☬ Ajj da mukhwak/ hukamnama ☬

(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[November 23, 2008, Sunday 05:30 AM. IST]
ਜੈਤਸਰੀ ਮਹਲਾ 4 ॥

ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥1॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ਼੍ਰਿਪਾਲਿ ਕ਼੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਿਨ ਗੁਪਤੁ ਨਾਮੁ ਪਰਗਾਝਾ ॥2॥ ਦਰਸਨੁ ਸਾਧ ਮਿਿਲਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥3॥ ਜਿਨ ਕਉ ਕ਼੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥4॥5॥


ਐਤਵਾਰ, 10 ਮੱਘਰ (ਸੰਮਤ 540 ਨਾਨਕਸ਼ਾਹੀ) (ਅੰਗ: 697)

ਪੰਜਾਬੀ ਵਿਆਖਿਆ :
ਜੈਤਸਰੀ ਮਹਲਾ 4 ॥


ਹੇ ਭਾਈ! ਜਿੰਨਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ ਤਾਂ ਚੰਗਾ ਹੈ, ਕਿਉਂਕਿ ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।1। ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ ਜਿਸ ਮਨੁੱਖ ਉਤੇ ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ ਨਾਮ ਜਪਣ ਦੀ ਕਦਰ ਸਮਝ ਗਿਆ। ਰਹਾਉ। ਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤਿ ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, ਪਰ ਪਰਮਾਤਮਾ ਗੁਰੂ ਦੇ ਰਾਹੀਂ ਹੀ ਮਿਲਦਾ ਹੈ। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ।2। ਹੇ ਭਾਈ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦਾ ਦਰਸ਼ਨ ਪ੍ਰਾਪਤ ਹੁੰਦਾ ਹੈ, ਉਸ ਦੇ ਸਾਰੇ ਪਾਪ ਦੂਰ ਹੋ ਜਾਂਦੇ ਹਨ। ਜਿਸ ਨੂੰ ਵੱਡਾ ਸਿਆਣਾ ਤੇ ਸ਼ਾਹ ਗੁਰੂ ਮਿਲ ਪਿਆ, ਗੁਰੂ ਨੇ ਪਰਮਾਤਮਾ ਦੇ ਬਹੁਤੇ ਗੁਣਾਂ ਨਾਲ ਉਸ ਨੂੰ ਸਾਂਝੀਵਾਲ ਬਣਾ ਦਿੱਤਾ ।3। ਹੇ ਭਾਈ! ਜਗਤ ਦੇ ਜੀਵਨ ਪ੍ਰਭੂ ਨੇ ਜਿੰਨਾਂ ਮਨੁੱਖਾਂ ਉਤੇ ਕਿਰਪਾ ਕੀਤੀ, ਉਹਨਾਂ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਲਿਆ। ਹੇ ਨਾਨਕ! (ਆਖ- ਹੇ ਭਾਈ) ਧਰਮਰਾਜ ਦੇ ਦਰ ਤੇ ਉਹਨਾਂ ਮਨੁੱਖਾਂ ਦੇ ਕੀਤੇ ਕਰਮਾਂ ਦੇ ਲੇਖੇ ਦੇ ਸਾਰੇ ਕਾਗ਼ਜ ਪਾੜ ਦਿੱਤੇ ਗਏ, ਉਹਨਾਂ ਦਾਸਾਂ ਦਾ ਲੇਖਾ ਨਿੱਬੜ ਗਿਆ।4।5।
English Translation :

JAITSREE, FOURTH MEHL:

The Lord’s Name does not abide within their hearts — their mothers should have been sterile. These bodies wander around, forlorn and abandoned, without the Name; their lives waste away, and they die, crying out in pain. || 1 || O my mind, chant the Name of the Lord, the Lord within you. The Merciful Lord God, Har, Har, has showered me with His Mercy; the Guru has imparted spiritual wisdom to me, and my mind has been instructed. || Pause || In this Dark Age of Kali Yuga, the Kirtan of the Lord’s Praise brings the most noble and exalted status; the Lord is found through the True Guru. I am a sacrifice to my True Guru, who has revealed the Lord’s hidden Name to me. || 2 || By great good fortune, I obtained the Blessed Vision of the Darshan of the Holy; it removes all stains of sin. I have found the True Guru, the great, all-knowing King; He has shared with me the many Glorious Virtues of the Lord. || 3 || Those, unto whom the Lord, the Life of the world, has shown Mercy, enshrine Him within their hearts, and cherish Him in their minds. The Righteous Judge of Dharma, in the Court of the Lord, has torn up my papers; servant Nanak’s account has been settled. || 4 || 5 ||

Sunday, 10th Maghar (Samvat 540 Nanakshahi) (Page : 697)
 


TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[November 24, 2008, Monday 05:30 AM. IST]
ਧਨਾਸਰੀ ਮਹਲਾ 5 ਘਰੁ 2 ਚਉਪਦੇ
ੴ ਸਤਿਗੁਰ ਪ੍ਰਸਾਦਿ ॥

ਛੋਡਿ ਜਾਹਿ ਸੇ ਕਰਹਿ ਪਰਾਲ ॥ ਕਾਮਿ ਨ ਆਵਹਿ ਸੇ ਜੰਜਾਲ ॥ ਸੰਗਿ ਨ ਚਾਲਹਿ ਤਿਨ ਸਿਉ ਹੀਤ ॥ ਜੋ ਬੈਰਾਈ ਸੇਈ ਮੀਤ ॥1॥ ਐਸੇ ਭਰਮਿ ਭੁਲੇ ਸੰਸਾਰਾ ॥ ਜਨਮੁ ਪਦਾਰਥੁ ਖੋਇ ਗਵਾਰਾ ॥ ਰਹਾਉ ॥ ਸਾਚੁ ਧਰਮੁ ਨਹੀ ਭਾਵੈ ਡੀਠਾ ॥ ਝੂਠ ਧੋਹ ਸਿਉ ਰਚਿਓ ਮੀਠਾ ॥ ਦਾਤਿ ਪਿਆਰੀ ਵਿਸਰਿਆ ਦਾਤਾਰਾ ॥ ਜਾਣੈ ਨਾਹੀ ਮਰਣੁ ਵਿਚਾਰਾ ॥2॥ ਵਸਤੁ ਪਰਾਈ ਕਉ ਉਠਿ ਰੋਵੈ ॥ ਕਰਮ ਧਰਮ ਸਗਲਾ ਈ ਖੋਵੈ ॥ ਹੁਕਮੁ ਨ ਬੂਝੈ ਆਵਣ ਜਾਣੇ ॥ ਪਾਪ ਕਰੈ ਤਾ ਪਛੋਤਾਣੇ ॥3॥ ਜੋ ਤੁਧੁ ਭਾਵੈ ਸੋ ਪਰਵਾਣੁ ॥ ਤੇਰੇ ਭਾਣੇ ਨੋ ਕੁਰਬਾਣੁ ॥ ਨਾਨਕੁ ਗਰੀਬੁ ਬੰਦਾ ਜਨੁ ਤੇਰਾ ॥ ਰਾਖਿ ਲੇਇ ਸਾਹਿਬੁ ਪ੍ਰਭੁ ਮੇਰਾ ॥4॥1॥22॥


ਸੋਮਵਾਰ, 11 ਮੱਘਰ (ਸੰਮਤ 540 ਨਾਨਕਸ਼ਾਹੀ) (ਅੰਗ: 676)

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ 5 ਘਰੁ 2 ਚਉਪਦੇ

ੴ ਸਤਿਗੁਰ ਪ੍ਰਸਾਦਿ ॥


ਹੇ ਭਾਈ! ਮਾਇਆ-ਵੇੜ੍ਹ ਜੀਵ ਉਹੀ ਨਿਕੰਮੇ ਕੰਮ ਕਰਦੇ ਰਹਿੰਦੇ ਹਨ, ਜਿੰਨ੍ਹਾਂ ਨੂੰ ਆਖ਼ਰ ਛੱਡ ਕੇ ਇਥੋਂ ਚਲੇ ਜਾਂਦੇ ਹਨ। ਉਹੀ ਜੰਜਾਲ ਸਹੇੜੀ ਰੱਖਦੇ ਹਨ, ਜੇਹੜੇ ਇਹਨਾਂ ਦੇ ਕਿਸੇ ਕੰਮ ਨਹੀਂ ਆਉਂਦੇ। ਉਹਨਾਂ ਨਾਲ ਮੋਹ-ਪਿਆਰ ਬਣਾਈ ਰੱਖਦੇ ਹਨ, ਜੇਹੜੇ ਅੰਤ ਵੇਲੇ ਨਾਲ ਨਹੀਂ ਜਾਂਦੇ। ਉਹਨਾਂ ਵਿਕਾਰਾਂ ਨੂੰ ਮਿੱਤਰ ਸਮਝਦੇ ਰਹਿੰਦੇ ਹਨ ਜੋ ਅਸਲ ਵਿਚ ਆਤਮਕ ਜੀਵਨ ਦੇ ਵੈਰੀ ਹਨ।1।ਹੇ ਭਾਈ! ਮੂਰਖ ਜਗਤ ਮਾਇਆ ਦੀ ਭਟਕਣਾ ਵਿਚ ਪੈ ਕੇ ਅਜੇ ਕੁਰਾਹੇ ਪਿਆ ਹੋਇਆ ਹੈ ਕਿ ਆਪਣਾ ਕੀਮਤੀ ਮਨੁੱਖਾ-ਜਨਮ ਗਵਾ ਰਿਹਾ ਹੈ।ਰਹਾਉ।ਹੇ ਭਾਈ! ਮਾਇਆ-ਵੇੜ੍ਹੇ ਮਨੁੱਖ ਨੂੰ ਸਦਾ-ਥਿਰ ਹਰਿ-ਨਾਮ ਸਿਮਰਨ ਵਾਲਾ ਧਰਮ ਅੱਖੀਂ ਵੇਖਿਆ ਨਹੀਂ ਭਾਉਂਦਾ। ਝੂਠ ਨੂੰ, ਠੱਗੀ ਨੂੰ ਮਿੱਠਾ ਜਾਣ ਕੇ ਇਹਨਾਂ ਨਾਲ ਮਸਤ ਰਹਿੰਦਾ ਹੈ। ਦਾਤਾਰ-ਪ੍ਰਭੂ ਨੂੰ ਭੁਲਾਈ ਰੱਖਦਾ ਹੈ, ਉਸ ਦੀ ਦਿੱਤੀ ਹੋਈ ਦਾਤਿ ਇਸ ਨੂੰ ਪਿਆਰੀ ਲੱਗਦੀ ਹੈ। ਮੋਹ ਵਿਚ ਬੇਬਸ ਹੋਇਆ ਜੀਵ ਆਪਣੀ ਮੌਤ ਨੂੰ ਚੇਤੇ ਨਹੀਂ ਕਰਦਾ। ਹੇ ਭਾਈ! ਭਟਕਣਾ ਵਿਚ ਪਿਆ ਹੋਇਆ ਜੀਵ ਉਸ ਚੀਜ਼ ਲਈ ਦੌੜ ਦੌੜ ਤਰਲੇ ਲੈਂਦਾ ਹੈ ਜੋ ਆਖ਼ਰ ਬਿਗਾਨੀ ਹੋ ਜਾਣੀ ਹੈ। ਆਪਣਾ ਇਨਸਾਨੀ ਫ਼ਰਜ ਸਾਰਾ ਹੀ ਭੁਲਾ ਦੇਂਦਾ ਹੈ। ਮਨੁੱਖ ਪਰਮਾਤਮਾ ਦੀ ਰਜ਼ਾ ਨੂੰ ਨਹੀਂ ਸਮਝਦਾ ਜਿਸ ਕਰਕੇ ਇਸ ਦੇ ਵਾਸਤੇ ਜਨਮ-ਮਰਨ ਦੇ ਗੇੜ ਬਣੇ ਰਹਿੰਦੇ ਹਨ ਨਿੱਤ ਪਾਪ ਕਰਦਾ ਰਹਿੰਦਾ ਹੈ, ਆਖ਼ਰ ਪਛੁਤਾਉਂਦਾ ਹੈ।3। ਪਰ, ਹੇ ਪ੍ਰਭੂ! ਜੀਵਾਂ ਦੇ ਵੀ ਕੀਹ ਵੱਸ? ਜੋ ਤੈਨੂੰ ਚੰਗਾ ਲੱਗਦਾ ਹੈ, ਉਹੀ ਅਸਾਂ ਜੀਵਾਂ ਨੂੰ ਕਬੂਲ ਹੁੰਦਾ ਹੈ। ਹੇ ਪ੍ਰਭੂ! ਮੈਂ ਤੇਰੀ ਰਜ਼ਾ ਤੋਂ ਸਦਕੇ ਹਾਂ। ਗਰੀਬ ਨਾਨਕ ਤੇਰਾ ਦਾਸ ਹੈ, ਤੇਰਾ ਗੁਲਾਮ ਹੈ। ਹੇ ਭਾਈ! ਮੇਰਾ ਮਾਲਕ-ਪ੍ਰਭੂ ਅਪਣੇ ਦਾਸ ਦੀ ਲਾਜ ਆਪ ਰੱਖ ਲੈਂਦਾ ਹੈ।4।1।22।
English Translation :

DHANAASAREE, FIFTH MEHL, SECOND HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:

You shall have to abandon the straw which you have collected. These entanglements shall be of no use to you. You are in love with those things that will not go with you. You think that your enemies are friends. || 1 || In such confusion, the world has gone astray. The foolish mortal wastes this precious human life. || Pause || He does not like to see Truth and righteousness. He is attached to falsehood and deception; they seem sweet to him. He loves gifts, but he forgets the Giver. The wretched creature does not even think of death. || 2 || He cries for the possessions of others. He forfeits all the merits of his good deeds and religion. He does not understand the Hukam of the Lord’s Command, and so he continues coming and going in reincarnation. He sins, and then regrets and repents. || 3 || Whatever pleases You, Lord, that alone is acceptable. I am a sacrifice to Your Will. Poor Nanak is Your slave, Your humble servant. Save me, O my Lord God Master! || 4 || 1 || 22 ||

Monday, 11th Maghar (Samvat 540 Nanakshahi) (Page : 676)
 


TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[November 25, 2008, Tuesday 05:30 AM. IST]
ਜੈਤਸਰੀ ਮਹਲਾ 5 ਘਰੁ 2 ਛੰਤ
ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥

ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥1॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥1॥ ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥2॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥2॥ ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਿਧ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥3॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥੰਨਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥3॥ ਸਲੋਕੁ ॥ ਚਿਿਤ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥4॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥4॥2॥


ਮੰਗਲਵਾਰ, 12 ਮੱਘਰ (ਸੰਮਤ 540 ਨਾਨਕਸ਼ਾਹੀ) (ਅੰਗ: 704)

