☬ Ajj da mukhwak/ hukamnama ☬



TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[September 23, 2008, Tuesday 05:15 AM. IST]

ਵਡਹੰਸੁ ਮ: 5 ॥

ਤੂ ਜਾਣਾਇਹਿ ਤਾ ਕੋਈ ਜਾਣੈ ॥ ਤੇਰਾ ਦੀਆ ਨਾਮੁ ਵਖਾਣੈ ॥1॥ ਤੂ ਅਚਰਜੁ ਕੁਦਰਤਿ ਤੇਰੀ ਬਿਸਮਾ ॥1॥ ਰਹਾਉ ॥ ਤੁਧੁ ਆਪੇ ਕਾਰਣੁ ਆਪੇ ਕਰਣਾ ॥ ਹੁਕਮੇ ਜੰਮਣੁ ਹੁਕਮੇ ਮਰਣਾ ॥2॥ ਨਾਮੁ ਤੇਰਾ ਮਨ ਤਨ ਆਧਾਰੀ ॥ ਨਾਨਕ ਦਾਸ ਬਖਸੀਸ ਤੁਮਾਰੀ ॥3॥8॥


ਮੰਗਲਵਾਰ, 9 ਅੱਸੂ (ਸੰਮਤ 540 ਨਾਨਕਸ਼ਾਹੀ) (ਅੰਗ: 563)

ਪੰਜਾਬੀ ਵਿਆਖਿਆ
:
ਵਡਹੰਸੁ ਮ: 5 ॥


ਹੇ ਪ੍ਰਭੂ! ਜਦੋਂ ਕਿਸੇ ਮਨੁੱਖ ਨੂੰ ਤੂੰ ਸੂਝ ਬਖ਼ਸ਼ਦਾ ਹੈ, ਤਦੋਂ ਹੀ ਕੋਈ ਤੇਰੇ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਤੇਰਾ ਬਖਸ਼ਿਆ ਹੋਇਆ ਤੇਰਾ ਨਾਮ ਉਚਾਰਦਾ ਹੈ।1। ਹੇ ਪ੍ਰਭੂ! ਤੂੰ ਹੈਰਾਨ ਕਰ ਦੇਣ ਵਾਲੀ ਹਸਤੀ ਵਾਲਾ ਹੈਂ, ਤੇਰੀ ਰਚੀ ਰਚਨਾ ਭੀ ਹੈਰਾਨਗੀ ਪੈਦਾ ਕਰਨ ਵਾਲੀ ਹੈ।1।ਰਹਾਉ।ਹੇ ਪ੍ਰਭੂ! ਤੂੰ ਆਪ ਹੀ ਜਗਤ-ਰਚਨਾ ਦਾ ਵਸੀਲਾ ਬਣਾਣ ਵਾਲਾ ਹੈਂ, ਤੂੰ ਆਪ ਹੀ ਜਗਤ ਹੈਂ, ਇਹ ਸਾਰਾ ਜਗਤ ਤੇਰਾ ਹੀ ਸਰੂਪ ਹੈ। ਤੇਰੇ ਹੁਕਮ ਵਿਚ ਹੀ ਜੀਵਾਂ ਦਾ ਜਨਮ ਹੁੰਦਾ ਹੈ, ਤੇਰੇ ਹੁਕਮ ਵਿਚ ਹੀ ਮੌਤ ਆਉਂਦੀ ਹੈ।2। ਹੇ ਪ੍ਰਭੂ! ਤੇਰਾ ਨਾਮ ਮੇਰੇ ਮਨ ਦਾ, ਮੇਰੇ ਸਰੀਰ ਦਾ ਆਸਰਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣਾ ਨਾਮ ਬਖ਼ਸ਼, ਤੇਰਾ ਦਾਸ ਤੇਰੀ ਬਖ਼ਸ਼ਸ਼ ਦਾ ਆਸਵੰਦ ਹੈ।3।8।
English Translation :

WADAHANS, FIFTH MEHL:

When You allow Yourself to be known, then we know You. We chant Your Name, which You have given to us. || 1 || You are so wonderful! Your creative potency is amazing! || 1 || Pause || You Yourself are the Cause of causes; You Yourself are the Creator. By the Hukam of Your Command, we are born, and by Your Command, we die. || 2 || Your Name is the Support of our mind and body. This is Your blessing to Nanak, Your slave. || 3 || 8 ||

Tuesday, 9th Assu (Samvat 540 Nanakshahi) (Page : 563)
 
[September 24, 2008, Wednesday 05:15 AM. IST]
gUjrI kI vwr mhlw 3 iskMdr ibrwihm kI vwr kI DunI gwauxI
< siqgur pRswid ] sloku mÚ 3 ]

iehu jgqu mmqw muAw jIvx kI ibiD nwih ] gur kY BwxY jo clY qW jIvx pdvI pwih ] Eie sdw sdw jn jIvqy jo hir crxI icqu lwih ] nwnk ndrI min vsY gurmuiK shij smwih ]1] mÚ 3 ] AMdir shsw duKu hY AwpY isir DMDY mwr ] dUjY Bwie suqy kbih n jwgih mwieAw moh ipAwr ] nwmu n cyqih sbdu n vIcwrih iehu mnmuK kw Awcwru ] hir nwmu n pwieAw jnmu ibrQw gvwieAw nwnk jmu mwir kry KuAwr ]2] pauVI ] Awpxw Awpu aupwieEnu qdhu horu n koeI ] mqw msUriq Awip kry jo kry su hoeI ] qdhu Awkwsu n pwqwlu hY nw qRY loeI ] qdhu Awpy Awip inrMkwru hY nw Epiq hoeI ] ijau iqsu BwvY iqvY kry iqsu ibnu Avru n koeI ]1]

bu`Dvwr, 10 A`sU (sMmq 540 nwnkSwhI) (AMg: 508)

pMjwbI ivAwiKAw :
gUjrI kI vwr mhlw 3 iskMdr ibrwihm kI vwr kI DunI gwauxI
< siqgur pRswid ] sloku mÚ 3 ]

ieh jgq (Bwv, hryk jIv) (ieh cIz ‘myrI’ bx jwey, ieh cIz ‘myrI’ ho jwey—ies) Axp`q ivc ieqnw PisAw ipAw hY ik ies ƒ jIaux dI jwc nhIN rhI [ jo jo mnu`K siqgurU dy khy qy qurdw hY auh jIvn-jugiq is`K lYNdy hn, jo mnu`K pRBU dy crnW ivc ic`q joVdy hn, auh smJo, sdw hI jIauNdy hn, (ikauNik) hy nwnk! gurU dy snmuK hoieAW imhr dw mwlk pRBU mn ivc Aw v`sdw hY qy gurmuiK aus AvsQw ivc jw A`pVdy hn ijQy pdwrQW vl mn foldw nhIN [1[ ijnHW mnu`KW dw mwieAw nwl moh ipAwr hY jo mwieAw dy ipAwr ivc msq ho rhy hn (ies Z&ilq ivcoN) kdy jwgdy nhIN, auhnW dy mn ivc qOKlw qy klyS itikAw rihMdw hY, auhnW ny dunIAw dy JMbyilAW dw ieh Kpwxw Awpxy isr auqy Awp shyiVAw hoieAw hY [ Awpxy mn dy ip`Cy qurn vwly bMidAW dI rihxI ieh hY ik auh kdy gur-Sbd nhIN vIcwrdy [ hy nwnk! auhnW ƒ prmwqmw dw nwm nsIb nhIN hoieAw, auh jnm AjweIN gvWdy hn qy jm auhnW ƒ mwr ky ^uAwr krdw hY (Bwv, mOq h`QoN sdw shmy rihMdy hn) [2[ jdoN pRBU ny Awpxw Awp (hI) pYdw kIqw hoieAw sI qdoN koeI hor dUjw nhIN sI, slwh mSvrw BI Awp hI krdw sI, jo krdw sI so hMudw sI [ aus vyly nwh AwkwS nwh pwqwl qy nwh ieh q®Yvy lok sn, koeI auqp`qI Ajy nhIN sI hoeI, Awkwr-rihq prmwqmw Ajy Awp hI Awp sI [ jo pRBU ƒ BwauNdw hY auhI krdw hY aus qoN ibnw hor koeI nhIN hY [1[

English Translation :
GUJRI KI VAAR, THIRD MEHL, SUNG IN THE TUNE OF THE VAAR OF SIKANDAR & BIRAAHIM:
ONE UNIVERSAL CREATOR GOD. BY THE GRACE OF THE TRUE GURU: SHALOK, THIRD MEHL:

This world perishing in attachment and possessiveness; no one knows the way of life. One who walks in harmony with the Guru’s Will, obtains the supreme status of life. Those humble beings who focus their consciousness on the Lord’s Feet, live forever and ever. O Nanak, by His Grace, the Lord abides in the minds of the Gurmukhs, who merge in celestial bliss. || 1 || THIRD MEHL: Within the self is the pain of doubt; engrossed in worldly affairs, they are killing themselves. Asleep in the love of duality, they never wake up; they are in love with, and attached to Maya. They do not think of the Naam, the Name of the Lord, and they do not contemplate the Word of the Shabad. This is the conduct of the self-willed manmukhs. They do not obtain the Lord’s Name, and they waste away their lives in vain; O Nanak, the Messenger of Death punishes and dishonors them. || 2 || PAUREE: He created Himself — at that time, there was no other. He consulted Himself for advice, and what He did came to pass. At that time, there were no Akaashic Ethers, no nether regions, nor the three worlds. At that time, only the Formless Lord Himself existed — there was no creation. As it pleased Him, so did He act; without Him, there was no other. || 1 ||

Wednesday, 10th Assu (Samvat 540 Nanakshahi) (Page : 508)
 
HUKAMNAMA FROM SRI DARBAR SAHIB,
Sri Amritsar.


[September 25, 2008, Thursday 05:15 AM. IST]
ਟੋਡੀ ਮਹਲਾ 5 ॥

ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥ ਪਾਰਬ੍ਰਹਮ ਪ੍ਰਭ ਭਏ ਦਇਆਲਾ ਸਿਵ ਕੈ ਬਾਣਿ ਸਿਰੁ ਕਾਟਿਓ ॥1॥ ਰਹਾਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਚ ਕਾ ਪੰਥਾ ਥਾਟਿਓ ॥ ਖਾਤ ਖਰਚਤ ਕਿਛੁ ਨਿਖੁਟਤ ਨਾਹੀ ਰਾਮ ਰਤਨੁ ਧਨੁ ਖਾਟਿਓ ॥1॥ ਭਸਮਾ ਭੂਤ ਹੋਆ ਖਿਨ ਭੀਤਰਿ ਅਪਨਾ ਕੀਆ ਪਾਇਆ ॥ ਆਗਮ ਨਿਗਮੁ ਕਹੈ ਜਨੁ ਨਾਨਕੁ ਸਭੁ ਦੇਖੈ ਲੋਕੁ ਸਬਾਇਆ ॥2॥6॥11॥

ਵੀਰਵਾਰ, 11 ਅੱਸੂ (ਸੰਮਤ 540 ਨਾਨਕਸ਼ਾਹੀ)(ਅੰਗ: 714)

ਪੰਜਾਬੀ ਵਿਆਖਿਆ :
ਟੋਡੀ ਮਹਲਾ 5 ॥


ਹੇ ਭਾਈ! ਜਦੋਂ ਗੁਰੂ ਕਿਰਪਾ ਕਰਦਾ ਹੈ ਤਾਂ ਨਿੰਦਾ ਦੇ ਸੁਭਾਵ ਵਾਲਾ ਮਨੁੱਖ ਨਿੰਦਾ ਕਰਨ ਤੋਂ ਹਟ ਜਾਂਦਾ ਹੈ। ਜਿਸ ਨਿੰਦਕ ਉਤੇ ਪ੍ਰਭੂ ਪਰਮਾਤਮਾ ਜੀ ਦਇਆਵਾਨ ਹੋ ਜਾਂਦੇ ਹਨ, ਕਲਿਆਣ–ਸਰੂਪ ਹਰਿ ਦੇ ਨਾਮ-ਤੀਰ ਨਾਲ ਗੁਰੂ ਉਸ ਦਾ ਸਿਰ ਕੱਟ ਦੇਂਦਾ ਹੈ ਉਸ ਦੀ ਹਉਮੈ ਨਾਸ ਕਰ ਦੇਂਦਾ ਹੈ।1। ਰਹਾਉ। ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪ੍ਰਭੂ ਦਇਆਵਾਨ ਹੁੰਦੇ ਹਨ ਉਸ ਮਨੁੱਖ ਨੂੰ ਆਤਮਕ ਮੌਤ, ਮਾਇਆ ਦਾ ਜਾਲ, ਮੌਤ ਦਾ ਡਰ ਕੋਈ ਭੀ ਤੱਕ ਨਹੀਂ ਸਕਦਾ, ਕਿਉਂਕਿ ਗੁਰੂ ਦੀ ਕਿਰਪਾ ਨਾਲ ਉਹ ਮਨੁੱਖ ਸਦਾ ਥਿਰ ਹਰਿ-ਨਾਮ ਸਿਮਰਨ ਵਾਲਾ ਰਸਤਾ ਲੱਭ ਲੈਂਦਾ ਹੈ। ਉਹ ਮਨੁੱਖ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ-ਧਨ ਖੱਟ ਲੈਂਦਾ ਹੈ। ਆਪ ਵਰਤਿਆਂ, ਹੋਰਨਾਂ ਨੂੰ ਵੰਡਦਿਆਂ ਇਹ ਧਨ ਰਤਾ ਭੀ ਨਹੀਂ ਮੁੱਕਦਾ।1। ਹੇ ਭਾਈ! ਜਿਸ ਨਿੰਦਾ-ਸੁਭਾਵ ਕਰ ਕੇ, ਜਿਸ ਆਪਾ-ਭਾਵ ਕਰ ਕੇ, ਨਿੰਦਕ ਸਦਾ ਦੁਖੀ ਹੁੰਦਾ ਰਹਿੰਦਾ ਸੀ, ਪ੍ਰਭੂ ਦੇ ਦਇਆਲ ਹੋਇਆਂ, ਗੁਰੂ ਦੀ ਕਿਰਪਾ ਨਾਲ ਇਕ ਛਿਨ ਵਿਚ ਹੀ ਉਸ ਸੁਭਾਵ ਦਾ ਨਾਮ-ਨਿਸ਼ਾਨ ਹੀ ਮਿਟ ਜਾਂਦਾ ਹੈ। ਇਸ ਅਸਚਰਜ ਤਬਦੀਲੀ ਨੂੰ ਸਾਰਾ ਜਗਤ ਹੈਰਾਨ ਹੋ ਹੋ ਕੇ ਵੇਖਦਾ ਹੈ। ਦਾਸ ਨਾਨਕ ਇਹ ਅਗੰਮੀ ਰੱਬੀ ਖੇਡ ਬਿਆਨ ਕਰਦਾ ਹੈ।2।6।11।

English Translation :

TODEE, FIFTH MEHL:

The slanderer, by Guru’s Grace, has been turned away. The Supreme Lord God has become merciful; with Shiva’s arrow, He shot his head off.||1|| Pause || Death, and the noose of death, cannot see me; I have adopted the Path of Truth. I have earned the wealth, the jewel of the Lord’s Name; eating and spending, it is never used up. || 1 || In an instant, the slanderer was reduced to ashes; he received the rewards of his own actions. Servant Nanak speaks the truth of the scriptures; the whole world is witness to it. ||2 ||6||11||
Thursday, 11th Assu (Samvat 540 Nanakshahi)(Page : 714)


​
 
HUKAMNAMA FROM SRI DARBAR SAHIB,
Sri Amritsar.


