☬ Ajj da mukhwak/ hukamnama ☬

HUKAMNAMA FROM SRI DARBAR SAHIB,
Sri Amritsar.


[September 5, 2008, Friday 05:30 AM. IST]
ਸੋਰਠਿ ਮਹਲਾ 1 ॥

ਜਿਨ੍ੀ ਸਤਿਗੁਰੁ ਸੇਵਿਆ ਪਿਆਰੇ ਤਿਨ੍ ਕੇ ਸਾਥ ਤਰੇ ॥ ਤਿਨ੍ਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥1॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥1॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥2॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਿਖ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥3॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥4॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨਿ੍ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥5॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥6॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ੀ ਸੋ ਸਾਲਾਹਿਆ ਪਿਆਰੇ ਹਉ ਤਿਨ੍ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥7॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥8॥3॥

ਸ਼ੁੱਕਰਰਵਾਰ, 21 ਭਾਦੋਂ (ਸੰਮਤ 540 ਨਾਨਕਸ਼ਾਹੀ) (ਅੰਗ: 636)

ਪੰਜਾਬੀ ਵਿਆਖਿਆ :
ਸੋਰਠਿ ਮਹਲਾ 1 ॥


ਜਿਨ੍ਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਾਂ ਦੀ ਜੀਭ ਪਰਮਾਤਮਾ ਦਾ ਨਾਮ-ਅਮ੍ਰਿਤ ਚੱਖਦੀ ਹੈ ਉਹਨਾਂ ਦੇ ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ ਅੱਦਬ ਤੋਂ ਸੱਖਣੇ ਰਹਿੰਦੇ ਹਨ, ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।1। ਹੇ ਸੱਜਣ ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ ਸਾਲਾਹ ਕਰਨੀ ਚਾਹੀਦੀ ਹੈ। ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ, ਕੋਈ ਭੀ ਜੀਵ ਸਮੁੰਦਰ ਦਾ ਪਾਰਲਾ ਕੰਡਾ ਲੱਭ ਨਹੀਂ ਸਕਦਾ।1।ਰਹਾਉ। ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ ਕਿਸੇ ਨੂੰ ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ ਨਾਮ-ਦੁੱਧ ਨੂੰ ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।2। ਹੇ ਭਾਈ! ਸਦਾ ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ ਇਸ ਜੀਵਨ-ਸਫ਼ਰ ਵਿਚ ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। ਪ੍ਰਭੂ ਦਾ ਇਹੀ ਹੁਕਮ ਹੈ ਕਿ ਜਗਤ ਵਿਚ ਜੋ ਭੀ ਆਇਆ ਹੈ ਉਸ ਨੇ ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ, ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਣ ਪੈਣਾ ਪਏਗਾ, ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।3। ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ ਪਹਿਲਾਂ ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ ਦਸ ਮਹੀਨੇ ਨਿਵਾਸ ਰੱਖਦਾ ਹੈ। ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ ਫਿਰ ਜਨਮ ਲੈਂਦਾ ਹੈ। ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ ਜੋ ਜੀਵ ਗੁਰੂ ਦੀ ਸਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।4। ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ ਕੇ ਭਾਵ, ਜੋਰੋ ਜੋਰੀ ਇਥੋਂ ਤੋਰਿਆ ਜਾਂਦਾ ਹੈ ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ। ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਜਨਮ-ਮਨੋਰਥ ਨੂੰ ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।5। ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਕਿਤੇ ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ ਕਿਤੇ ਕੋਈ ਮਾਇਆ ਦੀ ਖ਼ਾਤਰ ਭਟਕ ਰਿਹਾ ਹੈ, ਕਿਤੇ ਕੋਈ ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ ਆਪਣੇ ਦੁੱਖ ਰੋ ਰਹੀ ਹੈ।ਜਿਸ ਮਨੁੱਖ ਨੂੰ ਸ਼ਾਹ ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ ਲੋਕ ਪਰਲੋਕ ਵਿਚ ਵਡਿਆਈ ਹੁੰਦੀ ਹੈ।6। ਹੇ ਭਾਈ! ਜਗਤ ਵਿਚ ਮਾਇਆ ਪ੍ਰਭਾਵ ਇਤਨਾ ਹੈ ਕਿ ਪਰਮਾਤਮਾ ਦਾ ਸਦਾ ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾ ਹੀ ਪ੍ਰਭੂ ਨਾਮ ਸੁਣਿਆ ਜਾ ਰਿਹਾ ਹੈ। ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ। ਹੇ ਭਾਈ! ਮੈਂ ਉਹਨਾਂ ਬੰਦਿਆ ਤੋਂ ਕੁਰਬਾਨ ਜਾਂਦਾ ਹਾਂ ਜਿੰਨ੍ਹਾਂ ਨੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਕੀਤੀ ਹੈ। ਮੇਰੀ ਏਹੀ ਅਰਦਾਸ ਹੈ ਕਿ ਉਹਨਾ ਦੀ ਸੰਗਤਿ ਵਿਚ ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜਰ ਵਾਲੇ ਪ੍ਰਭੂ ਦੇ ਚਰਨਾ ਵਿਚ ਮੈਂ ਜੁੜਿਆ ਰਹਾਂ।7। ਹੇ ਭਾਈ! ਜੇ ਸਾਡਾ ਸਰੀਰ ਕਾਗਜ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤਿ ਸਾਲਾਹ ਲਿਖਣ ਲਈ ਕਲਮ ਬਣ ਜਾਏ ਤਾਂ ਹੇ ਭਾਈ! ਸੁਭਾਗਤਾ ਇਸੇ ਗੱਲ ਵਿਚ ਹੈ ਕਿ ਪਰਮਾਤਮਾ ਦੇ ਗੁਣਾ ਨੂੰ ਆਪਣੇ ਸੋਚ ਮੰਦਰ ਵਿਚ ਲਿਆ ਕੇ ਆਪਣੇ ਅੰਦਰ ਉੱਕਰਦੇ ਚੱਲੋ। ਹੇ ਨਾਨਕ ਉਹ ਲਿਖਾਰੀ ਭਾਗਾ ਵਾਲਾ ਹੈ ਜੋ ਸਦਾ ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ ਆਪਣੇ ਅੰਦਰ ਉੱਕਰ ਲੈਂਦਾ ਹੈ।8।3।

English Translation :

SORAT’H, FIRST MEHL:

Those who serve the True Guru, O Beloved, their companions are saved as well. No one blocks their way, O Beloved, and the Lord’s Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. || 1 || I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? || 1 || Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. || 2 || The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. || 3 || By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. || 4 || By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. || 5 || By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord’s Will, O Beloved, then he is blessed with Truth and Honor. || 6 || It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. || 7 || If my body were to become the paper, O Beloved, and my mind the inkpot; and if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak, who writes the True Name, and enshrines it within his heart. || 8 || 3 ||
Friday, 21st Bhaadon (Samvat 540 Nanakshahi) (Page: 636)
 
Katha of Hukamnama (Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[September 6, 2008, Saturday 05:00 AM. IST]
ਸੋਰਠਿ ਮਹਲਾ 5 ॥

ਹਿਰਦੈ ਨਾਮੁ ਵਸਾਇਹੁ ॥ ਘਰਿ ਬੈਠੇ ਗੁਰੂ ਧਿਆਇਹੁ ॥ ਗੁਰਿ ਪੂਰੈ ਸਚੁ ਕਹਿਆ ॥ ਸੋ ਸੁਖੁ ਸਾਚਾ ਲਹਿਆ ॥1॥ ਅਪੁਨਾ ਹੋਇਓ ਗੁਰੁ ਮਿਹਰਵਾਨਾ ॥ ਅਨਦ ਸੂਖ ਕਲਿਆਣ ਮੰਗਲ ਸਿਉ ਘਰਿ ਆਏ ਕਰਿ ਇਸਨਾਨਾ ॥ ਰਹਾਉ ॥ ਸਾਚੀ ਗੁਰ ਵਡਿਆਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਸਿਿਰ ਸਾਹਾ ਪਾਤਿਸਾਹਾ ॥ ਗੁਰ ਭੇਟਤ ਮਨਿ ਓਮਾਹਾ ॥2॥ ਸਗਲ ਪਰਾਛਤ ਲਾਥੇ ॥ ਮਿਿਲ ਸਾਧਸੰਗਤਿ ਕੈ ਸਾਥੇ ॥ ਗੁਣ ਨਿਧਾਨ ਹਰਿ ਨਾਮਾ ॥ ਜਪਿ ਪੂਰਨ ਹੋਏ ਕਾਮਾ ॥3॥ ਗੁਰਿ ਕੀਨੋ ਮੁਕਤਿ ਦੁਆਰਾ ॥ ਸਭ ਸ੍ਰਿਸਟਿ ਕਰੈ ਜੈਕਾਰਾ ॥ ਨਾਨਕ ਪ੍ਰਭੁ ਮੇਰੈ ਸਾਥੇ ॥ ਜਨਮ ਮਰਣ ਭੈ ਲਾਥੇ ॥4॥2॥52॥


ਸ਼ਨੀਵਾਰ, 22 ਭਾਦੋਂ (ਸੰਮਤ 540 ਨਾਨਕਸ਼ਾਹੀ) (ਅੰਗ: 621)

ਪੰਜਾਬੀ ਵਿਆਖਿਆ :
ਸੋਰਠਿ ਮਹਲਾ 5 ॥


ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਿਆਰਾ ਗੁਰੂ ਦਇਆਵਾਨ ਹੁੰਦਾ ਹੈ, ਉਹ ਮਨੁੱਖ ਨਾਮ-ਜਲ ਨਾਲ ਮਨ ਨੂੰ ਪਵਿਤ਼੍ਰ ਕਰ ਕੇ ਆਤਮਕ ਆਨੰਦ ਸੁਖ ਖ਼ੁਸ਼ੀਆਂ ਨਾਲ ਭਰਪੂਰ ਹੋ ਕੇ ਅੰਤਰ-ਆਤਮੇ ਟਿਕ ਜਾਂਦੇ ਹਨ (ਵਿਕਾਰਾਂ ਆਦਿਕਾਂ ਵਲ ਭਟਕਣੋਂ ਹਟ ਜਾਂਦੇ ਹਨ) ।ਰਹਾਉ। ਹੇ ਭਾਈ! ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵਸਾਈ ਰੱਖੋ । ਅੰਤਰ-ਆਤਮੇ ਟਿਕ ਕੇ ਗੁਰੂ ਦਾ ਧਿਆਨ ਧਰਿਆ ਕਰੋ । ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸਦਾ-ਥਿਰ ਹਰਿ-ਨਾਮ (ਦੇ ਸਿਮਰਨ) ਦਾ ਉਪਦੇਸ਼ ਦਿੱਤਾ, ਉਸ ਨੇ ਉਹ ਆਤਮਕ ਆਨੰਦ ਪ੍ਰਾਪਤ ਕਰ ਲਿਆ ਜੋ ਸਦਾ ਕਾਇਮ ਰਹਿੰਦਾ ਹੈ ।1। ਹੇ ਭਾਈ! ਗੁਰੂ ਦੀ ਆਤਮਕ ਉੱਚਤਾ ਸਦਾ-ਥਿਰ ਰਹਿਣ ਵਾਲੀ ਹੈ, ਉਸ ਦੀ ਕਦਰ-ਕੀਮਤ ਨਹੀਂ ਦੱਸੀ ਜਾ ਸਕਦੀ । ਗੁਰੂ (ਦੁਨੀਆ ਦੇ) ਸ਼ਾਹ ਦੇ ਸਿਰ ਉੱਤੇ ਪਾਤਿਸ਼ਾਹ ਹੈ । ਗੁਰੂ ਨੂੰ ਮਿਿਲਆਂ ਮਨ ਵਿਚ (ਹਰੀ-ਨਾਮ ਸਿਮਰਨ ਦਾ) ਚਾਉ ਪੈਦਾ ਹੋ ਜਾਂਦਾ ਹੈ ।2। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਸਾਰੇ ਪਾਪ ਲਹਿ ਜਾਂਦੇ ਹਨ, (ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਸਾਰੇ ਗੁਣਾਂ ਦੇ ਖ਼ਜ਼ਾਨੇ ਹਰਿ-ਨਾਮ ਨੂੰ ਜਪ ਜਪ ਕੇ (ਜ਼ਿੰਦਗੀ ਦੇ) ਸਾਰੇ ਮਨੋਰਥ ਸਫਲ ਹੋ ਜਾਂਦੇ ਹਨ ।3। ਹੇ ਭਾਈ! ਗੁਰੂ ਨੇ (ਹਰਿ-ਨਾਮ ਸਿਮਰਨ ਦਾ ਇਕ ਐਸਾ) ਦਰਵਾਜ਼ਾ ਤਿਆਰ ਕਰ ਦਿੱਤਾ ਹੈ (ਜੋ ਵਿਕਾਰਾਂ ਤੋਂ ਖ਼ਲਾਸੀ (ਕਰਾ ਦੇਂਦਾ ਹੈ) । (ਗੁਰੂ ਦੀ ਇਸ ਦਾਤਿ ਦੇ ਕਾਰਨ) ਸਾਰੀ ਸ੍ਰਿਸ਼ਟੀ (ਗੁਰੂ ਦੀ) ਸੋਭਾ ਕਰਦੀ ਹੈ । ਹੇ ਨਾਨਕ! (ਆਖ—ਗੁਰੂ ਦੀ ਕਿਰਪਾ ਨਾਲ ਹਰਿ-ਨਾਮ ਹਿਰਦੇ ਵਿਚ ਵਸਾਇਆਂ) ਪਰਮਾਤਮਾ ਮੇਰੇ ਅੰਗ-ਸੰਗ (ਵੱਸਦਾ ਪ੍ਰਤੀਤ ਹੋ ਰਿਹਾ ਹੈ) ਮੇਰੇ ਜਨਮ ਮਰਨ ਦੇ ਸਾਰੇ ਡਰ ਲਹਿ ਗਏ ਹਨ ।4।2।52।
English Translation :

SORAT’H, FIFTH MEHL:

Enshrine the Naam, the Name of the Lord, within your heart; sitting within your own home, meditate on the Guru. The Perfect Guru has spoken the Truth; the True Peace is obtained only from the Lord. || 1 || My Guru has become merciful. In bliss, peace, pleasure and joy, I have returned to my own home, after my purifying bath. || Pause || True is the glorious greatness of the Guru; His worth cannot be described. He is the Supreme Overlord of kings. Meeting with the Guru, the mind is enraptured. || 2 || All sins are washed away, meeting with the Saadh Sangat, the Company of the Holy. The Lord’s Name is the treasure of excellence; chanting it, one’s affairs are perfectly resolved. || 3 || The Guru has opened the door of liberation, and the entire world applauds Him with cheers of victory. O Nanak, God is always with me; my fears of birth and death are gone. || 4 || 2 || 52 ||

Saturday, 22nd Bhaadon (Samvat 540 Nanakshahi) (Page: 621)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Cant View Hukamnama in Gurmukhi ?

[September 7, 2008, Sunday 05:30 AM. IST]
ਸੋਰਠਿ ਮਹਲਾ 1 ਦੁਤੁਕੇ ॥

ਪੁੜੁ ਧਰਤੀ ਪੁੜੁ ਪਾਣੀ ਆਸਣੁ ਚਾਰਿ ਕੁੰਟ ਚਉਬਾਰਾ ॥ ਸਗਲ ਭਵਣ ਕੀ ਮੂਰਤਿ ਏਕਾ ਮੁਖਿ ਤੇਰੈ ਟਕਸਾਲਾ ॥1॥ ਮੇਰੇ ਸਾਹਿਬਾ ਤੇਰੇ ਚੋਜ ਵਿਡਾਣਾ ॥ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਆਪੇ ਸਰਬ ਸਮਾਣਾ ॥ ਰਹਾਉ ॥ ਜਹ ਜਹ ਦੇਖਾ ਤਹ ਜੋਤਿ ਤੁਮਾਰੀ ਤੇਰਾ ਰੂਪੁ ਕਿਨੇਹਾ ॥ ਇਕਤੁ ਰੂਪਿ ਫਿਰਹਿ ਪਰਛੰਨਾ ਕੋਇ ਨ ਕਿਸ ਹੀ ਜੇਹਾ ॥2॥ ਅੰਡਜ ਜੇਰਜ ਉਤਭੁਜ ਸੇਤਜ ਤੇਰੇ ਕੀਤੇ ਜੰਤਾ ॥ ਏਕੁ ਪੁਰਬੁ ਮੈ ਤੇਰਾ ਦੇਖਿਆ ਤੂ ਸਭਨਾ ਮਾਹਿ ਰਵੰਤਾ ॥3॥ ਤੇਰੇ ਗੁਣ ਬਹੁਤੇ ਮੈ ਏਕੁ ਨ ਜਾਣਿਆ ਮੈ ਮੂਰਖ ਕਿਛੁ ਦੀਜੈ ॥ ਪ੍ਰਣਵਤਿ ਨਾਨਕ ਸੁਣਿ ਮੇਰੇ ਸਾਹਿਬਾ ਡੁਬਦਾ ਪਥਰੁ ਲੀਜੈ ॥4॥4॥


ਐਤਵਾਰ, 23 ਭਾਦੋਂ (ਸੰਮਤ 540 ਨਾਨਕਸ਼ਾਹੀ) (ਅੰਗ: 596)

ਪੰਜਾਬੀ ਵਿਆਖਿਆ :
ਸੋਰਠਿ ਮਹਲਾ 1 ਦੁਤੁਕੇ ॥


ਹੇ ਪ੍ਰਭੂ! ਇਹ ਸਾਰੀ ਸ੍ਰਿਸ਼ਟੀ ਤੇਰਾ ਚੁਬਾਰਾ ਹੈ, ਚਾਰੇ ਪਾਸੇ ਉਸ ਚੁਬਾਰੇ ਦੀਆਂ ਚਾਰ ਕੰਧਾਂ ਹਨ, ਧਰਤੀ ਉਸ ਚੁਬਾਰੇ ਦਾ ਹੇਠਲਾ ਪੁੜ ਹੈ (ਫ਼ਰਸ਼ ਹੈ), ਆਕਾਸ਼ ਉਸ ਚੁਬਾਰੇ ਦਾ ਉਪਰਲਾ ਪੁੜ ਹੈ (ਛੱਤ ਹੈ)। ਇਸ ਚੁਬਾਰੇ ਵਿਚ ਤੇਰਾ ਨਿਵਾਸ ਹੈ। ਸਾਰੀ ਸ੍ਰਿਸ਼ਟੀ ਦੇ ਜੀਆਂ ਜੰਤਾਂ ਦੀਆਂ ਮੂਰਤੀਆਂ ਤੇਰੀ ਹੀ ਸ੍ਰੇਸ਼ਟ ਟਕਸਾਲ ਵਿਚ ਘੜੀਆਂ ਗਈਆਂ ਹਨ।1। ਹੇ ਮੇਰੇ ਮਾਲਕ! ਤੇਰੇ ਅਚਰਜ ਕੌਤਕ ਹਨ। ਤੂੰ ਪਾਣੀ ਵਿਚ, ਧਰਤੀ ਦੇ ਅੰਦਰ, ਧਰਤੀ ਦੇ ਉਪਰ (ਸਾਰੇ ਪੁਲਾੜ ਵਿਚ) ਭਰਭੂਰ ਵਿਆਪਕ ਹੈਂ। ਤੂੰ ਆਪ ਹੀ ਸਭ ਥਾਂ ਮੌਜੂਦ ਹੈਂ।ਰਹਾਉ। ਮੈਂ ਜਿਸ ਪਾਸੇ ਤੱਕਦਾ ਹਾਂ ਤੇਰੀ ਹੀ ਜੋਤਿ ਪ੍ਰਕਾਸ਼ ਕਰ ਰਹੀ ਹੈ, ਪਰ ਤੇਰਾ ਸਰੂਪ ਕੈਸਾ ਹੈ, ਇਹ ਬਿਆਨ ਤੋਂ ਪਰੇ ਹੈ। ਤੂੰ ਆਪ ਹੀ ਆਪ ਹੁੰਦਿਆਂ ਭੀ ਇਹਨਾਂ ਬੇਅੰਤ ਜੀਵਾਂ ਵਿਚ ਲੁਕ ਕੇ ਫਿਰ ਰਿਹਾ ਹੈਂ, ਅਸਚਰਜ ਇਹ ਹੈ ਕਿ ਕੋਈ ਇਕ ਜੀਵ ਕਿਸੇ ਦੂਜੇ ਵਰਗਾ ਨਹੀਂ ਹੈ।2। ਅੰਡੇ ਵਿਚੋਂ, ਜਿਓਰ ਵਿਚੋਂ, ਧਰਤੀ ਵਿਚੋਂ, ਮੁੜ੍ਹਕੇ ਵਿਚੋਂ ਜੰਮੇ ਹੋਏ ਇਹ ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਨ, ਇਹ ਸਾਰੇ ਅਨੇਕਾਂ ਰੰਗਾਂ ਤੇ ਕਿਸਮਾਂ ਦੇ ਹਨ, ਪਰ ਮੈਂ ਤੇਰੀ ਅਚਰਜ ਖੇਡ ਵੇਖਦਾ ਹਾਂ ਕਿ ਤੂੰ ਇਹਨਾਂ ਸਭਨਾਂ ਜੀਵਾਂ ਵਿਚ ਮੌਜੂਦ ਹੈ।3। ਨਾਨਕ ਬੇਨਤੀ ਕਰਦਾ ਹੈ- ਹੇ ਪ੍ਰਭੂ! ਤੇਰੇ ਅਨੇਕਾਂ ਗੁਣ ਹਨ, ਮੈਨੂੰ ਕਿਸੇ ਇੱਕ ਦੀ ਭੀ ਪੂਰੀ ਸਮਝ ਨਹੀਂ ਹੈ। ਹੇ ਮੇਰੇ ਮਾਲਿਕ! ਸੁਣ! ਮੈਨੂੰ ਮੂਰਖ ਨੂੰ ਕੋਈ ਚੰਗੀ ਅਕਲ ਦੇਹ, ਮੈਂ ਵਿਕਾਰਾਂ ਵਿਚ ਡੁੱਬ ਰਿਹਾ ਹਾਂ ਜਿਵੇਂ ਪੱਥਰ ਪਾਣੀ ਵਿਚ ਡੁੱਬ ਜਾਂਦਾ ਹੈ।ਮੈਨੂੰ ਕੱਡ ਲੈ।4।4।
English Translation :

