☬ Ajj da mukhwak/ hukamnama ☬

slok mÚ 5 ]
koit ibGn iqsu lwgqy ijs no ivsrY nwau ] nwnk Anidnu iblpqy ijau suM\Y Gir kwau ]1] mÚ 5 ] iprI imlwvw jw QIAY sweI suhwvI ruiq ] GVI muhqu nh vIsrY nwnk rvIAY inq ]2] pauVI ] sUrbIr vrIAwm iknY n hoVIAY ] Pauj sqwxI hwT pMcw joVIAY ] ds nwrI AauDUq dyin cmoVIAY ] ijix ijix lYin@ rlwie eyho eynw loVIAY ] qRY gux ien kY vis iknY n moVIAY ] Brmu kotu mwieAw KweI khu ikqu ibiD qoVIAY ] guru pUrw AwrwiD ibKm dlu PoVIAY ] hau iqsu AgY idnu rwiq rhw kr joVIAY ]15]

Su`krvwr, 3 swvx (sMmq 540 nwnkSwhI) (AMg: 522)

pMjwbI ivAwiKAw :
slok mÚ 5 ]
ijs mnu`K ƒ prmwqmw dw nwm ivsr jWdw hY aus ƒ ko®VW ivGn Aw Gyrdy hn; hy nwnk! (Ajyhy bMdy) hr roz ieauN ivlkdy hn ijvyN suM\y GrW ivc kW lONdw hY (pr EQoN aus ƒ imldw kuJ nhIN)[ auhI ru`q sohxI hY jdoN ipAwry pRBU-pqI dw myl huMdw hY, so, hy nwnk! aus ƒ hr vyly Xwd krIey, kdy GVI do GVIAW BI auh pRBU nwh Bu`ly [2[(kwmwidk ivkwr) bVy sUrmy qy bhwdr (ispwhI) hn, iksy ny iehnW ƒ T`ilHAw nhIN, iehnW pMjW ny bVI bl vwlI qy hTIlI &Oj iek`TI kIqI hoeI hY, (dunIAwdwr qW ikqy rhy) iqAwgIAW ƒ (BI) ieh ds ieMd®y cmoV dyNdy hn, sB ƒ ij`q ij`q ky Awpxy AnuswrI krI jWdy hn, b`s! iehI g`l ieh loVdy hn, swry hI qY®guxI jIv iehnW dy dbwau hyT hn [ iksy ny iehnW ƒ moVw nhIN pwieAw, (mwieAw dI ^wqr jIvW dI) Btkxw (ieh, mwno, iehnW pMjW dw) iklHw hY qy mwieAw (dw moh, aus iklHy dy duAwly fUMGI) KweI (pu`tI hoeI) hY, (ieh iklHw) ikvyN qoiVAw jwey? pUry siqgurU ƒ Xwd kIiqAW ieh krVI &Oj sr kIqI jw skdI hY, (jy pRBU dI imhr hovy qW) mYN idn rwq h`Q joV ky aus gurU dy swhmxy Kloqw rhW [15[


Can't read this !
Please help.
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[July 19, 2008, Saturday 04:45 AM. IST]
ਸਲੋਕ ਮ: 3 ॥

ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਿਖਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥1॥ ਮ: 3 ॥ ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥ ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥ ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥ ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥2॥ ਪਉੜੀ ॥ ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥ ਆਪਿ ਪਕਾਵੈ ਆਪਿ ਭਾਂਡੇ ਦੇਇ ਪਰੋਸੈ ਆਪੇ ਹੀ ਬਹਿ ਖਾਵੈ ॥ ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥ ਆਪੇ ਸੰਗਤਿ ਸਦਿ ਬਹਾਲੈ ਆਪੇ ਵਿਦਾ ਕਰਾਵੈ ॥ ਜਿਸ ਨੋ ਕਿਰਪਾਲੁ ਹੋਵੈ ਹਰਿ ਆਪੇ ਤਿਸ ਨੋ ਹੁਕਮੁ ਮਨਾਵੈ ॥6॥


ਸ਼ਨੀਵਾਰ, 4 ਸਾਵਣ (ਸੰਮਤ 540 ਨਾਨਕਸ਼ਾਹੀ)(ਅੰਗ: 550)

ਪੰਜਾਬੀ ਵਿਆਖਿਆ :
ਸਲੋਕ ਮ: 3 ॥


ਕੋਈ ਵਿਰਲਾ ਫ਼ਕੀਰ ਫ਼ਕੀਰੀ (ਦੇ ਆਦਰਸ਼) ਨੂੰ ਸਮਝਦਾ ਹੈ, (ਫ਼ਕੀਰ ਹੋ ਕੇ) ਜੇ ਘਰ ਘਰ ਮੰਗਦਾ ਫਿਰੇ, ਤਾਂ ਉਹਦੇ ਜੀਊਣ ਨੂੰ ਫਿਟਕਾਰ ਹੈ ਤੇ ਉਸ ਦੇ (ਫ਼ਕੀਰੀ-) ਜਾਮੇ ਨੂੰ ਫਿਟਕਾਰ ਹੈ । ਜੇ (ਦਰਵੇਸ਼ ਹੋ ਕੇ) ਆਸਾ ਤੇ ਚਿੰਤਾ ਨੂੰ ਛੱਡ ਦੇਵੇ ਤੇ ਸਤਿਗੁਰੂ ਦੇ ਸਨਮੁਖ ਰਹਿ ਕੇ ਨਾਮ ਦੀ ਭਿਿਖਆ ਮੰਗੇ, ਤਾਂ, ਹੇ ਨਾਨਕ! ਮੈਂ ਉਸ ਤੋਂ ਸਦਕੇ ਹਾਂ, ਉਸ ਦੇ ਚਰਨ ਧੋਣੇ ਚਾਹੀਦੇ ਹਨ ।1। ਹੇ ਨਾਨਕ! (ਸੰਸਾਰ ਰੂਪ) ਰੁੱਖ (ਹੈ, ਇਸ) ਨੂੰ (ਮਾਇਆ ਦਾ ਮੋਹ ਰੂਪ) ਇਕ ਫਲ (ਲੱਗਾ ਹੋਇਆ ਹੈ), (ਉਸ ਰੁੱਖ ਉਤੇ) ਦੋ (ਕਿਸਮ ਦੇ, ਗੁਰਮੁਖ ਤੇ ਮਨਮੁਖ) ਪੰਛੀ ਹਨ, ਉਹਨਾਂ ਪੰਛੀਆਂ ਨੂੰ ਖੰਭ ਨਹੀਂ ਹਨ ਤੇ ਉਹ ਆਉਂਦੇ ਜਾਂਦੇ ਦਿੱਸਦੇ ਨਹੀਂ, (ਭਾਵ, ਇਹ ਨਹੀਂ ਪਤਾ ਲੱਗਦਾ ਕਿ ਇਹ ਜੀਵ-ਪੰਛੀ ਕਿਧਰੋਂ ਆਉਂਦੇ ਹਨ ਤੇ ਕਿਧਰ ਚਲੇ ਜਾਂਦੇ ਹਨ) ਬਹੁਤੇ ਰੰਗਾਂ (ਵਿਚ ਸੁਆਦ ਲੈਣ) ਵਾਲੇ ਨੇ ਰਸਾਂ ਨੂੰ ਚੱਖਿਆ ਹੈ ਤੇ ਨਿਰ-ਚਾਹ (ਪੰਛੀ) ਸ਼ਬਦ ਵਿਚ (ਲੀਨ) ਰਹਿੰਦਾ ਹੈ । ਹੇ ਨਾਨਕ! ਹਰੀ ਦੀ ਕਿਰਪਾ ਨਾਲ (ਜਿਨ੍ਹਾਂ ਦੇ ਮੱਥੇ ਤੇ) ਸੱਚਾ ਟਿੱਕਾ ਹੈ, ਉਹ ਨਾਮ ਦੇ ਰਸ (ਰੂਪ) ਫਲ (ਦੇ ਸੁਆਦ) ਵਿਚ ਮਸਤ ਹਨ ।2। ਪ੍ਰਭੂ ਆਪ ਹੀ ਭੁਇਂ ਹੈ ਆਪ ਹੀ ਉਸ ਦਾ ਵਾਹੁਣ ਵਾਲਾ ਹੈ, ਆਪ ਹੀ (ਅੰਨ) ਉਗਾਉਂਦਾ ਹੈ ਤੇ ਆਪ ਹੀ ਪਿਹਾਉਂਦਾ ਹੈ, ਆਪੇ ਹੀ ਪਕਾਉਂਦਾ ਹੈ ਤੇ ਆਪ ਹੀ ਭਾਂਡੇ ਦੇ ਕੇ ਵਰਤਾਉਂਦਾ ਹੈ ਤੇ ਆਪ ਹੀ ਬਹਿ ਕੇ ਖਾਂਦਾ ਹੈ । ਆਪ ਹੀ ਜਲ ਦਿੰਦਾ ਹੈ ਤੇ ਛਿੰਗਾ ਭੀ ਆਪ ਦੇਂਦਾ ਹੈ ਤੇ ਆਪ ਹੀ ਚੁਲੀ ਕਰਾਉਂਦਾ ਹੈ । ਹਰੀ ਆਪ ਹੀ ਸੰਗਤਿ ਨੂੰ ਸੱਦ ਕੇ ਬਿਠਾਉਂਦਾ ਹੈ ਤੇ ਆਪ ਹੀ ਵਿਦਾ ਕਰਦਾ ਹੈ । ਜਿਸ ਉਤੇ ਪ੍ਰਭੂ ਆਪ ਦਇਆਲ ਹੁੰਦਾ ਹੈ ਉਸ ਨੂੰ ਆਪਣੀ ਰਜ਼ਾ (ਮਿੱਠੀ ਕਰ ਕੇ) ਮਨਾਂਦਾ ਹੈ ।6।
English Translation :

SHALOK, THIRD MEHL:

How rare is the dervish, the Saintly renunciate, who understands renunciation. Cursed is the life, and cursed are the clothes, of one who wanders around, begging from door to door. But if he gives up hope and anxiety and becomes Gurmukh, and takes the Name as his charity, then Nanak washes his feet; I am a sacrifice to him. || 1 || THIRD MEHL: O Nanak, the tree has one fruit, but two birds are perched upon it. They are not seen coming or going; these birds have no wings. The soul enjoys all sorts of pleasures; through the Word of the Shabad, it remains in Nirvaanaa. Imbued with the subtle essence of the fruit of the Lord’s Name, O Nanak, it bears the True Insignia of God’s Grace. || 2 || PAUREE: He Himself is the field, and He Himself is the farmer. He Himself grows and grinds the grain. He Himself cooks it, He Himself puts the food in the dishes, and He Himself sits down to eat. He Himself is the water, He Himself gives the tooth-pick, and He Himself offers the mouthwash. He Himself calls and seats the congregation, and He Himself bids them goodbye. One whom the Lord Himself blesses with His Mercy — the Lord inspires him to obey the Hukam of His Command. || 6 ||

Saturday, 4th Saawan (Samvat 540 Nanakshahi)(Page: 550)
 
Katha of Hukamnama

TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[July 20, 2008, Sunday 04:45 AM. IST]
ਰਾਗੁ ਵਡਹੰਸੁ ਮਹਲਾ 5 ਛੰਤ ਘਰੁ 4
ੴ ਸਤਿਗੁਰ ਪ੍ਰਸਾਦਿ ॥

ਗੁਰ ਮਿਿਲ ਲਧਾ ਜੀ ਰਾਮੁ ਪਿਆਰਾ ਰਾਮ ॥ ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ ਰਾਮ ॥ ਤਨੁ ਮਨੁ ਦਿਤਾ ਭਵਜਲੁ ਜਿਤਾ ਚੂਕੀ ਕਾਂਣਿ ਜਮਾਣੀ ॥ ਅਸਥਿਰੁ ਥੀਆ ਅੰਮ੍ਰਿਤੁ ਪੀਆ ਰਹਿਆ ਆਵਣ ਜਾਣੀ ॥ ਸੋ ਘਰੁ ਲਧਾ ਸਹਜਿ ਸਮਧਾ ਹਰਿ ਕਾ ਨਾਮੁ ਅਧਾਰਾ ॥ ਕਹੁ ਨਾਨਕ ਸੁਖਿ ਮਾਣੇ ਰਲੀਆਂ ਗੁਰ ਪੂਰੇ ਕੰਉ ਨਮਸਕਾਰਾ ॥1॥ ਸੁਣਿ ਸਜਣ ਜੀ ਮੈਡੜੇ ਮੀਤਾ ਰਾਮ ॥ ਗੁਰਿ ਮੰਤ੍ਰੁ ਸਬਦੁ ਸਚੁ ਦੀਤਾ ਰਾਮ ॥ ਸਚੁ ਸਬਦੁ ਧਿਆਇਆ ਮੰਗਲੁ ਗਾਇਆ ਚੂਕੇ ਮਨਹੁ ਅਦੇਸਾ ॥ ਸੋ ਪ੍ਰਭੁ ਪਾਇਆ ਕਤਹਿ ਨ ਜਾਇਆ ਸਦਾ ਸਦਾ ਸੰਗਿ ਬੈਸਾ ॥ ਪ੍ਰਭ ਜੀ ਭਾਣਾ ਸਚਾ ਮਾਣਾ ਪ੍ਰਭਿ ਹਰਿ ਧਨੁ ਸਹਜੇ ਦੀਤਾ ॥ ਕਹੁ ਨਾਨਕ ਤਿਸੁ ਜਨ ਬਲਿਹਾਰੀ ਤੇਰਾ ਦਾਨੁ ਸਭਨੀ ਹੈ ਲੀਤਾ ॥2॥ ਤਉ ਭਾਣਾ ਤਾਂ ਤ੍ਰਿਪਤਿ ਅਘਾਏ ਰਾਮ ॥ ਮਨੁ ਥੀਆ ਠੰਢਾ ਸਭ ਤ੍ਰਿਸਨ ਬੁਝਾਏ ਰਾਮ ॥ ਮਨੁ ਥੀਆ ਠੰਢਾ ਚੂਕੀ ਡੰਝਾ ਪਾਇਆ ਬਹੁਤੁ ਖਜਾਨਾ ॥ ਸਿਖ ਸੇਵਕ ਸਭਿ ਭੁੰਚਣ ਲਗੇ ਹੰਉ ਸਤਗੁਰ ਕੈ ਕੁਰਬਾਨਾ ॥ ਨਿਰਭਉ ਭਏ ਖਸਮ ਰੰਗਿ ਰਾਤੇ ਜਮ ਕੀ ਤ੍ਰਾਸ ਬੁਝਾਏ ॥ ਨਾਨਕ ਦਾਸੁ ਸਦਾ ਸੰਗਿ ਸੇਵਕੁ ਤੇਰੀ ਭਗਤਿ ਕਰੰਉ ਲਿਵ ਲਾਏ ॥3॥ ਪੂਰੀ ਆਸਾ ਜੀ ਮਨਸਾ ਮੇਰੇ ਰਾਮ ॥ ਮੋਹਿ ਨਿਰਗੁਣ ਜੀਉ ਸਭਿ ਗੁਣ ਤੇਰੇ ਰਾਮ ॥ ਸਭਿ ਗੁਣ ਤੇਰੇ ਠਾਕੁਰ ਮੇਰੇ ਕਿਤੁ ਮੁਖਿ ਤੁਧੁ ਸਾਲਾਹੀ ॥ ਗੁਣੁ ਅਵਗੁਣੁ ਮੇਰਾ ਕਿਛੁ ਨ ਬੀਚਾਰਿਆ ਬਖਸਿ ਲੀਆ ਖਿਨ ਮਾਹੀ ॥ ਨਉ ਨਿਿਧ ਪਾਈ ਵਜੀ ਵਾਧਾਈ ਵਾਜੇ ਅਨਹਦ ਤੂਰੇ ॥ ਕਹੁ ਨਾਨਕ ਮੈ ਵਰੁ ਘਰਿ ਪਾਇਆ ਮੇਰੇ ਲਾਥੇ ਜੀ ਸਗਲ ਵਿਸੂਰੇ॥4॥1॥


