☬ Ajj da mukhwak/ hukamnama ☬

HUKAMNAMA FROM SRI DARBAR SAHIB,
Sri Amritsar.


[June 20, 2008, Friday 04:30 AM. IST]
ਜੈਤਸਰੀ ਮਹਲਾ 4 ॥

ਹੀਰਾ ਲਾਲੁ ਅਮੋਲਕੁ ਹੈ ਭਾਰੀ ਬਿਨੁ ਗਾਹਕ ਮੀਕਾ ਕਾਖਾ ॥ ਰਤਨ ਗਾਹਕੁ ਗੁਰੁ ਸਾਧੂ ਦੇਖਿਓ ਤਬ ਰਤਨੁ ਬਿਕਾਨੋ ਲਾਖਾ ॥1॥ ਮੇਰੈ ਮਨਿ ਗੁਪਤ ਹੀਰੁ ਹਰਿ ਰਾਖਾ ॥ ਦੀਨ ਦਇਆਲਿ ਮਿਲਾਇਓ ਗੁਰੁ ਸਾਧੂ ਗੁਰਿ ਮਿਿਲਐ ਹੀਰੁ ਪਰਾਖਾ ॥ ਰਹਾਉ ॥ ਮਨਮੁਖ ਕੋਠੀ ਅਗਿਆਨੁ ਅੰਧੇਰਾ ਤਿਨ ਘਰਿ ਰਤਨੁ ਨ ਲਾਖਾ ॥ ਤੇ ਊਝੜਿ ਭਰਮਿ ਮੁਏ ਗਾਵਾਰੀ ਮਾਇਆ ਭੁਅੰਗ ਬਿਖੁ ਚਾਖਾ ॥2॥ ਹਰਿ ਹਰਿ ਸਾਧ ਮੇਲਹੁ ਜਨ ਨੀਕੇ ਹਰਿ ਸਾਧੂ ਸਰਣਿ ਹਮ ਰਾਖਾ ॥ ਹਰਿ ਅੰਗੀਕਾਰੁ ਕਰਹੁ ਪ੍ਰਭ ਸੁਆਮੀ ਹਮ ਪਰੇ ਭਾਗਿ ਤੁਮ ਪਾਖਾ ॥3॥ ਜਿਹਵਾ ਕਿਆ ਗੁਣ ਆਖਿ ਵਖਾਣਹ ਤੁਮ ਵਡ ਅਗਮ ਵਡ ਪੁਰਖਾ ॥ ਜਨ ਨਾਨਕ ਹਰਿ ਕਿਰਪਾ ਧਾਰੀ ਪਾਖਾਣੁ ਡੁਬਤ ਹਰਿ ਰਾਖਾ ॥4॥2॥
ਸ਼ੁੱਕਰਵਾਰ, 6 ਹਾੜ (ਸੰਮਤ 540 ਨਾਨਕਸ਼ਾਹੀ)(ਅੰਗ: 696)

ਪੰਜਾਬੀ ਵਿਆਖਿਆ :
ਜੈਤਸਰੀ ਮਹਲਾ 4 ॥


ਹੇ ਭਾਈ! ਪਰਮਾਤਮਾ ਦਾ ਨਾਮ ਬੜਾ ਹੀ ਕੀਮਤੀ ਹੀਰਾ ਹੈ ਲਾਲ ਹੈ, ਪਰ ਗਾਹਕ ਤੋਂ ਬਿਨਾ ਇਹ ਹੀਰਾ ਕੱਖ ਵਰਗਾ ਹੋਇਆ ਪਿਆ ਹੈ । ਜਦੋਂ ਇਸ ਰਤਨ ਦਾ ਗਾਹਕ ਗੁਰੂ ਮਿਲ ਪਿਆ, ਤਦੋਂ ਇਹ ਰਤਨ ਲੱਖੀਂ ਰੁਪਈਂ ਵਿਕਣ ਲੱਗ ਪਿਆ ।1।ਹੇ ਭਾਈ! ਮੇਰੇ ਮਨ ਵਿਚ ਪਰਮਾਤਮਾ ਨੇ ਆਪਣਾ ਨਾਮ-ਹੀਰਾ ਲੁਕਾ ਕੇ ਰੱਖਿਆ ਹੋਇਆ ਸੀ । ਦੀਨਾਂ ਉਤੇ ਦਇਆ ਕਰਨ ਵਾਲੇ ਉਸ ਹਰੀ ਨੇ ਮੈਨੂੰ ਗੁਰੂ ਮਿਲਾ ਦਿੱਤਾ । ਗੁਰੂ ਮਿਲਣ ਨਾਲ ਮੈਂ ਉਹ ਹੀਰਾ ਪਰਖ ਲਿਆ (ਮੈਂ ਉਸ ਹੀਰੇ ਦੀ ਕਦਰ ਸਮਝ ਲਈ) ।ਰਹਾਉ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦੇ ਹਿਰਦੇ ਵਿਚ ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਪਿਆ ਰਹਿੰਦਾ ਹੈ, (ਤਾਹੀਏਂ) ਉਹਨਾਂ ਨੇ ਆਪਣੇ ਹਿਰਦੇ-ਘਰ ਵਿਚ ਟਿਿਕਆ ਹੋਇਆ ਨਾਮ-ਰਤਨ (ਕਦੇ) ਨਹੀਂ ਵੇਖਿਆ । ਉਹ ਮਨੁੱਖ ਮਾਇਆ-ਸਪਣੀ (ਦੇ ਮੋਹ) ਦਾ ਜ਼ਹਿਰ ਖਾਂਦੇ ਰਹਿੰਦੇ ਹਨ, (ਇਸ ਵਾਸਤੇ) ਉਹ ਮੂਰਖ ਭਟਕਣਾ ਦੇ ਕਾਰਨ ਕੁਰਾਹੇ ਪੈ ਕੇ ਆਤਮਕ ਮੌਤੇ ਮਰੇ ਰਹਿੰਦੇ ਹਨ ।2। ਹੇ ਹਰੀ! ਮੈਨੂੰ ਚੰਗੇ ਸੰਤ ਜਨ ਮਿਲਾ, ਮੈਨੂੰ ਗੁਰੂ ਦੀ ਸਰਨ ਵਿਚ ਰੱਖ । ਹੇ ਪ੍ਰਭੂ! ਹੇ ਮਾਲਕ! ਮੇਰੀ ਮਦਦ ਕਰ । ਮੈਂ ਹੋਰ ਪਾਸੇ ਛੱਡ ਕੇ ਤੇਰੀ ਸਰਨ ਆ ਪਿਆ ਹਾਂ ।3। ਹੇ ਪ੍ਰਭੂ! ਤੂੰ ਵੱਡਾ ਪੁਰਖ ਹੈਂ, ਤੂੰ ਅਪਹੁੰਚ ਹੈਂ, ਅਸੀ ਆਪਣੀ ਜੀਭ ਨਾਲ ਤੇਰੇ ਕੇਹੜੇ ਕੇਹੜੇ ਗੁਣ ਆਖ ਕੇ ਦੱਸ ਸਕਦੇ ਹਾਂ? ਹੇ ਦਾਸ ਨਾਨਕ! (ਆਖ—) ਜਿਸ ਮਨੁੱਖ ਉਤੇ ਪ੍ਰਭੂ ਮੇਹਰ ਕੀਤੀ, ਉਸ ਪੱਥਰ ਨੂੰ (ਸੰਸਾਰ-ਸਮੁੰਦਰ ਵਿਚ) ਡੁੱਬਦੇ ਨੂੰ ਉਸ ਨੇ ਬਚਾ ਲਿਆ ।4।2।

English Translation :

JAITSREE, FOURTH MEHL:

A jewel or a diamond may be very valuable and heavy, but without a purchaser, it is worth only straw. When the Holy Guru, the Purchaser, saw this jewel, He purchased it for hundreds of thousands of dollars. || 1 || The Lord has kept this jewel hidden within my mind. The Lord, merciful to the meek, led me to meet the Holy Guru; meeting the Guru, I came to appreciate this jewel. || Pause || The rooms of the self-willed manmukhs are dark with ignorance; in their homes, the jewel is not visible. Those fools die, wandering in the wilderness, eating the poison of the snake, Maya. || 2 || O Lord, Har, Har, let me meet the humble, holy beings; O Lord, keep me in the Sanctuary of the Holy. O Lord, make me Your own; O God, Lord and Master, I have hurried to Your side. || 3 || What Glorious Virtues of Yours can I speak and describe? You are great and unfathomable, the Greatest Being. The Lord has bestowed His Mercy on servant Nanak; He has saved the sinking stone. || 4 || 2 ||
Friday, 6th Assaar (Samvat 540 Nanakshahi)(Page : 696)
 


TODAY'S HUKAMNAMA FROM SRI DARBAR SAHIB
Sri Amritsar.

