☬ Ajj da mukhwak/ hukamnama ☬

(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[July 2, 2007, Monday 04:30 AM. IST]

ਸਲੋਕ ਮ: 5 ॥

ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥ ਸਤਿਗੁਰਿ ਦਿਤਾ ਹਰਿ ਨਾਮੁ ਅੰਮ੍ਰਿਤੁ ਚਖਿਆ ॥ ਸਾਧਾ ਸੰਗੁ ਅਪਾਰੁ ਅਨਦਿਨੁ ਹਰਿ ਗੁਣ ਰਵੈ ॥ ਪਾਏ ਮਨੋਰਥ ਸਭਿ ਜੋਨੀ ਨਹ ਭਵੈ ॥ ਸਭੁ ਕਿਛੁ ਕਰਤੇ ਹਥਿ ਕਾਰਣੁ ਜੋ ਕਰੈ ॥ ਨਾਨਕੁ ਮੰਗੈ ਦਾਨੁ ਸੰਤਾ ਧੂਰਿ ਤਰੈ ॥1॥ ਮ: 5 ॥ ਤਿਸ ਨੋ ਮੰਨਿ ਵਸਾਇ ਜਿਿਨ ਉਪਾਇਆ ॥ ਜਿਿਨ ਜਨਿ ਧਿਆਇਆ ਖਸਮੁ ਤਿਿਨ ਸੁਖੁ ਪਾਇਆ ॥ ਸਫਲੁ ਜਨਮੁ ਪਰਵਾਨੁ ਗੁਰਮੁਖਿ ਆਇਆ ॥ ਹੁਕਮੈ ਬੁਝਿ ਨਿਹਾਲੁ ਖਸਮਿ ਫੁਰਮਾਇਆ ॥ ਜਿਸੁ ਹੋਆ ਆਪਿ ਕ਼੍ਰਿਪਾਲੁ ਸੁ ਨਹ ਭਰਮਾਇਆ ॥ ਜੋ ਜੋ ਦਿਤਾ ਖਸਮਿ ਸੋਈ ਸੁਖੁ ਪਾਇਆ ॥ ਨਾਨਕ ਜਿਸਹਿ ਦਇਆਲੁ ਬੁਝਾਏ ਹੁਕਮੁ ਮਿਤ ॥ ਜਿਸਹਿ ਭੁਲਾਏ ਆਪਿ ਮਰਿ ਮਰਿ ਜਮਹਿ ਨਿਤ ॥2॥ ਪਉੜੀ ॥ ਨਿੰਦਕ ਮਾਰੇ ਤਤਕਾਲਿ ਖਿਨੁ ਟਿਕਣ ਨ ਦਿਤੇ ॥ ਪ੍ਰਭ ਦਾਸ ਕਾ ਦੁਖੁ ਨ ਖਵਿ ਸਕਹਿ ਫੜਿ ਜੋਨੀ ਜੁਤੇ ॥ ਮਥੇ ਵਾਲਿ ਪਛਾੜਿਅਨੁ ਜਮ ਮਾਰਗਿ ਮੁਤੇ ॥ ਦੁਖਿ ਲਗੈ ਬਿਲਲਾਣਿਆ ਨਰਕਿ ਘੋਰਿ ਸੁਤੇ ॥ ਕੰਠਿ ਲਾਇ ਦਾਸ ਰਖਿਅਨੁ ਨਾਨਕ ਹਰਿ ਸਤੇ ॥20॥


ਸੋਮਵਾਰ, 18 ਹਾੜ (ਸੰਮਤ 539 ਨਾਨਕਸ਼ਾਹੀ)

(ਅੰਗ: 523)

ਪੰਜਾਬੀ ਵਿਆਖਿਆ :

ਸਲੋਕ ਮ: 5 ॥


ਵਿਘਨਾਂ ਵਿਕਾਰਾਂ ਤੋਂ ਪਰਮੇਸਰ ਨੇ ਆਪ ਆਪਣੇ ਸੇਵਕ ਨੂੰ ਸਦਾ ਹੀ ਬਚਾਇਆ ਹੈ, ਜਿਸ ਸੇਵਕ ਦੀ ਪ੍ਰਭੂ ਨੇ ਰਖਿਆ ਕੀਤੀ ਹੈ, ਉਸ ਨੂੰ ਸਤਿਗੁਰੂ ਨੇ ਪ੍ਰਭੂ ਦਾ ਨਾਮ ਦਿਤਾ ਹੈ, ਉਸ ਸੇਵਕ ਨੇ ਨਾਮ-ਅੰਮ੍ਰਿਤ ਚੱਖਿਆ ਹੈ, ਉਸ ਨੂੰ ਅਮੋਲਕ ਸਤ-ਸੰਗ ਮਿਿਲਆ ਹੈ, ਜਿਥੇ ਹਰ ਵੇਲੇ ਉਹ ਸੇਵਕ ਹਰੀ ਦੇ ਗੁਣ ਚੇਤੇ ਕਰਦਾ ਹੈ, ਉਸ ਦੇ ਸਾਰੇ ਮਨੋਰਥ ਪੂਰੇ ਹੋ ਜਾਂਦੇ ਹਨ । ਭਾਵ, ਸਾਰੀਆਂ ਵਾਸ਼ਨਾਂ ਮਿਟ ਜਾਂਦੀਆਂ ਹਨ, ਤੇ ਉਹ ਜੂਨਾਂ ਵਿਚ ਨਹੀਂ ਭਟਕਦਾ । ਪਰ ਇਹ ਸਾਰੀ ਮੇਹਰ ਕਰਤਾਰ ਦੇ ਹੱਥ ਵਿੱਚ ਹੈ, ਜੋ ਉਹੀ ਆਪ ਆਪਣੇ ਲਈ ਸਿਮਰਨ ਦਾ ਵਸੀਲਾ ਪੈਦਾ ਕਰਦਾ ਹੈ । ਨਾਨਕ ਭੀ, ਉਸੇ ਦੇ ਦਰ ਤੋਂ ਦਾਨ ਮੰਗਦਾ ਹੈ ਕਿ ਨਾਨਕ ਭੀ ਸੰਤਾਂ ਦੀ ਚਰਨ-ਧੂੜ ਲੈ ਕੇ ਭਾਵ, ਸਾਧ ਸੰਗਤਿ ਵਿਚ ਰਹਿ ਕੇ, ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਏ ।1।ਹੇ ਭਾਈ! ਉਸ ਪ੍ਰਭੂ ਨੂੰ ਆਪਣੇ ਮਨ ਵਿਚ ਵੱਸਾ ਜਿਸ ਨੇ ਤੈਨੂੰ ਪੈਦਾ ਕੀਤਾ ਹੈ, ਜਿਸ ਮਨੁੱਖ ਨੇ ਖਸਮ ਪ੍ਰਭੂ ਨੂੰ ਸਿਮਰਿਆ ਹੈ, ਉਸ ਨੇ ਸੁਖ ਪਾਇਆ ਹੈ, ਉਸ ਗੁਰਮੁਖਿ ਦਾ ਜਗਤ ਵਿਚ ਆਉਣਾ ਮੁਬਾਰਿਕ ਹੈ, ਉਸ ਦੀ ਜ਼ਿੰਦਗੀ ਕਾਮਯਾਬ ਹੋ ਗਈ ਹੈ, ਖਸਮ ਪ੍ਰਭੂ ਨੇ ਜੋ ਹੁਕਮ ਦਿੱਤਾ, ਉਸ ਹੁਕਮ ਨੂੰ ਸਮਝ ਕੇ ਉਹ ਗੁਰਮੁਖਿ ਸਦਾ ਖਿਿੜਆ ਰਹਿੰਦਾ ਹੈ। ਜਿਸ ਮਨੁੱਖ ਤੇ ਪ੍ਰਭੂ ਆਪ ਮੇਹਰਬਾਨ ਹੋਇਆ ਹੈ ਉਹ ਭਟਕਣਾ ਵਿਚ ਨਹੀਂ ਪੈਂਦਾ, ਖਸਮ ਪ੍ਰਭੂ ਨੇ ਜੋ ਕੁਝ ਉਸ ਨੂੰ ਦਿੱਤਾ ਹੈ, ਉਹ ਉਸ ਨੂੰ ਸੁਖ ਹੀ ਪ੍ਰਤੀਤ ਹੋਇਆ ਹੈ । ਹੇ ਨਾਨਕ ! ਜਿਸ ਮਨੁੱਖ ਤੇ ਮਿੱਤਰ ਪ੍ਰਭੂ ਮੇਹਰਵਾਨ ਹੁੰਦਾ ਹੈ ਉਸ ਨੂੰ ਆਪਣੇ ਹੁਕਮ ਦੀ ਸੂਝ ਬਖ਼ਸ਼ਦਾ ਹੈ, ਪਰ, ਜਿਸ ਜਿਸ ਜੀਵ ਨੂੰ ਭੁੱਲ ਵਿਚ ਪਾਉਂਦਾ ਹੈ ਉਹ ਨਿੱਤ ਮੁੜ ਮੁੜ ਮਰਦੇ ਜੰਮਦੇ ਰਹਿੰਦੇ ਹਨ ।2। ਜੋ ਮਨੁੱਖ ਗੁਰਮੁਖਾਂ ਦੀ ਨਿੰਦਿਆ ਕਰਦੇ ਹਨ ਉਹ ਤਾਂ ਪ੍ਰਭੂ ਨੇ ਮਾਨੋਂ ਉਸੇ ਵੇਲੇ ਹੀ ਮਾਰ ਦਿਤੇ, ਕਿਉਂਕਿ ਨਿੰਦਾ ਦੇ ਕਾਰਨ ਪ੍ਰਭੂ ਨੇ ਉਹਨਾਂ ਦੇ ਮਨ ਨੂੰ ਇਕ ਪਲਕ ਭਰ ਭੀ ਸ਼ਾਂਤੀ ਨਹੀਂ ਕਰਨ ਦਿਤੀ, ਪ੍ਰਭੂ ਜੀ ਆਪਣੇ ਦਾਸਾਂ ਦਾ ਦੁੱਖ ਸਹਾਰ ਨਹੀਂ ਸਕਦੇ ਭਾਵ ਪ੍ਰਭੂ ਦੀ ਬੰਦਗੀ ਕਰਨ ਵਾਲਿਆਂ ਨੂੰ ਕੋਈ ਦੁੱਖ ਵਿਕਾਰ ਨਹੀਂ ਪੌਹਦਾ, ਪਰ ਨਿੰਦਕਾਂ ਨੂੰ ਪ੍ਰਭੂ ਨੇ ਜੂਨ ਵਿਚ ਪਾ ਦਿਤਾ ਹੈ, ਨਿੰਦਕਾਂ ਨੂੰ ਮਾਨੋ, ਉਸ ਨੇ ਕੇਸਾਂ ਤੋਂ ਫੜ ਕੇ ਭੂਞੇ ਪਟਕਾ ਮਾਰਿਆ ਹੈ ਤੇ ਜਮ ਦੇ ਰਾਹ ਤੇ ਨਿਖਸਮੇ ਛੱਡ ਦਿਤਾ ਹੈ, ਇਸ ਤਰ੍ਹਾਂ ਦੁੱਖ ਲਗਣ ਕਰਕੇ ਉਹ ਵਿਲਕਦੇ ਹਨ ਤੇ ਮਾਨੋ ਘੋਰ ਨਰਕ ਵਿਚ ਜਾ ਪੈਂਦੇ ਹਨ। ਪਰ ਹੇ ਨਾਨਕ ! ਸੱਚੇ ਪ੍ਰਭੂ ਨੇ ਆਪਣੇ ਸੇਵਕਾਂ ਨੂੰ ਵਿਕਾਰਾਂ ਦੁੱਖਾਂ ਤੋਂ ਮਾਨੌਂ ਗਲ ਲਾ ਕੇ ਬਚਾ ਲਿਆ ਹੈ ।20॥

