☬ Ajj da mukhwak/ hukamnama ☬

TODAY'S HUKAMNAMA FROM SRI DARBAR SAHIB
Sri Amritsar.

[May 13, 2008, Tuesday 04:45 AM. IST]

ਰਾਗੁ ਸੂਹੀ ਅਸਟਪਦੀਆ ਮਹਲਾ 4 ਘਰੁ 2
ੴ ਸਤਿਗੁਰ ਪ੍ਰਸਾਦਿ ॥

ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥1॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ਼੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥1॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥2॥ ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਿਚ ਸੂਖ ਮਨਾਈ ॥3॥ ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਿਚ ਅਗਨੀ ਆਪੁ ਜਲਾਈ ॥4॥ ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥5॥ ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥6॥ ਅਖੀ ਕਾਢਿ ਧਰੀ ਚਰਣਾ ਤਲਿ ਸਭ ਧਰਤੀ ਫਿਿਰ ਮਤ ਪਾਈ ॥7॥ ਜੇ ਪਾਸਿ ਬਹਾਲਹਿ ਤਾ ਤੁਝਹਿ ਅਰਾਧੀ ਜੇ ਮਾਰਿ ਕਢਹਿ ਭੀ ਧਿਆਈ ॥8॥ ਜੇ ਲੋਕੁ ਸਲਾਹੇ ਤਾ ਤੇਰੀ ਉਪਮਾ ਜੇ ਨਿੰਦੈ ਤ ਛੋਡਿ ਨ ਜਾਈ ॥9॥ ਜੇ ਤੁਧੁ ਵਲਿ ਰਹੈ ਤਾ ਕੋਈ ਕਿਹੁ ਆਖਉ ਤੁਧੁ ਵਿਸਰਿਐ ਮਰਿ ਜਾਈ ॥10॥ ਵਾਰਿ ਵਾਰਿ ਜਾਈ ਗੁਰ ਊਪਰਿ ਪੈ ਪੈਰੀ ਸੰਤ ਮਨਾਈ ॥11॥ ਨਾਨਕੁ ਵਿਚਾਰਾ ਭਇਆ ਦਿਵਾਨਾ ਹਰਿ ਤਉ ਦਰਸਨ ਕੈ ਤਾਈ ॥12॥ ਝਖੜੁ ਝਾਗੀ ਮੀਹੁ ਵਰਸੈ ਭੀ ਗੁਰੁ ਦੇਖਣ ਜਾਈ ॥13॥ ਸਮੁੰਦੁ ਸਾਗਰੁ ਹੋਵੈ ਬਹੁ ਖਾਰਾ ਗੁਰਸਿਖੁ ਲੰਘਿ ਗੁਰ ਪਹਿ ਜਾਈ ॥14॥ ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ ਤਿਉ ਸਿਖੁ ਗੁਰ ਬਿਨੁ ਮਰਿ ਜਾਈ ॥15॥ ਜਿਉ ਧਰਤੀ ਸੋਭ ਕਰੇ ਜਲੁ ਬਰਸੈ ਤਿਉ ਸਿਖੁ ਗੁਰ ਮਿਿਲ ਬਿਗਸਾਈ ॥16॥ ਸੇਵਕ ਕਾ ਹੋਇ ਸੇਵਕੁ ਵਰਤਾ ਕਰਿ ਕਰਿ ਬਿਨਉ ਬੁਲਾਈ ॥17॥ ਨਾਨਕ ਕੀ ਬੇਨੰਤੀ ਹਰਿ ਪਹਿ ਗੁਰ ਮਿਿਲ ਗੁਰ ਸੁਖੁ ਪਾਈ ॥18॥ ਤੂ ਆਪੇ ਗੁਰੁ ਚੇਲਾ ਹੈ ਆਪੇ ਗੁਰ ਵਿਚੁ ਦੇ ਤੁਝਹਿ ਧਿਆਈ ॥19॥ ਜੋ ਤੁਧੁ ਸੇਵਹਿ ਸੋ ਤੂਹੈ ਹੋਵਹਿ ਤੁਧੁ ਸੇਵਕ ਪੈਜ ਰਖਾਈ ॥20॥ ਭੰਡਾਰ ਭਰੇ ਭਗਤੀ ਹਰਿ ਤੇਰੇ ਜਿਸੁ ਭਾਵੈ ਤਿਸੁ ਦੇਵਾਈ ॥21॥ ਜਿਸੁ ਤੂੰ ਦੇਹਿ ਸੋਈ ਜਨੁ ਪਾਏ ਹੋਰ ਨਿਹਫਲ ਸਭ ਚਤੁਰਾਈ ॥22॥ ਸਿਮਰਿ ਸਿਮਰਿ ਸਿਮਰਿ ਗੁਰੁ ਅਪੁਨਾ ਸੋਇਆ ਮਨੁ ਜਾਗਾਈ ॥23॥ ਇਕੁ ਦਾਨੁ ਮੰਗੈ ਨਾਨਕੁ ਵੇਚਾਰਾ ਹਰਿ ਦਾਸਨਿ ਦਾਸੁ ਕਰਾਈ ॥24॥ ਜੇ ਗੁਰੁ ਝਿੜਕੇ ਤ ਮੀਠਾ ਲਾਗੈ ਜੇ ਬਖਸੇ ਤ ਗੁਰ ਵਡਿਆਈ ॥25॥ ਗੁਰਮੁਖਿ ਬੋਲਹਿ ਸੋ ਥਾਇ ਪਾਏ ਮਨਮੁਖਿ ਕਿਛੁ ਥਾਇ ਨ ਪਾਈ ॥26॥ ਪਾਲਾ ਕਕਰੁ ਵਰਫ ਵਰਸੈ ਗੁਰਸਿਖੁ ਗੁਰ ਦੇਖਣ ਜਾਈ ॥27॥ ਸਭੁ ਦਿਨਸੁ ਰੈਣਿ ਦੇਖਉ ਗੁਰੁ ਅਪੁਨਾ ਵਿਿਚ ਅਖੀ ਗੁਰ ਪੈਰ ਧਰਾਈ ॥28॥ ਅਨੇਕ ਉਪਾਵ ਕਰੀ ਗੁਰ ਕਾਰਣਿ ਗੁਰ ਭਾਵੈ ਸੋ ਥਾਇ ਪਾਈ ॥29॥ ਰੈਣਿ ਦਿਨਸੁ ਗੁਰ ਚਰਣ ਅਰਾਧੀ ਦਇਆ ਕਰਹੁ ਮੇਰੇ ਸਾਈ ॥30॥ ਨਾਨਕ ਕਾ ਜੀਉ ਪਿੰਡੁ ਗੁਰੂ ਹੈ ਗੁਰ ਮਿਿਲ ਤ੍ਰਿਪਤਿ ਅਘਾਈ ॥31॥ ਨਾਨਕ ਕਾ ਪ੍ਰਭੁ ਪੂਰਿ ਰਹਿਓ ਹੈ ਜਤ ਕਤ ਤਤ ਗੋਸਾਈ ॥32॥1॥

ਮੰਗਲਵਾਰ, 30 ਵੈਸਾਖ (ਸੰਮਤ 540 ਨਾਨਕਸ਼ਾਹੀ) (ਅੰਗ: 757)