ਐਤਵਾਰ, 5 ਸਾਵਣ (ਸੰਮਤ 540 ਨਾਨਕਸ਼ਾਹੀ) (ਅੰਗ: 576)

ਪੰਜਾਬੀ ਵਿਆਖਿਆ :
ਰਾਗੁ ਵਡਹੰਸੁ ਮਹਲਾ 5 ਛੰਤ ਘਰੁ 4

ੴ ਸਤਿਗੁਰ ਪ੍ਰਸਾਦਿ ॥


ਹੇ ਭਾਈ! ਗੁਰੂ ਨੂੰ ਮਿਲ ਕੇ (ਹੀ) ਪਿਆਰਾ ਪ੍ਰਭੂ ਲੱਭਦਾ ਹੈ, (ਜਿਸ ਨੂੰ ਗੁਰੂ ਦੀ ਰਾਹੀਂ ਪ੍ਰਭੂ ਲੱਭ ਪੈਂਦਾ ਹੈ, ਉਹ) ਆਪਣਾ ਇਹ ਸਰੀਰ ਇਹ ਮਨ (ਗੁਰੂ ਦੇ) ਹਵਾਲੇ ਕਰਦਾ ਹੈ । ਜੇਹੜਾ ਮਨੁੱਖ ਆਪਣਾ ਤਨ ਮਨ ਗੁਰੂ ਦੇ ਹਵਾਲੇ ਕਰਦਾ ਹੈ, ਉਹ ਸੰਸਾਰ-ਸਮੁੰਦਰ ਨੂੰ ਜਿੱਤ ਲੈਂਦਾ ਹੈ, ਉਸ ਦੀ ਜਮਾਂ ਦੀ ਮੁਥਾਜੀ ਮੁੱਕ ਜਾਂਦੀ ਹੈ ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ ਲੈ ਕੇ) ਪੀਂਦਾ ਹੈ, ਤੇ, ਅਡੋਲ-ਚਿੱਤ ਹੋ ਜਾਂਦਾ ਹੈ, ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ । ਉਸ ਮਨੁੱਖ ਨੂੰ ਉਹ ਘਰ (ਪ੍ਰਭੂ ਦੇ ਚਰਨਾਂ ਵਿਚ ਟਿਕਾਣਾ) ਮਿਲ ਜਾਂਦਾ ਹੈ (ਜਿਸ ਦੀ ਬਰਕਤਿ ਨਾਲ) ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ, ਪਰਮਾਤਮਾ ਦਾ ਨਾਮ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ । ਹੇ ਨਾਨਕ! ਆਖ—ਉਹ ਮਨੁੱਖ ਸੁਖ ਵਿਚ ਰਹਿ ਕੇ ਆਤਮਕ ਖ਼ੁਸ਼ੀਆਂ ਮਾਣਦਾ ਹੈ (ਇਹ ਸਾਰੀ ਬਰਕਤਿ ਗੁਰੂ ਦੀ ਹੀ ਹੈ) ਪੂਰੇ ਗੁਰੂ ਨੂੰ (ਸਦਾ) ਨਮਸਕਾਰ ਕਰਨੀ ਚਾਹੀਦੀ ਹੈ ।1। ਹੇ ਮੇਰੇ ਸੱਜਣ! ਹੇ ਮੇਰੇ ਮਿੱਤਰ! ਸੁਣ, (ਕਿਸੇ ਭਾਗਾਂ ਵਾਲੇ ਮਨੁੱਖ ਨੂੰ) ਗੁਰੂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲਾ ਸ਼ਬਦ-ਮੰਤ਼੍ਰ ਦਿੱਤਾ ਹੈ । ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਨੂੰ ਸਦਾ ਹਿਰਦੇ ਵਿਚ ਵਸਾਂਦਾ ਹੈ, ਜੇਹੜਾ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ (ਸਦਾ) ਗਾਂਦਾ ਹੈ, ਉਸ ਦੇ ਮਨ ਤੋਂ ਚਿੰਤਾ-ਫ਼ਿਕਰ ਲਹਿ ਜਾਂਦੇ ਹਨ, ਉਹ ਮਨੁੱਖ ਪਰਮਾਤਮਾ ਦਾ ਮਿਲਾਪ ਹਾਸਲ ਕਰ ਲੈਂਦਾ ਹੈ, (ਪ੍ਰਭੂ ਨੂੰ ਛੱਡ ਕੇ) ਕਿਸੇ ਹੋਰ ਥਾਂ ਉਹ ਨਹੀਂ ਭਟਕਦਾ ਉਹ ਸਦਾ ਹੀ ਪ੍ਰਭੂ-ਚਰਨਾਂ ਵਿਚ ਲੀਨ ਰਹਿੰਦਾ ਹੈ । ਉਹ ਮਨੁੱਖ ਪ੍ਰਭੂ ਨੂੰ (ਸਦਾ) ਪਿਆਰਾ ਲੱਗਦਾ ਹੈ, ਸਦਾ-ਥਿਰ ਪ੍ਰਭੂ ਦਾ ਹੀ ਉਸ ਨੂੰ ਮਾਣ-ਆਸਰਾ ਰਹਿੰਦਾ ਹੈ, ਪਰਮਾਤਮਾ ਨੇ ਉਸ ਨੂੰ ਆਤਮਕ ਅਡੋਲਤਾ ਵਿਚ ਟਿਕਾ ਕੇ ਆਪਣਾ ਨਾਮ-ਧਨ ਬਖ਼ਸ਼ ਦਿੱਤਾ ਹੈ । ਹੇ ਨਾਨਕ! ਆਖ—(ਹੇ ਪ੍ਰਭੂ!) ਮੈਂ ਉਸ ਸੇਵਕ ਤੋਂ ਸਦਕੇ ਜਾਂਦਾ ਹਾਂ, ਤੇਰੇ ਨਾਮ ਦੀ ਦਾਤਿ ਉਸ ਪਾਸੋਂ ਸਭ ਜੀਵ ਲੈਂਦੇ ਹਨ ।2। ਹੇ ਪ੍ਰਭੂ! ਮੈਂ ਗੁਰੂ ਤੋਂ ਸਦਕੇ ਜਾਂਦਾ ਹਾਂ । ਜੇ ਤੇਰੀ ਰਜ਼ਾ ਹੋਵੇ ਤਾਂ (ਗੁਰੂ ਦੀ ਸਰਨ ਪੈ ਕੇ ਜੀਵ ਮਾਇਆ ਦੀ ਭੁੱਖ ਵਲੋਂ) ਪੂਰੇ ਤੌਰ ਤੇ ਰੱਜ ਜਾਂਦਾ ਹੈ । (ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਦਾ) ਮਨ ਸ਼ਾਂਤ ਹੋ ਜਾਂਦਾ ਹੈ, ਕਦੇ ਨਾਹ ਮੁੱਕਣ ਵਾਲੀ ਮਾਇਆ ਦੀ ਪਿਆਸ (ਉਸ ਦੇ ਅੰਦਰੋਂ) ਬੁੱਝ ਜਾਂਦੀ ਹੈ (ਗੁਰੂ ਦੀ ਰਾਹੀਂ ਉਹ) (ਵੱਡਾ ਨਾਮ-) ਖ਼ਜ਼ਾਨਾ ਪ੍ਰਾਪਤ ਕਰ ਲੈਂਦਾ ਹੈ । (ਜੇਹੜੇ ਭੀ ਗੁਰੂ ਦੀ ਸਰਨ ਆਉਂਦੇ ਹਨ, ਉਹ) ਸਾਰੇ ਸਿੱਖ ਸੇਵਕ ਨਾਮ-ਖ਼ਜ਼ਾਨੇ ਨੂੰ ਵਰਤਣ ਲੱਗ ਪੈਂਦੇ ਹਨ । (ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਦੁਨੀਆ ਦੇ ਸਹਮਾਂ ਵਲੋਂ) ਨਿਡਰ ਹੋ ਜਾਂਦੇ ਹਨ, ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਜਮਾਂ ਦਾ ਸਹਮ ਮਿਟਾ ਲੈਂਦੇ ਹਨ । ਹੇ ਨਾਨਕ! (ਆਖ—ਹੇ ਪ੍ਰਭੂ! ਮੇਹਰ ਕਰ, ਮੈਂ) ਦਾਸ ਸਦਾ (ਗੁਰੂ ਦੇ) ਚਰਨਾਂ ਵਿਚ ਟਿਿਕਆ ਰਹਾਂ, (ਗੁਰੂ ਦਾ) ਸੇਵਕ ਬਣਿਆ ਰਹਾਂ, ਤੇ, ਸੁਰਤਿ ਜੋੜ ਕੇ ਤੇਰੀ ਭਗਤੀ ਕਰਦਾ ਰਹਾਂ ।3। ਹੇ ਪ੍ਰਭੂ ਜੀ! (ਤੇਰੀ ਮੇਹਰ ਨਾਲ ਮੇਰੀ ਹਰੇਕ) ਆਸ ਤੇ ਕਾਮਨਾ ਪੂਰੀ ਹੋ ਗਈ ਹੈ । ਹੇ ਪ੍ਰਭੂ ਜੀ! ਮੈਂ ਗੁਣ-ਹੀਨ ਸਾਂ (ਮੇਰੇ ਅੰਦਰ ਕੋਈ ਭੀ ਗੁਣ ਨਹੀਂ ਸੀ) ਤੇਰੇ ਅੰਦਰ ਸਾਰੇ ਹੀ ਗੁਣ ਹਨ । ਹੇ ਮੇਰੇ ਮਾਲਕ! ਤੇਰੇ ਅੰਦਰ ਸਾਰੇ ਹੀ ਗੁਣ ਹਨ । ਮੈਂ ਕਿਸ ਮੂੰਹ ਨਾਲ ਤੇਰੀ ਵਡਿਆਈ ਕਰਾਂ? ਤੂੰ ਮੇਰਾ ਕੋਈ ਔਗੁਣ ਨਹੀਂ ਵਿਚਾਰਿਆ, ਤੂੰ ਮੇਰਾ ਕੋਈ ਗੁਣ ਨਹੀਂ ਤੱਕਿਆ, ਤੇ, ਇਕ ਛਿਨ ਵਿਚ ਹੀ ਤੂੰ ਮੇਰੇ ਉਤੇ ਮੇਹਰ ਕਰ ਦਿੱਤੀ । (ਤੇਰੀ ਮੇਹਰ ਨਾਲ ਮੈਂ, ਮਾਨੋ,) ਸਾਰੇ ਹੀ ਨੌ ਖ਼ਜ਼ਾਨੇ ਹਾਸਲ ਕਰ ਲਏ ਹਨ, ਮੇਰੇ ਅੰਦਰ ਆਤਮਕ ਆਨੰਦ ਦੀ ਚੜ੍ਹਦੀ ਕਲਾ ਬਣ ਗਈ ਹੈ ਮੇਰੇ ਅੰਦਰ ਆਤਮਕ ਆਨੰਦ ਦੇ ਇਕ-ਰਸ ਵਾਜੇ ਵੱਜਣ ਲੱਗ ਪਏ ਹਨ । ਹੇ ਨਾਨਕ! (ਆਖ—) ਹੇ ਪ੍ਰਭੂ ਜੀ! ਮੈਂ (ਤੈਨੂੰ) ਖਸਮ ਨੂੰ ਆਪਣੇ ਹਿਰਦੇ-ਘਰ ਵਿਚ ਹੀ ਲੱਭ ਲਿਆ ਹੈ, ਮੇਰੇ ਸਾਰੇ ਹੀ ਚਿੰਤਾ-ਫ਼ਿਕਰ ਲਹਿ ਗਏ ਹਨ ।4।1।
English Translation :

RAAG WADAHANS, FIFTH MEHL, CHHANT, FOURTH HOUSE:
ONE UNIVERSAL CREATOR GOD. BY THE GRACE OF THE TRUE GURU:

Meeting the Guru, I have found my Beloved Lord. I have made this body and mind a sacrifice, a sacrificial offering to the Lord. Dedicating my body and mind, I have crossed over the terrifying world-ocean, and shaken off the fear of death. Drinking in the Ambrosial Nectar, I have become immortal; my comings and goings have ceased. I have found that home of celestial Samaadhi; the Name of the Lord is my only Support. Says Nanak, I enjoy peace and pleasure; I bow in reverence to the Perfect Guru. || 1 || Listen, O my friend and companion — the Guru has given the Mantra of the Shabad, the True Word of God. Meditating on this True Shabad, I sing the songs of joy, and my mind is rid of anxiety. I have found that God, who never leaves; forever and ever, He sits with me. One who is pleasing to God receives true honor. The Lord God automatically blesses him with wealth. Says Nanak, I am a sacrifice to such a humble being. O Lord, You bless all with Your bountiful blessings. || 2 || When it pleases You, then I am satisfied and satiated. My mind is soothed and calmed, and all my thirst is quenched. My mind is soothed and calmed, the burning has ceased, and I have found all sorts of treasures. All the Sikhs and servants partake of them; I am a sacrifice to the True Guru. I have become fearless, imbued with the Love of my Lord and Master; I have shaken off the fear of death. Slave Nanak, Your humble servant, lovingly embraces Your meditation; O Lord, please be with me always. || 3 || My hopes and desires have been fulfilled, O my Lord. I am worthless, without virtue; all virtues are Yours, O Lord. All virtues are Yours, O my Lord and Master; with what mouth should I praise You? You did not consider my merits and demerits; you forgave me in an instant. I have obtained the nine treasures, congratulations are pouring in, and the unstruck melody resounds. Says Nanak, I have found my Husband Lord within my own home, and all my anxiety is forgotten. || 4 || 1 ||

