☬ Ajj da mukhwak/ hukamnama ☬

Katha of Hukamnama (Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[October 11, 2008, Saturday 05:15 AM. IST]
ਧਨਾਸਰੀ ਮ: 5॥

ਕਰਿ ਕਿਰਪਾ ਦੀਓ ਮੋਹਿ ਨਾਮਾ ਬੰਧਨ ਤੇ ਛੁਟਕਾਏ ॥ ਮਨ ਤੇ ਬਿਸਰਿਓ ਸਗਲੋ ਧੰਧਾ ਗੁਰ ਕੀ ਚਰਣੀ ਲਾਏ ॥1॥ ਸਾਧਸੰਗਿ ਚਿੰਤ ਬਿਰਾਨੀ ਛਾਡੀ ॥ ਅਹੰਬੁਧਿ ਮੋਹ ਮਨ ਬਾਸਨ ਦੇ ਕਰਿ ਗਡਹਾ ਗਾਡੀ ॥1॥ ਰਹਾਉ ॥ ਨਾ ਕੋ ਮੇਰਾ ਦੁਸਮਨੁ ਰਹਿਆ ਨ ਹਮ ਕਿਸ ਕੇ ਬੈਰਾਈ ॥ ਬ੍ਰਹਮੁ ਪਸਾਰੁ ਪਸਾਰਿਓ ਭੀਤਰਿ ਸਤਿਗੁਰ ਤੇ ਸੋਝੀ ਪਾਈ ॥2॥ ਸਭੁ ਕੋ ਮੀਤੁ ਹਮ ਆਪਨ ਕੀਨਾ ਹਮ ਸਭਨਾ ਕੇ ਸਾਜਨ ॥ ਦੂਰਿ ਪਰਾਇਓ ਮਨ ਕਾ ਬਿਰਹਾ ਤਾ ਮੇਲੁ ਕੀਓ ਮੇਰੈ ਰਾਜਨ ॥3॥ ਬਿਨਸਿਓ ਢੀਠਾ ਅੰਮ੍ਰਿਤੁ ਵੂਠਾ ਸਬਦੁ ਲਗੋ ਗੁਰ ਮੀਠਾ ॥ ਜਲਿ ਥਲਿ ਮਹੀਅਲਿ ਸਰਬ ਨਿਵਾਸੀ ਨਾਨਕ ਰਮਈਆ ਡੀਠਾ ॥4॥3॥


ਸ਼ਨੀਵਾਰ, 27 ਅੱਸੂ (ਸੰਮਤ 540 ਨਾਨਕਸ਼ਾਹੀ)(ਅੰਗ: 671)

ਪੰਜਾਬੀ ਵਿਆਖਿਆ :
ਧਨਾਸਰੀ ਮ: 5॥


ਹੇ ਭਾਈ! ਸਾਧ ਸੰਗਤਿ ਨੇ ਕਿਰਪਾ ਕਰਕੇ ਮੈਨੂੰ ਪਰਮਾਤਮਾ ਦਾ ਨਾਮ ਦਿੱਤਾ, ਤੇ ਗੁਰੂ ਦੀ ਚਰਨੀਂ ਲਾ ਕੇ ਮੈਨੂੰ ਮਾਇਆ ਦੇ ਬੰਧਨਾਂ ਤੋਂ ਛੁਡਾ ਲਿਆ, ਜਿਸ ਕਰਕੇ ਮੇਰੇ ਮਨ ਤੋਂ ਸਾਰਾ ਝਗੜਾ-ਝੰਬੇਲਾ ਲਹਿ ਗਿਆ।1। ਹੇ ਭਾਈ! ਸਾਧ ਸੰਗਤਿ ਵਿਚ ਆ ਕੇ ਮੈਂ ਪਰਾਈ ਆਸ ਛੱਡ ਦਿੱਤੀ। ਹਉਮੈ, ਮਾਇਆ ਦੇ ਮੋਹ, ਮਨ ਦੀ ਵਾਸਨਾ-ਇਹਨਾਂ ਸਭਨਾਂ ਨੂੰ ਟੋਆ ਪੁੱਟ ਕੇ ਨੱਪ ਦਿੱਤਾ (ਸਦਾ ਲਈ ਦੱਬ ਦਿੱਤਾ) ।1।ਰਹਾਉ।ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ ਮੇਰਾ ਕੋਈ ਦੁਸ਼ਮਨ ਨਹੀਂ ਰਹਿ ਗਿਆ, ਮੈਨੂੰ ਕੋਈ ਵੈਰੀ ਨਹੀਂ ਦਿੱਸਦਾ, ਮੈਂ ਭੀ ਕਿਸੇ ਦਾ ਵੈਰੀ ਨਹੀਂ ਬਣਦਾ। ਮੈਨੂੰ ਗੁਰੂ ਪਾਸੋਂ ਇਹ ਸਮਝ ਪ੍ਰਾਪਤ ਹੋ ਗਈ ਹੈ ਕਿ ਇਹ ਸਾਰਾ ਜਗਤ-ਖਿਲਾਰਾ ਪਰਮਾਤਮਾ ਆਪ ਹੀ ਹੈ, ਸਭਨਾਂ ਦੇ ਅੰਦਰ ਪਰਮਾਤਮਾ ਨੇ ਆਪ ਹੀ ਆਪਣੇ ਆਪ ਨੂੰ ਖਿਲਾਰਿਆ ਹੋਇਆ ਹੈ।2। ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ ਹਰੇਕ ਪ੍ਰਾਣੀ ਨੂੰ ਮੈਂ ਆਪਣਾ ਮਿੱਤਰ ਕਰਕੇ ਸਮਝਦਾ ਹਾਂ, ਮੈਂ ਭੀ ਸਭਨਾਂ ਦਾ ਮਿੱਤਰ-ਸੱਜਣ ਹੀ ਬਣਿਆ ਰਹਿੰਦਾ ਹਾਂ। ਮੇਰੇ ਮਨ ਦਾ ਪਰਮਾਤਮਾ ਨਾਲੋਂ ਬਣਿਆ ਹੋਇਆ ਵਿਛੋੜਾ ਸਾਧ ਸੰਗਤਿ ਦੀ ਕਿਰਪਾ ਨਾਲ ਕਿਤੇ ਦੂਰ ਚਲਾ ਗਿਆ ਹੈ, ਜਦੋਂ ਮੈਂ ਸਾਧ ਸੰਗਤਿ ਦੀ ਸਰਨ ਲਈ, ਤਦੋਂ ਮੇਰੇ ਪ੍ਰਭੂ-ਪਾਤਿਸ਼ਾਹ ਨੇ ਮੈਨੂੰ ਆਪਣੇ ਚਰਨਾਂ ਦਾ ਮਿਲਾਪ ਦੇ ਦਿੱਤਾ।3। ਹੇ ਭਾਈ! ਸਾਧ ਸੰਗਤਿ ਦੀ ਕਿਰਪਾ ਨਾਲ ਮੇਰੇ ਮਨ ਦਾ ਢੀਠ-ਪੁਣਾ ਮੁੱਕ ਗਿਆ ਹੈ, ਮੇਰੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ ਜਲ ਆ ਵੱਸਿਆ ਹੈ, ਗੁਰੂ ਦਾ ਸ਼ਬਦ ਮੈਨੂੰ ਪਿਆਰਾ ਲੱਗ ਰਿਹਾ ਹੈ। ਹੇ ਨਾਨਕ! ਆਖ-ਹੇ ਭਾਈ! ਹੁਣ ਮੈਂ ਜਲ ਵਿਚ, ਧਰਤੀ ਵਿਚ, ਆਕਾਸ਼ ਵਿਚ, ਸਭ ਥਾਂ ਵੱਸਣ ਵਾਲੇ ਸੋਹਣੇ ਰਾਮ ਨੂੰ ਵੇਖ ਲਿਆ ਹੈ।4।3।
English Translation :

DHANAASAREE, FIFTH MEHL:

Granting His Grace, God has blessed me with His Name, and released me of my bonds. I have forgotten all worldly entanglements, and I am attached to the Guru’s feet. || 1 || In the Saadh Sangat, the Company of the Holy, I have renounced my other cares and anxieties. I dug a deep pit, and buried my egotistical pride, emotional attachment and the desires of my mind. || 1 || Pause || No one is my enemy, and I am no one’s enemy. God, who expanded His expanse, is within all; I learned this from the True Guru. || 2 || I am a friend to all; I am everyone’s friend. When the sense of separation was removed from my mind, then I was united with the Lord, my King. || 3 || My stubbornness is gone, Ambrosial Nectar rains down, and the Word of the Guru’s Shabad seems so sweet to me. He is pervading everywhere, in the water, on the land and in the sky; Nanak beholds the all-pervading Lord. || 4 || 3 ||

Saturday, 27th Assu (Samvat 540 Nanakshahi)(Page: 671)
 
Katha of Hukamnama (Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[October 12, 2008, Sunday 05:15 AM. IST]
ਸੂਹੀ ਮਹਲਾ 5 ॥

ਹਰਿ ਚਰਣ ਕਮਲ ਕੀ ਟੇਕ ਸਤਿਗੁਰਿ ਦਿਤੀ ਤੁਸਿ ਕੈ ਬਲਿ ਰਾਮ ਜੀਉ ॥ ਹਰਿ ਅੰਮ੍ਰਿਿਤ ਭਰੇ ਭੰਡਾਰ ਸਭੁ ਕਿਛੁ ਹੈ ਘਰਿ ਤਿਸ ਕੈ ਬਲਿ ਰਾਮ ਜੀਉ ॥ ਬਾਬੁਲੁ ਮੇਰਾ ਵਡ ਸਮਰਥਾ ਕਰਣ ਕਾਰਣ ਪ੍ਰਭੁ ਹਾਰਾ ॥ ਜਿਸੁ ਸਿਮਰਤ ਦੁਖੁ ਕੋਈ ਨ ਲਾਗੈ ਭਉਜਲੁ ਪਾਰਿ ਉਤਾਰਾ ॥ ਆਦਿ ਜੁਗਾਦਿ ਭਗਤਨ ਕਾ ਰਾਖਾ ਉਸਤਤਿ ਕਰਿ ਕਰਿ ਜੀਵਾ ॥ ਨਾਨਕ ਨਾਮੁ ਮਹਾ ਰਸੁ ਮੀਠਾ ਅਨਦਿਨੁ ਮਨਿ ਤਨਿ ਪੀਵਾ ॥1॥ ਹਰਿ ਆਪੇ ਲਏ ਮਿਲਾਇ ਕਿਉ ਵੇਛੋੜਾ ਥੀਵਈ ਬਲਿ ਰਾਮ ਜੀਉ ॥ ਜਿਸ ਨੋ ਤੇਰੀ ਟੇਕ ਸੋ ਸਦਾ ਸਦ ਜੀਵਈ ਬਲਿ ਰਾਮ ਜੀਉ ॥ ਤੇਰੀ ਟੇਕ ਤੁਝੈ ਤੇ ਪਾਈ ਸਾਚੇ ਸਿਰਜਣਹਾਰਾ ॥ ਜਿਸ ਤੇ ਖਾਲੀ ਕੋਈ ਨਾਹੀ ਐਸਾ ਪ੍ਰਭੂ ਹਮਾਰਾ ॥ ਸੰਤ ਜਨਾ ਮਿਿਲ ਮੰਗਲੁ ਗਾਇਆ ਦਿਨੁ ਰੈਨਿ ਆਸ ਤੁਮ੍ਾਰੀ ॥ ਸਫਲੁ ਦਰਸੁ ਭੇਟਿਆ ਗੁਰੁ ਪੂਰਾ ਨਾਨਕ ਸਦ ਬਲਿਹਾਰੀ ॥2॥ ਸੰਮ੍ਲਿਆ ਸਚੁ ਥਾਨੁ ਮਾਨੁ ਮਹਤੁ ਸਚੁ ਪਾਇਆ ਬਲਿ ਰਾਮ ਜੀਉ ॥ ਸਤਿਗੁਰੁ ਮਿਿਲਆ ਦਇਆਲੁ ਗੁਣ ਅਬਿਨਾਸੀ ਗਾਇਆ ਬਲਿ ਰਾਮ ਜੀਉ ॥ ਗੁਣ ਗੋਵਿੰਦ ਗਾਉ ਨਿਤ ਨਿਤ ਪ੍ਰਾਣ ਪ੍ਰੀਤਮ ਸੁਆਮੀਆ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ ਮਿਲੇ ਅੰਤਰਜਾਮੀਆ ॥ ਸਤੁ ਸੰਤੋਖੁ ਵਜਹਿ ਵਾਜੇ ਅਨਹਦਾ ਝੁਣਕਾਰੇ ॥ ਸੁਣਿ ਭੈ ਬਿਨਾਸੇ ਸਗਲ ਨਾਨਕ ਪ੍ਰਭ ਪੁਰਖ ਕਰਣੈਹਾਰੇ ॥3॥ ਉਪਜਿਆ ਤਤੁ ਗਿਆਨੁ ਸਾਹੁਰੈ ਪੇਈਐ ਇਕੁ ਹਰਿ ਬਲਿ ਰਾਮ ਜੀਉ ॥ ਬ੍ਰਹਮੈ ਬ੍ਰਹਮੁ ਮਿਿਲਆ ਕੋਇ ਨ ਸਾਕੈ ਭਿੰਨ ਕਰਿ ਬਲਿ ਰਾਮ ਜੀਉ ॥ ਬਿਸਮੁ ਪੇਖੈ ਬਿਸਮੁ ਸੁਣੀਐ ਬਿਸਮਾਦੁ ਨਦਰੀ ਆਇਆ ॥ ਜਲਿ ਥਲਿ ਮਹੀਅਲਿ ਪੂਰਨ ਸੁਆਮੀ ਘਟਿ ਘਟਿ ਰਹਿਆ ਸਮਾਇਆ ॥ ਜਿਸ ਤੇ ਉਪਜਿਆ ਤਿਸੁ ਮਾਹਿ ਸਮਾਇਆ ਕੀਮਤਿ ਕਹਣੁ ਨ ਜਾਏ ॥ ਜਿਸ ਕੇ ਚਲਤ ਨ ਜਾਹੀ ਲਖਣੇ ਨਾਨਕ ਤਿਸਹਿ ਧਿਆਏ ॥4॥2॥