ਪੰਜਾਬੀ ਵਿਆਖਿਆ
:
ਰਾਗੁ ਸੂਹੀ ਅਸਟਪਦੀਆ ਮਹਲਾ 4 ਘਰੁ 2
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ ।1। ਹੇ ਪ੍ਰਭੂ! ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ, ਤਾਂ ਤੇਰਾ ਦਰਸਨ ਕਰਨ ਵਾਸਤੇ ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂਗਾ ।1।ਰਹਾਉ। ਹੇ ਪ੍ਰਭੂ! (ਮੇਹਰ ਕਰ) ਜੇ ਤੂੰ ਮੈਨੂੰ ਸੁਖ ਦੇਵੇਂ, ਤਾਂ ਮੈਂ ਤੈਨੂੰ ਹੀ ਸਿਮਰਦਾ ਰਹਾਂ, ਦੁਖ ਵਿਚ ਭੀ ਮੈਂ ਤੇਰੀ ਹੀ ਆਰਾਧਨਾ ਕਰਦਾ ਰਹਾਂ ।2। ਹੇ ਪ੍ਰਭੂ! ਜੇ ਤੂੰ ਮੈਨੂੰ ਭੁੱਖਾ ਰੱਖੇਂ, ਤਾਂ ਮੈਂ ਇਸ ਭੁਖ ਵਿਚ ਹੀ ਰੱਜਿਆ ਰਹਾਂਗਾ, ਦੁੱਖਾਂ ਵਿਚ ਮੈਂ ਸੁਖ ਪ੍ਰਤੀਤ ਕਰਾਂਗਾ (ਤੇਰੀ ਇਹ ਮੇਹਰ ਜ਼ਰੂਰ ਹੋ ਜਾਏ ਕਿ ਮੈਨੂੰ ਤੇਰਾ ਦਰਸਨ ਹੋ ਜਾਏ) ।3। ਹੇ ਪ੍ਰਭੂ! (ਤੇਰਾ ਦਰਸਨ ਕਰਨ ਦੀ ਖ਼ਾਤਰ ਜੇ ਲੋੜ ਪਏ ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਕੱਟ ਕੱਟ ਕੇ ਸਾਰਾ ਭੇਟਾ ਕਰ ਦਿਆਂਗਾ, ਅੱਗ ਵਿਚ ਆਪਣੇ ਆਪ ਨੂੰ ਸਾੜ (ਭੀ) ਦਿਆਂਗਾ ।4। ਹੇ ਪ੍ਰਭੂ! (ਤੇਰੇ ਦੀਦਾਰ ਦੀ ਖ਼ਾਤਰ, ਤੇਰੀਆਂ ਸੰਗਤਾਂ ਨੂੰ) ਮੈਂ ਪੱਖਾਂ ਝਲਾਂਗਾ, ਪਾਣੀ ਢੋਵਾਂਗਾ, ਜੋ ਕੁਝ ਤੂੰ ਮੈਨੂੰ (ਖਾਣ ਲਈ) ਦੇਵੇਂਗਾ ਉਹੀ (ਖ਼ੁਸ਼ ਹੋ ਕੇ) ਖਾ ਲਵਾਂਗਾ ।5। ਹੇ ਪ੍ਰਭੂ! (ਤੇਰਾ ਦਾਸ) ਗਰੀਬ ਨਾਨਕ ਤੇਰੇ ਦਰ ਤੇ ਆ ਡਿੱਗਾ ਹੈ, ਮੈਨੂੰ ਆਪਣੇ ਚਰਨਾਂ ਵਿਚ ਜੋੜ ਲੈ, ਤੇਰਾ ਇਹ ਉਪਕਾਰ ਹੋਵੇਗਾ ।6। ਹੇ ਪ੍ਰਭੂ! (ਜੇ ਲੋੜ ਪਏ ਤਾਂ) ਮੈਂ ਆਪਣੀਆਂ ਅੱਖਾਂ ਕੱਢ ਕੇ (ਗੁਰੂ ਦੇ) ਪੈਰਾਂ ਹੇਠ ਰੱਖ ਦਿਆਂ, ਮੈਂ ਸਾਰੀ ਧਰਤੀ ਉਤੇ ਭਾਲ ਕਰਾਂ ਕਿ ਸ਼ਾਇਦ ਕਿਤੇ ਗੁਰੂ ਲੱਭ ਪਏ ।7। ਹੇ ਪ੍ਰਭੂ! ਜੇ ਤੂੰ ਮੈਨੂੰ ਆਪਣੇ ਕੋਲ ਬਿਠਾਲ ਲਏਂ, ਤਾਂ ਤੈਨੂੰ ਆਰਾਧਦਾ ਰਹਾਂ, ਜੇ ਤੂੰ ਮੈਨੂੰ (ਧੱਕੇ) ਮਾਰ ਕੇ (ਆਪਣੇ ਦਰ ਤੋਂ) ਕੱਢ ਦੇਵੇਂ, ਤਾਂ ਭੀ ਮੈਂ ਤੇਰਾ ਹੀ ਧਿਆਨ ਧਰਦਾ ਰਹਾਂਗਾ ।8। ਹੇ ਪ੍ਰਭੂ! ਜੇ ਜਗਤ ਮੈਨੂੰ ਚੰਗਾ ਆਖੇਗਾ, ਤਾਂ (ਅਸਲ ਵਿਚ) ਇਹ ਤੇਰੀ ਹੀ ਵਡਿਆਈ ਹੋਵੇਗੀ, ਜੇ (ਤੇਰੀ ਸਿਫ਼ਤਿ-ਸਾਲਾਹ ਕਰਨ ਤੇ) ਦੁਨੀਆ ਮੇਰੀ ਨਿੰਦਾ ਕਰੇਗੀ, ਤਾਂ ਭੀ ਮੈਂ (ਤੈਨੂੰ) ਛੱਡ ਕੇ ਨਹੀਂ ਜਾਵਾਂਗਾ ।9। ਹੇ ਪ੍ਰਭੂ! ਜੇ ਮੇਰੀ ਪ੍ਰੀਤਿ ਤੇਰੇ ਪਾਸੇ ਬਣੀ ਰਹੇ, ਤਾਂ ਬੇਸ਼ੱਕ ਕੋਈ ਕੁਝ ਭੀ ਮੈਨੂੰ ਪਿਆ ਆਖੇ । ਪਰ, ਤੇਰੇ ਵਿਸਰਿਆਂ, ਹੇ ਪ੍ਰਭੂ! ਮੈਂ ਆਤਮਕ ਮੌਤੇ ਮਰ ਜਾਵਾਂਗਾ ।10। ਹੇ ਪ੍ਰਭੂ! (ਤੇਰਾ ਦਰਸਨ ਕਰਨ ਦੀ ਖ਼ਾਤਰ) ਮੈਂ ਗੁਰੂ ਉਤੋਂ ਕੁਰਬਾਨ ਕੁਰਬਾਨ ਜਾਵਾਂਗਾ, ਮੈਂ ਸੰਤ-ਗੁਰੂ ਦੀ ਚਰਨੀਂ ਪੈ ਕੇ ਉਸ ਨੂੰ ਪ੍ਰਸੰਨ ਕਰਾਂਗਾ ।11। ਹੇ ਹਰੀ! ਤੇਰਾ ਦਰਸਨ ਕਰਨ ਦੀ ਖ਼ਾਤਰ (ਤੇਰਾ ਦਾਸ) ਵਿਚਾਰਾ ਨਾਨਕ ਕਮਲਾ ਹੋਇਆ ਫਿਰਦਾ ਹੈ ।12। ਹੇ ਪ੍ਰਭੂ! (ਤੇਰਾ ਮਿਲਾਪ ਪ੍ਰਾਪਤ ਕਰਨ ਦੀ ਖ਼ਾਤਰ) ਮੈਂ ਗੁਰੂ ਦਾ ਦਰਸਨ ਕਰਨ ਲਈ ਝੱਖੜ-ਹਨੇਰੀ (ਆਪਣੇ ਸਿਰ ਉਤੇ) ਝੱਲਣ ਨੂੰ ਭੀ ਤਿਆਰ ਹਾਂ, ਜੇ ਮੀਂਹ ਵਰ੍ਹਨ ਲੱਗ ਪਏ ਤਾਂ ਭੀ (ਵਰ੍ਹਦੇ ਮੀਂਹ ਵਿਚ ਹੀ) ਮੈਂ ਗੁਰੂ ਨੂੰ ਵੇਖਣ ਲਈ ਜਾਣ ਨੂੰ ਤਿਆਰ ਹਾਂ ।13। ਹੇ ਭਾਈ! ਖਾਰਾ ਸਮੁੰਦਰ ਭੀ ਲੰਘਣਾ ਪਏ, ਤਾਂ ਭੀ ਉਸ ਨੂੰ ਲੰਘ ਕੇ ਗੁਰੂ ਦਾ ਸਿੱਖ ਗੁਰੂ ਦੇ ਕੋਲ ਪਹੁੰਚਦਾ ਹੈ ।14। ਜਿਵੇਂ ਪ੍ਰਾਣੀ ਪਾਣੀ ਤੋਂ ਮਿਲਣ ਤੋਂ ਬਿਨਾ ਮਰਨ ਲੱਗ ਪੈਂਦਾ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲਣ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ ।15। ਜਿਵੇਂ ਜਦੋਂ ਮੀਂਹ ਪੈਂਦਾ ਹੈ ਤਾਂ ਧਰਤੀ ਸੋਹਣੀ ਲੱਗਣ ਲੱਗ ਪੈਂਦੀ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲ ਕੇ ਪ੍ਰਸੰਨ ਹੁੰਦਾ ਹੈ ।16। ਹੇ ਭਾਈ! ਮੈਂ ਗੁਰੂ ਦੇ ਸੇਵਕ ਦਾ ਸੇਵਕ ਬਣ ਕੇ ਉਸ ਦੀ ਕਾਰ ਕਰਨ ਨੂੰ ਤਿਆਰ ਹਾਂ ਮੈਂ ਉਸ ਨੂੰ ਬੇਨਤੀਆਂ ਕਰ ਕਰ ਕੇ (ਖ਼ੁਸ਼ੀ ਨਾਲ) ਸੱਦਾਂਗਾ ।17। ਨਾਨਕ ਦੀ ਪਰਮਾਤਮਾ ਪਾਸ ਬੇਨਤੀ ਹੈ (—ਹੇ ਪ੍ਰਭੂ! ਮੈਨੂੰ ਗੁਰੂ ਮਿਲਾ) ਗੁਰੂ ਨੂੰ ਮਿਲ ਕੇ ਮੈਨੂੰ ਵੱਡਾ ਆਨੰਦ ਪ੍ਰਾਪਤ ਹੁੰਦਾ ਹੈ ।18। ਹੇ ਪ੍ਰਭੂ! ਤੂੰ ਆਪ ਹੀ ਗੁਰੂ ਹੈਂ, ਤੂੰ ਆਪ ਹੀ ਸਿੱਖ ਹੈਂ । ਮੈਂ ਗੁਰੂ ਦੀ ਰਾਹੀਂ ਤੈਨੂੰ ਹੀ ਧਿਆਉਂਦਾ ਹਾਂ ।19। ਹੇ ਪ੍ਰਭੂ! ਜੇਹੜੇ ਮਨੁੱਖ ਤੇਰੀ ਸੇਵਾ-ਭਗਤੀ ਕਰਦੇ ਹਨ, ਉਹ ਤੇਰਾ ਹੀ ਰੂਪ ਬਣ ਜਾਂਦੇ ਹਨ । ਤੂੰ ਆਪਣੇ ਸੇਵਕਾਂ ਦੀ ਇੱਜ਼ਤ (ਸਦਾ) ਰੱਖਦਾ ਆਇਆ ਹੈਂ ।20। ਹੇ ਹਰੀ! ਤੇਰੇ ਪਾਸ ਤੇਰੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ । ਜਿਸ ਨੂੰ ਤੇਰੀ ਰਜ਼ਾ ਹੁੰਦੀ ਹੈ ਉਸ ਨੂੰ ਤੂੰ (ਗੁਰੂ ਦੀ ਰਾਹੀਂ ਇਹ ਖ਼ਜ਼ਾਨਾ) ਦਿਵਾਂਦਾ ਹੈਂ ।21। ਹੇ ਪ੍ਰਭੂ! (ਤੇਰੀ ਭਗਤੀ ਦਾ ਖ਼ਜ਼ਾਨਾ ਪ੍ਰਾਪਤ ਕਰਨ ਲਈ) ਹਰੇਕ ਸਿਆਣਪ-ਚਤੁਰਾਈ ਵਿਅਰਥ ਹੈ । ਉਹੀ ਮਨੁੱਖ (ਇਹ ਖ਼ਜ਼ਾਨੇ) ਹਾਸਲ ਕਰਦਾ ਹੈ ਜਿਸ ਨੂੰ ਤੂੰ ਆਪ ਦੇਂਦਾ ਹੈ ।22। ਹੇ ਪ੍ਰਭੂ! (ਤੇਰੀ ਮੇਹਰ ਨਾਲ) ਮੈਂ ਆਪਣੇ ਗੁਰੂ ਨੂੰ ਮੁੜ ਮੁੜ ਯਾਦ ਕਰ ਕੇ (ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੇ ਹੋਏ ਆਪਣੇ ਮਨ ਨੂੰ ਜਗਾਂਦਾ ਰਹਿੰਦਾ ਹਾਂ ।23। ਹੇ ਪ੍ਰਭੂ! (ਤੇਰੇ ਦਰ ਤੋਂ ਤੇਰਾ) ਗਰੀਬ (ਦਾਸ) ਨਾਨਕ ਇਕ ਦਾਨ ਮੰਗਦਾ ਹੈ—(ਮੇਹਰ ਕਰ) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾਈ ਰੱਖ ।24। ਜੇ ਗੁਰੂ (ਮੈਨੂੰ ਮੇਰੀ ਕਿਸੇ ਭੁੱਲ ਦੇ ਕਾਰਨ) ਝਿੜਕ ਦੇਵੇ, ਤਾਂ ਉਸ ਦੀ ਉਹ ਝਿੜਕ ਮੈਨੂੰ ਪਿਆਰੀ ਲੱਗਦੀ ਹੈ । ਜੇ ਗੁਰੂ ਮੇਰੇ ਉਤੇ ਮੇਹਰ ਦੀ ਨਿਗਾਹ ਕਰਦਾ ਹੈ, ਤਾਂ ਇਹ ਗੁਰੂ ਦਾ ਉਪਕਾਰ ਹੈ (ਮੇਰੇ ਵਿਚ ਕੋਈ ਗੁਣ ਨਹੀਂ) ।25। ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਜੇਹੜੇ ਬਚਨ ਬੋਲਦੇ ਹਨ, ਗੁਰੂ ਉਹਨਾਂ ਨੂੰ ਪਰਵਾਨ ਕਰਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲਿਆਂ ਦਾ ਬੋਲਿਆ ਪਰਵਾਨ ਨਹੀਂ ਹੁੰਦਾ ।26। ਪਾਲਾ ਹੋਵੇ, ਕੱਕਰ ਪਏ, ਬਰਫ਼ ਪਏ, ਫਿਰ ਭੀ ਗੁਰੂ ਦਾ ਸਿੱਖ ਗੁਰੂ ਦਾ ਦਰਸਨ ਕਰਨ ਜਾਂਦਾ ਹੈ ।27। ਮੈਂ ਭੀ ਦਿਨ ਰਾਤ ਹਰ ਵੇਲੇ ਆਪਣੇ ਗੁਰੂ ਦਾ ਦਰਸਨ ਕਰਦਾ ਰਹਿੰਦਾ ਹਾਂ । ਗੁਰੂ ਦੇ ਚਰਨਾਂ ਨੂੰ ਆਪਣੀਆਂ ਅੱਖਾਂ ਵਿਚ ਵਸਾਈ ਰੱਖਦਾ ਹਾਂ ।28। ਜੇ ਮੈਂ ਗੁਰੂ (ਨੂੰ ਪ੍ਰਸੰਨ ਕਰਨ) ਵਾਸਤੇ ਅਨੇਕਾਂ ਹੀ ਜਤਨ ਕਰਦਾ ਰਹਾਂ ਉਹੀ ਜਤਨ ਕਬੂਲ ਹੁੰਦਾ ਹੈ, ਜੇਹੜਾ ਗੁਰੂ ਨੂੰ ਪਸੰਦ ਆਉਂਦਾ ਹੈ ।29। ਹੇ ਮੇਰੇ ਖਸਮ-ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਦਿਨ ਰਾਤ ਹਰ ਵੇਲੇ ਗੁਰੂ ਦੇ ਚਰਨਾਂ ਦਾ ਧਿਆਨ ਧਰਦਾ ਰਹਾਂ ।30। ਨਾਨਕ ਦੀ ਜਿੰਦ ਗੁਰੂ ਦੇ ਹਵਾਲੇ ਹੈ, ਨਾਨਕ ਦਾ ਸਰੀਰ ਗੁਰੂ ਦੇ ਚਰਨਾਂ ਵਿਚ ਹੈ । ਗੁਰੂ ਨੂੰ ਮਿਲ ਕੇ ਮੈਂ ਤ਼੍ਰਿਪਤ ਹੋ ਜਾਂਦਾ ਹਾਂ, ਰੱਜ ਜਾਂਦਾ ਹਾਂ (ਮਾਇਆ ਦੀ ਭੁੱਖ ਨਹੀਂ ਰਹਿ ਜਾਂਦੀ) ।31। (ਗੁਰੂ ਦੀ ਕਿਰਪਾ ਨਾਲ ਇਹ ਸਮਝ ਆਉਂਦੀ ਹੈ ਕਿ) ਨਾਨਕ ਦਾ ਪ੍ਰਭੂ ਸ੍ਰਿਸ਼ਟੀ ਦਾ ਖਸਮ ਹਰ ਥਾਂ ਵਿਆਪਕ ਹੋ ਰਿਹਾ ਹੈ ।32।1।