To View Hukamnama as Image after 11:00 am IST
To View Hukamnama on Mobile after 11:00 am IST

[June 21, 2008, Saturday 04:30 AM. IST]
ਸੂਹੀ ਮਹਲਾ 4 ਘਰੁ 7
ੴ ਸਤਿਗੁਰ ਪ੍ਰਸਾਦਿ ॥

ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥1॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥1॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥2॥ ਵਿਚੇ ਧਰਤੀ ਵਿਚੇ ਪਾਣੀ ਵਿਿਚ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥3॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥4॥1॥12॥


ਸ਼ਨੀਵਾਰ, 7 ਹਾੜ (ਸੰਮਤ 540 ਨਾਨਕਸ਼ਾਹੀ) (ਅੰਗ: 735)

ਪੰਜਾਬੀ ਵਿਆਖਿਆ :
ਸੂਹੀ ਮਹਲਾ 4 ਘਰੁ 7

ੴ ਸਤਿਗੁਰ ਪ੍ਰਸਾਦਿ ॥


ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ । ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ ।1। ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ । ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ । ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ ।1।ਰਹਾਉ। ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ । ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ । ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ । ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ ।2। ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ । ਹੇ ਮਨ! (ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ ।3। ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ । ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ ।4।1।12।
English Translation :

SOOHEE, FOURTH MEHL, SEVENTH HOUSE:
ONE UNIVERSAL CREATOR GOD. BY THE GRACE OF THE TRUE GURU:

Which, which of Your Glorious Virtues should I sing and recount, Lord? You are my Lord and Master, the treasure of excellence. I cannot express Your Glorious Praises. You are my Lord and Master, lofty and benevolent. || 1 || The Name of the Lord, Har, Har, is my only support. If it pleases You, please save me, O my Lord and Master; without You, I have no other at all. || 1 || Pause || You alone are my strength, and my Court, O my Lord and Master; unto You alone I pray. There is no other place where I can offer my prayers; I can tell my pains and pleasures only to You. || 2 || Water is locked up in the earth, and fire is locked up in wood. The sheep and the lions are kept in one place; O mortal, meditate on the Lord, and your doubts and fears shall be removed. || 3 || So behold the glorious greatness of the Lord, O Saints; the Lord blesses the dishonored with honor. As dust rises from underfoot, O Nanak, so does the Lord make all people fall at the feet of the Holy. || 4 || 1 || 12 ||

Saturday, 7th Assaar (Samvat 540 Nanakshahi) (Page: 735)
 
HUKAMNAMA FROM SRI DARBAR SAHIB,
Sri Amritsar.


[June 22, 2008, Sunday 04:30 AM. IST]
ਸੋਰਠਿ ਮਹਲਾ 5 ਘਰੁ 2 ਦੁਪਦੇ
ੴ ਸਤਿਗੁਰ ਪ੍ਰਸਾਦਿ ॥

ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥1॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥1॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥2॥1॥29॥

ਐਤਵਾਰ, 8 ਹਾੜ (ਸੰਮਤ 540 ਨਾਨਕਸ਼ਾਹੀ)(ਅੰਗ: 617)

ਪੰਜਾਬੀ ਵਿਆਖਿਆ :
ਸੋਰਠਿ ਮਹਲਾ 5 ਘਰੁ 2 ਦੁਪਦੇ

ੴ ਸਤਿਗੁਰ ਪ੍ਰਸਾਦਿ ॥


ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ ।1।ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ । ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ ।1।ਰਹਾਉ।ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹੈ । ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ।2।1।29।

English Translation :

SORAT’H, FIFTH MEHL, SECOND HOUSE, DU-PADAS:
ONE UNIVERSAL CREATOR GOD. BY THE GRACE OF THE TRUE GURU:

Fire is contained in all firewood, and butter is contained in all milk. God’s Light is contained in the high and the low; the Lord is in the hearts of all beings. || 1 || O Saints, He is pervading and permeating each and every heart. The Perfect Lord is completely permeating everyone, everywhere; He is diffused in the water and the land. || 1 || Pause || Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. || 2 || 1 || 29 ||
Sunday, 8th Assaar (Samvat 540 Nanakshahi) (Page: 617)


​
 


TODAY'S HUKAMNAMA FROM SRI DARBAR SAHIB
Sri Amritsar.

To View Hukamnama as Image after 11:00 am IST
To View Hukamnama on Mobile after 11:00 am IST

[June 23, 2008, Monday 04:30 AM. IST]
ਰਾਗੁ ਸੂਹੀ ਮਹਲਾ 1 ਕੁਚਜੀ
ੴ ਸਤਿਗੁਰ ਪ੍ਰਸਾਦਿ

ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ ਸੇ ਵਸਤੂ ਸਹਿ ਦਿਤੀਆ ਮੈ ਤਿਨ੍ ਸਿਉ ਲਾਇਆ ਚਿਤੁ ਜੀਉ ॥ ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥ ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥ ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥ ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥ ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥ ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥ ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥ ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥1॥


ਸੋਮਵਾਰ, 9 ਹਾੜ (ਸੰਮਤ 540 ਨਾਨਕਸ਼ਾਹੀ) (ਅੰਗ: 762)

ਪੰਜਾਬੀ ਵਿਆਖਿਆ :
ਰਾਗੁ ਸੂਹੀ ਮਹਲਾ 1 ਕੁਚਜੀ

ੴ ਸਤਿਗੁਰ ਪ੍ਰਸਾਦਿ


(ਹੇ ਸਹੇਲੀਏ!) ਮੈਂ ਸਹੀ ਜੀਵਨ ਦਾ ਚੱਜ ਨਹੀਂ ਸਿੱਖਿਆ, ਮੇਰੇ ਅੰਦਰ ਇਤਨੇ ਐਬ ਹਨ ਕਿ ਅੰਦਰ ਸਮਾ ਹੀ ਨਹੀਂ ਸਕਦੇ (ਇਸ ਹਾਲਤ ਵਿਚ) ਮੈਂ ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਲਈ ਕਿਵੇਂ ਜਾ ਸਕਦੀ ਹਾਂ? (ਉਸ ਦੇ ਦਰ ਤੇ ਤਾਂ) ਇਕ ਦੂਜੀ ਤੋਂ ਵਧੀਆ ਤੋਂ ਵਧੀਆ ਹਨ, ਮੇਰਾ ਤਾਂ ਉਥੇ ਕੋਈ ਨਾਮ ਭੀ ਨਹੀਂ ਜਾਣਦਾ । ਜਿਨ੍ਹਾਂ ਸਹੇਲੀਆਂ ਨੇ ਪ੍ਰਭੂ-ਪਤੀ ਨੂੰ ਪ੍ਰਸੰਨ ਕਰ ਲਿਆ ਹੈ ਉਹ, ਮਾਨੋ, (ਚੁਮਾਸੇ ਵਿਚ) ਅੰਬਾਂ ਦੀਆਂ (ਠੰਢੀਆਂ) ਛਾਵਾਂ ਵਿਚ ਬੈਠੀਆਂ ਹੋਈਆਂ ਹਨ । ਮੇਰੇ ਅੰਦਰ ਤਾਂ ਉਹ ਗੁਣ ਹੀ ਨਹੀਂ ਹਨ (ਜਿਨ੍ਹਾਂ ਉਤੇ ਪ੍ਰਭੂ-ਪਤੀ ਰੀਝਦਾ ਹੈ) ਮੈਂ (ਆਪਣੀ ਇਸ ਅਭਾਗਤਾ ਦਾ) ਦੋਸ ਹੋਰ ਕਿਸ ਨੂੰ ਦੇ ਸਕਦੀ ਹਾਂ? ਹੇ ਪ੍ਰਭੂ-ਪਤੀ! (ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ) ਮੈਂ ਤੇਰੇ ਕੇਹੜੇ ਕੇਹੜੇ ਗੁਣ ਵਿਸਥਾਰ ਨਾਲ ਦੱਸਾਂ? ਤੇ ਮੈਂ ਤੇਰਾ ਕੇਹੜਾ ਕੇਹੜਾ ਨਾਮ ਲਵਾਂ? (ਤੇਰੇ ਅਨੇਕਾਂ ਗੁਣਾਂ ਨੂੰ ਵੇਖ ਕੇ ਤੇਰੇ ਅਨੇਕਾਂ ਹੀ ਨਾਮ ਜੀਵ ਲੈ ਰਹੇ ਹਨ) । ਤੇਰੇ ਬਖ਼ਸ਼ੇ ਹੋਏ ਕਿਸੇ ਇੱਕ ਸੁੰਦਰ ਪਦਾਰਥ ਦੀ ਰਾਹੀਂ ਭੀ (ਤੇਰੀਆਂ ਦਾਤਾਂ ਦੇ ਲੇਖੇ ਤਕ) ਨਹੀਂ ਪਹੁੰਚ ਸਕਦੀ (ਬਸ!) ਮੈਂ ਤੈਥੋਂ ਕੁਰਬਾਨ ਹੀ ਕੁਰਬਾਨ ਜਾਂਦੀ ਹਾਂ । (ਹੇ ਸਹੇਲੀਏ! ਵੇਖ ਮੇਰੀ ਅਭਾਗਤਾ!) ਸੋਨਾ, ਚਾਂਦੀ, ਮੋਤੀ ਤੇ ਹੀਰਾ ਆਦਿਕ ਸੋਹਣੇ ਕੀਮਤੀ ਪਦਾਰਥ—ਇਹ ਚੀਜ਼ਾਂ ਪ੍ਰਭੂ-ਪਤੀ ਨੇ ਮੈਨੂੰ ਦਿੱਤੀਆਂ, ਮੈਂ (ਉਸ ਨੂੰ ਭੁਲਾ ਕੇ ਉਸ ਦੀਆਂ ਦਿੱਤੀਆਂ) ਇਹਨਾਂ ਚੀਜ਼ਾਂ ਨਾਲ ਪਿਆਰ ਪਾ ਲਿਆ । ਮਿੱਟੀ ਪੱਥਰ ਆਦਿਕ ਦੇ ਬਣਾਏ ਹੋਏ ਸੋਹਣੇ ਘਰ—ਇਹੀ ਮੈਂ ਆਪਣੀ ਰਾਸ-ਪੂੰਜੀ ਬਣਾ ਲਏ । ਮੈਂ ਇਹਨਾਂ ਸੋਹਣੇ ਪਦਾਰਥਾਂ ਵਿਚ ਹੀ (ਫਸ ਕੇ) ਗ਼ਲਤੀ ਖਾ ਗਈ, (ਇਹ ਪਦਾਰਥ ਦੇਣ ਵਾਲੇ) ਉਸ ਖਸਮ-ਪ੍ਰਭੂ ਦੇ ਪਾਸ ਮੈਂ ਨਾਹ ਬੈਠੀ । ਮਾਇਆ ਦੇ ਮੋਹ ਵਿਚ ਫਸ ਕੇ ਜਿਸ ਜੀਵ-ਇਸਤ਼੍ਰੀ ਦੇ ਸ਼ੁਭ ਗੁਣ ਉਸ ਤੋਂ ਦੂਰ ਪਰੇ ਚਲੇ ਜਾਣ, ਤੇ ਉਸ ਦੇ ਅੰਦਰ ਨਿਰੇ ਪਖੰਡ ਹੀ ਇਕੱਠੇ ਹੋ ਜਾਣ, ਉਹ ਜਦੋਂ ਇਸ ਹਾਲ ਵਿਚ ਪਰਲੋਕ ਜਾਵੇ ਤਾਂ ਜਾ ਕੇ ਪਰਲੋਕ ਵਿਚ (ਪ੍ਰਭੂ ਦੀ ਹਜ਼ੂਰੀ ਵਿਚ) ਕੀਹ ਮੂੰਹ ਵਿਖਾਵੇਗੀ? ਹੇ ਪ੍ਰਭੂ! ਮਾਇਆ ਦੇ ਮੋਹ ਦੀ ਨੀਂਦ ਵਿਚ ਗ਼ਾਫ਼ਿਲ ਪਏ ਰਿਹਾਂ ਮੈਨੂੰ ਬੁਢੇਪਾ ਆ ਗਿਆ ਹੈ, ਜੀਵਨ ਦੇ ਸਹੀ ਰਸਤੇ ਤੋਂ ਮੈਂ ਖੁੰਝੀ ਹੋਈ ਹਾਂ । ਹੇ ਪਤੀ! ਮੈਂ ਤੇਰੇ ਨਾਲੋਂ ਵਿਛੁੜੀ ਹੋਈ ਹਾਂ, ਮੈਂ ਨਿਰੇ ਦੁੱਖ ਹੀ ਦੁੱਖ ਸਹੇੜੇ ਹੋਏ ਹਨ । ਹੇ ਪ੍ਰਭੂ! ਤੂੰ ਬੇਅੰਤ ਗੁਣਾਂ ਵਾਲਾ ਹੈਂ, ਮੇਰੇ ਅੰਦਰ ਸਾਰੇ ਔਗੁਣ ਹੀ ਔਗੁਣ ਹਨ, ਫਿਰ ਭੀ ਨਾਨਕ ਦੀ ਬੇਨਤੀ (ਤੇਰੇ ਹੀ ਦਰ ਤੇ) ਹੈ ਕਿ ਭਾਗਾਂ ਵਾਲੀਆਂ ਜੀਵ-ਇਸਤ਼੍ਰੀਆਂ ਤਾਂ ਸਦਾ ਹੀ ਤੇਰੇ ਨਾਮ-ਰੰਗ ਵਿਚ ਰੰਗੀਆਂ ਹੋਈਆਂ ਹਨ, ਮੈਨੂੰ ਅਭਾਗਣ ਨੂੰ ਭੀ ਕੋਈ ਇਕ ਰਾਤ ਬਖ਼ਸ਼ (ਮੇਰੇ ਉਤੇ ਭੀ ਕਦੇ ਮੇਹਰ ਦੀ ਨਿਗਾਹ ਕਰ) ।1।
English Translation :

