☬ Ajj da mukhwak/ hukamnama ☬

(Listen Katha after 11AM IST)

TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[February 26, 2009, Thursday 05:15 AM. IST]
ਨਾਮਦੇਵ ਜੀ ॥

ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ ॥ ਮੈ ਗਰੀਬ ਮੈ ਮਸਕੀਨ ਤੇਰਾ ਨਾਮੁ ਹੈ ਅਧਾਰਾ ॥1॥ ਰਹਾਉ ॥ ਕਰੀਮਾਂ ਰਹੀਮਾਂ ਅਲਾਹ ਤੂ ਗਨਂØੀ ॥ ਹਾਜਰਾ ਹਜੂਰਿ ਦਰਿ ਪੇਸਿ ਤੂੰ ਮਨਂØੀ ॥1॥ ਦਰੀਆਉ ਤੂ ਦਿਹੰਦ ਤੂ ਬਿਸੀਆਰ ਤੂ ਧਨੀ ॥ ਦੇਹਿ ਲੇਹਿ ਏਕੁ ਤੂੰ ਦਿਗਰ ਕੋ ਨਹੀ ॥2॥ ਤੂੰ ਦਾਨਾਂ ਤੂੰ ਬੀਨਾਂ ਮੈ ਬੀਚਾਰੁ ਕਿਆ ਕਰੀ ॥ ਨਾਮੇ ਚੇ ਸੁਆਮੀ ਬਖਸੰਦ ਤੂੰ ਹਰੀ ॥3॥1॥2॥

ਵੀਰਵਾਰ, 15 ਫੱਗਣ (ਸੰਮਤ 540 ਨਾਨਕਸ਼ਾਹੀ) (ਅੰਗ: 727)

ਪੰਜਾਬੀ ਵਿਆਖਿਆ :
ਨਾਮਦੇਵ ਜੀ ॥

ਹੇ ਮੇਰੇ ਪਾਤਿਸ਼ਾਹ! ਤੇਰਾ ਨਾਮ ਮੈਂ ਅੰਨ੍ਹੇ ਦੀ ਡੰਗੋਰੀ ਹੈ, ਸਹਾਰਾ ਹੈ; ਮੈਂ ਕੰਗਾਲ ਹਾਂ, ਮੈਂ ਆਜਿਜ਼ ਹਾਂ, ਤੇਰਾ ਨਾਮ ਹੀ ਮੇਰਾ ਆਸਰਾ ਹੈ।1।ਰਹਾਉ। ਹੇ ਅੱਲਾਹ! ਹੇ ਕਰੀਮ! ਹੇ ਰਹੀਮ! ਤੂੰ ਹੀ ਅਮੀਰ ਹੈਂ; ਤੂੰ ਹਰ ਵੇਲੇ ਮੇਰੇ ਸਾਹਮਣੇ ਹੈਂ, ਫਿਰ, ਮੈਨੂੰ ਕਿਸੇ ਹੋਰ ਦੀ ਕੀ ਮੁਥਾਜੀ ?।1। ਤੂੰ ਰਹਿਮਤ ਦਾ ਦਰੀਆ ਹੈਂ, ਤੂੰ ਦਾਤਾ ਹੈਂ, ਤੂੰ ਬਹੁਤ ਹੀ ਧਨ ਵਾਲਾ ਹੈਂ; ਇੱਕ ਤੂੰ ਹੀ ਜੀਵਾਂ ਨੂੰ ਪਦਾਰਥ ਦੇਂਦਾ ਹੈਂ, ਤੇ ਮੋੜ ਲੈਂਦਾ ਹੈਂ, ਕੋਈ ਹੋਰ ਐਸਾ ਨਹੀਂ, ਜੋ ਇਹ ਸਮਰੱਥਾ ਰੱਖਦਾ ਹੋਵੇ।2। ਹੇ ਨਾਮਦੇਵ ਦੇ ਖਸਮ! ਹੇ ਹਰੀ! ਤੂੰ ਸਭ ਬਖ਼ਸ਼ਸ਼ਾਂ ਕਰਨ ਵਾਲਾ ਹੈਂ; ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ ਤੇ ਸਭ ਦੇ ਕੰਮ ਵੇਖਣ ਵਾਲਾ ਹੈਂ; ਹੇ ਹਰੀ! ਮੈਂ ਤੇਰਾ ਕਿਹੜਾ ਕਿਹੜਾ ਗੁਣ ਬਿਆਨ ਕਰਾਂ? ।3।1।2।
English Translation :

NAAM DAYV JEE:

I am blind; Your Name, O Creator Lord, is my only anchor and support. I am poor, and I am meek. Your Name is my only support. || 1 || Pause || O beautiful Lord, benevolent and merciful Lord, You are so wealthy and generous. You are ever-present in every presence, within and before me. || 1 || You are the river of life, You are the Giver of all; You are so very wealthy. You alone give, and You alone take away; there is no other at all. || 2 || You are wise, You are the supreme seer; how could I make You an object of thought? O Lord and Master of Naam Dayv, You are the merciful Lord of forgiveness. || 3 || 1 || 2 ||

Thursday, 15th Phalgun (Samvat 540 Nanakshahi) (Page: 727)
 
(Listen Katha after 11AM IST)

TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[February 27, 2009, Friday 05:15 AM. IST]
ਸੂਹੀ ਮਹਲਾ 5 ॥

ਜੀਵਤ ਮਰੈ ਬੁਝੈ ਪ੍ਰਭੁ ਸੋਇ ॥ ਤਿਸੁ ਜਨ ਕਰਮਿ ਪਰਾਪਤਿ ਹੋਇ ॥1॥ ਸੁਣਿ ਸਾਜਨ ਇਉ ਦੁਤਰੁ ਤਰੀਐ ॥ ਮਿਿਲ ਸਾਧੂ ਹਰਿ ਨਾਮੁ ਉਚਰੀਐ ॥1॥ ਰਹਾਉ ॥ ਏਕ ਬਿਨਾ ਦੂਜਾ ਨਹੀ ਜਾਨੈ ॥ ਘਟ ਘਟ ਅੰਤਰਿ ਪਾਰਬ੍ਰਹਮੁ ਪਛਾਨੈ ॥2॥ ਜੋ ਕਿਛੁ ਕਰੈ ਸੋਈ ਭਲ ਮਾਨੈ ॥ ਆਦਿ ਅੰਤ ਕੀ ਕੀਮਤਿ ਜਾਨੈ ॥3॥ ਕਹੁ ਨਾਨਕ ਤਿਸੁ ਜਨ ਬਲਿਹਾਰੀ ॥ ਜਾ ਕੈ ਹਿਰਦੈ ਵਸਹਿ ਮੁਰਾਰੀ ॥4॥15॥21॥

ਸ਼ੁੱਕਰਵਾਰ, 16 ਫੱਗਣ (ਸੰਮਤ 540 ਨਾਨਕਸ਼ਾਹੀ) (ਅੰਗ: 741)

ਪੰਜਾਬੀ ਵਿਆਖਿਆ :
ਸੂਹੀ ਮਹਲਾ 5 ॥

ਹੇ ਭਾਈ! ਜੇਹੜਾ ਮਨੁੱਖ ਦੁਨੀਆ ਦੀ ਕਾਰ ਕਰਦਾ ਹੋਇਆ ਹੀ ਦੁਨਿਆ ਦਾ ਮੋਹ ਤਿਆਗ ਦੇਂਦਾ ਹੈ, ਉਹ ਮਨੁੱਖ ਪਰਮਾਤਮਾ ਨਾਲ ਸਾਂਝ ਪਾ ਲੈਂਦਾ ਹੈ। ਉਸ ਮਨੁੱਖ ਨੂੰ ਪਰਮਾਤਮਾ ਦੀ ਕਿਰਪਾ ਨਾਲ ਪਰਮਾਤਮਾ ਦਾ ਮਿਲਾਪ ਪ੍ਰਾਪਤ ਹੋ ਜਾਂਦਾ ਹੈ।1। ਹੇ ਸੱਜਣ! ਮੇਰੀ ਬੇਨਤੀ ਸੁਣ। ਸੰਸਾਰ-ਸਮੁੰਦਰ ਤੋਂ ਪਾਰ ਲੰਘਣਾ ਬਹੁਤ ਔਖਾ ਹੈ, ਇਸ ਤੋਂ ਸਿਰਫ਼ ਇਸ ਤਰੀਕੇ ਨਾਲ ਪਾਰ ਲੰਘ ਸਕੀਦਾ ਹੈ ਕਿ ਗੁਰੂ ਨੂੰ ਮਿਲਕੇ ਪਰਮਾਤਮਾ ਦਾ ਨਾਮ ਸਿਮਰਿਆ ਜਾਏ।1।ਰਹਾਉ। ਹੇ ਭਾਈ! ਜੇਹੜਾ ਮਨੁੱਖ ਇੱਕ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਨਾਲ ਦਿਲੀ ਸਾਂਝ ਨਹੀਂ ਪਾਉਂਦਾ, ਉਹ ਮਨੁੱਖ ਪਰਮਾਤਮਾ ਨੂੰ ਹਰੇਕ ਸਰੀਰ ਵਿਚ ਵੱਸਦਾ ਪਛਾਣ ਲੈਂਦਾ ਹੈ।2। ਜੋ ਕੁਝ ਭੀ ਪਰਮਾਤਮਾ ਕਰਦਾ ਹੈ, ਜੇਹੜਾ ਮਨੁੱਖ ਹਰੇਕ ਉਸ ਕੰਮ ਨੂੰ ਦੁਨੀਆ ਵਾਸਤੇ ਭਲਾ ਮੰਨਦਾ ਹੈ, ਉਹ ਮਨੁੱਖ ਸਦਾ ਹੀ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਕਦਰ ਸਮਝ ਲੈਂਦਾ ਹੈ।3। ਹੇ ਨਾਨਕ! ਆਖ- ਹੇ ਪ੍ਰਭੂ! ਜਿਸ ਮਨੁੱਖ ਦੇ ਹਿਰਦੇ ਵਿਚ ਸਦਾ ਤੂੰ ਵੱਸਦਾ ਹੈਂ, ਜਿਸ ਨੂੰ ਸਦਾ ਤੂੰ ਚੇਤੇ ਰਹਿੰਦਾ ਹੈ, ਉਸ ਮਨੁੱਖ ਤੋਂ ਮੈਂ ਕੁਰਬਾਨ ਜਾਂਦਾ ਹਾਂ।4।15।21।
English Translation :

SOOHEE, FIFTH MEHL:

One who remains dead while yet alive understands God. He meets that humble being according to the karma of his past actions. || 1 || Listen, O friend — this is how to cross over the terrifying world-ocean. Meet with the Holy, and chant the Lord’s Name || 1 || Pause || There is no other to know, except for the One Lord. So realize that the Supreme Lord God is within each and every heart. || 2 || Whatever He does, accept that as good. Know the value of the beginning and the end. || 3 || Says Nanak, I am a sacrifice to that humble being, within whose heart the Lord dwells. || 4 || 15 || 21 ||

Friday, 16th Phalgun (Samvat 540 Nanakshahi) (Page : 741)
 
(Listen Katha after 11AM IST)

TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[February 28, 2009, Saturday 05:15 AM. IST]
ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥ ਮਾਰਕੰਡੇ ਤੇ ਕੋ ਅਧਿਕਾਈ ਜਿਿਨ ਤ੍ਰਿਣ ਧਰਿ ਮੂੰਡ ਬਲਾਏ ॥1॥ ਹਮਰੋ ਕਰਤਾ ਰਾਮੁ ਸਨੇਹੀ ॥ ਕਾਹੇ ਰੇ ਨਰ ਗਰਬੁ ਕਰਤ ਹਹੁ ਬਿਨਸਿ ਜਾਇ ਝੂਠੀ ਦੇਹੀ ॥1॥ ਰਹਾਉ ॥ ਮੇਰੀ ਮੇਰੀ ਕੈਰਉ ਕਰਤੇ ਦੁਰਜੋਧਨ ਸੇ ਭਾਈ ॥ ਬਾਰਹ ਜੋਜਨ ਛਤ੍ਰ ਚਲੈ ਥਾ ਦੇਹੀ ਗਿਰਝਨ ਖਾਈ ॥2॥ ਸਰਬ ਸੁੋਇਨ ਕੀ ਲੰਕਾ ਹੋਤੀ ਰਾਵਨ ਸੇ ਅਧਿਕਾਈ ॥ ਕਹਾ ਭਇਓ ਦਰਿ ਬਾਂਧੇ ਹਾਥੀ ਖਿਨ ਮਹਿ ਭਈ ਪਰਾਈ ॥3॥ ਦੁਰਬਾਸਾ ਸਿਉ ਕਰਤ ਠਗਉਰੀ ਜਾਦਵ ਏ ਫਲ ਪਾਏ ॥ ਕ੍ਰਿਪਾ ਕਰੀ ਜਨ ਅਪੁਨੇ ਊਪਰ ਨਾਮਦੇਉ ਹਰਿ ਗੁਨ ਗਾਏ ॥4॥1॥

ਸ਼ਨੀਵਾਰ, 17 ਫੱਗਣ (ਸੰਮਤ 540 ਨਾਨਕਸ਼ਾਹੀ)(ਅੰਗ: 692)

ਪੰਜਾਬੀ ਵਿਆਖਿਆ :
ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਜਿੰਨ੍ਹਾਂ ਨੇ ਡੂੰਘੀਆਂ ਨੀਹਾਂ ਪੁਟਵਾ ਕੇ ਉੱਤੇ ਮਹਿਲ-ਮਾੜੀਆਂ ਉਸਰਾਏ ਉਹਨਾਂ ਦੇ ਭੀ ਇੱਥੇ ਹੀ ਰਹਿ ਗਏ; ਤਾਹੀਏਂ ਸਿਆਣੇ ਬੰਦੇ ਇਹਨਾਂ ਮਹਿਲ-ਮਾੜੀਆਂ ਦਾ ਭੀ ਮਾਣ ਨਹੀਂ ਕਰਦੇ; ਵੇਖੋ ਮਾਰਕੰਡੇ ਰਿਸ਼ੀ ਨਾਲੋਂ ਕਿਸ ਦੀ ਵੱਡੀ ਉਮਰ ਹੋਣੀ ਏ? ਉਸ ਨੇ ਕੱਖਾਂ ਦੀ ਕੁੱਲੀ ਵਿਚ ਹੀ ਝੱਟ ਲੰਘਾਇਆ।1। ਹੇ ਬੰਦਿਓ! ਆਪਣੇ ਸਰੀਰ ਦਾ ਕਿਉਂ ਮਾਣ ਕਰਦੇ ਹੋ! ਇਹ ਸਰੀਰ ਨਾਸਵੰਤ ਹੈ, ਨਾਸ ਹੋ ਜਾਇਗਾ; ਅਸਾਡਾ ਅਸਲ ਪਿਆਰਾ ਜਿਸ ਨੇ ਸਾਥ ਨਿਭਾਉਣਾ ਹੈ, ਤਾਂ ਕਰਤਾਰ ਹੈ, ਪਰਮਾਤਮਾ ਹੈ।ਰਹਾਉ।ਜਿਨ੍ਹਾਂ ਕੌਰਵਾਂ ਦੇ ਦੁਰਜੋਧਨ ਵਰਗੇ ਬਲੀ ਭਰਾ ਸਨ, ਉਹ ਭੀ ਇਹ ਮਾਣ ਕਰਦੇ ਰਹੇ ਕਿ ਅਸਾਡੀ (ਪਾਤਸ਼ਾਹੀ) ਅਸਾਡੀ (ਪਾਤਸ਼ਾਹੀ), ਪਾਂਡੋ ਕੀਹ ਲੱਗਦੇ ਹਨ ਇਸ ਧਰਤੀ ਦੇ? ਕੁਰਖੇਤਰ ਦੇ ਜੰਗ ਵੇਲੇ ਅਠਤਾਲੀਆਂ ਕੋਹਾਂ ਵਿਚ ਉਹਨਾਂ ਦੀ ਸੈਨਾ ਦਾ ਖਿਲਾਰ ਸੀ, ਪਰ ਕਿੱਧਰ ਗਈ ਬਾਦਸ਼ਾਹੀ ਤੇ ਕਿੱਧਰ ਗਿਆ ਉਹ ਛੱਤਰ? ਕੁਰਖੇਤਰ ਦੇ ਜੰਗ ਵਿਚ ਗਿਰਝਾਂ ਨੇ ਉਹਨਾਂ ਦੀਆਂ ਲੋਥਾਂ ਖਾਧੀਆਂ।2। ਰਾਵਣ ਵਰਗੇ ਵੱਡੇ ਬਲੀ ਰਾਜੇ ਦੀ ਲੰਕਾ ਸਾਰੀ ਦੀ ਸਾਰੀ ਸੋਨੇ ਦੀ ਸੀ, ਉਸ ਦੇ ਮਹਿਲਾਂ ਦੇ ਦਰਵਜ਼ੇ ਤੇ ਹਾਥੀ ਬੱਝੇ ਖਲੋਤੇ ਸਨ, ਪਰ ਆਖ਼ਰ ਕੀਹ ਬਣਿਆ? ਇਕ ਪਲ ਵਿਚ ਸਭ ਕੁਝ ਪਰਾਇਆ ਹੋ ਗਿਆ।3। ਸੋ, ਅਹੰਕਾਰ ਕਿਸੇ ਚੀਜ਼ ਦਾ ਭੀ ਹੋਵੇ ਉਹ ਮਾੜਾ ਹੈ; ਅਹੰਕਾਰ ਵਿਚ ਹੀ ਆ ਕੇ ਜਾਦਵਾਂ ਨੇ ਦੁਰਬਾਸਾ ਨਾਲ ਮਸਖ਼ਰੀ ਕੀਤੀ ਤੇ ਇਹ ਫਲ ਪਾਇਓ ਕਿ ਸਾਰੀ ਕੁਲ ਹੀ ਮੁੱਕ ਗਈ। ਪਰ ਸ਼ੁਕਰ ਹੈ ਆਪਣੇ ਦਾਸ ਨਾਮਦੇਵ ਉੱਤੇ ਪਰਮਾਤਮਾ ਨੇ ਕਿਰਪਾ ਕੀਤੀ ਹੈ ਤੇ ਨਾਮਦੇਵ ਮਾਣ ਤਿਆਗ ਕੇ ਪਰਮਾਤਮਾ ਦੇ ਗੁਣ ਗਾਉਂਦਾ ਹੈ।4।1। ਭਾਵ : ਅਹੰਕਾਰ ਚਾਹੇ ਕਿਸੇ ਚੀਜ਼ ਦਾ ਭੀ ਹੋਵੇ, ਮਾੜਾ ਹੈ।
English Translation :

DHANAASAREE, THE WORD OF DEVOTEE NAAM DAYV JEE:
ONE UNIVERSAL CREATOR GOD. BY THE GRACE OF THE TRUE GURU:

They dig deep foundations, and build lofty palaces. Can anyone live longer than Markanda, who passed his days with only a handful of straw upon his head? || 1 || The Creator Lord is our only friend. O man, why are you so proud? This body is only temporary — it shall pass away. || 1 || Pause || The Kaurvas, who had brothers like Duryodhan, used to proclaim, “This is ours! This is ours!” Their royal procession extended over sixty miles, and yet their bodies were eaten by vultures. || 2 || Sri Lanka was totally rich with gold; was anyone greater than its ruler Raavan? What happened to the elephants, tethered at his gate? In an instant, it all belonged to someone else. || 3 || The Yaadvas deceived Durbaasaa, and received their rewards. The Lord has shown mercy to His humble servant, and now Naam Dayv sings the Glorious Praises of the Lord. || 4 || 1 ||

Saturday, 17th Phalgun (Samvat 540 Nanakshahi)(Page: 692)
 
TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[March 1, 2009, Sunday 05:15 AM. IST]
ਗੂਜਰੀ ਮਹਲਾ 4 ਘਰੁ 2
ੴ ਸਤਿਗੁਰ ਪ੍ਰਸਾਦਿ ॥

ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥ ਅਗਮ ਅਗੋਚਰ ਪ੍ਰਭੁ ਗੁਰਮੁਖਿ ਪਾਈਐ ਅਪੁਨੇ ਸਤਿਗੁਰ ਕੈ ਬਲਿਹਾਰੀ ॥1॥ ਮਨ ਰੇ ਹਰਿ ਕੀਰਤਿ ਤਰੁ ਤਾਰੀ ॥ ਗੁਰਮੁਖਿ ਨਾਮੁ ਅੰਮ੍ਰਿਤ ਜਲੁ ਪਾਈਐ ਜਿਨ ਕਉ ਕ਼੍ਰਿਪਾ ਤੁਮਾਰੀ ॥ ਰਹਾਉ ॥ ਸਨਕ ਸਨੰਦਨ ਨਾਰਦ ਮੁਨਿ ਸੇਵਹਿ ਅਨਦਿਨੁ ਜਪਤ ਰਹਹਿ ਬਨਵਾਰੀ ॥ਸਰਣਾਗਤਿ ਪ੍ਰਹਲਾਦ ਜਨ ਆਏ ਤਿਨ ਕੀ ਪੈਜ ਸਵਾਰੀ ॥2॥ ਅਲਖ ਨਿਰੰਜਨੁ ਏਕੋ ਵਰਤੈ ਏਕਾ ਜੋਤਿ ਮੁਰਾਰੀ ॥ ਸਭਿ ਜਾਚਿਕ ਤੂ ਏਕੋ ਦਾਤਾ ਮਾਗਹਿ ਹਾਥ ਪਸਾਰੀ ॥3॥ ਭਗਤ ਜਨਾ ਕੀ ਊਤਮ ਬਾਣੀ ਗਾਵਹਿ ਅਕਥ ਕਥਾ ਨਿਤ ਨਿਆਰੀ ॥ ਸਫਲ ਜਨਮੁ ਭਇਆ ਤਿਨ ਕੇਰਾ ਆਪਿ ਤਰੇ ਕੁਲ ਤਾਰੀ ॥4॥ ਮਨਮੁਖ ਦੁਬਿਧਾ ਦੁਰਮਤਿ ਬਿਆਪੇ ਜਿਨ ਅੰਤਰਿ ਮੋਹ ਗੁਬਾਰੀ ॥ ਸੰਤ ਜਨਾ ਕੀ ਕਥਾ ਨ ਭਾਵੈ ਓਇ ਡੂਬੇ ਸਣੁ ਪਰਵਾਰੀ ॥5॥ ਨਿੰਦਕੁ ਨਿੰਦਾ ਕਰਿ ਮਲੁ ਧੋਵੈ ਓਹੁ ਮਲਭਖੁ ਮਾਇਆਧਾਰੀ ॥ ਸੰਤ ਜਨਾ ਕੀ ਨਿੰਦਾ ਵਿਆਪੇ ਨਾ ਉਰਵਾਰਿ ਨ ਪਾਰੀ ॥6॥ ਏਹੁ ਪਰਪੰਚੁ ਖੇਲੁ ਕੀਆ ਸਭੁ ਕਰਤੈ ਹਰਿ ਕਰਤੈ ਸਭ ਕਲ ਧਾਰੀ ॥ ਹਰਿ ਏਕੋ ਸੂਤੁ ਵਰਤੈ ਜੁਗ ਅੰਤਰਿ ਸੂਤੁ ਖਿੰਚੈ ਏਕੰਕਾਰੀ ॥7॥ ਰਸਨਿ ਰਸਨਿ ਰਸਿ ਗਾਵਹਿ ਹਰਿ ਗੁਣ ਰਸਨਾ ਹਰਿ ਰਸੁ ਧਾਰੀ ॥ ਨਾਨਕ ਹਰਿ ਬਿਨੁ ਅਵਰੁ ਨ ਮਾਗਉ ਹਰਿ ਰਸ ਪ੍ਰੀਤਿ ਪਿਆਰੀ ॥8॥1॥7॥

ਐਤਵਾਰ, 18 ਫੱਗਣ (ਸੰਮਤ 540 ਨਾਨਕਸ਼ਾਹੀ)(ਅੰਗ: 506)