English Translation :

RAAG SOOHEE, ASHTAPADEES, FOURTH MEHL, SECOND HOUSE:
ONE UNIVERSAL CREATOR GOD. BY THE GRACE OF THE TRUE GURU:

If only someone would come, and lead me to meet my Darling Beloved; I would sell myself to him. || 1 || I long for the Blessed Vision of the Lord’s Darshan. When the Lord shows Mercy unto me, then I meet the True Guru; I meditate on the Name of the Lord, Har, Har. || 1 || Pause || If You will bless me with happiness, then I will worship and adore You. Even in pain, I will meditate on You. || 2 || Even if You give me hunger, I will still feel satisfied; I am joyful, even in the midst of sorrow. || 3 || I would cut my mind and body apart into pieces, and offer them all to You; I would burn myself in fire. || 4 || I wave the fan over You, and carry water for You; whatever You give me, I take. || 5 || Poor Nanak has fallen at the Lord’s Door; please, O Lord, unite me with Yourself, by Your Glorious Greatness. || 6 || Taking out my eyes, I place them at Your Feet; after travelling over the entire earth, I have come to understand this. || 7 || If You seat me near You, then I worship and adore You. Even if You beat me and drive me out, I will still meditate on You. || 8 || If people praise me, the praise is Yours. Even if they slander me, I will not leave You. || 9 || If You are on my side, then anyone can say anything. But if I were to forget You, then I would die. || 10 || I am a sacrifice, a sacrifice to my Guru; falling at His Feet, I surrender to the Saintly Guru. || 11 || Poor Nanak has gone insane, longing for the Blessed Vision of the Lord’s Darshan. || 12 || Even in violent storms and torrential rain, I go out to catch a glimpse of my Guru. || 13 || Even though the oceans and the salty seas are very vast, the GurSikh will cross over it to get to his Guru. || 14 || Just as the mortal dies without water, so does the Sikh die without the Guru. || 15 || Just as the earth looks beautiful when the rain falls, so does the Sikh blossom forth meeting the Guru. || 16 || I long to be the servant of Your servants; I call upon You reverently in prayer. || 17 || Nanak offers this prayer to the Lord, that he may meet the Guru, and find peace. || 18 || You Yourself are the Guru, and You Yourself are the chaylaa, the disciple; through the Guru, I meditate on You. || 19 || Those who serve You, become You. You preserve the honor of Your servants. || 20 || O Lord, Your devotional worship is a treasure over-flowing. One who loves You, is blessed with it. || 21 || That humble being alone receives it, unto whom You bestow it. All other clever tricks are fruitless. || 22 || Remembering, remembering, remembering my Guru in meditation, my sleeping mind is awakened. || 23 || Poor Nanak begs for this one blessing, that he may become the slave of the slaves of the Lord. || 24 || Even if the Guru rebukes me, He still seems very sweet to me. And if He actually forgives me, that is the Guru’s greatness. || 25 || That which Gurmukh speaks is certified and approved. Whatever the self-willed manmukh says is not accepted. || 26 || Even in the cold, the frost and the snow, the GurSikh still goes out to see his Guru. || 27 || All day and night, I gaze upon my Guru; I install the Guru’s Feet in my eyes. || 28 || I make so many efforts for the sake of the Guru; only that which pleases the Guru is accepted and approved. || 29 || Night and day, I worship the Guru’s Feet in adoration; have Mercy upon me, O my Lord and Master. || 30 || The Guru is Nanak’s body and soul; meeting the Guru, he is satisfied and satiated. || 31 || Nanak’s God is perfectly permeating and all-pervading. Here and there and everywhere, the Lord of the Universe. || 32 || 1 ||

Tuesday, 30th Vaisaakh (Samvat 540 Nanakshahi) (Page: 757)
 
TODAY'S HUKAMNAMA FROM SRI DARBAR SAHIB
Sri Amritsar.

[May 14, 2008, Wednesday 04:45 AM. IST]
ਰਾਗੁ ਬਿਲਾਵਲੁ ਮਹਲਾ 5 ਦੁਪਦੇ ਘਰੁ 9
ੴ ਸਤਿਗੁਰ ਪ੍ਰਸਾਦਿ ॥

Awpih myil ley ] jb qy srin qumwrI Awey qb qy doK gey ]੧] rhwau ] qij AiBmwnu Aru icMq ibrwnI swDh srn pey ] jip jip nwmu qum@wro pRIqm qn qy rog Key ]੧] mhw mugD Ajwn AigAwnI rwKy Dwir dey ] khu nwnk guru pUrw ByitE Awvn jwn rhy ]2]੧]੧26]

ਬੁੱਧਵਾਰ, 31 ਵੈਸਾਖ (ਸੰਮਤ 540 ਨਾਨਕਸ਼ਾਹੀ)
(ਅੰਗ: 829)

ਪੰਜਾਬੀ ਵਿਆਖਿਆ
:
ਰਾਗੁ ਬਿਲਾਵਲੁ ਮਹਲਾ 5 ਦੁਪਦੇ ਘਰੁ 9
ੴ ਸਤਿਗੁਰ ਪ੍ਰਸਾਦਿ ॥

ਹੇ ਪ੍ਰਭੂ! ਜਦੋਂ ਤੋਂ (ਜਿਹੜੇ ਮਨੁੱਖ) ਤੇਰੀ ਸਰਨ ਆਉਂਦੇ ਹਨ, ਤਦੋਂ ਤੋਂ (ਉਹਨਾਂ ਦੇ ਸਾਰੇ) ਪਾਪ ਦੂਰ ਹੋ ਜਾਂਦੇ ਹਨ, ਕਿਉਂਕਿ ਤੂੰ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈਂ ।1।ਰਹਾਉ। (ਹੇ ਪ੍ਰਭੂ! ਜਿਨ੍ਹਾਂ ਨੂੰ ਤੂੰ ਆਪਣੇ ਚਰਨਾਂ ਵਿਚ ਜੋੜਦਾ ਹੈਂ, ਉਹ ਮਨੁੱਖ) ਅਹੰਕਾਰ ਛੱਡ ਕੇ ਅਤੇ ਬਿਗਾਨੀ ਆਸ ਦਾ ਖ਼ਿਆਲ ਛੱਡ ਕੇ ਸੰਤ ਜਨਾਂ ਦੀ ਸਰਨ ਆ ਪੈਂਦੇ ਹਨ, ਅਤੇ, ਹੇ ਪ੍ਰੀਤਮ! ਸਦਾ ਤੇਰਾ ਨਾਮ ਜਪ ਜਪ ਕੇ ਉਹਨਾਂ ਦੇ ਸਰੀਰ ਵਿਚੋਂ ਸਾਰੇ ਰੋਗ ਨਾਸ ਹੋ ਜਾਂਦੇ ਹਨ ।1। (ਹੇ ਪ੍ਰਭੂ! ਜੇਹੜੇ ਮਨੁੱਖ ਤੇਰੀ ਕਿਰਪਾ ਨਾਲ ਸੰਤ ਜਨਾਂ ਦੀ ਸ਼ਰਨੀ ਪੈਂਦੇ ਹਨ, ਉਹਨਾਂ) ਵੱਡੇ ਵੱਡੇ ਮੂਰਖਾਂ ਅੰਞਾਣਾਂ ਅਤੇ ਅਗਿਆਨੀਆਂ ਨੂੰ ਭੀ ਤੂੰ ਦਇਆ ਕਰ ਕੇ (ਵਿਕਾਰਾਂ ਰੋਗਾਂ ਤੋਂ) ਬਚਾ ਲੈਂਦਾ ਹੈਂ । ਹੇ ਨਾਨਕ! ਆਖ—(ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ) ਪੂਰਾ ਗੁਰੂ ਮਿਲ ਪੈਂਦਾ ਹੈ, (ਉਹਨਾਂ ਦੇ) ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ ।2।1।126।

English Translation :

RAAG BILAAVAL, FIFTH MEHL, DU-PADAS, NINTH HOUSE:
ONE UNIVERSAL CREATOR GOD. BY THE GRACE OF THE TRUE GURU:

He Himself merges us with Himself. When I came to Your Sanctuary, my sins vanished. || 1 || Pause || Renouncing egotistical pride and other anxieties, I have sought the Sanctuary of the Holy Saints. Chanting, meditating on Your Name, O my Beloved, disease is eradicated from my body. || 1 || Even utterly foolish, ignorant and thoughtless persons have been saved by the Kind Lord. Says Nanak, I have met the Perfect Guru; my comings and goings have ended. || 2 || 1 || 126 ||

Wednesday, 31st Vaisaakh (Samvat 540 Nanakshahi) (Page: 829)
 
TODAY'S HUKAMNAMA FROM SRI DARBAR SAHIB
Sri Amritsar.

[May 15, 2008, Thursday 04:45 AM. IST]

ਰਾਮਕਲੀ ਮਹਲਾ 5 ॥

ਬਿਰਥਾ ਭਰਵਾਸਾ ਲੋਕ ॥ ਠਾਕੁਰ ਪ੍ਰਭ ਤੇਰੀ ਟੇਕ ॥ ਅਵਰ ਛੂਟੀ ਸਭ ਆਸ ॥ ਅਚਿੰਤ ਠਾਕੁਰ ਭੇਟੇ ਗੁਣਤਾਸ ॥1॥ ਏਕੋ ਨਾਮੁ ਧਿਆਇ ਮਨ ਮੇਰੇ ॥ ਕਾਰਜੁ ਤੇਰਾ ਹੋਵੈ ਪੂਰਾ ਹਰਿ ਹਰਿ ਹਰਿ ਗੁਣ ਗਾਇ ਮਨ ਮੇਰੇ ॥1॥ ਰਹਾਉ ॥ ਤੁਮ ਹੀ ਕਾਰਨ ਕਰਨ ॥ ਚਰਨ ਕਮਲ ਹਰਿ ਸਰਨ ॥ ਮਨਿ ਤਨਿ ਹਰਿ ਓਹੀ ਧਿਆਇਆ ॥ ਆਨੰਦ ਹਰਿ ਰੂਪ ਦਿਖਾਇਆ ॥2॥ ਤਿਸ ਹੀ ਕੀ ਓਟ ਸਦੀਵ ॥ ਜਾ ਕੇ ਕੀਨੇ ਹੈ ਜੀਵ ॥ ਸਿਮਰਤ ਹਰਿ ਕਰਤ ਨਿਧਾਨ ॥ ਰਾਖਨਹਾਰ ਨਿਦਾਨ ॥3॥ ਸਰਬ ਕੀ ਰੇਣ ਹੋਵੀਜੈ ॥ ਆਪੁ ਮਿਟਾਇ ਮਿਲੀਜੈ ॥ ਅਨਦਿਨੁ ਧਿਆਈਐ ਨਾਮੁ ॥ ਸਫਲ ਨਾਨਕ ਇਹੁ ਕਾਮੁ ॥4॥33॥44॥

