉ ਪਰਮਾਤਮਾ ਦੇ ਨਾਮ ਵਿਚ ਗਿੱਝ ਜਾਂਦਾ ਹੈ, (ਕਾਮਾਦਿਕ) ਸਾਰੇ ਕੁਪੱਤੇ ਵੈਰੀ ਬੇਸ਼ਕ ਪਏ ਝਖਾਂ ਮਾਰਨ (ਉਸ ਮਨੁੱਖ ਦਾ ਕੁਝ ਵਿਗਾੜ ਨਹੀਂ ਸਕਦੇ) । ਹੇ ਮੇਰੀ ਸੋਹਣੀ ਜਿੰਦੇ! ਨਾਨਕ ਨੇ ਉਸ ਪੂਰੇ ਗੁਰੂ ਦੀ ਸਰਨ ਲਈ ਹੈ ਜਿਸ ਨੇ ਸਾਰੇ (ਕੁਪੱਤੇ ਦੁਸ਼ਟ, ਸਰਨ ਆਏ ਮਨੁੱਖ ਦੇ) ਪੈਰਾਂ ਵਿਚ ਲਿਆ ਕੇ ਰੱਖ ਦਿੱਤੇ ਹਨ ।3।ਹੇ ਮੇਰੀ ਸੋਹਣੀ ਜਿੰਦੇ! ਸਦਾ ਉਸ ਪਰਮਾਤਮਾ ਦੀ ਸੇਵਾ-ਭਗਤੀ ਕਰਨੀ ਚਾਹੀਦੀ ਹੈ ਜੇਹੜਾ ਸਭ ਤੋਂ ਵੱਡਾ ਮਾਲਕ ਹੈ । ਜਿਨ੍ਹਾਂ ਮਨੁੱਖਾਂ ਨੇ ਸੁਰਤਿ ਜੋੜ ਕੇ ਇਕ ਪਰਮਾਤਮਾ ਦਾ ਸਿਮਰਨ ਕੀਤਾ ਉਹਨਾਂ ਨੂੰ ਕਿਸੇ ਦੀ ਕੋਈ ਮੁਥਾਜੀ ਨਹੀਂ ਰਹਿ ਜਾਂਦੀ । ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਸਰਨ ਪਿਆਂ ਪਰਮਾਤਮਾ ਦਾ ਦਰ ਪ੍ਰਾਪਤ ਹੋ ਜਾਂਦਾ ਹੈ, (ਫਿਰ) ਸਾਰੇ ਹੀ ਚਾਲਾਕ ਨਿੰਦਕ ਪਏ ਜ਼ੋਰ ਲਾਣ (ਉਸ ਦਾ ਕੁਝ ਵਿਗਾੜ ਨਹੀਂ ਸਕਦੇ) । ਹੇ ਦਾਸ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! (ਉਹਨਾਂ ਮਨੁੱਖਾਂ ਨੇ ਹੀ) ਪਰਮਾਤਮਾ ਦਾ ਨਾਮ ਸਿਮਰਿਆ ਹੈ (ਜਿਨ੍ਹਾਂ ਦੇ) ਮੱਥੇ ਉੱਤੇ ਪਰਮਾਤਮਾ ਨੇ ਧੁਰ ਦਰਗਾਹ ਤੋਂ (ਸਿਮਰਨ ਦਾ) ਲੇਖ ਲਿਖ ਰੱਖਿਆ ਹੈ ।4।5।

English Translation :

BIHAAGRAA, FOURTH MEHL:

Those who do not remember the Name of the Lord, Har, Har, O my soul — those self-willed manmukhs are foolish and ignorant. Those who attach their consciousness to emotional attachment and Maya, O my soul, depart regretfully in the end. They find no place of rest in the Court of the Lord, O my soul; those self-willed manmukhs are lured by sin. O servant Nanak, those who meet the Guru are saved, O my soul; chanting the Name of the Lord, they are absorbed in the Name of the Lord. || 1 || Go, everyone, and meet the True Guru, O my soul; He implants the Name of the Lord, Har, har, within. Do not hesitate for an instant — meditate on the Lord, O my soul; who knows whether or not you shall draw another breath? That time, that moment, that instant, that second is so fruitful, O my soul, when the Lord comes into my consciousness. Servant Nanak has meditated on the Naam, O my soul, and now, the Messenger of Death does not even approach him. || 2 || The Lord continually watches and hears everything, O my soul; only those who commit sins are afraid. Those whose hearts are pure within, O my soul, cast off all their fears. Those who have faith in the Name of the Fearless Lord, O my soul — all their enemies and attackers speak against them in vain. Nanak serves the Perfect Guru, O my soul, who causes all to fall at His feet. || 3 || So serve such a Lord continuously, O my soul, who is the Great Lord and Master of all. Those who single-mindedly worship Him in adoration, O my soul, are not subservient to anyone. Serving the Guru, I have obtained the Mansion of the Lord’s Presence, O my soul; all the slanderers and trouble-makers bark in vain. Servant Nanak meditates on the Naam, O my soul; such is the pre-ordained destiny which the Lord has written on his forehead. || 4 || 5 ||

Friday, 19th Vaisaakh (Samvat 540 Nanakshahi) (Page: 540)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[May 2, 2008, Friday 04:45 AM. IST]
ਬਿਹਾਗੜਾ ਮਹਲਾ 4 ॥

ਜਿਨ੍ ਹਰਿ ਹਰਿ ਨਾਮੁ ਨ ਚੇਤਿਓ ਮੇਰੀ ਜਿੰਦੁੜੀਏ ਤੇ ਮਨਮੁਖ ਮੂੜ ਇਆਣੇ ਰਾਮ ॥ ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਅੰਤਿ ਗਏ ਪਛੁਤਾਣੇ ਰਾਮ ॥ ਹਰਿ ਦਰਗਹ ਢੋਈ ਨਾ ਲਹਨਿ੍ ਮੇਰੀ ਜਿੰਦੁੜੀਏ ਜੋ ਮਨਮੁਖ ਪਾਪਿ ਲੁਭਾਣੇ ਰਾਮ ॥ ਜਨ ਨਾਨਕ ਗੁਰ ਮਿਿਲ ਉਬਰੇ ਮੇਰੀ ਜਿੰਦੁੜੀਏ ਹਰਿ ਜਪਿ ਹਰਿ ਨਾਮਿ ਸਮਾਣੇ ਰਾਮ ॥1॥ ਸਭਿ ਜਾਇ ਮਿਲਹੁ ਸਤਿਗੁਰੂ ਕਉ ਮੇਰੀ ਜਿੰਦੁੜੀਏ ਜੋ ਹਰਿ ਹਰਿ ਨਾਮੁ ਦ੍ਰਿੜਾਵੈ ਰਾਮ ॥ ਹਰਿ ਜਪਦਿਆ ਖਿਨੁ ਢਿਲ ਨ ਕੀਜਈ ਮੇਰੀ ਜਿੰਦੁੜੀਏ ਮਤੁ ਕਿ ਜਾਪੈ ਸਾਹੁ ਆਵੈ ਕਿ ਨ ਆਵੈ ਰਾਮ ॥ ਸਾ ਵੇਲਾ ਸੋ ਮੂਰਤੁ ਸਾ ਘੜੀ ਸੋ ਮੁਹਤੁ ਸਫਲੁ ਹੈ ਮੇਰੀ ਜਿੰਦੁੜੀਏ ਜਿਤੁ ਹਰਿ ਮੇਰਾ ਚਿਿਤ ਆਵੈ ਰਾਮ ॥ ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਜਮ ਕੰਕਰੁ ਨੇੜਿ ਨ ਆਵੈ ਰਾਮ ॥2॥ ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਮੇਰੀ ਜਿੰਦੁੜੀਏ ਸੋ ਡਰੈ ਜਿਿਨ ਪਾਪ ਕਮਤੇ ਰਾਮ ॥ ਜਿਸੁ ਅੰਤਰੁ ਹਿਰਦਾ ਸੁਧੁ ਹੈ ਮੇਰੀ ਜਿੰਦੁੜੀਏ ਤਿਿਨ ਜਨਿ ਸਭਿ ਡਰ ਸੁਟਿ ਘਤੇ ਰਾਮ ॥ ਹਰਿ ਨਿਰਭਉ ਨਾਮਿ ਪਤੀਜਿਆ ਮੇਰੀ ਜਿੰਦੁੜੀਏ ਸਭਿ ਝਖ ਮਾਰਨੁ ਦੁਸਟ ਕੁਪਤੇ ਰਾਮ ॥ ਗੁਰੁ ਪੂਰਾ ਨਾਨਕਿ ਸੇਵਿਆ ਮੇਰੀ ਜਿੰਦੁੜੀਏ ਜਿਿਨ ਪੈਰੀ ਆਣਿ ਸਭਿ ਘਤੇ ਰਾਮ ॥3॥ ਸੋ ਐਸਾ ਹਰਿ ਨਿਤ ਸੇਵੀਐ ਮੇਰੀ ਜਿੰਦੁੜੀਏ ਜੋ ਸਭ ਦੂ ਸਾਹਿਬੁ ਵਡਾ ਰਾਮ ॥ ਜਿਨ੍ੀ ਇਕ ਮਨਿ ਇਕੁ ਅਰਾਧਿਆ ਮੇਰੀ ਜਿੰਦੁੜੀਏ ਤਿਨ੍ਾ ਨਾਹੀ ਕਿਸੈ ਦੀ ਕਿਛੁ ਚਡਾ ਰਾਮ ॥ ਗੁਰ ਸੇਵਿਐ ਹਰਿ ਮਹਲੁ ਪਾਇਆ ਮੇਰੀ ਜਿੰਦੁੜੀਏ ਝਖ ਮਾਰਨੁ ਸਭਿ ਨਿੰਦਕ ਘੰਡਾ ਰਾਮ ॥ ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਧੁਰਿ ਮਸਤਕਿ ਹਰਿ ਲਿਿਖ ਛਡਾ ਰਾਮ ॥4॥5॥


ਸ਼ੁਕਰਵਾਰ, 19 ਵੈਸਾਖ (ਸੰਮਤ 540 ਨਾਨਕਸ਼ਾਹੀ) (ਅੰਗ: 540)