[September 26, 2008, Friday 05:15 AM. IST]
ਜੈਤਸਰੀ ਮਹਲਾ 4 ਘਰੁ 1 ਚਉਪਦੇ
ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥1॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥2॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥3॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥4॥1॥

ਸ਼ੁੱਕਰਵਾਰ, 12 ਅੱਸੂ (ਸੰਮਤ 540 ਨਾਨਕਸ਼ਾਹੀ) (ਅੰਗ: 696)

ਪੰਜਾਬੀ ਵਿਆਖਿਆ :
ਜੈਤਸਰੀ ਮਹਲਾ 4 ਘਰੁ 1 ਚਉਪਦੇ

ੴ ਸਤਿਗੁਰ ਪ੍ਰਸਾਦਿ ॥


ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।1। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।2। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।3। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।4।1।

English Translation :

JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||
Friday, 12th Assu (Samvat 540 Nanakshahi) (Page: 696)
 


TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[September 27, 2008, Saturday 05:15 AM. IST]
ਧਨਾਸਰੀ ਮਹਲਾ 1 ਆਰਤੀ
ੴ ਸਤਿਗੁਰ ਪ੍ਰਸਾਦਿ ॥

ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥1॥ ਕੈਸੀ ਆਰਤੀ ਹੋਇ ਭਵ ਖੰਡਨਾ ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ ਭੇਰੀ ॥1॥ ਰਹਾਉ ॥ ਸਹਸ ਤਵ ਨੈਨ ਨਨ ਨੈਨ ਹੈ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋਹੀ ॥ ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥2॥ ਸਭ ਮਹਿ ਜੋਤਿ ਜੋਤਿ ਹੈ ਸੋਇ ॥ ਤਿਸ ਕੈ ਚਾਨਣਿ ਸਭ ਮਹਿ ਚਾਨਣੁ ਹੋਇ ॥ ਗੁਰ ਸਾਖੀ ਜੋਤਿ ਪਰਗਟੁ ਹੋਇ ॥ ਜੋ ਤਿਸੁ ਭਾਵੈ ਸੁ ਆਰਤੀ ਹੋਇ ॥3॥ ਹਰਿ ਚਰਣ ਕਮਲ ਮਕਰੰਦ ਲੋਭਿਤ ਮਨੋ ਅਨਦਿਨੋ ਮੋਹਿ ਆਹੀ ਪਿਆਸਾ ॥ ਕ਼੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਮਿ ਵਾਸਾ ॥4॥1॥7॥9॥


ਸ਼ਨੀਵਾਰ, 13 ਅੱਸੂ (ਸੰਮਤ 540 ਨਾਨਕਸ਼ਾਹੀ)(ਅੰਗ: 663)

ਪੰਜਾਬੀ ਵਿਆਖਿਆ
:
ਧਨਾਸਰੀ ਮਹਲਾ 1 ਆਰਤੀ
ੴ ਸਤਿਗੁਰ ਪ੍ਰਸਾਦਿ ॥


ਸਾਰਾ ਆਕਾਸ਼ (ਮਾਨੋ) ਥਾਲ ਹੈ, ਸੂਰਜ ਤੇ ਚੰਦ (ਇਸ ਥਾਲ ਵਿਚ) ਦੀਵੇ ਬਣੇ ਹੋਏ ਹਨ, ਤਾਰਿਆਂ ਦੇ ਸਮੂਹ, (ਥਾਲ ਵਿਚ) ਮੋਤੀ ਰੱਖੇ ਹੋਏ ਹਨ । ਮਲਯ ਪਰਬਤ ਵਲੋਂ ਆਉਣ ਵਾਲੀ ਹਵਾ, ਮਾਨੋ, ਧੂਪ (ਧੁਖ ਰਿਹਾ) ਹੈ, ਹਵਾ ਚੌਰ ਕਰ ਰਹੀ ਹੈ, ਸਾਰੀ ਬਨਸਪਤੀ ਜੋਤਿ-ਰੂਪ (ਪ੍ਰਭੂ ਦੀ ਆਰਤੀ) ਲਈ ਫੁੱਲ ਦੇ ਰਹੀ ਹੈ ।1। ਹੇ ਜੀਵਾਂ ਦੇ ਜਨਮ ਮਰਨ ਨਾਸ ਕਰਨ ਵਾਲੇ! (ਕੁਦਰਤਿ ਵਿਚ) ਤੇਰੀ ਕੈਸੀ ਸੁੰਦਰ ਆਰਤੀ ਹੋ ਰਹੀ ਹੈ! (ਸਭ ਜੀਵਾਂ ਵਿਚ ਰੁਮਕ ਰਹੀ) ਇੱਕ-ਰਸ ਜੀਵਨ-ਰੌ, ਮਾਨੋ, ਤੇਰੀ ਆਰਤੀ ਵਾਸਤੇ ਨਗਾਰੇ ਵੱਜ ਰਹੇ ਹਨ ।1।ਰਹਾਉ। (ਸਭ ਜੀਵਾਂ ਵਿਚ ਵਿਆਪਕ ਹੋਣ ਕਰ ਕੇ) ਹਜ਼ਾਰਾਂ ਤੇਰੀਆਂ ਅੱਖਾਂ ਹਨ (ਪਰ, ਨਿਰਾਕਾਰ ਹੋਣ ਕਰ ਕੇ, ਹੇ ਪ੍ਰਭੂ!) ਤੇਰੀਆਂ ਕੋਈ ਅੱਖਾਂ ਨਹੀਂ । ਹਜ਼ਾਰਾਂ ਤੇਰੀਆਂ ਸ਼ਕਲਾਂ ਹਨ, ਪਰ ਤੇਰੀ ਕੋਈ ਭੀ ਸ਼ਕਲ ਨਹੀਂ ਹੈ । ਹਜ਼ਾਰਾਂ ਤੇਰੇ ਸੋਹਣੇ ਪੈਰ ਹਨ, ਪਰ (ਨਿਰਾਕਾਰ ਹੋਣ ਕਰ ਕੇ) ਤੇਰਾ ਇੱਕ ਭੀ ਪੈਰ ਨਹੀਂ । ਹਜ਼ਾਰਾਂ ਤੇਰੇ ਨੱਕ ਹਨ, ਪਰ ਤੂੰ ਨੱਕ ਤੋਂ ਬਿਨਾ ਹੀ ਹੈਂ । ਤੇਰੇ ਅਜੇਹੇ ਕੌਤਕਾਂ ਨੇ ਮੈਨੂੰ ਹੈਰਾਨ ਕੀਤਾ ਹੋਇਆ ਹੈ ।2। ਸਾਰੇ ਜੀਵਾਂ ਵਿਚ ਇਕੋ ਉਹੀ ਪਰਮਾਤਮਾ ਦੀ ਜੋਤਿ ਵਰਤ ਰਹੀ ਹੈ । ਉਸ ਜੋਤਿ ਦੇ ਪਰਕਾਸ਼ ਨਾਲ ਸਾਰੇ ਜੀਵਾਂ ਵਿਚ ਚਾਨਣ (ਸੂਝ-ਬੂਝ) ਹੈ । ਪਰ ਇਸ ਜੋਤਿ ਦਾ ਗਿਆਨ ਗੁਰੂ ਦੀ ਸਿੱਖਿਆ ਨਾਲ ਹੀ ਹੁੰਦਾ ਹੈ (ਗੁਰੂ ਦੀ ਰਾਹੀਂ ਇਹ ਸਮਝ ਪੈਂਦੀ ਹੈ ਕਿ ਹਰੇਕ ਦੇ ਅੰਦਰ ਪਰਮਾਤਮਾ ਦੀ ਜੋਤਿ ਹੈ) । (ਇਸ ਸਰਬ-ਵਿਆਪਕ ਜੋਤਿ ਦੀ) ਆਰਤੀ ਇਹ ਹੈ ਕਿ ਜੋ ਕੁਝ ਉਸ ਦੀ ਰਜ਼ਾ ਵਿਚ ਹੋ ਰਿਹਾ ਹੈ ਉਹ ਜੀਵ ਨੂੰ ਚੰਗਾ ਲੱਗੇ (ਪ੍ਰਭੂ ਦੀ ਰਜ਼ਾ ਵਿਚ ਤੁਰਨਾ ਪ੍ਰਭੂ ਦੀ ਆਰਤੀ ਕਰਨੀ ਹੈ) ।3। ਹੇ ਹਰੀ! ਤੇਰੇ ਚਰਨ-ਰੂਪ ਕੌਲ ਫੁੱਲਾਂ ਦੇ ਰਸ ਲਈ ਮੇਰਾ ਮਨ ਲਲਚਾਂਦਾ ਹੈ, ਹਰ ਰੋਜ਼ ਮੈਨੂੰ ਇਸੇ ਰਸ ਦੀ ਪਿਆਸ ਲੱਗੀ ਹੋਈ ਹੈ । ਮੈਨੂੰ ਨਾਨਕ ਪਪੀਹੇ ਨੂੰ ਆਪਣੀ ਮੇਹਰ ਦਾ ਜਲ ਦੇਹ, ਜਿਸ (ਦੀ ਬਰਕਤਿ) ਨਾਲ ਮੈਂ ਤੇਰੇ ਨਾਮ ਵਿਚ ਟਿਿਕਆ ਰਹਾਂ ।4।1।7।9।
English Translation :

DHANAASAREE, FIRST MEHL, AARTEE:
ONE UNIVERSAL CREATOR GOD. BY THE GRACE OF THE TRUE GURU:

In the bowl of the sky, the sun and moon are the lamps; the stars in the constellations are the pearls. The fragrance of sandalwood is the incense, the wind is the fan, and all the vegetation are flowers in offering to You, O Luminous Lord. || 1 || What a beautiful lamp-lit worship service this is! O Destroyer of fear, this is Your Aartee, Your worship service. The sound current of the Shabad is the sounding of the temple drums. || 1 || Pause || Thousands are Your eyes, and yet You have no eyes. Thousands are Your forms, and yet You have not even one form. Thousands are Your lotus feet, and yet You have no feet. Without a nose, thousands are Your noses. I am enchanted with Your play! || 2 || The Divine Light is within everyone; You are that Light. Yours is that Light which shines within everyone. By the Guru’s Teachings, this Divine Light is revealed. That which pleases the Lord is the true worship service. || 3 || My soul is enticed by the honey-sweet lotus feet of the Lord; night and day, I thirst for them. Bless Nanak, the thirsty song-bird, with the water of Your Mercy, that he may come to dwell in Your Name. || 4 || 1 || 7 || 9 ||

Saturday, 13th Assu (Samvat 540 Nanakshahi)(Page: 663)
 
[September 28, 2008, Sunday 05:15 AM. IST]
ਰਾਗੁ ਬਿਲਾਵਲੁ ਮਹਲਾ 4 ਘਰੁ 3
ੴ ਸਤਿਗੁਰ ਪ੍ਰਸਾਦਿ ॥

ਉਦਮ ਮਤਿ ਪ੍ਰਭ ਅੰਤਰਜਾਮੀ ਜਿਉ ਪ੍ਰੇਰੇ ਤਿਉ ਕਰਨਾ ॥ ਜਿਉ ਨਟੂਆ ਤੰਤੁ ਵਜਾਏ ਤੰਤੀ ਤਿਉ ਵਾਜਹਿ ਜੰਤ ਜਨਾ ॥1॥ ਜਪਿ ਮਨ ਰਾਮ ਨਾਮੁ ਰਸਨਾ ॥ ਮਸਤਕਿ ਲਿਖਤ ਲਿਖੇ ਗੁਰੁ ਪਾਇਆ ਹਰਿ ਹਿਰਦੈ ਹਰਿ ਬਸਨਾ ॥1॥ ਰਹਾਉ ॥ ਮਾਇਆ ਗਿਰਸਤਿ ਭ੍ਰਮਤੁ ਹੈ ਪ੍ਰਾਨੀ ਰਖਿ ਲੇਵਹੁ ਜਨੁ ਅਪਨਾ ॥ ਜਿਉ ਪ੍ਰਹਿਲਾਦੁ ਹਰਣਾਖਸਿ ਗ੍ਰਸਿਓ ਹਰਿ ਰਾਖਿਓ ਹਰਿ ਸਰਨਾ ॥2॥ ਕਵਨ ਕਵਨ ਕੀ ਗਤਿ ਮਿਿਤ ਕਹੀਐ ਹਰਿ ਕੀਏ ਪਤਿਤ ਪਵੰਨਾ ॥ ਓਹੁ ਢੋਵੈ ਢੋਰ ਹਾਥਿ ਚਮੁ ਚਮਰੇ ਹਰਿ ਉਧਰਿਓ ਪਰਿਓ ਸਰਨਾ ॥3॥ ਪ੍ਰਭ ਦੀਨ ਦਇਆਲ ਭਗਤ ਭਵ ਤਾਰਨ ਹਮ ਪਾਪੀ ਰਾਖੁ ਪਪਨਾ ॥ ਹਰਿ ਦਾਸਨ ਦਾਸ ਦਾਸ ਹਮ ਕਰੀਅਹੁ ਜਨ ਨਾਨਕ ਦਾਸ ਦਾਸੰਨਾ ॥4॥1॥

ਐਤਵਾਰ, 14 ਅੱਸੂ (ਸੰਮਤ 540 ਨਾਨਕਸ਼ਾਹੀ) (ਅੰਗ: 798)

ਪੰਜਾਬੀ ਵਿਆਖਿਆ :
ਰਾਗੁ ਬਿਲਾਵਲੁ ਮਹਲਾ 4 ਘਰੁ 3
ੴ ਸਤਿਗੁਰ ਪ੍ਰਸਾਦਿ ॥

ਹੇ (ਮੇਰੇ) ਮਨ! ਜੀਭ ਨਾਲ ਪਰਮਾਤਮਾ ਦਾ ਨਾਮ ਜਪਿਆ ਕਰ । ਜਿਸ ਮਨੁੱਖ ਦੇ ਮੱਥੇ ਉਤੇ ਲਿਖੇ ਹੋਏ ਚੰਗੇ ਭਾਗ ਉੱਘੜ ਪੈਣ, ਉਸ ਨੂੰ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਸਹੈਤਾ ਨਾਲ ਉਸ ਦੇ) ਹਿਰਦੇ ਵਿਚ ਪ੍ਰਭੂ ਆ ਵੱਸਦਾ ਹੈ ।1।ਰਹਾਉ। ਸਭ ਦੇ ਦਿਲ ਦੀ ਜਾਣਨ ਵਾਲਾ ਪਰਮਾਤਮਾ ਉੱਦਮ ਕਰਨ ਦੀ ਅਕਲ (ਜੀਵਾਂ ਨੂੰ ਆਪ ਦੇਂਦਾ ਹੈ) । ਜਿਵੇਂ ਉਹ ਸਾਨੂੰ ਪ੍ਰੇਰਨਾ ਕਰਦਾ ਹੈ ਤਿਵੇਂ ਅਸੀ ਕਰਦੇ ਹਾਂ । ਜਿਵੇਂ ਕੋਈ ਨਾਟਕ ਕਰਨ ਵਾਲਾ ਮਨੁੱਖ ਵੀਣਾ (ਆਦਿਕ ਸਾਜ) ਦੀ ਤਾਰ ਵਜਾਂਦਾ ਹੈ (ਤਿਵੇਂ ਉਹ ਸਾਜ ਵੱਜਦਾ ਹੈ); ਤਿਵੇਂ ਸਾਰੇ ਜੀਵ (ਜੋ, ਮਾਨੋ) ਵਾਜੇ (ਹਨ, ਪ੍ਰਭੂ ਦੇ ਵਜਾਇਆਂ) ਵੱਜਦੇ ਹਨ ।1। ਹੇ ਪ੍ਰਭੂ! ਮਾਇਆ ਦੇ ਮੋਹ ਵਿਚ ਫਸਿਆ ਹੋਇਆ ਜੀਵ ਭਟਕਦਾ ਫਿਰਦਾ ਹੈ, (ਮੈਨੂੰ) ਆਪਣੇ ਦਾਸ ਨੂੰ (ਇਸ ਮਾਇਆ ਦੇ ਮੋਹ ਤੋਂ) ਬਚਾ ਲੈ (ਉਸ ਤਰ੍ਹਾਂ ਬਚਾ ਲੈ) ਜਿਵੇਂ, ਹੇ ਹਰੀ! ਤੂੰ ਸਰਨ ਪਏ ਪ੍ਰਹਿਲਾਦ ਦੀ ਰੱਖਿਆ ਕੀਤੀ, ਜਦੋਂ ਉਸ ਨੂੰ ਹਰਣਾਖਸ ਨੇ ਦੁੱਖ ਦਿੱਤਾ ।2। ਹੇ ਭਾਈ! ਕਿਸ ਕਿਸ ਦੀ ਹਾਲਤ ਦੱਸੀ ਜਾਏ? ਉਹ ਪਰਮਾਤਮਾ ਤਾਂ ਬੜੇ ਬੜੇ ਵਿਕਾਰੀਆਂ ਨੂੰ ਪਵਿੱਤਰ ਕਰ ਦੇਂਦਾ ਹੈ । (ਵੇਖੋ,) ਉਹ (ਰਵਿਦਾਸ) ਮੋਏ ਹੋਏ ਪਸ਼ੂ ਢੋਂਦਾ ਸੀ, (ਉਸ) ਚਮਾਰ ਦੇ ਹੱਥ ਵਿਚ (ਨਿੱਤ) ਚਮ (ਫੜਿਆ ਹੁੰਦਾ) ਸੀ, ਪਰ ਜਦੋਂ ਉਹ ਪ੍ਰਭੂ ਦੀ ਸਰਨ ਪਿਆ, ਪ੍ਰਭੂ ਨੇ ਉਸ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦਿੱਤਾ ।3। ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! ਹੇ ਭਗਤਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਵਾਲੇ ਪ੍ਰਭੂ! ਸਾਨੂੰ ਪਾਪੀ ਜੀਵਾਂ ਨੂੰ ਪਾਪਾਂ ਤੋਂ ਬਚਾ ਲੈ । ਹੇ ਦਾਸ ਨਾਨਕ! (ਆਖ—ਹੇ ਪ੍ਰਭੂ!) ਸਾਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ।4।1।

English Translation :
RAAG BILAAVAL, FOURTH MEHL, THIRD HOUSE:
ONE UNIVERSAL CREATOR GOD. BY THE GRACE OF THE TRUE GURU:

Effort and intelligence come from God, the Inner-knower, the Searcher of hearts; as He wills, they act. As the violinist plays upon the strings of the violin, so does the Lord play the living beings. || 1 || Chant the Name of the Lord with your tongue, O mind. According to the pre-ordained destiny written upon my forehead, I have found the Guru, and the Lord abides within my heart. || 1 || Pause || Entangled in Maya, the mortal wanders around. Save Your humble servant, O Lord, as you saved Prahlaad from the clutches of Harnaakash; keep him in Your Sanctuary, Lord. || 2 || How can I describe the state and the condition, O Lord, of those many sinners you have purified? Ravi Daas, the leather-worker, who worked with hides and carried dead animals was saved, by entering the Lord’s Sanctuary. || 3 || O God, Merciful to the meek, carry Your devotees across the world-ocean; I am a sinner — save me from sin! O Lord, make me the slave of the slave of Your slaves; servant Nanak is the slave of Your slaves. || 4 || 1 ||