ਵੀਰਵਾਰ, 1 ਜੇਠ (ਸੰਮਤ 540 ਨਾਨਕਸ਼ਾਹੀ) (ਅੰਗ: 896)

ਪੰਜਾਬੀ ਵਿਆਖਿਆ
:
ਰਾਮਕਲੀ ਮਹਲਾ 5 ॥


ਹੇ ਮਨ! ਦੁਨੀਆ ਦੀ ਮਦਦ ਦੀ ਆਸ ਰੱਖਣੀ ਵਿਅਰਥ ਹੈ । ਹੇ ਮੇਰੇ ਠਾਕੁਰ! ਹੇ ਮੇਰੇ ਪ੍ਰਭੂ! (ਮੈਨੂੰ ਤਾਂ) ਤੇਰਾ ਹੀ ਆਸਰਾ ਹੈ । ਹੇ ਭਾਈ! ਜਿਹੜਾ ਮਨੁੱਖ ਗੁਣਾਂ ਦੇ ਖ਼ਜ਼ਾਨੇ ਚਿੰਤਾ-ਰਹਿਤ ਮਾਲਕ-ਪ੍ਰਭੂ ਨੂੰ ਮਿਲ ਪੈਂਦਾ ਹੈ, (ਦੁਨੀਆ ਤੋਂ ਕਿਸੇ ਮਦਦ ਦੀ) ਹਰੇਕ ਆਸ (ਉਸ ਦੀ) ਮੁੱਕ ਜਾਂਦੀ ਹੈ ।1। ਹੇ ਮੇਰੇ ਮਨ! ਸਿਰਫ਼ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਦਾ ਪਰਮਾਤਮਾ ਦੇ ਗੁਣ ਗਾਇਆ ਕਰ । ਤੇਰਾ ਇਹ ਕੰਮ ਜ਼ਰੂਰ ਸਿਰੇ ਚੜ੍ਹੇਗਾ (ਭਾਵ, ਜ਼ਰੂਰ ਫਲ ਦੇਵੇਗਾ) ।1।ਰਹਾਉ। ਹੇ ਪ੍ਰਭੂ! ਇਸ ਜਗਤ-ਰਚਨਾ ਦਾ ਬਣਾਣ ਵਾਲਾ ਤੂੰ ਹੀ ਹੈਂ । (ਮੈਂ ਤਾਂ ਸਦਾ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਰਹਿੰਦਾ ਹਾਂ । ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਸਿਰਫ਼ ਉਸ ਪਰਮਾਤਮਾ ਨੂੰ ਹੀ ਸਿਮਰਿਆ ਹੈ, (ਗੁਰੂ ਨੇ) ਉਸ ਨੂੰ ਆਨੰਦ-ਰੂਪ ਪ੍ਰਭੂ ਦਾ ਦਰਸ਼ਨ ਕਰਾ ਦਿੱਤਾ ਹੈ ।2। ਹੇ ਮੇਰੇ ਮਨ! ਸਦਾ ਹੀ ਉਸੇ ਪ੍ਰਭੂ ਦਾ ਹੀ ਆਸਰਾ ਲਈ ਰੱਖ, ਜਿਸ ਦੇ ਪੈਦਾ ਕੀਤੇ ਹੋਏ ਇਹ ਸਾਰੇ ਜੀਵ ਹਨ । ਹੇ ਮਨ! ਪਰਮਾਤਮਾ ਦਾ ਨਾਮ ਸਿਮਰਦਿਆਂ (ਸਾਰੇ) ਖ਼ਜ਼ਾਨੇ (ਮਿਲ ਜਾਂਦੇ ਹਨ) । ਹੇ ਮਨ! (ਜਦੋਂ ਹੋਰ ਸਾਰੇ ਸਹਾਰੇ ਮੁੱਕ ਜਾਣ, ਤਾਂ) ਅੰਤ ਨੂੰ ਪਰਮਾਤਮਾ ਹੀ ਰੱਖਿਆ ਕਰ ਸਕਣ ਵਾਲਾ ਹੈ ।3। ਹੇ ਮੇਰੇ ਮਨ! ਸਭਨਾਂ ਦੇ ਚਰਨਾਂ ਦੀ ਧੂੜ ਬਣੇ ਰਹਿਣਾ ਚਾਹੀਦਾ ਹੈ, (ਆਪਣੇ ਅੰਦਰੋਂ) ਅਹੰਕਾਰ ਦੂਰ ਕਰ ਕੇ ਹੀ ਪਰਮਾਤਮਾ ਨੂੰ ਮਿਲ ਸਕੀਦਾ ਹੈ । ਹੇ ਮਨ! ਪਰਮਾਤਮਾ ਦਾ ਨਾਮ ਹਰ ਵੇਲੇ ਸਿਮਰਨਾ ਚਾਹੀਦਾ ਹੈ । ਹੇ ਨਾਨਕ! (ਸਿਮਰਨ ਕਰਨ ਦਾ) ਇਹ ਕੰਮ ਜ਼ਰੂਰ ਫਲ ਦੇਂਦਾ ਹੈ ।4।33।44।

English Translation :

RAAMKALEE, FIFTH MEHL:

Reliance on mortal man is useless. O God, my Lord and Master, You are my only Support. I have discarded all other hopes. I have met with my carefree Lord and Master, the treasure of virtue. || 1 || Meditate on the Name of the Lord alone, O my mind. Your affairs shall be perfectly resolved; sing the Glorious Praises of the Lord, Har, Har, Har, O my mind. || 1 || Pause || You are the Doer, the Cause of causes. Your lotus feet, Lord, are my Sanctuary. I meditate on the Lord in my mind and body. The blissful Lord has revealed His form to me. || 2 || I seek His eternal support; He is the Creator of all beings. Remembering the Lord in meditation, the treasure is obtained. At the very last instant, He shall be your Savior. || 3 || Be the dust of all men’s feet. Eradicate self-conceit, and merge in the Lord. Night and day, meditate on the Naam, the Name of the Lord. O Nanak, this is the most rewarding activity.||4||33||44||

Thursday, 1st Jayt’h (Samvat 540 Nanakshahi) (Page: 896)
 
TODAY'S HUKAMNAMA FROM SRI DARBAR SAHIB
Sri Amritsar.

[May 16, 2008, Friday 04:30 AM. IST]

ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥1॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥2॥1॥

ਸ਼ੁਕਰਵਾਰ, 2 ਜੇਠ (ਸੰਮਤ 540 ਨਾਨਕਸ਼ਾਹੀ)(ਅੰਗ : 694)

ਪੰਜਾਬੀ ਵਿਆਖਿਆ
:
ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥


ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। ਹੇ ਸੋਹਣੇ ਰਾਮ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।1। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ਰਹਾਉ। ਰਵਿਦਾਸ ਆਖਦਾ ਹੈ – ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ । ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।2।1।

English Translation :

DHANAASAREE, DEVOTEE RAVI DAAS JEE:
ONE UNIVERSAL CREATOR GOD. BY THE GRACE OF THE TRUE GURU:

There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||

Friday, 2nd Jayt’h (Samvat 540 Nanakshahi) (Page: 694)
 
TODAY'S HUKAMNAMA FROM SRI DARBAR SAHIB
Sri Amritsar.

[May 16, 2008, Friday 04:30 AM. IST]

ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥1॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥2॥1॥

ਸ਼ੁਕਰਵਾਰ, 2 ਜੇਠ (ਸੰਮਤ 540 ਨਾਨਕਸ਼ਾਹੀ)(ਅੰਗ : 694)

ਪੰਜਾਬੀ ਵਿਆਖਿਆ
:
ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥


ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। ਹੇ ਸੋਹਣੇ ਰਾਮ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।1। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ਰਹਾਉ। ਰਵਿਦਾਸ ਆਖਦਾ ਹੈ – ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ । ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।2।1।

English Translation :

DHANAASAREE, DEVOTEE RAVI DAAS JEE:
ONE UNIVERSAL CREATOR GOD. BY THE GRACE OF THE TRUE GURU:

There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||

Friday, 2nd Jayt’h (Samvat 540 Nanakshahi) (Page: 694)
 
TODAY'S HUKAMNAMA FROM SRI DARBAR SAHIB
Sri Amritsar.

[May 17, 2008, Saturday 04:30 AM. IST]
ਸੋਰਠਿ ਮਹਲਾ 5 ॥

ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥ ਹਮ ਮੂਰਖ ਤੁਮ ਚਤੁਰ ਸਿਆਣੇ ਤੂ ਸਰਬ ਕਲਾ ਕਾ ਗਿਆਤਾ ॥1॥ ਮਾਧੋ ਹਮ ਐਸੇ ਤੂ ਐਸਾ ॥ ਹਮ ਪਾਪੀ ਤੁਮ ਪਾਪ ਖੰਡਨ ਨੀਕੋ ਠਾਕੁਰ ਦੇਸਾ ॥ ਰਹਾਉ ॥ ਤੁਮ ਸਭ ਸਾਜੇ ਸਾਜਿ ਨਿਵਾਜੇ ਜੀਉ ਪਿੰਡੁ ਦੇ ਪ੍ਰਾਨਾ ॥ ਨਿਰਗੁਨੀਆਰੇ ਗੁਨੁ ਨਹੀ ਕੋਈ ਤੁਮ ਦਾਨੁ ਦੇਹੁ ਮਿਹਰਵਾਨਾ ॥2॥ ਤੁਮ ਕਰਹੁ ਭਲਾ ਹਮ ਭਲੋ ਨ ਜਾਨਹ ਤੁਮ ਸਦਾ ਸਦਾ ਦਇਆਲਾ ॥ ਤੁਮ ਸੁਖਦਾਈ ਪੁਰਖ ਬਿਧਾਤੇ ਤੁਮ ਰਾਖਹੁ ਅਪੁਨੇ ਬਾਲਾ ॥3॥ ਤੁਮ ਨਿਧਾਨ ਅਟਲ ਸੁਲਿਤਾਨ ਜੀਅ ਜੰਤ ਸਭਿ ਜਾਚੈ ॥ ਕਹੁ ਨਾਨਕ ਹਮ ਇਹੈ ਹਵਾਲਾ ਰਾਖੁ ਸੰਤਨ ਕੈ ਪਾਛੈ ॥4॥6॥17॥


ਸ਼ਨੀਵਾਰ, 3 ਜੇਠ (ਸੰਮਤ 540 ਨਾਨਕਸ਼ਾਹੀ) (ਅੰਗ: 613)