ਪੰਜਾਬੀ ਵਿਆਖਿਆ :
ਜੈਤਸਰੀ ਮਹਲਾ 5 ਘਰੁ 2 ਛੰਤ

ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥


ਹੇ ਨਾਨਕ! (ਆਖ) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ ਸਰਨ ਆਏ ਦੀ ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ ।1। ਛੰਤੁ । ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋਂ ਤਿਵੇਂ ਮਾਇਆ ਦੇ ਮੋਹ ਤੋਂ ਮੇਰੀ ਰੱਖਿਆ ਕਰ। ਮੈਂ ਆਪਣੇ ਕਿਤਨੇ ਕੁ ਔਗਣ ਗਿਣਾਂ ? ਮੇਰੇ ਅੰਦਰ ਅਣਗਿਣਤ ਔਗਣ ਹਨ। ਹੇ ਪ੍ਰਭੂ ! ਮੇਰੇ ਅਣਿਗਣਤ ਹੀ ਔਗਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ ਆਪਣੇ ਵਲੋਂ ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ ਸਾਡੇ ਨਾਲ ਹੀ ਵੱਸਦਾ ਹੈਂ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ ਵਿਕਾਰਾਂ ਦੇ ਗੇੜ ਵਿਚੋਂ ਕੱਢ ਲੈ ।1। ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਨ) ਸਭ ਤੋਂ ਉੱਚਾ ਹੈ। ਨਾਨਕ ਦੀ ਉਸੇ ਦੇ ਦਰ ਤੇ ਹੀ ਅਰਦਾਸ ਹੈ ਕਿ ਮੈਨੂੰ ਨਿਆਸਰੇ ਨੰੰੂ ਉਸ ਦੇ ਚਰਨਾਂ ਵਿਚ ਥਾਂ ਮਿਲ ਜਾਏ ।2। ਛੰਤੁ । ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, ਪਰਮਾਤਮਾ ਦਾ ਦਰ ਛੱਡ ਕੇ ਅਸੀਂ ਕਿਸ ਦੇ ਪਾਸ ਜਾ ਸਕਦੇ ਹਾਂ ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੁ ਦਾ ਧਿਆਨ ਧਰ ਕੇ ਉਸ ਦੇ ਦਰ ਤੋਂ ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। ਆਪਣੇ ਅੰਦਰੋਂ ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਆਪਣੇ ਅੰਦਰੋਂ ਸਾਰਾ ਆਪਾ-ਭਾਵ ਮਿਟਾ ਦੇਣਾ ਚਾਈਦਾ ਹੈ। ਨਾਨਕ ਤਾਂ ਪ੍ਰਭੂ ਦੇ ਦਰ ਤੇ ਹੀ ਬੇਨਤੀ ਕਰਦਾ ਹੈ ਤੇ ਆਖਦਾ ਹੈ – ਹੇ ਪ੍ਰਭੂ! ਮੇਹਰ ਕਰ ਤੇਰੀ ਮੇਹਰ ਨਾਲ ਹੀ ਤੇਰੇ ਸਦਾ ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ ।2। ਹੇ ਮੇਰੇ ਮਨ! ਜਿਸ ਪਰਮਾਤਮਾ ਦੇ ਹੱਥ ਵਿਚ ਸਾਡੀ ਹਰੇਕ ਜੀਵਨ ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, ਇਹੀ ਧਨ ਸਾਡੇ ਨਾਲ ਸਾਥ ਕਰਦਾ ਹੈ ।3। ਛੰਤੁ । ਹੇ ਭਾਈ! ਸਿਰਫ਼ ਪਰਮਾਤਮਾ ਹੀ ਸਦਾ ਨਾਲ ਨਿਭਣ ਵਾਲਾ ਸਾਥੀ ਹੈ, ਉਸ ਤੋਂ ਬਿਨਾਂ ਹੋਰ ਕੋਈ ਸਾਥੀ ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀ ਗਿਣ ਸਕਦਾਂ ਹਾਂ ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ ਅਸਾਂ ਜੀਵਾਂ ਦਾ ਹੋਰ ਕੋਈ ਸਹਾਰਾ ਨਹੀਂ ਹੈ । ਨਾਨਕ ਬੇਨਤੀ ਕਰਦਾ ਹੈ – ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ ।3। ਹੇ ਨਾਨਕ! ਆਖ- ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, ਉਸ ਦੇ ਦਰ ਤੋਂ ਸਾਰੇ ਸੁਖ ਮਿਲ ਜਾਂਦੇ ਹਨ, ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ ਉਸ ਪਾਸੋਂ ਮੰਗੀ ਹੈ, ਉਹ ਮੈਨੂੰ ਸਦਾ ਮਿਲ ਗਈ ਹੈ ।4। ਛੰਤ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ ਮੇਰਾ ਮਨ ਮਾਇਆ ਦੇ ਮੋਹ ਤੋਂ ਸੁਤੰਤਰ ਹੋ ਗਿਆ ਹੈ। ਜਿੰਨਾਂ ਨੇ ਭੀ ਗੁਰੁੂ ਦੀ ਸ਼ਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ ਜਿੰਦ ਪਰਮਾਤਮਾ ਦੀ ਜੋਤੀ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆਂ ਸਾਰੇ ਪਾਪ ਮਿਟ ਜਾਂਦੇ ਹਨ, ਵਿਕਾਰਾਂ ਦੀ ਸੜਨ ਮੁੱਕ ਜਾਂਦੀ ਹੈ,ਮਨ ਮਾਇਆ ਵੱਲੋਂ ਰੱਜ ਜਾਂਦਾ ਹੈ । ਜਿਨ੍ਹਾਂ ਉੱਤੇ ਪ੍ਰਭੂ ਦਯਾ ਕਰਦਾ ਹੈ, ਜਿੰਨਾ ਦੀ ਬਾਂਹ ਫੜ ਕੇ ਆਪਣੇ ਬਣਾ ਲੈਂਦਾ ਹੈ, ਤੇ, ਆਦਰ ਦੇਂਦਾ ਹੈ, ਜਿੰਨਾਂ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਆਪਣੇ ਨਾਲ ਮਿਲਾ ਲੈਂਦਾ ਹੈ, ਉਹਨਾਂ ਦੇ ਜਨਮ ਮਰਨ ਦੇ ਸਾਰੇ ਦੁੱਖ ਸੜ ਕੇ ਸੁਆਹ ਹੋ ਜਾਂਦੇ ਹਨ। ਨਾਨਕ ਬੇਨਤੀ ਕਰਦਾ ਹੈ ਹੇ ਭਾਈ! ਜਿੰਨਾਂ ਉਤੇ ਪ੍ਰਭੂ ਮੇਹਰ ਕਰਦਾ ਹੈ, ਉਹਨਾਂ ਨੂੰ ਇਕ ਪਲ ਵਿਚ ਆਪਣੇ ਨਾਲ ਮਿਲਾ ਲੈਂਦਾ ਹੈ ।4।2।
English Translation :

JAITSREE, FIFTH MEHL, SECOND HOUSE, CHHANT:
ONE UNIVERSAL CREATOR GOD. BY THE GRACE OF THE TRUE GURU: SHALOK:

God is lofty, unapproachable and infinite. He is indescribable- He cannot be described. Nanak seeks the Sanctuary of God, who is all-powerful to save us. || 1 || CHHANT: Save me, any way You can; O Lord God, I am Yours. My demerits are uncountable; how many of them should I count? The sins and crimes I committed are countless; day by day, I continually make mistakes. I am intoxicated by emotional attachment to Maya, the treacherous one; by Your Grace alone can I be saved. Secretly, I commit hideous sins of corruption, even though God is the nearest of the near. Prays Nanak, shower me with Your Mercy, Lord, and lift me up, out of the whirlpool of the terrifying world-ocean. || 1 || SHALOK: Countless are His virtues; they cannot be enumerated. God’s Name is lofty and exalted. This is Nanak’s humble prayer, to bless the homeless with a home. || 2 || CHHANT: There is no other place at all - where else should I go? Twenty-four hours a day, with my palms pressed together, I meditate on God. Meditating forever on my God, I receive the fruits of my mind’s desires. Renouncing pride, attachment, corruption and duality, I lovingly center my attention on the One Lord. Dedicate your mind and body to God; eradicate all your self-conceit. Prays Nanak, shower me with Your mercy, Lord, that I may be absorbed in Your True Name. || 2 || SHALOK: O mind, meditate on the One, who holds everything in His hands. Gather the wealth of the Lord’s Name; O Nanak, it shall always be with You. || 3 || CHHANT: God is our only True Friend; there is not any other. In the places and interspaces, in the water and on the land, He Himself is pervading everywhere. He is totally permeating the water, the land and the sky; God is the Great Giver, the Lord and Master of all. The Lord of the world, the Lord of the universe has no limit; His Glorious Virtues are unlimited- how can I count them? I have hurried to the Sanctuary of the Lord Master, the Bringer of peace; without Him, there is no other at all. Prays Nanak, that being, unto whom the Lord shows mercy - he alone obtains the Naam. || 3 || SHALOK: Whatever I wish for, that I receive. Meditating on the Naam, the Name of the Lord, Nanak has found total peace. || 4 || CHHANT: My mind is now emancipated; I have joined the Saadh Sangat, the Company of the Holy. As Gurmukh, I chant the Naam, and my light has merged into the Light. Remembering the Lord’s Name in meditation, my sins have been erased; the fire has been extinguished, and I am satisfied. He has taken me by the arm, and blessed me with His kind mercy; He has accepted me His own. The Lord has hugged me in His embrace, and merged me with Himself; the pains of birth and death have been burnt away. Prays Nanak, He has blessed me with His kind mercy; in an instant, He unites me with Himself. || 4 || 2 ||

Tuesday, 12th Maghar (Samvat 540 Nanakshahi)(Page: 704)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[November 26, 2008, Wednesday 05:30 AM. IST]
ਸੂਹੀ ਮਹਲਾ 4 ॥

ਕੀਤਾ ਕਰਣਾ ਸਰਬ ਰਜਾਈ ਕਿਛੁ ਕੀਚੈ ਜੇ ਕਰਿ ਸਕੀਐ ॥ ਆਪਣਾ ਕੀਤਾ ਕਿਛੂ ਨ ਹੋਵੈ ਜਿਉ ਹਰਿ ਭਾਵੈ ਤਿਉ ਰਖੀਐ ॥1॥ ਮੇਰੇ ਹਰਿ ਜੀਉ ਸਭੁ ਕੋ ਤੇਰੈ ਵਸਿ ॥ ਅਸਾ ਜੋਰੁ ਨਾਹੀ ਜੇ ਕਿਛੁ ਕਰਿ ਹਮ ਸਾਕਹ ਜਿਉ ਭਾਵੈ ਤਿਵੈ ਬਖਸਿ ॥1॥ ਰਹਾਉ ॥ ਸਭੁ ਜੀਉ ਪਿੰਡੁ ਦੀਆ ਤੁਧੁ ਆਪੇ ਤੁਧੁ ਆਪੇ ਕਾਰੈ ਲਾਇਆ ॥ ਜੇਹਾ ਤੂੰ ਹੁਕਮੁ ਕਰਹਿ ਤੇਹੇ ਕੋ ਕਰਮ ਕਮਾਵੈ ਜੇਹਾ ਤੁਧੁ ਧੁਰਿ ਲਿਿਖ ਪਾਇਆ ॥2॥ ਪੰਚ ਤਤੁ ਕਰਿ ਤੁਧੁ ਸ੍ਰਿਸਟਿ ਸਭ ਸਾਜੀ ਕੋਈ ਛੇਵਾ ਕਰਿਉ ਜੇ ਕਿਛੁ ਕੀਤਾ ਹੋਵੈ ॥ ਇਕਨਾ ਸਤਿਗੁਰੁ ਮੇਲਿ ਤੂੰ ਬੁਝਾਵਹਿ ਇਕਿ ਮਨਮੁਖਿ ਕਰਹਿ ਸਿ ਰੋਵੈ ॥3॥ ਹਰਿ ਕੀ ਵਡਿਆਈ ਹਉ ਆਖਿ ਨ ਸਾਕਾ ਹਉ ਮੂਰਖੁ ਮੁਗਧੁ ਨੀਚਾਣੁ ॥ ਜਨ ਨਾਨਕ ਕਉ ਹਰਿ ਬਖਸਿ ਲੈ ਮੇਰੇ ਸੁਆਮੀ ਸਰਣਾਗਤਿ ਪਇਆ ਅਜਾਣੁ ॥4॥4॥15॥24॥


ਬੁੱਧਵਾਰ, 13 ਮੱਘਰ (ਸੰਮਤ 540 ਨਾਨਕਸ਼ਾਹੀ) (ਅੰਗ 736)

ਪੰਜਾਬੀ ਵਿਆਖਿਆ :
ਸੂਹੀ ਮਹਲਾ 4 ॥


ਹੇ ਮੇਰੇ ਪ੍ਰਭੂ ਜੀ! ਹਰੇਕ ਜੀਵ ਤੇਰੇ ਵੱਸ ਵਿਚ ਹੈ । ਅਸਾਂ ਜੀਵਾਂ ਵਿਚ ਕੋਈ ਸਮਰਥਾ ਨਹੀਂ ਹੈ ਕਿ (ਤੈਥੋਂ ਬਾਹਰਾ) ਕੁਝ ਕਰ ਸਕੀਏ । ਹੇ ਪ੍ਰਭੂ! ਜਿਵੇਂ ਤੈਨੂੰ ਚੰਗਾ ਲੱਗੇ, ਸਾਡੇ ਉਤੇ ਮੇਹਰ ਕਰ ।1।ਰਹਾਉ। ਹੇ ਭਾਈ! ਜੋ ਕੁਝ ਜਗਤ ਵਿਚ ਬਣਿਆ ਹੈ ਜੋ ਕੁਝ ਕਰ ਰਿਹਾ ਹੈ, ਇਹ ਸਭ ਰਜ਼ਾ ਦਾ ਮਾਲਕ ਪਰਮਾਤਮਾ ਕਰ ਰਿਹਾ ਹੈ । ਅਸੀ ਜੀਵ (ਤਾਂ ਹੀ) ਕੁਝ ਕਰੀਏ, ਜੇ ਕਰ ਸਕਦੇ ਹੋਵੀਏ । ਅਸਾਂ ਜੀਵਾਂ ਦਾ ਕੀਤਾ ਕੁਝ ਨਹੀਂ ਹੋ ਸਕਦਾ । ਜਿਵੇਂ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਤਿਵੇਂ ਜੀਵਾਂ ਨੂੰ ਰੱਖਦਾ ਹੈ ।1। ਹੇ ਪ੍ਰਭੂ! ਇਹ ਜਿੰਦ, ਇਹ ਸਰੀਰ, ਸਭ ਕੁਝ (ਹਰੇਕ ਜੀਵ ਨੂੰ) ਤੂੰ ਆਪ ਹੀ ਦਿੱਤਾ ਹੈ, ਤੂੰ ਆਪ ਹੀ (ਹਰੇਕ ਜੀਵ ਨੂੰ) ਕੰਮ ਵਿਚ ਲਾਇਆ ਹੋਇਆ ਹੈ । ਜਿਹੋ ਜਿਹਾ ਹੁਕਮ ਤੂੰ ਕਰਦਾ ਹੈਂ, ਜੀਵ ਉਹੋ ਜਿਹਾ ਹੀ ਕੰਮ ਕਰਦਾ ਹੈ (ਜੀਵ ਉਹੋ ਜਿਹਾ ਬਣਦਾ ਹੈ) ਜਿਹੋ ਜਿਹਾ ਤੂੰ ਧੁਰ ਦਰਗਾਹ ਤੋਂ (ਉਸ ਦੇ ਮੱਥੇ ਉਤੇ) ਲੇਖ ਲਿਖ ਕੇ ਰੱਖ ਦਿੱਤਾ ਹੈ ।2। ਹੇ ਪ੍ਰਭੂ! ਤੂੰ ਪੰਜ ਤੱਤ ਬਣਾ ਕੇ ਸਾਰੀ ਦੁਨੀਆ ਪੈਦਾ ਕੀਤੀ ਹੈ । ਜੇ (ਤੈਥੋਂ ਬਾਹਰਾ) ਜੀਵ ਪਾਸੋਂ ਕੁਝ ਹੋ ਸਕਦਾ ਹੋਵੇ, ਤਾਂ ਉਹ ਬੇਸ਼ੱਕ ਛੇਵਾਂ ਤੱਤ ਬਣਾ ਕੇ ਵਿਖਾ ਦੇਵੇ । ਹੇ ਪ੍ਰਭੂ! ਕਈ ਜੀਵਾਂ ਨੂੰ ਤੂੰ ਗੁਰੂ ਮਿਲਾ ਕੇ ਆਤਮਕ ਜੀਵਨ ਦੀ ਸੂਝ ਬਖ਼ਸ਼ਦਾ ਹੈਂ । ਕਈ ਜੀਵਾਂ ਨੂੰ ਤੂੰ ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲਾ ਬਣਾ ਦੇਂਦਾ ਹੈਂ । ਫਿਰ ਉਹ (ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ) ਦੁੱਖੀ ਹੁੰਦਾ ਰਹਿੰਦਾ ਹੈ ।3। ਹੇ ਭਾਈ! ਮੈਂ (ਤਾਂ) ਮੂਰਖ ਹਾਂ, ਨੀਵੇਂ ਜੀਵਨ ਵਾਲਾ ਹਾਂ, ਮੈਂ ਪਰਮਾਤਮਾ ਦੀ ਬਜ਼ੁਰਗੀ ਬਿਆਨ ਨਹੀਂ ਕਰ ਸਕਦਾ । ਹੇ ਹਰੀ! ਦਾਸ ਨਾਨਕ ਉਤੇ ਮੇਹਰ ਕਰ, (ਇਹ) ਅੰਞਾਣ ਦਾਸ ਤੇਰੀ ਸਰਨ ਆ ਪਿਆ ਹੈ ।4।4।15।24।
English Translation :

