☬ Ajj da mukhwak/ hukamnama ☬

HUKAMNAMA FROM SRI DARBAR SAHIB,
Sri Amritsar.


[January 1, 2009, Thursday 05:30 AM. IST]
ਸਲੋਕੁ ਮ: 3 ॥

ਸਤਿਗੁਰ ਸਿਉ ਚਿਤੁ ਨ ਲਾਇਓ ਨਾਮੁ ਨ ਵਸਿਓ ਮਨਿ ਆਇ ॥ ਧ੍ਰਿਗੁ ਇਵੇਹਾ ਜੀਵਿਆ ਕਿਆ ਜੁਗ ਮਹਿ ਪਾਇਆ ਆਇ ॥ ਮਾਇਆ ਖੋਟੀ ਰਾਸਿ ਹੈ ਏਕ ਚਸੇ ਮਹਿ ਪਾਜੁ ਲਹਿ ਜਾਇ ॥ ਹਥਹੁ ਛੁੜਕੀ ਤਨੁ ਸਿਆਹੁ ਹੋਇ ਬਦਨੁ ਜਾਇ ਕੁਮਲਾਇ ॥ ਜਿਨ ਸਤਿਗੁਰ ਸਿਉ ਚਿਤੁ ਲਾਇਆ ਤਿਨ੍ ਸੁਖੁ ਵਸਿਆ ਮਨਿ ਆਇ ॥ ਹਰਿ ਨਾਮੁ ਧਿਆਵਹਿ ਰੰਗ ਸਿਉ ਹਰਿ ਨਾਮਿ ਰਹੇ ਲਿਵ ਲਾਇ ॥ ਨਾਨਕ ਸਤਿਗੁਰ ਸੋ ਧਨੁ ਸਉਪਿਆ ਜਿ ਜੀਅ ਮਹਿ ਰਹਿਆ ਸਮਾਇ ॥ ਰੰਗੁ ਤਿਸੈ ਕਉ ਅਗਲਾ ਵੰਨੀ ਚੜੈ ਚੜਾਇ ॥1॥ ਮ: 3 ॥ ਮਾਇਆ ਹੋਈ ਨਾਗਨੀ ਜਗਤਿ ਰਹੀ ਲਪਟਾਇ ॥ ਇਸ ਕੀ ਸੇਵਾ ਜੋ ਕਰੇ ਤਿਸ ਹੀ ਕਉ ਫਿਿਰ ਖਾਇ ॥ ਗੁਰਮੁਖਿ ਕੋਈ ਗਾਰੜੂ ਤਿਿਨ ਮਲਿ ਦਲਿ ਲਾਈ ਪਾਇ ॥ ਨਾਨਕ ਸੇਈ ਉਬਰੇ ਜਿ ਸਚਿ ਰਹੇ ਲਿਵ ਲਾਇ ॥2॥ ਪਉੜੀ ॥ ਢਾਢੀ ਕਰੇ ਪੁਕਾਰ ਪ੍ਰਭੂ ਸੁਣਾਇਸੀ ॥ ਅੰਦਰਿ ਧੀਰਕ ਹੋਇ ਪੂਰਾ ਪਾਇਸੀ ॥ ਜੋ ਧੁਰਿ ਲਿਿਖਆ ਲੇਖੁ ਸੇ ਕਰਮ ਕਮਾਇਸੀ ॥ ਜਾ ਹੋਵੈ ਖਸਮੁ ਦਇਆਲੁ ਤਾ ਮਹਲੁ ਘਰੁ ਪਾਇਸੀ ॥ ਸੋ ਪ੍ਰਭੁ ਮੇਰਾ ਅਤਿ ਵਡਾ ਗੁਰਮੁਖਿ ਮੇਲਾਇਸੀ ॥5॥
ਵੀਰਵਾਰ, 19 ਪੋਹ (ਸੰਮਤ 540 ਨਾਨਕਸ਼ਾਹੀ)(ਅੰਗ: 510)

ਪੰਜਾਬੀ ਵਿਆਖਿਆ :
ਸਲੋਕੁ ਮ: 3 ॥


ਜੇ ਗੁਰੂ ਨਾਲ ਚਿੱਤ ਨਾਹ ਲਾਇਆ ਤੇ ਪ੍ਰਭੂ ਦਾ ਨਾਮ ਮਨ ਵਿਚ ਨਾਹ ਵੱਸਿਆ, ਤਾਂ ਫਿਟੇ-ਮੂੰਹ ਇਸ ਜੀਊਣ ਨੂੰ! ਮਨੁੱਖਾ-ਜਨਮ ਵਿਚ ਆ ਕੇ ਕੀਹ ਖੱਟਿਆ? ਮਾਇਆ ਤਾਂ ਖੋਟੀ ਪੂੰਜੀ ਹੈ, ਇਸ ਦਾ ਪਾਜ ਤਾਂ ਇਕ ਪਲਕ ਵਿਚ ਲਹਿ ਜਾਂਦਾ ਹੈ, ਜੇ ਇਹ ਗੁਆਚ ਜਾਏ (ਇਸ ਦੇ ਗ਼ਮ ਨਾਲ) ਸਰੀਰ ਕਾਲਾ ਹੋ ਜਾਂਦਾ ਹੈ ਤੇ ਮੂੰਹ ਕੁਮਲਾ ਜਾਂਦਾ ਹੈ । ਜਿਨ੍ਹਾਂ ਮਨੁੱਖਾਂ ਨੇ ਗੁਰੂ ਨਾਲ ਚਿੱਤ ਜੋੜਿਆ ਉਹਨਾਂ ਦੇ ਮਨ ਵਿਚ ਸ਼ਾਂਤੀ ਆ ਵੱਸਦੀ ਹੈ; ਉਹ ਪਿਆਰ ਨਾਲ ਪ੍ਰਭੂ ਦਾ ਨਾਮ ਸਿਮਰਦੇ ਹਨ, ਪ੍ਰਭੂ-ਨਾਮ ਵਿਚ ਸੁਰਤਿ ਜੋੜੀ ਰੱਖਦੇ ਹਨ । ਹੇ ਨਾਨਕ! ਇਹ ਨਾਮ-ਧਨ ਪ੍ਰਭੂ ਨੇ ਸਤਿਗੁਰੂ ਨੂੰ ਸੌਂਪਿਆ ਹੈ, ਇਹ ਧਨ ਗੁਰੂ ਦੇ ਆਤਮਾ ਵਿਚ ਰਚਿਆ ਹੋਇਆ ਹੈ; (ਜੋ ਮਨੁੱਖ ਗੁਰੂ ਤੋਂ ਨਾਮ ਧਨ ਲੈਂਦਾ ਹੈ) ਉਸੇ ਨੂੰ ਨਾਮ-ਰੰਗ ਬਹੁਤ ਚੜ੍ਹਦਾ ਹੈ, ਤੇ ਇਹ ਰੰਗ ਨਿੱਤ ਚਮਕਦਾ ਹੈ (ਦੂਣਾ ਚਉਣਾ ਹੁੰਦਾ ਹੈ) ।1। ਮਾਇਆ ਸੱਪਣੀ ਬਣੀ ਹੋਈ ਹੈ ਜਗਤ ਵਿਚ (ਹਰੇਕ ਜੀਵ ਨੂੰ) ਚੰਬੜੀ ਹੋਈ ਹੈ, ਜੋ ਇਸ ਦਾ ਗ਼ੁਲਾਮ ਬਣਦਾ ਹੈ ਉਸੇ ਨੂੰ ਇਹ ਮਾਰ ਮੁਕਾਂਦੀ ਹੈ । ਕੋਈ ਵਿਰਲਾ ਗੁਰਮੁਖ ਹੁੰਦਾ ਹੈ ਜੋ ਇਸ ਮਾਇਆ-ਸੱਪਣੀ ਦੇ ਜ਼ਹਿਰ ਦਾ ਮੰਤ਼੍ਰ ਜਾਣਦਾ ਹੈ, ਉਸ ਨੇ ਇਸ ਨੂੰ ਚੰਗੀ ਤਰ੍ਹਾਂ ਮਲ ਕੇ ਪੈਰਾਂ ਹੇਠ ਸੁੱਟ ਲਿਆ ਹੈ । ਹੇ ਨਾਨਕ! ਇਸ ਮਾਇਆ ਸੱਪਣੀ ਤੋਂ ਉਹੀ ਬਚੇ ਹਨ ਜੋ ਸੱਚੇ ਪ੍ਰਭੂ ਵਿਚ ਸੁਰਤਿ ਜੋੜਦੇ ਹਨ ।2। ਜਦੋਂ ਮਨੁੱਖ ਢਾਢੀ ਬਣ ਕੇ ਅਰਦਾਸ ਕਰਦਾ ਹੈ ਤੇ ਪ੍ਰਭੂ ਨੂੰ ਸੁਣਾਂਦਾ ਹੈ ਤਾਂ ਇਸ ਦੇ ਅੰਦਰ ਧੀਰਜ ਆਉਂਦੀ ਹੈ (ਮਾਇਆ-ਮੋਹ ਤੇ ਹਉਮੈ ਦੂਰ ਹੁੰਦੇ ਹਨ) ਤੇ ਪੂਰਾ ਪ੍ਰਭੂ ਇਸ ਨੂੰ ਮਿਲਦਾ ਹੈ । ਧੁਰੋਂ (ਪਿਛਲੀ ਕੀਤੀ ਸਿਫ਼ਤਿ-ਸਾਲਾਹ ਅਨੁਸਾਰ) ਜੋ (ਭਗਤੀ ਦਾ) ਲੇਖ ਮੱਥੇ ਤੇ ਉੱਘੜਦਾ ਹੈ ਤੇ ਉਹੋ ਜਿਹੇ (ਭਾਵ, ਸਿਫ਼ਤਿ-ਸਾਲਾਹ ਵਾਲੇ) ਕੰਮ ਕਰਦਾ ਹੈ । (ਇਸ ਤਰ੍ਹਾਂ) ਜਦੋਂ ਖਸਮ ਦਿਆਲ ਹੁੰਦਾ ਹੈ ਤਾਂ ਇਸ ਨੂੰ ਪ੍ਰਭੂ ਦਾ ਮਹਿਲ-ਰੂਪ ਅਸਲ ਘਰ ਲੱਭ ਪੈਂਦਾ ਹੈ । ਪਰ ਮੇਰਾ ਉਹ ਪ੍ਰਭੂ ਹੈ ਬਹੁਤ ਵੱਡਾ, ਗੁਰੂ ਦੀ ਰਾਹੀਂ ਹੀ ਮਿਲਦਾ ਹੈ ।5।

English Translation :

SHALOK, THIRD MEHL:

One who has not focused his consciousness on the True Guru, and into whose mind the Naam does not come — cursed is such a life. What has he gained by coming into the world? Maya is false capital; in an instant, its false covering falls off. When it slips from his hand, his body turns black, and his face withers away. Those who focus their consciousness on the True Guru — peace comes to abide in their minds. They meditate on the Name of the Lord with love; they are lovingly attuned to the Name of the Lord. O Nanak, the True Guru has bestowed upon them the wealth, which remains contained within their hearts. They are imbued with supreme love; its color increases day by day. || 1 || THIRD MEHL: Maya is a serpent, clinging to the world. Whoever serves her, she ultimately devours. The Gurmukh is a snake-charmer; he has trampled her and thrown her down, and crushed her underfoot. O Nanak, they alone are saved, who remain lovingly absorbed in the True Lord. || 2 || PAUREE: The minstrel cries out, and God hears him. He is comforted within his mind, and he obtains the Perfect Lord. Whatever destiny is pre-ordained by the Lord, those are the deeds he does. When the Lord and Master becomes Merciful, then one obtains the Mansion of the Lord’s Presence as his home. That God of mine is so very great; as Gurmukh, I have met Him. || 5 ||
Thursday, 19th Poh (Samvat 540 Nanakshahi) (Page: 510)
 


TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[January 2, 2009, Friday 05:30 AM. IST]
ਸਲੋਕੁ ਮ: 1 ॥

ਪੜਿ ਪੜਿ ਗਡੀ ਲਦੀਅਹਿ ਪੜਿ ਪੜਿ ਭਰੀਅਹਿ ਸਾਥ ॥ ਪੜਿ ਪੜਿ ਬੇੜੀ ਪਾਈਐ ਪੜਿ ਪੜਿ ਗਡੀਅਹਿ ਖਾਤ ॥ ਪੜੀਅਹਿ ਜੇਤੇ ਬਰਸ ਬਰਸ ਪੜੀਅਹਿ ਜੇਤੇ ਮਾਸ ॥ ਪੜੀਐ ਜੇਤੀ ਆਰਜਾ ਪੜੀਅਹਿ ਜੇਤੇ ਸਾਸ ॥ ਨਾਨਕ ਲੇਖੈ ਇਕ ਗਲ ਹੋਰੁ ਹਉਮੈ ਝਖਣਾ ਝਾਖ ॥1॥ ਮ: 1 ॥ ਲਿਿਖ ਲਿਿਖ ਪੜਿਆ ॥ ਤੇਤਾ ਕੜਿਆ ॥ ਬਹੁ ਤੀਰਥ ਭਵਿਆ ॥ ਤੇਤੋ ਲਵਿਆ ॥ ਬਹੁ ਭੇਖ ਕੀਆ ਦੇਹੀ ਦੁਖੁ ਦੀਆ ॥ ਸਹੁ ਵੇ ਜੀਆ ਅਪਣਾ ਕੀਆ ॥ ਅੰਨੁ ਨ ਖਾਇਆ ਸਾਦੁ ਗਵਾਇਆ ॥ ਬਹੁ ਦੁਖੁ ਪਾਇਆ ਦੂਜਾ ਭਾਇਆ ॥ ਬਸਤ੍ਰ ਨ ਪਹਿਰੈ ॥ ਅਹਿਿਨਸਿ ਕਹਰੈ ॥ ਮੋਨਿ ਵਿਗੂਤਾ ॥ ਕਿਉ ਜਾਗੈ ਗੁਰ ਬਿਨੁ ਸੂਤਾ ॥ ਪਗ ਉਪੇਤਾਣਾ ॥ ਅਪਣਾ ਕੀਆ ਕਮਾਣਾ ॥ ਅਲੁ ਮਲੁ ਖਾਈ ਸਿਿਰ ਛਾਈ ਪਾਈ ॥ ਮੂਰਖਿ ਅੰਧੈ ਪਤਿ ਗਵਾਈ ॥ ਵਿਣੁ ਨਾਵੈ ਕਿਛੁ ਥਾਇ ਨ ਪਾਈ ॥ ਰਹੈ ਬੇਬਾਣੀ ਮੜੀ ਮਸਾਣੀ ॥ ਅੰਧੁ ਨ ਜਾਣੈ ਫਿਿਰ ਪਛੁਤਾਣੀ ॥ ਸਤਿਗੁਰੁ ਭੇਟੇ ਸੋ ਸੁਖੁ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਨਾਨਕ ਨਦਰਿ ਕਰੇ ਸੋ ਪਾਏ ॥ ਆਸ ਅੰਦੇਸੇ ਤੇ ਨਿਹਕੇਵਲੁ ਹਉਮੈ ਸਬਦਿ ਜਲਾਏ ॥2॥ ਪਉੜੀ ॥ ਭਗਤ ਤੇਰੈ ਮਨਿ ਭਾਵਦੇ ਦਰਿ ਸੋਹਨਿ ਕੀਰਤਿ ਗਾਵਦੇ ॥ ਨਾਨਕ ਕਰਮਾ ਬਾਹਰੇ ਦਰਿ ਢੋਅ ਨ ਲਹਨ੍ੀ ਧਾਵਦੇ ॥ ਇਕਿ ਮੂਲੁ ਨ ਬੁਝਨਿ੍ ਆਪਣਾ ਅਣਹੋਦਾ ਆਪੁ ਗਣਾਇਦੇ ॥ ਹਉ ਢਾਢੀ ਕਾ ਨੀਚ ਜਾਤਿ ਹੋਰਿ ਉਤਮ ਜਾਤਿ ਸਦਾਇਦੇ ॥ ਤਿਨ੍ ਮੰਗਾ ਜਿ ਤੁਝੈ ਧਿਆਇਦੇ ॥9॥


ਸ਼ੁੱਕਰਵਾਰ, 20 ਪੋਹ (ਸੰਮਤ 540 ਨਾਨਕਸ਼ਾਹੀ) (ਅੰਗ: 467)

