☬ Ajj da mukhwak/ hukamnama ☬



TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[December 17, 2008, Wednesday 05:30 AM. IST]
ਰਾਗੁ ਸੂਹੀ ਮਹਲਾ 3 ਘਰੁ 1 ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥

ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥1॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਿਨ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨਿ੍ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥1॥ ਰਹਾਉ ॥ ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥ ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥ ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥2॥ ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥ ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥ ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥ ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥3॥ ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥ ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥ ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥ ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥4॥ ਸਚਾ ਤੀਰਥੁ ਜਿਤੁ ਸਤ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥ ਅਠਸਠਿ ਤੀਰਥ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥ ਸਚਾ ਸਬਦੁ ਸਚਾ ਹੈ ਨਿਰਮਲੁ ਨਾ ਮਲੁ ਲਗੈ ਨ ਲਾਏ ॥ ਸਚੀ ਸਿਫਤਿ ਸਚੀ ਸਾਲਾਹ ਪੂਰੇ ਗੁਰ ਤੇ ਪਾਏ ॥5॥ ਤਨੁ ਮਨੁ ਸਭੁ ਕਿਛੁ ਹਰਿ ਤਿਸੁ ਕੇਰਾ ਦੁਰਮਤਿ ਕਹਣੁ ਨ ਜਾਏ ॥ ਹੁਕਮੁ ਹੋਵੈ ਤਾ ਨਿਰਮਲੁ ਹੋਵੈ ਹਉਮੈ ਵਿਚਹੁ ਜਾਏ ॥ ਗੁਰ ਕੀ ਸਾਖੀ ਸਹਜੇ ਚਾਖੀ ਤ੍ਰਿਸਨਾ ਅਗਨਿ ਬੁਝਾਏ ॥ ਗੁਰ ਕੈ ਸਬਦਿ ਰਾਤਾ ਸਹਜੇ ਮਾਤਾ ਸਹਜੇ ਰਹਿਆ ਸਮਾਏ ॥6॥ ਹਰਿ ਕਾ ਨਾਮੁ ਸਤਿ ਕਰਿ ਜਾਣੈ ਗੁਰ ਕੈ ਭਾਇ ਪਿਆਰੇ ॥ ਸਚੀ ਵਡਿਆਈ ਗੁਰ ਤੇ ਪਾਈ ਸਚੈ ਨਾਇ ਪਿਆਰੇ ॥ ਏਕੋ ਸਚਾ ਸਭ ਮਹਿ ਵਰਤੈ ਵਿਰਲਾ ਕੋ ਵੀਚਾਰੇ ॥ ਆਪੇ ਮੇਲਿ ਲਏ ਤਾ ਬਖਸੇ ਸਚੀ ਭਗਤਿ ਸਵਾਰੇ ॥7॥ ਸਭੋ ਸਚੁ ਸਚੁ ਸਚੁ ਵਰਤੈ ਗੁਰਮੁਖਿ ਕੋਈ ਜਾਣੈ ॥ ਜੰਮਣ ਮਰਣਾ ਹੁਕਮੋ ਵਰਤੈ ਗੁਰਮੁਖਿ ਆਪੁ ਪਛਾਣੈ ॥ ਨਾਮੁ ਧਿਆਏ ਤਾ ਸਤਿਗੁਰੁ ਭਾਏ ਜੋ ਇਛੈ ਸੋ ਫਲੁ ਪਾਏ ॥ ਨਾਨਕ ਤਿਸ ਦਾ ਸਭੁ ਕਿਛੁ ਹੋਵੈ ਜਿ ਵਿਚਹੁ ਆਪੁ ਗਵਾਏ ॥8॥1॥


ਬੁੱਧਵਾਰ, 4 ਪੋਹ (ਸੰਮਤ 540 ਨਾਨਕਸ਼ਾਹੀ) (ਅੰਗ: 753)

ਪੰਜਾਬੀ ਵਿਆਖਿਆ :
ਰਾਗੁ ਸੂਹੀ ਮਹਲਾ 3 ਘਰੁ 1 ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥


ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ । ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ । ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ । ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਉਸ ਨੂੰ ਹਉਮੈ ਦਾ ਦੁੱਖ ਨਹੀਂ ਸਤਾ ਸਕਦਾ ।1। ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤਿ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ) । ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ ।1।ਰਹਾਉ। ਹੇ ਭਾਈ! ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਗੁਰੂ ਦੇ ਸ਼ਬਦ ਨੂੰ ਗਾਂਦਾ ਰਹਿੰਦਾ ਹੈ, ਗੁਰੂ ਦੇ ਸ਼ਬਦ ਨੂੰ ਸਮਝਦਾ ਹੈ, ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ । ਉਸ ਮਨੁੱਖ ਦੀ ਜਿੰਦ ਉਸ ਦਾ ਸਰੀਰ ਗੁਰੂ ਦੀ ਬਰਕਤਿ ਨਾਲ ਨਵਾਂ ਆਤਮਕ ਜਨਮ ਲੈਂਦਾ ਹੈ, ਗੁਰੂ ਦੀ ਸਰਨ ਪੈ ਕੇ ਉਹ ਆਪਣੇ ਸਾਰੇ ਕੰਮ ਸਵਾਰ ਲੈਂਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ, ਉਹ ਸਦਾ ਅੰਨ੍ਹਿਆਂ ਵਾਲਾ ਕੰਮ ਹੀ ਕਰਦਾ ਰਹਿੰਦਾ ਹੈ, ਜਗਤ ਵਿਚ ਉਹ ਉਹੀ ਖੱਟੀ ਖੱਟਦਾ ਹੈ ਜੇਹੜੀ ਉਸ ਦੇ ਆਤਮਕ ਜੀਵਨ ਵਾਸਤੇ ਜ਼ਹਿਰ ਬਣ ਜਾਂਦੀ ਹੈ । ਪਿਆਰੇ ਗੁਰੂ ਦੀ ਸਰਨ ਤੋਂ ਬਿਨਾ ਉਹ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ ਸਦਾ ਦੁੱਖ ਸਹਾਰਦਾ ਰਹਿੰਦਾ ਹੈ ।2। ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਭਗਤ ਬਣ ਜਾਂਦਾ ਹੈ । ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ (ਉਸ ਦੇ ਮਨ ਵਿਚ ਟਿਕੀ ਰਹਿੰਦੀ ਹੈ), ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਮਨ ਵਿਚ ਵਸਾਈ ਰੱਖਦਾ ਹੈ । ਗੁਰੂ ਦੇ ਦੱਸੇ ਰਾਹ ਉਤੇ ਤੁਰਨ ਵਾਲਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ) ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ । (ਉਸ ਨੂੰ ਯਕੀਨ ਬਣ ਜਾਂਦਾ ਹੈ ਕਿ) ਪਰਮਾਤਮਾ ਆਪ ਹੀ ਸਭ ਦਾਤਾਂ ਦੇਣ ਵਾਲਾ ਹੈ, ਪਰਮਾਤਮਾ ਦੀ ਬਖ਼ਸ਼ਸ਼ ਅਟੱਲ ਹੈ । ਉਹ ਮਨੁੱਖ (ਹੋਰਨਾਂ ਨੂੰ ਭੀ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਾਂਦਾ ਰਹਿੰਦਾ ਹੈ ।3। ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ ਉਹ (ਨਾਮ ਸਿਮਰਨ ਦੀ) ਮੇਹਨਤ ਕਰਦਾ ਹੈ, (ਨਾਮ-ਧਨ) ਖੱਟਦਾ ਹੈ, ਤੇ, (ਹੋਰਨਾਂ ਨੂੰ ਭੀ) ਨਾਮ ਜਪਾਂਦਾ ਹੈ । ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀਜ ਕੇ ਉਹ ਮਨੁੱਖ ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਰਹਿੰਦਾ ਹੈ । ਗੁਰੂ ਦੇ ਦਰ ਤੇ ਰਹਿ ਕੇ ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਿਕਆ ਰਹਿੰਦਾ ਹੈ, ਪ੍ਰਭੂ ਦੇ ਪੇ੍ਰਮ ਵਿਚ ਲੀਨ ਰਹਿੰਦਾ ਹੈ । ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਸਦਾ ਹੀ ਝੂਠ ਬੋਲਦਾ ਹੈ, (ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲਾ ਮਾਇਆ ਦੇ ਮੋਹ ਦਾ) ਜ਼ਹਿਰ ਬੀਜਦਾ ਹੈ, ਤੇ ਉਹੀ ਜ਼ਹਿਰ ਖਾਂਦਾ ਹੈ (ਉਸੇ ਜ਼ਹਿਰ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਈ ਰੱਖਦਾ ਹੈ) । ਉਹ ਮਨੁੱਖ ਆਤਮਕ ਮੌਤ ਦੀਆਂ ਫਾਹੀਆਂ ਵਿਚ ਬੱਝਾ ਰਹਿੰਦਾ ਹੈ, ਤ਼੍ਰਿਸ਼ਨਾ ਦੀ ਅੱਗ ਨਾਲ ਸੜਿਆ ਰਹਿੰਦਾ ਹੈ । (ਇਸ ਬਿਪਤਾ ਵਿਚੋਂ ਉਸ ਨੂੰ) ਗੁਰੂ ਤੋਂ ਬਿਨਾ ਹੋਰ ਕੋਈ ਛਡਾ ਨਹੀਂ ਸਕਦਾ ।4। ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ ਉਸ ਨੂੰ ਪ੍ਰਭੂ ਆਪ ਇਹ ਸੂਝ ਬਖ਼ਸ਼ਦਾ ਹੈ ਕਿ ਜਿਸ ਸੱਚੇ ਸਰੋਵਰ ਵਿਚ ਇਸ਼ਨਾਨ ਕਰਨਾ ਚਾਹੀਦਾ ਹੈ ਉਹ ਸਦਾ ਕਾਇਮ ਰਹਿਣ ਵਾਲਾ ਤੀਰਥ (ਗੁਰੂ ਦਾ ਸ਼ਬਦ ਹੀ ਹੈ) ਗੁਰੂ ਦੇ ਸ਼ਬਦ ਵਿਚ (ਹੀ ਪ੍ਰਭੂ ਉਸ ਨੂੰ) ਅਠਾਹਠ ਤੀਰਥ ਵਿਖਾ ਦੇਂਦਾ ਹੈ (ਅਤੇ ਵਿਖਾ ਦੇਂਦਾ ਹੈ ਕਿ) ਉਸ (ਗੁਰੂ-ਸ਼ਬਦ-ਤੀਰਥ) ਵਿਚ ਨ੍ਹਾਤਿਆਂ (ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ । (ਉਸ ਮਨੁੱਖ ਨੂੰ ਯਕੀਨ ਬਣ ਜਾਂਦਾ ਹੈ ਕਿ) ਗੁਰੂ ਦਾ ਸ਼ਬਦ ਹੀ ਸਦਾ ਕਾਇਮ ਰਹਿਣ ਵਾਲਾ ਅਤੇ ਪਵਿਤ਼੍ਰ ਤੀਰਥ ਹੈ (ਉਸ ਵਿਚ ਇਸ਼ਨਾਨ ਕੀਤਿਆਂ ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਉਹ ਤੀਰਥ) ਮੈਲ ਨਹੀਂ ਚੰਬੋੜਦਾ । ਉਹ ਮਨੁੱਖ ਪੂਰੇ ਗੁਰੂ ਪਾਸੋਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪ੍ਰਾਪਤ ਕਰ ਲੈਂਦਾ ਹੈ ।5। ਪਰ, ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਪੈਂਦਾ, ਉਹ (ਮਨੁੱਖ) ਖੋਟੀ ਮਤਿ ਦੇ ਕਾਰਨ ਇਹ ਨਹੀਂ ਆਖ ਸਕਦਾ ਕਿ ਸਾਡਾ ਇਹ ਸਰੀਰ ਸਾਡਾ ਇਹ ਮਨ ਸਭ ਕੁਝ ਉਸ ਪ੍ਰਭੂ ਦਾ ਹੀ ਦਿੱਤਾ ਹੋਇਆ ਹੈ । ਜਦੋਂ ਪਰਮਾਤਮਾ ਦੀ ਰਜ਼ਾ ਹੁੰਦੀ ਹੈ (ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਦਾ ਮਨ) ਪਵਿਤ਼੍ਰ ਹੋ ਜਾਂਦਾ ਹੈ (ਉਸ ਦੇ) ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਗੁਰੂ ਦੇ ਉਪਦੇਸ਼ ਦਾ ਆਨੰਦ ਮਾਣਦਾ ਹੈ, (ਗੁਰੂ ਦਾ ਉਪਦੇਸ਼ ਉਸ ਦੇ ਅੰਦਰੋਂ) ਤ਼੍ਰਿਸ਼ਨਾ ਦੀ ਅੱਗ ਬੁਝਾ ਦੇਂਦਾ ਹੈ । ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗਿਆ ਜਾਂਦਾ ਹੈ, ਆਤਮਕ ਅਡੋਲਤਾ ਵਿਚ ਮਸਤ ਹੋ ਜਾਂਦਾ ਹੈ, ਆਤਮਕ ਅਡੋਲਤਾ ਵਿਚ ਹੀ ਲੀਨ ਰਹਿੰਦਾ ਹੈ ।6। ਜੇਹੜਾ ਮਨੁੱਖ ਪਿਆਰੇ ਗੁਰੂ ਦੇ ਪ੍ਰੇਮ ਵਿਚ ਟਿਿਕਆ ਰਹਿੰਦਾ ਹੈ, ਉਹ ਇਹ ਗੱਲ ਸਮਝ ਲੈਂਦਾ ਹੈ ਕਿ ਪਰਮਾਤਮਾ ਦਾ ਨਾਮ ਹੀ ਸੱਚਾ ਸਾਥੀ ਹੈ । ਉਹ ਮਨੁੱਖ ਪਰਮਾਤਮਾ ਦੀ ਸਦਾ-ਥਿਰ ਰਹਿਣ ਵਾਲੀ ਸਿਫ਼ਤਿ-ਸਾਲਾਹ ਗੁਰੂ ਪਾਸੋਂ ਪ੍ਰਾਪਤ ਕਰ ਲੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਪਿਆਰ ਕਰਨ ਲੱਗ ਪੈਂਦਾ ਹੈ । ਕੋਈ ਵਿਰਲਾ ਮਨੁੱਖ (ਗੁਰੂ ਦੀ ਸਰਨ ਪੈ ਕੇ) ਇਹ ਵਿਚਾਰ ਕਰਦਾ ਹੈ ਕਿ ਸਾਰੀ ਸ੍ਰਿਸ਼ਟੀ ਵਿਚ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਹੀ ਵੱਸਦਾ ਹੈ । (ਅਜੇਹੇ ਮਨੁੱਖ ਨੂੰ) ਜਦੋਂ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ, ਤਾਂ ਉਸ ਉਤੇ ਬਖ਼ਸ਼ਸ਼ ਕਰਦਾ ਹੈ, ਸਦਾ-ਥਿਰ ਰਹਿਣ ਵਾਲੀ ਆਪਣੀ ਭਗਤੀ ਦੇ ਕੇ ਉਸ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ ।7। ਹੇ ਭਾਈ! ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ ਸਮਝਦਾ ਹੈ ਕਿ ਹਰ ਥਾਂ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਕੰਮ ਕਰ ਰਿਹਾ ਹੈ । ਜਗਤ ਵਿਚ ਜੰਮਣਾ ਮਰਨਾ ਭੀ ਉਸੇ ਦੇ ਹੁਕਮ ਵਿਚ ਚੱਲ ਰਿਹਾ ਹੈ । ਗੁਰੂ ਦੀ ਸਰਨ ਪੈਣ ਵਾਲਾ ਉਹ ਮਨੁੱਖ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ । ਜਦੋਂ ਉਹ ਮਨੁੱਖ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰਦਾ ਹੈ ਤਾਂ ਉਹ ਗੁਰੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ, ਫਿਰ ਉਹ ਜੇਹੜੀ ਮੁਰਾਦ ਮੰਗਦਾ ਹੈ ਉਹੀ ਹਾਸਲ ਕਰ ਲੈਂਦਾ ਹੈ । ਹੇ ਨਾਨਕ! (ਆਖ—) ਜੇਹੜਾ ਮਨੁੱਖ (ਗੁਰੂ ਦੀ ਸਰਨ ਪੈ ਕੇ) ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲੈਂਦਾ ਹੈ, ਉਸ ਦਾ ਆਤਮਕ ਜੀਵਨ ਦਾ ਸਾਰਾ ਸਰਮਾਇਆ ਬਚਿਆ ਰਹਿੰਦਾ ਹੈ ।8।1।
English Translation :

