☬ Ajj da mukhwak/ hukamnama ☬

Katha of Hukamnama (Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[August 3, 2008, Sunday 04:45 AM. IST]
ਧਨਾਸਰੀ ਮਹਲਾ 5 ॥

ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥1॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥2॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥3॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ 4॥3॥27॥


ਐਤਵਾਰ, 19 ਸਾਵਣ (ਸੰਮਤ 540 ਨਾਨਕਸ਼ਾਹੀ)(ਅੰਗ: 677)

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ 5 ॥


ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ ਮੇਰੇ ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ।1। ਹੇ ਭਾਈ! ਉਸ ਪਰਮਾਤਮਾ ਨੂੰ ਹੀ ਅਸਲ ਸਾਥੀ ਸਮਝਣਾ ਚਾਹੀਦਾ ਹੈ, ਜੇਹੜਾ ਸਾਥੋਂ ਇਸ ਲੋਕ ਵਿਚ, ਪਰਲੋਕ ਵਿਚ ਕਿਤੇ ਭੀ ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜ੍ਹਾ ਅੱਖ ਝਮਕਣ ਦੇ ਸਮੇਂ ਵਿਚ ਹੀ ਮੁੱਕ ਜਾਂਦਾ ਹੈ।ਰਹਾਉ। ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ ਸਭ ਨੂੰ ਪਾਲਦਾ ਹੈ, ਉਸ ਦੀ ਕਿਰਪਾ ਨਾਲ ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ। ਉਹ ਪ੍ਰਭੂ ਸਾਡੇ ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ।2। ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ-ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ।3। ਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ।ਹੇ ਪ੍ਰਭੂ! ਨਾਨਕ! ਤੇਰੇ ਪਾਸੋਂ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ।4।3।27।
English Translation :

DHANAASAREE, FIFTH MEHL:

Wherever I look, there I see Him present; He is never far away. He is all-pervading, everywhere; O my mind, meditate on Him forever. || 1 || He alone is called your companion, who will not be separated from you, here or hereafter. That pleasure, which passes away in an instant, is trivial. || Pause || He cherishes us, and gives us sustenance; He does not lack anything. With each and every breath, my God takes care of His creatures. || 2 || God is undeceiveable, impenetrable and infinite; His form is lofty and exalted. Chanting and meditating on the embodiment of wonder and beauty, His humble servants are in bliss. || 3 || Bless me with such understanding, O Merciful Lord God, that I might remember You. Nanak begs God for the gift of the dust of the feet of the Saints. || 4 || 3 || 27 ||

Sunday, 19th Saawan (Samvat 540 Nanakshahi)(Page : 677)
 
Katha of Hukamnama

TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[August 4, 2008, Monday 04:45 AM. IST]
ੴ ਸਤਿਗੁਰ ਪ੍ਰਸਾਦਿ ॥
ਰਾਗੁ ਸੂਹੀ ਮਹਲਾ 3 ਘਰੁ 3 ॥

ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥ ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥ ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥1॥ ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥ ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗਣ ਪਛਾਣੇ ਰਾਮ ॥ ਗੁਣ ਅਉਗਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥ ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ ॥ ਨਾਨਕ ਸੇ ਭਗਤ ਹਰਿ ਕੈ ਦਰਿ ਸਾਚੇ ਅਨਦਿਨੁ ਨਾਮੁ ਸਮ੍ਾਲੇ ॥2॥ ਮਨਮੁਖ ਭਗਤਿ ਕਰਹਿ ਬਿਨੁ ਸਤਿਗੁਰ ਵਿਣੁ ਸਤਿਗੁਰ ਭਗਤਿ ਨ ਹੋਈ ਰਾਮ ॥ ਹਉਮੈ ਮਾਇਆ ਰੋਗਿ ਵਿਆਪੇ ਮਰਿ ਜਨਮਹਿ ਦੁਖੁ ਹੋਈ ਰਾਮ ॥ ਮਰਿ ਜਨਮਹਿ ਦੁਖੁ ਹੋਈ ਦੂਜੈ ਭਾਇ ਪਰਜ ਵਿਗੋਈ ਵਿਣੁ ਗੁਰ ਤਤੁ ਨ ਜਾਨਿਆ ॥ ਭਗਤਿ ਵਿਹੂਣਾ ਸਭੁ ਜਗੁ ਭਰਮਿਆ ਅੰਤਿ ਗਇਆ ਪਛੁਤਾਨਿਆ ॥ ਕੋਟਿ ਮਧੇ ਕਿਨੈ ਪਛਾਣਿਆ ਹਰਿ ਨਾਮਾ ਸਚੁ ਸੋਈ ॥ ਨਾਨਕ ਨਾਮਿ ਮਿਲੈ ਵਡਿਆਈ ਦੂਜੈ ਭਾਇ ਪਤਿ ਖੋਈ ॥3॥ ਭਗਤਾ ਕੈ ਘਰਿ ਕਾਰਜੁ ਸਾਚਾ ਹਰਿ ਗੁਣ ਸਦਾ ਵਖਾਣੇ ਰਾਮ ॥ ਭਗਤਿ ਖਜਾਨਾ ਆਪੇ ਦੀਆ ਕਾਲੁ ਕੰਟਕੁ ਮਾਰਿ ਸਮਾਣੇ ਰਾਮ ॥ ਕਾਲੁ ਕੰਟਕੁ ਮਾਰਿ ਸਮਾਣੇ ਹਰਿ ਮਨਿ ਭਾਣੇ ਨਾਮੁ ਨਿਧਾਨੁ ਸਚੁ ਪਾਇਆ ॥ ਸਦਾ ਅਖੁਟੁ ਕਦੇ ਨ ਨਿਖੁਟੈ ਹਰਿ ਦੀਆ ਸਹਜਿ ਸੁਭਾਇਆ ॥ ਹਰਿ ਜਨ ਊਚੇ ਸਦ ਹੀ ਊਚੇ ਗੁਰ ਕੈ ਸਬਦਿ ਸੁਹਾਇਆ ॥ ਨਾਨਕ ਆਪੇ ਬਖਸਿ ਮਿਲਾਏ ਜੁਗਿ ਜੁਗਿ ਸੋਭਾ ਪਾਇਆ ॥4॥1॥2॥


ਸੋਮਵਾਰ, 20 ਸਾਵਣ (ਸੰਮਤ 540 ਨਾਨਕਸ਼ਾਹੀ)(ਅੰਗ: 768)

ਪੰਜਾਬੀ ਵਿਆਖਿਆ :
ੴ ਸਤਿਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ 3 ਘਰੁ 3 ॥


ਹੇ ਭਾਈ! ਪਰਮਾਤਮਾ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈ, ਹਰੇਕ ਜੁਗ ਵਿਚ ਹੀ (ਭਗਤਾਂ ਦੀ) ਇੱਜ਼ਤ ਰੱਖਦਾ ਆਇਆ ਹੈ । ਜੇਹੜਾ ਮਨੁੱਖ ਗੁਰੂ ਦੇ ਦੱਸੇ ਹੋਏ ਰਾਹ ਉਤੇ ਤੁਰਦਾ ਹੈ, ਉਹ ਪ੍ਰਭੂ ਦਾ ਭਗਤ ਬਣ ਜਾਂਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਣੀ ਹਉਮੈ ਦੂਰ ਕਰਦਾ ਹੈ । ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਹਉਮੈ ਸਾੜਦਾ ਹੈ, ਉਹ ਉਸ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ ਜਿਸ ਦੀ ਸਿਫ਼ਤਿ-ਸਾਲਾਹ ਸਦਾ ਅਟੱਲ ਰਹਿਣ ਵਾਲੀ ਹੈ । ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਿਨ ਰਾਤ ਪਰਮਾਤਮਾ ਦੀ ਸਦਾ-ਥਿਰ ਰਹਿਣ ਵਾਲੇ ਭਗਤੀ ਕਰਦੇ ਰਹਿੰਦੇ ਹਨ, ਉਹ ਆਪ ਸਿਫ਼ਤਿ-ਸਾਲਾਹ ਵਾਲੀ ਬਾਣੀ ਉਚਾਰਦੇ ਰਹਿੰਦੇ ਹਨ, ਤੇ ਹੋਰਨਾਂ ਨੂੰ ਭੀ ਉਸ ਦੀ ਸੂਝ ਦੇਂਦੇ ਹਨ । ਹੇ ਭਾਈ! ਭਗਤਾਂ ਦੀ ਜੀਵਨ-ਜੁਗਤੀ ਸਦਾ ਇਕ-ਰਸ ਰਹਿਣ ਵਾਲੀ ਅਤੇ ਬੜੀ ਪਵਿਤ਼੍ਰ ਹੁੰਦੀ ਹੈ, ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਸਦਾ-ਥਿਰ ਨਾਮ ਪਿਆਰਾ ਲੱਗਦਾ ਰਹਿੰਦਾ ਹੈ । ਹੇ ਨਾਨਕ! ਪਰਮਾਤਮਾ ਦੇ ਭਗਤ ਸਦਾ-ਥਿਰ ਪਰਮਾਤਮਾ ਦੇ ਦਰ ਤੇ ਸੋਭਦੇ ਹਨ, ਉਹ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਹੀ ਸਦਾ ਜਪਦੇ ਰਹਿੰਦੇ ਹਨ ।1। ਹੇ ਭਾਈ! ਪਰਮਾਤਮਾ ਹੀ ਭਗਤਾਂ ਲਈ (ਉੱਚੀ) ਜਾਤਿ ਹੈ, ਪਰਮਾਤਮਾ ਹੀ ਉਹਨਾਂ ਦੀ ਇੱਜ਼ਤ ਹੈ । ਭਗਤ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੇ ਹਨ । ਭਗਤ (ਸਦਾ) ਹਰੀ ਦੀ ਭਗਤੀ ਕਰਦੇ ਹਨ, ਆਪਣੇ ਅੰਦਰੋਂ ਆਪਾ-ਭਾਵ (ਭੀ) ਦੂਰ ਕਰ ਲੈਂਦੇ ਹਨ, ਕਿਉਂਕਿ ਉਹਨਾਂ ਨੇ ਗੁਣਾਂ ਤੇ ਅਉਗਣਾਂ ਦੀ ਪਰਖ ਕਰ ਲਈ ਹੁੰਦੀ ਹੈ (ਉਹਨਾਂ ਨੂੰ ਪਤਾ ਹੁੰਦਾ ਹੈ ਕਿ ਹਉਮੈ ਅਉਗਣ ਹੈ) । ਜੇਹੜਾ ਮਨੁੱਖ ਗੁਣ ਤੇ ਅਉਗਣ ਦੀ ਪਰਖ ਕਰ ਲੈਂਦਾ ਹੈ, ਅਤੇ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਉਸ ਨੂੰ ਪ੍ਰਭੂ ਦੇ ਡਰ-ਅਦਬ ਵਿਚ ਰਹਿਣ ਕਰ ਕੇ ਪ੍ਰਭੂ ਦੀ ਭਗਤੀ ਪਿਆਰੀ ਲੱਗਦੀ ਹੈ । ਜੇਹੜੇ ਮਨੁੱਖ ਦਿਨ ਰਾਤ ਹਰ ਵੇਲੇ ਪਰਮਾਤਮਾ ਦੀ ਭਗਤੀ ਕਰਦੇ ਹਨ, ਉਹ ਗ੍ਰਿਹਸਤ ਵਿਚ ਹੀ ਮਾਇਆ ਦੇ ਮੋਹ ਤੋਂ ਨਿਰਲੇਪ ਰਹਿੰਦੇ ਹਨ । ਹੇ ਭਾਈ! ਜੇਹੜੇ ਮਨੁੱਖ ਸਦਾ ਪ੍ਰਭੂ ਦੀ ਭਗਤੀ (ਦੇ ਰੰਗ) ਵਿਚ ਰੰਗੇ ਰਹਿੰਦੇ ਹਨ, ਉਹਨਾਂ ਦਾ ਮਨ ਪਵਿਤ਼੍ਰ ਹੋ ਜਾਂਦਾ ਹੈ, ਉਹ ਪਰਮਾਤਮਾ ਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਵੇਖਦੇ ਹਨ । ਹੇ ਨਾਨਕ! ਇਹੋ ਜਿਹੇ ਭਗਤ ਹਰ ਵੇਲੇ ਪ੍ਰਭੂ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਕੇ ਪਰਮਾਤਮਾ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ ।2। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਗੁਰੂ ਦੀ ਸਰਨ ਪੈਣ ਤੋਂ ਬਿਨਾ (ਆਪਣੇ ਵਲੋਂ) ਪ੍ਰਭੂ ਦੀ ਭਗਤੀ ਕਰਦੇ ਹਨ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਭਗਤੀ ਹੋ ਨਹੀਂ ਸਕਦੀ । ਉਹ ਮਨੁੱਖ ਹਉਮੈ ਵਿਚ, ਮਾਇਆ ਦੇ ਰੋਗ ਵਿਚ, ਫਸੇ ਰਹਿੰਦੇ ਹਨ, ਆਤਮਕ ਮੌਤ ਸਹੇੜ ਕੇ ਉਹ ਜਨਮਾਂ ਦੇ ਗੇੜ ਵਿਚ ਪਏ ਰਹਿੰਦੇ ਹਨ, ਉਹਨਾਂ ਨੂੰ ਦੁੱਖ ਚੰਬੜਿਆ ਰਹਿੰਦਾ ਹੈ । ਹੇ ਭਾਈ! ਮਾਇਆ ਦੇ ਮੋਹ ਵਿਚ ਫਸ ਕੇ ਦੁਨੀਆ ਖ਼ੁਆਰ ਹੁੰਦੀ ਹੈ । ਗੁਰੂ ਦੀ ਸਰਨ ਪੈਣ ਤੋਂ ਬਿਨਾ ਕੋਈ ਭੀ ਅਸਲੀਅਤ ਨੂੰ ਨਹੀਂ ਸਮਝਦਾ । ਭਗਤੀ ਤੋਂ ਸੱਖਣਾ ਸਾਰਾ ਜਗਤ ਹੀ ਭਟਕਦਾ ਫਿਰਦਾ ਹੈ, ਤੇ, ਆਖ਼ਰ ਹੱਥ ਮਲਦਾ (ਦੁਨੀਆ ਤੋਂ) ਜਾਂਦਾ ਹੈ । ਹੇ ਨਾਨਕ! ਕੋ਼੍ਰੜਾਂ ਵਿਚੋਂ ਕਿਸੇ ਵਿਰਲੇ ਮਨੁੱਖ ਨੇ ਇਹ ਗੱਲ ਸਮਝੀ ਹੈ ਕਿ ਪਰਮਾਤਮਾ ਦਾ ਨਾਮ ਹੀ ਸਦਾ ਕਾਇਮ ਰਹਿਣ ਵਾਲਾ ਹੈ, ਨਾਮ ਵਿਚ ਜੁੜਿਆਂ ਹੀ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ, ਅਤੇ, ਮਾਇਆ ਦੇ ਮੋਹ ਵਿਚ ਮਨੁੱਖ ਇੱਜ਼ਤ ਗਵਾ ਲੈਂਦਾ ਹੈ ।3। ਪਰਮਾਤਮਾ ਦੇ ਗੁਣ ਸਦਾ ਗਾਂਦੇ ਰਹਿਣ ਕਰ ਕੇ ਭਗਤਾਂ ਦੇ ਹਿਰਦੇ-ਘਰ ਵਿਚ ਇਹ ਆਹਰ ਸਦਾ ਲਈ ਬਣਿਆ ਰਹਿੰਦਾ ਹੈ । ਭਗਤੀ ਦਾ ਖ਼ਜ਼ਾਨਾ ਪਰਮਾਤਮਾ ਨੇ ਆਪ ਹੀ ਆਪਣੇ ਭਗਤਾਂ ਨੂੰ ਦਿੱਤਾ ਹੋਇਆ ਹੈ, (ਇਸ ਦੀ ਬਰਕਤਿ ਨਾਲ ਉਹ) ਦੁਖਦਾਈ ਮੌਤ ਦੇ ਡਰ ਨੂੰ ਮਾਰ-ਮੁਕਾ ਕੇ (ਪਰਮਾਤਮਾ ਵਿਚ) ਲੀਨ ਰਹਿੰਦੇ ਹਨ । ਦੁਖਦਾਈ ਮੌਤ ਦੇ ਡਰ ਨੂੰ ਮੁਕਾ ਕੇ ਭਗਤ ਪਰਮਾਤਮਾ ਵਿਚ ਲੀਨ ਰਹਿੰਦੇ ਹਨ, ਪਰਮਾਤਮਾ ਦੇ ਮਨ ਵਿਚ ਪਿਆਰੇ ਲੱਗਦੇ ਹਨ, (ਪਰਮਾਤਮਾ ਪਾਸੋਂ ਭਗਤ) ਸਦਾ ਕਾਇਮ ਰਹਿਣ ਵਾਲਾ ਨਾਮ-ਖ਼ਜ਼ਾਨਾ ਪ੍ਰਾਪਤ ਕਰ ਲੈਂਦੇ ਹਨ । ਇਹ ਖ਼ਜ਼ਾਨਾ ਅਮੁੱਕ ਹੈ, ਕਦੇ ਨਹੀਂ ਮੁੱਕਦਾ । ਪਰਮਾਤਮਾ ਨੇ ਉਹਨਾਂ ਨੂੰ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਟਿਕੇ ਹੋਇਆਂ ਨੂੰ ਇਹ ਖ਼ਜ਼ਾਨਾ ਦੇ ਦਿੱਤਾ । (ਇਸ ਖ਼ਜ਼ਾਨੇ ਦਾ ਸਦਕਾ) ਭਗਤ ਸਦਾ ਹੀ ਉੱਚੇ ਆਤਮਕ ਮੰਡਲ ਵਿਚ ਟਿਕੇ ਰਹਿੰਦੇ ਹਨ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਦਾ ਜੀਵਨ ਸੋਹਣਾ ਬਣ ਜਾਂਦਾ ਹੈ । ਹੇ ਨਾਨਕ! ਪਰਮਾਤਮਾ ਆਪ ਹੀ ਮੇਹਰ ਕਰ ਕੇ ਉਹਨਾਂ ਨੂੰ ਚਰਨਾਂ ਵਿਚ ਜੋੜੀ ਰੱਖਦਾ ਹੈ, ਹਰੇਕ ਜੁਗ ਵਿਚ ਉਹ ਸੋਭਾ ਖੱਟਦੇ ਹਨ ।4।1।2।
English Translation :