ਪੰਜਾਬੀ ਵਿਆਖਿਆ :
ਸਲੋਕੁ ਮ: 1 ॥


ਜੇ ਇਤਨੀਆਂ ਪੋਥੀਆਂ ਪੜ੍ਹ ਲਈਏ, ਜਿਨ੍ਹਾਂ ਨਾਲ ਕਈ ਗੱਡੀਆਂ ਭਰ ਲਈਆਂ ਜਾ ਸਕਣ, ਜਿਨ੍ਹਾਂ ਦੇ ਢੇਰਾਂ ਦੇ ਢੇਰ ਲਗਾਏ ਜਾ ਸਕਣ; ਜੇ ਇਤਨੀਆਂ ਪੁਸਤਕਾਂ ਪੜ੍ਹ ਲਈਏ, ਜਿਨ੍ਹਾਂ ਨਾਲ ਇਕ ਬੇੜੀ ਭਰੀ ਜਾ ਸਕੇ, ਕਈ ਖਾਤੇ ਪੂਰੇ ਜਾ ਸਕਣ; ਜੇ ਪੜ੍ਹ ਪੜ੍ਹ ਕੇ ਸਾਲਾਂ ਦੇ ਸਾਲ ਗੁਜ਼ਾਰੇ ਜਾਣ, ਜੇ ਪੜ੍ਹ ਪੜ੍ਹ ਕੇ (ਸਾਲ ਦੇ) ਸਾਰੇ ਮਹੀਨੇ ਬਿਤਾ ਦਿੱਤੇ ਜਾਣ; ਜੇ ਪੁਸਤਕਾਂ ਪੜ੍ਹ ਪੜ੍ਹ ਕੇ ਸਾਰੀ ਉਮਰ ਗੁਜ਼ਾਰ ਦਿੱਤੀ ਜਾਏ, ਜੇ ਪੜ੍ਹ ਪੜ੍ਹ ਕੇ ਉਮਰ ਦੇ ਸਾਰੇ ਸੁਆਸ ਬਿਤਾਏ ਜਾਣ (ਤਾਂ ਭੀ ਰੱਬ ਦੀ ਦਰਗਾਹ ਵਿਚ ਇਸ ਵਿਚੋਂ ਕੁਝ ਭੀ ਪਰਵਾਨ ਨਹੀਂ ਹੁੰਦਾ) । ਹੇ ਨਾਨਕ! ਪ੍ਰਭੂ ਦੀ ਦਰਗਾਹ ਵਿਚ ਕੇਵਲ ਪ੍ਰਭੂ ਦੀ ਸਿਫ਼ਤਿ-ਸਾਲਾਹ ਕਬੂਲ ਪੈਂਦੀ ਹੈ, (ਪ੍ਰਭੂ ਦੀ ਵਡਿਆਈ ਤੋਂ ਬਿਨਾ) ਕੋਈ ਹੋਰ ਉੱਦਮ ਕਰਨਾ, ਆਪਣੀ ਹਉਮੈ ਦੇ ਵਿਚ ਹੀ ਭਟਕਦੇ ਫਿਰਨਾ ਹੈ ।1। ਜਿਤਨਾ ਕੋਈ ਮਨੁੱਖ (ਕੋਈ ਵਿੱਦਿਆ) ਲਿਖਣੀ ਪੜ੍ਹਨੀ ਜਾਣਦਾ ਹੈ, ਉਤਨਾ ਹੀ ਉਸ ਨੂੰ ਆਪਣੀ ਵਿੱਦਿਆ ਦਾ ਮਾਣ ਹੈ (ਸੋ ਇਹ ਜ਼ਰੂਰੀ ਨਹੀਂ ਕਿ ਰੱਬ ਦੇ ਦਰ ਤੇ ਪਰਵਾਨ ਹੋਣ ਲਈ ਵਿੱਦਿਆ ਦੀ ਲੋੜ ਹੈ); ਜਿਤਨਾ ਹੀ ਕੋਈ ਬਹੁਤੇ ਤੀਰਥਾਂ ਦੀ ਯਾਤ਼੍ਰਾ ਕਰਦਾ ਹੈ, ਉਤਨਾ ਹੀ ਥਾਂ ਥਾਂ ਤੇ ਦੱਸਦਾ ਫਿਰਦਾ ਹੈ (ਕਿ ਮੈਂ ਫਲਾਣੇ ਤੀਰਥ ਤੇ ਇਸ਼ਨਾਨ ਕਰ ਆਇਆ ਹਾਂ । ਸੋ ਤੀਰਥ-ਯਾਤ਼੍ਰਾ ਭੀ ਅਹੰਕਾਰ ਦਾ ਹੀ ਕਾਰਨ ਬਣਦੀ ਹੈ) । ਕਿਸੇ ਨੇ (ਲੋਕਾਂ ਨੂੰ ਪਤਿਆਉਣ ਵਾਸਤੇ, ਧਰਮ ਦੇ) ਕਈ ਚਿਹਨ ਧਾਰੇ ਹੋਏ ਹਨ, ਅਤੇ ਕੋਈ ਆਪਣੇ ਸਰੀਰ ਨੂੰ ਕਸ਼ਟ ਦੇ ਰਿਹਾ ਹੈ, (ਉਸ ਨੂੰ ਭੀ ਇਹੀ ਕਹਿਣਾ ਠੀਕ ਜਾਪਦਾ ਹੈ ਕਿ) ਹੇ ਭਾਈ! ਆਪਣੇ ਕੀਤੇ ਦਾ ਦੁੱਖ ਸਹਾਰ (ਭਾਵ, ਇਹ ਭੇਖ ਧਾਰਨੇ ਸਰੀਰ ਨੂੰ ਦੁੱਖ ਦੇਣੇ ਭੀ ਰੱਬ ਦੇ ਦਰ ਤੇ ਕਬੂਲ ਨਹੀਂ ਹਨ) । (ਹੋਰ ਤੱਕੋ, ਜਿਸ ਨੇ) ਅੰਨ ਛੱਡਿਆ ਹੋਇਆ ਹੈ (ਪ੍ਰਭੂ ਦਾ ਸਿਮਰਨ ਤਾਂ ਨਹੀਂ ਕਰਦਾ, ਸਿਮਰਨ ਤਿਆਗ ਕੇ) ਉਸ ਨੂੰ ਇਹ ਹੋਰ ਹੀ ਕੰਮ ਚੰਗਾ ਲੱਗਾ ਹੋਇਆ ਹੈ । ਉਸ ਨੇ ਭੀ ਆਪਣੀ ਜ਼ਿੰਦਗੀ ਤਲਖ਼ ਬਣਾਈ ਹੋਈ ਹੈ ਅਤੇ ਦੁੱਖ ਸਹਾਰ ਰਿਹਾ ਹੈ । ਕੱਪੜੇ ਨਹੀਂ ਪਾਂਦਾ ਤੇ ਦਿਨ ਰਾਤ ਔਖਾ ਹੋ ਰਿਹਾ ਹੈ । (ਇੱਕਲਵਾਂਝੇ) ਚੁੱਪ ਵੱਟ ਕੇ (ਅਸਲੀ ਰਾਹ ਤੋਂ) ਖੁੰਝਿਆ ਹੋਇਆ ਹੈ, ਭਲਾ, ਦੱਸੋ (ਮਾਇਆ ਦੀ ਨੀਂਦਰ ਵਿਚ) ਸੁੱਤਾ ਹੋਇਆ ਮਨੁੱਖ ਗੁਰੂ ਤੋਂ ਬਿਨਾ ਕਿਵੇਂ ਜਾਗ ਸਕਦਾ ਹੈ? (ਇਕ) ਪੈਰਾਂ ਤੋਂ ਨੰਗਾ ਫਿਰਦਾ ਹੈ ਅਤੇ ਆਪਣੀ ਇਸ ਕੀਤੀ ਹੋਈ ਭੁੱਲ ਦਾ ਦੁੱਖ ਸਹਿ ਰਿਹਾ ਹੈ । (ਸੁੱਚਾ ਚੰਗਾ ਭੋਜਨ ਛੱਡ ਕੇ) ਜੂਠਾ ਮਿੱਠਾ ਖਾਂਦਾ ਹੈ ਅਤੇ ਸਿਰ ਵਿਚ ਸੁਆਹ ਪਾ ਰੱਖੀ ਹੈ, ਅਗਿਆਨੀ ਮੂਰਖ ਨੇ (ਇਸ ਤਰ੍ਹਾਂ) ਆਪਣੀ ਪੱਤ ਗਵਾ ਲਈ ਹੈ । ਪ੍ਰਭੂ ਦੇ ਨਾਮ ਤੋਂ ਬਿਨਾ ਹੋਰ ਕੋਈ ਉੱਦਮ ਪਰਵਾਨ ਨਹੀਂ ਹੈ । ਅੰਨ੍ਹਾ (ਮੂਰਖ) ਉਜਾੜਾਂ ਵਿਚ, ਮੜ੍ਹੀਆਂ ਵਿਚ, ਮਸਾਣਾਂ ਵਿਚ ਜਾ ਰਹਿੰਦਾ ਹੈ, (ਰੱਬ ਵਾਲਾ ਰਸਤਾ) ਨਹੀਂ ਸਮਝਦਾ ਤੇ ਸਮਾਂ ਵਿਹਾ ਜਾਣ ਤੇ ਪਛਤਾਂਦਾ ਹੈ । ਜਿਸ ਮਨੁੱਖ ਨੂੰ ਗੁਰੂ ਮਿਲ ਪਿਆ ਹੈ (ਅਸਲੀ) ਸੁਖ ਉਹੀ ਮਾਣਦਾ ਹੈ, ਉਹ (ਵਡਭਾਗੀ) ਰੱਬ ਦਾ ਨਾਮ ਆਪਣੇ ਹਿਰਦੇ ਵਿਚ (ਟਿਕਾਂਦਾ) ਹੈ । (ਪਰ) ਹੇ ਨਾਨਕ! ਗੁਰੂ ਭੀ ਉਸੇ ਨੂੰ ਹੀ ਮਿਲਦਾ ਹੈ ਜਿਸ ਉੱਤੇ ਆਪ ਦਾਤਾਰ ਮਿਹਰ ਦੀ ਨਜ਼ਰ ਕਰਦਾ ਹੈ । ਉਸ ਸੰਸਾਰ ਦੀਆਂ ਆਸਾਂ ਤੇ ਫ਼ਿਕਰਾਂ ਤੋਂ ਨਿਰਲੇਪ ਹੋ ਕੇ ਗੁਰੂ ਦੇ ਸ਼ਬਦ ਦੁਆਰਾ ਆਪਣੀ ਹਉਮੈ ਨੂੰ ਸਾੜ ਦੇਂਦਾ ਹੈ ।2। (ਹੇ ਪ੍ਰਭੂ!) ਤੈਨੂੰ ਆਪਣੇ ਮਨ ਵਿਚ ਭਗਤ ਪਿਆਰੇ ਲਗਦੇ ਹਨ, ਜੋ ਤੇਰੀ ਸਿਫ਼ਤਿ-ਸਾਲਾਹ ਕਰ ਰਹੇ ਹਨ ਤੇ ਤੇਰੇ ਦਰ ਉੱਤੇ ਸੋਭ ਰਹੇ ਹਨ । ਹੇ ਨਾਨਕ! ਭਾਗ-ਹੀਣ ਮਨੁੱਖ ਭਟਕਦੇ ਫਿਰਦੇ ਹਨ, ਉਨ੍ਹਾਂ ਨੂੰ ਪ੍ਰਭੂ ਦੇ ਦਰ ਤੇ ਥਾਂ ਨਹੀਂ ਮਿਲਦੀ, (ਕਿਉਂਕਿ) ਇਹ (ਵਿਚਾਰੇ) ਆਪਣੇ ਅਸਲੇ ਨੂੰ ਨਹੀਂ ਸਮਝਦੇ, (ਰੱਬੀ ਗੁਣ ਦੀ ਪੂੰਜੀ ਆਪਣੇ ਅੰਦਰ) ਹੋਣ ਤੋਂ ਬਿਨਾ ਹੀ ਆਪਣੇ ਆਪ ਨੂੰ ਵੱਡਾ ਜਤਲਾਂਦੇ ਹਨ । (ਹੇ ਪ੍ਰਭੂ!) ਮੈਂ ਨੀਵੀਂ ਜਾਤ ਵਾਲਾ (ਤੇਰੇ ਦਰ ਦਾ) ਇਕ ਮਾੜਾ ਜਿਹਾ ਢਾਢੀ ਹਾਂ, ਹੋਰ ਲੋਕ (ਆਪਣੇ ਆਪ ਨੂੰ) ਉੱਤਮ ਜਾਤ ਵਾਲੇ ਅਖਵਾਂਦੇ ਹਨ । ਜੋ ਤੇਰਾ ਭਜਨ ਕਰਦੇ ਹਨ, ਮੈਂ ਉਹਨਾਂ ਪਾਸੋਂ (ਤੇਰਾ ‘ਨਾਮ’) ਮੰਗਦਾ ਹਾਂ ।9।
English Translation :

SHALOK, FIRST MEHL:

You may read and read loads of books; you may read and study vast multitudes of books. You may read and read boat-loads of books; you may read and read and fill pits with them. You may read them year after year; you may read them as many months are there are. You may read them all your life; you may read them with every breath. O Nanak, only one thing is of any account: everything else is useless babbling and idle talk in ego. || 1 || FIRST MEHL: The more one write and reads, the more one burns. The more one wanders at sacred shrines of pilgrimage, the more one talks uselessly. The more one wears religious robes, the more pain he causes his body. O my soul, you must endure the consequences of your own actions. One who does not eat the corn, misses out on the taste. One obtains great pain, in the love of duality. One who does not wear any clothes, suffers night and day. Through silence, he is ruined. How can the sleeping one be awakened without the Guru? One who goes barefoot suffers by his own actions. One who eats filth and throws ashes on his head — the blind fool loses his honor. Without the Name, nothing is of any use. One who lives in the wilderness, in cemetaries and cremation grounds — that blind man does not know the Lord; he regrets and repents in the end. One who meets the True Guru finds peace. He enshrines the Name of the Lord in his mind. O Nanak, when the Lord grants His Grace, He is obtained. He becomes free of hope and fear, and burns away his ego with the Word of the Shabad. || 2 || PAUREE: Your devotees are pleasing to Your Mind, Lord. They look beautiful at Your door, singing Your Praises. O Nanak, those who are denied Your Grace, find no shelter at Your Door; they continue wandering. Some do not understand their origins, and without cause, they display their self-conceit. I am the Lord’s minstrel, of low social status; others call themselves high caste. I seek those who meditate on You. || 9 ||

Friday, 20th Poh (Samvat 540 Nanakshahi) (Page: 467)
 


TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[January 3, 2009, Saturday 05:30 AM. IST]
ੴ ਸਤਿਗੁਰ ਪ੍ਰਸਾਦਿ ॥
ਰਾਗੁ ਬਿਹਾਗੜਾ ਮਹਲਾ 9 ॥

ਹਰਿ ਕੀ ਗਤਿ ਨਹਿ ਕੋਉ ਜਾਨੈ ॥ ਜੋਗੀ ਜਤੀ ਤਪੀ ਪਚਿ ਹਾਰੇ ਅਰੁ ਬਹੁ ਲੋਗ ਸਿਆਨੇ ॥1॥ ਰਹਾਉ ॥ ਛਿਨ ਮਹਿ ਰਾਉ ਰੰਕ ਕਉ ਕਰਈ ਰਾਉ ਰੰਕ ਕਰਿ ਡਾਰੇ ॥ ਰੀਤੇ ਭਰੇ ਭਰੇ ਸਖਨਾਵੈ ਯਹ ਤਾ ਕੋ ਬਿਵਹਾਰੇ ॥1॥ ਅਪਨੀ ਮਾਇਆ ਆਪਿ ਪਸਾਰੀ ਆਪਹਿ ਦੇਖਨਹਾਰਾ ॥ ਨਾਨਾ ਰੂਪੁ ਧਰੇ ਬਹੁ ਰੰਗੀ ਸਭ ਤੇ ਰਹੈ ਨਿਆਰਾ ॥2॥ ਅਗਨਤ ਅਪਾਰੁ ਅਲਖ ਨਿਰੰਜਨ ਜਿਹ ਸਭ ਜਗੁ ਭਰਮਾਇਓ ॥ ਸਗਲ ਭਰਮ ਤਜਿ ਨਾਨਕ ਪ੍ਰਾਣੀ ਚਰਨਿ ਤਾਹਿ ਚਿਤੁ ਲਾਇਓ ॥3॥1॥2॥


ਸ਼ਨੀਵਾਰ, 21 ਪੋਹ (ਸੰਮਤ 540 ਨਾਨਕਸ਼ਾਹੀ)(ਅੰਗ: 537)

ਪੰਜਾਬੀ ਵਿਆਖਿਆ :
ੴ ਸਤਿਗੁਰ ਪ੍ਰਸਾਦਿ ॥

ਰਾਗੁ ਬਿਹਾਗੜਾ ਮਹਲਾ 9 ॥


ਹੇ ਭਾਈ! ਅਨੇਕਾਂ ਜੋਗੀ, ਅਨੇਕਾਂ ਤਪੀ, ਅਤੇ ਹੋਰ ਬਥੇਰੇ ਸਿਆਣੇ ਮਨੁੱਖ ਖਪ ਖਪ ਕੇ ਹਾਰ ਗਏ ਹਨ, ਪਰ ਕੋਈ ਭੀ ਮਨੁੱਖ ਇਹ ਨਹੀਂ ਜਾਣ ਸਕਦਾ ਕਿ ਪਰਮਾਤਮਾ ਕਿਹੋ ਜਿਹਾ ਹੈ ।1।ਰਹਾਉ। ਹੇ ਭਾਈ! ਉਹ ਪਰਮਾਤਮਾ ਇਕ ਛਿਨ ਵਿਚ ਕੰਗਾਲ ਨੂੰ ਰਾਜਾ ਬਣਾ ਦੇਂਦਾ ਹੈ, ਤੇ, ਰਾਜੇ ਨੂੰ ਕੰਗਾਲ ਕਰ ਦੇਂਦਾ ਹੈ, ਖ਼ਾਲੀ ਭਾਂਡਿਆਂ ਨੂੰ ਭਰ ਦੇਂਦਾ ਹੈ ਤੇ ਭਰਿਆਂ ਨੂੰ ਖ਼ਾਲੀ ਕਰ ਦੇਂਦਾ ਹੈ (ਗ਼ਰੀਬਾਂ ਨੂੰ ਅਮੀਰ ਤੇ ਅਮੀਰਾਂ ਨੂੰ ਗ਼ਰੀਬ ਬਣਾ ਦੇਂਦਾ ਹੈ)—ਇਹ ਉਸ ਦਾ ਨਿੱਤ ਦਾ ਕੰਮ ਹੈ ।1। (ਹੇ ਭਾਈ! ਇਸ ਦਿੱਸਦੇ ਜਗਤ-ਰੂਪ ਤਮਾਸ਼ੇ ਵਿਚ) ਪਰਮਾਤਮਾ ਨੇ ਆਪਣੀ ਮਾਇਆ ਆਪ ਖਿਲਾਰੀ ਹੋਈ ਹੈ, ਉਹ ਆਪ ਹੀ ਇਸ ਦੀ ਸੰਭਾਲ ਕਰ ਰਿਹਾ ਹੈ । ਉਹ ਅਨੇਕਾਂ ਰੰਗਾਂ ਦਾ ਮਾਲਕ ਪ੍ਰਭੂ ਕਈ ਤਰ੍ਹਾਂ ਦੇ ਰੂਪ ਧਾਰ ਲੈਂਦਾ ਹੈ, ਤੇ ਸਾਰਿਆਂ ਰੂਪਾਂ ਤੋਂ ਵੱਖਰਾ ਭੀ ਰਹਿੰਦਾ ਹੈ ।2। ਹੇ ਭਾਈ! ਉਸ ਪਰਮਾਤਮਾ ਦੇ ਗੁਣ ਗਿਣੇ ਨਹੀਂ ਜਾ ਸਕਦੇ, ਉਹ ਬੇਅੰਤ ਹੈ, ਉਹ ਅਦ਼੍ਰਿਸ਼ਟ ਹੈ, ਉਹ ਨਿਰਲੇਪ ਹੈ, ਉਸ ਪਰਮਾਤਮਾ ਨੇ ਹੀ ਸਾਰੇ ਜਗਤ ਨੂੰ (ਮਾਇਆ ਦੀ) ਭਟਕਣਾ ਵਿਚ ਪਾਇਆ ਹੋਇਆ ਹੈ । ਹੇ ਨਾਨਕ! (ਆਖ—) ਜਿਸ ਮਨੁੱਖ ਨੇ ਉਸ ਦੇ ਚਰਨਾਂ ਵਿਚ ਮਨ ਜੋੜਿਆ ਹੈ, ਇਹ ਮਾਇਆ ਦੀਆਂ ਸਾਰੀਆਂ ਭਟਕਣਾਂ ਤਿਆਗ ਕੇ ਹੀ ਜੋੜਿਆ ਹੈ ।3।1।2।
English Translation :

ONE UNIVERSAL CREATOR GOD. BY THE GRACE OF THE TRUE GURU:
RAAG BIHAAGRAA, NINTH MEHL:

No one knows the state of the Lord. The Yogis, the celibates, the austere penitents, and all sorts of clever people have failed. || 1 || Pause || In an instant, He changes the beggar into a king, and the king into a beggar. He fills what is empty, and empties what is full. Such are His ways. || 1 || He Himself spread out the expanse of His Maya, and He Himself beholds it. He assumes so many forms, and plays so many games, and yet He remains distinct and detached from it all. || 2 || Incalculable, infinite, incomprehensible and immaculate, He has misled the whole world. So give up all your doubts; prays Nanak, O mortal, focus your consciousness on His Feet. || 3 || 1 || 2 ||

Saturday, 21st Poh (Samvat 540 Nanakshahi)(Page: 537)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[January 4, 2009, Sunday 05:30 AM. IST]
ਵਡਹੰਸੁ ਮਹਲਾ 3 ॥

ਮਨੂਆ ਦਹ ਦਿਸ ਧਾਵਦਾ ਓਹੁ ਕੈਸੇ ਹਰਿ ਗੁਣ ਗਾਵੈ ॥ ਇੰਦ੍ਰੀ ਵਿਆਪਿ ਰਹੀ ਅਧਿਕਾਈ ਕਾਮੁ ਕ਼੍ਰੋਧੁ ਨਿਤ ਸੰਤਾਵੈ ॥1॥ ਵਾਹੁ ਵਾਹੁ ਸਹਜੇ ਗੁਣ ਰਵੀਜੈ ॥ ਰਾਮ ਨਾਮੁ ਇਸੁ ਜੁਗ ਮਹਿ ਦੁਲਭੁ ਹੈ ਗੁਰਮਤਿ ਹਰਿ ਰਸੁ ਪੀਜੈ ॥1॥ ਰਹਾਉ ॥ ਸਬਦੁ ਚੀਨਿ ਮਨੁ ਨਿਰਮਲੁ ਹੋਵੈ ਤਾ ਹਰਿ ਕੈ ਗੁਣਿ ਗਾਵੈ ॥ ਗੁਰਮਤੀ ਆਪੈ ਆਪੁ ਪਛਾਣੈ ਤਾ ਨਿਜ ਘਰਿ ਵਾਸਾ ਪਾਵੈ ॥2॥ ਏ ਮਨਿ ਮੇਰੇ ਸਦਾ ਰੰਗਿ ਰਾਤੇ ਸਦਾ ਹਰਿ ਕੇ ਗੁਣ ਗਾਉ ॥ ਹਰਿ ਨਿਰਮਲੁ ਸਦਾ ਸੁਖਦਾਤਾ ਮਨਿ ਚਿੰਦਿਆ ਫਲੁ ਪਾਉ ॥3॥ ਹਮ ਨੀਚ ਸੇ ਊਤਮ ਭਏ ਹਰਿ ਕੀ ਸਰਣਾਈ ॥ ਪਾਥਰੁ ਡੁਬਦਾ ਕਾਢਿ ਲੀਆ ਸਾਚੀ ਵਡਿਆਈ ॥5॥ ਬਿਖੁ ਸੇ ਅੰਮ੍ਰਿਤ ਭਏ ਗੁਰਮਤਿ ਬੁਧਿ ਪਾਈ ॥ ਅਕਹੁ ਪਰਮਲ ਭਏ ਅੰਤਰਿ ਵਾਸਨਾ ਵਸਾਈ ॥5॥ ਮਾਣਸ ਜਨਮੁ ਦੁਲੰਭੁ ਹੈ ਜਗ ਮਹਿ ਖਟਿਆ ਆਇ ॥ ਪੂਰੈ ਭਾਗਿ ਸਤਿਗੁਰ ਮਿਲੈ ਹਰਿ ਨਾਮੁ ਧਿਆਇ ॥6॥ ਮਨਮੁਖ ਭੂਲੇ ਬਿਖੁ ਲਗੇ ਅਹਿਲਾ ਜਨਮੁ ਗਵਾਇਆ ॥ ਹਰਿ ਕਾ ਨਾਮੁ ਸਦਾ ਸੁਖ ਸਾਗਰੁ ਸਾਚਾ ਸਬਦੁ ਨ ਭਾਇਆ ॥7॥ ਮੁਖਹੁ ਹਰਿ ਹਰਿ ਸਭੁ ਕੋ ਕਰੈ ਵਿਰਲੈ ਹਿਰਦੈ ਵਸਾਇਆ ॥ ਨਾਨਕ ਜਿਨ ਕੈ ਹਿਰਦੈ ਵਸਿਆ ਮੋਖ ਮੁਕਤਿ ਤਿਨ੍ ਪਾਇਆ ॥8॥2॥


ਐਤਵਾਰ, 22 ਪੋਹ (ਸੰਮਤ 540 ਨਾਨਕਸ਼ਾਹੀ)(ਅੰਗ : 565)