Sunday, 14th Assu (Samvat 540 Nanakshahi) (Page: 798)
 
[September 29, 2008, Monday 05:15 AM. IST]
sੂਹੀ ਮਹਲਾ 1 ॥

jp qp kw bMDu byVulw ijqu lµGih vhylw ] nw srvru nw aUClY AYsw pMQu suhylw ]1] qyrw eyko nwmu mMjITVw rqw myrw colw sd rMg Folw]1]rhwau] swjn cly ipAwirAw ikau mylw hoeI ] jy gux hovih gMTVIAY mylygw soeI ]2] imilAw hoie n vICuVY jy imilAw hoeI ] Awvw gauxu invwirAw hY swcw soeI ]3] haumY mwir invwirAw sIqw hY colw ] gur bcnI Plu pwieAw sh ky AMimRq bolw ]4] nwnku khY shylIho shu Krw ipAwrw ] hm sh kyrIAw dwsIAw swcw Ksmu hmwrw ]5]2]4]

ਸੋਮਵਾਰ, 15 ਅੱਸੂ (ਸੰਮਤ 540 ਨਾਨਕਸ਼ਾਹੀ) (ਅੰਗ: 729)

ਪੰਜਾਬੀ ਵਿਆਖਿਆ :
sੂਹੀ ਮਹਲਾ 1 ॥

(ਹੇ ਜੀਵਨ-ਸਫ਼ਰ ਦੇ ਰਾਹੀ!) ਪ੍ਰਭੂ-ਸਿਮਰਨ ਦਾ ਸੋਹਣਾ ਜੇਹਾ ਬੇੜਾ ਤਿਆਰ ਕਰ, ਜਿਸ (ਬੇੜੇ) ਵਿਚ ਤੂੰ (ਇਸ ਸੰਸਾਰ-ਸਮੁੰਦਰ ਵਿਚੋਂ) ਛੇਤੀ ਪਾਰ ਲੰਘ ਜਾਵੇਂਗਾ । (ਸਿਮਰਨ ਦੀ ਬਰਕਤਿ ਨਾਲ) ਤੇਰਾ ਜੀਵਨ-ਰਸਤਾ ਐਸਾ ਸੌਖਾ ਹੋ ਜਾਇਗਾ ਕਿ (ਤੇਰੇ ਰਸਤੇ ਵਿਚ) ਨਾਹ ਇਹ (ਸੰਸਾਰ-) ਸਰੋਵਰ ਆਵੇਗਾ ਅਤੇ ਨਾਹ ਹੀ (ਇਸ ਦਾ ਮੋਹ) ਉਛਾਲੇ ਮਾਰੇਗਾ ।1। ਹੇ ਮਿੱਤਰ (-ਪ੍ਰਭੂ!) ਤੇਰਾ ਨਾਮ ਹੀ ਸੋਹਣੀ ਮਜੀਠ ਹੈ ਜਿਸ ਦੇ ਪੱਕੇ ਰੰਗ ਨਾਲ ਮੇਰਾ (ਆਤਮਕ ਜੀਵਨ ਦਾ) ਚੋਲਾ ਰੰਗਿਆ ਗਿਆ ਹੈ ।1।ਰਹਾਉ। ਹੇ ਸੱਜਣ! ਜੀਵਨ-ਸਫ਼ਰ ਦੇ ਹੇ ਪਿਆਰੇ ਪਾਂਧੀ! (ਕੀ ਤੈਨੂੰ ਪਤਾ ਹੈ ਕਿ) ਪ੍ਰਭੂ ਨਾਲ ਮਿਲਾਪ ਕਿਵੇਂ ਹੁੰਦਾ ਹੈ? (ਵੇਖ!) ਜੇ ਪੱਲੇ ਗੁਣ ਹੋਣ ਤਾਂ ਉਹ ਆਪ ਹੀ (ਆਪਣੇ ਨਾਲ) ਮਿਲਾ ਲੈਂਦਾ ਹੈ ।2। ਜੇਹੜਾ ਜੀਵ ਪ੍ਰਭੂ-ਚਰਨਾਂ ਵਿਚ ਜੁੜ ਜਾਏ ਜੇ ਉਹ ਸਚ-ਮੁਚ ਦਿਲੋਂ ਮਿਿਲਆ ਹੋਇਆ ਹੈ ਤਾਂ ਫਿਰ ਕਦੇ ਉਹ ਉਸ ਮਿਲਾਪ ਵਿਚੋਂ ਵਿਛੁੜਦਾ ਨਹੀਂ । ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ, ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ ।3। ਜਿਸ ਜੀਵ ਨੇ ਹਉਮੈ ਮਾਰ ਕੇ ਆਪਾ-ਭਾਵ ਦੂਰ ਕੀਤਾ ਹੈ ਤੇ (ਇਸ ਤਰ੍ਹਾਂ) ਆਪਣਾ ਆਪਾ ਸੰਵਾਰ ਲਿਆ ਹੈ, ਸਤਿਗੁਰੂ ਦੇ ਬਚਨਾਂ ਤੇ ਤੁਰ ਕੇ ਫਲ ਵਜੋਂ ਉਸ ਨੂੰ ਖਸਮ-ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਬੋਲ ਪ੍ਰਾਪਤ ਹੁੰਦੇ ਹਨ ਜੋ ਆਤਮਕ ਜੀਵਨ ਦੇਣ ਦੇ ਸਮਰੱਥ ਹਨ ।4। ਨਾਨਕ ਆਖਦਾ ਹੈ—ਹੇ ਸਤਸੰਗੀ ਸਹੇਲੀਹੋ! (ਸਿਮਰਨ ਦੀ ਬਰਕਤਿ ਨਾਲ) ਖਸਮ-ਪ੍ਰਭੂ ਬਹੁਤ ਪਿਆਰਾ ਲੱਗਣ ਲੱਗ ਪੈਂਦਾ ਹੈ, (ਫਿਰ ਇਉਂ ਯਕੀਨ ਬਣਿਆ ਰਹਿੰਦਾ ਹੈ ਕਿ) ਅਸੀ ਖਸਮ ਦੀਆਂ ਗੋਲੀਆਂ ਹਾਂ, ਤੇ ਉਹ ਖਸਮ-ਪ੍ਰਭੂ ਸਦਾ ਸਾਡੇ (ਸਿਰ ਉਤੇ) ਕਾਇਮ ਹੈ ।5।2।4।

English Translation :
SOOHEE, FIRST MEHL:

Build the raft of meditation and self-discipline, to carry you across the river. There will be no ocean, and no rising tides to stop you; this is how comfortable your path shall be. || 1 || Your Name alone is the color, in which the robe of my body is dyed. This color is permanent, O my Beloved. || 1 || Pause || My beloved friends have departed; how will they meet the Lord? If they have virtue in their pack, the Lord will unite them with Himself. || 2 || Once united with Him, they will not be separated again, if they are truly united. The True Lord brings their comings and goings to an end. || 3 || One who subdues and eradicates egotism, sews the robe of devotion. Following the Word of the Guru’s Teachings, she receives the fruits of her reward, the Ambrosial Words of the Lord. || 4 || Says Nanak, O soul-brides, our Husband Lord is so dear! We are the servants, the hand-maidens of the Lord; He is our True Lord and Master. || 5 || 2 || 4 ||

Monday, 15th Assu (Samvat 540 Nanakshahi) (Page: 729)
 
[September 30, 2008, Tuesday 05:15 AM. IST]
goਂਡ ਮਹਲਾ 5 ॥

ਗੁਰ ਕੀ ਮੂਰਤਿ ਮਨ ਮਹਿ ਧਿਆਨੁ ॥ ਗੁਰ ਕੈ ਸਬਦਿ ਮੰਤ੍ਰੁ ਮਨੁ ਮਾਨ ॥ ਗੁਰ ਕੇ ਚਰਨ ਰਿਦੈ ਲੈ ਧਾਰਉ ॥ ਗੁਰੁ ਪਾਰਬ੍ਰਹਮੁ ਸਦਾ ਨਮਸਕਾਰਉ ॥1॥ ਮਤ ਕੋ ਭਰਮਿ ਭੁਲੈ ਸੰਸਾਰਿ ॥ ਗੁਰ ਬਿਨੁ ਕੋਇ ਨ ਉਤਰਸਿ ਪਾਰਿ ॥1॥ ਰਹਾਉ ॥ ਭੂਲੇ ਕਉ ਗੁਰਿ ਮਾਰਗਿ ਪਾਇਆ ॥ ਅਵਰ ਤਿਆਗਿ ਹਰਿ ਭਗਤੀ ਲਾਇਆ ॥ ਜਨਮ ਮਰਨ ਕੀ ਤ੍ਰਾਸ ਮਿਟਾਈ ॥ ਗੁਰ ਪੂਰੇ ਕੀ ਬੇਅੰਤ ਵਡਾਈ ॥2॥ ਗੁਰ ਪ੍ਰਸਾਦਿ ਊਰਧ ਕਮਲ ਬਿਗਾਸ ॥ ਅੰਧਕਾਰ ਮਹਿ ਭਇਆ ਪ੍ਰਗਾਸ ॥ ਜਿਿਨ ਕੀਆ ਸੋ ਗੁਰ ਤੇ ਜਾਨਿਆ ॥ ਗੁਰ ਕਿਰਪਾ ਤੇ ਮੁਗਧ ਮਨੁ ਮਾਨਿਆ ॥3॥ ਗੁਰੁ ਕਰਤਾ ਗੁਰੁ ਕਰਣੈ ਜੋਗੁ ॥ ਗੁਰੁ ਪਰਮੇਸਰੁ ਹੈ ਭੀ ਹੋਗੁ ॥ ਕਹੁ ਨਾਨਕ ਪ੍ਰਭਿ ਇਹੈ ਜਨਾਈ ॥ ਬਿਨੁ ਗੁਰ ਮੁਕਤਿ ਨ ਪਾਈਐ ਭਾਈ ॥4॥5॥7॥

ਮੰਗਲਵਾਰ, 16 ਅੱਸੂ (ਸੰਮਤ 540 ਨਾਨਕਸ਼ਾਹੀ) (ਅੰਗ: 864)

ਪੰਜਾਬੀ ਵਿਆਖਿਆ :
goਂਡ ਮਹਲਾ 5 ॥

(ਤਾਹੀਏਂ, ਹੇ ਭਾਈ!) ਮੈਂ ਤਾਂ ਗੁਰੂ (ਨੂੰ) ਪਰਮਾਤਮਾ (ਦਾ ਰੂਪ ਜਾਣ ਕੇ ਉਸ) ਨੂੰ ਸਦਾ ਨਮਸਕਾਰ ਕਰਦਾ ਹਾਂ, ਗੁਰੂ ਦੇ ਚਰਨ ਆਪਣੇ ਹਿਰਦੇ ਵਿਚ ਲੈ ਕੇ ਵਸਾਈ ਰੱਖਦਾ ਹਾਂ । ਗੁਰੂ ਦੇ ਸ਼ਬਦ ਦੀ ਰਾਹੀਂ ਮੇਰਾ ਮਨ ਨਾਮ-ਮੰਤ਼੍ਰ ਨੂੰ (ਸਭ ਮੰਤ਼੍ਰਾਂ ਤੋਂ ਸ੍ਰੇਸ਼ਟ ਮੰਤ਼੍ਰ) ਮੰਨ ਰਿਹਾ ਹੈ । (ਹੇ ਭਾਈ! ਗੁਰੂ ਦਾ ਸ਼ਬਦ ਹੀ ਗੁਰੂ ਦੀ ਮੂਰਤੀ ਹੈ) ਗੁਰੂ ਦੀ (ਇਸ) ਮੂਰਤੀ ਦਾ (ਮੇਰੇ) ਮਨ ਵਿਚ ਧਿਆਨ ਟਿਿਕਆ ਰਹਿੰਦਾ ਹੈ ।1।ਹੇ ਭਾਈ! ਦੁਨੀਆ ਵਿਚ ਕਿਤੇ ਕੋਈ ਮਨੁੱਖ ਭਟਕਣਾ ਵਿਚ ਪੈ ਕੇ (ਇਹ ਗੱਲ) ਨਾਹ ਭੁੱਲ ਜਾਏ, ਕਿ ਗੁਰੂ ਤੋਂ ਬਿਨਾ ਕੋਈ ਭੀ ਜੀਵ (ਸੰਸਾਰ-ਸਮੁੰਦਰ ਤੋਂ) ਪਾਰ ਨਹੀਂ ਲੰਘ ਸਕੇਗਾ ।1।ਰਹਾਉ। ਹੇ ਭਾਈ! ਪੂਰੇ ਗੁਰੂ ਦੀ ਵਡਿਆਈ ਦਾ ਅੰਤ ਨਹੀਂ ਪੈ ਸਕਦਾ । ਕੁਰਾਹੇ ਜਾ ਰਹੇ ਮਨੁੱਖ ਨੂੰ ਗੁਰੂ ਨੇ (ਹੀ ਸਹੀ ਜੀਵਨ ਦੇ) ਰਸਤੇ ਉਤੇ (ਸਦਾ) ਪਾਇਆ ਹੈ, ਹੋਰ (ਦੇਵੀ ਦੇਵਤਿਆਂ ਦੀ ਭਗਤੀ) ਛਡਾ ਕੇ ਪਰਮਾਤਮਾ ਦੀ ਭਗਤੀ ਵਿਚ ਜੋੜਿਆ ਹੈ (ਤੇ, ਇਸ ਤਰ੍ਹਾਂ ਉਸ ਦੇ ਅੰਦਰੋਂ) ਜਨਮ ਮਰਨ ਦੇ ਗੇੜ ਦਾ ਸਹਿਮ ਮੁਕਾ ਦਿੱਤਾ ਹੈ ।2। ਹੇ ਭਾਈ! (ਮਾਇਆ ਵਲ) ਉਲਟਿਆ ਹੋਇਆ ਹਿਰਦਾ-ਕੌਲ ਗੁਰੂ ਦੀ ਕਿਰਪਾ ਨਾਲ (ਪਰਤ ਕੇ) ਖਿੜ ਪੈਂਦਾ ਹੈ । (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਵਿਚ (ਸਹੀ ਉੱਚੇ ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ । ਗੁਰੂ ਦੀ ਰਾਹੀਂ ਉਸ ਪਰਮਾਤਮਾ ਨਾਲ ਜਾਣ-ਪਛਾਣ ਬਣ ਜਾਂਦੀ ਹੈ ਜਿਸ ਨੇ (ਇਹ ਸਾਰਾ ਜਗਤ) ਪੈਦਾ ਕੀਤਾ ਹੈ । (ਇਹ) ਮੂਰਖ ਮਨ ਗੁਰੂ ਦੀ ਕਿਰਪਾ ਨਾਲ (ਪ੍ਰਭੂ-ਚਰਨਾਂ ਵਿਚ ਜੁੜਨਾ) ਗਿੱਝ ਜਾਂਦਾ ਹੈ ।3। ਹੇ ਨਾਨਕ! ਆਖ—ਗੁਰੂ (ਆਤਮਕ ਅਵਸਥਾ ਵਿਚ ਕਰਤਾਰ ਨਾਲ ਇਕ-ਸੁਰ ਹੋਣ ਕਰਕੇ ਉਸ) ਕਰਤਾਰ ਦਾ ਰੂਪ ਹੈ ਜੋ ਸਭ ਕੁਝ ਕਰਨ ਦੇ ਸਮਰਥ ਹੈ । ਗੁਰੂ ਉਸ ਪਰਮੇਸਰ ਦਾ ਰੂਪ ਹੈ, ਜੋ (ਪਹਿਲਾਂ ਭੀ ਮੌਜੂਦ ਸੀ) ਹੁਣ ਭੀ ਮੌਜੂਦ ਹੈ ਅਤੇ ਸਦਾ ਕਾਇਮ ਰਹੇਗਾ । ਹੇ ਭਾਈ! ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਮਾਇਆ ਦੇ ਮੋਹ ਦੇ ਅੰਧਕਾਰ ਤੋਂ) ਖ਼ਲਾਸੀ ਨਹੀਂ ਹੋ ਸਕਦੀ ।4।5।7।

English Translation :
GOND, FIFTH MEHL:

Meditate on the image of the Guru within your mind; let your mind accept the Word of the Guru’s Shabad, and His Mantra. Enshrine the Guru’s feet within your heart. Bow in humility forever before the Guru, the Supreme Lord God. || 1 || Let no one wander in doubt in the world. Without the Guru, no one can cross over. || 1 || Pause || The Guru shows the Path to those who have wandered off. He leads them to renounce others, and attaches them to devotional worship of the Lord. He obliterates the fear of birth and death. The glorious greatness of the Perfect Guru is endless. || 2 || By Guru’s Grace, the inverted heart-lotus blossoms forth, and the Light shines forth in the darkness. Through the Guru, know the One who created you. By the Guru’s Mercy, the foolish mind comes to believe. || 3 || The Guru is the Creator; the Guru has the power to do everything. The Guru is the Transcendent Lord; He is, and always shall be. Says Nanak, God has inspired me to know this. Without the Guru, liberation is not obtained, O Siblings of Destiny. || 4 || 5 || 7 ||

Tuesday, 16th Assu (Samvat 540 Nanakshahi) (Page: 864)
 