ਪੰਜਾਬੀ ਵਿਆਖਿਆ
:
ਬਿਹਾਗੜਾ ਮਹਲਾ 4 ॥


ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਮਨੁੱਖਾਂ ਨੇ (ਕਦੇ) ਪਰਮਾਤਮਾ ਦਾ ਨਾਮ ਚੇਤੇ ਨਹੀਂ ਕੀਤਾ, ਉਹ ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮੂਰਖ ਹਨ ਅੰਞਾਣ ਹਨ । ਹੇ ਮੇਰੀ ਸੋਹਣੀ ਜਿੰਦੇ! ਜੇਹੜੇ ਮਨੁੱਖ ਮਾਇਆ ਦੇ ਮੋਹ ਵਿਚ ਆਪਣਾ ਮਨ ਜੋੜੀ ਰੱਖਦੇ ਹਨ ਉਹ ਅਖ਼ੀਰ ਵੇਲੇ (ਇਥੋਂ) ਹੱਥ ਮਲਦੇ ਜਾਂਦੇ ਹਨ । ਹੇ ਮੇਰੀ ਸੋਹਣੀ ਜਿੰਦੇ! ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੇ ਜੇਹੜੇ ਮਨੁੱਖ (ਸਦਾ) ਪਾਪ-ਕਰਮ ਵਿਚ ਫਸੇ ਰਹਿੰਦੇ ਹਨ ਉਹ ਪਰਮਾਤਮਾ ਦੀ ਦਰਗਾਹ ਵਿਚ ਆਸਰਾ ਪ੍ਰਾਪਤ ਨਹੀਂ ਕਰ ਸਕਦੇ । ਹੇ ਦਾਸ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਗੁਰੂ ਨੂੰ ਮਿਲ ਕੇ (ਵਡ-ਭਾਗੀ ਮਨੁੱਖ ਸੰਸਾਰ-ਸਮੁੰਦਰ ਵਿਚ ਡੁੱਬਣੋਂ) ਬਚ ਜਾਂਦੇ ਹਨ (ਕਿਉਂਕਿ ਉਹ) ਪਰਮਾਤਮਾ ਦਾ ਨਾਮ ਜਪ ਕੇ ਪਰਮਾਤਮਾ ਦੇ ਨਾਮ ਵਿਚ ਮਗਨ ਰਹਿੰਦੇ ਹਨ ।1।ਹੇ ਮੇਰੀ ਸੋਹਣੀ ਜਿੰਦੇ! (ਆਖ—) ਹੇ ਭਾਈ! ਸਾਰੇ ਗੁਰੂ ਨੂੰ ਜਾ ਮਿਲੋ ਕਿਉਂਕਿ ਉਹ (ਗੁਰੂ) ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕਰ ਦੇਂਦਾ ਹੈ । ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦਾ ਨਾਮ ਜਪਦਿਆਂ ਰਤਾ ਭਰ ਭੀ ਦੇਰ ਨਹੀਂ ਕਰਨੀ ਚਾਹੀਦੀ । ਕੀਹ ਪਤਾ ਹੈ! ਮਤਾਂ ਅਗਲਾ ਸਾਹ ਲਿਆ ਜਾਏ ਜਾਂ ਨਾਹ ਲਿਆ ਜਾਏ । ਹੇ ਮੇਰੀ ਸੋਹਣੀ ਜਿੰਦੇ! ਉਹ ਵੇਲਾ ਭਾਗਾਂ ਵਾਲਾ ਹੈ, ਉਹ ਘੜੀ ਭਾਗਾਂ ਵਾਲੀ ਹੈ, ਉਹ ਸਮਾ ਭਾਗਾਂ ਵਾਲਾ ਹੈ, ਜਿਸ ਵੇਲੇ ਪਿਆਰਾ ਪਰਮਾਤਮਾ ਚਿੱਤ ਵਿਚ ਆ ਵੱਸਦਾ ਹੈ । ਹੇ ਦਾਸ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ (ਹਰ ਵੇਲੇ) ਸਿਮਰਿਆ ਹੈ, ਜਮ ਦੂਤ ਉਸ ਦੇ ਨੇੜੇ ਨਹੀਂ ਢੁੱਕਦਾ (ਮੌਤ ਦਾ ਡਰ ਉਸ ਨੂੰ ਪੋਹ ਨਹੀਂ ਸਕਦਾ, ਉਸ ਨੂੰ ਆਤਮਕ ਮੌਤ ਨਹੀਂ ਆਉਂਦੀ) ।2।ਹੇ ਮੇਰੀ ਸੋਹਣੀ ਜਿੰਦੇ! (ਜੇਹੜੇ ਕੰਮ ਅਸੀ ਕਰਦੇ ਹਾਂ, ਜੇਹੜੇ ਬੋਲ ਅਸੀ ਬੋਲਦੇ ਹਾਂ) ਪਰਮਾਤਮਾ ਉਹ ਸਭ ਕੁਝ ਸਦਾ ਵੇਖਦਾ ਰਹਿੰਦਾ ਹੈ, ਤੇ, ਸੁਣਦਾ ਰਹਿੰਦਾ ਹੈ । ਜਿਸ ਮਨੁੱਖ ਨੇ (ਸਾਰੀ ਉਮਰ) ਪਾਪ ਕਮਾਏ ਹੁੰਦੇ ਹਨ, ਉਹ ਡਰਦਾ ਹੈ । (ਪਰ) ਹੇ ਮੇਰੀ ਸੋਹਣੀ ਜਿੰਦੇ! ਜਿਸ (ਮਨੁੱਖ) ਦਾ ਅੰਦਰਲਾ ਹਿਰਦਾ ਪਵਿਤ਼੍ਰ ਹੈ, ਉਸ ਮਨੁੱਖ ਨੇ ਸਾਰੇ ਡਰ ਲਾਹ ਦਿੱਤੇ ਹੁੰਦੇ ਹਨ । ਜੇਹੜਾ ਮਨੁੱਖ ਨਿਰਭਉ ਪਰਮਾਤਮਾ ਦੇ ਨਾਮ ਵਿਚ ਗਿੱਝ ਜਾਂਦਾ ਹੈ, (ਕਾਮਾਦਿਕ) ਸਾਰੇ ਕੁਪੱਤੇ ਵੈਰੀ ਬੇਸ਼ਕ ਪਏ ਝਖਾਂ ਮਾਰਨ (ਉਸ ਮਨੁੱਖ ਦਾ ਕੁਝ ਵਿਗਾੜ ਨਹੀਂ ਸਕਦੇ) । ਹੇ ਮੇਰੀ ਸੋਹਣੀ ਜਿੰਦੇ! ਨਾਨਕ ਨੇ ਉਸ ਪੂਰੇ ਗੁਰੂ ਦੀ ਸਰਨ ਲਈ ਹੈ ਜਿਸ ਨੇ ਸਾਰੇ (ਕੁਪੱਤੇ ਦੁਸ਼ਟ, ਸਰਨ ਆਏ ਮਨੁੱਖ ਦੇ) ਪੈਰਾਂ ਵਿਚ ਲਿਆ ਕੇ ਰੱਖ ਦਿੱਤੇ ਹਨ ।3।ਹੇ ਮੇਰੀ ਸੋਹਣੀ ਜਿੰਦੇ! ਸਦਾ ਉਸ ਪਰਮਾਤਮਾ ਦੀ ਸੇਵਾ-ਭਗਤੀ ਕਰਨੀ ਚਾਹੀਦੀ ਹੈ ਜੇਹੜਾ ਸਭ ਤੋਂ ਵੱਡਾ ਮਾਲਕ ਹੈ । ਜਿਨ੍ਹਾਂ ਮਨੁੱਖਾਂ ਨੇ ਸੁਰਤਿ ਜੋੜ ਕੇ ਇਕ ਪਰਮਾਤਮਾ ਦਾ ਸਿਮਰਨ ਕੀਤਾ ਉਹਨਾਂ ਨੂੰ ਕਿਸੇ ਦੀ ਕੋਈ ਮੁਥਾਜੀ ਨਹੀਂ ਰਹਿ ਜਾਂਦੀ । ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਸਰਨ ਪਿਆਂ ਪਰਮਾਤਮਾ ਦਾ ਦਰ ਪ੍ਰਾਪਤ ਹੋ ਜਾਂਦਾ ਹੈ, (ਫਿਰ) ਸਾਰੇ ਹੀ ਚਾਲਾਕ ਨਿੰਦਕ ਪਏ ਜ਼ੋਰ ਲਾਣ (ਉਸ ਦਾ ਕੁਝ ਵਿਗਾੜ ਨਹੀਂ ਸਕਦੇ) । ਹੇ ਦਾਸ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! (ਉਹਨਾਂ ਮਨੁੱਖਾਂ ਨੇ ਹੀ) ਪਰਮਾਤਮਾ ਦਾ ਨਾਮ ਸਿਮਰਿਆ ਹੈ (ਜਿਨ੍ਹਾਂ ਦੇ) ਮੱਥੇ ਉੱਤੇ ਪਰਮਾਤਮਾ ਨੇ ਧੁਰ ਦਰਗਾਹ ਤੋਂ (ਸਿਮਰਨ ਦਾ) ਲੇਖ ਲਿਖ ਰੱਖਿਆ ਹੈ ।4।5।

English Translation :

BIHAAGRAA, FOURTH MEHL:

Those who do not remember the Name of the Lord, Har, Har, O my soul — those self-willed manmukhs are foolish and ignorant. Those who attach their consciousness to emotional attachment and Maya, O my soul, depart regretfully in the end. They find no place of rest in the Court of the Lord, O my soul; those self-willed manmukhs are lured by sin. O servant Nanak, those who meet the Guru are saved, O my soul; chanting the Name of the Lord, they are absorbed in the Name of the Lord. || 1 || Go, everyone, and meet the True Guru, O my soul; He implants the Name of the Lord, Har, har, within. Do not hesitate for an instant — meditate on the Lord, O my soul; who knows whether or not you shall draw another breath? That time, that moment, that instant, that second is so fruitful, O my soul, when the Lord comes into my consciousness. Servant Nanak has meditated on the Naam, O my soul, and now, the Messenger of Death does not even approach him. || 2 || The Lord continually watches and hears everything, O my soul; only those who commit sins are afraid. Those whose hearts are pure within, O my soul, cast off all their fears. Those who have faith in the Name of the Fearless Lord, O my soul — all their enemies and attackers speak against them in vain. Nanak serves the Perfect Guru, O my soul, who causes all to fall at His feet. || 3 || So serve such a Lord continuously, O my soul, who is the Great Lord and Master of all. Those who single-mindedly worship Him in adoration, O my soul, are not subservient to anyone. Serving the Guru, I have obtained the Mansion of the Lord’s Presence, O my soul; all the slanderers and trouble-makers bark in vain. Servant Nanak meditates on the Naam, O my soul; such is the pre-ordained destiny which the Lord has written on his forehead. || 4 || 5 ||

Friday, 19th Vaisaakh (Samvat 540 Nanakshahi) (Page: 540)
 
[May 3, 2008, Saturday 04:45 AM. IST]

ਦੇਵਗੰਧਾਰੀ ਮਹਲਾ 5 ॥

ਤੇਰਾ ਜਨੁ ਰਾਮ ਰਸਾਇਣਿ ਮਾਤਾ ॥ ਪ੍ਰੇਮ ਰਸਾ ਨਿਿਧ ਜਾ ਕਉ ਉਪਜੀ ਛੋਡਿ ਨ ਕਤਹੂ ਜਾਤਾ ॥1॥ ਰਹਾਉ ॥ ਬੈਠਤ ਹਰਿ ਹਰਿ ਸੋਵਤ ਹਰਿ ਹਰਿ ਹਰਿ ਰਸੁ ਭੋਜਨੁ ਖਾਤਾ ॥ ਅਠਸਠਿ ਤੀਰਥ ਮਜਨੁ ਕੀਨੋ ਸਾਧੂ ਧੂਰੀ ਨਾਤਾ ॥1॥ ਸਫਲੁ ਜਨਮੁ ਹਰਿ ਜਨ ਕਾ ਉਪਜਿਆ ਜਿਿਨ ਕੀਨੋ ਸਉਤੁ ਬਿਧਾਤਾ ॥ ਸਗਲ ਸਮੂਹ ਲੈ ਉਧਰੇ ਨਾਨਕ ਪੂਰਨ ਬ੍ਰਹਮੁ ਪਛਾਤਾ ॥2॥21॥


ਸ਼ਨੀਵਾਰ, 20 ਵੈਸਾਖ (ਸੰਮਤ 540 ਨਾਨਕਸ਼ਾਹੀ)(ਅੰਗ: 532)

ਪੰਜਾਬੀ ਵਿਆਖਿਆ
:
ਦੇਵਗੰਧਾਰੀ ਮਹਲਾ 5 ॥


ਹੇ ਪ੍ਰਭੂ! ਤੇਰਾ ਭਗਤ ਤੇਰੇ ਨਾਮ ਦੀ ਰਸਾਇਣ ਵਿਚ ਮਸਤ ਰਹਿੰਦਾ ਹੈ । ਜਿਸ ਮਨੁੱਖ ਨੂੰ ਤੇਰੇ ਪ੍ਰੇਮ-ਰਸ ਦਾ ਖ਼ਜ਼ਾਨਾ ਮਿਲ ਜਾਏ, ਉਹ ਉਸ ਖ਼ਜ਼ਾਨੇ ਨੂੰ ਛੱਡ ਕੇ ਕਿਸੇ ਹੋਰ ਥਾਂ ਨਹੀਂ ਜਾਂਦਾ (ਭਟਕਦਾ) ।1।ਰਹਾਉ। (ਹੇ ਭਾਈ! ਪ੍ਰਭੂ ਦੇ ਨਾਮ-ਰਸਾਇਣ ਵਿਚ ਮਸਤ ਮਨੁੱਖ) ਬੈਠਿਆਂ ਹਰਿ-ਨਾਮ ਉਚਾਰਦਾ ਹੈ, ਸੁੱਤਿਆਂ ਭੀ ਹਰਿ-ਨਾਮ ਵਿਚ ਸੁਰਤਿ ਰੱਖਦਾ ਹੈ, ਉਹ ਮਨੁੱਖ ਹਰਿ-ਨਾਮ-ਰਸ (ਨੂੰ ਆਤਮਕ ਜੀਵਨ ਦੀ) ਖ਼ੁਰਾਕ (ਬਣਾ ਕੇ) ਖਾਂਦਾ ਰਹਿੰਦਾ ਹੈ । ਉਹ ਮਨੁੱਖ ਸੰਤ ਜਨਾਂ ਦੀ ਚਰਨ-ਧੂੜ ਵਿਚ ਇਸ਼ਨਾਨ ਕਰਦਾ ਹੈ (ਮਾਨੋ,) ਉਹ ਅਠਾਹਠ ਤੀਰਥਾਂ ਦਾ ਇਸ਼ਨਾਨ ਕਰ ਰਿਹਾ ਹੈ ।1। ਹੇ ਭਾਈ! ਪਰਮਾਤਮਾ ਦੇ ਭਗਤ ਦਾ ਜੀਵਨ ਕਾਮਯਾਬ ਹੋ ਪੈਂਦਾ ਹੈ, ਉਸ ਭਗਤ-ਜਨ ਨੇ (ਮਾਨੋ) ਪਰਮਾਤਮਾ ਨੂੰ ਸਪੁੱਤ਼੍ਰਾ ਬਣਾ ਦਿੱਤਾ । ਹੇ ਨਾਨਕ! ਉਹ ਮਨੁੱਖ ਸਰਬ-ਵਿਆਪਕ ਪ੍ਰਭੂ ਨਾਲ ਡੂੰਘੀ ਸਾਂਝ ਬਣਾ ਲੈਂਦਾ ਹੈ, ਉਹ ਆਪਣੇ ਹੋਰ ਸਾਰੇ ਹੀ ਸਾਥੀਆਂ ਨੂੰ ਭੀ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ ।2।21।

English Translation :

DAYV-GANDHAAREE, FIFTH MEHL:

Your humble servant, O Lord, is intoxicated with Your sublime essence. One who obtains the treasure of the Nectar of Your Love, does not renounce it to go somewhere else. || 1 || Pause || While sitting, he repeats the Lord’s Name, Har, Har; while sleeping, he repeats the Lord’s Name, Har, Har; he eats the Nectar of the Lord’s Name as his food. Bathing in the dust of the feet of the Holy is equal to taking cleansing baths at the sixty-eight sacred shrines of pilgrimage. || 1 || How fruitful is the birth of the Lord’s humble servant; the Creator is his Father. O Nanak, one who recognizes the Perfect Lord God, takes all with him, and saves everyone. || 2 || 21 ||

Saturday, 20th Vaisaakh (Samvat 540 Nanakshahi)(Page: 532)
 
Katha of Hukamnama (Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[May 4, 2008, Sunday 04:45 AM. IST]
ਆਸਾ ॥

ਸਾਸੁ ਕੀ ਦੁਖੀ ਸਸੁਰ ਕੀ ਪਿਆਰੀ ਜੇਠ ਕੇ ਨਾਮਿ ਡਰਉ ਰੇ ॥ ਸਖੀ ਸਹੇਲੀ ਨਨਦ ਗਹੇਲੀ ਦੇਵਰ ਕੈ ਬਿਰਹਿ ਜਰਉ ਰੇ ॥1॥ ਮੇਰੀ ਮਤਿ ਬਉਰੀ ਮੈ ਰਾਮੁ ਬਿਸਾਰਿਓ ਕਿਨ ਬਿਿਧ ਰਹਨਿ ਰਹਉ ਰੇ ॥ ਸੇਜੈ ਰਮਤੁ ਨੈਨ ਨਹੀ ਪੇਖਉ ਇਹੁ ਦੁਖੁ ਕਾ ਸਉ ਕਹਉ ਰੇ ॥1॥ ਰਹਾਉ॥ ਬਾਪੁ ਸਾਵਕਾ ਕਰੈ ਲਰਾਈ ਮਾਇਆ ਸਦ ਮਤਵਾਰੀ ॥ ਬਡੇ ਭਾਈ ਕੈ ਜਬ ਸੰਗਿ ਹੋਤੀ ਤਬ ਹਉ ਨਾਹ ਪਿਆਰੀ ॥2॥ ਕਹਤ ਕਬੀਰ ਪੰਚ ਕੋ ਝਗਰਾ ਝਗਰਤ ਜਨਮੁ ਗਵਾਇਆ ॥ ਝੂਠੀ ਮਾਇਆ ਸਭੁ ਜਗੁ ਬਾਧਿਆ ਮੈ ਰਾਮ ਰਮਤ ਸੁਖੁ ਪਾਇਆ ॥3॥3॥25॥