ਪੰਜਾਬੀ ਵਿਆਖਿਆ :
ਵਡਹੰਸੁ ਮਹਲਾ 3 ॥


ਹੇ ਭਾਈ! ਉਹ ਮਨੁੱਖ ਪਰਮਾਤਮਾ ਦੇ ਗੁਣ ਨਹੀਂ ਗਾ ਸਕਦਾ, ਜਿਸ ਦਾ ਹੋਛਾ ਮਨ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਜਿਸ ਉਤੇ ਕਾਮ-ਵਾਸਨਾ ਬਹੁਤ ਜ਼ੋਰ ਪਾਈ ਰੱਖਦੀ ਹੈ, ਜਿਸ ਨੂੰ ਕਾਮ ਸਦਾ ਸਤਾਂਦਾ ਰਹਿੰਦਾ ਹੈ ਜਿਸ ਨੂੰ ਕ੍ਰੋਧ ਸਦਾ ਦੁਖੀ ਕਰਦਾ ਰਹਿੰਦਾ ਹੈ।1। ਹੇ ਭਾਈ! ਆਤਮਕ ਅਡੋਲਤਾ ਵਿਚ ਟਿਕ ਕੇ ਹੀ ਪਰਮਾਤਮਾ ਦੇ ਗੁਣਾਂ ਦੀ ਸਿਫ਼ਤਿ ਸਾਲਾਹ ਕੀਤੀ ਜਾ ਸਕਦੀ ਹੈ। ਮਨੁੱਖਾ ਜਨਮ ਵਿਚ ਪਰਮਾਤਮਾ ਦਾ ਨਾਮ ਇਕ ਦੁਰਲਭ ਵਸਤੂ ਹੈ। ਗੁਰੂ ਦੀ ਮਤਿ ਉੱਤੇ ਤੁਰ ਕੇ ਹੀ ਪਰਮਾਤਮਾ ਦੇ ਨਾਮ ਦਾ ਰਸ ਪੀਤਾ ਜਾ ਸਕਦਾ ਹੈ।1।ਰਹਾਉ।ਹੇ ਭਾਈ! ਜਦੋਂ ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਮਨ ਪਵਿਤ੍ਰ ਹੋ ਜਾਂਦਾ ਹੈ ਤਦੋਂ ਹੀ ਉਹ ਪਰਮਾਤਮਾ ਦੀ ਸਿਫ਼ਤਿ ਸਾਲਾਹ ਦੇ ਗੀਤ ਗਾਂਦਾ ਹੈ। ਜਦੋਂ ਮਨੁੱਖ ਗੁਰੂ ਦੀ ਮਤਿ ਉਤੇ ਤੁਰ ਕੇ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਹੈ ਤਦੋਂ ਉਹ ਪਰਮਾਤਮਾ ਦੇ ਚਰਨਾਂ ਵਿਚ ਥਾਂ ਪ੍ਰਾਪਤ ਕਰ ਲੈਂਦਾ ਹੈ।2। ਹੇ ਮੇਰੇ ਮਨ! ਸਦਾ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹੁ, ਸਦਾ ਪਰਮਾਤਮਾ ਦੀ ਸਿਫ਼ਤਿ ਸਾਲਾਹ ਦੇ ਗੀਤ ਗਾਂਦਾ ਰਹੁ। ਹੇ ਭਾਈ! ਪਰਮਾਤਮਾ ਸਦਾ ਪਵਿਤ੍ਰ ਹੈ, ਸਦਾ ਸੁਖ ਦੇਣ ਵਾਲਾ ਹੈ। ਉਸ ਦੀ ਸਿਫ਼ਤਿ ਸਾਲਾਹ ਕਰਿਆ ਕਰ, ਮਨ-ਇੱਛਤ ਫਲ ਹਾਸਲ ਕਰੇਂਗਾ।3। ਹੇ ਭਾਈ! ਪਰਮਾਤਮਾ ਦੀ ਸਰਨ ਪਿਆਂ ਅਸੀਂ ਜੀਵ ਨੀਚਾਂ ਤੋਂ ਉੱਤਮ ਬਣ ਜਾਂਦੇ ਹਾਂ। ਪਰਮਾਤਮਾ ਪੱਥਰ-ਚਿੱਤ ਮਨੁੱਖ ਨੂੰ ਭੀ ਵਿਕਾਰਾਂ ਵਿਚ ਡੁੱਬਦੇ ਨੂੰ ਕੱਢ ਲੈਂਦਾ ਹੈ, ਤੇ, ਸਦਾ ਕਾਇਮ ਰਹਿਣ ਵਾਲੀ ਇੱਜ਼ਤ ਬਖ਼ਸ਼ਦਾ ਹੈ।4। ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਮਤਿ ਉਤੇ ਤੁਰ ਕੇ ਸ਼੍ਰੇਸ਼ਟ ਅਕਲ ਹਾਸਲ ਕਰ ਲੈਂਦੇ ਹਨ ਉਹ ਮਾਨੋਂ ਜ਼ਹਿਰ ਤੋਂ ਅੰਮ੍ਰਿਤ ਬਣ ਜਾਂਦੇ ਹਨ, ਉਹ ਮਾਨੋ ਅੱਕ ਤੋਂ ਚੰਦਨ ਬਣ ਜਾਂਦੇ ਹਨ, ਉਹਨਾਂ ਦੇ ਅੰਦਰ ਸੁੱਚੇ ਆਤਮਕ ਜੀਵਨ ਦੀ ਸੁਗੰਧੀ ਆ ਵੱਸਦੀ ਹੈ।5। ਹੇ ਭਾਈ! ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, ਜਗਤ ਵਿਚ ਆ ਕੇ ਮਨੁੱਖਾ ਜਨਮ ਦੀ ਰਾਹੀਂ ਉਸੇ ਮਨੁੱਖ ਨੇ ਕੁਝ ਖੱਟਿਆ ਜਾਣੋ, ਜਿਸ ਨੂੰ ਪੂਰੇ ਭਾਗਾਂ ਨਾਲ ਗੁਰੂ ਮਿਲ ਪੈਂਦਾ ਹੈ, ਤੇ, ਪਰਮਾਤਮਾ ਦਾ ਨਾਮ ਸਿਮਰਦਾ ਹੈ।6। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਕੁਰਾਹੇ ਪਏ ਰਹਿੰਦੇ ਹਨ। ਆਤਮਕ ਮੌਤ ਲਿਆਉਣ ਵਾਲੇ ਵਿਕਾਰਾਂ ਦੇ ਸ਼ਹਿਰ ਵਿਚ ਮਸਤ ਰਹਿੰਦੇ ਹਨ, ਤੇ, ਕੀਮਤੀ ਮਨੁੱਖਾ ਜਨਮ ਗਵਾ ਲੈਂਦੇ ਹਨ। ਸਦਾ ਹੀ ਸੁੱਖਾਂ ਨਾਲ ਭਰਪੂਰ ਹਰਿ-ਨਾਮ ਉਹਨਾਂ ਨੂੰ ਪਸੰਦ ਨਹੀਂ ਆਉਂਂਦਾ, ਸਦਾ-ਥਿਰ ਹਰੀ ਦੀ ਸਿਫ਼ਤਿ ਸਾਲਾਹ ਵਾਲਾ ਗੁਰ-ਸ਼ਬਦ ਉਹਨਾਂ ਨੂੰ ਚੰਗਾ ਨਹੀਂ ਲੱਗਦਾ।7। ਹੇ ਭਾਈ! ਮੂੰਹ ਨਾਲ ਬਾਹਰੋਂ ਬਾਹਰੋਂ ਤਾਂ ਹਰੇਕ ਮਨੁੱਖ ਪਰਮਾਤਮਾ ਦਾ ਨਾਮ ਉਚਾਰ ਦੇਂਦਾ ਹੈ, ਪਰ ਕਿਸੇ ਵਿਰਲੇ ਨੇ ਹਰਿ-ਨਾਮ ਆਪਣੇ ਹਿਰਦੇ ਵਿਚ ਵਸਾਇਆ ਹੈ। ਹੇ ਨਾਨਕ! ਆਖ- ਜਿਨ੍ਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵਸਦਾ ਹੈ ਉਹ ਮਨੁੱਖ ਵਿਕਾਰਾਂ ਤੋਂ ਖਲਾਸੀ ਪ੍ਰਾਪਤ ਕਰ ਲੈਂਦੇ ਹਨ।8।2।
English Translation :

WADAHANS, THIRD MEHL:

The mind wanders in the ten directions — how can one sing the Glorious Praises of the Lord? It is totally engrossed in sensuality, constantly tormented by sexual desire and anger. || 1 || Waaho! Waaho! Hail! Hail! Chant His Glorious Praise. The Lord’s Name is so difficult to obtain in this age; under Guru’s Instruction, drink in the subtle essence of the Lord. || 1 || Pause || Remembering the Word of the Shabad, the mind becomes immaculate, and then one sings the Glorious Praises of the Lord. Under Guru’s Instruction, one comes to understand his own self, and then he comes to dwell in the home of his heart. || 2 || O my mind, be imbued forever with the Lord’s Love, and sing the Glorious Praises of the Lord forever. The Immaculate Lord is forever the Giver of peace; from Him, one receives the fruits of the mind’s desires. || 3 || I am lowly, but I have been exalted, entering the Sanctuary of the Lord. He has lifted up the sinking stone; True is His glorious greatness. || 4 || From poison, I have been transformed into Ambrosial Nectar; under Guru’s Instruction, I have obtained wisdom. From bitter herbs, I have been transformed into sandalwood; this fragrance permeates deep within my being. || 5 || This human birth is very precious; one must earn the right to come into the world. By perfect destiny, I met the True Guru; I meditate on the Name of the Lord. || 6 || The self-willed manmukhs are deluded; attached to corruption, they waste away their lives in vain. The Name of the Lord is forever an ocean of peace, but the manmukhs do not love the True Word of the Shabad. || 7 || Everyone can chant the Name of the Lord, Har, Har with their mouths, but only a few enshrine it within their hearts. O Nanak, those who enshrine the Lord within their hearts, attain liberation and emancipation. || 8 || 2 ||

Sunday, 22nd Poh (Samvat 540 Nanakshahi) (Page: 565)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[January 5, 2009, Monday 05:30 AM. IST]
ਵਡਹੰਸੁ ਮਹਲਾ 1 ਦਖਣੀ ॥

ਸਚੁ ਸਿਰੰਦਾ ਸਚਾ ਜਾਣੀਐ ਸਚੜਾ ਪਰਵਦਗਾਰੋ ॥ ਜਿਿਨ ਆਪੀਨੈ ਆਪੁ ਸਾਜਿਆ ਸਚੜਾ ਅਲਖ ਅਪਾਰੋ ॥ ਦੁਇ ਪੁੜ ਜੋੜਿ ਵਿਛੋੜਿਅਨੁ ਗੁਰ ਬਿਨੁ ਘੋਰੁ ਅੰਧਾਰੋ ॥ ਸੂਰਜੁ ਚੰਦੁ ਸਿਰਜਿਅਨੁ ਅਹਿਿਨਸਿ ਚਲਤੁ ਵੀਚਾਰੋ ॥1॥ ਸਚੜਾ ਸਾਹਿਬੁ ਸਚੁ ਤੂ ਸਚੜਾ ਦੇਹਿ ਪਿਆਰੋ ॥ ਰਹਾਉ ॥ ਤੁਧੁ ਸਿਰਜੀ ਮੇਦਨੀ ਦੁਖੁ ਸੁਖੁ ਦੇਵਣਹਾਰੋ ॥ ਨਾਰੀ ਪੁਰਖ ਸਿਰਜਿਐ ਬਿਖੁ ਮਾਇਆ ਮੋਹੁ ਪਿਆਰੋ ॥ ਖਾਣੀ ਬਾਣੀ ਤੇਰੀਆ ਦੇਹਿ ਜੀਆ ਆਧਾਰੋ ॥ ਕੁਦਰਤਿ ਤਖਤੁ ਰਚਾਇਆ ਸਚਿ ਨਿਬੇੜਣਹਾਰੋ ॥2॥ ਆਵਾ ਗਵਣੁ ਸਿਰਜਿਆ ਤੂ ਥਿਰੁ ਕਰਣੈਹਾਰੋ ॥ ਜੰਮਣੁ ਮਰਣਾ ਆਇ ਗਇਆ ਬਧਿਕੁ ਜੀਉ ਬਿਕਾਰੋ ॥ ਭੂਡੜੈ ਨਾਮੁ ਵਿਸਾਰਿਆ ਬੂਡੜੈ ਕਿਆ ਤਿਸੁ ਚਾਰੋ ॥ ਗੁਣ ਛੋਡਿ ਬਿਖੁ ਲਦਿਆ ਅਵਗੁਣ ਕਾ ਵਣਜਾਰੋ ॥3॥ ਸਦੜੇ ਆਏ ਤਿਨਾ ਜਾਨੀਆ ਹੁਕਮਿ ਸਚੇ ਕਰਤਾਰੋ ॥ ਨਾਰੀ ਪੁਰਖ ਵਿਛੁੰਨਿਆ ਵਿਛੁੜਿਆ ਮੇਲਣਹਾਰੋ ॥ ਰੂਪੁ ਨ ਜਾਣੈ ਸੋਹਣੀਐ ਹੁਕਮਿ ਬਧੀ ਸਿਿਰ ਕਾਰੋ ॥ ਬਾਲਕ ਬਿਰਧਿ ਨ ਜਾਣਨੀ ਤੋੜਨਿ ਹੇਤੁ ਪਿਆਰੋ ॥4॥ ਨਉ ਦਰ ਠਾਕੇ ਹੁਕਮਿ ਸਚੈ ਹੰਸੁ ਗਇਆ ਗੈਣਾਰੇ ॥ ਸਾ ਧਨ ਛੁਟੀ ਮੁਠੀ ਝੂਠਿ ਵਿਧਣੀਆ ਮਿਰਤਕੜਾ ਅੰਙਨੜੇ ਬਾਰੇ ॥ ਸੁਰਤਿ ਮੁਈ ਮਰੁ ਮਾਈਏ ਮਹਲ ਰੁੰਨੀ ਦਰ ਬਾਰੇ ॥ ਰੋਵਹੁ ਕੰਤ ਮਹੇਲੀਹੋ ਸਚੇ ਕੇ ਗੁਣ ਸਾਰੇ ॥5॥ ਜਲਿ ਮਲਿ ਜਾਨੀ ਨਾਵਾਲਿਆ ਕਪੜਿ ਪਟਿ ਅੰਬਾਰੇ ॥ ਵਾਜੇ ਵਜੇ ਸਚੀ ਬਾਣੀਆ ਪੰਚ ਮੁਏ ਮਨੁ ਮਾਰੇ ॥ ਜਾਨੀ ਵਿਛੁੰਨੜੇ ਮੇਰਾ ਮਰਣੁ ਭਇਆ ਧ੍ਰਿਗੁ ਜੀਵਣੁ ਸੰਸਾਰੇ ॥ ਜੀਵਤੁ ਮਰੈ ਸੁ ਜਾਣੀਐ ਪਿਰ ਸਚੜੈ ਹੇਤਿ ਪਿਆਰੇ ॥6॥ ਤੁਸੀ ਰੋਵਹੁ ਰੋਵਣ ਆਈਹੋ ਝੂਠਿ ਮੁਠੀ ਸੰਸਾਰੇ ॥ ਹਉ ਮੁਠੜੀ ਧੰਧੈ ਧਾਵਣੀਆ ਪਿਿਰ ਛੋਡਿਅੜੀ ਵਿਧਣਕਾਰੇ ॥ ਘਰਿ ਘਰਿ ਕੰਤੁ ਮਹੇਲੀਆ ਰੂੜੈ ਹੇਤਿ ਪਿਆਰੇ ॥ ਮੈ ਪਿਰੁ ਸਚੁ ਸਾਲਾਹਣਾ ਹਉ ਰਹਸਿਅੜੀ ਨਾਮਿ ਭਤਾਰੇ ॥7॥ ਗੁਰਿ ਮਿਿਲਐ ਵੇਸੁ ਪਲਟਿਆ ਸਾ ਧਨ ਸਚੁ ਸੀਗਾਰੋ ॥ ਆਵਹੁ ਮਿਲਹੁ ਸਹੇਲੀਹੋ ਸਿਮਰਹੁ ਸਿਰਜਣਹਾਰੋ ॥ ਬਈਅਰਿ ਨਾਮਿ ਸੁੋਹਾਗਣੀ ਸਚੁ ਸਵਾਰਣਹਾਰੋ ॥ ਗਾਵਹੁ ਗੀਤੁ ਨ ਬਿਰਹੜਾ ਨਾਨਕ ਬ੍ਰਹਮ ਬੀਚਾਰੋ ॥8॥3॥


ਸੋਮਵਾਰ, 23 ਪੋਹ (ਸੰਮਤ 540 ਨਾਨਕਸ਼ਾਹੀ)(ਅੰਗ:580)