English Translation :

SHALOK, FIFTH MEHL:

In the beginning, in the middle and in the end, the Transcendent Lord has saved me. The True Guru has blessed me with the Lord’s Name, and I have tasted the Ambrosial Nectar. In the Saadh Sangat, the Company of the Holy, I chant the Glorious Praises of the Lord, night and day. I have obtained all my objectives, and I shall not wander in reincarnation again. Everything is in the Hands of the Creator; He does what is done. Nanak begs for the gift of the dust of the feet of the Holy, which shall deliver him. || 1 || FIFTH MEHL: Enshrine Him in your mind, the One who created you. Whoever meditates on the Lord and Master obtains peace. Fruitful is the birth, and approved is the coming of the Gurmukh. One who realizes the Hukam of the Lord’s Command shall be blessed — so has the Lord and Master ordained. One who is blessed with the Lord’s Mercy does not wander. Whatever the Lord and Master gives him, with that he is content. O Nanak, one who is blessed with the kindness of the Lord, our Friend, realizes the Hukam of His Command. But those whom the Lord Himself causes to wander, continue to die, and take reincarnation again. || 2 || PAUREE: The slanderers are destroyed in an instant; they are not spared for even a moment. God will not endure the sufferings of His slaves, but catching the slanderers, He binds them to the cycle of reincarnation. Grabbing them by the hair on their heads, the Lord throws them down, and leaves them on the path of Death. They cry out in pain, in the darkest of hells. But hugging His slaves close to His Heart, O Nanak, the True Lord saves them. || 20 ||

Monday, 18th Aassaar (Samvat 539 Nanakshahi)

(Page: 523)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[July 3, 2007, Tuesday 04:30 AM. IST]

ਵਡਹੰਸੁ ਮਹਲਾ 3 ॥

ਹਉਮੈ ਨਾਵੈ ਨਾਲਿ ਵਿਰੋਧੁ ਹੈ ਦੁਇ ਨ ਵਸਹਿ ਇਕ ਠਾਇ ॥ ਹਉਮੈ ਵਿਿਚ ਸੇਵਾ ਨ ਹੋਵਈ ਤਾ ਮਨੁ ਬਿਰਥਾ ਜਾਇ ॥1॥ ਹਰਿ ਚੇਤਿ ਮਨ ਮੇਰੇ ਤੂ ਗੁਰ ਕਾ ਸਬਦੁ ਕਮਾਇ ॥ ਹੁਕਮੁ ਮੰਨਹਿ ਤਾ ਹਰਿ ਮਿਲੈ ਤਾ ਵਿਚਹੁ ਹਉਮੈ ਜਾਇ ॥ ਰਹਾਉ ॥ ਹਉਮੈ ਸਭੁ ਸਰੀਰੁ ਹੈ ਹਉਮੈ ਓਪਤਿ ਹੋਇ ॥ ਹਉਮੈ ਵਡਾ ਗੁਬਾਰੁ ਹੈ ਹਉਮੈ ਵਿਿਚ ਬੁਝਿ ਨ ਸਕੈ ਕੋਇ ॥2॥ ਹਉਮੈ ਵਿਿਚ ਭਗਤਿ ਨ ਹੋਵਈ ਹੁਕਮੁ ਨ ਬੁਝਿਆ ਜਾਇ ॥ ਹਉਮੈ ਵਿਿਚ ਜੀਉ ਬੰਧੁ ਹੈ ਨਾਮੁ ਨ ਵਸੈ ਮਨਿ ਆਇ ॥3॥ ਨਾਨਕ ਸਤਗੁਰਿ ਮਿਿਲਐ ਹਉਮੈ ਗਈ ਤਾ ਸਚੁ ਵਸਿਆ ਮਨਿ ਆਇ ॥ ਸਚੁ ਕਮਾਵੈ ਸਚਿ ਰਹੈ ਸਚੇ ਸੇਵਿ ਸਮਾਇ ॥4॥9॥12॥