[September 30, 2008, Tuesday 05:15 AM. IST]
goਂਡ ਮਹਲਾ 5 ॥

ਗੁਰ ਕੀ ਮੂਰਤਿ ਮਨ ਮਹਿ ਧਿਆਨੁ ॥ ਗੁਰ ਕੈ ਸਬਦਿ ਮੰਤ੍ਰੁ ਮਨੁ ਮਾਨ ॥ ਗੁਰ ਕੇ ਚਰਨ ਰਿਦੈ ਲੈ ਧਾਰਉ ॥ ਗੁਰੁ ਪਾਰਬ੍ਰਹਮੁ ਸਦਾ ਨਮਸਕਾਰਉ ॥1॥ ਮਤ ਕੋ ਭਰਮਿ ਭੁਲੈ ਸੰਸਾਰਿ ॥ ਗੁਰ ਬਿਨੁ ਕੋਇ ਨ ਉਤਰਸਿ ਪਾਰਿ ॥1॥ ਰਹਾਉ ॥ ਭੂਲੇ ਕਉ ਗੁਰਿ ਮਾਰਗਿ ਪਾਇਆ ॥ ਅਵਰ ਤਿਆਗਿ ਹਰਿ ਭਗਤੀ ਲਾਇਆ ॥ ਜਨਮ ਮਰਨ ਕੀ ਤ੍ਰਾਸ ਮਿਟਾਈ ॥ ਗੁਰ ਪੂਰੇ ਕੀ ਬੇਅੰਤ ਵਡਾਈ ॥2॥ ਗੁਰ ਪ੍ਰਸਾਦਿ ਊਰਧ ਕਮਲ ਬਿਗਾਸ ॥ ਅੰਧਕਾਰ ਮਹਿ ਭਇਆ ਪ੍ਰਗਾਸ ॥ ਜਿਿਨ ਕੀਆ ਸੋ ਗੁਰ ਤੇ ਜਾਨਿਆ ॥ ਗੁਰ ਕਿਰਪਾ ਤੇ ਮੁਗਧ ਮਨੁ ਮਾਨਿਆ ॥3॥ ਗੁਰੁ ਕਰਤਾ ਗੁਰੁ ਕਰਣੈ ਜੋਗੁ ॥ ਗੁਰੁ ਪਰਮੇਸਰੁ ਹੈ ਭੀ ਹੋਗੁ ॥ ਕਹੁ ਨਾਨਕ ਪ੍ਰਭਿ ਇਹੈ ਜਨਾਈ ॥ ਬਿਨੁ ਗੁਰ ਮੁਕਤਿ ਨ ਪਾਈਐ ਭਾਈ ॥4॥5॥7॥

ਮੰਗਲਵਾਰ, 16 ਅੱਸੂ (ਸੰਮਤ 540 ਨਾਨਕਸ਼ਾਹੀ) (ਅੰਗ: 864)

ਪੰਜਾਬੀ ਵਿਆਖਿਆ :
goਂਡ ਮਹਲਾ 5 ॥

(ਤਾਹੀਏਂ, ਹੇ ਭਾਈ!) ਮੈਂ ਤਾਂ ਗੁਰੂ (ਨੂੰ) ਪਰਮਾਤਮਾ (ਦਾ ਰੂਪ ਜਾਣ ਕੇ ਉਸ) ਨੂੰ ਸਦਾ ਨਮਸਕਾਰ ਕਰਦਾ ਹਾਂ, ਗੁਰੂ ਦੇ ਚਰਨ ਆਪਣੇ ਹਿਰਦੇ ਵਿਚ ਲੈ ਕੇ ਵਸਾਈ ਰੱਖਦਾ ਹਾਂ । ਗੁਰੂ ਦੇ ਸ਼ਬਦ ਦੀ ਰਾਹੀਂ ਮੇਰਾ ਮਨ ਨਾਮ-ਮੰਤ਼੍ਰ ਨੂੰ (ਸਭ ਮੰਤ਼੍ਰਾਂ ਤੋਂ ਸ੍ਰੇਸ਼ਟ ਮੰਤ਼੍ਰ) ਮੰਨ ਰਿਹਾ ਹੈ । (ਹੇ ਭਾਈ! ਗੁਰੂ ਦਾ ਸ਼ਬਦ ਹੀ ਗੁਰੂ ਦੀ ਮੂਰਤੀ ਹੈ) ਗੁਰੂ ਦੀ (ਇਸ) ਮੂਰਤੀ ਦਾ (ਮੇਰੇ) ਮਨ ਵਿਚ ਧਿਆਨ ਟਿਿਕਆ ਰਹਿੰਦਾ ਹੈ ।1।ਹੇ ਭਾਈ! ਦੁਨੀਆ ਵਿਚ ਕਿਤੇ ਕੋਈ ਮਨੁੱਖ ਭਟਕਣਾ ਵਿਚ ਪੈ ਕੇ (ਇਹ ਗੱਲ) ਨਾਹ ਭੁੱਲ ਜਾਏ, ਕਿ ਗੁਰੂ ਤੋਂ ਬਿਨਾ ਕੋਈ ਭੀ ਜੀਵ (ਸੰਸਾਰ-ਸਮੁੰਦਰ ਤੋਂ) ਪਾਰ ਨਹੀਂ ਲੰਘ ਸਕੇਗਾ ।1।ਰਹਾਉ। ਹੇ ਭਾਈ! ਪੂਰੇ ਗੁਰੂ ਦੀ ਵਡਿਆਈ ਦਾ ਅੰਤ ਨਹੀਂ ਪੈ ਸਕਦਾ । ਕੁਰਾਹੇ ਜਾ ਰਹੇ ਮਨੁੱਖ ਨੂੰ ਗੁਰੂ ਨੇ (ਹੀ ਸਹੀ ਜੀਵਨ ਦੇ) ਰਸਤੇ ਉਤੇ (ਸਦਾ) ਪਾਇਆ ਹੈ, ਹੋਰ (ਦੇਵੀ ਦੇਵਤਿਆਂ ਦੀ ਭਗਤੀ) ਛਡਾ ਕੇ ਪਰਮਾਤਮਾ ਦੀ ਭਗਤੀ ਵਿਚ ਜੋੜਿਆ ਹੈ (ਤੇ, ਇਸ ਤਰ੍ਹਾਂ ਉਸ ਦੇ ਅੰਦਰੋਂ) ਜਨਮ ਮਰਨ ਦੇ ਗੇੜ ਦਾ ਸਹਿਮ ਮੁਕਾ ਦਿੱਤਾ ਹੈ ।2। ਹੇ ਭਾਈ! (ਮਾਇਆ ਵਲ) ਉਲਟਿਆ ਹੋਇਆ ਹਿਰਦਾ-ਕੌਲ ਗੁਰੂ ਦੀ ਕਿਰਪਾ ਨਾਲ (ਪਰਤ ਕੇ) ਖਿੜ ਪੈਂਦਾ ਹੈ । (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਵਿਚ (ਸਹੀ ਉੱਚੇ ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ । ਗੁਰੂ ਦੀ ਰਾਹੀਂ ਉਸ ਪਰਮਾਤਮਾ ਨਾਲ ਜਾਣ-ਪਛਾਣ ਬਣ ਜਾਂਦੀ ਹੈ ਜਿਸ ਨੇ (ਇਹ ਸਾਰਾ ਜਗਤ) ਪੈਦਾ ਕੀਤਾ ਹੈ । (ਇਹ) ਮੂਰਖ ਮਨ ਗੁਰੂ ਦੀ ਕਿਰਪਾ ਨਾਲ (ਪ੍ਰਭੂ-ਚਰਨਾਂ ਵਿਚ ਜੁੜਨਾ) ਗਿੱਝ ਜਾਂਦਾ ਹੈ ।3। ਹੇ ਨਾਨਕ! ਆਖ—ਗੁਰੂ (ਆਤਮਕ ਅਵਸਥਾ ਵਿਚ ਕਰਤਾਰ ਨਾਲ ਇਕ-ਸੁਰ ਹੋਣ ਕਰਕੇ ਉਸ) ਕਰਤਾਰ ਦਾ ਰੂਪ ਹੈ ਜੋ ਸਭ ਕੁਝ ਕਰਨ ਦੇ ਸਮਰਥ ਹੈ । ਗੁਰੂ ਉਸ ਪਰਮੇਸਰ ਦਾ ਰੂਪ ਹੈ, ਜੋ (ਪਹਿਲਾਂ ਭੀ ਮੌਜੂਦ ਸੀ) ਹੁਣ ਭੀ ਮੌਜੂਦ ਹੈ ਅਤੇ ਸਦਾ ਕਾਇਮ ਰਹੇਗਾ । ਹੇ ਭਾਈ! ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਮਾਇਆ ਦੇ ਮੋਹ ਦੇ ਅੰਧਕਾਰ ਤੋਂ) ਖ਼ਲਾਸੀ ਨਹੀਂ ਹੋ ਸਕਦੀ ।4।5।7।

English Translation :
GOND, FIFTH MEHL:

Meditate on the image of the Guru within your mind; let your mind accept the Word of the Guru’s Shabad, and His Mantra. Enshrine the Guru’s feet within your heart. Bow in humility forever before the Guru, the Supreme Lord God. || 1 || Let no one wander in doubt in the world. Without the Guru, no one can cross over. || 1 || Pause || The Guru shows the Path to those who have wandered off. He leads them to renounce others, and attaches them to devotional worship of the Lord. He obliterates the fear of birth and death. The glorious greatness of the Perfect Guru is endless. || 2 || By Guru’s Grace, the inverted heart-lotus blossoms forth, and the Light shines forth in the darkness. Through the Guru, know the One who created you. By the Guru’s Mercy, the foolish mind comes to believe. || 3 || The Guru is the Creator; the Guru has the power to do everything. The Guru is the Transcendent Lord; He is, and always shall be. Says Nanak, God has inspired me to know this. Without the Guru, liberation is not obtained, O Siblings of Destiny. || 4 || 5 || 7 ||

Tuesday, 16th Assu (Samvat 540 Nanakshahi) (Page: 864)
 
HUKAMNAMA FROM SRI DARBAR SAHIB,
Sri Amritsar.


[October 1, 2008, Wednesday 05:15 AM. IST]
ਧਨਾਸਰੀ ਮਹਲਾ 4 ॥

ਸੇਵਕ ਸਿਖ ਪੂਜਣ ਸਭਿ ਆਵਹਿ ਸਭਿ ਗਾਵਹਿ ਹਰਿ ਹਰਿ ਊਤਮ ਬਾਨੀ ॥ ਗਾਵਿਆ ਸੁਣਿਆ ਤਿਨ ਕਾ ਹਰਿ ਥਾਇ ਪਾਵੈ ਜਿਨ ਸਤਿਗੁਰ ਕੀ ਆਗਿਆ ਸਤਿ ਸਤਿ ਕਰਿ ਮਾਨੀ ॥1॥ ਬੋਲਹੁ ਭਾਈ ਹਰਿ ਕੀਰਤਿ ਹਰਿ ਭਵਜਲ ਤੀਰਥਿ ॥ ਹਰਿ ਦਰਿ ਤਿਨ ਕੀ ਊਤਮ ਬਾਤ ਹੈ ਸੰਤਹੁ ਹਰਿ ਕਥਾ ਜਿਨ ਜਨਹੁ ਜਾਨੀ ॥ ਰਹਾਉ ॥ ਆਪੇ ਗੁਰੁ ਚੇਲਾ ਹੈ ਆਪੇ ਆਪੇ ਹਰਿ ਪ੍ਰਭੁ ਚੋਜ ਵਿਡਾਨੀ ॥ ਜਨ ਨਾਨਕ ਆਪਿ ਮਿਲਾਏ ਸੋਈ ਹਰਿ ਮਿਲਸੀ ਅਵਰ ਸਭ ਤਿਆਗਿ ਓਹਾ ਹਰਿ ਭਾਨੀ ॥2॥5॥11॥

ਬੁੱਧਵਾਰ, 17 ਅੱਸੂ (ਸੰਮਤ 540 ਨਾਨਕਸ਼ਾਹੀ)(ਅੰਗ: 669)

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ 4 ॥


ਹੇ ਭਾਈ! ਸੇਵਕ ਅਖਵਾਉਣ ਵਾਲੇ ਸਿੱਖ ਅਖਵਾਉਣ ਵਾਲੇ ਸਾਰੇ ਗੁਰੂ-ਦਰ ਤੇ ਪ੍ਰਭੂ ਦੀ ਪੂਜਾ-ਭਗਤੀ ਕਰਨ ਆਉਂਦੇ ਹਨ, ਅਤੇ, ਪਰਮਾਤਮਾ ਦੀ ਸਿਫ਼ਤਿ ਸਾਲਾਹ ਨਾਲ ਭਰਭੂਰ ਸ੍ਰੇਸ਼ਟ ਗੁਰਬਾਣੀ ਗਾਂਉਦੇ ਹਨ। ਪਰ ਪਰਮਾਤਮਾ ਉਹਨਾਂ ਮਨੁੱਖਾਂ ਦਾ ਬਾਣੀ ਗਾਉਣਾ ਅਤੇ ਸੁਣਨਾ ਕਬੂਲ ਕਰਦਾ ਹੈ, ਜਿੰਨ੍ਹਾਂ ਗੁਰੂ ਦੇ ਹੁਕਮ ਨੂੰ ਬਿਲਕੁਲ ਸਹੀ ਜਾਣ ਕੇ ਉਸ ਉਤੇ ਅਮਲ ਕੀਤਾ ਹੈ।1। ਹੇ ਭਾਈ! ਸੰਸਾਰ-ਸਮੁੰਦਰ ਤੋਂ ਪਾਰ ਲੰਘਾਉਣ ਵਾਲੇ (ਗੁਰੂ) ਤੀਰਥ ਦੀ ਸ਼ਰਨ ਪੈ ਕੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਿਆ ਕਰੋ। ਪਰਮਾਤਮਾ ਦੇ ਦਰ ਤੇ ਉਹਨਾਂ ਮਨੁੱਖਾਂ ਦੀ ਚੰਗੀ ਸੋਭਾ ਹੁੰਦੀ ਹੈ, ਜਿੰਨ੍ਹਾਂ ਮਨੁਖਾਂ ਨੇ ਪਰਮਾਤਮਾ ਦੀ ਸਿਫ਼ਤਿ ਸਲਾਹ ਨਾਲ ਡੂੰਘੀ ਸਾਂਝ ਪਾਈ ਹੈ। ਰਹਾਉ। ਹੇ ਭਾਈ! ਪ੍ਰਭੂ ਆਪ ਹੀ ਗੁਰੂ ਹੈ, ਆਪ ਹੀ ਸਿੱਖ ਹੈ, ਪ੍ਰਭੂ ਆਪ ਹੀ ਅਚਰਜ ਤਮਾਸ਼ੇ ਕਰਨ ਵਾਲਾ ਹੈ। ਹੇ ਦਾਸ ਨਾਨਕ! ਉਹੀ ਮਨੁੱਖ ਪਰਮਾਤਮਾ ਨੂੰ ਮਿਲ ਸਕਦਾ ਜਿਸ ਨੂੰ ਪਰਮਾਤਮਾ ਆਪ ਮਿਲਾਉਂਦਾ ਹੈ। ਹੇ ਭਾਈ! ਹੋਰ ਸਾਰਾ ਆਸਰਾ-ਪਰਨਾ ਛੱਡ ਗੁਰੂ ਦੀ ਆਗਿਆ ਵਿਚ ਤੁਰ ਕੇ ਸਿਫ਼ਤਿ ਸਾਲਾਹ ਕਰਿਆ ਕਰ ਪ੍ਰਭੂ ਨੂੰ ਉਹ ਸਿਫ਼ਤਿ ਸਾਲਾਹ ਹੀ ਪਿਆਰੀ ਲੱਗਦੀ ਹੈ।2।5।11।

English Translation :

DHANAASAREE, FOURTH MEHL:

All the Sikhs and servants come to worship and adore You; they sing the sublime Bani of the Lord, Har, Har. Their singing and listening is approved by the Lord; they accept the Order of the True Guru as True, totally True. || 1 || Chant the Lord’s Praises, O Siblings of Destiny; the Lord is the sacred shrine of pilgrimage in the terrifying world-ocean. They alone are praised in the Court of the Lord, O Saints, who know and understand the Lord’s sermon. || Pause || He Himself is the Guru, and He Himself is the disciple; the Lord God Himself plays His wondrous games. O servant Nanak, he alone merges with the Lord, whom the Lord Himself merges; all the others are forsaken, but the Lord loves him. || 2 || 5 || 11 ||
Wednesday, 17th Assu (Samvat 540 Nanakshahi) (Page: 669)
 
Katha of Hukamnama

TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[October 2, 2008, Thursday 05:15 AM. IST]
ਧਨਾਸਰੀ ਮਹਲਾ 1 ਛੰਤ
ੴ ਸਤਿਗੁਰ ਪ੍ਰਸਾਦਿ ॥

ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥1॥ ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥ ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥2॥ ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥ ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥ ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥3॥ ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥ ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥ ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥4॥1॥


ਵੀਰਵਾਰ, 18 ਅੱਸੂ (ਸੰਮਤ 540 ਨਾਨਕਸ਼ਾਹੀ) (ਅੰਗ: 687)