Sunday, 5th Saawan (Samvat 540 Nanakshahi) (Page: 576)
 
TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[July 21, 2008, Monday 04:45 AM. IST]
ਸੋਰਠਿ ਮਹਲਾ 3 ॥

ਗੁਰਮੁਖਿ ਭਗਤਿ ਕਰਹਿ ਪ੍ਰਭ ਭਾਵਹਿ ਅਨਦਿਨੁ ਨਾਮੁ ਵਖਾਣੇ ॥ ਭਗਤਾ ਕੀ ਸਾਰ ਕਰਹਿ ਆਪਿ ਰਾਖਹਿ ਜੋ ਤੇਰੈ ਮਨਿ ਭਾਣੇ ॥ ਤੂ ਗੁਣਦਾਤਾ ਸਬਦਿ ਪਛਾਤਾ ਗੁਣ ਕਹਿ ਗੁਣੀ ਸਮਾਣੇ ॥1॥ ਮਨ ਮੇਰੇ ਹਰਿ ਜੀਉ ਸਦਾ ਸਮਾਲਿ ॥ ਅੰਤ ਕਾਲਿ ਤੇਰਾ ਬੇਲੀ ਹੋਵੈ ਸਦਾ ਨਿਬਹੈ ਤੇਰੈ ਨਾਲਿ ॥ ਰਹਾਉ ॥ ਦੁਸਟ ਚਉਕੜੀ ਸਦਾ ਕੂੜੁ ਕਮਾਵਹਿ ਨਾ ਬੂਝਹਿ ਵੀਚਾਰੇ ॥ ਨਿੰਦਾ ਦੁਸਟੀ ਤੇ ਕਿਿਨ ਫਲੁ ਪਾਇਆ ਹਰਣਾਖਸ ਨਖਹਿ ਬਿਦਾਰੇ ॥ ਪ੍ਰਹਿਲਾਦੁ ਜਨੁ ਸਦ ਹਰਿ ਗੁਣ ਗਾਵੈ ਹਰਿ ਜੀਉ ਲਏ ਉਬਾਰੇ ॥2॥ ਆਪਸ ਕਉ ਬਹੁ ਭਲਾ ਕਰਿ ਜਾਣਹਿ ਮਨਮੁਖਿ ਮਤਿ ਨ ਕਾਈ ॥ ਸਾਧੂ ਜਨ ਕੀ ਨਿੰਦਾ ਵਿਆਪੇ ਜਾਸਨਿ ਜਨਮੁ ਗਵਾਈ ॥ ਰਾਮ ਨਾਮੁ ਕਦੇ ਚੇਤਹਿ ਨਾਹੀ ਅੰਤਿ ਗਏ ਪਛੁਤਾਈ ॥3॥ ਸਫਲੁ ਜਨਮੁ ਭਗਤਾ ਕਾ ਕੀਤਾ ਗੁਰ ਸੇਵਾ ਆਪਿ ਲਾਏ ॥ ਸਬਦੇ ਰਾਤੇ ਸਹਜੇ ਮਾਤੇ ਅਨਦਿਨੁ ਹਰਿ ਗੁਣ ਗਾਏ ॥ ਨਾਨਕ ਦਾਸੁ ਕਹੈ ਬੇਨੰਤੀ ਹਉ ਲਾਗਾ ਤਿਨ ਕੈ ਪਾਏ ॥4॥5॥


ਸੋਮਵਾਰ, 6 ਸਾਵਣ (ਸੰਮਤ 540 ਨਾਨਕਸ਼ਾਹੀ) (ਅੰਗ: 601)

ਪੰਜਾਬੀ ਵਿਆਖਿਆ :
ਸੋਰਠਿ ਮਹਲਾ 3 ॥


ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲੇ ਮਨੁੱਖ ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰ ਕੇ ਭਗਤੀ ਕਰਦੇ ਹਨ ਅਤੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਹੇ ਪ੍ਰਭੂ! ਭਗਤਾਂ ਦੀ ਸੰਭਾਲ ਤੂੰ ਆਪ ਕਰਦਾ ਹੈਂ, ਤੂੰ ਆਪ ਉਹਨਾਂ ਦੀ ਰੱਖਿਆ ਕਰਦਾ ਹੈਂ, ਕਿਉਂਕਿ ਉਹ ਤੈਨੂੰ ਆਪਣੇ ਮਨ ਵਿਚ ਪਿਆਰੇ ਲੱਗਦੇ ਹਨ। ਤੂੰ ਉਹਨਾਂ ਨੂੰ ਆਪਣੇ ਗੁਣ ਬਖ਼ਸ਼ਦਾ ਹੈਂ, ਗੁਰੂ ਦੇ ਸ਼ਬਦ ਦੇ ਰਾਹੀਂ ਉਹ ਤੇਰੇ ਨਾਲ ਸਾਂਝ ਪਾਉਂਦੇ ਹਨ। ਹੇ ਭਾਈ! ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰ ਕਰ ਕੇ ਭਗਤ ਗੁਣਾਂ ਦੇ ਮਾਲਕ-ਪ੍ਰਭੂ ਵਿਚ ਲੀਨ ਰਹਿੰਦੇ ਹਨ।1। ਹੇ ਮੇਰੇ ਮਨ! ਪਰਮਾਤਮਾ ਨੂੰ ਸਦਾ ਚੇਤੇ ਕਰਦਾ ਰਹੁ। ਅਖ਼ੀਰਲੇ ਸਮੇਂ ਪਰਮਾਤਮਾ ਹੀ ਤੇਰਾ ਮਦਦਗਾਰ ਬਣੇਗਾ, ਪਰਮਾਤਮਾ ਸਦਾ ਤੇਰੇ ਨਾਲ ਸਾਥ ਨਿਬਾਹੇਗਾ।ਰਹਾਉ। ਪਰ, ਹੇ ਭਾਈ! ਭੈੜੇ ਮਨੁੱਖ ਸਦਾ ਭੈੜ ਹੀ ਕਮਾਂਦੇ ਹਨ, ਉਹ ਵਿਚਾਰ ਕਰ ਕੇ ਸਮਝਦੇ ਨਹੀਂ ਕਿ ਭੈੜੀ ਨਿੰਦਿਆ ਆਦਿਕ ਤੋਂ ਕਿਸੇ ਨੇ ਕਦੇ ਚੰਗਾ ਫਲ ਨਹੀਂ ਪਾਇਆ। ਹਰਣਾਖਸ਼ ਨੇ ਭਗਤ ਨੂੰ ਦੁੱਖ ਦੇਣਾ ਸ਼ੁਰੂ ਕੀਤਾ, ਤਾਂ ਉਹ ਨਹੁਆਂ ਨਾਲ ਚੀਰਿਆ ਗ਼ਿਆ। ਪਰਮਾਤਮਾ ਦਾ ਭਗਤ ਪ੍ਰਹਿਲਾਦ ਸਦਾ ਪਰਮਾਤਮਾ ਦੇ ਗੁਣ ਗਾਉਂਦਾ ਸੀ, ਪਰਮਾਤਮਾ ਨੇ ਉਸ ਨੂੰ ਨਰਸਿੰਘ ਰੂਪ ਧਾਰ ਕੇ ਬਚਾ ਲਿਆ।2। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਕੋਈ ਅਕਲ-ਸ਼ਊਰ ਨਹੀਂ ਹੁੰਦੀ, ਉਹ ਆਪਣੇ ਆਪ ਨੂੰ ਤਾਂ ਚੰਗਾ ਸਮਝਦੇ ਹਨ, ਪਰ ਨੇਕ ਬੰਦਿਆਂ ਦੀ ਨਿੰਦਿਆ ਕਰਨ ਵਿਚ ਰੁੱਝੇ ਰਹਿੰਦੇ ਹਨ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ। ਉਹ ਪਰਮਾਤਮਾ ਦਾ ਨਾਮ ਕਦੇ ਯਾਦ ਨਹੀਂ ਕਰਦੇ, ਆਖ਼ਰ ਹੱਥ ਮਲਦੇ ਜਗਤ ਤੋਂ ਚਲੇ ਜਾਂਦੇ ਹਨ।3। ਹੇ ਭਾਈ! ਪਰਮਾਤਮਾ ਆਪ ਹੀ ਭਗਤਾਂ ਦੀ ਜ਼ਿੰਦਗੀ ਕਾਮਯਾਬ ਬਣਾਉਂਦਾ ਹੈ, ਉਹ ਆਪ ਹੀ ਉਹਨਾਂ ਨੂੰ ਗੁਰੂ ਦੀ ਸੇਵਾ ਵਿਚ ਜੋੜਦਾ ਹੈ, ਇਸ ਤਰ੍ਹਾਂ ਉਹ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਦੇ ਗੀਤ ਗਾ ਕੇ ਗੁਰੂ ਦੇ ਸ਼ਬਦ ਦੇ ਰੰਗ ਵਿਚ ਰੰਗੇ ਰਹਿੰਦੇ ਹਨ ਅਤੇ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ। ਦਾਸ ਨਾਨਕ ਬੇਨਤੀ ਕਰਦਾ ਹੈ-ਮੈਂ ਉਹਨਾਂ ਭਗਤਾਂ ਦੇ ਚਰਨੀਂ ਲਗਦਾ ਹਾਂ।4।5।
English Translation :

SORAT’H, THIRD MEHL:

The Gurmukhs practice devotional worship, and become pleasing to God; night and day, they chant the Naam, the Name of the Lord. You Yourself protect and take care of Your devotees, who are pleasing to Your Mind. You are the Giver of virtue, realized through the Word of Your Shabad. Uttering Your Glories, we merge with You, O Glorious Lord. || 1 || O my mind, remember always the Dear Lord. At the very last moment, He alone shall be your best friend; He shall always stand by you. || Pause || The gathering of the wicked enemies shall always practice falsehood; they do not contemplate understanding. Who can obtain fruit from the slander of evil enemies? Remember that Harnaakhash was torn apart by the Lord’s claws. Prahlaad, the Lord’s humble servant, constantly sang the Glorious Praises of the Lord, and the Dear Lord saved him. || 2 || The self-willed manmukhs see themselves as being very virtuous; they have absolutely no understanding at all. They indulge in slander of the humble spiritual people; they waste their lives away, and then they have to depart. They never think of the Lord’s Name, and in the end, they depart, regretting and repenting. || 3 || The Lord makes the lives of His devotees fruitful; He imself links them to the Guru’s service. Imbued with the Word of the Shabad, and intoxicated with celestial bliss, night and day, they sing the Glorious Praises of the Lord. Slave Nanak utters this prayer: O Lord, please, let me fall at their feet. || 4 || 5 ||

Monday, 6th Saawan (Samvat 540 Nanakshahi)(Page: 601)
 
TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?




[July 22, 2008, Tuesday 04:45 AM. IST]

ਧਨਾਸਰੀ ਮਹਲਾ 1 ਛੰਤ

ੴ ਸਤਿਗੁਰ ਪ੍ਰਸਾਦਿ ॥

ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥1॥ ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥ ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥2॥ ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥ ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥ ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥3॥ ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥ ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥ ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥4॥1॥


ਮੰਗਲਵਾਰ, 7 ਸਾਵਣ (ਸੰਮਤ 540 ਨਾਨਕਸ਼ਾਹੀ) (ਅੰਗ: 687)