SORAT’H, FIRST MEHL, DU-TUKAS:

In the realm of land, and in the realm of water, Your seat is the chamber of the four directions. Yours is the one and only form of the entire universe; Your mouth is the mint to fashion all. || 1 || O my Lord Master, Your play is so wonderful! You are pervading and permeating the water, the land and the sky; You Yourself are contained in all. || Pause || Wherever I look, there I see Your Light, but what is Your form? You have one form, but it is unseen; there is none like any other. || 2 || The beings born of eggs, born of the womb, born of the earth and born of sweat, all are created by You. I have seen one glory of Yours, that You are pervading and permeating in all. || 3 || Your Glories are so numerous, and I do not know even one of them; I am such a fool — please, give me some of them! Prays Nanak, listen, O my Lord Master: I am sinking like a stone — please, save me! || 4 || 4 ||

Sunday, 23rd Bhaadon (Samvat 540 Nanakshahi)(Page : 596)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[September 8, 2008, Monday 05:00 AM. IST]
ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥ ਮਾਰਕੰਡੇ ਤੇ ਕੋ ਅਧਿਕਾਈ ਜਿਿਨ ਤ੍ਰਿਣ ਧਰਿ ਮੂੰਡ ਬਲਾਏ ॥1॥ ਹਮਰੋ ਕਰਤਾ ਰਾਮੁ ਸਨੇਹੀ ॥ ਕਾਹੇ ਰੇ ਨਰ ਗਰਬੁ ਕਰਤ ਹਹੁ ਬਿਨਸਿ ਜਾਇ ਝੂਠੀ ਦੇਹੀ ॥1॥ ਰਹਾਉ ॥ ਮੇਰੀ ਮੇਰੀ ਕੈਰਉ ਕਰਤੇ ਦੁਰਜੋਧਨ ਸੇ ਭਾਈ ॥ ਬਾਰਹ ਜੋਜਨ ਛਤ੍ਰ ਚਲੈ ਥਾ ਦੇਹੀ ਗਿਰਝਨ ਖਾਈ ॥2॥ ਸਰਬ ਸੁੋਇਨ ਕੀ ਲੰਕਾ ਹੋਤੀ ਰਾਵਨ ਸੇ ਅਧਿਕਾਈ ॥ ਕਹਾ ਭਇਓ ਦਰਿ ਬਾਂਧੇ ਹਾਥੀ ਖਿਨ ਮਹਿ ਭਈ ਪਰਾਈ ॥3॥ ਦੁਰਬਾਸਾ ਸਿਉ ਕਰਤ ਠਗਉਰੀ ਜਾਦਵ ਏ ਫਲ ਪਾਏ ॥ ਕ੍ਰਿਪਾ ਕਰੀ ਜਨ ਅਪੁਨੇ ਊਪਰ ਨਾਮਦੇਉ ਹਰਿ ਗੁਨ ਗਾਏ ॥4॥1॥


ਸੋਮਵਾਰ, 24 ਭਾਦੋਂ (ਸੰਮਤ 540 ਨਾਨਕਸ਼ਾਹੀ) (ਅੰਗ: 692)

ਪੰਜਾਬੀ ਵਿਆਖਿਆ :
ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ

ੴ ਸਤਿਗੁਰ ਪ੍ਰਸਾਦਿ ॥


ਜਿੰਨ੍ਹਾਂ ਨੇ ਡੂੰਘੀਆਂ ਨੀਹਾਂ ਪੁਟਵਾ ਕੇ ਉੱਤੇ ਮਹਿਲ-ਮਾੜੀਆਂ ਉਸਰਾਏ ਉਹਨਾਂ ਦੇ ਭੀ ਇੱਥੇ ਹੀ ਰਹਿ ਗਏ; ਤਾਹੀਏਂ ਸਿਆਣੇ ਬੰਦੇ ਇਹਨਾਂ ਮਹਿਲ-ਮਾੜੀਆਂ ਦਾ ਭੀ ਮਾਣ ਨਹੀਂ ਕਰਦੇ; ਵੇਖੋ ਮਾਰਕੰਡੇ ਰਿਸ਼ੀ ਨਾਲੋਂ ਕਿਸ ਦੀ ਵੱਡੀ ਉਮਰ ਹੋਣੀ ਏ? ਉਸ ਨੇ ਕੱਖਾਂ ਦੀ ਕੁੱਲੀ ਵਿਚ ਹੀ ਝੱਟ ਲੰਘਾਇਆ।1। ਹੇ ਬੰਦਿਓ! ਆਪਣੇ ਸਰੀਰ ਦਾ ਕਿਉਂ ਮਾਣ ਕਰਦੇ ਹੋ! ਇਹ ਸਰੀਰ ਨਾਸਵੰਤ ਹੈ, ਨਾਸ ਹੋ ਜਾਇਗਾ; ਅਸਾਡਾ ਅਸਲ ਪਿਆਰਾ ਜਿਸ ਨੇ ਸਾਥ ਨਿਭਾਉਣਾ ਹੈ, ਤਾਂ ਕਰਤਾਰ ਹੈ, ਪਰਮਾਤਮਾ ਹੈ।ਰਹਾਉ।ਜਿਨ੍ਹਾਂ ਕੌਰਵਾਂ ਦੇ ਦੁਰਜੋਧਨ ਵਰਗੇ ਬਲੀ ਭਰਾ ਸਨ, ਉਹ ਭੀ ਇਹ ਮਾਣ ਕਰਦੇ ਰਹੇ ਕਿ ਅਸਾਡੀ (ਪਾਤਸ਼ਾਹੀ) ਅਸਾਡੀ (ਪਾਤਸ਼ਾਹੀ), ਪਾਂਡੋ ਕੀਹ ਲੱਗਦੇ ਹਨ ਇਸ ਧਰਤੀ ਦੇ? ਕੁਰਖੇਤਰ ਦੇ ਜੰਗ ਵੇਲੇ ਅਠਤਾਲੀਆਂ ਕੋਹਾਂ ਵਿਚ ਉਹਨਾਂ ਦੀ ਸੈਨਾ ਦਾ ਖਿਲਾਰ ਸੀ, ਪਰ ਕਿੱਧਰ ਗਈ ਬਾਦਸ਼ਾਹੀ ਤੇ ਕਿੱਧਰ ਗਿਆ ਉਹ ਛੱਤਰ? ਕੁਰਖੇਤਰ ਦੇ ਜੰਗ ਵਿਚ ਗਿਰਝਾਂ ਨੇ ਉਹਨਾਂ ਦੀਆਂ ਲੋਥਾਂ ਖਾਧੀਆਂ।2। ਰਾਵਣ ਵਰਗੇ ਵੱਡੇ ਬਲੀ ਰਾਜੇ ਦੀ ਲੰਕਾ ਸਾਰੀ ਦੀ ਸਾਰੀ ਸੋਨੇ ਦੀ ਸੀ, ਉਸ ਦੇ ਮਹਿਲਾਂ ਦੇ ਦਰਵਜ਼ੇ ਤੇ ਹਾਥੀ ਬੱਝੇ ਖਲੋਤੇ ਸਨ, ਪਰ ਆਖ਼ਰ ਕੀਹ ਬਣਿਆ? ਇਕ ਪਲ ਵਿਚ ਸਭ ਕੁਝ ਪਰਾਇਆ ਹੋ ਗਿਆ।3। ਸੋ, ਅਹੰਕਾਰ ਕਿਸੇ ਚੀਜ਼ ਦਾ ਭੀ ਹੋਵੇ ਉਹ ਮਾੜਾ ਹੈ; ਅਹੰਕਾਰ ਵਿਚ ਹੀ ਆ ਕੇ ਜਾਦਵਾਂ ਨੇ ਦੁਰਬਾਸਾ ਨਾਲ ਮਸਖ਼ਰੀ ਕੀਤੀ ਤੇ ਇਹ ਫਲ ਪਾਇਓ ਕਿ ਸਾਰੀ ਕੁਲ ਹੀ ਮੁੱਕ ਗਈ। ਪਰ ਸ਼ੁਕਰ ਹੈ ਆਪਣੇ ਦਾਸ ਨਾਮਦੇਵ ਉੱਤੇ ਪਰਮਾਤਮਾ ਨੇ ਕਿਰਪਾ ਕੀਤੀ ਹੈ ਤੇ ਨਾਮਦੇਵ ਮਾਣ ਤਿਆਗ ਕੇ ਪਰਮਾਤਮਾ ਦੇ ਗੁਣ ਗਾਉਂਦਾ ਹੈ।4।1। ਭਾਵ : ਅਹੰਕਾਰ ਚਾਹੇ ਕਿਸੇ ਚੀਜ਼ ਦਾ ਭੀ ਹੋਵੇ, ਮਾੜਾ ਹੈ।
English Translation :

DHANAASAREE, THE WORD OF DEVOTEE NAAM DAYV JEE:
ONE UNIVERSAL CREATOR GOD. BY THE GRACE OF THE TRUE GURU:

They dig deep foundations, and build lofty palaces. Can anyone live longer than Markanda, who passed his days with only a handful of straw upon his head? || 1 || The Creator Lord is our only friend. O man, why are you so proud? This body is only temporary — it shall pass away. || 1 || Pause || The Kaurvas, who had brothers like Duryodhan, used to proclaim, “This is ours! This is ours!” Their royal procession extended over sixty miles, and yet their bodies were eaten by vultures. || 2 || Sri Lanka was totally rich with gold; was anyone greater than its ruler Raavan? What happened to the elephants, tethered at his gate? In an instant, it all belonged to someone else. || 3 || The Yaadvas deceived Durbaasaa, and received their rewards. The Lord has shown mercy to His humble servant, and now Naam Dayv sings the Glorious Praises of the Lord. || 4 || 1 ||

Monday, 24th Bhaadon (Samvat 540 Nanakshahi)(Page: 692)
 


TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[September 9, 2008, Tuesday 05:00 AM. IST]
ਰਾਗੁ ਸੂਹੀ ਮਹਲਾ 4 ਘਰੁ 1
ੴ ਸਤਿਗੁਰ ਪ੍ਰਸਾਦਿ ॥

ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥ ਸਭਿ ਇਛਾ ਮਨਿ ਤਨਿ ਪੂਰੀਆ ਸਭੁ ਚੂਕਾ ਡਰੁ ਜਮ ਕੇ ॥1॥ ਮੇਰੇ ਮਨ ਗੁਣ ਗਾਵਹੁ ਰਾਮ ਨਾਮ ਹਰਿ ਕੇ ॥ ਗੁਰਿ ਤੁਠੈ ਮਨੁ ਪਰਬੋਧਿਆ ਹਰਿ ਪੀਆ ਰਸੁ ਗਟਕੇ ॥1॥ ਰਹਾਉ ॥ ਸਤਸੰਗਤਿ ਊਤਮ ਸਤਿਗੁਰ ਕੇਰੀ ਗੁਨ ਗਾਵੈ ਹਰਿ ਪ੍ਰਭ ਕੇ ॥ ਹਰਿ ਕਿਰਪਾ ਧਾਰਿ ਮੇਲਹੁ ਸਤਸੰਗਤਿ ਹਮ ਧੋਵਹ ਪਗ ਜਨ ਕੇ ॥2॥ ਰਾਮ ਨਾਮੁ ਸਭੁ ਹੈ ਰਾਮ ਨਾਮਾ ਰਸੁ ਗੁਰਮਤਿ ਰਸੁ ਰਸਕੇ ॥ ਹਰਿ ਅੰਮ੍ਰਿਤੁ ਹਰਿ ਜਲੁ ਪਾਇਆ ਸਭ ਲਾਥੀ ਤਿਸ ਤਿਸ ਕੇ ॥3॥ ਹਮਰੀ ਜਾਤਿ ਪਾਤਿ ਗੁਰੁ ਸਤਿਗੁਰੁ ਹਮ ਵੇਚਿਓ ਸਿਰੁ ਗੁਰ ਕੇ ॥ ਜਨ ਨਾਨਕ ਨਾਮੁ ਪਰਿਓ ਗੁਰ ਚੇਲਾ ਗੁਰ ਰਾਖਹੁ ਲਾਜ ਜਨ ਕੇ ॥4॥1॥


ਮੰਗਲਵਾਰ, 25 ਭਾਦੋਂ (ਸੰਮਤ 540 ਨਾਨਕਸ਼ਾਹੀ) (ਅੰਗ : 731)

ਪੰਜਾਬੀ ਵਿਆਖਿਆ :
ਰਾਗੁ ਸੂਹੀ ਮਹਲਾ 4 ਘਰੁ 1

ੴ ਸਤਿਗੁਰ ਪ੍ਰਸਾਦਿ ॥


ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਸ ਦੇ ਮਨ ਵਿਚ ਤਨ ਵਿਚ (ਉਪਜੀਆਂ) ਸਾਰੀਆਂ ਇੱਛਾਂ ਪੂਰੀਆਂ ਹੋ ਜਾਂਦੀਆਂ ਹਨ, ਉਸ ਦੇ ਦਿਲ ਵਿਚੋਂ) ਜਮ ਦਾ ਭੀ ਸਾਰਾ ਡਰ ਲਹਿ ਜਾਂਦਾ ਹੈ ।1। ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਦੇ ਗੁਣ ਗਾਇਆ ਕਰ । ਜੇ (ਕਿਸੇ ਮਨੁੱਖ ਉਤੇ) ਗੁਰੂ ਦਇਆਵਾਨ ਹੋ ਜਾਏ, ਤਾਂ (ਉਸ ਦਾ) ਮਨ (ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਜਾਗ ਪੈਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਦਾ ਰਸ ਸੁਆਦ ਨਾਲ ਪੀਂਦਾ ਹੈ ।1।ਰਹਾਉ। ਹੇ ਭਾਈ! ਗੁਰੂ ਦੀ ਸਾਧ ਸੰਗਤਿ ਬੜਾ ਸ੍ਰੇਸ਼ਟ ਥਾਂ ਹੈ (ਸਾਧ ਸੰਗਤਿ ਵਿਚ ਮਨੁੱਖ) ਹਰਿ-ਪ੍ਰਭੂ ਦੇ ਗੁਣ ਗਾਂਦਾ ਹੈ । ਹੇ ਹਰੀ! ਮੇਹਰ ਕਰ, ਮੈਨੂੰ ਸਾਧ ਸੰਗਤਿ ਮਿਲਾ (ਉਥੇ) ਮੈਂ ਤੇਰੇ ਸੰਤ ਜਨਾਂ ਦੇ ਪੈਰ ਧੋਵਾਂਗਾ ।2। ਹੇ ਭਾਈ! ਪਰਮਾਤਮਾ ਦਾ ਨਾਮ ਹਰੇਕ ਸੁਖ ਦੇਣ ਵਾਲਾ ਹੈ । (ਪਰ) ਗੁਰੂ ਦੀ ਮਤਿ ਉਤੇ ਤੁਰ ਕੇ ਹੀ ਹਰਿ-ਨਾਮ ਦਾ ਰਸ ਸੁਆਦ ਨਾਲ ਲਿਆ ਜਾ ਸਕਦਾ ਹੈ । ਜਿਸ ਮਨੁੱਖ ਨੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪ੍ਰਾਪਤ ਕਰ ਲਿਆ, ਉਸ ਦੀ (ਮਾਇਆ ਦੀ) ਸਾਰੀ ਤੇ਼੍ਰਹ ਲਹਿ ਗਈ ।3। ਹੇ ਭਾਈ! ਗੁਰੂ ਹੀ ਮੇਰੀ ਜਾਤਿ ਹੈ, ਗੁਰੂ ਹੀ ਮੇਰੀ ਇੱਜ਼ਤ ਹੈ, ਮੈਂ ਆਪਣਾ ਸਿਰ ਗੁਰੂ ਦੇ ਪਾਸ ਵੇਚ ਦਿੱਤਾ ਹੈ । ਹੇ ਦਾਸ ਨਾਨਕ! (ਆਖ—) ਹੇ ਗੁਰੂ! ਮੇਰਾ ਨਾਮ ‘ਗੁਰੂ ਕਾ ਸਿੱਖ’ ਪੈ ਗਿਆ ਹੈ, ਹੁਣ ਤੂੰ ਆਪਣੇ ਇਸ ਸੇਵਕ ਦੀ ਇੱਜ਼ਤ ਰੱਖ ਲੈ (ਤੇ, ਹਰਿ-ਨਾਮ ਦੀ ਦਾਤਿ ਬਖ਼ਸ਼ੀ ਰੱਖ) ।4।1।
English Translation :

RAAG SOOHEE, FOURTH MEHL, FIRST HOUSE:
ONE UNIVERSAL CREATOR GOD. BY THE GRACE OF THE TRUE GURU:

My mind worships and adores the Lord’s Name, through the Guru, and the Word of the Guru’s Shabad. All the desires of my mind and body have been fulfilled; all fear of death has been dispelled. || 1 || O my mind, sing the Glorious Praises of the Lord’s Name. And when the Guru is pleased and satisfied, the mind is instructed; it then joyfully drinks in the subtle essence of the Lord. || 1 || Pause || The Sat Sangat, the True Congregation of the True Guru, is sublime and exalted. They sing the Glorious Praises of the Lord God. Bless me with Your Mercy, Lord, and unite me with the Sat Sangat; I wash the feet of Your humble servants. || 2 || The Lord’s Name is all. The Lord’s Name is the essence of the Guru’s Teachings, the juice, the sweetness of it. I have found the Ambrosial Nectar, the Divine Water of the Lord’s Name, and all my thirst for it is quenched. || 3 || The Guru, the True Guru, is my social status and honor; I have sold my head to the Guru. Servant Nanak is called the chaylaa, the disciple of the Guru; O Guru, save the honor of Your servant. || 4 || 1 ||

Tuesday, 25th Bhaadon (Samvat 540 Nanakshahi)(Page : 731)
 


TODAY'S HUKAMNAMA FROM SRI DARBAR SAHIB

Sri Amritsar.

