☬ Ajj da mukhwak/ hukamnama ☬

(Listen Katha after 11AM IST)

TODAY'S HUKAMNAMA FROM SRI DARBAR SAHIB
Sri Amritsar.

[June 4, 2008, Wednesday 04:30 AM. IST]
ਸੂਹੀ ਮਹਲਾ 4 ॥

ਹਰਿ ਕ਼੍ਰਿਪਾ ਕਰੇ ਮਨਿ ਹਰਿ ਰੰਗੁ ਲਾਏ ॥ ਗੁਰਮੁਖਿ ਹਰਿ ਹਰਿ ਨਾਮਿ ਸਮਾਏ ॥1॥ ਹਰਿ ਰੰਗਿ ਰਾਤਾ ਮਨੁ ਰੰਗ ਮਾਣੇ ॥ ਸਦਾ ਅਨੰਦਿ ਰਹੈ ਦਿਨ ਰਾਤੀ ਪੂਰੇ ਗੁਰ ਕੈ ਸਬਦਿ ਸਮਾਣੇ ॥1॥ ਰਹਾਉ ॥ ਹਰਿ ਰੰਗ ਕਉ ਲੋਚੈ ਸਭੁ ਕੋਈ ॥ ਗੁਰਮੁਖਿ ਰੰਗੁ ਚਲੂਲਾ ਹੋਈ ॥2॥ ਮਨਮੁਖਿ ਮੁਗਧੁ ਨਰੁ ਕੋਰਾ ਹੋਇ ॥ ਜੇ ਸਉ ਲੋਚੈ ਰੰਗੁ ਨ ਹੋਵੈ ਕੋਇ ॥3॥ ਨਦਰਿ ਕਰੇ ਤਾ ਸਤਿਗੁਰੁ ਪਾਵੈ ॥ ਨਾਨਕ ਹਰਿ ਰਸਿ ਹਰਿ ਰੰਗਿ ਸਮਾਵੈ ॥4॥2॥6॥

ਬੁੱਧਵਾਰ, 21 ਜੇਠ (ਸੰਮਤ 540 ਨਾਨਕਸ਼ਾਹੀ) (ਅੰਗ: 732)

ਪੰਜਾਬੀ ਵਿਆਖਿਆ :
ਸੂਹੀ ਮਹਲਾ 4 ॥

ਹੇ ਭਾਈ! ਪਰਮਾਤਮਾ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ, ਉਸ ਦੇ ਮਨ ਵਿਚ ਆਪਣੇ ਚਰਨਾਂ ਦਾ ਪਿਆਰ ਪੈਦਾ ਕਰਦਾ ਹੈ। ਉਹ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਪਰਮਾਤਮਾ ਦੇ ਨਾਮ ਵਿਚ ਸਦਾ ਲੀਨ ਰਹਿੰਦਾ ਹੈ।1। ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ, ਉਸ ਦਾ ਮਨ ਆਤਮਕ ਆਨੰਦ ਮਾਣਦਾ ਰਹਿੰਦਾ ਹੈ। ਉਹ ਮਨੁੱਖ ਦਿਨ ਰਾਤ ਹਰ ਵੇਲੇ ਆਨੰਦ ਵਿਚ ਮਗਨ ਰਹਿੰਦਾ ਹੈ, ਉਹ ਪੂਰੇ ਗੁਰੂ ਦੀ ਬਾਣੀ ਵਿਚ ਲੀਨ ਰਹਿੰਦਾ ਹੈ।1।ਰਹਾਉ। ਹੇ ਭਾਈ! ਉਂਞ ਤਾਂ ਹਰੇਕ ਮਨੁੱਖ ਪ੍ਰਭੂ ਚਰਨਾਂ ਦੇ ਪਿਆਰ ਦੀ ਖ਼ਾਤਰ ਤਰਲੇ ਲੈਂਦਾ ਹੈ, ਪਰ ਗੁਰੂ ਦੀ ਸ਼ਰਨ ਪਿਆਂ ਹੀ ਮਨ ਉਤੇ ਪ੍ਰੇਮ ਦਾ ਗੁੜਾ ਰੰਗ ਚੜ੍ਹਦਾ ਹੈ।2। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਪਿਆਰ ਤੋਂ ਸੱਖਣੇ ਹਿਰਦੇ ਵਾਲਾ ਹੀ ਰਹਿੰਦਾ ਹੈ ਅਜੇਹਾ ਮਨੁੱਖ ਜੇ ਸੌ ਵਾਰੀ ਭੀ ਤਾਂਘ ਕਰੇ, ਉਸ ਨੂੰ ਪ੍ਰਭੂ ਦੇ ਪਿਆਰ ਦਾ ਰੰਗ ਨਹੀਂ ਚੜ੍ਹ ਸਕਦਾ।3। ਹੇ ਨਾਨਕ! ਆਖ- ਜਦੋਂ ਪਰਮਾਤਮਾ ਕਿਸੇ ਮਨੁੱਖ ਉੱਤੇ ਮੇਹਰ ਦੀ ਨਿਗਾਹ ਕਰਦਾ ਹੈ, ਤਾਂ ਉਹ ਗੁਰੂ ਦਾ ਮਿਲਾਪ ਪ੍ਰਾਪਤ ਕਰਦਾ ਹੈ, ਫਿਰ ਉਹ ਪਰਮਾਤਮਾ ਦੇ ਨਾਮ-ਰਸ ਵਿਚ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਸਮਾਇਆ ਰਹਿੰਦਾ ਹੈ।4।2।6।
English Translation :

SOOHEE, 4th GURU :

Showering His Mercy, the Lord imbues the mind with His Love. The Gurmukh merges in the Name of the Lord, Har, Har. || 1 || Imbued with the Lord’s Love, the mortal enjoys the pleasure of His Love. He remains always blissful, day and night, and he merges into the Shabad, the Word of the Perfect Guru. || 1 || Pause || Everyone longs for the Lord’s Love; the Gurmukh is imbued with the deep red color of His Love. || 2 || The foolish, self-willed manmukh is left pale and uncolored. Even if he wishes it a hundred times, he does not obtain the Lord’s Love. || 3 || But if the Lord blesses him with His Glance of Grace, then he meets the True Guru. Nanak is absorbed into the subtle essence of the Lord’s Love. || 4 || 2 || 6 ||

Wednesday, 21st Jayt’h (Samvat 540 Nanakshahi) (Page : 732)
 
TODAY'S HUKAMNAMA FROM SRI DARBAR SAHIB
Sri Amritsar.

[June 5, 2008, Thursday 04:30 AM. IST]
ਤਿਲੰਗ ਮਹਲਾ 4 ॥

ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥1॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥2॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥3॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥4॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥5॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥6॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥7॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥8॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥9॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥10॥ ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥11॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥12॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥13॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥14॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥15॥ ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਿਨ ਦਿਤੜਾ ਨਾਓ ॥16॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥17॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥18॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਿਧ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥19॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥20॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥21॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥22॥2॥

ਵੀਰਵਾਰ, 22 ਜੇਠ (ਸੰਮਤ 540 ਨਾਨਕਸ਼ਾਹੀ) (ਅੰਗ : 725)

ਪੰਜਾਬੀ ਵਿਆਖਿਆ
:
ਤਿਲੰਗ ਮਹਲਾ 4 ॥

ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ । ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ ।1। ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ ।ਰਹਾਉ। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ । ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ । ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ ।2। ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ ।3। ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ । ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ ।4। ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ । ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ ।5। ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ । (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ ।6। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ । ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ ।7। ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ । ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ ।8। ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ । ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ । ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ ।9। ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ । ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ ।10। ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ । ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾਂ ਨੂੰ ਆਪ ਆਪਣੇ ਗਲ ਨਾਲ (ਸਦਾ) ਲਾ ਲਿਆ ਹੈ ।11। ਹੇ ਪ੍ਰਭੂ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਸਿਮਰਦੇ ਹਨ, ਉਹਨਾਂ ਦਾ ਮੈਨੂੰ ਦਰਸਨ ਬਖ਼ਸ਼ । ਮੈਂ ਉਹਨਾਂ ਦੇ ਚਰਨ ਧੋਂਦਾ ਰਹਾਂ, ਤੇ, ਉਹਨਾਂ ਦੀ ਚਰਨ-ਧੂੜ ਘੋਲ ਘੋਲ ਕੇ ਪੀਂਦਾ ਰਹਾਂ ।12। ਹੇ ਭਾਈ! ਜੇਹੜੀਆਂ ਜੀਵ-ਇਸਤ਼੍ਰੀਆਂ ਪਾਨ ਸੁਪਾਰੀ ਆਦਿਕ ਖਾਂਦੀਆਂ ਰਹਿੰਦੀਆਂ ਹਨ, ਮੂੰਹ ਵਿਚ ਪਾਨ ਚਬਾਂਦੀਆਂ ਰਹਿੰਦੀਆਂ ਹਨ (ਭਾਵ, ਸਦਾ ਪਦਾਰਥਾਂ ਦੇ ਭੋਗਾਂ ਵਿਚ ਮਸਤ ਹਨ), ਤੇ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਕਦੇ ਭੀ ਨਾਹ ਸਿਮਰਿਆ, ਉਹਨਾਂ ਨੂੰ ਮੌਤ (ਦੇ ਗੇੜ) ਨੇ ਫੜ ਕੇ (ਸਦਾ ਲਈ) ਅੱਗੇ ਲਾ ਲਿਆ (ਉਹ ਚੌਰਾਸੀ ਦੇ ਗੇੜ ਵਿਚ ਪੈ ਗਈਆਂ) ।13। ਹੇ ਭਾਈ! ਜਿਨ੍ਹਾਂ ਆਪਣੇ ਮਨ ਵਿਚ ਹਿਰਦੇ ਵਿਚ ਟਿਕਾ ਕੇ ਪਰਮਾਤਮਾ ਦਾ ਨਾਮ ਸਿਮਰਿਆ, ਉਹਨਾਂ ਗੁਰੂ ਦੇ ਪਿਆਰੇ ਗੁਰਸਿੱਖਾਂ ਦੇ ਨੇੜੇ ਮੌਤ (ਦਾ ਡਰ) ਨਹੀਂ ਆਉਂਦਾ ।14। ਹੇ ਭਾਈ! ਪਰਮਾਤਮਾ ਦਾ ਨਾਮ ਖ਼ਜ਼ਾਨਾ ਹੈ, ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ (ਨਾਮ ਨਾਲ) ਸਾਂਝ ਪਾਂਦਾ ਹੈ । ਹੇ ਨਾਨਕ! (ਆਖ—) ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪੈਂਦਾ ਹੈ, ਉਹ (ਹਰੇਕ ਮਨੁੱਖ) ਹਰਿ-ਨਾਮ ਦੇ ਪ੍ਰੇਮ ਵਿਚ ਜੁੜ ਕੇ ਆਤਮਕ ਆਨੰਦ ਮਾਣਦਾ ਹੈ ।15। ਹੇ ਭਾਈ! ਗੁਰੂ ਨੂੰ (ਹੀ ਨਾਮ ਦੀ ਦਾਤਿ) ਦੇਣ ਵਾਲਾ ਆਖਣਾ ਚਾਹੀਦਾ ਹੈ । ਗੁਰੂ ਤੁੱ਼੍ਰਠ ਕੇ (ਨਾਮ ਦੇਣ ਦੀ) ਕਿਰਪਾ ਕਰਦਾ ਹੈ । ਮੈਂ (ਤਾਂ) ਸਦਾ ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ, ਜਿਸ ਨੇ (ਮੈਨੂੰ) ਪਰਮਾਤਮਾ ਦਾ ਨਾਮ ਦਿੱਤਾ ਹੈ ।16। ਹੇ ਭਾਈ! ਉਹ ਗੁਰੂ ਸਲਾਹੁਣ-ਜੋਗ ਹੈ, ਉਸ ਗੁਰੂ ਦੀ ਵਡਿਆਈ ਕਰਨੀ ਚਾਹੀਦੀ ਹੈ, ਜੇਹੜਾ ਪਰਮਾਤਮਾ ਦਾ ਨਾਮ ਜਪਣ ਦਾ ਉਪਦੇਸ਼ ਦੇਂਦਾ ਹੈ । ਮੈਂ (ਤਾਂ) ਗੁਰੂ ਨੂੰ ਵੇਖ ਵੇਖ ਕੇ ਗੁਰੂ ਦਾ (ਸੋਹਣਾ) ਸਰੀਰ ਵੇਖ ਕੇ ਖਿੜ ਰਿਹਾ ਹਾਂ ।17। ਹੇ ਭਾਈ! ਗੁਰੂ ਦੀ ਜੀਭ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਉਚਾਰਦੀ ਹੈ, ਹਰਿ-ਨਾਮ (ਉਚਾਰਨ ਦੇ ਕਾਰਨ ਸੋਹਣੀ ਲੱਗਦੀ ਹੈ । ਜਿਨ੍ਹਾਂ ਭੀ ਸਿੱਖਾਂ ਨੇ (ਗੁਰੂ ਦਾ ਉਪਦੇਸ਼) ਸੁਣ ਕੇ ਗੁਰੂ ਉੱਤੇ ਯਕੀਨ ਲਿਆਂਦਾ ਹੈ, ਉਹਨਾਂ ਦੀ (ਮਾਇਆ ਦੀ) ਸਾਰੀ ਭੁੱਖ ਦੂਰ ਹੋ ਗਈ ਹੈ ।18। ਹੇ ਭਾਈ! (ਹਰਿ-ਨਾਮ ਸਿਮਰਨ ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਕਿਹਾ ਜਾਂਦਾ ਹੈ । ਹੇ ਭਾਈ! ਦੱਸ, ਕਿਸ ਤਰੀਕੇ ਨਾਲ (ਇਸ ਰਸਤੇ ਉੱਤੇ) ਤੁਰ ਸਕੀਦਾ ਹੈ? ਹੇ ਪ੍ਰਭੂ! ਤੇਰਾ ਨਾਮ ਹੀ (ਰਸਤੇ ਦਾ) ਖ਼ਰਚ ਹੈ, ਇਹ ਖ਼ਰਚ ਪੱਲੇ ਬੰਨ੍ਹ ਕੇ (ਇਸ ਰਸਤੇ ਉੱਤੇ) ਤੁਰਨਾ ਚਾਹੀਦਾ ਹੈ ।19। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਹੈ ਉਹ ਵੱਡੇ ਸਿਆਣੇ ਸ਼ਾਹ ਬਣ ਗਏ ਹਨ । ਮੈਂ ਸਦਾ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੇ ਬਚਨ ਦੀ ਰਾਹੀਂ (ਪਰਮਾਤਮਾ ਦੇ ਨਾਮ ਵਿਚ) ਲੀਨ ਹੋ ਸਕੀਦਾ ਹੈ ।20। ਹੇ ਪ੍ਰਭੂ! ਤੂੰ ਮੇਰਾ ਮਾਲਕ ਹੈਂ ਤੂੰ ਮੇਰਾ ਸਾਹਿਬ ਹੈਂ, ਤੂੰ ਹੀ ਮੇਰਾ ਪਾਤਿਸ਼ਾਹ ਹੈਂ । ਜੇ ਤੈਨੂੰ ਪਸੰਦ ਆਵੇ, ਤਾਂ ਹੀ ਤੇਰੀ ਭਗਤੀ ਕੀਤੀ ਜਾ ਸਕਦੀ ਹੈ । ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ ।21। ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਆਪ ਹੀ (ਨਿਰਗੁਣ ਸਰੂਪ ਵਿਚ) ਇਕੋ ਇਕ ਹਸਤੀ ਹੈ, ਤੇ, ਆਪ ਹੀ (ਸਰਗੁਣ ਸਰੂਪ ਵਿਚ) ਅਨੇਕਾਂ ਰੂਪਾਂ ਵਾਲਾ ਹੈ । ਜੇਹੜੀ ਗੱਲ ਉਸ ਨੂੰ ਚੰਗੀ ਲੱਗਦੀ ਹੈ, ਉਹੀ ਗੱਲ ਜੀਵਾਂ ਦੇ ਭਲੇ ਵਾਸਤੇ ਹੁੰਦੀ ਹੈ ।22।2।
English Translation :