ਐਤਵਾਰ, 28 ਅੱਸੂ (ਸੰਮਤ 540 ਨਾਨਕਸ਼ਾਹੀ) (ਅੰਗ: 777)

ਪੰਜਾਬੀ ਵਿਆਖਿਆ :
ਸੂਹੀ ਮਹਲਾ 5 ॥


ਹੇ ਭਾਈ! ਮੈਂ ਸੋਹਣੇ ਪ੍ਰਭੂ ਤੋਂ ਸਦਕੇ ਜਾਂਦਾ ਹਾਂ (ਉਸ ਦੀ ਮਿਹਰ ਨਾਲ) ਗੁਰੂ ਨੇ ਮਿਹਰਵਾਨ ਹੋ ਕੇ ਮੈਨੂੰ ਉਸ ਦੇ ਸੋਹਣੇ ਚਰਨਾਂ ਦਾ ਆਸਰਾ ਦਿੱਤਾ ਹੈ । ਮੈਂ ਉਸ ਪ੍ਰਭੂ ਤੋਂ ਕੁਰਬਾਨ ਹਾਂ, ਉਸ ਦੇ ਘਰ ਵਿਚ ਹਰੇਕ ਪਦਾਰਥ ਮੌਜੂਦ ਹੈ, ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ (ਉਸ ਦੇ ਘਰ ਵਿਚ) ਖ਼ਜ਼ਾਨੇ ਭਰੇ ਪਏ ਹਨ । ਹੇ ਭਾਈ! ਮੇਰਾ ਪ੍ਰਭੂ-ਪਿਤਾ ਬੜੀਆਂ ਤਾਕਤਾਂ ਦਾ ਮਾਲਕ ਹੈ, ਉਹ ਪ੍ਰਭੂ ਹਰੇਕ ਸਬਬ ਬਣਾ ਸਕਣ ਵਾਲਾ ਹੈ । (ਉਹ ਐਸਾ ਹੈ) ਜਿਸ ਦਾ ਨਾਮ ਸਿਮਰਦਿਆਂ ਕੋਈ ਦੁੱਖ ਪੋਹ ਨਹੀਂ ਸਕਦਾ, (ਉਸ ਦਾ ਨਾਮ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ । ਹੇ ਭਾਈ! ਜਗਤ ਦੇ ਸ਼ੁਰੂ ਤੋਂ ਹੀ (ਉਹ ਪ੍ਰਭੂ ਆਪਣੇ) ਭਗਤਾਂ ਦਾ ਰਾਖਾ (ਚਲਿਆ ਆ ਰਿਹਾ) ਹੈ । ਉਸ ਦੀ ਸਿਫ਼ਤਿ-ਸਾਲਾਹ ਕਰ ਕਰ ਕੇ ਮੈਂ ਆਤਮਕ ਜੀਵਨ ਹਾਸਲ ਕਰ ਰਿਹਾ ਹਾਂ । ਹੇ ਨਾਨਕ! (ਆਖ—ਹੇ ਭਾਈ! ਉਸ ਦਾ) ਨਾਮ ਮਿੱਠਾ ਹੈ, (ਸਭ ਰਸਾਂ ਨਾਲੋਂ) ਵੱਡਾ ਰਸ ਹੈ ਮੈਂ ਤਾਂ ਹਰ ਵੇਲੇ (ਉਹ ਨਾਮ ਰਸ ਆਪਣੇ) ਮਨ ਦੀ ਰਾਹੀਂ ਗਿਆਨ-ਇੰਦ਼੍ਰਿਆਂ ਦੀ ਰਾਹੀਂ ਪੀਂਦਾ ਰਹਿੰਦਾ ਹਾਂ ।1। ਹੇ ਭਾਈ! ਮੈਂ ਸੋਹਣੇ ਪ੍ਰਭੂ ਤੋਂ ਸਦਕੇ ਜਾਂਦਾ ਹਾਂ, (ਜਿਸ ਮਨੁੱਖ ਨੂੰ) ਉਹ ਆਪ ਹੀ (ਆਪਣੇ ਚਰਨਾਂ ਨਾਲ) ਜੋੜਦਾ ਹੈ (ਉਸ ਮਨੁੱਖ ਨੂੰ ਪ੍ਰਭੂ ਨਾਲੋਂ) ਫਿਰ ਕਦੇ ਵਿਛੋੜਾ ਨਹੀਂ ਹੁੰਦਾ । ਹੇ ਰਾਮ! ਮੈਂ ਤੈਥੋਂ ਕੁਰਬਾਨ ਹਾਂ । ਜਿਸ ਮਨੁੱਖ ਨੂੰ ਤੇਰਾ ਸਹਾਰਾ ਮਿਲ ਜਾਂਦਾ ਹੈ, ਉਹ ਸਦਾ ਹੀ ਆਤਮਕ ਜੀਵਨ ਹਾਸਲ ਕਰੀ ਰੱਖਦਾ ਹੈ । ਪਰ, ਹੇ ਸਦਾ ਕਾਇਮ ਰਹਿਣ ਵਾਲੇ ਅਤੇ ਸਭ ਦੇ ਪੈਦਾ ਕਰਨ ਵਾਲੇ! ਤੇਰਾ ਆਸਰਾ ਮਿਲਦਾ ਭੀ ਤੇਰੇ ਹੀ ਪਾਸੋਂ ਹੈ । ਤੂੰ ਇਹੋ ਜਿਹਾ ਸਾਡਾ ਮਾਲਕ ਹੈਂ, ਜਿਸ (ਦੇ ਦਰ) ਤੋਂ ਕਦੇ ਕੋਈ ਖ਼ਾਲੀ (ਬੇ-ਮੁਰਾਦ) ਨਹੀਂ ਜਾਂਦਾ । ਹੇ ਪ੍ਰਭੂ! ਤੇਰੇ ਸੰਤ ਜਨ ਮਿਲ ਕੇ (ਸਦਾ ਤੇਰੀ) ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਹਨ, (ਉਹਨਾਂ ਨੂੰ) ਦਿਨ ਰਾਤ ਤੇਰੀ (ਸਹਾਇਤਾ ਦੀ) ਹੀ ਆਸ ਰਹਿੰਦੀ ਹੈ । ਹੇ ਨਾਨਕ! (ਆਖ—ਹੇ ਪ੍ਰਭੂ!) ਮੈਂ ਤੈਥੋਂ ਸਦਾ ਸਦਕੇ ਹਾਂ (ਤੇਰੀ ਹੀ ਮਿਹਰ ਨਾਲ ਉਹ) ਪੂਰਾ ਗੁਰੂ ਮਿਲਦਾ ਹੈ ਜਿਸ ਦਾ ਦੀਦਾਰ ਹਰੇਕ ਮੁਰਾਦ ਪੂਰੀ ਕਰਨ ਵਾਲਾ ਹੈ ।2। ਹੇ ਭਾਈ! ਮੈਂ ਪ੍ਰਭੂ ਜੀ ਤੋਂ ਸਦਕੇ ਜਾਂਦਾ ਹਾਂ । (ਪ੍ਰਭੂ ਦੀ ਮਿਹਰ ਨਾਲ ਜਿਸ ਨੂੰ) ਦਇਆ ਦਾ ਸੋਮਾ ਗੁਰੂ ਮਿਲ ਪਿਆ, ਉਸ ਨੇ ਅਬਿਨਾਸੀ ਪ੍ਰਭੂ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ, ਉਸ ਨੇ ਸਦਾ-ਥਿਰ ਪ੍ਰਭੂ ਦਾ ਦਰ ਮੱਲ ਲਿਆ, ਉਸ ਨੂੰ ਸਦਾ-ਥਿਰ ਪ੍ਰਭੂ ਮਿਲ ਪਿਆ, (ਉਸ ਨੂੰ ਪ੍ਰਭੂ ਦੇ ਦਰ ਤੋਂ) ਮਾਣ ਮਿਿਲਆ, ਵਡਿਆਈ ਮਿਲੀ । ਹੇ ਭਾਈ! ਜਿੰਦ ਦੇ ਮਾਲਕ ਪ੍ਰੀਤਮ ਪ੍ਰਭੂ ਦੇ ਗੁਣ ਸਦਾ ਹੀ ਗਾਇਆ ਕਰੋ, (ਜਿਹੜਾ ਮਨੁੱਖ ਗੁਣ ਗਾਂਦਾ ਹੈ, ਉਸ ਦੇ ਵਾਸਤੇ ਜ਼ਿੰਦਗੀ ਦੇ) ਸੋਹਣੇ ਦਿਹਾੜੇ ਆਏ ਰਹਿੰਦੇ ਹਨ, ਉਸ ਨੂੰ ਪ੍ਰਭੂ ਜੀ ਆਪਣੇ ਗਲ ਨਾਲ ਲਾਈ ਰੱਖਦੇ ਹਨ, ਸਭ ਦੇ ਦਿਲ ਦੀ ਜਾਣਨ ਵਾਲੇ ਪ੍ਰਭੂ ਜੀ ਉਸ ਨੂੰ ਮਿਲ ਪੈਂਦੇ ਹਨ । (ਉਸ ਮਨੁੱਖ ਦੇ ਅੰਦਰ) ਉੱਚਾ ਆਚਰਨ ਅਤੇ ਸੰਤੋਖ (ਹਰ ਵੇਲੇ ਆਪਣਾ ਪੂਰਾ ਪ੍ਰਭਾਵ ਪਾਈ ਰੱਖਦੇ ਹਨ, ਮਾਨੋ, ਸਤ ਸੰਤੋਖ ਦੇ ਅੰਦਰ) ਵਾਜੇ ਵੱਜ ਰਹੇ ਹਨ, (ਸਤ ਸੰਤੋਖ ਦੀ ਉਸ ਦੇ ਅੰਦਰ) ਇਕ-ਰਸ ਮਿੱਠੀ ਲੈ ਬਣੀ ਰਹਿੰਦੀ ਹੈ । ਹੇ ਨਾਨਕ! ਸਭ ਕੁਝ ਕਰਨ ਦੀ ਸਮਰਥਾ ਵਾਲੇ ਪ੍ਰਭੂ ਅਕਾਲ ਪੁਰਖ ਦੇ ਗੁਣ ਸੁਣ ਕੇ (ਮਨੁੱਖ ਦੇ) ਸਾਰੇ ਡਰ ਨਾਸ ਹੋ ਜਾਂਦੇ ਹਨ ।3। ਹੇ ਭਾਈ! ਮੈਂ ਪ੍ਰਭੂ ਜੀ ਤੋਂ ਸਦਕੇ ਜਾਂਦਾ ਹਾਂ । (ਜਿਹੜਾ ਮਨੁੱਖ ਉਸ ਪ੍ਰਭੂ ਨੂੰ ਸਦਾ ਸਿਮਰਦਾ ਹੈ, ਉਸ ਦੇ ਅੰਦਰ) ਅਸਲ ਆਤਮਕ ਜੀਵਨ ਦੀ ਸੂਝ ਪੈਦਾ ਹੋ ਜਾਂਦੀ ਹੈ, (ਉਸ ਨੂੰ) ਇਸ ਲੋਕ ਤੇ ਪਰਲੋਕ ਵਿਚ ਉਹੀ ਪਰਮਾਤਮਾ ਦਿੱਸਦਾ ਹੈ । ਉਸ ਜੀਵ ਨੂੰ ਪਰਮਾਤਮਾ (ਇਉਂ) ਮਿਲ ਪੈਂਦਾ ਹੈ ਕਿ ਕੋਈ (ਪਰਮਾਤਮਾ ਨਾਲੋਂ ਉਸ ਦਾ) ਨਿਖੇੜਾ ਨਹੀਂ ਕਰ ਸਕਦਾ । (ਉਹ ਮਨੁੱਖ ਹਰ ਥਾਂ) ਉਸ ਅਸਚਰਜ-ਰੂਪ ਪ੍ਰਭੂ ਨੂੰ ਵੇਖਦਾ ਹੈ, (ਉਹੀ ਹਰ ਥਾਂ ਬੋਲਦਾ ਉਸ ਨੂੰ) ਸੁਣੀਦਾ ਹੈ, ਹਰ ਥਾਂ ਉਹੀ ਉਸ ਨੂੰ ਦਿੱਸਦਾ ਹੈ । ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ ਪਰਮਾਤਮਾ ਹੀ ਉਸ ਨੂੰ ਵਿਆਪਕ ਦਿੱਸਦਾ ਹੈ) । ਹੇ ਨਾਨਕ! (ਆਖ—ਹੇ ਭਾਈ!) ਜਿਸ ਪਰਮਾਤਮਾ ਦੇ ਚੋਜ-ਤਮਾਸ਼ੇ ਬਿਆਨ ਨਹੀਂ ਕੀਤੇ ਜਾ ਸਕਦੇ, (ਜਿਹੜਾ ਮਨੁੱਖ ਸਦਾ) ਉਸ ਦਾ ਹੀ ਧਿਆਨ ਧਰਦਾ ਹੈ, ਉਸ ਮਨੁੱਖ ਦੀ ਉੱਚੀ ਹੋ ਚੁਕੀ ਆਤਮਕ ਅਵਸਥਾ ਦਾ ਮੁੱਲ ਨਹੀਂ ਪੈ ਸਕਦਾ, (ਕਿਉਂਕਿ) ਜਿਸ ਪਰਮਾਤਮਾ ਤੋਂ ਉਹ ਪੈਦਾ ਹੋਇਆ ਹੈ (ਸਿਮਰਨ ਦੀ ਬਰਕਤਿ ਨਾਲ) ਉਸ ਵਿਚ (ਹਰ ਵੇਲੇ) ਲੀਨ ਰਹਿੰਦਾ ਹੈ ।4।2।
English Translation :

SOOHEE, FIFTH MEHL:

The True Guru was satisfied with me, and blessed me with the Support of the Lord’s Lotus Feet. I am a sacrifice to the Lord. The Lord’s Ambrosial Nectar is an overflowing treasure; everything is in His Home. I am a sacrifice to the Lord. My Father is absolutely all-powerful. God is the Doer, the Cause of causes. Remembering Him in meditation, pain does not touch me; thus I cross over the terrifying world-ocean. In the beginning, and throughout the ages, He is the Protector of His devotees. Praising Him continually, I live. O Nanak, the Naam, the Name of the Lord, is the sweetest and most sublime essence. Night and day, I drink it in with my mind and body. || 1 || The Lord unites me with Himself; how could I feel any separation? I am a sacrifice to the Lord. One who has Your Support lives forever and ever. I am a sacrifice to the Lord. I take my support from You alone, O True Creator Lord. No one lacks this Support; such is my God. Meeting with the humble Saints, I sing the songs of joy; day and night, I place my hopes in You. I have obtained the Blessed Vision, the Darshan of the Perfect Guru. Nanak is forever a sacrifice. || 2 || Contemplating, dwelling upon the Lord’s true home, I receive honor, greatness and truth. I am a sacrifice to the Lord. Meeting the Merciful True Guru, I sing the Praises of the Imperishable Lord. I am a sacrifice to the Lord. Sing the Glorious Praises of the Lord of the Universe, continually, continuously; He is the Beloved Master of the breath of life. Good times have come; the Inner-knower, the Searcher of hearts, has met me, and hugged me close in His Embrace. The musical instruments of truth and contentment vibrate, and the unstruck melody of the sound current resounds. Hearing this, all my fears have been dispelled; O Nanak, God is the Primal Being, the Creator Lord. || 3 || The essence of spiritual wisdom has welled up; in this world, and the next, the One Lord is pervading. I am a sacrifice to the Lord. When God meets the God within the self, no one can separate them. I am a sacrifice to the Lord. I gaze upon the Wondrous Lord, and listen to the Wondrous Lord; the Wondrous Lord has come into my vision. The Perfect Lord and Master is pervading the water, the land and the sky, in each and every heart. I have merged again into the One from whom I originated. The value of this cannot be described. Nanak meditates on Him. || 4 || 2 ||

Sunday, 28th Assu (Samvat 540 Nanakshahi) (Page: 777)
 
rabb jaane ohna di soch hai ki
jehre sochde nahin bas kehande ne
dil ohna nu pher kaboole na
ik vaar jo nazron lainde ne
fatt samein naal ne bhar jaande
talwaar gandaasi goli de
debi zakhm chandariyan jeeban de
saari umar tasakde rehande ne..........
 