ਪੰਜਾਬੀ ਵਿਆਖਿਆ :
ਗੂਜਰੀ ਮਹਲਾ 4 ਘਰੁ 2

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਮੇਰੀ ਕਮਜ਼ੋਰ ਜਿੰਦ ਪਰਮਾਤਮਾ (ਦੇ ਮਿਲਾਪ) ਤੋਂ ਬਿਨਾ ਧੀਰਜ ਨਹੀਂ ਫੜ ਸਕਦੀ, ਜਿਵੇਂ ਛੋਟਾ ਬਾਲ ਦੁੱਧ ਦੇ ਸਹਾਰੇ ਹੀ ਰਹਿ ਸਕਦਾ ਹੈ । ਹੇ ਭਾਈ! ਉਹ ਪ੍ਰਭੂ, ਜੋ ਅਪਹੁੰਚ ਹੈ (ਜਿਸ ਤਕ ਜੀਵ ਆਪਣੀ ਸਿਆਣਪ ਦੇ ਬਲ ਨਾਲ ਨਹੀਂ ਪਹੰੰੁਚ ਸਕਦਾ), ਜਿਸ ਤਕ ਮਨੁੱਖ ਦੇ ਗਿਆਨ-ਇੰਦ਼੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ, (ਇਸ ਵਾਸਤੇ) ਮੈਂ ਆਪਣੇ ਗੁਰੂ ਤੋਂ (ਸਦਾ) ਸਦਕੇ ਜਾਂਦਾ ਹਾਂ ।1। ਹੇ (ਮੇਰੇ) ਮਨ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਰਾਹੀਂ (ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਦਾ ਜਤਨ ਕਰਿਆ ਕਰ । ਹੇ ਮਨ! ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਗੁਰੂ ਦੀ ਸਰਨ ਪਿਆਂ ਮਿਲਦਾ ਹੈ । (ਪਰ, ਹੇ ਪ੍ਰਭੂ! ਤੇਰਾ ਨਾਮ-ਜਲ ਉਹਨਾਂ ਨੂੰ ਹੀ ਮਿਲਦਾ ਹੈ) ਜਿਨ੍ਹਾਂ ਉਤੇ ਤੇਰੀ ਕਿਰਪਾ ਹੋਵੇ ।ਰਹਾਉ। (ਹੇ ਭਾਈ! ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਵਾਸਤੇ) ਸਨਕ ਸਨੰਦਨ (ਆਦਿਕ ਰਿਸ਼ੀ) ਨਾਰਦ (ਆਦਿਕ) ਮੁਨੀ ਜਗਤ ਦੇ ਮਾਲਕ-ਪ੍ਰਭੂ ਦੀ ਹੀ ਸੇਵਾ-ਭਗਤੀ ਕਰਦੇ (ਰਹੇ) ਹਨ, ਹਰ ਵੇਲੇ (ਪ੍ਰਭੂ ਦਾ ਨਾਮ ਹੀ) ਜਪਦੇ (ਰਹੇ) ਹਨ । ਪ੍ਰਹਲਾਦ (ਆਦਿਕ ਜੇਹੜੇ ਜੇਹੜੇ) ਭਗਤ ਪਰਮਾਤਮਾ ਦੀ ਸਰਨ ਆਏ, ਪਰਮਾਤਮਾ ਉਹਨਾਂ ਦੀ ਇੱਜ਼ਤ ਬਚਾਂਦਾ ਰਿਹਾ ।2। ਹੇ ਭਾਈ! ਸਾਰੇ ਜਗਤ ਵਿਚ ਇਕ ਅਦ਼੍ਰਿਸ਼ਟ ਤੇ ਨਿਰਲੇਪ ਪਰਮਾਤਮਾ ਹੀ ਵੱਸ ਰਿਹਾ ਹੈ, ਸਾਰੇ ਸੰਸਾਰ ਵਿਚ ਪਰਮਾਤਮਾ ਦਾ ਹੀ ਨੂਰ ਪ੍ਰਕਾਸ਼ ਕਰ ਰਿਹਾ ਹੈ । ਹੇ ਪ੍ਰਭੂ! ਇਕ ਤੂੰ ਹੀ (ਸਭ ਜੀਵਾਂ ਨੂੰ) ਦਾਤਾਂ ਦੇਣ ਵਾਲਾ ਹੈਂ, ਸਾਰੇ ਜੀਵ (ਤੇਰੇ ਦਰ ਤੇ) ਮੰਗਤੇ ਹਨ (ਤੇਰੇ ਅੱਗੇ) ਹੱਥ ਖਿਲਾਰ ਕੇ ਮੰਗ ਰਹੇ ਹਨ ।3। ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦਿਆਂ ਦੇ ਬਚਨ ਅਮੋਲਕ ਹੋ ਜਾਂਦੇ ਹਨ, ਉਹ ਸਦਾ ਉਸ ਪਰਮਾਤਮਾ ਦੀ ਅਨੋਖੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਉਹਨਾਂ ਦਾ ਮਨੁੱਖਾ ਜਨਮ ਕਾਮਯਾਬ ਹੋ ਜਾਂਦਾ ਹੈ, ਉਹ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਭੀ ਲੰਘਾ ਲੈਂਦੇ ਹਨ ।4। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਚਿੱਤਾ-ਪਨ ਵਿਚ ਤੇ ਭੈੜੀ ਮਤਿ (ਦੇ ਪ੍ਰਭਾਵ) ਵਿਚ ਫਸੇ ਰਹਿੰਦੇ ਹਨ, ਕਿਉਂਕਿ ਉਹਨਾਂ ਦੇ ਹਿਰਦੇ ਵਿਚ (ਮਾਇਆ ਦੇ) ਮੋਹ ਦਾ ਹਨੇਰਾ ਪਿਆ ਰਹਿੰਦਾ ਹੈ । (ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਨੂੰ) ਸੰਤ ਜਨਾਂ ਦੀ (ਕੀਤੀ ਹੋਈ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ) ਗੱਲ ਨਹੀਂ ਸੁਖਾਂਦੀ (ਇਸ ਵਾਸਤੇ) ਉਹ ਆਪਣੇ ਪਰਵਾਰ ਸਮੇਤ (ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚ) ਡੁੱਬ ਜਾਂਦੇ ਹਨ ।5। ਹੇ ਭਾਈ! ਨਿੰਦਾ ਕਰਨ ਵਾਲਾ ਮਨੁੱਖ (ਦੂਜਿਆਂ ਦੀ) ਨਿੰਦਾ ਕਰ ਕਰ ਕੇ (ਉਹਨਾਂ ਦੇ ਕੀਤੇ ਮੰਦ-ਕਰਮਾਂ ਦੀ) ਮੈਲ ਤਾਂ ਧੋ ਦੇਂਦਾ ਹੈ, ਪਰ ਉਹ ਆਪ ਮਾਇਆ-ਵੇੜ੍ਹਿਆ ਮਨੁੱਖ ਪਰਾਈ ਮੈਲ ਖਾਣ ਦਾ ਆਦੀ ਬਣ ਜਾਂਦਾ ਹੈ । ਹੇ ਭਾਈ! ਜੇਹੜੇ ਮਨੁੱਖ ਸੰਤ ਜਨਾਂ ਦੀ ਨਿੰਦਾ ਕਰਨ ਵਿਚ ਫਸੇ ਰਹਿੰਦੇ ਹਨ ਉਹ (ਇਸ ਨਿੰਦਾ ਦੇ ਸਮੁੰਦਰ ਵਿਚੋਂ) ਨਾਹ ਉਰਲੇ ਪਾਸੇ ਆ ਸਕਦੇ ਹਨ, ਨਾਹ ਪਰਲੇ ਪਾਸੇ ਲੰਘ ਸਕਦੇ ਹਨ ।6। (ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ)? ਇਹ ਸਾਰਾ ਜਗਤ-ਤਮਾਸ਼ਾ ਕਰਤਾਰ ਨੇ ਆਪ ਬਣਾਇਆ ਹੈ, ਕਰਤਾਰ ਨੇ ਹੀ ਇਸ ਵਿਚ ਆਪਣੀ ਸੱਤਾ ਟਿਕਾਈ ਹੋਈ ਹੈ । ਸਾਰੇ ਜਗਤ ਵਿਚ ਸਿਰਫ਼ ਪਰਮਾਤਮਾ ਦੀ ਸੱਤਾ ਦਾ ਧਾਗਾ ਪਸਰਿਆ ਹੋਇਆ ਹੈ, ਜਦੋਂ ਉਹ ਇਸ ਧਾਗੇ ਨੂੰ ਖਿੱਚ ਲੈਂਦਾ ਹੈ (ਤਾਂ ਜਗਤ-ਤਮਾਸ਼ਾ ਅਲੋਪ ਹੋ ਜਾਂਦਾ ਹੈ, ਤੇ) ਪਰਮਾਤਮਾ ਆਪ ਹੀ ਆਪ ਰਹਿ ਜਾਂਦਾ ਹੈ ।7। (ਹੇ ਭਾਈ! ਜੇਹੜੇ ਮਨੁੱਖ ਇਸ ਸੰਸਾਰ-ਸਮੁੰਦਰ ਤੋਂ ਸਹੀ ਸਲਾਮਤਿ ਪਾਰ ਲੰਘਣਾ ਚਾਹੁੰਦੇ ਹਨ ਉਹ) ਸਦਾ ਹੀ ਬੜੇ ਪ੍ਰੇਮ ਪਿਆਰ ਨਾਲ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਦੀ ਜੀਭ ਪਰਮਾਤਮਾ ਦੇ ਨਾਮ-ਰਸ ਨੂੰ ਚੱਖਦੀ ਰਹਿੰਦੀ ਹੈ ।ਹੇ ਨਾਨਕ! (ਆਖ—) ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੁਝ ਨਹੀਂ ਮੰਗਦਾ (ਮੈਂ ਇਹੀ ਚਾਹੁੰਦਾ ਹਾਂ ਕਿ) ਪਰਮਾਤਮਾ ਦੇ ਨਾਮ ਰਸ ਦੀ ਪ੍ਰੀਤਿ ਪਿਆਰੀ ਲੱਗਦੀ ਰਹੇ ।8।1।7।
English Translation :

GUJRI, FOURTH MEHL, SECOND HOUSE:
ONE UNIVERSAL CREATOR GOD. BY THE GRACE OF THE TRUE GURU:

Without the Lord, my soul cannot survive, like an infant without milk. The inaccessible and incomprehensible Lord God is obtained by the Gurmukh; I am a sacrifice to my True Guru. || 1 || O my mind, the Kirtan of the Lord’s Praise is a boat to carry you across. The Gurmukhs obtain the Ambrosial Water of the Naam, the Name of the Lord. You bless them with Your Grace. || Pause || Sanak, Sanandan and Naarad the sage serve You; night and day, they continue to chant Your Name, O Lord of the jungle. Slave Prahlaad sought Your Sanctuary, and You saved his honor. || 2 || The One unseen immaculate Lord is pervading everywhere, as is the Light of the Lord. All are beggars, You alone are the Great Giver. Reaching out our hands, we beg from You. || 3 || The speech of the humble devotees is sublime; they sing continually the wondrous, Unspoken Speech of the Lord. Their lives become fruitful; they save themselves, and all their generations. || 4 || The self-willed manmukhs are engrossed in duality and evil-mindedness; within them is the darkness of attachment. They do not love the sermon of the humble Saints, and they are drowned along with their families. || 5 || By slandering, the slanderer washes the filth off others; he is an eater of filth, and a worshipper of Maya. He indulges in the slander of the humble Saints; he is neither on this shore, nor the shore beyond. || 6 || All this worldly drama is set in motion by the Creator Lord; He has infused His almighty strength into all. The thread of the One Lord runs through the world; when He pulls out this thread, the One Creator alone remains. || 7 || With their tongues, they sing the Glorious Praises of the Lord, and savor Them. They place the sublime essence of the Lord upon their tongues, and savor it. O Nanak, other than the Lord, I ask for nothing else; I am in love with the Love of the Lord’s sublime essence. || 8 || 1 || 7 ||

Sunday, 18th Phalgun (Samvat 540 Nanakshahi) (Page: 506)
 
TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[March 2, 2009, Monday 05:15 AM. IST]
ਸਲੋਕੁ ਮ: 3 ॥

ਸਤਿਗੁਰ ਸਿਉ ਚਿਤੁ ਨ ਲਾਇਓ ਨਾਮੁ ਨ ਵਸਿਓ ਮਨਿ ਆਇ ॥ ਧ੍ਰਿਗੁ ਇਵੇਹਾ ਜੀਵਿਆ ਕਿਆ ਜੁਗ ਮਹਿ ਪਾਇਆ ਆਇ ॥ ਮਾਇਆ ਖੋਟੀ ਰਾਸਿ ਹੈ ਏਕ ਚਸੇ ਮਹਿ ਪਾਜੁ ਲਹਿ ਜਾਇ ॥ ਹਥਹੁ ਛੁੜਕੀ ਤਨੁ ਸਿਆਹੁ ਹੋਇ ਬਦਨੁ ਜਾਇ ਕੁਮਲਾਇ ॥ ਜਿਨ ਸਤਿਗੁਰ ਸਿਉ ਚਿਤੁ ਲਾਇਆ ਤਿਨ੍ ਸੁਖੁ ਵਸਿਆ ਮਨਿ ਆਇ ॥ ਹਰਿ ਨਾਮੁ ਧਿਆਵਹਿ ਰੰਗ ਸਿਉ ਹਰਿ ਨਾਮਿ ਰਹੇ ਲਿਵ ਲਾਇ ॥ ਨਾਨਕ ਸਤਿਗੁਰ ਸੋ ਧਨੁ ਸਉਪਿਆ ਜਿ ਜੀਅ ਮਹਿ ਰਹਿਆ ਸਮਾਇ ॥ ਰੰਗੁ ਤਿਸੈ ਕਉ ਅਗਲਾ ਵੰਨੀ ਚੜੈ ਚੜਾਇ ॥1॥ ਮ: 3 ॥ ਮਾਇਆ ਹੋਈ ਨਾਗਨੀ ਜਗਤਿ ਰਹੀ ਲਪਟਾਇ ॥ ਇਸ ਕੀ ਸੇਵਾ ਜੋ ਕਰੇ ਤਿਸ ਹੀ ਕਉ ਫਿਿਰ ਖਾਇ ॥ ਗੁਰਮੁਖਿ ਕੋਈ ਗਾਰੜੂ ਤਿਿਨ ਮਲਿ ਦਲਿ ਲਾਈ ਪਾਇ ॥ ਨਾਨਕ ਸੇਈ ਉਬਰੇ ਜਿ ਸਚਿ ਰਹੇ ਲਿਵ ਲਾਇ ॥2॥ ਪਉੜੀ ॥ ਢਾਢੀ ਕਰੇ ਪੁਕਾਰ ਪ੍ਰਭੂ ਸੁਣਾਇਸੀ ॥ ਅੰਦਰਿ ਧੀਰਕ ਹੋਇ ਪੂਰਾ ਪਾਇਸੀ ॥ ਜੋ ਧੁਰਿ ਲਿਿਖਆ ਲੇਖੁ ਸੇ ਕਰਮ ਕਮਾਇਸੀ ॥ ਜਾ ਹੋਵੈ ਖਸਮੁ ਦਇਆਲੁ ਤਾ ਮਹਲੁ ਘਰੁ ਪਾਇਸੀ ॥ ਸੋ ਪ੍ਰਭੁ ਮੇਰਾ ਅਤਿ ਵਡਾ ਗੁਰਮੁਖਿ ਮੇਲਾਇਸੀ ॥5॥

ਸੋਮਵਾਰ, 19 ਫੱਗਣ (ਸੰਮਤ 540 ਨਾਨਕਸ਼ਾਹੀ)(ਅੰਗ: 510)

ਪੰਜਾਬੀ ਵਿਆਖਿਆ :
ਸਲੋਕੁ ਮ: 3 ॥

ਜੇ ਗੁਰੂ ਨਾਲ ਚਿੱਤ ਨਾਹ ਲਾਇਆ ਤੇ ਪ੍ਰਭੂ ਦਾ ਨਾਮ ਮਨ ਵਿਚ ਨਾਹ ਵੱਸਿਆ, ਤਾਂ ਫਿਟੇ-ਮੂੰਹ ਇਸ ਜੀਊਣ ਨੂੰ! ਮਨੁੱਖਾ-ਜਨਮ ਵਿਚ ਆ ਕੇ ਕੀਹ ਖੱਟਿਆ? ਮਾਇਆ ਤਾਂ ਖੋਟੀ ਪੂੰਜੀ ਹੈ, ਇਸ ਦਾ ਪਾਜ ਤਾਂ ਇਕ ਪਲਕ ਵਿਚ ਲਹਿ ਜਾਂਦਾ ਹੈ, ਜੇ ਇਹ ਗੁਆਚ ਜਾਏ (ਇਸ ਦੇ ਗ਼ਮ ਨਾਲ) ਸਰੀਰ ਕਾਲਾ ਹੋ ਜਾਂਦਾ ਹੈ ਤੇ ਮੂੰਹ ਕੁਮਲਾ ਜਾਂਦਾ ਹੈ । ਜਿਨ੍ਹਾਂ ਮਨੁੱਖਾਂ ਨੇ ਗੁਰੂ ਨਾਲ ਚਿੱਤ ਜੋੜਿਆ ਉਹਨਾਂ ਦੇ ਮਨ ਵਿਚ ਸ਼ਾਂਤੀ ਆ ਵੱਸਦੀ ਹੈ; ਉਹ ਪਿਆਰ ਨਾਲ ਪ੍ਰਭੂ ਦਾ ਨਾਮ ਸਿਮਰਦੇ ਹਨ, ਪ੍ਰਭੂ-ਨਾਮ ਵਿਚ ਸੁਰਤਿ ਜੋੜੀ ਰੱਖਦੇ ਹਨ । ਹੇ ਨਾਨਕ! ਇਹ ਨਾਮ-ਧਨ ਪ੍ਰਭੂ ਨੇ ਸਤਿਗੁਰੂ ਨੂੰ ਸੌਂਪਿਆ ਹੈ, ਇਹ ਧਨ ਗੁਰੂ ਦੇ ਆਤਮਾ ਵਿਚ ਰਚਿਆ ਹੋਇਆ ਹੈ; (ਜੋ ਮਨੁੱਖ ਗੁਰੂ ਤੋਂ ਨਾਮ ਧਨ ਲੈਂਦਾ ਹੈ) ਉਸੇ ਨੂੰ ਨਾਮ-ਰੰਗ ਬਹੁਤ ਚੜ੍ਹਦਾ ਹੈ, ਤੇ ਇਹ ਰੰਗ ਨਿੱਤ ਚਮਕਦਾ ਹੈ (ਦੂਣਾ ਚਉਣਾ ਹੁੰਦਾ ਹੈ) ।1। ਮਾਇਆ ਸੱਪਣੀ ਬਣੀ ਹੋਈ ਹੈ ਜਗਤ ਵਿਚ (ਹਰੇਕ ਜੀਵ ਨੂੰ) ਚੰਬੜੀ ਹੋਈ ਹੈ, ਜੋ ਇਸ ਦਾ ਗ਼ੁਲਾਮ ਬਣਦਾ ਹੈ ਉਸੇ ਨੂੰ ਇਹ ਮਾਰ ਮੁਕਾਂਦੀ ਹੈ । ਕੋਈ ਵਿਰਲਾ ਗੁਰਮੁਖ ਹੁੰਦਾ ਹੈ ਜੋ ਇਸ ਮਾਇਆ-ਸੱਪਣੀ ਦੇ ਜ਼ਹਿਰ ਦਾ ਮੰਤ਼੍ਰ ਜਾਣਦਾ ਹੈ, ਉਸ ਨੇ ਇਸ ਨੂੰ ਚੰਗੀ ਤਰ੍ਹਾਂ ਮਲ ਕੇ ਪੈਰਾਂ ਹੇਠ ਸੁੱਟ ਲਿਆ ਹੈ । ਹੇ ਨਾਨਕ! ਇਸ ਮਾਇਆ ਸੱਪਣੀ ਤੋਂ ਉਹੀ ਬਚੇ ਹਨ ਜੋ ਸੱਚੇ ਪ੍ਰਭੂ ਵਿਚ ਸੁਰਤਿ ਜੋੜਦੇ ਹਨ ।2। ਜਦੋਂ ਮਨੁੱਖ ਢਾਢੀ ਬਣ ਕੇ ਅਰਦਾਸ ਕਰਦਾ ਹੈ ਤੇ ਪ੍ਰਭੂ ਨੂੰ ਸੁਣਾਂਦਾ ਹੈ ਤਾਂ ਇਸ ਦੇ ਅੰਦਰ ਧੀਰਜ ਆਉਂਦੀ ਹੈ (ਮਾਇਆ-ਮੋਹ ਤੇ ਹਉਮੈ ਦੂਰ ਹੁੰਦੇ ਹਨ) ਤੇ ਪੂਰਾ ਪ੍ਰਭੂ ਇਸ ਨੂੰ ਮਿਲਦਾ ਹੈ । ਧੁਰੋਂ (ਪਿਛਲੀ ਕੀਤੀ ਸਿਫ਼ਤਿ-ਸਾਲਾਹ ਅਨੁਸਾਰ) ਜੋ (ਭਗਤੀ ਦਾ) ਲੇਖ ਮੱਥੇ ਤੇ ਉੱਘੜਦਾ ਹੈ ਤੇ ਉਹੋ ਜਿਹੇ (ਭਾਵ, ਸਿਫ਼ਤਿ-ਸਾਲਾਹ ਵਾਲੇ) ਕੰਮ ਕਰਦਾ ਹੈ । (ਇਸ ਤਰ੍ਹਾਂ) ਜਦੋਂ ਖਸਮ ਦਿਆਲ ਹੁੰਦਾ ਹੈ ਤਾਂ ਇਸ ਨੂੰ ਪ੍ਰਭੂ ਦਾ ਮਹਿਲ-ਰੂਪ ਅਸਲ ਘਰ ਲੱਭ ਪੈਂਦਾ ਹੈ । ਪਰ ਮੇਰਾ ਉਹ ਪ੍ਰਭੂ ਹੈ ਬਹੁਤ ਵੱਡਾ, ਗੁਰੂ ਦੀ ਰਾਹੀਂ ਹੀ ਮਿਲਦਾ ਹੈ ।5।
English Translation :

SHALOK, THIRD MEHL:

One who has not focused his consciousness on the True Guru, and into whose mind the Naam does not come — cursed is such a life. What has he gained by coming into the world? Maya is false capital; in an instant, its false covering falls off. When it slips from his hand, his body turns black, and his face withers away. Those who focus their consciousness on the True Guru — peace comes to abide in their minds. They meditate on the Name of the Lord with love; they are lovingly attuned to the Name of the Lord. O Nanak, the True Guru has bestowed upon them the wealth, which remains contained within their hearts. They are imbued with supreme love; its color increases day by day. || 1 || THIRD MEHL: Maya is a serpent, clinging to the world. Whoever serves her, she ultimately devours. The Gurmukh is a snake-charmer; he has trampled her and thrown her down, and crushed her underfoot. O Nanak, they alone are saved, who remain lovingly absorbed in the True Lord. || 2 || PAUREE: The minstrel cries out, and God hears him. He is comforted within his mind, and he obtains the Perfect Lord. Whatever destiny is pre-ordained by the Lord, those are the deeds he does. When the Lord and Master becomes Merciful, then one obtains the Mansion of the Lord’s Presence as his home. That God of mine is so very great; as Gurmukh, I have met Him. || 5 ||

Monday, 19th Phalgun (Samvat 540 Nanakshahi) (Page: 510)
 
TODAY'S HUKAMNAMA FROM SRI DARBAR SAHIB

Sri Amritsar.

