☬ Ajj da mukhwak/ hukamnama ☬

Katha of Hukamnama

TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[August 19, 2008, Tuesday 05:00 AM. IST]
ਰਾਗੁ ਵਡਹੰਸੁ ਮਹਲਾ 1 ਘਰੁ 5 ਅਲਾਹਣੀਆ
ੴ ਸਤਿਗੁਰ ਪ੍ਰਸਾਦਿ ॥

ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਿਨ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥ ਜਾਨੀ ਘਤਿ ਚਲਾਇਆ ਲਿਿਖਆ ਆਇਆ ਰੁੰਨੇ ਵੀਰ ਸਬਾਏ ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥ ਜੇਹਾ ਲਿਿਖਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਿਨ ਜਗੁ ਧੰਧੈ ਲਾਇਆ ॥1॥ ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥ ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ ॥ ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ ॥ ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ ॥ ਆਗੈ ਹੁਕਮੁ ਨ ਚਲੈ ਮੂਲੇ ਸਿਿਰ ਸਿਿਰ ਕਿਆ ਵਿਹਾਣਾ ॥ ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥2॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ ॥ ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ ॥ ਆਇਆ ਤਿਨ ਕਾ ਸਫਲੁ ਭਇਆ ਹੈ ਇਕ ਮਨਿ ਜਿਨੀ ਧਿਆਇਆ ॥ ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥3॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥ ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ ॥ ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ ॥ ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ ॥ ਐਥੈ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥4॥1॥

ਮੰਗਲਵਾਰ, 4 ਭਾਦੋਂ (ਸੰਮਤ 540 ਨਾਨਕਸ਼ਾਹੀ) (ਅੰਗ: 578)

ਪੰਜਾਬੀ ਵਿਆਖਿਆ :
ਰਾਗੁ ਵਡਹੰਸੁ ਮਹਲਾ 1 ਘਰੁ 5 ਅਲਾਹਣੀਆ

ੴ ਸਤਿਗੁਰ ਪ੍ਰਸਾਦਿ ॥

ਜਿਸ (ਪ੍ਰਭੂ) ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ਉਹੀ ਸਿਰਜਣਹਾਰ ਪਾਤਿਸ਼ਾਹ ਵਡਿਆਉਣ-ਜੋਗ ਹੈ । (ਕਿਉਂਕਿ ਉਹੀ) ਸਦਾ ਕਾਇਮ ਰਹਿਣ ਵਾਲਾ ਹੈ । (ਜੀਵ ਵਿਚਾਰੇ ਦੀ ਕੋਈ ਪਾਂਇਆਂ ਨਹੀਂ) ਜਦੋਂ ਜੀਵ ਨੂੰ ਮਿਿਲਆ ਸਮਾ ਮੁੱਕ ਜਾਂਦਾ ਹੈ ਜਦੋਂ ਇਸ ਦੀ ਉਮਰ ਦੀ ਪਿਆਲੀ ਭਰ ਜਾਂਦੀ ਹੈ ਤਾਂ (ਸਰੀਰ ਦੇ) ਪਿਆਰੇ ਸਾਥੀ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ । (ਉਮਰ ਦਾ ਸਮਾ ਮੁੱਕਣ ਤੇ) ਜਦੋਂ ਪਰਮਾਤਮਾ ਦਾ ਲਿਿਖਆ (ਹੁਕਮ) ਅਉਂਦਾ ਹੈ, ਸਰੀਰ ਦੇ ਪਿਆਰੇ ਸਾਥੀ ਜੀਵਾਤਮਾ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ, ਤੇ ਸਾਰੇ ਸੱਜਣ ਸੰਬੰਧੀ ਰੋਂਦੇ ਹਨ । ਹੇ ਮੇਰੀ ਮਾਂ! ਜਦੋਂ ਉਮਰ ਦੇ ਦਿਨ ਪੂਰੇ ਹੋ ਜਾਂਦੇ ਹਨ, ਤਾਂ ਸਰੀਰ ਤੇ ਜੀਵਾਤਮਾ ਦਾ (ਸਦਾ ਲਈ) ਵਿਛੋੜਾ ਹੋ ਜਾਂਦਾ ਹੈ । (ਉਸ ਅੰਤ ਸਮੇ ਤੋਂ) ਪਹਿਲਾਂ ਪਹਿਲਾਂ ਜੋ ਜੋ ਕਰਮ ਜੀਵ ਨੇ ਕਮਾਇਆ ਹੁੰਦਾ ਹੈ (ਉਸ ਉਸ ਦੇ ਅਨੁਸਾਰ) ਜਿਹੋ ਜਿਹਾ ਸੰਸਕਾਰਾਂ ਦਾ ਲੇਖ (ਉਸ ਦੇ ਮੱਥੇ ਤੇ) ਲਿਿਖਆ ਜਾਂਦਾ ਹੈ ਉਹੋ ਜਿਹਾ ਫਲ ਜੀਵ ਪਾਂਦਾ ਹੈ । ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ਉਹੀ ਸਿਰਜਣਹਾਰ ਪਾਤਿਸ਼ਾਹ ਵਡਿਆਉਣ-ਜੋਗ ਹੈ ਉਹੀ ਸਦਾ ਕਾਇਮ ਰਹਿਣ ਵਾਲਾ ਹੈ ।1। ਹੇ ਮੇਰੇ ਭਰਾਵੋ! (ਸਦਾ-ਥਿਰ) ਮਾਲਕ-ਪ੍ਰਭੂ ਦਾ ਸਿਮਰਨ ਕਰੋ । (ਦੁਨੀਆ ਤੋਂ) ਇਹ ਕੂਚ ਸਭਨਾਂ ਨੇ ਹੀ ਕਰਨਾ ਹੈ । ਦੁਨੀਆ ਵਿਚ ਮਾਇਆ ਦਾ ਝੂਠਾ ਆਹਰ ਚਾਰ ਦਿਨਾਂ ਲਈ ਹੀ ਹੈ, (ਹਰੇਕ ਨੇ ਹੀ) ਇਥੋਂ ਅਗਾਂਹ (ਪਰਲੋਕ ਵਿਚ) ਜ਼ਰੂਰ ਚਲੇ ਜਾਣਾ ਹੈ । ਇਥੋਂ ਅਗਾਂਹ ਜ਼ਰੂਰ (ਹਰੇਕ ਨੇ) ਚਲੇ ਜਾਣਾ ਹੈ, (ਇਥੇ ਜਗਤ ਵਿਚ) ਅਸੀ ਪਰਾਹੁਣਿਆਂ ਵਾਂਗ ਹੀ ਹਾਂ, (ਕਿਸੇ ਵੀ ਧਨ ਪਦਾਰਥ ਆਦਿਕ ਦਾ) ਮਾਣ ਕਰਨਾ ਵਿਅਰਥ ਹੈ । ਉਸ ਪਰਮਾਤਮਾ ਦਾ ਹੀ ਨਾਮ ਸਿਮਰਨਾ ਚਾਹੀਦਾ ਹੈ ਜਿਸ ਦੇ ਸਿਮਰਨ ਨਾਲ ਪਰਮਾਤਮਾ ਦੀ ਹਜ਼ੂਰੀ ਵਿਚ ਆਤਮਕ ਆਨੰਦ ਮਿਲਦਾ ਹੈ । (ਜਗਤ ਵਿਚ ਤਾਂ ਧਨ ਪਦਾਰਥ ਵਾਲੇ ਦਾ ਹੁਕਮ ਚੱਲ ਸਕਦਾ ਹੈ, ਪਰ) ਪਰਲੋਕ ਵਿਚ ਕਿਸੇ ਦਾ ਭੀ ਹੁਕਮ ਉੱਕਾ ਹੀ ਨਹੀਂ ਚੱਲ ਸਕਦਾ, ਉਥੇ ਤਾਂ ਹਰੇਕ ਦੇ ਸਿਰ ਉਤੇ (ਆਪੋ ਆਪਣੇ) ਕੀਤੇ ਅਨੁਸਾਰ ਬੀਤਦੀ ਹੈ । ਹੇ ਮੇਰੇ ਭਰਾਵੋ! (ਸਦਾ-ਥਿਰ) ਮਾਲਕ-ਪ੍ਰਭੂ ਦਾ ਸਿਮਰਨ ਕਰੋ । (ਦੁਨੀਆ ਤੋਂ) ਇਹ ਕੂਚ ਸਭ ਨੇ ਹੀ ਕਰ ਜਾਣਾ ਹੈ ।2। ਜਗਤ ਦੇ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈ, ਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਭਾਉਂਦਾ ਹੈ । ਉਹ ਸਦਾ-ਥਿਰ ਰਹਿਣ ਵਾਲਾ ਸਿਰਜਣਹਾਰ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਮੌਜੂਦ ਹੈ । ਉਹ ਪ੍ਰਭੂ ਸਦਾ-ਥਿਰ ਰਹਿਣ ਵਾਲਾ ਹੈ ਸਭ ਦਾ ਪੈਦਾ ਕਰਨ ਵਾਲਾ ਹੈ, ਅਦ਼੍ਰਿਸ਼ਟ ਹੈ, ਬੇਅੰਤ ਹੈ, ਕੋਈ ਭੀ ਜੀਵ ਉਸ ਦੇ ਗੁਣਾਂ ਦਾ ਅੰਤ ਨਹੀਂ ਲੱਭ ਸਕਦਾ । ਜਗਤ ਵਿਚ ਜੰਮਣਾ ਉਹਨਾਂ ਦਾ ਹੀ ਸਫਲ ਕਿਹਾ ਜਾਂਦਾ ਹੈ ਜਿਨ੍ਹਾਂ ਨੇ ਉਸ ਬੇਅੰਤ ਪ੍ਰਭੂ ਨੂੰ ਸੁਰਤਿ ਜੋੜ ਕੇ ਸਿਮਰਿਆ ਹੈ । ਉਹ ਪਰਮਾਤਮਾ ਆਪ ਹੀ ਜਗਤ-ਰਚਨਾ ਨੂੰ ਢਾਹ ਦੇਂਦਾ ਹੈ, ਢਾਹ ਕੇ ਆਪ ਹੀ ਫਿਰ ਬਣਾ ਲੈਂਦਾ ਹੈ, ਉਹ ਆਪਣੇ ਹੁਕਮ ਵਿਚ ਜੀਵਾਂ ਨੂੰ ਚੰਗੇ ਜੀਵਨ ਵਾਲੇ ਬਣਾਂਦਾ ਹੈ । ਜਗਤ ਦੇ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈ, ਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਚੰਗਾ ਲੱਗਦਾ ਹੈ ।3। ਹੇ ਨਾਨਕ! (ਆਖ—ਵਿਛੁੜੇ ਸਨਬੰਧੀਆਂ ਦੀ ਮੌਤ ਤੇ ਤਾਂ ਹਰ ਕੋਈ ਵੈਰਾਗ ਵਿਚ ਆ ਜਾਂਦਾ ਹੈ, ਪਰ ਇਹ ਵੈਰਾਗ ਕਿਸੇ ਅਰਥ ਨਹੀਂ) ਹੇ ਭਾਈ! ਉਸੇ ਮਨੁੱਖ ਨੂੰ ਸਹੀ ਵੈਰਾਗ ਵਿਚ ਆਇਆ ਜਾਣੋ, ਜੋ ਪਿਆਰ ਨਾਲ (ਪਰਮਾਤਮਾ ਦੇ ਮਿਲਾਪ ਦੀ ਖ਼ਾਤਰ) ਵੈਰਾਗ ਵਿਚ ਆਉਂਦਾ ਹੈ । ਹੇ ਭਾਈ! ਦੁਨੀਆ ਦੇ ਧਨ ਪਦਾਰਥ ਦੀ ਖ਼ਾਤਰ ਜੋ ਰੋਵੀਦਾ ਹੈ ਉਹ ਰੋਣਾ ਸਾਰਾ ਹੀ ਵਿਅਰਥ ਜਾਂਦਾ ਹੈ । ਪਰਮਾਤਮਾ ਵਲੋਂ ਭੁੱਲਾ ਹੋਇਆ ਜਗਤ ਮਾਇਆ ਦੀ ਖ਼ਾਤਰ ਰੋਂਦਾ ਹੈ ਇਹ ਸਾਰਾ ਹੀ ਰੁਦਨ ਵਿਅਰਥ ਹੈ । (ਇਸ ਰੋਣ ਨਾਲ) ਮਨੁੱਖ ਨੂੰ ਚੰਗੇ ਮੰਦੇ ਕੰਮ ਦੀ ਪਛਾਣ ਨਹੀਂ ਆਉਂਦੀ, (ਮਾਇਆ ਦੀ ਖ਼ਾਤਰ ਰੋ ਰੋ ਕੇ) ਇਸ ਸਰੀਰ ਨੂੰ ਵਿਅਰਥ ਹੀ ਨਾਸ ਕਰ ਲੈਂਦਾ ਹੈ । ਹੇ ਭਾਈ! ਹਰੇਕ ਜੀਵ ਜੋ ਜਗਤ ਵਿਚ (ਜਨਮ ਲੈ ਕੇ) ਆਇਆ ਹੈ (ਆਪਣਾ ਸਮਾ ਮੁਕਾ ਕੇ) ਚਲਾ ਜਾਇਗਾ, ਨਾਸਵੰਤ ਜਗਤ ਦੇ ਮੋਹ ਵਿਚ ਫਸ ਕੇ (ਵਿਅਰਥ) ਮਾਣ ਕਰਦੇ ਹੋ । ਹੇ ਨਾਨਕ! (ਆਖ—) ਹੇ ਭਾਈ! ਉਸੇ ਮਨੁੱਖ ਨੂੰ ਸਹੀ ਵੈਰਾਗ ਵਿਚ ਆਇਆ ਸਮਝੋ ਜੋ (ਪਰਮਾਤਮਾ ਦੇ ਮਿਲਾਪ ਦੀ ਖ਼ਾਤਰ) ਪਿਆਰ ਨਾਲ ਵੈਰਾਗ ਵਿਚ ਆਉਂਦਾ ਹੈ ।4।1।
English Translation :

RAAG WADAHANS, FIRST MEHL, FIFTH HOUSE, ALAAHANEES ~ SONGS OF MOURNING:
ONE UNIVERSAL CREATOR GOD. BY THE GRACE OF THE TRUE GURU:

Blessed is the Creator, the True King, who has linked the whole world to its tasks. When one’s time is up, and the measure is full, this dear soul is caught, and driven off. This dear soul is caught and driven off, when the pre-ordained Order is received; all the relatives cry out in mourning. The body and the swan-soul become separated, when one’s days are past and done, O my mother. As is one’s pre-ordained Destiny, so does one receive, according to one’s past actions. Blessed is the Creator, the True King, who has linked the whole world to its tasks. || 1 || Meditate in remembrance on the Lord and Master, O my Siblings of Destiny; everyone has to pass this way. These false entanglements last for only a few days; then, one must surely move on to the world hereafter. He must surely move on to the world hereafter, like a guest; so why does he indulge in pride? Chant the Name of the Lord; serving Him, you shall obtain peace in His Court. In the world hereafter, no one’s commands will be obeyed. According to their actions, each and every person proceeds. Meditate in remembrance on the Lord and Master, O my Siblings of Destiny; everyone has to pass this way. || 2 || Whatever pleases the Almighty Lord — that alone comes to pass; this world is an opportunity to please Him. The True Creator Lord is pervading and permeating the water, the land and the air. The True Creator Lord is invisible and infinite; His limits cannot be found. Fruitful is the coming of those, who meditate single-mindedly on Him. He destroys, and having destroyed, He creates; by His Order, He adorns us. Whatever pleases the Almighty Lord — that alone comes to pass; this world is an opportunity to please Him. || 3 || Nanak: he alone is known to weep, O Baba, who weeps in the Lord’s Love. One who weeps for the sake of worldly objects, O Baba, weeps totally in vain. This weeping is totally in vain; the world forgets the Lord, and weeps for the sake of Maya. They do not distinguish between good and evil; they waste away their lives in vain. Everyone who comes here, shall have to leave; to act in egotism is false. Nanak: he alone is known to weep, O Baba, who weeps in the Lord’s Love. || 4 || 1 ||

Tuesday, 4th Bhaadon, (Samvat 540 Nanakshahi) (Page: 578)
 
Katha of Hukamnama (Listen Katha after 11AM IST)

TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[August 20, 2008, Wednesday 05:00 AM. IST]
ਵਡਹੰਸੁ ਮਹਲਾ 3 ॥

ਹਉਮੈ ਨਾਵੈ ਨਾਲਿ ਵਿਰੋਧੁ ਹੈ ਦੁਇ ਨ ਵਸਹਿ ਇਕ ਠਾਇ ॥ ਹਉਮੈ ਵਿਿਚ ਸੇਵਾ ਨ ਹੋਵਈ ਤਾ ਮਨੁ ਬਿਰਥਾ ਜਾਇ ॥1॥ ਹਰਿ ਚੇਤਿ ਮਨ ਮੇਰੇ ਤੂ ਗੁਰ ਕਾ ਸਬਦੁ ਕਮਾਇ ॥ ਹੁਕਮੁ ਮੰਨਹਿ ਤਾ ਹਰਿ ਮਿਲੈ ਤਾ ਵਿਚਹੁ ਹਉਮੈ ਜਾਇ ॥ ਰਹਾਉ ॥ ਹਉਮੈ ਸਭੁ ਸਰੀਰੁ ਹੈ ਹਉਮੈ ਓਪਤਿ ਹੋਇ ॥ ਹਉਮੈ ਵਡਾ ਗੁਬਾਰੁ ਹੈ ਹਉਮੈ ਵਿਿਚ ਬੁਝਿ ਨ ਸਕੈ ਕੋਇ ॥2॥ ਹਉਮੈ ਵਿਿਚ ਭਗਤਿ ਨ ਹੋਵਈ ਹੁਕਮੁ ਨ ਬੁਝਿਆ ਜਾਇ ॥ ਹਉਮੈ ਵਿਿਚ ਜੀਉ ਬੰਧੁ ਹੈ ਨਾਮੁ ਨ ਵਸੈ ਮਨਿ ਆਇ ॥3॥ ਨਾਨਕ ਸਤਗੁਰਿ ਮਿਿਲਐ ਹਉਮੈ ਗਈ ਤਾ ਸਚੁ ਵਸਿਆ ਮਨਿ ਆਇ ॥ ਸਚੁ ਕਮਾਵੈ ਸਚਿ ਰਹੈ ਸਚੇ ਸੇਵਿ ਸਮਾਇ ॥4॥9॥12॥

ਬੁੱਧਵਾਰ, 5 ਭਾਦੋਂ (ਸੰਮਤ 540 ਨਾਨਕਸ਼ਾਹੀ) (ਅੰਗ: 560)