Katha of Hukamnama (Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[October 13, 2008, Monday 05:15 AM. IST]
ਸਲੋਕ ॥

ਰਸਨਾ ਉਚਰੰਤਿ ਨਾਮੰ ਸ੍ਰਵਣੰ ਸੁਨੰਤਿ ਸਬਦ ਅੰਮ੍ਰਿਤਹ ॥ ਨਾਨਕ ਤਿਨ ਸਦ ਬਲਿਹਾਰੰ ਜਿਨਾ ਧਿਆਨੁ ਪਾਰਬ੍ਰਹਮਣਹ ॥1॥ ਹਭਿ ਕੂੜਾਵੇ ਕੰਮ ਇਕਸੁ ਸਾਈ ਬਾਹਰੇ ॥ ਨਾਨਕ ਸੇਈ ਧੰਨੁ ਜਿਨਾ ਪਿਰਹੜੀ ਸਚ ਸਿਉ ॥2॥ ਪਉੜੀ ॥ ਸਦ ਬਲਿਹਾਰੀ ਤਿਨਾ ਜਿ ਸੁਨਤੇ ਹਰਿ ਕਥਾ ॥ ਪੂਰੇ ਤੇ ਪਰਧਾਨ ਨਿਵਾਵਹਿ ਪ੍ਰਭ ਮਥਾ ॥ ਹਰਿ ਜਸੁ ਲਿਖਹਿ ਬੇਅੰਤ ਸੋਹਹਿ ਸੇ ਹਥਾ ॥ ਚਰਨ ਪੁਨੀਤ ਪਵਿਤ੍ਰ ਚਾਲਹਿ ਪ੍ਰਭ ਪਥਾ ॥ ਸੰਤਾਂ ਸੰਗਿ ਉਧਾਰੁ ਸਗਲਾ ਦੁਖੁ ਲਥਾ ॥14॥


ਸੋਮਵਾਰ, 29 ਅੱਸੂ (ਸੰਮਤ 540 ਨਾਨਕਸ਼ਾਹੀ)(ਅੰਗ: 709)

ਪੰਜਾਬੀ ਵਿਆਖਿਆ :
ਸਲੋਕ ॥


ਜੋ ਮਨੁੱਖ ਜੀਭ ਨਾਲ ਪਾਰਬ੍ਰਹਮ ਦਾ ਨਾਮ ਉਚਾਰਦੇ ਹਨ, ਜੋ ਕੰਨਾਂ ਨਾਲ ਸਿਫ਼ਤਿ-ਸਾਲਾਹ ਦੀ ਪਵਿਤ਼੍ਰ ਬਾਣੀ ਸੁਣਦੇ ਹਨ ਤੇ ਜੋ ਪਾਰਬ੍ਰਹਮ ਦਾ ਧਿਆਨ (ਧਰਦੇ ਹਨ,) ਹੇ ਨਾਨਕ! ਮੈਂ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਹਾਂ ।1। ਇਕ ਖਸਮ-ਪ੍ਰਭੂ ਦੀ ਯਾਦ ਤੋਂ ਬਿਨਾ ਹੋਰ ਸਾਰੇ ਹੀ ਕੰਮ ਵਿਅਰਥ ਹਨ (ਭਾਵ, ਜੇ ਖਸਮ ਸਾਂਈ ਨੂੰ ਭੁਲਾ ਦਿੱਤਾ ਤਾਂ....) । ਹੇ ਨਾਨਕ! ਸਿਰਫ਼ ਉਹੀ ਬੰਦੇ ਭਾਗਾਂ ਵਾਲੇ ਹਨ, ਜਿਨ੍ਹਾਂ ਦਾ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨਾਲ ਪਿਆਰ ਹੈ ।2। ਮੈਂ ਉਹਨਾਂ ਬੰਦਿਆਂ ਤੋਂ ਸਦਾ ਕੁਰਬਾਨ ਜਾਂਦਾ ਹਾਂ ਜੋ ਪ੍ਰਭੂ ਦੀਆਂ ਗੱਲਾਂ ਸੁਣਦੇ ਹਨ । ਉਹ ਮਨੁੱਖ ਸਭ ਗੁਣਾਂ ਵਾਲੇ ਤੇ ਸਭ ਤੋਂ ਚੰਗੇ ਹਨ ਜੋ ਪ੍ਰਭੂ ਅੱਗੇ ਸਿਰ ਨਿਵਾਉਂਦੇ ਹਨ । (ਉਹਨਾਂ ਦੇ) ਉਹ ਹੱਥ ਸੋਹਣੇ ਲੱਗਦੇ ਹਨ ਜੋ ਬੇਅੰਤ ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖਦੇ ਹਨ ਤੇ ਉਹ ਪੈਰ ਪਵਿੱਤ਼੍ਰ ਹਨ ਜੋ ਪ੍ਰਭੂ ਦੇ ਰਾਹ ਤੇ ਤੁਰਦੇ ਹਨ । (ਅਜੇਹੇ) ਸੰਤਾਂ ਦੀ ਸੰਗਤਿ ਵਿਚ (ਦੁੱਖ ਵਿਕਾਰਾਂ ਤੋਂ) ਬਚਾਉ ਹੋ ਜਾਂਦਾ ਹੈ, ਸਾਰਾ ਦੁੱਖ ਦੂਰ ਹੋ ਜਾਂਦਾ ਹੈ ।14।
English Translation :

SHALOK:

With my tongue, I chant the Lord’s Name; with my ears, I listen to the Ambrosial Word of His Shabad. Nanak is forever a sacrifice to those who meditate on the Supreme Lord God. || 1 || All concerns are false, except those of the One Lord. O Nanak, blessed are those, who are in love with their True Lord. || 2 || PAUREE: I am forever a sacrifice to those who listen to the sermon of the Lord. Those who bow their heads before God are perfect and distinguished. Those hands, which write the Praises of the infinite Lord are beautiful. Those feet which walk on God’s Path are pure and holy. In the Society of the Saints, they are emancipated; all their sorrows depart. || 14 ||

Monday, 29th Assu (Samvat 540 Nanakshahi)(Page: 709)
 
TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[October 14, 2008, Tuesday 05:15 AM. IST]

ਸੂਹੀ ਮਹਲਾ 5 ॥

ਜੀਵਤ ਮਰੈ ਬੁਝੈ ਪ੍ਰਭੁ ਸੋਇ ॥ ਤਿਸੁ ਜਨ ਕਰਮਿ ਪਰਾਪਤਿ ਹੋਇ ॥1॥ ਸੁਣਿ ਸਾਜਨ ਇਉ ਦੁਤਰੁ ਤਰੀਐ ॥ ਮਿਿਲ ਸਾਧੂ ਹਰਿ ਨਾਮੁ ਉਚਰੀਐ ॥1॥ ਰਹਾਉ ॥ ਏਕ ਬਿਨਾ ਦੂਜਾ ਨਹੀ ਜਾਨੈ ॥ ਘਟ ਘਟ ਅੰਤਰਿ ਪਾਰਬ੍ਰਹਮੁ ਪਛਾਨੈ ॥2॥ ਜੋ ਕਿਛੁ ਕਰੈ ਸੋਈ ਭਲ ਮਾਨੈ ॥ ਆਦਿ ਅੰਤ ਕੀ ਕੀਮਤਿ ਜਾਨੈ ॥3॥ ਕਹੁ ਨਾਨਕ ਤਿਸੁ ਜਨ ਬਲਿਹਾਰੀ ॥ ਜਾ ਕੈ ਹਿਰਦੈ ਵਸਹਿ ਮੁਰਾਰੀ ॥4॥15॥21॥


ਮੰਗਲਵਾਰ, 30 ਅੱਸੂ (ਸੰਮਤ 540 ਨਾਨਕਸ਼ਾਹੀ) (ਅੰਗ: 741)

ਪੰਜਾਬੀ ਵਿਆਖਿਆ
:
ਸੂਹੀ ਮਹਲਾ 5 ॥


ਹੇ ਭਾਈ! ਜੇਹੜਾ ਮਨੁੱਖ ਦੁਨੀਆ ਦੀ ਕਾਰ ਕਰਦਾ ਹੋਇਆ ਹੀ ਦੁਨਿਆ ਦਾ ਮੋਹ ਤਿਆਗ ਦੇਂਦਾ ਹੈ, ਉਹ ਮਨੁੱਖ ਪਰਮਾਤਮਾ ਨਾਲ ਸਾਂਝ ਪਾ ਲੈਂਦਾ ਹੈ। ਉਸ ਮਨੁੱਖ ਨੂੰ ਪਰਮਾਤਮਾ ਦੀ ਕਿਰਪਾ ਨਾਲ ਪਰਮਾਤਮਾ ਦਾ ਮਿਲਾਪ ਪ੍ਰਾਪਤ ਹੋ ਜਾਂਦਾ ਹੈ।1। ਹੇ ਸੱਜਣ! ਮੇਰੀ ਬੇਨਤੀ ਸੁਣ। ਸੰਸਾਰ-ਸਮੁੰਦਰ ਤੋਂ ਪਾਰ ਲੰਘਣਾ ਬਹੁਤ ਔਖਾ ਹੈ, ਇਸ ਤੋਂ ਸਿਰਫ਼ ਇਸ ਤਰੀਕੇ ਨਾਲ ਪਾਰ ਲੰਘ ਸਕੀਦਾ ਹੈ ਕਿ ਗੁਰੂ ਨੂੰ ਮਿਲਕੇ ਪਰਮਾਤਮਾ ਦਾ ਨਾਮ ਸਿਮਰਿਆ ਜਾਏ।1।ਰਹਾਉ। ਹੇ ਭਾਈ! ਜੇਹੜਾ ਮਨੁੱਖ ਇੱਕ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਨਾਲ ਦਿਲੀ ਸਾਂਝ ਨਹੀਂ ਪਾਉਂਦਾ, ਉਹ ਮਨੁੱਖ ਪਰਮਾਤਮਾ ਨੂੰ ਹਰੇਕ ਸਰੀਰ ਵਿਚ ਵੱਸਦਾ ਪਛਾਣ ਲੈਂਦਾ ਹੈ।2। ਜੋ ਕੁਝ ਭੀ ਪਰਮਾਤਮਾ ਕਰਦਾ ਹੈ, ਜੇਹੜਾ ਮਨੁੱਖ ਹਰੇਕ ਉਸ ਕੰਮ ਨੂੰ ਦੁਨੀਆ ਵਾਸਤੇ ਭਲਾ ਮੰਨਦਾ ਹੈ, ਉਹ ਮਨੁੱਖ ਸਦਾ ਹੀ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਕਦਰ ਸਮਝ ਲੈਂਦਾ ਹੈ।3। ਹੇ ਨਾਨਕ! ਆਖ- ਹੇ ਪ੍ਰਭੂ! ਜਿਸ ਮਨੁੱਖ ਦੇ ਹਿਰਦੇ ਵਿਚ ਸਦਾ ਤੂੰ ਵੱਸਦਾ ਹੈਂ, ਜਿਸ ਨੂੰ ਸਦਾ ਤੂੰ ਚੇਤੇ ਰਹਿੰਦਾ ਹੈ, ਉਸ ਮਨੁੱਖ ਤੋਂ ਮੈਂ ਕੁਰਬਾਨ ਜਾਂਦਾ ਹਾਂ।4।15।21।
English Translation :

SOOHEE, FIFTH MEHL:

One who remains dead while yet alive understands God. He meets that humble being according to the karma of his past actions. || 1 || Listen, O friend — this is how to cross over the terrifying world-ocean. Meet with the Holy, and chant the Lord’s Name || 1 || Pause || There is no other to know, except for the One Lord. So realize that the Supreme Lord God is within each and every heart. || 2 || Whatever He does, accept that as good. Know the value of the beginning and the end. || 3 || Says Nanak, I am a sacrifice to that humble being, within whose heart the Lord dwells. || 4 || 15 || 21 ||

Tuesday, 30th Assu (Samvat 540 Nanakshahi) (Page : 741)
 
TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[October 14, 2008, Tuesday 05:15 AM. IST]