ਪੰਜਾਬੀ ਵਿਆਖਿਆ
:
ਸੋਰਠਿ ਮਹਲਾ 5 ॥


ਹੇ ਪ੍ਰਭੂ! ਅਸੀਂ ਜੀਵ ਵਿਕਾਰਾਂ ਦੀ ਮੈਲ ਨਾਲ ਭਰੇ ਰਹਿੰਦੇ ਹਾਂ, ਤੂੰ ਸਾਨੂੰ ਪਵਿੱਤਰ ਕਰਨ ਵਾਲਾ ਹੈਂ। ਅਸੀਂ ਗੁਣ-ਹੀਨ ਹਾਂ, ਤੂੰ ਸਾਨੂੰ ਗੁਣ ਬਖ਼ਸ਼ਣ ਵਾਲਾ ਹੈ। ਅਸੀਂ ਜੀਵ ਮੂਰਖ ਹਾਂ, ਤੂੰ ਦਾਨਾ ਹੈਂ ਤੂੰ ਸਿਆਣਾ ਹੈਂ, ਤੂੰ ਸਾਨੂੰ ਚੰਗਾ ਬਣਾ ਸਕਣ ਵਾਲੇ ਸਾਰੇ ਹੁਨਰਾਂ ਦਾ ਜਾਣਨ ਵਾਲਾ ਹੈਂ।1। ਹੇ ਪ੍ਰਭੂ! ਅਸੀਂ ਜੀਵ ਇਹੋ ਜਿਹੇ (ਵਿਕਾਰੀ) ਹਾਂ, ਤੇ, ਤੂੰ ਇਹੋ ਜਿਹਾ ਉਪਕਾਰੀ ਹੈਂ। ਅਸੀਂ ਪਾਪ ਕਮਾਉਣ ਵਾਲੇ ਹਾਂ, ਤੂੰ ਸਾਡੇ ਪਾਪਾਂ ਦਾ ਨਾਸ ਕਰਨ ਵਾਲਾ ਹੈਂ। ਹੇ ਠਾਕੁਰ! ਤੇਰਾ ਦੇਸ ਸੋਹਣਾ ਹੈ, ਉਹ ਦੇਸ-ਸਾਧ ਸੰਗਤਿ ਸੋਹਣਾ ਹੈ ਜਿੱਥੇ ਤੂੰ ਵੱਸਦਾ ਹੈਂ। ਰਹਾਉ। ਹੇ ਪ੍ਰਭੂ! ਤੂੰ ਜਿੰਦ ਸਰੀਰ ਪ੍ਰਾਣ ਦੇ ਕੇ ਸਾਰੇ ਜੀਵਾਂ ਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਸਭ ਉਤੇ ਬਖ਼ਸ਼ਸ਼ ਕਰਦਾ ਹੈਂ। ਹੇ ਮੇਹਰਵਾਨ! ਅਸੀਂ ਜੀਵ ਗੁਣ-ਹੀਨ ਹਾਂ, ਸਾਡੇ ਵਿਚ ਕੋਈ ਗੁਣ ਨਹੀਂ ਹੈਂ। ਤੂੰ ਸਾਨੂੰ ਗੁਣਾਂ ਦੀ ਦਾਤਿ ਬਖ਼ਸ਼ਦਾ ਹੈਂ।2। ਹੇ ਪ੍ਰਭੂ! ਤੂੰ ਸਾਡੇ ਵਾਸਤੇ ਭਲਿਆਈ ਕਰਦਾ ਹੈਂ, ਪਰ ਅਸੀਂ ਤੇਰੀ ਭਲਿਆਈ ਦੀ ਕਦਰ ਨਹੀਂ ਜਾਣਦੇ। ਫਿਰ ਭੀ ਤੂੰ ਸਾਡੇ ਉੱਤੇ ਸਦਾ ਹੀ ਦਇਆਵਾਨ ਰਹਿੰਦਾ ਹੈਂ। ਹੇ ਸਰਬ-ਵਿਆਪਕ ਸਿਰਜਣਹਾਰ! ਤੂੰ ਸਾਨੂੰ ਸੁਖ ਦੇਣ ਵਾਲਾ ਹੈਂ, ਤੂੰ ਸਾਡੀ ਆਪਣੇ ਬੱਚਿਆਂ ਦੀ ਰਾਖੀ ਕਰਦਾ ਹੈਂ।3। ਹੇ ਪ੍ਰਭੂ ਜੀ! ਤੁਸੀਂ ਸਾਰੇ ਗੁਣਾਂ ਦੇ ਖ਼ਜ਼ਾਨੇ ਹੋ। ਤੁਸੀਂ ਸਦਾ ਕਾਇਮ ਰਹਿਣ ਵਾਲੇ ਬਾਦਸ਼ਾਹ ਹੋ। ਸਾਰੇ ਜੀਵ ਤੇਰੇ ਦਰ ਤੋਂ ਮੰਗਦੇ ਹਨ। ਹੇ ਨਾਨਕ! ਆਖ (ਹੇ ਪ੍ਰਭੂ!) ਸਾਡਾ ਜੀਵਾਂ ਦਾ ਤਾਂ ਇਹ ਹੀ ਹਾਲ ਹੈ। ਤੂੰ ਸਾਨੂੰ ਸੰਤ ਜਨਾਂ ਦੇ ਆਸਰੇ ਵਿਚ ਰੱਖ।4।6।17।

English Translation :

SORAT’H, FIFTH MEHL:

We are filthy, and You are immaculate, O Creator Lord; we are worthless, and You are the Great Giver. We are fools, and You are wise and all-knowing. You are the knower of all things. || 1 || O Lord, this is what we are, and this is what You are. We are sinners, and You are the Destroyer of sins. Your abode is so beautiful, O Lord and Master. || Pause || You fashion all, and having fashioned them, You bless them. You bestow upon them soul, body and the breath of life. We are worthless — we have no virtue at all; please, bless us with Your gift, O Merciful Lordand Master. || 2 || You do good for us, but we do not see it as good; You are kind and compassionate, forever and ever. You are the Giver of peace, the Primal Lord, the Architect of Destiny; please, save us, Your children! || 3 || You are the treasure, eternal Lord King; all beings and creatures beg of You. Says Nanak, such is our condition; please, Lord, keep us on the Path of the Saints. || 4 || 6 || 17 ||

Saturday, 3rd Jayt’h (Samvat 540 Nanakshahi) (Page: 613)
 
(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[May 18, 2008, Sunday 04:30 AM. IST]
ਸਲੋਕ ਮ: 3 ॥

ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਿਚ ਹਉਮੈ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ॥ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ॥1॥ਮਹਲਾ 1 ॥ ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥ ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥2॥ ਪਉੜੀ ॥ ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥ ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥ ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥ ਜਿਿਨ ਸੇਵਿਆ ਤਿਨ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ ॥ ਨਾਨਕੁ ਤਿਨ ਵਿਟਹੁ ਵਾਰਿਆ ਜਿਨ ਅਨਦਿਨੁ ਹਿਰਦੈ ਹਰਿ ਨਾਮੁ ਧਿਆਈਐ ॥10॥


ਐਤਵਾਰ, 4 ਜੇਠ (ਸੰਮਤ 540 ਨਾਨਕਸ਼ਾਹੀ) (ਅੰਗ: 589)

ਪੰਜਾਬੀ ਵਿਆਖਿਆ :
ਸਲੋਕ ਮ: 3 ॥


ਮਨੁੱਖ ਸਤਿਗੁਰੂ ਦੀ ਸੇਵਾ ਤੋਂ ਖੁੰਝ ਕੇ ਅਹੰਕਾਰ ਦੇ ਆਸਰੇ ਕਰਮ ਕਰਦੇ ਹਨ, ਪਰ ਉਹ ਕਰਮ ਉਹਨਾਂ ਦੇ ਆਤਮਾ ਲਈ ਬੰਧਨ ਹੋ ਜਾਂਦੇ ਹਨ, ਸਤਿਗੁਰੂ ਦੀ ਦੱਸੀ ਕਾਰ ਨਾ ਕਰਨ ਕਰ ਕੇ ਉਹਨਾਂ ਨੂੰ ਕਿਤੇ ਥਾਂ ਨਹੀਂ ਮਿਲਦੀ, ਉਹ ਮਰਦੇ ਹਨ ਫੇਰ ਜੰਮਦੇ ਹਨ, ਸੰਸਾਰ ਵਿੱਚ ਆਉਂਦੇ ਹਨ, ਫੇਰ ਜਾਂਦੇ ਹਨ; ਸਤਿਗੁਰੂ ਦੀ ਦੱਸੀ ਸੇਵਾ ਤੋਂ ਵਾਂਜੇ ਰਹਿ ਕੇ ਉਹਨਾਂ ਦੇ ਬੋਲ ਭੀ ਫਿੱਕੇ ਹੁੰਦੇ ਹਨ ਤੇ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਨਹੀਂ। ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਕਾਲੇ ਮੂੰਹ ਸੰਸਾਰ ਤੋਂ ਤੁਰ ਜਾਂਦੇ ਹਨ ਤੇ ਜਮਪੁਰੀ ਵਿੱਚ ਬੱਧੇ ਹੋਏ ਮਾਰ ਖਾਂਦੇ ਹਨ, ਭਾਵ, ਇਸ ਲੋਕ ਵਿਚ ਮੁਕਾਲਖ ਖੱਟਦੇ ਹਨ ਤੇ ਅਗਾਂਹ ਭੀ ਦੁਖੀ ਹੁੰਦੇ ਹਨ॥1। ਮਹਲਾ 1॥ ਮੈਂ ਇਹੋ ਜਿਹੀ ਰੀਤ ਨੂੰ ਸਾੜ ਦਿਆਂ ਜਿਸ ਕਰਕੇ ਪਿਆਰਾ ਪ੍ਰਭੂ ਮੈਨੂੰ ਵਿਸਰ ਜਾਏ, ਹੇ ਨਾਨਕ! ਪ੍ਰੇਮ ਉਹੋ ਹੀ ਚੰਗਾ ਹੈ ਜਿਸ ਦੀ ਰਾਹੀਂ ਖਸਮ ਨਾਲ ਇੱਜ਼ਤ ਬਣੀ ਰਹੇ॥2॥ ਪਉੜੀ॥ ਇਕੋ ਦਾਤਾਰ ਕਰਤਾਰ ਦੀ ਸੇਵਾ ਕਰਨੀ ਚਾਹੀਦੀ ਹੈ, ਇਕੋ ਪਰਮਾਤਮਾ ਨੂੰ ਹੀ ਸਿਮਰਨਾ ਚਾਹੀਦਾ ਹੈ; ਇਕੋ ਹਰੀ ਦਾਤਾਰ ਕੋਲੋਂ ਹੀ ਦਾਨ ਮੰਗਣਾ ਚਾਹੀਦਾ ਹੈ, ਜਿਸ ਪਾਸੋਂ ਮਨ-ਮੰਗੀ ਮੁਰਾਦ ਮਿਲ ਜਾਏ; ਜੇ ਕਿਸੇ ਹੋਰ ਕੋਲੋਂ ਮੰਗੀਏ ਤਾਂ ਸ਼ਰਮ ਨਾਲ ਮਰ ਜਾਈਏ ਭਾਵ, ਕਿਸੇ ਹੋਰ ਪਾਸੋਂ ਮੰਗਣ ਨਾਲੋਂ ਸ਼ਰਮ ਨਾਲ ਮਰ ਜਾਣਾ ਚੰਗਾ ਹੈ। ਜਿਸ ਭੀ ਮਨੁੱਖ ਨੇ ਹਰੀ ਨੂੰ ਸੇਵਿਆ ਹੈ ਉਸੇ ਨੇ ਫਲ ਪਾ ਲਿਆ ਹੈ, ਉਸ ਮਨੁੱਖ ਦੀ ਸਾਰੀ ਤ੍ਰਿਸ਼ਨਾ ਦੂਰ ਹੋ ਗਈ ਹੈ। ਨਾਨਕ ਸਦਕੇ ਹੈ ਉਹਨਾਂ ਮਨੁੱਖਾਂ ਤੋਂ, ਜੋ ਹਰ ਵੇਲੇ ਹਿਰਦੇ ਵਿੱਚ ਪ੍ਰਭੂ ਦਾ ਨਾਮ ਸਿਮਰਦੇ ਹਨ।10।
English Translation :

SHALOK, THIRD MEHL:

Without serving the True Guru, the soul is in the bondage of deeds done in ego. Without serving the True Guru, one finds no place of rest; he dies, and is reincarnated, and continues coming and going. Without serving the True Guru, one’s speech is vapid and insipid; the Naam, the Name of the Lord, does not abide in his mind. O Nanak, without serving the True Guru, they are bound and beaten in the City of Death; they arise and depart with blackened faces. || 1 || FIRST MEHL: Burn away those rituals which lead you to forget the Beloved Lord. O Nanak, sublime is that love, which preserves my honor with my Lord Master. || 2 || PAUREE: Serve the One Lord, the Great Giver; meditate on the One Lord. Beg from the One Lord, the Great Giver, and you shall obtain your heart’s desires. But if you beg from another, then you shall be shamed and destroyed. One who serves the Lord obtains the fruits of his rewards; all of his hunger is satisfied. Nanak is a sacrifice to those, who night and day, meditate within their hearts on the Name of the Lord. || 10 ||

Sunday, 4th Jayt’h (Samvat 540 Nanakshahi)(Page:589)
 
TODAY'S HUKAMNAMA FROM SRI DARBAR SAHIB
Sri Amritsar.