ਪੰਜਾਬੀ ਵਿਆਖਿਆ :
ਵਡਹੰਸੁ ਮਹਲਾ 3 ॥

ਹੇ ਭਾਈ! ਹਉਮੈ ਦਾ ਪਰਮਾਤਮਾ ਦੇ ਨਾਮ ਨਾਲ ਵੈਰ ਹੈ, ਇਹ ਦੋਵੇਂ ਇਕੱਠੇ (ਹਿਰਦੇ ਵਿਚ) ਨਹੀਂ ਵੱਸ ਸਕਦੇ । ਹਉਮੈ ਵਿਚ ਟਿਕੇ ਰਿਹਾਂ ਪਰਮਾਤਮਾ ਦੀ ਸੇਵਾ-ਭਗਤੀ ਨਹੀਂ ਹੋ ਸਕਦੀ (ਜਦੋਂ ਮਨੁੱਖ ਹਉਮੈ ਵਿਚ ਟਿਿਕਆ ਰਹਿ ਕੇ ਭਗਤੀ ਕਰਦਾ ਹੈ ਤਦੋਂ (ਉਸ ਦਾ) ਮਨ ਖ਼ਾਲੀ ਹੋ ਜਾਂਦਾ ਹੈ ।1।ਹੇ ਮੇਰੇ ਮਨ! ਤੂੰ (ਆਪਣੇ ਅੰਦਰ) ਗੁਰੂ ਦਾ ਸ਼ਬਦ ਵਸਾਣ ਦੀ ਕਮਾਈ ਕਰ ਅਤੇ ਪਰਮਾਤਮਾ ਦਾ ਨਾਮ ਸਿਮਰਦਾ ਰਹੁ । ਜੇ ਤੂੰ (ਗੁਰੂ ਦਾ) ਹੁਕਮ ਮੰਨੇਂਗਾ, ਤਾਂ ਤੈ� ਪਰਮਾਤਮਾ ਮਿਲ ਪਵੇਗਾ, ਤਾਂ ਤੇਰੇ ਅੰਦਰੋਂ ਹਉਮੈ ਦੂਰ ਹੋ ਜਾਇਗੀ ।1।ਰਹਾਉ।ਹੇ ਭਾਈ! ਸਰੀਰ (ਧਾਰਨ ਦਾ ਇਹ) ਸਾਰਾ (ਸਿਲਸਿਲਾ) ਹਉਮੈ ਦੇ ਕਾਰਨ ਹੀ ਹੈ, ਹਉਮੈ ਦੇ ਕਾਰਨ ਜਨਮ-ਮਰਨ ਦਾ ਗੇੜ ਬਣਿਆ ਰਹਿੰਦਾ ਹੈ । (ਮਨੁੱਖ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਉਮੈ ਬੜਾ ਘੁੱਪ ਹਨੇਰਾ ਹੈ, ਹਉਮੈ (ਦੇ ਘੁੱਪ ਹਨੇਰੇ ਵਿਚ) ਕੋਈ ਮਨੁੱਖ (ਆਤਮਕ ਜੀਵਨ ਦਾ ਰਸਤਾ) ਸਮਝ ਨਹੀਂ ਸਕਦਾ ।2।ਹੇ ਭਾਈ! ਹਉਮੈ (ਦੇ ਘੁੱਪ ਹਨੇਰੇ) ਵਿਚ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ, ਪਰਮਾਤਮਾ ਦੀ ਰਜ਼ਾ ਸਮਝੀ ਨਹੀਂ ਜਾ ਸਕਦੀ, ਹਉਮੈ (ਦੇ ਘੁੱਪ ਹਨੇਰੇ ਵਿਚ) ਜੀਵਾਤਮਾ ਵਾਸਤੇ (ਆਤਮਕ ਜੀਵਨ ਦੇ ਰਾਹ ਵਿਚ) ਰੋਕ ਬਣੀ ਰਹਿੰਦੀ ਹੈ, ਪਰਮਾਤਮਾ ਦਾ ਨਾਮ ਮਨੁੱਖ ਦੇ ਮਨ ਵਿਚ ਆ ਕੇ ਨਹੀਂ ਵੱਸ ਸਕਦਾ ।3।(ਪਰ) ਹੇ ਨਾਨਕ! ਜੇ ਗੁਰੂ ਮਿਲ ਪਏ ਤਾਂ (ਮਨੁੱਖ ਦੇ ਅੰਦਰੋਂ) ਹਉਮੈ ਦੂਰ ਹੋ ਜਾਂਦੀ ਹੈ, ਤਦੋਂ ਸਦਾ-ਥਿਰ ਪ੍ਰਭੂ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ, ਤਦੋਂ ਮਨੁੱਖ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦਾ ਹੈ, ਸਦਾ-ਥਿਰ ਹਰਿ-ਨਾਮ ਵਿਚ ਟਿਿਕਆ ਰਹਿੰਦਾ ਹੈ, ਸੇਵਾ-ਭਗਤੀ ਕਰ ਕੇ ਸਦਾ-ਥਿਰ ਹਰੀ ਵਿਚ ਲੀਨ ਹੋ ਜਾਂਦਾ ਹੈ ।4।9।
English Translation :

WADAHANS, THIRD MEHL:

Egotism is opposed to the Name of the Lord; the two do not dwell in the same place. In egotism, selfless service cannot be performed, and so the mind goes unfulfilled. || 1 || O my mind, think of the Lord, and practice the Word of the Guru�s Shabad. If you submit to the Hukam of the Lord�s Command, you shall meet with the Lord, and then egotism will depart from within. || Pause || Egotism is within all bodies; through egotism, we come to be born. Egotism is utter darkness; in egotism, no one can understand anything. || 2 || In egotism, devotional worship cannot be performed, and the Hukam of the Lord�s Command cannot be understood. In egotism, the soul is in bondage, and the Naam does not come to abide in the mind. || 3 || O Nanak, meeting with the True Guru, egotism is eliminated, and then, the True One comes to dwell in the mind. Practicing Truth, abiding in Truth, and serving Truth, one is absorbed in the True One. || 4 || 9 || 12 ||

Wednesday, 5th Bhaadon, (Samvat 540 Nanakshahi) (Page: 560)
 
HUKAMNAMA FROM SRI DARBAR SAHIB,
Sri Amritsar.

[August 21, 2008, Thursday 05:00 AM. IST]
ਟੋਡੀ ਮਹਲਾ 5 ॥

ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥1॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਿਟਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥2॥2॥19॥

ਵੀਰਵਾਰ, 6 ਭਾਦੋਂ (ਸੰਮਤ 540 ਨਾਨਕਸ਼ਾਹੀ)(ਅੰਗ: 715)

ਪੰਜਾਬੀ ਵਿਆਖਿਆ :
ਟੋਡੀ ਮਹਲਾ 5 ॥

ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ, ਜਿਵੇਂ ਮੱਛੀ ਨੂੰ ਕੁੰਡੀ ਵਿਚ।ਰਹਾਉ। ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ ਸਦਾ ਬਹੁਤ ਬਹੁਤ ਮਾਇਆ ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ ਦਿੱਤਾ ਹੋਇਆ ਇਹ ਸਰੀਰ ਹੈ, ਇਸੇ ਨਾਲ ਮੂਰਖ ਜੀਵ ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ ਆਪਣੇ ਮਨ ਨੂੰ ਤ੍ਰਿਸ਼ਨਾ ਦੀ ਅੱਗ ਨਾਲ ਜੋੜੀ ਰੱਖਦਾ ਹੈ।1। ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, ਇਸ ਦੀ ਬਰਕਤਿ ਨਾਲ ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! (ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।2।2।19।

English Translation :

TODEE, FIFTH MEHL:

My foolish heart is in the grip of pride. By the Will of my Lord God, Maya, like a witch, has swallowed by soul. || Pause || More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. || 1 || Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. || 2 || 2 || 19 ||
Thursday, 6th Bhaadon, (Samvat 540 Nanakshahi) (Page: 715)
 
Katha of Hukamnama (Listen Katha after 11AM IST)

TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[August 22, 2008, Friday 05:00 AM. IST]
ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥ ਮਾਰਕੰਡੇ ਤੇ ਕੋ ਅਧਿਕਾਈ ਜਿਿਨ ਤ੍ਰਿਣ ਧਰਿ ਮੂੰਡ ਬਲਾਏ ॥1॥ ਹਮਰੋ ਕਰਤਾ ਰਾਮੁ ਸਨੇਹੀ ॥ ਕਾਹੇ ਰੇ ਨਰ ਗਰਬੁ ਕਰਤ ਹਹੁ ਬਿਨਸਿ ਜਾਇ ਝੂਠੀ ਦੇਹੀ ॥1॥ ਰਹਾਉ ॥ ਮੇਰੀ ਮੇਰੀ ਕੈਰਉ ਕਰਤੇ ਦੁਰਜੋਧਨ ਸੇ ਭਾਈ ॥ ਬਾਰਹ ਜੋਜਨ ਛਤ੍ਰ ਚਲੈ ਥਾ ਦੇਹੀ ਗਿਰਝਨ ਖਾਈ ॥2॥ ਸਰਬ ਸੁੋਇਨ ਕੀ ਲੰਕਾ ਹੋਤੀ ਰਾਵਨ ਸੇ ਅਧਿਕਾਈ ॥ ਕਹਾ ਭਇਓ ਦਰਿ ਬਾਂਧੇ ਹਾਥੀ ਖਿਨ ਮਹਿ ਭਈ ਪਰਾਈ ॥3॥ ਦੁਰਬਾਸਾ ਸਿਉ ਕਰਤ ਠਗਉਰੀ ਜਾਦਵ ਏ ਫਲ ਪਾਏ ॥ ਕ੍ਰਿਪਾ ਕਰੀ ਜਨ ਅਪੁਨੇ ਊਪਰ ਨਾਮਦੇਉ ਹਰਿ ਗੁਨ ਗਾਏ ॥4॥1॥

ਸ਼ੁਕਰਵਾਰ, 7 ਭਾਦੋਂ (ਸੰਮਤ 540 ਨਾਨਕਸ਼ਾਹੀ) (ਅੰਗ: 692)

ਪੰਜਾਬੀ ਵਿਆਖਿਆ :
ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਜਿੰਨ੍ਹਾਂ ਨੇ ਡੂੰਘੀਆਂ ਨੀਹਾਂ ਪੁਟਵਾ ਕੇ ਉੱਤੇ ਮਹਿਲ-ਮਾੜੀਆਂ ਉਸਰਾਏ ਉਹਨਾਂ ਦੇ ਭੀ ਇੱਥੇ ਹੀ ਰਹਿ ਗਏ; ਤਾਹੀਏਂ ਸਿਆਣੇ ਬੰਦੇ ਇਹਨਾਂ ਮਹਿਲ-ਮਾੜੀਆਂ ਦਾ ਭੀ ਮਾਣ ਨਹੀਂ ਕਰਦੇ; ਵੇਖੋ ਮਾਰਕੰਡੇ ਰਿਸ਼ੀ ਨਾਲੋਂ ਕਿਸ ਦੀ ਵੱਡੀ ਉਮਰ ਹੋਣੀ ਏ? ਉਸ ਨੇ ਕੱਖਾਂ ਦੀ ਕੁੱਲੀ ਵਿਚ ਹੀ ਝੱਟ ਲੰਘਾਇਆ।1। ਹੇ ਬੰਦਿਓ! ਆਪਣੇ ਸਰੀਰ ਦਾ ਕਿਉਂ ਮਾਣ ਕਰਦੇ ਹੋ! ਇਹ ਸਰੀਰ ਨਾਸਵੰਤ ਹੈ, ਨਾਸ ਹੋ ਜਾਇਗਾ; ਅਸਾਡਾ ਅਸਲ ਪਿਆਰਾ ਜਿਸ ਨੇ ਸਾਥ ਨਿਭਾਉਣਾ ਹੈ, ਤਾਂ ਕਰਤਾਰ ਹੈ, ਪਰਮਾਤਮਾ ਹੈ।ਰਹਾਉ।ਜਿਨ੍ਹਾਂ ਕੌਰਵਾਂ ਦੇ ਦੁਰਜੋਧਨ ਵਰਗੇ ਬਲੀ ਭਰਾ ਸਨ, ਉਹ ਭੀ ਇਹ ਮਾਣ ਕਰਦੇ ਰਹੇ ਕਿ ਅਸਾਡੀ (ਪਾਤਸ਼ਾਹੀ) ਅਸਾਡੀ (ਪਾਤਸ਼ਾਹੀ), ਪਾਂਡੋ ਕੀਹ ਲੱਗਦੇ ਹਨ ਇਸ ਧਰਤੀ ਦੇ? ਕੁਰਖੇਤਰ ਦੇ ਜੰਗ ਵੇਲੇ ਅਠਤਾਲੀਆਂ ਕੋਹਾਂ ਵਿਚ ਉਹਨਾਂ ਦੀ ਸੈਨਾ ਦਾ ਖਿਲਾਰ ਸੀ, ਪਰ ਕਿੱਧਰ ਗਈ ਬਾਦਸ਼ਾਹੀ ਤੇ ਕਿੱਧਰ ਗਿਆ ਉਹ ਛੱਤਰ? ਕੁਰਖੇਤਰ ਦੇ ਜੰਗ ਵਿਚ ਗਿਰਝਾਂ ਨੇ ਉਹਨਾਂ ਦੀਆਂ ਲੋਥਾਂ ਖਾਧੀਆਂ।2। ਰਾਵਣ ਵਰਗੇ ਵੱਡੇ ਬਲੀ ਰਾਜੇ ਦੀ ਲੰਕਾ ਸਾਰੀ ਦੀ ਸਾਰੀ ਸੋਨੇ ਦੀ ਸੀ, ਉਸ ਦੇ ਮਹਿਲਾਂ ਦੇ ਦਰਵਜ਼ੇ ਤੇ ਹਾਥੀ ਬੱਝੇ ਖਲੋਤੇ ਸਨ, ਪਰ ਆਖ਼ਰ ਕੀਹ ਬਣਿਆ? ਇਕ ਪਲ ਵਿਚ ਸਭ ਕੁਝ ਪਰਾਇਆ ਹੋ ਗਿਆ।3। ਸੋ, ਅਹੰਕਾਰ ਕਿਸੇ ਚੀਜ਼ ਦਾ ਭੀ ਹੋਵੇ ਉਹ ਮਾੜਾ ਹੈ; ਅਹੰਕਾਰ ਵਿਚ ਹੀ ਆ ਕੇ ਜਾਦਵਾਂ ਨੇ ਦੁਰਬਾਸਾ ਨਾਲ ਮਸਖ਼ਰੀ ਕੀਤੀ ਤੇ ਇਹ ਫਲ ਪਾਇਓ ਕਿ ਸਾਰੀ ਕੁਲ ਹੀ ਮੁੱਕ ਗਈ। ਪਰ ਸ਼ੁਕਰ ਹੈ ਆਪਣੇ ਦਾਸ ਨਾਮਦੇਵ ਉੱਤੇ ਪਰਮਾਤਮਾ ਨੇ ਕਿਰਪਾ ਕੀਤੀ ਹੈ ਤੇ ਨਾਮਦੇਵ ਮਾਣ ਤਿਆਗ ਕੇ ਪਰਮਾਤਮਾ ਦੇ ਗੁਣ ਗਾਉਂਦਾ ਹੈ।4।1। ਭਾਵ : ਅਹੰਕਾਰ ਚਾਹੇ ਕਿਸੇ ਚੀਜ਼ ਦਾ ਭੀ ਹੋਵੇ, ਮਾੜਾ ਹੈ।
English Translation :

DHANAASAREE, THE WORD OF DEVOTEE NAAM DAYV JEE:
ONE UNIVERSAL CREATOR GOD. BY THE GRACE OF THE TRUE GURU:

They dig deep foundations, and build lofty palaces. Can anyone live longer than Markanda, who passed his days with only a handful of straw upon his head? || 1 || The Creator Lord is our only friend. O man, why are you so proud? This body is only temporary — it shall pass away. || 1 || Pause || The Kaurvas, who had brothers like Duryodhan, used to proclaim, “This is ours! This is ours!” Their royal procession extended over sixty miles, and yet their bodies were eaten by vultures. || 2 || Sri Lanka was totally rich with gold; was anyone greater than its ruler Raavan? What happened to the elephants, tethered at his gate? In an instant, it all belonged to someone else. || 3 || The Yaadvas deceived Durbaasaa, and received their rewards. The Lord has shown mercy to His humble servant, and now Naam Dayv sings the Glorious Praises of the Lord. || 4 || 1 ||

Friday, 7th Bhaadon, (Samvat 540 Nanakshahi) (Page: 692)
 
Katha of Hukamnama (Listen Katha after 11AM IST)

TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[August 23, 2008, Saturday 05:00 AM. IST]
ਸੂਹੀ ਮਹਲਾ 1 ॥

ਮਨਹੁ ਨ ਨਾਮੁ ਵਿਸਾਰਿ ਅਹਿਿਨਸਿ ਧਿਆਈਐ ॥ ਜਿਉ ਰਾਖਹਿ ਕਿਰਪਾ ਧਾਰਿ ਤਿਵੈ ਸੁਖੁ ਪਾਈਐ ॥1॥ ਮੈ ਅੰਧੁਲੇ ਹਰਿ ਨਾਮੁ ਲਕੁਟੀ ਟੋਹਣੀ ॥ ਰਹਉ ਸਾਹਿਬ ਕੀ ਟੇਕ ਨ ਮੋਹੈ ਮੋਹਣੀ ॥1॥ ਰਹਾਉ ॥ ਜਹ ਦੇਖਉ ਤਹ ਨਾਲਿ ਗੁਰਿ ਦੇਖਾਲਿਆ ॥ ਅੰਤਰਿ ਬਾਹਰਿ ਭਾਲਿ ਸਬਦਿ ਨਿਹਾਲਿਆ ॥2॥ ਸੇਵੀ ਸਤਿਗੁਰ ਭਾਇ ਨਾਮੁ ਨਿਰੰਜਨਾ ॥ ਤੁਧੁ ਭਾਵੈ ਤਿਵੈ ਰਜਾਇ ਭਰਮੁ ਭਉ ਭੰਜਨਾ ॥3॥ ਜਨਮਤ ਹੀ ਦੁਖੁ ਲਾਗੈ ਮਰਣਾ ਆਇ ਕੈ ॥ ਜਨਮੁ ਮਰਣੁ ਪਰਵਾਣੁ ਹਰਿ ਗੁਣ ਗਾਇ ਕੈ ॥4॥ ਹਉ ਨਾਹੀ ਤੂ ਹੋਵਹਿ ਤੁਧ ਹੀ ਸਾਜਿਆ ॥ਆਪੇ ਥਾਪਿ ਉਥਾਪਿ ਸਬਦਿ ਨਿਵਾਜਿਆ ॥5॥ ਦੇਹੀ ਭਸਮ ਰੁਲਾਇ ਨ ਜਾਪੀ ਕਹ ਗਇਆ॥ ਆਪੇ ਰਹਿਆ ਸਮਾਇ ਸੋ ਵਿਸਮਾਦੁ ਭਇਆ ॥6॥ ਤੂੰ ਨਾਹੀ ਪ੍ਰਭ ਦੂਰਿ ਜਾਣਹਿ ਸਭ ਤੂ ਹੈ ॥ਗੁਰਮੁਖਿ ਵੇਖਿ ਹਦੂਰਿ ਅੰਤਰਿ ਭੀ ਤੂ ਹੈ ॥7॥ ਮੈ ਦੀਜੈ ਨਾਮ ਨਿਵਾਸੁ ਅੰਤਰਿ ਸਾਂਤਿ ਹੋਇ॥ ਗੁਣ ਗਾਵੈ ਨਾਨਕ ਦਾਸੁ ਸਤਿਗੁਰੁ ਮਤਿ ਦੇਇ ॥8॥3॥5॥