SOOHEE, FOURTH MEHL:

All that happens, and all that will happen, is by His Will. If we could do something by ourselves, we would. By ourselves, we cannot do anything at all. As it pleases the Lord, He preserves us. || 1 || O my Dear Lord, everything is in Your power. I have no power to do anything at all. As it pleases You, You forgive us. || 1 || Pause || You Yourself bless us with soul, body and everything. You Yourself cause us to act. As You issue Your Commands, so do we act, according to our pre-ordained destiny. || 2 || You created the entire Universe out of the five elements; if anyone can create a sixth, let him. You unite some with the True Guru, and cause them to understand, while others, the self-willed manmukhs, do their deeds and cry out in pain. || 3 || I cannot describe the glorious greatness of the Lord; I am foolish, thoughtless, idiotic and lowly. Please, forgive servant Nanak, O my Lord and Master; I am ignorant, but I have entered Your Sanctuary. || 4 || 4 || 15 || 24 ||

Wednesday, 13th Maghar (Samvat 540 Nanakshahi)(Page 736)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[November 27, 2008, Thursday 05:30 AM. IST]
ਜੈਤਸਰੀ ਮਹਲਾ 4 ॥

ਆਪੇ ਜੋਗੀ ਜੁਗਤਿ ਜੁਗਾਹਾ ॥ ਆਪੇ ਨਿਰਭਉ ਤਾੜੀ ਲਾਹਾ ॥ ਆਪੇ ਹੀ ਆਪਿ ਆਪਿ ਵਰਤੈ ਆਪੇ ਨਾਮਿ ਓੁਮਾਹਾ ਰਾਮ ॥1॥ ਆਪੇ ਦੀਪ ਲੋਅ ਦੀਪਾਹਾ ॥ ਆਪੇ ਸਤਿਗੁਰੁ ਸਮੁੰਦੁ ਮਥਾਹਾ ॥ ਆਪੇ ਮਥਿ ਮਥਿ ਤਤੁ ਕਢਾਏ ਜਪਿ ਨਾਮੁ ਰਤਨੁ ਓੁਮਾਹਾ ਰਾਮ ॥2॥ ਸਖੀ ਮਿਲਹੁ ਮਿਿਲ ਗੁਣ ਗਾਵਾਹਾ ॥ ਗੁਰਮੁਖਿ ਨਾਮੁ ਜਪਹੁ ਹਰਿ ਲਾਹਾ ॥ ਹਰਿ ਹਰਿ ਭਗਤਿ ਦ੍ਰਿੜੀ ਮਨਿ ਭਾਈ ਹਰਿ ਹਰਿ ਨਾਮੁ ਓੁਮਾਹਾ ਰਾਮ ॥3॥ ਆਪੇ ਵਡ ਦਾਣਾ ਵਡ ਸਾਹਾ ॥ ਗੁਰਮੁਖਿ ਪੂੰਜੀ ਨਾਮੁ ਵਿਸਾਹਾ ॥ ਹਰਿ ਹਰਿ ਦਾਤਿ ਕਰਹੁ ਪ੍ਰਭ ਭਾਵੈ ਗੁਣ ਨਾਨਕ ਨਾਮੁ ਓੁਮਾਹਾ ਰਾਮ ॥4॥4॥10॥


ਵੀਰਵਾਰ, 14 ਮੱਘਰ (ਸੰਮਤ 540 ਨਾਨਕਸ਼ਾਹੀ) (ਅੰਗ: 699)

ਪੰਜਾਬੀ ਵਿਆਖਿਆ :
ਜੈਤਸਰੀ ਮਹਲਾ 4 ॥


ਹੇ ਭਾਈ! ਪਰਮਾਤਮਾ ਆਪ ਹੀ ਜੋਗੀ ਹੈ, ਆਪ ਹੀ ਸਭ ਜੁਗਾਂ ਵਿਚ ਜੋਗ ਦੀ ਜੁਗਤਿ ਹੈ, ਆਪ ਹੀ ਨਿਡਰ ਹੋ ਕੇ ਸਮਾਧੀ ਲਾਉਂਦਾ ਹੈ। ਸਭ ਥਾਂ ਆਪ ਹੀ ਆਪ ਕੰਮ ਕਰ ਰਿਹਾ ਹੈ, ਆਪ ਹੀ ਨਾਮ ਵਿਚ ਜੋੜ ਕੇ ਸਿਮਰਨ ਦਾ ਉਤਸ਼ਾਹ ਦੇ ਰਿਹਾ ਹੈ ।1। ਹੇ ਭਾਈ ! ਪ੍ਰਭੂ ਆਪ ਹੀ ਜਜ਼ੀਰੇ ਹੈ, ਆਪ ਹੀ ਸਾਰੇ ਭਵਨ ਹੈ, ਆਪ ਹੀ ਸਾਰੇ ਭਵਨਾਂ ਵਿਚ ਚਾਨਣ ਹੈ। ਪ੍ਰਭੂ ਆਪ ਹੀ ਗੁਰੂ ਹੈ, ਆਪ ਹੀ ਬਾਣੀ ਦਾ ਸਮੁੰਦਰ ਹੈ, ਆਪ ਹੀ ਇਸ ਸਮੁੰਦਰ ਨੂੰ ਰਿੜਕਣ ਵਾਲਾ ਵਿਚਾਰਨ ਵਾਲਾ ਹੈ । ਆਪ ਹੀ ਬਾਣੀ ਦੇ ਸਮੁੰਦਰ ਨੂੰ ਰਿੜਕ ਰਿੜਕ (ਵਿਚਾਰ ਵਿਚਾਰ) ਕੇ ਇਸ ਵਿਚੋਂ ਮੱਖਣ (ਅਸਲੀਅਤ) ਲਭਾਉਂਦਾ ਹੈ, ਆਪ ਹੀ ਆਪਣਾ ਰਤਨ ਵਰਗਾ ਕੀਮਤੀ ਨਾਮ ਜਪ ਕੇ ਜੀਵਾਂ ਦੇ ਅੰਦਰ ਜਪਣ ਦਾ ਚਾਉ ਪੈਦਾ ਕਰਦਾ ਹੈ।2। ਹੇ ਸਤਸੰਗੀਓ ! ਇਕੱਠੇ ਹੋਵੋ, ਆਓ, ਇਕੱਠੇ ਹੋ ਕੇ ਪ੍ਰਭੂ ਦੇ ਗੁਣ ਗਾਈਏ। ਹੇ ਸਤਸੰਗੀਓ! ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਜਪੋ, ਇਹੀ ਹੈ ਜੀਵਨ ਦਾ ਲਾਭ। ਜਿਸ ਮਨੁੱਖ ਨੇ ਪ੍ਰਭੂ ਦੀ ਭਗਤੀ ਆਪਣੇ ਹਿਰਦੇ ਵਿਚ ਪੱਕੀ ਬਿਠਾ ਲਈ, ਜਿਸ ਨੂੰ ਪ੍ਰਭੂ ਦੀ ਭਗਤੀ ਮਨ ਵਿਚ ਪਿਆਰੀ ਲੱਗੀ, ਪ੍ਰਭੂ ਦਾ ਨਾਮ ਉਸ ਦੇ ਅੰਦਰ ਸਿਮਰਨ ਦਾ ਉਤਸ਼ਾਹ ਪੈਦਾ ਕਰਦਾ ਹੈ ।3। ਹੇ ਭਾਈ ! ਪ੍ਰਭੂ ਆਪ ਹੀ ਬੜਾ ਸਿਆਣਾ ਵੱਡਾ ਸ਼ਾਹ ਹੈ। ਹੇ ਭਾਈ ! ਗੁਰੂ ਦੀ ਸਰਨ ਪੈ ਕੇ ਉਸ ਦਾ ਨਾਮ-ਸਰਮਾਇਆ ਇਕੱਠਾ ਕਰੋ। ਹੇ ਨਾਨਕ! ਆਖ-ਹੇ ਹਰੀ! ਹੇ ਪ੍ਰਭੂ! ਮੈਨੂੰ ਆਪਣੇ ਨਾਮ ਦੀ ਦਾਤਿ ਬਖ਼ਸ਼, ਜੇ ਤੈਨੂੰ ਚੰਗਾ ਲੱਗੇ, ਤਾਂ ਮੇਰੇ ਅੰਦਰ ਤੇਰਾ ਨਾਮ ਵੱਸੇ, ਤੇਰੇ ਗੁਣਾਂ ਨੂੰ ਯਾਦ ਕਰਨ ਦਾ ਚਾਉ ਪੈਦਾ ਹੋਵੇ ।4।4।10।
English Translation :

JAITSREE, FOURTH MEHL:

He Himself is the Yogi, and the way throughout the ages. The Fearless Lord Himself is absorbed in Samaadhi. He Himself, all by Himself, is all-pervading; He Himself blesses us with sincere love for the Naam, the Name of the Lord. || 1 || He Himself is the lamp, and the Light pervading all the worlds. He Himself is the True Guru; He Himself churns the ocean. He Himself churns it, churning up the essence; meditating on the jewel of the Naam, sincere love comes to the surface. || 2 || O my companions, let us meet and join together, and sing His Glorious Praises. As Gurmukh, chant the Naam, and earn the profit of the Lord’s Name. Devotional worship of the Lord, Har, Har, has been implanted within me; it is pleasing to my mind. The Name of the Lord, Har, Har, brings a sincere love.|| 3 || He Himself is supremely wise, the greatest King. As Gurmukh, purchase the merchandise of the Naam. O Lord God, Har, Har, bless me with such a gift, that Your Glorious Virtues seem pleasing to me; Nanak is filled with sincere love and yearning for the Lord. || 4 || 4 || 10 ||

Thursday, 14th Maghar (Samvat 540 Nanakshahi) (Page: 699)
 


TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[November 28, 2008, Friday 05:30 AM. IST]
ਬਿਲਾਵਲੁ ਮਹਲਾ 5 ॥

ਭੂਲੇ ਮਾਰਗੁ ਜਿਨਹਿ ਬਤਾਇਆ ॥ ਐਸਾ ਗੁਰੁ ਵਡਭਾਗੀ ਪਾਇਆ ॥1॥ ਸਿਮਰਿ ਮਨਾ ਰਾਮ ਨਾਮੁ ਚਿਤਾਰੇ ॥ ਬਸਿ ਰਹੇ ਹਿਰਦੈ ਗੁਰ ਚਰਨ ਪਿਆਰੇ ॥1॥ ਰਹਾਉ॥ ਕਾਮਿ ਕ਼੍ਰੋਧਿ ਲੋਭਿ ਮੋਹਿ ਮਨੁ ਲੀਨਾ ॥ ਬੰਧਨ ਕਾਟਿ ਮੁਕਤਿ ਗੁਰਿ ਕੀਨਾ ॥2॥ ਦੁਖ ਸੁਖ ਕਰਤ ਜਨਮਿ ਫੁਨਿ ਮੂਆ ॥ ਚਰਨ ਕਮਲ ਗੁਰਿ ਆਸ੍ਰਮੁ ਦੀਆ ॥3॥ ਅਗਨਿ ਸਾਗਰ ਬੂਡਤ ਸੰਸਾਰਾ॥ਨਾਨਕ ਬਾਹ ਪਕਰਿ ਸਤਿਗੁਰਿ ਨਿਸਤਾਰਾ ॥4॥3॥8॥


ਸ਼ੁੱਕਰਵਾਰ, 15 ਮੱਘਰ (ਸੰਮਤ 540 ਨਾਨਕਸ਼ਾਹੀ) (ਅੰਗ: 803)

ਪੰਜਾਬੀ ਵਿਆਖਿਆ :
ਬਿਲਾਵਲੁ ਮਹਲਾ 5 ॥


ਹੇ ਮਨ! ਇਹੋ ਜਿਹਾ ਗੁਰੂ ਵਡੇ ਭਾਗਾਂ ਨਾਲ ਹੀ ਮਿਲਦਾ ਹੈ, ਜਿਹੜਾ ਜੀਵਨ ਦੇ ਸਹੀ ਰਸਤੇ ਤੋਂ ਖੁੰਝੇ ਜਾ ਰਹੇ ਮਨੁੱਖ ਨੂੰ ਜ਼ਿੰਦਗੀ ਦਾ ਸਹੀ ਰਸਤਾ ਦੱਸ ਦੇਂਦਾ ਹੈ।1।ਹੇ ਮੇਰੇ ਮਨ! ਧਿਆਨ ਜੋੜ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪਰ ਉਹੀ ਮਨੁੱਖ ਹਰਿ-ਨਾਮ ਸਿਮਰ ਸਕਦਾ ਹੈ, ਜਿਸ ਦੇ ਹਿਰਦੇ ਵਿਚ ਪਿਆਰੇ ਗੁਰੂ ਦੇ ਚਰਨ ਵੱਸੇ ਰਹਿੰਦੇ ਹਨ। ਤਾਂ ਤੇ, ਹੇ ਮਨ! ਤੂੰ ਭੀ ਗੁਰੂ ਦਾ ਆਸਰਾ ਲੈ।1।ਰਹਾਉ।ਹੇ ਮਨ! ਵੇਖ, ਮਨੁੱਖ ਦਾ ਮਨ ਸਦਾ ਕਾਮ ਵਿਚ, ਕ੍ਰੋਧ ਵਿਚ, ਲੋਭ ਵਿਚ, ਮੋਹ ਵਿਚ ਫਸਿਆ ਰਹਿੰਦਾ ਹੈ। ਪਰ ਜਦੋਂ ਉਹ ਗੁਰੂ ਦੇ ਸਰਨ ਆਇਆ, ਗੁਰੂ ਨੇ ਉਸ ਦੇ ਇਹ ਸਾਰੇ ਬੰਧਨ ਕੱਟ ਕੇ ਉਸ ਨੂੰ ਇਹਨਾਂ ਵਿਕਾਰਾਂ ਤੋਂ ਖ਼ਲਾਸੀ ਦੇ ਦਿੱਤੀ।2। ਹੇ ਮਨ! ਦੁੱਖ ਸੁਖ ਕਰਦਿਆਂ ਮਨੁੱਖ ਕਦੇ ਮਰਦਾ ਹੈ ਕਦੇ ਜੀਊ ਪੈਂਦਾ ਹੈ, ਦੁੱਖ ਵਾਪਰਿਆਂ ਸਹਿਮ ਜਾਂਦਾ ਹੈ, ਸੁਖ ਮਿਲਣ ਤੇ ਸੌਖਾ ਸਾਹ ਲੈਣ ਲੱਗ ਪੈਂਦਾ ਹੈ। ਇਸ ਤਰ੍ਹਾਂ ਡੁਬਕੀਆਂ ਲੈਂਦਾ ਮਨੁੱਖ ਜਦੋਂ ਗੁਰੂ ਦੀ ਸਰਨ ਆਇਆ, ਗੁਰੂ ਨੇ ਉਸ ਨੂੰ ਪਰਮਾਤਮਾ ਦੇ ਸੋਹਣੇ ਚਰਨਾਂ ਦਾ ਆਸਰਾ ਦੇ ਦਿੱਤਾ।3। ਹੇ ਨਾਨਕ! ਜਗਤ ਤ੍ਰਿਸ਼ਨਾ ਦੀ ਅੱਗ ਦੇ ਸਮੁੱੰਦਰ ਵਿਚ ਡੁੱਬ ਰਿਹਾ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪਿਆ, ਗੁਰੂ ਨੇ ਉਸ ਦੀ ਬਾਂਹ ਫੜ ਕੇ ਉਸ ਨੂੰ ਸੰਸਾਰ-ਸਮੁੱੰਦਰ ਵਿਚੋਂ ਪਾਰ ਲੰਘਾ ਦਿੱਤਾ।4।3।8।
English Translation :