Can't View Hukamnama in Gurmukhi? [Image no longer available]

[September 10, 2008, Wednesday 05:00 AM. IST]

ਸਲੋਕ ਮ: 2 ॥

ਕਿਸ ਹੀ ਕੋਈ ਕੋਇ ਮੰਞੁ ਨਿਮਾਣੀ ਇਕੁ ਤੂ ॥ ਕਿਉ ਨ ਮਰੀਜੈ ਰੋਇ ਜਾ ਲਗੁ ਚਿਿਤ ਨ ਆਵਹੀ ॥1॥ ਮ: 2 ॥ ਜਾਂ ਸੁਖੁ ਤਾ ਸਹੁ ਰਾਵਿਓ ਦੁਖਿ ਭੀ ਸੰਮ੍ਾਲਿਓਇ ॥ ਨਾਨਕੁ ਕਹੈ ਸਿਆਣੀਏ ਇਉ ਕੰਤ ਮਿਲਾਵਾ ਹੋਇ ॥2॥ ਪਉੜੀ ॥ ਹਉ ਕਿਆ ਸਾਲਾਹੀ ਕਿਰਮ ਜੰਤੁ ਵਡੀ ਤੇਰੀ ਵਡਿਆਈ ॥ ਤੂ ਅਗਮ ਦਇਆਲੁ ਅਗੰਮੁ ਹੈ ਆਪਿ ਲੈਹਿ ਮਿਲਾਈ ॥ ਮੈ ਤੁਝ ਬਿਨੁ ਬੇਲੀ ਕੋ ਨਹੀ ਤੂ ਅੰਤਿ ਸਖਾਈ ॥ ਜੋ ਤੇਰੀ ਸਰਣਾਗਤੀ ਤਿਨ ਲੈਹਿ ਛਡਾਈ ॥ ਨਾਨਕ ਵੇਪਰਵਾਹੁ ਹੈ ਤਿਸੁ ਤਿਲੁ ਨ ਤਮਾਈ ॥20॥1॥


ਬੁੱਧਵਾਰ, 26 ਭਾਦੋਂ (ਸੰਮਤ 540 ਨਾਨਕਸ਼ਾਹੀ) (ਅੰਗ: 791)

ਪੰਜਾਬੀ ਵਿਆਖਿਆ :
ਸਲੋਕ ਮ: 2 ॥


ਹੇ ਪ੍ਰਭੂ! ਕਿਸੇ ਦਾ ਕੋਈ (ਮਿਿਥਆ) ਆਸਰਾ ਹੈ, ਕਿਸੇ ਦਾ ਕੋਈ ਆਸਰਾ ਹੈ, ਮੈਂ ਨਿਮਾਣੀ ਦਾ ਇਕ ਤੂੰ ਹੀ ਤੂੰ ਹੈਂ । ਜਦ ਤਕ ਤੂੰ ਮੇਰੇ ਚਿੱਤ ਵਿਚ ਨਾਹ ਵਸੇਂ, ਕਿਉਂ ਨ ਰੋ ਕੇ ਮਰਾਂ? (ਤੈਨੂੰ ਵਿਸਾਰ ਕੇ ਦੁੱਖਾਂ ਵਿਚ ਹੀ ਖਪੀਦਾ ਹੈ) ।1। ਜੇ ਸੁਖ ਹੈ ਤਾਂ ਭੀ ਖਸਮ-ਪ੍ਰਭੂ ਨੂੰ ਯਾਦ ਕਰੀਏ, ਦੁੱਖ ਵਿਚ ਭੀ ਮਾਲਕ ਨੂੰ ਚੇਤੇ ਰੱਖੀਏ, ਤਾਂ, ਨਾਨਕ ਆਖਦਾ ਹੈ, ਹੇ ਸਿਆਣੀ ਜੀਵ-ਇਸਤ਼੍ਰੀਏ! ਇਸ ਤਰ੍ਹਾਂ ਖਸਮ ਨਾਲ ਮੇਲ ਹੁੰਦਾ ਹੈ ।2। ਹੇ ਪ੍ਰਭੂ! ਮੈਂ ਇਕ ਕੀੜਾ ਜਿਹਾ ਹਾਂ, ਤੇਰੀ ਵਡਿਆਈ ਵੱਡੀ ਹੈ, ਮੈਂ ਤੇਰੇ ਕੀਹ ਕੀਹ ਗੁਣ ਬਿਆਨ ਕਰਾਂ? ਤੂੰ ਬੜਾ ਹੀ ਦਿਆਲ ਹੈਂ, ਅਪਹੁੰਚ ਹੈਂ ਤੂੰ ਆਪ ਹੀ ਆਪਣੇ ਨਾਲ ਮਿਲਾਂਦਾ ਹੈਂ । ਮੈਨੂੰ ਤੈਥੋਂ ਬਿਨਾ ਕੋਈ ਬੇਲੀ ਨਹੀਂ ਦਿੱਸਦਾ, ਆਖ਼ਰ ਤੂੰ ਹੀ ਸਾਥੀ ਹੋ ਕੇ ਪੁਕਾਰਦਾ ਹੈਂ, ਜੋ ਜੋ ਜੀਵ ਤੇਰੀ ਸਰਨ ਆਉਂਦਾ ਹੈ ਉਹਨਾਂ ਨੂੰ (ਹਉਮੈ ਦੇ ਗੇੜ ਤੋਂ) ਬਚਾ ਲੈਂਦਾ ਹੈਂ । ਹੇ ਨਾਨਕ! ਪ੍ਰਭੂ ਆਪ ਬੇ-ਮੁਥਾਜ ਹੈ, ਉਸ ਨੂੰ ਰਤਾ ਭੀ ਕੋਈ ਲਾਲਚ ਨਹੀਂ ਹੈ ।20।1।
English Translation :

SHALOK, SECOND MEHL:

Some people have others, but I am forlorn and dishonored; I have only You, Lord. I might as well just die crying, if You will not come into my mind. || 1 || SECOND MEHL: When there is peace and pleasure, that is the time to remember your Husband Lord. In times of suffering and pain, remember Him then as well. Says Nanak, O wise bride, this is the way to meet your Husband Lord. || 2 || PAUREE: I am a worm — how can I praise You, O Lord; Your glorious greatness is so great! You are inaccessible, merciful and unapproachable; You Yourself unite us with Yourself. I have no other friend except You; in the end, You alone will be my Companion and Support. You save those who enter Your Sanctuary.. O Nanak, He is care-free; He has no greed at all. || 20 ||

Wednesday, 26th Bhaadon (Samvat 540 Nanakshahi) (Page: 791)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[September 11, 2008, Thursday 05:00 AM. IST]

ਧਨਾਸਰੀ ਮਹਲਾ 5 ਘਰੁ 8 ਦੁਪਦੇ

ੴ ਸਤਿਗੁਰ ਪ੍ਰਸਾਦਿ ॥

ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥ ਇਹ ਲੋਕਿ ਪਰਲੋਕਿ ਸੰਗਿ ਸਹਾਈ ਜਤ ਕਤ ਮੋਹਿ ਰਖਵਾਲੇ ॥1॥ ਗੁਰ ਕਾ ਬਚਨੁ ਬਸੈ ਜੀਅ ਨਾਲੇ ॥ ਜਲਿ ਨਹੀ ਡੂਬੈ ਤਸਕਰੁ ਨਹੀ ਲੇਵੈ ਭਾਹਿ ਨ ਸਾਕੈ ਜਾਲੇ ॥1॥ ਰਹਾਉ ॥ ਨਿਰਧਨ ਕਉ ਧਨੁ ਅੰਧੁਲੇ ਕਉ ਟਿਕ ਮਾਤ ਦੂਧੁ ਜੈਸੇ ਬਾਲੇ ॥ ਸਾਗਰ ਮਹਿ ਬੋਹਿਥੁ ਪਾਇਓ ਹਰਿ ਨਾਨਕ ਕਰੀ ਕ੍ਰਿਪਾ ਕਿਰਪਾਲੇ ॥2॥1॥32॥


ਵੀਰਵਾਰ, 27 ਭਾਦੋਂ (ਸੰਮਤ 540 ਨਾਨਕਸ਼ਾਹੀ) (ਅੰਗ: 679)

ਪੰਜਾਬੀ ਵਿਆਖਿਆ
:
ਧਨਾਸਰੀ ਮਹਲਾ 5 ਘਰੁ 8 ਦੁਪਦੇ

ੴ ਸਤਿਗੁਰ ਪ੍ਰਸਾਦਿ ॥


ਹੇ ਭਾਈ! ਪਰਮਾਤਮਾ ਦੇ ਨਾਮ ਨੂੰ ਮੈਂ ਆਪਣੇ ਹਰੇਕ ਸਾਹ ਦੇ ਨਾਲ ਹਿਰਦੇ ਵਿਚ ਵਸਾ ਕੇ ਸਿਮਰਦਾ ਹਾਂ, ਤੇ, ਸਿਮਰ ਸਿਮਰ ਕੇ ਆਤਮਕ ਆਨੰਦ ਪ੍ਰਾਪਤ ਕਰਦਾ ਹਾਂ। ਇਹ ਹਰਿ-ਨਾਮ ਇਸ ਲੋਕ ਵਿਚ ਤੇ ਪਰਲੋਕ ਵਿਚ ਮੇਰੇ ਨਾਲ ਮਦਦਗਾਰ ਹੈ, ਹਰ ਥਾਂ ਮੇਰਾ ਰਾਖਾ ਹੈ।1। ਹੇ ਭਾਈ! ਪਰਮਾਤਮਾ ਦੀ ਸਿਫ਼ਤ ਸਾਲਾਹ ਨਾਲ ਭਰਪੂਰ ਗੁਰੂ ਦਾ ਸ਼ਬਦ ਮੇਰੀ ਜਿੰਦ ਦੇ ਨਾਲ ਵੱਸਦਾ ਹੈ। ਪਰਮਾਤਮਾ ਦਾ ਨਾਮ ਇਕ ਐਸਾ ਧਨ ਹੈ, ਜੇਹੜਾ ਪਾਣੀ ਵਿਚ ਡੁੱਬਦਾ ਨਹੀਂ, ਜਿਸ ਨੂੰ ਚੋਰ ਚੁਰਾ ਨਹੀਂ ਸਕਦਾ, ਜਿਸ ਨੂੰ ਅੱਗ ਸਾੜ ਨਹੀਂ ਸਕਦੀ।1। ਰਹਾਉ । ਹੇ ਭਾਈ! ਪਰਮਾਤਮਾ ਦਾ ਨਾਮ ਕੰਗਾਲ ਵਾਸਤੇ ਧਨ ਹੈ, ਅੰਨ੍ਹੇ ਵਾਸਤੇ ਡੰਗੋਰੀ ਹੈ, ਜਿਵੇਂ ਬੱਚੇ ਵਾਸਤੇ ਮਾਂ ਦਾ ਦੁੱਧ ਹੈ, ਤਿਵੇਂ ਹਰਿ-ਨਾਮ ਮਨੁੱਖ ਦੀ ਆਤਮਾ ਵਾਸਤੇ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਕਿਰਪਾਲ ਪ੍ਰਭੂ ਨੇ ਕਿਰਪਾ ਕੀਤੀ, ਉਸ ਨੂੰ ਇਹ ਨਾਮ ਮਿਲ ਗਿਆ ਜੋ ਸਮੁੰਦਰ ਵਿਚ ਜਹਾਜ਼ ਹੈ।2।1।32।
English Translation :

DHANAASAREE, 5th GURU, 8th HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

Remembering, remembering, remembering Him in meditation, I find peace; with each and every breath, I dwell upon Him. In this world, and in the world beyond, He is with me, as my help and support; wherever I go, He protects me. || 1 || The Guru’s Word abides with my soul. It does not sink in water; thieves cannot steal it, and fire cannot burn it. || 1 || Pause || It is like wealth to the poor, a cane for the blind, and mother’s milk for the infant. In the ocean of the world, I have found the boat of the Lord; the Merciful Lord has bestowed His Mercy upon Nanak. || 2 || 1 || 32 ||

Thursday, 27th Bhaadon (Samvat 540 Nanakshahi) (Page: 679)
 
HUKAMNAMA FROM SRI DARBAR SAHIB,
Sri Amritsar.


[September 12, 2008, Friday 05:00 AM. IST]

ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ

ੴ ਸਤਿਗੁਰ ਪ੍ਰਸਾਦਿ ॥

ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥ ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥1॥ ਰਾਮ ਰਾਇ ਹੋਹਿ ਬੈਦ ਬਨਵਾਰੀ ॥ ਅਪਨੇ ਸੰਤਹ ਲੇਹੁ ਉਬਾਰੀ ॥1॥ ਰਹਾਉ ॥ ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ ॥ ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥2॥ ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥ ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ॥3॥1॥
ਸ਼ੁੱਕਰਵਾਰ, 28 ਭਾਦੋਂ (ਸੰਮਤ 540 ਨਾਨਕਸ਼ਾਹੀ) (ਅੰਗ: 659)

ਪੰਜਾਬੀ ਵਿਆਖਿਆ
:
ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ

ੴ ਸਤਿਗੁਰ ਪ੍ਰਸਾਦਿ ॥


ਹੇ ਜੀਵ! (ਬਿਰਧ ਅਵਸਥਾ ਵਿਚ ਕਮਜ਼ੋਰ ਹੋਣ ਕਰਕੇ) ਤੇਰੀਆਂ ਅੱਖਾਂ ਵਿਚੋਂ ਪਾਣੀ ਵਗ ਰਿਹਾ ਹੈ, ਤੇਰਾ ਸਰੀਰ ਲਿੱਸਾ ਹੋ ਗਿਆ ਹੈ, ਤੇਰੇ ਕੇਸ ਦੁੱਧ ਵਰਗੇ ਚਿੱਟੇ ਹੋ ਗਏ ਹਨ, ਤੇਰਾ ਗਲਾ (ਕਫ ਨਾਲ) ਰੁਕਣ ਕਰਕੇ ਬੋਲ ਨਹੀਂ ਸਕਦਾ, ਅਜੇ ਭੀ ਤੂੰ ਕੀਹ ਕਰ ਰਿਹਾ ਹੈਂ? (ਭਾਵ, ਹੁਣ ਭੀ ਤੂੰ ਪਰਮਾਤਮਾ ਨੂੰ ਕਿਉਂ ਯਾਦ ਨਹੀਂ ਕਰਦਾ? ਤੂੰ ਕਿਉਂ ਸਰੀਰ ਦੇ ਮੋਹ ਵਿਚ ਫਸਿਆ ਪਿਆ ਹੈਂ? ਤੂੰ ਕਿਉਂ ਦੇਹ-ਅਧਿਆਸ ਨਹੀਂ ਛੱਡਦਾ?)।1। ਹੇ ਸੋਹਣੇ ਰਾਮ! ਹੇ ਪ੍ਰਭੂ! ਜੇ ਤੂੰ ਹਕੀਮ ਬਣੇਂ ਤਾਂ ਤੂੰ ਆਪਣੇ ਸੰਤਾਂ ਨੂੰ ਦੇਹ-ਅਧਿਆਸ ਤੋਂ ਬਚਾ ਲੈਂਦਾ ਹੈਂ। (ਭਾਵ ਤੂੰ ਆਪ ਹੀ ਹਕੀਮ ਬਣ ਕੇ ਸੰਤਾਂ ਨੂੰ ਦੇਹ-ਅਧਿਆਸ ਤੋਂ ਬਚਾ ਲੈਂਦਾ ਹੈਂ)।1।ਰਹਾਉ। ਹੇ ਪ੍ਰਾਣੀ! (ਬਿਰਧ ਹੋਣ ਦੇ ਕਾਰਨ) ਤੇਰੇ ਸਿਰ ਵਿਚ ਪੀੜ ਟਿਕੀ ਰਹਿੰਦੀ ਹੈ, ਸਰੀਰ ਵਿਚ ਸੜਨ ਰਹਿੰਦੀ ਹੈ, ਕਲੇਜੇ ਵਿਚ ਦਰਦ ਉਠਦੀ ਹੈ। ਕਿਸ ਕਿਸ ਅੰਗ ਦਾ ਫ਼ਿਕਰ ਕਰੀਏ? ਸਾਰੇ ਹੀ ਜਿਸਮ ਵਿਚ ਬੁਢੇਪੇ ਦਾ ਇਕ ਐਸਾ ਵੱਡਾ ਰੋਗ ਉੱਠ ਖਲੋਤਾ ਹੈ ਕਿ ਇਸ ਦਾ ਕੋਈ ਇਲਾਜ ਨਹੀਂ ਹੈ।(ਫਿਰ ਭੀ ਇਹ ਸਰੀਰ ਨਾਲੋਂ ਤੇਰਾ ਮੋਹ ਨਹੀਂ ਮਿਟਦਾ)।2। ਇਸ ਸਰੀਰਕ ਮੋਹ ਨੂੰ ਮਿਟਾਣ ਦਾ ਇੱਕੋ ਹੀ ਸ੍ਰੇਸ਼ਟ ਇਲਾਜ ਜਗਤ ਵਿਚ ਹੈ, ਉਹ ਹੈ ਪ੍ਰਭੂ ਦਾ ਨਾਮ-ਰੂਪ ਅੰਮ੍ਰਿਤ, ਪਰਮਾਤਮਾ ਦਾ ਨਾਮ-ਰੂਪ ਨਿਰਮਲ ਜਲ। ਦਾਸ ਭੀਖਣ ਆਖਦਾ ਹੈ- ਆਪਣੇ ਗੁਰੂ ਦੀ ਕਿਰਪਾ ਨਾਲ ਮੈਂ ਇਹ ਨਾਮ ਜਪਣ ਦਾ ਰਸਤਾ ਲੱਭ ਲਿਆ ਹੈ, ਜਿਸ ਕਰਕੇ ਮੈਂ ਸਰੀਰਕ ਮੋਹ ਤੋਂ ਖ਼ਲਾਸੀ ਪਾ ਲਈ ਹੈ।3।1।

English Translation :

RAAG SORAT’H, THE WORD OF DEVOTEE BHEEKHAN JEE,

ONE UNIVERSAL CREATOR GOD. BY THE GRACE OF THE TRUE GURU:

Tears well up in my eyes, my body has become weak, and my hair has become milky-white. My throat is tight, and I cannot utter even one word; what can I do now? I am a mere mortal. || 1 || O Lord, my King, Gardener of the world-garden, be my Physician, and save me, Your Saint. || 1 || Pause || My head aches, my body is burning, and my heart is filled with anguish. Such is the disease that has struck me; there is no medicine to cure it. || 2 || The Name of the Lord, the ambrosial, immaculate water, is the best medicine in the world. By Guru’s Grace, says servant Bheekhan, I have found the Door of Salvation. || 3 || 1 ||
Friday, 28th Bhaadon (Samvat 540 Nanakshahi) (Page: 659)
 
HUKAMNAMA FROM SRI DARBAR SAHIB,
Sri Amritsar.