TILANG, FOURTH MEHL:

The Guru, my friend, has told me the stories and the sermon of the Lord. I am a sacrifice to my Guru; to the Guru, I am a sacrifice. || 1 || Come, join with me, O Sikh of the Guru, come and join with me. You are my Guru’s Beloved. || Pause || The Glorious Praises of the Lord are pleasing to the Lord; I have obtained them from the Guru. I am a sacrifice, a sacrifice to those who surrender to, and obey the Guru’s Will. || 2 || I am dedicated and devoted to those who gaze upon the Beloved True Guru. I am forever a sacrifice to those who perform service for the Guru. || 3 || Your Name, O Lord, Har, Har, is the Destroyer of sorrow. Serving the Guru, it is obtained, and as Gurmukh, one is emancipated. || 4 || Those humble beings who meditate on the Lord’s Name, are celebrated and acclaimed. Nanak is a sacrifice to them, forever and ever a devoted sacrifice. || 5 || O Lord, that alone is Praise to You, which is pleasing to Your Will, O Lord God. Those Gurmukhs, who serve their Beloved Lord, obtain Him as their reward. || 6 || Those who cherish love for the Lord, their souls are always with God. Chanting and meditating on their Beloved, they live in, and gather in, the Lord’s Name. || 7 || I am a sacrifice to those Gurmukhs who serve their Beloved Lord. They themselves are saved, along with their families, and through them, all the world is saved. || 8 || My Beloved Guru serves the Lord. Blessed is the Guru, Blessed is the Guru. The Guru has shown me the Lord’s Path; the Guru has done the greatest good deed. || 9 || Those Sikhs of the Guru, who serve the Guru, are the most blessed beings. Servant Nanak is a sacrifice to them; He is forever and ever a sacrifice. || 10 || The Lord Himself is pleased with the Gurmukhs, the fellowship of the companions. In the Lord’s Court, they are given robes of honor, and the Lord Himself hugs them close in His embrace. || 11 || Please bless me with the Blessed Vision of the Darshan of those Gurmukhs, who meditate on the Naam, the Name of the Lord. I wash their feet, and drink in the dust of their feet, dissolved in the wash water. || 12 || Those who eat betel nuts and betel leaf and apply lipstick, but do not contemplate the Lord, Har, Har — the Messenger of Death will seize them and take them away. || 13 || The Messenger of Death does not even approach those who contemplate the Name of the Lord, Har, Har, and keep Him enshrined in their hearts. The Guru’s Sikhs are the Guru’s Beloveds. || 14 || The Name of the Lord is a treasure, known only to the few Gurmukhs. O Nanak, those who meet with the True Guru, enjoy peace and pleasure. || 15 || The True Guru is called the Giver; in His Mercy, He grants His Grace. I am forever a sacrifice to the Guru, who has blessed me with the Lord’s Name. || 16 || Blessed, very blessed is the Guru, who brings the Lord’s message. I gaze upon the Guru, the Guru, the True Guru embodied, and I blossom forth in bliss. || 17 || The Guru’s tongue recites Words of Ambrosial Nectar; He is adorned with the Lord’s Name. Those Sikhs who hear and obey the Guru — all their desires depart. || 18 || Some speak of the Lord’s Path; tell me, how can I walk on it? O Lord, Har, Har, Your Name is my supplies; I will take it with me and set out. || 19 || Those Gurmukhs who worship and adore the Lord, are wealthy and very wise. I am forever a sacrifice to the True Guru; I am absorbed in the Words of the Guru’s Teachings. || 20 || You are the Master, my Lord and Master; You are my Ruler and King. If it is pleasing to Your Will, then I worship and serve You; You are the treasure of virtue. || 21 || The Lord Himself is absolute; He is The One and Only; but He Himself is also manifested in many forms. Whatever pleases Him, O Nanak, that alone is good. || 22 || 2 ||

Thrusday, 22nd Jayt’h (Samvat 540 Nanakshahi) (Page: 725)
 
[June 6, 2008, Friday 04:30 AM. IST]
ਧਨਾਸਰੀ ਮ: 5॥

ਕਰਿ ਕਿਰਪਾ ਦੀਓ ਮੋਹਿ ਨਾਮਾ ਬੰਧਨ ਤੇ ਛੁਟਕਾਏ ॥ ਮਨ ਤੇ ਬਿਸਰਿਓ ਸਗਲੋ ਧੰਧਾ ਗੁਰ ਕੀ ਚਰਣੀ ਲਾਏ ॥1॥ ਸਾਧਸੰਗਿ ਚਿੰਤ ਬਿਰਾਨੀ ਛਾਡੀ ॥ ਅਹੰਬੁਧਿ ਮੋਹ ਮਨ ਬਾਸਨ ਦੇ ਕਰਿ ਗਡਹਾ ਗਾਡੀ ॥1॥ ਰਹਾਉ ॥ ਨਾ ਕੋ ਮੇਰਾ ਦੁਸਮਨੁ ਰਹਿਆ ਨ ਹਮ ਕਿਸ ਕੇ ਬੈਰਾਈ ॥ ਬ੍ਰਹਮੁ ਪਸਾਰੁ ਪਸਾਰਿਓ ਭੀਤਰਿ ਸਤਿਗੁਰ ਤੇ ਸੋਝੀ ਪਾਈ ॥2॥ ਸਭੁ ਕੋ ਮੀਤੁ ਹਮ ਆਪਨ ਕੀਨਾ ਹਮ ਸਭਨਾ ਕੇ ਸਾਜਨ ॥ ਦੂਰਿ ਪਰਾਇਓ ਮਨ ਕਾ ਬਿਰਹਾ ਤਾ ਮੇਲੁ ਕੀਓ ਮੇਰੈ ਰਾਜਨ ॥3॥ ਬਿਨਸਿਓ ਢੀਠਾ ਅੰਮ੍ਰਿਤੁ ਵੂਠਾ ਸਬਦੁ ਲਗੋ ਗੁਰ ਮੀਠਾ ॥ ਜਲਿ ਥਲਿ ਮਹੀਅਲਿ ਸਰਬ ਨਿਵਾਸੀ ਨਾਨਕ ਰਮਈਆ ਡੀਠਾ ॥4॥3॥

ਸ਼ੁਕਰਵਾਰ, 23 ਜੇਠ (ਸੰਮਤ 540 ਨਾਨਕਸ਼ਾਹੀ) (ਅੰਗ: 671)