ਐਤਵਾਰ, 21 ਵੈਸਾਖ (ਸੰਮਤ 540 ਨਾਨਕਸ਼ਾਹੀ) 4 ਮਈ 2008(ਅੰਗ: 482)

ਪੰਜਾਬੀ ਵਿਆਖਿਆ :
ਆਸਾ ॥


ਆਸਾ ॥ ਮੇਰੀ ਅਕਲ ਮਾਰੀ ਗਈ ਹੈ, ਮੈਂ ਪਰਮਾਤਮਾ ਨੂੰ ਭੁਲਾ ਦਿੱਤਾ ਹੈ । ਹੇ ਵੀਰ! ਹੁਣ (ਇਸ ਹਾਲਤ ਵਿਚ) ਕਿਵੇਂ ਉਮਰ ਗੁਜ਼ਾਰਾਂ? ਹੇ ਵੀਰ! ਇਹ ਦੁੱਖ ਮੈਂ ਕਿਸ ਨੂੰ ਸੁਣਾਵਾਂ ਕਿ ਉਹ ਪ੍ਰਭੂ ਮੇਰੀ ਹਿਰਦੇ-ਸੇਜ ਉੱਤੇ ਵੱਸਦਾ ਹੈ, ਪਰ ਮੈਨੂੰ ਅੱਖੀਂ ਨਹੀਂ ਦਿੱਸਦਾ ।1।ਰਹਾਉ। ਹੇ ਵੀਰ! ਮੈਂ ਮਾਇਆ ਦੇ ਹੱਥੋਂ ਦੁੱਖੀ ਹਾਂ, ਫਿਰ ਭੀ ਸਰੀਰ ਨਾਲ ਪਿਆਰ (ਦੇਹ-ਅੱਧਿਆਸ) ਹੋਣ ਕਰਕੇ, ਮੈਨੂੰ ਜੇਠ ਦੇ ਨਾਮ ਤੋਂ ਹੀ ਡਰ ਲੱਗਦਾ ਹੈ (ਭਾਵ, ਮੇਰਾ ਮਰਨ ਨੂੰ ਚਿੱਤ ਨਹੀਂ ਕਰਦਾ) । ਹੇ ਸਖੀ ਸਹੇਲੀਓ! ਮੈਨੂੰ ਇੰਦ਼੍ਰੀਆਂ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੈ, ਮੈਂ ਦਿਉਰ ਦੇ ਵਿਛੋੜੇ ਵਿਚ (ਭਾਵ, ਵਿਚਾਰ ਤੋਂ ਸੱਖਣੀ ਹੋਣ ਕਰਕੇ ਅੰਦਰੇ-ਅੰਦਰ) ਸੜ ਰਹੀ ਹਾਂ ।1। ਮੇਰੇ ਨਾਲ ਜੰਮਿਆ ਇਹ ਸਰੀਰ ਸਦਾ ਮੇਰੇ ਨਾਲ ਲੜਾਈ ਕਰਦਾ ਹੈ (ਭਾਵ, ਸਦਾ ਖਾਣ ਨੂੰ ਮੰਗਦਾ ਹੈ), ਮਾਇਆ ਨੇ ਮੈਨੂੰ ਝੱਲੀ ਕਰ ਰੱਖਿਆ ਹੈ । ਜਦੋਂ (ਮਾਂ ਦੇ ਪੇਟ ਵਿਚ) ਮੈਂ ਵੱਡੇ ਵੀਰ (ਗਿਆਨ) ਦੇ ਨਾਲ ਸਾਂ ਤਦੋਂ (ਸਿਮਰਨ ਕਰਦੀ ਸਾਂ ਤੇ) ਪਤੀ ਨੂੰ ਪਿਆਰੀ ਸਾਂ ।2। ਕਬੀਰ ਆਖਦਾ ਹੈ—(ਬੱਸ! ਇਸੇ ਤਰ੍ਹਾਂ) ਸਭ ਜੀਵਾਂ ਨੂੰ ਪੰਜ ਕਾਮਾਦਿਕਾਂ ਨਾਲ ਵਾਸਤਾ ਪਿਆ ਹੋਇਆ ਹੈ । ਸਾਰਾ ਜਗਤ ਇਹਨਾਂ ਨਾਲ ਖਹਿੰਦਿਆਂ ਹੀ ਉਮਰ ਅਜਾਈਂ ਗਵਾ ਰਿਹਾ ਹੈ; ਠਗਣੀ ਮਾਇਆ ਨਾਲ ਬੱਝਾ ਪਿਆ ਹੈ । ਪਰ ਮੈਂ ਪ੍ਰਭੂ ਨੂੰ ਸਿਮਰ ਕੇ ਸੁਖ ਪਾ ਲਿਆ ਹੈ ।3।
English Translation :

AASAA:

I am bothered by my mother-in-law, Maya, and loved by my father-in-law, the Lord. I fear even the name of my husband’s elder brother, Death. O my mates and companions, my husband’s sister, misunderstanding has seized me, and I am burning with the pain of separation from my husband’s younger brother, divine knowledge. || 1 || My mind has gone insane, since I forgot the Lord. How can I lead a virtuous lifestyle? He rests in the bed of my mind, but I cannot see Him with my eyes. Unto whom should I tell my sufferings? || 1 || Pause || My step-father, egotism, fights with me, and my mother, desire, is always intoxicated. When I stayed with my elder brother, meditation, then I was loved by my Husband Lord. || 2 || Says Kabeer, the five passions argue with me, and in these arguments, my life is wasting away. The false Maya has bound the whole world, but I have obtained peace, chanting the Name of the Lord. || 3 || 3 || 25 ||

Sunday, 21st Vaisaakh (Samvat 540 Nanakshahi) 4th May 2008(Page: 482)
 


TODAY'S HUKAMNAMA FROM SRI DARBAR SAHIB
Sri Amritsar.

[May 5, 2008, Monday 04:45 AM. IST]
ਵਡਹੰਸੁ ਮਹਲਾ 5 ਘਰੁ 1
ੴ ਸਤਿਗੁਰ ਪ੍ਰਸਾਦਿ ॥

ਅਤਿ ਊਚਾ ਤਾ ਕਾ ਦਰਬਾਰਾ ॥ ਅੰਤੁ ਨਾਹੀ ਕਿਛੁ ਪਾਰਾਵਾਰਾ ॥ ਕੋਟਿ ਕੋਟਿ ਕੋਟਿ ਲਖ ਧਾਵੈ ॥ ਇਕੁ ਤਿਲੁ ਤਾ ਕਾ ਮਹਲੁ ਨ ਪਾਵੈ ॥1॥ ਸੁਹਾਵੀ ਕਉਣੁ ਸੁ ਵੇਲਾ ਜਿਤੁ ਪ੍ਰਭ ਮੇਲਾ ॥1॥ ਰਹਾਉ ॥ ਲਾਖ ਭਗਤ ਜਾ ਕਉ ਆਰਾਧਹਿ ॥ ਲਾਖ ਤਪੀਸਰ ਤਪੁ ਹੀ ਸਾਧਹਿ ॥ ਲਾਖ ਜੋਗੀਸਰ ਕਰਤੇ ਜੋਗਾ ॥ ਲਾਖ ਭੋਗੀਸਰ ਭੋਗਹਿ ਭੋਗਾ ॥2॥ ਘਟਿ ਘਟਿ ਵਸਹਿ ਜਾਣਹਿ ਥੋਰਾ ॥ ਹੈ ਕੋਈ ਸਾਜਣੁ ਪਰਦਾ ਤੋਰਾ ॥ ਕਰਉ ਜਤਨ ਜੇ ਹੋਇ ਮਿਹਰਵਾਨਾ ॥ ਤਾ ਕਉ ਦੇਈ ਜੀਉ ਕੁਰਬਾਨਾ ॥3॥ ਫਿਰਤ ਫਿਰਤ ਸੰਤਨ ਪਹਿ ਆਇਆ ॥ ਦੂਖ ਭ੍ਰਮੁ ਹਮਾਰਾ ਸਗਲ ਮਿਟਾਇਆ ॥ ਮਹਲਿ ਬੁਲਾਇਆ ਪ੍ਰਭ ਅੰਮ੍ਰਿਤੁ ਭੂੰਚਾ ॥ ਕਹੁ ਨਾਨਕ ਪ੍ਰਭੁ ਮੇਰਾ ਊਚਾ ॥4॥1॥


ਸੋਮਵਾਰ, 22 ਵੈਸਾਖ (ਸੰਮਤ 540 ਨਾਨਕਸ਼ਾਹੀ) (ਅੰਗ: 562)

ਪੰਜਾਬੀ ਵਿਆਖਿਆ
:
ਵਡਹੰਸੁ ਮਹਲਾ 5 ਘਰੁ 1
ੴ ਸਤਿਗੁਰ ਪ੍ਰਸਾਦਿ ॥


ਹੇ ਭਾਈ! ਪਰਮਾਤਮਾ ਦਾ ਦਰਬਾਰ ਬਹੁਤ ਹੀ ਉੱਚਾ ਹੈ, ਉਸ ਦੇ ਪਾਰਲੇ ਉਰਲੇ ਬੰਨੇ ਦਾ ਕੁਝ ਅੰਤ ਨਹੀਂ ਪੈ ਸਕਦਾ । ਮਨੁੱਖ ਲੱਖਾਂ ਵਾਰੀ ਜਤਨ ਕਰੇ ਕੋ੍ਰੜਾਂ ਵਾਰੀ ਜਤਨ ਕਰੇ, (ਪਰ ਆਪਣੇ ਜਤਨਾਂ ਨਾਲ) ਪਰਮਾਤਮਾ ਦੀ ਹਜ਼ੂਰੀ ਰਤਾ ਭਰ ਭੀ ਹਾਸਲ ਨਹੀਂ ਕਰ ਸਕਦਾ ।1।ਹੇ ਭਾਈ! ਉਹ ਕੈਸਾ ਸੋਹਣਾ ਸਮਾ ਹੁੰਦਾ ਹੈ! ਉਹ ਕੈਸੀ ਸੋਹਣੀ ਘੜੀ ਹੁੰਦੀ ਹੈ, ਜਦੋਂ ਪਰਮਾਤਮਾ ਦਾ ਮਿਲਾਪ ਹੋ ਜਾਂਦਾ ਹੈ ।1।ਰਹਾਉ।ਹੇ ਭਾਈ! ਲੱਖਾਂ ਹੀ ਭਗਤ ਜਿਸ ਪਰਮਾਤਮਾ ਦਾ ਆਰਾਧਨ ਕਰਦੇ ਰਹਿੰਦੇ ਹਨ, (ਜਿਸ ਦੇ ਮਿਲਾਪ ਦੀ ਖ਼ਾਤਰ) ਲੱਖਾਂ ਹੀ ਵੱਡੇ ਵੱਡੇ ਤਪੀ ਤਪ ਕਰਦੇ ਰਹਿੰਦੇ ਹਨ, ਲੱਖਾਂ ਹੀ ਵੱਡੇ ਵੱਡੇ ਜੋਗੀ ਜੋਗ-ਸਾਧਨ ਕਰਦੇ ਰਹਿੰਦੇ ਹਨ, ਲੱਖਾਂ ਹੀ ਵੱਡੇ ਵੱਡੇ ਭੋਗੀ (ਜਿਸ ਦੇ ਦਿੱਤੇ) ਪਦਾਰਥ ਭੋਗਦੇ ਰਹਿੰਦੇ ਹਨ (ਉਸ ਦਾ ਅੰਤ ਕੋਈ ਨਹੀਂ ਪਾ ਸਕਿਆ) ।2।ਹੇ ਪ੍ਰਭੂ! ਤੂੰ ਹਰੇਕ ਸਰੀਰ ਵਿਚ ਵੱਸਦਾ ਹੈਂ, ਪਰ ਬਹੁਤ ਥੋੜੇ ਮਨੁੱਖ (ਇਸ ਭੇਤ ਨੂੰ) ਜਾਣਦੇ ਹਨ (ਕਿਉਂਕਿ ਜੀਵਾਂ ਦੇ ਅੰਦਰ ਤੇਰੇ ਨਾਲੋਂ ਵਿੱਥ ਬਣੀ ਰਹਿੰਦੀ ਹੈ) ਕੋਈ ਵਿਰਲਾ ਹੀ ਗੁਰਮੁਖਿ ਹੁੰਦਾ ਹੈ ਜੇਹੜਾ (ਉਸ) ਵਿੱਥ ਨੂੰ ਦੂਰ ਕਰਦਾ ਹੈ । ਮੈਂ ਉਸ ਗੁਰਮੁਖ ਦੇ ਅੱਗੇ ਆਪਣੀ ਜਿੰਦ ਭੇਟਾ ਕਰਨ ਨੂੰ ਤਿਆਰ ਹਾਂ, ਮੈਂ ਜਤਨ ਕਰਦਾ ਹਾਂ ਕਿ ਉਹ ਗੁਰਮੁਖ ਮੇਰੇ ਉਤੇ ਦਇਆਵਾਨ ਹੋਵੇ ।3।ਹੇ ਭਾਈ! ਭਾਲ ਕਰਦਾ ਕਰਦਾ ਮੈਂ ਗੁਰੂ ਦੇ ਪਾਸ ਪਹੁੰਚਿਆ, (ਗੁਰੂ ਨੇ) ਮੇਰਾ ਸਾਰਾ ਦੁੱਖ ਤੇ ਭਰਮ ਦੂਰ ਕਰ ਦਿੱਤਾ । (ਗੁਰੂ ਦੀ ਕਿਰਪਾ ਨਾਲ ਪ੍ਰਭੂ ਨੇ ਮੈਨੂੰ) ਆਪਣੀ ਹਜ਼ੂਰੀ ਵਿਚ ਸੱਦ ਲਿਆ (ਮੈਨੂੰ ਆਪਣੇ ਚਰਨਾਂ ਵਿਚ ਜੋੜ ਲਿਆ, ਤੇ,) ਮੈਂ ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀਤਾ । ਹੇ ਨਾਨਕ! ਆਖ—ਮੇਰਾ ਪ੍ਰਭੂ ਸਭ ਤੋਂ ਉੱਚਾ ਹੈ ।4।1।