[September 13, 2008, Saturday 05:00 AM. IST]

ਧਨਾਸਰੀ ਮਹਲਾ 5 ॥

ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥1॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥2॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥3॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ 4॥3॥27॥
ਸ਼ਨੀਵਾਰ, 29 ਭਾਦੋਂ (ਸੰਮਤ 540 ਨਾਨਕਸ਼ਾਹੀ) (ਅੰਗ: 677)

ਪੰਜਾਬੀ ਵਿਆਖਿਆ
:
ਧਨਾਸਰੀ ਮਹਲਾ 5 ॥


ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ ਮੇਰੇ ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ।1। ਹੇ ਭਾਈ! ਉਸ ਪਰਮਾਤਮਾ ਨੂੰ ਹੀ ਅਸਲ ਸਾਥੀ ਸਮਝਣਾ ਚਾਹੀਦਾ ਹੈ, ਜੇਹੜਾ ਸਾਥੋਂ ਇਸ ਲੋਕ ਵਿਚ, ਪਰਲੋਕ ਵਿਚ ਕਿਤੇ ਭੀ ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜ੍ਹਾ ਅੱਖ ਝਮਕਣ ਦੇ ਸਮੇਂ ਵਿਚ ਹੀ ਮੁੱਕ ਜਾਂਦਾ ਹੈ।ਰਹਾਉ। ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ ਸਭ ਨੂੰ ਪਾਲਦਾ ਹੈ, ਉਸ ਦੀ ਕਿਰਪਾ ਨਾਲ ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ। ਉਹ ਪ੍ਰਭੂ ਸਾਡੇ ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ।2। ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ-ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ।3। ਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ।ਹੇ ਪ੍ਰਭੂ! ਨਾਨਕ! ਤੇਰੇ ਪਾਸੋਂ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ।4।3।27।

English Translation :

DHANAASAREE, FIFTH MEHL:

Wherever I look, there I see Him present; He is never far away. He is all-pervading, everywhere; O my mind, meditate on Him forever. || 1 || He alone is called your companion, who will not be separated from you, here or hereafter. That pleasure, which passes away in an instant, is trivial. || Pause || He cherishes us, and gives us sustenance; He does not lack anything. With each and every breath, my God takes care of His creatures. || 2 || God is undeceiveable, impenetrable and infinite; His form is lofty and exalted. Chanting and meditating on the embodiment of wonder and beauty, His humble servants are in bliss. || 3 || Bless me with such understanding, O Merciful Lord God, that I might remember You. Nanak begs God for the gift of the dust of the feet of the Saints. || 4 || 3 || 27 ||
Saturday, 29th Bhaadon (Samvat 540 Nanakshahi) (Page : 677)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[September 14, 2008, Sunday 05:00 AM. IST]

ਤਿਲੰਗ ਮਹਲਾ 5 ਘਰੁ 3 ॥

ਕਰਤੇ ਕੁਦਰਤੀ ਮੁਸਤਾਕੁ ॥ ਦੀਨ ਦੁਨੀਆ ਏਕ ਤੂਹੀ ਸਭ ਖਲਕ ਹੀ ਤੇ ਪਾਕੁ ॥ ਰਹਾਉ ॥ ਖਿਨ ਮਾਹਿ ਥਾਪਿ ਉਥਾਪਦਾ ਆਚਰਜ ਤੇਰੇ ਰੂਪ ॥ ਕਉਣੁ ਜਾਣੈ ਚਲਤ ਤੇਰੇ ਅੰਧਿਆਰੇ ਮਹਿ ਦੀਪ ॥1॥ ਖੁਦਿ ਖਸਮ ਖਲਕ ਜਹਾਨ ਅਲਹ ਮਿਹਰਵਾਨ ਖੁਦਾਇ ॥ ਦਿਨਸੁ ਰੈਣਿ ਜਿ ਤੁਧੁ ਅਰਾਧੇ ਸੋ ਕਿਉ ਦੋਜਕਿ ਜਾਇ ॥2॥ ਅਜਰਾਈਲੁ ਯਾਰੁ ਬੰਦੇ ਜਿਸੁ ਤੇਰਾ ਆਧਾਰੁ ॥ ਗੁਨਹ ਉਸ ਕੇ ਸਗਲ ਆਫੂ ਤੇਰੇ ਜਨ ਦੇਖਹਿ ਦੀਦਾਰੁ ॥3॥ ਦੁਨੀਆ ਚੀਜ ਫਿਲਹਾਲ ਸਗਲੇ ਸਚੁ ਸੁਖੁ ਤੇਰਾ ਨਾਉ ॥ ਗੁਰ ਮਿਿਲ ਨਾਨਕ ਬੂਝਿਆ ਸਦਾ ਏਕਸੁ ਗਾਉ ॥4॥4॥


ਐਤਵਾਰ, 30 ਭਾਦੋਂ (ਸੰਮਤ 540 ਨਾਨਕਸ਼ਾਹੀ) (ਅੰਗ: 724)

ਪੰਜਾਬੀ ਵਿਆਖਿਆ
:
ਤਿਲੰਗ ਮਹਲਾ 5 ਘਰੁ 3 ॥


ਹੇ ਕਰਤਾਰ! ਤੇਰੀ ਕੁਦਰਤਿ ਨੂੰ ਵੇਖ ਕੇ ਮੈਂ ਤੇਰੇ ਦਰਸ਼ਨ ਦਾ ਚਾਹਵਾਨ ਹੋ ਗਿਆ ਹਾਂ। ਮੇਰੀ ਦੀਨ ਅਤੇ ਦੁਨੀਆਂ ਦੀ ਦੌਲਤ ਇਕ ਤੂੰ ਹੀ ਹੈਂ ।ਤੂੰ ਸਾਰੀ ਖ਼ਲਕਤ ਤੋਂ ਨਿਰਲੇਪ ਰਹਿੰਦਾ ਹੈਂ। ਰਹਾਉ। ਹੇ ਕਰਤਾਰ! ਤੂੰ ਇਕ ਛਿਨ ਵਿਚ ਜੀਵਾਂ ਨੂੰ ਬਣਾ ਕੇ ਨਾਸ ਭੀ ਕਰ ਦੇਂਦਾ ਹੈਂ ਤੇਰੇ ਸਰੂਪ ਹੈਰਾਨ ਕਰਨ ਵਾਲੇ ਹਨ। ਕੋਈ ਜੀਵ ਤੇਰੇ ਕੌਤਕਾਂ ਨੂੰ ਸਮਝ ਨਹੀਂ ਸਕਦਾ । ਅਗਿਆਨਤਾ ਦੇ ਹਨੇਰੇ ਵਿਚ ਤੂੰ ਆਪ ਹੀ ਜੀਵਾਂ ਵਾਸਤੇ ਚਾਨਣ ਹੈਂ।1। ਹੇ ਅੱਲਾ! ਹੇ ਮਿਹਰਬਾਨ ਖ਼ੁਦਾਇ! ਸਾਰੀ ਖ਼ਲਕਤ ਦਾ ਸਾਰੇ ਜਹਾਨ ਦਾ ਤੂੰ ਆਪ ਹੀ ਮਾਲਕ ਹੈਂ।ਜੇਹੜਾ ਮਨੁੱਖ ਦਿਨ ਰਾਤ ਤੈਨੂੰ ਆਰਾਧਦਾ ਹੈ, ਉਹ ਦੋਜ਼ਕ ਵਿਚ ਕਿਵੇਂ ਜਾ ਸਕਦਾ ਹੈ ? ।2 । ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਮਿਲ ਜਾਂਦਾ ਹੈ, ਮੌਤ ਦਾ ਫ਼ਰਿਸ਼ਤਾ ਉਸ ਮਨੁੱਖ ਦਾ ਮਿੱਤਰ ਬਣ ਜਾਂਦਾ ਹੈਂ (ਉਸ ਨੂੰ ਮੌਤ ਦਾ ਡਰ ਨਹੀਂ ਰਹਿੰਦਾ) ਕਿਉਂਕਿ ਉਸ ਮਨੁੱਖ ਦੇ ਸਾਰੇ ਪਾਪ ਬਖ਼ਸ਼ੇ ਜਾਂਦੇ ਹਨ।3। ਹੇ ਪ੍ਰਭੂ! ਦੁਨੀਆ ਦੇ ਹੋਰ ਸਾਰੇ ਪਦਾਰਥ ਛੇਤੀ ਨਾਸ ਹੋ ਜਾਣ ਵਾਲੇ ਹਨ। ਸਦਾ ਕਾਇਮ ਰਹਿਣ ਵਾਲਾ ਸੁਖ ਤੇਰਾ ਨਾਮ ਹੀ ਬਖ਼ਸ਼ਦਾ ਹੈ।ਹੇ ਨਾਨਕ! ਆਖ ਇਹ ਗੱਲ ਮੈਂ ਗੁਰੂ ਨੂੰ ਮਿਲ ਕੇ ਸਮਝੀ ਹੈ,ਇਸ ਵਾਸਤੇ ਮੈਂ ਸਦਾ ਇਕ ਪਰਮਾਤਮਾ ਦਾ ਹੀ ਜਸ ਗਾਉਂਦਾ ਰਹਿੰਦਾ ਹਾਂ।4।4।
English Translation :

TILANG, FIFTH MEHL, THIRD HOUSE

O Creator, through Your creative potency, I am in love with You. You alone are my spiritual and temporal Lord; and yet, You are detached from all Your creation. || Pause || In an instant, You establish and disestablish. Wondrous is Your form! Who can know Your play? You are the Light in the darkness. || 1 || You are the Master of Your creation, the Lord of all the world, O Merciful Lord God. One who worships You day and night — why should he have to go to hell? || 2 || Azraa-eel, the Messenger of Death, is the friend of the human being who has Your support, Lord. His sins are all forgiven; Your humble servant gazes upon Your Vision. || 3 || All worldly considerations are for the present only. True peace comes only from Your Name. Meeting the Guru, Nanak understands; He sings only Your Praises forever, O Lord. || 4 || 4 ||

Sunday, 30th Bhaadon (Samvat 540 Nanakshahi) (Page : 724)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[September 15, 2008, Monday 05:00 AM. IST]

ਸੋਰਠਿ ਮਹਲਾ 5 ਘਰੁ 1 ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥

ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਿਨ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਿਨ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥1॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਿਧ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥2॥ ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਿਲ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥3॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਿਨ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਿਨ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥4॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥5॥ ਗੁਰਿ ਪੂਰੈ ਸੰਤੋਖਿਆ ਭਾਈ ਅਹਿਿਨਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥6॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥7॥ ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥8॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥9॥1॥


ਸੋਮਵਾਰ, 1 ਅੱਸੂ (ਸੰਮਤ 540 ਨਾਨਕਸ਼ਾਹੀ) (ਅੰਗ: 639)

ਪੰਜਾਬੀ ਵਿਆਖਿਆ
:
ਸੋਰਠਿ ਮਹਲਾ 5 ਘਰੁ 1 ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥


ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ । ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ । ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ।1। ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ । ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ । ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ।ਰਹਾਉ। ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ । ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ । (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ ।2। ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ । ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ । (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ । ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ । ਸਾਰੇ ਫਲ ਗੁਰੂ ਦੇ ਕੋਲ ਹਨ ।3। ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ । ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ । ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ । ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ । ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ ।4। ਹੇ ਭਾਈ! (ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ । ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ । ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ । ਹੇ ਭਾਈ! (ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿਿੜਆ ਹੋਇਆ ਹੈ ।5। ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ । (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ । ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ । ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ) ।6। ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ । ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈ, ਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ । ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ । ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ ।7। ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ । ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ । ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ । ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ ।8। ਹੇ ਭਾਈ! (ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ । ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ । ਹੇ ਭਾਈ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ), ਨਾਮ ਦਾ ਸਹਾਰਾ ਲੈਂਦਾ ਹੈ । ਹੇ ਨਾਨਕ! (ਆਖ—) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ ।9।1।
English Translation :

SORAT’H, FIFTH MEHL, FIRST HOUSE, ASHTAPADEES:

ONE UNIVERSAL CREATOR GOD. BY THE GRACE OF THE TRUE GURU:

The One who created the whole world, O Siblings of Destiny, is the Almighty Lord, the Cause of causes. He fashioned the soul and the body, O Siblings of Destiny, by His own power. How can He be described? How can He be seen, O Siblings of Destiny? The Creator is One; He is indescribable. Praise the Guru, the Lord of the Universe, O Siblings of Destiny; through Him, the essence is known. || 1 || O my mind, meditate on the Lord, the Lord God. He blesses His servant with the gift of the Naam; He is the Destroyer of pain and suffering. || Pause || Everything is in His home, O Siblings of Destiny; His warehouse is overflowing with the nine treasures. His worth cannot be estimated, O Siblings of Destiny; He is lofty, inaccessible and infinite. He cherishes all beings and creatures, O Siblings of Destiny; he continually takes care of them. So meet with the Perfect True Guru, O Siblings of Destiny, and merge in the Word of the Shabad. || 2 || Adoring the feet of the True Guru, O Siblings of Destiny, doubt and fear are dispelled. Joining the Society of the Saints, cleanse your mind, O Siblings of Destiny, and dwell in the Name of the Lord. The darkness of ignorance shall be dispelled, O Siblings of Destiny, and the lotus of your heart shall blossom forth. By the Guru’s Word, peace wells up, O Siblings of Destiny; all fruits are with the True Guru. || 3 || Give up your sense of mine and yours, O Siblings of Destiny, and become the dust of the feet of all. In each and every heart, God is contained, O Siblings of Destiny; He sees, and hears, and is ever-present with us. On that day when one forgets the Supreme Lord God, O Siblings of Destiny, on that day, one ought to die crying out in pain. He is the all-powerful Cause of Causes, O Siblings of Destiny; he is totally filled with all powers. || 4 || The Love of the Name is the greatest treasure, O Siblings of Destiny; through it, emotional attachment to Maya is dispelled. If it is pleasing to His Will, then He unites us in His Union, O Siblings of Destiny; the Naam, the Name of the Lord, comes to abide in the mind. The heart-lotus of the Gurmukh blossoms forth, O Siblings of Destiny, and the heart is illumined. The Glory of God has been revealed, O Siblings of Destiny, and the earth and sky have blossomed forth. || 5 || The Perfect Guru has blessed me with contentment, O Siblings of Destiny; day and night, I remain attached to the Lord’s Love. My tongue continually chants the Lord’s Name, O Siblings of Destiny; this is the true taste, and the object of human life. Listening with my ears, I hear and so I live, O Siblings of Destiny; I have obtained the unchanging, unmoving state. That soul,which does not place its faith in the Lord shall burn, O Siblings of Destiny. || 6 || My Lord and Master has so many virtues, O Siblings of Destiny; I am a sacrifice to Him. He nurtures even the most worthless, O Siblings of Destiny, and gives home to the homeless. He gives us nourishment with each and every breath, O Siblings of Destiny; His Name is everlasting. One who meets with the True Guru, O Siblings of Destiny, does so only by perfect destiny. || 7 || Without Him, I cannot live, even for an instant, O Siblings of Destiny; He is totally filled with all powers. With every breath and morsel of food, I will not forget Him, O Siblings of Destiny; I behold Him ever-present. In the Saadh Sangat, the Company of the Holy, I meet Him, O Siblings of Destiny; He is totally pervading and permeating everywhere. Those who do not embrace love for the Lord, O Siblings of Destiny, always die crying out in pain. || 8 || Grasping hold of the hem of His robe, O Siblings of Destiny, we are carried across the world-ocean of fear and pain. By His Glance of Grace, He has blessed us, O Siblings of Destiny; He shall be with us until the very end. My mind and body are soothed and calmed, O Siblings of Destiny, nourished by the food of the Naam. Nanak has entered His Sanctuary, O Siblings of Destiny; the Lord is the Destroyer of sins. || 9 || 1 ||

Monday, 1st Assu (Samvat 540 Nanakshahi) (Page: 639)
 


TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[September 16, 2008, Tuesday 05:15 AM. IST]

ਰਾਗੁ ਆਸਾ ਮਹਲਾ 3 ਪਟੀ

ੴ ਸਤਿਗੁਰ ਪ੍ਰਸਾਦਿ ॥

ਅਯੋ ਅੰਙੈ ਸਭੁ ਜਗੁ ਆਇਆ ਕਾਖੈ ਘੰਙੈ ਕਾਲੁ ਭਇਆ ॥ ਰੀਰੀ ਲਲੀ ਪਾਪ ਕਮਾਣੇ ਪੜਿ ਅਵਗਣ ਗੁਣ ਵੀਸਰਿਆ ॥1॥ ਮਨ ਐਸਾ ਲੇਖਾ ਤੂੰ ਕੀ ਪੜਿਆ ॥ ਲੇਖਾ ਦੇਣਾ ਤੇਰੈ ਸਿਿਰ ਰਹਿਆ ॥1॥ ਰਹਾਉ ॥ ਸਿਧੰਙਾਇਐ ਸਿਮਰਹਿ ਨਾਹੀ ਨੰਨੈ ਨਾ ਤੁਧੁ ਨਾਮੁ ਲਇਆ ॥ ਛਛੈ ਛੀਜਹਿ ਅਹਿਿਨਸਿ ਮੂੜੇ ਕਿਉ ਛੂਟਹਿ ਜਮਿ ਪਾਕੜਿਆ ॥2॥ ਬਬੈ ਬੂਝਹਿ ਨਾਹੀ ਮੂੜੇ ਭਰਮਿ ਭੁਲੇ ਤੇਰਾ ਜਨਮੁ ਗਇਆ ॥ ਅਣਹੋਦਾ ਨਾਉ ਧਰਾਇਓ ਪਾਧਾ ਅਵਰਾ ਕਾ ਭਾਰੁ ਤੁਧੁ ਲਇਆ ॥3॥ ਜਜੈ ਜੋਤਿ ਹਿਿਰ ਲਈ ਤੇਰੀ ਮੂੜੇ ਅੰਤਿ ਗਇਆ ਪਛੁਤਾਵਹਿਗਾ ॥ ਏਕੁ ਸਬਦੁ ਤੂੰ ਚੀਨਹਿ ਨਾਹੀ ਫਿਿਰ ਫਿਿਰ ਜੂਨੀ ਆਵਹਿਗਾ ॥4॥ ਤੁਧੁ ਸਿਿਰ ਲਿਿਖਆ ਸੋ ਪੜੁ ਪੰਡਿਤ ਅਵਰਾ ਨੋ ਨ ਸਿਖਾਲਿ ਬਿਿਖਆ ॥ ਪਹਿਲਾ ਫਾਹਾ ਪਇਆ ਪਾਧੇ ਪਿਛੋ ਦੇ ਗਲਿ ਚਾਟੜਿਆ ॥5॥ ਸਸੈ ਸੰਜਮੁ ਗਇਓ ਮੂੜੇ ਏਕੁ ਦਾਨੁ ਤੁਧੁ ਕੁਥਾਇ ਲਇਆ ॥ ਸਾਈ ਪੁਤ੍ਰੀ ਜਜਮਾਨ ਕੀ ਸਾ ਤੇਰੀ ਏਤੁ ਧਾਨਿ ਖਾਧੈ ਤੇਰਾ ਜਨਮੁ ਗਇਆ ॥6॥ ਮੰਮੈ ਮਤਿ ਹਿਿਰ ਲਈ ਤੇਰੀ ਮੂੜੇ ਹਉਮੈ ਵਡਾ ਰੋਗੁ ਪਇਆ ॥ ਅੰਤਰ ਆਤਮੈ ਬ੍ਰਹਮੁ ਨ ਚੀਨਿ੍ਆ ਮਾਇਆ ਕਾ ਮੁਹਤਾਜੁ ਭਇਆ ॥7॥ ਕਕੈ ਕਾਮਿ ਕ਼੍ਰੋਧਿ ਭਰਮਿਓਹੁ ਮੂੜੇ ਮਮਤਾ ਲਾਗੇ ਤੁਧੁ ਹਰਿ ਵਿਸਰਿਆ ॥ ਪੜਹਿ ਗੁਣਹਿ ਤੂੰ ਬਹੁਤੁ ਪੁਕਾਰਹਿ ਵਿਣੁ ਬੂਝੇ ਤੂੰ ਡੂਬਿ ਮੁਆ ॥8॥ ਤਤੈ ਤਾਮਸਿ ਜਲਿਓਹੁ ਮੂੜੇ ਥਥੈ ਥਾਨ ਭਰਿਸਟੁ ਹੋਆ ॥ ਘਘੈ ਘਰਿ ਘਰਿ ਫਿਰਹਿ ਤੂੰ ਮੂੜੇ ਦਦੈ ਦਾਨੁ ਨ ਤੁਧੁ ਲਇਆ ॥9॥ ਪਪੈ ਪਾਰਿ ਨ ਪਵਹੀ ਮੂੜੇ ਪਰਪੰਚਿ ਤੂੰ ਪਲਚਿ ਰਹਿਆ ॥ ਸਚੈ ਆਪਿ ਖੁਆਇਓਹੁ ਮੂੜੇ ਇਹੁ ਸਿਿਰ ਤੇਰੈ ਲੇਖੁ ਪਇਆ ॥10॥ ਭਭੈ ਭਵਜਲਿ ਡੁਬੋਹੁ ਮੂੜੇ ਮਾਇਆ ਵਿਿਚ ਗਲਤਾਨੁ ਭਇਆ ॥ ਗੁਰ ਪਰਸਾਦੀ ਏਕੋ ਜਾਣੈ ਏਕ ਘੜੀ ਮਹਿ ਪਾਰਿ ਪਇਆ ॥11॥ ਵਵੈ ਵਾਰੀ ਆਈਆ ਮੂੜੇ ਵਾਸੁਦੇਉ ਤੁਧੁ ਵੀਸਰਿਆ ॥ ਏਹ ਵੇਲਾ ਨ ਲਹਸਹਿ ਮੂੜੇ ਫਿਿਰ ਤੂੰ ਜਮ ਕੈ ਵਸਿ ਪਇਆ ॥12॥ ਝਝੈ ਕਦੇ ਨ ਝੂਰਹਿ ਮੂੜੇ ਸਤਿਗੁਰ ਕਾ ਉਪਦੇਸੁ ਸੁਣਿ ਤੂੰ ਵਿਖਾ ॥ ਸਤਿਗੁਰ ਬਾਝਹੁ ਗੁਰੁ ਨਹੀ ਕੋਈ ਨਿਗੁਰੇ ਕਾ ਹੈ ਨਾਉ ਬੁਰਾ ॥13॥ ਧਧੈ ਧਾਵਤ ਵਰਜਿ ਰਖੁ ਮੂੜੇ ਅੰਤਰਿ ਤੇਰੈ ਨਿਧਾਨੁ ਪਇਆ ॥ ਗੁਰਮੁਖਿ ਹੋਵਹਿ ਤਾ ਹਰਿ ਰਸੁ ਪੀਵਹਿ ਜੁਗਾ ਜੁਗੰਤਰਿ ਖਾਹਿ ਪਇਆ ॥14॥ ਗਗੈ ਗੋਬਿਦੁ ਚਿਿਤ ਕਰਿ ਮੂੜੇ ਗਲੀ ਕਿਨੈ ਨ ਪਾਇਆ ॥ ਗੁਰ ਕੇ ਚਰਨ ਹਿਰਦੈ ਵਸਾਇ ਮੂੜੇ ਪਿਛਲੇ ਗੁਨਹ ਸਭ ਬਖਸਿ ਲਇਆ ॥15॥ ਹਾਹੈ ਹਰਿ ਕਥਾ ਬੂਝੁ ਤੂੰ ਮੂੜੇ ਤਾ ਸਦਾ ਸੁਖੁ ਹੋਈ ॥ ਮਨਮੁਖਿ ਪੜਹਿ ਤੇਤਾ ਦੁਖੁ ਲਾਗੈ ਵਿਣੁ ਸਤਿਗੁਰ ਮੁਕਤਿ ਨ ਹੋਈ ॥16॥ ਰਾਰੈ ਰਾਮੁ ਚਿਿਤ ਕਰਿ ਮੂੜੇ ਹਿਰਦੈ ਜਿਨ੍ ਕੈ ਰਵਿ ਰਹਿਆ ॥ ਗੁਰ ਪਰਸਾਦੀ ਜਿਨ੍ੀ ਰਾਮੁ ਪਛਾਤਾ ਨਿਰਗੁਣ ਰਾਮੁ ਤਿਨ੍ੀ ਬੂਝਿ ਲਹਿਆ ॥17॥ ਤੇਰਾ ਅੰਤੁ ਨ ਜਾਈ ਲਖਿਆ ਅਕਥੁ ਨ ਜਾਈ ਹਰਿ ਕਥਿਆ ॥ ਨਾਨਕ ਜਿਨ੍ ਕਉ ਸਤਿਗੁਰੁ ਮਿਿਲਆ ਤਿਨ੍ ਕਾ ਲੇਖਾ ਨਿਬੜਿਆ ॥18॥1॥2॥