ਪੰਜਾਬੀ ਵਿਆਖਿਆ :
ਵਡਹੰਸੁ ਮਹਲਾ 1 ਦਖਣੀ ॥


ਹੇ ਭਾਈ! ਨਿਸ਼ਚਾ ਕਰੋ ਕਿ ਜਗਤ ਨੂੰ ਪੈਦਾ ਕਰਨ ਵਾਲਾ ਪਰਮਾਤਮਾ ਹੀ ਸਦਾ-ਥਿਰ ਰਹਿਣ ਵਾਲਾ ਹੈ, ਉਹ ਸਦਾ-ਥਿਰ ਪ੍ਰਭੂ (ਜੀਵਾਂ ਦੀ) ਪਾਲਣਾ ਕਰਨ ਵਾਲਾ ਹੈ, ਜਿਸ ਸਦਾ-ਥਿਰ ਨੇ ਆਪ ਹੀ ਆਪਣੇ ਆਪ ਨੂੰ (ਜਗਤ ਦੇ ਰੂਪ ਵਿਚ) ਪਰਗਟ ਕੀਤਾ ਹੋਇਆ ਹੈ, ਉਹ ਅਦ਼੍ਰਿਸ਼ਟ ਹੈ ਤੇ ਬੇਅੰਤ ਹੈ । (ਧਰਤੀ ਤੇ ਆਕਾਸ਼ ਜਗਤ ਦੇ) ਦੋਵੇਂ ਪੁੜ ਜੋੜ ਕੇ (ਭਾਵ, ਜਗਤ-ਰਚਨਾ ਕਰ ਕੇ) ਉਸ ਪ੍ਰਭੂ ਨੇ ਜੀਵਾਂ ਨੂੰ ਮਾਇਆ ਦੇ ਮੋਹ ਵਿਚ ਫਸਾ ਕੇ ਆਪਣੇ ਨਾਲੋਂ ਵਿਛੋੜ ਦਿੱਤਾ ਹੈ (ਭਾਵ, ਇਹ ਪ੍ਰਭੂ ਦੀ ਰਜ਼ਾ ਹੈ ਕਿ ਜੀਵ ਮੋਹ ਵਿਚ ਫਸ ਕੇ ਪ੍ਰਭੂ ਨੂੰ ਭੁਲਾ ਬੈਠੇ ਹਨ) । ਗੁਰੂ ਤੋਂ ਬਿਨਾ (ਜਗਤ ਵਿਚ ਮਾਇਆ ਦੇ ਮੋਹ ਦਾ) ਘੁੱਪ ਹਨੇਰਾ ਹੈ । ਉਸ ਪਰਮਾਤਮਾ ਨੇ ਹੀ ਸੂਰਜ ਤੇ ਚੰਦ਼੍ਰਮਾ ਬਣਾਏ ਹਨ, (ਸੂਰਜ) ਦਿਨ ਵੇਲੇ (ਚੰਦ਼੍ਰਮਾ) ਰਾਤ ਵੇਲੇ (ਚਾਨਣ ਦੇਂਦਾ ਹੈ) । (ਹੇ ਭਾਈ!) ਚੇਤੇ ਰੱਖੋ ਕਿ ਪ੍ਰਭੂ ਦਾ ਬਣਾਇਆ ਇਹ ਜਗਤ-ਤਮਾਸ਼ਾ ਹੈ ।1। ਹੇ ਪ੍ਰਭੂ! ਤੂੰ ਸਦਾ ਹੀ ਥਿਰ ਰਹਿਣ ਵਾਲਾ ਮਾਲਕ ਹੈਂ । ਤੂੰ ਆਪ ਹੀ ਸਭ ਜੀਵਾਂ ਨੂੰ ਸਦਾ-ਥਿਰ ਰਹਿਣ ਵਾਲੇ ਪਿਆਰ ਦੀ ਦਾਤਿ ਦੇਂਦਾ ਹੈਂ ।ਰਹਾਉ। ਹੇ ਪ੍ਰਭੂ! ਤੂੰ ਹੀ ਸ੍ਰਿਸ਼ਟੀ ਪੈਦਾ ਕੀਤੀ ਹੈ (ਜੀਵਾਂ ਨੂੰ) ਦੁੱਖ ਤੇ ਸੁਖ ਦੇਣ ਵਾਲਾ ਭੀ ਤੂੰ ਹੀ ਹੈਂ । (ਜਗਤ ਵਿਚ) ਇਸਤ਼੍ਰੀਆਂ ਤੇ ਮਰਦ ਭੀ ਤੂੰ ਪੈਦਾ ਕੀਤੇ ਹਨ, ਮਾਇਆ ਜ਼ਹਿਰ ਦਾ ਮੋਹ ਤੇ ਪਿਆਰ ਭੀ ਤੂੰ ਹੀ ਬਣਾਇਆ ਹੈ । ਜੀਵ-ਉਤਪੱਤੀ ਦੀਆਂ ਚਾਰ ਖਾਣੀਆਂ ਤੇ ਜੀਵਾਂ ਦੀਆਂ ਬੋਲੀਆਂ ਭੀ ਤੇਰੀਆਂ ਹੀ ਰਚੀਆਂ ਹੋਈਆਂ ਹਨ । ਸਭ ਜੀਵਾਂ ਨੂੰ ਤੂੰ ਹੀ ਆਸਰਾ ਦੇਂਦਾ ਹੈਂ । ਹੇ ਪ੍ਰਭੂ! ਇਹ ਸਾਰੀ ਰਚਨਾ (-ਰੂਪ) ਤਖ਼ਤ ਤੂੰ (ਆਪਣੇ ਬੈਠਣ ਵਾਸਤੇ) ਬਣਾਇਆ ਹੈ, ਆਪਣੇ ਸਦਾ-ਥਿਰ ਨਾਮ ਵਿਚ (ਜੋੜ ਕੇ ਜੀਵਾਂ ਦੇ ਕਰਮਾਂ ਦੇ ਲੇਖ ਭੀ) ਤੂੰ ਆਪ ਹੀ ਮੁਕਾਣ ਵਾਲਾ ਹੈਂ ।2। ਹੇ ਕਰਣਹਾਰ ਕਰਤਾਰ! (ਜੀਵਾਂ ਵਾਸਤੇ) ਜਨਮ ਮਰਨ ਦਾ ਗੇੜ ਤੂੰ ਹੀ ਪੈਦਾ ਕੀਤਾ ਹੈ, ਪਰ ਤੂੰ ਆਪ ਸਦਾ ਕਾਇਮ ਰਹਿਣ ਵਾਲਾ ਹੈਂ (ਤੈਨੂੰ ਇਹ ਗੇੜ ਵਿਆਪ ਨਹੀਂ ਸਕਦਾ) । (ਮਾਇਆ ਦੇ ਮੋਹ ਦੇ ਕਾਰਨ) ਵਿਕਾਰਾਂ ਵਿਚ ਬੱਝਾ ਹੋਇਆ ਜੀਵ ਨਿੱਤ ਜੰਮਦਾ ਹੈ ਤੇ ਮਰਦਾ ਹੈ, ਇਸ ਨੂੰ ਜਨਮ ਮਰਨ ਦਾ ਚੱਕਰ ਪਿਆ ਹੀ ਰਹਿੰਦਾ ਹੈ । (ਮਾਇਆ ਦੇ ਮੋਹ ਵਿਚ ਫਸੇ) ਭੈੜੇ ਜੀਵ ਨੇ (ਤੇਰਾ) ਨਾਮ ਭੁਲਾ ਦਿੱਤਾ ਹੈ, ਮੋਹ ਵਿਚ ਡੁੱਬੇ ਹੋਏ ਦੀ ਕੋਈ ਪੇਸ਼ ਨਹੀਂ ਜਾਂਦੀ । ਗੁਣਾਂ ਨੂੰ ਛੱਡ ਕੇ (ਵਿਕਾਰਾਂ ਦਾ) ਜ਼ਹਿਰ ਇਸ ਜੀਵ ਨੇ ਇਕੱਠਾ ਕਰ ਲਿਆ ਹੈ (ਜਗਤ ਵਿਚ ਆ ਕੇ ਸਾਰੀ ਉਮਰ) ਔਗੁਣਾਂ ਦਾ ਹੀ ਵਣਜ ਕਰਦਾ ਰਹਿੰਦਾ ਹੈ ।3। ਜਦੋਂ ਸਦਾ-ਥਿਰ ਰਹਿਣ ਵਾਲੇ ਕਰਤਾਰ ਦੇ ਹੁਕਮ ਵਿਚ ਉਹਨਾਂ ਪਿਆਰਿਆਂ ਨੂੰ (ਇਥੋਂ ਕੂਚ ਕਰਨ ਦੇ) ਸੱਦੇ ਆਉਂਦੇ ਹਨ (ਜੋ ਇਥੇ ਇਕੱਠੇ ਜੀਵਨ-ਨਿਰਬਾਹ ਕਰ ਰਹੇ ਹੁੰਦੇ ਹਨ) ਤਾਂ (ਇਕੱਠੇ ਰਹਿਣ ਵਾਲੇ) ਇਸਤ਼੍ਰੀ ਮਰਦਾਂ ਦੇ ਵਿਛੋੜੇ ਹੋ ਜਾਂਦੇ ਹਨ (ਇਸ ਵਿਛੋੜੇ ਨੂੰ ਕੋਈ ਮੇਟ ਨਹੀਂ ਸਕਦਾ) । ਵਿਛੁੜਿਆਂ ਨੂੰ ਤਾਂ ਪਰਮਾਤਮਾ ਆਪ ਹੀ ਮੇਲਣ ਦੇ ਸਮਰਥ ਹੈ । ਜਮਰਾਜ ਦੇ ਸਿਰ ਉਤੇ ਭੀ ਪਰਮਾਤਮਾ ਦੇ ਹੁਕਮ ਵਿਚ ਹੀ (ਮੌਤ ਦੀ ਰਾਹੀਂ ਜੀਵਾਂ ਦੇ ਵਿਛੋੜੇ ਕਰਨ ਦੀ) ਜ਼ਿੰਮੇਵਾਰੀ ਸੌਂਪੀ ਹੋਈ ਹੈ, ਕੋਈ ਜਮ ਕਿਸੇ ਸੁੰਦਰੀ ਦੇ ਰੂਪ ਦੀ ਪਰਵਾਹ ਨਹੀਂ ਕਰ ਸਕਦਾ (ਕਿ ਇਸ ਸੁੰਦਰੀ ਦੀ ਮੌਤ ਨਾਹ ਲਿਆਵਾਂ) । ਜਮ ਬੱਚਿਆਂ ਤੇ ਬੁੱਢਿਆਂ ਦੀ ਭੀ ਪਰਵਾਹ ਨਹੀਂ ਕਰਦੇ । ਸਭ ਦਾ (ਆਪੋ ਵਿਚ ਦਾ) ਮੋਹ ਪਿਆਰ ਤੋੜ ਦੇਂਦੇ ਹਨ ।4। ਜਦੋਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਹੁਕਮ ਵਿਚ (ਮੌਤ ਦਾ ਸੱਦਾ ਆਉਂਦਾ ਹੈ ਤਾਂ ਸਰੀਰ ਦੇ) ਨੌ ਦਰਵਾਜ਼ੇ ਬੰਦ ਹੋ ਜਾਂਦੇ ਹਨ, ਜੀਵਾਤਮਾ (ਕਿਤੇ) ਆਕਾਸ਼ ਵਿਚ ਚਲਾ ਜਾਂਦਾ ਹੈ । (ਜਿਸ ਇਸਤ਼੍ਰੀ ਦਾ ਪਤੀ ਮਰ ਜਾਂਦਾ ਹੈ) ਉਹ ਇਸਤ਼੍ਰੀ ਇਕੱਲੀ ਰਹਿ ਜਾਂਦੀ ਹੈ, ਉਹ ਮਾਇਆ ਦੇ ਮੋਹ ਵਿਚ ਲੁੱਟੀ ਜਾਂਦੀ ਹੈ, ਉਹ ਵਿਧਵਾ ਹੋ ਜਾਂਦੀ ਹੈ (ਉਸ ਦੇ ਪਤੀ ਦੀ) ਲੋਥ ਘਰ ਦੇ ਵੇਹੜੇ ਵਿਚ ਪਈ ਹੁੰਦੀ ਹੈ (ਜਿਸ ਨੂੰ ਵੇਖ ਵੇਖ ਕੇ) ਉਹ ਇਸਤ਼੍ਰੀ ਦਲੀਜਾਂ ਵਿਚ ਬੈਠੀ ਰੋਂਦੀ ਹੈ (ਤੇ ਆਖਦੀ ਹੈ—) ਹੇ ਮਾਏ! ਇਸ ਮੌਤ (ਨੂੰ ਵੇਖ ਕੇ) ਮੇਰੀ ਅਕਲ ਟਿਕਾਣੇ ਨਹੀਂ ਰਹਿ ਗਈ । ਹੇ ਪ੍ਰਭੂ-ਕੰਤ ਦੀ ਇਸਤ਼੍ਰੀਓ! (ਹੇ ਜੀਵ-ਇਸਤ਼੍ਰੀਓ! ਸਰੀਰ ਦੇ ਵਿਛੋੜੇ ਦਾ ਇਹ ਸਿਲਸਿਲਾ ਟਿਿਕਆ ਹੀ ਰਹਿਣਾ ਹੈ, ਕਿਸੇ ਨੇ ਇਥੇ ਸਦਾ ਬੈਠ ਨਹੀਂ ਰਹਿਣਾ) ਤੁਸੀ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹਿਰਦੇ ਵਿਚ ਸੰਭਾਲ ਕੇ (ਪ੍ਰਭੂ-ਪਤੀ ਦੇ ਵਿਛੋੜੇ ਨੂੰ ਚੇਤੇ ਕਰ ਕੇ) ਵੈਰਾਗ-ਅਵਸਥਾ ਵਿਚ ਆਓ (ਤਦੋਂ ਹੀ ਜੀਵਨ ਸਫਲ ਹੋਵੇਗਾ) । ਸਾਕ-ਸੰਬੰਧੀ (ਮਰੇ ਪ੍ਰਾਣੀ ਦੀ ਲੋਥ ਨੂੰ) ਪਾਣੀ ਨਾਲ ਮਲ ਕੇ ਇਸ਼ਨਾਨ ਕਰਾਂਦੇ ਹਨ, ਤੇ ਰੇਸ਼ਮ (ਆਦਿਕ) ਕੱਪੜੇ ਨਾਲ (ਲਪੇਟਦੇ ਹਨ) । (ਉਸ ਨੂੰ ਮਸਾਣਾਂ ਵਿਚ ਲੈ ਜਾਣ ਵਾਸਤੇ) “ਰਾਮ ਨਾਮ ਸਤਿ ਹੈ” ਦੇ ਬੋਲ ਸ਼ੁਰੂ ਹੋ ਜਾਂਦੇ ਹਨ (ਮਾਂ, ਪਿਉ, ਭਰਾ, ਪੁੱਤਰ, ਇਸਤ਼੍ਰੀ ਆਦਿਕ) ਨਿਕਟੀ ਸੰਬੰਧੀ ਗ਼ਮ ਨਾਲ ਮੁਇਆਂ ਵਰਗੇ ਹੋ ਜਾਂਦੇ ਹਨ । (ਉਸ ਦੀ ਇਸਤ਼੍ਰੀ ਰੋਂਦੀ ਹੈ ਤੇ ਆਖਦੀ ਹੈ—) ਸਾਥੀ ਦੇ ਮਰਨ ਨਾਲ ਮੈਂ ਭੀ ਮੋਇਆ ਵਰਗੀ ਹੋ ਗਈ ਹਾਂ, ਹੁਣ ਸੰਸਾਰ ਵਿਚ ਮੇਰੇ ਜੀਊਣ ਨੂੰ ਫਿਟਕਾਰ ਹੈ । (ਪਰ ਇਹ ਮੋਹ ਤਾਂ ਜ਼ਰੂਰ ਦੁਖਦਾਈ ਹੈ, ਇਹ ਸਰੀਰਕ ਵਿਛੋੜੇ ਹੋਣੇ ਹੀ ਹਨ, ਹਾਂ) ਜੇਹੜਾ ਜੀਵ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਪਿਆਰ ਵਿਚ ਪ੍ਰੇਮ ਵਿਚ ਟਿਕ ਕੇ ਜਗਤ ਵਿਚ ਕਿਰਤ-ਕਾਰ ਕਰਦਾ ਹੀ ਮੋਹ ਵਲੋਂ ਮਰਦਾ ਹੈ ਉਹ (ਪਰਮਾਤਮਾ ਦੀ ਹਜ਼ੂਰੀ ਵਿਚ) ਆਦਰ ਪਾਂਦਾ ਹੈ ।6। ਹੇ ਜੀਵ-ਇਸਤ਼੍ਰੀਓ! ਜਿਤਨਾ ਚਿਰ ਸੰਸਾਰ ਵਿਚ ਤੁਹਾਨੂੰ ਮਾਇਆ ਦੇ ਮੋਹ ਨੇ ਠੱਗਿਆ ਹੋਇਆ ਹੈ, ਤੁਸੀ ਦੁੱਖੀ ਹੀ ਰਹੋਗੀਆਂ, (ਇਹੀ ਸਮਝਿਆ ਜਾਇਗਾ ਕਿ) ਤੁਸੀ ਦੁੱਖੀ ਹੋਣ ਵਾਸਤੇ ਹੀ ਜਗਤ ਵਿਚ ਆਈਆਂ ਹੋ । ਜਦ ਤਕ ਮੈਂ ਮਾਇਆ ਦੇ ਆਹਰ ਵਿਚ ਮਾਇਆ ਦੀ ਦੌੜ-ਭੱਜ ਵਿਚ ਠੱਗੀ ਜਾ ਰਹੀ ਹਾਂ, ਤਦ ਤਕ ਨਿਖਸਮੀਆਂ ਵਾਲੀ ਕਾਰ ਦੇ ਕਾਰਨ ਖਸਮ-ਪ੍ਰਭੂ ਨੇ ਮੈਨੂੰ ਛੱਡਿਆ ਹੋਇਆ ਹੈ । ਖਸਮ-ਪ੍ਰਭੂ ਤਾਂ ਹਰੇਕ ਜੀਵ-ਇਸਤ਼੍ਰੀ ਦੇ ਹਿਰਦੇ ਵਿਚ ਵੱਸ ਰਿਹਾ ਹੈ । ਉਸ ਦੀਆਂ ਅਸਲ ਇਸਤ਼੍ਰੀਆਂ ਉਹੀ ਹਨ ਜੋ ਉਸ ਸੁੰਦਰ ਪ੍ਰਭੂ ਦੇ ਪਿਆਰ ਵਿਚ ਪ੍ਰੇਮ ਵਿਚ ਮਗਨ ਰਹਿੰਦੀਆਂ ਹਨ । ਜਿਤਨਾ ਚਿਰ ਮੈਂ ਸਦਾ-ਥਿਰ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਕਰਦੀ ਹਾਂ ਉਸ ਖ਼ਸਮ ਦੇ ਨਾਮ ਵਿਚ ਜੁੜੇ ਰਹਿਣ ਦੇ ਕਾਰਨ ਮੇਰਾ ਤਨ ਮਨ ਖਿਿੜਆ ਰਹਿੰਦਾ ਹੈ ।7। ਜੇ ਗੁਰੂ ਮਿਲ ਪਏ ਤਾਂ ਜੀਵ-ਇਸਤ਼੍ਰੀ ਦੀ ਕਾਂਇਆਂ ਹੀ ਪਲਟ ਜਾਂਦੀ ਹੈ, ਜੀਵ-ਇਸਤ਼੍ਰੀ ਸਦਾ-ਥਿਰ ਪ੍ਰਭੂ ਦੇ ਨਾਮ ਨੂੰ ਆਪਣਾ ਸਿੰਗਾਰ ਬਣਾ ਲੈਂਦੀ ਹੈ । ਹੇ ਸਹੇਲੀਹੋ! (ਹੇ ਸਤ-ਸੰਗੀਓ!) ਆਓ, ਰਲ ਕੇ ਬੈਠੀਏ । ਰਲ ਕੇ ਸਿਰਜਣਹਾਰ ਦਾ ਸਿਮਰਨ ਕਰੋ । ਜੇਹੜੀ ਜੀਵ-ਇਸਤ਼੍ਰੀ ਪ੍ਰਭੂ ਦੇ ਨਾਮ ਵਿਚ ਜੁੜਦੀ ਹੈ ਉਹ ਸੁਹਾਗ-ਭਾਗ ਵਾਲੀ ਹੋ ਜਾਂਦੀ ਹੈ, ਸਦਾ-ਥਿਰ ਪ੍ਰਭੂ ਉਸ ਦੇ ਜੀਵਨ ਨੂੰ ਸੋਹਣਾ ਬਣਾ ਦੇਂਦਾ ਹੈ । ਹੇ ਨਾਨਕ! (ਆਖ—ਹੇ ਸਹੇਲੀਹੋ!) ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਵੋ, ਪ੍ਰਭੂ ਦੇ ਗੁਣਾਂ ਨੂੰ ਆਪਣੇ ਹਿਰਦੇ ਵਿਚ ਵਸਾਉ, ਫਿਰ ਕਦੇ ਉਸ ਤੋਂ ਵਿਛੋੜਾ ਨਹੀਂ ਹੋਵੇਗਾ (ਦੁਨੀਆ ਵਾਲੇ ਵਿਛੋੜੇ ਤਾਂ ਇਕ ਅਟੱਲ ਨਿਯਮ ਹੈ, ਇਹ ਹੁੰਦੇ ਹੀ ਰਹਿਣੇ ਹਨ) ।8।3।
English Translation :

WADAHANS, FIRST MEHL, DAKHANEE:

The True Creator Lord is True — know this well; He is the True Sustainer. He Himself fashioned Himself; the True Lord is invisible and infinite. He brought together and then separated the two grinding stones of the earth and the sky; without the Guru, there is only pitch darkness. He created the sun and the moon; night and day, they move according to His Thought. || 1 || O True Lord and Master, You are True. O True Lord, please bless me with Your Love. || Pause || You created the Universe; You are the Giver of pleasure and pain. You created woman and man, the love of poison and emotional attachment to Maya. The four sources of creation and the power of the Word are also of Your making. You give Support to all beings. You have made the Creation as Your Throne; You are the True Judge. || 2 || You created comings and goings, but You are ever-stable, O Creator Lord. In birth and death, in coming and going, this soul is held in bondage by corruption. The evil person has forgotten the Naam; he has drowned — what can he do now? Forsaking merit, he has loaded the poisonous cargo of demerits; he is a trader of sins. || 3 || The beloved soul has received the Call, the Command of the True Creator Lord. The husband-soul has become separated from the body-bride. The Lord is the re-uniter of the separated ones. No one cares for your beauty, O beautiful bride; the Messenger of Death is bound only by the Commander’s Command. He does not distinguish between young children and old people; he tears apart love and affection. || 4 || The nine doors are closed by the True Lord’s Command, and the swan-soul takes flight into the skies. The body-bride is separated, and defrauded by falsehood; she is now a widow — the dead body lies in the courtyard. The widow cries out at the door, “The light of my mind has gone out, O my mother, with his death.” So cry out, O soul-brides of the Husband Lord, and dwell on the Glorious Praises of the True Lord. || 5 || Her loved one is cleansed, bathed in water, and dressed in silken robes. The musicians play, and the Bani of the True Word is sung; the five relatives feel as if they too are dead, so deadened are their minds. “Separation from my beloved is like death to me!” cries the widow. “My life in this world is cursed and worthless!” But she alone is approved, who dies, while yet still alive; she lives for the sake of the Love of her Beloved. || 6 || So cry out in mourning — you who have come to mourn; this world is false and fraudulent. I too have been defrauded, chasing after worldly entanglements; my Husband Lord has forsaken me — I act like a wife without a spouse. In each and every home, are the brides of the Husband Lord; they gaze upon their handsome Lord with love and affection. I sing the Praises of my True Husband Lord; through the Naam, the Name of my Husband Lord, I blossom forth. || 7 || Meeting with the Guru, the soul-bride’s dress is transformed, and she is adorned with Truth. Come and meet with me, O brides of the Lord; let’s meditate in remembrance on the Creator Lord. Through the Naam, the soul-bride becomes the Lord’s favorite; she is adorned with Truth. Don’t sing the songs of separation, O Nanak — reflect upon God. || 8 || 3 ||

Monday, 23rd Poh (Samvat 540 Nanakshahi)(Page: 580)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[January 6, 2009, Tuesday 05:30 AM. IST]
ਦੇਵਗੰਧਾਰੀ ॥

ਮਾਈ ਸੁਨਤ ਸੋਚ ਭੈ ਡਰਤ ॥ ਮੇਰ ਤੇਰ ਤਜਉ ਅਭਿਮਾਨਾ ਸਰਨਿ ਸੁਆਮੀ ਕੀ ਪਰਤ ॥1॥ ਰਹਾਉ ॥ ਜੋ ਜੋ ਕਹੈ ਸੋਈ ਭਲ ਮਾਨਉ ਨਾਹਿ ਨ ਕਾ ਬੋਲ ਕਰਤ ॥ ਨਿਮਖ ਨ ਬਿਸਰਉ ਹੀਏ ਮੋਰੇ ਤੇ ਬਿਸਰਤ ਜਾਈ ਹਉ ਮਰਤ ॥1॥ ਸੁਖਦਾਈ ਪੂਰਨ ਪ੍ਰਭੁ ਕਰਤਾ ਮੇਰੀ ਬਹੁਤੁ ਇਆਨਪ ਜਰਤ ॥ ਨਿਰਗੁਨਿ ਕਰੂਪਿ ਕੁਲਹੀਣ ਨਾਨਕ ਹਉ ਅਨਦ ਰੂਪ ਸੁਆਮੀ ਭਰਤ ॥2॥3॥


ਮੰਗਲਵਾਰ, 24 ਪੋਹ (ਸੰਮਤ 540 ਨਾਨਕਸ਼ਾਹੀ)(ਪੰਨਾ: 529)

ਪੰਜਾਬੀ ਵਿਆਖਿਆ :
ਦੇਵਗੰਧਾਰੀ ॥


ਹੇ ਮਾਂ! ਖਸਮ-ਪ੍ਰਭੂ ਦੀ ਸਰਨ ਨਾਹ ਪੈਣ ਵਾਲੀਆਂ ਦੀ ਦਸ਼ਾ ਸੁਣ ਕੇ ਮੈਨੂੰ ਸੋਚਾਂ ਫੁਰਦੀਆਂ ਹਨ, ਮੈਨੂੰ ਡਰ-ਸਹਮ ਵਾਪਰਦੇ ਹਨ, ਮੈਂ ਡਰਦੀ ਹਾਂ ਕਿ ਕਿਤੇ ਮੇਰਾ ਭੀ ਇਹੀ ਹਾਲ ਨਾਹ ਹੋਵੇ। ਇਸ ਵਾਸਤੇ ਮੇਰੀ ਸਦਾ ਇਹ ਤਾਂਘ ਰਹਿੰਦੀ ਹੈ ਕਿ ਮਾਲਕ-ਪ੍ਰਭੂ ਦੀ ਸਰਨ ਪਈ ਰਹਿ ਕੇ ਮੈਂ ਆਪਣੇ ਅੰਦਰੋਂ ਮੇਰ-ਤੇਰ ਗਵਾ ਦਿਆਂ, ਅਹੰਕਾਰ ਤਿਆਗ ਦਿਆਂ।1।ਰਹਾਉ। ਹੇ ਮਾਂ! ਪ੍ਰਭੂ-ਪਤੀ ਜੇਹੜਾ ਜੇਹੜਾ ਹੁਕਮ ਕਰਦਾ ਹੈ, ਮੈਂ ਉਸੇ ਨੂੰ ਭਲਾ ਮੰਨਦੀ ਹਾਂ, ਮੈਂ ਉਸ ਦੀ ਰਜ਼ਾ ਬਾਰੇ ਕੋਈ ਉਲਟਾ ਬੋਲ ਨਹੀਂ ਬੋਲਦੀ। ਹੇ ਮਾਂ! ਮੇਰੀ ਸਦਾ ਇਹ ਅਰਦਾਸਿ ਹੈ ਕਿ ਅੱਖ ਝਮਕਣ ਦੇ ਸਮੇਂ ਲਈ ਭੀ ਉਹ ਪ੍ਰਭੂ-ਪਤੀ ਮੇਰੇ ਹਿਰਦੇ ਤੋਂ ਨਾਹ ਵਿਸਰੇ, ਉਸ ਦੇ ਭੁਲਾਇਆਂ ਮੈਨੂੰ ਆਤਮਕ ਮੌਤ ਆ ਜਾਂਦੀ ਹੈ।1। ਹੇ ਮਾਂ! ਉਹ ਸਰਬ-ਵਿਆਪਕ ਕਰਤਾਰ ਪ੍ਰਭੂ ਮੈਨੂੰ ਸਾਰੇ ਸੁਖ ਦੇਣ ਵਾਲਾ ਹੈ, ਮੇਰੇ ਅੰਞਾਣਪੁਣੇ ਨੂੰ ਉਹ ਬਹੁਤ ਸਹਾਰਦਾ ਰਹਿੰਦਾ ਹੈ। ਹੇ ਨਾਨਕ! ਆਖ- ਹੇ ਮਾਂ! ਮੈਂ ਗੁਣ-ਹੀਨ ਹਾਂ, ਮੈਂ ਕੋਝੀ ਸ਼ਕਲ ਵਾਲੀ ਹਾਂ, ਮੇਰੀ ਉੱਚੀ ਕੁਲ ਭੀ ਨਹੀਂ ਹੈ; ਪਰ, ਮੇਰਾ ਖਸਮ-ਪ੍ਰਭੂ ਸਦਾ ਖਿੜੇ ਮੱਥੇ ਰਹਿਣ ਵਾਲਾ ਹੈ।2।3।
English Translation :

DAYV-GANDHAAREE:

O mother, I hear of death, and think of it, and I am filled with fear. Renouncing ‘mine and yours’ and egotism, I have sought the Sanctuary of the Lord and Master. || 1 || Pause || Whatever He says, I accept that as good. I do not say “No” to what He says. Let me not forget Him, even for an instant; forgetting Him, I die. || 1 || The Giver of peace, God, the Perfect Creator, endures my great ignorance. I am worthless, ugly and of low birth, O Nanak, but my Husband Lord is the embodiment of bliss. || 2 || 3 ||

Tuesday, 24th Poh (Samvat 540 Nanakshahi) (Page: 529)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[January 7, 2009, Wednesday 05:30 AM. IST]
ਸਲੋਕੁ ਮ: 3 ॥

ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥1॥ ਮ: 3 ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥ ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥ ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ ਸਤਿਗੁਰਿ ਮਿਿਲਐ ਨਾਉ ਪਾਇਆ ਨਾਨਕ ਸੁਖਿ ਸਮਾਇ ॥2॥ ਪਉੜੀ ॥ ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥ ਚਲਦਿਆ ਨਾਲਿ ਨ ਚਲੈ ਸਿਿਰ ਪਾਪ ਲੈ ਜਾਵਣਾ ॥ ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ ਓਹ ਵੇਲਾ ਹਥਿ ਨ ਆਵੈ ਫਿਿਰ ਪਛੁਤਾਵਣਾ ॥6॥


ਬੁੱਧਵਾਰ, 25 ਪੋਹ (ਸੰਮਤ 540 ਨਾਨਕਸ਼ਾਹੀ) (ਅੰਗ: 644)

ਪੰਜਾਬੀ ਵਿਆਖਿਆ :
ਸਲੋਕੁ ਮ: 3 ॥


ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ ਦੱਸੀ ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈੈ; ਗੁਰੂ ਦੀ ਦੱਸੀ ਕਾਰ ਮਾਇਆ ਦੇ ਬੰਧਨਾਂ ਨੂੰ ਤੋੜਦੀ ਹੈ ਬੰਧਨਾਂ ਤੋਂ ਖ਼ੁਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ । ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ; ਹੇ ਨਾਨਕ! ਆਖ- ਮੈਂ ਸਦਕੇ ਹਾਂ ਉਹਨਾਂ ਤੋਂ, ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ।1। ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; ਸਿੱਟਾ ਇਹ ਹੈ ਕਿ ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, ਉਸ ਦੀ ਉਮਰ ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ। ਅਨੇਕਾ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ, ਕਈ ਕਰਮ ਕਰ ਕੇ ਥੱਕ ਗਏ ਹਨ; ਪੜ੍ਹਨ ਨਾਲ ਤੇ ਸਮਾਧੀਆਂ ਨਾਲ ਇਹ ਮਨ ਕਾਬੂ ਨਹੀਂ ਆਉਂਦਾ। ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨ; ਹਉਮੈਂ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ। ਵ੍ਡੇ ਭਾਗ ਨਾਲ ਸਤਿਗੁਰੂ ਦੀ ਕਿਰਪਾ ਦੇ ਰਾਹੀਂ ਭਉ ਉਪਜਦਾ ਹੈ ਤੇ ਮਨ ਵਿਚ ਆ ਕੇ ਵੱਸਦਾ ਹੈ; ਹਰੀ ਦਾ ਭਉ ਉਪਜਿਆਂ ਹੀ, ਤੇ ਹਉਮੈਂ ਸਤਿਗੁਰੂ ਦੇ ਸ਼ਬਦ ਨਾਲ ਸਾੜ ਕੇ ਹੀ ਮਨ ਵੱਸ ਵਿਚ ਆਉਂਦਾ ਹੈ। ਜੋ ਮਨੁੱਖ ਜੋਤੀ-ਪ੍ਰਭੂ ਵਿਚ ਆਪਣੀ ਬ੍ਰਿਤੀ ਮਿਲਾ ਕੇ ਸੱਚੇ ਵਿਚ ਰੰਗੇ ਗਏ ਹਨ, ਉਹ ਨਿਰਮਲ ਹੋ ਗਏ ਹਨ; ਪਰ ਹੇ ਨਾਨਕ! ਸਤਿਗੁਰੂ ਦੇ ਮਿਿਲਆਂ ਹੀ ਨਾਮ ਮਿਲਦਾ ਹੈ ਤੇ ਸੁਖ ਵਿਚ ਸਮਾਈ ਹੁੰਦੀ ਹੈ।2। ਰਾਜਿਆਂ ਤੇ ਰਾਣਿਆਂ ਦੇ ਇਹ ਰੰਗ ਚਾਰ ਦਿਨਾਂ (ਭਾਵ, ਥੋੜੇ ਚਿਰ ਲਈ ਸੋਭਨੀਕ ਹੁੰਦੇ ਹਨ; ਮਾਇਆ ਦਾ ਇਹ ਰੰਗ ਕਸੁੰਭੇ ਦਾ ਰੰਗ ਹੈ ਭਾਵ, ਕਸੁੰਭੇ ਵਾਂਗ ਛਿਨ-ਭੰਗੁਰ ਹੈ), ਛਿਨ ਮਾਤ੍ਰ ਵਿਚ ਲਹਿ ਜਾਏਗਾ, ਸੰਸਾਰ ਤੋਂ ਤੁਰਨ ਵੇਲੇ ਮਾਇਆ ਨਾਲ ਨਹੀਂ ਜਾਂਦੀ, ਪਰ ਇਸ ਦੇ ਕਾਰਣ ਕੀਤੇ ਪਾਪ ਆਪਣੇ ਸਿਰ ਤੇ ਲੈ ਜਾਈਦੇ ਹਨ। ਜਦੋਂ ਜਮ-ਕਾਲ ਨੇ ਫੜ ਕੇ ਅੱਗੇ ਲਾ ਲਿਆ, ਤਾਂ ਜੀਵ ਡਾਢਾ ਭੈ-ਭੀਤ ਹੁੰਦਾ ਹੈ; ਮਨੁੱਖ-ਜਨਮ ਵਾਲਾ ਉਹ ਸਮਾ ਫੇਰ ਮਿਲਦਾ ਨਹੀਂ, ਇਸ ਵਾਸਤੇ ਪਛੁਤਾਉਂਦਾ ਹੈ।6।
English Translation :

SHALOK, THIRD MEHL:

Service to the True Guru is fruitful and rewarding, if one performs it with his mind focused on it. The fruits of the mind’s desires are obtained, and egotism departs from within. His bonds are broken, and he is liberated; he remains absorbed in the True Lord. It is so difficult to obtain the Naam in this world; it comes to dwell in the mind of the Gurmukh. O Nanak, I am a sacrifice to one who serves his True Guru. || 1 || THIRD MEHL: The mind of the self-willed manmukh is so very stubborn; it is stuck in the love of duality. He does not find peace, even in dreams; he passes his life in misery and suffering. The Pandits have grown weary of going door to door, reading and reciting their scriptures; the Siddhas have gone into their trances of Samaadhi. This mind cannot be controlled; they are tired of performing religious rituals. The impersonators have grown weary of wearing false costumes, and bathing at the sixty-eight sacred shrines. They do not know the state of their own minds; they are deluded by doubt and egotism. By Guru’s Grace, the Fear of God is obtained; by great good fortune, the Lord comes to abide in the mind. When the Fear of God comes, the mind is restrained, and through the Word of the Shabad, the ego is burnt away. Those who are imbued with Truth are immaculate; their light merges in the Light. Meeting the True Guru, one obtains the Name; O Nanak, he is absorbed in peace. || 2 || PAUREE: The pleasures of kings and emperors are pleasing, but they last for only a few days. These pleasures of Maya are like the color of the safflower, which wears off in a moment. They do not go with him when he departs; instead, he carries the load of sins upon his head. When death seizes him, and marches him away, then he looks absolutely hideous. That lost opportunity will not come into his hands again, and in the end, he regrets and repents. || 6 ||

Wednesday, 25th Poh (Samvat 540 Nanakshahi) (Page: 644)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[January 8, 2009, Thursday 05:30 AM. IST]
ਧਨਾਸਰੀ ਮਹਲਾ 5 ॥

ਛਡਾਇ ਲੀਓ ਮਹਾ ਬਲੀ ਤੇ ਅਪਨੇ ਚਰਨ ਪਰਾਤਿ॥ ਏਕੁ ਨਾਮੁ ਦੀਓ ਮਨ ਮੰਤਾ ਬਿਨਸਿ ਨ ਕਤਹੂ ਜਾਤਿ ॥1॥ ਸਤਿਗੁਰਿ ਪੂਰੈ ਕੀਨੀ ਦਾਤਿ ॥ ਹਰਿ ਹਰਿ ਨਾਮੁ ਦੀਓ ਕੀਰਤਨ ਕਉ ਭਈ ਹਮਾਰੀ ਗਾਤਿ ॥ ਰਹਾਉ ॥ ਅੰਗੀਕਾਰੁ ਕੀਓ ਪ੍ਰਭਿ ਅਪੁਨੈ ਭਗਤਨ ਕੀ ਰਾਖੀ ਪਾਤਿ ॥ ਨਾਨਕ ਚਰਨ ਗਹੇ ਪ੍ਰਭ ਅਪਨੇ ਸੁਖੁ ਪਾਇਓ ਦਿਨ ਰਾਤਿ ॥2॥10॥41॥


ਵੀਰਵਾਰ, 26 ਪੋਹ (ਸੰਮਤ 540 ਨਾਨਕਸ਼ਾਹੀ)(ਅੰਗ: 681)

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ 5 ॥


ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ, ਗੁਰੂ ਉਸ ਨੂੰ ਆਪਣੇ ਚਰਨੀਂ ਲਾ ਕੇ ਉਸ ਨੂੰ ਵੱਡੀ ਤਾਕਤ ਵਾਲੀ ਮਾਇਆ ਤੋਂ ਬਚਾ ਲੈਂਦਾ ਹੈ। ਉਸ ਦੇ ਮਨ ਵਾਸਤੇ ਗੁਰੂ ਪਰਮਾਤਮਾ ਦਾ ਨਾਮ ਮੰਤਰ ਦੇਂਦਾ ਹੈ; ਜੋ ਨਾਹ ਨਾਸ ਹੁੰਦਾ ਹੈ ਨਾਹ ਕਿਤੇ ਗੁਆਚਦਾ ਹੈ।1। ਹੇ ਭਾਈ! ਪੂਰੇ ਗੁਰੂ ਨੇ ਮੇਰੇ ਉਤੇ ਬਖ਼ਸ਼ਸ਼ ਕੀਤੀ ਹੈ। ਗੁਰੂ ਨੇ ਮੈਨੂੰ ਪਰਮਾਤਮਾ ਦਾ ਨਾਮ ਕੀਰਤਨ ਕਰਨ ਲਈ ਦਿੱਤਾ ਹੈ, ਜਿਸ ਦੀ ਬਰਕਤ ਨਾਲ ਮੇਰੀ ਉੱਚੀ ਆਤਮਕ ਅਵਸਥਾ ਬਣ ਗਈ ਹੈ। ਰਹਾਉ।ਹੇ ਭਾਈ! ਪ੍ਰਭੂ ਨੇ ਸਦਾ ਹੀ ਆਪਣੇ ਭਗਤਾਂ ਦਾ ਪੱਖ ਕੀਤਾ ਹੈ, ਭਗਤਾਂ ਦੀ ਲਾਜ ਰੱਖੀ ਹੈ। ਹੇ ਨਾਨਕ! ਜਿਸ ਮਨੁੱਖ ਨੇ ਗੁਰੂ ਦੀ ਸ਼ਰਨ ਪੈ ਕੇ ਪਰਮਾਤਮਾ ਦੇ ਚਰਨ ਫੜ ਲਏ ਉਸ ਨੇ ਦਿਨ ਰਾਤ ਹਰ ਵੇਲੇ ਆਤਮਕ ਆਨੰਦ ਮਾਣਿਆ ਹੈ।2।10।41।
English Translation :

DHANAASAREE, FIFTH MEHL:

He has saved me from the awful power of Maya, by attaching me to His feet. He gave my mind the Mantra of the Naam, the Name of the One Lord, which shall never perish or leave me. || 1 || The Perfect True Guru has given this gift. He has blessed me with the Kirtan of the Praises of the Name of the Lord, Har, Har, and I am emancipated. || Pause || My God has made me His own, and saved the honor of His devotee. Nanak has grasped the feet of his God, and has found peace, day and night. || 2 || 10 || 41 ||

Thursday, 26th Poh (Samvat 540 Nanakshahi) (Page : 681)
 
HUKAMNAMA FROM SRI DARBAR SAHIB,
Sri Amritsar.


[January 9, 2009, Friday 05:30 AM. IST]
ਜੈਤਸਰੀ ਮਹਲਾ 5 ਵਾਰ ਸਲੋਕਾ ਨਾਲਿ
ੴ ਸਤਿਗੁਰ ਪ੍ਰਸਾਦਿ ॥ ਸਲੋਕ ॥

ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥1॥ ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥ ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥2॥ ਪਉੜੀ ॥ ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥ ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ ਸੁ ਹੋਈ ॥ ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ ॥ ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲ ਜਨੁ ਸੋਈ ॥1॥

ਸ਼ੁੱਕਰਵਾਰ, 27 ਪੋਹ (ਸੰਮਤ 540 ਨਾਨਕਸ਼ਾਹੀ)(ਅੰਗ: 705)

ਪੰਜਾਬੀ ਵਿਆਖਿਆ :
ਜੈਤਸਰੀ ਮਹਲਾ 5 ਵਾਰ ਸਲੋਕਾ ਨਾਲਿ

ੴ ਸਤਿਗੁਰ ਪ੍ਰਸਾਦਿ ॥ ਸਲੋਕ ॥


ਸੰਤ ਜਨ ਉਸ ਸਰਬ ਵਿਆਪਕ ਪਰਮੇਸ਼ਰ ਨੂੰ ਸਿਮਰਦੇ ਹਨ ਜੋ ਜਗਤ ਦੇ ਸ਼ੁਰੂ ਤੋਂ ਹਰ ਥਾਂ ਮੌਜੂਦ ਹੈ, ਹੁਣ ਭੀ ਸਰਬ-ਵਿਆਪਕ ਹੈ ਤੇ ਅਖ਼ੀਰ ਵਿਚ ਭੀ ਹਰ ਥਾਂ ਹਾਜ਼ਰ ਨਾਜ਼ਰ ਰਹੇਗਾ। ਹੇ ਨਾਨਕ! ਉਹ ਜਗਤ ਦਾ ਮਾਲਕ ਪ੍ਰਭੂ ਸਭ ਪਾਪਾਂ ਦੇ ਨਾਸ ਕਰਨ ਵਾਲਾ ਹੈ।1। ਉਸ ਸਦਾ ਥਿਰ ਰਹਿਣ ਵਾਲੇ ਪ੍ਰਭੂ ਨੂੰ ਮਨ ਵਿਚ ਚੰਗੀ ਤਰ੍ਹਾਂ ਧਾਰਨ ਕਰਨਾ ਚਾਹੀਦਾ ਹੈ ਜੋ ਹਰ ਥਾਂ ਆਪ ਹੀ ਵੇਖਣ ਵਾਲਾ ਹੈ, ਆਪ ਹੀ ਸੁਣਨ ਵਾਲਾ ਹੈ ਤੇ ਆਪ ਹੀ ਸੁਣਾਉਣ ਵਾਲਾ ਹੈ। ਹੇ ਨਾਨਕ! ਉਸ ਹਰੀ ਦੀ ਪਿਆਰੀ ਯਾਦ ਵਿਚ ਲੀਨ ਹੋ ਜੋ ਸਭ ਥਾਈਂ ਮੌਜੂਦ ਹੈ।2। ਜੋ ਪ੍ਰਭੂ ਮਾਇਆ ਤੋਂ ਨਿਰਲੇਪ ਹੈ ਸਿਰਫ਼ ਉਸ ਦੀ ਸਿਫ਼ਤਿ ਸਾਲਾਹ ਕਰਨੀ ਚਾਹੀਦੀ ਹੈ, ਉਹੀ ਸਭ ਦੇ ਅੰਦਰ ਮੌਜੂਦ ਹੈ। ਉਹ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਸਭ ਕਿਸਮ ਦੀ ਤਾਕਤ ਵਾਲਾ ਹੈ, ਜਗਤ ਵਿਚ ਉਹੀ ਕੁਝ ਹੁੰਦਾ ਹੈ ਜੋ ਉਹ ਪ੍ਰਭੂ ਕਰਦਾ ਹੈ, ਇਕ ਪਲਕ ਵਿਚ ਜੀਵਾਂ ਨੂੰ ਪੈਦਾ ਕਰ ਕੇ ਨਾਸ ਕਰ ਦੇਂਦਾ ਹੈ, ਉਸ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ ਹੈ। ਸਭ ਦੇਸਾਂ ਵਿਚ, ਸਾਰੇ ਬ੍ਰਹਮੰਡ ਵਿਚ, ਹੇਠਲੀ ਧਰਤੀ, ਜਜ਼ੀਰਿਆਂ ਵਿਚ, ਸਾਰੇ ਹੀ ਜਗਤ ਵਿਚ ਉਹ ਪ੍ਰਭੂ ਵਿਆਪਕ ਹੈ। ਜਿਸ ਮਨੁੱਖ ਨੂੰ ਇਹ ਸਮਝ ਆਪ ਪ੍ਰਭੂ ਦੇਂਦਾ ਹੈ, ਉਸ ਨੂੰ ਸਮਝ ਪੈਂਦੀ ਹੈ ਤੇ ਉਹ ਮਨੁੱਖ ਪਵਿਤ੍ਰ ਹੋ ਜਾਂਦਾ ਹੈ।1।

English Translation :

JAITSREE, FIFTH MEHL, VAAR WITH SHALOKS:
ONE UNIVERSAL CREATOR GOD. BY THE GRACE OF THE TRUE GURU: SHALOK:

In the beginning, He was pervading; in the middle, He is pervading; in the end, He will be pervading. He is the Transcendent Lord. The Saints remember in meditation the all-pervading Lord God. O Nanak, He is the Destroyer of sins, the Lord of the universe. || 1 || See, hear, speak and implant the True Lord within your mind. He is all-pervading, permeating everywhere; O Nanak, be absorbed in the Lord’s Love. || 2 || PAUREE: Sing the Praise of the One, the Immaculate Lord; He is contained within all. The Cause of causes, the Almighty Lord God; whatever He wills, comes to pass. In an instant, He establishes and disestablishes; without Him, there is no other. He pervades the continents, solar systems, nether worlds, islands and all worlds. He alone understands, whom the Lord Himself instructs; he alone is a pure and unstained being. || 1 ||
Friday, 27th Poh (Samvat 540 Nanakshahi)(Page: 705)
 


TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[January 10, 2009, Saturday 05:30 AM. IST]
ਟੋਡੀ ਮਹਲਾ 5 ॥

ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥1॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਿਟਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥2॥2॥19॥


ਸ਼ਨੀਵਾਰ, 28 ਪੋਹ (ਸੰਮਤ 540 ਨਾਨਕਸ਼ਾਹੀ) (ਅੰਗ: 715)

ਪੰਜਾਬੀ ਵਿਆਖਿਆ :
ਟੋਡੀ ਮਹਲਾ 5 ॥


ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ, ਜਿਵੇਂ ਮੱਛੀ ਨੂੰ ਕੁੰਡੀ ਵਿਚ।ਰਹਾਉ। ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ ਸਦਾ ਬਹੁਤ ਬਹੁਤ ਮਾਇਆ ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ ਦਿੱਤਾ ਹੋਇਆ ਇਹ ਸਰੀਰ ਹੈ, ਇਸੇ ਨਾਲ ਮੂਰਖ ਜੀਵ ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ ਆਪਣੇ ਮਨ ਨੂੰ ਤ੍ਰਿਸ਼ਨਾ ਦੀ ਅੱਗ ਨਾਲ ਜੋੜੀ ਰੱਖਦਾ ਹੈ।1। ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, ਇਸ ਦੀ ਬਰਕਤਿ ਨਾਲ ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! (ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।2।2।19।
English Translation :

TODEE, FIFTH MEHL:

My foolish heart is in the grip of pride. By the Will of my Lord God, Maya, like a witch, has swallowed by soul. || Pause || More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. || 1 || Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. || 2 || 2 || 19 ||

Saturday, 28th Poh (Samvat 540 Nanakshahi) (Page: 715)
 


TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[January 11, 2009, Sunday 05:30 AM. IST]
ਸੂਹੀ ਮਹਲਾ 4 ॥

ਜਿਸ ਨੋ ਹਰਿ ਸੁਪ੍ਰਸੰਨੁ ਹੋਇ ਸੋ ਹਰਿ ਗੁਣਾ ਰਵੈ ਸੋ ਭਗਤੁ ਸੋ ਪਰਵਾਨੁ ॥ ਤਿਸ ਕੀ ਮਹਿਮਾ ਕਿਆ ਵਰਨੀਐ ਜਿਸ ਕੈ ਹਿਰਦੈ ਵਸਿਆ ਹਰਿ ਪੁਰਖੁ ਭਗਵਾਨੁ ॥1॥ ਗੋਵਿੰਦ ਗੁਣ ਗਾਈਐ ਜੀਉ ਲਾਇ ਸਤਿਗੁਰੂ ਨਾਲਿ ਧਿਆਨੁ ॥1॥ ਰਹਾਉ ॥ ਸੋ ਸਤਿਗੁਰੂ ਸਾ ਸੇਵਾ ਸਤਿਗੁਰ ਕੀ ਸਫਲ ਹੈ ਜਿਸ ਤੇ ਪਾਈਐ ਪਰਮ ਨਿਧਾਨੁ ॥ ਜੋ ਦੂਜੈ ਭਾਇ ਸਾਕਤ ਕਾਮਨਾ ਅਰਥਿ ਦੁਰਗੰਧ ਸਰੇਵਦੇ ਸੋ ਨਿਹਫਲ ਸਭੁ ਅਗਿਆਨੁ ॥2॥ ਜਿਸ ਨੋ ਪਰਤੀਤਿ ਹੋਵੈ ਤਿਸ ਕਾ ਗਾਵਿਆ ਥਾਇ ਪਵੈ ਸੋ ਪਾਵੈ ਦਰਗਹ ਮਾਨੁ ॥ ਜੋ ਬਿਨੁ ਪਰਤੀਤੀ ਕਪਟੀ ਕੂੜੀ ਕੂੜੀ ਅਖੀ ਮੀਟਦੇ ਉਨ ਕਾ ਉਤਰਿ ਜਾਇਗਾ ਝੂਠੁ ਗੁਮਾਨੁ ॥3॥ ਜੇਤਾ ਜੀਉ ਪਿੰਡੁ ਸਭੁ ਤੇਰਾ ਤੂੰ ਅੰਤਰਜਾਮੀ ਪੁਰਖੁ ਭਗਵਾਨੁ ॥ ਦਾਸਨਿ ਦਾਸੁ ਕਹੈ ਜਨੁ ਨਾਨਕੁ ਜੇਹਾ ਤੂੰ ਕਰਾਇਹਿ ਤੇਹਾ ਹਉ ਕਰੀ ਵਖਿਆਨੁ ॥4॥4॥11॥


