☬ Ajj da mukhwak/ hukamnama ☬

ssa apninder ji.....

thanx for sharing.....

Main soch reha si dear aaj hukamnaama ni send kita... Johal 22 vi ni ayaa..
 
(Listem Katha after 11AM IST)



TODAY'S HUKAMNAMA FROM SRI DARBAR SAHIB Sri Amritsar.

[July 21, 2007, Saturday 04:45 AM. IST]
 
HUKAMNAMA FROM SRI DARBAR SAHIB, Sri Amritsar.


[July 22, 2007, Sunday 04:45 AM. IST]

ਸਲੋਕੁ ਮ: 3 ॥

ਹਸਤੀ ਸਿਿਰ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥ ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥ ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥1॥ ਮ: 3 ॥ ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥ ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥2॥ ਪਉੜੀ ॥ ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥ ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥ ਜਿਨਾ ਗੁਰੁ ਪਿਆਰਾ ਮਨਿ ਚਿਿਤ ਤਿਨਾ ਭਾਉ ਗੁਰੂ ਦੇਵਾਈਆ ॥ ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥ ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੂ ਜੀਵਾਈਆ ॥14॥

ਐਤਵਾਰ, 7 ਸਾਵਣ (ਸੰਮਤ 539 ਨਾਨਕਸ਼ਾਹੀ)

(ਅੰਗ: 647)

ਪੰਜਾਬੀ ਵਿਆਖਿਆ :

ਸਲੋਕੁ ਮ: 3 ॥


ਜਿਵੇਂ ਹਾਥੀ ਦੇ ਸਿਰ ਤੇ ਕੁੰਡਾ ਹੈ ਤੇ ਜਿਵੇਂ ਅਹਿਰਣ ਵਦਾਨ ਹੇਠਾਂ ਸਿਰ ਦੇਂਦੀ ਹੈ, ਤਿਵੇਂ ਸਰੀਰ ਤੇ ਮਨ ਸਤਿਗੁਰੂ ਨੂੰ ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰੋ; ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਇਸ ਤਰ੍ਹਾਂ ਆਪਾ-ਭਾਵ ਗਵਾਉਂਦਾ ਹੈ, ਤੇ, ਮਾਨੋਂ, ਸਾਰੀ ਸ੍ਰਿਸ਼ਟੀ ਦਾ ਰਾਜ ਲੈ ਲੈਂਦਾ ਹੈ। ਹੇ ਨਾਨਕ! ਜਦੋਂ ਹਰੀ ਆਪ ਕ੍ਰਿਪਾ ਦੀ ਨਜ਼ਰ ਕਰਦਾ ਹੈ ਤਦੋਂ ਸਤਿਗੁਰੂ ਦੇ ਸਨਮੁਖ ਹੋ ਕੇ ਇਹ ਸਮਝ ਆਉਂਦੀ ਹੈ।1। ਸੰਸਾਰ ਵਿਚ ਆਏ ਉਹ ਮਨੁੱਖ ਕਬੂਲ ਹਨ ਜਿਨ੍ਹਾਂ ਨੇ ਸਤਿਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਨਾਮ ਸਿਮਰਿਆ ਹੈ; ਹੇ ਨਾਨਕ! ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਦਰਗਾਹ ਵਿਚ ਆਦਰ ਪਾਉਂਦੇ ਹਨ।2। ਸਤਿਗੁਰੂ ਨੇ ਗੁਰਮੁਖ ਸਿੱਖ ਰੂਪ ਸਹੇਲੀਆਂ ਆਪੋ ਵਿਚ ਮਿਲਾਈਆਂ ਹਨ; ਉਹਨਾਂ ਵਿਚੋਂ ਕਈ ਸਤਿਗੁਰੂ ਦੇ ਕੋਲ ਸੇਵਾ ਕਰਦੀਆਂ ਹਨ, ਕਈਆਂ ਨੂੰ ਸਤਿਗੁਰੂ ਨੇ ਹੋਰ ਕਾਰੇ ਲਾਇਆ ਹੋਇਆ ਹੈ; ਜਿਨ੍ਹਾਂ ਦੇ ਮਨ ਵਿਚ ਪਿਆਰਾ ਗੁਰੂ ਵੱਸਦਾ ਹੈ, ਸਤਿਗੁਰੂ ਉਹਨਾਂ ਨੂੰ ਆਪਣਾ ਪਿਆਰ ਬਖ਼ਸ਼ਦਾ ਹੈ, ਸਤਿਗੁਰੂ ਦਾ ਆਪਣੇ ਸਿੱਖਾਂ ਮਿੱਤ੍ਰਾਂ ਪੁਤ੍ਰਾਂ ਤੇ ਭਰਾਵਾਂ ਨਾਲੋਂ ਇਕੋ ਜਿਹਾ ਪਿਆਰ ਹੁੰਦਾ ਹੈ। ਹੇ ਸਿੱਖ ਸਹੇਲੀਓ! ਸਾਰੀਆਂ ‘ਗੁਰੂ, ਗੁਰੂ’ ਆਖੋ, ‘ਗੁਰੂ, ਗੁਰੂ’ ਆਖਿਆਂ ਗੁਰੂ ਆਤਮਕ ਜੀਵਨ ਦੇ ਦੇਂਦਾ ਹੈ।14।

English Translation :

SHALOK, THIRD MEHL:

The elephant offers its head to the reins, and the anvil offers itself to the hammer; just so, we offer our minds and bodies to our Guru; we stand before Him, and serve Him. This is how the Gurmukhs eliminate their self-conceit, and come to rule the whole world. O Nanak, the Gurmukh understands, when the Lord casts His Glance of Grace. || 1 || THIRD MEHL: Blessed and approved is the coming into the world, of those Gurmukhs who meditate on the Naam, the Name of the Lord. O Nanak, they save their families, and they are honored in the Court of the Lord. || 2 || PAUREE: The Guru unites His Sikhs, the Gurmukhs, with the Lord. The Guru keeps some of them with Himself, and engages others in His Service. Those who cherish their Beloved in their conscious minds, the Guru blesses them with His Love. The Guru loves all of His Gursikhs equally well, like friends, children and siblings. So chant the Name of the Guru, the True Guru, everyone! Chanting the Name of the Guru, Guru, you shall be rejuvenated. || 14 ||

Sunday, 7th Saawan (Samvat 539 Nanakshahi)

(Page: 647)
 
(Listen Katha after 11AM IST)



TODAY'S HUKAMNAMA FROM SRI DARBAR SAHIB Sri Amritsar.

[July 23, 2007, Monday 04:45 AM. IST]
 
(Listen Katha after 11AM IST)



TODAY'S HUKAMNAMA FROM SRI DARBAR SAHIB Sri Amritsar.

[July 24, 2007, Tuesday 04:45 AM. IST]
 
Back
Top