ਸ਼ਨੀਵਾਰ, 8 ਭਾਦੋਂ (ਸੰਮਤ 540 ਨਾਨਕਸ਼ਾਹੀ) (ਅੰਗ: 752)

ਪੰਜਾਬੀ ਵਿਆਖਿਆ :
ਸੂਹੀ ਮਹਲਾ 1 ॥

ਹੇ ਜਿੰਦੇ!ਪਰਮਾਤਮਾ ਦੇ ਨਾਮ ਨੂੰ ਮਨ ਤੋਂ ਨਾਹ ਭੁਲਾ। ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ।ਹੇ ਪ੍ਰਭੂ! ਜਿਵੇਂ ਮੇਹਰ ਕਰ ਕੇ ਤੂੰ ਮੈਨੂੰ ਮਾਇਆ ਦੇ ਮੋਹ ਤੋਂ ਬਚਾਏਂ, ਤਿਵੇਂ ਮੈਨੂੰ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ।1। ਮੈਨੂੰ ਮਾਇਆਂ ਦੇ ਮੋਹ ਵਿਚ ਅੰਨ੍ਹੇ ਨੂੰ ਪਰਮਾਤਮਾ ਦਾ ਨਾਮ ਡੰਗੋਰੀ ਦਾ ਕੰਮ ਦੇਂਦਾ ਹੈ, ਮੇਰੇ ਲਈ ਟੋਹਣੀ ਹੈ ਜਿਸ ਨਾਲ ਟੋਹ ਟੋਹ ਕੇ ਮੈਂ ਜੀਵਨ ਦਾ ਸਹੀ ਰਸਤਾ ਲੱਭਦਾ ਹਾਂ।ਜਦੋਂ ਮੈਂ ਮਾਲਕ –ਪ੍ਰਭੂ ਦੇ ਆਸਰੇ ਰਹਿੰਦਾ ਹਾਂ ਤਾਂ ਮਨ ਨੂੰ ਮੋਹਣ ਵਾਲੀ ਮਾਇਆ ਮੋਹ ਨਹੀਂ ਸਕਦੀ।1।ਰਹਾਉ। ਹੇ ਪ੍ਰਭੂ! ਜਿੱਧਰ ਮੈਂ ਵੇਖਦਾ ਹਾਂ ਉੱਧਰ ਹੀ ਗੁਰੂ ਨੇ ਮੈਨੂੰ ਵਿਖਾ ਦਿੱਤਾ ਹੈ ਕਿ ਤੂੰ ਮੇਰੇ ਨਾਲ ਹੀ ਹੈਂ। ਬਾਹਰ ਲੱਭ ਲੱਭ ਕੇ ਹੁਣ ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਤੈਨੂੰ ਆਪਣੇ ਅੰਦਰ ਵੇਖ ਲਿਆ ਹੈ।2। ਹੇ ਮਾਇਆ-ਰਹਿਤ ਪ੍ਰਭੂ! ਗੁਰੂ ਦੇ ਅਨੁਸਾਰ ਰਹਿ ਕੇ ਮੈਂ ਤੇਰਾ ਨਾਮ ਸਿਮਰਦਾ ਹਾਂ। ਹੇ ਭਰਮ ਤੇ ਭਉ ਨਾਸ ਕਰਨ ਵਾਲੇ ਪ੍ਰਭੂ! ਜੋ ਕੁਝ ਤੈਨੂੰ ਚੰਗਾ ਲੱਗਦਾ ਹੈ ਮੈਂ ਉਸੇ ਨੂੰ ਤੇਰੀ ਰਜ਼ਾ ਸਮਝਦਾ ਹਾਂ।3। ਜੇ ਪ੍ਰਭੂ ਦਾ ਨਾਮ ਵਿਸਾਰ ਦੇਈਏ ਤਾਂ ਜੰਮਦਿਆਂ ਹੀ ਜਗਤ ਵਿਚ ਆਉਂਦਿਆਂ ਹੀ ਆਤਮਕ ਮੌਤ ਦਾ ਦੁੱਖ ਆ ਵਾਪਰਦਾ ਹੈ। ਪਰਮਾਤਮਾ ਦੇ ਗੁਣ ਗਾ ਕੇ ਸਾਰਾ ਹੀ ਜੀਵਨ ਸਫਲਾ ਹੋ ਜਾਂਦਾ ਹੈ।4। ਹੇ ਪ੍ਰਭੂ! ਤੂੰ ਹੀ ਸਾਰਾ ਜਗਤ ਪੈਦਾ ਕੀਤਾ ਹੈ, ਤੂੰ ਆਪ ਹੀ ਪੈਦਾ ਕਰਦਾ ਹੈਂ ਆਪ ਹੀ ਨਾਸ ਕਰਦਾ ਹੈਂ। ਜਿਸ ਜੀਵ ਨੂੰ ਤੂੰ ਗੁਰੂ ਦੇ ਸ਼ਬਦ ਵਿਚ ਜੋੜ ਕੇ ਨਿਵਾਜਦਾ ਹੈਂ ਜਿਸ ਦ ੇਅੰਦਰ ਤੂੰ ਪਰਗਟ ਹੁੰਦਾ ਹੈਂ ਉਸ ਦੇ ਅੰਦਰ ‘ਹਉਮੈ’ ਨਹੀਂ ਰਹਿ ਜਾਂਦੀ।5। ਜੀਵਾਤਮਾ ਆਪਣੇ ਸਰੀਰ ਨੂੰ ਛੱਡ ਕੇ ਸਰੀਰ ਨੂੰ ਮਿੱਟੀ ਵਿਚ ਰੁਲਾ ਕੇ, ਪਤਾ ਨਹੀਂ ਲੱਗਦਾ,ਕਿੱਥੇ ਚਲਾ ਜਾਂਦਾ ਹੈ।ਅਚਰਜ ਕੌਤਕ ਵਰਤਦਾ ਹੈ।ਪਰ ਹੇ ਪ੍ਰਭੂ! ਤੂੰ ਆਪ ਹੀ ਹਰ ਥਾਂ ਮੌਜੂਦ ਹੈਂ।6। ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ ਉਹ ਜਾਣਦੇ ਹਨ ਕਿ ਹੇ ਪ੍ਰਭੂ! ਤੂੰ ਕਿਸੇ ਭੀ ਥਾਂ ਤੋਂ ਦੂਰ ਨਹੀਂ ਹੈਂ, ਹਰ ਥਾਂ ਤੂੰ ਹੀ ਤੂੰ ਹੈਂ, ਅੰਦਰ ਭੀ ਤੂੰ ਹੈਂ ਬਾਹਰ ਭੀ ਤੂੰ ਹੈਂ ਤੈਨੂੰ ਉਹ ਹਰ ਥਾਂ ਹਾਜ਼ਰ-ਨਾਜ਼ਰ ਵੇਖਦੇ ਹਨ।7। ਹੇ ਨਾਨਕ! ਅਰਦਾਸ ਕਰ - ਹੇ ਪ੍ਰਭੂ! ਮੇਰੇ ਅੰਦਰ ਆਪਣੇ ਨਾਮ ਦਾ ਨਿਵਾਸ ਬਖ਼ਸ਼, ਤਾਂ ਕਿ ਮੇਰੇ ਅੰਦਰ ਸ਼ਾਂਤੀ ਪੈਦਾ ਹੋਵੇ। ਤੇਰੀ ਮੇਹਰ ਨਾਲ ਜਿਸ ਨੂੰ ਸਤਿਗੁਰੂ ਸਿੱਖਿਆ ਦੇਂਦਾ ਹੈ, ਉਹ ਦਾਸ ਤੇਰੇ ਗੁਣ ਗਾਉਂਦਾ ਹੈ।8।3।5।
English Translation :

SOOHEE, FIRST MEHL:

Never forget the Naam, the Name of the Lord, from your mind; night and day, meditate on it. As You keep me, in Your Merciful Grace, so do I find peace. || 1 || I am blind, and the Lord’s Name is my cane. I remain under the Sheltering Support of my Lord and Master; I am not enticed by Maya the enticer. || 1 || Pause || Wherever I look, there the Guru has shown me that God is always with me. Searching inwardly and outwardly as well, I came to see Him, through the Word of the Shabad. || 2 || So serve the True Guru with love, through the Immaculate Naam, the Name of the Lord. As it pleases You, so by Your Will, You destroy my doubts and fears. || 3 || At the very moment of birth, he is afflicted with pain, and in the end, he comes only to die. Birth and death are validated and approved, singing the Glorious Praises of the Lord. || 4 || When there is no ego, there You are; You fashioned all of this. You Yourself establish and disestablish; through the Word of Your Shabad, You elevate and exalt. || 5 || When the body rolls in the dust, it is not known where the soul has gone. He Himself is permeating and pervading; this is wonderful and amazing! || 6 || You are not far away, God; You know everything. The Gurmukh sees You ever-present; You are deep within the nucleus of our inner self. || 7 || Please, bless me with a home in Your Name; may my inner self be at peace. May slave Nanak sing Your Glorious Praises; O True Guru, please share the Teachings with me.|| 8 || 3 || 5 ||

Saturday, 8th Bhaadon, (Samvat 540 Nanakshahi) (Page: 752)
 
Katha of Hukamnama

TODAY'S HUKAMNAMA FROM SRI DARBAR SAHIB

Sri Amritsar.

Cant View Hukamnama in Gurmukhi ?

[August 24, 2008, Sunday 05:00 AM. IST]

ਸੂਹੀ ਮਹਲਾ 4 ॥

ਜਿਸ ਨੋ ਹਰਿ ਸੁਪ੍ਰਸੰਨੁ ਹੋਇ ਸੋ ਹਰਿ ਗੁਣਾ ਰਵੈ ਸੋ ਭਗਤੁ ਸੋ ਪਰਵਾਨੁ ॥ ਤਿਸ ਕੀ ਮਹਿਮਾ ਕਿਆ ਵਰਨੀਐ ਜਿਸ ਕੈ ਹਿਰਦੈ ਵਸਿਆ ਹਰਿ ਪੁਰਖੁ ਭਗਵਾਨੁ ॥1॥ ਗੋਵਿੰਦ ਗੁਣ ਗਾਈਐ ਜੀਉ ਲਾਇ ਸਤਿਗੁਰੂ ਨਾਲਿ ਧਿਆਨੁ ॥1॥ ਰਹਾਉ ॥ ਸੋ ਸਤਿਗੁਰੂ ਸਾ ਸੇਵਾ ਸਤਿਗੁਰ ਕੀ ਸਫਲ ਹੈ ਜਿਸ ਤੇ ਪਾਈਐ ਪਰਮ ਨਿਧਾਨੁ ॥ ਜੋ ਦੂਜੈ ਭਾਇ ਸਾਕਤ ਕਾਮਨਾ ਅਰਥਿ ਦੁਰਗੰਧ ਸਰੇਵਦੇ ਸੋ ਨਿਹਫਲ ਸਭੁ ਅਗਿਆਨੁ ॥2॥ ਜਿਸ ਨੋ ਪਰਤੀਤਿ ਹੋਵੈ ਤਿਸ ਕਾ ਗਾਵਿਆ ਥਾਇ ਪਵੈ ਸੋ ਪਾਵੈ ਦਰਗਹ ਮਾਨੁ ॥ ਜੋ ਬਿਨੁ ਪਰਤੀਤੀ ਕਪਟੀ ਕੂੜੀ ਕੂੜੀ ਅਖੀ ਮੀਟਦੇ ਉਨ ਕਾ ਉਤਰਿ ਜਾਇਗਾ ਝੂਠੁ ਗੁਮਾਨੁ ॥3॥ ਜੇਤਾ ਜੀਉ ਪਿੰਡੁ ਸਭੁ ਤੇਰਾ ਤੂੰ ਅੰਤਰਜਾਮੀ ਪੁਰਖੁ ਭਗਵਾਨੁ ॥ ਦਾਸਨਿ ਦਾਸੁ ਕਹੈ ਜਨੁ ਨਾਨਕੁ ਜੇਹਾ ਤੂੰ ਕਰਾਇਹਿ ਤੇਹਾ ਹਉ ਕਰੀ ਵਖਿਆਨੁ ॥4॥4॥11॥

ਐਤਵਾਰ, 9 ਭਾਦੋਂ (ਸੰਮਤ 540 ਨਾਨਕਸ਼ਾਹੀ) (ਅੰਗ: 734)

ਪੰਜਾਬੀ ਵਿਆਖਿਆ :
ਸੂਹੀ ਮਹਲਾ 4 ॥

ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਚੰਗੀ ਤਰ੍ਹਾਂ ਖ਼ੁਸ਼ ਹੁੰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਗੁਣ ਗਾਉਂਦਾ ਹੈ, ਉਹ ਮਨੁੱਖ ਉਸ ਦੀਆਂ ਨਜ਼ਰਾਂ ਵਿਚ ਭਗਤ ਹੈ, ਉਸ ਦੇ ਦਰ ਤੇ ਕਬੂਲ ਹੈ। ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਭਗਵਾਨ ਪੁਰਖ ਆ ਵੱਸਦਾ ਹੈ, ਉਸ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ।1। ਹੇ ਭਾਈ! ਆਓ, ਚਿੱਤ ਜੋੜ ਕੇ, ਗੁਰੂ ਦੀ ਬਾਣੀ ਨਾਲ ਸੁਰਤਿ ਜੋੜ ਕੇ, ਪਰਮਾਤਮਾ ਦੀ ਸਿਫ਼ਤਿ ਸਾਲਾਹ ਦੇ ਗੀਤ ਗਾਇਆ ਕਰੀਏ।1। ਰਹਾਉ।ਹੇ ਭਾਈ! ਉਹ ਗੁਰੂ ਐਸਾ ਸਮਰਥ ਹੈ ਕਿ ਉਸ ਪਾਸੋਂ ਸਭ ਤੋਂ ਉੱਚਾ ਖ਼ਜ਼ਾਨਾ ਮਿਲ ਜਾਂਦਾ ਹੈ, ਉਸ ਗੁਰੂ ਦੀ ਦੱਸੀ ਹੋਈ ਉਹ ਸੇਵਾ ਭੀ ਫਲ ਲਿਆਉਂਦੀ ਹੈ। ਜੇਹੜੇ ਮਾਇਆਂ-ਵੇੜੇ੍ਹ ਮਨੁੱਖ ਮਾਇਆ ਦੇ ਪਿਆਰ ਵਿਚ ਫਸ ਕੇ ਮਨ ਦੀਆਂ ਵਾਸਨਾਂ ਪੂਰੀਆਂ ਕਰਨ ਦੀ ਖ਼ਾਤਰ ਵਿਸੇ ਵਿਕਾਰਾਂ ਵਿਚ ਲੱਗੇ ਰਹਿੰਦੇ ਹਨ, ਉਹ ਜੀਵਨ ਵਿਅਰਥ ਗਵਾ ਲੈਂਦੇ ਹਨ, ਉਹਨਾਂ ਦਾ ਸਾਰਾ ਜੀਵਨ ਹੀ ਆਤਮਕ ਜੀਵਨ ਵਲੋਂ ਬੇ-ਸਮਝੀ ਹੈ।2। ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਉੱਤੇ ਸ਼ਰਧਾ ਹੁੰਦੀ ਹੈ, ਉਸ ਦਾ ਹਰਿ-ਜੱਸ ਗਾਉਣਾ ਹਰੀ ਦੀ ਹਜ਼ੂਰੀ ਵਿਚ ਕਬੂਲ ਪੈਂਦਾ ਹੈ; ਉਹ ਮਨੁੱਖ ਪਰਮਾਤਮਾ ਦੀ ਦਰਗਾਹ ਵਿਚ ਆਦਰ ਪਾਉਂਦਾ ਹੈ। ਪਰ ਜੇਹੜੇ ਫਰੇਬੀ ਮਨੁੱਖ ਗੁਰੂ ਉਤੇ ਨਿਸਚਾ ਰੱਖਣ ਤੋਂ ਬਿਨਾਂ ਝੂਠ-ਮੂਠ ਹੀ ਅੱਖਾਂ ਮੀਟਦੇ ਹਨ ਮਾਨੋ, ਸਮਾਧੀ ਲਾਈ ਬੈਠੇ ਹਨ ਉਹਨਾਂ ਦਾ ਆਪਣੀ ਉੱਚਤਾ ਬਾਰੇ ਝੂਠਾ ਅਹੰਕਾਰ ਆਖ਼ਰ ਲਹਿ ਜਾਇਗਾ।3। ਹੇ ਪ੍ਰਭੂ! ਜਿਤਨਾ ਭੀ ਜੀਵਾਂ ਦਾ ਜਿੰਦ-ਸਰੀਰ ਹੈ, ਇਹ ਸਭ ਤੇਰਾ ਦਿੱਤਾ ਹੋਇਆ ਹੈ, ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਸਰਬ-ਵਿਆਪਕ ਪ੍ਰਭੂ ਹੈਂ। ਹੇ ਪ੍ਰਭੂ! ਤੇਰੇ ਦਾਸਾਂ ਦਾ ਦਾਸ ਨਾਨਕ ਆਖਦਾ ਹੈ – ਹੇ ਪ੍ਰਭੂ! ਤੂੰ ਜੋ ਕੁਝ ਮੈਥੋਂ ਅਖਵਾਂਦਾ ਹੈਂ, ਮੈਂ ਉਹੀ ਕੁਝ ਆਖਦਾ ਹਾਂ।4।4।11।
English Translation :

SOOHEE, FOURTH MEHL:

That mortal, with whom the Lord is pleased, repeats the Glorious Praises of the Lord; he alone is a devotee, and he alone is approved. How can his glory be described? Within his heart, the Primal Lord, the Lord God, abides. || 1 || Sing the Glorious Praises of the Lord of the Universe; focus your meditation on the True Guru. || 1 || Pause || He is the True Guru — service to the True Guru is fruitful and rewarding. By this service, the greatest treasure is obtained. The faithless cynics in their love of duality and sensual desires, harbor foul-smelling urges. They are totally useless and ignorant. || 2 || One who has faith — his singing is approved. He is honored in the Court of the Lord. Those who lack faith may close their eyes, hypocritically pretending and faking devotion, but their false pretenses shall soon wear off. || 3 || My soul and body are totally Yours, Lord; You are the Inner-knower, the Searcher of hearts, my Primal Lord God. So speaks servant Nanak, the slave of Your slaves; as You make me speak, so do I speak. || 4 || 4 || 11 ||

Sunday, 9th Bhaadon, (Samvat 540 Nanakshahi) (Page: 734)
 
HUKAMNAMA FROM SRI DARBAR SAHIB,
Sri Amritsar.