Can't View Hukamnama in Gurmukhi? [Image no longer available]

[March 3, 2009, Tuesday 05:15 AM. IST]

ਦੇਵਗੰਧਾਰੀ ਮਹਲਾ 5 ॥

ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥1॥ ਰਹਾਉ ॥ ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥ ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਿਲ ਛੁਟਕੀ ਤ੍ਰਿਕੁਟੀ ਰੇ ॥1॥ ਮਾਗਉ ਦਾਨੁ ਕ਼੍ਰਿਪਾਲ ਕ਼੍ਰਿਪਾਨਿਿਧ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥ ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥2॥4॥37॥

ਮੰਗਲਵਾਰ, 20 ਫੱਗਣ (ਸੰਮਤ 540 ਨਾਨਕਸ਼ਾਹੀ)(ਅੰਗ: 535)

ਪੰਜਾਬੀ ਵਿਆਖਿਆ :
ਦੇਵਗੰਧਾਰੀ ਮਹਲਾ 5 ॥

ਹੇ ਮੇਰੇ ਮਨ! ਜੇਹੜੇ ਮਨੁੱਖ ਪਰਮਾਤਮਾ ਨਾਲੋਂ ਸਦਾ ਟੁੱਟੇ ਰਹਿੰਦੇ ਹਨ, ਉਹਨਾਂ ਨਾਲੋਂ ਆਪਣੇ ਆਪ ਨੂੰ ਸਦਾ ਪਰੇ ਰੱਖ, ਪਰੇ ਰੱਖ । ਹੇ ਮਨ! ਸਾਕਤ ਝੂਠੇ ਮਨੁੱਖ ਦੀ ਪ੍ਰੀਤ ਨੂੰ ਭੀ ਝੂਠ ਹੀ ਸਮਝ, ਇਹ ਕਦੇ ਤੋੜ ਨਹੀਂ ਨਿਭਦੀ, ਇਹ ਜ਼ਰੂਰ ਟੁੱਟ ਜਾਂਦੀ ਹੈ । ਫਿਰ, ਸਾਕਤ ਦੀ ਸੰਗਤਿ ਵਿਚ ਰਿਹਾਂ ਵਿਕਾਰਾਂ ਤੋਂ ਕਦੇ ਖ਼ਲਾਸੀ ਨਹੀਂ ਹੋ ਸਕਦੀ ।1।ਰਹਾਉ। ਹੇ ਮਨ! ਜਿਵੇਂ ਕੋਈ ਘਰ ਕੱਜਲ ਨਾਲ ਭਰ ਲਿਆ ਜਾਏ, ਉਸ ਵਿਚ ਜੇਹੜਾ ਭੀ ਮਨੁੱਖ ਵੜੇਗਾ ਉਹ ਕਾਲਖ ਨਾਲ ਭਰ ਜਾਏਗਾ (ਤਿਵੇਂ ਪਰਮਾਤਮਾ ਨਾਲੋਂ ਟੁੱਟੇ ਮਨੁੱਖ ਨਾਲ ਮੂੰਹ ਜੋੜਿਆਂ ਵਿਕਾਰਾਂ ਦੀ ਕਾਲਖ ਹੀ ਮਿਲੇਗੀ) । ਗੁਰੂ ਨੂੰ ਮਿਲ ਕੇ ਜਿਸ ਮਨੁੱਖ ਦੀ ਮੱਥੇ ਦੀ ਤ਼੍ਰਿਊੜੀ ਮਿਟ ਜਾਂਦੀ ਹੈ (ਜਿਸ ਦੇ ਅੰਦਰੋਂ ਵਿਕਾਰਾਂ ਦੀ ਖਿੱਚ ਦੂਰ ਹੋ ਜਾਂਦੀ ਹੈ) ਉਹ ਦੂਰ ਤੋਂ ਹੀ ਸਾਕਤ ਮਨੁੱਖ ਕੋਲੋਂ ਪਰੇ ਪਰੇ ਰਹਿੰਦਾ ਹੈ ।1। ਹੇ ਕਿਰਪਾ ਦੇ ਘਰ ਪ੍ਰਭੂ! ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰੇ ਪਾਸੋਂ ਇਕ ਦਾਨ ਮੰਗਦਾ ਹਾਂ (ਮੇਹਰ ਕਰ) ਮੈਨੂੰ ਕਿਸੇ ਸਾਕਤ ਨਾਲ ਵਾਹ ਨਾਹ ਪਏ । ਹੇ ਦਾਸ ਨਾਨਕ! (ਆਖ—ਹੇ ਪ੍ਰਭੂ!) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾ ਲੈ, ਮੇਰਾ ਸਿਰ ਤੇਰੇ ਸੰਤ ਜਨਾਂ ਦੇ ਪੈਰਾਂ ਹੇਠ ਪਿਆ ਰਹੇ ।2।4।37।
English Translation :

DAYV-GANDHAAREE, FIFTH MEHL:

Turn away, O my mind, turn away. Turn away from the faithless cynic. False is the love of the false one; break the ties, O my mind, and your ties shall be broken. Break your ties with the faithless cynic. || 1 || Pause || One who enters a house filled with soot is blackened. Run far away from such people! One who meets the Guru escapes from the bondage of the three dispositions. || 1 || I beg this blessing of You, O Merciful Lord, ocean of mercy — please, don’t bring me face to face with the faithless cyincs. Make servant Nanak the slave of Your slave; let his head roll in the dust under the feet of the Holy. || 2 || 4 || 37 ||

Tuesday, 20th Phalgun (Samvat 540 Nanakshahi)(Page: 535)
 
TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[March 4, 2009, Wednesday 05:15 AM. IST]
ਆਸਾ ॥

ਸਾਸੁ ਕੀ ਦੁਖੀ, ਸਸੁਰ ਕੀ ਪਿਆਰੀ, ਜੇਠ ਕੇ ਨਾਮਿ ਡਰਉ ਰੇ ॥ ਸਖੀ ਸਹੇਲੀ ਨਨਦ ਗਹੇਲੀ, ਦੇਵਰ ਕੈ ਬਿਰਹਿ ਜਰਉ ਰੇ ॥1॥ ਮੇਰੀ ਮਤਿ ਬਉਰੀ, ਮੈ ਰਾਮੁ ਬਿਸਾਰਿਓ, ਕਿਨ ਬਿਿਧ ਰਹਨਿ ਰਹਉ ਰੇ ॥ ਸੇਜੈ ਰਮਤੁ ਨੈਨ ਨਹੀ ਪੇਖਉ, ਇਹੁ ਦੁਖੁ ਕਾ ਸਉ ਕਹਉ ਰੇ ॥1॥ ਰਹਾਉ ॥ ਬਾਪੁ ਸਾਵਕਾ ਕਰੈ ਲਰਾਈ, ਮਾਇਆ ਸਦ ਮਤਵਾਰੀ ॥ ਬਡੇ ਭਾਈ ਕੈ ਜਬ ਸੰਗਿ ਹੋਤੀ, ਤਬ ਹਉ ਨਾਹ ਪਿਆਰੀ ॥2॥ ਕਹਤ ਕਬੀਰ ਪੰਚ ਕੋ ਝਗਰਾ, ਝਗਰਤ ਜਨਮੁ ਗਵਾਇਆ ॥ ਝੂਠੀ ਮਾਇਆ ਸਭੁ ਜਗੁ ਬਾਧਿਆ, ਮੈ ਰਾਮ ਰਮਤ ਸੁਖੁ ਪਾਇਆ ॥3॥3॥25॥

ਬੁੱਧਵਾਰ, 21 ਫੱਗਣ (ਸੰਮਤ 540 ਨਾਨਕਸ਼ਾਹੀ) (ਅੰਗ: 482)

ਪੰਜਾਬੀ ਵਿਆਖਿਆ :
ਆਸਾ ॥

ਹੇ ਵੀਰ! ਮੈਂ ਮਾਇਆ ਦੇ ਹੱਥੋਂ ਦੁੱਖੀ ਹਾਂ, ਫਿਰ ਭੀ ਸਰੀਰ ਨਾਲ ਪਿਆਰ (ਦੇਹ-ਅੱਧਿਆਸ) ਹੋਣ ਕਰਕੇ, ਮੈਨੂੰ ਜੇਠ ਦੇ ਨਾਮ ਤੋਂ ਹੀ ਡਰ ਲੱਗਦਾ ਹੈ (ਭਾਵ, ਮੇਰਾ ਮਰਨ ਨੂੰ ਚਿੱਤ ਨਹੀਂ ਕਰਦਾ) । ਹੇ ਸਖੀ ਸਹੇਲੀਓ! ਮੈਨੂੰ ਇੰਦ਼੍ਰੀਆਂ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੈ, ਮੈਂ ਦਿਉਰ ਦੇ ਵਿਛੋੜੇ ਵਿਚ (ਭਾਵ, ਵਿਚਾਰ ਤੋਂ ਸੱਖਣੀ ਹੋਣ ਕਰਕੇ ਅੰਦਰੇ-ਅੰਦਰ) ਸੜ ਰਹੀ ਹਾਂ ।1। ਮੇਰੀ ਅਕਲ ਮਾਰੀ ਗਈ ਹੈ, ਮੈਂ ਪਰਮਾਤਮਾ ਨੂੰ ਭੁਲਾ ਦਿੱਤਾ ਹੈ । ਹੇ ਵੀਰ! ਹੁਣ (ਇਸ ਹਾਲਤ ਵਿਚ) ਕਿਵੇਂ ਉਮਰ ਗੁਜ਼ਾਰਾਂ? ਹੇ ਵੀਰ! ਇਹ ਦੁੱਖ ਮੈਂ ਕਿਸ ਨੂੰ ਸੁਣਾਵਾਂ ਕਿ ਉਹ ਪ੍ਰਭੂ ਮੇਰੀ ਹਿਰਦੇ-ਸੇਜ ਉੱਤੇ ਵੱਸਦਾ ਹੈ, ਪਰ ਮੈਨੂੰ ਅੱਖੀਂ ਨਹੀਂ ਦਿੱਸਦਾ ।1।ਰਹਾਉ। ਮੇਰੇ ਨਾਲ ਜੰਮਿਆ ਇਹ ਸਰੀਰ ਸਦਾ ਮੇਰੇ ਨਾਲ ਲੜਾਈ ਕਰਦਾ ਹੈ (ਭਾਵ, ਸਦਾ ਖਾਣ ਨੂੰ ਮੰਗਦਾ ਹੈ), ਮਾਇਆ ਨੇ ਮੈਨੂੰ ਝੱਲੀ ਕਰ ਰੱਖਿਆ ਹੈ । ਜਦੋਂ (ਮਾਂ ਦੇ ਪੇਟ ਵਿਚ) ਮੈਂ ਵੱਡੇ ਵੀਰ (ਗਿਆਨ) ਦੇ ਨਾਲ ਸਾਂ ਤਦੋਂ (ਸਿਮਰਨ ਕਰਦੀ ਸਾਂ ਤੇ) ਪਤੀ ਨੂੰ ਪਿਆਰੀ ਸਾਂ ।2। ਕਬੀਰ ਆਖਦਾ ਹੈ—(ਬੱਸ! ਇਸੇ ਤਰ੍ਹਾਂ) ਸਭ ਜੀਵਾਂ ਨੂੰ ਪੰਜ ਕਾਮਾਦਿਕਾਂ ਨਾਲ ਵਾਸਤਾ ਪਿਆ ਹੋਇਆ ਹੈ । ਸਾਰਾ ਜਗਤ ਇਹਨਾਂ ਨਾਲ ਖਹਿੰਦਿਆਂ ਹੀ ਉਮਰ ਅਜਾਈਂ ਗਵਾ ਰਿਹਾ ਹੈ; ਠਗਣੀ ਮਾਇਆ ਨਾਲ ਬੱਝਾ ਪਿਆ ਹੈ । ਪਰ ਮੈਂ ਪ੍ਰਭੂ ਨੂੰ ਸਿਮਰ ਕੇ ਸੁਖ ਪਾ ਲਿਆ ਹੈ ।3।
English Translation :

AASAA:

I am bothered by my mother-in-law, Maya, and loved by my father-in-law, the Lord. I fear even the name of my husband’s elder brother, Death. O my mates and companions, my husband’s sister, misunderstanding has seized me, and I am burning with the pain of separation from my husband’s younger brother, divine knowledge. || 1 || My mind has gone insane, since I forgot the Lord. How can I lead a virtuous lifestyle? He rests in the bed of my mind, but I cannot see Him with my eyes. Unto whom should I tell my sufferings? || 1 || Pause || My step-father, egotism, fights with me, and my mother, desire, is always intoxicated. When I stayed with my elder brother, meditation, then I was loved by my Husband Lord. || 2 || Says Kabeer, the five passions argue with me, and in these arguments, my life is wasting away. The false Maya has bound the whole world, but I have obtained peace, chanting the Name of the Lord. || 3 || 3 || 25 ||

Wednesday, 21st Phalgun (Samvat 540 Nanakshahi) (Page: 482)
 
(Listen Katha after 11AM IST)

TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[March 5, 2009, Thursday 05:15 AM. IST]
ਵਡਹੰਸੁ ਮਹਲਾ 3 ॥

ਸਚਾ ਸਉਦਾ ਹਰਿ ਨਾਮੁ ਹੈ ਸਚਾ ਵਾਪਾਰਾ ਰਾਮ ॥ ਗੁਰਮਤੀ ਹਰਿ ਨਾਮੁ ਵਣਜੀਐ ਅਤਿ ਮੋਲੁ ਅਫਾਰਾ ਰਾਮ ॥ ਅਤਿ ਮੋਲੁ ਅਫਾਰਾ ਸਚ ਵਾਪਾਰਾ ਸਚਿ ਵਾਪਾਰਿ ਲਗੇ ਵਡਭਾਗੀ ॥ ਅੰਤਰਿ ਬਾਹਰਿ ਭਗਤੀ ਰਾਤੇ ਸਚਿ ਨਾਮਿ ਲਿਵ ਲਾਗੀ ॥ ਨਦਰਿ ਕਰੇ ਸੋਈ ਸਚੁ ਪਾਏ ਗੁਰ ਕੈ ਸਬਦਿ ਵੀਚਾਰਾ ॥ ਨਾਨਕ ਨਾਮਿ ਰਤੇ ਤਿਨ ਹੀ ਸੁਖੁ ਪਾਇਆ ਸਾਚੈ ਕੇ ਵਾਪਾਰਾ ॥1॥ ਹੰਉਮੈ ਮਾਇਆ ਮੈਲੁ ਹੈ ਮਾਇਆ ਮੈਲੁ ਭਰੀਜੈ ਰਾਮ ॥ ਗੁਰਮਤੀ ਮਨੁ ਨਿਰਮਲਾ ਰਸਨਾ ਹਰਿ ਰਸੁ ਪੀਜੈ ਰਾਮ ॥ ਰਸਨਾ ਹਰਿ ਰਸੁ ਪੀਜੈ ਅੰਤਰੁ ਭੀਜੈ ਸਾਚ ਸਬਦਿ ਬੀਚਾਰੀ ॥ ਅੰਤਰਿ ਖੂਹਟਾ ਅੰਮ੍ਰਿਿਤ ਭਰਿਆ ਸਬਦੇ ਕਾਢਿ ਪੀਐ ਪਨਿਹਾਰੀ ॥ ਜਿਸੁ ਨਦਰਿ ਕਰੇ ਸੋਈ ਸਚਿ ਲਾਗੈ ਰਸਨਾ ਰਾਮੁ ਰਵੀਜੈ ॥ ਨਾਨਕ ਨਾਮਿ ਰਤੇ ਸੇ ਨਿਰਮਲ ਹੋਰ ਹਉਮੈ ਮੈਲੁ ਭਰੀਜੈ ॥2॥ ਪੰਡਿਤ ਜੋਤਕੀ ਸਭਿ ਪੜਿ ਪੜਿ ਕੂਕਦੇ ਕਿਸੁ ਪਹਿ ਕਰਹਿ ਪੁਕਾਰਾ ਰਾਮ ॥ ਮਾਇਆ ਮੋਹੁ ਅੰਤਰਿ ਮਲੁ ਲਾਗੈ ਮਾਇਆ ਕੇ ਵਾਪਾਰਾ ਰਾਮ ॥ ਮਾਇਆ ਕੇ ਵਾਪਾਰਾ ਜਗਤਿ ਪਿਆਰਾ ਆਵਣਿ ਜਾਣਿ ਦੁਖੁ ਪਾਈ ॥ ਬਿਖੁ ਕਾ ਕੀੜਾ ਬਿਖੁ ਸਿਉ ਲਾਗਾ ਬਿਸ੍ਟਾ ਮਾਹਿ ਸਮਾਈ ॥ ਜੋ ਧੁਰਿ ਲਿਿਖਆ ਸੋਇ ਕਮਾਵੈ ਕੋਇ ਨ ਮੇਟਣਹਾਰਾ ॥ ਨਾਨਕ ਨਾਮਿ ਰਤੇ ਤਿਨ ਸਦਾ ਸੁਖੁ ਪਾਇਆ ਹੋਰਿ ਮੂਰਖ ਕੂਕਿ ਮੁਏ ਗਾਵਾਰਾ ॥3॥ ਮਾਇਆ ਮੋਹਿ ਮਨੁ ਰੰਗਿਆ ਮੋਹਿ ਸੁਧਿ ਨ ਕਾਈ ਰਾਮ ॥ ਗੁਰਮੁਖਿ ਇਹੁ ਮਨੁ ਰੰਗੀਐ ਦੂਜਾ ਰੰਗੁ ਜਾਈ ਰਾਮ ॥ ਦੂਜਾ ਰੰਗੁ ਜਾਈ ਸਾਚਿ ਸਮਾਈ ਸਚਿ ਭਰੇ ਭੰਡਾਰਾ ॥ ਗੁਰਮੁਖਿ ਹੋਵੈ ਸੋਈ ਬੂਝੈ ਸਚਿ ਸਵਾਰਣਹਾਰਾ ॥ ਆਪੇ ਮੇਲੇ ਸੋ ਹਰਿ ਮਿਲੈ ਹੋਰੁ ਕਹਣਾ ਕਿਛੂ ਨ ਜਾਏ ॥ ਨਾਨਕ ਵਿਣੁ ਨਾਵੈ ਭਰਮਿ ਭੁਲਾਇਆ ਇਕਿ ਨਾਮਿ ਰਤੇ ਰੰਗੁ ਲਾਏ ॥4॥5॥

ਵੀਰਵਾਰ, 22 ਫੱਗਣ (ਸੰਮਤ 540 ਨਾਨਕਸ਼ਾਹੀ)(ਅੰਗ: 570)

ਪੰਜਾਬੀ ਵਿਆਖਿਆ :
ਵਡਹੰਸੁ ਮਹਲਾ 3 ॥

ਹੇ ਭਾਈ! ਪਰਮਾਤਮਾ ਦਾ ਨਾਮ ਹੀ ਸਦਾ ਨਾਲ ਨਿਭਣ ਵਾਲਾ ਸੌਦਾ ਹੈ ਵਪਾਰ ਹੈ । ਇਹ ਹਰਿ-ਨਾਮ ਗੁਰੂ ਦੀ ਮਤਿ ਉਤੇ ਤੁਰ ਕੇ ਵਣਜਿਆ ਜਾ ਸਕਦਾ ਹੈ, ਇਸ ਦਾ ਮੁੱਲ ਬਹੁਤ ਹੀ ਜ਼ਿਆਦਾ ਹੈ (ਦੁਨੀਆ ਦਾ ਕੋਈ ਪਦਾਰਥ ਇਸ ਦੀ ਬਰਾਬਰੀ ਨਹੀਂ ਕਰ ਸਕਦਾ) । ਸਦਾ-ਥਿਰ ਪ੍ਰਭੂ ਦੇ ਨਾਮ ਦਾ ਵਪਾਰ ਬਹੁਤ ਮੁੱਲ ਪਾਂਦਾ ਹੈ, ਜੇਹੜੇ ਮਨੁੱਖ ਇਸ ਵਪਾਰ ਵਿਚ ਲੱਗਦੇ ਹਨ ਉਹ ਵੱਡੇ ਭਾਗਾਂ ਵਾਲੇ ਹੋ ਜਾਂਦੇ ਹਨ । ਉਹ ਮਨੁੱਖ ਅੰਤਰ-ਆਤਮੇ ਭਗਤੀ-ਰੰਗ ਨਾਲ ਰੰਗੇ ਰਹਿੰਦੇ ਹਨ, ਦੁਨੀਆ ਨਾਲ ਕਾਰ-ਵਿਹਾਰ ਕਰਦੇ ਭੀ ਉਹ ਭਗਤੀ-ਰੰਗ ਵਿਚ ਰੰਗੇ ਰਹਿੰਦੇ ਹਨ, ਸਦਾ-ਥਿਰ ਹਰਿ-ਨਾਮ ਵਿਚ ਉਹਨਾਂ ਦੀ ਲਗਨ ਲੱਗੀ ਰਹਿੰਦੀ ਹੈ । ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰ ਕਰ ਕੇ ਸਦਾ-ਥਿਰ ਹਰਿ-ਨਾਮ-ਸੌਦਾ ਹਾਸਲ ਕਰਦਾ ਹੈ ਜਿਸ ਉਤੇ ਪਰਮਾਤਮਾ ਮੇਹਰ ਦੀ ਨਜ਼ਰ ਕਰਦਾ ਹੈ । ਹੇ ਨਾਨਕ! (ਆਖ—) ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ ਉਹਨਾਂ ਨੇ ਹੀ ਸਦਾ-ਥਿਰ ਪ੍ਰਭੂ ਦੇ ਨਾਮ-ਵਪਾਰ ਵਿਚ ਆਤਮਕ ਆਨੰਦ ਪ੍ਰਾਪਤ ਕੀਤਾ ਹੈ ।1। ਹੇ ਭਾਈ! ਹਉਮੈ ਅਤੇ ਮਾਇਆ (ਦੀ ਮਮਤਾ ਮਨੁੱਖ ਦੇ ਆਤਮਕ ਜੀਵਨ ਨੂੰ ਮੈਲਾ ਕਰਨ ਵਾਲੀ) ਮੈਲ ਹੈ, ਮਨੁੱਖ ਦਾ ਮਨ ਮਾਇਆ (ਦੀ ਮਮਤਾ) ਦੀ ਮੈਲ ਨਾਲ ਲਿਬੜਿਆ ਰਹਿੰਦਾ ਹੈ । ਗੁਰੂ ਦੀ ਮਤਿ ਉਤੇ ਤੁਰਿਆਂ ਮਨ ਪਵਿਤ਼੍ਰ ਹੋ ਜਾਂਦਾ ਹੈ (ਇਸ ਵਾਸਤੇ, ਹੇ ਭਾਈ! ਗੁਰੂ ਦੀ ਮਤਿ ਉਤੇ ਤੁਰ ਕੇ) ਜੀਭ ਨਾਲ ਪਰਮਾਤਮਾ ਦਾ ਨਾਮ-ਜਲ ਪੀਂਦੇ ਰਹਿਣਾ ਚਾਹੀਦਾ ਹੈ । ਜੀਭ ਨਾਲ ਹਰਿ ਨਾਮ-ਜਲ ਪੀਂਦੇ ਰਹਿਣਾ ਚਾਹੀਦਾ ਹੈ, (ਇਸ ਨਾਮ ਜਲ ਨਾਲ) ਹਿਰਦਾ ਤਰੋ-ਤਰ ਹੋ ਜਾਂਦਾ ਹੈ, ਅਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਨਾਲ ਵਿਚਾਰ-ਵਾਨ ਹੋ ਜਾਂਦਾ ਹੈ । ਹੇ ਭਾਈ! ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਭਰਿਆ ਹੋਇਆ ਚਸ਼ਮਾ ਮਨੁੱਖ ਦੇ ਅੰਦਰ ਹੀ ਹੈ, ਜਿਸ ਮਨੁੱਖ ਦੀ ਸੁਰਤਿ ਗੁਰੂ ਦੇ ਸ਼ਬਦ ਦੀ ਰਾਹੀਂ ਇਹ ਨਾਮ-ਜਲ ਭਰਨਾ ਜਾਣਦੀ ਹੈ ਉਹ ਮਨੁੱਖ (ਅੰਦਰਲੇ ਚਸ਼ਮੇ ਵਿਚੋਂ ਨਾਮ-ਜਲ) ਕੱਢ ਕੇ ਪੀਂਦਾ ਰਹਿੰਦਾ ਹੈ । (ਪਰ, ਹੇ ਭਾਈ!) ਉਹੀ ਮਨੁੱਖ ਸਦਾ-ਥਿਰ ਹਰਿ-ਨਾਮ ਵਿਚ ਲੱਗਦਾ ਹੈ ਜਿਸ ਉਤੇ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ । (ਹੇ ਭਾਈ!) ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਦੇ ਰਹਿਣਾ ਚਾਹੀਦਾ ਹੈ । ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਪਵਿਤ਼੍ਰ ਹੋ ਜਾਂਦੇ ਹਨ, ਬਾਕੀ ਦੀ ਲੁਕਾਈ ਹਉਮੈ ਦੀ ਮੈਲ ਨਾਲ ਲਿਬੜੀ ਰਹਿੰਦੀ ਹੈ ।2। ਪੰਡਿਤ ਅਤੇ ਜੋਤਸ਼ੀ ਇਹ ਸਾਰੇ (ਜੋਤਸ਼ ਆਦਿਕ ਦੀਆਂ ਪੁਸਤਕਾਂ) ਪੜ੍ਹ ਪੜ੍ਹ ਕੇ ਉੱਚੀ ਉੱਚੀ ਹੋਰਨਾਂ ਨੂੰ ਉਪਦੇਸ਼ ਕਰਦੇ ਹਨ, ਪਰ ਇਹ ਕਿਸ ਨੂੰ ਉੱਚੀ ਉੱਚੀ ਸੁਣਾਂਦੇ ਹਨ? ਇਹਨਾਂ ਦੇ ਆਪਣੇ ਅੰਦਰ ਤਾਂ ਮਾਇਆ ਦਾ ਮੋਹ (ਪ੍ਰਬਲ) ਹੈ, (ਇਹਨਾਂ ਦੇ ਆਪਣੇ ਮਨ ਨੂੰ ਤਾਂ ਮਾਇਆ ਦੀ) ਮੈਲ ਲੱਗੀ ਰਹਿੰਦੀ ਹੈ, (ਇਹਨਾਂ ਦੇ ਇਹ ਸਾਰੇ ਉਪਦੇਸ਼) ਮਾਇਆ ਦੇ ਹੀ ਵਪਾਰ ਹਨ । (ਅਜੇਹੇ ਮਨੁੱਖ ਨੂੰ) ਜਗਤ ਵਿਚ (ਇਹ ਧਰਮ-ਉਪਦੇਸ਼) ਮਾਇਆ ਦੇ ਵਪਾਰ (ਵਾਂਗ ਹੀ) ਪਿਆਰੇ ਹਨ, (ਹੋਰਨਾਂ ਨੂੰ ਉਪਦੇਸ਼ ਕਰਦਾ ਹੈ, ਪਰ ਆਪ) ਜਨਮ ਮਰਨ ਦੇ ਗੇੜ ਵਿਚ ਦੁੱਖ ਪਾਂਦਾ ਰਹਿੰਦਾ ਹੈ । (ਅਜੇਹਾ ਮਨੁੱਖ ਸਾਰੀ ਉਮਰ ਆਤਮਕ ਮੌਤ ਲਿਆਉਣ ਵਾਲੇ ਮੋਹ-) ਜ਼ਹਿਰ ਦਾ ਕੀੜਾ ਬਣਿਆ ਰਹਿੰਦਾ ਹੈ, ਇਸੇ ਜ਼ਹਿਰ ਨਾਲ ਚੰਬੜਿਆ ਰਹਿੰਦਾ ਹੈ, ਇਸੇ ਗੰਦ ਵਿਚ ਆਤਮਕ ਜੀਵਨ ਮੁਕਾ ਲੈਂਦਾ ਹੈ । (ਪਰਮਾਤਮਾ ਨੇ ਅਜੇਹੇ ਮਨੁੱਖ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ) ਜੋ ਕੁਝ ਧੁਰ ਤੋਂ (ਉਸ ਦੇ ਮੱਥੇ ਉਤੇ) ਲਿਖ ਦਿੱਤਾ ਹੈ (ਜਗਤ ਵਿਚ ਆ ਕੇ) ਇਹ ਉਹੀ ਕੁਝ ਕਮਾਂਦਾ ਰਹਿੰਦਾ ਹੈ । ਕੋਈ ਮਨੁੱਖ (ਉਸ ਦੇ ਮੱਥੇ ਦੇ ਉਹਨਾਂ ਲੇਖਾਂ ਨੂੰ) ਮਿਟਾ ਨਹੀਂ ਸਕਦਾ । ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ ਉਹ ਸਦਾ ਹੀ ਆਨੰਦ ਮਾਣਦੇ ਹਨ, ਬਾਕੀ ਦੇ ਉਹ ਮੂਰਖ ਹਨ ਗੰਵਾਰ ਹਨ ਜੋ ਹੋਰਨਾਂ ਨੂੰ ਹੀ ਉਪਦੇਸ਼ ਕਰ ਕਰ ਕੇ ਆਪ ਆਤਮਕ ਮੌਤ ਸਹੇੜ ਲੈਂਦੇ ਹਨ ।3। ਹੇ ਭਾਈ! ਮਾਇਆ ਦੇ ਮੋਹ ਵਿਚ (ਇਸ ਮਨੁੱਖ ਦਾ) ਮਨ ਰੰਗਿਆ ਜਾਂਦਾ ਹੈ, ਮੋਹ ਵਿਚ (ਫਸ ਕੇ ਉਸ ਨੂੰ ਆਤਮਕ ਜੀਵਨ ਦੀ) ਕੋਈ ਸਮਝ ਨਹੀਂ ਆਉਂਦੀ । ਜੇ ਇਸ ਮਨ ਨੂੰ ਗੁਰੂ ਦੀ ਸਰਨ ਪੈ ਕੇ (ਨਾਮ-ਰੰਗ ਨਾਲ) ਰੰਗ ਲਿਆ ਜਾਏ, ਤਾਂ (ਇਸ ਤੋਂ) ਮਾਇਆ ਦੇ ਮੋਹ ਦਾ ਰੰਗ ਉਤਰ ਜਾਂਦਾ ਹੈ । (ਜਦੋਂ ਮਨੁੱਖ ਦੇ ਮਨ ਤੋਂ) ਮਾਇਆ ਦੇ ਮੋਹ ਦਾ ਰੰਗ ਲਹਿ ਜਾਂਦਾ ਹੈ, ਤਦੋਂ (ਮਨੁੱਖ) ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ, ਸਦਾ-ਥਿਰ ਹਰਿ-ਨਾਮ-ਧਨ ਨਾਲ (ਉਸ ਦੇ ਆਤਮਕ) ਖ਼ਜ਼ਾਨੇ ਭਰ ਜਾਂਦੇ ਹਨ । ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹੀ (ਇਸ ਭੇਤ ਨੂੰ) ਸਮਝਦਾ ਹੈ । ਉਹ ਸਦਾ-ਥਿਰ ਹਰਿ-ਨਾਮ ਨਾਲ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦਾ ਹੈ । ਪਰ, ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਆਪ (ਆਪਣੇ ਨਾਲ) ਮਿਲਾਂਦਾ ਹੈ ਉਹੀ ਪਰਮਾਤਮਾ ਨੂੰ ਮਿਲ ਸਕਦਾ ਹੈ (ਪਰਮਾਤਮਾ ਦੀ ਆਪਣੀ ਮੇਹਰ ਤੋਂ ਛੁਟ) ਕੋਈ ਹੋਰ ਉਪਾਉ ਦੱਸਿਆ ਨਹੀਂ ਜਾ ਸਕਦਾ । ਹੇ ਨਾਨਕ! ਜਗਤ ਨਾਮ ਤੋਂ ਬਿਨਾ ਭਟਕਣਾ ਵਿੱਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ । ਕਈ ਐਸੇ ਭੀ ਹਨ ਜੋ (ਪ੍ਰਭੂ-ਚਰਨਾਂ ਨਾਲ) ਪ੍ਰੀਤਿ ਜੋੜ ਕੇ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ ।4।5।
English Translation :