ਮੰਗਲਵਾਰ, 2 ਅੱਸੂ (ਸੰਮਤ 540 ਨਾਨਕਸ਼ਾਹੀ) (ਅੰਗ: 434)

ਪੰਜਾਬੀ ਵਿਆਖਿਆ
:
ਰਾਗੁ ਆਸਾ ਮਹਲਾ 3 ਪਟੀ

ੴ ਸਤਿਗੁਰ ਪ੍ਰਸਾਦਿ ॥


(ਇਹ) ਸਾਰਾ ਜਗਤ (ਜੋ) ਹੋਂਦ ਵਿਚ ਆਇਆ ਹੋਇਆ ਹੈ, (ਇਸ ਦੇ ਸਿਰ ਉਤੇ) ਮੌਤ (ਭੀ) ਮੌਜੂਦ ਹੈ (ਪਰ ਜੀਵ ਮੌਤ ਨੂੰ ਭੁਲਾ ਕੇ) ਔਗੁਣ ਪੈਦਾ ਕਰਨ ਵਾਲੀਆਂ ਗੱਲਾਂ ਪੜ੍ਹ ਕੇ ਗੁਣ ਵਿਸਾਰ ਦੇਂਦੇ ਹਨ, ਤੇ ਪਾਪ ਕਮਾਂਦੇ ਰਹਿੰਦੇ ਹਨ ।1।ਹੇ ਮਨ! (ਸਿਰਫ਼) ਅਜੇਹਾ ਲੇਖਾ ਪੜ੍ਹਨ ਦਾ ਤੈਨੂੰ ਕੋਈ ਲਾਭ ਨਹੀਂ ਹੋ ਸਕਦਾ (ਜਿਸ ਵਿਚ ਰੁੱਝ ਕੇ ਤੂੰ ਜੀਵਨ ਦਾ ਸਹੀ ਰਸਤਾ ਨਾਹ ਸਿੱਖਿਆ, ਕੁਰਾਹੇ ਹੀ ਪਿਆ ਰਿਹਾ) ਤੇ ਆਪਣੇ ਕੀਤੇ ਅਮਲਾਂ ਦਾ ਹਿਸਾਬ ਦੇਣਾ ਤੇਰੇ ਸਿਰ ਉਤੇ ਟਿਿਕਆ ਹੀ ਰਿਹਾ ।ਰਹਾਉ।(ਹੇ ਮਨ! ਨਿਰੇ ਦੁਨੀਆਵੀ ਲੇਖੇ ਸਿੱਖਣ ਦੇ ਆਹਰੇ ਲੱਗ ਕੇ) ਤੂੰ (ਪਰਮਾਤਮਾ ਨੂੰ) ਚੇਤੇ ਨਹੀਂ ਕਰਦਾ, ਤੂੰ ਪਰਮਾਤਮਾ ਦਾ ਨਾਮ ਯਾਦ ਨਹੀਂ ਕਰਦਾ । ਹੇ ਮੂਰਖ! (ਪ੍ਰਭੂ ਨੂੰ ਭੁਲਾ ਕੇ) ਦਿਨ ਰਾਤ ਤੂੰ (ਆਤਮਕ ਜੀਵਨ ਵਿਚ) ਕਮਜ਼ੋਰ ਹੋ ਰਿਹਾ ਹੈਂ, ਜਦੋਂ ਜਮ ਨੇ (ਇਸ ਖੁਨਾਮੀ ਦੇ ਕਾਰਨ) ਫੜ ਲਿਆ, ਤਾਂ ਉਸ ਤੋਂ ਖ਼ਲਾਸੀ ਕਿਵੇਂ ਹੋਵੇਗੀ? ।2।ਹੇ ਮੂਰਖ! (ਨਿਰੇ ਦੁਨੀਆਵੀ ਲੇਖੇ ਪੜ੍ਹਨ ਪੜ੍ਹਾਨ ਵਿਚ ਰੁੱਝ ਕੇ) ਤੂੰ (ਜੀਵਨ ਦਾ ਸਹੀ ਰਸਤਾ) ਨਹੀਂ ਸਮਝਦਾ, ਇਸੇ ਭੁਲੇਖੇ ਵਿਚ ਕੁਰਾਹੇ ਪੈ ਕੇ ਤੂੰ ਆਪਣਾ ਮਨੁੱਖਾ ਜੀਵਨ ਵਿਅਰਥ ਗਵਾ ਰਿਹਾ ਹੈਂ । (ਆਤਮਕ ਜੀਵਨ ਦਾ ਰਸਤਾ ਦੱਸਣ ਵਾਲੇ ਪਾਂਧੇ ਦੇ) ਗੁਣ ਤੇਰੇ ਵਿਚ ਨਹੀਂ ਹਨ, (ਫਿਰ ਭੀ) ਤੂੰ ਆਪਣਾ ਨਾਮ ਪਾਂਧਾ ਰਖਾਇਆ ਹੋਇਆ ਹੈ । ਤੂੰ ਆਪਣੇ ਚਾਟੜਿਆਂ ਨੂੰ ਜੀਵਨ-ਰਾਹ ਸਿਖਾਣ ਦੀ ਜ਼ਿੰਮੇਵਾਰੀ ਦਾ ਭਾਰ ਆਪਣੇ ਉਤੇ ਚੁੱਕਿਆ ਹੋਇਆ ਹੈ ।3।ਹੇ ਮੂਰਖ! (ਨਿਰੇ ਮਾਇਕ ਲੇਖੇ ਪਤ਼੍ਰੇ ਨੇ ਆਤਮਕ ਜੀਵਨ ਸਿਖਲਾਣ ਵਾਲੀ) ਤੇਰੀ ਅਕਲ ਖੋਹ ਲਈ ਹੈ, ਅਖ਼ੀਰ ਵੇਲੇ ਜਦੋਂ ਇਥੋਂ ਤੁਰਨ ਲਗੋਂ, ਤਾਂ ਅਫ਼ਸੋਸ ਕਰੇਂਗਾ । (ਹੁਣ ਇਸ ਵੇਲੇ) ਤੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਨਾਲ ਸਾਂਝ ਨਹੀਂ ਪਾਂਦਾ, (ਸਿੱਟਾ ਇਹ ਨਿਕਲੇਗਾ ਕਿ) ਮੁੜ ਮੁੜ ਜੂਨਾਂ ਵਿਚ ਪਿਆ ਰਹੇਂਗਾ ।4।ਹੇ ਪੰਡਿਤ! ਤੇਰੇ ਆਪਣੇ ਮੱਥੇ ਉਤੇ ਜੋ (ਮਾਇਆ ਵਾਲਾ) ਲੇਖ ਲਿਿਖਆ ਹੋਇਆ ਹੈ, ਪਹਿਲਾਂ ਤੂੰ ਉਸ ਲੇਖ ਨੂੰ ਪੜ੍ਹ (ਭਾਵ, ਪਿਛਲੇ ਕੀਤੇ ਕਰਮਾਂ ਅਨੁਸਾਰ ਜੋ ਸੰਸਕਾਰ ਤੇਰੇ ਅੰਦਰ ਇਕੱਠੇ ਹੋਏ ਪਏ ਹਨ, ਉਹਨਾਂ ਦੇ ਅਧੀਨ ਤੂੰ ਨਿਰੀ ਮਾਇਆ ਦੀ ਖ਼ਾਤਰ ਉਮਰ ਗੁਜ਼ਾਰ ਰਿਹਾ ਹੈਂ, ਪਰ ਆਪਣੇ ਆਪ ਨੂੰ ਪੰਡਿਤ ਸਮਝਦਾ ਤੇ ਪੰਡਿਤ ਅਖਵਾਂਦਾ ਹੈਂ । ਪੰਡਿਤ ਦਾ ਇਹ ਕਰਤੱਬ ਨਹੀਂ ਕਿ ਉਸ ਨੂੰ ਆਪਣੇ ਆਤਮਕ ਜੀਵਨ ਦੀ ਰਤਾ ਭੀ ਸੂਝ ਨ ਹੋਵੇ । ਨਿਰੀ ਮਾਇਆ ਦੀ ਖ਼ਾਤਰ ਦੌੜ-ਭੱਜ ਛੱਡ, ਤੇ) ਹੋਰਨਾਂ (ਚਾਟੜਿਆਂ) ਨੂੰ ਭੀ ਨਿਰੀ ਮਾਇਆ ਦਾ ਲੇਖਾ-ਪਤ਼੍ਰਾ ਨਾਹ ਸਿਖਾਲ ।(ਨਿਰੀ ਮਾਇਆ ਦਾ ਲੇਖਾ ਪੜ੍ਹਾਨ ਵਾਲੇ) ਪਾਂਧੇ ਨੇ ਪਹਿਲਾਂ ਆਪਣੇ ਗਲ ਵਿਚ (ਮਾਇਆ ਦੀ) ਫਾਹੀ ਪਾਈ ਹੋਈ ਹੈ, ਫਿਰ ਉਹੀ ਫਾਹੀ ਆਪਣੇ ਵਿਿਦਆਰਥੀਆਂ ਦੇ ਗਲ ਵਿਚ ਪਾ ਦੇਂਦਾ ਹੈ ।5।(ਆਪਣੇ ਆਪ ਨੂੰ ਪੰਡਿਤ ਸਮਝਣ ਵਾਲੇ) ਹੇ ਮੂਰਖ! (ਨਿਰੀ ਮਾਇਆ ਦੀ ਖ਼ਾਤਰ ਪੜ੍ਹਣ ਪੜ੍ਹਾਨ ਦੇ ਕਾਰਨ ਲਾਲਚ-ਵੱਸ ਹੋ ਕੇ) ਤੂੰ ਜੀਵਨ-ਜੁਗਤਿ ਭੀ ਗਵਾ ਬੈਠਾ ਹੈਂ । ਪਰੋਹਤ ਹੋਣ ਕਰਕੇ ਤੂੰ ਆਪਣੇ ਜਜਮਾਨ ਪਾਸੋਂ ਹਰ ਦਿਨ-ਦਿਹਾਰ ਤੇ ਦਾਨ ਲੈਂਦਾ ਹੈਂ, (ਪਰ) ਇਕ ਦਾਨ ਤੂੰ ਆਪਣੇ ਜਜਮਾਨ ਤੋਂ ਗ਼ਲਤ ਥਾਂ ਲੈਂਦਾ ਹੈਂ । ਜਜਮਾਨ ਦੀ ਧੀ ਤੇਰੀ ਹੀ ਧੀ ਹੈ (ਧੀ ਦੇ ਵਿਆਹ ਤੇ ਜਜਮਾਨ ਪਾਸੋਂ ਦਾਨ ਲੈਣਾ ਧੀ ਦਾ ਪੈਸਾ ਖਾਣਾ ਹੈ) । ਇਹ ਅੰਨ ਖਾਣ ਨਾਲ (ਇਹ ਪੈਸਾ ਖਾਣ ਨਾਲ) ਤੂੰ ਆਪਣਾ ਆਤਮਕ ਜੀਵਨ ਗਵਾ ਲੈਂਦਾ ਹੈਂ ।6।ਹੇ ਮੂਰਖ! (ਇਕ ਪਾਸੇ ਮਾਇਆ ਦੇ ਲਾਲਚ ਨੇ) ਤੇਰੀ ਅਕਲ ਮਾਰੀ ਹੋਈ ਹੈ (ਤੈਨੂੰ ‘ਕੁਥਾਇ ਦਾਨ’ ਲੈਣ ਤੋਂ ਭੀ ਸੰਕੋਚ ਨਹੀਂ ਹੈ । ਦੂਜੇ ਪਾਸੇ) ਤੈਨੂੰ ਇਹ ਵੱਡਾ (ਆਤਮਕ) ਰੋਗ ਚੰਬੜਿਆ ਹੋਇਆ ਹੈ ਕਿ ਮੈਂ (ਵਿਦਵਾਨ) ਹਾਂ, ਮੈਂ (ਵਿਦਵਾਨ) ਹਾਂ । ਤੂੰ ਆਪਣੇ ਅੰਦਰ (ਵੱਸਦੇ) ਪਰਮਾਤਮਾ ਨੂੰ ਪਛਾਣ ਨਹੀਂ ਸਕਿਆ, (ਇਸੇ ਵਾਸਤੇ ਤੇਰਾ ਆਪਾ) ਮਾਇਆ (ਦੇ ਲਾਲਚ) ਦੇ ਅਧੀਨ ਹੈ ।7।ਹੇ ਮੂਰਖ! (ਹੋਰਨਾਂ ਨੂੰ ਮੱਤਾਂ ਦੇਂਦਾ) ਤੂੰ ਆਪ ਕਾਮ ਵਾਸਨਾ ਵਿਚ ਕ਼੍ਰੋਧ ਵਿਚ (ਫਸ ਕੇ) ਕੁਰਾਹੇ ਪਿਆ ਹੋਇਆ ਹੈਂ । ਤੂੰ (ਧਰਮ ਪੁਸਤਕ) ਪੜ੍ਹਦਾ ਹੈਂ, ਅਰਥ ਵਿਚਾਰਦਾ ਹੈਂ, ਤੇ ਹੋਰਨਾਂ ਨੂੰ ਸੁਣਾਂਦਾ ਭੀ ਹੈਂ, ਪਰ (ਸਹੀ ਜੀਵਨ-ਰਾਹ) ਸਮਝਣ ਤੋਂ ਬਿਨਾ ਤੂੰ (ਲਾਲਚ ਦੇ ਹੜ੍ਹ ਵਿਚ) ਡੁੱਬ ਕੇ ਆਤਮਕ ਮੌਤੇ ਮਰ ਚੁਕਾ ਹੈਂ ।8।ਹੇ ਮੂਰਖ (ਪੰਡਿਤ!) ਤੂੰ (ਅੰਦਰੋਂ) ਕੋ਼੍ਰਧ ਨਾਲ ਸੜਿਆ ਹੋਇਆ ਹੈਂ, ਤੇਰਾ ਹਿਰਦਾ-ਥਾਂ (ਲਾਲਚ ਨਾਲ) ਗੰਦਾ ਹੋਇਆ ਪਿਆ ਹੈ । ਹੇ ਮੂਰਖ! ਤੂੰ ਹਰੇਕ (ਜਜਮਾਨ ਦੇ) ਘਰ ਵਿਚ (ਮਾਇਕ ਦੱਛਣਾ ਵਾਸਤੇ ਤਾਂ) ਤੁਰਿਆ ਫਿਰਦਾ ਹੈਂ, ਪਰ ਪ੍ਰਭੂ ਦੇ ਨਾਮ ਦੀ ਦੱਛਣਾ ਤੂੰ ਅਜੇ ਤਕ ਕਿਸੇ ਪਾਸੋਂ ਨਹੀਂ ਲਈ ।9।ਹੇ ਮੂਰਖ! ਤੂੰ ਸੰਸਾਰ (ਦੇ ਮੋਹ-ਜਾਲ) ਵਿਚ (ਇਤਨਾ) ਉਲਝ ਰਿਹਾ ਹੈਂ ਕਿ ਇਸ ਵਿਚੋਂ ਪਾਰਲੇ ਪਾਸੇ ਨਹੀਂ ਲੰਘ ਸਕਦਾ । ਹੇ ਮੂਰਖ! (ਤੇਰੇ ਆਪਣੇ ਕੀਤੇ ਕਰਮਾਂ ਅਨੁਸਾਰ) ਕਰਤਾਰ ਨੇ ਤੈਨੂੰ (ਉਸੇ) ਕੁਰਾਹੇ ਪਾ ਦਿੱਤਾ ਹੈ (ਜਿਧਰ ਤੇਰੀ ਰੁਚੀ ਬਣੀ ਹੋਈ ਹੈ, ਤੇ) ਉਹਨਾਂ ਕੀਤੇ ਕਰਮਾਂ ਦੇ ਸੰਸਕਾਰਾਂ ਦੇ ਇਕੱਠ ਦਾ ਲੇਖ ਤੇਰੇ ਮੱਥੇ ਉਤੇ (ਇਤਨਾ) ਉਕਰਿਆ ਪਿਆ ਹੈ (ਕਿ ਤੈਨੂੰ ਸਹੀ ਰਸਤੇ ਦੀ ਸੂਝ ਨਹੀਂ ਪੈਂਦੀ, ਪਰ ਤੂੰ ਹੋਰਨਾਂ ਨੂੰ ਮੱਤਾਂ ਦੇਂਦਾ ਫਿਰਦਾ ਹੈਂ) ।10।ਹੇ ਮੂਰਖ! ਤੂੰ ਮਾਇਆ (ਦੇ ਮੋਹ) ਵਿਚ ਇਤਨਾ ਮਸਤ ਹੈਂ ਕਿ ਤੈਨੂੰ ਹੋਰ ਕੁਝ ਸੁੱਝਦਾ ਹੀ ਨਹੀਂ, ਤੂੰ ਸੰਸਾਰ-ਸਮੁੰਦਰ (ਦੀਆਂ ਮੋਹ ਦੀਆਂ ਲਹਰਾਂ) ਵਿਚ ਗੋਤੇ ਖਾ ਰਿਹਾ ਹੈਂ (ਆਪਣੇ ਬਚਾਉ ਵਾਸਤੇ ਤੂੰ ਕੋਈ ਉੱਦਮ ਨਹੀਂ ਕਰਦਾ) । (ਗੁਰੂ ਦੀ ਸਰਨ ਪੈ ਕੇ) ਗੁਰੂ ਦੀ ਕਿਰਪਾ ਨਾਲ ਜੇਹੜਾ ਮਨੁੱਖ ਪਰਮਾਤਮਾ ਨਾਲ ਸਾਂਝ ਪਾਂਦਾ ਹੈ, ਉਹ ਇਸ ਸੰਸਾਰ-ਸਮੁੰਦਰ ਤੋਂ ਇਕ ਪਲ ਵਿਚ ਪਾਰ ਲੰਘ ਜਾਂਦਾ ਹੈ ।11।ਹੇ ਮੂਰਖ (ਭਾਗਾਂ ਨਾਲ) ਮਨੁੱਖਾਂ ਜਨਮ (ਮਿਲਣ) ਦੀ ਵਾਰੀ ਆਈ ਸੀ, ਪਰ (ਇਸ ਅਮੋਲਕ ਜਨਮ ਵਿਚ ਭੀ) ਤੈਨੂੰ ਪਰਮਾਤਮਾ ਭੁੱਲਿਆ ਹੀ ਰਿਹਾ । ਹੇ ਮੂਰਖ! (ਜੇ ਖੁੰਝਿਆ ਹੀ ਰਿਹੋਂ ਤਾਂ) ਇਹ ਸਮਾਂ ਮੁੜ ਨਹੀਂ ਲੱਭ ਸਕੇਂਗਾ (ਤੇ ਮਾਇਆ ਦੇ ਮੋਹ ਵਿਚ ਫਸਿਆ ਰਹਿ ਕੇ) ਤੂੰ ਜਮ ਦੇ ਵੱਸ ਪੈ ਜਾਹਿੰਗਾ (ਜਨਮ ਮਰਨ ਦੇ ਗੇੜ ਵਿਚ ਜਾ ਪਏਂਗਾ) ।12।ਹੇ ਮੂਰਖ! ਤੂੰ ਪੂਰੇ ਗੁਰੂ ਦਾ ਉਪਦੇਸ਼ ਧਾਰਨ ਕਰ ਕੇ ਵੇਖ ਲੈ, (ਮਾਇਆ ਆਦਿਕ ਦੀ ਖ਼ਾਤਰ) ਤੈਨੂੰ ਕਦੇ ਹਾਹੁਕੇ ਨਹੀਂ ਲੈਣੇ ਪੈਣਗੇ (ਕਿਉਂਕਿ ਮਾਇਆ-ਮੋਹ ਦਾ ਜਾਲ ਹੀ ਟੁੱਟ ਜਾਇਗਾ) ਪਰ ਜੇ ਪੂਰੇ ਗੁਰੂ ਦੀ ਸਰਨ ਨਹੀਂ ਪਏਂਗਾ ਤਾਂ ਕੋਈ (ਰਸਮੀ) ਗੁਰੂ (ਇਹਨਾਂ ਹਾਹੁਕਿਆਂ ਤੋਂ ਬਚਾ) ਨਹੀਂ (ਸਕਦਾ) । ਜੇਹੜਾ ਮਨੁੱਖ ਪੂਰੇ ਗੁਰੂ ਦੇ ਦੱਸੇ ਰਸਤੇ ਉਤੇ ਨਹੀਂ ਤੁਰਦਾ, (ਕੁਰਾਹੇ ਪੈਣ ਕਰ ਕੇ) ਉਹ ਬਦਨਾਮੀ ਹੀ ਖੱਟਦਾ ਹੈ ।13।ਹੇ ਮੂਰਖ! ਆਤਮਕ ਸੁਖ ਦਾ ਖ਼ਜ਼ਾਨਾ ਪਰਮਾਤਮਾ ਤੇਰੇ ਅੰਦਰ ਵੱਸ ਰਿਹਾ ਹੈ (ਪਰ ਤੂੰ ਸੁਖ ਲੱਭਣ ਵਾਸਤੇ ਬਾਹਰ ਭਟਕਦਾ ਫਿਰਦਾ ਹੈਂ) ਬਾਹਰ ਭਟਕਦੇ ਮਨ ਨੂੰ ਰੋਕ ਕੇ ਰੱਖ । ਜੇ ਤੂੰ ਗੁਰੂ ਦੇ ਦੱਸੇ ਰਸਤੇ ਉਤੇ ਤੁਰੇਂ ਤਾਂ (ਅੰਦਰ ਵੱਸਦੇ) ਪਰਮਾਤਮਾ ਦੇ ਨਾਮ ਦਾ ਰਸ ਪੀਵੇਂਗਾ, ਸਦਾ ਲਈ ਇਹ ਨਾਮ-ਰਸ ਵਰਤਦਾ ਰਹੇਂਗਾ (ਕਦੇ ਮੁੱਕੇਗਾ ਨਹੀਂ) ।14।ਹੇ ਮੂਰਖ! ਪਰਮਾਤਮਾ (ਦੇ ਨਾਮ) ਨੂੰ ਆਪਣੇ ਚਿੱਤ ਵਿਚ ਵਸਾ ਲੈ (ਤਦੋਂ ਹੀ ਉਸ ਨਾਲ ਮਿਲਾਪ ਹੋਵੇਗਾ), ਨਿਰੀਆਂ ਗੱਲਾਂ ਨਾਲ ਕਿਸੇ ਨੂੰ ਪ੍ਰਭੂ ਨਹੀਂ ਮਿਿਲਆ । ਹੇ ਮੂਰਖ! ਗੁਰੂ ਦੇ ਚਰਨ ਹਿਰਦੇ ਵਿਚ ਟਿਕਾਈ ਰੱਖ, ਪਿਛਲੇ ਕੀਤੇ ਹੋਏ ਸਾਰੇ ਪਾਪ ਬਖ਼ਸ਼ੇ ਜਾਣਗੇ ।15। ਹੇ ਮੂਰਖ! ਜੇ ਤੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਸਿੱਖ ਲਏਂ ਤਾਂ ਤੈਨੂੰ ਸਦਾ ਆਤਮਕ ਅਨੰਦ ਮਿਿਲਆ ਰਹੇ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਜਿਤਨਾ ਹੀ (ਪ੍ਰਭੂ ਦੀ ਸਿਫ਼ਤਿ-ਸਾਲਾਹ ਤੋਂ ਖੁੰਝ ਕੇ ਮਾਇਆ ਸੰਬੰਧੀ ਹੋਰ ਹੋਰ ਲੇਖੇ) ਪੜ੍ਹਦੇ ਹਨ, ਉਤਨੀ ਹੀ ਵਧੀਕ ਅਸ਼ਾਂਤੀ ਖੱਟਦੇ ਹਨ, ਤੇ ਗੁਰੂ ਦੀ ਸਰਨ ਤੋਂ ਬਿਨਾ (ਇਸ ਅਸ਼ਾਂਤੀ ਤੋਂ) ਖ਼ਲਾਸੀ ਨਹੀਂ ਹੁੰਦੀ ।16। ਹੇ ਮੂਰਖ! ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖ । ਜਿਨ੍ਹਾਂ ਬੰਦਿਆਂ ਦੇ ਹਿਰਦੇ ਵਿਚ ਪਰਮਾਤਮਾ ਸਦਾ ਵੱਸਦਾ ਰਹਿੰਦਾ ਹੈ (ਜਿਨ੍ਹਾਂ ਨੂੰ ਪ੍ਰਭੂ ਸਦਾ ਯਾਦ ਹੈ, ਉਹਨਾਂ ਦੀ ਸੰਗਤਿ ਵਿਚ ਰਹਿ ਕੇ) ਗੁਰੂ ਦੀ ਕਿਰਪਾ ਨਾਲ ਜਿਨ੍ਹਾਂ (ਹੋਰ) ਬੰਦਿਆਂ ਨੇ ਪਰਮਾਤਮਾ ਨਾਲ ਸਾਂਝ ਪਾਈ, ਉਹਨਾਂ ਮਾਇਆ ਤੋਂ ਨਿਰਲੇਪ ਪ੍ਰਭੂ (ਦਾ ਅਸਲਾ) ਸਮਝ ਕੇ ਉਸ ਨਾਲ ਮਿਲਾਪ ਪ੍ਰਾਪਤ ਕਰ ਲਿਆ ।17।ਹੇ ਪ੍ਰਭੂ! ਤੇਰੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ । ਪਰਮਾਤਮਾ ਦਾ ਸਰੂਪ ਬਿਆਨ ਤੋਂ ਪਰੇ ਹੈ, ਬਿਆਨ ਨਹੀਂ ਕੀਤਾ ਜਾ ਸਕਦਾ । ਹੇ ਨਾਨਕ! ਜਿਨ੍ਹਾਂ ਨੂੰ ਸਤਿਗੁਰੂ ਮਿਲ ਪਏ (ਉਹ ਨਿਰੀ ਮਾਇਆ ਦੇ ਲੇਖੇ ਲਿਖਣ ਪੜ੍ਹਨ ਦੇ ਥਾਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਲੱਗ ਪੈਂਦੇ ਹਨ, ਇਸ ਤਰ੍ਹਾਂ) ਉਹਨਾਂ ਦੇ ਅੰਦਰੋਂ ਮਾਇਆ ਦੇ ਮੋਹ ਦੇ ਸੰਸਕਾਰਾਂ ਦਾ ਹਿਸਾਬ ਮੁੱਕ ਜਾਂਦਾ ਹੈ ।18।1॥2॥
English Translation :