ਮੰਗਲਵਾਰ, 19 ਹਾੜ (ਸੰਮਤ 539 ਨਾਨਕਸ਼ਾਹੀ)

(ਅੰਗ: 560)

ਪੰਜਾਬੀ ਵਿਆਖਿਆ :

ਵਡਹੰਸੁ ਮਹਲਾ 3 ॥


ਹੇ ਭਾਈ! ਹਉਮੈ ਦਾ ਪਰਮਾਤਮਾ ਦੇ ਨਾਮ ਨਾਲ ਵੈਰ ਹੈ, ਇਹ ਦੋਵੇਂ ਇਕੱਠੇ (ਹਿਰਦੇ ਵਿਚ) ਨਹੀਂ ਵੱਸ ਸਕਦੇ । ਹਉਮੈ ਵਿਚ ਟਿਕੇ ਰਿਹਾਂ ਪਰਮਾਤਮਾ ਦੀ ਸੇਵਾ-ਭਗਤੀ ਨਹੀਂ ਹੋ ਸਕਦੀ (ਜਦੋਂ ਮਨੁੱਖ ਹਉਮੈ ਵਿਚ ਟਿਿਕਆ ਰਹਿ ਕੇ ਭਗਤੀ ਕਰਦਾ ਹੈ ਤਦੋਂ (ਉਸ ਦਾ) ਮਨ ਖ਼ਾਲੀ ਹੋ ਜਾਂਦਾ ਹੈ ।1।ਹੇ ਮੇਰੇ ਮਨ! ਤੂੰ (ਆਪਣੇ ਅੰਦਰ) ਗੁਰੂ ਦਾ ਸ਼ਬਦ ਵਸਾਣ ਦੀ ਕਮਾਈ ਕਰ ਅਤੇ ਪਰਮਾਤਮਾ ਦਾ ਨਾਮ ਸਿਮਰਦਾ ਰਹੁ । ਜੇ ਤੂੰ (ਗੁਰੂ ਦਾ) ਹੁਕਮ ਮੰਨੇਂਗਾ, ਤਾਂ ਤੈਨੂੰ ਪਰਮਾਤਮਾ ਮਿਲ ਪਵੇਗਾ, ਤਾਂ ਤੇਰੇ ਅੰਦਰੋਂ ਹਉਮੈ ਦੂਰ ਹੋ ਜਾਇਗੀ ।1।ਰਹਾਉ।ਹੇ ਭਾਈ! ਸਰੀਰ (ਧਾਰਨ ਦਾ ਇਹ) ਸਾਰਾ (ਸਿਲਸਿਲਾ) ਹਉਮੈ ਦੇ ਕਾਰਨ ਹੀ ਹੈ, ਹਉਮੈ ਦੇ ਕਾਰਨ ਜਨਮ-ਮਰਨ ਦਾ ਗੇੜ ਬਣਿਆ ਰਹਿੰਦਾ ਹੈ । (ਮਨੁੱਖ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਉਮੈ ਬੜਾ ਘੁੱਪ ਹਨੇਰਾ ਹੈ, ਹਉਮੈ (ਦੇ ਘੁੱਪ ਹਨੇਰੇ ਵਿਚ) ਕੋਈ ਮਨੁੱਖ (ਆਤਮਕ ਜੀਵਨ ਦਾ ਰਸਤਾ) ਸਮਝ ਨਹੀਂ ਸਕਦਾ ।2।ਹੇ ਭਾਈ! ਹਉਮੈ (ਦੇ ਘੁੱਪ ਹਨੇਰੇ) ਵਿਚ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ, ਪਰਮਾਤਮਾ ਦੀ ਰਜ਼ਾ ਸਮਝੀ ਨਹੀਂ ਜਾ ਸਕਦੀ, ਹਉਮੈ (ਦੇ ਘੁੱਪ ਹਨੇਰੇ ਵਿਚ) ਜੀਵਾਤਮਾ ਵਾਸਤੇ (ਆਤਮਕ ਜੀਵਨ ਦੇ ਰਾਹ ਵਿਚ) ਰੋਕ ਬਣੀ ਰਹਿੰਦੀ ਹੈ, ਪਰਮਾਤਮਾ ਦਾ ਨਾਮ ਮਨੁੱਖ ਦੇ ਮਨ ਵਿਚ ਆ ਕੇ ਨਹੀਂ ਵੱਸ ਸਕਦਾ ।3।(ਪਰ) ਹੇ ਨਾਨਕ! ਜੇ ਗੁਰੂ ਮਿਲ ਪਏ ਤਾਂ (ਮਨੁੱਖ ਦੇ ਅੰਦਰੋਂ) ਹਉਮੈ ਦੂਰ ਹੋ ਜਾਂਦੀ ਹੈ, ਤਦੋਂ ਸਦਾ-ਥਿਰ ਪ੍ਰਭੂ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ, ਤਦੋਂ ਮਨੁੱਖ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦਾ ਹੈ, ਸਦਾ-ਥਿਰ ਹਰਿ-ਨਾਮ ਵਿਚ ਟਿਿਕਆ ਰਹਿੰਦਾ ਹੈ, ਸੇਵਾ-ਭਗਤੀ ਕਰ ਕੇ ਸਦਾ-ਥਿਰ ਹਰੀ ਵਿਚ ਲੀਨ ਹੋ ਜਾਂਦਾ ਹੈ ।4।9।

English Translation :

WADAHANS, THIRD MEHL:

Egotism is opposed to the Name of the Lord; the two do not dwell in the same place. In egotism, selfless service cannot be performed, and so the mind goes unfulfilled. || 1 || O my mind, think of the Lord, and practice the Word of the Guru’s Shabad. If you submit to the Hukam of the Lord’s Command, you shall meet with the Lord, and then egotism will depart from within. || Pause || Egotism is within all bodies; through egotism, we come to be born. Egotism is utter darkness; in egotism, no one can understand anything. || 2 || In egotism, devotional worship cannot be performed, and the Hukam of the Lord’s Command cannot be understood. In egotism, the soul is in bondage, and the Naam does not come to abide in the mind. || 3 || O Nanak, meeting with the True Guru, egotism is eliminated, and then, the True One comes to dwell in the mind. Practicing Truth, abiding in Truth, and serving Truth, one is absorbed in the True One. || 4 || 9 || 12 ||

Tuesday, 19th Aassaar (Samvat 539 Nanakshahi)

(Page: 560)
 
(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[July 4, 2007, Wednesday 04:30 AM. IST]

ਸਲੋਕ ਮ: 3 ॥

ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਿਖਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥1॥ ਮ: 3 ॥ ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥ ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥ ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥ ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥2॥ ਪਉੜੀ ॥ ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥ ਆਪਿ ਪਕਾਵੈ ਆਪਿ ਭਾਂਡੇ ਦੇਇ ਪਰੋਸੈ ਆਪੇ ਹੀ ਬਹਿ ਖਾਵੈ ॥ ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥ ਆਪੇ ਸੰਗਤਿ ਸਦਿ ਬਹਾਲੈ ਆਪੇ ਵਿਦਾ ਕਰਾਵੈ ॥ ਜਿਸ ਨੋ ਕਿਰਪਾਲੁ ਹੋਵੈ ਹਰਿ ਆਪੇ ਤਿਸ ਨੋ ਹੁਕਮੁ ਮਨਾਵੈ ॥6॥


ਬੁੱਧਵਾਰ, 20 ਹਾੜ (ਸੰਮਤ 539 ਨਾਨਕਸ਼ਾਹੀ)

(ਅੰਗ: 550)

ਪੰਜਾਬੀ ਵਿਆਖਿਆ :

