☬ Ajj da mukhwak/ hukamnama ☬

TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[December 5, 2008, Friday 05:30 AM. IST]
ਸੋਰਠਿ ਮਹਲਾ 3 ਘਰੁ 1 ਤਿਤੁਕੀ
ੴ ਸਤਿਗੁਰ ਪ੍ਰਸਾਦਿ ॥

ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥1॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਿਧ ਸਿਿਧ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥2॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥3॥ ਭਗਤਾ ਵਿਿਚ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥4॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥5॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥6॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥7॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥8॥1॥

ਸ਼ੁੱਕਰਵਾਰ, 22 ਮੱਘਰ (ਸੰਮਤ 540 ਨਾਨਕਸ਼ਾਹੀ) (ਅੰਗ: 637)

ਪੰਜਾਬੀ ਵਿਆਖਿਆ :
ਸੋਰਠਿ ਮਹਲਾ 3 ਘਰੁ 1 ਤਿਤੁਕੀ

ੴ ਸਤਿਗੁਰ ਪ੍ਰਸਾਦਿ ॥

ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ ਭਗਤਾਂ ਦੀ ਇੱਜ਼ਤ ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ, ਉਹਨਾਂ ਨੂੰ ਨਿਸ਼ਚਾ ਹੁੰਦਾ ਹੈ ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।1। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! ਭਗਤਾਂ ਦੀ ਇੱਜ਼ਤ ਤੇਰੀ ਹੀ ਇੱਜ਼ਤ ਹੈ। ਰਹਾਉ।ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ। ਕਿਉਂਕਿ ਮੌਤ ਦੇ ਡਰ ਦੇ ਥਾਂ ਸਿਰਫ਼ ਪਰਮਾਤਮਾ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ ਮੌਤ ਦੇ ਡਰ ਤੋਂ ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ ਗੁਰੂ ਦੀ ਸ਼ਰਨ ਪੈ ਕੇ ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ ਟਿਕੇ ਰਹਿੰਦੇ ਹਨ, ਇਸ ਵਾਸਤੇ ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।2। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਪਰਮਾਤਮਾ ਉਤੇ ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ ਮਨਮੁਖਾਂ ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।3। ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ ਹੇ ਪ੍ਰਭੂ! ਤੇਰੇ ਨਾਲ ਸਾਂਝ ਪਾ ਲਈ ਹੈ।4। ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।5। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ ਪਰਮਾਤਮਾ ਦਾ ਮਿਲਾਪ ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਇਸ ਗੇੜ ਤੋਂ ਬਚਣ ਲਈ ਕੋਈ ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ ਜੀਵਨ ਬਤੀਤ ਕਰਦੇ ਆਖਰ ਦੁੱਖ ਵਿਚ ਹੀ ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, ਤੇ, ਇਸ ਤਰ੍ਹਾਂ ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।6। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨ੍ਹਾਂ ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ ਮਿਥੇ ਹੋਏ ਧਾਰਮਿਕ ਕਰਮ ਕਰਦਾ ਰਹੇ। ਪੰਡਿਤ ਲੋਕ ਵੇਦ ਆਦਿਕ ਧਰਮ-ਪੁਸਤਕਾਂ ਪੜ੍ਹਦੇ ਹਨ, ਅਤੇ ਉਹਨਾਂ ਬਾਬਤ ਨਿਰੀਆਂ ਬਹਿਸਾਂ ਹੀ ਕਰਦੇ ਹਨ। ਯਕੀਨ ਜਾਣੋ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ। ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ ਆਤਮਕ ਮੌਤ ਤੋਂ ਬਚ ਜਾਂਦੇ ਹਨ।7। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ ਮਿਟਾ ਨਹੀਂ ਸਕਦਾ। ਹੇ ਨਾਨਕ! ਆਖ- ਮੈਂ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।8।1।
English Translation :

SORAT’H, THIRD MEHL, FIRST HOUSE, TI-TUKAS:
ONE UNIVERSAL CREATOR GOD. BY THE GRACE OF THE TRUE GURU:

You always preserve the honor of Your devotees, O Dear Lord; You have protected them from the very beginning of time. You protected Your servant Prahlaad, O Dear Lord, and annihilated Harnaakhash. The Gurmukhs place their faith in the Dear Lord, but the self-willed manmukhs are deluded by doubt. || 1 || O Dear Lord, this is Your Glory. You preserve the honor of Your devotees, O Lord Master; Your devotees seek Your Sanctuary. || Pause || The Messenger of Death cannot touch Your devotees; death cannot even approach them. The Name of the Lord alone abides in their minds; through the Naam, the Name of the Lord, they find liberation. Wealth and all the spiritual powers of the Siddhis fall at the feet of the Lord’s devotees; they obtain peace and poise from the Guru. || 2 || The self-willed manmukhs have no faith; they are filled with greed and self-interest. They are not Gurmukh — they do not understand the Word of the Shabad in their hearts; they do not love the Naam, the Name of the Lord. Their masks of falsehood and hypocrisy shall fall off; the self-willed manmukhs speak with insipid words. || 3 || You are pervading through Your devotees, O Dear God; through Your devotees, You are known.All the people are enticed by Maya; they are Yours, Lord — You alone are the Architect of Destiny. Overcoming my egotism and quieting the desires within my mind, I have come to realize the Word of the Guru’s Shabad. || 4 || God automatically does the work of those who love the Name of the Lord. By Guru’s Grace, he ever dwells in their minds, and He resolves all their affairs. Whoever challenges them is destroyed; they have the Lord God as their Savior. || 5 || Without serving the True Guru, no one finds the Lord; the self-willed manmukhs die crying out in pain. They come and go, and find no place of rest; in pain and suffering, they perish. But one who becomes Gurmukh drinks in the Ambrosial Nectar, and is easily absorbed in the True Name. || 6 || Without serving the True Guru, one cannot escape reincarnation, even by performing numerous rituals. Those who read the Vedas, and argue and debate without the Lord, lose their honor. True is the True Guru, and True is the Word of His Bani; in the Guru’s Sanctuary, one is saved. || 7 || Those whose minds are filled with the Lord are judged as true in the Court of the Lord; they are hailed as true in the True Court. Their praises echo throughout the ages, and no one can erase them. Nanak is forever a sacrifice to those who enshrine the Lord within their hearts. || 8 || 1 ||

Friday, 22nd Maghar (Samvat 540 Nanakshahi)(Page: 637)
 
TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[December 6, 2008, Saturday 05:30 AM. IST]
ਧਨਾਸਰੀ ਮਹਲਾ 1 ਘਰੁ 1 ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥1॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥1॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥2॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥1॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥3॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ॥1॥ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥4॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥1॥ ਰਹਾਉ॥4॥1॥

ਸ਼ਨੀਵਾਰ, 23 ਮੱਘਰ (ਸੰਮਤ 540 ਨਾਨਕਸ਼ਾਹੀ)(ਅੰਗ: 660)