[August 25, 2008, Monday 05:00 AM. IST]
ਰਾਗੁ ਸੂਹੀ ਮਹਲਾ 4 ਘਰੁ 1
ੴ ਸਤਿਗੁਰ ਪ੍ਰਸਾਦਿ ॥

ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥ ਸਭਿ ਇਛਾ ਮਨਿ ਤਨਿ ਪੂਰੀਆ ਸਭੁ ਚੂਕਾ ਡਰੁ ਜਮ ਕੇ ॥1॥ ਮੇਰੇ ਮਨ ਗੁਣ ਗਾਵਹੁ ਰਾਮ ਨਾਮ ਹਰਿ ਕੇ ॥ ਗੁਰਿ ਤੁਠੈ ਮਨੁ ਪਰਬੋਧਿਆ ਹਰਿ ਪੀਆ ਰਸੁ ਗਟਕੇ ॥1॥ ਰਹਾਉ ॥ ਸਤਸੰਗਤਿ ਊਤਮ ਸਤਿਗੁਰ ਕੇਰੀ ਗੁਨ ਗਾਵੈ ਹਰਿ ਪ੍ਰਭ ਕੇ ॥ ਹਰਿ ਕਿਰਪਾ ਧਾਰਿ ਮੇਲਹੁ ਸਤਸੰਗਤਿ ਹਮ ਧੋਵਹ ਪਗ ਜਨ ਕੇ ॥2॥ ਰਾਮ ਨਾਮੁ ਸਭੁ ਹੈ ਰਾਮ ਨਾਮਾ ਰਸੁ ਗੁਰਮਤਿ ਰਸੁ ਰਸਕੇ ॥ ਹਰਿ ਅੰਮ੍ਰਿਤੁ ਹਰਿ ਜਲੁ ਪਾਇਆ ਸਭ ਲਾਥੀ ਤਿਸ ਤਿਸ ਕੇ ॥3॥ ਹਮਰੀ ਜਾਤਿ ਪਾਤਿ ਗੁਰੁ ਸਤਿਗੁਰੁ ਹਮ ਵੇਚਿਓ ਸਿਰੁ ਗੁਰ ਕੇ ॥ ਜਨ ਨਾਨਕ ਨਾਮੁ ਪਰਿਓ ਗੁਰ ਚੇਲਾ ਗੁਰ ਰਾਖਹੁ ਲਾਜ ਜਨ ਕੇ ॥4॥1॥

ਸੋਮਵਾਰ, 10 ਭਾਦੋਂ (ਸੰਮਤ 540 ਨਾਨਕਸ਼ਾਹੀ) (ਅੰਗ : 731)

ਪੰਜਾਬੀ ਵਿਆਖਿਆ :
ਰਾਗੁ ਸੂਹੀ ਮਹਲਾ 4 ਘਰੁ 1

ੴ ਸਤਿਗੁਰ ਪ੍ਰਸਾਦਿ ॥

ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਸ ਦੇ ਮਨ ਵਿਚ ਤਨ ਵਿਚ (ਉਪਜੀਆਂ) ਸਾਰੀਆਂ ਇੱਛਾਂ ਪੂਰੀਆਂ ਹੋ ਜਾਂਦੀਆਂ ਹਨ, ਉਸ ਦੇ ਦਿਲ ਵਿਚੋਂ) ਜਮ ਦਾ ਭੀ ਸਾਰਾ ਡਰ ਲਹਿ ਜਾਂਦਾ ਹੈ ।1। ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਦੇ ਗੁਣ ਗਾਇਆ ਕਰ । ਜੇ (ਕਿਸੇ ਮਨੁੱਖ ਉਤੇ) ਗੁਰੂ ਦਇਆਵਾਨ ਹੋ ਜਾਏ, ਤਾਂ (ਉਸ ਦਾ) ਮਨ (ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਜਾਗ ਪੈਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਦਾ ਰਸ ਸੁਆਦ ਨਾਲ ਪੀਂਦਾ ਹੈ ।1।ਰਹਾਉ। ਹੇ ਭਾਈ! ਗੁਰੂ ਦੀ ਸਾਧ ਸੰਗਤਿ ਬੜਾ ਸ੍ਰੇਸ਼ਟ ਥਾਂ ਹੈ (ਸਾਧ ਸੰਗਤਿ ਵਿਚ ਮਨੁੱਖ) ਹਰਿ-ਪ੍ਰਭੂ ਦੇ ਗੁਣ ਗਾਂਦਾ ਹੈ । ਹੇ ਹਰੀ! ਮੇਹਰ ਕਰ, ਮੈਨੂੰ ਸਾਧ ਸੰਗਤਿ ਮਿਲਾ (ਉਥੇ) ਮੈਂ ਤੇਰੇ ਸੰਤ ਜਨਾਂ ਦੇ ਪੈਰ ਧੋਵਾਂਗਾ ।2। ਹੇ ਭਾਈ! ਪਰਮਾਤਮਾ ਦਾ ਨਾਮ ਹਰੇਕ ਸੁਖ ਦੇਣ ਵਾਲਾ ਹੈ । (ਪਰ) ਗੁਰੂ ਦੀ ਮਤਿ ਉਤੇ ਤੁਰ ਕੇ ਹੀ ਹਰਿ-ਨਾਮ ਦਾ ਰਸ ਸੁਆਦ ਨਾਲ ਲਿਆ ਜਾ ਸਕਦਾ ਹੈ । ਜਿਸ ਮਨੁੱਖ ਨੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪ੍ਰਾਪਤ ਕਰ ਲਿਆ, ਉਸ ਦੀ (ਮਾਇਆ ਦੀ) ਸਾਰੀ ਤੇ਼੍ਰਹ ਲਹਿ ਗਈ ।3। ਹੇ ਭਾਈ! ਗੁਰੂ ਹੀ ਮੇਰੀ ਜਾਤਿ ਹੈ, ਗੁਰੂ ਹੀ ਮੇਰੀ ਇੱਜ਼ਤ ਹੈ, ਮੈਂ ਆਪਣਾ ਸਿਰ ਗੁਰੂ ਦੇ ਪਾਸ ਵੇਚ ਦਿੱਤਾ ਹੈ । ਹੇ ਦਾਸ ਨਾਨਕ! (ਆਖ—) ਹੇ ਗੁਰੂ! ਮੇਰਾ ਨਾਮ ‘ਗੁਰੂ ਕਾ ਸਿੱਖ’ ਪੈ ਗਿਆ ਹੈ, ਹੁਣ ਤੂੰ ਆਪਣੇ ਇਸ ਸੇਵਕ ਦੀ ਇੱਜ਼ਤ ਰੱਖ ਲੈ (ਤੇ, ਹਰਿ-ਨਾਮ ਦੀ ਦਾਤਿ ਬਖ਼ਸ਼ੀ ਰੱਖ) ।4।1।

English Translation :

RAAG SOOHEE, FOURTH MEHL, FIRST HOUSE:
ONE UNIVERSAL CREATOR GOD. BY THE GRACE OF THE TRUE GURU:

My mind worships and adores the Lord’s Name, through the Guru, and the Word of the Guru’s Shabad. All the desires of my mind and body have been fulfilled; all fear of death has been dispelled. || 1 || O my mind, sing the Glorious Praises of the Lord’s Name. And when the Guru is pleased and satisfied, the mind is instructed; it then joyfully drinks in the subtle essence of the Lord. || 1 || Pause || The Sat Sangat, the True Congregation of the True Guru, is sublime and exalted. They sing the Glorious Praises of the Lord God. Bless me with Your Mercy, Lord, and unite me with the Sat Sangat; I wash the feet of Your humble servants. || 2 || The Lord’s Name is all. The Lord’s Name is the essence of the Guru’s Teachings, the juice, the sweetness of it. I have found the Ambrosial Nectar, the Divine Water of the Lord’s Name, and all my thirst for it is quenched. || 3 || The Guru, the True Guru, is my social status and honor; I have sold my head to the Guru. Servant Nanak is called the chaylaa, the disciple of the Guru; O Guru, save the honor of Your servant. || 4 || 1 ||
Monday, 10th Bhaadon, (Samvat 540 Nanakshahi)(Page : 731)
 
Katha of Hukamnama (Listen Katha after 11AM IST)

TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[August 26, 2008, Tuesday 05:00 AM. IST]
ਧਨਾਸਰੀ ਮ: 5॥

ਕਰਿ ਕਿਰਪਾ ਦੀਓ ਮੋਹਿ ਨਾਮਾ ਬੰਧਨ ਤੇ ਛੁਟਕਾਏ ॥ ਮਨ ਤੇ ਬਿਸਰਿਓ ਸਗਲੋ ਧੰਧਾ ਗੁਰ ਕੀ ਚਰਣੀ ਲਾਏ ॥1॥ ਸਾਧਸੰਗਿ ਚਿੰਤ ਬਿਰਾਨੀ ਛਾਡੀ ॥ ਅਹੰਬੁਧਿ ਮੋਹ ਮਨ ਬਾਸਨ ਦੇ ਕਰਿ ਗਡਹਾ ਗਾਡੀ ॥1॥ ਰਹਾਉ ॥ ਨਾ ਕੋ ਮੇਰਾ ਦੁਸਮਨੁ ਰਹਿਆ ਨ ਹਮ ਕਿਸ ਕੇ ਬੈਰਾਈ ॥ ਬ੍ਰਹਮੁ ਪਸਾਰੁ ਪਸਾਰਿਓ ਭੀਤਰਿ ਸਤਿਗੁਰ ਤੇ ਸੋਝੀ ਪਾਈ ॥2॥ ਸਭੁ ਕੋ ਮੀਤੁ ਹਮ ਆਪਨ ਕੀਨਾ ਹਮ ਸਭਨਾ ਕੇ ਸਾਜਨ ॥ ਦੂਰਿ ਪਰਾਇਓ ਮਨ ਕਾ ਬਿਰਹਾ ਤਾ ਮੇਲੁ ਕੀਓ ਮੇਰੈ ਰਾਜਨ ॥3॥ ਬਿਨਸਿਓ ਢੀਠਾ ਅੰਮ੍ਰਿਤੁ ਵੂਠਾ ਸਬਦੁ ਲਗੋ ਗੁਰ ਮੀਠਾ ॥ ਜਲਿ ਥਲਿ ਮਹੀਅਲਿ ਸਰਬ ਨਿਵਾਸੀ ਨਾਨਕ ਰਮਈਆ ਡੀਠਾ ॥4॥3॥

ਮੰਗਲਵਾਰ, 11 ਭਾਦੋਂ (ਸੰਮਤ 540 ਨਾਨਕਸ਼ਾਹੀ)(ਅੰਗ: 671)

ਪੰਜਾਬੀ ਵਿਆਖਿਆ :
ਧਨਾਸਰੀ ਮ: 5॥

ਹੇ ਭਾਈ! ਸਾਧ ਸੰਗਤਿ ਨੇ ਕਿਰਪਾ ਕਰਕੇ ਮੈਨੂੰ ਪਰਮਾਤਮਾ ਦਾ ਨਾਮ ਦਿੱਤਾ, ਤੇ ਗੁਰੂ ਦੀ ਚਰਨੀਂ ਲਾ ਕੇ ਮੈਨੂੰ ਮਾਇਆ ਦੇ ਬੰਧਨਾਂ ਤੋਂ ਛੁਡਾ ਲਿਆ, ਜਿਸ ਕਰਕੇ ਮੇਰੇ ਮਨ ਤੋਂ ਸਾਰਾ ਝਗੜਾ-ਝੰਬੇਲਾ ਲਹਿ ਗਿਆ।1। ਹੇ ਭਾਈ! ਸਾਧ ਸੰਗਤਿ ਵਿਚ ਆ ਕੇ ਮੈਂ ਪਰਾਈ ਆਸ ਛੱਡ ਦਿੱਤੀ। ਹਉਮੈ, ਮਾਇਆ ਦੇ ਮੋਹ, ਮਨ ਦੀ ਵਾਸਨਾ-ਇਹਨਾਂ ਸਭਨਾਂ ਨੂੰ ਟੋਆ ਪੁੱਟ ਕੇ ਨੱਪ ਦਿੱਤਾ (ਸਦਾ ਲਈ ਦੱਬ ਦਿੱਤਾ) ।1।ਰਹਾਉ।ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ ਮੇਰਾ ਕੋਈ ਦੁਸ਼ਮਨ ਨਹੀਂ ਰਹਿ ਗਿਆ, ਮੈਨੂੰ ਕੋਈ ਵੈਰੀ ਨਹੀਂ ਦਿੱਸਦਾ, ਮੈਂ ਭੀ ਕਿਸੇ ਦਾ ਵੈਰੀ ਨਹੀਂ ਬਣਦਾ। ਮੈਨੂੰ ਗੁਰੂ ਪਾਸੋਂ ਇਹ ਸਮਝ ਪ੍ਰਾਪਤ ਹੋ ਗਈ ਹੈ ਕਿ ਇਹ ਸਾਰਾ ਜਗਤ-ਖਿਲਾਰਾ ਪਰਮਾਤਮਾ ਆਪ ਹੀ ਹੈ, ਸਭਨਾਂ ਦੇ ਅੰਦਰ ਪਰਮਾਤਮਾ ਨੇ ਆਪ ਹੀ ਆਪਣੇ ਆਪ ਨੂੰ ਖਿਲਾਰਿਆ ਹੋਇਆ ਹੈ।2। ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ ਹਰੇਕ ਪ੍ਰਾਣੀ ਨੂੰ ਮੈਂ ਆਪਣਾ ਮਿੱਤਰ ਕਰਕੇ ਸਮਝਦਾ ਹਾਂ, ਮੈਂ ਭੀ ਸਭਨਾਂ ਦਾ ਮਿੱਤਰ-ਸੱਜਣ ਹੀ ਬਣਿਆ ਰਹਿੰਦਾ ਹਾਂ। ਮੇਰੇ ਮਨ ਦਾ ਪਰਮਾਤਮਾ ਨਾਲੋਂ ਬਣਿਆ ਹੋਇਆ ਵਿਛੋੜਾ ਸਾਧ ਸੰਗਤਿ ਦੀ ਕਿਰਪਾ ਨਾਲ ਕਿਤੇ ਦੂਰ ਚਲਾ ਗਿਆ ਹੈ, ਜਦੋਂ ਮੈਂ ਸਾਧ ਸੰਗਤਿ ਦੀ ਸਰਨ ਲਈ, ਤਦੋਂ ਮੇਰੇ ਪ੍ਰਭੂ-ਪਾਤਿਸ਼ਾਹ ਨੇ ਮੈਨੂੰ ਆਪਣੇ ਚਰਨਾਂ ਦਾ ਮਿਲਾਪ ਦੇ ਦਿੱਤਾ।3। ਹੇ ਭਾਈ! ਸਾਧ ਸੰਗਤਿ ਦੀ ਕਿਰਪਾ ਨਾਲ ਮੇਰੇ ਮਨ ਦਾ ਢੀਠ-ਪੁਣਾ ਮੁੱਕ ਗਿਆ ਹੈ, ਮੇਰੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ ਜਲ ਆ ਵੱਸਿਆ ਹੈ, ਗੁਰੂ ਦਾ ਸ਼ਬਦ ਮੈਨੂੰ ਪਿਆਰਾ ਲੱਗ ਰਿਹਾ ਹੈ। ਹੇ ਨਾਨਕ! ਆਖ-ਹੇ ਭਾਈ! ਹੁਣ ਮੈਂ ਜਲ ਵਿਚ, ਧਰਤੀ ਵਿਚ, ਆਕਾਸ਼ ਵਿਚ, ਸਭ ਥਾਂ ਵੱਸਣ ਵਾਲੇ ਸੋਹਣੇ ਰਾਮ ਨੂੰ ਵੇਖ ਲਿਆ ਹੈ।4।3।
English Translation :

DHANAASAREE, FIFTH MEHL:

Granting His Grace, God has blessed me with His Name, and released me of my bonds. I have forgotten all worldly entanglements, and I am attached to the Guru’s feet. || 1 || In the Saadh Sangat, the Company of the Holy, I have renounced my other cares and anxieties. I dug a deep pit, and buried my egotistical pride, emotional attachment and the desires of my mind. || 1 || Pause || No one is my enemy, and I am no one’s enemy. God, who expanded His expanse, is within all; I learned this from the True Guru. || 2 || I am a friend to all; I am everyone’s friend. When the sense of separation was removed from my mind, then I was united with the Lord, my King. || 3 || My stubbornness is gone, Ambrosial Nectar rains down, and the Word of the Guru’s Shabad seems so sweet to me. He is pervading everywhere, in the water, on the land and in the sky; Nanak beholds the all-pervading Lord. || 4 || 3 ||

Tuesday, 11th Bhaadon, (Samvat 540 Nanakshahi)(Page: 671)
 
Katha of Hukamnama (Listen Katha after 11AM IST)

TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[August 27, 2008, Wednesday 05:00 AM. IST]
ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥ ਮਾਰਕੰਡੇ ਤੇ ਕੋ ਅਧਿਕਾਈ ਜਿਿਨ ਤ੍ਰਿਣ ਧਰਿ ਮੂੰਡ ਬਲਾਏ ॥1॥ ਹਮਰੋ ਕਰਤਾ ਰਾਮੁ ਸਨੇਹੀ ॥ ਕਾਹੇ ਰੇ ਨਰ ਗਰਬੁ ਕਰਤ ਹਹੁ ਬਿਨਸਿ ਜਾਇ ਝੂਠੀ ਦੇਹੀ ॥1॥ ਰਹਾਉ ॥ ਮੇਰੀ ਮੇਰੀ ਕੈਰਉ ਕਰਤੇ ਦੁਰਜੋਧਨ ਸੇ ਭਾਈ ॥ ਬਾਰਹ ਜੋਜਨ ਛਤ੍ਰ ਚਲੈ ਥਾ ਦੇਹੀ ਗਿਰਝਨ ਖਾਈ ॥2॥ ਸਰਬ ਸੁੋਇਨ ਕੀ ਲੰਕਾ ਹੋਤੀ ਰਾਵਨ ਸੇ ਅਧਿਕਾਈ ॥ ਕਹਾ ਭਇਓ ਦਰਿ ਬਾਂਧੇ ਹਾਥੀ ਖਿਨ ਮਹਿ ਭਈ ਪਰਾਈ ॥3॥ ਦੁਰਬਾਸਾ ਸਿਉ ਕਰਤ ਠਗਉਰੀ ਜਾਦਵ ਏ ਫਲ ਪਾਏ ॥ ਕ੍ਰਿਪਾ ਕਰੀ ਜਨ ਅਪੁਨੇ ਊਪਰ ਨਾਮਦੇਉ ਹਰਿ ਗੁਨ ਗਾਏ ॥4॥1॥

ਬੁੱਧਵਾਰ, 12 ਭਾਦੋਂ (ਸੰਮਤ 540 ਨਾਨਕਸ਼ਾਹੀ) (ਅੰਗ: 692)