RAAG AASAA, THIRD MEHL, PATEE — THE ALPHABET:

ONE UNIVERSAL CREATOR GOD. BY THE GRACE OF THE TRUE GURU:

Ayo, Angai: The whole world which was created — Kaahkai, Ghangai: It shall pass away. Reeree, Laalee: People commit sins, and falling into vice, forget virtue. || 1 || O mortal, why have you studied such an account, which shall call you to answer for payment? || 1 || Pause || Sidhan, Ngaayiyai: You do not remember the Lord. Nanna: You do not take the Lord’s Name. Chhachha: You are wearing away, every night and day; you fool, how will you find release? You are held in the grip of death. || 2 || Babba: You do not understand, you fool; deluded by doubt, you are wasting your life. Without justification, you call yourself a teacher; thus you take on the loads of others. || 3 || Jajja: You have been robbed of your Light, you fool; in the end, you shall have to depart, and you shall regret and repent. You have not remembered the One Word of the Shabad, and so you shall have to enter the womb over and over again. || 4 || Read that which is written on your forehead, O Pandit, and do not teach wickedness to others. First, the teacher is tied down, and then, the noose is placed around the pupil’s neck. || 5 || Sassa: You have lost your self-discipline, you fool, and you have accepted an offering under false pretenses. The daughter of the alms-giver is just like your own; by accepting this payment for performing the wedding ceremony, you have cursed your own life. || 6 || Mamma: You have been cheated out your intellect, you fool, and you are afflicted with the great disease of ego. Within your innermost self, you do not recognize God, and you compromise yourself for the sake of Maya. || 7 || Kakka: You wander around in sexual desire and anger, you fool; attached to possessiveness, you have forgotten the Lord. You read, and reflect, and proclaim out loud, but without understanding, you are drowned to death. || 8 || Tatta: In anger, you are burnt, you fool. T’hat’ha: That place where you live, is cursed. Ghagha: You go begging from door to door, you fool. Dadda: But still, you do not receive the gift. || 9 || Pappa: You shall not be able to swim across, you fool, since you are engrossed in worldly affairs. The True Lord Himself has ruined you, you fool; this is the destiny written on your forehead. || 10 || Bhabha: You have drowned in the terrifying world-ocean, you fool, and you have become engrossed in Maya. One who comes to know the One Lord, by Guru’s Grace, is carried across in an instant. || 11 || Wawa: Your turn has come, you fool, but you have forgotten the Lord of Light. This opportunity shall not come again, you fool; you shall fall under the power of the Messenger of Death. || 12 || Jhajha: You shall never have to regret and repent, you fool, if you listen to the Teachings of the True Guru, for even an instant. Without the True Guru, there is no Guru at all; one who is without a Guru has a bad reputation. || 13 || Dhadha: Restrain your wandering mind, you fool; deep within you the treasure is to be found. When one becomes Gurmukh, then he drinks in the sublime essence of the Lord; throughout the ages, he continues to drink it in. || 14 || Gagga: Keep the Lord of the Universe in your mind, you fool; by mere words, no one has ever attained Him. Enshrine the Guru’s feet within your heart, you fool, and all your past sins shall be forgiven. || 15 || Haha: Understand the Lord’s Sermon, you fool; only then shall you attain eternal peace. The more the self-willed manmukhs read, the more pain they suffer. Without the True Guru, liberation is not obtained. || 16 || Rarra: Center your consciousness on the Lord, you fool; abide with those whose hearts are filled with the Lord. By Guru’s Grace, those who recognize the Lord, understand the absolute Lord. || 17 || Your limits cannot be known; the indescribable Lord cannot be described. O Nanak, whose who have met the True Guru, have their accounts settled. || 18 ||1|| 2 ||

Tuesday, 2nd Assu (Samvat 540 Nanakshahi) (Page: 434)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[September 17, 2008, Wednesday 05:15 AM. IST]

ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥ ਮਾਰਕੰਡੇ ਤੇ ਕੋ ਅਧਿਕਾਈ ਜਿਿਨ ਤ੍ਰਿਣ ਧਰਿ ਮੂੰਡ ਬਲਾਏ ॥1॥ ਹਮਰੋ ਕਰਤਾ ਰਾਮੁ ਸਨੇਹੀ ॥ ਕਾਹੇ ਰੇ ਨਰ ਗਰਬੁ ਕਰਤ ਹਹੁ ਬਿਨਸਿ ਜਾਇ ਝੂਠੀ ਦੇਹੀ ॥1॥ ਰਹਾਉ ॥ ਮੇਰੀ ਮੇਰੀ ਕੈਰਉ ਕਰਤੇ ਦੁਰਜੋਧਨ ਸੇ ਭਾਈ ॥ ਬਾਰਹ ਜੋਜਨ ਛਤ੍ਰ ਚਲੈ ਥਾ ਦੇਹੀ ਗਿਰਝਨ ਖਾਈ ॥2॥ ਸਰਬ ਸੁੋਇਨ ਕੀ ਲੰਕਾ ਹੋਤੀ ਰਾਵਨ ਸੇ ਅਧਿਕਾਈ ॥ ਕਹਾ ਭਇਓ ਦਰਿ ਬਾਂਧੇ ਹਾਥੀ ਖਿਨ ਮਹਿ ਭਈ ਪਰਾਈ ॥3॥ ਦੁਰਬਾਸਾ ਸਿਉ ਕਰਤ ਠਗਉਰੀ ਜਾਦਵ ਏ ਫਲ ਪਾਏ ॥ ਕ੍ਰਿਪਾ ਕਰੀ ਜਨ ਅਪੁਨੇ ਊਪਰ ਨਾਮਦੇਉ ਹਰਿ ਗੁਨ ਗਾਏ ॥4॥1॥


ਬੁੱਧਵਾਰ, 3 ਅੱਸੂ (ਸੰਮਤ 540 ਨਾਨਕਸ਼ਾਹੀ) (ਅੰਗ: 692)

ਪੰਜਾਬੀ ਵਿਆਖਿਆ
:
ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ

ੴ ਸਤਿਗੁਰ ਪ੍ਰਸਾਦਿ ॥


ਜਿੰਨ੍ਹਾਂ ਨੇ ਡੂੰਘੀਆਂ ਨੀਹਾਂ ਪੁਟਵਾ ਕੇ ਉੱਤੇ ਮਹਿਲ-ਮਾੜੀਆਂ ਉਸਰਾਏ ਉਹਨਾਂ ਦੇ ਭੀ ਇੱਥੇ ਹੀ ਰਹਿ ਗਏ; ਤਾਹੀਏਂ ਸਿਆਣੇ ਬੰਦੇ ਇਹਨਾਂ ਮਹਿਲ-ਮਾੜੀਆਂ ਦਾ ਭੀ ਮਾਣ ਨਹੀਂ ਕਰਦੇ; ਵੇਖੋ ਮਾਰਕੰਡੇ ਰਿਸ਼ੀ ਨਾਲੋਂ ਕਿਸ ਦੀ ਵੱਡੀ ਉਮਰ ਹੋਣੀ ਏ? ਉਸ ਨੇ ਕੱਖਾਂ ਦੀ ਕੁੱਲੀ ਵਿਚ ਹੀ ਝੱਟ ਲੰਘਾਇਆ।1। ਹੇ ਬੰਦਿਓ! ਆਪਣੇ ਸਰੀਰ ਦਾ ਕਿਉਂ ਮਾਣ ਕਰਦੇ ਹੋ! ਇਹ ਸਰੀਰ ਨਾਸਵੰਤ ਹੈ, ਨਾਸ ਹੋ ਜਾਇਗਾ; ਅਸਾਡਾ ਅਸਲ ਪਿਆਰਾ ਜਿਸ ਨੇ ਸਾਥ ਨਿਭਾਉਣਾ ਹੈ, ਤਾਂ ਕਰਤਾਰ ਹੈ, ਪਰਮਾਤਮਾ ਹੈ।ਰਹਾਉ।ਜਿਨ੍ਹਾਂ ਕੌਰਵਾਂ ਦੇ ਦੁਰਜੋਧਨ ਵਰਗੇ ਬਲੀ ਭਰਾ ਸਨ, ਉਹ ਭੀ ਇਹ ਮਾਣ ਕਰਦੇ ਰਹੇ ਕਿ ਅਸਾਡੀ (ਪਾਤਸ਼ਾਹੀ) ਅਸਾਡੀ (ਪਾਤਸ਼ਾਹੀ), ਪਾਂਡੋ ਕੀਹ ਲੱਗਦੇ ਹਨ ਇਸ ਧਰਤੀ ਦੇ? ਕੁਰਖੇਤਰ ਦੇ ਜੰਗ ਵੇਲੇ ਅਠਤਾਲੀਆਂ ਕੋਹਾਂ ਵਿਚ ਉਹਨਾਂ ਦੀ ਸੈਨਾ ਦਾ ਖਿਲਾਰ ਸੀ, ਪਰ ਕਿੱਧਰ ਗਈ ਬਾਦਸ਼ਾਹੀ ਤੇ ਕਿੱਧਰ ਗਿਆ ਉਹ ਛੱਤਰ? ਕੁਰਖੇਤਰ ਦੇ ਜੰਗ ਵਿਚ ਗਿਰਝਾਂ ਨੇ ਉਹਨਾਂ ਦੀਆਂ ਲੋਥਾਂ ਖਾਧੀਆਂ।2। ਰਾਵਣ ਵਰਗੇ ਵੱਡੇ ਬਲੀ ਰਾਜੇ ਦੀ ਲੰਕਾ ਸਾਰੀ ਦੀ ਸਾਰੀ ਸੋਨੇ ਦੀ ਸੀ, ਉਸ ਦੇ ਮਹਿਲਾਂ ਦੇ ਦਰਵਜ਼ੇ ਤੇ ਹਾਥੀ ਬੱਝੇ ਖਲੋਤੇ ਸਨ, ਪਰ ਆਖ਼ਰ ਕੀਹ ਬਣਿਆ? ਇਕ ਪਲ ਵਿਚ ਸਭ ਕੁਝ ਪਰਾਇਆ ਹੋ ਗਿਆ।3। ਸੋ, ਅਹੰਕਾਰ ਕਿਸੇ ਚੀਜ਼ ਦਾ ਭੀ ਹੋਵੇ ਉਹ ਮਾੜਾ ਹੈ; ਅਹੰਕਾਰ ਵਿਚ ਹੀ ਆ ਕੇ ਜਾਦਵਾਂ ਨੇ ਦੁਰਬਾਸਾ ਨਾਲ ਮਸਖ਼ਰੀ ਕੀਤੀ ਤੇ ਇਹ ਫਲ ਪਾਇਓ ਕਿ ਸਾਰੀ ਕੁਲ ਹੀ ਮੁੱਕ ਗਈ। ਪਰ ਸ਼ੁਕਰ ਹੈ ਆਪਣੇ ਦਾਸ ਨਾਮਦੇਵ ਉੱਤੇ ਪਰਮਾਤਮਾ ਨੇ ਕਿਰਪਾ ਕੀਤੀ ਹੈ ਤੇ ਨਾਮਦੇਵ ਮਾਣ ਤਿਆਗ ਕੇ ਪਰਮਾਤਮਾ ਦੇ ਗੁਣ ਗਾਉਂਦਾ ਹੈ।4।1। ਭਾਵ : ਅਹੰਕਾਰ ਚਾਹੇ ਕਿਸੇ ਚੀਜ਼ ਦਾ ਭੀ ਹੋਵੇ, ਮਾੜਾ ਹੈ।
English Translation :

DHANAASAREE, THE WORD OF DEVOTEE NAAM DAYV JEE:

ONE UNIVERSAL CREATOR GOD. BY THE GRACE OF THE TRUE GURU:

They dig deep foundations, and build lofty palaces. Can anyone live longer than Markanda, who passed his days with only a handful of straw upon his head? || 1 || The Creator Lord is our only friend. O man, why are you so proud? This body is only temporary — it shall pass away. || 1 || Pause || The Kaurvas, who had brothers like Duryodhan, used to proclaim, “This is ours! This is ours!” Their royal procession extended over sixty miles, and yet their bodies were eaten by vultures. || 2 || Sri Lanka was totally rich with gold; was anyone greater than its ruler Raavan? What happened to the elephants, tethered at his gate? In an instant, it all belonged to someone else. || 3 || The Yaadvas deceived Durbaasaa, and received their rewards. The Lord has shown mercy to His humble servant, and now Naam Dayv sings the Glorious Praises of the Lord. || 4 || 1 ||