English Translation :

WADAHANS, FIFTH MEHL, FIRST HOUSE:
ONE UNIVERSAL CREATOR GOD. BY THE GRACE OF THE TRUE GURU:

His Court is the most lofty and exalted. It has no end or limitations. Millions, millions, tens of millions seek, but they cannot find even a tiny bit of His Mansion. || 1 || What is that auspicious moment, when God is met? || 1 || Pause || Thousands of devotees worship and adore Him. Thousands of ascetics practice austere discipline. Thousands of Yogis practice Yoga. Thousands of pleasure seekers enjoy pleasures. || 2 || He dwells in each and every heart, but only a few know this. Is there any friend who can rip apart the screen of separation? I can only make the effort if God is merciful. I sacrifice my body and soul to Him. || 3 || After wandering around for so long, I have finally come to the Saints; all my pains and doubts have been eradicated. God summoned me to the Mansion of His Presence, and blessed me with the Ambrosial Nectar of His Name. Says Nanak, my God is lofty and exalted. || 4 || 1 ||

Monday, 22nd Vaisaakh (Samvat 540 Nanakshahi) (Page: 562)
 


TODAY'S HUKAMNAMA FROM SRI DARBAR SAHIB
Sri Amritsar.

[May 6, 2008, Tuesday 04:45 AM. IST]
ਸੋਰਠਿ ਮਹਲਾ 5 ॥

ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥1॥ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮਿ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ॥2॥6॥70॥


ਮੰਗਲਵਾਰ, 23 ਵੈਸਾਖ (ਸੰਮਤ 540 ਨਾਨਕਸ਼ਾਹੀ)(ਅੰਗ : 626)

ਪੰਜਾਬੀ ਵਿਆਖਿਆ
:
ਸੋਰਠਿ ਮਹਲਾ 5 ॥


ਪੂਰੇ ਗੁਰੂ ਨੇ ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ ਤਾਪ ਦੂਰ ਕਰ ਦਿੱਤਾ, ਉਸ ਦੇ ਅੰਦਰ ਆਤਮਕ ਆਨੰਦ ਦੇ ਮਾਨੋਂ ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਕਿਰਪਾ ਕਰਕੇ ਆਪ ਹੀ ਉਸ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ।1। ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ, ਗੁਰੂ ਨੇ ਆਪ ਉਸ ਦੀ ਹਰੇਕ ਪੀੜਾ ਦੂਰ ਕਰ ਦਿੱਤੀ। ਰਹਾਉ।ਹੇ ਪ੍ਰਭੂ! ਤੇਰੇ ਦਰ ਤੋਂ ਤੇਰੇ ਸੰਤ ਜਨ ਜੋ ਕੁਝ ਭੀ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ ਆਪ ਸਭ ਕੁਝ ਦੇਂਦਾ ਹੈਂ। ਹੇ ਭਾਈ! ਬਾਲਕ ਹਰਿ-ਗੋਬਿੰਦ ਨੂੰ ਭੀ ਪ੍ਰਭੂ ਨੇ ਆਪ ਬਚਾਇਆ ਹੈ, ਕਿਸੇ ਦੇਵੀ ਆਦਿਕ ਨੇ ਨਹੀਂ। ਹੇ ਦਾਸ ਨਾਨਕ! ਆਖ- ਮੈਂ ਤਾਂ ਸਦਾ ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ।2।6।70।

English Translation :

SORAT’H, FIFTH MEHL:

The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. || 1 || The True Guru Himself has eradicated the disease. All the Sikhs and Saints are filled with joy, meditating on the Name of the Lord, Har, Har. || Pause || They obtain that which they ask for. God gives to His Saints. God saved Hargobind. Servant Nanak speaks the Truth. || 2 || 6 || 70 ||

Tuesday, 23rd Vaisaakh (Samvat 540 Nanakshahi)(Page: 626)
 


TODAY'S HUKAMNAMA FROM SRI DARBAR SAHIB
Sri Amritsar.

[May 6, 2008, Tuesday 04:45 AM. IST]
ਸੋਰਠਿ ਮਹਲਾ 5 ॥

ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥1॥ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮਿ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ॥2॥6॥70॥


ਮੰਗਲਵਾਰ, 23 ਵੈਸਾਖ (ਸੰਮਤ 540 ਨਾਨਕਸ਼ਾਹੀ)(ਅੰਗ : 626)

ਪੰਜਾਬੀ ਵਿਆਖਿਆ
:
ਸੋਰਠਿ ਮਹਲਾ 5 ॥


ਪੂਰੇ ਗੁਰੂ ਨੇ ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ ਤਾਪ ਦੂਰ ਕਰ ਦਿੱਤਾ, ਉਸ ਦੇ ਅੰਦਰ ਆਤਮਕ ਆਨੰਦ ਦੇ ਮਾਨੋਂ ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਕਿਰਪਾ ਕਰਕੇ ਆਪ ਹੀ ਉਸ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ।1। ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ, ਗੁਰੂ ਨੇ ਆਪ ਉਸ ਦੀ ਹਰੇਕ ਪੀੜਾ ਦੂਰ ਕਰ ਦਿੱਤੀ। ਰਹਾਉ।ਹੇ ਪ੍ਰਭੂ! ਤੇਰੇ ਦਰ ਤੋਂ ਤੇਰੇ ਸੰਤ ਜਨ ਜੋ ਕੁਝ ਭੀ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ ਆਪ ਸਭ ਕੁਝ ਦੇਂਦਾ ਹੈਂ। ਹੇ ਭਾਈ! ਬਾਲਕ ਹਰਿ-ਗੋਬਿੰਦ ਨੂੰ ਭੀ ਪ੍ਰਭੂ ਨੇ ਆਪ ਬਚਾਇਆ ਹੈ, ਕਿਸੇ ਦੇਵੀ ਆਦਿਕ ਨੇ ਨਹੀਂ। ਹੇ ਦਾਸ ਨਾਨਕ! ਆਖ- ਮੈਂ ਤਾਂ ਸਦਾ ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ।2।6।70।

English Translation :

SORAT’H, FIFTH MEHL:

The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. || 1 || The True Guru Himself has eradicated the disease. All the Sikhs and Saints are filled with joy, meditating on the Name of the Lord, Har, Har. || Pause || They obtain that which they ask for. God gives to His Saints. God saved Hargobind. Servant Nanak speaks the Truth. || 2 || 6 || 70 ||

Tuesday, 23rd Vaisaakh (Samvat 540 Nanakshahi)(Page: 626)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[May 7, 2008, Wednesday 04:45 AM. IST]
ਜੈਤਸਰੀ ਮਹਲਾ 4 ਘਰੁ 1 ਚਉਪਦੇ
ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥1॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥2॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥3॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥4॥1॥


ਬੁੱਧਵਾਰ, 24 ਵੈਸਾਖ (ਸੰਮਤ 540 ਨਾਨਕਸ਼ਾਹੀ) (ਅੰਗ: 696)

ਪੰਜਾਬੀ ਵਿਆਖਿਆ :
ਜੈਤਸਰੀ ਮਹਲਾ 4 ਘਰੁ 1 ਚਉਪਦੇ

ੴ ਸਤਿਗੁਰ ਪ੍ਰਸਾਦਿ ॥


ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।1। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।2। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।3। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।4।1।
English Translation :

JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

Wednesday, 24th Vaisaakh (Samvat 540 Nanakshahi) (Page: 696)
 
TODAY'S HUKAMNAMA FROM SRI DARBAR SAHIB
Sri Amritsar.

[May 8, 2008, Thursday 04:45 AM. IST]
ਸਲੋਕ ਮ: 5 ॥

ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥1॥ ਮ: 5 ॥ ਜਿਨ੍ਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥2॥ ਪਉੜੀ ॥ ਆਵੈ ਸਾਹਿਬੁ ਚਿਿਤ ਤੇਰਿਆ ਭਗਤਾ ਡਿਿਠਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨਿ੍ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨਿ੍ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥9॥


ਵੀਰਵਾਰ, 25 ਵੈਸਾਖ (ਸੰਮਤ 540 ਨਾਨਕਸ਼ਾਹੀ) (ਅੰਗ : 520)

ਪੰਜਾਬੀ ਵਿਆਖਿਆ
:
ਸਲੋਕ ਮ: 5 ॥


(ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ । ਹੇ ਪਤੀ (ਪ੍ਰਭੂ)! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! (ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ ।1। ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ) ।2। (ਹੇ ਪ੍ਰਭੂ!) ਤੇਰੇ ਭਗਤਾਂ ਦਾ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ, ਸਾਧ ਸੰਗਤਿ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, (ਸਾਧ ਸੰਗਤਿ ਵਿਚ ਰਹਿ ਕੇ) ਸਿਫ਼ਤਿ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ, ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ । ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ । (ਹੇ ਭਾਈ!) ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ, ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤਿ ਪ੍ਰਾਪਤ ਹੁੰਦੀ ਹੈ ।9।

English Translation :

SHALOK, FIFTH MEHL:

Crossing the stream, my foot does not get stuck — I am filled with love for You. O Lord, my heart is attached to Your Feet; the Lord is Nanak’s raft and boat. || 1 || FIFTH MEHL: The sight of them banishes my evil-mindedness; they are my only true friends. I have searched the whole world; O servant Nanak, how rare are such persons! || 2 || PAUREE: You come to mind, O Lord and Master, when I behold Your devotees. The filth of my mind is removed, when I dwell in the Saadh Sangat, the Company of the Holy. The fear of birth and death is dispelled, meditating on the Word of His humble servant. The Saints untie the bonds, and all the demons are dispelled. They inspire us to love Him, the One who established the entire universe. The seat of the inaccessible and infinite Lord is the highest of the high. Night and day, with your palms pressed together, with each and every breath, meditate on Him. When the Lord Himself becomes merciful, then we attain the Society of His devotees. || 9 ||

Thursday, 25th Vaisaakh (Samvat 540 Nanakshahi) (Page : 520)
 
TODAY'S HUKAMNAMA FROM SRI DARBAR SAHIB
Sri Amritsar.

[May 9, 2008, Friday 04:45 AM. IST]

ਧਨਾਸਰੀ ਮਹਲਾ 5 ॥

ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ ॥ ਸੰਤ ਕੀ ਨਿੰਦਾ ਸਾਕਤ ਕੀ ਪੂਜਾ ਐਸੀ ਦ੍ਰਿੜ੍ੀ ਬਿਪਰੀਤਿ ॥1॥ ਮਾਇਆ ਮੋਹ ਭੂਲੋ ਅਵਰੈ ਹੀਤ ॥ ਹਰਿਚੰਦਉਰੀ ਬਨ ਹਰ ਪਾਤ ਰੇ ਇਹੈ ਤੁਹਾਰੋ ਬੀਤ ॥1॥ ਰਹਾਉ ॥ ਚੰਦਨ ਲੇਪ ਹੋਤ ਦੇਹ ਕਉ ਸੁਖੁ ਗਰਧਭ ਭਸਮ ਸੰਗੀਤਿ ॥ ਅੰਮ੍ਰਿਤ ਸੰਗਿ ਨਾਹਿ ਰੁਚ ਆਵਤ ਬਿਖੈ ਠਗਉਰੀ ਪ੍ਰੀਤਿ ॥2॥ ਉਤਮ ਸੰਤ ਭਲੇ ਸੰਜੋਗੀ ਇਸੁ ਜੁਗ ਮਹਿ ਪਵਿਤ ਪੁਨੀਤ ॥ ਜਾਤ ਅਕਾਰਥ ਜਨਮੁ ਪਦਾਰਥ ਕਾਚ ਬਾਦਰੈ ਜੀਤ ॥3॥ ਜਨਮ ਜਨਮ ਕੇ ਕਿਲਵਿਖ ਦੁਖ ਭਾਗੇ ਗੁਰਿ ਗਿਆਨ ਅੰਜਨੁ ਨੇਤ੍ਰ ਦੀਤ ॥ ਸਾਧਸੰਗਿ ਇਨ ਦੁਖ ਤੇ ਨਿਕਸਿਓ ਨਾਨਕ ਏਕ ਪਰੀਤ ॥4॥9॥

ਸ਼ੁਕਰਵਾਰ, 26 ਵੈਸਾਖ (ਸੰਮਤ 540 ਨਾਨਕਸ਼ਾਹੀ) (ਅੰਗ: 673)