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ 1 ਘਰੁ 1 ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ ਮੇਰੀ ਜਿੰਦ ਕੰਬਦੀ ਹੈ ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ । ਸੋ, ਹੋਰ ਆਸਰੇ ਛੱਡ ਕੇ ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ।1। ਫਿਰ ਉਹ ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ।1।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ ਦੁੱਖਾਂ ਵਿਚੋਂ ਆਖ਼ਰ ਉਹੀ ਬਚਾਂਦਾ ਹੈ । ਹੇ ਜਿੰਦੇ! ਧਿਆਨ ਨਾਲ ਸੁਣ ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ ਪਾਰ ਲੰਘ ਸਕੀਦਾ ਹੈ ।2। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ ਤੇਰੇ ਨਾਮ ਦੀ ਰਾਹੀਂ ਮੈਂ ਦੁੱਖਾਂ ਦੇ ਇਸ ਸਮੁੰਦਰ ਵਿਚੋਂ ਪਾਰ ਲੰਘ ਸਕਾਂ ।1।ਰਹਾਉ। ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ । ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ।3। ਹੇ ਪਿਆਰੇ ਪ੍ਰਭੂ! ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ । ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ । ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ।1।ਰਹਾਉ। ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ । ਨਾਨਕ ਆਪਣੇ ਉਸ ਮਾਲਿਕ ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ।4। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ।1[rhwau]4॥1॥
English Translation :

DHANAASAREE, FIRST MEHL, FIRST HOUSE, CHAU-PADAS:
ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 ||

Saturday, 23rd Maghar (Samvat 540 Nanakshahi) (Page: 660)
 
TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[December 7, 2008, Sunday 05:30 AM. IST]
ਸੋਰਠਿ ਮਹਲਾ 5 ॥

ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥1॥ ਸਾਚਾ ਸਾਹਿਬੁ ਸਦ ਮਿਹਰਵਾਣੁ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਿਨ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥2॥16॥44॥

ਐਤਵਾਰ, 24 ਮੱਘਰ (ਸੰਮਤ 540 ਨਾਨਕਸ਼ਾਹੀ) (ਅੰਗ: 619)

ਪੰਜਾਬੀ ਵਿਆਖਿਆ :
ਸੋਰਠਿ ਮਹਲਾ 5 ॥

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ । (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ।1। ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ । ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ । ਹੇ ਨਾਨਕ! (ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ।2।16।44।
English Translation :

SORAT'H, FIFTH MEHL:

He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment - He Himself preserves the honor of His slaves. Nanak is forever a sacrifice to Him. || 2 || 16 || 44 ||

Sunday, 24th Maghar (Samvat 540 Nanakshahi)(Page: 619)
 
(Listen Katha after 11AM IST)

TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[December 8, 2008, Monday 05:30 AM. IST]
ਜੈਤਸਰੀ ਮਹਲਾ 4 ਘਰੁ 1 ਚਉਪਦੇ
ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥1॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥2॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥3॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥4॥1॥

ਸੋਮਵਾਰ, 25 ਮੱਘਰ (ਸੰਮਤ 540 ਨਾਨਕਸ਼ਾਹੀ)(ਅੰਗ: 696)

ਪੰਜਾਬੀ ਵਿਆਖਿਆ
:
ਜੈਤਸਰੀ ਮਹਲਾ 4 ਘਰੁ 1 ਚਉਪਦੇ
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।1। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।2। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।3। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।4।1।
English Translation :

JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

Monday, 25th Maghar (Samvat 540 Nanakshahi)(Page: 696)
 
[December 9, 2008, Tuesday 05:30 AM. IST]
ਜੈਤਸਰੀ ਮਹਲਾ 4 ॥

ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥1॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ਼੍ਰਿਪਾਲਿ ਕ਼੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਿਨ ਗੁਪਤੁ ਨਾਮੁ ਪਰਗਾਝਾ ॥2॥ ਦਰਸਨੁ ਸਾਧ ਮਿਿਲਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥3॥ ਜਿਨ ਕਉ ਕ਼੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥4॥5॥

ਮੰਗਲਵਾਰ, 26 ਮੱਘਰ (ਸੰਮਤ 540 ਨਾਨਕਸ਼ਾਹੀ) (ਅੰਗ: 697)

ਪੰਜਾਬੀ ਵਿਆਖਿਆ :
ਜੈਤਸਰੀ ਮਹਲਾ 4 ॥

ਹੇ ਭਾਈ! ਜਿੰਨਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ ਤਾਂ ਚੰਗਾ ਹੈ, ਕਿਉਂਕਿ ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।1। ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ ਜਿਸ ਮਨੁੱਖ ਉਤੇ ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ ਨਾਮ ਜਪਣ ਦੀ ਕਦਰ ਸਮਝ ਗਿਆ। ਰਹਾਉ। ਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤਿ ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, ਪਰ ਪਰਮਾਤਮਾ ਗੁਰੂ ਦੇ ਰਾਹੀਂ ਹੀ ਮਿਲਦਾ ਹੈ। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ।2। ਹੇ ਭਾਈ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦਾ ਦਰਸ਼ਨ ਪ੍ਰਾਪਤ ਹੁੰਦਾ ਹੈ, ਉਸ ਦੇ ਸਾਰੇ ਪਾਪ ਦੂਰ ਹੋ ਜਾਂਦੇ ਹਨ। ਜਿਸ ਨੂੰ ਵੱਡਾ ਸਿਆਣਾ ਤੇ ਸ਼ਾਹ ਗੁਰੂ ਮਿਲ ਪਿਆ, ਗੁਰੂ ਨੇ ਪਰਮਾਤਮਾ ਦੇ ਬਹੁਤੇ ਗੁਣਾਂ ਨਾਲ ਉਸ ਨੂੰ ਸਾਂਝੀਵਾਲ ਬਣਾ ਦਿੱਤਾ ।3। ਹੇ ਭਾਈ! ਜਗਤ ਦੇ ਜੀਵਨ ਪ੍ਰਭੂ ਨੇ ਜਿੰਨਾਂ ਮਨੁੱਖਾਂ ਉਤੇ ਕਿਰਪਾ ਕੀਤੀ, ਉਹਨਾਂ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਲਿਆ। ਹੇ ਨਾਨਕ! (ਆਖ- ਹੇ ਭਾਈ) ਧਰਮਰਾਜ ਦੇ ਦਰ ਤੇ ਉਹਨਾਂ ਮਨੁੱਖਾਂ ਦੇ ਕੀਤੇ ਕਰਮਾਂ ਦੇ ਲੇਖੇ ਦੇ ਸਾਰੇ ਕਾਗ਼ਜ ਪਾੜ ਦਿੱਤੇ ਗਏ, ਉਹਨਾਂ ਦਾਸਾਂ ਦਾ ਲੇਖਾ ਨਿੱਬੜ ਗਿਆ।4।5।
English Translation :

JAITSREE, FOURTH MEHL:

The Lord’s Name does not abide within their hearts — their mothers should have been sterile. These bodies wander around, forlorn and abandoned, without the Name; their lives waste away, and they die, crying out in pain. || 1 || O my mind, chant the Name of the Lord, the Lord within you. The Merciful Lord God, Har, Har, has showered me with His Mercy; the Guru has imparted spiritual wisdom to me, and my mind has been instructed. || Pause || In this Dark Age of Kali Yuga, the Kirtan of the Lord’s Praise brings the most noble and exalted status; the Lord is found through the True Guru. I am a sacrifice to my True Guru, who has revealed the Lord’s hidden Name to me. || 2 || By great good fortune, I obtained the Blessed Vision of the Darshan of the Holy; it removes all stains of sin. I have found the True Guru, the great, all-knowing King; He has shared with me the many Glorious Virtues of the Lord. || 3 || Those, unto whom the Lord, the Life of the world, has shown Mercy, enshrine Him within their hearts, and cherish Him in their minds. The Righteous Judge of Dharma, in the Court of the Lord, has torn up my papers; servant Nanak’s account has been settled. || 4 || 5 ||