RAAG SOOHEE, FIRST MEHL, KUCHAJEE ~ THE UNGRACEFUL BRIDE:
ONE UNIVERSAL CREATOR GOD. BY THE GRACE OF THE TRUE GURU:

I am ungraceful and ill-mannered, full of endless faults. How can I go to enjoy my Husband Lord? Each of His soul-brides is better than the rest — who even knows my name? Those brides who enjoy their Husband Lord are very blessed, resting in the shade of the mango tree. I do not have their virtue — who can I blame for this? Which of Your Virtues, O Lord, should I speak of? Which of Your Names should I chant? I cannot even reach one of Your Virtues. I am forever a sacrifice to You. Gold, silver, pearls and rubies are pleasing. My Husband Lord has blessed me with these things, and I have focused my thoughts on them. Palaces of brick and mud are built and decorated with stones; I have been fooled by these decorations, and I do not sit near my Husband Lord. The cranes shriek overhead in the sky, and the herons have come to rest. The bride has gone to her father-in-law’s house; in the world hereafter, what face will she show? She kept sleeping as the day dawned; she forgot all about her journey. She separated herself from her Husband Lord, and now she suffers in pain. Virtue is in You, O Lord; I am totally without virtue. This is Nanak’s only prayer: You give all Your nights to the virtuous soul-brides. I know I am unworthy, but isn’t there a night for me as well? || 1 ||

Monday, 9th Assaar (Samvat 540 Nanakshahi) (Page: 762)
 


TODAY'S HUKAMNAMA FROM SRI DARBAR SAHIB
Sri Amritsar.

To View Hukamnama as Image after 11:00 am IST
To View Hukamnama on Mobile after 11:00 am IST

[June 24, 2008, Tuesday 05:30 AM. IST]
ਸੋਰਠਿ ਮਹਲਾ 3 ਘਰੁ 1 ਤਿਤੁਕੀ
ੴ ਸਤਿਗੁਰ ਪ੍ਰਸਾਦਿ ॥

ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥1॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਿਧ ਸਿਿਧ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥2॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥3॥ ਭਗਤਾ ਵਿਿਚ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥4॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥5॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥6॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥7॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥8॥1॥


ਮੰਗਲਵਾਰ, 10 ਹਾੜ (ਸੰਮਤ 540 ਨਾਨਕਸ਼ਾਹੀ) (ਅੰਗ: 637)

ਪੰਜਾਬੀ ਵਿਆਖਿਆ :
ਸੋਰਠਿ ਮਹਲਾ 3 ਘਰੁ 1 ਤਿਤੁਕੀ

ੴ ਸਤਿਗੁਰ ਪ੍ਰਸਾਦਿ ॥


ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ ਭਗਤਾਂ ਦੀ ਇੱਜ਼ਤ ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ, ਉਹਨਾਂ ਨੂੰ ਨਿਸ਼ਚਾ ਹੁੰਦਾ ਹੈ ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।1। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! ਭਗਤਾਂ ਦੀ ਇੱਜ਼ਤ ਤੇਰੀ ਹੀ ਇੱਜ਼ਤ ਹੈ। ਰਹਾਉ।ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ। ਕਿਉਂਕਿ ਮੌਤ ਦੇ ਡਰ ਦੇ ਥਾਂ ਸਿਰਫ਼ ਪਰਮਾਤਮਾ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ ਮੌਤ ਦੇ ਡਰ ਤੋਂ ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ ਗੁਰੂ ਦੀ ਸ਼ਰਨ ਪੈ ਕੇ ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ ਟਿਕੇ ਰਹਿੰਦੇ ਹਨ, ਇਸ ਵਾਸਤੇ ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।2। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਪਰਮਾਤਮਾ ਉਤੇ ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ ਮਨਮੁਖਾਂ ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।3। ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ ਹੇ ਪ੍ਰਭੂ! ਤੇਰੇ ਨਾਲ ਸਾਂਝ ਪਾ ਲਈ ਹੈ।4। ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।5। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ ਪਰਮਾਤਮਾ ਦਾ ਮਿਲਾਪ ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਇਸ ਗੇੜ ਤੋਂ ਬਚਣ ਲਈ ਕੋਈ ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ ਜੀਵਨ ਬਤੀਤ ਕਰਦੇ ਆਖਰ ਦੁੱਖ ਵਿਚ ਹੀ ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, ਤੇ, ਇਸ ਤਰ੍ਹਾਂ ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।6। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨ੍ਹਾਂ ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ ਮਿਥੇ ਹੋਏ ਧਾਰਮਿਕ ਕਰਮ ਕਰਦਾ ਰਹੇ। ਪੰਡਿਤ ਲੋਕ ਵੇਦ ਆਦਿਕ ਧਰਮ-ਪੁਸਤਕਾਂ ਪੜ੍ਹਦੇ ਹਨ, ਅਤੇ ਉਹਨਾਂ ਬਾਬਤ ਨਿਰੀਆਂ ਬਹਿਸਾਂ ਹੀ ਕਰਦੇ ਹਨ। ਯਕੀਨ ਜਾਣੋ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ। ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ ਆਤਮਕ ਮੌਤ ਤੋਂ ਬਚ ਜਾਂਦੇ ਹਨ।7। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ ਮਿਟਾ ਨਹੀਂ ਸਕਦਾ। ਹੇ ਨਾਨਕ! ਆਖ- ਮੈਂ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।8।1।
English Translation :

SORAT’H, THIRD MEHL, FIRST HOUSE, TI-TUKAS:
ONE UNIVERSAL CREATOR GOD. BY THE GRACE OF THE TRUE GURU:

You always preserve the honor of Your devotees, O Dear Lord; You have protected them from the very beginning of time. You protected Your servant Prahlaad, O Dear Lord, and annihilated Harnaakhash. The Gurmukhs place their faith in the Dear Lord, but the self-willed manmukhs are deluded by doubt. || 1 || O Dear Lord, this is Your Glory. You preserve the honor of Your devotees, O Lord Master; Your devotees seek Your Sanctuary. || Pause || The Messenger of Death cannot touch Your devotees; death cannot even approach them. The Name of the Lord alone abides in their minds; through the Naam, the Name of the Lord, they find liberation. Wealth and all the spiritual powers of the Siddhis fall at the feet of the Lord’s devotees; they obtain peace and poise from the Guru. || 2 || The self-willed manmukhs have no faith; they are filled with greed and self-interest. They are not Gurmukh — they do not understand the Word of the Shabad in their hearts; they do not love the Naam, the Name of the Lord. Their masks of falsehood and hypocrisy shall fall off; the self-willed manmukhs speak with insipid words. || 3 || You are pervading through Your devotees, O Dear God; through Your devotees, You are known.All the people are enticed by Maya; they are Yours, Lord — You alone are the Architect of Destiny. Overcoming my egotism and quieting the desires within my mind, I have come to realize the Word of the Guru’s Shabad. || 4 || God automatically does the work of those who love the Name of the Lord. By Guru’s Grace, he ever dwells in their minds, and He resolves all their affairs. Whoever challenges them is destroyed; they have the Lord God as their Savior. || 5 || Without serving the True Guru, no one finds the Lord; the self-willed manmukhs die crying out in pain. They come and go, and find no place of rest; in pain and suffering, they perish. But one who becomes Gurmukh drinks in the Ambrosial Nectar, and is easily absorbed in the True Name. || 6 || Without serving the True Guru, one cannot escape reincarnation, even by performing numerous rituals. Those who read the Vedas, and argue and debate without the Lord, lose their honor. True is the True Guru, and True is the Word of His Bani; in the Guru’s Sanctuary, one is saved. || 7 || Those whose minds are filled with the Lord are judged as true in the Court of the Lord; they are hailed as true in the True Court. Their praises echo throughout the ages, and no one can erase them. Nanak is forever a sacrifice to those who enshrine the Lord within their hearts. || 8 || 1 ||

Tuesday, 10th Assaar (Samvat 540 Nanakshahi) (Page: 637)
 
HUKAMNAMA FROM SRI DARBAR SAHIB,
Sri Amritsar.