RAAG SOOHEE, THIRD MEHL, FIRST HOUSE, ASHTAPADEES:
ONE UNIVERSAL CREATOR GOD. BY THE GRACE OF THE TRUE GURU:

Everything comes from the Naam, the Name of the Lord; without the True Guru, the Naam is not experienced. The Word of the Guru’s Shabad is the sweetest and most sublime essence, but without tasting it, its flavor cannot be experienced. He wastes this human life in exchange for a mere shell; he does not understand his own self. But, if he becomes Gurmukh, then he comes to know the One Lord, and the disease of egotism does not afflict him. || 1 || I am a sacrifice to my Guru, who has lovingly attached me to the True Lord. Concentrating on the Word of the Shabad, the soul is illumined and enlightened. I remain absorbed in celestial ecstasy. || 1 || Pause || The Gurmukh sings the Praises of the Lord; the Gurmukh understands. The Gurmukh contemplates the Word of the Shabad. Body and soul are totally rejuvenated through the Guru; the Gurmukh’s affairs are resolved in his favor. The blind self-willed manmukh acts blindly, and earns only poison in this world. Enticed by Maya, he suffers in constant pain, without the most Beloved Guru. || 2 || He alone is a selfless servant, who serves the True Guru, and walks in harmony with the True Guru’s Will. The True Shabad, the Word of God, is the True Praise of God; enshrine the True Lord within your mind. The Gurmukh speaks the True Word of Gurbani, and egotism departs from within. He Himself is the Giver, and True are His actions. He proclaims the True Word of the Shabad. || 3 || The Gurmukh works, and the Gurmukh earns; the Gurmukh inspires others to chant the Naam. He is forever unattached, imbued with the Love of the True Lord, intuitively in harmony with the Guru. The self-willed manmukh always tells lies; he plants the seeds of poison, and eats only poison. He is bound and gagged by the Messenger of Death, and burnt in the fire of desire; who can save him, except the Guru? || 4 || True is that place of pilgrimage, where one bathes in the pool of Truth, and achieves self-realization as Gurmukh. The Gurmukh understands his own self. The Lord has shown that the Word of the Guru’s Shabad is the sixty-eight sacred shrines of pilgrimage; bathing in it, filth is washed away. True and Immaculate is the True Word of His Shabad; no filth touches or clings to Him. True Praise, True Devotional Praise, is obtained from the Perfect Guru. || 5 || Body, mind, everything belongs to the Lord; but the evil-minded ones cannot even say this. If such is the Hukam of the Lord’s Command, then one becomes pure and spotless, and the ego is taken away from within. I have intuitively tasted the Guru’s Teachings, and the fire of my desire has been quenched. Attuned to the Word of the Guru’s Shabad, one is naturally intoxicated, merging imperceptibly into the Lord. || 6 || The Name of the Lord is known as True, through the Love of the Beloved Guru. True Glorious Greatness is obtained from the Guru, through the Beloved True Name. The One True Lord is permeating and pervading among all; how rare is the one who contemplates this. The Lord Himself unites us in Union, and forgives us; He embellishes us with true devotional worship. || 7 || All is Truth; Truth, and Truth alone is pervading; how rare is the Gurmukh who knows this. Birth and death occur by the Hukam of His Command; the Gurmukh understands his own self. He meditates on the Naam, the Name of the Lord, and so pleases the True Guru. He receives whatever rewards he desires. O Nanak, one who eradicates self-conceit from within, has everything. || 8 || 1 ||

Wednesday, 4th Poh (Samvat 540 Nanakshahi) (Page: 753)
 


TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[December 18, 2008, Thursday 05:30 AM. IST]
ਟੋਡੀ ਮਹਲਾ 5 ॥

ਰਸਨਾ ਗੁਣ ਗੋਪਾਲ ਨਿਿਧ ਗਾਇਣ ॥ ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥1॥ ਰਹਾਉ ॥ ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥ ਜਨਮ ਮਰਣ ਦੁਹਹੂ ਤੇ ਛੂਟਹਿ ਭਵਜਲੁ ਜਗਤੁ ਤਰਾਇਣ॥1॥ ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥ ਅਬਿਨਾਸੀ ਖੇਮ ਚਾਹਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥2॥5॥10॥


ਵੀਰਵਾਰ, 5 ਪੋਹ (ਸੰਮਤ 540 ਨਾਨਕਸ਼ਾਹੀ) (ਅੰਗ: 713)

ਪੰਜਾਬੀ ਵਿਆਖਿਆ :
ਟੋਡੀ ਮਹਲਾ 5 ॥


ਹੇ ਭਾਈ! ਸਾਰੇ ਸੁਖਾਂ ਦੇ ਖ਼ਜ਼ਾਨੇ ਗੋਪਾਲ-ਪ੍ਰਭੂ ਦੇ ਗੁਣ ਜੀਭ ਨਾਲ ਗਾਂਵਿਆਂ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਪੈਦਾ ਹੁੰਦੀ ਹੈ, ਸੁਖ ਪੈਦਾ ਹੁੰਦਾ ਹੈ, ਸਾਰੇ ਦੁੱਖ ਦੂਰ ਹੋ ਜਾਂਦੇ ਹਨ।1।ਰਹਾਉ। ਹੇ ਭਾਈ! ਪ੍ਰਭੂ ਸਾਰੇ ਰਸਾਂ ਦਾ ਘਰ ਹੈ ਉਸ ਦੇ ਚਰਨ ਸੇਵ ਕੇ ਮਨੁੱਖ ਜੋ ਕੁਝ ਉਸ ਦੇ ਦਰ ਤੋਂ ਮੰਗਦੇ ਹਨ, ਉਹੀ ਕੁਝ ਪ੍ਰਾਪਤ ਕਰ ਲੈਂਦੇ ਹਨ, ਨਿਰਾ ਇਹੀ ਨਹੀਂ। ਪ੍ਰਭੂ ਦੀ ਸੇਵਾ-ਭਗਤੀ ਕਰਨ ਵਾਲੇ ਮਨੁੱਖ ਜਨਮ ਅਤੇ ਮੌਤ ਦੋਹਾਂ ਤੋਂ ਬਚ ਜਾਂਦੇ ਹਨ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ।1। ਹੇ ਭਾਈ! ਖੋਜ ਕਰਦਿਆਂ ਕਰਦਿਆਂ ਪ੍ਰਭੂ ਦੇ ਦਾਸ ਅਸਲੀਅਤ ਵਿਚਾਰ ਲੈਂਦੇ ਹਨ, ਅਤੇ ਪ੍ਰਭੂ ਦੇ ਹੀ ਆਸਰੇ ਰਹਿੰਦੇ ਹਨ। ਹੇ ਨਾਨਕ! ਆਖ- ਹੇ ਭਾਈ! ਜੇ ਤੂੰ ਕਦੇ ਨਾਹ ਮੁੱਕਣ ਵਾਲਾ ਸੁਖ ਲੋੜਦਾ ਹੈਂ, ਤਾਂ ਸਦਾ ਪਰਮਾਤਮਾ ਦਾ ਸਿਮਰਨ ਕਰਿਆ ਕਰ।2।5।10।
English Translation :

TODEE, FIFTH MEHL:

My tongue sings the Praises of the Lord of the world, the ocean of virtue. Peace, tranquility, poise and delight well up in my mind, and all sorrows run away. || 1 || Pause || Whatever I ask for, I receive; I serve at the Lord’s feet, the source of nectar. I am released from the bondage of birth and death, and so I cross over the terrifying world-ocean. || 1 || Searching and seeking, I have come to understand the essence of reality; the slave of the Lord of the Universe is dedicated to Him. If you desire eternal bliss, O Nanak, ever remember the Lord in meditation. || 2 || 5 || 10 ||

Thursday, 5th Poh (Samvat 540 Nanakshahi) (Page: 713)
 


TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[December 19, 2008, Friday 05:30 AM. IST]
ਜੈਤਸਰੀ ਮਹਲਾ 5 ਵਾਰ ਸਲੋਕਾ ਨਾਲਿ
ੴ ਸਤਿਗੁਰ ਪ੍ਰਸਾਦਿ ॥ਸਲੋਕ ॥

ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥ ਦਇਆਲ ਪੁਰਖ ਭਗਵਾਨਹ ਨਾਨਕ ਲਿਪਤ ਨ ਮਾਇਆ ॥1॥ ਭਾਹਿ ਬਲੰਦੜੀ ਬੁਝਿ ਗਈ ਰਖੰਦੜੋ ਪ੍ਰਭੁ ਆਪਿ ॥ ਜਿਿਨ ਉਪਾਈ ਮੇਦਨੀ ਨਾਨਕ ਸੋ ਪ੍ਰਭੁ ਜਾਪਿ ॥2॥ ਪਉੜੀ ॥ ਜਾ ਪ੍ਰਭ ਭਏ ਦਇਆਲ ਨ ਬਿਆਪੈ ਮਾਇਆ ॥ ਕੋਟਿ ਅਘਾ ਗਏ ਨਾਸ ਹਰਿ ਇਕੁ ਧਿਆਇਆ ॥ ਨਿਰਮਲ ਭਏ ਸਰੀਰ ਜਨ ਧੂਰੀ ਨਾਇਆ ॥ ਮਨ ਤਨ ਭਏ ਸੰਤੋਖ ਪੂਰਨ ਪ੍ਰਭੁ ਪਾਇਆ ॥ ਤਰੇ ਕੁਟੰਬ ਸੰਗਿ ਲੋਗ ਕੁਲ ਸਬਾਇਆ ॥18॥


ਸ਼ੁਕਰਵਾਰ, 6 ਪੋਹ (ਸੰਮਤ 540 ਨਾਨਕਸ਼ਾਹੀ)(ਅੰਗ : 709)

ਪੰਜਾਬੀ ਵਿਆਖਿਆ :
ਜੈਤਸਰੀ ਮਹਲਾ 5 ਵਾਰ ਸਲੋਕਾ ਨਾਲਿ

ੴ ਸਤਿਗੁਰ ਪ੍ਰਸਾਦਿ ॥ਸਲੋਕ ॥


ਹੇ ਨਾਨਕ! ਜੇ ਮਨੁੱਖ ਦਿਆਲ ਸਰਬ-ਵਿਆਪੀ ਭਗਵਾਨ ਦੇ ਨਾਮ ਦੀ ਵਡਿਆਈ ਕਰੇ ਤਾਂ ਪ੍ਰਭੂ ਮੇਹਰ ਕਰਦਾ ਹੈ, ਉਸ ਦੇ ਦੁੱਖਾਂ ਦਾ ਨਾਸ ਕਰਦਾ ਹੈ ਤੇ ਉਹ ਮਨੁੱਖ ਮਾਇਆ ਦੇ ਮੋਹ ਵਿਚ ਨਹੀਂ ਫਸਦਾ।1। ਹੇ ਨਾਨਕ! ਜਿਸ ਪ੍ਰਭੂ ਨੇ ਸਾਰੀ ਸ੍ਰਿਸ਼ਟੀ ਰਚੀ ਹੈ ਉਸ ਦਾ ਸਿਮਰਨ ਕਰ, (ਸਿਮਰਨ ਕੀਤਿਆਂ) ਉਹ ਪ੍ਰਭੂ ਆਪ ਜੀਵ ਦਾ ਰਾਖਾ ਬਣਦਾ ਹੈ ਤੇ ਉਸ ਦੇ ਅੰਦਰ ਦੀ ਬਲਦੀ (ਤ੍ਰਿਸ਼ਨਾ ਦੀ) ਅੱਗ ਬੁੱਝ ਜਾਂਦੀ ਹੈ।2। ਜਦੋਂ ਜੀਵ ਉਤੇ ਪ੍ਰਭੂ ਜੀ ਮੇਹਰਬਾਨ ਹੋਣ ਤਾਂ ਮਾਇਆ ਜ਼ੋਰ ਨਹੀਂ ਪਾ ਸਕਦੀ। ਇਕ ਪ੍ਰਭੂ ਨੂੰ ਸਿਮਰਿਆਂ ਕਰੋੜਾਂ ਹੀ ਪਾਪ ਨਾਸ ਹੋ ਜਾਂਦੇ ਹਨ, ਸਿਮਰਨ ਕਰਨ ਵਾਲੇ ਬੰਦਿਆਂ ਦੀ ਚਰਨ-ਧੂੜ ਵਿਚ ਨ੍ਹਾਤਿਆਂ ਸਰੀਰ ਪਵਿਤ੍ਰ ਹੋ ਜਾਂਦੇ ਹਨ (ਸੰਤਾਂ ਦੀ ਸੰਗਤਿ ਵਿਚ) ਪੂਰਨ ਪ੍ਰਭੂ ਮਿਲ ਪੈਂਦਾ ਹੈ ਤੇ ਮਨ ਤੇ ਤਨ ਦੋਹਾਂ ਨੂੰ ਸੰਤੋਖ ਪ੍ਰਾਪਤ ਹੁੰਦਾ ਹੈ। ਅਜੇਹੇ ਮਨੁੱਖਾਂ ਦੀ ਸੰਗਤਿ ਵਿਚ ਉਹਨਾਂ ਦੇ ਪਰਵਾਰ ਦੇ ਲੋਕ ਤੇ ਸਾਰੀਆਂ ਕੁਲਾਂ ਤਰ ਜਾਂਦੀਆਂ ਹਨ।18।
English Translation :

JAITSREE, FIFTH MEHL, VAAR WITH SHALOKS:
ONE UNIVERSAL CREATOR GOD. BY THE GRACE OF THE TRUE GURU: SHALOK:

The Lord grants His Grace, and dispels the pains of those who sing the Kirtan of the Praises of His Name. When the Lord God shows His Kindness, O Nanak, one is no longer engrossed in Maya. || 1 || The burning fire has been put out; God Himself has saved me. Meditate on that God, O Nanak, who created the universe. || 2 || PAUREE: When God becomes merciful, Maya does not cling. Millions of sins are eliminated, by meditating on the Naam, the Name of the One Lord. The body is made immaculate and pure, bathing in the dust of the feet of the Lord’s humble servants. The mind and body become contented, finding the Perfect Lord God. One is saved, along with his family, and all his ancestors. || 18 ||

Friday, 6th Poh (Samvat 540 Nanakshahi) (Page: 709)
 


TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[December 20, 2008, Saturday 05:30 AM. IST]
ਸੋਰਠਿ ਮਹਲਾ 1 ਤਿਤੁਕੀ ॥

ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥ ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥ ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥1॥ ਸੁਣਿ ਪੰਡਿਤ ਕਰਮਾ ਕਾਰੀ ॥ ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥ ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥ ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥ ਇਨ ਬਿਿਧ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥2॥ ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥ ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥ ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥3॥ ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥ ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥ ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥4॥ ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥ ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥ ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥5॥ ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥ ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥ ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥6॥ ਗੁਰ ਮਿਿਲਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥ ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥ ਗੁਰੁ ਅੰਕਸੁ ਜਿਿਨ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥7॥ ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥ ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥ ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥8॥2॥


ਸ਼ਨੀਵਾਰ, 7 ਪੋਹ (ਸੰਮਤ 540 ਨਾਨਕਸ਼ਾਹੀ)(ਅੰਗ: 635

ਪੰਜਾਬੀ ਵਿਆਖਿਆ :
ਸੋਰਠਿ ਮਹਲਾ 1 ਤਿਤੁਕੀ ॥


ਹੇ ਭਾਈ! (ਤੀਰਥ ਵਰਤ ਆਦਿਕ ਧਾਰਮਿਕ ਕਰਮ ਕਰਦਿਆਂ ਭੀ ਮਾਇਆ ਵਾਲੀਆਂ ਆਸਾਂ ਤੇ ਫੁਰਨੇ ਟਿਕੇ ਹੀ ਰਹਿੰਦੇ ਹਨ, ਇਹ) ਆਸਾਂ ਤੇ ਇਹ ਫੁਰਨੇ ਮਾਇਆ ਦੇ ਮੋਹ ਵਿਚ ਬੰਨ੍ਹਣ ਵਾਲੇ ਹਨ, (ਇਹ ਰਸਮੀ) ਧਾਰਮਿਕ ਕਰਮ (ਸਗੋਂ) ਮਾਇਆ ਦੇ ਬੰਦਨ ਪੈਦਾ ਕਰਨ ਵਾਲੇ ਹਨ । ਹੇ ਭਾਈ! (ਰਸਮੀ ਤੌਰ ਤੇ ਮੰਨੇ ਹੋਏ) ਪਾਪ ਅਤੇ ਪੁੰਨ ਦੇ ਕਾਰਨ ਜਗਤ ਜੰਮਦਾ ਹੈ (ਜਨਮ ਮਰਨ ਦੇ ਗੇੜ ਵਿਚ ਆਉਂਦਾ ਹੈ), ਪਰਮਾਤਮਾ ਦਾ ਨਾਮ ਭੁਲਾ ਕੇ ਆਤਮਕ ਮੌਤੇ ਮਰਦਾ ਹੈ । ਹੇ ਭਾਈ! ਇਹ ਮਾਇਆ ਜਗਤ ਵਿਚ (ਜੀਵਾਂ ਨੂੰ) ਮੋਹਣ ਦਾ ਕੰਮ ਕਰੀ ਜਾਂਦੀ ਹੈ, ਇਹ ਸਾਰੇ (ਧਾਰਮਿਕ ਮਿਥੇ ਹੋਏ) ਕਰਮ ਵਿਅਰਥ ਹੀ ਜਾਂਦੇ ਹਨ ।1। ਤੀਰਥ ਵਰਤ ਆਦਿਕ ਧਾਰਮਿਕ ਮਿਥੇ ਹੋਏ ਕੰਮਾਂ ਦੇ ਵਿਸ਼ਵਾਸੀ ਹੇ ਪੰਡਿਤ! ਸੁਣ (ਇਹ ਕਰਮ ਧਰਮ ਆਤਮਕ ਆਨੰਦ ਨਹੀਂ ਪੈਦਾ ਕਰ ਸਕਦੇ) । ਹੇ ਭਾਈ! ਜਿਸ ਕੰਮ ਦੀ ਰਾਹੀਂ ਆਤਮਕ ਆਨੰਦ ਪੈਦਾ ਹੁੰਦਾ ਹੈ ਉਹ (ਇਹ) ਹੈ ਕਿ ਆਤਮਕ ਜੀਵਨ ਦੇਣ ਵਾਲੇ ਜਗਤ-ਮੂਲ (ਦੇ ਗੁਣਾਂ) ਨੂੰ ਆਪਣੇ ਵਿਚਾਰ-ਮੰਡਲ ਵਿਚ (ਲਿਆਂਦਾ ਜਾਏ) ।1।ਰਹਾਉ। ਹੇ ਪੰਡਿਤ ਜੀ! ਤੁਸੀ (ਲੋਕਾਂ ਨੂੰ ਸੁਣਾਣ ਵਾਸਤੇ) ਵੇਦ ਸ਼ਾਸਤ਼੍ਰ (ਆਦਿਕ ਧਰਮ-ਪੁਸਤਕ) ਖੋਲ੍ਹ ਕੇ ਉਚਾਰਦੇ ਰਹਿੰਦੇ ਹੋ, ਪਰ ਆਪ ਉਹੀ ਕਰਮ ਕਰਦੇ ਹੋ ਜੋ ਮਾਇਆ ਦੇ ਮੋਹ ਵਿਚ ਫਸਾਈ ਰੱਖਣ । ਹੇ ਪੰਡਿਤ! (ਇਸ) ਪਖੰਡ ਨਾਲ (ਮਨ ਦੀ) ਮੈਲ ਦੂਰ ਨਹੀਂ ਹੋ ਸਕਦੀ, ਵਿਕਾਰਾਂ ਦੀ ਮੈਲ ਮਨ ਦੇ ਅੰਦਰ ਟਿਕੀ ਹੀ ਰਹਿੰਦੀ ਹੈ । ਇਸ ਤਰ੍ਹਾਂ ਤਾਂ ਮੱਕੜੀ ਭੀ (ਆਪਣਾ ਜਾਲਾ ਆਪ ਤਣ ਕੇ ਉਸੇ ਜਾਲੇ ਵਿਚ) ਉਲਟੀ ਸਿਰ-ਭਾਰ ਹੋ ਕੇ ਮਰਦੀ ਹੈ ।2। ਹੇ ਭਾਈ! ਭੈੜੀ ਮਤਿ ਦੇ ਕਾਰਨ ਬੇਅੰਤ ਲੋਕਾਈ ਖ਼ੁਆਰ ਹੋ ਰਹੀ ਹੈ, ਪਰਮਾਤਮਾ ਨੂੰ ਵਿਸਾਰ ਕੇ ਹੋਰ ਦੇ ਮੋਹ ਵਿਚ ਖੁੰਝੀ ਹੋਈ ਹੈ । ਪਰਮਾਤਮਾ ਦਾ ਨਾਮ ਗੁਰੂ ਤੋਂ ਬਿਨਾ ਨਹੀਂ ਮਿਲ ਸਕਦਾ, ਤੇ ਪ੍ਰਭੂ ਦੇ ਨਾਮ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ । ਜਦੋਂ ਮਨੁੱਖ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ ਤਦੋਂ ਆਤਮਕ ਆਨੰਦ ਪ੍ਰਾਪਤ ਕਰਦਾ ਹੈ, ਤੇ, ਆਪਣਾ ਜਨਮ ਮਰਨ ਦਾ ਗੇੜ ਮੁਕਾ ਲੈਂਦਾ ਹੈ ।3। ਹੇ ਪੰਡਿਤ! ਗੁਰੂ ਦੀ ਸ਼ਰਨ ਪਿਆਂ ਸਦਾ-ਟਿਕਵੀਂ ਆਤਮਕ ਅਡੋਲਤਾ ਪੈਦਾ ਹੁੰਦੀ ਹੈ (ਇਸ ਤਰ੍ਹਾਂ) ਪਵਿਤ਼੍ਰ (ਹੋਇਆ) ਮਨ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ । (ਜੀਵਨ ਦਾ ਇਹ ਰਸਤਾ) ਉਹ ਮਨੁੱਖ ਸਮਝਦਾ ਹੈ ਜੋ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ, ਗੁਰੂ ਤੋਂ ਬਿਨਾ (ਇਹ) ਰਸਤਾ ਨਹੀਂ ਲੱਭਦਾ । ਜਿਸ ਮਨੁੱਖ ਦੇ ਮਨ ਵਿਚ ਲੋਭ (ਦੀ ਲਹਿਰ) ਜ਼ੋਰ ਪਾ ਰਹੀ ਹੋਵੇ, ਇਹ ਰਸਮੀ ਧਾਰਮਿਕ ਕੰਮ ਕਰਨ ਦਾ ਉਸ ਨੂੰ ਕੋਈ (ਆਤਮਕ) ਲਾਭ ਨਹੀਂ ਹੋ ਸਕਦਾ । (ਮਾਇਆ ਦੀ ਖ਼ਾਤਰ) ਝੂਠ ਬੋਲ ਬੋਲ ਕੇ ਉਹ ਮਨੁੱਖ (ਆਤਮਕ ਮੌਤ ਲਿਆਉਣ ਵਾਲਾ ਇਹ ਝੂਠ-ਰੂਪ) ਜ਼ਹਿਰ ਖਾਂਦਾ ਰਹਿੰਦਾ ਹੈ ।4। ਹੇ ਪੰਡਿਤ! ਜੇ ਦਹੀਂ ਰਿੜਕੀਏ ਤਾਂ ਉਸ ਵਿਚੋਂ ਮੱਖਣ ਨਿਕਲਦਾ ਹੈ, ਪਰ ਜੇ ਪਾਣੀ ਰਿੜਕੀਏ, ਤਾਂ ਪਾਣੀ ਹੀ ਵੇਖਣ ਵਿਚ ਆਉਂਦਾ ਹੈ । ਇਹ (ਮਾਇਆ-ਮੋਹਿਆ) ਜਗਤ (ਪਾਣੀ ਰਿੜਕ ਰਿੜਕ ਕੇ) ਇਹ ਪਾਣੀ ਹੀ ਹਾਸਲ ਕਰਦਾ ਹੈ । ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਾਇਆ ਦੀ) ਭਟਕਣਾ ਵਿਚ ਹੀ ਖ਼ੁਆਰ ਹੋਈਦਾ ਹੈ, ਘਟ ਘਟ ਵਿਚ ਵਿਆਪਕ ਅਲੱਖ ਪਰਮਾਤਮਾ ਤੋਂ ਖੁੰਝੇ ਰਹੀਦਾ ਹੈ ।5। ਹੇ ਭਾਈ! ਇਹ ਜਗਤ ਸੂਤਰ ਦਾ ਧਾਗਾ (ਸਮਝ ਲਵੋ, ਜਿਵੇਂ ਧਾਗੇ ਨੂੰ ਗੰਢਾਂ ਪਈਆਂ ਹੋਈਆਂ ਹੋਣ, ਸੰਸਾਰਕ ਜੀਵਾਂ ਨੂੰ) ਮਾਇਆ ਦੇ ਮੋਹ ਦੀਆਂ ਦਸੀਂ ਪਾਸੀਂ ਗੰਢਾਂ ਪਈਆਂ ਹੋਈਆਂ ਹਨ (ਭਾਵ, ਮੋਹ ਵਿਚ ਫਸੇ ਜੀਵ ਦਸੀਂ ਪਾਸੀਂ ਖਿੱਚੇ ਜਾ ਰਹੇ ਹਨ) । (ਅਨੇਕਾਂ ਜੀਵ ਇਹ ਰਸਮੀ ਧਾਰਮਿਕ) ਕਰਮ ਕਰ ਕਰ ਕੇ ਹਾਰ ਗਏ, ਪਰ ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਮੋਹ ਦੀ ਗੰਢ ਖੁਲ੍ਹਦੀ ਨਹੀਂ । ਹੇ ਭਾਈ! ਇਹ ਜਗਤ (ਰਸਮੀ ਧਾਰਮਿਕ ਕਰਮ ਕਰਦਾ ਹੋਇਆ ਭੀ ਮੋਹ ਦੀ) ਭਟਕਣਾ ਵਿਚ ਇਤਨਾ ਖੁੰਝਿਆ ਹੋਇਆ ਹੈ ਕਿ ਬਿਆਨ ਨਹੀਂ ਕੀਤਾ ਜਾ ਸਕਦਾ ।6। ਹੇ ਪੰਡਿਤ! ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ ਡਰ-ਅਦਬ ਮਨ ਵਿਚ ਵੱਸ ਪੈਂਦਾ ਹੈ । ਉਸ ਡਰ-ਅਦਬ ਵਿਚ ਰਹਿ ਕੇ (ਮਾਇਆ ਦੇ ਮੋਹ ਵਲੋਂ) ਮਰਨਾ (ਜੀਵ ਦੇ ਮਸਤਕ ਉਤੇ ਕੀਤੇ ਕਰਮਾਂ ਦਾ ਐਸਾ) ਲੇਖ (ਹੈ ਜੋ ਇਸ ਨੂੰ ਅਟੱਲ) (ਜੀਵਨ ਦੇਂਦਾ) ਹੈ । ਹੇ ਭਾਈ! ਤੀਰਥ ਇਸ਼ਨਾਨ ਦਾਨ-ਪੁੰਨ ਤੇ ਹੋਰ ਚੰਗਿਆਈਆਂ ਪਰਮਾਤਮਾ ਦਾ ਨਾਮ ਹੀ ਹੈ, ਪਰਮਾਤਮਾ ਦੇ ਨਾਮ ਨੂੰ ਹੀ ਉਸ ਦੀ ਹਜ਼ੂਰੀ ਵਿਚ ਵਿਸ਼ੇਸ਼ਤਾ ਮਿਲਦੀ ਹੈ । (ਮਾਇਆ ਵਿਚ ਮਸਤ ਮਨ-ਹਾਥੀ ਨੂੰ ਸਿੱਧੇ ਰਸਤੇ ਤੋਰਨ ਵਾਸਤੇ) ਗੁਰੂ (ਦਾ ਸ਼ਬਦ) ਕੁੰਡਾ ਹੈ, ਗੁਰੂ ਨੇ ਹੀ ਪਰਮਾਤਮਾ ਦਾ ਨਾਮ ਮਨੁੱਖ ਨੂੰ ਦ਼੍ਰਿੜ੍ਹ ਕਰਾਇਆ ਹੈ । (ਗੁਰੂ ਦੀ ਮੇਹਰ ਨਾਲ ਜਦੋਂ ਨਾਮ) ਮਨ ਵਿਚ ਵੱਸਦਾ ਹੈ, ਤਾਂ ਧਾਰਮਿਕ ਵਿਖਾਵਾ ਮੁੱਕ ਜਾਂਦਾ ਹੈ ।7। ਹੇ ਭਾਈ! ਇਹ ਮਨੁੱਖਾ ਸਰੀਰ ਪਰਮਾਤਮਾ-ਸਰਾਫ਼ ਦਾ ਦਿੱਤਾ ਹੋਇਆ ਇਕ ਹੱਟ ਹੈ ਜਿਸ ਵਿਚ ਕਦੇ ਨਾਹ ਮੁਕਣ ਵਾਲਾ ਨਾਮ-ਸੌਦਾ ਕਰਨਾ ਹੈ । ਉਹੀ ਜੀਵ-ਵਪਾਰੀ ਇਸ ਸੌਦੇ ਨੂੰ (ਆਪਣੇ ਸਰੀਰ-ਹੱਟ ਵਿਚ) ਦ਼੍ਰਿੜ੍ਹਤਾ ਨਾਲ ਵਣਜਦਾ ਹੈ ਜੇਹੜਾ ਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ । ਹੇ ਨਾਨਕ! ਉਹ ਜੀਵ-ਵਪਾਰੀ ਭਾਗਾਂ ਵਾਲਾ ਹੈ ਜੋ ਸਾਧ ਸੰਗਤਿ ਵਿਚ (ਰਹਿ ਕੇ) ਇਹ ਵਪਾਰ ਕਰਦਾ ਹੈ ।8।2।
English Translation :