ਪੰਜਾਬੀ ਵਿਆਖਿਆ
:
ਧਨਾਸਰੀ ਮ: 5॥

ਹੇ ਭਾਈ! ਸਾਧ ਸੰਗਤਿ ਨੇ ਕਿਰਪਾ ਕਰਕੇ ਮੈਨੂੰ ਪਰਮਾਤਮਾ ਦਾ ਨਾਮ ਦਿੱਤਾ, ਤੇ ਗੁਰੂ ਦੀ ਚਰਨੀਂ ਲਾ ਕੇ ਮੈਨੂੰ ਮਾਇਆ ਦੇ ਬੰਧਨਾਂ ਤੋਂ ਛੁਡਾ ਲਿਆ, ਜਿਸ ਕਰਕੇ ਮੇਰੇ ਮਨ ਤੋਂ ਸਾਰਾ ਝਗੜਾ-ਝੰਬੇਲਾ ਲਹਿ ਗਿਆ।1। ਹੇ ਭਾਈ! ਸਾਧ ਸੰਗਤਿ ਵਿਚ ਆ ਕੇ ਮੈਂ ਪਰਾਈ ਆਸ ਛੱਡ ਦਿੱਤੀ। ਹਉਮੈ, ਮਾਇਆ ਦੇ ਮੋਹ, ਮਨ ਦੀ ਵਾਸਨਾ-ਇਹਨਾਂ ਸਭਨਾਂ ਨੂੰ ਟੋਆ ਪੁੱਟ ਕੇ ਨੱਪ ਦਿੱਤਾ (ਸਦਾ ਲਈ ਦੱਬ ਦਿੱਤਾ) ।1।ਰਹਾਉ।ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ ਮੇਰਾ ਕੋਈ ਦੁਸ਼ਮਨ ਨਹੀਂ ਰਹਿ ਗਿਆ, ਮੈਨੂੰ ਕੋਈ ਵੈਰੀ ਨਹੀਂ ਦਿੱਸਦਾ, ਮੈਂ ਭੀ ਕਿਸੇ ਦਾ ਵੈਰੀ ਨਹੀਂ ਬਣਦਾ। ਮੈਨੂੰ ਗੁਰੂ ਪਾਸੋਂ ਇਹ ਸਮਝ ਪ੍ਰਾਪਤ ਹੋ ਗਈ ਹੈ ਕਿ ਇਹ ਸਾਰਾ ਜਗਤ-ਖਿਲਾਰਾ ਪਰਮਾਤਮਾ ਆਪ ਹੀ ਹੈ, ਸਭਨਾਂ ਦੇ ਅੰਦਰ ਪਰਮਾਤਮਾ ਨੇ ਆਪ ਹੀ ਆਪਣੇ ਆਪ ਨੂੰ ਖਿਲਾਰਿਆ ਹੋਇਆ ਹੈ।2। ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ ਹਰੇਕ ਪ੍ਰਾਣੀ ਨੂੰ ਮੈਂ ਆਪਣਾ ਮਿੱਤਰ ਕਰਕੇ ਸਮਝਦਾ ਹਾਂ, ਮੈਂ ਭੀ ਸਭਨਾਂ ਦਾ ਮਿੱਤਰ-ਸੱਜਣ ਹੀ ਬਣਿਆ ਰਹਿੰਦਾ ਹਾਂ। ਮੇਰੇ ਮਨ ਦਾ ਪਰਮਾਤਮਾ ਨਾਲੋਂ ਬਣਿਆ ਹੋਇਆ ਵਿਛੋੜਾ ਸਾਧ ਸੰਗਤਿ ਦੀ ਕਿਰਪਾ ਨਾਲ ਕਿਤੇ ਦੂਰ ਚਲਾ ਗਿਆ ਹੈ, ਜਦੋਂ ਮੈਂ ਸਾਧ ਸੰਗਤਿ ਦੀ ਸਰਨ ਲਈ, ਤਦੋਂ ਮੇਰੇ ਪ੍ਰਭੂ-ਪਾਤਿਸ਼ਾਹ ਨੇ ਮੈਨੂੰ ਆਪਣੇ ਚਰਨਾਂ ਦਾ ਮਿਲਾਪ ਦੇ ਦਿੱਤਾ।3। ਹੇ ਭਾਈ! ਸਾਧ ਸੰਗਤਿ ਦੀ ਕਿਰਪਾ ਨਾਲ ਮੇਰੇ ਮਨ ਦਾ ਢੀਠ-ਪੁਣਾ ਮੁੱਕ ਗਿਆ ਹੈ, ਮੇਰੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ ਜਲ ਆ ਵੱਸਿਆ ਹੈ, ਗੁਰੂ ਦਾ ਸ਼ਬਦ ਮੈਨੂੰ ਪਿਆਰਾ ਲੱਗ ਰਿਹਾ ਹੈ। ਹੇ ਨਾਨਕ! ਆਖ-ਹੇ ਭਾਈ! ਹੁਣ ਮੈਂ ਜਲ ਵਿਚ, ਧਰਤੀ ਵਿਚ, ਆਕਾਸ਼ ਵਿਚ, ਸਭ ਥਾਂ ਵੱਸਣ ਵਾਲੇ ਸੋਹਣੇ ਰਾਮ ਨੂੰ ਵੇਖ ਲਿਆ ਹੈ।4।3।
English Translation :

DHANAASAREE, FIFTH MEHL:

Granting His Grace, God has blessed me with His Name, and released me of my bonds. I have forgotten all worldly entanglements, and I am attached to the Guru’s feet. || 1 || In the Saadh Sangat, the Company of the Holy, I have renounced my other cares and anxieties. I dug a deep pit, and buried my egotistical pride, emotional attachment and the desires of my mind. || 1 || Pause || No one is my enemy, and I am no one’s enemy. God, who expanded His expanse, is within all; I learned this from the True Guru. || 2 || I am a friend to all; I am everyone’s friend. When the sense of separation was removed from my mind, then I was united with the Lord, my King. || 3 || My stubbornness is gone, Ambrosial Nectar rains down, and the Word of the Guru’s Shabad seems so sweet to me. He is pervading everywhere, in the water, on the land and in the sky; Nanak beholds the all-pervading Lord. || 4 || 3 ||

Friday, 23rd Jayt’h (Samvat 540 Nanakshahi) (Page: 671)
 
HUKAMNAMA FROM SRI DARBAR SAHIB,
Sri Amritsar.

[June 7, 2008, Saturday 04:30 AM. IST]
ਰਾਗੁ ਸੂਹੀ ਮਹਲਾ 4 ਘਰੁ 1
ੴ ਸਤਿਗੁਰ ਪ੍ਰਸਾਦਿ ॥

ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥ ਸਭਿ ਇਛਾ ਮਨਿ ਤਨਿ ਪੂਰੀਆ ਸਭੁ ਚੂਕਾ ਡਰੁ ਜਮ ਕੇ ॥1॥ ਮੇਰੇ ਮਨ ਗੁਣ ਗਾਵਹੁ ਰਾਮ ਨਾਮ ਹਰਿ ਕੇ ॥ ਗੁਰਿ ਤੁਠੈ ਮਨੁ ਪਰਬੋਧਿਆ ਹਰਿ ਪੀਆ ਰਸੁ ਗਟਕੇ ॥1॥ ਰਹਾਉ ॥ ਸਤਸੰਗਤਿ ਊਤਮ ਸਤਿਗੁਰ ਕੇਰੀ ਗੁਨ ਗਾਵੈ ਹਰਿ ਪ੍ਰਭ ਕੇ ॥ ਹਰਿ ਕਿਰਪਾ ਧਾਰਿ ਮੇਲਹੁ ਸਤਸੰਗਤਿ ਹਮ ਧੋਵਹ ਪਗ ਜਨ ਕੇ ॥2॥ ਰਾਮ ਨਾਮੁ ਸਭੁ ਹੈ ਰਾਮ ਨਾਮਾ ਰਸੁ ਗੁਰਮਤਿ ਰਸੁ ਰਸਕੇ ॥ ਹਰਿ ਅੰਮ੍ਰਿਤੁ ਹਰਿ ਜਲੁ ਪਾਇਆ ਸਭ ਲਾਥੀ ਤਿਸ ਤਿਸ ਕੇ ॥3॥ ਹਮਰੀ ਜਾਤਿ ਪਾਤਿ ਗੁਰੁ ਸਤਿਗੁਰੁ ਹਮ ਵੇਚਿਓ ਸਿਰੁ ਗੁਰ ਕੇ ॥ ਜਨ ਨਾਨਕ ਨਾਮੁ ਪਰਿਓ ਗੁਰ ਚੇਲਾ ਗੁਰ ਰਾਖਹੁ ਲਾਜ ਜਨ ਕੇ ॥4॥1॥

ਸ਼ਨੀਵਾਰ, 24 ਜੇਠ (ਸੰਮਤ 540 ਨਾਨਕਸ਼ਾਹੀ) (ਅੰਗ : 731)

ਪੰਜਾਬੀ ਵਿਆਖਿਆ :
ਰਾਗੁ ਸੂਹੀ ਮਹਲਾ 4 ਘਰੁ 1

ੴ ਸਤਿਗੁਰ ਪ੍ਰਸਾਦਿ ॥

ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਸ ਦੇ ਮਨ ਵਿਚ ਤਨ ਵਿਚ (ਉਪਜੀਆਂ) ਸਾਰੀਆਂ ਇੱਛਾਂ ਪੂਰੀਆਂ ਹੋ ਜਾਂਦੀਆਂ ਹਨ, ਉਸ ਦੇ ਦਿਲ ਵਿਚੋਂ) ਜਮ ਦਾ ਭੀ ਸਾਰਾ ਡਰ ਲਹਿ ਜਾਂਦਾ ਹੈ ।1। ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਦੇ ਗੁਣ ਗਾਇਆ ਕਰ । ਜੇ (ਕਿਸੇ ਮਨੁੱਖ ਉਤੇ) ਗੁਰੂ ਦਇਆਵਾਨ ਹੋ ਜਾਏ, ਤਾਂ (ਉਸ ਦਾ) ਮਨ (ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਜਾਗ ਪੈਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਦਾ ਰਸ ਸੁਆਦ ਨਾਲ ਪੀਂਦਾ ਹੈ ।1।ਰਹਾਉ। ਹੇ ਭਾਈ! ਗੁਰੂ ਦੀ ਸਾਧ ਸੰਗਤਿ ਬੜਾ ਸ੍ਰੇਸ਼ਟ ਥਾਂ ਹੈ (ਸਾਧ ਸੰਗਤਿ ਵਿਚ ਮਨੁੱਖ) ਹਰਿ-ਪ੍ਰਭੂ ਦੇ ਗੁਣ ਗਾਂਦਾ ਹੈ । ਹੇ ਹਰੀ! ਮੇਹਰ ਕਰ, ਮੈਨੂੰ ਸਾਧ ਸੰਗਤਿ ਮਿਲਾ (ਉਥੇ) ਮੈਂ ਤੇਰੇ ਸੰਤ ਜਨਾਂ ਦੇ ਪੈਰ ਧੋਵਾਂਗਾ ।2। ਹੇ ਭਾਈ! ਪਰਮਾਤਮਾ ਦਾ ਨਾਮ ਹਰੇਕ ਸੁਖ ਦੇਣ ਵਾਲਾ ਹੈ । (ਪਰ) ਗੁਰੂ ਦੀ ਮਤਿ ਉਤੇ ਤੁਰ ਕੇ ਹੀ ਹਰਿ-ਨਾਮ ਦਾ ਰਸ ਸੁਆਦ ਨਾਲ ਲਿਆ ਜਾ ਸਕਦਾ ਹੈ । ਜਿਸ ਮਨੁੱਖ ਨੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪ੍ਰਾਪਤ ਕਰ ਲਿਆ, ਉਸ ਦੀ (ਮਾਇਆ ਦੀ) ਸਾਰੀ ਤੇ਼੍ਰਹ ਲਹਿ ਗਈ ।3। ਹੇ ਭਾਈ! ਗੁਰੂ ਹੀ ਮੇਰੀ ਜਾਤਿ ਹੈ, ਗੁਰੂ ਹੀ ਮੇਰੀ ਇੱਜ਼ਤ ਹੈ, ਮੈਂ ਆਪਣਾ ਸਿਰ ਗੁਰੂ ਦੇ ਪਾਸ ਵੇਚ ਦਿੱਤਾ ਹੈ । ਹੇ ਦਾਸ ਨਾਨਕ! (ਆਖ—) ਹੇ ਗੁਰੂ! ਮੇਰਾ ਨਾਮ ‘ਗੁਰੂ ਕਾ ਸਿੱਖ’ ਪੈ ਗਿਆ ਹੈ, ਹੁਣ ਤੂੰ ਆਪਣੇ ਇਸ ਸੇਵਕ ਦੀ ਇੱਜ਼ਤ ਰੱਖ ਲੈ (ਤੇ, ਹਰਿ-ਨਾਮ ਦੀ ਦਾਤਿ ਬਖ਼ਸ਼ੀ ਰੱਖ) ।4।1।

English Translation :

RAAG SOOHEE, FOURTH MEHL, FIRST HOUSE:
ONE UNIVERSAL CREATOR GOD. BY THE GRACE OF THE TRUE GURU:

My mind worships and adores the Lord’s Name, through the Guru, and the Word of the Guru’s Shabad. All the desires of my mind and body have been fulfilled; all fear of death has been dispelled. || 1 || O my mind, sing the Glorious Praises of the Lord’s Name. And when the Guru is pleased and satisfied, the mind is instructed; it then joyfully drinks in the subtle essence of the Lord. || 1 || Pause || The Sat Sangat, the True Congregation of the True Guru, is sublime and exalted. They sing the Glorious Praises of the Lord God. Bless me with Your Mercy, Lord, and unite me with the Sat Sangat; I wash the feet of Your humble servants. || 2 || The Lord’s Name is all. The Lord’s Name is the essence of the Guru’s Teachings, the juice, the sweetness of it. I have found the Ambrosial Nectar, the Divine Water of the Lord’s Name, and all my thirst for it is quenched. || 3 || The Guru, the True Guru, is my social status and honor; I have sold my head to the Guru. Servant Nanak is called the chaylaa, the disciple of the Guru; O Guru, save the honor of Your servant. || 4 || 1 ||
Saturday, 24th Jayt’h (Samvat 540 Nanakshahi)(Page : 731)

​
 
(Listen Katha after 11AM IST)

TODAY'S HUKAMNAMA FROM SRI DARBAR SAHIB
Sri Amritsar.