ਪੰਜਾਬੀ ਵਿਆਖਿਆ :
ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਜਿੰਨ੍ਹਾਂ ਨੇ ਡੂੰਘੀਆਂ ਨੀਹਾਂ ਪੁਟਵਾ ਕੇ ਉੱਤੇ ਮਹਿਲ-ਮਾੜੀਆਂ ਉਸਰਾਏ ਉਹਨਾਂ ਦੇ ਭੀ ਇੱਥੇ ਹੀ ਰਹਿ ਗਏ; ਤਾਹੀਏਂ ਸਿਆਣੇ ਬੰਦੇ ਇਹਨਾਂ ਮਹਿਲ-ਮਾੜੀਆਂ ਦਾ ਭੀ ਮਾਣ ਨਹੀਂ ਕਰਦੇ; ਵੇਖੋ ਮਾਰਕੰਡੇ ਰਿਸ਼ੀ ਨਾਲੋਂ ਕਿਸ ਦੀ ਵੱਡੀ ਉਮਰ ਹੋਣੀ ਏ? ਉਸ ਨੇ ਕੱਖਾਂ ਦੀ ਕੁੱਲੀ ਵਿਚ ਹੀ ਝੱਟ ਲੰਘਾਇਆ।1। ਹੇ ਬੰਦਿਓ! ਆਪਣੇ ਸਰੀਰ ਦਾ ਕਿਉਂ ਮਾਣ ਕਰਦੇ ਹੋ! ਇਹ ਸਰੀਰ ਨਾਸਵੰਤ ਹੈ, ਨਾਸ ਹੋ ਜਾਇਗਾ; ਅਸਾਡਾ ਅਸਲ ਪਿਆਰਾ ਜਿਸ ਨੇ ਸਾਥ ਨਿਭਾਉਣਾ ਹੈ, ਤਾਂ ਕਰਤਾਰ ਹੈ, ਪਰਮਾਤਮਾ ਹੈ।ਰਹਾਉ।ਜਿਨ੍ਹਾਂ ਕੌਰਵਾਂ ਦੇ ਦੁਰਜੋਧਨ ਵਰਗੇ ਬਲੀ ਭਰਾ ਸਨ, ਉਹ ਭੀ ਇਹ ਮਾਣ ਕਰਦੇ ਰਹੇ ਕਿ ਅਸਾਡੀ (ਪਾਤਸ਼ਾਹੀ) ਅਸਾਡੀ (ਪਾਤਸ਼ਾਹੀ), ਪਾਂਡੋ ਕੀਹ ਲੱਗਦੇ ਹਨ ਇਸ ਧਰਤੀ ਦੇ? ਕੁਰਖੇਤਰ ਦੇ ਜੰਗ ਵੇਲੇ ਅਠਤਾਲੀਆਂ ਕੋਹਾਂ ਵਿਚ ਉਹਨਾਂ ਦੀ ਸੈਨਾ ਦਾ ਖਿਲਾਰ ਸੀ, ਪਰ ਕਿੱਧਰ ਗਈ ਬਾਦਸ਼ਾਹੀ ਤੇ ਕਿੱਧਰ ਗਿਆ ਉਹ ਛੱਤਰ? ਕੁਰਖੇਤਰ ਦੇ ਜੰਗ ਵਿਚ ਗਿਰਝਾਂ ਨੇ ਉਹਨਾਂ ਦੀਆਂ ਲੋਥਾਂ ਖਾਧੀਆਂ।2। ਰਾਵਣ ਵਰਗੇ ਵੱਡੇ ਬਲੀ ਰਾਜੇ ਦੀ ਲੰਕਾ ਸਾਰੀ ਦੀ ਸਾਰੀ ਸੋਨੇ ਦੀ ਸੀ, ਉਸ ਦੇ ਮਹਿਲਾਂ ਦੇ ਦਰਵਜ਼ੇ ਤੇ ਹਾਥੀ ਬੱਝੇ ਖਲੋਤੇ ਸਨ, ਪਰ ਆਖ਼ਰ ਕੀਹ ਬਣਿਆ? ਇਕ ਪਲ ਵਿਚ ਸਭ ਕੁਝ ਪਰਾਇਆ ਹੋ ਗਿਆ।3। ਸੋ, ਅਹੰਕਾਰ ਕਿਸੇ ਚੀਜ਼ ਦਾ ਭੀ ਹੋਵੇ ਉਹ ਮਾੜਾ ਹੈ; ਅਹੰਕਾਰ ਵਿਚ ਹੀ ਆ ਕੇ ਜਾਦਵਾਂ ਨੇ ਦੁਰਬਾਸਾ ਨਾਲ ਮਸਖ਼ਰੀ ਕੀਤੀ ਤੇ ਇਹ ਫਲ ਪਾਇਓ ਕਿ ਸਾਰੀ ਕੁਲ ਹੀ ਮੁੱਕ ਗਈ। ਪਰ ਸ਼ੁਕਰ ਹੈ ਆਪਣੇ ਦਾਸ ਨਾਮਦੇਵ ਉੱਤੇ ਪਰਮਾਤਮਾ ਨੇ ਕਿਰਪਾ ਕੀਤੀ ਹੈ ਤੇ ਨਾਮਦੇਵ ਮਾਣ ਤਿਆਗ ਕੇ ਪਰਮਾਤਮਾ ਦੇ ਗੁਣ ਗਾਉਂਦਾ ਹੈ।4।1। ਭਾਵ : ਅਹੰਕਾਰ ਚਾਹੇ ਕਿਸੇ ਚੀਜ਼ ਦਾ ਭੀ ਹੋਵੇ, ਮਾੜਾ ਹੈ।
English Translation :

DHANAASAREE, THE WORD OF DEVOTEE NAAM DAYV JEE:
ONE UNIVERSAL CREATOR GOD. BY THE GRACE OF THE TRUE GURU:

They dig deep foundations, and build lofty palaces. Can anyone live longer than Markanda, who passed his days with only a handful of straw upon his head? || 1 || The Creator Lord is our only friend. O man, why are you so proud? This body is only temporary — it shall pass away. || 1 || Pause || The Kaurvas, who had brothers like Duryodhan, used to proclaim, “This is ours! This is ours!” Their royal procession extended over sixty miles, and yet their bodies were eaten by vultures. || 2 || Sri Lanka was totally rich with gold; was anyone greater than its ruler Raavan? What happened to the elephants, tethered at his gate? In an instant, it all belonged to someone else. || 3 || The Yaadvas deceived Durbaasaa, and received their rewards. The Lord has shown mercy to His humble servant, and now Naam Dayv sings the Glorious Praises of the Lord. || 4 || 1 ||

Wednesday, 12th Bhaadon, (Samvat 540 Nanakshahi) (Page: 692)
 
HUKAMNAMA FROM SRI DARBAR SAHIB,
Sri Amritsar.

[August 28, 2008, Thursday 05:00 AM. IST]
ਜੈਤਸਰੀ ਮਹਲਾ 5 ਘਰੁ 2 ਛੰਤ
ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥

ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥1॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥1॥ ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥2॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥2॥ ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਿਧ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥3॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥੰਨਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥3॥ ਸਲੋਕੁ ॥ ਚਿਿਤ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥4॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥4॥2॥

ਵੀਰਵਾਰ, 13 ਭਾਦੋਂ (ਸੰਮਤ 540 ਨਾਨਕਸ਼ਾਹੀ) (ਅੰਗ: 704)

ਪੰਜਾਬੀ ਵਿਆਖਿਆ :
ਜੈਤਸਰੀ ਮਹਲਾ 5 ਘਰੁ 2 ਛੰਤ

ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥

ਹੇ ਨਾਨਕ! (ਆਖ) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ ਸਰਨ ਆਏ ਦੀ ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ ।1। ਛੰਤੁ । ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋਂ ਤਿਵੇਂ ਮਾਇਆ ਦੇ ਮੋਹ ਤੋਂ ਮੇਰੀ ਰੱਖਿਆ ਕਰ। ਮੈਂ ਆਪਣੇ ਕਿਤਨੇ ਕੁ ਔਗਣ ਗਿਣਾਂ ? ਮੇਰੇ ਅੰਦਰ ਅਣਗਿਣਤ ਔਗਣ ਹਨ। ਹੇ ਪ੍ਰਭੂ ! ਮੇਰੇ ਅਣਿਗਣਤ ਹੀ ਔਗਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ ਆਪਣੇ ਵਲੋਂ ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ ਸਾਡੇ ਨਾਲ ਹੀ ਵੱਸਦਾ ਹੈਂ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ ਵਿਕਾਰਾਂ ਦੇ ਗੇੜ ਵਿਚੋਂ ਕੱਢ ਲੈ ।1। ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਨ) ਸਭ ਤੋਂ ਉੱਚਾ ਹੈ। ਨਾਨਕ ਦੀ ਉਸੇ ਦੇ ਦਰ ਤੇ ਹੀ ਅਰਦਾਸ ਹੈ ਕਿ ਮੈਨੂੰ ਨਿਆਸਰੇ ਨੰੰੂ ਉਸ ਦੇ ਚਰਨਾਂ ਵਿਚ ਥਾਂ ਮਿਲ ਜਾਏ ।2। ਛੰਤੁ । ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, ਪਰਮਾਤਮਾ ਦਾ ਦਰ ਛੱਡ ਕੇ ਅਸੀਂ ਕਿਸ ਦੇ ਪਾਸ ਜਾ ਸਕਦੇ ਹਾਂ ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੁ ਦਾ ਧਿਆਨ ਧਰ ਕੇ ਉਸ ਦੇ ਦਰ ਤੋਂ ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। ਆਪਣੇ ਅੰਦਰੋਂ ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਆਪਣੇ ਅੰਦਰੋਂ ਸਾਰਾ ਆਪਾ-ਭਾਵ ਮਿਟਾ ਦੇਣਾ ਚਾਈਦਾ ਹੈ। ਨਾਨਕ ਤਾਂ ਪ੍ਰਭੂ ਦੇ ਦਰ ਤੇ ਹੀ ਬੇਨਤੀ ਕਰਦਾ ਹੈ ਤੇ ਆਖਦਾ ਹੈ – ਹੇ ਪ੍ਰਭੂ! ਮੇਹਰ ਕਰ ਤੇਰੀ ਮੇਹਰ ਨਾਲ ਹੀ ਤੇਰੇ ਸਦਾ ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ ।2। ਹੇ ਮੇਰੇ ਮਨ! ਜਿਸ ਪਰਮਾਤਮਾ ਦੇ ਹੱਥ ਵਿਚ ਸਾਡੀ ਹਰੇਕ ਜੀਵਨ ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, ਇਹੀ ਧਨ ਸਾਡੇ ਨਾਲ ਸਾਥ ਕਰਦਾ ਹੈ ।3। ਛੰਤੁ । ਹੇ ਭਾਈ! ਸਿਰਫ਼ ਪਰਮਾਤਮਾ ਹੀ ਸਦਾ ਨਾਲ ਨਿਭਣ ਵਾਲਾ ਸਾਥੀ ਹੈ, ਉਸ ਤੋਂ ਬਿਨਾਂ ਹੋਰ ਕੋਈ ਸਾਥੀ ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀ ਗਿਣ ਸਕਦਾਂ ਹਾਂ ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ ਅਸਾਂ ਜੀਵਾਂ ਦਾ ਹੋਰ ਕੋਈ ਸਹਾਰਾ ਨਹੀਂ ਹੈ । ਨਾਨਕ ਬੇਨਤੀ ਕਰਦਾ ਹੈ – ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ ।3। ਹੇ ਨਾਨਕ! ਆਖ- ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, ਉਸ ਦੇ ਦਰ ਤੋਂ ਸਾਰੇ ਸੁਖ ਮਿਲ ਜਾਂਦੇ ਹਨ, ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ ਉਸ ਪਾਸੋਂ ਮੰਗੀ ਹੈ, ਉਹ ਮੈਨੂੰ ਸਦਾ ਮਿਲ ਗਈ ਹੈ ।4। ਛੰਤ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ ਮੇਰਾ ਮਨ ਮਾਇਆ ਦੇ ਮੋਹ ਤੋਂ ਸੁਤੰਤਰ ਹੋ ਗਿਆ ਹੈ। ਜਿੰਨਾਂ ਨੇ ਭੀ ਗੁਰੁੂ ਦੀ ਸ਼ਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ ਜਿੰਦ ਪਰਮਾਤਮਾ ਦੀ ਜੋਤੀ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆਂ ਸਾਰੇ ਪਾਪ ਮਿਟ ਜਾਂਦੇ ਹਨ, ਵਿਕਾਰਾਂ ਦੀ ਸੜਨ ਮੁੱਕ ਜਾਂਦੀ ਹੈ,ਮਨ ਮਾਇਆ ਵੱਲੋਂ ਰੱਜ ਜਾਂਦਾ ਹੈ । ਜਿਨ੍ਹਾਂ ਉੱਤੇ ਪ੍ਰਭੂ ਦਯਾ ਕਰਦਾ ਹੈ, ਜਿੰਨਾ ਦੀ ਬਾਂਹ ਫੜ ਕੇ ਆਪਣੇ ਬਣਾ ਲੈਂਦਾ ਹੈ, ਤੇ, ਆਦਰ ਦੇਂਦਾ ਹੈ, ਜਿੰਨਾਂ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਆਪਣੇ ਨਾਲ ਮਿਲਾ ਲੈਂਦਾ ਹੈ, ਉਹਨਾਂ ਦੇ ਜਨਮ ਮਰਨ ਦੇ ਸਾਰੇ ਦੁੱਖ ਸੜ ਕੇ ਸੁਆਹ ਹੋ ਜਾਂਦੇ ਹਨ। ਨਾਨਕ ਬੇਨਤੀ ਕਰਦਾ ਹੈ ਹੇ ਭਾਈ! ਜਿੰਨਾਂ ਉਤੇ ਪ੍ਰਭੂ ਮੇਹਰ ਕਰਦਾ ਹੈ, ਉਹਨਾਂ ਨੂੰ ਇਕ ਪਲ ਵਿਚ ਆਪਣੇ ਨਾਲ ਮਿਲਾ ਲੈਂਦਾ ਹੈ ।4।2।

English Translation :

JAITSREE, FIFTH MEHL, SECOND HOUSE, CHHANT:
ONE UNIVERSAL CREATOR GOD. BY THE GRACE OF THE TRUE GURU: SHALOK:

God is lofty, unapproachable and infinite. He is indescribable- He cannot be described. Nanak seeks the Sanctuary of God, who is all-powerful to save us. || 1 || CHHANT: Save me, any way You can; O Lord God, I am Yours. My demerits are uncountable; how many of them should I count? The sins and crimes I committed are countless; day by day, I continually make mistakes. I am intoxicated by emotional attachment to Maya, the treacherous one; by Your Grace alone can I be saved. Secretly, I commit hideous sins of corruption, even though God is the nearest of the near. Prays Nanak, shower me with Your Mercy, Lord, and lift me up, out of the whirlpool of the terrifying world-ocean. || 1 || SHALOK: Countless are His virtues; they cannot be enumerated. God’s Name is lofty and exalted. This is Nanak’s humble prayer, to bless the homeless with a home. || 2 || CHHANT: There is no other place at all - where else should I go? Twenty-four hours a day, with my palms pressed together, I meditate on God. Meditating forever on my God, I receive the fruits of my mind’s desires. Renouncing pride, attachment, corruption and duality, I lovingly center my attention on the One Lord. Dedicate your mind and body to God; eradicate all your self-conceit. Prays Nanak, shower me with Your mercy, Lord, that I may be absorbed in Your True Name. || 2 || SHALOK: O mind, meditate on the One, who holds everything in His hands. Gather the wealth of the Lord’s Name; O Nanak, it shall always be with You. || 3 || CHHANT: God is our only True Friend; there is not any other. In the places and interspaces, in the water and on the land, He Himself is pervading everywhere. He is totally permeating the water, the land and the sky; God is the Great Giver, the Lord and Master of all. The Lord of the world, the Lord of the universe has no limit; His Glorious Virtues are unlimited- how can I count them? I have hurried to the Sanctuary of the Lord Master, the Bringer of peace; without Him, there is no other at all. Prays Nanak, that being, unto whom the Lord shows mercy - he alone obtains the Naam. || 3 || SHALOK: Whatever I wish for, that I receive. Meditating on the Naam, the Name of the Lord, Nanak has found total peace. || 4 || CHHANT: My mind is now emancipated; I have joined the Saadh Sangat, the Company of the Holy. As Gurmukh, I chant the Naam, and my light has merged into the Light. Remembering the Lord’s Name in meditation, my sins have been erased; the fire has been extinguished, and I am satisfied. He has taken me by the arm, and blessed me with His kind mercy; He has accepted me His own. The Lord has hugged me in His embrace, and merged me with Himself; the pains of birth and death have been burnt away. Prays Nanak, He has blessed me with His kind mercy; in an instant, He unites me with Himself. || 4 || 2 ||
Thursday, 13th Bhaadon, (Samvat 540 Nanakshahi)(Page: 704)

​
 
HUKAMNAMA FROM SRI DARBAR SAHIB,
Sri Amritsar.

[August 29, 2008, Friday 05:00 AM. IST]
ਜੈਤਸਰੀ ਮਹਲਾ 4 ॥

ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥1॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ਼੍ਰਿਪਾਲਿ ਕ਼੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਿਨ ਗੁਪਤੁ ਨਾਮੁ ਪਰਗਾਝਾ ॥2॥ ਦਰਸਨੁ ਸਾਧ ਮਿਿਲਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥3॥ ਜਿਨ ਕਉ ਕ਼੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥4॥5॥

ਸ਼ੁਕਰਵਾਰ, 14 ਭਾਦੋਂ (ਸੰਮਤ 540 ਨਾਨਕਸ਼ਾਹੀ) (ਅੰਗ: 697)

ਪੰਜਾਬੀ ਵਿਆਖਿਆ :
ਜੈਤਸਰੀ ਮਹਲਾ 4 ॥

ਹੇ ਭਾਈ! ਜਿੰਨਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ ਤਾਂ ਚੰਗਾ ਹੈ, ਕਿਉਂਕਿ ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।1। ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ ਜਿਸ ਮਨੁੱਖ ਉਤੇ ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ ਨਾਮ ਜਪਣ ਦੀ ਕਦਰ ਸਮਝ ਗਿਆ। ਰਹਾਉ। ਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤਿ ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, ਪਰ ਪਰਮਾਤਮਾ ਗੁਰੂ ਦੇ ਰਾਹੀਂ ਹੀ ਮਿਲਦਾ ਹੈ। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ।2। ਹੇ ਭਾਈ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦਾ ਦਰਸ਼ਨ ਪ੍ਰਾਪਤ ਹੁੰਦਾ ਹੈ, ਉਸ ਦੇ ਸਾਰੇ ਪਾਪ ਦੂਰ ਹੋ ਜਾਂਦੇ ਹਨ। ਜਿਸ ਨੂੰ ਵੱਡਾ ਸਿਆਣਾ ਤੇ ਸ਼ਾਹ ਗੁਰੂ ਮਿਲ ਪਿਆ, ਗੁਰੂ ਨੇ ਪਰਮਾਤਮਾ ਦੇ ਬਹੁਤੇ ਗੁਣਾਂ ਨਾਲ ਉਸ ਨੂੰ ਸਾਂਝੀਵਾਲ ਬਣਾ ਦਿੱਤਾ ।3। ਹੇ ਭਾਈ! ਜਗਤ ਦੇ ਜੀਵਨ ਪ੍ਰਭੂ ਨੇ ਜਿੰਨਾਂ ਮਨੁੱਖਾਂ ਉਤੇ ਕਿਰਪਾ ਕੀਤੀ, ਉਹਨਾਂ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਲਿਆ। ਹੇ ਨਾਨਕ! (ਆਖ- ਹੇ ਭਾਈ) ਧਰਮਰਾਜ ਦੇ ਦਰ ਤੇ ਉਹਨਾਂ ਮਨੁੱਖਾਂ ਦੇ ਕੀਤੇ ਕਰਮਾਂ ਦੇ ਲੇਖੇ ਦੇ ਸਾਰੇ ਕਾਗ਼ਜ ਪਾੜ ਦਿੱਤੇ ਗਏ, ਉਹਨਾਂ ਦਾਸਾਂ ਦਾ ਲੇਖਾ ਨਿੱਬੜ ਗਿਆ।4।5।