[June 25, 2008, Wednesday 04:30 AM. IST]
ਸਲੋਕੁ ਮ: 3 ॥

ਪੂਰਬਿ ਲਿਿਖਆ ਕਮਾਵਣਾ ਜਿ ਕਰਤੈ ਆਪਿ ਲਿਿਖਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਿਚ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥1॥ ਮ: 3 ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਿਖਆ ਕਮਾਵਣਾ ਕੋਇ ਨ ਮੇਟਣਹਾਰੁ ॥2॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਿਚ ਹਉਮੈ ਲੇਖਾ ਮੰਗੀਐ ਫਿਿਰ ਆਵੈ ਜਾਇਆ ॥ ਜਿਨਾ ਹਰਿ ਆਪਿ ਕ਼੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥3॥

ਬੁੱਧਵਾਰ, 11 ਹਾੜ (ਸੰਮਤ 540 ਨਾਨਕਸ਼ਾਹੀ)(ਅੰਗ: 643)

ਪੰਜਾਬੀ ਵਿਆਖਿਆ :
ਸਲੋਕੁ ਮ: 3 ॥


ਪਿਛਲੇ ਕੀਤੇ ਕਰਮਾਂ ਅਨੁਸਾਰ ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਿਖਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ । (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ । ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ਼੍ਰ ਇਸਤ਼੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ । ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ।1। ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ । ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ । ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ! (ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ ।1। ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ । (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ । (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ ।3।

English Translation :

SHALOK, THIRD MEHL:

He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don’t think that he is alive in the world — he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak, the Gurmukhs live in absolute peace; the Naam, the Name of the Lord, abides within them. || 1 || THIRD MEHL: They alone are relatives, and they alone are friends, who, as Gurmukh, join together in love. Night and day, they act according to the True Guru’s Will; they remain absorbed in the True Name. Those who are attached to the love of duality are not called friends; they practice egotism and corruption. The self-willed manmukhs are selfish; they cannot resolve anyone’s affairs. O Nanak, they act according to their pre-ordained destiny; no one can erase it. || 2 || PAUREE: You Yourself created the world, and You Yourself arranged the play of it. You Yourself created the three qualities, and fostered emotional attachment to Maya. He is called to account for his deeds done in egotism; he continues coming and going in reincarnation. The Guru instructs those whom the Lord Himself blesses with Grace. I am a sacrifice to my Guru; forever and ever, I am a sacrifice to Him. || 3 ||
Wednesday, 11th Assaar (Samvat 540 Nanakshahi) (Page: 643)
 
HUKAMNAMA FROM SRI DARBAR SAHIB,
Sri Amritsar.


[June 26, 2008, Thursday 04:30 AM. IST]
ਸਲੋਕੁ ਮ: 3 ॥

ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਿਰ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥1॥ ਮ: 3 ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥2॥ ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਿਤ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥17॥
ਵੀਰਵਾਰ, 12 ਹਾੜ (ਸੰਮਤ 540 ਨਾਨਕਸ਼ਾਹੀ) (ਅੰਗ 648)

ਪੰਜਾਬੀ ਵਿਆਖਿਆ :
ਸਲੋਕੁ ਮ: 3 ॥


ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ । ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ਼੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ । ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।2। ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹ ਅੰਦਰੋਂ ਹਰੀ-ਨਾਮ ਵਿਚ ਰੰਗੇ ਜਾਂਦੇ ਹਨ; ਜਿਨ੍ਹਾਂ ਨੇ ਇਕਾਗ੍ਰ ਚਿੱਤ ਹੋ ਕੇ ਇਕ ਹਰੀ ਨੂੰ ਅਰਾਧਿਆ ਹੈ, ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ । (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ (ਸੰਸਕਾਰ-ਰੂਪ) ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ ਹਰੀ ਨੂੰ ਜਪਦੇ ਹਨ; ਉਹ ਸਦਾ ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ ਹਰੀ ਦੀ (ਹੋਰਨਾਂ ਨੂੰ) ਸਿੱਖਿਆ ਦੇਂਦੇ ਹਨ । ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ ਸਤਿਗੁਰੂ ਦੀ ਰਾਹੀਂ ਹਰੀ ਦੇ ਨਾਮ ਵਿਚ ਲੀਨ ਹੁੰਦੇ ਹਨ ।17।

English Translation :

SHALOK, THIRD MEHL:

O Nanak, forsaking the Name, he loses everything, in this world and the next. Chanting, deep meditation and austere self-disciplined practices are all wasted; he is deceived by the love of duality. He is bound and gagged at the door of the Messenger of Death. He is beaten, and receives terrible punishment. || 1 || THIRD MEHL: They inflict their hatred upon the Saints, and they love the wicked sinners. They find no peace in either this world or the next; they are born only to die, again and again. Their hunger is never satisfied, and they are ruined by duality. The faces of these slanderers are blackened in the Court of the True Lord. O Nanak, without the Naam, they find no shelter on either this shore, or the one beyond. || 2 || PAUREE: Those who meditate on the Lord’s Name, are imbued with the Name of the Lord, Har, Har, in their minds. For those who worship the One Lord in their conscious minds, there is no other than the One Lord. They alone serve the Lord, upon whose foreheads such pre-ordained destiny is written. They continually sing the Glorious Praises of the Lord, and singing the Glories of the Glorious Lord, they are uplifted. Great is the greatness of the Gurmukhs, who, through the Perfect Guru, remain absorbed in the Lord’s Name. || 17 ||
Thursday, 12th Assaar (Samvat 540 Nanakshahi) (Page: 648)
 


TODAY'S HUKAMNAMA FROM SRI DARBAR SAHIB
Sri Amritsar.

To View Hukamnama as Image after 11:00 am IST
To View Hukamnama on Mobile after 11:00 am IST

[June 27, 2008, Friday 04:30 AM. IST]
ਸੂਹੀ ਮਹਲਾ 4 ਘਰੁ 6
ੴ ਸਤਿਗੁਰ ਪ੍ਰਸਾਦਿ ॥

ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥1॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥1॥ ਰਹਾਉ ॥ ਰਵਿਦਾਸੁ ਚਮਾਰੁ ਉਸਤਿਤ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥2॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਿਠ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥3॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ਼੍ਰਿਪਾ ਕਰੇ ਹਰਿ ਰਾਇ ॥4॥1॥8॥


ਸ਼ੁੱਕਰਵਾਰ, 13 ਹਾੜ (ਸੰਮਤ 540 ਨਾਨਕਸ਼ਾਹੀ)(ਅੰਗ 733)

ਪੰਜਾਬੀ ਵਿਆਖਿਆ :
ਸੂਹੀ ਮਹਲਾ 4 ਘਰੁ 6

ੴ ਸਤਿਗੁਰ ਪ੍ਰਸਾਦਿ ॥


ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ । ਉਸ ਬਿਦਰ ਦੇ ਘਰ ਵਿਚ ਕ਼੍ਰਿਸ਼ਨ ਜੀ ਜਾ ਕੇ ਠਹਿਰੇ ਸਨ ।1।ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ ।1।ਰਹਾਉ। ਹੇ ਭਾਈ! (ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ । ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ । ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ ।2। ਹੇ ਭਾਈ! (ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤਿ ਬਣ ਗਈ । ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ । ਪਰਮਾਤਮਾ ਨੇ ਖਤ਼੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ ।3। ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ) । ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ ।4।1।8।
English Translation :

SOOHEE, FOURTH MEHL, SIXTH HOUSE:
ONE UNIVERSAL CREATOR GOD. BY THE GRACE OF THE TRUE GURU:

When someone of low social class chants the Lord’s Name, he obtains the state of highest dignity. Go and ask Bidar, the son of a maid; Krishna himself stayed in his house. || 1 || Listen, O humble Siblings of Destiny, to the Unspoken Speech of the Lord; it removes all anxiety, pain and hunger. || 1 || Pause || Ravi Daas, the leather-worker, praised the Lord, and sang the Kirtan of His Praises each and every instant. Although he was of low social status, he was exalted and elevated, and people of all four castes came and bowed at his feet. || 2 || Naam Dayv loved the Lord; the people called him a fabric dyer. The Lord turned His back on the high-class Kh’shaatriyas and Brahmins, and showed His face to Naam Dayv. || 3 || All of the devotees and servants of the Lord have the tilak, the ceremonial mark, applied to their foreheads at the sixty-eight sacred shrines of pilgrimage. Servant Nanak shall touch their feet night and day, if the Lord, the King, grants His Grace. || 4 || 1 || 8 ||

Friday, 13th Assaar (Samvat 540 Nanakshahi) (Page: 733)
 
HUKAMNAMA FROM SRI DARBAR SAHIB,
Sri Amritsar.