ONE UNIVERSAL CREATOR GOD. BY THE GRACE OF THE TRUE GURU:
RAAG SOOHEE, THIRD MEHL, THIRD HOUSE:

The Dear Lord protects His humble devotees; throughout the ages, He has protected them. Those devotees who become Gurmukh burn away their ego, through the Word of the Shabad. Those who burn away their ego through the Shabad, become pleasing to my Lord; their speech becomes True. They perform the Lord’s true devotional service, day and night, as the Guru has instructed them. The devotees’ lifestyle is true, and absolutely pure; the True Name is pleasing to their minds. O Nanak, the those devotees, who practice Truth, and only Truth, look beauteous in the Court of the True Lord. || 1 || The Lord is the social class and honor of His devotees; the Lord’s devotees merge in the Naam, the Name of the Lord. They worship the Lord in devotion, and eradicate self-conceit from within themselves; they understand merits and demerits. They understand merits and demerits, and chant the Lord’s Name; devotional worship is sweet to them. Night and day, they perform devotional worship, day and night, and in the home of the self, they remain detached. Imbued with devotion, their minds remain forever immaculate and pure; they see their Dear Lord always with them. O Nanak, those devotees are True in the Court of the Lord; night and day, they dwell upon the Naam. || 2 || The self-willed manmukhs practice devotional rituals without the True Guru, but without the True Guru, there is no devotion. They are afflicted with the diseases of egotism and Maya, and they suffer the pains of death and rebirth. The world suffers the pains of death and rebirth, and through the love of duality, it is ruined; without the Guru, the essence of reality is not known. Without devotional worship, everyone in the world is deluded and confused, and in the end, they depart with regrets. Among millions, there is scarcely one who realizes the Name of the True Lord. O Nanak, through the Naam, greatness is obtained; in the love of duality, all honor is lost. || 3 || In the home of the devotees, is the joy of true marriage; they chant the Glorious Praises of the Lord forever. He Himself blesses them with the treasure of devotion; conquering the thorny pain of death, they merge in the Lord. Conquering the thorny pain of death, they merge in the Lord; they are pleasing to the Lord’s Mind, and they obtain the true treasure of the Naam. This treasure is inexhaustible; it will never be exhausted. The Lord automatically blesses them with it. The humble servants of the Lord are exalted and elevated, forever on high; they are adorned with the Word of the Guru’s Shabad. O Nanak, He Himself forgives them, and merges them with Himself; throughout the ages, they are glorified. || 4 || 1 || 2 ||

Monday, 20th Saawan (Samvat 540 Nanakshahi)(Page: 768)
 
Katha of Hukamnama

(Listen Katha after 11AM IST)



TODAY'S HUKAMNAMA FROM SRI DARBAR SAHIB

Sri Amritsar.

Cant View Hukamnama in Gurmukhi ?

[August 5, 2008, Tuesday 04:45 AM. IST]

ਜੈਤਸਰੀ ਬਾਣੀ ਭਗਤਾ ਕੀ

ੴ ਸਤਿਗੁਰ ਪ੍ਰਸਾਦਿ ॥

ਨਾਥ ਕਛੂਅ ਨ ਜਾਨਉ ॥ ਮਨੁ ਮਾਇਆ ਕੈ ਹਾਥਿ ਬਿਕਾਨਉ ॥1॥ ਰਹਾਉ ॥ ਤੁਮ ਕਹੀਅਤ ਹੌ ਜਗਤ ਗੁਰ ਸੁਆਮੀ ॥ ਹਮ ਕਹੀਅਤ ਕਲਿਜੁਗ ਕੇ ਕਾਮੀ ॥1॥ ਇਨ ਪੰਚਨ ਮੇਰੋ ਮਨੁ ਜੁ ਬਿਗਾਰਿਓ ॥ ਪਲੁ ਪਲੁ ਹਰਿ ਜੀ ਤੇ ਅੰਤਰੁ ਪਾਰਿਓ ॥2॥ ਜਤ ਦੇਖਉ ਤਤ ਦੁਖ ਕੀ ਰਾਸੀ ॥ ਅਜੌਂ ਨ ਪਤ੍ਹਾਇ ਨਿਗਮ ਭਏ ਸਾਖੀ ॥3॥ ਗੋਤਮ ਨਾਰਿ ਉਮਾਪਤਿ ਸ੍ਵਾਮੀ ॥ ਸੀਸੁ ਧਰਨਿ ਸਹਸ ਭਗ ਗਾਂਮੀ ॥4॥ ਇਨ ਦੂਤਨ ਖਲੁ ਬਧੁ ਕਰਿ ਮਾਰਿਓ ॥ ਬਡੋ ਨਿਲਾਜੁ ਅਜਹੂ ਨਹੀ ਹਾਰਿਓ ॥5॥ ਕਹਿ ਰਵਿਦਾਸ ਕਹਾ ਕੈਸੇ ਕੀਜੈ ॥ ਬਿਨੁ ਰਘੁਨਾਥ ਸਰਨਿ ਕਾ ਕੀ ਲੀਜੈ ॥6॥1॥


ਮੰਗਲਵਾਰ, 21 ਸਾਵਣ (ਸੰਮਤ 540 ਨਾਨਕਸ਼ਾਹੀ) (ਅੰਗ: 710)

ਪੰਜਾਬੀ ਵਿਆਖਿਆ :
ਜੈਤਸਰੀ ਬਾਣੀ ਭਗਤਾ ਕੀ

ੴ ਸਤਿਗੁਰ ਪ੍ਰਸਾਦਿ ॥


ਹੇ ਪ੍ਰ੍ਰਭੂ! ਮੈਂ ਆਪਣਾ ਮਨ ਮਾਇਆ ਦੇ ਹੱਥ ਵੇਚ ਚੁਕਿਆ ਹਾਂ, ਮੇਰੀ ਇਸ ਅੱਗੇ ਹੁਣ ਕੋਈ ਪੇਸ਼ ਨਹੀਂ ਜਾਂਦੀ।1।ਰਹਾਉ। ਹੇ ਨਾਥ! ਤੂੰ ਜਗਤ ਦਾ ਖਸਮ ਅਖਵਾਉਂਦਾ ਹੈਂ, ਅਸੀ ਕਲਜੁਗੀ ਵਿਸ਼ਈ ਜੀਵ ਹਾਂ, ਮੇਰੀ ਸਹਾਇਤਾ ਕਰ।1। ਕਾਮਾਦਿਕ ਇਹਨਾ ਪੰਜਾਂ ਨੇ ਹੀ ਮੇਰਾ ਮਨ ਇਤਨਾ ਵਿਗਾੜ ਦਿੱਤਾ ਹੈ ਕਿ ਹਰ ਦਮ ਮੇਰੀ ਪਰਮਾਤਮਾ ਨਾਲੋਂ ਵਿੱਥ ਪਵਾ ਰਹੇ ਹਨ।2। ਇਹਨਾਂ ਨੇ ਜਗਤ ਨੂੰ ਬੜਾ ਖ਼ੁਆਰ ਕੀਤਾ ਹੈ ਮੈਂ ਜਿੱਧਰ ਵੇਖਦਾ ਹਾਂ, ਉੱਧਰ ਦੁੱਖਾਂ ਦੀ ਰਾਸਿ-ਪੂੰਜੀ ਬਣੀ ਪਈ ਹੈ। ਇਹ ਵੇਖ ਕੇ ਭੀ ਕਿ ਵਿਕਾਰਾਂ ਦਾ ਸਿੱਟਾ ਹੈ ਦੁੱਖ, ਮੇਰਾ ਮਨ ਮੰਨਿਆ ਨਹੀਂ। ਵੇਦਾਦਿਕ ਧਰਮ-ਪੁਸਤਕ ਭੀ, ਸਾਖੀਆਂ ਦੀ ਰਾਹੀਂ ਇਹੀ ਗਵਾਹੀ ਦੇ ਰਹੇ ਹਨ।3। ਗੋਤਮ ਦੀ ਵਹੁਟੀ ਅਹੱਲਿਆ, ਪਾਰਵਤੀ ਦਾ ਪਤੀ ਸ਼ਿਵ, ਬ੍ਰਹਮਾ, ਹਜ਼ਾਰ ਭਗਾਂ ਦੇ ਚਿੰਨ੍ਹ ਵਾਲਾ ਇੰਦਰ –ਇਹਨਾਂ ਸਭਨਾਂ ਨੂੰ ਇਹਨਾਂ ਪੰਜਾਂ ਨੇ ਹੀ ਖ਼ੁਆਰ ਕੀਤਾ।4। ਇਹਨਾਂ ਚੰਦ੍ਰਿਆਂ ਨੇ ਮੇਰੇ ਮੂਰਖ ਮਨ ਨੂੰ ਬੁਰੀ ਤਰ੍ਹਾਂ ਮਾਰ ਕੀਤੀ ਹੈ, ਪਰ ਇਹ ਮਨ ਬੜਾ ਬੇ-ਸ਼ਰਮ ਹੈ, ਅਜੇ ਭੀ ਵਿਕਾਰਾਂ ਵਲੋਂ ਮੁੜਿਆ ਨਹੀਂ।5। ਰਵਿਦਾਸ ਆਖਦਾ ਹੈ-ਹੋਰ ਕਿੱਥੇ ਜਾਵਾਂ? ਹੋਰ ਕੀਹ ਕਰਾਂ? ਇਹਨਾਂ ਵਿਕਾਰਾਂ ਤੋਂ ਬਚਣ ਲਈ ਪਰਮਾਤਮਾ ਤੋਂ ਬਿਨਾ ਹੋਰ ਕਿਸੇ ਦਾ ਆਸਰਾ ਲਿਆ ਨਹੀਂ ਜਾ ਸਕਦਾ।6।1।
English Translation :

JAITSREE, THE WORD OF THE DEVOTEES:

ONE UNIVERSAL CREATOR GOD. BY THE GRACE OF THE TRUE GURU:

O my Lord and Master, I know nothing. My mind has sold out, and is in Maya’s hands. || 1 || Pause || You are called the Lord and Master, the Guru of the World. I am called a lustful being of the Dark Age of Kali Yuga. || 1 || The five vices have corrupted my mind. Moment by moment, they lead me further away from the Lord. || 2 || Wherever I look, I see loads of pain and suffering. I do not have faith, even though the Vedas bear witness to the Lord. || 3 || Shiva cut off Brahma’s head, and Gautam’s wife and the Lord Indra mated; Brahma’s head got stuck to Shiva’s hand, and Indra came to bear the marks of a thousand female organs. || 4 || These demons have fooled, bound and destroyed me. I am very shameless — even now, I am not tired of them. || 5 || Says Ravi Daas, what am I to do now? Without the Sanctuary of the Lord’s Protection, who else’s should I seek? || 6 || 1 ||

Tuesday, 21st Saawan (Samvat 540 Nanakshahi)(Page: 710)
 
Katha of Hukamnama (Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[August 6, 2008, Wednesday 04:45 AM. IST]
ਸੋਰਠਿ ਮਹਲਾ 5 ॥

ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥ ਹਮ ਮੂਰਖ ਤੁਮ ਚਤੁਰ ਸਿਆਣੇ ਤੂ ਸਰਬ ਕਲਾ ਕਾ ਗਿਆਤਾ ॥1॥ ਮਾਧੋ ਹਮ ਐਸੇ ਤੂ ਐਸਾ ॥ ਹਮ ਪਾਪੀ ਤੁਮ ਪਾਪ ਖੰਡਨ ਨੀਕੋ ਠਾਕੁਰ ਦੇਸਾ ॥ ਰਹਾਉ ॥ ਤੁਮ ਸਭ ਸਾਜੇ ਸਾਜਿ ਨਿਵਾਜੇ ਜੀਉ ਪਿੰਡੁ ਦੇ ਪ੍ਰਾਨਾ ॥ ਨਿਰਗੁਨੀਆਰੇ ਗੁਨੁ ਨਹੀ ਕੋਈ ਤੁਮ ਦਾਨੁ ਦੇਹੁ ਮਿਹਰਵਾਨਾ ॥2॥ ਤੁਮ ਕਰਹੁ ਭਲਾ ਹਮ ਭਲੋ ਨ ਜਾਨਹ ਤੁਮ ਸਦਾ ਸਦਾ ਦਇਆਲਾ ॥ ਤੁਮ ਸੁਖਦਾਈ ਪੁਰਖ ਬਿਧਾਤੇ ਤੁਮ ਰਾਖਹੁ ਅਪੁਨੇ ਬਾਲਾ ॥3॥ ਤੁਮ ਨਿਧਾਨ ਅਟਲ ਸੁਲਿਤਾਨ ਜੀਅ ਜੰਤ ਸਭਿ ਜਾਚੈ ॥ ਕਹੁ ਨਾਨਕ ਹਮ ਇਹੈ ਹਵਾਲਾ ਰਾਖੁ ਸੰਤਨ ਕੈ ਪਾਛੈ ॥4॥6॥17॥


ਬੁੱਧਵਾਰ, 22 ਸਾਵਣ (ਸੰਮਤ 540 ਨਾਨਕਸ਼ਾਹੀ)(ਅੰਗ: 613)

ਪੰਜਾਬੀ ਵਿਆਖਿਆ :
ਸੋਰਠਿ ਮਹਲਾ 5 ॥


ਹੇ ਪ੍ਰਭੂ! ਅਸੀਂ ਜੀਵ ਵਿਕਾਰਾਂ ਦੀ ਮੈਲ ਨਾਲ ਭਰੇ ਰਹਿੰਦੇ ਹਾਂ, ਤੂੰ ਸਾਨੂੰ ਪਵਿੱਤਰ ਕਰਨ ਵਾਲਾ ਹੈਂ। ਅਸੀਂ ਗੁਣ-ਹੀਨ ਹਾਂ, ਤੂੰ ਸਾਨੂੰ ਗੁਣ ਬਖ਼ਸ਼ਣ ਵਾਲਾ ਹੈ। ਅਸੀਂ ਜੀਵ ਮੂਰਖ ਹਾਂ, ਤੂੰ ਦਾਨਾ ਹੈਂ ਤੂੰ ਸਿਆਣਾ ਹੈਂ, ਤੂੰ ਸਾਨੂੰ ਚੰਗਾ ਬਣਾ ਸਕਣ ਵਾਲੇ ਸਾਰੇ ਹੁਨਰਾਂ ਦਾ ਜਾਣਨ ਵਾਲਾ ਹੈਂ।1। ਹੇ ਪ੍ਰਭੂ! ਅਸੀਂ ਜੀਵ ਇਹੋ ਜਿਹੇ (ਵਿਕਾਰੀ) ਹਾਂ, ਤੇ, ਤੂੰ ਇਹੋ ਜਿਹਾ ਉਪਕਾਰੀ ਹੈਂ। ਅਸੀਂ ਪਾਪ ਕਮਾਉਣ ਵਾਲੇ ਹਾਂ, ਤੂੰ ਸਾਡੇ ਪਾਪਾਂ ਦਾ ਨਾਸ ਕਰਨ ਵਾਲਾ ਹੈਂ। ਹੇ ਠਾਕੁਰ! ਤੇਰਾ ਦੇਸ ਸੋਹਣਾ ਹੈ, ਉਹ ਦੇਸ-ਸਾਧ ਸੰਗਤਿ ਸੋਹਣਾ ਹੈ ਜਿੱਥੇ ਤੂੰ ਵੱਸਦਾ ਹੈਂ। ਰਹਾਉ। ਹੇ ਪ੍ਰਭੂ! ਤੂੰ ਜਿੰਦ ਸਰੀਰ ਪ੍ਰਾਣ ਦੇ ਕੇ ਸਾਰੇ ਜੀਵਾਂ ਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਸਭ ਉਤੇ ਬਖ਼ਸ਼ਸ਼ ਕਰਦਾ ਹੈਂ। ਹੇ ਮੇਹਰਵਾਨ! ਅਸੀਂ ਜੀਵ ਗੁਣ-ਹੀਨ ਹਾਂ, ਸਾਡੇ ਵਿਚ ਕੋਈ ਗੁਣ ਨਹੀਂ ਹੈਂ। ਤੂੰ ਸਾਨੂੰ ਗੁਣਾਂ ਦੀ ਦਾਤਿ ਬਖ਼ਸ਼ਦਾ ਹੈਂ।2। ਹੇ ਪ੍ਰਭੂ! ਤੂੰ ਸਾਡੇ ਵਾਸਤੇ ਭਲਿਆਈ ਕਰਦਾ ਹੈਂ, ਪਰ ਅਸੀਂ ਤੇਰੀ ਭਲਿਆਈ ਦੀ ਕਦਰ ਨਹੀਂ ਜਾਣਦੇ। ਫਿਰ ਭੀ ਤੂੰ ਸਾਡੇ ਉੱਤੇ ਸਦਾ ਹੀ ਦਇਆਵਾਨ ਰਹਿੰਦਾ ਹੈਂ। ਹੇ ਸਰਬ-ਵਿਆਪਕ ਸਿਰਜਣਹਾਰ! ਤੂੰ ਸਾਨੂੰ ਸੁਖ ਦੇਣ ਵਾਲਾ ਹੈਂ, ਤੂੰ ਸਾਡੀ ਆਪਣੇ ਬੱਚਿਆਂ ਦੀ ਰਾਖੀ ਕਰਦਾ ਹੈਂ।3। ਹੇ ਪ੍ਰਭੂ ਜੀ! ਤੁਸੀਂ ਸਾਰੇ ਗੁਣਾਂ ਦੇ ਖ਼ਜ਼ਾਨੇ ਹੋ। ਤੁਸੀਂ ਸਦਾ ਕਾਇਮ ਰਹਿਣ ਵਾਲੇ ਬਾਦਸ਼ਾਹ ਹੋ। ਸਾਰੇ ਜੀਵ ਤੇਰੇ ਦਰ ਤੋਂ ਮੰਗਦੇ ਹਨ। ਹੇ ਨਾਨਕ! ਆਖ (ਹੇ ਪ੍ਰਭੂ!) ਸਾਡਾ ਜੀਵਾਂ ਦਾ ਤਾਂ ਇਹ ਹੀ ਹਾਲ ਹੈ। ਤੂੰ ਸਾਨੂੰ ਸੰਤ ਜਨਾਂ ਦੇ ਆਸਰੇ ਵਿਚ ਰੱਖ।4।6।17।
English Translation :

SORAT’H, FIFTH MEHL:

We are filthy, and You are immaculate, O Creator Lord; we are worthless, and You are the Great Giver. We are fools, and You are wise and all-knowing. You are the knower of all things. || 1 || O Lord, this is what we are, and this is what You are. We are sinners, and You are the Destroyer of sins. Your abode is so beautiful, O Lord and Master. || Pause || You fashion all, and having fashioned them, You bless them. You bestow upon them soul, body and the breath of life. We are worthless — we have no virtue at all; please, bless us with Your gift, O Merciful Lordand Master. || 2 || You do good for us, but we do not see it as good; You are kind and compassionate, forever and ever. You are the Giver of peace, the Primal Lord, the Architect of Destiny; please, save us, Your children! || 3 || You are the treasure, eternal Lord King; all beings and creatures beg of You. Says Nanak, such is our condition; please, Lord, keep us on the Path of the Saints. || 4 || 6 || 17 ||

Wednesday, 22nd Saawan (Samvat 540 Nanakshahi)(Page: 613)
 
[Image no longer available]

Katha of Hukamnama
(Listen Katha after 11AM IST)

[Image no longer available]

TODAY'S HUKAMNAMA FROM SRI DARBAR SAHIB

Sri Amritsar.