[June 8, 2008, Sunday 04:30 AM. IST]
ਧਨਾਸਰੀ ਮਹਲਾ 4 ॥

ਸੇਵਕ ਸਿਖ ਪੂਜਣ ਸਭਿ ਆਵਹਿ ਸਭਿ ਗਾਵਹਿ ਹਰਿ ਹਰਿ ਊਤਮ ਬਾਨੀ ॥ ਗਾਵਿਆ ਸੁਣਿਆ ਤਿਨ ਕਾ ਹਰਿ ਥਾਇ ਪਾਵੈ ਜਿਨ ਸਤਿਗੁਰ ਕੀ ਆਗਿਆ ਸਤਿ ਸਤਿ ਕਰਿ ਮਾਨੀ ॥1॥ ਬੋਲਹੁ ਭਾਈ ਹਰਿ ਕੀਰਤਿ ਹਰਿ ਭਵਜਲ ਤੀਰਥਿ ॥ ਹਰਿ ਦਰਿ ਤਿਨ ਕੀ ਊਤਮ ਬਾਤ ਹੈ ਸੰਤਹੁ ਹਰਿ ਕਥਾ ਜਿਨ ਜਨਹੁ ਜਾਨੀ ॥ ਰਹਾਉ ॥ ਆਪੇ ਗੁਰੁ ਚੇਲਾ ਹੈ ਆਪੇ ਆਪੇ ਹਰਿ ਪ੍ਰਭੁ ਚੋਜ ਵਿਡਾਨੀ ॥ ਜਨ ਨਾਨਕ ਆਪਿ ਮਿਲਾਏ ਸੋਈ ਹਰਿ ਮਿਲਸੀ ਅਵਰ ਸਭ ਤਿਆਗਿ ਓਹਾ ਹਰਿ ਭਾਨੀ ॥2॥5॥11॥

ਐਤਵਾਰ, 25 ਜੇਠ (ਸੰਮਤ 540 ਨਾਨਕਸ਼ਾਹੀ)(ਅੰਗ: 669)

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ 4 ॥

ਹੇ ਭਾਈ! ਸੇਵਕ ਅਖਵਾਉਣ ਵਾਲੇ ਸਿੱਖ ਅਖਵਾਉਣ ਵਾਲੇ ਸਾਰੇ ਗੁਰੂ-ਦਰ ਤੇ ਪ੍ਰਭੂ ਦੀ ਪੂਜਾ-ਭਗਤੀ ਕਰਨ ਆਉਂਦੇ ਹਨ, ਅਤੇ, ਪਰਮਾਤਮਾ ਦੀ ਸਿਫ਼ਤਿ ਸਾਲਾਹ ਨਾਲ ਭਰਭੂਰ ਸ੍ਰੇਸ਼ਟ ਗੁਰਬਾਣੀ ਗਾਂਉਦੇ ਹਨ। ਪਰ ਪਰਮਾਤਮਾ ਉਹਨਾਂ ਮਨੁੱਖਾਂ ਦਾ ਬਾਣੀ ਗਾਉਣਾ ਅਤੇ ਸੁਣਨਾ ਕਬੂਲ ਕਰਦਾ ਹੈ, ਜਿੰਨ੍ਹਾਂ ਗੁਰੂ ਦੇ ਹੁਕਮ ਨੂੰ ਬਿਲਕੁਲ ਸਹੀ ਜਾਣ ਕੇ ਉਸ ਉਤੇ ਅਮਲ ਕੀਤਾ ਹੈ।1। ਹੇ ਭਾਈ! ਸੰਸਾਰ-ਸਮੁੰਦਰ ਤੋਂ ਪਾਰ ਲੰਘਾਉਣ ਵਾਲੇ (ਗੁਰੂ) ਤੀਰਥ ਦੀ ਸ਼ਰਨ ਪੈ ਕੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਿਆ ਕਰੋ। ਪਰਮਾਤਮਾ ਦੇ ਦਰ ਤੇ ਉਹਨਾਂ ਮਨੁੱਖਾਂ ਦੀ ਚੰਗੀ ਸੋਭਾ ਹੁੰਦੀ ਹੈ, ਜਿੰਨ੍ਹਾਂ ਮਨੁਖਾਂ ਨੇ ਪਰਮਾਤਮਾ ਦੀ ਸਿਫ਼ਤਿ ਸਲਾਹ ਨਾਲ ਡੂੰਘੀ ਸਾਂਝ ਪਾਈ ਹੈ। ਰਹਾਉ। ਹੇ ਭਾਈ! ਪ੍ਰਭੂ ਆਪ ਹੀ ਗੁਰੂ ਹੈ, ਆਪ ਹੀ ਸਿੱਖ ਹੈ, ਪ੍ਰਭੂ ਆਪ ਹੀ ਅਚਰਜ ਤਮਾਸ਼ੇ ਕਰਨ ਵਾਲਾ ਹੈ। ਹੇ ਦਾਸ ਨਾਨਕ! ਉਹੀ ਮਨੁੱਖ ਪਰਮਾਤਮਾ ਨੂੰ ਮਿਲ ਸਕਦਾ ਜਿਸ ਨੂੰ ਪਰਮਾਤਮਾ ਆਪ ਮਿਲਾਉਂਦਾ ਹੈ। ਹੇ ਭਾਈ! ਹੋਰ ਸਾਰਾ ਆਸਰਾ-ਪਰਨਾ ਛੱਡ ਗੁਰੂ ਦੀ ਆਗਿਆ ਵਿਚ ਤੁਰ ਕੇ ਸਿਫ਼ਤਿ ਸਾਲਾਹ ਕਰਿਆ ਕਰ ਪ੍ਰਭੂ ਨੂੰ ਉਹ ਸਿਫ਼ਤਿ ਸਾਲਾਹ ਹੀ ਪਿਆਰੀ ਲੱਗਦੀ ਹੈ।2।5।11।
English Translation :

DHANAASAREE, FOURTH MEHL:

All the Sikhs and servants come to worship and adore You; they sing the sublime Bani of the Lord, Har, Har. Their singing and listening is approved by the Lord; they accept the Order of the True Guru as True, totally True. || 1 || Chant the Lord’s Praises, O Siblings of Destiny; the Lord is the sacred shrine of pilgrimage in the terrifying world-ocean. They alone are praised in the Court of the Lord, O Saints, who know and understand the Lord’s sermon. || Pause || He Himself is the Guru, and He Himself is the disciple; the Lord God Himself plays His wondrous games. O servant Nanak, he alone merges with the Lord, whom the Lord Himself merges; all the others are forsaken, but the Lord loves him. || 2 || 5 || 11 ||

Sunday, 25th Jayt’h (Samvat 540 Nanakshahi)(Page: 669)
 
[June 9, 2008, Monday 04:30 AM. IST]
ਸੋਰਠਿ ਮਹਲਾ 5 ਪੰਚਪਦਾ ॥

ਬਿਨਸੈ ਮੋਹੁ ਮੇਰਾ ਅਰੁ ਤੇਰਾ ਬਿਨਸੈ ਅਪਨੀ ਧਾਰੀ ॥1॥ ਸੰਤਹੁ ਇਹਾ ਬਤਾਵਹੁ ਕਾਰੀ ਜਿਤੁ ਹਉਮੈ ਗਰਬੁ ਨਿਵਾਰੀ ॥1॥ ਰਹਾਉ ॥ ਸਰਬ ਭੂਤ ਪਾਰਬ੍ਰਹਮੁ ਕਰਿ ਮਾਨਿਆ ਹੋਵਾਂ ਸਗਲ ਰੇਨਾਰੀ ॥2॥ ਪੇਖਿਓ ਪ੍ਰਭ ਜੀਉ ਅਪੁਨੈ ਸੰਗੇ ਚੂਕੈ ਭੀਤਿ ਭ੍ਰਮਾਰੀ ॥3॥ ਅਉਖਧੁ ਨਾਮੁ ਨਿਰਮਲ ਜਲੁ ਅੰਮ੍ਰਿਤੁ ਪਾਈਐ ਗੁਰੂ ਦੁਆਰੀ ॥4॥ ਕਹੁ ਨਾਨਕ ਜਿਸੁ ਮਸਤਕਿ ਲਿਿਖਆ ਤਿਸੁ ਗੁਰ ਮਿਿਲ ਰੋਗ ਬਿਦਾਰੀ ॥5॥17॥28॥

ਸੋਮਵਾਰ, 26 ਜੇਠ (ਸੰਮਤ 540 ਨਾਨਕਸ਼ਾਹੀ) (ਅੰਗ: 616)

ਪੰਜਾਬੀ ਵਿਆਖਿਆ
:
ਸੋਰਠਿ ਮਹਲਾ 5 ਪੰਚਪਦਾ ॥

ਜਿਸ ਇਲਾਜ ਨਾਲ ਮੇਰੇ ਅੰਦਰੋਂ ਮੋਹ ਨਾਸ ਹੋ ਜਾਏ, ਮੇਰ-ਤੇਰ ਵਾਲਾ ਵਿਤਕਰਾ ਦੂਰ ਹੋ ਜਾਏ, ਮੇਰੀ ਮਾਇਆ-ਨਾਲ-ਪਕੜ ਖ਼ਤਮ ਹੋ ਜਾਏ।1। ਹੇ ਸੰਤ ਜਨੋ! ਮੈਨੂੰ ਕੋਈ ਇਹੋ ਜਿਹਾ ਇਲਾਜ ਦੱਸੋ, ਜਿਸ ਨਾਲ ਮੈਂ ਆਪਣਾ ਅੰਦਰੋਂ ਹਉਮੈ ਅਹੰਕਾਰ ਦੂਰ ਕਰ ਸਕਾਂ।1।ਰਹਾਉ। ਜਿਸ ਇਲਾਜ ਨਾਲ ਪਰਮਾਤਮਾ ਸਾਰੇ ਜੀਵਾਂ ਵਿਚ ਵੱਸਦਾ ਮੰਨਿਆ ਜਾ ਸਕੇ, ਤੇ ਮੈਂ ਸਭਨਾਂ ਦੀ ਚਰਨ ਧੂੜ ਬਣਿਆ ਰਹਾਂ।2। ਜਿਸ ਇਲਾਜ ਨਾਲ ਪਰਮਾਤਮਾ ਆਪਣੇ ਅੰਗ-ਸੰਗ ਵੇਖਿਆ ਜਾ ਸਕੇ, ਤੇ, ਮੇਰੇ ਅੰਦਰੋਂ ਮਾਇਆ ਦੀ ਖ਼ਾਤਰ ਭਟਕਣਾ ਵਾਲੀ ਕੰਧ ਦੂਰ ਹੋ ਜਾਏ ਜੋ ਪਰਮਾਤਮਾ ਨਾਲੋਂ ਵਿੱਥ ਪਾ ਰਹੀ ਹੈ।3। ਹੇ ਭਾਈ! ਉਹ ਦਵਾਈ ਤਾਂ ਪਰਮਾਤਮਾ ਦਾ ਨਾਮ ਹੀ ਹੈ, ਆਤਮਕ ਜੀਵਨ ਦੇਣ ਵਾਲਾ ਪਵਿਤ੍ਰ ਨਾਮ-ਜਲ ਹੀ ਹੈ। ਇਹ ਨਾਮ ਗੁਰੂ ਦੇ ਦਰ ਤੋਂ ਮਿਲਦਾ ਹੈ।4। ਹੇ ਨਾਨਕ! ਆਖ- ਜਿਸ ਮਨੁੱਖ ਦੇ ਮੱਥੇ ਉੱਤੇ ਨਾਮ ਦੀ ਪ੍ਰਾਪਤੀ ਦਾ ਲੇਖ ਲਿਿਖਆ ਹੋਵੇ, ਉਸ ਨੂੰ ਗੁਰੂ ਪਾਸੋਂ ਮਿਲਦਾ ਹੈ, ਗੁਰੂ ਨੂੰ ਮਿਲ ਕੇ ਉਸ ਦੇ ਰੋਗ ਕੱਟੇ ਜਾਂਦੇ ਹਨ।5।17।28।