[June 28, 2008, Saturday 04:30 AM. IST]
ਸੂਹੀ ਮਹਲਾ 1 ॥

ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥1 ॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥1॥ ਰਹਾਉ ॥ ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥2॥ ਤੂੰ ਕਰਿ ਕਰਿ ਵੇਖਹਿ ਆਪਿ ਦੇਹਿ ਸੁ ਪਾਈਐ ॥ ਤੂ ਦੇਖਹਿ ਥਾਪਿ ਉਥਾਪਿ ਦਰਿ ਬੀਨਾਈਐ ॥3॥ ਦੇਹੀ ਹੋਵਗਿ ਖਾਕੁ ਪਵਣੁ ਉਡਾਈਐ ॥ ਇਹੁ ਕਿਥੈ ਘਰੁ ਅਉਤਾਕੁ ਮਹਲੁ ਨ ਪਾਈਐ ॥4॥ ਦਿਹੁ ਦੀਵੀ ਅੰਧ ਘੋਰੁ ਘਬੁ ਮੁਹਾਈਐ ॥ ਗਰਬਿ ਮੁਸੈ ਘਰੁ ਚੋਰੁ ਕਿਸੁ ਰੂਆਈਐ ॥5॥ ਗੁਰਮੁਖਿ ਚੋਰੁ ਨ ਲਾਗਿ ਹਰਿ ਨਾਮਿ ਜਗਾਈਐ ॥ ਸਬਦਿ ਨਿਵਾਰੀ ਆਗਿ ਜੋਤਿ ਦੀਪਾਈਐ ॥6॥ ਲਾਲੁ ਰਤਨੁ ਹਰਿ ਨਾਮੁ ਗੁਰਿ ਸੁਰਤਿ ਬੁਝਾਈਐ ॥ ਸਦਾ ਰਹੈ ਨਿਹਕਾਮੁ ਜੇ ਗੁਰਮਤਿ ਪਾਈਐ ॥7॥ ਰਾਤਿ ਦਿਹੈ ਹਰਿ ਨਾਉ ਮੰਨਿ ਵਸਾਈਐ ॥ ਨਾਨਕ ਮੇਲਿ ਮਿਲਾਇ ਜੇ ਤੁਧੁ ਭਾਈਐ ॥8॥2॥4॥
ਸ਼ਨੀਵਾਰ, 14 ਹਾੜ (ਸੰਮਤ 540 ਨਾਨਕਸ਼ਾਹੀ)(ਅੰਗ 752)

ਪੰਜਾਬੀ ਵਿਆਖਿਆ :
ਸੂਹੀ ਮਹਲਾ 1 ॥


ਜਿਵੇਂ ਭੱਠੀ ਵਿਚ ਲੋਹਾ ਪਾ ਕੇ (ਤੇ) ਗਾਲ ਕੇ (ਨਵੇਂ ਸਿਰੇ) ਘੜਿਆ ਜਾਂਦਾ ਹੈ (ਲੋਹੇ ਤੋਂ ਕੰਮ ਆਉਣ ਵਾਲੀਆਂ ਚੀਜ਼ਾਂ ਬਣਾਈਆਂ ਜਾਂਦੀਆਂ ਹਨ) ਤਿਵੇਂ ਮਾਇਆ-ਵੇੜ੍ਹਿਆ ਜੀਵ ਜੂਨਾਂ ਵਿਚ ਪਾਇਆ ਜਾਂਦਾ ਹੈ, ਜਨਮ ਮਰਨ ਦੇ ਗੇੜ ਵਿਚ ਪਾਇਆ ਹੋਇਆ ਗੇੜ ਵਿਚ ਚੱਕਰ ਲਾਂਦਾ ਹੈ (ਤੇ ਆਖ਼ਿਰ ਗੁਰੂ ਦੀ ਮੇਹਰ ਨਾਲ ਸੁਮਤਿ ਸਿੱਖਦਾ ਹੈ) ।1। (ਸਹੀ ਜੀਵਨ-ਜਾਚ) ਸਮਝਣ ਤੋਂ ਬਿਨਾ ਮਨੁੱਖ (ਜੇਹੜਾ ਭੀ) ਕਰਮ ਕਰਦਾ ਹੈ ਦੁੱਖ (ਪੈਦਾ ਕਰਨ ਵਾਲਾ ਕਰਦਾ ਹੈ) ਦੁੱਖ ਹੀ ਦੁੱਖ (ਸਹੇੜਦਾ ਹੈ) । ਹਉਮੈ ਦੇ ਕਾਰਨ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ ।1।ਰਹਾਉ। ਹੇ ਪ੍ਰਭੂ! (ਭਟਕ ਭਟਕ ਕੇ ਆਖ਼ਿਰ) ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤੂੰ ਉਸ ਨੂੰ (ਚੌਰਾਸੀ ਦੇ ਗੇੜ ਤੋਂ) ਬਚਾਂਦਾ ਹੈਂ; ਉਹ, ਹੇ ਪ੍ਰਭੂ! ਤੇਰਾ ਨਾਮ ਸਿਮਰਦਾ ਹੈ । ਗੁਰੂ (ਭੀ) ਤੂੰ ਆਪਣੀ ਰਜ਼ਾ ਅਨੁਸਾਰ ਹੀ ਮਿਲਾਂਦਾ ਹੈਂ (ਜਿਸ ਨੂੰ ਮਿਲਦਾ ਹੈ) ਉਹ ਗੁਰੂ ਦੇ ਸ਼ਬਦ ਨੂੰ ਕਮਾਂਦਾ ਹੈ (ਗੁਰ-ਸ਼ਬਦ ਅਨੁਸਾਰ ਆਚਰਨ ਬਣਾਂਦਾ ਹੈ) ।2। ਹੇ ਪ੍ਰਭੂ! ਜੀਵ ਪੈਦਾ ਕਰ ਕੇ ਇਹਨਾਂ ਦੀ ਸੰਭਾਲ ਭੀ ਤੂੰ ਆਪ ਹੀ ਕਰਦਾ ਹੈਂ । ਜੋ ਕੁਝ ਤੂੰ ਦੇਂਦਾ ਹੈਂ ਉਹੀ ਜੀਵਾਂ ਨੂੰ ਮਿਲਦਾ ਹੈ ਤੂੰ ਆਪ ਪੈਦਾ ਕਰਦਾ ਹੈਂ ਆਪ ਨਾਸ ਕਰਦਾ ਹੈਂ, ਸਭ ਦੀ ਤੂੰ ਆਪਣੀ ਨਿਗਰਾਨੀ ਵਿਚ ਸੰਭਾਲ ਕਰਦਾ ਹੈਂ ।3। ਜਦੋਂ (ਸਰੀਰ ਵਿਚੋਂ) ਸੁਆਸ ਨਿਕਲ ਜਾਂਦਾ ਹੈ ਤਾਂ ਸਰੀਰ ਮਿੱਟੀ ਹੋ ਜਾਂਦਾ ਹੈ (ਜਿਨ੍ਹਾਂ ਮਹਲ ਮਾੜੀਆਂ ਦਾ ਮਨੁੱਖ ਮਾਣ ਕਰਦਾ ਹੈ) ਫਿਰ ਨਾਹ ਇਹ ਘਰ ਇਸ ਨੂੰ ਮਿਲਦਾ ਹੈ ਨਾਹ ਬੈਠਕ ਮਿਲਦੀ ਹੈ ਤੇ ਨਾਹ ਇਹ ਮਹਲ ਮਿਲਦਾ ਹੈ ।4। (ਸਹੀ ਜੀਵਨ-ਜਾਚ ਸਮਝਣ ਤੋਂ ਬਿਨਾ) ਜੀਵ ਆਪਣਾ ਘਰ ਦਾ ਮਾਲ (ਆਤਮਕ ਸਰਮਾਇਆ) ਲੁਟਾਈ ਜਾਂਦਾ ਹੈ, ਚਿੱਟਾ ਦਿਨ ਹੁੰਦਿਆਂ (ਇਸ ਦੇ ਭਾ ਦਾ) ਘੁੱਪ ਹਨੇਰਾ ਬਣਿਆ ਰਹਿੰਦਾ ਹੈ । ਅਹੰਕਾਰ ਵਿਚ (ਗ਼ਾਫ਼ਲ ਰਹਿਣ ਕਰਕੇ ਮੋਹ-ਰੂਪ) ਚੋਰ ਇਸ ਦੇ ਘਰ (ਆਤਮਕ ਸਰਮਾਏ) ਨੂੰ ਲੁੱਟਦਾ ਜਾਂਦਾ ਹੈ । (ਸਮਝ ਹੀ ਨਹੀਂ) ਕਿਸ ਪਾਸ ਸ਼ਿਕਾਇਤ ਕਰੇ? ।5। ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਸ (ਦੇ ਸਰਮਾਏ) ਨੂੰ ਚੋਰ ਨਹੀਂ ਪੈਂਦਾ, ਗੁਰੂ ਉਸ ਨੂੰ ਪਰਮਾਤਮਾ ਦੇ ਨਾਮ ਦੀ ਰਾਹੀਂ (ਆਤਮਕ ਸਰਮਾਏ ਦੇ ਚੋਰ ਵਲੋਂ) ਸੁਚੇਤ ਰੱਖਦਾ ਹੈ । ਗੁਰੂ ਆਪਣੇ ਸ਼ਬਦ ਨਾਲ (ਉਸ ਦੇ ਅੰਦਰੋਂ ਤ਼੍ਰਿਸ਼ਨਾ-) ਅੱਗ ਬੁਝਾ ਦੇਂਦਾ ਹੈ, ਤੇ ਰੱਬੀ ਜੋਤਿ ਜਗਾ ਦੇਂਦਾ ਹੈ ।6। ਪਰਮਾਤਮਾ ਦਾ ਨਾਮ (ਹੀ) ਲਾਲ ਹੈ ਰਤਨ ਹੈ (ਸਰਨ ਪਏ ਸਿੱਖ ਨੂੰ) ਗੁਰੂ ਨੇ ਇਹ ਸੂਝ ਦੇ ਦਿੱਤੀ ਹੁੰਦੀ ਹੈ (ਇਸ ਵਾਸਤੇ ਉਸ ਨੂੰ ਤ਼੍ਰਿਸ਼ਨਾ-ਅੱਗ ਨਹੀਂ ਪੋਂਹਦੀ) । ਜੇ ਮਨੁੱਖ ਗੁਰੂ ਦੀ ਸਿਿਖਆ ਪ੍ਰਾਪਤ ਕਰ ਲਏ ਤਾਂ ਉਹ ਸਦਾ (ਮਾਇਆ ਦੀ) ਵਾਸਨਾ ਤੋਂ ਬਚਿਆ ਰਹਿੰਦਾ ਹੈ ।7। ਹੇ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ—ਹੇ ਪ੍ਰਭੂ!) ਜੇ ਤੈਨੂੰ ਭਾਵੇ (ਤਾਂ ਮੇਹਰ ਕਰ, ਤੇ) ਆਪਣੀ ਸੰਗਤਿ ਵਿਚ ਮਿਲਾ, ਤਾ ਕਿ ਰਾਤ ਦਿਨ (ਹਰ ਵੇਲੇ) ਹੇ ਹਰੀ! ਤੇਰਾ ਨਾਮ ਮਨ ਵਿਚ ਵਸਾਇਆ ਜਾ ਸਕੇ ।8।2।4।