English Translation :

JAITSREE, FOURTH MEHL:

The Lord’s Name does not abide within their hearts — their mothers should have been sterile. These bodies wander around, forlorn and abandoned, without the Name; their lives waste away, and they die, crying out in pain. || 1 || O my mind, chant the Name of the Lord, the Lord within you. The Merciful Lord God, Har, Har, has showered me with His Mercy; the Guru has imparted spiritual wisdom to me, and my mind has been instructed. || Pause || In this Dark Age of Kali Yuga, the Kirtan of the Lord’s Praise brings the most noble and exalted status; the Lord is found through the True Guru. I am a sacrifice to my True Guru, who has revealed the Lord’s hidden Name to me. || 2 || By great good fortune, I obtained the Blessed Vision of the Darshan of the Holy; it removes all stains of sin. I have found the True Guru, the great, all-knowing King; He has shared with me the many Glorious Virtues of the Lord. || 3 || Those, unto whom the Lord, the Life of the world, has shown Mercy, enshrine Him within their hearts, and cherish Him in their minds. The Righteous Judge of Dharma, in the Court of the Lord, has torn up my papers; servant Nanak’s account has been settled. || 4 || 5 ||
Friday, 14th Bhaadon, (Samvat 540 Nanakshahi) (Page : 697)

​
 
Katha of Hukamnama (Listen Katha after 11AM IST)

TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[August 30, 2008, Saturday 05:00 AM. IST]
ਧਨਾਸਰੀ ਮਹਲਾ 5 ॥

ਹਰਿ ਹਰਿ ਲੀਨੇ ਸੰਤ ਉਬਾਰਿ ॥ ਹਰਿ ਕੇ ਦਾਸ ਕੀ ਚਿਤਵੈ ਬੁਰਿਆਈ ਤਿਸ ਹੀ ਕਉ ਫਿਿਰ ਮਾਰਿ ॥1॥ ਰਹਾਉ ॥ ਜਨ ਕਾ ਆਪਿ ਸਹਾਈ ਹੋਆ ਨਿੰਦਕ ਭਾਗੇ ਹਾਰਿ ॥ ਭ੍ਰਮਤ ਭ੍ਰਮਤ ਊਹਾਂ ਹੀ ਮੂਏ ਬਾਹੁੜਿ ਗ੍ਰਿਿਹ ਨ ਮੰਝਾਰਿ ॥1॥ ਨਾਨਕ ਸਰਣਿ ਪਰਿਓ ਦੁਖ ਭੰਜਨ ਗੁਨ ਗਾਵੈ ਸਦਾ ਅਪਾਰਿ ॥ ਨਿੰਦਕ ਕਾ ਮੁਖੁ ਕਾਲਾ ਹੋਆ ਦੀਨ ਦੁਨੀਆ ਕੈ ਦਰਬਾਰਿ ॥2॥15॥

ਸਨੀਵਾਰ, 15 ਭਾਦੋਂ (ਸੰਮਤ 540 ਨਾਨਕਸ਼ਾਹੀ) (ਅੰਗ: 674)

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ 5 ॥

ਹੇ ਭਾਈ! ਪਰਮਾਤਮਾ ਆਪਣੇ ਸੰਤਾਂ ਨੂੰ ਸਦਾ ਹੀ ਬਚਾਉਂਦਾ ਆ ਰਿਹਾ ਹੈ। ਜੇ ਕੋਈ ਮਨੁੱਖ ਪਰਮਾਤਮਾ ਦੇ ਸੇਵਕ ਦੀ ਕੋਈ ਹਾਨੀ ਕਰਨ ਦੀਆਂ ਸੋਚਾਂ ਸੋਚਦਾ ਹੈ, ਤਾਂ ਪਰਮਾਤਮਾ ਉਸੇ ਨੂੰ ਹੀ ਆਤਮਕ ਮੌਤੇ ਮਾਰ ਦੇਂਦਾ ਹੈ।ਰਹਾਉ। ਹੇ ਭਾਈ! ਪਰਮਾਤਮਾ ਆਪਣੇ ਸੇਵਕ ਦਾ ਆਪ ਮਦਦਗਾਰ ਬਣਦਾ ਹੈ, ਉਸ ਦੇ ਨਿੰਦਕ (ਨਿੰਦਾ ਦੇ ਕੰਮ ਵਿਚ) ਹਾਰ ਖਾ ਕੇ ਭੱਜ ਜਾਂਦੇ ਹਨ। ਨਿੰਦਕ ਮਨੁੱਖ ਨਿੰਦਾ ਦੇ ਕੰਮ ਵਿਚ ਭਟਕ ਕੇ ਨਿੰਦਾ ਦੇ ਗੇੜ ਵਿਚ ਹੀ ਆਤਮਕ ਮੌਤ ਸਹੇੜ ਲੈਂਦੇ ਹਨ, ਤੇ ਫਿਰ ਅਨੇਕਾਂ ਜੂਨਾਂ ਵਿਚ ਜਾ ਪੈਂਦੇ ਹਨ।1। ਹੇ ਨਾਨਕ! ਆਖ- ਹੇ ਭਾਈ! ਜੇਹੜਾ ਮਨੁੱਖ ਦੁੱਖਾਂ ਦੇ ਨਾਸ ਕਰਨ ਵਾਲੇ ਪਰਮਾਤਮਾ ਦੀ ਸਰਨ ਆ ਪੈਂਦਾ ਹੈ, ਉਹ ਉਸ ਬੇਅੰਤ ਪ੍ਰਭੂ ਵਿਚ ਲੀਨ ਹੋ ਕੇ ਸਦਾ ਉਸ ਦੇ ਗੁਣ ਗਾਉਂਦਾ ਰਹਿੰਦਾ ਹੈ। ਪਰ ਉਸ ਦੀ ਨਿੰਦਾ ਕਰਨ ਵਾਲੇ ਮਨੁੱਖ ਦਾ ਮੂੰਹ ਦੁਨੀਆਂ ਦੇ ਦਰਬਾਰ ਵਿਚ ਅਤੇ ਦੀਨ ਦੇ ਦਰਬਾਰ ਵਿਚ ਲੋਕ ਪਰਲੋਕ ਵਿਚ ਕਾਲਾ ਹੁੰਦਾ ਹੈ। ਨਿੰਦਕ ਲੋਕ ਪਰਲੋਕ ਵਿਚ ਬਦਨਾਮੀ ਖੱਟਦਾ ਹੈ।2।15।
English Translation :

DHANAASAREE, FIFTH MEHL:

The Lord saves His Saints. One who wishes misfortune upon the Lord’s slaves, shall be destroyed by the Lord eventually. || 1 || Pause || He Himself is the help and support of His humble servants; He defeats the slanderers, and chases them away. Wandering around aimlessly, they die out there; they never return to their homes again. || 1 || Nanak seeks the Sanctuary of the Destroyer of pain; he sings the Glorious Praises of the infinite Lord forever. The faces of the slanderers are blackened in the courts of this world, and the world beyond. || 2 || 15 ||

Saturday, 15th Bhaadon, (Samvat 540 Nanakshahi) (Page: 674)
 
TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[September 1, 2008, Monday 05:00 AM. IST]

ਸੋਰਠਿ ਮਹਲਾ 3 ਚੌਤੁਕੇ ॥

ਸਚੀ ਭਗਤਿ ਸਤਿਗੁਰ ਤੇ ਹੋਵੈ ਸਚੀ ਹਿਰਦੈ ਬਾਣੀ ॥ ਸਤਿਗੁਰੁ ਸੇਵੇ ਸਦਾ ਸੁਖੁ ਪਾਏ ਹਉਮੈ ਸਬਦਿ ਸਮਾਣੀ ॥ ਬਿਨੁ ਗੁਰ ਸਾਚੇ ਭਗਤਿ ਨ ਹੋਵੀ ਹੋਰ ਭੂਲੀ ਫਿਰੈ ਇਆਣੀ ॥ ਮਨਮੁਖਿ ਫਿਰਹਿ ਸਦਾ ਦੁਖੁ ਪਾਵਹਿ ਡੂਬਿ ਮੁਏ ਵਿਣੁ ਪਾਣੀ ॥1॥ ਭਾਈ ਰੇ ਸਦਾ ਰਹਹੁ ਸਰਣਾਈ ॥ ਆਪਣੀ ਨਦਰਿ ਕਰੇ ਪਤਿ ਰਾਖੈ ਹਰਿ ਨਾਮੋ ਦੇ ਵਡਿਆਈ ॥ ਰਹਾਉ ॥ ਪੂਰੇ ਗੁਰ ਤੇ ਆਪੁ ਪਛਾਤਾ ਸਬਦਿ ਸਚੈ ਵੀਚਾਰਾ ॥ ਹਿਰਦੈ ਜਗਜੀਵਨੁ ਸਦ ਵਸਿਆ ਤਜਿ ਕਾਮੁ ਕ਼੍ਰੋਧੁ ਅਹੰਕਾਰਾ ॥ ਸਦਾ ਹਜੂਰਿ ਰਵਿਆ ਸਭ ਠਾਈ ਹਿਰਦੈ ਨਾਮੁ ਅਪਾਰਾ ॥ ਜੁਗਿ ਜੁਗਿ ਬਾਣੀ ਸਬਦਿ ਪਛਾਣੀ ਨਾਉ ਮੀਠਾ ਮਨਹਿ ਪਿਆਰਾ ॥2॥ ਸਤਿਗੁਰੁ ਸੇਵਿ ਜਿਿਨ ਨਾਮੁ ਪਛਾਤਾ ਸਫਲ ਜਨਮੁ ਜਗਿ ਆਇਆ ॥ ਹਰਿ ਰਸੁ ਚਾਖਿ ਸਦਾ ਮਨੁ ਤ੍ਰਿਪਤਿਆ ਗੁਣ ਗਾਵੈ ਗੁਣੀ ਅਘਾਇਆ ॥ ਕਮਲੁ ਪ੍ਰਗਾਸਿ ਸਦਾ ਰੰਗਿ ਰਾਤਾ ਅਨਹਦ ਸਬਦੁ ਵਜਾਇਆ ॥ ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਚੇ ਸਚਿ ਸਮਾਇਆ ॥3॥ ਰਾਮ ਨਾਮ ਕੀ ਗਤਿ ਕੋਇ ਨ ਬੂਝੈ ਗੁਰਮਤਿ ਰਿਦੈ ਸਮਾਈ ॥ ਗੁਰਮੁਖਿ ਹੋਵੈ ਸੁ ਮਗੁ ਪਛਾਣੈ ਹਰਿ ਰਸਿ ਰਸਨ ਰਸਾਈ ॥ ਜਪੁ ਤਪੁ ਸੰਜਮੁ ਸਭੁ ਗੁਰ ਤੇ ਹੋਵੈ ਹਿਰਦੈ ਨਾਮੁ ਵਸਾਈ ॥ ਨਾਨਕ ਨਾਮੁ ਸਮਾਲਹਿ ਸੇ ਜਨ ਸੋਹਨਿ ਦਰਿ ਸਾਚੈ ਪਤਿ ਪਾਈ ॥4॥7॥

ਸੋਮਵਾਰ, 17 ਭਾਦੋਂ (ਸੰਮਤ 540 ਨਾਨਕਸ਼ਾਹੀ) (ਅੰਗ: 602)

ਪੰਜਾਬੀ ਵਿਆਖਿਆ
:
ਸੋਰਠਿ ਮਹਲਾ 3 ਚੌਤੁਕੇ ॥

ਹੇ ਭਾਈ! ਸਦਾ ਗੁਰੂ ਦੀ ਸਰਨ ਟਿਿਕਆ ਰਹੁ । (ਜੇਹੜਾ ਮਨੁੱਖ ਗੁਰੂ ਦੀ ਸਰਨ ਪਿਆ ਰਹਿੰਦਾ ਹੈ, ਉਸ ਉਤੇ ਗੁਰੂ) ਆਪਣੀ ਮੇਹਰ ਦੀ ਨਿਗਾਹ ਕਰਦਾ ਹੈ; ਉਸ ਦੀ ਇੱਜ਼ਤ ਰੱਖਦਾ ਹੈ, ਉਸ ਨੂੰ ਪ੍ਰਭੂ ਦਾ ਨਾਮ ਬਖ਼ਸ਼ਦਾ ਹੈ (ਜੋ ਇਕ ਵੱਡੀ) ਇੱਜ਼ਤ ਹੈ ।ਰਹਾਉ। ਹੇ ਭਾਈ! ਗੁਰੂ ਦੀ ਰਾਹੀਂ ਸਦਾ-ਥਿਰ ਪ੍ਰਭੂ ਦੀ ਭਗਤੀ ਹੋ ਸਕਦੀ ਹੈ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਹਿਰਦੇ ਵਿਚ ਟਿਕ ਜਾਂਦੀ ਹੈ । ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਸਦਾ ਸੁਖ ਮਾਣਦਾ ਹੈ, ਉਸ ਦੀ ਹਉਮੈ ਗੁਰੂ ਦੇ ਸ਼ਬਦ ਵਿਚ ਹੀ ਮੁੱਕ ਜਾਂਦੀ ਹੈ । ਸੱਚੇ ਗੁਰੂ ਤੋਂ ਬਿਨਾ ਭਗਤੀ ਨਹੀਂ ਹੋ ਸਕਦੀ, ਜੇਹੜੀ ਅੰਞਾਣ ਲੁਕਾਈ ਗੁਰੂ ਦੇ ਦਰ ਤੇ ਨਹੀਂ ਆਉਂਦੀ, ਉਹ ਕੁਰਾਹੇ ਪਈ ਰਹਿੰਦੀ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਦੇ ਫਿਰਦੇ ਹਨ, ਸਦਾ ਦੁੱਖ ਪਾਂਦੇ ਹਨ; ਉਹ, ਮਾਨੋ, ਪਾਣੀ ਤੋਂ ਬਿਨਾ ਹੀ ਡੁੱਬ ਮਰਦੇ ਹਨ ।1। ਜਿਸ ਮਨੁੱਖ ਨੇ ਪੂਰੇ ਗੁਰੂ ਦੀ ਰਾਹੀਂ ਆਪਣੇ ਆਤਮਕ ਜੀਵਨ ਨੂੰ ਪੜਤਾਲਣਾ ਸ਼ੁਰੂ ਕਰ ਦਿੱਤਾ, ਉਸ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜ ਕੇ ਪ੍ਰਭੂ ਦੇ ਗੁਣਾਂ ਨੂੰ ਵਿਚਾਰਨਾ ਸ਼ੁਰੂ ਕਰ ਦਿੱਤਾ । ਕਾਮ ਕੋ਼੍ਰਧ ਅਹੰਕਾਰ (ਆਦਿਕ ਵਿਕਾਰ) ਤਿਆਗਣ ਨਾਲ ਉਸ ਦੇ ਹਿਰਦੇ ਵਿਚ ਜਗਤ ਦਾ ਜੀਵਨ ਪ੍ਰਭੂ ਸਦਾ ਲਈ ਆ ਵੱਸਿਆ । ਬੇਅੰਤ ਪ੍ਰਭੂ ਦਾ ਨਾਮ ਉਸ ਦੇ ਹਿਰਦੇ ਵਿਚ ਆ ਵੱਸਣ ਕਰਕੇ ਪ੍ਰਭੂ ਉਸ ਨੂੰ ਹਰ ਵੇਲੇ ਅੰਗ-ਸੰਗ ਵੱਸਦਾ ਦਿੱਸ ਪਿਆ, ਸਭ ਥਾਵਾਂ ਵਿਚ ਮੌਜੂਦ ਦਿੱਸ ਪਿਆ । ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਇਹ ਪਛਾਣ ਆ ਗਈ ਕਿ (ਪਰਮਾਤਮਾ ਨਾਲ ਮਿਲਾਪ ਦਾ ਵਸੀਲਾ) ਹਰੇਕ ਜੁਗ ਵਿਚ ਗੁਰੂ ਦੀ ਬਾਣੀ ਹੀ ਹੈ, ਪਰਮਾਤਮਾ ਦਾ ਨਾਮ ਉਸ ਨੂੰ ਆਪਣੇ ਮਨ ਵਿਚ ਪਿਆਰਾ ਲੱਗਣ ਲੱਗ ਪਿਆ ।2। ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਨਾਲ ਸਾਂਝ ਪਾ ਲਈ, ਜਗਤ ਵਿਚ ਆ ਕੇ ਉਸਦੀ ਜ਼ਿੰਦਗੀ ਕਾਮਯਾਬ ਹੋ ਗਈ । ਪਰਮਾਤਮਾ ਦੇ ਨਾਮ ਸੁਆਦ ਚੱਖ ਕੇ ਉਸ ਦਾ ਮਨ ਸਦਾ ਲਈ ਤ਼੍ਰਿਪਤ ਹੋ ਜਾਂਦਾ ਹੈ, ਉਹ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਤੇ, ਗੁਣਾਂ ਦੀ ਰਾਹੀਂ ਮਾਇਆ ਵਲੋਂ ਰੱਜ ਜਾਂਦਾ ਹੈ । ਉਸ ਦਾ ਹਿਰਦਾ-ਕਮਲ ਖਿੜ ਕੇ ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ, ਉਹ (ਆਪਣੇ ਹਿਰਦੇ ਵਿਚ) ਇਕ-ਰਸ ਗੁਰ-ਸ਼ਬਦ (ਦਾ ਵਾਜਾ) ਵਜਾਂਦਾ ਰਹਿੰਦਾ ਹੈ । ਪਵਿਤ਼੍ਰ ਬਾਣੀ ਦੀ ਬਰਕਤਿ ਨਾਲ ਉਸ ਦਾ ਮਨ ਪਵਿਤ਼੍ਰ ਹੋ ਜਾਂਦਾ ਹੈ, ਉਸ ਦਾ ਸਰੀਰ ਪਵਿਤ਼੍ਰ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਵਿਚ ਹੀ ਲੀਨ ਰਹਿੰਦਾ ਹੈ ।3। ਕੋਈ ਮਨੁੱਖ ਨਹੀਂ ਸਮਝ ਸਕਦਾ ਕਿ ਪਰਮਾਤਮਾ ਦੇ ਨਾਮ ਨਾਲ ਕਿਤਨੀ ਕੁ ਉੱਚੀ ਆਤਮਕ ਅਵਸਥਾ ਬਣ ਜਾਂਦੀ ਹੈ (ਉਂਞ) ਗੁਰੂ ਦੀ ਮਤਿ ਲਿਆਂ ਨਾਮ (ਮਨੁੱਖ ਦੇ) ਹਿਰਦੇ ਵਿਚ ਆ ਵੱਸਦਾ ਹੈ । ਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੋ ਜਾਂਦਾ ਹੈ ਉਹ (ਪਰਮਾਤਮਾ ਦੇ ਮਿਲਾਪ ਦਾ) ਰਸਤਾ ਪਛਾਣ ਲੈਂਦਾ ਹੈ, ਉਸ ਦੀ ਜੀਭ ਨਾਮ-ਰਸ ਨਾਲ ਰਸ ਬਣ ਜਾਂਦੀ ਹੈ । ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਹਿਰਦੇ ਵਿਚ ਆ ਵੱਸਦਾ ਹੈ—ਇਹੀ ਹੈ ਜਪ, ਇਹੀ ਹੈ ਤਪ, ਇਹੀ ਹੈ ਸੰਜਮ । ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦਾ ਨਾਮ ਹਿਰਦੇ ਵਿਚ ਵਸਾਈ ਰੱਖਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ, ਸਦਾ-ਥਿਰ ਪ੍ਰਭੂ ਦੇ ਦਰ ਤੇ ਉਹਨਾਂ ਨੂੰ ਇੱਜ਼ਤ ਮਿਲਦੀ ਹੈ ।4।7।
English Translation :