ਪੰਜਾਬੀ ਵਿਆਖਿਆ
:
ਧਨਾਸਰੀ ਮਹਲਾ 5 ॥


ਧਨਾਸਰੀ ਮਹਲਾ 5 ॥ ਹੇ ਭਾਈ! ਜਿੰਨ੍ੀਂ ਕੰਮੀਂ ਤੂੰ ਪਰਮਾਤਮਾ ਦੀ ਦਰਗਾਹ ਵਿਚ ਸ਼ਰਮਿੰਦਾ ਹੋਵੇਂਗਾ ਉਹਨਾਂ ਹੀ ਕੰਮਾਂ ਦੀ ਚਾਲ ਚੱਲ ਰਿਹਾ ਹੈਂ। ਤੂੰ ਸੰਤ ਜਨਾਂ ਦੀ ਨਿੰਦਾ ਕਰਦਾ ਰਹਿੰਦਾ ਹੈਂ, ਤੇ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖਾਂ ਦਾ ਆਦਰ-ਸਤਕਾਰ ਕਰਦਾ ਹੈਂ। ਤੂੰ ਅਚਰਜ ਉਲਟੀ ਮਤਿ ਗ੍ਰਹਣ ਕੀਤੀ ਹੋਈ ਹੈ।1। ਹੇ ਭਾਈ! ਮਾਇਆ ਦੇ ਮੋਹ ਵਿਚ ਫਸ ਕੇ ਤੂੰ ਕੁਰਾਹੇ ਪੈ ਗਿਆ ਹੈਂ, ਪਰਮਾਤਮਾ ਨੂੰ ਛੱਡ ਕੇ ਹੋਰ ਵਿਚ ਪਿਆਰ ਪਾ ਰਿਹਾ ਹੈਂ। ਤੇਰੀ ਆਪਣੀ ਪਾਂਇਆਂ ਤਾਂ ਇਤਨੀ ਹੀ ਹੈ, ਜਿਤਨੀ ਜੰਗਲ ਦੇ ਹਰੇ ਪੱਤਿਆਂ ਦੀ, ਜਿਤਨੀ ਅਕਾਸ਼ ਵਿਚ ਦਿੱਸ ਰਹੀ ਨਗਰੀ ਦੀ ।1।ਰਹਾਉ। ਹੇ ਭਾਈ! ਖੋਤਾ ਮਿੱਟੀ ਵਿਚ ਲੇਟਣ ਨਾਲ ਸੁਖ ਸਮਝਦਾ ਹੈ, ਭਾਵੇਂ ਉਸ ਦੇ ਸਰੀਰ ਉਤੇ ਚੰਦਨ ਦਾ ਲੇਪ ਪਏ ਕਰੀਏ ਇਹੀ ਹਾਲ ਤੇਰਾ ਹੈ। ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਤੇਰਾ ਪਿਆਰ ਨਹੀਂ ਬਣਦਾ। ਤੂੰ ਵਿਿਸ਼ਆਂ ਦੀ ਠਗਬੂਟੀ ਨਾਲ ਪਿਆਰ ਕਰਦਾ ਹੈ।2। ਹੇ ਭਾਈ! ਉੱਚੇ ਜੀਵਨ ਵਾਲੇ ਸੰਤ ਜੇਹੜੇ ਇਸ ਸੰਸਾਰ ਦੇ ਵਿਕਾਰਾਂ ਵਿਚ ਭੀ ਪਵਿਤ੍ਰ ਹੀ ਰਹਿੰਦੇ ਹਨ, ਭਲੇ ਸੰਜੋਗਾਂ ਨਾਲ ਹੀ ਮਿਲਦੇ ਹਨ। ਉਹਨਾਂ ਦੀ ਸੰਗਤਿ ਤੋਂ ਵਾਂਜਿਆ ਰਹਿ ਕੇ ਤੇਰਾ ਕੀਮਤੀ ਮਨੁੱਖਾ ਜਨਮ ਵਿਅਰਥ ਜਾ ਰਿਹਾ ਹੈ, ਕੱਚ ਦੇ ਵੱਟੇ ਵਿਚ ਜਿੱਤਿਆ ਜਾ ਰਿਹਾ ਹੈ।3। ਹੇ ਨਾਨਕ! ਆਖ-ਹੇ ਭਾਈ! ਜਿਸ ਮਨੁੱਖ ਦੀਆਂ ਅੱਖਾਂ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਵਾਲਾ ਸੁਰਮਾ ਪਾ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਕੀਤੇ ਪਾਪ ਦੂਰ ਹੋ ਗਏ। ਸੰਗਤਿ ਵਿਚ ਟਿਕ ਉਹ ਮਨੁੱਖ ਇਹਨਾਂ ਦੁੱਖਾਂ-ਪਾਪਾਂ ਤੋਂ ਬਚ ਨਿਕਲਿਆ, ਉਸ ਨੇ ਇਕ ਪਰਮਾਤਮਾ ਨਾਲ ਪਿਆਰ ਪਾ ਲਿਆ।4।9।

English Translation :

DHANAASAREE, FIFTH MEHL:

You have made it your habit to practice those deeds which will bring you shame. You slander the Saints, and you worship the faithless cynics; such are the corrupt ways you have adopted. || 1 || Deluded by your emotional attachment to Maya, you love other things, like the enchanted city of Hari-chandauree, or the green leaves of the forest - such is your way of life. || 1 || Pause || Its body may be anointed with sandalwood oil, but the donkey still loves to roll in the mud. He is not fond of the Ambrosial Nectar; instead, he loves the poisonous drug of corruption. || 2 || The Saints are noble and sublime; they are blessed with good fortune. They alone are pure and holy in this world. The jewel of this human life is passing away uselessly, lost in exchange for mere glass. || 3 || The sins and sorrows of uncounted incarnations run away, when the Guru applies the healing ointment of spiritual wisdom to the eyes. In the Saadh Sangat, the Company of the Holy, I have escaped from these troubles; Nanak loves the One Lord. || 4 || 9 ||

Friday, 26th Vaisaakh (Samvat 540 Nanakshahi) (Page: 673)
 
(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[May 10, 2008, Saturday 04:45 AM. IST]
ਤਿਲੰਗ ਮਹਲਾ 4 ॥

ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥1॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥2॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥3॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥4॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥5॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥6॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥7॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥8॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥9॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥10॥ ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥11॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥12॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥13॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥14॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥15॥ ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਿਨ ਦਿਤੜਾ ਨਾਓ ॥16॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥17॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥18॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਿਧ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥19॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥20॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥21॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥22॥2॥


ਸ਼ਨੀਵਾਰ, 27 ਵੈਸਾਖ (ਸੰਮਤ 540 ਨਾਨਕਸ਼ਾਹੀ) (ਅੰਗ : 725)

ਪੰਜਾਬੀ ਵਿਆਖਿਆ :
ਤਿਲੰਗ ਮਹਲਾ 4 ॥


ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ । ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ ।1। ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ ।ਰਹਾਉ। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ । ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ । ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ ।2। ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ ।3। ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ । ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ ।4। ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ । ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ ।5। ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ । (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ ।6। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ । ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ ।7। ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ । ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ ।8। ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ । ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ । ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ ।9। ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ । ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ ।10। ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ । ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾਂ ਨੂੰ ਆਪ ਆਪਣੇ ਗਲ ਨਾਲ (ਸਦਾ) ਲਾ ਲਿਆ ਹੈ ।11। ਹੇ ਪ੍ਰਭੂ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਸਿਮਰਦੇ ਹਨ, ਉਹਨਾਂ ਦਾ ਮੈਨੂੰ ਦਰਸਨ ਬਖ਼ਸ਼ । ਮੈਂ ਉਹਨਾਂ ਦੇ ਚਰਨ ਧੋਂਦਾ ਰਹਾਂ, ਤੇ, ਉਹਨਾਂ ਦੀ ਚਰਨ-ਧੂੜ ਘੋਲ ਘੋਲ ਕੇ ਪੀਂਦਾ ਰਹਾਂ ।12। ਹੇ ਭਾਈ! ਜੇਹੜੀਆਂ ਜੀਵ-ਇਸਤ਼੍ਰੀਆਂ ਪਾਨ ਸੁਪਾਰੀ ਆਦਿਕ ਖਾਂਦੀਆਂ ਰਹਿੰਦੀਆਂ ਹਨ, ਮੂੰਹ ਵਿਚ ਪਾਨ ਚਬਾਂਦੀਆਂ ਰਹਿੰਦੀਆਂ ਹਨ (ਭਾਵ, ਸਦਾ ਪਦਾਰਥਾਂ ਦੇ ਭੋਗਾਂ ਵਿਚ ਮਸਤ ਹਨ), ਤੇ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਕਦੇ ਭੀ ਨਾਹ ਸਿਮਰਿਆ, ਉਹਨਾਂ ਨੂੰ ਮੌਤ (ਦੇ ਗੇੜ) ਨੇ ਫੜ ਕੇ (ਸਦਾ ਲਈ) ਅੱਗੇ ਲਾ ਲਿਆ (ਉਹ ਚੌਰਾਸੀ ਦੇ ਗੇੜ ਵਿਚ ਪੈ ਗਈਆਂ) ।13। ਹੇ ਭਾਈ! ਜਿਨ੍ਹਾਂ ਆਪਣੇ ਮਨ ਵਿਚ ਹਿਰਦੇ ਵਿਚ ਟਿਕਾ ਕੇ ਪਰਮਾਤਮਾ ਦਾ ਨਾਮ ਸਿਮਰਿਆ, ਉਹਨਾਂ ਗੁਰੂ ਦੇ ਪਿਆਰੇ ਗੁਰਸਿੱਖਾਂ ਦੇ ਨੇੜੇ ਮੌਤ (ਦਾ ਡਰ) ਨਹੀਂ ਆਉਂਦਾ ।14। ਹੇ ਭਾਈ! ਪਰਮਾਤਮਾ ਦਾ ਨਾਮ ਖ਼ਜ਼ਾਨਾ ਹੈ, ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ (ਨਾਮ ਨਾਲ) ਸਾਂਝ ਪਾਂਦਾ ਹੈ । ਹੇ ਨਾਨਕ! (ਆਖ—) ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪੈਂਦਾ ਹੈ, ਉਹ (ਹਰੇਕ ਮਨੁੱਖ) ਹਰਿ-ਨਾਮ ਦੇ ਪ੍ਰੇਮ ਵਿਚ ਜੁੜ ਕੇ ਆਤਮਕ ਆਨੰਦ ਮਾਣਦਾ ਹੈ ।15। ਹੇ ਭਾਈ! ਗੁਰੂ ਨੂੰ (ਹੀ ਨਾਮ ਦੀ ਦਾਤਿ) ਦੇਣ ਵਾਲਾ ਆਖਣਾ ਚਾਹੀਦਾ ਹੈ । ਗੁਰੂ ਤੁੱ਼੍ਰਠ ਕੇ (ਨਾਮ ਦੇਣ ਦੀ) ਕਿਰਪਾ ਕਰਦਾ ਹੈ । ਮੈਂ (ਤਾਂ) ਸਦਾ ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ, ਜਿਸ ਨੇ (ਮੈਨੂੰ) ਪਰਮਾਤਮਾ ਦਾ ਨਾਮ ਦਿੱਤਾ ਹੈ ।16। ਹੇ ਭਾਈ! ਉਹ ਗੁਰੂ ਸਲਾਹੁਣ-ਜੋਗ ਹੈ, ਉਸ ਗੁਰੂ ਦੀ ਵਡਿਆਈ ਕਰਨੀ ਚਾਹੀਦੀ ਹੈ, ਜੇਹੜਾ ਪਰਮਾਤਮਾ ਦਾ ਨਾਮ ਜਪਣ ਦਾ ਉਪਦੇਸ਼ ਦੇਂਦਾ ਹੈ । ਮੈਂ (ਤਾਂ) ਗੁਰੂ ਨੂੰ ਵੇਖ ਵੇਖ ਕੇ ਗੁਰੂ ਦਾ (ਸੋਹਣਾ) ਸਰੀਰ ਵੇਖ ਕੇ ਖਿੜ ਰਿਹਾ ਹਾਂ ।17। ਹੇ ਭਾਈ! ਗੁਰੂ ਦੀ ਜੀਭ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਉਚਾਰਦੀ ਹੈ, ਹਰਿ-ਨਾਮ (ਉਚਾਰਨ ਦੇ ਕਾਰਨ ਸੋਹਣੀ ਲੱਗਦੀ ਹੈ । ਜਿਨ੍ਹਾਂ ਭੀ ਸਿੱਖਾਂ ਨੇ (ਗੁਰੂ ਦਾ ਉਪਦੇਸ਼) ਸੁਣ ਕੇ ਗੁਰੂ ਉੱਤੇ ਯਕੀਨ ਲਿਆਂਦਾ ਹੈ, ਉਹਨਾਂ ਦੀ (ਮਾਇਆ ਦੀ) ਸਾਰੀ ਭੁੱਖ ਦੂਰ ਹੋ ਗਈ ਹੈ ।18। ਹੇ ਭਾਈ! (ਹਰਿ-ਨਾਮ ਸਿਮਰਨ ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਕਿਹਾ ਜਾਂਦਾ ਹੈ । ਹੇ ਭਾਈ! ਦੱਸ, ਕਿਸ ਤਰੀਕੇ ਨਾਲ (ਇਸ ਰਸਤੇ ਉੱਤੇ) ਤੁਰ ਸਕੀਦਾ ਹੈ? ਹੇ ਪ੍ਰਭੂ! ਤੇਰਾ ਨਾਮ ਹੀ (ਰਸਤੇ ਦਾ) ਖ਼ਰਚ ਹੈ, ਇਹ ਖ਼ਰਚ ਪੱਲੇ ਬੰਨ੍ਹ ਕੇ (ਇਸ ਰਸਤੇ ਉੱਤੇ) ਤੁਰਨਾ ਚਾਹੀਦਾ ਹੈ ।19। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਹੈ ਉਹ ਵੱਡੇ ਸਿਆਣੇ ਸ਼ਾਹ ਬਣ ਗਏ ਹਨ । ਮੈਂ ਸਦਾ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੇ ਬਚਨ ਦੀ ਰਾਹੀਂ (ਪਰਮਾਤਮਾ ਦੇ ਨਾਮ ਵਿਚ) ਲੀਨ ਹੋ ਸਕੀਦਾ ਹੈ ।20। ਹੇ ਪ੍ਰਭੂ! ਤੂੰ ਮੇਰਾ ਮਾਲਕ ਹੈਂ ਤੂੰ ਮੇਰਾ ਸਾਹਿਬ ਹੈਂ, ਤੂੰ ਹੀ ਮੇਰਾ ਪਾਤਿਸ਼ਾਹ ਹੈਂ । ਜੇ ਤੈਨੂੰ ਪਸੰਦ ਆਵੇ, ਤਾਂ ਹੀ ਤੇਰੀ ਭਗਤੀ ਕੀਤੀ ਜਾ ਸਕਦੀ ਹੈ । ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ ।21। ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਆਪ ਹੀ (ਨਿਰਗੁਣ ਸਰੂਪ ਵਿਚ) ਇਕੋ ਇਕ ਹਸਤੀ ਹੈ, ਤੇ, ਆਪ ਹੀ (ਸਰਗੁਣ ਸਰੂਪ ਵਿਚ) ਅਨੇਕਾਂ ਰੂਪਾਂ ਵਾਲਾ ਹੈ । ਜੇਹੜੀ ਗੱਲ ਉਸ ਨੂੰ ਚੰਗੀ ਲੱਗਦੀ ਹੈ, ਉਹੀ ਗੱਲ ਜੀਵਾਂ ਦੇ ਭਲੇ ਵਾਸਤੇ ਹੁੰਦੀ ਹੈ ।22।2।
English Translation :