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ 1 ਛੰਤ

ੴ ਸਤਿਗੁਰ ਪ੍ਰਸਾਦਿ ॥


ਮੈਂ ਭੀ ਤੀਰਥ ਉਤੇ ਇਸ਼ਨਾਨ ਕਰਨ ਜਾਂਦਾ ਹਾਂ, ਪਰ ਮੇਰੇ ਵਾਸਤੇ ਪਰਮਾਤਮਾ ਦਾ ਨਾਮ ਹੀ ਤੀਰਥ ਹੈ। ਗੁਰੂ ਦੇ ਸ਼ਬਦ ਨੂੰ ਵਿਚਾਰ-ਮੰਡਲ ਵਿਚ ਟਿਕਾਣਾ ਮੇਰੇ ਵਾਸਤੇ ਤੀਰਥ ਹੈ ਕਿਉਂਕਿ ਇਸ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਨਾਲ ਡੂੰਘੀ ਸਾਂਝ ਬਣਦੀ ਹੈ। ਸਤਿਗੁਰੂ ਦਾ ਬਖ਼ਸ਼ਿਆ ਇਹ ਗਿਆਨ ਮੇਰੇ ਵਾਸਤੇ ਸਦਾ ਕਾਇਮ ਰਹਿਣ ਵਾਲਾ ਤੀਰਥ-ਅਸਥਾਨ ਹੈ, ਮੇਰੇ ਵਾਸਤੇ ਦਸ ਪਵਿਤ੍ਰ ਦਿਹਾੜੇ ਹੈ, ਮੇਰੇ ਵਾਸਤੇ ਗੰਗਾ ਦਾ ਜਨਮ-ਦਿਨ ਹੈ। ਮੈਂ ਤਾਂ ਸਦਾ ਪ੍ਰਭੂ ਦਾ ਨਾਮ ਹੀ ਮੰਗਦਾ ਹਾਂ ਤੇ ਅਰਦਾਸ ਕਰਦਾ ਹਾਂ – ਹੇ ਧਰਤੀ ਦੇ ਆਸਰੇ ਪ੍ਰਭੂ! ਮੈਨੂੰ ਆਪਣਾ ਨਾਮ ਦੇਹ। ਜਗਤ ਵਿਕਾਰਾਂ ਵਿਚ ਰੋਗੀ ਹੋਇਆ ਪਿਆ ਹੈ, ਪਰਮਾਤਮਾ ਦਾ ਨਾਮ ਇਹਨਾਂ ਰੋਗਾਂ ਦਾ ਇਲਾਜ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ ਮਨ ਨੂੰ ਵਿਕਾਰਾਂ ਦੀ ਮੈਲ ਲੱਗ ਜਾਂਦੀ ਹੈ। ਗੁਰੂ ਦਾ ਪਵਿਤ੍ਰ ਸ਼ਬਦ ਮਨੁੱਖ ਨੂੰ ਸਦਾ ਆਤਮਕ ਚਾਨਣ ਦੇਂਦਾ ਹੈ, ਇਹੀ ਨਿੱਤ ਸਦਾ ਕਾਇਮ ਰਹਿਣ ਵਾਲਾ ਤੀਰਥ ਹੈ, ਇਹੀ ਤੀਰਥ-ਇਸ਼ਨਾਨ ਹੈ।1। ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਲੱਗਦੀ, ਫਿਰ ਤੀਰਥਾਂ ਆਦਿਕਾਂ ਤੇ ਜਾ ਕੇ ਕੋਈ ਮੈਲ ਧੋਣ ਦੀ ਲੋੜ ਹੀ ਨਹੀਂ ਪੈਂਦੀ। ਪਰਮਾਤਮਾ ਦੇ ਗੁਣਾਂ ਦਾ ਹਾਰ ਹਿਰਦੇ ਵਿਚ ਪ੍ਰੋ ਕੇ ਕਿਸੇ ਅੱਗੇ ਪੁਕਾਰ ਕਰਨ ਦੀ ਭੀ ਲੋੜ ਨਹੀਂ ਪੈਂਦੀ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ ਆਪਣੇ ਮਨ ਨੂੰ ਵਿਕਾਰਾਂ ਵੱਲੋਂ ਮਾਰ ਲੈਂਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, ਹੋਰਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ, ਉਹ ਮੁੜ ਜੂਨਾਂ ਦੇ ਚੱਕਰ ਵਿਚ ਨਹੀਂ ਆਉਂਦਾ।ਉਹ ਮਨੁੱਖ ਆਪ ਪਾਰਸ ਬਣ ਜਾਂਦਾ ਹੈ, ਬੜੀ ਹੀ ਉੱਚੀ ਸੁਰਤਿ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦਾ ਰੂਪ ਬਣ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ। ਉਸ ਦੇ ਅੰਦਰ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੀ ਖ਼ੁਸ਼ੀ ਪੈਦਾ ਹੋ ਜਾਂਦੀ ਹੈ, ਉਹ ਮਨੁੱਖ ਆਪਣੇ ਸਾਰੇ ਦੁੱਖ ਪਾਪ ਦੂਰ ਕਰ ਲੈਂਦਾ ਹੈ। ਜਿਸ ਮਨੁੱਖ ਨੇ ਸਦਾ-ਥਿਰ ਪ੍ਰਭੂ-ਨਾਮ ਪ੍ਰਾਪਤ ਕਰ ਲਿਆ, ਜਿਸ ਨੂੰ ਗੁਰੂ ਨੇ ਪ੍ਰਭੂ ਵਿਖਾ ਦਿੱਤਾ, ਉਸ ਦੇ ਸਦਾ-ਥਿਰ ਨਾਮ ਜਪਦੇ ਮਨ ਨੂੰ ਕਦੇ ਵਿਕਾਰਾਂ ਦੀ ਮੈਲ ਨਹੀਂ ਲੱਗਦੀ।2। ਸਾਧ ਸੰਗਤਿ ਵਿਚ ਮਿੱਤਰ-ਪ੍ਰਭੂ ਦਾ ਮਿਲਾਪ ਹੋ ਜਾਣਾ-ਇਹੀ ਉਹ ਤੀਰਥ ਇਸ਼ਨਾਨ ਹੈ ਜਿਸ ਵਿਚ ਕੋਈ ਉਕਾਈ ਨਹੀਂ ਰਹਿ ਜਾਂਦੀ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਗਾਵਣ-ਜੋਗ ਪ੍ਰਭੂ ਦੇ ਗੁਣ ਗਾਉਂਦਾ ਹੈ, ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ। ਸਤਿਗੁਰੂ ਨੂੰ ਜੀਵਨ-ਦਾਤਾ ਮੰਨ ਕੇ ਸਦਾ ਥਿਰ-ਪ੍ਰਭੂ ਦੀ ਸਿਫ਼ਤਿ ਸਾਲਾਹ ਕਰਕੇ ਮਨੁੱਖ ਦੀ ਮਤਿ ਦੂਜਿਆਂ ਦੀ ਸੇਵਾ ਕਰਨ ਵਾਲੀ ਸਭ ਤੇ ਦਇਆ ਕਰਨ ਵਾਲੀ ਬਣ ਜਾਂਦੀ ਹੈ। ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਮਨੁੱਖ ਪਤੀ-ਪ੍ਰਭੂ ਦੀ ਸੰਗਤਿ ਵਿਚ ਰਹਿ ਕੇ ਉਸ ਨੂੰ ਪਿਆਰਾ ਲੱਗਣ ਲਗ ਪੈਂਦਾ ਹੈ ਆਤਮਕ ਅਡੋਲਤਾ ਵਿਚ ਮਾਨੋ, ਆਤਮਕ ਇਸ਼ਨਾਨ ਕਰਦਾ ਹੈ; ਇਹੀ ਉਸ ਦੇ ਵਾਸਤੇ ਸੁੱਚੇ ਤੋਂ ਸੁੱਚਾ ਤ੍ਰਿਬੇਣੀ ਸੰਗਮ ਦਾ ਇਸ਼ਨਾਨ ਹੈ। ਹੇ ਭਾਈ! ਉਸ ਸਦਾ ਥਿਰ ਰਹਿਣ ਵਾਲੇ ਇਕ ਅਕਾਲਪੂਰਖ ਨੂੰ ਸਿਮਰ, ਜੋ ਸਦਾ ਸਭ ਜੀਵਾਂ ਨੂੰ ਦਾਤਾਂ ਦਿੰਦਾ ਹੈ ਜਿਸ ਦੀਆਂ ਦਿੱਤੀਆਂ ਦਾਤਾਂ ਦਿਨੋ ਦਿਨ ਵਧਦੀਆਂ ਹਨ। ਮਿੱਤਰ ਪ੍ਰਭੂ ਦੀ ਸੰਗਤਿ ਵਿਚ, ਗੁਰੂ ਸੰਤ ਦੀ ਸੰਗਤਿ ਵਿਚ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ, ਪ੍ਰਭੂ ਮੇਹਰ ਦੀ ਨਜ਼ਰ ਕਰਕੇ ਆਪਣੀ ਸੰਗਤਿ ਵਿਚ ਮਿਲਾ ਲੈਂਦਾ ਹੈ।3। ਹਰੇਕ ਜੀਵ ਪਰਮਾਤਮਾ ਬਾਰੇ ਕਥਨ ਕਰਦਾ ਹੈ ਤੇ ਆਖਦਾ ਹੈ ਕਿ ਪਰਮਾਤਮਾ ਬਹੁਤ ਵ੍ਡਾ ਹੈ, ਪਰ ਕੋਈ ਦੱਸ ਨਹੀਂ ਸਕਦਾ ਕਿ ਉਹ ਕੇਡਾ ਵ੍ਡਾ ਹੈ। ਮੈਂ ਇਤਨੇ ਜੋਗਾ ਨਹੀਂ ਕਿ ਪਰਮਾਤਮਾ ਦਾ ਸਰੂਪ ਬਿਆਨ ਕਰ ਸਕਾਂ ਮੈਂ ਤਾਂ ਮੂਰਖ ਹਾਂ, ਨਿਵੇਂ ਸੁਭਾਵ ਦਾ ਹਾਂ, ਅੰਞਾਣ ਹਾਂ, ਮੈਂ ਤਾਂ ਗੁਰੂ ਦੇ ਉਪਦੇਸ਼ ਨਾਲ ਹੀ ਕੁਝ ਸਮਝ ਸਕਦਾ ਹਾਂ ਭਾਵ, ਮੈਂ ਤਾਂ ਉਤਨਾ ਕੁਝ ਹੀ ਮਸਾਂ ਸਮਝ ਸਕਦਾ ਹਾਂ ਜਿਤਨਾ ਗੁਰੂ ਆਪਣੇ ਸ਼ਬਦ ਦੇ ਰਾਹੀਂ ਸਮਝਾਏ। ਮੇਰਾ ਮਨ ਤਾਂ ਉਸ ਗੁਰ-ਸ਼ਬਦ ਵਿਚ ਹੀ ਪਤੀਜ ਗਿਆ ਹੈ ਜੋ ਸਦਾ-ਥਿਰ ਪ੍ਰਭੂ ਦੀ ਸਿਫ਼ਤਿ ਸਾਲਾਹ ਕਰਦਾ ਹੈ ਤੇ ਜੋ ਆਤਮਕ ਜੀਵਨ ਦੇਣ ਵਾਲਾ ਹੈ। ਜੇਹੜੇ ਜੀਵ ਮਾਇਆ-ਮੋਹ ਦੇ ਜ਼ਹਰ ਨਾਲ ਲੱਦੇ ਹੋਏ ਜਗਤ ਵਿਚ ਆਉਂਦੇ ਹਨ ਗੁਰੂ ਦੇ ਸ਼ਬਦ ਨੂੂੰ ਵਿਸਾਰ ਕੇ ਤੇ ਤੀਰਥ-ਇਸ਼ਨਾਨ ਆਦਿਕ ਦੀ ਹੀ ਟੇਕ ਰੱਖ ਕੇ, ਉਸੇ ਜ਼ਹਰ ਨਾਲ ਲੱਦੇ ਹੋਏ ਹੀ ਜਗਤ ਤੋਂ ਕੂਚ ਕਰ ਜਾਂਦੇ ਹਨ, ਪਰ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਸ਼ਬਦ ਵਿਚ ਜੁੜਦੇ ਹਨ, ਉਹਨਾਂ ਨੂੰ ਮੇਰਾ ਗੁਰੂ ਉਸ ਜ਼ਹਰ ਦੇ ਭਾਰ ਤੋਂ ਬਚਾ ਲੈਂਦਾ ਹੈ। ਪਰਮਾਤਮਾ ਦੇ ਗੁਣ ਬੇਅੰਤ ਹਨ, ਗੁਣ ਬਿਆਨ ਕਰਨ ਨਾਲ ਮੁੱਕਦੇ ਨਹੀਂ, ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ, ਜੀਵਾਂ ਨੂੰ ਭਗਤੀ ਦੀ ਦਾਤ ਵੰਡਿਆਂ ਭਗਤੀ ਦੇ ਖ਼ਜ਼ਾਨਿਆਂ ਵਿਚ ਕੋਈ ਕਮੀ ਨਹੀਂ ਹੁੰਦੀ, ਪਰ ਭਗਤੀ ਕਰਨ ਨਾਲ ਤੇ ਪ੍ਰਭੂ ਦੀ ਸਿਫ਼ਤਿ ਸਾਲਾਹ ਕਰਨ ਨਾਲ ਮਨੁੱਖ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ ਪਰਮਾਤਮਾ ਹੀ ਹਰ ਥਾਂ ਵਿਆਪਕ ਹੈ। ਹੇ ਨਾਨਕ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ, ਜੋ ਪ੍ਰਭੂ-ਦਰ ਤੇ ਅਰਦਾਸਾਂ ਕਰਦਾ ਹੈ, ਤੇ ਇਸ ਤਰ੍ਹਾਂ ਆਪਣੇ ਮਨ ਨੂੰ ਵਿਕਾਰਾਂ ਦੀ ਮੈਲ ਤੋਂ ਸਾਫ਼ ਕਰ ਲੈਂਦਾ ਹੈ ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ, ਤੀਰਥ-ਇਸ਼ਨਾਨਾਂ ਨਾਲ ਇਹ ਆਤਮਕ ਅਵਸਥਾ ਪ੍ਰਾਪਤ ਨਹੀਂ ਹੁੰਦੀ।4।1।
English Translation :

DHANAASAREE, FIRST MEHL, CHHANT:
ONE UNIVERSAL CREATOR GOD. BY THE GRACE OF THE TRUE GURU:

Why should I bathe at sacred shrines of pilgrimage? The Naam, the Name of the Lord, is the sacred shrine of pilgrimage. My sacred shrine of pilgrimage is spiritual wisdom within, and contemplation on the Word of the Shabad. The spiritual wisdom given by the Guru is the True sacred shrine of pilgrimage, where the ten festivals are always observed. I constantly beg for the Name of the Lord; grant it to me, O God, Sustainer of the world. The world is sick, and the Naam is the medicine to cure it; without the True Lord, filth sticks to it. The Guru’s Word is immaculate and pure; it radiates a steady Light. Constantly bathe in such a true shrine of pilgrimage. || 1 || Filth does not stick to the true ones; what filth do they have to wash off? If one strings a garland of virtues for oneself, what is there to cry for? One who conquers his own self through contemplation is saved, and saves others as well; he does not come to be born again. The supreme meditator is Himself the philosopher’s stone, which transforms lead into gold. The true man is pleasing to the True Lord. He is in ecstasy, truly happy, night and day; his sorrows and sins are taken away. He finds the True Name, and beholds the Guru; with the True Name in his mind, no filth sticks to him. || 2 || O friend, association with the Holy is the perfect cleansing bath. The singer who sings the Lord’s Praises is adorned with the Word of the Shabad. Worship the True Lord, and believe in the True Guru; this brings the merit of making donations to charity, kindness and compassion. The soul-bride who loves to be with her Husband Lord bathes at the Triveni, the sacred place where the Ganges, Jamuna and Saraswaati Rivers converge, the Truest of the True. Worship and adore the One Creator, the True Lord, who constantly gives, whose gifts continually increase. Salvation is attained by associating with the Society of the Saints, O friend; granting His Grace, God unites us in His Union. || 3 || Everyone speaks and talks; how great should I say He is? I am foolish, lowly and ignorant; it is only through the Guru’s Teachings that I understand. True are the Teachings of the Guru. His Words are Ambrosial Nectar; my mind is pleased and appeased by them. Loaded down with corruption and sin, people depart, and then come back again; the True Shabad is found through my Guru. There is no end to the treasure of devotion; the Lord is pervading everywhere. Nanak utters this true prayer; one who purifies his mind is True. || 4 || 1 ||

Thursday, 18th Assu (Samvat 540 Nanakshahi) (Page: 687)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[October 3, 2008, Friday 05:15 AM. IST]
ਸੋਰਠਿ ਮਹਲਾ 5 ॥

ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥1॥ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮਿ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ॥2॥6॥70॥


ਸ਼ੁਕਰਵਾਰ, 19 ਅੱਸੂ (ਸੰਮਤ 540 ਨਾਨਕਸ਼ਾਹੀ) (ਅੰਗ : 626)