English Translation :

SORAT’H, 5th GURU, PANCH-PADAS:

May my emotional attachment, my sense of mine and yours, and my self-conceit be dispelled. || 1 || O Saints, show me such a way, by which my egotism and pride might be eliminated. || 1 || Pause || I see the Supreme Lord God in all beings, and I am the dust of all. || 2 || I see God always with me, and the wall of doubt has been shattered. || 3 || The medicine of the Naam, and the Immaculate Water of Ambrosial Nectar, are obtained through the Guru’s Gate. || 4 || Says Nanak, one who has such pre-ordained destiny inscribed upon his forehead, meets with the Guru, and his diseases are cured. || 5 || 17 || 28 ||
Monday, 26th Jayt’h (Samvat 540 Nanakshahi) (Page: 616)
 
TODAY'S HUKAMNAMA FROM SRI DARBAR SAHIB
Sri Amritsar.

[June 10, 2008, Tuesday 04:30 AM. IST]
ਸੋਰਠਿ ਮਹਲਾ 5 ॥

ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥ ਹਮ ਮੂਰਖ ਤੁਮ ਚਤੁਰ ਸਿਆਣੇ ਤੂ ਸਰਬ ਕਲਾ ਕਾ ਗਿਆਤਾ ॥1॥ ਮਾਧੋ ਹਮ ਐਸੇ ਤੂ ਐਸਾ ॥ ਹਮ ਪਾਪੀ ਤੁਮ ਪਾਪ ਖੰਡਨ ਨੀਕੋ ਠਾਕੁਰ ਦੇਸਾ ॥ ਰਹਾਉ ॥ ਤੁਮ ਸਭ ਸਾਜੇ ਸਾਜਿ ਨਿਵਾਜੇ ਜੀਉ ਪਿੰਡੁ ਦੇ ਪ੍ਰਾਨਾ ॥ ਨਿਰਗੁਨੀਆਰੇ ਗੁਨੁ ਨਹੀ ਕੋਈ ਤੁਮ ਦਾਨੁ ਦੇਹੁ ਮਿਹਰਵਾਨਾ ॥2॥ ਤੁਮ ਕਰਹੁ ਭਲਾ ਹਮ ਭਲੋ ਨ ਜਾਨਹ ਤੁਮ ਸਦਾ ਸਦਾ ਦਇਆਲਾ ॥ ਤੁਮ ਸੁਖਦਾਈ ਪੁਰਖ ਬਿਧਾਤੇ ਤੁਮ ਰਾਖਹੁ ਅਪੁਨੇ ਬਾਲਾ ॥3॥ ਤੁਮ ਨਿਧਾਨ ਅਟਲ ਸੁਲਿਤਾਨ ਜੀਅ ਜੰਤ ਸਭਿ ਜਾਚੈ ॥ ਕਹੁ ਨਾਨਕ ਹਮ ਇਹੈ ਹਵਾਲਾ ਰਾਖੁ ਸੰਤਨ ਕੈ ਪਾਛੈ ॥4॥6॥17॥

ਮੰਗਲਵਾਰ, 27 ਜੇਠ (ਸੰਮਤ 540 ਨਾਨਕਸ਼ਾਹੀ) (ਅੰਗ: 613)

ਪੰਜਾਬੀ ਵਿਆਖਿਆ
:
ਸੋਰਠਿ ਮਹਲਾ 5 ॥

ਹੇ ਪ੍ਰਭੂ! ਅਸੀਂ ਜੀਵ ਵਿਕਾਰਾਂ ਦੀ ਮੈਲ ਨਾਲ ਭਰੇ ਰਹਿੰਦੇ ਹਾਂ, ਤੂੰ ਸਾਨੂੰ ਪਵਿੱਤਰ ਕਰਨ ਵਾਲਾ ਹੈਂ। ਅਸੀਂ ਗੁਣ-ਹੀਨ ਹਾਂ, ਤੂੰ ਸਾਨੂੰ ਗੁਣ ਬਖ਼ਸ਼ਣ ਵਾਲਾ ਹੈ। ਅਸੀਂ ਜੀਵ ਮੂਰਖ ਹਾਂ, ਤੂੰ ਦਾਨਾ ਹੈਂ ਤੂੰ ਸਿਆਣਾ ਹੈਂ, ਤੂੰ ਸਾਨੂੰ ਚੰਗਾ ਬਣਾ ਸਕਣ ਵਾਲੇ ਸਾਰੇ ਹੁਨਰਾਂ ਦਾ ਜਾਣਨ ਵਾਲਾ ਹੈਂ।1। ਹੇ ਪ੍ਰਭੂ! ਅਸੀਂ ਜੀਵ ਇਹੋ ਜਿਹੇ (ਵਿਕਾਰੀ) ਹਾਂ, ਤੇ, ਤੂੰ ਇਹੋ ਜਿਹਾ ਉਪਕਾਰੀ ਹੈਂ। ਅਸੀਂ ਪਾਪ ਕਮਾਉਣ ਵਾਲੇ ਹਾਂ, ਤੂੰ ਸਾਡੇ ਪਾਪਾਂ ਦਾ ਨਾਸ ਕਰਨ ਵਾਲਾ ਹੈਂ। ਹੇ ਠਾਕੁਰ! ਤੇਰਾ ਦੇਸ ਸੋਹਣਾ ਹੈ, ਉਹ ਦੇਸ-ਸਾਧ ਸੰਗਤਿ ਸੋਹਣਾ ਹੈ ਜਿੱਥੇ ਤੂੰ ਵੱਸਦਾ ਹੈਂ। ਰਹਾਉ। ਹੇ ਪ੍ਰਭੂ! ਤੂੰ ਜਿੰਦ ਸਰੀਰ ਪ੍ਰਾਣ ਦੇ ਕੇ ਸਾਰੇ ਜੀਵਾਂ ਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਸਭ ਉਤੇ ਬਖ਼ਸ਼ਸ਼ ਕਰਦਾ ਹੈਂ। ਹੇ ਮੇਹਰਵਾਨ! ਅਸੀਂ ਜੀਵ ਗੁਣ-ਹੀਨ ਹਾਂ, ਸਾਡੇ ਵਿਚ ਕੋਈ ਗੁਣ ਨਹੀਂ ਹੈਂ। ਤੂੰ ਸਾਨੂੰ ਗੁਣਾਂ ਦੀ ਦਾਤਿ ਬਖ਼ਸ਼ਦਾ ਹੈਂ।2। ਹੇ ਪ੍ਰਭੂ! ਤੂੰ ਸਾਡੇ ਵਾਸਤੇ ਭਲਿਆਈ ਕਰਦਾ ਹੈਂ, ਪਰ ਅਸੀਂ ਤੇਰੀ ਭਲਿਆਈ ਦੀ ਕਦਰ ਨਹੀਂ ਜਾਣਦੇ। ਫਿਰ ਭੀ ਤੂੰ ਸਾਡੇ ਉੱਤੇ ਸਦਾ ਹੀ ਦਇਆਵਾਨ ਰਹਿੰਦਾ ਹੈਂ। ਹੇ ਸਰਬ-ਵਿਆਪਕ ਸਿਰਜਣਹਾਰ! ਤੂੰ ਸਾਨੂੰ ਸੁਖ ਦੇਣ ਵਾਲਾ ਹੈਂ, ਤੂੰ ਸਾਡੀ ਆਪਣੇ ਬੱਚਿਆਂ ਦੀ ਰਾਖੀ ਕਰਦਾ ਹੈਂ।3। ਹੇ ਪ੍ਰਭੂ ਜੀ! ਤੁਸੀਂ ਸਾਰੇ ਗੁਣਾਂ ਦੇ ਖ਼ਜ਼ਾਨੇ ਹੋ। ਤੁਸੀਂ ਸਦਾ ਕਾਇਮ ਰਹਿਣ ਵਾਲੇ ਬਾਦਸ਼ਾਹ ਹੋ। ਸਾਰੇ ਜੀਵ ਤੇਰੇ ਦਰ ਤੋਂ ਮੰਗਦੇ ਹਨ। ਹੇ ਨਾਨਕ! ਆਖ (ਹੇ ਪ੍ਰਭੂ!) ਸਾਡਾ ਜੀਵਾਂ ਦਾ ਤਾਂ ਇਹ ਹੀ ਹਾਲ ਹੈ। ਤੂੰ ਸਾਨੂੰ ਸੰਤ ਜਨਾਂ ਦੇ ਆਸਰੇ ਵਿਚ ਰੱਖ।4।6।17।
English Translation :

SORAT’H, FIFTH MEHL:

We are filthy, and You are immaculate, O Creator Lord; we are worthless, and You are the Great Giver. We are fools, and You are wise and all-knowing. You are the knower of all things. || 1 || O Lord, this is what we are, and this is what You are. We are sinners, and You are the Destroyer of sins. Your abode is so beautiful, O Lord and Master. || Pause || You fashion all, and having fashioned them, You bless them. You bestow upon them soul, body and the breath of life. We are worthless — we have no virtue at all; please, bless us with Your gift, O Merciful Lordand Master. || 2 || You do good for us, but we do not see it as good; You are kind and compassionate, forever and ever. You are the Giver of peace, the Primal Lord, the Architect of Destiny; please, save us, Your children! || 3 || You are the treasure, eternal Lord King; all beings and creatures beg of You. Says Nanak, such is our condition; please, Lord, keep us on the Path of the Saints. || 4 || 6 || 17 ||

Tuesday, 27th Jayt’h (Samvat 540 Nanakshahi) (Page: 613)
 
[June 11, 2008, Wednesday 04:30 AM. IST]
ਸੋਰਠਿ ਮਹਲਾ 5 ॥

ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥1॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥2॥ ਹਰਿ ਅੰਤਰਜਾਮੀ ਸਭ ਬਿਿਧ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥3॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥4॥12॥62॥

ਬੁੱਧਵਾਰ, 28 ਜੇਠ (ਸੰਮਤ 540 ਨਾਨਕਸ਼ਾਹੀ)(ਅੰਗ: 624)