TILANG, FOURTH MEHL:

The Guru, my friend, has told me the stories and the sermon of the Lord. I am a sacrifice to my Guru; to the Guru, I am a sacrifice. || 1 || Come, join with me, O Sikh of the Guru, come and join with me. You are my Guru’s Beloved. || Pause || The Glorious Praises of the Lord are pleasing to the Lord; I have obtained them from the Guru. I am a sacrifice, a sacrifice to those who surrender to, and obey the Guru’s Will. || 2 || I am dedicated and devoted to those who gaze upon the Beloved True Guru. I am forever a sacrifice to those who perform service for the Guru. || 3 || Your Name, O Lord, Har, Har, is the Destroyer of sorrow. Serving the Guru, it is obtained, and as Gurmukh, one is emancipated. || 4 || Those humble beings who meditate on the Lord’s Name, are celebrated and acclaimed. Nanak is a sacrifice to them, forever and ever a devoted sacrifice. || 5 || O Lord, that alone is Praise to You, which is pleasing to Your Will, O Lord God. Those Gurmukhs, who serve their Beloved Lord, obtain Him as their reward. || 6 || Those who cherish love for the Lord, their souls are always with God. Chanting and meditating on their Beloved, they live in, and gather in, the Lord’s Name. || 7 || I am a sacrifice to those Gurmukhs who serve their Beloved Lord. They themselves are saved, along with their families, and through them, all the world is saved. || 8 || My Beloved Guru serves the Lord. Blessed is the Guru, Blessed is the Guru. The Guru has shown me the Lord’s Path; the Guru has done the greatest good deed. || 9 || Those Sikhs of the Guru, who serve the Guru, are the most blessed beings. Servant Nanak is a sacrifice to them; He is forever and ever a sacrifice. || 10 || The Lord Himself is pleased with the Gurmukhs, the fellowship of the companions. In the Lord’s Court, they are given robes of honor, and the Lord Himself hugs them close in His embrace. || 11 || Please bless me with the Blessed Vision of the Darshan of those Gurmukhs, who meditate on the Naam, the Name of the Lord. I wash their feet, and drink in the dust of their feet, dissolved in the wash water. || 12 || Those who eat betel nuts and betel leaf and apply lipstick, but do not contemplate the Lord, Har, Har — the Messenger of Death will seize them and take them away. || 13 || The Messenger of Death does not even approach those who contemplate the Name of the Lord, Har, Har, and keep Him enshrined in their hearts. The Guru’s Sikhs are the Guru’s Beloveds. || 14 || The Name of the Lord is a treasure, known only to the few Gurmukhs. O Nanak, those who meet with the True Guru, enjoy peace and pleasure. || 15 || The True Guru is called the Giver; in His Mercy, He grants His Grace. I am forever a sacrifice to the Guru, who has blessed me with the Lord’s Name. || 16 || Blessed, very blessed is the Guru, who brings the Lord’s message. I gaze upon the Guru, the Guru, the True Guru embodied, and I blossom forth in bliss. || 17 || The Guru’s tongue recites Words of Ambrosial Nectar; He is adorned with the Lord’s Name. Those Sikhs who hear and obey the Guru — all their desires depart. || 18 || Some speak of the Lord’s Path; tell me, how can I walk on it? O Lord, Har, Har, Your Name is my supplies; I will take it with me and set out. || 19 || Those Gurmukhs who worship and adore the Lord, are wealthy and very wise. I am forever a sacrifice to the True Guru; I am absorbed in the Words of the Guru’s Teachings. || 20 || You are the Master, my Lord and Master; You are my Ruler and King. If it is pleasing to Your Will, then I worship and serve You; You are the treasure of virtue. || 21 || The Lord Himself is absolute; He is The One and Only; but He Himself is also manifested in many forms. Whatever pleases Him, O Nanak, that alone is good. || 22 || 2 ||

Saturday, 27th Vaisaakh (Samvat 540 Nanakshahi) (Page: 725)
 
(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[May 12, 2008, Monday 04:45 AM. IST]
ਸੂਹੀ ਮਹਲਾ 5 ॥

ਜੋ ਕਿਛੁ ਕਰੈ ਸੋਈ ਪ੍ਰਭ ਮਾਨਹਿ ਓਇ ਰਾਮ ਨਾਮ ਰੰਗਿ ਰਾਤੇ ॥ ਤਿਨ੍ ਕੀ ਸੋਭਾ ਸਭਨੀ ਥਾਈ ਜਿਨ੍ ਪ੍ਰਭ ਕੇ ਚਰਣ ਪਰਾਤੇ ॥1॥ ਮੇਰੇ ਰਾਮ ਹਰਿ ਸੰਤਾ ਜੇਵਡੁ ਨ ਕੋਈ ॥ ਭਗਤਾ ਬਣਿ ਆਈ ਪ੍ਰਭ ਅਪਨੇ ਸਿਉ ਜਲਿ ਥਲਿ ਮਹੀਅਲਿ ਸੋਈ ॥1॥ ਰਹਾਉ ॥ ਕੋਟਿ ਅਪ੍ਰਾਧੀ ਸੰਤਸੰਗਿ ਉਧਰੈ ਜਮੁ ਤਾ ਕੈ ਨੇੜਿ ਨ ਆਵੈ ॥ ਜਨਮ ਜਨਮ ਕਾ ਬਿਛੁੜਿਆ ਹੋਵੈ ਤਿਨ੍ ਹਰਿ ਸਿਉ ਆਣਿ ਮਿਲਾਵੈ ॥2॥ ਮਾਇਆ ਮੋਹ ਭਰਮੁ ਭਉ ਕਾਟੈ ਸੰਤ ਸਰਣਿ ਜੋ ਆਵੈ ॥ ਜੇਹਾ ਮਨੋਰਥੁ ਕਰਿ ਆਰਾਧੇ ਸੋ ਸੰਤਨ ਤੇ ਪਾਵੈ ॥3॥ ਜਨ ਕੀ ਮਹਿਮਾ ਕੇਤਕ ਬਰਨਉ ਜੋ ਪ੍ਰਭ ਅਪਨੇ ਭਾਣੇ ॥ ਕਹੁ ਨਾਨਕ ਜਿਨ ਸਤਿਗੁਰੁ ਭੇਟਿਆ ਸੇ ਸਭ ਤੇ ਭਏ ਨਿਕਾਣੇ ॥4॥4॥51॥


ਸੋਮਵਾਰ, 29 ਵੈਸਾਖ (ਸੰਮਤ 540 ਨਾਨਕਸ਼ਾਹੀ)(ਅੰਗ : 748)

ਪੰਜਾਬੀ ਵਿਆਖਿਆ :
ਸੂਹੀ ਮਹਲਾ 5 ॥


ਹੇ ਭਾਈ! ਉਹ ਸੰਤ ਜਨ ਪਰਮਾਤਮਾ ਦੇ ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ। ਜੋ ਕੁਝ ਪਰਮਾਤਮਾ ਕਰਦਾ ਹੈ, ਉਸ ਨੂੰ ਉਹ ਪਰਮਾਤਮਾ ਦਾ ਕੀਤਾ ਹੀ ਮੰਨਦੇ ਹਨ। ਹੇ ਭਾਈ! ਜਿੰਨ੍ਹਾਂ ਪਰਮਾਤਮਾ ਦੇ ਚਰਨਾਂ ਨਾਲ ਸਾਂਝ ਪਾ ਲਈ, ਉਹਨਾਂ ਦੀ ਵਡਿਆਈ ਸਭ ਥਾਵਾਂ ਵਿਚ ਖਿੱਲਰ ਜਾਂਦੀ ਹੈ।1। ਹੇ ਮੇਰੇ ਪ੍ਰਭੂ! ਤੇਰੇ ਸੰਤਾਂ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ। ਹੇ ਭਾਈ! ਸੰਤ ਜਨਾਂ ਦੀ ਪਰਮਾਤਮਾ ਨਾਲ ਡੂੰਘੀ ਪ੍ਰੀਤਿ ਬਣੀ ਰਹਿੰਦੀ ਹੈ, ਉਹਨਾਂ ਨੂੰ ਪਰਮਾਤਮਾ ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ ਹਰ ਥਾਂ ਵੱਸਦਾ ਦਿੱਸਦਾ ਹੈ।1। ਰਹਾਉ। ਹੇ ਭਾਈ! ਕ੍ਰੋੜਾਂ ਅਪਰਾਧ ਕਰਨ ਵਾਲਾ ਮਨੁੱਖ ਭੀ ਸੰਤ ਦੀ ਸੰਗਤਿ ਵਿਚ ਟਿਕ ਕੇ ਵਿਕਾਰਾਂ ਤੋਂ ਬਚ ਜਾਂਦਾ ਹੈ, ਫਿਰ ਜਮ ਉਸ ਦੇ ਨੇੜੇ ਨਹੀਂ ਆਉਂਦਾ। ਜੇ ਕੋਈ ਮਨੁੱਖ ਅਨੇਕਾਂ ਜਨਮਾਂ ਤੋਂ ਪਰਮਾਤਮਾ ਨਾਲੋਂ ਵਿਛੁੜਿਆ ਹੋਵੇ, ਸੰਤ ਅਜੇਹੇ ਅਨੇਕਾਂ ਮਨੁੱਖਾਂ ਨੂੰ ਲਿਆ ਕੇ ਪਰਮਾਤਮਾ ਨਾਲ ਮਿਲਾ ਦੇਂਦਾ ਹੈ।2। ਹੇ ਭਾਈ! ਜੇਹੜਾ ਭੀ ਮਨੁੱਖ ਸੰਤ ਦੀ ਸ਼ਰਨ ਆ ਪੈਂਦਾ ਹੈ, ਸੰਤ ਉਸ ਦੇ ਅੰਦਰੋਂ ਮਾਇਆ ਦਾ ਮੋਹ, ਭਟਕਣਾ, ਡਰ ਦੂਰ ਕਰ ਦੇਂਦਾ ਹੈ। ਮਨੁੱਖ ਜਿਹੋ ਜਿਹੀ ਵਾਸਨਾ ਧਾਰ ਕੇ ਪ੍ਰਭੂ ਦਾ ਸਿਮਰਨ ਕਰਦਾ ਹੈ ਉਹ ਉਹੀ ਫ਼ਲ ਸੰਤ ਜਨਾਂ ਤੋਂ ਪ੍ਰਾਪਤ ਕਰ ਲੈਂਦਾ ਹੈ।3। ਹੇ ਭਾਈ! ਜੇਹੜੇ ਸੇਵਕ ਆਪਣੇ ਪ੍ਰਭੂ ਨੂੰ ਪਿਆਰੇ ਲੱਗ ਚੁਕੇ ਹਨ, ਮੈਂ ਉਹਨਾਂ ਦੀ ਕਿਤਨੀ ਕੁ ਵਡਿਆਈ ਬਿਆਨ ਕਰਾਂ ? ਹੇ ਨਾਨਕ! ਆਖ ਜਿੰਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪਿਆ, ਉਹ ਸਾਰੀ ਲੁਕਾਈ ਤੋਂ ਬੇ-ਮੁਥਾਜ ਹੋ ਗਏ।4।4।51।
English Translation :

SOOHEE, FIFTH MEHL:

Whatever God causes to happen is accepted, by those who are attuned to the Love of the Lord’s Name. Those who fall at the Feet of God are respected everywhere. || 1 || O my Lord, no one is as great as the Lord’s Saints. The devotees are in harmony with their God; He is in the water, the land, and the sky. || 1 || Pause || Millions of sinners have been saved in the Saadh Sangat, the Company of the Holy; the Messenger of Death does not even approach them. Those who have been separated from the Lord, for countless incarnations, are reunited with the Lord again. || 2 || Attachment to Maya, doubt and fear are eradicated, when one enters the Sanctuary of the Saints. Whatever wishes one harbors, are obtained from the Saints. || 3 || How can I describe the glory of the Lord’s humble servants? They are pleasing to their God. Says Nanak, those who meet the True Guru, become independent of all obligations. || 4 || 4 || 51 ||

Monday, 29th Vaisaakh (Samvat 540 Nanakshahi)(Page: 748)
 
TODAY'S HUKAMNAMA FROM SRI DARBAR SAHIB
Sri Amritsar.