ਸਲੋਕ ਮ: 3 ॥


ਕੋਈ ਵਿਰਲਾ ਫ਼ਕੀਰ ਫ਼ਕੀਰੀ (ਦੇ ਆਦਰਸ਼) ਨੂੰ ਸਮਝਦਾ ਹੈ, (ਫ਼ਕੀਰ ਹੋ ਕੇ) ਜੇ ਘਰ ਘਰ ਮੰਗਦਾ ਫਿਰੇ, ਤਾਂ ਉਹਦੇ ਜੀਊਣ ਨੂੰ ਫਿਟਕਾਰ ਹੈ ਤੇ ਉਸ ਦੇ (ਫ਼ਕੀਰੀ-) ਜਾਮੇ ਨੂੰ ਫਿਟਕਾਰ ਹੈ । ਜੇ (ਦਰਵੇਸ਼ ਹੋ ਕੇ) ਆਸਾ ਤੇ ਚਿੰਤਾ ਨੂੰ ਛੱਡ ਦੇਵੇ ਤੇ ਸਤਿਗੁਰੂ ਦੇ ਸਨਮੁਖ ਰਹਿ ਕੇ ਨਾਮ ਦੀ ਭਿਿਖਆ ਮੰਗੇ, ਤਾਂ, ਹੇ ਨਾਨਕ! ਮੈਂ ਉਸ ਤੋਂ ਸਦਕੇ ਹਾਂ, ਉਸ ਦੇ ਚਰਨ ਧੋਣੇ ਚਾਹੀਦੇ ਹਨ ।1। ਹੇ ਨਾਨਕ! (ਸੰਸਾਰ ਰੂਪ) ਰੁੱਖ (ਹੈ, ਇਸ) ਨੂੰ (ਮਾਇਆ ਦਾ ਮੋਹ ਰੂਪ) ਇਕ ਫਲ (ਲੱਗਾ ਹੋਇਆ ਹੈ), (ਉਸ ਰੁੱਖ ਉਤੇ) ਦੋ (ਕਿਸਮ ਦੇ, ਗੁਰਮੁਖ ਤੇ ਮਨਮੁਖ) ਪੰਛੀ ਹਨ, ਉਹਨਾਂ ਪੰਛੀਆਂ ਨੂੰ ਖੰਭ ਨਹੀਂ ਹਨ ਤੇ ਉਹ ਆਉਂਦੇ ਜਾਂਦੇ ਦਿੱਸਦੇ ਨਹੀਂ, (ਭਾਵ, ਇਹ ਨਹੀਂ ਪਤਾ ਲੱਗਦਾ ਕਿ ਇਹ ਜੀਵ-ਪੰਛੀ ਕਿਧਰੋਂ ਆਉਂਦੇ ਹਨ ਤੇ ਕਿਧਰ ਚਲੇ ਜਾਂਦੇ ਹਨ) ਬਹੁਤੇ ਰੰਗਾਂ (ਵਿਚ ਸੁਆਦ ਲੈਣ) ਵਾਲੇ ਨੇ ਰਸਾਂ ਨੂੰ ਚੱਖਿਆ ਹੈ ਤੇ ਨਿਰ-ਚਾਹ (ਪੰਛੀ) ਸ਼ਬਦ ਵਿਚ (ਲੀਨ) ਰਹਿੰਦਾ ਹੈ । ਹੇ ਨਾਨਕ! ਹਰੀ ਦੀ ਕਿਰਪਾ ਨਾਲ (ਜਿਨ੍ਹਾਂ ਦੇ ਮੱਥੇ ਤੇ) ਸੱਚਾ ਟਿੱਕਾ ਹੈ, ਉਹ ਨਾਮ ਦੇ ਰਸ (ਰੂਪ) ਫਲ (ਦੇ ਸੁਆਦ) ਵਿਚ ਮਸਤ ਹਨ ।2। ਪ੍ਰਭੂ ਆਪ ਹੀ ਭੁਇਂ ਹੈ ਆਪ ਹੀ ਉਸ ਦਾ ਵਾਹੁਣ ਵਾਲਾ ਹੈ, ਆਪ ਹੀ (ਅੰਨ) ਉਗਾਉਂਦਾ ਹੈ ਤੇ ਆਪ ਹੀ ਪਿਹਾਉਂਦਾ ਹੈ, ਆਪੇ ਹੀ ਪਕਾਉਂਦਾ ਹੈ ਤੇ ਆਪ ਹੀ ਭਾਂਡੇ ਦੇ ਕੇ ਵਰਤਾਉਂਦਾ ਹੈ ਤੇ ਆਪ ਹੀ ਬਹਿ ਕੇ ਖਾਂਦਾ ਹੈ । ਆਪ ਹੀ ਜਲ ਦਿੰਦਾ ਹੈ ਤੇ ਛਿੰਗਾ ਭੀ ਆਪ ਦੇਂਦਾ ਹੈ ਤੇ ਆਪ ਹੀ ਚੁਲੀ ਕਰਾਉਂਦਾ ਹੈ । ਹਰੀ ਆਪ ਹੀ ਸੰਗਤਿ ਨੂੰ ਸੱਦ ਕੇ ਬਿਠਾਉਂਦਾ ਹੈ ਤੇ ਆਪ ਹੀ ਵਿਦਾ ਕਰਦਾ ਹੈ । ਜਿਸ ਉਤੇ ਪ੍ਰਭੂ ਆਪ ਦਇਆਲ ਹੁੰਦਾ ਹੈ ਉਸ ਨੂੰ ਆਪਣੀ ਰਜ਼ਾ (ਮਿੱਠੀ ਕਰ ਕੇ) ਮਨਾਂਦਾ ਹੈ ।6।

English Translation :

SHALOK, THIRD MEHL:

How rare is the dervish, the Saintly renunciate, who understands renunciation. Cursed is the life, and cursed are the clothes, of one who wanders around, begging from door to door. But if he gives up hope and anxiety and becomes Gurmukh, and takes the Name as his charity, then Nanak washes his feet; I am a sacrifice to him. || 1 || THIRD MEHL: O Nanak, the tree has one fruit, but two birds are perched upon it. They are not seen coming or going; these birds have no wings. The soul enjoys all sorts of pleasures; through the Word of the Shabad, it remains in Nirvaanaa. Imbued with the subtle essence of the fruit of the Lord’s Name, O Nanak, it bears the True Insignia of God’s Grace. || 2 || PAUREE: He Himself is the field, and He Himself is the farmer. He Himself grows and grinds the grain. He Himself cooks it, He Himself puts the food in the dishes, and He Himself sits down to eat. He Himself is the water, He Himself gives the tooth-pick, and He Himself offers the mouthwash. He Himself calls and seats the congregation, and He Himself bids them goodbye. One whom the Lord Himself blesses with His Mercy — the Lord inspires him to obey the Hukam of His Command. || 6 ||

Wednesday, 20th Aassaar (Samvat 539 Nanakshahi)

(Page: 550)
 
(Listem Katha after 11AM IST)



TODAY'S HUKAMNAMA FROM SRI DARBAR SAHIB Sri Amritsar.