ਪੰਜਾਬੀ ਵਿਆਖਿਆ
:
ਧਨਾਸਰੀ ਮਹਲਾ 1 ਛੰਤ

ੴ ਸਤਿਗੁਰ ਪ੍ਰਸਾਦਿ ॥


ਮੈਂ ਭੀ ਤੀਰਥ ਉਤੇ ਇਸ਼ਨਾਨ ਕਰਨ ਜਾਂਦਾ ਹਾਂ, ਪਰ ਮੇਰੇ ਵਾਸਤੇ ਪਰਮਾਤਮਾ ਦਾ ਨਾਮ ਹੀ ਤੀਰਥ ਹੈ। ਗੁਰੂ ਦੇ ਸ਼ਬਦ ਨੂੰ ਵਿਚਾਰ-ਮੰਡਲ ਵਿਚ ਟਿਕਾਣਾ ਮੇਰੇ ਵਾਸਤੇ ਤੀਰਥ ਹੈ ਕਿਉਂਕਿ ਇਸ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਨਾਲ ਡੂੰਘੀ ਸਾਂਝ ਬਣਦੀ ਹੈ। ਸਤਿਗੁਰੂ ਦਾ ਬਖ਼ਸ਼ਿਆ ਇਹ ਗਿਆਨ ਮੇਰੇ ਵਾਸਤੇ ਸਦਾ ਕਾਇਮ ਰਹਿਣ ਵਾਲਾ ਤੀਰਥ-ਅਸਥਾਨ ਹੈ, ਮੇਰੇ ਵਾਸਤੇ ਦਸ ਪਵਿਤ੍ਰ ਦਿਹਾੜੇ ਹੈ, ਮੇਰੇ ਵਾਸਤੇ ਗੰਗਾ ਦਾ ਜਨਮ-ਦਿਨ ਹੈ। ਮੈਂ ਤਾਂ ਸਦਾ ਪ੍ਰਭੂ ਦਾ ਨਾਮ ਹੀ ਮੰਗਦਾ ਹਾਂ ਤੇ ਅਰਦਾਸ ਕਰਦਾ ਹਾਂ – ਹੇ ਧਰਤੀ ਦੇ ਆਸਰੇ ਪ੍ਰਭੂ! ਮੈਨੂੰ ਆਪਣਾ ਨਾਮ ਦੇਹ। ਜਗਤ ਵਿਕਾਰਾਂ ਵਿਚ ਰੋਗੀ ਹੋਇਆ ਪਿਆ ਹੈ, ਪਰਮਾਤਮਾ ਦਾ ਨਾਮ ਇਹਨਾਂ ਰੋਗਾਂ ਦਾ ਇਲਾਜ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ ਮਨ ਨੂੰ ਵਿਕਾਰਾਂ ਦੀ ਮੈਲ ਲੱਗ ਜਾਂਦੀ ਹੈ। ਗੁਰੂ ਦਾ ਪਵਿਤ੍ਰ ਸ਼ਬਦ ਮਨੁੱਖ ਨੂੰ ਸਦਾ ਆਤਮਕ ਚਾਨਣ ਦੇਂਦਾ ਹੈ, ਇਹੀ ਨਿੱਤ ਸਦਾ ਕਾਇਮ ਰਹਿਣ ਵਾਲਾ ਤੀਰਥ ਹੈ, ਇਹੀ ਤੀਰਥ-ਇਸ਼ਨਾਨ ਹੈ।1। ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਲੱਗਦੀ, ਫਿਰ ਤੀਰਥਾਂ ਆਦਿਕਾਂ ਤੇ ਜਾ ਕੇ ਕੋਈ ਮੈਲ ਧੋਣ ਦੀ ਲੋੜ ਹੀ ਨਹੀਂ ਪੈਂਦੀ। ਪਰਮਾਤਮਾ ਦੇ ਗੁਣਾਂ ਦਾ ਹਾਰ ਹਿਰਦੇ ਵਿਚ ਪ੍ਰੋ ਕੇ ਕਿਸੇ ਅੱਗੇ ਪੁਕਾਰ ਕਰਨ ਦੀ ਭੀ ਲੋੜ ਨਹੀਂ ਪੈਂਦੀ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ ਆਪਣੇ ਮਨ ਨੂੰ ਵਿਕਾਰਾਂ ਵੱਲੋਂ ਮਾਰ ਲੈਂਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, ਹੋਰਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ, ਉਹ ਮੁੜ ਜੂਨਾਂ ਦੇ ਚੱਕਰ ਵਿਚ ਨਹੀਂ ਆਉਂਦਾ।ਉਹ ਮਨੁੱਖ ਆਪ ਪਾਰਸ ਬਣ ਜਾਂਦਾ ਹੈ, ਬੜੀ ਹੀ ਉੱਚੀ ਸੁਰਤਿ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦਾ ਰੂਪ ਬਣ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ। ਉਸ ਦੇ ਅੰਦਰ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੀ ਖ਼ੁਸ਼ੀ ਪੈਦਾ ਹੋ ਜਾਂਦੀ ਹੈ, ਉਹ ਮਨੁੱਖ ਆਪਣੇ ਸਾਰੇ ਦੁੱਖ ਪਾਪ ਦੂਰ ਕਰ ਲੈਂਦਾ ਹੈ। ਜਿਸ ਮਨੁੱਖ ਨੇ ਸਦਾ-ਥਿਰ ਪ੍ਰਭੂ-ਨਾਮ ਪ੍ਰਾਪਤ ਕਰ ਲਿਆ, ਜਿਸ ਨੂੰ ਗੁਰੂ ਨੇ ਪ੍ਰਭੂ ਵਿਖਾ ਦਿੱਤਾ, ਉਸ ਦੇ ਸਦਾ-ਥਿਰ ਨਾਮ ਜਪਦੇ ਮਨ ਨੂੰ ਕਦੇ ਵਿਕਾਰਾਂ ਦੀ ਮੈਲ ਨਹੀਂ ਲੱਗਦੀ।2। ਸਾਧ ਸੰਗਤਿ ਵਿਚ ਮਿੱਤਰ-ਪ੍ਰਭੂ ਦਾ ਮਿਲਾਪ ਹੋ ਜਾਣਾ-ਇਹੀ ਉਹ ਤੀਰਥ ਇਸ਼ਨਾਨ ਹੈ ਜਿਸ ਵਿਚ ਕੋਈ ਉਕਾਈ ਨਹੀਂ ਰਹਿ ਜਾਂਦੀ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਗਾਵਣ-ਜੋਗ ਪ੍ਰਭੂ ਦੇ ਗੁਣ ਗਾਉਂਦਾ ਹੈ, ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ। ਸਤਿਗੁਰੂ ਨੂੰ ਜੀਵਨ-ਦਾਤਾ ਮੰਨ ਕੇ ਸਦਾ ਥਿਰ-ਪ੍ਰਭੂ ਦੀ ਸਿਫ਼ਤਿ ਸਾਲਾਹ ਕਰਕੇ ਮਨੁੱਖ ਦੀ ਮਤਿ ਦੂਜਿਆਂ ਦੀ ਸੇਵਾ ਕਰਨ ਵਾਲੀ ਸਭ ਤੇ ਦਇਆ ਕਰਨ ਵਾਲੀ ਬਣ ਜਾਂਦੀ ਹੈ। ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਮਨੁੱਖ ਪਤੀ-ਪ੍ਰਭੂ ਦੀ ਸੰਗਤਿ ਵਿਚ ਰਹਿ ਕੇ ਉਸ ਨੂੰ ਪਿਆਰਾ ਲੱਗਣ ਲਗ ਪੈਂਦਾ ਹੈ ਆਤਮਕ ਅਡੋਲਤਾ ਵਿਚ ਮਾਨੋ, ਆਤਮਕ ਇਸ਼ਨਾਨ ਕਰਦਾ ਹੈ; ਇਹੀ ਉਸ ਦੇ ਵਾਸਤੇ ਸੁੱਚੇ ਤੋਂ ਸੁੱਚਾ ਤ੍ਰਿਬੇਣੀ ਸੰਗਮ ਦਾ ਇਸ਼ਨਾਨ ਹੈ। ਹੇ ਭਾਈ! ਉਸ ਸਦਾ ਥਿਰ ਰਹਿਣ ਵਾਲੇ ਇਕ ਅਕਾਲਪੂਰਖ ਨੂੰ ਸਿਮਰ, ਜੋ ਸਦਾ ਸਭ ਜੀਵਾਂ ਨੂੰ ਦਾਤਾਂ ਦਿੰਦਾ ਹੈ ਜਿਸ ਦੀਆਂ ਦਿੱਤੀਆਂ ਦਾਤਾਂ ਦਿਨੋ ਦਿਨ ਵਧਦੀਆਂ ਹਨ। ਮਿੱਤਰ ਪ੍ਰਭੂ ਦੀ ਸੰਗਤਿ ਵਿਚ, ਗੁਰੂ ਸੰਤ ਦੀ ਸੰਗਤਿ ਵਿਚ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ, ਪ੍ਰਭੂ ਮੇਹਰ ਦੀ ਨਜ਼ਰ ਕਰਕੇ ਆਪਣੀ ਸੰਗਤਿ ਵਿਚ ਮਿਲਾ ਲੈਂਦਾ ਹੈ।3। ਹਰੇਕ ਜੀਵ ਪਰਮਾਤਮਾ ਬਾਰੇ ਕਥਨ ਕਰਦਾ ਹੈ ਤੇ ਆਖਦਾ ਹੈ ਕਿ ਪਰਮਾਤਮਾ ਬਹੁਤ ਵ੍ਡਾ ਹੈ, ਪਰ ਕੋਈ ਦੱਸ ਨਹੀਂ ਸਕਦਾ ਕਿ ਉਹ ਕੇਡਾ ਵ੍ਡਾ ਹੈ। ਮੈਂ ਇਤਨੇ ਜੋਗਾ ਨਹੀਂ ਕਿ ਪਰਮਾਤਮਾ ਦਾ ਸਰੂਪ ਬਿਆਨ ਕਰ ਸਕਾਂ ਮੈਂ ਤਾਂ ਮੂਰਖ ਹਾਂ, ਨਿਵੇਂ ਸੁਭਾਵ ਦਾ ਹਾਂ, ਅੰਞਾਣ ਹਾਂ, ਮੈਂ ਤਾਂ ਗੁਰੂ ਦੇ ਉਪਦੇਸ਼ ਨਾਲ ਹੀ ਕੁਝ ਸਮਝ ਸਕਦਾ ਹਾਂ ਭਾਵ, ਮੈਂ ਤਾਂ ਉਤਨਾ ਕੁਝ ਹੀ ਮਸਾਂ ਸਮਝ ਸਕਦਾ ਹਾਂ ਜਿਤਨਾ ਗੁਰੂ ਆਪਣੇ ਸ਼ਬਦ ਦੇ ਰਾਹੀਂ ਸਮਝਾਏ। ਮੇਰਾ ਮਨ ਤਾਂ ਉਸ ਗੁਰ-ਸ਼ਬਦ ਵਿਚ ਹੀ ਪਤੀਜ ਗਿਆ ਹੈ ਜੋ ਸਦਾ-ਥਿਰ ਪ੍ਰਭੂ ਦੀ ਸਿਫ਼ਤਿ ਸਾਲਾਹ ਕਰਦਾ ਹੈ ਤੇ ਜੋ ਆਤਮਕ ਜੀਵਨ ਦੇਣ ਵਾਲਾ ਹੈ। ਜੇਹੜੇ ਜੀਵ ਮਾਇਆ-ਮੋਹ ਦੇ ਜ਼ਹਰ ਨਾਲ ਲੱਦੇ ਹੋਏ ਜਗਤ ਵਿਚ ਆਉਂਦੇ ਹਨ ਗੁਰੂ ਦੇ ਸ਼ਬਦ ਨੂੂੰ ਵਿਸਾਰ ਕੇ ਤੇ ਤੀਰਥ-ਇਸ਼ਨਾਨ ਆਦਿਕ ਦੀ ਹੀ ਟੇਕ ਰੱਖ ਕੇ, ਉਸੇ ਜ਼ਹਰ ਨਾਲ ਲੱਦੇ ਹੋਏ ਹੀ ਜਗਤ ਤੋਂ ਕੂਚ ਕਰ ਜਾਂਦੇ ਹਨ, ਪਰ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਸ਼ਬਦ ਵਿਚ ਜੁੜਦੇ ਹਨ, ਉਹਨਾਂ ਨੂੰ ਮੇਰਾ ਗੁਰੂ ਉਸ ਜ਼ਹਰ ਦੇ ਭਾਰ ਤੋਂ ਬਚਾ ਲੈਂਦਾ ਹੈ। ਪਰਮਾਤਮਾ ਦੇ ਗੁਣ ਬੇਅੰਤ ਹਨ, ਗੁਣ ਬਿਆਨ ਕਰਨ ਨਾਲ ਮੁੱਕਦੇ ਨਹੀਂ, ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ, ਜੀਵਾਂ ਨੂੰ ਭਗਤੀ ਦੀ ਦਾਤ ਵੰਡਿਆਂ ਭਗਤੀ ਦੇ ਖ਼ਜ਼ਾਨਿਆਂ ਵਿਚ ਕੋਈ ਕਮੀ ਨਹੀਂ ਹੁੰਦੀ, ਪਰ ਭਗਤੀ ਕਰਨ ਨਾਲ ਤੇ ਪ੍ਰਭੂ ਦੀ ਸਿਫ਼ਤਿ ਸਾਲਾਹ ਕਰਨ ਨਾਲ ਮਨੁੱਖ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ ਪਰਮਾਤਮਾ ਹੀ ਹਰ ਥਾਂ ਵਿਆਪਕ ਹੈ। ਹੇ ਨਾਨਕ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ, ਜੋ ਪ੍ਰਭੂ-ਦਰ ਤੇ ਅਰਦਾਸਾਂ ਕਰਦਾ ਹੈ, ਤੇ ਇਸ ਤਰ੍ਹਾਂ ਆਪਣੇ ਮਨ ਨੂੰ ਵਿਕਾਰਾਂ ਦੀ ਮੈਲ ਤੋਂ ਸਾਫ਼ ਕਰ ਲੈਂਦਾ ਹੈ ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ, ਤੀਰਥ-ਇਸ਼ਨਾਨਾਂ ਨਾਲ ਇਹ ਆਤਮਕ ਅਵਸਥਾ ਪ੍ਰਾਪਤ ਨਹੀਂ ਹੁੰਦੀ।4।1।
English Translation :

DHANAASAREE, FIRST MEHL, CHHANT:

ONE UNIVERSAL CREATOR GOD. BY THE GRACE OF THE TRUE GURU:

Why should I bathe at sacred shrines of pilgrimage? The Naam, the Name of the Lord, is the sacred shrine of pilgrimage. My sacred shrine of pilgrimage is spiritual wisdom within, and contemplation on the Word of the Shabad. The spiritual wisdom given by the Guru is the True sacred shrine of pilgrimage, where the ten festivals are always observed. I constantly beg for the Name of the Lord; grant it to me, O God, Sustainer of the world. The world is sick, and the Naam is the medicine to cure it; without the True Lord, filth sticks to it. The Guru’s Word is immaculate and pure; it radiates a steady Light. Constantly bathe in such a true shrine of pilgrimage. || 1 || Filth does not stick to the true ones; what filth do they have to wash off? If one strings a garland of virtues for oneself, what is there to cry for? One who conquers his own self through contemplation is saved, and saves others as well; he does not come to be born again. The supreme meditator is Himself the philosopher’s stone, which transforms lead into gold. The true man is pleasing to the True Lord. He is in ecstasy, truly happy, night and day; his sorrows and sins are taken away. He finds the True Name, and beholds the Guru; with the True Name in his mind, no filth sticks to him. || 2 || O friend, association with the Holy is the perfect cleansing bath. The singer who sings the Lord’s Praises is adorned with the Word of the Shabad. Worship the True Lord, and believe in the True Guru; this brings the merit of making donations to charity, kindness and compassion. The soul-bride who loves to be with her Husband Lord bathes at the Triveni, the sacred place where the Ganges, Jamuna and Saraswaati Rivers converge, the Truest of the True. Worship and adore the One Creator, the True Lord, who constantly gives, whose gifts continually increase. Salvation is attained by associating with the Society of the Saints, O friend; granting His Grace, God unites us in His Union. || 3 || Everyone speaks and talks; how great should I say He is? I am foolish, lowly and ignorant; it is only through the Guru’s Teachings that I understand. True are the Teachings of the Guru. His Words are Ambrosial Nectar; my mind is pleased and appeased by them. Loaded down with corruption and sin, people depart, and then come back again; the True Shabad is found through my Guru. There is no end to the treasure of devotion; the Lord is pervading everywhere. Nanak utters this true prayer; one who purifies his mind is True. || 4 || 1 ||

Tuesday, 7th Saawan (Samvat 540 Nanakshahi) (Page: 687)
 
Katha of Hukamnama Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[July 23, 2008, Wednesday 04:45 AM. IST]
ਜੈਤਸਰੀ ਮਹਲਾ 4 ॥

ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥1॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ਼੍ਰਿਪਾਲਿ ਕ਼੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਿਨ ਗੁਪਤੁ ਨਾਮੁ ਪਰਗਾਝਾ ॥2॥ ਦਰਸਨੁ ਸਾਧ ਮਿਿਲਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥3॥ ਜਿਨ ਕਉ ਕ਼੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥4॥5॥


ਬੁੱਧਵਾਰ, 8 ਸਾਵਣ (ਸੰਮਤ 540 ਨਾਨਕਸ਼ਾਹੀ) (ਅੰਗ: 697)