Tuesday, 26th Maghar (Samvat 540 Nanakshahi) (Page : 697)
 
(Listen Katha after 11AM IST)

TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[December 10, 2008, Wednesday 05:30 AM. IST]
ਸਲੋਕੁ ਮ: 3 ॥

ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥1॥ ਮ:3 ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ ਅੰਦਰੁ ਤ੍ਰਿਪਤਿ ਸੰਤੋਖਿਆ ਫਿਿਰ ਭੁਖ ਨ ਲਗੈ ਆਇ ॥ ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥2॥ ਪਉੜੀ ॥ ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥19॥

ਬੁੱਧਵਾਰ, 27 ਮੱਘਰ (ਸੰਮਤ 540 ਨਾਨਕਸ਼ਾਹੀ)(ਅੰਗ: 649)

ਪੰਜਾਬੀ ਵਿਆਖਿਆ :
ਸਲੋਕੁ ਮ: 3 ॥

ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ। ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁਆਂ ਜੁਗਾਂ ਵਿਚ ਭਾਵ, ਸਦਾ ਸੁਖ ਪਾਉਂਦਾ ਹੈ।1। ਜਵਾਨ ਹੋਵੇ ਭਾਵੇਂ ਬੁੱਢਾ ਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੁੰਦੀ; ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ। ਉਹਨਾਂ ਦਾ ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ ੳਹਨਾਂ ਨੂੰ ਮਾਇਆ ਦੀ ਭੁੱਖ ਨਹੀਂ ਲੱਗਦੀ। ਹੇ ਨਾਨਕ! ਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ, ਉਹ ਕਬੂਲ ਹੁੰਦਾ ਹੈ, ਕਿਉਂਕਿ ਉਹ ਨਾਮ ਵਿਚ ਬ੍ਰਿਤੀ ਜੋੜੀ ਰੱਖਦੇ ਹਨ।2। ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨ, ਮੈਂ ਉਹਨਾਂ ਤੋਂ ਸਦਕੇ ਹਾਂ। ਜੋ ਹਰੀ-ਨਾਮ ਸਿਮਰਦੇ ਹਨ, ਜ਼ੀ ਚਾਹੁੰਦਾ ਹੈ ਮੈਂ ਉਹਨਾਂ ਦਾ ਦਰਸ਼ਨ ਕਰਾਂ, ਉਹਨਾਂ ਪਾਸੋਂ ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ, ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ ਤੇ ਆਪਣੇ ਸਾਰੇ ਪਾਪ ਕੱਟ ਦਿਆਂ। ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ ਭਾਵ, ਆ ਵੱਸਦਾ ਹੈ।19।
English Translation :

SHALOK, THIRD MEHL:

One who knows God, and who lovingly focuses his attention on the One Word of the Shabad, keeps his spirituality intact. The nine treasures and the eighteen spiritual powers of the Siddhas follow him, who keeps the Lord enshrined in his heart. Without the True Guru, the Name is not found; understand this, and reflect upon it. O Nanak, through perfect good destiny, one meets the True Guru, and finds peace, throughout the four ages. || 1 || THIRD MEHL: Whether he is young or old, the self-willed manmukh cannot escape hunger and thirst. The Gurmukhs are imbued with the Word of the Shabad; they are at peace, having lost their self-conceit. They are satisfied and satiated within; they never feel hungry again. O Nanak, whatever the Gurmukhs do is acceptable; they remain lovingly absorbed in the Naam, the Name of the Lord. || 2 || PAUREE: I am a sacrifice to those Sikhs who are Gurmukhs. I behold the Blessed Vision, the Darshan of those who meditate on the Lord’s Name. Listening to the Kirtan of the Lord’s Praises, I contemplate His virtues; I write His Praises on the fabric of my mind. I praise the Lord’s Name with love, and eradicate all my sins. Blessed, blessed and beauteous is that body and place, where my Guru places His feet. || 19 ||

Wednesday, 27th Maghar (Samvat 540 Nanakshahi)(Page: 649)
 
(Listen Katha after 11AM IST)

TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[December 11, 2008, Thursday 05:30 AM. IST]
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥1॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥1॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥2॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥3॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭੁੋਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥4॥1॥

ਵੀਰਵਾਰ, 28 ਮੱਘਰ (ਸੰਮਤ 540 ਨਾਨਕਸ਼ਾਹੀ) (ਅੰਗ : 657)

ਪੰਜਾਬੀ ਵਿਆਖਿਆ
:
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਹੇ ਮਾਧੋ! ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ, ਉਤਨਾ ਚਿਰ ਤੂੰ ਅਸਾਡੇ ਅੰਦਰ ਪਰਗਟ ਨਹੀਂ ਹੁੰਦਾ, ਪਰ ਜਦੋਂ ਤੂੰ ਪ੍ਰਤੱਖ ਹੁੰਦਾ ਹੈਂ ਤਦੋਂ ਅਸਾਡੀ ‘ਮੈਂ’ ਦੂਰ ਹੋ ਜਾਂਦੀ ਹੈ; ਇਸ ‘ਮੈਂ’ ਦੇ ਹਟਣ ਨਾਲ ਇਹ ਸਮਝ ਆ ਜਾਂਦੀ ਹੈ ਕਿ ਜਿਵੇਂ ਬੜਾ ਤੂਫ਼ਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ ਨਕ ਭਰ ਜਾਂਦਾ ਹੈ, ਪਰ ਅਸਲ ਵਿਚ ਉਹ ਲਹਿਰਾਂ ਸਮੁੰਦਰ ਦੇ ਪਾਣੀ ਵਿਚ ਪਾਣੀ ਹੀ ਹੈ ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਹੀ ਵਿਕਾਸ ਹੈ।1। ਹੇ ਮਾਧੋ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ ਬਿਆਨ ਨਹੀਂ ਕੀਤਾ ਜਾ ਸਕਦਾ। ਅਸੀਂ ਜੋ ਮੰਨੀ ਬੈਠੇ ਹਾਂ ਕਿ ਜਗਤ ਤੇਰੇ ਨਾਲੋਂ ਕੋਈ ਵੱਖਰੀ ਹਸਤੀ ਹੈ, ਉਹ ਠੀਕ ਨਹੀਂ ਹੈ।1। ਰਹਾਉ। ਜਿਵੇਂ ਕੋਈ ਰਾਜਾ ਆਪਣੇ ਤਖ਼ਤ ਉਤੇ ਸੌਂ ਜਾਏ, ਤੇ, ਸੁਪਨੇ ਵਿਚ ਮੰਗਤਾ ਬਣ ਜਾਏ, ਰਾਜ ਹੁੰਦਿਆ ਸੁੰਦਿਆਂ ਉਹ ਸੁਪਨੇ ਵਿਚ ਰਾਜ ਤੋਂ ਵਿਛੜ ਕੇ ਦੁੱਖੀ ਹੁੰਦਾ ਹੈ, ਤਿਵੇਂ ਹੀ ਹੇ ਮਾਧੋ ! ਤੈਥੋਂ ਵਿਛੜ ਕੇ ਅਸਾਡਾ ਜੀਵਾਂ ਦਾ ਹਾਲ ਹੋ ਰਿਹਾ ਹੈ।2। ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਜਿਵੇਂ ਸੋਨੇ ਤੋਂ ਬਣੇ ਹੋਏ ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ, ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ। ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ।3। ਹੁਣ ਤਾਂ ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ। ਦੂਰ ਨਹੀਂ, ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ ਜਗਤ ਵਿਚ ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ।4।1।
English Translation :