Wednesday, 3rd Assu (Samvat 540 Nanakshahi) (Page: 692)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[September 18, 2008, Thursday 05:15 AM. IST]

ਸਲੋਕ ਮ: 5 ॥

swjn qyry crn kI hoie rhw sd DUir ] nwnk srix quhwrIAw pyKau sdw hjUir ]੧] mÚ 5 ] piqq punIq AsMK hoih hir crxI mnu lwg ] ATsiT qIrQ nwmu pRB ijsu nwnk msqik Bwg ]2] pauVI ] inq jpIAY swis igrwis nwau prvidgwr dw ] ijs no kry rhMm iqsu n ivswrdw ] Awip aupwvxhwr Awpy hI mwrdw ] sBu ikCu jwxY jwxu buiJ vIcwrdw ] Aink rUp iKn mwih kudriq Dwrdw ] ijs no lwie sic iqsih auDwrdw ] ijs dY hovY vil su kdy n hwrdw ] sdw ABgu dIbwxu hY hau iqsu nmskwrdw ]4]


ਵੀਰਵਾਰ, 4 ਅੱਸੂ (ਸੰਮਤ 540 ਨਾਨਕਸ਼ਾਹੀ) (ਅੰਗ 518)

ਪੰਜਾਬੀ ਵਿਆਖਿਆ
:
ਸਲੋਕ ਮ: 5 ॥


ਹੇ ਨਾਨਕ! (ਇਉਂ ਆਖ, ਕਿ) ਹੇ ਸੱਜਣ! ਮੈਂ ਸਦਾ ਤੇਰੇ ਪੈਰਾਂ ਦੀ ਖ਼ਾਕ ਹੋਇਆ ਰਹਾਂ, ਮੈਂ ਤੇਰੀ ਸਰਨ ਪਿਆ ਰਹਾਂ ਅਤੇ ਤੈਨੂੰ ਹੀ ਆਪਣੇ ਅੰਗ-ਸੰਗ ਵੇਖਾਂ ।1। (ਵਿਕਾਰਾਂ ਵਿਚ) ਡਿੱਗੇ ਹੋਏ ਭੀ ਬੇਅੰਤ ਜੀਵ ਪਵਿਤ਼੍ਰ ਹੋ ਜਾਂਦੇ ਹਨ ਜੇ ਉਹਨਾਂ ਦਾ ਮਨ ਪ੍ਰਭੂ ਦੇ ਚਰਨਾਂ ਵਿਚ ਲੱਗ ਜਾਏ, ਪ੍ਰਭੂ ਦਾ ਨਾਮ ਹੀ ਅਠਾਹਠ ਤੀਰਥ ਹੈ, ਪਰ, ਹੇ ਨਾਨਕ! (ਇਹ ਨਾਮ ਉਸ ਮਨੁੱਖ ਨੂੰ ਮਿਲਦਾ ਹੈ) ਜਿਸ ਦੇ ਮੱਥੇ ਤੇ ਭਾਗ (ਲਿਖੇ) ਹਨ ।2। (ਹੇ ਭਾਈ!) ਪਾਲਣਹਾਰ ਪ੍ਰਭੂ ਦਾ ਨਾਮ ਸਾਹ ਲੈਂਦਿਆਂ ਖਾਂਦਿਆਂ ਹਰ ਵੇਲੇ ਜਪਣਾ ਚਾਹੀਦਾ ਹੈ, ਉਹ ਪ੍ਰਭੂ ਜਿਸ ਬੰਦੇ ਉੱਤੇ ਮਿਹਰ ਕਰਦਾ ਹੈ ਉਸ ਨੂੰ (ਆਪਣੇ ਮਨੋਂ) ਭੁਲਾਂਦਾ ਨਹੀਂ, ਉਹ ਆਪ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ ਤੇ ਆਪ ਹੀ ਮਾਰਦਾ ਹੈ, ਉਹ ਅੰਤਰਜਾਮੀ (ਜੀਵਾਂ ਦੇ ਦਿਲ ਦੀ) ਹਰੇਕ ਗੱਲ ਜਾਣਦਾ ਹੈ ਤੇ ਉਸ ਨੂੰ ਸਮਝ ਕੇ (ਉਸ ਤੇ) ਵਿਚਾਰ ਭੀ ਕਰਦਾ ਹੈ, ਇਕ ਪਲਕ ਵਿਚ ਕੁਦਰਤਿ ਦੇ ਅਨੇਕਾਂ ਰੂਪ ਬਣਾ ਦੇਂਦਾ ਹੈ, ਜਿਸ ਮਨੁੱਖ ਨੂੰ ਉਹ ਸੱਚ ਵਿਚ ਜੋੜਦਾ ਹੈ ਉਸ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ । ਪ੍ਰਭੂ ਜਿਸ ਜੀਵ ਦੇ ਪੱਖ ਵਿਚ ਹੋ ਜਾਂਦਾ ਹੈ ਉਹ ਜੀਵ (ਵਿਕਾਰਾਂ ਦੇ ਟਾਕਰੇ ਤੇ ਮਨੁੱਖਾ ਜਨਮ ਦੀ ਬਾਜ਼ੀ) ਕਦੇ ਹਾਰਦਾ ਨਹੀਂ, ਉਸ ਪ੍ਰਭੂ ਦਾ ਦਰਬਾਰ ਸਦਾ ਅਟੱਲ ਹੈ, ਮੈਂ ਉਸ ਨੂੰ ਨਮਸਕਾਰ ਕਰਦਾ ਹਾਂ ।4।
English Translation :

SHALOK, FIFTH MEHL:

O Friend, I pray that I may remain forever the dust of Your Feet. Nanak has entered Your Sanctuary, and beholds You ever-present. || 1 || FIFTH MEHL: Countless sinners become pure, by fixing their minds on the Feet of the Lord. The Name of God is the sixty-eight holy places of pilgrimage, O Nanak, for one who has such destiny written upon his forehead. || 2 || PAUREE: With every breath and morsel of food, chant the Name of the Lord, the Cherisher. The Lord does not forget one upon whom He has bestowed His Grace. He Himself is the Creator, and He Himself destroys. The Knower knows everything; He understands and contemplates. By His creative power, He assumes numerous forms in an instant. One whom the Lord attaches to the Truth is redeemed. One who has God on his side is never conquered. His Court is eternal and imperishable; I humbly bow to Him. || 4 ||

Thursday, 4h Assu (Samvat 540 Nanakshahi) (Page 518)
 
HUKAMNAMA FROM SRI DARBAR SAHIB,
Sri Amritsar.



[September 19, 2008, Friday 05:15 AM. IST]

ਗੂਜਰੀ ਮਹਲਾ 4 ਘਰੁ 2

ੴ ਸਤਿਗੁਰ ਪ੍ਰਸਾਦਿ ॥

ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥ ਅਗਮ ਅਗੋਚਰ ਪ੍ਰਭੁ ਗੁਰਮੁਖਿ ਪਾਈਐ ਅਪੁਨੇ ਸਤਿਗੁਰ ਕੈ ਬਲਿਹਾਰੀ ॥1॥ ਮਨ ਰੇ ਹਰਿ ਕੀਰਤਿ ਤਰੁ ਤਾਰੀ ॥ ਗੁਰਮੁਖਿ ਨਾਮੁ ਅੰਮ੍ਰਿਤ ਜਲੁ ਪਾਈਐ ਜਿਨ ਕਉ ਕ਼੍ਰਿਪਾ ਤੁਮਾਰੀ ॥ ਰਹਾਉ ॥ ਸਨਕ ਸਨੰਦਨ ਨਾਰਦ ਮੁਨਿ ਸੇਵਹਿ ਅਨਦਿਨੁ ਜਪਤ ਰਹਹਿ ਬਨਵਾਰੀ ॥ਸਰਣਾਗਤਿ ਪ੍ਰਹਲਾਦ ਜਨ ਆਏ ਤਿਨ ਕੀ ਪੈਜ ਸਵਾਰੀ ॥2॥ ਅਲਖ ਨਿਰੰਜਨੁ ਏਕੋ ਵਰਤੈ ਏਕਾ ਜੋਤਿ ਮੁਰਾਰੀ ॥ ਸਭਿ ਜਾਚਿਕ ਤੂ ਏਕੋ ਦਾਤਾ ਮਾਗਹਿ ਹਾਥ ਪਸਾਰੀ ॥3॥ ਭਗਤ ਜਨਾ ਕੀ ਊਤਮ ਬਾਣੀ ਗਾਵਹਿ ਅਕਥ ਕਥਾ ਨਿਤ ਨਿਆਰੀ ॥ ਸਫਲ ਜਨਮੁ ਭਇਆ ਤਿਨ ਕੇਰਾ ਆਪਿ ਤਰੇ ਕੁਲ ਤਾਰੀ ॥4॥ ਮਨਮੁਖ ਦੁਬਿਧਾ ਦੁਰਮਤਿ ਬਿਆਪੇ ਜਿਨ ਅੰਤਰਿ ਮੋਹ ਗੁਬਾਰੀ ॥ ਸੰਤ ਜਨਾ ਕੀ ਕਥਾ ਨ ਭਾਵੈ ਓਇ ਡੂਬੇ ਸਣੁ ਪਰਵਾਰੀ ॥5॥ ਨਿੰਦਕੁ ਨਿੰਦਾ ਕਰਿ ਮਲੁ ਧੋਵੈ ਓਹੁ ਮਲਭਖੁ ਮਾਇਆਧਾਰੀ ॥ ਸੰਤ ਜਨਾ ਕੀ ਨਿੰਦਾ ਵਿਆਪੇ ਨਾ ਉਰਵਾਰਿ ਨ ਪਾਰੀ ॥6॥ ਏਹੁ ਪਰਪੰਚੁ ਖੇਲੁ ਕੀਆ ਸਭੁ ਕਰਤੈ ਹਰਿ ਕਰਤੈ ਸਭ ਕਲ ਧਾਰੀ ॥ ਹਰਿ ਏਕੋ ਸੂਤੁ ਵਰਤੈ ਜੁਗ ਅੰਤਰਿ ਸੂਤੁ ਖਿੰਚੈ ਏਕੰਕਾਰੀ ॥7॥ ਰਸਨਿ ਰਸਨਿ ਰਸਿ ਗਾਵਹਿ ਹਰਿ ਗੁਣ ਰਸਨਾ ਹਰਿ ਰਸੁ ਧਾਰੀ ॥ ਨਾਨਕ ਹਰਿ ਬਿਨੁ ਅਵਰੁ ਨ ਮਾਗਉ ਹਰਿ ਰਸ ਪ੍ਰੀਤਿ ਪਿਆਰੀ ॥8॥1॥7॥
ਸ਼ੁੁਕਰਵਾਰ, 5 ਅੱਸੂ (ਸੰਮਤ 540 ਨਾਨਕਸ਼ਾਹੀ) (ਅੰਗ: 506)

ਪੰਜਾਬੀ ਵਿਆਖਿਆ
:
ਗੂਜਰੀ ਮਹਲਾ 4 ਘਰੁ 2

ੴ ਸਤਿਗੁਰ ਪ੍ਰਸਾਦਿ ॥


ਹੇ ਭਾਈ! ਮੇਰੀ ਕਮਜ਼ੋਰ ਜਿੰਦ ਪਰਮਾਤਮਾ (ਦੇ ਮਿਲਾਪ) ਤੋਂ ਬਿਨਾ ਧੀਰਜ ਨਹੀਂ ਫੜ ਸਕਦੀ, ਜਿਵੇਂ ਛੋਟਾ ਬਾਲ ਦੁੱਧ ਦੇ ਸਹਾਰੇ ਹੀ ਰਹਿ ਸਕਦਾ ਹੈ । ਹੇ ਭਾਈ! ਉਹ ਪ੍ਰਭੂ, ਜੋ ਅਪਹੁੰਚ ਹੈ (ਜਿਸ ਤਕ ਜੀਵ ਆਪਣੀ ਸਿਆਣਪ ਦੇ ਬਲ ਨਾਲ ਨਹੀਂ ਪਹੰੰੁਚ ਸਕਦਾ), ਜਿਸ ਤਕ ਮਨੁੱਖ ਦੇ ਗਿਆਨ-ਇੰਦ਼੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ, (ਇਸ ਵਾਸਤੇ) ਮੈਂ ਆਪਣੇ ਗੁਰੂ ਤੋਂ (ਸਦਾ) ਸਦਕੇ ਜਾਂਦਾ ਹਾਂ ।1। ਹੇ (ਮੇਰੇ) ਮਨ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਰਾਹੀਂ (ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਦਾ ਜਤਨ ਕਰਿਆ ਕਰ । ਹੇ ਮਨ! ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਗੁਰੂ ਦੀ ਸਰਨ ਪਿਆਂ ਮਿਲਦਾ ਹੈ । (ਪਰ, ਹੇ ਪ੍ਰਭੂ! ਤੇਰਾ ਨਾਮ-ਜਲ ਉਹਨਾਂ ਨੂੰ ਹੀ ਮਿਲਦਾ ਹੈ) ਜਿਨ੍ਹਾਂ ਉਤੇ ਤੇਰੀ ਕਿਰਪਾ ਹੋਵੇ ।ਰਹਾਉ। (ਹੇ ਭਾਈ! ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਵਾਸਤੇ) ਸਨਕ ਸਨੰਦਨ (ਆਦਿਕ ਰਿਸ਼ੀ) ਨਾਰਦ (ਆਦਿਕ) ਮੁਨੀ ਜਗਤ ਦੇ ਮਾਲਕ-ਪ੍ਰਭੂ ਦੀ ਹੀ ਸੇਵਾ-ਭਗਤੀ ਕਰਦੇ (ਰਹੇ) ਹਨ, ਹਰ ਵੇਲੇ (ਪ੍ਰਭੂ ਦਾ ਨਾਮ ਹੀ) ਜਪਦੇ (ਰਹੇ) ਹਨ । ਪ੍ਰਹਲਾਦ (ਆਦਿਕ ਜੇਹੜੇ ਜੇਹੜੇ) ਭਗਤ ਪਰਮਾਤਮਾ ਦੀ ਸਰਨ ਆਏ, ਪਰਮਾਤਮਾ ਉਹਨਾਂ ਦੀ ਇੱਜ਼ਤ ਬਚਾਂਦਾ ਰਿਹਾ ।2। ਹੇ ਭਾਈ! ਸਾਰੇ ਜਗਤ ਵਿਚ ਇਕ ਅਦ਼੍ਰਿਸ਼ਟ ਤੇ ਨਿਰਲੇਪ ਪਰਮਾਤਮਾ ਹੀ ਵੱਸ ਰਿਹਾ ਹੈ, ਸਾਰੇ ਸੰਸਾਰ ਵਿਚ ਪਰਮਾਤਮਾ ਦਾ ਹੀ ਨੂਰ ਪ੍ਰਕਾਸ਼ ਕਰ ਰਿਹਾ ਹੈ । ਹੇ ਪ੍ਰਭੂ! ਇਕ ਤੂੰ ਹੀ (ਸਭ ਜੀਵਾਂ ਨੂੰ) ਦਾਤਾਂ ਦੇਣ ਵਾਲਾ ਹੈਂ, ਸਾਰੇ ਜੀਵ (ਤੇਰੇ ਦਰ ਤੇ) ਮੰਗਤੇ ਹਨ (ਤੇਰੇ ਅੱਗੇ) ਹੱਥ ਖਿਲਾਰ ਕੇ ਮੰਗ ਰਹੇ ਹਨ ।3। ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦਿਆਂ ਦੇ ਬਚਨ ਅਮੋਲਕ ਹੋ ਜਾਂਦੇ ਹਨ, ਉਹ ਸਦਾ ਉਸ ਪਰਮਾਤਮਾ ਦੀ ਅਨੋਖੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਉਹਨਾਂ ਦਾ ਮਨੁੱਖਾ ਜਨਮ ਕਾਮਯਾਬ ਹੋ ਜਾਂਦਾ ਹੈ, ਉਹ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਭੀ ਲੰਘਾ ਲੈਂਦੇ ਹਨ ।4। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਚਿੱਤਾ-ਪਨ ਵਿਚ ਤੇ ਭੈੜੀ ਮਤਿ (ਦੇ ਪ੍ਰਭਾਵ) ਵਿਚ ਫਸੇ ਰਹਿੰਦੇ ਹਨ, ਕਿਉਂਕਿ ਉਹਨਾਂ ਦੇ ਹਿਰਦੇ ਵਿਚ (ਮਾਇਆ ਦੇ) ਮੋਹ ਦਾ ਹਨੇਰਾ ਪਿਆ ਰਹਿੰਦਾ ਹੈ । (ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਨੂੰ) ਸੰਤ ਜਨਾਂ ਦੀ (ਕੀਤੀ ਹੋਈ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ) ਗੱਲ ਨਹੀਂ ਸੁਖਾਂਦੀ (ਇਸ ਵਾਸਤੇ) ਉਹ ਆਪਣੇ ਪਰਵਾਰ ਸਮੇਤ (ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚ) ਡੁੱਬ ਜਾਂਦੇ ਹਨ ।5। ਹੇ ਭਾਈ! ਨਿੰਦਾ ਕਰਨ ਵਾਲਾ ਮਨੁੱਖ (ਦੂਜਿਆਂ ਦੀ) ਨਿੰਦਾ ਕਰ ਕਰ ਕੇ (ਉਹਨਾਂ ਦੇ ਕੀਤੇ ਮੰਦ-ਕਰਮਾਂ ਦੀ) ਮੈਲ ਤਾਂ ਧੋ ਦੇਂਦਾ ਹੈ, ਪਰ ਉਹ ਆਪ ਮਾਇਆ-ਵੇੜ੍ਹਿਆ ਮਨੁੱਖ ਪਰਾਈ ਮੈਲ ਖਾਣ ਦਾ ਆਦੀ ਬਣ ਜਾਂਦਾ ਹੈ । ਹੇ ਭਾਈ! ਜੇਹੜੇ ਮਨੁੱਖ ਸੰਤ ਜਨਾਂ ਦੀ ਨਿੰਦਾ ਕਰਨ ਵਿਚ ਫਸੇ ਰਹਿੰਦੇ ਹਨ ਉਹ (ਇਸ ਨਿੰਦਾ ਦੇ ਸਮੁੰਦਰ ਵਿਚੋਂ) ਨਾਹ ਉਰਲੇ ਪਾਸੇ ਆ ਸਕਦੇ ਹਨ, ਨਾਹ ਪਰਲੇ ਪਾਸੇ ਲੰਘ ਸਕਦੇ ਹਨ ।6। (ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ)? ਇਹ ਸਾਰਾ ਜਗਤ-ਤਮਾਸ਼ਾ ਕਰਤਾਰ ਨੇ ਆਪ ਬਣਾਇਆ ਹੈ, ਕਰਤਾਰ ਨੇ ਹੀ ਇਸ ਵਿਚ ਆਪਣੀ ਸੱਤਾ ਟਿਕਾਈ ਹੋਈ ਹੈ । ਸਾਰੇ ਜਗਤ ਵਿਚ ਸਿਰਫ਼ ਪਰਮਾਤਮਾ ਦੀ ਸੱਤਾ ਦਾ ਧਾਗਾ ਪਸਰਿਆ ਹੋਇਆ ਹੈ, ਜਦੋਂ ਉਹ ਇਸ ਧਾਗੇ ਨੂੰ ਖਿੱਚ ਲੈਂਦਾ ਹੈ (ਤਾਂ ਜਗਤ-ਤਮਾਸ਼ਾ ਅਲੋਪ ਹੋ ਜਾਂਦਾ ਹੈ, ਤੇ) ਪਰਮਾਤਮਾ ਆਪ ਹੀ ਆਪ ਰਹਿ ਜਾਂਦਾ ਹੈ ।7। (ਹੇ ਭਾਈ! ਜੇਹੜੇ ਮਨੁੱਖ ਇਸ ਸੰਸਾਰ-ਸਮੁੰਦਰ ਤੋਂ ਸਹੀ ਸਲਾਮਤਿ ਪਾਰ ਲੰਘਣਾ ਚਾਹੁੰਦੇ ਹਨ ਉਹ) ਸਦਾ ਹੀ ਬੜੇ ਪ੍ਰੇਮ ਪਿਆਰ ਨਾਲ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਦੀ ਜੀਭ ਪਰਮਾਤਮਾ ਦੇ ਨਾਮ-ਰਸ ਨੂੰ ਚੱਖਦੀ ਰਹਿੰਦੀ ਹੈ ।ਹੇ ਨਾਨਕ! (ਆਖ—) ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੁਝ ਨਹੀਂ ਮੰਗਦਾ (ਮੈਂ ਇਹੀ ਚਾਹੁੰਦਾ ਹਾਂ ਕਿ) ਪਰਮਾਤਮਾ ਦੇ ਨਾਮ ਰਸ ਦੀ ਪ੍ਰੀਤਿ ਪਿਆਰੀ ਲੱਗਦੀ ਰਹੇ ।8।1।7।