Cant View Hukamnama in Gurmukhi ?


[Image no longer available]

[August 7, 2008, Thursday 04:45 AM. IST]

ਸਲੋਕੁ ਮ: 3 ॥

ਹਸਤੀ ਸਿਿਰ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥ ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥ ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥1॥ ਮ: 3 ॥ ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥ ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥2॥ ਪਉੜੀ ॥ ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥ ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥ ਜਿਨਾ ਗੁਰੁ ਪਿਆਰਾ ਮਨਿ ਚਿਿਤ ਤਿਨਾ ਭਾਉ ਗੁਰੂ ਦੇਵਾਈਆ ॥ ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥ ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੂ ਜੀਵਾਈਆ ॥14॥


ਵੀਰਵਾਰ, 23 ਸਾਵਣ (ਸੰਮਤ 540 ਨਾਨਕਸ਼ਾਹੀ) (ਅੰਗ: 647)

ਪੰਜਾਬੀ ਵਿਆਖਿਆ :
ਸਲੋਕੁ ਮ: 3 ॥


ਜਿਵੇਂ ਹਾਥੀ ਦੇ ਸਿਰ ਤੇ ਕੁੰਡਾ ਹੈ ਤੇ ਜਿਵੇਂ ਅਹਿਰਣ ਵਦਾਨ ਹੇਠਾਂ ਸਿਰ ਦੇਂਦੀ ਹੈ, ਤਿਵੇਂ ਸਰੀਰ ਤੇ ਮਨ ਸਤਿਗੁਰੂ ਨੂੰ ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰੋ; ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਇਸ ਤਰ੍ਹਾਂ ਆਪਾ-ਭਾਵ ਗਵਾਉਂਦਾ ਹੈ, ਤੇ, ਮਾਨੋਂ, ਸਾਰੀ ਸ੍ਰਿਸ਼ਟੀ ਦਾ ਰਾਜ ਲੈ ਲੈਂਦਾ ਹੈ। ਹੇ ਨਾਨਕ! ਜਦੋਂ ਹਰੀ ਆਪ ਕ੍ਰਿਪਾ ਦੀ ਨਜ਼ਰ ਕਰਦਾ ਹੈ ਤਦੋਂ ਸਤਿਗੁਰੂ ਦੇ ਸਨਮੁਖ ਹੋ ਕੇ ਇਹ ਸਮਝ ਆਉਂਦੀ ਹੈ।1। ਸੰਸਾਰ ਵਿਚ ਆਏ ਉਹ ਮਨੁੱਖ ਕਬੂਲ ਹਨ ਜਿਨ੍ਹਾਂ ਨੇ ਸਤਿਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਨਾਮ ਸਿਮਰਿਆ ਹੈ; ਹੇ ਨਾਨਕ! ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਦਰਗਾਹ ਵਿਚ ਆਦਰ ਪਾਉਂਦੇ ਹਨ।2। ਸਤਿਗੁਰੂ ਨੇ ਗੁਰਮੁਖ ਸਿੱਖ ਰੂਪ ਸਹੇਲੀਆਂ ਆਪੋ ਵਿਚ ਮਿਲਾਈਆਂ ਹਨ; ਉਹਨਾਂ ਵਿਚੋਂ ਕਈ ਸਤਿਗੁਰੂ ਦੇ ਕੋਲ ਸੇਵਾ ਕਰਦੀਆਂ ਹਨ, ਕਈਆਂ ਨੂੰ ਸਤਿਗੁਰੂ ਨੇ ਹੋਰ ਕਾਰੇ ਲਾਇਆ ਹੋਇਆ ਹੈ; ਜਿਨ੍ਹਾਂ ਦੇ ਮਨ ਵਿਚ ਪਿਆਰਾ ਗੁਰੂ ਵੱਸਦਾ ਹੈ, ਸਤਿਗੁਰੂ ਉਹਨਾਂ ਨੂੰ ਆਪਣਾ ਪਿਆਰ ਬਖ਼ਸ਼ਦਾ ਹੈ, ਸਤਿਗੁਰੂ ਦਾ ਆਪਣੇ ਸਿੱਖਾਂ ਮਿੱਤ੍ਰਾਂ ਪੁਤ੍ਰਾਂ ਤੇ ਭਰਾਵਾਂ ਨਾਲੋਂ ਇਕੋ ਜਿਹਾ ਪਿਆਰ ਹੁੰਦਾ ਹੈ। ਹੇ ਸਿੱਖ ਸਹੇਲੀਓ! ਸਾਰੀਆਂ ‘ਗੁਰੂ, ਗੁਰੂ’ ਆਖੋ, ‘ਗੁਰੂ, ਗੁਰੂ’ ਆਖਿਆਂ ਗੁਰੂ ਆਤਮਕ ਜੀਵਨ ਦੇ ਦੇਂਦਾ ਹੈ।14।
English Translation :

SHALOK, THIRD MEHL:

The elephant offers its head to the reins, and the anvil offers itself to the hammer; just so, we offer our minds and bodies to our Guru; we stand before Him, and serve Him. This is how the Gurmukhs eliminate their self-conceit, and come to rule the whole world. O Nanak, the Gurmukh understands, when the Lord casts His Glance of Grace. || 1 || THIRD MEHL: Blessed and approved is the coming into the world, of those Gurmukhs who meditate on the Naam, the Name of the Lord. O Nanak, they save their families, and they are honored in the Court of the Lord. || 2 || PAUREE: The Guru unites His Sikhs, the Gurmukhs, with the Lord. The Guru keeps some of them with Himself, and engages others in His Service. Those who cherish their Beloved in their conscious minds, the Guru blesses them with His Love. The Guru loves all of His Gursikhs equally well, like friends, children and siblings. So chant the Name of the Guru, the True Guru, everyone! Chanting the Name of the Guru, Guru, you shall be rejuvenated. || 14 ||

Thursday, 23rd Saawan (Samvat 540 Nanakshahi)(Page: 647)
 
Katha of Hukamnama

(Listen Katha after 11AM IST)



TODAY'S HUKAMNAMA FROM SRI DARBAR SAHIB

Sri Amritsar.

Cant View Hukamnama in Gurmukhi ?

[August 8, 2008, Friday 04:45 AM. IST]

ਸੂਹੀ ਮਹਲਾ 5 ॥

ਜੀਵਤ ਮਰੈ ਬੁਝੈ ਪ੍ਰਭੁ ਸੋਇ ॥ ਤਿਸੁ ਜਨ ਕਰਮਿ ਪਰਾਪਤਿ ਹੋਇ ॥1॥ ਸੁਣਿ ਸਾਜਨ ਇਉ ਦੁਤਰੁ ਤਰੀਐ ॥ ਮਿਿਲ ਸਾਧੂ ਹਰਿ ਨਾਮੁ ਉਚਰੀਐ ॥1॥ ਰਹਾਉ ॥ ਏਕ ਬਿਨਾ ਦੂਜਾ ਨਹੀ ਜਾਨੈ ॥ ਘਟ ਘਟ ਅੰਤਰਿ ਪਾਰਬ੍ਰਹਮੁ ਪਛਾਨੈ ॥2॥ ਜੋ ਕਿਛੁ ਕਰੈ ਸੋਈ ਭਲ ਮਾਨੈ ॥ ਆਦਿ ਅੰਤ ਕੀ ਕੀਮਤਿ ਜਾਨੈ ॥3॥ ਕਹੁ ਨਾਨਕ ਤਿਸੁ ਜਨ ਬਲਿਹਾਰੀ ॥ ਜਾ ਕੈ ਹਿਰਦੈ ਵਸਹਿ ਮੁਰਾਰੀ ॥4॥15॥21॥


ਸ਼ੁਕਰਵਾਰ, 24 ਸਾਵਣ (ਸੰਮਤ 540 ਨਾਨਕਸ਼ਾਹੀ)(ਅੰਗ: 741)

ਪੰਜਾਬੀ ਵਿਆਖਿਆ :
ਸੂਹੀ ਮਹਲਾ 5 ॥


ਹੇ ਭਾਈ! ਜੇਹੜਾ ਮਨੁੱਖ ਦੁਨੀਆ ਦੀ ਕਾਰ ਕਰਦਾ ਹੋਇਆ ਹੀ ਦੁਨਿਆ ਦਾ ਮੋਹ ਤਿਆਗ ਦੇਂਦਾ ਹੈ, ਉਹ ਮਨੁੱਖ ਪਰਮਾਤਮਾ ਨਾਲ ਸਾਂਝ ਪਾ ਲੈਂਦਾ ਹੈ। ਉਸ ਮਨੁੱਖ ਨੂੰ ਪਰਮਾਤਮਾ ਦੀ ਕਿਰਪਾ ਨਾਲ ਪਰਮਾਤਮਾ ਦਾ ਮਿਲਾਪ ਪ੍ਰਾਪਤ ਹੋ ਜਾਂਦਾ ਹੈ।1। ਹੇ ਸੱਜਣ! ਮੇਰੀ ਬੇਨਤੀ ਸੁਣ। ਸੰਸਾਰ-ਸਮੁੰਦਰ ਤੋਂ ਪਾਰ ਲੰਘਣਾ ਬਹੁਤ ਔਖਾ ਹੈ, ਇਸ ਤੋਂ ਸਿਰਫ਼ ਇਸ ਤਰੀਕੇ ਨਾਲ ਪਾਰ ਲੰਘ ਸਕੀਦਾ ਹੈ ਕਿ ਗੁਰੂ ਨੂੰ ਮਿਲਕੇ ਪਰਮਾਤਮਾ ਦਾ ਨਾਮ ਸਿਮਰਿਆ ਜਾਏ।1।ਰਹਾਉ। ਹੇ ਭਾਈ! ਜੇਹੜਾ ਮਨੁੱਖ ਇੱਕ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਨਾਲ ਦਿਲੀ ਸਾਂਝ ਨਹੀਂ ਪਾਉਂਦਾ, ਉਹ ਮਨੁੱਖ ਪਰਮਾਤਮਾ ਨੂੰ ਹਰੇਕ ਸਰੀਰ ਵਿਚ ਵੱਸਦਾ ਪਛਾਣ ਲੈਂਦਾ ਹੈ।2। ਜੋ ਕੁਝ ਭੀ ਪਰਮਾਤਮਾ ਕਰਦਾ ਹੈ, ਜੇਹੜਾ ਮਨੁੱਖ ਹਰੇਕ ਉਸ ਕੰਮ ਨੂੰ ਦੁਨੀਆ ਵਾਸਤੇ ਭਲਾ ਮੰਨਦਾ ਹੈ, ਉਹ ਮਨੁੱਖ ਸਦਾ ਹੀ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਕਦਰ ਸਮਝ ਲੈਂਦਾ ਹੈ।3। ਹੇ ਨਾਨਕ! ਆਖ- ਹੇ ਪ੍ਰਭੂ! ਜਿਸ ਮਨੁੱਖ ਦੇ ਹਿਰਦੇ ਵਿਚ ਸਦਾ ਤੂੰ ਵੱਸਦਾ ਹੈਂ, ਜਿਸ ਨੂੰ ਸਦਾ ਤੂੰ ਚੇਤੇ ਰਹਿੰਦਾ ਹੈ, ਉਸ ਮਨੁੱਖ ਤੋਂ ਮੈਂ ਕੁਰਬਾਨ ਜਾਂਦਾ ਹਾਂ।4।15।21।
English Translation :

SOOHEE, FIFTH MEHL:

One who remains dead while yet alive understands God. He meets that humble being according to the karma of his past actions. || 1 || Listen, O friend — this is how to cross over the terrifying world-ocean. Meet with the Holy, and chant the Lord’s Name || 1 || Pause || There is no other to know, except for the One Lord. So realize that the Supreme Lord God is within each and every heart. || 2 || Whatever He does, accept that as good. Know the value of the beginning and the end. || 3 || Says Nanak, I am a sacrifice to that humble being, within whose heart the Lord dwells. || 4 || 15 || 21 ||

Friday, 24th Saawan (Samvat 540 Nanakshahi)(Page : 741)
 
Katha of Hukamnama

TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[August 9, 2008, Saturday 04:45 AM. IST]
ਸੋਰਠਿ ਮਹਲਾ 3 ਘਰੁ 1 ॥

ਤਿਹੀ ਗੁਣੀ ਤ੍ਰਿਭਵਣੁ ਵਿਆਪਿਆ ਭਾਈ ਗੁਰਮੁਖਿ ਬੂਝ ਬੁਝਾਇ ॥ ਰਾਮ ਨਾਮਿ ਲਗਿ ਛੂਟੀਐ ਭਾਈ ਪੂਛਹੁ ਗਿਆਨੀਆ ਜਾਇ ॥1॥ ਮਨ ਰੇ ਤ੍ਰੈ ਗੁਣ ਛੋਡਿ ਚਉਥੈ ਚਿਤੁ ਲਾਇ ॥ ਹਰਿ ਜੀਉ ਤੇਰੈ ਮਨਿ ਵਸੈ ਭਾਈ ਸਦਾ ਹਰਿ ਕੇ ਗੁਣ ਗਾਇ ॥ ਰਹਾਉ ॥ ਨਾਮੈ ਤੇ ਸਭਿ ਊਪਜੇ ਭਾਈ ਨਾਇ ਵਿਸਰਿਐ ਮਰਿ ਜਾਇ ॥ ਅਗਿਆਨੀ ਜਗਤੁ ਅੰਧੁ ਹੈ ਭਾਈ ਸੂਤੇ ਗਏ ਮੁਹਾਇ ॥2॥ ਗੁਰਮੁਖਿ ਜਾਗੇ ਸੇ ਉਬਰੇ ਭਾਈ ਭਵਜਲੁ ਪਾਰਿ ਉਤਾਰਿ ॥ ਜਗ ਮਹਿ ਲਾਹਾ ਹਰਿ ਨਾਮੁ ਹੈ ਭਾਈ ਹਿਰਦੈ ਰਖਿਆ ਉਰ ਧਾਰਿ ॥3॥ ਗੁਰ ਸਰਣਾਈ ਉਬਰੇ ਭਾਈ ਰਾਮ ਨਾਮਿ ਲਿਵ ਲਾਇ ॥ ਨਾਨਕ ਨਾਉ ਬੇੜਾ ਨਾਉ ਤੁਲਹੜਾ ਭਾਈ ਜਿਤੁ ਲਗਿ ਪਾਰਿ ਜਨ ਪਾਇ ॥4॥9॥


ਸ਼ਨੀਵਾਰ, 25 ਸਾਵਣ (ਸੰਮਤ 540 ਨਾਨਕਸ਼ਾਹੀ) (ਅੰਗ: 603)

ਪੰਜਾਬੀ ਵਿਆਖਿਆ :
ਸੋਰਠਿ ਮਹਲਾ 3 ਘਰੁ 1 ॥


ਹੇ ਭਾਈ! ਸਾਰਾ ਜਗਤ ਮਾਇਆ ਦੇ ਤਿੰਨਾਂ ਗੁਣਾਂ ਵਿਚ ਹੀ ਫਸਿਆ ਪਿਆ ਹੈ । ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ (ਗੁਰੂ ਉਸ ਨੂੰ) ਆਤਮਕ ਜੀਵਨ ਦੀ ਸਮਝ ਬਖ਼ਸ਼ਦਾ ਹੈ । ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਲੀਨ ਹੋ ਕੇ (ਮਾਇਆ ਦੇ ਤਿੰਨਾਂ ਗੁਣਾਂ ਦੀ ਪਕੜ ਤੋਂ) ਬਚੀਦਾ ਹੈ, (ਆਪਣੀ ਤਸੱਲੀ ਵਾਸਤੇ) ਜਾ ਕੇ ਪੁੱਛ ਲਵੋ ਉਹਨਾਂ ਨੂੰ ਜਿਨ੍ਹਾਂ ਨੂੰ ਆਤਮਕ ਜੀਵਨ ਦੀ ਸਮਝ ਆ ਗਈ ਹੈ ।1। ਹੇ ਮੇਰੇ ਮਨ! (ਮਾਇਆ ਦੇ) ਤਿੰਨ ਗੁਣਾਂ (ਦੇ ਪ੍ਰਭਾਵ) ਨੂੰ ਛੱਡ ਕੇ ਉਸ ਅਵਸਥਾ ਵਿਚ ਟਿਕ ਜਿਥੇ ਇਹਨਾਂ ਤਿੰਨਾਂ ਦਾ ਜ਼ੋਰ ਨਹੀਂ ਪੈਂਦਾ । ਹੇ ਭਾਈ! ਪਰਮਾਤਮਾ ਤੇਰੇ ਮਨ ਵਿਚ (ਹੀ) ਵੱਸਦਾ ਹੈ, ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰ ।ਰਹਾਉ। ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਜੁੜ ਕੇ ਹੀ ਸਾਰੇ ਜੀਵ ਆਤਮਕ ਜੀਵਨ ਜੀਊ ਸਕਦੇ ਹਨ । ਜੇ ਨਾਮ ਵਿਸਰ ਜਾਏ, ਤਾਂ ਮਨੁੱਖ ਆਤਮਕ ਮੌਤੇ ਮਰ ਜਾਂਦਾ ਹੈ । ਆਤਮਕ ਜੀਵਨ ਦੀ ਸਮਝ ਤੋਂ ਸੱਖਣਾ ਜਗਤ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ । ਮਾਇਆ ਦੇ ਮੋਹ ਵਿਚ ਸੁੱਤੇ ਹੋਏ ਮਨੁੱਖ ਆਤਮਕ ਜੀਵਨ ਦੀ ਰਾਸਿ-ਪੂੰਜੀ ਲੁਟਾ ਕੇ ਜਾਂਦੇ ਹਨ ।2। ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਜਾਗ ਪੈਂਦੇ ਹਨ ਉਹ (ਸੰਸਾਰ-ਸਮੁੰਦਰ ਵਿਚ ਡੁੱਬਣੋਂ) ਬਚ ਜਾਂਦੇ ਹਨ, (ਗੁਰੂ ਉਹਨਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ । ਹੇ ਭਾਈ! ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਾਂਭ ਕੇ ਰੱਖਦਾ ਹੈ, ਇਹ ਹਰਿ-ਨਾਮ ਹੀ ਜਗਤ ਵਿਚ (ਅਸਲ) ਲਾਭ ਹੈ ।3।ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ ਮਨੁੱਖ (ਸੰਸਾਰ-ਸਮੁੰਦਰ ਵਿਚ ਡੁੱਬਣੋਂ) ਬਚ ਜਾਂਦੇ ਹਨ । ਹੇ ਨਾਨਕ! (ਆਖ—) ਹੇ ਭਾਈ! ਪਰਮਾਤਮਾ ਦਾ ਨਾਮ ਹੀ ਜਹਾਜ਼ ਹੈ, ਹਰਿ-ਨਾਮ ਹੀ ਤੁਲਹਾ ਹੈ ਜਿਸ ਵਿਚ ਚੜ੍ਹ ਕੇ ਮਨੁੱਖ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ।4।9।
English Translation :