WADAHANS, THIRD MEHL:

The True merchandise is the Name of the Lord. This is the true trade. Under Guru’s Instruction, we trade in the Lord’s Name; its value is so very great. The value of this true trade is so very great; those who are engaged in the true trade are very fortunate. Inwardly and outwardly, they are imbued with devotion; they enshrine love for the True Name. Those who are blessed with the Lord’s Glance of Grace obtain Truth, and contemplate the Word of the Guru’s Shabad. O Nanak, those who are attuned to the Name find peace, dealing in Truth. || 1 || Egotistical involvement in Maya is filth; Maya is overflowing with filth. Under Guru’s Instruction, the mind is made pure, and the tongue drinks in the subtle essence of the Lord. The tongue drinks in the subtle essence of the Lord, and deep within, the heart is drenched with His Love, contemplating the True Word of the Shabad. Deep within, the well of the heart is overflowing with the Lord’s Ambrosial Nectar; the water-carrier draws and drinks in the water of the Shabad. One who is blessed with the Lord’s Glance of Grace is attuned to the Truth; with his tongue, he chants the Lord’s Name. O Nanak, those who are attuned to the Naam are immaculate. The others are full of the filth of egotism. || 2 || All the religious scholars and astrologers read and study, and argue and shout. Who are they trying to teach? Deep within, they are stained with the filth of emotional attachment to Maya; they deal in Maya alone. They love to deal in Maya in this world; coming and going, they suffer in pain. The worm of poison is addicted to poison; it is immersed in manure. He does what is pre-ordained for him; no one can erase his destiny. O Nanak, attuned to the Naam, lasting peace is found; the ignorant fools die screaming. || 3 || Their minds are colored by emotional attachment to Maya; because of this emotional attachment, they do not understand. The mind of the Gurmukh is imbued with the Lord’s Love, and the love of duality departs. The love of duality departs, and one merges in Truth; the treasure of Truth is overflowing. One who becomes Gurmukh, comes to understand; the Lord embellishes him with Truth. He alone merges with the Lord, whom the Lord causes to merge; nothing else can be said or done. O Nanak, without the Name, some are deluded by doubt; but others, imbued with the Name, enshrine love for the Lord. || 4 || 5 ||

Thursday, 22nd Phalgun (Samvat 540 Nanakshahi) (Page: 570)
 
(Listen Katha after 11AM IST)

TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[March 6, 2009, Friday 05:15 AM. IST]
ਵਡਹੰਸੁ ਮਹਲਾ 4 ਛੰਤ
ੴ ਸਤਿਗੁਰ ਪ੍ਰਸਾਦਿ ॥

ਮੇਰੈ ਮਨਿ ਮੇਰੈ ਮਨਿ ਸਤਿਗੁਰਿ ਪ੍ਰੀਤਿ ਲਗਾਈ ਰਾਮ ॥ ਹਰਿ ਹਰਿ ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਰਾਮ ॥ ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਸਭਿ ਦੂਖ ਵਿਸਾਰਣਹਾਰਾ ॥ ਵਡਭਾਗੀ ਗੁਰ ਦਰਸਨੁ ਪਾਇਆ ਧਨੁ ਧਨੁ ਸਤਿਗੁਰੂ ਹਮਾਰਾ ॥ ਊਠਤ ਬੈਠਤ ਸਤਿਗੁਰੁ ਸੇਵਹ ਜਿਤੁ ਸੇਵਿਐ ਸਾਂਤਿ ਪਾਈ ॥ ਮੇਰੈ ਮਨਿ ਮੇਰੈ ਮਨਿ ਸਤਿਗੁਰ ਪ੍ਰੀਤਿ ਲਗਾਈ ॥1॥ ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ਰਾਮ ॥ ਹਰਿ ਨਾਮੋ ਹਰਿ ਨਾਮੁ ਦ੍ਰਿੜਾਏ ਜਪਿ ਹਰਿ ਹਰਿ ਨਾਮੁ ਵਿਗਸੇ ਰਾਮ ॥ ਜਪਿ ਹਰਿ ਹਰਿ ਨਾਮੁ ਕਮਲ ਪਰਗਾਸੇ ਹਰਿ ਨਾਮੁ ਨਵੰ ਨਿਿਧ ਪਾਈ ॥ ਹਉਮੈ ਰੋਗੁ ਗਇਆ ਦੁਖੁ ਲਾਥਾ ਹਰਿ ਸਹਜਿ ਸਮਾਧਿ ਲਗਾਈ ॥ ਹਰਿ ਨਾਮੁ ਵਡਾਈ ਸਤਿਗੁਰ ਤੇ ਪਾਈ ਸੁਖੁ ਸਤਿਗੁਰ ਦੇਵ ਮਨੁ ਪਰਸੇ ॥ ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ॥2॥ ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ਰਾਮ ॥ ਹਉ ਮਨੁ ਤਨੁ ਹਉ ਮਨੁ ਤਨੁ ਦੇਵਾ ਤਿਸੁ ਕਾਟਿ ਸਰੀਰਾ ਰਾਮ ॥ ਹਉ ਮਨੁ ਤਨੁ ਕਾਟਿ ਕਾਟਿ ਤਿਸੁ ਦੇਈ ਜੋ ਸਤਿਗੁਰ ਬਚਨ ਸੁਣਾਏ ॥ ਮੇਰੈ ਮਨਿ ਬੈਰਾਗੁ ਭਇਆ ਬੈਰਾਗੀ ਮਿਿਲ ਗੁਰ ਦਰਸਨਿ ਸੁਖੁ ਪਾਏ ॥ ਹਰਿ ਹਰਿ ਕ਼੍ਰਿਪਾ ਕਰਹੁ ਸੁਖਦਾਤੇ ਦੇਹੁ ਸਤਿਗੁਰ ਚਰਨ ਹਮ ਧੂਰਾ ॥ ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ॥3॥ ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ਰਾਮ ॥ ਹਰਿ ਦਾਨੋ ਹਰਿ ਦਾਨੁ ਦੇਵੈ ਹਰਿ ਪੁਰਖੁ ਨਿਰੰਜਨੁ ਸੋਈ ਰਾਮ ॥ ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕਾ ਦੁਖੁ ਭਰਮੁ ਭਉ ਭਾਗਾ ॥ ਸੇਵਕ ਭਾਇ ਮਿਲੇ ਵਡਭਾਗੀ ਜਿਨ ਗੁਰ ਚਰਨੀ ਮਨੁ ਲਾਗਾ ॥ ਕਹੁ ਨਾਨਕ ਹਰਿ ਆਪਿ ਮਿਲਾਏ ਮਿਿਲ ਸਤਿਗੁਰ ਪੁਰਖ ਸੁਖੁ ਹੋਈ ॥ ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ॥4॥1॥

ਸ਼ੁੱਕਰਵਾਰ, 23 ਫੱਗਣ (ਸੰਮਤ 540 ਨਾਨਕਸ਼ਾਹੀ)(ਅੰਗ: 572)

ਪੰਜਾਬੀ ਵਿਆਖਿਆ :
ਵਡਹੰਸੁ ਮਹਲਾ 4 ਛੰਤ

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਗੁਰੂ ਨੇ ਮੇਰੇ ਮਨ ਵਿਚ ਆਪਣੇ ਚਰਨਾਂ ਦੀ ਪ੍ਰੀਤਿ ਪੈਦਾ ਕੀਤੀ ਹੈ। ਗੁਰੂ ਨੇ ਮੇਰੇ ਮਨ ਵਿਚ ਪਰਮਾਤਮਾ ਦਾ ਨਾਮ ਵਸਾ ਦਿੱਤਾ ਹੈ।ਗੁਰੂ ਨੇ ਮੇਰੇ ਮਨ ਵਿਚ (ਉਹ) ਹਰਿ-ਨਾਮ ਵਸਾ ਦਿੱਤਾ ਹੈ ਜੋ ਸਾਰੇ ਦੁੱਖ ਦੂਰ ਕਰਨ ਦੀ ਸਮਰਥਾ ਵਾਲਾ ਹੈ ਵਡੇ ਭਾਗਾਂ ਨਾਲ ਮੈਂ ਸਤਿਗੁਰੂ ਦਾ ਦਰਸ਼ਨ ਕਰ ਲਿਆ ਹੈ। ਮੇਰਾ ਗੁਰੂ ਬਹੁਤ ਹੀ ਸਲਾਹੁਣ-ਜੋਗ ਹੈ। ਹੁਣ ਮੈਂ ਉਠਦਾ ਬੈਠਦਾ ਹਰ ਵੇਲੇ ਗੁਰੂ ਦੀ ਦੱਸੀ ਸੇਵਾ ਕਰਦਾ ਹਾਂ ਜਿਸ ਸੇਵਾ ਦੀ ਬਰਕਤ ਨਾਲ ਮੈਂ ਆਤਮਕ ਸ਼ਾਂਤੀ ਹਾਸਲ ਕਰ ਲਈ ਹੈ।ਹੇ ਭਾਈ! ਮੇਰੇ ਮਨ ਵਿਚ ਗੁਰੂ ਦਾ ਪਿਆਰ ਪੈਦਾ ਹੋ ਗਿਆ ਹੈ।1।ਹੇ ਭਾਈ! ਗੁਰੂ ਦਾ ਦਰਸ਼ਨ ਕਰ ਕੇ ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ, ਮੇਰਾ ਮਨ ਰਸ ਨਾਲ ਭਰ ਜਾਂਦਾ ਹੈ। ਗੁਰੂ ਮੇਰੇ ਮਨ ਵਿਚ ਪਰਮਾਤਮਾ ਦਾ ਨਾਮ ਪੱਕਾ ਕਰ ਕੇ ਟਿਕਾ ਦੇਂਦਾ ਹੈ, (ਉਸ) ਹਰਿ-ਨਾਮ ਨੂੰ ਜਪ ਜਪ ਕੇ ਮੇਰਾ ਮਨ ਖਿਿੜਆ ਰਹਿੰਦਾ ਹੈ।ਪਰਮਾਤਮਾ ਦਾ ਨਾਮ ਜਪ ਜਪ ਕੇ ਮੇਰਾ ਹਿਰਦਾ ਕੌਲ-ਫੁੱਲ ਵਾਂਗ ਖਿੜ ਪੈਂਦਾ ਹੈ, ਹਰਿ-ਨਾਮ ਲੱਭ ਕੇ (ਮੈਨੂੰ ਇਉਂ ਜਾਪਦਾ ਹੈ ਕਿ ਮੈਂ ਦੁਨੀਆ ਦੇ ਨੌ ਹੀ ਖ਼ਜ਼ਾਨੇ ਹਾਸਲ ਕਰ ਲਏ ਹਨ। ਮੇਰੇ ਅੰਦਰੋਂ ਹਉਮੈ ਰੋਗ ਦੂਰ ਹੋ ਗਿਆ ਹੈ, ਮੇਰਾ ਸਾਰਾ ਦੁੱਖ ਲਹਿ ਗਿਆ ਹੈ, ਹਰਿ-ਨਾਮ ਨੇ ਆਤਮਕ ਅਡੋਲਤਾ ਵਿਚ ਮੇਰੀ ਸੁਰਤ ਟਿਕਵੇਂ ਤੌਰ ਤੇ ਜੋੜ ਦਿੱਤੀ ਹੈ। ਹੇ ਭਾਈ! ਇਹ ਹਰਿ-ਨਾਮ ਜੋ ਮੇਰੇ ਵਾਸਤੇ ਬੜੀ ਇੱਜ਼ਤ ਹੈ, ਮੈ ਗੁਰੂ ਪਾਸੋਂ ਹਾਸਲ ਕੀਤਾ ਹੈ, ਗੁਰ-ਦੇਵ ਦੇ ਚਰਨਾਂ ਨੂੰ ਛੁਹ ਕੇ ਮੇਰਾ ਮਨ ਆਨੰਦ ਅਨੁਭਵ ਕਰਦਾ ਹੈ।ਹੇ ਭਾਈ! ਗੁਰੂ ਦਾ ਦਰਸ਼ਨ ਕਰ ਕੇ ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ, ਮੇਰਾ ਮਨ ਰਸ ਨਾਲ ਭਰ ਜਾਂਦਾ ਹੈ।2। ਜੇ ਕੋਈ ਗੁਰਮੁਖ ਮੈਨੂੰ ਪੂਰਾ ਗੁਰੂ ਲਿਆ ਕੇ ਮਿਲਾ ਦੇਵੇ, ਮੈਂ ਆਪਣਾ ਮਨ ਆਪਣਾ ਸਰੀਰ ਉਸ ਦੇ ਹਵਾਲੇ ਕਰ ਦਿਆਂ, ਆਪਣਾ ਸਰੀਰ ਕੱਟ ਕੇ ਉਸ ਨੂੰ ਦੇ ਦਿਆਂ। ਜੇਹੜਾ ਕੋਈ ਗੁਰਮੁਖ ਮੈਨੂੰ ਗੁਰੂ ਦੇ ਬਚਨ ਸੁਣਾਵੇ, ਮੈਂ ਆਪਣਾ ਮਨ ਕੱਟ ਕੇ ਆਪਣਾ ਤਨ ਕੱਟ ਕੇ ਮਨ ਤੇ ਤਨ ਦੀ ਅਪਣੱਤ ਦਾ ਮੋਹ ਕੱਟ ਕੇ ਉਸ ਦੇ ਹਵਾਲੇ ਕਰ ਦਿਆਂ। ਮੇਰੇ ਉਤਾਵਲੇ ਹੋ ਰਹੇ ਮਨ ਵਿਚ ਗੁਰੂ ਦੇ ਦਰਸ਼ਨ ਦੀ ਤਾਂਘ ਪੈਦਾ ਹੋ ਰਹੀ ਹੈ। ਗੁਰੂ ਨੁੰ ਮਿਲ ਕੇ, ਗੁਰੁੂ ਦੇ ਦਰਸ਼ਨ ਨਾਲ ਮੇਰਾ ਮਨ ਸੁਖ ਅਨੁਭਵ ਕਰਦਾ ਹੈ। ਹੇ ਹਰੀ! ਹੇ ਸੁਖਦਾਤੇ ਹਰੀ! ਮੇਹਰ ਕਰ, ਮੈਨੂੰ ਪੂਰੇ ਗੁਰੂ ਦੇ ਚਰਨਾਂ ਦੀ ਧੂੜ ਬਖ਼ਸ਼। ਮੇਹਰ ਕਰ, ਕੋਈ ਗੁਰਮੁਖਿ ਸੱਜਣ ਮੈਨੁੰ ਪੂਰਾ ਗੁਰੂ ਲਿਆ ਕੇ ਮਿਲਾ ਦੇਵੇ।3।ਹੇ ਭਾਈ! ਗੁਰੂ ਦੇ ਬਰਾਬਰ ਦਾ ਦਾਤਾ ਮੈਨੂੰੂ ਹੋਰ ਕੋਈ ਨਹੀਂ ਦਿੱਸਦਾ ਕਿਉਂਕਿ ਗੁਰੂ ਉਸ ਪਰਮਾਤਮਾ ਦੇ ਨਾਮ ਦਾ ਦਾਨ ਬਖ਼ਸ਼ਦਾ ਹੈ ਜੋ ਸਰਬ-ਵਿਆਪਕ ਹੈ ਤੇ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ। ਗੁਰੂ ਦੀ ਕਿਰਪਾ ਨਾਲ ਜਿਨਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦਾ ਹਰੇਕ ਕਿਸਮ ਦਾ ਦੁੱਖ ਭਰਮ ਤੇ ਡਰ ਦੂਰ ਹੋ ਗਿਆ। ਜਿਨਾਂ ਵਡੇ ਭਾਗਾਂ ਵਾਲੇ ਮਨੁੱਖਾਂ ਮਨ ਗੁਰੂ ਦੇ ਚਰਨਾਂ ਵਿਚ ਜੁੜ ਗਿਆ, ਉਹ ਸੇਵਕ ਭਾਵਨਾ ਦੀ ਰਾਹੀਂ ਪਰਮਾਤਮਾ ਵਿਚ ਮਿਲ ਗਿਆ। ਹੇ ਨਾਨਕ! ਆਖ-ਪਰਮਾਤਮਾ ਆਪ ਹੀ ਜੀਵ ਨੂੰ ਆਪਣੇ ਨਾਲ ਮਿਲਾਂਦਾ ਹੈ, ਤੇ, ਗੁਰੂ ਨੂੰ ਮਿਲ ਕੇ ਪਰਮਾਤਮਾ ਨੂੰ ਮਿਲ ਕੇ ਜੀਵ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ।ਹੇ ਭਾਈ! ਗੁਰੂ ਦੇ ਬਰਾਬਰ ਦਾ ਦਾਤਾ ਮੈਨੂੰ ਹੋਰ ਕੋਈ ਨਹੀਂ ਦਿੱਸਦਾ।4।1।
English Translation :

WADAHANS, 4th GURU, CHHANT:
ONE UNIVERSAL CREATOR GOD. BY THE GRACE OF THE TRUE GURU:

My mind, my mind — the True Guru has blessed it with love. The Name of the Lord, Har, Har, Har, Har, dwells within my mind. The Name of the Lord, Har, Har, dwells within my mind; it is the Destroyer of all pain. By great good fortune, I have obtained the Blessed Vision of the Guru’s Darshan; blessed, blessed is my True Guru. While standing up and sitting down, I serve the True Guru; serving Him, I have found peace and tranquility. My mind, my mind — the True Guru has blessed it with love. || 1 || I live, I live, and I blossom forth, beholding the True Guru. The Name of the Lord, He has implanted the Name of the Lord within me; chanting the Name of the Lord, Har, Har, I blossom forth. Chanting the Name of the Lord, Har, Har, the heart-lotus blossoms forth, and through the Name of the Lord, I have obtained the nine treasures. The disease of egotism has been eradicated, suffering has been eliminated, and I have entered the Lord’s state of celestial Samaadhi. I have obtained the glorious greatness of Name of the Lord from the True Guru; beholding the Divine True Guru, my mind is at peace. I live, I live, and I blossom forth, beholding the True Guru. || 2 || If only someone would come, if only someone would come, and lead me to meet my Perfect True Guru. My mind and body, my mind and body — I cut my body into pieces, and I dedicate these to Him. Cutting my mind and body apart, cutting them into pieces, I offer these to the one, who recites to me the Words of the True Guru. My mind has become disillusioned and renounced the world; obtaining the Blessed Vision of the Guru’s Darshan, it has found peace. O Lord, Har, Har, O Giver of Peace, please, grant Your Grace, and bless me with the dust of the feet of the True Guru. If only someone would come, if only someone would come, and lead me to meet my Perfect True Guru. || 3 || A Giver as great as the Guru, as great as the Guru — I cannot see any other. He blesses me with the gift of the Lord’s Name, the gift of the Lord’s Name; He is the Immaculate Lord God. Those who worship in adoration the Name of the Lord, Har, Har — their pain, doubt and fear are dispelled. Through their loving service, those very fortunate ones meet Him; their minds are attached to the Guru’s Feet. Says Nanak, the Lord Himself causes us to meet the Guru; meeting the Almighty True Guru, peace is obtained. A Giver as great as the Guru, as great as the Guru — I cannot see any other. || 4 || 1 ||

Friday, 23rd Phalgun (Samvat 540 Nanakshahi)(Page: 572)
 
[March 8, 2009, Sunday 05:15 AM. IST]
ਧਨਾਸਰੀ ਮਹਲਾ 5 ਘਰੁ 2 ਚਉਪਦੇ
ੴ ਸਤਿਗੁਰ ਪ੍ਰਸਾਦਿ ॥