SORAT’H, FIRST MEHL, TI-TUKAS:

Hope and desire are entrapments, O Siblings of Destiny. Religious rituals and ceremonies are traps. Because of good and bad deeds, one is born into the world, O Siblings of Destiny; forgetting the Naam, the Name of the Lord, he is ruined. This Maya is the enticer of the world, O Siblings of Destiny; all such actions are corrupt. || 1 || Listen, O ritualistic Pandit: that religious ritual which produces happiness, O Siblings of Destiny, is contemplation of the essence of the soul. || Pause || You may stand and recite the Shaastras and the Vedas, O Siblings of Destiny, but these are just worldly actions. Filth cannot be washed away by hypocrisy, O Siblings of Destiny; the filth of corruption and sin is within you. This is how the spider is destroyed, O Siblings of Destiny, by falling head-long in its own web. || 2 || So many are destroyed by their own evil-mindedness, O Siblings of Destiny; in the love of duality, they are ruined. Without the True Guru, the Name is not obtained, O Siblings of Destiny; without the Name, doubt does not depart. If one serves the True Guru, then he obtains peace, O Siblings of Destiny; his comings and goings are ended. || 3 || True celestial peace comes from the Guru, O Siblings of Destiny; the immaculate mind is absorbed into the True Lord. One who serves the Guru, understands, O Siblings of Destiny; without the Guru, the way is not found. What can anyone do, with greed within? O Siblings of Destiny, by telling lies, they eat poison. || 4 || O Pandit, by churning cream, butter is produced. By churning water, you shall only see water, O Siblings of Destiny; this world is like that. Without the Guru, he is ruined by doubt, O Siblings of Destiny; the unseen Divine Lord is in each and every heart. || 5 || This world is like a thread of cotton, O Siblings of Destiny, which Maya has tied on all ten sides. Without the Guru, the knots cannot be untied, O Siblings of Destiny; I am so tired of religious rituals. This world is deluded by doubt, O Siblings of Destiny; no one can say anything about it. || 6 || Meeting with the Guru, the Fear of God comes to abide in the mind; to die in the Fear of God is one’s true destiny. In the Court of the Lord, the Naam is far superior to ritualistic cleansing baths, charity and good deeds, O Siblings of Destiny. One who implants the Naam within himself, through the Guru’s halter — O Siblings of Destiny, the Lord dwells in his mind, and he is free of hypocrisy. || 7 || This body is the jeweller’s shop, O Siblings of Destiny; the incomparable Naam is the merchandise. The merchant secures this merchandise, O Siblings of Destiny, by contemplating the Word of the Guru’s Shabad. Blessed is the merchant, O Nanak, who meets the Guru, and engages in this trade. || 8 || 2 ||

Saturday, 7th Poh (Samvat 540 Nanakshahi)(Page: 635)
 


TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[December 21, 2008, Sunday 05:30 AM. IST]
ਸੋਰਠਿ ਮਹਲਾ 5 ॥

ਅਪਨਾ ਗੁਰੂ ਧਿਆਏ ॥ ਮਿਿਲ ਕੁਸਲ ਸੇਤੀ ਘਰਿ ਆਏ ॥ ਨਾਮੈ ਕੀ ਵਡਿਆਈ ॥ ਤਿਸੁ ਕੀਮਤਿ ਕਹਣੁ ਨ ਜਾਈ ॥1॥ ਸੰਤਹੁ ਹਰਿ ਹਰਿ ਹਰਿ ਆਰਾਧਹੁ ॥ ਹਰਿ ਆਰਾਧਿ ਸਭੋ ਕਿਛੁ ਪਾਈਐ ਕਾਰਜ ਸਗਲੇ ਸਾਧਹੁ ॥ ਰਹਾਉ ॥ ਪ੍ਰੇਮ ਭਗਤਿ ਪ੍ਰਭ ਲਾਗੀ ॥ ਸੋ ਪਾਏ ਜਿਸੁ ਵਡਭਾਗੀ ॥ ਜਨ ਨਾਨਕ ਨਾਮੁ ਧਿਆਇਆ ॥ ਤਿਿਨ ਸਰਬ ਸੁਖਾ ਫਲ ਪਾਇਆ ॥2॥12॥76॥


ਐਤਵਾਰ, 8 ਪੋਹ (ਸੰਮਤ 540 ਨਾਨਕਸ਼ਾਹੀ) (ਅੰਗ: 627)

ਪੰਜਾਬੀ ਵਿਆਖਿਆ :
ਸੋਰਠਿ ਮਹਲਾ 5 ॥


ਹੇ ਸੰਤ ਜਨੋ! ਜੇਹੜਾ ਮਨੁੱਖ ਆਪਣੇ ਗੁਰੂ ਦਾ ਧਿਆਨ ਧਰਦਾ ਹੈ, ਉਹ (ਗੁਰੂ-ਚਰਨਾਂ ਵਿਚ) ਜੁੜ ਕੇ ਆਤਮਕ ਆਨੰਦ ਨਾਲ ਹਿਰਦੇ-ਘਰ ਵਿਚ ਟਿਕ ਜਾਂਦਾ ਹੈ (ਬਾਹਰ ਭਟਕਣੋਂ ਬਚ ਜਾਂਦਾ ਹੈ) । ਇਹ ਨਾਮ ਦੀ ਹੀ ਬਰਕਤਿ ਹੈ (ਕਿ ਮਨੁੱਖ ਹੋਰ ਹੋਰ ਆਸਰਿਆਂ ਦੀ ਭਾਲ ਛੱਡ ਦੇਂਦਾ ਹੈ) । (ਪਰ) ਇਸ (ਹਰਿ-ਨਾਮ) ਦਾ ਮੁੱਲ ਨਹੀਂ ਦੱਸਿਆ ਜਾ ਸਕਦਾ (ਕਿਸੇ ਦੁਨੀਆਵੀ ਪਦਾਰਥ ਦੇ ਵੱਟੇ ਨਹੀਂ ਮਿਲਦਾ) ।1। ਹੇ ਸੰਤ ਜਨੋ! ਸਦਾ ਹੀ ਪਰਮਾਤਮਾ ਦਾ ਨਾਮ ਹੀ ਸਿਮਰਿਆ ਕਰੋ । ਪਰਮਾਤਮਾ ਦਾ ਨਾਮ ਸਿਮਰ ਕੇ ਹਰੇਕ ਚੀਜ਼ ਪ੍ਰਾਪਤ ਕਰ ਲਈਦੀ ਹੈ । (ਤੁਸੀ ਭੀ ਪਰਮਾਤਮਾ ਦਾ ਨਾਮ ਸਿਮਰ ਕੇ ਆਪਣੇ) ਸਾਰੇ ਕੰਮ ਸਵਾਰੋ ।ਰਹਾਉ।(ਹੇ ਸੰਤ ਜਨੋ! ਜੇਹੜਾ ਮਨੁੱਖ ਗੁਰੂ ਦਾ ਧਿਆਨ ਧਰਦਾ ਹੈ) ਪ੍ਰਭੂ ਦੀ ਪਿਆਰ-ਭਰੀ ਭਗਤੀ ਵਿਚ ਉਸ ਦਾ ਮਨ ਲੱਗ ਜਾਂਦਾ ਹੈ । ਪਰ ਇਹ ਦਾਤਿ ਉਹੀ ਮਨੁੱਖ ਹਾਸਲ ਕਰਦਾ ਹੈ ਜਿਸ ਦੇ ਵੱਡੇ ਭਾਗ ਹੋਣ । ਹੇ ਦਾਸ ਨਾਨਕ! (ਆਖ—) ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਸ ਨੇ ਸਾਰੇ ਸੁਖ ਦੇਣ ਵਾਲੇ (ਫਲ ਪ੍ਰਾਪਤ ਕਰ ਲਏ ਹਨ ।2।12।76।
English Translation :

SORAT’H, FIFTH MEHL:

I meditated on my Guru. I met with Him, and returned home in joy. This is the glorious greatness of the Naam. Its value cannot be estimated. || 1 || O Saints, worship and adore the Lord, Har, Har, Har. Worship the Lord in adoration, and you shall obtain everything; your affairs shall all be resolved. || Pause || He alone is attached in loving devotion to God, who realizes his great destiny. Servant Nanak meditates on the Naam, the Name of the Lord. He obtains the rewards of all joys and peace. || 2 || 12 || 76 ||

Sunday, 8th Poh (Samvat 540 Nanakshahi)(Page : 627)
 


TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[December 22, 2008, Monday 05:30 AM. IST]
ਸੂਹੀ ਮਹਲਾ 1 ॥

ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥ ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ ॥ ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥ ਏਤੁ ਦੁਆਰੈ ਧੋਇ ਹਛਾ ਹੋਇਸੀ ॥ ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥ ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥ ਜੇਹੇ ਕਰਮ ਕਮਾਇ ਤੇਹਾ ਹੋਇਸੀ ॥ ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ ॥ ਚਲਿਆ ਪਤਿ ਸਿਉ ਜਨਮੁ ਸਵਾਰਿ ਵਾਜਾ ਵਾਇਸੀ ॥ ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ॥ ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ ॥1॥4॥6॥


ਸੋਮਵਾਰ, 9 ਪੋਹ (ਸੰਮਤ 540 ਨਾਨਕਸ਼ਾਹੀ) (ਅੰਗ : 730)

ਪੰਜਾਬੀ ਵਿਆਖਿਆ :
ਸੂਹੀ ਮਹਲਾ 1 ॥


ਉਹੀ ਹਿਰਦਾ ਪਵਿੱਤ਼੍ਰ ਹੈ ਜੇਹੜਾ ਉਸ ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ । ਜੇ ਮਨੁੱਖ ਦਾ ਹਿਰਦਾ (ਅੰਦਰੋਂ ਵਿਕਾਰਾਂ ਨਾਲ) ਬਹੁਤ ਗੰਦਾ ਹੋਇਆ ਪਿਆ ਹੈ ਤਾਂ ਬਾਹਰੋਂ ਸਰੀਰ ਨੂੰ ਤੀਰਥ ਆਦਿਕ ਤੇ ਇਸ਼ਨਾਨ ਕਰਾਇਆਂ ਹਿਰਦਾ ਅੰਦਰੋਂ ਸੁੱਧ ਨਹੀਂ ਹੋ ਸਕਦਾ । ਜੇ ਗੁਰੂ ਦੇ ਦਰ ਤੇ (ਆਪਾ-ਭਾਵ ਦੂਰ ਕਰ ਕੇ ਸਵਾਲੀ) ਬਣੀਏ, ਤਾਂ ਹੀ (ਹਿਰਦੇ ਨੂੰ ਪਵਿਤ਼੍ਰ ਕਰਨ ਦੀ) ਅਕਲ ਮਿਲਦੀ ਹੈ । ਗੁਰੂ ਦੇ ਦਰ ਤੇ ਰਹਿ ਕੇ ਹੀ (ਵਿਕਾਰਾਂ ਦੀ ਮੈਲ) ਧੋਤਿਆਂ ਹਿਰਦਾ ਪਵਿਤ਼੍ਰ ਹੁੰਦਾ ਹੈ । (ਜੇ ਗੁਰੂ ਦੇ ਦਰ ਤੇ ਟਿਕੀਏ ਤਾਂ) ਪਰਮਾਤਮਾ ਆਪ ਹੀ ਇਹ (ਵਿਚਾਰਨ ਦੀ) ਸਮਝ ਬਖ਼ਸ਼ਦਾ ਹੈ ਕਿ ਅਸੀ ਚੰਗੇ ਹਾਂ ਜਾਂ ਮੰਦੇ । (ਜੇ ਇਸ ਮਨੁੱਖਾ ਜੀਵਨ ਸਮੇ ਗੁਰੂ ਦਾ ਆਸਰਾ ਨਹੀਂ ਲਿਆ ਤਾਂ) ਕੋਈ ਜੀਵ ਇਹ ਨਾਹ ਸਮਝ ਲਏ ਕਿ (ਇਥੋਂ ਖ਼ਾਲੀ-ਹੱਥ) ਜਾ ਕੇ ਪਰਲੋਕ ਵਿਚ (ਜੀਵਨ ਪਵਿਤ਼੍ਰ ਕਰਨ ਦੀ ਸੂਝ) ਮਿਲੇਗੀ । (ਇਹ ਇਕ ਕੁਦਰਤੀ ਨਿਯਮ ਹੈ ਕਿ ਇਥੇ) ਮਨੁੱਖ ਜੇਹੋ ਜੇਹੇ ਕਰਮ ਕਰਦਾ ਹੈ ਉਹੋ ਜੇਹਾ ਉਹ ਬਣ ਜਾਂਦਾ ਹੈ । (ਜੋ ਮਨੁੱਖ ਗੁਰੂ ਦੇ ਦਰ ਤੇ ਡਿੱਗਦਾ ਹੈ ਉਸ ਨੂੰ) ਆਤਮਕ ਜੀਵਨ ਦੇਣ ਵਾਲਾ ਆਪਣਾ ਨਾਮ ਆਪ ਬਖ਼ਸ਼ਦਾ ਹੈ । (ਜਿਸ ਮਨੁੱਖ ਨੂੰ ਇਹ ਦਾਤਿ ਮਿਲਦੀ ਹੈ) ਉਹ ਆਪਣਾ ਮਨੁੱਖਾ ਜਨਮ ਸੁਚੱਜਾ ਬਣਾ ਕੇ ਇੱਜ਼ਤ ਖੱਟ ਕੇ ਇਥੋਂ ਜਾਂਦਾ ਹੈ, ਉਹ ਆਪਣੀ ਸੋਭਾ ਦਾ ਵਾਜਾ (ਇਥੇ) ਵਜਾ ਜਾਂਦਾ ਹੈ । ਕੋਈ ਇੱਕ ਮਨੁੱਖ ਕੀਹ? ਤਿੰਨਾਂ ਹੀ ਲੋਕਾਂ ਵਿਚ ਪਰਮਾਤਮਾ ਉਸ ਦੀ ਸੋਭਾ ਖਿਲਾਰਦਾ ਹੈ । ਹੇ ਨਾਨਕ! ਉਹ ਮਨੁੱਖ ਆਪ ਸਦਾ ਪ੍ਰਸੰਨ-ਚਿੱਤ ਰਹਿੰਦਾ ਹੈ, ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਹੀ ਤਾਰ ਲੈਂਦਾ ਹੈ (ਸੋਭਾ ਦਿਵਾਂਦਾ ਹੈ) ।1।4।6।
English Translation :

SOOHEE, FIRST MEHL:

That vessel alone is pure, which is pleasing to Him. The filthiest vessel does not become pure, simply by being washed. Through the Gurdwara, the Guru’s Gate, one obtains understanding. By being washed through this Gate, it becomes pure. The Lord Himself sets the standards to differentiate between the dirty and the pure. Do not think that you will automatically find a place of rest hereafter. According to the actions one has committed, so does the mortal become. He Himself bestows the Ambrosial Name of the Lord. Such a mortal departs with honor and renown; his life is embellished and redeemed, and the trumpets resound with his glory. Why speak of poor mortals? His glory shall echo throughout the three worlds. O Nanak, he himself shall be enraptured, and he shall save his entire ancestry. || 1 || 4 || 6 ||

Monday, 9th Poh (Samvat 540 Nanakshahi) (Page: 730)
 


TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[December 23, 2008, Tuesday 05:30 AM. IST]
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਸੂਹੀ ਮਹਲਾ 1 ਚਉਪਦੇ ਘਰੁ 1

ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ ॥ ਦੂਧੁ ਕਰਮ ਫੁਨਿ ਸੁਰਤਿ ਸਮਾਇਣੁ ਹੋਇ ਨਿਰਾਸ ਜਮਾਵਹੁ ॥1॥ ਜਪਹੁ ਤ ਏਕੋ ਨਾਮਾ ॥ ਅਵਰਿ ਨਿਰਾਫਲ ਕਾਮਾ ॥1॥ ਰਹਾਉ ॥ ਇਹੁ ਮਨੁ ਈਟੀ ਹਾਥਿ ਕਰਹੁ ਫੁਨਿ ਨੇਤ੍ਰਉ ਨੀਦ ਨ ਆਵੈ ॥ ਰਸਨਾ ਨਾਮੁ ਜਪਹੁ ਤਬ ਮਥੀਐ ਇਨ ਬਿਿਧ ਅੰਮ੍ਰਿਤੁ ਪਾਵਹੁ ॥2॥ ਮਨੁ ਸੰਪਟੁ ਜਿਤੁ ਸਤਸਰਿ ਨਾਵਣੁ ਭਾਵਨ ਪਾਤੀ ਤ੍ਰਿਪਤਿ ਕਰੇ ॥ ਪੂਜਾ ਪ੍ਰਾਣ ਸੇਵਕੁ ਜੇ ਸੇਵੇ ਇਨ੍ ਬਿਿਧ ਸਾਹਿਬੁ ਰਵਤੁ ਰਹੈ ॥3॥ ਕਹਦੇ ਕਹਹਿ ਕਹੇ ਕਹਿ ਜਾਵਹਿ ਤੁਮ ਸਰਿ ਅਵਰੁ ਨ ਕੋਈ ॥ ਭਗਤਿਹੀਣੁ ਨਾਨਕੁ ਜਨੁ ਜੰਪੈ ਹਉ ਸਾਲਾਹੀ ਸਚਾ ਸੋਈ ॥4॥1॥


ਮੰਗਲਵਾਰ, 10 ਪੋਹ (ਸੰਮਤ 540 ਨਾਨਕਸ਼ਾਹੀ)(ਅੰਗ: 728)

ਪੰਜਾਬੀ ਵਿਆਖਿਆ :
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਸੂਹੀ ਮਹਲਾ 1 ਚਉਪਦੇ ਘਰੁ 1


ਮੱਖਣ ਹਾਸਲ ਕਰਨ ਲਈ, ਹੇ ਭਾਈ! ਤੁਸੀ ਪਹਿਲਾਂ ਭਾਂਡਾ ਧੋ ਕੇ ਬੈਠ ਕੇ ਉਸ ਭਾਂਡੇ ਨੂੰ ਧੂਪ ਦੇ ਕੇ ਤਦੋਂ ਦੁੱਧ ਲੈਣ ਜਾਂਦੇ ਹੋ (ਫਿਰ ਜਾਗ ਲਾ ਕੇ ਉਸ ਨੂੰ ਜਮਾਂਦੇ ਹੋ । ਇਸੇ ਤਰ੍ਹਾਂ ਜੇ ਨਾਮ-ਅੰਮ੍ਰਿਤ ਪ੍ਰਾਪਤ ਕਰਨਾ ਹੈ, ਤਾਂ) ਹਿਰਦੇ ਨੂੰ ਪਵਿਤ਼੍ਰ ਕਰ ਕੇ ਮਨ ਨੂੰ ਰੋਕੋ—ਇਹ ਇਸ ਹਿਰਦਾ-ਭਾਂਡੇ ਨੂੰ ਧੂਪ ਦਿਉ । ਤਦੋਂ ਦੁੱਧ ਲੈਣ ਜਾਵੋ । ਰੋਜ਼ਾਨਾ ਕਿਰਤ-ਕਾਰ ਦੁੱਧ ਹੈ, ਪ੍ਰਭੂ-ਚਰਨਾਂ ਵਿਚ (ਹਰ ਵੇਲੇ) ਸੁਰਤਿ ਜੋੜੀ ਰੱਖਣੀ (ਰੋਜ਼ਾਨਾ ਕਿਰਤ-ਕਾਰ ਵਿੱਚ) ਜਾਗ ਲਾਣੀ ਹੈ, (ਜੁੜੀ ਸੁਰਤਿ ਦੀ ਬਰਕਤਿ ਨਾਲ) ਦੁਨੀਆਂ ਦੀਆਂ ਆਸਾਂ ਤੋਂ ਉਤਾਂਹ ਉੱØਠੋ, ਇਸ ਤਰ੍ਹਾਂ ਇਹ ਦੁੱਧ ਜਮਾਵੋ (ਭਾਵ, ਜੁੜੀ ਸੁਰਤਿ ਦੀ ਸਹਾਇਤਾ ਨਾਲ ਰੋਜ਼ਾਨਾ ਕਿਰਤ-ਕਾਰ ਕਰਦਿਆਂ ਭੀ ਮਾਇਆ ਵਲੋਂ ਉਪਰਾਮਤਾ ਜੇਹੀ ਹੀ ਰਹੇਗੀ) ।1। ਹੇ ਭਾਈ! ਜੇ ਪ੍ਰਭੂ ਨੂੰ ਪ੍ਰਸੰਨ ਕਰਨਾ ਹੈ ਤਾਂ ਸਿਰਫ਼ ਪ੍ਰਭੂ-ਨਾਮ ਹੀ ਜਪੋ ਸਿਮਰਨ ਛੱਡ ਕੇ ਪ੍ਰਭੂ ਨੂੰ ਪ੍ਰਸੰਨ ਕਰਨ ਦੇ ਹੋਰ ਸਾਰੇ ਉੱਦਮ ਵਿਅਰਥ ਹਨ ।1।ਰਹਾਉ। (ਦੁੱਧ ਰਿੜਕਣ ਵੇਲੇ ਤੁਸੀ ਨੇਤ਼੍ਰੇ ਦੀਆਂ ਈਟੀਆਂ ਹੱਥ ਵਿਚ ਫੜਦੇ ਹੋ) ਆਪਣੇ ਇਸ ਮਨ ਨੂੰ ਵੱਸ ਵਿਚ ਕਰੋ (ਆਤਮਕ ਜੀਵਨ ਦੇ ਵਾਸਤੇ ਇਸ ਤਰ੍ਹਾਂ ਇਹ ਮਨ-ਰੂਪ) ਈਟੀਆਂ ਹੱਥ ਵਿਚ ਫੜੋ । ਮਾਇਆ ਦੇ ਮੋਹ ਦੀ ਨੀਂਦ (ਮਨ ਉੱਤੇ) ਪ੍ਰਭਾਵ ਨ ਪਾਏ—ਇਹ ਹੈ ਨੇਤ਼੍ਰਾ । ਜੀਭ ਨਾਲ ਪਰਮਾਤਮਾ ਦਾ ਨਾਮ ਜਪੋ (ਜਿਉਂ ਜਿਉਂ ਨਾਮ ਜਪੋਗੇ,) ਤਿਉਂ ਤਿਉਂ (ਇਹ ਰੋਜ਼ਾਨਾ ਕਿਰਤ-ਕਾਰ-ਰੂਪ ਦੁੱਧ) ਰਿੜਕੀਂਦਾ ਰਹੇਗਾ, ਇਹਨਾਂ ਤਰੀਕਿਆਂ ਨਾਲ (ਰੋਜ਼ਾਨਾ ਕਿਰਤ-ਕਾਰ ਕਰਦੇ ਹੋਏ ਹੀ) ਨਾਮ-ਅੰਮ੍ਰਿਤ ਪ੍ਰਾਪਤ ਕਰ ਲਵੋਗੇ ।2। (ਪੁਜਾਰੀ ਮੂਰਤੀ ਨੂੰ ਡੱਬੇ ਵਿਚ ਪਾਂਦਾ ਹੈ, ਜੇ ਜੀਵ) ਆਪਣੇ ਮਨ ਨੂੰ ਡੱਬਾ ਬਣਾਏ (ਉਸ ਵਿਚ ਪਰਮਾਤਮਾ ਦਾ ਨਾਮ ਟਿਕਾ ਕੇ ਰੱਖੇ) ਉਸ ਨਾਮ ਦੀ ਰਾਹੀਂ ਸਾਧ ਸੰਗਤਿ ਸਰੋਵਰ ਵਿਚ ਇਸ਼ਨਾਨ ਕਰੇ, (ਮਨ ਵਿਚ ਟਿਕੇ ਹੋਏ ਪ੍ਰਭੂ-ਠਾਕੁਰ ਨੂੰ) ਸਰਧਾ ਦੇ ਪੱਤਰਾਂ ਨਾਲ ਪ੍ਰਸੰਨ ਕਰੇ, ਜੇ ਜੀਵ ਸੇਵਕ ਬਣ ਕੇ ਆਪਾ-ਭਾਵ ਛੱਡ ਕੇ (ਅੰਦਰ-ਵੱਸਦੇ ਠਾਕੁਰ-ਪ੍ਰਭੂ ਦੀ) ਸੇਵਾ (ਸਿਮਰਨ) ਕਰੇ, ਤਾਂ ਇਹਨਾਂ ਤਰੀਕਿਆਂ ਨਾਲ ਉਹ ਜੀਵ ਮਾਲਕ-ਪ੍ਰਭੂ ਨੂੰ ਸਦਾ ਮਿਿਲਆ ਰਹਿੰਦਾ ਹੈ ।3। (ਸਿਮਰਨ ਤੋਂ ਬਿਨਾ ਪ੍ਰਭੂ ਨੂੰ ਪ੍ਰਸੰਨ ਕਰਨ ਦੇ ਹੋਰ ਹੋਰ ਉੱਦਮ) ਦੱਸਣ ਵਾਲੇ ਬੰਦੇ ਜੋ ਜੋ ਭੀ ਹੋਰ ਹੋਰ ਉੱਦਮ ਦੱਸਦੇ ਹਨ, ਉਹ ਦੱਸ ਦੱਸ ਕੇ ਆਪਣਾ ਜੀਵਨ-ਸਮਾ ਵਿਅਰਥ ਗਵਾ ਜਾਂਦੇ ਹਨ (ਕਿਉਂਕਿ) ਹੇ ਪ੍ਰਭੂ! ਤੇਰੇ ਸਿਮਰਨ ਵਰਗਾ ਹੋਰ ਕੋਈ ਉੱਦਮ ਨਹੀਂ ਹੈ । (ਭਾਵੇਂ) ਨਾਨਕ (ਤੇਰਾ) ਦਾਸ ਭਗਤੀ ਤੋਂ ਸੱਖਣਾ (ਹੀ ਹੈ ਫਿਰ ਭੀ ਇਹ ਇਹੀ) ਬੇਨਤੀ ਕਰਦਾ ਹੈ ਕਿ ਮੈਂ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਸਦਾ ਸਿਫ਼ਤਿ-ਸਾਲਾਹ ਕਰਦਾ ਰਹਾਂ ।4।1।
English Translation :

ONE UNIVERSAL CREATOR GOD. TRUTH IS THE NAME.
CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE: RAAG SOOHEE, FIRST MEHL, CHAU-PADAS, FIRST HOUSE:

Wash the vessel, sit down and anoint it with fragrance; then, go out and get the milk. Add the rennet of clear consciousness to the milk of good deeds, and then, free of desire, let it curdle. || 1 || Chant the Name of the One Lord. All other actions are fruitless. || 1 || Pause || Let your mind be the handles, and thenchurn it, without sleeping. If you chant the Naam, the Name of the Lord ,with your tongue, then the curd will be churned. In this way, the Ambrosial Nectar is obtained. || 2 || Wash your mind in the pool of Truth, and let it be the vessel of the Lord; let this be your offering to please Him. That humble servant who dedicates and offers his life, and who serves in this way, remains absorbed in his Lord and Master. || 3 || The speakers speak and speak and speak, and then they depart. There is no other to compare to You. Servant Nanak, lacking devotion, humbly prays: may I sing the Praises of the True Lord. || 4 || 1 ||

Tuesday, 10th Poh (Samvat 540 Nanakshahi)(Page : 728)
 


TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[December 24, 2008, Wednesday 05:30 AM. IST]
ਜੈਤਸਰੀ ਮਹਲਾ 5 ਵਾਰ ਸਲੋਕਾ ਨਾਲਿ
ੴ ਸਤਿਗੁਰ ਪ੍ਰਸਾਦਿ ॥ਸਲੋਕ ॥

ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥ ਦਇਆਲ ਪੁਰਖ ਭਗਵਾਨਹ ਨਾਨਕ ਲਿਪਤ ਨ ਮਾਇਆ ॥1॥ ਭਾਹਿ ਬਲੰਦੜੀ ਬੁਝਿ ਗਈ ਰਖੰਦੜੋ ਪ੍ਰਭੁ ਆਪਿ ॥ ਜਿਿਨ ਉਪਾਈ ਮੇਦਨੀ ਨਾਨਕ ਸੋ ਪ੍ਰਭੁ ਜਾਪਿ ॥2॥ ਪਉੜੀ ॥ ਜਾ ਪ੍ਰਭ ਭਏ ਦਇਆਲ ਨ ਬਿਆਪੈ ਮਾਇਆ ॥ ਕੋਟਿ ਅਘਾ ਗਏ ਨਾਸ ਹਰਿ ਇਕੁ ਧਿਆਇਆ ॥ ਨਿਰਮਲ ਭਏ ਸਰੀਰ ਜਨ ਧੂਰੀ ਨਾਇਆ ॥ ਮਨ ਤਨ ਭਏ ਸੰਤੋਖ ਪੂਰਨ ਪ੍ਰਭੁ ਪਾਇਆ ॥ ਤਰੇ ਕੁਟੰਬ ਸੰਗਿ ਲੋਗ ਕੁਲ ਸਬਾਇਆ ॥18॥


ਬੁੱਧਵਾਰ, 11 ਪੋਹ (ਸੰਮਤ 540 ਨਾਨਕਸ਼ਾਹੀ) (ਅੰਗ : 709)