SORAT’H, THIRD MEHL, FIRST HOUSE:

The three worlds are entangled in the three qualities, O Siblings of Destiny; the Guru imparts understanding. Attached to the Lord’s Name, one is emancipated, O Siblings of Destiny; go and ask the wise ones about this. || 1 || O mind, renounce the three qualities, and focus your consciousness on the fourth state. The Dear Lord abides in the mind, O Siblings of Destiny; ever sing the Glorious Praises of the Lord. || Pause || From the Naam, everyone originated, O Siblings of Destiny; forgetting the Naam, they die away. The ignorant world is blind, O Siblings of Destiny; those who sleep are plundered. || 2 || Those Gurmukhs who remain awake are saved, O Siblings of Destiny; they cross over the terrifying world-ocean. In this world, the Name of the Lord is the true profit, O Siblings of Destiny; keep it enshrined within your heart. || 3 || In the Guru’s Sanctuary, O Siblings of Destiny, you shall be saved; be lovingly attuned to the Lord’s Name. O Nanak, the Name of the Lord is the boat, and the Name is the raft, O Siblings of Destiny; setting out on it, the Lord’s humble servant crosses over the world-ocean. || 4 || 9 ||

Saturday, 25th Saawan (Samvat 540 Nanakshahi) (Page: 603)
 
Katha of Hukamnama (Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[August 10, 2008, Sunday 04:45 AM. IST]
ਧਨਾਸਰੀ ਮਹਲਾ 5 ॥

ਮਾਂਗਉ ਰਾਮ ਤੇ ਸਭਿ ਥੋਕ॥ ਮਾਨੁਖ ਕਉ ਜਾਚਤ ਸ੍ਰਮੁ ਪਾਈਐ ਪ੍ਰਭ ਕੈ ਸਿਮਰਨਿ ਮੋਖ ॥1॥ ਰਹਾਉ ॥ ਘੋਖੇ ਮੁਨਿ ਜਨ ਸਿੰਮ੍ਰਿਿਤ ਪੁਰਾਨਾਂ ਬੇਦ ਪੁਕਾਰਹਿ ਘੋਖ ॥ ਕ਼੍ਰਿਪਾ ਸਿੰਧੁ ਸੇਵਿ ਸਚੁ ਪਾਈਐ ਦੋਵੈ ਸੁਹੇਲੇ ਲੋਕ ॥1॥ ਆਨ ਅਚਾਰ ਬਿਉਹਾਰ ਹੈ ਜੇਤੇ ਬਿਨੁ ਹਰਿ ਸਿਮਰਨ ਫੋਕ ॥ ਨਾਨਕ ਜਨਮ ਮਰਣ ਭੈ ਕਾਟੇ ਮਿਿਲ ਸਾਧੂ ਬਿਨਸੇ ਸੋਕ ॥2॥19॥50॥


ਐਤਵਾਰ, 26 ਸਾਵਣ (ਸੰਮਤ 540 ਨਾਨਕਸ਼ਾਹੀ) (ਅੰਗ: 682)

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ 5 ॥


ਹੇ ਭਾਈ! ਮੈਂ ਤਾਂ ਸਾਰੇ ਪਦਾਰਥ ਪਰਮਾਤਮਾ ਤੋਂ ਹੀ ਮੰਗਦਾ ਹਾਂ। ਮਨੁੱਖਾਂ ਪਾਸੋਂ ਮੰਗਦਿਆਂ ਨਿਰੀ ਖੇਚਲ ਹੀ ਹਾਸਲ ਹੁੰਦੀ ਹੈ, ਦੂਜੇ ਪਾਸੇ, ਪਰਮਾਤਮਾ ਦੇ ਸਿਮਰਨ ਦੀ ਰਾਹੀਂ ਪਦਾਰਥ ਭੀ ਮਿਲਦੇ ਹਨ, ਤੇ ਮਾਇਆ ਦੇ ਮੋਹ ਤੋਂ ਖਲਾਸੀ ਭੀ ਪ੍ਰਾਪਤ ਹੋ ਜਾਂਦੀ ਹੈ।1।ਰਹਾਉ। ਹੇ ਭਾਈ! ਰਿਸ਼ੀਆਂ ਨੇ ਸਿੰਮ੍ਰਿਤੀਆਂ ਪੁਰਾਣ ਗਹੁ ਨਾਲ ਵਿਚਾਰ ਵੇਖੇ, ਵੇਦਾਂ ਨੂੰ ਭੀ ਵਿਚਾਰ ਕੇ ਉੱਚੀ ਉੱਚੀ ਪੜ੍ਹਦੇ ਹਨ, ਪਰ ਕਿਰਪਾ ਦੇ ਸਮੁੰਦਰ ਪਰਮਾਤਮਾ ਦੀ ਸਰਨ ਪੈ ਕੇ ਹੀ ਉਸ ਦਾ ਸਦਾ-ਥਿਰ ਨਾਮ ਪ੍ਰਾਪਤ ਹੁੰਦਾ ਹੈ, ਜਿਸ ਦੀ ਬਰਕਤਿ ਨਾਲ ਲੋਕ ਪਰਲੋਕ ਦੋਵੇ ਹੀ ਸੁਖਦਾਈ ਹੋ ਜਾਂਦੇ ਹਨ।1। ਹੇ ਭਾਈ! ਪਰਮਾਤਮਾ ਦੇ ਸਿਮਰਨ ਤੋਂ ਬਿਨਾ ਜਿਤਨੇ ਭੀ ਹੋਰ ਧਾਰਮਿਕ ਰਿਵਾਜ ਤੇ ਵਿਹਾਰ ਹਨ ਸਾਰੇ ਵਿਅਰਥ ਹਨ। ਹੇ ਨਾਨਕ! ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਸਾਰੇ ਡਰ ਕੱਟੇ ਜਾਂਦੇ ਹਨ, ਤੇ ਸਾਰੇ ਚਿੰਤਾ-ਫਿਕਰ ਨਾਸ ਹੋ ਜਾਂਦੇ ਹਨ।2।19।50।
English Translation :

DHANAASAREE, FIFTH MEHL:

I beg only from the Lord for all things. I would hesitate to beg from other people. Remembering God in meditation, liberation is obtained. || 1 || Pause || I have studied with the silent sages, and carefully read the Simritees, the Puraanas and the Vedas; they all proclaim that, by serving the Lord, the ocean of mercy, Truth is obtained, and both this world and the next are embellished.||1|| All other rituals and customs are useless, without remembering the Lord in meditation. O Nanak, the fear of birth and death has been removed; meeting the Holy Saint, sorrow is dispelled. || 2 || 19 || 50 ||

Sunday, 26th Saawan (Samvat 540 Nanakshahi) (Page: 682)
 
Katha of Hukamnama

TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[August 11, 2008, Monday 04:45 AM. IST]
ਧਨਾਸਰੀ ਮਹਲਾ 1 ਛੰਤ
ੴ ਸਤਿਗੁਰ ਪ੍ਰਸਾਦਿ ॥

ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥1॥ ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥ ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥2॥ ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥ ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥ ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥3॥ ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥ ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥ ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥4॥1॥


ਸੋਮਵਾਰ, 27 ਸਾਵਣ (ਸੰਮਤ 540 ਨਾਨਕਸ਼ਾਹੀ)(ਅੰਗ: 687)

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ 1 ਛੰਤ

ੴ ਸਤਿਗੁਰ ਪ੍ਰਸਾਦਿ ॥


ਮੈਂ ਭੀ ਤੀਰਥ ਉਤੇ ਇਸ਼ਨਾਨ ਕਰਨ ਜਾਂਦਾ ਹਾਂ, ਪਰ ਮੇਰੇ ਵਾਸਤੇ ਪਰਮਾਤਮਾ ਦਾ ਨਾਮ ਹੀ ਤੀਰਥ ਹੈ। ਗੁਰੂ ਦੇ ਸ਼ਬਦ ਨੂੰ ਵਿਚਾਰ-ਮੰਡਲ ਵਿਚ ਟਿਕਾਣਾ ਮੇਰੇ ਵਾਸਤੇ ਤੀਰਥ ਹੈ ਕਿਉਂਕਿ ਇਸ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਨਾਲ ਡੂੰਘੀ ਸਾਂਝ ਬਣਦੀ ਹੈ। ਸਤਿਗੁਰੂ ਦਾ ਬਖ਼ਸ਼ਿਆ ਇਹ ਗਿਆਨ ਮੇਰੇ ਵਾਸਤੇ ਸਦਾ ਕਾਇਮ ਰਹਿਣ ਵਾਲਾ ਤੀਰਥ-ਅਸਥਾਨ ਹੈ, ਮੇਰੇ ਵਾਸਤੇ ਦਸ ਪਵਿਤ੍ਰ ਦਿਹਾੜੇ ਹੈ, ਮੇਰੇ ਵਾਸਤੇ ਗੰਗਾ ਦਾ ਜਨਮ-ਦਿਨ ਹੈ। ਮੈਂ ਤਾਂ ਸਦਾ ਪ੍ਰਭੂ ਦਾ ਨਾਮ ਹੀ ਮੰਗਦਾ ਹਾਂ ਤੇ ਅਰਦਾਸ ਕਰਦਾ ਹਾਂ – ਹੇ ਧਰਤੀ ਦੇ ਆਸਰੇ ਪ੍ਰਭੂ! ਮੈਨੂੰ ਆਪਣਾ ਨਾਮ ਦੇਹ। ਜਗਤ ਵਿਕਾਰਾਂ ਵਿਚ ਰੋਗੀ ਹੋਇਆ ਪਿਆ ਹੈ, ਪਰਮਾਤਮਾ ਦਾ ਨਾਮ ਇਹਨਾਂ ਰੋਗਾਂ ਦਾ ਇਲਾਜ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ ਮਨ ਨੂੰ ਵਿਕਾਰਾਂ ਦੀ ਮੈਲ ਲੱਗ ਜਾਂਦੀ ਹੈ। ਗੁਰੂ ਦਾ ਪਵਿਤ੍ਰ ਸ਼ਬਦ ਮਨੁੱਖ ਨੂੰ ਸਦਾ ਆਤਮਕ ਚਾਨਣ ਦੇਂਦਾ ਹੈ, ਇਹੀ ਨਿੱਤ ਸਦਾ ਕਾਇਮ ਰਹਿਣ ਵਾਲਾ ਤੀਰਥ ਹੈ, ਇਹੀ ਤੀਰਥ-ਇਸ਼ਨਾਨ ਹੈ।1। ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਲੱਗਦੀ, ਫਿਰ ਤੀਰਥਾਂ ਆਦਿਕਾਂ ਤੇ ਜਾ ਕੇ ਕੋਈ ਮੈਲ ਧੋਣ ਦੀ ਲੋੜ ਹੀ ਨਹੀਂ ਪੈਂਦੀ। ਪਰਮਾਤਮਾ ਦੇ ਗੁਣਾਂ ਦਾ ਹਾਰ ਹਿਰਦੇ ਵਿਚ ਪ੍ਰੋ ਕੇ ਕਿਸੇ ਅੱਗੇ ਪੁਕਾਰ ਕਰਨ ਦੀ ਭੀ ਲੋੜ ਨਹੀਂ ਪੈਂਦੀ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ ਆਪਣੇ ਮਨ ਨੂੰ ਵਿਕਾਰਾਂ ਵੱਲੋਂ ਮਾਰ ਲੈਂਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, ਹੋਰਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ, ਉਹ ਮੁੜ ਜੂਨਾਂ ਦੇ ਚੱਕਰ ਵਿਚ ਨਹੀਂ ਆਉਂਦਾ।ਉਹ ਮਨੁੱਖ ਆਪ ਪਾਰਸ ਬਣ ਜਾਂਦਾ ਹੈ, ਬੜੀ ਹੀ ਉੱਚੀ ਸੁਰਤਿ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦਾ ਰੂਪ ਬਣ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ। ਉਸ ਦੇ ਅੰਦਰ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੀ ਖ਼ੁਸ਼ੀ ਪੈਦਾ ਹੋ ਜਾਂਦੀ ਹੈ, ਉਹ ਮਨੁੱਖ ਆਪਣੇ ਸਾਰੇ ਦੁੱਖ ਪਾਪ ਦੂਰ ਕਰ ਲੈਂਦਾ ਹੈ। ਜਿਸ ਮਨੁੱਖ ਨੇ ਸਦਾ-ਥਿਰ ਪ੍ਰਭੂ-ਨਾਮ ਪ੍ਰਾਪਤ ਕਰ ਲਿਆ, ਜਿਸ ਨੂੰ ਗੁਰੂ ਨੇ ਪ੍ਰਭੂ ਵਿਖਾ ਦਿੱਤਾ, ਉਸ ਦੇ ਸਦਾ-ਥਿਰ ਨਾਮ ਜਪਦੇ ਮਨ ਨੂੰ ਕਦੇ ਵਿਕਾਰਾਂ ਦੀ ਮੈਲ ਨਹੀਂ ਲੱਗਦੀ।2। ਸਾਧ ਸੰਗਤਿ ਵਿਚ ਮਿੱਤਰ-ਪ੍ਰਭੂ ਦਾ ਮਿਲਾਪ ਹੋ ਜਾਣਾ-ਇਹੀ ਉਹ ਤੀਰਥ ਇਸ਼ਨਾਨ ਹੈ ਜਿਸ ਵਿਚ ਕੋਈ ਉਕਾਈ ਨਹੀਂ ਰਹਿ ਜਾਂਦੀ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਗਾਵਣ-ਜੋਗ ਪ੍ਰਭੂ ਦੇ ਗੁਣ ਗਾਉਂਦਾ ਹੈ, ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ। ਸਤਿਗੁਰੂ ਨੂੰ ਜੀਵਨ-ਦਾਤਾ ਮੰਨ ਕੇ ਸਦਾ ਥਿਰ-ਪ੍ਰਭੂ ਦੀ ਸਿਫ਼ਤਿ ਸਾਲਾਹ ਕਰਕੇ ਮਨੁੱਖ ਦੀ ਮਤਿ ਦੂਜਿਆਂ ਦੀ ਸੇਵਾ ਕਰਨ ਵਾਲੀ ਸਭ ਤੇ ਦਇਆ ਕਰਨ ਵਾਲੀ ਬਣ ਜਾਂਦੀ ਹੈ। ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਮਨੁੱਖ ਪਤੀ-ਪ੍ਰਭੂ ਦੀ ਸੰਗਤਿ ਵਿਚ ਰਹਿ ਕੇ ਉਸ ਨੂੰ ਪਿਆਰਾ ਲੱਗਣ ਲਗ ਪੈਂਦਾ ਹੈ ਆਤਮਕ ਅਡੋਲਤਾ ਵਿਚ ਮਾਨੋ, ਆਤਮਕ ਇਸ਼ਨਾਨ ਕਰਦਾ ਹੈ; ਇਹੀ ਉਸ ਦੇ ਵਾਸਤੇ ਸੁੱਚੇ ਤੋਂ ਸੁੱਚਾ ਤ੍ਰਿਬੇਣੀ ਸੰਗਮ ਦਾ ਇਸ਼ਨਾਨ ਹੈ। ਹੇ ਭਾਈ! ਉਸ ਸਦਾ ਥਿਰ ਰਹਿਣ ਵਾਲੇ ਇਕ ਅਕਾਲਪੂਰਖ ਨੂੰ ਸਿਮਰ, ਜੋ ਸਦਾ ਸਭ ਜੀਵਾਂ ਨੂੰ ਦਾਤਾਂ ਦਿੰਦਾ ਹੈ ਜਿਸ ਦੀਆਂ ਦਿੱਤੀਆਂ ਦਾਤਾਂ ਦਿਨੋ ਦਿਨ ਵਧਦੀਆਂ ਹਨ। ਮਿੱਤਰ ਪ੍ਰਭੂ ਦੀ ਸੰਗਤਿ ਵਿਚ, ਗੁਰੂ ਸੰਤ ਦੀ ਸੰਗਤਿ ਵਿਚ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ, ਪ੍ਰਭੂ ਮੇਹਰ ਦੀ ਨਜ਼ਰ ਕਰਕੇ ਆਪਣੀ ਸੰਗਤਿ ਵਿਚ ਮਿਲਾ ਲੈਂਦਾ ਹੈ।3। ਹਰੇਕ ਜੀਵ ਪਰਮਾਤਮਾ ਬਾਰੇ ਕਥਨ ਕਰਦਾ ਹੈ ਤੇ ਆਖਦਾ ਹੈ ਕਿ ਪਰਮਾਤਮਾ ਬਹੁਤ ਵ੍ਡਾ ਹੈ, ਪਰ ਕੋਈ ਦੱਸ ਨਹੀਂ ਸਕਦਾ ਕਿ ਉਹ ਕੇਡਾ ਵ੍ਡਾ ਹੈ। ਮੈਂ ਇਤਨੇ ਜੋਗਾ ਨਹੀਂ ਕਿ ਪਰਮਾਤਮਾ ਦਾ ਸਰੂਪ ਬਿਆਨ ਕਰ ਸਕਾਂ ਮੈਂ ਤਾਂ ਮੂਰਖ ਹਾਂ, ਨਿਵੇਂ ਸੁਭਾਵ ਦਾ ਹਾਂ, ਅੰਞਾਣ ਹਾਂ, ਮੈਂ ਤਾਂ ਗੁਰੂ ਦੇ ਉਪਦੇਸ਼ ਨਾਲ ਹੀ ਕੁਝ ਸਮਝ ਸਕਦਾ ਹਾਂ ਭਾਵ, ਮੈਂ ਤਾਂ ਉਤਨਾ ਕੁਝ ਹੀ ਮਸਾਂ ਸਮਝ ਸਕਦਾ ਹਾਂ ਜਿਤਨਾ ਗੁਰੂ ਆਪਣੇ ਸ਼ਬਦ ਦੇ ਰਾਹੀਂ ਸਮਝਾਏ। ਮੇਰਾ ਮਨ ਤਾਂ ਉਸ ਗੁਰ-ਸ਼ਬਦ ਵਿਚ ਹੀ ਪਤੀਜ ਗਿਆ ਹੈ ਜੋ ਸਦਾ-ਥਿਰ ਪ੍ਰਭੂ ਦੀ ਸਿਫ਼ਤਿ ਸਾਲਾਹ ਕਰਦਾ ਹੈ ਤੇ ਜੋ ਆਤਮਕ ਜੀਵਨ ਦੇਣ ਵਾਲਾ ਹੈ। ਜੇਹੜੇ ਜੀਵ ਮਾਇਆ-ਮੋਹ ਦੇ ਜ਼ਹਰ ਨਾਲ ਲੱਦੇ ਹੋਏ ਜਗਤ ਵਿਚ ਆਉਂਦੇ ਹਨ ਗੁਰੂ ਦੇ ਸ਼ਬਦ ਨੂੂੰ ਵਿਸਾਰ ਕੇ ਤੇ ਤੀਰਥ-ਇਸ਼ਨਾਨ ਆਦਿਕ ਦੀ ਹੀ ਟੇਕ ਰੱਖ ਕੇ, ਉਸੇ ਜ਼ਹਰ ਨਾਲ ਲੱਦੇ ਹੋਏ ਹੀ ਜਗਤ ਤੋਂ ਕੂਚ ਕਰ ਜਾਂਦੇ ਹਨ, ਪਰ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਸ਼ਬਦ ਵਿਚ ਜੁੜਦੇ ਹਨ, ਉਹਨਾਂ ਨੂੰ ਮੇਰਾ ਗੁਰੂ ਉਸ ਜ਼ਹਰ ਦੇ ਭਾਰ ਤੋਂ ਬਚਾ ਲੈਂਦਾ ਹੈ। ਪਰਮਾਤਮਾ ਦੇ ਗੁਣ ਬੇਅੰਤ ਹਨ, ਗੁਣ ਬਿਆਨ ਕਰਨ ਨਾਲ ਮੁੱਕਦੇ ਨਹੀਂ, ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ, ਜੀਵਾਂ ਨੂੰ ਭਗਤੀ ਦੀ ਦਾਤ ਵੰਡਿਆਂ ਭਗਤੀ ਦੇ ਖ਼ਜ਼ਾਨਿਆਂ ਵਿਚ ਕੋਈ ਕਮੀ ਨਹੀਂ ਹੁੰਦੀ, ਪਰ ਭਗਤੀ ਕਰਨ ਨਾਲ ਤੇ ਪ੍ਰਭੂ ਦੀ ਸਿਫ਼ਤਿ ਸਾਲਾਹ ਕਰਨ ਨਾਲ ਮਨੁੱਖ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ ਪਰਮਾਤਮਾ ਹੀ ਹਰ ਥਾਂ ਵਿਆਪਕ ਹੈ। ਹੇ ਨਾਨਕ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ, ਜੋ ਪ੍ਰਭੂ-ਦਰ ਤੇ ਅਰਦਾਸਾਂ ਕਰਦਾ ਹੈ, ਤੇ ਇਸ ਤਰ੍ਹਾਂ ਆਪਣੇ ਮਨ ਨੂੰ ਵਿਕਾਰਾਂ ਦੀ ਮੈਲ ਤੋਂ ਸਾਫ਼ ਕਰ ਲੈਂਦਾ ਹੈ ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ, ਤੀਰਥ-ਇਸ਼ਨਾਨਾਂ ਨਾਲ ਇਹ ਆਤਮਕ ਅਵਸਥਾ ਪ੍ਰਾਪਤ ਨਹੀਂ ਹੁੰਦੀ।4।1।
English Translation :