ਪੰਜਾਬੀ ਵਿਆਖਿਆ :
ਜੈਤਸਰੀ ਮਹਲਾ 4 ॥


ਹੇ ਭਾਈ! ਜਿੰਨਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ ਤਾਂ ਚੰਗਾ ਹੈ, ਕਿਉਂਕਿ ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।1। ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ ਜਿਸ ਮਨੁੱਖ ਉਤੇ ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ ਨਾਮ ਜਪਣ ਦੀ ਕਦਰ ਸਮਝ ਗਿਆ। ਰਹਾਉ। ਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤਿ ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, ਪਰ ਪਰਮਾਤਮਾ ਗੁਰੂ ਦੇ ਰਾਹੀਂ ਹੀ ਮਿਲਦਾ ਹੈ। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ।2। ਹੇ ਭਾਈ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦਾ ਦਰਸ਼ਨ ਪ੍ਰਾਪਤ ਹੁੰਦਾ ਹੈ, ਉਸ ਦੇ ਸਾਰੇ ਪਾਪ ਦੂਰ ਹੋ ਜਾਂਦੇ ਹਨ। ਜਿਸ ਨੂੰ ਵੱਡਾ ਸਿਆਣਾ ਤੇ ਸ਼ਾਹ ਗੁਰੂ ਮਿਲ ਪਿਆ, ਗੁਰੂ ਨੇ ਪਰਮਾਤਮਾ ਦੇ ਬਹੁਤੇ ਗੁਣਾਂ ਨਾਲ ਉਸ ਨੂੰ ਸਾਂਝੀਵਾਲ ਬਣਾ ਦਿੱਤਾ ।3। ਹੇ ਭਾਈ! ਜਗਤ ਦੇ ਜੀਵਨ ਪ੍ਰਭੂ ਨੇ ਜਿੰਨਾਂ ਮਨੁੱਖਾਂ ਉਤੇ ਕਿਰਪਾ ਕੀਤੀ, ਉਹਨਾਂ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਲਿਆ। ਹੇ ਨਾਨਕ! (ਆਖ- ਹੇ ਭਾਈ) ਧਰਮਰਾਜ ਦੇ ਦਰ ਤੇ ਉਹਨਾਂ ਮਨੁੱਖਾਂ ਦੇ ਕੀਤੇ ਕਰਮਾਂ ਦੇ ਲੇਖੇ ਦੇ ਸਾਰੇ ਕਾਗ਼ਜ ਪਾੜ ਦਿੱਤੇ ਗਏ, ਉਹਨਾਂ ਦਾਸਾਂ ਦਾ ਲੇਖਾ ਨਿੱਬੜ ਗਿਆ।4।5।
English Translation :

JAITSREE, FOURTH MEHL:

The Lord’s Name does not abide within their hearts — their mothers should have been sterile. These bodies wander around, forlorn and abandoned, without the Name; their lives waste away, and they die, crying out in pain. || 1 || O my mind, chant the Name of the Lord, the Lord within you. The Merciful Lord God, Har, Har, has showered me with His Mercy; the Guru has imparted spiritual wisdom to me, and my mind has been instructed. || Pause || In this Dark Age of Kali Yuga, the Kirtan of the Lord’s Praise brings the most noble and exalted status; the Lord is found through the True Guru. I am a sacrifice to my True Guru, who has revealed the Lord’s hidden Name to me. || 2 || By great good fortune, I obtained the Blessed Vision of the Darshan of the Holy; it removes all stains of sin. I have found the True Guru, the great, all-knowing King; He has shared with me the many Glorious Virtues of the Lord. || 3 || Those, unto whom the Lord, the Life of the world, has shown Mercy, enshrine Him within their hearts, and cherish Him in their minds. The Righteous Judge of Dharma, in the Court of the Lord, has torn up my papers; servant Nanak’s account has been settled. || 4 || 5 ||

Wednesday, 8th Saawan (Samvat 540 Nanakshahi)(Page : 697)
 
TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?




[July 24, 2008, Thursday 04:45 AM. IST]

ਜੈਤਸਰੀ ਮਹਲਾ 4 ॥

ਆਪੇ ਜੋਗੀ ਜੁਗਤਿ ਜੁਗਾਹਾ ॥ ਆਪੇ ਨਿਰਭਉ ਤਾੜੀ ਲਾਹਾ ॥ ਆਪੇ ਹੀ ਆਪਿ ਆਪਿ ਵਰਤੈ ਆਪੇ ਨਾਮਿ ਓੁਮਾਹਾ ਰਾਮ ॥1॥ ਆਪੇ ਦੀਪ ਲੋਅ ਦੀਪਾਹਾ ॥ ਆਪੇ ਸਤਿਗੁਰੁ ਸਮੁੰਦੁ ਮਥਾਹਾ ॥ ਆਪੇ ਮਥਿ ਮਥਿ ਤਤੁ ਕਢਾਏ ਜਪਿ ਨਾਮੁ ਰਤਨੁ ਓੁਮਾਹਾ ਰਾਮ ॥2॥ ਸਖੀ ਮਿਲਹੁ ਮਿਿਲ ਗੁਣ ਗਾਵਾਹਾ ॥ ਗੁਰਮੁਖਿ ਨਾਮੁ ਜਪਹੁ ਹਰਿ ਲਾਹਾ ॥ ਹਰਿ ਹਰਿ ਭਗਤਿ ਦ੍ਰਿੜੀ ਮਨਿ ਭਾਈ ਹਰਿ ਹਰਿ ਨਾਮੁ ਓੁਮਾਹਾ ਰਾਮ ॥3॥ ਆਪੇ ਵਡ ਦਾਣਾ ਵਡ ਸਾਹਾ ॥ ਗੁਰਮੁਖਿ ਪੂੰਜੀ ਨਾਮੁ ਵਿਸਾਹਾ ॥ ਹਰਿ ਹਰਿ ਦਾਤਿ ਕਰਹੁ ਪ੍ਰਭ ਭਾਵੈ ਗੁਣ ਨਾਨਕ ਨਾਮੁ ਓੁਮਾਹਾ ਰਾਮ ॥4॥4॥10॥


ਵੀਰਵਾਰ, 9 ਸਾਵਣ (ਸੰਮਤ 540 ਨਾਨਕਸ਼ਾਹੀ) (ਅੰਗ: 699)

ਪੰਜਾਬੀ ਵਿਆਖਿਆ
:
ਜੈਤਸਰੀ ਮਹਲਾ 4 ॥


ਹੇ ਭਾਈ! ਪਰਮਾਤਮਾ ਆਪ ਹੀ ਜੋਗੀ ਹੈ, ਆਪ ਹੀ ਸਭ ਜੁਗਾਂ ਵਿਚ ਜੋਗ ਦੀ ਜੁਗਤਿ ਹੈ, ਆਪ ਹੀ ਨਿਡਰ ਹੋ ਕੇ ਸਮਾਧੀ ਲਾਉਂਦਾ ਹੈ। ਸਭ ਥਾਂ ਆਪ ਹੀ ਆਪ ਕੰਮ ਕਰ ਰਿਹਾ ਹੈ, ਆਪ ਹੀ ਨਾਮ ਵਿਚ ਜੋੜ ਕੇ ਸਿਮਰਨ ਦਾ ਉਤਸ਼ਾਹ ਦੇ ਰਿਹਾ ਹੈ ।1। ਹੇ ਭਾਈ ! ਪ੍ਰਭੂ ਆਪ ਹੀ ਜਜ਼ੀਰੇ ਹੈ, ਆਪ ਹੀ ਸਾਰੇ ਭਵਨ ਹੈ, ਆਪ ਹੀ ਸਾਰੇ ਭਵਨਾਂ ਵਿਚ ਚਾਨਣ ਹੈ। ਪ੍ਰਭੂ ਆਪ ਹੀ ਗੁਰੂ ਹੈ, ਆਪ ਹੀ ਬਾਣੀ ਦਾ ਸਮੁੰਦਰ ਹੈ, ਆਪ ਹੀ ਇਸ ਸਮੁੰਦਰ ਨੂੰ ਰਿੜਕਣ ਵਾਲਾ ਵਿਚਾਰਨ ਵਾਲਾ ਹੈ । ਆਪ ਹੀ ਬਾਣੀ ਦੇ ਸਮੁੰਦਰ ਨੂੰ ਰਿੜਕ ਰਿੜਕ (ਵਿਚਾਰ ਵਿਚਾਰ) ਕੇ ਇਸ ਵਿਚੋਂ ਮੱਖਣ (ਅਸਲੀਅਤ) ਲਭਾਉਂਦਾ ਹੈ, ਆਪ ਹੀ ਆਪਣਾ ਰਤਨ ਵਰਗਾ ਕੀਮਤੀ ਨਾਮ ਜਪ ਕੇ ਜੀਵਾਂ ਦੇ ਅੰਦਰ ਜਪਣ ਦਾ ਚਾਉ ਪੈਦਾ ਕਰਦਾ ਹੈ।2। ਹੇ ਸਤਸੰਗੀਓ ! ਇਕੱਠੇ ਹੋਵੋ, ਆਓ, ਇਕੱਠੇ ਹੋ ਕੇ ਪ੍ਰਭੂ ਦੇ ਗੁਣ ਗਾਈਏ। ਹੇ ਸਤਸੰਗੀਓ! ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਜਪੋ, ਇਹੀ ਹੈ ਜੀਵਨ ਦਾ ਲਾਭ। ਜਿਸ ਮਨੁੱਖ ਨੇ ਪ੍ਰਭੂ ਦੀ ਭਗਤੀ ਆਪਣੇ ਹਿਰਦੇ ਵਿਚ ਪੱਕੀ ਬਿਠਾ ਲਈ, ਜਿਸ ਨੂੰ ਪ੍ਰਭੂ ਦੀ ਭਗਤੀ ਮਨ ਵਿਚ ਪਿਆਰੀ ਲੱਗੀ, ਪ੍ਰਭੂ ਦਾ ਨਾਮ ਉਸ ਦੇ ਅੰਦਰ ਸਿਮਰਨ ਦਾ ਉਤਸ਼ਾਹ ਪੈਦਾ ਕਰਦਾ ਹੈ ।3। ਹੇ ਭਾਈ ! ਪ੍ਰਭੂ ਆਪ ਹੀ ਬੜਾ ਸਿਆਣਾ ਵੱਡਾ ਸ਼ਾਹ ਹੈ। ਹੇ ਭਾਈ ! ਗੁਰੂ ਦੀ ਸਰਨ ਪੈ ਕੇ ਉਸ ਦਾ ਨਾਮ-ਸਰਮਾਇਆ ਇਕੱਠਾ ਕਰੋ। ਹੇ ਨਾਨਕ! ਆਖ-ਹੇ ਹਰੀ! ਹੇ ਪ੍ਰਭੂ! ਮੈਨੂੰ ਆਪਣੇ ਨਾਮ ਦੀ ਦਾਤਿ ਬਖ਼ਸ਼, ਜੇ ਤੈਨੂੰ ਚੰਗਾ ਲੱਗੇ, ਤਾਂ ਮੇਰੇ ਅੰਦਰ ਤੇਰਾ ਨਾਮ ਵੱਸੇ, ਤੇਰੇ ਗੁਣਾਂ ਨੂੰ ਯਾਦ ਕਰਨ ਦਾ ਚਾਉ ਪੈਦਾ ਹੋਵੇ ।4।4।10।
English Translation :

JAITSREE, FOURTH MEHL:

He Himself is the Yogi, and the way throughout the ages. The Fearless Lord Himself is absorbed in Samaadhi. He Himself, all by Himself, is all-pervading; He Himself blesses us with sincere love for the Naam, the Name of the Lord. || 1 || He Himself is the lamp, and the Light pervading all the worlds. He Himself is the True Guru; He Himself churns the ocean. He Himself churns it, churning up the essence; meditating on the jewel of the Naam, sincere love comes to the surface. || 2 || O my companions, let us meet and join together, and sing His Glorious Praises. As Gurmukh, chant the Naam, and earn the profit of the Lord’s Name. Devotional worship of the Lord, Har, Har, has been implanted within me; it is pleasing to my mind. The Name of the Lord, Har, Har, brings a sincere love.|| 3 || He Himself is supremely wise, the greatest King. As Gurmukh, purchase the merchandise of the Naam. O Lord God, Har, Har, bless me with such a gift, that Your Glorious Virtues seem pleasing to me; Nanak is filled with sincere love and yearning for the Lord. || 4 || 4 || 10 ||

Thursday, 9th Saawan (Samvat 540 Nanakshahi) (Page: 699)
 
TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?




[July 25, 2008, Friday 04:45 AM. IST]

ਸੂਹੀ ਮਹਲਾ 5 ॥

ਜੋ ਕਿਛੁ ਕਰੈ ਸੋਈ ਪ੍ਰਭ ਮਾਨਹਿ ਓਇ ਰਾਮ ਨਾਮ ਰੰਗਿ ਰਾਤੇ ॥ ਤਿਨ੍ ਕੀ ਸੋਭਾ ਸਭਨੀ ਥਾਈ ਜਿਨ੍ ਪ੍ਰਭ ਕੇ ਚਰਣ ਪਰਾਤੇ ॥1॥ ਮੇਰੇ ਰਾਮ ਹਰਿ ਸੰਤਾ ਜੇਵਡੁ ਨ ਕੋਈ ॥ ਭਗਤਾ ਬਣਿ ਆਈ ਪ੍ਰਭ ਅਪਨੇ ਸਿਉ ਜਲਿ ਥਲਿ ਮਹੀਅਲਿ ਸੋਈ ॥1॥ ਰਹਾਉ ॥ ਕੋਟਿ ਅਪ੍ਰਾਧੀ ਸੰਤਸੰਗਿ ਉਧਰੈ ਜਮੁ ਤਾ ਕੈ ਨੇੜਿ ਨ ਆਵੈ ॥ ਜਨਮ ਜਨਮ ਕਾ ਬਿਛੁੜਿਆ ਹੋਵੈ ਤਿਨ੍ ਹਰਿ ਸਿਉ ਆਣਿ ਮਿਲਾਵੈ ॥2॥ ਮਾਇਆ ਮੋਹ ਭਰਮੁ ਭਉ ਕਾਟੈ ਸੰਤ ਸਰਣਿ ਜੋ ਆਵੈ ॥ ਜੇਹਾ ਮਨੋਰਥੁ ਕਰਿ ਆਰਾਧੇ ਸੋ ਸੰਤਨ ਤੇ ਪਾਵੈ ॥3॥ ਜਨ ਕੀ ਮਹਿਮਾ ਕੇਤਕ ਬਰਨਉ ਜੋ ਪ੍ਰਭ ਅਪਨੇ ਭਾਣੇ ॥ ਕਹੁ ਨਾਨਕ ਜਿਨ ਸਤਿਗੁਰੁ ਭੇਟਿਆ ਸੇ ਸਭ ਤੇ ਭਏ ਨਿਕਾਣੇ ॥4॥4॥51॥


ਸ਼ੁਕਰਵਾਰ, 10 ਸਾਵਣ (ਸੰਮਤ 540 ਨਾਨਕਸ਼ਾਹੀ) (ਅੰਗ : 748)