ਪੰਜਾਬੀ ਵਿਆਖਿਆ :
ਜੈਤਸਰੀ ਮਹਲਾ 5 ਵਾਰ ਸਲੋਕਾ ਨਾਲਿ

ੴ ਸਤਿਗੁਰ ਪ੍ਰਸਾਦਿ ॥ਸਲੋਕ ॥


ਹੇ ਨਾਨਕ! ਜੇ ਮਨੁੱਖ ਦਿਆਲ ਸਰਬ-ਵਿਆਪੀ ਭਗਵਾਨ ਦੇ ਨਾਮ ਦੀ ਵਡਿਆਈ ਕਰੇ ਤਾਂ ਪ੍ਰਭੂ ਮੇਹਰ ਕਰਦਾ ਹੈ, ਉਸ ਦੇ ਦੁੱਖਾਂ ਦਾ ਨਾਸ ਕਰਦਾ ਹੈ ਤੇ ਉਹ ਮਨੁੱਖ ਮਾਇਆ ਦੇ ਮੋਹ ਵਿਚ ਨਹੀਂ ਫਸਦਾ।1। ਹੇ ਨਾਨਕ! ਜਿਸ ਪ੍ਰਭੂ ਨੇ ਸਾਰੀ ਸ੍ਰਿਸ਼ਟੀ ਰਚੀ ਹੈ ਉਸ ਦਾ ਸਿਮਰਨ ਕਰ, (ਸਿਮਰਨ ਕੀਤਿਆਂ) ਉਹ ਪ੍ਰਭੂ ਆਪ ਜੀਵ ਦਾ ਰਾਖਾ ਬਣਦਾ ਹੈ ਤੇ ਉਸ ਦੇ ਅੰਦਰ ਦੀ ਬਲਦੀ (ਤ੍ਰਿਸ਼ਨਾ ਦੀ) ਅੱਗ ਬੁੱਝ ਜਾਂਦੀ ਹੈ।2। ਜਦੋਂ ਜੀਵ ਉਤੇ ਪ੍ਰਭੂ ਜੀ ਮੇਹਰਬਾਨ ਹੋਣ ਤਾਂ ਮਾਇਆ ਜ਼ੋਰ ਨਹੀਂ ਪਾ ਸਕਦੀ। ਇਕ ਪ੍ਰਭੂ ਨੂੰ ਸਿਮਰਿਆਂ ਕਰੋੜਾਂ ਹੀ ਪਾਪ ਨਾਸ ਹੋ ਜਾਂਦੇ ਹਨ, ਸਿਮਰਨ ਕਰਨ ਵਾਲੇ ਬੰਦਿਆਂ ਦੀ ਚਰਨ-ਧੂੜ ਵਿਚ ਨ੍ਹਾਤਿਆਂ ਸਰੀਰ ਪਵਿਤ੍ਰ ਹੋ ਜਾਂਦੇ ਹਨ (ਸੰਤਾਂ ਦੀ ਸੰਗਤਿ ਵਿਚ) ਪੂਰਨ ਪ੍ਰਭੂ ਮਿਲ ਪੈਂਦਾ ਹੈ ਤੇ ਮਨ ਤੇ ਤਨ ਦੋਹਾਂ ਨੂੰ ਸੰਤੋਖ ਪ੍ਰਾਪਤ ਹੁੰਦਾ ਹੈ। ਅਜੇਹੇ ਮਨੁੱਖਾਂ ਦੀ ਸੰਗਤਿ ਵਿਚ ਉਹਨਾਂ ਦੇ ਪਰਵਾਰ ਦੇ ਲੋਕ ਤੇ ਸਾਰੀਆਂ ਕੁਲਾਂ ਤਰ ਜਾਂਦੀਆਂ ਹਨ।18।
English Translation :

JAITSREE, FIFTH MEHL, VAAR WITH SHALOKS:
ONE UNIVERSAL CREATOR GOD. BY THE GRACE OF THE TRUE GURU: SHALOK:

The Lord grants His Grace, and dispels the pains of those who sing the Kirtan of the Praises of His Name. When the Lord God shows His Kindness, O Nanak, one is no longer engrossed in Maya. || 1 || The burning fire has been put out; God Himself has saved me. Meditate on that God, O Nanak, who created the universe. || 2 || PAUREE: When God becomes merciful, Maya does not cling. Millions of sins are eliminated, by meditating on the Naam, the Name of the One Lord. The body is made immaculate and pure, bathing in the dust of the feet of the Lord’s humble servants. The mind and body become contented, finding the Perfect Lord God. One is saved, along with his family, and all his ancestors. || 18 ||

Wednesday, 11th Poh (Samvat 540 Nanakshahi) (Page: 709)
 


TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[December 25, 2008, Thursday 05:30 AM. IST]
ਧਨਾਸਰੀ ਮਹਲਾ 5 ॥

ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥1॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥1॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਿਧ ਨਾਨਕ ਕੈ ਸੁਖੁ ਏਹੀ ॥2॥4॥35॥


ਵੀਰਵਾਰ, 12 ਪੋਹ (ਸੰਮਤ 540 ਨਾਨਕਸ਼ਾਹੀ) (ਅੰਗ: 679)

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ 5 ॥


ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ । ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾ) ਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ) ।1। ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ । ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ—ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ ।1।ਰਹਾਉ। ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ਼੍ਰ ਹੋ ਜਾਏ । (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ ।2।4।35।
English Translation :

DHANAASAREE, FIFTH MEHL:

He alone is called a warrior, who is attached to the Lord’s Love in this age. Through the Perfect True Guru, he conquers his own soul, and then everything comes under his control. || 1 || Sing the Praises of the Lord and Master, with the love of your soul. Those who seek His Sanctuary, and meditate on the Naam, the Name of the Lord, are blended with the Lord in celestial peace. || 1 || Pause || The feet of the Lord’s humble servant abide in my heart; with them, my body is made pure. O treasure of mercy, please bless Nanak with the dust of the feet of Your humble servants; this alone brings peace. || 2 || 4 || 35 ||

Thursday, 12th Poh (Samvat 540 Nanakshahi) (Page: 679)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[December 26, 2008, Friday 05:30 AM. IST]
ਸੋਰਠਿ ਮਹਲਾ 5 ॥

ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥1॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥1॥ ਰਹਾਉ ॥ ਪ੍ਰਭਿ ਸਗਲੇ ਥਾਨ ਵਸਾਏ ॥ ਸੁਖਿ ਸਾਂਦਿ ਫਿਿਰ ਆਏ ॥ ਨਾਨਕ ਪ੍ਰਭ ਸਰਣਾਏ ॥ ਜਿਿਨ ਸਗਲੇ ਰੋਗ ਮਿਟਾਏ ॥2॥24॥88॥


ਸ਼ੁਕਰਵਾਰ, 13 ਪੋਹ (ਸੰਮਤ 540 ਨਾਨਕਸ਼ਾਹੀ) (ਅੰਗ: 630)

ਪੰਜਾਬੀ ਵਿਆਖਿਆ :
ਸੋਰਠਿ ਮਹਲਾ 5 ॥


ਹੇ ਭਾਈ! ਪਰਮਾਤਮਾ ਮੇਰੇ ਨਾਲ (ਮੇਰੇ ਹਿਰਦੇ ਵਿਚ ਵੱਸ ਰਿਹਾ) ਹੈ । (ਉਸ ਦੀ ਬਰਕਤਿ ਨਾਲ) ਜਮਦੂਤ ਮੇਰੇ ਨੇੜੇ ਨਹੀਂ ਢੁੱਕਦਾ (ਮੈਨੂੰ ਮੌਤ ਦਾ, ਆਤਮਕ ਮੌਤ ਦਾ ਖ਼ਤਰਾ ਨਹੀਂ ਰਿਹਾ) । ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਸਿੱਖਿਆ ਮਿਲ ਜਾਂਦੀ ਹੈ, ਪ੍ਰਭੂ ਉਸ ਮਨੁੱਖ ਨੂੰ ਆਪਣੇ ਗਲ ਨਾਲ ਲਾ ਰੱਖਦਾ ਹੈ ।1।ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ (ਜੀਵਨ ਵਿਚ) ਸਫਲਤਾ ਬਖ਼ਸ਼ੀ, ਪ੍ਰਭੂ ਨੇ (ਕਾਮਾਦਿਕ ਉਸ ਦੇ) ਸਾਰੇ ਹੀ ਵੈਰੀ ਮਾਰ ਮੁਕਾਏ; ਤੇ, ਉਸ ਸੇਵਕ ਨੂੰ (ਨਾਮ ਸਿਮਰਨ ਦੀ) ਸ੍ਰੇਸ਼ਟ ਅਕਲ ਦੇ ਦਿੱਤੀ ।1।ਰਹਾਉ। (ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਗੁਰੂ ਨੇ ਜੀਵਨ-ਸਫਲਤਾ ਬਖ਼ਸ਼ੀ) ਪ੍ਰਭੂ ਨੇ ਉਹਨਾਂ ਦੇ ਸਾਰੇ ਗਿਆਨ-ਇੰਦ਼੍ਰੇ ਆਤਮਕ ਗੁਣਾਂ ਨਾਲ ਭਰਪੂਰ ਕਰ ਦਿੱਤੇ, ਉਹ ਮਨੁੱਖ (ਕਾਮਾਦਿਕ ਵਲੋਂ) ਪਰਤ ਕੇ ਆਤਮਕ ਆਨੰਦ ਵਿਚ ਆ ਟਿਕੇ । ਹੇ ਨਾਨਕ! ਉਸ ਪ੍ਰਭੂ ਦੀ ਸ਼ਰਨ ਪਿਆ ਰਹੁ, ਜਿਸ ਨੇ (ਸ਼ਰਨ ਪਿਆਂ ਦੇ) ਸਾਰੇ ਰੋਗ ਦੂਰ ਕਰ ਦਿੱਤੇ ।2।24।88।
English Translation :

SORAT’H, FIFTH MEHL:

The Lord is always with me. The Messenger of Death does not approach me. God holds me close in His embrace, and protects me. True are the Teachings of the True Guru. || 1 || The Perfect Guru has done it perfectly. He has beaten and driven off my enemies, and given me, His slave, the sublime understanding of the neutral mind. || 1 || Pause || God has blessed all places with prosperity. I have returned again safe and sound. Nanak has entered God’s Sanctuary. It has eradicated all disease. || 2 || 24 || 88 ||

Friday, 13th Poh (Samvat 540 Nanakshahi) (Page: 630)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[December 27, 2008, Saturday 05:30 AM. IST]
ਜੈਤਸਰੀ ਮਹਲਾ 4 ਘਰੁ 1 ਚਉਪਦੇ
ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥1॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥2॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥3॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥4॥1॥


ਸ਼ਨੀਵਾਰ, 14 ਪੋਹ (ਸੰਮਤ 540 ਨਾਨਕਸ਼ਾਹੀ) (ਅੰਗ: 696)

ਪੰਜਾਬੀ ਵਿਆਖਿਆ :
ਜੈਤਸਰੀ ਮਹਲਾ 4 ਘਰੁ 1 ਚਉਪਦੇ

ੴ ਸਤਿਗੁਰ ਪ੍ਰਸਾਦਿ ॥


ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।1। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।2। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।3। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।4।1।
English Translation :

JAITSREE, FOURTH MEHL, FIRST HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

Saturday, 14th Poh (Samvat 540 Nanakshahi)(Page: 696)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[December 28, 2008, Sunday 05:30 AM. IST]
ਜੈਤਸਰੀ ਮਹਲਾ 4 ॥

ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥1॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ਼੍ਰਿਪਾਲਿ ਕ਼੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਿਨ ਗੁਪਤੁ ਨਾਮੁ ਪਰਗਾਝਾ ॥2॥ ਦਰਸਨੁ ਸਾਧ ਮਿਿਲਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥3॥ ਜਿਨ ਕਉ ਕ਼੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥4॥5॥


ਐਤਵਾਰ, 15 ਪੋਹ (ਸੰਮਤ 540 ਨਾਨਕਸ਼ਾਹੀ)(ਅੰਗ: 697)

ਪੰਜਾਬੀ ਵਿਆਖਿਆ :
ਜੈਤਸਰੀ ਮਹਲਾ 4 ॥


ਹੇ ਭਾਈ! ਜਿੰਨਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ ਤਾਂ ਚੰਗਾ ਹੈ, ਕਿਉਂਕਿ ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।1। ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ ਜਿਸ ਮਨੁੱਖ ਉਤੇ ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ ਨਾਮ ਜਪਣ ਦੀ ਕਦਰ ਸਮਝ ਗਿਆ। ਰਹਾਉ। ਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤਿ ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, ਪਰ ਪਰਮਾਤਮਾ ਗੁਰੂ ਦੇ ਰਾਹੀਂ ਹੀ ਮਿਲਦਾ ਹੈ। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ।2। ਹੇ ਭਾਈ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦਾ ਦਰਸ਼ਨ ਪ੍ਰਾਪਤ ਹੁੰਦਾ ਹੈ, ਉਸ ਦੇ ਸਾਰੇ ਪਾਪ ਦੂਰ ਹੋ ਜਾਂਦੇ ਹਨ। ਜਿਸ ਨੂੰ ਵੱਡਾ ਸਿਆਣਾ ਤੇ ਸ਼ਾਹ ਗੁਰੂ ਮਿਲ ਪਿਆ, ਗੁਰੂ ਨੇ ਪਰਮਾਤਮਾ ਦੇ ਬਹੁਤੇ ਗੁਣਾਂ ਨਾਲ ਉਸ ਨੂੰ ਸਾਂਝੀਵਾਲ ਬਣਾ ਦਿੱਤਾ ।3। ਹੇ ਭਾਈ! ਜਗਤ ਦੇ ਜੀਵਨ ਪ੍ਰਭੂ ਨੇ ਜਿੰਨਾਂ ਮਨੁੱਖਾਂ ਉਤੇ ਕਿਰਪਾ ਕੀਤੀ, ਉਹਨਾਂ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਲਿਆ। ਹੇ ਨਾਨਕ! (ਆਖ- ਹੇ ਭਾਈ) ਧਰਮਰਾਜ ਦੇ ਦਰ ਤੇ ਉਹਨਾਂ ਮਨੁੱਖਾਂ ਦੇ ਕੀਤੇ ਕਰਮਾਂ ਦੇ ਲੇਖੇ ਦੇ ਸਾਰੇ ਕਾਗ਼ਜ ਪਾੜ ਦਿੱਤੇ ਗਏ, ਉਹਨਾਂ ਦਾਸਾਂ ਦਾ ਲੇਖਾ ਨਿੱਬੜ ਗਿਆ।4।5।
English Translation :

JAITSREE, FOURTH MEHL:

The Lord’s Name does not abide within their hearts — their mothers should have been sterile. These bodies wander around, forlorn and abandoned, without the Name; their lives waste away, and they die, crying out in pain. || 1 || O my mind, chant the Name of the Lord, the Lord within you. The Merciful Lord God, Har, Har, has showered me with His Mercy; the Guru has imparted spiritual wisdom to me, and my mind has been instructed. || Pause || In this Dark Age of Kali Yuga, the Kirtan of the Lord’s Praise brings the most noble and exalted status; the Lord is found through the True Guru. I am a sacrifice to my True Guru, who has revealed the Lord’s hidden Name to me. || 2 || By great good fortune, I obtained the Blessed Vision of the Darshan of the Holy; it removes all stains of sin. I have found the True Guru, the great, all-knowing King; He has shared with me the many Glorious Virtues of the Lord. || 3 || Those, unto whom the Lord, the Life of the world, has shown Mercy, enshrine Him within their hearts, and cherish Him in their minds. The Righteous Judge of Dharma, in the Court of the Lord, has torn up my papers; servant Nanak’s account has been settled. || 4 || 5 ||

Sunday, 15th Poh (Samvat 540 Nanakshahi) (Page : 697)
 


TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[December 29, 2008, Monday 05:30 AM. IST]
ਬਿਲਾਵਲੁ ਮਹਲਾ 3 ॥

ਪੂਰਾ ਥਾਟੁ ਬਣਾਇਆ ਪੂਰੈ ਵੇਖਹੁ ਏਕ ਸਮਾਨਾ ॥ ਇਸੁ ਪਰਪੰਚ ਮਹਿ ਸਾਚੇ ਨਾਮ ਕੀ ਵਡਿਆਈ ਮਤੁ ਕੋ ਧਰਹੁ ਗੁਮਾਨਾ ॥1॥ ਸਤਿਗੁਰ ਕੀ ਜਿਸ ਨੋ ਮਤਿ ਆਵੈ ਸੋ ਸਤਿਗੁਰ ਮਾਹਿ ਸਮਾਨਾ ॥ ਇਹ ਬਾਣੀ ਜੋ ਜੀਅਹੁ ਜਾਣੈ ਤਿਸੁ ਅੰਤਰਿ ਰਵੈ ਹਰਿ ਨਾਮਾ ॥1॥ ਰਹਾਉ ॥ ਚਹੁ ਜੁਗਾ ਕਾ ਹੁਣਿ ਨਿਬੇੜਾ ਨਰ ਮਨੁਖਾ ਨੋ ਏਕੁ ਨਿਧਾਨਾ ॥ ਜਤੁ ਸੰਜਮ ਤੀਰਥ ਓਨਾ ਜੁਗਾ ਕਾ ਧਰਮੁ ਹੈ ਕਲਿ ਮਹਿ ਕੀਰਤਿ ਹਰਿ ਨਾਮਾ ॥2॥ ਜੁਗਿ ਜੁਗਿ ਆਪੋ ਆਪਣਾ ਧਰਮੁ ਹੈ ਸੋਧਿ ਦੇਖਹੁ ਬੇਦ ਪੁਰਾਨਾ ॥ ਗੁਰਮੁਖਿ ਜਿਨੀ ਧਿਆਇਆ ਹਰਿ ਹਰਿ ਜਗਿ ਤੇ ਪੂਰੇ ਪਰਵਾਨਾ ॥3॥ ਕਹਤ ਨਾਨਕੁ ਸਚੇ ਸਿਉ ਪ੍ਰੀਤਿ ਲਾਏ ਚੂਕੈ ਮਨਿ ਅਭਿਮਾਨਾ ॥ ਕਹਤ ਸੁਣਤ ਸਭੇ ਸੁਖ ਪਾਵਹਿ ਮਾਨਤ ਪਾਹਿ ਨਿਧਾਨਾ ॥4॥4॥