RAAG SORAT’H, THE WORD OF DEVOTEE RAVI DAAS JEE:
ONE UNIVERSAL CREATOR GOD. BY THE GRACE OF THE TRUE GURU:

When I am in my ego, then You are not with me. Now that You are with me, there is no egotism within me. The wind may raise up huge waves in the vast ocean, but they are just water in water. || 1 || O Lord, what can I say about such an illusion? Things are not as they seem. || 1 || Pause || It is like the king, who falls asleep upon his throne, and dreams that he is a beggar. His kingdom is intact, but separated from it, he suffers in sorrow. Such is my own condition. || 2 || Like the story of the rope mistaken for a snake, the mystery has now been explained to me. Like the many bracelets, which I mistakenly thought were gold; now, I do not say what I said then. || 3 || The One Lord is pervading the many forms; He enjoys Himself in all hearts. Says Ravi Daas, the Lord is nearer than our own hands and feet. Whatever will be, will be. || 4 || 1 ||

Thursday, 28th Maghar (Samvat 540 Nanakshahi) (Page: 657)
 
[December 12, 2008, Friday 05:30 AM. IST]
ਸੋਰਠਿ ਮਹਲਾ 9 ॥

ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥1॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥1॥ ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ਼੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥2॥ ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥3॥11॥

ਸ਼ੁੱਕਰਵਾਰ, 29 ਮੱਘਰ (ਸੰਮਤ 540 ਨਾਨਕਸ਼ਾਹੀ) (ਅੰਗ: 633)

ਪੰਜਾਬੀ ਵਿਆਖਿਆ
:
ਸੋਰਠਿ ਮਹਲਾ 9 ॥

ਸੋਰਠਿ ਮਹਲਾ 9 ॥ ਹੇ ਭਾਈ ! ਜੇਹੜਾ ਮਨੁੱਖ ਦੁੱਖਾਂ ਵਿਚ ਘਬਰਾਂਦਾ ਨਹੀਂ, ਜਿਸ ਮਨੁੱਖ ਦੇ ਹਿਰਦੇ ਵਿਚ ਸੁਖਾਂ ਨਾਲ ਮੋਹ ਨਹੀਂ, ਅਤੇ ਕਿਸੇ ਕਿਸਮ ਦੇ ਡਰ ਨਹੀਂ, ਜੇਹੜਾ ਮਨੁੱਖ ਸੋਨੇ ਨੂੰ ਮਿੱਟੀ ਸਮਾਨ ਸਮਝਦਾ ਹੈ ਉਸ ਦੇ ਅੰਦਰ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ ।1।ਰਹਾਉ।ਹੇ ਭਾਈ ! ਜਿਸ ਮਨੁੱਖ ਦੇ ਅੰਦਰ ਕਿਸੇ ਦੀ ਚੁਗਲੀ-ਬੁਰਾਈ ਨਹੀਂ, ਕਿਸੇ ਦੀ ਖ਼ੁਸ਼ਾਮਦ ਨਹੀਂ, ਜਿਸ ਦੇ ਅੰਦਰ ਨਾਂਹ ਲੋਭ ਹੈ, ਨਾਂਹ ਮੋਹ ਹੈ, ਨਾਂਹ ਅਹੰਕਾਰ ਹੈ, ਜੇਹੜਾ ਮਨੁੱਖ ਖ਼ੁਸ਼ੀ ਤੇ ਗਮੀ ਤੋਂ ਨਿਰਲੇਪ ਰਹਿੰਦਾ ਹੈ, ਜਿਸ ਨੂੰ ਨਾਂਹ ਆਦਰ ਪੋਹ ਸਕਦਾ ਹੈ ਨਾਂਹ ਨਿਰਾਦਰੀ । ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ ।1।ਹੇ ਭਾਈ ! ਜੇਹੜਾ ਮਨੁੱਖ ਆਸਾਂ ਉਮੈਦਾਂ ਸਭ ਤਿਆਗ ਦੇਂਦਾ ਹੈ , ਜਗਤ ਤੋਂ ਨਿਰਮੋਹ ਰਹਿੰਦਾ ਹੈ, ਜਿਸ ਮਨੁੱਖ ਨੂੰ ਨਾਂਹ ਕਾਮ-ਵਾਸਨਾ ਛੋਹ ਸਕਦੀ ਹੈ ਨਾਂਹ ਕ੍ਰੋਧ ਛੋਹ ਸਕਦਾ ਹੈ, ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ ।2। ਪਰ ਹੇ ਨਾਨਕ ! ਆਖ ਜਿਸ ਮਨੁੱਖ ਉਤੇ ਗੁਰੂ ਨੇ ਮੇਹਰ ਕੀਤੀ ਉਸ ਨੇ ਹੀ ਜੀਵਨ ਦੀ ਇਹ ਜਾਚ ਸਮਝੀ ਹੈ । ਉਹ ਮਨੁੱਖ ਪਰਮਾਤਮਾ ਨਾਲ ਇਉਂ ਇਕ ਮਿਕ ਹੋ ਜਾਂਦਾ ਹੈ, ਜਿਵੇਂ ਪਾਣੀ ਨਾਲ ਪਾਣੀ ਮਿਲ ਜਾਂਦਾ ਹੈ ।3।11।
English Translation :

SORAT’H, NINTH MEHL:

That man, who in the midst of pain, does not feel pain, who is not affected by pleasure, affection or fear, and who looks alike upon gold and dust; || 1 || Pause || Who is not swayed by either slander or praise, nor affected by greed, attachment or pride; who remains unaffected by joy and sorrow, honor and dishonor; || 1 || who renounces all hopes and desires and remains desireless in the world; who is not touched by sexual desire or anger — within his heart, God dwells. || 2 || That man, blessed by Guru’s Grace, understands this way. O Nanak, he merges with the Lord of the Universe, like water with water. || 3 || 11 ||

Friday, 29th Maghar (Samvat 540 Nanakshahi)(Page: 633)
 