ਛੋਡਿ ਜਾਹਿ ਸੇ ਕਰਹਿ ਪਰਾਲ ॥ ਕਾਮਿ ਨ ਆਵਹਿ ਸੇ ਜੰਜਾਲ ॥ ਸੰਗਿ ਨ ਚਾਲਹਿ ਤਿਨ ਸਿਉ ਹੀਤ ॥ ਜੋ ਬੈਰਾਈ ਸੇਈ ਮੀਤ ॥1॥ ਐਸੇ ਭਰਮਿ ਭੁਲੇ ਸੰਸਾਰਾ ॥ ਜਨਮੁ ਪਦਾਰਥੁ ਖੋਇ ਗਵਾਰਾ ॥ ਰਹਾਉ ॥ ਸਾਚੁ ਧਰਮੁ ਨਹੀ ਭਾਵੈ ਡੀਠਾ ॥ ਝੂਠ ਧੋਹ ਸਿਉ ਰਚਿਓ ਮੀਠਾ ॥ ਦਾਤਿ ਪਿਆਰੀ ਵਿਸਰਿਆ ਦਾਤਾਰਾ ॥ ਜਾਣੈ ਨਾਹੀ ਮਰਣੁ ਵਿਚਾਰਾ ॥2॥ ਵਸਤੁ ਪਰਾਈ ਕਉ ਉਠਿ ਰੋਵੈ ॥ ਕਰਮ ਧਰਮ ਸਗਲਾ ਈ ਖੋਵੈ ॥ ਹੁਕਮੁ ਨ ਬੂਝੈ ਆਵਣ ਜਾਣੇ ॥ ਪਾਪ ਕਰੈ ਤਾ ਪਛੋਤਾਣੇ ॥3॥ ਜੋ ਤੁਧੁ ਭਾਵੈ ਸੋ ਪਰਵਾਣੁ ॥ ਤੇਰੇ ਭਾਣੇ ਨੋ ਕੁਰਬਾਣੁ ॥ ਨਾਨਕੁ ਗਰੀਬੁ ਬੰਦਾ ਜਨੁ ਤੇਰਾ ॥ ਰਾਖਿ ਲੇਇ ਸਾਹਿਬੁ ਪ੍ਰਭੁ ਮੇਰਾ ॥4॥1॥22॥

ਐਤਵਾਰ, 25 ਫੱਗਣ (ਸੰਮਤ 540 ਨਾਨਕਸ਼ਾਹੀ) (ਅੰਗ: 676)

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ 5 ਘਰੁ 2 ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਮਾਇਆ-ਵੇੜ੍ਹ ਜੀਵ ਉਹੀ ਨਿਕੰਮੇ ਕੰਮ ਕਰਦੇ ਰਹਿੰਦੇ ਹਨ, ਜਿੰਨ੍ਹਾਂ ਨੂੰ ਆਖ਼ਰ ਛੱਡ ਕੇ ਇਥੋਂ ਚਲੇ ਜਾਂਦੇ ਹਨ। ਉਹੀ ਜੰਜਾਲ ਸਹੇੜੀ ਰੱਖਦੇ ਹਨ, ਜੇਹੜੇ ਇਹਨਾਂ ਦੇ ਕਿਸੇ ਕੰਮ ਨਹੀਂ ਆਉਂਦੇ। ਉਹਨਾਂ ਨਾਲ ਮੋਹ-ਪਿਆਰ ਬਣਾਈ ਰੱਖਦੇ ਹਨ, ਜੇਹੜੇ ਅੰਤ ਵੇਲੇ ਨਾਲ ਨਹੀਂ ਜਾਂਦੇ। ਉਹਨਾਂ ਵਿਕਾਰਾਂ ਨੂੰ ਮਿੱਤਰ ਸਮਝਦੇ ਰਹਿੰਦੇ ਹਨ ਜੋ ਅਸਲ ਵਿਚ ਆਤਮਕ ਜੀਵਨ ਦੇ ਵੈਰੀ ਹਨ।1।ਹੇ ਭਾਈ! ਮੂਰਖ ਜਗਤ ਮਾਇਆ ਦੀ ਭਟਕਣਾ ਵਿਚ ਪੈ ਕੇ ਅਜੇ ਕੁਰਾਹੇ ਪਿਆ ਹੋਇਆ ਹੈ ਕਿ ਆਪਣਾ ਕੀਮਤੀ ਮਨੁੱਖਾ-ਜਨਮ ਗਵਾ ਰਿਹਾ ਹੈ।ਰਹਾਉ।ਹੇ ਭਾਈ! ਮਾਇਆ-ਵੇੜ੍ਹੇ ਮਨੁੱਖ ਨੂੰ ਸਦਾ-ਥਿਰ ਹਰਿ-ਨਾਮ ਸਿਮਰਨ ਵਾਲਾ ਧਰਮ ਅੱਖੀਂ ਵੇਖਿਆ ਨਹੀਂ ਭਾਉਂਦਾ। ਝੂਠ ਨੂੰ, ਠੱਗੀ ਨੂੰ ਮਿੱਠਾ ਜਾਣ ਕੇ ਇਹਨਾਂ ਨਾਲ ਮਸਤ ਰਹਿੰਦਾ ਹੈ। ਦਾਤਾਰ-ਪ੍ਰਭੂ ਨੂੰ ਭੁਲਾਈ ਰੱਖਦਾ ਹੈ, ਉਸ ਦੀ ਦਿੱਤੀ ਹੋਈ ਦਾਤਿ ਇਸ ਨੂੰ ਪਿਆਰੀ ਲੱਗਦੀ ਹੈ। ਮੋਹ ਵਿਚ ਬੇਬਸ ਹੋਇਆ ਜੀਵ ਆਪਣੀ ਮੌਤ ਨੂੰ ਚੇਤੇ ਨਹੀਂ ਕਰਦਾ। ਹੇ ਭਾਈ! ਭਟਕਣਾ ਵਿਚ ਪਿਆ ਹੋਇਆ ਜੀਵ ਉਸ ਚੀਜ਼ ਲਈ ਦੌੜ ਦੌੜ ਤਰਲੇ ਲੈਂਦਾ ਹੈ ਜੋ ਆਖ਼ਰ ਬਿਗਾਨੀ ਹੋ ਜਾਣੀ ਹੈ। ਆਪਣਾ ਇਨਸਾਨੀ ਫ਼ਰਜ ਸਾਰਾ ਹੀ ਭੁਲਾ ਦੇਂਦਾ ਹੈ। ਮਨੁੱਖ ਪਰਮਾਤਮਾ ਦੀ ਰਜ਼ਾ ਨੂੰ ਨਹੀਂ ਸਮਝਦਾ ਜਿਸ ਕਰਕੇ ਇਸ ਦੇ ਵਾਸਤੇ ਜਨਮ-ਮਰਨ ਦੇ ਗੇੜ ਬਣੇ ਰਹਿੰਦੇ ਹਨ ਨਿੱਤ ਪਾਪ ਕਰਦਾ ਰਹਿੰਦਾ ਹੈ, ਆਖ਼ਰ ਪਛੁਤਾਉਂਦਾ ਹੈ।3। ਪਰ, ਹੇ ਪ੍ਰਭੂ! ਜੀਵਾਂ ਦੇ ਵੀ ਕੀਹ ਵੱਸ? ਜੋ ਤੈਨੂੰ ਚੰਗਾ ਲੱਗਦਾ ਹੈ, ਉਹੀ ਅਸਾਂ ਜੀਵਾਂ ਨੂੰ ਕਬੂਲ ਹੁੰਦਾ ਹੈ। ਹੇ ਪ੍ਰਭੂ! ਮੈਂ ਤੇਰੀ ਰਜ਼ਾ ਤੋਂ ਸਦਕੇ ਹਾਂ। ਗਰੀਬ ਨਾਨਕ ਤੇਰਾ ਦਾਸ ਹੈ, ਤੇਰਾ ਗੁਲਾਮ ਹੈ। ਹੇ ਭਾਈ! ਮੇਰਾ ਮਾਲਕ-ਪ੍ਰਭੂ ਅਪਣੇ ਦਾਸ ਦੀ ਲਾਜ ਆਪ ਰੱਖ ਲੈਂਦਾ ਹੈ।4।1।22।
English Translation :

DHANAASAREE, FIFTH MEHL, SECOND HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:

You shall have to abandon the straw which you have collected. These entanglements shall be of no use to you. You are in love with those things that will not go with you. You think that your enemies are friends. || 1 || In such confusion, the world has gone astray. The foolish mortal wastes this precious human life. || Pause || He does not like to see Truth and righteousness. He is attached to falsehood and deception; they seem sweet to him. He loves gifts, but he forgets the Giver. The wretched creature does not even think of death. || 2 || He cries for the possessions of others. He forfeits all the merits of his good deeds and religion. He does not understand the Hukam of the Lord’s Command, and so he continues coming and going in reincarnation. He sins, and then regrets and repents. || 3 || Whatever pleases You, Lord, that alone is acceptable. I am a sacrifice to Your Will. Poor Nanak is Your slave, Your humble servant. Save me, O my Lord God Master! || 4 || 1 || 22 ||

Sunday, 25th Phalgun (Samvat 540 Nanakshahi)(Page : 676)
 
TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[March 9, 2009, Monday 05:15 AM. IST]
ਬਿਹਾਗੜਾ ਮਹਲਾ 5 ਘਰੁ 2
ੴ ਸਤਿ ਨਾਮੁ ਗੁਰ ਪ੍ਰਸਾਦਿ ॥

ਵਧੁ ਸੁਖੁ ਰੈਨੜੀਏ ਪ੍ਰਿਅ ਪ੍ਰੇਮੁ ਲਗਾ ॥ ਘਟੁ ਦੁਖ ਨੀਦੜੀਏ ਪਰਸਉ ਸਦਾ ਪਗਾ ॥ ਪਗ ਧੂਰਿ ਬਾਂਛਉ ਸਦਾ ਜਾਚਉ ਨਾਮ ਰਸਿ ਬੈਰਾਗਨੀ ॥ ਪ੍ਰਿਅ ਰੰਗਿ ਰਾਤੀ ਸਹਜ ਮਾਤੀ ਮਹਾ ਦੁਰਮਤਿ ਤਿਆਗਨੀ ॥ ਗਹਿ ਭੁਜਾ ਲੀਨ੍ੀ ਪ੍ਰੇਮ ਭੀਨੀ ਮਿਲਨੁ ਪ੍ਰੀਤਮ ਸਚ ਮਗਾ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਰਹਉ ਚਰਣਹ ਸੰਗਿ ਲਗਾ ॥1॥ ਮੇਰੀ ਸਖੀ ਸਹੇਲੜੀਹੋ ਪ੍ਰਭ ਕੈ ਚਰਣਿ ਲਗਹ ॥ ਮਨਿ ਪ੍ਰਿਅ ਪ੍ਰੇਮੁ ਘਣਾ ਹਰਿ ਕੀ ਭਗਤਿ ਮੰਗਹ ॥ ਹਰਿ ਭਗਤਿ ਪਾਈਐ ਪ੍ਰਭੁ ਧਿਆਈਐ ਜਾਇ ਮਿਲੀਐ ਹਰਿ ਜਨਾ ॥ ਮਾਨੁ ਮੋਹੁ ਬਿਕਾਰੁ ਤਜੀਐ ਅਰਪਿ ਤਨੁ ਧਨੁ ਇਹੁ ਮਨਾ ॥ ਬਡ ਪੁਰਖ ਪੂਰਨ ਗੁਣ ਸੰਪੂਰਨ ਭ੍ਰਮ ਭੀਤਿ ਹਰਿ ਹਰਿ ਮਿਿਲ ਭਗਹ ॥ ਬਿਨਵੰਤਿ ਨਾਨਕ ਸੁਣਿ ਮੰਤ੍ਰੁ ਸਖੀਏ ਹਰਿ ਨਾਮੁ ਨਿਤ ਨਿਤ ਨਿਤ ਜਪਹ ॥2॥ ਹਰਿ ਨਾਰਿ ਸੁਹਾਗਣੇ ਸਭਿ ਰੰਗ ਮਾਣੇ ॥ ਰਾਂਡ ਨ ਬੈਸਈ ਪ੍ਰਭ ਪੁਰਖ ਚਿਰਾਣੇ ॥ ਨਹ ਦੂਖ ਪਾਵੈ ਪ੍ਰਭ ਧਿਆਵੈ ਧੰਨਿ ਤੇ ਬਡਭਾਗੀਆ ॥ ਸੁਖ ਸਹਜਿ ਸੋਵਹਿ ਕਿਲਬਿਖ ਖੋਵਹਿ ਨਾਮ ਰਸਿ ਰੰਗਿ ਜਾਗੀਆ ॥ ਮਿਿਲ ਪ੍ਰੇਮ ਰਹਣਾ ਹਰਿ ਨਾਮੁ ਗਹਣਾ ਪ੍ਰਿਅ ਬਚਨ ਮੀਠੇ ਭਾਣੇ ॥ ਬਿਨਵੰਤਿ ਨਾਨਕ ਮਨ ਇਛ ਪਾਈ ਹਰਿ ਮਿਲੇ ਪੁਰਖ ਚਿਰਾਣੇ ॥3॥ ਤਿਤੁ ਗ੍ਰਿਿਹ ਸੋਹਿਲੜੇ ਕੋਡ ਅਨੰਦਾ ॥ ਮਨਿ ਤਨਿ ਰਵਿ ਰਹਿਆ ਪ੍ਰਭ ਪਰਮਾਨੰਦਾ ॥ ਹਰਿ ਕੰਤ ਅਨੰਤ ਦਇਆਲ ਸ੍ਰੀਧਰ ਗੋਬਿੰਦ ਪਤਿਤ ਉਧਾਰਣੋ ॥ ਪ੍ਰਭਿ ਕ਼੍ਰਿਪਾ ਧਾਰੀ ਹਰਿ ਮੁਰਾਰੀ ਭੈ ਸਿੰਧੁ ਸਾਗਰ ਤਾਰਣੋ ॥ ਜੋ ਸਰਣਿ ਆਵੈ ਤਿਸੁ ਕੰਠਿ ਲਾਵੈ ਇਹੁ ਬਿਰਦੁ ਸੁਆਮੀ ਸੰਦਾ ॥ ਬਿਨਵੰਤਿ ਨਾਨਕ ਹਰਿ ਕੰਤੁ ਮਿਿਲਆ ਸਦਾ ਕੇਲ ਕਰੰਦਾ ॥4॥1॥4॥

ਸੋਮਵਾਰ, 26 ਫੱਗਣ (ਸੰਮਤ 540 ਨਾਨਕਸ਼ਾਹੀ) (ਅੰਗ : 544)

ਪੰਜਾਬੀ ਵਿਆਖਿਆ :
ਬਿਹਾਗੜਾ ਮਹਲਾ 5 ਘਰੁ 2

ੴ ਸਤਿ ਨਾਮੁ ਗੁਰ ਪ੍ਰਸਾਦਿ ॥

ਹੇ ਆਤਮਕ ਆਨੰਦ ਦੇਣ ਵਾਲੀ ਸੋਹਣੀ ਜੀਵਨ ਰਾਤ! ਤੂੰ ਲੰਮੀ ਹੁੰਦੀ ਜਾ, ਮੇਰੇ ਹਿਰਦੇ ਵਿਚ ਪਿਆਰੇ ਦਾ ਪ੍ਰੇਮ ਬਣਿਆ ਰਹੇ। ਹੇ ਦੁਖਦਾਈ ਕੋਝੀ ਗਫ਼ਲਤ ਦੀ ਨੀਂਦ! ਤੂੰ ਘਟਦੀ ਜਾ, ਮੈਂ ਤੈਥੋਂ ਬਚ ਕੇ ਪ੍ਰਭੂ ਦੇ ਚਰਨ ਸਦਾ ਛੁਂਹਦੀ ਰਹਾਂ। ਮੈਂ ਪ੍ਰਭੂ ਦੇ ਚਰਨਾਂ ਦੀ ਧੂੜ ਲੋਚਦੀ ਹਾਂ, ਮੈਂ ਸਦਾ ਉਸ ਦੇ ਦਰ ਤੋਂ ਇਹੀ ਮੰਗਦੀ ਹਾਂ ਕਿ ਉਸ ਦੇ ਨਾਮ ਦੇ ਸਵਾਦ ਵਿਚ ਦੁਨੀਆਂ ਵੱਲੋਂ ਵੈਰਾਗਵਾਨ ਹੋਈ ਰਹਾਂ, ਪਿਆਰੇ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ, ਆਤਮਕ ਅਡੋਲਤਾ ਦੇ ਆਨੰਦ ਵਿਚ ਮਸਤ ਮੈਂ ਇਸ ਵ੍ਡੀ ਵੈਰਨ ਭੈੜੀ ਮਤਿ ਦਾ ਤਿਆਗ ਕਰੀ ਰੱਖਾਂ। ਪ੍ਰਭੂ ਨੇ ਮੇਰੀ ਬਾਂਹ ਫੜ ਕੇ ਮੈਨੂੰ ਆਪਣੀ ਬਣਾ ਲਿਆ ਹੈ, ਮੈਂ ਉਸ ਦੇ ਪ੍ਰੇਮ-ਰਸ ਵਿਚ ਭਿੱਜ ਗਈ ਹਾਂ, ਸਦਾ ਕਾਇਮ ਰਹਿਣ ਵਾਲੇ ਪ੍ਰੀਤਮ ਨੂੰ ਮਿਲਣਾ ਹੀ ਜ਼ਿੰਦਗੀ ਦਾ ਸਹੀ ਰਸਤਾ ਹੈ। ਨਾਨਕ ਬੇਨਤੀ ਕਰਦਾ ਹੈ- ਹੇ ਪ੍ਰਭੂ! ਕਿਰਪਾ ਕਰ, ਮੈਂ ਸਦਾ ਤੇਰੇ ਚਰਨਾਂ ਨਾਲ ਜੁੜਿਆ ਰਹਾਂ।1। ਹੇ ਮੇਰੀ ਸਖੀਹੋ! ਹੇ ਮੇਰੀ ਪਿਆਰੀ ਸਹੇਲੀਹੋ! ਆਓ, ਅਸੀਂ ਪ੍ਰਭੂ ਦੇ ਚਰਨਾਂ ਵਿਚ ਜੁੜੀਏ। ਮੇਰੇ ਮਨ ਵਿਚ ਪਿਆਰੇ ਦਾ ਬਹੁਤ ਪ੍ਰੇਮ ਵੱਸ ਰਿਹਾ ਹੈ, ਆਓ ਅਸੀ ਉਸ ਪਾਸੋਂ ਭਗਤੀ ਦੀ ਦਾਤਿ ਮੰਗੀਏ। ਹੇ ਸਹੇਲੀਹੋ! ਜਾ ਕੇ ਹਰੀ ਦੇ ਸੰਤ ਜਨਾਂ ਨੂੰ ਮਿਲਣਾ ਚਾਹੀਦਾ ਹੈ, ਉਹਨਾਂ ਦੀ ਸਹਾਇਤਾ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, ਇਸੇ ਤਰ੍ਹਾਂ ਪਰਮਾਤਮਾ ਦੀ ਭਗਤੀ ਪ੍ਰਾਪਤ ਹੁੰਦੀ ਹੈ। ਹੇ ਸਖੀਹੋ! ਆਪਣਾ ਇਹ ਮਨ ਇਹ ਸਰੀਰ ਇਹ ਧਨ ਸਭ ਕੁਝ ਭੇਟਾ ਕਰ ਕੇ ਆਪਣੇ ਅੰਦਰੋਂ ਅਹੰਕਾਰ, ਮਾਇਆ ਦਾ ਮੋਹ, ਵਿਕਾਰ ਦੂਰ ਕਰ ਦੇਣਾ ਚਾਹੀਦਾ ਹੈ। ਹੇ ਸਹੇਲੀਹੋ! ਜੋ ਪ੍ਰਭੂ ਸਭ ਤੋਂ ਵ੍ਡਾ ਹੈ, ਸਰਬ-ਵਿਆਪਕ ਹੈ, ਸਾਰੇ ਗੁਣਾਂ ਨਾਲ ਭਰਪੂਰ ਹੈ, ਉਸ ਨੂੰ ਮਿਲ ਕੇ ਉਸ ਨਾਲੋਂ ਵਿੱਥ ਪਾਣ ਵਾਲੀ ਆਪਣੇ ਅੰਦਰੋਂ ਭਟਕਣਾ ਦੀ ਕੰਧ ਢਾਹ ਦੇਈਏ। ਨਾਨਕ ਬੇਨਤੀ ਕਰਦਾ ਹੈ- ਹੇ ਮੇਰੀ ਸਹੇਲੀਏ! ਮੇਰੀ ਸਲਾਹ ਸੁਣ, ਆਓ ਸਦਾ ਹੀ ਸਦਾ ਹੀ ਪਰਮਾਤਮਾ ਦਾ ਨਾਮ ਜਪਦੇ ਰਹੀਏ।2। ਜੇਹੜੀ ਜੀਵ-ਇਸਤ੍ਰੀ ਆਪਣੇ ਆਪ ਨੂੰ ਪ੍ਰਭੂ-ਪਤੀ ਦੇ ਹਵਾਲੇ ਕਰ ਦੇਂਦੀ ਹੈ ਉਹ ਭਾਗਾਂ ਵਾਲੀ ਬਣ ਜਾਂਦੀ ਹੈ, ਉਹ ਸਾਰੇ ਆਨੰਦ ਮਾਣਦੀ ਹੈ, ਉਹ ਕਦੇ ਵੀ ਨਿਖਸਮੀ ਨਹੀਂ ਹੁੰਦੀ, ਉਸ ਦੇ ਸਿਰ ਉੱਤੇ ਮੁੱਢ-ਕਦੀਮਾਂ ਦਾ ਖਸਮ-ਪ੍ਰਭੂ ਹੱਥ ਰੱਖੀ ਰੱਖਦਾ ਹੈ, ਉਸ ਜੀਵ-ਇਸਤ੍ਰੀ ਨੂੰ ਕੋਈ ਦੁੱਖ ਨਹੀਂ ਵਿਆਪਦਾ, ਉਹ ਸਦਾ ਪ੍ਰਭੂ-ਪਤੀ ਦਾ ਧਿਆਨ ਧਰਦੀ ਹੈ। ਜੇਹੜੀਆਂ ਜੀਵ-ਇਸਤ੍ਰੀਆਂ ਪ੍ਰਭੂ ਦੇ ਨਾਮ ਦੇ ਸਵਾਦ ਵਿਚ ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ, ਮਾਇਆ ਦੇ ਮੋਹ ਦੀ ਨੀਂਦ ਵਿਚ ਪੈਣੋਂ ਸੁਚੇਤ ਰਹਿੰਦੀਆਂ ਹਨ ਉਹ ਮੁਬਾਰਿਕ ਹਨ, ਉਹ ਵ੍ਡੇ ਭਾਗਾਂ ਵਾਲੀਆਂ ਹਨ, ਉਹ ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਲੀਨ ਰਹਿੰਦੀਆਂ ਹਨ, ਉਹ ਆਪਣੇ ਅੰਦਰੋਂ ਸਾਰੇ ਪਾਪ ਦੂਰ ਕਰ ਲੈਂਦੀਆਂ ਹਨ। ਨਾਨਕ ਬੇਨਤੀ ਕਰਦਾ ਹੈ- ਜੇਹੜੀਆਂ ਜੀਵ-ਇਸਤ੍ਰੀਆਂ ਸਾਧ ਸੰਗਤਿ ਵਿਚ ਪ੍ਰੇਮ ਨਾਲ ਮਿਲ ਕੇ ਰਹਿੰਦੀਆਂ ਹਨ, ਪ੍ਰਭੂ ਦਾ ਨਾਮ ਜਿਨ੍ਾਂ ਦੀ ਜ਼ਿੰਦਗੀ ਦਾ ਸਿੰਗਾਰ ਬਣਿਆ ਰਹਿੰਦਾ ਹੈ, ਜਿਨ੍ਾਂ ਨੂੰ ਪ੍ਰੀਤਮ-ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਬੋਲ ਮਿੱਠੇ ਲੱਗਦੇ ਹਨ, ਚੰਗੇ ਲੱਗਦੇ ਹਨ, ਉਹਨਾਂ ਦੀ ਚਿਰਾਂ ਦੀ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ, ਭਾਵ ਉਹਨਾਂ ਨੂੰ ਮੁੱਢ-ਕਦੀਮਾਂ ਦਾ ਪਤੀ-ਪ੍ਰਭੂ ਮਿਲ ਪੈਂਦਾ ਹੈ।3। ਸਭ ਤੋਂ ਸ੍ਰੇਸ਼ਟ ਆਨੰਦ ਦਾ ਮਾਲਕ-ਪ੍ਰਭੂ ਜਿਸ ਮਨ ਵਿਚ, ਜਿਸ ਹਿਰਦੇ ਵਿਚ ਆ ਵੱਸਦਾ ਹੈ, ਉਸ ਹਿਰਦੇ-ਘਰ ਵਿਚ ਮਾਨੋ ਖੁਸ਼ੀ ਦੇ ਗੀਤ ਗਾਏ ਜਾ ਰਹੇ ਹਨ, ਕੌਤਕ-ਤਮਾਸ਼ੇ ਹੋ ਰਹੇ ਹਨ, ਆਨੰਦ ਹੋ ਰਹੇ ਹਨ। ਪ੍ਰਭੂ-ਪਤੀ ਬੇਅੰਤ ਹੈ, ਸਦਾ ਦਇਆ ਦਾ ਘਰ ਹੈ, ਲੱਛਮੀ ਦਾ ਆਸਰਾ ਹੈ, ਸ੍ਰਿਸ਼ਟੀ ਦੀ ਸਾਰ ਲੈਣ ਵਾਲਾ ਹੈ, ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾਣ ਵਾਲਾ ਹੈ। ਉਸ ਮੁਰਾਰੀ ਪ੍ਰਭੂ ਨੇ ਜਿਸ ਜੀਵ ਉੱਤੇ ਮੇਹਰ ਦੀ ਨਿਗਾਹ ਕਰ ਦਿੱਤੀ, ਉਸ ਜੀਵ ਨੂੰ ਅਨੇਕਾਂ ਸਹਿਮਾਂ ਭਰੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲਿਆ। ਨਾਨਕ ਬੇਨਤੀ ਕਰਦਾ ਹੈ-ਮਾਲਕ ਪ੍ਰਭੂ ਦਾ ਇਹ ਮੁੱਢ-ਕਦੀਮਾਂ ਦਾ ਸੁਭਾਉ ਹੈ ਕਿ ਜਿਹੜਾ ਜੀਵ ਉਸ ਦੀ ਸਰਨ ਆਉਂਦਾ ਹੈ ਉਸ ਨੂੰ ਉਹ ਆਪਣੇ ਗਲ ਨਾਲ ਲਾ ਲੈਂਦਾ ਹੈ, ਤੇ ਉਹ ਸਦਾ ਚੋਜ ਤਮਾਸ਼ੇ ਕਰਨ ਵਾਲਾ ਪ੍ਰਭੂ ਉਸ ਸਰਨ ਆਏ ਨੂੰ ਮਿਲ ਪੈਂਦਾ ਹੈ।4।1।4।
English Translation :