BILAAVAL, FIFTH MEHL:

He places the one who strays back on the Path; such a Guru is found by great good fortune. || 1 || Meditate, contemplate the Name of the Lord, O mind.The Beloved Feet of the Guru abide within my heart. || 1||Pause || The mind is engrossed in sexual desire, anger, greed and emotional attachment. Breaking my bonds, the Guru has liberated me. || 2 || Experiencing pain and pleasure, one is born, only to die again. The Lotus Feet of the Guru bring peace and shelter. || 3 || The world is drowning in the ocean of fire. O Nanak, holding me by the arm, the True Guru has saved me. || 4 || 3 || 8 ||

Friday, 15th Maghar (Samvat 540 Nanakshahi) (Page: 803)
 
TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[November 29, 2008, Saturday 05:30 AM. IST]
ਰਾਮਕਲੀ ਮਹਲਾ 5 ॥

ਸੰਤ ਕੈ ਸੰਗਿ ਰਾਮ ਰੰਗ ਕੇਲ ॥ ਆਗੈ ਜਮ ਸਿਉ ਹੋਇ ਨ ਮੇਲ ॥ ਅਹੰਬੁਧਿ ਕਾ ਭਇਆ ਬਿਨਾਸ ॥ ਦੁਰਮਤਿ ਹੋਈ ਸਗਲੀ ਨਾਸ ॥1॥ ਰਾਮ ਨਾਮ ਗੁਣ ਗਾਇ ਪੰਡਿਤ ॥ ਕਰਮ ਕਾਂਡ ਅਹੰਕਾਰੁ ਨ ਕਾਜੈ ਕੁਸਲ ਸੇਤੀ ਘਰਿ ਜਾਹਿ ਪੰਡਿਤ ॥1॥ ਰਹਾਉ ॥ ਹਰਿ ਕਾ ਜਸੁ ਨਿਿਧ ਲੀਆ ਲਾਭ ॥ ਪੂਰਨ ਭਏ ਮਨੋਰਥ ਸਾਭ ॥ ਦੁਖੁ ਨਾਠਾ ਸੁਖੁ ਘਰ ਮਹਿ ਆਇਆ ॥ ਸੰਤ ਪ੍ਰਸਾਦਿ ਕਮਲੁ ਬਿਗਸਾਇਆ ॥2॥ ਨਾਮ ਰਤਨੁ ਜਿਿਨ ਪਾਇਆ ਦਾਨੁ ॥ ਤਿਸੁ ਜਨ ਹੋਏ ਸਗਲ ਨਿਧਾਨ ॥ ਸੰਤੋਖੁ ਆਇਆ ਮਨਿ ਪੂਰਾ ਪਾਇ ॥ ਫਿਿਰ ਫਿਿਰ ਮਾਗਨ ਕਾਹੇ ਜਾਇ ॥3॥ ਹਰਿ ਕੀ ਕਥਾ ਸੁਨਤ ਪਵਿਤ ॥ ਜਿਹਵਾ ਬਕਤ ਪਾਈ ਗਤਿ ਮਤਿ ॥ ਸੋ ਪਰਵਾਣੁ ਜਿਸੁ ਰਿਦੈ ਵਸਾਈ ॥ ਨਾਨਕ ਤੇ ਜਨ ਊਤਮ ਭਾਈ ॥4॥17॥28॥


ਸ਼ਨੀਵਾਰ, 16 ਮੱਘਰ (ਸੰਮਤ 540 ਨਾਨਕਸ਼ਾਹੀ) (ਅੰਗ: 891)

ਪੰਜਾਬੀ ਵਿਆਖਿਆ :
ਰਾਮਕਲੀ ਮਹਲਾ 5 ॥


ਹੇ ਪੰਡਿਤ! ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦੇ ਪੇ੍ਰਮ ਦੀ ਖੇਡ ਖੇਡਿਆ ਕਰ, ਅਗਾਂਹ ਪਰਲੋਕ ਵਿਚ ਤੈਨੂੰ ਜਮਾਂ ਨਾਲ ਵਾਹ ਨਹੀਂ ਪਏਗਾ । (ਜਿਹੜਾ ਮਨੁੱਖ ਇਹ ਉੱਦਮ ਕਰਦਾ ਹੈ ਉਸ ਦੀ) ਹਉਮੈ ਵਾਲੀ ਅਕਲ ਦਾ ਨਾਸ ਹੋ ਜਾਂਦਾ ਹੈ, ਉਸ ਦੇ ਅੰਦਰੋਂ ਖੋਟੀ ਮਤਿ ਸਾਰੀ ਮੁੱਕ ਜਾਂਦੀ ਹੈ ।1। ਹੇ ਪੰਡਿਤ! ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ ਧਾਰਮਿਕ ਕੰਮਾਂ ਦੇ ਸਿਲਸਿਲੇ ਦਾ ਅਹੰਕਾਰ ਤੇਰੇ ਕਿਸੇ ਕੰਮ ਨਹੀਂ ਆਵੇਗਾ । ਹੇ ਪੰਡਿਤ! ਪਰਮਾਤਮਾ ਦਾ ਨਾਮ (ਜਪਿਆ ਕਰ, ਪਰਮਾਤਮਾ ਦੇ) ਗੁਣ ਗਾਇਆ ਕਰ, (ਇਸ ਤਰ੍ਹਾਂ) ਤੂੰ ਆਨੰਦ ਨਾਲ (ਜੀਵਨ ਬਤੀਤ ਕਰਦਾ ਪ੍ਰਭੂ-ਚਰਨਾਂ ਵਾਲੇ ਅਸਲ) ਘਰ ਵਿਚ ਜਾ ਪਹੁੰਚੇਂਗਾ ।1।ਰਹਾਉ। ਹੇ ਪੰਡਿਤ! ਜਿਸ ਮਨੁੱਖ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦਾ) ਖ਼ਜ਼ਾਨਾ ਲੱਭ ਲਿਆ, ਉਸ ਦੇ ਸਾਰੇ ਮਨੋਰਥ ਪੂਰੇ ਹੋ ਗਏ, ਉਸ ਦਾ (ਸਾਰਾ) ਦੁੱਖ ਦੂਰ ਹੋ ਗਿਆ ਉਸ ਦੇ ਹਿਰਦੇ-ਘਰ ਵਿਚ ਸੁਖ ਆ ਵੱਸਿਆ, ਸੰਤ-ਗੁਰੂ ਦੀ ਕਿਰਪਾ ਨਾਲ ਉਸ ਦੇ ਹਿਰਦੇ ਦਾ ਕੌਲ-ਫੁੱਲ ਖਿੜ ਪਿਆ ।2। (ਹੇ ਪੰਡਿਤ! ਤੂੰ ਜਜਮਾਨਾਂ ਪਾਸੋਂ ਦਾਨ ਮੰਗਦਾ ਫਿਰਦਾ ਹੈਂ, ਪਰ) ਜਿਸ ਮਨੁੱਖ ਨੇ (ਗੁਰੂ ਪਾਸੋਂ) ਪਰਮਾਤਮਾ ਦਾ ਨਾਮ-ਰਤਨ ਦਾਨ ਪ੍ਰਾਪਤ ਕਰ ਲਿਆ, ਉਸ ਨੂੰ (ਮਾਨੋ) ਸਾਰੇ ਹੀ ਖ਼ਜ਼ਾਨੇ ਮਿਲ ਗਏ, ਮਨ ਵਿਚ ਪੂਰਨ ਪ੍ਰਭੂ ਨੂੰ ਪ੍ਰਾਪਤ ਕਰ ਕੇ ਉਸ ਦੇ ਅੰਦਰ ਸੰਤੋਖ ਪੈਦਾ ਹੋ ਗਿਆ, ਫਿਰ ਉਹ ਮੁੜ ਮੁੜ (ਜਜਮਾਨਾਂ ਪਾਸੋਂ) ਕਿਉਂ ਮੰਗਣ ਜਾਇਗਾ? ।3। ਹੇ ਨਾਨਕ! (ਆਖ—ਹੇ ਪੰਡਿਤ!) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਦਿਆਂ (ਜੀਵਨ) ਪਵਿੱਤਰ ਹੋ ਜਾਂਦਾ ਹੈ, ਜੀਭ ਨਾਲ ਉਚਾਰਦਿਆਂ ਉੱਚੀ ਆਤਮਕ ਅਵਸਥਾ ਅਤੇ (ਸੁਚੱਜੀ) ਅਕਲ ਪ੍ਰਾਪਤ ਹੋ ਜਾਂਦੀ ਹੈ । ਹੇ ਪੰਡਿਤ! ਜਿਸ ਮਨੁੱਖ ਦੇ ਹਿਰਦੇ ਵਿਚ (ਗੁਰੂ ਪਰਮਾਤਮਾ ਦੀ ਸਿਫ਼ਤਿ-ਸਾਲਾਹ) ਵਸਾ ਦੇਂਦਾ ਹੈ ਉਹ ਮਨੁੱਖ (ਪਰਮਾਤਮਾ ਦੇ ਦਰ ਤੇ) ਕਬੂਲ ਹੋ ਜਾਂਦਾ ਹੈ । ਹੇ ਭਾਈ! ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਵਾਲੇ ਉਹ ਬੰਦੇ ਉੱਚੇ ਜੀਵਨ ਵਾਲੇ ਬਣ ਜਾਂਦੇ ਹਨ ।4।17।28।
English Translation :

RAAMKALEE, FIFTH MEHL:

In the Saints’ Congregation, play joyfully with the Lord, and you will not have to meet the Messenger of Death hereafter. Your egotistical intellect shall be dispelled, and your evil-mindedness will be totally taken away. || 1 || Sing the Glorious Praises of the Lord’s Name, O Pandit. Religious rituals and egotism are of no use at all. You shall go home with happiness, O Pandit. || 1 || Pause || I have earned the profit, the wealth of the Lord’s praise. All my hopes have been fulfilled. Pain has left me, and peace has come to my home. By the Grace of the Saints, my heart-lotus blossoms forth. || 2 || One who is blessed with the gift of the jewel of the Name, obtains all treasures. His mind becomes content, finding the Perfect Lord. Why should he ever go begging again? || 3 || Hearing the Lord’s sermon, he becomes pure and holy. Chanting it with his tongue, he finds the way to salvation. He alone is approved, who enshrines the Lord within his heart. Nanak: such a humble being is exalted, O Siblings of Destiny. || 4 || 17 || 28 ||

Saturday, 16th Maghar (Samvat 540 Nanakshahi)(Page: 891)
 
HUKAMNAMA FROM SRI DARBAR SAHIB,
Sri Amritsar.


[November 30, 2008, Sunday 05:30 AM. IST]
ਬਿਲਾਵਲੁ ਮਹਲਾ 5 ॥

ਬਿਨੁ ਸਾਧੂ ਜੋ ਜੀਵਨਾ ਤੇਤੋ ਬਿਰਥਾਰੀ ॥ ਮਿਲਤ ਸੰਗਿ ਸਭਿ ਭ੍ਰਮ ਮਿਟੇ ਗਤਿ ਭਈ ਹਮਾਰੀ ॥1॥ ਜਾ ਦਿਨ ਭੇਟੇ ਸਾਧ ਮੋਹਿ ਉਆ ਦਿਨ ਬਲਿਹਾਰੀ ॥ ਤਨੁ ਮਨੁ ਅਪਨੋ ਜੀਅਰਾ ਫਿਿਰ ਫਿਿਰ ਹਉ ਵਾਰੀ ॥1॥ ਰਹਾਉ ॥ ਏਤ ਛਡਾਈ ਮੋਹਿ ਤੇ ਇਤਨੀ ਦ੍ਰਿੜਤਾਰੀ ॥ ਸਗਲ ਰੇਨ ਇਹੁ ਮਨੁ ਭਇਆ ਬਿਨਸੀ ਅਪਧਾਰੀ ॥2॥ ਨਿੰਦ ਚਿੰਦ ਪਰ ਦੂਖਨਾ ਏ ਖਿਨ ਮਹਿ ਜਾਰੀ ॥ ਦਇਆ ਮਇਆ ਅਰੁ ਨਿਕਟਿ ਪੇਖੁ ਨਾਹੀ ਦੂਰਾਰੀ ॥3॥ ਤਨ ਮਨ ਸੀਤਲ ਭਏ ਅਬ ਮੁਕਤੇ ਸੰਸਾਰੀ ॥ ਹੀਤ ਚੀਤ ਸਭ ਪ੍ਰਾਨ ਧਨ ਨਾਨਕ ਦਰਸਾਰੀ ॥4॥10॥40॥
ਐਤਵਾਰ, 17 ਮੱਘਰ (ਸੰਮਤ 540 ਨਾਨਕਸ਼ਾਹੀ) {ਪੰਨਾ 810}