DHANAASAREE, FIRST MEHL, CHHANT:
ONE UNIVERSAL CREATOR GOD. BY THE GRACE OF THE TRUE GURU:

Why should I bathe at sacred shrines of pilgrimage? The Naam, the Name of the Lord, is the sacred shrine of pilgrimage. My sacred shrine of pilgrimage is spiritual wisdom within, and contemplation on the Word of the Shabad. The spiritual wisdom given by the Guru is the True sacred shrine of pilgrimage, where the ten festivals are always observed. I constantly beg for the Name of the Lord; grant it to me, O God, Sustainer of the world. The world is sick, and the Naam is the medicine to cure it; without the True Lord, filth sticks to it. The Guru’s Word is immaculate and pure; it radiates a steady Light. Constantly bathe in such a true shrine of pilgrimage. || 1 || Filth does not stick to the true ones; what filth do they have to wash off? If one strings a garland of virtues for oneself, what is there to cry for? One who conquers his own self through contemplation is saved, and saves others as well; he does not come to be born again. The supreme meditator is Himself the philosopher’s stone, which transforms lead into gold. The true man is pleasing to the True Lord. He is in ecstasy, truly happy, night and day; his sorrows and sins are taken away. He finds the True Name, and beholds the Guru; with the True Name in his mind, no filth sticks to him. || 2 || O friend, association with the Holy is the perfect cleansing bath. The singer who sings the Lord’s Praises is adorned with the Word of the Shabad. Worship the True Lord, and believe in the True Guru; this brings the merit of making donations to charity, kindness and compassion. The soul-bride who loves to be with her Husband Lord bathes at the Triveni, the sacred place where the Ganges, Jamuna and Saraswaati Rivers converge, the Truest of the True. Worship and adore the One Creator, the True Lord, who constantly gives, whose gifts continually increase. Salvation is attained by associating with the Society of the Saints, O friend; granting His Grace, God unites us in His Union. || 3 || Everyone speaks and talks; how great should I say He is? I am foolish, lowly and ignorant; it is only through the Guru’s Teachings that I understand. True are the Teachings of the Guru. His Words are Ambrosial Nectar; my mind is pleased and appeased by them. Loaded down with corruption and sin, people depart, and then come back again; the True Shabad is found through my Guru. There is no end to the treasure of devotion; the Lord is pervading everywhere. Nanak utters this true prayer; one who purifies his mind is True. || 4 || 1 ||

Monday, 27th Saawan (Samvat 540 Nanakshahi)(Page: 687)
 
Katha of Hukamnama

TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[August 12, 2008, Tuesday 04:45 AM. IST]
ਬਿਲਾਵਲੁ ਮਹਲਾ 5 ॥

ਕਿਆ ਹਮ ਜੀਅ ਜੰਤ ਬੇਚਾਰੇ ਬਰਨਿ ਨ ਸਾਕਹ ਏਕ ਰੋਮਾਈ ॥ ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਬੇਅੰਤ ਠਾਕੁਰ ਤੇਰੀ ਗਤਿ ਨਹੀ ਪਾਈ ॥1॥ ਕਿਆ ਕਥੀਐ ਕਿਛੁ ਕਥਨੁ ਨ ਜਾਈ ॥ ਜਹ ਜਹ ਦੇਖਾ ਤਹ ਰਹਿਆ ਸਮਾਈ ॥1॥ ਰਹਾਉ ॥ ਜਹ ਮਹਾ ਭਇਆਨ ਦੂਖ ਜਮ ਸੁਨੀਐ ਤਹ ਮੇਰੇ ਪ੍ਰਭ ਤੂਹੈ ਸਹਾਈ ॥ ਸਰਨਿ ਪਰਿਓ ਹਰਿ ਚਰਨ ਗਹੇ ਪ੍ਰਭ ਗੁਰਿ ਨਾਨਕ ਕਉ ਬੂਝ ਬੁਝਾਈ ॥2॥5॥91॥


ਮੰਗਲਵਾਰ, 28 ਸਾਵਣ (ਸੰਮਤ 540 ਨਾਨਕਸ਼ਾਹੀ) (ਅੰਗ: 822)

ਪੰਜਾਬੀ ਵਿਆਖਿਆ :
ਬਿਲਾਵਲੁ ਮਹਲਾ 5 ॥


ਹੇ ਮੇਰੇ ਮਾਲਕ! ਅਸੀਂ ਜੀਵ ਤੇਰੇ ਪੈਦਾ ਕੀਤੇ ਹੋਏ ਹਾਂ, ਅਸਾਂ ਵਿਚਾਰੇ ਜੀਵਾਂ ਦੀ ਕੋਈ ਪਾਂਇਆਂ ਹੀ ਨਹੀਂ ਕਿ ਤੇਰੀ ਬਾਬਤ ਇਕ ਰੋਮ ਜਿਤਨਾ ਭੀ ਕੁਝ ਕਹਿ ਸਕੀਏ। ਅਸੀਂ ਸਾਧਾਰਨ ਜੀਵ ਤਾਂ ਕਿਸੇ ਗਿਣਤੀ ਵਿਚ ਹੀ ਨਹੀਂ। ਬ੍ਰਹਮਾ, ਸ਼ਿਵ, ਸਿੱਧ, ਮੁਨੀ, ਇੰਦ੍ਰ ਆਦਿਕ ਵਰਗੇ ਬੇਅੰਤ ਇਹ ਨਹੀ ਸਮਝ ਸਕੇ ਕਿ ਤੂੰ ਕਿਹੋ ਜਿਹਾ ਹੈਂ।1।ਹੇ ਭਾਈ! ਪਰਮਾਤਮਾ ਕਿਹੋ ਜਿਹਾ ਹੈ?-ਇਹ ਗੱਲ ਕੀਹ ਦੱਸੀਏ? ਦੱਸੀ ਨਹੀਂ ਜਾ ਸਕਦੀ। ਮੈਂ ਤਾਂ ਜਿਧਰ ਤੱਕਦਾ ਹਾਂ, ਉਧਰ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ।1।ਰਹਾਉ।ਹੇ ਮੇਰੇ ਪ੍ਰਭੂ! ਜਿੱਥੇ ਇਹ ਸੁਣੀਦਾ ਹੈ ਕਿ ਜਮਾਂ ਦੇ ਬੜੇ ਹੀ ਭਿਆਨਕ ਦੁੱਖ ਮਿਲਦੇ ਹਨ, ਉਥੇ ਤੂੰ ਹੀ ਬਚਾਣ ਵਾਸਤੇ ਮਦਦਗਾਰ ਬਣਦਾ ਹੈਂ- ਗੁਰੂ ਨੇ ਮੈਨੂੰ ਨਾਨਕ ਨੂੰ ਇਹ ਸਮਝ ਬਖ਼ਸ਼ੀ ਹੈ। ਤਾਹੀਏਂ ਮੈਂ ਨਾਨਕ ਤੇਰੀ ਸਰਨ ਆ ਪਿਆ ਹਾਂ, ਤੇਰੇ ਚਰਨ ਫੜ ਲਏ ਹਨ।2।5।91।
English Translation :

BILAAVAL, FIFTH MEHL:

What am I? Just a poor living being. I cannot even describe one of Your hairs, O Lord. Even Brahma, Shiva, the Siddhas and the silent sages do not know Your State, O Infinite Lord and Master. || 1 || What can I say? I cannot say anything. Wherever I look, I see the Lord pervading. || 1 || Pause || And there, where the most terrible tortures are heard to be inflicted by the Messenger of Death, You are my only help and support, O my God. I have sought His Sanctuary, and grasped hold of the Lord’s Lotus Feet; God has helped Guru Nanak to understand this understanding. || 2 || 5 || 91 ||

Tuesday, 28th Saawan (Samvat 540 Nanakshahi) (Page: 822)
 
Katha of Hukamnama

TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[August 13, 2008, Wednesday 04:45 AM. IST]
ਸੂਹੀ ਮਹਲਾ 3 ॥

ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ ਸਦਾ ਹੋਵਹਿ ਸੋਹਾਗਣੀ ਹਰਿ ਜੀਉ ਮਰੈ ਨ ਜਾਏ ਰਾਮ ॥ ਹਰਿ ਜੀਉ ਮਰੈ ਨ ਜਾਏ ਗੁਰ ਕੈ ਸਹਜਿ ਸੁਭਾਏ ਸਾ ਧਨ ਕੰਤ ਪਿਆਰੀ ॥ ਸਚਿ ਸੰਜਮਿ ਸਦਾ ਹੈ ਨਿਰਮਲ ਗੁਰ ਕੈ ਸਬਦਿ ਸੀਗਾਰੀ ॥ ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਜਿਿਨ ਆਪੇ ਆਪੁ ਉਪਾਇਆ ॥ ਨਾਨਕ ਸਦਾ ਪਿਰੁ ਰਾਵੇ ਆਪਣਾ ਜਿਿਨ ਗੁਰ ਚਰਣੀ ਚਿਤੁ ਲਾਇਆ ॥1॥ ਪਿਰੁ ਪਾਇਅੜਾ ਬਾਲੜੀਏ ਅਨਦਿਨੁ ਸਹਜੇ ਮਾਤੀ ਰਾਮ ॥ ਗੁਰਮਤੀ ਮਨਿ ਅਨਦੁ ਭਇਆ ਤਿਤੁ ਤਨਿ ਮੈਲੁ ਨ ਰਾਤੀ ਰਾਮ ॥ ਤਿਤੁ ਤਨਿ ਮੈਲੁ ਨ ਰਾਤੀ ਹਰਿ ਪ੍ਰਭਿ ਰਾਤੀ ਮੇਰਾ ਪ੍ਰਭੁ ਮੇਲਿ ਮਿਲਾਏ ॥ ਅਨਦਿਨੁ ਰਾਵੇ ਹਰਿ ਪ੍ਰਭੁ ਅਪਣਾ ਵਿਚਹੁ ਆਪੁ ਗਵਾਏ ॥ ਗੁਰਮਤਿ ਪਾਇਆ ਸਹਜਿ ਮਿਲਾਇਆ ਅਪਣੇ ਪ੍ਰੀਤਮ ਰਾਤੀ ॥ ਨਾਨਕ ਨਾਮੁ ਮਿਲੈ ਵਡਿਆਈ ਪ੍ਰਭੁ ਰਾਵੇ ਰੰਗਿ ਰਾਤੀ ॥2॥ ਪਿਰੁ ਰਾਵੇ ਰਾਤੜੀਏ ਪਿਰ ਕਾ ਮਹਲੁ ਤਿਨ ਪਾਇਆ ਰਾਮ ॥ ਸੋ ਸਹੋ ਅਤਿ ਨਿਰਮਲੁ ਦਾਤਾ ਜਿਿਨ ਵਿਚਹੁ ਆਪੁ ਗਵਾਇਆ ਰਾਮ ॥ ਵਿਚਹੁ ਮੋਹੁ ਚੁਕਾਇਆ ਜਾ ਹਰਿ ਭਾਇਆ ਹਰਿ ਕਾਮਣਿ ਮਨਿ ਭਾਣੀ ॥ ਅਨਦਿਨੁ ਗੁਣ ਗਾਵੈ ਨਿਤ ਸਾਚੇ ਕਥੇ ਅਕਥ ਕਹਾਣੀ ॥ ਜੁਗ ਚਾਰੇ ਸਾਚਾ ਏਕੋ ਵਰਤੈ ਬਿਨੁ ਗੁਰ ਕਿਨੈ ਨ ਪਾਇਆ ॥ ਨਾਨਕ ਰੰਗਿ ਰਵੈ ਰੰਗਿ ਰਾਤੀ ਜਿਿਨ ਹਰਿ ਸੇਤੀ ਚਿਤੁ ਲਾਇਆ ॥3॥ ਕਾਮਣਿ ਮਨਿ ਸੋਹਿਲੜਾ ਸਾਜਨ ਮਿਲੇ ਪਿਆਰੇ ਰਾਮ ॥ ਗੁਰਮਤੀ ਮਨੁ ਨਿਰਮਲੁ ਹੋਆ ਹਰਿ ਰਾਖਿਆ ਉਰਿ ਧਾਰੇ ਰਾਮ ॥ ਹਰਿ ਰਾਖਿਆ ਉਰਿ ਧਾਰੇ ਅਪਨਾ ਕਾਰਜੁ ਸਵਾਰੇ ਗੁਰਮਤੀ ਹਰਿ ਜਾਤਾ ॥ ਪ੍ਰੀਤਮਿ ਮੋਹਿ ਲਇਆ ਮਨੁ ਮੇਰਾ ਪਾਇਆ ਕਰਮ ਬਿਧਾਤਾ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਵਸਿਆ ਮੰਨਿ ਮੁਰਾਰੇ ॥ ਨਾਨਕ ਮੇਲਿ ਲਈ ਗੁਰਿ ਅਪੁਨੈ ਗੁਰ ਕੈ ਸਬਦਿ ਸਵਾਰੇ ॥4॥5॥6॥


ਬੁੱਧਵਾਰ, 29 ਸਾਵਣ (ਸੰਮਤ 540 ਨਾਨਕਸ਼ਾਹੀ)(ਅੰਗ: 771)