BIHAAGRAA, FIFTH MEHL, SECOND HOUSE:
ONE UNIVERSAL CREATOR GOD. BY THE GRACE OF THE TRUE GURU:

O peaceful night, grow longer — I have enshrined love for my Beloved. O painful sleep, grow shorter, so that I may constantly touch His Feet. I long for the dust of His Feet, and always beg for His Name; for His Love, I have renounced the world. I am imbued with the Love of my Beloved, intuitively intoxicated with it; I have forsaken my terrible evil-mindedness. He has taken me by the arm; I am drenched in His Love. I have met my Beloved on the Path of Truth. Prays Nanak, please shower me with Your Mercy, that I may remain attached to Your Feet. || 1 || O my friends and companions, let us remain attached to the Feet of God. My mind is filled with a great love for my Beloved; I beg for the Lord’s devotional worship. The Lord’s devotional worship is obtained by meditating on God. Let us go and meet the humble servants of the Lord. Renounce pride, emotional attachment and corruption, and dedicate this body, wealth and mind to Him. The Lord God is great, perfect, glorious, absolutely perfect; meeting the Lord, Har, Har, the wall of doubt is torn down. Prays Nanak, hear these teachings, O friends — chant the Lord’s Name constantly, continually, over and over again. || 2 || The Lord’s bride is a happy wife; she enjoys all pleasures. She does not sit around like a widow, because the Lord God lives forever. She does not suffer pain — she meditates on God. She is blessed, and very fortunate. She sleeps in peaceful ease, her sins are eradicated, and she wakes to the joy and love of the Naam. She remains absorbed in her Beloved — the Lord’s Name is her ornament. The Words of her Beloved are sweet and pleasing to her. Prays Nanak, I have obtained my mind’s desires; I have met my eternal Husband Lord. || 3 || The songs of bliss resound, and millions of pleasures are found in that house; the mind and body are permeated by God, the Lord of supreme bliss. My Husband Lord is infinite and merciful; He is the Supreme Lord, the Lord of the Universe, the Saving Grace of sinners. God, the Giver of mercy, the Lord, the Destroyer of pride, carries us across the terrifying world-ocean of poison. The Lord lovingly embraces whoever comes to His Sanctuary — this is the way of the Lord and Master. Prays Nanak, I have met my Husband Lord, who plays with me forever. || 4 || 1 || 4 ||

Monday, 26th Phalgun (Samvat 540 Nanakshahi) (Page: 544)
 
(Listen Katha after 11AM IST)

TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[March 10, 2009, Tuesday 05:15 AM. IST]
ਸੂਹੀ ਮਹਲਾ 1 ॥

ਜਪ ਤਪ ਕਾ ਬੰਧੁ ਬੇੜੁਲਾ ਜਿਤੁ ਲੰਘਹਿ ਵਹੇਲਾ ॥ ਨਾ ਸਰਵਰੁ ਨਾ ਊਛਲੈ ਐਸਾ ਪੰਥੁ ਸੁਹੇਲਾ ॥1॥ ਤੇਰਾ ਏਕੋ ਨਾਮੁ ਮੰਜੀਠੜਾ ਰਤਾ ਮੇਰਾ ਚੋਲਾ ਸਦ ਰੰਗ ਢੋਲਾ॥1॥ਰਹਾਉ॥ ਸਾਜਨ ਚਲੇ ਪਿਆਰਿਆ ਕਿਉ ਮੇਲਾ ਹੋਈ ॥ ਜੇ ਗੁਣ ਹੋਵਹਿ ਗੰਠੜੀਐ ਮੇਲੇਗਾ ਸੋਈ ॥2॥ ਮਿਿਲਆ ਹੋਇ ਨ ਵੀਛੁੜੈ ਜੇ ਮਿਿਲਆ ਹੋਈ ॥ ਆਵਾ ਗਉਣੁ ਨਿਵਾਰਿਆ ਹੈ ਸਾਚਾ ਸੋਈ ॥3॥ ਹਉਮੈ ਮਾਰਿ ਨਿਵਾਰਿਆ ਸੀਤਾ ਹੈ ਚੋਲਾ ॥ ਗੁਰ ਬਚਨੀ ਫਲੁ ਪਾਇਆ ਸਹ ਕੇ ਅੰਮ੍ਰਿਤ ਬੋਲਾ ॥4॥ ਨਾਨਕੁ ਕਹੈ ਸਹੇਲੀਹੋ ਸਹੁ ਖਰਾ ਪਿਆਰਾ ॥ ਹਮ ਸਹ ਕੇਰੀਆ ਦਾਸੀਆ ਸਾਚਾ ਖਸਮੁ ਹਮਾਰਾ ॥5॥2॥4॥

ਮੰਗਲਵਾਰ, 27 ਫੱਗਣ (ਸੰਮਤ 540 ਨਾਨਕਸ਼ਾਹੀ)(ਅੰਗ: 729)

ਪੰਜਾਬੀ ਵਿਆਖਿਆ :
ਸੂਹੀ ਮਹਲਾ 1 ॥

(ਹੇ ਜੀਵਨ-ਸਫ਼ਰ ਦੇ ਰਾਹੀ!) ਪ੍ਰਭੂ-ਸਿਮਰਨ ਦਾ ਸੋਹਣਾ ਜੇਹਾ ਬੇੜਾ ਤਿਆਰ ਕਰ, ਜਿਸ (ਬੇੜੇ) ਵਿਚ ਤੂੰ (ਇਸ ਸੰਸਾਰ-ਸਮੁੰਦਰ ਵਿਚੋਂ) ਛੇਤੀ ਪਾਰ ਲੰਘ ਜਾਵੇਂਗਾ । (ਸਿਮਰਨ ਦੀ ਬਰਕਤਿ ਨਾਲ) ਤੇਰਾ ਜੀਵਨ-ਰਸਤਾ ਐਸਾ ਸੌਖਾ ਹੋ ਜਾਇਗਾ ਕਿ (ਤੇਰੇ ਰਸਤੇ ਵਿਚ) ਨਾਹ ਇਹ (ਸੰਸਾਰ-) ਸਰੋਵਰ ਆਵੇਗਾ ਅਤੇ ਨਾਹ ਹੀ (ਇਸ ਦਾ ਮੋਹ) ਉਛਾਲੇ ਮਾਰੇਗਾ ।1। ਹੇ ਮਿੱਤਰ (-ਪ੍ਰਭੂ!) ਤੇਰਾ ਨਾਮ ਹੀ ਸੋਹਣੀ ਮਜੀਠ ਹੈ ਜਿਸ ਦੇ ਪੱਕੇ ਰੰਗ ਨਾਲ ਮੇਰਾ (ਆਤਮਕ ਜੀਵਨ ਦਾ) ਚੋਲਾ ਰੰਗਿਆ ਗਿਆ ਹੈ ।1।ਰਹਾਉ। ਹੇ ਸੱਜਣ! ਜੀਵਨ-ਸਫ਼ਰ ਦੇ ਹੇ ਪਿਆਰੇ ਪਾਂਧੀ! (ਕੀ ਤੈਨੂੰ ਪਤਾ ਹੈ ਕਿ) ਪ੍ਰਭੂ ਨਾਲ ਮਿਲਾਪ ਕਿਵੇਂ ਹੁੰਦਾ ਹੈ? (ਵੇਖ!) ਜੇ ਪੱਲੇ ਗੁਣ ਹੋਣ ਤਾਂ ਉਹ ਆਪ ਹੀ (ਆਪਣੇ ਨਾਲ) ਮਿਲਾ ਲੈਂਦਾ ਹੈ ।2। ਜੇਹੜਾ ਜੀਵ ਪ੍ਰਭੂ-ਚਰਨਾਂ ਵਿਚ ਜੁੜ ਜਾਏ ਜੇ ਉਹ ਸਚ-ਮੁਚ ਦਿਲੋਂ ਮਿਿਲਆ ਹੋਇਆ ਹੈ ਤਾਂ ਫਿਰ ਕਦੇ ਉਹ ਉਸ ਮਿਲਾਪ ਵਿਚੋਂ ਵਿਛੁੜਦਾ ਨਹੀਂ । ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ, ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ ।3। ਜਿਸ ਜੀਵ ਨੇ ਹਉਮੈ ਮਾਰ ਕੇ ਆਪਾ-ਭਾਵ ਦੂਰ ਕੀਤਾ ਹੈ ਤੇ (ਇਸ ਤਰ੍ਹਾਂ) ਆਪਣਾ ਆਪਾ ਸੰਵਾਰ ਲਿਆ ਹੈ, ਸਤਿਗੁਰੂ ਦੇ ਬਚਨਾਂ ਤੇ ਤੁਰ ਕੇ ਫਲ ਵਜੋਂ ਉਸ ਨੂੰ ਖਸਮ-ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਬੋਲ ਪ੍ਰਾਪਤ ਹੁੰਦੇ ਹਨ ਜੋ ਆਤਮਕ ਜੀਵਨ ਦੇਣ ਦੇ ਸਮਰੱਥ ਹਨ ।4। ਨਾਨਕ ਆਖਦਾ ਹੈ—ਹੇ ਸਤਸੰਗੀ ਸਹੇਲੀਹੋ! (ਸਿਮਰਨ ਦੀ ਬਰਕਤਿ ਨਾਲ) ਖਸਮ-ਪ੍ਰਭੂ ਬਹੁਤ ਪਿਆਰਾ ਲੱਗਣ ਲੱਗ ਪੈਂਦਾ ਹੈ, (ਫਿਰ ਇਉਂ ਯਕੀਨ ਬਣਿਆ ਰਹਿੰਦਾ ਹੈ ਕਿ) ਅਸੀ ਖਸਮ ਦੀਆਂ ਗੋਲੀਆਂ ਹਾਂ, ਤੇ ਉਹ ਖਸਮ-ਪ੍ਰਭੂ ਸਦਾ ਸਾਡੇ (ਸਿਰ ਉਤੇ) ਕਾਇਮ ਹੈ ।5।2।4।
English Translation :

SOOHEE, FIRST MEHL:

Build the raft of meditation and self-discipline, to carry you across the river. There will be no ocean, and no rising tides to stop you; this is how comfortable your path shall be. || 1 || Your Name alone is the color, in which the robe of my body is dyed. This color is permanent, O my Beloved. || 1 || Pause || My beloved friends have departed; how will they meet the Lord? If they have virtue in their pack, the Lord will unite them with Himself. || 2 || Once united with Him, they will not be separated again, if they are truly united. The True Lord brings their comings and goings to an end. || 3 || One who subdues and eradicates egotism, sews the robe of devotion. Following the Word of the Guru’s Teachings, she receives the fruits of her reward, the Ambrosial Words of the Lord. || 4 || Says Nanak, O soul-brides, our Husband Lord is so dear! We are the servants, the hand-maidens of the Lord; He is our True Lord and Master. || 5 || 2 || 4 ||

Tuesday, 27th Phalgun (Samvat 540 Nanakshahi) (Page: 729)
 
TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[March 11, 2009, Wednesday 05:15 AM. IST]
ਰਾਗੁ ਸੂਹੀ ਮਹਲਾ 4 ਘਰੁ 1
ੴ ਸਤਿਗੁਰ ਪ੍ਰਸਾਦਿ ॥

ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥ ਸਭਿ ਇਛਾ ਮਨਿ ਤਨਿ ਪੂਰੀਆ ਸਭੁ ਚੂਕਾ ਡਰੁ ਜਮ ਕੇ ॥1॥ ਮੇਰੇ ਮਨ ਗੁਣ ਗਾਵਹੁ ਰਾਮ ਨਾਮ ਹਰਿ ਕੇ ॥ ਗੁਰਿ ਤੁਠੈ ਮਨੁ ਪਰਬੋਧਿਆ ਹਰਿ ਪੀਆ ਰਸੁ ਗਟਕੇ ॥1॥ ਰਹਾਉ ॥ ਸਤਸੰਗਤਿ ਊਤਮ ਸਤਿਗੁਰ ਕੇਰੀ ਗੁਨ ਗਾਵੈ ਹਰਿ ਪ੍ਰਭ ਕੇ ॥ ਹਰਿ ਕਿਰਪਾ ਧਾਰਿ ਮੇਲਹੁ ਸਤਸੰਗਤਿ ਹਮ ਧੋਵਹ ਪਗ ਜਨ ਕੇ ॥2॥ ਰਾਮ ਨਾਮੁ ਸਭੁ ਹੈ ਰਾਮ ਨਾਮਾ ਰਸੁ ਗੁਰਮਤਿ ਰਸੁ ਰਸਕੇ ॥ ਹਰਿ ਅੰਮ੍ਰਿਤੁ ਹਰਿ ਜਲੁ ਪਾਇਆ ਸਭ ਲਾਥੀ ਤਿਸ ਤਿਸ ਕੇ ॥3॥ ਹਮਰੀ ਜਾਤਿ ਪਾਤਿ ਗੁਰੁ ਸਤਿਗੁਰੁ ਹਮ ਵੇਚਿਓ ਸਿਰੁ ਗੁਰ ਕੇ ॥ ਜਨ ਨਾਨਕ ਨਾਮੁ ਪਰਿਓ ਗੁਰ ਚੇਲਾ ਗੁਰ ਰਾਖਹੁ ਲਾਜ ਜਨ ਕੇ ॥4॥1॥

ਬੁੱਧਵਾਰ, 28 ਫੱਗਣ (ਸੰਮਤ 540 ਨਾਨਕਸ਼ਾਹੀ) (ਅੰਗ : 731)

ਪੰਜਾਬੀ ਵਿਆਖਿਆ :
ਰਾਗੁ ਸੂਹੀ ਮਹਲਾ 4 ਘਰੁ 1

ੴ ਸਤਿਗੁਰ ਪ੍ਰਸਾਦਿ ॥

ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਸ ਦੇ ਮਨ ਵਿਚ ਤਨ ਵਿਚ (ਉਪਜੀਆਂ) ਸਾਰੀਆਂ ਇੱਛਾਂ ਪੂਰੀਆਂ ਹੋ ਜਾਂਦੀਆਂ ਹਨ, ਉਸ ਦੇ ਦਿਲ ਵਿਚੋਂ) ਜਮ ਦਾ ਭੀ ਸਾਰਾ ਡਰ ਲਹਿ ਜਾਂਦਾ ਹੈ ।1। ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਦੇ ਗੁਣ ਗਾਇਆ ਕਰ । ਜੇ (ਕਿਸੇ ਮਨੁੱਖ ਉਤੇ) ਗੁਰੂ ਦਇਆਵਾਨ ਹੋ ਜਾਏ, ਤਾਂ (ਉਸ ਦਾ) ਮਨ (ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਜਾਗ ਪੈਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਦਾ ਰਸ ਸੁਆਦ ਨਾਲ ਪੀਂਦਾ ਹੈ ।1।ਰਹਾਉ। ਹੇ ਭਾਈ! ਗੁਰੂ ਦੀ ਸਾਧ ਸੰਗਤਿ ਬੜਾ ਸ੍ਰੇਸ਼ਟ ਥਾਂ ਹੈ (ਸਾਧ ਸੰਗਤਿ ਵਿਚ ਮਨੁੱਖ) ਹਰਿ-ਪ੍ਰਭੂ ਦੇ ਗੁਣ ਗਾਂਦਾ ਹੈ । ਹੇ ਹਰੀ! ਮੇਹਰ ਕਰ, ਮੈਨੂੰ ਸਾਧ ਸੰਗਤਿ ਮਿਲਾ (ਉਥੇ) ਮੈਂ ਤੇਰੇ ਸੰਤ ਜਨਾਂ ਦੇ ਪੈਰ ਧੋਵਾਂਗਾ ।2। ਹੇ ਭਾਈ! ਪਰਮਾਤਮਾ ਦਾ ਨਾਮ ਹਰੇਕ ਸੁਖ ਦੇਣ ਵਾਲਾ ਹੈ । (ਪਰ) ਗੁਰੂ ਦੀ ਮਤਿ ਉਤੇ ਤੁਰ ਕੇ ਹੀ ਹਰਿ-ਨਾਮ ਦਾ ਰਸ ਸੁਆਦ ਨਾਲ ਲਿਆ ਜਾ ਸਕਦਾ ਹੈ । ਜਿਸ ਮਨੁੱਖ ਨੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪ੍ਰਾਪਤ ਕਰ ਲਿਆ, ਉਸ ਦੀ (ਮਾਇਆ ਦੀ) ਸਾਰੀ ਤੇ਼੍ਰਹ ਲਹਿ ਗਈ ।3। ਹੇ ਭਾਈ! ਗੁਰੂ ਹੀ ਮੇਰੀ ਜਾਤਿ ਹੈ, ਗੁਰੂ ਹੀ ਮੇਰੀ ਇੱਜ਼ਤ ਹੈ, ਮੈਂ ਆਪਣਾ ਸਿਰ ਗੁਰੂ ਦੇ ਪਾਸ ਵੇਚ ਦਿੱਤਾ ਹੈ । ਹੇ ਦਾਸ ਨਾਨਕ! (ਆਖ—) ਹੇ ਗੁਰੂ! ਮੇਰਾ ਨਾਮ ‘ਗੁਰੂ ਕਾ ਸਿੱਖ’ ਪੈ ਗਿਆ ਹੈ, ਹੁਣ ਤੂੰ ਆਪਣੇ ਇਸ ਸੇਵਕ ਦੀ ਇੱਜ਼ਤ ਰੱਖ ਲੈ (ਤੇ, ਹਰਿ-ਨਾਮ ਦੀ ਦਾਤਿ ਬਖ਼ਸ਼ੀ ਰੱਖ) ।4।1।
English Translation :

RAAG SOOHEE, FOURTH MEHL, FIRST HOUSE:
ONE UNIVERSAL CREATOR GOD. BY THE GRACE OF THE TRUE GURU:

My mind worships and adores the Lord’s Name, through the Guru, and the Word of the Guru’s Shabad. All the desires of my mind and body have been fulfilled; all fear of death has been dispelled. || 1 || O my mind, sing the Glorious Praises of the Lord’s Name. And when the Guru is pleased and satisfied, the mind is instructed; it then joyfully drinks in the subtle essence of the Lord. || 1 || Pause || The Sat Sangat, the True Congregation of the True Guru, is sublime and exalted. They sing the Glorious Praises of the Lord God. Bless me with Your Mercy, Lord, and unite me with the Sat Sangat; I wash the feet of Your humble servants. || 2 || The Lord’s Name is all. The Lord’s Name is the essence of the Guru’s Teachings, the juice, the sweetness of it. I have found the Ambrosial Nectar, the Divine Water of the Lord’s Name, and all my thirst for it is quenched. || 3 || The Guru, the True Guru, is my social status and honor; I have sold my head to the Guru. Servant Nanak is called the chaylaa, the disciple of the Guru; O Guru, save the honor of Your servant. || 4 || 1 ||

Wednesday, 28th Phalgun (Samvat 540 Nanakshahi) (Page : 731)
 
(Listen Katha after 11AM IST)

TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[March 12, 2009, Thursday 05:15 AM. IST]
ਧਨਾਸਰੀ ਛੰਤ ਮਹਲਾ 1 ॥

ਪਿਰ ਸੰਗਿ ਮੂਠੜੀਏ ਖਬਰਿ ਨ ਪਾਈਆ ਜੀਉ ॥ ਮਸਤਕਿ ਲਿਿਖਅੜਾ ਲੇਖੁ ਪੁਰਬਿ ਕਮਾਇਆ ਜੀਉ ॥ ਲੇਖੁ ਨ ਮਿਟਈ ਪੁਰਬਿ ਕਮਾਇਆ ਕਿਆ ਜਾਣਾ ਕਿਆ ਹੋਸੀ ॥ ਗੁਣੀ ਅਚਾਰਿ ਨਹੀ ਰੰਗਿ ਰਾਤੀ ਅਵਗੁਣ ਬਹਿ ਬਹਿ ਰੋਸੀ ॥ ਧਨੁ ਜੋਬਨੁ ਆਕ ਕੀ ਛਾਇਆ ਬਿਰਧਿ ਭਏ ਦਿਨ ਪੁੰਨਿਆ ॥ ਨਾਨਕ ਨਾਮ ਬਿਨਾ ਦੋਹਾਗਣਿ ਛੂਟੀ ਝੂਠਿ ਵਿਛੁੰਨਿਆ ॥1॥ ਬੂਡੀ ਘਰੁ ਘਾਲਿਓ ਗੁਰ ਕੈ ਭਾਇ ਚਲੋ ॥ ਸਾਚਾ ਨਾਮੁ ਧਿਆਇ ਪਾਵਹਿ ਸੁਖਿ ਮਹਲੋ ॥ ਹਰਿ ਨਾਮੁ ਧਿਆਏ ਤਾ ਸੁਖੁ ਪਾਏ ਪੇਈਅੜੈ ਦਿਨ ਚਾਰੇ ॥ ਨਿਜ ਘਰਿ ਜਾਇ ਬਹੈ ਸਚੁ ਪਾਏ ਅਨਦਿਨੁ ਨਾਲਿ ਪਿਆਰੇ ॥ ਵਿਣੁ ਭਗਤੀ ਘਰਿ ਵਾਸੁ ਨ ਹੋਵੀ ਸੁਣਿਅਹੁ ਲੋਕ ਸਬਾਏ ॥ ਨਾਨਕ ਸਰਸੀ ਤਾ ਪਿਰੁ ਪਾਏ ਰਾਤੀ ਸਾਚੈ ਨਾਏ ॥2॥ ਪਿਰੁ ਧਨ ਭਾਵੈ ਤਾ ਪਿਰ ਭਾਵੈ ਨਾਰੀ ਜੀਉ ॥ ਰੰਗਿ ਪ੍ਰੀਤਮ ਰਾਤੀ ਗੁਰ ਕੈ ਸਬਦਿ ਵੀਚਾਰੀ ਜੀਉ ॥ ਗੁਰ ਸਬਦਿ ਵੀਚਾਰੀ ਨਾਹ ਪਿਆਰੀ ਨਿਿਵ ਨਿਿਵ ਭਗਤਿ ਕਰੇਈ ॥ ਮਾਇਆ ਮੋਹੁ ਜਲਾਏ ਪ੍ਰੀਤਮੁ ਰਸ ਮਹਿ ਰੰਗੁ ਕਰੇਈ ॥ ਪ੍ਰਭ ਸਾਚੇ ਸੇਤੀ ਰੰਗਿ ਰੰਗੇਤੀ ਲਾਲ ਭਈ ਮਨੁ ਮਾਰੀ ॥ ਨਾਨਕ ਸਾਚਿ ਵਸੀ ਸੋਹਾਗਣਿ ਪਿਰ ਸਿਉ ਪ੍ਰੀਤਿ ਪਿਆਰੀ ॥3॥ ਪਿਰ ਘਰਿ ਸੋਹੈ ਨਾਰਿ ਜੇ ਪਿਰ ਭਾਵਏ ਜੀਉ ॥ ਝੂਠੇ ਵੈਣ ਚਵੇ ਕਾਮਿ ਨ ਆਵਏ ਜੀਉ ॥ ਝੂਠੁ ਅਲਾਵੈ ਕਾਮਿ ਨ ਆਵੈ ਨਾ ਪਿਰੁ ਦੇਖੈ ਨੈਣੀ ॥ ਅਵਗੁਣਿਆਰੀ ਕੰਤਿ ਵਿਸਾਰੀ ਛੂਟੀ ਵਿਧਣ ਰੈਣੀ ॥ ਗੁਰ ਸਬਦੁ ਨ ਮਾਨੈ ਫਾਹੀ ਫਾਥੀ ਸਾ ਧਨ ਮਹਲੁ ਨ ਪਾਏ ॥ ਨਾਨਕ ਆਪੇ ਆਪੁ ਪਛਾਣੈ ਗੁਰਮੁਖਿ ਸਹਜਿ ਸਮਾਏ ॥4॥ ਧਨ ਸੋਹਾਗਣਿ ਨਾਰਿ ਜਿਿਨ ਪਿਰੁ ਜਾਣਿਆ ਜੀਉ ॥ ਨਾਮ ਬਿਨਾ ਕੂੜਿਆਰਿ ਕੂੜੁ ਕਮਾਣਿਆ ਜੀਉ ॥ ਹਰਿ ਭਗਤਿ ਸੁਹਾਵੀ ਸਾਚੇ ਭਾਵੀ ਭਾਇ ਭਗਤਿ ਪ੍ਰਭ ਰਾਤੀ ॥ ਪਿਰੁ ਰਲੀਆਲਾ ਜੋਬਨਿ ਬਾਲਾ ਤਿਸੁ ਰਾਵੇ ਰੰਗਿ ਰਾਤੀ ॥ ਗੁਰ ਸਬਦਿ ਵਿਗਾਸੀ ਸਹੁ ਰਾਵਾਸੀ ਫਲੁ ਪਾਇਆ ਗੁਣਕਾਰੀ ॥ ਨਾਨਕ ਸਾਚੁ ਮਿਲੈ ਵਡਿਆਈ ਪਿਰ ਘਰਿ ਸੋਹੈ ਨਾਰੀ ॥5॥3॥