[May 19, 2008, Monday 04:30 AM. IST]
ਧਨਾਸਰੀ ਮਹਲਾ 5 ਘਰੁ 8 ਦੁਪਦੇ
ੴ ਸਤਿਗੁਰ ਪ੍ਰਸਾਦਿ ॥

ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥ ਇਹ ਲੋਕਿ ਪਰਲੋਕਿ ਸੰਗਿ ਸਹਾਈ ਜਤ ਕਤ ਮੋਹਿ ਰਖਵਾਲੇ ॥1॥ ਗੁਰ ਕਾ ਬਚਨੁ ਬਸੈ ਜੀਅ ਨਾਲੇ ॥ ਜਲਿ ਨਹੀ ਡੂਬੈ ਤਸਕਰੁ ਨਹੀ ਲੇਵੈ ਭਾਹਿ ਨ ਸਾਕੈ ਜਾਲੇ ॥1॥ ਰਹਾਉ ॥ ਨਿਰਧਨ ਕਉ ਧਨੁ ਅੰਧੁਲੇ ਕਉ ਟਿਕ ਮਾਤ ਦੂਧੁ ਜੈਸੇ ਬਾਲੇ ॥ ਸਾਗਰ ਮਹਿ ਬੋਹਿਥੁ ਪਾਇਓ ਹਰਿ ਨਾਨਕ ਕਰੀ ਕ੍ਰਿਪਾ ਕਿਰਪਾਲੇ ॥2॥1॥32॥

ਸੋਮਵਾਰ, 5 ਜੇਠ (ਸੰਮਤ 540 ਨਾਨਕਸ਼ਾਹੀ) (ਅੰਗ: 679)


ਪੰਜਾਬੀ ਵਿਆਖਿਆ
:
ਧਨਾਸਰੀ ਮਹਲਾ 5 ਘਰੁ 8 ਦੁਪਦੇ
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਪਰਮਾਤਮਾ ਦੇ ਨਾਮ ਨੂੰ ਮੈਂ ਆਪਣੇ ਹਰੇਕ ਸਾਹ ਦੇ ਨਾਲ ਹਿਰਦੇ ਵਿਚ ਵਸਾ ਕੇ ਸਿਮਰਦਾ ਹਾਂ, ਤੇ, ਸਿਮਰ ਸਿਮਰ ਕੇ ਆਤਮਕ ਆਨੰਦ ਪ੍ਰਾਪਤ ਕਰਦਾ ਹਾਂ। ਇਹ ਹਰਿ-ਨਾਮ ਇਸ ਲੋਕ ਵਿਚ ਤੇ ਪਰਲੋਕ ਵਿਚ ਮੇਰੇ ਨਾਲ ਮਦਦਗਾਰ ਹੈ, ਹਰ ਥਾਂ ਮੇਰਾ ਰਾਖਾ ਹੈ।1। ਹੇ ਭਾਈ! ਪਰਮਾਤਮਾ ਦੀ ਸਿਫ਼ਤ ਸਾਲਾਹ ਨਾਲ ਭਰਪੂਰ ਗੁਰੂ ਦਾ ਸ਼ਬਦ ਮੇਰੀ ਜਿੰਦ ਦੇ ਨਾਲ ਵੱਸਦਾ ਹੈ। ਪਰਮਾਤਮਾ ਦਾ ਨਾਮ ਇਕ ਐਸਾ ਧਨ ਹੈ, ਜੇਹੜਾ ਪਾਣੀ ਵਿਚ ਡੁੱਬਦਾ ਨਹੀਂ, ਜਿਸ ਨੂੰ ਚੋਰ ਚੁਰਾ ਨਹੀਂ ਸਕਦਾ, ਜਿਸ ਨੂੰ ਅੱਗ ਸਾੜ ਨਹੀਂ ਸਕਦੀ।1। ਰਹਾਉ । ਹੇ ਭਾਈ! ਪਰਮਾਤਮਾ ਦਾ ਨਾਮ ਕੰਗਾਲ ਵਾਸਤੇ ਧਨ ਹੈ, ਅੰਨ੍ਹੇ ਵਾਸਤੇ ਡੰਗੋਰੀ ਹੈ, ਜਿਵੇਂ ਬੱਚੇ ਵਾਸਤੇ ਮਾਂ ਦਾ ਦੁੱਧ ਹੈ, ਤਿਵੇਂ ਹਰਿ-ਨਾਮ ਮਨੁੱਖ ਦੀ ਆਤਮਾ ਵਾਸਤੇ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਕਿਰਪਾਲ ਪ੍ਰਭੂ ਨੇ ਕਿਰਪਾ ਕੀਤੀ, ਉਸ ਨੂੰ ਇਹ ਨਾਮ ਮਿਲ ਗਿਆ ਜੋ ਸਮੁੰਦਰ ਵਿਚ ਜਹਾਜ਼ ਹੈ।2।1।32।

English Translation :

DHANAASAREE, 5th GURU, 8th HOUSE, DU-PADAS:
ONE UNIVERSAL CREATOR GOD. BY THE GRACE OF THE TRUE GURU:

Remembering, remembering, remembering Him in meditation, I find peace; with each and every breath, I dwell upon Him. In this world, and in the world beyond, He is with me, as my help and support; wherever I go, He protects me. || 1 || The Guru’s Word abides with my soul. It does not sink in water; thieves cannot steal it, and fire cannot burn it. || 1 || Pause || It is like wealth to the poor, a cane for the blind, and mother’s milk for the infant. In the ocean of the world, I have found the boat of the Lord; the Merciful Lord has bestowed His Mercy upon Nanak. || 2 || 1 || 32 ||

Monday, 5th Jayt’h (Samvat 540 Nanakshahi) (Page: 679)
 
TODAY'S HUKAMNAMA FROM SRI DARBAR SAHIB
Sri Amritsar.

[May 19, 2008, Monday 04:30 AM. IST]
ਧਨਾਸਰੀ ਮਹਲਾ 5 ਘਰੁ 8 ਦੁਪਦੇ
ੴ ਸਤਿਗੁਰ ਪ੍ਰਸਾਦਿ ॥

ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥ ਇਹ ਲੋਕਿ ਪਰਲੋਕਿ ਸੰਗਿ ਸਹਾਈ ਜਤ ਕਤ ਮੋਹਿ ਰਖਵਾਲੇ ॥1॥ ਗੁਰ ਕਾ ਬਚਨੁ ਬਸੈ ਜੀਅ ਨਾਲੇ ॥ ਜਲਿ ਨਹੀ ਡੂਬੈ ਤਸਕਰੁ ਨਹੀ ਲੇਵੈ ਭਾਹਿ ਨ ਸਾਕੈ ਜਾਲੇ ॥1॥ ਰਹਾਉ ॥ ਨਿਰਧਨ ਕਉ ਧਨੁ ਅੰਧੁਲੇ ਕਉ ਟਿਕ ਮਾਤ ਦੂਧੁ ਜੈਸੇ ਬਾਲੇ ॥ ਸਾਗਰ ਮਹਿ ਬੋਹਿਥੁ ਪਾਇਓ ਹਰਿ ਨਾਨਕ ਕਰੀ ਕ੍ਰਿਪਾ ਕਿਰਪਾਲੇ ॥2॥1॥32॥

ਸੋਮਵਾਰ, 5 ਜੇਠ (ਸੰਮਤ 540 ਨਾਨਕਸ਼ਾਹੀ) (ਅੰਗ: 679)


ਪੰਜਾਬੀ ਵਿਆਖਿਆ
:
ਧਨਾਸਰੀ ਮਹਲਾ 5 ਘਰੁ 8 ਦੁਪਦੇ
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਪਰਮਾਤਮਾ ਦੇ ਨਾਮ ਨੂੰ ਮੈਂ ਆਪਣੇ ਹਰੇਕ ਸਾਹ ਦੇ ਨਾਲ ਹਿਰਦੇ ਵਿਚ ਵਸਾ ਕੇ ਸਿਮਰਦਾ ਹਾਂ, ਤੇ, ਸਿਮਰ ਸਿਮਰ ਕੇ ਆਤਮਕ ਆਨੰਦ ਪ੍ਰਾਪਤ ਕਰਦਾ ਹਾਂ। ਇਹ ਹਰਿ-ਨਾਮ ਇਸ ਲੋਕ ਵਿਚ ਤੇ ਪਰਲੋਕ ਵਿਚ ਮੇਰੇ ਨਾਲ ਮਦਦਗਾਰ ਹੈ, ਹਰ ਥਾਂ ਮੇਰਾ ਰਾਖਾ ਹੈ।1। ਹੇ ਭਾਈ! ਪਰਮਾਤਮਾ ਦੀ ਸਿਫ਼ਤ ਸਾਲਾਹ ਨਾਲ ਭਰਪੂਰ ਗੁਰੂ ਦਾ ਸ਼ਬਦ ਮੇਰੀ ਜਿੰਦ ਦੇ ਨਾਲ ਵੱਸਦਾ ਹੈ। ਪਰਮਾਤਮਾ ਦਾ ਨਾਮ ਇਕ ਐਸਾ ਧਨ ਹੈ, ਜੇਹੜਾ ਪਾਣੀ ਵਿਚ ਡੁੱਬਦਾ ਨਹੀਂ, ਜਿਸ ਨੂੰ ਚੋਰ ਚੁਰਾ ਨਹੀਂ ਸਕਦਾ, ਜਿਸ ਨੂੰ ਅੱਗ ਸਾੜ ਨਹੀਂ ਸਕਦੀ।1। ਰਹਾਉ । ਹੇ ਭਾਈ! ਪਰਮਾਤਮਾ ਦਾ ਨਾਮ ਕੰਗਾਲ ਵਾਸਤੇ ਧਨ ਹੈ, ਅੰਨ੍ਹੇ ਵਾਸਤੇ ਡੰਗੋਰੀ ਹੈ, ਜਿਵੇਂ ਬੱਚੇ ਵਾਸਤੇ ਮਾਂ ਦਾ ਦੁੱਧ ਹੈ, ਤਿਵੇਂ ਹਰਿ-ਨਾਮ ਮਨੁੱਖ ਦੀ ਆਤਮਾ ਵਾਸਤੇ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਕਿਰਪਾਲ ਪ੍ਰਭੂ ਨੇ ਕਿਰਪਾ ਕੀਤੀ, ਉਸ ਨੂੰ ਇਹ ਨਾਮ ਮਿਲ ਗਿਆ ਜੋ ਸਮੁੰਦਰ ਵਿਚ ਜਹਾਜ਼ ਹੈ।2।1।32।

English Translation :

DHANAASAREE, 5th GURU, 8th HOUSE, DU-PADAS:
ONE UNIVERSAL CREATOR GOD. BY THE GRACE OF THE TRUE GURU:

Remembering, remembering, remembering Him in meditation, I find peace; with each and every breath, I dwell upon Him. In this world, and in the world beyond, He is with me, as my help and support; wherever I go, He protects me. || 1 || The Guru’s Word abides with my soul. It does not sink in water; thieves cannot steal it, and fire cannot burn it. || 1 || Pause || It is like wealth to the poor, a cane for the blind, and mother’s milk for the infant. In the ocean of the world, I have found the boat of the Lord; the Merciful Lord has bestowed His Mercy upon Nanak. || 2 || 1 || 32 ||

Monday, 5th Jayt’h (Samvat 540 Nanakshahi) (Page: 679)
 
TODAY'S HUKAMNAMA FROM SRI DARBAR SAHIB
Sri Amritsar.