[December 13, 2008, Saturday 05:30 AM. IST]
ਬਿਲਾਵਲੁ ਮਹਲਾ 3 ॥

ਪੂਰਾ ਥਾਟੁ ਬਣਾਇਆ ਪੂਰੈ ਵੇਖਹੁ ਏਕ ਸਮਾਨਾ ॥ ਇਸੁ ਪਰਪੰਚ ਮਹਿ ਸਾਚੇ ਨਾਮ ਕੀ ਵਡਿਆਈ ਮਤੁ ਕੋ ਧਰਹੁ ਗੁਮਾਨਾ ॥1॥ ਸਤਿਗੁਰ ਕੀ ਜਿਸ ਨੋ ਮਤਿ ਆਵੈ ਸੋ ਸਤਿਗੁਰ ਮਾਹਿ ਸਮਾਨਾ ॥ ਇਹ ਬਾਣੀ ਜੋ ਜੀਅਹੁ ਜਾਣੈ ਤਿਸੁ ਅੰਤਰਿ ਰਵੈ ਹਰਿ ਨਾਮਾ ॥1॥ ਰਹਾਉ ॥ ਚਹੁ ਜੁਗਾ ਕਾ ਹੁਣਿ ਨਿਬੇੜਾ ਨਰ ਮਨੁਖਾ ਨੋ ਏਕੁ ਨਿਧਾਨਾ ॥ ਜਤੁ ਸੰਜਮ ਤੀਰਥ ਓਨਾ ਜੁਗਾ ਕਾ ਧਰਮੁ ਹੈ ਕਲਿ ਮਹਿ ਕੀਰਤਿ ਹਰਿ ਨਾਮਾ ॥2॥ ਜੁਗਿ ਜੁਗਿ ਆਪੋ ਆਪਣਾ ਧਰਮੁ ਹੈ ਸੋਧਿ ਦੇਖਹੁ ਬੇਦ ਪੁਰਾਨਾ ॥ ਗੁਰਮੁਖਿ ਜਿਨੀ ਧਿਆਇਆ ਹਰਿ ਹਰਿ ਜਗਿ ਤੇ ਪੂਰੇ ਪਰਵਾਨਾ ॥3॥ ਕਹਤ ਨਾਨਕੁ ਸਚੇ ਸਿਉ ਪ੍ਰੀਤਿ ਲਾਏ ਚੂਕੈ ਮਨਿ ਅਭਿਮਾਨਾ ॥ ਕਹਤ ਸੁਣਤ ਸਭੇ ਸੁਖ ਪਾਵਹਿ ਮਾਨਤ ਪਾਹਿ ਨਿਧਾਨਾ ॥4॥4॥

ਸ਼ਨੀਵਾਰ, 30 ਮੱਘਰ (ਸੰਮਤ 540 ਨਾਨਕਸ਼ਾਹੀ) (ਅੰਗ: 797)

ਪੰਜਾਬੀ ਵਿਆਖਿਆ :
ਬਿਲਾਵਲੁ ਮਹਲਾ 3 ॥

ਹੇ ਭਾਈ! ਵੇਖੋ, ਪੂਰਨ ਪ੍ਰਭੂ ਨੇ ਗੁਰੂ ਦੀ ਸ਼ਰਨ ਪੈ ਕੇ ਹਰਿ-ਨਾਮ ਜਪਣ ਦੀ ਇਹ ਐਸੀ ਉੱਤਮ ਜੁਗਤੀ ਬਣਾਈ ਹੈ ਜੋ ਹਰੇਕ ਜੁਗ ਵਿਚ ਇਕੋ ਜਿਹੀ ਚਲੀ ਆ ਰਹੀ ਹੈ। ਮਤਾਂ ਕੋਈ ਮਨੁੱਖ ਜਤ ਸੰਜਮ ਤੀਰਥ ਆਦਿਕ ਕਰਮ ਦਾ ਮਾਣ ਕਰ ਬਹੇ, ਇਸ ਜਗਤ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਜਪਣ ਤੋਂ ਹੀ ਇੱਜ਼ਤ ਮਿਲਦੀ ਹੈ।1। ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਿੱਖਿਆ ਉਤੇ ਯਕੀਨ ਆ ਜਾਂਦਾ ਹੈ, ਉਹ ਮਨੁੱਖ ਗੁਰੂ ਦੇ ਉਪਦੇਸ਼ ਵਿਚ ਲੀਨ ਰਹਿੰਦਾ ਹੈ। ਜੇਹੜਾ ਮਨੁੱਖ ਗੁਰੂ ਦੀ ਇਸ ਬਾਣੀ ਨਾਲ ਦਿਲੋਂ ਸਾਂਝ ਪਾ ਲੈਂਦਾ ਹੈ, ਉਸ ਦੇ ਅੰਦਰ ਪਰਮਾਤਮਾ ਦਾ ਨਾਮ ਸਦਾ ਟਿਿਕਆ ਰਹਿੰਦਾ ਹੈ।1।ਰਹਾਉ।ਹੇ ਭਾਈ! ਗੁਰੂ ਦੀ ਸ਼ਰਨ ਪਿਆਂ ਹੀ ਚਹੁਆਂ ਜੁਗਾਂ ਦਾ ਨਿਰਨਾ ਸਮਝ ਵਿਚ ਆਉਂਦਾ ਹੈ ਕਿ ਜੁਗ ਚਾਹੇ ਕੋਈ ਹੋਵੇ ਗੁਰੂ ਦੀ ਸ਼ਰਨ ਪੈਣ ਵਾਲੇ ਮਨੁੱਖਾਂ ਨੂੰ ਪਰਮਾਤਮਾ ਦਾ ਨਾਮ-ਖ਼ਜ਼ਾਨਾ ਪ੍ਰਾਪਤ ਹੋ ਜਾਂਦਾ ਹੈ। ਵੇਦ ਆਦਿਕ ਹਿੰਦੂ ਧਰਮ-ਪੁਸਤਕ ਦੱਸਦੇ ਰਹੇ ਕਿ ਜਤ ਸੰਜਮ ਅਤੇ ਤੀਰਥ-ਇਸ਼ਨਾਨ ਉਹਨਾਂ ਜੁਗਾਂ ਦਾ ਧਰਮ ਸੀ, ਪਰ ਕਲਿਜੁਗ ਵਿਚ ਗੁਰੂ ਨਾਨਕ ਨੇ ਆ ਦੱਸਿਆ ਹੈ ਕਿ ਪਰਮਾਤਮਾ ਦੀ ਸਿਫ਼ਤਿ ਸਾਲਾਹ, ਪਰਮਾਤਮਾ ਦਾ ਨਾਮ-ਸਿਮਰਨ ਹੀ ਅਸਲ ਧਰਮ ਹੈ।2। ਹੇ ਭਾਈ! ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨੂੰ ਗਹੁ ਨਾਲ ਪੜ੍ਹ ਕੇ ਵੇਖ ਲਵੋ ਉਹ ਇਹੀ ਆਖਦੇ ਹਨ ਕਿ ਹਰੇਕ ਜੁਗ ਵਿਚ ਜਤ ਸੰਜਮ ਤੀਰਥ ਆਦਿਕ ਆਪਣਾ ਆਪਣਾ ਧਰਮ ਪਰਵਾਨ ਹੈ। ਪਰ ਗੁਰੂ ਦੀ ਸਿੱਖਿਆ ਇਹ ਹੈ ਕਿ ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸ਼ਰਨ ਪੈ ਕੇ ਪ੍ਰਭੂ ਦਾ ਨਾਮ ਸਿਮਰਿਆ ਹੈ, ਜਗਤ ਵਿਚ ਉਹੀ ਮਨੁੱਖ ਪੂਰਨ ਹਨ ਤੇ ਕਬੂਲ ਹਨ।3। ਹੇ ਭਾਈ! ਨਾਨਕ ਆਖਦਾ ਹੈ-ਜੇਹੜਾ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਪਿਆਰ ਜੋੜਦਾ ਹੈ, ਉਸ ਦੇ ਮਨ ਵਿਚੋਂ ਕਿਸੇ ਭੀ ਤਰ੍ਹਾਂ ਦੇ ਕਰਮ ਕਾਂਡ ਦਾ ਅਹੰਕਾਰ ਮੁੱਕ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰਨ ਵਾਲੇ, ਸੁਣਨ ਵਾਲੇ, ਸਾਰੇ ਹੀ ਆਤਮਕ ਆਨੰਦ ਪ੍ਰਾਪਤ ਕਰਦੇ ਹਨ। ਜੇਹੜੇ ਮਨੁੱਖ ਗੁਰੂ ਦੀ ਸਿੱਖਿਆ ਉਤੇ ਸਰਧਾ ਲਿਆਉਂਦੇ ਹਨ, ਉਹ ਪ੍ਰਭੂ ਦਾ ਨਾਮ-ਖ਼ਜਾਨਾ ਲੱਭ ਲੈਂਦੇ ਹਨ।4।4।
English Translation :