ਪੰਜਾਬੀ ਵਿਆਖਿਆ :
ਬਿਲਾਵਲੁ ਮਹਲਾ 5 ॥


(ਹੇ ਭਾਈ! ਗੁਰੂ (ਦੇ ਮਿਲਾਪ) ਤੋਂ ਬਿਨਾ ਜਿਤਨੀ ਭੀ ਉਮਰ ਗੁਜ਼ਾਰਨੀ ਹੈ, ਉਹ ਸਾਰੀ ਵਿਅਰਥ ਚਲੀ ਜਾਂਦੀ ਹੈ । ਗੁਰੂ ਦੀ ਸੰਗਤਿ ਵਿਚ ਮਿਲਦਿਆਂ ਹੀ ਸਾਰੀਆਂ ਭਟਕਣਾ ਮਿਟ ਜਾਂਦੀਆਂ ਹਨ, (ਗੁਰੂ ਦੀ ਕਿਰਪਾ ਨਾਲ) ਅਸਾਂ ਜੀਵਾਂ ਨੂੰ ਉੱਚੀ ਆਤਮਕ ਅਵਸਥਾ ਮਿਲ ਜਾਂਦੀ ਹੈ ।1। (ਹੇ ਭਾਈ!) ਮੈਂ ਉਸ ਦਿਨ ਤੋਂ ਸਦਕੇ ਜਾਂਦਾ ਹਾਂ, ਜਿਸ ਦਿਨ ਮੈਨੂੰ ਮੇਰੇ ਗੁਰੂ (ਪਾਤਿਸ਼ਾਹ) ਮਿਲ ਪਏ । ਹੁਣ ਮੈਂ (ਆਪਣੇ ਗੁਰੂ ਤੋਂ) ਆਪਣਾ ਸਰੀਰ, ਆਪਣਾ ਮਨ, ਆਪਣੀ ਪਿਆਰੀ ਜਿੰਦ ਮੁੜ ਮੁੜ ਸਦਕੇ ਕਰਦਾ ਹਾਂ ।1।ਰਹਾਉ।ਹੇ ਭਾਈ! (ਗੁਰੂ ਨੇ ਕਿਰਪਾ ਕਰ ਕੇ) ਮੈਥੋਂ ਅਪਣੱਤ ਇਤਨੀ ਛਡਾ ਦਿੱਤੀ ਹੈ, ਅਤੇ ਨਿੰਮ੍ਰਤਾ (ਮੇਰੇ ਹਿਰਦੇ ਵਿਚ) ਇਤਨੀ ਪੱਕੀ ਕਰ ਦਿੱਤੀ ਹੈ ਕਿ ਹੁਣ ਮੇਰਾ ਇਹ ਮਨ ਸਭਨਾਂ ਦੀ ਚਰਨ-ਧੂੜ ਬਣ ਗਿਆ ਹੈ, ਹਰ ਵੇਲੇ ਆਪਣੇ ਹੀ ਸੁਆਰਥ ਦਾ ਖ਼ਿਆਲ ਮੇਰੇ ਅੰਦਰੋਂ ਮੁੱਕ ਗਿਆ ਹੈ ।1। ਹੇ ਭਾਈ! ਗੁਰੂ ਨੇ ਮੇਰੇ ਅੰਦਰੋਂ ਪਰਾਈ ਨਿੰਦਾ ਦਾ ਖ਼ਿਆਲ, ਦੂਜਿਆਂ ਦਾ ਬੁਰਾ ਤੱਕਣਾ—ਇਹ ਸਭ ਕੁਝ ਇਕ ਖਿਨ ਵਿਚ ਹੀ ਸਾੜ ਦਿੱਤੇ ਹਨ । (ਦੂਜਿਆਂ ਉਤੇ) ਦਇਆ (ਕਰਨੀ), (ਲੋੜਵੰਦਿਆਂ ਉਤੇ) ਤਰਸ (ਕਰਨਾ), ਅਤੇ (ਪਰਮਾਤਮਾ ਨੂੰ ਹਰ ਵੇਲੇ) ਆਪਣੇ ਨੇੜੇ ਵੇਖਣਾ—ਇਹ ਹਰ ਵੇਲੇ ਮੇਰੇ ਅੰਦਰ ਵੱਸਦੇ ਹਨ ।3। ਹੇ ਨਾਨਕ! (ਆਖ—ਹੇ ਭਾਈ! ਜਦੋਂ ਤੋਂ ਮੈਨੂੰ ਗੁਰੂ ਮਿਲ ਪਿਆ ਹੈ, ਉਸ ਦੀ ਮੇਹਰ ਨਾਲ) ਹੁਣ ਮੇਰਾ ਮਨ ਅਤੇ ਤਨ (ਵਿਕਾਰਾਂ ਵਲੋਂ) ਸ਼ਾਂਤ ਹੋ ਗਏ ਹਨ, ਦੁਨੀਆ ਦੇ ਮੋਹ ਤੇ ਬੰਧਨਾਂ ਤੋਂ ਆਜ਼ਾਦ ਹੋ ਗਏ ਹਨ । ਹੁਣ ਮੇਰੀ ਲਗਨ, ਮੇਰੀ ਸੁਰਤਿ, ਮੇਰੀ ਜਿੰਦ ਪ੍ਰਭੂ ਦੇ ਦਰਸਨ ਵਿਚ ਹੀ ਮਗਨ ਹੈ, ਪ੍ਰਭੂ ਦਾ ਦਰਸਨ ਹੀ ਮੇਰੇ ਵਾਸਤੇ ਧਨ ਹੈ ।4।10।40।

English Translation :

BILAAVAL, FIFTH MEHL:

That life, which has no contact with the Holy, is useless. Joining their congregation, all doubts are dispelled, and I am emancipated. || 1 || That day, when I meet with the Holy — I am a sacrifice to that day. Again and again, I sacrifice my body, mind and soul to them. || 1 || Pause || They have helped me renounce this ego, and implant this humility within myself. This mind has become the dust of all men’s feet, and my self-conceit has been dispelled. || 2 || In an instant, I burnt away the ideas of slander and ill-will towards others. I see close at hand, the Lord of mercy and compassion; He is not far away at all. || 3 || My body and mind are cooled and soothed, and now, I am liberated from the world. Love, consciousness, the breath of life, wealth and everything, O Nanak, are in the Blessed Vision of the Lord’s Darshan. || 4 || 10 || 40 ||
Sunday, 17th Maghar (Samvat 540 Nanakshahi) (Page: 810)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[December 1, 2008, Monday 05:30 AM. IST]
ਸੂਹੀ ਮਹਲਾ 1 ॥

ਜਪ ਤਪ ਕਾ ਬੰਧੁ ਬੇੜੁਲਾ ਜਿਤੁ ਲੰਘਹਿ ਵਹੇਲਾ ॥ ਨਾ ਸਰਵਰੁ ਨਾ ਊਛਲੈ ਐਸਾ ਪੰਥੁ ਸੁਹੇਲਾ ॥1॥ ਤੇਰਾ ਏਕੋ ਨਾਮੁ ਮੰਜੀਠੜਾ ਰਤਾ ਮੇਰਾ ਚੋਲਾ ਸਦ ਰੰਗ ਢੋਲਾ॥1॥ਰਹਾਉ॥ ਸਾਜਨ ਚਲੇ ਪਿਆਰਿਆ ਕਿਉ ਮੇਲਾ ਹੋਈ ॥ ਜੇ ਗੁਣ ਹੋਵਹਿ ਗੰਠੜੀਐ ਮੇਲੇਗਾ ਸੋਈ ॥2॥ ਮਿਿਲਆ ਹੋਇ ਨ ਵੀਛੁੜੈ ਜੇ ਮਿਿਲਆ ਹੋਈ ॥ ਆਵਾ ਗਉਣੁ ਨਿਵਾਰਿਆ ਹੈ ਸਾਚਾ ਸੋਈ ॥3॥ ਹਉਮੈ ਮਾਰਿ ਨਿਵਾਰਿਆ ਸੀਤਾ ਹੈ ਚੋਲਾ ॥ ਗੁਰ ਬਚਨੀ ਫਲੁ ਪਾਇਆ ਸਹ ਕੇ ਅੰਮ੍ਰਿਤ ਬੋਲਾ ॥4॥ ਨਾਨਕੁ ਕਹੈ ਸਹੇਲੀਹੋ ਸਹੁ ਖਰਾ ਪਿਆਰਾ ॥ ਹਮ ਸਹ ਕੇਰੀਆ ਦਾਸੀਆ ਸਾਚਾ ਖਸਮੁ ਹਮਾਰਾ ॥5॥2॥4॥


ਸੋਮਵਾਰ, 18 ਮੱਘਰ (ਸੰਮਤ 540 ਨਾਨਕਸ਼ਾਹੀ) (ਅੰਗ: 729)

ਪੰਜਾਬੀ ਵਿਆਖਿਆ :
ਸੂਹੀ ਮਹਲਾ 1 ॥


(ਹੇ ਜੀਵਨ-ਸਫ਼ਰ ਦੇ ਰਾਹੀ!) ਪ੍ਰਭੂ-ਸਿਮਰਨ ਦਾ ਸੋਹਣਾ ਜੇਹਾ ਬੇੜਾ ਤਿਆਰ ਕਰ, ਜਿਸ (ਬੇੜੇ) ਵਿਚ ਤੂੰ (ਇਸ ਸੰਸਾਰ-ਸਮੁੰਦਰ ਵਿਚੋਂ) ਛੇਤੀ ਪਾਰ ਲੰਘ ਜਾਵੇਂਗਾ । (ਸਿਮਰਨ ਦੀ ਬਰਕਤਿ ਨਾਲ) ਤੇਰਾ ਜੀਵਨ-ਰਸਤਾ ਐਸਾ ਸੌਖਾ ਹੋ ਜਾਇਗਾ ਕਿ (ਤੇਰੇ ਰਸਤੇ ਵਿਚ) ਨਾਹ ਇਹ (ਸੰਸਾਰ-) ਸਰੋਵਰ ਆਵੇਗਾ ਅਤੇ ਨਾਹ ਹੀ (ਇਸ ਦਾ ਮੋਹ) ਉਛਾਲੇ ਮਾਰੇਗਾ ।1। ਹੇ ਮਿੱਤਰ (-ਪ੍ਰਭੂ!) ਤੇਰਾ ਨਾਮ ਹੀ ਸੋਹਣੀ ਮਜੀਠ ਹੈ ਜਿਸ ਦੇ ਪੱਕੇ ਰੰਗ ਨਾਲ ਮੇਰਾ (ਆਤਮਕ ਜੀਵਨ ਦਾ) ਚੋਲਾ ਰੰਗਿਆ ਗਿਆ ਹੈ ।1।ਰਹਾਉ। ਹੇ ਸੱਜਣ! ਜੀਵਨ-ਸਫ਼ਰ ਦੇ ਹੇ ਪਿਆਰੇ ਪਾਂਧੀ! (ਕੀ ਤੈਨੂੰ ਪਤਾ ਹੈ ਕਿ) ਪ੍ਰਭੂ ਨਾਲ ਮਿਲਾਪ ਕਿਵੇਂ ਹੁੰਦਾ ਹੈ? (ਵੇਖ!) ਜੇ ਪੱਲੇ ਗੁਣ ਹੋਣ ਤਾਂ ਉਹ ਆਪ ਹੀ (ਆਪਣੇ ਨਾਲ) ਮਿਲਾ ਲੈਂਦਾ ਹੈ ।2। ਜੇਹੜਾ ਜੀਵ ਪ੍ਰਭੂ-ਚਰਨਾਂ ਵਿਚ ਜੁੜ ਜਾਏ ਜੇ ਉਹ ਸਚ-ਮੁਚ ਦਿਲੋਂ ਮਿਿਲਆ ਹੋਇਆ ਹੈ ਤਾਂ ਫਿਰ ਕਦੇ ਉਹ ਉਸ ਮਿਲਾਪ ਵਿਚੋਂ ਵਿਛੁੜਦਾ ਨਹੀਂ । ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ, ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ ।3। ਜਿਸ ਜੀਵ ਨੇ ਹਉਮੈ ਮਾਰ ਕੇ ਆਪਾ-ਭਾਵ ਦੂਰ ਕੀਤਾ ਹੈ ਤੇ (ਇਸ ਤਰ੍ਹਾਂ) ਆਪਣਾ ਆਪਾ ਸੰਵਾਰ ਲਿਆ ਹੈ, ਸਤਿਗੁਰੂ ਦੇ ਬਚਨਾਂ ਤੇ ਤੁਰ ਕੇ ਫਲ ਵਜੋਂ ਉਸ ਨੂੰ ਖਸਮ-ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਬੋਲ ਪ੍ਰਾਪਤ ਹੁੰਦੇ ਹਨ ਜੋ ਆਤਮਕ ਜੀਵਨ ਦੇਣ ਦੇ ਸਮਰੱਥ ਹਨ ।4। ਨਾਨਕ ਆਖਦਾ ਹੈ—ਹੇ ਸਤਸੰਗੀ ਸਹੇਲੀਹੋ! (ਸਿਮਰਨ ਦੀ ਬਰਕਤਿ ਨਾਲ) ਖਸਮ-ਪ੍ਰਭੂ ਬਹੁਤ ਪਿਆਰਾ ਲੱਗਣ ਲੱਗ ਪੈਂਦਾ ਹੈ, (ਫਿਰ ਇਉਂ ਯਕੀਨ ਬਣਿਆ ਰਹਿੰਦਾ ਹੈ ਕਿ) ਅਸੀ ਖਸਮ ਦੀਆਂ ਗੋਲੀਆਂ ਹਾਂ, ਤੇ ਉਹ ਖਸਮ-ਪ੍ਰਭੂ ਸਦਾ ਸਾਡੇ (ਸਿਰ ਉਤੇ) ਕਾਇਮ ਹੈ ।5।2।4।
English Translation :

SOOHEE, FIRST MEHL:

Build the raft of meditation and self-discipline, to carry you across the river. There will be no ocean, and no rising tides to stop you; this is how comfortable your path shall be. || 1 || Your Name alone is the color, in which the robe of my body is dyed. This color is permanent, O my Beloved. || 1 || Pause || My beloved friends have departed; how will they meet the Lord? If they have virtue in their pack, the Lord will unite them with Himself. || 2 || Once united with Him, they will not be separated again, if they are truly united. The True Lord brings their comings and goings to an end. || 3 || One who subdues and eradicates egotism, sews the robe of devotion. Following the Word of the Guru’s Teachings, she receives the fruits of her reward, the Ambrosial Words of the Lord. || 4 || Says Nanak, O soul-brides, our Husband Lord is so dear! We are the servants, the hand-maidens of the Lord; He is our True Lord and Master. || 5 || 2 || 4 ||

Monday, 18th Maghar (Samvat 540 Nanakshahi) (Page: 729)
 


TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[December 2, 2008, Tuesday 05:30 AM. IST]
ਧਨਾਸਰੀ ਮਹਲਾ 4 ॥

ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥1॥ ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥1॥ ਰਹਾਉ ॥ ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ੀ ॥2॥ ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਿਲਆ ਕੇਲ ਕੇਲਾਲੀ ॥3॥ ਹਰਿ ਹਰਿ ਜਪਨੁ ਜਪਿ ਲੋਚ ਲੁੋਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥4॥4॥


ਮੰਗਲਵਾਰ, 19 ਮੱਘਰ (ਸੰਮਤ 540 ਨਾਨਕਸ਼ਾਹੀ) (ਅੰਗ: 667)

ਪੰਜਾਬੀ ਵਿਆਖਿਆ
:
ਧਨਾਸਰੀ ਮਹਲਾ 4 ॥


ਹੇ ਭਾਈ! ਅਸੀਂ ਜੀਵ ਮਾਇਆ ਦੇ ਮੋਹ ਵਿਚ ਬਹੁਤ ਅੰਨੇ ਹੋ ਕੇ ਮਾਇਕ ਪਦਾਰਥਾਂ ਦੇ ਜ਼ਹਰ ਵਿਚ ਮਗਨ ਰਹਿੰਦੇ ਹਾਂ। ਅਸੀਂ ਕਿਵੇਂ ਗੁਰੂ ਦੇ ਦੱਸੇ ਜੀਵਨ-ਰਾਹ ਉਤੇ ਤੁਰ ਸਕਦੇ ਹਾਂ? ਸੁਖਾਂ ਦਾ ਦੇਣ ਵਾਲਾ ਗੁਰੂ ਆਪ ਹੀ ਮੇਹਰ ਕਰੇ, ਤੇ, ਸਾਨੂੰ ਆਪਣੇ ਲੜ ਲਾ ਲਏ।1। ਹੇ ਗੁਰਸਿੱਖ ਮਿਤਰੋ! ਗੁਰੂ ਦੇ ਦੱਸੇ ਹੋਏ ਜੀਵਨ-ਰਾਹ ਤੇ ਤੁਰੋ। ਗੁਰੂ ਆਖਦਾ ਹੈ ਕਿ ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਿਆ ਕਰੋ, ਜੋ ਕੁਝ ਗੁਰੂ ਆਖਦਾ ਹੈ, ਇਸ ਨੂੰ ਆਪਣੇ ਵਾਸਤੇ ਭਲਾ ਸਮਝੋ, ਕਿਉਂਕਿ ਪ੍ਰਭੂ ਦੀ ਸਿਫ਼ਤਿ ਸਾਲਾਹ ਅਨੋਖੀ ਤਬਦੀਲੀ ਜੀਵਨ ਵਿਚ ਪੈਦਾ ਕਰ ਦੇਂਦੀ ਹੈ।1।ਰਹਾਉ।ਹੇ ਹਰੀ ਦੇ ਸੰਤ ਜਨੋ! ਹੇ ਭਰਾਵੋ! ਸੁਣੋ, ਛੇਤੀ ਹੀ ਗੁਰੁ ਦੀ ਸਰਨ ਪੈ ਜਾਓ। ਗੁਰੂ ਦੀ ਸਰਨ ਪੈ ਕੇ ਜੀਵਨ-ਸਫ਼ਰ ਵਾਸਤੇ ਪਰਮਾਤਮਾ ਦੇ ਨਾਮ ਦੀ ਖਰਚੀ ਪੱਲੇ ਬੰਨੋ। ਮਤਾਂ ਇਹ ਸਮਝਿਓ ਕਿ ਅੱਜ ਇਹ ਕੰੰਮ ਕਰ ਲਵਾਂਗੇ ਭਲਕੇ ਇਹ ਕੰਮ ਕਰ ਲਵਾਂਗੇ। ਟਾਲ ਮਟੋਲੇ ਨਾਹ ਕਰਨੇ।2। ਹੇ ਹਰੀ ਦੇ ਸੰਤ ਜਨੋਂ! ਪਰਮਾਤਮਾ ਦੇ ਨਾਮ ਦਾ ਜਾਪ ਜਪਿਆ ਕਰੋ। ਇਸ ਜਾਪ ਦੀ ਬਰਕਤਿ ਨਾਲ ਹਰੀ ਦਾ ਸੰਤ ਹਰੀ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਉਹ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ। ਚੋਜ-ਤਮਾਸ਼ੇ ਕਰਨ ਵਾਲਾ ਚੋਜੀ ਪ੍ਰਭੂ ਉਹਨਾਂ ਨੂੰ ਮਿਲ ਪੈਂਦਾ ਹੈ।3। ਹੇ ਦਾਸ ਨਾਨਕ! ਆਖ- ਹੇ ਬਨਵਾਰੀ ਪ੍ਰਭੂ! ਮੈਨੂੰ ਤੇਰਾ ਨਾਮ ਜਪਣ ਦੀ ਤਾਂਘ ਲੱਗੀ ਹੋਈ ਹੈ। ਮੇਹਰ ਕਰ ਮੈਨੂੰ ਸਾਧ ਸੰਗਤਿ ਵਿਚ ਮਿਲਾਈ ਰੱਖ, ਮੈਨੂੰ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮਿਲੀ ਰਹੇ।4।4।
English Translation :