ਪੰਜਾਬੀ ਵਿਆਖਿਆ
:
ਸੋਰਠਿ ਮਹਲਾ 5 ॥

ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ । ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ । ਪਰ ਹੇ ਪ੍ਰਭੂ! ਮੇਰਾ ਨਾਮ ‘ਗੋਬਿੰਦ ਦਾ ਭਗਤ’ ਪੈ ਗਿਆ ਹੈ । ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ।1। ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ । ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ । ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ ।ਰਹਾਉ। ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ ।1। ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ । (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ । (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ । ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ ।3। ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ । ਹੇ ਦਾਸ ਨਾਨਕ! (ਆਖ—ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ ।4।12।62।
English Translation :

SORAT’H, FIFTH MEHL:

The Restorer of what was taken away, the Liberator from captivity; the Formless Lord, the Destroyer of pain. I do not know about karma and good deeds; I do not know about Dharma and righteous living. I am so greedy, chasing after Maya. I go by the name of God’s devotee; please, save this honor of Yours. || 1 || O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power. || Pause || Like the child, innocently making thousands of mistakes — his father teaches him, and scolds him so many times, but still, he hugs him close in his embrace. Please forgive my past actions, God, and place me on Your path for the future. || 2 || The Lord, the Inner-knower, the Searcher of hearts, knows all about my state of mind; so who else should I go to and speak to? The Lord, the Lord of the Universe, is not pleased by mere recitation of words; if it is pleasing to His Will, He preserves our honor. I have seen all other shelters, but Yours alone remains for me. || 3 || Becoming kind and compassionate, God the Lord and Master Himself listens to my prayer. He unites me in Union with the Perfect True Guru, and all the cares and anxieties of my mind are dispelled. The Lord, Har, Har, has placed the medicine of the Naam into my mouth; servant Nanak abides in peace. || 4 || 12 || 62 ||

Wednesday, 28th Jayt’h (Samvat 540 Nanakshahi)(Page: 624)
 
[June 13, 2008, Friday 05:30 AM. IST]
ਧਨਾਸਰੀ ਮਹਲਾ 5 ॥

ਮਾਂਗਉ ਰਾਮ ਤੇ ਸਭਿ ਥੋਕ॥ ਮਾਨੁਖ ਕਉ ਜਾਚਤ ਸ੍ਰਮੁ ਪਾਈਐ ਪ੍ਰਭ ਕੈ ਸਿਮਰਨਿ ਮੋਖ ॥1॥ ਰਹਾਉ ॥ ਘੋਖੇ ਮੁਨਿ ਜਨ ਸਿੰਮ੍ਰਿਿਤ ਪੁਰਾਨਾਂ ਬੇਦ ਪੁਕਾਰਹਿ ਘੋਖ ॥ ਕ਼੍ਰਿਪਾ ਸਿੰਧੁ ਸੇਵਿ ਸਚੁ ਪਾਈਐ ਦੋਵੈ ਸੁਹੇਲੇ ਲੋਕ ॥1॥ ਆਨ ਅਚਾਰ ਬਿਉਹਾਰ ਹੈ ਜੇਤੇ ਬਿਨੁ ਹਰਿ ਸਿਮਰਨ ਫੋਕ ॥ ਨਾਨਕ ਜਨਮ ਮਰਣ ਭੈ ਕਾਟੇ ਮਿਿਲ ਸਾਧੂ ਬਿਨਸੇ ਸੋਕ ॥2॥19॥50॥

ਸ਼ੁਕਰਵਾਰ, 29 ਜੇਠ (ਸੰਮਤ 540 ਨਾਨਕਸ਼ਾਹੀ) (ਅੰਗ: 682)

ਪੰਜਾਬੀ ਵਿਆਖਿਆ
:
ਧਨਾਸਰੀ ਮਹਲਾ 5 ॥

ਹੇ ਭਾਈ! ਮੈਂ ਤਾਂ ਸਾਰੇ ਪਦਾਰਥ ਪਰਮਾਤਮਾ ਤੋਂ ਹੀ ਮੰਗਦਾ ਹਾਂ। ਮਨੁੱਖਾਂ ਪਾਸੋਂ ਮੰਗਦਿਆਂ ਨਿਰੀ ਖੇਚਲ ਹੀ ਹਾਸਲ ਹੁੰਦੀ ਹੈ, ਦੂਜੇ ਪਾਸੇ, ਪਰਮਾਤਮਾ ਦੇ ਸਿਮਰਨ ਦੀ ਰਾਹੀਂ ਪਦਾਰਥ ਭੀ ਮਿਲਦੇ ਹਨ, ਤੇ ਮਾਇਆ ਦੇ ਮੋਹ ਤੋਂ ਖਲਾਸੀ ਭੀ ਪ੍ਰਾਪਤ ਹੋ ਜਾਂਦੀ ਹੈ।1।ਰਹਾਉ। ਹੇ ਭਾਈ! ਰਿਸ਼ੀਆਂ ਨੇ ਸਿੰਮ੍ਰਿਤੀਆਂ ਪੁਰਾਣ ਗਹੁ ਨਾਲ ਵਿਚਾਰ ਵੇਖੇ, ਵੇਦਾਂ ਨੂੰ ਭੀ ਵਿਚਾਰ ਕੇ ਉੱਚੀ ਉੱਚੀ ਪੜ੍ਹਦੇ ਹਨ, ਪਰ ਕਿਰਪਾ ਦੇ ਸਮੁੰਦਰ ਪਰਮਾਤਮਾ ਦੀ ਸਰਨ ਪੈ ਕੇ ਹੀ ਉਸ ਦਾ ਸਦਾ-ਥਿਰ ਨਾਮ ਪ੍ਰਾਪਤ ਹੁੰਦਾ ਹੈ, ਜਿਸ ਦੀ ਬਰਕਤਿ ਨਾਲ ਲੋਕ ਪਰਲੋਕ ਦੋਵੇ ਹੀ ਸੁਖਦਾਈ ਹੋ ਜਾਂਦੇ ਹਨ।1। ਹੇ ਭਾਈ! ਪਰਮਾਤਮਾ ਦੇ ਸਿਮਰਨ ਤੋਂ ਬਿਨਾ ਜਿਤਨੇ ਭੀ ਹੋਰ ਧਾਰਮਿਕ ਰਿਵਾਜ ਤੇ ਵਿਹਾਰ ਹਨ ਸਾਰੇ ਵਿਅਰਥ ਹਨ। ਹੇ ਨਾਨਕ! ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਸਾਰੇ ਡਰ ਕੱਟੇ ਜਾਂਦੇ ਹਨ, ਤੇ ਸਾਰੇ ਚਿੰਤਾ-ਫਿਕਰ ਨਾਸ ਹੋ ਜਾਂਦੇ ਹਨ।2।19।50।

English Translation :

DHANAASAREE, FIFTH MEHL:

I beg only from the Lord for all things. I would hesitate to beg from other people. Remembering God in meditation, liberation is obtained. || 1 || Pause || I have studied with the silent sages, and carefully read the Simritees, the Puraanas and the Vedas; they all proclaim that, by serving the Lord, the ocean of mercy, Truth is obtained, and both this world and the next are embellished.||1|| All other rituals and customs are useless, without remembering the Lord in meditation. O Nanak, the fear of birth and death has been removed; meeting the Holy Saint, sorrow is dispelled. || 2 || 19 || 50 ||
Friday, 30th Jayt’h (Samvat 540 Nanakshahi) (Page: 682)
 
[June 14, 2008, Saturday 04:30 AM. IST]

ਧਨਾਸਰੀ ਮਹਲਾ 5 ॥
ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਿਧ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥1॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥2॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥3॥3॥21॥

ਸ਼ਨੀਵਾਰ, 31 ਜੇਠ (ਸੰਮਤ 540 ਨਾਨਕਸ਼ਾਹੀ) (ਅੰਗ: 676)

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ 5 ॥
ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਿਲਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ । ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ ।1। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ । (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ । ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ ।2। ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ ।3।3।21।

English Translation :

DHANAASAREE, FIFTH MEHL:
Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. || 1 || For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. || Pause || Paradise, the earth, the nether regions of the underworld, and the globe of the world — all are engrossed in Maya. To save your soul, and liberate all your ancestors, meditate on the Name of the Lord, Har, Har. || 2 || O Nanak, singing the Naam, the Name of the Immaculate Lord, all treasures are obtained. Only that rare person, whom the Lord and Master blesses with His Grace, comes to know this. || 3 || 3 || 21 ||

Saturday, 31st Jayt’h (Samvat 540 Nanakshahi) (Page: 676)
 
(Listen Katha after 11AM IST)

TODAY'S HUKAMNAMA FROM SRI DARBAR SAHIB
Sri Amritsar.

To View Hukamnama as Image after 11:00 am IST
To View Hukamnama on Mobile after 11:00 am IST

[June 15, 2008, Sunday 04:30 AM. IST]
ਸੋਰਠਿ ਮਹਲਾ 1 ॥

ਜਿਨ੍ੀ ਸਤਿਗੁਰੁ ਸੇਵਿਆ ਪਿਆਰੇ ਤਿਨ੍ ਕੇ ਸਾਥ ਤਰੇ ॥ ਤਿਨ੍ਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥1॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥1॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥2॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਿਖ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥3॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥4॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨਿ੍ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥5॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥6॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ੀ ਸੋ ਸਾਲਾਹਿਆ ਪਿਆਰੇ ਹਉ ਤਿਨ੍ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥7॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥8॥3॥

ਐਤਵਾਰ, 1 ਹਾੜ (ਸੰਮਤ 540 ਨਾਨਕਸ਼ਾਹੀ) (ਅੰਗ: 636)