[July 5, 2007, Thursday 04:30 AM. IST]
 
Re: daily HUKAMNAMA

(Listem Katha after 11AM IST)

TODAY'S HUKAMNAMA FROM SRI DARBAR SAHIB
Sri Amritsar.
[July 6, 2007, Friday 04:30 AM. IST]

ਵਡਹੰਸੁ ਮਹਲਾ 3 ॥


ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥ ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ ਰਾਮ ॥ ਲਾਹਾ ਹਰਿ ਰਸੁ ਲੀਜੈ ਹਰਿ ਰਾਵੀਜੈ ਅਨਦਿਨੁ ਨਾਮੁ ਵਖਾਣੈ ॥ ਗੁਣ ਸੰਗ੍ਰਹਿ ਅਵਗਣ ਵਿਕਣਹਿ ਆਪੈ ਆਪੁ ਪਛਾਣੈ ॥ ਗੁਰਮਤਿ ਪਾਈ ਵਡੀ ਵਡਿਆਈ ਸਚੈ ਸਬਦਿ ਰਸੁ ਪੀਜੈ ॥ ਨਾਨਕ ਹਰਿ ਕੀ ਭਗਤਿ ਨਿਰਾਲੀ ਗੁਰਮੁਖਿ ਵਿਰਲੈ ਕੀਜੈ ॥੧॥ ਗੁਰਮੁਖਿ ਖੇਤੀ ਹਰਿ ਅੰਤਰਿ ਬੀਜੀਐ ਹਰਿ ਲੀਜੈ ਸਰੀਰਿ ਜਮਾਏ ਰਾਮ ॥ ਆਪਣੇ ਘਰ ਅੰਦਰਿ ਰਸੁ ਭੁੰਚੁ ਤੂ ਲਾਹਾ ਲੈ ਪਰਥਾਏ ਰਾਮ ॥ ਲਾਹਾ ਪਰਥਾਏ ਹਰਿ ਮੰਨਿ ਵਸਾਏ ਧਨੁ ਖੇਤੀ ਵਾਪਾਰਾ ॥ ਹਰਿ ਨਾਮੁ ਧਿਆਏ ਮੰਨਿ ਵਸਾਏ ਬੂਝੈ ਗੁਰ ਬੀਚਾਰਾ ॥ ਮਨਮੁਖ ਖੇਤੀ ਵਣਜੁ ਕਰਿ ਥਾਕੇ ਤ੍ਰਿਸਨਾ ਭੁਖ ਨ ਜਾਏ ॥ ਨਾਨਕ ਨਾਮੁ ਬੀਜਿ ਮਨ ਅੰਦਰਿ ਸਚੈ ਸਬਦਿ ਸੁਭਾਏ ॥2॥ ਹਰਿ ਵਾਪਾਰਿ ਸੇ ਜਨ ਲਾਗੇ ਜਿਨਾ ਮਸਤਕਿ ਮਣੀ ਵਡਭਾਗੋ ਰਾਮ ॥ ਗੁਰਮਤੀ ਮਨੁ ਨਿਜ ਘਰਿ ਵਸਿਆ ਸਚੈ ਸਬਦਿ ਬੈਰਾਗੋ ਰਾਮ ॥ ਮੁਖਿ ਮਸਤਕਿ ਭਾਗੋ ਸਚਿ ਬੈਰਾਗੋ ਸਾਚਿ ਰਤੇ ਵੀਚਾਰੀ ॥ ਨਾਮ ਬਿਨਾ ਸਭੁ ਜਗੁ ਬਉਰਾਨਾ ਸਬਦੇ ਹਉਮੈ ਮਾਰੀ ॥ ਸਾਚੈ ਸਬਦਿ ਲਾਗਿ ਮਤਿ ਉਪਜੈ ਗੁਰਮੁਖਿ ਨਾਮੁ ਸੋਹਾਗੋ ॥ ਨਾਨਕ ਸਬਦਿ ਮਿਲੈ ਭਉ ਭੰਜਨੁ ਹਰਿ ਰਾਵੈ ਮਸਤਕਿ ਭਾਗੋ ॥3॥ ਖੇਤੀ ਵਣਜੁ ਸਭੁ ਹੁਕਮੁ ਹੈ ਹੁਕਮੇ ਮੰਨਿ ਵਡਿਆਈ ਰਾਮ ॥ ਗੁਰਮਤੀ ਹੁਕਮੁ ਬੂਝੀਐ ਹੁਕਮੇ ਮੇਲਿ ਮਿਲਾਈ ਰਾਮ ॥ ਹੁਕਮਿ ਮਿਲਾਈ ਸਹਜਿ ਸਮਾਈ ਗੁਰ ਕਾ ਸਬਦੁ ਅਪਾਰਾ ॥ ਸਚੀ ਵਡਿਆਈ ਗੁਰ ਤੇ ਪਾਈ ਸਚੁ ਸਵਾਰਣਹਾਰਾ ॥ ਭਉ ਭੰਜਨੁ ਪਾਇਆ ਆਪੁ ਗਵਾਇਆ ਗੁਰਮੁਖਿ ਮੇਲਿ ਮਿਲਾਈ ॥ ਕਹੁ ਨਾਨਕ ਨਾਮੁ ਨਿਰੰਜਨੁ ਅਗਮੁ ਅਗੋਚਰੁ ਹੁਕਮੇ ਰਹਿਆ ਸਮਾਈ ॥4॥2॥

ਸ਼ੁੱਕਰਵਾਰ, 22 ਹਾੜ (ਸੰਮਤ 539 ਨਾਨਕਸ਼ਾਹੀ) (ਅੰਗ : 568)

ਪੰਜਾਬੀ ਵਿਆਖਿਆ :

ਵਡਹੰਸੁ ਮਹਲਾ 3 ॥


ਹੇ ਭਾਈ! ਜੇ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਟਿਕ ਕੇ (ਹਰਿ-ਨਾਮ ਦਾ) ਵਪਾਰ ਕੀਤਾ ਜਾਏ, ਤਾਂ ਇਹ ਸਾਰਾ ਵਪਾਰ ਮਨੁੱਖ ਲਈ ਭਲਾ ਹੁੰਦਾ ਹੈ । ਹੇ ਭਾਈ! ਪਰਮਾਤਮਾ ਦਾ ਨਾਮ ਹਰ ਵੇਲੇ ਉਚਾਰਨਾ ਚਾਹੀਦਾ ਹੈ, ਪ੍ਰਭੂ ਦੇ ਨਾਮ ਦਾ ਰਸ ਪੀਣਾ ਚਾਹੀਦਾ ਹੈ—ਇਹੀ ਹੈ ਮਨੁੱਖਾ ਜਨਮ ਦੀ ਖੱਟੀ । ਹਰਿ-ਨਾਮ ਦਾ ਸੁਆਦ ਲੈਣਾ ਚਾਹੀਦਾ ਹੈ, ਹਰਿ-ਨਾਮ ਹਿਰਦੇ ਵਿਚ ਵਸਾਣਾ ਚਾਹੀਦਾ ਹੈ—ਇਹੀ ਮਨੁੱਖਾ ਜਨਮ ਦਾ ਲਾਭ ਹੈ । ਜੇਹੜਾ ਮਨੁੱਖ ਹਰ ਵੇਲੇ ਪ੍ਰਭੂ ਦਾ ਨਾਮ ਉਚਾਰਦਾ ਹੈ, ਉਹ (ਆਪਣੇ ਅੰਦਰ ਆਤਮਕ) ਗੁਣ ਇਕੱਠੇ ਕਰ ਕੇ ਆਪਣੇ ਆਤਮਕ ਜੀਵਨ ਨੂੰ ਪਰਖਦਾ ਰਹਿੰਦਾ ਹੈ, (ਇਸ ਤਰ੍ਹਾਂ ਉਸ ਦੇ ਸਾਰੇ) ਔਗੁਣ ਦੂਰ ਹੋ ਜਾਂਦੇ ਹਨ । ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਿੱਖਿਆ ਹਾਸਲ ਕਰ ਲਈ, ਉਸ ਨੂੰ ਬੜੀ ਇੱਜ਼ਤ ਪ੍ਰਾਪਤ ਹੋਈ । ਹੇ ਭਾਈ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜ ਕੇ ਹਰਿ-ਨਾਮ-ਰਸ ਪੀਣਾ ਚਾਹੀਦਾ ਹੈ । ਹੇ ਨਾਨਕ! ਪਰਮਾਤਮਾ ਦੀ ਭਗਤੀ ਇਕ ਅਸਚਰਜ ਦਾਤਿ ਹੈ, ਪਰ ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਭਗਤੀ ਕੀਤੀ ਹੈ ।1।