English Translation :

GUJRI, FOURTH MEHL, SECOND HOUSE:

ONE UNIVERSAL CREATOR GOD. BY THE GRACE OF THE TRUE GURU:

Without the Lord, my soul cannot survive, like an infant without milk. The inaccessible and incomprehensible Lord God is obtained by the Gurmukh; I am a sacrifice to my True Guru. || 1 || O my mind, the Kirtan of the Lord’s Praise is a boat to carry you across. The Gurmukhs obtain the Ambrosial Water of the Naam, the Name of the Lord. You bless them with Your Grace. || Pause || Sanak, Sanandan and Naarad the sage serve You; night and day, they continue to chant Your Name, O Lord of the jungle. Slave Prahlaad sought Your Sanctuary, and You saved his honor. || 2 || The One unseen immaculate Lord is pervading everywhere, as is the Light of the Lord. All are beggars, You alone are the Great Giver. Reaching out our hands, we beg from You. || 3 || The speech of the humble devotees is sublime; they sing continually the wondrous, Unspoken Speech of the Lord. Their lives become fruitful; they save themselves, and all their generations. || 4 || The self-willed manmukhs are engrossed in duality and evil-mindedness; within them is the darkness of attachment. They do not love the sermon of the humble Saints, and they are drowned along with their families. || 5 || By slandering, the slanderer washes the filth off others; he is an eater of filth, and a worshipper of Maya. He indulges in the slander of the humble Saints; he is neither on this shore, nor the shore beyond. || 6 || All this worldly drama is set in motion by the Creator Lord; He has infused His almighty strength into all. The thread of the One Lord runs through the world; when He pulls out this thread, the One Creator alone remains. || 7 || With their tongues, they sing the Glorious Praises of the Lord, and savor Them. They place the sublime essence of the Lord upon their tongues, and savor it. O Nanak, other than the Lord, I ask for nothing else; I am in love with the Love of the Lord’s sublime essence. || 8 || 1 || 7 ||
Friday, 5th Assu (Samvat 540 Nanakshahi) (Page: 506)
 


TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[September 20, 2008, Saturday 05:15 AM. IST]

ਗੂਜਰੀ ਮਹਲਾ 5 ॥

ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਿਧ ਨਾਮ ਨ ਗਾਇਓ ॥1॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥1॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ਼੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥2॥16॥25॥


ਸ਼ਨੀਵਾਰ, 6 ਅੱਸੂ (ਸੰਮਤ 540 ਨਾਨਕਸ਼ਾਹੀ) (ਅੰਗ: 500)

ਪੰਜਾਬੀ ਵਿਆਖਿਆ
:
ਗੂਜਰੀ ਮਹਲਾ 5 ॥


(ਹੇ ਭਾਈ! ਮਾਇਆ-ਮੋਹਿਆ ਜੀਵ) ਕਦੇ ਆਪਣਾ ਮਨ ਪਰਮਾਤਮਾ (ਦੇ ਚਰਨਾਂ) ਨਾਲ ਨਹੀਂ ਜੋੜਦਾ । (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਦਿਆਂ (ਇਸ ਦੀ) ਉਮਰ ਗੁਜ਼ਰ ਜਾਂਦੀ ਹੈ ਸਾਰੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਨਹੀਂ ਜਪਦਾ ।1।ਰਹਾਉ। ਠੱਗੀ ਨਾਲ ਇਕ ਇਕ ਕੌਡੀ ਕਰ ਕੇ ਮਾਇਆ ਇਕੱਠੀ ਕਰਦਾ ਰਹਿੰਦਾ ਹੈ ਅਨੇਕਾਂ ਢੰਗ ਵਰਤ ਕੇ ਮਾਇਆ ਦੀ ਖ਼ਾਤਰ ਦੌੜਿਆ ਫਿਰਦਾ ਹੈ । ਪਰਮਾਤਮਾ ਦਾ ਨਾਮ ਭੁਲਾਣ ਦੇ ਕਾਰਨ ਇਸ ਨੂੰ ਅਨੇਕਾਂ ਹੀ ਦੁੱਖ ਆ ਵਾਪਰਦੇ ਹਨ । ਮਨ ਨੂੰ ਮੋਹ ਲੈਣ ਵਾਲੀ ਪ੍ਰਬਲ ਮਾਇਆ ਇਸ ਦੇ ਆਤਮਕ ਜੀਵਨ ਨੂੰ ਖਾ ਜਾਂਦੀ ਹੈ ।1। ਹੇ ਨਾਨਕ! (ਆਖ—) ਹੇ ਗੋਬਿੰਦ! ਹੇ ਦਇਆਲ! ਹੇ ਕ਼੍ਰਿਪਾਲ! ਹੇ ਸੁਖਾਂ ਦੇ ਸਮੁੰਦਰ! ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ । ਹੇ ਮੇਰੇ ਮਾਲਕ! ਮੇਰੇ ਉਤੇ ਮੇਹਰ ਕਰ, ਮੇਰੇ ਕੀਤੇ ਕਰਮਾਂ ਵਲ ਧਿਆਨ ਨਾਹ ਕਰੀਂ ।2।16।25।
English Translation :

GUJRI, FIFTH MEHL:

You never focused your consciousness on the Lord. You have spent your life engaged in worldly pursuits; you have not sung the Glorious Praises of the treasure of the Naam. || 1 || Pause || Shell by shell, you accumulate money; in various ways, you work for this. Forgetting God, you suffer awful pain beyond measure, and you are consumed by the Great Enticer, Maya. || 1 || Show Mercy to me, O my Lord and Master, and do not hold me to account for my actions. O merciful and compassionate Lord God, ocean of peace, Nanak has taken to Your Sanctuary, Lord. || 2 || 16 || 25 ||

Saturday, 6th Assu (Samvat 540 Nanakshahi) (Page: 500)
 
Audio
Hukamnama

Katha of Hukamnama

TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[September 21, 2008, Sunday 05:30 AM. IST]

ਸੋਰਠਿ ਮਹਲਾ 3 ਘਰੁ 1 ਤਿਤੁਕੀ

ੴ ਸਤਿਗੁਰ ਪ੍ਰਸਾਦਿ ॥

ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥1॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਿਧ ਸਿਿਧ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥2॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥3॥ ਭਗਤਾ ਵਿਿਚ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥4॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥5॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥6॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥7॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥8॥1॥


ਐਤਵਾਰ, 7 ਅੱਸੂ (ਸੰਮਤ 540 ਨਾਨਕਸ਼ਾਹੀ) (ਅੰਗ: 637)

ਪੰਜਾਬੀ ਵਿਆਖਿਆ
:
ਸੋਰਠਿ ਮਹਲਾ 3 ਘਰੁ 1 ਤਿਤੁਕੀ

ੴ ਸਤਿਗੁਰ ਪ੍ਰਸਾਦਿ ॥


ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ ਭਗਤਾਂ ਦੀ ਇੱਜ਼ਤ ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ, ਉਹਨਾਂ ਨੂੰ ਨਿਸ਼ਚਾ ਹੁੰਦਾ ਹੈ ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।1। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! ਭਗਤਾਂ ਦੀ ਇੱਜ਼ਤ ਤੇਰੀ ਹੀ ਇੱਜ਼ਤ ਹੈ। ਰਹਾਉ।ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ। ਕਿਉਂਕਿ ਮੌਤ ਦੇ ਡਰ ਦੇ ਥਾਂ ਸਿਰਫ਼ ਪਰਮਾਤਮਾ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ ਮੌਤ ਦੇ ਡਰ ਤੋਂ ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ ਗੁਰੂ ਦੀ ਸ਼ਰਨ ਪੈ ਕੇ ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ ਟਿਕੇ ਰਹਿੰਦੇ ਹਨ, ਇਸ ਵਾਸਤੇ ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।2। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਪਰਮਾਤਮਾ ਉਤੇ ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ ਮਨਮੁਖਾਂ ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।3। ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ ਹੇ ਪ੍ਰਭੂ! ਤੇਰੇ ਨਾਲ ਸਾਂਝ ਪਾ ਲਈ ਹੈ।4। ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।5। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ ਪਰਮਾਤਮਾ ਦਾ ਮਿਲਾਪ ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਇਸ ਗੇੜ ਤੋਂ ਬਚਣ ਲਈ ਕੋਈ ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ ਜੀਵਨ ਬਤੀਤ ਕਰਦੇ ਆਖਰ ਦੁੱਖ ਵਿਚ ਹੀ ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, ਤੇ, ਇਸ ਤਰ੍ਹਾਂ ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।6। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨ੍ਹਾਂ ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ ਮਿਥੇ ਹੋਏ ਧਾਰਮਿਕ ਕਰਮ ਕਰਦਾ ਰਹੇ। ਪੰਡਿਤ ਲੋਕ ਵੇਦ ਆਦਿਕ ਧਰਮ-ਪੁਸਤਕਾਂ ਪੜ੍ਹਦੇ ਹਨ, ਅਤੇ ਉਹਨਾਂ ਬਾਬਤ ਨਿਰੀਆਂ ਬਹਿਸਾਂ ਹੀ ਕਰਦੇ ਹਨ। ਯਕੀਨ ਜਾਣੋ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ। ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ ਆਤਮਕ ਮੌਤ ਤੋਂ ਬਚ ਜਾਂਦੇ ਹਨ।7। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ ਮਿਟਾ ਨਹੀਂ ਸਕਦਾ। ਹੇ ਨਾਨਕ! ਆਖ- ਮੈਂ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।8।1।
English Translation :

SORAT’H, THIRD MEHL, FIRST HOUSE, TI-TUKAS:

ONE UNIVERSAL CREATOR GOD. BY THE GRACE OF THE TRUE GURU:

You always preserve the honor of Your devotees, O Dear Lord; You have protected them from the very beginning of time. You protected Your servant Prahlaad, O Dear Lord, and annihilated Harnaakhash. The Gurmukhs place their faith in the Dear Lord, but the self-willed manmukhs are deluded by doubt. || 1 || O Dear Lord, this is Your Glory. You preserve the honor of Your devotees, O Lord Master; Your devotees seek Your Sanctuary. || Pause || The Messenger of Death cannot touch Your devotees; death cannot even approach them. The Name of the Lord alone abides in their minds; through the Naam, the Name of the Lord, they find liberation. Wealth and all the spiritual powers of the Siddhis fall at the feet of the Lord’s devotees; they obtain peace and poise from the Guru. || 2 || The self-willed manmukhs have no faith; they are filled with greed and self-interest. They are not Gurmukh — they do not understand the Word of the Shabad in their hearts; they do not love the Naam, the Name of the Lord. Their masks of falsehood and hypocrisy shall fall off; the self-willed manmukhs speak with insipid words. || 3 || You are pervading through Your devotees, O Dear God; through Your devotees, You are known.All the people are enticed by Maya; they are Yours, Lord — You alone are the Architect of Destiny. Overcoming my egotism and quieting the desires within my mind, I have come to realize the Word of the Guru’s Shabad. || 4 || God automatically does the work of those who love the Name of the Lord. By Guru’s Grace, he ever dwells in their minds, and He resolves all their affairs. Whoever challenges them is destroyed; they have the Lord God as their Savior. || 5 || Without serving the True Guru, no one finds the Lord; the self-willed manmukhs die crying out in pain. They come and go, and find no place of rest; in pain and suffering, they perish. But one who becomes Gurmukh drinks in the Ambrosial Nectar, and is easily absorbed in the True Name. || 6 || Without serving the True Guru, one cannot escape reincarnation, even by performing numerous rituals. Those who read the Vedas, and argue and debate without the Lord, lose their honor. True is the True Guru, and True is the Word of His Bani; in the Guru’s Sanctuary, one is saved. || 7 || Those whose minds are filled with the Lord are judged as true in the Court of the Lord; they are hailed as true in the True Court. Their praises echo throughout the ages, and no one can erase them. Nanak is forever a sacrifice to those who enshrine the Lord within their hearts. || 8 || 1 ||

Saturday, 7th Assu (Samvat 540 Nanakshahi) (Page: 637)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[September 22, 2008, Monday 05:15 AM. IST]

ਸਲੋਕ ਮ: 3 ॥

ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਿਖਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥1॥ ਮ: 3 ॥ ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥ ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥ ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥ ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥2॥ ਪਉੜੀ ॥ ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥ ਆਪਿ ਪਕਾਵੈ ਆਪਿ ਭਾਂਡੇ ਦੇਇ ਪਰੋਸੈ ਆਪੇ ਹੀ ਬਹਿ ਖਾਵੈ ॥ ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥ ਆਪੇ ਸੰਗਤਿ ਸਦਿ ਬਹਾਲੈ ਆਪੇ ਵਿਦਾ ਕਰਾਵੈ ॥ ਜਿਸ ਨੋ ਕਿਰਪਾਲੁ ਹੋਵੈ ਹਰਿ ਆਪੇ ਤਿਸ ਨੋ ਹੁਕਮੁ ਮਨਾਵੈ ॥6॥


ਸੋਮਵਾਰ, 8 ਅੱਸੂ (ਸੰਮਤ 540 ਨਾਨਕਸ਼ਾਹੀ) (ਅੰਗ: 550)

ਪੰਜਾਬੀ ਵਿਆਖਿਆ
:
ਸਲੋਕ ਮ: 3 ॥


ਕੋਈ ਵਿਰਲਾ ਫ਼ਕੀਰ ਫ਼ਕੀਰੀ (ਦੇ ਆਦਰਸ਼) ਨੂੰ ਸਮਝਦਾ ਹੈ, (ਫ਼ਕੀਰ ਹੋ ਕੇ) ਜੇ ਘਰ ਘਰ ਮੰਗਦਾ ਫਿਰੇ, ਤਾਂ ਉਹਦੇ ਜੀਊਣ ਨੂੰ ਫਿਟਕਾਰ ਹੈ ਤੇ ਉਸ ਦੇ (ਫ਼ਕੀਰੀ-) ਜਾਮੇ ਨੂੰ ਫਿਟਕਾਰ ਹੈ । ਜੇ (ਦਰਵੇਸ਼ ਹੋ ਕੇ) ਆਸਾ ਤੇ ਚਿੰਤਾ ਨੂੰ ਛੱਡ ਦੇਵੇ ਤੇ ਸਤਿਗੁਰੂ ਦੇ ਸਨਮੁਖ ਰਹਿ ਕੇ ਨਾਮ ਦੀ ਭਿਿਖਆ ਮੰਗੇ, ਤਾਂ, ਹੇ ਨਾਨਕ! ਮੈਂ ਉਸ ਤੋਂ ਸਦਕੇ ਹਾਂ, ਉਸ ਦੇ ਚਰਨ ਧੋਣੇ ਚਾਹੀਦੇ ਹਨ ।1। ਹੇ ਨਾਨਕ! (ਸੰਸਾਰ ਰੂਪ) ਰੁੱਖ (ਹੈ, ਇਸ) ਨੂੰ (ਮਾਇਆ ਦਾ ਮੋਹ ਰੂਪ) ਇਕ ਫਲ (ਲੱਗਾ ਹੋਇਆ ਹੈ), (ਉਸ ਰੁੱਖ ਉਤੇ) ਦੋ (ਕਿਸਮ ਦੇ, ਗੁਰਮੁਖ ਤੇ ਮਨਮੁਖ) ਪੰਛੀ ਹਨ, ਉਹਨਾਂ ਪੰਛੀਆਂ ਨੂੰ ਖੰਭ ਨਹੀਂ ਹਨ ਤੇ ਉਹ ਆਉਂਦੇ ਜਾਂਦੇ ਦਿੱਸਦੇ ਨਹੀਂ, (ਭਾਵ, ਇਹ ਨਹੀਂ ਪਤਾ ਲੱਗਦਾ ਕਿ ਇਹ ਜੀਵ-ਪੰਛੀ ਕਿਧਰੋਂ ਆਉਂਦੇ ਹਨ ਤੇ ਕਿਧਰ ਚਲੇ ਜਾਂਦੇ ਹਨ) ਬਹੁਤੇ ਰੰਗਾਂ (ਵਿਚ ਸੁਆਦ ਲੈਣ) ਵਾਲੇ ਨੇ ਰਸਾਂ ਨੂੰ ਚੱਖਿਆ ਹੈ ਤੇ ਨਿਰ-ਚਾਹ (ਪੰਛੀ) ਸ਼ਬਦ ਵਿਚ (ਲੀਨ) ਰਹਿੰਦਾ ਹੈ । ਹੇ ਨਾਨਕ! ਹਰੀ ਦੀ ਕਿਰਪਾ ਨਾਲ (ਜਿਨ੍ਹਾਂ ਦੇ ਮੱਥੇ ਤੇ) ਸੱਚਾ ਟਿੱਕਾ ਹੈ, ਉਹ ਨਾਮ ਦੇ ਰਸ (ਰੂਪ) ਫਲ (ਦੇ ਸੁਆਦ) ਵਿਚ ਮਸਤ ਹਨ ।2। ਪ੍ਰਭੂ ਆਪ ਹੀ ਭੁਇਂ ਹੈ ਆਪ ਹੀ ਉਸ ਦਾ ਵਾਹੁਣ ਵਾਲਾ ਹੈ, ਆਪ ਹੀ (ਅੰਨ) ਉਗਾਉਂਦਾ ਹੈ ਤੇ ਆਪ ਹੀ ਪਿਹਾਉਂਦਾ ਹੈ, ਆਪੇ ਹੀ ਪਕਾਉਂਦਾ ਹੈ ਤੇ ਆਪ ਹੀ ਭਾਂਡੇ ਦੇ ਕੇ ਵਰਤਾਉਂਦਾ ਹੈ ਤੇ ਆਪ ਹੀ ਬਹਿ ਕੇ ਖਾਂਦਾ ਹੈ । ਆਪ ਹੀ ਜਲ ਦਿੰਦਾ ਹੈ ਤੇ ਛਿੰਗਾ ਭੀ ਆਪ ਦੇਂਦਾ ਹੈ ਤੇ ਆਪ ਹੀ ਚੁਲੀ ਕਰਾਉਂਦਾ ਹੈ । ਹਰੀ ਆਪ ਹੀ ਸੰਗਤਿ ਨੂੰ ਸੱਦ ਕੇ ਬਿਠਾਉਂਦਾ ਹੈ ਤੇ ਆਪ ਹੀ ਵਿਦਾ ਕਰਦਾ ਹੈ । ਜਿਸ ਉਤੇ ਪ੍ਰਭੂ ਆਪ ਦਇਆਲ ਹੁੰਦਾ ਹੈ ਉਸ ਨੂੰ ਆਪਣੀ ਰਜ਼ਾ (ਮਿੱਠੀ ਕਰ ਕੇ) ਮਨਾਂਦਾ ਹੈ ।6।
English Translation :

SHALOK, THIRD MEHL:

How rare is the dervish, the Saintly renunciate, who understands renunciation. Cursed is the life, and cursed are the clothes, of one who wanders around, begging from door to door. But if he gives up hope and anxiety and becomes Gurmukh, and takes the Name as his charity, then Nanak washes his feet; I am a sacrifice to him. || 1 || THIRD MEHL: O Nanak, the tree has one fruit, but two birds are perched upon it. They are not seen coming or going; these birds have no wings. The soul enjoys all sorts of pleasures; through the Word of the Shabad, it remains in Nirvaanaa. Imbued with the subtle essence of the fruit of the Lord’s Name, O Nanak, it bears the True Insignia of God’s Grace. || 2 || PAUREE: He Himself is the field, and He Himself is the farmer. He Himself grows and grinds the grain. He Himself cooks it, He Himself puts the food in the dishes, and He Himself sits down to eat. He Himself is the water, He Himself gives the tooth-pick, and He Himself offers the mouthwash. He Himself calls and seats the congregation, and He Himself bids them goodbye. One whom the Lord Himself blesses with His Mercy — the Lord inspires him to obey the Hukam of His Command. || 6 ||

Monday, 8th Assu (Samvat 540 Nanakshahi) (Page: 550)
 
Back
Top