ਪੰਜਾਬੀ ਵਿਆਖਿਆ :
ਸੋਰਠਿ ਮਹਲਾ 1 ॥

ਜਿਨ੍ਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਾਂ ਦੀ ਜੀਭ ਪਰਮਾਤਮਾ ਦਾ ਨਾਮ-ਅਮ੍ਰਿਤ ਚੱਖਦੀ ਹੈ ਉਹਨਾਂ ਦੇ ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ ਅੱਦਬ ਤੋਂ ਸੱਖਣੇ ਰਹਿੰਦੇ ਹਨ, ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।1। ਹੇ ਸੱਜਣ ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ ਸਾਲਾਹ ਕਰਨੀ ਚਾਹੀਦੀ ਹੈ। ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ, ਕੋਈ ਭੀ ਜੀਵ ਸਮੁੰਦਰ ਦਾ ਪਾਰਲਾ ਕੰਡਾ ਲੱਭ ਨਹੀਂ ਸਕਦਾ।1।ਰਹਾਉ। ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ ਕਿਸੇ ਨੂੰ ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ ਨਾਮ-ਦੁੱਧ ਨੂੰ ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।2। ਹੇ ਭਾਈ! ਸਦਾ ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ ਇਸ ਜੀਵਨ-ਸਫ਼ਰ ਵਿਚ ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। ਪ੍ਰਭੂ ਦਾ ਇਹੀ ਹੁਕਮ ਹੈ ਕਿ ਜਗਤ ਵਿਚ ਜੋ ਭੀ ਆਇਆ ਹੈ ਉਸ ਨੇ ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ, ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਣ ਪੈਣਾ ਪਏਗਾ, ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।3। ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ ਪਹਿਲਾਂ ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ ਦਸ ਮਹੀਨੇ ਨਿਵਾਸ ਰੱਖਦਾ ਹੈ। ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ ਫਿਰ ਜਨਮ ਲੈਂਦਾ ਹੈ। ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ ਜੋ ਜੀਵ ਗੁਰੂ ਦੀ ਸਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।4। ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ ਕੇ ਭਾਵ, ਜੋਰੋ ਜੋਰੀ ਇਥੋਂ ਤੋਰਿਆ ਜਾਂਦਾ ਹੈ ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ। ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਜਨਮ-ਮਨੋਰਥ ਨੂੰ ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।5। ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਕਿਤੇ ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ ਕਿਤੇ ਕੋਈ ਮਾਇਆ ਦੀ ਖ਼ਾਤਰ ਭਟਕ ਰਿਹਾ ਹੈ, ਕਿਤੇ ਕੋਈ ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ ਆਪਣੇ ਦੁੱਖ ਰੋ ਰਹੀ ਹੈ।ਜਿਸ ਮਨੁੱਖ ਨੂੰ ਸ਼ਾਹ ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ ਲੋਕ ਪਰਲੋਕ ਵਿਚ ਵਡਿਆਈ ਹੁੰਦੀ ਹੈ।6। ਹੇ ਭਾਈ! ਜਗਤ ਵਿਚ ਮਾਇਆ ਪ੍ਰਭਾਵ ਇਤਨਾ ਹੈ ਕਿ ਪਰਮਾਤਮਾ ਦਾ ਸਦਾ ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾ ਹੀ ਪ੍ਰਭੂ ਨਾਮ ਸੁਣਿਆ ਜਾ ਰਿਹਾ ਹੈ। ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ। ਹੇ ਭਾਈ! ਮੈਂ ਉਹਨਾਂ ਬੰਦਿਆ ਤੋਂ ਕੁਰਬਾਨ ਜਾਂਦਾ ਹਾਂ ਜਿੰਨ੍ਹਾਂ ਨੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਕੀਤੀ ਹੈ। ਮੇਰੀ ਏਹੀ ਅਰਦਾਸ ਹੈ ਕਿ ਉਹਨਾ ਦੀ ਸੰਗਤਿ ਵਿਚ ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜਰ ਵਾਲੇ ਪ੍ਰਭੂ ਦੇ ਚਰਨਾ ਵਿਚ ਮੈਂ ਜੁੜਿਆ ਰਹਾਂ।7। ਹੇ ਭਾਈ! ਜੇ ਸਾਡਾ ਸਰੀਰ ਕਾਗਜ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤਿ ਸਾਲਾਹ ਲਿਖਣ ਲਈ ਕਲਮ ਬਣ ਜਾਏ ਤਾਂ ਹੇ ਭਾਈ! ਸੁਭਾਗਤਾ ਇਸੇ ਗੱਲ ਵਿਚ ਹੈ ਕਿ ਪਰਮਾਤਮਾ ਦੇ ਗੁਣਾ ਨੂੰ ਆਪਣੇ ਸੋਚ ਮੰਦਰ ਵਿਚ ਲਿਆ ਕੇ ਆਪਣੇ ਅੰਦਰ ਉੱਕਰਦੇ ਚੱਲੋ। ਹੇ ਨਾਨਕ ਉਹ ਲਿਖਾਰੀ ਭਾਗਾ ਵਾਲਾ ਹੈ ਜੋ ਸਦਾ ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ ਆਪਣੇ ਅੰਦਰ ਉੱਕਰ ਲੈਂਦਾ ਹੈ।8।3।
English Translation :

SORAT’H, FIRST MEHL:

Those who serve the True Guru, O Beloved, their companions are saved as well. No one blocks their way, O Beloved, and the Lord’s Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. || 1 || I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? || 1 || Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. || 2 || The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. || 3 || By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. || 4 || By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. || 5 || By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord’s Will, O Beloved, then he is blessed with Truth and Honor. || 6 || It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. || 7 || If my body were to become the paper, O Beloved, and my mind the inkpot; and if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak, who writes the True Name, and enshrines it within his heart. || 8 || 3 ||

Sunday 1st Assaar (Samvat 540 Nanakshahi) (Page: 636)
 
TODAY'S HUKAMNAMA FROM SRI DARBAR SAHIB
Sri Amritsar.

To View Hukamnama on Mobile after 11:00 am IST

[June 16, 2008, Monday 04:30 AM. IST]
ਸਲੋਕੁ ਮ: 3 ॥

ਪੂਰਬਿ ਲਿਿਖਆ ਕਮਾਵਣਾ ਜਿ ਕਰਤੈ ਆਪਿ ਲਿਿਖਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਿਚ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥1॥ ਮ: 3 ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਿਖਆ ਕਮਾਵਣਾ ਕੋਇ ਨ ਮੇਟਣਹਾਰੁ ॥2॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਿਚ ਹਉਮੈ ਲੇਖਾ ਮੰਗੀਐ ਫਿਿਰ ਆਵੈ ਜਾਇਆ ॥ ਜਿਨਾ ਹਰਿ ਆਪਿ ਕ਼੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥3॥

ਸੋਮਵਾਰ, 2 ਹਾੜ (ਸੰਮਤ 540 ਨਾਨਕਸ਼ਾਹੀ)(ਅੰਗ: 643)

ਪੰਜਾਬੀ ਵਿਆਖਿਆ :
ਸਲੋਕੁ ਮ: 3 ॥

ਪਿਛਲੇ ਕੀਤੇ ਕਰਮਾਂ ਅਨੁਸਾਰ ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਿਖਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ । (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ । ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ਼੍ਰ ਇਸਤ਼੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ । ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ।1। ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ । ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ । ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ! (ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ ।1। ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ । (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ । (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ ।3।
English Translation :

SHALOK, THIRD MEHL:

He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don’t think that he is alive in the world — he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak, the Gurmukhs live in absolute peace; the Naam, the Name of the Lord, abides within them. || 1 || THIRD MEHL: They alone are relatives, and they alone are friends, who, as Gurmukh, join together in love. Night and day, they act according to the True Guru’s Will; they remain absorbed in the True Name. Those who are attached to the love of duality are not called friends; they practice egotism and corruption. The self-willed manmukhs are selfish; they cannot resolve anyone’s affairs. O Nanak, they act according to their pre-ordained destiny; no one can erase it. || 2 || PAUREE: You Yourself created the world, and You Yourself arranged the play of it. You Yourself created the three qualities, and fostered emotional attachment to Maya. He is called to account for his deeds done in egotism; he continues coming and going in reincarnation. The Guru instructs those whom the Lord Himself blesses with Grace. I am a sacrifice to my Guru; forever and ever, I am a sacrifice to Him. || 3 ||

Monday, 2nd Assaar (Samvat 540 Nanakshahi) (Page: 643)
 
TODAY'S HUKAMNAMA FROM SRI DARBAR SAHIB
Sri Amritsar.

To View Hukamnama as Image after 11:00 am IST

[June 17, 2008, Tuesday 04:30 AM. IST]
ਵਡਹੰਸੁ ਮਹਲਾ 1 ਛੰਤ
ੴ ਸਤਿਗੁਰ ਪ੍ਰਸਾਦਿ ॥

ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥1॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿ ਲਾਗਾ ਦੂਖਿ ਡੇਰਾ ਢਾਹਿਆ ॥ ਸੂਖੁ ਮਨ ਮਹਿ ਆਇ ਵਸਿਆ ਜਾਮਿ ਤੈ ਫੁਰਮਾਇਆ ॥ ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿ ਆਪੁ ਉਪਾਇਆ ॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥2॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥ ਮੰਦਾ ਕਿਸੈ ਨ ਆਖਿ ਝਗੜਾ ਪਾਵਣਾ ॥ ਨਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਞਾਵਣਾ ॥ ਜਿਸੁ ਨਾਲਿ ਸੰਗਤਿ ਕਰਿ ਸਰੀਕੀ ਜਾਇ ਕਿਆ ਰੂਆਵਣਾ ॥ ਜੋ ਦੇਇ ਸਹਣਾ ਮਨਹਿ ਕਹਣਾ ਆਖਿ ਨਾਹੀ ਵਾਵਣਾ ॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥3॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥ ਕਉੜਾ ਕੋਇ ਨ ਮਾਗੈ ਮੀਠਾ ਸਭ ਮਾਗੈ ॥ ਸਭੁ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ ॥ ਕਿਛੁ ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਨ ਸਮਸਰੇ ॥ ਨਾਨਕਾ ਜਿਨ ਨਾਮੁ ਮਿਿਲਆ ਕਰਮੁ ਹੋਆ ਧੁਰਿ ਕਦੇ ॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥4॥1॥

ਮੰਗਲਵਾਰ, 3 ਹਾੜ (ਸੰਮਤ 540 ਨਾਨਕਸ਼ਾਹੀ) (ਅੰਗ: 565)