ਪੰਜਾਬੀ ਵਿਆਖਿਆ
:
ਸੋਰਠਿ ਮਹਲਾ 5 ॥


ਪੂਰੇ ਗੁਰੂ ਨੇ ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ ਤਾਪ ਦੂਰ ਕਰ ਦਿੱਤਾ, ਉਸ ਦੇ ਅੰਦਰ ਆਤਮਕ ਆਨੰਦ ਦੇ ਮਾਨੋਂ ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਕਿਰਪਾ ਕਰਕੇ ਆਪ ਹੀ ਉਸ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ।1। ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ, ਗੁਰੂ ਨੇ ਆਪ ਉਸ ਦੀ ਹਰੇਕ ਪੀੜਾ ਦੂਰ ਕਰ ਦਿੱਤੀ। ਰਹਾਉ।ਹੇ ਪ੍ਰਭੂ! ਤੇਰੇ ਦਰ ਤੋਂ ਤੇਰੇ ਸੰਤ ਜਨ ਜੋ ਕੁਝ ਭੀ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ ਆਪ ਸਭ ਕੁਝ ਦੇਂਦਾ ਹੈਂ। ਹੇ ਭਾਈ! ਬਾਲਕ ਹਰਿ-ਗੋਬਿੰਦ ਨੂੰ ਭੀ ਪ੍ਰਭੂ ਨੇ ਆਪ ਬਚਾਇਆ ਹੈ, ਕਿਸੇ ਦੇਵੀ ਆਦਿਕ ਨੇ ਨਹੀਂ। ਹੇ ਦਾਸ ਨਾਨਕ! ਆਖ- ਮੈਂ ਤਾਂ ਸਦਾ ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ।2।6।70।
English Translation :

SORAT’H, FIFTH MEHL:

The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. || 1 || The True Guru Himself has eradicated the disease. All the Sikhs and Saints are filled with joy, meditating on the Name of the Lord, Har, Har. || Pause || They obtain that which they ask for. God gives to His Saints. God saved Hargobind. Servant Nanak speaks the Truth. || 2 || 6 || 70 ||

Friday, 19th Assu (Samvat 540 Nanakshahi)(Page: 626)
 
Katha of Hukamnama (Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[October 4, 2008, Saturday 05:15 AM. IST]
ਸੋਰਠਿ ਮਹਲਾ 1 ॥

ਜਿਨ੍ੀ ਸਤਿਗੁਰੁ ਸੇਵਿਆ ਪਿਆਰੇ ਤਿਨ੍ ਕੇ ਸਾਥ ਤਰੇ ॥ ਤਿਨ੍ਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥1॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥1॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥2॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਿਖ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥3॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥4॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨਿ੍ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥5॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥6॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ੀ ਸੋ ਸਾਲਾਹਿਆ ਪਿਆਰੇ ਹਉ ਤਿਨ੍ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥7॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥8॥3॥


ਸ਼ਨੀਵਾਰ, 20 ਅੱਸੂ (ਸੰਮਤ 540 ਨਾਨਕਸ਼ਾਹੀ) (ਅੰਗ: 636)

ਪੰਜਾਬੀ ਵਿਆਖਿਆ :
ਸੋਰਠਿ ਮਹਲਾ 1 ॥


ਜਿਨ੍ਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਾਂ ਦੀ ਜੀਭ ਪਰਮਾਤਮਾ ਦਾ ਨਾਮ-ਅਮ੍ਰਿਤ ਚੱਖਦੀ ਹੈ ਉਹਨਾਂ ਦੇ ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ ਅੱਦਬ ਤੋਂ ਸੱਖਣੇ ਰਹਿੰਦੇ ਹਨ, ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।1। ਹੇ ਸੱਜਣ ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ ਸਾਲਾਹ ਕਰਨੀ ਚਾਹੀਦੀ ਹੈ। ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ, ਕੋਈ ਭੀ ਜੀਵ ਸਮੁੰਦਰ ਦਾ ਪਾਰਲਾ ਕੰਡਾ ਲੱਭ ਨਹੀਂ ਸਕਦਾ।1।ਰਹਾਉ। ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ ਕਿਸੇ ਨੂੰ ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ ਨਾਮ-ਦੁੱਧ ਨੂੰ ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।2। ਹੇ ਭਾਈ! ਸਦਾ ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ ਇਸ ਜੀਵਨ-ਸਫ਼ਰ ਵਿਚ ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। ਪ੍ਰਭੂ ਦਾ ਇਹੀ ਹੁਕਮ ਹੈ ਕਿ ਜਗਤ ਵਿਚ ਜੋ ਭੀ ਆਇਆ ਹੈ ਉਸ ਨੇ ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ, ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਣ ਪੈਣਾ ਪਏਗਾ, ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।3। ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ ਪਹਿਲਾਂ ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ ਦਸ ਮਹੀਨੇ ਨਿਵਾਸ ਰੱਖਦਾ ਹੈ। ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ ਫਿਰ ਜਨਮ ਲੈਂਦਾ ਹੈ। ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ ਜੋ ਜੀਵ ਗੁਰੂ ਦੀ ਸਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।4। ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ ਕੇ ਭਾਵ, ਜੋਰੋ ਜੋਰੀ ਇਥੋਂ ਤੋਰਿਆ ਜਾਂਦਾ ਹੈ ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ। ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਜਨਮ-ਮਨੋਰਥ ਨੂੰ ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।5। ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਕਿਤੇ ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ ਕਿਤੇ ਕੋਈ ਮਾਇਆ ਦੀ ਖ਼ਾਤਰ ਭਟਕ ਰਿਹਾ ਹੈ, ਕਿਤੇ ਕੋਈ ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ ਆਪਣੇ ਦੁੱਖ ਰੋ ਰਹੀ ਹੈ।ਜਿਸ ਮਨੁੱਖ ਨੂੰ ਸ਼ਾਹ ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ ਲੋਕ ਪਰਲੋਕ ਵਿਚ ਵਡਿਆਈ ਹੁੰਦੀ ਹੈ।6। ਹੇ ਭਾਈ! ਜਗਤ ਵਿਚ ਮਾਇਆ ਪ੍ਰਭਾਵ ਇਤਨਾ ਹੈ ਕਿ ਪਰਮਾਤਮਾ ਦਾ ਸਦਾ ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾ ਹੀ ਪ੍ਰਭੂ ਨਾਮ ਸੁਣਿਆ ਜਾ ਰਿਹਾ ਹੈ। ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ। ਹੇ ਭਾਈ! ਮੈਂ ਉਹਨਾਂ ਬੰਦਿਆ ਤੋਂ ਕੁਰਬਾਨ ਜਾਂਦਾ ਹਾਂ ਜਿੰਨ੍ਹਾਂ ਨੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਕੀਤੀ ਹੈ। ਮੇਰੀ ਏਹੀ ਅਰਦਾਸ ਹੈ ਕਿ ਉਹਨਾ ਦੀ ਸੰਗਤਿ ਵਿਚ ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜਰ ਵਾਲੇ ਪ੍ਰਭੂ ਦੇ ਚਰਨਾ ਵਿਚ ਮੈਂ ਜੁੜਿਆ ਰਹਾਂ।7। ਹੇ ਭਾਈ! ਜੇ ਸਾਡਾ ਸਰੀਰ ਕਾਗਜ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤਿ ਸਾਲਾਹ ਲਿਖਣ ਲਈ ਕਲਮ ਬਣ ਜਾਏ ਤਾਂ ਹੇ ਭਾਈ! ਸੁਭਾਗਤਾ ਇਸੇ ਗੱਲ ਵਿਚ ਹੈ ਕਿ ਪਰਮਾਤਮਾ ਦੇ ਗੁਣਾ ਨੂੰ ਆਪਣੇ ਸੋਚ ਮੰਦਰ ਵਿਚ ਲਿਆ ਕੇ ਆਪਣੇ ਅੰਦਰ ਉੱਕਰਦੇ ਚੱਲੋ। ਹੇ ਨਾਨਕ ਉਹ ਲਿਖਾਰੀ ਭਾਗਾ ਵਾਲਾ ਹੈ ਜੋ ਸਦਾ ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ ਆਪਣੇ ਅੰਦਰ ਉੱਕਰ ਲੈਂਦਾ ਹੈ।8।3।
English Translation :

SORAT’H, FIRST MEHL:

Those who serve the True Guru, O Beloved, their companions are saved as well. No one blocks their way, O Beloved, and the Lord’s Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. || 1 || I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? || 1 || Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. || 2 || The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. || 3 || By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. || 4 || By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. || 5 || By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord’s Will, O Beloved, then he is blessed with Truth and Honor. || 6 || It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. || 7 || If my body were to become the paper, O Beloved, and my mind the inkpot; and if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak, who writes the True Name, and enshrines it within his heart. || 8 || 3 ||

Saturday, 20th Assu (Samvat 540 Nanakshahi) (Page: 636)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[October 5, 2008, Sunday 05:15 AM. IST]
ਸਲੋਕੁ ਮ: 3 ॥

ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥1॥ ਮ:3 ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ ਅੰਦਰੁ ਤ੍ਰਿਪਤਿ ਸੰਤੋਖਿਆ ਫਿਿਰ ਭੁਖ ਨ ਲਗੈ ਆਇ ॥ ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥2॥ ਪਉੜੀ ॥ ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥19॥


ਐਤਵਾਰ, 21 ਅੱਸੂ (ਸੰਮਤ 540 ਨਾਨਕਸ਼ਾਹੀ) (ਅੰਗ: 649)

ਪੰਜਾਬੀ ਵਿਆਖਿਆ
:
ਸਲੋਕੁ ਮ: 3 ॥


ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ। ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁਆਂ ਜੁਗਾਂ ਵਿਚ ਭਾਵ, ਸਦਾ ਸੁਖ ਪਾਉਂਦਾ ਹੈ।1। ਜਵਾਨ ਹੋਵੇ ਭਾਵੇਂ ਬੁੱਢਾ ਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੁੰਦੀ; ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ। ਉਹਨਾਂ ਦਾ ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ ੳਹਨਾਂ ਨੂੰ ਮਾਇਆ ਦੀ ਭੁੱਖ ਨਹੀਂ ਲੱਗਦੀ। ਹੇ ਨਾਨਕ! ਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ, ਉਹ ਕਬੂਲ ਹੁੰਦਾ ਹੈ, ਕਿਉਂਕਿ ਉਹ ਨਾਮ ਵਿਚ ਬ੍ਰਿਤੀ ਜੋੜੀ ਰੱਖਦੇ ਹਨ।2। ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨ, ਮੈਂ ਉਹਨਾਂ ਤੋਂ ਸਦਕੇ ਹਾਂ। ਜੋ ਹਰੀ-ਨਾਮ ਸਿਮਰਦੇ ਹਨ, ਜ਼ੀ ਚਾਹੁੰਦਾ ਹੈ ਮੈਂ ਉਹਨਾਂ ਦਾ ਦਰਸ਼ਨ ਕਰਾਂ, ਉਹਨਾਂ ਪਾਸੋਂ ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ, ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ ਤੇ ਆਪਣੇ ਸਾਰੇ ਪਾਪ ਕੱਟ ਦਿਆਂ। ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ ਭਾਵ, ਆ ਵੱਸਦਾ ਹੈ।19।
English Translation :

SHALOK, THIRD MEHL:

One who knows God, and who lovingly focuses his attention on the One Word of the Shabad, keeps his spirituality intact. The nine treasures and the eighteen spiritual powers of the Siddhas follow him, who keeps the Lord enshrined in his heart. Without the True Guru, the Name is not found; understand this, and reflect upon it. O Nanak, through perfect good destiny, one meets the True Guru, and finds peace, throughout the four ages. || 1 || THIRD MEHL: Whether he is young or old, the self-willed manmukh cannot escape hunger and thirst. The Gurmukhs are imbued with the Word of the Shabad; they are at peace, having lost their self-conceit. They are satisfied and satiated within; they never feel hungry again. O Nanak, whatever the Gurmukhs do is acceptable; they remain lovingly absorbed in the Naam, the Name of the Lord. || 2 || PAUREE: I am a sacrifice to those Sikhs who are Gurmukhs. I behold the Blessed Vision, the Darshan of those who meditate on the Lord’s Name. Listening to the Kirtan of the Lord’s Praises, I contemplate His virtues; I write His Praises on the fabric of my mind. I praise the Lord’s Name with love, and eradicate all my sins. Blessed, blessed and beauteous is that body and place, where my Guru places His feet. || 19 ||

Sunday, 21st Assu (Samvat 540 Nanakshahi) (Page: 649)
 
Katha of Hukamnama (Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[October 6, 2008, Monday 05:15 AM. IST]
ਵਡਹੰਸੁ ਮਹਲਾ 4 ਘੋੜੀਆ
ੴ ਸਤਿਗੁਰ ਪ੍ਰਸਾਦਿ ॥

ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥1॥ ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ ਬੋਹਿਿਥ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥ ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥2॥ ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥ ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥ ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥ ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥ ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥3॥ ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥ ਚੜਿ ਦੇਹੜਿ ਘੋੜੀ ਬਿਖਮੁ ਲਘਾਏ ਮਿਲੁ ਗੁਰਮੁਖਿ ਪਰਮਾਨੰਦਾ ॥ ਹਰਿ ਹਰਿ ਕਾਜੁ ਰਚਾਇਆ ਪੂਰੈ ਮਿਿਲ ਸੰਤ ਜਨਾ ਜੰਞ ਆਈ ॥ ਜਨ ਨਾਨਕ ਹਰਿ ਵਰੁ ਪਾਇਆ ਮੰਗਲੁ ਮਿਿਲ ਸੰਤ ਜਨਾ ਵਾਧਾਈ ॥4॥1॥5॥


ਸੋਮਵਾਰ, 22 ਅੱਸੂ (ਸੰਮਤ 540 ਨਾਨਕਸ਼ਾਹੀ)(ਅੰਗ: 575)