DHANAASAREE, FOURTH MEHL:

I am blind, totally blind, entangled in corruption and poison. How can I walk on the Guru’s Path? If the True Guru, the Giver of peace, shows His kindness, He attaches us to the hem of His robe. || 1 || O Sikhs of the Guru, O friends, walk on the Guru’s Path. Whatever the Guru says, accept that as good; the sermon of the Lord, Har, Har, is unique and wonderful. || 1 || Pause || O Saints of the Lord, O Siblings of Destiny, listen: serve the Guru, quickly now! Let your service to the True Guru be your supplies on the Lord’s Path; pack them up, and don’t think of today or tomorrow. || 2 || O Saints of the Lord, chant the chant of the Lord’s Name; the Lord’s Saints walk with the Lord. Those who meditate on the Lord, become the Lord; the playful, wondrous Lord meets them. || 3 || To chant the chant of the Lord’s Name, Har, Har, is the longing I long for; have Mercy upon me, O Lord of the world-forest. O Lord, unite servant Nanak with the Saadh Sangat, the Company of the Holy; make me the dust of the feet of the Holy. || 4 || 4 ||

Monday, 19th Maghar (Samvat 540 Nanakshahi) (Page: 667)
 


TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[December 2, 2008, Tuesday 05:30 AM. IST]
ਧਨਾਸਰੀ ਮਹਲਾ 4 ॥

ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥1॥ ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥1॥ ਰਹਾਉ ॥ ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ੀ ॥2॥ ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਿਲਆ ਕੇਲ ਕੇਲਾਲੀ ॥3॥ ਹਰਿ ਹਰਿ ਜਪਨੁ ਜਪਿ ਲੋਚ ਲੁੋਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥4॥4॥


ਮੰਗਲਵਾਰ, 19 ਮੱਘਰ (ਸੰਮਤ 540 ਨਾਨਕਸ਼ਾਹੀ) (ਅੰਗ: 667)

ਪੰਜਾਬੀ ਵਿਆਖਿਆ
:
ਧਨਾਸਰੀ ਮਹਲਾ 4 ॥


ਹੇ ਭਾਈ! ਅਸੀਂ ਜੀਵ ਮਾਇਆ ਦੇ ਮੋਹ ਵਿਚ ਬਹੁਤ ਅੰਨੇ ਹੋ ਕੇ ਮਾਇਕ ਪਦਾਰਥਾਂ ਦੇ ਜ਼ਹਰ ਵਿਚ ਮਗਨ ਰਹਿੰਦੇ ਹਾਂ। ਅਸੀਂ ਕਿਵੇਂ ਗੁਰੂ ਦੇ ਦੱਸੇ ਜੀਵਨ-ਰਾਹ ਉਤੇ ਤੁਰ ਸਕਦੇ ਹਾਂ? ਸੁਖਾਂ ਦਾ ਦੇਣ ਵਾਲਾ ਗੁਰੂ ਆਪ ਹੀ ਮੇਹਰ ਕਰੇ, ਤੇ, ਸਾਨੂੰ ਆਪਣੇ ਲੜ ਲਾ ਲਏ।1। ਹੇ ਗੁਰਸਿੱਖ ਮਿਤਰੋ! ਗੁਰੂ ਦੇ ਦੱਸੇ ਹੋਏ ਜੀਵਨ-ਰਾਹ ਤੇ ਤੁਰੋ। ਗੁਰੂ ਆਖਦਾ ਹੈ ਕਿ ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਿਆ ਕਰੋ, ਜੋ ਕੁਝ ਗੁਰੂ ਆਖਦਾ ਹੈ, ਇਸ ਨੂੰ ਆਪਣੇ ਵਾਸਤੇ ਭਲਾ ਸਮਝੋ, ਕਿਉਂਕਿ ਪ੍ਰਭੂ ਦੀ ਸਿਫ਼ਤਿ ਸਾਲਾਹ ਅਨੋਖੀ ਤਬਦੀਲੀ ਜੀਵਨ ਵਿਚ ਪੈਦਾ ਕਰ ਦੇਂਦੀ ਹੈ।1।ਰਹਾਉ।ਹੇ ਹਰੀ ਦੇ ਸੰਤ ਜਨੋ! ਹੇ ਭਰਾਵੋ! ਸੁਣੋ, ਛੇਤੀ ਹੀ ਗੁਰੁ ਦੀ ਸਰਨ ਪੈ ਜਾਓ। ਗੁਰੂ ਦੀ ਸਰਨ ਪੈ ਕੇ ਜੀਵਨ-ਸਫ਼ਰ ਵਾਸਤੇ ਪਰਮਾਤਮਾ ਦੇ ਨਾਮ ਦੀ ਖਰਚੀ ਪੱਲੇ ਬੰਨੋ। ਮਤਾਂ ਇਹ ਸਮਝਿਓ ਕਿ ਅੱਜ ਇਹ ਕੰੰਮ ਕਰ ਲਵਾਂਗੇ ਭਲਕੇ ਇਹ ਕੰਮ ਕਰ ਲਵਾਂਗੇ। ਟਾਲ ਮਟੋਲੇ ਨਾਹ ਕਰਨੇ।2। ਹੇ ਹਰੀ ਦੇ ਸੰਤ ਜਨੋਂ! ਪਰਮਾਤਮਾ ਦੇ ਨਾਮ ਦਾ ਜਾਪ ਜਪਿਆ ਕਰੋ। ਇਸ ਜਾਪ ਦੀ ਬਰਕਤਿ ਨਾਲ ਹਰੀ ਦਾ ਸੰਤ ਹਰੀ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਉਹ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ। ਚੋਜ-ਤਮਾਸ਼ੇ ਕਰਨ ਵਾਲਾ ਚੋਜੀ ਪ੍ਰਭੂ ਉਹਨਾਂ ਨੂੰ ਮਿਲ ਪੈਂਦਾ ਹੈ।3। ਹੇ ਦਾਸ ਨਾਨਕ! ਆਖ- ਹੇ ਬਨਵਾਰੀ ਪ੍ਰਭੂ! ਮੈਨੂੰ ਤੇਰਾ ਨਾਮ ਜਪਣ ਦੀ ਤਾਂਘ ਲੱਗੀ ਹੋਈ ਹੈ। ਮੇਹਰ ਕਰ ਮੈਨੂੰ ਸਾਧ ਸੰਗਤਿ ਵਿਚ ਮਿਲਾਈ ਰੱਖ, ਮੈਨੂੰ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮਿਲੀ ਰਹੇ।4।4।
English Translation :

DHANAASAREE, FOURTH MEHL:

I am blind, totally blind, entangled in corruption and poison. How can I walk on the Guru’s Path? If the True Guru, the Giver of peace, shows His kindness, He attaches us to the hem of His robe. || 1 || O Sikhs of the Guru, O friends, walk on the Guru’s Path. Whatever the Guru says, accept that as good; the sermon of the Lord, Har, Har, is unique and wonderful. || 1 || Pause || O Saints of the Lord, O Siblings of Destiny, listen: serve the Guru, quickly now! Let your service to the True Guru be your supplies on the Lord’s Path; pack them up, and don’t think of today or tomorrow. || 2 || O Saints of the Lord, chant the chant of the Lord’s Name; the Lord’s Saints walk with the Lord. Those who meditate on the Lord, become the Lord; the playful, wondrous Lord meets them. || 3 || To chant the chant of the Lord’s Name, Har, Har, is the longing I long for; have Mercy upon me, O Lord of the world-forest. O Lord, unite servant Nanak with the Saadh Sangat, the Company of the Holy; make me the dust of the feet of the Holy. || 4 || 4 ||

Monday, 19th Maghar (Samvat 540 Nanakshahi) (Page: 667)
 


TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[December 3, 2008, Wednesday 05:30 AM. IST]
ਸਲੋਕ ਮ: 2 ॥

ਕਿਸ ਹੀ ਕੋਈ ਕੋਇ ਮੰਞੁ ਨਿਮਾਣੀ ਇਕੁ ਤੂ ॥ ਕਿਉ ਨ ਮਰੀਜੈ ਰੋਇ ਜਾ ਲਗੁ ਚਿਿਤ ਨ ਆਵਹੀ ॥1॥ ਮ: 2 ॥ ਜਾਂ ਸੁਖੁ ਤਾ ਸਹੁ ਰਾਵਿਓ ਦੁਖਿ ਭੀ ਸੰਮ੍ਾਲਿਓਇ ॥ ਨਾਨਕੁ ਕਹੈ ਸਿਆਣੀਏ ਇਉ ਕੰਤ ਮਿਲਾਵਾ ਹੋਇ ॥2॥ ਪਉੜੀ ॥ ਹਉ ਕਿਆ ਸਾਲਾਹੀ ਕਿਰਮ ਜੰਤੁ ਵਡੀ ਤੇਰੀ ਵਡਿਆਈ ॥ ਤੂ ਅਗਮ ਦਇਆਲੁ ਅਗੰਮੁ ਹੈ ਆਪਿ ਲੈਹਿ ਮਿਲਾਈ ॥ ਮੈ ਤੁਝ ਬਿਨੁ ਬੇਲੀ ਕੋ ਨਹੀ ਤੂ ਅੰਤਿ ਸਖਾਈ ॥ ਜੋ ਤੇਰੀ ਸਰਣਾਗਤੀ ਤਿਨ ਲੈਹਿ ਛਡਾਈ ॥ ਨਾਨਕ ਵੇਪਰਵਾਹੁ ਹੈ ਤਿਸੁ ਤਿਲੁ ਨ ਤਮਾਈ ॥20॥1॥


ਬੁੱਧਵਾਰ, 20 ਮੱਘਰ (ਸੰਮਤ 540 ਨਾਨਕਸ਼ਾਹੀ)(ਅੰਗ: 791)

ਪੰਜਾਬੀ ਵਿਆਖਿਆ :
ਸਲੋਕ ਮ: 2 ॥


ਹੇ ਪ੍ਰਭੂ! ਕਿਸੇ ਦਾ ਕੋਈ (ਮਿਿਥਆ) ਆਸਰਾ ਹੈ, ਕਿਸੇ ਦਾ ਕੋਈ ਆਸਰਾ ਹੈ, ਮੈਂ ਨਿਮਾਣੀ ਦਾ ਇਕ ਤੂੰ ਹੀ ਤੂੰ ਹੈਂ । ਜਦ ਤਕ ਤੂੰ ਮੇਰੇ ਚਿੱਤ ਵਿਚ ਨਾਹ ਵਸੇਂ, ਕਿਉਂ ਨ ਰੋ ਕੇ ਮਰਾਂ? (ਤੈਨੂੰ ਵਿਸਾਰ ਕੇ ਦੁੱਖਾਂ ਵਿਚ ਹੀ ਖਪੀਦਾ ਹੈ) ।1। ਜੇ ਸੁਖ ਹੈ ਤਾਂ ਭੀ ਖਸਮ-ਪ੍ਰਭੂ ਨੂੰ ਯਾਦ ਕਰੀਏ, ਦੁੱਖ ਵਿਚ ਭੀ ਮਾਲਕ ਨੂੰ ਚੇਤੇ ਰੱਖੀਏ, ਤਾਂ, ਨਾਨਕ ਆਖਦਾ ਹੈ, ਹੇ ਸਿਆਣੀ ਜੀਵ-ਇਸਤ਼੍ਰੀਏ! ਇਸ ਤਰ੍ਹਾਂ ਖਸਮ ਨਾਲ ਮੇਲ ਹੁੰਦਾ ਹੈ ।2। ਹੇ ਪ੍ਰਭੂ! ਮੈਂ ਇਕ ਕੀੜਾ ਜਿਹਾ ਹਾਂ, ਤੇਰੀ ਵਡਿਆਈ ਵੱਡੀ ਹੈ, ਮੈਂ ਤੇਰੇ ਕੀਹ ਕੀਹ ਗੁਣ ਬਿਆਨ ਕਰਾਂ? ਤੂੰ ਬੜਾ ਹੀ ਦਿਆਲ ਹੈਂ, ਅਪਹੁੰਚ ਹੈਂ ਤੂੰ ਆਪ ਹੀ ਆਪਣੇ ਨਾਲ ਮਿਲਾਂਦਾ ਹੈਂ । ਮੈਨੂੰ ਤੈਥੋਂ ਬਿਨਾ ਕੋਈ ਬੇਲੀ ਨਹੀਂ ਦਿੱਸਦਾ, ਆਖ਼ਰ ਤੂੰ ਹੀ ਸਾਥੀ ਹੋ ਕੇ ਪੁਕਾਰਦਾ ਹੈਂ, ਜੋ ਜੋ ਜੀਵ ਤੇਰੀ ਸਰਨ ਆਉਂਦਾ ਹੈ ਉਹਨਾਂ ਨੂੰ (ਹਉਮੈ ਦੇ ਗੇੜ ਤੋਂ) ਬਚਾ ਲੈਂਦਾ ਹੈਂ । ਹੇ ਨਾਨਕ! ਪ੍ਰਭੂ ਆਪ ਬੇ-ਮੁਥਾਜ ਹੈ, ਉਸ ਨੂੰ ਰਤਾ ਭੀ ਕੋਈ ਲਾਲਚ ਨਹੀਂ ਹੈ ।20।1।
English Translation :

SHALOK, SECOND MEHL:

Some people have others, but I am forlorn and dishonored; I have only You, Lord. I might as well just die crying, if You will not come into my mind. || 1 || SECOND MEHL: When there is peace and pleasure, that is the time to remember your Husband Lord. In times of suffering and pain, remember Him then as well. Says Nanak, O wise bride, this is the way to meet your Husband Lord. || 2 || PAUREE: I am a worm — how can I praise You, O Lord; Your glorious greatness is so great! You are inaccessible, merciful and unapproachable; You Yourself unite us with Yourself. I have no other friend except You; in the end, You alone will be my Companion and Support. You save those who enter Your Sanctuary.. O Nanak, He is care-free; He has no greed at all. || 20 ||

Wednesday, 20th Maghar (Samvat 540 Nanakshahi) (Page: 791)
 


TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[December 3, 2008, Wednesday 05:30 AM. IST]
ਸਲੋਕ ਮ: 2 ॥

ਕਿਸ ਹੀ ਕੋਈ ਕੋਇ ਮੰਞੁ ਨਿਮਾਣੀ ਇਕੁ ਤੂ ॥ ਕਿਉ ਨ ਮਰੀਜੈ ਰੋਇ ਜਾ ਲਗੁ ਚਿਿਤ ਨ ਆਵਹੀ ॥1॥ ਮ: 2 ॥ ਜਾਂ ਸੁਖੁ ਤਾ ਸਹੁ ਰਾਵਿਓ ਦੁਖਿ ਭੀ ਸੰਮ੍ਾਲਿਓਇ ॥ ਨਾਨਕੁ ਕਹੈ ਸਿਆਣੀਏ ਇਉ ਕੰਤ ਮਿਲਾਵਾ ਹੋਇ ॥2॥ ਪਉੜੀ ॥ ਹਉ ਕਿਆ ਸਾਲਾਹੀ ਕਿਰਮ ਜੰਤੁ ਵਡੀ ਤੇਰੀ ਵਡਿਆਈ ॥ ਤੂ ਅਗਮ ਦਇਆਲੁ ਅਗੰਮੁ ਹੈ ਆਪਿ ਲੈਹਿ ਮਿਲਾਈ ॥ ਮੈ ਤੁਝ ਬਿਨੁ ਬੇਲੀ ਕੋ ਨਹੀ ਤੂ ਅੰਤਿ ਸਖਾਈ ॥ ਜੋ ਤੇਰੀ ਸਰਣਾਗਤੀ ਤਿਨ ਲੈਹਿ ਛਡਾਈ ॥ ਨਾਨਕ ਵੇਪਰਵਾਹੁ ਹੈ ਤਿਸੁ ਤਿਲੁ ਨ ਤਮਾਈ ॥20॥1॥


ਬੁੱਧਵਾਰ, 20 ਮੱਘਰ (ਸੰਮਤ 540 ਨਾਨਕਸ਼ਾਹੀ)(ਅੰਗ: 791)

ਪੰਜਾਬੀ ਵਿਆਖਿਆ :
ਸਲੋਕ ਮ: 2 ॥


ਹੇ ਪ੍ਰਭੂ! ਕਿਸੇ ਦਾ ਕੋਈ (ਮਿਿਥਆ) ਆਸਰਾ ਹੈ, ਕਿਸੇ ਦਾ ਕੋਈ ਆਸਰਾ ਹੈ, ਮੈਂ ਨਿਮਾਣੀ ਦਾ ਇਕ ਤੂੰ ਹੀ ਤੂੰ ਹੈਂ । ਜਦ ਤਕ ਤੂੰ ਮੇਰੇ ਚਿੱਤ ਵਿਚ ਨਾਹ ਵਸੇਂ, ਕਿਉਂ ਨ ਰੋ ਕੇ ਮਰਾਂ? (ਤੈਨੂੰ ਵਿਸਾਰ ਕੇ ਦੁੱਖਾਂ ਵਿਚ ਹੀ ਖਪੀਦਾ ਹੈ) ।1। ਜੇ ਸੁਖ ਹੈ ਤਾਂ ਭੀ ਖਸਮ-ਪ੍ਰਭੂ ਨੂੰ ਯਾਦ ਕਰੀਏ, ਦੁੱਖ ਵਿਚ ਭੀ ਮਾਲਕ ਨੂੰ ਚੇਤੇ ਰੱਖੀਏ, ਤਾਂ, ਨਾਨਕ ਆਖਦਾ ਹੈ, ਹੇ ਸਿਆਣੀ ਜੀਵ-ਇਸਤ਼੍ਰੀਏ! ਇਸ ਤਰ੍ਹਾਂ ਖਸਮ ਨਾਲ ਮੇਲ ਹੁੰਦਾ ਹੈ ।2। ਹੇ ਪ੍ਰਭੂ! ਮੈਂ ਇਕ ਕੀੜਾ ਜਿਹਾ ਹਾਂ, ਤੇਰੀ ਵਡਿਆਈ ਵੱਡੀ ਹੈ, ਮੈਂ ਤੇਰੇ ਕੀਹ ਕੀਹ ਗੁਣ ਬਿਆਨ ਕਰਾਂ? ਤੂੰ ਬੜਾ ਹੀ ਦਿਆਲ ਹੈਂ, ਅਪਹੁੰਚ ਹੈਂ ਤੂੰ ਆਪ ਹੀ ਆਪਣੇ ਨਾਲ ਮਿਲਾਂਦਾ ਹੈਂ । ਮੈਨੂੰ ਤੈਥੋਂ ਬਿਨਾ ਕੋਈ ਬੇਲੀ ਨਹੀਂ ਦਿੱਸਦਾ, ਆਖ਼ਰ ਤੂੰ ਹੀ ਸਾਥੀ ਹੋ ਕੇ ਪੁਕਾਰਦਾ ਹੈਂ, ਜੋ ਜੋ ਜੀਵ ਤੇਰੀ ਸਰਨ ਆਉਂਦਾ ਹੈ ਉਹਨਾਂ ਨੂੰ (ਹਉਮੈ ਦੇ ਗੇੜ ਤੋਂ) ਬਚਾ ਲੈਂਦਾ ਹੈਂ । ਹੇ ਨਾਨਕ! ਪ੍ਰਭੂ ਆਪ ਬੇ-ਮੁਥਾਜ ਹੈ, ਉਸ ਨੂੰ ਰਤਾ ਭੀ ਕੋਈ ਲਾਲਚ ਨਹੀਂ ਹੈ ।20।1।
English Translation :

SHALOK, SECOND MEHL:

Some people have others, but I am forlorn and dishonored; I have only You, Lord. I might as well just die crying, if You will not come into my mind. || 1 || SECOND MEHL: When there is peace and pleasure, that is the time to remember your Husband Lord. In times of suffering and pain, remember Him then as well. Says Nanak, O wise bride, this is the way to meet your Husband Lord. || 2 || PAUREE: I am a worm — how can I praise You, O Lord; Your glorious greatness is so great! You are inaccessible, merciful and unapproachable; You Yourself unite us with Yourself. I have no other friend except You; in the end, You alone will be my Companion and Support. You save those who enter Your Sanctuary.. O Nanak, He is care-free; He has no greed at all. || 20 ||

Wednesday, 20th Maghar (Samvat 540 Nanakshahi) (Page: 791)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[December 4, 2008, Thursday 05:30 AM. IST]
ਧਨਾਸਰੀ ਛੰਤ ਮਹਲਾ 1 ॥

ਪਿਰ ਸੰਗਿ ਮੂਠੜੀਏ ਖਬਰਿ ਨ ਪਾਈਆ ਜੀਉ ॥ ਮਸਤਕਿ ਲਿਿਖਅੜਾ ਲੇਖੁ ਪੁਰਬਿ ਕਮਾਇਆ ਜੀਉ ॥ ਲੇਖੁ ਨ ਮਿਟਈ ਪੁਰਬਿ ਕਮਾਇਆ ਕਿਆ ਜਾਣਾ ਕਿਆ ਹੋਸੀ ॥ ਗੁਣੀ ਅਚਾਰਿ ਨਹੀ ਰੰਗਿ ਰਾਤੀ ਅਵਗੁਣ ਬਹਿ ਬਹਿ ਰੋਸੀ ॥ ਧਨੁ ਜੋਬਨੁ ਆਕ ਕੀ ਛਾਇਆ ਬਿਰਧਿ ਭਏ ਦਿਨ ਪੁੰਨਿਆ ॥ ਨਾਨਕ ਨਾਮ ਬਿਨਾ ਦੋਹਾਗਣਿ ਛੂਟੀ ਝੂਠਿ ਵਿਛੁੰਨਿਆ ॥1॥ ਬੂਡੀ ਘਰੁ ਘਾਲਿਓ ਗੁਰ ਕੈ ਭਾਇ ਚਲੋ ॥ ਸਾਚਾ ਨਾਮੁ ਧਿਆਇ ਪਾਵਹਿ ਸੁਖਿ ਮਹਲੋ ॥ ਹਰਿ ਨਾਮੁ ਧਿਆਏ ਤਾ ਸੁਖੁ ਪਾਏ ਪੇਈਅੜੈ ਦਿਨ ਚਾਰੇ ॥ ਨਿਜ ਘਰਿ ਜਾਇ ਬਹੈ ਸਚੁ ਪਾਏ ਅਨਦਿਨੁ ਨਾਲਿ ਪਿਆਰੇ ॥ ਵਿਣੁ ਭਗਤੀ ਘਰਿ ਵਾਸੁ ਨ ਹੋਵੀ ਸੁਣਿਅਹੁ ਲੋਕ ਸਬਾਏ ॥ ਨਾਨਕ ਸਰਸੀ ਤਾ ਪਿਰੁ ਪਾਏ ਰਾਤੀ ਸਾਚੈ ਨਾਏ ॥2॥ ਪਿਰੁ ਧਨ ਭਾਵੈ ਤਾ ਪਿਰ ਭਾਵੈ ਨਾਰੀ ਜੀਉ ॥ ਰੰਗਿ ਪ੍ਰੀਤਮ ਰਾਤੀ ਗੁਰ ਕੈ ਸਬਦਿ ਵੀਚਾਰੀ ਜੀਉ ॥ ਗੁਰ ਸਬਦਿ ਵੀਚਾਰੀ ਨਾਹ ਪਿਆਰੀ ਨਿਿਵ ਨਿਿਵ ਭਗਤਿ ਕਰੇਈ ॥ ਮਾਇਆ ਮੋਹੁ ਜਲਾਏ ਪ੍ਰੀਤਮੁ ਰਸ ਮਹਿ ਰੰਗੁ ਕਰੇਈ ॥ ਪ੍ਰਭ ਸਾਚੇ ਸੇਤੀ ਰੰਗਿ ਰੰਗੇਤੀ ਲਾਲ ਭਈ ਮਨੁ ਮਾਰੀ ॥ ਨਾਨਕ ਸਾਚਿ ਵਸੀ ਸੋਹਾਗਣਿ ਪਿਰ ਸਿਉ ਪ੍ਰੀਤਿ ਪਿਆਰੀ ॥3॥ ਪਿਰ ਘਰਿ ਸੋਹੈ ਨਾਰਿ ਜੇ ਪਿਰ ਭਾਵਏ ਜੀਉ ॥ ਝੂਠੇ ਵੈਣ ਚਵੇ ਕਾਮਿ ਨ ਆਵਏ ਜੀਉ ॥ ਝੂਠੁ ਅਲਾਵੈ ਕਾਮਿ ਨ ਆਵੈ ਨਾ ਪਿਰੁ ਦੇਖੈ ਨੈਣੀ ॥ ਅਵਗੁਣਿਆਰੀ ਕੰਤਿ ਵਿਸਾਰੀ ਛੂਟੀ ਵਿਧਣ ਰੈਣੀ ॥ ਗੁਰ ਸਬਦੁ ਨ ਮਾਨੈ ਫਾਹੀ ਫਾਥੀ ਸਾ ਧਨ ਮਹਲੁ ਨ ਪਾਏ ॥ ਨਾਨਕ ਆਪੇ ਆਪੁ ਪਛਾਣੈ ਗੁਰਮੁਖਿ ਸਹਜਿ ਸਮਾਏ ॥4॥ ਧਨ ਸੋਹਾਗਣਿ ਨਾਰਿ ਜਿਿਨ ਪਿਰੁ ਜਾਣਿਆ ਜੀਉ ॥ ਨਾਮ ਬਿਨਾ ਕੂੜਿਆਰਿ ਕੂੜੁ ਕਮਾਣਿਆ ਜੀਉ ॥ ਹਰਿ ਭਗਤਿ ਸੁਹਾਵੀ ਸਾਚੇ ਭਾਵੀ ਭਾਇ ਭਗਤਿ ਪ੍ਰਭ ਰਾਤੀ ॥ ਪਿਰੁ ਰਲੀਆਲਾ ਜੋਬਨਿ ਬਾਲਾ ਤਿਸੁ ਰਾਵੇ ਰੰਗਿ ਰਾਤੀ ॥ ਗੁਰ ਸਬਦਿ ਵਿਗਾਸੀ ਸਹੁ ਰਾਵਾਸੀ ਫਲੁ ਪਾਇਆ ਗੁਣਕਾਰੀ ॥ ਨਾਨਕ ਸਾਚੁ ਮਿਲੈ ਵਡਿਆਈ ਪਿਰ ਘਰਿ ਸੋਹੈ ਨਾਰੀ ॥5॥3॥


ਵੀਰਵਾਰ, 21 ਮੱਘਰ (ਸੰਮਤ 540 ਨਾਨਕਸ਼ਾਹੀ) (ਅੰਗ: 689)