ਹੇ ਭਾਈ! ਗੁਰੂ ਦੇ ਸਨਮੁਖ ਰਹਿ ਕੇ ਹਰਿ-ਨਾਮ ਦੀ ਖੇਤੀ ਆਪਣੇ ਮਨ ਵਿਚ ਬੀਜਣੀ ਚਾਹੀਦੀ ਹੈ, ਹਰਿ-ਨਾਮ ਬੀਜ ਆਪਣੇ ਹਿਰਦੇ ਵਿਚ ਉਗਾਣਾ ਚਾਹੀਦਾ ਹੈ । ਹੇ ਭਾਈ! ਤੂੰ ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਚੱਖਿਆ ਕਰ, ਤੇ, ਇਸ ਤਰ੍ਹਾਂ ਪਰਲੋਕ ਦਾ ਲਾਭ ਖੱਟ । ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਵਸਾਂਦਾ ਹੈ ਉਹ ਪਰਲੋਕ ਦਾ ਲਾਭ ਖੱਟ ਲੈਂਦਾ ਹੈ, ਉਸ ਦੀ ਨਾਮ-ਖੇਤੀ ਉਸ ਦਾ ਨਾਮ-ਵਪਾਰ ਸਲਾਹੁਣ-ਜੋਗ ਹੈ । ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਜੇਹੜਾ ਹਰਿ-ਨਾਮ ਆਪਣੇ ਮਨ ਵਿਚ ਵਸਾਂਦਾ ਹੈ ਉਹ ਗੁਰ-ਸ਼ਬਦ ਦੀ ਵਿਚਾਰ ਦੀ ਬਰਕਤਿ ਨਾਲ (ਆਤਮਕ ਜੀਵਨ ਨੂੰ) ਸਮਝ ਲੈਂਦਾ ਹੈ । ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨਿਰੀ ਸੰਸਾਰਕ ਖੇਤੀ ਨਿਰਾ ਸੰਸਾਰਕ ਵਣਜ ਕਰ ਕੇ ਥੱਕ ਜਾਂਦੇ ਹਨ, ਉਹਨਾਂ ਦੀ ਮਾਇਆ ਦੀ ਤੇ਼੍ਰਹ ਨਹੀਂ ਮਿਟਦੀ, ਮਾਇਆ ਦੀ ਭੁੱਖ ਨਹੀਂ ਦੂਰ ਹੁੰਦੀ । ਹੇ ਨਾਨਕ! (ਆਖ—ਹੇ ਭਾਈ!) ਤੂੰ ਪ੍ਰੇਮ ਨਾਲ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜ ਕੇ ਆਪਣੇ ਮਨ ਵਿਚ ਪਰਮਾਤਮਾ ਦਾ ਨਾਮ-ਬੀਜ ਬੀਜਿਆ ਕਰ ।2।

ਹੇ ਭਾਈ! ਹਰਿ-ਨਾਮ ਸਿਮਰਨ ਦੇ ਵਪਾਰ ਵਿਚ ਉਹ ਮਨੁੱਖ ਹੀ ਲੱਗਦੇ ਹਨ ਜਿਨ੍ਹਾਂ ਦੇ ਮੱਥੇ ਉੱਤੇ ਵੱਡੀ ਕਿਸਮਤਿ ਦੀ ਮਣੀ ਚਮਕ ਪੈਂਦੀ ਹੈ । ਗੁਰੂ ਦੀ ਮਤਿ ਦੀ ਬਰਕਤਿ ਨਾਲ ਉਹਨਾਂ ਦਾ ਮਨ ਪ੍ਰਭੂ ਦੀ ਹਜ਼ੂਰੀ ਵਿਚ ਟਿਕ ਜਾਂਦਾ ਹੈ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਦੀ ਰਾਹੀਂ ਉਹਨਾਂ ਨੂੰ ਹਰਿ-ਨਾਮ ਦੀ ਲਗਨ ਲੱਗ ਜਾਂਦੀ ਹੈ । ਜਿਨ੍ਹਾਂ ਮਨੁੱਖਾਂ ਦੇ ਮੂੰਹ ਉਤੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਸਦਾ-ਥਿਰ ਹਰੀ ਵਿਚ ਉਹਨਾਂ ਦੀ ਲਗਨ ਲੱਗ ਜਾਂਦੀ ਹੈ, ਸਦਾ-ਥਿਰ ਪ੍ਰਭੂ (ਦੇ ਪ੍ਰੇਮ-ਰੰਗ) ਵਿਚ ਰੰਗੀਜ ਕੇ ਉਹ ਵਿਚਾਰਵਾਨ ਬਣ ਜਾਂਦੇ ਹਨ । ਪਰ, ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਸਾਰਾ ਜਗਤ (ਹਉਮੈ ਵਿਚ) ਝੱਲਾ ਹੋਇਆ ਫਿਰਦਾ ਹੈ (ਇਹ) ਹਉਮੈ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਦੂਰ ਕੀਤੀ ਜਾ ਸਕਦੀ ਹੈ । ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜ ਕੇ (ਮਨੁੱਖ ਦੇ ਅੰਦਰ ਉੱਚੀ) ਮਤਿ ਪੈਦਾ ਹੁੰਦੀ ਹੈ, ਗੁਰੂ ਦੀ ਸਰਨ ਪਿਆਂ ਹਰਿ-ਨਾਮ-ਸੁਹਾਗ ਮਿਲ ਜਾਂਦਾ ਹੈ । ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਉਸ ਨੂੰ ਗੁਰ-ਸ਼ਬਦ ਦੀ ਰਾਹੀਂ ਡਰ ਨਾਸ ਕਰਨ ਵਾਲਾ ਪਰਮਾਤਮਾ ਮਿਲ ਪੈਂਦਾ ਹੈ, ਉਹ ਮਨੁੱਖ ਸਦਾ ਹਰਿ-ਨਾਮ ਨੂੰ ਹਿਰਦੇ ਵਿਚ ਵਸਾਈ ਰੱਖਦਾ ਹੈ ।3।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਰਜ਼ਾ ਨੂੰ ਆਪਣੀ ਖੇਤੀ ਬਣਾਇਆ ਹੈ ਆਪਣਾ ਵਣਜ ਬਣਾਇਆ ਹੈ, ਉਹ ਪ੍ਰਭੂ-ਰਜ਼ਾ ਵਿਚ ਰਹਿ ਕੇ ਰਜ਼ਾ ਨੂੰ ਮਨ ਵਿਚ ਵਸਾ ਕੇ (ਲੋਕ ਪਰਲੋਕ ਵਿਚ) ਵਡਿਆਈ ਹਾਸਲ ਕਰਦਾ ਹੈ । ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ ਹੀ ਪਰਮਾਤਮਾ ਦੀ ਰਜ਼ਾ ਨੂੰ ਸਮਝਿਆ ਜਾ ਸਕਦਾ ਹੈ, ਰਜ਼ਾ ਵਿਚ ਤੁਰਿਆਂ ਹੀ ਪ੍ਰਭੂ-ਚਰਨਾਂ ਵਿਚ ਮਿਲਾਪ ਹੁੰਦਾ ਹੈ । ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦਾ ਸ਼ਬਦ ਪ੍ਰਭੂ ਦੀ ਰਜ਼ਾ ਵਿਚ ਜੋੜਦਾ ਹੈ ਆਤਮਕ ਅਡੋਲਤਾ ਵਿਚ ਲੀਨ ਕਰਦਾ ਹੈ ਉਹ ਅਪਾਰ ਪ੍ਰਭੂ ਨੂੰ ਮਿਲ ਪੈਂਦਾ ਹੈ । ਉਹ ਮਨੁੱਖ ਗੁਰੂ ਦੀ ਰਾਹੀਂ ਸਦਾ ਟਿਕੀ ਰਹਿਣ ਵਾਲੀ ਇੱਜ਼ਤ ਪ੍ਰਾਪਤ ਕਰ ਲੈਂਦਾ ਹੈ, ਗੁਰੂ ਦੀ ਰਾਹੀਂ ਸਦਾ-ਥਿਰ ਪ੍ਰਭੂ ਨੂੰ ਜੀਵਨ ਸੋਹਣਾ ਬਣਾਣ ਵਾਲੇ ਪ੍ਰਭੂ ਨੂੰ ਮਿਲ ਪੈਂਦਾ ਹੈ । ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਆਪਾ-ਭਾਵ ਦੂਰ ਕਰਦਾ ਹੈ ਉਹ ਹਰੇਕ ਡਰ ਨਾਸ ਕਰਨ ਵਾਲੇ ਪ੍ਰਭੂ ਨੂੰ ਮਿਲ ਪੈਂਦਾ ਹੈ, ਉਹ ਪ੍ਰਭੂ-ਚਰਨਾਂ ਵਿਚ ਲੀਨ ਹੋ ਜਾਂਦਾ ਹੈ । ਹੇ ਨਾਨਕ! ਤੂੰ ਭੀ ਉਸ ਪ੍ਰਭੂ ਦਾ ਨਾਮ ਸਿਮਰ ਜੋ ਮਾਇਆ ਦੇ ਪ੍ਰਭਾਵ ਤੋਂ ਰਹਿਤ ਹੈ ਜੋ ਅਪਹੁੰਚ ਹੈ (ਇਨਸਾਨੀ ਸਿਆਣਪ ਦੀ ਪਹੁੰਚ ਤੋਂ ਪਰੇ ਹੈ) ਜਿਸ ਤਕ ਗਿਆਨ-ਇੰਦ਼੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਤੇ ਜੋ ਆਪਣੀ ਰਜ਼ਾ ਅਨੁਸਾਰ ਹਰ ਥਾਂ ਵਿਆਪਕ ਹੈ ।4।2।