SORAT’H, THIRD MEHL, CHAU-TUKAS:

True devotional worship is obtained only through the True Guru, when the True Word of His Bani is in the heart. Serving the True Guru, eternal peace is obtained; egotism is obliterated through the Word of the Shabad. Without the Guru, there is no true devotion; otherwise, people wander around, deluded by ignorance. The self-willed manmukhs wander around, suffering in constant pain; they drown and die, even without water. || 1 || O Siblings of Destiny, remain forever in the Lord’s Sanctuary, under His Protection. Bestowing His Glance of Grace, He preserves our honor, and blesses us with the glory of the Lord’s Name. || Pause || Through the Perfect Guru, one comes to understand himself, contemplating the True Word of the Shabad. The Lord, the Life of the world, ever abides in his heart, and he renounces sexual desire, anger and egotism. The Lord is ever-present, permeating and pervading all places; the Name of the Infinite Lord is enshrined within the heart. Throughout the ages, through the Word of His Bani, His Shabad is realized, and the Name becomes so sweet and beloved to the mind. || 2 || Serving the Guru, one realizes the Naam, the Name of the Lord; fruitful is his life, and his coming into the world. Tasting the sublime elixir of the Lord, his mind is satisfied and satiated forever; singing the Glories of the Glorious Lord, he is fulfilled and satisfied. The lotus of his heart blossoms forth, he is ever imbued with the Lord’s Love, and the unstruck melody of the Shabad resounds within him. His body and mind become immaculately pure; his speech becomes immaculate as well, and he merges in the Truest of the True. || 3 || No one knows the state of the Lord’s Name; through the Guru’s Teachings, it comes to abide in the heart. One who becomes Gurmukh, understands the Path; his tongue savors the sublime essence of the Lord’s Nectar. Meditation, austere self-discipline and self-restraint are all obtained from the Guru; the Naam, the Name of the Lord, comes to abide within the heart. O Nanak, those humble beings who praise the Naam are beautiful; they are honored in the Court of the True Lord. || 4 || 7 ||

Monday, 17th Bhaadon, (Samvat 540 Nanakshahi) (Page: 602)
 
[September 2, 2008, Tuesday 05:00 AM. IST]

ਧਨਾਸਰੀ ਮਹਲਾ 4 ॥

ਸੇਵਕ ਸਿਖ ਪੂਜਣ ਸਭਿ ਆਵਹਿ ਸਭਿ ਗਾਵਹਿ ਹਰਿ ਹਰਿ ਊਤਮ ਬਾਨੀ ॥ ਗਾਵਿਆ ਸੁਣਿਆ ਤਿਨ ਕਾ ਹਰਿ ਥਾਇ ਪਾਵੈ ਜਿਨ ਸਤਿਗੁਰ ਕੀ ਆਗਿਆ ਸਤਿ ਸਤਿ ਕਰਿ ਮਾਨੀ ॥1॥ ਬੋਲਹੁ ਭਾਈ ਹਰਿ ਕੀਰਤਿ ਹਰਿ ਭਵਜਲ ਤੀਰਥਿ ॥ ਹਰਿ ਦਰਿ ਤਿਨ ਕੀ ਊਤਮ ਬਾਤ ਹੈ ਸੰਤਹੁ ਹਰਿ ਕਥਾ ਜਿਨ ਜਨਹੁ ਜਾਨੀ ॥ ਰਹਾਉ ॥ ਆਪੇ ਗੁਰੁ ਚੇਲਾ ਹੈ ਆਪੇ ਆਪੇ ਹਰਿ ਪ੍ਰਭੁ ਚੋਜ ਵਿਡਾਨੀ ॥ ਜਨ ਨਾਨਕ ਆਪਿ ਮਿਲਾਏ ਸੋਈ ਹਰਿ ਮਿਲਸੀ ਅਵਰ ਸਭ ਤਿਆਗਿ ਓਹਾ ਹਰਿ ਭਾਨੀ ॥2॥5॥11॥

ਮੰਗਲਵਾਰ, 18 ਭਾਦੋਂ (ਸੰਮਤ 540 ਨਾਨਕਸ਼ਾਹੀ) (ਅੰਗ: 669)

ਪੰਜਾਬੀ ਵਿਆਖਿਆ
:
ਧਨਾਸਰੀ ਮਹਲਾ 4 ॥

ਹੇ ਭਾਈ! ਸੇਵਕ ਅਖਵਾਉਣ ਵਾਲੇ ਸਿੱਖ ਅਖਵਾਉਣ ਵਾਲੇ ਸਾਰੇ ਗੁਰੂ-ਦਰ ਤੇ ਪ੍ਰਭੂ ਦੀ ਪੂਜਾ-ਭਗਤੀ ਕਰਨ ਆਉਂਦੇ ਹਨ, ਅਤੇ, ਪਰਮਾਤਮਾ ਦੀ ਸਿਫ਼ਤਿ ਸਾਲਾਹ ਨਾਲ ਭਰਭੂਰ ਸ੍ਰੇਸ਼ਟ ਗੁਰਬਾਣੀ ਗਾਂਉਦੇ ਹਨ। ਪਰ ਪਰਮਾਤਮਾ ਉਹਨਾਂ ਮਨੁੱਖਾਂ ਦਾ ਬਾਣੀ ਗਾਉਣਾ ਅਤੇ ਸੁਣਨਾ ਕਬੂਲ ਕਰਦਾ ਹੈ, ਜਿੰਨ੍ਹਾਂ ਗੁਰੂ ਦੇ ਹੁਕਮ ਨੂੰ ਬਿਲਕੁਲ ਸਹੀ ਜਾਣ ਕੇ ਉਸ ਉਤੇ ਅਮਲ ਕੀਤਾ ਹੈ।1। ਹੇ ਭਾਈ! ਸੰਸਾਰ-ਸਮੁੰਦਰ ਤੋਂ ਪਾਰ ਲੰਘਾਉਣ ਵਾਲੇ (ਗੁਰੂ) ਤੀਰਥ ਦੀ ਸ਼ਰਨ ਪੈ ਕੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਿਆ ਕਰੋ। ਪਰਮਾਤਮਾ ਦੇ ਦਰ ਤੇ ਉਹਨਾਂ ਮਨੁੱਖਾਂ ਦੀ ਚੰਗੀ ਸੋਭਾ ਹੁੰਦੀ ਹੈ, ਜਿੰਨ੍ਹਾਂ ਮਨੁਖਾਂ ਨੇ ਪਰਮਾਤਮਾ ਦੀ ਸਿਫ਼ਤਿ ਸਲਾਹ ਨਾਲ ਡੂੰਘੀ ਸਾਂਝ ਪਾਈ ਹੈ। ਰਹਾਉ। ਹੇ ਭਾਈ! ਪ੍ਰਭੂ ਆਪ ਹੀ ਗੁਰੂ ਹੈ, ਆਪ ਹੀ ਸਿੱਖ ਹੈ, ਪ੍ਰਭੂ ਆਪ ਹੀ ਅਚਰਜ ਤਮਾਸ਼ੇ ਕਰਨ ਵਾਲਾ ਹੈ। ਹੇ ਦਾਸ ਨਾਨਕ! ਉਹੀ ਮਨੁੱਖ ਪਰਮਾਤਮਾ ਨੂੰ ਮਿਲ ਸਕਦਾ ਜਿਸ ਨੂੰ ਪਰਮਾਤਮਾ ਆਪ ਮਿਲਾਉਂਦਾ ਹੈ। ਹੇ ਭਾਈ! ਹੋਰ ਸਾਰਾ ਆਸਰਾ-ਪਰਨਾ ਛੱਡ ਗੁਰੂ ਦੀ ਆਗਿਆ ਵਿਚ ਤੁਰ ਕੇ ਸਿਫ਼ਤਿ ਸਾਲਾਹ ਕਰਿਆ ਕਰ ਪ੍ਰਭੂ ਨੂੰ ਉਹ ਸਿਫ਼ਤਿ ਸਾਲਾਹ ਹੀ ਪਿਆਰੀ ਲੱਗਦੀ ਹੈ।2।5।11।
English Translation :

DHANAASAREE, FOURTH MEHL:

All the Sikhs and servants come to worship and adore You; they sing the sublime Bani of the Lord, Har, Har. Their singing and listening is approved by the Lord; they accept the Order of the True Guru as True, totally True. || 1 || Chant the Lord’s Praises, O Siblings of Destiny; the Lord is the sacred shrine of pilgrimage in the terrifying world-ocean. They alone are praised in the Court of the Lord, O Saints, who know and understand the Lord’s sermon. || Pause || He Himself is the Guru, and He Himself is the disciple; the Lord God Himself plays His wondrous games. O servant Nanak, he alone merges with the Lord, whom the Lord Himself merges; all the others are forsaken, but the Lord loves him. || 2 || 5 || 11 ||

Tuesday, 18th Bhaadon (Samvat 540 Nanakshahi) (Page: 669)
 
[September 3, 2008, Wednesday 05:00 AM. IST]
ਟੋਡੀ ਮਹਲਾ 5 ॥

ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥ ਪਾਰਬ੍ਰਹਮ ਪ੍ਰਭ ਭਏ ਦਇਆਲਾ ਸਿਵ ਕੈ ਬਾਣਿ ਸਿਰੁ ਕਾਟਿਓ ॥1॥ ਰਹਾਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਚ ਕਾ ਪੰਥਾ ਥਾਟਿਓ ॥ ਖਾਤ ਖਰਚਤ ਕਿਛੁ ਨਿਖੁਟਤ ਨਾਹੀ ਰਾਮ ਰਤਨੁ ਧਨੁ ਖਾਟਿਓ ॥1॥ ਭਸਮਾ ਭੂਤ ਹੋਆ ਖਿਨ ਭੀਤਰਿ ਅਪਨਾ ਕੀਆ ਪਾਇਆ ॥ ਆਗਮ ਨਿਗਮੁ ਕਹੈ ਜਨੁ ਨਾਨਕੁ ਸਭੁ ਦੇਖੈ ਲੋਕੁ ਸਬਾਇਆ ॥2॥6॥11॥

ਬੁੱਧਵਾਰ, 19 ਭਾਦੋਂ (ਸੰਮਤ 540 ਨਾਨਕਸ਼ਾਹੀ) (ਅੰਗ: 714)

ਪੰਜਾਬੀ ਵਿਆਖਿਆ :
ਟੋਡੀ ਮਹਲਾ 5 ॥

ਹੇ ਭਾਈ! ਜਦੋਂ ਗੁਰੂ ਕਿਰਪਾ ਕਰਦਾ ਹੈ ਤਾਂ ਨਿੰਦਾ ਦੇ ਸੁਭਾਵ ਵਾਲਾ ਮਨੁੱਖ ਨਿੰਦਾ ਕਰਨ ਤੋਂ ਹਟ ਜਾਂਦਾ ਹੈ। ਜਿਸ ਨਿੰਦਕ ਉਤੇ ਪ੍ਰਭੂ ਪਰਮਾਤਮਾ ਜੀ ਦਇਆਵਾਨ ਹੋ ਜਾਂਦੇ ਹਨ, ਕਲਿਆਣ–ਸਰੂਪ ਹਰਿ ਦੇ ਨਾਮ-ਤੀਰ ਨਾਲ ਗੁਰੂ ਉਸ ਦਾ ਸਿਰ ਕੱਟ ਦੇਂਦਾ ਹੈ ਉਸ ਦੀ ਹਉਮੈ ਨਾਸ ਕਰ ਦੇਂਦਾ ਹੈ।1। ਰਹਾਉ। ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪ੍ਰਭੂ ਦਇਆਵਾਨ ਹੁੰਦੇ ਹਨ ਉਸ ਮਨੁੱਖ ਨੂੰ ਆਤਮਕ ਮੌਤ, ਮਾਇਆ ਦਾ ਜਾਲ, ਮੌਤ ਦਾ ਡਰ ਕੋਈ ਭੀ ਤੱਕ ਨਹੀਂ ਸਕਦਾ, ਕਿਉਂਕਿ ਗੁਰੂ ਦੀ ਕਿਰਪਾ ਨਾਲ ਉਹ ਮਨੁੱਖ ਸਦਾ ਥਿਰ ਹਰਿ-ਨਾਮ ਸਿਮਰਨ ਵਾਲਾ ਰਸਤਾ ਲੱਭ ਲੈਂਦਾ ਹੈ। ਉਹ ਮਨੁੱਖ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ-ਧਨ ਖੱਟ ਲੈਂਦਾ ਹੈ। ਆਪ ਵਰਤਿਆਂ, ਹੋਰਨਾਂ ਨੂੰ ਵੰਡਦਿਆਂ ਇਹ ਧਨ ਰਤਾ ਭੀ ਨਹੀਂ ਮੁੱਕਦਾ।1। ਹੇ ਭਾਈ! ਜਿਸ ਨਿੰਦਾ-ਸੁਭਾਵ ਕਰ ਕੇ, ਜਿਸ ਆਪਾ-ਭਾਵ ਕਰ ਕੇ, ਨਿੰਦਕ ਸਦਾ ਦੁਖੀ ਹੁੰਦਾ ਰਹਿੰਦਾ ਸੀ, ਪ੍ਰਭੂ ਦੇ ਦਇਆਲ ਹੋਇਆਂ, ਗੁਰੂ ਦੀ ਕਿਰਪਾ ਨਾਲ ਇਕ ਛਿਨ ਵਿਚ ਹੀ ਉਸ ਸੁਭਾਵ ਦਾ ਨਾਮ-ਨਿਸ਼ਾਨ ਹੀ ਮਿਟ ਜਾਂਦਾ ਹੈ। ਇਸ ਅਸਚਰਜ ਤਬਦੀਲੀ ਨੂੰ ਸਾਰਾ ਜਗਤ ਹੈਰਾਨ ਹੋ ਹੋ ਕੇ ਵੇਖਦਾ ਹੈ। ਦਾਸ ਨਾਨਕ ਇਹ ਅਗੰਮੀ ਰੱਬੀ ਖੇਡ ਬਿਆਨ ਕਰਦਾ ਹੈ।2।6।11।
English Translation :

TODEE, FIFTH MEHL:

The slanderer, by Guru’s Grace, has been turned away. The Supreme Lord God has become merciful; with Shiva’s arrow, He shot his head off.||1|| Pause || Death, and the noose of death, cannot see me; I have adopted the Path of Truth. I have earned the wealth, the jewel of the Lord’s Name; eating and spending, it is never used up. || 1 || In an instant, the slanderer was reduced to ashes; he received the rewards of his own actions. Servant Nanak speaks the truth of the scriptures; the whole world is witness to it. ||2 ||6||11||

Wednesday, 19th Bhaadon (Samvat 540 Nanakshahi)(Page : 714)
 
Katha of Hukamnama (Listen Katha after 11AM IST)

TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[September 4, 2008, Thursday 05:00 AM. IST]
ਸੂਹੀ ਮਹਲਾ ੧ ਘਰੁ 9
ੴ ਸਤਿਗੁਰ ਪ੍ਰਸਾਦਿ ॥

ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥ ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ ਜੀਉ ॥੧॥ ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥ ਰੰਗਣ ਵਾਲਾ ਸੇਵੀਐ ਸਚੇ ਸਿਉ ਚਿਤੁ ਲਾਇ ਜੀਉ ॥੧॥ ਰਹਾਉ ॥ ਚਾਰੇ ਕੁੰਡਾ ਜੇ ਭਵਹਿ ਬਿਨੁ ਭਾਗਾ ਧਨੁ ਨਾਹਿ ਜੀਉ ॥ ਅਵਗਣਿ ਮੁਠੀ ਜੇ ਫਿਰਹਿ ਬਧਿਕ ਥਾਇ ਨ ਪਾਹਿ ਜੀਉ ॥ ਗੁਰਿ ਰਾਖੇ ਸੇ ਉਬਰੇ ਸਬਦਿ ਰਤੇ ਮਨ ਮਾਹਿ ਜੀਉ ॥2॥ ਚਿਟੇ ਜਿਨ ਕੇ ਕਪੜੇ ਮੈਲੇ ਚਿਤ ਕਠੋਰ ਜੀਉ ॥ ਤਿਨ ਮੁਖਿ ਨਾਮੁ ਨ ਊਪਜੈ ਦੂਜੈ ਵਿਆਪੇ ਚੋਰ ਜੀਉ ॥ ਮੂਲੁ ਨ ਬੂਝਹਿ ਆਪਣਾ ਸੇ ਪਸੂਆ ਸੇ ਢੋਰ ਜੀਉ ॥3॥ ਨਿਤ ਨਿਤ ਖੁਸੀਆ ਮਨੁ ਕਰੇ ਨਿਤ ਨਿਤ ਮੰਗੈ ਸੁਖ ਜੀਉ ॥ ਕਰਤਾ ਚਿਿਤ ਨ ਆਵਈ ਫਿਿਰ ਫਿਿਰ ਲਗਹਿ ਦੁਖ ਜੀਉ ॥ ਸੁਖ ਦੁਖ ਦਾਤਾ ਮਨਿ ਵਸੈ ਤਿਤੁ ਤਨਿ ਕੈਸੀ ਭੁਖ ਜੀਉ ॥4॥ ਬਾਕੀ ਵਾਲਾ ਤਲਬੀਐ ਸਿਿਰ ਮਾਰੇ ਜੰਦਾਰੁ ਜੀਉ ॥ ਲੇਖਾ ਮੰਗੈ ਦੇਵਣਾ ਪੁਛੈ ਕਰਿ ਬੀਚਾਰੁ ਜੀਉ ॥ ਸਚੇ ਕੀ ਲਿਵ ਉਬਰੈ ਬਖਸੇ ਬਖਸਣਹਾਰੁ ਜੀਉ ॥5॥ ਅਨ ਕੋ ਕੀਜੈ ਮਿਤੜਾ ਖਾਕੁ ਰਲੈ ਮਰਿ ਜਾਇ ਜੀਉ ॥ ਬਹੁ ਰੰਗ ਦੇਖਿ ਭੁਲਾਇਆ ਭੁਲਿ ਭੁਲਿ ਆਵੈ ਜਾਇ ਜੀਉ ॥ ਨਦਰਿ ਪ੍ਰਭੂ ਤੇ ਛੁਟੀਐ ਨਦਰੀ ਮੇਲਿ ਮਿਲਾਇ ਜੀਉ ॥6॥ ਗਾਫਲ ਗਿਆਨ ਵਿਹੂਣਿਆ ਗੁਰ ਬਿਨੁ ਗਿਆਨੁ ਨ ਭਾਲਿ ਜੀਉ ॥ ਖਿੰਚੋਤਾਣਿ ਵਿਗੁਚੀਐ ਬੁਰਾ ਭਲਾ ਦੁਇ ਨਾਲਿ ਜੀਉ ॥ ਬਿਨੁ ਸਬਦੈ ਭੈ ਰਤਿਆ ਸਭ ਜੋਹੀ ਜਮਕਾਲਿ ਜੀਉ ॥7॥ ਜਿਿਨ ਕਰਿ ਕਾਰਣੁ ਧਾਰਿਆ ਸਭਸੈ ਦੇਇ ਆਧਾਰੁ ਜੀਉ ॥ ਸੋ ਕਿਉ ਮਨਹੁ ਵਿਸਾਰੀਐ ਸਦਾ ਸਦਾ ਦਾਤਾਰੁ ਜੀਉ ॥ ਨਾਨਕ ਨਾਮੁ ਨ ਵੀਸਰੈ ਨਿਧਾਰਾ ਆਧਾਰੁ ਜੀਉ ॥8॥੧॥2॥