ਪੰਜਾਬੀ ਵਿਆਖਿਆ :
ਸੂਹੀ ਮਹਲਾ 3 ॥


ਹੇ ਅੰਞਾਣ ਜੀਵ-ਇਸਤ੍ਰੀਏ! ਜੇ ਤੂੰ ਪ੍ਰਭੂ-ਪਤੀ ਦਾ ਮਿਲਾਪ ਚਾਹੁੰਦੀ ਹੈਂ, ਤਾਂ ਆਪਣੇ ਗੁਰੂ ਦੇ ਚਰਨਾਂ ਵਿਚ ਚਿੱਤ ਜੋੜ ਰੱਖ। ਤੂੰ ਸਦਾ ਲਈ ਸੁਹਾਗ-ਭਾਗ ਵਾਲੀ ਬਣ ਜਾਏਂਗੀ, ਕਿਉਂਕਿ ਪ੍ਰਭੂ-ਪਤੀ ਨਾਹ ਕਦੇ ਮਰਦਾ ਹੈ, ਨਾਹ ਨਾਸ ਹੁੰਦਾ ਹੈ। ਪ੍ਰਭੂ-ਪਤੀ ਕਦੇ ਨਹੀਂ ਮਰਦਾ, ਕਦੇ ਨਾਸ ਨਹੀਂ ਹੁੰਦਾ। ਜੇਹੜੀ ਜੀਵ-ਇਸਤ੍ਰੀ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਲੀਨ ਰਹਿੰਦੀ ਹੈ, ਉਹ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ। ਸਦਾ-ਥਿਰ ਪ੍ਰਭੂ ਵਿਚ ਜੁੜ ਕੇ, ਵਿਕਾਰਾਂ ਵੱਲੋਂ ਬੰਦਸ਼ ਵਿਚ ਰਹਿ ਕੇ, ਉਹ ਜੀਵ-ਇਸਤ੍ਰੀ ਪਵਿਤ੍ਰ ਜੀਵਨ ਵਾਲੀ ਹੋ ਜਾਂਦੀ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਆਤਮਕ ਜੀਵਨ ਨੂੰ ਸੋਹਣਾ ਬਣਾ ਲੈਂਦੀ ਹੈ। ਹੇ ਸਹੇਲੀਏ! ਮੇਰਾ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਸਦਾ ਹੀ ਕਾਇਮ ਰਹਿਣ ਵਾਲਾ ਹੈ, ਉਸ ਨੇ ਆਪਣੇ ਆਪ ਨੂੰ ਆਪ ਹੀ ਪਰਗਟ ਕੀਤਾ ਹੋਇਆ ਹੈ। ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਗੁਰੂ-ਚਰਨਾਂ ਵਿਚ ਆਪਣਾ ਮਨ ਜੋੜ ਲਿਆ, ਉਹ ਸਦਾ ਪ੍ਰਭੂ-ਪਤੀ ਦਾ ਮਿਲਾਪ ਮਾਣਦੀ ਹੈ।1। ਹੇ ਅੰਞਾਣ ਜੀਵ-ਇਸਤ੍ਰੀਏ! ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਮਿਲਾਪ ਹਾਸਲ ਕਰ ਲੈਂਦੀ ਹੈ, ਉਹ ਹਰ ਵੇਲੇ ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ। ਗੁਰੂ ਦੀ ਮਤਿ ਦਾ ਸਦਕਾ ਉਸ ਦੇ ਮਨ ਵਿਚ ਆਨੰਦ ਬਣਿਆ ਰਹਿੰਦਾ ਹੈ, ਉਸ ਦੇ ਉਸ ਸਰੀਰ ਵਿਚ ਵਿਕਾਰਾਂ ਦੀ ਰਤਾ ਭਰ ਭੀ ਮੈਲ ਨਹੀਂ ਹੁੰਦੀ। ਉਸਦੇ ਉਸ ਸਰੀਰ ਵਿਚ ਰਤਾ ਭਰ ਭੀ ਮੈਲ ਨਹੀਂ ਹੁੰਦੀ, ਉਹ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਰਹਿੰਦੀ ਹੈ, ਪ੍ਰਭੂ ਉਸ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ। ਉਹ ਜੀਵ-ਇਸਤ੍ਰੀ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ ਹਰ ਵੇਲੇ ਆਪਣੇ ਹਰਿ-ਪ੍ਰਭੂ ਨੂੰ ਸਿਮਰਦੀ ਰਹਿੰਦੀ ਹੈ। ਗੁਰੂ ਦੀ ਸਿੱਖਿਆ ਨਾਲ ਉਹ ਪ੍ਰਭੂ ਨੂੰ ਮਿਲ ਪੈਂਦੀ ਹੈ, ਗੁਰੂ ਉਸ ਨੂੰ ਆਤਮਕ ਅਡੋਲਤਾ ਵਿਚ ਟਿਕਾ ਦੇਂਦਾ ਹੈ, ਉਹ ਆਪਣੇ ਪ੍ਰੀਤਮ-ਪ੍ਰਭੂ ਦੇ ਰੰਗ ਵਿਚ ਰੰਗੀ ਜਾਂਦੀ ਹੈ। ਹੇ ਨਾਨਕ! ਉਸ ਨੂੰ ਹਰਿ-ਨਾਮ ਮਿਲ ਜਾਂਦਾ ਹੈ, ਇੱਜ਼ਤ ਮਿਲ ਜਾਂਦੀ ਹੈ, ਉਹ ਪ੍ਰੇਮ-ਰੰਗ ਵਿਚ ਰੰਗੀ ਹੋਈ ਹਰ ਵੇਲੇ ਪ੍ਰਭੂ ਦਾ ਸਿਮਰਨ ਕਰਦੀ ਹੈ।2। ਹੇ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਜੀਵ-ਇਸਤ੍ਰੀਏ! ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਹਰ ਵੇਲੇ ਸਿਮਰਦੀ ਹੈ, ਜਿਸ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਦਿੱਤਾ ਹੈ, ਉਸ ਨੇ ਉਸ ਪ੍ਰਭੂ ਦੀ ਹਜ਼ੂਰੀ ਪ੍ਰਾਪਤ ਕਰ ਲਈ ਹੈ ਜੇਹੜਾ ਬਹੁਤ ਪਵਿੱਤ੍ਰ ਹੈ, ਤੇ, ਸਭ ਦਾਤਾਂ ਦੇਣ ਵਾਲਾ ਹੈ। ਜਦੋਂ ਪ੍ਰਭੂ ਦੀ ਰਜ਼ਾ ਹੁੰਦੀ ਹੈ, ਤਦੋਂ ਜੀਵ-ਇਸਤ੍ਰੀ ਆਪਣੇ ਅੰਦਰੋਂ ਮੋਹ ਦੂਰ ਕਰਦੀ ਹੈ, ਤੇ, ਪ੍ਰਭੂ ਦੇ ਮਨ ਵਿਚ ਪਿਆਰੀ ਲੱਗਣ ਲੱਗ ਪੈਂਦੀ ਹੈ। ਫਿਰ ਉਹ ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੀ ਰਹਿੰਦੀ ਹੈ, ਅਤੇ ਉਸ ਪ੍ਰਭੂ ਦੀ ਸਿਫ਼ਤਿ ਸਾਲਾਹ ਦੀਆਂ ਗੱਲਾਂ ਕਰਦੀ ਹੈ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਸਹੇਲੀਏ! ਚੌਹਾਂ ਜੁਗਾਂ ਵਿਚ ਉਹ ਸਦਾ-ਥਿਰ ਪ੍ਰਭੂ ਆਪ ਹੀ ਆਪਣਾ ਹੁਕਮ ਵਰਤਾ ਰਿਹਾ ਹੈ, ਪਰ ਗੁਰੂ ਦੀ ਸਰਨ ਤੋਂ ਬਿਨਾ ਕਿਸੇ ਨੇ ਭੀ ਉਸ ਦਾ ਮਿਲਾਪ ਪ੍ਰਾਪਤ ਨਹੀਂ ਕੀਤਾ। ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਪਰਮਾਤਮਾ ਨਾਲ ਆਪਣਾ ਮਨ ਜੋੜ ਲਿਆ, ਉਹ ਉਸ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਉਸ ਦੇ ਪ੍ਰੇਮ ਵਿਚ ਉਸ ਦਾ ਸਿਮਰਨ ਕਰਦੀ ਹੈ।3। ਜਿਸ ਜੀਵ-ਇਸਤ੍ਰੀ ਨੂੰ ਪਿਆਰੇ ਸੱਜਣ ਪ੍ਰਭੂ ਜੀ ਮਿਲ ਪੈਂਦੇ ਹਨ, ਉਸ ਦੇ ਮਨ ਵਿਚ ਆਨੰਦ ਬਣਿਆ ਰਹਿੰਦਾ ਹੈ। ਗੁਰੂ ਦੀ ਮਤਿ ਉਤੇ ਤੁਰ ਕੇ ਉਸ ਦਾ ਮਨ ਪਵਿੱਤ੍ਰ ਹੋ ਜਾਂਦਾ ਹੈ, ਉਹ ਆਪਣੇ ਹਿਰਦੇ ਵਿਚ ਹਰਿ-ਪ੍ਰਭੂ ਨੂੰ ਟਿਕਾ ਰੱਖਦੀ ਹੈ। ਉਹ ਜੀਵ-ਇਸਤ੍ਰੀ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ, ਇਸ ਤਰ੍ਹਾਂ ਆਪਣਾ ਜੀਵਨ-ਮਨੋਰਥ ਸੰਵਾਰ ਲੈਂਦੀ ਹੈ, ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਉਹ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦੀ ਹੈ। ਉਸ ਦਾ ਮਨ ਜੋ ਪਹਿਲਾਂ ਮਮਤਾ ਵਿਚ ਫਸਿਆ ਹੋਇਆ ਸੀ, ਪ੍ਰੀਤਮ-ਪ੍ਰਭੂ ਨੇ ਆਪਣੇ ਵੱਸ ਵਿਚ ਕਰ ਲਿਆ, ਤੇ, ਉਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰਭੂ ਨਾਲ ਮਿਲਾਪ ਪ੍ਰਾਪਤ ਕਰ ਲਿਆ। ਗੁਰੂ ਦੀ ਸਰਨ ਪੈ ਕੇ ਉਸ ਜੀਵ-ਇਸਤ੍ਰੀ ਨੇ ਸਦਾ ਆਤਮਕ ਆਨੰਦ ਮਾਣਿਆ ਹੈ, ਮੁਰਾਰੀ-ਪ੍ਰਭੂ ਉਸ ਦੇ ਮਨ ਵਿਚ ਆ ਵੱਸਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਜੀਵ-ਇਸਤ੍ਰੀ ਨੇ ਆਪਣਾ ਜੀਵਨ ਸੋਹਣਾ ਬਣਾ ਲਿਆ ਹੈ, ਪਿਆਰੇ ਗੁਰੂ ਨੇ ਉਸ ਨੂੰ ਪ੍ਰਭੂ-ਚਰਨਾਂ ਵਿਚ ਜੋੜ ਦਿੱਤਾ ਹੈ।4।5।6।
English Translation :

SOOHEE, THIRD MEHL:

If you long for your Husband Lord, O young and innocent bride, then focus your consciousness on the Guru’s feet. You shall be a happy soul bride of your Dear Lord forever; He does not die or leave. The Dear Lord does not die, and He does not leave; through the peaceful poise of the Guru, the soul bride becomes the lover of her Husband Lord. Through truth and self-control, she is forever immaculate and pure; she is embellished with the Word of the Guru’s Shabad. My God is True, forever and ever; He Himself created Himself. O Nanak, she who focuses her consciousness on the Guru’s feet, enjoys her Husband Lord. || 1 || When the young, innocent bride finds her Husband Lord, she is automatically intoxicated with Him, night and day. Through the Word of the Guru’s Teachings, her mind becomes blissful, and her body is not tinged with filth at all. Her body is not tinged with filth at all, and she is imbued with her Lord God; my God unites her in Union. Night and day, she enjoys her Lord God; her egotism is banished from within. Through the Guru’s Teachings, she easily finds and meets Him. She is imbued with her Beloved. O Nanak, through the Naam, the Name of the Lord, she obtains glorious greatness. She ravishes and enjoys her God; she is imbued with His Love. || 2 || Ravishing her Husband Lord, she is imbued with His Love; she obtains the Mansion of His Presence. She is utterly immaculate and pure; the Great Giver banishes self-conceit from within her. The Lord drives out attachment from within her, when it pleases Him. The soul bride becomes pleasing to the Lord’s Mind. Night and day, she continually sings the Glorious Praises of the True Lord; she speaks the Unspoken Speech. Throughout the four ages, the One True Lord is permeating and pervading; without the Guru, no one finds Him. O Nanak, she revels in joy, imbued with His Love; she focuses her consciousness on the Lord. || 3 || The mind of the soul bride is very happy, when she meets her Friend, her Beloved Lord. Through the Guru’s Teachings, her mind becomes immaculate; she enshrines the Lord within her heart. Keeping the Lord enshrined within her heart, her affairs are arranged and resolved; through the Guru’s Teachings, she knows her Lord. My Beloved has enticed my mind; I have obtained the Lord, the Architect of Destiny. Serving the True Guru, she finds lasting peace; the Lord, the Destroyer of pride, dwells in her mind. O Nanak, she merges with her Guru, embellished and adorned with the Word of the Guru's Shabad. || 4 || 5 || 6 ||

Wednesday, 29th Saawan (Samvat 540 Nanakshahi) (Page: 771)
 
Katha of Hukamnama

TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[August 14, 2008, Thursday 04:45 AM. IST]
ਸਲੋਕੁ ਮ: 3 ॥

ਹਉਮੈ ਜਲਤੇ ਜਲਿ ਮੁਏ ਭ੍ਰਮਿ ਆਏ ਦੂਜੈ ਭਾਇ ॥ ਪੂਰੈ ਸਤਿਗੁਰਿ ਰਾਖਿ ਲੀਏ ਆਪਣੈ ਪੰਨੈ ਪਾਇ ॥ ਇਹੁ ਜਗੁ ਜਲਤਾ ਨਦਰੀ ਆਇਆ ਗੁਰ ਕੈ ਸਬਦਿ ਸੁਭਾਇ ॥ ਸਬਦਿ ਰਤੇ ਸੇ ਸੀਤਲ ਭਏ ਨਾਨਕ ਸਚੁ ਕਮਾਇ ॥1॥ ਮ: 3 ॥ ਸਫਲਿਓ ਸਤਿਗੁਰੁ ਸੇਵਿਆ ਧੰਨੁ ਜਨਮੁ ਪਰਵਾਣੁ ॥ ਜਿਨਾ ਸਤਿਗੁਰੁ ਜੀਵਦਿਆ ਮੁਇਆ ਨ ਵਿਸਰੈ ਸੇਈ ਪੁਰਖ ਸੁਜਾਣ ॥ ਕੁਲੁ ਉਧਾਰੇ ਆਪਣਾ ਸੋ ਜਨੁ ਹੋਵੈ ਪਰਵਾਣੁ ॥ ਗੁਰਮੁਖਿ ਮੁਏ ਜੀਵਦੇ ਪਰਵਾਣੁ ਹਹਿ ਮਨਮੁਖ ਜਨਮਿ ਮਰਾਹਿ ॥ ਨਾਨਕ ਮੁਏ ਨ ਆਖੀਅਹਿ ਜਿ ਗੁਰ ਕੈ ਸਬਦਿ ਸਮਾਹਿ ॥2॥ ਪਉੜੀ ॥ ਹਰਿ ਪੁਰਖੁ ਨਿਰੰਜਨੁ ਸੇਵਿ ਹਰਿ ਨਾਮੁ ਧਿਆਈਐ ॥ ਸਤਸੰਗਤਿ ਸਾਧੂ ਲਗਿ ਹਰਿ ਨਾਮਿ ਸਮਾਈਐ ॥ ਹਰਿ ਤੇਰੀ ਵਡੀ ਕਾਰ ਮੈ ਮੂਰਖ ਲਾਈਐ ॥ ਹਉ ਗੋਲਾ ਲਾਲਾ ਤੁਧੁ ਮੈ ਹੁਕਮੁ ਫੁਰਮਾਈਐ ॥ ਹਉ ਗੁਰਮੁਖਿ ਕਾਰ ਕਮਾਵਾ ਜਿ ਗੁਰਿ ਸਮਝਾਈਐ ॥2॥


ਵੀਰਵਾਰ, 30 ਸਾਵਣ (ਸੰਮਤ 540 ਨਾਨਕਸ਼ਾਹੀ) (ਅੰਗ: 643)