[May 20, 2008, Tuesday 04:30 AM. IST]
ਸੋਰਠਿ ਮਹਲਾ 5 ॥

ਬਖਸਿਆ ਪਾਰਬ੍ਰਹਮ ਪਰਮੇਸਰਿ ਸਗਲੇ ਰੋਗ ਬਿਦਾਰੇ ॥ ਗੁਰ ਪੂਰੇ ਕੀ ਸਰਣੀ ਉਬਰੇ ਕਾਰਜ ਸਗਲ ਸਵਾਰੇ ॥1॥ ਹਰਿ ਜਨਿ ਸਿਮਰਿਆ ਨਾਮ ਅਧਾਰਿ ॥ ਤਾਪੁ ਉਤਾਰਿਆ ਸਤਿਗੁਰਿ ਪੂਰੈ ਅਪਣੀ ਕਿਰਪਾ ਧਾਰਿ ॥ ਰਹਾਉ ॥ ਸਦਾ ਅਨੰਦ ਕਰਹ ਮੇਰੇ ਪਿਆਰੇ ਹਰਿ ਗੋਵਿਦੁ ਗੁਰਿ ਰਾਖਿਆ ॥ ਵਡੀ ਵਡਿਆਈ ਨਾਨਕ ਕਰਤੇ ਕੀ ਸਾਚੁ ਸਬਦੁ ਸਤਿ ਭਾਖਿਆ ॥2॥18॥46॥


ਮੰਗਲਵਾਰ, 6 ਜੇਠ (ਸੰਮਤ 540 ਨਾਨਕਸ਼ਾਹੀ) 20 ਮਈ 2008(ਅੰਗ: 620)

ਪੰਜਾਬੀ ਵਿਆਖਿਆ
:
ਸੋਰਠਿ ਮਹਲਾ 5 ॥


ਹੇ ਭਾਈ! ਪਾਰਬ੍ਰਹਮ ਪਰਮੇਸਰ ਨੇ ਜਿਸ ਸੇਵਕ ਉੱਤੇ ਬਖ਼ਸ਼ਸ਼ ਕੀਤੀ, ਉਸ ਦੇ ਸਾਰੇ ਰੋਗ ਉਸਨੇ ਦੂਰ ਕਰ ਦਿੱਤੇ। ਜੇਹੜੇ ਭੀ ਮਨੁੱਖ ਗੁਰੂ ਦੀ ਸ਼ਰਨ ਪੈਂਦੇ ਹਨ, ਉਹ ਦੁੱਖਾਂ-ਕਲੇਸ਼ਾਂ ਤੋਂ ਬਚ ਜਾਂਦੇ ਹਨ। ਗੁਰੂ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ।1। ਹੇ ਭਾਈ! ਪਰਮਾਤਮਾ ਦੇ ਜਿਸ ਸੇਵਕ ਨੇ ਪਰਮਾਤਮਾ ਦਾ ਨਾਮ ਸਿਮਰਿਆ, ਨਾਮ ਦੇ ਆਸਰੇ ਵਿਚ ਆਪਣੇ ਆਪ ਨੂੰ ਤੋਰਿਆ, ਪੂਰੇ ਗੁਰੂ ਨੇ ਆਪਣੀ ਕਿਰਪਾ ਕਰ ਕੇ ਉਸ ਦਾ ਤਾਪ ਲਾਹ ਦਿੱਤਾ।ਰਹਾਉ। ਹੇ ਮੇਰੇ ਪਿਆਰੇ ਭਾਈ! ਗੁਰੂ ਦੀ ਸ਼ਰਨ ਪੈ ਕੇ ਅਸੀ ਭੀ ਸਦਾ ਆਨੰਦ ਮਾਣਦੇ ਹਾਂ। ਹਰਿ ਗੋਬਿੰਦ ਨੂੰ ਗੁਰੂ ਨੇ ਹੀ ਤਾਪ ਤੋਂ ਬਚਾਇਆ ਹੈ। ਹੇ ਨਾਨਕ! ਸਿਰਜਣਹਾਰ ਕਰਤਾਰ ਵੱਡੀਆਂ ਤਾਕਤਾਂ ਦਾ ਮਾਲਕ ਹੈ। ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤਿ ਸਾਲਾਹ ਦਾ ਸ਼ਬਦ ਹੀ ਉਚਾਰਨਾ ਚਾਹੀਦਾ ਹੈ। ਗੁਰੂ ਨੇ ਇਹ ਸਹੀ ਬਚਨ ਉਚਾਰਿਆ ਹੈ ਠੀਕ ਉਪਦੇਸ਼ ਦਿੱਤਾ ਹੈ।2।18।46।

English Translation :

SORAT’H, FIFTH MEHL:

The Supreme Lord God, the Transcendent Lord, has forgiven me, and all diseases have been cured. Those who come to the Sanctuary of the True Guru are saved, and all their affairs are resolved. || 1 || The Lord’s humble servant meditates in remembrance on the Naam, the Name of the Lord; this is his only support. The Perfect True Guru extended His Mercy, and the fever has been dispelled. || Pause || So celebrate and be happy, my beloveds — the Guru has saved Hargobind. Great is the glorious greatness of the Creator, O Nanak; True is the Word of His Shabad, and True is the sermon of His Teachings. || 2 || 18 || 46 ||

Tuesday, 6th Jayt’h (Samvat 540 Nanakshahi) 20th May, 2008 (Page: 620)
 
TODAY'S HUKAMNAMA FROM SRI DARBAR SAHIB
Sri Amritsar.

[May 21, 2008, Wednesday 04:30 AM. IST]
ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ
ੴ ਸਤਿਗੁਰ ਪ੍ਰਸਾਦਿ ॥

ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥ ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥1॥ ਰਾਮ ਰਾਇ ਹੋਹਿ ਬੈਦ ਬਨਵਾਰੀ ॥ ਅਪਨੇ ਸੰਤਹ ਲੇਹੁ ਉਬਾਰੀ ॥1॥ ਰਹਾਉ ॥ ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ ॥ ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥2॥ ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥ ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ॥3॥1॥

ਬੁੱਧਵਾਰ, 7 ਜੇਠ (ਸੰਮਤ 540 ਨਾਨਕਸ਼ਾਹੀ) (ਅੰਗ: 659)


ਪੰਜਾਬੀ ਵਿਆਖਿਆ
:
ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ
ੴ ਸਤਿਗੁਰ ਪ੍ਰਸਾਦਿ ॥

ਹੇ ਜੀਵ! (ਬਿਰਧ ਅਵਸਥਾ ਵਿਚ ਕਮਜ਼ੋਰ ਹੋਣ ਕਰਕੇ) ਤੇਰੀਆਂ ਅੱਖਾਂ ਵਿਚੋਂ ਪਾਣੀ ਵਗ ਰਿਹਾ ਹੈ, ਤੇਰਾ ਸਰੀਰ ਲਿੱਸਾ ਹੋ ਗਿਆ ਹੈ, ਤੇਰੇ ਕੇਸ ਦੁੱਧ ਵਰਗੇ ਚਿੱਟੇ ਹੋ ਗਏ ਹਨ, ਤੇਰਾ ਗਲਾ (ਕਫ ਨਾਲ) ਰੁਕਣ ਕਰਕੇ ਬੋਲ ਨਹੀਂ ਸਕਦਾ, ਅਜੇ ਭੀ ਤੂੰ ਕੀਹ ਕਰ ਰਿਹਾ ਹੈਂ? (ਭਾਵ, ਹੁਣ ਭੀ ਤੂੰ ਪਰਮਾਤਮਾ ਨੂੰ ਕਿਉਂ ਯਾਦ ਨਹੀਂ ਕਰਦਾ? ਤੂੰ ਕਿਉਂ ਸਰੀਰ ਦੇ ਮੋਹ ਵਿਚ ਫਸਿਆ ਪਿਆ ਹੈਂ? ਤੂੰ ਕਿਉਂ ਦੇਹ-ਅਧਿਆਸ ਨਹੀਂ ਛੱਡਦਾ?)।1। ਹੇ ਸੋਹਣੇ ਰਾਮ! ਹੇ ਪ੍ਰਭੂ! ਜੇ ਤੂੰ ਹਕੀਮ ਬਣੇਂ ਤਾਂ ਤੂੰ ਆਪਣੇ ਸੰਤਾਂ ਨੂੰ ਦੇਹ-ਅਧਿਆਸ ਤੋਂ ਬਚਾ ਲੈਂਦਾ ਹੈਂ। (ਭਾਵ ਤੂੰ ਆਪ ਹੀ ਹਕੀਮ ਬਣ ਕੇ ਸੰਤਾਂ ਨੂੰ ਦੇਹ-ਅਧਿਆਸ ਤੋਂ ਬਚਾ ਲੈਂਦਾ ਹੈਂ)।1।ਰਹਾਉ। ਹੇ ਪ੍ਰਾਣੀ! (ਬਿਰਧ ਹੋਣ ਦੇ ਕਾਰਨ) ਤੇਰੇ ਸਿਰ ਵਿਚ ਪੀੜ ਟਿਕੀ ਰਹਿੰਦੀ ਹੈ, ਸਰੀਰ ਵਿਚ ਸੜਨ ਰਹਿੰਦੀ ਹੈ, ਕਲੇਜੇ ਵਿਚ ਦਰਦ ਉਠਦੀ ਹੈ। ਕਿਸ ਕਿਸ ਅੰਗ ਦਾ ਫ਼ਿਕਰ ਕਰੀਏ? ਸਾਰੇ ਹੀ ਜਿਸਮ ਵਿਚ ਬੁਢੇਪੇ ਦਾ ਇਕ ਐਸਾ ਵੱਡਾ ਰੋਗ ਉੱਠ ਖਲੋਤਾ ਹੈ ਕਿ ਇਸ ਦਾ ਕੋਈ ਇਲਾਜ ਨਹੀਂ ਹੈ।(ਫਿਰ ਭੀ ਇਹ ਸਰੀਰ ਨਾਲੋਂ ਤੇਰਾ ਮੋਹ ਨਹੀਂ ਮਿਟਦਾ)।2। ਇਸ ਸਰੀਰਕ ਮੋਹ ਨੂੰ ਮਿਟਾਣ ਦਾ ਇੱਕੋ ਹੀ ਸ੍ਰੇਸ਼ਟ ਇਲਾਜ ਜਗਤ ਵਿਚ ਹੈ, ਉਹ ਹੈ ਪ੍ਰਭੂ ਦਾ ਨਾਮ-ਰੂਪ ਅੰਮ੍ਰਿਤ, ਪਰਮਾਤਮਾ ਦਾ ਨਾਮ-ਰੂਪ ਨਿਰਮਲ ਜਲ। ਦਾਸ ਭੀਖਣ ਆਖਦਾ ਹੈ- ਆਪਣੇ ਗੁਰੂ ਦੀ ਕਿਰਪਾ ਨਾਲ ਮੈਂ ਇਹ ਨਾਮ ਜਪਣ ਦਾ ਰਸਤਾ ਲੱਭ ਲਿਆ ਹੈ, ਜਿਸ ਕਰਕੇ ਮੈਂ ਸਰੀਰਕ ਮੋਹ ਤੋਂ ਖ਼ਲਾਸੀ ਪਾ ਲਈ ਹੈ।3।1।
English Translation :

RAAG SORAT’H, THE WORD OF DEVOTEE BHEEKHAN JEE,
ONE UNIVERSAL CREATOR GOD. BY THE GRACE OF THE TRUE GURU:

Tears well up in my eyes, my body has become weak, and my hair has become milky-white. My throat is tight, and I cannot utter even one word; what can I do now? I am a mere mortal. || 1 || O Lord, my King, Gardener of the world-garden, be my Physician, and save me, Your Saint. || 1 || Pause || My head aches, my body is burning, and my heart is filled with anguish. Such is the disease that has struck me; there is no medicine to cure it. || 2 || The Name of the Lord, the ambrosial, immaculate water, is the best medicine in the world. By Guru’s Grace, says servant Bheekhan, I have found the Door of Salvation. || 3 || 1 ||

Wednesday, 7th Jayt’h (Samvat 540 Nanakshahi) (Page: 659)
 
TODAY'S HUKAMNAMA FROM SRI DARBAR SAHIB
Sri Amritsar.