ਸੋਮਵਾਰ, 16 ਪੋਹ (ਸੰਮਤ 540 ਨਾਨਕਸ਼ਾਹੀ) (ਅੰਗ: 797)

ਪੰਜਾਬੀ ਵਿਆਖਿਆ
:
ਬਿਲਾਵਲੁ ਮਹਲਾ 3 ॥


ਹੇ ਭਾਈ! ਵੇਖੋ, ਪੂਰਨ ਪ੍ਰਭੂ ਨੇ ਗੁਰੂ ਦੀ ਸ਼ਰਨ ਪੈ ਕੇ ਹਰਿ-ਨਾਮ ਜਪਣ ਦੀ ਇਹ ਐਸੀ ਉੱਤਮ ਜੁਗਤੀ ਬਣਾਈ ਹੈ ਜੋ ਹਰੇਕ ਜੁਗ ਵਿਚ ਇਕੋ ਜਿਹੀ ਚਲੀ ਆ ਰਹੀ ਹੈ। ਮਤਾਂ ਕੋਈ ਮਨੁੱਖ ਜਤ ਸੰਜਮ ਤੀਰਥ ਆਦਿਕ ਕਰਮ ਦਾ ਮਾਣ ਕਰ ਬਹੇ, ਇਸ ਜਗਤ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਜਪਣ ਤੋਂ ਹੀ ਇੱਜ਼ਤ ਮਿਲਦੀ ਹੈ।1। ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਿੱਖਿਆ ਉਤੇ ਯਕੀਨ ਆ ਜਾਂਦਾ ਹੈ, ਉਹ ਮਨੁੱਖ ਗੁਰੂ ਦੇ ਉਪਦੇਸ਼ ਵਿਚ ਲੀਨ ਰਹਿੰਦਾ ਹੈ। ਜੇਹੜਾ ਮਨੁੱਖ ਗੁਰੂ ਦੀ ਇਸ ਬਾਣੀ ਨਾਲ ਦਿਲੋਂ ਸਾਂਝ ਪਾ ਲੈਂਦਾ ਹੈ, ਉਸ ਦੇ ਅੰਦਰ ਪਰਮਾਤਮਾ ਦਾ ਨਾਮ ਸਦਾ ਟਿਿਕਆ ਰਹਿੰਦਾ ਹੈ।1।ਰਹਾਉ।ਹੇ ਭਾਈ! ਗੁਰੂ ਦੀ ਸ਼ਰਨ ਪਿਆਂ ਹੀ ਚਹੁਆਂ ਜੁਗਾਂ ਦਾ ਨਿਰਨਾ ਸਮਝ ਵਿਚ ਆਉਂਦਾ ਹੈ ਕਿ ਜੁਗ ਚਾਹੇ ਕੋਈ ਹੋਵੇ ਗੁਰੂ ਦੀ ਸ਼ਰਨ ਪੈਣ ਵਾਲੇ ਮਨੁੱਖਾਂ ਨੂੰ ਪਰਮਾਤਮਾ ਦਾ ਨਾਮ-ਖ਼ਜ਼ਾਨਾ ਪ੍ਰਾਪਤ ਹੋ ਜਾਂਦਾ ਹੈ। ਵੇਦ ਆਦਿਕ ਹਿੰਦੂ ਧਰਮ-ਪੁਸਤਕ ਦੱਸਦੇ ਰਹੇ ਕਿ ਜਤ ਸੰਜਮ ਅਤੇ ਤੀਰਥ-ਇਸ਼ਨਾਨ ਉਹਨਾਂ ਜੁਗਾਂ ਦਾ ਧਰਮ ਸੀ, ਪਰ ਕਲਿਜੁਗ ਵਿਚ ਗੁਰੂ ਨਾਨਕ ਨੇ ਆ ਦੱਸਿਆ ਹੈ ਕਿ ਪਰਮਾਤਮਾ ਦੀ ਸਿਫ਼ਤਿ ਸਾਲਾਹ, ਪਰਮਾਤਮਾ ਦਾ ਨਾਮ-ਸਿਮਰਨ ਹੀ ਅਸਲ ਧਰਮ ਹੈ।2। ਹੇ ਭਾਈ! ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨੂੰ ਗਹੁ ਨਾਲ ਪੜ੍ਹ ਕੇ ਵੇਖ ਲਵੋ ਉਹ ਇਹੀ ਆਖਦੇ ਹਨ ਕਿ ਹਰੇਕ ਜੁਗ ਵਿਚ ਜਤ ਸੰਜਮ ਤੀਰਥ ਆਦਿਕ ਆਪਣਾ ਆਪਣਾ ਧਰਮ ਪਰਵਾਨ ਹੈ। ਪਰ ਗੁਰੂ ਦੀ ਸਿੱਖਿਆ ਇਹ ਹੈ ਕਿ ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸ਼ਰਨ ਪੈ ਕੇ ਪ੍ਰਭੂ ਦਾ ਨਾਮ ਸਿਮਰਿਆ ਹੈ, ਜਗਤ ਵਿਚ ਉਹੀ ਮਨੁੱਖ ਪੂਰਨ ਹਨ ਤੇ ਕਬੂਲ ਹਨ।3। ਹੇ ਭਾਈ! ਨਾਨਕ ਆਖਦਾ ਹੈ-ਜੇਹੜਾ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਪਿਆਰ ਜੋੜਦਾ ਹੈ, ਉਸ ਦੇ ਮਨ ਵਿਚੋਂ ਕਿਸੇ ਭੀ ਤਰ੍ਹਾਂ ਦੇ ਕਰਮ ਕਾਂਡ ਦਾ ਅਹੰਕਾਰ ਮੁੱਕ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰਨ ਵਾਲੇ, ਸੁਣਨ ਵਾਲੇ, ਸਾਰੇ ਹੀ ਆਤਮਕ ਆਨੰਦ ਪ੍ਰਾਪਤ ਕਰਦੇ ਹਨ। ਜੇਹੜੇ ਮਨੁੱਖ ਗੁਰੂ ਦੀ ਸਿੱਖਿਆ ਉਤੇ ਸਰਧਾ ਲਿਆਉਂਦੇ ਹਨ, ਉਹ ਪ੍ਰਭੂ ਦਾ ਨਾਮ-ਖ਼ਜਾਨਾ ਲੱਭ ਲੈਂਦੇ ਹਨ।4।4।
English Translation :

BILAAVAL, THIRD MEHL:

The perfect Lord has fashioned the Perfect Creation. Behold the Lord Lord pervading everywhere. In this play of the world, is the glorious greatness of the True Name. No one should take pride in himself. || 1 || One who accepts the wisdom of the True Guru’s Teachings, is absorbed into the True Guru. The Lord’s Name abides deep within the nucleus of one who realizes the Bani of the Guru’s Word within his soul. || 1 || Pause || Now, this is the essence of the teachings of the four ages: for the human race, the Name of the One Lord is the greatest treasure. Celibacy, self-discipline and pilgrimages were the essence of Dharma in those past ages; but in this Dark Age of Kali Yuga, the Praise of the Lord’s Name is the essence of Dharma. || 2 || Each and every age has its own essence of Dharma; study the Vedas and the Puraanas, and see this as true. They are Gurmukh, who meditate on the Lord, Har, Har; in this world, they are perfect and approved. Says Nanak, loving the True Lord, the mind’s egotism and self-conceit is eradicated. Those who speak and listen to the Lord’s Name, all find peace. Those who believe in it, obtain the supreme treasure. || 4 || 4 ||

Monday, 16th Poh (Samvat 540 Nanakshahi) (Page: 797)
 


TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[December 29, 2008, Monday 05:30 AM. IST]
ਬਿਲਾਵਲੁ ਮਹਲਾ 3 ॥

ਪੂਰਾ ਥਾਟੁ ਬਣਾਇਆ ਪੂਰੈ ਵੇਖਹੁ ਏਕ ਸਮਾਨਾ ॥ ਇਸੁ ਪਰਪੰਚ ਮਹਿ ਸਾਚੇ ਨਾਮ ਕੀ ਵਡਿਆਈ ਮਤੁ ਕੋ ਧਰਹੁ ਗੁਮਾਨਾ ॥1॥ ਸਤਿਗੁਰ ਕੀ ਜਿਸ ਨੋ ਮਤਿ ਆਵੈ ਸੋ ਸਤਿਗੁਰ ਮਾਹਿ ਸਮਾਨਾ ॥ ਇਹ ਬਾਣੀ ਜੋ ਜੀਅਹੁ ਜਾਣੈ ਤਿਸੁ ਅੰਤਰਿ ਰਵੈ ਹਰਿ ਨਾਮਾ ॥1॥ ਰਹਾਉ ॥ ਚਹੁ ਜੁਗਾ ਕਾ ਹੁਣਿ ਨਿਬੇੜਾ ਨਰ ਮਨੁਖਾ ਨੋ ਏਕੁ ਨਿਧਾਨਾ ॥ ਜਤੁ ਸੰਜਮ ਤੀਰਥ ਓਨਾ ਜੁਗਾ ਕਾ ਧਰਮੁ ਹੈ ਕਲਿ ਮਹਿ ਕੀਰਤਿ ਹਰਿ ਨਾਮਾ ॥2॥ ਜੁਗਿ ਜੁਗਿ ਆਪੋ ਆਪਣਾ ਧਰਮੁ ਹੈ ਸੋਧਿ ਦੇਖਹੁ ਬੇਦ ਪੁਰਾਨਾ ॥ ਗੁਰਮੁਖਿ ਜਿਨੀ ਧਿਆਇਆ ਹਰਿ ਹਰਿ ਜਗਿ ਤੇ ਪੂਰੇ ਪਰਵਾਨਾ ॥3॥ ਕਹਤ ਨਾਨਕੁ ਸਚੇ ਸਿਉ ਪ੍ਰੀਤਿ ਲਾਏ ਚੂਕੈ ਮਨਿ ਅਭਿਮਾਨਾ ॥ ਕਹਤ ਸੁਣਤ ਸਭੇ ਸੁਖ ਪਾਵਹਿ ਮਾਨਤ ਪਾਹਿ ਨਿਧਾਨਾ ॥4॥4॥


ਸੋਮਵਾਰ, 16 ਪੋਹ (ਸੰਮਤ 540 ਨਾਨਕਸ਼ਾਹੀ) (ਅੰਗ: 797)

ਪੰਜਾਬੀ ਵਿਆਖਿਆ :
ਬਿਲਾਵਲੁ ਮਹਲਾ 3 ॥


ਹੇ ਭਾਈ! ਵੇਖੋ, ਪੂਰਨ ਪ੍ਰਭੂ ਨੇ ਗੁਰੂ ਦੀ ਸ਼ਰਨ ਪੈ ਕੇ ਹਰਿ-ਨਾਮ ਜਪਣ ਦੀ ਇਹ ਐਸੀ ਉੱਤਮ ਜੁਗਤੀ ਬਣਾਈ ਹੈ ਜੋ ਹਰੇਕ ਜੁਗ ਵਿਚ ਇਕੋ ਜਿਹੀ ਚਲੀ ਆ ਰਹੀ ਹੈ। ਮਤਾਂ ਕੋਈ ਮਨੁੱਖ ਜਤ ਸੰਜਮ ਤੀਰਥ ਆਦਿਕ ਕਰਮ ਦਾ ਮਾਣ ਕਰ ਬਹੇ, ਇਸ ਜਗਤ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਜਪਣ ਤੋਂ ਹੀ ਇੱਜ਼ਤ ਮਿਲਦੀ ਹੈ।1। ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਿੱਖਿਆ ਉਤੇ ਯਕੀਨ ਆ ਜਾਂਦਾ ਹੈ, ਉਹ ਮਨੁੱਖ ਗੁਰੂ ਦੇ ਉਪਦੇਸ਼ ਵਿਚ ਲੀਨ ਰਹਿੰਦਾ ਹੈ। ਜੇਹੜਾ ਮਨੁੱਖ ਗੁਰੂ ਦੀ ਇਸ ਬਾਣੀ ਨਾਲ ਦਿਲੋਂ ਸਾਂਝ ਪਾ ਲੈਂਦਾ ਹੈ, ਉਸ ਦੇ ਅੰਦਰ ਪਰਮਾਤਮਾ ਦਾ ਨਾਮ ਸਦਾ ਟਿਿਕਆ ਰਹਿੰਦਾ ਹੈ।1।ਰਹਾਉ।ਹੇ ਭਾਈ! ਗੁਰੂ ਦੀ ਸ਼ਰਨ ਪਿਆਂ ਹੀ ਚਹੁਆਂ ਜੁਗਾਂ ਦਾ ਨਿਰਨਾ ਸਮਝ ਵਿਚ ਆਉਂਦਾ ਹੈ ਕਿ ਜੁਗ ਚਾਹੇ ਕੋਈ ਹੋਵੇ ਗੁਰੂ ਦੀ ਸ਼ਰਨ ਪੈਣ ਵਾਲੇ ਮਨੁੱਖਾਂ ਨੂੰ ਪਰਮਾਤਮਾ ਦਾ ਨਾਮ-ਖ਼ਜ਼ਾਨਾ ਪ੍ਰਾਪਤ ਹੋ ਜਾਂਦਾ ਹੈ। ਵੇਦ ਆਦਿਕ ਹਿੰਦੂ ਧਰਮ-ਪੁਸਤਕ ਦੱਸਦੇ ਰਹੇ ਕਿ ਜਤ ਸੰਜਮ ਅਤੇ ਤੀਰਥ-ਇਸ਼ਨਾਨ ਉਹਨਾਂ ਜੁਗਾਂ ਦਾ ਧਰਮ ਸੀ, ਪਰ ਕਲਿਜੁਗ ਵਿਚ ਗੁਰੂ ਨਾਨਕ ਨੇ ਆ ਦੱਸਿਆ ਹੈ ਕਿ ਪਰਮਾਤਮਾ ਦੀ ਸਿਫ਼ਤਿ ਸਾਲਾਹ, ਪਰਮਾਤਮਾ ਦਾ ਨਾਮ-ਸਿਮਰਨ ਹੀ ਅਸਲ ਧਰਮ ਹੈ।2। ਹੇ ਭਾਈ! ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨੂੰ ਗਹੁ ਨਾਲ ਪੜ੍ਹ ਕੇ ਵੇਖ ਲਵੋ ਉਹ ਇਹੀ ਆਖਦੇ ਹਨ ਕਿ ਹਰੇਕ ਜੁਗ ਵਿਚ ਜਤ ਸੰਜਮ ਤੀਰਥ ਆਦਿਕ ਆਪਣਾ ਆਪਣਾ ਧਰਮ ਪਰਵਾਨ ਹੈ। ਪਰ ਗੁਰੂ ਦੀ ਸਿੱਖਿਆ ਇਹ ਹੈ ਕਿ ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸ਼ਰਨ ਪੈ ਕੇ ਪ੍ਰਭੂ ਦਾ ਨਾਮ ਸਿਮਰਿਆ ਹੈ, ਜਗਤ ਵਿਚ ਉਹੀ ਮਨੁੱਖ ਪੂਰਨ ਹਨ ਤੇ ਕਬੂਲ ਹਨ।3। ਹੇ ਭਾਈ! ਨਾਨਕ ਆਖਦਾ ਹੈ-ਜੇਹੜਾ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਪਿਆਰ ਜੋੜਦਾ ਹੈ, ਉਸ ਦੇ ਮਨ ਵਿਚੋਂ ਕਿਸੇ ਭੀ ਤਰ੍ਹਾਂ ਦੇ ਕਰਮ ਕਾਂਡ ਦਾ ਅਹੰਕਾਰ ਮੁੱਕ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰਨ ਵਾਲੇ, ਸੁਣਨ ਵਾਲੇ, ਸਾਰੇ ਹੀ ਆਤਮਕ ਆਨੰਦ ਪ੍ਰਾਪਤ ਕਰਦੇ ਹਨ। ਜੇਹੜੇ ਮਨੁੱਖ ਗੁਰੂ ਦੀ ਸਿੱਖਿਆ ਉਤੇ ਸਰਧਾ ਲਿਆਉਂਦੇ ਹਨ, ਉਹ ਪ੍ਰਭੂ ਦਾ ਨਾਮ-ਖ਼ਜਾਨਾ ਲੱਭ ਲੈਂਦੇ ਹਨ।4।4।
English Translation :