[May 13, 2008, Tuesday 04:45 AM. IST]

ਰਾਗੁ ਸੂਹੀ ਅਸਟਪਦੀਆ ਮਹਲਾ 4 ਘਰੁ 2
ੴ ਸਤਿਗੁਰ ਪ੍ਰਸਾਦਿ ॥

ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥1॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ਼੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥1॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥2॥ ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਿਚ ਸੂਖ ਮਨਾਈ ॥3॥ ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਿਚ ਅਗਨੀ ਆਪੁ ਜਲਾਈ ॥4॥ ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥5॥ ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥6॥ ਅਖੀ ਕਾਢਿ ਧਰੀ ਚਰਣਾ ਤਲਿ ਸਭ ਧਰਤੀ ਫਿਿਰ ਮਤ ਪਾਈ ॥7॥ ਜੇ ਪਾਸਿ ਬਹਾਲਹਿ ਤਾ ਤੁਝਹਿ ਅਰਾਧੀ ਜੇ ਮਾਰਿ ਕਢਹਿ ਭੀ ਧਿਆਈ ॥8॥ ਜੇ ਲੋਕੁ ਸਲਾਹੇ ਤਾ ਤੇਰੀ ਉਪਮਾ ਜੇ ਨਿੰਦੈ ਤ ਛੋਡਿ ਨ ਜਾਈ ॥9॥ ਜੇ ਤੁਧੁ ਵਲਿ ਰਹੈ ਤਾ ਕੋਈ ਕਿਹੁ ਆਖਉ ਤੁਧੁ ਵਿਸਰਿਐ ਮਰਿ ਜਾਈ ॥10॥ ਵਾਰਿ ਵਾਰਿ ਜਾਈ ਗੁਰ ਊਪਰਿ ਪੈ ਪੈਰੀ ਸੰਤ ਮਨਾਈ ॥11॥ ਨਾਨਕੁ ਵਿਚਾਰਾ ਭਇਆ ਦਿਵਾਨਾ ਹਰਿ ਤਉ ਦਰਸਨ ਕੈ ਤਾਈ ॥12॥ ਝਖੜੁ ਝਾਗੀ ਮੀਹੁ ਵਰਸੈ ਭੀ ਗੁਰੁ ਦੇਖਣ ਜਾਈ ॥13॥ ਸਮੁੰਦੁ ਸਾਗਰੁ ਹੋਵੈ ਬਹੁ ਖਾਰਾ ਗੁਰਸਿਖੁ ਲੰਘਿ ਗੁਰ ਪਹਿ ਜਾਈ ॥14॥ ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ ਤਿਉ ਸਿਖੁ ਗੁਰ ਬਿਨੁ ਮਰਿ ਜਾਈ ॥15॥ ਜਿਉ ਧਰਤੀ ਸੋਭ ਕਰੇ ਜਲੁ ਬਰਸੈ ਤਿਉ ਸਿਖੁ ਗੁਰ ਮਿਿਲ ਬਿਗਸਾਈ ॥16॥ ਸੇਵਕ ਕਾ ਹੋਇ ਸੇਵਕੁ ਵਰਤਾ ਕਰਿ ਕਰਿ ਬਿਨਉ ਬੁਲਾਈ ॥17॥ ਨਾਨਕ ਕੀ ਬੇਨੰਤੀ ਹਰਿ ਪਹਿ ਗੁਰ ਮਿਿਲ ਗੁਰ ਸੁਖੁ ਪਾਈ ॥18॥ ਤੂ ਆਪੇ ਗੁਰੁ ਚੇਲਾ ਹੈ ਆਪੇ ਗੁਰ ਵਿਚੁ ਦੇ ਤੁਝਹਿ ਧਿਆਈ ॥19॥ ਜੋ ਤੁਧੁ ਸੇਵਹਿ ਸੋ ਤੂਹੈ ਹੋਵਹਿ ਤੁਧੁ ਸੇਵਕ ਪੈਜ ਰਖਾਈ ॥20॥ ਭੰਡਾਰ ਭਰੇ ਭਗਤੀ ਹਰਿ ਤੇਰੇ ਜਿਸੁ ਭਾਵੈ ਤਿਸੁ ਦੇਵਾਈ ॥21॥ ਜਿਸੁ ਤੂੰ ਦੇਹਿ ਸੋਈ ਜਨੁ ਪਾਏ ਹੋਰ ਨਿਹਫਲ ਸਭ ਚਤੁਰਾਈ ॥22॥ ਸਿਮਰਿ ਸਿਮਰਿ ਸਿਮਰਿ ਗੁਰੁ ਅਪੁਨਾ ਸੋਇਆ ਮਨੁ ਜਾਗਾਈ ॥23॥ ਇਕੁ ਦਾਨੁ ਮੰਗੈ ਨਾਨਕੁ ਵੇਚਾਰਾ ਹਰਿ ਦਾਸਨਿ ਦਾਸੁ ਕਰਾਈ ॥24॥ ਜੇ ਗੁਰੁ ਝਿੜਕੇ ਤ ਮੀਠਾ ਲਾਗੈ ਜੇ ਬਖਸੇ ਤ ਗੁਰ ਵਡਿਆਈ ॥25॥ ਗੁਰਮੁਖਿ ਬੋਲਹਿ ਸੋ ਥਾਇ ਪਾਏ ਮਨਮੁਖਿ ਕਿਛੁ ਥਾਇ ਨ ਪਾਈ ॥26॥ ਪਾਲਾ ਕਕਰੁ ਵਰਫ ਵਰਸੈ ਗੁਰਸਿਖੁ ਗੁਰ ਦੇਖਣ ਜਾਈ ॥27॥ ਸਭੁ ਦਿਨਸੁ ਰੈਣਿ ਦੇਖਉ ਗੁਰੁ ਅਪੁਨਾ ਵਿਿਚ ਅਖੀ ਗੁਰ ਪੈਰ ਧਰਾਈ ॥28॥ ਅਨੇਕ ਉਪਾਵ ਕਰੀ ਗੁਰ ਕਾਰਣਿ ਗੁਰ ਭਾਵੈ ਸੋ ਥਾਇ ਪਾਈ ॥29॥ ਰੈਣਿ ਦਿਨਸੁ ਗੁਰ ਚਰਣ ਅਰਾਧੀ ਦਇਆ ਕਰਹੁ ਮੇਰੇ ਸਾਈ ॥30॥ ਨਾਨਕ ਕਾ ਜੀਉ ਪਿੰਡੁ ਗੁਰੂ ਹੈ ਗੁਰ ਮਿਿਲ ਤ੍ਰਿਪਤਿ ਅਘਾਈ ॥31॥ ਨਾਨਕ ਕਾ ਪ੍ਰਭੁ ਪੂਰਿ ਰਹਿਓ ਹੈ ਜਤ ਕਤ ਤਤ ਗੋਸਾਈ ॥32॥1॥

ਮੰਗਲਵਾਰ, 30 ਵੈਸਾਖ (ਸੰਮਤ 540 ਨਾਨਕਸ਼ਾਹੀ) (ਅੰਗ: 757)