English Translation :

SOOHEE, FIRST MEHL:

As iron is melted in the forge and re-shaped, so is the godless materialist reincarnated, and forced to wander aimlessly. || 1 || Without understanding, everything is suffering, earning only more suffering. In his ego, he comes and goes, wandering in confusion, deluded by doubt. || 1 || Pause || You save those who are Gurmukh, O Lord, through meditation on Your Naam. You blend with Yourself, by Your Will, those who practice the Word of the Shabad. || 2 || You created the Creation, and You Yourself gaze upon it; whatever You give, is received. You watch, establish and disestablish; You keep all in Your vision at Your Door. || 3 || The body shall turn to dust, and the soul shall fly away. So where are their homes and resting places now? They do not find the Mansion of the Lord’s Presence, either. || 4 || In the pitch darkness of broad daylight, their wealth is being plundered. Pride is looting their homes like a thief; where can they file their complaint? || 5 || The thief does not break into the home of the Gurmukh; he is awake in the Name of the Lord. The Word of the Shabad puts out the fire of desire; God’s Light illuminates and enlightens. || 6 || The Naam, the Name of the Lord, is a jewel, a ruby; the Guru has taught me the Word of the Shabad. One who follows the Guru’s Teachings remains forever free of desire. || 7 || Night and day, enshrine the Lord’s Name within your mind. Please unite Nanak in Union, O Lord, if it is pleasing to Your Will.||8||2||4||
Saturday, 14th Assaar (Samvat 540 Nanakshahi) (Page: 752)
 


TODAY'S HUKAMNAMA FROM SRI DARBAR SAHIB

Sri Amritsar.

To View Hukamnama as Image after 11:00 am IST

To View Hukamnama on Mobile after 11:00 am IST

[June 29, 2008, Sunday 04:30 AM. IST]

ਸੂਹੀ ਮਹਲਾ 5 ॥

ਸਿਿਮ੍ਰਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲ੍ੀ ਹੋਛੀਆ ॥1॥ ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥1॥ ਰਹਾਉ ॥ ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ ਸੁਖੁ ਨ ਪਾਇਨਿ੍ ਮੂਲਿ ਨਾਮ ਵਿਛੁੰਨਿਆ ॥2॥ ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥ ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥3॥ ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥4॥ ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥ ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥5॥ ਜਿਨ੍ ਕਉ ਭਏ ਦਇਆਲ ਤਿਨ੍ ਸਾਧੂ ਸੰਗੁ ਭਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਤਿਨ੍ੀ ਜਨੀ ਜਪਿ ਲਇਆ ॥6॥ ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥ ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥7॥ ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥8॥2॥5॥16॥


ਐਤਵਾਰ, 15 ਹਾੜ (ਸੰਮਤ 540 ਨਾਨਕਸ਼ਾਹੀ) (ਅੰਗ: 761)

ਪੰਜਾਬੀ ਵਿਆਖਿਆ :
ਸੂਹੀ ਮਹਲਾ 5 ॥


ਹੇ ਭਾਈ! ਜੇਹੜੇ ਮਨੁੱਖ ਵੇਦ ਪੁਰਾਣ ਸਿੰਮ੍ਰਿਤੀਆਂ ਆਦਿਕ ਧਰਮ-ਪੁਸਤਕਾਂ ਪੜ੍ਹ ਕੇ (ਨਾਮ ਨੂੰ ਲਾਂਭੇ ਛੱਡ ਕੇ ਕਰਮ ਕਾਂਡ ਆਦਿਕ ਦਾ ਉਪਦੇਸ਼) ਉੱਚੀ ਉੱਚੀ ਸੁਣਾਂਦੇ ਹਨ, ਉਹ ਮਨੁੱਖ ਥੋਥੀਆਂ ਗੱਲਾਂ ਕਰਦੇ ਹਨ । ਪਰਮਾਤਮਾ ਦੇ ਨਾਮ ਤੋਂ ਬਿਨਾ ਝੂਠਾ ਪਰਚਾਰ ਹੀ ਇਹ ਸਾਰੇ ਲੋਕ ਕਰਦੇ ਹਨ ।1। ਹੇ ਭਾਈ! ਪਰਮਾਤਮਾ ਦੇ ਨਾਮ ਦਾ ਬੇਅੰਤ ਖ਼ਜ਼ਾਨਾ (ਪਰਮਾਤਮਾ ਦੇ) ਭਗਤਾਂ ਦੇ ਹਿਰਦੇ ਵਿਚ ਵੱਸਦਾ ਹੈ । ਗੁਰੂ ਦੀ ਸੰਗਤਿ ਵਿਚ (ਨਾਮ ਜਪਿਆਂ) ਜਨਮ ਮਰਨ ਦੇ ਦੁੱਖ ਅਤੇ ਮੋਹ ਆਦਿਕ ਹਰੇਕ ਕਲੇਸ਼ ਦੂਰ ਹੋ ਜਾਂਦਾ ਹੈ ।1।ਰਹਾਉ। ਹੇ ਭਾਈ! ਪ੍ਰਭੂ ਦੇ ਨਾਮ ਤੋਂ ਵਿਛੁੜੇ ਹੋਏ ਮਨੁੱਖ ਕਦੇ ਭੀ ਆਤਮਕ ਆਨੰਦ ਨਹੀਂ ਮਾਣਦੇ । ਉਹ ਮਨੁੱਖ ਮਾਇਆ ਦੇ ਮੋਹ ਵਿਚ, ਸ਼ਾਸਤ਼੍ਰਾਰਥ ਵਿਚ, ਅਹੰਕਾਰ ਵਿਚ ਫਸ ਕੇ ਜ਼ਰੂਰ ਦੁਖੀ ਹੁੰਦੇ ਹਨ ।2। ਹੇ ਭਾਈ! (ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਮਾਇਆ ਦੀ ਮਮਤਾ ਦਾ ਖ਼ਿਆਲ ਮਨ ਵਿਚ ਟਿਕਾ ਕੇ ਮੋਹ ਦੇ ਬੰਧਨ ਵਿਚ ਬੱਝੇ ਰਹਿੰਦੇ ਹਨ । ਨਿਰੀ ਮਾਇਆ ਦੇ ਝੰਬੇਲਿਆਂ ਦੇ ਕਾਰਨ ਉਹ ਲੋਕ ਦੁੱਖ ਸੁਖ ਭੋਗਦੇ ਰਹਿੰਦੇ ਹਨ ।3। ਹੇ ਭਾਈ! ਚੰਗੀ ਤਰ੍ਹਾਂ ਪੜਤਾਲ ਕਰ ਕੇ ਨਿਰਨਾ ਕਰ ਕੇ ਅਸੀ ਇਸ ਅਸਲੀਅਤ ਉਤੇ ਪਹੁੰਚੇ ਹਾਂ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ । ਨਾਮ ਤੋਂ ਵਾਂਜੇ ਰਹਿਣ ਵਾਲੇ ਜ਼ਰੂਰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਕੇ ਜਾਂਦੇ ਹਨ ।4। (ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਅਨੇਕਾਂ ਪ੍ਰਾਣੀ (ਮੁੜ ਮੁੜ) ਜੰਮਦੇ ਹਨ ਮਰਦੇ ਹਨ । ਆਤਮਕ ਮੌਤ ਸਹੇੜ ਸਹੇੜ ਕੇ ਮੁੜ ਮੁੜ ਜਨਮ ਲੈਂਦੇ ਰਹਿੰਦੇ ਹਨ । (ਆਤਮਕ ਜੀਵਨ ਦੀ) ਸੂਝ ਤੋਂ ਬਿਨਾ ਉਹਨਾਂ ਦਾ ਸਾਰਾ ਹੀ ਉੱਦਮ ਵਿਅਰਥ ਰਹਿੰਦਾ ਹੈ, ਉਹ ਅਨੇਕਾਂ ਜੂਨਾਂ ਵਿਚ ਭਟਕਦੇ ਰਹਿੰਦੇ ਹਨ ।5। ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਦਇਆਵਾਨ ਹੁੰਦਾ ਹੈ ਉਹਨਾਂ ਨੂੰ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦੇ ਰਹਿੰਦੇ ਹਨ ।6। ਹੇ ਭਾਈ! ਕੋ਼੍ਰੜਾਂ ਅਣਗਿਣਤ, ਬੇਅੰਤ, ਅਨੇਕਾਂ ਹੀ ਪ੍ਰਾਣੀ (ਪਰਮਾਤਮਾ ਦੀ) ਭਾਲ ਕਰਦੇ ਹਨ, ਪਰ ਪਰਮਾਤਮਾ ਆਪ ਜਿਸ ਮਨੁੱਖ ਨੂੰ ਸੂਝ ਬਖ਼ਸ਼ਦਾ ਹੈ, ਉਸ ਮਨੁੱਖ ਨੂੰ ਪ੍ਰਭੂ ਦੀ ਨੇੜਤਾ ਮਿਲ ਜਾਂਦੀ ਹੈ ।7। ਹੇ ਨਾਨਕ! (ਪ੍ਰਭੂ-ਚਰਨਾਂ ਵਿਚ ਅਰਦਾਸ ਕਰ, ਤੇ ਆਖ—) ਹੇ ਦਾਤਾਰ! ਮੇਰੇ ਅੰਦਰ ਇਹ ਤਾਂਘ ਹੈ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ । ਮੈਨੂੰ ਆਪਣਾ ਨਾਮ ਬਖ਼ਸ਼ । ਮੈਂ ਤੈਨੂੰ ਕਦੇ ਨਾਹ ਭੁਲਾਵਾਂ ।8।2।5।
English Translation :