ਪੰਜਾਬੀ ਵਿਆਖਿਆ :
ਧਨਾਸਰੀ ਛੰਤ ਮਹਲਾ 1 ॥


ਹੇ ਮਾਇਆ ਦੇ ਮੋਹ ਵਿਚ ਠੱਗੀ ਗਈ ਜੀਵ-ਇਸਤ੍ਰੀਏ! ਤੇਰਾ ਪਤੀ-ਪ੍ਰਭੂ ਤੇਰੇ ਨਾਲ ਹੈ, ਪਰ ਤੈਨੂੰ ਇਸ ਗੱਲ ਦੀ ਸਮਝ ਨਹੀਂ ਆਈ। ਤੇਰੇ ਭੀ ਕੀਹ ਵੱਸ ? ਜੋ ਕੁਝ ਤੂੰ ਪਹਿਲੇ ਜਨਮਾਂ ਵਿਚ ਕਰਮ ਕਮਾਏ, ਉਹਨਾਂ ਦੇ ਅਨੁਸਾਰ ਤੇਰੇ ਮੱਥੇ ਉਤੇ ਪ੍ਰਭੂ ਦੀ ਰਜ਼ਾ ਵਿਚ ਲੇਖ ਹੀ ਅਜੇਹਾ ਲਿਿਖਆ ਗਿਆ ਕਿ ਤੂੰ ਸੰਗ-ਵੱਸਦੇ ਪ੍ਰਭੂ-ਪਤੀ ਨੂੰ ਪਛਾਣ ਨਹੀਂ ਸਕਦੀ। ਪਹਿਲੇ ਜਨਮਾਂ ਵਿਚ ਕੀਤੇ ਕਰਮਾਂ ਅਨੁਸਾਰ ਮੱਥੇ ਤੇ ਲਿਿਖਆ ਲੇਖ ਕਿਸੇ ਪਾਸੋਂ ਮਿਟ ਨਹੀਂ ਸਕਦਾ। ਕਿਸੇ ਨੂੰ ਇਹ ਸਮਝ ਨਹੀਂ ਆ ਸਕਦੀ ਕਿ ਉਸ ਲਿਖੇ ਲੇਖ ਅਨੁਸਾਰ ਸਾਡੇ ਆਉਣ ਵਾਲੇ ਜੀਵਨ ਵਿਚ ਕੀਹ ਵਾਪਰੇਗੀ। ਪੂਰਬਲੀ ਕਮਾਈ ਅਨੁਸਾਰ ਜੇਹੜੀ ਜੀਵ-ਇਸਤ੍ਰੀ ਗੁਣਾਂ ਵਾਲੀ ਨਹੀਂ, ਉੱਚੇ ਆਚਰਨ ਵਾਲੀ ਨਹੀਂ, ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਨਹੀਂ, ਉਹ ਕੀਤੇ ਔਗਣਾਂ ਦੇ ਕਾਰਨ ਮੁੜ ਮੁੜ ਦੁਖੀ ਹੀ ਹੋਵੇਗੀ। ਜੀਵ ਧਨ, ਜੋਬਨ ਆਦਿਕ ਦੇ ਮਾਣ ਵਿਚ ਪ੍ਰਭੂ ਨੂੰ ਭੁਲਾ ਬੈਠਦਾ ਹੈ, ਪਰ ਇਹ ਧਨ ਤੇ ਜਵਾਨੀ ਅੱਕ ਦੇ ਬੁੂਟੇ ਦੀ ਛਾਂ ਵਰਗੇ ਹੀ ਹਨ, ਜਦੋਂ ਬੁੱਢਾ ਹੋ ਜਾਂਦਾ ਹੈ, ਤੇ ਉਮਰ ਦੇ ਦਿਨ ਆਖ਼ਰ ਮੁੱਕ ਜਾਂਦੇ ਹਨ ਤਾਂ ਇਹ ਧਨ, ਜਵਾਨੀ ਸਾਥ ਤੋੜ ਜਾਂਦੇ ਹਨ। ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਅਭਾਗਣ ਜੀਵ-ਇਸਤ੍ਰੀ ਛੁੱਟੜ ਹੋ ਜਾਂਦੀ ਹੈ, ਕੂੜੇ ਮੋਹ ਵਿਚ ਫਸ ਕੇ ਪ੍ਰਭੂ-ਪਤੀ ਤੋਂ ਵਿਛੜ ਜਾਂਦੀ ਹੈ।1। ਹੇ ਮਾਇਆ ਦੇ ਮੋਹ ਵਿਚ ਡੁੱਬੀ ਹੋਈਏ! ਤੂੰ ਆਪਣਾ ਘਰ ਬਰਬਾਦ ਕਰ ਲਿਆ ਹੈ, ਹੁਣ ਤਾਂ ਜੀਵਨ-ਸਫ਼ਰ ਵਿਚ ਗੁਰੂ ਦੇ ਪ੍ਰੇਮ ਵਿਚ ਰਹਿ ਕੇ ਤੁਰ। ਸਦਾ-ਥਿਰ ਪ੍ਰਭੂ ਦਾ ਨਾਮ ਸਿਮਰ ਕੇ ਤੂੰ ਆਤਮਕ ਆਨੰਦ ਵਿਚ ਟਿਕ ਕੇ ਪਰਮਾਤਮਾ ਦਾ ਦਰ ਲੱਭ ਲਏਂਗੀ। ਜੀਵ-ਇਸਤ੍ਰੀ ਤਦੋਂ ਹੀ ਆਤਮਕ ਆਨੰਦ ਮਾਣ ਸਕਦੀ ਹੈ ਜਦੋਂ ਪਰਮਾਤਮਾ ਦਾ ਨਾਮ ਸਿਮਰਦੀ ਹੈ ਇਸ ਜਗਤ ਦਾ ਕੀਹ ਮਾਣ ? ਜਗਤ ਵਿਚ ਤਾਂ ਚਾਰ ਦਿਨਾਂ ਦਾ ਹੀ ਵਾਸਾ ਹੈ।ਸਿਮਰਨ ਦੀ ਬਰਕਤ ਨਾਲ ਜੀਵ-ਇਸਤ੍ਰੀ ਆਪਣੇ ਅਸਲੀ ਘਰ ਵਿਚ ਪਹੁੰਚ ਕੇ ਟਿਕੀ ਰਹਿੰਦੀ ਹੈ, ਸਦਾ ਥਿਰ ਰਹਿਣ ਵਾਲੇ ਪਰਮਾਤਮਾ ਨੂੰ ਮਿਲ ਪੈਂਦੀ ਹੈ, ਤੇ ਹਰ ਰੋਜ਼ ਭਾਵ ਸਦਾ ਹੀ ਉਸ ਪਿਆਰੇ ਨਾਲ ਮਿਲੀ ਰਹਿੰਦੀ ਹੈ। ਹੇ ਸਾਰੇ ਲੋਕੋ ਸੁਣ ਲਵੋ, ਭਗਤੀ ਤੋਂ ਬਿਨਾਂ ਮਨ ਭਟਕਦਾ ਹੀ ਰਹਿੰਦਾ ਹੈ, ਅੰਤਰ ਆਤਮੇ ਟਿਕਾਉ ਨਹੀਂ ਲੈ ਸਕਦਾ। ਹੇ ਨਾਨਕ! ਜਦੋਂ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ ਦੇ ਨਾਮ-ਰੰਗ ਵਿਚ ਰੰਗੀ ਜਾਂਦੀ ਹੈ ਤਦੋਂ ਉਹ ਆਤਮਕ ਰਸ ਮਾਨਣ ਵਾਲੀ ਪ੍ਰਭੂ-ਪਤੀ ਦਾ ਮਿਲਾਪ ਹਾਸਲ ਕਰ ਲੈਂਦੀ ਹੈ।2। ਜਦੋਂ ਜੀਵ ਇਸਤ੍ਰੀ ਨੂੰ ਪ੍ਰਭੂ-ਪਤੀ ਪਿਆਰਾ ਲੱਗਣ ਲੱਗ ਪੈਂਦਾ ਹੈ ਤਦੋਂ ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ। ਪ੍ਰਭੂ-ਪ੍ਰੀਤਮ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ ਵਿਚਾਰਵਾਨ ਹੋ ਜਾਂਦੀ ਹੈ। ਗੁਰੂ ਦੇ ਸ਼ਬਦ ਦਾ ਵਿਚਾਰ ਕਰਨ ਵਾਲੀ ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੀ ਪਿਆਰੀ ਹੋ ਜਾਂਦੀ ਹੈ ਤੇ ਨਿਊਂ ਨਿਊਂ ਕੇ ਭਾਵ, ਪੂਰਨ ਨਿਮ੍ਰਤਾ-ਸ਼ਰਧਾ ਨਾਲ ਪ੍ਰਭੂ ਦੀ ਭਗਤੀ ਕਰਦੀ ਹੈ। ਪ੍ਰਭੂ-ਪ੍ਰੀਤਮ ਉਸ ਦੇ ਅੰਦਰੋਂ ਮਾਇਆ ਦਾ ਮੋਹ ਸਾੜ ਦੇਂਦਾ ਹੈ, ਤੇ ਉਹ ਉਸ ਦੇ ਨਾਮ-ਰਸ ਵਿਚ ਭਿੱਜ ਕੇ ਉਸ ਦੇ ਮਿਲਾਪ ਦਾ ਆਨੰਦ ਲੈਂਦੀ ਹੈ। ਸਦਾ-ਥਿਰ ਪ੍ਰਭੂ ਦੇ ਨਾਲ ਜੁੜ ਕੇ ਉਸ ਦੇ ਨਾਮ-ਰੰਗ ਵਿਚ ਰੰਗੀਜ ਕੇ ਜੀਵ ਇਸਤ੍ਰੀ ਆਪਣੇ ਮਨ ਨੂੰ ਮਾਰ ਕੇ ਸੋਹਣੇ ਜੀਵਨ ਵਾਲੀ ਬਣ ਜਾਂਦੀ ਹੈ। ਹੇ ਨਾਨਕ! ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਟਿਕੀ ਹੋਈ ਸੁਭਾਗ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲ ਪ੍ਰੀਤ ਕਰਦੀ ਹੈ, ਪਤੀ ਦੀ ਪਿਆਰੀ ਹੋ ਜਾਂਦੀ ਹੈ।3।ਜੀਵ-ਇਸਤ੍ਰੀ ਪ੍ਰਭੂ-ਪਤੀ ਦੇ ਦਰ ’ਤੇ ਤਦੋਂ ਹੀ ਸੋਭਾ ਪਾਉਂਦੀ ਹੈ ਜਦੋਂ ਉਹ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦੀ ਹੈ। ਪਰ ਜੇਹੜੀ ਜੀਵ-ਇਸਤ੍ਰੀ ਅੰਦਰੋਂ ਪਿਆਰ ਤੋਂ ਸੱਖਣੀ ਹੋਵੇ ਤੇ ਬਾਹਰੋਂ ਪ੍ਰੇਮ ਦੱਸਣ ਲਈ ਝੂਠੇ ਬੋਲ ਬੋਲੇ, ਉਸ ਦਾ ਕੋਈ ਭੀ ਬੋਲ ਪ੍ਰਭੂ-ਪਤੀ ਦਾ ਪਿਆਰ ਜਿੱਤਣ ਲਈ ਕੰਮ ਨਹੀਂ ਆ ਸਕਦਾ। ਜਿਹੜੀ ਜੀਵ-ਇਸਤ੍ਰੀ ਝੂਠਾ ਬੋਲ ਹੀ ਬੋਲਦੀ ਹੈ, ਉਹ ਬੋਲ ਉਸ ਦੇ ਕੰਮ ਨਹੀਂ ਆਉਂਦਾ, ਪ੍ਰਭੂ-ਪਤੀ ਉਸ ਵਲ ਤੱਕਦਾ ਭੀ ਨਹੀਂ। ਉਸ ਔਗਣ-ਭਰੀ ਨੂੰ ਖ਼ਸਮ-ਪ੍ਰਭੂ ਨੇ ਤਿਆਗ ਦਿੱਤਾ ਹੁੰਦਾ ਹੈ, ਉਹ ਛੁੱਟੜ ਹੋ ਜਾਂਦੀ ਹੈ, ਉਸ ਦੀ ਜ਼ਿੰਦਗੀ ਦੀ ਰਾਤ ਦੁੱਖਾਂ ਵਿਚ ਲੰਘਦੀ ਹੈ। ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਨੂੰ ਹਿਰਦੇ ਵਿਚ ਨਹੀਂ ਵਸਾਉਂਦੀ, ਉਹੀ ਮਾਇਆ-ਮੋਹ ਦੀ ਫਾਹੀ ਵਿਚ ਫਸੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦਾ ਦਰ-ਘਰ ਨਹੀਂ ਲੱਭ ਸਕਦੀ। ਹੇ ਨਾਨਕ! ਗੁਰੂ ਦੀ ਸ਼ਰਨ ਪੈ ਕੇ ਜੇਹੜੀ ਜੀਵ-ਇਸਤ੍ਰੀ ਆਪਣੇ ਅਸਲੇ ਨੂੰ ਪਛਾਣਦੀ ਹੈ, ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦੀ ਹੈ ।4। ਉਹ ਜੀਵ-ਇਸਤ੍ਰੀ ਮੁਬਾਰਕ ਹੈ ਚੰਗੇ ਭਾਗਾਂ ਵਾਲੀ ਹੈ ਜਿਸ ਨੇ ਖਸਮ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ ਹੈ। ਪਰ ਜਿਸ ਨੇ ਉਸ ਦੀ ਯਾਦ ਭੁਲਾ ਦਿੱਤੀ ਹੈ, ਉਹ ਕੂੜ ਦੀ ਵਣਜਾਰਨ ਹੈ ਉਹ ਕੂੜ ਹੀ ਕਮਾਂਦੀ ਹੈ। ਭਾਵ, ਉਹ ਨਾਸਵੰਤ ਪਦਾਰਥਾਂ ਦੀ ਦੌੜ-ਭੱਜ ਹੀ ਕਰਦੀ ਰਹਿੰਦੀ ਹੈ ਜੇਹੜੀ ਜੀਵ-ਇਸਤ੍ਰੀ ਪ੍ਰਭੂ ਦੀ ਭਗਤੀ ਨਾਲ ਆਪਣਾ ਜੀਵਨ ਸੋਹਣਾ ਬਣਾ ਲੈਂਦੀ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਹ ਪ੍ਰਭੂ ਦੇ ਪ੍ਰੇਮ ਵਿਚ ਪ੍ਰਭੂ ਦੀ ਭਗਤੀ ਵਿਚ ਮਸਤ ਰਹਿੰਦੀ ਹੈ। ਆਨੰਦ ਦਾ ਸੋਮਾ ਤੇ ਸਦਾ ਹੀ ਜਵਾਨ ਰਹਿਣ ਵਾਲਾ ਪ੍ਰਭੂ-ਪਤੀ ਉਸ ਪ੍ਰੇਮ-ਰੰਗ ਵਿਚ ਰੰਗੀ ਹੋਈ ਜੀਵ-ਇਸਤ੍ਰੀ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਖਿੜੇ ਹਿਰਦੇ ਵਾਲੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੇ ਮਿਲਾਪ ਦਾ ਆਨੰਦ ਮਾਣਦੀ ਹੈ, ਗੁਰੂ ਦੇ ਸ਼ਬਦ ਵਿਚ ਜੁੜਨ ਦਾ ਇਹ ਫਲ ਉਸ ਨੂੰ ਮਿਲਦਾ ਹੈ ਕਿ ਉਸ ਦੇ ਅੰਦਰ ਆਤਮਕ ਗੁਣ ਪੈਦਾ ਹੋ ਜਾਂਦੇ ਹਨ। ਹੇ ਨਾਨਕ! ਉਸ ਨੂੰ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ, ਉਸ ਨੂੰ ਪ੍ਰਭੂ-ਦਰ ਤੇ ਆਦਰ ਮਿਲਦਾ ਹੈ, ਉਹ ਪ੍ਰਭੂ-ਪਤੀ ਦੇ ਦਰ ਤੇ ਸੋਭਾ ਪਾਉਂਦੀ ਹੈ।5।3।
English Translation :

DHANAASAREE, CHHANT, FIRST MEHL:

Your Husband Lord is with you, O deluded soul-bride, but you do are not aware of Him. Your destiny is written on your forehead, according to your past actions. This inscription of past deeds cannot be erased; what do I know about what will happen? You have not adopted a virtuous lifestyle, and you are not attuned to the Lord’s Love; you sit there, crying over your past misdeeds.Wealth and youth are like the shade of the bitter swallow-wort plant; you are growing old, and your days are coming to their end. O Nanak, without the Naam, the Name of the Lord, you shall end up as a discarded, divorced bride; your own falsehood shall separate you from the Lord. || 1 || You have drowned, and your house is ruined; walk in the Way of the Guru’s Will. Meditate on the True Name, and you shall find peace in the Mansion of the Lord’s Presence. Meditate on the Lord’s Name, and you shall find peace; your stay in this world shall last only four days. Sit in the home of your own being, and you shall find Truth; night and day, be with your Beloved. Without loving devotion, you cannot dwell in your own home — listen, everyone! O Nanak, she is happy, and she obtains her Husband Lord, if she is attuned to the True Name. || 2 || If the soul-bride is pleasing to her Husband Lord, then the Husband Lord will love His bride. Imbued with the love of her Beloved, she contemplates the Word of the Guru’s Shabad. She contemplates the Guru’s Shabads, and her Husband Lord loves her; in deep humility, she worships Him in loving devotion. She burns away her emotional attachment to Maya, and in love, she loves her Beloved. She is imbued and drenched with the Love of the True Lord; she has become beautiful, by conquering her mind. O Nanak, the happy soul-bride abides in Truth; she loves to love her Husband Lord. || 3 || The soul-bride looks so beautiful in the home of her Husband Lord, if she is pleasing to Him. It is of no use at all to speak false words. If she speaks false, it is of no use to her, and she does not see her Husband Lord with her eyes. Worthless, forgotten and abandoned by her Husband Lord, she passes her life-night without her Lord and Master. Such a wife does not believe in the Word of the Guru’s Shabad; she is caught in the net of the world, and does not obtain the Mansion of the Lord’s Presence. O Nanak, if she understands her own self, then, as Gurmukh, she merges in celestial peace. || 4 || Blessed is that soul-bride, who knows her Husband Lord. Without the Naam, she is false, and her actions are false as well. Devotional worship of the Lord is beautiful; the True Lord loves it. So immerse yourself in loving devotional worship of God. My Husband Lord is playful and innocent; imbued with His Love, I enjoy Him. She blossoms forth through the Word of the Guru’s Shabad; she ravishes her Husband Lord, and obtains the most noble reward. O Nanak, in Truth, she obtains glory; in her Husband’s home, the soul-bride looks beautiful. || 5 || 3 ||

Thursday, 21st Maghar (Samvat 540 Nanakshahi) (Page: 689)
 
Back
Top