ਪੰਜਾਬੀ ਵਿਆਖਿਆ :
ਵਡਹੰਸੁ ਮਹਲਾ 4 ਘੋੜੀਆ

ੴ ਸਤਿਗੁਰ ਪ੍ਰਸਾਦਿ ॥


ਘੋੜੀਆ—ਘੋੜੀਆਂ । ਜਦੋਂ ਲਾੜਾ ਘਰੋਂ ਵਿਆਹੁਣ ਤੁਰਦਾ ਹੈ, ਘੋੜੀ ਤੇ ਚੜ੍ਹਦਾ ਹੈ, ਤਦੋਂ ਉਸ ਦੀਆਂ ਭੈਣਾਂ ਘੋੜੀ ਦੀ ਵਾਗ ਫੜ ਕੇ ਗੀਤ ਗਾਂਦੀਆਂ ਹਨ । ਉਹ ਗੀਤ ‘ਘੋੜੀਆਂ’ ਅਖਵਾਂਦੇ ਹਨ । ਗੁਰੂ ਰਾਮਦਾਸ ਜੀ ਨੇ ਇਹ ਦੋ ‘ਛੰਤ’ ਉਹਨਾਂ ਗੀਤਾਂ ‘ਘੋੜੀਆਂ’ ਦੀ ਚਾਲ ਤੇ ਲਿਖੇ ਹਨ, ਤੇ, ਇਹਨਾਂ ਛੰਤਾਂ ਦਾ ਸਿਰਲੇਖ ਭੀ “ਘੋੜੀਆ” ਹੀ ਲਿਿਖਆ ਹੈ । ਹੇ ਭਾਈ! (ਮਨੁੱਖ ਦੀ) ਇਹ ਕਾਂਇਆਂ (ਮਾਨੋ) ਘੋੜੀ ਹੈ (ਇਸ ਨੂੰ) ਪਰਮਾਤਮਾ ਨੇ ਪੈਦਾ ਕੀਤਾ ਹੈ । ਮਨੁੱਖਾ ਜਨਮ ਭਾਗਾਂ ਵਾਲਾ ਹੈ (ਜਿਸ ਵਿਚ ਇਹ ਕਾਂਇਆਂ ਮਿਲਦੀ ਹੈ) ਚੰਗੀ ਕਿਸਮਤਿ ਨਾਲ ਹੀ (ਜੀਵ ਨੇ ਇਹ ਕਾਂਇਆਂ) ਲੱਭੀ ਹੈ । ਹੇ ਭਾਈ! ਮਨੁੱਖਾ ਜਨਮ ਵੱਡੀ ਕਿਸਮਤਿ ਨਾਲ ਹੀ ਲੱਭਦਾ ਹੈ । ਪਰ ਉਸੇ ਮਨੁੱਖ ਦੀ ਕਾਂਇਆਂ ਸੋਨੇ ਵਰਗੀ ਹੈ ਤੇ ਸੋਹਣੀ ਹੈ, ਜੇਹੜਾ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਦਾ ਗੂੜ੍ਹਾ ਰੰਗ ਹਾਸਲ ਕਰਦਾ ਹੈ, ਉਸ ਮਨੁੱਖ ਦੀ ਕਾਂਇਆਂ ਹਰਿ-ਨਾਮ ਦੇ ਨਵੇਂ ਰੰਗ ਨਾਲ ਰੰਗੀ ਜਾਂਦੀ ਹੈ । ਹੇ ਭਾਈ! ਇਹ ਕਾਂਇਆਂ ਸੋਹਣੀ ਹੈ ਕਿਉਂਕਿ ਇਸ ਕਾਂਇਆਂ ਨਾਲ ਮੈਂ ਪਰਮਾਤਮਾ ਦਾ ਨਾਮ ਜਪ ਸਕਦਾ ਹਾਂ, ਹਰਿ-ਨਾਮ ਦੀ ਬਰਕਤਿ ਨਾਲ ਇਹ ਕਾਂਇਆਂ ਸੋਹਣੀ ਬਣ ਜਾਂਦੀ ਹੈ । ਹੇ ਭਾਈ! ਉਸੇ ਵੱਡੇ ਭਾਗਾਂ ਵਾਲੇ ਮਨੁੱਖ ਨੇ ਹੀ ਇਹ ਕਾਂਇਆਂ ਪ੍ਰਾਪਤ ਕੀਤੀ ਸਮਝ, ਪਰਮਾਤਮਾ ਦਾ ਨਾਮ ਜਿਸ ਮਨੁੱਖ ਦਾ ਮਿੱਤਰ ਬਣ ਜਾਂਦਾ ਹੈ । ਹੇ ਦਾਸ ਨਾਨਕ! (ਨਾਮ ਸਿਮਰਨ ਵਾਸਤੇ ਹੀ ਇਹ ਕਾਂਇਆਂ) ਪਰਮਾਤਮਾ ਨੇ ਪੈਦਾ ਕੀਤੀ ਹੈ ।1। ਹੇ ਭਾਈ! ਪਰਮਾਤਮਾ ਦੇ ਗੁਣਾਂ ਨੂੰ ਵਿਚਾਰ ਕੇ ਮੈਂ (ਆਪਣੇ ਸਰੀਰ-ਘੋੜੀ ਉਤੇ, ਸਿਫ਼ਤਿ-ਸਾਲਾਹ ਦੀ) ਕਾਠੀ ਪਾਂਦਾ ਹਾਂ, (ਉਸ ਕਾਠੀ ਵਾਲੀ ਘੋੜੀ ਉਤੇ) ਚੜ੍ਹ ਕੇ (ਕਾਂਇਆਂ ਨੂੰ ਵੱਸ ਵਿਚ ਕਰ ਕੇ) ਮੈਂ ਇਸ ਔਖੇ (ਤਰੇ ਜਾਣ ਵਾਲੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹਾਂ । (ਹੇ ਭਾਈ! ਕੋਈ ਵਿਰਲਾ) ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਹੀ) ਇਸ ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾਂਦਾ ਹੈ (ਕਿਉਂਕਿ ਇਸ ਵਿਚ ਵਿਕਾਰਾਂ ਦੀਆਂ) ਬੇਅੰਤ ਲਹਿਰਾਂ ਪੈ ਰਹੀਆਂ ਹਨ । ਕੋਈ ਵਿਰਲਾ ਵੱਡੇ ਭਾਗਾਂ ਵਾਲਾ ਮਨੁੱਖ ਹਰਿ-ਨਾਮ ਦੇ ਜਹਾਜ਼ ਵਿਚ ਚੜ੍ਹ ਕੇ ਪਾਰ ਲੰਘਦਾ ਹੈ, ਗੁਰੂ-ਮਲਾਹ ਆਪਣੇ ਸ਼ਬਦ ਵਿਚ ਜੋੜ ਕੇ ਪਾਰ ਲੰਘਾ ਲੈਂਦਾ ਹੈ । ਹੇ ਨਾਨਕ! ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਹ ਹਰਿ ਨਾਮ-ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਮਨੁੱਖ ਉਹ ਉੱਚਾ ਤੇ ਸੁੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ਜਿਥੇ ਵਾਸਨਾ ਪੋਹ ਨਹੀਂ ਸਕਦੀ ।2। ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਪੱਕੀ ਕਰ ਦਿੱਤੀ, ਉਸ ਨੇ ਇਹ ਸੂਝ (ਆਪਣੀ ਕਾਂਇਆਂ-ਘੋੜੀ ਦੇ) ਮੂੰਹ ਵਿਚ (ਮਾਨੋ) ਲਗਾਮ ਦੇ ਦਿੱਤੀ ਹੈ । ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਪਿਆਰ ਪੈਦਾ ਹੁੰਦਾ ਹੈ, ਇਹ ਪਿਆਰ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ (ਮਾਨੋ) ਚਾਬੁਕ ਮਾਰਦਾ ਰਹਿੰਦਾ ਹੈ । ਹਿਰਦੇ ਵਿਚ ਪੈਦਾ ਹੋਇਆ ਹਰਿ-ਨਾਮ ਦਾ ਪ੍ਰੇਮ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ ਚਾਬੁਕ ਮਾਰਦਾ ਰਹਿੰਦਾ ਹੈ, ਤੇ, ਆਪਣੇ ਮਨ ਨੂੰ ਵੱਸ ਵਿਚ ਕਰੀ ਰੱਖਦਾ ਹੈ । ਪਰ, ਇਹ ਮਨ ਗੁਰੂ ਦੀ ਸਰਨ ਪਿਆਂ ਹੀ ਜਿੱਤਿਆ ਜਾ ਸਕਦਾ ਹੈ । ਉਹ ਮਨੁੱਖ ਗੁਰੂ ਦਾ ਸ਼ਬਦ ਪ੍ਰਾਪਤ ਕਰਦਾ ਹੈ, ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਪੀਂਦਾ ਰਹਿੰਦਾ ਹੈ, ਤੇ (ਜਤ, ਧੀਰਜ ਆਦਿਕ ਦੀ ਕੁਠਾਲੀ ਵਿਚ) ਅੱਲ੍ਹੜ ਮਨ ਨੂੰ ਘੜ ਲੈਂਦਾ ਹੈ (ਸੁਚੱਜਾ ਬਣਾ ਲੈਂਦਾ ਹੈ) । ਗੁਰੂ ਦੀ ਜਿਹੜੀ ਬਾਣੀ ਉਚਾਰੀ ਹੋਈ ਹੈ ਇਸ ਨੂੰ ਆਪਣੇ ਕੰਨਾਂ ਨਾਲ ਸੁਣ ਕੇ (ਭਾਵ, ਗਹੁ ਨਾਲ ਸੁਣ ਕੇ ਉਹ ਮਨੁੱਖ ਆਪਣੇ ਅੰਦਰ) ਪਰਮਾਤਮਾ ਦਾ ਪਿਆਰ ਪੈਦਾ ਕਰਦਾ ਹੈ, ਤੇ ਇਸ ਤਰ੍ਹਾਂ ਕਾਂਇਆਂ-ਘੋੜੀ ਉਤੇ ਸਵਾਰ ਹੁੰਦਾ ਹੈ (ਕਾਂਇਆਂ ਨੂੰ ਵੱਸ ਕਰਦਾ ਹੈ) । ਹੇ ਦਾਸ ਨਾਨਕ! (ਇਹ ਮਨੁੱਖਾ ਜੀਵਨ) ਬੜਾ ਔਖਾ ਪੈਂਡਾ ਹੈ, (ਗੁਰੂ ਸਰਨ ਪਏ ਮਨੁੱਖ ਨੂੰ) ਪਾਰ ਲੰਘਾ ਲੈਂਦਾ ਹੈ ।3। ਹੇ ਭਾਈ! ਇਹ ਮਨੁੱਖਾ ਸਰੀਰ-ਘੋੜੀ ਪਰਮਾਤਮਾ ਨੇ ਪੈਦਾ ਕੀਤੀ ਹੈ (ਕਿ ਇਸ ਘੋੜੀ ਉਤੇ ਚੜ੍ਹ ਕੇ ਜੀਵ ਜੀਵਨ-ਸਫ਼ਰ ਨੂੰ ਸਫਲਤਾ ਨਾਲ ਤੈ ਕਰੇ, ਸੋ) ਜਿਸ (ਸਰੀਰ-ਘੋੜੀ) ਦੀ ਰਾਹੀਂ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਹੈ, ਉਹ ਧੰਨ ਹੈ, ਉਸ ਨੂੰ ਸ਼ਾਬਾਸ਼ ਮਿਲਦੀ ਹੈ, (ਇਸ ਦੀ ਰਾਹੀਂ) ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ ਉੱਘੜ ਪੈਂਦਾ ਹੈ । ਹੇ ਭਾਈ! ਇਸ ਸੋਹਣੀ ਕਾਂਇਆਂ-ਘੋੜੀ ਉਤੇ ਚੜ੍ਹ, (ਇਹ ਘੋੜੀ) ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦੀ ਹੈ, (ਇਸ ਦੀ ਰਾਹੀਂ) ਗੁਰੂ ਦੀ ਸਰਨ ਪੈ ਕੇ ਪਰਮ ਆਨੰਦ ਦੇ ਮਾਲਕ ਪਰਮਾਤਮਾ ਨੂੰ ਮਿਲ । ਪੂਰਨ ਪਰਮਾਤਮਾ ਨੇ ਜਿਸ ਜੀਵ-ਇਸਤ਼੍ਰੀ ਦਾ ਵਿਆਹ ਰਚਾ ਦਿੱਤਾ (ਜਿਸ ਜਿੰਦ-ਵਹੁਟੀ ਨੂੰ ਆਪਣੇ ਨਾਲ ਮਿਲਾਣ ਦਾ ਢੋ ਢੁਕਾ ਦਿੱਤਾ), ਸਤ ਸੰਗੀਆਂ ਨਾਲ ਮਿਲ ਕੇ (ਮਾਨੋ, ਉਸ ਦੀ) ਜੰਞ ਆ ਗਈ । ਹੇ ਦਾਸ ਨਾਨਕ! ਸੰਤ ਜਨਾਂ ਨੂੰ ਮਿਲ ਕੇ ਉਸ ਜੀਵ-ਇਸਤ਼੍ਰੀ ਨੇ ਪ੍ਰਭੂ-ਪਤੀ (ਦਾ ਮਿਲਾਪ) ਹਾਸਲ ਕਰ ਲਿਆ, ਉਸ ਨੇ ਆਤਮਕ ਆਨੰਦ ਲੱਭ ਲਿਆ, ਉਸ ਦੇ ਅੰਦਰ ਆਤਮਕ ਸ਼ਾਦੀਆਨੇ ਵੱਜ ਪਏ ।4।1।5।
English Translation :

WADAHANS, FOURTH MEHL, GHOREES ~ THE WEDDING PROCESSION:
ONE UNIVERSAL CREATOR GOD. BY THE GRACE OF THE TRUE GURU:

This body-horse was created by the Lord. Blessed is human life, which is obtained by virtuous actions. Human life is obtained only by the most virtuous actions; this body is radiant and golden. The Gurmukh is imbued with the deep crimson color of the poppy; he is imbued with the new color of the Lord’s Name, Har, Har, Har. This body is so very beautiful; it chants the Name of the Lord, and it is adorned with the Name of the Lord, Har, Har. By great good fortune, the body is obtained; the Naam, the Name of the Lord, is its companion; O servant Nanak, the Lord has created it. || 1 || I place the saddle on the body-horse, the saddle of realization of the Good Lord. Riding this horse, I cross over the treacherous world-ocean. The treacherous world-ocean is rocked by countless waves, but the Gurmukh is carried across. Embarking upon the boat of the Lord, the very fortunate ones cross over; the Guru, the Boatman, carries them across, through the Word of the Shabad. Night and day, imbued with the Lord’s Love, singing the Glorious Praises of the Lord, the Lord’s lover loves the Lord. Servant Nanak has attained the state of Nirvaanaa, the state of ultimate goodness, the state of the Lord. || 2 || The Guru has implanted spiritual wisdom within me, as a bridle in my mouth. He has applied the whip of the Lord’s Love to my body. Applying the whip of the Lord’s Love to the body, the Gurmukh conquers the mind, and wins the battle of life. He trains his untrained mind with the Word of the Shabad, and drinks in the rejuvenating essence of the Lord’s Nectar. Listen with your ears to the Word, spoken by the Guru, and attune your body-horse to the Lord’s Love. Servant Nanak has crossed over on the path, the treacherous path. || 3 || The body-horse was created by the Lord. Blessed, blessed is that body-horse which meditates on the Lord God. Blessed and acclaimed is that body-horse which meditates on the Lord God; it is obtained by the merits of past actions. Riding the body-horse, one crosses over the treacherous world-ocean; the Gurmukh meets the Lord, the embodiment of supreme bliss. The Lord, Har, Har, has perfectly arranged this wedding; the Saints have come together as a wedding party. Servant Nanak has obtained the Lord as his Spouse; joining together, the Saints sing the songs of joy and congratulations. || 4 || 1 || 5 ||

Monday, 22nd Assu (Samvat 540 Nanakshahi)(Page: 575)
 
Katha of Hukamnama

TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[October 7, 2008, Tuesday 05:15 AM. IST]
ਸਲੋਕੁ ਮ: 3 ॥

ਹਉਮੈ ਜਲਤੇ ਜਲਿ ਮੁਏ ਭ੍ਰਮਿ ਆਏ ਦੂਜੈ ਭਾਇ ॥ ਪੂਰੈ ਸਤਿਗੁਰਿ ਰਾਖਿ ਲੀਏ ਆਪਣੈ ਪੰਨੈ ਪਾਇ ॥ ਇਹੁ ਜਗੁ ਜਲਤਾ ਨਦਰੀ ਆਇਆ ਗੁਰ ਕੈ ਸਬਦਿ ਸੁਭਾਇ ॥ ਸਬਦਿ ਰਤੇ ਸੇ ਸੀਤਲ ਭਏ ਨਾਨਕ ਸਚੁ ਕਮਾਇ ॥1॥ ਮ: 3 ॥ ਸਫਲਿਓ ਸਤਿਗੁਰੁ ਸੇਵਿਆ ਧੰਨੁ ਜਨਮੁ ਪਰਵਾਣੁ ॥ ਜਿਨਾ ਸਤਿਗੁਰੁ ਜੀਵਦਿਆ ਮੁਇਆ ਨ ਵਿਸਰੈ ਸੇਈ ਪੁਰਖ ਸੁਜਾਣ ॥ ਕੁਲੁ ਉਧਾਰੇ ਆਪਣਾ ਸੋ ਜਨੁ ਹੋਵੈ ਪਰਵਾਣੁ ॥ ਗੁਰਮੁਖਿ ਮੁਏ ਜੀਵਦੇ ਪਰਵਾਣੁ ਹਹਿ ਮਨਮੁਖ ਜਨਮਿ ਮਰਾਹਿ ॥ ਨਾਨਕ ਮੁਏ ਨ ਆਖੀਅਹਿ ਜਿ ਗੁਰ ਕੈ ਸਬਦਿ ਸਮਾਹਿ ॥2॥ ਪਉੜੀ ॥ ਹਰਿ ਪੁਰਖੁ ਨਿਰੰਜਨੁ ਸੇਵਿ ਹਰਿ ਨਾਮੁ ਧਿਆਈਐ ॥ ਸਤਸੰਗਤਿ ਸਾਧੂ ਲਗਿ ਹਰਿ ਨਾਮਿ ਸਮਾਈਐ ॥ ਹਰਿ ਤੇਰੀ ਵਡੀ ਕਾਰ ਮੈ ਮੂਰਖ ਲਾਈਐ ॥ ਹਉ ਗੋਲਾ ਲਾਲਾ ਤੁਧੁ ਮੈ ਹੁਕਮੁ ਫੁਰਮਾਈਐ ॥ ਹਉ ਗੁਰਮੁਖਿ ਕਾਰ ਕਮਾਵਾ ਜਿ ਗੁਰਿ ਸਮਝਾਈਐ ॥2॥


ਮੰਗਲਵਾਰ, 23 ਅੱਸੂ (ਸੰਮਤ 540 ਨਾਨਕਸ਼ਾਹੀ) (ਅੰਗ: 643)