SOOHEE, FIFTH MEHL:

The Simritees, the Vedas, the Puraanas and the other holy scriptures proclaim that without the Naam, everything is false and worthless. || 1 || The infinite treasure of the Naam abides within the minds of the devotees. Birth and death, attachment and suffering, are erased in the Saadh Sangat, the Company of the Holy. || 1 || Pause || Those who indulge in attachment, conflict and egotism shall surely weep and cry. Those who are separated from the Naam shall never find any peace. || 2 || Crying out, “Mine! Mine!”, he is bound in bondage. Entangled in Maya, he is reincarnated in heaven and hell. || 3 || Searching, searching, searching, I have come to understand the essence of reality. Without the Naam, there is no peace at all, and the mortal will surely fail. || 4 || Many come and go; they die, and die again, and are reincarnated. Without understanding, they are totally useless, and they wander in reincarnation. || 5 || They alone join the Saadh Sangat, unto whom the Lord becomes Merciful. They chant and meditate on the Ambrosial Name of the Lord. || 6 || Uncounted millions, so many they are endless, search for Him. But only that one, who understands his own self, sees God near at hand. || 7 || Never forget me, O Great Giver — please bless me with Your Naam.To sing Your Glorious Praises day and night — O Nanak, this is my heart-felt desire. || 8 || 2 || 5 || 16 ||

Sunday, 15th Assaar (Samvat 540 Nanakshahi) (Page: 761)
 
[June 30, 2008, Monday 04:30 AM. IST]

ਸੂਹੀ ਮਹਲਾ 5 ॥

ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥ ਜਿਤੁ ਤੂ ਲਾਵਹਿ ਤਿਤੁ ਹਮ ਲਾਗਹ ਕਿਆ ਏਹਿ ਜੰਤ ਵਿਚਾਰੇ ॥1॥ ਮੇਰੇ ਰਾਮ ਜੀ ਤੂੰ ਪ੍ਰਭ ਅੰਤਰਜਾਮੀ ॥ ਕਰਿ ਕਿਰਪਾ ਗੁਰਦੇਵ ਦਇਆਲਾ ਗੁਣ ਗਾਵਾ ਨਿਤ ਸੁਆਮੀ ॥1॥ ਰਹਾਉ ॥ ਆਠ ਪਹਰ ਪ੍ਰਭੁ ਅਪਨਾ ਧਿਆਈਐ ਗੁਰ ਪ੍ਰਸਾਦਿ ਭਉ ਤਰੀਐ ॥ ਆਪੁ ਤਿਆਗਿ ਹੋਈਐ ਸਭ ਰੇਣਾ ਜੀਵਤਿਆ ਇਉ ਮਰੀਐ ॥2॥ ਸਫਲ ਜਨਮੁ ਤਿਸ ਕਾ ਜਗ ਭੀਤਰਿ ਸਾਧਸੰਗਿ ਨਾਉ ਜਾਪੇ ॥ ਸਗਲ ਮਨੋਰਥ ਤਿਸ ਕੇ ਪੂਰਨ ਜਿਸੁ ਦਇਆ ਕਰੇ ਪ੍ਰਭੁ ਆਪੇ ॥3॥ ਦੀਨ ਦਇਆਲ ਕ਼੍ਰਿਪਾਲ ਪ੍ਰਭ ਸੁਆਮੀ ਤੇਰੀ ਸਰਣਿ ਦਇਆਲਾ ॥ ਕਰਿ ਕਿਰਪਾ ਅਪਨਾ ਨਾਮੁ ਦੀਜੈ ਨਾਨਕ ਸਾਧ ਰਵਾਲਾ ॥4॥11॥58॥


ਸੋਮਵਾਰ, 16 ਹਾੜ (ਸੰਮਤ 540 ਨਾਨਕਸ਼ਾਹੀ) (ਅੰਗ: 750)

ਪੰਜਾਬੀ ਵਿਆਖਿਆ
:
ਸੂਹੀ ਮਹਲਾ 5 ॥


ਹੇ ਰੱਖਿਆ ਕਰਨ ਦੇ ਸਮਰਥ ਪ੍ਰਭੂ! ਮੇਰੀ ਰੱਖਿਆ ਕਰ । ਮੈਂ ਸਾਰੇ (ਆਸਰੇ) ਛੱਡ ਕੇ ਗੁਰੂ ਦੀ ਸਰਨ ਆ ਪਿਆ ਹਾਂ । ਹੇ ਪ੍ਰਭੂ! ਇਹਨਾਂ ਜੀਵਾਂ ਵਿਚਾਰਿਆਂ ਦੀ ਕੀਹ ਪਾਂਇਆਂ ਹੈ? ਤੂੰ ਜਿਸ ਕੰੰਮ ਵਿਚ ਅਸਾਂ ਜੀਵਾਂ ਨੂੰ ਲਾ ਦੇਂਦਾ ਹੈਂ, ਅਸੀ ਉਸ ਕੰਮ ਵਿਚ ਲੱਗ ਪੈਂਦੇ ਹਾਂ ।1। ਹੇ ਮੇਰੇ ਰਾਮ ਜੀ! ਹੇ ਮੇਰੇ ਪ੍ਰਭੂ! ਤੂੰ (ਮੇਰੇ) ਦਿਲ ਦੀ ਜਾਣਨ ਵਾਲਾ ਹੈਂ । ਹੇ ਦਇਆ ਦੇ ਘਰ ਗੁਰਦੇਵ! ਹੇ ਸੁਆਮੀ! ਮੇਹਰ ਕਰ, ਮੈਂ ਸਦਾ ਤੇਰੇ ਗੁਣ ਗਾਂਦਾ ਰਹਾਂ ।1।ਰਹਾਉ। ਹੇ ਭਾਈ! ਅੱਠੇ ਪਹਰ ਆਪਣੇ ਮਾਲਕ-ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਗੁਰੂ ਦੀ ਕਿਰਪਾ ਨਾਲ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ । ਹੇ ਭਾਈ! ਆਪਾ-ਭਾਵ ਛੱਡ ਕੇ ਗੁਰੂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ, ਇਸ ਤਰ੍ਹਾਂ ਦੁਨੀਆ ਦੀ ਕਿਰਤ-ਕਾਰ ਕਰਦਿਆਂ ਹੀ ਨਿਰਮੋਹ ਹੋ ਜਾਈਦਾ ਹੈ ।2। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ ਜਪਦਾ ਹੈ, ਜਗਤ ਵਿਚ ਉਸ ਦਾ ਜੀਵਨ ਕਾਮਯਾਬ ਹੋ ਜਾਂਦਾ ਹੈ । ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਆਪ ਹੀ ਕਿਰਪਾ ਕਰਦਾ ਹੈ, ਉਸ ਦੀਆਂ ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ ।3। ਹੇ ਨਾਨਕ! (ਆਖ—) ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਕ਼੍ਰਿਪਾਲ! ਹੇ ਮਾਲਕ-ਪ੍ਰਭੂ! ਹੇ ਦਇਆ ਦੇ ਸੋਮੇ! ਮੈਂ ਤੇਰੀ ਸਰਨ ਆਇਆ ਹਾਂ! ਮੇਹਰ ਕਰ, ਮੈਨੂੰ ਆਪਣਾ ਨਾਮ ਬਖ਼ਸ਼, ਗੁਰੂ ਦੇ ਚਰਨਾਂ ਦੀ ਧੂੜ ਦੇਹ ।4।11।58।
English Translation :

SOOHEE, FIFTH MEHL:

Renouncing everything, I have come to the Guru’s Sanctuary; save me, O my Savior Lord! Whatever You link me to, to that I am linked; what can this poor creature do? || 1 || O my Dear Lord God, You are the Inner-knower, the Searcher of hearts. Be Merciful to me, O Divine, Compassionate Guru, that I may constantly sing the Glorious Praises of my Lord and Master. || 1 || Pause || Twenty-four hours a day, I meditate on my God; by Guru’s Grace, I cross over the terrifying world-ocean. Renouncing self-conceit, I have become the dust of all men’s feet; in this way, I die, while I am still alive. || 2 || How fruitful is the life of that being in this world, who chants the Name in the Saadh Sangat, the Company of the Holy. All desires are fulfilled, for the one who is blessed with God’s Kindness and Mercy. || 3 || O Merciful to the meek, Kind and Compassionate Lord God, I seek Your Sanctuary. Take pity upon me, and bless me with Your Name. Nanak is the dust of the feet of the Holy. || 4 || 11 || 58 ||

Monday, 16th Assaar (Samvat 540 Nanakshahi) (Page: 750)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

To View Hukamnama as Image after 11:00 am IST
To View Hukamnama on Mobile after 11:00 am IST

[July 1, 2008, Tuesday 04:30 AM. IST]
ਸੋਰਠਿ ਮਹਲਾ 5 ॥

ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥1॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਿਨ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਿਨ ਸਗਲੀ ਬਾਤ ਸਵਾਰੀ ॥2॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਿਨ ਸਗਲੀ ਲਾਜ ਰਾਖੀ ॥3॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥4॥6॥56॥


ਮੰਗਲਵਾਰ, 17 ਹਾੜ (ਸੰਮਤ 540 ਨਾਨਕਸ਼ਾਹੀ)(ਅੰਗ: 622)

ਪੰਜਾਬੀ ਵਿਆਖਿਆ :
ਸੋਰਠਿ ਮਹਲਾ 5 ॥


ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ਼੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ । ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ ।1।ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ ।ਰਹਾਉ।ਹੇ ਭਾਈ! (ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ । ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।2।ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ । ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ । (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।3।ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ । ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ । ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ । ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ ।4।6।56।
English Translation :

SORAT'H, FIFTH MEHL:

The Creator has brought utter peace to my home; the fever has left my family. The Perfect Guru has saved us. I sought the Sanctuary of the True Lord. || 1 || The Transcendent Lord Himself has become my Protector. Tranquility, intuitive peace and poise welled up in an instant, and my mind was comforted forever. || Pause || The Lord, Har, Har, gave me the medicine of His Name, which has cured all disease. He extended His Mercy to me, and resolved all these affairs. || 2 || God confirmed His loving nature; He did not take my merits or demerits into account. The Word of the Guru's Shabad has become manifest, and through it, my honor was totally preserved. || 3 || I speak as You cause me to speak; O Lord and Friday, 23rd Poh (Samvat 538 Nanakshahi) Master, You are the ocean of excellence. Nanak chants the Naam, the Name of the Lord, according to the Teachings of Truth. God preserves the honor of His slaves. || 4 || 6 || 56 ||

Tuesday, 17th Assaar (Samvat 540 Nanakshahi)(Page: 622)
 


TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[July 2, 2008, Wednesday 04:30 AM. IST]
ਸੋਰਠਿ ਮਹਲਾ 5 ॥

ਜੀਅ ਜੰਤ੍ਰ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥ ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਈ ਬਡਾਈ ॥1॥ ਪਾਰਬ੍ਰਹਮੁ ਪੂਰਾ ਮੇਰੈ ਨਾਲਿ ॥ ਗੁਰਿ ਪੂਰੈ ਪੂਰੀ ਸਭ ਰਾਖੀ ਹੋਏ ਸਰਬ ਦਇਆਲ ॥1॥ ਰਹਾਉ ॥ ਅਨਦਿਨੁ ਨਾਨਕੁ ਨਾਮੁ ਧਿਆਏ ਜੀਅ ਪ੍ਰਾਨ ਕਾ ਦਾਤਾ ॥ ਅਪੁਨੇ ਦਾਸ ਕਉ ਕੰਠਿ ਲਾਇ ਰਾਖੈ ਜਿਉ ਬਾਰਿਕ ਪਿਤ ਮਾਤਾ ॥2॥22॥50॥


ਬੁੱਧਵਾਰ, 18 ਹਾੜ (ਸੰਮਤ 540 ਨਾਨਕਸ਼ਾਹੀ) (ਅੰਗ: 621)

ਪੰਜਾਬੀ ਵਿਆਖਿਆ :
ਸੋਰਠਿ ਮਹਲਾ 5 ॥


ਹੇ ਭਾਈ! ਸਾਰੇ ਜੀਵ ਉਸ (ਪਰਮਾਤਮਾ) ਦੇ ਹੀ ਪੈਦਾ ਕੀਤੇ ਹੋਏ ਹਨ; ਉਹ ਪਰਮਾਤਮਾ ਹੀ ਸੰਤ ਜਨਾਂ ਦਾ ਮਦਦਗਾਰ ਰਹਿੰਦਾ ਹੈ । ਆਪਣੇ ਸੇਵਕ ਦੀ (ਇੱਜ਼ਤ) ਪਰਮਾਤਮਾ ਆਪ ਹੀ ਰੱਖਦਾ ਹੈ (ਉਸ ਦੀ ਕਿਰਪਾ ਨਾਲ ਹੀ ਸੇਵਕ ਦੀ) ਇੱਜ਼ਤ ਪੂਰੇ ਤੌਰ ਤੇ ਬਣੀ ਰਹਿੰਦੀ ਹੈ ।1। ਹੇ ਭਾਈ! ਪੂਰਨ ਪਰਮਾਤਮਾ (ਸਦਾ) ਮੇਰੇ ਅੰਗ-ਸੰਗ (ਸਹਾਈ) ਹੈ । ਪੂਰੇ ਗੁਰੂ ਨੇ ਚੰਗੀ ਤਰ੍ਹਾਂ ਮੇਰੀ (ਇੱਜ਼ਤ) ਰੱਖ ਲਈ ਹੈ । ਗੁਰੂ ਸਾਰੇ ਜੀਵਾਂ ਉੱਤੇ ਹੀ ਦਇਆਵਾਨ ਰਹਿੰਦਾ ਹੈ ।1।ਰਹਾਉ। ਹੇ ਭਾਈ! ਨਾਨਕ (ਤਾਂ ਉਸ ਪਰਮਾਤਮਾ ਦਾ) ਨਾਮ ਹਰ ਵੇਲੇ ਸਿਮਰਦਾ ਰਹਿੰਦਾ ਹੈ ਜੋ ਜਿੰਦ ਦੇਣ ਵਾਲਾ ਹੈ ਜੋ ਸੁਆਸ ਦੇਣ ਵਾਲਾ ਹੈ । ਹੇ ਭਾਈ! ਜਿਵੇਂ ਮਾਪੇ ਆਪਣੇ ਬੱਚਿਆਂ ਦਾ ਧਿਆਨ ਰੱਖਦੇ ਹਨ, ਤਿਵੇਂ ਪਰਮਾਤਮਾ ਆਪਣੇ ਸੇਵਕ ਨੂੰ (ਆਪਣੇ) ਗਲ ਨਾਲ ਲਾ ਕੇ ਰੱਖਦਾ ਹੈ ।2।22।50।
English Translation :

SORAT’H, FIFTH MEHL:

All beings and creatures were created by Him; He alone is the support and friend of the Saints. He Himself preserves the honor of His servants; their glorious greatness becomes perfect. || 1 || The Perfect Supreme Lord God is always with me. The Perfect Guru has perfectly and totally protected me, and now everyone is kind and compassionate to me. || 1 || Pause || Night and day, Nanak meditates on the Naam, the Name of the Lord; He is the Giver of the soul, and the breath of life itself. He hugs His slave close in His loving embrace, like the mother and father hug their child. || 2 || 22 || 50 ||

Wednesday, 18th Assaar (Samvat 540 Nanakshahi) (Page: 621)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[July 3, 2008, Thursday 04:30 AM. IST]
ਜੈਤਸਰੀ ਮਹਲਾ 4 ਘਰੁ 1 ਚਉਪਦੇ
ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥1॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥2॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥3॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥4॥1॥


ਵੀਰਵਾਰ, 19 ਹਾੜ (ਸੰਮਤ 540 ਨਾਨਕਸ਼ਾਹੀ) (ਅੰਗ: 696)

ਪੰਜਾਬੀ ਵਿਆਖਿਆ :
ਜੈਤਸਰੀ ਮਹਲਾ 4 ਘਰੁ 1 ਚਉਪਦੇ

ੴ ਸਤਿਗੁਰ ਪ੍ਰਸਾਦਿ ॥


ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।1। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।2। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।3। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।4।1।
English Translation :

JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

Thrusday, 19th Assaar (Samvat 540 Nanakshahi) (Page: 696)
 


TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[July 4, 2008, Friday 04:30 AM. IST]
ਧਨਾਸਰੀ ਮਹਲਾ 1 ॥

ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਿਨ ਸਿਰਜੀ ਤਿਿਨ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਿਰ ਸਿਿਰ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥1॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥2॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਿਰ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥3॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥4॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥5॥2॥


ਸ਼ੁੱਕਰਵਾਰ, 20 ਹਾੜ (ਸੰਮਤ 540 ਨਾਨਕਸ਼ਾਹੀ)ਅੰਗ: 688

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ 1 ॥


ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ । ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ । ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ । ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ । ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ । ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ਼੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ । ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ—ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼) ।1। ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ) । ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ । ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ । ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ । ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ । ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ । ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ । (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ—) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ।2। ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ । ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ । (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ । ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ । (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ । ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ । ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ । ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ ।3। ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ । ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ । ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ) । ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ਼੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ) । ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ । ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ । ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ ।4। ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ । (ਮਾਇਆ ਦੀ ਤ਼੍ਰਿਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤ਼੍ਰਿਸਨਾ ਦੂਰ ਕਰਦਾ ਹੈ) । ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤਿ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ । ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ । ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤ਼੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ । ਹੇ ਨਾਨਕ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤ਼੍ਰਿਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ ।5।2।
English Translation :

DHANAASAREE, FIRST MEHL:

I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord’s Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. || 1 || No one can compare to You, Lord; all come and go. By Your Command, the account is settled, and doubt is dispelled. The Guru dispels doubt, and makes us speak the Unspoken Speech; the true ones are absorbed into Truth. He Himself creates, and He Himself destroys; I accept the Command of the Commander Lord. True greatness comes from the Guru; You alone are the mind’s companion in the end. O Nanak, there is no other than the Lord and Master; greatness comes from Your Name. || 2 || You are the True Creator Lord, the unknowable Maker. There is only the One Lord and Master, but there are two paths, by which conflict increases. All follow these two paths, by the Hukam of the Lord’s Command; the world is born, only to die. Without the Naam, the Name of the Lord, the mortal has no friend at all; he carries loads of sin on his head. By the Hukam of the Lord’s Command, he comes, but he does not understand this Hukam; the Lord’s Hukam is the Embellisher. O Nanak, through the Shabad, the Word of the Lord and Master, the True Creator Lord is realized. || 3 || Your devotees look beautiful in Your Court, embellished with the Shabad. They chant the Ambrosial Word of His Bani, savoring it with their tongues. Savoring it with their tongues, they thirst for the Naam; they are a sacrifice to the Word of the Guru’s Shabad. Touching the philosopher’s stone, they become the philosopher’s stone, which transforms lead into gold; O Lord, they become pleasing to your mind. They attain the immortal status and eradicate their self-conceit; how rare is that person, who contemplates spiritual wisdom. O Nanak, the devotees look beautiful in the Court of the True Lord; they are dealers in the Truth. || 4 || I am hungry and thirsty for wealth; how will I be able to go to the Lord’s Court? I shall go and ask the True Guru, and meditate on the Naam, the Name of the Lord. I meditate on the True Name, chant the True Name, and as Gurmukh, I realize the True Name. Night and day, I chant the Name of the merciful, immaculate Lord, the Master of the poor. The Primal Lord has ordained the tasks to be done; self-conceit is overcome, and the mind is subdued. O Nanak, the Naam is the sweetest essence; through the Naam, thirst and desire are stilled. || 5 || 2 ||

Friday, 20th Assaar (Samvat 540 Nanakshahi)(Page: 688)
 
Back
Top