ਸੂਹੀ ਮਹਲਾ 5 ॥

ਜੀਵਤ ਮਰੈ ਬੁਝੈ ਪ੍ਰਭੁ ਸੋਇ ॥ ਤਿਸੁ ਜਨ ਕਰਮਿ ਪਰਾਪਤਿ ਹੋਇ ॥1॥ ਸੁਣਿ ਸਾਜਨ ਇਉ ਦੁਤਰੁ ਤਰੀਐ ॥ ਮਿਿਲ ਸਾਧੂ ਹਰਿ ਨਾਮੁ ਉਚਰੀਐ ॥1॥ ਰਹਾਉ ॥ ਏਕ ਬਿਨਾ ਦੂਜਾ ਨਹੀ ਜਾਨੈ ॥ ਘਟ ਘਟ ਅੰਤਰਿ ਪਾਰਬ੍ਰਹਮੁ ਪਛਾਨੈ ॥2॥ ਜੋ ਕਿਛੁ ਕਰੈ ਸੋਈ ਭਲ ਮਾਨੈ ॥ ਆਦਿ ਅੰਤ ਕੀ ਕੀਮਤਿ ਜਾਨੈ ॥3॥ ਕਹੁ ਨਾਨਕ ਤਿਸੁ ਜਨ ਬਲਿਹਾਰੀ ॥ ਜਾ ਕੈ ਹਿਰਦੈ ਵਸਹਿ ਮੁਰਾਰੀ ॥4॥15॥21॥


ਮੰਗਲਵਾਰ, 30 ਅੱਸੂ (ਸੰਮਤ 540 ਨਾਨਕਸ਼ਾਹੀ) (ਅੰਗ: 741)

ਪੰਜਾਬੀ ਵਿਆਖਿਆ
:
ਸੂਹੀ ਮਹਲਾ 5 ॥


ਹੇ ਭਾਈ! ਜੇਹੜਾ ਮਨੁੱਖ ਦੁਨੀਆ ਦੀ ਕਾਰ ਕਰਦਾ ਹੋਇਆ ਹੀ ਦੁਨਿਆ ਦਾ ਮੋਹ ਤਿਆਗ ਦੇਂਦਾ ਹੈ, ਉਹ ਮਨੁੱਖ ਪਰਮਾਤਮਾ ਨਾਲ ਸਾਂਝ ਪਾ ਲੈਂਦਾ ਹੈ। ਉਸ ਮਨੁੱਖ ਨੂੰ ਪਰਮਾਤਮਾ ਦੀ ਕਿਰਪਾ ਨਾਲ ਪਰਮਾਤਮਾ ਦਾ ਮਿਲਾਪ ਪ੍ਰਾਪਤ ਹੋ ਜਾਂਦਾ ਹੈ।1। ਹੇ ਸੱਜਣ! ਮੇਰੀ ਬੇਨਤੀ ਸੁਣ। ਸੰਸਾਰ-ਸਮੁੰਦਰ ਤੋਂ ਪਾਰ ਲੰਘਣਾ ਬਹੁਤ ਔਖਾ ਹੈ, ਇਸ ਤੋਂ ਸਿਰਫ਼ ਇਸ ਤਰੀਕੇ ਨਾਲ ਪਾਰ ਲੰਘ ਸਕੀਦਾ ਹੈ ਕਿ ਗੁਰੂ ਨੂੰ ਮਿਲਕੇ ਪਰਮਾਤਮਾ ਦਾ ਨਾਮ ਸਿਮਰਿਆ ਜਾਏ।1।ਰਹਾਉ। ਹੇ ਭਾਈ! ਜੇਹੜਾ ਮਨੁੱਖ ਇੱਕ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਨਾਲ ਦਿਲੀ ਸਾਂਝ ਨਹੀਂ ਪਾਉਂਦਾ, ਉਹ ਮਨੁੱਖ ਪਰਮਾਤਮਾ ਨੂੰ ਹਰੇਕ ਸਰੀਰ ਵਿਚ ਵੱਸਦਾ ਪਛਾਣ ਲੈਂਦਾ ਹੈ।2। ਜੋ ਕੁਝ ਭੀ ਪਰਮਾਤਮਾ ਕਰਦਾ ਹੈ, ਜੇਹੜਾ ਮਨੁੱਖ ਹਰੇਕ ਉਸ ਕੰਮ ਨੂੰ ਦੁਨੀਆ ਵਾਸਤੇ ਭਲਾ ਮੰਨਦਾ ਹੈ, ਉਹ ਮਨੁੱਖ ਸਦਾ ਹੀ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਕਦਰ ਸਮਝ ਲੈਂਦਾ ਹੈ।3। ਹੇ ਨਾਨਕ! ਆਖ- ਹੇ ਪ੍ਰਭੂ! ਜਿਸ ਮਨੁੱਖ ਦੇ ਹਿਰਦੇ ਵਿਚ ਸਦਾ ਤੂੰ ਵੱਸਦਾ ਹੈਂ, ਜਿਸ ਨੂੰ ਸਦਾ ਤੂੰ ਚੇਤੇ ਰਹਿੰਦਾ ਹੈ, ਉਸ ਮਨੁੱਖ ਤੋਂ ਮੈਂ ਕੁਰਬਾਨ ਜਾਂਦਾ ਹਾਂ।4।15।21।
English Translation :

SOOHEE, FIFTH MEHL:

One who remains dead while yet alive understands God. He meets that humble being according to the karma of his past actions. || 1 || Listen, O friend — this is how to cross over the terrifying world-ocean. Meet with the Holy, and chant the Lord’s Name || 1 || Pause || There is no other to know, except for the One Lord. So realize that the Supreme Lord God is within each and every heart. || 2 || Whatever He does, accept that as good. Know the value of the beginning and the end. || 3 || Says Nanak, I am a sacrifice to that humble being, within whose heart the Lord dwells. || 4 || 15 || 21 ||

Tuesday, 30th Assu (Samvat 540 Nanakshahi) (Page : 741)
 
Katha of Hukamnama (Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[October 15, 2008, Wednesday 05:15 AM. IST]
ਧਨਾਸਰੀ ਮਹਲਾ 5 ॥

ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥1॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥2॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥3॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ 4॥3॥27॥


ਬੁੱਧਵਾਰ, 1 ਕੱਤਕ, (ਸੰਮਤ 540 ਨਾਨਕਸ਼ਾਹੀ) (ਅੰਗ: 677)

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ 5 ॥


ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ ਮੇਰੇ ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ।1। ਹੇ ਭਾਈ! ਉਸ ਪਰਮਾਤਮਾ ਨੂੰ ਹੀ ਅਸਲ ਸਾਥੀ ਸਮਝਣਾ ਚਾਹੀਦਾ ਹੈ, ਜੇਹੜਾ ਸਾਥੋਂ ਇਸ ਲੋਕ ਵਿਚ, ਪਰਲੋਕ ਵਿਚ ਕਿਤੇ ਭੀ ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜ੍ਹਾ ਅੱਖ ਝਮਕਣ ਦੇ ਸਮੇਂ ਵਿਚ ਹੀ ਮੁੱਕ ਜਾਂਦਾ ਹੈ।ਰਹਾਉ। ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ ਸਭ ਨੂੰ ਪਾਲਦਾ ਹੈ, ਉਸ ਦੀ ਕਿਰਪਾ ਨਾਲ ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ। ਉਹ ਪ੍ਰਭੂ ਸਾਡੇ ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ।2। ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ-ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ।3। ਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ।ਹੇ ਪ੍ਰਭੂ! ਨਾਨਕ! ਤੇਰੇ ਪਾਸੋਂ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ।4।3।27।
English Translation :

DHANAASAREE, FIFTH MEHL:

Wherever I look, there I see Him present; He is never far away. He is all-pervading, everywhere; O my mind, meditate on Him forever. || 1 || He alone is called your companion, who will not be separated from you, here or hereafter. That pleasure, which passes away in an instant, is trivial. || Pause || He cherishes us, and gives us sustenance; He does not lack anything. With each and every breath, my God takes care of His creatures. || 2 || God is undeceiveable, impenetrable and infinite; His form is lofty and exalted. Chanting and meditating on the embodiment of wonder and beauty, His humble servants are in bliss. || 3 || Bless me with such understanding, O Merciful Lord God, that I might remember You. Nanak begs God for the gift of the dust of the feet of the Saints. || 4 || 3 || 27 ||

Wednesday, 1st Katak (Samvat 540 Nanakshahi) (Page : 677)
 
Katha of Hukamnama

TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[October 16, 2008, Thursday 05:30 AM. IST]
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥1॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥1॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥2॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥3॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭੁੋਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥4॥1॥


ਵੀਰਵਾਰ, 2 ਕੱਤਕ (ਸੰਮਤ 540 ਨਾਨਕਸ਼ਾਹੀ) (ਅੰਗ : 657)

ਪੰਜਾਬੀ ਵਿਆਖਿਆ :
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ ॥


ਹੇ ਮਾਧੋ! ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ, ਉਤਨਾ ਚਿਰ ਤੂੰ ਅਸਾਡੇ ਅੰਦਰ ਪਰਗਟ ਨਹੀਂ ਹੁੰਦਾ, ਪਰ ਜਦੋਂ ਤੂੰ ਪ੍ਰਤੱਖ ਹੁੰਦਾ ਹੈਂ ਤਦੋਂ ਅਸਾਡੀ ‘ਮੈਂ’ ਦੂਰ ਹੋ ਜਾਂਦੀ ਹੈ; ਇਸ ‘ਮੈਂ’ ਦੇ ਹਟਣ ਨਾਲ ਇਹ ਸਮਝ ਆ ਜਾਂਦੀ ਹੈ ਕਿ ਜਿਵੇਂ ਬੜਾ ਤੂਫ਼ਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ ਨਕ ਭਰ ਜਾਂਦਾ ਹੈ, ਪਰ ਅਸਲ ਵਿਚ ਉਹ ਲਹਿਰਾਂ ਸਮੁੰਦਰ ਦੇ ਪਾਣੀ ਵਿਚ ਪਾਣੀ ਹੀ ਹੈ ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਹੀ ਵਿਕਾਸ ਹੈ।1। ਹੇ ਮਾਧੋ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ ਬਿਆਨ ਨਹੀਂ ਕੀਤਾ ਜਾ ਸਕਦਾ। ਅਸੀਂ ਜੋ ਮੰਨੀ ਬੈਠੇ ਹਾਂ ਕਿ ਜਗਤ ਤੇਰੇ ਨਾਲੋਂ ਕੋਈ ਵੱਖਰੀ ਹਸਤੀ ਹੈ, ਉਹ ਠੀਕ ਨਹੀਂ ਹੈ।1। ਰਹਾਉ। ਜਿਵੇਂ ਕੋਈ ਰਾਜਾ ਆਪਣੇ ਤਖ਼ਤ ਉਤੇ ਸੌਂ ਜਾਏ, ਤੇ, ਸੁਪਨੇ ਵਿਚ ਮੰਗਤਾ ਬਣ ਜਾਏ, ਰਾਜ ਹੁੰਦਿਆ ਸੁੰਦਿਆਂ ਉਹ ਸੁਪਨੇ ਵਿਚ ਰਾਜ ਤੋਂ ਵਿਛੜ ਕੇ ਦੁੱਖੀ ਹੁੰਦਾ ਹੈ, ਤਿਵੇਂ ਹੀ ਹੇ ਮਾਧੋ ! ਤੈਥੋਂ ਵਿਛੜ ਕੇ ਅਸਾਡਾ ਜੀਵਾਂ ਦਾ ਹਾਲ ਹੋ ਰਿਹਾ ਹੈ।2। ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਜਿਵੇਂ ਸੋਨੇ ਤੋਂ ਬਣੇ ਹੋਏ ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ, ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ। ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ।3। ਹੁਣ ਤਾਂ ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ। ਦੂਰ ਨਹੀਂ, ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ ਜਗਤ ਵਿਚ ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ।4।1।
English Translation :

RAAG SORAT’H, THE WORD OF DEVOTEE RAVI DAAS JEE:
ONE UNIVERSAL CREATOR GOD. BY THE GRACE OF THE TRUE GURU:

When I am in my ego, then You are not with me. Now that You are with me, there is no egotism within me. The wind may raise up huge waves in the vast ocean, but they are just water in water. || 1 || O Lord, what can I say about such an illusion? Things are not as they seem. || 1 || Pause || It is like the king, who falls asleep upon his throne, and dreams that he is a beggar. His kingdom is intact, but separated from it, he suffers in sorrow. Such is my own condition. || 2 || Like the story of the rope mistaken for a snake, the mystery has now been explained to me. Like the many bracelets, which I mistakenly thought were gold; now, I do not say what I said then. || 3 || The One Lord is pervading the many forms; He enjoys Himself in all hearts. Says Ravi Daas, the Lord is nearer than our own hands and feet. Whatever will be, will be. || 4 || 1 ||

Thursday, 2nd Katak (Samvat 540 Nanakshahi) (Page: 657)
 