ਪੰਜਾਬੀ ਵਿਆਖਿਆ :
ਸਲੋਕੁ ਮ: 3 ॥


(ਸੰਸਾਰੀ ਜੀਵ) ਹਉਮੈ ਵਿਚ ਸੜਦੇ ਹੋਏ ਸੜ ਮੁਏ ਸਨ ਤੇ ਮਾਇਆ ਦੇ ਮੋਹ ਵਿਚ ਭਟਕ ਭਟਕ ਕੇ ਜਦੋਂ ਗੁਰੂ ਦੇ ਦਰ ਤੇ ਆਏ ਤਾਂ ਪੂਰੇ ਸਤਿਗੁਰੂ ਨੇ ਆਪਣੇ ਲੜ ਲਾ ਕੇ ਬਚਾ ਲਏ ਹਨ । ਉਹਨਾਂ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸੁਭਾਵਿਕ ਹੀ ਇਹ ਸੰਸਾਰ ਸੜਦਾ ਦਿੱਸਿਆ, ਤਾਂ ਹੇ ਨਾਨਕ! ਉਹ ਗੁਰੂ ਦੇ ਸ਼ਬਦ ਵਿਚ ਰੰਗੀਜ ਕੇ ਤੇ ਨਾਮ-ਸਿਮਰਨ ਦੀ ਕਮਾਈ ਕਰ ਕੇ ਠੰਢੇ-ਠਾਰ ਹੋ ਗਏ ।1। ਉਹਨਾਂ ਮਨੁੱਖਾਂ ਦਾ ਸੇਵਿਆ ਹੋਇਆ ਸਤਿਗੁਰੂ ਸਫਲ ਹੈ (ਭਾਵ, ਸਤਿਗੁਰੂ ਦੀ ਸੇਵਾ ਉਹਨਾਂ ਲਈ ਸਫਲ ਹੈ) ਤੇ ਉਹਨਾਂ ਦਾ ਜਨਮ ਭੀ ਸ਼ਲਾਘਾ-ਜੋਗ ਤੇ ਕਬੂਲ ਹੋਣ ਦੇ ਜੋਗ ਹੁੰਦਾ ਹੈ, ਉਹੀ ਮਨੁੱਖ ਸਿਆਣੇ (ਗਿਣੇ ਜਾਂਦੇ ਹਨ) ਜਿਨ੍ਹਾਂ ਨੂੰ ਸਾਰੀ ਉਮਰ ਕਦੇ ਭੀ ਆਪਣਾ ਸਤਿਗੁਰੂ ਨਹੀਂ ਭੁੱਲਦਾ । (ਜੋ ਮਨੁੱਖ ਇਹੋ ਜਿਹੀ ਕਾਰ ਕਰਦਾ ਹੈ) ਉਹ ਆਪ ਕਬੂਲ ਹੋ ਜਾਂਦਾ ਹੈ ਤੇ ਆਪਣੀ ਕੁਲ ਨੂੰ ਭੀ ਤਾਰ ਲੈਂਦਾ ਹੈ । ਸਤਿਗੁਰੂ ਦੇ ਸਨਮੁਖ ਮਨੁੱਖ ਕਬੂਲ ਹਨ, ਪਰ, ਮਨ ਦੇ ਅਧੀਨ ਮਨੁੱਖ ਜੰਮਦੇ ਮਰਦੇ ਰਹਿੰਦੇ ਹਨ; ਹੇ ਨਾਨਕ! ਜੋ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ ਮੁਏ ਹੋਏ ਨਹੀਂ ਆਖੀਦਾ ।2। ਮਾਇਆ ਤੋਂ ਰਹਿਤ ਅਕਾਲ ਪੁਰਖ ਦੀ ਸੇਵਾ ਕਰ ਕੇ ਉਸ ਦਾ ਨਾਮ ਸਿਮਰਨਾ ਚਾਹੀਦਾ ਹੈ; (ਪਰ) ਗੁਰੂ ਦੀ ਸੰਗਤਿ ਵਿਚ ਹੀ ਜੁੜ ਕੇ ਹਰੀ ਦੇ ਨਾਮ ਵਿਚ ਲੀਨ ਹੋ ਸਕੀਦਾ ਹੈ । ਹੇ ਹਰੀ! ਮੈਨੂੰ ਮੂਰਖ ਨੂੰ ਆਪਣੀ ਵੱਡੀ ਕਾਰ (ਭਾਵ, ਭਗਤੀ) ਵਿਚ ਜੋੜ ਲੈ; ਮੈਨੂੰ ਹੁਕਮ ਕਰ, ਮੈਂ ਤੇਰੇ ਦਾਸਾਂ ਦਾ ਦਾਸ ਹਾਂ; (ਮੇਹਰ ਕਰ ਕਿ) ਸਤਿਗੁਰੂ ਨੇ ਜੋ ਕਾਰ ਸਮਝਾਈ ਹੈ ਉਹ ਮੈਂ ਸਤਿਗੁਰੂ ਦੇ ਸਨਮੁਖ ਹੋ ਕੇ ਕਰਾਂ ।2।
English Translation :

SHALOK, THIRD MEHL:

In the flames of egotism, he is burnt to death; he wanders in doubt and the love of duality. The Perfect True Guru saves him, making him His own. This world is burning; through the Sublime Word of the Guru’s Shabad, this comes to be seen. Those who are attuned to the Shabad are cooled and soothed; O Nanak, they practice Truth. || 1 || THIRD MEHL: Service to the True Guru is fruitful and rewarding; blessed and acceptable is such a life. Those who do not forget the True Guru, in life and in death, are truly wise people. Their families are saved, and they are approved by the Lord. The Gurmukhs are approved in death as in life, while the self-willed manmukhs continue the cycle of birth and death. O Nanak, they are not described as dead, who are absorbed in the Word of the Guru’s Shabad. || 2 || PAUREE: Serve the Immaculate Lord God, and meditate on the Lord’s Name. Join the Society of the Holy Saints, and be absorbed in the Lord’s Name. O Lord, glorious and great is service to You; I am so foolish — please, commit me to it. I am Your servant and slave; command me, according to Your Will. As Gurmukh, I shall serve You, as Guru has instructed me. || 2 ||

Tuesday, 23rd Assu (Samvat 540 Nanakshahi) (Page: 643)
 
Katha of Hukamnama (Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[October 8, 2008, Wednesday 05:15 AM. IST]
ਧਨਾਸਰੀ ਮਹਲਾ 4 ॥

ਸੇਵਕ ਸਿਖ ਪੂਜਣ ਸਭਿ ਆਵਹਿ ਸਭਿ ਗਾਵਹਿ ਹਰਿ ਹਰਿ ਊਤਮ ਬਾਨੀ ॥ ਗਾਵਿਆ ਸੁਣਿਆ ਤਿਨ ਕਾ ਹਰਿ ਥਾਇ ਪਾਵੈ ਜਿਨ ਸਤਿਗੁਰ ਕੀ ਆਗਿਆ ਸਤਿ ਸਤਿ ਕਰਿ ਮਾਨੀ ॥1॥ ਬੋਲਹੁ ਭਾਈ ਹਰਿ ਕੀਰਤਿ ਹਰਿ ਭਵਜਲ ਤੀਰਥਿ ॥ ਹਰਿ ਦਰਿ ਤਿਨ ਕੀ ਊਤਮ ਬਾਤ ਹੈ ਸੰਤਹੁ ਹਰਿ ਕਥਾ ਜਿਨ ਜਨਹੁ ਜਾਨੀ ॥ ਰਹਾਉ ॥ ਆਪੇ ਗੁਰੁ ਚੇਲਾ ਹੈ ਆਪੇ ਆਪੇ ਹਰਿ ਪ੍ਰਭੁ ਚੋਜ ਵਿਡਾਨੀ ॥ ਜਨ ਨਾਨਕ ਆਪਿ ਮਿਲਾਏ ਸੋਈ ਹਰਿ ਮਿਲਸੀ ਅਵਰ ਸਭ ਤਿਆਗਿ ਓਹਾ ਹਰਿ ਭਾਨੀ ॥2॥5॥11॥


ਬੁੱਧਵਾਰ, 24 ਅੱਸੂ (ਸੰਮਤ 540 ਨਾਨਕਸ਼ਾਹੀ) (ਅੰਗ: 669)

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ 4 ॥


ਹੇ ਭਾਈ! ਸੇਵਕ ਅਖਵਾਉਣ ਵਾਲੇ ਸਿੱਖ ਅਖਵਾਉਣ ਵਾਲੇ ਸਾਰੇ ਗੁਰੂ-ਦਰ ਤੇ ਪ੍ਰਭੂ ਦੀ ਪੂਜਾ-ਭਗਤੀ ਕਰਨ ਆਉਂਦੇ ਹਨ, ਅਤੇ, ਪਰਮਾਤਮਾ ਦੀ ਸਿਫ਼ਤਿ ਸਾਲਾਹ ਨਾਲ ਭਰਭੂਰ ਸ੍ਰੇਸ਼ਟ ਗੁਰਬਾਣੀ ਗਾਂਉਦੇ ਹਨ। ਪਰ ਪਰਮਾਤਮਾ ਉਹਨਾਂ ਮਨੁੱਖਾਂ ਦਾ ਬਾਣੀ ਗਾਉਣਾ ਅਤੇ ਸੁਣਨਾ ਕਬੂਲ ਕਰਦਾ ਹੈ, ਜਿੰਨ੍ਹਾਂ ਗੁਰੂ ਦੇ ਹੁਕਮ ਨੂੰ ਬਿਲਕੁਲ ਸਹੀ ਜਾਣ ਕੇ ਉਸ ਉਤੇ ਅਮਲ ਕੀਤਾ ਹੈ।1। ਹੇ ਭਾਈ! ਸੰਸਾਰ-ਸਮੁੰਦਰ ਤੋਂ ਪਾਰ ਲੰਘਾਉਣ ਵਾਲੇ (ਗੁਰੂ) ਤੀਰਥ ਦੀ ਸ਼ਰਨ ਪੈ ਕੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਿਆ ਕਰੋ। ਪਰਮਾਤਮਾ ਦੇ ਦਰ ਤੇ ਉਹਨਾਂ ਮਨੁੱਖਾਂ ਦੀ ਚੰਗੀ ਸੋਭਾ ਹੁੰਦੀ ਹੈ, ਜਿੰਨ੍ਹਾਂ ਮਨੁਖਾਂ ਨੇ ਪਰਮਾਤਮਾ ਦੀ ਸਿਫ਼ਤਿ ਸਲਾਹ ਨਾਲ ਡੂੰਘੀ ਸਾਂਝ ਪਾਈ ਹੈ। ਰਹਾਉ। ਹੇ ਭਾਈ! ਪ੍ਰਭੂ ਆਪ ਹੀ ਗੁਰੂ ਹੈ, ਆਪ ਹੀ ਸਿੱਖ ਹੈ, ਪ੍ਰਭੂ ਆਪ ਹੀ ਅਚਰਜ ਤਮਾਸ਼ੇ ਕਰਨ ਵਾਲਾ ਹੈ। ਹੇ ਦਾਸ ਨਾਨਕ! ਉਹੀ ਮਨੁੱਖ ਪਰਮਾਤਮਾ ਨੂੰ ਮਿਲ ਸਕਦਾ ਜਿਸ ਨੂੰ ਪਰਮਾਤਮਾ ਆਪ ਮਿਲਾਉਂਦਾ ਹੈ। ਹੇ ਭਾਈ! ਹੋਰ ਸਾਰਾ ਆਸਰਾ-ਪਰਨਾ ਛੱਡ ਗੁਰੂ ਦੀ ਆਗਿਆ ਵਿਚ ਤੁਰ ਕੇ ਸਿਫ਼ਤਿ ਸਾਲਾਹ ਕਰਿਆ ਕਰ ਪ੍ਰਭੂ ਨੂੰ ਉਹ ਸਿਫ਼ਤਿ ਸਾਲਾਹ ਹੀ ਪਿਆਰੀ ਲੱਗਦੀ ਹੈ।2।5।11।
English Translation :

DHANAASAREE, FOURTH MEHL:

All the Sikhs and servants come to worship and adore You; they sing the sublime Bani of the Lord, Har, Har. Their singing and listening is approved by the Lord; they accept the Order of the True Guru as True, totally True. || 1 || Chant the Lord’s Praises, O Siblings of Destiny; the Lord is the sacred shrine of pilgrimage in the terrifying world-ocean. They alone are praised in the Court of the Lord, O Saints, who know and understand the Lord’s sermon. || Pause || He Himself is the Guru, and He Himself is the disciple; the Lord God Himself plays His wondrous games. O servant Nanak, he alone merges with the Lord, whom the Lord Himself merges; all the others are forsaken, but the Lord loves him. || 2 || 5 || 11 ||

Wednesday, 24th Assu (Samvat 540 Nanakshahi) (Page: 669)
 


TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[October 9, 2008, Thursday 05:15 AM. IST]
ਵਡਹੰਸ ਮਹਲਾ 5 ॥

ਵਿਸਰੁ ਨਾਹੀ ਪ੍ਰਭ ਦੀਨ ਦਇਆਲਾ ॥ ਤੇਰੀ ਸਰਣਿ ਪੂਰਨ ਕਿਰਪਾਲਾ ॥1॥ ਰਹਾਉ ॥ ਜਹ ਚਿਿਤ ਆਵਹਿ ਸੋ ਥਾਨੁ ਸੁਹਾਵਾ ॥ ਜਿਤੁ ਵੇਲਾ ਵਿਸਰਹਿ ਤਾ ਲਾਗੈ ਹਾਵਾ ॥1॥ ਤੇਰੇ ਜੀਅ ਤੂ ਸਦ ਹੀ ਸਾਥੀ ॥ ਸੰਸਾਰ ਸਾਗਰ ਤੇ ਕਢਿ ਦੇ ਹਾਥੀ ॥2॥ ਆਵਣੁ ਜਾਣਾ ਤੁਮ ਹੀ ਕੀਆ ॥ ਜਿਸ ਤੂ ਰਾਖਹਿ ਤਿਸ ਦੂਖੁ ਨ ਥੀਆ ॥3॥ ਤੂ ਏਕੋ ਸਾਹਿਬੁ ਅਵਰੁ ਨ ਹੋਰਿ ॥ ਬਿਨਉ ਕਰੈ ਨਾਨਕੁ ਕਰ ਜੋਰਿ ॥4॥7॥


ਵੀਰਵਾਰ, 25 ਅੱਸੂ (ਸੰਮਤ 540 ਨਾਨਕਸ਼ਾਹੀ)(ਅੰਗ: 563)

ਪੰਜਾਬੀ ਵਿਆਖਿਆ :
ਵਡਹੰਸ ਮਹਲਾ 5 ॥


ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! ਹੇ ਸਰਬ-ਵਿਆਪਕ! ਹੇ ਕਿਰਪਾ ਦੇ ਘਰ! ਮੈਂ ਤੇਰੀ ਸਰਨ ਆਇਆ ਹਾਂ, (ਮੇਹਰ ਕਰ, ਮੇਰੇ ਹਿਰਦੇ ਤੋਂ ਕਦੇ) ਨਾਹ ਭੁੱਲ ।1।ਰਹਾਉ। ਹੇ ਪ੍ਰਭੂ! ਜਿਸ ਹਿਰਦੇ ਵਿਚ ਤੂੰ ਆ ਵੱਸਦਾ ਹੈਂ ਉਹ ਹਿਰਦਾ-ਥਾਂ ਸੋਹਣਾ ਬਣ ਜਾਂਦਾ ਹੈ । ਜਿਸ ਵੇਲੇ ਤੂੰ (ਮੈਨੂੰ) ਭੁੱਲ ਜਾਂਦਾ ਹੈ ਤਦੋਂ (ਮੈਨੂੰ) ਹਾਹੁਕਾ ਲੱਗਦਾ ਹੈ ।1। (ਹੇ ਪ੍ਰਭੂ! ਇਹ ਸਾਰੇ) ਜੀਵ ਤੇਰੇ (ਪੈਦਾ ਕੀਤੇ ਹੋਏ ਹਨ), ਤੂੰ (ਇਹਨਾਂ ਜੀਵਾਂ ਦਾ) ਸਦਾ ਹੀ ਮਦਦ ਕਰਨ ਵਾਲਾ ਹੈਂ । (ਹੇ ਪ੍ਰਭੂ! ਆਪਣਾ) ਹੱਥ ਦੇ ਕੇ (ਜੀਵਾਂ ਨੂੰ) ਸੰਸਾਰ-ਸਮੁੰਦਰ ਵਿਚੋਂ ਕੱਢ ਲੈ ।2। (ਹੇ ਪ੍ਰਭੂ! ਜੀਵਾਂ ਵਾਸਤੇ) ਜਨਮ ਮਰਨ ਦਾ ਗੇੜ ਤੂੰ ਹੀ ਬਣਾਇਆ ਹੋਇਆ ਹੈ, ਜਿਸ ਜੀਵ ਨੂੰ ਤੂੰ (ਇਸ ਗੇੜ ਵਿਚੋਂ) ਬਚਾ ਲੈਂਦਾ ਹੈਂ, ਉਸ ਨੂੰ ਕੋਈ ਦੁਖ ਪੋਹ ਨਹੀਂ ਸਕਦਾ ।3। ਹੇ ਪ੍ਰਭੂ! ਤੂੰ ਹੀ ਇਕ ਮਾਲਕ ਹੈਂ, ਹੋਰ ਅਨੇਕਾਂ ਜੀਵ (ਤੇਰੇ ਬਣਾਏ ਹੋਏ ਹਨ, ਇਹਨਾਂ ਵਿਚੋਂ) ਕੋਈ ਭੀ (ਤੇਰੇ ਵਰਗਾ) ਨਹੀਂ । ਨਾਨਕ (ਤੇਰੇ ਅੱਗੇ ਹੀ) ਹੱਥ ਜੋੜ ਕੇ ਬੇਨਤੀ ਕਰਦਾ ਹੈ ।4।7।
English Translation :

WADAHANS, FIFTH MEHL:

Do not forget me, O God, Merciful to the meek. I seek Your Sanctuary, O Perfect, Compassionate Lord. || 1 || Pause || Wherever You come to mind, that place is blessed. The moment I forget You, I am stricken with regret. || 1 || All beings are Yours; You are their constant companion. Please, give me Your hand, and lift me up, out of this world-ocean. || 2 || Coming and going are by Your making. One whom You save is not afflicted with suffering. || 3 || You are the One Lord and Master; there is no other at all. Nanak offers this prayer with his palms pressed together. || 4 || 7 ||

Thursday, 25th Assu (Samvat 540 Nanakshahi)(Page: 563)
 
HUKAMNAMA FROM SRI DARBAR SAHIB,
Sri Amritsar.


[October 10, 2008, Friday 05:15 AM. IST]
ਜੈਤਸਰੀ ਮਹਲਾ 4 ਘਰੁ 1 ਚਉਪਦੇ
ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥1॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥2॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥3॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥4॥1॥

ਸ਼ੁੱਕਰਵਾਰ, 26 ਅੱਸੂ (ਸੰਮਤ 540 ਨਾਨਕਸ਼ਾਹੀ)(ਅੰਗ: 696)

ਪੰਜਾਬੀ ਵਿਆਖਿਆ :
ਜੈਤਸਰੀ ਮਹਲਾ 4 ਘਰੁ 1 ਚਉਪਦੇ

ੴ ਸਤਿਗੁਰ ਪ੍ਰਸਾਦਿ ॥


ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।1। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।2। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।3। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।4।1।

English Translation :

JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||
Friday, 26th Assu (Samvat 540 Nanakshahi)(Page: 696)
 
Back
Top