ਵੀਰਵਾਰ, 29 ਫੱਗਣ (ਸੰਮਤ 540 ਨਾਨਕਸ਼ਾਹੀ) (ਅੰਗ: 689)

ਪੰਜਾਬੀ ਵਿਆਖਿਆ
:
ਧਨਾਸਰੀ ਛੰਤ ਮਹਲਾ 1 ॥

ਹੇ ਮਾਇਆ ਦੇ ਮੋਹ ਵਿਚ ਠੱਗੀ ਗਈ ਜੀਵ-ਇਸਤ੍ਰੀਏ! ਤੇਰਾ ਪਤੀ-ਪ੍ਰਭੂ ਤੇਰੇ ਨਾਲ ਹੈ, ਪਰ ਤੈਨੂੰ ਇਸ ਗੱਲ ਦੀ ਸਮਝ ਨਹੀਂ ਆਈ। ਤੇਰੇ ਭੀ ਕੀਹ ਵੱਸ ? ਜੋ ਕੁਝ ਤੂੰ ਪਹਿਲੇ ਜਨਮਾਂ ਵਿਚ ਕਰਮ ਕਮਾਏ, ਉਹਨਾਂ ਦੇ ਅਨੁਸਾਰ ਤੇਰੇ ਮੱਥੇ ਉਤੇ ਪ੍ਰਭੂ ਦੀ ਰਜ਼ਾ ਵਿਚ ਲੇਖ ਹੀ ਅਜੇਹਾ ਲਿਿਖਆ ਗਿਆ ਕਿ ਤੂੰ ਸੰਗ-ਵੱਸਦੇ ਪ੍ਰਭੂ-ਪਤੀ ਨੂੰ ਪਛਾਣ ਨਹੀਂ ਸਕਦੀ। ਪਹਿਲੇ ਜਨਮਾਂ ਵਿਚ ਕੀਤੇ ਕਰਮਾਂ ਅਨੁਸਾਰ ਮੱਥੇ ਤੇ ਲਿਿਖਆ ਲੇਖ ਕਿਸੇ ਪਾਸੋਂ ਮਿਟ ਨਹੀਂ ਸਕਦਾ। ਕਿਸੇ ਨੂੰ ਇਹ ਸਮਝ ਨਹੀਂ ਆ ਸਕਦੀ ਕਿ ਉਸ ਲਿਖੇ ਲੇਖ ਅਨੁਸਾਰ ਸਾਡੇ ਆਉਣ ਵਾਲੇ ਜੀਵਨ ਵਿਚ ਕੀਹ ਵਾਪਰੇਗੀ। ਪੂਰਬਲੀ ਕਮਾਈ ਅਨੁਸਾਰ ਜੇਹੜੀ ਜੀਵ-ਇਸਤ੍ਰੀ ਗੁਣਾਂ ਵਾਲੀ ਨਹੀਂ, ਉੱਚੇ ਆਚਰਨ ਵਾਲੀ ਨਹੀਂ, ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਨਹੀਂ, ਉਹ ਕੀਤੇ ਔਗਣਾਂ ਦੇ ਕਾਰਨ ਮੁੜ ਮੁੜ ਦੁਖੀ ਹੀ ਹੋਵੇਗੀ। ਜੀਵ ਧਨ, ਜੋਬਨ ਆਦਿਕ ਦੇ ਮਾਣ ਵਿਚ ਪ੍ਰਭੂ ਨੂੰ ਭੁਲਾ ਬੈਠਦਾ ਹੈ, ਪਰ ਇਹ ਧਨ ਤੇ ਜਵਾਨੀ ਅੱਕ ਦੇ ਬੁੂਟੇ ਦੀ ਛਾਂ ਵਰਗੇ ਹੀ ਹਨ, ਜਦੋਂ ਬੁੱਢਾ ਹੋ ਜਾਂਦਾ ਹੈ, ਤੇ ਉਮਰ ਦੇ ਦਿਨ ਆਖ਼ਰ ਮੁੱਕ ਜਾਂਦੇ ਹਨ ਤਾਂ ਇਹ ਧਨ, ਜਵਾਨੀ ਸਾਥ ਤੋੜ ਜਾਂਦੇ ਹਨ। ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਅਭਾਗਣ ਜੀਵ-ਇਸਤ੍ਰੀ ਛੁੱਟੜ ਹੋ ਜਾਂਦੀ ਹੈ, ਕੂੜੇ ਮੋਹ ਵਿਚ ਫਸ ਕੇ ਪ੍ਰਭੂ-ਪਤੀ ਤੋਂ ਵਿਛੜ ਜਾਂਦੀ ਹੈ।1। ਹੇ ਮਾਇਆ ਦੇ ਮੋਹ ਵਿਚ ਡੁੱਬੀ ਹੋਈਏ! ਤੂੰ ਆਪਣਾ ਘਰ ਬਰਬਾਦ ਕਰ ਲਿਆ ਹੈ, ਹੁਣ ਤਾਂ ਜੀਵਨ-ਸਫ਼ਰ ਵਿਚ ਗੁਰੂ ਦੇ ਪ੍ਰੇਮ ਵਿਚ ਰਹਿ ਕੇ ਤੁਰ। ਸਦਾ-ਥਿਰ ਪ੍ਰਭੂ ਦਾ ਨਾਮ ਸਿਮਰ ਕੇ ਤੂੰ ਆਤਮਕ ਆਨੰਦ ਵਿਚ ਟਿਕ ਕੇ ਪਰਮਾਤਮਾ ਦਾ ਦਰ ਲੱਭ ਲਏਂਗੀ। ਜੀਵ-ਇਸਤ੍ਰੀ ਤਦੋਂ ਹੀ ਆਤਮਕ ਆਨੰਦ ਮਾਣ ਸਕਦੀ ਹੈ ਜਦੋਂ ਪਰਮਾਤਮਾ ਦਾ ਨਾਮ ਸਿਮਰਦੀ ਹੈ ਇਸ ਜਗਤ ਦਾ ਕੀਹ ਮਾਣ ? ਜਗਤ ਵਿਚ ਤਾਂ ਚਾਰ ਦਿਨਾਂ ਦਾ ਹੀ ਵਾਸਾ ਹੈ।ਸਿਮਰਨ ਦੀ ਬਰਕਤ ਨਾਲ ਜੀਵ-ਇਸਤ੍ਰੀ ਆਪਣੇ ਅਸਲੀ ਘਰ ਵਿਚ ਪਹੁੰਚ ਕੇ ਟਿਕੀ ਰਹਿੰਦੀ ਹੈ, ਸਦਾ ਥਿਰ ਰਹਿਣ ਵਾਲੇ ਪਰਮਾਤਮਾ ਨੂੰ ਮਿਲ ਪੈਂਦੀ ਹੈ, ਤੇ ਹਰ ਰੋਜ਼ ਭਾਵ ਸਦਾ ਹੀ ਉਸ ਪਿਆਰੇ ਨਾਲ ਮਿਲੀ ਰਹਿੰਦੀ ਹੈ। ਹੇ ਸਾਰੇ ਲੋਕੋ ਸੁਣ ਲਵੋ, ਭਗਤੀ ਤੋਂ ਬਿਨਾਂ ਮਨ ਭਟਕਦਾ ਹੀ ਰਹਿੰਦਾ ਹੈ, ਅੰਤਰ ਆਤਮੇ ਟਿਕਾਉ ਨਹੀਂ ਲੈ ਸਕਦਾ। ਹੇ ਨਾਨਕ! ਜਦੋਂ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ ਦੇ ਨਾਮ-ਰੰਗ ਵਿਚ ਰੰਗੀ ਜਾਂਦੀ ਹੈ ਤਦੋਂ ਉਹ ਆਤਮਕ ਰਸ ਮਾਨਣ ਵਾਲੀ ਪ੍ਰਭੂ-ਪਤੀ ਦਾ ਮਿਲਾਪ ਹਾਸਲ ਕਰ ਲੈਂਦੀ ਹੈ।2। ਜਦੋਂ ਜੀਵ ਇਸਤ੍ਰੀ ਨੂੰ ਪ੍ਰਭੂ-ਪਤੀ ਪਿਆਰਾ ਲੱਗਣ ਲੱਗ ਪੈਂਦਾ ਹੈ ਤਦੋਂ ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ। ਪ੍ਰਭੂ-ਪ੍ਰੀਤਮ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ ਵਿਚਾਰਵਾਨ ਹੋ ਜਾਂਦੀ ਹੈ। ਗੁਰੂ ਦੇ ਸ਼ਬਦ ਦਾ ਵਿਚਾਰ ਕਰਨ ਵਾਲੀ ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੀ ਪਿਆਰੀ ਹੋ ਜਾਂਦੀ ਹੈ ਤੇ ਨਿਊਂ ਨਿਊਂ ਕੇ ਭਾਵ, ਪੂਰਨ ਨਿਮ੍ਰਤਾ-ਸ਼ਰਧਾ ਨਾਲ ਪ੍ਰਭੂ ਦੀ ਭਗਤੀ ਕਰਦੀ ਹੈ। ਪ੍ਰਭੂ-ਪ੍ਰੀਤਮ ਉਸ ਦੇ ਅੰਦਰੋਂ ਮਾਇਆ ਦਾ ਮੋਹ ਸਾੜ ਦੇਂਦਾ ਹੈ, ਤੇ ਉਹ ਉਸ ਦੇ ਨਾਮ-ਰਸ ਵਿਚ ਭਿੱਜ ਕੇ ਉਸ ਦੇ ਮਿਲਾਪ ਦਾ ਆਨੰਦ ਲੈਂਦੀ ਹੈ। ਸਦਾ-ਥਿਰ ਪ੍ਰਭੂ ਦੇ ਨਾਲ ਜੁੜ ਕੇ ਉਸ ਦੇ ਨਾਮ-ਰੰਗ ਵਿਚ ਰੰਗੀਜ ਕੇ ਜੀਵ ਇਸਤ੍ਰੀ ਆਪਣੇ ਮਨ ਨੂੰ ਮਾਰ ਕੇ ਸੋਹਣੇ ਜੀਵਨ ਵਾਲੀ ਬਣ ਜਾਂਦੀ ਹੈ। ਹੇ ਨਾਨਕ! ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਟਿਕੀ ਹੋਈ ਸੁਭਾਗ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲ ਪ੍ਰੀਤ ਕਰਦੀ ਹੈ, ਪਤੀ ਦੀ ਪਿਆਰੀ ਹੋ ਜਾਂਦੀ ਹੈ।3।ਜੀਵ-ਇਸਤ੍ਰੀ ਪ੍ਰਭੂ-ਪਤੀ ਦੇ ਦਰ ’ਤੇ ਤਦੋਂ ਹੀ ਸੋਭਾ ਪਾਉਂਦੀ ਹੈ ਜਦੋਂ ਉਹ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦੀ ਹੈ। ਪਰ ਜੇਹੜੀ ਜੀਵ-ਇਸਤ੍ਰੀ ਅੰਦਰੋਂ ਪਿਆਰ ਤੋਂ ਸੱਖਣੀ ਹੋਵੇ ਤੇ ਬਾਹਰੋਂ ਪ੍ਰੇਮ ਦੱਸਣ ਲਈ ਝੂਠੇ ਬੋਲ ਬੋਲੇ, ਉਸ ਦਾ ਕੋਈ ਭੀ ਬੋਲ ਪ੍ਰਭੂ-ਪਤੀ ਦਾ ਪਿਆਰ ਜਿੱਤਣ ਲਈ ਕੰਮ ਨਹੀਂ ਆ ਸਕਦਾ। ਜਿਹੜੀ ਜੀਵ-ਇਸਤ੍ਰੀ ਝੂਠਾ ਬੋਲ ਹੀ ਬੋਲਦੀ ਹੈ, ਉਹ ਬੋਲ ਉਸ ਦੇ ਕੰਮ ਨਹੀਂ ਆਉਂਦਾ, ਪ੍ਰਭੂ-ਪਤੀ ਉਸ ਵਲ ਤੱਕਦਾ ਭੀ ਨਹੀਂ। ਉਸ ਔਗਣ-ਭਰੀ ਨੂੰ ਖ਼ਸਮ-ਪ੍ਰਭੂ ਨੇ ਤਿਆਗ ਦਿੱਤਾ ਹੁੰਦਾ ਹੈ, ਉਹ ਛੁੱਟੜ ਹੋ ਜਾਂਦੀ ਹੈ, ਉਸ ਦੀ ਜ਼ਿੰਦਗੀ ਦੀ ਰਾਤ ਦੁੱਖਾਂ ਵਿਚ ਲੰਘਦੀ ਹੈ। ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਨੂੰ ਹਿਰਦੇ ਵਿਚ ਨਹੀਂ ਵਸਾਉਂਦੀ, ਉਹੀ ਮਾਇਆ-ਮੋਹ ਦੀ ਫਾਹੀ ਵਿਚ ਫਸੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦਾ ਦਰ-ਘਰ ਨਹੀਂ ਲੱਭ ਸਕਦੀ। ਹੇ ਨਾਨਕ! ਗੁਰੂ ਦੀ ਸ਼ਰਨ ਪੈ ਕੇ ਜੇਹੜੀ ਜੀਵ-ਇਸਤ੍ਰੀ ਆਪਣੇ ਅਸਲੇ ਨੂੰ ਪਛਾਣਦੀ ਹੈ, ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦੀ ਹੈ ।4। ਉਹ ਜੀਵ-ਇਸਤ੍ਰੀ ਮੁਬਾਰਕ ਹੈ ਚੰਗੇ ਭਾਗਾਂ ਵਾਲੀ ਹੈ ਜਿਸ ਨੇ ਖਸਮ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ ਹੈ। ਪਰ ਜਿਸ ਨੇ ਉਸ ਦੀ ਯਾਦ ਭੁਲਾ ਦਿੱਤੀ ਹੈ, ਉਹ ਕੂੜ ਦੀ ਵਣਜਾਰਨ ਹੈ ਉਹ ਕੂੜ ਹੀ ਕਮਾਂਦੀ ਹੈ। ਭਾਵ, ਉਹ ਨਾਸਵੰਤ ਪਦਾਰਥਾਂ ਦੀ ਦੌੜ-ਭੱਜ ਹੀ ਕਰਦੀ ਰਹਿੰਦੀ ਹੈ ਜੇਹੜੀ ਜੀਵ-ਇਸਤ੍ਰੀ ਪ੍ਰਭੂ ਦੀ ਭਗਤੀ ਨਾਲ ਆਪਣਾ ਜੀਵਨ ਸੋਹਣਾ ਬਣਾ ਲੈਂਦੀ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਹ ਪ੍ਰਭੂ ਦੇ ਪ੍ਰੇਮ ਵਿਚ ਪ੍ਰਭੂ ਦੀ ਭਗਤੀ ਵਿਚ ਮਸਤ ਰਹਿੰਦੀ ਹੈ। ਆਨੰਦ ਦਾ ਸੋਮਾ ਤੇ ਸਦਾ ਹੀ ਜਵਾਨ ਰਹਿਣ ਵਾਲਾ ਪ੍ਰਭੂ-ਪਤੀ ਉਸ ਪ੍ਰੇਮ-ਰੰਗ ਵਿਚ ਰੰਗੀ ਹੋਈ ਜੀਵ-ਇਸਤ੍ਰੀ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਖਿੜੇ ਹਿਰਦੇ ਵਾਲੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੇ ਮਿਲਾਪ ਦਾ ਆਨੰਦ ਮਾਣਦੀ ਹੈ, ਗੁਰੂ ਦੇ ਸ਼ਬਦ ਵਿਚ ਜੁੜਨ ਦਾ ਇਹ ਫਲ ਉਸ ਨੂੰ ਮਿਲਦਾ ਹੈ ਕਿ ਉਸ ਦੇ ਅੰਦਰ ਆਤਮਕ ਗੁਣ ਪੈਦਾ ਹੋ ਜਾਂਦੇ ਹਨ। ਹੇ ਨਾਨਕ! ਉਸ ਨੂੰ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ, ਉਸ ਨੂੰ ਪ੍ਰਭੂ-ਦਰ ਤੇ ਆਦਰ ਮਿਲਦਾ ਹੈ, ਉਹ ਪ੍ਰਭੂ-ਪਤੀ ਦੇ ਦਰ ਤੇ ਸੋਭਾ ਪਾਉਂਦੀ ਹੈ।5।3।
English Translation :

DHANAASAREE, CHHANT, FIRST MEHL:

Your Husband Lord is with you, O deluded soul-bride, but you do are not aware of Him. Your destiny is written on your forehead, according to your past actions. This inscription of past deeds cannot be erased; what do I know about what will happen? You have not adopted a virtuous lifestyle, and you are not attuned to the Lord’s Love; you sit there, crying over your past misdeeds.Wealth and youth are like the shade of the bitter swallow-wort plant; you are growing old, and your days are coming to their end. O Nanak, without the Naam, the Name of the Lord, you shall end up as a discarded, divorced bride; your own falsehood shall separate you from the Lord. || 1 || You have drowned, and your house is ruined; walk in the Way of the Guru’s Will. Meditate on the True Name, and you shall find peace in the Mansion of the Lord’s Presence. Meditate on the Lord’s Name, and you shall find peace; your stay in this world shall last only four days. Sit in the home of your own being, and you shall find Truth; night and day, be with your Beloved. Without loving devotion, you cannot dwell in your own home — listen, everyone! O Nanak, she is happy, and she obtains her Husband Lord, if she is attuned to the True Name. || 2 || If the soul-bride is pleasing to her Husband Lord, then the Husband Lord will love His bride. Imbued with the love of her Beloved, she contemplates the Word of the Guru’s Shabad. She contemplates the Guru’s Shabads, and her Husband Lord loves her; in deep humility, she worships Him in loving devotion. She burns away her emotional attachment to Maya, and in love, she loves her Beloved. She is imbued and drenched with the Love of the True Lord; she has become beautiful, by conquering her mind. O Nanak, the happy soul-bride abides in Truth; she loves to love her Husband Lord. || 3 || The soul-bride looks so beautiful in the home of her Husband Lord, if she is pleasing to Him. It is of no use at all to speak false words. If she speaks false, it is of no use to her, and she does not see her Husband Lord with her eyes. Worthless, forgotten and abandoned by her Husband Lord, she passes her life-night without her Lord and Master. Such a wife does not believe in the Word of the Guru’s Shabad; she is caught in the net of the world, and does not obtain the Mansion of the Lord’s Presence. O Nanak, if she understands her own self, then, as Gurmukh, she merges in celestial peace. || 4 || Blessed is that soul-bride, who knows her Husband Lord. Without the Naam, she is false, and her actions are false as well. Devotional worship of the Lord is beautiful; the True Lord loves it. So immerse yourself in loving devotional worship of God. My Husband Lord is playful and innocent; imbued with His Love, I enjoy Him. She blossoms forth through the Word of the Guru’s Shabad; she ravishes her Husband Lord, and obtains the most noble reward. O Nanak, in Truth, she obtains glory; in her Husband’s home, the soul-bride looks beautiful. || 5 || 3 ||

Thursday, 29th Phalgun (Samvat 540 Nanakshahi) (Page: 689)
 
[March 14, 2009, Saturday 05:15 AM. IST]
ਸਲੋਕ ਮ: 2 ॥

ਕਿਸ ਹੀ ਕੋਈ ਕੋਇ ਮੰਞੁ ਨਿਮਾਣੀ ਇਕੁ ਤੂ ॥ ਕਿਉ ਨ ਮਰੀਜੈ ਰੋਇ ਜਾ ਲਗੁ ਚਿਿਤ ਨ ਆਵਹੀ ॥1॥ ਮ: 2 ॥ ਜਾਂ ਸੁਖੁ ਤਾ ਸਹੁ ਰਾਵਿਓ ਦੁਖਿ ਭੀ ਸੰਮ੍ਾਲਿਓਇ ॥ ਨਾਨਕੁ ਕਹੈ ਸਿਆਣੀਏ ਇਉ ਕੰਤ ਮਿਲਾਵਾ ਹੋਇ ॥2॥ ਪਉੜੀ ॥ ਹਉ ਕਿਆ ਸਾਲਾਹੀ ਕਿਰਮ ਜੰਤੁ ਵਡੀ ਤੇਰੀ ਵਡਿਆਈ ॥ ਤੂ ਅਗਮ ਦਇਆਲੁ ਅਗੰਮੁ ਹੈ ਆਪਿ ਲੈਹਿ ਮਿਲਾਈ ॥ ਮੈ ਤੁਝ ਬਿਨੁ ਬੇਲੀ ਕੋ ਨਹੀ ਤੂ ਅੰਤਿ ਸਖਾਈ ॥ ਜੋ ਤੇਰੀ ਸਰਣਾਗਤੀ ਤਿਨ ਲੈਹਿ ਛਡਾਈ ॥ ਨਾਨਕ ਵੇਪਰਵਾਹੁ ਹੈ ਤਿਸੁ ਤਿਲੁ ਨ ਤਮਾਈ ॥20॥1॥

ਸ਼ਨੀਵਾਰ, 1 ਚੇਤ (ਸੰਮਤ 541 ਨਾਨਕਸ਼ਾਹੀ) (ਅੰਗ: 791)

ਪੰਜਾਬੀ ਵਿਆਖਿਆ :
ਸਲੋਕ ਮ: 2 ॥

ਹੇ ਪ੍ਰਭੂ! ਕਿਸੇ ਦਾ ਕੋਈ (ਮਿਿਥਆ) ਆਸਰਾ ਹੈ, ਕਿਸੇ ਦਾ ਕੋਈ ਆਸਰਾ ਹੈ, ਮੈਂ ਨਿਮਾਣੀ ਦਾ ਇਕ ਤੂੰ ਹੀ ਤੂੰ ਹੈਂ । ਜਦ ਤਕ ਤੂੰ ਮੇਰੇ ਚਿੱਤ ਵਿਚ ਨਾਹ ਵਸੇਂ, ਕਿਉਂ ਨ ਰੋ ਕੇ ਮਰਾਂ? (ਤੈਨੂੰ ਵਿਸਾਰ ਕੇ ਦੁੱਖਾਂ ਵਿਚ ਹੀ ਖਪੀਦਾ ਹੈ) ।1। ਜੇ ਸੁਖ ਹੈ ਤਾਂ ਭੀ ਖਸਮ-ਪ੍ਰਭੂ ਨੂੰ ਯਾਦ ਕਰੀਏ, ਦੁੱਖ ਵਿਚ ਭੀ ਮਾਲਕ ਨੂੰ ਚੇਤੇ ਰੱਖੀਏ, ਤਾਂ, ਨਾਨਕ ਆਖਦਾ ਹੈ, ਹੇ ਸਿਆਣੀ ਜੀਵ-ਇਸਤ਼੍ਰੀਏ! ਇਸ ਤਰ੍ਹਾਂ ਖਸਮ ਨਾਲ ਮੇਲ ਹੁੰਦਾ ਹੈ ।2। ਹੇ ਪ੍ਰਭੂ! ਮੈਂ ਇਕ ਕੀੜਾ ਜਿਹਾ ਹਾਂ, ਤੇਰੀ ਵਡਿਆਈ ਵੱਡੀ ਹੈ, ਮੈਂ ਤੇਰੇ ਕੀਹ ਕੀਹ ਗੁਣ ਬਿਆਨ ਕਰਾਂ? ਤੂੰ ਬੜਾ ਹੀ ਦਿਆਲ ਹੈਂ, ਅਪਹੁੰਚ ਹੈਂ ਤੂੰ ਆਪ ਹੀ ਆਪਣੇ ਨਾਲ ਮਿਲਾਂਦਾ ਹੈਂ । ਮੈਨੂੰ ਤੈਥੋਂ ਬਿਨਾ ਕੋਈ ਬੇਲੀ ਨਹੀਂ ਦਿੱਸਦਾ, ਆਖ਼ਰ ਤੂੰ ਹੀ ਸਾਥੀ ਹੋ ਕੇ ਪੁਕਾਰਦਾ ਹੈਂ, ਜੋ ਜੋ ਜੀਵ ਤੇਰੀ ਸਰਨ ਆਉਂਦਾ ਹੈ ਉਹਨਾਂ ਨੂੰ (ਹਉਮੈ ਦੇ ਗੇੜ ਤੋਂ) ਬਚਾ ਲੈਂਦਾ ਹੈਂ । ਹੇ ਨਾਨਕ! ਪ੍ਰਭੂ ਆਪ ਬੇ-ਮੁਥਾਜ ਹੈ, ਉਸ ਨੂੰ ਰਤਾ ਭੀ ਕੋਈ ਲਾਲਚ ਨਹੀਂ ਹੈ ।20।1।
English Translation :

SHALOK, SECOND MEHL:

Some people have others, but I am forlorn and dishonored; I have only You, Lord. I might as well just die crying, if You will not come into my mind. || 1 || SECOND MEHL: When there is peace and pleasure, that is the time to remember your Husband Lord. In times of suffering and pain, remember Him then as well. Says Nanak, O wise bride, this is the way to meet your Husband Lord. || 2 || PAUREE: I am a worm — how can I praise You, O Lord; Your glorious greatness is so great! You are inaccessible, merciful and unapproachable; You Yourself unite us with Yourself. I have no other friend except You; in the end, You alone will be my Companion and Support. You save those who enter Your Sanctuary.. O Nanak, He is care-free; He has no greed at all. || 20 ||

Saturday, 1st Chayt (Samvat 541 Nanakshahi) (Page: 791)
 
TODAY'S HUKAMNAMA FROM SRI DARBAR SAHIB
Sri Amritsar.