English Translation :

WADAHANS, THIRD MEHL:


All the dealings of the Gurmukhs are good, if they are accomplished with poise and grace. Night and day, they chant the Naam, and earn their profits, drinking in the subtle essence of the Lord. They earn the profit of the subtle essence of the Lord, dwelling on the Lord, and chanting the Naam, night and day. They gather in merits, and eliminate demerits, and become self-realized. Through the Guru’s Teachings, they are blessed with glorious greatness; they drink in the essence of the True Word of the Shabad. O Nanak, devotional worship of the Lord is a unique experience, but only a few Gurmukhs perform it. || 1 ||

As Gurmukh, plant the crop of the Lord deep within, and let it grow in your body-field. Within the home of your own being, enjoy the Lord’s subtle essence, and earn profits in the world beyond. This profit is earned in the world beyond by enshrining the Lord within the mind; blessed is this farming and trade. Meditating on the Lord’s Name, and enshrining Him within the mind, the Guru’s Teachings are understood. The self-willed manmukhs have grown weary of this farming and trade; their hunger and thirst will not go away. O Nanak, plant the seed of the Name within the mind, and adorn yourself with the True Word of the Shabad. || 2 ||

Those humble beings engage in the Lord’s trade, who have the jewel of such pre-ordained destiny upon their foreheads. Under Guru’s Instruction, the mind abides in the home of the self; through the True Word of the Shabad, she becomes unattached. By the destiny written upon their foreheads, they become truly unattached, and by reflective meditation, they are imbued with Truth. Without the Naam, the Name of the Lord, the whole world is insane; through the Shabad, the ego is conquered. Attached to the True Word of the Shabad, wisdom wells up. The Gurmukh obtains the Naam, the Name of the Husband Lord. O Nanak, through the Shabad, one meets the Lord, the Destroyer of fear; by the destiny written on her forehead, she ravishes and enjoys Him. || 3 ||

All farming and trading is by Hukam of His Command; surrendering to His Command, glorious greatness is obtained. Under Guru’s Instruction, one comes to understand His Command; by His Command, one is united in His Union. By His Command, one intuitively merges and blends with Him. The Word of the Guru’s Shabad is incomparable. Through the Guru, true greatness is obtained, and one is embellished with Truth. One finds the Destroyer of fear, and eradicates self-conceit; as Gurmukh, one is united in His Union. Says Nanak, the Name of the immaculate, inaccessible, unfathomable Commander is permeating and pervading everywhere. || 4 || 2 ||

Friday, 22nd Aassaar (Samvat 539 Nanakshahi)(Page : 568)
 
(Listem Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[July 7, 2007, Saturday 04:30 AM. IST]

ਸੋਰਠਿ ਮਹਲਾ 5 ॥

ਗੁਰ ਕੇ ਚਰਨ ਬਸੇ ਰਿਦ ਭੀਤਰਿ ਸੁਭ ਲਖਣ ਪ੍ਰਭਿ ਕੀਨੇ ॥ ਭਏ ਕ੍ਰਿਪਾਲ ਪੂਰਨ ਪਰਮੇਸਰ ਨਾਮ ਨਿਧਾਨ ਮਨਿ ਚੀਨੇ ॥1॥ ਮੇਰੋ ਗੁਰੁ ਰਖਵਾਰੋ ਮੀਤ ॥ ਦੂਣ ਚਊਣੀ ਦੇ ਵਡਿਆਈ ਸੋਭਾ ਨੀਤਾ ਨੀਤ ॥1॥ ਰਹਾਉ ॥ ਜੀਅ ਜੰਤ ਪ੍ਰਭਿ ਸਗਲ ਉਧਾਰੇ ਦਰਸਨੁ ਦੇਖਣਹਾਰੇ ॥ ਗੁਰ ਪੂਰੇ ਕੀ ਅਚਰਜ ਵਡਿਆਈ ਨਾਨਕ ਸਦ ਬਲਿਹਾਰੇ ॥2॥9॥37॥


ਸ਼ਨੀਵਾਰ, 23 ਹਾੜ (ਸੰਮਤ 539 ਨਾਨਕਸ਼ਾਹੀ)

(ਅੰਗ: 618)

ਪੰਜਾਬੀ ਵਿਆਖਿਆ :

ਸੋਰਠਿ ਮਹਲਾ 5 ॥


ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਦੇ ਚਰਨ ਵੱਸ ਪਏ, ਪ੍ਰਭੂ ਨੇ ਉਸ ਦੀ ਜ਼ਿੰਦਗੀ ਵਿਚ ਸਫਲਤਾ ਪੈਦਾ ਕਰਨ ਵਾਲੇ ਲੱਛਣ ਪੈਦਾ ਕਰ ਦਿੱਤੇ। ਸਰਬ-ਵਿਆਪਕ ਪ੍ਰਭੂ ਜੀ ਜਿਸ ਮਨੁੱਖ ਉਤੇ ਦਇਆਵਾਨ ਹੋ ਗਏ, ਉਸ ਮਨੁੱਖ ਨੇ ਪਰਮਾਤਮਾ ਦੇ ਨਾਮ ਦੇ ਖ਼ਜ਼ਾਨੇ ਆਪਣੇ ਮਨ ਵਿਚ ਟਿਕੇ ਹੋਏ ਪਛਾਣ ਲਏ।1। ਹੇ ਭਾਈ! ਮੇਰਾ ਗੁਰੂ ਮੇਰਾ ਰਾਖਾ ਹੈ ਮੇਰਾ ਮਿੱਤਰ ਹੈ, ਪ੍ਰਭੂ ਦਾ ਨਾਮ ਦੇ ਕੇ, ਮੈਨੂੰ ਉਹ ਵਡਿਆਈ ਬਖ਼ਸ਼ਦਾ ਹੈ ਜੋ ਦੂਣੀ ਚਉਣੀ ਹੁੰਦੀ ਜਾਂਦੀ ਹੈ ਸਦਾ ਵਧਦੀ ਜਾਂਦੀ ਹੈ, ਮੈਨੂੰ ਸਦਾ ਸੋਭਾ ਦਿਵਾਂਦਾ ਹੈ।1।ਰਹਾਉ। ਹੇ ਭਾਈ! ਗੁਰੂ ਦਾ ਦਰਸ਼ਨ ਕਰਨ ਵਾਲੇ ਸਾਰੇ ਮਨੁੱਖਾਂ ਨੂੰ ਪ੍ਰਭੂ ਨੇ ਵਿਕਾਰਾਂ ਤੋਂ ਬਚਾ ਲਿਆ। ਪੂਰੇ ਗੁਰੂ ਦਾ ਇਤਨਾ ਵ੍ਡਾ ਦਰਜਾ ਹੈ ਕਿ ਵੇਖ ਕੇ ਹੈਰਾਨ ਹੋ ਜਾਈਦਾ ਹੈ। ਹੇ ਨਾਨਕ! ਆਖ-ਮੈਂ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ।2।9।37।