[October 17, 2008, Friday 05:30 AM. IST]
sੂਹੀ ਮਹਲਾ 3 ॥

ਕਾਇਆ ਕਾਮਣਿ ਅਤਿ ਸੁਆਲਿ੍ਉ ਪਿਰੁ ਵਸੈ ਜਿਸੁ ਨਾਲੇ ॥ ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮ੍ਾਲੇ ॥ ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥1॥ ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥ ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ ॥1॥ ਰਹਾਉ ॥ ਕਾਇਆ ਅੰਦਰਿ ਸਭੁ ਕਿਛੁ ਵਸੈ ਖੰਡ ਮੰਡਲ ਪਾਤਾਲਾ ॥ ਕਾਇਆ ਅੰਦਰਿ ਜਗਜੀਵਨ ਦਾਤਾ ਵਸੈ ਸਭਨਾ ਕਰੇ ਪ੍ਰਤਿਪਾਲਾ ॥ ਕਾਇਆ ਕਾਮਣਿ ਸਦਾ ਸੁਹੇਲੀ ਗੁਰਮੁਖਿ ਨਾਮੁ ਸਮ੍ਾਲਾ ॥2॥ ਕਾਇਆ ਅੰਦਰਿ ਆਪੇ ਵਸੈ ਅਲਖੁ ਨ ਲਖਿਆ ਜਾਈ ॥ ਮਨਮੁਖੁ ਮੁਗਧੁ ਬੂਝੈ ਨਾਹੀ ਬਾਹਰਿ ਭਾਲਣਿ ਜਾਈ ॥ ਸਤਿਗੁਰੁ ਸੇਵੇ ਸਦਾ ਸੁਖੁ ਪਾਏ ਸਤਿਗੁਰਿ ਅਲਖੁ ਦਿਤਾ ਲਖਾਈ ॥3॥ ਕਾਇਆ ਅੰਦਰਿ ਰਤਨ ਪਦਾਰਥ ਭਗਤਿ ਭਰੇ ਭੰਡਾਰਾ ॥ ਇਸੁ ਕਾਇਆ ਅੰਦਰਿ ਨਉਖੰਡ ਪ੍ਰਿਥਮੀ ਹਾਟ ਪਟਣ ਬਾਜਾਰਾ ॥ ਇਸੁ ਕਾਇਆ ਅੰਦਰਿ ਨਾਮੁ ਨਉ ਨਿਿਧ ਪਾਈਐ ਗੁਰ ਕੈ ਸਬਦਿ ਵੀਚਾਰਾ ॥4॥ ਕਾਇਆ ਅੰਦਰਿ ਤੋਲਿ ਤੁਲਾਵੈ ਆਪੇ ਤੋਲਣਹਾਰਾ ॥ ਇਹੁ ਮਨੁ ਰਤਨੁ ਜਵਾਹਰ ਮਾਣਕੁ ਤਿਸ ਕਾ ਮੋਲੁ ਅਫਾਰਾ ॥ ਮੋਲਿ ਕਿਤ ਹੀ ਨਾਮੁ ਪਾਈਐ ਨਾਹੀ ਨਾਮੁ ਪਾਈਐ ਗੁਰ ਬੀਚਾਰਾ ॥5॥ ਗੁਰਮੁਖਿ ਹੋਵੈ ਸੁ ਕਾਇਆ ਖੋਜੈ ਹੋਰ ਸਭ ਭਰਮਿ ਭੁਲਾਈ ॥ ਜਿਸ ਨੋ ਦੇਇ ਸੋਈ ਜਨੁ ਪਾਵੈ ਹੋਰ ਕਿਆ ਕੋ ਕਰੇ ਚਤੁਰਾਈ ॥ ਕਾਇਆ ਅੰਦਰਿ ਭਉ ਭਾਉ ਵਸੈ ਗੁਰ ਪਰਸਾਦੀ ਪਾਈ ॥6॥ ਕਾਇਆ ਅੰਦਰਿ ਬ੍ਰਹਮਾ ਬਿਸਨੁ ਮਹੇਸਾ ਸਭ ਓਪਤਿ ਜਿਤੁ ਸੰਸਾਰਾ ॥ ਸਚੈ ਆਪਣਾ ਖੇਲੁ ਰਚਾਇਆ ਆਵਾ ਗਉਣੁ ਪਾਸਾਰਾ ॥ ਪੂਰੈ ਸਤਿਗੁਰਿ ਆਪਿ ਦਿਖਾਇਆ ਸਚਿ ਨਾਮਿ ਨਿਸਤਾਰਾ ॥7॥ ਸਾ ਕਾਇਆ ਜੋ ਸਤਿਗੁਰੁ ਸੇਵੈ ਸਚੈ ਆਪਿ ਸਵਾਰੀ ॥ ਵਿਣੁ ਨਾਵੈ ਦਰਿ ਢੋਈ ਨਾਹੀ ਤਾ ਜਮੁ ਕਰੇ ਖੁਆਰੀ ॥ ਨਾਨਕ ਸਚੁ ਵਡਿਆਈ ਪਾਏ ਜਿਸ ਨੋ ਹਰਿ ਕਿਰਪਾ ਧਾਰੀ ॥8॥2॥

ਸ਼ੁੱਕਰਵਾਰ, 3 ਕੱਤਕ (ਸੰਮਤ 540 ਨਾਨਕਸ਼ਾਹੀ) (ਅੰਗ: 754)

ਪੰਜਾਬੀ ਵਿਆਖਿਆ :
sੂਹੀ ਮਹਲਾ 3 ॥

ਹੇ ਭਾਈ! ਗੁਰੂ ਦੀ ਬਾਣੀ ਦੀ ਬਰਕਤਿ ਨਾਲ ਕਾਂਇਆਂ ਵਿਚ ਪ੍ਰਭੂ-ਪਤੀ ਆ ਵੱਸਦਾ ਹੈ, ਉਹ ਕਾਂਇਆਂ-ਇਸਤ੍ਰੀ ਬਹੁਤ ਸੁੰਦਰ ਬਣ ਜਾਂਦੀ ਹੈ। ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਵਸਾਉਂਦੀ ਹੈ, ਸਦਾ-ਥਿਰ ਪ੍ਰਭੂ-ਪਤੀ ਦੇ ਮਿਲਾਪ ਦੇ ਕਾਰਨ ਉਹ ਸਦਾ ਲਈ ਸੁਹਾਗ ਭਾਗ ਵਾਲੀ ਬਣ ਜਾਂਦੀ ਹੈ। ਹੇ ਭਾਈ! ਬਾਣੀ ਦੀ ਬਰਕਤਿ ਨਾਲ ਜੇਹੜਾ ਮਨੁੱਖ ਆਪਣੇ ਅੰਦਰੋਂ ਹਉਮੈ ਸਾੜ ਲੈੈਂਦਾ ਹੈ, ਉਹ ਸਦਾ ਵਾਸਤੇ ਪਰਮਾਤਮਾ ਦੀ ਭਗਤੀ ਦੇ ਰੰਗ ਵਿਚ ਰੰਗਿਆ ਜਾਂਦਾ ਹੈ।1। ਹੇ ਭਾਈ! ਪੂਰੇ ਗੁਰੂ ਦੀ ਬਾਣੀ ਧੰਨ ਹੈ ਧੰਨ ਹੈ । ਇਹ “ਬਾਣੀ ਪੂਰੇ ਗੁਰੂ ਦੇ ਹਿਰਦੇ ਵਿਚੋਂ ਪੈਦਾ ਹੁੰਦੀ ਹੈ, ਅਤੇ ਜੇਹੜਾ ਮਨੁੱਖ ਇਸ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹੈ ਉਸ ਨੂੰ ਸਦਾ ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਕਰ ਦੇਂਦੀ ਹੈ।1। ਰਹਾਉ। ਹੇ ਭਾਈ! ਖੰਡਾਂ, ਮੰਡਲਾਂ, ਪਾਤਾਲਾਂ ਸਾਰੇ ਜਗਤ ਦਾ ਹਰੇਕ ਸੁਖ ਉਸ ਸਰੀਰ ਦੇ ਅੰਦਰ ਆ ਵੱਸਦਾ ਹੈ, ਜਿਸ ਸਰੀਰ ਵਿਚ ਜਗਤ ਦਾ ਜੀਵਨ ਉਹ ਦਾਤਾਰ-ਪ੍ਰਭੂ ਪਰਗਟ ਹੋ ਜਾਂਦਾ ਹੈ ਜੋ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਉਂਦਾ ਹੈ ਉਸ ਦੀ ਕਾਂਇਆਂ-ਇਸਤ੍ਰੀ ਸਦਾ ਸੁਖੀ ਰਹਿੰਦੀ ਹੈ।2। ਹੇ ਭਾਈ! ਇਸ ਸਰੀਰ ਵਿਚ ਪ੍ਰਭੂ ਆਪ ਹੀ ਵੱਸਦਾ ਹੈ, ਪਰ ਉਹ ਅਦ੍ਰਿਸ਼ਟ ਹੈ ਸਧਾਰਨ ਤੌਰ ਤੇ ਵੇਖਿਆ ਨਹੀਂ ਜਾ ਸਕਦਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਇਹ ਭੇਤ ਨਹੀਂ ਸਮਝਦਾ, ਉਸ ਪ੍ਰਭੂ ਨੂੰ ਬਾਹਰ ਜੰਗਲ ਆਦਿਕ ਵਿਚ ਲੱਭਣ ਤੁਰ ਪੈਂਦਾ ਹੈ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਆ ਪੈਂਦਾ ਹੈ, ਉਹ ਸਦਾ ਆਤਮਕ ਆਨੰਦ ਮਾਣਦਾ ਹੈ ਕਿਉਂਕਿ ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ ਗੁਰੂ ਨੇ ਉਸ ਨੂੰ ਅਦ੍ਰਿਸ਼ਟ ਪਰਮਾਤਮਾ ਉਸ ਦੇ ਅੰਦਰ ਵੱਸਦਾ ਵਿਖਾ ਦਿੱਤਾ।3। ਹੇ ਭਾਈ! ਪਰਮਾਤਮਾ ਦੀ ਭਗਤੀ ਮਾਨੋ ਰਤਨ ਪਦਾਰਥ ਹੈ ਇਹਨਾਂ ਰਤਨਾਂ ਪਦਾਰਥਾਂ ਦੇ ਖ਼ਜ਼ਾਨੇ ਇਸ ਮਨੁੱਖ ਸਰੀਰ ਵਿਚ ਭਰੇ ਪਏ ਹਨ। ਇਸ ਸਰੀਰ ਦੇ ਅੰਦਰ ਹੀ ਮਾਨੋ ਸਾਰੀ ਧਰਤੀ ਦੇ ਹੱਟ ਬਾਜ਼ਾਰ ਤੇ ਸ਼ਹਿਰ ਵੱਸ ਰਹੇ ਹਨ। ਗੁਰੂ ਦੀ ਬਾਣੀ ਦੀ ਬਰਕਤਿ ਨਾਲ ਮਨੁੱਖ ਅੰਦਰ ਹੀ ਨਾਮ ਧਨ ਵਿਹਾਝਦਾ ਹੈ। ਗੁਰੂ ਦੇ ਸ਼ਬਦ ਦੇ ਰਾਹੀਂ ਵਿਚਾਰ ਕਰ ਕੇ ਇਸ ਸਰੀਰ ਦੇ ਵਿਚੋਂ ਹੀ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ ਜੇਹੜਾ ਮਾਨੋ ਧਰਤੀ ਦੇ ਨੌ ਹੀ ਖ਼ਜ਼ਾਨੇ ਹੈ।4। ਹੇ ਭਾਈ! ਇਸ ਮਨੁੱੁਖਾ ਸਰੀਰ ਵਿਚ ਨਾਮ-ਰਤਨ ਦੀ ਪਰਖ ਕਰਨ ਵਾਲਾ ਪ੍ਰਭੂ ਆਪ ਹੀ ਵੱਸਦਾ ਹੈ, ਉਹ ਆਪ ਪਰਖ ਕਰ ਕੇ ਨਾਮ-ਰਤਨ ਦੀ ਪਰਖ ਦੀ ਜਾਚ ਸਿਖਾਉਂਦਾ ਹੈ, ਜਿਸ ਮਨੁੱਖ ਨੂੰ ਜਾਚ ਸਿਖਾ ਦੇਂਦਾ ਹੈ, ਉਸ ਦਾ ਇਹ ਮਨ ਮਾਨੋ ਰਤਨ ਵਰਗਾ ਜਵਾਹਰ ਮੋਤੀ ਵਰਗਾ ਕੀਮਤੀ ਬਣ ਜਾਂਦਾ ਹੈ। ਇਤਨਾ ਕੀਮਤੀ ਬਣ ਜਾਂਦਾ ਹੈ ਕਿ ਉਸ ਦਾ ਮੁੱਲ ਨਹੀਂ ਪੈ ਸਕਦਾ। ਉਸ ਮਨੁੱਖ ਨੂੰ ਸਮਝ ਪੈ ਜਾਂਦੀ ਹੈ ਕਿ ਪਰਮਾਤਮਾ ਦਾ ਨਾਮ ਕਿਸੇ ਦੁਨੀਆਵੀ ਕੀਮਤ ਨਾਲ ਨਹੀਂ ਮਿਲ ਸਕਦਾ।ਸਤਿਗੁਰੂ ਦੀ ਬਾਣੀ ਦੀ ਵਿਚਾਰ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਮਿਲਦਾ ਹੈ।5। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਪਰਮਾਤਮਾ ਦੇ ਨਾਮ ਦੀ ਪ੍ਰਾਪਤੀ ਵਾਸਤੇ ਆਪਣੇ ਸਰੀਰ ਨੂੰ ਹੀ ਖੋਜਦਾ ਹੈ। ਬਾਕੀ ਦੀ ਲੁਕਾਈ ਭਟਕਣਾ ਵਿਚ ਪੈ ਕੇ ਕੁਰਾਹੇ ਪਈ ਰਹਿੰਦੀ ਹੈ। ਪਰਮਾਤਮਾ ਆਪ ਜਿਸ ਮਨੁੱਖ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ, ਉਹੀ ਮਨੁੱਖ ਪ੍ਰਾਪਤ ਕਰਦਾ ਹੈ। ਕੋਈ ਭੀ ਮਨੁੱਖ ਗੁਰੂ ਦੀ ਸ਼ਰਨ ਤੋਂ ਬਿਨਾ ਹੋਰ ਕੋਈ ਸਿਆਣਪ ਨਹੀਂ ਕਰ ਸਕਦਾ ਜਿਸ ਨਾਲ ਨਾਮ ਪ੍ਰਾਪਤ ਕਰ ਸਕੇ। ਗੁਰੂ ਦੀ ਕਿਰਪਾ ਨਾਲ ਹੀ ਨਾਮ ਪ੍ਰਾਪਤ ਹੁੰਦਾ ਹੈ। ਜਿਸ ਨੂੰ ਪ੍ਰਾਪਤ ਹੁੰਦਾ ਹੈ ਉਸ ਦੇ ਸਰੀਰ ਵਿਚ ਪਰਮਾਤਮਾ ਦਾ ਡਰ-ਅਦਬ ਅਤੇ ਪਿਆਰ ਆ ਵੱਸਦਾ ਹੈ।6। ਹੇ ਭਾਈ! ਇਸ ਸਰੀਰ ਵਿਚ ਉਹ ਪਰਮਾਤਮਾ ਵੱਸ ਰਿਹਾ ਹੈ, ਜਿਸ ਤੋਂ ਬ੍ਰਹਮਾ, ਬਿਸ਼ਨ, ਸ਼ਿਵ ਅਤੇ ਹੋਰ ਸਾਰੀ ਸ੍ਰਿਸ਼ਟੀ ਦੀ ਉਤਪੱਤੀ ਹੋਈ ਹੈ। ਸਦਾ-ਥਿਰ ਪ੍ਰਭੂ ਨੇ ਇਹ ਜਗਤ ਆਪਣਾ ਇਕ ਤਮਾਸ਼ਾ ਰਚਿਆ ਹੋਇਆ ਹੈ ਇਹ ਜੰਮਣ ਮਰਨ ਇਕ ਖਿਲਾਰਾ ਖਿਲਾਰ ਦਿੱਤਾ ਹੈ। ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਇਹ ਅਸਲੀਅਤ ਵਿਖਾ ਦਿੱਤੀ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜ ਕੇ ਉਸ ਮਨੁੱਖ ਦਾ ਪਾਰ-ਉਤਾਰਾ ਹੋ ਗਿਆ।7। ਹੇ ਭਾਈ! ਉਹੀ ਸਰੀਰ ਸਫਲ ਹੈ ਜੇਹੜਾ ਗੁਰੂ ਦੀ ਸ਼ਰਨ ਪੈਂਦਾ ਹੈ। ਉਸ ਸਰੀਰ ਨੂੰ ਸਦਾ ਥਿਰ ਰਹਿਣ ਵਾਲੇ ਕਰਤਾਰ ਨੇ ਆਪ ਸੋਹਣਾ ਬਣਾ ਦਿੱਤਾ। ਪਰਮਾਤਮਾ ਦੇ ਨਾਮ ਤੋਂ ਬਿਨਾ ਪਰਮਾਤਮਾ ਦੇ ਦਰ ਤੇ ਖਲੋਣਾ ਨਹੀਂ ਮਿਲਦਾ। ਤਦੋਂ ਅਜੇਹੇ ਮਨੁੱਖ ਨੂੰ ਜਮਰਾਜ ਖ਼ੁਆਰ ਕਰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਪਰਮਾਤਮਾ ਆਪ ਕਿਰਪਾ ਕਰਦਾ ਹੈ, ਉਸ ਨੂੰ ਆਪਣਾ ਸਦਾ-ਥਿਰ ਨਾਮ ਬਖ਼ਸ਼ਦਾ ਹੈ ਇਹੀ ਉਸ ਵਾਸਤੇ ਸਭ ਤੋਂ ਵਡੀ ਇੱਜ਼ਤ ਹੈ।8।2।
English Translation :
SOOHEE, THIRD MEHL:

The body-bride is very beautiful; she dwells with her Husband Lord. She becomes the happy soul-bride of her True Husband Lord, contemplating the Word of the Guru’s Shabad. The Lord’s devotee is forever attuned to the Lord’s Love; her ego is burnt away from within. || 1 || Waaho! Waaho! Blessed, blessed is the Word of the Perfect Guru’s Bani. It wells up and springs forth from the Perfect Guru, and merges into Truth. || 1 || Pause || Everything is within the Lord — the continents, worlds and nether regions. The Life of the World, the Great Giver, dwells within the body; He is the Cherisher of all. The body-bride is eternally beautiful; the Gurmukh contemplates the Naam. || 2 || The Lord Himself dwells within the body; He is invisible and cannot be seen. The foolish self-willed manmukh does not understand; he goes out searching for the Lord externally. One who serves the True Guru is always at peace; the True Guru has shown me the Invisible Lord. || 3 || Within the body there are jewels and precious treasures, the over-flowing treasure of devotion. Within this body are the nine continents of the earth, its markets, cities and streets. Within this body are the nine treasures of the Naam; contemplating the Word of the Guru’s Shabad, it is obtained. || 4 || Within the body, the Lord estimates the weight; He Himself is the weigher. This mind is the jewel, the gem, the diamond; it is absolutely priceless. The Naam, the Name of the Lord, cannot be purchased at any price; the Naam is obtained by contemplating the Guru. || 5 || One who becomes Gurmukh searches this body; all others just wander around in confusion. That humble being alone obtains it, unto whom the Lord bestows it. What other clever tricks can anyone try? Within the body, the Fear of God and Love for Him abides; by Guru’s Grace, they are obtained. || 6 || Within the body, are Brahma, Vishnu and Shiva, from whom the whole world emanated. The True Lord has staged and contrived His own play; the expanse of the Universe comes and goes. The Perfect True Guru Himself has made it clear, that emancipation comes through the True Name. || 7 || That body, which serves the True Guru, is embellished by the True Lord Himself. Without the Name, the mortal finds no place of rest in the Court of the Lord; he shall be tortured by the Messenger of Death. O Nanak, true glory is bestowed, when the Lord showers His Mercy. || 8 || 2 ||
Friday, 3rd Katak (Samvat 540 Nanakshahi) (Page: 754)
 
[October 18, 2008, Saturday 05:30 AM. IST]
ਧਨਾਸਰੀ ਮਹਲਾ 5 ਘਰੁ 2 ਚਉਪਦੇ
ੴ ਸਤਿਗੁਰ ਪ੍ਰਸਾਦਿ ॥

ਛੋਡਿ ਜਾਹਿ ਸੇ ਕਰਹਿ ਪਰਾਲ ॥ ਕਾਮਿ ਨ ਆਵਹਿ ਸੇ ਜੰਜਾਲ ॥ ਸੰਗਿ ਨ ਚਾਲਹਿ ਤਿਨ ਸਿਉ ਹੀਤ ॥ ਜੋ ਬੈਰਾਈ ਸੇਈ ਮੀਤ ॥1॥ ਐਸੇ ਭਰਮਿ ਭੁਲੇ ਸੰਸਾਰਾ ॥ ਜਨਮੁ ਪਦਾਰਥੁ ਖੋਇ ਗਵਾਰਾ ॥ ਰਹਾਉ ॥ ਸਾਚੁ ਧਰਮੁ ਨਹੀ ਭਾਵੈ ਡੀਠਾ ॥ ਝੂਠ ਧੋਹ ਸਿਉ ਰਚਿਓ ਮੀਠਾ ॥ ਦਾਤਿ ਪਿਆਰੀ ਵਿਸਰਿਆ ਦਾਤਾਰਾ ॥ ਜਾਣੈ ਨਾਹੀ ਮਰਣੁ ਵਿਚਾਰਾ ॥2॥ ਵਸਤੁ ਪਰਾਈ ਕਉ ਉਠਿ ਰੋਵੈ ॥ ਕਰਮ ਧਰਮ ਸਗਲਾ ਈ ਖੋਵੈ ॥ ਹੁਕਮੁ ਨ ਬੂਝੈ ਆਵਣ ਜਾਣੇ ॥ ਪਾਪ ਕਰੈ ਤਾ ਪਛੋਤਾਣੇ ॥3॥ ਜੋ ਤੁਧੁ ਭਾਵੈ ਸੋ ਪਰਵਾਣੁ ॥ ਤੇਰੇ ਭਾਣੇ ਨੋ ਕੁਰਬਾਣੁ ॥ ਨਾਨਕੁ ਗਰੀਬੁ ਬੰਦਾ ਜਨੁ ਤੇਰਾ ॥ ਰਾਖਿ ਲੇਇ ਸਾਹਿਬੁ ਪ੍ਰਭੁ ਮੇਰਾ ॥4॥1॥22॥

ਸ਼ਨੀਵਾਰ, 4 ਕੱਤਕ (ਸੰਮਤ 540 ਨਾਨਕਸ਼ਾਹੀ) (ਅੰਗ: 676)

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ 5 ਘਰੁ 2 ਚਉਪਦੇ
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਮਾਇਆ-ਵੇੜ੍ਹ ਜੀਵ ਉਹੀ ਨਿਕੰਮੇ ਕੰਮ ਕਰਦੇ ਰਹਿੰਦੇ ਹਨ, ਜਿੰਨ੍ਹਾਂ ਨੂੰ ਆਖ਼ਰ ਛੱਡ ਕੇ ਇਥੋਂ ਚਲੇ ਜਾਂਦੇ ਹਨ। ਉਹੀ ਜੰਜਾਲ ਸਹੇੜੀ ਰੱਖਦੇ ਹਨ, ਜੇਹੜੇ ਇਹਨਾਂ ਦੇ ਕਿਸੇ ਕੰਮ ਨਹੀਂ ਆਉਂਦੇ। ਉਹਨਾਂ ਨਾਲ ਮੋਹ-ਪਿਆਰ ਬਣਾਈ ਰੱਖਦੇ ਹਨ, ਜੇਹੜੇ ਅੰਤ ਵੇਲੇ ਨਾਲ ਨਹੀਂ ਜਾਂਦੇ। ਉਹਨਾਂ ਵਿਕਾਰਾਂ ਨੂੰ ਮਿੱਤਰ ਸਮਝਦੇ ਰਹਿੰਦੇ ਹਨ ਜੋ ਅਸਲ ਵਿਚ ਆਤਮਕ ਜੀਵਨ ਦੇ ਵੈਰੀ ਹਨ।1।ਹੇ ਭਾਈ! ਮੂਰਖ ਜਗਤ ਮਾਇਆ ਦੀ ਭਟਕਣਾ ਵਿਚ ਪੈ ਕੇ ਅਜੇ ਕੁਰਾਹੇ ਪਿਆ ਹੋਇਆ ਹੈ ਕਿ ਆਪਣਾ ਕੀਮਤੀ ਮਨੁੱਖਾ-ਜਨਮ ਗਵਾ ਰਿਹਾ ਹੈ।ਰਹਾਉ।ਹੇ ਭਾਈ! ਮਾਇਆ-ਵੇੜ੍ਹੇ ਮਨੁੱਖ ਨੂੰ ਸਦਾ-ਥਿਰ ਹਰਿ-ਨਾਮ ਸਿਮਰਨ ਵਾਲਾ ਧਰਮ ਅੱਖੀਂ ਵੇਖਿਆ ਨਹੀਂ ਭਾਉਂਦਾ। ਝੂਠ ਨੂੰ, ਠੱਗੀ ਨੂੰ ਮਿੱਠਾ ਜਾਣ ਕੇ ਇਹਨਾਂ ਨਾਲ ਮਸਤ ਰਹਿੰਦਾ ਹੈ। ਦਾਤਾਰ-ਪ੍ਰਭੂ ਨੂੰ ਭੁਲਾਈ ਰੱਖਦਾ ਹੈ, ਉਸ ਦੀ ਦਿੱਤੀ ਹੋਈ ਦਾਤਿ ਇਸ ਨੂੰ ਪਿਆਰੀ ਲੱਗਦੀ ਹੈ। ਮੋਹ ਵਿਚ ਬੇਬਸ ਹੋਇਆ ਜੀਵ ਆਪਣੀ ਮੌਤ ਨੂੰ ਚੇਤੇ ਨਹੀਂ ਕਰਦਾ। ਹੇ ਭਾਈ! ਭਟਕਣਾ ਵਿਚ ਪਿਆ ਹੋਇਆ ਜੀਵ ਉਸ ਚੀਜ਼ ਲਈ ਦੌੜ ਦੌੜ ਤਰਲੇ ਲੈਂਦਾ ਹੈ ਜੋ ਆਖ਼ਰ ਬਿਗਾਨੀ ਹੋ ਜਾਣੀ ਹੈ। ਆਪਣਾ ਇਨਸਾਨੀ ਫ਼ਰਜ ਸਾਰਾ ਹੀ ਭੁਲਾ ਦੇਂਦਾ ਹੈ। ਮਨੁੱਖ ਪਰਮਾਤਮਾ ਦੀ ਰਜ਼ਾ ਨੂੰ ਨਹੀਂ ਸਮਝਦਾ ਜਿਸ ਕਰਕੇ ਇਸ ਦੇ ਵਾਸਤੇ ਜਨਮ-ਮਰਨ ਦੇ ਗੇੜ ਬਣੇ ਰਹਿੰਦੇ ਹਨ ਨਿੱਤ ਪਾਪ ਕਰਦਾ ਰਹਿੰਦਾ ਹੈ, ਆਖ਼ਰ ਪਛੁਤਾਉਂਦਾ ਹੈ।3। ਪਰ, ਹੇ ਪ੍ਰਭੂ! ਜੀਵਾਂ ਦੇ ਵੀ ਕੀਹ ਵੱਸ? ਜੋ ਤੈਨੂੰ ਚੰਗਾ ਲੱਗਦਾ ਹੈ, ਉਹੀ ਅਸਾਂ ਜੀਵਾਂ ਨੂੰ ਕਬੂਲ ਹੁੰਦਾ ਹੈ। ਹੇ ਪ੍ਰਭੂ! ਮੈਂ ਤੇਰੀ ਰਜ਼ਾ ਤੋਂ ਸਦਕੇ ਹਾਂ। ਗਰੀਬ ਨਾਨਕ ਤੇਰਾ ਦਾਸ ਹੈ, ਤੇਰਾ ਗੁਲਾਮ ਹੈ। ਹੇ ਭਾਈ! ਮੇਰਾ ਮਾਲਕ-ਪ੍ਰਭੂ ਅਪਣੇ ਦਾਸ ਦੀ ਲਾਜ ਆਪ ਰੱਖ ਲੈਂਦਾ ਹੈ।4।1।22।

English Translation :
DHANAASAREE, FIFTH MEHL, SECOND HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:

You shall have to abandon the straw which you have collected. These entanglements shall be of no use to you. You are in love with those things that will not go with you. You think that your enemies are friends. || 1 || In such confusion, the world has gone astray. The foolish mortal wastes this precious human life. || Pause || He does not like to see Truth and righteousness. He is attached to falsehood and deception; they seem sweet to him. He loves gifts, but he forgets the Giver. The wretched creature does not even think of death. || 2 || He cries for the possessions of others. He forfeits all the merits of his good deeds and religion. He does not understand the Hukam of the Lord’s Command, and so he continues coming and going in reincarnation. He sins, and then regrets and repents. || 3 || Whatever pleases You, Lord, that alone is acceptable. I am a sacrifice to Your Will. Poor Nanak is Your slave, Your humble servant. Save me, O my Lord God Master! || 4 || 1 || 22 ||

Saturday, 4th Katak (Samvat 540 Nanakshahi) (Page : 676)
 
TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[October 19, 2008, Sunday 05:30 AM. IST]

ਟੋਡੀ ਮਹਲਾ 5 ॥

ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥1॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਿਟਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥2॥2॥19॥


ਐਤਵਾਰ, 5 ਕੱਤਕ (ਸੰਮਤ 540 ਨਾਨਕਸ਼ਾਹੀ) (ਅੰਗ: 715)