ਐਤਵਾਰ, 29 ਪੋਹ (ਸੰਮਤ 540 ਨਾਨਕਸ਼ਾਹੀ) (ਅੰਗ: 734)

ਪੰਜਾਬੀ ਵਿਆਖਿਆ :
ਸੂਹੀ ਮਹਲਾ 4 ॥


ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਚੰਗੀ ਤਰ੍ਹਾਂ ਖ਼ੁਸ਼ ਹੁੰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਗੁਣ ਗਾਉਂਦਾ ਹੈ, ਉਹ ਮਨੁੱਖ ਉਸ ਦੀਆਂ ਨਜ਼ਰਾਂ ਵਿਚ ਭਗਤ ਹੈ, ਉਸ ਦੇ ਦਰ ਤੇ ਕਬੂਲ ਹੈ। ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਭਗਵਾਨ ਪੁਰਖ ਆ ਵੱਸਦਾ ਹੈ, ਉਸ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ।1। ਹੇ ਭਾਈ! ਆਓ, ਚਿੱਤ ਜੋੜ ਕੇ, ਗੁਰੂ ਦੀ ਬਾਣੀ ਨਾਲ ਸੁਰਤਿ ਜੋੜ ਕੇ, ਪਰਮਾਤਮਾ ਦੀ ਸਿਫ਼ਤਿ ਸਾਲਾਹ ਦੇ ਗੀਤ ਗਾਇਆ ਕਰੀਏ।1। ਰਹਾਉ।ਹੇ ਭਾਈ! ਉਹ ਗੁਰੂ ਐਸਾ ਸਮਰਥ ਹੈ ਕਿ ਉਸ ਪਾਸੋਂ ਸਭ ਤੋਂ ਉੱਚਾ ਖ਼ਜ਼ਾਨਾ ਮਿਲ ਜਾਂਦਾ ਹੈ, ਉਸ ਗੁਰੂ ਦੀ ਦੱਸੀ ਹੋਈ ਉਹ ਸੇਵਾ ਭੀ ਫਲ ਲਿਆਉਂਦੀ ਹੈ। ਜੇਹੜੇ ਮਾਇਆਂ-ਵੇੜੇ੍ਹ ਮਨੁੱਖ ਮਾਇਆ ਦੇ ਪਿਆਰ ਵਿਚ ਫਸ ਕੇ ਮਨ ਦੀਆਂ ਵਾਸਨਾਂ ਪੂਰੀਆਂ ਕਰਨ ਦੀ ਖ਼ਾਤਰ ਵਿਸੇ ਵਿਕਾਰਾਂ ਵਿਚ ਲੱਗੇ ਰਹਿੰਦੇ ਹਨ, ਉਹ ਜੀਵਨ ਵਿਅਰਥ ਗਵਾ ਲੈਂਦੇ ਹਨ, ਉਹਨਾਂ ਦਾ ਸਾਰਾ ਜੀਵਨ ਹੀ ਆਤਮਕ ਜੀਵਨ ਵਲੋਂ ਬੇ-ਸਮਝੀ ਹੈ।2। ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਉੱਤੇ ਸ਼ਰਧਾ ਹੁੰਦੀ ਹੈ, ਉਸ ਦਾ ਹਰਿ-ਜੱਸ ਗਾਉਣਾ ਹਰੀ ਦੀ ਹਜ਼ੂਰੀ ਵਿਚ ਕਬੂਲ ਪੈਂਦਾ ਹੈ; ਉਹ ਮਨੁੱਖ ਪਰਮਾਤਮਾ ਦੀ ਦਰਗਾਹ ਵਿਚ ਆਦਰ ਪਾਉਂਦਾ ਹੈ। ਪਰ ਜੇਹੜੇ ਫਰੇਬੀ ਮਨੁੱਖ ਗੁਰੂ ਉਤੇ ਨਿਸਚਾ ਰੱਖਣ ਤੋਂ ਬਿਨਾਂ ਝੂਠ-ਮੂਠ ਹੀ ਅੱਖਾਂ ਮੀਟਦੇ ਹਨ ਮਾਨੋ, ਸਮਾਧੀ ਲਾਈ ਬੈਠੇ ਹਨ ਉਹਨਾਂ ਦਾ ਆਪਣੀ ਉੱਚਤਾ ਬਾਰੇ ਝੂਠਾ ਅਹੰਕਾਰ ਆਖ਼ਰ ਲਹਿ ਜਾਇਗਾ।3। ਹੇ ਪ੍ਰਭੂ! ਜਿਤਨਾ ਭੀ ਜੀਵਾਂ ਦਾ ਜਿੰਦ-ਸਰੀਰ ਹੈ, ਇਹ ਸਭ ਤੇਰਾ ਦਿੱਤਾ ਹੋਇਆ ਹੈ, ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਸਰਬ-ਵਿਆਪਕ ਪ੍ਰਭੂ ਹੈਂ। ਹੇ ਪ੍ਰਭੂ! ਤੇਰੇ ਦਾਸਾਂ ਦਾ ਦਾਸ ਨਾਨਕ ਆਖਦਾ ਹੈ – ਹੇ ਪ੍ਰਭੂ! ਤੂੰ ਜੋ ਕੁਝ ਮੈਥੋਂ ਅਖਵਾਂਦਾ ਹੈਂ, ਮੈਂ ਉਹੀ ਕੁਝ ਆਖਦਾ ਹਾਂ।4।4।11।
English Translation :

SOOHEE, FOURTH MEHL:

That mortal, with whom the Lord is pleased, repeats the Glorious Praises of the Lord; he alone is a devotee, and he alone is approved. How can his glory be described? Within his heart, the Primal Lord, the Lord God, abides. || 1 || Sing the Glorious Praises of the Lord of the Universe; focus your meditation on the True Guru. || 1 || Pause || He is the True Guru — service to the True Guru is fruitful and rewarding. By this service, the greatest treasure is obtained. The faithless cynics in their love of duality and sensual desires, harbor foul-smelling urges. They are totally useless and ignorant. || 2 || One who has faith — his singing is approved. He is honored in the Court of the Lord. Those who lack faith may close their eyes, hypocritically pretending and faking devotion, but their false pretenses shall soon wear off. || 3 || My soul and body are totally Yours, Lord; You are the Inner-knower, the Searcher of hearts, my Primal Lord God. So speaks servant Nanak, the slave of Your slaves; as You make me speak, so do I speak. || 4 || 4 || 11 ||

Sunday, 29th Poh (Samvat 540 Nanakshahi) (Page: 734)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[January 12, 2009, Monday 05:30 AM. IST]
ਸੂਹੀ ਮਹਲਾ 4 ॥

ਕੀਤਾ ਕਰਣਾ ਸਰਬ ਰਜਾਈ ਕਿਛੁ ਕੀਚੈ ਜੇ ਕਰਿ ਸਕੀਐ ॥ ਆਪਣਾ ਕੀਤਾ ਕਿਛੂ ਨ ਹੋਵੈ ਜਿਉ ਹਰਿ ਭਾਵੈ ਤਿਉ ਰਖੀਐ ॥1॥ ਮੇਰੇ ਹਰਿ ਜੀਉ ਸਭੁ ਕੋ ਤੇਰੈ ਵਸਿ ॥ ਅਸਾ ਜੋਰੁ ਨਾਹੀ ਜੇ ਕਿਛੁ ਕਰਿ ਹਮ ਸਾਕਹ ਜਿਉ ਭਾਵੈ ਤਿਵੈ ਬਖਸਿ ॥1॥ ਰਹਾਉ ॥ ਸਭੁ ਜੀਉ ਪਿੰਡੁ ਦੀਆ ਤੁਧੁ ਆਪੇ ਤੁਧੁ ਆਪੇ ਕਾਰੈ ਲਾਇਆ ॥ ਜੇਹਾ ਤੂੰ ਹੁਕਮੁ ਕਰਹਿ ਤੇਹੇ ਕੋ ਕਰਮ ਕਮਾਵੈ ਜੇਹਾ ਤੁਧੁ ਧੁਰਿ ਲਿਿਖ ਪਾਇਆ ॥2॥ ਪੰਚ ਤਤੁ ਕਰਿ ਤੁਧੁ ਸ੍ਰਿਸਟਿ ਸਭ ਸਾਜੀ ਕੋਈ ਛੇਵਾ ਕਰਿਉ ਜੇ ਕਿਛੁ ਕੀਤਾ ਹੋਵੈ ॥ ਇਕਨਾ ਸਤਿਗੁਰੁ ਮੇਲਿ ਤੂੰ ਬੁਝਾਵਹਿ ਇਕਿ ਮਨਮੁਖਿ ਕਰਹਿ ਸਿ ਰੋਵੈ ॥3॥ ਹਰਿ ਕੀ ਵਡਿਆਈ ਹਉ ਆਖਿ ਨ ਸਾਕਾ ਹਉ ਮੂਰਖੁ ਮੁਗਧੁ ਨੀਚਾਣੁ ॥ ਜਨ ਨਾਨਕ ਕਉ ਹਰਿ ਬਖਸਿ ਲੈ ਮੇਰੇ ਸੁਆਮੀ ਸਰਣਾਗਤਿ ਪਇਆ ਅਜਾਣੁ ॥4॥4॥15॥24॥


ਸੋਮਵਾਰ, 30 ਪੋਹ (ਸੰਮਤ 540 ਨਾਨਕਸ਼ਾਹੀ) (ਅੰਗ 736)

ਪੰਜਾਬੀ ਵਿਆਖਿਆ :
ਸੂਹੀ ਮਹਲਾ 4 ॥


ਹੇ ਭਾਈ! ਜੋ ਕੁਝ ਜਗਤ ਵਿਚ ਬਣਿਆ ਹੈ ਜੋ ਕੁਝ ਕਰ ਰਿਹਾ ਹੈ, ਇਹ ਸਭ ਰਜ਼ਾ ਦਾ ਮਾਲਕ ਪਰਮਾਤਮਾ ਕਰ ਰਿਹਾ ਹੈ । ਅਸੀ ਜੀਵ (ਤਾਂ ਹੀ) ਕੁਝ ਕਰੀਏ, ਜੇ ਕਰ ਸਕਦੇ ਹੋਵੀਏ । ਅਸਾਂ ਜੀਵਾਂ ਦਾ ਕੀਤਾ ਕੁਝ ਨਹੀਂ ਹੋ ਸਕਦਾ । ਜਿਵੇਂ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਤਿਵੇਂ ਜੀਵਾਂ ਨੂੰ ਰੱਖਦਾ ਹੈ ।1। ਹੇ ਮੇਰੇ ਪ੍ਰਭੂ ਜੀ! ਹਰੇਕ ਜੀਵ ਤੇਰੇ ਵੱਸ ਵਿਚ ਹੈ । ਅਸਾਂ ਜੀਵਾਂ ਵਿਚ ਕੋਈ ਸਮਰਥਾ ਨਹੀਂ ਹੈ ਕਿ (ਤੈਥੋਂ ਬਾਹਰਾ) ਕੁਝ ਕਰ ਸਕੀਏ । ਹੇ ਪ੍ਰਭੂ! ਜਿਵੇਂ ਤੈਨੂੰ ਚੰਗਾ ਲੱਗੇ, ਸਾਡੇ ਉਤੇ ਮੇਹਰ ਕਰ ।1।ਰਹਾਉ।ਹੇ ਪ੍ਰਭੂ! ਇਹ ਜਿੰਦ, ਇਹ ਸਰੀਰ, ਸਭ ਕੁਝ (ਹਰੇਕ ਜੀਵ ਨੂੰ) ਤੂੰ ਆਪ ਹੀ ਦਿੱਤਾ ਹੈ, ਤੂੰ ਆਪ ਹੀ (ਹਰੇਕ ਜੀਵ ¬ਨੂੰ) ਕੰਮ ਵਿਚ ਲਾਇਆ ਹੋਇਆ ਹੈ । ਜਿਹੋ ਜਿਹਾ ਹੁਕਮ ਤੂੰ ਕਰਦਾ ਹੈਂ, ਜੀਵ ਉਹੋ ਜਿਹਾ ਹੀ ਕੰਮ ਕਰਦਾ ਹੈ (ਜੀਵ ਉਹੋ ਜਿਹਾ ਬਣਦਾ ਹੈ) ਜਿਹੋ ਜਿਹਾ ਤੂੰ ਧੁਰ ਦਰਗਾਹ ਤੋਂ (ਉਸ ਦੇ ਮੱਥੇ ਉਤੇ) ਲੇਖ ਲਿਖ ਕੇ ਰੱਖ ਦਿੱਤਾ ਹੈ ।2। ਹੇ ਪ੍ਰਭੂ! ਤੂੰ ਪੰਜ ਤੱਤ ਬਣਾ ਕੇ ਸਾਰੀ ਦੁਨੀਆ ਪੈਦਾ ਕੀਤੀ ਹੈ । ਜੇ (ਤੈਥੋਂ ਬਾਹਰਾ) ਜੀਵ ਪਾਸੋਂ ਕੁਝ ਹੋ ਸਕਦਾ ਹੋਵੇ, ਤਾਂ ਉਹ ਬੇਸ਼ੱਕ ਛੇਵਾਂ ਤੱਤ ਬਣਾ ਕੇ ਵਿਖਾ ਦੇਵੇ । ਹੇ ਪ੍ਰਭੂ! ਕਈ ਜੀਵਾਂ ਨੂੰ ਤੂੰ ਗੁਰੂ ਮਿਲਾ ਕੇ ਆਤਮਕ ਜੀਵਨ ਦੀ ਸੂਝ ਬਖ਼ਸ਼ਦਾ ਹੈਂ । ਕਈ ਜੀਵਾਂ ਨੂੰ ਤੂੰ ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲਾ ਬਣਾ ਦੇਂਦਾ ਹੈਂ । ਫਿਰ ਉਹ (ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ) ਦੁੱਖੀ ਹੁੰਦਾ ਰਹਿੰਦਾ ਹੈ ।3। ਹੇ ਭਾਈ! ਮੈਂ (ਤਾਂ) ਮੂਰਖ ਹਾਂ, ਨੀਵੇਂ ਜੀਵਨ ਵਾਲਾ ਹਾਂ, ਮੈਂ ਪਰਮਾਤਮਾ ਦੀ ਬਜ਼ੁਰਗੀ ਬਿਆਨ ਨਹੀਂ ਕਰ ਸਕਦਾ । ਹੇ ਹਰੀ! ਦਾਸ ਨਾਨਕ ਉਤੇ ਮੇਹਰ ਕਰ, (ਇਹ) ਅੰਞਾਣ ਦਾਸ ਤੇਰੀ ਸਰਨ ਆ ਪਿਆ ਹੈ ।4।4।15।24।
English Translation :

SOOHEE, FOURTH MEHL:

All that happens, and all that will happen, is by His Will. If we could do something by ourselves, we would. By ourselves, we cannot do anything at all. As it pleases the Lord, He preserves us. || 1 || O my Dear Lord, everything is in Your power. I have no power to do anything at all. As it pleases You, You forgive us. || 1 || Pause || You Yourself bless us with soul, body and everything. You Yourself cause us to act. As You issue Your Commands, so do we act, according to our pre-ordained destiny. || 2 || You created the entire Universe out of the five elements; if anyone can create a sixth, let him. You unite some with the True Guru, and cause them to understand, while others, the self-willed manmukhs, do their deeds and cry out in pain. || 3 || I cannot describe the glorious greatness of the Lord; I am foolish, thoughtless, idiotic and lowly. Please, forgive servant Nanak, O my Lord and Master; I am ignorant, but I have entered Your Sanctuary. || 4 || 4 || 15 || 24 ||

Monday, 30th Poh (Samvat 540 Nanakshahi) (Page 736)
 


TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[January 13, 2009, Tuesday 05:30 AM. IST]
ਬਿਲਾਵਲੁ ਮਹਲਾ 5 ॥

ਬਿਨੁ ਸਾਧੂ ਜੋ ਜੀਵਨਾ ਤੇਤੋ ਬਿਰਥਾਰੀ ॥ ਮਿਲਤ ਸੰਗਿ ਸਭਿ ਭ੍ਰਮ ਮਿਟੇ ਗਤਿ ਭਈ ਹਮਾਰੀ ॥1॥ ਜਾ ਦਿਨ ਭੇਟੇ ਸਾਧ ਮੋਹਿ ਉਆ ਦਿਨ ਬਲਿਹਾਰੀ ॥ ਤਨੁ ਮਨੁ ਅਪਨੋ ਜੀਅਰਾ ਫਿਿਰ ਫਿਿਰ ਹਉ ਵਾਰੀ ॥1॥ ਰਹਾਉ ॥ ਏਤ ਛਡਾਈ ਮੋਹਿ ਤੇ ਇਤਨੀ ਦ੍ਰਿੜਤਾਰੀ ॥ ਸਗਲ ਰੇਨ ਇਹੁ ਮਨੁ ਭਇਆ ਬਿਨਸੀ ਅਪਧਾਰੀ ॥2॥ ਨਿੰਦ ਚਿੰਦ ਪਰ ਦੂਖਨਾ ਏ ਖਿਨ ਮਹਿ ਜਾਰੀ ॥ ਦਇਆ ਮਇਆ ਅਰੁ ਨਿਕਟਿ ਪੇਖੁ ਨਾਹੀ ਦੂਰਾਰੀ ॥3॥ ਤਨ ਮਨ ਸੀਤਲ ਭਏ ਅਬ ਮੁਕਤੇ ਸੰਸਾਰੀ ॥ ਹੀਤ ਚੀਤ ਸਭ ਪ੍ਰਾਨ ਧਨ ਨਾਨਕ ਦਰਸਾਰੀ ॥4॥10॥40॥


ਮੰਗਲਵਾਰ, 1 ਮਾਘ (ਸੰਮਤ 540 ਨਾਨਕਸ਼ਾਹੀ){ਪੰਨਾ 810}

ਪੰਜਾਬੀ ਵਿਆਖਿਆ :
ਬਿਲਾਵਲੁ ਮਹਲਾ 5 ॥


(ਹੇ ਭਾਈ! ਗੁਰੂ (ਦੇ ਮਿਲਾਪ) ਤੋਂ ਬਿਨਾ ਜਿਤਨੀ ਭੀ ਉਮਰ ਗੁਜ਼ਾਰਨੀ ਹੈ, ਉਹ ਸਾਰੀ ਵਿਅਰਥ ਚਲੀ ਜਾਂਦੀ ਹੈ । ਗੁਰੂ ਦੀ ਸੰਗਤਿ ਵਿਚ ਮਿਲਦਿਆਂ ਹੀ ਸਾਰੀਆਂ ਭਟਕਣਾ ਮਿਟ ਜਾਂਦੀਆਂ ਹਨ, (ਗੁਰੂ ਦੀ ਕਿਰਪਾ ਨਾਲ) ਅਸਾਂ ਜੀਵਾਂ ਨੂੰ ਉੱਚੀ ਆਤਮਕ ਅਵਸਥਾ ਮਿਲ ਜਾਂਦੀ ਹੈ ।1। (ਹੇ ਭਾਈ!) ਮੈਂ ਉਸ ਦਿਨ ਤੋਂ ਸਦਕੇ ਜਾਂਦਾ ਹਾਂ, ਜਿਸ ਦਿਨ ਮੈਨੂੰ ਮੇਰੇ ਗੁਰੂ (ਪਾਤਿਸ਼ਾਹ) ਮਿਲ ਪਏ । ਹੁਣ ਮੈਂ (ਆਪਣੇ ਗੁਰੂ ਤੋਂ) ਆਪਣਾ ਸਰੀਰ, ਆਪਣਾ ਮਨ, ਆਪਣੀ ਪਿਆਰੀ ਜਿੰਦ ਮੁੜ ਮੁੜ ਸਦਕੇ ਕਰਦਾ ਹਾਂ ।1।ਰਹਾਉ।ਹੇ ਭਾਈ! (ਗੁਰੂ ਨੇ ਕਿਰਪਾ ਕਰ ਕੇ) ਮੈਥੋਂ ਅਪਣੱਤ ਇਤਨੀ ਛਡਾ ਦਿੱਤੀ ਹੈ, ਅਤੇ ਨਿੰਮ੍ਰਤਾ (ਮੇਰੇ ਹਿਰਦੇ ਵਿਚ) ਇਤਨੀ ਪੱਕੀ ਕਰ ਦਿੱਤੀ ਹੈ ਕਿ ਹੁਣ ਮੇਰਾ ਇਹ ਮਨ ਸਭਨਾਂ ਦੀ ਚਰਨ-ਧੂੜ ਬਣ ਗਿਆ ਹੈ, ਹਰ ਵੇਲੇ ਆਪਣੇ ਹੀ ਸੁਆਰਥ ਦਾ ਖ਼ਿਆਲ ਮੇਰੇ ਅੰਦਰੋਂ ਮੁੱਕ ਗਿਆ ਹੈ ।1। ਹੇ ਭਾਈ! ਗੁਰੂ ਨੇ ਮੇਰੇ ਅੰਦਰੋਂ ਪਰਾਈ ਨਿੰਦਾ ਦਾ ਖ਼ਿਆਲ, ਦੂਜਿਆਂ ਦਾ ਬੁਰਾ ਤੱਕਣਾ—ਇਹ ਸਭ ਕੁਝ ਇਕ ਖਿਨ ਵਿਚ ਹੀ ਸਾੜ ਦਿੱਤੇ ਹਨ । (ਦੂਜਿਆਂ ਉਤੇ) ਦਇਆ (ਕਰਨੀ), (ਲੋੜਵੰਦਿਆਂ ਉਤੇ) ਤਰਸ (ਕਰਨਾ), ਅਤੇ (ਪਰਮਾਤਮਾ ਨੂੰ ਹਰ ਵੇਲੇ) ਆਪਣੇ ਨੇੜੇ ਵੇਖਣਾ—ਇਹ ਹਰ ਵੇਲੇ ਮੇਰੇ ਅੰਦਰ ਵੱਸਦੇ ਹਨ ।3। ਹੇ ਨਾਨਕ! (ਆਖ—ਹੇ ਭਾਈ! ਜਦੋਂ ਤੋਂ ਮੈਨੂੰ ਗੁਰੂ ਮਿਲ ਪਿਆ ਹੈ, ਉਸ ਦੀ ਮੇਹਰ ਨਾਲ) ਹੁਣ ਮੇਰਾ ਮਨ ਅਤੇ ਤਨ (ਵਿਕਾਰਾਂ ਵਲੋਂ) ਸ਼ਾਂਤ ਹੋ ਗਏ ਹਨ, ਦੁਨੀਆ ਦੇ ਮੋਹ ਤੇ ਬੰਧਨਾਂ ਤੋਂ ਆਜ਼ਾਦ ਹੋ ਗਏ ਹਨ । ਹੁਣ ਮੇਰੀ ਲਗਨ, ਮੇਰੀ ਸੁਰਤਿ, ਮੇਰੀ ਜਿੰਦ ਪ੍ਰਭੂ ਦੇ ਦਰਸਨ ਵਿਚ ਹੀ ਮਗਨ ਹੈ, ਪ੍ਰਭੂ ਦਾ ਦਰਸਨ ਹੀ ਮੇਰੇ ਵਾਸਤੇ ਧਨ ਹੈ ।4।10।40।
English Translation :