Can't View Hukamnama in Gurmukhi? [Image no longer available]

[March 15, 2009, Sunday 05:00 AM. IST]
ਰਾਮਕਲੀ ਮਹਲਾ 3 ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥

ਸਰਮੈ ਦੀਆ ਮੁੰਦ੍ਰਾ ਕੰਨੀ ਪਾਇ ਜੋਗੀ ਖਿੰਥਾ ਕਰਿ ਤੂ ਦਇਆ ॥ ਆਵਣੁ ਜਾਣੁ ਬਿਭੂਤਿ ਲਾਇ ਜੋਗੀ ਤਾ ਤੀਨਿ ਭਵਣ ਜਿਿਣ ਲਇਆ ॥1॥ ਐਸੀ ਕਿੰਗੁਰੀ ਵਜਾਇ ਜੋਗੀ ॥ ਜਿਤੁ ਕਿੰਗੁਰੀ ਅਨਹਦੁ ਵਾਜੈ ਹਰਿ ਸਿਉ ਰਹੈ ਲਿਵ ਲਾਇ ॥1॥ ਰਹਾਉ ॥ ਸਤੁ ਸੰਤੋਖੁ ਪਤੁ ਕਰਿ ਝੋਲੀ ਜੋਗੀ ਅੰਮ੍ਰਿਤ ਨਾਮੁ ਭੁਗਤਿ ਪਾਈ ॥ ਧਿਆਨ ਕਾ ਕਰਿ ਡੰਡਾ ਜੋਗੀ ਸਿੰਙੀ ਸੁਰਤਿ ਵਜਾਈ ॥2॥ ਮਨੁ ਦ੍ਰਿੜੁ ਕਰਿ ਆਸਣਿ ਬੈਸੁ ਜੋਗੀ ਤਾ ਤੇਰੀ ਕਲਪਣਾ ਜਾਈ ॥ ਕਾਇਆ ਨਗਰੀ ਮਹਿ ਮੰਗਣਿ ਚੜਹਿ ਜੋਗੀ ਤਾ ਨਾਮੁ ਪਲੈ ਪਾਈ ॥3॥ ਇਤੁ ਕਿੰਗੁਰੀ ਧਿਆਨੁ ਨ ਲਾਗੈ ਜੋਗੀ ਨਾ ਸਚੁ ਪਲੈ ਪਾਇ ॥ ਇਤੁ ਕਿੰਗੁਰੀ ਸਾਂਤਿ ਨ ਆਵੈ ਜੋਗੀ ਅਭਿਮਾਨੁ ਨ ਵਿਚਹੁ ਜਾਇ ॥4॥ ਭਉ ਭਾਉ ਦੁਇ ਪਤ ਲਾਇ ਜੋਗੀ ਇਹੁ ਸਰੀਰੁ ਕਰਿ ਡੰਡੀ ॥ ਗੁਰਮੁਖਿ ਹੋਵਹਿ ਤਾ ਤੰਤੀ ਵਾਜੈ ਇਨ ਬਿਿਧ ਤ੍ਰਿਸਨਾ ਖੰਡੀ ॥5॥ ਹੁਕਮੁ ਬੁਝੈ ਸੋ ਜੋਗੀ ਕਹੀਐ ਏਕਸ ਸਿਉ ਚਿਤੁ ਲਾਏ ॥ ਸਹਸਾ ਤੂਟੈ ਨਿਰਮਲੁ ਹੋਵੈ ਜੋਗ ਜੁਗਤਿ ਇਵ ਪਾਏ ॥6॥ ਨਦਰੀ ਆਵਦਾ ਸਭੁ ਕਿਛੁ ਬਿਨਸੈ ਹਰਿ ਸੇਤੀ ਚਿਤੁ ਲਾਇ ॥ ਸਤਿਗੁਰ ਨਾਲਿ ਤੇਰੀ ਭਾਵਨੀ ਲਾਗੈ ਤਾ ਇਹ ਸੋਝੀ ਪਾਇ ॥7॥ ਏਹੁ ਜੋਗੁ ਨ ਹੋਵੈ ਜੋਗੀ ਜਿ ਕੁਟੰਬੁ ਛੋਡਿ ਪਰਭਵਣੁ ਕਰਹਿ ॥ ਗ੍ਰਿਹ ਸਰੀਰ ਮਹਿ ਹਰਿ ਹਰਿ ਨਾਮੁ ਗੁਰ ਪਰਸਾਦੀ ਅਪਣਾ ਹਰਿ ਪ੍ਰਭੁ ਲਹਹਿ ॥8॥ ਇਹੁ ਜਗਤੁ ਮਿਟੀ ਕਾ ਪੁਤਲਾ ਜੋਗੀ ਇਸੁ ਮਹਿ ਰੋਗੁ ਵਡਾ ਤ੍ਰਿਸਨਾ ਮਾਇਆ ॥ ਅਨੇਕ ਜਤਨ ਭੇਖ ਕਰੇ ਜੋਗੀ ਰੋਗੁ ਨ ਜਾਇ ਗਵਾਇਆ ॥9॥ ਹਰਿ ਕਾ ਨਾਮੁ ਅਉਖਧੁ ਹੈ ਜੋਗੀ ਜਿਸ ਨੋ ਮੰਨਿ ਵਸਾਏ ॥ ਗੁਰਮੁਖਿ ਹੋਵੈ ਸੋਈ ਬੂਝੈ ਜੋਗ ਜੁਗਤਿ ਸੋ ਪਾਏ ॥10॥ ਜੋਗੈ ਕਾ ਮਾਰਗੁ ਬਿਖਮੁ ਹੈ ਜੋਗੀ ਜਿਸ ਨੋ ਨਦਰਿ ਕਰੇ ਸੋ ਪਾਏ ॥ ਅੰਤਰਿ ਬਾਹਰਿ ਏਕੋ ਵੇਖੈ ਵਿਚਹੁ ਭਰਮੁ ਚੁਕਾਏ ॥11॥ ਵਿਣੁ ਵਜਾਈ ਕਿੰਗੁਰੀ ਵਾਜੈ ਜੋਗੀ ਸਾ ਕਿੰਗੁਰੀ ਵਜਾਇ ॥ ਕਹੈ ਨਾਨਕੁ ਮੁਕਤਿ ਹੋਵਹਿ ਜੋਗੀ ਸਾਚੇ ਰਹਹਿ ਸਮਾਇ ॥12॥1॥10॥

ਐਤਵਾਰ, 2 ਚੇਤ (ਸੰਮਤ 541 ਨਾਨਕਸ਼ਾਹੀ) (ਅੰਗ: 908)

ਪੰਜਾਬੀ ਵਿਆਖਿਆ :
ਰਾਮਕਲੀ ਮਹਲਾ 3 ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥

ਹੇ ਜੋਗੀ! ਇਹਨਾਂ ਕੱਚ ਦੀਆਂ ਮੁੰਦ੍ਰਾਂ ਦੇ ਥਾਂ ਤੂੰ ਆਪਣੇ ਕੰਨਾਂ ਵਿਚ ਉੱਚਾ ਆਤਮਕ ਜੀਵਨ ਬਣਾਣ ਵਾਲੀ ਮਿਹਨਤ ਦੀਆਂ ਮੁੰਦ੍ਰਾਂ ਪਾ ਲੈ ਅਤੇ ਦਇਆ ਨੂੰ ਤੂੰ ਆਪਣੀ ਕਫ਼ਨੀ ਬਣਾ। ਹੇ ਜੋਗੀ! ਜਨਮ ਮਰਨ ਦੇ ਗੇੜ ਦਾ ਡਰ ਚੇਤੇ ਰੱਖ- ਇਹ ਸੁਆਹ ਤੂੰ ਆਪਣੇ ਪਿੰਡੇ ਉਤੇ ਮਲ, ਜੇ ਤੂੰ ਇਹ ਉੱਦਮ ਕਰੇਂਗਾ, ਤਾਂ ਸਮਝ ਲਈ ਕਿ ਤੂੰ ਜਗਤ ਦਾ ਮੋਹ ਜਿੱਤ ਲਿਆ।1। ਹੇ ਜੋਗੀ! ਤੂੰ ਅਜਿਹੀ ਵੀਣਾ ਵਜਾਇਆ ਕਰ, ਜਿਸ ਵੀਣਾ ਦੇ ਵਜਾਣ ਨਾਲ ਮਨੁੱਖ ਦੇ ਅੰਦਰ ਉੱਚੇ ਆਤਮਕ ਜੀਵਨ ਦਾ ਇੱਕ-ਰਸ ਆਨੰਦ ਪੈਦਾ ਹੋ ਜਾਂਦਾ ਹੈ ਅਤੇ ਮਨੁੱਖ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ।1।ਰਹਾਉ।ਹੇ ਜੋਗੀ! ਦੂਜਿਆਂ ਦੀ ਸੇਵਾ ਕਰਿਆ ਕਰ, ਅਤੇ ਆਪਣੇ ਅੰਦਰ ਸੰਤੋਖ ਧਾਰਨ ਕਰ, ਇਹਨਾਂ ਦੋਹਾਂ ਨੂੰ ਖੱਪਰ ਅਤੇ ਝੋਲੀ ਬਣਾ। ਆਤਮਕ ਜੀਵਨ ਦੇਣ ਵਾਲਾ ਨਾਮ ਆਪਣੇ ਹਿਰਦੇ ਵਿਚ ਵਸਾਈ ਰੱਖ। ਇਹ ਚੂਰਮਾ ਪਾ ਤੂੰ ਆਪਣੇ ਖੱਪਰ ਵਿਚ। ਹੇ ਜੋਗੀ! ਪ੍ਰਭੂ-ਚਰਨਾਂ ਵਿਚ ਚਿੱਤ ਜੋੜੀ ਰੱਖਣ ਨੂੰ ਤੂੰ ਆਪਣੇ ਹੱਥ ਦਾ ਡੰਡਾ ਬਣਾ; ਪ੍ਰਭੂ ਵਿਚ ਸੁਰਤਿ ਟਿਕਾਈ ਰੱਖ-ਇਹ ਸਿੰਙੀ ਵਜਾਇਆ ਕਰ।2। ਹੇ ਜੋਗੀ! ਪ੍ਰਭੂ ਦੀ ਯਾਦ ਵਿਚ ਆਪਣੇ ਮਨ ਨੂੰ ਪੱਕਾ ਕਰ- ਇਸ ਆਸਣ ਉਤੇ ਬੈਠਿਆ ਕਰ, ਇਸ ਅਭਿਆਸ ਨਾਲ ਤੇਰੇ ਮਨ ਦੀ ਖਿੱਝ ਦੂਰ ਹੋ ਜਾਇਗੀ। ਤੂੰ ਆਟਾ ਮੰਗਣ ਲਈ ਨਗਰ ਵਲ ਤੁਰ ਪੈਂਦਾ ਹੈਂ, ਇਸ ਦੇ ਥਾਂ ਜੇ ਤੂੰ ਆਪਣੇ ਸਰੀਰ-ਨਗਰ ਦੇ ਅੰਦਰ ਹੀ ਟਿਕ ਕੇ ਪਰਮਾਤਮਾ ਦੇ ਦਰ ਤੋਂ ਉਸ ਦੇ ਨਾਮ ਦਾ ਦਾਨ ਮੰਗਣਾ ਸ਼ੁਰੂ ਕਰ ਦੇਵੇਂ, ਤਾਂ ਹੇ ਜੋਗੀ! ਤੈਨੂੰ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਇਗਾ।3। ਹੇ ਜੋਗੀ! ਜਿਹੜੀ ਕਿੰਗੁਰੀ ਤੂੰ ਵਜਾ ਰਿਹਾ ਹੈਂ ਇਸ ਕਿੰਗੁਰੀ ਦੀ ਰਾਹੀਂ ਪ੍ਰਭੂ ਚਰਨਾਂ ਵਿਚ ਧਿਆਨ ਨਹੀਂ ਜੁੜ ਸਕਦਾ, ਨਾਂਹ ਹੀ ਇਸ ਤਰ੍ਹਾਂ ਸਦਾ-ਥਿਰ ਪ੍ਰਭੂ ਦਾ ਮਿਲਾਪ ਹੋ ਸਕਦਾ ਹੈ। ਹੇ ਜੋਗੀ! ਤੇਰੀ ਇਸ ਕਿੰਗੁਰੀ ਦੀ ਰਾਹੀਂ ਮਨ ਵਿਚ ਸ਼ਾਂਤੀ ਪੈਦਾ ਨਹੀਂ ਹੋ ਸਕਦੀ, ਨਾਂਹ ਹੀ ਮਨ ਵਿਚੋਂ ਅਹੰਕਾਰ ਦੂਰ ਹੋ ਸਕਦਾ ਹੈ।4। ਹੇ ਜੋਗੀ! ਤੂੰ ਆਪਣੇ ਇਸ ਸਰੀਰ ਨੂੰ ਕਿੰਗੁਰੀ ਦੀ ਡੰਡੀ ਬਣਾ ਅਤੇ ਇਸ ਸਰੀਰ-ਡੰਡੀ ਨੂੰ ਡਰ ਅਤੇ ਪਿਆਰ ਦੇ ਦੋ ਤੂੰਬੇ ਜੋੜ ਭਾਵ, ਆਪਣੇ ਅੰਦਰ ਪ੍ਰਭੂ ਦਾ ਡਰ ਅਤੇ ਪਿਆਰ ਪੈਦਾ ਕਰ। ਹੇ ਜੋਗੀ! ਜੇ ਤੂੰ ਹਰ ਵੇਲੇ ਗੁਰੂ ਦੇ ਸਨਮੁਖ ਹੋਇਆਂ ਰਹੇਂ ਤਾਂ ਹਿਰਦੇ ਦੇ ਪ੍ਰੇਮ-ਤਾਰ ਵੱਜ ਪਏਗੀ, ਇਸ ਤਰ੍ਹਾਂ ਤੇਰੇ ਅੰਦਰੋਂ ਤ੍ਰਿਸ਼ਨਾ ਮੁੱਕ ਜਾਇਗੀ।5। ਹੇ ਭਾਈ! ਜਿਹੜਾ ਮਨੁੱਖ ਪਰਮਾਤਮਾ ਦੀ ਰਜ਼ਾ ਦੇ ਅਨੁਸਾਰ ਤੁਰਦਾ ਹੈ ਅਤੇ ਇਕ ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜੀ ਰੱਖਦਾ ਹੈ, ਉਹ ਮਨੁੱਖ ਅਸਲ ਜੋਗੀ ਅਖਵਾਂਦਾ ਹੈ, ਉਸ ਦੇ ਅੰਦਰੋਂ ਸਹਿਮ ਦੂਰ ਹੋ ਜਾਂਦਾ ਹੈ, ਉਸ ਦਾ ਹਿਰਦਾ ਪਵਿੱਤਰ ਹੋ ਜਾਂਦਾ ਹੈ ਤੇ ਇਸ ਤਰ੍ਹਾਂ ਉਹ ਮਨੁੱਖ ਪਰਮਾਤਮਾ ਨਾਲ ਮਿਲਾਪ ਦਾ ਢੰਗ ਲੱਭ ਲੈਂਦਾ ਹੈ।6। ਹੇ ਜੋਗੀ! ਜਗਤ ਵਿਚ ਜੋ ਕੁਝ ਅੱਖੀਂ ਦਿੱਸ ਰਿਹਾ ਹੈ, ਇਹ ਸਭ ਕੁਝ ਨਾਸਵੰਤ ਹੈ, ਇਸ ਦਾ ਮੋਹ ਛੱਡ ਕੇ ਤੂੰ ਪਰਮਾਤਮਾ ਨਾਲ ਆਪਣਾ ਚਿੱਤ ਜੋੜੀ ਰੱਖ। ਪਰ ਹੇ ਜੋਗੀ! ਇਹ ਸਮਝ ਤਦੋਂ ਹੀ ਪਏਗੀ ਜਦੋਂ ਗੁਰੂ ਨਾਲ ਤੇਰੀ ਸ਼ਰਧਾ ਬਣੇਗੀ।7। ਹੇ ਜੋਗੀ! ਤੂੰ ਇਹ ਜਿਹੜਾ ਆਪਣਾ ਪਰਵਾਰ ਛੱਡ ਕੇ ਦੇਸ-ਰਟਨ ਕਰਦਾ ਫਿਰਦਾ ਹੈਂ, ਇਸ ਨੂੰ ਜੋਗ ਨਹੀਂ ਆਖੀਦਾ। ਇਸ ਸਰੀਰ-ਘਰ ਵਿਚ ਹੀ ਪਰਮਾਤਮਾ ਦਾ ਨਾਮ ਵੱਸ ਰਿਹਾ ਹੈ। ਹੇ ਜੋਗੀ! ਆਪਣੇ ਅੰਦਰੋਂ ਹੀ ਗੁਰੂ ਦੀ ਕਿਰਪਾ ਨਾਲ ਤੂੰ ਆਪਣੇ ਪਰਮਾਤਮਾ ਨੂੰ ਲੱਭ ਸਕੇਂਗਾ।8। ਹੇ ਜੋਗੀ! ਇਹ ਸੰਸਾਰ ਮਾਨੋ ਮਿੱਟੀ ਦਾ ਬੁੱਤ ਹੈ, ਇਸ ਵਿਚ ਮਾਇਆ ਦੀ ਤ੍ਰਿਸ਼ਨਾ ਦਾ ਵ੍ਡਾ ਰੋਗ ਲੱਗਾ ਹੋਇਆ ਹੈ। ਹੇ ਜੋਗੀ! ਜੇ ਕੋਈ ਮਨੁੱਖ ਤਿਆਗੀਆਂ ਵਾਲੇ ਭੇਖ ਆਦਿਕਾਂ ਦੇ ਅਨੇਕਾਂ ਜਤਨ ਕਰਦਾ ਰਹੇ, ਤਾਂ ਭੀ ਇਹ ਰੋਗ ਦੂਰ ਨਹੀਂ ਕੀਤਾ ਜਾ ਸਕਦਾ।9। ਹੇ ਜੋਗੀ! ਇਸ ਰੋਗ ਨੂੰ ਦੂਰ ਕਰਨ ਲਈ ਪਰਮਾਤਮਾ ਦਾ ਨਾਮ ਹੀ ਦਵਾਈ ਹੈ, ਪਰ ਇਹ ਦਵਾਈ ਉਹੀ ਮਨੁੱਖ ਵਰਤਦਾ ਹੈ, ਜਿਸ ਉਤੇ ਮਿਹਰ ਕਰ ਕੇ ਉਸ ਦੇ ਮਨ ਵਿਚ ਇਹ ਦਵਾਈ ਵਸਾਂਦਾ ਹੈ। ਇਸ ਭੇਤ ਨੂੰ ਉਹੀ ਮਨੁੱਖ ਸਮਝਦਾ ਹੈ, ਜੋ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹੀ ਮਨੁੱਖ ਪ੍ਰਭੂ-ਮਿਲਾਪ ਦਾ ਢੰਗ ਸਿੱਖਦਾ ਹੈ।10। ਹੇ ਜੋਗੀ! ਇਸ ਜੋਗ ਦਾ ਅਸੀਂ ਜ਼ਿਕਰ ਕਰ ਰਹੇ ਹਾਂ ਉਸ ਜੋਗ ਦਾ ਰਸਤਾ ਔਖਾ ਹੈ, ਇਹ ਰਸਤਾ ਉਸ ਮਨੁੱਖ ਨੂੰ ਲੱਭਦਾ ਹੈ, ਜਿਸ ਉਤੇ ਪ੍ਰਭੂ ਮਿਹਰ ਦੀ ਨਿਗਾਹ ਕਰਦਾ ਹੈ। ਉਹ ਮਨੁੱਖ ਆਪਣੇ ਅੰਦਰੋਂ ਮੇਰ-ਤੇਰ ਦੂਰ ਕਰ ਲੈਂਦਾ ਹੈ, ਆਪਣੇ ਅੰਦਰ ਅਤੇ ਸਾਰੇ ਸੰਸਾਰ ਵਿਚ ਸਿਰਫ਼ ਇਕ ਪਰਮਾਤਮਾ ਨੂੰ ਹੀ ਵੇਖਦਾ ਹੈ।11। ਹੇ ਜੋਗੀ! ਤੂੰ ਅੰਮ੍ਰਿਤ-ਨਾਮ ਦੀ ਉਹ ਵੀਣਾ ਵਜਾਇਆ ਕਰ ਜੋ ਅੰਤਰ-ਆਤਮੇ ਬਿਨਾ ਵਜਾਇਆਂ ਵੱਜਦੀ ਹੈ। ਨਾਨਕ ਆਖਦਾ ਹੈ- ਹੇ ਜੋਗੀ! ਜੇ ਤੂੰ ਹਰਿ-ਨਾਮ ਸਿਮਰਨ ਦੀ ਵੀਣਾ ਵਜਾਏਂਗਾ ਤਾਂ ਤੂੰ ਵਿਕਾਰਾਂ ਤੋਂ ਖਲਾਸੀ ਦਾ ਮਾਲਕ ਹੋ ਜਾਏਂਗਾ ਅਤੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਟਿਿਕਆ ਰਹੇਂਗਾ।॥12॥1॥10॥
English Translation :

RAAMKALEE, THIRD MEHL, ASHTAPADEES:
ONE UNIVERSAL CREATOR GOD. BY THE GRACE OF THE TRUE GURU:

Make humility your ear-rings, Yogi, and compassion your patched coat. Let coming and going be the ashes you apply to your body, Yogi, and then you shall conquer the three worlds. || 1 || Play that harp, Yogi, which vibrates the unstruck sound current, and remain lovingly absorbed in the Lord. || 1 || Pause || Make truth and contentment your plate and pouch, Yogi; take the Ambrosial Naam as your food. Make meditation your walking stick, Yogi, and make higher consciousness the horn you blow. || 2 || Make your stable mind the Yogic posture you sit in, Yogi, and then you shall be rid of your tormenting desires. Go begging in the village of the body, Yogi, and then, you shall obtain the Naam in your lap. || 3 || This harp does not center you in meditation, Yogi, nor does it bring the True Name into your lap. This harp does not bring you peace, Yogi, nor eliminate egotism from within you. || 4 || Make the Fear of God, and the Love of God, the two gourds of your lute, Yogi, and make this body its neck. Become Gurmukh, and then vibrate the strings; in this way, your desires shall depart. || 5 || One who understands the Hukam of the Lord’s Command is called a Yogi; he links his consciousness to the One Lord. His cynicism is dispelled, and he becomes immaculately pure; this is how he finds the Way of Yoga. || 6 || Everything that comes into view shall be destroyed; focus your consciousness on the Lord. Enshrine love for the True Guru, and then you shall obtain this understanding. || 7 || This is not Yoga, O Yogi, to abandon your family and wander around. The Name of the Lord, Har, Har, is within the household of the body. By Guru’s Grace, you shall find your Lord God. || 8 || This world is a puppet of clay, Yogi; the terrible disease, the desire for Maya is in it. Making all sorts of efforts, and wearing religious robes, Yogi, this disease cannot be cured. || 9 || The Name of the Lord is the medicine, Yogi; the Lord enshrines it in the mind. One who becomes Gurmukh understands this; he alone finds the Way of Yoga. || 10 || The Path of Yoga is very difficult, Yogi; he alone finds it, whom God blesses with His Grace. Inside and outside, he sees the One Lord; he eliminates doubt from within himself. || 11 || So play the harp which vibrates without being played, Yogi. Says Nanak, thus you shall be liberated, Yogi, and remain merged in the True Lord. || 12 || 1 || 10 ||

Sunday, 2nd Chayt (Samvat 541 Nanakshahi) (Page: 908)
 
Back
Top