ਪੰਜਾਬੀ ਵਿਆਖਿਆ
:
ਸੂਹੀ ਮਹਲਾ 5 ॥


ਹੇ ਭਾਈ! ਉਹ ਸੰਤ ਜਨ ਪਰਮਾਤਮਾ ਦੇ ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ। ਜੋ ਕੁਝ ਪਰਮਾਤਮਾ ਕਰਦਾ ਹੈ, ਉਸ ਨੂੰ ਉਹ ਪਰਮਾਤਮਾ ਦਾ ਕੀਤਾ ਹੀ ਮੰਨਦੇ ਹਨ। ਹੇ ਭਾਈ! ਜਿੰਨ੍ਹਾਂ ਪਰਮਾਤਮਾ ਦੇ ਚਰਨਾਂ ਨਾਲ ਸਾਂਝ ਪਾ ਲਈ, ਉਹਨਾਂ ਦੀ ਵਡਿਆਈ ਸਭ ਥਾਵਾਂ ਵਿਚ ਖਿੱਲਰ ਜਾਂਦੀ ਹੈ।1। ਹੇ ਮੇਰੇ ਪ੍ਰਭੂ! ਤੇਰੇ ਸੰਤਾਂ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ। ਹੇ ਭਾਈ! ਸੰਤ ਜਨਾਂ ਦੀ ਪਰਮਾਤਮਾ ਨਾਲ ਡੂੰਘੀ ਪ੍ਰੀਤਿ ਬਣੀ ਰਹਿੰਦੀ ਹੈ, ਉਹਨਾਂ ਨੂੰ ਪਰਮਾਤਮਾ ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ ਹਰ ਥਾਂ ਵੱਸਦਾ ਦਿੱਸਦਾ ਹੈ।1। ਰਹਾਉ। ਹੇ ਭਾਈ! ਕ੍ਰੋੜਾਂ ਅਪਰਾਧ ਕਰਨ ਵਾਲਾ ਮਨੁੱਖ ਭੀ ਸੰਤ ਦੀ ਸੰਗਤਿ ਵਿਚ ਟਿਕ ਕੇ ਵਿਕਾਰਾਂ ਤੋਂ ਬਚ ਜਾਂਦਾ ਹੈ, ਫਿਰ ਜਮ ਉਸ ਦੇ ਨੇੜੇ ਨਹੀਂ ਆਉਂਦਾ। ਜੇ ਕੋਈ ਮਨੁੱਖ ਅਨੇਕਾਂ ਜਨਮਾਂ ਤੋਂ ਪਰਮਾਤਮਾ ਨਾਲੋਂ ਵਿਛੁੜਿਆ ਹੋਵੇ, ਸੰਤ ਅਜੇਹੇ ਅਨੇਕਾਂ ਮਨੁੱਖਾਂ ਨੂੰ ਲਿਆ ਕੇ ਪਰਮਾਤਮਾ ਨਾਲ ਮਿਲਾ ਦੇਂਦਾ ਹੈ।2। ਹੇ ਭਾਈ! ਜੇਹੜਾ ਭੀ ਮਨੁੱਖ ਸੰਤ ਦੀ ਸ਼ਰਨ ਆ ਪੈਂਦਾ ਹੈ, ਸੰਤ ਉਸ ਦੇ ਅੰਦਰੋਂ ਮਾਇਆ ਦਾ ਮੋਹ, ਭਟਕਣਾ, ਡਰ ਦੂਰ ਕਰ ਦੇਂਦਾ ਹੈ। ਮਨੁੱਖ ਜਿਹੋ ਜਿਹੀ ਵਾਸਨਾ ਧਾਰ ਕੇ ਪ੍ਰਭੂ ਦਾ ਸਿਮਰਨ ਕਰਦਾ ਹੈ ਉਹ ਉਹੀ ਫ਼ਲ ਸੰਤ ਜਨਾਂ ਤੋਂ ਪ੍ਰਾਪਤ ਕਰ ਲੈਂਦਾ ਹੈ।3। ਹੇ ਭਾਈ! ਜੇਹੜੇ ਸੇਵਕ ਆਪਣੇ ਪ੍ਰਭੂ ਨੂੰ ਪਿਆਰੇ ਲੱਗ ਚੁਕੇ ਹਨ, ਮੈਂ ਉਹਨਾਂ ਦੀ ਕਿਤਨੀ ਕੁ ਵਡਿਆਈ ਬਿਆਨ ਕਰਾਂ ? ਹੇ ਨਾਨਕ! ਆਖ ਜਿੰਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪਿਆ, ਉਹ ਸਾਰੀ ਲੁਕਾਈ ਤੋਂ ਬੇ-ਮੁਥਾਜ ਹੋ ਗਏ।4।4।51।
English Translation :

SOOHEE, FIFTH MEHL:

Whatever God causes to happen is accepted, by those who are attuned to the Love of the Lord’s Name. Those who fall at the Feet of God are respected everywhere. || 1 || O my Lord, no one is as great as the Lord’s Saints. The devotees are in harmony with their God; He is in the water, the land, and the sky. || 1 || Pause || Millions of sinners have been saved in the Saadh Sangat, the Company of the Holy; the Messenger of Death does not even approach them. Those who have been separated from the Lord, for countless incarnations, are reunited with the Lord again. || 2 || Attachment to Maya, doubt and fear are eradicated, when one enters the Sanctuary of the Saints. Whatever wishes one harbors, are obtained from the Saints. || 3 || How can I describe the glory of the Lord’s humble servants? They are pleasing to their God. Says Nanak, those who meet the True Guru, become independent of all obligations. || 4 || 4 || 51 ||

Friday, 10th Saawan (Samvat 540 Nanakshahi) (Page: 748)
 
Katha of Hukamnama

TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[July 26, 2008, Saturday 04:45 AM. IST]
ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਚਿਤ ਸਿਮਰਨ ਕਰਉ ਨੈਨ ਅਵਿਲੋਕਨੋ ਸ੍ਰਵਨ ਬਾਨੀ ਸੁਜਸੁ ਪੂਰਿ ਰਾਖਉ ॥ ਮਨੁ ਸੁ ਮਧੁਕਰੁ ਕਰਉ ਚਰਨ ਹਿਰਦੇ ਧਰਉ ਰਸਨ ਅੰਮ੍ਰਿਤ ਰਾਮ ਨਾਮ ਭਾਖਉ ॥1॥ ਮੇਰੀ ਪ੍ਰੀਤਿ ਗੋਬਿੰਦ ਸਿਉ ਜਿਿਨ ਘਟੈ ॥ ਮੈ ਤਉ ਮੋਲਿ ਮਹਗੀ ਲਈ ਜੀਅ ਸਟੈ ॥1॥ ਰਹਾਉ ॥ ਸਾਧਸੰਗਤਿ ਬਿਨਾ ਭਾਉ ਨਹੀ ਊਪਜੈ ਭਾਵ ਬਿਨੁ ਭਗਤਿ ਨਹੀ ਹੋਇ ਤੇਰੀ ॥ ਕਹੈ ਰਵਿਦਾਸੁ ਇਕ ਬੇਨਤੀ ਹਰਿ ਸਿਉ ਪੈਜ ਰਾਖਹੁ ਰਾਜਾ ਰਾਮ ਮੇਰੀ ॥2॥2॥


ਸ਼ਨੀਵਾਰ, 11 ਸਾਵਣ (ਸੰਮਤ 540 ਨਾਨਕਸ਼ਾਹੀ) (ਅੰਗ: 694)

ਪੰਜਾਬੀ ਵਿਆਖਿਆ :
ਧਨਾਸਰੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ ॥


ਤਾਹੀਏਂ ਮੇਰੀ ਅਰਜ਼ੋਈ ਹੈ ਕਿ ਮੈਂ ਚਿੱਤ ਨਾਲ ਪ੍ਰਭੂ ਦਾ ਸਿਮਰਨ ਕਰਦਾ ਰਹਾਂ, ਅੱਖਾਂ ਨਾਲ ਉਸ ਦਾ ਦੀਦਾਰ ਕਰਦਾ ਰਹਾਂ, ਕੰਨਾਂ ਵਿਚ ਉਸ ਦੀ ਬਾਣੀ ਤੇ ਉਸ ਦਾ ਸੋਹਣਾ ਜਸ ਭਰੀ ਰੱਖਾਂ, ਆਪਣੇ ਮਨ ਨੂੰ ਭੌਰਾ ਬਣਾਈ ਰੱਖਾਂ, ਉਸ ਦੇ ਚਰਨ-ਕਮਲ ਹਿਰਦੇ ਵਿਚ ਟਿਕਾ ਰੱਖਾਂ, ਤੇ, ਜੀਭ ਨਾਲ ਉਸ ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਉਚਾਰਦਾ ਰਹਾਂ।1। ਮੈਨੂੰ ਡਰ ਰਹਿੰਦਾ ਹੈ ਕਿ ਗੋਬਿੰਦ ਨਾਲ ਮੇਰੀ ਪ੍ਰੀਤ ਕਿਤੇ ਘਟ ਨਾਹ ਜਾਏ, ਮੈਂ ਤਾਂ ਬੜੇ ਮਹਿੰਗੇ ਮੁਲ ਇਹ ਪ੍ਰੀਤ ਲਈ ਹੈ, ਜਿੰਦ ਦੇ ਕੇ ਇਹ ਪ੍ਰੀਤ ਵਿਹਾਝੀ ਹੈ। ਰਹਾਉ। ਪਰ ਇਹ ਪ੍ਰੀਤ ਸਾਧ ਸੰਗਤ ਤੋਂ ਬਿਨਾ ਪੈਦਾ ਨਹੀਂ ਹੋ ਸਕਦੀ, ਤੇ, ਹੇ ਪ੍ਰਭੂ! ਪ੍ਰੀਤ ਤੋਂ ਬਿਨਾਂ ਤੇਰੀ ਭਗਤੀ ਨਹੀਂ ਹੋ ਆਉਂਦੀ। ਰਵਿਦਾਸ ਪ੍ਰਭੂ ਅੱਗੇ ਅਰਦਾਸ ਕਰਦਾ ਹੈ- ਹੇ ਰਾਜਨ! ਹੇ ਮੇਰੇ ਰਾਮ! ਮੈਂ ਤੇਰੀ ਸ਼ਰਨ ਆਇਆ ਹਾਂ, ਮੇਰੀ ਲਾਜ ਰੱਖੀਂ।2।2।
English Translation :

DHANAASAREE, DEVOTEE RAVI DAAS JEE:
ONE UNIVERSAL CREATOR GOD. BY THE GRACE OF THE TRUE GURU:

In my consciousness, I remember You in meditation; with my eyes, I behold You; I fill my ears with the Word of Your Bani, and Your Sublime Praise. My mind is the bumble bee; I enshrine Your feet within my heart, and with my tongue, I chant the Ambrosial Name of the Lord. || 1 || My love for the Lord of the Universe does not decrease. I paid for it dearly, in exchange for my soul. || 1 || Pause || Without the Saadh Sangat, the Company of the Holy, love for the Lord does not well up; without this love, Your devotional worship cannot be performed. Ravi Daas offers this one prayer unto the Lord: please preserve and protect my honor, O Lord, my King. || 2 || 2 ||s

Saturday, 11th Saawan (Samvat 540 Nanakshahi)(Page: 694)
 
Katha of Hukamnama (Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[July 27, 2008, Sunday 04:45 AM. IST]
ਧਨਾਸਰੀ ਮਹਲਾ 5 ॥

ਕਿਤੈ ਪ੍ਰਕਾਰਿ ਨ ਤੂਟਉ ਪ੍ਰੀਤਿ ॥ ਦਾਸ ਤੇਰੇ ਕੀ ਨਿਰਮਲ ਰੀਤਿ ॥1॥ ਰਹਾਉ ॥ ਜੀਅ ਪ੍ਰਾਨ ਮਨ ਧਨ ਤੇ ਪਿਆਰਾ ॥ ਹਉਮੈ ਬੰਧੁ ਹਰਿ ਦੇਵਣਹਾਰਾ ॥1॥ ਚਰਨ ਕਮਲ ਸਿਉ ਲਾਗਉ ਨੇਹੁ ॥ ਨਾਨਕ ਕੀ ਬੇਨੰਤੀ ਏਹ ॥2॥4॥58॥


ਐਤਵਾਰ, 12 ਸਾਵਣ (ਸੰਮਤ 540 ਨਾਨਕਸ਼ਾਹੀ)(ਅੰਗ : 684)

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ 5 ॥


ਹੇ ਪ੍ਰਭੂ! ਤੇਰੇ ਦਾਸਾਂ ਦੀ ਰਹਿਣੀ-ਬਹਿਣੀ ਪਵਿਤ੍ਰ ਰਹਿੰਦੀ ਹੈ, ਤਾਂ ਕਿ ਕਿਸੇ ਤਰ੍ਹਾਂ ਭੀ ਉਹਨਾਂ ਦੀ ਤੇਰੇ ਨਾਲੋਂ ਪ੍ਰੀਤਿ ਟੁੱਟ ਨਾਹ ਜਾਏ।1।ਰਹਾਉ। ਹੇ ਭਾਈ! ਪਰਮਾਤਮਾ ਦੇ ਦਾਸਾਂ ਨੂੰ ਆਪਣੀ ਜਿੰਦ ਨਾਲੋਂ, ਪ੍ਰਾਣਾਂ ਨਾਲੋਂ, ਮਨ ਨਾਲੋਂ, ਧਨ ਨਾਲੋਂ, ਉਹ ਪਰਮਾਤਮਾ ਸਦਾ ਪਿਆਰਾ ਲੱਗਦਾ ਹੈ ਜੋ ਹਉਮੈ ਦੇ ਰਾਹ ਵਿਚ ਬੰਨ ਮਾਰਨ ਦੀ ਸਮਰੱਥਾ ਰੱਖਦਾ ਹੈ।1। ਹੇ ਭਾਈ! ਨਾਨਕ ਦੀ ਭੀ ਪਰਮਾਤਮਾ ਦੇ ਦਰ ਤੇ ਸਦਾ ਇਹੀ ਅਰਦਾਸ ਹੈ ਕਿ ਉਸ ਦੇ ਸੋਹਣੇ ਚਰਨਾਂ ਨਾਲ (ਨਾਨਕ ਦਾ) ਪਿਆਰ ਬਣਿਆ ਰਹੇ।2।4।58।
English Translation :

DHANAASAREE, FIFTH MEHL:

The lifestyle of Your slave is so pure, that nothing can break his love for You. || 1 || Pause || He is more dear to me than my soul, my breath of life, my mind and my wealth. The Lord is the Giver, the Restrainer of the ego. || 1 || I am in love with the Lord’s lotus feet. This alone is Nanak’s prayer. || 2 || 4 || 58 ||