ਪੰਜਾਬੀ ਵਿਆਖਿਆ :
ਸਲੋਕੁ ਮ: 3 ॥


(ਸੰਸਾਰੀ ਜੀਵ) ਹਉਮੈ ਵਿਚ ਸੜਦੇ ਹੋਏ ਸੜ ਮੁਏ ਸਨ ਤੇ ਮਾਇਆ ਦੇ ਮੋਹ ਵਿਚ ਭਟਕ ਭਟਕ ਕੇ ਜਦੋਂ ਗੁਰੂ ਦੇ ਦਰ ਤੇ ਆਏ ਤਾਂ ਪੂਰੇ ਸਤਿਗੁਰੂ ਨੇ ਆਪਣੇ ਲੜ ਲਾ ਕੇ ਬਚਾ ਲਏ ਹਨ । ਉਹਨਾਂ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸੁਭਾਵਿਕ ਹੀ ਇਹ ਸੰਸਾਰ ਸੜਦਾ ਦਿੱਸਿਆ, ਤਾਂ ਹੇ ਨਾਨਕ! ਉਹ ਗੁਰੂ ਦੇ ਸ਼ਬਦ ਵਿਚ ਰੰਗੀਜ ਕੇ ਤੇ ਨਾਮ-ਸਿਮਰਨ ਦੀ ਕਮਾਈ ਕਰ ਕੇ ਠੰਢੇ-ਠਾਰ ਹੋ ਗਏ ।1। ਉਹਨਾਂ ਮਨੁੱਖਾਂ ਦਾ ਸੇਵਿਆ ਹੋਇਆ ਸਤਿਗੁਰੂ ਸਫਲ ਹੈ (ਭਾਵ, ਸਤਿਗੁਰੂ ਦੀ ਸੇਵਾ ਉਹਨਾਂ ਲਈ ਸਫਲ ਹੈ) ਤੇ ਉਹਨਾਂ ਦਾ ਜਨਮ ਭੀ ਸ਼ਲਾਘਾ-ਜੋਗ ਤੇ ਕਬੂਲ ਹੋਣ ਦੇ ਜੋਗ ਹੁੰਦਾ ਹੈ, ਉਹੀ ਮਨੁੱਖ ਸਿਆਣੇ (ਗਿਣੇ ਜਾਂਦੇ ਹਨ) ਜਿਨ੍ਹਾਂ ਨੂੰ ਸਾਰੀ ਉਮਰ ਕਦੇ ਭੀ ਆਪਣਾ ਸਤਿਗੁਰੂ ਨਹੀਂ ਭੁੱਲਦਾ । (ਜੋ ਮਨੁੱਖ ਇਹੋ ਜਿਹੀ ਕਾਰ ਕਰਦਾ ਹੈ) ਉਹ ਆਪ ਕਬੂਲ ਹੋ ਜਾਂਦਾ ਹੈ ਤੇ ਆਪਣੀ ਕੁਲ ਨੂੰ ਭੀ ਤਾਰ ਲੈਂਦਾ ਹੈ । ਸਤਿਗੁਰੂ ਦੇ ਸਨਮੁਖ ਮਨੁੱਖ ਕਬੂਲ ਹਨ, ਪਰ, ਮਨ ਦੇ ਅਧੀਨ ਮਨੁੱਖ ਜੰਮਦੇ ਮਰਦੇ ਰਹਿੰਦੇ ਹਨ; ਹੇ ਨਾਨਕ! ਜੋ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ ਮੁਏ ਹੋਏ ਨਹੀਂ ਆਖੀਦਾ ।2। ਮਾਇਆ ਤੋਂ ਰਹਿਤ ਅਕਾਲ ਪੁਰਖ ਦੀ ਸੇਵਾ ਕਰ ਕੇ ਉਸ ਦਾ ਨਾਮ ਸਿਮਰਨਾ ਚਾਹੀਦਾ ਹੈ; (ਪਰ) ਗੁਰੂ ਦੀ ਸੰਗਤਿ ਵਿਚ ਹੀ ਜੁੜ ਕੇ ਹਰੀ ਦੇ ਨਾਮ ਵਿਚ ਲੀਨ ਹੋ ਸਕੀਦਾ ਹੈ । ਹੇ ਹਰੀ! ਮੈਨੂੰ ਮੂਰਖ ਨੂੰ ਆਪਣੀ ਵੱਡੀ ਕਾਰ (ਭਾਵ, ਭਗਤੀ) ਵਿਚ ਜੋੜ ਲੈ; ਮੈਨੂੰ ਹੁਕਮ ਕਰ, ਮੈਂ ਤੇਰੇ ਦਾਸਾਂ ਦਾ ਦਾਸ ਹਾਂ; (ਮੇਹਰ ਕਰ ਕਿ) ਸਤਿਗੁਰੂ ਨੇ ਜੋ ਕਾਰ ਸਮਝਾਈ ਹੈ ਉਹ ਮੈਂ ਸਤਿਗੁਰੂ ਦੇ ਸਨਮੁਖ ਹੋ ਕੇ ਕਰਾਂ ।2।
English Translation :

SHALOK, THIRD MEHL:

In the flames of egotism, he is burnt to death; he wanders in doubt and the love of duality. The Perfect True Guru saves him, making him His own. This world is burning; through the Sublime Word of the Guru’s Shabad, this comes to be seen. Those who are attuned to the Shabad are cooled and soothed; O Nanak, they practice Truth. || 1 || THIRD MEHL: Service to the True Guru is fruitful and rewarding; blessed and acceptable is such a life. Those who do not forget the True Guru, in life and in death, are truly wise people. Their families are saved, and they are approved by the Lord. The Gurmukhs are approved in death as in life, while the self-willed manmukhs continue the cycle of birth and death. O Nanak, they are not described as dead, who are absorbed in the Word of the Guru’s Shabad. || 2 || PAUREE: Serve the Immaculate Lord God, and meditate on the Lord’s Name. Join the Society of the Holy Saints, and be absorbed in the Lord’s Name. O Lord, glorious and great is service to You; I am so foolish — please, commit me to it. I am Your servant and slave; command me, according to Your Will. As Gurmukh, I shall serve You, as Guru has instructed me. || 2 ||

Thursday, 30th Saawan (Samvat 540 Nanakshahi) (Page: 643)
 
Katha of Hukamnama

TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[August 15, 2008, Friday 04:45 AM. IST]
ਸੋਰਠਿ ਮਹਲਾ 5 ਘਰੁ 2 ਚਉਪਦੇ
ੴ ਸਤਿਗੁਰ ਪ੍ਰਸਾਦਿ ॥

ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰ ਹਾਈ ॥ ਸੁਣਿ ਮੀਤਾ ਜੀਉ ਹਮਾਰਾ ਬਲਿ ਬਲਿ ਜਾਸੀ ਹਰਿ ਦਰਸਨੁ ਦੇਹੁ ਦਿਖਾਈ ॥1॥ ਸੁਣਿ ਮੀਤਾ ਧੂਰੀ ਕਉ ਬਲਿ ਜਾਈ ॥ ਇਹੁ ਮਨੁ ਤੇਰਾ ਭਾਈ ॥ ਰਹਾਉ ॥ ਪਾਵ ਮਲੋਵਾ ਮਲਿ ਮਲਿ ਧੋਵਾ ਇਹੁ ਮਨੁ ਤੈ ਕੂ ਦੇਸਾ ॥ ਸੁਣਿ ਮੀਤਾ ਹਉ ਤੇਰੀ ਸਰਣਾਈ ਆਇਆ ਪ੍ਰਭ ਮਿਲਉ ਦੇਹੁ ਉਪਦੇਸਾ ॥2॥ ਮਾਨੁ ਨ ਕੀਜੈ ਸਰਣਿ ਪਰੀਜੈ ਕਰੈ ਸੁ ਭਲਾ ਮਨਾਈਐ ॥ ਸੁਣਿ ਮੀਤਾ ਜੀਉ ਪਿੰਡੁ ਸਭੁ ਤਨੁ ਅਰਪੀਜੈ ਇਉ ਦਰਸਨੁ ਹਰਿ ਜੀਉ ਪਾਈਐ ॥3॥ ਭਇਓ ਅਨੁਗ੍ਰਹੁ ਪ੍ਰਸਾਦਿ ਸੰਤਨ ਕੈ ਹਰਿ ਨਾਮਾ ਹੈ ਮੀਠਾ ॥ ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਸਭੁ ਅਕੁਲ ਨਿਰੰਜਨੁ ਡੀਠਾ ॥4॥1॥12॥


ਸ਼ੁੱਕਰਵਾਰ, 31 ਸਾਵਣ (ਸੰਮਤ 540 ਨਾਨਕਸ਼ਾਹੀ) (ਅੰਗ: 611)

ਪੰਜਾਬੀ ਵਿਆਖਿਆ :
ਸੋਰਠਿ ਮਹਲਾ 5 ਘਰੁ 2 ਚਉਪਦੇ

ੴ ਸਤਿਗੁਰ ਪ੍ਰਸਾਦਿ ॥


ਹੇ ਮਿੱਤਰ! (ਸਾਡਾ) ਇਕੋ ਹੀ ਪ੍ਰਭੂ-ਪਿਤਾ ਹੈ, ਅਸੀ ਇਕੋ ਪ੍ਰਭੂ-ਪਿਤਾ ਦੇ ਬੱਚੇ ਹਾਂ, (ਫਿਰ,) ਤੂੰ ਮੇਰਾ ਗੁਰਭਾਈ (ਭੀ) ਹੈਂ । ਮੈਨੂੰ ਪਰਮਾਤਮਾ ਦਾ ਦਰਸਨ ਕਰਾ ਦੇਹ । ਮੇਰੀ ਜਿੰਦ ਤੈਥੋਂ ਮੁੜ ਮੁੜ ਸਦਕੇ ਜਾਇਆ ਕਰੇਗੀ ।1।ਹੇ ਮਿੱਤਰ! (ਮੇਰੀ ਬੇਨਤੀ) ਸੁਣ । ਮੈਂ (ਤੇਰੇ ਚਰਨਾਂ ਦੀ) ਧੂੜ ਤੋਂ ਕੁਰਬਾਨ ਜਾਂਦਾ ਹਾਂ । ਹੇ ਭਰਾ! (ਮੈਂ ਆਪਣਾ) ਇਹ ਮਨ ਤੇਰਾ (ਆਗਿਆਕਾਰ ਬਣਾਣ ਨੂੰ ਤਿਆਰ ਹਾਂ) ।ਰਹਾਉ।ਹੇ ਮਿੱਤਰ! ਮੈਂ (ਤੇਰੇ ਦੋਵੇਂ) ਪੈਰ ਮਲਾਂਗਾ, (ਇਹਨਾਂ ਨੂੰ) ਮਲ ਮਲ ਕੇ ਧੋਵਾਂਗਾ, ਮੈਂ ਆਪਣਾ ਇਹ ਮਨ ਤੇਰੇ ਹਵਾਲੇ ਕਰ ਦਿਆਂਗਾ । ਹੇ ਮਿੱਤਰ! (ਮੇਰੀ ਬੇਨਤੀ) ਸੁਣ । ਮੈਂ ਤੇਰੀ ਸ਼ਰਨ ਆਇਆ ਹਾਂ । ਮੈਨੂੰ (ਅਜੇਹਾ) ਉਪਦੇਸ਼ ਦੇਹ (ਕਿ) ਮੈਂ ਪ੍ਰਭੂ ਨੂੰ ਮਿਲ ਸਕਾਂ ।2।{ਨੋਟ :—ਗੁਰਮੁਖਿ ਪ੍ਰਭੂ-ਮਿਲਾਪ ਦੀ ਜੁਗਤਿ ਦੱਸਦਾ ਹੈ}ਹੇ ਮਿੱਤਰ! ਸੁਣ । (ਕਿਸੇ ਕਿਸਮ ਦਾ) ਅਹੰਕਾਰ ਨਹੀਂ ਕਰਨਾ ਚਾਹੀਦਾ, ਪ੍ਰਭੂ ਦੀ ਸ਼ਰਨ ਪਏ ਰਹਿਣਾ ਚਾਹੀਦਾ ਹੈ । ਜੋ ਕੁਝ ਪਰਮਾਤਮਾ ਕਰ ਰਿਹਾ ਹੈ, ਉਸ ਨੂੰ ਭਲਾ ਕਰ ਕੇ ਮੰਨਣਾ ਚਾਹੀਦਾ ਹੈ । ਇਹ ਜਿੰਦ ਤੇ ਇਹ ਸਰੀਰ ਸਭ ਕੁਝ ਉਸ ਦੀ ਭੇਟ ਕਰ ਦੇਣਾ ਚਾਹੀਦਾ ਹੈ । ਇਸ ਤਰ੍ਹਾਂ ਪਰਮਾਤਮਾ ਨੂੰ ਲੱਭ ਲਈਦਾ ਹੈ ।3।ਹੇ ਮਿੱਤਰ! ਸੰਤ ਜਨਾਂ ਦੀ ਕਿਰਪਾ ਨਾਲ (ਜਿਸ ਮਨੁੱਖ ਉਤੇ ਪ੍ਰਭੂ ਦੀ) ਮੇਹਰ ਹੋਵੇ ਉਸ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ । (ਹੇ ਮਿੱਤਰ!) ਦਾਸ ਨਾਨਕ ਉੱਤੇ ਗੁਰੂ ਨੇ ਕਿਰਪਾ ਕੀਤੀ ਤਾਂ (ਨਾਨਕ ਨੂੰ) ਹਰ ਥਾਂ ਉਹ ਪ੍ਰਭੂ ਦਿੱਸਣ ਲੱਗ ਪਿਆ, ਜਿਸ ਦੀ ਕੋਈ ਖ਼ਾਸ ਕੁਲ ਨਹੀਂ, ਤੇ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ।4।1।12।
English Translation :

SORAT’H, FIFTH MEHL, SECOND HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:

The One God is our father; we are the children of the One God. You are our Guru. Listen, friends: my soul is a sacrifice, a sacrifice to You; O Lord, reveal to me the Blessed Vision of Your Darshan. || 1 || Listen, friends: I am a sacrifice to the dust of Your feet. This mind is yours, O Siblings of Destiny. || Pause || I wash your feet, I massage and clean them; I give this mind to you. Listen, friends: I have come to Your Sanctuary; teach me, that I might unite with God. || 2 || Do not be proud; seek His Sanctuary, and accept as good all that He does. Listen, friends: dedicate your soul, body and your whole being to Him; thus you shall receive the Blessed Vision of His Darshan. || 3 || He has shown mercy to me, by the Grace of the Saints; the Lord’s Name is sweet to me. The Guru has shown mercy to servant Nanak; I see the casteless, immaculate Lord everywhere. || 4 || 1 || 12 ||

Friday, 31st Saawan (Samvat 540 Nanakshahi)(Page: 611)
 
Katha of Hukamnama

TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[August 16, 2008, Saturday 04:45 AM. IST]
ਸੋਰਠਿ ਮਹਲਾ 5 ॥

ਆਗੈ ਸੁਖੁ ਮੇਰੇ ਮੀਤਾ ॥ ਪਾਛੇ ਆਨਦੁ ਪ੍ਰਭਿ ਕੀਤਾ ॥ ਪਰਮੇਸੁਰਿ ਬਣਤ ਬਣਾਈ ॥ ਫਿਿਰ ਡੋਲਤ ਕਤਹੂ ਨਾਹੀ ॥1॥ ਸਾਚੇ ਸਾਹਿਬ ਸਿਉ ਮਨੁ ਮਾਨਿਆ ॥ ਹਰਿ ਸਰਬ ਨਿਰੰਤਰਿ ਜਾਨਿਆ ॥1॥ ਰਹਾਉ ॥ ਸਭ ਜੀਅ ਤੇਰੇ ਦਇਆਲਾ ॥ ਅਪਨੇ ਭਗਤ ਕਰਹਿ ਪ੍ਰਤਿਪਾਲਾ ॥ ਅਚਰਜੁ ਤੇਰੀ ਵਡਿਆਈ ॥ ਨਿਤ ਨਾਨਕ ਨਾਮੁ ਧਿਆਈ ॥2॥23॥87॥


ਸ਼ਨੀਵਾਰ, 1 ਭਾਦੋਂ (ਸੰਮਤ 540 ਨਾਨਕਸ਼ਾਹੀ) (ਅੰਗ: 629)

ਪੰਜਾਬੀ ਵਿਆਖਿਆ :
ਸੋਰਠਿ ਮਹਲਾ 5 ॥


ਹੇ ਮੇਰੇ ਮਿੱਤਰ! ਜਿਸ ਮਨੁੱਖ ਦੇ ਅਗਾਂਹ ਆਉਣ ਵਾਲੇ ਜੀਵਨ ਵਿਚ ਪ੍ਰਭੂ ਨੇ ਸੁਖ ਬਣਾ ਦਿੱਤਾ, ਜਿਸ ਦੇ ਬੀਤ ਚੁਕੇ ਜੀਵਨ ਵਿਚ ਭੀ ਪ੍ਰਭੂ ਨੇ ਆਨੰਦ ਬਣਾਈ ਰੱਖਿਆ, ਜਿਸ ਮਨੁੱਖ ਵਾਸਤੇ ਪਰਮੇਸਰ ਨੇ ਇਹੋ ਜਿਹੀ ਵਿਓਂਤ ਬਣਾ ਰੱਖੀ, ਉਹ ਮਨੁੱਖ ਲੋਕ ਪਰਲੋਕ ਵਿਚ ਕਿਤੇ ਭੀ ਡੋਲਦਾ ਨਹੀਂ।1। ਹੇ ਭਾਈ! ਜਿਸ ਮਨੁੱਖ ਦਾ ਮਨ ਸਦਾ ਕਾਇਮ ਰਹਿਣ ਵਾਲੇ ਮਾਲਕ ਦੇ ਨਾਮ ਨਾਲ ਪਤੀਜ ਜਾਂਦਾ ਹੈ, ਉਹ ਮਨੁੱਖ ਉਸ ਮਾਲਕ-ਪ੍ਰਭੂ ਨੂੰ ਸਭ ਵਿਚ ਇਕ-ਰਸ ਵੱਸਦਾ ਪਛਾਣ ਲੈਂਦਾ ਹੈ।1।ਰਹਾਉ। ਹੇ ਦਇਆ ਦੇ ਘਰ ਪ੍ਰਭੂ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੂੰ ਆਪਣੇ ਭਗਤਾਂ ਦੀ ਰਖਵਾਲੀ ਆਪ ਹੀ ਕਰਦਾ ਹੈਂ। ਹੇ ਪ੍ਰਭੂ! ਤੂੰ ਅਸਚਰਜ-ਸਰੂਪ ਹੈਂ। ਤੇਰੀ ਬਖ਼ਸ਼ਸ ਭੀ ਹੈਰਾਨ ਕਰ ਦੇਣ ਵਾਲੀ ਹੈ। ਹੇ ਨਾਨਕ! ਆਖ- ਜਿਸ ਮਨੁੱਖ ਉਤੇ ਪ੍ਰਭੂ ਬਖ਼ਸ਼ਸ਼ ਕਰਦਾ ਹੈ, ਉਹ ਸਦਾ ਉਸ ਦਾ ਨਾਮ ਸਿਮਰਦਾ ਰਹਿੰਦਾ ਹੈ।2।23।87।
English Translation :

SORAT’H, FIFTH MEHL:

Peace in this world, O my friends, and bliss in the world hereafter — God has given me this. The Transcendent Lord has arranged these arrangements; I shall never waver again. || 1 || My mind is pleased with the True Lord Master. I know the Lord to be pervading all. || 1 || Pause || All beings are Yours, O Merciful Lord. You cherish Your devotees. Your glorious greatness is wonderful and marvellous. Nanak ever meditates on the Naam, the Name of the Lord. || 2 || 23 || 87 ||

Saturday, 1st Bhaadon, (Samvat 540 Nanakshahi) (Page: 629)
 
Katha of Hukamnama (Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[August 17, 2008, Sunday 05:00 AM. IST]
ਧਨਾਸਰੀ ਮ: 5॥