BILAAVAL, THIRD MEHL:

The perfect Lord has fashioned the Perfect Creation. Behold the Lord Lord pervading everywhere. In this play of the world, is the glorious greatness of the True Name. No one should take pride in himself. || 1 || One who accepts the wisdom of the True Guru’s Teachings, is absorbed into the True Guru. The Lord’s Name abides deep within the nucleus of one who realizes the Bani of the Guru’s Word within his soul. || 1 || Pause || Now, this is the essence of the teachings of the four ages: for the human race, the Name of the One Lord is the greatest treasure. Celibacy, self-discipline and pilgrimages were the essence of Dharma in those past ages; but in this Dark Age of Kali Yuga, the Praise of the Lord’s Name is the essence of Dharma. || 2 || Each and every age has its own essence of Dharma; study the Vedas and the Puraanas, and see this as true. They are Gurmukh, who meditate on the Lord, Har, Har; in this world, they are perfect and approved. Says Nanak, loving the True Lord, the mind’s egotism and self-conceit is eradicated. Those who speak and listen to the Lord’s Name, all find peace. Those who believe in it, obtain the supreme treasure. || 4 || 4 ||

Monday, 16th Poh (Samvat 540 Nanakshahi) (Page: 797)
 


TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[December 30, 2008, Tuesday 05:30 AM. IST]
ਸੋਰਠਿ ਮਹਲਾ 5 ॥

ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥1॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥2॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥3॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥4॥5॥


ਮੰਗਲਵਾਰ, 17 ਪੋਹ (ਸੰਮਤ 540 ਨਾਨਕਸ਼ਾਹੀ)(ਅੰਗ: 609)

ਪੰਜਾਬੀ ਵਿਆਖਿਆ :
ਸੋਰਠਿ ਮਹਲਾ 5 ॥


ਹੇ ਭਾਈ! ਵ੍ਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।1।ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਿਕਆ ਰਹਿਣ ਵਾਲਾ ਹੈ। ਰਹਾਉ। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ। ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।2। ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ ਮੇਰੇ ਸਿਰ ਉਤੇ ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।3। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।4।5।
English Translation :

SORAT’H, FIFTH MEHL:

I met the True Guru, by great good fortune, and my mind has been enlightened. No one else can equal me, because I have the loving support of my Lord and Master. || 1 || I am a sacrifice to my True Guru. I am at peace in this world, and I shall be in celestial peace in the next; my home is filled with bliss. || Pause || He is the Inner-knower, the Searcher of hearts, the Creator, my Lord and Master. I have become fearless, attached to the Guru’s feet; I take the Support of the Name of the One Lord. || 2 || Fruitful is the Blessed Vision of His Darshan; the Form of God is deathless; He is and shall always be. He hugs His humble servants close, and protects and preserves them; their love for Him is sweet to Him. || 3 || Great is His glorious greatness, and wondrous is His magnificence; through Him, all affairs are resolved. Nanak has met with the Perfect Guru; all his sorrows have been dispelled. || 4 || 5 ||

Tuesday, 17th Poh (Samvat 540 Nanakshahi) (Page: 609)
 


TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[December 31, 2008, Wednesday 05:30 AM. IST]
ਸਲੋਕੁ ਮ: 3 ॥

ਮਾਇਆ ਮਮਤਾ ਮੋਹਣੀ ਜਿਿਨ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥ ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥ ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥ ਨਾਨਕ ਨਾਮੁ ਤਿਨਾ ਕਉ ਮਿਿਲਆ ਜਿਨ ਕਉ ਧੁਰਿ ਲਿਿਖ ਪਾਇਆ ॥1॥ ਮ: 3 ॥ ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥ ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥ ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥ ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥ ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥ ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥ ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥ ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥2॥ ਪਉੜੀ ॥ ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਿਧ ਪਾਈਐ ॥ ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ ॥ ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥ ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥ ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥4॥


ਬੁੱਧਵਾਰ, 18 ਪੋਹ (ਸੰਮਤ 540 ਨਾਨਕਸ਼ਾਹੀ) (ਅੰਗ: 643)

ਪੰਜਾਬੀ ਵਿਆਖਿਆ :
ਸਲੋਕੁ ਮ: 3 ॥


ਮਾਇਆ ਦੀ ਅਪਣੱਤ (ਭਾਵ, ਇਹ ਖ਼ਿਆਲ ਕਿ ਇਹ ਸ਼ੈ ਮੇਰੀ ਹੈ, ਇਹ ਧਨ ਮੇਰਾ ਹੈ,) ਮਨ ਨੂੰ ਮੋਹਣ ਵਾਲੀ ਹੈ, ਇਸ ਨੇ ਸੰਸਾਰ ਨੂੰ ਬਿਨਾਂ ਦੰਦਾਂ ਤੋਂ ਹੀ ਖਾ ਲਿਆ ਹੈ (ਭਾਵ, ਸਮੂਲਚਾ ਹੀ ਨਿਗਲ ਲਿਆ ਹੈ), ਮਨਮੁਖ ਇਸ ‘ਮਮਤਾ’ ਵਿਚ ਗ੍ਰਸੇ ਗਏ ਹਨ, ਤੇ ਜਿਨ੍ਹਾਂ ਗੁਰਮੁਖਾਂ ਨੇ ਸੱਚੇ ਨਾਮ ਵਿਚ ਚਿੱਤ ਜੋੜਿਆ ਹੈ ਉਹ ਬਚ ਗਏ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਇਹ ਦਿੱਸ ਪੈਂਦਾ ਹੈ ਕਿ ਸੰਸਾਰ ਨਾਮ ਤੋਂ ਬਿਨਾ ਕਮਲਾ ਹੋਇਆ ਭਟਕਦਾ ਹੈ, ਮਾਇਆ ਦੇ ਕਜ਼ੀਏ ਕਰਦਿਆਂ ਮਨੁੱਖਾ ਜਨਮ ਨਿਸਫਲ ਗਵਾ ਲੈਂਦਾ ਹੈ ਤੇ ਸੁਖਦਾਤਾ ਨਾਮ ਮਨ ਵਿਚ ਨਹੀਂ ਵਸਾਉਂਦਾ। ਪਰ ਹੇ ਨਾਨਕ! ਨਾਮ ਉਹਨਾਂ ਮਨੁੱਖਾਂ ਨੂੰ ਹੀ ਮਿਲਦਾ ਹੈ ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ ਕੀਤੇ ਕਰਮਾਂ ਦੇ ਅਨੁਸਾਰ ਸੰਸਕਾਰ-ਰੂਪ ਲੇਖ ਉੱਕਰ ਕੇ ਪ੍ਰਭੂ ਨੇ ਰੱਖ ਦਿੱਤਾ ਹੈ।1। ਨਾਮ-ਰੂਪ ਅੰਮ੍ਰਿਤ ਹਰੇਕ ਜੀਵ ਦੇ ਹਿਰਦੇ-ਰੂਪ ਘਰ ਵਿਚ ਹੀ ਭਰਿਆ ਹੋਇਆ ਹੈ, ਪਰ ਮਨਮੁਖਾਂ ਨੂੰ ਉਸ ਦਾ ਸੁਆਦ ਨਹੀਂ ਆਉਂਦਾ। ਜਿਵੇਂ ਹਰਨ ਆਪਣੀ ਨਾਭੀ ਵਿਚ ਕਸਤੂਰੀ ਨਹੀਂ ਸਮਝਦਾ ਤੇ ਭਰਮ ਵਿਚ ਭੁਲਾਇਆ ਹੋਇਆ ਭਟਕਦਾ ਹੈ, ਤਿਵੇਂ ਮਨਮੁਖ ਨਾਮ-ਅੰਮ੍ਰਿਤ ਨੂੰ ਛੱਡ ਕੇ ਵਿਹੁ ਨੂੰ ਇਕੱਠਾ ਕਰਦਾ ਹੈ, ਪਰ ਉਸ ਦੇ ਭੀ ਕੀਹ ਵੱਸ? ਕਰਤਾਰ ਨੇ ਉਸ ਦੇ ਪਿਛਲੇ ਕੀਤੇ ਅਨੁਸਾਰ ਉਸ ਨੂੰ ਆਪ ਖੁੰਝਾਇਆ ਹੋਇਆ ਹੈ। ਵਿਰਲੇ ਗੁਰਮੁਖਾਂ ਨੂੰ ਸਮਝ ਪੈਂਦੀ ਹੈ, ਉਹਨਾਂ ਨੂੰ ਹਿਰਦੇ ਵਿੱਚ ਹੀ ਪਰਮਾਤਮਾ ਦਿੱਸ ਪੈਂਦਾ ਹੈ; ਉਹਨਾਂ ਦਾ ਮਨ ਤੇ ਸਰੀਰ ਠੰਢੇ-ਠਾਰ ਹੋ ਜਾਂਦੇ ਹਨ ਤੇ ਜੀਭ ਨਾਲ ਜਪ ਕੇ ਉਹਨਾਂ ਨੂੰ ਨਾਮ ਦਾ ਸੁਆਦ ਆ ਜਾਂਦਾ ਹੈ। ਸਤਿਗੁਰੂ ਦੇ ਸ਼ਬਦ ਨਾਲ ਜੀ ਨਾਮ ਦਾ ਅੰਗੂਰ ਹਿਰਦੇ ਵਿਚ ਉੱਗਦਾ ਹੈ ਤੇ ਸ਼ਬਦ ਦੀ ਰਾਹੀਂ ਹੀ ਹਰੀ ਨਾਲ ਮੇਲ ਹੁੰਦਾ ਹੈ; ਸ਼ਬਦ ਤੋਂ ਬਿਨਾਂ ਸਾਰਾ ਸੰਸਾਰ ਪਾਗ਼ਲ ਹੋਇਆ ਪਿਆ ਹੈ ਤੇ ਮਨੁੱਖਾ ਜਨਮ ਵਿਅਰਥ ਗਵਾਉਂਦਾ ਹੈ। ਹੇ ਨਾਨਕ! ਗੁਰੂ ਦਾ ਇਕ ਸ਼ਬਦ ਹੀ ਆਤਮਕ ਜੀਵਨ ਦੇਣ ਵਾਲਾ ਜਲ ਹੈ ਜੋ ਸਤਿਗੁਰੂ ਦੇ ਸਨਮੁਖ ਮਨੁੱਖ ਨੂੰ ਮਿਲਦਾ ਹੈ।2। ਹੇ ਭਾਈ! ਦੱਸ ਉਹ ਹਰੀ, ਜੋ ਅਗੰਮ ਪੁਰਖ ਹੈ, ਕਿਸ ਤਰ੍ਹਾਂ ਮਿਲ ਸਕਦਾ ਹੈ? ਉਸ ਦਾ ਕੋਈ ਰੂਪ ਨਹੀਂ, ਕੋਈ ਰੇਖ ਨਹੀਂ, ਦਿੱਸਦਾ ਭੀ ਨਹੀਂ, ਉਸ ਨੂੰ ਕਿਵੇਂ ਸਿਮਰੀਏ? ਸ਼ਕਲ ਤੋਂ ਬਿਨਾਂ ਹੈ, ਮਾਇਆ ਤੋਂ ਰਹਿਤ ਹੈ, ਪਹੁੰਚ ਤੋਂ ਪਰੇ ਹੈ, ਸੋ, ਕੀਹ ਆਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰੀਏ? ਜਿਸ ਮਨੁੱਖ ਨੂੰ ਆਪ ਪ੍ਰਭੂ ਸਮਝ ਦੇਂਦਾ ਹੈ ਉਹ ਪ੍ਰਭੂ ਦੇ ਰਾਹ ਤੇ ਤੁਰਦਾ ਹੈ; ਪੂਰੇ ਗੁਰੂ ਨੇ ਹੀ ਉਸ ਦਾ ਦੀਦਾਰ ਕਰਾਇਆ ਹੈ, ਗੁਰੂ ਦੀ ਦੱਸੀ ਕਾਰ ਕੀਤਿਆਂ ਹੀ ਉਹ ਮਿਲਦਾ ਹੈ।4।
English Translation :

SHALOK, THIRD MEHL:

The love of Maya is enticing; without teeth, it has eaten up the world. The self-willed manmukhs are eaten away, while the Gurmukhs are saved; they focus their consciousness on the True Name. Without the Name, the world wanders around insane; the Gurmukhs come to see this. Involved in worldly affairs, he wastes his life in vain; the peace-giving Lord does not come to abide in his mind. O Nanak, they alone obtain the Name, who have such pre-ordained destiny. || 1 || THIRD MEHL: The home within is filled with Ambrosial Nectar, but the self-willed manmukh does not get to taste it. He is like the deer, who does not recognize its own musk-scent; it wanders around, deluded by doubt. The manmukh forsakes the Ambrosial Nectar, and instead gathers poison; the Creator Himself has fooled him. How rare are the Gurmukhs, who obtain this understanding; they behold the Lord God within themselves. Their minds and bodies are cooled and soothed, and their tongues enjoy the sublime taste of the Lord. Through the Word of the Shabad, the Name wells up; through the Shabad, we are united in the Lord’s Union. Without the Shabad, the whole world is insane, and it loses its life in vain. The Shabad alone is Ambrosial Nectar; O Nanak, the Gurmukhs obtain it. || 2 || PAUREE: The Lord God is inaccessible; tell me, how can we find Him? He has no form or feature, and He cannot be seen; tell me, how can we meditate on Him? The Lord is formless, immaculate and inaccessible; which of His Virtues should we speak of and sing? They alone walk on the Lord’s Path, whom the Lord Himself instructs. The Perfect Guru has revealed Him to me; serving the Guru, He is found. || 4 ||

Wednesday, 18th Poh (Samvat 540 Nanakshahi) (Page: 643)
 
Back
Top