Sunday, 12th Saawan (Samvat 540 Nanakshahi)(Page: 684)
 


TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[July 28, 2008, Monday 04:45 AM. IST]
ਬਿਲਾਵਲੁ ਮਹਲਾ 5 ॥

Agm rUp AibnwsI krqw piqq pivq iek inmK jpweIAY ] Acrju suinE prwpiq Bytuly sMq crn crn mnu lweIAY ]੧] ikqu ibDIAY ikqu sMjim pweIAY ] khu surjn ikqu jugqI iDAweIAY ]੧] rhwau ] jo mwnuKu mwnuK kI syvw Ehu iqs kI leI leI Puin jweIAY ] nwnk srin srix suK swgr moih tyk qyro iek nweIAY ]2]6]92]


ਸੋਮਵਾਰ, 13 ਸਾਵਣ (ਸੰਮਤ 540 ਨਾਨਕਸ਼ਾਹੀ) (ਅੰਗ: 822)

ਪੰਜਾਬੀ ਵਿਆਖਿਆ :
ਬਿਲਾਵਲੁ ਮਹਲਾ 5 ॥


ਹੇ ਭਾਈ! ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲੇ, ਅਪਹੁੰਚ ਹਸਤੀ ਵਾਲੇ ਨਾਸ-ਰਹਿਤ ਕਰਤਾਰ ਨੂੰ ਨਿਮਖ ਨਿਮਖ ਜਪਦੇ ਰਹਿਣਾ ਚਾਹੀਦਾ ਹੈ । ਇਹ ਸੁਣੀਦਾ ਹੈ ਕਿ ਉਹ ਅਚਰਜ ਹੈ ਅਚਰਜ ਹੈ, (ਉਸ ਨਾਲ) ਮਿਲਾਪ ਹੋ ਜਾਂਦਾ ਹੈ ਜੇ ਸੰਤ ਜਨਾਂ ਦੇ ਚਰਨਾਂ ਦਾ ਮੇਲ ਪ੍ਰਾਪਤ ਹੋ ਜਾਏ । (ਸੋ ਸੰਤ ਜਨਾਂ ਦੇ) ਚਰਨਾਂ ਵਿਚ ਮਨ ਜੋੜਨਾ ਚਾਹੀਦਾ ਹੈ ।1। ਹੇ ਭਲੇ ਪੁਰਖ! (ਮੈਨੂੰ) ਦੱਸ ਕਿ ਪਰਮਾਤਮਾ ਨੂੰ ਕਿਸ ਤਰੀਕੇ ਨਾਲ ਸਿਮਰਨਾ ਚਾਹੀਦਾ ਹੈ । ਕਿਸ ਵਿਧੀ ਨਾਲ, ਕਿਸ ਸੰਜਮ ਨਾਲ ਉਹ ਮਿਲ ਸਕਦਾ ਹੈ? ।1।ਰਹਾਉ। ਹੇ ਨਾਨਕ! (ਆਖ—ਹੇ ਪ੍ਰਭੂ!) ਜੇਹੜਾ ਮਨੁੱਖ ਕਿਸੇ ਹੋਰ ਮਨੁੱਖ ਦੀ (ਕੋਈ) ਸੇਵਾ ਕਰਦਾ ਹੈ ਉਹ ਉਸ ਦੀ ਕੀਤੀ ਹੋਈ ਸੇਵਾ ਨੂੰ ਸਦਾ ਹੀ ਮੁੜ ਮੁੜ ਯਾਦ ਕਰਦਾ ਰਹਿੰਦਾ ਹੈ; ਪਰ ਹੇ ਪ੍ਰਭੂ! ਤੂੰ ਸੁਖਾਂ ਦਾ ਸਮੁੰਦਰ ਹੈਂ (ਤੂੰ ਅਨੇਕਾਂ ਹੀ ਸੁਖ ਬਖ਼ਸ਼ਦਾ ਹੈਂ ਇਸ ਵਾਸਤੇ) ਮੈਂ ਸਦਾ ਤੇਰੀ ਹੀ ਸਰਨ ਤੇਰੀ ਹੀ ਸਰਨ ਪਿਆ ਰਹਾਂਗਾ, ਮੈਨੂੰ ਸਿਰਫ਼ ਤੇਰੇ ਨਾਮ ਦਾ ਹੀ ਸਹਾਰਾ ਹੈ ।2।6।92।
English Translation :

BILAAVAL, FIFTH MEHL:

O Inaccessible, Beautiful, Imperishable Creator Lord, Purifier of sinners, let me meditate on You, even for an instant. O Wondrous Lord, I have heard that You are found by meeting the Saints, and focusing the mind on their feet, their holy feet. || 1 || In what way, and by what discipline, is He obtained? Tell me, O good man, by what means can we meditate on Him? || 1 || Pause || If one human being serves another human being, the one served stands by him. Nanak seeks Your Sanctuary and Protection, O Lord, ocean of peace; He takes the Support of Your Name alone. || 2 || 6 || 92 ||

Monday, 13th Saawan (Samvat 540 Nanakshahi) (Page: 822)
 
Katha of Hukamnama

TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[July 30, 2008, Wednesday 04:45 AM. IST]
ਬਿਲਾਵਲੁ ਮਹਲਾ 5 ॥

ਕਿਆ ਹਮ ਜੀਅ ਜੰਤ ਬੇਚਾਰੇ ਬਰਨਿ ਨ ਸਾਕਹ ਏਕ ਰੋਮਾਈ ॥ ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਬੇਅੰਤ ਠਾਕੁਰ ਤੇਰੀ ਗਤਿ ਨਹੀ ਪਾਈ ॥1॥ ਕਿਆ ਕਥੀਐ ਕਿਛੁ ਕਥਨੁ ਨ ਜਾਈ ॥ ਜਹ ਜਹ ਦੇਖਾ ਤਹ ਰਹਿਆ ਸਮਾਈ ॥1॥ ਰਹਾਉ ॥ ਜਹ ਮਹਾ ਭਇਆਨ ਦੂਖ ਜਮ ਸੁਨੀਐ ਤਹ ਮੇਰੇ ਪ੍ਰਭ ਤੂਹੈ ਸਹਾਈ ॥ ਸਰਨਿ ਪਰਿਓ ਹਰਿ ਚਰਨ ਗਹੇ ਪ੍ਰਭ ਗੁਰਿ ਨਾਨਕ ਕਉ ਬੂਝ ਬੁਝਾਈ ॥2॥5॥91॥


ਬੁੱਧਵਾਰ, 15 ਸਾਵਣ (ਸੰਮਤ 540 ਨਾਨਕਸ਼ਾਹੀ) (ਅੰਗ: 822)

ਪੰਜਾਬੀ ਵਿਆਖਿਆ :
ਬਿਲਾਵਲੁ ਮਹਲਾ 5 ॥


ਹੇ ਮੇਰੇ ਮਾਲਕ! ਅਸੀਂ ਜੀਵ ਤੇਰੇ ਪੈਦਾ ਕੀਤੇ ਹੋਏ ਹਾਂ, ਅਸਾਂ ਵਿਚਾਰੇ ਜੀਵਾਂ ਦੀ ਕੋਈ ਪਾਂਇਆਂ ਹੀ ਨਹੀਂ ਕਿ ਤੇਰੀ ਬਾਬਤ ਇਕ ਰੋਮ ਜਿਤਨਾ ਭੀ ਕੁਝ ਕਹਿ ਸਕੀਏ। ਅਸੀਂ ਸਾਧਾਰਨ ਜੀਵ ਤਾਂ ਕਿਸੇ ਗਿਣਤੀ ਵਿਚ ਹੀ ਨਹੀਂ। ਬ੍ਰਹਮਾ, ਸ਼ਿਵ, ਸਿੱਧ, ਮੁਨੀ, ਇੰਦ੍ਰ ਆਦਿਕ ਵਰਗੇ ਬੇਅੰਤ ਇਹ ਨਹੀ ਸਮਝ ਸਕੇ ਕਿ ਤੂੰ ਕਿਹੋ ਜਿਹਾ ਹੈਂ।1।ਹੇ ਭਾਈ! ਪਰਮਾਤਮਾ ਕਿਹੋ ਜਿਹਾ ਹੈ?-ਇਹ ਗੱਲ ਕੀਹ ਦੱਸੀਏ? ਦੱਸੀ ਨਹੀਂ ਜਾ ਸਕਦੀ। ਮੈਂ ਤਾਂ ਜਿਧਰ ਤੱਕਦਾ ਹਾਂ, ਉਧਰ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ।1।ਰਹਾਉ।ਹੇ ਮੇਰੇ ਪ੍ਰਭੂ! ਜਿੱਥੇ ਇਹ ਸੁਣੀਦਾ ਹੈ ਕਿ ਜਮਾਂ ਦੇ ਬੜੇ ਹੀ ਭਿਆਨਕ ਦੁੱਖ ਮਿਲਦੇ ਹਨ, ਉਥੇ ਤੂੰ ਹੀ ਬਚਾਣ ਵਾਸਤੇ ਮਦਦਗਾਰ ਬਣਦਾ ਹੈਂ- ਗੁਰੂ ਨੇ ਮੈਨੂੰ ਨਾਨਕ ਨੂੰ ਇਹ ਸਮਝ ਬਖ਼ਸ਼ੀ ਹੈ। ਤਾਹੀਏਂ ਮੈਂ ਨਾਨਕ ਤੇਰੀ ਸਰਨ ਆ ਪਿਆ ਹਾਂ, ਤੇਰੇ ਚਰਨ ਫੜ ਲਏ ਹਨ।2।5।91।
English Translation :

BILAAVAL, FIFTH MEHL:

What am I? Just a poor living being. I cannot even describe one of Your hairs, O Lord. Even Brahma, Shiva, the Siddhas and the silent sages do not know Your State, O Infinite Lord and Master. || 1 || What can I say? I cannot say anything. Wherever I look, I see the Lord pervading. || 1 || Pause || And there, where the most terrible tortures are heard to be inflicted by the Messenger of Death, You are my only help and support, O my God. I have sought His Sanctuary, and grasped hold of the Lord’s Lotus Feet; God has helped Guru Nanak to understand this understanding. || 2 || 5 || 91 ||

Wednesday, 15th Saawan (Samvat 540 Nanakshahi)(Page: 822)
 


TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[July 31, 2008, Thursday 04:45 AM. IST]
ਰਾਮਕਲੀ ਮਹਲਾ 5 ॥

ਇਹ ਲੋਕੇ ਸੁਖੁ ਪਾਇਆ ॥ ਨਹੀ ਭੇਟਤ ਧਰਮ ਰਾਇਆ ॥ ਹਰਿ ਦਰਗਹ ਸੋਭਾਵੰਤ ॥ ਫੁਨਿ ਗਰਭਿ ਨਾਹੀ ਬਸੰਤ ॥1॥ ਜਾਨੀ ਸੰਤ ਕੀ ਮਿਤ੍ਰਾਈ ॥ ਕਰਿ ਕਿਰਪਾ ਦੀਨੋ ਹਰਿ ਨਾਮਾ ਪੂਰਬਿ ਸੰਜੋਗਿ ਮਿਲਾਈ ॥1॥ ਰਹਾਉ ॥ ਗੁਰ ਕੈ ਚਰਣਿ ਚਿਤੁ ਲਾਗਾ ॥ ਧੰਨਿ ਧੰਨਿ ਸੰਜੋਗੁ ਸਭਾਗਾ ॥ ਸੰਤ ਕੀ ਧੂਰਿ ਲਾਗੀ ਮੇਰੈ ਮਾਥੇ ॥ ਕਿਲਬਿਖ ਦੁਖ ਸਗਲੇ ਮੇਰੇ ਲਾਥੇ ॥2॥ ਸਾਧ ਕੀ ਸਚੁ ਟਹਲ ਕਮਾਨੀ ॥ ਤਬ ਹੋਏ ਮਨ ਸੁਧ ਪਰਾਨੀ ॥ ਜਨ ਕਾ ਸਫਲ ਦਰਸੁ ਡੀਠਾ ॥ ਨਾਮੁ ਪ੍ਰਭੂ ਕਾ ਘਟਿ ਘਟਿ ਵੂਠਾ ॥3॥ ਮਿਟਾਨੇ ਸਭਿ ਕਲਿ ਕਲੇਸ ॥ ਜਿਸ ਤੇ ਉਪਜੇ ਤਿਸੁ ਮਹਿ ਪਰਵੇਸ ॥ ਪ੍ਰਗਟੇ ਆਨੂਪ ਗੁੋਵਿੰਦ ॥ ਪ੍ਰਭ ਪੂਰੇ ਨਾਨਕ ਬਖਸਿੰਦ ॥4॥38॥49॥


ਵੀਰਵਾਰ, 16 ਸਾਵਣ (ਸੰਮਤ 540 ਨਾਨਕਸ਼ਾਹੀ) (ਅੰਗ: 898)