BILAAVAL, FIFTH MEHL:

That life, which has no contact with the Holy, is useless. Joining their congregation, all doubts are dispelled, and I am emancipated. || 1 || That day, when I meet with the Holy — I am a sacrifice to that day. Again and again, I sacrifice my body, mind and soul to them. || 1 || Pause || They have helped me renounce this ego, and implant this humility within myself. This mind has become the dust of all men’s feet, and my self-conceit has been dispelled. || 2 || In an instant, I burnt away the ideas of slander and ill-will towards others. I see close at hand, the Lord of mercy and compassion; He is not far away at all. || 3 || My body and mind are cooled and soothed, and now, I am liberated from the world. Love, consciousness, the breath of life, wealth and everything, O Nanak, are in the Blessed Vision of the Lord’s Darshan. || 4 || 10 || 40 ||

Tuesday, 1st Maagh (Samvat 540 Nanakshahi)(Page: 810)
 


TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[January 14, 2009, Wednesday 05:30 AM. IST]
ਸਲੋਕ ਮ: 3 ॥

ਗੁਰਮੁਖਿ ਸੰਸਾ ਮੂਲਿ ਨ ਹੋਵਈ ਚਿੰਤਾ ਵਿਚਹੁ ਜਾਇ ॥ ਜੋ ਕਿਛੁ ਹੋਇ ਸੁ ਸਹਜੇ ਹੋਇ ਕਹਣਾ ਕਿਛੂ ਨ ਜਾਇ ॥ ਨਾਨਕ ਤਿਨ ਕਾ ਆਖਿਆ ਆਪਿ ਸੁਣੇ ਜਿ ਲਇਅਨੁ ਪੰਨੈ ਪਾਇ ॥1॥ ਮ: 3 ॥ ਕਾਲੁ ਮਾਰਿ ਮਨਸਾ ਮਨਹਿ ਸਮਾਣੀ ਅੰਤਰਿ ਨਿਰਮਲੁ ਨਾਉ ॥ ਅਨਦਿਨੁ ਜਾਗੈ ਕਦੇ ਨ ਸੋਵੈ ਸਹਜੇ ਅੰਮ੍ਰਿਤੁ ਪਿਆਉ ॥ ਮੀਠਾ ਬੋਲੇ ਅੰਮ੍ਰਿਤ ਬਾਣੀ ਅਨਦਿਨੁ ਹਰਿ ਗੁਣ ਗਾਉ ॥ ਨਿਜ ਘਰਿ ਵਾਸਾ ਸਦਾ ਸੋਹਦੇ ਨਾਨਕ ਤਿਨ ਮਿਿਲਆ ਸੁਖੁ ਪਾਉ ॥2॥ ਪਉੜੀ ॥ ਹਰਿ ਧਨੁ ਰਤਨ ਜਵੇਹਰੀ ਸੋ ਗੁਰਿ ਹਰਿ ਧਨੁ ਹਰਿ ਪਾਸਹੁ ਦੇਵਾਇਆ ॥ ਜੇ ਕਿਸੈ ਕਿਹੁ ਦਿਿਸ ਆਵੈ ਤਾ ਕੋਈ ਕਿਹੁ ਮੰਗਿ ਲਏ ਅਕੈ ਕੋਈ ਕਿਹੁ ਦੇਵਾਏ ਏਹੁ ਹਰਿ ਧਨੁ ਜੋਰਿ ਕੀਤੈ ਕਿਸੈ ਨਾਲਿ ਨ ਜਾਇ ਵੰਡਾਇਆ ॥ ਜਿਸ ਨੋ ਸਤਿਗੁਰ ਨਾਲਿ ਹਰਿ ਸਰਧਾ ਲਾਏ ਤਿਸੁ ਹਰਿ ਧਨ ਕੀ ਵੰਡ ਹਥਿ ਆਵੈ ਜਿਸ ਨੋ ਕਰਤੈ ਧੁਰਿ ਲਿਿਖ ਪਾਇਆ ॥ ਇਸੁ ਹਰਿ ਧਨ ਕਾ ਕੋਈ ਸਰੀਕੁ ਨਾਹੀ ਕਿਸੈ ਕਾ ਖਤੁ ਨਾਹੀ ਕਿਸੈ ਕੈ ਸੀਵ ਬੰਨੈ ਰੋਲੁ ਨਾਹੀ ਜੇ ਕੋ ਹਰਿ ਧਨ ਕੀ ਬਖੀਲੀ ਕਰੇ ਤਿਸ ਕਾ ਮੁਹੁ ਹਰਿ ਚਹੁ ਕੁੰਡਾ ਵਿਿਚ ਕਾਲਾ ਕਰਾਇਆ ॥ ਹਰਿ ਕੇ ਦਿਤੇ ਨਾਲਿ ਕਿਸੈ ਜੋਰੁ ਬਖੀਲੀ ਨ ਚਲਈ ਦਿਹੁ ਦਿਹੁ ਨਿਤ ਨਿਤ ਚੜੈ ਸਵਾਇਆ ॥9॥


ਬੁੱਧਵਾਰ, 2 ਮਾਘ (ਸੰਮਤ 540 ਨਾਨਕਸ਼ਾਹੀ) (ਪੰਨਾ 853)

ਪੰਜਾਬੀ ਵਿਆਖਿਆ :
ਸਲੋਕ ਮ: 3 ॥


ਹੇ ਭਾਈ! ਜਿਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ, ਉਹਨਾਂ ਨੂੰ (ਕਿਸੇ ਕਿਸਮ ਦਾ) ਤੌਖ਼ਲਾ ਉੱਕਾ ਹੀ ਨਹੀਂ ਹੁੰਦਾ, ਉਹਨਾਂ ਦੇ ਅੰਦਰੋਂ ਚਿੰਤਾ ਦੂਰ ਹੋ ਜਾਂਦੀ ਹੈ । (ਉਹਨਾਂ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ ਸੰਸਾਰ ਵਿਚ) ਜੋ ਕੁਝ ਹੋ ਰਿਹਾ ਹੈ ਉਹ ਪਰਮਾਤਮਾ ਦੀ ਰਜ਼ਾ ਵਿਚ ਹੋ ਰਿਹਾ ਹੈ, ਉਸ ਉਤੇ ਕੋਈ ਇਤਰਾਜ਼ ਨਹੀਂ ਕੀਤਾ ਜਾ ਸਕਦਾ । ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਆਪਣੇ ਲੜ ਲਾ ਲੈਂਦਾ ਹੈ ਉਹਨਾਂ ਦੀ ਅਰਜ਼ੋਈ (ਪਰਮਾਤਮਾ ਸਦਾ) ਆਪ ਸੁਣਦਾ ਹੈ ।1। ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਪਵਿੱਤਰ ਨਾਮ ਵੱਸਦਾ ਹੈ ਉਹ ਆਤਮਕ ਮੌਤ ਨੂੰ ਮੁਕਾ ਕੇ ਮਨ ਦੇ ਮਾਇਕ ਫੁਰਨੇ ਨੂੰ ਮਨ ਵਿਚ ਹੀ ਦੱਬ ਦੇਂਦਾ ਹੈ । ਉਹ ਮਨੁੱਖ (ਮਾਇਆ ਦੇ ਹੱਲਿਆਂ ਵਲੋਂ) ਹਰ ਵੇਲੇ ਸੁਚੇਤ ਰਹਿੰਦਾ ਹੈ, ਕਦੇ ਉਹ (ਗ਼ਫ਼ਲਤ ਦੀ ਨੀਂਦ ਵਿਚ) ਨਹੀਂ ਸੌਂਦਾ । ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦਾ ਨਾਮ-ਅੰਮ੍ਰਿਤ (ਉਸ ਦੀ) ਖ਼ੁਰਾਕ ਹੁੰਦਾ ਹੈ । ਉਹ ਮਨੁੱਖ (ਸਦਾ) ਮਿੱਠਾ ਬੋਲਦਾ ਹੈ, (ਸਤਿਗੁਰੂ ਦੀ) ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ ਉਹ ਹਰ ਵੇਲੇ ਪਰਮਾਤਮਾ ਦੇ ਗੁਣ ਗਾਂਦਾ ਹੈ । ਇਹੋ ਜਿਹੇ ਮਨੁੱਖ ਸਦਾ ਪਰਮਾਤਮਾ ਦੇ ਚਰਨਾਂ ਵਿਚ ਟਿਕੇ ਰਹਿੰਦੇ ਹਨ, ਉਹਨਾਂ ਦਾ ਜੀਵਨ ਸੋਹਣਾ ਬਣ ਜਾਂਦਾ ਹੈ । ਹੇ ਨਾਨਕ! (ਆਖ—ਹੇ ਭਾਈ!) ਇਹੋ ਜਿਹੇ ਮਨੁੱਖਾਂ ਨੂੰ ਮਿਲ ਕੇ ਮੈਂ ਭੀ ਆਤਮਕ ਆਨੰਦ ਮਾਣਦਾ ਹਾਂ ।2। ਹੇ ਭਾਈ! ਪਰਮਾਤਮਾ ਦਾ ਨਾਮ-ਧਨ ਰਤਨ ਹੀਰੇ ਹਨ । ਇਹ ਹਰਿ-ਨਾਮ-ਧਨ (ਜਿਸ ਨੂੰ) ਪਰਮਾਤਮਾ ਪਾਸੋਂ ਦਿਵਾਇਆ ਹੈ ਗੁਰੂ ਨੇ (ਹੀ) ਦਿਵਾਇਆ ਹੈ । ਜੇ ਕਿਸੇ ਮਨੁੱਖ ਨੂੰ (ਗੁਰੂ ਤੋਂ ਬਿਨਾ ਕਿਸੇ ਹੋਰ ਕੋਲ) ਕੁਝ ਦਿੱਸ ਪਏ ਤਾਂ (ਉਸ ਪਾਸੋਂ ਕੋਈ) ਕੁਝ ਮੰਗ ਭੀ ਲਏ, ਜਾਂ, ਕੋਈ ਕੁਝ ਦਿਵਾ ਦੇਵੇ । ਪਰ ਇਹ ਨਾਮ-ਧਨ ਧੱਕਾ ਕਰ ਕੇ (ਭੀ) ਕਿਸੇ ਨਾਲ ਵੰਡਾਇਆ ਨਹੀਂ ਜਾ ਸਕਦਾ (ਇਹ ਤਾਂ ਪਰਮਾਤਮਾ ਦੀ ਮਿਹਰ ਨਾਲ ਗੁਰੂ ਦੀ ਰਾਹੀਂ ਹੀ ਮਿਲਦਾ ਹੈ) । ਹੇ ਭਾਈ! ਪਰਮਾਤਮਾ ਨੇ ਧੁਰੋਂ ਜਿਸ ਮਨੁੱਖ ਦੇ ਮੱਥੇ ਤੇ ਲੇਖ ਲਿਖ ਦਿੱਤਾ ਹੈ, ਪਰਮਾਤਮਾ ਉਸ ਮਨੁੱਖ ਦੀ ਗੁਰੂ ਵਿਚ ਸਰਧਾ ਬਣਾਂਦਾ ਹੈ, ਤੇ (ਗੁਰੂ ਦੀ ਰਾਹੀਂ) ਉਸ ਮਨੁੱਖ ਨੂੰ ਨਾਮ-ਧਨ ਦਾ ਹਿੱਸਾ ਮਿਲਦਾ ਹੈ । ਹੇ ਭਾਈ! ਇਹ ਨਾਮ-ਧਨ (ਐਸੀ ਜਾਇਦਾਦ ਹੈ ਕਿ) ਇਸ ਦਾ ਕੋਈ ਸ਼ਰੀਕ ਨਹੀਂ ਬਣ ਸਕਦਾ (ਇਸ ਉਤੇ) ਕੋਈ ਜੱਦੀ ਹੱਕ ਨਹੀਂ ਬਣਾ ਸਕਦਾ, ਕਿਸੇ ਕੋਲ ਇਸ ਦੀ ਮਲਕੀਅਤ ਦਾ ਪਟਾ ਭੀ ਨਹੀਂ ਹੋ ਸਕਦਾ । (ਜਿਵੇਂ ਜ਼ਿਮੀਂਦਾਰਾਂ ਦਾ ਜ਼ਮੀਨ ਦੇ) ਵੱਟੇ-ਬੰਨੇ ਦਾ ਰੌਲਾ (ਪੈ ਸਕਦਾ ਹੈ), ਇਸ ਹਰਿ-ਧਨ ਦਾ ਕੋਈ ਅਜਿਹਾ ਰੌਲਾ ਭੀ ਨਹੀਂ ਹੋ ਸਕਦਾ । (ਕਿਸੇ ਗੁਰਮੁਖ ਨੂੰ ਵੇਖ ਕੇ) ਜੇ ਕੋਈ ਮਨੁੱਖ ਇਸ ਨਾਮ-ਧਨ ਦੀ (ਖ਼ਾਤਰ) ਈਰਖਾ ਕਰਦਾ ਹੈ, ਉਸ ਨੂੰ ਸਗੋਂ ਹਰ ਪਾਸੇ ਫਿਟਕਾਰ ਹੀ ਪੈਂਦੀ ਹੈ । (ਹੇ ਭਾਈ! ਇਹ ਨਾਮ-ਧਨ ਪਰਮਾਤਮਾ ਆਪ ਹੀ ਗੁਰੂ ਦੀ ਰਾਹੀਂ ਦੇਂਦਾ ਹੈ, ਤੇ) ਜੇ ਪਰਮਾਤਮਾ ਕਿਸੇ ਨੂੰ ਇਹ ਨਾਮ-ਧਨ ਦੇਵੇ ਤਾਂ ਕਿਸੇ ਹੋਰ ਦਾ ਜ਼ੋਰ ਨਹੀਂ ਚੜ੍ਹ ਸਕਦਾ, ਕਿਸੇ ਦੀ ਈਰਖਾ ਕੁਝ ਵਿਗਾੜ ਨਹੀਂ ਸਕਦੀ (ਇਹ ਐਸੀ ਦਾਤਿ ਹੈ ਕਿ) ਇਹ ਹਰ ਰੋਜ਼ ਸਦਾ ਵਧਦੀ ਹੀ ਜਾਂਦੀ ਹੈ ।9।
English Translation :

SHALOK, THIRD MEHL:

The Gurmukh does not have an iota of skepticism or doubt; worries depart from within him. Whatever he does, he does with grace and poise. Nothing else can be said about him. O Nanak, the Lord Himself hears the speech of those whom He makes His own. || 1 || THIRD MEHL: He conquers death, and subdues the desires of his mind; the Immaculate Name abides deep within him. Night and day, he remains awake and aware; he never sleeps, and he intuitively drinks in the Ambrosial Nectar. His speech is sweet, and his words are nectar; night and day, he sings the Glorious Praises of the Lord. He dwells in the home of his own self, and appears beautiful forever; meeting him, Nanak finds peace. || 2 || PAUREE: The wealth of the Lord is a jewel, a gem; the Guru has caused the Lord to grant that wealth of the Lord. If someone sees something, he may ask for it; or, someone may cause it to be given to him. But no one can take a share of this wealth of the Lord by force. He alone obtains a share of the wealth of the Lord, who is blessed by the Creator with faith and devotion to the True Guru, according to his pre-ordained destiny. No one is a share-holder in this wealth of the Lord, and no one owns any of it. It has no boundaries or borders to be disputed. If anyone speaks ill of the wealth of the Lord, his face will be blackened in the four directions. No one’s power or slander can prevail against the gifts of the Lord; day by day they continually, continuously increase. || 9 ||

Wednesday, 2nd Maagh (Samvat 540 Nanakshahi)(Page: 853)
 


TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[January 15, 2009, Thursday 05:30 AM. IST]
ਰਾਮਕਲੀ ਮਹਲਾ 1 ॥

ਜਿਉ ਆਇਆ ਤਿਉ ਜਾਵਹਿ ਬਉਰੇ ਜਿਉ ਜਨਮੇ ਤਿਉ ਮਰਣੁ ਭਇਆ ॥ ਜਿਉ ਰਸ ਭੋਗ ਕੀਏ ਤੇਤਾ ਦੁਖੁ ਲਾਗੈ ਨਾਮੁ ਵਿਸਾਰਿ ਭਵਜਲਿ ਪਇਆ ॥1॥ ਤਨੁ ਧਨੁ ਦੇਖਤ ਗਰਬਿ ਗਇਆ ॥ ਕਨਿਕ ਕਾਮਨੀ ਸਿਉ ਹੇਤੁ ਵਧਾਇਹਿ ਕੀ ਨਾਮੁ ਵਿਸਾਰਹਿ ਭਰਮਿ ਗਇਆ ॥1॥ ਰਹਾਉ ॥ ਜਤੁ ਸਤੁ ਸੰਜਮੁ ਸੀਲੁ ਨ ਰਾਖਿਆ ਪ੍ਰੇਤ ਪਿੰਜਰ ਮਹਿ ਕਾਸਟੁ ਭਇਆ ॥ ਪੁੰਨੁ ਦਾਨੁ ਇਸਨਾਨੁ ਨ ਸੰਜਮੁ ਸਾਧ ਸੰਗਤਿ ਬਿਨੁ ਬਾਦਿ ਜਇਆ ॥2॥ ਲਾਲਚਿ ਲਾਗੈ ਨਾਮੁ ਬਿਸਾਰਿਓ ਆਵਤ ਜਾਵਤ ਜਨਮੁ ਗਇਆ ॥ ਜਾ ਜਮੁ ਧਾਇ ਕੇਸ ਗਹਿ ਮਾਰੈ ਸੁਰਤਿ ਨਹੀ ਮੁਖਿ ਕਾਲ ਗਇਆ ॥3॥ ਅਹਿਿਨਸਿ ਨਿੰਦਾ ਤਾਤਿ ਪਰਾਈ ਹਿਰਦੈ ਨਾਮੁ ਨ ਸਰਬ ਦਇਆ ॥ ਬਿਨੁ ਗੁਰ ਸਬਦ ਨ ਗਤਿ ਪਤਿ ਪਾਵਹਿ ਰਾਮ ਨਾਮ ਬਿਨੁ ਨਰਕਿ ਗਇਆ ॥4॥ ਖਿਨ ਮਹਿ ਵੇਸ ਕਰਹਿ ਨਟੂਆ ਜਿਉ ਮੋਹ ਪਾਪ ਮਹਿ ਗਲਤੁ ਗਇਆ ॥ ਇਤ ਉਤ ਮਾਇਆ ਦੇਖਿ ਪਸਾਰੀ ਮੋਹ ਮਾਇਆ ਕੈ ਮਗਨੁ ਭਇਆ ॥5॥ ਕਰਹਿ ਬਿਕਾਰ ਵਿਥਾਰ ਘਨੇਰੇ ਸੁਰਤਿ ਸਬਦ ਬਿਨੁ ਭਰਮਿ ਪਇਆ ॥ ਹਉਮੈ ਰੋਗੁ ਮਹਾ ਦੁਖੁ ਲਾਗਾ ਗੁਰਮਤਿ ਲੇਵਹੁ ਰੋਗੁ ਗਇਆ ॥6॥ ਸੁਖ ਸੰਪਤਿ ਕਉ ਆਵਤ ਦੇਖੈ ਸਾਕਤ ਮਨਿ ਅਭਿਮਾਨੁ ਭਇਆ ॥ ਜਿਸ ਕਾ ਇਹੁ ਤਨੁ ਧਨੁ ਸੋ ਫਿਿਰ ਲੇਵੈ ਅੰਤਰਿ ਸਹਸਾ ਦੂਖੁ ਪਇਆ ॥7॥ ਅੰਤਿ ਕਾਲਿ ਕਿਛੁ ਸਾਥਿ ਨ ਚਾਲੈ ਜੋ ਦੀਸੈ ਸਭੁ ਤਿਸਹਿ ਮਇਆ ॥ ਆਦਿ ਪੁਰਖੁ ਅਪਰੰਪਰੁ ਸੋ ਪ੍ਰਭੁ ਹਰਿ ਨਾਮੁ ਰਿਦੈ ਲੈ ਪਾਰਿ ਪਇਆ ॥8॥ ਮੂਏ ਕਉ ਰੋਵਹਿ ਕਿਸਹਿ ਸੁਣਾਵਹਿ ਭੈ ਸਾਗਰ ਅਸਰਾਲਿ ਪਇਆ ॥ ਦੇਖਿ ਕੁਟੰਬੁ ਮਾਇਆ ਗ੍ਰਿਹ ਮੰਦਰੁ ਸਾਕਤੁ ਜੰਜਾਲਿ ਪਰਾਲਿ ਪਇਆ ॥9॥ ਜਾ ਆਏ ਤਾ ਤਿਨਹਿ ਪਠਾਏ ਚਾਲੇ ਤਿਨੈ ਬੁਲਾਇ ਲਇਆ ॥ ਜੋ ਕਿਛੁ ਕਰਣਾ ਸੋ ਕਰਿ ਰਹਿਆ ਬਖਸਣਹਾਰੈ ਬਖਸਿ ਲਇਆ ॥10॥ ਜਿਿਨ ਏਹੁ ਚਾਖਿਆ ਰਾਮ ਰਸਾਇਣੁ ਤਿਨ ਕੀ ਸੰਗਤਿ ਖੋਜੁ ਭਇਆ ॥ ਰਿਿਧ ਸਿਿਧ ਬੁਧਿ ਗਿਆਨੁ ਗੁਰੂ ਤੇ ਪਾਇਆ ਮੁਕਤਿ ਪਦਾਰਥੁ ਸਰਣਿ ਪਇਆ ॥11॥ ਦੁਖੁ ਸੁਖੁ ਗੁਰਮੁਖਿ ਸਮ ਕਰਿ ਜਾਣਾ ਹਰਖ ਸੋਗ ਤੇ ਬਿਰਕਤੁ ਭਇਆ ॥ ਆਪੁ ਮਾਰਿ ਗੁਰਮੁਖਿ ਹਰਿ ਪਾਏ ਨਾਨਕ ਸਹਜਿ ਸਮਾਇ ਲਇਆ ॥12॥7॥