ਪੰਜਾਬੀ ਵਿਆਖਿਆ
:
ਟੋਡੀ ਮਹਲਾ 5 ॥


ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ, ਜਿਵੇਂ ਮੱਛੀ ਨੂੰ ਕੁੰਡੀ ਵਿਚ।ਰਹਾਉ। ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ ਸਦਾ ਬਹੁਤ ਬਹੁਤ ਮਾਇਆ ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ ਦਿੱਤਾ ਹੋਇਆ ਇਹ ਸਰੀਰ ਹੈ, ਇਸੇ ਨਾਲ ਮੂਰਖ ਜੀਵ ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ ਆਪਣੇ ਮਨ ਨੂੰ ਤ੍ਰਿਸ਼ਨਾ ਦੀ ਅੱਗ ਨਾਲ ਜੋੜੀ ਰੱਖਦਾ ਹੈ।1। ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, ਇਸ ਦੀ ਬਰਕਤਿ ਨਾਲ ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! (ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।2।2।19।
English Translation :

TODEE, FIFTH MEHL:

My foolish heart is in the grip of pride. By the Will of my Lord God, Maya, like a witch, has swallowed by soul. || Pause || More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. || 1 || Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. || 2 || 2 || 19 ||

Sunday, 5th Katak (Samvat 540 Nanakshahi) (Page: 715)
 
Katha of Hukamnama

TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[October 20, 2008, Monday 05:30 AM. IST]
ਸੋਰਠਿ ਮਹਲਾ 1 ॥

ਹਉ ਪਾਪੀ ਪਤਿਤੁ ਪਰਮ ਪਾਖੰਡੀ ਤੂ ਨਿਰਮਲੁ ਨਿਰੰਕਾਰੀ ॥ ਅੰਮ੍ਰਿਤੁ ਚਾਖਿ ਪਰਮ ਰਸਿ ਰਾਤੇ ਠਾਕੁਰ ਸਰਣਿ ਤੁਮਾਰੀ ॥1॥ ਕਰਤਾ ਤੂ ਮੈ ਮਾਣੁ ਨਿਮਾਣੇ ॥ ਮਾਣੁ ਮਹਤੁ ਨਾਮੁ ਧਨੁ ਪਲੈ ਸਾਚੈ ਸਬਦਿ ਸਮਾਣੇ ॥ ਰਹਾਉ ॥ ਤੂ ਪੂਰਾ ਹਮ ਊਰੇ ਹੋਛੇ ਤੂ ਗਉਰਾ ਹਮ ਹਉਰੇ ॥ ਤੁਝ ਹੀ ਮਨ ਰਾਤੇ ਅਹਿਿਨਸਿ ਪਰਭਾਤੇ ਹਰਿ ਰਸਨਾ ਜਪਿ ਮਨ ਰੇ ॥2॥ ਤੁਮ ਸਾਚੇ ਹਮ ਤੁਮ ਹੀ ਰਾਚੇ ਸਬਦਿ ਭੇਦਿ ਫੁਨਿ ਸਾਚੇ ॥ ਅਹਿਿਨਸਿ ਨਾਮਿ ਰਤੇ ਸੇ ਸੂਚੇ ਮਰਿ ਜਨਮੇ ਸੇ ਕਾਚੇ ॥3॥ ਅਵਰੁ ਨ ਦੀਸੈ ਕਿਸੁ ਸਾਲਾਹੀ ਤਿਸਹਿ ਸਰੀਕੁ ਨ ਕੋਈ ॥ ਪ੍ਰਣਵਤਿ ਨਾਨਕੁ ਦਾਸਨਿ ਦਾਸਾ ਗੁਰਮਤਿ ਜਾਨਿਆ ਸੋਈ ॥4॥5॥


ਸੋਮਵਾਰ, 6 ਕੱਤਕ (ਸੰਮਤ 540 ਨਾਨਕਸ਼ਾਹੀ) (ਅੰਗ: 596)

ਪੰਜਾਬੀ ਵਿਆਖਿਆ :
ਸੋਰਠਿ ਮਹਲਾ 1 ॥


ਹੇ ਮੇਰੇ ਠਾਕਰੁ! ਮੈਂ ਵਿਕਾਰੀ ਹਾਂ, ਸਦਾ ਵਿਕਾਰਾਂ ਵਿਚ ਹੀ ਡਿਿਗਆ ਰਹਿੰਦਾ ਹਾਂ, ਬੜਾ ਹੀ ਪਖੰਡੀ ਹਾਂ, ਤੂੰ ਪਵਿਤ੍ਰ ਨਿਰੰਕਾਰ ਹੈਂ। ਇਤਨੀ ਭਾਰੀ ਵਿੱਥ ਹੁੰਦਿਆਂ ਮੈਂ ਤੇਰੇ ਚਰਨਾਂ ਵਿਚ ਕਿਵੇਂ ਪਹੁੰਚਾਂ? ਪਰ ਤੂੰ ਸਰਨ ਪਏ ਦੀ ਲਾਜ ਰੱਖਣ ਵਾਲਾ ਹੈਂ। ਜੇਹੜੇ ਬੰਦੇ ਤੇਰੀ ਸਰਨ ਪੈਂਦੇ ਹਨ; ਉਹ ਅਟੱਲ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ-ਰਸ ਚੱਖ ਕੇ ਉਸ ਸਭ ਤੋਂ ਉੱਚੇ ਰਸ ਵਿਚ ਮਸਤ ਰਹਿੰਦੇ ਹਨ।1। ਹੇ ਮੇਰੇ ਕਰਤਾਰ! ਦੁਨੀਆ ਵਿਚ ਕਿਸੇ ਨੂੰ ਧਨ ਦਾ ਮਾਣ, ਕਿਸੇ ਨੂੰ ਗੁਣਾਂ ਦਾ ਫ਼ਖ਼ਰ। ਮੇਰੇ ਪੱਲੇ ਗੁਣ ਨਹੀਂ ਹਨ। ਮੈਂ ਨਿਮਾਣੇ ਵਾਸਤੇ ਤੂੰ ਹੀ ਮਾਣ ਹੈਂ। ਮੈਨੂੰ ਤੇਰਾ ਹੀ ਮਾਣ ਹੈ, ਆਸਰਾ ਹੈ। ਜਿਨ੍ਾਂ ਦੇ ਪੱਲੇ ਪਰਮਾਤਮਾ ਦਾ ਨਾਮ-ਧਨ ਹੈ, ਜੋ ਗੁਰ-ਸ਼ਬਦ ਦੀ ਰਾਹੀਂ ਸਦਾ ਥਿਰ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦੇ ਹਨ, ਉਹਨਾਂ ਨੂੰ ਹੀ ਮਾਣ ਮਿਲਦਾ ਹੈ, ਉਹਨਾਂ ਨੂੰ ਹੀ ਵਡਿਆਈ ਮਿਲਦੀ ਹੈ।ਰਹਾਉ।ਹੇ ਪ੍ਰਭੂ! ਤੂੰ ਗੁਣਾਂ ਨਾਲ ਭਰਪੂਰ ਹੈਂ ਅਸੀਂ ਜੀਵ ਊਣੇ ਹਾਂ ਤੇ ਥੋੜ-ਵਿਤੇ ਹਾਂ। ਤੂੰ ਗੰਭੀਰ ਹੈਂ ਅਸੀਂ ਹੌਲੇ ਹਾਂ। ਹੇ ਪ੍ਰਭੂ! ਜਿਨ੍ਾਂ ਦੇ ਮਨ ਦਿਨ ਰਾਤ ਹਰ ਵੇਲੇ ਤੇਰੇ ਪਿਆਰ ਵਿਚ ਰੰਗੇ ਰਹਿੰਦੇ ਹਨ ਉਹਨਾਂ ਨੂੰ ਤੂੰ ਆਪਣੇ ਚਰਨਾਂ ਵਿਚ ਜੋੜ ਕੇ ਪੂਰਾ ਤੇ ਗੰਭੀਰ ਬਣਾ ਲੈਂਦਾ ਹੈਂ। ਹੇ ਮੇਰੇ ਮਨ! ਤੂੰ ਭੀ ਜੀਭ ਨਾਲ ਪਰਮਾਤਮਾ ਦਾ ਨਾਮ ਜਪ, ਤੇਰੇ ਅੰਦਰ ਭੀ ਉਸ ਦੀ ਮੇਹਰ ਨਾਲ ਗੁਣ ਪੈਦਾ ਹੋ ਜਾਣਗੇ।2। ਹੇ ਪ੍ਰਭੂ! ਤੂੰ ਸਦਾ ਥਿਰ ਰਹਿਣ ਵਾਲਾ ਹੈਂ, ਜੇ ਅਸੀਂ ਜੀਵ ਤੇਰੀ ਯਾਦ ਵਿਚ ਹੀ ਟਿਕੇ ਰਹੀਏ, ਜੇ ਅਸੀਂ ਤੇਰੀ ਸਿਫ਼ਤਿ ਸਾਲਾਹ ਦੇ ਸ਼ਬਦ ਵਿਚ ਵਿਝੇ ਰਹੀਏ, ਤਾਂ ਅਸੀਂ ਭੀ ਤੇਰੀ ਮੇਹਰ ਨਾਲ ਅਡੋਲ-ਚਿੱਤ ਹੋ ਸਕਦੇ ਹਾਂ। ਜੇਹੜੇ ਮਨੁੱਖ ਦਿਨ ਰਾਤ ਤੇਰੇ ਨਾਮ ਵਿਚ ਰੰਗੇ ਰਹਿੰਦੇ ਹਨ, ਉਹ ਪਵਿਤ੍ਰ-ਆਤਮਾ ਹਨ। ਪਰ ਨਾਮ ਵਿਸਾਰ ਕੇ ਜੋ ਜਨਮ ਮਰਨ ਦੇ ਗੇੜ ਵਿਚ ਪਏ ਹੋਏ ਹਨ, ਉਹਨਾਂ ਦੇ ਮਨ ਦੀ ਘਾੜਤ ਅਜੇ ਕੋਝੀ ਹੈ।3। ਪਰਮਾਤਮਾ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ, ਕੋਈ ਹੋਰ ਮੈਨੂੰ ਉਸ ਵਰਗਾ ਨਹੀਂ ਦਿੱਸਦਾ ਜਿਸ ਦੀ ਮੈਂ ਸਿਫ਼ਤਿ ਸਾਲਾਹ ਕਰ ਸਕਾਂ। ਨਾਨਕ ਬੇਨਤੀ ਕਰਦਾ ਹੈ, ਮੈਂ ਉਹਨਾਂ ਦੇ ਦਾਸਾਂ ਦਾ ਦਾਸ ਹਾਂ ਜਿਨ੍ਾਂ ਨੇ ਗੁਰੂ ਦੀ ਮਤਿ ਲੈ ਕੇ ਉਸ ਲਾ-ਸ਼ਰੀਕ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ ਹੈ।4।5॥
English Translation :

SORAT’H, FIRST MEHL:

I am a wicked sinner and a great hypocrite; You are the Immaculate and Formless Lord. Tasting the Ambrosial Nectar, I am imbued with supreme bliss; O Lord and Master, I seek Your Sanctuary. || 1 || O Creator Lord, You are the honor of the dishonored. In my lap is the honor and glory of the wealth of the Name; I merge into the True Word of the Shabad. || Pause || You are perfect, while I am worthless and imperfect. You are profound, while I am trivial. My mind is imbued with You, day and night and morning, O Lord; my tongue chants Your Name, and my mind meditates on You. || 2 || You are True, and I am absorbed into You; through the mystery of the Shabad, I shall ultimately become True as well. Those who are imbued with the Naam day and night are pure, while those who die to be reborn are impure. || 3 || I do not see any other like the Lord; who else should I praise? No one is equal to Him. Prays Nanak, I am the slave of His slaves; by Guru’s Instruction, I know Him.|| 4 || 5||

Monday, 6th Katak (Samvat 540 Nanakshahi) (Page: 596)
 
TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[October 21, 2008, Tuesday 05:30 AM. IST]

ਸੋਰਠਿ ਮਹਲਾ 5 ਘਰੁ 1 ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥

ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਿਨ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਿਨ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥1॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਿਧ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥2॥ ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਿਲ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥3॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਿਨ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਿਨ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥4॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥5॥ ਗੁਰਿ ਪੂਰੈ ਸੰਤੋਖਿਆ ਭਾਈ ਅਹਿਿਨਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥6॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥7॥ ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥8॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥9॥1॥


ਮੰਗਲਵਾਰ, 7 ਕੱਤਕ (ਸੰਮਤ 540 ਨਾਨਕਸ਼ਾਹੀ) (ਅੰਗ: 639)

ਪੰਜਾਬੀ ਵਿਆਖਿਆ
:
ਸੋਰਠਿ ਮਹਲਾ 5 ਘਰੁ 1 ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥


ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ । ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ । ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ।1। ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ । ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ । ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ।ਰਹਾਉ। ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ । ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ । (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ ।2। ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ । ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ । (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ । ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ । ਸਾਰੇ ਫਲ ਗੁਰੂ ਦੇ ਕੋਲ ਹਨ ।3। ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ । ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ । ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ । ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ । ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ ।4। ਹੇ ਭਾਈ! (ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ । ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ । ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ । ਹੇ ਭਾਈ! (ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿਿੜਆ ਹੋਇਆ ਹੈ ।5। ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ । (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ । ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ । ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ) ।6। ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ । ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈ, ਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ । ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ । ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ ।7। ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ । ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ । ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ । ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ ।8। ਹੇ ਭਾਈ! (ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ । ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ । ਹੇ ਭਾਈ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ), ਨਾਮ ਦਾ ਸਹਾਰਾ ਲੈਂਦਾ ਹੈ । ਹੇ ਨਾਨਕ! (ਆਖ—) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ ।9।1।
English Translation :

SORAT’H, FIFTH MEHL, FIRST HOUSE, ASHTAPADEES:

ONE UNIVERSAL CREATOR GOD. BY THE GRACE OF THE TRUE GURU:

The One who created the whole world, O Siblings of Destiny, is the Almighty Lord, the Cause of causes. He fashioned the soul and the body, O Siblings of Destiny, by His own power. How can He be described? How can He be seen, O Siblings of Destiny? The Creator is One; He is indescribable. Praise the Guru, the Lord of the Universe, O Siblings of Destiny; through Him, the essence is known. || 1 || O my mind, meditate on the Lord, the Lord God. He blesses His servant with the gift of the Naam; He is the Destroyer of pain and suffering. || Pause || Everything is in His home, O Siblings of Destiny; His warehouse is overflowing with the nine treasures. His worth cannot be estimated, O Siblings of Destiny; He is lofty, inaccessible and infinite. He cherishes all beings and creatures, O Siblings of Destiny; he continually takes care of them. So meet with the Perfect True Guru, O Siblings of Destiny, and merge in the Word of the Shabad. || 2 || Adoring the feet of the True Guru, O Siblings of Destiny, doubt and fear are dispelled. Joining the Society of the Saints, cleanse your mind, O Siblings of Destiny, and dwell in the Name of the Lord. The darkness of ignorance shall be dispelled, O Siblings of Destiny, and the lotus of your heart shall blossom forth. By the Guru’s Word, peace wells up, O Siblings of Destiny; all fruits are with the True Guru. || 3 || Give up your sense of mine and yours, O Siblings of Destiny, and become the dust of the feet of all. In each and every heart, God is contained, O Siblings of Destiny; He sees, and hears, and is ever-present with us. On that day when one forgets the Supreme Lord God, O Siblings of Destiny, on that day, one ought to die crying out in pain. He is the all-powerful Cause of Causes, O Siblings of Destiny; he is totally filled with all powers. || 4 || The Love of the Name is the greatest treasure, O Siblings of Destiny; through it, emotional attachment to Maya is dispelled. If it is pleasing to His Will, then He unites us in His Union, O Siblings of Destiny; the Naam, the Name of the Lord, comes to abide in the mind. The heart-lotus of the Gurmukh blossoms forth, O Siblings of Destiny, and the heart is illumined. The Glory of God has been revealed, O Siblings of Destiny, and the earth and sky have blossomed forth. || 5 || The Perfect Guru has blessed me with contentment, O Siblings of Destiny; day and night, I remain attached to the Lord’s Love. My tongue continually chants the Lord’s Name, O Siblings of Destiny; this is the true taste, and the object of human life. Listening with my ears, I hear and so I live, O Siblings of Destiny; I have obtained the unchanging, unmoving state. That soul,which does not place its faith in the Lord shall burn, O Siblings of Destiny. || 6 || My Lord and Master has so many virtues, O Siblings of Destiny; I am a sacrifice to Him. He nurtures even the most worthless, O Siblings of Destiny, and gives home to the homeless. He gives us nourishment with each and every breath, O Siblings of Destiny; His Name is everlasting. One who meets with the True Guru, O Siblings of Destiny, does so only by perfect destiny. || 7 || Without Him, I cannot live, even for an instant, O Siblings of Destiny; He is totally filled with all powers. With every breath and morsel of food, I will not forget Him, O Siblings of Destiny; I behold Him ever-present. In the Saadh Sangat, the Company of the Holy, I meet Him, O Siblings of Destiny; He is totally pervading and permeating everywhere. Those who do not embrace love for the Lord, O Siblings of Destiny, always die crying out in pain. || 8 || Grasping hold of the hem of His robe, O Siblings of Destiny, we are carried across the world-ocean of fear and pain. By His Glance of Grace, He has blessed us, O Siblings of Destiny; He shall be with us until the very end. My mind and body are soothed and calmed, O Siblings of Destiny, nourished by the food of the Naam. Nanak has entered His Sanctuary, O Siblings of Destiny; the Lord is the Destroyer of sins. || 9 || 1 ||

Tuesday, 7th Katak (Samvat 540 Nanakshahi) (Page: 639)
 
[October 22, 2008, Wednesday 05:30 AM. IST]
slok ]

rsnw aucrMiq nwmM sRvxM sunµiq sbd AMimRqh ] nwnk iqn sd bilhwrM ijnw iDAwnu pwrbRhmxh ]1] hiB kUVwvy kMm ieksu sweI bwhry ] nwnk syeI DMnu ijnw iprhVI sc isau ]2] pauVI ] sd bilhwrI iqnw ij sunqy hir kQw ] pUry qy prDwn invwvih pRB mQw ] hir jsu ilKih byAMq sohih sy hQw ] crn punIq pivqR cwlih pRB pQw ] sMqW sMig auDwru sglw duKu lQw ]14]

bu`Dvwr, 8 k`qk (sMmq 540 nwnkSwhI) (AMg: 709)

pMjwbI ivAwiKAw :
slok ]

jo mnu`K jIB nwl pwrbRhm dw nwm aucwrdy hn, jo kMnW nwl is&iq-swlwh dI pivq® bwxI suxdy hn qy jo pwrbRhm dw iDAwn (Drdy hn,) hy nwnk! mYN auhnW mnu`KW qoN sdw sdky hW [1[ iek Ksm-pRBU dI Xwd qoN ibnw hor swry hI kMm ivArQ hn (Bwv, jy Ksm sWeI ƒ Bulw id`qw qW....) [ hy nwnk! isr& auhI bMdy BwgW vwly hn, ijnHW dw sdw kwiem rihx vwly pRBU nwl ipAwr hY [2[ mYN auhnW bMidAW qoN sdw kurbwn jWdw hW jo pRBU dIAW g`lW suxdy hn [ auh mnu`K sB guxW vwly qy sB qoN cMgy hn jo pRBU A`gy isr invwauNdy hn [ (auhnW dy) auh h`Q sohxy l`gdy hn jo byAMq pRBU dI is&iq-swlwh ilKdy hn qy auh pYr piv`q® hn jo pRBU dy rwh qy qurdy hn [ (Ajyhy) sMqW dI sMgiq ivc (du`K ivkwrW qoN) bcwau ho jWdw hY, swrw du`K dUr ho jWdw hY [14[

English Translation :
SHALOK:

With my tongue, I chant the Lord’s Name; with my ears, I listen to the Ambrosial Word of His Shabad. Nanak is forever a sacrifice to those who meditate on the Supreme Lord God. || 1 || All concerns are false, except those of the One Lord. O Nanak, blessed are those, who are in love with their True Lord. || 2 || PAUREE: I am forever a sacrifice to those who listen to the sermon of the Lord. Those who bow their heads before God are perfect and distinguished. Those hands, which write the Praises of the infinite Lord are beautiful. Those feet which walk on God’s Path are pure and holy. In the Society of the Saints, they are emancipated; all their sorrows depart. || 14 ||

Wednesday, 8th Katak (Samvat 540 Nanakshahi) (Page: 709)
 
Katha of Hukamnama

TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[October 23, 2008, Thursday 05:30 AM. IST]
ਸਲੋਕ ॥

ਚਰਨ ਕਮਲ ਬਿਰਹੰ ਖੋਜੰਤ ਬੈਰਾਗੀ ਦਹ ਦਿਸਹ ॥ ਤਿਆਗੰਤ ਕਪਟ ਰੂਪ ਮਾਇਆ ਨਾਨਕ ਆਨੰਦ ਰੂਪ ਸਾਧ ਸੰਗਮਹ ॥1॥ ਮਨਿ ਸਾਂਈ ਮੁਖਿ ਉਚਰਾ ਵਤਾ ਹਭੇ ਲੋਅ ॥ ਨਾਨਕ ਹਭਿ ਅਡੰਬਰ ਕੂੜਿਆ ਸੁਣਿ ਜੀਵਾ ਸਚੀ ਸੋਇ ॥2॥ ਪਉੜੀ ॥ ਬਸਤਾ ਤੂਟੀ ਝੁੰਪੜੀ ਚੀਰ ਸਭਿ ਛਿੰਨਾ ॥ ਜਾਤਿ ਨ ਪਤਿ ਨ ਆਦਰੋ ਉਦਿਆਨ ਭ੍ਰਮਿੰਨਾ ॥ ਮਿਤ੍ਰ ਨ ਇਠ ਧਨ ਰੂਪਹੀਣ ਕਿਛੁ ਸਾਕੁ ਨ ਸਿੰਨਾ ॥ ਰਾਜਾ ਸਗਲੀ ਸ੍ਰਿਸਟਿ ਕਾ ਹਰਿ ਨਾਮਿ ਮਨੁ ਭਿੰਨਾ ॥ ਤਿਸ ਕੀ ਧੂੜਿ ਮਨੁ ਉਧਰੈ ਪ੍ਰਭੁ ਹੋਇ ਸੁਪ੍ਰਸੰਨਾ ॥7॥


ਵੀਰਵਾਰ, 9 ਕੱਤਕ (ਸੰਮਤ 540 ਨਾਨਕਸ਼ਾਹੀ) (ਅੰਗ: 707)

ਪੰਜਾਬੀ ਵਿਆਖਿਆ :
ਸਲੋਕ ॥


ਹੇ ਨਾਨਕ! ਪ੍ਰਭੂ ਦਾ ਪ੍ਰੇਮੀ ਪ੍ਰਭੂ ਦੇ ਸੋਹਣੇ ਚਰਨਾਂ ਨਾਲ ਜੁੜਨ ਦੀ ਖਿੱਚ ਵਿਚ ਦਸੀਂ ਪਾਸੀਂ ਭੌਂਦਾ ਹੈ, ਛਲ-ਰੂਪ ਮਾਇਆ ਦਾ ਖਹਿੜਾ ਛੱਡਦਾ ਹੈ ਤੇ ਭਾਲਦਿਆਂ ਭਾਲਦਿਆਂ ਉਸ ਨੂੰ ਆਨੰਦ-ਰੂਪ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ, ਜਿਥੇ ਉਸ ਨੂੰ ਪ੍ਰਭੂ ਦੀ ਸਿਫ਼ਤਿ ਸਾਲਾਹ ਸੁਣਨ ਦਾ ਅਵਸਰ ਮਿਲਦਾ ਹੈ।1। ਹੇ ਨਾਨਕ! ਜਗਤ ਵਾਲੇ ਸਾਰੇ ਵਿਖਾਵੇ ਮੈਨੂੰ ਨਾਸਵੰਤ ਦਿੱਸ ਰਹੇ ਹਨ, ਮੇਰੇ ਮਨ ਵਿਚ ਸਾਂਈ ਦੀ ਯਾਦ ਹੈ, ਮੈਂ ਮੂੰਹੋਂ ਉਸ ਦਾ ਨਾਮ ਉਚਾਰਦਾ ਹਾਂ ਤੇ ਸਾਰੇ ਜਗਤ ਵਿਚ ਚੱਕਰ ਲਾਉਂਦਾ ਹਾਂ ਕਿ ਕਿਤੇ ਉਸ ਦੀ ਸਿਫ਼ਤਿ ਸਾਲਾਹ ਸੁਣ ਸਕਾਂ। ਉਸ ਦੀ ਸਦਾ ਥਿਰ ਰਹਿਣ ਵਾਲੀ ਸੋਭਾ ਸੁਣ ਕੇ ਮੈਂ ਜੀਉ ਪੈਂਦਾ ਹਾਂ।2।ਪਉੜੀ। ਜੇ ਕੋਈ ਮਨੁੱਖ ਟੁੱਟੀ ਹੋਈ ਕੁੱਲੀ ਵਿਚ ਰਹਿੰਦਾ ਹੋਵੇ, ਉਸ ਦੇ ਕਪੜੇ ਸਾਰੇ ਪਾਟੇ ਹੋਏ ਹੋਣ, ਨਾਹ ਉਸ ਦੀ ਉੱਚੀ ਜਾਤਿ ਹੋਵੇ, ਨਾਹ ਕੋਈ ਇੱਜ਼ਤ ਆਦਰ ਕਰਦਾ ਹੋਵੇ, ਤੇ ਉਹ ਉਜਾੜ ਵਿਚ ਭਟਕਦਾ ਹੋਵੇ (ਭਾਵ, ਕਿਤੇ ਇੱਜ਼ਤ ਆਦਰ ਨਾਹ ਹੋਣ ਕਰਕੇ ਉਸ ਦੇ ਭਾ ਦੀ ਹਰ ਪਾਸੇ ਉਜਾੜ ਹੀ ਹੋਵੇ)। ਕੋਈ ਉਸ ਦਾ ਮਿਤਰ ਪਿਆਰਾ ਨਾਹ ਹੋਵੇ, ਨਾਹ ਧਨ ਹੀ ਹੋਵੇ, ਨਾਹ ਰੂਪ ਹੀ ਹੋਵੇ, ਤੇ ਕੋਈ ਸਾਕ ਸੈਣ ਭੀ ਨਾਹ ਹੋਵੇ, ਅਜੇਹਾ ਨਿਥਾਵਾਂ ਹੁੰਦਿਆਂ ਭੀ ਜੇ ਉਸ ਦਾ ਮਨ ਪ੍ਰਭੂ ਦੇ ਨਾਮ ਵਿਚ ਭਿੱਜਾ ਹੋਇਆ ਹੈ ਤਾਂ ਉਸ ਨੂੰ ਸਾਰੀ ਧਰਤੀ ਦਾ ਰਾਜਾ ਸਮਝੋ। ਉਸ ਮਨੁੱਖ ਦੇ ਚਰਨਾਂ ਦੀ ਧੂੜੀ ਲੈ ਕੇ ਮਨ ਵਿਕਾਰਾਂ ਤੋਂ ਬਚਦਾ ਹੈ ਅਤੇ ਪਰਮਾਤਮਾ ਪਰਸੰਨ ਹੁੰਦਾ ਹੈ।7।
English Translation :

SHALOK:

One who loves the Lord’s lotus feet searches for Him in the ten directions. He renounces the deceptive illusion of Maya, and joins the blissful form of the Saadh Sangat, the Company of the Holy. || 1 || The Lord is in my mind, and with my mouth I chant His Name; I seek Him in all the lands of the world. O Nanak, all ostentatious displays are false; hearing the Praises of the True Lord, I live. || 2 || PAUREE: He dwells in a broken-down shack, in tattered clothes, with no social status, no honor and no respect; he wanders in the wilderness, with no friend or lover, without wealth, beauty, relatives or relations. Even so, he is the king of the whole world, if his mind is imbued with the Lord’s Name. With the dust of his feet, men are redeemed, because God is very pleased with him. || 7 ||

Thursday, 9th Katak (Samvat 540 Nanakshahi) (Page: 707)
 
Back
Top