BILAAVAL, THIRD MEHL:

The perfect Lord has fashioned the Perfect Creation. Behold the Lord Lord pervading everywhere. In this play of the world, is the glorious greatness of the True Name. No one should take pride in himself. || 1 || One who accepts the wisdom of the True Guru’s Teachings, is absorbed into the True Guru. The Lord’s Name abides deep within the nucleus of one who realizes the Bani of the Guru’s Word within his soul. || 1 || Pause || Now, this is the essence of the teachings of the four ages: for the human race, the Name of the One Lord is the greatest treasure. Celibacy, self-discipline and pilgrimages were the essence of Dharma in those past ages; but in this Dark Age of Kali Yuga, the Praise of the Lord’s Name is the essence of Dharma. || 2 || Each and every age has its own essence of Dharma; study the Vedas and the Puraanas, and see this as true. They are Gurmukh, who meditate on the Lord, Har, Har; in this world, they are perfect and approved. Says Nanak, loving the True Lord, the mind’s egotism and self-conceit is eradicated. Those who speak and listen to the Lord’s Name, all find peace. Those who believe in it, obtain the supreme treasure. || 4 || 4 ||

Saturday, 30th Maghar (Samvat 540 Nanakshahi) (Page: 797)
 
(Listen Katha after 11AM IST)

TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[December 14, 2008, Sunday 05:30 AM. IST]
ਸਲੋਕੁ ਮ: 3 ॥

ਹਸਤੀ ਸਿਿਰ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥ ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥ ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥1॥ ਮ: 3 ॥ ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥ ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥2॥ ਪਉੜੀ ॥ ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥ ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥ ਜਿਨਾ ਗੁਰੁ ਪਿਆਰਾ ਮਨਿ ਚਿਿਤ ਤਿਨਾ ਭਾਉ ਗੁਰੂ ਦੇਵਾਈਆ ॥ ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥ ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੂ ਜੀਵਾਈਆ ॥14॥

ਐਤਵਾਰ, 1 ਪੋਹ (ਸੰਮਤ 540 ਨਾਨਕਸ਼ਾਹੀ) (ਅੰਗ: 647)

ਪੰਜਾਬੀ ਵਿਆਖਿਆ :
ਸਲੋਕੁ ਮ: 3 ॥

ਜਿਵੇਂ ਹਾਥੀ ਦੇ ਸਿਰ ਤੇ ਕੁੰਡਾ ਹੈ ਤੇ ਜਿਵੇਂ ਅਹਿਰਣ ਵਦਾਨ ਹੇਠਾਂ ਸਿਰ ਦੇਂਦੀ ਹੈ, ਤਿਵੇਂ ਸਰੀਰ ਤੇ ਮਨ ਸਤਿਗੁਰੂ ਨੂੰ ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰੋ; ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਇਸ ਤਰ੍ਹਾਂ ਆਪਾ-ਭਾਵ ਗਵਾਉਂਦਾ ਹੈ, ਤੇ, ਮਾਨੋਂ, ਸਾਰੀ ਸ੍ਰਿਸ਼ਟੀ ਦਾ ਰਾਜ ਲੈ ਲੈਂਦਾ ਹੈ। ਹੇ ਨਾਨਕ! ਜਦੋਂ ਹਰੀ ਆਪ ਕ੍ਰਿਪਾ ਦੀ ਨਜ਼ਰ ਕਰਦਾ ਹੈ ਤਦੋਂ ਸਤਿਗੁਰੂ ਦੇ ਸਨਮੁਖ ਹੋ ਕੇ ਇਹ ਸਮਝ ਆਉਂਦੀ ਹੈ।1। ਸੰਸਾਰ ਵਿਚ ਆਏ ਉਹ ਮਨੁੱਖ ਕਬੂਲ ਹਨ ਜਿਨ੍ਹਾਂ ਨੇ ਸਤਿਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਨਾਮ ਸਿਮਰਿਆ ਹੈ; ਹੇ ਨਾਨਕ! ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਦਰਗਾਹ ਵਿਚ ਆਦਰ ਪਾਉਂਦੇ ਹਨ।2। ਸਤਿਗੁਰੂ ਨੇ ਗੁਰਮੁਖ ਸਿੱਖ ਰੂਪ ਸਹੇਲੀਆਂ ਆਪੋ ਵਿਚ ਮਿਲਾਈਆਂ ਹਨ; ਉਹਨਾਂ ਵਿਚੋਂ ਕਈ ਸਤਿਗੁਰੂ ਦੇ ਕੋਲ ਸੇਵਾ ਕਰਦੀਆਂ ਹਨ, ਕਈਆਂ ਨੂੰ ਸਤਿਗੁਰੂ ਨੇ ਹੋਰ ਕਾਰੇ ਲਾਇਆ ਹੋਇਆ ਹੈ; ਜਿਨ੍ਹਾਂ ਦੇ ਮਨ ਵਿਚ ਪਿਆਰਾ ਗੁਰੂ ਵੱਸਦਾ ਹੈ, ਸਤਿਗੁਰੂ ਉਹਨਾਂ ਨੂੰ ਆਪਣਾ ਪਿਆਰ ਬਖ਼ਸ਼ਦਾ ਹੈ, ਸਤਿਗੁਰੂ ਦਾ ਆਪਣੇ ਸਿੱਖਾਂ ਮਿੱਤ੍ਰਾਂ ਪੁਤ੍ਰਾਂ ਤੇ ਭਰਾਵਾਂ ਨਾਲੋਂ ਇਕੋ ਜਿਹਾ ਪਿਆਰ ਹੁੰਦਾ ਹੈ। ਹੇ ਸਿੱਖ ਸਹੇਲੀਓ! ਸਾਰੀਆਂ ‘ਗੁਰੂ, ਗੁਰੂ’ ਆਖੋ, ‘ਗੁਰੂ, ਗੁਰੂ’ ਆਖਿਆਂ ਗੁਰੂ ਆਤਮਕ ਜੀਵਨ ਦੇ ਦੇਂਦਾ ਹੈ।14।
English Translation :

SHALOK, THIRD MEHL:

The elephant offers its head to the reins, and the anvil offers itself to the hammer; just so, we offer our minds and bodies to our Guru; we stand before Him, and serve Him. This is how the Gurmukhs eliminate their self-conceit, and come to rule the whole world. O Nanak, the Gurmukh understands, when the Lord casts His Glance of Grace. || 1 || THIRD MEHL: Blessed and approved is the coming into the world, of those Gurmukhs who meditate on the Naam, the Name of the Lord. O Nanak, they save their families, and they are honored in the Court of the Lord. || 2 || PAUREE: The Guru unites His Sikhs, the Gurmukhs, with the Lord. The Guru keeps some of them with Himself, and engages others in His Service. Those who cherish their Beloved in their conscious minds, the Guru blesses them with His Love. The Guru loves all of His Gursikhs equally well, like friends, children and siblings. So chant the Name of the Guru, the True Guru, everyone! Chanting the Name of the Guru, Guru, you shall be rejuvenated. || 14 ||