English Translation :

SORAT’H, FIFTH MEHL:

The Guru’s feet abide within my heart; God has blessed me with good fortune. The Perfect Transcendent Lord became merciful to me, and I found the treasure of the Naam within my mind. || 1 || My Guru is my Saving Grace, my only best friend. Over and over again, He blesses me with double, even four-fold, greatness. || 1 || Pause || God saves all beings and creatures, giving them the Blessed Vision of His Darshan. Wondrous is the glorious greatness of the Perfect Guru; Nanak is forever a sacrifice to Him. || 2 || 9 || 37 ||

Saturday, 23rd Aassaar (Samvat 539 Nanakshahi)

(Page: 618)
 
(Listen Katha after 11AM IST)



TODAY'S HUKAMNAMA FROM SRI DARBAR SAHIB
Sri Amritsar.

[July 8, 2007, Sunday 04:30 AM. IST]

ਜੈਤਸਰੀ ਮਹਲਾ 5 ਵਾਰ ਸਲੋਕਾ ਨਾਲਿ

ੴ ਸਤਿਗੁਰ ਪ੍ਰਸਾਦਿ ॥ ਸਲੋਕ ॥

ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥1॥ ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥ ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥2॥ ਪਉੜੀ ॥ ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥ ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ ਸੁ ਹੋਈ ॥ ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ ॥ ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲ ਜਨੁ ਸੋਈ ॥1॥


ਐਤਵਾਰ, 24 ਹਾੜ (ਸੰਮਤ 539 ਨਾਨਕਸ਼ਾਹੀ)

(ਅੰਗ: 705)

ਪੰਜਾਬੀ ਵਿਆਖਿਆ :

ਜੈਤਸਰੀ ਮਹਲਾ 5 ਵਾਰ ਸਲੋਕਾ ਨਾਲਿ

ੴ ਸਤਿਗੁਰ ਪ੍ਰਸਾਦਿ ॥ ਸਲੋਕ ॥


ਸੰਤ ਜਨ ਉਸ ਸਰਬ ਵਿਆਪਕ ਪਰਮੇਸ਼ਰ ਨੂੰ ਸਿਮਰਦੇ ਹਨ ਜੋ ਜਗਤ ਦੇ ਸ਼ੁਰੂ ਤੋਂ ਹਰ ਥਾਂ ਮੌਜੂਦ ਹੈ, ਹੁਣ ਭੀ ਸਰਬ-ਵਿਆਪਕ ਹੈ ਤੇ ਅਖ਼ੀਰ ਵਿਚ ਭੀ ਹਰ ਥਾਂ ਹਾਜ਼ਰ ਨਾਜ਼ਰ ਰਹੇਗਾ। ਹੇ ਨਾਨਕ! ਉਹ ਜਗਤ ਦਾ ਮਾਲਕ ਪ੍ਰਭੂ ਸਭ ਪਾਪਾਂ ਦੇ ਨਾਸ ਕਰਨ ਵਾਲਾ ਹੈ।1। ਉਸ ਸਦਾ ਥਿਰ ਰਹਿਣ ਵਾਲੇ ਪ੍ਰਭੂ ਨੂੰ ਮਨ ਵਿਚ ਚੰਗੀ ਤਰ੍ਹਾਂ ਧਾਰਨ ਕਰਨਾ ਚਾਹੀਦਾ ਹੈ ਜੋ ਹਰ ਥਾਂ ਆਪ ਹੀ ਵੇਖਣ ਵਾਲਾ ਹੈ, ਆਪ ਹੀ ਸੁਣਨ ਵਾਲਾ ਹੈ ਤੇ ਆਪ ਹੀ ਸੁਣਾਉਣ ਵਾਲਾ ਹੈ। ਹੇ ਨਾਨਕ! ਉਸ ਹਰੀ ਦੀ ਪਿਆਰੀ ਯਾਦ ਵਿਚ ਲੀਨ ਹੋ ਜੋ ਸਭ ਥਾਈਂ ਮੌਜੂਦ ਹੈ।2। ਜੋ ਪ੍ਰਭੂ ਮਾਇਆ ਤੋਂ ਨਿਰਲੇਪ ਹੈ ਸਿਰਫ਼ ਉਸ ਦੀ ਸਿਫ਼ਤਿ ਸਾਲਾਹ ਕਰਨੀ ਚਾਹੀਦੀ ਹੈ, ਉਹੀ ਸਭ ਦੇ ਅੰਦਰ ਮੌਜੂਦ ਹੈ। ਉਹ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਸਭ ਕਿਸਮ ਦੀ ਤਾਕਤ ਵਾਲਾ ਹੈ, ਜਗਤ ਵਿਚ ਉਹੀ ਕੁਝ ਹੁੰਦਾ ਹੈ ਜੋ ਉਹ ਪ੍ਰਭੂ ਕਰਦਾ ਹੈ, ਇਕ ਪਲਕ ਵਿਚ ਜੀਵਾਂ ਨੂੰ ਪੈਦਾ ਕਰ ਕੇ ਨਾਸ ਕਰ ਦੇਂਦਾ ਹੈ, ਉਸ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ ਹੈ। ਸਭ ਦੇਸਾਂ ਵਿਚ, ਸਾਰੇ ਬ੍ਰਹਮੰਡ ਵਿਚ, ਹੇਠਲੀ ਧਰਤੀ, ਜਜ਼ੀਰਿਆਂ ਵਿਚ, ਸਾਰੇ ਹੀ ਜਗਤ ਵਿਚ ਉਹ ਪ੍ਰਭੂ ਵਿਆਪਕ ਹੈ। ਜਿਸ ਮਨੁੱਖ ਨੂੰ ਇਹ ਸਮਝ ਆਪ ਪ੍ਰਭੂ ਦੇਂਦਾ ਹੈ, ਉਸ ਨੂੰ ਸਮਝ ਪੈਂਦੀ ਹੈ ਤੇ ਉਹ ਮਨੁੱਖ ਪਵਿਤ੍ਰ ਹੋ ਜਾਂਦਾ ਹੈ।1।

English Translation :

JAITSREE, FIFTH MEHL, VAAR WITH SHALOKS:

ONE UNIVERSAL CREATOR GOD. BY THE GRACE OF THE TRUE GURU: SHALOK:

In the beginning, He was pervading; in the middle, He is pervading; in the end, He will be pervading. He is the Transcendent Lord. The Saints remember in meditation the all-pervading Lord God. O Nanak, He is the Destroyer of sins, the Lord of the universe. || 1 || See, hear, speak and implant the True Lord within your mind. He is all-pervading, permeating everywhere; O Nanak, be absorbed in the Lord’s Love. || 2 || PAUREE: Sing the Praise of the One, the Immaculate Lord; He is contained within all. The Cause of causes, the Almighty Lord God; whatever He wills, comes to pass. In an instant, He establishes and disestablishes; without Him, there is no other. He pervades the continents, solar systems, nether worlds, islands and all worlds. He alone understands, whom the Lord Himself instructs; he alone is a pure and unstained being. || 1 ||

Sunday, 24th Aassaar (Samvat 539 Nanakshahi)

(Page: 705) .
 
Back
Top