ਵੀਰਵਾਰ, 3 ਮਾਘ (ਸੰਮਤ 540 ਨਾਨਕਸ਼ਾਹੀ){ਪੰਨਾ 906}

ਪੰਜਾਬੀ ਵਿਆਖਿਆ :
ਰਾਮਕਲੀ ਮਹਲਾ 1 ॥


ਹੇ ਝੱਲੇ ਜੀਵ! ਜਿਵੇਂ ਤੂੰ (ਜਗਤ ਵਿਚ) ਆਇਆ ਹੈਂ ਤਿਵੇਂ (ਇਥੋਂ) ਚਲਾ ਭੀ ਜਾਵੇਂਗਾ, ਜਿਵੇਂ ਤੈਨੂੰ ਜਨਮ ਮਿਿਲਆ ਹੈ ਤਿਵੇਂ ਮੌਤ ਭੀ ਹੋ ਜਾਇਗੀ (ਇਥੇ ਕਿਸੇ ਹਾਲਤ ਵਿਚ ਸਦਾ ਬੈਠ ਨਹੀਂ ਰਹਿਣਾ) । ਜਿਉਂ ਜਿਉਂ ਤੂੰ ਦੁਨੀਆ ਦੇ ਰਸਾਂ ਦੇ ਭੋਗ ਮਾਣਦਾ ਹੈਂ, ਤਿਉਂ ਤਿਉਂ ਉਤਨਾ ਹੀ (ਤੇਰੇ ਸਰੀਰ ਨੂੰ ਤੇ ਆਤਮਾ ਨੂੰ) ਦੁੱਖ-ਰੋਗ ਚੰਬੜ ਰਿਹਾ ਹੈ । (ਇਹਨਾਂ ਭੋਗਾਂ ਵਿਚ ਮਸਤ ਹੋ ਕੇ) ਪਰਮਾਤਮਾ ਦਾ ਨਾਮ ਵਿਸਾਰ ਕੇ ਤੂੰ ਜਨਮ ਮਰਨ ਦੇ ਚੱਕਰ ਵਿਚ ਪਿਆ ਸਮਝ ।1। (ਹੇ ਜੀਵ!) ਆਪਣਾ ਸਰੀਰ ਤੇ ਧਨ ਵੇਖ ਵੇਖ ਕੇ ਤੂੰ ਅਹੰਕਾਰ ਵਿਚ ਆਇਆ ਰਹਿੰਦਾ ਹੈਂ । ਸੋਨੇ ਤੇ ਇਸਤ਼੍ਰੀ ਨਾਲ ਤੂੰ ਮੋਹ ਵਧਾਈ ਜਾ ਰਿਹਾ ਹੈਂ । ਤੂੰ ਕਿਉਂ ਪਰਮਾਤਮਾ ਦਾ ਨਾਮ ਵਿਸਾਰ ਰਿਹਾ ਹੈਂ, ਤੇ, ਕਿਉਂ ਭਟਕਣਾ ਵਿਚ ਪੈ ਗਿਆ ਹੈਂ? ।1।ਰਹਾਉ। (ਹੇ ਜੀਵ! ਤੂੰ ਆਪਣੇ ਆਪ ਨੂੰ) ਕਾਮ-ਵਾਸਨਾ ਵਲੋਂ ਨਹੀਂ ਬਚਾਇਆ, ਤੂੰ ਉੱਚਾ ਆਚਰਨ ਨਹੀਂ ਬਣਾਇਆ, ਤੂੰ ਇੰਦ਼੍ਰਿਆਂ ਨੂੰ ਮੰਦੇ ਪਾਸੇ ਵਲੋਂ ਰੋਕਣ ਦਾ ਉੱਦਮ ਨਹੀਂ ਕੀਤਾ, ਤੂੰ ਮਿੱਠਾ ਸੁਭਾਉ ਨਹੀਂ ਬਣਾਇਆ । (ਵਿਕਾਰਾਂ ਦੇ ਕਾਰਨ) ਅਪਵਿਤ਼੍ਰ ਹੋਏ ਸਰੀਰ-ਪਿੰਜਰ ਵਿਚ ਤੂੰ ਲੱਕੜ (ਵਰਗਾ ਕੁਰਖ਼ਤ-ਦਿਲ) ਹੋ ਚੁਕਾ ਹੈਂ । ਤੇਰੇ ਅੰਦਰ ਨਾਹ ਦੂਜਿਆਂ ਦੀ ਭਲਾਈ ਦਾ ਖ਼ਿਆਲ ਹੈ, ਨਾਹ ਦੂਜਿਆਂ ਦੀ ਸੇਵਾ ਦੀ ਤਾਂਘ ਹੈ, ਨਾਹ ਆਚਰਨਿਕ ਪਵਿਤ਼੍ਰਤਾ ਹੈ, ਨਾਹ ਕੋਈ ਬੰਧੇਜ ਹੈ । ਸਾਧ ਸੰਗਤਿ ਤੋਂ ਵਾਂਜਿਆਂ ਰਹਿ ਕੇ ਤੇਰਾ ਮਨੁੱਖਾ ਜਨਮ ਵਿਅਰਥ ਜਾ ਰਿਹਾ ਹੈ ।2। (ਹੇ ਜੀਵ!) ਤੂੰ ਮਾਇਆ ਦੇ ਲਾਲਚ ਵਿਚ ਲੱਗਾ ਪਿਆ ਹੈਂ, ਪਰਮਾਤਮਾ ਦਾ ਨਾਮ ਤੂੰ ਭੁਲਾ ਦਿੱਤਾ ਹੈ । ਮਾਇਆ ਦੀ ਖ਼ਾਤਰ ਦੌੜਦਿਆਂ ਭੱਜਦਿਆਂ ਤੇਰਾ ਜੀਵਨ (ਅਜਾਈਂ) ਜਾਂਦਾ ਹੈ । ਜਦੋਂ ਜਮ ਅਚਨਚੇਤ ਆ ਕੇ ਤੈਨੂੰ ਕੇਸਾਂ ਤੋਂ ਫੜ ਕੇ ਪਟਕਾ ਕੇ ਮਾਰੇਗਾ, ਕਾਲ ਦੇ ਮੂੰਹ ਵਿਚ ਪਹੁੰਚੇ ਹੋਏ ਨੂੰ ਤੈਨੂੰ (ਸਿਮਰਨ ਦੀ) ਸੁਰਤਿ ਨਹੀਂ ਆ ਸਕੇਗੀ ।3। ਦਿਨ ਰਾਤ ਤੂੰ ਪਰਾਈ ਨਿੰਦਾ ਕਰਦਾ ਹੈਂ ਦੂਜਿਆਂ ਨਾਲ ਈਰਖਾ ਕਰਦਾ ਹੈਂ । ਤੇਰੇ ਹਿਰਦੇ ਵਿਚ ਨਾਹ ਪਰਮਾਤਮਾ ਦਾ ਨਾਮ ਹੈ ਤੇ ਨਾਹ ਸਭ ਜੀਵਾਂ ਵਾਸਤੇ ਦਇਆ-ਪਿਆਰ । ਗੁਰੂ ਦੇ ਸ਼ਬਦ ਤੋਂ ਬਿਨਾ ਨਾਹ ਤੂੰ ਉੱਚੀ ਆਤਮਕ ਅਵਸਥਾ ਹਾਸਲ ਕਰ ਸਕੇਂਗਾ ਨਾਹ ਹੀ (ਲੋਕ ਪਰਲੋਕ ਦੀ) ਇੱਜ਼ਤ । ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਤੂੰ ਨਰਕ ਵਿਚ ਪਿਆ ਹੋਇਆ ਹੈਂ ।4। (ਹੇ ਜੀਵ! ਮਾਇਆ ਦੀ ਖ਼ਾਤਰ) ਤੂੰ ਖਿਨ-ਪਲ ਵਿਚ ਸ੍ਵਾਂਗੀ ਵਾਂਗ ਕਈ ਰੂਪ ਧਾਰਦਾ ਹੈਂ । ਤੂੰ ਮੋਹ ਵਿਚ ਪਾਪਾਂ ਵਿਚ ਗ਼ਲਤਾਨ ਹੋਇਆ ਪਿਆ ਹੈਂ । ਹਰ ਪਾਸੇ ਮਾਇਆ ਦਾ ਖਿਲਾਰਾ ਵੇਖ ਕੇ ਤੂੰ ਮਾਇਆ ਦੇ ਮੋਹ ਵਿਚ ਮਸਤ ਹੋ ਰਿਹਾ ਹੈਂ ।5। (ਹੇ ਝੱਲੇ ਜੀਵ!) ਤੂੰ ਵਿਕਾਰਾਂ ਦੀ ਖ਼ਾਤਰ ਅਨੇਕਾਂ ਖਿਲਾਰੇ ਖਿਲਾਰਦਾ ਹੈਂ ਗੁਰੂ ਦੇ ਸ਼ਬਦ ਦੀ ਲਗਨ ਤੋਂ ਬਿਨਾ ਤੂੰ (ਵਿਕਾਰਾਂ ਦੀ) ਭਟਕਣਾ ਵਿਚ ਭਟਕਦਾ ਹੈਂ । ਤੈਨੂੰ ਹਉਮੈ ਦਾ ਵੱਡਾ ਰੋਗ ਵੱਡਾ ਦੁੱਖ ਚੰਬੜਿਆ ਹੋਇਆ ਹੈ । ਜੇ ਤੂੰ ਚਾਹੁੰਦਾ ਹੈਂ ਇਹ ਰੋਗ ਦੂਰ ਹੋ ਜਾਏ ਤਾਂ ਗੁਰੂ ਦੀ ਸਿੱਖਿਆ ਲੈ ।6। ਮਾਇਆ-ਵੇੜ੍ਹਿਆ ਜੀਵ ਜਦੋਂ ਸੁਖਾਂ ਨੂੰ ਤੇ ਧਨ ਨੂੰ ਆਉਂਦਾ ਵੇਖਦਾ ਹੈ ਤਾਂ ਇਸ ਦੇ ਮਨ ਵਿਚ ਅਹੰਕਾਰ ਪੈਦਾ ਹੁੰਦਾ ਹੈ । ਪਰ ਜਿਸ ਪਰਮਾਤਮਾ ਦਾ ਦਿੱਤਾ ਹੋਇਆ ਇਹ ਸਰੀਰ ਤੇ ਧਨ ਹੈ ਉਹ ਮੁੜ ਮੋੜ ਲੈਂਦਾ ਹੈ । ਮਾਇਆ-ਵੇੜ੍ਹੇ ਜੀਵ ਨੂੰ ਸਦਾ ਇਹੀ ਸਹਿਮ ਦਾ ਰੋਗ ਖਾਈ ਜਾਂਦਾ ਹੈ ।7। (ਹੇ ਜੀਵ! ਇਹ ਸਰੀਰ, ਇਹ ਧਨ, ਇਹ ਸੋਨਾ, ਇਹ ਇਸਤ਼੍ਰੀ) ਜੋ ਕੁਝ ਦਿੱਸ ਰਿਹਾ ਹੈ, ਇਹ ਸਭ ਕੁਝ ਉਸ ਪਰਮਾਤਮਾ ਦੀ ਮੇਹਰ ਸਦਕਾ ਮਿਿਲਆ ਹੋਇਆ ਹੈ, ਪਰ ਅੰਤ ਵੇਲੇ ਇਹਨਾਂ ਵਿਚੋਂ ਭੀ (ਕਿਸੇ ਦੇ) ਨਾਲ ਨਹੀਂ ਜਾ ਸਕਦਾ । (ਦੁਨੀਆ ਦੇ ਇਹ ਪਦਾਰਥ ਦੇਣ ਵਾਲਾ) ਉਹ ਪਰਮਾਤਮਾ ਸਾਰੇ ਜਗਤ ਦਾ ਮੂਲ ਹੈ, ਸਭ ਵਿਚ ਵਿਆਪਕ ਹੈ, ਬੇਅੰਤ ਹੈ । ਜੇਹੜਾ ਮਨੁੱਖ ਉਸ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਂਦਾ ਹੈ, ਉਹ (ਸੰਸਾਰ-ਸਮੁੰਦਰ ਦੀਆਂ ਮੋਹ ਦੀਆਂ ਲਹਿਰਾਂ ਵਿਚੋਂ) ਪਾਰ ਲੰਘ ਜਾਂਦਾ ਹੈ ।8। (ਹੇ ਸਾਕਤ ਜੀਵ! ਮਰਨਾ ਤਾਂ ਸਭਨਾਂ ਨੇ ਹੈ, ਫਿਰ ਤੂੰ ਆਪਣੇ ਕਿਸੇ) ਮਰੇ ਸੰਬੰਧੀ ਨੂੰ ਰੋਂਦਾ ਹੈਂ ਤੇ (ਰੋ ਰੋ ਕੇ) ਕਿਸ ਨੂੰ ਸੁਣਾਂਦਾ ਹੈ? (ਪਰਮਾਤਮਾ ਦੀ ਯਾਦ ਤੋਂ ਖੁੰਝ ਕੇ) ਤੂੰ ਬੜੇ ਡਰਾਉਣੇ ਸੰਸਾਰ-ਸਮੁੰਦਰ ਵਿਚ ਗੋਤੇ ਖਾ ਰਿਹਾ ਹੈਂ । ਮਾਇਆ-ਵੇੜ੍ਹਿਆ ਜੀਵ ਆਪਣੇ ਪਰਵਾਰ ਨੂੰ, ਧਨ ਨੂੰ, ਸੋਹਣੇ ਘਰਾਂ ਨੂੰ ਵੇਖ ਵੇਖ ਕੇ ਨਿਕੰਮੇ ਜੰਜਾਲ ਵਿਚ ਫਸਿਆ ਪਿਆ ਹੈ ।9। ਅਸੀ ਜੀਵ ਜਦੋਂ ਸੰਸਾਰ ਵਿਚ ਆਉਂਦੇ ਹਾਂ ਤਾਂ ਉਸ ਪਰਮਾਤਮਾ ਨੇ ਹੀ ਸਾਨੂੰ ਭੇਜਿਆ ਹੁੰਦਾ ਹੈ, ਇਥੋਂ ਜਾਂਦੇ ਹਾਂ ਤਦੋਂ ਭੀ ਉਸੇ ਨੇ ਬੁਲਾ ਭੇਜਿਆ ਹੁੰਦਾ ਹੈ । ਜੋ ਕੁਝ ਉਹ ਪ੍ਰਭੂ ਕਰਨਾ ਚਾਹੁੰਦਾ ਹੈ ਉਹ ਕਰ ਰਿਹਾ ਹੈ । (ਅਸੀ ਜੀਵ ਉਸ ਦੀ ਰਜ਼ਾ ਨੂੰ ਭੁੱਲ ਜਾਂਦੇ ਹਾਂ, ਪਰ) ਉਹ ਬਖ਼ਸ਼ਣਹਾਰ ਹੈ ਉਹ ਬਖ਼ਸ਼ ਲੈਂਦਾ ਹੈ ।10। (ਜੇ ਜੀਵ!) ਪਰਮਾਤਮਾ ਦਾ ਨਾਮ ਸਾਰੇ ਆਨੰਦ ਰਸ ਦੇਣ ਵਾਲਾ ਹੈ, ਜਿਸ ਜਿਸ ਬੰਦੇ ਨੇ ਇਹ ਨਾਮ-ਰਸ ਚੱਖ ਲਿਆ ਹੈ ਉਹਨਾਂ ਦੀ ਸੰਗਤਿ ਵਿਚ ਰਿਹਾਂ ਇਸ ਭੇਤ ਦੀ ਸਮਝ ਆਉਂਦੀ ਹੈ । ਗੁਰੂ ਦੀ ਸਰਨ ਪੈ ਕੇ ਗੁਰੂ ਤੋਂ ਹੀ ਪਰਮਾਤਮਾ ਦਾ ਨਾਮ-ਪਦਾਰਥ ਮਿਲਦਾ ਹੈ, ਇਸ ਨਾਮ ਵਿਚ ਸਭ ਕਰਾਮਾਤੀ ਤਾਕਤਾਂ ਹਨ, ਉੱਚੀ ਅਕਲ ਹੈ, ਸਹੀ ਜੀਵਨ-ਰਾਹ ਦੀ ਸੂਝ ਹੈ, ਤੇ ਇਸ ਨਾਮ ਨਾਲ ਹੀ ਮਾਇਆ ਦੇ ਮੋਹ ਤੋਂ ਖ਼ਲਾਸੀ ਮਿਲਦੀ ਹੈ ।11। ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ (ਵਾਪਰਦੇ) ਦੁੱਖ ਸੁਖ ਨੂੰ ਇਕੋ ਜਿਹਾ ਜਾਣਦਾ ਹੈ, ਉਹ ਖ਼ੁਸ਼ੀ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ । ਹੇ ਨਾਨਕ! ਗੁਰੂ ਦੀ ਸਰਨ ਪਿਆ ਮਨੁੱਖ ਆਪਾ-ਭਾਵ ਮਾਰ ਕੇ ਪਰਮਾਤਮਾ ਨੂੰ ਮਿਲ ਪੈਂਦਾ ਹੈ ਤੇ ਅਡੋਲ ਆਤਮਕ ਅਵਸਥਾ ਵਿਚ ਰਹਿੰਦਾ ਹੈ ।12।7।
English Translation :

RAAMKALEE, FIRST MEHL:

As you come, so will you leave, you fool; as you were born, so will you die. As you enjoy pleasures, so will you suffer pain. Forgetting the Naam, the Name of the Lord, you will fall into the terrifying world-ocean. || 1 || Gazing upon your body and wealth, you are so proud. Your love for gold and sexual pleasures increases; why have you forgotten the Naam, and why do you wander in doubt? || 1 || Pause || You do not practice truth, abstinence, self-discipline or humility; the ghost within your skeleton has turned to dry wood. You have not practiced charity, donations, cleansing baths or austerities. Without the Saadh Sangat, the Company of the Holy, your life has gone in vain. || 2 || Attached to greed, you have forgotten the Naam. Coming and going, your life has been ruined. When the Messenger of Death grabs you by your hair, you will be punished. You are unconscious, and have fallen into Death’s mouth. || 3 || Day and night, you jealously slander others; in your heart, you have neither the Naam, nor compassion for all. Without the Word of the Guru’s Shabad, you will not find salvation or honor. Without the Lord’s Name, you shall go to hell. || 4 || In an instant, you change into various costumes, like a juggler; you are entangled in emotional attachment and sin. You gaze here and there upon the expanse of Maya; you are intoxicated with attachment to Maya. || 5 || You act in corruption, and put on ostentatious shows, but without awareness of the Shabad, you have fallen into confusion. You suffer great pain from the disease of egotism. Following the Guru’s Teachings, you shall be rid of this disease. || 6 || Seeing peace and wealth come to him, the faithless cynic become proud in his mind. But He who owns this body and wealth, takes them back again, and then the mortal feels anxiety and pain deep within. || 7 || At the very last instant, nothing goes along with you; all is visible only by His Mercy. God is our Primal and Infinite Lord; enshrining the Lord’s Name in the heart, one crosses over. || 8 || You weep for the dead, but who hears you weeping? The dead have fallen to the serpent in the terrifying world-ocean. Gazing upon his family, wealth, household and mansions, the faithless cynic is entangled in worthless worldly affairs. || 9 || He comes when the Lord sends him; when the Lord calls him back, he goes. Whatever he does, the Lord is doing. The Forgiving Lord forgives him. || 10 || I seek to be with those who have tasted this sublime essence of the Lord. Wealth, miraculous spiritual powers, wisdom and spiritual knowledge, are obtained from the Guru. The treasure of liberation is obtained in His Sanctuary. || 11 || The Gurmukh looks upon pain and pleasure as one and the same; he remains untouched by joy and sorrow. Conquering his self-conceit, the Gurmukh finds the Lord; O Nanak, he intuitively merges into the Lord. || 12 || 7||

Thursday, 3rd Maagh (Samvat 540 Nanakshahi) (Page: 906)
 


TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[January 16, 2009, Friday 05:30 AM. IST]
ਰਾਗੁ ਧਨਾਸਿਰੀ ਮਹਲਾ 3 ਘਰੁ 4
ੴ ਸਤਿਗੁਰ ਪ੍ਰਸਾਦਿ ॥

ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥1॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥1॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥2॥ ਭਨਤਿ ਨਾਨਕ ਭਰਮ ਪਟ ਖੂਲ੍ੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥3॥1॥9॥


ਸ਼ੁਕਰਵਾਰ, 4 ਮਾਘ (ਸੰਮਤ 540 ਨਾਨਕਸ਼ਾਹੀ) (ਅੰਗ: 666)

ਪੰਜਾਬੀ ਵਿਆਖਿਆ :
ਰਾਗੁ ਧਨਾਸਿਰੀ ਮਹਲਾ 3 ਘਰੁ 4

ੴ ਸਤਿਗੁਰ ਪ੍ਰਸਾਦਿ ॥


ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ।1। ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ । ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ।1।ਰਹਾਉ।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ।2। ਹੇ ਭਾਈ! ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ । ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ।3।1।9।
English Translation :

RAAG DHANAASAREE, THIRD MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:

I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||

Friday, 4th Maagh (Samvat 540 Nanakshahi) (Page: 666)
 
Back
Top