Sunday, 1st Poh (Samvat 540 Nanakshahi) (Page: 647)
 
TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[December 15, 2008, Monday 05:30 AM. IST]
ਰਾਮਕਲੀ ਮਹਲਾ 5 ॥

ੲੰØØੀਧਨ ਤੇ ਬੈਸੰਤਰੁ ਭਾਗੈ ॥ ਮਾਟੀ ਕਉ ਜਲੁ ਦਹ ਦਿਸ ਤਿਆਗੈ ॥ ਊਪਰਿ ਚਰਨ ਤਲੈ ਆਕਾਸੁ ॥ ਘਟ ਮਹਿ ਸਿੰਧੁ ਕੀਓ ਪਰਗਾਸੁ ॥1॥ ਐਸਾ ਸੰਮ੍ਰਥੁ ਹਰਿ ਜੀਉ ਆਪਿ ॥ ਨਿਮਖ ਨ ਬਿਸਰੈ ਜੀਅ ਭਗਤਨ ਕੈ ਆਠ ਪਹਰ ਮਨ ਤਾ ਕਉ ਜਾਪਿ ॥1॥ ਰਹਾਉ ॥ ਪ੍ਰਥਮੇ ਮਾਖਨੁ ਪਾਛੈ ਦੂਧੁ ॥ ਮੈਲੂ ਕੀਨੋ ਸਾਬੁਨੁ ਸੂਧੁ ॥ ਭੈ ਤੇ ਨਿਰਭਉ ਡਰਤਾ ਫਿਰੈ ॥ ਹੋਂਦੀ ਕਉ ਅਣਹੋਂਦੀ ਹਿਰੈ ॥2॥ ਦੇਹੀ ਗੁਪਤ ਬਿਦੇਹੀ ਦੀਸੈ ॥ ਸਗਲੇ ਸਾਜਿ ਕਰਤ ਜਗਦੀਸੈ ॥ ਠਗਣਹਾਰ ਅਣਠਗਦਾ ਠਾਗੈ ॥ ਬਿਨੁ ਵਖਰ ਫਿਿਰ ਫਿਿਰ ਉਠਿ ਲਾਗੈ ॥3॥ ਸੰਤ ਸਭਾ ਮਿਿਲ ਕਰਹੁ ਬਖਿਆਣ ॥ ਸਿੰਮ੍ਰਿਿਤ ਸਾਸਤ ਬੇਦ ਪੁਰਾਣ ॥ ਬ੍ਰਹਮ ਬੀਚਾਰੁ ਬੀਚਾਰੇ ਕੋਇ ॥ ਨਾਨਕ ਤਾ ਕੀ ਪਰਮ ਗਤਿ ਹੋਇ ॥4॥43॥54॥

ਸੋਮਵਾਰ, 2 ਪੋਹ (ਸੰਮਤ 540 ਨਾਨਕਸ਼ਾਹੀ) (ਅੰਗ: 900)

ਪੰਜਾਬੀ ਵਿਆਖਿਆ :
ਰਾਮਕਲੀ ਮਹਲਾ 5 ॥

(ਹੇ ਮਨ! ਵੇਖ ਉਸ ਪ੍ਰਭੂ ਦੀਆਂ ਅਸਚਰਜ ਤਾਕਤਾਂ!) ਲੱਕੜੀ ਤੋਂ ਅੱਗ ਪਰੇ ਭੱਜਦੀ ਹੈ (ਲੱਕੜੀ ਵਿਚ ਅੱਗ ਹਰ ਵੇਲੇ ਮੌਜੂਦ ਹੈ, ਪਰ ਉਸ ਨੂੰ ਸਾੜਦੀ ਨਹੀਂ) । (ਸਮੁੰਦਰ ਦਾ) ਪਾਣੀ ਧਰਤੀ ਨੂੰ ਹਰ ਪਾਸੇ ਵਲੋਂ ਤਿਆਗੀ ਰੱਖਦਾ ਹੈ (ਧਰਤੀ ਸਮੁੰਦਰ ਦੇ ਵਿਚ ਰਹਿੰਦੀ ਹੈ, ਪਰ ਸਮੁੰਦਰ ਇਸ ਨੂੰ ਡੋਬਦਾ ਨਹੀਂ) । (ਰੁੱਖ ਦੇ) ਪੈਰ (ਜੜ੍ਹਾਂ) ਉਪਰ ਵਲ ਹਨ, ਤੇ ਸਿਰ ਹੇਠਲੇ ਪਾਸੇ ਹੈ । ਘੜੇ ਵਿਚ (ਨਿੱਕੇ ਨਿੱਕੇ ਸਰੀਰਾਂ ਵਿਚ) ਸਮੁੰਦਰ-ਪ੍ਰਭੂ ਆਪਣਾ ਆਪ ਪਰਕਾਸ਼ਦਾ ਹੈ ।1। ਹੇ ਮਨ! ਪਰਮਾਤਮਾ ਆਪ ਬੜੀਆਂ ਤਾਕਤਾਂ ਦਾ ਮਾਲਕ ਹੈ । ਉਹ ਪਰਮਾਤਮਾ ਆਪਣੇ ਭਗਤਾਂ ਦੇ ਮਨ ਤੋਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਨਹੀਂ ਵਿਸਰਦਾ । ਹੇ ਮਨ! ਤੂੰ ਭੀ ਉਸ ਨੂੰ ਅੱਠੇ ਪਹਿਰ ਜਪਿਆ ਕਰ ।1।ਰਹਾਉ। (ਹੇ ਭਾਈ! ਪਹਿਲਾਂ ਦੁੱਧ ਹੁੰਦਾ ਹੈ, ਉਸ ਨੂੰ ਰਿੜਕਿਆਂ ਉਸ ਦੁੱਧ ਦਾ ਤੱਤ-ਮੱਖਣ ਪਿੱਛੋਂ ਨਿਕਲਦਾ ਹੈ । ਪਰ ਵੇਖ! ਸ੍ਰਿਸ਼ਟੀ ਦਾ ਤੱਤ-) ਮੱਖਣ ਪਰਮਾਤਮਾ ਪਹਿਲਾਂ ਮੌਜੂਦ ਹੈ, ਤੇ (ਉਸ ਦਾ ਪਸਾਰਾ-ਜਗਤ) ਦੁੱਧ ਪਿਛੋਂ (ਬਣਦਾ) ਹੈ (ਜਗਤ-ਪਸਾਰੇ ਰੂਪ ਦੁੱਧ ਵਿਚ ਤੱਤ-ਪ੍ਰਭੂ-ਮੱਖਣ ਸਰਬ-ਵਿਆਪਕ ਹੈ) । (ਜੀਵਾਂ ਦੀ ਪਾਲਣਾ ਵਾਸਤੇ) ਮੈਲ ਨੂੰ (ਮਾਂ ਦੇ ਲਹੂ ਨੂੰ) ਸੁੱਧ ਸਾਬਣ ਵਰਗਾ ਚਿੱਟਾ ਦੁੱਧ ਬਣਾ ਦੇਂਦਾ ਹੈ । ਨਿਰਭਉ-ਪ੍ਰਭੂ ਦੀ ਅੰਸ ਜੀਵ ਦੁਨੀਆ ਦੇ ਅਨੇਕਾਂ ਡਰਾਂ ਤੋਂ ਡਰਦਾ ਫਿਰਦਾ ਹੈ, ਮਾਇਆ ਜੀਵ ਨੂੰ ਭਜਾਈ ਫਿਰਦੀ ਹੈ ।2। ਹੇ ਭਾਈ! ਸਰੀਰ ਦਾ ਮਾਲਕ ਆਤਮਾ (ਸਰੀਰ ਵਿਚ) ਲੁਕਿਆ ਰਹਿੰਦਾ ਹੈ, ਸਿਰਫ਼ ਸਰੀਰ ਦਿੱਸਦਾ ਹੈ । ਸਾਰੇ ਜੀਵਾਂ ਨੂੰ ਪੈਦਾ ਕਰ ਕੇ ਜਗਤ ਦਾ ਮਾਲਕ ਪ੍ਰਭੂ (ਅਨੇਕਾਂ ਕੌਤਕ) ਕਰਦਾ ਰਹਿੰਦਾ ਹੈ । ਠਗਣੀ-ਮਾਇਆ ਜੀਵ ਨੂੰ ਸਦਾ ਠੱਗਦੀ ਰਹਿੰਦੀ ਹੈ । ਨਾਮ ਦੀ ਪੂੰਜੀ ਤੋਂ ਸੱਖਣਾ ਜੀਵ ਮੁੜ ਮੁੜ ਮਾਇਆ ਨੂੰ ਚੰਬੜਦਾ ਹੈ ।3। ਹੇ ਨਾਨਕ! (ਆਖ—ਹੇ ਭਾਈ!) ਸੰਤ-ਸਭਾ ਵਿਚ ਮਿਲ ਕੇ ਸਿੰਮ੍ਰਿਤੀਆਂ ਸ਼ਾਸਤ਼੍ਰਾਂ ਵੇਦਾਂ ਪੁਰਾਣਾਂ ਦੀ ਵਿਆਖਿਆ ਕਰ ਕੇ (ਬੇਸ਼ੱਕ) ਵੇਖ ਲਵੋ (ਇਸ ਠਗਣੀ ਮਾਇਆ ਤੋਂ ਬਚਾਉ ਨਹੀਂ ਹੋ ਸਕਦਾ) । ਜਿਹੜਾ ਕੋਈ ਮਨੁੱਖ ਸਤਸੰਗ ਵਿਚ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਵਿਚਾਰਦਾ ਹੈ ਉਸੇ ਦੀ ਹੀ ਸਭ ਤੋਂ ਉੱਚੀ ਆਤਮਕ ਅਵਸਥਾ ਬਣਦੀ ਹੈ ।4।43।54।
English Translation :