ਕਰਿ ਕਿਰਪਾ ਦੀਓ ਮੋਹਿ ਨਾਮਾ ਬੰਧਨ ਤੇ ਛੁਟਕਾਏ ॥ ਮਨ ਤੇ ਬਿਸਰਿਓ ਸਗਲੋ ਧੰਧਾ ਗੁਰ ਕੀ ਚਰਣੀ ਲਾਏ ॥1॥ ਸਾਧਸੰਗਿ ਚਿੰਤ ਬਿਰਾਨੀ ਛਾਡੀ ॥ ਅਹੰਬੁਧਿ ਮੋਹ ਮਨ ਬਾਸਨ ਦੇ ਕਰਿ ਗਡਹਾ ਗਾਡੀ ॥1॥ ਰਹਾਉ ॥ ਨਾ ਕੋ ਮੇਰਾ ਦੁਸਮਨੁ ਰਹਿਆ ਨ ਹਮ ਕਿਸ ਕੇ ਬੈਰਾਈ ॥ ਬ੍ਰਹਮੁ ਪਸਾਰੁ ਪਸਾਰਿਓ ਭੀਤਰਿ ਸਤਿਗੁਰ ਤੇ ਸੋਝੀ ਪਾਈ ॥2॥ ਸਭੁ ਕੋ ਮੀਤੁ ਹਮ ਆਪਨ ਕੀਨਾ ਹਮ ਸਭਨਾ ਕੇ ਸਾਜਨ ॥ ਦੂਰਿ ਪਰਾਇਓ ਮਨ ਕਾ ਬਿਰਹਾ ਤਾ ਮੇਲੁ ਕੀਓ ਮੇਰੈ ਰਾਜਨ ॥3॥ ਬਿਨਸਿਓ ਢੀਠਾ ਅੰਮ੍ਰਿਤੁ ਵੂਠਾ ਸਬਦੁ ਲਗੋ ਗੁਰ ਮੀਠਾ ॥ ਜਲਿ ਥਲਿ ਮਹੀਅਲਿ ਸਰਬ ਨਿਵਾਸੀ ਨਾਨਕ ਰਮਈਆ ਡੀਠਾ ॥4॥3॥


ਐਤਵਾਰ, 2 ਭਾਦੋਂ (ਸੰਮਤ 540 ਨਾਨਕਸ਼ਾਹੀ) (ਅੰਗ: 671)

ਪੰਜਾਬੀ ਵਿਆਖਿਆ :
ਧਨਾਸਰੀ ਮ: 5॥


ਹੇ ਭਾਈ! ਸਾਧ ਸੰਗਤਿ ਨੇ ਕਿਰਪਾ ਕਰਕੇ ਮੈਨੂੰ ਪਰਮਾਤਮਾ ਦਾ ਨਾਮ ਦਿੱਤਾ, ਤੇ ਗੁਰੂ ਦੀ ਚਰਨੀਂ ਲਾ ਕੇ ਮੈਨੂੰ ਮਾਇਆ ਦੇ ਬੰਧਨਾਂ ਤੋਂ ਛੁਡਾ ਲਿਆ, ਜਿਸ ਕਰਕੇ ਮੇਰੇ ਮਨ ਤੋਂ ਸਾਰਾ ਝਗੜਾ-ਝੰਬੇਲਾ ਲਹਿ ਗਿਆ।1। ਹੇ ਭਾਈ! ਸਾਧ ਸੰਗਤਿ ਵਿਚ ਆ ਕੇ ਮੈਂ ਪਰਾਈ ਆਸ ਛੱਡ ਦਿੱਤੀ। ਹਉਮੈ, ਮਾਇਆ ਦੇ ਮੋਹ, ਮਨ ਦੀ ਵਾਸਨਾ-ਇਹਨਾਂ ਸਭਨਾਂ ਨੂੰ ਟੋਆ ਪੁੱਟ ਕੇ ਨੱਪ ਦਿੱਤਾ (ਸਦਾ ਲਈ ਦੱਬ ਦਿੱਤਾ) ।1।ਰਹਾਉ।ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ ਮੇਰਾ ਕੋਈ ਦੁਸ਼ਮਨ ਨਹੀਂ ਰਹਿ ਗਿਆ, ਮੈਨੂੰ ਕੋਈ ਵੈਰੀ ਨਹੀਂ ਦਿੱਸਦਾ, ਮੈਂ ਭੀ ਕਿਸੇ ਦਾ ਵੈਰੀ ਨਹੀਂ ਬਣਦਾ। ਮੈਨੂੰ ਗੁਰੂ ਪਾਸੋਂ ਇਹ ਸਮਝ ਪ੍ਰਾਪਤ ਹੋ ਗਈ ਹੈ ਕਿ ਇਹ ਸਾਰਾ ਜਗਤ-ਖਿਲਾਰਾ ਪਰਮਾਤਮਾ ਆਪ ਹੀ ਹੈ, ਸਭਨਾਂ ਦੇ ਅੰਦਰ ਪਰਮਾਤਮਾ ਨੇ ਆਪ ਹੀ ਆਪਣੇ ਆਪ ਨੂੰ ਖਿਲਾਰਿਆ ਹੋਇਆ ਹੈ।2। ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ ਹਰੇਕ ਪ੍ਰਾਣੀ ਨੂੰ ਮੈਂ ਆਪਣਾ ਮਿੱਤਰ ਕਰਕੇ ਸਮਝਦਾ ਹਾਂ, ਮੈਂ ਭੀ ਸਭਨਾਂ ਦਾ ਮਿੱਤਰ-ਸੱਜਣ ਹੀ ਬਣਿਆ ਰਹਿੰਦਾ ਹਾਂ। ਮੇਰੇ ਮਨ ਦਾ ਪਰਮਾਤਮਾ ਨਾਲੋਂ ਬਣਿਆ ਹੋਇਆ ਵਿਛੋੜਾ ਸਾਧ ਸੰਗਤਿ ਦੀ ਕਿਰਪਾ ਨਾਲ ਕਿਤੇ ਦੂਰ ਚਲਾ ਗਿਆ ਹੈ, ਜਦੋਂ ਮੈਂ ਸਾਧ ਸੰਗਤਿ ਦੀ ਸਰਨ ਲਈ, ਤਦੋਂ ਮੇਰੇ ਪ੍ਰਭੂ-ਪਾਤਿਸ਼ਾਹ ਨੇ ਮੈਨੂੰ ਆਪਣੇ ਚਰਨਾਂ ਦਾ ਮਿਲਾਪ ਦੇ ਦਿੱਤਾ।3। ਹੇ ਭਾਈ! ਸਾਧ ਸੰਗਤਿ ਦੀ ਕਿਰਪਾ ਨਾਲ ਮੇਰੇ ਮਨ ਦਾ ਢੀਠ-ਪੁਣਾ ਮੁੱਕ ਗਿਆ ਹੈ, ਮੇਰੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ ਜਲ ਆ ਵੱਸਿਆ ਹੈ, ਗੁਰੂ ਦਾ ਸ਼ਬਦ ਮੈਨੂੰ ਪਿਆਰਾ ਲੱਗ ਰਿਹਾ ਹੈ। ਹੇ ਨਾਨਕ! ਆਖ-ਹੇ ਭਾਈ! ਹੁਣ ਮੈਂ ਜਲ ਵਿਚ, ਧਰਤੀ ਵਿਚ, ਆਕਾਸ਼ ਵਿਚ, ਸਭ ਥਾਂ ਵੱਸਣ ਵਾਲੇ ਸੋਹਣੇ ਰਾਮ ਨੂੰ ਵੇਖ ਲਿਆ ਹੈ।4।3।
English Translation :

DHANAASAREE, FIFTH MEHL:

Granting His Grace, God has blessed me with His Name, and released me of my bonds. I have forgotten all worldly entanglements, and I am attached to the Guru’s feet. || 1 || In the Saadh Sangat, the Company of the Holy, I have renounced my other cares and anxieties. I dug a deep pit, and buried my egotistical pride, emotional attachment and the desires of my mind. || 1 || Pause || No one is my enemy, and I am no one’s enemy. God, who expanded His expanse, is within all; I learned this from the True Guru. || 2 || I am a friend to all; I am everyone’s friend. When the sense of separation was removed from my mind, then I was united with the Lord, my King. || 3 || My stubbornness is gone, Ambrosial Nectar rains down, and the Word of the Guru’s Shabad seems so sweet to me. He is pervading everywhere, in the water, on the land and in the sky; Nanak beholds the all-pervading Lord. || 4 || 3 ||

Sunday, 2nd Bhaadon, (Samvat 540 Nanakshahi) (Page: 671)
 
Katha of Hukamnama (Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[August 18, 2008, Monday 05:00 AM. IST]
ਧਨਾਸਰੀ ਮਹਲਾ 3 ਤੀਜਾ ॥

ਜਗੁ ਮੈਲਾ ਮੈਲੋ ਹੋਇ ਜਾਇ ॥ ਆਵੈ ਜਾਇ ਦੂਜੈ ਲੋਭਾਇ ॥ ਦੂਜੈ ਭਾਇ ਸਭ ਪਰਜ ਵਿਗੋਈ ॥ ਮਨਮੁਖਿ ਚੋਟਾ ਖਾਇ ਅਪੁਨੀ ਪਤਿ ਖੋਈ ॥1॥ ਗੁਰ ਸੇਵਾ ਤੇ ਜਨੁ ਨਿਰਮਲੁ ਹੋਇ ॥ ਅੰਤਰਿ ਨਾਮੁ ਵਸੈ ਪਤਿ ਊਤਮ ਹੋਇ ॥ ਰਹਾਉ ॥ ਗੁਰਮੁਖਿ ਉਬਰੇ ਹਰਿ ਸਰਣਾਈ ॥ ਰਾਮ ਨਾਮਿ ਰਾਤੇ ਭਗਤਿ ਦ੍ਰਿੜਾਈ ॥ ਭਗਤਿ ਕਰੇ ਜਨੁ ਵਡਿਆਈ ਪਾਏ ॥ ਸਾਚਿ ਰਤੇ ਸੁਖ ਸਹਜਿ ਸਮਾਏ ॥2॥ ਸਾਚੇ ਕਾ ਗਾਹਕੁ ਵਿਰਲਾ ਕੋ ਜਾਣੁ ॥ ਗੁਰ ਕੈ ਸਬਦਿ ਆਪੁ ਪਛਾਣੁ ॥ ਸਾਚੀ ਰਾਸਿ ਸਾਚਾ ਵਾਪਾਰੁ ॥ ਸੋ ਧੰਨੁ ਪੁਰਖੁ ਜਿਸੁ ਨਾਮਿ ਪਿਆਰੁ ॥3॥ ਤਿਿਨ ਪ੍ਰਭਿ ਸਾਚੈ ਇਕਿ ਸਚਿ ਲਾਏ ॥ ਊਤਮ ਬਾਣੀ ਸਬਦੁ ਸੁਣਾਏ ॥ ਪ੍ਰਭ ਸਾਚੇ ਕੀ ਸਾਚੀ ਕਾਰ ॥ ਨਾਨਕ ਨਾਮਿ ਸਵਾਰਣਹਾਰ ॥4॥4॥


ਸੋਮਵਾਰ, 3 ਭਾਦੋਂ (ਸੰਮਤ 540 ਨਾਨਕਸ਼ਾਹੀ)(ਅੰਗ: 664)

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ 3 ਤੀਜਾ ॥


ਹੇ ਭਾਈ! ਮਾਇਆ ਦੇ ਮੋਹ ਵਿਚ ਫਸ ਕੇ ਜਗਤ ਮੈਲੇ ਜੀਵਨ ਵਾਲਾ ਹੋ ਜਾਂਦਾ ਹੈ, ਹੋਰ ਹੋਰ ਵਧੀਕ ਮੈਲੇ ਜੀਵਨ ਵਾਲਾ ਬਣਦਾ ਜਾਂਦਾ ਹੈ, ਤੇ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ। ਹੇ ਭਾਈ! ਮਾਇਆ ਦੇ ਮੋਹ ਵਿਚ ਫਸ ਕੇ ਸਾਰੀ ਲੁਕਾਈ ਖ਼ੁਆਰ ਹੁੰਦੀ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਦੀਆਂ ਸੱਟਾਂ ਖਾਂਦਾ ਹੈ, ਤੇ, ਆਪਣੀ ਇੱਜਤ ਗਵਾਂਦਾ ਹੈ।1।ਹੇ ਭਾਈ! ਗੁਰੂ ਦੀ ਦੱਸੀ ਹੋਈ ਸੇਵਾ ਦੇ ਰਾਹੀਂ ਮਨੁੱਖ ਪਵਿੱਤਰ ਜੀਵਨ ਵਾਲਾ ਬਣ ਜਾਂਦਾ ਹੈ, ਉਸ ਦੇ ਅੰਦਰ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਤੇ, ਉਸ ਨੁੂੰ ਉੱਚੀ ਇੱਜ਼ਤ ਮਿਲਦੀ ਹੈ।ਰਹਾਉ।ਹੇ ਭਾਈ! ਗੁਰੂ ਦੇ ਸਨਮੁੱਖ ਰਹਿਣ ਵਾਲੇ ਮਨੁੱਖ ਪਰਮਾਤਮਾ ਦੀ ਸ਼ਰਨ ਪੈ ਕੇ ਮਾਇਆ ਦੇ ਮੋਹ ਤੋਂ ਬਚ ਨਿਕਲਦੇ ਹਨ, ਉਹ ਪਰਮਾਤਮਾ ਦੇ ਨਾਮ ਵਿਚ ਮਗਨ ਰਹਿੰਦੇ ਹਨ, ਪਰਮਾਤਮਾ ਦੀ ਭਗਤੀ ਆਪਣੇ ਹਿਰਦੇ ਵਿਚ ਪੱਕੀ ਟਿਕਾਈ ਰੱਖਦੇ ਹਨ। ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਭਗਤੀ ਕਰਦਾ ਹੈ ਉਹ ਲੋਕ ਪਰਲੋਕ ਵਿਚ ਇਜ਼ਤ ਖੱਟਦਾ ਹੈ। ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹ ਆਤਮਕ ਹੁਲਾਰਿਆਂ ਵਿਚ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ।2। ਹੇ ਭਾਈ! ਫਿਰ ਭੀ, ਸਦਾ-ਥਿਰ ਪ੍ਰਭੂ ਨਾਲ ਮਿਲਾਪ ਦਾ ਚਾਹਵਾਨ ਕਿਸੇ ਵਿਰਲੇ ਮਨੁੱਖ ਨੂੰ ਹੀ ਸਮਝੋ। ਜੇਹੜਾ ਕੋਈ ਮਿਲਾਪ ਦਾ ਚਾਹਵਾਨ ਹੁੰਦਾ ਹੈ, ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਣੇ ਆਤਮਕ ਜੀਵਨ ਨੂੰ ਪਰਖਣ ਵਾਲਾ ਬਣ ਜਾਂਦਾ ਹੈ। ਉਹ ਮਨੁੱਖ ਸਦਾ-ਥਿਰ ਹਰਿ-ਨਾਮ ਦੀ ਪੂੰਜੀ ਆਪਣੇ ਅੰਦਰ ਸਾਂਭ ਕੇ ਰੱਖਦਾ ਹੈ, ਉਹ ਮਨੁੱਖ ਸਦਾ ਸਾਥ ਨਿਬਾਹੁਣ ਵਾਲਾ ਹਰਿ-ਨਾਮ ਸਿਮਰਨ ਦਾ ਵਪਾਰ ਕਰਦਾ ਹੈ। ਹੇ ਭਾਈ ਉਹ ਮਨੁੱਖ ਭਾਗਾ ਵਾਲਾ ਹੈ ਜਿਸ ਦਾ ਪਿਆਰ ਪਰਮਾਤਮਾ ਦੇ ਨਾਮ ਵਿਚ ਪੈ ਜਾਂਦਾ ਹੈ।3। ਹੇ ਭਾਈ! ਉਸ ਸਦਾ-ਥਿਰ ਪ੍ਰਭੂ ਨੇ ਕਈ ਮਨੁੱਖਾਂ ਨੂੰ ਆਪਣੇ ਸਦਾ-ਥਿਰ ਨਾਮ ਵਿਚ ਜੋੜਿਆ ਹੋਇਆ ਹੈ, ਉਹਨਾਂ ਨੂੰ ਗੁਰੂ ਦੀ ਬਾਣੀ ਗੁਰੂ ਦਾ ਸ਼ਬਦ ਸੁਣਾਉਂਦਾ ਹੈ, ਤੇ, ਪਵਿਤ੍ਰ ਜੀਵਨ ਵਾਲਾ ਬਣਾ ਦੇਂਦਾ ਹੈ। ਹੇ ਨਾਨਕ! ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਇਹ ਅਟੱਲ ਮਰਯਾਦਾ ਹੈ ਕਿ ਉਹ ਆਪਣੇ ਨਾਮ ਵਿਚ ਜੋੜ ਕੇ ਜੀਵਾਂ ਦੇ ਜੀਵਨ ਸੋਹਣੇ ਬਣਾ ਦੇਣ ਵਾਲਾ ਹੈ।4।4।
English Translation :

DHANAASAREE, 3rd MEHL: THIRD

The world is polluted, and those in the world become polluted as well. In attachment to duality, it comes and goes. This love of duality has ruined the entire world. The self-willed manmukh suffers punishment, and forfeits his honor. || 1 || Serving the Guru, one becomes immaculate. He enshrines the Naam, the Name of the Lord, within, and his state becomes exalted. || Pause || The Gurmukhs are saved, taking to the Lord’s Sanctuary. Attuned to the Lord’s Name, they commit themselves to devotional worship. The Lord’s humble servant performs devotional worship, and is blessed with greatness. Attuned to Truth, he is absorbed in celestial peace. || 2 || Know that one who purchases the True Name is very rare. Through the Word of the Guru’s Shabad, he comes to understand himself. True is his capital, and true is his trade. Blessed is that person, who loves the Naam. || 3 || God, the True Lord, has attached some to His True Name. They listen to the most sublime Word of His Bani, and the Word of His Shabad. True is service to the True Lord God. O Nanak, the Naam is the Embellisher. || 4 || 4 ||

Monday, 3rd Bhaadon, (Samvat 540 Nanakshahi)(Page : 664)
 
Back
Top