ਪੰਜਾਬੀ ਵਿਆਖਿਆ
:
ਰਾਗੁ ਸੂਹੀ ਅਸਟਪਦੀਆ ਮਹਲਾ 4 ਘਰੁ 2
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ ।1। ਹੇ ਪ੍ਰਭੂ! ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ, ਤਾਂ ਤੇਰਾ ਦਰਸਨ ਕਰਨ ਵਾਸਤੇ ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂਗਾ ।1।ਰਹਾਉ। ਹੇ ਪ੍ਰਭੂ! (ਮੇਹਰ ਕਰ) ਜੇ ਤੂੰ ਮੈਨੂੰ ਸੁਖ ਦੇਵੇਂ, ਤਾਂ ਮੈਂ ਤੈਨੂੰ ਹੀ ਸਿਮਰਦਾ ਰਹਾਂ, ਦੁਖ ਵਿਚ ਭੀ ਮੈਂ ਤੇਰੀ ਹੀ ਆਰਾਧਨਾ ਕਰਦਾ ਰਹਾਂ ।2। ਹੇ ਪ੍ਰਭੂ! ਜੇ ਤੂੰ ਮੈਨੂੰ ਭੁੱਖਾ ਰੱਖੇਂ, ਤਾਂ ਮੈਂ ਇਸ ਭੁਖ ਵਿਚ ਹੀ ਰੱਜਿਆ ਰਹਾਂਗਾ, ਦੁੱਖਾਂ ਵਿਚ ਮੈਂ ਸੁਖ ਪ੍ਰਤੀਤ ਕਰਾਂਗਾ (ਤੇਰੀ ਇਹ ਮੇਹਰ ਜ਼ਰੂਰ ਹੋ ਜਾਏ ਕਿ ਮੈਨੂੰ ਤੇਰਾ ਦਰਸਨ ਹੋ ਜਾਏ) ।3। ਹੇ ਪ੍ਰਭੂ! (ਤੇਰਾ ਦਰਸਨ ਕਰਨ ਦੀ ਖ਼ਾਤਰ ਜੇ ਲੋੜ ਪਏ ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਕੱਟ ਕੱਟ ਕੇ ਸਾਰਾ ਭੇਟਾ ਕਰ ਦਿਆਂਗਾ, ਅੱਗ ਵਿਚ ਆਪਣੇ ਆਪ ਨੂੰ ਸਾੜ (ਭੀ) ਦਿਆਂਗਾ ।4। ਹੇ ਪ੍ਰਭੂ! (ਤੇਰੇ ਦੀਦਾਰ ਦੀ ਖ਼ਾਤਰ, ਤੇਰੀਆਂ ਸੰਗਤਾਂ ਨੂੰ) ਮੈਂ ਪੱਖਾਂ ਝਲਾਂਗਾ, ਪਾਣੀ ਢੋਵਾਂਗਾ, ਜੋ ਕੁਝ ਤੂੰ ਮੈਨੂੰ (ਖਾਣ ਲਈ) ਦੇਵੇਂਗਾ ਉਹੀ (ਖ਼ੁਸ਼ ਹੋ ਕੇ) ਖਾ ਲਵਾਂਗਾ ।5। ਹੇ ਪ੍ਰਭੂ! (ਤੇਰਾ ਦਾਸ) ਗਰੀਬ ਨਾਨਕ ਤੇਰੇ ਦਰ ਤੇ ਆ ਡਿੱਗਾ ਹੈ, ਮੈਨੂੰ ਆਪਣੇ ਚਰਨਾਂ ਵਿਚ ਜੋੜ ਲੈ, ਤੇਰਾ ਇਹ ਉਪਕਾਰ ਹੋਵੇਗਾ ।6। ਹੇ ਪ੍ਰਭੂ! (ਜੇ ਲੋੜ ਪਏ ਤਾਂ) ਮੈਂ ਆਪਣੀਆਂ ਅੱਖਾਂ ਕੱਢ ਕੇ (ਗੁਰੂ ਦੇ) ਪੈਰਾਂ ਹੇਠ ਰੱਖ ਦਿਆਂ, ਮੈਂ ਸਾਰੀ ਧਰਤੀ ਉਤੇ ਭਾਲ ਕਰਾਂ ਕਿ ਸ਼ਾਇਦ ਕਿਤੇ ਗੁਰੂ ਲੱਭ ਪਏ ।7। ਹੇ ਪ੍ਰਭੂ! ਜੇ ਤੂੰ ਮੈਨੂੰ ਆਪਣੇ ਕੋਲ ਬਿਠਾਲ ਲਏਂ, ਤਾਂ ਤੈਨੂੰ ਆਰਾਧਦਾ ਰਹਾਂ, ਜੇ ਤੂੰ ਮੈਨੂੰ (ਧੱਕੇ) ਮਾਰ ਕੇ (ਆਪਣੇ ਦਰ ਤੋਂ) ਕੱਢ ਦੇਵੇਂ, ਤਾਂ ਭੀ ਮੈਂ ਤੇਰਾ ਹੀ ਧਿਆਨ ਧਰਦਾ ਰਹਾਂਗਾ ।8। ਹੇ ਪ੍ਰਭੂ! ਜੇ ਜਗਤ ਮੈਨੂੰ ਚੰਗਾ ਆਖੇਗਾ, ਤਾਂ (ਅਸਲ ਵਿਚ) ਇਹ ਤੇਰੀ ਹੀ ਵਡਿਆਈ ਹੋਵੇਗੀ, ਜੇ (ਤੇਰੀ ਸਿਫ਼ਤਿ-ਸਾਲਾਹ ਕਰਨ ਤੇ) ਦੁਨੀਆ ਮੇਰੀ ਨਿੰਦਾ ਕਰੇਗੀ, ਤਾਂ ਭੀ ਮੈਂ (ਤੈਨੂੰ) ਛੱਡ ਕੇ ਨਹੀਂ ਜਾਵਾਂਗਾ ।9। ਹੇ ਪ੍ਰਭੂ! ਜੇ ਮੇਰੀ ਪ੍ਰੀਤਿ ਤੇਰੇ ਪਾਸੇ ਬਣੀ ਰਹੇ, ਤਾਂ ਬੇਸ਼ੱਕ ਕੋਈ ਕੁਝ ਭੀ ਮੈਨੂੰ ਪਿਆ ਆਖੇ । ਪਰ, ਤੇਰੇ ਵਿਸਰਿਆਂ, ਹੇ ਪ੍ਰਭੂ! ਮੈਂ ਆਤਮਕ ਮੌਤੇ ਮਰ ਜਾਵਾਂਗਾ ।10। ਹੇ ਪ੍ਰਭੂ! (ਤੇਰਾ ਦਰਸਨ ਕਰਨ ਦੀ ਖ਼ਾਤਰ) ਮੈਂ ਗੁਰੂ ਉਤੋਂ ਕੁਰਬਾਨ ਕੁਰਬਾਨ ਜਾਵਾਂਗਾ, ਮੈਂ ਸੰਤ-ਗੁਰੂ ਦੀ ਚਰਨੀਂ ਪੈ ਕੇ ਉਸ ਨੂੰ ਪ੍ਰਸੰਨ ਕਰਾਂਗਾ ।11। ਹੇ ਹਰੀ! ਤੇਰਾ ਦਰਸਨ ਕਰਨ ਦੀ ਖ਼ਾਤਰ (ਤੇਰਾ ਦਾਸ) ਵਿਚਾਰਾ ਨਾਨਕ ਕਮਲਾ ਹੋਇਆ ਫਿਰਦਾ ਹੈ ।12। ਹੇ ਪ੍ਰਭੂ! (ਤੇਰਾ ਮਿਲਾਪ ਪ੍ਰਾਪਤ ਕਰਨ ਦੀ ਖ਼ਾਤਰ) ਮੈਂ ਗੁਰੂ ਦਾ ਦਰਸਨ ਕਰਨ ਲਈ ਝੱਖੜ-ਹਨੇਰੀ (ਆਪਣੇ ਸਿਰ ਉਤੇ) ਝੱਲਣ ਨੂੰ ਭੀ ਤਿਆਰ ਹਾਂ, ਜੇ ਮੀਂਹ ਵਰ੍ਹਨ ਲੱਗ ਪਏ ਤਾਂ ਭੀ (ਵਰ੍ਹਦੇ ਮੀਂਹ ਵਿਚ ਹੀ) ਮੈਂ ਗੁਰੂ ਨੂੰ ਵੇਖਣ ਲਈ ਜਾਣ ਨੂੰ ਤਿਆਰ ਹਾਂ ।13। ਹੇ ਭਾਈ! ਖਾਰਾ ਸਮੁੰਦਰ ਭੀ ਲੰਘਣਾ ਪਏ, ਤਾਂ ਭੀ ਉਸ ਨੂੰ ਲੰਘ ਕੇ ਗੁਰੂ ਦਾ ਸਿੱਖ ਗੁਰੂ ਦੇ ਕੋਲ ਪਹੁੰਚਦਾ ਹੈ ।14। ਜਿਵੇਂ ਪ੍ਰਾਣੀ ਪਾਣੀ ਤੋਂ ਮਿਲਣ ਤੋਂ ਬਿਨਾ ਮਰਨ ਲੱਗ ਪੈਂਦਾ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲਣ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ ।15। ਜਿਵੇਂ ਜਦੋਂ ਮੀਂਹ ਪੈਂਦਾ ਹੈ ਤਾਂ ਧਰਤੀ ਸੋਹਣੀ ਲੱਗਣ ਲੱਗ ਪੈਂਦੀ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲ ਕੇ ਪ੍ਰਸੰਨ ਹੁੰਦਾ ਹੈ ।16। ਹੇ ਭਾਈ! ਮੈਂ ਗੁਰੂ ਦੇ ਸੇਵਕ ਦਾ ਸੇਵਕ ਬਣ ਕੇ ਉਸ ਦੀ ਕਾਰ ਕਰਨ ਨੂੰ ਤਿਆਰ ਹਾਂ ਮੈਂ ਉਸ ਨੂੰ ਬੇਨਤੀਆਂ ਕਰ ਕਰ ਕੇ (ਖ਼ੁਸ਼ੀ ਨਾਲ) ਸੱਦਾਂਗਾ ।17। ਨਾਨਕ ਦੀ ਪਰਮਾਤਮਾ ਪਾਸ ਬੇਨਤੀ ਹੈ (—ਹੇ ਪ੍ਰਭੂ! ਮੈਨੂੰ ਗੁਰੂ ਮਿਲਾ) ਗੁਰੂ ਨੂੰ ਮਿਲ ਕੇ ਮੈਨੂੰ ਵੱਡਾ ਆਨੰਦ ਪ੍ਰਾਪਤ ਹੁੰਦਾ ਹੈ ।18। ਹੇ ਪ੍ਰਭੂ! ਤੂੰ ਆਪ ਹੀ ਗੁਰੂ ਹੈਂ, ਤੂੰ ਆਪ ਹੀ ਸਿੱਖ ਹੈਂ । ਮੈਂ ਗੁਰੂ ਦੀ ਰਾਹੀਂ ਤੈਨੂੰ ਹੀ ਧਿਆਉਂਦਾ ਹਾਂ ।19। ਹੇ ਪ੍ਰਭੂ! ਜੇਹੜੇ ਮਨੁੱਖ ਤੇਰੀ ਸੇਵਾ-ਭਗਤੀ ਕਰਦੇ ਹਨ, ਉਹ ਤੇਰਾ ਹੀ ਰੂਪ ਬਣ ਜਾਂਦੇ ਹਨ । ਤੂੰ ਆਪਣੇ ਸੇਵਕਾਂ ਦੀ ਇੱਜ਼ਤ (ਸਦਾ) ਰੱਖਦਾ ਆਇਆ ਹੈਂ ।20। ਹੇ ਹਰੀ! ਤੇਰੇ ਪਾਸ ਤੇਰੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ । ਜਿਸ ਨੂੰ ਤੇਰੀ ਰਜ਼ਾ ਹੁੰਦੀ ਹੈ ਉਸ ਨੂੰ ਤੂੰ (ਗੁਰੂ ਦੀ ਰਾਹੀਂ ਇਹ ਖ਼ਜ਼ਾਨਾ) ਦਿਵਾਂਦਾ ਹੈਂ ।21। ਹੇ ਪ੍ਰਭੂ! (ਤੇਰੀ ਭਗਤੀ ਦਾ ਖ਼ਜ਼ਾਨਾ ਪ੍ਰਾਪਤ ਕਰਨ ਲਈ) ਹਰੇਕ ਸਿਆਣਪ-ਚਤੁਰਾਈ ਵਿਅਰਥ ਹੈ । ਉਹੀ ਮਨੁੱਖ (ਇਹ ਖ਼ਜ਼ਾਨੇ) ਹਾਸਲ ਕਰਦਾ ਹੈ ਜਿਸ ਨੂੰ ਤੂੰ ਆਪ ਦੇਂਦਾ ਹੈ ।22। ਹੇ ਪ੍ਰਭੂ! (ਤੇਰੀ ਮੇਹਰ ਨਾਲ) ਮੈਂ ਆਪਣੇ ਗੁਰੂ ਨੂੰ ਮੁੜ ਮੁੜ ਯਾਦ ਕਰ ਕੇ (ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੇ ਹੋਏ ਆਪਣੇ ਮਨ ਨੂੰ ਜਗਾਂਦਾ ਰਹਿੰਦਾ ਹਾਂ ।23। ਹੇ ਪ੍ਰਭੂ! (ਤੇਰੇ ਦਰ ਤੋਂ ਤੇਰਾ) ਗਰੀਬ (ਦਾਸ) ਨਾਨਕ ਇਕ ਦਾਨ ਮੰਗਦਾ ਹੈ—(ਮੇਹਰ ਕਰ) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾਈ ਰੱਖ ।24। ਜੇ ਗੁਰੂ (ਮੈਨੂੰ ਮੇਰੀ ਕਿਸੇ ਭੁੱਲ ਦੇ ਕਾਰਨ) ਝਿੜਕ ਦੇਵੇ, ਤਾਂ ਉਸ ਦੀ ਉਹ ਝਿੜਕ ਮੈਨੂੰ ਪਿਆਰੀ ਲੱਗਦੀ ਹੈ । ਜੇ ਗੁਰੂ ਮੇਰੇ ਉਤੇ ਮੇਹਰ ਦੀ ਨਿਗਾਹ ਕਰਦਾ ਹੈ, ਤਾਂ ਇਹ ਗੁਰੂ ਦਾ ਉਪਕਾਰ ਹੈ (ਮੇਰੇ ਵਿਚ ਕੋਈ ਗੁਣ ਨਹੀਂ) ।25। ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਜੇਹੜੇ ਬਚਨ ਬੋਲਦੇ ਹਨ, ਗੁਰੂ ਉਹਨਾਂ ਨੂੰ ਪਰਵਾਨ ਕਰਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲਿਆਂ ਦਾ ਬੋਲਿਆ ਪਰਵਾਨ ਨਹੀਂ ਹੁੰਦਾ ।26। ਪਾਲਾ ਹੋਵੇ, ਕੱਕਰ ਪਏ, ਬਰਫ਼ ਪਏ, ਫਿਰ ਭੀ ਗੁਰੂ ਦਾ ਸਿੱਖ ਗੁਰੂ ਦਾ ਦਰਸਨ ਕਰਨ ਜਾਂਦਾ ਹੈ ।27। ਮੈਂ ਭੀ ਦਿਨ ਰਾਤ ਹਰ ਵੇਲੇ ਆਪਣੇ ਗੁਰੂ ਦਾ ਦਰਸਨ ਕਰਦਾ ਰਹਿੰਦਾ ਹਾਂ । ਗੁਰੂ ਦੇ ਚਰਨਾਂ ਨੂੰ ਆਪਣੀਆਂ ਅੱਖਾਂ ਵਿਚ ਵਸਾਈ ਰੱਖਦਾ ਹਾਂ ।28। ਜੇ ਮੈਂ ਗੁਰੂ (ਨੂੰ ਪ੍ਰਸੰਨ ਕਰਨ) ਵਾਸਤੇ ਅਨੇਕਾਂ ਹੀ ਜਤਨ ਕਰਦਾ ਰਹਾਂ ਉਹੀ ਜਤਨ ਕਬੂਲ ਹੁੰਦਾ ਹੈ, ਜੇਹੜਾ ਗੁਰੂ ਨੂੰ ਪਸੰਦ ਆਉਂਦਾ ਹੈ ।29। ਹੇ ਮੇਰੇ ਖਸਮ-ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਦਿਨ ਰਾਤ ਹਰ ਵੇਲੇ ਗੁਰੂ ਦੇ ਚਰਨਾਂ ਦਾ ਧਿਆਨ ਧਰਦਾ ਰਹਾਂ ।30। ਨਾਨਕ ਦੀ ਜਿੰਦ ਗੁਰੂ ਦੇ ਹਵਾਲੇ ਹੈ, ਨਾਨਕ ਦਾ ਸਰੀਰ ਗੁਰੂ ਦੇ ਚਰਨਾਂ ਵਿਚ ਹੈ । ਗੁਰੂ ਨੂੰ ਮਿਲ ਕੇ ਮੈਂ ਤ਼੍ਰਿਪਤ ਹੋ ਜਾਂਦਾ ਹਾਂ, ਰੱਜ ਜਾਂਦਾ ਹਾਂ (ਮਾਇਆ ਦੀ ਭੁੱਖ ਨਹੀਂ ਰਹਿ ਜਾਂਦੀ) ।31। (ਗੁਰੂ ਦੀ ਕਿਰਪਾ ਨਾਲ ਇਹ ਸਮਝ ਆਉਂਦੀ ਹੈ ਕਿ) ਨਾਨਕ ਦਾ ਪ੍ਰਭੂ ਸ੍ਰਿਸ਼ਟੀ ਦਾ ਖਸਮ ਹਰ ਥਾਂ ਵਿਆਪਕ ਹੋ ਰਿਹਾ ਹੈ ।32।1।

English Translation :

RAAG SOOHEE, ASHTAPADEES, FOURTH MEHL, SECOND HOUSE:
ONE UNIVERSAL CREATOR GOD. BY THE GRACE OF THE TRUE GURU:

If only someone would come, and lead me to meet my Darling Beloved; I would sell myself to him. || 1 || I long for the Blessed Vision of the Lord’s Darshan. When the Lord shows Mercy unto me, then I meet the True Guru; I meditate on the Name of the Lord, Har, Har. || 1 || Pause || If You will bless me with happiness, then I will worship and adore You. Even in pain, I will meditate on You. || 2 || Even if You give me hunger, I will still feel satisfied; I am joyful, even in the midst of sorrow. || 3 || I would cut my mind and body apart into pieces, and offer them all to You; I would burn myself in fire. || 4 || I wave the fan over You, and carry water for You; whatever You give me, I take. || 5 || Poor Nanak has fallen at the Lord’s Door; please, O Lord, unite me with Yourself, by Your Glorious Greatness. || 6 || Taking out my eyes, I place them at Your Feet; after travelling over the entire earth, I have come to understand this. || 7 || If You seat me near You, then I worship and adore You. Even if You beat me and drive me out, I will still meditate on You. || 8 || If people praise me, the praise is Yours. Even if they slander me, I will not leave You. || 9 || If You are on my side, then anyone can say anything. But if I were to forget You, then I would die. || 10 || I am a sacrifice, a sacrifice to my Guru; falling at His Feet, I surrender to the Saintly Guru. || 11 || Poor Nanak has gone insane, longing for the Blessed Vision of the Lord’s Darshan. || 12 || Even in violent storms and torrential rain, I go out to catch a glimpse of my Guru. || 13 || Even though the oceans and the salty seas are very vast, the GurSikh will cross over it to get to his Guru. || 14 || Just as the mortal dies without water, so does the Sikh die without the Guru. || 15 || Just as the earth looks beautiful when the rain falls, so does the Sikh blossom forth meeting the Guru. || 16 || I long to be the servant of Your servants; I call upon You reverently in prayer. || 17 || Nanak offers this prayer to the Lord, that he may meet the Guru, and find peace. || 18 || You Yourself are the Guru, and You Yourself are the chaylaa, the disciple; through the Guru, I meditate on You. || 19 || Those who serve You, become You. You preserve the honor of Your servants. || 20 || O Lord, Your devotional worship is a treasure over-flowing. One who loves You, is blessed with it. || 21 || That humble being alone receives it, unto whom You bestow it. All other clever tricks are fruitless. || 22 || Remembering, remembering, remembering my Guru in meditation, my sleeping mind is awakened. || 23 || Poor Nanak begs for this one blessing, that he may become the slave of the slaves of the Lord. || 24 || Even if the Guru rebukes me, He still seems very sweet to me. And if He actually forgives me, that is the Guru’s greatness. || 25 || That which Gurmukh speaks is certified and approved. Whatever the self-willed manmukh says is not accepted. || 26 || Even in the cold, the frost and the snow, the GurSikh still goes out to see his Guru. || 27 || All day and night, I gaze upon my Guru; I install the Guru’s Feet in my eyes. || 28 || I make so many efforts for the sake of the Guru; only that which pleases the Guru is accepted and approved. || 29 || Night and day, I worship the Guru’s Feet in adoration; have Mercy upon me, O my Lord and Master. || 30 || The Guru is Nanak’s body and soul; meeting the Guru, he is satisfied and satiated. || 31 || Nanak’s God is perfectly permeating and all-pervading. Here and there and everywhere, the Lord of the Universe. || 32 || 1 ||

Tuesday, 30th Vaisaakh (Samvat 540 Nanakshahi) (Page: 757)
 
Back
Top