[May 21, 2008, Wednesday 04:30 AM. IST]
ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ
ੴ ਸਤਿਗੁਰ ਪ੍ਰਸਾਦਿ ॥

ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥ ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥1॥ ਰਾਮ ਰਾਇ ਹੋਹਿ ਬੈਦ ਬਨਵਾਰੀ ॥ ਅਪਨੇ ਸੰਤਹ ਲੇਹੁ ਉਬਾਰੀ ॥1॥ ਰਹਾਉ ॥ ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ ॥ ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥2॥ ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥ ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ॥3॥1॥

ਬੁੱਧਵਾਰ, 7 ਜੇਠ (ਸੰਮਤ 540 ਨਾਨਕਸ਼ਾਹੀ) (ਅੰਗ: 659)


ਪੰਜਾਬੀ ਵਿਆਖਿਆ
:
ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ
ੴ ਸਤਿਗੁਰ ਪ੍ਰਸਾਦਿ ॥

ਹੇ ਜੀਵ! (ਬਿਰਧ ਅਵਸਥਾ ਵਿਚ ਕਮਜ਼ੋਰ ਹੋਣ ਕਰਕੇ) ਤੇਰੀਆਂ ਅੱਖਾਂ ਵਿਚੋਂ ਪਾਣੀ ਵਗ ਰਿਹਾ ਹੈ, ਤੇਰਾ ਸਰੀਰ ਲਿੱਸਾ ਹੋ ਗਿਆ ਹੈ, ਤੇਰੇ ਕੇਸ ਦੁੱਧ ਵਰਗੇ ਚਿੱਟੇ ਹੋ ਗਏ ਹਨ, ਤੇਰਾ ਗਲਾ (ਕਫ ਨਾਲ) ਰੁਕਣ ਕਰਕੇ ਬੋਲ ਨਹੀਂ ਸਕਦਾ, ਅਜੇ ਭੀ ਤੂੰ ਕੀਹ ਕਰ ਰਿਹਾ ਹੈਂ? (ਭਾਵ, ਹੁਣ ਭੀ ਤੂੰ ਪਰਮਾਤਮਾ ਨੂੰ ਕਿਉਂ ਯਾਦ ਨਹੀਂ ਕਰਦਾ? ਤੂੰ ਕਿਉਂ ਸਰੀਰ ਦੇ ਮੋਹ ਵਿਚ ਫਸਿਆ ਪਿਆ ਹੈਂ? ਤੂੰ ਕਿਉਂ ਦੇਹ-ਅਧਿਆਸ ਨਹੀਂ ਛੱਡਦਾ?)।1। ਹੇ ਸੋਹਣੇ ਰਾਮ! ਹੇ ਪ੍ਰਭੂ! ਜੇ ਤੂੰ ਹਕੀਮ ਬਣੇਂ ਤਾਂ ਤੂੰ ਆਪਣੇ ਸੰਤਾਂ ਨੂੰ ਦੇਹ-ਅਧਿਆਸ ਤੋਂ ਬਚਾ ਲੈਂਦਾ ਹੈਂ। (ਭਾਵ ਤੂੰ ਆਪ ਹੀ ਹਕੀਮ ਬਣ ਕੇ ਸੰਤਾਂ ਨੂੰ ਦੇਹ-ਅਧਿਆਸ ਤੋਂ ਬਚਾ ਲੈਂਦਾ ਹੈਂ)।1।ਰਹਾਉ। ਹੇ ਪ੍ਰਾਣੀ! (ਬਿਰਧ ਹੋਣ ਦੇ ਕਾਰਨ) ਤੇਰੇ ਸਿਰ ਵਿਚ ਪੀੜ ਟਿਕੀ ਰਹਿੰਦੀ ਹੈ, ਸਰੀਰ ਵਿਚ ਸੜਨ ਰਹਿੰਦੀ ਹੈ, ਕਲੇਜੇ ਵਿਚ ਦਰਦ ਉਠਦੀ ਹੈ। ਕਿਸ ਕਿਸ ਅੰਗ ਦਾ ਫ਼ਿਕਰ ਕਰੀਏ? ਸਾਰੇ ਹੀ ਜਿਸਮ ਵਿਚ ਬੁਢੇਪੇ ਦਾ ਇਕ ਐਸਾ ਵੱਡਾ ਰੋਗ ਉੱਠ ਖਲੋਤਾ ਹੈ ਕਿ ਇਸ ਦਾ ਕੋਈ ਇਲਾਜ ਨਹੀਂ ਹੈ।(ਫਿਰ ਭੀ ਇਹ ਸਰੀਰ ਨਾਲੋਂ ਤੇਰਾ ਮੋਹ ਨਹੀਂ ਮਿਟਦਾ)।2। ਇਸ ਸਰੀਰਕ ਮੋਹ ਨੂੰ ਮਿਟਾਣ ਦਾ ਇੱਕੋ ਹੀ ਸ੍ਰੇਸ਼ਟ ਇਲਾਜ ਜਗਤ ਵਿਚ ਹੈ, ਉਹ ਹੈ ਪ੍ਰਭੂ ਦਾ ਨਾਮ-ਰੂਪ ਅੰਮ੍ਰਿਤ, ਪਰਮਾਤਮਾ ਦਾ ਨਾਮ-ਰੂਪ ਨਿਰਮਲ ਜਲ। ਦਾਸ ਭੀਖਣ ਆਖਦਾ ਹੈ- ਆਪਣੇ ਗੁਰੂ ਦੀ ਕਿਰਪਾ ਨਾਲ ਮੈਂ ਇਹ ਨਾਮ ਜਪਣ ਦਾ ਰਸਤਾ ਲੱਭ ਲਿਆ ਹੈ, ਜਿਸ ਕਰਕੇ ਮੈਂ ਸਰੀਰਕ ਮੋਹ ਤੋਂ ਖ਼ਲਾਸੀ ਪਾ ਲਈ ਹੈ।3।1।
English Translation :

RAAG SORAT’H, THE WORD OF DEVOTEE BHEEKHAN JEE,
ONE UNIVERSAL CREATOR GOD. BY THE GRACE OF THE TRUE GURU:

Tears well up in my eyes, my body has become weak, and my hair has become milky-white. My throat is tight, and I cannot utter even one word; what can I do now? I am a mere mortal. || 1 || O Lord, my King, Gardener of the world-garden, be my Physician, and save me, Your Saint. || 1 || Pause || My head aches, my body is burning, and my heart is filled with anguish. Such is the disease that has struck me; there is no medicine to cure it. || 2 || The Name of the Lord, the ambrosial, immaculate water, is the best medicine in the world. By Guru’s Grace, says servant Bheekhan, I have found the Door of Salvation. || 3 || 1 ||

Wednesday, 7th Jayt’h (Samvat 540 Nanakshahi) (Page: 659)
 
TODAY'S HUKAMNAMA FROM SRI DARBAR SAHIB
Sri Amritsar.

[May 22, 2008, Thursday 04:30 AM. IST]
ਸਲੋਕੁ ਮ: 3 ॥

ਹਸਤੀ ਸਿਿਰ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥ ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥ ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥1॥ ਮ: 3 ॥ ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥ ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥2॥ ਪਉੜੀ ॥ ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥ ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥ ਜਿਨਾ ਗੁਰੁ ਪਿਆਰਾ ਮਨਿ ਚਿਿਤ ਤਿਨਾ ਭਾਉ ਗੁਰੂ ਦੇਵਾਈਆ ॥ ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥ ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੂ ਜੀਵਾਈਆ ॥14॥


ਵੀਰਵਾਰ, 8 ਜੇਠ (ਸੰਮਤ 540 ਨਾਨਕਸ਼ਾਹੀ) (ਅੰਗ: 647)

ਪੰਜਾਬੀ ਵਿਆਖਿਆ
:
ਸਲੋਕੁ ਮ: 3 ॥


ਜਿਵੇਂ ਹਾਥੀ ਦੇ ਸਿਰ ਤੇ ਕੁੰਡਾ ਹੈ ਤੇ ਜਿਵੇਂ ਅਹਿਰਣ ਵਦਾਨ ਹੇਠਾਂ ਸਿਰ ਦੇਂਦੀ ਹੈ, ਤਿਵੇਂ ਸਰੀਰ ਤੇ ਮਨ ਸਤਿਗੁਰੂ ਨੂੰ ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰੋ; ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਇਸ ਤਰ੍ਹਾਂ ਆਪਾ-ਭਾਵ ਗਵਾਉਂਦਾ ਹੈ, ਤੇ, ਮਾਨੋਂ, ਸਾਰੀ ਸ੍ਰਿਸ਼ਟੀ ਦਾ ਰਾਜ ਲੈ ਲੈਂਦਾ ਹੈ। ਹੇ ਨਾਨਕ! ਜਦੋਂ ਹਰੀ ਆਪ ਕ੍ਰਿਪਾ ਦੀ ਨਜ਼ਰ ਕਰਦਾ ਹੈ ਤਦੋਂ ਸਤਿਗੁਰੂ ਦੇ ਸਨਮੁਖ ਹੋ ਕੇ ਇਹ ਸਮਝ ਆਉਂਦੀ ਹੈ।1। ਸੰਸਾਰ ਵਿਚ ਆਏ ਉਹ ਮਨੁੱਖ ਕਬੂਲ ਹਨ ਜਿਨ੍ਹਾਂ ਨੇ ਸਤਿਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਨਾਮ ਸਿਮਰਿਆ ਹੈ; ਹੇ ਨਾਨਕ! ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਦਰਗਾਹ ਵਿਚ ਆਦਰ ਪਾਉਂਦੇ ਹਨ।2। ਸਤਿਗੁਰੂ ਨੇ ਗੁਰਮੁਖ ਸਿੱਖ ਰੂਪ ਸਹੇਲੀਆਂ ਆਪੋ ਵਿਚ ਮਿਲਾਈਆਂ ਹਨ; ਉਹਨਾਂ ਵਿਚੋਂ ਕਈ ਸਤਿਗੁਰੂ ਦੇ ਕੋਲ ਸੇਵਾ ਕਰਦੀਆਂ ਹਨ, ਕਈਆਂ ਨੂੰ ਸਤਿਗੁਰੂ ਨੇ ਹੋਰ ਕਾਰੇ ਲਾਇਆ ਹੋਇਆ ਹੈ; ਜਿਨ੍ਹਾਂ ਦੇ ਮਨ ਵਿਚ ਪਿਆਰਾ ਗੁਰੂ ਵੱਸਦਾ ਹੈ, ਸਤਿਗੁਰੂ ਉਹਨਾਂ ਨੂੰ ਆਪਣਾ ਪਿਆਰ ਬਖ਼ਸ਼ਦਾ ਹੈ, ਸਤਿਗੁਰੂ ਦਾ ਆਪਣੇ ਸਿੱਖਾਂ ਮਿੱਤ੍ਰਾਂ ਪੁਤ੍ਰਾਂ ਤੇ ਭਰਾਵਾਂ ਨਾਲੋਂ ਇਕੋ ਜਿਹਾ ਪਿਆਰ ਹੁੰਦਾ ਹੈ। ਹੇ ਸਿੱਖ ਸਹੇਲੀਓ! ਸਾਰੀਆਂ ‘ਗੁਰੂ, ਗੁਰੂ’ ਆਖੋ, ‘ਗੁਰੂ, ਗੁਰੂ’ ਆਖਿਆਂ ਗੁਰੂ ਆਤਮਕ ਜੀਵਨ ਦੇ ਦੇਂਦਾ ਹੈ।14।

English Translation :

SHALOK, THIRD MEHL:

The elephant offers its head to the reins, and the anvil offers itself to the hammer; just so, we offer our minds and bodies to our Guru; we stand before Him, and serve Him. This is how the Gurmukhs eliminate their self-conceit, and come to rule the whole world. O Nanak, the Gurmukh understands, when the Lord casts His Glance of Grace. || 1 || THIRD MEHL: Blessed and approved is the coming into the world, of those Gurmukhs who meditate on the Naam, the Name of the Lord. O Nanak, they save their families, and they are honored in the Court of the Lord. || 2 || PAUREE: The Guru unites His Sikhs, the Gurmukhs, with the Lord. The Guru keeps some of them with Himself, and engages others in His Service. Those who cherish their Beloved in their conscious minds, the Guru blesses them with His Love. The Guru loves all of His Gursikhs equally well, like friends, children and siblings. So chant the Name of the Guru, the True Guru, everyone! Chanting the Name of the Guru, Guru, you shall be rejuvenated. || 14 ||

Thursday, 8th Jayt’h (Samvat 540 Nanakshahi)(Page: 647)
 
Back
Top