Re: Ajj da mukhwak
ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਅਤੇ ਬਾਣੀ ਉਤੇ ਅਮਲ ਕਰਨ ਦੀ ਖੇਚਲ ਕਰਨੀ ਜੀ
ਅੱਜ ਦਾ ਮੁੱਖਵਾਕ 4.2.2012, ਸ਼ਨੀਵਾਰ , ੨੨ ਮਾਘ (ਸੰਮਤ ੫੪੩ ਨਾਨਕਸ਼ਾਹੀ)
ਵਡਹੰਸੁ ਮਹਲਾ ੩ ॥
ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥
ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥
ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥
ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥
(ਅੰਗ ੫੮੪)
ਪੰਜਾਬੀ ਵਿਚ ਵਿਆਖਿਆ :-
ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਦਬਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ਜਿਨ੍ਹਾਂ ਮਨੁੱਖਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ, ਉਹ (ਇਸ ਸਰੀਰ ਦੇ ਮੋਹ ਵਿਚ ਫਸ ਕੇ) ਮਰਦਾ ਹੈ ਜੰਮਦਾ ਹੈ, ਜੰਮਦਾ ਹੈ ਮਰਦਾ ਹੈ। ਗੁਰੂ ਦੀ ਸਰਨ ਨਾਹ ਪੈਣ ਵਾਲੇ ਮਨੁੱਖ (ਸਰੀਰਕ ਮੋਹ ਵਿਚ ਫਸ ਕੇ) ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ, ਅੰਤ ਵੇਲੇ ਜਾਂਦੇ ਹੋਏ ਹੱਥ ਮਲਦੇ ਹੀ ਜਾਂਦੇ ਹਨ, ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਉਹਨਾਂ ਨੂੰ (ਕਦੇ) ਸੁਖ ਨਸੀਬ ਨਹੀਂ ਹੁੰਦਾ।
ਹੇ ਭਾਈ! ਇਸ ਲੋਕ ਵਿਚ ਮਨੁੱਖ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਲੋਕ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