RAAMKALEE, FIFTH MEHL:

The fire runs away from the fuel. The water runs away from the dust in all directions. The feet are above, and the sky is beneath. The ocean appears in the cup. || 1 || Such is our all-powerful dear Lord. His devotees do not forget Him, even for an instant. Twenty-four hours a day, O mind, meditate on Him. || 1 || Pause || First comes the butter, and then the milk. The dirt cleans the soap. The fearless are afraid of fear. The living are killed by the dead. || 2 || The visible body is hidden, and the etheric body is seen. The Lord of the world does all these things. The one who is cheated, is not cheated by the cheat. With no merchandise, the trader trades again and again. || 3 || So join the Society of the Saints, and chant the Lord’s Name. So say the Simritees, Shaastras, Vedas and Puraanas. Rare are those who contemplate and meditate on God. O Nanak, they attain the supreme status. || 4 || 43 || 54 ||

Monday, 2nd Poh (Samvat 540 Nanakshahi) (Page: 900)
 
TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[December 16, 2008, Tuesday 05:30 AM. IST]
ਜੈਤਸਰੀ ਮਹਲਾ 5 ਘਰੁ 3
ੴ ਸਤਿਗੁਰ ਪ੍ਰਸਾਦਿ ॥

ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ਼੍ਰਿਪਾਲੁ ਸੋਈ ਬਿਿਧ ਬੂਝੈ ਤਾ ਕੀ ਨਿਰਮਲ ਰੀਤਿ ॥1॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥1॥ ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥2॥ ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥3॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥4॥1॥

ਮੰਗਲਵਾਰ, 3 ਪੋਹ (ਸੰਮਤ 540 ਨਾਨਕਸ਼ਾਹੀ)(ਅੰਗ: 700)

ਪੰਜਾਬੀ ਵਿਆਖਿਆ :
ਜੈਤਸਰੀ ਮਹਲਾ 5 ਘਰੁ 3

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਕੋਈ ਵਿਰਲਾ ਮਨੁੱਖ ਜਾਣਦਾ ਹੈ (ਕਿ) ਇਥੇ ਜਗਤ ਵਿਚ (ਅਸਲੀ) ਮਿੱਤਰ ਕੌਣ ਹੈ । ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ਼੍ਰ ਹੋ ਜਾਂਦੀ ਹੈ ।1।ਰਹਾਉ। ਹੇ ਭਾਈ! ਮਾਂ ਪਿਉ, ਇਸਤ਼੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾ—ਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇ) ਮਿਲ ਪਏ ਹਨ । ਅਖ਼ੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ ।1। ਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੀ ਮਾਇਆ—ਇਹਨਾਂ ਵਿਚ (ਲੱਗਿਆਂ) ਸਾਰੀ ਉਮਰ ‘ਹਾਇ, ਹਾਇ’ ਕਰਦਿਆਂ ਗੁਜ਼ਰ ਜਾਂਦੀ ਹੈ, ਮਨ ਨਹੀਂ ਰੱਜਦਾ ।2। ਹੇ ਭਾਈ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ), ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫ਼ੌਜ ਦਾ ਮਾਲਕ ਹੋਵੇ—ਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ ।3। ਹੇ ਨਾਨਕ! ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ । ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ਼-ਰੂ ਹੋ ਜਾਈਦਾ ਹੈ । (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤਿ ਵਿਚ ਹੀ ਮਿਲਦੀ ਹੈ ।4।1।
English Translation :

JAITSREE, FIFTH MEHL, THIRD HOUSE:
ONE UNIVERSAL CREATOR GOD. BY THE GRACE OF THE TRUE GURU:

Does anyone know, who is our friend in this world? He alone understands this, whom the Lord blesses with His Mercy. Immaculate and unstained is his way of life. || 1 || Pause || Mother, father, spouse, children, relatives, lovers, friends and siblings meet, having been associated in previous lives; but none of them will be your companion and support in the end. || 1 || Pearl necklaces, gold, rubies and diamonds please the mind, but they are only Maya. Possessing them, one passes his life in agony; he obtains no contentment from them. || 2 || Elephants, chariots, horses as fast as the wind, wealth, land, and armies of four kinds — none of these will go with him; he must get up and depart, naked. || 3 || The Lord’s Saints are the beloved lovers of God; sing of the Lord, Har, Har, with them. O Nanak, in the Society of the Saints, you shall obtain peace in this world, and in the next world, your face shall be radiant and bright. || 4 || 1 ||

Tuesday, 3rd Poh (Samvat 540 Nanakshahi)(Page: 700)
 
Back
Top