ਵੀਰਵਾਰ, 20 ਭਾਦੋਂ (ਸੰਮਤ 540 ਨਾਨਕਸ਼ਾਹੀ) (ਅੰਗ: 751)

ਪੰਜਾਬੀ ਵਿਆਖਿਆ :
ਸੂਹੀ ਮਹਲਾ ੧ ਘਰੁ 9

ੴ ਸਤਿਗੁਰ ਪ੍ਰਸਾਦਿ ॥

(ਜੀਵ ਮਾਇਆ ਦੇ ਸੁਹਣੱਪ ਨੂੰ ਵੇਖ ਵੇਖ ਕੇ ਫੁੱਲਦਾ ਹੈ, ਪਰ ਇਹ ਮਾਇਆ ਦਾ ਸਾਥ ਕਸੁੰਭੇ ਦੇ ਰੰਗ ਵਰਗਾ ਹੀ ਹੈ) ਕਸੁੰਭੇ ਦੇ ਫੁੱਲ ਦਾ ਰੰਗ ਕੱਚਾ ਹੁੰਦਾ ਹੈ, ਥੋੜਾ ਚਿਰ ਹੀ ਰਹਿੰਦਾ ਹੈ, ਚਾਰ ਦਿਨ ਹੀ ਟਿਕਦਾ ਹੈ । ਮਾਇਆ ਦੀ ਵਪਾਰਨ ਜੀਵ-ਇਸਤ਼੍ਰੀ ਪ੍ਰਭੂ-ਨਾਮ ਤੋਂ ਖੁੰਝ ਕੇ (ਮਾਇਆ-ਕਸੁੰਭੇ ਦੇ) ਭੁਲੇਖੇ ਵਿਚ ਕੁਰਾਹੇ ਪੈ ਜਾਂਦੀ ਹੈ, ਠੱਗੀ ਜਾਂਦੀ ਹੈ, ਤੇ ਇਸ ਦਾ ਆਤਮਕ ਜੀਵਨ (ਦਾ ਸਰਮਾਇਆ) ਲੁੱਟਿਆ ਜਾਂਦਾ ਹੈ । ਹੇ ਭਾਈ! ਜੇ ਸਦਾ-ਥਿਰ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੇ ਜਾਈਏ, ਤਾਂ ਮੁੜ ਮੁੜ ਜਨਮ (ਦਾ ਗੇੜ) ਮੁੱਕ ਜਾਂਦਾ ਹੈ ।1। ਹੇ ਭਾਈ! ਜੇਹੜੇ ਬੰਦੇ ਪਰਮਾਤਮਾ ਦਾ ਪ੍ਰੇਮ-ਰੰਗ ਲਾ ਕੇ ਰੰਗੇ ਜਾਂਦੇ ਹਨ ਉਹਨਾਂ ਦੇ ਰੰਗੇ ਹੋਏ ਮਨ ਨੂੰ ਕਿਸੇ ਹੋਰ ਰੰਗ ਦੀ ਲੋੜ ਨਹੀਂ ਰਹਿ ਜਾਂਦੀ (ਨਾਮ ਵਿਚ ਰੱਤੇ ਨੂੰ) ਕਿਸੇ ਹੋਰ ਕਰਮ-ਸੁਹਜ ਦੀ ਮੁਥਾਜੀ ਨਹੀਂ ਰਹਿੰਦੀ । (ਪਰ ਇਹ ਨਾਮ-ਰੰਗ ਪਰਮਾਤਮਾ ਆਪ ਹੀ ਦੇਂਦਾ ਹੈ, ਸੋ) ਉਸ ਸਦਾ-ਥਿਰ ਰਹਿਣ ਵਾਲੇ ਨੂੰ ਤੇ (ਜੀਵਾਂ ਦੇ ਮਨ ਨੂੰ ਆਪਣੇ ਪ੍ਰੇਮ-ਰੰਗ ਨਾਲ) ਰੰਗਣ ਵਾਲੇ ਪ੍ਰਭੂ ਨੂੰ ਚਿੱਤ ਲਾ ਕੇ ਸਿਮਰਨਾ ਚਾਹੀਦਾ ਹੈ ।1।ਰਹਾਉ। ਹੇ ਜਿੰਦੇ! ਜੇ ਤੂੰ ਚਾਰੇ ਕੂੰਟਾਂ ਭਾਲਦੀ ਫਿਰੇਂ ਤਾਂ ਭੀ ਚੰਗੇ ਭਾਗਾਂ ਤੋਂ ਬਿਨਾ ਨਾਮ-ਧਨ ਨਹੀਂ ਲੱਭਦਾ । ਜੇ ਔਗੁਣ ਨੇ ਤੇਰੇ ਮਨ ਨੂੰ ਠੱਗ ਲਿਆ ਹੈ, ਤੇ ਜੇ ਇਸ ਆਤਮਕ ਦਸ਼ਾ ਵਿਚ ਤੂੰ (ਤੀਰਥ ਆਦਿਕਾਂ ਤੇ ਭੀ) ਫਿਰੇਂ, ਤਾਂ ਭੀ ਸ਼ਿਕਾਰੀ ਦੇ ਬਾਹਰੋਂ ਲਿਫਣ ਵਾਂਗ ਤੂੰ (ਆਪਣੇ ਇਹਨਾਂ ਉੱਦਮਾਂ ਦੀ ਰਾਹੀਂ) ਕਬੂਲ ਨਹੀਂ ਹੋਵੇਂਗੀ । ਜਿਨ੍ਹਾਂ ਦੀ ਗੁਰੂ ਨੇ ਰਾਖੀ ਕੀਤੀ, ਜੇਹੜੇ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮਨ ਵਿਚ ਪ੍ਰਭੂ-ਨਾਮ ਨਾਲ ਰੰਗੇ ਗਏ ਹਨ, ਉਹੀ (ਮਾਇਆ ਦੇ ਮੋਹ ਤੇ ਵਿਕਾਰਾਂ ਤੋਂ) ਬਚਦੇ ਹਨ ।2। (ਬਗੁਲੇ ਵੇਖਣ ਨੂੰ ਚਿੱਟੇ ਹਨ, ਤੀਰਥਾਂ ਉਤੇ ਭੀ ਨਿਵਾਸ ਰੱਖਦੇ ਹਨ, ਪਰ ਸਮਾਧੀ ਲਾ ਕੇ ਮੱਛੀਆਂ ਹੀ ਫੜਦੇ ਹਨ, ਤਿਵੇਂ ਹੀ) ਜਿਨ੍ਹਾਂ ਦੇ ਕੱਪੜੇ ਤਾਂ ਚਿੱਟੇ ਹਨ ਪਰ ਮਨ ਮੈਲੇ ਹਨ ਤੇ ਨਿਰਦਈ ਹਨ ਉਹਨਾਂ ਦੇ ਮੂੰਹੋਂ (ਆਖਣ ਨਾਲ ਮਨ ਵਿਚ) ਪ੍ਰਭੂ ਦਾ ਨਾਮ ਪਰਗਟ ਨਹੀਂ ਹੁੰਦਾ ਉਹ (ਬਾਹਰੋਂ ਸਾਧ ਦਿੱਸਦੇ ਹਨ ਅਸਲ ਵਿਚ) ਚੋਰ ਹਨ, ਉਹ ਮਾਇਆ ਦੇ ਮੋਹ ਵਿਚ ਫਸੇ ਹੋਏ ਹਨ ।3। (ਮਾਇਆ-ਵੇੜ੍ਹੇ ਮਨੁੱਖ ਦਾ) ਮਨ ਸਦਾ ਦੁਨੀਆ ਵਾਲੇ ਚਾਉ-ਮਲ੍ਹਾਰ ਹੀ ਕਰਦਾ ਹੈ ਤੇ ਸਦਾ ਸੁਖ ਹੀ ਮੰਗਦਾ ਹੈ, ਪਰ (ਜਿਤਨਾ ਚਿਰ) ਕਰਤਾਰ ਉਸ ਦੇ ਚਿੱਤ ਵਿਚ ਨਹੀਂ ਵੱਸਦਾ, ਉਸ ਨੂੰ ਮੁੜ ਮੁੜ ਦੁੱਖ ਵਿਆਪਦੇ ਰਹਿੰਦੇ ਹਨ । (ਹਾਂ,) ਜਿਸ ਮਨ ਵਿਚ ਸੁਖ ਦੁਖ ਦੇਣ ਵਾਲਾ ਪਰਮਾਤਮਾ ਵੱਸ ਪੈਂਦਾ ਹੈ, ਉਸ ਨੂੰ ਕੋਈ ਤ਼੍ਰਿਸ਼ਨਾ ਨਹੀਂ ਰਹਿ ਜਾਂਦੀ (ਤੇ ਉਹ ਸੁਖਾਂ ਦੀ ਲਾਲਸਾ ਨਹੀਂ ਕਰਦਾ) ।4। (ਜੀਵ-ਵਣਜਾਰਾ ਇਥੇ ਨਾਮ ਦਾ ਵਣਜ ਕਰਨ ਆਇਆ ਹੈ, ਪਰ ਜੇਹੜਾ ਜੀਵ ਇਹ ਵਣਜ ਵਿਸਾਰ ਕੇ ਵਿਕਾਰਾਂ ਦਾ ਕਰਜ਼ਾ ਆਪਣੇ ਸਿਰ ਚਾੜ੍ਹਨ ਲੱਗ ਪੈਂਦਾ ਹੈ, ਉਸ) ਕਰਜ਼ਾਈ ਨੂੰ ਸੱਦਾ ਪੈਂਦਾ ਹੈ; ਜਮਰਾਜ ਉਸ ਦੇ ਸਿਰ ਉਤੇ ਚੋਟ ਮਾਰਦਾ ਹੈ, ਉਸ ਦੇ ਸਾਰੇ ਕੀਤੇ ਕਰਮਾਂ ਦਾ ਵਿਚਾਰ ਕਰ ਕੇ ਉਸ ਤੋਂ ਪੁੱਛਦਾ ਹੈ ਤੇ ਉਸ ਤੋਂ ਉਹ ਲੇਖਾ ਮੰਗਦਾ ਹੈ ਜੋ (ਉਸ ਦੇ ਜ਼ਿੰਮੇ) ਦੇਣਾ ਬਣਦਾ ਹੈ । ਜਿਸ ਜੀਵ ਵਣਜਾਰੇ ਦੇ ਅੰਦਰ ਸਦਾ-ਥਿਰ ਪ੍ਰਭੂ ਦੀ ਲਗਨ ਹੋਵੇ, ਉਹ ਜਮਰਾਜ ਦੀ ਮਾਰ ਤੋਂ ਬਚ ਜਾਂਦਾ ਹੈ, ਬਖ਼ਸ਼ਣਹਾਰ ਪ੍ਰਭੂ ਉਸ ਉਤੇ ਮੇਹਰ ਕਰਦਾ ਹੈ ।5। ਜੇ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਨੂੰ ਮਿੱਤਰ ਬਣਾਇਆ ਜਾਏ, ਤਾਂ (ਅਜੇਹੇ ਮਿੱਤਰ ਬਣਾਣ ਵਾਲਾ) ਮਿੱਟੀ ਵਿਚ ਰਲ ਜਾਂਦਾ ਹੈ ਆਤਮਕ ਮੌਤੇ ਮਰ ਜਾਂਦਾ ਹੈ । ਮਾਇਆ ਦੇ ਬਹੁਤੇ ਰੰਗ-ਤਮਾਸ਼ੇ ਵੇਖ ਕੇ ਉਹ ਕੁਰਾਹੇ ਪਾਇਆ ਜਾਂਦਾ ਹੈ, ਸਹੀ ਜੀਵਨ-ਰਾਹ ਤੋਂ ਖੁੰਝ ਖੁੰਝ ਕੇ ਉਹ ਜਨਮ ਮਰਨ ਦੇ ਗੇੜ ਵਿਚ ਪੈ ਜਾਂਦਾ ਹੈ । (ਇਸ ਗੇੜ ਵਿਚੋਂ) ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਹੀ ਖ਼ਲਾਸੀ ਪਾਈਦੀ ਹੈ, ਉਹ ਪ੍ਰਭੂ ਮੇਹਰ ਦੀ ਨਿਗਾਹ ਨਾਲ (ਗੁਰੂ-ਚਰਨਾਂ ਵਿਚ) ਮਿਲਾ ਕੇ ਆਪਣੇ ਨਾਲ ਮਿਲਾ ਲੈਂਦਾ ਹੈ ।6। ਹੇ ਅਵੇਸਲੇ ਤੇ ਗਿਆਨ-ਹੀਣ ਜੀਵ! ਗੁਰੂ ਦੀ ਸਰਨ ਪੈਣ ਤੋਂ ਬਿਨਾ ਪਰਮਾਤਮਾ ਨਾਲ ਡੂੰਘੀ ਸਾਂਝ ਦੀ ਆਸ ਵਿਅਰਥ ਹੈ । ਕੀਤੇ ਹੋਏ ਚੰਗੇ ਮੰਦੇ ਕਰਮਾਂ ਦੇ ਸੰਸਕਾਰ ਤਾਂ ਹਰ ਵੇਲੇ ਅੰਦਰ ਮੌਜੂਦ ਹੀ ਹਨ, (ਜੇ ਗੁਰੂ ਦੀ ਸਰਨ ਨਾਹ ਪਈਏ, ਤਾਂ ਉਹ ਅੰਦਰਲੇ ਚੰਗੇ ਮੰਦੇ ਸੰਸਕਾਰ ਚੰਗੇ ਮੰਦੇ ਪਾਸੇ ਖਿੱਚਦੇ ਹਨ) ਤੇ ਇਸ ਖਿੱਚਾ-ਖਿੱਚੀ ਵਿਚ ਖ਼ੁਆਰ ਹੋਵੀਦਾ ਹੈ । ਗੁਰ-ਸ਼ਬਦ ਦਾ ਆਸਰਾ ਲੈਣ ਤੋਂ ਬਿਨਾ ਲੋਕਾਈ (ਦੁਨੀਆ ਵਾਲੇ) ਸਹਿਮ ਵਿਚ ਗ੍ਰਸੀ ਰਹਿੰਦੀ ਹੈ, ਅਜੇਹੀ ਲੋਕਾਈ ਨੂੰ ਆਤਮਕ ਮੌਤ ਨੇ (ਹਰ ਵੇਲੇ) ਆਪਣੀ ਤੱਕ ਵਿਚ ਰੱਖਿਆ ਹੁੰਦਾ ਹੈ ।2। ਜਿਸ ਕਰਤਾਰ ਨੇ ਇਹ ਸ੍ਰਿਸ਼ਟੀ ਰਚੀ ਹੈ, ਤੇ ਰਚ ਕੇ ਇਸ ਨੂੰ ਟਿਕਾਇਆ ਹੋਇਆ ਹੈ, ਉਹ ਹਰੇਕ ਜੀਵ ਨੂੰ ਆਸਰਾ ਦੇ ਰਿਹਾ ਹੈ । ਉਸ ਨੂੰ ਕਦੇ ਭੀ ਮਨ ਤੋਂ ਭੁਲਾਣਾ ਨਹੀਂ, ਉਹ ਸਦਾ ਹੀ ਸਭ ਨੂੰ ਦਾਤਾਂ ਦੇਣ ਵਾਲਾ ਹੈ । ਹੇ ਨਾਨਕ! (ਅਰਦਾਸ ਕਰ ਕਿ) ਪਰਮਾਤਮਾ ਦਾ ਨਾਮ ਕਦੇ ਨਾਹ ਭੁੱਲੇ । ਪਰਮਾਤਮਾ ਨਿਆਸਰਿਆਂ ਦਾ ਆਸਰਾ ਹੈ ।8।1।2।
English Translation :

SOOHEE, FIRST MEHL, NINTH HOUSE:
ONE UNIVERSAL CREATOR GOD. BY THE GRACE OF THE TRUE GURU:

The color of safflower is transitory; it lasts for only a few days. Without the Name, the false woman is deluded by doubt and plundered by thieves. But those who are attuned to the True Lord, are not reincarnated again. || 1 || How can one who is already dyed in the color of the Lord’s Love, be colored any other color? So serve God the Dyer, and focus your consciousness on the True Lord. || 1 || Pause || You wander around in the four directions, but without the good fortune of destiny, you shall never obtain wealth. If you are plundered by corruption and vice, you shall wander around, but like a fugitive, you shall find no place of rest. Only those who are protected by the Guru are saved; their minds are attuned to the Word of the Shabad. || 2 || Those who wear white clothes, but have filthy and stone-hearted minds, may chant the Lord’s Name with their mouths, but they are engrossed in duality; they are thieves. They do not understand their own roots; they are beasts. They are just animals! || 3 || Constantly, continually, the mortal seeks pleasures. Constantly, continually, he begs for peace. But he does not think of the Creator Lord, and so he is overtaken by pain, again and again. But one, within whose mind the Giver of pleasure and pain dwells — how can his body feel any need? || 4 || One who has a karmic debt to pay off is summoned, and the Messenger of Death smashes his head. When his account is called for, it has to be given. After it is reviewed, payment is demanded. Only love for the True One will save you; the Forgiver forgives. || 5 || If you make any friend other than God, you shall die and mingle with the dust. Gazing upon the many games of love, you are beguiled and bewildered; you come and go in reincarnation. Only by God’s Grace can you be saved. By His Grace, He unites in His Union. || 6 || O careless one, you are totally lacking any wisdom; do not seek wisdom without the Guru. By indecision and inner conflict, you shall come to ruin. Good and bad both pull at you. Without being attuned to the Word of the Shabad and the Fear of God, all come under the gaze of the Messenger of Death. || 7 || He who created the creation and sustains it, gives sustenance to all. How can you forget Him from your mind? He is the Great Giver, forever and ever. Nanak shall never forget the Naam, the Name of the Lord, the Support of the unsupported. || 8 || 1 || 2 ||

Thursday, 20th Bhaadon (Samvat 540 Nanakshahi) (Page: 751)
 
Back
Top