ਪੰਜਾਬੀ ਵਿਆਖਿਆ :
ਵਡਹੰਸੁ ਮਹਲਾ 1 ਛੰਤ

ੴ ਸਤਿਗੁਰ ਪ੍ਰਸਾਦਿ ॥

ਸਰੀਰ ਨੂੰ (ਹਿਰਦੇ ਨੂੰ) ਮਾਇਆ ਦੇ ਮੋਹ ਵਿਚ ਗੰਦਾ ਕਰ ਕੇ (ਤੀਰਥ-) ਇਸ਼ਨਾਨ ਕਰਨ ਦਾ ਕੋਈ ਲਾਭ ਨਹੀਂ ਹੈ । ਉਹੀ ਮਨੁੱਖ ਨ੍ਹਾਤਾ ਹੋਇਆ (ਪਵਿਤ਼੍ਰ) ਹੈ ਤੇ ਉਹੀ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੈ ਜੋ ਸਦਾ-ਥਿਰ ਪ੍ਰਭੂ-ਨਾਮ ਸਿਮਰਨ ਦੀ ਕਮਾਈ ਕਰਦਾ ਹੈ । ਜਦੋਂ ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਜੀਵ ਸਦਾ-ਥਿਰ ਪ੍ਰਭੂ ਨਾਲ ਇਕ-ਮਿਕ ਹੋ ਜਾਂਦਾ ਹੈ ਤਦੋਂ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਮਿਲ ਪੈਂਦਾ ਹੈ । ਪਰ ਪ੍ਰਭੂ ਦੇ ਹੁਕਮ ਤੋਂ ਬਿਨਾ ਮਨੁੱਖ ਦੀ ਸੁਰਤਿ (ਕੂੜ ਵਿਚੋਂ ਨਿਕਲ ਕੇ) ਉੱਚੀ ਨਹੀਂ ਹੋ ਸਕਦੀ । ਨਿਰੀਆਂ ਜ਼ਬਾਨੀ (ਗਿਆਨ ਦੀਆਂ) ਗੱਲਾਂ ਕਰ ਕੇ ਸਗੋਂ ਆਪਣਾ ਆਤਮਕ ਜੀਵਨ ਹੋਰ ਖ਼ਰਾਬ ਕਰਦਾ ਹੈ । ਜਿਥੇ ਭੀ (ਭਾਵ, ਸਾਧ ਸੰਗਤਿ ਵਿਚ) ਜਾ ਕੇ ਬੈਠੀਏ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਆਪਣੀ ਸੁਰਤਿ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪੋ੍ਰਣੀ ਚਾਹੀਦੀ ਹੈ । (ਨਹੀਂ ਤਾਂ) ਹਿਰਦੇ ਨੂੰ ਮਾਇਆ ਦੇ ਮੋਹ ਵਿਚ ਮੈਲਾ ਕਰ ਕੇ (ਤੀਰਥ-) ਇਸ਼ਨਾਨ ਦਾ ਕੀਹ ਲਾਭ? ।1। (ਪਰ ਇਹ ਸਿਫ਼ਤਿ-ਸਾਲਾਹ ਹੇ ਪ੍ਰਭੂ! ਤੇਰੀ ਆਪਣੀ ਬਖ਼ਸ਼ਸ਼ ਹੈ) ਮੈਂ ਤਦੋਂ ਹੀ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ ਜਦੋਂ ਤੂੰ ਆਪ ਪ੍ਰੇਰਨਾ ਕਰਦਾ ਹੈਂ । (ਪ੍ਰਭੂ ਦੀ ਮੇਹਰ ਨਾਲ ਹੀ) ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਮੇਰੇ ਮਨ ਵਿਚ ਪਿਆਰਾ ਲੱਗ ਸਕਦਾ ਹੈ । ਜਦੋਂ ਪ੍ਰਭੂ ਦਾ ਨਾਮ ਮਨ ਵਿਚ ਮਿੱਠਾ ਲੱਗਦਾ ਹੈ ਤਦੋਂ ਦੁੱਖ ਨੇ (ਉਸ ਮਨ ਵਿਚੋਂ) ਆਪਣਾ ਡੇਰਾ ਚੁੱਕ ਲਿਆ (ਸਮਝੋ) । ਹੇ ਪ੍ਰਭੂ! ਜਦੋਂ ਤੂੰ ਹੁਕਮ ਕੀਤਾ ਤਦੋਂ ਆਤਮਕ ਆਨੰਦ ਮੇਰੇ ਮਨ ਵਿਚ ਆ ਵੱਸਦਾ ਹੈ । ਹੇ ਪ੍ਰਭੂ! ਜਿਸ ਤੈਂ ਨੇ ਆਪਣੇ ਆਪ ਨੂੰ ਆਪ ਹੀ (ਜਗਤ-ਰੂਪ ਵਿਚ) ਪਰਗਟ ਕੀਤਾ ਹੈ, ਜਦੋਂ ਤੂੰ ਮੈਨੂੰ ਪੇ੍ਰਰਨਾ ਕਰਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ । ਮੇਰੀ ਤਾਂ ਤੇਰੇ ਦਰ ਤੇ ਅਰਜ਼ੋਈ ਹੀ ਹੁੰਦੀ ਹੈ, ਮੇਹਰ ਦੀ ਨਜ਼ਰ ਤੂੰ ਆਪ ਕਰਦਾ ਹੈਂ ।2। ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਹਰੇਕ ਜੀਵ ਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ (ਪਿਛਲੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ ਕਿਸੇ ਨੂੰ ਚੰਗਾ ਤੇ ਕਿਸੇ ਨੂੰ ਮੰਦਾ ਬਣਾਂਦਾ ਹੈ, ਇਸ ਵਾਸਤੇ) ਕਿਸੇ ਮਨੁੱਖ ਨੂੰ ਭੈੜਾ ਆਖ ਆਖ ਕੇ ਕੋਈ ਝਗੜਾ ਖੜਾ ਨਹੀਂ ਕਰਨਾ ਚਾਹੀਦਾ (ਭੈੜਾ ਮਨੁੱਖ ਪ੍ਰਭੂ ਦੀ ਰਜ਼ਾ ਵਿਚ ਹੀ ਭੈੜਾ ਬਣਿਆ ਹੈ । ਭੈੜੇ ਨੂੰ ਨਿੰਦਿਆਂ ਪ੍ਰਭੂ ਨਾਲ ਝਗੜਾ ਹੈ । (ਸੋ, ਹੇ ਭਾਈ!) ਮਾਲਕ-ਪ੍ਰਭੂ ਨਾਲ ਝਗੜਾ ਨਹੀਂ ਪਾਣਾ ਚਾਹੀਦਾ, ਇਸ ਤਰ੍ਹਾਂ ਤਾਂ ਆਪਣੇ ਆਪ ਨੂੰ ਆਪ ਹੀ ਤਬਾਹ ਕਰ ਲਈਦਾ ਹੈ । ਜਿਸ ਮਾਲਕ ਦੇ ਆਸਰੇ ਸਦਾ ਜੀਊਣਾ ਹੈ, ਉਸੇ ਨਾਲ ਹੀ ਬਰਾਬਰੀ ਕਰ ਕੇ (ਜੇ ਦੁੱਖ ਪ੍ਰਾਪਤ ਹੋਇਆ ਤਾਂ ਫਿਰ ਉਸੇ ਪਾਸ) ਜਾ ਕੇ ਪੁਕਾਰ ਕਰਨ ਦਾ ਕੋਈ ਲਾਭ ਨਹੀਂ ਹੋ ਸਕਦਾ । ਪਰਮਾਤਮਾ ਜੋ (ਸੁਖ ਦੁਖ) ਦੇਂਦਾ ਹੈ ਉਹ (ਖਿੜੇ-ਮੱਥੇ) ਸਹਾਰਨਾ ਚਾਹੀਦਾ ਹੈ, ਗਿਲਾ-ਗੁਜ਼ਾਰੀ ਨਹੀਂ ਕਰਨੀ ਚਾਹੀਦੀ, ਗਿਲਾ ਗੁਜ਼ਾਰੀ ਕਰ ਕੇ ਵਿਅਰਥ 1ਬੋਲ-ਬੁਲਾਰਾ ਨਹੀਂ ਕਰਨਾ ਚਾਹੀਦਾ । (ਅਸਲ ਗੱਲ ਇਹ ਹੈ ਕਿ) ਸਾਡੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਸਾਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ ।3। ਸਾਰੀ ਸ੍ਰਿਸ਼ਟੀ ਪਰਮਾਤਮਾ ਨੇ ਆਪ ਪੈਦਾ ਕੀਤੀ ਹੈ, ਆਪ ਹੀ ਹਰੇਕ ਜੀਵ ਉਤੇ ਮੇਹਰ ਦੀ ਨਿਗਾਹ ਕਰਦਾ ਹੈ । (ਉਸ ਦੇ ਦਰ ਤੋਂ ਸਭ ਜੀਵ ਦਾਤਾਂ ਮੰਗਦੇ ਹਨ) ਕੌੜੀ ਚੀਜ਼ ਭੀ ਨਹੀਂ ਮੰਗਦਾ, ਹਰੇਕ ਜੀਵ ਮਿੱਠੀਆਂ ਸੁਖਦਾਈ ਚੀਜ਼ਾਂ ਹੀ ਮੰਗਦਾ ਹੈ । ਹਰੇਕ ਜੀਵ ਮਿੱਠੇ ਪਦਾਰਥਾਂ ਦੀ ਮੰਗ ਹੀ ਮੰਗਦਾ ਹੈ, ਪਰ ਖਸਮ-ਪ੍ਰਭੂ ਉਹੀ ਕੁਝ ਕਰਦਾ ਹੈ ਜੋ ਉਸ ਨੂੰ ਚੰਗਾ ਜਾਪਦਾ ਹੈ । ਜੀਵ (ਦੁਨੀਆ ਦੇ ਮਿੱਠੇ ਪਦਾਰਥਾਂ ਦੀ ਖ਼ਾਤਰ) ਦਾਨ-ਪੁੰਨ ਕਰਦੇ ਹਨ, ਇਹੋ ਜਿਹੇ ਹੋਰ ਭੀ ਅਨੇਕਾਂ ਧਾਰਮਿਕ ਕੰਮ ਕਰਦੇ ਹਨ, ਪਰ ਪਰਮਾਤਮਾ ਦੇ ਨਾਮ ਦੇ ਬਰਾਬਰ ਹੋਰ ਕੋਈ ਉੱਦਮ ਨਹੀਂ ਹੈ । ਹੇ ਨਾਨਕ! ਜਿਨ੍ਹਾਂ ਬੰਦਿਆਂ ਉਤੇ ਧੁਰੋਂ ਪਰਮਾਤਮਾ ਵਲੋਂ ਕਦੇ ਬਖ਼ਸ਼ਸ਼ ਹੁੰਦੀ ਹੈ ਉਹਨਾਂ ਨੂੰ ਨਾਮ ਦੀ ਦਾਤਿ ਮਿਲਦੀ ਹੈ । ਇਹ ਸਾਰਾ ਜਗਤ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ ਤੇ ਆਪ ਹੀ ਸਭ ਉਤੇ ਮੇਹਰ ਦੀ ਨਜ਼ਰ ਕਰਦਾ ਹੈ ।4।1।
English Translation :

WADAHANS, FIRST MEHL, CHHANT:
ONE UNIVERSAL CREATOR GOD. BY THE GRACE OF THE TRUE GURU:

Why bother to wash the body which is polluted by falsehood? One’s cleansing bath is only approved, if one practices Truth. When there is Truth deep within, then one becomes True, and obtains the True Lord. Without pre-ordained destiny, awareness is not attained; talking and babbling, one’s life is wasted away. Wherever you go and sit, speak well, and write the Word of the Shabad in your awareness. Why bother to wash the body which is polluted by falsehood? || 1 || When I spoke, I spoke as You made me speak. The Ambrosial Name of the Lord is pleasing to my mind. The Naam, the Name of the Lord, seems so sweet to my mind; it has destroyed the house of pain. Peace came to dwell in my mind, when You gave the Order. It is Yours to grant Your Grace, and it is mine to speak this prayer; You created Yourself. When I spoke, I spoke as You made me speak. || 2 || The Lord and Master gives us our turn, according to the deeds we have done. Don’t speak ill of others, or get involved in arguments. Don’t get into arguments with your Lord and Master — you shall only ruin yourself. If you challenge the One, with whom you must abide, you will only cry in the end. Accept and endure what God gives you; tell your mind not to complain in vain. The Lord and Master gives us our turn, according to the deeds we have done. || 3 || He Himself created all, and He blesses them with His Glance of Grace. No one asks for that which is bitter; everyone asks for sweets. Let everyone ask for sweets and see that it is as the Lord and Master wills. Giving donations to charity and performing various religious rituals are not equal to contemplation of the Naam. O Nanak, those who are blessed with the Naam have such karma pre-ordained. He Himself created all, and He blesses them with His Glance of Grace. || 4 || 1 ||

Tuesday, 3rd Assaar (Samvat 540 Nanakshahi) (Page: 565)
 
TODAY'S HUKAMNAMA FROM SRI DARBAR SAHIB
Sri Amritsar.

To View Hukamnama as Image after 11:00 am IST
To View Hukamnama on Mobile after 11:00 am IST

[June 18, 2008, Wednesday 04:30 AM. IST]
ਰਾਗੁ ਧਨਾਸਿਰੀ ਮਹਲਾ 3 ਘਰੁ 4
ੴ ਸਤਿਗੁਰ ਪ੍ਰਸਾਦਿ ॥

ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥1॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥1॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥2॥ ਭਨਤਿ ਨਾਨਕ ਭਰਮ ਪਟ ਖੂਲ੍ੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥3॥1॥9॥

ਬੁੱਧਵਾਰ, 4 ਹਾੜ (ਸੰਮਤ 540 ਨਾਨਕਸ਼ਾਹੀ) (ਅੰਗ: 666)

ਪੰਜਾਬੀ ਵਿਆਖਿਆ :
ਰਾਗੁ ਧਨਾਸਿਰੀ ਮਹਲਾ 3 ਘਰੁ 4

ੴ ਸਤਿਗੁਰ ਪ੍ਰਸਾਦਿ ॥

ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ।1। ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ । ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ।1।ਰਹਾਉ।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ।2। ਹੇ ਭਾਈ! ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ । ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ।3।1।9।
English Translation :

RAAG DHANAASAREE, THIRD MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:

I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||

Wednesday, 4th Assaar (Samvat 540 Nanakshahi) (Page: 666)
 
TODAY'S HUKAMNAMA FROM SRI DARBAR SAHIB
Sri Amritsar.

To View Hukamnama as Image after 11:00 am IST
To View Hukamnama on Mobile after 11:00 am IST

[June 19, 2008, Thursday 04:30 AM. IST]
ਸੋਰਠਿ ਮਹਲਾ 5 ॥

ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥1॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥2॥12॥40॥

ਵੀਰਵਾਰ, 5 ਹਾੜ (ਸੰਮਤ 540 ਨਾਨਕਸ਼ਾਹੀ)(ਅੰਗ: 619)

ਪੰਜਾਬੀ ਵਿਆਖਿਆ :
ਸੋਰਠਿ ਮਹਲਾ 5 ॥

ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) । (ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ ।1।ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ ।ਰਹਾਉ। (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਿਲਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ । ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ ।2।12।40।
English Translation :

SORAT’H, FIFTH MEHL:

I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. || 1 || I have been saved, in the True Guru’s Sanctuary; service to Him does not go in vain. || 1 || Pause || There is peace within the home of one’s heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. || 2 || 12 || 40 ||

Thursday, 5th Assaar (Samvat 540 Nanakshahi) (Page : 619)
 
Back
Top