ਪੰਜਾਬੀ ਵਿਆਖਿਆ :
ਰਾਮਕਲੀ ਮਹਲਾ 5 ॥


(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਮਿੱਤ਼੍ਰਤਾ ਪ੍ਰਾਪਤ ਹੁੰਦੀ ਹੈ ਉਸ ਨੇ) ਇਸ ਜਗਤ ਵਿਚ (ਆਤਮਕ) ਸੁਖ ਮਾਣਿਆ, (ਪਰਲੋਕ ਵਿਚ) ਉਸ ਨੂੰ ਧਰਮਰਾਜ ਨਾਲ ਵਾਹ ਨਾਹ ਪਿਆ । ਉਹ ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਾ ਵਾਲਾ ਬਣਦਾ ਹੈ, ਮੁੜ ਮੁੜ ਜਨਮਾਂ ਦੇ ਗੇੜ ਵਿਚ (ਭੀ) ਨਹੀਂ ਪੈਂਦਾ ।1। ਹੇ ਭਾਈ! ਪੂਰਬਲੇ ਸੰਜੋਗ ਦੇ ਕਾਰਨ (ਤੈਨੂੰ ਗੁਰੂ ਦੀ ਮਿੱਤ਼੍ਰਤਾ) ਪ੍ਰਾਪਤ ਹੋਈ ਹੈ । (ਗੁਰੂ ਨੇ) ਕਿਰਪਾ ਕਰ ਕੇ (ਮੈਨੂੰ) ਪਰਮਾਤਮਾ ਦਾ ਨਾਮ ਦੇ ਦਿੱਤਾ ਹੈ । (ਸੋ ਹੁਣ) ਮੈਂ ਗੁਰੂ ਦੀ ਕਦਰ ਸਮਝ ਲਈ ਹੈ ।1।ਰਹਾਉ। ਹੇ ਭਾਈ! ਉਹ ਸੰਜੋਗ ਮੁਬਾਰਿਕ ਸੀ, ਮੁਬਾਰਿਕ ਸੀ, ਭਾਗਾਂ ਵਾਲਾ ਸੀ, ਜਦੋਂ ਗੁਰੂ ਦੇ ਚਰਨਾਂ ਵਿਚ, ਮੇਰਾ ਚਿੱਤ ਜੁੜਿਆ ਸੀ । ਹੇ ਭਾਈ! ਗੁਰੂ ਦੀ ਚਰਨ-ਧੂੜ ਮੇਰੇ ਮੱਥੇ ਉੱਤੇ ਲੱਗੀ, ਮੇਰੇ ਸਾਰੇ ਪਾਪ ਤੇ ਦੁੱਖ ਦੂਰ ਹੋ ਗਏ ।2। ਹੇ ਪ੍ਰਾਣੀ! (ਉਂਞ ਤਾਂ) ਪਰਮਾਤਮਾ ਦਾ ਨਾਮ ਹਰੇਕ ਹਿਰਦੇ ਵਿਚ ਵੱਸ ਰਿਹਾ ਹੈ, ਪਰ ਜਿਸ ਨੇ ਗੁਰੂ ਦਾ ਦਰਸ਼ਨ ਕਰ ਲਿਆ, ਉਸ ਨੂੰ ਇਸ ਨਾਮ ਫਲ ਦੀ ਪ੍ਰਾਪਤੀ ਹੋਈ । ਹੇ ਪ੍ਰਾਣੀ! ਜਦੋਂ ਜੀਵ ਸਰਧਾ ਧਾਰ ਕੇ ਗੁਰੂ ਦੀ ਸੇਵਾ-ਟਹਿਲ ਕਰਦੇ ਹਨ, ਤਦੋਂ ਉਹਨਾਂ ਦੇ ਮਨ ਪਵਿੱਤ਼੍ਰ ਹੋ ਜਾਂਦੇ ਹਨ ।3। ਹੇ ਨਾਨਕ! (ਗੁਰੂ ਦੇ ਮਿਲਾਪ ਦੀ ਬਰਕਤਿ ਨਾਲ) ਸਾਰੇ (ਮਾਨਸਕ) ਝਗੜੇ ਤੇ ਦੁੱਖ ਮਿਟ ਜਾਂਦੇ ਹਨ । ਜਿਸ ਪ੍ਰਭੂ ਤੋਂ ਜੀਵ ਪੈਦਾ ਹੋਏ ਹਨ ਉਸੇ ਵਿਚ ਉਹਨਾਂ ਦੀ ਲੀਨਤਾ ਹੋ ਜਾਂਦੀ ਹੈ । ਉਹ ਬਖ਼ਸ਼ਣਹਾਰ ਪੂਰਨ ਪ੍ਰਭੂ ਸੋਹਣਾ ਗੋਬਿੰਦ (ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ ।4।38।49।
English Translation :

RAAMKALEE, FIFTH MEHL:

I have found peace in this world. I will not have to appear before the Righteous Judge of Dharma to give my account. I will be respected in the Court of the Lord, and I will not have to enter the womb of reincarnation ever again. || 1 || Now, I know the value of friendship with the Saints. In His Mercy, the Lord has blessed me with His Name. My pre-ordained destiny has been fulfilled. || 1 || Pause || My consciousness is attached to the Guru’s feet. Blessed, blessed is this fortunate time of union. I have applied the dust of the Saints’ feet to my forehead, and all my sinful residues and pains have been eradicated. || 2 || Performing true service to the Holy, the mortal’s mind is purified. I have seen the fruitful vision of the Lord’s humble slave. God’s Name dwells within each and every heart. || 3 || All my troubles and sufferings have been taken away; I have merged into the One, from whom I originated. The Lord of the Universe, incomparably beautiful, has become merciful. O Nanak, God is perfect and forgiving. || 4 || 38 || 49 ||

Thursday, 16th Saawan (Samvat 540 Nanakshahi)(Page: 898)
 
TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[August 1, 2008, Friday 04:45 AM. IST]

ਸੋਰਠਿ ਮਹਲਾ 5 ॥

ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥1॥ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮਿ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ॥2॥6॥70॥


ਸ਼ੁਕਰਵਾਰ, 17 ਸਾਵਣ (ਸੰਮਤ 540 ਨਾਨਕਸ਼ਾਹੀ) (ਅੰਗ : 626)

ਪੰਜਾਬੀ ਵਿਆਖਿਆ
:
ਸੋਰਠਿ ਮਹਲਾ 5 ॥


ਪੂਰੇ ਗੁਰੂ ਨੇ ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ ਤਾਪ ਦੂਰ ਕਰ ਦਿੱਤਾ, ਉਸ ਦੇ ਅੰਦਰ ਆਤਮਕ ਆਨੰਦ ਦੇ ਮਾਨੋਂ ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਕਿਰਪਾ ਕਰਕੇ ਆਪ ਹੀ ਉਸ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ।1। ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ, ਗੁਰੂ ਨੇ ਆਪ ਉਸ ਦੀ ਹਰੇਕ ਪੀੜਾ ਦੂਰ ਕਰ ਦਿੱਤੀ। ਰਹਾਉ।ਹੇ ਪ੍ਰਭੂ! ਤੇਰੇ ਦਰ ਤੋਂ ਤੇਰੇ ਸੰਤ ਜਨ ਜੋ ਕੁਝ ਭੀ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ ਆਪ ਸਭ ਕੁਝ ਦੇਂਦਾ ਹੈਂ। ਹੇ ਭਾਈ! ਬਾਲਕ ਹਰਿ-ਗੋਬਿੰਦ ਨੂੰ ਭੀ ਪ੍ਰਭੂ ਨੇ ਆਪ ਬਚਾਇਆ ਹੈ, ਕਿਸੇ ਦੇਵੀ ਆਦਿਕ ਨੇ ਨਹੀਂ। ਹੇ ਦਾਸ ਨਾਨਕ! ਆਖ- ਮੈਂ ਤਾਂ ਸਦਾ ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ।2।6।70।
English Translation :

SORAT’H, FIFTH MEHL:

The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. || 1 || The True Guru Himself has eradicated the disease. All the Sikhs and Saints are filled with joy, meditating on the Name of the Lord, Har, Har. || Pause || They obtain that which they ask for. God gives to His Saints. God saved Hargobind. Servant Nanak speaks the Truth. || 2 || 6 || 70 ||

Friday, 17th Saawan (Samvat 540 Nanakshahi) (Page: 626)
 
TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?




[August 2, 2008, Saturday 04:45 AM. IST]

ਸੋਰਠਿ ਮਹਲਾ 5 ॥

ਸਿਮਰਿ ਸਿਮਰਿ ਪ੍ਰਭ ਭਏ ਅਨੰਦਾ ਦੁਖ ਕਲੇਸ ਸਭਿ ਨਾਠੇ ॥ ਗੁਨ ਗਾਵਤ ਧਿਆਵਤ ਪ੍ਰਭੁ ਅਪਨਾ ਕਾਰਜ ਸਗਲੇ ਸਾਂਠੇ ॥1॥ ਜਗਜੀਵਨ ਨਾਮੁ ਤੁਮਾਰਾ ॥ ਗੁਰ ਪੂਰੇ ਦੀਓ ਉਪਦੇਸਾ ਜਪਿ ਭਉਜਲੁ ਪਾਰਿ ਉਤਾਰਾ ॥ ਰਹਾਉ ॥ ਤੂਹੈ ਮੰਤ੍ਰੀ ਸੁਨਹਿ ਪ੍ਰਭ ਤੂਹੈ ਸਭੁ ਕਿਛੁ ਕਰਣੈਹਾਰਾ ॥ ਤੂ ਆਪੇ ਦਾਤਾ ਆਪੇ ਭੁਗਤਾ ਕਿਆ ਇਹੁ ਜੰਤੁ ਵਿਚਾਰਾ ॥2॥ ਕਿਆ ਗੁਣ ਤੇਰੇ ਆਖਿ ਵਖਾਣੀ ਕੀਮਤਿ ਕਹਣੁ ਨ ਜਾਈ ॥ ਪੇਖਿ ਪੇਖਿ ਜੀਵੈ ਪ੍ਰਭੁ ਅਪਨਾ ਅਚਰਜੁ ਤੁਮਹਿ ਵਡਾਈ ॥3॥ ਧਾਰਿ ਅਨੁਗ੍ਰਹੁ ਆਪਿ ਪ੍ਰਭ ਸ੍ਵਾਮੀ ਪਤਿ ਮਤਿ ਕੀਨੀ ਪੂਰੀ ॥ ਸਦਾ ਸਦਾ ਨਾਨਕ ਬਲਿਹਾਰੀ ਬਾਛਉ ਸੰਤਾ ਧੂਰੀ ॥4॥13॥63॥


ਸ਼ਨੀਵਾਰ, 18 ਸਾਵਣ (ਸੰਮਤ 540 ਨਾਨਕਸ਼ਾਹੀ) (ਅੰਗ : 625)

ਪੰਜਾਬੀ ਵਿਆਖਿਆ
:
ਸੋਰਠਿ ਮਹਲਾ 5 ॥


ਹੇ ਪ੍ਰਭੂ ਤੇਰਾ ਨਾਮ ਸਿਮਰ ਸਿਮਰ ਕੇ ਸਿਮਰਨ ਕਰਨ ਵਾਲੇ ਮਨੁੱਖ ਪ੍ਰਸੰਨ-ਚਿੱਤ ਹੋ ਜਾਂਦੇ ਹਨ, ਉਹਨਾਂ ਦੇ ਅੰਦਰੋਂ ਸਾਰੇ ਦੁੱਖ-ਕਲੇਸ਼ ਦੂਰ ਹੋ ਜਾਂਦੇ ਹਨ। ਹੇ ਭਾਈ! ਵ੍ਡ-ਭਾਗੀ ਮਨੁੱਖ ਆਪਣੇ ਪ੍ਰਭੂ ਦੇ ਗੁਣ ਗਾਂਦਿਆਂ ਅਤੇ ਉਸ ਦਾ ਧਿਆਨ ਧਰਦਿਆਂ ਆਪਣੇ ਸਾਰੇ ਕੰਮ ਸਵਾਰ ਲੈਂਦੇ ਹਨ।1।ਹੇ ਪ੍ਰਭੂ! ਤੇਰਾ ਨਾਮ ਜਗਤ ਦੇ ਜੀਵਾਂ ਨੂੰ ਆਤਮਕ ਜੀਵਨ ਦੇਣ ਵਾਲਾ ਹੈ। ਪੂਰੇ ਸਤਿਗੁਰੂ ਨੇ ਜਿਸ ਮਨੁੱਖ ਨੂੰ ਤੇਰਾ ਨਾਮ ਸਿਮਰਨ ਦਾ ਉਪਦੇਸ਼ ਦਿੱਤਾ, ਉਹ ਮਨੁੱਖ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ।1।ਰਹਾਉ। ਹੇ ਪ੍ਰਭੂ! ਤੂੰ ਆਪ ਹੀ ਆਪਣਾ ਸਲਾਹਕਾਰ ਹੈਂ, ਤੂੰ ਆਪ ਹੀ ਹਰੇਕ ਜੀਵ ਨੂੰ ਦਾਤਾਂ ਦੇਣ ਵਾਲਾ ਹੈਂ, ਤੂੰ ਆਪ ਹੀ ਹਰੇਕ ਜੀਵ ਵਿਚ ਬੈਠਾ ਪਦਾਰਥਾਂ ਨੰੰੂ ਭੋਗਣ ਵਾਲਾ ਹੈਂ। ਇਸ ਜੀਵ ਦੀ ਕੋਈ ਪਾਂਇਆਂ ਨਹੀਂ ਹੈ।2। ਹੇ ਪ੍ਰਭੂ! ਮੈ ਤੇਰੇ ਗੁਣ ਆਖ ਕੇ ਬਿਆਨ ਕਰਨ ਜੋਗਾ ਨਹੀਂ ਹਾਂ। ਤੇਰੀ ਕਦਰ-ਕੀਮਤ ਦੱਸੀ ਨਹੀਂ ਜਾ ਸਕਦੀ। ਤੇਰਾ ਵਡੱਪਣ ਹੈਰਾਨ ਕਰ ਦੇਣ ਵਾਲਾ ਹੈ। ਹੇ ਭਾਈ! ਮਨੁੱਖ ਆਪਣੇ ਪ੍ਰਭੂ ਦਾ ਦਰਸ਼ਨ ਕਰ ਕਰ ਕੇ ਆਤਮਕ ਜੀਵਨ ਪ੍ਰਾਪਤ ਕਰ ਲੈਂਦਾ ਹੈ।3। ਹੇ ਪ੍ਰਭੂ! ਹੇ ਸੁਆਮੀ! ਤੂੰ ਆਪ ਹੀ ਜੀਵ ਉਤੇ ਕਿਰਪਾ ਕਰ ਕੇ ਉਸ ਨੂੰ ਲੋਕ ਪਰਲੋਕ ਵਿਚ ਇੱਜ਼ਤ ਬਖ਼ਸ਼ਦਾ ਹੈਂ, ਉਸ ਨੁੰ ਪੂਰੀ ਅਕਲ ਦੇ ਦੇਂਦਾ ਹੈਂ। ਹੇ ਨਾਨਕ! ਆਖ-ਹੇ ਪ੍ਰਭੂ! ਮੈਂ ਸਦਾ ਹੀ ਤੈਥੋਂ ਕੁਰਬਾਨ ਜਾਂਦਾ ਹਾਂ। ਮੈਂ ਤੇਰੇ ਦਰ ਤੋਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾਂ ਹਾਂ।4।13।63।
English Translation :

SORAT’H, FIFTH MEHL:

Remembering, remembering God in meditation, bliss ensues, and one is rid of all suffering and pain. Singing the Glorious Praises of God, and meditating on Him, all my affairs are brought into harmony. || 1 || Your Name is the Life of the world. The Perfect Guru has taught me, that by meditating, I cross over the terrifying world-ocean. || Pause || You are Your own advisor; You hear everything, God, and You do everything. You Yourself are the Giver, and You Yourself are the Enjoyer. What can this poor creature do? || 2 || Which of Your Glorious Virtues should I describe and speak of? Your value cannot be described. I live by beholding, beholding You, O God. Your glorious greatness is wonderful and amazing! || 3 || Granting His Grace, God my Lord and Master Himself saved my honor, and my intellect has been made perfect. Forever and ever, Nanak is a sacrifice, longing for the dust of the feet of the Saints. || 4 || 13 || 63 ||

Saturday, 18th Saawan (Samvat 540 Nanakshahi) (Page: 625)
 
Back
Top